Home Blog Page 724

ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਤਾਵਰਨ ਕਮੇਟੀ ਦੀਆਂ ਗਤੀਵਿਧੀਆਂ ਦੀ ਸਮੀਖਿਆ ਸਬੰਧੀ ਕੀਤੀ ਮੀਟਿੰਗ

0

ਗਿੱਲਾ ਤੇ ਸੁੱਕਾ ਕੂੜਾ ਇਕੱਠਾ ਕਰਨ ਸਬੰਧੀ ਜਾਗਰੂਕਤਾ ਮੁਹਿੰਮ ਨੂੰ ਤੇਜ਼ ਕੀਤਾ ਜਾਵੇ: ਡਿਪਟੀ ਕਮਿਸ਼ਨਰ
Muktsar News:ਜ਼ਿਲ੍ਹਾ ਵਾਸੀਆਂ ਦੀ ਚੰਗੀ ਸਿਹਤ ਅਤੇ ਵਾਤਾਵਰਨ ਨੂੰ ਸਾਫ਼-ਸੁਥਰਾ ਰੱਖਣ ਲਈ ਸ਼ਹਿਰੀ ਖੇਤਰਾਂ ‘ਚ ਮੌਜੂਦ ਘਰਾਂ ਵਿੱਚ ਡੋਰ-ਟੂ-ਡੋਰ ਸੈਗਰੀਗੇਸ਼ਨ ਤਹਿਤ ਗਿੱਲੇ ਅਤੇ ਸੁੱਕੇ ਕੂੜੇ ਨੂੰ ਵੱਖੋ-ਵੱਖਰੇ ਰੂਪ ‘ਚ ਇਕੱਠਾ ਕਰਨ ਸਬੰਧੀ ਮੁਹਿੰਮ ਨੂੰ ਹੋਰ ਤੇਜ਼ ਕੀਤਾ ਜਾਵੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਅਭਿਜੀਤ ਕਪਲਿਸ਼ ਨੇ ਪ੍ਰਸ਼ਾਸਨਿਕ ਤੇ ਨਗਰ ਕੌਂਸਲਾਂ ਦੇ ਅਧਿਕਾਰੀਆਂ ਨਾਲ ਜ਼ਿਲ੍ਹਾ ਵਾਤਾਵਰਨ ਯੋਜਨਾ ਦੀ ਮੀਟਿੰਗ ਕਰਨ ਮੌਕੇ ਕੀਤਾ।

ਇਹ ਵੀ ਪੜ੍ਹੋ  Punjab Police ਦੇ 18 DSPs ਨੂੰ SP ਵਜੋਂ ਮਿਲੀ ਤਰੱਕੀ, CM Mann ਨੇ ਲਗਾਏ ਬੈੱਚ,ਦੇਖੋ ਲਿਸਟ

ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਸ਼ਹਿਰਾਂ ਨੂੰ ਕੂੜਾ-ਰਹਿਤ ਕਰਨ ਅਤੇ ਵਾਤਾਵਰਨ ਦੀ ਸੰਭਾਲ ਲਈ ‘ਸੋਰਸ ਸੈਗਰੀਗੇਸ਼ਨ’ ਤਰੀਕੇ ਨਾਲ ਇਕੱਠਾ ਕੀਤਾ ਜਾਵੇ ਅਤੇ ਘਰਾਂ ਵਿਚ ਖ਼ਾਸ ਕਰਕੇ ਰਸੋਈ ਵਿਚੋਂ ਪੈਦਾ ਹੋਣ ਵਾਲੇ ਕੂੜੇ ਨੂੰ ਵੱਖਰਾ-ਵੱਖਰਾ ਕਰਕੇ ਰੱਖਿਆ ਜਾਵੇ ਤਾਂ ਜੋ ਇਸਨੂੰ ਖਾਦ ਦੇ ਤੌਰ ‘ਤੇ ਵਰਤੋਂ ਵਿਚ ਲਿਆਂਦਾ ਜਾ ਸਕੇ। ਉਨ੍ਹਾਂ ਇਹ ਵੀ ਕਿਹਾ ਕਿ ਖਾਲੀ ਪਲਾਟਾਂ ਵਿਚ ਕੂੜਾ ਨਾ ਸੁੱਟਿਆ ਜਾਵੇ, ਤਾਂ ਜੋ ਸਾਫ ਸੁਥਰੇ ਵਾਤਾਵਰਨ ਦੇ ਸੁਪਨੇ ਨੂੰ ਪੂਰਾ ਕੀਤਾ ਜਾ ਸਕੇ।

ਇਹ ਵੀ ਪੜ੍ਹੋ  ਬਠਿੰਡਾ ਪੁਲਿਸ ਨੇ ਪੈਟਰੋਲ ਪੰਪ ਲੁੱਟਣ ਵਾਲੇ ਗੈਂਗ ਨੂੰ ਹਥਿਆਰਾਂ ਸਮੇਤ ਕੀਤਾ ਕਾਬੂ

ਉਨ੍ਹਾਂ ਸਬੰਧਤ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਪਿੰਡਾਂ ਵਿਚ ਵੀ ਪਹੁੰਚ ਕੇ ਇਸ ਸਬੰਧੀ ਜਾਗਰੂਕਤਾ ਫੈਲਾਈ ਜਾਵੇ ਤਾਂ ਜੋ ਇਸ ਨਾਲ ਫੈਲਣ ਵਾਲੀਆਂ ਬਿਮਾਰੀਆਂ ਤੋਂ ਲੋਕਾਂ ਨੂੰ ਬਚਾਇਆ ਜਾ ਸਕੇ ਅਤੇ ਪਿੰਡਾਂ ਨੂੰ ਸਾਫ ਸੁਥਰਾ ਰੱਖਿਆ ਜਾ ਸਕੇ।ਇਸ ਮੌਕੇ ਐਸ.ਡੀ.ਐਮ. ਬਲਜੀਤ ਕੌਰ, ਵਾਤਾਵਰਨ ਇੰਜੀਨੀਅਰ ਜਸਪਾਲ ਸਿੰਘ ਤੋਂ ਇਲਾਵਾ ਸਬੰਧਤ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

Punjab Police ਦੇ 18 DSPs ਨੂੰ SP ਵਜੋਂ ਮਿਲੀ ਤਰੱਕੀ, CM Mann ਨੇ ਲਗਾਏ ਬੈੱਚ,ਦੇਖੋ ਲਿਸਟ

0

Chandigarh News: ਪੰਜਾਬ ਸਰਕਾਰ ਦੇ ਗ੍ਰਹਿ ਵਿਭਾਗ ਨੇ ਮੰਗਲਵਾਰ ਨੂੰ ਪੰਜਾਬ ਪੁਲਿਸ ਦੇ 18 ਡੀਐਸਪੀਜ਼ ਨੂੰ ਤਰੱਕੀ ਦੇ ਐਸ.ਪੀ ਬਣਾ ਦਿੱਤਾ ਹੈ। ਤਰੱਕੀ ਪਾਉਣ ਵਾਲੇ ਇੰਨ੍ਹਾਂ ਖ਼ੁਸਕਿਸਮਤ ਡੀਐਸਪੀਜ਼ ਦੇ ਮੋਢਿਆ ਉਪਰ ‘ਸ਼ੇਰ’ ਦੇ ਬੈੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲਗਾਏ ਅਤੇ ਉਨ੍ਹਾਂ ਨੂੰ ਆਪਣੀ ਡਿਊਟੀ ਇਮਾਨਦਾਰੀ ਨਾਲ ਨਿਭਾਉਣ ਦੀ ਨਸੀਹਤ ਦਿੰਦਿਆਂ ਨਵੀਂ ਜਿੰਮੇਵਾਰੀ ਲਈ ਸ਼ੁਭਕਾਮਨਾਵਾਂ ਵੀ ਦਿੱਤੀਆਂ।

ਇਹ ਵੀ ਪੜ੍ਹੋ ਬਠਿੰਡਾ ਪੁਲਿਸ ਨੇ ਪੈਟਰੋਲ ਪੰਪ ਲੁੱਟਣ ਵਾਲੇ ਗੈਂਗ ਨੂੰ ਹਥਿਆਰਾਂ ਸਮੇਤ ਕੀਤਾ ਕਾਬੂ

ਤਰੱਕੀ ਪਾਉਣ ਵਾਲੇ ਇੰਨ੍ਹਾਂ 18 ਡੀਐਸਪੀਜ਼ ਵਿਚ 2016 ਬੈੱਚ ਦੇ ਡਾਇਰੈਕਟਰ ਭਰਤੀ ਹੋਏ 5 ਡੀਐਸਪੀ ਪ੍ਰਭਜੋਤ ਕੌਰ, ਜਸਪ੍ਰੀਤ ਸਿੰਘ, ਰਾਜਨ ਸ਼ਰਮਾ, ਸਿਮਰਨਜੀਤ ਸਿੰਘ ਅਤੇ ਤਲਵਿੰਦਰ ਸਿੰਘ ਗਿੱਲ ਸ਼ਾਮਲ ਹਨ। ਇਸੇ ਤਰ੍ਹਾਂ 2017 ਬੈੱਚ ਦੇ ਡਾਇਰੈਕਟਰ ਡੀਐਸਪੀ ਭਰਤੀ 6 ਪੁਲਿਸ ਅਫ਼ਸਰਾਂ ਵਿਚ ਹਿਨਾ ਗੁਪਤਾ, ਜਸਪਿੰਦਰ ਸਿੰਘ ਗਿੱਲ, ਗੁਰਿੰਦਰਵੀਰ ਸਿੰਘ, ਆਸ਼ਵੰਤ ਸਿੰਘ ਧਾਲੀਵਾਲ, ਰਿਪੂਤਪਨ ਸਿੰਘ ਸੰਧੂ, ਸੁਖਨਾਜ਼ ਸਿੰਘ ਦੇ ਨਾਮ ਸ਼ਾਮਲ ਹਨ।

ਇਹ ਵੀ ਪੜ੍ਹੋ ਸਰਹੱਦੀ ਪਿੰਡਾਂ ਦੇ ਕਿਸਾਨਾਂ ਲਈ ਖ਼ੁਸਖ਼ਬਰੀ; ਕੰਡਿਆਲੀ ਤਾਰ ਪਾਰ ਖੇਤੀ ਲਈ ਖੁੱਲੇ ‘ਗੇਟ’

ਇਸਤੋਂ ਇਲਾਵਾ 1990 ਵਿਚ ਬਤੌਰ ਏਐਸਆਈ ਭਰਤੀ ਹੋ ਕੇ ਬਤੌਰ ਡੀਐਸਪੀ ਸੇਵਾ ਨਿਭਾ ਰਹੇ , ਜਿੰਨ੍ਹਾਂ 7 ਪੁਲਿਸ ਅਫ਼ਸਰਾਂ ਨੂੰ ਤਰੱਕੀ ਦੇ ਕੇ ਐਸ.ਪੀ ਬਣਾਇਆ ਗਿਆ ਹੈ, ਉ੍ਹਨਾਂ ਵਿਚ ਗੁਰਪ੍ਰੀਤ ਸਿੰਘ ਬਠਿੰਡਾ, ਪਰਮਜੀਤ ਸਿੰਘ, ਅੱਛਰੂ ਰਾਮ, ਜਸਵਿੰਦਰ ਸਿੰਘ ਲਹਿਰੀ, ਅਜਾਦਦਵਿੰਦਰ ਸਿੰਘ, ਦੀਪਕ ਕੁਮਾਰ ਚੌਧਰੀ ਅਤੇ ਗੁਰਜੀਤਪਾਲ ਸਿੰਘ ਸ਼ਾਮਲ ਹਨ।ਇਸ ਮੌਕੇ ਵਿਸ਼ੇਸ ਤੌਰ ’ਤੇ ਆਈ.ਜੀ ਹੈਡਕੁਆਟਰ ਡਾ ਸੁਖਚੈਨ ਸਿੰਘ ਗਿੱਲ ਵੀ ਮੁੱਖ ਮੰਤਰੀ ਦੇ ਨਾਲ ਮੌਜੂਦ ਰਹੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਖਾਲਸਾ ਸੀਨੀਅਰ ਸੈਕੰਡਰੀ ਸਕੂਲ ਬਠਿੰਡਾ ਦਾ ਦਸਵੀਂ ਅਤੇ ਬਾਰ੍ਹਵੀਂ ਦਾ ਨਤੀਜਾ ਰਿਹਾ ਸ਼ਾਨਦਾਰ

0

Bathinda News: ਖਾਲਸਾ ਸੀਨੀਅਰ ਸੈਕੰਡਰੀ ਸਕੂਲ ਬਠਿੰਡਾ ਬਾਰ੍ਹਵੀਂ ਅਤੇ ਦਸਵੀਂ ਜਮਾਤ ਦਾ ਨਤੀਜਾ ਆਰਟਸ ਗਰੁੱਪ ਵਿਚੋਂ ਰਿਤਿਕਾ ਨੇ 92% ਨੰਬਰ ਲੈ ਕੇ ਪਹਿਲਾ ਸਥਾਨ ,ਦੂਜਾ ਸਥਾਨ ਅਸ਼ਮਨਪ੍ਰੀਤ ਕੌਰ 89%,ਤੀਜਾ ਸਥਾਨ ਜ਼ਸਪ੍ਰੀਤ ਸਿੰਘ 84% ਨੇ ਪ੍ਰਾਪਤ ਕੀਤਾ।ਸਾਇੰਸ ਗਰੁੱਪ ਵਿੱਚੋਂ ਹਰਪ੍ਰੀਤ ਸਿੰਘ ਨੇ ਪਹਿਲਾ ਸਥਾਨ 93.2%,ਦੂਜਾ ਸਥਾਨ ਅੰਕਿਤ ਕੁਮਾਰ 90% ਅਤੇ JEE Mains 2025 ਵਿੱਚੋਂ 99.40% ਅੰਕ ਪ੍ਰਾਪਤ ਕਰਕੇ Qualified ਕੀਤਾ।

ਇਹ ਵੀ ਪੜ੍ਹੋ ਬਠਿੰਡਾ ਪੁਲਿਸ ਨੇ ਪੈਟਰੋਲ ਪੰਪ ਲੁੱਟਣ ਵਾਲੇ ਗੈਂਗ ਨੂੰ ਹਥਿਆਰਾਂ ਸਮੇਤ ਕੀਤਾ ਕਾਬੂ

ਤੀਜਾ ਸਥਾਨ ਨਾਜਦੀਪ ਸਿੱਧੂ 87% ਨੇ ਪ੍ਰਾਪਤ ਕੀਤਾ।ਕਾਮਰਸ ਗਰੁੱਪ ਵਿੱਚੋਂ ਰਾਜਦੀਪ ਕੌਰ 83% ਪਹਿਲਾ ਸਥਾਨ, ਜੈਸਮੀਨ ਕੌਰ 82% ਦੂੂਜਾ ਸਥਾਨ, ਮਨਪ੍ਰੀਤ ਕੌਰ 81% ਤੀਜਾ ਸਥਾਨ ਪ੍ਰਾਪਤ ਕੀਤਾ।ਦਸਵੀਂ ਵਿੱਚੋਂ ਨਤੀਜਾ 100% ਰਿਹਾ। ਗਗਨਦੀਪ ਕੌਰ,ਰਾਧਿਕਾ 82% ਨੇ ਪਹਿਲਾ ਸਥਾਨ 82%,ਪਾਰਸ ਨੇ 81% ਦੂਜਾ ਸਥਾਨ , ਗੁਰਮਨਜੋਤ ਨੇ 76% ਤੀਜਾ ਸਥਾਨ ਪ੍ਰਾਪਤ ਕਰਕੇ ਆਪਣਾ, ਮਾਪਿਆਂ ਅਤੇ ਸਕੂਲ ਦਾ ਨਾਮ ਰੋਸ਼ਨ ਕੀਤਾ।

ਇਹ ਵੀ ਪੜ੍ਹੋ ਫ਼ੌਜ ਦੇ ਦਾਅਵਿਆਂ ਨੂੰ ਹੁਣ ਸ਼੍ਰੀ ਦਰਬਾਰ ਸਾਹਿਬ ਦੇ ਹੈੱਡ ਗਰੰਥੀ ਤੇ ਧਾਮੀ ਨੇ ਨਕਾਰਿਆ

ਇਸ ਸਕੂਲ ਦੇ ਪ੍ਰਿੰਸੀਪਲ ਜਗਤਾਰ ਸਿੰਘ ਬਰਾੜ ਨੇ ਵਿਦਿਆਰਥੀਆਂ ਦੀ ਪ੍ਰਾਪਤੀ ਦਾ ਸਿਹਰਾ ਸਮੁੱਚੇ ਮਾਪਿਆਂ ਅਤੇ ਅਧਿਆਪਕ ਸਾਹਿਬਾਨ ਦੇ ਸਿਰ ਬੰਨਿ੍ਹਆ।ਜਿਹਨ੍ਹਾਂ ਨੇ ਆਪਣੀਆਂ ਜ਼ਿੰਮੇਵਾਰੀਆਂ ਸਮਝ ਕੇ ਵਿਦਿਆਰਥੀਆਂ ਦੀ ਪੜ੍ਹਾਈ ਅਤੇ ਸਰਵਪੱਖੀ ਵਿਕਾਸ ਲਈ ਆਪਣਾ ਬਣਦਾ ਵੱਡਮੁੱਲਾ ਯੋਗਦਾਨ ਪਾਇਆ।ਪ੍ਰਿੰਸੀਪਲ ਸਾਹਿਬ ਨੇ ਵਿਦਿਆਰਥੀਆਂ ਨੂੰ ਮੁਬਾਰਕਬਾਦ ਦੇਣ ਤੋਂ ਇਲਾਵਾ ਸੁਨਹਿਰੇ ਭਵਿੱਖ ਦੀ ਕਾਮਨਾ ਕੀਤੀ। ਇਸ ਸਮੇਂ ਸਮੂਹ ਸਟਾਫ਼,ਮਾਪੇ ਅਤੇ ਵਿਦਿਆਰਥੀ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਮੋਗਾ ਪੁਲਿਸ ਵੱਲੋ ਕਤਲ ਵਿਚ ਲੋੜੀਂਦਾ ਦੋਸ਼ੀ ਕਾਬੂ, ਕਤਲ ਲਈ ਵਰਤਿਆ ਗਿਆ ਪਿਸਤੌਲ ਬਰਾਮਦ

0

Moga News:ਡੀ.ਜੀ.ਪੀ ਪੰਜਾਬ ਵੱਲੋ ਮਾੜੇ ਅਨਸਰਾ ਵਿੱਰੁਧ ਚਲਾਈ ਗਈ ਮੁਹਿਮ ਤਹਿਤ ਅਜੈ ਗਾਂਧੀ ਐਸ.ਐਸ.ਪੀ ਮੋਗਾ, ਬਾਲ ਕ੍ਰਿਸ਼ਨ SP(I) ਦੀ ਅਗਵਾਈ ਤਹਿਤ ਅਨਵਰ ਅਲੀ ਉਪ ਕਪਤਾਨ ਪੁਲਿਸ ਨਿਹਾਲ ਸਿੰਘ ਵਾਲਾ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ, ਇੰਸ. ਗੁਰਮੇਲ ਸਿੰਘ ਮੁੱਖ ਅਫਸਰ ਥਾਣਾ ਬੱਧਨੀ ਕਲਾਂ ਵੱਲੋ ਭੈੜੇ ਪੁਰਸ਼ਾ ਖਿਲਾਫ ਚਲਾਈ ਗਈ ਮੁਹਿੰਮ ਤਹਿਤ, ਮਿਤੀ 15.5.2025 ਨੂੰ ਪਿੰਡ ਦੌਧਰ ਗਰਬੀ ਵਿਚ ਹੋਏ ਕਤਲ ਦੇ ਦੋਸੀ ਅਰਸ਼ਪ੍ਰੀਤ ਸਿੰਘ ਉਰਫ ਅਰਸ਼ ਵਾਸੀ ਮਾਣੂਕੇ ਨੂੰ ਮਿਤੀ 19.5.2025 ਨੂੰ ਗ੍ਰਿਫਤਾਰ ਕਰਕੇ ਉਸ ਪਾਸੋ ਵਾਰਦਾਤ ਸਮੇਂ ਵਰਤਿਆ ਗਿਆ ਪਿਸਟਲ ਸਮੇਤ 4 ਜਿੰਦਾ ਰੌਂਦ ਬਰਾਮਦ ਕੀਤੇ ਗਏ।ਮੁਕਦਮਾ ਦੇ ਹਾਲਾਤ ਇਸ ਪ੍ਰਕਾਰ ਹਨ ਕਿ ਹਰਵਿੰਦਰ ਸਿੰਘ ਪੁਤਰ ਬਚਨ ਸਿੰਘ ਵਾਸੀ ਦੌਧਰ ਗਰਬੀ ਨੇ ਪੁਲੀਸ ਪਾਸ ਬਿਆਨ ਲਿਖਾਇਆ ਕਿ ਮਿਤੀ 15.5.2025 ਨੂੰ ਉਸਦਾ ਲੜਕਾ ਇੰਦਰਪਾਲ ਸਿੰਘ ਆਪਣੇ ਦੋਸਤ ਜਸਵਿੰਦਰ ਸਿੰਘ ਨਾਲ ਉਸਦੇ ਖੇਤ ਗਿਆ ਸੀ ਜੋ ਮੁਦਈ ਨੂੰ ਪਤਾ ਲੱਗਾ ਕਿ ਉਸਦੇ ਲੜਕੇ ਇੰਦਰਪਾਲ ਸਿੰਘ ਦਾ ਕਿਸੇ ਨਾਲ ਝਗੜਾ ਹੋਇਆਂ ਹੈ ਜਿਸ ਕਰਕੇ ਮੁਦਈ ਹਰਵਿੰਦਰ ਸਿੰਘ ਵੀ ਆਪਣੇ ਮੋਟਰ ਸਾਈਕਲ ਤੇ ਜਸਵਿੰਦਰ ਸਿੰਘ ਦੇ ਖੇਤਾਂ ਨੂੰ ਚਲਾ ਗਿਆ।

ਇਹ ਵੀ ਪੜ੍ਹੋ  ਪੰਜਾਬ ਦੇ ਜਲੰਧਰ ਤੇ ਜੀਰਕਪੁਰ ’ਚ ਅੱਧੀ ਰਾਤ ਨੂੰ ਹੋਏ ਪੁਲਿਸ ਮੁਕਾਬਲੇ, ਤਿੰਨ ਬਦਮਾਸ਼ ਜਖ਼ਮੀ

ਜੋ ਇਹ ਦੋਨੋ ਜਣੇ ਵਾਪਿਸ ਪਿੰਡ ਵੱਲ ਨੂੰ ਆ ਰਹੇ ਹੋਣ ਕਾਰਨੇ ਮੁਦਈ ਨੇ ਵੀ ਮੋਟਰ ਸਾਈਕਲ ਇਹਨਾਂ ਦੇ ਪਿੱਛੇ ਹੀ ਮੋੜ ਲਿਆ ਤਾਂ ਵਕਤ ਕ੍ਰੀਬ 5-5:15 ਪੀ ਐੱਮ ਦਾ ਹੋਵੇਗਾ ਕਿ ਅਰਸ਼ਪ੍ਰੀਤ ਸਿੰਘ ਵਾਸੀ ਮਾਣਕੇ ਜੋ ਮੁਦਈ ਦੇ ਹੀ ਪਿੰਡ ਦੋਧਰ ਗਰਬੀ ਦੇ ਸਾਬਕਾ ਸਰਪੰਚ ਰਸ਼ਪਾਲ ਸਿੰਘ ਦਾ ਦੋਹਤਾ ਲੱਗਦਾ ਹੈ,ਆਪਣੀ ਗੱਡੀ ਇਨਡੈਵਰ ਤੇ ਆਇਆ ਅਤੇ ਇਹਨਾਂ ਦੇ ਕੋਲ ਦੀ ਲੰਘ ਗਿਆ। ਥੋੜਾ ਅੱਗੇ ਜਾ ਕੇ ਗੱਡੀ ਵਾਪਿਸ ਮੋੜ ਲਿਆਇਆ ਅਤੇ ਗੱਡੀ ਇੰਦਰਾਪਲ ਸਿੰਘ ਦੇ ਮੋਟਰ ਸਾਈਕਲ ਅੱਗੇ ਰੋਕ ਪਿਸਤੌਲ ਸਮੇਤ ਗੱਡੀ ਚੋ ਉੱਤਰ ਕੇ ਆਪਣੇ ਪਿਸਤੌਲ ਨਾਲ ਇੰਦਰਪਾਲ ਸਿੰਘ ਤੇ 03 ਫਾਇਰ ਕੀਤੇ ਜਿੰਨਾ ਵਿਚੋ ਇਕ ਫਾਇਰ ਮੁਦਈ ਦੇ ਲੜਕੇ ਇੰਦਰਪਾਲ ਸਿੰਘ ਦੇ ਸਿਰ ਵਿਚ ਲੱਗਾ। ਜੋ ਇੰਦਰਪਾਲ ਸਿੰਘ ਜਖਮੀ ਹੋ ਕੇ ਡਿੱਗ ਪਿਆ ਜਿਸ ਤੇ ਮੁਦਈ ਤੇ ਜਸਵਿੰਦਰ ਸਿੰਘ ਨੇ ਰੌਲਾ ਪਾ ਦਿੱਤਾ ਤਾਂ ਦੋਸ਼ੀ ਅਰਸ਼ਪ੍ਰੀਤ ਸਿੰਘ ਮੌਕਾ ਤੋ ਸਮੇਤ ਹਥਿਆਰ, ਗੱਡੀ ਭੱਜ ਗਿਆ।ਜੋ ਇਸ ਘਟਨਾ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਇੰਸ. ਗੁਰਮੇਲ ਸਿੰਘ ਮੁੱਖ ਅਫਸਰ ਥਾਣਾ ਬੱਧਨੀ ਕਲਾਂ ਵੱਲੋ ਸਮੇਤ ਪੁਲਿਸ ਪਾਰਟੀ ਦੇ ਮੌਕਾ ਤੇ ਪੁਜ ਕੇ, ਮੌਕਾ ਵਾਰਦਾਤ ਦੀ ਜਾਂਚ ਕੀਤੀ ਅਤੇ ਤਫਤੀਸ਼ ਸ਼ੁਰੂ ਕੀਤੀ।

ਇਹ ਵੀ ਪੜ੍ਹੋ  ਫ਼ੌਜ ਦੇ ਦਾਅਵਿਆਂ ਨੂੰ ਹੁਣ ਸ਼੍ਰੀ ਦਰਬਾਰ ਸਾਹਿਬ ਦੇ ਹੈੱਡ ਗਰੰਥੀ ਤੇ ਧਾਮੀ ਨੇ ਨਕਾਰਿਆ

ਜੋ ਦੌਰਾਨੇ ਤਫਤੀਸ਼ ਦੋਸੀ ਮਿਤੀ 19.5.2025 ਨੂੰ ਅਰਸ਼ਪ੍ਰੀਤ ਸਿੰਘ ਉਰਫ ਅਰਸ਼ ਵਾਸੀ ਮਾਣੂਕੇ ਨੂੰ ਗ੍ਰਿਫਤਾਰ ਕਰਕੇ ਉਸ ਪਾਸੋ ਵਾਰਦਾਤ ਸਮੇਂ ਵਰਤਿਆ ਗਿਆ ਪਿਸਟਲ ਸਮੇਤ 4 ਜਿੰਦਾ ਰੋਂਦ ਕੀਤਾ ਗਿਆ ਬਰਾਮਦ ਕੀਤਾ ਗਿਆ। ਮੁਕਦਮਾ ਦੀ ਤਫਤੀਸ਼ ਜਾਰੀ ਹੈ, ਜੇਕਰ ਉਕਤ ਘਟਨਾ ਵਿਚ ਕਿਸੇ ਹੋਰ ਵਿਅਕਤੀਆਂ ਦੀ ਸ਼ਾਮੂਲੀਅਤ ਸਾਹਮਣੇ ਆਈ ਤਾਂ ਉਹਨਾਂ ਖਿਲਾਫ ਵੀ ਬਣਦੀ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।ਵਜਾ ਰੰਜਿਸ਼ ਇਹ ਹੈ ਕਿ ਸਾਲ 2010 ਵਿਚ ਪਿੰਡ ਦੌਧਰ ਗਰਬੀ ਦੇ ਸਾਬਕਾ ਸਰਪੰਚ ਰਸ਼ਪਾਲ ਸਿੰਘ ਦਾ ਕਤਲ ਹੋ ਗਿਆ ਸੀ ਜਿਸ ਕਰਕੇ ਮੁਦਈ ਦੇ ਲੜਕੇ ਇੰਦਰਪਾਲ ਸਿੰਘ ਖਿਲਾਫ ਵੀ ਕਤਲ ਦਾ ਕੇਸ ਦਰਜ ਹੋ ਗਿਆ ਸੀ ਜੋ ਮਾਣਯੋਗ ਅਦਾਲਤ ਵੱਲੋ ਇੰਦਰਪਾਲ ਸਿੰਘ ਨੂੰ ਸਾਲ 2015 ਬਰੀ ਕਰ ਦਿੱਤਾ ਸੀ ਜਦਕਿ ਬਾਕੀ ਦੋਸੀ ਸਜਾ ਹੋ ਗਏ ਸਨ। ਜਿਸਦੀ ਰੰਜਿਸ਼ ਚੇ ਚਲਦੇ ਹੀ ਅਰਸ਼ਪ੍ਰੀਤ ਸਿੰਘ ਨੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਬਠਿੰਡਾ ਪੁਲਿਸ ਨੇ ਪੈਟਰੋਲ ਪੰਪ ਲੁੱਟਣ ਵਾਲੇ ਗੈਂਗ ਨੂੰ ਹਥਿਆਰਾਂ ਸਮੇਤ ਕੀਤਾ ਕਾਬੂ

0

Bathinda News: ਪਿਛਲੇ ਲੰਮੇ ਸਮੇਂ ਤੋਂ ਬਠਿੰਡਾ ਇਲਾਕੇ ਵਿੱਚ ਪੈਟਰੋਲ ਪੰਪਾਂ ਅਤੇ ਹੋਰਨਾਂ ਥਾਵਾਂ ‘ਤੇ ਲੁੱਟ ਖੋਹ ਦੀਆਂ ਘਟਨਾਵਾਂ ਨੂੰ ਅੰਜਾਮ ਦੇ ਰਹੇ ਇੱਕ ਖਤਰਨਾਕ ਗੈਂਗ ਦਾ ਪਰਦਾਫਾਸ਼ ਕਰਦੇ ਹੋਏ ਬਠਿੰਡਾ ਪੁਲਿਸ ਨੇ ਹਥਿਆਰਾਂ ਸਹਿਤ ਕਾਬੂ ਕੀਤਾ ਹੈ। ਮੰਗਲਵਾਰ ਨੂੰ ਇਸ ਮਾਮਲੇ ਦੀ ਜਾਣਕਾਰੀ ਇੱਕ ਪ੍ਰੈਸ ਕਾਨਫਰੰਸ ਰਾਹੀਂ ਦਿੰਦਿਆਂ ਬਠਿੰਡਾ ਦੇ ਐਸਪੀ ਜਸਮੀਤ ਸਿੰਘ ਨੇ ਦੱਸਿਆ ਕਿ ਮਿਤੀ 05/06.05.2025 ਦੀ ਦਰਮਿਆਨੀ ਰਾਤ ਨੂੰ ਕੁਝ ਅਣਪਛਾਤੇ ਕਾਰ ਸਵਾਰ ਨੌਜਵਾਨਾਂ ਵੱਲੋਂ ਬਠਿੰਡਾ-ਤਬਵਾਲੀ ਮੇਨ ਰੋਡ ਉਪਰ ਸਥਿਤ ਬਾਂਸਲ ਪੈਟਰੋਲ ਪੰਪ ਗੁਰੂਸਰ ਸੈਣੇਵਾਲਾ ਤੋਂ ਮਾਰੂ ਹਥਿਆਰਾਂ ਦੀ ਨੋਕ ‘ਤੇ ਨਗਦੀ ਦੀ ਲੁੱਟ-ਖੋਹ ਕੀਤੀ ਸੀ। ਜਿਸ ਸਬੰਧੀ ਥਾਣਾ ਸੰਗਤ ਵਿਖੇ ਕੇਸ ਦਰਜ ਕੀਤਾ ਗਿਆ ਸੀ। ਇਸੇ ਤਰਾਂ ਹੀ ਮਿਤੀ 16/17.05.2025 ਦੀ ਦਰਮਿਆਨੀ ਰਾਤ ਨੂੰ ਮੁੜ ਅਣਪਛਾਤੇ ਕਾਰ ਸਵਾਰਾਂ ਵੱਲੋਂ ਬਠਿੰਡਾ-ਡੱਬਵਾਲੀ ਰੋਡ ਉਪਰ ਸਥਿਤ ਜੀਓ ਕੰਪਨੀ ਦੇ ਪੈਟਰੋਲ ਪੰਪ ਤੋਂ ਹਥਿਆਰਾਂ ਦੀ ਨੋਕ ‘ਤੇ ਨਗਦੀ ਲੁੱਟ ਖੋਹ ਕੀਤੀ ਗਈ ਸੀ । ਜਿਸ ਸਬੰਧੀ ਥਾਣਾ ਸਦਰ ਬਠਿੰਡਾ ਵਿਖੇ ਪਰਚਾ ਦਰਜ ਕੀਤਾ ਗਿਆ ਸੀ।

ਇਹ ਵੀ ਪੜ੍ਹੋ  ਪੰਜਾਬ ਦੇ ਜਲੰਧਰ ਤੇ ਜੀਰਕਪੁਰ ’ਚ ਅੱਧੀ ਰਾਤ ਨੂੰ ਹੋਏ ਪੁਲਿਸ ਮੁਕਾਬਲੇ, ਤਿੰਨ ਬਦਮਾਸ਼ ਜਖ਼ਮੀ

ਇਹਨਾਂ ਲੁੱਟ ਖੋਹ ਦੀਆਂ ਵਾਰਦਾਤਾਂ ਨੂੰ ਟਰੇਸ ਕਰਨ ਲਈ ਸੀਨੀਅਰ ਕਪਤਾਨ ਪੁਲਿਸ ਬਠਿੰਡਾ ਅਮਨੀਤ ਕੌਂਡਲ ਵੱਲੋਂ ਇੱਕ ਸਪੈਸਲ ਟੀਮ ਦਾ ਗਠਨ ਕੀਤਾ ਗਿਆ ਸੀ।ਜਿਸ ਵਿਚ ਡੀ.ਐੱਸ.ਪੀ (ਡੀਟੇਕਟਿਵ) ਖੁਸ਼ਪ੍ਰੀਤ ਸਿੰਘ, ਡੀ.ਐਸ.ਪੀ. (ਦਿਹਾਤੀ) ਬਠਿੰਡਾ ਸ੍ਰੀਮਤੀ ਹੀਨਾ ਗੁਪਤਾ ਦੀ ਅਗਵਾਈ ਹੇਠ ਬਣਾਈ ਗਈ ਇਸ ਟੀਮ ਨੂੰ ਉਸ ਵੇਲੇ ਸਫਲਤਾ ਮਿਲੀ ਜਦੋਂ ਇੰਚਾਰਜ ਸੀ.ਆਈ.ਏ.ਸਟਾਫ-2 ਬਠਿੰਡਾ ਅਤੇ ਮੁੱਖ ਅਫਸਰ ਥਾਣਾ ਸਦਰ ਬਠਿੰਡਾ ਦੀ ਟੀਮ ਨੇ ਵੱਲੋਂ ਇੱਕ ਭਰੋਸੇਯੋਗ ਇਤਲਾਹ ਦੇ ਅਧਾਰ ਉੱਪਰ ਹਰਮਨਦੀਪ ਸਿੰਘ ਵਾਸੀ ਜੱਸੀ ਪੋ ਵਾਲੀ , ਲਵਪ੍ਰੀਤ ਸਿੰਘ ਉਰਫ ਲੱਭੀ ਵਾਸੀ ਤਿਉਣਾ ਜਿਲ੍ਹਾ ਬਠਿੰਡਾ, ਮੋਹਿਤ ਸਿੰਘ ਵਾਸੀ ਮਹਿਣਾ ਅਤੇ ਸੁਖਜੀਤ ਸਿੰਘ ਉਰਫ ਸੁੱਖਾ ਵਾਸੀ ਤੁੰਗਵਾਲੀ ਸਾਰੇ ਵਾਸੀ ਜਿਲ੍ਹਾ ਬਠਿੰਡਾ ਨੂੰ ਸ਼ੱਕੀ ਹਲਾਤਾਂ ਵਿੱਚ ਇੱਕ ਕਾਰ ਮਾਰੂਤੀ ਸਲੇਰੀਓ ਤੋਂ ਕਾਬੂ ਕਰਕੇ ਇੱਕ ਕਾਪਾ ਲੋਹਾ, ਇੱਕ ਨਲਕੇ ਦੀ ਹੱਥੀ ਬ੍ਰਾਮਦ ਕਰਵਾਈ ਗਈ। ਐਸਪੀ ਨੇ ਅੱਗੇ ਦੱਸਿਆ ਕਿ ਆਪਣੀ ਗ੍ਰਿਫਤਾਰੀ ਤੋਂ ਬਚਣ ਲਈ ਪਹਿਲਾਂ ਦੋਸ਼ੀਆਨ ਵੱਲੋਂ ਆਪਣੀ ਗੱਡੀ ਨੂੰ ਮੌਕਾ ਤੋਂ ਭੱਜਾ ਕੇ ਨਿਕਲਣ ਦੀ ਕੋਸ਼ਿਸ਼ ਦੌਰਾਨ ਇਨਾਂ ਦੀ ਗੱਡੀ ਦੋ ਵਾਰ ਨੁਕਸਾਨੀ ਗਈ।

ਇਹ ਵੀ ਪੜ੍ਹੋ  ਭਾਰਤ ਅਤੇ ਪਾਕਿਸਤਾਨ ਵਿਚਕਾਰ ਅੱਜ ਤੋਂ ਮੁੜ ਸ਼ੁਰੂ ਹੋਵੇਗਾ ‘ਬੀਟਿੰਗ ਰਿਟਰੀਟ’ ਸਮਾਰੋਹ

ਜਿਸ ਦੌਰਾਨ ਗੱਡੀ ਵਿੱਚ ਸਵਾਰ ਹਰਮਨਦੀਪ ਸਿੰਘ ਉਕਤ ਦੇ ਸੱਜੀ ਲੱਤ ਉਪਰ ਸੱਟ ਲੱਗ ਗਈ। ਜਿਸ ਨੂੰ ਸਰਕਾਰੀ ਹਸਪਤਾਲ ਬਠਿੰਡਾ ਵਿਖੇ ਇਲਾਜ ਅਧੀਨ ਦਾਖਲ ਕਰਾਇਆ ਗਿਆ।ਗ੍ਰਿਫਤਾਰ ਕੀਤੇ ਗਏ ਦੋਸ਼ੀ ਲਵਪ੍ਰੀਤ ਸਿੰਘ ਉਰਫ ਲੱਭੀ ਦੀ ਪੁਛਗਿਛ ਤੋਂ ਬਾਅਦ ਪਿੰਡ ਤਿਉਣਾ ਦੀ ਅਨਾਜ ਮੰਡੀ ਤੋਂ ਦੋਸ਼ੀਆਨ ਵੱਲੋਂ ਵਾਰਦਾਤ ਦੌਰਾਨ ਵਰਤਿਆ ਗਿਆ 01 ਪਿਸਤੌਲ 315 ਬੋਰ ਦੇਸੀ ਸਮੇਤ 05 ਜਿੰਦਾ ਰੌਂਦ ਬ੍ਰਾਮਦ ਕਰਵਾਏ ਗਏ। ਦੋਸ਼ੀ ਹਰਮਨਦੀਪ ਸਿੰਘ ਖਿਲਾਫ ਪਹਿਲਾਂ ਵੀ ਲੜਾਈ-ਝਗੜੇ ਸਬੰਧੀ ਮੁਕੱਦਮੇ ਜਿਲ੍ਹਾ ਬਠਿੰਡਾ ਦੇ ਵੱਖ ਵੱਖ ਥਾਣਿਆਂ ਵਿੱਚ ਦਰਜ ਹਨ। ਜੋ ਥਾਣਾ ਸਦਰ ਬਠਿੰਡਾ ਦੇ ਲੜਾਈ ਝਗੜ ਦੇ ਕੇਸ ਵਿੱਚ ਭਗੌੜਾ ਹੈ। ਇਸ ਤੋਂ ਇਲਾਵਾ ਵਾਰਦਾਤ ਦੌਰਾਨ ਵਰਤੀ ਗਈ ਕਾਰ ਮਾਰੂਤੀ ਸਲੈਰੀਓ ਦਾ ਮਾਲਕ ਦੋਸ਼ੀ ਮੋਹਿਤ ਸਿੰਘ ਇਸ ਤੋਂ ਪਹਿਲਾਂ ਚੰਡੀਗੜ ਵਿਖੇ ਟੈਕਸੀ ਚਲਾਉਂਣ ਦਾ ਕੰਮ ਕਰਦਾ ਸੀ ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਸਰਹੱਦੀ ਪਿੰਡਾਂ ਦੇ ਕਿਸਾਨਾਂ ਲਈ ਖ਼ੁਸਖ਼ਬਰੀ; ਕੰਡਿਆਲੀ ਤਾਰ ਪਾਰ ਖੇਤੀ ਲਈ ਖੁੱਲੇ ‘ਗੇਟ’

0

ਪਹਿਲਾਂ ਦੀ ਤਰ੍ਹਾਂ ਸਵੇਰੇ 8 ਵਜੇਂ ਤੋਂ ਸ਼ਾਮ 5 ਵਜੇਂ ਤੱਕ ਕਰ ਸਕਣਗੇ ਖੇਤਾਂ ’ਚ ਕੰਮ
Fazilka News: ਪਹਿਲਗਾਮ ਅੱਤਵਾਦੀ ਹਮਲੇ ਤੋਂ ਬਾਅਦ ਭਾਰਤੀ ਫ਼ੌਜ ਵੱਲੋਂ ਪਾਕਿਸਤਾਨੀ ਅੱਤਵਾਦੀ ਠਿਕਾਣਿਆਂ ’ਤੇ ਕੀਤੇ ਹਮਲਿਆਂ ਦੌਰਾਨ ਦੋਨਾਂ ਦੇਸ਼ਾਂ ਵਿਚਕਾਰ ਬਣੇ ਜੰਗੀ ਮਾਹੌਲ ਦੇ ਚੱਲਦਿਆਂ ਭਾਰਤੀ ਪੰਜਾਬ ਦੇ ਸਰਹੱਦ ਨਾਲ ਲੱਗਦੇ ਪਿੰਡਾਂ ’ਚ ਕੰਡਿਆਲੀ ਤਾਰ ਤੋਂ ਪਾਰ ਕਿਸਾਨਾਂ ਉਪਰ ਖੇਤੀ ਕਰਨ ’ਤੇ ਲਗਾਈ ਰੋਕ ਨੂੰ ਹੁਣ ਹਟਾ ਦਿੱਤਾ ਗਿਆ ਹੈ। ਇਸ ਸਬੰਧ ਵਿਚ ਕਿਸਾਨਾਂ ਤੋਂ ਇਲਾਵਾ ਬੀਤੇ ਕੱਲ ਪੰਜਾਬ ਦੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਵੀ ਬੀਐਸਐਫ਼ ਦੇ ਉਚ ਅਧਿਕਾਰੀਆਂ ਨਾਲ ਮੁਲਾਕਾਤ ਕੀਤੀ ਸੀ। ਜਿਸ ਵਿਚ ਸ: ਧਾਲੀਵਾਲ ਨੇ ਕਿਸਾਨਾਂ ਦੀਆਂ ਮੁਸ਼ਕਿਲਾਂ ਨੂੰ ਦੇਖਦਿਆਂ ਉਨ੍ਹਾਂ ਨੂੰ ਕੰਡਿਆਲੀ ਤਾਰ ਤੋਂ ਪਾਰ ਖੇਤੀ ਲਈ ਕੰਮ ਕਰਨ ਦੀ ਇਜ਼ਾਜਤ ਦੇਣ ਦੀ ਮੰਗ ਕੀਤੀ ਸੀ।

ਇਹ ਵੀ ਪੜ੍ਹੋ  ਭਾਰਤ ਅਤੇ ਪਾਕਿਸਤਾਨ ਵਿਚਕਾਰ ਅੱਜ ਤੋਂ ਮੁੜ ਸ਼ੁਰੂ ਹੋਵੇਗਾ ‘ਬੀਟਿੰਗ ਰਿਟਰੀਟ’ ਸਮਾਰੋਹ

ਸੂਚਨਾ ਮੁਤਾਬਕ ਹੁਣ ਬੀਐਸਐਫ਼ ਵੱਲੋਂ ਪੰਜਾਬ ਦੇ ਸਰਹੱਦ ਨਾਲ ਲੱਗਦੇ ਕਰੀਬ 210 ਪਿੰਡਾਂ ਦੇ ਕਿਸਾਨਾਂ ਦੀ ਕੰਡਿਆਲੀ ਤਾਰ ਤੋਂ ਪਾਰ ਜਮੀਨ ’ਤੇ ਖੇਤੀ ਲਈ ਇਜ਼ਾਜਤ ਦੇ ਦਿੱਤੀ ਹੈ। ਕਿਸਾਨ ਹੁਣ ਪਹਿਲਾਂ ਦੀ ਤਰ੍ਹਾਂ ਸਵੇਰੇ 8 ਵਜੇਂ ਤੋਂ 5 ਵਜੇਂ ਤੱਕ ਆਪਣੇ ਖੇਤਾਂ ਵਿਚ ਜਾ ਕੇ ਕੰਮ ਕਰ ਸਕਣਗੇ ਤੇ ਇਸਦੇ ਲਈ ਬਕਾਇਦਾ ਉਨ੍ਹਾਂ ਦੇ ਪਾਸ ਬਣਨਗੇ। ਇਸਤੋਂ ਇਲਾਵਾ ਕਿਸਾਨਾਂ ਦੀ ਰਾਖ਼ੀ ਲਈ ਬੀਐਸਐਫ਼ ਦੇ ਜਵਾਨ ਵੀ ਨਾਲ ਜਾਣਗੇ। ਦਸਣਾ ਬਣਦਾ ਹੈਕਿ ਪਹਿਲਗਾਮ ਹਮਲੇ ਤੋਂ ਬਾਅਦ ਬਣੇ ਜੰਗੀ ਮਾਹੌਲ ਦੇ ਚੱਲਦਿਆਂ ਕਿਸਾਨਾਂ ਨੂੰ ਕਣਕ ਦੀ ਵਢਾਈ ਦਾ ਕੰਮ ਜਲਦੀ ਨਿਪਟਾਉਣ ਦੀਆਂ ਹਿਦਾਇਤਾਂ ਵੀ ਹੋਈਆਂ ਸਨ। ਬਾਅਦ ਵਿਚ ਕਿਸਾਨਾਂ ਵੱਲੋਂ ਤੂੜੀ ਬਣਾਉਣ ਦਾ ਕੰਮ ਵੀ ਵਿਚਕਾਰ ਹੀ ਰਹਿ ਗਿਆ ਸੀ ਤੇ ਹੁਣ ਝੋਨੇ ਦੀ ਲਵਾਈ ਦਾ ਕੰਮ ਵੀ ਜਲਦੀ ਹੀ ਸ਼ੁਰੂ ਹੋਣ ਜਾ ਰਿਹਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਫ਼ੌਜ ਦੇ ਦਾਅਵਿਆਂ ਨੂੰ ਹੁਣ ਸ਼੍ਰੀ ਦਰਬਾਰ ਸਾਹਿਬ ਦੇ ਹੈੱਡ ਗਰੰਥੀ ਤੇ ਧਾਮੀ ਨੇ ਨਕਾਰਿਆ

0

Amritsar News: ਬੀਤੇ ਕੱਲ੍ਹ ਭਾਰਤੀ ਫ਼ੌਜ ਦੇ ਲੈਫ਼ਟੀਨੈਂਟ ਜਨਰਲ ਸੁਮੇਰ ਇਵਾਨ ਵੱਲੋਂ ਇੱਕ ਚੈਨਲ ਨਾਲ ਇੰਟਰਵੀਊ ਦੌਰਾਨ ਹਾਲੀਆ ਭਾਰਤ ਪਾਕਿਸਤਾਨ ਤਣਾਅ ਵਿਚਕਾਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਫੌਜ ਦੀਆਂ ਹਵਾਈ ਸੁਰੱਖਿਆ ਗੰਨਾਂ ਲਗਾਉਣ ਸਬੰਧੀ ਕੀਤੇ ਗਏ ਦਾਅਵੇ ਨੂੰ ਮੂਲੋਂ ਰੱਦ ਕਰਦਿਆਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗਰੰਥੀ ਗਿਆਨੀ ਰਘਵੀਰ ਸਿੰਘ ਤੇ ਐਡੀਸ਼ਨਲ ਮੁੱਖ ਗ੍ਰੰਥੀ ਗਿਆਨੀ ਅਮਰਜੀਤ ਸਿੰਘ ਨੇ ਇਸ ਨੂੰ ਹੈਰਾਨੀਜਨਕ ਕਰਾਰ ਦਿੱਤਾ ਹੈ। ਬੇਸ਼ੱਕ ਬੀਤੇ ਕੱਲ ਹੀ ਸ਼੍ਰੋਮਣੀ ਕਮੇਟੀ ਦੇ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਹੀ ਫ਼ੌਜ ਦੇ ਇਸ ਦਾਅਵੇ ਨੂੰ ਨਕਾਰ ਦਿੱਤਾ ਸੀ। ਇਸਤੋਂ ਬਾਅਦ ਅੱਜ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੈਦਾਰ ਅਤੇ ਦਰਬਾਰ ਸਾਹਿਬ ਦੇ ਹੈੱਡ ਗਰੰਥੀ ਗਿਆਨੀ ਰਘਵੀਰ ਸਿੰਘ ਨੇ ਵੀ ਇਸ ਬਿਆਨ ਨਾਲ ਅਸਹਿਮਤੀ ਜਤਾਉਂਦਿਆਂ ਭਾਰਤੀ ਫ਼ੌਜ ਦੇ ਇਸ ਬਿਆਨ ਉਪਰ ਸਵਾਲ ਖੜੇ ਕੀਤੇ ਹਨ। ਮੰਗਲਵਾਰ ਨੂੰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਗਿਆਨੀ ਰਘਵੀਰ ਸਿੰਘ ਨੇ ਕਿਹਾ ਕਿ ਉਹ 22 ਅਪ੍ਰੈਲ ਤੋਂ 14 ਮਈ ਤੱਕ ਵਿਦੇਸ਼ ਦੌਰੇ ’ਤੇ ਸਨ, ਜਿਸਦੇ ਚੱਲਦੇ ਉਨ੍ਹਾਂ ਵੱਲੋਂ ਫ਼ੌਜ ਦੇ ਕਿਸੇ ਅਧਿਕਾਰੀ ਨਾਲ ਸੰਪਰਕ ਨਹੀਂ ਕੀਤਾ। ਹੈੱਡ ਗਰੰਥੀ ਨੇ ਕਿਹਾ ਕਿ ਪਹਿਲਾਂ ਸਿੱਖਾਂ ਦੇ ਮਨਾਂ ਵਿਚ ਸ਼ੰਕੇ ਖੜੇ ਕਰਨੇ ਅਤੇ ਬਾਅਦ ਵਿਚ ਇਸਦੇ ਲਈ ਦਰਬਾਰ ਸਾਹਿਬ ਦੇ ਇਰਦ-ਗਿਰਦ ਏਅਰਗੰਨਾਂ ਤੈਨਾਤ ਕਰਨ ਲਈ ਸ਼੍ਰ੍ਰੋਮਣੀ ਕਮੇਟੀ ਦੀ ਇਜ਼ਾਜਤ ਲੈਣ ਦੇ ਦਾਅਵੇ ਵੀ ਸਹੀ ਨਹੀਂ ਹਨ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿਚ ਸ਼੍ਰੋਮਣੀ ਗੁਰਦੂਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਤੋਂ ਇਲਾਵਾ ਭਾਰਤ ਸਰਕਾਰ ਨੂੰ ਵੀ ਉੱਚ ਪੱਧਰੀ ਜਾਂਚ ਕਰਵਾਈ ਜਾਣੀ ਚਾਹੀਦੀ ਹੈ। ਦਸਣਾ ਬਣਦਾ ਹੈਕਿ ਇੱਕ ਖ਼ਬਰ ਏਜੰਸੀ ਏਐਨਆਈ ਨਾਲ ਗੱਲਬਾਤ ਕਰਦਿਆਂ ਭਾਰਤੀ ਫ਼ੌਜ ਦੇ ਇੱਕ ਜਰਨੈਲ ਨੇ ਦਾਅਵਾ ਕੀਤਾ ਸੀ ਕਿ ਭਾਰਤੀ ਫ਼ੌਜ ਦੇ ਰਣਨੀਤਿਕ ਟਿਕਾਣਿਆਂ ਨੂੰ ਨਿਸ਼ਾਨਾ ਬਣਾਉਣ ਤੋਂ ਅਸਫ਼ਲ ਰਹਿਣ ਬਾਅਦ ਪਾਕਿਸਤਾਨੀ ਫ਼ੌਜ ਨੇ ਭਾਰਤੀ ਪੰਜਾਬ ਦੇ ਸ਼ਹਿਰਾਂ ਅਤੇ ਧਾਰਮਿਕ ਸਥਾਨਾਂ, ਖਾਸਕਰ ਗੋਲਡਨ ਟੈਂਪਲ ਨੂੰ ਨਿਸ਼ਾਨਾ ਬਣਾਉਣ ਦੀ ਕੋਸ਼ਿਸ ਕੀਤੀ ਸੀ। ਜਿਸਦੇ ਚੱਲਦੇ ਇੱਥੈ ਭਾਰਤੀ ਫ਼ੌਜ ਵੱਲੋਂ ਏਅਰਡਿਫੈੱਸ ਸਿਸਟਮ ਤੈਨਾਤ ਕੀਤਾ ਗਿਆ। ਇਸਤੋਂ ਇਲਾਵਾ ਉਨ੍ਹਾਂ 8 ਮਈ ਨੂੰ ਡਰੋਨ ਤੇ ਰਾਕਟ ਹਮਲੇ ਕਰਨ ਦੇ ਵੀ ਦਾਅਵੇ ਕੀਤੇ ਸਨ।

ਉਧਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਐਡੀਸ਼ਨਲ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ ਨੇ ਇਸ ਨੂੰ ਹੈਰਾਨੀਜਨਕ ਕਰਾਰ ਦਿੱਤਾ ਹੈ। ਉਨ੍ਹਾਂ ਸਪੱਸ਼ਟ ਕੀਤਾ ਹੈ ਕਿ ਬੀਤੇ ਦਿਨੀਂ ਅੰਮ੍ਰਿਤਸਰ ਜਿਲ੍ਹਾ ਪ੍ਰਸ਼ਾਸਨ ਵੱਲੋਂ ਸ਼ਹਿਰ ਵਿੱਚ ਬਲੈਕਆਊਟ ਸਬੰਧੀ ਕੀਤੀਆਂ ਗਈਆਂ ਹਦਾਇਤਾਂ ਦੇ ਮੱਦੇਨਜ਼ਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਪ੍ਰਬੰਧ ਵੱਲੋਂ ਸਹਿਯੋਗ ਕੀਤਾ ਗਿਆ, ਇਸ ਦੌਰਾਨ ਸ੍ਰੀ ਦਰਬਾਰ ਸਾਹਿਬ ਸਮੂਹ ਦੀਆਂ ਬਾਹਰਲੀਆਂ ਤੇ ਉੱਪਰਲੀਆਂ ਲਾਈਟਾਂ ਤੈਅ ਸਮੇਂ ਸੀਮਾ ਅਨੁਸਾਰ ਬੰਦ ਕੀਤੀਆਂ ਗਈਆਂ ਪ੍ਰੰਤੂ ਜਿੱਥੇ-ਜਿੱਥੇ ਗੁਰੂ ਦਰਬਾਰ ਦੀ ਮਰਿਆਦਾ ਚਲਦੀ ਹੈ ਉਨ੍ਹਾਂ ਥਾਵਾਂ ਉੱਤੇ ਲਾਈਟਾਂ ਚੱਲਦੀਆਂ ਰੱਖ ਕੇ ਪੂਰੀ ਜਿੰਮੇਵਾਰੀ ਨਾਲ ਮਰਿਆਦਾ ਨਿਭਾਈ ਗਈ ਹੈ। ਗਿਆਨੀ ਅਮਰਜੀਤ ਸਿੰਘ ਨੇ ਕਿਹਾ ਕਿ ਭਾਰਤੀ ਫੌਜ ਦੇ ਲੈਫਟੀਨੈਂਟ ਜਨਰਲ ਵੱਲੋਂ ਇਹ ਦਾਅਵਾ ਕਰਨਾ ਕਿ ਆਪਰੇਸ਼ਨ ਸਿੰਧੂਰ ਦੌਰਾਨ ਹੈਡ ਗ੍ਰੰਥੀ ਵੱਲੋਂ ਫੌਜ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਆਪਣੀਆਂ ਹਵਾਈ ਸੁਰੱਖਿਆ ਗੰਨਾਂ ਲਗਾਉਣ ਦੀ ਪ੍ਰਵਾਨਗੀ ਦਿੱਤੀ ਗਈ ਹੈ, ਇਹ ਮੂਲੋਂ ਗਲਤ ਹੈ ਕਿਉਂਕਿ ਅਜਿਹੀ ਕੋਈ ਪ੍ਰਵਾਨਗੀ ਨਹੀਂ ਦਿੱਤੀ ਗਈ ਅਤੇ ਨਾ ਹੀ ਕੋਈ ਗੰਨਾਂ ਲਗਾਉਣ ਜਿਹਾ ਘਟਨਾਕ੍ਰਮ ਇਸ ਪਾਵਨ ਅਸਥਾਨ ਉੱਤੇ ਪ੍ਰਵਾਨ ਕੀਤਾ ਗਿਆ ਹੈ। ਸਿੰਘ ਸਾਹਿਬ ਨੇ ਕਿਹਾ ਕਿ ਭਾਰਤੀ ਫ਼ੌਜ ਦੇ ਅਧਿਕਾਰੀ ਨੇ ਅਜਿਹਾ ਬਿਆਨ ਕਿਉਂ ਦਿੱਤਾ ਇਸ ਬਾਰੇ ਤਾਂ ਉਹ ਹੀ ਸਪੱਸ਼ਟ ਕਰ ਸਕਦੇ ਹਨ ਪਰੰਤੂ ਅਜਿਹੀ ਗੱਲ ਕਹੀ ਜਾਣੀ ਬਹੁਤ ਗ਼ਲਤ ਤੇ ਹੈਰਾਨੀਜਨਕ ਹੈ। ਉਨ੍ਹਾਂ ਕਿਹਾ ਕਿ ਬਤੌਰ ਐਡੀਸ਼ਨਲ ਮੁੱਖ ਗ੍ਰੰਥੀ ਉਹ ਇਹ ਗੱਲ ਦਾਅਵੇ ਨਾਲ ਕਹਿ ਰਹੇ ਹਨ ਕਿ ਗੰਨਾਂ ਲਗਾਉਣ ਸਬੰਧੀ ਕੋਈ ਪ੍ਰਵਾਨਗੀ ਫ਼ੌਜ ਨੂੰ ਨਹੀਂ ਦਿੱਤੀ ਗਈ।

ਇਹ ਵੀ ਪੜ੍ਹੋ  ਭਾਰਤ ਅਤੇ ਪਾਕਿਸਤਾਨ ਵਿਚਕਾਰ ਅੱਜ ਤੋਂ ਮੁੜ ਸ਼ੁਰੂ ਹੋਵੇਗਾ ‘ਬੀਟਿੰਗ ਰਿਟਰੀਟ’ ਸਮਾਰੋਹ

ਫ਼ੌਜ ਦੇ ਅਧਿਕਾਰੀ ਵੱਲੋਂ ਇਸ ਬਿਆਨ ਦੇ ਸਬੰਧ ਵਿੱਚ ਸ਼ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਉਨ੍ਹਾਂ ਨਾਲ ਬਲੈਕਆਊਟ ਦੇ ਸਮੇਂ ਲਾਈਟਾਂ ਬੰਦ ਕਰਵਾਉਣ ਸਬੰਧੀ ਸੰਪਰਕ ਕੀਤਾ ਗਿਆ ਸੀ, ਜਿਸ ਸਬੰਧੀ ਪ੍ਰਬੰਧਕੀ ਤੌਰ ਉੱਤੇ ਜ਼ਿੰਮੇਵਾਰੀ ਸਮਝਦਿਆਂ ਅਸੀਂ ਪੂਰਨ ਸਹਿਯੋਗ ਕੀਤਾ ਸੀ। ਉਨ੍ਹਾਂ ਕਿਹਾ ਕਿ ਭਾਰਤੀ ਫ਼ੌਜ ਦੇ ਅਧਿਕਾਰੀਆਂ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹਵਾਈ ਸੁਰੱਖਿਆ ਗੰਨਾਂ ਲਗਾਉਣ ਸਬੰਧੀ ਕਿਸੇ ਕਿਸਮ ਦਾ ਸੰਪਰਕ ਨਹੀਂ ਕੀਤਾ ਗਿਆ। ਐਡਵੋਕੇਟ ਧਾਮੀ ਨੇ ਕਿਹਾ ਕਿ ਬਲੈਕਆਊਟ ਦੌਰਾਨ ਵੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ਵਿੱਚ ਸੰਗਤ ਨਤਮਸਤਕ ਹੋਣ ਤੇ ਸੇਵਾ ਕਰਨ ਪੁੱਜਦੀ ਰਹੀ ਹੈ ਅਤੇ ਜੇਕਰ ਗੰਨਾਂ ਲਗਾਉਣ ਜਿਹੀ ਕੋਈ ਘਟਨਾ ਵਾਪਰੀ ਹੁੰਦੀ ਤਾਂ ਸੰਗਤ ਨੇ ਵੀ ਇਸ ਨੂੰ ਜ਼ਰੂਰ ਦੇਖਿਆ ਅਤੇ ਨੋਟਿਸ ਕੀਤਾ ਹੁੰਦਾ। ਉਨ੍ਹਾਂ ਕਿਹਾ ਕਿ ਫੌਜ ਦੇ ਇੱਕ ਅਧਿਕਾਰੀ ਵੱਲੋਂ ਅਜਿਹੀ ਗੱਲ ਨੂੰ ਅੱਗੇ ਵਧਾਉਣਾ ਹੈਰਾਨੀਜਨਕ ਹੈ। ਉਨ੍ਹਾਂ ਕਿਹਾ ਭਾਰਤ ਸਰਕਾਰ ਨੂੰ ਇਹ ਗੱਲ ਸਪੱਸ਼ਟ ਕਰਨੀ ਚਾਹੀਦੀ ਹੈ ਕਿ ਅਜਿਹੇ ਬਿਆਨ ਫੌਜ ਦੇ ਅਧਿਕਾਰੀਆਂ ਵੱਲੋਂ ਕਿਉਂ ਦਿੱਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਬੀਤੇ ਦਿਨੀਂ ਬਣੇ ਤਣਾਅਪੂਰਨ ਹਾਲਾਤ ਵਿੱਚ ਦੇਸ਼ ਅਤੇ ਫੌਜ ਵੱਲੋਂ ਨਿਭਾਈ ਭੂਮਿਕਾ ਸ਼ਲਾਘਾਯੋਗ ਹੈ ਪਰੰਤੂ ਸਿੱਖਾਂ ਦੇ ਕੇਂਦਰੀ ਧਾਰਮਿਕ ਅਸਥਾਨ ਬਾਰੇ ਕਈ ਦਿਨਾਂ ਬਾਅਦ ਅਜਿਹੀ ਗਲਤ ਗੱਲ ਫੈਲਾਉਣੀ ਹੈਰਾਨੀਜਨਕ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

ਭਾਰਤ ਅਤੇ ਪਾਕਿਸਤਾਨ ਵਿਚਕਾਰ ਅੱਜ ਤੋਂ ਮੁੜ ਸ਼ੁਰੂ ਹੋਵੇਗਾ ‘ਬੀਟਿੰਗ ਰਿਟਰੀਟ’ ਸਮਾਰੋਹ

Amritsar/Ferozepur/Fazlika News: ਪਹਿਲਗਾਮ ਅੱਤਵਾਦੀ ਹਮਲੇ ਤੋਂ ਬਾਅਦ ਭਾਰਤ ਅਤੇ ਪਾਕਿਸਤਾਨ ਵਿਚਕਾਰ ਬਣੇ ਜੰਗੀ ਮਾਹੌਲ ਦੇ ਚੱਲਦੇ ਬਾਰਡਰਾਂ ’ਤੇ 7 ਮਈ ਤੋਂ ਮੁਲਤਵੀ ਕੀਤੇ ਗਏ ‘ਬੀਟਿੰਗ ਰਿਟਰੀਟ’ ਸਮਾਰੋਹ ਨੂੰ ਮੁੜ ਅੱਜ ਤੋਂ ਸ਼ੁਰੂ ਕੀਤਾ ਜਾ ਰਿਹਾ। ਸਾਹਮਣੇ ਆ ਰਹੀਆਂ ਰੀਪੋਰਟਾਂ ਮੁਤਾਬਕ ਸਰਕਾਰ ਅਤੇ ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਸੀਮਾ ਸੁਰੱਖਿਆ ਬਲ ਨੂੰ 20 ਮਈ ਤੋਂ ਇਹ ਸਮਾਰੋਹ ਦੁਬਾਰਾ ਸ਼ੁਰੂ ਕਰਨ ਲਈ ਹਰੀ ਝੰਡੀ ਦੇ ਦਿੱਤੀ ਹੈ।

ਇਹ ਵੀ ਪੜ੍ਹੋ  ਪੰਜਾਬ ਦੇ ਜਲੰਧਰ ਤੇ ਜੀਰਕਪੁਰ ’ਚ ਅੱਧੀ ਰਾਤ ਨੂੰ ਹੋਏ ਪੁਲਿਸ ਮੁਕਾਬਲੇ, ਤਿੰਨ ਬਦਮਾਸ਼ ਜਖ਼ਮੀ

ਇਸਤੋਂ ਬਾਅਦ ਹੁਣ ਪੰਜਾਬ ਦੇ ਸਰਹੱਦੀ ਖੇਤਰਾਂ ਅਟਾਰੀ-ਵਾਹਗਾ(ਅੰਮ੍ਰਿਤਸਰ), ਹੁਸੈਨੀਵਾਲਾ (ਫਿਰੋਜ਼ਪੁਰ) ਅਤੇ ਸਾਦਕੀ ਬਾਰਡਰ (ਫਾਜ਼ਿਲਕਾ) ਵਿਖੇ ਇਹ ਪਰੇਡ ਆਯੋਜਿਤ ਕੀਤੀ ਜਾਵੇਗੀ। ਕਿਹਾ ਜਾ ਰਿਹਾ ਕਿ ਜਲਦੀ ਹੀ ਇੱਥੋਂ ਦੀਆਂ ਗੈਲਰੀਆਂ ਦਰਸ਼ਕਾਂ ਲਈ ਖੋਲ ਦਿੱਤੀਆਂ ਜਾਣਗੀਆਂ ਪ੍ਰੰਤੂ ਰੀਪੋਰਟਾਂ ਮੁਤਾਬਕ ਇਸ ਸਮੇਂ ਦੌਰਾਨ ਪਾਕਿਸਤਾਨ ਨਾਲ ਲੱਗਦੇ ਗੇਟਾਂ ਨੂੰ ਨਹੀਂ ਖੋਲਿ੍ਹਆਂ ਜਾਵੇਗਾ। ਜਿਕਰ ਕਰਨਾ ਬਣਦਾ ਹੈ ਕਿ ਪੰਜਾਬ ਦੇ ਉਕਤ ਥਾਵਾਂ ‘ਤੇ ਹੋਣ ਵਾਲੀ ਪਰੇਡ ਤੇ ਇਸ ਮੌਕੇ ਪੇਸ਼ ਕੀਤੇ ਜਾਂਦੇ ਸੱਭਿਆਚਾਰਕ ਪ੍ਰੋਗਰਾਮ ਪੂਰੇ ਦੇਸ ਵਿਚ ਪ੍ਰਸਿੱਧ ਹਨ ਤੇ ਲੋਕ ਇਸਨੂੰ ਦੇਖਣ ਲਈ ਦੂਰ-ਦੂਰ ਤੋਂ ਆਉਂਦੇ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਡਾ ਜਗਦੀਪ ਸਿੰਘ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਉੱਪ ਕੁਲਪਤੀ ਨਿਯੁਕਤ, ਮੁੱਖ ਮੰਤਰੀ ਨੇ ਦਿੱਤੀ ਵਧਾਈ

0

Patiala News: ਪੰਜਾਬੀ ਦੇ ਨਾਮਵਾਰ ਵਿਦਵਾਨ ਅਤੇ ਮੁਹਾਲੀ ’ਚ ਆਈਆਈਈਐਸਆਰ ਦੇ ਰਜਿਸਟਰਾਰ ਵਜੋਂ ਕੰਮ ਕਰ ਰਹੇ ਡਾ ਜਗਦੀਪ ਸਿੰਘ ਨੂੰ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਉਪ ਕੁਲਪਤੀ ਵਜੋਂ ਨਿਯੁਕਤ ਕੀਤਾ ਗਿਆ ਹੈ। ਇਸ ਸਬੰਧੀ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ 19 ਮਈ ਨੂੰ ਇੱਕ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ।

ਇਹ ਵੀ ਪੜ੍ਹੋ  ਪੰਜਾਬ ਦੇ ਜਲੰਧਰ ਤੇ ਜੀਰਕਪੁਰ ’ਚ ਅੱਧੀ ਰਾਤ ਨੂੰ ਹੋਏ ਪੁਲਿਸ ਮੁਕਾਬਲੇ, ਤਿੰਨ ਬਦਮਾਸ਼ ਜਖ਼ਮੀ

ਉਪ ਕੁਲਪਤੀ ਦੇ ਅਹੁਦੇ ਦੀ ਮਿਆਦ ਤਿੰਨ ਸਾਲ ਰੱਖੀ ਗਈ ਹੈ। ਉਧਰ, ਡਾ ਜਗਦੀਪ ਦੀ ਨਿਯੁਕਤੀ ’ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਖ਼ੁਸੀ ਜਾਹਰ ਕਰਦਿਆਂ ਕਿਹਾ, ‘‘ਡਾ. ਜਗਦੀਪ ਸਿੰਘ ਮਾਲਵੇ ਦੀ ਜ਼ਿੰਦ ਜਾਨ ਇਸ ਸੰਸਥਾ ਨੂੰ ਅੱਗੇ ਹੋਰ ਤਰੱਕੀਆਂ ਉਤੇ ਲੈ ਕੇ ਜਾਣਗੇ। ’’

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਪੰਜਾਬ ਦੇ ਜਲੰਧਰ ਤੇ ਜੀਰਕਪੁਰ ’ਚ ਅੱਧੀ ਰਾਤ ਨੂੰ ਹੋਏ ਪੁਲਿਸ ਮੁਕਾਬਲੇ, ਤਿੰਨ ਬਦਮਾਸ਼ ਜਖ਼ਮੀ

👉ਜਲੰਧਰ ’ਚ ਗੈਂਗਸਟਰ ਦਿਲਪ੍ਰੀਤ ਬਾਬਾ ਦਾ ਗੁਰਗਾ ਤੇ ਜੀਰਕਪੁਰ ’ਚ ਕਤਲ ਦੇ ਭਗੋੜੇ ਕਾਬੂ
Jalandhar/Mohali News: ਲੰਘੀ ਰਾਤ ਅਤੇ ਅੱਜ ਤੜਕਸਾਰ ਪੰਜਾਬ ਦੇ ਜਲੰਧਰ ਅਤੇ ਜੀਰਕਪੁਰ ਵਿੱਚ ਪੰਜਾਬ ਪੁਲਿਸ ਅਤੇ ਬਦਮਾਸ਼ਾਂ ਵਿਚਕਾਰ ਮੁਕਾਬਲੇ ਹੋਣ ਦੀਆਂ ਖ਼ਬਰਾਂ ਸਾਹਮਣੇ ਆਈਆਂ ਹਨ। ਅੱਜ ਤੜਕਸਾਰ ਜਲੰਧਰ ਦਿਹਾਤੀ ਪੁਲਿਸ ਨਾਲ ਹੋਏ ਮੁਕਾਬਲੇ ’ਚ ਗੈਂਗਸਟਰ ਦਿਲਪ੍ਰੀਤ ਬਾਬਾ ਦਾ ਨਜਦੀਕੀ ਸਾਥੀ ਗੋਲੀ ਲੱਗਣ ਨਾਲ ਜਖ਼ਮੀ ਹੋ ਗਿਆ। ਇਸੇ ਤਰ੍ਹਾਂ ਜੀਰਕਪੁਰ ’ਚ ਹੋਏ ਪੁਲਿਸ ਮੁਕਾਬਲੇ ਤੋਂ ਬਾਅਦ ਜਲੰਧਰ ’ਚ ਨੌਜਵਾਨ ਦੇ ਹੋੲੈ ਕਤਲ ਮਾਮਲੇ ’ਚ ਲੋੜੀਦੇ ਦੋ ਮੁਲਜਮਾਂ ਨੂੰ ਕਾਬੂ ਕੀਤਾ ਗਿਆ।

ਇਹ ਵੀ ਪੜ੍ਹੋ ਪਾਕਿਸਤਾਨ ਦੀ ਖੁਫ਼ੀਆ ਏਜੰਸੀ ਆਈ.ਐਸ.ਆਈ. ਨੂੰ ਫੌਜ ਦੀ ਸੰਵੇਦਨਸ਼ੀਲ ਜਾਣਕਾਰੀ ਲੀਕ ਕਰਨ ਦੇ ਦੋਸ਼ ਵਿੱਚ ਦੋ ਵਿਅਕਤੀ ਗ੍ਰਿਫ਼ਤਾਰ 

ਜਲੰਧਰ ਮੁਕਾਬਲੇ ਦੀ ਸੰਖੇਪ ’ਚ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਜਲੰਧਰ ਦਿਹਾਤੀ ਪੁਲਿਸ ਦੇ ਐਸਐਸਪੀ ਹਰਵਿੰਦਰ ਸਿੰਘ ਵਿਰਕ ਨੇ ਦੱਸਿਆ ਕਿ ਮੁਲਜਮ ਪਰਮਜੀਤ ਸਿੰਘ ਪੰਮਾ ਨੂੰ ਆਦਮਪੁਰ ਇਲਾਕੇ ਦੇ ਪਿੰਡ ਕਾਲੜਾ ਮੋੜ ਦੇ ਨੇੜੇ ਕਾਬੂ ਕੀਤਾ ਗਿਆ। ਪੰਮਾ ਵਿਰੁਧ ਪਹਿਲਾਂ ਹੀ 19 ਦੇ ਕਰੀਬ ਮੁਕੱਦਮੇ ਦਰਜ਼ ਹਨ। ਜਿਸਦੇ ਚੱਲਦੇ ਇਸ ਦੀਆਂ ਗਤੀਵਿਧੀਆਂ ਨੂੰ ਵਾਚਦੇ ਹੋਏ ਡੀਐਸਪੀ ਇੰਦਰਜੀਤ ਸਿੰਘ ਦੀ ਨਿਗਰਾਨੀ ਹੇਠ ਟੀਮ ਕੰਮ ਕਰ ਰਹੀ ਸੀ। ਇਸ ਦੌਰਾਨ ਕਾਰ ’ਤੇ ਆ ਰਹੇ ਉਕਤ ਬਦਮਾਸ਼ ਨੂੰ ਪੁਲਿਸ ਨੇ ਰੋਕਣ ਦੀ ਕੋਸ਼ਿਸ਼ਸ ਕੀਤੀ ਪ੍ਰੰਤੂ ਉਸਨੇ ਆਪਣੀ ਕਾਰ ਪੁਲਿਸ ਮੁਲਾਜਮਾਂ ’ਤੇ ਚੜ੍ਹਾਉਣ ਦੀ ਕੋਸ਼ਿਸ਼ ਕੀਤੀ ਅਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ।

ਇਹ ਵੀ ਪੜ੍ਹੋ ਵਿਜੀਲੈਂਸ ਬਿਊਰੋ ਨੇ ਮੋਟਰ ਵਹੀਕਲ ਇੰਸਪੈਕਟਰ ਨੂੰ 3,600 ਰੁਪਏ ਰਿਸ਼ਵਤ ਲੈਂਦੇ ਕੀਤਾ ਰੰਗੇ ਹੱਥੀਂ ਕਾਬੂ

ਪੁਲਿਸ ਨੇ ਜਵਾਬੀ ਕਾਰਵਾਈ ਕੀਤੀ ਤਾਂ ਬਦਮਾਸ਼ ਨੇ ਭੱਜਣ ਦੀ ਕੋਸ਼ਿਸ਼ ਕੀਤੀ। ਜਿਸਤੋਂ ਬਾਅਦ ਪੁਲਿਸ ਦੀ ਗੋਲੀ ਉਸਦੀ ਲੱਤ ਵਿੱਚ ਲੱਗੀ ਤੇ ਉਹ ਜ਼ਖਮੀ ਹੋ ਗਿਆ। ਜਿਸਨੂੰ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ। ਇਸ ਮੌਕੇ ਪੁਲਿਸ ਨੇ ਦੋ ਗੈਰ-ਕਾਨੂੰਨੀ ਹਥਿਆਰ, 15 ਗ੍ਰਾਮ ਹੈਰੋਇਨ ਅਤੇ ਇੱਕ ਬੋਲੇਰੋ ਕੈਂਪਰ ਗੱਡੀ ਵੀ ਬਰਾਮਦ ਕੀਤੀ ਹੈ। ਮੁਢਲੀ ਜਾਂਚ ਦੌਰਾਨ ਇਹ ਗੱਡੀ ਵੀ ਚੋਰੀ ਦੀ ਹੈ। ਫ਼ਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਡੂੰਘਾਈ ਨਾਲ ਪੜਤਾਲ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ ਵਿਜੀਲੈਂਸ ਬਿਊਰੋ ਨੇ 25,000 ਰੁਪਏ ਰਿਸ਼ਵਤ ਲੈਂਦੇ ਕਾਨੂੰਗੋ ਨੂੰ ਕੀਤਾ ਰੰਗੇ ਹੱਥੀਂ ਕਾਬੂ

ਉਧਰ ਦੂਜੇ ਪਾਸੇ ਮੁਹਾਲੀ ਦੇ ਐਸ.ਪੀ. (ਡੀ) ਸੌਰਵ ਜਿੰਦਲ ਨੇ ਜੀਰਕਪੁਰ ਪੁਲਿਸ ਮੁਕਾਬਲੇ ਦੀ ਜਾਣਕਾਰੀ ਮੀਡੀਆ ਨੂੰ ਦਿੰਦੇ ਹੋਏ ਦਸਿਆ ਕਿ ਕਾਬੂ ਕੀਤੇ ਗਏ ਮੁਲਜਮ ਗੌਰਵ ਤੇ ਆਕਾਸ਼ ਲੰਘੀ 10 ਮਈ ਨੂੰ ਜਲੰਧਰ ’ਚ ਹੋਏ ਇਕ ਨੌਜਵਾਨ ਦੇ ਕਤਲ ਮਾਮਲੇ ’ਚ ਲੋੜੀਦੇ ਸਨ ਤੇ ਪੁਲਿਸ ਤੋਂ ਬਚ ਕੇ ਇੱਥੇ ਛੁਪੇ ਹੋਏ ਸਨ। ਸੂਚਨਾ ਮਿਲਣ ਤੋਂ ਬਾਅਦ ਜਲੰਧਰ ਦੇ ਸੀਆਈਏ ਸਟਾਫ਼ ਤੇ ਡੀਐਸਪੀ ਜਸਪਿੰਦਰ ਸਿੰਘ ਦੀ ਅਗਵਾਈ ਹੇਠ ਪੁਲਿਸ ਟੀਮ ਵੱਲੋਂ ਪੀਰਮੁਛੱਲਾ ਇਲਾਕੇ ’ਚ ਇੰਨ੍ਹਾਂ ਦੀ ਘੇਰਾਬੰਦੀ ਕੀਤੀ ਪ੍ਰੰਤੁੂ ਮੁਲਜ਼ਮਾਂ ਨੇ ਪੁਲਿਸ ਤੋਂ ਬਚਣ ਲਈ ਮੁਲਾਜ਼ਮਾਂ ’ਤੇ ਕਾਰ ਚੜ੍ਹਾਉਣ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਦੋਨਾਂ ਪਾਸਿਓ ਗੋਲੀਬਾਰੀ ਵੀ ਹੋਈ ਅਤੇ ਜਵਾਬੀ ਕਾਰਵਾਈ ’ਚ ਦੋਵੇਂ ਮੁਲਜ਼ਮ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ। ਪੁਲਿਸ ਨੂੰ ਮੌਕੇ ਤੋਂ ਹਥਿਆਰ ਵੀ ਬਰਾਮਦ ਹੋਏ ਹਨ। ਫ਼ਿਲਹਾਲ ਪੁਲਿਸ ਵੱਖ-ਵੱਖ ਪਹਿਲੂਆਂ ’ਤੇ ਜਾਂਚ ਕਰ ਰਹੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ