Home Blog Page 723

ਮਾਨ ਸਰਕਾਰ ਬਾਲ ਅਧਿਕਾਰਾਂ ਦੀ ਸੁਰੱਖਿਆ ਅਤੇ ਬਾਲ ਨਿਆਂ ਨੂੰ ਮਜ਼ਬੂਤ ਕਰਨ ਲਈ ਵਚਨਬੱਧ

0

👉ਡਾ ਬਲਜੀਤ ਕੌਰ ਵੱਲੋਂ ਬਾਲ ਨਿਆਂ ਐਕਟ ਅਧੀਨ ਬਹਾਲੀ ਵਿਧੀਆਂ ਦਾ ਮੁਲਾਂਕਣ ਸਿਰਲੇਖ ਵਾਲੀ ਵਿਆਪਕ ਖੋਜ ਰਿਪੋਰਟ ਕੀਤੀ ਜਾਰੀ
Chandigarh News:ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬਾਲ ਅਧਿਕਾਰਾਂ ਦੀ ਸੁਰੱਖਿਆ ਅਤੇ ਬਾਲ ਨਿਆਂ ਨੂੰ ਮਜ਼ਬੂਤ ਕਰਨ ਵੱਲ ਲਗਾਤਾਰ ਕੰਮ ਕਰ ਰਹੀ ਹੈ। ਇਸ ਦਿਸ਼ਾ ਵਿੱਚ ਮਹੱਤਵਪੂਰਨ ਕਦਮ ਚੁੱਕਦਿਆਂ ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ “ਬਾਲ ਅਪਰਾਧ ਅਤੇ ਸੰਸਥਾਗਤ ਢਾਂਚਾ: ਪੰਜਾਬ ਵਿੱਚ ਬਾਲ ਨਿਆਂ (ਬੱਚਿਆਂ ਦੀ ਦੇਖਭਾਲ ਅਤੇ ਸੁਰੱਖਿਆ) ਐਕਟ, 2015 ਅਧੀਨ ਬਹਾਲੀ ਵਿਧੀਆਂ ਦਾ ਮੁਲਾਂਕਣ” ਸਿਰਲੇਖ ਹੇਠ ਇਕ ਵਿਆਪਕ ਖੋਜ ਰਿਪੋਰਟ ਜਾਰੀ ਕੀਤੀ।ਇਸ ਸਮਾਗਮ ਵਿੱਚ ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਦੇ ਵਿਸ਼ੇਸ਼ ਮੁੱਖ ਸਕੱਤਰ ਸ੍ਰੀਮਤੀ ਰਾਜੀ ਪੀ. ਸ੍ਰੀਵਾਸਤਵਾ, ਪੰਜਾਬ ਰਾਜ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਦੇ ਚੇਅਰਪਰਸਨ ਸ੍ਰੀ ਕੰਵਰਦੀਪ ਸਿੰਘ, ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਵਾਈਸ ਚਾਂਸਲਰ ਪ੍ਰੋ. ਕਰਮਜੀਤ ਸਿੰਘ, ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਦੇ ਡਾਇਰੈਕਟਰ ਡਾ. ਸ਼ੇਨਾ ਅਗਰਵਾਲ, ਪੰਜਾਬ ਰਾਜ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਦੇ ਸਕੱਤਰ ਸ੍ਰੀਮਤੀ ਵਿੰਮੀ ਭੁੱਲਰ, ਅਤੇ ਸੰਯੁਕਤ ਡਾਇਰੈਕਟਰ ਸ. ਰਾਜਵਿੰਦਰ ਸਿੰਘ ਗਿਲ ਵਿਸ਼ੇਸ਼ ਤੌਰ ਤੇ ਹਾਜਰ ਹੋਏ।

ਇਹ ਵੀ ਪੜ੍ਹੋ  ਬਟਾਲਾ ਵਿੱਚ ਗ੍ਰਨੇਡ ਹਮਲੇ ਦੀ ਕੋਸ਼ਿਸ਼ ਪਿੱਛੇ ਸੀ ਪਾਕਿ-ਆਈ.ਐਸ.ਆਈ. ਸਮਰਥਿਤ ਅੱਤਵਾਦੀ ਮਾਡਿਊਲ ; ਗਿਰੋਹ ਦੇ 6 ਕਾਰਕੁੰਨ ਕਾਬੂ

ਕੈਬਨਿਟ ਮੰਤਰੀ ਨੇ ਦੱਸਿਆ ਕਿ ਇਹ ਖੋਜ ਪ੍ਰੋਜੈਕਟ ਪੰਜਾਬ ਰਾਜ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਵੱਲੋਂ ਪੰਜਾਬੀ ਯੂਨੀਵਰਸਿਟੀ ਪਟਿਆਲਾ ਨੂੰ ਸੌਂਪਿਆ ਗਿਆ ਸੀ। ਜਿਸਦਾ ਉਦੇਸ਼ ਬਾਲ ਨਿਆਂ ਐਕਟ ਦੇ ਤਹਿਤ ਪੁਨਰ ਸਥਾਪਨਾ ਵਿਧੀਆਂ ਅਤੇ ਸੰਸਥਾਗਤ ਪ੍ਰਤੀਕਿਰਿਆਵਾਂ ਦਾ ਰਾਜ ਵਿਆਪੀ ਮੁਲਾਂਕਣ ਕਰਨਾ ਸੀ।ਮੰਤਰੀ ਨੇ ਅੱਗੇ ਦੱਸਿਆ ਕਿ ਇਹ ਰਿਪੋਰਟ, ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਪ੍ਰਿੰਸੀਪਲ ਇਨਵੈਸਟੀਗੇਟਰ ਅਤੇ ਅਸਿਸਟੈਂਟ ਪ੍ਰੋਫੈਸਰ ਡਾ ਗੌਤਮ ਸੂਦ ਦੁਆਰਾ ਲਿਖੀ ਗਈ ਜਿਸ ਵਿੱਚ ਜੈਂਡਰ ਮਾਹਿਰ ਡਾ ਪ੍ਰੇਰਨਾ ਸਿੰਘ ਅਤੇ ਖੋਜ ਸਹਾਇਕ ਸ੍ਰੀਮਤੀ ਜਸਮੀਨ ਕੋਰ ਦੇ ਯੋਗਦਾਨ ਸ਼ਾਮਲ ਹਨ, ਇਕ ਡੂੰਘਾਈ ਨਾਲ ਕੀਤੇ ਗਏ, ਰਾਜ-ਵਿਆਪੀ ਅਧਿਐਨ ਦਾ ਨਤੀਜਾ ਹੈ ਜੋ ਕਾਨੂੰਨ ਦੇ ਟਕਰਾਅ ਵਾਲੇ ਬੱਚਿਆਂ ਲਈ ਜੁਵੇਨਾਈਲ ਜਸਟਿਸ ਐਕਟ ਅਧੀਨ ਉਪਲਬਧ ਸੰਸਥਾਗਤ ਢਾਂਚਿਆਂ ਅਤੇ ਬਹਾਲੀ ਵਿਧੀਆਂ ਦਾ ਗਹਿਰਾਈ ਨਾਲ ਮੁਲਾਂਕਣ ਕਰਦੀ ਹੈ।ਇਸ ਮੌਕੇ ਬੋਲਦਿਆਂ ਡਾ ਬਲਜੀਤ ਕੌਰ ਨੇ ਪੰਜਾਬ ਸਰਕਾਰ ਦੀ ਬਾਲ ਸੁਰੱਖਿਆ ਪ੍ਰਤੀ ਵਚਨਬੱਧਤਾ ਦੀ ਪੁਸ਼ਟੀ ਕੀਤੀ ਅਤੇ ਰਿਪੋਰਟ ਦੀਆਂ ਮੁੱਖ ਸਿਫਾਰਸ਼ਾਂ ‘ਤੇ ਸੂਬਾ ਸਰਕਾਰ ਦੇ ਦ੍ਰਿੜ ਇਰਾਦੇ ਨੂੰ ਦਹੁਰਾਇਆ।ਮੰਤਰੀ ਡਾ. ਬਲਜੀਤ ਕੌਰ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ, “ਇਹ ਅਧਿਐਨ ਸਾਡੀ ਕਿਸ਼ੋਰ ਨਿਆਂ ਪ੍ਰਣਾਲੀ ਦੇ ਅੰਦਰਲੇ ਪਾੜੇ ਅਤੇ ਸੰਭਾਵਨਾਵਾਂ ‘ਤੇ ਬਹੁਤ ਜ਼ਰੂਰੀ ਧਿਆਨ ਕੇਂਦਰਿਤ ਕਰਦਾ ਹੈ।

ਇਹ ਵੀ ਪੜ੍ਹੋ  ਮੁੱਖ ਮੰਤਰੀ ਵੱਲੋਂ ਨਵੇਂ ਭਰਤੀ ਹੋਏ ਨੌਜਵਾਨਾਂ ਨੂੰ ਭ੍ਰਿਸ਼ਟਾਚਾਰ ਅਤੇ ਨਸ਼ਿਆਂ ਵਿਰੁੱਧ ਜੰਗ ਦੇ ਸਿਪਾਹੀ ਬਣਨ ਦਾ ਸੱਦਾ

ਇਹ ਖੋਜਾਂ ਪੰਜਾਬ ਵਿੱਚ ਕਿਸ਼ੋਰ ਅਪਰਾਧ ਪ੍ਰਤੀ ਪੁਨਰਵਾਸ ਅਤੇ ਬਹਾਲੀ ਪ੍ਰਤੀਕਿਰਿਆਵਾਂ ਨੂੰ ਵਧਾਉਣ ਵਿੱਚ ਸਾਡੀ ਅਗਵਾਈ ਕਰਨਗੀਆਂ।”ਅਧਿਐਨ ਦੇ ਮੁੱਖ ਨੁਕਤੇ ਪੇਸ਼ ਕਰਦੇ ਹੋਏ, ਡਾ. ਗੌਤਮ ਸੂਦ ਨੇ ਸਮੱਰਥਾ ਨਿਰਮਾਣ, ਸੇਵਾਵਾਂ ਦੇ ਕਨਵਰਜੈਂਸ ਅਤੇ ਹਿੱਸੇਦਾਰਾਂ ਦੀ ਸੰਵੇਦਨਸ਼ੀਲਤਾ ਦੀ ਮਹੱਤਤਾ ‘ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ “ਇਹ ਮੁਲਾਂਕਣ ਸੰਸਥਾਗਤ ਤਾਲਮੇਲ, ਭਾਈਚਾਰਾ-ਅਧਾਰਤ ਦਖਲਅੰਦਾਜ਼ੀ ਅਤੇ ਕਾਨੂੰਨ ਦੇ ਟਕਰਾਅ ਵਾਲੇ ਬੱਚਿਆਂ ਨੂੰ ਸਚਮੁੱਚ ਸੁਧਾਰਨ ਵਿੱਚ ਬਹਾਲੀ ਨਿਆਂ ਦੇ ਮੁੱਲ ਦੀ ਮਹੱਤਵਪੂਰਨ ਭੂਮਿਕਾ ਨੂੰ ਉਜਾਗਰ ਕਰਦਾ ਹੈ।ਚੇਅਰਪਰਸਨ ਸ੍ਰੀ ਕੰਵਰਦੀਪ ਸਿੰਘ ਨੇ ਖੋਜ ਟੀਮ ਦੇ ਯਤਨਾਂ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਇਹ ਰਿਪੋਰਟ ਬੱਚਿਆਂ ਦੇ ਅਧਿਕਾਰਾਂ ਨੂੰ ਨਿਆਂ ਪ੍ਰਣਾਲੀ ਨਾਲ ਹੋਰ ਡੂੰਘਾਈ ਨਾਲ ਜੋੜਨ ਦੀ ਲੋੜ ਨੂੰ ਉਜਾਗਰ ਕਰਦੀ ਹੈ। ਉਨ੍ਹਾਂ ਦੱਸਿਆ ਕਿ ਹਰੇਕ ਬੱਚਾ, ਭਾਵੇਂ ਉਹ ਕਿਸੇ ਨਿਆਂਇਕ ਕਾਰਵਾਈ ਵਿਚ ਹੋਵੇ, ਉਸ ਦੇ ਅਧਿਕਾਰਾਂ ਦੀ ਪੂਰੀ ਰੱਖਿਆ ਹੋਣੀ ਚਾਹੀਦੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਮਧੂ ਮੱਖੀ ਪਾਲਣ ਦਾ ਕਿੱਤਾ ਵਾਤਾਵਰਣ ਦੀ ਸ਼ੁੱਧਤਾ ਦੇ ਨਾਲ ਮਨੁੱਖੀ ਸਿਹਤ ਲਈ ਵੀ ਲਾਹੇਵੰਦਾ-ਰਾਜਪਾਲ ਗੁਲਾਬ ਚੰਦ ਕਟਾਰੀਆ

👉ਵਿਸ਼ਵ ਸ਼ਹਿਦ ਮੱਖੀ ਦਿਵਸ ਮੌਕੇ ਪੰਜਾਬ ਕਿਸਾਨ ਵਿਕਾਸ ਚੈਂਬਰ ਵੱਲੋਂ ਰਾਸ਼ਟਰੀ ਮਧੂ ਮੱਖੀ ਪਾਲਣ ਵਰਕਸ਼ਾਪ ਲਾਈ ਗਈ
SAS Nagar News:ਪੰਜਾਬ ਦੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਨੇ ਅੱਜ ਵਿਸ਼ਵ ਸ਼ਹਿਦ ਮੱਖੀ ਦਿਵਸ ਮੌਕੇ ਪੰਜਾਬ ਕਿਸਾਨ ਵਿਕਾਸ ਚੈਂਬਰ ਵੱਲੋਂ ਲਾਈ ਗਈ ਰਾਸ਼ਟਰੀ ਮਧੂ ਮੱਖੀ ਪਾਲਣ ਵਰਕਸ਼ਾਪ ਵਿੱਚ ਮੁੱਖ ਮਹਿਮਾਨ ਵਜੋਂ ਕਾਲਕਟ ਭਵਨ ਮੋਹਾਲੀ ਵਿਖੇ ਸ਼ਿਰਕਤ ਕੀਤੀ।ਉਨ੍ਹਾਂ ਇਸ ਮੌਕੇ ਸ਼ਹਿਦ ਦੀ ਮੱਖੀ ਪਾਲਣ ਦੇ ਕਿੱਤੇ ਨੂੰ ਵਾਤਾਵਰਣ ਦੀ ਸ਼ੁੱਧਤਾ ਦੇ ਨਾਲ-ਨਾਲ ਮਾਨਵੀ ਸਿਹਤ ਲਈ ਵੀ ਲਾਹੇਵੰਦਾ ਦੱਸਿਆ। ਉਨ੍ਹਾਂ ਕਿਹਾ ਕਿ ਸ਼ਹਿਦ ਦੀ ਮਹੱਤਤਾ ਮਨੁੱਖੀ ਜ਼ਿੰਦਗੀ ਦੇ ਸੰਸਾਰ ਵਿੱਚ ਸਾਹ ਲੈਣ ਤੋਂ ਹੀ ਸ਼ੁਰੂ ਹੋ ਜਾਂਦੀ ਹੈ ਅਤੇ ਅਖੀਰ ਤੱਕ ਕਿਸੇ ਨਾ ਕਿਸੇ ਰੂਪ ’ਚ ਇਨਸਾਨ ਨਾਲ ਜੁੜਿਆ ਰਹਿੰਦਾ ਹੈ।

ਇਹ ਵੀ ਪੜ੍ਹੋ  ਮੁੱਖ ਮੰਤਰੀ ਵੱਲੋਂ ਨਵੇਂ ਭਰਤੀ ਹੋਏ ਨੌਜਵਾਨਾਂ ਨੂੰ ਭ੍ਰਿਸ਼ਟਾਚਾਰ ਅਤੇ ਨਸ਼ਿਆਂ ਵਿਰੁੱਧ ਜੰਗ ਦੇ ਸਿਪਾਹੀ ਬਣਨ ਦਾ ਸੱਦਾ

ਉਨ੍ਹਾਂ ਕਿਹਾ ਕਿ ਸ਼ਹਿਦ ਦੇ ਆਯੂਰਵੈਦਾ ਅਨੁਸਾਰ ਵੀ ਬਹੁਤ ਲਾਭ ਹਨ।ਉਨ੍ਹਾਂ ਕਿਹਾ ਕਿ ਭਾਰਤ ਵਿੱਚ ਸ਼ਹਿਦ ਦਾ ਕਿੱਤਾ ਅਤੇ ਵਪਾਰ ਤੇਜ਼ੀ ਨਾਲ ਅੱਗੇ ਵੱਧ ਰਿਹਾ ਹੈ। ਉਨ੍ਹਾਂ ਕਿਹਾ ਕਿ ਸ਼ਹਿਦ ਦੀ ਮੱਖੀ ਕੇਵਲ ਸ਼ਹਿਦ ਹੀ ਨਹੀਂ ਦਿੰਦੀ ਬਲਕਿ ਪਰਾਗਣ ਵਿਧੀ ਰਾਹੀਂ ਬਹੁਤ ਸਾਰੇ ਫੁੱਲਾਂ ਦੇ ਬੀਜ ਇੱਕ ਥਾਂ ਤੋਂ ਦੂਜੀ ਥਾਂ ’ਤੇ ਵੀ ਲੈ ਕੇ ਜਾਂਦੀ ਹੈ।ਰਾਜਪਾਲ ਪੰਜਾਬ ਨੇ ਕਿਹਾ ਕਿ ਸ਼ਹਿਦ ਦੇ ਕਿੱਤੇ ਨੂੰ ਹੋਰ ਪ੍ਰਫੁਲਿਤ ਕਰਨ ਲਈ ਪੀ ਏ ਯੂ ਲੁਧਿਆਣਾ ਅਤੇ ਪੰਜਾਬ ਕਿਸਾਨ ਵਿਕਾਸ ਚੈਂਬਰ ਨੂੰ ਰਲ ਕੇ ਹੰਬਲਾ ਮਾਰਨ ਦੀ ਲੋੜ ਹੈ ਤਾਂ ਜੋ ਕਿਸਾਨਾਂ ਦੀ ਆਮਦਨੀ ਮਧੂ ਮੱਖੀਆਂ ਪਾਲਣ ਦੇ ਕਿੱਤੇ ਨਾਲ ਹੋਰ ਵਧਾਈ ਜਾ ਸਕੇ। ਉਨ੍ਹਾਂ ਕਿਹਾ ਕਿ ਭਾਵੇਂ ਸ਼ਹਿਦ ਦੀ ਮੱਖੀ ਪਾਲਣ ਦਾ ਕਿੱਤਾ ਬੜਾ ਪੁਰਾਣਾ ਹੈ ਪਰ ਸਾਨੂੰ ਇਸ ਨੂੰ ਨਵੀਂਅਂ ਤਕਨੀਕਾਂ ਨਾਲ ਅੱਗੇ ਵਧਾਉਣ ਦੀ ਜ਼ਰੂਰਤ ਹੈ।

ਇਹ ਵੀ ਪੜ੍ਹੋ  Punjab Police ਦੇ 18 DSPs ਨੂੰ SP ਵਜੋਂ ਮਿਲੀ ਤਰੱਕੀ, CM Mann ਨੇ ਲਗਾਏ ਬੈੱਚ,ਦੇਖੋ ਲਿਸਟ

ਇਸ ਮੌਕੇ ਉਨ੍ਹਾਂ ਨੇ ਵੱਖ-ਵੱਖ ਸ਼ਹਿਦ ਦੀ ਮੱਖੀਆਂ ਦੇ ਪੰਜਾਬ ਭਰ ਤੋਂ ਪੁੱਜੇ ਪਾਲਕਾਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਵੀ ਕੀਤਾ। ਰਾਜਪਾਲ ਵੱਲੋਂ ਇਸ ਮੌਕੇ ‘ਹਨੀ ਐਂਡ ਐਪੀਕਲਚਰ ਡਿਵੈਲਪਮੈਂਟ ਐਸੋਸੀਏਸ਼ਨ ਆਫ਼ ਇੰਡੀਆ’ ਦੇ ਗਠਨ ਦੀ ਸ਼ੁੱਭ ਸ਼ੁਰੂਆਤ ਵੀ ਕੀਤੀ ਗਈ।ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਉਪ ਕੁਲਪਤੀ ਸਤਬੀਰ ਸਿੰਘ ਗੋਸਲ ਨੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਇਸ ਸਬੰਧ ਵਿੱਚ ਕੀਤੇ ਜਾ ਰਹੇ ਉਪਰਾਲਿਆਂ ’ਤੇ ਚਾਨਣਾ ਪਾਇਆ। ਇਸ ਮੌਕੇ ਸਿਮਰਨਜੀਤ ਸਿੰਘ ਉਪ ਪ੍ਰਧਾਨ ਪੰਜਾਬ ਕਿਸਾਨ ਵਿਕਾਸ ਚੈਂਬਰ, ਬਲਵਿੰਦਰ ਸਿੰਘ ਸਿੱਧੂ ਸਕੱਤਰ, ਪੰਜਾਬ ਕਿਸਾਨ ਵਿਕਾਸ ਚੈਂਬਰ ਅਤੇ ਚੇਅਰਮੈਨ ਕੁਲਦੀਪ ਸਿੰਘ ਰੰਧਾਵਾ ਨੇ ਵੀ ਸੰਬੋਧਨ ਕੀਤਾ। ਪ੍ਰਦੀਪ ਥਰੇਜਾ ਨੂੰ ਇਸ ਮੌਕੇ ਲਾਈਫ਼ ਟਾਈਮ ਅਚੀਵਮੈਂਟ ਅਵਾਰਡ ਨਾਲ ਸਨਮਾਨਿਤ ਕੀਤਾ ਗਿਆ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਬਟਾਲਾ ਵਿੱਚ ਗ੍ਰਨੇਡ ਹਮਲੇ ਦੀ ਕੋਸ਼ਿਸ਼ ਪਿੱਛੇ ਸੀ ਪਾਕਿ-ਆਈ.ਐਸ.ਆਈ. ਸਮਰਥਿਤ ਅੱਤਵਾਦੀ ਮਾਡਿਊਲ ; ਗਿਰੋਹ ਦੇ 6 ਕਾਰਕੁੰਨ ਕਾਬੂ

0

👉ਪੁਰਤਗਾਲ-ਅਧਾਰਤ ਮਨਿੰਦਰ ਬਿੱਲਾ ਅਤੇ ਬੀ.ਕੇ.ਆਈ. ਮਾਸਟਰਮਾਈਂਡ ਮੰਨੂ ਅਗਵਾਨ ਵੱਲੋਂ ਚਲਾਇਆ ਜਾ ਰਿਹਾ ਸੀ ਮਾਡਿਊਲ: ਡੀਜੀਪੀ ਗੌਰਵ ਯਾਦਵ
👉ਗ੍ਰਿਫ਼ਤਾਰ ਕੀਤਾ ਦੋਸ਼ੀ ਜਤਿਨ ਕੁਮਾਰ, ਹਥਿਆਰਾਂ ਦੀ ਬਰਾਮਦਗੀ ਲਈ ਲਿਜਾਂਦੇ ਸਮੇਂ ਗੋਲੀਬਾਰੀ ਦੌਰਾਨ ਹੋਇਆ ਜ਼ਖਮੀ : ਐਸ.ਐਸ.ਪੀ. ਬਟਾਲਾ ਸੁਹੇਲ ਕਾਸਿਮ ਮੀਰ
Batala News:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਤਹਿਤ, ਬਟਾਲਾ ਪੁਲਿਸ ਨੇ ਪਾਕਿਸਤਾਨ-ਆਈਐਸਆਈ ਸਮਰਥਿਤ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਅੱਤਵਾਦੀ ਮਾਡਿਊਲ – ਜੋ ਕਿ ਅੱਤਵਾਦੀ ਹਰਵਿੰਦਰ ਸਿੰਘ ਰਿੰਦਾ ਦੇ ਨਿਰਦੇਸ਼ਾਂ ’ਤੇ ਵਿਦੇਸ਼ੀ ਹੈਂਡਲਰਾਂ ਮਨਿੰਦਰ ਬਿੱਲਾ ਅਤੇ ਮੰਨੂ ਅਗਵਾਨ ਦੁਆਰਾ ਚਲਾਇਆ ਜਾ ਰਿਹਾ ਸੀ , ਦਾ ਪਰਦਾਫਾਸ਼ ਕਰਦਿਆਂ ਬਟਾਲਾ ਵਿੱਚ ਇੱਕ ਸ਼ਰਾਬ ਦੇ ਠੇਕੇ ਦੇ ਬਾਹਰ ਗ੍ਰਨੇਡ ਹਮਲੇ ਦੀ ਕੋਸ਼ਿਸ਼ ਵਿੱਚ ਸ਼ਾਮਲ ਇਸ ਗਿਰੋਹ ਦੇ ਛੇ ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਹੈ। ਇਹ ਜਾਣਕਾਰੀ , ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਮੰਗਲਵਾਰ ਨੂੰ ਇੱਥੇ ਦਿੱਤੀ।ਜਾਣਕਾਰੀ ਅਨੁਸਾਰ, ਕੁਝ ਅਣਪਛਾਤੇ ਮੋਟਰਸਾਇਕਲ ਸਵਾਰ ਨੌਜਵਾਨਾਂ ਨੇ 17 ਮਈ, 2025 ਨੂੰ ਬਟਾਲਾ ਦੇ ਫੋਕਲ ਪੁਆਇੰਟ ਇਲਾਕੇ ਵਿੱਚ ਸਥਿਤ ਸ਼ਰਾਬ ਦੇ ਠੇਕੇ ਦੇ ਬਾਹਰ ਹੈਂਡ ਗ੍ਰਨੇਡ ਸੁੱਟਿਆ ਸੀ, ਪਰ ਨੁਕਸਦਾਰ ਹੋਣ ਕਰਕੇ ਗਰਨੇਡ ਫਟਣ ਵਿੱਚ ਅਸਫਲ ਰਿਹਾ, ਜਿਸ ਨਾਲ ਕੋਈ ਅਣਸੁਖਾਵੀਂ ਘਟਨਾ ਵਾਪਰਨ ਤੋਂ ਟਲ਼ ਗਈ।

ਇਹ ਵੀ ਪੜ੍ਹੋ  ਮੁੱਖ ਮੰਤਰੀ ਵੱਲੋਂ ਨਵੇਂ ਭਰਤੀ ਹੋਏ ਨੌਜਵਾਨਾਂ ਨੂੰ ਭ੍ਰਿਸ਼ਟਾਚਾਰ ਅਤੇ ਨਸ਼ਿਆਂ ਵਿਰੁੱਧ ਜੰਗ ਦੇ ਸਿਪਾਹੀ ਬਣਨ ਦਾ ਸੱਦਾ 

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਜਤਿਨ ਕੁਮਾਰ ਉਰਫ ਰੋਹਨ, ਬਰਿੰਦਰ ਸਿੰਘ ਉਰਫ ਸਾਜਨ, ਅਬਰਾਹਿਮ ਉਰਫ ਰੋਹਿਤ ਅਤੇ ਸੁਨੀਲ ਕੁਮਾਰ, ਸਾਰੇ ਵਾਸੀ ਸ਼ੁਕਰਪੁਰਾ, ਬਟਾਲਾ ;ਰਾਹੁਲ ਮਸੀਹ ਵਾਸੀ ਹਰਨਾਮ ਨਗਰ, ਬਟਾਲਾ ਅਤੇ ਸੋਹਿਤ ਵਾਸੀ ਕਿਲਾ ਦੇਸ ਰਾਜ, ਬਟਾਲਾ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਇੱਕ .30 ਬੋਰ ਪਿਸਤੌਲ ਵੀ ਬਰਾਮਦ ਕੀਤਾ ਹੈ।ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਨੂੰ ਪੁਰਤਗਾਲ ਸਥਿਤ ਮਨਿੰਦਰ ਬਿੱਲਾ ਅਤੇ ਬੀਕੇਆਈ ਦੇ ਮਾਸਟਰਮਾਈਂਡ ਮੰਨੂ ਅਗਵਾਨ, ਜਿਸਨੇ ਹਾਲ ਹੀ ਵਿੱਚ ਅਮਰੀਕਾ ਵਿੱਚ ਹੈਪੀ ਪਾਸੀਆਂ ਦੀ ਗ੍ਰਿਫ਼ਤਾਰੀ ਤੋਂ ਬਾਅਦ ਗਿਰੋਹ ਦਾ ਚਾਰਜ ਸੰਭਾਲਿਆ ਹੈ, ਤੋਂ ਸਿਧੇ ਰੂਪ ਵਿੱਚ ਹਦਾਇਤਾਂ ਪ੍ਰਾਪਤ ਕਰ ਰਿਹਾ ਸੀ।ਉਨ੍ਹਾਂ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਸ ਮਾਡਿਊਲ ਨੂੰ ਇਸਦੇ ਵਿਦੇਸ਼ੀ ਹੈਂਡਲਰਾਂ ਨੇ ਠੇਕੇਦਾਰਾਂ ਵਿੱਚ ਖ਼ੌਫ ਦਾ ਮਾਹੌਲ ਬਣਾਉਣ ਦੇ ਇਰਾਦੇ ਨਾਲ ਕਿਸੇ ਵੀ ਸ਼ਰਾਬ ਦੇ ਠੇਕੇ ’ਤੇ ਗ੍ਰਨੇਡ ਸੁੱਟਣ ਦੇ ਨਿਰਦੇਸ਼ ਦਿੱਤੇ ਸਨ ਤਾਂ ਜੋ ਜਬਰਨ ਵਸੂਲੀ ਕਰਨਾ ਆਸਾਨ ਹੋ ਸਕੇ। । ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਅਗਲੇਰੇ-ਪਿਛਲੇਰੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਜਾਰੀ ਹੈ।ਆਪਰੇਸ਼ਨ ਸਬੰਧੀ ਵੇਰਵੇ ਸਾਂਝੇ ਕਰਦੇ ਹੋਏ, ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀ) ਬਟਾਲਾ ਸੁਹੇਲ ਕਾਸਿਮ ਮੀਰ ਨੇ ਕਿਹਾ ਕਿ ਗ੍ਰਨੇਡ ਹਮਲੇ ਦੀ ਕੋਸ਼ਿਸ਼ ਵਾਲੀ ਵਾਰਦਾਤ ਤੋਂ ਬਾਅਦ, ਕਈ ਪੁਲਿਸ ਟੀਮਾਂ ਨੂੰ ਖੁਫੀਆ ਜਾਣਕਾਰੀ ਦੀ ਵਰਤੋਂ ਕਰਕੇ ਜਾਂਚ ਕਰਨ ਦਾ ਕੰਮ ਸੌਂਪਿਆ ਗਿਆ ਸੀ। ਉਨ੍ਹਾਂ ਅੱਗੇ ਕਿਹਾ ਕਿ ਰਿਕਾਰਡ ਸਮੇਂ ਵਿੱਚ ਲੌਜਿਸਟਿਕਸ ਅਤੇ ਹੋਰ ਖਰਚਿਆਂ ਦਾ ਪ੍ਰਬੰਧ ਕਰਨ ਵਿੱਚ ਸ਼ਾਮਲ ਛੇ ਮੁਲਜ਼ਮਾਂ ਦਾ ਪਤਾ ਲਗਾਇਆ ਗਿਆ ਅਤੇ ਉਨ੍ਹਾਂ ਨੂੰ ਗ੍ਰਿਫ਼ਤਾਰ ਵੀ ਕਰ ਲਿਆ ਗਿਆ।

ਇਹ ਵੀ ਪੜ੍ਹੋ  Punjab Police ਦੇ 18 DSPs ਨੂੰ SP ਵਜੋਂ ਮਿਲੀ ਤਰੱਕੀ, CM Mann ਨੇ ਲਗਾਏ ਬੈੱਚ,ਦੇਖੋ ਲਿਸਟ

ਐਸਐਸਪੀ ਨੇ ਕਿਹਾ ਕਿ ਆਪਰੇਸ਼ਨ ਦੌਰਾਨ, ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਜਤਿਨ ਕੁਮਾਰ ਉਰਫ਼ ਰੋਹਨ, ਜੋ ਕਿ ਹਮਲੇ ਦਾ ਮੁੱਖ ਸਾਜ਼ਿਸ਼ਕਰਤਾ ਹੈ, ਨੂੰ ਹਥਿਆਰ ਬਰਾਮਦਗੀ ਲਈ ਲਿਜਾਂਦੇ ਸਮੇਂ ਪੁਲਿਸ ਨਾਲ ਹੋਈ ਗੋਲੀਬਾਰੀ ਵਿੱਚ ਗੋਲੀਆਂ ਲੱਗੀਆਂ। ਉਨ੍ਹਾਂ ਕਿਹਾ ਕਿ ਭੱਜਣ ਦੀ ਕੋਸ਼ਿਸ਼ ਵਿੱਚ, ਮੁਲਜ਼ਮ ਨੇ ਪੁਲਿਸ ਟੀਮ ’ਤੇ ਗੋਲੀਬਾਰੀ ਕੀਤੀ ਅਤੇ ਜਵਾਬੀ ਗੋਲੀਬਾਰੀ ਵਿੱਚ ਜ਼ਖਮੀ ਹੋ ਗਿਆ ਅਤੇ ਹੁਣ ਸਥਾਨਕ ਸਿਵਲ ਹਸਪਤਾਲ ਵਿੱਚ ਜ਼ੇਰੇ-ਇਲਾਜ ਹੈ।ਉਨ੍ਹਾਂ ਕਿਹਾ ਕਿ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮਾਂ ਨੇ ਮਨਿੰਦਰ ਬਿੱਲਾ ਅਤੇ ਇੱਕ ਹੋਰ ਅਣਪਛਾਤੇ ਵਿਅਕਤੀ ਤੋਂ ਵੀਡੀਓ ਕਾਲ ਰਾਹੀਂ ਪ੍ਰਾਪਤ ਹਦਾਇਤਾਂ ਦੇ ਆਧਾਰ ’ਤੇ ਗ੍ਰਨੇਡ ਬਣਾਇਆ ਸੀ,ਪਰ ਉਨ੍ਹਾਂ ਨੂੰ ਗ੍ਰਨੇਡ ਬਣਾਉਣ ਬਾਰੇ ਕੋਈ ਤਕਨੀਕੀ ਜਾਣਕਾਰੀ ਨਹੀਂ ਸੀ । ਇਸੇ ਕਾਰਨ ਗਰਨੇਡ ਨੁਕਸਦਾਰ ਬਣਿਆ ਅਤੇ ਫਟ ਨਹੀਂ ਸਕਿਆ।ਇਸ ਸਬੰਧੀ ਬਟਾਲਾ ਦੇ ਸਿਵਲ ਲਾਈਨਜ਼ ਪੁਲਿਸ ਸਟੇਸ਼ਨ ਵਿਖੇ ਵਿਸਫੋਟਕ ਪਦਾਰਥ ਐਕਟ ਦੀ ਧਾਰਾ 4 ਅਤੇ 5 ਦੇ ਤਹਿਤ 17 ਮਈ, 2025 ਨੂੰ ਕੇਸ ਐਫਆਈਆਰ ਨੰਬਰ 148 ਪਹਿਲਾਂ ਹੀ ਦਰਜ ਕੀਤਾ ਜਾ ਚੁੱਕਾ ਹੈ, ਜਦੋਂ ਕਿ ਬੀਐਨਐਸ ਦੀ ਧਾਰਾ 111 ਅਤੇ 61(2) ਅਤੇ ਗੈਰ-ਕਾਨੂੰਨੀ ਗਤੀਵਿਧੀਆਂ (ਰੋਕਥਾਮ) ਐਕਟ (ਯੂਏਪੀਏ) ਦੀ ਧਾਰਾ 13, 14, 16, 17, 18, 18-ਬੀ, ਅਤੇ 20 , ਵੀ ਜੋੜੀਆਂ ਗਈਆਂ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਮੁਹਾਲੀ ਦੇ ਪ੍ਰਾਈਵੇਟ ਕਾਲਜ਼ ’ਚ ਪੜ੍ਹਦੇ ਨੌਜਵਾਨ ਨੇ ਹੋਸਟਲ ਦੇ ਕਮਰੇ ’ਚ ਲਿਆ ਫ਼ਾਹਾ

Mohali News:ਜ਼ਿਲ੍ਹੇ ਦੇ ਇੱਕ ਪ੍ਰਾਈਵੇਟ ਕਾਲਜ਼ ’ਚ ਪੜ੍ਹਾਈ ਕਰ ਰਹੇ ਇੱਕ ਨੌਜਵਾਨ ਵੱਲੋਂ ਕਾਲਜ਼ ਦੇ ਹੋਸਟਲ ਦੇ ਕਮਰੇ ਵਿਚ ਫ਼ਾਹਾ ਲੈ ਕੇ ਖ਼ੁਦਕਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਨੌਜਵਾਨ ਦੀ ਪਹਿਚਾਣ 19 ਸਾਲਾਂ ਆਰੀਅਨ ਵਜੋਂ ਹੋਈ ਹੈ, ਜੋਕਿ ਜੰਮੂ ਕਸ਼ਮੀਰ ਦੇ ਬੜਗਾਮ ਜ਼ਿਲ੍ਹੇ ਦਾ ਰਹਿਣ ਵਾਲਾ ਸੀ। ਮ੍ਰਿਤਕ ਆਰੀਅਨ ਉਕਤ ਕਾਲਜ਼ ਵਿਚ ਬੀਬੀਏ ਦੀ ਪੜਾਈ ਕਰ ਰਿਹਾ ਸੀ। ਘਟਨਾ ਦਾ ਪਤਾ ਲੱਗਦੇ ਹੀ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ  ਬਠਿੰਡਾ ਪੁਲਿਸ ਨੇ ਪੈਟਰੋਲ ਪੰਪ ਲੁੱਟਣ ਵਾਲੇ ਗੈਂਗ ਨੂੰ ਹਥਿਆਰਾਂ ਸਮੇਤ ਕੀਤਾ ਕਾਬੂ

ਮੁਢਲੀ ਜਾਣਕਾਰੀ ਮੁਤਾਬਕ ਕੁੱਝ ਦਿਨ ਪਹਿਲਾਂ ਕਾਲਜ਼ ’ਚ ਚੱਲ ਰਹੇ ਪੇਪਰਾਂ ਦੌਰਾਨ ਇਸ ਵਿਦਿਆਰਥੀ ਕੋਲੋਂ ਮੋਬਾਇਲ ਫ਼ੋਨ ਫ਼ੜਿਆ ਗਿਆ ਸੀ ਤੇ ਜਿਸਤੋਂ ਬਾਅਦ ਉਸਦਾ ਪੇਪਰ ਖੋਹ ਕੇ ਬਾਹਰ ਕੱਢ ਦਿੱਤਾ ਸੀ। ਇਸ ਘਟਨਾ ਤੋਂ ਬਾਅਦ ਆਰੀਅਨ ਪ੍ਰੇਸ਼ਾਨ ਚੱਲ ਰਿਹਾ ਸੀ। ਫ਼ਿਲਹਾਲ ਪੁਲਿਸ ਮਾਮਲੇ ਦੀ ਡੂੰਘਾਈ ਨਾਲ ਪੜਤਾਲ ਕਰ ਰਹੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਮੁੱਖ ਮੰਤਰੀ ਵੱਲੋਂ ਨਵੇਂ ਭਰਤੀ ਹੋਏ ਨੌਜਵਾਨਾਂ ਨੂੰ ਭ੍ਰਿਸ਼ਟਾਚਾਰ ਅਤੇ ਨਸ਼ਿਆਂ ਵਿਰੁੱਧ ਜੰਗ ਦੇ ਸਿਪਾਹੀ ਬਣਨ ਦਾ ਸੱਦਾ

0

👉ਸੂਬਾ ਸਰਕਾਰ ਨੇ ਨੌਜਵਾਨਾਂ ਨੂੰ ਤਕਰੀਬਨ 55,000 ਸਰਕਾਰੀ ਨੌਕਰੀਆਂ ਦੇ ਕੇ ਪਰਵਾਸ ਦੇ ਰੁਝਾਨ ਨੂੰ ਪੁੱਠਾ ਗੇੜਾ ਦਿੱਤਾ
Chandigarh News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਨਵੇਂ ਭਰਤੀ ਹੋਏ ਨੌਜਵਾਨਾਂ ਨੂੰ ਭ੍ਰਿਸ਼ਟਾਚਾਰ ਅਤੇ ਨਸ਼ਿਆਂ ਦੇ ਦੋਹਰੇ ਖ਼ਤਰੇ ਵਿਰੁੱਧ ਸੂਬਾ ਸਰਕਾਰ ਦੇ ਯੁੱਧ ਵਿੱਚ ਮੂਹਰਲੀ ਕਤਾਰ ਦੇ ਸਿਪਾਹੀ ਬਣਨ ਦੀ ਅਪੀਲ ਕੀਤੀ।
ਇੱਥੇ 450 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪਣ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਨਵੇਂ ਭਰਤੀ ਹੋਏ ਨੌਜਵਾਨ ਹੁਣ ਸੂਬਾ ਸਰਕਾਰ ਦਾ ਅਨਿੱਖੜਵਾਂ ਅੰਗ ਬਣ ਗਏ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਨੌਜਵਾਨਾਂ ਦੀ ਇਹ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਨਸ਼ਿਆਂ ਅਤੇ ਭ੍ਰਿਸ਼ਟਾਚਾਰ ਵਿਰੁੱਧ ਲੜਾਈ ਵਿੱਚ ਦਿਲੋਂ ਯੋਗਦਾਨ ਪਾਉਣ। ਉਨ੍ਹਾਂ ਕਿਹਾ ਕਿ ਸੂਬੇ ਵਿੱਚੋਂ ਇਨ੍ਹਾਂ ਬੁਰਾਈਆਂ ਨੂੰ ਖ਼ਤਮ ਕਰਨਾ ਸਮੇਂ ਦੀ ਲੋੜ ਹੈ, ਜਿਸ ਲਈ ਨੌਜਵਾਨਾਂ ਦਾ ਸਮਰਥਨ ਬਹੁਤ ਜ਼ਰੂਰੀ ਹੈ। ਭਗਵੰਤ ਸਿੰਘ ਮਾਨ ਨੇ ਇਸ ਗੱਲ `ਤੇ ਜ਼ੋਰ ਦਿੱਤਾ ਕਿ ਸੂਬੇ ਦੇ ਨੌਜਵਾਨਾਂ ਦੀ ਭਲਾਈ ਲਈ ਯੁੱਧ ਨਸ਼ਿਆਂ ਵਿਰੁੱਧ ਵਰਗੀਆਂ ਮੁਹਿੰਮਾਂ ਸ਼ੁਰੂ ਕੀਤੀਆਂ ਗਈਆਂ ਹਨ ਅਤੇ ਸੂਬੇ ਦੇ ਹਰ ਨਾਗਰਿਕ ਦੀ ਨੈਤਿਕ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਇਨ੍ਹਾਂ ਮੁਹਿੰਮਾਂ ਦੀ ਸਫ਼ਲਤਾ ਵਿੱਚ ਸਰਕਾਰ ਦਾ ਸਾਥ ਦੇਣ।ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਪਿਛਲੇ ਤਿੰਨ ਸਾਲਾਂ `ਚ ਨੌਜਵਾਨਾਂ ਨੂੰ 54,142 ਨੌਕਰੀਆਂ ਪ੍ਰਦਾਨ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਨਵੇਂ ਭਰਤੀ ਹੋਏ ਨੌਜਵਾਨਾਂ ਲਈ ਅੱਜ ਦਾ ਦਿਨ ਬਹੁਤ ਹੀ ਮਹੱਤਵਪੂਰਨ ਹੈ, ਜਿਨ੍ਹਾਂ ਨੇ ਮਕਾਨ ਉਸਾਰੀ, ਖੇਤੀਬਾੜੀ, ਜਲ ਸਰੋਤ, ਖੇਡਾਂ ਅਤੇ ਯੁਵਕ ਸੇਵਾਵਾਂ, ਸਥਾਨਕ ਸਰਕਾਰਾਂ, ਸਿਹਤ ਅਤੇ ਪਰਿਵਾਰ ਭਲਾਈ, ਸਕੂਲ ਸਿੱਖਿਆ, ਜਲ ਸਪਲਾਈ ਅਤੇ ਸੈਨੀਟੇਸ਼ਨ, ਆਬਕਾਰੀ ਤੇ ਕਰ, ਵਿੱਤ ਅਤੇ ਸੈਰ-ਸਪਾਟਾ ਵਿਭਾਗਾਂ ਵਿੱਚ ਨੌਕਰੀ ਹਾਸਲ ਕੀਤੀ ਹੈ।

ਇਹ ਵੀ ਪੜ੍ਹੋ  Punjab Police ਦੇ 18 DSPs ਨੂੰ SP ਵਜੋਂ ਮਿਲੀ ਤਰੱਕੀ, CM Mann ਨੇ ਲਗਾਏ ਬੈੱਚ,ਦੇਖੋ ਲਿਸਟ

ਭਗਵੰਤ ਸਿੰਘ ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਸੂਬਾ ਸਰਕਾਰ ਨੇ ਇਕ ਪਾਰਦਰਸ਼ੀ ਅਤੇ ਯੋਗਤਾ-ਆਧਾਰਤ ਪ੍ਰਕਿਰਿਆ ਰਾਹੀਂ 54,000 ਤੋਂ ਵੱਧ ਸਰਕਾਰੀ ਨੌਕਰੀਆਂ ਪ੍ਰਦਾਨ ਕਰਕੇ ਮੀਲ ਪੱਥਰ ਸਥਾਪਤ ਕੀਤਾ ਹੈ।ਮੁੱਖ ਮੰਤਰੀ ਨੇ ਕਿਹਾ ਕਿ ਰਵਾਇਤੀ ਸਿਆਸੀ ਪਾਰਟੀਆਂ ਦੇ ਹੱਥ ਖ਼ੂਨ ਨਾਲ ਰੰਗੇ ਹੋਏ ਹਨ, ਜਿਨ੍ਹਾਂ ਨੇ ਆਪਣੇ ਸ਼ਾਸਨਕਾਲ ਦੌਰਾਨ ਸੂਬੇ ਦੇ ਖ਼ਜ਼ਾਨੇ ਨੂੰ ਲੁੱਟਣ ਅਤੇ ਇਸ ਦੀ ਬਰਬਾਦੀ ਦੇ ਸਿਵਾਏ ਹੋਰ ਕੁਝ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੌਰਾਨ ਡੋਨੇਸ਼ਨ, ਪ੍ਰੀਮੀਅਮ ਅਤੇ ਹੋਰ ਕਈ ਢੰਗ-ਤਰੀਕਿਆਂ ਦੇ ਰੂਪ ਵਿੱਚ ਭ੍ਰਿਸ਼ਟਾਚਾਰ ਨੂੰ ਪ੍ਰਫੁੱਲਿਤ ਕੀਤਾ ਗਿਆ। ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਇਸ ਦੇ ਉਲਟ ਉਨ੍ਹਾਂ ਦੀ ਸਰਕਾਰ ਨੇ ਭ੍ਰਿਸ਼ਟਾਚਾਰ ਦੇ ਹਰ ਢੰਗ-ਤਰੀਕੇ ਨੂੰ ਖ਼ਤਮ ਕਰਨ ਅਤੇ ਲੋਕਾਂ ਨੂੰ ਨਾਗਰਿਕ-ਕੇਂਦਰਿਤ ਸੇਵਾਵਾਂ ਦੇਣਾ ਯਕੀਨੀ ਬਣਾਉਣ ਲਈ ਫੈਸਲਾਕੁਨ ਕਦਮ ਚੁੱਕੇ ਹਨ।ਮੁੱਖ ਮੰਤਰੀ ਨੇ ਵਿਅੰਗ ਕੱਸਦਿਆਂ ਕਿਹਾ ਕਿ ਆਜ਼ਾਦੀ ਤੋਂ ਬਾਅਦ ਸੱਤਾ ਸੰਭਾਲਣ ਵਾਲਿਆਂ ਨੇ ਬਸਤੀਵਾਦੀ ਸ਼ਾਸਕਾਂ ਤੋਂ ਵੀ ਵੱਧ ਬੇਰਹਿਮੀ ਨਾਲ ਦੇਸ਼ ਨੂੰ ਲੁੱਟਿਆ। ਉਨ੍ਹਾਂ ਕਿਹਾ ਕਿ ਸਾਡੇ ਸ਼ਹੀਦਾਂ ਦਾ ਇਹ ਦੇਖ ਕੇ ਦਿਲ ਦੁਖਦਾ ਹੋਵੇਗਾ ਕਿ ਜਿਨ੍ਹਾਂ ਤਾਕਤਾਂ ਨੂੰ ਉਨ੍ਹਾਂ ਨੇ ਆਜ਼ਾਦੀ ਸੰਘਰਸ਼ ਦੌਰਾਨ ਦੇਸ਼ ਤੋਂ ਬਾਹਰ ਕੱਢਿਆ, ਹੁਣ ਪੰਜਾਬ ਦੇ ਨੌਜਵਾਨ ਉਨ੍ਹਾਂ ਦੇ ਦੇਸ਼ਾਂ ਵਿੱਚ ਜਾ ਕੇ ਵਸਣ ਲਈ ਕਤਾਰਾਂ ਬੰਨ੍ਹੀ ਖੜ੍ਹੇ ਹਨ। ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਜਿਨ੍ਹਾਂ ਪੰਜਾਬੀਆਂ ਨੇ ਕਦੇ ਬਸਤੀਵਾਦ ਵਿਰੁੱਧ ਲੜਾਈ ਦੀ ਅਗਵਾਈ ਕੀਤੀ ਸੀ, ਅੱਜ ਉਹ ਵਿਦੇਸ਼ਾਂ ਵਿੱਚ ਪਰਵਾਸ ਲਈ ਸਭ ਤੋਂ ਅੱਗੇ ਹਨ।ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਆਪ ਦੀ ਸਰਕਾਰ ਵੱਲੋਂ 55,000 ਨੌਜਵਾਨਾਂ ਨੂੰ ਪਾਰਦਰਸ਼ੀ ਢੰਗ ਨਾਲ ਯੋਗਤਾ ਦੇ ਆਧਾਰ `ਤੇ ਨੌਕਰੀਆਂ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਇਸ ਪਹਿਲਕਦਮੀ ਦਾ ਉਦੇਸ਼ ਨੌਜਵਾਨਾਂ ਨੂੰ ਸੂਬੇ ਵਿੱਚ ਹੀ ਰੋਜ਼ਗਾਰ ਦੇ ਕੇ ਉਨ੍ਹਾਂ ਦੇ ਪਰਵਾਸ ਦੇ ਰੁਝਾਨ ਨੂੰ ਪੁੱਠਾ ਗੇੜਾ ਦੇਣਾ ਹੈ।

ਇਹ ਵੀ ਪੜ੍ਹੋ  ਬਠਿੰਡਾ ਪੁਲਿਸ ਨੇ ਪੈਟਰੋਲ ਪੰਪ ਲੁੱਟਣ ਵਾਲੇ ਗੈਂਗ ਨੂੰ ਹਥਿਆਰਾਂ ਸਮੇਤ ਕੀਤਾ ਕਾਬੂ

ਭਗਵੰਤ ਸਿੰਘ ਮਾਨ ਨੇ ਖੁਸ਼ੀ ਨਾਲ ਕਿਹਾ ਕਿ ਅੱਜ ਬਹੁਤ ਸਾਰੇ ਨੌਜਵਾਨ ਜੋ ਕਦੇ ਵਿਦੇਸ਼ ਜਾਣ ਦੀ ਸੋਚ ਰਹੇ ਸਨ, ਹੁਣ ਸਰਕਾਰੀ ਨੌਕਰੀਆਂ ਲੈਣ ਲਈ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਕਰ ਰਹੇ ਹਨ।ਮੁੱਖ ਮੰਤਰੀ ਨੇ ਅੱਗੇ ਦੱਸਿਆ ਕਿ ਸਾਰੀਆਂ ਨਿਯੁਕਤੀਆਂ ਸਿਰਫ਼ ਯੋਗਤਾ ਦੇ ਆਧਾਰ `ਤੇ ਕੀਤੀਆਂ ਗਈਆਂ ਹਨ, ਜਿਸ ਵਿੱਚ ਉਮੀਦਵਾਰ ਮੁਕਾਬਲੇ ਦੀਆਂ ਸਖ਼ਤ ਪ੍ਰੀਖਿਆਵਾਂ ਪਾਸ ਕਰਨ ਮਗਰੋਂ ਨੌਕਰੀ ਹਾਸਲ ਕਰਨ ਵਿੱਚ ਸਫ਼ਲ ਹੋਏ ਹਨ। ਉਨ੍ਹਾਂ ਕਿਹਾ ਕਿ ਸੱਤਾ ਸੰਭਾਲਣ ਤੋਂ ਹੀ ਸਰਕਾਰ ਦਾ ਏਜੰਡਾ ਨੌਜਵਾਨਾਂ ਨੂੰ ਸੁਰੱਖਿਅਤ ਨੌਕਰੀਆਂ ਪ੍ਰਦਾਨ ਕਰਕੇ ਉਨ੍ਹਾਂ ਨੂੰ ਸਸ਼ਕਤ ਬਣਾਉਣਾ ਰਿਹਾ ਹੈ ਤਾਂ ਜੋ ਉਹ ਸੂਬੇ ਅਤੇ ਦੇਸ਼ ਦੀ ਸਮਾਜਿਕ-ਆਰਥਿਕ ਤਰੱਕੀ ਵਿੱਚ ਬਰਾਬਰ ਦੇ ਭਾਈਵਾਲ ਬਣ ਸਕਣ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਰੋਜ਼ਗਾਰ ਮੁਹਿੰਮ ਨੇ ਨੌਜਵਾਨਾਂ ਵਿੱਚ ਨਕਾਰਾਤਮਕਤਾ ਨੂੰ ਦੂਰ ਕਰਨ ਵਿੱਚ ਮਦਦ ਕੀਤੀ ਹੈ, ਜਿਸ ਸਦਕਾ ਬਹੁਤ ਸਾਰੇ ਲੋਕ ਵਿਦੇਸ਼ ਜਾਣ ਦੀਆਂ ਆਪਣੀਆਂ ਯੋਜਨਾਵਾਂ ਨੂੰ ਬਦਲ ਕੇ ਦੇਸ਼ ਵਿੱਚ ਹੀ ਰਹਿ ਕੇ ਨੌਕਰੀ ਕਰਨ ਦਾ ਮਨ ਬਣਾ ਰਹੇ ਹਨ।ਮੁੱਖ ਮੰਤਰੀ ਨੇ ਸਵਾਲ ਕੀਤਾ ਕਿ ਪਿਛਲੇ 75 ਸਾਲਾਂ ਦੌਰਾਨ ਅਜਿਹੇ ਕਦਮ ਕਿਉਂ ਨਹੀਂ ਚੁੱਕੇ ਗਏ। ਉਨ੍ਹਾਂ ਅੱਗੇ ਕਿਹਾ ਕਿ ਪਿਛਲੀਆਂ ਸਰਕਾਰਾਂ ਅਜਿਹੀਆਂ ਪਹਿਲਕਮਦੀਆਂ ਵਿੱਚ ਅਸਫ਼ਲ ਰਹੀਆਂ ਅਤੇ ਉਨ੍ਹਾਂ ਨੇ ਸਿਸਟਮ ਨੂੰ ਵਿਗੜਨ ਦਿੱਤਾ, ਜਿਸ ਕਾਰਨ ਨੌਜਵਾਨਾਂ ਨੂੰ ਮੌਕਿਆਂ ਦੀ ਭਾਲ ਵਿੱਚ ਮਜਬੂਰਨ ਦੇਸ਼ ਤੋਂ ਬਾਹਰ ਜਾਣ ਦਾ ਰਾਹ ਚੁਣਨਾ ਪਿਆ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਦੇਸ਼ ਦਾ ਅੰਨਦਾਤਾ ਹੋਣ ਦੇ ਨਾਲ-ਨਾਲ ਭਾਰਤ ਦੀ ਖੜਗ ਭੁਜਾ ਵੀ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਪੰਜਾਬ ਵਾਸੀ ਆਲਮੀ ਪੱਧਰ `ਤੇ ਆਪਣੀ ਹਿੰਮਤ, ਲਚਕੀਲੇਪਣ ਅਤੇ ਉੱਦਮੀ ਭਾਵਨਾ ਲਈ ਜਾਣੇ ਜਾਂਦੇ ਹਨ।ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਮਹਾਨ ਗੁਰੂਆਂ, ਸੰਤਾਂ, ਫ਼ਕੀਰਾਂ ਅਤੇ ਸ਼ਹੀਦਾਂ ਦੀ ਧਰਤੀ ਹੈ, ਜਿਨ੍ਹਾਂ ਨੇ ਸਾਨੂੰ ਬੇਇਨਸਾਫ਼ੀ ਅਤੇ ਜ਼ੁਲਮ ਵਿਰੁੱਧ ਖੜ੍ਹੇ ਹੋਣਾ ਸਿਖਾਇਆ।

ਇਹ ਵੀ ਪੜ੍ਹੋ  ਪੰਜਾਬ ਦੇ ਜਲੰਧਰ ਤੇ ਜੀਰਕਪੁਰ ’ਚ ਅੱਧੀ ਰਾਤ ਨੂੰ ਹੋਏ ਪੁਲਿਸ ਮੁਕਾਬਲੇ, ਤਿੰਨ ਬਦਮਾਸ਼ ਜਖ਼ਮੀ

ਉਨ੍ਹਾਂ ਕਿਹਾ ਕਿ ਪੰਜਾਬ ਦੀ ਸੱਭਿਆਚਾਰਕ ਅਮੀਰੀ ਅਤੇ ਮਹਿਮਾਨ ਨਿਵਾਜ਼ੀ ਬੇਮਿਸਾਲ ਹੈ ਅਤੇ ਇਥੋਂ ਦੇ ਲੋਕਾਂ ਵਿੱਚ ਲੀਡਰਸ਼ਿਪ ਦੇ ਬੇਮਿਸਾਲ ਗੁਣ ਹਨ। ਹੁਣ ਜਦੋਂ ਇਹ ਨੌਜਵਾਨ ਸਰਕਾਰ ਦਾ ਹਿੱਸਾ ਬਣ ਗਏ ਹਨ ਤਾਂ ਭਗਵੰਤ ਸਿੰਘ ਮਾਨ ਨੇ ਉਨ੍ਹਾਂ ਨੂੰ ਮਿਸ਼ਨਰੀ ਜੋਸ਼ ਨਾਲ ਜਨਤਾ ਦੀ ਸੇਵਾ ਕਰਨ ਦੀ ਅਪੀਲ ਕੀਤੀ।ਮੁੱਖ ਮੰਤਰੀ ਨੇ ਉਮੀਦ ਪ੍ਰਗਟ ਕੀਤੀ ਕਿ ਉਹ ਆਪਣੇ ਅਹੁਦਿਆਂ ਦੀ ਵਰਤੋਂ ਗਰੀਬਾਂ ਦੀ ਸਹਾਇਤਾ ਲਈ ਕਰਨਗੇ ਅਤੇ ਸਮਾਜ ਦੇ ਸਾਰੇ ਵਰਗਾਂ ਦੀ ਭਲਾਈ ਯਕੀਨੀ ਬਣਾਉਣਗੇ। ਭਗਵੰਤ ਸਿੰਘ ਮਾਨ ਨੇ ਸੂਬਾ ਸਰਕਾਰ ਦੇ ਸਮਰਥਨ ਦੀ ਤੁਲਨਾ ਹਵਾਈ ਅੱਡੇ ਦੇ ਰਨਵੇਅ ਨਾਲ ਕਰਦਿਆਂ ਕਿਹਾ ਕਿ ਜਿਵੇਂ ਰਨਵੇਅ ਜਹਾਜ਼ ਦੀ ਸੁਚਾਰੂ ਢੰਗ ਨਾਲ ਉਡਾਣ ਭਰਨ ਵਿੱਚ ਮਦਦ ਕਰਦੇ ਹਨ, ਇਸੇ ਤਰ੍ਹਾਂ ਸੂਬਾ ਸਰਕਾਰ ਨੌਜਵਾਨਾਂ ਨੂੰ ਉਨ੍ਹਾਂ ਦੇ ਸੁਪਨਿਆਂ ਅਤੇ ਇੱਛਾਵਾਂ ਨੂੰ ਸਾਕਾਰ ਕਰਨ ਵਿੱਚ ਮਦਦ ਕਰ ਰਹੀ ਹੈ ਅਤੇ ਇਸ ਕਾਰਜ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ।ਮੁੱਖ ਮੰਤਰੀ ਨੇ ਨੌਜਵਾਨਾਂ ਨੂੰ ਸਮਾਜ ਵਿੱਚ ਆਪਣੀ ਵੱਖਰੀ ਪਛਾਣ ਬਣਾਉਣ ਲਈ ਪ੍ਰੇਰਿਆ। ਅੰਤ ਵਿੱਚ ਭਗਵੰਤ ਸਿੰਘ ਮਾਨ ਨੇ ਨੌਜਵਾਨਾਂ ਨੂੰ ਸਫ਼ਲਤਾ ਪ੍ਰਾਪਤ ਕਰਨ ਤੋਂ ਬਾਅਦ ਵੀ ਆਪਣੀਆਂ ਜੜ੍ਹਾਂ ਨਾਲ ਜੁੜੇ ਰਹਿਣ ਅਤੇ ਸਖ਼ਤ ਮਿਹਨਤ ਵਿੱਚ ਵਿਸ਼ਵਾਸ ਰੱਖਣ ਲਈ ਕਿਹਾ, ਜੋ ਸਫਲਤਾ ਦੀ ਇੱਕੋ ਇੱਕ ਕੁੰਜੀ ਹੈ। ਮੁੱਖ ਮੰਤਰੀ ਨੇ ਨੌਜਵਾਨਾਂ ਨੂੰ ਪੰਜਾਬ ਵਿੱਚ ਰਹਿਣ ਲਈ ਉਤਸ਼ਾਹਿਤ ਕੀਤਾ, ਜਿੱਥੇ ਵਿਕਾਸ ਅਤੇ ਖੁਸ਼ਹਾਲੀ ਦੇ ਅਥਾਹ ਮੌਕੇ ਨੌਜਵਾਨਾਂ ਦੀ ਉਡੀਕ ਕਰ ਰਹੇ ਹਨ।ਮੁੱਖ ਮੰਤਰੀ ਨੇ ਸੂਬੇ ਦੇ ਵਿਕਾਸ ਨੂੰ ਨਵੀਆਂ ਬੁਲੰਦੀਆਂ ਉੱਤੇ ਲੈ ਜਾਣ ਅਤੇ ਲੋਕਾਂ ਦੀ ਖੁਸ਼ਹਾਲੀ ਯਕੀਨੀ ਬਣਾਉਣ ਲਈ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ ਅਤੇ ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਨੌਜਵਾਨਾਂ ਨੂੰ ਵਧਾਈ ਦਿੱਤੀ ਅਤੇ ਉਮੀਦ ਪ੍ਰਗਟਾਈ ਕਿ ਉਹ ਆਪਣੀ ਡਿਊਟੀ ਵਚਨਬੱਧਤਾ ਅਤੇ ਮਿਸ਼ਨਰੀ ਜੋਸ਼ ਨਾਲ ਨਿਭਾਉਣਗੇ।ਇਸ ਮੌਕੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ, ਬਰਿੰਦਰ ਗੋਇਲ, ਡਾ. ਰਵਜੋਤ ਸਿੰਘ ਅਤੇ ਹੋਰ ਵੀ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਸ਼ਰਮਨਾਕ ਕਾਰਾ; ਸੱਸ-ਜਵਾਈ ਤੋਂ ਬਾਅਦ ਹੁਣ ਨੂੰਹ ਹੋਈ ਸਹੁਰੇ ਨਾਲ ਫ਼ਰਾਰ, ਪਤੀ ਨੇ ਰੱਖਿਆ ਇਨਾਮ

UP News: ਪਿਛਲੇ ਕੁੱਝ ਸਮੇਂ ਤੋਂ ਸਮਾਜ ਵਿਚ ਕੁੱਝ ਅਜਿਹੀਆਂ ਘਟਨਾਵਾਂ ਵਾਪਰ ਰਹੀਆਂ ਹਨ, ਜਿਸਦੇ ਨਾਲ ਨਾਂ ਸਿਰਫ਼ ਪੀੜਤ ਪ੍ਰਵਾਰ ਬਲਕਿ ਪੂਰੇ ਸਮਾਜ ਨੂੰ ਵੀ ਸ਼ਰਮਸਾਰ ਹੋਣਾ ਪੈਂਦਾ ਹੈ। ਇਸੇ ਤਰ੍ਹਾਂ ਦੀ ਕੁੱਝ ਦਿਨ ਪਹਿਲਾਂ ਉੱਤਰ ਪ੍ਰਦੇਸ਼ ਦੇ ਇਟਾਵਾ ਜ਼ਿਲ੍ਹੇ ਦੇ ਇੱਕ ਪਿੰਡ ਵਿਚ ਵਾਪਰੀ ਘਟਨਾ ਨੇ ਪੂਰੇ ਇਲਾਕੇ ਨੂੰ ਸ਼ਰਮਸ਼ਾਰ ਕਰ ਦਿੱਤਾ ਹੈ। ਸੂਚਨਾ ਮੁਤਾਬਕ ਕੁੱਝ ਦਿਨ ਪਹਿਲਾਂ ਪਿੰਡ ਦੀ ਨੂੰਹ ਆਪਣੇ ਚਚੇਰਾ ਸਹੁਰੇ ਦੇ ਨਾਲ ਫ਼ਰਾਰ ਹੋ ਗਈ। ਫ਼ਰਾਰ ਹੋਣ ਸਮੇਂ ਕੋਮਲ ਦੇਵੀ ਨਾਂ ਦੇ ਇਹ ਔਰਤ ਆਪਣੇ ਨਾਲ ਸੋਨੇ ਦੇ ਗਹਿਣੇ ਤੇ 50 ਹਜ਼ਾਰ ਰੁਪਏ ਦੀ ਨਗਦੀ ਅਤੇ ਦੋ ਬੱਚੀਆਂ ਨੂੰ ਵੀ ਨਾਲ ਲੈ ਗਈ ਹੈ।

ਇਹ ਵੀ ਪੜ੍ਹੋ Punjab Police ਦੇ 18 DSPs ਨੂੰ SP ਵਜੋਂ ਮਿਲੀ ਤਰੱਕੀ, CM Mann ਨੇ ਲਗਾਏ ਬੈੱਚ,ਦੇਖੋ ਲਿਸਟ

ਸੂਚਨਾ ਮੁਤਾਬਕ ਜਤਿੰਦਰ ਦੇ ਘਰ ਅਕਸਰ ਹੀ ਉਸਦਾ ਚਾਚਾ ਨੰਦ ਲਾਲ ਆਉਂਦਾ ਜਾਂਦਾ ਸੀ। ਵੱਡਾ ਰਿਸ਼ਤਾ ਹੋਣ ਕਾਰਨ ਕੋਈ ਸ਼ੱਕ ਨਹੀਂ ਕਰਦਾ ਸੀ ਪ੍ਰੰਤੂ ਇਸ ਦੌਰਾਨ ਨੰਦ ਲਾਲ ਦੇ ਜਤਿੰਦਰ ਦੀ ਪਤਨੀ ਕੋਮਲ ਨਾਲ ਸਬੰਧ ਬਣ ਗਏ। ਜਤਿੰਦਰ ਨੇ ਦਸਿਆ ਕਿ ਕੁੱਝ ਦਿਨ ਪਹਿਲਾਂ ਜਦ ਉਹ ਘਰ ਤੋਂ ਬਾਹਰ ਸੀ ਤਾਂ ਕੋਮਲ ਨੰਦ ਨਾਲ ਚਲੀ ਗਈ ਤੇ ਦੋ ਬੱਚੀਆਂ ਨੂੰ ਵੀ ਨਾਲ ਲੈ ਗਈ। ਜਤਿੰਦਰ ਨੇ ਵੱਖ ਵੱਖ ਮੀਡੀਆ ਨਾਲ ਗੱਲ ਕਰਦਿਆਂ ਦੋਸ਼ ਲਗਾਇਆ ਕਿ ਪਹਿਲਾਂ ਤਾਂ ਪੁਲਿਸ ਨੇ ਕੋਈ ਕਾਰਵਾਈ ਨਹੀਂ ਕੀਤੀ ਤੇ ਹੁਣ ਗੁੰਮਸੁਦਗੀ ਦੀ ਸਿਰਫ਼ ਰੀਪੋਰਟ ਦਰਜ਼ ਕੀਤੀ ਹੈ।

ਇਹ ਵੀ ਪੜ੍ਹੋ ਡਾ ਜਗਦੀਪ ਸਿੰਘ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਉੱਪ ਕੁਲਪਤੀ ਨਿਯੁਕਤ, ਮੁੱਖ ਮੰਤਰੀ ਨੇ ਦਿੱਤੀ ਵਧਾਈ

ਜਤਿੰਦਰ ਨੇ ਹੁਣ ਆਪਣੀ ਪਤਨੀ ਦੀ ਜਾਣਕਾਰੀ ਦੇਣ ਵਾਲੇ ਨੂੰ 20 ਹਜ਼ਾਰ ਰੁਪਏ ਦਾ ਇਨਾਮ ਰੱਖਿਆ ਹੈ। ਉਸਨੇ ਕਿਹਾ ਕਿ ਜੇਕਰ ਕੋਮਲ ਉਸਦੇ ਨਾਲ ਨਹੀਂ ਰਹਿਣਾ ਚਾਹੁੰਦੀ ਤਾਂ ਉਸਦੀ ਦੋਨੋਂ ਬੇਟੀਆਂ ਨੂੰ ਵਾਪਸ ਭੇਜ ਦੇਵੇ। ਦਸਣਾ ਬਣਦਾ ਹੈ ਕਿ ਪਿਛਲੇ ਇੱਕ ਮਹੀਨੇ ਦੌਰਾਨ ਇਹ ਰਿਸ਼ਤਿਆਂ ਨੂੰ ਸ਼ਰਮਸਾਰ ਕਰਨ ਵਾਲਾ ਤੀਜ਼ਾ ਮਾਮਲਾ ਹੈ। ਇਸਤੋਂ ਪਹਿਲਾਂ ਇੱਕ ਸੱਸ ਆਪਣੈ ਹੋਣ ਵਾਲੇ ਜਵਾਈ ਨਾਲ ਫ਼ਰਾਰ ਹੋ ਗਈ ਸੀ ਤੇ ਉਸਤਂੋ ਬਾਅਦ ਕੁੜਮ-ਕੁੜਮਣੀ ਘਰੋਂ ਭੱਜ ਗਏ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

DAV COLLEGE ਬਠਿੰਡਾ ਦੇ M.Sc (ਗਣਿਤ) ਦੇ ਵਿਦਿਆਰਥੀਆਂ ਨੇ ਯੂਨੀਵਰਸਿਟੀ ਪ੍ਰੀਖਿਆਵਾਂ ਵਿੱਚ ਸ਼ਾਨਦਾਰ ਨਤੀਜੇ ਪ੍ਰਾਪਤ ਕੀਤੇ

0

Bathinda News:ਅਕਾਦਮਿਕ ਉੱਤਮਤਾ ਦੇ ਇੱਕ ਸ਼ਾਨਦਾਰ ਪ੍ਰਦਰਸ਼ਨ ਵਿੱਚ, ਡੀ.ਏ.ਵੀ. ਕਾਲਜ ਬਠਿੰਡਾ ਦੇ ਐਮ.ਐਸ.ਸੀ (ਗਣਿਤ) ਦੇ ਵਿਦਿਆਰਥੀਆਂ ਨੇ ਸ਼ਾਨਦਾਰ ਨਤੀਜੇ ਹਾਸਲ ਕੀਤੇ ਹਨ। ਇਸ ਸਾਲ ਸਮੁੱਚੇ ਪ੍ਰਦਰਸ਼ਨ ਨੇ ਪਿਛਲੇ ਰਿਕਾਰਡਾਂ ਨੂੰ ਪਾਰ ਕਰ ਦਿੱਤਾ ਹੈ, ਜੋ ਵਿਦਿਆਰਥੀਆਂ ਦੇ ਸਮਰਪਣ ਅਤੇ ਫੈਕਲਟੀ ਦੇ ਅਟੁੱਟ ਸਮਰਥਨ ਨੂੰ ਦਰਸਾਉਂਦਾ ਹੈ।ਐਮ.ਐਸ.ਸੀ. ਸਮੈਸਟਰ ਦੂਜਾ ਵਿੱਚ ਮਿਸ਼ਾਲ ਅਗਰਵਾਲ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ, ਅਰਸ਼ਦੀਪ ਕੌਰ ਨੇ ਦੂਜਾ ਅਤੇ ਮੋਹਿਤ ਕੁਮਾਰ ਅਤੇ ਵਰਸ਼ਦੀਪ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ।

ਇਹ ਵੀ ਪੜ੍ਹੋ  ਬਠਿੰਡਾ ਪੁਲਿਸ ਨੇ ਪੈਟਰੋਲ ਪੰਪ ਲੁੱਟਣ ਵਾਲੇ ਗੈਂਗ ਨੂੰ ਹਥਿਆਰਾਂ ਸਮੇਤ ਕੀਤਾ ਕਾਬੂ

ਐਮ.ਐਸ.ਸੀ ਸਮੈਸਟਰ ਚੌਥਾ ਵਿੱਚ ਡਿੰਪਲ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ, ਨੇਹਾ ਰਾਣੀ ਨੇ ਦੂਜਾ ਅਤੇ ਦਿਵਿਆ ਜੈਨ ਨੇ ਤੀਜਾ ਸਥਾਨ ਪ੍ਰਾਪਤ ਕੀਤਾ।ਕਾਲਜ ਦੇ ਪ੍ਰਿੰਸੀਪਲ ਡਾ. ਰਾਜੀਵ ਕੁਮਾਰ ਸ਼ਰਮਾ ਨੇ ਨਤੀਜਿਆਂ ‘ਤੇ ਮਾਣ ਪ੍ਰਗਟ ਕੀਤਾ, ਸਿੱਖਿਆ ਦੇ ਤਰੀਕਿਆਂ ਅਤੇ ਵਿਦਿਆਰਥੀਆਂ ਦੀ ਸ਼ਮੂਲੀਅਤ ਵਿੱਚ ਨਿਰੰਤਰ ਸੁਧਾਰਾਂ ਨੂੰ ਉਜਾਗਰ ਕੀਤਾ। ਉਨ੍ਹਾਂ ਨੇ ਗਣਿਤ ਦੇ ਪੋਸਟ ਗ੍ਰੈਜੂਏਟ ਵਿਭਾਗ ਦੇ ਮੁਖੀ ਪ੍ਰੋ. ਅਤੁਲ ਸਿੰਗਲਾ ਅਤੇ ਸਾਰੇ ਫੈਕਲਟੀ ਮੈਂਬਰਾਂ ਦੇ ਯਤਨਾਂ ਦੀ ਵੀ ਸ਼ਲਾਘਾ ਕੀਤੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਵਿਦਿਆਰਥੀਆਂ ਲਈ ਸਖਤ ਮਿਹਨਤ ਹੀ ਸਫਲਤਾ ਦਾ ਰਾਜ:ਡਿਪਟੀ ਕਮਿਸ਼ਨਰ

0

👉ਸਕੂਲ ਨੂੰ ਹੋਰ ਬੇਹਤਰ ਬਣਾੳਣ ਲਈ ਵਿਦਿਆਰਥੀਆਂ ਕੋਲੋਂ ਲਏ ਸੁਝਾਅ
👉ਪਿੰਡ ਕੋਟਸ਼ਮੀਰ ਦੇ ਸਕੂਲ਼ ਆਫ਼ ਐਮੀਨੈਂਸ ਦਾ ਦੌਰਾ ਕਰਕੇ ਲਿਆ ਜਾਇਜ਼ਾ
Bathinda News:ਵਿਦਿਆਰਥੀਆਂ ਲਈ ਸਖਤ ਮਿਹਨਤ ਹੀ ਸਫਲਤਾ ਦਾ ਰਾਜ ਹੈ, ਉਹ ਜਿੰਦਗੀ ਵਿੱਚ ਸਖਤ ਮਿਹਨਤ ਕਰਕੇ ਹੀ ਤਰੱਕੀ ਦੀਆਂ ਮੰਜਿਲਾਂ ਪਾ ਸਕਦੇ ਹਨ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾਂ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਜ਼ਿਲ੍ਹੇ ਦੇ ਪਿੰਡ ਕੋਟਸ਼ਮੀਰ ਦੇ ਸਕੂਲ਼ ਆਫ਼ ਐਮੀਨੈਂਸ ਵਿਖੇ ਮੈਂਟਰਸਿਪ ਪ੍ਰੋਗਰਾਮ ਤਹਿਤ ਵਿਦਿਆਰਥੀਆਂ ਨਾਲ ਗੱਲ-ਬਾਤ ਕਰਦਿਆਂ ਕੀਤਾ। ਇਸ ਮੌਕੇ ਉਨ੍ਹਾਂ ਵਿਦਿਆਰਥੀਆਂ ਦੇ ਗਿਆਨ ਦੀ ਪਰਖ ਕਰਦਿਆਂ ਜਿਥੇ ਉਨ੍ਹਾਂ ਨਾਲ ਸਵਾਲ-ਜਵਾਬ ਵੀ ਕੀਤੇ ਉਥੇ ਹੀ ਸਕੂਲ ਤੇ ਉਨ੍ਹਾਂ ਦੀ ਪੜ੍ਹਾਈ ਨੂੰ ਹੋਰ ਬੇਹਤਰ ਬਣਾਉਣ ਲਈ ਸੁਝਾਅ ਵੀ ਲਏ।

ਇਹ ਵੀ ਪੜ੍ਹੋ  Punjab Police ਦੇ 18 DSPs ਨੂੰ SP ਵਜੋਂ ਮਿਲੀ ਤਰੱਕੀ, CM Mann ਨੇ ਲਗਾਏ ਬੈੱਚ,ਦੇਖੋ ਲਿਸਟ

ਇਸ ਮੌਕੇ ਡਿਪਟੀ ਕਮਿਸ਼ਨਰ ਨੇ ਜਿਥੇ ਵਿਦਿਆਰਥੀਆਂ ਨਾਲ ਆਪਣੇ ਤਜ਼ਰਬੇ ਸਾਂਝੇ ਕੀਤੇ ਉਥੇ ਹੀ ਉਨ੍ਹਾਂ ਕੋਲੋਂ ਉਨ੍ਹਾਂ ਦੀਆਂ ਭਵਿੱਖੀ ਯੋਜਨਾਵਾਂ ਬਾਰੇ ਵੀ ਜਾਣਿਆਂ। ਉਨ੍ਹਾਂ ਵਿਦਿਆਰਥੀਆਂ ਨੂੰ ਸਖਤ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ ਤਾਂ ਜੋ ਉਹ ਪੜ੍ਹ ਲਿਖ ਕੇ ਆਪਣੇ ਮਾਤਾ-ਪਿਤਾ ਦਾ ਨਾਮ ਰੌਸ਼ਨ ਕਰ ਸਕਣ। ਉਨ੍ਹਾਂ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਜਿਥੇ ਗਿਆਨ ਦਾ ਪਸਾਰ ਹੁੰਦਾ ਹੈ ਉਥੇ ਹੀ ਇਸ ਗਿਆਨਰੂਪੀ ਪਸਾਰੇ ਨਾਲ ਇਨਸਾਨ ਚ ਚੰਗੇ ਗੁਣ ਉਜਾਗਰ ਹੁੰਦੇ ਹਨ।ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਹਰੇਕ ਵਿਦਿਆਰਥੀ ਦੀ ਗੱਲ ਧਿਆਨ ਨਾਲ ਸੁਣੀ ਅਤੇ ਉਨ੍ਹਾਂ ਨੂੰ ਕਿਸੇ ਵੀ ਕਿਸਮ ਦੀ ਸਮੱਸਿਆ ਦਾ ਸਾਹਮਣਾ ਕਰਨ ‘ਤੇ ਉਨ੍ਹਾਂ ਨਾਲ ਸੰਪਰਕ ਕਰਨ ਲਈ ਵੀ ਕਿਹਾ।ਇਸ ਦੌਰਾਨ ਉਨ੍ਹਾਂ ਵਿਦਿਆਰਥੀਆਂ ‘ਚ ਆਤਮ ਵਿਸ਼ਵਾਸ ਅਤੇ ਮਾਰਗਦਰਸ਼ਨ ਦੀ ਭਾਵਨਾ ਨੂੰ ਉਤਸ਼ਾਹਿਤ ਕਰਦੇ ਹੋਏ ਕਿਹਾ ਕਿ ਉਹ ਆਪਣੇ ਸੁਪਨੇ ਮੇਰੇ ਨਾਲ ਸਾਂਝੇ ਕਰਨ ਤਾਂ ਜੋ ਉਨ੍ਹਾਂ ਨੂੰ ਸਾਕਾਰ ਕਰਨ ਲਈ ਸਹੀ ਰਸਤਾ ਦਿਖਾਇਆ ਜਾ ਸਕੇ।

ਇਹ ਵੀ ਪੜ੍ਹੋ  ਬਠਿੰਡਾ ਪੁਲਿਸ ਨੇ ਪੈਟਰੋਲ ਪੰਪ ਲੁੱਟਣ ਵਾਲੇ ਗੈਂਗ ਨੂੰ ਹਥਿਆਰਾਂ ਸਮੇਤ ਕੀਤਾ ਕਾਬੂ

ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਸਕੂਲ ਦੇ ਕਲਾਸ ਰੂਮਾਂ, ਸਾਇੰਸ ਲੈਬਜ਼ ਅਤੇ ਲਾਇਬ੍ਰੇਰੀ ਦਾ ਦੌਰਾ ਕਰਕੇ ਜਾਇਜ਼ਾ ਵੀ ਲਿਆ। ਇਸ ਦੌਰਾਨ ਉਨ੍ਹਾਂ ਵਿਦਿਆਰਥੀਆਂ ਦੀ ਮੰਗ ਅਨੁਸਾਰ ਉਨ੍ਹਾਂ ਨੂੰ ਲੋੜੀਂਦਾ ਸਾਜੋ-ਸਮਾਨ ਮੁਹੱਈਆ ਕਰਵਾਉਣ ਲਈ ਪ੍ਰਿੰਸੀਪਲ ਨੂੰ ਆਦੇਸ਼ ਦਿੱਤੇ ਤਾਂ ਜੋ ਵਿਦਿਆਰਥੀਆਂ ਨੂੰ ਪੜ੍ਹਾਈ ਪ੍ਰਤੀ ਕਿਸੇ ਵੀ ਤਰ੍ਹਾਂ ਦੀ ਕੋਈ ਸਮੱਸਿਆਂ ਦਰਪੇਸ਼ ਨਾ ਆਵੇ। ਇਸ ਦੌਰਾਨ ਉਨ੍ਹਾਂ ਅਧਿਆਪਕਾਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਉਹ ਵਿਦਿਆਰਥੀਆਂ ਨੂੰ ਸਮੇਂ ਦੇ ਹਾਣੀ ਬਣਾਉਣ ਲਈ ਆਪਣੀਆਂ ਸੇਵਾਵਾਂ ਸਮਰਪਿਤ ਭਾਵਨਾ ਨਾਲ ਨਿਭਾਉਣ।ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਮੈਡਮ ਨਿਸ਼ੂ ਬਾਂਸਲ ਤੋਂ ਇਲਾਵਾ ਸਕੂਲ ਦਾ ਸਮੁੱਚਾ ਸਟਾਫ ਅਤੇ ਵਿਦਿਆਰਥੀ ਆਦਿ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਤਾਵਰਨ ਕਮੇਟੀ ਦੀਆਂ ਗਤੀਵਿਧੀਆਂ ਦੀ ਸਮੀਖਿਆ ਸਬੰਧੀ ਕੀਤੀ ਮੀਟਿੰਗ

0

ਗਿੱਲਾ ਤੇ ਸੁੱਕਾ ਕੂੜਾ ਇਕੱਠਾ ਕਰਨ ਸਬੰਧੀ ਜਾਗਰੂਕਤਾ ਮੁਹਿੰਮ ਨੂੰ ਤੇਜ਼ ਕੀਤਾ ਜਾਵੇ: ਡਿਪਟੀ ਕਮਿਸ਼ਨਰ
Muktsar News:ਜ਼ਿਲ੍ਹਾ ਵਾਸੀਆਂ ਦੀ ਚੰਗੀ ਸਿਹਤ ਅਤੇ ਵਾਤਾਵਰਨ ਨੂੰ ਸਾਫ਼-ਸੁਥਰਾ ਰੱਖਣ ਲਈ ਸ਼ਹਿਰੀ ਖੇਤਰਾਂ ‘ਚ ਮੌਜੂਦ ਘਰਾਂ ਵਿੱਚ ਡੋਰ-ਟੂ-ਡੋਰ ਸੈਗਰੀਗੇਸ਼ਨ ਤਹਿਤ ਗਿੱਲੇ ਅਤੇ ਸੁੱਕੇ ਕੂੜੇ ਨੂੰ ਵੱਖੋ-ਵੱਖਰੇ ਰੂਪ ‘ਚ ਇਕੱਠਾ ਕਰਨ ਸਬੰਧੀ ਮੁਹਿੰਮ ਨੂੰ ਹੋਰ ਤੇਜ਼ ਕੀਤਾ ਜਾਵੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਅਭਿਜੀਤ ਕਪਲਿਸ਼ ਨੇ ਪ੍ਰਸ਼ਾਸਨਿਕ ਤੇ ਨਗਰ ਕੌਂਸਲਾਂ ਦੇ ਅਧਿਕਾਰੀਆਂ ਨਾਲ ਜ਼ਿਲ੍ਹਾ ਵਾਤਾਵਰਨ ਯੋਜਨਾ ਦੀ ਮੀਟਿੰਗ ਕਰਨ ਮੌਕੇ ਕੀਤਾ।

ਇਹ ਵੀ ਪੜ੍ਹੋ  Punjab Police ਦੇ 18 DSPs ਨੂੰ SP ਵਜੋਂ ਮਿਲੀ ਤਰੱਕੀ, CM Mann ਨੇ ਲਗਾਏ ਬੈੱਚ,ਦੇਖੋ ਲਿਸਟ

ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਸ਼ਹਿਰਾਂ ਨੂੰ ਕੂੜਾ-ਰਹਿਤ ਕਰਨ ਅਤੇ ਵਾਤਾਵਰਨ ਦੀ ਸੰਭਾਲ ਲਈ ‘ਸੋਰਸ ਸੈਗਰੀਗੇਸ਼ਨ’ ਤਰੀਕੇ ਨਾਲ ਇਕੱਠਾ ਕੀਤਾ ਜਾਵੇ ਅਤੇ ਘਰਾਂ ਵਿਚ ਖ਼ਾਸ ਕਰਕੇ ਰਸੋਈ ਵਿਚੋਂ ਪੈਦਾ ਹੋਣ ਵਾਲੇ ਕੂੜੇ ਨੂੰ ਵੱਖਰਾ-ਵੱਖਰਾ ਕਰਕੇ ਰੱਖਿਆ ਜਾਵੇ ਤਾਂ ਜੋ ਇਸਨੂੰ ਖਾਦ ਦੇ ਤੌਰ ‘ਤੇ ਵਰਤੋਂ ਵਿਚ ਲਿਆਂਦਾ ਜਾ ਸਕੇ। ਉਨ੍ਹਾਂ ਇਹ ਵੀ ਕਿਹਾ ਕਿ ਖਾਲੀ ਪਲਾਟਾਂ ਵਿਚ ਕੂੜਾ ਨਾ ਸੁੱਟਿਆ ਜਾਵੇ, ਤਾਂ ਜੋ ਸਾਫ ਸੁਥਰੇ ਵਾਤਾਵਰਨ ਦੇ ਸੁਪਨੇ ਨੂੰ ਪੂਰਾ ਕੀਤਾ ਜਾ ਸਕੇ।

ਇਹ ਵੀ ਪੜ੍ਹੋ  ਬਠਿੰਡਾ ਪੁਲਿਸ ਨੇ ਪੈਟਰੋਲ ਪੰਪ ਲੁੱਟਣ ਵਾਲੇ ਗੈਂਗ ਨੂੰ ਹਥਿਆਰਾਂ ਸਮੇਤ ਕੀਤਾ ਕਾਬੂ

ਉਨ੍ਹਾਂ ਸਬੰਧਤ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਪਿੰਡਾਂ ਵਿਚ ਵੀ ਪਹੁੰਚ ਕੇ ਇਸ ਸਬੰਧੀ ਜਾਗਰੂਕਤਾ ਫੈਲਾਈ ਜਾਵੇ ਤਾਂ ਜੋ ਇਸ ਨਾਲ ਫੈਲਣ ਵਾਲੀਆਂ ਬਿਮਾਰੀਆਂ ਤੋਂ ਲੋਕਾਂ ਨੂੰ ਬਚਾਇਆ ਜਾ ਸਕੇ ਅਤੇ ਪਿੰਡਾਂ ਨੂੰ ਸਾਫ ਸੁਥਰਾ ਰੱਖਿਆ ਜਾ ਸਕੇ।ਇਸ ਮੌਕੇ ਐਸ.ਡੀ.ਐਮ. ਬਲਜੀਤ ਕੌਰ, ਵਾਤਾਵਰਨ ਇੰਜੀਨੀਅਰ ਜਸਪਾਲ ਸਿੰਘ ਤੋਂ ਇਲਾਵਾ ਸਬੰਧਤ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

Punjab Police ਦੇ 18 DSPs ਨੂੰ SP ਵਜੋਂ ਮਿਲੀ ਤਰੱਕੀ, CM Mann ਨੇ ਲਗਾਏ ਬੈੱਚ,ਦੇਖੋ ਲਿਸਟ

0

Chandigarh News: ਪੰਜਾਬ ਸਰਕਾਰ ਦੇ ਗ੍ਰਹਿ ਵਿਭਾਗ ਨੇ ਮੰਗਲਵਾਰ ਨੂੰ ਪੰਜਾਬ ਪੁਲਿਸ ਦੇ 18 ਡੀਐਸਪੀਜ਼ ਨੂੰ ਤਰੱਕੀ ਦੇ ਐਸ.ਪੀ ਬਣਾ ਦਿੱਤਾ ਹੈ। ਤਰੱਕੀ ਪਾਉਣ ਵਾਲੇ ਇੰਨ੍ਹਾਂ ਖ਼ੁਸਕਿਸਮਤ ਡੀਐਸਪੀਜ਼ ਦੇ ਮੋਢਿਆ ਉਪਰ ‘ਸ਼ੇਰ’ ਦੇ ਬੈੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲਗਾਏ ਅਤੇ ਉਨ੍ਹਾਂ ਨੂੰ ਆਪਣੀ ਡਿਊਟੀ ਇਮਾਨਦਾਰੀ ਨਾਲ ਨਿਭਾਉਣ ਦੀ ਨਸੀਹਤ ਦਿੰਦਿਆਂ ਨਵੀਂ ਜਿੰਮੇਵਾਰੀ ਲਈ ਸ਼ੁਭਕਾਮਨਾਵਾਂ ਵੀ ਦਿੱਤੀਆਂ।

ਇਹ ਵੀ ਪੜ੍ਹੋ ਬਠਿੰਡਾ ਪੁਲਿਸ ਨੇ ਪੈਟਰੋਲ ਪੰਪ ਲੁੱਟਣ ਵਾਲੇ ਗੈਂਗ ਨੂੰ ਹਥਿਆਰਾਂ ਸਮੇਤ ਕੀਤਾ ਕਾਬੂ

ਤਰੱਕੀ ਪਾਉਣ ਵਾਲੇ ਇੰਨ੍ਹਾਂ 18 ਡੀਐਸਪੀਜ਼ ਵਿਚ 2016 ਬੈੱਚ ਦੇ ਡਾਇਰੈਕਟਰ ਭਰਤੀ ਹੋਏ 5 ਡੀਐਸਪੀ ਪ੍ਰਭਜੋਤ ਕੌਰ, ਜਸਪ੍ਰੀਤ ਸਿੰਘ, ਰਾਜਨ ਸ਼ਰਮਾ, ਸਿਮਰਨਜੀਤ ਸਿੰਘ ਅਤੇ ਤਲਵਿੰਦਰ ਸਿੰਘ ਗਿੱਲ ਸ਼ਾਮਲ ਹਨ। ਇਸੇ ਤਰ੍ਹਾਂ 2017 ਬੈੱਚ ਦੇ ਡਾਇਰੈਕਟਰ ਡੀਐਸਪੀ ਭਰਤੀ 6 ਪੁਲਿਸ ਅਫ਼ਸਰਾਂ ਵਿਚ ਹਿਨਾ ਗੁਪਤਾ, ਜਸਪਿੰਦਰ ਸਿੰਘ ਗਿੱਲ, ਗੁਰਿੰਦਰਵੀਰ ਸਿੰਘ, ਆਸ਼ਵੰਤ ਸਿੰਘ ਧਾਲੀਵਾਲ, ਰਿਪੂਤਪਨ ਸਿੰਘ ਸੰਧੂ, ਸੁਖਨਾਜ਼ ਸਿੰਘ ਦੇ ਨਾਮ ਸ਼ਾਮਲ ਹਨ।

ਇਹ ਵੀ ਪੜ੍ਹੋ ਸਰਹੱਦੀ ਪਿੰਡਾਂ ਦੇ ਕਿਸਾਨਾਂ ਲਈ ਖ਼ੁਸਖ਼ਬਰੀ; ਕੰਡਿਆਲੀ ਤਾਰ ਪਾਰ ਖੇਤੀ ਲਈ ਖੁੱਲੇ ‘ਗੇਟ’

ਇਸਤੋਂ ਇਲਾਵਾ 1990 ਵਿਚ ਬਤੌਰ ਏਐਸਆਈ ਭਰਤੀ ਹੋ ਕੇ ਬਤੌਰ ਡੀਐਸਪੀ ਸੇਵਾ ਨਿਭਾ ਰਹੇ , ਜਿੰਨ੍ਹਾਂ 7 ਪੁਲਿਸ ਅਫ਼ਸਰਾਂ ਨੂੰ ਤਰੱਕੀ ਦੇ ਕੇ ਐਸ.ਪੀ ਬਣਾਇਆ ਗਿਆ ਹੈ, ਉ੍ਹਨਾਂ ਵਿਚ ਗੁਰਪ੍ਰੀਤ ਸਿੰਘ ਬਠਿੰਡਾ, ਪਰਮਜੀਤ ਸਿੰਘ, ਅੱਛਰੂ ਰਾਮ, ਜਸਵਿੰਦਰ ਸਿੰਘ ਲਹਿਰੀ, ਅਜਾਦਦਵਿੰਦਰ ਸਿੰਘ, ਦੀਪਕ ਕੁਮਾਰ ਚੌਧਰੀ ਅਤੇ ਗੁਰਜੀਤਪਾਲ ਸਿੰਘ ਸ਼ਾਮਲ ਹਨ।ਇਸ ਮੌਕੇ ਵਿਸ਼ੇਸ ਤੌਰ ’ਤੇ ਆਈ.ਜੀ ਹੈਡਕੁਆਟਰ ਡਾ ਸੁਖਚੈਨ ਸਿੰਘ ਗਿੱਲ ਵੀ ਮੁੱਖ ਮੰਤਰੀ ਦੇ ਨਾਲ ਮੌਜੂਦ ਰਹੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ