Home Blog Page 721

ਪੰਜਾਬ ਨੂੰ ਮਿਲਿਆ ਪਾਣੀਆਂ ਦਾ ਨਵਾਂ ਰਾਖਾ: ਭਗਵੰਤ ਮਾਨ ਨੇ ਕਿਹਾ “ਜੇ ਅਸੀਂ 532 ਕਿਲੋਮੀਟਰ ਸਰਹੱਦ ਦੀ ਰੱਖਿਆ ਕਰ ਸਕਦੇ ਹਾਂ ਤਾਂ ਅਸੀਂ ਆਪਣੇ ਪਾਣੀਆਂ ਦੀ ਵੀ ਰਾਖੀ ਕਰ ਸਕਦੇ ਹਾਂ”

0

👉ਬੀ.ਬੀ.ਐਮ.ਬੀ. ਨੇ ਪੰਜਾਬ ਤੋਂ 32 ਕਰੋੜ ਰੁਪਏ ਲਏ, ਇੱਕ ਵੀ ਰੁਪਿਆ ਵਾਪਸ ਨਹੀਂ ਕੀਤਾ- ਭਗਵੰਤ ਮਾਨ
👉ਪੰਜਾਬ ਦੇ 60 ਫ਼ੀਸਦੀ ਖੇਤਾਂ ਦੀ ਸਿੰਜਾਈ ਨਹਿਰਾਂ ਰਾਹੀਂ ਹੋ ਰਹੀ ਹੈ, ਕੋਈ ‘ਵਾਧੂ ਪਾਣੀ’ ਨਹੀਂ ਬਚਿਆ: ਸੀ.ਐਮ. ਭਗਵੰਤ ਮਾਨ
Nangal (Roopnagar)News:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਭਾਖੜਾ ਬਿਆਸ ਪ੍ਰਬੰਧਕੀ ਬੋਰਡ (ਬੀ.ਬੀ.ਐਮ.ਬੀ.) ਦੇ ਪੁਨਰਗਠਨ ਦਾ ਮੁੱਦਾ ਸ਼ਨਿੱਚਰਵਾਰ ਨੂੰ ਹੋਣ ਵਾਲੀ ਨੀਤੀ ਆਯੋਗ ਦੀ ਮੀਟਿੰਗ ਵਿੱਚ ਉਠਾਏਗੀ।ਅੱਜ ਇੱਥੇ ਜੇਤੂ ਰੈਲੀ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਹ ਇਸ ਮੁੱਦੇ ਨੂੰ ਪ੍ਰਧਾਨ ਮੰਤਰੀ ਦੀ ਪ੍ਰਧਾਨਗੀ ਹੇਠ ਹੋਣ ਵਾਲੀ ਮੀਟਿੰਗ ਵਿੱਚ ਉਠਾਉਣਗੇ। ਉਨ੍ਹਾਂ ਕਿਹਾ ਕਿ ਕਿਉਂਕਿ ਪਾਣੀ ਦਾ ਪੱਧਰ ਵਾਰ-ਵਾਰ ਬਦਲ ਰਿਹਾ ਹੈ, ਇਸ ਲਈ ਹਰ ਜਲ ਸਮਝੌਤੇ ਦੀ ਹਰੇਕ 25 ਸਾਲਾਂ ਬਾਅਦ ਸਮੀਖਿਆ ਕੀਤੀ ਜਾਣੀ ਚਾਹੀਦੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਜ਼ਮੀਨੀ ਸਰਹੱਦਾਂ ਨਾਲ ਜੁੜਿਆ ਸੂਬਾ ਹੈ, ਜਿਸ ਨੇ ਦੇਸ਼ ਨੂੰ ਖੁਰਾਕ ਪੱਖੋਂ ਆਤਮ ਨਿਰਭਰ ਬਣਾਉਣ ਲਈ ਆਪਣੇ ਇੱਕੋ-ਇੱਕ ਉਪਲਬਧ ਕੁਦਰਤੀ ਸਰੋਤ ਪਾਣੀ ਅਤੇ ਉਪਜਾਊ ਮਿੱਟੀ ਦੀ ਬੇਰਹਿਮੀ ਨਾਲ ਵਰਤੋਂ ਕੀਤੀ।ਮੁੱਖ ਮੰਤਰੀ ਨੇ ਅਫ਼ਸੋਸ ਪ੍ਰਗਟ ਕੀਤਾ ਕਿ ਜਿਸ ਤਰੀਕੇ ਨਾਲ ਬੀ.ਬੀ.ਐਮ.ਬੀ. ਸੂਬੇ ਦੇ ਪਾਣੀਆਂ ਦੇ ਜਾਇਜ਼ ਹਿੱਸੇ ਨੂੰ ਖੋਹਣ ਲਈ ਇੱਕ ਧਿਰ ਬਣ ਗਈ ਹੈ, ਉਹ ਮੰਦਭਾਗਾ ਅਤੇ ਬਹੁਤ ਹੀ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਨੇ ਇਸ ਸਾਲ ਮਾਰਚ ਵਿੱਚ ਆਪਣੇ ਹਿੱਸੇ ਦਾ ਪਾਣੀ ਖ਼ਤਮ ਕਰ ਦਿੱਤਾ ਸੀ ਪਰ ਬੀ.ਬੀ.ਐਮ.ਬੀ. ਨੇ ਕੇਂਦਰ ਸਰਕਾਰ ਅਤੇ ਹਰਿਆਣਾ ਸਰਕਾਰ ਦੀ ਕਠਪੁਤਲੀ ਵਾਂਗ ਕੰਮ ਕੀਤਾ ਤਾਂ ਜੋ ਸੂਬੇ ਦਾ ਪਾਣੀ ਖੋਹਿਆ ਜਾ ਸਕੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਲੋਕਾਰੀ ਗੱਲ ਇਹ ਹੈ ਕਿ ਬੀ.ਬੀ.ਐਮ.ਬੀ. ਦੇ ਚੇਅਰਮੈਨ ਖ਼ੁਦ ਸੂਬੇ ਦੇ ਪਾਣੀਆਂ ਨੂੰ ਚੋਰੀ ਕਰਨ ਲਈ ਨੰਗਲ ਆਏ, ਜਿਸ ਨੂੰ ਸੂਬੇ ਦੇ ਲੋਕਾਂ ਨੇ ਨਾਕਾਮ ਕਰ ਦਿੱਤਾ।


ਇਹ ਵੀ ਪੜ੍ਹੋ  ਰਾਘਵ ਚੱਢਾ ਦਾ ਏਸ਼ੀਅਨ ਲੀਡਰਸ਼ਿਪ ਕਾਨਫ਼ਰੰਸ ‘ਚ ਦਾਅਵਾ; ਭਾਰਤ ਹੁਣ ਅੱਤਵਾਦ ਬਰਦਾਸ਼ਤ ਨਹੀਂ ਕਰਦਾ, ਬਲਕਿ ਦਿੰਦਾ ਹੈ ਸਹੀ ਜਵਾਬ 

ਮੁੱਖ ਮੰਤਰੀ ਨੇ ਕਿਹਾ ਕਿ ਇਹ ਉਹੀ ਬੀ.ਬੀ.ਐਮ.ਬੀ. ਹੈ, ਜਿਸ ਨੇ ਆਪਣੇ ਬਹੁਤ ਹੀ ਮਹੱਤਵਪੂਰਨ ਪ੍ਰਾਜੈਕਟਾਂ ਲਈ ਪੰਜਾਬ ਤੋਂ 32 ਕਰੋੜ ਰੁਪਏ ਲਏ ਸਨ ਅਤੇ ਇਹ ਪੈਸਾ ਕਦੇ ਵੀ ਸੂਬੇ ਨੂੰ ਵਾਪਸ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ਦਾ ਬੀ.ਬੀ.ਐਮ.ਬੀ. ਕੋਲ ਲਗਭਗ 150 ਕਰੋੜ ਰੁਪਏ (ਸਹੀ ਰੂਪ ਵਿੱਚ 142 ਕਰੋੜ ਰੁਪਏ) ਬਕਾਇਆ ਹਨ ਅਤੇ ਸੂਬਾ ਸਰਕਾਰ ਜਲਦੀ ਇਸ ਪੈਸੇ ਦੀ ਵਸੂਲੀ ਲਈ ਦਾਅਵਾ ਕਰੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਬੀ.ਬੀ.ਐਮ.ਬੀ. ਵੱਲੋਂ ਪੰਜਾਬ ਦੇ ਕੋਟੇ ਦੀਆਂ ਤਿੰਨ ਹਜ਼ਾਰ ਅਸਾਮੀਆਂ ਜਾਣ-ਬੁੱਝ ਕੇ ਨਹੀਂ ਭਰੀਆਂ ਗਈਆਂ ਹਨ ਤਾਂ ਜੋ ਪਾਣੀਆਂ ਉੱਤੇ ਸੂਬੇ ਦੇ ਦਾਅਵੇ ਨੂੰ ਕਮਜ਼ੋਰ ਕੀਤਾ ਜਾ ਸਕੇ।ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਅਸਾਮੀਆਂ ਨੂੰ ਜਲਦੀ ਤੋਂ ਜਲਦੀ ਭਰਿਆ ਜਾਵੇਗਾ ਤਾਂ ਜੋ ਸੂਬੇ ਦੇ ਹਿੱਤਾਂ ਦੀ ਰਾਖੀ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਨੰਗਲ ਵਰਗੇ ਟਾਊਨਸ਼ਿਪ ਜੋ ਕਿ ਸੁਹਜ ਪੱਖੋਂ ਡਿਜ਼ਾਈਨ ਕੀਤਾ ਗਿਆ ਸੀ, ਬੀ.ਬੀ.ਐਮ.ਬੀ. ਦੀ ਅਣਗਹਿਲੀ ਕਾਰਨ ਬਰਬਾਦ ਹੋ ਗਿਆ ਹੈ, ਜੋ ਕਿ ਸੱਚਮੁੱਚ ਨਿੰਦਣਯੋਗ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦੇ ਪਾਣੀਆਂ ਨੂੰ ਖੋਹਣ ਲਈ ਬੀ.ਬੀ.ਐਮ.ਬੀ., ਕੇਂਦਰ ਦੇ ਹੱਥਾਂ ਵਿੱਚ ਖੇਡਿਆ ਪਰ ਸੂਬੇ ਦੇ ਬਹਾਦਰ ਅਤੇ ਮਿਹਨਤੀ ਕਿਸਾਨਾਂ ਨੇ ਉਨ੍ਹਾਂ ਦੇ ਨਾਪਾਕ ਯਤਨਾਂ ਨੂੰ ਨਾਕਾਮ ਕਰ ਦਿੱਤਾ।ਮੁੱਖ ਮੰਤਰੀ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ਪੰਜਾਬੀਆਂ ਨੇ ਸਾਬਤ ਕਰ ਦਿੱਤਾ ਹੈ ਕਿ ਜੇ ਉਹ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਕਰ ਸਕਦੇ ਹਨ ਤਾਂ ਉਹ ਸੂਬੇ ਦੇ ਪਾਣੀਆਂ ਨੂੰ ਵੀ ਬਚਾ ਸਕਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੀ ਪਾਕਿਸਤਾਨ ਨਾਲ ਲੱਗਦੀ 532 ਕਿਲੋਮੀਟਰ ਲੰਬੀ ਸਰਹੱਦ ਦੀ ਰਾਖੀ ਲਈ ਮਹਾਨ ਕੁਰਬਾਨੀਆਂ ਦੇਣ ਦਾ ਸ਼ਾਨਦਾਰ ਇਤਿਹਾਸ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਵਾਰ ਵੀ ਪੰਜਾਬੀ ਪਾਕਿਸਤਾਨੀ ਫੌਜ ਨੂੰ ਮੂੰਹ ਤੋੜ ਜਵਾਬ ਦੇਣ ਵਿੱਚ ਸਭ ਤੋਂ ਅੱਗੇ ਸਨ ਅਤੇ ਦੂਜੇ ਪਾਸੇ ਪੰਜਾਬੀਆਂ ਨੇ ਆਪਣੇ ਹਿੱਸੇ ਦਾ ਪਾਣੀ ਵੀ ਬਚਾਇਆ।

ਇਹ ਵੀ ਪੜ੍ਹੋ  ਸਰਕਾਰ ਦੀ ਨੀਅਤ ਤੇ ਨੀਤੀ ਸਾਫ ਹੋਣ ਕਰਕੇ ਯੁੱਧ ਨਸ਼ਿਆ ਵਿਰੁੱਧ ਮੁਹਿੰਮ ਨੂੰ ਮਿਲ ਰਿਹਾ ਭਰਵਾ ਹੁੰਗਾਰਾ : ਕੈਬਨਿਟ ਮੰਤਰੀ

ਮੁੱਖ ਮੰਤਰੀ ਨੇ ਕਿਹਾ ਕਿ ਲਗਪਗ 20 ਦਿਨਾਂ ਤੱਕ ਸੂਬੇ ਦੇ ਮਿਹਨਤੀ ਅਤੇ ਸੁਚੇਤ ਲੋਕਾਂ ਨੇ ਹਰਿਆਣਾ ਅਤੇ ਕੇਂਦਰ ਨੂੰ ਪੰਜਾਬ ਤੋਂ ਇੱਕ ਵੀ ਬੂੰਦ ਪਾਣੀ ਚੋਰੀ ਨਹੀਂ ਕਰਨ ਦਿੱਤਾ। ਉਨ੍ਹਾਂ ਕਿਹਾ ਕਿ ਸਾਲਾਂ ਤੋਂ ਬੀ.ਬੀ.ਐਮ.ਬੀ. ਰਾਹੀਂ ਪੰਜਾਬ ਦੇ ਪਾਣੀ ਨੂੰ ਦੂਜੇ ਸੂਬਿਆਂ ਵੱਲ ਮੋੜਿਆ ਗਿਆ ਹੈ। ਉਨ੍ਹਾਂ ਕਿਹਾ ਕਿ ਕਾਂਗਰਸ, ਅਕਾਲੀਆਂ ਅਤੇ ਭਾਜਪਾ ਦੇ ਹੱਥ ਪੰਜਾਬੀਆਂ ਦੇ ਖ਼ੂਨ ਨਾਲ ਰੰਗੇ ਹੋਏ ਹਨ ਕਿਉਂਕਿ ਇਨ੍ਹਾਂ ਪਾਰਟੀਆਂ ਨੇ ਆਪਣੇ ਨਿੱਜੀ ਹਿੱਤਾਂ ਲਈ ਸੂਬੇ ਦੇ ਪਾਣੀ ਦੇ ਅਧਿਕਾਰਾਂ ਨੂੰ ਨਜ਼ਰਅੰਦਾਜ਼ ਕਰ ਕੇ ਲੋਕਾਂ ਦੀ ਪਿੱਠ ਵਿੱਚ ਛੁਰਾ ਮਾਰਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਦੇ ਪਹਿਲੇ ਆਗੂਆਂ ਨੇ ਕਈ ਮੁੱਦਿਆਂ ‘ਤੇ ਸੂਬੇ ਦੇ ਹਿੱਤਾਂ ਨਾਲੋਂ ਆਪਣੇ ਹਿੱਤਾਂ ਨੂੰ ਮਹੱਤਵ ਦੇ ਕੇ ਲੋਕਾਂ ਦੀ ਪਿੱਠ ਵਿੱਚ ਛੁਰਾ ਮਾਰਿਆ ਹੈ।ਉਨ੍ਹਾਂ ਕਿਹਾ ਕਿ ਇੱਕ ਸਾਬਕਾ ਮੁੱਖ ਮੰਤਰੀ ਨੂੰ ਸਤਲੁਜ-ਯਮੁਨਾ ਲਿੰਕ (ਐਸ.ਵਾਈ.ਐਲ) ਦਰਿਆ ਦੀ ਯੋਜਨਾ ਬਣਾਉਣ ਅਤੇ ਇਸ ਦੇ ਸਰਵੇਖਣ ਦੇ ਹੁਕਮ ਜਾਰੀ ਕਰਨ ਲਈ ਗੁੜਗਾਓਂ ਵਿੱਚ ਪਲਾਟ ਮਿਲਿਆ ਸੀ, ਜਿੱਥੇ ਅੱਜ ਉਨ੍ਹਾਂ ਦਾ ਆਲੀਸ਼ਾਨ ਹੋਟਲ ਹੈ। ਭਗਵੰਤ ਸਿੰਘ ਮਾਨ ਨੇ ਇਹ ਵੀ ਕਿਹਾ ਕਿ ਪੰਜਾਬ ਦੇ ਪਾਣੀਆਂ ਦੇ ਸਵੈ-ਘੋਸ਼ਿਤ ਰਾਖੇ ਸਾਬਕਾ ਮੁੱਖ ਮੰਤਰੀ ਨੇ ਕਪੂਰੀ ਵਿਖੇ ਐਸ.ਵਾਈ.ਐਲ ਦੇ ਨੀਂਹ ਪੱਥਰ ਸਮਾਰੋਹ ਲਈ ਤਤਕਾਲੀ ਪ੍ਰਧਾਨ ਮੰਤਰੀ ਨੂੰ ਚਾਂਦੀ ਦੀ ਕਹੀ ਭੇਟ ਕੀਤੀ ਸੀ। ਮੁੱਖ ਮੰਤਰੀ ਨੇ ਕਿਹਾ ਕਿ ਬੀ.ਬੀ.ਐਮ.ਬੀ. ਅਸਲ ਵਿੱਚ ਸਤਲੁਜ ਅਤੇ ਬਿਆਸ ਦਰਿਆਵਾਂ ਦੇ ਪਾਣੀਆਂ ਦੇ ਪ੍ਰਬੰਧਨ ਲਈ ਸਥਾਪਿਤ ਕੀਤੀ ਗਈ ਸੀ ਪਰ ਸਾਲਾਂ ਤੋਂ ਪੰਜਾਬ ਦਾ ਪਾਣੀ ਬੀ.ਬੀ.ਐਮ.ਬੀ. ਰਾਹੀਂ ਦੂਜੇ ਸੂਬਿਆਂ ਵੱਲ ਮੋੜ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਭਾਜਪਾ ਸਰਕਾਰ ਨੇ ਆਪਣੇ ਸਿਆਸੀ ਹਿੱਤਾਂ ਲਈ ਇਸ ਬੋਰਡ ਦੀ ਵਰਤੋਂ ਸ਼ੁਰੂ ਕਰ ਦਿੱਤੀ ਹੈ।ਬੀ.ਬੀ.ਐਮ.ਬੀ. ਨੂੰ ਚਿੱਟਾ ਹਾਥੀ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਮੌਜੂਦਾ ਰੂਪ ਵਿੱਚ ਪੂਰੀ ਤਰ੍ਹਾਂ ਵਿਅਰਥ ਅਤੇ ਅਸਵੀਕਾਰਯੋਗ ਹੈ ਅਤੇ ਨਾਲ ਹੀ ਕਿਹਾ ਕਿ ਪੰਜਾਬ ਇਸ ਨੂੰ ਹੁਣ ਕਦੇ ਵੀ ਸਵੀਕਾਰ ਨਹੀਂ ਕਰੇਗਾ।ਉਨ੍ਹਾਂ ਕਿਹਾ ਕਿ ਸਿਤਮਜ਼ਰੀਫ਼ੀ ਇਹ ਹੈ ਕਿ ਦੂਜੇ ਰਾਜਾਂ ਦੇ ਕਰਮਚਾਰੀਆਂ ਨੂੰ ਸੂਬੇ ਦੇ ਖ਼ਜ਼ਾਨੇ ਵਿੱਚੋਂ ਤਨਖਾਹ ਦਿੱਤੀ ਜਾ ਰਹੀ ਹੈ ਅਤੇ ਉਹ ਸਿਰਫ਼ ਪੰਜਾਬ ਦੇ ਹਿੱਤਾਂ ਨੂੰ ਨੁਕਸਾਨ ਪਹੁੰਚਾਉਂਦੇ ਹਨ।

ਇਹ ਵੀ ਪੜ੍ਹੋ  ਹੁਣ “ਆਪ” ਦੇ ਵਿਦਿਆਰਥੀ ਸੰਗਠਨ ਦਾ ਨਾਂ ‘ASAP’, ਕੇਜਰੀਵਾਲ ਨੇ ਕੀਤਾ ਲਾਂਚ

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਬੀ.ਬੀ.ਐਮ.ਬੀ. ਪੰਜਾਬ ਵਿਰੁੱਧ ਕਾਨੂੰਨੀ ਲੜਾਈਆਂ ਲੜਨ ਲਈ ਸੂਬੇ ਦੇ ਪੈਸੇ ਦੀ ਵਰਤੋਂ ਕਰਦੀ ਹੈ, ਜੋ ਬਹੁਤ ਹੀ ਨਿੰਦਣਯੋਗ ਹੈ।ਸਤਲੁਜ-ਯਮੁਨਾ ਲਿੰਕ ਨਹਿਰ ਦੀ ਬਜਾਏ ਯਮੁਨਾ-ਸਤਲੁਜ ਲਿੰਕ (ਵਾਈ.ਐਸ.ਐਲ.) ਦੀ ਵਕਾਲਤ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਸਤਲੁਜ ਦਰਿਆ ਪਹਿਲਾਂ ਹੀ ਸੁੱਕ ਚੁੱਕਾ ਹੈ ਅਤੇ ਇਸ ਵਿੱਚੋਂ ਇੱਕ ਬੂੰਦ ਵੀ ਪਾਣੀ ਸਾਂਝਾ ਕਰਨ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਦੀ ਬਜਾਏ ਗੰਗਾ ਅਤੇ ਯਮੁਨਾ ਦਾ ਪਾਣੀ ਸਤਲੁਜ ਦਰਿਆ ਰਾਹੀਂ ਪੰਜਾਬ ਨੂੰ ਸਪਲਾਈ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਪਾਣੀ ਦੀ ਕਮੀ ਦੀ ਚਿੰਤਾਜਨਕ ਸਥਿਤੀ ਦੇ ਮੱਦੇਨਜ਼ਰ ਇਹ ਇੱਕੋ-ਇੱਕ ਵਿਹਾਰਕ ਵਿਕਲਪ ਹੈ, ਜਿਸ ‘ਤੇ ਵਿਚਾਰ ਕੀਤਾ ਜਾ ਸਕਦਾ ਹੈ।ਮੁੱਖ ਮੰਤਰੀ ਨੇ ਕਿਹਾ ਕਿ ਰਕਬੇ ਵਿੱਚ ਛੋਟਾ ਹੋਣ ਦੇ ਬਾਵਜੂਦ ਹਰਿਆਣਾ ਨੂੰ ਪੰਜਾਬ ਨਾਲੋਂ ਵੱਧ ਪਾਣੀ ਮਿਲ ਰਿਹਾ ਹੈ ਅਤੇ ਦੁੱਖ ਦੀ ਗੱਲ ਇਹ ਹੈ ਕਿ ਉਹ ਪੰਜਾਬ ਦੇ ਹਿੱਸੇ ਦੇ ਪਾਣੀ ਦੀ ਮੰਗ ਕਰ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜੇ ਸਾਡੇ ਆਪਣੇ ਖੇਤ ਸੁੱਕੇ ਹਨ ਤਾਂ ਅਸੀਂ ਹਰਿਆਣਾ ਨੂੰ ਪਾਣੀ ਕਿਵੇਂ ਦੇ ਸਕਦੇ ਹਾਂ। ਉਨ੍ਹਾਂ ਕਿਹਾ ਕਿ ਅੱਜ ਸੂਬੇ ਦੇ ਲਗਪਗ 60 ਫੀਸਦੀ ਖੇਤਾਂ ਨੂੰ ਨਹਿਰਾਂ ਰਾਹੀਂ ਸਿੰਜਿਆ ਜਾ ਰਿਹਾ ਹੈ, ਜਿਸ ਕਾਰਨ ਪੰਜਾਬ ਦੇ ਹਿੱਸੇ ਦੇ ਪਾਣੀ ਦੀ ਹਰ ਬੂੰਦ ਬਹੁਤ ਕੀਮਤੀ ਹੈ।ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਕੋਲ ਕਿਸੇ ਹੋਰ ਸੂਬੇ ਨੂੰ ਦੇਣ ਲਈ ਵਾਧੂ ਪਾਣੀ ਨਹੀਂ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ 6 ਅਪ੍ਰੈਲ ਨੂੰ ਹਰਿਆਣਾ ਨੇ ਪੰਜਾਬ ਤੋਂ ਪੀਣ ਵਾਲੇ ਪਾਣੀ ਦੀ ਮੰਗ ਕੀਤੀ ਸੀ। ਉਨ੍ਹਾਂ ਕਿਹਾ ਕਿ ਦਰਿਆਦਿਲੀ ਦਿਖਾਉਂਦੇ ਹੋਏ ਪੰਜਾਬ ਨੇ ਆਪਣੇ ਹਿੱਸੇ ਵਿੱਚੋਂ ਹਰਿਆਣਾ ਨੂੰ ਚਾਰ ਹਜ਼ਾਰ ਕਿਊਸਿਕ ਪਾਣੀ ਦਿੱਤਾ ਕਿਉਂਕਿ ਸਾਡੇ ਗੁਰੂਆਂ ਨੇ ਸਾਨੂੰ ਸਿਖਾਇਆ ਹੈ ਕਿ ਪਿਆਸੇ ਨੂੰ ਪਾਣੀ ਦੇਣਾ ਇੱਕ ਮਹਾਨ ਪੁੰਨ ਹੈ।ਇਸ ਮੌਕੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਮੁੱਖ ਮੰਤਰੀ ਅਤੇ ਹੋਰ ਪਤਵੰਤਿਆਂ ਦਾ ਸਵਾਗਤ ਕੀਤਾ, ਜਦੋਂ ਕਿ ਕੈਬਨਿਟ ਮੰਤਰੀ ਬਰਿੰਦਰ ਗੋਇਲ ਨੇ ਰੈਲੀ ਵਿੱਚ ਸ਼ਾਮਲ ਸਾਰੇ ਪਤਵੰਤਿਆਂ ਅਤੇ ਲੋਕਾਂ ਦਾ ਧੰਨਵਾਦ ਕੀਤਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

MLA ਜਗਰੂਪ ਸਿੰਘ ਗਿੱਲ ਵਿਧਾਨ ਸਭਾ ਦੀ ਕਾਰੋਬਾਰੀ ਕਮੇਟੀ ਦੇ ਚੇਅਰਮੈਨ ਨਿਯੁਕਤ

0

Bathinda News:ਮੁੱਖ ਮੰਤਰੀ  ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸਾਲ 2025-26 ਵਾਸਤੇ ਸਦਨ ਦੀਆਂ ਵੱਖ-ਵੱਖ ਕਮੇਟੀਆਂ ਲਈ ਪੰਜਾਬ ਵਿਧਾਨ ਸਭਾ ਦੇ ਮੈਂਬਰ ਨਾਮਜ਼ਦ ਕੀਤੇ ਹਨ।ਇਸ ਲੜੀ ਦੇ ਤਹਿਤ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਇਕ ਬਠਿੰਡਾ (ਸ਼ਹਿਰੀ) ਸ ਜਗਰੂਪ ਸਿੰਘ ਗਿੱਲ ਨੂੰ ਸਰਕਾਰੀ ਕਾਰੋਬਾਰ ਕਮੇਟੀ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ।

ਇਹ ਵੀ ਪੜ੍ਹੋ  ਰਾਘਵ ਚੱਢਾ ਦਾ ਏਸ਼ੀਅਨ ਲੀਡਰਸ਼ਿਪ ਕਾਨਫ਼ਰੰਸ ‘ਚ ਦਾਅਵਾ; ਭਾਰਤ ਹੁਣ ਅੱਤਵਾਦ ਬਰਦਾਸ਼ਤ ਨਹੀਂ ਕਰਦਾ, ਬਲਕਿ ਦਿੰਦਾ ਹੈ ਸਹੀ ਜਵਾਬ

ਇਹ ਕਮੇਟੀ ਸੂਬੇ ਵਿਚ ਹੋਣ ਵਾਲੇ ਵਿਕਾਸ ਕਾਰਜ਼ਾਂ ਸਬੰਧੀ ਆਡੀਟਰ ਜਨਰਲ ਵੱਲੋਂ ਤਿਆਰ ਕੀਤੀਆਂ ਰੀਪੋਰਟਾਂ ’ਤੇ ਅੱਗੇ ਕਾਰਵਾਈ ਕਰਦੀ ਹੈ। ਇਸਤੋਂ ਪਹਿਲਾਂ ਸ: ਗਿੱਲ ਸਥਾਨਕ ਸਰਕਾਰਾਂ ਅਤੇ ਭਰੋਸਾ ਦਿਵਾਓ ਕਮੇਟੀ ਦੇ ਚੇਅਰਮੈਨ ਵੀ ਰਹਿ ਚੁੱਕੇ ਹਨ। ਉਧਰ ਸਰਕਾਰੀ ਕਾਰੋਬਾਰ ਕਮੇਟੀ ਦਾ ਚੇਅਰਮੈਨ ਨਿਯੁਕਤ ਹੋਣ ‘ਤੇ ਵਿਧਾਇਕ ਬਠਿੰਡਾ (ਸ਼ਹਿਰੀ) ਜਗਰੂਪ ਸਿੰਘ ਗਿੱਲ ਨੂੰ ਬਠਿੰਡਾ ਵਾਸੀਆਂ ਤੇ ਆਮ ਆਦਮੀ ਪਾਰਟੀ ਦੇ ਨੁਮਾਇੰਦਿਆਂ ਨੇ ਵਧਾਈ ਦਿੱਤੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਰਾਘਵ ਚੱਢਾ ਦਾ ਏਸ਼ੀਅਨ ਲੀਡਰਸ਼ਿਪ ਕਾਨਫ਼ਰੰਸ ‘ਚ ਦਾਅਵਾ; ਭਾਰਤ ਹੁਣ ਅੱਤਵਾਦ ਬਰਦਾਸ਼ਤ ਨਹੀਂ ਕਰਦਾ, ਬਲਕਿ ਦਿੰਦਾ ਹੈ ਸਹੀ ਜਵਾਬ

👉ਸੰਸਦ ਮੈਂਬਰ ਰਾਘਵ ਚੱਢਾ ਨੇ ਕਿਹਾ- ਪੂਰੀ ਦੁਨੀਆ ਨੂੰ ਪਾਕਿਸਤਾਨ ਸਪਾਂਸਰਡ ਅੱਤਵਾਦ ਵਿਰੁੱਧ ਇੱਕਜੁੱਟ ਹੋਣਾ ਚਾਹੀਦਾ ਹੈ, ਭਾਰਤ ਨੇ ਆਪ੍ਰੇਸ਼ਨ ਸਿੰਦੂਰ ਨਾਲ ਦਿੱਤਾ ਕਰਾਰਾ ਜਵਾਬ
👉ਆਪ੍ਰੇਸ਼ਨ ਸਿੰਦੂਰ ਨੇ ਦਿਖਾਇਆ ਕਿ ਭਾਰਤ ਸ਼ਾਂਤੀ ਦੇ ਹੱਕ ਵਿੱਚ ਹੈ, ਪਰ ਜੇਕਰ ਕੋਈ ਸਾਡੇ ਦੇਸ਼ ਵਿੱਚ ਦਹਿਸ਼ਤ ਫੈਲਾਉਂਦਾ ਹੈ, ਤਾਂ ਉਸਨੂੰ ਬਖ਼ਸ਼ਿਆ ਨਹੀਂ ਜਾਵੇਗਾ।
NEW DELHI / SEOUL News: ਸਿਓਲ ਵਿੱਚ ਆਯੋਜਿਤ ਵੱਕਾਰੀ ਏਸ਼ੀਅਨ ਲੀਡਰਸ਼ਿਪ ਕਾਨਫ਼ਰੰਸ 2025 ਵਿੱਚ ਆਪ੍ਰੇਸ਼ਨ ਸਿੰਦੂਰ ‘ਤੇ ਬੋਲਦੇ ਹੋਏ, ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਰਾਘਵ ਚੱਢਾ ਨੇ ਕਿਹਾ ਕਿ ਭਾਰਤ ਹੁਣ ਸਿਰਫ਼ ਅੱਤਵਾਦੀ ਹਮਲਿਆਂ ‘ਤੇ ਅਫ਼ਸੋਸ ਪ੍ਰਗਟ ਨਹੀਂ ਕਰਦਾ, ਸਗੋਂ ਹੁਣ ਸਟੀਕ ਅਤੇ ਫੈਸਲਾਕੁੰਨ ਫ਼ੌਜੀ ਕਾਰਵਾਈ ਨਾਲ ਵੀ ਜਵਾਬ ਦਿੰਦਾ ਹੈ, ਜਿਵੇਂ ਕਿ ਇਸਨੇ ਆਪ੍ਰੇਸ਼ਨ ਸਿੰਦੂਰ ਵਿੱਚ ਕੀਤਾ ਸੀ।

👉ਪਹਿਲਗਾਮ ਹਮਲੇ ਬਾਰੇ ਦੁਨੀਆ ਨੂੰ ਦੱਸਿਆ
ਦੱਖਣੀ ਕੋਰੀਆ ਦੀ ਰਾਜਧਾਨੀ ਸਿਓਲ ਵਿੱਚ ਚੋਸੁਨ ਮੀਡੀਆ ਅਤੇ ਸੈਂਟਰ ਫ਼ਾਰ ਏਸ਼ੀਆ ਲੀਡਰਸ਼ਿਪ ਦੇ ਸਹਿਯੋਗ ਨਾਲ ਆਯੋਜਿਤ “ਪੂਰਬ ਦਾ ਦਾਵੋਸ” ਵਜੋਂ ਜਾਣੇ ਜਾਂਦੇ ਵੱਕਾਰੀ ਏਸ਼ੀਅਨ ਲੀਡਰਸ਼ਿਪ ਕਾਨਫ਼ਰੰਸ (ALC 2025) ਵਿੱਚ ਬੋਲਦਿਆਂ, ਸੰਸਦ ਮੈਂਬਰ ਰਾਘਵ ਚੱਢਾ ਨੇ ਕਿਹਾ, “22 ਅਪ੍ਰੈਲ ਨੂੰ ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਵਿੱਚ 26 ਨਿਰਦੋਸ਼ ਨਾਗਰਿਕਾਂ ਦੀ ਮੌਤ ਤੋਂ ਬਾਅਦ, ਭਾਰਤ ਨੇ ‘ਆਪ੍ਰੇਸ਼ਨ ਸਿੰਦੂਰ’ ਰਾਹੀਂ ਸਪੱਸ਼ਟ ਕਰ ਦਿੱਤਾ ਕਿ ਜੇਕਰ ਸਾਡੇ ਦੇਸ਼ ਦੀ ਸ਼ਾਂਤੀ ਨਾਲ ਛੇੜਛਾੜ ਕੀਤੀ ਜਾਂਦੀ ਹੈ, ਤਾਂ ਅਸੀਂ ਅੱਤਵਾਦੀ ਢਾਂਚੇ ਨੂੰ ਤਬਾਹ ਕਰ ਦੇਵਾਂਗੇ, ਭਾਵੇਂ ਉਹ ਦੇਸ਼ ਦੀਆਂ ਸਰਹੱਦਾਂ ਦੇ ਅੰਦਰ ਹੋਵੇ ਜਾਂ ਬਾਹਰ।”

ਇਹ ਵੀ ਪੜ੍ਹੋ  ਸਰਕਾਰ ਦੀ ਨੀਅਤ ਤੇ ਨੀਤੀ ਸਾਫ ਹੋਣ ਕਰਕੇ ਯੁੱਧ ਨਸ਼ਿਆ ਵਿਰੁੱਧ ਮੁਹਿੰਮ ਨੂੰ ਮਿਲ ਰਿਹਾ ਭਰਵਾ ਹੁੰਗਾਰਾ : ਕੈਬਨਿਟ ਮੰਤਰੀ

👉ਪਾਕਿਸਤਾਨ ਨੂੰ ਦਿੱਤੀ ਸਖ਼ਤ ਚੇਤਾਵਨੀ
ਦੁਨੀਆ ਦੇ ਸਾਹਮਣੇ ਭਾਰਤ ਦੀ ਨਵੀਂ ਰਣਨੀਤੀ ‘ਤੇ ਬੋਲਦਿਆਂ, ਸੰਸਦ ਮੈਂਬਰ ਰਾਘਵ ਚੱਢਾ ਨੇ ਕਿਹਾ ਕਿ ‘ਆਪ੍ਰੇਸ਼ਨ ਸਿੰਦੂਰ’ ਨੇ ਸਾਬਤ ਕਰ ਦਿੱਤਾ ਕਿ ਭਾਰਤ ਹੁਣ ਇੱਕ ਨਵੀਂ ਫ਼ੌਜੀ ਅਤੇ ਕੂਟਨੀਤਕ ਨੀਤੀ ਦੇ ਤਹਿਤ ਕੰਮ ਕਰ ਰਿਹਾ ਹੈ। ਰਾਘਵ ਚੱਢਾ ਨੇ ਜ਼ੋਰ ਦੇ ਕੇ ਕਿਹਾ ਕਿ “ਅਸੀਂ ਹੁਣ ਸਿਰਫ਼ ਅੱਤਵਾਦੀ ਹਮਲਿਆਂ ‘ਤੇ ਪ੍ਰਤੀਕਿਰਿਆ ਨਹੀਂ ਦਿੰਦੇ; ਅਸੀਂ ਹੁਣ ਅੱਤਵਾਦ ਦੇ ਬੁਨਿਆਦੀ ਢਾਂਚੇ ਨੂੰ ਜੜ੍ਹੋਂ ਪੁੱਟ ਦਿੰਦੇ ਹਾਂ,”।ਸੰਸਦ ਮੈਂਬਰ ਰਾਘਵ ਚੱਢਾ ਨੇ ਅੱਗੇ ਕਿਹਾ ਕਿ ਭਾਰਤ ਅਹਿੰਸਾ ਦੇ ਪੁਜਾਰੀ ਮਹਾਤਮਾ ਗਾਂਧੀ ਵੀ ਭਾਰਤ ਦੀ ਧਰਤੀ ਤੋਂ ਆਉਂਦੇ ਹਨ, ਪਰ ਨਾਲ ਹੀ ਇਹ ਉਹ ਧਰਤੀ (ਭਾਰਤ) ਹੈ ਜਿੱਥੇ ਭਗਤ ਸਿੰਘ ਅਤੇ ਸੁਭਾਸ਼ ਚੰਦਰ ਬੋਸ ਵਰਗੇ ਕ੍ਰਾਂਤੀਕਾਰੀ ਵੀ ਪੈਦਾ ਹੋਏ ਸਨ। ਉਨ੍ਹਾਂ ਕਿਹਾ, “ਅਸੀਂ ਸ਼ਾਂਤੀ ਵਿੱਚ ਵਿਸ਼ਵਾਸ ਰੱਖਦੇ ਹਾਂ, ਪਰ ਅੱਤਵਾਦ ਦਾ ਸਮਰਥਨ ਕਰਨ ਵਾਲਿਆਂ ਨੂੰ ਹੁਣ ਬਖ਼ਸ਼ਿਆ ਨਹੀਂ ਜਾਵੇਗਾ।”
👉ਵਿਸ਼ਵ ਪੱਧਰ ‘ਤੇ ਭਾਰਤ ਦੀ ਇੱਕ ਨਵੀਂ ਤਸਵੀਰ ਕੀਤੀ ਪੇਸ਼
ਸਿਓਲ ਵਿੱਚ ਆਯੋਜਿਤ ਏਸ਼ੀਅਨ ਲੀਡਰਸ਼ਿਪ ਕਾਨਫ਼ਰੰਸ ਵਿੱਚ, ਰਾਘਵ ਚੱਢਾ ਨੇ ਭਾਰਤ ਦੀ ਤਸਵੀਰ ਨੂੰ ਇੱਕ ਨਿਰਣਾਇਕ, ਸਵੈ-ਨਿਰਭਰ ਅਤੇ ਰਣਨੀਤਕ ਤੌਰ ‘ਤੇ ਮਜ਼ਬੂਤ ਰਾਸ਼ਟਰ ਵਜੋਂ ਦੁਨੀਆ ਦੇ ਸਾਹਮਣੇ ਪੇਸ਼ ਕੀਤਾ। ਉਨ੍ਹਾਂ ਨੇ ਪਾਕਿਸਤਾਨ ਵੱਲੋਂ ਸਪਾਂਸਰ ਕੀਤੇ ਅੱਤਵਾਦ ਵਿਰੁੱਧ ਵਿਸ਼ਵ ਮੰਚ ‘ਤੇ ਏਕਤਾ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਇਸ ਮੁਸੀਬਤ ਦੀ ਘੜੀ ਵਿੱਚ, ਭਾਰਤ ਇੱਕ ਨਿਰਣਾਇਕ ਅਤੇ ਦ੍ਰਿੜ੍ਹ ਰਾਸ਼ਟਰ ਵਜੋਂ ਉੱਭਰਿਆ ਹੈ ਅਤੇ ਦਿਖਾਇਆ ਹੈ ਕਿ ਅਸੀਂ ਅੱਤਵਾਦ, ਅੱਤਵਾਦੀ ਬੁਨਿਆਦੀ ਢਾਂਚੇ ਅਤੇ ਜਾਲਮ ਦੇਸ਼ਾਂ ਨਾਲ ਕਿਵੇਂ ਨਜਿੱਠਦੇ ਹਾਂ। ਆਪ੍ਰੇਸ਼ਨ ਸਿੰਦੂਰ ਰਾਹੀਂ, ਭਾਰਤ ਸਰਕਾਰ ਅਤੇ ਸਾਡੀ ਭਾਰਤੀ ਫ਼ੌਜ ਨੇ ਇਹ ਸਪੱਸ਼ਟ ਕਰ ਦਿੱਤਾ ਹੈ ਕਿ ਅਸੀਂ ਸ਼ਾਂਤੀ ਦੇ ਹੱਕ ਵਿੱਚ ਹਾਂ, ਪਰ ਜੇਕਰ ਕੋਈ ਸਾਡੇ ਦੇਸ਼ ਦੀ ਸ਼ਾਂਤੀ ਨੂੰ ਭੰਗ ਕਰਦਾ ਹੈ ਅਤੇ ਸਾਡੇ ਲੋਕਾਂ ਨੂੰ ਨੁਕਸਾਨ ਪਹੁੰਚਾਉਂਦਾ ਹੈ, ਤਾਂ ਅਸੀਂ ਅੱਤਵਾਦੀ ਢਾਂਚੇ ਨੂੰ ਨਹੀਂ ਬਖ਼ਸ਼ਾਂਗੇ, ਭਾਵੇਂ ਉਹ ਕਿਤੇ ਵੀ ਹੋਵੇ। ਨਤੀਜੇ ਵਜੋਂ, ਸਰਹੱਦ ਪਾਰ ਅੱਤਵਾਦੀ ਢਾਂਚੇ ਨੂੰ ਤਬਾਹ ਕਰਨ ਲਈ ਸਟੀਕ ਫ਼ੌਜੀ ਕਾਰਵਾਈ ਕੀਤੀ ਗਈ।
👉ਭਾਰਤ ਦੀ ਅੱਤਵਾਦ ਪ੍ਰਤੀ ਜ਼ੀਰੋ ਟਾਲਰੈਂਸ ਨੀਤੀ
ਰਾਘਵ ਚੱਢਾ ਨੇ ਸਪੱਸ਼ਟ ਕੀਤਾ ਕਿ ਭਾਰਤ ਹੁਣ ਅੱਤਵਾਦ ਪ੍ਰਤੀ “ਜ਼ੀਰੋ ਟੌਲਰੈਂਸ” ਨੀਤੀ ਦੀ ਪਾਲਣਾ ਕਰਦਾ ਹੈ। ਉਨ੍ਹਾਂ ਕਿਹਾ, “ਅੱਜ ਦਾ ਭਾਰਤ ਉਹ ਨਹੀਂ ਜੋ ਪਹਿਲਾਂ ਚੁੱਪ-ਚਾਪ ਹਮਲਿਆਂ ਨੂੰ ਬਰਦਾਸ਼ਤ ਕਰਦਾ ਸੀ। ਅਸੀਂ ਹੁਣ ਹਮਲਿਆਂ ਨੂੰ ਬਰਦਾਸ਼ਤ ਨਹੀਂ ਕਰਦੇ ਪਰ ਸਰਹੱਦ ਪਾਰ ਕਰਕੇ ਅੱਤਵਾਦੀ ਟਿਕਾਣਿਆਂ ਨੂੰ ਤਬਾਹ ਕਰਦੇ ਹਾਂ।”ਰਾਘਵ ਚੱਢਾ ਨੇ ਕਿਹਾ, “ਭਾਰਤ ਹੁਣ ਅੱਤਵਾਦ ਵਿਰੁੱਧ ਸਿਰਫ਼ ਕੂਟਨੀਤਕ ਬਿਆਨ ਨਹੀਂ ਦਿੰਦਾ, ਸਗੋਂ ਜ਼ਮੀਨੀ ਪੱਧਰ ‘ਤੇ ਕਾਰਵਾਈ ਵੀ ਕਰਦਾ ਹੈ। ਆਪ੍ਰੇਸ਼ਨ ਸਿੰਦੂਰ ਇਸ ਦਾ ਸਭ ਤੋਂ ਵੱਡਾ ਸਬੂਤ ਹੈ। ਭਾਰਤ ਹੁਣ ਨਾ ਸਿਰਫ਼ ਆਪਣੇ ਨਾਗਰਿਕਾਂ ਦੀ ਰੱਖਿਆ ਕਰਦਾ ਹੈ, ਸਗੋਂ ਦੁਨੀਆ ਨੂੰ ਅੱਤਵਾਦ ਮੁਕਤ ਬਣਾਉਣ ਵਿੱਚ ਯੋਗਦਾਨ ਪਾਉਣ ਲਈ ਵੀ ਤਿਆਰ ਹੈ।”

ਇਹ ਵੀ ਪੜ੍ਹੋ  ਹੁਣ “ਆਪ” ਦੇ ਵਿਦਿਆਰਥੀ ਸੰਗਠਨ ਦਾ ਨਾਂ ‘ASAP’, ਕੇਜਰੀਵਾਲ ਨੇ ਕੀਤਾ ਲਾਂਚ

👉ਉੱਘੇ ਆਗੂਆਂ ਨਾਲ ਸਾਂਝੀ ਕੀਤੀ ਸਟੇਜ
ਇਸ ਸਾਲ ਦੇ ਏਸ਼ੀਅਨ ਲੀਡਰਸ਼ਿਪ ਕਾਨਫ਼ਰੰਸ ਵਿੱਚ, ਰਾਘਵ ਚੱਢਾ ਨੇ ਸਾਬਕਾ ਬ੍ਰਿਟਿਸ਼ ਪ੍ਰਧਾਨ ਮੰਤਰੀ ਰਿਸ਼ੀ ਸੁਨਕ, ਸਾਬਕਾ ਅਮਰੀਕੀ ਵਿਦੇਸ਼ ਮੰਤਰੀ ਮਾਈਕ ਪੋਂਪੀਓ, ਸਾਬਕਾ ਆਸਟ੍ਰੇਲੀਆਈ ਪ੍ਰਧਾਨ ਮੰਤਰੀ ਟੋਨੀ ਐਬੋਟ, ਨੈੱਟਫਲਿਕਸ ਦੇ ਸੀਈਓ ਰੀਡ ਹੇਸਟਿੰਗਜ਼, ਬਲੈਕਸਟੋਨ ਦੇ ਸੀਈਓ ਸਟੀਵ ਸ਼ਵਾਰਜ਼ਮੈਨ ਅਤੇ ਹਾਰਵਰਡ ਸੈਂਟਰ ਫਾਰ ਪਬਲਿਕ ਲੀਡਰਸ਼ਿਪ ਦੇ ਡੀਨ ਵਿਲੀਅਮਜ਼ ਵਰਗੇ ਵਿਸ਼ਵ-ਵਿਆਪੀ ਨੇਤਾਵਾਂ ਨਾਲ ਸਟੇਜ ਸਾਂਝੀ ਕੀਤੀ।ਏਸ਼ੀਅਨ ਲੀਡਰਸ਼ਿਪ ਕਾਨਫ਼ਰੰਸ ਏਸ਼ੀਆ ਦਾ ਇੱਕ ਪ੍ਰਮੁੱਖ ਪਲੇਟਫ਼ਾਰਮ ਹੈ ਜਿੱਥੇ ਰਾਜਨੀਤੀ, ਕਾਰੋਬਾਰ, ਅਕਾਦਮਿਕ ਅਤੇ ਸਮਾਜ ਦੇ ਵਿਸ਼ਵ ਨੇਤਾ ਇਕੱਠੇ ਹੁੰਦੇ ਹਨ ਅਤੇ ਵਿਚਾਰ-ਵਟਾਂਦਰਾ ਕਰਦੇ ਹਨ। ਇਸ ਕਾਨਫ਼ਰੰਸ ਦੀ ਮਹੱਤਤਾ ਦਾ ਅੰਦਾਜ਼ਾ ਇਸ ਗੱਲ ਤੋਂ ਲਗਾਇਆ ਜਾ ਸਕਦਾ ਹੈ ਕਿ ਪਿਛਲੇ ਸਮੇਂ ਵਿੱਚ, ਸਾਬਕਾ ਅਮਰੀਕੀ ਰਾਸ਼ਟਰਪਤੀ ਬਰਾਕ ਓਬਾਮਾ, ਜਾਰਜ ਡਬਲਯੂ. ਬੁਸ਼, ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ, ਸਾਬਕਾ ਬ੍ਰਿਟਿਸ਼ ਪ੍ਰਧਾਨ ਮੰਤਰੀ ਬੋਰਿਸ ਜੌਹਨਸਨ ਅਤੇ ਡੇਵਿਡ ਕੈਮਰਨ, ਨੈੱਟਫਲਿਕਸ ਦੇ ਸੀਈਓ ਰੀਡ ਹੇਸਟਿੰਗਜ਼ ਅਤੇ ਬਲੈਕਸਟੋਨ ਦੇ ਸੀਈਓ ਸਟੀਵ ਸ਼ਵਾਰਜ਼ਮੈਨ ਵਰਗੀਆਂ ਉੱਘੀਆਂ ਸ਼ਖ਼ਸੀਅਤਾਂ ਇਸ ਪਲੇਟਫ਼ਾਰਮ ਨੂੰ ਸੰਬੋਧਨ ਕਰ ਚੁੱਕੀਆਂ ਹਨ।
👉ਇਸ ਵਾਰ ਦੀ ਥੀਮ: “ਰਾਸ਼ਟਰ ਦਾ ਉਦੈ: ਵੱਡੀ ਤਰੱਕੀ ਦੀ ਰਾਹ”
ਇਸ ਸਾਲ ਦੇ ਸੰਮੇਲਨ ਦਾ ਵਿਸ਼ਾ “ਰਾਸ਼ਟਰਾਂ ਦਾ ਉਦੈ: ਵੱਡੀ ਤਰੱਕੀ ਦੀ ਰਾਹ” ਹੈ, ਜੋ ਕਿ ਦੱਖਣੀ ਕੋਰੀਆ ਦੀ ਆਜ਼ਾਦੀ ਦੀ 80ਵੀਂ ਵਰ੍ਹੇਗੰਢ ਅਤੇ ਕੋਰੀਆਈ ਯੁੱਧ ਦੀ 75ਵੀਂ ਵਰ੍ਹੇਗੰਢ ਨੂੰ ਮਨਾਉਣ ਲਈ ਆਯੋਜਿਤ ਕੀਤਾ ਜਾ ਰਿਹਾ ਹੈ। ਇਸ ਪਲੇਟਫ਼ਾਰਮ ‘ਤੇ ਸਿਹਤ, ਜਲਵਾਯੂ ਪਰਿਵਰਤਨ ਅਤੇ ਭੂ-ਰਾਜਨੀਤਿਕ ਟਕਰਾਅ ਵਰਗੇ ਵਿਸ਼ਵ-ਵਿਆਪੀ ਮੁੱਦਿਆਂ ‘ਤੇ ਡੂੰਘਾਈ ਨਾਲ ਚਰਚਾ ਕੀਤੀ ਜਾ ਰਹੀ ਹੈ ਤਾਂ ਜੋ ਇਨ੍ਹਾਂ ਚੁਣੌਤੀਆਂ ਨਾਲ ਨਜਿੱਠਣ ਲਈ ਪ੍ਰਭਾਵਸ਼ਾਲੀ ਰਣਨੀਤੀਆਂ ਤਿਆਰ ਕੀਤੀਆਂ ਜਾ ਸਕਣ।
👉ਰਾਘਵ ਚੱਢਾ ਨੂੰ ਮਿਲਿਆ ਯੰਗ ਗਲੋਬਲ ਲੀਡਰ ਦਾ ਪੁਰਸਕਾਰ
ਐਮਪੀ ਰਾਘਵ ਚੱਢਾ ਨੂੰ ਹਾਲ ਹੀ ਵਿੱਚ ਗਲੋਬਲ ਇਕਨਾਮਿਕ ਫੋਰਮ (WEF) ਦੁਆਰਾ ਯੰਗ ਗਲੋਬਲ ਲੀਡਰ (YGL) ਵਜੋਂ ਚੁਣਿਆ ਗਿਆ ਹੈ। ਇਹ ਸਨਮਾਨ 40 ਸਾਲ ਤੋਂ ਘੱਟ ਉਮਰ ਦੇ ਵਿਸ਼ਵ ਨੇਤਾਵਾਂ ਨੂੰ ਦਿੱਤਾ ਜਾਂਦਾ ਹੈ ਜੋ ਇੱਕ ਬਿਹਤਰ ਭਵਿੱਖ ਬਣਾਉਣ ਵਿੱਚ ਸਰਗਰਮ ਭੂਮਿਕਾ ਨਿਭਾ ਰਹੇ ਹਨ। ਸੰਸਦ ਮੈਂਬਰ ਰਾਘਵ ਚੱਢਾ ਆਪਣੇ ਨੀਤੀਗਤ ਗਿਆਨ, ਨੌਜਵਾਨ ਲੀਡਰਸ਼ਿਪ ਅਤੇ ਸ਼ਾਸਨ ਵਿੱਚ ਨਵੀਨਤਾ ਲਈ ਜਾਣੇ ਜਾਂਦੇ ਹਨ। ਦਿੱਲੀ ਸਰਕਾਰ ਵਿੱਚ ਰਹਿੰਦਿਆਂ, ਉਨ੍ਹਾਂ ਨੇ ਸਿਹਤ, ਪਾਣੀ ਅਤੇ ਫਾਇਨਾਂਸ ਵਰਗੇ ਖੇਤਰਾਂ ਵਿੱਚ ਵੀ ਵੱਡੇ ਸੁਧਾਰ ਕੀਤੇ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਸਰਕਾਰ ਦੀ ਨੀਅਤ ਤੇ ਨੀਤੀ ਸਾਫ ਹੋਣ ਕਰਕੇ ਯੁੱਧ ਨਸ਼ਿਆ ਵਿਰੁੱਧ ਮੁਹਿੰਮ ਨੂੰ ਮਿਲ ਰਿਹਾ ਭਰਵਾ ਹੁੰਗਾਰਾ : ਕੈਬਨਿਟ ਮੰਤਰੀ

0

👉ਕੈਬਨਿਟ ਮੰਤਰੀ ਨੇ ਵਾਰਡ ਨੰਬਰ 3 ਦੀਆਂ ਗਲੀਆਂ ਵਿੱਚ ਇੰਟਰਲਾਕ ਟਾਈਲਾਂ ਲਗਵਾਉਣ ਦੇ ਕੰਮ ਦੀ ਕਰਵਾਈ ਸ਼ੁਰੂਆਤ
malout News:ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀ ਨੀਅਤ ਅਤੇ ਨੀਤੀ ਸਾਫ ਹੋਣ ਕਰਕੇ ਸ਼ੁਰੂ ਕੀਤੀ ਮੁਹਿੰਮ ‘ਯੁੱਧ ਨਸ਼ਿਆ ਵਿਰੁੱਧ’ ਨੂੰ ਆਮ ਲੋਕਾਂ ਨੂੰ ਭਰਵਾ ਹੁੰਗਾਰਾ ਮਿਲ ਰਿਹਾ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਸਿਵਲ ਹਸਪਤਾਲ ਮਲੋਟ ਦੇ ਅੰਦਰ ਬਣੇ ਨਸ਼ਾ ਛਡਾਊ ਕੇਂਦਰ ਦਾ ਦੌਰਾ ਕਰਨ ਮੌਕੇ ਕੀਤਾ। ਇਸਦੇ ਨਾਲ ਹੀ ਉਨ੍ਹਾਂ ਮਲੋਟ ਸ਼ਹਿਰ ਦੇ ਵਾਰਡ ਨੰਬਰ 3 ਦੀਆਂ ਗਲੀਆਂ ਵਿੱਚ ਇੰਟਰਲਾਕ ਟਾਈਲਾਂ ਲਗਵਾਉਣ ਦੇ ਕੰਮ ਦੀ ਸ਼ੁਰੂਆਤ ਵੀ ਕਰਵਾਈ।ਇਸ ਦੌਰਾਨ ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਹਦਾਇਤ ਦਿੰਦਿਆਂ ਕਿਹਾ ਕਿ ਨਸ਼ੇ ਛੱਡਣ ਵਾਲੇ ਵਿਅਕਤੀਆਂ ਨੂੰ ਮੁੜ ਤੋਂ ਮੁੱਖ ਧਾਰਾ ਵਿੱਚ ਸ਼ਾਮਲ ਕਰਕੇ ਬਿਹਤਰ ਜਿੰਦਗੀ ਜਿਉਣ ਦਾ ਮੌਕਾ ਪ੍ਰਦਾਨ ਕਰਨ ਲਈ ਨਸ਼ਾ ਛੁਡਾਊ ਕੇਂਦਰਾਂ ’ਚ ਸਕਿੱਲ ਡਿਵੈਲਪਮੈਂਟ ਕੋਰਸ ਤੋਂ ਇਲਾਵਾ ਯੋਗਾ ਕਲਾਸਾਂ ਅਤੇ ਖੇਡ ਗਤੀਵਿਧੀਆਂ ਕਰਵਾਉਣ ਨੂੰ ਮੁੱਖ ਤਰਜੀਹ ਦਿੱਤੀ ਜਾਵੇ।

ਇਹ ਵੀ ਪੜ੍ਹੋ  ਖੁਦ ਸ਼੍ਰੀ ਅਕਾਲ ਤਖ਼ਤ ਸਾਹਿਬ ਤੋਂ ਖਿਮਾ ਜਾਚਨਾ ਬਾਅਦ ਢੱਡਰੀਆਂਵਾਲੇ ਨੇ ਬਾਬਾ ਧੁੰਮਾ ਨੂੰ ਵੀ ਮੁਆਫ਼ੀ ਮੰਗਣ ਦੀ ਦਿੱਤੀ ਸਲਾਹ

ਉਨ੍ਹਾਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਸਮਾਜ ਵਿੱਚ ਨਸ਼ਿਆਂ ਦੇ ਵੱਧ ਰਹੇ ਰੁਝਾਨ ਨੂੰ ਰੋਕਣ ਲਈ ਸਕੂਲਾਂ ਦੇ ਪੱਧਰ ਤੋਂ ਹੀ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਣੂ ਕਰਵਾਉਣ ਲਈ ਜਾਗਰੂਕਤਾ ਗਤੀਵਿਧੀਆਂ ਹੋਰ ਤੇਜ਼ ਕੀਤੀਆਂ ਜਾਣ।ਇਸ ਮੌਕੇ ਕੈਬਨਿਟ ਮੰਤਰੀ ਵੱਲੋਂ ਨਸ਼ਾ ਛਡਾਊ ਕੇਂਦਰ ਵਿਖੇ ਮਰੀਜ਼ਾਂ ਨਾਲ ਗੱਲਬਾਤ ਕੀਤੀ ਅਤੇ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਹਰ ਸੰਭਵ ਸਹਾਇਤਾ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਇਸ ਕੇਂਦਰ ਤੋਂ ਲਗਭਗ 70 ਮਰੀਜ਼ਾਂ ਦਾ ਹਰ ਮਹੀਨੇ ਇਲਾਜ ਕਰਵਾਉਣਾ ਯਕੀਨੀ ਬਣਾਇਆ ਜਾ ਰਿਹਾ ਹੈ

ਇਹ ਵੀ ਪੜ੍ਹੋ  ਮਾਨ ਸਰਕਾਰ ਬਾਲ ਅਧਿਕਾਰਾਂ ਦੀ ਸੁਰੱਖਿਆ ਅਤੇ ਬਾਲ ਨਿਆਂ ਨੂੰ ਮਜ਼ਬੂਤ ਕਰਨ ਲਈ ਵਚਨਬੱਧ

।ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਪੇਂਡੂ ਖੇਤਰ ਦੇ ਨੌਜਵਾਨਾਂ ਨੂੰ ਨਸ਼ਿਆਂ ਦੀ ਲਾਹਨਤ ਤੋਂ ਦੂਰ ਰੱਖਣ ਲਈ ਪੰਜਾਬ ਸਰਕਾਰ ਵੱਲੋਂ ਪਿੰਡਾਂ ਵਿੱਚ ਲਾਇਬ੍ਰੇਰੀਆਂ, ਖੇਡ ਮੈਦਾਨ, ਜਿੰਮ ਤੇ ਪਾਰਕ ਬਣਾਏ ਜਾ ਰਹੇ ਹਨ। ਇਸ ਦੌਰਾਨ ਉਨ੍ਹਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆ ਕਿਹਾ ਕਿ ਆਮ ਲੋਕਾਂ ਸਾਫ ਅਤੇ ਸ਼ੁੱਧ ਖਾਣ ਲਈ ਪ੍ਰੇਰਿਤ ਕਰਨ। ਉਨ੍ਹਾਂ ਡਰੱਗ ਇੰਸਪੈਕਟਰਾਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਉਹ ਸ਼ੱਕੀ ਕੈਮਿਸਟ ਦੀਆਂ ਦੁਕਾਨਾਂ ’ਤੇ ਪੂਰਨ ਨਜ਼ਰਸਾਨੀ ਰੱਖਣ ਤਾਂ ਜੋ ਕੋਈ ਵੀ ਕੈਮਿਸਟ ਨਸ਼ੀਲੀਆਂ ਵਸਤਾਂ ਦਾ ਵਿਕਰੀ ਨਾ ਕਰ ਸਕੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

SSD Girls Collegiate Bathinda ਦਾ 12ਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ

0

Bathinda News: ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 12ਵੀਂ ਜਮਾਤ ਦਾ ਨਤੀਜਾ ਘੋਸ਼ਿਤ ਕੀਤਾ ਗਿਆ ਜਿਸ ਵਿਚ SSD Girls Collegiate Bathinda ਦੇ 12ਵੀਂ ਜਮਾਤ ਦੇ ਆਰਟਸ ਤੇ ਕਾਮਰਸ ਵਿਭਾਗ ਦੀਆਂ ਵਿਦਿਆਰਥਣਾਂ ਦਾ ਨਤੀਜਾ ਸ਼ਾਨਦਾਰ ਰਿਹਾ । ਇਸ ਨਤੀਜੇ ਵਿਚ ਆਰਟਸ ਦੀ ਦੀਵਾਂਸ਼ੀ ਗਰੋਵਰ ਨੇ 467 ਅੰਕ ਲੈ ਕੇ ਪਹਿਲਾ ਸਥਾਨ, ਪਲਕ ਨੇ 454 ਅੰਕ ਲੈ ਕੇ ਦੂਜਾ ਸਥਾਨ ਅਤੇ ਮਨਦੀਪ ਕੌਰ ਨੇ 436 ਅੰਕ ਲੈ ਕੇ ਤੀਜਾ ਸਥਾਨ ਹਾਸਿਲ ਕੀਤਾ ।

ਇਹ ਵੀ ਪੜ੍ਹੋ  ਖੁਦ ਸ਼੍ਰੀ ਅਕਾਲ ਤਖ਼ਤ ਸਾਹਿਬ ਤੋਂ ਖਿਮਾ ਜਾਚਨਾ ਬਾਅਦ ਢੱਡਰੀਆਂਵਾਲੇ ਨੇ ਬਾਬਾ ਧੁੰਮਾ ਨੂੰ ਵੀ ਮੁਆਫ਼ੀ ਮੰਗਣ ਦੀ ਦਿੱਤੀ ਸਲਾਹ

ਕਾਮਰਸ ਦੀ ਲਕਸ਼ਯਾ ਨੇ 437 ਅੰਕ ਲੈ ਕੇ ਪਹਿਲਾ ਸਥਾਨ, ਫੈਰੀ ਕਾਂਸਲ ਨੇ 402 ਅੰਕ ਲੈ ਕੇ ਦੂਜਾ ਸਥਾਨ ਅਤੇ ਭੂਮਿਕਾ ਨੇ 398 ਅੰਕ ਲੈ ਕੇ ਤੀਜਾ ਸਥਾਨ ਹਾਸਿਲ ਕੀਤਾ । ਇਸ ਤੋਂ ਇਲਾਵਾ ਬਾਕੀ ਵਿਦਿਆਰਥਣਾਂ ਨੇ ਚੰਗੇ ਅੰਕ ਪ੍ਰਾਪਤ ਕਰਕੇ ਆਪਣੇ ਮਾਪਿਆਂ ਅਤੇ ਅਧਿਆਪਕਾਂ ਦਾ ਨਾਂ ਰੋਸ਼ਨ ਕੀਤਾ । ਇਸ ਉਪਲਬਧੀ ਤੇ ਕਾਲਜ ਪ੍ਰਧਾਨ ਐਡਵੋਕੇਟ ਸ਼੍ਰੀ ਸੰਜੇ ਗੋਇਲ, ਜਨਰਲ ਸਕੱਤਰ ਸ਼੍ਰੀ ਵਿਕਾਸ ਗਰਗ ਅਤੇ ਕਾਲਜ ਪ੍ਰਿੰਸੀਪਲ ਡਾ. ਨੀਰੂ ਗਰਗ ਨੇ ਸਕੂਲ ਦੇ ਕਾਰਜਕਾਰੀ ਪ੍ਰਿੰਸੀਪਲ ਮੈਡਮ ਰਸ਼ਮੀ ਤਿਵਾੜੀ, ਸਮੂਹ ਸਟਾਫ ਅਤੇ ਵਿਦਿਆਰਥਣਾਂ ਨੂੰ ਇਸ ਉਪਲੱਬਧੀ ਤੇ ਵਧਾਈ ਦਿੱਤੀ ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਖੁਦ ਸ਼੍ਰੀ ਅਕਾਲ ਤਖ਼ਤ ਸਾਹਿਬ ਤੋਂ ਖਿਮਾ ਜਾਚਨਾ ਬਾਅਦ ਢੱਡਰੀਆਂਵਾਲੇ ਨੇ ਬਾਬਾ ਧੁੰਮਾ ਨੂੰ ਵੀ ਮੁਆਫ਼ੀ ਮੰਗਣ ਦੀ ਦਿੱਤੀ ਸਲਾਹ

0

Amritsar News:ਉੱਘੇ ਸਿੱਖ ਪ੍ਰਚਾਰਕ ਰਣਜੀਤ ਸਿੰਘ ਢੱਡਰੀਆਂਵਾਲਾ ਵੱਲੋਂ ਅੱਜ ਮੰਗਲਵਾਰ ਨੂੰ ਤੇ ਸ਼੍ਰੀ ਅਕਾਲ ਤਖ਼ਤ ਸਾਹਿਬ ਪੇਸ਼ ਹੋ ਕੇ ਕੀਤੀ ਖਿਮਾ ਜਾਚਨਾ ਤੋਂ ਬਾਅਦ ਬੇਸ਼ੱਕ ਸਿੰਘ ਸਾਹਿਬਾਨ ਵੱਲੋਂ ਉਨ੍ਹਾਂ ਨੂੰ ਮੁਆਫ਼ ਕਰ ਦਿੱਤਾ ਧਾਰਮਿਕ ਪ੍ਰਚਾਰ ਕਰਨ ’ਤੇ ਲੱਗੀ ਰੋਕ ਨੂੰ ਹਟਾ ਦਿੱਤਾ ਹੈ ਪ੍ਰੰਤੂ ਭਾਈ ਢੱਡਰੀਆਂਵਾਲੇ ਦੇ ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਧੁੰਮਾ ਨਾਲ ਪੈਦਾ ਹੋਈ ਕੁੜੱਤਣ ਹਾਲੇ ਘਟਦੀ ਦਿਖਾਈ ਨਹੀਂ ਦੇ ਰਹੀ।

ਇਹ ਵੀ ਪੜ੍ਹੋ  ਸ਼੍ਰੀ ਦਰਬਾਰ ਸਾਹਿਬ ’ਚ AD ਗੰਨ ਤੈਨਾਤ ਕਰਨ ਨੂੰ ਲੈ ਕੇ ਫ਼ੌਜ ਦਾ ਆਇਆ ਵੱਡਾ ਬਿਆਨ

ਸ਼੍ਰੀ ਅਕਾਲ ਤਖ਼ਤ ਸਾਹਿਬ ’ਤੇ ਪੇਸ਼ ਹੋਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਢੱਡਰੀਆਂਵਾਲੇ ਨੇ ਬਾਬਾ ਧੁੰਮਾ ਨੂੰ ਨਸੀਹਤ ਦਿੱਤੀ ਕਿ ਉਨ੍ਹਾਂ ਨੇ ਤਾਂ ਆਪਣੇ ਸ਼ਬਦਾਂ ਦੀ ਮੁਆਫ਼ੀ ਮੰਗ ਲਈ ਹੈ ਪਰ ਉਨ੍ਹਾਂ ਨੂੰ ਵੀ ਹੁਣ ਚਲਾਈਆਂ ਗੋਲੀਆਂ ਤੇ ਛਬੀਲ ਨੂੰ ਬਦਨਾਮ ਕਰਨ ਦੇ ਮਾਮਲੇ ’ਚ ਖਿਮਾ ਜਾਚਨਾ ਕਰ ਲੈਣੀ ਚਾਹੀਦੀ ਹੈ। ਭਾਈ ਢੱਡਰੀਆਂਵਾਲੇ ਨੇ ਕਿਹਾ ਕਿ ਉਨ੍ਹਾਂ ਸਿੱਖ ਪੰਥ ਦੇ ਵਢੇਰੇ ਹਿੱਤਾਂ ਨੂੰ ਧਿਆਨ ਵਿਚ ਰੱਖਦਿਆਂ ਆਪਣੇ ਵੱਲੋਂ ਇਹ ਖ਼ਿਮਾ ਜਾਚਨਾ ਕੀਤੀ ਹੈ ਤੇ ਦੂਜੇ ਪਾਸੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਵੀ ਸੁਹਿਰਦਾ ਦਿਖ਼ਾਈ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਆਗਾਮੀ ਬਰਸਾਤੀ ਮੌਸਮ ਤੇ ਹੜ੍ਹਾਂ ਦੇ ਮੱਦੇਨਜ਼ਰ ਅਗਾਊ ਪ੍ਰਬੰਧ ਕਰਨੇ ਬਣਾਏ ਜਾਣ ਲਾਜ਼ਮੀ : ਵਧੀਕ ਡਿਪਟੀ ਕਮਿਸ਼ਨਰ

0

Bathinda News:ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵਧੀਕ ਡਿਪਟੀ ਕਮਿਸ਼ਨਰ ਜਨਰਲ ਮੈਡਮ ਪੂਨਮ ਸਿੰਘ ਨੇ ਆਗਾਮੀ ਬਰਸਾਤੀ ਮੌਸਮ ਅਤੇ ਹੜ੍ਹਾਂ ਦੇ ਮੱਦੇਨਜ਼ਰ ਅਗਾਊ ਪ੍ਰਬੰਧਾਂ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਉਨ੍ਹਾਂ ਨੂੰ ਲੋੜੀਦੇ ਆਦੇਸ਼ ਦਿੱਤੇ।ਇਸ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਪੁਲਿਸ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਹੜ੍ਹਾਂ/ਬਾਰਸ਼ ਆਦਿ ਦੀ ਸਥਿਤੀ ‘ਚ ਟ੍ਰੈਫਿਕ ਦਾ ਅਲਟਰਨੇਟ ਰੂਟ ਪਲਾਨ ਤਿਆਰ ਕੀਤਾ ਜਾਵੇ। ਉਨ੍ਹਾਂ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਜ਼ਿਲ੍ਹੇ ਭਰ ‘ਚ ਵਾਰਡ ਵਾਇਜ਼ ਲਗਾਤਾਰ ਸੀਵਰੇਜ ਦੀ ਸਾਫ-ਸਫਾਈ ਅਤੇ ਪਾਣੀ ਦੀ ਨਿਕਾਸੀ ਵਾਲੀ ਥਾਂ ‘ਤੇ ਪੰਪ ਸੈਟਾਂ ਦੀ ਮੁਰੰਮਤ ਅਤੇ ਨਵੇਂ ਜਰਨੇਟਰ ਆਦਿ ਦਾ ਪ੍ਰਬੰਧ ਕਰਨਾ ਯਕੀਨੀ ਬਣਾਇਆ ਜਾਵੇ।ਇਸ ਦੌਰਾਨ ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਜ਼ਿਲ੍ਹਾ ਅਤੇ ਤਹਿਸੀਲ ਪੱਧਰ ‘ਤੇ ਕੰਟਰੋਲ ਰੂਮ ਸਥਾਪਤ ਕਰਨੇ ਯਕੀਨੀ ਬਣਾਏ ਜਾਣ।

ਇਹ ਵੀ ਪੜ੍ਹੋ  ਸ਼੍ਰੀ ਦਰਬਾਰ ਸਾਹਿਬ ’ਚ AD ਗੰਨ ਤੈਨਾਤ ਕਰਨ ਨੂੰ ਲੈ ਕੇ ਫ਼ੌਜ ਦਾ ਆਇਆ ਵੱਡਾ ਬਿਆਨ

ਉਨ੍ਹਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਆਦੇਸ਼ ਦਿੰਦਿਆਂ ਕਿਹਾ ਕਿ ਬਾਰਸ਼ਾਂ ਦੌਰਾਨ ਹੋਣ ਵਾਲੀਆਂ ਬਿਮਾਰੀਆਂ ਤੋਂ ਲੋਕਾਂ ਨੂੰ ਜਾਣੂ ਕਰਵਾਇਆ ਜਾਵੇ ਅਤੇ ਬਾਰਸ਼ਾ ਦੇ ਮੌਸਮ ਦੌਰਾਨ ਡੇਂਗੂ/ਮਲੇਰੀਆਂ/ਡਾਈਰੀਆਂ ਆਦਿ ਸਬੰਧੀ ਆਮ ਲੋਕਾਂ ਨੂੰ ਜਾਣੂ ਕਰਵਾਉਣਾ ਅਤੇ ਬਿਮਾਰੀਆਂ ਦੀ ਰੋਕਥਾਮ ਲਈ ਦਵਾਈ ਆਦਿ ਦਾ ਪ੍ਰਬੰਧ ਕੀਤਾ ਜਾਵੇ।ਵਧੀਕ ਡਿਪਟੀ ਕਮਿਸ਼ਨਰ ਨੇ ਸਿੰਚਾਈ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਬਠਿੰਡਾ ਨਹਿਰ ਅਤੇ ਜ਼ਿਲ੍ਹੇ ਵਿਖੇ ਪੈਂਦੀਆਂ ਨਹਿਰਾਂ ਸੂਏ ਤੇ ਮਾਈਨਰਾਂ ਦੇ ਕਮਜ਼ੋਰ ਕੰਢਿਆਂ ਦੀ ਸਨਾਖਤ ਕਰਕੇ ਉਨ੍ਹਾਂ ਮਜ਼ਬੂਤ ਕੀਤਾ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਬੋਰੀਆਂ/ਗੱਟਿਆਂ ਦਾ ਬਾਰਸ਼ ਸਮੇਂ ਦੌਰਾਨ ਆਗਾਮੀਂ ਪ੍ਰਬੰਧ ਕਰਨਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਬਿਜਲੀ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਬਰਸਾਤਾਂ ਦੇ ਸੀਜ਼ਨ ਦੌਰਾਨ ਬਿਜਲੀ ਦੀ ਸਪਲਾਈ ਯਕੀਨੀ ਬਣਾਉਣ।

ਇਹ ਵੀ ਪੜ੍ਹੋ  ਸ਼੍ਰੀ ਅਕਾਲ ਤਖ਼ਤ ਸਾਹਿਬ ’ਤੇ ਪੰਜ ਸਿੰਘ ਸਾਹਿਬਾਨ ਦੀ ਮਹੱਤਵਪੂਰਨ ਇਕੱਤਰਤਾ

ਉਨ੍ਹਾਂ ਇਹ ਵੀ ਕਿਹਾ ਕਿ ਨੰਗੀਆਂ ਤਾਰਾਂ ਨੂੰ ਠੀਕ ਕਰਨਾ ਅਤੇ ਲਮਕ ਰਹੀਆਂ/ਡਿੱਗੀਆਂ ਤਾਰਾਂ ਨੂੰ ਸਹੀ ਤਰੀਕੇ ਨਾਲ ਬੰਨਣ ਤਾਂ ਕਿ ਖੜੇ ਪਾਣੀ ‘ਚ ਕਰੰਟ ਆਉਣ ਨਾਲ ਕਿਸੇ ਦਾ ਜਾਨੀ ਨੁਕਸਾਨ ਨਾ ਹੋਵੇ।ਇਸ ਤੋ ਇਲਾਵਾ ਨੰਗੀਆਂ ਤਾਰਾਂ ਵਗੈਰਾ ਨੂੰ ਠੀਕ ਕਰਨ ਸਬੰਧੀ ਆਈਆਂ ਦਰਖਾਸਤਾ ਦਾ ਨਿਪਟਾਰਾ ਪਹਿਲ ਦੇ ਆਧਾਰ ‘ਤੇ ਕਰਨਾ ਯਕੀਨੀ ਬਣਾਇਆ ਜਾਵੇ।ਉਨ੍ਹਾਂ ਪਸ਼ੂ ਪਾਲਣ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਪਸ਼ੂਆਂ ਨੂੰ ਬੀਮਾਰੀਆਂ ਹੋਣ ਤੋਂ ਪਹਿਲਾਂ ਜਾਂ ਬੀਮਾਰੀਆਂ ਤੋਂ ਬਚਾਉਣ ਲਈ ਦਵਾਈਆਂ ਦਾ ਪ੍ਰਬੰਧ ਕਰਨਾ ਲਾਜ਼ਮੀ ਬਣਾਇਆ ਜਾਵੇ। ਉਨ੍ਹਾਂ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਹੜ੍ਹਾਂ/ਬਰਸ਼ਾਤਾਂ ਆਉਣ ਤੋਂ ਪਹਿਲਾਂ ਆਪਣੇ-ਆਪਣੇ ਬਲਾਕਾਂ ਵਿੱਚ ਪੈਂਦੇ ਛੱਪੜਾਂ ਦੀ ਸਫਾਈ ਕਰਵਾਉਣਾ ਲਾਜ਼ਮੀ ਬਣਾਇਆ ਜਾਵੇ।ਇਸ ਮੌਕੇ ਐਸਡੀਐਮ ਮੌੜ ਸ੍ਰੀ ਸੁਖਰਾਜ ਸਿੰਘ, ਐਸਡੀਐਮ ਰਾਮਪੁਰਾ ਸ਼੍ਰੀ ਗਗਨਦੀਪ ਸਿੰਘ, ਐਸਡੀਐਮ ਤਲਵੰਡੀ ਸਾਬੋ ਸ਼੍ਰੀ ਪੰਕਜ ਕੁਮਾਰ, ਮੁੱਖ ਮੰਤਰੀ ਖੇਤਰੀ ਫੀਲਡ ਅਫਸਰ ਸ਼੍ਰੀ ਰਮਨਜੀਤ ਸਿੰਘ ਤੋਂ ਇਲਾਵਾ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਆਦਿ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਸੰਵਿਧਾਨ ਬਚਾਉ ਰੈਲੀ; ਬਠਿੰਡਾ ’ਚ ਕਾਂਗਰਸ 27 ਮਈ ਨੂੰ ਕਰੇਗੀ ਸ਼ਕਤੀ ਪ੍ਰਦਰਸ਼ਨ

0

👉ਸ਼ੇਰਗਿੱਲ ਰਿਜ਼ੌਰਟ ਨੈਸ਼ਨਲ ਹਾਈਵੇਅ ਭੁੱਚੋ ਮੰਡੀ ਵਿਖੇ ਹੋਣ ਵਾਲੀ ਰੈਲੀ ਦੀਆਂ ਖਿੱਚੀਆਂ ਤਿਆਰੀਆਂ : ਕੰਬੋਜ
👉27 ਮਈ ਦੀ ਸੰਵਿਧਾਨ ਬਚਾਓ ਰੈਲੀ ਹੋਵੇਗੀ ਇਤਿਹਾਸਿਕ ਤਿਆਰੀਆਂ ਮੁਕੰਮਲ : ਜਟਾਣਾ/ਗਰਗ
Bathinda News:ਕਾਂਗਰਸ ਪਾਰਟੀ ਵੱਲੋਂ ਹਾਈ ਕਮਾਂਡ ਦੇ ਦਿਸ਼ਾ ਨਿਰਦੇਸ਼ ’ਤੇ ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਹੇਠ ਸੰਵਿਧਾਨ ਬਚਾਓ ਰੈਲੀਆਂ ਦਾ ਆਯੋਜਨ ਕੀਤਾ ਜਾ ਰਿਹਾ ਹੈ, ਜਿਸ ਤਹਿਤ 27 ਮਈ ਨੂੰ ਸ਼ੇਰਗਿੱਲ ਰਿਜ਼ੌਰਟ ਨੈਸ਼ਨਲ ਹਾਈਵੇਅ ਭੁੱਚੋ ਮੰਡੀ ਵਿਖੇ ਜਿਲਾ ਬਠਿੰਡਾ ਦੀ ਰੈਲੀ ਕੀਤੀ ਜਾ ਰਹੀ ਹੈ। ਇਸ ਰੈਲੀ ਦੀਆਂ ਤਿਆਰੀਆਂ ਲਈ ਬਲਾਕ ਪੱਧਰ ’ਤੇ ਵਰਕਰਾਂ ਨੂੰ ਲਾਮਬੰਦ ਕੀਤਾ ਜਾ ਰਿਹਾ।

ਇਹ ਵੀ ਪੜ੍ਹੋ  Big News; ਸ਼੍ਰੀ ਅਕਾਲ ਤਖ਼ਤ ਸਾਹਿਬ ਤੋਂ ਰਣਜੀਤ ਸਿੰਘ ਢੱਡਰੀਆਂਵਾਲੇ, ਜਥੇਦਾਰ ਗੁਰਮੁਖ ਸਿੰਘ ਤੇ ਹਰਵਿੰਦਰ ਸਿੰਘ ਸਰਨਾ ਨੂੰ ਮਿਲੀ ਮੁਆਫ਼ੀ, ਲਗਾਈ ਧਾਰਮਿਕ ਸਜ਼ਾ

ਇਸਦੇ ਲਈ ਪਾਰਟੀ ਵੱਲੋਂ ਸਾਬਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ ਨੂੰ ਕੁਆਰਡੀਨੇਟਰ ਲਗਾਇਆ ਗਿਆ ਹੈ। ਸ: ਕੰਬੋਜ ਦੇ ਵੱਲੋਂ ਬੀਤੇ ਕੱਲ ਜਿਲਾ ਬਠਿੰਡਾ ਦਿਹਾਤੀ ਦੇ ਪ੍ਰਧਾਨ ਖੁਸ਼ਬਾਜ ਸਿੰਘ ਜਟਾਣਾ ਅਤੇ ਬਠਿੰਡਾ ਸ਼ਹਿਰੀ ਦੇ ਪ੍ਰਧਾਨ ਰਾਜਨ ਗਰਗ ਦੀ ਅਗਵਾਈ ਵਿੱਚ ਇੱਕ ਵੱਡੀ ਮੀਟਿੰਗ ਕੀਤੀ ਗਈ । ਇਸ ਮੌਕੇ ਸ: ਜਟਾਣਾ ਅਤੇ ਸ਼੍ਰੀ ਗਰਗ ਨੇ ਦੱਸਿਆ ਕਿ ਇਸ ਰੈਲੀ ਨੂੰ ਕਾਮਯਾਬ ਬਣਾਉਣ ਲਈ ਜ਼ਿਲ੍ਹਾ ਬਠਿੰਡਾ ਦੀ ਸਮੁੱਚੀ ਲੀਡਰਸ਼ਿਪ ਵੱਖ-ਵੱਖ ਵਿੰਗਾਂ ਦੇ ਅਹੁਦੇਦਾਰ ਅਤੇ ਸੀਨੀਅਰ ਮੈਂਬਰਾਂ ਦੀ ਅਹਿਮ ਮੀਟਿੰਗ ਕਰਕੇ ਡਿਊਟੀਆਂ ਲਾਈਆਂ ਗਈਆਂ ਹਨ ਅਤੇ ਹਰ ਵਿਧਾਨ ਸਭਾ ਹਲਕੇ ਵਿੱਚੋਂ ਵੱਡੀ ਗਿਣਤੀ ਵਿੱਚ ਕਾਂਗਰਸ ਨੂੰ ਪਿਆਰ ਕਰਨ ਵਾਲੇ ਵਰਕਰ ਇਸ ਰੈਲੀ ਵਿੱਚ ਸ਼ਾਮਿਲ ਹੋਣਗੇ। ਇਸਤੋਂ ਬਾਅਦ ਆਉਂਦੇ ਦਿਨਾਂ ਵਿੱਚ ਵਿਧਾਨ ਸਭਾ ਹਲਕਾ ਪੱਧਰ ’ਤੇ ਵੀ ਇਹ ਸੰਵਿਧਾਨ ਬਚਾਓ ਰੈਲੀਆਂ ਕੀਤੀਆਂ ਜਾਣਗੀਆਂ।

ਇਹ ਵੀ ਪੜ੍ਹੋ  ਸ਼੍ਰੀ ਦਰਬਾਰ ਸਾਹਿਬ ’ਚ AD ਗੰਨ ਤੈਨਾਤ ਕਰਨ ਨੂੰ ਲੈ ਕੇ ਫ਼ੌਜ ਦਾ ਆਇਆ ਵੱਡਾ ਬਿਆਨ

ਉਹਨਾਂ ਘਰਾਂ ਵਿੱਚ ਬੈਠੇ ਟਕਸਾਲੀ ਕਾਂਗਰਸੀ ਆਗੂਆਂ ਨੂੰ ਸੱਦਾ ਦਿੱਤਾ ਕਿ ਉਹ ਇਹਨਾਂ ਰੈਲੀਆਂ ਵਿੱਚ ਹੰੁਮ ਹੁੰਮਾ ਕੇ ਸ਼ਾਮਿਲ ਹੋਣ ਅਤੇ ਕਾਂਗਰਸ ਦੇ ਹੱਥ ਮਜਬੂਤ ਕਰਨ । ਇਸ ਮੌਕੇ ਸਾਬਕਾ ਵਿਧਾਇਕ ਪ੍ਰੀਤਮ ਸਿੰਘ ਕੋਟ ਭਾਈ, ਸਾਬਕਾ ਵਿਧਾਇਕ ਗੁਰਜੰਟ ਸਿੰਘ ਕੁੱਤੀਵਾਲ , ਸਾਬਕਾ ਵਿਧਾਇਕ ਗੁਰਾ ਸਿੰਘ ਤੁੰਗਵਾਲੀ , ਪੰਜਾਬ ਕਾਂਗਰਸ ਦੇ ਡੈਲੀਗੇਟ ਕੇਕੇ ਅਗਰਵਾਲ, ਸੀਨੀਅਰ ਆਗੂ ਅਵਤਾਰ ਸਿੰਘ ਗੋਨਿਆਣ, ਟਹਿਲ ਸਿੰਘ ਸੰਧੂ, ਯੂਥ ਕਾਂਗਰਸ ਦੇ ਜਨਰਲ ਸਕੱਤਰ ਰਣਜੀਤ ਸਿੰਘ ਸੰਧੂ, ਜ਼ਿਲ੍ਹਾ ਪ੍ਰਧਾਨ ਯੂਥ ਵਿੰਗ ਲਖਵਿੰਦਰ ਸਿੰਘ ਲੱਕੀ, ਕਿਰਨਜੀਤ ਸਿੰਘ ਗਹਿਰੀ, ਸਾਬਕਾ ਮੇਅਰ ਬਲਵੰਤ ਰਾਏ ਨਾਥ, ਸਾਬਕਾ ਜ਼ਿਲ੍ਹਾ ਪ੍ਰਧਾਨ ਅਰੁਣ ਵਧਾਵਨ, ਮੀਤ ਪ੍ਰਧਾਨ ਰੁਪਿੰਦਰ ਬਿੰਦਰਾ, ਸਾਬਕਾ ਡਿਪਟੀ ਮੇਅਰ ਮਾਸਟਰ ਹਰਮੰਦਰ ਸਿੰਘ, ਬਲਾਕ ਪ੍ਰਧਾਨ ਹਰਵਿੰਦਰ ਸਿੰਘ ਲੱਡੂ , ਸੁਨੀਲ ਕੁਮਾਰ ਸਮੇਤ ਵੱਡੀ ਗਿਣਤੀ ਵਿੱਚ ਲੀਡਰਸ਼ਿਪ ਅਤੇ ਵਰਕਰ ਹਾਜ਼ਰ ਸੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

Big News; ਸ਼੍ਰੀ ਅਕਾਲ ਤਖ਼ਤ ਸਾਹਿਬ ਤੋਂ ਰਣਜੀਤ ਸਿੰਘ ਢੱਡਰੀਆਂਵਾਲੇ, ਜਥੇਦਾਰ ਗੁਰਮੁਖ ਸਿੰਘ ਤੇ ਹਰਵਿੰਦਰ ਸਿੰਘ ਸਰਨਾ ਨੂੰ ਮਿਲੀ ਮੁਆਫ਼ੀ, ਲਗਾਈ ਧਾਰਮਿਕ ਸਜ਼ਾ

0

Amritsar News: ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਹੇਠ ਅੱਜ ਮੰਗਲਵਾਰ ਨੂੰ ਸਵੇਰੇ ਹੋਈ ਪੰਜ ਸਿੰਘ ਸਾਹਿਬਾਨ ਦੀ ਮਹੱਤਵਪੁੂਰਨ ਮੀਟਿੰਗ ਵਿਚ ਵੱਡੇ ਫੈਸਲੇ ਲਏ ਗਏ। ਮੀਟਿੰਗ ਵਿਚ ਲਏ ਫੈਸਲਿਆਂ ਨੂੰ ਸ਼੍ਰੀ ਅਕਾਲ ਤਖ਼ਤ ਸਾਹਿਬ ਦੀ ਫ਼ਸੀਲ ਤੋਂ ਪੜ ਕੇ ਸੁਣਾਉਂਦਿਆਂ ਜਥੇਦਾਰ ਗੜਗੱਜ ਨੇ ਦਸਿਆ ਕਿ ਰਣਜੀਤ ਸਿੰਘ ਢੱਡਰੀਆਂਵਾਲਾ ਨੇ ਪੰਜ ਸਿੰਘ ਸਾਹਿਬਾਨ ਕੋਲ ਆਪਣਾ ਪੱਖ ਰੱਖਿਆ ਸੀ, ਜਿਸ ਵਿਚ ਇੰਨ੍ਹਾਂ ਵੱਲੋਂ ਪਿਛਲੇ ਸਮੇਂ ਦੌਰਾਨ ਕੀਤੀਆਂ ਗਲਤ ਬਿਆਨਬਾਜ਼ੀਆਂ ਦੀ ਮੁਆਫ਼ੀ ਮੰਗੀ ਗਈ, ਜਿਸਨੂੰ ਪ੍ਰਵਾਨ ਕਰਦਿਆਂ ਗੁਰ-ਮਰਿਆਦਾ ਮੁਤਾਬਕ ਅੱਗੇ ਤੋਂ ਧਰਮ ਦਾ ਪ੍ਰਚਾਰ ਕਰਨ ਦੇ ਹੁਕਮ ਦਿੱਤਾ ਗਿਆ ਹੈ। ਜਿਸਤੋਂ ਬਾਅਦ ਇੰਨ੍ਹਾਂ ਦੇ ਧਾਰਮਿਕ ਸਮਾਗਮਾਂ ਉਪਰ ਲੱਗੀ ਰੋਕ ਹਟਾ ਦਿੱਤੀ ਗਈ।

ਇਹ ਵੀ ਪੜ੍ਹੋ ਸ਼੍ਰੀ ਦਰਬਾਰ ਸਾਹਿਬ ’ਚ AD ਗੰਨ ਤੈਨਾਤ ਕਰਨ ਨੂੰ ਲੈ ਕੇ ਫ਼ੌਜ ਦਾ ਆਇਆ ਵੱਡਾ ਬਿਆਨ

ਇਸੇ ਤਰ੍ਹਾਂ ਤਖ਼ਤ ਸ਼੍ਰੀ ਦਮਦਮਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਗੁਰਮੁਖ ਸਿੰਘ ਉਪਰ ਸਾਲ 2015 ਵਿਚ ਸੌਦਾ ਸਾਧ ਦੀ ਮੁਆਫ਼ੀ ਵਾਲੀ ਚਿੱਠੀ ਦੇ ਮਾਮਲੇ ਵਿਚ ਗੰਭੀਰ ਦੋਸ਼ ਲੱਗੇ ਸਨ, ਪ੍ਰੰਤੂ ਹੁਣ ਉਨ੍ਹਾਂ ਵੱਲੋਂ ਖਿਮਾ ਜ਼ਾਚਨਾ ਕੀਤੀ ਗਈ ਹੈ। ਜਿਸਨੂੰ ਪ੍ਰਵਾਨ ਕਰਦਿਆਂ ਉਨ੍ਹਾਂ ਨੂੰ 11 ਦਿਨਾਂ ’ਚ ਜੋੜਾ ਘਰ ਵਿਚ ਜੋੜੇ ਸਾਫ਼ ਕਰਨ, ਲੰਘਰ ’ਚ ਜੂਠੇ ਭਾਂਡੇ ਮਾਂਜ਼ਣ ਅਤੇ ਹਰ ਰੋਜ਼ ਪਾਠ ਕਰਨ ਤੋਂ ਬਾਅਦ 1100 ਰੁਪਏ ਦਾ ਸ਼੍ਰੀ ਅਕਾਲ ਤਖ਼ਤ ਸਾਹਿਬ ’ਤੇ ਪ੍ਰਸ਼ਾਦ ਕਰਵਾਉਣ ਦੇ ਹੁਕਮ ਦਿੱਤੇ ਗਏ, ਜਿਸਨੂੰ ਉਨ੍ਹਾਂ ਪ੍ਰਵਾਨ ਕੀਤਾ ਗਿਆ। ਇਸੇ ਤਰ੍ਹਾਂ ਦਿੱਲੀ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਹਰਵਿੰਦਰ ਸਿੰਘ ਵੱਲੋਂ ਪਿਛਲੇ ਸਮੇਂ ਦੌਰਾਨ ਸਿੰਘ ਸਾਹਿਬਾਨ ਬਾਰੇ ਕੀਤੀਆਂ ਟਿੱਪਣੀਆਂ ਕਾਰਨ ਉਨ੍ਹਾਂ ਨੂੰ 11 ਦਿਨ ਲਗਾਤਾਰ ਜਪੁਜੀ ਸਾਹਿਬ ਤੇ ਚੌਪਾਈ ਸਾਹਿਬ ਦੇ ਪਾਠ ਕਰਨ ਤੋਂ ਬਾਅਦ ਗੁਰਦੂਆਰਾ ਬੰਗਲਾ ਸਾਹਿਬ ਵਿਖੇ 501 ਰੁਪਏ ਦਾ ਪ੍ਰਸ਼ਾਦ ਕਰਵਾਉਣ ਦੇ ਹੁਕਮ ਦਿੱਤੇ ਗਏ।

ਇਹ ਵੀ ਪੜ੍ਹੋ ਪੰਜ ਮੈਂਬਰੀ ਭਰਤੀ ਕਮੇਟੀ ਮੈਂਬਰਾਂ ਨੇ ਹੁਸ਼ਿਆਰਪੁਰ ਮੀਟਿੰਗ ਵਿੱਚ ਹਰ ਖੇਤਰ ਤੋਂ ਕੀਤੀ ਲਾਮਬੰਦੀ ਦੀ ਅਪੀਲ

ਇਸੇ ਤਰ੍ਹਾਂ ਗੁਰਦੁੂਆਰਾ ਰਕਾਬਗੰਜ ਵਿਖੇ ਇੱਕ ਮੁਲਾਜਮ ਬਲਵੀਰ ਸਿੰਘ ਵੱਲੋਂ ਇੱਕ ਸੇਵਾਦਾਰ ਬੀਬੀ ਨਾਲ ਗਲਤ ਕੰਮ ਕਰਨ ਦੇ ਗੁਨਾਹ ਨੂੰ ਦੇਖਦਿਆਂ ਉਸ ਉਪਰ ਗੁਰੂ ਘਰਾਂ ’ਚ ਸੇਵਾ ਕਰਨ ’ਤੇ ਰੋਕ ਲਗਾਉਣ ਤੋਂ ਇਲਾਵਾ ਦਿੱਲੀ ਕਮੇਟੀ ਵੱਲੋਂ ਹੁਣ ਤੱਕ ਇਸ ਮਾਮਲੇ ਵਿਚ ਕੀਤੀ ਜਾਂਚ ਦੀ ਰੀਪੋਰਟ ਨੂੰ ਸ਼੍ਰੀ ਅਕਾਲ ਤਖ਼ਤ ਸਾਹਿਬ ’ਤੇ ਪੇਸ਼ ਕਰਨ ਦੇ ਹੁਕਮ ਦਿੱਤੇ ਗਏ। ਇਸਤੋਂ ਇਲਾਵਾ ਗਿਆਨੀ ਰਣਜੀਤ ਸਿੰਘ ਗੌਹਰ ਉਪਰ ਲੱਗੇ ਦੋਸ਼ ਸਾਬਤ ਨਾਂ ਹੋਣ ਕਾਰਨ ਉਨ੍ਹਾਂ ਉਪਰ ਪੰਥਕ ਸੇਵਾ ਕਰਨ ’ਤੇ ਲੱਗੀ ਰੋਕ ਵੀ ਹਟਾ ਦਿੱਤੀ ਗਈ ਹੈ। ਇਸਤੋਂ ਇਲਾਵਾ ਤਖ਼ਤ ਸ਼੍ਰੀ ਹਰਮੰਦਰ ਸਾਹਿਬ ਪਟਨਾ ਦੀ ਪ੍ਰਬੰਧਕੀ ਕਮੇਟੀ ਨੂੰ ਭਾਈ ਬਲਦੇਵ ਸਿੰਘ ਦੇ ਮਾਮਲੇ ਵਿਚ ਸ਼੍ਰੀ ਅਕਾਲ ਤਖ਼ਤ ਸਾਹਿਬ ’ਤੇ ਪੇਸ਼ ਹੋਣ ਦੇ ਹੁਕਮ ਦਿੱਤੇ ਗਏ ਹਨ। ਇਸੇ ਤਰ੍ਹਾਂ ਬਲਦੇਵ ਸਿੰਘ ਤੇ ਗੁਰਦਿਆਲ ਸਿੰਘ ਦੀਆਂ ਪੰਥਕ ਸੇਵਾਵਾਂ ਉਪਰ ਰੋਕ ਲਗਾ ਦਿੱਤੀ ਗਈ ਹੈ। ਅੱਜ ਦੀ ਇਕੱਤਰਤਾ ਵਿਚ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਬਾਬਾ ਟੇਕ ਸਿੰਘ ਧਨੌਲਾ, ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਾਜਦੀਪ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜੁਗਿੰਦਰ ਸਿੰਘ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਗ੍ਰੰਥੀ ਗਿਆਨੀ ਗੁਰਬਖਸ਼ੀਸ਼ ਸਿੰਘ ਹਾਜ਼ਰ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਸ਼੍ਰੀ ਅਕਾਲ ਤਖ਼ਤ ਸਾਹਿਬ ’ਤੇ ਪੰਜ ਸਿੰਘ ਸਾਹਿਬਾਨ ਦੀ ਮਹੱਤਵਪੂਰਨ ਇਕੱਤਰਤਾ

0

Amritsar News: ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਹੇਠ ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ਹੋਣ ਜਾ ਰਹੀ ਹੈ। ਇਸ ਮੀਟਿੰਗ ਵਿਚ ਕਈ ਮਹੱਤਵਪੂਰਨ ਮੁੱਦੇ ਵਿਚਾਰੇ ਜਾਣ ਦੀ ਚਰਚਾ ਚੱਲ ਰਹੀ ਹੈ।

ਇਹ ਵੀ ਪੜ੍ਹੋ ਸ਼੍ਰੀ ਦਰਬਾਰ ਸਾਹਿਬ ’ਚ 14 ਗੰਨ ਤੈਨਾਤ ਕਰਨ ਨੂੰ ਲੈ ਕੇ ਫ਼ੌਜ ਦਾ ਆਇਆ ਵੱਡਾ ਬਿਆਨ

ਜਿਸਦੇ ਵਿਚ ਤਨਖ਼ਾਹੀਆ ਕਰਾਰ ਦਿੱਤੇ ਰਣਜੀਤ ਸਿੰਘ ਢੱਡਰੀਆਂਵਾਲਾ ਤੇ ਦਿੱਲੀ ਕਮੇਟੀ ਦੇ ਸਾਬਕਾ ਪ੍ਰਧਾਨ ਹਰਵਿੰਦਰ ਸਿੰਘ ਸ਼ਰਨਾ ਦਾ ਮੁੱਦਾ ਵੀ ਵਿਚਾਰਿਆ ਜਾ ਸਕਦਾ। ਮੀਡੀਆ ਰੀਪੋਰਟਾਂ ਮੁਤਾਬਕ ਢੱਡਰੀਆਂਵਾਲਾ ਸ਼੍ਰੀ ਅਕਾਲ ਤਖ਼ਤ ਸਾਹਿਬ ’ਤੇ ਪੁੱਜ ਵੀ ਚੁੱਕੇ ਹਨ। ਜਿੱਥੇ ਉਨ੍ਹਾਂ ਵੱਲੋਂ ਆਪਣਾ ਪੱਖ ਰੱਖਿਆ ਜਾ ਸਕਦਾ ਹੈ। ਮੀਟਿੰਗ ਤੋਂ ਬਾਅਦ ਜਥੇਦਾਰ ਗੜਗੱਜ ਮੀਡੀਆ ਨੂੰ ਸੰਬੋਧਨ ਕਰ ਸਕਦੇ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ