Home Blog Page 720

ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਪੰਥ ਤੋ ਬੇਮੁੱਖ ਹੋਏ ਧੜੇ ਦਾ ਮੈਂਬਰ ਬਣਨ ਦਾ ਕੋਈ ਨਹੀ ਵਿਚਾਰ: ਇਆਲ਼ੀ

0

Ludhiana News: ਦਾਖਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਨੇ ਭਗੌੜਾ ਦਲ (ਬਾਦਲ ਧੜੇ )ਦੇ ਮੁਖੀ ਸੁਖਬੀਰ ਸਿੰਘ ਬਾਦਲ ਨੂੰ ਆਪਣੇ ਜਵਾਬ ਵਿੱਚ ਕਿਹਾ ਕਿ, ਓਹ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਦੋ ਦਸੰਬਰ ਨੂੰ ਜਾਰੀ ਹੁਕਮਨਾਮਾ ਸਾਹਿਬ ਦੀ ਇੰਨ ਬਿੰਨ ਪਾਲਣਾ ਲਈ ਪੂਰਨ ਤੌਰ ਤੇ ਸਮਰਪਿਤ ਹਨ। ਸ:ਇਯਾਲੀ ਨੇ ਕਿਹਾ ਕਿ ਓਹਨਾ ਨੇ ਆਪਣੇ ਸਿਆਸੀ ਜੀਵਨ ਵਿੱਚ ਕਦੇ ਵੀ ਇਖ਼ਲਾਕ ਤੋ ਹੇਠਲੀ ਸਿਆਸਤ ਨਹੀਂ ਕੀਤੀ । ਓਹਨਾ ਨੇ ਹਮੇਸ਼ਾ ਪੰਜਾਬ ਅਤੇ ਪੰਥ ਦੇ ਹਿੱਤਾਂ ਦੀ ਪਹਿਰੇਦਾਰੀ ਪਾਰਟੀ ਦੇ ਵਿੱਚ ਰਹਿਕੇ ਵਫਾਦਾਰੀ ਨਾਲ ਕੀਤੀ।

ਇਹ ਵੀ ਪੜ੍ਹੋ ਬਠਿੰਡਾ ’ਚ SMO ਤੋਂ ਤੰਗ ਆ ਕੇ ‘ਡਾਕਟਰ’ ਵੱਲੋਂ ਅਸਤੀਫ਼ਾ ਦੇਣ ਦਾ ਐਲਾਨ, ਯੂਨੀਅਨ ਨੇ ਚੁੱਕਿਆ ਮਾਮਲਾ

ਕੇਂਦਰ ਦੇ ਕਿਸਾਨ ਵਿਰੋਧੀ ਆਰਡੀਨੈਂਸ ਦਾ ਉਸ ਵੇਲੇ ਸਖ਼ਤ ਵਿਰੋਧ ਕੀਤਾ ਜਦੋਂ ਪੂਰੀ ਪਾਰਟੀ ਦੀ ਲੀਡਰਸ਼ਿਪ ਜਿਹੜੀ ਆਪਣੇ ਆਪ ਨੂੰ ਕਿਸਾਨ ਹਿਤੈਸ਼ੀ ਹੋਣ ਦਾ ਦਾਅਵਾ ਕਰਦੀ ਸੀ, ਇਹਨਾਂ ਆਰਡੀਨੈਂਸ ਨੂੰ ਸਹੀ ਗਿਰਦਾਨ ਰਹੀ ਸੀ। ਇਸ ਤੋਂ ਬਾਅਦ ਜਦੋਂ ਰਾਸ਼ਟਰਪਤੀ ਦੀ ਚੋਣ ਦਾ ਮੌਕਾ ਆਇਆ ਤਾਂ ਓਹਨਾ ਨੇ ਉਸ ਵੇਲੇ ਵੀ ਉਹਨਾਂ ਨੇ ਪੰਜਾਬ ਅਤੇ ਪੰਜਾਬੀਆਂ ਦੀਆਂ ਭਾਵਨਾਵਾਂ ਨਾਲ ਖੜਨ ਦਾ ਫੈਸਲਾ ਕਰਦੇ ਹੋਏ, ਵੋਟ ਪਾਉਣ ਤੋਂ ਬਾਈਕਾਟ ਕੀਤਾ।

ਇਹ ਵੀ ਪੜ੍ਹੋ Big News; ਸ਼੍ਰੀ ਅਕਾਲ ਤਖ਼ਤ ਸਾਹਿਬ ਤੋਂ ਰਣਜੀਤ ਸਿੰਘ ਢੱਡਰੀਆਂਵਾਲੇ, ਜਥੇਦਾਰ ਗੁਰਮੁਖ ਸਿੰਘ ਤੇ ਹਰਵਿੰਦਰ ਸਿੰਘ ਸਰਨਾ ਨੂੰ ਮਿਲੀ ਮੁਆਫ਼ੀ, ਲਗਾਈ ਧਾਰਮਿਕ ਸਜ਼ਾ

ਇਸ ਵੇਲੇ ਜਦੋਂ ਓਹਨਾ ਨੇ ਪੂਰੇ ਤਰੀਕੇ ਨਾਲ ਸਿਆਸਤ ਚੜਨ ਦਾ ਮਨ ਬਣਾ ਲਿਆ ਸੀ ਤਾਂ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਹੋਏ ਹੁਕਮਾਂ ਤੋ ਬਾਅਦ ਸਿੱਖ ਕੌਮ ਦੀਆਂ ਭਾਵਨਾਵਾਂ ਦੀ ਰਾਖੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਪੂਰਨ ਸਮਰਪਿਤ ਭਾਵਨਾ ਹੇਠ ਹੁਕਮਨਾਮਾ ਸਾਹਿਬ ਦੀ ਭਾਵਨਾ ਨੂੰ ਪੂਰਾ ਕਰਨ ਦੀ ਵਚਨਬੱਧਤਾ ਅਤੇ ਆਪਣੀ ਇਖਲਾਕੀ ਜ਼ਿੰਮੇਵਾਰੀ ਨਿਭਾਅ ਰਹੇ ਹਨ।ਸ:ਇਯਾਲੀ ਨੇ ਕਿਹਾ ਕਿ,ਲੜਾਈ ਸਿਧਾਂਤਾ ਦੀ ਹੀ, ਅਸੀਂ ਹੁਕਮਨਾਮਾ ਸਾਹਿਬ ਦੀ ਭਾਵਨਾ ਨੂੰ ਪੂਰਨ ਰੂਪ ਵਿੱਚ ਸਮਰਪਿਤ ਹਾਂ। ਜ਼ਿੰਦਗੀ ਦੇ ਆਖਰੀ ਸਾਹ ਤੱਕ ਸਮਰਪਿਤ ਰਹਾਂਗੇ। ਇਸ ਦੇ ਨਾਲ ਹੀ ਇਯਾਲੀ ਨੇ ਕਿਹਾ ਕਿ ਓਹਨਾਂ ਨੂੰ ਆਪਣੀ ਇਮਾਨਦਾਰੀ ਦੀ ਸਿਆਸਤ ਲਈ ਕਿਸੇ ਤੋ ਸਰਟੀਫਿਕੇਟ ਦੀ ਲੋੜ ਨਹੀਂ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਵਿਲੱਖਣ ਪਹਿਲਕਦਮੀ “ਇੱਕ ਦਿਨ,DC/SSP ਦੇ ਸੰਗ” ਦੀ ਸ਼ੁਰੂਆਤ

0

Punjabi News:ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਐਲਾਨ ਕੀਤਾ ਕਿ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਅਕਾਦਮਿਕ ਖੇਤਰ ਵਿੱਚ ਮਾਰੀਆਂ ਮੱਲਾਂ ਦਾ ਜਸ਼ਨ ਮਨਾਉਣ ਅਤੇ ਉਨ੍ਹਾਂ ਵਿੱਚ ਲੀਡਰਸ਼ਿਪ ਦੇ ਗੁਣ ਪੈਦਾ ਕਰਨ ਲਈ ਅਹਿਮ ਕਦਮ ਚੁੱਕਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਨਿਵੇਕਲੀ ਪਹਿਲਕਦਮੀ “ਇੱਕ ਦਿਨ, ਡੀ.ਸੀ./ਐਸ.ਐਸ.ਪੀ. ਦੇ ਸੰਗ” ਦੀ ਸ਼ੁਰੂਆਤ ਕੀਤੀ ਹੈ ਤਾਂ ਜੋ ਇਨ੍ਹਾਂ ਹੋਣਹਾਰ ਨੌਜਵਾਨਾਂ ਨੂੰ ਅਸਲ ਪ੍ਰਸ਼ਾਸਨਿਕ ਕੰਮਕਾਜਾਂ, ਅਨੁਸ਼ਾਸਨ ਅਤੇ ਜਨਤਕ ਸੇਵਾ ਸਬੰਧੀ ਅਰਥਪੂਰਨ ਸੂਝ ਪ੍ਰਦਾਨ ਕੀਤੀ ਜਾ ਸਕੇ।ਇਸ ਪਹਿਲਕਦਮੀ ਬਾਰੇ ਜਾਣਕਾਰੀ ਦਿੰਦਿਆਂ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ “ਇੱਕ ਦਿਨ, ਡੀ.ਸੀ./ਐਸ.ਐਸ.ਪੀ. ਦੇ ਸੰਗ” ਪਹਿਲਕਦਮੀ ਤਹਿਤ ਹਰ ਜ਼ਿਲ੍ਹੇ ਦੇ ਦਸਵੀਂ ਅਤੇ ਬਾਰ੍ਹਵੀਂ ਜਮਾਤ ਦੇ 3-3 (ਕੁੱਲ 6) ਟਾਪਰ ਵਿਦਿਆਰਥੀਆਂ ਆਪਣੇ ਜ਼ਿਲ੍ਹੇ ਦੇ ਸਬੰਧਤ ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਨੂੰ ਮਿਲਣਗੇ। ਉਨ੍ਹਾਂ ਦੱਸਿਆ ਕਿ ਇਹ ਤਜਰਬਾ ਵਿਦਿਆਰਥੀਆਂ ਨੂੰ ਪ੍ਰਸ਼ਾਸਨ ਅਤੇ ਕਾਨੂੰਨ ਲਾਗੂਕਰਨ ਵਿੱਚ ਨਿਭਾਈਆਂ ਜਾਂਦੀਆਂ ਲੀਡਰਸ਼ਿਪ ਭੂਮਿਕਾਵਾਂ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਨੂੰ ਸਮਰਪਿਤ ਭਾਵਨਾ, ਸਖ਼ਤ ਮਿਹਨਤ ਅਤੇ ਜ਼ਿੰਮੇਵਾਰੀ ਦਾ ਸਿੱਧਾ ਅਨੁਭਵ ਦੇਵੇਗਾ, ਜਿਸ ਨਾਲ ਉਨ੍ਹਾਂ ਨੂੰ ਜਨਤਕ ਸੇਵਾ ਅਤੇ ਸ਼ਾਸਨ ਵਿੱਚ ਵੱਡਮੁੱਲੀ ਸੂਝ ਮਿਲੇਗੀ।ਸਿੱਖਿਆ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਇਸ ਕਦਮ ਦਾ ਮੁੱਖ ਉਦੇਸ਼ ਹੋਣਹਾਰ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਨਾ ਅਤੇ ਸਮਰੱਥ ਬਣਾਉਣਾ ਹੈ ਤਾਂ ਜੋ ਉਨ੍ਹਾਂ ਅੰਦਰ ਕੁਝ ਕਰ-ਗੁਜ਼ਰਨ ਅਤੇ ਉਦੇਸ਼ ਪ੍ਰਾਪਤੀ ਦੀ ਚਿਣਗ ਜਾਗੇ।

ਇਹ ਵੀ ਪੜ੍ਹੋ  ਪਿੰਡਾਂ ਦਾ ਸਰਬਪੱਖੀ ਵਿਕਾਸ ਯਕੀਨੀ ਬਣਾਇਆ ਜਾਵੇਗਾ-ਮੁੱਖ ਮੰਤਰੀ

ਉਨ੍ਹਾਂ ਕਿਹਾ ਕਿ ਪ੍ਰਸ਼ਾਸਨਿਕ ਕਾਰਗੁਜ਼ਾਰੀ ਅਤੇ ਲੀਡਰਸ਼ਿਪ ਦੀ ਦੁਨੀਆ ਵਿੱਚ ਆਪਣੇ ਆਪ ਨੂੰ ਸ਼ਾਮਲ ਕਰਕੇ ਇਹ ਨੌਜਵਾਨ ਪ੍ਰਸ਼ਾਸਨ ਕੰਮਕਾਜ, ਲੋਕ ਸੇਵਾ ਅਤੇ ਸਮਾਜ ਨੂੰ ਨਵਾਂ ਰੂਪ ਦੇਣ ਵਿੱਚ ਲੀਡਰਸ਼ਿਪ ਦੀ ਭੂਮਿਕਾ ਦੇ ਮਹੱਤਵ ਨੂੰ ਸਮਝਣਗੇ।ਸ. ਹਰਜੋਤ ਸਿੰਘ ਬੈਂਸ ਨੇ ਕਿਹਾ, “ਅਸੀਂ ਆਪਣੇ ਵਿਦਿਆਰਥੀਆਂ ਨੂੰ ਤਜਰਬੇਕਾਰ ਆਗੂਆਂ ਤੋਂ ਕੁਝ ਨਵਾਂ ਸਿੱਖਣ ਲਈ ਇੱਕ ਪਲੇਟਫਾਰਮ ਪ੍ਰਦਾਨ ਕਰ ਰਹੇ ਹਾਂ ਜੋ ਉਨ੍ਹਾਂ ਨੂੰ ਲੋਕ ਸੇਵਾ ਵਿੱਚ ਆਪਣੇ ਕਰੀਅਰ ਦੀ ਪੜਚੋਲ ਕਰਨ ਲਈ ਪ੍ਰੇਰਿਤ ਕਰੇਗਾ ਅਤੇ ਜ਼ਿੰਮੇਵਾਰੀ ਅਤੇ ਨਾਗਰਿਕ ਸ਼ਮੂਲੀਅਤ ਦੀ ਭਾਵਨਾ ਨੂੰ ਉਤਸ਼ਾਹਿਤ ਕਰਨ ਸਮੇਤ ਵੱਡੇ ਸੁਪਨੇ ਲੈਣ ਅਤੇ ਉਨ੍ਹਾਂ ਨੂੰ ਪੂਰਾ ਕਰਨ ਲਈ ਮੁਹਾਰਤ ਪ੍ਰਾਪਤ ਕਰਨ ਵਾਸਤੇ ਉਤਸ਼ਾਹਿਤ ਕਰੇਗਾ।” ਉਨ੍ਹਾਂ ਕਿਹਾ ਕਿ ਜਿਵੇਂ ਹੀ ਇਹ ਵਿਦਿਆਰਥੀ ਇਸ ਵਿਲੱਖਣ ਸਫਰ ਦਾ ਤਜਰਬਾ ਲੈਣਗੇ, ਉਹ ਇਸ ਤੋਂ ਸਿੱਖਣ, ਆਪਣੀ ਸਖਸ਼ੀਅਤ ਦਾ ਵਿਕਾਸ ਕਰਨ ਸਮੇਤ ਅਧਿਕਾਰੀਆਂ ਤੋਂ ਮਾਰਗਦਰਸ਼ਨ ਲੈਂਦਿਆਂ ਇਸ ਦਾ ਪੂਰਾ ਆਨੰਦ ਮਾਣਨਗੇ।ਉਨ੍ਹਾਂ ਕਿਹਾ ਕਿ ਉਚੇਚੇ ਢੰਗ ਨਾਲ ਤਿਆਰ ਕੀਤੇ ਗਏ ਇਸ ਪ੍ਰੋਗਰਾਮ ਤਹਿਤ ਕਈ ਤਰ੍ਹਾਂ ਦੀਆਂ ਗਤੀਵਿਧੀਆਂ ਸ਼ਾਮਲ ਹੋਣਗੀਆਂ, ਜਿਹਨਾਂ ਵਿੱਚ ਸ਼ਿਕਾਇਤ ਨਿਵਾਰਣ ਸੈਸ਼ਨ, ਸਾਈਬਰ ਸੈੱਲ ਸੰਚਾਲਨ, ਯੋਜਨਾਬੰਦੀ ਮੀਟਿੰਗਾਂ, ਵਿਕਾਸ ਪ੍ਰੋਜੈਕਟਾਂ ਲਈ ਖੇਤਰੀ ਦੌਰੇ ਅਤੇ ਹੋਰ ਸੰਬੰਧਿਤ ਰੁਝੇਵਿਆਂ ਵਰਗੀਆਂ ਅਸਲ ਪ੍ਰਸ਼ਾਸਨਿਕ ਅਤੇ ਪੁਲਿਸਿੰਗ ਗਤੀਵਿਧੀਆਂ ਤੋਂ ਸੇਧ ਲੈਣਾ ਸ਼ਾਮਲ ਹੋਵੇਗਾ। ਇਸ ਤੋਂ ਇਲਾਵਾ ਵਿਦਿਆਰਥੀ ਅਧਿਕਾਰੀਆਂ ਨਾਲ ਦੁਪਹਿਰ ਦੇ ਖਾਣੇ ਦਾ ਵੀ ਆਨੰਦ ਮਾਨਣਗੇ, ਜੋ ਵਿਦਿਆਰਥੀਆਂ ਨੂੰ ਅਧਿਕਾਰੀਆਂ ਨਾਲ ਆਪਣੀਆਂ ਦਿਲੀ ਇੱਛਾਵਾਂ ਸਾਂਝੀਆਂ ਕਰਨ ਅਤੇ ਕਰੀਅਰ ਮਾਰਗਦਰਸ਼ਨ ਪ੍ਰਾਪਤ ਕਰਨ ਲਈ ਇੱਕ ਖੁੱਲ੍ਹਾ ਪਲੇਟਫਾਰਮ ਪ੍ਰਦਾਨ ਕਰੇਗਾ।

ਇਹ ਵੀ ਪੜ੍ਹੋ  ਫਰੀਦਕੋਟ ਵਿੱਚ ਗੈਂਗਸਟਰ ਅਰਸ਼ ਡੱਲ੍ਹਾ ਦੇ ਦੋ ਸਾਥੀ ਗ੍ਰਿਫ਼ਤਾਰ; ਦੋ ਪਿਸਤੌਲ ਬਰਾਮਦ

ਉਨ੍ਹਾਂ ਕਿਹਾ ਕਿ ਪ੍ਰੋਗਰਾਮ ਦੇ ਅੰਤ ਵਿੱਚ, ਵਿਦਿਆਰਥੀਆਂ ਨੂੰ ਭਾਗੀਦਾਰੀ ਦਾ ਸਰਟੀਫਿਕੇਟ, ਇੱਕ ਪ੍ਰੇਰਣਾਦਾਇਕ ਕਿਤਾਬ ਜਾਂ ਡਾਇਰੀ ਅਤੇ ਅਧਿਕਾਰੀ ਨਾਲ ਸਾਂਝੀ ਫੋਟੋ ਵੀ ਮਾਣ-ਸਨਮਾਨ ਦਿੱਤੀ ਜਾਵੇਗੀ। ਇਸੇ ਤਰ੍ਹਾਂ ਵਿਦਿਆਰਥੀਆਂ ਵੱਲੋਂ ਪ੍ਰਾਪਤ ਕੀਤੇ ਤਜ਼ਰਬਿਆਂ ਬਾਰੇ ਜਾਣਨ ਲਈ ਇੱਕ ਵਿਸਥਾਰਤ ਫੀਡਬੈਕ ਅਤੇ ਸਲਾਹ ਸੈਸ਼ਨ ਵੀ ਕਰਵਾਇਆ ਜਾਵੇਗਾ।ਉਨ੍ਹਾਂ ਦੱਸਿਆ ਕਿ ਇਸ ਪਹਿਲਕਦਮੀ ਦੇ ਤਜ਼ਰਬਿਆਂ ਨੂੰ ਦਸਤਾਵੇਜ਼ੀ ਰੂਪ ਦੇਣ ਲਈ ਹਰ ਜ਼ਿਲ੍ਹੇ ਦੇ ਅਧਿਕਾਰੀਆਂ ਵੱਲੋਂ ਵਿਦਿਆਰਥੀਆਂ ਦੇ ਵਿਚਾਰਾਂ ਨਾਲ ਲੈਸ ਇੱਕ ਲਿਖਤੀ ਨੋਟ ਤਿਆਰ ਕੀਤਾ ਜਾਵੇਗਾ, ਜਿਸ ਨੂੰ ਅੱਗੇ “ਜ਼ਿਲ੍ਹਾ ਮੈਰਿਟ ਬੁੱਕਲੇਟ” ਵਜੋਂ ਤਿਆਰ ਕੀਤਾ ਜਾਵੇਗਾ। ਸਕੂਲ ਵੱਲੋਂ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਆਪਣੇ ਤਜ਼ਰਬੇ ਸਾਥੀ ਵਿਦਿਆਰਥੀਆਂ ਨਾਲ ਸਾਂਝੇ ਕਰਨ ਲਈ ਵੀ ਸੱਦਾ ਦਿੱਤਾ ਜਾਵੇਗਾ ਤਾਂ ਜੋ ਬਾਕੀ ਵਿਦਿਆਰਥੀਆਂ ਵਿੱਚ ਇੱਛਾਵਾਂ ਪੈਦਾ ਕਰਨ ਸਮੇਤ ਕੁਝ ਕਰ-ਗੁਜ਼ਰਨ ਦੇ ਸੱਭਿਆਚਾਰ ਨੂੰ ਉਤਸ਼ਾਹਿਤ ਕੀਤਾ ਜਾ ਸਕੇ।ਸ. ਬੈਂਸ ਨੇ ਵਿਦਿਆਰਥੀਆਂ ਵੱਲੋਂ ਡੂੰਘੀ ਸੂਝ ਅਤੇ ਪ੍ਰੇਰਨਾਦਾਇਕ ਮਾਰਗਦਰਸ਼ਨ ਹਾਸਲ ਕਰਨ ਦੀ ਕਾਮਨਾ ਕਰਦਿਆਂ ਕਿਹਾ ਕਿ ਵਿਦਿਆਰਥੀ ਖੋਜ, ਸਖਸ਼ੀਅਤ ਵਿਕਾਸ ਅਤੇ ਪ੍ਰੇਰਨਾ ਨਾਲ ਭਰਪੂਰ ਇਸ ਦਿਨ ਦਾ ਵੱਧ ਤੋਂ ਵੱਧ ਲਾਹਾ ਲੈਣਗੇ ਅਤੇ ਇਹ ਦਿਨ ਉਨ੍ਹਾਂ ਦੇ ਜੀਵਨ ‘ਤੇ ਇੱਕ ਅਮਿੱਟ ਛਾਪ ਛੱਡਦਿਆਂ ਇੱਕ ਆਗੂ ਵਜੋਂ ਉਭਰਨ ਲਈ ਉਨ੍ਹਾਂ ਦੇ ਭਵਿੱਖ ਨੂੰ ਆਕਾਰ ਦੇਵੇਗਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਪਿੰਡਾਂ ਦਾ ਸਰਬਪੱਖੀ ਵਿਕਾਸ ਯਕੀਨੀ ਬਣਾਇਆ ਜਾਵੇਗਾ-ਮੁੱਖ ਮੰਤਰੀ

0

👉ਮੁੱਖ ਮੰਤਰੀ ਵਲੋਂ ਧੂਰੀ ਵਿਧਾਨ ਸਭਾ ਹਲਕੇ ਦੇ ਪਿੰਡਾਂ ਦਾ ਦੌਰਾ
Sangrur News:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਪਿੰਡਾਂ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ ਅਤੇ ਇਸ ਉਦੇਸ਼ ਨੂੰ ਪ੍ਰਾਪਤ ਕਰਨ ਲਈ ਕੋਈ ਕਸਰ ਨਹੀਂ ਛੱਡ ਰਹੀ।ਘਨੌਰੀ ਕਲਾਂ, ਘਨੌਰ ਖੁਰਦ, ਕਾਤਰੋਂ ਅਤੇ ਚੰਗਾਲੀ ਪਿੰਡਾਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਸਮੀਖਿਆ ਕਰਨ ਤੋਂ ਬਾਅਦ ਲੋਕਾਂ ਨਾਲ ਗੱਲਬਾਤ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਸਾਰੇ ਸਰਕਾਰੀ ਵਿਭਾਗ ਇਕ ਦੂਜੇ ਨਾਲ ਮਿਲ ਕੇ ਪੇਂਡੂ ਵਸੋਂ ਦੀ ਭਲਾਈ ਲਈ ਕੰਮ ਕਰ ਰਹੇ ਹਨ। ਉਨ੍ਹਾਂ ਨੇ ਦੁਹਰਾਇਆ ਕਿ ਪੰਜਾਬ, ਪਿੰਡਾਂ ਵਿੱਚ ਵੱਸਦਾ ਹੈ ਅਤੇ ‘ਰੰਗਲੇ ਪੰਜਾਬ’ ਦਾ ਸੁਪਨਾ ਤਦ ਹੀ ਸਾਕਾਰ ਹੋ ਸਕਦਾ ਹੈ, ਜਦੋਂ ਪਿੰਡ ਸਾਫ-ਸੁਥਰੇ ਅਤੇ ਹਰੇ-ਭਰੇ ਹੋਣ।

ਇਹ ਵੀ ਪੜ੍ਹੋ  ਫਰੀਦਕੋਟ ਵਿੱਚ ਗੈਂਗਸਟਰ ਅਰਸ਼ ਡੱਲ੍ਹਾ ਦੇ ਦੋ ਸਾਥੀ ਗ੍ਰਿਫ਼ਤਾਰ; ਦੋ ਪਿਸਤੌਲ ਬਰਾਮਦ

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਰਕਾਰ ਇਸ ਖੇਤਰ ਵੱਲ ਪਹਿਲਾਂ ਤੋਂ ਹੀ ਵਿਸ਼ੇਸ਼ ਧਿਆਨ ਦੇ ਰਹੀ ਹੈ।ਮੁੱਖ ਮੰਤਰੀ ਨੇ ਕਿਹਾ ਕਿ ਧੂਰੀ ਨੂੰ ਸਰਬਪੱਖੀ ਵਿਕਾਸ ਰਾਹੀਂ ਮਾਡਲ ਸ਼ਹਿਰ ਵਜੋਂ ਤਿਆਰ ਕੀਤਾ ਜਾਵੇਗਾ ਅਤੇ ਇਸ ਲਈ ਉਚਿਤ ਫੰਡ ਮੁਹੱਈਆ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਸ਼ਹਿਰ ਵਿੱਚ ਜਲਦ ਹੀ ਵਿਸ਼ਵ-ਪੱਧਰੀ ਸਿਹਤ ਅਤੇ ਸਿੱਖਿਆ ਸਹੂਲਤਾਂ, ਚੰਗੀਆਂ ਸੜਕਾਂ, ਸਾਫ ਤਲਾਬ ਅਤੇ ਨਹਿਰਾਂ ਰਾਹੀਂ ਸਿੰਚਾਈ ਦੀ ਸਹੂਲਤ ਹੋਵੇਗੀ। ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਵਿਧਾਨ ਸਭਾ ਹਲਕੇ ਦੇ ਪਿੰਡਾਂ ਦੇ ਸੰਪੂਰਨ ਵਿਕਾਸ ਲਈ ਵੱਡੇ ਪੈਮਾਨੇ ’ਤੇ ਯਤਨ ਕੀਤੇ ਗਏ ਹਨ।ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਵਿਕਾਸ ਲਈ ਪੈਸਿਆਂ ਦੀ ਕੋਈ ਘਾਟ ਨਹੀਂ ਅਤੇ ਸੂਬਾ ਸਰਕਾਰ ਪਿੰਡਾਂ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਹਰੇਕ ਸੰਭਵ ਕੋਸ਼ਿਸ਼ ਕਰ ਰਹੀ ਹੈ।

ਇਹ ਵੀ ਪੜ੍ਹੋ  ਪੰਜਾਬ ਨੂੰ ਮਿਲਿਆ ਪਾਣੀਆਂ ਦਾ ਨਵਾਂ ਰਾਖਾ: ਭਗਵੰਤ ਮਾਨ ਨੇ ਕਿਹਾ “ਜੇ ਅਸੀਂ 532 ਕਿਲੋਮੀਟਰ ਸਰਹੱਦ ਦੀ ਰੱਖਿਆ ਕਰ ਸਕਦੇ ਹਾਂ ਤਾਂ ਅਸੀਂ ਆਪਣੇ ਪਾਣੀਆਂ ਦੀ ਵੀ ਰਾਖੀ ਕਰ ਸਕਦੇ ਹਾਂ”

ਮੁੱਖ ਮੰਤਰੀ ਨੇ ਦੱਸਿਆ ਕਿ ਸ਼ਹਿਰੀ ਅਤੇ ਪੇਂਡੂ, ਦੋਵਾਂ ਖੇਤਰਾਂ ਵਿੱਚ ਵਿਕਾਸ ਕਾਰਜਾਂ ਵਿੱਚ ਤੇਜ਼ੀ ਲਿਆਉਣ ਲਈ ਵਿਸਥਾਰਤ ਰੂਪ-ਰੇਖਾ ਤਿਆਰ ਕੀਤੀ ਗਈ ਹੈ। ਭਗਵੰਤ ਸਿੰਘ ਮਾਨ ਨੇ ਇਹ ਵੀ ਕਿਹਾ ਕਿ ਵਿਕਾਸ ਦੇ ਨਾਲ ਨਾਲ ਸੂਬੇ ਦੇ ਅਰਥਚਾਰੇ ਨੂੰ ਲੀਹ ’ਤੇ ਪਾਉਣ ਦੀ ਵੀ ਕੋਸ਼ਿਸ਼ ਕੀਤੀ ਜਾ ਰਹੀ ਹੈ ਤਾਂ ਜੋ ਪੰਜਾਬ ਦੇ ਲੋਕਾਂ ਨੂੰ ਫ਼ਾਇਦਾ ਹੋ ਸਕੇ।ਮੁੱਖ ਮੰਤਰੀ ਨੇ ਖੁਲਾਸਾ ਕੀਤਾ ਕਿ ਇਨ੍ਹਾਂ ਪੰਚਾਇਤਾਂ ਵਿੱਚ 129 ਵਿਕਾਸ ਕਾਰਜਾਂ ਲਈ ਕੁੱਲ 13.98 ਕਰੋੜ ਰੁਪਏ ਜਾਰੀ ਕੀਤੇ ਗਏ ਹਨ, ਜਿਨ੍ਹਾਂ ਵਿੱਚੋਂ 93 ਕਾਰਜ 8.67 ਕਰੋੜ ਰੁਪਏ ਦੀ ਲਾਗਤ ਨਾਲ ਪੂਰੇ ਹੋ ਚੁੱਕੇ ਹਨ। ਉਨ੍ਹਾਂ ਕਿਹਾ ਕਿ 36 ਕਾਰਜ 5.31 ਕਰੋੜ ਰੁਪਏ ਦੀ ਲਾਗਤ ਨਾਲ ਚੱਲ ਰਹੇ ਹਨ ਅਤੇ ਜਲਦ ਪੂਰੇ ਹੋ ਜਾਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਪੰਜ ਪਿੰਡ ਪੰਚਾਇਤਾਂ ਦੀ ਲੋੜ ਦੇ ਆਧਾਰ ’ਤੇ ਹੋਰ 32 ਵਿਕਾਸ ਕਾਰਜਾਂ ਲਈ 12.19 ਕਰੋੜ ਰੁਪਏ ਦੀ ਵਾਧੂ ਗ੍ਰਾਂਟ ਵੀ ਜਾਰੀ ਕੀਤੀ ਗਈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

ਬੱਸ ਸਟੈਂਡ ਮੌਜੂਦ ਥਾਂ ‘ਤੇ ਰੱਖਣ ਲਈ ਹਸਤਾਖਰ ਮੁਹਿੰਮ ਸ਼ੁਰੂ

0

👉ਬੱਸ ਸਟੈਂਡ ਬਦਲਣ ਦੇ ਕੇ ਸ਼ਹਿਰ ਦਾ ਨਹੀਂ ਹੋਣ ਦਿਆਂਗੇ ਉਜਾੜਾ:- ਸੰਘਰਸ਼ ਕਮੇਟੀ
Bathinda News:ਬੱਸ ਸਟੈਂਡ ਨੂੰ ਮੌਜੂਦਾ ਥਾਂ ‘ਤੇ ਰੱਖਣ ਲਈ ਆਮ ਲੋਕਾਂ ਵੱਲੋਂ ਇੱਕ ਮਹੀਨੇ ਤੋਂ ਸੰਘਰਸ਼ ਕਮੇਟੀ ਬਣਾਕੇ ਅੰਬੇਡਕਰ ਪਾਰਕ ‘ਚ ਚੱਲ ਰਹੇ ਪ੍ਰਦਰਸ਼ਨ ਰਾਹੀਂ ਆਮ ਜਨਤਾ ਦੀ ਅਵਾਜ਼ ਸਰਕਾਰ ਤੇ ਪ੍ਰਸ਼ਾਸਨ ਤੱਕ ਪਹੁੰਚਾਉਣ ਲਈ ਅਤੇ ਸਰਕਾਰ ਦੀ ਧੱਕੇਸ਼ਾਹੀ ਲੋਕਾਂ ਤੱਕ ਲੈ ਜਾਣ ਲਈ ਰੋਜ਼ਾਨਾ ਨਵੀਆਂ ਯੋਜਨਾਵਾਂ ਬਣਾਕੇ ਅਤੇ ਟੀਮਾਂ ਰਾਹੀਂ ਜਨ ਸੰਪਰਕ ਕੀਤਾ ਜਾ ਰਿਹਾ ਹੈ। ਜਿਸਦੇ ਚਲਦੇ ਸੰਘਰਸ਼ ਕਮੇਟੀ ਨੇ ਸ਼ਹਿਰ ਦੇ ਮੁੱਖ ਬਾਜ਼ਾਰਾਂ ਨੂੰ ਬੰਦ ਕਰਕੇ ਪ੍ਰਦਰਸ਼ਨ ਕੀਤਾ ਸੀ ਅਤੇ ਰਾਜਨੀਤਿਕ ਲੋਕਾਂ ਨੂੰ ਜਨਤਾ ਦੀ ਕਚਹਿਰੀ ਵਿੱਚ ਸਪਸ਼ਟੀਕਰਣ ਦੇਣ ਲਈ ਕਿਹਾ ਸੀ। ਸੰਘਰਸ਼ ਕਮੇਟੀ ਵਲੋਂ ਬੱਸ ਸਟੈਂਡ ਵਿੱਚ ਜਾਕੇ ਬੱਸਾਂ ਵਿੱਚ ਬੱਸ ਸਟੈਂਡ ਬਦਲਣ ਦੇ ਨੁਕਸਾਨ ਦੱਸੇ ਸਨ। ਹੁਣ ਵੱਖ ਵੱਖ ਟੋਲੀਆਂ ਬਣਾਕੇ ਹਸਤਾਖਰ ਮੁਹਿੰਮ ਰਾਹੀਂ ਜਨ ਜਾਗਰਣ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ  ਫਰੀਦਕੋਟ ਵਿੱਚ ਗੈਂਗਸਟਰ ਅਰਸ਼ ਡੱਲ੍ਹਾ ਦੇ ਦੋ ਸਾਥੀ ਗ੍ਰਿਫ਼ਤਾਰ; ਦੋ ਪਿਸਤੌਲ ਬਰਾਮਦ

ਸੰਘਰਸ਼ ਕਮੇਟੀ ਦੇ ਆਗੂ ਬਲਤੇਜ ਸਿੰਘ ਵਾਂਦਰ ਅਤੇ ਹਰਵਿੰਦਰ ਸਿੰਘ ਹੈਪੀ ਨੇ ਕਿਹਾ ਕਿ ਸ਼ਹਿਰ ਤੋਂ ਸੱਤ ਕਿਲੋਮੀਟਰ ਦੂਰ ਮਲੋਟ ਰੋਡ ਉੱਤੇ ਭੂਮਾਫੀਆ ਨੂੰ ਲਾਭ ਦੇਣ ਦੇ ਉਦੇਸ਼ ਨਾਲ ਬੱਸ ਸਟੈਂਡ ਲੈ ਜਾਣ ਅਤੇ ਸ਼ਹਿਰ ਨੂੰ ਉਜਾੜਣ ਦੀ ਯੋਜਨਾ ਕਦੇ ਵੀ ਕਾਮਯਾਬ ਨਹੀਂ ਹੋਣ ਦਿੱਤੀ ਜਾਵੇਗੀ। ਜਿਸ ਲਈ ਸੰਘਰਸ਼ ਨੂੰ ਹਰ ਪੱਧਰ ‘ਤੇ ਤੇਜ਼ ਕੀਤਾ ਜਾਵੇਗਾ। ਬੱਸ ਸਟੈਂਡ ਕਮੇਟੀ ਦੇ ਮੀਡੀਆ ਇੰਚਾਰਜ ਸੰਦੀਪ ਅਗਰਵਾਲ ਨੇ ਕਿਹਾ ਕਿ ਸੰਘਰਸ਼ ਕਮੇਟੀ ਵੱਲੋਂ ਪਿੰਡਾਂ, ਸ਼ਹਿਰਾਂ, ਬੱਸ ਸਟੈਂਡਾਂ, ਬਾਜ਼ਾਰਾਂ ਵਿੱਚ ਲੋਕਾਂ ਤੋਂ ਹਸਤਾਖਰ ਕਰਵਾਕੇ ਇੱਕ ਡਾਟਾ ਤਿਆਰ ਕੀਤਾ ਜਾ ਰਿਹਾ ਹੈ ਅਤੇ ਇਸਦੇ ਨਾਲ ਨਾਲ ਗੁਰਪ੍ਰੀਤ ਆਰਟਿਸਟ ਵੱਲੋਂ ਆਪਣੀ ਟੀਮ ਨਾਲ ਕਮੇਟੀ ਅੱਗੇ ਰੱਖਣ ਲਈ ਇੱਕ ਟੈਕਨੀਕਲ ਰੋਡ ਮੈਪ ਤਿਆਰ ਕੀਤਾ ਜਾ ਰਿਹਾ ਹੈ ਜੋ ਕਿ ਸੰਘਰਸ਼ ਕਮੇਟੀ ਅਤੇ ਲੋਕਾਂ ਦਾ ਪੱਖ ਮਜ਼ਬੂਤ ਕਰੇਗਾ ।

ਇਹ ਵੀ ਪੜ੍ਹੋ  ਬਠਿੰਡਾ ’ਚ SMO ਤੋਂ ਤੰਗ ਆ ਕੇ ‘ਡਾਕਟਰ’ ਵੱਲੋਂ ਅਸਤੀਫ਼ਾ ਦੇਣ ਦਾ ਐਲਾਨ, ਯੂਨੀਅਨ ਨੇ ਚੁੱਕਿਆ ਮਾਮਲਾ

ਡਾਕਟਰ ਅਜੀਤਪਾਲ ਸਿੰਘ ਨੇ ਦੱਸਿਆ ਕਿ ਅੰਬੇਡਕਰ ਪਾਰਕ ਵਿੱਚ ਰੋਜ਼ਾਨਾ 11 ਤੋਂ 2 ਵਜੇ ਤੱਕ ਇਕੱਠ ਹੋ ਕੇ ਲੋਕਾਂ ਦੇ ਵਿਚਾਰ ਲਏ ਜਾ ਰਹੇ ਹਨ ਤਾਂ ਜੋ ਨਵੇਂ ਸੁਝਾਵਾਂ ਉੱਤੇ ਕੰਮ ਕੀਤਾ ਜਾ ਸਕੇ। ਸਟੂਡੈਂਟ ਯੂਨੀਅਨ ਦੀ ਪ੍ਰਧਾਨ ਪਾਯਲ ਅਰੋੜਾ ਨੇ ਕਿਹਾ ਕਿ ਉਸਨੇ ਕੁਝ ਕਾਲਜਾਂ ਦੇ ਵਿਦਿਆਰਥੀਆਂ ਨਾਲ ਬੱਸ ਸਟੈਂਡ ਸੰਬੰਧੀ ਚਰਚਾ ਕੀਤੀ ਹੈ। ਹਰ ਇੱਕ ਵਿਦਿਆਰਥੀ ਬੱਸ ਸਟੈਂਡ ਨੂੰ ਮੌਜੂਦਾ ਥਾਂ ‘ਤੇ ਰੱਖਣ ਦੇ ਹੱਕ ਵਿੱਚ ਹੈ, ਕਿਉਂਕਿ ਇਸ ਨਾਲ ਆਮ ਲੋਕਾਂ ਨੂੰ ਸੁਵਿਧਾ ਰਹਿੰਦੀ ਹੈ। ਇਸ ਮੌਕੇ ‘ਤੇ ਕੌਂਸਲਰ ਸੰਦੀਪ ਬਾਬੀ, ਸਾਬਕਾ ਕੌਂਸਲਰ ਰਾਜ ਗੋਇਲ, ਪਲਵਿੰਦਰ ਸਿੰਘ, ਗੁਰਵਿੰਦਰ ਸ਼ਰਮਾ, ਪੰਕਜ ਭਾਰਦਵਾਜ, ਹੈਪੀ ਸਰਪੰਚ ਅਮਨਦੀਪ ਸਿੰਘਪੈਨਸ਼ਨਰ ਐਸੋਸੀਏਸ਼ਨ ਦੇ ਪ੍ਰਧਾਨ ਰਣਜੀਤ ਸਿੰਘ,ਵਕੀਲ ਬਿਸ਼ਨਦੀਪ ਕੌਰ,ਭਾਰਤੀ ਕਿਸਾਨ ਯੂਨੀਅਨ (ਕ੍ਰਾਂਤੀਕਾਰੀ) ਦੇ ਜਨਰਲ ਸਕੱਤਰ ਸੁਖਵਿੰਦਰ ਕੌਰ,ਦਿਹਾਤੀ ਮਜ਼ਦੂਰ ਸਭਾ ਦੇ ਪ੍ਰਕਾਸ਼ ਸਿੰਘ ਤੇ ਜਮਹੂਰੀ ਅਧਿਕਾਰ ਸਭਾ ਦੇ ਪ੍ਰਧਾਨ ਪ੍ਰਿੰ ਬੱਗਾ ਸਿੰਘ,ਸੰਤੋਖ ਮੱਲਣ,ਤਰਸੇਮ,ਟੀਐਸਯੂ ਦੇ ਆਈਡੀ ਕਟਾਰੀਆ ਤੇ ਜਤਿੰਦਰ ਕ੍ਰਿਸ਼ਨ, ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਫਰੀਦਕੋਟ ਵਿੱਚ ਗੈਂਗਸਟਰ ਅਰਸ਼ ਡੱਲ੍ਹਾ ਦੇ ਦੋ ਸਾਥੀ ਗ੍ਰਿਫ਼ਤਾਰ; ਦੋ ਪਿਸਤੌਲ ਬਰਾਮਦ

0

👉ਅਰਸ਼ ਡੱਲ੍ਹਾ ਦੇ ਸੰਪਰਕ ਵਿੱਚ ਸੀ ਗ੍ਰਿਫ਼ਤਾਰ ਕੀਤਾ ਮੁਲਜ਼ਮ ਵਿਸ਼ਾਲ ਅਤੇ ਵਿਰੋਧੀ ਗੈਂਗ ਮੈਂਬਰ ਨੂੰ ਖਤਮ ਕਰਨ ਦੀ ਬਣਾ ਰਿਹਾ ਸੀ ਯੋਜਨਾ: ਡੀਜੀਪੀ ਗੌਰਵ ਯਾਦਵ
Faridkot News:ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਫਰੀਦਕੋਟ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ ਵਿਦੇਸ਼ੀ ਗੈਂਗਸਟਰ ਅਰਸ਼ ਡੱਲ੍ਹਾ ਦੇ ਦੋ ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਬੁੱਧਵਾਰ ਨੂੰ ਦਿੰਦਿਆਂ ਦਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਸ੍ਰੀ ਮੁਕਤਸਰ ਸਾਹਿਬ ਦੇ ਰਹਿਣ ਵਾਲੇ ਵਿਸ਼ਾਲ ਸਿੰਘ ਅਤੇ ਫਿਰੋਜ਼ਪੁਰ ਦੇ ਪਿੰਡ ਗੇਮਵਾਲਾ ਦੇ ਰਹਿਣ ਵਾਲੇ ਓਂਕਾਰ ਸਿੰਘ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਦੋ .30 ਬੋਰ ਦੀਆਂ ਪਿਸਤੌਲਾਂ ਦੇ ਨਾਲ-ਨਾਲ ਛੇ ਜ਼ਿੰਦਾ ਕਾਰਤੂਸ ਵੀ ਬਰਾਮਦ ਕੀਤੇ ਹਨ।

ਇਹ ਵੀ ਪੜ੍ਹੋ  ਸ਼੍ਰੀ ਦਰਬਾਰ ਸਾਹਿਬ ’ਚ AD ਗੰਨ ਤੈਨਾਤ ਕਰਨ ਨੂੰ ਲੈ ਕੇ ਫ਼ੌਜ ਦਾ ਆਇਆ ਵੱਡਾ ਬਿਆਨ

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਮੁਲਜ਼ਮ ਵਿਸ਼ਾਲ ਸਿੰਘ, ਜੋ ਹਾਲ ਹੀ ਵਿੱਚ ਜ਼ਮਾਨਤ ’ਤੇ ਬਾਹਰ ਆਇਆ ਸੀ, ਆਪਣੇ ਵਿਰੋਧੀ ਗਿਰੋਹ ਦੇ ਮੈਂਬਰ ਨੂੰ ਖਤਮ ਕਰਨ ਦੀ ਸਰਗਰਮੀ ਨਾਲ ਯੋਜਨਾ ਬਣਾ ਰਿਹਾ ਸੀ। ਮੁਲਜ਼ਮ ਲਗਾਤਾਰ ਆਪਣੇ ਵਿਦੇਸ਼ੀ ਹੈਂਡਲਰਾਂ ਨਾਲ ਸੰਪਰਕ ਵਿੱਚ ਸੀ ਅਤੇ ਪੰਜਾਬ ਵਿੱਚ ਕਿਸੇ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਲਈ ਨਿਰਦੇਸ਼ਾਂ ਦੀ ਉਡੀਕ ਕਰ ਰਿਹਾ ਸੀ।ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਹੋਰ ਸਾਥੀਆਂ ਦੀ ਪਛਾਣ ਕਰਨ ਅਤੇ ਅਗਲੇਰੇ-ਪਿਛਲੇਰੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ  ਬਠਿੰਡਾ ’ਚ SMO ਤੋਂ ਤੰਗ ਆ ਕੇ ‘ਡਾਕਟਰ’ ਵੱਲੋਂ ਅਸਤੀਫ਼ਾ ਦੇਣ ਦਾ ਐਲਾਨ, ਯੂਨੀਅਨ ਨੇ ਚੁੱਕਿਆ ਮਾਮਲਾ

ਆਪੇਰਸ਼ਨ ਸਬੰਧੀ ਵੇਰਵੇ ਸਾਂਝੇ ਕਰਦੇ ਹੋਏ, ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਏਜੀਟੀਐਫ ਪ੍ਰਮੋਦ ਬਾਨ ਨੇ ਕਿਹਾ ਕਿ ਡੀਐਸਪੀ ਰਾਜਨ ਪਰਮਿੰਦਰ ਦੀ ਅਗਵਾਈ ਵਿੱਚ ਏਜੀਟੀਐਫ ਦੀਆਂ ਟੀਮਾਂ ਨੇ ਫਰੀਦਕੋਟ ਦੇ ਅਧਿਕਾਰ ਖੇਤਰ ਵਿੱਚ ਮੁਲਜ਼ਮਾਂ ਨੂੰ ਭਾਲ ਲਿਆ ਅਤੇ ਫਰੀਦਕੋਟ ਪੁਲਿਸ ਨਾਲ ਇੱਕ ਸਾਂਝੇ ਆਪ੍ਰੇਸ਼ਨ ਵਿੱਚ ਸਾਦਿਕ ਦੇ ਦਾਣਾ ਮੰਡੀ ਚੌਕ ਨੇੜਿਓਂ ਦੋਵਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਹਥਿਆਰ ਬਰਾਮਦ ਕੀਤੇ ਹਨ।ਸੀਨੀਅਰ ਪੁਲਿਸ ਸੁਪਰਡੈਂਟ (ਐਸਐਸਪੀ) ਡਾ. ਪ੍ਰਗਿਆ ਜੈਨ ਨੇ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਦੋਵਾਂ ਵਿਅਕਤੀਆਂ ਦਾ ਅਪਰਾਧਿਕ ਪਿਛੋਕੜ ਹੈ ਅਤੇ ਉਨ੍ਹਾਂ ਵਿਰੁੱਧ ਇਰਾਦਾ ਕਤਲ , ਧੋਖਾਧੜੀ, ਅਸਲਾ ਐਕਟ ਆਦਿ ਦੇ ਮਾਮਲੇ ਦਰਜ ਹਨ।ਇਸ ਸਬੰਧੀ ਫਰੀਦਕੋਟ ਦੇ ਪੁਲਿਸ ਥਾਣਾ ਸਾਦਿਕ ਵਿਖੇ ਅਸਲਾ ਐਕਟ ਦੀ ਧਾਰਾ 25 ਤਹਿਤ ਐਫਆਈਆਰ ਨੰਬਰ 52 ਮਿਤੀ 21/5/2025 ਦਰਜ ਕੀਤੀ ਗਈ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਪਹਿਲੀ ਵਾਰ ਮੁੱਖ ਮੰਤਰੀ ਵੱਲੋਂ ਧੂਰੀ ਵਿਖੇ ‘ਮੁੱਖ ਮੰਤਰੀ ਸਹਾਇਤਾ ਕੇਂਦਰ’ ਲੋਕਾਂ ਨੂੰ ਸਮਰਪਿਤ

0

👉ਲੋਕਾਂ ਨੂੰ ਇੱਕੋ ਛੱਤ ਹੇਠ ਨਾਗਰਿਕ-ਕੇਂਦਰਿਤ ਸੇਵਾਵਾਂ ਦੇਣ ਦੇ ਉਦੇਸ਼ ਨਾਲ ਸਥਾਪਤ ਕੀਤਾ ਸਹਾਇਤਾ ਕੇਂਦਰ
Sangrur News:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਧੂਰੀ ਹਲਕੇ ਦੇ ਵਸਨੀਕਾਂ ਲਈ ਅਸਰਦਾਰ, ਪਾਰਦਰਸ਼ੀ ਅਤੇ ਪਹੁੰਚਯੋਗ ਸ਼ਾਸਨ ਯਕੀਨੀ ਬਣਾਉਣ ਲਈ ਇੱਥੇ ਨਵਾਂ ਬਣਿਆ ‘ਮੁੱਖ ਮੰਤਰੀ ਸਹਾਇਤਾ ਕੇਂਦਰ’ ਲੋਕਾਂ ਨੂੰ ਸਮਰਪਿਤ ਕੀਤਾ।ਇਸ ਕੇਂਦਰ ਨੂੰ ਸਮਰਪਿਤ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇਹ ਕੇਂਦਰ ਧੂਰੀ ਹਲਕੇ ਦੇ ਵਸਨੀਕਾਂ ਲਈ ਇੱਕ ਛੱਤ ਹੇਠ ਸਾਰੀਆਂ ਸਰਕਾਰੀ ਸੇਵਾਵਾਂ ਤੱਕ ਪਹੁੰਚ ਕਰਨ ਲਈ ‘ਸਿੰਗਲ ਵਿੰਡੋ ਸਿਸਟਮ’ ਵਜੋਂ ਕੰਮ ਕਰੇਗਾ। ਉਨ੍ਹਾਂ ਅੱਗੇ ਕਿਹਾ ਕਿ ਇਸ ਪਹਿਲ ਦਾ ਉਦੇਸ਼ ਲੋਕਾਂ ਅਤੇ ਸਰਕਾਰੀ ਦਫਤਰਾਂ ਦਰਮਿਆਨ ਪਾੜੇ ਨੂੰ ਖਤਮ ਕਰਨਾ, ਪਾਰਦਰਸ਼ਤਾ ਵਧਾਉਣਾ, ਧੂਰੀ ਵਿਧਾਨ ਸਭਾ ਹਲਕੇ ਦੇ ਵਸਨੀਕਾਂ ਲਈ ਡੇਟਾ ਅਤੇ ਇਸ ਦੇ ਵਿਸ਼ਲੇਸ਼ਣ ਤੱਕ ਪਹੁੰਚ ਨੂੰ ਬਿਹਤਰ ਬਣਾਉਣਾ ਅਤੇ ਨਾਗਰਿਕ ਦੀਆਂ ਸ਼ਿਕਾਇਤਾਂ ਦੇ ਜਲਦ ਨਿਪਟਾਰੇ ਨੂੰ ਯਕੀਨੀ ਬਣਾਉਣਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਕੇਂਦਰ ਨਾਗਰਿਕ-ਕੇਂਦ੍ਰਿਤ ਸ਼ਾਸਨ ਨੂੰ ਉਤਸ਼ਾਹਿਤ ਕਰੇਗਾ, ਜਨਤਕ ਵਿਸ਼ਵਾਸ ਕਾਇਮ ਕਰੇਗਾ ਅਤੇ ਸੇਵਾ ਪ੍ਰਦਾਨ ਕਰਨ ਵਿੱਚ ਅਸਰਦਾਰ ਢੰਗ ਨਾਲ ਵਾਧਾ ਕਰੇਗਾ।

ਇਹ ਵੀ ਪੜ੍ਹੋ  ਪੰਜਾਬ ਨੂੰ ਮਿਲਿਆ ਪਾਣੀਆਂ ਦਾ ਨਵਾਂ ਰਾਖਾ: ਭਗਵੰਤ ਮਾਨ ਨੇ ਕਿਹਾ “ਜੇ ਅਸੀਂ 532 ਕਿਲੋਮੀਟਰ ਸਰਹੱਦ ਦੀ ਰੱਖਿਆ ਕਰ ਸਕਦੇ ਹਾਂ ਤਾਂ ਅਸੀਂ ਆਪਣੇ ਪਾਣੀਆਂ ਦੀ ਵੀ ਰਾਖੀ ਕਰ ਸਕਦੇ ਹਾਂ”

ਮੁੱਖ ਮੰਤਰੀ ਨੇ ਕਿਹਾ ਕਿ ਇਹ ਕੇਂਦਰ 1.21 ਕਰੋੜ ਰੁਪਏ ਦੀ ਲਾਗਤ ਨਾਲ ਸਥਾਪਤ ਕੀਤਾ ਗਿਆ ਹੈ ਅਤੇ ਇਸ ਵਿੱਚ ਛੇ ਕਾਊਂਟਰ ਅਤੇ ਇੱਕ ਰਿਸੈਪਸ਼ਨ ਡੈਸਕ ਹਨ। ਉਨ੍ਹਾਂ ਅੱਗੇ ਕਿਹਾ ਕਿ ਇਸ ਵਿੱਚ ਇਕ ਮੀਟਿੰਗ-ਕਮ-ਕਾਨਫਰੰਸ ਹਾਲ ਵੀ ਸ਼ਾਮਲ ਹੈ। ਇਸ ਦਾ ਮੁੱਖ ਉਦੇਸ਼ ਜਨਤਾ ਅਤੇ ਸਰਕਾਰੀ ਦਫਤਰਾਂ ਵਿਚਕਾਰ ਤਾਲਮੇਲ ਨੂੰ ਬਿਹਤਰ ਬਣਾਉਣਾ ਹੈ। ਭਗਵੰਤ ਸਿੰਘ ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਕੇਂਦਰ ਜਨਤਕ ਮੁੱਦਿਆਂ ਦਾ ਸਮੇਂ ਸਿਰ ਹੱਲ ਕਰਨ ਵਿੱਚ ਮਦਦ ਕਰੇਗਾ।ਮੁੱਖ ਮੰਤਰੀ ਨੇ ਕਿਹਾ ਕਿ ਅਤੇ ਪੀ.ਸੀ.ਐਸ. ਅਧਿਕਾਰੀ ਇਸ ਕੇਂਦਰ ਦਾ ਇੰਚਾਰਜ ਹੋਵੇਗਾ ਅਤੇ ਇਹ ਅਧਿਕਾਰੀ ਲੋਕਾਂ ਨੂੰ ਸੇਵਾਵਾਂ ਦੇਣ ਦੀ ਵਿਵਸਥਾ ਦੀ ਨਿਗਰਾਨੀ ਕਰੇਗਾ ਅਤੇ ਖੇਤਰ ਵਿੱਚ ਵਿਕਾਸ ਪ੍ਰੋਜੈਕਟਾਂ ਦੀ ਵੀ ਦੇਖ-ਰੇਖ ਕਰੇਗਾ। ਉਨ੍ਹਾਂ ਅੱਗੇ ਕਿਹਾ ਕਿ ਸਿਹਤ, ਮਾਲ, ਸਮਾਜਿਕ ਸੁਰੱਖਿਆ, ਪੁਲਿਸ ਅਤੇ ਪ੍ਰਸ਼ਾਸਨ ਸਮੇਤ ਵੱਖ-ਵੱਖ ਵਿਭਾਗਾਂ ਦੇ ਨੁਮਾਇੰਦੇ ਕੇਂਦਰ ਵਿੱਚ ਮੌਜੂਦ ਰਹਿਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਇਸ ਸਮੇਂ ਸੇਵਾ ਕੇਂਦਰਾਂ ਰਾਹੀਂ 443 ਸੇਵਾਵਾਂ ਪ੍ਰਦਾਨ ਕਰਦੀ ਹੈ ਅਤੇ ਇਹ ਨਵੀਂ ਸਹੂਲਤ ਲੋਕਾਂ ਨੂੰ ਸੇਵਾਵਾਂ ਤੱਕ ਆਸਾਨੀ ਨਾਲ ਪਹੁੰਚ ਕਰਨ ਵਿੱਚ ਮਦਦ ਕਰੇਗੀ।

ਇਹ ਵੀ ਪੜ੍ਹੋ  ਰਾਘਵ ਚੱਢਾ ਦਾ ਏਸ਼ੀਅਨ ਲੀਡਰਸ਼ਿਪ ਕਾਨਫ਼ਰੰਸ ‘ਚ ਦਾਅਵਾ; ਭਾਰਤ ਹੁਣ ਅੱਤਵਾਦ ਬਰਦਾਸ਼ਤ ਨਹੀਂ ਕਰਦਾ, ਬਲਕਿ ਦਿੰਦਾ ਹੈ ਸਹੀ ਜਵਾਬ

ਉਨ੍ਹਾਂ ਅੱਗੇ ਦੱਸਿਆ ਕਿ ਪੈਨਸ਼ਨ ਸਕੀਮਾਂ, ਆਯੁਸ਼ਮਾਨ ਭਾਰਤ ਯੋਜਨਾ, ਅਸ਼ੀਰਵਾਦ ਯੋਜਨਾ, ਲੇਬਰ ਕਾਰਡ, ਆਧਾਰ ਕਾਰਡ ਅੱਪਡੇਟ ਅਤੇ ਹੋਰ ਬਹੁਤ ਸਾਰੀਆਂ ਸਕੀਮਾਂ ਲਈ ਫਾਰਮ ਭਰਨ ਪ੍ਰਕਿਰਿਆ ਇਸ ਕੇਂਦਰ ਵਿੱਚ ਹੀ ਹੋਇਆ ਕਰੇਗੀ। ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਦੀਆਂ ਮੁੱਖ ਵਿਸ਼ੇਸ਼ਤਾਵਾਂ ਵਿੱਚੋਂ ਇੱਕ ਇਹ ਹੈ ਕਿ ਨਾਗਰਿਕਾਂ ਨੂੰ ਹੁਣ ਵਾਰ-ਵਾਰ ਦਫਤਰਾਂ ਵਿੱਚ ਜਾਣ ਦੀ ਲੋੜ ਨਹੀਂ ਪਵੇਗੀ। ਇਸ ਦੀ ਬਜਾਏ ਕੰਮ ਪੂਰਾ ਹੋਣ ਤੱਕ ਇਹ ਕੇਂਦਰ ਸਬੰਧਤ ਵਿਭਾਗਾਂ ਕੋਲ ਪੈਰਵੀ ਕਰੇਗਾ।ਮੁੱਖ ਮੰਤਰੀ ਨੇ ਅੱਗੇ ਦੱਸਿਆ ਕਿ ਸਾਂਝ ਕੇਂਦਰਾਂ ਰਾਹੀਂ ਪਾਸਪੋਰਟ ਜਾਰੀ ਕਰਨ, ਚਰਿੱਤਰ ਸਰਟੀਫਿਕੇਟ, ਐਫ.ਆਈ.ਆਰ., ਡੀ.ਡੀ.ਆਰ. ਦੀਆਂ ਕਾਪੀਆਂ ਅਤੇ ਲਾਊਡਸਪੀਕਰਾਂ ਅਤੇ ਸਮਾਗਮਾਂ ਲਈ ਐਨ.ਓ.ਸੀ. ਵਰਗੀਆਂ ਸੇਵਾਵਾਂ ਨਾਲ ਸਬੰਧਤ ਦਸਤਾਵੇਜ਼ ਤਿਆਰ ਕਰਨ ਲਈ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਮੁੱਖ ਮੰਤਰੀ ਸਹਾਇਤਾ ਕੇਂਦਰ ਦਾ ਉਦੇਸ਼ ਸਰਕਾਰੀ ਦਫ਼ਤਰਾਂ ਵਿੱਚ ਨਾਗਰਿਕਾਂ ਨੂੰ ਆਮ ਤੌਰ ‘ਤੇ ਪੇਸ਼ ਆਉਣ ਵਾਲੀ ਪ੍ਰੇਸ਼ਾਨੀ ਨੂੰ ਖਤਮ ਕਰਨਾ ਹੈ। ਭਗਵੰਤ ਸਿੰਘ ਮਾਨ ਨੇ ਉਮੀਦ ਪ੍ਰਗਟਾਈ ਕਿ ਇਹ ਕੇਂਦਰ ਆਮ ਲੋਕਾਂ ਲਈ ਉਮੀਦ ਦੀ ਕਿਰਨ ਬਣ ਕੇ ਉੱਭਰੇਗਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਮੋਗਾ ਦੇ CIA Staff ਵੱਲੋ ਇੱਕ ਰਾਇਫਲ, ਇੱਕ ਪਿਸਟਲ ਤੇ 324 ਜਿੰਦਾ ਰੋਂਦ ਅਤੇ ਲੱਖਾਂ ਦੀ ਨਗਦੀ ਸਹਿਤ 2 ਕਾਬੂ

0

Moga News: ਐਸ.ਐਸ.ਪੀ ਅਜੈ ਗਾਂਧੀ ਦੇ ਦਿਸ਼ਾ ਨਿਰਦੇਸ਼ਾ ਹੇਠ ਜ਼ਿਲ੍ਹਾ ਪੁਲਿਸ ਵੱਲੋਂ ਮਾੜੇ ਅਨਸਰਾਂ ਵਿਰੁਧ ਵਿੱਢੀ ਮੁਹਿੰਮ ਤਹਿਤ ਮੋਗਾ ਦੇ CIA Staff ਨੂੰ ਉਸ ਸਮੇਂ ਵੱਡੀ ਸਫ਼ਲਤਾ ਮਿਲੀ ਜਦ ਕੇਂਦਰੀ ਏਜੰਸੀ ਨਾਲ ਸਾਝੇ ਅਪਰੇਸ਼ਨ ਦੌਰਾਨ ਦੋ ਵਿਅਕਤੀਆਂ ਨੂੰ ਕਾਬੂ ਕਰਦਿਆਂ ਉਨ੍ਹਾਂ ਦੇ ਕੋਲੋਂ 1 ਰਾਈਫ਼ਲ ਤੇ 1 ਪਿਸਤੌਲ ਸਹਿਤ ਸੈਕੜੇ ਕਾਰਤੂਸ਼ ਅਤੇ ਲੱਖਾਂ ਰੁਪਏ ਦੀ ਨਗਦੀ ਬਰਾਮਦ ਕੀਤੀ ਗਈ। ਐਸਐਸਪੀ ਅਜੈ ਗਾਂਧੀ ਨੇ ਦਸਿਆ ਕਿ 19/20 ਮਈ ਦੀ ਦਰਮਿਆਨੀ ਰਾਤ ਨੂੰ ਇੱਕ ਖੂਫੀਆ ਇੰਨਫੋਰਮੇਸ਼ਨ ’ਤੇ ਸੀ.ਆਈ.ਏ ਸਟਾਫ ਮੋਗਾ ਪੁਲਿਸ ਪਾਰਟੀ ਵੱਲੋ ਕੇਂਦਰੀ ਏਜੰਸੀ ਨਾਲ ਸਾਝੇ ਅਪਰੇਸ਼ਨ ਦੌਰਾਨ ਬਲਰਾਜ ਸਿੰਘ ਵਾਸੀ ਪ੍ਰਵਾਨਾ ਨਗਰ ਮੋਗਾ ਅਤੇ ਦਵਿੰਦਰ ਸਿੰਘ ਵਾਸੀ ਬੁੱਕਣਵਾਲਾ ਦੇ ਘਰ ਰੇਡ ਕੀਤੀ ਗਈ ਪ੍ਰੰਤੂ ਇਹ ਘਰ ਨਹੀਂ ਮਿਲੇ।

ਇਹ ਵੀ ਪੜ੍ਹੋ  ਬਠਿੰਡਾ ’ਚ SMO ਤੋਂ ਤੰਗ ਆ ਕੇ ‘ਡਾਕਟਰ’ ਵੱਲੋਂ ਅਸਤੀਫ਼ਾ ਦੇਣ ਦਾ ਐਲਾਨ, ਯੂਨੀਅਨ ਨੇ ਚੁੱਕਿਆ ਮਾਮਲਾ

ਇਸ ਦੌਰਾਨ ਘਰ ਦੀ ਸਰਚ ਕੀਤੀ ਗਈ ਤਾਂ ਦੌਰਾਨੇ ਤਲਾਸੀ ਇਹਨਾਂ ਦੇ ਘਰ ਵਿੱਚੋ ਇੱਕ 12 ਬੋਰ ਰਾਇਫਲ ਸਮੇਤ 143 ਜਿੰਦਾ ਰੋਂਦ, ਇੱਕ 30 ਬੋਰ ਪਿਸਟਲ ਅਤੇ 02 ਮੈਗਜੀਨ ਸਮੇਤ 25 ਰੋਂਦ 30 ਬੋਰ, 28 ਆਟੋ ਰੋਂਦ 32 ਬੋਰ ਰਿਵਾਲਵਰ, 08 ਜਿੰਦਾ ਕਾਰਤੂਸ 32 ਬੋਰ ਰਿਵਾਲਵਰ ਅਤੇ 120 ਰੋਂਦ 32 ਬੋਰ ਪਿਟਸਲ ਅਤੇ 1,45,100 ਰੁਪਏ ਭਾਰਤੀ ਕਾਰੰਸੀ ਅਤੇ ਕਰੀਬ 05 ਤੋਲੇ ਸੋਨੇ ਦੇ ਗਹਿਣੇ ਅਤੇ ਹੋਰ ਸਮਾਨ ਬਰਾਮਦ ਕੀਤਾ ਗਿਆ। ਜਿਸ ’ਤੇ ਇੰਨਾਂ ਵਿਰੁਧ ਮੁਕੱਦਮਾ ਨੰਬਰ:120 ਮਿਤੀ:20.05.2025 ਅ/ਧ 25(6)(7)-54-59 ਅਸਲਾ ਐਕਟ ਥਾਣਾ ਸਿਟੀ ਸਾਊਥ ਮੋਗਾ ਦਰਜ ਕੀਤਾ ਗਿਆ।

ਇਹ ਵੀ ਪੜ੍ਹੋ  ਸ਼੍ਰੀ ਦਰਬਾਰ ਸਾਹਿਬ ’ਚ AD ਗੰਨ ਤੈਨਾਤ ਕਰਨ ਨੂੰ ਲੈ ਕੇ ਫ਼ੌਜ ਦਾ ਆਇਆ ਵੱਡਾ ਬਿਆਨ

ਮੁਕੱਦਮੇ ਦੀ ਤਫਤੀਸ ਦੌਰਾਨ ਇਸ ਕੇਸ ਵਿਚ ਲਖਵੀਰ ਸਿੰਘ ਉਰਫ ਲੱਖਾ ਵਾਸੀ ਬੁੱਕਣਵਾਲਾ ਅਤੇ ਨਵਜੋਤ ਸਿੰਘ ਵਾਸੀ ਮੋਠਾਵਾਲੀ ਨੂੰ ਵੀ ਨਾਮਜਦ ਕੀਤਾ ਗਿਆ ਅਤੇ ਇਹਨਾਂ ਨੂੰ ਗ੍ਰਿਫਤਾਰ ਕਰਕੇ ਇਹਨਾਂ ਪਾਸੋ 3,74,000 ਰੁਪਏ ਭਾਰਤੀ ਕਰੰਸੀ ਡਰੱਗ ਮਨੀ ਬਰਾਮਦ ਕੀਤੀ ਗਈ।ਇਹਨਾਂ ਦੋਸੀਆਨ ਦੀ ਪੁੱਛਗਿੱਛ ਦੌਰਾਨ ਪਾਇਆ ਗਿਆ ਕਿ ਇੰਨ੍ਹਾਂ ਕੋਲੋਂ ਬਰਾਮਦ ਪੈਸੇ ਇਹਨਾਂ ਨੂੰ ਬਲਰਾਜ ਸਿੰਘ ਵਾਸੀ ਬੁੱਕਣਵਾਲਾ ਨੇ ਹੈਰੋਇਨ ਲਿਆਉਣ ਸਬੰਧੀ ਦਿੱਤੇ ਸੀ, ਜੋ ਇਹਨਾਂ ਨੇ ਬਲਰਾਜ ਸਿੰਘ ਦੇ ਕਹਿਣ ਤੇ ਲੁਧਿਆਣਾ ਜਾ ਕੇ ਹੈਰੋਇਨ ਲੈ ਕੇ ਆਉਣੀ ਸੀ। ਦੋਨਾਂ ਮੁੱਖ ਮੁਲਜਮਾਂ ਨੂੰ ਕਾਬੂ ਕਰਨ ਲਈ ਟੀਮਾਂ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਬਠਿੰਡਾ ’ਚ SMO ਤੋਂ ਤੰਗ ਆ ਕੇ ‘ਡਾਕਟਰ’ ਵੱਲੋਂ ਅਸਤੀਫ਼ਾ ਦੇਣ ਦਾ ਐਲਾਨ, ਯੂਨੀਅਨ ਨੇ ਚੁੱਕਿਆ ਮਾਮਲਾ

👉SMO ਨੇ ਦੋਸ਼ਾਂ ਨੂੰ ਨਕਾਰਿਆ, ਸਿਵਲ ਸਰਜ਼ਨ ਨੇ ਕਿਹਾ-ਕਰਾਂਗੇ ਮਾਮਲੇ ਦੀ ਜਾਂਚ
Bathinda News: ਪਹਿਲਾਂ ਹੀ ਡਾਕਟਰਾਂ ਦੀ ਘਾਟ ਨਾਲ ਜੂਝ ਰਹੇ ਸੂਬੇ ਦੇ ਸਿਹਤ ਵਿਭਾਗ ’ਚ ਹੁਣ ਬਠਿੰਡਾ ਦੇ ਇੱਕ ਡਾਕਟਰ ਨੇ ਆਪਣੇ ਐਸਐਮਓ ਤੋਂ ਤੰਗ ਆ ਕੇ ਨੌਕਰੀ ਤੋਂ ਅਸਤੀਫ਼ਾ ਦੇਣ ਦਾ ਐਲਾਨ ਕਰ ਦਿੱਤਾ ਹੈ। ਇਸਤੋਂ ਇਲਾਵਾ ਡਾਕਟਰਾਂ ਪ੍ਰਤੀ ਰਵੱਈਏ ਨੂੰ ਦੇਖਦਿਆਂ ਪੀਸੀਐਮਐਸ ਐਸੋਸੀਏਸ਼ਨ ਨੇ ਇਹ ਮਾਮਲਾ ਚੁੱਕ ਲਿਆ ਹੈ ਤੇ ਇਸ ਸਬੰਧ ਵਿਚ ਕਾਰਜ਼ਕਾਰੀ ਸਿਵਲ ਸਰਜ਼ਨ ਨੂੰ ਵੀ ਇੱਕ ਮੰਗ ਪੱਤਰ ਦਿੱਤਾ ਗਿਆ ਹੈ। ਹਾਲਾਂਕਿ ਐਸਐਮਓ ਨੇ ਆਪਣੇ ਉਪਰ ਲੱਗੇ ਦੋਸ਼ਾਂ ਨੂੰ ਨਕਾਰਿਆ ਹੈ।ਜਦਕਿ ਕਾਰਜ਼ਕਾਰੀ ਸਿਵਲ ਸਰਜ਼ਨ ਨੇ ਮਾਮਲੇ ਦੀ ਨਿਰਪੱਖ ਜਾਂਚ ਦਾ ਭਰੋਸਾ ਦਿਵਾਇਆ ਹੈ।

ਇਹ ਵੀ ਪੜ੍ਹੋ  ਪੰਜਾਬ ਦੇ ਬੱਚਿਆਂ ਦੇ ਹੁਨਰ ਨੂੰ ਤਰਾਸ਼ਣ ਲਈ ਸੂਬਾ ਸਰਕਾਰ ਨੇ ਨਵੀਂਆਂ ਪਹਿਲਕਦਮੀਆਂ ਕੀਤੀਆਂ:ਡਾ. ਬਲਬੀਰ ਸਿੰਘ

ਮਿਲੀ ਸੂਚਨਾ ਮੁਤਾਬਕ ਡਾ ਵਿਕਰਮ ਪ੍ਰਤਾਪ ਖਿੱਚੀ ਤਲਵੰਡੀ ਸਾਬੋ ਦੇ ਸਬ ਡਿਵੀਜ਼ਨਲ ਹਸਪਤਾਲ ਵਿਚ ਬਤੌਰ ਮੈਡੀਕਲ ਅਫ਼ਸਰ (ਰੈਗੂਲਰ) ਕੰਮ ਕਰ ਰਹੇ ਹਨ। ਉਨ੍ਹਾਂ ਦੀ ਨਿਯੁਕਤੀ ਸਿਹਤ ਵਿਭਾਗ ਪੰਜਾਬ ਅਧੀਨ ਸਾਲ 2024 ਵਿੱਚ ਹੋਈ ਸੀ। ਡਾਕਟਰ ਖਿੱਚੀ ਨੇ ਆਪਣੇ ਵੱਲੋਂ ਅਸਤੀਫ਼ਾ ਦੇਣ ਲਈ ਮਜਬੂਰ ਹੋਣ ਦੀ ਪੁਸ਼ਟੀ ਕਰਦਿਆਂ ਦਸਿਆ ਕਿ ਉਸਦੇ ਖਿਲਾਫ਼ ਅੱਜ ਤੱਕ ਕਿਸੇ ਕਿਸਮ ਦੀ ਕੋਈ ਸ਼ਿਕਾਇਤ ਬਾਹਰੀ ਵਿਅਕਤੀ ਜਾਂ ਸਟਾਫ ਦੁਆਰਾ ਨਹੀਂ ਹੋਈ ਹੈ। ਪ੍ਰੰਤੂ ਮਾਰਚ 2025 ਤੋਂ ਡਾ. ਰਵੀਕਾਂਤ ਗੁਪਤਾ ਦੇ ਬਤੌਰ ਸੀਨੀਅਰ ਮੈਡੀਕਲ ਅਫ਼ਸਰ ਜੁਆਇੰਨ ਕਰਨ ਉਪਰੰਤ ਉਹਨਾਂ ਵੱਲੋਂ ਲਗਾਤਾਰ ਉਸਦੇ ਸਹਿਤ ਦੂਜੇ ਸਟਾਫ਼ ਨੂੰ ਵੀ ਬਿਨ੍ਹਾਂ ਕਿਸੇ ਕਾਰਨ ਤੋਂ ਸਟਾਫ ਅਤੇ ਮਰੀਜ਼ਾਂ ਸਾਹਮਣੇ ਅਪਮਾਨਿਤ, ਜਲੀਲ ਅਤੇ ਮਾਨਸਿਕ ਤੌਰ ਤੇ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ ਵਧਦੇ ਖੂਨ ਦੇ ਦਬਾਅ ਨੂੰ ਕਾਬੂ ‘ਚ ਰੱਖਣਾ ਬਹੁਤ ਜਰੂਰੀ: ਡਾ: ਧੀਰਾ ਗੁਪਤਾ

ਡਾ ਖਿੱਚੀ ਨੇ ਐੱਸ.ਐੱਮ.ਓ. ਉਪਰ ਇਹ ਵੀ ਦੋਸ ਲਗਾਏ ਜਦ ਉਨ੍ਹਾਂ ਦਾ ਕੋਈ ਖਾਸ ਵਿਅਕਤੀ ਐਂਮਰਜੈਂਸੀ ਵਿਖੇ ਪਰਚਾ ਕਟਾਉਣ ਦੇ ਸਬੰਧੀ ਦਾਖਲ ਹੁੰਦਾ ਹੈ ਤਾਂ ਉਹਨਾਂ ਵੱਲੋਂ ਉਸ ਮਰੀਜ਼ ਦਾ ਖਾਸ ਤਰ੍ਹਾਂ ਦਾ ਮੈਡੀਕੋ ਲੀਗਲ ਬਣਾਉਣ ਲਈ ਦਬਾਅ ਪਾਇਆ ਜਾਂਦਾ ਹੈ। ਇਸਤੋਂ ਇਲਾਵਾ ਡਾ ਖਿੱਚੀ ਨੇ ਐਸਐਮਓ ਉਪਰ ਅਭੱਦਰ ਸ਼ਬਦ ਅਤੇ ਇੱਥੋਂ ਤੱਕ ਗਾਲਾਂ ਕੱਢਣ ਦੇ ਵੀ ਦੋਸ਼ ਲਗਾਏ ਹਨ। ਡਾਕਟਰ ਖਿੱਚੀ ਨੇ ਸਿਵਲ ਸਰਜ਼ਨ ਨੂੰ ਦਿੱਤੇ ਪੱਤਰ ਵਿਚ ਇਹ ਵੀ ਦੋਸ਼ ਲਗਾਏ ਕਿ ਉਸ ਤੋਂ ਇਲਾਵਾ ਇਸ ਹਸਤਪਾਲ ਦੇ ਬਾਕੀ ਡਾਕਟਰ ਨੂੰ ਐੱਸ.ਐੱਮ.ਓ. ਸਾਹਿਬ ਇਸ ਤਰ੍ਹਾਂ ਦੇ ਵਤੀਰੇ ਦਾ ਲਗਭਗ ਰੋਜ਼ ਸਾਹਮਣਾ ਕਰਨਾ ਪੈਂਦਾ ਹੈ। ਜਿਸਦੇ ਚੱਲਦੇ ਉਹ ਐਸਐਮਓ ਦੇ ਮਾੜੇ ਰਵੱਈਏ ਕਾਰਨ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਰਹਿਣ ਲੱਗਾ ਹਾਂ ਤੇ ਆਪਣੀ ਨੌਕਰੀ ਤੋਂ ਅਸਤੀਫਾ ਤੱਕ ਦੇਣ ਬਾਰੇ ਸੋਚ ਰਿਹਾ ਹਾਂ।

ਇਹ ਵੀ ਪੜ੍ਹੋ MLA ਜਗਰੂਪ ਸਿੰਘ ਗਿੱਲ ਵਿਧਾਨ ਸਭਾ ਦੀ ਕਾਰੋਬਾਰੀ ਕਮੇਟੀ ਦੇ ਚੇਅਰਮੈਨ ਨਿਯੁਕਤ

ਦੂਜੇ ਪਾਸੇ ਸੰਪਰਕ ਕਰਨ ’ਤੇ ਤਲਵੰਡੀ ਸਾਬੋ ਦੇ ਐਸਐਮਓ ਡਾ ਰਵੀਕਾਂਤ ਨੇ ਦਾਅਵਾ ਕੀਤਾ ਕਿ ਉਸਦੇ ਵੱਲੋਂ ਡਾਕਟਰਾਂ ਨੂੰ ਸਮੇਂ ਸਿਰ ਕੰਮ ਕਰਨ ਲਈ ਕੀਤੀ ਸਖ਼ਤੀ ਕਾਰਨ ਹੀ ਉਸ ਉਪਰ ਝੂਠੇ ਦੋਸ਼ ਲਗਾ ਕੇ ਡਰਾਉਣ ਦੀ ਕੋਸ਼ਿਸ ਕੀਤੀ ਜਾ ਰਹੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਜੇਕਰ ਕੋਈ ਡਾਕਟਰ ਜਾਂ ਸਟਾਫ਼ ਗਲਤੀ ਕਰੇਗਾਂ ਤਾਂ ਜੇਕਰ ਉਸਨੂੰ ਰੋਕਣਾ ਉਸਦਾ ਫ਼ਰਜ ਹੈ।ਐਸਐਮਓ ਨੇ ਤਾਜ਼ਾ ਮਾਮਲੇ ਦੀ ਗੱਲ ਕਰਦਿਆਂ ਇਹ ਵੀ ਦਸਿਆ ਕਿ 17 ਮਈ ਨੂੰ ਇੱਕ ਲਾਸ਼ ਪੋਸਟਮਾਰਟਮ ਲਈ ਆਈ ਸੀ ਤੇ ਬਾਅਦ ਵਿਚ ਉਸਨੂੰ ਏਮਜ਼ ਭੇਜਣ ਦਾ ਫੈਸਲਾ ਹੋਇਆ ਪ੍ਰੰਤੂ ਤਿੰਨ ਉਸਦੇ ਕਾਗਜ਼ ਤਿਆਰ ਨਹੀਂ ਹੋਏ, ਜਿਸ ਕਾਰਨ ਸਿਹਤ ਵਿਭਾਗ ਦੀ ਬਦਨਾਮੀ ਹੁੰਦੀ ਹੈ। ਉਧਰ ਜ਼ਿਲ੍ਹੇ ਦੇ ਕਾਰਜ਼ਕਾਰੀ ਸਿਵਲ ਸਰਜ਼ਨ ਡਾ ਰਮਨ ਸਿੰਗਲਾ ਨੇ ਵੀ ਸੰਪਰਕ ਕਰਨ ’ਤੇ ਪੀਸੀਐਮਐਸ ਵੱਲੋਂ ਮੰਗ ਪੱਤਰ ਦੇਣ ਦੀ ਪੁਸ਼ਟੀ ਕਰਦਿਆਂ ਦਸਿਆ ਕਿ ਇਸ ਪੂਰੇ ਮਾਮਲੇ ਦੀ ਜਾਂਚ ਕਰਵਾਈ ਜਾਵੇਗੀ ਤੇ ਜੋ ਵੀ ਕਸੂਰਵਾਰ ਹੋਇਆ, ਉਸਦੇ ਵਿਰੁਧ ਕਾਰਵਾਈ ਕੀਤੀ ਜਾਵੇਗੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਪੰਜਾਬ ਦੇ ਬੱਚਿਆਂ ਦੇ ਹੁਨਰ ਨੂੰ ਤਰਾਸ਼ਣ ਲਈ ਸੂਬਾ ਸਰਕਾਰ ਨੇ ਨਵੀਂਆਂ ਪਹਿਲਕਦਮੀਆਂ ਕੀਤੀਆਂ:ਡਾ. ਬਲਬੀਰ ਸਿੰਘ

0

👉ਸਰਕਾਰੀ ਸਕੂਲਾਂ ਦੇ ਬੱਚਿਆਂ ਨੂੰ ਪੜਾਉਣ ਲਈ ਨਵੀਨਤਮ ਤਕਨੀਕਾਂ ਦੀ ਕੀਤੀ ਜਾ ਰਹੀ ਹੈ ਵਰਤੋਂ : ਸਿਹਤ ਮੰਤਰੀ
Patiala News:ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਸੂਬੇ ਦੇ ਬੱਚਿਆਂ ਦੇ ਹੁਨਰ ਨੂੰ ਛੋਟੀ ਉਮਰ ‘ਚ ਪਹਿਚਾਣ ਕੇ ਤਰਾਸ਼ਣ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਨਵੀਂਆਂ ਪਹਿਲਕਦਮੀਆਂ ਕੀਤੀਆਂ ਹਨ, ਜਿਸ ਤਹਿਤ ਸਕੂਲ ਆਫ਼ ਐਮੀਨੈਂਸ, ਸਕੂਲ ਆਫ਼ ਹੈਪੀਨੈਸ ਅਤੇ ਸਕੂਲ ਆਫ਼ ਬ੍ਰਿਲੀਐਂਸ ਵਰਗੇ ਕਦਮ ਉਠਾਏ ਗਏ ਹਨ। ਇਹ ਪ੍ਰਗਟਾਵਾਂ ਉਨ੍ਹਾਂ ਪਟਿਆਲਾ ਦਿਹਾਤੀ ਹਲਕੇ ਦੇ ਚਾਰ ਸਕੂਲਾਂ ਵਿੱਚ ਇਕ ਕਰੋੜ ਰੁਪਏ ਤੋਂ ਵਧੇਰੇ ਦੀ ਲਾਗਤ ਵਾਲੇ ਬੁਨਿਆਦੀ ਢਾਂਚੇ ਦੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕਰਦਿਆਂ ਕੀਤਾ।ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਸਰਕਾਰੀ ਸਕੂਲ ਹੁਣ ਆਧੁਨਿਕ ਸਹੂਲਤਾਂ ਨਾਲ ਲੈਸ ਹਨ, ਜਿਨ੍ਹਾਂ ਵਿੱਚ ਹਾਈ-ਸਪੀਡ ਵਾਈ-ਫਾਈ ਕਨੈਕਸ਼ਨ, ਸਾਫ਼ ਪੀਣ ਵਾਲਾ ਪਾਣੀ, ਮੁੰਡਿਆਂ ਅਤੇ ਕੁੜੀਆਂ ਲਈ ਵੱਖਰੇ ਪਖਾਨੇ, ਚਾਰਦੀਵਾਰੀ, ਸਮਾਰਟ ਕਲਾਸਰੂਮ, ਇੰਟੀਗ੍ਰੇਟਿਡ ਸਾਇੰਸ ਲੈਬ, ਇੰਟਰਐਕਟਿਵ ਪੈਨਲ, ਖੇਡ ਦੇ ਮੈਦਾਨ ਅਤੇ ਆਧੁਨਿਕ ਫਰਨੀਚਰ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਸੂਬੇ ਦੇ 12 ਹਜ਼ਾਰ ਤੋਂ ਵੱਧ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਕ੍ਰਾਂਤੀ ਅਧੀਨ ਦੋ ਹਜ਼ਾਰ ਕਰੋੜ ਰੁਪਏ ਨਾਲ ਵੱਡੀ ਤਬਦੀਲੀ ਲਿਆਂਦੀ ਗਈ ਹੈ, ਜੋ ਆਉਣ ਵਾਲੀਆਂ ਪੀੜ੍ਹੀਆਂ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਲਈ ਕਾਰਗਰ ਸਾਬਤ ਹੋਵੇਗੀ।

ਇਹ ਵੀ ਪੜ੍ਹੋ  ਪੰਜਾਬ ਨੂੰ ਮਿਲਿਆ ਪਾਣੀਆਂ ਦਾ ਨਵਾਂ ਰਾਖਾ: ਭਗਵੰਤ ਮਾਨ ਨੇ ਕਿਹਾ “ਜੇ ਅਸੀਂ 532 ਕਿਲੋਮੀਟਰ ਸਰਹੱਦ ਦੀ ਰੱਖਿਆ ਕਰ ਸਕਦੇ ਹਾਂ ਤਾਂ ਅਸੀਂ ਆਪਣੇ ਪਾਣੀਆਂ ਦੀ ਵੀ ਰਾਖੀ ਕਰ ਸਕਦੇ ਹਾਂ”

ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਦੇ ਬੱਚਿਆਂ ਨੂੰ ਪੜਾਉਣ ਲਈ ਹੁਣ ਨਵੀਨਤਮ ਤਕਨੀਕਾਂ ਦੀ ਵਰਤੋਂ ਕੀਤੀ ਜਾ ਰਹੀ ਹੈ, ਜਿਸ ਸਦਕਾ ਵਿਦਿਆਰਥੀਆਂ ਵਿੱਚ ਆਤਮ ਵਿਸ਼ਵਾਸ ਪੈਦਾ ਹੋਣ ਦੇ ਨਾਲ ਨਾਲ ਪੜਾਈ ਵਿੱਚ ਰੁਚੀ ਵੀ ਪੈਦਾ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਪਟਿਆਲਾ ਜ਼ਿਲ੍ਹੇ ‘ਚ ਉੱਤਮ ਸਕੂਲ ਦਾ ਦਰਜਾ ਪ੍ਰਾਪਤ ਕਰਨ ਵਾਲੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੰਗੇੜਾ ਨੂੰ 80 ਲੱਖ ਰੁਪਏ ਦੀ ਗ੍ਰਾਂਟ ਜਾਰੀ ਕੀਤੀ ਗਈ ਸੀ ਤੇ ਹੁਣ 10 ਲੱਖ ਰੁਪਏ ਇਨਾਮ ਵਜੋਂ ਇਸ ਸਕੂਲ ਨੇ ਪ੍ਰਾਪਤ ਕੀਤੇ ਹਨ, ਇਸੇ ਤਰ੍ਹਾਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰੋਹਟਾ ਦੇ ਨਵੀਨੀਕਰਨ ‘ਤੇ 30 ਲੱਖ ਦੇ ਕਰੀਬ ਖਰਚ ਕੀਤਾ ਗਿਆ ਹੈ। ਉਨ੍ਹਾਂ ਦੰਦਰਾਲਾ ਖਰੌੜ ਦੀ ਪੰਚਾਇਤ ਵੱਲੋਂ ਸਕੂਲ ਨੂੰ ਦਿੱਤੇ ਗਏ ਏ.ਸੀਜ਼ ਲਈ ਪੰਚਾਇਤ ਦੀ ਸਰਾਹਨਾ ਕੀਤੀ।ਸਰਕਾਰੀ ਪ੍ਰਾਇਮਰੀ ਤੇ ਸੈਕੰਡਰੀ ਸਕੂਲ ਸਿਉਣਾ, ਸਰਕਾਰੀ ਸਕੂਲ ਦੰਦਰਾਲਾ ਖਰੌੜ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੰਗੇੜਾ ਅਤੇ ਸਰਕਾਰੀ ਸਕੂਲ ਪ੍ਰਾਇਮਰੀ ਤੇ ਸੀਨੀਅਰ ਸੈਕੰਡਰੀ ਰੋਹਟਾ ਵਿਖੇ ਸਿੱਖਿਆ ਕ੍ਰਾਂਤੀ ਤਹਿਤ ਹੋਏ ਵਿਕਾਸ ਕਾਰਜਾਂ ਦਾ ਉਦਘਾਟਨ ਕਰਨ ਉਪਰੰਤ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਡਾ. ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਨੂੰ ਵਿਸ਼ਵਪੱਧਰ ਦੀ ਸਿੱਖਿਆ ਦੇਣ ਲਈ ਸਰਕਾਰੀ ਸਕੂਲਾਂ ‘ਚ ਸਾਰੀ ਸਹੂਲਤਾਂ ਦਿੱਤੀਆਂ ਗਈਆਂ ਹਨ ਤੇ ਅਧਿਆਪਕਾਂ ਨੂੰ ਵੀ ਕੌਮਾਂਤਰੀ ਪੱਧਰ ‘ਤੇ ਟਰੇਨਿੰਗ ਦਿਵਾਈ ਜਾ ਰਹੀ ਹੈ ਤਾਂ ਜੋ ਵਿਦਿਆਰਥੀਆਂ ਨੂੰ ਇਸ ਦਾ ਲਾਭ ਮਿਲ ਸਕੇ।

ਇਹ ਵੀ ਪੜ੍ਹੋ  ਰਾਘਵ ਚੱਢਾ ਦਾ ਏਸ਼ੀਅਨ ਲੀਡਰਸ਼ਿਪ ਕਾਨਫ਼ਰੰਸ ‘ਚ ਦਾਅਵਾ; ਭਾਰਤ ਹੁਣ ਅੱਤਵਾਦ ਬਰਦਾਸ਼ਤ ਨਹੀਂ ਕਰਦਾ, ਬਲਕਿ ਦਿੰਦਾ ਹੈ ਸਹੀ ਜਵਾਬ

ਉਨ੍ਹਾਂ ਬਿਜ਼ਨਸ ਬਲਾਸਟਰ ਤਹਿਤ ਵਿਦਿਆਰਥੀਆਂ ਵੱਲੋਂ ਤਿਆਰ ਕੀਤੀਆਂ ਵਸਤਾਂ ‘ਤੇ ਖੁਸ਼ੀ ਦਾ ਪ੍ਰਗਟਾਵਾਂ ਕਰਦਿਆਂ ਕਿਹਾ ਕਿ ਬੱਚਿਆਂ ਦੇ ਹੁਨਰ ਨੂੰ ਤਰਾਸ਼ਣ ਲਈ ਬਿਜ਼ਨਸ ਬਲਾਸਟਰ ਸਕੀਮ ਬਹੁਤ ਕਾਮਯਾਬ ਰਹੀ ਹੈ।ਡਾ. ਬਲਬੀਰ ਸਿੰਘ ਨੇ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਸਕੂਲ ‘ਚ ਗ੍ਰਹਿਣ ਕੀਤੀ ਸਿੱਖਿਆ ਸਾਰੀ ਉਮਰ ਕੰਮ ਆਉਦੀ ਹੈ ਤੇ ਜੋ ਗਿਆਨ ਅਸੀਂ ਸਕੂਲ ਵਿਚੋਂ ਪ੍ਰਾਪਤ ਕਰ ਸਕਦੇ ਹਨ, ਉਸ ਦਾ ਕੋਈ ਹੋਰ ਵਿਕਲਪ ਨਹੀਂ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਜ਼ਿੰਦਗੀ ‘ਚ ਆਪਣੇ ਟੀਚੇ ਨਿਰਧਾਰਤ ਕਰਨ ਤੇ ਉਨ੍ਹਾਂ ਨੂੰ ਪ੍ਰਾਪਤ ਕਰਨ ਲਈ ਸਖਤ ਮਿਹਨਤ ਕਰਨ ਲਈ ਉਤਸਾਹਿਤ ਕਰਦਿਆਂ ਕਿਹਾ ਕਿ ਸਖਤ ਮਿਹਨਤ ਨਾਲ ਜ਼ਿੰਦਗੀ ‘ਚ ਉੱਚੇ ਤੋਂ ਉ ਚਾ ਮੁਕਾਮ ਹਾਸਲ ਕੀਤਾ ਜਾ ਸਕਦਾ ਹੈ। ਇਸ ਮੌਕੇ ਉਨ੍ਹਾਂ ਅੱਠਵੀਂ, ਦਸਵੀਂ ਤੇ ਬਾਰਵੀਂ ‘ਚ ਮੈਰਿਟ ‘ਚ ਆਏ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ।ਇਸ ਮੌਕੇ ਐਸ.ਡੀ.ਐਮ. ਨਾਭਾ ਡਾ. ਇਸਮਤ ਵਿਜੈ ਸਿੰਘ, ਡਿਪਟੀ ਡੀ.ਓ ਮਨਵਿੰਦਰ ਕੌਰ ਭੁੱਲਰ, ਕੌਸਲਰ ਜਸਬੀਰ ਗਾਂਧੀ, ਪ੍ਰਿੰਸੀਪਲ ਡਾ. ਨਰਿੰਦਰ ਪਾਲ, ਰਵਿੰਦਰ ਕੌਰ, ਜਗਦੀਸ਼ ਕੌਰ, ਸਰਪੰਚ ਬੇਅੰਤ ਸਿੰਘ, ਪ੍ਰਿੰਸੀਪਲ ਅਮਰਦੀਪ ਸਿੰਘ ਬਾਠ, ਅੱਛਰੂ ਸਿੰਘ, ਜਗਦੀਪ ਸਿੰਘ ਧੰਗੇੜਾ, ਪ੍ਰਤਾਪ ਸਿੰਘ, ਗੁਰਮੀਤ ਸਿੰਘ, ਗੁਰਸੇਵਕ ਸਿੰਘ, ਲਖਵਿੰਦਰ ਸਿੰਘ, ਅਮਰੀਕ ਸਿੰਘ, ਧਰਮਿੰਦਰ ਸਿੰਘ, ਤੇਜਿੰਦਰ ਸਿੰਘ, ਜੈ ਪਾਲ, ਜਗਤਾਰ ਖਾਂ, ਹਰਦੀਪ ਸਿੰਘ, ਗਣੇਸ਼ ਗੁਪਤਾ ਤੋਂ ਇਲਾਵਾ ਵੱਡੀ ਗਿਣਤੀ ਮਾਪੇ, ਵਿਦਿਆਰਥੀ ਅਤੇ ਅਧਿਆਪਕ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਵਧਦੇ ਖੂਨ ਦੇ ਦਬਾਅ ਨੂੰ ਕਾਬੂ ‘ਚ ਰੱਖਣਾ ਬਹੁਤ ਜਰੂਰੀ: ਡਾ: ਧੀਰਾ ਗੁਪਤਾ

0

👉ਘਾਤਕ ਸਾਬਿਤ ਹੋ ਸਕਦਾ ਹੈ ਵਧਦੇ ਬਲੱਡ ਪ੍ਰੈਸ਼ਰ ਨੂੰ ਅਣਦੇਖਿਆ ਕਰਨਾ: ਐਸ.ਐਮ.ਓ.
Goniana News:ਵਿਸ਼ਵ ਹਾਇਪਰਟੈਨਸ਼ਨ ਮਹੀਨੇ ਦੇ ਸਬੰਧ ਵਿੱਚ ਕਾਰਜਕਾਰੀ ਸਿਵਲ ਸਰਜਨ ਬਠਿੰਡਾ ਡਾ: ਰਮਨ ਸਿੰਗਲਾ ਦੀਆਂ ਹਦਾਇਤਾਂ ਮੁਤਾਬਿਕ ਬਲਾਕ ਗੋਨਿਆਣਾ ਵਿੱਚ ਸੀਨੀਅਰ ਮੈਡੀਕਲ ਅਫ਼ਰ ਡਾ: ਧੀਰਾ ਗੁਪਤਾ ਦੀ ਅਗਵਾਈ ਹੇਠ ਵੱਖ—ਵੱਖ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਬਲਾਕ ਐਜੂਕੇਟਰ ਮਹੇਸ਼ ਸ਼ਰਮਾ ਨੇ ਦੱਸਿਆ ਕਿ ਲੋਕਾਂ ਨੂੰ ਵਧਦੇ ਬਲੱਡ ਪ੍ਰੈਸ਼ਰ ਸਬੰਧੀ ਜਾਗਰੂਕ ਕਰਨ ਲਈ ਸਾਇਕਲ ਰੈਲੀਆਂ ਅਤੇ ਜਾਗਰੂਕਤਾ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ।

ਇਹ ਵੀ ਪੜ੍ਹੋ  ਖੁਦ ਸ਼੍ਰੀ ਅਕਾਲ ਤਖ਼ਤ ਸਾਹਿਬ ਤੋਂ ਖਿਮਾ ਜਾਚਨਾ ਬਾਅਦ ਢੱਡਰੀਆਂਵਾਲੇ ਨੇ ਬਾਬਾ ਧੁੰਮਾ ਨੂੰ ਵੀ ਮੁਆਫ਼ੀ ਮੰਗਣ ਦੀ ਦਿੱਤੀ ਸਲਾਹ

ਉਨ੍ਹਾਂ ਦੱਸਿਆ ਕਿ ਅੱਜ ਬਲਾਕ ਦੇ ਪਿੰਡ ਸਿਵੀਆਂ, ਜੀਦਾ, ਬਲਾਹੜ ਵਿੰਝੂ, ਗਹਿਰੀ ਭਾਗੀ, ਕੋਟਸ਼ਮੀਰ, ਬਹਿਮਣ ਦੀਵਾਨਾ, ਬੱਲੂਆਣਾ ਆਦਿ ਵਿੱਚ ਸਾਇਕਲ ਰੈਲੀਆਂ ਕੀਤੀਆਂ ਗਈਆਂ। ਇੰਨ੍ਹਾਂ ਰੈਲੀਆਂ ਨੂੰ ਝੰਡੀ ਦਿਖਾਉਣ ਸਮੇਂ ਆਪਣੇ ਸੰਬੋਧਨ ਵਿੱਚ ਸੀਨੀਅਰ ਮੈਡੀਕਲ ਅਫ਼ਸਰ ਡਾ: ਧੀਰਾ ਗੁਪਤਾ ਨੇ ਕਿਹਾ ਕਿ ਵਧਦੇ ਖੂਨ ਦੇ ਦਬਾਅ ਨੂੰ ਕਾਬੂ ਵਿੱਚ ਰੱਖਣਾ ਬਹੁਤ ਜਰੂਰੀ ਹੁੰਦਾ ਹੈ। ਉਨ੍ਹਾਂ ਕਿਹਾ ਕਿ ਇਸ ਪ੍ਰਤੀ ਦਿਖਾਈ ਅਣਦੇਖੀ ਮਨੁੱਖੀ ਜਿੰਦਗੀ ਲਈ ਘਾਤਕ ਸਾਬਿਤ ਹੋ ਸਕਦੀ ਹੈ।ਉਨ੍ਹਾਂ ਕਿਹਾ ਕਿ ਅਜੋਕੀ ਖਾਣ—ਪੀਣ ਦੀਆਂ ਆਦਤਾਂ ਨੇ ਛੋਟੀ ਉਮਰ ਦੇ ਬੱਚਿਆਂ ਦਾ ਵੀ ਬਲੱਡ ਪ੍ਰੈਸ਼ਰ ਬੇਕਾਬੂ ਕਰ ਰੱਖਿਆ ਹੈ।

ਇਹ ਵੀ ਪੜ੍ਹੋ  ਸ਼੍ਰੀ ਦਰਬਾਰ ਸਾਹਿਬ ’ਚ AD ਗੰਨ ਤੈਨਾਤ ਕਰਨ ਨੂੰ ਲੈ ਕੇ ਫ਼ੌਜ ਦਾ ਆਇਆ ਵੱਡਾ ਬਿਆਨ

ਉਨ੍ਹਾ ਕਿਹਾ ਕਿ ਵਿਸ਼ੇਸ਼ ਤੌਰ’ਤੇ 30 ਸਾਲ ਤੋਂ ਵੱਧ ਉਮਰ ਵਾਲਿਆਂ ਨੂੰ ਆਪਣਾ ਬਲੱਡ ਪ੍ਰੈਸ਼ਰ ਰੈਗੂਲਰ ਚੈਕ ਕਰਵਾਉਂਦੇ ਰਹਿਣਾ ਚਾਹੀਦਾ ਹੈ ਕਿਉਂਕਿ ਵੱਧ ਬਲੱਡ ਪ੍ਰੈਸ਼ਰ ਸਰੀਰ ਦੇ ਅਨੇਕਾਂ ਅੰਗਾਂ’ਤੇ ਮਾਰੂ ਪ੍ਰਭਾਵ ਪਾ ਸਕਦਾ ਹੈ। ਉਨ੍ਹਾਂ ਕਿਹਾ ਕਿ ਸਵੇਰ ਸਮੇਂ ਦੀ ਸੈਰ, ਪੌਸ਼ਟਿਕ ਖੁਰਾਕ, ਸਾਇਕਲਿੰਗ ਅਤੇ ਯੋਗਾ ਆਦਿ ਦੀ ਆਦਤ ਬਲੱਡ ਪ੍ਰੈਸ਼ਰ ਨੂੰ ਕਾਬੂ ਵਿੱਚ ਰੱਖ ਸਕਦੀ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਡਾ: ਮੋਨਿਸ਼ਾ ਗਰਗ, ਡਾ: ਮੋਨਿਕਾ, ਸ਼ੈਰੀ ਗਰਗ, ਕਮਲਦੀਪ ਗਰਗ, ਬੀ.ਐਸ.ਏ. ਬਲਜਿੰਦਰਜੀਤ ਸਿੰਘ, ਸੀ.ਐਚ.ਓ. ਪ੍ਰਭਜੋਤ ਕੌਰ, ਮਰਜੀਨਾ ਖਾਨ, ਅਮਨਦੀਪ ਕੌਰ, ਕਿਰਨਦੀਪ ਕੌਰ ਆਦਿ ਸਮੇਤ ਸਮੂਹ ਸਟਾਫ਼ ਮੈਂਬਰ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ