Home Blog Page 726

ਵਿਜੀਲੈਂਸ ਬਿਊਰੋ ਨੇ 25,000 ਰੁਪਏ ਰਿਸ਼ਵਤ ਲੈਂਦੇ ਕਾਨੂੰਗੋ ਨੂੰ ਕੀਤਾ ਰੰਗੇ ਹੱਥੀਂ ਕਾਬੂ

0

Sangrur News: ਭ੍ਰਿਸ਼ਟਾਚਾਰ ਵਿਰੁੱਧ ਸਖ਼ਤ ਕਾਰਵਾਈ ਦੀ ਲਗਾਤਾਰਤਾ ਬਰਕਰਾਰ ਰੱਖਦਿਆਂ, ਪੰਜਾਬ ਵਿਜੀਲੈਂਸ ਬਿਊਰੋ ਨੇ ਜ਼ਿਲ੍ਹਾ ਸੰਗਰੂਰ ਦੇ ਸਬ-ਤਹਿਸੀਲ ਸ਼ੇਰਪੁਰ ਵਿਖੇ ਤਾਇਨਾਤ ਖੇਤਰ ਕਾਨੂੰਗੋ ਅਵਤਾਰ ਸਿੰਘ ਨੂੰ 25,000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ।ਅੱਜ ਇੱਥੇ ਇਹ ਖੁਲਾਸਾ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਕਾਨੂੰਗੋ ਨੂੰ ਜ਼ਿਲ੍ਹਾ ਸੰਗਰੂਰ ਦੀ ਤਹਿਸੀਲ ਧੂਰੀ ਦੇ ਪਿੰਡ ਮਲਕੂ ਪੱਟੀ ਦੇ ਨਿਵਾਸੀ ਦੀ ਸ਼ਿਕਾਇਤ ਤੋਂ ਬਾਅਦ ਗ੍ਰਿਫ਼ਤਾਰ ਕੀਤਾ ਗਿਆ ਹੈ।ਬੁਲਾਰੇ ਨੇ ਅੱਗੇ ਕਿਹਾ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੱਸਿਆ ਕਿ ਉਸਨੇ ਆਪਣੇ ਪਰਿਵਾਰ ਦੀ ਵਾਹੀਯੋਗ ਜ਼ਮੀਨ ਨੂੰ ਸਾਰੇ ਕਾਨੂੰਨੀ ਵਾਰਸਾਂ ਵਿੱਚ ਵੰਡਣ ਲਈ ਅਰਜ਼ੀ ਦਿੱਤੀ ਹੈ।

ਇਹ ਵੀ ਪੜ੍ਹੋ  ਪਾਕਿਸਤਾਨ ਦੀ ਖੁਫ਼ੀਆ ਏਜੰਸੀ ਆਈ.ਐਸ.ਆਈ. ਨੂੰ ਫੌਜ ਦੀ ਸੰਵੇਦਨਸ਼ੀਲ ਜਾਣਕਾਰੀ ਲੀਕ ਕਰਨ ਦੇ ਦੋਸ਼ ਵਿੱਚ ਦੋ ਵਿਅਕਤੀ ਗ੍ਰਿਫ਼ਤਾਰ

ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਉਕਤ ਮੁਲਜ਼ਮ ਅਵਤਾਰ ਸਿੰਘ ਪਹਿਲਾਂ ਹੀ ਉਸ ਤੋਂ 18,000 ਰੁਪਏ ਰਿਸ਼ਵਤ ਵਜੋਂ ਲੈ ਚੁੱਕਾ ਹੈ ਅਤੇ ਉਸਦੀ ਅਰਜ਼ੀ ’ਤੇ ਕਾਰਵਾਈ ਕਰਨ ਬਦਲੇ 25,000 ਰੁਪਏ ਦੀ ਹੋਰ ਮੰਗ ਕਰ ਰਿਹਾ ਹੈ।ਬੁਲਾਰੇ ਨੇ ਅੱਗੇ ਕਿਹਾ ਕਿ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਉਕਤ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ ਰਿਸ਼ਵਤ ਲੈਂਦੇ ਹੋਏ ਗ੍ਰਿਫ਼ਤਾਰ ਕਰ ਲਿਆ ਗਿਆ।ਇਸ ਸਬੰਧ ਵਿੱਚ, ਉਕਤ ਦੋਸ਼ੀ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਉਸਨੂੰ ਕੱਲ੍ਹ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਮੁੱਖ ਮੰਤਰੀ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਢੁਕਵੇਂ ਢੰਗ ਨਾਲ ਮਨਾਉਣ ਲਈ ਦਿੱਤੀ ਪ੍ਰਵਾਨਗੀ

0

👉ਮੁੱਖ ਮੰਤਰੀ ਨੇ ਭਾਰਤ ਸਰਕਾਰ ਨੂੰ ਇਸ ਮੌਕੇ ਯਾਦਗਾਰੀ ਡਾਕ ਟਿਕਟ ਜਾਰੀ ਕਰਨ ਦੀ ਕੀਤੀ ਅਪੀਲ
👉ਨੌਜਵਾਨ ਪੀੜ੍ਹੀਆਂ ਤੱਕ ਗੁਰੂ ਸਾਹਿਬ ਦੀ ਸ਼ਾਨਦਾਰ ਵਿਰਾਸਤ ਨੂੰ ਪਹੁੰਚਾਉਣ ਲਈ ਸੂਬਾ ਸਰਕਾਰ ਵਚਨਬੱਧ
Chandigarh News:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੇ ਮੰਤਰੀ ਸਮੂਹ ਨੇ ਅੱਜ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਵੱਡੇ ਪੱਧਰ ‘ਤੇ ਮਨਾਉਣ ਲਈ ਸੂਬਾ ਸਰਕਾਰ ਵੱਲੋਂ ਕਰਵਾਏ ਜਾਣ ਵਾਲੇ ਲੜੀਵਾਰ ਸਮਾਗਮਾਂ ਨੂੰ ਪ੍ਰਵਾਨਗੀ ਦੇ ਦਿੱਤੀ ਹੈ।ਇੱਥੇ ਆਪਣੇ ਸਰਕਾਰੀ ਨਿਵਾਸ ਸਥਾਨ ਵਿਖੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਦੁਹਰਾਇਆ ਕਿ ਸੂਬਾ ਸਰਕਾਰ ਨੌਵੇਂ ਸਿੱਖ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਵੱਡੇ ਪੱਧਰ ‘ਤੇ ਮਨਾਉਣ ਲਈ ਲੜੀਵਾਰ ਸਮਾਗਮ ਕਰਵਾਉਣ ਲਈ ਪੂਰੀ ਤਰ੍ਹਾਂ ਸਮਰਪਿਤ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਗੁਰੂ ਸਾਹਿਬ ਦੇ ਜੀਵਨ ਅਤੇ ਫ਼ਲਸਫ਼ੇ ‘ਤੇ ਖੋਜ ਕਾਰਜਾਂ ਲਈ ਪੰਜਾਬੀ ਯੂਨੀਵਰਸਿਟੀ (ਪਟਿਆਲਾ) ਵਿੱਚ ਚੇਅਰ ਸਥਾਪਤ ਕਰੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਗੁਰੂ ਸਾਹਿਬ ਦੇ ਇਤਿਹਾਸ ਨੂੰ ਬਿਆਨਦਾ ਕਿਤਾਬਚਾ ਜਾਰੀ ਕਰਨ ਦੇ ਨਾਲ-ਨਾਲ ਗੁਰੂ ਸਾਹਿਬ ਦੀ ਬਾਣੀ ‘ਤੇ ਵੀ ਬੁੱਕਲੈੱਟ (ਕਿਤਾਬਚਾ) ਜਾਰੀ ਕੀਤੀ ਜਾਵੇਗੀ।

ਇਹ ਵੀ ਪੜ੍ਹੋ  ਪਾਕਿਸਤਾਨ ਦੀ ਖੁਫ਼ੀਆ ਏਜੰਸੀ ਆਈ.ਐਸ.ਆਈ. ਨੂੰ ਫੌਜ ਦੀ ਸੰਵੇਦਨਸ਼ੀਲ ਜਾਣਕਾਰੀ ਲੀਕ ਕਰਨ ਦੇ ਦੋਸ਼ ਵਿੱਚ ਦੋ ਵਿਅਕਤੀ ਗ੍ਰਿਫ਼ਤਾਰ

ਮੁੱਖ ਮੰਤਰੀ ਨੇ ਸ੍ਰੀ ਆਨੰਦਪੁਰ ਸਾਹਿਬ ਵਿਖੇ ਅੰਡਰ-17 ਫੁੱਟਬਾਲ ਟੂਰਨਾਮੈਂਟ ਦੇ ਨਾਲ-ਨਾਲ ਰਾਜ ਭਰ ਵਿੱਚ ਵਿਸ਼ਵ ਸ਼ਾਂਤੀ ਸੰਮੇਲਨ ਅਤੇ ਵਿਸ਼ਵ ਅੰਤਰ-ਧਰਮ ਸੰਮੇਲਨ ਕਰਵਾਉਣ ਦੀ ਵੀ ਪ੍ਰਵਾਨਗੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਬੇਮਿਸਾਲ ਅਤੇ ਵਿਲੱਖਣ ਕੁਰਬਾਨੀ, ਜੋ ਆਉਣ ਵਾਲੀਆਂ ਪੀੜ੍ਹੀਆਂ ਲਈ ਹਮੇਸ਼ਾ ਪ੍ਰੇਰਨਾ ਸਰੋਤ ਰਹੇਗੀ, ਨੂੰ ਸਿਜਦਾ ਕਰਨ ਲਈ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਸੈਮੀਨਾਰ ਵੀ ਕਰਵਾਏ ਜਾਣਗੇ । ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਦੇ ਨਾਲ-ਨਾਲ ਰਾਜ ਭਰ ਵਿੱਚ ਹੋਰ ਲੜੀਵਾਰ ਸਮਾਗਮਾਂ ਦਾ ਆਯੋਜਨ ਕੀਤਾ ਜਾਵੇਗਾ ਅਤੇ ਗੁਰੂ ਸਾਹਿਬ ਦੀਆਂ ਚਰਨ-ਛੋਹ ਪ੍ਰਾਪਤ ਥਾਵਾਂ ਦਾ ਵਿਆਪਕ ਵਿਕਾਸ ਯਕੀਨੀ ਬਣਾਇਆ ਜਾਵੇਗਾ।ਮੁੱਖ ਮੰਤਰੀ ਨੇ ਕਿਹਾ ਕਿ ਖੇਡ, ਉਚੇਰੀ ਸਿੱਖਿਆ, ਸੈਰ-ਸਪਾਟਾ ਅਤੇ ਸੱਭਿਆਚਾਰ, ਸੂਚਨਾ ਤੇ ਲੋਕ ਸੰਪਰਕ ਵਿਭਾਗ ਵੱਲੋਂ ਹੋਰਨਾਂ ਵਿਭਾਗਾਂ ਨਾਲ ਤਾਲਮੇਲ ਜ਼ਰੀਏ ਗੁਰੂ ਸਾਹਿਬ ਦੇ ਸ਼ਹੀਦੀ ਦਿਵਸ ਦੀ ਯਾਦ ਵਿੱਚ ਸੈਮੀਨਾਰ, ਕਾਨਫਰੰਸਾਂ, ਕੀਰਤਨ ਦਰਬਾਰ, ਲਾਈਟ ਐਂਡ ਸਾਊਂਡ ਸ਼ੋਅ, ਕਿਤਾਬਾਂ ਪ੍ਰਕਾਸ਼ਿਤ ਕਰਨ ਅਤੇ ਹੋਰ ਬਹੁਤ ਸਾਰੇ ਪ੍ਰੋਗਰਾਮ ਉਤਸ਼ਾਹ ਨਾਲ ਕਰਵਾਏ ਜਾਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ, ਜੋ ਵਿਸ਼ਵ ਭਰ ਵਿੱਚ ਮਨੁੱਖੀ ਅਧਿਕਾਰਾਂ ਦੇ ਪਹਿਲੇ ਸਮਰਥਕ ਸਨ, ਦੀ ਸ਼ਾਨਾਮੱਤੀ ਵਿਰਾਸਤ ਨੂੰ ਸਦੀਵੀ ਰੱਖਣ ਲਈ ਜੰਮੂ ਤੋਂ ਦਿੱਲੀ ਵਾਇਆ ਬਾਬਾ ਬਕਾਲਾ ਅਤੇ ਸ੍ਰੀ ਅਨੰਦਪੁਰ ਸਾਹਿਬ ਤੱਕ ਯਾਤਰਾ ਕੱਢੀ ਜਾਵੇਗੀ।

ਇਹ ਵੀ ਪੜ੍ਹੋ  Punjab Govt ਵੱਲੋਂ 31 ਆਪ ਆਗੂਆਂ ਨੂੰ ਬਣਾਇਆ ਵੱਖ-ਵੱਖ ਬੋਰਡਾਂ/ਕਾਰਪੋਰੇਸ਼ਨਾਂ ਦਾ ਚੇਅਰਮੈਨ ਤੇ ਡਾਇਰੈਕਟਰ

ਉਨ੍ਹਾਂ ਅੱਗੇ ਕਿਹਾ ਕਿ ਰੂਪਨਗਰ, ਮਾਨਸਾ, ਬਠਿੰਡਾ, ਪਟਿਆਲਾ, ਜਲੰਧਰ, ਸੰਗਰੂਰ, ਐਸਬੀਐਸ ਨਗਰ, ਤਰਨਤਾਰਨ, ਸ੍ਰੀ ਫਤਿਹਗੜ੍ਹ ਸਾਹਿਬ, ਬਰਨਾਲਾ, ਸ੍ਰੀ ਮੁਕਤਸਰ ਸਾਹਿਬ, ਅੰਮ੍ਰਿਤਸਰ, ਐਸ.ਏ.ਐਸ.ਨਗਰ ਸਮੇਤ ਜ਼ਿਲ੍ਹਿਆਂ ਵਿੱਚ ਗੁਰੂ ਸਾਹਿਬ ਦੀ ਚਰਨ ਛੋਹ ਪ੍ਰਾਪਤ 63 ਥਾਵਾਂ ’ਤੇ ਬੁਨਿਆਦੀ ਢਾਂਚੇ ਦੇ ਵਿਕਾਸ ਨੂੰ ਵੱਡਾ ਹੁਲਾਰਾ ਦਿੱਤਾ ਜਾਵੇਗਾ।ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਇਨ੍ਹਾਂ ਪਵਿੱਤਰ ਸਥਾਨਾਂ ਦੀ ਇਤਿਹਾਸਕ ਮਹੱਤਤਾ ਨੂੰ ਉਜਾਗਰ ਕਰਦਿਆਂ ਬਾਖੂਬੀ ਢੰਗ ਨਾਲ ਸਜਾਏਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਤੋਂ ਇਲਾਵਾ ਸੂਬਾ ਸਰਕਾਰ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਤੇ ਫਲਸਫੇ ‘ਤੇ ਯਾਦਗਾਰੀ ਡਾਕ ਟਿਕਟ ਜਾਰੀ ਕਰਨ ਲਈ ਭਾਰਤ ਸਰਕਾਰ ਨੂੰ ਅਪੀਲ ਵੀ ਕਰੇਗੀ। ਉਨ੍ਹਾਂ ਕਿਹਾ ਕਿ ਗੁਰੂ ਜੀ, ਜਿਨ੍ਹਾਂ ਨੂੰ ‘ਹਿੰਦ ਦੀ ਚਾਦਰ’ ਵਜੋਂ ਜਾਣਿਆ ਜਾਂਦਾ ਹੈ, ਧਰਮ ਦੇ ਰਖਵਾਲੇ ਅਤੇ ਧਾਰਮਿਕ ਆਜ਼ਾਦੀ ਦੇ ਯੋਧੇ ਸਨ।ਮੁੱਖ ਮੰਤਰੀ ਨੇ ਕਿਹਾ ਕਿ ਸਮੁੱਚੀ ਲੋਕਾਈ ਲਈ ਸਾਰੇ ਧਰਮਾਂ ਦਾ ਸਤਿਕਾਰ ਕਰਨਾ ਬੇਹੱਦ ਜ਼ਰੂਰੀ ਹੈ, ਜਿਸ ਨਾਲ ਫਿਰਕੂ ਸਦਭਾਵਨਾ, ਸ਼ਾਂਤੀ, ਕੌਮੀ ਏਕਤਾ ਅਤੇ ਆਪਸੀ ਸਹਿਯੋਗ ਦੇ ਬੰਧਨ ਮਜ਼ਬੂਤ ਹੁੰਦੇ ਹਨ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਨੇ ਹਿੰਦੂ ਧਰਮ ਨੂੰ ਮੁਗਲਾਂ ਦੇ ਜ਼ੁਲਮ ਤੋਂ ਬਚਾਉਣ ਲਈ ਧਰਮ ਦੀ ਰੱਖਿਆ ਵਾਸਤੇ ਆਪਣਾ ਜੀਵਨ ਕੁਰਬਾਨ ਕਰ ਦਿੱਤਾ। ਉਨ੍ਹਾਂ ਕਿਹਾ ਕਿ ਮਨੁੱਖਤਾ ਦੀ ਭਲਾਈ ਲਈ ਅਨਿਆਂ, ਜ਼ੁਲਮ ਅਤੇ ਅੱਤਿਆਚਾਰ ਵਿਰੁੱਧ ਲੜਦਿਆਂ ਗੁਰੂ ਸਾਹਿਬ ਵੱਲੋਂ ਦਿੱਤੀ ਮਹਾਨ ਕੁਰਬਾਨੀ ਸਮੁੱਚੀ ਲੋਕਾਈ ਲਈ ਹਮੇਸ਼ਾ ਪ੍ਰੇਰਨਾ ਸਰੋਤ ਰਹੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਪਾਕਿਸਤਾਨ ਦੀ ਖੁਫ਼ੀਆ ਏਜੰਸੀ ਆਈ.ਐਸ.ਆਈ. ਨੂੰ ਫੌਜ ਦੀ ਸੰਵੇਦਨਸ਼ੀਲ ਜਾਣਕਾਰੀ ਲੀਕ ਕਰਨ ਦੇ ਦੋਸ਼ ਵਿੱਚ ਦੋ ਵਿਅਕਤੀ ਗ੍ਰਿਫ਼ਤਾਰ

👉ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਦੋਸ਼ੀਆਂ ਨੇ ‘ਆਪਰੇਸ਼ਨ ਸਿੰਦੂਰ’ ਅਤੇ ਫੌਜ ਦੀਆਂ ਗਤੀਵਿਧੀਆਂ ਸਬੰਧੀ ਅਹਿਮ ਜਾਣਕਾਰੀ ਸਾਂਝੀ ਕੀਤੀ : ਡੀਜੀਪੀ ਗੌਰਵ ਯਾਦਵ
👉ਗ੍ਰਿਫਤਾਰ ਦੋਸ਼ੀ ਵਿਅਕਤੀ ਵਿੱਤੀ ਲਾਭਾਂ ਦੇ ਬਦਲੇ ਫੌਜ ਦੀ ਖੁਫ਼ੀਆ ਜਾਣਕਾਰੀ ਕਰਦੇ ਸਨ ਲੀਕ ਐਸ.ਐਸ.ਪੀ. ਗੁਰਦਾਸਪੁਰ ਆਦਿੱਤਿਆ
Gurdaspur News:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੁਹਿਰਦ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦਰਮਿਆਨ, ਜਾਸੂਸੀ-ਵਿਰੋਧੀ ਵੱਡੀ ਕਾਰਵਾਈ ਤਹਿਤ, ਗੁਰਦਾਸਪੁਰ ਪੁਲਿਸ ਨੇ ਭਾਰਤੀ ਹਥਿਆਰਬੰਦ ਸੈਨਾਵਾਂ ਬਾਰੇ ਮਹੱਤਵਪੂਰਨ ਤੇ ਖੁਫ਼ੀਆ ਜਾਣਕਾਰੀ ਪਾਕਿਸਤਾਨ ਦੀ ਇੰਟਰ-ਸਰਵਿਸਿਜ਼ ਇੰਟੈਲੀਜੈਂਸ (ਆਈਐਸਆਈ) ਨੂੰ ਲੀਕ ਕਰਨ ਦੇ ਦੋਸ਼ ਵਿੱਚ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸੋਮਵਾਰ ਨੂੰ ਇੱਥੇ ਦਿੱਤੀ।ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਗੁਰਦਾਸਪੁਰ ਦੇ ਪਿੰਡ ਆਦੀਆਂ ਦੇ ਰਹਿਣ ਵਾਲੇ ਸੁਖਪ੍ਰੀਤ ਸਿੰਘ ਅਤੇ ਗੁਰਦਾਸਪੁਰ ਦੇ ਚੰਦੂ ਵਡਾਲਾ ਦੇ ਰਹਿਣ ਵਾਲੇ ਕਰਨਬੀਰ ਸਿੰਘ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਦੋਸ਼ੀਆਂ ਦੇ ਕਬਜ਼ੇ ਚੋਂ ਤਿੰਨ ਮੋਬਾਈਲ ਫੋਨ ਅਤੇ .30 ਬੋਰ ਦੇ ਅੱਠ ਜ਼ਿੰਦਾ ਕਾਰਤੂਸ ਵੀ ਬਰਾਮਦ ਕੀਤੇ ਹਨ।

ਇਹ ਵੀ ਪੜ੍ਹੋ  Punjab Govt ਵੱਲੋਂ 31 ਆਪ ਆਗੂਆਂ ਨੂੰ ਬਣਾਇਆ ਵੱਖ-ਵੱਖ ਬੋਰਡਾਂ/ਕਾਰਪੋਰੇਸ਼ਨਾਂ ਦਾ ਚੇਅਰਮੈਨ ਤੇ ਡਾਇਰੈਕਟਰ

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਗੁਰਦਾਸਪੁਰ ਪੁਲਿਸ ਨੇ ਇਨ੍ਹਾਂ ਦੋਵਾਂ ਵਿਅਕਤੀਆਂ ਨੂੰ , ‘ਆਪ੍ਰੇਸ਼ਨ ਸਿੰਦੂਰ’ –ਜਿਸ ਵਿੱਚ ਹਥਿਆਰਬੰਦ ਸੇਨਾਵਾਂ ਦੀਆਂ ਗਤੀਵਿਧੀਆਂ, ਅਤੇ ਪੰਜਾਬ, ਹਿਮਾਚਲ ਪ੍ਰਦੇਸ਼ ਅਤੇ ਜੰਮੂ-ਕਸ਼ਮੀਰ ਦੀਆਂ ਰਣਨੀਤੀਕ ਥਾਵਾਂ ਸਬੰਧੀ ਸੰਵੇਦਨਸ਼ੀਲ ਜਾਣਕਾਰੀ, ਆਪਣੇ ਆਈਐਸਆਈ ਹੈਂਡਲਰਾਂ ਨੂੰ ਲੀਕ ਕਰਨ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ। ਉਹਨਾਂ ਦੱਸਿਆ ਕਿ ਇਨ੍ਹਾਂ ਦੀ ਗ੍ਰਿਫਤਾਰੀ ਨਾਲ ਪੰਜਾਬ ਪੁਲਿਸ ਨੇ ਦੇਸ਼ ਦੀ ਸੁਰੱਖਿਆ ਨਾਲ ਸਮਝੌਤਾ ਕਰਨ ਦੀ ਕੋਝੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ।ਉਨ੍ਹਾਂ ਕਿਹਾ ਕਿ ਮੁੱਢਲੀ ਜਾਂਚ ਤੋਂ ਪੁਸ਼ਟੀ ਹੋਈ ਹੈ ਕਿ ਦੋਵੇਂ ਦੋਸ਼ੀ ਆਈਐਸਆਈ ਦੇ ਕਾਰਕੁੰਨਾਂ ਨਾਲ ਸਿੱਧੇ ਸੰਪਰਕ ਵਿੱਚ ਸਨ ਅਤੇ ਉਨ੍ਹਾਂ ਨੇ ਆਈਐਸਆਈ ਨੂੰ ਭਾਰਤੀ ਹਥਿਆਰਬੰਦ ਸੈਨਾਵਾਂ ਬਾਰੇ ਮਹੱਤਵਪੂਰਨ ਜਾਣਕਾਰੀ ਮੁਹੱਈਆ ਕੀਤੀ ਸੀ।ਇਹ ਦੁਹਰਾਉਂਦਿਆਂ ਕਿ ਪੰਜਾਬ ਪੁਲਿਸ ਭਾਰਤੀ ਫੌਜ ਦੇ ਨਾਲ ਪੂਰੀ ਦ੍ਰਿੜਤਾ ਨਾਲ ਖੜ੍ਹੀ ਹੈ, ਡੀਜੀਪੀ ਨੇ ਕਿਹਾ ਕਿ ਸਾਡੀਆਂ ਹਥਿਆਰਬੰਦ ਸੈਨਾਵਾਂ ਦੀ ਸੁਰੱਖਿਆ ਨੂੰ ਢਾਹ ਲਾਉਣ ਵਾਲੀ ਕਿਸੇ ਵੀ ਕੋਸ਼ਿਸ਼ ਦਾ ਮੂੰਹ-ਤੋੜਵਾਂ ਅਤੇ ਤੁਰੰਤ ਜਵਾਬ ਦਿੱਤਾ ਜਾਵੇਗਾ। ਇਸ ਮਾਮਲੇ ਵਿੱਚ ਡੂੰਘਾਈ ਨਾਲ ਚੱਲ ਰਹੀ ਤਫ਼ਤੀਸ਼ ਤੋਂ ਹੋਰ ਖੁਲਾਸੇ ਹੋਣ ਦੀ ਉਮੀਦ ਹੈ।

ਇਹ ਵੀ ਪੜ੍ਹੋ  ਜਾਸੂਸੀ ਦੇ ਸ਼ੱਕ ‘ਚ ਹੁਣ ਹਰਿਆਣਾ ਸ਼੍ਰੋਮਣੀ ਕਮੇਟੀ ਦਾ ਮੁਲਾਜ਼ਮ ਗ੍ਰਿਫਤਾਰ

ਆਪਰੇਸ਼ਨ ਸਬੰਧੀ ਵੇਰਵੇ ਸਾਂਝੇ ਕਰਦੇ ਹੋਏ, ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀ) ਗੁਰਦਾਸਪੁਰ ਆਦਿੱਤਿਆ ਨੇ ਕਿਹਾ ਕਿ 15 ਮਈ, 2025 ਨੂੰ, ਭਰੋਸੇਯੋਗ ਸੂਤਰਾਂ ਦੀ ਖੁਫੀਆ ਇਤਲਾਹ ਤੋਂ ਪਤਾ ਲੱਗਿਆ ਸੀ ਕਿ ਸ਼ੱਕੀ ਸੁਖਪ੍ਰੀਤ ਸਿੰਘ ਅਤੇ ਕਰਨਬੀਰ ਸਿੰਘ ਆਈਐਸਆਈ ਹੈਂਡਲਰਾਂ ਨਾਲ ਫੌਜ ਦੀਆਂ ਗਤੀਵਿਧੀਆਂ ਸਬੰਧੀ ਅਹਿਮ ਵੇਰਵੇ ਸਾਂਝੇ ਕਰਨ ਵਿੱਚ ਸ਼ਾਮਲ ਸਨ। ਉਨ੍ਹਾਂ ਕਿਹਾ ਕਿ ਮੁਸਤੈਦੀ ਨਾਲ ਕਾਰਵਾਈ ਕਰਦੇ ਹੋਏ, ਪੁਲਿਸ ਨੇ ਦੋਵਾਂ ਸ਼ੱਕੀਆਂ ਨੂੰ ਨਿਗਰਾਨੀ ਹੇਠ ਰੱਖਿਆ ਅਤੇ ਗ਼ਿ੍ਰਫਤਾਰ ਕਰ ਲਿਆ।ਉਨ੍ਹਾਂ ਕਿਹਾ ਕਿ ਮੁਲਜ਼ਮਾਂ ਦੇ ਮੋਬਾਈਲ ਫੋਨਾਂ ਦੀ ਫੋਰੈਂਸਿਕ ਜਾਂਚ ਤੋਂ ਖੁਫੀਆ ਜਾਣਕਾਰੀ ਸਾਂਝੀ ਕਰਨ ਦੀ ਪੁਸ਼ਟੀ ਹੋਈ ਹੈ। ਉਨ੍ਹਾਂ ਕਿਹਾ ਕਿ ਸ਼ੁਰੂਆਤੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਦੋਸ਼ੀ ਵਿੱਤੀ ਲਾਭਾਂ ਦੇ ਬਦਲੇ ਫੌਜਾਂ ਦੀ ਗੁਪਤ ਜਾਣਕਾਰੀ ਅੱਗੇ ਭੇਜ ਰਹੇ ਸਨ।ਐਸਐਸਪੀ ਨੇ ਕਿਹਾ, ‘‘ਜਾਂਚ ਦੌਰਾਨ, ਇਹ ਵੀ ਪਤਾ ਲੱਗਾ ਕਿ ਉਹ ਪਹਿਲਾਂ ਨਸ਼ਾ ਤਸਕਰੀ ਦੀਆਂ ਗਤੀਵਿਧੀਆਂ ਵਿੱਚ ਵੀ ਸ਼ਾਮਲ ਸਨ, ਜਿਸ ਰਾਹੀਂ ਉਹ ਆਈਐਸਆਈ ਹੈਂਡਲਰਾਂ ਦੇ ਸੰਪਰਕ ਵਿੱਚ ਆਏ । ਉਨ੍ਹਾਂ ਦੇ ਵਿੱਤੀ ਲੈਣ-ਦੇਣ, ਜਿਸ ਵਿੱਚ ਔਨਲਾਈਨ ਅਤੇ ਨਕਦੀ ਲੈਣ-ਦੇਣ ਸ਼ਾਮਲ ਹਨ, ਦੀ ਵੀ ਜਾਂਚ ਕੀਤੀ ਜਾ ਰਹੀ ਹੈ,’’।ਪੁਲਿਸ ਥਾਣਾ ਦੋਰੰਗਲਾ ਵਿਖੇ ਐਫਆਈਆਰ ਨੰਬਰ 45 ਮਿਤੀ 15-5-25 ਨੂੰ ਅਧਿਕਾਰਤ ਭੇਦ ਐਕਟ ਦੀ ਧਾਰਾ 3, ਬੀਐਨਐਸ ਦੀ ਧਾਰਾ 152 ਅਤੇ ਅਸਲਾ ਐਕਟ ਦੀ ਧਾਰਾ 25 ਦੇ ਤਹਿਤ ਕੇਸ ਦਰਜ ਕੀਤਾ ਗਿਆ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਪੰਜਾਬ ’ਚ ਪਹਿਲੀ ਵਾਰ ਨਵੀਂ ਤਕਨਾਲੋਜੀ ਨਾਲ ਲੈੱਸ ਪੇਸਮੇਕਰ ਇੰਪਲਾਂਟ

0

ਸੁਖਜਿੰਦਰ ਮਾਨ
Bathinda News: ਬਠਿੰਡਾ ਦੇ ਜਿੰਦਲ ਸੁਪਰ ਸਪੈਸ਼ਲਟੀ ਹਸਪਤਾਲ ਦੇ ਕਾਰਡੀਓਲੋਜੀ ਵਿਭਾਗ ਦੇ ਮੁਖੀ ਡਾ. ਰਾਜੇਸ਼ ਜਿੰਦਲ ਵੱਲੋਂ ਇੱਕ ਮਹਿਲਾ ਕੈਂਸਰ ਪੀੜਤ ਮਰੀਜ਼ ਵਿੱਚ ਨਵੀਂ ਤਕਨਾਲੋਜੀ ਨਾਲ ਲੈੱਸ ਪੇਸਮੇਕਰ ਇੰਪਲਾਂਟ ਕਰਨ ਦਾ ਦਾਅਵਾ ਕੀਤਾ ਗਿਆ ਹੈ, ਜੋ ਕਿ ਪੰਜਾਬ ਵਿੱਚ ਆਪਣੀ ਕਿਸਮ ਦਾ ਪਹਿਲਾ ਕੇਸ ਹੈ।ਡਾਕਟਰ ਨੇ ਸੋਮਵਾਰ ਦੁਪਹਿਰ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਉਕਤ ਮਰੀਜ਼ ਬ੍ਰੈਸਟ ਕੈਂਸਰ ਨਾਲ ਪੀੜਤ ਸੀ ਅਤੇ ਉਸ ਦੀ ਇੱਕ ਛਾਤੀ ਦੀ ਸਰਜਰੀ ਹੋ ਚੁੱਕੀ ਸੀ। ਇਸਦੇ ਨਾਲ ਹੀ ਉਹ ਦਿਲ ਦੀ ਬੀਮਾਰੀ ਨਾਲ ਵੀ ਸੰਘਰਸ਼ ਕਰ ਰਹੀ ਸੀ ਅਤੇ ਕੀਮੋਥੈਰੇਪੀ ਵੀਂ ਲੈ ਚੁੱਕੀ ਸੀ। ਮਰੀਜ਼ ਦੀ ਨਾਜੁਕ ਸਿਹਤ ਨੂੰ ਧਿਆਨ ਵਿੱਚ ਰੱਖਦਿਆਂ, ਡਾਕਟਰਾਂ ਨੇ ਪਰਿਵਾਰ ਨੂੰ ਨਵੀਂ ਤਕਨਾਲੋਜੀ ਵਾਲਾ ਲੀਡਲੈੱਸ (leadless) ਪੇਸਮੇਕਰ ਇੰਪਲਾਂਟ ਕਰਨ ਦੀ ਸਲਾਹ ਦਿੱਤੀ।

ਇਹ ਵੀ ਪੜ੍ਹੋ  PAU ਦੇ ਵਿਦਿਆਰਥੀਆਂ ਨੇ ਵਿਸ਼ਵ ਹਾਈਪਰਟੈਂਸ਼ਨ ਦਿਹਾੜੇ ਤੇ ਤਨਾਅ ਮੁਕਤ ਰਹਿਣ ਦੇ ਗੁਰ ਦੱਸੇ

ਉਨ੍ਹਾਂ ਕਿਹਾ ਪਰਵਾਰ ਵੱਲੋਂ ਸਹਿਮਤੀ ਮਿਲਣ ਇਹ ਡਿਵਾਈਸ ਨੂੰ ਇੰਸਟਾਲ ਕੀਤਾ ਗਿਆ ਹੈ। ਉਨ੍ਹਾਂ ਕਿਹਾ ਇਹ ਇੱਕ ਨਿਊਨ ਆਕਾਰ ਦੇ ਕੈਪਸੂਲ ਵਾਂਗ ਹੁੰਦੀ ਹੈ, ਜਿਸਨੂੰ ਸਿੱਧਾ ਦਿਲ ਦੇ ਅੰਦਰ ਇੰਪਲਾਂਟ ਕੀਤਾ ਜਾਂਦਾ ਹੈ।ਡਾ. ਜਿੰਦਲ ਨੇ ਦੱਸਿਆ ਕਿ ਇਹ ਤਕਨਾਲੋਜੀ ਉਨ੍ਹਾਂ ਮਰੀਜ਼ਾਂ ਲਈ ਵਿਸ਼ੇਸ਼ ਤੌਰ ‘ਤੇ ਲਾਹੇਵੰਦ ਹੈ ਜੋ ਰਿਵਾਇਤੀ ਪੇਸਮੇਕਰ ਦੀ ਸਰਜਰੀ ਜਾਂ ਇੰਵੇਸਿਵ ਪਰੋਸੀਜਰ ਝੱਲਣ ਦੇ ਯੋਗ ਨਹੀਂ ਹੁੰਦੇ। ਉਨ੍ਹਾਂ ਅਨੁਸਾਰ, ਇਸ ਪੇਸਮੇਕਰ ਦੀ ਲਾਗਤ ਲਗਭਗ 12 ਤੋਂ 13 ਲੱਖ ਰੁਪਏ ਦਰਮਿਆਨ ਹੁੰਦੀ ਹੈ।ਹਸਪਤਾਲ ਪ੍ਰਸ਼ਾਸਨ ਅਨੁਸਾਰ, ਓਪਰੇਸ਼ਨ ਪੂਰੀ ਤਰ੍ਹਾਂ ਸਫਲ ਰਿਹਾ ਅਤੇ ਮਰੀਜ਼ ਦੀ ਸਿਹਤ ਵਿੱਚ ਲਗਾਤਾਰ ਸੁਧਾਰ ਆ ਰਿਹਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

Reena Gupta ਬਣੇ “ਪੰਜਾਬ ਪ੍ਰਦੂਸ਼ਨ ਕੰਟਰੋਲ ਬੋਰਡ” ਦੀ ਚੇਅਰਪਰਸਨ

0

ਰਾਜਪਾਲ ਨੇ ਜਾਰੀ ਕੀਤਾ ਨੋਟੀਫਿਕੇਸ਼ਨ
Chandigarh News: ਪੰਜਾਬ ਸਰਕਾਰ ਵੱਲੋਂ ਅੱਜ ਵੱਖ ਵੱਖ ਗੋਲਾਂ ਦੇ ਕਾਰਪੋਰੇਸ਼ਨਾਂ ਦੀਆਂ ਅਹੁਦੇਦਾਰਾਂ ਦੀਆਂ ਕੀਤੀਆਂ ਨਿਯੁਕਤੀਆਂ ਦੌਰਾਨ ਆਮ ਆਦਮੀ ਪਾਰਟੀ ਦੀ ਸੀਨੀਅਰ ਆਗੂ ਰੀਨਾ ਗੁਪਤਾ ਨੂੰ ਪੰਜਾਬ ਦੇ ਮਹੱਤਵਪੂਰਨ ਪੰਜਾਬ ਰਾਜ ਪ੍ਰਦੂਸ਼ਣ ਬੋਰਡ ਦਾ ਚੇਅਰ ਪਰਸਨ ਨਿਯੁਕਤ ਕੀਤਾ ਹੈ ਇਸ ਸਬੰਧ ਦੇ ਵਿੱਚ ਪੰਜਾਬ ਦੇ ਰਾਜਪਾਲ ਵੱਲੋਂ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ।ਰੀਨਾ ਗੁਪਤਾ ਨੂੰ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਕਰੀਬੀਆਂ ਵਿੱਚੋ ਇੱਕ ਮੰਨਿਆ ਜਾਂਦਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਆਬਕਾਰੀ ਵਿਭਾਗ ਦੀ ਟੀਮ ਵੱਲੋਂ ਨਜਾਇਜ਼ ਸ਼ਰਾਬ ਵਿਰੁੱਧ ਕਾਰਵਾਈ,48 ਬੋਤਲਾਂ ਨਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਕਾਬੂ

0

Patiala News:ਆਬਕਾਰੀ ਵਿਭਾਗ ਅਤੇ ਜ਼ਿਲ੍ਹਾ ਪੁਲਿਸ ਵੱਲੋਂ ਸਾਂਝੇ ਤੌਰ ’ਤੇ ਨਜਾਇਜ਼ ਸ਼ਰਾਬ ਵੇਚਣ ਅਤੇ ਘਰ ਵਿੱਚ ਰੂੜੀ ਮਾਰਕਾ ਸ਼ਰਾਬ ਕੱਢਣ ਵਾਲਿਆਂ ਤੇ ਕਾਰਵਾਈ ਕਰਦੇ ਹੋਏ ਨਾਭਾ ’ਚ ਇਕ ਮੁਕੱਦਮਾ ਦਰਜ ਕਰਕੇ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।ਕਾਰਵਾਈ ਦੌਰਾਨ ਕੋਤਵਾਲੀ, ਨਾਭਾ ਵਿਖੇ 48 ਬੋਤਲਾਂ ਨਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਕਾਰਵਾਈ ਡਿਪਟੀ ਕਮਿਸ਼ਨਰ (ਆਬਕਾਰੀ) ਪਟਿਆਲਾ ਜ਼ੋਨ, ਪਟਿਆਲਾ ਸ਼੍ਰੀ ਤਰਸੇਮ ਚੰਦ ਅਤੇ ਸ੍ਰੀ ਰਾਜੇਸ਼ ਐਰੀ ਸਹਾਇਕ ਕਮਿਸ਼ਨਰ (ਆਬਕਾਰੀ) ਪਟਿਆਲਾ ਰੇਂਜ, ਪਟਿਆਲਾ ਅਤੇ ਆਬਕਾਰੀ ਪੁਲਿਸ ਦੇ ਕਪਤਾਨ ਸ਼੍ਰੀ ਸੁਖਮਿੰਦਰ ਸਿੰਘ ਚੌਹਾਨ ਦੇ ਮਾਰਗ ਦਰਸ਼ਨ ਵਿੱਚ ਆਬਕਾਰੀ ਅਫ਼ਸਰ, ਜ਼ਿਲ੍ਹਾ ਪਟਿਆਲਾ-2 ਸ਼੍ਰੀ ਸਰੂਪ ਇੰਦਰ ਸਿੰਘ ਸੰਧੂ ਦੀ ਦੇਖ-ਰੇਖ ਹੇਠ ਕੀਤੀ।

ਇਹ ਵੀ ਪੜ੍ਹੋ  ਫਾਜ਼ਿਲਕਾ ਪੁਲਿਸ ਵੱਲੋਂ ਆਬਕਾਰੀ ਵਿਭਾਗ ਨਾਲ ਮਿਲ ਕੇ 17 ਹਜ਼ਾਰ ਲੀਟਰ ਤੋਂ ਵੱਧ ਲਾਹਨ ਨਸ਼ਟ

ਆਬਕਾਰੀ ਅਫ਼ਸਰ, ਜ਼ਿਲ੍ਹਾ ਪਟਿਆਲਾ-2 ਸ਼੍ਰੀ ਸਰੂਪ ਇੰਦਰ ਸਿੰਘ ਸੰਧੂ ਨੇ ਦੱਸਿਆ ਕਿ ਵਿਭਾਗ ਨੇ ਫ਼ੀਲਡ ਅਪ੍ਰੇਸ਼ਨ ਵਧਾ ਦਿੱਤੇ ਹਨ ਅਤੇ ਸੰਵੇਦਨਸ਼ੀਲ ਇਲਾਕਿਆਂ ਵਿੱਚ ਵਿਆਪਕ ਜਾਂਚ ਕੀਤੀ ਜਾ ਰਹੀ ਹੈ। ਨਜਾਇਜ਼ ਸ਼ਰਾਬ ਦੇ ਨੈੱਟਵਰਕ ਨੂੰ ਟਰੈਕ ਕਰਨ ਅਤੇ ਉਸ ਨੂੰ ਜੜਾਂ ਤੋਂ ਖ਼ਤਮ ਕਰਨ ਲਈ ਆਬਕਾਰੀ ਨਿਰੀਖਕਾਂ ਦੀਆਂ ਟੀਮਾਂ 24 ਘੰਟੇ ਤਾਇਨਾਤ ਕੀਤੀਆਂ ਗਈਆਂ ਹਨ। ਇਸ ਤੋਂ ਇਲਾਵਾ ਵੱਖ-ਵੱਖ ਪਿੰਡਾਂ ਵਿੱਚ ਜਾ ਕੇ ਸਮੂਹ ਗ੍ਰਾਮ ਪੰਚਾਇਤਾਂ ਨਾਲ ਤਾਲ ਮੇਲ ਕਰਕੇ ਨਜਾਇਜ਼ ਸ਼ਰਾਬ ਪੀਣ ਦੇ ਨੁਕਸਾਨਦੇਹ ਅਸਰਾਂ ਬਾਰੇ ਨਾਗਰਿਕਾਂ ਨੂੰ ਸਿੱਖਿਅਤ ਕਰਨ ਲਈ ਇੱਕ ਲੋਕ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

PAU ਦੇ ਵਿਦਿਆਰਥੀਆਂ ਨੇ ਵਿਸ਼ਵ ਹਾਈਪਰਟੈਂਸ਼ਨ ਦਿਹਾੜੇ ਤੇ ਤਨਾਅ ਮੁਕਤ ਰਹਿਣ ਦੇ ਗੁਰ ਦੱਸੇ

0

Ludhiana News:ਪੀ.ਏ.ਯੂ. ਦੇ ਕਮਿਊਨਟੀ ਸਾਇੰਸ ਕਾਲਜ ਵਿਖੇ ਭੋਜਨ ਅਤੇ ਪੋਸ਼ਣ ਵਿਭਾਗ ਅਧੀਨ ਜਾਰੀ ਖੁਰਾਕ ਕਾਊਂਸਲਿੰਗ ਸੈੱਲ ਵਿਚ ਸਿੱਖਣ ਦੇ ਅਮਲ ਵਿਚ ਸ਼ਾਮਿਲ ਵਿਦਿਆਰਥੀਆਂ ਨੇ ਬੀਤੇ ਦਿਨੀਂ ਵਿਸ਼ਵ ਹਾਈਪਰਟੈਂਸ਼ਨ ਦਿਹਾੜਾ ਮਨਾਇਆ| ਇਸ ਮੌਕੇ ਵਿਦਿਆਰਥੀਆਂ ਨੇ ਇਕ ਪ੍ਰਦਰਸ਼ਨੀ ਲਾ ਕੇ ਲੋਕਾਂ ਨੂੰ ਹਾਈਪਰਟੈਂਸ਼ਨ ਦੇ ਬੁਰੇ ਪ੍ਰਭਾਵਾਂ ਤੋਂ ਜਾਣੂੰ ਕਰਵਾਇਆ ਅਤੇ ਇਸ ਤੋਂ ਬਚਣ ਦੀਆਂ ਵਿਧੀਆਂ ਸਮਾਜ ਦੇ ਆਮ ਲੋਕਾਂ, ਪੀ.ਏ.ਯੂ. ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਦੱਸੀਆਂ| ਇਹ ਸਮਾਰੋਹ ਪੀ.ਏ.ਯੂ. ਦੇ ਸਿਹਤ ਕੇਂਦਰ ਵਿਖੇ ਕਰਵਾਇਆ ਗਿਆ|

ਇਹ ਵੀ ਪੜ੍ਹੋ  Punjab Govt ਵੱਲੋਂ 31 ਆਪ ਆਗੂਆਂ ਨੂੰ ਬਣਾਇਆ ਵੱਖ-ਵੱਖ ਬੋਰਡਾਂ/ਕਾਰਪੋਰੇਸ਼ਨਾਂ ਦਾ ਚੇਅਰਮੈਨ ਤੇ ਡਾਇਰੈਕਟਰ

ਇਸ ਮੌਕੇ ਵਿਦਿਆਰਥੀਆਂ ਨੇ ਤਨਾਅ ਤੋਂ ਬਚਣ ਲਈ ਚੰਗੀਆਂ ਖੁਰਾਕੀ ਆਦਤਾਂ ਅਤੇ ਸਿਹਤਮੰਦ ਤਰੀਕਿਆਂ ਨੂੰ ਅਪਨਾਉਣ ਤੇ ਜ਼ੋਰ ਦਿੱਤਾ| ਪ੍ਰਦਰਸ਼ਨ ਵਿਚ ਪੋਸਟਰ ਅਤੇ ਚਾਰਟ ਪੇਸ਼ ਕਰਕੇ ਇਹਨਾਂ ਵਿਦਿਆਰਥੀਆਂ ਨੇ ਸਿਹਤਮੰਦ ਜੀਵਨ ਢੰਗਾਂ ਦਾ ਪ੍ਰਸਾਰ ਕੀਤਾ| ਵਿਦਿਆਰਥੀਆਂ ਨੇ ਦੱਸਿਆ ਕਿ ਖੂਨ ਦੇ ਵੱਧ ਦਬਾਅ ਤੋਂ ਬਚਣ ਲਈ ਆਪਣੀ ਜੀਵਨ ਜਾਚ ਵਿਚ ਸੁਧਾਰ ਕਰਨਾ ਜ਼ਰੂਰੀ ਹੈ| ਇਸ ਮੌਕੇ ਲੋਕਾਂ ਦੀਆਂ ਜਗਿਆਸਾਵਾਂ ਅਤੇ ਪੜਤਾਲ ਦਾ ਜਵਾਬ ਵਿਦਿਆਰਥੀਆਂ ਨੇ ਦਿੱਤਾ| ਲੋਕਾਂ ਨੂੰ ਵਧੇਰੇ ਫੈਟ, ਸ਼ੂਗਰ, ਨਮਕ ਅਤੇ ਪ੍ਰੋਸੈੱਸਡ ਭੋਜਨਾਂ ਤੋਂ ਬਚ ਕੇ ਸਿਹਤਮੰਦ ਖੁਰਾਕ ਨਾਲ ਜੁੜਨ ਦੀ ਪ੍ਰੇਰਨਾ ਵਿਦਿਆਰਥੀਆਂ ਨੇ ਦਿੱਤੀ|

ਇਹ ਵੀ ਪੜ੍ਹੋ  ਯੂਟਿਊਬਰ ਜਯੌਤੀ ਮਲਹੋਤਰਾ ਦੀ ਪੁਛਗਿਛ ਦੌਰਾਨ ਹੋਏ ਅਹਿਮ ਖ਼ੁਲਾਸੇ!

ਇਸ ਮੌਕੇ ਚਾਹਵਾਨ ਲੋਕਾਂ ਦਾ ਬਲੱਡ ਪ੍ਰੈਸ਼ਰ ਮਾਪਿਆ ਗਿਆ|ਕਾਲਜ ਦੇ ਡੀਨ ਡਾ. ਕਿਰਨ ਬੈਂਸ ਨੇ ਇਸ ਮੌਕੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ| ਉਹਨਾਂ ਕਿਹਾ ਕਿ ਕਾਲਜ ਦਾ ਮੰਤਵ ਸਮਾਜ ਨੂੰ ਅਗਾਂਹਵਧੂ ਰੁਚੀਆਂ ਨਾਲ ਜੋੜ ਕੇ ਸਿਹਤ ਅਤੇ ਜੀਵਨ ਜਾਚ ਦਾ ਵਿਕਾਸ ਕਰਨਾ ਹੈ| ਉਹਨਾਂ ਨੇ ਇਸ ਕਾਲਜ ਲਈ ਯਤਨ ਕਰਨ ਵਾਸਤੇ ਭੋਜਨ ਅਤੇ ਪੋਸ਼ਣ ਵਿਭਾਗ ਦੀ ਪ੍ਰਸ਼ੰਸ਼ਾ ਕੀਤੀ| ਪੀ.ਏ.ਯੂ. ਸਿਹਤ ਕੇਂਦਰ ਦੇ ਮੁੱਖ ਅਧਿਕਾਰੀ ਡਾ. ਕਮਲਪ੍ਰੀਤ ਕੌਰ ਨੇ ਵੀ ਇਸ ਮੌਕੇ ਸੰਬੋਧਨ ਕਰਦਿਆਂ ਨਵੀਂ ਅਤੇ ਸਿਹਤਮੰਦ ਉਮਰ ਲਈ ਚੰਗੀਆਂ ਆਦਤਾਂ ਧਾਰਨ ਕਰਨ ਦੀ ਪ੍ਰੇਰਨਾ ਦਿੱਤੀ|

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

MLA ਕੁਲਵੰਤ ਸਿੰਘ ਨੇ 79.63 ਲੱਖ ਰੁਪਏ ਦੇ ਨਵੇਂ ਵਿਕਾਸ ਕਾਰਜ 05 ਵੱਖ-ਵੱਖ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਕੀਤੇ ਸਮਰਪਿਤ

👉ਪੰਜਾਬ ਸਿੱਖਿਆ ਕ੍ਰਾਂਤੀ ਨੇ ਪੰਜਾਬ ਦੇ ਸਕੂਲਾਂ ਦੀ ਦਿੱਖ ਬਦਲੀ-ਐਮ.ਐਲ.ਏ ਕੁਲਵੰਤ ਸਿੰਘ
SAS Nagar News:ਹਲਕਾ ਐੱਸ.ਏ.ਐੱਸ ਨਗਰ ਦੇ ਵਿਧਾਇਕ ਕੁਲਵੰਤ ਸਿੰਘ ਨੇ ਆਪਣੇ ਵਿਧਾਨ ਸਭਾ ਹਲਕਾ ਅੰਦਰ ਆਉਂਦੇ ਪੰਜ ਸਕੂਲਾਂ ਵਿੱਚ 79 ਲੱਖ 63 ਹਜ਼ਾਰ ਰੁਪਏ ਦੀ ਲਾਗਤ ਨਾਲ ਵੱਖ-ਵੱਖ ਵਿਕਾਸ ਕਾਰਜਾਂ ਦੇ ਉਦਘਾਟਨ ਕਰਕੇ ਵਿਦਿਆਰਥੀਆਂ ਨੂੰ ਸਮਰਪਿਤ ਕੀਤੇ।ਵਿਧਾਇਕ ਨੇ ਅੱਜ ਵਿਦਿਆਰਥੀਆਂ ਨੂੰ ਸਮਰਪਿਤ ਕੀਤੇ ਗਏ ਵੱਖ-ਵੱਖ ਵਿਕਾਸ ਕਾਰਜਾਂ ਦਾ ਵੇਰਵਾ ਦਿੰਦਿਆਂ ਦੱਸਿਆ ਕਿ ਹਲਕਾ ਖਰੜ ਦੇ ਪਿੰਡ ਦਾਊਂ ਵਿਖੇ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਵਿੱਚ 17. 06 ਲੱਖ ਰੁਪਏ ਦੀ ਲਾਗਤ ਨਾਲ ਬਣੇ 02 ਸਮਾਰਟ ਕਲਾਸ ਰੂਮ, ਬਲਾਕ ਖਰੜ-1 ਦੇ ਪਿੰਡ ਦਾਊਂ (ਰਾਮਗੜ੍ਹ ) ਦੇ ਸਰਕਾਰੀ ਪ੍ਰਾਇਮਰੀ ਸਕੂਲ ਅਤੇ ਸਰਕਾਰੀ ਹਾਈ ਸਕੂਲ ਵਿੱਚ 37.55 ਲੱਖ ਰੁਪਏ ਦੀ ਲਾਗਤ ਨਾਲ ਬਣੇ 05 ਸਮਾਰਟ ਕਲਾਸ ਰੂਮ, ਪਿੰਡ ਰਾਏਪੁਰ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿੱਚ 15.02 ਲੱਖ ਰੁਪਏ ਦੀ ਲਾਗਤ ਨਾਲ ਬਣੇ 02 ਸਮਾਰਟ ਕਲਾਸ ਰੂਮ ਅਤੇ ਸਰਕਾਰੀ ਹਾਈ ਸਮਾਰਟ ਸਕੂਲ ਫੇਜ਼-6 ਮੋਹਾਲੀ ਵਿੱਚ 10 ਲੱਖ ਰੁਪਏ ਦੀ ਲਾਗਤ ਨਾਲ ਕੀਤੇ ਗਏ ਵਿਕਾਸ ਕਾਰਜਾਂ ਦਾ ਉਦਘਾਟਨ ਕਰ ਵਿਦਿਆਰਥੀਆਂ ਨੂੰ ਸਮਰਪਿਤ ਕੀਤੇ ਗਏ ਹਨ।ਇਸ ਮੌਕੇ ਉਨ੍ਹਾਂ ਨੇ ਸਰਕਾਰੀ ਹਾਈ ਸਮਾਰਟ ਸਕੂਲ ਦਾਊਂ ਦੇ ਦਸਵੀਂ ਦੇ ਨਤੀਜਿਆਂ ਵਿਚੋਂ ਪਹਿਲੇ, ਦੂਜੇ ਅਤੇ ਤੀਜੇ ਸਥਾਨ ਤੇ ਆਉਣ ਵਾਲੇ ਵਿਦਿਆਰਥੀਆਂ ਨੂੰ ਵੀ ਸਨਮਾਨਿਤ ਕੀਤਾ।

ਇਹ ਵੀ ਪੜ੍ਹੋ  Punjab Govt ਵੱਲੋਂ 31 ਆਪ ਆਗੂਆਂ ਨੂੰ ਬਣਾਇਆ ਵੱਖ-ਵੱਖ ਬੋਰਡਾਂ/ਕਾਰਪੋਰੇਸ਼ਨਾਂ ਦਾ ਚੇਅਰਮੈਨ ਤੇ ਡਾਇਰੈਕਟਰ

ਐਮ.ਐਲ.ਏ ਕੁਲਵੰਤ ਸਿੰਘ ਨੇ ਕਿਹਾ ਕਿ ਸਰਕਾਰ ਵੱਲੋਂ ਸਿੱਖਿਆ ਦੇ ਖੇਤਰ ਵਿੱਚ ਕੀਤੇ ਗਏ ਵਾਅਦੇ ਪੂਰੇ ਕੀਤੇ ਜਾ ਰਹੇ ਹਨ। ਕਿਸੇ ਵੀ ਦੇਸ਼ ਦੀ ਤਰੱਕੀ ਅਤੇ ਖ਼ੁਸ਼ਹਾਲੀ ਲਈ ਉਸ ਦੇਸ਼ ਦੇ ਨਿਵਾਸੀਆਂ ਦਾ ਸਿਹਤਮੰਦ ਅਤੇ ਸਿੱਖਿਅਕ ਹੋਣਾ ਜਰੂਰੀ ਹੈ, ਇਸ ਲੀਹ ਤੇ ਚਲਦੇ ਹੋਏ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪੰਜਾਬ ਵਿੱਚ ਸਿਹਤ ਸੇਵਾਵਾਂ ਅਤੇ ਸਿੱਖਿਆ ਦਾ ਪੱਧਰ ਉੱਚਾ ਚੁੱਕਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸਿੱਖਿਆ ਦੇ ਖ਼ੇਤਰ ਵਿੱਚ ਪੰਜਾਬ ਦੀ ਸਿੱਖਿਆ ਪ੍ਰਣਾਲੀ ਨੂੰ ਹੋਰ ਬਿਹਤਰ ਤੇ ਪੰਜਾਬ ਦੇ ਬੱਚਿਆਂ ਦਾ ਭਵਿੱਖ ਸੁਰੱਖਿਅਤ ਅਤੇ ਵਧੀਆ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ ਸਿੱਖਿਆ ਕ੍ਰਾਂਤੀ ਦਾ ਆਗਾਜ਼ ਕੀਤਾ ਗਿਆ, ਜਿਸ ਤਹਿਤ ਪੰਜਾਬ ਦੇ ਸਰਕਾਰੀ ਸਕੂਲ ਕਿਸ ਤਰ੍ਹਾਂ ਪ੍ਰਾਈਵੇਟ ਸਕੂਲਾਂ ਵਾਂਗ ਵਿਦਿਆਰਥੀਆਂ ਨੂੰ ਆਧੁਨਿਕ ਸਹੂਲਤਾਂ ਦੇ ਰਹੇ ਹਨ, ਇਹ ਗੱਲ ਪੰਜਾਬ ਦੇ ਹਰ ਬੱਚੇ ਅਤੇ ਉਨ੍ਹਾਂ ਦੇ ਮਾਪਿਆਂ ਤੱਕ ਪਹੁੰਚ ਰਹੀ ਹੈ ਅਤੇ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਬੱਚਿਆਂ ਦੇ ਦਾਖ਼ਲੇ ਵੱਧ ਤੋਂ ਵੱਧ ਕਰਵਾਉਣ ਲਈ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸਰਕਾਰੀ ਸਕੂਲ ਹੁਣ ਕਿਸੇ ਪ੍ਰਾਈਵੇਟ ਸਕੂਲ ਨਾਲੋਂ ਘੱਟ ਨਹੀਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ ਦੇ ਮਾਮਲੇ ਵਿੱਚ ਬਹੁਤ ਗੰਭੀਰ ਹੈ। ਸਿੱਖਿਆ ਦੇ ਖੇਤਰ ਵਿੱਚ ਪੰਜਾਬ ਸਭ ਤੋਂ ਮੋਹਰੀ ਹੈ। ਉਨ੍ਹਾਂ ਅਧਿਆਪਕਾਂ ਨੂੰ ਵੀ ਕਿਹਾ ਕਿ ਉਹ ਇਮਾਨਦਾਰੀ ਅਤੇ ਤਨਦੇਹੀ ਨਾਲ ਬੱਚਿਆਂ ਨੂੰ ਪੜ੍ਹਾਉਣ ਅਤੇ ਪੰਜਾਬ ਨੂੰ ਹੋਰ ਅੱਗੇ ਲੈ ਕੇ ਜਾਣ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸਕੂਲਾਂ ਵਿੱਚ ਹਰ ਤਰ੍ਹਾਂ ਦੀਆਂ ਆਧੁਨਿਕ ਸਹੂਲਤਾਂ ਦਿੱਤੀਆ ਜਾ ਰਹੀਆਂ ਹਨ।

ਇਹ ਵੀ ਪੜ੍ਹੋ  ਫਾਜ਼ਿਲਕਾ ਪੁਲਿਸ ਵੱਲੋਂ ਆਬਕਾਰੀ ਵਿਭਾਗ ਨਾਲ ਮਿਲ ਕੇ 17 ਹਜ਼ਾਰ ਲੀਟਰ ਤੋਂ ਵੱਧ ਲਾਹਨ ਨਸ਼ਟ

ਵਿਧਾਇਕ ਨੇ ਇਹ ਵੀ ਦੱਸਿਆ ਕਿ ਪੰਜਾਬ ਦੇ ਕਰੀਬ 20,000 ਸਰਕਾਰੀ ਸਕੂਲਾਂ ਵਿੱਚ ਲਗਭੱਗ 28 ਲੱਖ ਬੱਚੇ ਪੜ੍ਹਦੇ ਹਨ। ਸਿੱਖਿਆ ਦਾ ਪੱਧਰ ਉੱਚਾ ਚੁੱਕਣ ਲਈ ਪੰਜਾਬ ਦੀ ਮੌਜੂਦਾ ਸਰਕਾਰ ਵੱਲੋਂ ਕੀਤੇ ਯਤਨਾਂ ਕਾਰਨ ਪੰਜਾਬ ਵਿੱਚ ਲਗਭਗ ਹਰ ਸਕੂਲ ਦੀ ਚਾਰਦੀਵਾਰੀ ਬਣ ਚੁੱਕੀ ਹੈ। ਹਰ ਸਕੂਲ ਵਿੱਚ ਬੱਚਿਆਂ ਦੇ ਬੈਠਣ ਲਈ ਡੈਸਕ ਹਨ, ਹਰ ਕਲਾਸ ਰੂਮ ਵਿੱਚ ਗਰੀਨ ਬੋਰਡ ਹਨ, ਪੀਣ ਵਾਲੇ ਪਾਣੀ ਅਤੇ ਟਾਇਲਟ ਦਾ ਪ੍ਰਬੰਧ ਹੈ।ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਵਿੱਦਿਆ ਦਾ ਪੱਧਰ ਉੱਚਾ ਚੁੱਕਣ ਲਈ 20,000 ਅਧਿਆਪਕ ਭਰਤੀ ਕੀਤੇ ਗਏ ਹਨ ਅਤੇ 12,700 ਕੱਚੇ ਅਧਿਆਪਕਾਂ ਨੂੰ ਪੱਕੇ ਕਰਕੇ ਉਨ੍ਹਾਂ ਦੀਆਂ ਤਨਖ਼ਾਹਾਂ ਵਿੱਚ 3 ਤੋਂ 4 ਗੁਣਾ ਵਾਧਾ ਕੀਤਾ ਗਿਆ ਹੈ। ਸਕੂਲਾਂ ਵਿੱਚ ਬੱਚਿਆਂ ਦੀ ਸੁਰੱਖਿਆ ਅਤੇ ਸਾਫ ਸੁਥਰਾ ਵਾਤਾਵਰਨ ਦੇਣ ਲੲ ਨੂੰ ਦੇਖਦੇ ਹੋਏ ਸਕੂਲਾਂ ਵਿੱਚ ਲਗਭੱਗ 9000 ਚੌਂਕੀਦਾਰ ਅਤੇ ਸਫ਼ਾਈ ਸੇਵਕ ਤੈਨਾਤ ਕੀਤੇ ਗਏ ਹਨ। 17000 ਸਕੂਲਾਂ ਵਿੱਚ ਇੰਟਰਨੈੱਟ ਦੀਆਂ ਸੇਵਾਵਾਂ ਉਪਲੱਬਧ ਕਰਵਾਈਆਂ ਗਈਆ ਹਨ।ਇਸ ਮੌਕੇ ਐਸ.ਡੀ.ਐਮ. ਮੋਹਾਲੀ, ਦਮਨਦੀਪ ਕੌਰ ਅਤੇ ਸਕੂਲ ਅਧਿਆਪਕਾਂ ਤੋਂ ਇਲਾਵਾ ਇਲਾਕੇ ਦੇ ਪੰਚ-ਸਰਪੰਚ ਅਤੇ ਮੋਹਤਬਰ ਤੇ ਆਮ ਆਦਮੀ ਪਾਰਟੀ ਦੀ ਸਮੁੱਚੀ ਟੀਮ ਮੌਜੂਦ ਰਹੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਨਸ਼ਾ ਮੁਕਤੀ ਤੇ ਖੇਡਾਂ ਵੱਲ ਉਤਸ਼ਾਹਿਤ ਕਰਨ ਲਈ ਸ੍ਰੀ ਮੁਕਤਸਰ ਸਾਹਿਬ ‘ਚ ਕਰਵਾਇਆ ਗਿਆ ‘ਯੂਥ ਕਲੱਬ ਲੀਡਰਸ਼ਿਪ ਟ੍ਰੇਨਿੰਗ’ ਪ੍ਰੋਗਰਾਮ

0

Muktsar News:ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਰੰਗਲਾ ਪੰਜਾਬ ਬਣਾਉਣ ਦੇ ਉਦੇਸ਼ ਸਦਕਾ ‘ਯੂਥ ਕਲੱਬ ਲੀਡਰਸ਼ਿਪ ਟ੍ਰੇਨਿੰਗ’ ਪ੍ਰੋਗਰਾਮ ਦੌਰਾਨ ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਸੁਖਜਿੰਦਰ ਸਿੰਘ ਕਾਉਣੀ ਦੀ ਅਗਵਾਈ ਵਿੱਚ ਕਰਵਾਇਆ ਗਿਆ। ਇਸ ਮੌਕੇ ਹਲਕਾ ਕੋਆਰਡੀਨੇਟਰ ਲੰਬੀ ਖੁਸ਼ਵੀਰ ਸਿੰਘ ਮਾਨ, ਹਲਕਾ ਕੋਆਰਡੀਨੇਟਰ ਮਲੋਟ ਪ੍ਰਭਜੋਤ ਸਿੱਧੂ, ਹਲਕਾ ਕੋਆਰਡੀਨੇਟਰ ਸ੍ਰੀ ਮੁਕਤਸਰ ਸਾਹਿਬ ਰੌਬਿਨ ਵੜਿੰਗ ਅਤੇ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਰਘਵੀਰ ਸਿੰਘ ਮਾਨ ਆਪਣੀਆਂ ਟੀਮਾਂ ਸਮੇਤ ਮੌਜੂਦ ਸਨ।ਟ੍ਰੇਨਿੰਗ ਸੈਸ਼ਨ ਦੌਰਾਨ ਲੈਕਚਰ ਅਤੇ ਵੀਡੀਓਜ਼ ਰਾਹੀਂ ਪੰਜਾਬ ਨੂੰ ਨਸ਼ਾ ਮੁਕਤ ਤੇ ਭ੍ਰਿਸ਼ਟਾਚਾਰ ਮੁਕਤ ਅਤੇ ਖੇਡਾਂ ਵੱਲ ਉਤਸ਼ਾਹਿਤ ਕਰਨ ਦਾ ਸੁਨੇਹਾ ਦਿੱਤਾ ਗਿਆ ।ਚੇਅਰਮੈਨ ਸੁਖਜਿੰਦਰ ਸਿੰਘ ਕਾਉਣੀ ਨੇ ਕਿਹਾ ਕਿ ਰੰਗਲੇ ਪੰਜਾਬ ਦੀ ਸਿਰਜਣਾ ਦੀ ਡੋਰ ਨੌਜਵਾਨਾਂ ਦੇ ਮੋਢਿਆਂ ’ਤੇ ਹੈ ਤੇ ਨੌਜਵਾਨਾਂ ਨੂੰ ਸੂਬੇ ਦੀ ਭਲਾਈ ਪ੍ਰਤੀ ਆਪਣਾ ਰੋਲ ਸਮਝਣਾ ਚਾਹੀਦਾ ਹੈ।

ਇਹ ਵੀ ਪੜ੍ਹੋ  Punjab Govt ਵੱਲੋਂ 31 ਆਪ ਆਗੂਆਂ ਨੂੰ ਬਣਾਇਆ ਵੱਖ-ਵੱਖ ਬੋਰਡਾਂ/ਕਾਰਪੋਰੇਸ਼ਨਾਂ ਦਾ ਚੇਅਰਮੈਨ ਤੇ ਡਾਇਰੈਕਟਰ

ਉਨ੍ਹਾਂ ਕਿਹਾ ਕਿ ਯੂਥ ਕਲਬਾਂ ਦੇ ਗਠਨ ਨਾਲ ਨੌਜਵਾਨ ਪੀੜ੍ਹੀ ਆਪਣੀ ਜਿੰਮੇਵਾਰੀ ਨਿਭਾਉਂਦਿਆਂ ਲੋਕਾਂ ਨੂੰ ਨਸ਼ੇ ਦਾ ਜੜੋ ਖਾਤਮਾ ਕਰਨ ਸਬੰਧੀ ਜਨ ਜਾਗਰੂਕਤਾ ਫੈਲਾਏਗੀ ਉਥੇ ਖੇਡਾਂ ਦੇ ਮਹੱਤਵ ਨੂੰ ਸਮਝਦਿਆਂ ਆਪਣਾ ਧਿਆਨ ਤੇ ਐਨਰਜੀ ਖੇਡਾਂ ਵੱਲ ਲਗਾਏਗੀ।ਉਨ੍ਹਾਂ ਕਿਹਾ ਕਿ ਨੌਜਵਾਨ ਪੀੜ੍ਹੀ ਸਾਡਾ ਭਵਿੱਖ ਹੈ ਤੇ ਸਾਡਾ ਭਵਿੱਖ ਮਾੜੀਆਂ ਕੁਰੀਤੀਆਂ ਤੋਂ ਦੂਰ ਰਹਿ ਕੇ ਰੋਸ਼ਨਾਉਂਦਾ ਹੋਵੇ, ਇਹ ਹੀ ਪੰਜਾਬ ਸਰਕਾਰ ਦਾ ਸੁਪਨਾ ਹੈ। ਉਨ੍ਹਾਂ ਕਿਹਾ ਕਿ ਯੂਥ ਕਲਬ ਲੋਕਾਂ ਨੂੰ ਨਵੀ ਸੇਧ ਦੇਣਗੇ, ਨੌਜਵਾਨ ਪੀੜ੍ਹੀ ਸ਼ਹੀਦ ਭਗਤ ਸਿੰਘ ਅਤੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਾਰ ਦੀਆਂ ਸਿਖਿਆਵਾਂ ’ਤੇ ਚੱਲ ਕੇ ਲੋਕਾਂ ਨੂੰ ਸਹੀ ਅਤੇ ਸਕਾਰਾਤਮਕ ਦਿਸ਼ਾ ਵੱਲ ਮੋੜਨ ਲਈ ਆਪਣਾ ਅਹਿਮ ਕਿਰਦਾਰ ਨਿਭਾਉਣਗੇ।

ਇਹ ਵੀ ਪੜ੍ਹੋ  ਪਾਕਿਸਤਾਨੀ ਫ਼ੌਜ ਦੇ ਨਿਸ਼ਾਨੇ ‘ਤੇ ਸੀ ਦਰਬਾਰ ਸਾਹਿਬ!, ਭਾਰਤੀ ਫੌਜ ਦੇ ਜਰਨੈਲ ਦਾ ਦਾਅਵਾ

ਇਸ ਮੌਕੇ ਸੈਲਫ਼ ਹੈਲਪ ਗਰੁੱਪ ਤੋਂ ਕਿਰਨ ਬਾਲਾ ਨੇ ਲੜਕੀਆਂ ਨੂੰ ਪ੍ਰੇਰਿਤ ਕਰਦਿਆਂ ਸਰਕਾਰ ਵੱਲੋਂ ਚਲਾਏ ਜਾ ਰਹੇ ਸੈਲਫ਼ ਹੈਲਪ ਗਰੁੱਪਾਂ ਵਿੱਚ ਨੌਜਵਾਨ ਲੜਕੀਆਂ ਨੂੰ ਆਪਣੇ ਪੈਰਾਂ ਤੇ ਖੜ੍ਹੇ ਕਰਨ ਲਈ ਵਿਭਾਗ ਵੱਲੋਂ ਸਿਲਾਈ, ਕਢਾਈ ਆਦਿ ਕੰਮਾਂ ਨਾਲ ਜੁੜਨ ਲਈ ਕਿਹਾ।ਇਸ ਮੌਕੇ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਰਘਵੀਰ ਸਿੰਘ ਮਾਨ ਅਤੇ ਪੂਰੀ ਟੀਮ ਨੇ ਪ੍ਰੋਗਰਾਮ ਵਿਚ ਆਏ ਹੋਏ ਮਹਿਮਾਨਾਂ ਦਾ ਸਵਾਗਤ ਕੀਤਾ ਅਤੇ ਨੌਜਵਾਨਾਂ ਅੰਦਰ ਜੋਸ਼ ਭਰਿਆ ਤੇ ਨਸ਼ਿਆਂ ਅਜਿਹੀਆ ਮਾੜੀ ਅਲਾਮਤਾਂ ਤੋਂ ਦੂਰ ਰਹਿਣ ਪ੍ਰਤੀ ਸੰਦੇਸ਼ ਦਿੱਤਾ।ਇਸ ਮੌਕੇ ਸਟੇਟ ਸੈਕਟਰੀ ਯੂਥ ਐਡਵੋਕੇਟ ਹਰਦੀਪ ਸਿੰਘ ਸਰਾਂ, ਲਵਪ੍ਰੀਤ ਅਚਲਾ ਸਬ ਟ੍ਰੇਨਰ, ਜਸਵਿੰਦਰ ਨੰਦਗੜ੍ਹ, ਹਰਪ੍ਰੀਤ ਕੋਠਾ ਨਥਿਆਣਾ, ਰਿਪਨਦੀਪ ਸਿੰਘ, ਸਿਮਰਜੀਤ ਸਿੰਘ, ਗੁਰਦੀਪ ਸਿੰਘ ਆਦਿ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਯੂਥ ਕਲੱਬ ਲੀਡਰਸ਼ਿਪ ਟ੍ਰੇਨਿੰਗ ਪ੍ਰੋਗਰਾਮ ਕਰਵਾਇਆ

0

Bathinda news:ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਰੰਗਲਾ ਪੰਜਾਬ ਬਣਾਉਣ ਦੇ ਉਦੇਸ਼ ਸਦਕਾ ਪੂਰੇ ਸੂਬੇ ਅੰਦਰ ਯੂਥ ਕਲੱਬ ਲੀਡਰਸ਼ਿਪ ਟ੍ਰੇਨਿੰਗ ਪ੍ਰੋਗਰਾਮ ਕਰਵਾਇਆ ਗਿਆ। ਟ੍ਰੇਨਿੰਗ ਸੈਸ਼ਨ ਦੌਰਾਨ ਲੈਕਚਰ ਤੇ ਵੀਡੀਓਜ਼ ਰਾਹੀਂ ਪੰਜਾਬ ਨੂੰ ਨਸ਼ਾ ਮੁਕਤ ਤੇ ਭ੍ਰਿਸ਼ਟਾਚਾਰ ਮੁਕਤ ਅਤੇ ਨੌਜਵਾਨਾਂ ਨੂੰ ਖੇਡਾਂ ਵੱਲ ਉਤਸਾਹਿਤ ਕਰਨ ਦਾ ਸੁਨੇਹਾ ਦਿੱਤਾ ਗਿਆ।ਇਸ ਮੌਕੇ ਹੈਡ ਟ੍ਰੇਨਰ ਐਡਵੋਕੇਟ ਹਰਦੀਪ ਸਰਾਂ ਨੇ ਕਿਹਾ ਕਿ ਰੰਗਲੇ ਪੰਜਾਬ ਦੀ ਸਿਰਜਣਾ ਦੀ ਡੋਰ ਨੌਜਵਾਨਾਂ ਦੇ ਮੋਢਿਆਂ ‘ਤੇ ਹੈ ਅਤੇ ਨੌਜਵਾਨਾਂ ਨੂੰ ਸੂਬੇ ਦੀ ਭਲਾਈ ਪ੍ਰਤੀ ਆਪਣਾ ਰੋਲ ਸਮਝਣਾ ਚਾਹੀਦਾ ਹੈ।

ਇਹ ਵੀ ਪੜ੍ਹੋ  Punjab Govt ਵੱਲੋਂ 31 ਆਪ ਆਗੂਆਂ ਨੂੰ ਬਣਾਇਆ ਵੱਖ-ਵੱਖ ਬੋਰਡਾਂ/ਕਾਰਪੋਰੇਸ਼ਨਾਂ ਦਾ ਚੇਅਰਮੈਨ ਤੇ ਡਾਇਰੈਕਟਰ

ਉਨ੍ਹਾਂ ਇਹ ਵੀ ਕਿਹਾ ਕਿ ਯੂਥ ਕਲਬ ਲੋਕਾਂ ਨੂੰ ਨਵੀ ਸੇਧ ਦੇਣਗੇ, ਨੌਜਵਾਨ ਪੀੜ੍ਹੀ ਸ਼ਹੀਦ ਭਗਤ ਸਿੰਘ ਅਤੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਾਰ ਦੀਆਂ ਸਿਖਿਆਵਾਂ ‘ਤੇ ਚੱਲ ਕੇ ਲੋਕਾਂ ਨੂੰ ਸਹੀ ਅਤੇ ਸਕਾਰਾਤਮਕ ਦਿਸ਼ਾ ਵੱਲ ਮੋੜਨ ਲਈ ਆਪਣਾ ਅਹਿਮ ਕਿਰਦਾਰ ਨਿਭਾਉਣਗੇ।ਇਸ ਮੌਕੇ ਯੁਵਕ ਸੇਵਾਵਾਂ ਦੇ ਸਹਾਇਕ ਡਾਇਰੈਕਟਰ ਸ਼੍ਰੀ ਰਘਵੀਰ ਸਿੰਘ ਮਾਨ ਨੇ ਆਪਣੇ ਵਡਮੁੱਲੇ ਵਿਚਾਰ ਸਾਂਝੇ ਕਰਦਿਆਂ ਨੌਜਵਾਨਾਂ ਅੰਦਰ ਜੋਸ਼ ਭਰਿਆ ਤੇ ਨਸ਼ਿਆਂ ਅਜਿਹੀਆਂ ਮਾੜੀ ਅਲਾਮਤਾਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ।ਇਸ ਮੌਕੇ ਸਟੇਟ ਸੈਕਟਰੀ ਯੂਥ ਐਡਵੋਕੇਟ ਹਰਦੀਪ ਸਿੰਘ ਸਰਾਂ, ਲਵਪ੍ਰੀਤ ਅਚਲਾ ਸਬ ਟ੍ਰੇਨਰ, ਜਸਵਿੰਦਰ ਨੰਦਗੜ੍ਹ, ਹਰਪ੍ਰੀਤ ਕੋਠਾ ਨਥਿਆਣਾ, ਰਿਪਨਦੀਪ ਸਿੰਘ, ਸਿਮਰਜੀਤ ਸਿੰਘ, ਗੁਰਦੀਪ ਸਿੰਘ ਆਦਿ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ