Home Blog Page 719

ਹੁਣ ਪੰਜਾਬ ਤੇ ਹਰਿਆਣਾ ਹਾਈਕੋਰਟ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ, ਜਾਂਚ ਸ਼ੁਰੂ

0

Chandigarh News:ਦੋ ਦਿਨ ਪਹਿਲਾਂ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਦਫ਼ਤਰ ਨੂੰ ਧਮਕੀ ਭਰੀ ਆਈ ਮੇਲ ਤੋਂ ਬਾਅਦ ਹੁਣ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਅੱਜ ਬੰਬ ਨਾਲ ਉਡਾਉਣ ਸੰਬੰਧੀ ਇਕ ਈ ਮੇਲ ਮਿਲੀ ਹੈ। ਧਮਕੀ ਦੀ ਖ਼ਬਰ ਸਾਹਮਣੇ ਆਉਂਦੇ ਹੀ ਚੰਡੀਗੜ੍ਹ ਪੁਲਿਸ ਹਰਕਤ ਵਿਚ ਆ ਗਈ ਹੈ ਤੇ ਡੂੰਘਾਈ ਨਾਲ ਹਾਈਕੋਰਟ ਦੇ ਹਰ ਕੌਨੇ ਦੀ ਪੜਤਾਲ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ  ਜਾਸੂਸੀ ਦਾ ਮਾਮਲਾ; ਯੂਟਿਊਬਰ ਜਯੋਤੀ ਮਲਹੋਤਰਾ ਦਾ ਪੁਲਿਸ ਨੂੰ ਮੁੜ ਮਿਲਿਆ 4 ਦਿਨਾਂ ਦਾ ਰਿਮਾਂਡ

ਇਸਤੋਂ ਇਲਾਵਾ ਬੰਬ ਨਿਰੋਧਕ ਦਸਤੇ ਦੀ ਵੀ ਸਹਾਇਤਾ ਲਈ ਜਾ ਰਹੀ ਹੈ। ਪਤਾ ਲੱਗਿਆ ਹੈ ਕਿ ਚੰਡੀਗੜ੍ਹ ਪੁਲਿਸ ਵੱਲੋਂ ਜੱਜਾਂ ਦੇ ਦਫ਼ਤਰਾਂ ਸਹਿਤ ਹੋਰਨਾਂ ਥਾਵਾਂ ’ਤੇ ਸਰਚ ਕੀਤੀ ਜਾ ਰਹੀ ਹੈ ਤੇ ਆਉਣ-ਜਾਣ ਵਾਲੇ ਰਾਸਤਿਆਂ ਉਪਰ ਵੀ ਡੂੰਘੀ ਨਜ਼ਰ ਰੱਖੀ ਜਾ ਰਹੀ ਹੈ ਤੇ ਨਾਲ ਹੀ ਇੱਥੇ ਲੱਗੇ ਸੀਸੀਟੀਵੀ ਕੈਮਰਿਆਂ ਨੂੰ ਖੰਘਾਲਿਆ ਜਾ ਰਿਹਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਜਾਸੂਸੀ ਦਾ ਮਾਮਲਾ; ਯੂਟਿਊਬਰ ਜਯੋਤੀ ਮਲਹੋਤਰਾ ਦਾ ਪੁਲਿਸ ਨੂੰ ਮੁੜ ਮਿਲਿਆ 4 ਦਿਨਾਂ ਦਾ ਰਿਮਾਂਡ

0

Hisar News: ਪਾਕਿਸਤਾਨ ਲਈ ਜਾਸੂਸੀ ਕਰਨ ਦੇ ਸ਼ੱਕ ਵਿੱਚ ਲੰਘੀ 17 ਮਈ ਨੂੰ ਗ੍ਰਿਫਤਾਰ ਕੀਤੀ ਗਈ ਹਰਿਆਣਾ ਦੇ ਹਿਸਾਰ ਦੀ ਮਸ਼ਹੂਰ ਯੂਟਿਊਬਰ ਜਯੋਤੀ ਮਲਹੋਤਰਾ ਦਾ ਮੁੜ ਪੁਲਿਸ ਨੂੰ ਚਾਰ ਦਿਨਾਂ ਰਿਮਾਂਡ ਮਿਲ ਗਿਆ ਹੈ। ਵੀਰਵਾਰ ਸਵੇਰੇ ਅਦਾਲਤ ਵਿਚ ਪੇਸ਼ ਕਰਨ ਦੌਰਾਨ ਵੱਡੀ ਗੱਲ ਇਹ ਵੀ ਦੇਖਣ ਨੂੰ ਮਿਲੀ ਕਿ ਹਿਸਾਰ ਪੁਲਿਸ ਵੱਲੋਂ ਜਯੋਤੀ ਨੂੰ ਕਿਸੇ ਨਾਲ ਵੀ ਗੱਲ ਨਹੀਂ ਕਰਨ ਦੀ ਦਿੱਤੀ ਗਈ ਤੇ ਇੱਥੋਂ ਤੱਕ ਉਸਦੇ ਬਾਪ ਨੂੰ ਵੀ ਨਹੀਂ ਮਿਲਣ ਦਿੱਤਾ ਗਿਆ ਤੇ ਕਾਲੇ ਸ਼ੀਸਿਆ ਵਾਲੀ ਚਿੱਟੀ ਸਕਾਰਪੀਓ ਕਾਰ ਵਿਚ ਪੁਲਿਸ ਉਸਨੂੰ ਮੀਡੀਆ ਤੋਂ ਬਚਾਉਂਦੀ ਹੋਈ ਵਾਪਸ ਲੈ ਗਈ।

ਇਹ ਵੀ ਪੜ੍ਹੋ ਸੰਨੀ ਇਨਕਲੈਵ ਦੇ ਮਾਲਕ ਜਰਨੈਲ ਬਾਜਵਾ ਦੀਆਂ ਮੁਸ਼ਕਿਲਾਂ ਵਧੀਆਂ, ED ਵੱਲੋਂ ਛਾਪੇਮਾਰੀ

ਦਸਣਾ ਬਣਦਾ ਹੈ ਕਿ ਇਸਤੋਂ ਪਹਿਲਾਂ ਵੀ ਜਯੋਤੀ ਪੁਲਿਸ ਕੋਲ 5 ਦਿਨਾਂ ਦੇ ਰਿਮਾਂਡ ’ਤੇ ਸੀ, ਜਿਸ ਦੌਰਾਨ ਹਿਸਾਰ ਪੁਲਿਸ ਤੋਂ ਇਲਾਵਾ ਐਨਆਈਏ, ਆਈ.ਬੀ, ਰਾਅ ਅਤੇ ਮਿਲਟਰੀ ਏਜੰਸੀਆਂ ਦੀ ਪੁਛਗਿਛ ’ਚ ਜਾ ਚੁੱਕੀ ਜਯੋਤੀ ਬਾਰੇ ਹਰ ਦਿਨ ਨਵੇਂ ਖ਼ੁਲਾਸੇ ਹੋ ਰਹੇ ਹਨ। ਉਸਦੇ ਸਿੱਧੇ ਤੌਰ ’ਤੇ ਪਾਕਿਸਤਾਨ ਨਾਲ ਸਬੰਧ ਸਥਾਪਤ ਹੋ ਰਹੇ ਹਨ ਤੇ ਦੇਸ ਦੀਆਂ ਏਜੰਸੀਆਂ ਮਾਮਲੇ ਨੂੰ ਗੰਭੀਰਤਾ ਨਾਲ ਲੈ ਰਹੀਆਂ ਹਨ। ਇਸਦੇ ਨਾਲ ਹੀ ਜਯੋਤੀ ਦੀ ਤਰ੍ਹਾਂ ਪਾਕਿਸਤਾਨ ਦਾ ਗੁਣਗਾਣ ਕਰਨ ਵਾਲੇ ਹੋਰਨਾਂ ਯੂਟਿਬਊਰਾਂ ਦਾ ਡਾਟਾ ਵੀ ਖੰਘਾਲਿਆ ਜਾ ਰਿਹਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਜ਼ੇਲੰਸਕੀ ਤੋਂ ਬਾਅਦ ਅਮਰੀਕਾ ਪੁੱਜੇ ਦੱਖਣੀ ਅਫ਼ਰੀਕਾ ਦੇ ਰਾਸ਼ਟਰਪਤੀ ਨਾਲ ਟਰੰਪ ਦਾ ਪਿਆ ਪੰਗਾ!

👉ਮੀਡੀਆ ਦੇ ਸਾਹਮਣੇ ਹੀ ਦੋਨੋਂ ਆਗੂ ਆਪਸ ’ਚ ਬਹਿਸੇ
Washington: ਆਪਣੇ ਬੇਬਾਕ ਬੋਲਾਂ ਕਾਰਨ ਹਮੇਸ਼ਾ ਵਿਵਾਦਾਂ ’ਚ ਰਹਿਣ ਵਾਲੇ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਹੁਣ ਮੁੜ ਚਰਚਾ ਵਿਚ ਹਨ। ਉਨ੍ਹਾਂ ਨੂੰ ਵਾਈਟ ਹਾਊਸ ਵਿਚ ਮਿਲਣ ਆਏ ਦੱਖਣੀ ਅਫ਼ਰੀਕਾ ਦੇ ਰਾਸ਼ਟਰਪਤੀ ਸੀਰਿਲ ਰਾਮਾਫ਼ੋਸਾ ਨਾਲ ਟਰੰਪ ਦੀ ਬਹਿਸ ਹੋ ਗਈ। ਇਹ ਬਹਿਸ ਪਰਦੇ ਦੇ ਪਿੱਛੇ ਨਹੀਂ ਬਲਕਿ ਯੂਕਰੇਨ ਦੇ ਰਾਸ਼ਟਰਪਤੀ ਜ਼ੇਲੰਸਕੀ ਦੀ ਤਰਜ਼ ’ਤੇ ਹੀ ਮੀਡੀਆ ਦੇ ਸਾਹਮਣੇ ਹੋਈ, ਜਿਸ ਦੀਆਂ ਵੀਡੀਓ ਵੀ ਸਾਹਮਣੇ ਆਈਆਂ ਹਨ।

ਇਹ ਵੀ ਪੜ੍ਹੋ ਸੰਨੀ ਇਨਕਲੈਵ ਦੇ ਮਾਲਕ ਜਰਨੈਲ ਬਾਜਵਾ ਦੀਆਂ ਮੁਸ਼ਕਿਲਾਂ ਵਧੀਆਂ, ED ਵੱਲੋਂ ਛਾਪੇਮਾਰੀ

ਸੂਚਨਾ ਮੁਤਾਬਕ ਡੋਨਲਡ ਟਰੰਪ ਨੇ ਦੱਖਣੀ ਅਫ਼ਰੀਕਾ ਦੇ ਰਾਸਟਰਪਤੀ ਨੂੰ ਉਥੇ ਗੋਰਿਆਂ ਨਾਲ ਕੀਤੀ ਜਾ ਰਹੀ ਨਸਲਕੁਸ਼ੀ ਦੇ ਮਾਮਲੇ ’ਤੇ ਝਾੜ ਪਾਉਂਦਿਆਂ ਦਾਅਵਾ ਕੀਤਾ ਕਿ ‘‘ ਗੋਰਿਆਂ ਨੂੰ ਦੱਖਣੀ ਅਫ਼ਰੀਕਾ ਛੱਡ ਕੇ ਅਮਰੀਕਾ ਆਉਣ ਲਈ ਮਜਬੂਰ ਹੋਣਾ ਪੈ ਰਿਹਾ। ’’ ਇਸ ਮੌਕੇ ਟਰੰਪ ਨੇ ਇਸ ਨਸਲਕੁਸ਼ੀ ਦੀ ਇੱਕ ਵੀਡੀਓ ਵੀ ਦਿਖ਼ਾਈ। ਦੂਜੇ ਪਾਸੇ ਦੱਖਣੀ ਅਫ਼ਰੀਕਾ ਦੇ ਰਾਸ਼ਟਰਪਤੀ ਸੀਰਿਲ ਨੇ ਇੰਨ੍ਹਾਂ ਦੋਸ਼ਾਂ ਨੂੰ ਰੱਦ ਕਰਦਿਆਂ ਦਾਅਵਾ ਕੀਤਾ ਕਿ, ‘‘ਪੂਰਾ ਦੇਸ਼ ਹੀ ਨਸ਼ਲਕੁਸ਼ੀ ਦੀ ਹਿੰਸ ਤੋਂ ਪੀੜਤ ਹੈ।’’

ਇਹ ਵੀ ਪੜ੍ਹੋ ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਵਿਲੱਖਣ ਪਹਿਲਕਦਮੀ “ਇੱਕ ਦਿਨ,DC/SSP ਦੇ ਸੰਗ” ਦੀ ਸ਼ੁਰੂਆਤ

ਇਸ ਦੌਰਾਨ ਟਰੰਪ ਨੂੰ ਕਤਰ ਤੋਂ ਕਰੋੜਾਂ ਦੀ ਕੀਮਤ ਵਾਲੇ ਤੋਹਫ਼ੇ ’ਚ ਮਿਲੇ ਜਹਾਜ਼ ਦਾ ਵੀ ਮੁੱਦਾ ਉੱਠਿਆ। ਹਾਲਾਂਕਿ ਟਰੰਪ ਨੂੰ ਖੁਸ਼ ਕਰਨ ਲਈ ਅਫ਼ਰੀਕੀ ਰਾਸਟਰਪਤੀ ਆਪਣੇ ਨਾਲ ਗੋਲਫ਼ਰਜ ’ਤੇ ਇਕ ਪੁਸਤਕ ਤੋਹਫ਼ੇ ਵਿਚ ਲੈ ਕੇ ਆਏ ਸਨ ਪ੍ਰੰਤੂ ਵਿਵਾਦ ਹੋਣ ਤੋਂ ਬਾਅਦ ਉਹ ਅਮਰੀਕੀ ਰਾਸਟਰਪਤੀ ਉਪਰ ਇਹ ਕਹਿ ਕੇ ਤੰਜ਼ ਕਸਦੇ ਨਜ਼ਰ ਆਏ, ‘‘ਮੈਨੂੰ ਅਫਸੋਸ ਹੈ ਕਿ ਤੁਹਾਨੂੰ ਦੇਣ ਲਈ ਮੇਰੇ ਕੋਲ ਜਹਾਜ਼ ਨਹੀਂ ਹੈ। ’’

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

ਸੰਨੀ ਇਨਕਲੈਵ ਦੇ ਮਾਲਕ ਜਰਨੈਲ ਬਾਜਵਾ ਦੀਆਂ ਮੁਸ਼ਕਿਲਾਂ ਵਧੀਆਂ, ED ਵੱਲੋਂ ਛਾਪੇਮਾਰੀ

Chandigarh News: ਪਿਛਲੇ ਦਿਨੀਂ ਨਿਵੇਸ਼ਕਾਂ ਦੀ ਸਿਕਾਇਤ ’ਤੇ ਗ੍ਰਿਫਤਾਰ ਕੀਤੇ ਗਏ ਸੰਨੀ ਇਨਕਲੈਵ ਤੇ ਬਾਜ਼ਵਾ ਡਿਵੈਲਪਰਜ਼ ਦੇ ਮਾਲਕ ਜਰਨੈਲ ਸਿੰਘ ਬਾਜਵਾ ਦੀਆਂ ਮੁਸ਼ਕਿਲਾਂ ਵਧਦੀਆਂ ਦਿਖ਼ਾਈ ਦੇ ਰਹੀਆਂ ਹਨ। ਪਹਿਲਾਂ ਤੋਂ ਰੋਪੜ ਦੀ ਜੇਲ੍ਹ ਵਿਚ ਬੰਦ ਬਾਜਵਾ ਦੇ ਮਾਮਲੇ ਨੂੰ ਹੁਣ ਕੇਂਦਰ ਦੀ ਏਜੰਸੀ ਇਨਫ਼ੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਮਾਮਲਾ ਆਪਣੇ ਹੱਥ ਵਿਚ ਲੈਂਦਿਆਂ ਬਾਜਵਾ ਅਤੇ ਉਸਦੇ ਪ੍ਰਵਾਰ ਮੈਂਬਰਾਂ ਦੇ ਟਿਕਾਣਿਆਂ ’ਤੇ ਛਾਪੇਮਾਰੀ ਕੀਤੀ ਹੈ।

ਇਹ ਵੀ ਪੜ੍ਹੋ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਪੰਥ ਤੋ ਬੇਮੁੱਖ ਹੋਏ ਧੜੇ ਦਾ ਮੈਂਬਰ ਬਣਨ ਦਾ ਕੋਈ ਨਹੀ ਵਿਚਾਰ: ਇਆਲ਼ੀ

ਹਾਲਾਂਕਿ ਈਡੀ ਵੱਲੋਂ ਅਧਿਕਾਰਤ ਤੌਰ ‘ਤੇ ਇਸਦੀ ਪੁਸ਼ਟੀ ਨਹੀਂ ਕੀਤੀ ਗਈ ਪ੍ਰੰਤੂ ਵੱਖ ਵੱਖ ਮੀਡੀਆ ਹਾਊਸ ਦੇ ਮੁਤਾਬਕ ਈਡੀ ਨੇ ਆਪਣੀ ਕਾਰਵਾਈ ਦੌਰਾਨ ਕਈ ਬਹੁਕੀਮਤੀ ਕਾਰਾਂ, ਨਗਦੀ ਅਤੇ ਮਹੱਤਵਪੂਰਨ ਦਸਤਾਵੇਜ਼ ਜਬਤ ਕੀਤੇ ਹਨ। ਜਿਕਰਯੋਗ ਹੈ ਕਿ ਵਿਵਾਦਾਂ ਦਾ ਦੂਜ਼ਾ ਨਾਮ ਰਹੇ ਜਰਨੈਲ ਸਿੰਘ ਬਾਜਵਾ ਉਪਰ ਲੋਕਾਂ ਤੋਂ ਪੈਸੇ ਲੈ ਕੇ ਪਲਾਟ ਨਾਂ ਦੇਣ ਅਤੇ ਪਹਿਲਾਂ ਹੀ ਵੇਚੇ ਜਾ ਚੁੱਕੇ ਪਲਾਟਾਂ ਨੂੰ ਦੂਜੀ ਵਾਰ ਵੇਚਣ ਦੇ ਦੋਸ਼ ਲੱਗੇ ਸਨ।

ਇਹ ਵੀ ਪੜ੍ਹੋ ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਵਿਲੱਖਣ ਪਹਿਲਕਦਮੀ “ਇੱਕ ਦਿਨ,DC/SSP ਦੇ ਸੰਗ” ਦੀ ਸ਼ੁਰੂਆਤ

ਇਸ ਦੌਰਾਨ ਉਸਦੇ ਵਿਰੁਧ ਦਰਜ਼ਨਾਂ ਪਰਚੇ ਵੀ ਦਰਜ਼ ਕੀਤੇ ਗਏ ਸਨ। ਇਸ ਸਬੰਧ ਵਿਚ ਮੁਹਾਲੀ ਪੁਲਿਸ ਵੱਲੋਂ ਉਸਨੂੰ ਗ੍ਰਿਫਤਾਰ ਕੀਤਾ ਗਿਆ ਸੀ। ਚਰਚਾ ਮੁਤਾਬਕ ਉਸਦੇ ਉਪਰ ਨਿਵੇਸ਼ਕਾਂ ਤੋਂ ਕਰੀਬ 600 ਕਰੋੜ ਰੁਪਏ ਇਕੱਠੇ ਕਰਕੇ ਉਸਦੇ ਦੁਰਉਪਯੋਗ ਦੇ ਦੋਸ਼ ਹਨ, ਜਿਸਦੇ ਸਬੰਧ ਵਿਚ ਈਡੀ ਵੱਲੋਂ ਸਾਲ 2023 ਵਿਚ ਪਰਚਾ ਦਰਜ਼ ਕੀਤਾ ਗਿਆ ਸੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਗੁਨਜੀਤ ਰੂਚੀ ਬਾਵਾ ਪੰਜਾਬ ਸਟੇਟ ਕਮਿਸ਼ਨ ਫੋਰ ਪ੍ਰੋਟੈਕਸ਼ਨ ਆਫ ਚਾਈਲਡ ਰਾਈਟਸ ਦੀ ਉਪ ਚੇਅਰਮੈਨ ਨਿਯੁਕਤ

Chandigarh News:ਪੰਜਾਬ ਸਰਕਾਰ ਨੇ ਲੁਧਿਆਣਾ ਦੀ ਆਗੂ ਗੁਨਜੀਤ ਰੂਚੀ ਬਾਵਾ ਨੂੰ ਪੰਜਾਬ ਸਟੇਟ ਕਮਿਸ਼ਨ ਫੋਰ ਪ੍ਰੋਟੈਕਸ਼ਨ ਆਫ ਚਾਈਲਡ ਰਾਈਟਸ ਦੀ ਉਪ ਚੇਅਰਮੈਨ ਨਿਯੁਕਤ ਕੀਤਾ ਹੈ ।

 

ਜਲਦੀ ਹੀ ਭਰੇ ਜਾਣਗੇ ਜੇਲ ਵਾਰਡਰਾਂ ਦੇ 1300 ਅਹੁਦੇ – ਮੁੱਖ ਮੰਤਰੀ

0

👉ਮੁੱਖ ਮੰਤਰੀ ਨੇ ਕਰਨਾਲ ਵਿੱਚ ਜੇਲ ਸਿਖਲਾਈ ਅਕਾਦਮੀ ਦਾ ਕੀਤਾ ਉਦਘਾਟਨ
ਕਰਨਾਲ ਜੇਲ ਸਿਖਲਾਈ ਅਕਾਦਮੀ ਵਿੱਚ ਜਲਦੀ ਹੀ ਹੋਵੇਗੀ ਜਰੂਰੀ ਸਟਾਫ ਦੀ ਨਿਯੁਕਤੀ
👉300 ਕਰੋੜ ਰੁਪਏ ਦੀ ਲਾਗਤ ਨਾਲ ਪੰਚਕੂਲਾ, ਦਾਦਰੀ ਅਤੇ ਫਤਿਹਾਬਾਦ ਵਿੱਚ ਬਣੇਗੀ ਨਵੀਂ ਜੇਲ
Chandigarh News:ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਅੱਜ ਜੇਲ ਵਿਭਾਗ ਵਿੱਚ ਵੱਡੇ ਪੈਮਾਨੇ ‘ਤੇ ਭਰਤੀ-ਮੁਹਿੰਮ ਦਾ ਐਲਾਨ ਕਰਦੇ ਹੋਏ ਕਿਹਾ ਕਿ ਸੂਬੇ ਦੀ ਨਿਆਂਇਕ ਅਤੇ ਸੁਧਾਰਾਤਮਕ ਪ੍ਰਣਾਲੀ ਨੂੰ ਹੋਰ ਮਜਬੂਤ ਕਰਨ ਲਈ ਜੇਲ ਵਾਰਡਰਾਂ ਦੇ ਲਗਭਗ 1300 ਅਹੁਦੇ ਜਲਦੀ ਹੀ ਭਰੇ ੧ਾਣਗੇ। ਨਾਲ ਹੀ, ਜੇਲ ਵਿਭਾਗ ਵਿੱਚ ਮੈਡੀਕਲ ਅਤੇ ਪੈਰਾਮੈਡੀਕਲ ਖਾਲੀ ਅਹੁਦਿਆਂ ਦੇ ਨਾਲ-ਨਾਲ ਕਰਨਾਲ ਵਿੱਚ ਨਵੇਂ ਨਿਰਮਾਣਤ ਜੇਲ ਸਿਖਲਾਈ ਅਕਾਦਮੀ ਲਈ ਜਰੂਰੀ ਸਟਾਫ ਦੇ ਅਹੁਦਿਆਂ ਨੂੰ ਵੀ ਜਲਦੀ ਹੀ ਭਰਿਆ ਜਾਵੇਗਾ।

ਇਹ ਵੀ ਪੜ੍ਹੋ  ਫਰੀਦਕੋਟ ਵਿੱਚ ਗੈਂਗਸਟਰ ਅਰਸ਼ ਡੱਲ੍ਹਾ ਦੇ ਦੋ ਸਾਥੀ ਗ੍ਰਿਫ਼ਤਾਰ; ਦੋ ਪਿਸਤੌਲ ਬਰਾਮਦ

ਮੁੱਖ ਮੰਤਰੀ ਨੇ ਕਰਨਾਲ ਵਿੱਚ ਜੇਲ ਸਿਖਲਾਈ ਅਕਾਦਮੀ ਦਾ ਉਦਘਾਟਨ ਕਰਨ ਦੇ ਬਾਅਦ ਇਹ ਐਲਾਨ ਕੀਤੇ, ਜਿਸ ਦਾ ਉਦੇਸ਼ ਜੇਲ ਕਰਮਚਾਰੀਆਂ ਨੂੰ ਸੁਧਾਰ, ਪੁਨਰਵਾਸ ਅਤੇ ਆਧੁਨੀਕੀਕਰਣ ‘ਤੇ ਧਿਆਨ ਕੇਂਦ੍ਰਿਤ ਕਰਦੇ ਹੋਏ ਵਿਆਪਕ ਸਿਖਲਾਈ ਪ੍ਰਦਾਨ ਕਰਨਾ ਹੈ। 6.5 ਏਕੜ ਵਿੱਚ ਫੈਲੀ ਅਤੇ 30.29 ਕਰੋੜ ਰੁਪਏ ਦੀ ਲਾਗਤ ਨਾਲ ਨਿਰਮਾਣਤ ਇਸ ਅਕਾਦਮੀ ਵਿੱਚ ਉਰਜਾ ਕੁਸ਼ਲ ਅਤੇ ਤਾਪਮਾਨ ਅਨੁਰੂਪ ਤਕਨੀਕੀ ਦਾ ਇਸਤੇਮਾਲ ਕੀਤਾ ਗਿਆ ਹੈ।ਉਨ੍ਹਾਂ ਨੇ ਇਹ ਵੀ ਐਲਾਨ ਕੀਤਾ ਕਿ ਲਗਭਗ 300 ਕਰੋੜ ਰੁਪਏ ਦੇ ਨਿਵੇਸ਼ ਨਾਲ ਪੰਚਕੂਲਾ, ਦਾਦਰੀ ਅਤੇ ਫਤਿਹਾਬਾਦ ਵਿੱਚ ਨਵੀਂ ਜੇਲਾਂ ਦਾ ਨਿਰਮਾਣ ਕੀਤਾ ਜਾਵੇਗਾ। ਇਸ ਤੋਂ ਇਲਾਵਾ, ਕਰਨਾਲ ਵਿੱਚ ਜਿਲ੍ਹਾ ਜੇਲ ਦੇ ਪਰਿਸਰ ਵਿੱਚ ਇੱਕ ਗਾਂਸ਼ਾਲਾ ਵੀ ਸਥਾਪਿਤ ਕੀਤੀ ਜਾਵੇਗੀ।ਇਸ ਮੌਕੇ ‘ਤੇ ਮੌਜੂਦਾ ਲੋਕਾਂ ਨੂੰ ਸੰਬੋਧਿਤ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਨਵੀਂ ਜੇਲ ਸਿਖਲਾਈ ਅਕਾਦਮੀ ਸੁਧਾਰ ਪ੍ਰਣਾਲੀ ਵਿੱਚ ਬਦਲਾਅਕਾਰੀ ਦ੍ਰਿਸ਼ਟੀਕੋਣ ਦੀ ਸ਼ੁਰੂਆਤ ਹੈ।

ਇਹ ਵੀ ਪੜ੍ਹੋ  ਰਾਘਵ ਚੱਢਾ ਦਾ ਏਸ਼ੀਅਨ ਲੀਡਰਸ਼ਿਪ ਕਾਨਫ਼ਰੰਸ ‘ਚ ਦਾਅਵਾ; ਭਾਰਤ ਹੁਣ ਅੱਤਵਾਦ ਬਰਦਾਸ਼ਤ ਨਹੀਂ ਕਰਦਾ, ਬਲਕਿ ਦਿੰਦਾ ਹੈ ਸਹੀ ਜਵਾਬ

ਉਨ੍ਹਾਂ ਨੇ ਕਿਹਾ ਕਿ ਇਹ ਸਿਰਫ ਇੱਕ ਇਮਾਰਤ ਦਾ ਉਦਘਾਟਨ ਨਹੀਂ ਹੈ, ਇਹ ਇੱਕ ਨਵੇਂ ਦ੍ਰਿਸ਼ਟੀਕੋਣ ਦੇ ਬਦਲਾਅ ਅਤੇ ਇੱਕ ਹੋਰ ਵਿਜਨ ਦੀ ਸ਼ੁਰੂਆਤ ਹੈ। ਸਾਡੀ ਜੇਲਾਂ ਸਿਰਫ ਸਜਾ ਨਹੀਂ, ਸਗੋ ਬਦਲਾਅ, ਪੁਰਨਵਿਸਥਾਰ ਅਤੇ ਪੁਨਰ ਨਿਰਮਾਣ ਦਾ ਕੇਂਦਰ ਬਨਣਾ ਚਾਹੀਦਾ ਹੈ।ਉਨ੍ਹਾਂ ਨੇ ਕਿਹਾ ਕਿ ਨਵੇਂ ਨਿਰਮਾਣਤ ਅਕਦਾਮੀ ਵਿੱਚ ਨਵੇਂ ਭਰਤੀ ਕੀਤੇ ਗਏ ਲੋਕਾਂ ਲਈ ਸ਼ੁਰੂਆਤੀ ਸਿਖਲਾਈ ਅਤੇ ਮੌਜੂਦਾ ਕਰਮਚਾਰੀਆਂ ਲਈ ਰਿਫਰੇਸ਼ਰ ਕੋਰਸ ਪ੍ਰਦਾਨ ਕੀਤੇ ਜਾਣਗੇ, ਜਿਸ ਨਾਲ ਇਹ ਯਕੀਨੀ ਹੋਵੇਗਾ ਕਿ ਜੇਲ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਆਧੁਨਿਕ ਤਕਨੀਕਾਂ, ਮਾਨਵ ਅਧਿਕਾਰਾਂ ਅਤੇ ਕੇਂਦਰੀ ਸੁਧਾਰ ਦੇ ਮਨੋਵਿਗਿਆਨਕ ਪਹਿਲੂਆਂ ਵਿੱਚ ਟ੍ਰੇਨਡ ਕੀਤਾ ਜਾਵੇ। ਉਨ੍ਹਾਂ ਨੇ ਕਿਹਾ ਕਿ ਬਦਲਦੇ ਸਮੇਂ ਨਾਲ, ਸਾਡੇ ਜੇਲ ਕਰਮਚਾਰੀਆਂ ਨੂੰ ਨਾ ਸਿਰਫ ਅਨੁਸਾਸ਼ਨ ਦੇ ਸਾਧਨਾਂ ਨਾਲ ਲੈਸ ਕਰਨਾ ਜਰੂਰੀ ਹੈ, ਸਗੋ ਹਮਦਰਦੀ, ਨਿਆਂ ਅਤੇ ਸਮਾਜਿਕ ਪੁਨਰਵਾਸ ਦੀ ਭਾਵਨਾ ਨਾਲ ਵੀ ਲੈਸ ਕਰਨਾ ਜਰੂਰੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਨੰਗਲ ਰੋਜ਼ਗਾਰ ਮੇਲੇ ਵਿੱਚ 516 ਉਮੀਦਵਾਰਾਂ ਨੂੰ ਮਿਲੀ ਨੌਕਰੀ:ਹਰਜੋਤ ਬੈਂਸ

0

👉ਮੰਤਰੀ ਬੈਂਸ ਵੱਲੋਂ ਆਈ.ਟੀ.ਆਈ. ਨੰਗਲ ਦੇ ਰੋਜ਼ਗਾਰ ਮੇਲੇ ਦਾ ਦੌਰਾ, ਨੌਜਵਾਨਾਂ ਨੂੰ ਆਪਣੇ ਹੁਨਰ ਨੂੰ ਨਿਖਾਰਨ ਲਈ ਕੀਤਾ ਉਤਸ਼ਾਹਿਤ
Chandigarh News:ਨੌਜਵਾਨਾਂ ਨੂੰ ਵੱਧ ਤੋਂ ਵੱਧ ਨੌਕਰੀਆਂ ਦੇ ਮੌਕੇ ਪ੍ਰਦਾਨ ਕਰਨ ਪ੍ਰਤੀ ਪੰਜਾਬ ਸਰਕਾਰ ਦੀ ਵਚਨਬੱਧਤਾ ਤਹਿਤ ਅੱਜ ਆਈ.ਟੀ.ਆਈ. ਨੰਗਲ ਵਿਖੇ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ ਵੱਲੋਂ ਲਗਾਏ ਗਏ ਰੋਜ਼ਗਾਰ ਮੇਲੇ ਦੌਰਾਨ 516 ਉਮੀਦਵਾਰਾਂ ਨੂੰ ਵੱਖ ਵੱਖ ਕੰਪਨੀਆਂ ਵਲੋਂ ਆਫ਼ਰ ਲੈਟਰ ਦਿੱਤੇ ਗਏ।ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਇਸ ਰੁਜ਼ਗਾਰ ਮੇਲੇ ਲਈ ਕੁੱਲ 1013 ਉਮੀਦਵਾਰਾਂ ਨੇ ਨਾਮ ਦਰਜ ਕਰਵਾਇਆ ਸੀ।

ਇਹ ਵੀ ਪੜ੍ਹੋ  ਪਿੰਡਾਂ ਦਾ ਸਰਬਪੱਖੀ ਵਿਕਾਸ ਯਕੀਨੀ ਬਣਾਇਆ ਜਾਵੇਗਾ-ਮੁੱਖ ਮੰਤਰੀ

ਇਸ ਰੋਜ਼ਗਾਰ ਮੇਲੇ ਵਿੱਚ 26 ਪਬਲਿਕ ਅਤੇ ਪ੍ਰਾਈਵੇਟ ਖੇਤਰ ਦੀਆਂ ਕੰਪਨੀਆਂ ਨੇ ਭਾਗ ਲਿਆ ਅਤੇ ਇਸ ਦੌਰਾਨ 516 ਉਮੀਦਵਾਰਾਂ ਨੂੰ ਆਫ਼ਰ ਲੈਟਰ ਪ੍ਰਾਪਤ ਹੋਏ। ਉਨ੍ਹਾਂ ਦੱਸਿਆ ਕਿ ਸਵਰਾਜ ਡਿਵੀਜ਼ਨ ਐਮ ਐਂਡ ਐਨ, ਆਰ.ਐਸ. ਮੈਨਪਾਵਰ, ਬੀ.ਐਸ.ਐਨ.ਐਲ., ਐਸ.ਐਮ.ਐਲ. ਇਸੂਜ਼ੂ ਅਤੇ ਆਈ.ਟੀ.ਐਲ. ਸੋਨਾਲੀਕਾ ਵਰਗੀਆਂ ਪ੍ਰਮੁੱਖ ਕੰਪਨੀਆਂ ਵੱਲੋਂ 224 ਉਮੀਦਵਾਰਾਂ ਦੀ ਚੋਣ ਕੀਤੀ ਗਈ, ਜੋ ਕਿ ਕੁੱਲ ਪਲੇਸਮੈਂਟ ਦਾ ਲਗਭਗ 43.4 ਫ਼ੀਸਦ ਹੈ।ਕੈਬਨਿਟ ਮੰਤਰੀ ਨੇ ਆਈ.ਟੀ.ਆਈ. ਨੰਗਲ ਵਿਖੇ ਰੁਜ਼ਗਾਰ ਮੇਲੇ ਦਾ ਦੌਰਾ ਕੀਤਾ, ਨੌਜਵਾਨਾਂ ਨੂੰ ਆਪਣੇ ਹੁਨਰ ਨੂੰ ਹੋਰ ਨਿਖਾਰਨ ਲਈ ਉਤਸ਼ਾਹਿਤ ਕੀਤਾ ਕਿਉਂਕਿ ਪੰਜਾਬ ਸਰਕਾਰ ਸਰਕਾਰੀ ਅਤੇ ਨਿੱਜੀ ਖੇਤਰਾਂ ਵਿੱਚ ਹਜ਼ਾਰਾਂ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰ ਰਹੀ ਹੈ।

ਇਹ ਵੀ ਪੜ੍ਹੋ  ਪੰਜਾਬ ਦੇ ਬੱਚਿਆਂ ਦੇ ਹੁਨਰ ਨੂੰ ਤਰਾਸ਼ਣ ਲਈ ਸੂਬਾ ਸਰਕਾਰ ਨੇ ਨਵੀਂਆਂ ਪਹਿਲਕਦਮੀਆਂ ਕੀਤੀਆਂ:ਡਾ. ਬਲਬੀਰ ਸਿੰਘ

ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਸੂਬਾ ਸਰਕਾਰ ਦੇ ਅਣਥੱਕ ਯਤਨਾਂ ਦੇ ਸਕਾਰਾਤਮਕ ਨਤੀਜੇ ਸਾਹਮਣੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਉਦਯੋਗ ਜਗਤ ਦੀਆਂ ਜ਼ਰੂਰਤਾਂ ਅਤੇ ਹੁਨਰਮੰਦ ਕਾਰਜਬਲ ਵਿਚਲੇ ਪਾੜੇ ਨੂੰ ਪੂਰ ਕੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਸਮਰੱਥ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਰੁਜ਼ਗਾਰ ਮੇਲੇ ਦੀ ਸਫਲਤਾ ਸੂਬੇ ਦੇ ਮਜ਼ਬੂਤ ਉਦਯੋਗ-ਅਕਾਦਮਿਕ ਮੰਚ ਅਤੇ ਵਿਦਿਆਰਥੀਆਂ ਦੀ ਯੋਗਤਾ ਦਾ ਪ੍ਰਮਾਣ ਹੈ।ਉਨ੍ਹਾਂ ਕਿਹਾ ਕਿ ਜਿਨ੍ਹਾਂ ਉਮੀਦਵਾਰਾਂ ਨੂੰ ਨੌਕਰੀ ਦੀ ਪੇਸ਼ਕਸ਼ ਨਹੀਂ ਹੋਈ, ਉਨ੍ਹਾਂ ਨਾਲ ਤਕਨੀਕੀ ਸਿੱਖਿਆ ਵਿਭਾਗ ਸੰਪਰਕ ਕਰੇਗਾ ਅਤੇ ਉਨ੍ਹਾਂ ਦੀ ਯੋਗਤਾ ਦੇ ਅਨੁਸਾਰ ਢੁਕਵੇਂ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰੇਗਾ ਤਾਂ ਜੋ ਉਨ੍ਹਾਂ ਨੂੰ ਸਵੈ-ਨਿਰਭਰ ਬਣਾਇਆ ਜਾ ਸਕੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਪੰਥ ਤੋ ਬੇਮੁੱਖ ਹੋਏ ਧੜੇ ਦਾ ਮੈਂਬਰ ਬਣਨ ਦਾ ਕੋਈ ਨਹੀ ਵਿਚਾਰ: ਇਆਲ਼ੀ

0

Ludhiana News: ਦਾਖਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਨੇ ਭਗੌੜਾ ਦਲ (ਬਾਦਲ ਧੜੇ )ਦੇ ਮੁਖੀ ਸੁਖਬੀਰ ਸਿੰਘ ਬਾਦਲ ਨੂੰ ਆਪਣੇ ਜਵਾਬ ਵਿੱਚ ਕਿਹਾ ਕਿ, ਓਹ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਦੋ ਦਸੰਬਰ ਨੂੰ ਜਾਰੀ ਹੁਕਮਨਾਮਾ ਸਾਹਿਬ ਦੀ ਇੰਨ ਬਿੰਨ ਪਾਲਣਾ ਲਈ ਪੂਰਨ ਤੌਰ ਤੇ ਸਮਰਪਿਤ ਹਨ। ਸ:ਇਯਾਲੀ ਨੇ ਕਿਹਾ ਕਿ ਓਹਨਾ ਨੇ ਆਪਣੇ ਸਿਆਸੀ ਜੀਵਨ ਵਿੱਚ ਕਦੇ ਵੀ ਇਖ਼ਲਾਕ ਤੋ ਹੇਠਲੀ ਸਿਆਸਤ ਨਹੀਂ ਕੀਤੀ । ਓਹਨਾ ਨੇ ਹਮੇਸ਼ਾ ਪੰਜਾਬ ਅਤੇ ਪੰਥ ਦੇ ਹਿੱਤਾਂ ਦੀ ਪਹਿਰੇਦਾਰੀ ਪਾਰਟੀ ਦੇ ਵਿੱਚ ਰਹਿਕੇ ਵਫਾਦਾਰੀ ਨਾਲ ਕੀਤੀ।

ਇਹ ਵੀ ਪੜ੍ਹੋ ਬਠਿੰਡਾ ’ਚ SMO ਤੋਂ ਤੰਗ ਆ ਕੇ ‘ਡਾਕਟਰ’ ਵੱਲੋਂ ਅਸਤੀਫ਼ਾ ਦੇਣ ਦਾ ਐਲਾਨ, ਯੂਨੀਅਨ ਨੇ ਚੁੱਕਿਆ ਮਾਮਲਾ

ਕੇਂਦਰ ਦੇ ਕਿਸਾਨ ਵਿਰੋਧੀ ਆਰਡੀਨੈਂਸ ਦਾ ਉਸ ਵੇਲੇ ਸਖ਼ਤ ਵਿਰੋਧ ਕੀਤਾ ਜਦੋਂ ਪੂਰੀ ਪਾਰਟੀ ਦੀ ਲੀਡਰਸ਼ਿਪ ਜਿਹੜੀ ਆਪਣੇ ਆਪ ਨੂੰ ਕਿਸਾਨ ਹਿਤੈਸ਼ੀ ਹੋਣ ਦਾ ਦਾਅਵਾ ਕਰਦੀ ਸੀ, ਇਹਨਾਂ ਆਰਡੀਨੈਂਸ ਨੂੰ ਸਹੀ ਗਿਰਦਾਨ ਰਹੀ ਸੀ। ਇਸ ਤੋਂ ਬਾਅਦ ਜਦੋਂ ਰਾਸ਼ਟਰਪਤੀ ਦੀ ਚੋਣ ਦਾ ਮੌਕਾ ਆਇਆ ਤਾਂ ਓਹਨਾ ਨੇ ਉਸ ਵੇਲੇ ਵੀ ਉਹਨਾਂ ਨੇ ਪੰਜਾਬ ਅਤੇ ਪੰਜਾਬੀਆਂ ਦੀਆਂ ਭਾਵਨਾਵਾਂ ਨਾਲ ਖੜਨ ਦਾ ਫੈਸਲਾ ਕਰਦੇ ਹੋਏ, ਵੋਟ ਪਾਉਣ ਤੋਂ ਬਾਈਕਾਟ ਕੀਤਾ।

ਇਹ ਵੀ ਪੜ੍ਹੋ Big News; ਸ਼੍ਰੀ ਅਕਾਲ ਤਖ਼ਤ ਸਾਹਿਬ ਤੋਂ ਰਣਜੀਤ ਸਿੰਘ ਢੱਡਰੀਆਂਵਾਲੇ, ਜਥੇਦਾਰ ਗੁਰਮੁਖ ਸਿੰਘ ਤੇ ਹਰਵਿੰਦਰ ਸਿੰਘ ਸਰਨਾ ਨੂੰ ਮਿਲੀ ਮੁਆਫ਼ੀ, ਲਗਾਈ ਧਾਰਮਿਕ ਸਜ਼ਾ

ਇਸ ਵੇਲੇ ਜਦੋਂ ਓਹਨਾ ਨੇ ਪੂਰੇ ਤਰੀਕੇ ਨਾਲ ਸਿਆਸਤ ਚੜਨ ਦਾ ਮਨ ਬਣਾ ਲਿਆ ਸੀ ਤਾਂ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਹੋਏ ਹੁਕਮਾਂ ਤੋ ਬਾਅਦ ਸਿੱਖ ਕੌਮ ਦੀਆਂ ਭਾਵਨਾਵਾਂ ਦੀ ਰਾਖੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਪੂਰਨ ਸਮਰਪਿਤ ਭਾਵਨਾ ਹੇਠ ਹੁਕਮਨਾਮਾ ਸਾਹਿਬ ਦੀ ਭਾਵਨਾ ਨੂੰ ਪੂਰਾ ਕਰਨ ਦੀ ਵਚਨਬੱਧਤਾ ਅਤੇ ਆਪਣੀ ਇਖਲਾਕੀ ਜ਼ਿੰਮੇਵਾਰੀ ਨਿਭਾਅ ਰਹੇ ਹਨ।ਸ:ਇਯਾਲੀ ਨੇ ਕਿਹਾ ਕਿ,ਲੜਾਈ ਸਿਧਾਂਤਾ ਦੀ ਹੀ, ਅਸੀਂ ਹੁਕਮਨਾਮਾ ਸਾਹਿਬ ਦੀ ਭਾਵਨਾ ਨੂੰ ਪੂਰਨ ਰੂਪ ਵਿੱਚ ਸਮਰਪਿਤ ਹਾਂ। ਜ਼ਿੰਦਗੀ ਦੇ ਆਖਰੀ ਸਾਹ ਤੱਕ ਸਮਰਪਿਤ ਰਹਾਂਗੇ। ਇਸ ਦੇ ਨਾਲ ਹੀ ਇਯਾਲੀ ਨੇ ਕਿਹਾ ਕਿ ਓਹਨਾਂ ਨੂੰ ਆਪਣੀ ਇਮਾਨਦਾਰੀ ਦੀ ਸਿਆਸਤ ਲਈ ਕਿਸੇ ਤੋ ਸਰਟੀਫਿਕੇਟ ਦੀ ਲੋੜ ਨਹੀਂ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਵਿਲੱਖਣ ਪਹਿਲਕਦਮੀ “ਇੱਕ ਦਿਨ,DC/SSP ਦੇ ਸੰਗ” ਦੀ ਸ਼ੁਰੂਆਤ

0

Punjabi News:ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਐਲਾਨ ਕੀਤਾ ਕਿ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਅਕਾਦਮਿਕ ਖੇਤਰ ਵਿੱਚ ਮਾਰੀਆਂ ਮੱਲਾਂ ਦਾ ਜਸ਼ਨ ਮਨਾਉਣ ਅਤੇ ਉਨ੍ਹਾਂ ਵਿੱਚ ਲੀਡਰਸ਼ਿਪ ਦੇ ਗੁਣ ਪੈਦਾ ਕਰਨ ਲਈ ਅਹਿਮ ਕਦਮ ਚੁੱਕਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਨਿਵੇਕਲੀ ਪਹਿਲਕਦਮੀ “ਇੱਕ ਦਿਨ, ਡੀ.ਸੀ./ਐਸ.ਐਸ.ਪੀ. ਦੇ ਸੰਗ” ਦੀ ਸ਼ੁਰੂਆਤ ਕੀਤੀ ਹੈ ਤਾਂ ਜੋ ਇਨ੍ਹਾਂ ਹੋਣਹਾਰ ਨੌਜਵਾਨਾਂ ਨੂੰ ਅਸਲ ਪ੍ਰਸ਼ਾਸਨਿਕ ਕੰਮਕਾਜਾਂ, ਅਨੁਸ਼ਾਸਨ ਅਤੇ ਜਨਤਕ ਸੇਵਾ ਸਬੰਧੀ ਅਰਥਪੂਰਨ ਸੂਝ ਪ੍ਰਦਾਨ ਕੀਤੀ ਜਾ ਸਕੇ।ਇਸ ਪਹਿਲਕਦਮੀ ਬਾਰੇ ਜਾਣਕਾਰੀ ਦਿੰਦਿਆਂ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ “ਇੱਕ ਦਿਨ, ਡੀ.ਸੀ./ਐਸ.ਐਸ.ਪੀ. ਦੇ ਸੰਗ” ਪਹਿਲਕਦਮੀ ਤਹਿਤ ਹਰ ਜ਼ਿਲ੍ਹੇ ਦੇ ਦਸਵੀਂ ਅਤੇ ਬਾਰ੍ਹਵੀਂ ਜਮਾਤ ਦੇ 3-3 (ਕੁੱਲ 6) ਟਾਪਰ ਵਿਦਿਆਰਥੀਆਂ ਆਪਣੇ ਜ਼ਿਲ੍ਹੇ ਦੇ ਸਬੰਧਤ ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਨੂੰ ਮਿਲਣਗੇ। ਉਨ੍ਹਾਂ ਦੱਸਿਆ ਕਿ ਇਹ ਤਜਰਬਾ ਵਿਦਿਆਰਥੀਆਂ ਨੂੰ ਪ੍ਰਸ਼ਾਸਨ ਅਤੇ ਕਾਨੂੰਨ ਲਾਗੂਕਰਨ ਵਿੱਚ ਨਿਭਾਈਆਂ ਜਾਂਦੀਆਂ ਲੀਡਰਸ਼ਿਪ ਭੂਮਿਕਾਵਾਂ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਨੂੰ ਸਮਰਪਿਤ ਭਾਵਨਾ, ਸਖ਼ਤ ਮਿਹਨਤ ਅਤੇ ਜ਼ਿੰਮੇਵਾਰੀ ਦਾ ਸਿੱਧਾ ਅਨੁਭਵ ਦੇਵੇਗਾ, ਜਿਸ ਨਾਲ ਉਨ੍ਹਾਂ ਨੂੰ ਜਨਤਕ ਸੇਵਾ ਅਤੇ ਸ਼ਾਸਨ ਵਿੱਚ ਵੱਡਮੁੱਲੀ ਸੂਝ ਮਿਲੇਗੀ।ਸਿੱਖਿਆ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਇਸ ਕਦਮ ਦਾ ਮੁੱਖ ਉਦੇਸ਼ ਹੋਣਹਾਰ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਨਾ ਅਤੇ ਸਮਰੱਥ ਬਣਾਉਣਾ ਹੈ ਤਾਂ ਜੋ ਉਨ੍ਹਾਂ ਅੰਦਰ ਕੁਝ ਕਰ-ਗੁਜ਼ਰਨ ਅਤੇ ਉਦੇਸ਼ ਪ੍ਰਾਪਤੀ ਦੀ ਚਿਣਗ ਜਾਗੇ।

ਇਹ ਵੀ ਪੜ੍ਹੋ  ਪਿੰਡਾਂ ਦਾ ਸਰਬਪੱਖੀ ਵਿਕਾਸ ਯਕੀਨੀ ਬਣਾਇਆ ਜਾਵੇਗਾ-ਮੁੱਖ ਮੰਤਰੀ

ਉਨ੍ਹਾਂ ਕਿਹਾ ਕਿ ਪ੍ਰਸ਼ਾਸਨਿਕ ਕਾਰਗੁਜ਼ਾਰੀ ਅਤੇ ਲੀਡਰਸ਼ਿਪ ਦੀ ਦੁਨੀਆ ਵਿੱਚ ਆਪਣੇ ਆਪ ਨੂੰ ਸ਼ਾਮਲ ਕਰਕੇ ਇਹ ਨੌਜਵਾਨ ਪ੍ਰਸ਼ਾਸਨ ਕੰਮਕਾਜ, ਲੋਕ ਸੇਵਾ ਅਤੇ ਸਮਾਜ ਨੂੰ ਨਵਾਂ ਰੂਪ ਦੇਣ ਵਿੱਚ ਲੀਡਰਸ਼ਿਪ ਦੀ ਭੂਮਿਕਾ ਦੇ ਮਹੱਤਵ ਨੂੰ ਸਮਝਣਗੇ।ਸ. ਹਰਜੋਤ ਸਿੰਘ ਬੈਂਸ ਨੇ ਕਿਹਾ, “ਅਸੀਂ ਆਪਣੇ ਵਿਦਿਆਰਥੀਆਂ ਨੂੰ ਤਜਰਬੇਕਾਰ ਆਗੂਆਂ ਤੋਂ ਕੁਝ ਨਵਾਂ ਸਿੱਖਣ ਲਈ ਇੱਕ ਪਲੇਟਫਾਰਮ ਪ੍ਰਦਾਨ ਕਰ ਰਹੇ ਹਾਂ ਜੋ ਉਨ੍ਹਾਂ ਨੂੰ ਲੋਕ ਸੇਵਾ ਵਿੱਚ ਆਪਣੇ ਕਰੀਅਰ ਦੀ ਪੜਚੋਲ ਕਰਨ ਲਈ ਪ੍ਰੇਰਿਤ ਕਰੇਗਾ ਅਤੇ ਜ਼ਿੰਮੇਵਾਰੀ ਅਤੇ ਨਾਗਰਿਕ ਸ਼ਮੂਲੀਅਤ ਦੀ ਭਾਵਨਾ ਨੂੰ ਉਤਸ਼ਾਹਿਤ ਕਰਨ ਸਮੇਤ ਵੱਡੇ ਸੁਪਨੇ ਲੈਣ ਅਤੇ ਉਨ੍ਹਾਂ ਨੂੰ ਪੂਰਾ ਕਰਨ ਲਈ ਮੁਹਾਰਤ ਪ੍ਰਾਪਤ ਕਰਨ ਵਾਸਤੇ ਉਤਸ਼ਾਹਿਤ ਕਰੇਗਾ।” ਉਨ੍ਹਾਂ ਕਿਹਾ ਕਿ ਜਿਵੇਂ ਹੀ ਇਹ ਵਿਦਿਆਰਥੀ ਇਸ ਵਿਲੱਖਣ ਸਫਰ ਦਾ ਤਜਰਬਾ ਲੈਣਗੇ, ਉਹ ਇਸ ਤੋਂ ਸਿੱਖਣ, ਆਪਣੀ ਸਖਸ਼ੀਅਤ ਦਾ ਵਿਕਾਸ ਕਰਨ ਸਮੇਤ ਅਧਿਕਾਰੀਆਂ ਤੋਂ ਮਾਰਗਦਰਸ਼ਨ ਲੈਂਦਿਆਂ ਇਸ ਦਾ ਪੂਰਾ ਆਨੰਦ ਮਾਣਨਗੇ।ਉਨ੍ਹਾਂ ਕਿਹਾ ਕਿ ਉਚੇਚੇ ਢੰਗ ਨਾਲ ਤਿਆਰ ਕੀਤੇ ਗਏ ਇਸ ਪ੍ਰੋਗਰਾਮ ਤਹਿਤ ਕਈ ਤਰ੍ਹਾਂ ਦੀਆਂ ਗਤੀਵਿਧੀਆਂ ਸ਼ਾਮਲ ਹੋਣਗੀਆਂ, ਜਿਹਨਾਂ ਵਿੱਚ ਸ਼ਿਕਾਇਤ ਨਿਵਾਰਣ ਸੈਸ਼ਨ, ਸਾਈਬਰ ਸੈੱਲ ਸੰਚਾਲਨ, ਯੋਜਨਾਬੰਦੀ ਮੀਟਿੰਗਾਂ, ਵਿਕਾਸ ਪ੍ਰੋਜੈਕਟਾਂ ਲਈ ਖੇਤਰੀ ਦੌਰੇ ਅਤੇ ਹੋਰ ਸੰਬੰਧਿਤ ਰੁਝੇਵਿਆਂ ਵਰਗੀਆਂ ਅਸਲ ਪ੍ਰਸ਼ਾਸਨਿਕ ਅਤੇ ਪੁਲਿਸਿੰਗ ਗਤੀਵਿਧੀਆਂ ਤੋਂ ਸੇਧ ਲੈਣਾ ਸ਼ਾਮਲ ਹੋਵੇਗਾ। ਇਸ ਤੋਂ ਇਲਾਵਾ ਵਿਦਿਆਰਥੀ ਅਧਿਕਾਰੀਆਂ ਨਾਲ ਦੁਪਹਿਰ ਦੇ ਖਾਣੇ ਦਾ ਵੀ ਆਨੰਦ ਮਾਨਣਗੇ, ਜੋ ਵਿਦਿਆਰਥੀਆਂ ਨੂੰ ਅਧਿਕਾਰੀਆਂ ਨਾਲ ਆਪਣੀਆਂ ਦਿਲੀ ਇੱਛਾਵਾਂ ਸਾਂਝੀਆਂ ਕਰਨ ਅਤੇ ਕਰੀਅਰ ਮਾਰਗਦਰਸ਼ਨ ਪ੍ਰਾਪਤ ਕਰਨ ਲਈ ਇੱਕ ਖੁੱਲ੍ਹਾ ਪਲੇਟਫਾਰਮ ਪ੍ਰਦਾਨ ਕਰੇਗਾ।

ਇਹ ਵੀ ਪੜ੍ਹੋ  ਫਰੀਦਕੋਟ ਵਿੱਚ ਗੈਂਗਸਟਰ ਅਰਸ਼ ਡੱਲ੍ਹਾ ਦੇ ਦੋ ਸਾਥੀ ਗ੍ਰਿਫ਼ਤਾਰ; ਦੋ ਪਿਸਤੌਲ ਬਰਾਮਦ

ਉਨ੍ਹਾਂ ਕਿਹਾ ਕਿ ਪ੍ਰੋਗਰਾਮ ਦੇ ਅੰਤ ਵਿੱਚ, ਵਿਦਿਆਰਥੀਆਂ ਨੂੰ ਭਾਗੀਦਾਰੀ ਦਾ ਸਰਟੀਫਿਕੇਟ, ਇੱਕ ਪ੍ਰੇਰਣਾਦਾਇਕ ਕਿਤਾਬ ਜਾਂ ਡਾਇਰੀ ਅਤੇ ਅਧਿਕਾਰੀ ਨਾਲ ਸਾਂਝੀ ਫੋਟੋ ਵੀ ਮਾਣ-ਸਨਮਾਨ ਦਿੱਤੀ ਜਾਵੇਗੀ। ਇਸੇ ਤਰ੍ਹਾਂ ਵਿਦਿਆਰਥੀਆਂ ਵੱਲੋਂ ਪ੍ਰਾਪਤ ਕੀਤੇ ਤਜ਼ਰਬਿਆਂ ਬਾਰੇ ਜਾਣਨ ਲਈ ਇੱਕ ਵਿਸਥਾਰਤ ਫੀਡਬੈਕ ਅਤੇ ਸਲਾਹ ਸੈਸ਼ਨ ਵੀ ਕਰਵਾਇਆ ਜਾਵੇਗਾ।ਉਨ੍ਹਾਂ ਦੱਸਿਆ ਕਿ ਇਸ ਪਹਿਲਕਦਮੀ ਦੇ ਤਜ਼ਰਬਿਆਂ ਨੂੰ ਦਸਤਾਵੇਜ਼ੀ ਰੂਪ ਦੇਣ ਲਈ ਹਰ ਜ਼ਿਲ੍ਹੇ ਦੇ ਅਧਿਕਾਰੀਆਂ ਵੱਲੋਂ ਵਿਦਿਆਰਥੀਆਂ ਦੇ ਵਿਚਾਰਾਂ ਨਾਲ ਲੈਸ ਇੱਕ ਲਿਖਤੀ ਨੋਟ ਤਿਆਰ ਕੀਤਾ ਜਾਵੇਗਾ, ਜਿਸ ਨੂੰ ਅੱਗੇ “ਜ਼ਿਲ੍ਹਾ ਮੈਰਿਟ ਬੁੱਕਲੇਟ” ਵਜੋਂ ਤਿਆਰ ਕੀਤਾ ਜਾਵੇਗਾ। ਸਕੂਲ ਵੱਲੋਂ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਆਪਣੇ ਤਜ਼ਰਬੇ ਸਾਥੀ ਵਿਦਿਆਰਥੀਆਂ ਨਾਲ ਸਾਂਝੇ ਕਰਨ ਲਈ ਵੀ ਸੱਦਾ ਦਿੱਤਾ ਜਾਵੇਗਾ ਤਾਂ ਜੋ ਬਾਕੀ ਵਿਦਿਆਰਥੀਆਂ ਵਿੱਚ ਇੱਛਾਵਾਂ ਪੈਦਾ ਕਰਨ ਸਮੇਤ ਕੁਝ ਕਰ-ਗੁਜ਼ਰਨ ਦੇ ਸੱਭਿਆਚਾਰ ਨੂੰ ਉਤਸ਼ਾਹਿਤ ਕੀਤਾ ਜਾ ਸਕੇ।ਸ. ਬੈਂਸ ਨੇ ਵਿਦਿਆਰਥੀਆਂ ਵੱਲੋਂ ਡੂੰਘੀ ਸੂਝ ਅਤੇ ਪ੍ਰੇਰਨਾਦਾਇਕ ਮਾਰਗਦਰਸ਼ਨ ਹਾਸਲ ਕਰਨ ਦੀ ਕਾਮਨਾ ਕਰਦਿਆਂ ਕਿਹਾ ਕਿ ਵਿਦਿਆਰਥੀ ਖੋਜ, ਸਖਸ਼ੀਅਤ ਵਿਕਾਸ ਅਤੇ ਪ੍ਰੇਰਨਾ ਨਾਲ ਭਰਪੂਰ ਇਸ ਦਿਨ ਦਾ ਵੱਧ ਤੋਂ ਵੱਧ ਲਾਹਾ ਲੈਣਗੇ ਅਤੇ ਇਹ ਦਿਨ ਉਨ੍ਹਾਂ ਦੇ ਜੀਵਨ ‘ਤੇ ਇੱਕ ਅਮਿੱਟ ਛਾਪ ਛੱਡਦਿਆਂ ਇੱਕ ਆਗੂ ਵਜੋਂ ਉਭਰਨ ਲਈ ਉਨ੍ਹਾਂ ਦੇ ਭਵਿੱਖ ਨੂੰ ਆਕਾਰ ਦੇਵੇਗਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਪਿੰਡਾਂ ਦਾ ਸਰਬਪੱਖੀ ਵਿਕਾਸ ਯਕੀਨੀ ਬਣਾਇਆ ਜਾਵੇਗਾ-ਮੁੱਖ ਮੰਤਰੀ

0

👉ਮੁੱਖ ਮੰਤਰੀ ਵਲੋਂ ਧੂਰੀ ਵਿਧਾਨ ਸਭਾ ਹਲਕੇ ਦੇ ਪਿੰਡਾਂ ਦਾ ਦੌਰਾ
Sangrur News:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਪਿੰਡਾਂ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ ਅਤੇ ਇਸ ਉਦੇਸ਼ ਨੂੰ ਪ੍ਰਾਪਤ ਕਰਨ ਲਈ ਕੋਈ ਕਸਰ ਨਹੀਂ ਛੱਡ ਰਹੀ।ਘਨੌਰੀ ਕਲਾਂ, ਘਨੌਰ ਖੁਰਦ, ਕਾਤਰੋਂ ਅਤੇ ਚੰਗਾਲੀ ਪਿੰਡਾਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਸਮੀਖਿਆ ਕਰਨ ਤੋਂ ਬਾਅਦ ਲੋਕਾਂ ਨਾਲ ਗੱਲਬਾਤ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਸਾਰੇ ਸਰਕਾਰੀ ਵਿਭਾਗ ਇਕ ਦੂਜੇ ਨਾਲ ਮਿਲ ਕੇ ਪੇਂਡੂ ਵਸੋਂ ਦੀ ਭਲਾਈ ਲਈ ਕੰਮ ਕਰ ਰਹੇ ਹਨ। ਉਨ੍ਹਾਂ ਨੇ ਦੁਹਰਾਇਆ ਕਿ ਪੰਜਾਬ, ਪਿੰਡਾਂ ਵਿੱਚ ਵੱਸਦਾ ਹੈ ਅਤੇ ‘ਰੰਗਲੇ ਪੰਜਾਬ’ ਦਾ ਸੁਪਨਾ ਤਦ ਹੀ ਸਾਕਾਰ ਹੋ ਸਕਦਾ ਹੈ, ਜਦੋਂ ਪਿੰਡ ਸਾਫ-ਸੁਥਰੇ ਅਤੇ ਹਰੇ-ਭਰੇ ਹੋਣ।

ਇਹ ਵੀ ਪੜ੍ਹੋ  ਫਰੀਦਕੋਟ ਵਿੱਚ ਗੈਂਗਸਟਰ ਅਰਸ਼ ਡੱਲ੍ਹਾ ਦੇ ਦੋ ਸਾਥੀ ਗ੍ਰਿਫ਼ਤਾਰ; ਦੋ ਪਿਸਤੌਲ ਬਰਾਮਦ

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਰਕਾਰ ਇਸ ਖੇਤਰ ਵੱਲ ਪਹਿਲਾਂ ਤੋਂ ਹੀ ਵਿਸ਼ੇਸ਼ ਧਿਆਨ ਦੇ ਰਹੀ ਹੈ।ਮੁੱਖ ਮੰਤਰੀ ਨੇ ਕਿਹਾ ਕਿ ਧੂਰੀ ਨੂੰ ਸਰਬਪੱਖੀ ਵਿਕਾਸ ਰਾਹੀਂ ਮਾਡਲ ਸ਼ਹਿਰ ਵਜੋਂ ਤਿਆਰ ਕੀਤਾ ਜਾਵੇਗਾ ਅਤੇ ਇਸ ਲਈ ਉਚਿਤ ਫੰਡ ਮੁਹੱਈਆ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਸ਼ਹਿਰ ਵਿੱਚ ਜਲਦ ਹੀ ਵਿਸ਼ਵ-ਪੱਧਰੀ ਸਿਹਤ ਅਤੇ ਸਿੱਖਿਆ ਸਹੂਲਤਾਂ, ਚੰਗੀਆਂ ਸੜਕਾਂ, ਸਾਫ ਤਲਾਬ ਅਤੇ ਨਹਿਰਾਂ ਰਾਹੀਂ ਸਿੰਚਾਈ ਦੀ ਸਹੂਲਤ ਹੋਵੇਗੀ। ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਵਿਧਾਨ ਸਭਾ ਹਲਕੇ ਦੇ ਪਿੰਡਾਂ ਦੇ ਸੰਪੂਰਨ ਵਿਕਾਸ ਲਈ ਵੱਡੇ ਪੈਮਾਨੇ ’ਤੇ ਯਤਨ ਕੀਤੇ ਗਏ ਹਨ।ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਵਿਕਾਸ ਲਈ ਪੈਸਿਆਂ ਦੀ ਕੋਈ ਘਾਟ ਨਹੀਂ ਅਤੇ ਸੂਬਾ ਸਰਕਾਰ ਪਿੰਡਾਂ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਹਰੇਕ ਸੰਭਵ ਕੋਸ਼ਿਸ਼ ਕਰ ਰਹੀ ਹੈ।

ਇਹ ਵੀ ਪੜ੍ਹੋ  ਪੰਜਾਬ ਨੂੰ ਮਿਲਿਆ ਪਾਣੀਆਂ ਦਾ ਨਵਾਂ ਰਾਖਾ: ਭਗਵੰਤ ਮਾਨ ਨੇ ਕਿਹਾ “ਜੇ ਅਸੀਂ 532 ਕਿਲੋਮੀਟਰ ਸਰਹੱਦ ਦੀ ਰੱਖਿਆ ਕਰ ਸਕਦੇ ਹਾਂ ਤਾਂ ਅਸੀਂ ਆਪਣੇ ਪਾਣੀਆਂ ਦੀ ਵੀ ਰਾਖੀ ਕਰ ਸਕਦੇ ਹਾਂ”

ਮੁੱਖ ਮੰਤਰੀ ਨੇ ਦੱਸਿਆ ਕਿ ਸ਼ਹਿਰੀ ਅਤੇ ਪੇਂਡੂ, ਦੋਵਾਂ ਖੇਤਰਾਂ ਵਿੱਚ ਵਿਕਾਸ ਕਾਰਜਾਂ ਵਿੱਚ ਤੇਜ਼ੀ ਲਿਆਉਣ ਲਈ ਵਿਸਥਾਰਤ ਰੂਪ-ਰੇਖਾ ਤਿਆਰ ਕੀਤੀ ਗਈ ਹੈ। ਭਗਵੰਤ ਸਿੰਘ ਮਾਨ ਨੇ ਇਹ ਵੀ ਕਿਹਾ ਕਿ ਵਿਕਾਸ ਦੇ ਨਾਲ ਨਾਲ ਸੂਬੇ ਦੇ ਅਰਥਚਾਰੇ ਨੂੰ ਲੀਹ ’ਤੇ ਪਾਉਣ ਦੀ ਵੀ ਕੋਸ਼ਿਸ਼ ਕੀਤੀ ਜਾ ਰਹੀ ਹੈ ਤਾਂ ਜੋ ਪੰਜਾਬ ਦੇ ਲੋਕਾਂ ਨੂੰ ਫ਼ਾਇਦਾ ਹੋ ਸਕੇ।ਮੁੱਖ ਮੰਤਰੀ ਨੇ ਖੁਲਾਸਾ ਕੀਤਾ ਕਿ ਇਨ੍ਹਾਂ ਪੰਚਾਇਤਾਂ ਵਿੱਚ 129 ਵਿਕਾਸ ਕਾਰਜਾਂ ਲਈ ਕੁੱਲ 13.98 ਕਰੋੜ ਰੁਪਏ ਜਾਰੀ ਕੀਤੇ ਗਏ ਹਨ, ਜਿਨ੍ਹਾਂ ਵਿੱਚੋਂ 93 ਕਾਰਜ 8.67 ਕਰੋੜ ਰੁਪਏ ਦੀ ਲਾਗਤ ਨਾਲ ਪੂਰੇ ਹੋ ਚੁੱਕੇ ਹਨ। ਉਨ੍ਹਾਂ ਕਿਹਾ ਕਿ 36 ਕਾਰਜ 5.31 ਕਰੋੜ ਰੁਪਏ ਦੀ ਲਾਗਤ ਨਾਲ ਚੱਲ ਰਹੇ ਹਨ ਅਤੇ ਜਲਦ ਪੂਰੇ ਹੋ ਜਾਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਪੰਜ ਪਿੰਡ ਪੰਚਾਇਤਾਂ ਦੀ ਲੋੜ ਦੇ ਆਧਾਰ ’ਤੇ ਹੋਰ 32 ਵਿਕਾਸ ਕਾਰਜਾਂ ਲਈ 12.19 ਕਰੋੜ ਰੁਪਏ ਦੀ ਵਾਧੂ ਗ੍ਰਾਂਟ ਵੀ ਜਾਰੀ ਕੀਤੀ ਗਈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ