Saturday, May 2, 2026
Home Blog Page 72

ਫ਼ੂਲ ਬਲਾਕ ਸੰਮਤੀ ‘ਤੇ ਸ਼੍ਰੋਮਣੀ ਅਕਾਲੀ ਦਲ ਦਾ ਕਬਜ਼ਾ; ਭਾਰੀ ਸੁਰੱਖਿਆ ਹੇਠ ਹੋਈ ਚੋਣ

0

Bathinda News: Shiromani Akali Dal ; ਬਠਿੰਡਾ ਜ਼ਿਲ੍ਹੇ ਦੇ ਚਰਚਿਤ ਵਿਧਾਨ ਸਭਾ ਹਲਕਾ ਰਾਮਪੁਰਾ ਫ਼ੂਲ ਦੇ ਬਲਾਕ ਫ਼ੂਲ ਦੀ ਪੰਚਾਇਤ ਸੰਮਤੀ ਲਈ ਬੁੱਧਵਾਰ ਨੂੰ ਹੋਈ ਚੋਣ ਵਿਚ ਸ਼੍ਰੋਮਣੀ ਅਕਾਲੀ ਦਲ ਬਾਜ਼ੀ ਮਾਰਨ ਵਿਚ ਸਫ਼ਲ ਰਿਹਾ। ਭਾਰੀ ਸੁਰੱਖਿਆ ਪ੍ਰਬੰਧਾਂ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਡਿਪਟੀ ਕਮਿਸ਼ਨਰ ਅਤੇ ਪੰਜਾਬ ਹਰਿਆਣਾ ਹਾਈਕੋਰਟ ਦੇ ਅਬਜ਼ਰਵਰ ਦੀ ਨਿਗਰਾਨੀ ਹੇਠ ਹੋਈ ਇਸ ਚੋਣ ਵਿੱਚ ਮਨਦੀਪ ਕੌਰ ਚੇਅਰਮੈਨ ਅਤੇ ਕਿਰਨਜੀਤ ਕੌਰ ਵਾਈਸ ਚੇਅਰਮੈਨ ਚੁਣੀ ਗਈ।

ਇਹ ਵੀ ਪੜ੍ਹੋ Big News; Adv HS Phoolka ਹੋਏ BJP ਵਿਚ ਸ਼ਾਮਲ, ਕੇਂਦਰੀ ਮੰਤਰੀ ਪੁਰੀ ਤੇ ਸੁਨੀਲ ਜਾਖੜ ਨੇ ਕੀਤਾ ਸਵਾਗਤ

ਫ਼ੂਲ ਦੇ ਕੁੱਲ 18 ਪੰਚਾਇਤ ਸੰਮਤੀ ਜੋਨਾਂ ਵਿਚ ਸ਼੍ਰੋਮਣੀ ਅਕਾਲੀ ਦਲ ਨੇ 10 ਵਿਚ ਜਿੱਤ ਹਾਸਲ ਕੀਤੀ ਸੀ ਜਦਕਿ 5 ‘ਤੇ ਆਪ ਕਾਬਜ਼ ਰਹੀ ਸੀ। ਇਸੇ ਤਰ੍ਹਾਂ 2 ਕਾਂਗਰਸ ਅਤੇ 1 ਜੋਨ ਵਿਚ ਅਜ਼ਾਦ ਉਮੀਦਵਾਰ ਚੁਣਿਆ ਗਿਆ ਸੀ। ਹਲਕਾ ਵਿਧਾਇਕ ਬਲਕਾਰ ਸਿੰਘ ਸਿੱਧੂ ਵੀ ਵੋਟਾਂ ਦੌਰਾਨ ਹਾਜ਼ਰ ਰਹੇ। ਜਦੋਂਕਿ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਆਪਣੇ ਸੈਕੜੇ ਸਮਰਥਕਾਂ ਨਾਲ ਪ੍ਰਬੰਧਕੀ ਕੰਪਲੈਕਸ ਦੇ ਬਾਹਰ ਪੁੱਜੇ ਹੋਏ ਸਨ, ਜਿੰਨਾਂ ਚੇਅਰਮੈਨ ਅਤੇ ਵਾਈਸ ਚੇਅਰਮੈਨ ਜਿੱਤ ਦੀ ਵਧਾਈ ਦਿੱਤੀ। ਦਸਣਾ ਬਣਦਾ ਹੈ ਕਿ ਇਸਤੋਂ ਪਹਿਲਾਂ ਇਹ ਚੋਣ ਦੋ ਦਫ਼ਾ ਰੱਦ ਹੋ ਚੁੱਕੀ ਹੈ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ; ਤਖਤ ਸਚਖੰਡ ਸ਼੍ਰੀ ਹਜ਼ੂਰ ਸਾਹਿਬ ਨੰਦੇੜ ਦੀ ਲਈ ਰਜਿਸਟਰੇਸ਼ਨ ਸ਼ੁਰੂ

0

ਮੁੱਖ ਮੰਤਰੀ ਨਾਇਬ ਸਿੰਘ ਸੈਣੀ 5 ਮਈ ਨੂੰ ਕੁਰੂਕਸ਼ੇਤਰ ਤੋਂ ਵਿਸ਼ੇਸ਼ ਰੇਲਗੱਡੀ ਨੂੰ ਝੰਡੀ ਦਿਖਾ ਕੇ ਸ਼੍ਰੀ ਹਜ਼ੂਰ ਸਾਹਿਬ ਨੰਦੇੜ ਲਈ ਕਰਣਗੇ ਰਵਾਨਾ
ਸੀਨੀਅਰ ਨਾਗਰਿਕ 15 ਅਪ੍ਰੈਲ ਤੱਕ ਕਰਾਉਣ ਸਰਲ ਪੋਰਟਲ ‘ਤੇ ਰਜਿਸਟ੍ਰੇਸ਼ਣ
Haryana News: ਹਰਿਆਣਾ ਸਰਕਾਰ ਦੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸ਼੍ਰੀ ਹਜ਼ੂਰ ਸਾਹਿਬ ਨੰਦੇੜ, ਮਹਾਰਾਸ਼ਟਰ ਲਈ 5 ਮਈ ਨੂੰ ਕੁਰੂਕਸ਼ੇਤਰ ਤੋਂ ਵਿਸ਼ੇਸ਼ ਟ੍ਰੇਨ ਰਵਾਨਾ ਹੋਵੇਗੀ। ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਇਸ ਟ੍ਰੇਨ ਨੂੰ ਝੰਡੀ ਦਿਖਾ ਕੇ ਸੂਬੇ ਦੇ ਵੱਖ-ਵੱਖ ਜਿਲ੍ਹਿਆਂ ਤੋਂ ਆਉਣ ਵਾਲੀ ਸੰਗਤ ਨੂੰ ਰਵਾਨਾ ਕਰਣਗੇ।ਸਰਕਾਰ ਦੇ ਬੁਲਾਰੇ ਨੇ ਜਾਣਕਾਰੀ ਦਿੰਦੇ ਹੋਏ ਦਸਿਆ ਕਿ ਸੀਨੀਅਰ ਨਾਗਰਿਕ, ਜਿਨ੍ਹਾਂ ਦੀ ਉਮਰ 60 ਸਾਲ ਤੋਂ ਵੱਧ ਹੈ ਅਤੇ ਉਨ੍ਹਾਂ ਦੀ ਪਰਿਵਾਰਕ ਆਮਦਨ ਇੱਕ ਲੱਖ 80 ਹਜਾਰ ਰੁਪਏ ਤੋਂ ਘੱਟ ਹੈ, ਉਹ ਇਸ ਯੋਜਨਾ ਦਾ ਲਾਭ ਚੁੱਕ ਸਕਦੇ ਹਨ। ਯੋਜਨਾ ਦਾ ਲਾਭ ਚੁੱਕਣ ਲਈ ਸਰਲ ਹਰਿਆਣਾ ਪੋਰਟਲ ‘ਤੇ 15 ਅਪ੍ਰੈਲ ਤੱਕ ਰਜਿਸਟ੍ਰੇਸ਼ਣ ਕੀਤਾ ਜਾ ਸਕਦਾ ਹੈ। ਯੋਗ ਵਿਅਕਤੀ ਨੇੜੇ ਸੀਐਸਸੀ ਸੈਂਟਰ ਜਾਂ ਆਪਣੇ ਸਮਾਰਟ ਫੋਨ ਤੋਂ ਸਰਲ ਹਰਿਆਣਾ ਪੋਰਟਲ ‘ਤੇ ਘਰ ਬੈਠੇ ਇਸ ਮੁਫਤ ਯਾਤਰਾ ਲਈ ਰਜਿਸਟ੍ਰੇਸ਼ਣ ਕਰ ਸਕਦੇ ਹਨ।
ਯੋਜਨਾ ਦਾ ਲਾਭ ਚੁੱਕਣ ਲਈ ਇਹ ਹੋਵੇਗੀ ਯੋਗਤਾ
ਬੁਲਾਰੇ ਨੇ ਸਪਸ਼ਟ ਕੀਤਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਬਿਨੈ ਕਰਨ ਲਈ ਕੁੱਝ ਜਰੂਰੀ ਦਸਤਾਵੇਜ ਜਰੂਰੀ ਕੀਤੇ ਗਏ ਹਨ, ਜਿਨ੍ਹਾਂ ਵਿੱਚ ਵੈਧ ਫੋਟੋ ਪਹਿਚਾਣ ਪੱਤਰ (ਜਿਵੇਂ ਆਧਾਰ ਕਾਰਡ, ਪੈਨ ਕਾਰਡ ਜਾਂ ਹੋਰ ਸਰਕਾਰੀ ਆਈਡੀ), ਪਰਿਵਾਰ ਪਹਿਚਾਣ ਪੱਤਰ (ਪੀਪੀਪੀ), ਸ਼ਰੀਰਿਕ ਰੂਪ ਤੋਂ ਯਾਤਰਾ ਲਈ ਫਿੱਟ ਹੋਣ ਦੀ ਸਵੈ ਐਲਾਨ ਅਤੇ ਪਿਛਲੇ ਤਿੰਨ ਸਾਲਾਂ ਵਿੱਚ ਯੋਜਨਾ ਦਾ ਲਾਭ ਨਾ ਲੈਣ ਦਾ ਐਲਾਨ ਸ਼ਾਮਿਲ ਹੈ। ਉਨ੍ਹਾਂ ਨੇ ਯੋਗਤਾ ਦੀ ਜਾਣਕਾਰੀ ਦਿੰਦੇ ਹੋਏ ਦਸਿਆ ਕਿ ਬਿਨੈਕਾਰ ਦਾ ਹਰਿਆਣਾ ਦਾ ਨਿਵਾਸੀ ਹੋਣਾ ਅਤੇ ਪਰਿਵਾਰ ਪਹਿਚਾਣ ਪੱਤਰ ਹੋਣਾ ਜਰੂਰੀ ਹੈ।ਬੁਲਾਰੇ ਨੇ ਦਸਿਆ ਕਿ ਸੀਨੀਅਰ ਨਾਗਰਿਕ ਇੱਕ ਸਹਾਇਕ ਨੂੰ ਪੂਰਨ ਭੁਗਤਾਨ ‘ਤੇ ਨਾਲ ਲੈ ਜਾਣ ਦੀ ਮੰਜੂਰੀ ਹੈ। ਉੱਥੇ ਹੀ 18 ਤੋਂ 60 ਸਾਲ ਉਮਰ ਵਰਗ ਜਾਂ 1.80 ਲੱਖ ਤੋਂ ਵੱਧ ਆਮਦਨ ਵਾਲੇ ਲੋਕ ਇਸ ਯੋਜਨਾ ਦਾ ਲਾਭ ਪੂਰਾ ਭੁਗਤਾਨ ‘ਤੇ ਚੁੱਕ ਸਕਦੇ ਹਨ। ਯੋਜਨਾ ਦੇ ਨਿਯਮਾਂ ਅਨੂਸਾਰ, ਕੋਈ ਵੀ ਵਿਅਕਤੀ ਹਰ ਤਿੰਨ ਸਾਲਾਂ ਵਿੱਚ ਸਿਰਫ ਇੱਕ ਵਾਰ ਹੀ ਇਸ ਸਹੂਲਤ ਦਾ ਲਾਭ ਲੈ ਸਕਦਾ ਹੈ। ਪਹਿਲਾਂ ਆਓ, ਪਹਿਲਾਂ ਪਾਓ ਦੇ ਆਧਾਰ ‘ਤੇ ਸੰਚਾਲਿਤ ਇਸ ਯੋਜਨਾ ਵਿੱਚ ਬਿਨੈ ਲਈ ਪਰਿਵਾਰ ਪਹਿਚਾਣ ਪੱਤਰ ਜਰੂਰੀ ਹੈ।ਮੁੱਖ ਮੰਤਰੀ ਨੇ ਜਾਣਕਾਰੀ ਦਿੰਦੇ ਹੋਏ ਦਸਿਆ ਕਿ ਇਸ ਯੋਜਨਾਂ ਤਹਿਤ ਯਾਤਰੀਆਂ ਦੇ ਰਹਿਣ, ਖਾਣ ਅਤੇ ਸਥਾਨਕ ਟ੍ਰਾਂਸਪੋਰਟ ਦੀ ਪੂਰੀ ਵਿਵਸਥਾ ਸਰਕਾਰ ਵੱਲੋਂ ਆਪਣੇ ਪੱਧਰ ‘ਤੇ ਕੀੀਤ ਜਾਵੇਗੀ।ਰਜਿਸਟ੍ਰੇਸ਼ਣ ਦੇ ਬਾਅਦ ਸੰਗਤ ਨੂੰ ਡੀਆਈਪੀਆਰਓ ਦਫਤਰ ਵਿੱਚ ਦੇਣੀ ਹੋਵੇਗੀ ਸੂਚਨਾ
ਬੁਲਾਰੇ ਨੇ ਦਸਿਆ ਕਿ ਬਿਨੈ ਕਰਨ ਦੇ ਬਾਅਦ ਬਿਨੈਕਾਰ ਨੂੰ ਸੂਚਨਾ ਆਪਣੇ-ਆਪਣੇ ਜਿਲ੍ਹਾ ਵਿੱਚ ਸਥਿਤ ਜਿਲ੍ਹਾ ਸੂਚਨਾ ਅਤੇ ਜਨਸੰਪਰਕ ਅਧਿਕਾਰੀ ਦਫਤਰ ਵਿੱਚ ਜਰੂਰ ਦੇਣੀ ਹੋਵੇਗੀ ਤਾਂ ਜੋ ਯੋਗ ਵਿਅਕਤੀਆਂ ਦੀ ਸੂਚਨਾ ਰੇਲਵੇ ਨੂੰ ਸਮੇਂ ‘ਤੇ ਭੇਜੀ ਜਾ ਸਕੇ। ਰਜਿਸਟਰਡ ਵਿਅਕਤੀ 16 ਅਪ੍ਰੈਲ ਤੋਂ ਪਹਿਲਾਂ ਇਹ ਸੂਚਨਾ ਡੀਆਈਪੀਆਰਓ ਦਫਤਰ ਵਿੱਚ ਜਰੂਰ ਦੇਣ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਭਗਵੰਤ ਮਾਨ ਸਰਕਾਰ ਵੱਲੋਂ ਜਨਤਕ ਸੇਵਾਵਾਂ ਵਿੱਚ ਸੁਧਾਰ ਲਈ ਬਕਾਇਆ ਆਰ.ਸੀ. ਅਤੇ ਡਰਾਈਵਿੰਗ ਲਾਇਸੰਸ ਅਰਜ਼ੀਆਂ ਦੇ ਸਮਾਂਬੱਧ ਨਿਪਟਾਰੇ ਦੇ ਨਿਰਦੇਸ਼: ਹਰਪਾਲ ਸਿੰਘ ਚੀਮਾ

0

Chandigarh News:ਪੰਜਾਬ ਦੇ ਵਿੱਤ, ਟਰਾਂਸਪੋਰਟ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਰਜਿਸਟ੍ਰੇਸ਼ਨ ਸਰਟੀਫਿਕੇਟਾਂ (ਆਰ.ਸੀ.) ਅਤੇ ਡਰਾਈਵਿੰਗ ਲਾਇਸੈਂਸਾਂ (ਡੀ.ਐਲ.) ਜਾਰੀ ਕਰਨ ਨਾਲ ਸਬੰਧਤ ਮੁੱਦਿਆਂ ਨੂੰ ਹੱਲ ਕਰਨ ਲਈ ਅੱਜ ਇੱਥੇ ਟਰਾਂਸਪੋਰਟ ਵਿਭਾਗ ਦੀ ਇੱਕ ਉੱਚ-ਪੱਧਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕੀਤੀ। ਇਸ ਮੀਟਿੰਗ ਵਿੱਚ ਟਰਾਂਸਪੋਰਟ ਸਕੱਤਰ ਵਰੁਣ ਰੂਜ਼ਮ, ਸਟੇਟ ਟਰਾਂਸਪੋਰਟ ਕਮਿਸ਼ਨਰ ਪਰਨੀਤ ਸ਼ੇਰਗਿੱਲ, ਸਕੱਤਰ ਆਰ.ਟੀ.ਏ., ਆਰ.ਟੀ.ਓਜ਼ ਅਤੇ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀਆਂ ਨੇ ਸ਼ਮੂਲੀਅਤ ਕੀਤੀ।ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ, “ਜਨਤਕ ਸੇਵਾਵਾਂ ਨੂੰ ਸੁਚਾਰੂ ਬਣਾਉਣ ਲਈ ਇੱਕ ਫੈਸਲਾਕੁੰਨ ਕਦਮ ਚੁੱਕਦੇ ਹੋਏ, ਅਸੀਂ ਟਰਾਂਸਪੋਰਟ ਵਿਭਾਗ ਦੀ ਇੱਕ ਵਿਆਪਕ ਸਮੀਖਿਆ ਕੀਤੀ ਹੈ, ਜਿਸ ਵਿੱਚ ਸਾਡਾ ਮੁੱਖ ਧਿਆਨ ਰਜਿਸਟ੍ਰੇਸ਼ਨ ਸਰਟੀਫਿਕੇਟਾਂ ਅਤੇ ਡਰਾਈਵਿੰਗ ਲਾਇਸੈਂਸਾਂ ਨੂੰ ਜਾਰੀ ਕਰਨ ਨਾਲ ਸਬੰਧਤ ਮੁੱਦਿਆਂ ਨੂੰ ਹੱਲ ਕਰਨ ‘ਤੇ ਕੇਂਦਰਿਤ ਸੀ।”ਉਨ੍ਹਾਂ ਕਿਹਾ, “ਮੈਂ ਇਸ ਸਮੇਂ ਵੈਰੀਫਿਕੇਸ਼ਨ ਅਤੇ ਪ੍ਰਵਾਨਗੀ (ਅਪਰੂਵਲ) ਪੱਧਰ ‘ਤੇ ਲੰਬਿਤ ਪਈਆਂ ਕੁੱਲ ਅਰਜ਼ੀਆਂ ਦਾ ਸਖ਼ਤ ਨੋਟਿਸ ਲਿਆ ਹੈ ਅਤੇ ਅਧਿਕਾਰੀਆਂ ਨੂੰ ਜਲਦ ਤੋਂ ਜਲਦ ਇਨ੍ਹਾਂ ਬਕਾਇਆ ਅਰਜ਼ੀਆਂ ਦਾ ਨਿਪਟਾਰਾ ਕਰਨ ਦੇ ਨਿਰਦੇਸ਼ ਦਿੱਤੇ ਹਨ।”

ਇਹ ਵੀ ਪੜ੍ਹੋ  Punjab ਵਿੱਚ ਬਰਾਬਰ ਵਿਕਾਸ ਯਕੀਨੀ ਬਣਾਉਣ ਲਈ ਪਹਿਲੀ ਵਾਰ ਜਾਤ ਆਧਾਰਤ ਸਮਾਜਿਕ-ਆਰਥਿਕ ਸਰਵੇਖਣ ਕਰਵਾਇਆ ਜਾਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ, ਕੈਬਿਨਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “ਅਸੀਂ ਸਮਾਂਬੱਧ ਜਨਤਕ ਸੇਵਾਵਾਂ ਪ੍ਰਦਾਨ ਕਰਨ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹਾਂ, ਅਤੇ ਮੈਂ ਉਨ੍ਹਾਂ ਸਾਰੀਆਂ ਅਰਜ਼ੀਆਂ ਦੀ ਬਾਰੀਕੀ ਨਾਲ ਨਿਗਰਾਨੀ ਕਰਨ ਦੇ ਹੁਕਮ ਦਿੱਤੇ ਹਨ ਜਿਨ੍ਹਾਂ ਵਿੱਚ ਨਿਰਧਾਰਤ ਸਮਾਂ ਸੀਮਾ ਤੋਂ ਵੱਧ ਦੇਰੀ ਹੋਈ ਹੈ।”ਉਨ੍ਹਾਂ ਅੱਗੇ ਕਿਹਾ, “ਜਵਾਬਦੇਹੀ ਲਾਗੂ ਕਰਨ ਅਤੇ ਨਿਪਟਾਰੇ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਲਈ ਵਿਭਾਗ ਵੱਲੋਂ ਬਕਾਇਆ ਅਰਜ਼ੀਆਂ ਦੇ ਨਾਲ-ਨਾਲ ਦੇਰੀ ਦੇ ਖਾਸ ਕਾਰਨਾਂ ਬਾਰੇ ਵਿਸਤ੍ਰਿਤ ਡਾਟਾ ਸਰਗਰਮੀ ਨਾਲ ਇਕੱਠਾ ਕੀਤਾ ਜਾ ਰਿਹਾ ਹੈ।”ਡਿਜੀਟਲ ਗਵਰਨੈਂਸ ਲਈ ਸਰਕਾਰ ਦੇ ਯਤਨਾਂ ਨੂੰ ਉਜਾਗਰ ਕਰਦਿਆਂ ਵਿੱਤ ਮੰਤਰੀ ਨੇ ਕਿਹਾ, “ਅਸੀਂ ਫੇਸਲੈੱਸ ਅਤੇ ਸੰਪਰਕ ਰਹਿਤ (ਕੰਨਟੈਕਟਲੈੱਸ) ਮੋਡ ਰਾਹੀਂ ਪੇਸ਼ ਕੀਤੀਆਂ ਜਾ ਰਹੀਆਂ ਡਰਾਈਵਿੰਗ ਲਾਇਸੈਂਸ ਸੇਵਾਵਾਂ ਦੀ ਸਥਿਤੀ ਦੀ ਸਮੀਖਿਆ ਕੀਤੀ ਹੈ ਅਤੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਇਨ੍ਹਾਂ ਸ਼੍ਰੇਣੀਆਂ ਅਧੀਨ ਲੰਬਿਤ ਅਰਜ਼ੀਆਂ ‘ਤੇ ਬਾਰੀਕੀ ਨਾਲ ਨਜ਼ਰ ਰੱਖੀ ਜਾਵੇ ਤਾਂ ਜੋ ਉਨ੍ਹਾਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਇਆ ਜਾ ਸਕੇ।”

ਇਹ ਵੀ ਪੜ੍ਹੋ  Jogindra Group ਵੱਲੋਂ ਕੀਤਾ ਜਾ ਰਿਹਾ 1,100 ਕਰੋੜ ਰੁਪਏ ਦਾ ਨਿਵੇਸ਼ ਪੰਜਾਬ ਦੇ ਉਦਯੋਗਿਕ ਵਿਕਾਸ ਅਤੇ ਗਰੀਨ ਊਰਜਾ ਨੂੰ ਵੱਡਾ ਹੁਲਾਰਾ ਦੇਵੇਗਾ:ਸੰਜੀਵ ਅਰੋੜਾ

ਨਾਗਰਿਕਾਂ ਨੂੰ ਆ ਰਹੀਆਂ ਪਰੇਸ਼ਾਨੀਆਂ ਬਾਰੇ ਬੋਲਦਿਆਂ ਉਨ੍ਹਾਂ ਕਿਹਾ, “ਕੇਂਦਰੀਕ੍ਰਿਤ ਪ੍ਰਿੰਟਿੰਗ ਬ੍ਰਾਂਚ ਵਿਖੇ ਰਜਿਸਟ੍ਰੇਸ਼ਨ ਸਰਟੀਫਿਕੇਟਾਂ ਅਤੇ ਡਰਾਈਵਿੰਗ ਲਾਇਸੈਂਸਾਂ ਦੀ ਛਪਾਈ ਦੇ ਬੈਕਲਾਗ ਨੂੰ ਪ੍ਰਮੁੱਖ ਤਰਜੀਹ ਵਜੋਂ ਲਿਆ ਜਾਣਾ ਚਾਹੀਦਾ ਹੈ, ਅਤੇ ਮੈਂ ਇਸ ਬਕਾਏ ਨੂੰ ਖਤਮ ਕਰਨ ਲਈ ਸਖ਼ਤ ਨਿਰਦੇਸ਼ ਜਾਰੀ ਕੀਤੇ ਹਨ।”ਸੜਕ ਸੁਰੱਖਿਆ ਅਤੇ ਟਰਾਂਸਪੋਰਟ ਸੰਚਾਲਨ ਬਾਰੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “ਅਸੀਂ ਪੂਰੇ ਪੰਜਾਬ ਵਿੱਚ ਬਿਹਤਰ ਟਰੈਫਿਕ ਪ੍ਰਬੰਧਨ ਅਤੇ ਸੜਕ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਹਾਈਵੇਅ ਟਰੈਫਿਕ ਕੈਮਰਿਆਂ ਦੀ ਤਾਇਨਾਤੀ ਅਤੇ ਨਿਗਰਾਨੀ ਬਾਰੇ ਵਿਸਤ੍ਰਿਤ ਚਰਚਾ ਕੀਤੀ ਹੈ।”
ਉਨ੍ਹਾਂ ਅੱਗੇ ਕਿਹਾ, “ਅਸੀਂ ਟਰਾਂਸਪੋਰਟ ਨੈਟਵਰਕ ਦੀ ਕੁਸ਼ਲਤਾ, ਭਰੋਸੇਯੋਗਤਾ ਅਤੇ ਪਹੁੰਚ ਨੂੰ ਹੋਰ ਵੱਧ ਯਕੀਨੀ ਬਣਾਉਣ ਲਈ ਮੌਜੂਦਾ ਸਮਾਂ-ਸਾਰਣੀ ਦੀ ਸਮੀਖਿਆ ਕਰਕੇ ਅਤੇ ਬਾਕੀ ਰਹਿ ਗਏ ਰੂਟਾਂ ਦਾ ਧਿਆਨ ਰੱਖਦੇ ਹੋਏ ਪਬਲਿਕ ਟਰਾਂਸਪੋਰਟ ਦੇ ਸਮੇਂ ਨੂੰ ਬਿਹਤਰ ਬਣਾਉਣ ‘ਤੇ ਵੀ ਕੰਮ ਕਰ ਰਹੇ ਹਾਂ।”

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Punjab ਵਿੱਚ ਬਰਾਬਰ ਵਿਕਾਸ ਯਕੀਨੀ ਬਣਾਉਣ ਲਈ ਪਹਿਲੀ ਵਾਰ ਜਾਤ ਆਧਾਰਤ ਸਮਾਜਿਕ-ਆਰਥਿਕ ਸਰਵੇਖਣ ਕਰਵਾਇਆ ਜਾਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

0

Chandigarh News:ਪੰਜਾਬ ਸਰਕਾਰ ਦੀ ‘ਸ਼ਾਨਦਾਰ ਚਾਰ ਸਾਲ ਭਗਵੰਤ ਮਾਨ ਦੇ ਨਾਲ’ ਲੜੀ ਦੇ ਹਿੱਸੇ ਵਜੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦਾ ਚਾਰ ਸਾਲਾਂ ਦਾ ਵਿਆਪਕ ਰਿਪੋਰਟ ਕਾਰਡ ਪੇਸ਼ ਕੀਤਾ, ਜਿਸ ਵਿੱਚ ਇਹ ਦਰਸਾਇਆ ਗਿਆ ਕਿ ਕਿਵੇਂ ਨਿਰੰਤਰ ਨੀਤੀਗਤ ਦਖਲਅੰਦਾਜ਼ੀ ਨੇ ਪਿੰਡਾਂ ਦੇ ਬੁਨਿਆਦੀ ਢਾਂਚੇ ਨੂੰ ਬਦਲਿਆ ਹੈ, ਜ਼ਮੀਨੀ ਪੱਧਰ `ਤੇ ਪ੍ਰਸ਼ਾਸਨ ਨੂੰ ਮਜ਼ਬੂਤ ਕੀਤਾ ਹੈ ਅਤੇ ਪੇਂਡੂ ਖ਼ੇਤਰ ਵਿੱਚ ਰੋਜ਼ਗਾਰ ਦੇ ਮੌਕੇ ਵਧਾਏ ਹਨ।ਪੇਂਡੂ ਵਿਕਾਸ ਨੂੰ ਸਮੁੱਚੇ ਵਿਕਾਸ ਦੇ ਕੇਂਦਰੀ ਥੰਮ੍ਹ ਵਜੋਂ ਦਰਸਾਉਂਦੇ ਹੋਏ ਮੁੱਖ ਮੰਤਰੀ ਨੇ ਪੰਜਾਬ ਦੇ ਪਹਿਲੇ ਜਾਤੀ ਸਮਾਜਿਕ-ਆਰਥਿਕ ਸਰਵੇਖਣ ਦੀ ਸ਼ੁਰੂਆਤ ਤੋਂ ਲੈ ਕੇ ਵੱਡੇ ਪੱਧਰ `ਤੇ ਬੁਨਿਆਦੀ ਢਾਂਚਾ ਸਿਰਜਣ, ਪਾਰਦਰਸ਼ੀ ਭੂਮੀ ਪ੍ਰਬੰਧਨ ਰਾਹੀਂ ਮਾਲੀਆ ਪੈਦਾ ਕਰਨ ਅਤੇ ਨੌਜਵਾਨ-ਕੇਂਦ੍ਰਿਤ ਵਿਕਾਸ ਪ੍ਰੋਗਰਾਮਾਂ ਸਮੇਤ ਮੁੱਖ ਪਹਿਲਕਦਮੀਆਂ ਦੀ ਰੂਪ-ਰੇਖਾ ਪੇਸ਼ ਕੀਤੀ।ਪਹਿਲੀ ਅਪ੍ਰੈਲ ਤੋਂ ਸ਼ੁਰੂ ਹੋਣ ਵਾਲੇ ਜਾਤੀ ਆਧਾਰਤ ਸਮਾਜਿਕ-ਆਰਥਿਕ ਸਰਵੇਖਣ ਨੂੰ ਬਰਾਬਰੀ ਤੇ ਨੀਤੀ ਨਿਰਮਾਣ ਯਕੀਨੀ ਬਣਾਉਣ ਵਿੱਚ ਮਹੱਤਵਪੂਰਨ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਦਾ ਉਦੇਸ਼ ਕਾਰਵਾਈ ਨੂੰ ਗੁਪਤ ਰੱਖਦਿਆਂ ਸਾਰੇ ਭਾਈਚਾਰਿਆਂ ਦੇ ਜੀਵਨ ਪੱਧਰ ਦਾ ਮੁਲਾਂਕਣ ਕਰਨਾ ਹੈ। ਉਨ੍ਹਾਂ ਕਿਹਾ ਕਿ ਪੇਂਡੂ ਵਿਕਾਸ ਰਿਪੋਰਟ ਕਾਰਡ ਇਕ ਵਿਆਪਕ ਸ਼ਾਸਨ ਢਾਂਚੇ ਦਾ ਹਿੱਸਾ ਹੈ, ਜਿਸ ਤਹਿਤ ‘ਆਪ` ਸਰਕਾਰ ਸਿੱਖਿਆ, ਸਿਹਤ ਸੰਭਾਲ, ਸਿੰਜਾਈ, ਖੇਤੀਬਾੜੀ ਅਤੇ ਹੋਰ ਮੁੱਖ ਖੇਤਰਾਂ ਵਿੱਚ ਸੈਕਟਰ-ਵਾਰ ਪ੍ਰਦਰਸ਼ਨ ਦੇ ਨਾਲ-ਨਾਲ ਜਵਾਬਦੇਹੀ, ਪਾਰਦਰਸ਼ਤਾ ਅਤੇ ਨਤੀਜਿਆਂ `ਤੇ ਆਪਣਾ ਧਿਆਨ ਕੇਂਦਰਿਤ ਕਰ ਰਹੀ ਹੈ।ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦਾ ਰਿਪੋਰਟ ਕਾਰਡ ਪੇਸ਼ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪਿਛਲੇ ਚਾਰ ਸਾਲਾਂ ਵਿੱਚ ਪਿੰਡਾਂ ਦਾ ਸੰਪੂਰਨ ਵਿਕਾਸ ਹੋਇਆ ਹੈ, ਜਿਸ ਵਿੱਚ ਵੱਡੇ ਪੱਧਰ `ਤੇ ਉਸਾਰੀ ਕਾਰਜ, ਛੱਪੜਾਂ ਦੀ ਸਫ਼ਾਈ ਸ਼ਾਮਲ ਹੈ ਕਿਉਂਕਿ ਸੂਬੇ ਨੇ ਸਰਕਾਰੀ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ੇ ਹਟਾ ਕੇ ਅਤੇ ਹੋਰ ਤਰੀਕਿਆਂ ਨਾਲ ਪੈਸਾ ਕਮਾਇਆ ਹੈ।”ਮੁੱਖ ਮੰਤਰੀ ਨੇ ਕਿਹਾ, “ਸੂਬੇ ਦੇ ਸਖ਼ਤ ਯਤਨਾਂ ਸਦਕਾ ਪੰਚਾਇਤ ਚੋਣਾਂ ਵਿੱਚ ਸਰਬਸੰਮਤੀ ਵਿੱਚ ਵਾਧਾ ਹੋਇਆ ਹੈ। ਪੰਜਾਬ ਵਿੱਚ 13,236 ਪੰਚਾਇਤਾਂ ਲਈ ਚੋਣਾਂ 2024 ਵਿੱਚ ਹੋਈਆਂ ਸਨ, ਜਿਨ੍ਹਾਂ ਵਿੱਚ ਵੱਡੀ ਗਿਣਤੀ ਵਿੱਚ ਪੰਚਾਇਤਾਂ ਸਰਬਸੰਮਤੀ ਨਾਲ ਚੁਣੀਆਂ ਗਈਆਂ। 2018 ਵਿੱਚ ਲਗਪਗ 1,870 ਪੰਚਾਇਤਾਂ ਸਰਬਸੰਮਤੀ ਨਾਲ ਚੁਣੀਆਂ ਗਈਆਂ ਸਨ ਪਰ 2024 ਵਿੱਚ 2,970 ਪੰਚਾਇਤਾਂ ਸਰਬਸੰਮਤੀ ਨਾਲ ਚੁਣੀਆਂ ਗਈਆਂ ਸਨ।”ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “1,100 ਵੱਧ ਪੰਚਾਇਤਾਂ ਸਰਬਸੰਮਤੀ ਨਾਲ ਚੁਣੀਆਂ ਗਈਆਂ, ਜਿਸ ਨਾਲ ਪਿੰਡਾਂ ਵਿੱਚ ਭਾਈਚਾਰਕ ਸਾਂਝ ਮਜ਼ਬੂਤ ਹੁੰਦੀ ਹੈ ਅਤੇ ਪਿੰਡਾਂ ਦਾ ਸਰਵਪੱਖੀ ਵਿਕਾਸ ਯਕੀਨੀ ਬਣਦਾ ਹੈ।”ਉਨ੍ਹਾਂ ਕਿਹਾ, “ਪੰਜਾਬ ਸਰਕਾਰ ਨੇ ਸਰਪੰਚਾਂ ਦਾ ਮਾਣਭੱਤਾ 1,200 ਤੋਂ ਵਧਾ ਕੇ 2,000 ਪ੍ਰਤੀ ਮਹੀਨਾ ਕਰ ਦਿੱਤਾ ਹੈ।”ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੇਂਡੂ ਵਿਕਾਸ ਲਈ 15ਵੇਂ ਵਿੱਤ ਕਮਿਸ਼ਨ ਤਹਿਤ 2025-26 ਵਿੱਚ ਪੇਂਡੂ ਵਿਕਾਸ `ਤੇ 2,367.64 ਕਰੋੜ ਰੁਪਏ ਖਰਚ ਕੀਤੇ ਗਏ ਸਨ, ਜੋ 2024-25 ਦੇ ਮੁਕਾਬਲੇ ਦੁੱਗਣੇ ਸਨ। 2017-22 ਦੌਰਾਨ ਪੰਜ ਸਾਲਾਂ ਵਿੱਚ ਪਿੰਡਾਂ ਦੇ ਵਿਕਾਸ `ਤੇ 1,883 ਕਰੋੜ ਰੁਪਏ ਖਰਚੇ ਗਏ ਸਨ, ਜਦੋਂ ਕਿ ਸੂਬਾ ਸਰਕਾਰ ਨੇ ਇਸ ਨੇਕ ਕਾਰਜ ਲਈ ਪਿਛਲੇ ਚਾਰ ਸਾਲਾਂ ਵਿੱਚ 3,847 ਕਰੋੜ ਰੁਪਏ ਖਰਚ ਕੀਤੇ ਹਨ।”

ਇਹ ਵੀ ਪੜ੍ਹੋ  Jogindra Group ਵੱਲੋਂ ਕੀਤਾ ਜਾ ਰਿਹਾ 1,100 ਕਰੋੜ ਰੁਪਏ ਦਾ ਨਿਵੇਸ਼ ਪੰਜਾਬ ਦੇ ਉਦਯੋਗਿਕ ਵਿਕਾਸ ਅਤੇ ਗਰੀਨ ਊਰਜਾ ਨੂੰ ਵੱਡਾ ਹੁਲਾਰਾ ਦੇਵੇਗਾ:ਸੰਜੀਵ ਅਰੋੜਾ

ਮੁੱਖ ਮੰਤਰੀ ਨੇ ਕਿਹਾ, “ਪੰਚਾਇਤ ਇਮਾਰਤਾਂ, ਲਾਇਬ੍ਰੇਰੀਆਂ, ਆਂਗਨਵਾੜੀ ਕੇਂਦਰਾਂ, ਖੇਡ ਮੈਦਾਨਾਂ, ਗਲੀਆਂ, ਨਾਲੀਆਂ ਅਤੇ ਹੋਰ ਵਿਕਾਸ ਕਾਰਜਾਂ `ਤੇ 1,030.94 ਕਰੋੜ ਰੁਪਏ ਖਰਚ ਕੀਤੇ ਗਏ ਸਨ।”ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੀਣ ਵਾਲੇ ਪਾਣੀ, ਸੈਨੀਟੇਸ਼ਨ, ਠੋਸ ਰਹਿੰਦ-ਖੂੰਹਦ ਪ੍ਰਬੰਧਨ ਅਤੇ ਜ਼ਰੂਰੀ ਸੇਵਾਵਾਂ `ਤੇ 1,336.70 ਕਰੋੜ ਰੁਪਏ ਖਰਚੇ ਗਏ ਸਨ ਅਤੇ ਇਹ ਫੰਡ ਜ਼ਿਲ੍ਹਾ ਪ੍ਰੀਸ਼ਦਾਂ, ਪੰਚਾਇਤ ਸੰਮਤੀਆਂ ਅਤੇ ਪੰਚਾਇਤਾਂ ਰਾਹੀਂ ਜਾਰੀ ਕੀਤੇ ਗਏ ਸਨ।”ਉਨ੍ਹਾਂ ਅੱਗੇ ਕਿਹਾ, “ਪੰਜਾਬ ਸਰਕਾਰ ਨੇ ਪਿੰਡਾਂ ਵਿੱਚ ਸ਼ਾਮਲਾਟ ਜ਼ਮੀਨਾਂ ਨੂੰ ਲੀਜ਼ `ਤੇ ਦੇਣ ਤੋਂ ਆਮਦਨ ਵਿੱਚ ਵਾਧਾ ਕੀਤਾ ਹੈ। ਪੰਚਾਇਤੀ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ੇ ਹਟਾਏ ਗਏ ਹਨ, ਜਿਸ ਨਾਲ ਸੂਬੇ ਦਾ ਮਾਲੀਆ ਵਧਿਆ ਹੈ। ਚਾਰ ਸਾਲਾਂ ਵਿੱਚ ਰਾਜ ਸਰਕਾਰ ਨੇ ਸ਼ਾਮਲਾਟ ਜ਼ਮੀਨ ਨੂੰ ਲੀਜ਼ `ਤੇ ਦੇ ਕੇ 1,842.78 ਕਰੋੜ ਰੁਪਏ ਕਮਾਏ ਹਨ।”ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “2025-26 ਵਿੱਚ ਪਿਛਲੇ ਸਾਲ ਦੇ ਮੁਕਾਬਲੇ ਮਾਲੀਆ 50.75 ਕਰੋੜ ਵਧਿਆ। ਲਗਪਗ 1.35 ਲੱਖ ਏਕੜ ਜ਼ਮੀਨ ਲੀਜ਼ `ਤੇ ਦਿੱਤੀ ਗਈ, ਜਿਸ ਨਾਲ 520.54 ਕਰੋੜ ਦਾ ਮਾਲੀਆ ਆਇਆ, ਜਦੋਂ ਕਿ 2024-25 ਵਿੱਚ 469.79 ਕਰੋੜ ਆਏ ਸਨ।”ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਨੌਜਵਾਨਾਂ ਦੀ ਬੇਅੰਤ ਊਰਜਾ ਨੂੰ ਸਕਾਰਾਤਮਕ ਦਿਸ਼ਾ ਵਿੱਚ ਲੈ ਜਾਣ ਲਈ ਲਗਪਗ 3,000 ਪੇਂਡੂ ਖੇਡ ਮੈਦਾਨ ਵਿਕਸਤ ਕੀਤੇ ਜਾ ਰਹੇ ਹਨ ਅਤੇ ਇਸ `ਤੇ 1,166 ਕਰੋੜ ਰੁਪਏ ਖਰਚੇ ਜਾ ਰਹੇ ਹਨ। ਇਹ ਮੈਦਾਨ 6,500 ਏਕੜ ਵਿੱਚ ਫੈਲੇ ਹੋਣਗੇ, ਜਿਸ ਲਈ 3,148 ਸਥਾਨਾਂ ਦੀ ਪਛਾਣ ਕੀਤੀ ਗਈ ਹੈ।”ਉਨ੍ਹਾਂ ਕਿਹਾ, “2,400 ਮੈਦਾਨਾਂ `ਤੇ ਕੰਮ ਪਹਿਲਾਂ ਹੀ ਸ਼ੁਰੂ ਹੋ ਚੁੱਕਾ ਹੈ ਅਤੇ ਇਨ੍ਹਾਂ ਵਿੱਚੋਂ ਜ਼ਿਆਦਾਤਰ ਇਸ ਸਾਲ ਜੂਨ ਤੱਕ ਪੂਰੇ ਹੋ ਜਾਣਗੇ, ਜਿਸ ਵਿੱਚ ਵਾਲੀਬਾਲ ਕੋਰਟ, ਫੁੱਟਬਾਲ ਮੈਦਾਨ, ਬੱਚਿਆਂ ਦੇ ਖੇਡਣ ਦਾ ਸਾਮਾਨ ਅਤੇ ਬੈਠਣ ਦੇ ਪ੍ਰਬੰਧ ਵਰਗੀਆਂ ਸਹੂਲਤਾਂ ਹੋਣਗੀਆਂ।”ਉਨ੍ਹਾਂ ਕਿਹਾ, “ਸੂਬੇ ਦੇ ਇਤਿਹਾਸ ਵਿੱਚ ਪਹਿਲੀ ਵਾਰ ਪੰਚਾਇਤ ਘਰਾਂ ਦਾ ਨਿਰਮਾਣ ਕੀਤਾ ਗਿਆ ਹੈ। ਦੂਜੇ ਪੜਾਅ ਵਿੱਚ 125 ਕਰੋੜ ਦੇ ਬਜਟ ਨਾਲ 500 ਆਧੁਨਿਕ ਪੰਚਾਇਤ ਘਰ ਬਣਾਏ ਜਾ ਰਹੇ ਹਨ।”ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪ੍ਰਤੀ ਇਮਾਰਤ 25 ਲੱਖ ਰੁਪਏ ਅਲਾਟ ਕੀਤੇ ਗਏ ਹਨ ਅਤੇ ਪਹਿਲੇ ਪੜਾਅ ਵਿੱਚ 373 ਇਮਾਰਤਾਂ ਪਹਿਲਾਂ ਹੀ ਪੂਰੀਆਂ ਹੋ ਚੁੱਕੀਆਂ ਹਨ।”ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਸਰਕਾਰ ਨੇ ਪਿੰਡਾਂ ਵਿੱਚ 251 ਲਾਇਬ੍ਰੇਰੀਆਂ ਬਣਾਉਣ ਦੀ ਪ੍ਰਕਿਰਿਆ ਵੀ ਸ਼ੁਰੂ ਕਰ ਦਿੱਤੀ ਹੈ, ਜਿਨ੍ਹਾਂ ਵਿੱਚੋਂ 231 ਪਹਿਲਾਂ ਹੀ ਪੂਰੀਆਂ ਹੋ ਚੁੱਕੀਆਂ ਹਨ। ਇਸ ਦਾ ਉਦੇਸ਼ ਪਿੰਡਾਂ ਦੇ ਲੋਕਾਂ ਨੂੰ ਸਾਹਿਤ ਨਾਲ ਜੋੜਨਾ ਅਤੇ ਨੌਜਵਾਨਾਂ ਨੂੰ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਵਿੱਚ ਮਦਦ ਕਰਨਾ ਹੈ।”ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਨਰੇਗਾ ਸਕੀਮ ਬਾਰੇ ਗੱਲ ਕਰਦੇ ਹੋਏ ਕਿਹਾ, “2017-2022 ਤੱਕ ਸਿਰਫ਼ 4,708 ਕਰੋੜ ਖਰਚ ਕੀਤੇ ਗਏ ਸਨ, ਜਦੋਂ ਕਿ 2022 ਤੋਂ ਹੁਣ ਤੱਕ 5,146 ਕਰੋੜ ਖਰਚੇ ਗਏ ਹਨ। 8.96 ਲੱਖ ਲੋਕਾਂ ਨੂੰ ਰੋਜ਼ਗਾਰ ਮਿਲਿਆ ਹੈ ਅਤੇ 2.40 ਕਰੋੜ ਦਿਹਾੜੀਆਂ ਦਾ ਰੋਜ਼ਗਾਰ ਪੈਦਾ ਹੋਇਆ ਹੈ।”ਮੁੱਖ ਮੰਤਰੀ ਨੇ ਕਿਹਾ, “2025-26 ਵਿੱਚ ਲਗਪਗ 63,357 ਨਵੇਂ ਜੌਬ ਕਾਰਡ ਜਾਰੀ ਕੀਤੇ ਗਏ ਸਨ, ਜਿਨ੍ਹਾਂ ਵਿੱਚੋਂ 2,480 ਦਿਵਿਆਂਗ ਵਿਅਕਤੀਆਂ ਲਈ ਸਨ।”ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਮਨਰੇਗਾ ਸਕੀਮ ਵਿੱਚ ਤਰਕਹੀਣ ਸੋਧਾਂ ਦਾ ਸਖ਼ਤ ਵਿਰੋਧ ਕਰਦਾ ਹੈ।

ਇਹ ਵੀ ਪੜ੍ਹੋ  Bhagwant Singh Mann Govt ਦੀ ‘ਰੋਜ਼ਗਾਰ ਕ੍ਰਾਂਤੀ’:ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ 11 ਜੂਨੀਅਰ ਆਡੀਟਰਾਂ ਨੂੰ ਸੌਂਪੇ ਨਿਯੁਕਤੀ ਪੱਤਰ

ਪੰਜਾਬ ਵਿਧਾਨ ਸਭਾ ਨੇ ਕੇਂਦਰ ਸਰਕਾਰ ਵੱਲੋਂ ਕੀਤੀਆਂ ਤਬਦੀਲੀਆਂ ਦਾ ਵਿਰੋਧ ਕੀਤਾ ਸੀ, ਜੋ ਪੇਂਡੂ ਰੋਜ਼ਗਾਰ ਨੂੰ ਘਟਾ ਸਕਦੀਆਂ ਹਨ। ਅਜਿਹੀਆਂ ਪਾਬੰਦੀਆਂ-ਆਧਾਰਤ ਸੋਧਾਂ ਗੈਰ-ਵਾਜਬ ਹਨ ਕਿਉਂਕਿ ਇਹ ਸੋਧਾਂ ਅਜਿਹੀਆਂ ਯੋਜਨਾਵਾਂ ਦੇ ਇਰਾਦੇ `ਤੇ ਗੰਭੀਰ ਸਵਾਲੀਆ ਨਿਸ਼ਾਨ ਲਗਾਉਂਦੀਆਂ ਹਨ।”ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਸਰਕਾਰ ਨੇ ਪੇਂਡੂ ਪਰਿਵਾਰਾਂ ਲਈ ਰਿਹਾਇਸ਼ੀ ਸਹੂਲਤਾਂ ਪ੍ਰਦਾਨ ਕਰਨ ਲਈ ਮਿਸਾਲੀ ਪਹਿਲਕਦਮੀਆਂ ਕੀਤੀਆਂ ਹਨ। ਇਸ ਸਾਲ 76 ਹਜ਼ਾਰ ਘਰਾਂ ਲਈ ਪ੍ਰਵਾਨਗੀ ਦਿੱਤੀ ਗਈ ਸੀ, ਜਿਨ੍ਹਾਂ ਵਿੱਚ 30 ਹਜ਼ਾਰ ਹੜ੍ਹ ਪ੍ਰਭਾਵਿਤ ਪਰਿਵਾਰ ਸ਼ਾਮਲ ਸਨ।”ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “2016-2022 ਤੱਕ ਸੂਬੇ ਵਿੱਚ ਸਿਰਫ਼ 39 ਹਜ਼ਾਰ ਘਰ ਬਣਾਏ ਗਏ ਸਨ, ਜਦੋਂ ਕਿ ਇਸ ਸਾਲ ਸੂਬਾ ਸਰਕਾਰ ਨੇ ਸਮਾਜ ਦੇ ਗਰੀਬ ਵਰਗ ਲਈ ਇਕ ਲੱਖ ਘਰ ਬਣਾਉਣ ਦਾ ਟੀਚਾ ਰੱਖਿਆ ਹੈ।”ਉਨ੍ਹਾਂ ਕਿਹਾ, “ਪੰਜਾਬ ਸਰਕਾਰ ਨੇ 17,080 ਪਿੰਡਾਂ ਦੇ ਛੱਪੜਾਂ ਦੀ ਸਫ਼ਾਈ ਲਈ ਵੱਡੀ ਯੋਜਨਾ ਸ਼ੁਰੂ ਕੀਤੀ ਹੈ। 13,414 ਛੱਪੜਾਂ ਵਿੱਚੋਂ ਪਾਣੀ ਕੱਢਿਆ ਗਿਆ ਹੈ ਅਤੇ 4,706 ਛੱਪੜਾਂ ਵਿੱਚੋਂ ਗਾਰ ਕੱਢਣ ਦਾ ਕੰਮ ਪੂਰਾ ਹੋ ਗਿਆ ਹੈ, ਜਿਸ ਲਈ 235 ਕਰੋੜ ਖਰਚ ਕੀਤੇ ਜਾ ਰਹੇ ਹਨ।”ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਜਾਤੀ ਆਧਾਰਤ ਸਮਾਜਿਕ-ਆਰਥਿਕ ਸਰਵੇਖਣ ਕੀਤਾ ਜਾ ਰਿਹਾ ਹੈ। ਇਸ ਦਾ ਉਦੇਸ਼ ਸਾਰੀਆਂ ਜਾਤੀਆਂ ਅਤੇ ਉਪ-ਜਾਤੀਆਂ ਦੇ ਜੀਵਨ ਪੱਧਰ ਦਾ ਮੁਲਾਂਕਣ ਕਰਨਾ ਹੈ ਤਾਂ ਜੋ ਉਨ੍ਹਾਂ ਦੀ ਭਲਾਈ ਲਈ ਨੀਤੀਆਂ ਬਣਾਈਆਂ ਜਾ ਸਕਣ। ਇਸ ਉਦੇਸ਼ ਲਈ 250 ਕਰੋੜ ਦਾ ਬਜਟ ਰੱਖਿਆ ਗਿਆ ਹੈ, ਜਿਸ ਵਿੱਚ 28,000 ਗਿਣਤੀਕਾਰ ਤਾਇਨਾਤ ਕੀਤੇ ਜਾਣਗੇ ਅਤੇ ਹਰੇਕ ਨੂੰ 62,500 ਮਾਣਭੱਤਾ ਮਿਲੇਗਾ।”ਉਨ੍ਹਾਂ ਕਿਹਾ, “ਨਸ਼ਿਆਂ ਵਿਰੁੱਧ ਜੰਗ ਨੂੰ ਸੂਬੇ ਦੇ ਸਾਰੇ ਪਿੰਡਾਂ ਨੇ ਆਪਣਾ ਸਮਰਥਨ ਦਿੱਤਾ ਹੈ। ਮੈਂ ਪੰਚਾਇਤਾਂ ਅਤੇ ਵਲੰਟੀਅਰਾਂ ਦਾ ਨਸ਼ਾ ਵਿਰੋਧੀ ਯਤਨਾਂ ਦਾ ਸਰਗਰਮੀ ਨਾਲ ਜੁੜਨ ਲਈ ਤਹਿ ਦਿਲੋਂ ਧੰਨਵਾਦ ਕਰਦਾ ਹਾਂ ਕਿਉਂਕਿ ਪਹਿਲਾਂ ਹੀ 1.25 ਲੱਖ ਮੈਂਬਰ ਇਸ ਮੁਹਿੰਮ ਵਿੱਚ ਸ਼ਾਮਲ ਹੋ ਚੁੱਕੇ ਹਨ।”ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “12 ਹਜ਼ਾਰ ਵਿਲੇਜ ਡਿਫੈਂਸ ਕਮੇਟੀਆਂ ਬਣਾਈਆਂ ਗਈਆਂ ਹਨ ਅਤੇ ਵਲੰਟੀਅਰ ‘ਪਿੰਡ ਦੇ ਸਰਪ੍ਰਸਤ’ ਵਜੋਂ ਕੰਮ ਕਰ ਰਹੇ ਹਨ। ਬਹੁਤ ਸਾਰੇ ਨਸ਼ਾ ਤਸਕਰਾਂ ਨੂੰ ਇਨ੍ਹਾਂ ਕਮੇਟੀਆਂ ਦੀਆਂ ਰਿਪੋਰਟਾਂ ਦੇ ਆਧਾਰ `ਤੇ ਗ੍ਰਿਫ਼ਤਾਰ ਕੀਤਾ ਜਾਂਦਾ ਹੈ।”ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ, “ਪੰਜਾਬ ਰਾਜ ਪੇਂਡੂ ਆਜੀਵਿਕਾ ਮਿਸ਼ਨ ਤਹਿਤ 23 ਜ਼ਿਲ੍ਹਿਆਂ ਦੀਆਂ 100 ਅਗਾਂਹਵਧੂ ਮਹਿਲਾ ਉੱਦਮੀਆਂ ਨੂੰ ਸਰਟੀਫਿਕੇਟ ਅਤੇ ਯਾਦਗਾਰੀ ਚਿੰਨ੍ਹਾਂ ਨਾਲ ਸਨਮਾਨਿਤ ਕੀਤਾ ਗਿਆ। ਉਨ੍ਹਾਂ ਨੂੰ 25,000 ਰੁਪਏ ਪ੍ਰਤੀ ਵਿਅਕਤੀ ਵੀ ਦਿੱਤੇ ਗਏ।”ਉਨ੍ਹਾਂ ਕਿਹਾ, “117 ਹਲਕਿਆਂ ਵਿੱਚ 11,700 ਔਰਤਾਂ ਨੂੰ ਸਨਮਾਨਿਤ ਕੀਤਾ ਗਿਆ ਹੈ ਅਤੇ 2,300 ਔਰਤਾਂ ਨੂੰ ਜ਼ਿਲ੍ਹਾ ਪੱਧਰੀ ਸਮਾਗਮਾਂ ਵਿੱਚ ਸਨਮਾਨਿਤ ਕੀਤਾ ਗਿਆ। ਮਿਸ਼ਨ ਤਹਿਤ, 58,303 ਸਵੈ-ਸਹਾਇਤਾ ਸਮੂਹ ਬਣਾਏ ਗਏ ਹਨ ਅਤੇ 5.89 ਲੱਖ ਪਰਿਵਾਰਾਂ ਨੂੰ ਜੋੜਿਆ ਗਿਆ ਹੈ, ਜਿਨ੍ਹਾਂ ਨੂੰ 147 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਗਈ ਹੈ।”ਮੁੱਖ ਮੰਤਰੀ ਨੇ ਕਿਹਾ, “ਮਹਿਲਾ ਸ਼ਕਤੀਕਰਨ ਪਹਿਲਕਦਮੀਆਂ ਦੇ ਹਿੱਸੇ ਵਜੋਂ ਔਰਤਾਂ ਨੂੰ ਡੇਅਰੀ ਫਾਰਮਿੰਗ ਨਾਲ ਜੋੜਨ ਲਈ ਨਵੀਂ ਯੋਜਨਾ ਸ਼ੁਰੂ ਕੀਤੀ ਗਈ ਹੈ।

ਇਹ ਵੀ ਪੜ੍ਹੋ  ਮੁੱਖ ਮੰਤਰੀ ਸਿਹਤ ਯੋਜਨਾ ਦੀ ਰਾਜ ਵਿਆਪੀ ਸਿਹਤ ਕਾਰਡ ਰਜਿਸਟ੍ਰੇਸ਼ਨ ਮੁਹਿੰਮ ਵਿੱਚ 19,000 ਆਸ਼ਾ ਵਰਕਰਾਂ ਹੋਈਆਂ ਸ਼ਾਮਲ

ਇਸ ਯੋਜਨਾ ਤਹਿਤ 1,100 ਦੁੱਧ ਸਹਿਕਾਰੀ ਸਭਾਵਾਂ ਰਜਿਸਟਰ ਕੀਤੀਆਂ ਗਈਆਂ ਹਨ ਅਤੇ ਔਰਤਾਂ ਨੂੰ 18 ਕਰੋੜ ਰੁਪਏ ਦੇ ਵਿਆਜ ਮੁਕਤ ਕਰਜ਼ੇ ਦਿੱਤੇ ਗਏ ਹਨ।”ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਸਭਾਵਾਂ ਮਿਲਕਫੈੱਡ ਨੂੰ ਰੋਜ਼ਾਨਾ ਇਕ ਲੱਖ ਲੀਟਰ ਦੁੱਧ ਸਪਲਾਈ ਕਰ ਰਹੀਆਂ ਹਨ। ਪੰਜਾਬ ਭਰ ਵਿੱਚ ਸਖੀ ਸ਼ਕਤੀ ਮੇਲੇ ਲਗਾਏ ਗਏ ਸਨ, ਜਿਸ ਵਿੱਚ 1,500 ਤੋਂ ਵੱਧ ਔਰਤਾਂ ਨੇ ਹਿੱਸਾ ਲਿਆ ਅਤੇ ਉਨ੍ਹਾਂ ਦੁਆਰਾ ਤਿਆਰ ਕੀਤੇ ਨੌਂ ਕਰੋੜ ਦੇ ਉਤਪਾਦ ਵੇਚੇ ਗਏ।”ਉਨ੍ਹਾਂ ਕਿਹਾ, “ਤਾਲਮੇਲ ਨੂੰ ਬਿਹਤਰ ਬਣਾਉਣ ਲਈ ਪਹਿਲੀ ਵਾਰ ਵਿਧਾਨ ਸਭਾ ਹਲਕਿਆਂ ਅਨੁਸਾਰ ਬਲਾਕਾਂ ਦਾ ਪੁਨਰਗਠਨ ਕੀਤਾ ਗਿਆ ਹੈ। ਪੇਂਡੂ ਵਿਕਾਸ ਅਧਿਕਾਰੀਆਂ ਅਤੇ ਪੰਚਾਇਤ ਸਕੱਤਰਾਂ ਨੂੰ ਰਾਜ ਕੇਡਰ ਵਿੱਚ ਮਿਲਾ ਦਿੱਤਾ ਗਿਆ ਹੈ। ਕਾਰਜ ਕੁਸ਼ਲਤਾ ਵਿੱਚ ਸੁਧਾਰ ਲਿਆਉਣ ਲਈ ਸੂਬੇ ਵਿੱਚ 3,327 ਪੰਚਾਇਤ ਵਿਕਾਸ ਸਕੱਤਰਾਂ ਲਈ ਸੂਬਾਈ ਕੇਡਰ ਬਣਾਇਆ ਗਿਆ ਹੈ।”
ਇਕ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਕੇਂਦਰ ਸਰਕਾਰ ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ ਕਰ ਰਹੀ ਹੈ। ਆਰ.ਡੀ.ਐਫ., ਜੀ.ਐਸ.ਟੀ., ਐਨ.ਐਚ.ਐਮ. ਅਤੇ ਹੋਰ ਗ੍ਰਾਂਟਾਂ ਨੂੰ ਕੇਂਦਰ ਨੇ ਰੋਕਿਆ ਹੋਇਆ ਹੈ। ਇਸ ਦਾ ਇਕੋ ਇਕ ਕਾਰਨ ਇਹ ਹੈ ਕਿ ਪੰਜਾਬ ਵਿੱਚ ਭਾਜਪਾ ਨੂੰ ਵੋਟ ਨਹੀਂ ਮਿਲਦੀ, ਜਿਸ ਕਾਰਨ ਕੇਂਦਰ ਸਰਕਾਰ ਪੰਜਾਬ ਨਾਲ ਬੇਇਨਸਾਫ਼ੀ ਕਰ ਰਹੀ ਹੈ।”ਮੁੱਖ ਮੰਤਰੀ ਨੇ ਕਿਹਾ, “ਕੇਂਦਰ ਵੱਲੋਂ ਅਲਾਟ ਕੀਤਾ ਗਿਆ ਆਫ਼ਤ ਪ੍ਰਬੰਧਨ ਫੰਡ ਬਹੁਤ ਘੱਟ ਹੈ ਅਤੇ ਜਨਤਾ ਦੇ ਵਡੇਰੇ ਹਿੱਤ ਵਿੱਚ ਇਸ ਵਿੱਚ ਸੋਧ ਕਰਨ ਦੀ ਲੋੜ ਹੈ। ਸੂਬਾ ਇਸ ਵਿਤਕਰੇ ਦਾ ਸਖ਼ਤ ਵਿਰੋਧ ਕਰੇਗਾ ਅਤੇ ਸੂਬੇ ਦਾ ਜਾਇਜ਼ ਹਿੱਸਾ ਪ੍ਰਾਪਤ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਇਸ ਮੁੱਦੇ ਨੂੰ ਕਾਨੂੰਨੀ ਅਤੇ ਪ੍ਰਸ਼ਾਸਕੀ ਤੌਰ `ਤੇ ਹਰ ਪਲੇਟਫਾਰਮ `ਤੇ ਚੁੱਕਿਆ ਜਾਵੇਗਾ।”ਇਕ ਹੋਰ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਹੈਰਾਨੀ ਵਾਲੀ ਗੱਲ ਹੈ ਕਿ ਪੰਜਾਬ ਕਾਂਗਰਸ ਦੇ ਆਗੂ ਆਪਣੀ ਪਾਰਟੀ ਦੀ ਅਗਵਾਈ ਵਾਲੀ ਹਿਮਾਚਲ ਸਰਕਾਰ ਦੁਆਰਾ ਐਂਟਰੀ ਟੈਕਸ ਲਗਾਉਣ `ਤੇ ਚੁੱਪ ਧਾਰੀ ਬੈਠੇ ਹਨ, ਜਦੋਂ ਕਿ ਇਹ ਮੁੱਦਾ ਪੰਜਾਬੀਆਂ ਦੇ ਇਕ ਵੱਡੇ ਹਿੱਸੇ ਨਾਲ ਸਬੰਧਤ ਹੈ।”ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇੱਕ ਪਾਸੇ ਸੂਬਾ ਸਰਕਾਰ ਟੋਲ ਟੈਕਸ ਖ਼ਤਮ ਕਰ ਰਹੀ ਹੈ ਅਤੇ ਆਮ ਆਦਮੀ ਨੂੰ ਰਾਹਤ ਦੇ ਰਹੀ ਹੈ, ਜਦੋਂ ਕਿ ਦੂਜੇ ਪਾਸੇ ਗੁਆਂਢੀ ਸੂਬੇ ਲੋਕਾਂ `ਤੇ ਬੇਲੋੜਾ ਟੈਕਸ ਲਗਾ ਰਹੇ ਹਨ।”ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸੂਬਾ ਸਰਕਾਰ ਕਣਕ ਦੀ ਫਸਲ ਦੀ ਸੁਚਾਰੂ ਅਤੇ ਮੁਸ਼ਕਲ ਰਹਿਤ ਖਰੀਦ ਅਤੇ ਲਿਫਟਿੰਗ ਲਈ ਵਚਨਬੱਧ ਹੈ ਅਤੇ ਇਸ ਲਈ ਵਿਆਪਕ ਪ੍ਰਬੰਧ ਪਹਿਲਾਂ ਹੀ ਕੀਤੇ ਜਾ ਚੁੱਕੇ ਹਨ। ਸੁਚਾਰੂ ਖਰੀਦ ਨੂੰ ਖਤਰੇ ਵਿੱਚ ਪਾਉਣ ਲਈ ਅਪਣਾਈ ਜਾ ਰਹੀ ਬਲੈਕਮੇਲਿੰਗ ਦੀ ਰਣਨੀਤੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਅਜਿਹੀਆਂ ਤਾਕਤਾਂ ਵਿਰੁੱਧ ਮਿਸਾਲੀ ਕਾਰਵਾਈ ਕੀਤੀ ਜਾਵੇਗੀ।”ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਇਕ ਵਧੀਆ ਸਰਕਾਰ ਕੰਮ ਕਰ ਰਹੀ ਹੈ, ਜਦੋਂ ਕਿ ਪਹਿਲਾਂ ਵਾਲੀਆਂ ਸਰਕਾਰਾਂ ਲੋਕਾਂ ਨੂੰ ਲੁੱਟਣ ਤੱਕ ਸੀਮਤ ਸਨ।”ਉਨ੍ਹਾਂ ਕਿਹਾ, “ਪੰਜਾਬ ਸਰਕਾਰ ਕਿਸਾਨਾਂ ਦੀ ਜ਼ਮੀਨ ਵਿੱਚੋਂ ਲੰਘਦੀਆਂ ਹਾਈ ਟੈਨਸ਼ਨ ਤਾਰਾਂ ਨੂੰ ਜ਼ਮੀਨਦੋਜ਼ ਕਰਨ ਦੀ ਸੰਭਾਵਨਾ ਦੀ ਪੜਚੋਲ ਕਰ ਰਹੀ ਹੈ ਅਤੇ ਰਣਨੀਤੀ ਬਣਾਈ ਜਾ ਰਹੀ ਹੈ। ਇਹ ਕਿਸਾਨਾਂ ਲਈ ਰਾਹਤ ਹੋਵੇਗੀ ਕਿਉਂਕਿ ਇਹ ਤਾਰਾਂ ਫਸਲਾਂ ਲਈ ਬਹੁਤ ਵੱਡਾ ਖ਼ਤਰਾ ਖੜ੍ਹਾ ਕਰਦੀਆਂ ਹਨ।”ਇਸ ਮੌਕੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਅਤੇ ਹੋਰ ਵੀ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Big News; Adv HS Phoolka ਹੋਏ BJP ਵਿਚ ਸ਼ਾਮਲ, ਕੇਂਦਰੀ ਮੰਤਰੀ ਪੁਰੀ ਤੇ ਸੁਨੀਲ ਜਾਖੜ ਨੇ ਕੀਤਾ ਸਵਾਗਤ

0

Punjab News: Advocate H S Phoolka joined bjp ;1984 ਦੇ ਸਿੱਖ ਦੰਗਿਆ ਦੇ ਕੇਸਾਂ ਨੂੰ ਦਹਾਕਿਆਂ ਤੱਕ ਲੜ ਕੇ ਪੀੜਤਾਂ ਨੂੰ ਇਨਸਾਫ਼ ਦਿਵਾਉਣ ਸਾਬਕਾ ਵਿਧਾਇਕ ਐਡਵੋਕੇਟ ਐਚਐਸ ਫ਼ੂਲਕਾ ਬੁੱਧਵਾਰ ਨੂੰ ਭਾਜਪਾ ਵਿਚ ਸ਼ਾਮਲ ਹੋ ਗਏ। ਉਨ੍ਹਾਂ ਦਿੱਲੀ ਦੇ ਵਿਚ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ, ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਅਤੇ ਕੇਂਦਰੀ ਆਗੂ ਤਰੁਣ ਚੁੱਘ ਆਦਿ ਦੀ ਹਾਜ਼ਰੀ ਵਿਚ ਕਮਲ ਦਾ ਫੁੱਲ ਫ਼ੜਿਆ।

ਇਹ ਵੀ ਪੜ੍ਹੋ Punjab BJP ਦੇ ਦਫ਼ਤਰ ਅੱਗੇ ਦਿਨ-ਦਿਹਾੜਾ ਧਮਾਕਾ; ਪੁਲਿਸ ਵੱਲੋਂ ਜਾਂਚ ਸ਼ੁਰੂ

ਦਸਣਾ ਬਣਦਾ ਹੈ ਕਿ 2017 ਵਿਚ ਆਮ ਆਦਮੀ ਪਾਰਟੀ ਦੀ ਟਿਕਟ ‘ਤੇ ਹਲਕਾ ਦਾਖਾ ਤੋਂ ਜਿੱਤ ਪ੍ਰਾਪਤ ਕਰਨ ਵਾਲੇ ਐਡਵੋਕੇਟ ਫ਼ੂਲਕਾ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਵੀ ਰਹੇ ਹਨ ਪ੍ਰੰਤੂ ਥੋੜੇ ਸਮੇਂ ਬਾਅਦ ਹੀ ਉਨ੍ਹਾਂ ਵਿਧਾਇਕੀ ਤੋਂ ਅਸਤੀਫ਼ਾ ਦੇ ਦਿੱਤਾ ਸੀ। ਐਡਵੋਕੇਟ ਫ਼ੂਲਕਾ ਨੇ ਪਾਰਟੀ ਵਿਚ ਸਮੂਲੀਅਤ ਕਰਨ ਸਮੇਂ ਸਿੱਖ ਦੰਗਿਆ ਦੀ ਗੱਲ ਕੀਤੀ ਤੇ ਭਾਜਪਾ ਵੱਲੋਂ ਨਿਭਾਈ ਰਹੀ ਭੂਮਿਕਾ ਦੀ ਸਲਾਘਾ ਕੀਤੀ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Punjab BJP ਦੇ ਦਫ਼ਤਰ ਅੱਗੇ ਦਿਨ-ਦਿਹਾੜਾ ਧਮਾਕਾ; ਪੁਲਿਸ ਵੱਲੋਂ ਜਾਂਚ ਸ਼ੁਰੂ

0

Chandigarh News: Punjab BJP ਦੇ ਦਫ਼ਤਰ ਅੱਗੇ ਚੰਡੀਗੜ੍ਹ ‘ਚ ਬੁੱਧਵਾਰ ਸ਼ਾਮ ਨੂੰ ਇੱਕ ਵੱਡਾ ਧਮਾਕਾ ਹੋਇਆ ਹੈ। ਹਾਲਾਂਕਿ ਇਸ ਧਮਾਕੇ ਵਿਚ ਕੋਈ ਜਾਨੀ ਨੁਕਸਾਨ ਤਾਂ ਨਹੀਂ ਹੋਇਆ ਪ੍ਰੰਤੂ ਭਾਜਪਾ ਦਫ਼ਤਰ ਦੀਆਂ ਕੰਧਾਂ ਅਤੇ ਸ਼ੀਸਿਆਂ ਸਮੇਤ ਇੱਥੇ ਖੜੀਆਂ ਕੁੱਝ ਗੱਡੀਆਂ ਦਾ ਵੀ ਮਾਲੀ ਨੁਕਸਾਨ ਹੋਇਆ। ਘਟਨਾ ਦਾ ਪਤਾ ਲੱਗਦੇ ਹੀ ਪੁਲਿਸ ਦੇ ਉੱਚ ਅਧਿਕਾਰੀ ਮੌਕੇ ‘ਤੇ ਪੁੱਜ ਗਏ ਅਤੇ ਪੂਰੇ ਚੰਡੀਗੜ੍ਹ ਨੂੰ ਸੀਲ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ ਮੁੱਖ ਮੰਤਰੀ ਸਿਹਤ ਯੋਜਨਾ ਦੀ ਰਾਜ ਵਿਆਪੀ ਸਿਹਤ ਕਾਰਡ ਰਜਿਸਟ੍ਰੇਸ਼ਨ ਮੁਹਿੰਮ ਵਿੱਚ 19,000 ਆਸ਼ਾ ਵਰਕਰਾਂ ਹੋਈਆਂ ਸ਼ਾਮਲ

ਪੁਲਿਸ ਅਧਿਕਾਰੀਆਂ ਮੁਤਾਬਕ ਹਾਲੇ ਜਾਂਚ ਸ਼ੁਰੂਆਤ ਵਿਚ ਹੈ, ਜਿਸਦੇ ਚੱਲਦੇ ਕੁੱਝ ਨਹੀਂ ਕਿਹਾ ਜਾ ਸਕਦਾ ਪ੍ਰੰਤੂ ਦਫ਼ਤਰ ਦੇ ਨਜ਼ਦੀਕ ਇੱਕ ਸ਼ੱਕੀ ਐਕਟਿਵਾ ਖੜੀ ਦਿਖਾਈ ਦੇ ਰਹੀ ਹੈ, ਜਿਸਦੇ ਕੋਲ ਇਹ ਧਮਾਕਾ ਹੋਇਆ। ਭਾਜਪਾ ਦੇ ਬੁਲਾਰੇ ਵਿਨੀਤ ਜੋਸ਼ੀ ਨੇ ਦਸਿਆ ਕਿ ਮਾਮਲਾ ਗੰਭੀਰ ਹੈ ਤੇ ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ। ਦਸਣਾ ਬਣਦਾ ਹੈ ਕਿ ਚੰਡੀਗੜ੍ਹ ਵਿਚ ਪਿਛਲੇ ਕੁੱਝ ਦਿਨ ਵਿਚ ਵੱਡੀਆਂ ਘਟਨਾਵਾਂ ਹੋਈਆਂ ਹਨ ਤੇ ਕੁੱਝ ਕਤਲ ਵੀ ਹੋਏ ਹਨ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

JPMO ਨੇ ਕੀਤਾ ਕਿਰਤ ਕੋਡ ਲਾਗੂ ਕਰਨ ਵਿਰੁੱਧ ਕਾਲਾ ਦਿਵਸ ਮਨਾਏ ਜਾਣ ਦੇ ਸੱਦੇ ਤਹਿਤ ਜੋਰਦਾਰ ਰੈਲੀ-ਪ੍ਰਦਰਸ਼ਨ

Bathinda News:ਕੇਂਦਰੀ ਟਰੇਡ ਯੂਨੀਅਨਾਂ ਤੇ ਐਸ.ਕੇ.ਐਮ. ਨੇ ਕਿਰਤੀਆਂ ਨੂੰ ਕਾਰਪੋਰੇਟ ਲੋਟੂਆਂ ਤੇ ਉਦਯੋਗਪਤੀਆਂ ਦੇ ਗੁਲਾਮ ਬਣਾਉਣ ਲਈ ਘੜੇ ਚਾਰ ਕਿਰਤ ਕੋਡ ਲਾਗੂ ਕੀਤੇ ਜਾਣ ਵਿਰੁੱਧ ਅੱਜ ਪਹਿਲੀ ਅਪ੍ਰੈਲ ਨੂੰ ਦੇਸ਼ ਭਰ ‘ਚ ਕਾਲਾ ਦਿਵਸ ਮਨਾਏ ਜਾਣ ਦਾ ਸੱਦਾ ਦਿੱਤਾ ਸੀ।ਇਸੇ ਸੱਦੇ ਤਹਿਤ ‘ਜਨਤਕ ਜਥੇਬੰਦੀਆਂ ਦਾ ਸਾਂਝਾ ਮੰਚ’ (ਜੇਪੀਐਮਓ) ਦੀ ਬਠਿੰਡਾ ਈਕਾਈ ਵਲੋਂ ਅੱਜ ਸਥਾਨਕ ‘ਬਾਬਾ ਸਾਹਿਬ ਡਾ. ਬੀ.ਆਰ. ਅੰਬੇਦਕਰ ਪਾਰਕ’ ਵਿਖੇ ਭਰਵੀਂ ਰੋਸ ਰੈਲੀ ਕਰਨ ਉਪਰੰਤ ਬੱਸ ਅੱਡੇ ਤੱਕ ਰੋਹ ਭਰਪੂਰ ਮੁਜ਼ਾਹਰਾ ਕੀਤਾ ਗਿਆ।ਰੈਲੀ-ਮੁਜ਼ਾਹਰੇ ‘ਚ ਭਾਰੀ ਗਿਣਤੀ ‘ਚ ਸ਼ਾਮਲ ਮਜ਼ਦੂਰ-ਕਿਸਾਨ, ਮੁਲਾਜ਼ਮ ਸੰਗਠਨਾਂ ਦੇ ਆਗੂ ਤੇ ਪੈਨਸ਼ਨਰ ਕੇਂਦਰ ਦੀ ਮੋਦੀ ਸਰਕਾਰ ਤੇ ਪੰਜਾਬ ਦੀ ਭਗਵੰਤ ਸਿੰਘ ਮਾਨ ਸਰਕਾਰ ਦੀਆਂ ਲੋਕ ਮਾਰੂ, ਦੇਸ਼ ਵਿਰੋਧੀ ਨੀਤੀਆਂ ਅਤੇ ਕਿਰਤੀ ਦੋਖੀ ਫੈਸਲਿਆਂ ਖਿਲਾਫ ਜੰਮ ਕੇ ਨਾਹਰੇਬਾਜੀ ਕਰ ਰਹੇ ਸਨ।ਉਨ੍ਹਾਂ ਦੇ ਹੱਥਾਂ ‘ਚ ਕੇਂਦਰੀ ਤੇ ਸੂਬਾਈ ਸਰਕਾਰਾਂ ਦੇ ਲੋਕ ਦੋਖੀ ਕਿਰਦਾਰ ਨੂੰ ਬੇਪਰਦ ਕਰਦੀਆਂ ਤਖ਼ਤੀਆਂ ਫੜ੍ਹੀਆਂ ਹੋਈਆਂ ਸਨ। ਰੈਲੀ-ਮੁਜ਼ਾਹਰੇ ਦੀ ਅਗਵਾਈ ਜੇਪੀਐਮਓ ਦੇ ਸੂਬਾਈ ਕੋ-ਆਰਡੀਨੇਟਰ ਸਾਥੀ ਮਹੀਪਾਲ, ਦਿਹਾਤੀ ਮਜ਼ਦੂਰ ਸਭਾ ਦੇ ਸੂਬਾਈ ਮੀਤ ਸਕੱਤਰ ਪ੍ਰਕਾਸ਼ ਸਿੰਘ ਨੰਦਗੜ੍ਹ, ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ (ਪਸਸਫ) (#1406 ; 22 ਬੀ ਚੰਡੀਗੜ੍ਹ) ਦੇ ਜਿਲ੍ਹਾ ਪ੍ਰਧਾਨ ਹਰਨੇਕ ਸਿੰਘ ਗਹਿਰੀ, ਜਮਹੂਰੀ ਕਿਸਾਨ ਸਭਾ ਦੇ ਵਿੱਤ ਸਕੱਤਰ ਮਲਕੀਤ ਸਿੰਘ ਮਹਿਮਾ ਸਰਜਾ ਅਤੇ ਪੈਨਸ਼ਨਰਾਂ ਦੇ ਆਗੂਆਂ ਕਿਸ਼ੋਰ ਚੰਦ ਗ਼ਾਜ਼ ਤੇ ਹਰੀ ਸਿੰਘ ਸੈਣੀ ਨੇ ਕੀਤੀ।

ਇਹ ਵੀ ਪੜ੍ਹੋ  ਸਰਕਾਰੀ ਤੌਰ ‘ਤੇ ਕਣਕ ਦੀ ਅੱਜ ਤੋਂ ਖ਼ਰੀਦ ਸ਼ੁਰੂ; ਆੜਤੀਏ ਹੜਤਾਲ ‘ਤੇ ਗਏ

ਮੁਜ਼ਾਹਰਾਕਾਰੀ, ਕਿਰਤੀ ਮਾਰੂ ਕਿਰਤ ਕੋਡ ਰੱਦ ਕੀਤੀ ਜਾਣ ਤੇ ਰੱਦ ਕੀਤੇ ਕਿਰਤ ਕਾਨੂੰਨ ਬਹਾਲ ਕੀਤੇ ਜਾਣ; ਪੇਂਡੂ ਕਿਰਤੀ ਪਰਿਵਾਰਾਂ ਨੂੰ ਸਾਲ ‘ਚ ਸੌ ਦਿਨ ਕੰਮ ਦੇਣ ਦੀ ਗਰੰਟੀ ਕਰਦਾ ‘ਮਨਰੇਗਾ ਕਾਨੂੰਨ’ ਬਹਾਲ ਕੀਤਾ ਜਾਵੇ ਅਤੇ ਪੇਂਡੂ ਕਿਰਤੀਆਂ ਨੂੰ ਰੁਜ਼ਗਾਰ ਤੋਂ ਵਾਂਝੇ ਕਰਦਾ ‘ਵੀਬੀ ਜੀ ਰਾਮ ਜੀ’ ਕਾਨੂੰਨ ਰੱਦ ਕੀਤਾ ਜਾਵੇ, ਕਰੋੜਾਂ ਖਪਤਕਾਰਾਂ ਤੋਂ ਬਿਜਲੀ ਦਾ ਚਾਨਣ ਖੋਹਣ ਵਾਲਾ ਪ੍ਰਸਤਾਵਿਤ ਬਿਜਲੀ ਸੋਧ ਬਿਲ 2025 ਤੇ ਖੇਤੀ-ਕਿਸਾਨੀ ਨੂੰ ਕਾਰਪੋਰੇਟ ਲੋਟੂਆਂ ਦੀ ਬੰਧੂਆ ਬਣਾਉਣ ਵਾਲਾ ਬੀਜ ਸੋਧ ਬਿਲ ਹਮੇਸ਼ਾ ਲਈ ਦਫਨ ਕੀਤਾ ਜਾਵੇ ਅਤੇ ਕੇਂਦਰ ਤੇ ਪ੍ਰਾਂਤਕ ਸਰਕਾਰਾਂ ਵਲੋਂ ਘੜੇ ਸਾਰੇ ਕਾਲੇ ਕਾਨੂੰਨ ਖਾਰਜ ਕੀਤੇ ਜਾਣ, ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇ ਅਤੇ ਕੱਚੇ ਕਾਮੇ, ਠੇਕਾ ਕਰਮੀ, ਮਾਣਭੱਤਾ ਤੇ ਸਕੀਮ ਵਰਕਰ ਪੱਕੇ ਕੀਤੇ ਜਾਣ ਆਦਿ ਦੀ ਜ਼ੋਰਦਾਰ ਮੰਗ ਕਰ ਰਹੇ ਸਨ। ਗੁਰਮੀਤ ਸਿੰਘ, ਸੁਖਚੈਨ ਸਿੰਘ, ਸੱਤਪਾਲ ਗੋਇਲ, ਦਰਸ਼ਨ ਰਾਮ ਸ਼ਰਮਾ, ਹੰਸ ਰਾਜ ਬੀਜਵਾ, ਗੁਰਚਰਨ ਸਿੰਘ ਕੋਟੜਾ, ਮੇਜਰ ਸਿੰਘ ਚੱਠਾ, ਨਾਇਬ ਸਿੰਘ ਔਲਖ ਵੀ ਹਾਜਰ ਸਨ।’ਬੱਸ ਅੱਡਾ ਬਚਾਓ ਸੰਘਰਸ਼ ਕਮੇਟੀ’ ਵਲੋਂ ਮੁਜ਼ਾਹਰਾਕਾਰੀਆਂ ਲਈ ਚਾਹ ਦੇ ਲੰਗਰ ਦੀ ਸੇਵਾ ਕੀਤੀ ਗਈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਸੀਵਰੇਜ ਲਾਈਨ ਬਦਲੇ ਜਾਣ ‘ਤੇ ਖਰਚੇ ਜਾਣਗੇ 78.90 ਲੱਖ ਰੁਪਏ: ਕੁਲਵੰਤ ਸਿੰਘ ਨੇ ਕਰਵਾਈ ਕੰਮ ਦੀ ਸ਼ੁਰੂਆਤ

0

👉ਨਗਰ ਨਿਗਮ ਚੋਣਾਂ ਜਲਦੀ ਹੋਣ ਦੀ ਸੰਭਾਵਨਾ: ਵਿਧਾਇਕ ਕੁਲਵੰਤ ਸਿੰਘ
SAS Nagar News:ਵਿਧਾਇਕ ਕੁਲਵੰਤ ਸਿੰਘ ਨੇ ਅੱਜ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ ਲੋਕਾਂ ਦੀ ਲੰਬੇ ਸਮੇਂ ਤੋਂ ਚੱਲ ਰਹੀ ਮੰਗ ਨੂੰ ਧਿਆਨ ਵਿੱਚ ਰੱਖਦੇ ਹੋਏ ਫੇਜ਼ 3ਬੀ2 ਮਾਰਕੀਟ ਦੇ ਐਸ.ਸੀ.ਓ. ਨੰਬਰ 37 ਤੋਂ 73 ਦੇ ਪਿੱਛੇ ਅਤੇ ਮਕਾਨ ਨੰਬਰ 1688 ਤੋਂ 1763 (ਲਿਬਰਟੀ ਹਸਪਤਾਲ ਤੱਕ) ਸੀਵਰੇਜ ਸਮੱਸਿਆ ਦੇ ਪੱਕੇ ਹੱਲ ਲਈ ਨਵੀਂ ਪਾਈਪਲਾਈਨ ਵਿਛਾਈ ਜਾ ਰਹੀ ਹੈ।ਉਨ੍ਹਾਂ ਦੱਸਿਆ ਕਿ ਮੌਜੂਦਾ ਸੀਵਰੇਜ ਲਾਈਨ ਲਗਭਗ ਜਾਮ ਹੋ ਚੁੱਕੀ ਹੈ, ਜਿਸ ਕਾਰਨ ਇਲਾਕੇ ਦੇ ਵਸਨੀਕਾਂ ਅਤੇ ਵਪਾਰੀਆਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਇਸ ਸਮੱਸਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਲਗਭਗ 78.90 ਲੱਖ ਰੁਪਏ ਦੀ ਲਾਗਤ ਨਾਲ ਦੋਵੇਂ ਸੀਵਰੇਜ ਲਾਈਨਾਂ ਨੂੰ ਬਦਲਿਆ ਜਾ ਰਿਹਾ ਹੈ।ਵਿਧਾਇਕ ਨੇ ਜਾਣਕਾਰੀ ਦਿੱਤੀ ਕਿ ਮਾਰਕੀਟ ਦੇ ਪਿੱਛੇ ਪਾਈ ਜਾਣ ਵਾਲੀ ਪਾਈਪਲਾਈਨ ਦੀ ਲੰਬਾਈ 290 ਮੀਟਰ ਹੋਵੇਗੀ, ਜਿਸ ਦਾ ਸਾਈਜ਼ 250 ਐਮ.ਐਮ. ਐਸ.ਐਨ. ਪਾਈਪ ਹੋਵੇਗਾ। ਇਸ ਤੋਂ ਇਲਾਵਾ ਮਕਾਨ ਨੰਬਰ 1688 ਤੋਂ 1763 ਤੱਕ ਦੀ ਪਾਈਪਲਾਈਨ ਦੀ ਕੁੱਲ ਲੰਬਾਈ 481 ਮੀਟਰ ਹੋਵੇਗੀ, ਜਿਸ ਵਿੱਚੋਂ 253 ਮੀਟਰ 200 ਐਮ.ਐਮ. ਅਤੇ 228 ਮੀਟਰ 250 ਐਮ.ਐਮ. ਐਸ.ਐਨ. ਪਾਈਪ ਲਗਾਈ ਜਾਵੇਗੀ।

ਇਹ ਵੀ ਪੜ੍ਹੋ  Jogindra Group ਵੱਲੋਂ ਕੀਤਾ ਜਾ ਰਿਹਾ 1,100 ਕਰੋੜ ਰੁਪਏ ਦਾ ਨਿਵੇਸ਼ ਪੰਜਾਬ ਦੇ ਉਦਯੋਗਿਕ ਵਿਕਾਸ ਅਤੇ ਗਰੀਨ ਊਰਜਾ ਨੂੰ ਵੱਡਾ ਹੁਲਾਰਾ ਦੇਵੇਗਾ:ਸੰਜੀਵ ਅਰੋੜਾ

ਇਹ ਸਾਰਾ ਕੰਮ ਦੋ ਮਹੀਨੇ ਅੰਦਰ ਪੂਰਾ ਕਰਨ ਦਾ ਟੀਚਾ ਰੱਖਿਆ ਗਿਆ ਹੈ।ਉਨ੍ਹਾਂ ਹੋਰ ਦੱਸਿਆ ਕਿ ਮੋਹਾਲੀ ਨਗਰ ਨਿਗਮ ਵਿੱਚ ਸ਼ਾਮਲ ਕੀਤੇ ਗਏ ਨਵੇਂ ਪਿੰਡਾਂ ਨੂੰ ਨਵੀਂ ਨੀਤੀ ਤਹਿਤ ਗਮਾਡਾ ਵੱਲੋਂ ਦਿੱਤੀਆਂ ਜਾ ਰਹੀਆਂ ਸੇਵਾਵਾਂ ਨਾਲ ਜੋੜਿਆ ਜਾਵੇਗਾ, ਜਿਸ ਨਾਲ ਸੀਵਰੇਜ, ਸਟੋਰਮ ਵਾਟਰ ਅਤੇ ਸਟਰੀਟ ਲਾਈਟ ਵਰਗੀਆਂ ਮੁੱਖ ਸਹੂਲਤਾਂ ਦਾ ਵਿਆਪਕ ਵਿਕਾਸ ਹੋਵੇਗਾ।ਵਿਧਾਇਕ ਕੁਲਵੰਤ ਸਿੰਘ ਨੇ ਮੋਹਾਲੀ ਨਗਰ ਨਿਗਮ ਦੇ ਮੌਜੂਦਾ ਪ੍ਰਬੰਧਨ ‘ਤੇ ਟਿੱਪਣੀ ਕਰਦੇ ਹੋਏ ਕਿਹਾ ਕਿ ਮੇਅਰ ਵੱਲੋਂ ਲੋਕਾਂ ਪ੍ਰਤੀ ਜਿੰਮੇਵਾਰੀ ਦੀ ਪੂਰੀ ਸਮਝ ਨਹੀਂ ਦਿਖਾਈ ਦੇ ਰਹੀ। ਉਨ੍ਹਾਂ ਕਿਹਾ ਕਿ ਇੱਕ ਪ੍ਰਬੰਧਕੀ ਮੁਖੀ ਦੀ ਜਿੰਮੇਵਾਰੀ ਹੁੰਦੀ ਹੈ ਕਿ ਉਹ ਅਫਸਰਸ਼ਾਹੀ ਅਤੇ ਲੋਕਾਂ ਵਿਚਕਾਰ ਸੁਚੱਜਾ ਤਾਲਮੇਲ ਬਣਾਈ ਰੱਖੇ ਅਤੇ ਸਮੱਸਿਆਵਾਂ ਦਾ ਸਮੇਂ ਸਿਰ ਹੱਲ ਕਰਵਾਏ।ਉਨ੍ਹਾਂ ਆਪਣੇ ਮੇਅਰ ਦੇ ਦੌਰ ਨੂੰ ਯਾਦ ਕਰਦੇ ਹੋਏ ਕਿਹਾ ਕਿ ਉਸ ਸਮੇਂ ਸ਼ਹਿਰ ਵਿੱਚ ਸਫਾਈ ਅਤੇ ਹੋਰ ਮੁੱਢਲੀਆਂ ਸਹੂਲਤਾਂ ਸੁਚਾਰੂ ਢੰਗ ਨਾਲ ਚਲਦੀਆਂ ਸਨ ਅਤੇ ਲੋਕਾਂ ਨਾਲ ਸਿੱਧਾ ਸੰਪਰਕ ਬਣਾਈ ਰੱਖਿਆ ਜਾਂਦਾ ਸੀ।ਨਗਰ ਨਿਗਮ ਚੋਣਾਂ ਬਾਰੇ ਗੱਲ ਕਰਦੇ ਹੋਏ ਉਨ੍ਹਾਂ ਕਿਹਾ ਕਿ ਚੋਣਾਂ ਜਲਦੀ ਹੋਣ ਜਾ ਰਹੀਆਂ ਹਨ।

ਇਹ ਵੀ ਪੜ੍ਹੋ  Bhagwant Singh Mann Govt ਦੀ ‘ਰੋਜ਼ਗਾਰ ਕ੍ਰਾਂਤੀ’:ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ 11 ਜੂਨੀਅਰ ਆਡੀਟਰਾਂ ਨੂੰ ਸੌਂਪੇ ਨਿਯੁਕਤੀ ਪੱਤਰ

ਉਨ੍ਹਾਂ ਦਾਅਵਾ ਕੀਤਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪਿਛਲੇ ਚਾਰ ਸਾਲਾਂ ਵਿੱਚ ਲੋਕਾਂ ਨਾਲ ਕੀਤੇ ਵਾਅਦੇ ਅਤੇ ਗਰੰਟੀਆਂ ਨੂੰ ਪੂਰਾ ਕੀਤਾ ਗਿਆ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਵਿਕਾਸ ਦੇ ਕੰਮ ਇਸੇ ਤਰ੍ਹਾਂ ਜਾਰੀ ਰਹਿਣਗੇ।ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਆਪਣੀਆਂ ਸਮੱਸਿਆਵਾਂ ਅਤੇ ਜ਼ਰੂਰਤਾਂ ਸਰਕਾਰ ਦੇ ਨੁਮਾਇੰਦਿਆਂ ਦੇ ਧਿਆਨ ਵਿੱਚ ਲਿਆਉਣ ਤਾਂ ਜੋ ਉਨ੍ਹਾਂ ਦਾ ਸਮੇਂ ਸਿਰ ਹੱਲ ਕੀਤਾ ਜਾ ਸਕੇ। ਅਸਟਾਮ ਫਰੋਸ਼ਾਂ ਦੀ ਸਮੱਸਿਆ ਬਾਰੇ ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਜਾਣਕਾਰੀ ਮੀਡੀਆ ਰਾਹੀਂ ਮਿਲੀ ਹੈ ਅਤੇ ਸੰਬੰਧਤ ਲੋਕ ਵੇਰਵਾ ਪ੍ਰਦਾਨ ਕਰਨ ਤਾਂ ਜੋ ਇਸਦਾ ਜਲਦੀ ਨਿਪਟਾਰਾ ਕੀਤਾ ਜਾ ਸਕੇ।ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਵਿੱਚ ਵੱਡੇ ਪੱਧਰ ‘ਤੇ ਵਿਕਾਸ ਕਾਰਜ ਹੋ ਰਹੇ ਹਨ ਅਤੇ ਵਿਰੋਧੀਆਂ ਕੋਲ ਹੁਣ ਕੋਈ ਵੱਡਾ ਮੁੱਦਾ ਨਹੀਂ ਬਚਿਆ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Jogindra Group ਵੱਲੋਂ ਕੀਤਾ ਜਾ ਰਿਹਾ 1,100 ਕਰੋੜ ਰੁਪਏ ਦਾ ਨਿਵੇਸ਼ ਪੰਜਾਬ ਦੇ ਉਦਯੋਗਿਕ ਵਿਕਾਸ ਅਤੇ ਗਰੀਨ ਊਰਜਾ ਨੂੰ ਵੱਡਾ ਹੁਲਾਰਾ ਦੇਵੇਗਾ:ਸੰਜੀਵ ਅਰੋੜਾ

0

👉ਜੋਗਿੰਦਰਾ ਗਰੁੱਪ ਦਾ ਸਟੀਲ ਵਿੱਚ 700 ਕਰੋੜ ਰੁਪਏ, ਨਵਿਆਉਣਯੋਗ ਊਰਜਾ ਵਿੱਚ 400 ਕਰੋੜ ਰੁਪਏ ਦਾ ਨਿਵੇਸ਼ ਪੰਜਾਬ ਵਿੱਚ ਨਿਵੇਸ਼ਕਾਂ ਦੇ ਵਧਦੇ ਵਿਸ਼ਵਾਸ ਨੂੰ ਦਰਸਾਉਂਦਾ ਹੈ: ਸੰਜੀਵ ਅਰੋੜਾ
Punjab News:ਪੰਜਾਬ ਦੇ ਉਦਯੋਗ ਅਤੇ ਵਣਜ, ਨਿਵੇਸ਼ ਪ੍ਰੋਤਸਾਹਨ, ਬਿਜਲੀ ਅਤੇ ਸਥਾਨਕ ਸਰਕਾਰਾਂ ਬਾਰੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਦੱਸਿਆ ਕਿ ਜੋਗਿੰਦਰਾ ਗਰੁੱਪ ਵੱਲੋਂ 1,100 ਕਰੋੜ ਰੁਪਏ ਦੇ ਨਿਵੇਸ਼ ਨਾਲ ਰਣਨੀਤਕ ਵਿਸਥਾਰ ਦੀ ਯੋਜਨਾ ਦਾ ਐਲਾਨ ਕੀਤਾ ਗਆ ਹੈ ਜਿਸ ਤਹਿਤ ਪੰਜਾਬ ਦੇ ਉਦਯੋਗਿਕ ਵਿਕਾਸ ਅਤੇ ਗਰੀਨ ਊਰਜਾ ਦੀ ਵਰਤੋਂ ਨੂੰ ਵੱਡਾ ਹੁਲਾਰਾ ਮਿਲੇਗਾ। ਉਨ੍ਹਾਂ ਕਿਹਾ ਕਿ ਇਹ ਨਿਵੇਸ਼ ਪੰਜਾਬ ਦੀਆਂ ਪ੍ਰਗਤੀਸ਼ੀਲ ਨੀਤੀਆਂ ਅਤੇ ਕਾਰੋਬਾਰ ਪੱਖੀ ਮਾਹੌਲ ਪ੍ਰਤੀ ਉਦਯੋਗਾਂ ਦੇ ਵਧ ਰਹੇ ਵਿਸ਼ਵਾਸ ਨੂੰ ਦਰਸਾਉਂਦਾ ਹੈ।ਸੰਜੀਵ ਅਰੋੜਾ ਨੇ ਕਿਹਾ ਕਿ ਇਹ ਨਿਵੇਸ਼ ਪੰਜਾਬ ਦੀਆਂ ਪ੍ਰਗਤੀਸ਼ੀਲ ਨੀਤੀਆਂ ਅਤੇ ਕਾਰੋਬਾਰ ਪੱਖੀ ਮਾਹੌਲ ਪ੍ਰਤੀ ਉਦਯੋਗਾਂ ਦੇ ਵਧ ਰਹੇ ਵਿਸ਼ਵਾਸ ਨੂੰ ਦਰਸਾਉਂਦਾ ਹੈ। ਉਨ੍ਹਾਂ ਦੱਸਿਆ ਕਿ ਇਸ ਵਿਸਥਾਰ ਤਹਿਤ ਸਟੀਲ ਖੇਤਰ ਵਿੱਚ 700 ਕਰੋੜ ਰੁਪਏ ਦਾ ਨਿਵੇਸ਼ ਕੀਤਾ ਜਾਵੇਗਾ ਜੋ ਮੁੱਖ ਤੌਰ ‘ਤੇ ਜੋਗਿੰਦਰਾ ਕਾਸਟਿੰਗ ਅਤੇ ਵਰਧਮਾਨ ਆਦਰਸ਼ ਰਾਹੀਂ ਕੀਤਾ ਜਾਵੇਗਾ ਜਿਸ ਵਿੱਚ ਜੋਗਿੰਦਰਾ ਗ੍ਰੀਨ ਇੰਡੀਆ ਰਾਹੀਂ ਨਵਿਆਉਣਯੋਗ ਊਰਜਾ ਵਿੱਚ 400 ਕਰੋੜ ਰੁਪਏ ਦਾ ਨਿਵੇਸ਼ ਸ਼ਾਮਲ ਹੈ।

ਇਹ ਵੀ ਪੜ੍ਹੋ  Bhagwant Singh Mann Govt ਦੀ ‘ਰੋਜ਼ਗਾਰ ਕ੍ਰਾਂਤੀ’:ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ 11 ਜੂਨੀਅਰ ਆਡੀਟਰਾਂ ਨੂੰ ਸੌਂਪੇ ਨਿਯੁਕਤੀ ਪੱਤਰ

ਇਸ ਵਿਸਥਾਰ ਦੀ ਮਹੱਤਤਾ ਨੂੰ ਉਜਾਗਰ ਕਰਦਿਆਂ ਸੰਜੀਵ ਅਰੋੜਾ ਨੇ ਕਿਹਾ, “ਜੋਗਿੰਦਰਾ ਗਰੁੱਪ ਦਾ ਟਰਨਓਵਰ 3,000 ਕਰੋੜ ਰੁਪਏ ਤੋਂ ਵੱਧ ਕੇ 5,000 ਕਰੋੜ ਰੁਪਏ ਹੋਣ ਦੀ ਸੰਭਾਵਨਾ ਹੈ ਅਤੇ ਇਸ ਦੇ ਕਰਮਚਾਰੀਆਂ ਦੀ ਗਿਣਤੀ 1,800 ਤੋਂ ਵੱਧ ਕੇ 3,000 ਹੋ ਜਾਵੇਗੀ ਜਿਸ ਨਾਲ ਰੁਜ਼ਗਾਰ ਦੇ ਵੱਡੇ ਮੌਕੇ ਪੈਦਾ ਹੋਣਗੇ। ਉਨ੍ਹਾਂ ਅੱਗੇ ਕਿਹਾ ਕਿ ਨਵਿਆਉਣਯੋਗ ਊਰਜਾ ਸਮਰੱਥਾ 37 ਮੈਗਾਵਾਟ ਤੋਂ ਵੱਧ ਕੇ 120 ਮੈਗਾਵਾਟ ਹੋ ਜਾਵੇਗੀ।”ਜੋਗਿੰਦਰਾ ਗਰੁੱਪ ਦੇ ਪਿਛੋਕੜ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਕਿਹਾ ਕਿ 1992 ਵਿੱਚ ਸਥਾਪਿਤ ਜੋਗਿੰਦਰਾ ਗਰੁੱਪ ਉੱਤਰੀ ਭਾਰਤ ਦੀ ਇੱਕ ਮੋਹਰੀ ਉਦਯੋਗਿਕ ਗਰੁੱਪ ਹੈ ਜੋ ਸਟੀਲ ਨਿਰਮਾਣ ਦੇ ਖੇਤਰ ਵਿੱਚ ਨਿਰੰਤਰ ਕਾਰਜਸ਼ੀਲ ਹੈ ਅਤੇ ਇਹ ਕੰਪਨੀ ਨਵਿਆਉਣਯੋਗ ਊਰਜਾ ਵਿੱਚ ਵੀ ਪੈਰ ਪਸਾਰ ਰਹੀ ਹੈ। ਉਨ੍ਹਾਂ ਅੱਗੇ ਕਿਹਾ, “ਇਸ ਗਰੁੱਪ ਦੀ ਅਗਵਾਈ ਸੀਐਮਡੀ ਆਦਰਸ਼ ਗਰਗ ਵੱਲੋਂ ਡਾਇਰੈਕਟਰ ਸੰਜੇ ਗੁਪਤਾ ਅਤੇ ਨਿਮਿਤ ਗੁਪਤਾ ਦੇ ਨਾਲ ਕੀਤੀ ਜਾਂਦੀ ਹੈ।” ਇਸ ਸਬੰਧੀ ਖੇਤਰੀ ਪ੍ਰਭਾਵ ‘ਤੇ ਚਾਨਣਾ ਪਾਉਂਦਿਆਂ ਸੰਜੀਵ ਅਰੋੜਾ ਨੇ ਕਿਹਾ ਕਿ ਮੰਡੀ ਗੋਬਿੰਦਗੜ੍ਹ ਹਮੇਸ਼ਾ ਤੋਂ ਪੰਜਾਬ ਦੇ ਸਟੀਲ ਉਦਯੋਗ ਦੀ ਰੀੜ੍ਹ ਦੀ ਹੱਡੀ ਰਿਹਾ ਹੈ।

ਇਹ ਵੀ ਪੜ੍ਹੋ  ਮੁੱਖ ਮੰਤਰੀ ਸਿਹਤ ਯੋਜਨਾ ਦੀ ਰਾਜ ਵਿਆਪੀ ਸਿਹਤ ਕਾਰਡ ਰਜਿਸਟ੍ਰੇਸ਼ਨ ਮੁਹਿੰਮ ਵਿੱਚ 19,000 ਆਸ਼ਾ ਵਰਕਰਾਂ ਹੋਈਆਂ ਸ਼ਾਮਲ

ਉਨ੍ਹਾਂ ਕਿਹਾ, “ਅੱਜ ਭਗਵੰਤ ਮਾਨ ਸਰਕਾਰ ਅਧੀਨ ਇਹ ਨਵੇਂ ਨਿਵੇਸ਼, ਆਧੁਨਿਕੀਕਰਨ ਅਤੇ ਸਾਫ਼-ਸੁਥਰੇ ਤੇ ਵਧੇਰੇ ਕੁਸ਼ਲ ਉਤਪਾਦਨ ਨਾਲ ਆਪਣੀ ਸਥਿਤੀ ਨੂੰ ਹੋਰ ਮਜ਼ਬੂਤ ਕਰ ਰਿਹਾ ਹੈ। ਜੋਗਿੰਦਰਾ ਗਰੁੱਪ ਵੱਲੋਂ ਕੀਤਾ ਗਿਆ ਵਿਸਥਾਰ ਇਸ ਗੱਲ ਦਾ ਸਪੱਸ਼ਟ ਸੰਕੇਤ ਹੈ ਕਿ ਗੋਬਿੰਦਗੜ੍ਹ ਇੱਕ ਵਾਰ ਫਿਰ ਪੰਜਾਬ ਦੀ ਉਦਯੋਗਿਕ ਆਰਥਿਕਤਾ ਲਈ ਵਿਕਾਸ ਦਾ ਮੁੱਖ ਕੇਂਦਰ ਬਣ ਰਿਹਾ ਹੈ।”ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਨਿਰਮਾਣ ਅਤੇ ਗਰੀਨ ਊਰਜਾ ਵਿੱਚ ਨਿਵੇਸ਼ ਲਈ ਇੱਕ ਪਸੰਦੀਦਾ ਸਥਾਨ ਵਜੋਂ ਉੱਭਰ ਰਿਹਾ ਹੈ ਅਤੇ ਇਹ 1,100 ਕਰੋੜ ਰੁਪਏ ਦਾ ਨਿਵੇਸ਼ ਉਦਯੋਗਿਕ ਅਧਾਰ ਨੂੰ ਮਜ਼ਬੂਤ ਕਰੇਗਾ, ਰੁਜ਼ਗਾਰ ਦੇ ਅਹਿਮ ਮੌਕੇ ਪੈਦਾ ਕਰੇਗਾ ਅਤੇ ਸਥਾਈ ਵਿਕਾਸ ਨੂੰ ਯਕੀਨੀ ਬਣਾਏਗਾ।ਭਗਵੰਤ ਮਾਨ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੰਤਰੀ ਨੇ ਕਿਹਾ, “ਆਪ ਸਰਕਾਰ ਉਦਯੋਗ ਪੱਖੀ ਮਾਹੌਲ ਪ੍ਰਦਾਨ ਕਰਨ, ਕਾਰੋਬਾਰ ਕਰਨ ਵਿੱਚ ਆਸਾਨੀ ਨੂੰ ਯਕੀਨੀ ਬਣਾਉਣ ਅਤੇ ਸੂਬੇ ਭਰ ਵਿੱਚ ਵਾਤਾਵਰਣ ਸੁਰੱਖਿਆ ‘ਤੇ ਕੇਂਦਰਤ ਨਿਵੇਸ਼ਾਂ ਨੂੰ ਉਤਸ਼ਾਹਿਤ ਕਰਨ ਲਈ ਵਚਨਬੱਧ ਹੈ।”

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Bhagwant Singh Mann Govt ਦੀ ‘ਰੋਜ਼ਗਾਰ ਕ੍ਰਾਂਤੀ’:ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ 11 ਜੂਨੀਅਰ ਆਡੀਟਰਾਂ ਨੂੰ ਸੌਂਪੇ ਨਿਯੁਕਤੀ ਪੱਤਰ

0

👉ਪੀ.ਪੀ.ਐਸ.ਸੀ. ਰਾਹੀਂ ਮੈਰਿਟ ਆਧਾਰਿਤ ਭਰਤੀ ਵਿੱਤ ਵਿਭਾਗ ਨੂੰ ਕਰੇਗੀ ਮਜ਼ਬੂਤ: ਹਰਪਾਲ ਸਿੰਘ ਚੀਮਾ
👉ਪੰਜਾਬ ਵਿੱਚ ਨੌਜਵਾਨਾਂ ਦੀ ਅਗਵਾਈ ਵਾਲਾ ਪ੍ਰਸ਼ਾਸਨ ਸਿਰਜਣ ਲਈ ‘ਰੋਜ਼ਗਾਰ ਕ੍ਰਾਂਤੀ’ ਮੁੱਖ ਤਰਜੀਹ: ਹਰਪਾਲ ਸਿੰਘ ਚੀਮਾ
Chandigarh News:ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਚੱਲ ਰਹੀ ‘ਰੋਜ਼ਗਾਰ ਕ੍ਰਾਂਤੀ’ ਪਹਿਲਕਦਮੀ ਤਹਿਤ ਇੱਕ ਰਸਮੀ ਸਮਾਗਮ ਦੌਰਾਨ ਨਵ-ਨਿਯੁਕਤ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ ਅਤੇ ਪਾਰਦਰਸ਼ੀ ਪ੍ਰਕਿਰਿਆ ਰਾਹੀਂ ਚੁਣੇ ਗਏ 11 ਉਮੀਦਵਾਰਾਂ ਨੂੰ ਐਗਜ਼ਾਮੀਨਰ, ਲੋਕਲ ਫੰਡ ਅਕਾਊਂਟਸ ਦੇ ਦਫ਼ਤਰ ਵਿੱਚ ਜੂਨੀਅਰ ਆਡੀਟਰ ਵਜੋਂ ਸ਼ਾਮਲ ਕੀਤਾ।ਨਵ-ਨਿਯੁਕਤ ਅਧਿਕਾਰੀਆਂ ਨੂੰ ਵਧਾਈ ਦਿੰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਜਨਤਕ ਸੇਵਾ ਵਿੱਚ ਇਮਾਨਦਾਰੀ ਅਤੇ ਜ਼ਿੰਮੇਵਾਰੀ ਦੀ ਮਹੱਤਤਾ ‘ਤੇ ਜ਼ੋਰ ਦਿੱਤਾ।

ਇਹ ਵੀ ਪੜ੍ਹੋ  ਮੁੱਖ ਮੰਤਰੀ ਸਿਹਤ ਯੋਜਨਾ ਦੀ ਰਾਜ ਵਿਆਪੀ ਸਿਹਤ ਕਾਰਡ ਰਜਿਸਟ੍ਰੇਸ਼ਨ ਮੁਹਿੰਮ ਵਿੱਚ 19,000 ਆਸ਼ਾ ਵਰਕਰਾਂ ਹੋਈਆਂ ਸ਼ਾਮਲ 

ਉਨ੍ਹਾਂ ਕਿਹਾ, “ਮੈਂ ਸਾਰੇ ਨਵ-ਨਿਯੁਕਤ ਨੌਜਵਾਨਾਂ ਨੂੰ ਤਹਿ ਦਿਲੋਂ ਵਧਾਈ ਦਿੰਦਾ ਹਾਂ ਅਤੇ ਉਹਨਾਂ ਨੂੰ ਅਪੀਲ ਕਰਦਾ ਹਾਂ ਕਿ ਉਹ ਆਪਣੀਆਂ ਪ੍ਰਸ਼ਾਸਕੀ ਡਿਊਟੀਆਂ ਪੂਰੀ ਲਗਨ, ਪਾਰਦਰਸ਼ਤਾ ਅਤੇ ਪੂਰੀ ਇਮਾਨਦਾਰੀ ਨਾਲ ਨਿਭਾਉਣ। ਰਾਜ ਦੀਆਂ ਜਨਤਕ ਸੰਸਥਾਵਾਂ ਦੀ ਵਿੱਤੀ ਸਿਹਤ ਅਤੇ ਜਵਾਬਦੇਹੀ ਨੂੰ ਬਣਾਈ ਰੱਖਣ ਲਈ ਤੁਹਾਡੀ ਇਮਾਨਦਾਰੀ ਬਹੁਤ ਜ਼ਰੂਰੀ ਹੈ।”ਭਰਤੀ ਪ੍ਰਕਿਰਿਆ ਦੀ ਭਰੋਸੇਯੋਗਤਾ ਨੂੰ ਉਜਾਗਰ ਕਰਦਿਆਂ, ਵਿੱਤ ਮੰਤਰੀ ਚੀਮਾ ਨੇ ਦੱਸਿਆ ਕਿ ਇਹ ਪੂਰੀ ਪ੍ਰਕਿਰਿਆ ਪੰਜਾਬ ਲੋਕ ਸੇਵਾ ਕਮਿਸ਼ਨ (ਪੀ.ਪੀ.ਐਸ.ਸੀ.) ਰਾਹੀਂ ਸਖ਼ਤੀ ਨਾਲ ਮੈਰਿਟ ਦੇ ਆਧਾਰ ‘ਤੇ ਕਰਵਾਈ ਗਈ ਹੈ। ਉਨ੍ਹਾਂ ਕਿਹਾ, “ਇਹ ਭਰਤੀ ਮੁਹਿੰਮ ਪੰਜਾਬ ਲੋਕ ਸੇਵਾ ਕਮਿਸ਼ਨ ਰਾਹੀਂ ਪੂਰੀ ਤਰ੍ਹਾਂ ਮੈਰਿਟ ਦੇ ਆਧਾਰ ‘ਤੇ ਚਲਾਈ ਗਈ ਹੈ। ਮੈਨੂੰ ਯਕੀਨ ਹੈ ਕਿ ਇਸ ਨਵੀਂ ਅਤੇ ਯੋਗ ਪ੍ਰਤਿਭਾ ਦੇ ਸ਼ਾਮਲ ਹੋਣ ਨਾਲ ਵਿੱਤ ਵਿਭਾਗ ਦੇ ਅੰਦਰ ਐਗਜ਼ਾਮੀਨਰ, ਲੋਕਲ ਫੰਡ ਅਕਾਊਂਟਸ ਵਿੰਗ ਦੀ ਕਾਰਜਕੁਸ਼ਲਤਾ ਅਤੇ ਸਮੁੱਚੀ ਉਤਪਾਦਕਤਾ ਵਿੱਚ ਕਾਫ਼ੀ ਵਾਧਾ ਹੋਵੇਗਾ।”

ਇਹ ਵੀ ਪੜ੍ਹੋ  ਨੰਗਲ ਝੀਲ ‘ਤੇ ਉੱਤਰੀ ਭਾਰਤ ਦਾ ਪਹਿਲਾ ਗਲਾਸ ਬ੍ਰਿਜ ਬਣੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਰੋਜ਼ਗਾਰ ਪੈਦਾ ਕਰਨ ਪ੍ਰਤੀ ਭਗਵੰਤ ਮਾਨ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ, ਉਹਨਾਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹੁਣ ਤੱਕ ਹਾਸਲ ਕੀਤੀ ਗਈ ਤਰੱਕੀ ਦੇ ਪੱਧਰ ਨੂੰ ਰੇਖਾਂਕਿਤ ਕੀਤਾ। ਉਹਨਾਂ ਕਿਹਾ, “ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਗਤੀਸ਼ੀਲ ਅਗਵਾਈ ਹੇਠ, ਪੰਜਾਬ ਸਰਕਾਰ ਨੇ ਹੁਣ ਤੱਕ 65,000 ਤੋਂ ਵੱਧ ਨੌਜਵਾਨਾਂ ਨੂੰ ਸੁਰੱਖਿਅਤ ਰੋਜ਼ਗਾਰ ਪ੍ਰਦਾਨ ਕਰਨ ਵਿੱਚ ਸ਼ਾਨਦਾਰ ਸਫ਼ਲਤਾ ਹਾਸਲ ਕੀਤੀ ਹੈ। ਇਹ ਸ਼ਾਨਦਾਰ ਅੰਕੜਾ ਪੰਜਾਬ ਦੇ ਹੋਣਹਾਰ ਨੌਜਵਾਨਾਂ ਨੂੰ ਟਿਕਾਊ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਦੇ ਸਰਕਾਰ ਦੇ ਮੁੱਖ ਵਾਅਦੇ ਦੀ ਇਤਿਹਾਸਕ ਪੂਰਤੀ ਵਜੋਂ ਖੜ੍ਹਾ ਹੈ।”ਰੋਜ਼ਗਾਰ ‘ਤੇ ਨਿਰੰਤਰ ਧਿਆਨ ਕੇਂਦਰਿਤ ਕਰਨ ‘ਤੇ ਜ਼ੋਰ ਦਿੰਦਿਆਂ, ਵਿੱਤ ਮੰਤਰੀ ਨੇ ਅੱਗੇ ਕਿਹਾ, “’ਰੋਜ਼ਗਾਰ ਕ੍ਰਾਂਤੀ’ ਪੰਜਾਬ ਸਰਕਾਰ ਲਈ ਇੱਕ ਮੁੱਖ ਤਰਜੀਹ ਹੈ। ਅਸੀਂ ਇਹ ਯਕੀਨੀ ਬਣਾ ਰਹੇ ਹਾਂ ਕਿ ਸਾਰੇ ਵਿਭਾਗਾਂ ਵਿੱਚ ਇੱਕ ਮਜ਼ਬੂਤ, ਕੁਸ਼ਲ, ਅਤੇ ਨੌਜਵਾਨਾਂ ਦੀ ਅਗਵਾਈ ਵਾਲਾ ਪ੍ਰਸ਼ਾਸਕੀ ਢਾਂਚਾ ਉਸਾਰਨ ਲਈ ਪਾਰਦਰਸ਼ੀ ਭਰਤੀ ਪ੍ਰਕਿਰਿਆਵਾਂ ਦੀ ਨਿਰੰਤਰ ਪਾਲਣਾ ਕੀਤੀ ਜਾਵੇ।”

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Our Visitor

1893086