Home Blog Page 727

ਡੀਸੀ ਨੇ ਮੈਰਿਟ ’ਚ ਆਉਣ ਵਾਲੇ 10ਵੀਂ ਤੇ 12ਵੀਂ ਜਮਾਤ ਵਿਦਿਆਰਥੀਆਂ ਦਾ ਕੀਤਾ ਸਨਮਾਨ

0

👉ਕਿਹਾ, ਸਖਤ ਮਿਹਨਤ ਨਾਲ ਹੀ ਜਿੰਦਗੀ ਵਿੱਚ ਹਰ ਔਖੀ ਤੋਂ ਔਖੀ ਮੰਜਿਲ ਨੂੰ ਜਾ ਸਕਦਾ ਪਾਇਆ
👉ਅੱਗੇ ਹੋਰ ਸਖਤ ਪੜ੍ਹਾਈ ਕਰਨ ਲਈ ਕੀਤਾ ਪ੍ਰੇਰਿਤ
Bathinda News:ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਪਰੇ ਵੱਲੋਂ ਅੱਜ ਇੱਥੇ ਜ਼ਿਲਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ‘ਚ ਪੰਜਾਬ ਦੀ ਮੈਰਿਟ ਸੂਚੀ ‘ਚ ਆਉਣ ਵਾਲੇ ਦਸਵੀਂ ਤੇ ਬਾਰਵੀਂ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦਾ ਸਨਮਾਨ ਕੀਤਾ ਗਿਆ। ਇਨ੍ਹਾਂ ‘ਚ ਜਮਾਤ ਬਾਰਵੀਂ ਦੇ 11 ਅਤੇ ਜਮਾਤ ਦਸਵੀਂ ਦੇ 6 ਵਿਦਿਆਰਥੀ ਸ਼ਾਮਲ ਸਨ।ਇਸ ਮੌਕੇ ਡਿਪਟੀ ਕਮਿਸ਼ਨਰ ਨੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਹ ਮਿਹਨਤ ਦਾ ਪੱਲਾ ਨਾ ਛੱਡਣ ਕਿਉਂਕਿ ਸਖਤ ਮਿਹਨਤ ਨਾਲ ਹੀ ਜਿੰਦਗੀ ਵਿੱਚ ਹਰ ਔਖੀ ਤੋਂ ਔਖੀ ਮੰਜਿਲ ਨੂੰ ਸਰ ਕੀਤਾ ਜਾ ਸਕਦਾ ਹੈ।

ਇਹ ਵੀ ਪੜ੍ਹੋ  Punjab Govt ਵੱਲੋਂ 31 ਆਪ ਆਗੂਆਂ ਨੂੰ ਬਣਾਇਆ ਵੱਖ-ਵੱਖ ਬੋਰਡਾਂ/ਕਾਰਪੋਰੇਸ਼ਨਾਂ ਦਾ ਚੇਅਰਮੈਨ ਤੇ ਡਾਇਰੈਕਟਰ

ਡਿਪਟੀ ਕਮਿਸ਼ਨਰ ਨੇ ਵਿਦਿਆਰਥੀਆਂ ਨੂੰ ਸਮੇਂ ਦਾ ਹਾਣੀ ਬਣਨ ਦੇ ਨਾਲ-ਨਾਲ ਇਹ ਵੀ ਕਿਹਾ ਕਿ ਆਪਣੀ ਮਾਤ ਭਾਸ਼ਾ ਦੇ ਨਾਲ-ਨਾਲ ਹੋਰਨਾ ਭਾਸ਼ਾਵਾਂ ਨੂੰ ਸਿੱਖਣ ਨੂੰ ਤਰਜੀਹ ਦੇਣ ਤਾਂ ਜੋ ਦੁਨੀਆਂ ਦੇ ਕਿਸੇ ਵੀ ਕੋਨੇ ਵਿੱਚ ਉਨ੍ਹਾਂ ਨੂੰ ਭਾਸ਼ਾ ਪ੍ਰਤੀ ਬੋਲਣ ‘ਚ ਸਮੱਸਿਆਂ ਦਰਪੇਸ਼ ਨਾ ਆਵੇ।ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਵਿਦਿਆਰਥੀਆਂ ਦੇ ਮਾਪਿਆਂ ਨੂੰ ਪੁਰਜ਼ੋਰ ਅਪੀਲ ਕਰਦਿਆਂ ਕਿਹਾ ਕਿ ਉਹ ਉਨ੍ਹਾਂ ਦੀ ਪੜ੍ਹਾਈ ਵੱਲ ਹੋਰ ਵਧੇਰੇ ਧਿਆਨ ਦੇਣ ਤਾਂ ਜੋ ਉਹ ਜਿੰਦਗੀ ਵਿੱਚ ਉਚ ਮੁਕਾਮ ਹਾਸਲ ਕਰ ਸਕਣ।ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਸ਼੍ਰੀਮਤੀ ਮਨਿੰਦਰ ਕੌਰ, ਮੈਰੀਟੋਰੀਅਸ ਸਕੂਲ ਦੇ ਪ੍ਰਿੰਸੀਪਲ  ਗੁਰਦੀਪ ਸਿੰਘ ਸਿੱਧੂ, ਵਿੱਦਿਆਰਥੀ ਅਤੇ ਉਨ੍ਹਾਂ ਦੇ ਮਾਪੇ ਆਦਿ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

Punjab Govt ਵੱਲੋਂ 31 ਆਪ ਆਗੂਆਂ ਨੂੰ ਬਣਾਇਆ ਵੱਖ-ਵੱਖ ਬੋਰਡਾਂ/ਕਾਰਪੋਰੇਸ਼ਨਾਂ ਦਾ ਚੇਅਰਮੈਨ ਤੇ ਡਾਇਰੈਕਟਰ

0

Punjab News: ਸੂਬੇ ਦੀ ਆਮ ਆਦਮੀ ਪਾਰਟੀ ਸਰਕਾਰ ਨੇ ਅੱਜ ਇੱਕ ਵੱਡਾ ਫੈਸਲਾ ਲੈਂਦਿਆਂ 31 ਵੱਖ ਵੱਖ ਬੋਰਡਾਂ ਤੇ ਕਾਰਪੋਰੇਸ਼ਨਾਂ ਦਾ ਚੇਅਰਮੈਨ, ਉਪ ਚੇਅਰਮੈਨ ਅਤੇ ਡਾਇਰੈਕਟਰ ਲਗਾਇਆ ਹੈ।

ਇਹ ਵੀ ਪੜ੍ਹੋ  ਫਾਜ਼ਿਲਕਾ ਪੁਲਿਸ ਵੱਲੋਂ ਆਬਕਾਰੀ ਵਿਭਾਗ ਨਾਲ ਮਿਲ ਕੇ 17 ਹਜ਼ਾਰ ਲੀਟਰ ਤੋਂ ਵੱਧ ਲਾਹਨ ਨਸ਼ਟ

ਇਸ ਸਬੰਧੀ ਮੁੱਖ ਮੰਤਰੀ ਵੱਲੋਂ ਫਾਈਲ ਕਲੀਅਰ ਕਰ ਦਿੱਤੀ ਗਈ ਹੈ। ਭਗਵੰਤ ਸਿੰਘ ਮਾਨ ਨੇ ਨਵਨਿਯੁਕਤ ਆਗੂਆਂ ਨੂੰ ਵਧਾਈ ਦਿੰਦਿਆਂ ਪੰਜਾਬ ਨੂੰ ਰੰਗਲਾ ਬਣਾਉਣ ਲਈ ਮਿਲ ਕੇ ਮਿਹਨਤ ਕਰਨ ਦਾ ਸੱਦਾ ਦਿੱਤਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

ਫਾਜ਼ਿਲਕਾ ਪੁਲਿਸ ਵੱਲੋਂ ਆਬਕਾਰੀ ਵਿਭਾਗ ਨਾਲ ਮਿਲ ਕੇ 17 ਹਜ਼ਾਰ ਲੀਟਰ ਤੋਂ ਵੱਧ ਲਾਹਨ ਨਸ਼ਟ

Fazilka News:“ਯੁੱਧ ਨਸ਼ਿਆਂ ਵਿਰੁੱਧ” ਚੱਲ ਰਹੀ ਰਾਜ-ਪੱਧਰੀ ਮੁਹਿੰਮ ਤਹਿਤ ਫਾਜ਼ਿਲਕਾ ਪੁਲਿਸ ਵੱਲੋਂ ਅੱਜ ਇੱਕ ਹੋਰ ਸਖ਼ਤ ਕਾਰਵਾਈ ਨੂੰ ਅੰਜਾਮ ਦਿੱਤਾ ਗਿਆ ਹੈ। ਡਾਇਰੈਕਟਰ ਜਨਰਲ ਆਫ਼ ਪੁਲਿਸ ਪੰਜਾਬ ਗੌਰਵ ਯਾਦਵ (IPS), ਡਿਪਟੀ ਇੰਸਪੈਕਟਰ ਜਨਰਲ ਫਿਰੋਜ਼ਪੁਰ ਰੇਂਜ ਹਰਮਨਬੀਰ ਸਿੰਘ ਗਿੱਲ ਅਤੇ ਐਸ.ਐਸ.ਪੀ ਫਾਜ਼ਿਲਕਾ ਵਰਿੰਦਰ ਸਿੰਘ ਬਰਾੜ ਦੀ ਅਗਵਾਈ ਹੇਠ ਇਹ ਮੁਹਿੰਮ ਦ੍ਰਿੜਤਾ ਨਾਲ ਚਲਾਈ ਜਾ ਰਹੀ ਹੈ।ਅੱਜ ਜਿਲ੍ਹਾ ਫਾਜ਼ਿਲਕਾ ਦੇ ਸਾਰੇ ਸਬ ਡਵੀਜ਼ਨਾਂ ਵਿੱਚ ਇੱਕ ਸਮੁੱਚੇ ਓਪਰੇਸ਼ਨ ਦੌਰਾਨ ਨਜਾਇਜ਼ ਸ਼ਰਾਬ ਦੇ ਕਾਰੋਬਾਰ ਵਿਰੁੱਧ ਵੱਡੀ ਮਾਰ ਪਾਈ ਗਈ। ਹਲਕਾ ਅਫ਼ਸਰਾਂ ਦੀ ਨਿਗਰਾਨੀ ਹੇਠ, ਆਬਕਾਰੀ ਵਿਭਾਗ ਦੇ ਅਧਿਕਾਰੀਆਂ ਅਤੇ 300 ਤੋਂ ਵੱਧ ਪੁਲਿਸ ਕਰਮਚਾਰੀਆਂ ਨੇ ਸਾਂਝੇ ਤੌਰ ‘ਤੇ 71 ਥਾਵਾਂ ਤੇ ਛਾਪੇ ਮਾਰੇ।

ਇਹ ਵੀ ਪੜ੍ਹੋ  ਪਾਕਿਸਤਾਨੀ ਫ਼ੌਜ ਦੇ ਨਿਸ਼ਾਨੇ ‘ਤੇ ਸੀ ਦਰਬਾਰ ਸਾਹਿਬ!, ਭਾਰਤੀ ਫੌਜ ਦੇ ਜਰਨੈਲ ਦਾ ਦਾਅਵਾ

207 ਸ਼ਰਾਬ ਤਸਕਰਾਂ ਦੇ ਠਿਕਾਣਿਆਂ ਦੀ ਗਹਿਰੀ ਤਲਾਸ਼ੀ ਲਈ ਗਈ, ਜਿਸ ਦੌਰਾਨ 13 ਵਿਅਕਤੀਆਂ ਨੂੰ ਰਾਊਂਡਅੱਪ ਕੀਤਾ ਗਿਆ ਅਤੇ ਮੁਕੱਦਮਾ ਦਰਜ ਕਰਕੇ 257 ਲੀਟਰ ਨਜਾਇਜ਼ ਸ਼ਰਾਬ ਬਰਾਮਦ ਹੋਈ।ਸਭ ਤੋਂ ਮਹੱਤਵਪੂਰਨ ਗੱਲ ਇਹ ਹੈ ਕਿ ਵੱਖ ਵੱਖ ਥਾਵਾਂ ਤੋਂ ਲਗਭਗ 17,200 ਲੀਟਰ ਲਾਹਨ (ਕੱਚੀ ਸ਼ਰਾਬ) ਨੂੰ ਮੌਕੇ ‘ਤੇ ਹੀ ਨਸ਼ਟ ਕਰ ਦਿੱਤਾ ਗਿਆ, ਜੋ ਕਿ ਨਸ਼ਾ ਮਾਫੀਆ ਲਈ ਇੱਕ ਵੱਡਾ ਝਟਕਾ ਹੈ।ਇਹ ਓਪਰੇਸ਼ਨ ਹਾਲ ਹੀ ਵਿੱਚ ਮਜੀਠਾ ਹਲਕੇ ਵਿੱਚ ਜਹਿਰੀਲੀ ਸ਼ਰਾਬ ਨਾਲ ਹੋਈਆਂ ਮੌਤਾਂ ਦੇ ਮਾਮਲੇ ਤੋਂ ਬਾਅਦ ਸਖ਼ਤੀ ਨਾਲ ਲਾਗੂ ਕੀਤਾ ਗਿਆ ਹੈ।

ਇਹ ਵੀ ਪੜ੍ਹੋ  ਜਾਸੂਸੀ ਦੇ ਸ਼ੱਕ ‘ਚ ਹੁਣ ਹਰਿਆਣਾ ਸ਼੍ਰੋਮਣੀ ਕਮੇਟੀ ਦਾ ਮੁਲਾਜ਼ਮ ਗ੍ਰਿਫਤਾਰ

ਐਸ.ਐਸ.ਪੀ ਵਰਿੰਦਰ ਸਿੰਘ ਬਰਾੜ ਨੇ ਸੂਚਿਤ ਕੀਤਾ ਕਿ ਨਜਾਇਜ਼ ਸ਼ਰਾਬ ਦਾ ਧੰਦਾ ਕਰਨ ਵਾਲਿਆਂ ਨਾਲ ਬਿਲਕੁਲ ਵੀ ਰਿਆਇਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਲੋਕਾਂ ਨੂੰ ਵੀ ਚੇਤਾਵਨੀ ਦਿੱਤੀ ਜੋ ਇਸ ਤਰ੍ਹਾਂ ਦੀ ਜ਼ਹਿਰੀਲੀ ਤੇ ਸਿਹਤ ਲਈ ਖਤਰਨਾਕ ਸ਼ਰਾਬ ਦਾ ਧੰਦਾ ਕਰਦੇ ਹਨ, ਉਹ ਬੰਦ ਕਰ ਦੇਣ। ਨਹੀ ਤਾਂ ਸਖਤ ਕਾਰਵਾਈ ਕੀਤੀ ਜਾਵੇਗੀ।ਇਸ ਦੇ ਨਾਲ ਹੀ ਫਾਜ਼ਿਲਕਾ ਪੁਲਿਸ ਵਲੋਂ ਆਮ ਲੋਕਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਹ ਨਜਾਇਜ਼ ਸ਼ਰਾਬ ਦੇ ਕਾਰੋਬਾਰ ਦੀ ਜਾਣਕਾਰੀ ਨਿਕਟਮ ਪੁਲਿਸ ਥਾਣੇ ਜਾਂ ਹੈਲਪਲਾਈਨ ਰਾਹੀਂ ਦੇਣ ਅਤੇ ਸਮਾਜ ਨੂੰ ਨਸ਼ਾ ਮੁਕਤ ਬਣਾਉਣ ਵਿੱਚ ਆਪਣਾ ਯੋਗਦਾਨ ਪਾਉਣ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਸਕੂਲਾਂ ਦੇ ਬੁਨਿਆਦੀ ਢਾਂਚੇ ਅਤੇ ਮਿਆਰੀ ਸਿੱਖਿਆ ਦੇ ਉਦੇਸ਼ ਨੂੰ ਲੈ ਕੇ ਪੰਜਾਬ ਸਰਕਾਰ ਨਿਰੰਤਰ ਯਤਨਸ਼ੀਲ-ਵਿਧਾਇਕ ਬੁੱਧ ਰਾਮ

0

👉ਵਿਧਾਇਕ ਬੁੱਧ ਰਾਮ ਵੱਲੋਂ ਬਰੇਟਾ ਦੇ 04 ਸਕੂਲਾਂ ‘ਚ 01 ਕਰੋੜ ਤੋਂ ਵਧੇਰੇ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦੇ ਉਦਘਾਟਨ
Mansa News:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਵਿੱਚ ਚਲ ਰਹੀ ਸਿੱਖਿਆ ਕ੍ਰਾਂਤੀ ਰਾਹੀਂ ਸਕੂਲਾਂ ਦੇ ਨਵੀਨੀਕਰਨ ਅਤੇ ਮਿਆਰੀ ਸਿੱਖਿਆ ਦੇ ਉਦੇਸ਼ ਨੂੰ ਲੈ ਕੇ ਪੰਜਾਬ ਸਰਕਾਰ ਨਿਰੰਤਰ ਯਤਨਸ਼ੀਲ ਹੈ ਅਤੇ ਇਹ ਸਿਲਸਿਲਾ ਲਗਾਤਾਰ ਜਾਰੀ ਹੈ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਬੁਢਲਾਡਾ ਪ੍ਰਿੰਸੀਪਲ ਬੁੱਧ ਰਾਮ ਨੇ ਹਲਕੇ ਦੇ ਚਾਰ ਸਰਕਾਰੀ ਸਕੂਲਾਂ ‘ਚ 01 ਕਰੋੜ 12 ਲੱਖ ਰੁਪਏ ਦੀ ਲਾਗਤ ਨਾਲ ਹੋਏ ਵਿਕਾਸ ਕਾਰਜਾਂ ਦਾ ਉਦਘਾਟਨ ਕਰਨ ਮੌਕੇ ਕੀਤਾ।ਵਿਧਾਇਕ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਹਰੇਕ ਸਰਕਾਰੀ ਸਕੂਲ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ, ਪੰਜਾਬ ਸਰਕਾਰ ਨਾ ਸਿਰਫ਼ ਮਿਆਰੀ ਸਿੱਖਿਆ ਪ੍ਰਦਾਨ ਕਰ ਰਹੀ ਹੈ ਬਲਕਿ ਸਰਕਾਰੀ ਸਕੂਲਾਂ ਵਿੱਚ ਸਿੱਖਣ ਦੇ ਸਾਜ਼ਗਾਰ ਮਾਹੌਲ ਨੂੰ ਵੀ ਉਤਸ਼ਾਹਿਤ ਕਰ ਰਹੀ ਹੈ।

ਇਹ ਵੀ ਪੜ੍ਹੋ  ਕੁਲਤਾਰ ਸਿੰਘ ਸੰਧਵਾਂ ਵੱਲੋਂ ਮੈਰਿਟ ਵਾਲੀ ਵਿਦਿਆਰਥਣ ਨੂੰ 31 ਹਜਾਰ ਰੁਪਏ ਦੇਣ ਦਾ ਐਲਾਨ

ਵਿਧਾਇਕ ਬੁੱਧ ਰਾਮ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਬਰੇਟਾ ਵਿਖੇ 46.26 ਲੱਖ ਰੁਪਏ, ਸਰਕਾਰੀ ਪ੍ਰਾਇਮਰੀ ਸਕੂਲ (ਲੜਕੀਆਂ) ਬਰੇਟਾ ਵਿਖੇ 3.33 ਲੱਖ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਬਰੇਟਾ ਵਿਖੇ 52.70 ਲੱਖ, ਸਰਕਾਰੀ ਮਿਡਲ ਸਕੂਲ ਬਰੇਟਾ ਪਿੰਡ ਵਿਖੇ 10.37 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕਲਾਸਰੂਮ, ਲਾਇਬ੍ਰੇਰੀਆਂ, ਸਾਇੰਸ ਲੈਬਜ਼, ਪਲੇਅਗਰਾਊਂਡ, ਚਾਰਦੀਵਾਰੀਆਂ ਆਦਿ ਦਾ ਉਦਘਾਟਨ ਕੀਤਾ।ਵਿਧਾਇਕ ਨੇ ਦੱਸਿਆ ਕਿ ਸਰਕਾਰੀ ਸਕੂਲਾਂ ਵਿਚ ਵਿਕਾਸ ਕਾਰਜਾਂ ਤੋਂ ਇਲਾਵਾ ਸਪੋਰਟਸ ਤੇ ਟੂਰ ਗਰਾਂਟਾ ਵੀ ਮੁਹੱਈਆ ਕਰਵਾਈਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਸਕੂਲਾਂ ਵਿਚ ਬੱਚਿਆਂ ਅਤੇ ਸਕੂਲ ਦੀ ਸੁਰੱਖਿਆ ਲਈ ਚਾਰਦੀਵਾਰੀਆਂ ਦੀ ਉਸਾਰੀ ਕੀਤੀ ਜਾਣੀ ਲਾਜ਼ਮੀ ਹੈ।

ਇਹ ਵੀ ਪੜ੍ਹੋ  ਪਾਕਿਸਤਾਨੀ ਫ਼ੌਜ ਦੇ ਨਿਸ਼ਾਨੇ ‘ਤੇ ਸੀ ਦਰਬਾਰ ਸਾਹਿਬ!, ਭਾਰਤੀ ਫੌਜ ਦੇ ਜਰਨੈਲ ਦਾ ਦਾਅਵਾ

ਇਸ ਲਈ ਜਿਹੜ੍ਹੇ ਸਕੂਲਾਂ ਵਿਚ ਚਾਰਦੀਵਾਰੀਆਂ ਨਹੀਂ ਬਣੀਆਂ ਹੋਈਆਂ ਸਨ, ਉਨ੍ਹਾਂ ਸਾਰੇ ਸਕੂਲਾਂ ਵਿਚ ਚਾਰਦੀਵਾਰੀਆਂ ਦੀ ਉਸਾਰੀ ਕੀਤੀ ਜਾ ਰਹੀ ਹੈ।ਵਿਧਾਇਕ ਨੇ ਕਿਹਾ ਕਿ ਸਿੱਖਿਆ ਨੂੰ ਪ੍ਰਫੁੱਲਿਤ ਕਰਨ ਵਿਚ ਅਧਿਆਪਕਾਂ ਦਾ ਵੱਡਾ ਯੋਗਦਾਨ ਹੁੰਦਾ ਹੈ। ਉਨ੍ਹਾਂ ਕਿਹਾ ਕਿ ਉਹ ਖੁਦ ਵੀ ਅਧਿਆਪਨ ਤੋਂ ਹੀ ਰਾਜਨੀਤੀ ਵੱਲ ਆਏ ਹਨ ਅਤੇ ਅਧਿਆਪਕਾਂ ‘ਤੇ ਹਮੇਸ਼ਾ ਮਾਣ ਕਰਦੇ ਹਨ। ਉਨ੍ਹਾਂ ਕਿਹਾ ਕਿ ਸਾਡੇ ਯੋਗ ਅਧਿਆਪਕਾਂ ਦੀ ਰਹਿਨੁਮਾਈ ਵਿਚ ਬੱਚਿਆਂ ਦੇ ਵਧੀਆ ਨਤੀਜੇ ਸਾਹਮਣੇ ਆ ਰਹੇ ਹਨ।ਇਸ ਮੌਕੇ ਹਲਕਾ ਸਿੱਖਿਆ ਕੋਆਰਡੀਨੇਟਰ ਸੁਭਾਸ਼ ਨਾਗਪਾਲ, ਸਕੂਲ ਮੁਖੀ ਮੋਨਿਕਾ, ਸ਼ਮੀਨਾ, ਗੁਰਜੰਟ ਸਿੰਘ ਤੇ ਸ਼ਿਖਾ, ਚੇਅਰਮੈਨ ਐਸ.ਐਮ.ਸੀ. ਬਲਵਿੰਦਰ ਖਾਨ, ਬਲਵਿੰਦਰ ਸਿੰਘ, ਜਗਦੀਸ਼ ਸਿੰਘ ਤੋਂ ਇਲਾਵਾ ਅਧਿਆਪਕ, ਬੱਚੇ, ਮਾਪੇ ਅਤੇ ਹੋਰ ਪਤਵੰਤੇ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ 715 ਗ੍ਰਾਮ ਹੈਰੋਇਨ,3 ਵਾਹਨ ਸਮੇਤ ਕੁੱਲ 7 ਦੋਸ਼ੀ ਗ੍ਰਿਫ਼ਤਾਰ

0

Muktsar News: SSP ਡਾ. ਅਖਿਲ ਚੌਧਰੀ, ਆਈ.ਪੀ.ਐਸ. ਦੀ ਅਗਵਾਈ ਹੇਠ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਨਸ਼ੇ ਵਿਰੁੱਧ ਚਲ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਇਕ ਹੋਰ ਵੱਡੀ ਕਾਰਵਾਈ ਨੂੰ ਅੰਜ਼ਾਮ ਦਿੱਤਾ ਗਿਆ ਹੈ। ਤਿੰਨ ਵੱਖ-ਵੱਖ ਥਾਵਾਂ ਤੇ ਨਿਸ਼ਾਨਾਬੱਧ ਢੰਗ ਨਾਲ ਕੀਤੀਆਂ ਗਈਆਂ ਰੇਡਾਂ ਵਿੱਚ 715 ਗ੍ਰਾਮ ਹੈਰੋਇਨ, 2 ਮੋਟਰਸਾਈਕਲਾਂ ਅਤੇ 1 ਕਾਰ ਬਰਾਮਦ ਕਰਕੇ ਕੁੱਲ 7 ਦੋਸ਼ੀਆਂ ਨੂੰ NDPS ਐਕਟ ਤਹਿਤ ਗ੍ਰਿਫ਼ਤਾਰ ਕੀਤਾ ਗਿਆ ਹੈ।

ਇਹ ਵੀ ਪੜ੍ਹੋ  ਪਾਕਿਸਤਾਨੀ ਫ਼ੌਜ ਦੇ ਨਿਸ਼ਾਨੇ ‘ਤੇ ਸੀ ਦਰਬਾਰ ਸਾਹਿਬ!, ਭਾਰਤੀ ਫੌਜ ਦੇ ਜਰਨੈਲ ਦਾ ਦਾਅਵਾ

ਦੋਸ਼ੀਆਂ ਦੇ ਨਾਮ ਸਤਨਾਮ ਸਿੰਘ ਸੱਤਾ,ਕਮਿਆਣਾ ਗੇਟ ਡਾ. ਅੰਬੇਡਕਰ ਨਗਰ ਫਰੀਦਕੋਟ, ਗੁਰਪ੍ਰੀਤ ਸਿੰਘ ਗੋਰਾ ਕਮਿਆਣਾ ਗੇਟ ਫਰੀਦਕੋਟ,ਮਨਪ੍ਰੀਤ ਸਿੰਘ ਪਿੰਡ ਭਾਗਸਰ,ਗੁਰਪ੍ਰੀਤ ਸਿੰਘ ਪਿੰਡ ਭਾਗਸਰ,ਮਨਦੀਪ ਸਿੰਘ ਇਦਗਾਹ ਬਸਤੀ ਅਬੋਹਰ।ਇਹ ਨਸ਼ਾ ਤਸਕਰੀ ਰੈਕੇਟਾਂ ਦੇ ਜਾਲ ਨੂੰ ਬੇਨਕਾਬ ਕਰਨ ਲਈ ਅੱਗੇ ਦੀ ਜਾਂਚ ਜਾਰੀ ਹੈ। ਸ੍ਰੀ ਮੁਕਤਸਰ ਸਾਹਿਬ ਪੁਲਿਸ ਨਾਗਰਿਕਾਂ ਨੂੰ ਅਪੀਲ ਕਰਦੀ ਹੈ ਕਿ ਨਸ਼ਾ ਤਸਕਰਾਂ ਜਾਂ ਸਮੱਗਲਰਾਂ ਬਾਰੇ ਕੋਈ ਵੀ ਜਾਣਕਾਰੀ ਹੇਠਾਂ ਦਿੱਤੇ ਨੰਬਰਾਂ ‘ਤੇ ਸਾਂਝੀ ਕਰਨ:+919779100200 (ਸੇਫ ਪੰਜਾਬ)+918054942100 (ਕੰਟਰੋਲ ਰੂਮ, ਸ੍ਰੀ ਮੁਕਤਸਰ ਸਾਹਿਬ)

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

DAV COLLEGE ਦੇ BCA ਦੇ ਵਿਦਿਆਰਥੀਆਂ ਨੇ ਯੂਨੀਵਰਸਿਟੀ ਪ੍ਰੀਖਿਆ ਵਿੱਚ ਆਪਣੀ ਕਾਬਲੀਅਤ ਸਾਬਤ ਕੀਤੀ

0

Bathinda News:DAV COLLEGE ਬਠਿੰਡਾ ਦੇ BCA ਦੇ ਵਿਦਿਆਰਥੀਆਂ ਨੇ ਸ਼ਾਨਦਾਰ ਨਤੀਜੇ ਪ੍ਰਾਪਤ ਕਰਕੇ ਸੰਸਥਾ ਦਾ ਨਾਮ ਰੌਸ਼ਨ ਕੀਤਾ। ਬੀਸੀਏ ਸਮੈਸਟਰ ਚੌਥਾ ਵਿੱਚ ਸੁਖਵੀਰ ਕੌਰ ਪਹਿਲੇ, ਅਰਮਾਨਦੀਪ ਸਿੰਘ ਦੂਜੇ ਅਤੇ ਗੌਤਮ ਕਾਂਸਲ ਤੀਜੇ ਸਥਾਨ ‘ਤੇ ਰਹੇ। ਵਿਦਿਆਰਥੀਆਂ ਦੇ ਸ਼ਾਨਦਾਰ ਨਤੀਜਿਆਂ ਨੂੰ ਦੇਖਣਾ ਕਾਲਜ ਲਈ ਬਹੁਤ ਮਾਣ ਵਾਲੀ ਗੱਲ ਸੀ।DAV ਕਾਲਜ ਦੇ ਹੋਣਹਾਰ ਵਿਦਿਆਰਥੀਆਂ ਨੇ ਆਪਣੀ ਸਫਲਤਾ ਦਾ ਸਿਹਰਾ ਆਪਣੇ ਮਾਪਿਆਂ, ਫੈਕਲਟੀ ਅਤੇ ਕਾਲਜ ਦੇ ਸਟਾਫ ਨੂੰ ਦਿੱਤਾ ਜਿਨ੍ਹਾਂ ਨੇ ਉਨ੍ਹਾਂ ਨੂੰ ਸਹੀ ਮਾਰਗਦਰਸ਼ਨ ਪ੍ਰਦਾਨ ਕੀਤਾ ਅਤੇ ਉਨ੍ਹਾਂ ਲਈ ਇੱਕ ਸੂਝਵਾਨ ਕੋਰਸ ਤਿਆਰ ਕੀਤਾ।

ਇਹ ਵੀ ਪੜ੍ਹੋ  ਪਾਕਿਸਤਾਨੀ ਫ਼ੌਜ ਦੇ ਨਿਸ਼ਾਨੇ ‘ਤੇ ਸੀ ਦਰਬਾਰ ਸਾਹਿਬ!, ਭਾਰਤੀ ਫੌਜ ਦੇ ਜਰਨੈਲ ਦਾ ਦਾਅਵਾ

ਪ੍ਰਿੰਸੀਪਲ ਡਾ. ਰਾਜੀਵ ਕੁਮਾਰ ਸ਼ਰਮਾ ਨੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ। ਉਨ੍ਹਾਂ ਨੇ ਕੰਪਿਊਟਰ ਸਾਇੰਸ ਵਿਭਾਗ ਦੇ ਮੁਖੀ ਡਾ. ਵੰਦਨਾ ਜਿੰਦਲ ਅਤੇ ਸਾਰੇ ਫੈਕਲਟੀ ਮੈਂਬਰਾਂ ਦੇ ਯਤਨਾਂ ਦਾ ਵੀ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਜਦੋਂ ਕੋਸ਼ਿਸ਼ਾਂ ਫਲਾਂ ਵਿੱਚ ਬਦਲ ਜਾਂਦੀਆਂ ਹਨ, ਤਾਂ ਇੱਕ ਵਿਦਿਅਕ ਸੰਸਥਾ ਦਾ ਅਸਲ ਅਰਥ ਸਾਕਾਰ ਹੁੰਦਾ ਹੈ। ਫੈਕਲਟੀ ਨੇ ਵਿਦਿਆਰਥੀਆਂ ਨੂੰ ਅਸ਼ੀਰਵਾਦ ਦਿੱਤਾ ਅਤੇ ਸ਼ਾਨਦਾਰ ਨਤੀਜੇ ਦੇਖਣ ‘ਤੇ ਬਹੁਤ ਖੁਸ਼ੀ ਪ੍ਰਗਟ ਕੀਤੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਕੁਲਤਾਰ ਸਿੰਘ ਸੰਧਵਾਂ ਵੱਲੋਂ ਮੈਰਿਟ ਵਾਲੀ ਵਿਦਿਆਰਥਣ ਨੂੰ 31 ਹਜਾਰ ਰੁਪਏ ਦੇਣ ਦਾ ਐਲਾਨ

0

👉ਡਾਕਟਰ ਬਣ ਕੇ ਲੋਕਾਂ ਦੀ ਸੇਵਾ ਕਰਨ ਦੀ ਇੱਛਾ ਰੱਖਦੀ ਹੈ ਸਿਮਰਨਜੋਤ ਕੌਰ
Kotkapura News:ਸਿਹਤ ਅਤੇ ਸਿੱਖਿਆ ਪ੍ਰਬੰਧਾਂ ਵਿੱਚ ਸੁਧਾਰ ਕਰਕੇ ਵਧੀਆ ਅਤੇ ਮਿਆਰੀ ਸੇਵਾਵਾਂ ਮੁਫਤ ਮੁਹੱਈਆ ਕਰਵਾਉਣੀਆਂ ਪੰਜਾਬ ਸਰਕਾਰ ਦਾ ਪਹਿਲਾ ਨਿਸ਼ਾਨਾ ਹੈ। ਸਥਾਨਕ ਡਾ ਹਰੀ ਸਿੰਘ ਸੇਵਕ ਸਕੂਲ ਆਫ ਐਮੀਨੈਂਸ ਵਿਖੇ ਦਸਵੀਂ ਦੇ ਨਤੀਜਿਆਂ ਮੁਤਾਬਿਕ ਪੰਜਾਬ ਦੀ ਮੈਰਿਟ ਸੂਚੀ ਵਿੱਚ ਆਪਣਾ ਨਾਮ ਦਰਜ ਕਰਵਾਉਣ ਵਾਲੀ ਵਿਦਿਆਰਥਣ ਸਿਮਰਨਜੋਤ ਕੌਰ ਨੂੰ ਮੁਬਾਰਕਬਾਦ ਅਤੇ ਆਸ਼ੀਰਵਾਦ ਦੇਣ ਲਈ ਪੁੱਜੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਉਕਤ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਆਖਿਆ ਕਿ ਇਸ ਵਿਦਿਆਰਥਣ ਨੂੰ ਉਕਤ ਪ੍ਰਾਪਤੀ ਬਦਲੇ 31 ਹਜਾਰ ਰੁਪਏ ਦੀ ਇਨਾਮੀ ਰਾਸ਼ੀ ਦਿੱਤੀ ਜਾਵੇਗੀ। ਉਹਨਾਂ ਸਿਮਰਨਜੋਤ ਕੌਰ ਨੂੰ ਮਾੜੀ ਸੁਸਾਇਟੀ ਤੋਂ ਬਚ ਕੇ ਪੜਾਈ ਸਮੇਤ ਹੋਰ ਵੱਖ ਵੱਖ ਖੇਤਰਾਂ ਜਿਵੇਂ ਕਿ ਸੱਭਿਆਚਾਰ, ਧਾਰਮਿਕ, ਵਾਤਾਵਰਣ ਅਤੇ ਖੇਡਾਂ ਵਿੱਚ ਵੀ ਦਿਲਚਸਪੀ ਲੈਣ ਲਈ ਪ੍ਰੇਰਿਤ ਕਰਦਿਆਂ ਵੱਖ ਵੱਖ ਕਿਸਮਾ ਦੀ ਨਸੀਅਤ ਵੀ ਦਿੱਤੀ।

ਇਹ ਵੀ ਪੜ੍ਹੋ  ਏਸ਼ੀਅਨ ਲੀਡਰਸ਼ਿਪ ਕਾਂਗਰਸ 2025 ਵਿੱਚ ਮੁੱਖ ਬੁਲਾਰੇ ਵਜੋਂ ਸ਼ਾਮਲ ਹੋਣਗੇ MP ਰਾਘਵ ਚੱਢਾ

ਸਪੀਕਰ ਸੰਧਵਾਂ ਨੇ ਦਾਅਵਾ ਕੀਤਾ ਕਿ ਹੁਣ ਸਰਕਾਰੀ ਸਕੂਲਾਂ ਦੀ ਦਸ਼ਾ ਅਤੇ ਦਿਸ਼ਾ ਬਦਲਣ ਕਾਰਨ ਵੱਡੇ ਵੱਡੇ ਅਫਸਰਾਂ, ਲੀਡਰਾਂ ਅਤੇ ਅਧਿਆਪਕਾਂ ਨੇ ਵੀ ਆਪਣੇ ਬੱਚੇ ਸਰਕਾਰੀ ਸਕੂਲਾਂ, ਕਾਲਜਾਂ ਵਿੱਚ ਪੜਾਉਣੇ ਸ਼ੁਰੂ ਕਰ ਦਿੱਤੇ ਹਨ, ਕਿਉਂਕਿ ਹੁਣ ਸਰਕਾਰੀ ਸਕੂਲਾਂ ਅਤੇ ਕਾਲਜਾਂ ਵਿੱਚ ਵਿਦਿਆਰਥੀਆਂ ਨੂੰ ਹਰ ਤਰ੍ਹਾਂ ਦੀ ਸਹੂਲਤ ਮਿਲਣੀ ਸ਼ੁਰੂ ਹੋ ਗਈ ਹੈ। ਸਪੀਕਰ ਸੰਧਵਾਂ ਵਲੋਂ ਕੀਤੇ ਸਵਾਲ ਦੇ ਜਵਾਬ ਵਿੱਚ ਸਿਮਰਨਜੋਤ ਕੌਰ ਨੇ ਆਖਿਆ ਕਿ ਉਹ ਡਾਕਟਰ ਬਣ ਕੇ ਲੋੜਵੰਦ ਲੋਕਾਂ ਦੀ ਸੇਵਾ ਕਰਨ ਦੀ ਇੱਛਾ ਰੱਖਦੀ ਹੈ। ਉਸ ਨੇ ਮੰਨਿਆ ਕਿ ਉਹ ਚਾਰ ਤੋਂ ਪੰਜ ਘੰਟੇ ਰੋਜਾਨਾ ਪੜਾਈ ਕਰਦੀ ਹੈ, ਜਿਸ ਕਰਕੇ ਉਸ ਨੇ ਬਿਨਾ ਕੋਈ ਟਿਊਸ਼ਨ ਰੱਖਿਆਂ ਆਪਣਾ ਨਾਮ ਪੰਜਾਬ ਦੀ ਮੈਰਿਟ ਸੂਚੀ ਵਿੱਚ ਦਰਜ ਕਰਵਾਇਆ ਹੈ। ਸਿਮਰਨਜੋਤ ਕੌਰ ਨੇ ਜਦੋਂ ਆਖਿਆ ਕਿ ਮੈਂ ਜਾਂ ਮੇਰੇ ਮਾਪਿਆਂ ਨੇ ਕਦੇ ਵੀ ਨਹੀਂ ਸੀ ਸੋਚਿਆ, ਕਿ ਮੇਰਾ ਸਨਮਾਨ ਕਰਨ ਲਈ ਪੰਜਾਬ ਵਿਧਾਨ ਸਭਾ ਦੇ ਸਪੀਕਰ ਖੁਦ ਆਉਣਗੇ, ਇਹ ਪਲ ਮੇਰੇ ਲਈ ਬਹੁਤ ਹੀ ਭਾਵੁਕਤਾ ਵਾਲੇ ਹਨ ਤਾਂ ਸਿਮਰਨਜੋਤ ਦੇ ਮਾਪਿਆਂ ਸਮੇਤ ਉੱਥੇ ਹਾਜਰੀਨ ਪਤਵੰਤੇ ਵੀ ਭਾਵੁਕ ਹੋ ਗਏ।

ਇਹ ਵੀ ਪੜ੍ਹੋ  ਖੁਸ਼ਖਬਰੀ; ਫਿਰੋਜ਼ਪੁਰ ਤੋਂ ਬਾਇਆ ਬਠਿੰਡਾ ਨੰਦੇੜ ਸਾਹਿਬ ਤੱਕ ਚੱਲੇਗੀ ਟ੍ਰੇਨ

ਗੁੱਡ ਮੌਰਨਿੰਗ ਵੈਲਫੇਅਰ ਕਲੱਬ ਵਲੋਂ ਪੁੱਜੇ ਪੋ੍ਰ. ਐੱਚ.ਐੱਸ. ਪਦਮ, ਗੁਰਿੰਦਰ ਸਿੰਘ ਮਹਿੰਦੀਰੱਤਾ, ਕੈਪਟਨ ਰੂਪ ਚੰਦ ਅਰੋੜਾ, ਮੁਖਤਿਆਰ ਸਿੰਘ ਮੱਤਾ, ਸੋਮਇੰਦਰ ਸੁਨਾਮੀ, ਜਸਵਿੰਦਰ ਸਿੰਘ ਬਰਾੜ ਆਦਿ ਨੇ ਪੇਸ਼ਕਸ਼ ਕੀਤੀ ਕਿ ਜੇਕਰ ਸਿਮਰਨਜੋਤ ਕੌਰ ਮਿਲਟਰੀ ਵਿੱਚ ਡਾਕਟਰੀ ਦੀਆਂ ਸੇਵਾਵਾਂ ਨਿਭਾਉਣਾ ਚਾਹੁੰਦੀ ਹੈ ਤਾਂ ਉਸਦਾ ਕਲੱਬ ਵਲੋਂ ਸਹਿਯੋਗ ਕੀਤਾ ਜਾ ਸਕਦਾ ਹੈ। ਸਕੂਲ ਦੇ ਪਿ੍ਰੰਸੀਪਲ ਪੰਨਾ ਲਾਲ ਨੇ ਆਪਣੇ ਵਲੋਂ 11 ਹਜਾਰ ਰੁਪਏ ਦੀ ਇਨਾਮੀ ਰਾਸ਼ੀ ਸੌਂਪਦਿਆਂ ਆਖਿਆ ਕਿ ਸਿਮਰਨਜੋਤ ਕੌਰ ਦੀ 12ਵੀਂ ਤੱਕ ਫੀਸ ਮਾਫ ਹੋਵੇਗੀ, ਵਰਦੀਆਂ ਅਤੇ ਕਿਤਾਬਾਂ ਵੀ ਮੁਫਤ ਮੁਹੱਈਆ ਕਰਵਾਈਆਂ ਜਾਣਗੀਆਂ। ਦਸਵੀਂ ਦੇ ਇੰਚਾਰਜ ਲੈਕ. ਸੁਧੀਰ ਸੋਹੀ ਨੇ ਵੀ ਉਕਤ ਵਿਦਿਆਰਥਣ ਦੀਆਂ ਚੰਗੀਆਂ ਅਤੇ ਉਸਾਰੂ ਆਦਤਾਂ ਦਾ ਵਰਨਣ ਕੀਤਾ। ਸਿਮਰਨਜੋਤ ਦੇ ਪਿਤਾ ਗੁਰਚਰਨ ਸਿੰਘ ਅਤੇ ਮਾਤਾ ਜਸਪ੍ਰੀਤ ਕੌਰ ਨੇ ਦੱਸਿਆ ਕਿ ਇਹ ਬੱਚੀ ਨਰਸਰੀ ਜਮਾਤ ਤੋਂ ਹੀ ਹੁਸ਼ਿਆਰ ਹੈ, ਹਰ ਸਾਲ ਪਹਿਲੀ ਪੁਜੀਸ਼ਨ ਲੈਂਦੀ ਹੈ ਅਤੇ ਉਹਨਾਂ ਨੂੰ ਪੂਰਨ ਉਮੀਦ ਹੈ ਕਿ ਇਹ ਬੇਟੀ ਬਹੁਤ ਵੱਡੀ ਅਫਸਰ ਬਣੇਗੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਏਸ਼ੀਅਨ ਲੀਡਰਸ਼ਿਪ ਕਾਨਫਰੰਸ 2025 ਵਿੱਚ ਮੁੱਖ ਬੁਲਾਰੇ ਵਜੋਂ ਸ਼ਾਮਲ ਹੋਣਗੇ MP ਰਾਘਵ ਚੱਢਾ

👉ਏਸ਼ੀਅਨ ਲੀਡਰਸ਼ਿਪ ਕਾਨਫਰੰਸ 2025 ਵਿੱਚ ਮੁੱਖ ਬੁਲਾਰੇ ਹੋਣਗੇ ਸੰਸਦ ਮੈਂਬਰ ਰਾਘਵ ਚੱਢਾ, ਰਿਸ਼ੀ ਸੁਨਕ ਅਤੇ ਮਾਈਕ ਪੋਂਪੀਓ ਨਾਲ ਜਨਤਕ ਨੀਤੀ ‘ਤੇ ਕਰਨਗੇ ਗੱਲ
👉”ਪੂਰਬ ਦਾ ਦਾਵੋਸ” ਨਾਂ ਤੋਂ ਮਸ਼ਹੂਰ ਏਸ਼ੀਅਨ ਲੀਡਰਸ਼ਿਪ ਕਾਨਫਰੰਸ ਦਾ ਹਿੱਸਾ ਬਣ ਚੁੱਕੇ ਹਨ ਓਬਾਮਾ, ਬੁਸ਼, ਜ਼ੇਲੇਂਸਕੀ ਅਤੇ ਬੋਰਿਸ ਜੌਨਸਨ
👉ਏਸ਼ੀਅਨ ਲੀਡਰਸ਼ਿਪ ਕਾਨਫਰੰਸ 2025 ਥੀਮ ਦਾ ਵਿਸ਼ਾ ਹੈ “ਰਾਸ਼ਟਰ ਦਾ ਉਦੇ: ਵੱਡੀ ਤਰੱਕੀ ਦੀ ਰਾਹ”
News Delhi:ਸੰਸਦ ਮੈਂਬਰ ਰਾਘਵ ਚੱਢਾ ਨੂੰ ਏਸ਼ੀਆ ਦੇ ਵੱਕਾਰੀ ਏਸ਼ੀਅਨ ਲੀਡਰਸ਼ਿਪ ਕਾਨਫਰੰਸ (ALC 2025) ਵਿੱਚ ਸ਼ਾਮਲ ਹੋਣ ਲਈ ਸੱਦਾ ਦਿੱਤਾ ਗਿਆ ਹੈ। “ਪੂਰਬ ਦੇ ਦਾਵੋਸ” ਨਾਂ ਤੋਂ ਮਸ਼ਹੂਰ ਇਹ ਕਾਨਫਰੰਸ 21-22 ਮਈ, 2025 ਨੂੰ ਦੱਖਣੀ ਕੋਰੀਆ ਦੇ ਸਿਓਲ ਵਿੱਚ ਹੋਵੇਗੀ। ਇਸ ਕਾਨਫਰੰਸ ਵਿੱਚ ਸੰਸਦ ਮੈਂਬਰ ਰਾਘਵ ਚੱਢਾ ਨੂੰ ਮੁੱਖ ਬੁਲਾਰੇ ਵਜੋਂ ਸੱਦਾ ਦਿੱਤਾ ਗਿਆ ਹੈ। ਜਿੱਥੇ ਉਹ ਆਪਣੀ ਸ਼ਾਨਦਾਰ ਨੀਤੀਗਤ ਸਮਝ, ਨੌਜਵਾਨ ਉਤਸ਼ਾਹ ਅਤੇ ਸ਼ਾਸਨ ਵਿੱਚ ਨਵੀਨਤਾ ਦੇ ਨਾਲ-ਨਾਲ ਦੁਨੀਆ ਨੂੰ ਭਾਰਤ ਦੀ ਤਾਕਤ ਅਤੇ ਦ੍ਰਿਸ਼ਟੀਕੋਣ ਦਾ ਪ੍ਰਦਰਸ਼ਨ ਕਰਨਗੇ। ਇਸ ਵਿਸ਼ਵ-ਪ੍ਰਸਿੱਧ ਏਸ਼ੀਅਨ ਲੀਡਰਸ਼ਿਪ ਕਾਨਫਰੰਸ ਵਿੱਚ ਦੁਨੀਆ ਦੇ ਬਹੁਤ ਸਾਰੇ ਪ੍ਰਮੁੱਖ ਨੇਤਾ ਸ਼ਾਮਲ ਹੁੰਦੇ ਹਨ, ਜੋ ਏਸ਼ੀਆ ਦੀਆਂ ਸਭ ਤੋਂ ਵੱਡੀਆਂ ਚੁਣੌਤੀਆਂ ਅਤੇ ਉਨ੍ਹਾਂ ਦੇ ਹੱਲਾਂ ਬਾਰੇ ਚਰਚਾ ਕਰਦੇ ਹਨ।

ਇਹ ਵੀ ਪੜ੍ਹੋ  ਪਾਕਿਸਤਾਨੀ ਫ਼ੌਜ ਦੇ ਨਿਸ਼ਾਨੇ ‘ਤੇ ਸੀ ਦਰਬਾਰ ਸਾਹਿਬ!, ਭਾਰਤੀ ਫੌਜ ਦੇ ਜਰਨੈਲ ਦਾ ਦਾਅਵਾ

👉ਓਬਾਮਾ, ਬੁਸ਼ ਅਤੇ ਬੋਰਿਸ ਜੌਨਸਨ ਬਣ ਚੁੱਕੇ ਹਨ ਹਿੱਸਾ
ਚੋਸੁਨ ਮੀਡੀਆ ਅਤੇ ਸੈਂਟਰ ਫਾਰ ਏਸ਼ੀਆ ਲੀਡਰਸ਼ਿਪ ਦੇ ਸਹਿਯੋਗ ਨਾਲ ਆਯੋਜਿਤ, ਅੰਤਰਰਾਸ਼ਟਰੀ ਸਮਾਗਮਾਂ ਲਈ ਏਸ਼ੀਆ ਦਾ ਸਭ ਤੋਂ ਵੱਡਾ ਪਲੇਟਫਾਰਮ, ਵੱਕਾਰੀ ਏਸ਼ੀਅਨ ਲੀਡਰਸ਼ਿਪ ਕਾਨਫਰੰਸ ਵਿੱਚ 320 ਤੋਂ ਵੱਧ ਵਿਸ਼ਵਵਿਆਪੀ ਨੇਤਾ ਅਤੇ ਰਾਜਨੀਤੀ, ਕਾਰੋਬਾਰ, ਅਕਾਦਮਿਕ ਅਤੇ ਸਮਾਜ ਦੇ 2,500 ਤੋਂ ਜਿਆਦਾ ਲੋਕ ਸ਼ਾਮਲ ਹੋਣਗੇ। ਇਸ ਕਾਨਫਰੰਸ ਦੀ ਮਹੱਤਤਾ ਦਾ ਅੰਦਾਜ਼ਾ ਇਸ ਗੱਲ ਤੋਂ ਲਗਾਇਆ ਜਾ ਸਕਦਾ ਹੈ ਕਿ ਇਸ ਤੋਂ ਪਹਿਲਾਂ, ਸਾਬਕਾ ਅਮਰੀਕੀ ਰਾਸ਼ਟਰਪਤੀ ਬਰਾਕ ਓਬਾਮਾ ਅਤੇ ਜਾਰਜ ਡਬਲਯੂ. ਬੁਸ਼, ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ, ਸਾਬਕਾ ਬ੍ਰਿਟਿਸ਼ ਪ੍ਰਧਾਨ ਮੰਤਰੀ ਬੋਰਿਸ ਜੌਹਨਸਨ ਅਤੇ ਡੇਵਿਡ ਕੈਮਰਨ, ਨੈੱਟਫਲਿਕਸ ਦੇ ਸੀਈਓ ਰੀਡ ਹੇਸਟਿੰਗਜ਼ ਅਤੇ ਬਲੈਕਸਟੋਨ ਦੇ ਸੀਈਓ ਸਟੀਵ ਸ਼ਵਾਰਜ਼ਮੈਨ ਵਰਗੇ ਲੋਕ ਇਸ ਕਾਨਫਰੰਸ ਨੂੰ ਸੰਬੋਧਨ ਕਰ ਚੁੱਕੇ ਹਨ।
👉ਇਸ ਵਾਰ ਰਿਸ਼ੀ ਸੁਨਕ, ਮਾਈਕ ਪੋਂਪੀਓ ਹੋਣਗੇ ਸ਼ਾਮਲ
ਇਸ ਵਾਰ, ਸੰਸਦ ਮੈਂਬਰ ਰਾਘਵ ਚੱਢਾ ਯੂਕੇ ਦੇ ਸਾਬਕਾ ਪ੍ਰਧਾਨ ਮੰਤਰੀ ਰਿਸ਼ੀ ਸੁਨਕ, ਏਸ਼ੀਆ ਫਾਊਂਡੇਸ਼ਨ ਦੇ ਪ੍ਰਧਾਨ ਲੌਰੇਲ ਈ. ਮਿਲਰ, ਆਸਟ੍ਰੇਲੀਆ ਦੇ ਸਾਬਕਾ ਪ੍ਰਧਾਨ ਮੰਤਰੀ ਟੋਨੀ ਐਬੋਟ, ਮਿਲਕਨ ਇੰਸਟੀਚਿਊਟ ਦੀ ਉਪ ਪ੍ਰਧਾਨ ਲੌਰਾ ਲੇਸੀ, ਸਾਬਕਾ ਅਮਰੀਕੀ ਵਿਦੇਸ਼ ਮੰਤਰੀ ਮਾਈਕ ਪੋਂਪੀਓ,ਰੈਂਡ ਦੇ ਆਰਥਿਕ ਰਣਨੀਤੀ ਯੂਨਿਟ ਦੇ ਡਾਇਰੈਕਟਰ ਡੈਨੀਅਲ ਏਜਲ, ਹਾਰਵਰਡ ਸੈਂਟਰ ਫਾਰ ਪਬਲਿਕ ਲੀਡਰਸ਼ਿਪ ਦੇ ਸੰਸਥਾਪਕ ਡੀਨ ਵਿਲੀਅਮਜ਼ ਅਤੇ ਕੈਨੇਡਾ ਇੰਟਰਨੈਸ਼ਨਲ ਸਾਇੰਟਿਫਿਕ ਐਕਸਚੇਂਜ ਪ੍ਰੋਗਰਾਮ ਡਾਇਰੈਕਟਰ ਸ਼ਾਵਨਾ ਨੋਵਾਕ ਵਰਗੇ ਵੱਡੇ ਨੇਤਾਵਾਂ ਨਾਲ ਸਟੇਜ ਸਾਂਝੀ ਕਰਨਗੇ।ਖਾਸ ਗੱਲ ਇਹ ਹੈ ਕਿ ਇਸ ਵਾਰ ਏਸ਼ੀਅਨ ਲੀਡਰਸ਼ਿਪ ਕਾਨਫਰੰਸ (ALC 2025) ਦਾ ਥੀਮ ਵਿਸ਼ਾ “ਰਾਸ਼ਟਰਾਂ ਦਾ ਉਦੇ: ਵੱਡੀ ਤਰੱਕੀ ਦੀ ਰਾਹ” ਰੱਖਿਆ ਗਿਆ ਹੈ। ਜੋ ਕਿ ਦੱਖਣੀ ਕੋਰੀਆ ਦੀ ਆਜ਼ਾਦੀ ਦੀ 80ਵੀਂ ਵਰ੍ਹੇਗੰਢ ਅਤੇ ਕੋਰੀਆਈ ਯੁੱਧ ਦੀ 75ਵੀਂ ਵਰ੍ਹੇਗੰਢ ਦੇ ਮੌਕੇ ‘ਤੇ ਆਯੋਜਿਤ ਕੀਤੀ ਜਾ ਰਹੀ ਹੈ। ਇਸ ਵਾਰ ਇਸ ਸਮਾਗਮ ਵਿੱਚ, ਸਿਹਤ, ਜਲਵਾਯੂ ਅਤੇ ਭੂ-ਰਾਜਨੀਤਿਕ ਟਕਰਾਅ ਵਰਗੇ ਮੁੱਦਿਆਂ ‘ਤੇ ਚਰਚਾ ਕੀਤੀ ਜਾਵੇਗੀ, ਤਾਂ ਜੋ ਉਨ੍ਹਾਂ ਨਾਲ ਨਜਿੱਠਣ ਦੇ ਤਰੀਕੇ ਲੱਭੇ ਜਾ ਸਕਣ।

ਇਹ ਵੀ ਪੜ੍ਹੋ  ਯੂਟਿਊਬਰ ਜਯੌਤੀ ਮਲਹੋਤਰਾ ਦੀ ਪੁਛਗਿਛ ਦੌਰਾਨ ਹੋਏ ਅਹਿਮ ਖ਼ੁਲਾਸੇ!

👉ਇਨ੍ਹਾਂ ਦੋ ਵਿਸ਼ਿਆਂ ‘ਤੇ ਆਪਣੇ ਵਿਚਾਰ ਸਾਂਝੇ ਕਰਨਗੇ ਸਾਂਸਦ
ਏਸ਼ੀਅਨ ਲੀਡਰਸ਼ਿਪ ਕਾਨਫਰੰਸ 2025 ਵਿੱਚ, ਸੰਸਦ ਮੈਂਬਰ ਰਾਘਵ ਚੱਢਾ ਵਿਸ਼ਵ ਮੰਚ ‘ਤੇ ਇਨ੍ਹਾਂ ਮਹੱਤਵਪੂਰਨ ਵਿਸ਼ਿਆਂ ‘ਤੇ ਆਪਣੇ ਵਿਚਾਰ ਪੇਸ਼ ਕਰਨ ਜਾ ਰਹੇ ਹਨ। ਇਸ ਵਿੱਚ, “ਨਯੂ ਪਲੀਟਿਕਲ ਲੀਡਰਸ਼ਿਪ: ਏਸ਼ੀਆ ਵਿੱਚ ਗਵਲਨੈਂਸ ਨੂੰ ਬਦਲਦੇ ਨੌਜਵਾਨ ਆਗੂ” ਵਿਸ਼ੇ ‘ਤੇ, ਉਹ ਦੱਸਣਗੇ ਕਿ ਕਿਵੇਂ 33 ਸਾਲ ਦੀ ਉਮਰ ਵਿੱਚ, ਰਾਘਵ ਚੱਢਾ ਰਾਜ ਸਭਾ ਦੇ ਸਭ ਤੋਂ ਘੱਟ ਉਮਰ ਦੇ ਸੰਸਦ ਮੈਂਬਰ ਬਣੇ। ਉਹ ਆਪਣੀ ਰਾਜਨੀਤਿਕ ਯਾਤਰਾ ਅਤੇ ਛੋਟੀ ਉਮਰ ਵਿੱਚ ਸਫਲਤਾਵਾਂ ਬਾਰੇ ਦੁਨੀਆ ਨਾਲ ਆਪਣੇ ਵਿਚਾਰ ਸਾਂਝੇ ਕਰਨਗੇ, ਨਾਲ ਹੀ ਸ਼ਾਸਨ ਨੀਤੀਆਂ ਦੀ ਆਪਣੀ ਸਮਝ ਵੀ। ਉਹ ਦੱਸਣਗੇ ਕਿ ਨੌਜਵਾਨ ਦੇਸ਼ ਦੀ ਰਾਜਨੀਤੀ ਦਾ ਹਿੱਸਾ ਕਿਵੇਂ ਬਣ ਸਕਦੇ ਹਨ ਅਤੇ ਉਹ ਸਰਕਾਰੀ ਪ੍ਰਣਾਲੀ ਨੂੰ ਅੱਗੇ ਵਧਾਉਣ ਵਿੱਚ ਕਿਵੇਂ ਮਦਦ ਕਰ ਸਕਦੇ ਹਨ।ਇਸ ਤੋਂ ਇਲਾਵਾ, ਸੰਸਦ ਮੈਂਬਰ ਰਾਘਵ ਚੱਢਾ “ਸਿਹਤ, ਜਲਵਾਯੂ ਅਤੇ ਟਕਰਾਅ ਦੇ ਯੁੱਗ ਵਿੱਚ ਦੇਸ਼ਾਂ ਨੂੰ ਸੰਕਟ ਤੋਂ ਕਿਵੇਂ ਬਚਾਇਆ ਜਾਵੇ” ਵਿਸ਼ੇ ‘ਤੇ ਆਪਣੇ ਵਿਚਾਰ ਸਾਂਝੇ ਕਰਨਗੇ। ਜਿਸ ਵਿੱਚ ਉਹ ਦੱਸਣਗੇ ਕਿ ਕਿਵੇਂ ਦਿੱਲੀ ਵਿੱਚ ‘ਆਪ’ ਸਰਕਾਰ ਦੌਰਾਨ, ਮੁਹੱਲਾ ਕਲੀਨਿਕ ਵਰਗੇ ਪ੍ਰੋਜੈਕਟਾਂ ਰਾਹੀਂ ਸਿਹਤ ਸੇਵਾਵਾਂ ਵਿੱਚ ਸੁਧਾਰ ਕੀਤਾ ਗਿਆ ਸੀ, ਜੋ ਕੋਵਿਡ-19 ਦੌਰਾਨ ਬਹੁਤ ਫਾਇਦੇਮੰਦ ਸਾਬਤ ਹੋਏ। ਇਸ ਤੋਂ ਇਲਾਵਾ, ਸਾਫ਼ ਪਾਣੀ ਅਤੇ ਸੈਨੀਟੇਸ਼ਨ ਨੂੰ ਯਕੀਨੀ ਬਣਾਉਣ ਦੇ ਉਨ੍ਹਾਂ ਦੇ ਯਤਨਾਂ ਨੇ ਦਿੱਲੀ ਦੇ ਲੋਕਾਂ ਲਈ ਸਿਹਤ ਜੋਖਮਾਂ ਨੂੰ ਘਟਾ ਦਿੱਤਾ, ਸਾਰਿਆਂ ਲਈ ਜਨਤਕ ਸਿਹਤ ਅਤੇ ਸੁਰੱਖਿਆ ਨੂੰ ਮਜ਼ਬੂਤ ​​ਕੀਤਾ।
👉ALC 2025 ਦਾ ਹਿੱਸਾ ਬਣਨਾ ਮਾਣ ਵਾਲੀ ਗੱਲ
ਏਸ਼ੀਅਨ ਲੀਡਰਸ਼ਿਪ ਕਾਨਫਰੰਸ 2025 ਵਿੱਚ ਸ਼ਾਮਲ ਹੋਣ ‘ਤੇ, ਸੰਸਦ ਮੈਂਬਰ ਰਾਘਵ ਚੱਢਾ ਨੇ ਕਿਹਾ, “ਗਲੋਬਲ ਲੀਡਰਾਂ ਵਿੱਚ ਭਾਰਤ ਅਤੇ ਇਸਦੇ ਨੌਜਵਾਨਾਂ ਦਾ ਪ੍ਰਤੀਨਿਧੀ ਹੋਣਾ ਮੇਰੇ ਲਈ ਮਾਣ ਵਾਲੀ ਗੱਲ ਹੈ। ਏਸ਼ੀਆ ਅੱਜ ਤਬਦੀਲੀ ਦੀ ਦਹਿਲੀਜ਼ ‘ਤੇ ਖੜ੍ਹਾ ਹੈ ਅਤੇ ਇਸ ਇਤਿਹਾਸਕ ਪਲੇਟਫਾਰਮ ਤੋਂ ਭਾਰਤ ਦੇ ਵਿਚਾਰਾਂ ਅਤੇ ਅਨੁਭਵਾਂ ਨੂੰ ਸਾਂਝਾ ਕਰਨਾ ਮੇਰੇ ਲਈ ਸਨਮਾਨ ਦੀ ਗੱਲ ਹੈ।” ਉਨ੍ਹਾਂ ਅੱਗੇ ਕਿਹਾ, “ਰਿਸ਼ੀ ਸੁਨਕ, ਮਾਈਕ ਪੋਂਪੀਓ ਅਤੇ ਲੌਰਾ ਲੇਸੀ ਵਰਗੇ ਵੱਡੇ ਨੇਤਾਵਾਂ ਨਾਲ ਮੰਚ ਸਾਂਝਾ ਕਰਨਾ ਮੇਰੇ ਲਈ ਇੱਕ ਬਹੁਤ ਵੱਡਾ ਸਨਮਾਨ ਅਤੇ ਜ਼ਿੰਮੇਵਾਰੀ ਹੈ। ਇਹ ਏਸ਼ੀਆ ਦੇ ਵੱਕਾਰੀ ਪਲੇਟਫਾਰਮ ‘ਤੇ ਭਾਰਤ ਦੀ ਕਹਾਣੀ, ਨਵੀਨਤਾ, ਨੌਜਵਾਨ ਲੀਡਰਸ਼ਿਪ, ਲੋਕਤੰਤਰ ਅਤੇ ਵਿਸ਼ਵਵਿਆਪੀ ਸਹਿਯੋਗ ਨੂੰ ਪ੍ਰਦਰਸ਼ਿਤ ਕਰਨ ਦਾ ਇੱਕ ਵਧੀਆ ਮੌਕਾ ਹੈ।”ਖਾਸ ਗੱਲ ਇਹ ਹੈ ਕਿ ਸੰਸਦ ਮੈਂਬਰ ਰਾਘਵ ਚੱਢਾ ਨੂੰ ਹਾਲ ਹੀ ਵਿੱਚ ਗਲੋਬਲ ਇਕਨਾਮਿਕ ਫੋਰਮ (WEF) ਦੁਆਰਾ ਯੰਗ ਗਲੋਬਲ ਲੀਡਰ (YGL) ਵਜੋਂ ਚੁਣਿਆ ਗਿਆ ਹੈ। ਇਹ ਸਨਮਾਨ 40 ਸਾਲ ਤੋਂ ਘੱਟ ਉਮਰ ਦੇ ਗਲੋਬਲ ਲੀਡਰਾਂ ਨੂੰ ਦਿੱਤਾ ਜਾਂਦਾ ਹੈ ਜੋ ਇੱਕ ਬਿਹਤਰ ਭਵਿੱਖ ਬਣਾਉਣ ਵਿੱਚ ਸਰਗਰਮ ਭੂਮਿਕਾ ਨਿਭਾ ਰਹੇ ਹਨ। ਸੰਸਦ ਮੈਂਬਰ ਰਾਘਵ ਚੱਢਾ ਆਪਣੇ ਨੀਤੀਗਤ ਗਿਆਨ, ਨੌਜਵਾਨ ਲੀਡਰਸ਼ਿਪ ਅਤੇ ਸ਼ਾਸਨ ਵਿੱਚ ਨਵੀਨਤਾ ਲਈ ਜਾਣੇ ਜਾਂਦੇ ਹਨ। ਦਿੱਲੀ ਸਰਕਾਰ ਵਿੱਚ ਰਹਿੰਦਿਆਂ, ਉਨ੍ਹਾਂ ਨੇ ਸਿਹਤ, ਪਾਣੀ ਅਤੇ ਵਿੱਤ ਵਰਗੇ ਖੇਤਰਾਂ ਵਿੱਚ ਵੀ ਵੱਡੇ ਸੁਧਾਰ ਕੀਤੇ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਪਾਕਿਸਤਾਨੀ ਫ਼ੌਜ ਦੇ ਨਿਸ਼ਾਨੇ ‘ਤੇ ਸੀ ਦਰਬਾਰ ਸਾਹਿਬ!, ਭਾਰਤੀ ਫੌਜ ਦੇ ਜਰਨੈਲ ਦਾ ਦਾਅਵਾ

0

Punjab News: ਪਿਛਲੇ ਦਿਨੀਂ ਪਹਿਲਗਾਮ ਵਿਖੇ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਭਾਰਤ-ਪਾਕਿਸਤਾਨ ਵਿਚਕਾਰ ਛਿੜੀ ਜੰਗ ਦੌਰਾਨ ਭਾਰਤ ਦੀਆਂ ਰਣਨੀਤਕ ਥਾਵਾਂ ‘ਤੇ ਹੋਏ ਹਮਲਿਆਂ ਦੇ ਅਸਫਲ ਰਹਿਣ ਤੋਂ ਬਾਅਦ ਪਾਕਿਸਤਾਨੀ ਫੌਜ ਵੱਲੋਂ ਭਾਰਤ ਦੇ ਧਾਰਮਕ ਮਹੱਤਤਾ ਵਾਲੀਆਂ ਥਾਵਾਂ ਨੂੰ ਨਿਸ਼ਾਨਾ ਬਣਾਉਣ ਦੀ ਕੋਸ਼ਿਸ਼ ਕੀਤੀ ਗਈ ਸੀ। ਇਹ ਖੁਲਾਸਾ ਭਾਰਤੀ ਫੌਜ ਦੇ ਮੇਜਰ ਜਨਰਲ ਕਾਰਤਿਕ ਸੀ. ਸ਼ੇਸ਼ਾਦਰੀ ਨੇ ਇਸ ਮੁੱਦੇ ਉੱਪਰ ਇੱਕ ਨਿਊਜ਼ ਏਜੰਸੀ ਨਾਲ ਗੱਲਬਾਤ ਕਰਦਿਆਂ ਅੱਜ ਕੀਤਾ ਹੈ। ਉਹਨਾਂ ਕਿਹਾ ਕਿ ਇਹਨਾਂ ਧਾਰਮਿਕ ਥਾਵਾਂ ਵਿੱਚ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਸਥਿਤ ਸ੍ਰੀ ਦਰਬਾਰ ਸਾਹਿਬ ਵੀ ਇੱਕ ਮੁੱਖ ਟਾਰਗੇਟ ਸੀ। ਪ੍ਰੰਤੂ ਭਾਰਤੀ ਫੌਜ ਵੱਲੋਂ ਦੁਸ਼ਮਣ ਦੇਸ਼ ਦੀ ਇਸ ਘਟੀਆ ਹਰਕਤ ਦਾ ਪਤਾ ਲੱਗਦੇ ਹੀ ਇਹਨਾਂ ਥਾਵਾਂ ਨੂੰ ਬਚਾਉਣ ਦੇ ਲਈ ਪੂਰੇ ਬੰਦੋਬਸਤ ਕੀਤੇ ਜਾ ਚੁੱਕੇ ਸਨ। ਉਹਨਾਂ ਇਹ ਵੀ ਦਾਅਵਾ ਕੀਤਾ ਕਿ ਪਾਕਿਸਤਾਨੀ ਫੌਜ ਵੱਲੋਂ ਇਹਨਾਂ ਥਾਵਾਂ ਨੂੰ ਨਿਸ਼ਾਨਾ ਬਣਾ ਕੇ ਕਈ ਸਾਰੇ ਮਿਜਾਇਲ ਤੇ ਡਰੋਨ ਹਮਲੇ ਕੀਤੇ ਵੀ ਗਏ ਸਨ, ਜਿਨਾਂ ਨੂੰ ਭਾਰਤੀ ਫੌਜ ਦੇ ਰੱਖਿਆ ਸਿਸਟਮ ਨੇ ਹਵਾ ਵਿੱਚ ਹੀ ਤਬਾਹ ਕਰ ਦਿੱਤਾ। ਜਨਰਲ ਸੇਸਾਦਰੀ ਨੇ ਅੱਗੇ ਦੱਸਿਆ ਕਿ ਅਪਣੀ ਬਹਾਦਰੀ ਦੀ ਮਿਸਾਲ ਪੇਸ਼ ਕਰਦੇ ਹੋਏ ਭਾਰਤੀ ਹਥਿਆਰਬੰਦ ਬਲਾਂ ਨੇ ਪਾਕਿਸਤਾਨ ਨਾਲ ਹੋਏ ਟਕਰਾਅ ਦੌਰਾਨ ਭਾਰਤ ਦੇ ਸਰਹੱਦੀ ਰਾਜਾਂ ਦੇ ਕਈ ਸ਼ਹਿਰਾਂ ਦੀ ਰੱਖਿਆ ਕੀਤੀ, ਜਿਸ ਵਿਚ ਡਰੋਨ ਹਮਲੇ ਅਤੇ ਹੋਰ ਤਰ੍ਹਾਂ ਦੇ ਹਵਾਈ ਹਮਲਿਆਂ ਹੋਏ ਜਿਨ੍ਹਾਂ ਨੂੰ ਨਾਗਰਿਕ ਸਥਾਪਨਾਵਾਂ ਨੂੰ ਨੁਕਸਾਨ ਪਹੁੰਚਾਉਣ ਤੋਂ ਪਹਿਲਾਂ ਹੀ ਤਬਾਹ ਕਰ ਦਿੱਤਾ ਗਿਆ।

ਇਹ ਵੀ ਪੜ੍ਹੋ  ਜਲੰਧਰ ‘ਚ ਤੜਕਸਾਰ ਅੱਗ ਲੱਗਣ ਕਾਰਨ ਦੋ ਫੈਕਟਰੀਆਂ ਹੋਈਆਂ ਰਾਖ਼

ਭਾਰਤੀ ਫ਼ੌਜ ਦੇ ਹਵਾਈ ਰੱਖਿਆ ਪ੍ਰਣਾਲੀਆਂ ਨੇ ਪਾਕਿਸਤਾਨ ਦੇ ਹਮਲੇ ਨੂੰ ਨਾਕਾਮ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ ਹੈ। ਜ਼ਿਕਰਯੋਗ ਹੈ ਕਿ ਭਾਰਤੀ ਫ਼ੌਜ ਨੇ ਸੋਮਵਾਰ ਨੂੰ ਇੱਕ ਪ੍ਰਦਰਸ਼ਨੀ ਦਾ ਆਯੋਜਨ ਕੀਤਾ ਜਿਸ ਵਿੱਚ ਦਿਖਾਇਆ ਗਿਆ ਕਿ ਕਿਵੇਂ ਆਕਾਸ਼ ਮਿਜ਼ਾਈਲ ਪ੍ਰਣਾਲੀ, ਐਲ-70 ਹਵਾਈ ਰੱਖਿਆ ਤੋਪ ਸਮੇਤ ਭਾਰਤੀ ਹਵਾਈ ਰੱਖਿਆ ਪ੍ਰਣਾਲੀਆਂ ਨੇ ਅੰਮ੍ਰਿਤਸਰ ਦੇ ਦਰਬਾਰ ਸਾਹਿਬ ਅਤੇ ਪੰਜਾਬ ਦੇ ਸ਼ਹਿਰਾਂ ਨੂੰ ਪਾਕਿਸਤਾਨੀ ਮਿਜ਼ਾਈਲ ਅਤੇ ਡਰੋਨ ਹਮਲਿਆਂ ਤੋਂ ਬਚਾਇਆ। 15ਵੀਂ ਇਨਫੈਂਟਰੀ ਡਿਵੀਜ਼ਨ ਦੇ ਜੀਓਸੀ (ਜਨਰਲ ਅਫ਼ਸਰ ਕਮਾਂਡਿੰਗ) ਮੇਜਰ ਜਨਰਲ ਕਾਰਤਿਕ ਸੀ. ਸ਼ੇਸ਼ਾਦਰੀ ਨੇ ਕਿਹਾ ਕਿ ਭਾਰਤੀ ਫ਼ੌਜ ਨੂੰ ਪਾਕਿਸਤਾਨ ਵਲੋਂ ਇੱਥੇ ਰਿਹਾਇਸ਼ ਇਲਾਕਿਆਂ ਦੇ ਨਾਲ-ਨਾਲ ਉਨ੍ਹਾਂ ਦੇ ਫ਼ੌਜੀ ਅਦਾਰਿਆਂ ਨੂੰ ਵੀ ਨਿਸ਼ਾਨਾ ਬਣਾਉਣ ਦਾ ਖ਼ਦਸ਼ਾ ਸੀ, ਜਿਸ ਵਿੱਚ ਦਰਬਾਰ ਸਾਹਿਬ ਵਰਗੇ ਧਾਰਮਿਕ ਸਥਾਨ ਵੀ ਸ਼ਾਮਲ ਹਨ, ਜੋ ਕਿ ਖੁਫ਼ੀਆ ਜਾਣਕਾਰੀ ਅਨੁਸਾਰ ਮੁੱਖ ਨਿਸ਼ਾਨਾ ਸੀ।ਮੇਜਰ ਜਨਰਲ ਸ਼ੇਸ਼ਾਦਰੀ ਨੇ ਕਿਹਾ, ‘‘ਇਹ ਜਾਣਦੇ ਹੋਏ ਕਿ ਪਾਕਿ ਫ਼ੌਜ ਕੋਲ ਕੋਈ ਸਟੀਕ ਨਿਸ਼ਾਨਾ ਨਹੀਂ ਸੀ, ਸਾਨੂੰ ਅੰਦਾਜ਼ਾ ਸੀ ਕਿ ਉਹ ਭਾਰਤੀ ਫ਼ੌਜੀ ਸਥਾਪਨਾਵਾਂ, ਧਾਰਮਿਕ ਸਥਾਨਾਂ ਸਮੇਤ ਨਾਗਰਿਕ ਇਲਾਕਿਆਂ ਨੂੰ ਨਿਸ਼ਾਨਾ ਬਣਾਉਣਗੇ।

ਇਹ ਵੀ ਪੜ੍ਹੋ  ਯੂਟਿਊਬਰ ਜਯੌਤੀ ਮਲਹੋਤਰਾ ਦੀ ਪੁਛਗਿਛ ਦੌਰਾਨ ਹੋਏ ਅਹਿਮ ਖ਼ੁਲਾਸੇ!

ਦਰਬਾਰ ਸਾਹਿਬ ਇਨ੍ਹਾਂ ’ਚੋਂ ਸਭ ਤੋਂ ਪ੍ਰਮੁੱਖ ਸੀ। ਅਸੀਂ ਦਰਬਾਰ ਸਾਹਿਬ ਨੂੰ ਸਮੁੱਚੀ ਹਵਾਈ ਰੱਖਿਆ ਕਵਰ ਪ੍ਰਦਾਨ ਕਰਨ ਲਈ ਵਾਧੂ ਆਧੁਨਿਕ ਹਵਾਈ ਰੱਖਿਆ ਪ੍ਰਣਾਲੀਆਂ ਨੂੰ ਜੁਟਾਇਆ।’’ ਉਨ੍ਹਾਂ ਕਿਹਾ ਕਿ ਪਾਕਿਸਤਾਨ ਨੇ ਦਰਬਾਰ ਸਾਹਿਬ ਨੂੰ ਨਿਸ਼ਾਨਾ ਬਣਾ ਕੇ ਹਵਾਈ ਹਥਿਆਰਾਂ ਨਾਲ ਹਮਲਾ ਕੀਤਾ, ਜਿਸ ਵਿੱਚ ਡਰੋਨ ਅਤੇ ਲੰਬੀ ਦੂਰੀ ਦੀਆਂ ਮਿਜ਼ਾਈਲਾਂ ਸ਼ਾਮਲ ਸਨ, ਜਿਨ੍ਹਾਂ ਨੂੰ ਫ਼ੌਜ ਦੇ ਜਵਾਨਾਂ ਨੇ ‘ਨਾਕਾਮ’ ਕਰ ਦਿਤਾ, ਜੋ ਅਜਿਹੀਆਂ ਸਥਿਤੀਆਂ ਅਤੇ ਹਮਲਿਆਂ ਲਈ ਤਿਆਰ ਸਨ।ਸ਼ੇਸ਼ਾਦਰੀ ਨੇ ਕਿਹਾ, ‘‘8 ਮਈ ਦੀ ਸਵੇਰ ਨੂੰ ਹਨੇਰੇ ਦੇ ਸਮੇਂ, ਪਾਕਿਸਤਾਨ ਨੇ ਮਨੁੱਖ ਰਹਿਤ ਹਵਾਈ ਹਥਿਆਰਾਂ, ਮੁੱਖ ਤੌਰ ’ਤੇ ਡਰੋਨ ਅਤੇ ਲੰਬੀ ਦੂਰੀ ਦੀਆਂ ਮਿਜ਼ਾਈਲਾਂ ਨਾਲ ਇੱਕ ਵੱਡਾ ਹਵਾਈ ਹਮਲਾ ਕੀਤਾ। ਅਸੀਂ ਪੂਰੀ ਤਰ੍ਹਾਂ ਤਿਆਰ ਸੀ ਜਿਵੇਂ ਕਿ ਅਸੀਂ ਇਸਦਾ ਅੰਦਾਜ਼ਾ ਲਗਾਇਆ ਸੀ, ਅਤੇ ਸਾਡੇ ਬਹਾਦਰ ਅਤੇ ਚੌਕਸ ਫ਼ੌਜ ਦੇ ਹਵਾਈ ਰੱਖਿਆ ਪਣਾਲੀ ਨੇ ਪਾਕਿਸਤਾਨ ਫ਼ੌਜ ਦੇ ਨਾਪਾਕ ਮਨਸੂਬਿਆਂ ਨੂੰ ਨਾਕਾਮ ਕਰ ਦਿੱਤਾ ਅਤੇ ਦਰਬਾਰ ਸਾਹਿਬ ਵੱਲ ਨਿਸ਼ਾਨਾ ਬਣਾਏ ਗਏ ਸਾਰੇ ਡਰੋਨ ਅਤੇ ਮਿਜ਼ਾਈਲਾਂ ਨੂੰ ਡੇਗ ਦਿੱਤਾ। ਇਸ ਤਰ੍ਹਾਂ, ਸਾਡੇ ਪਵਿੱਤਰ ਦਰਬਾਰ ਸਾਹਿਬ ’ਤੇ ਇੱਕ ਵੀ ਝਰੀਟ ਨਹੀਂ ਆਉਣ ਦਿੱਤੀ।’’

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਜਲੰਧਰ ‘ਚ ਤੜਕਸਾਰ ਅੱਗ ਲੱਗਣ ਕਾਰਨ ਦੋ ਫੈਕਟਰੀਆਂ ਹੋਈਆਂ ਰਾਖ਼

0

Jalandhar News: ਜਲੰਧਰ ‘ਚ ਅੱਜ ਸੋਮਵਾਰ ਤੜਕਸਾਰ ਦੋ ਫੈਕਟਰੀਆਂ ਨੂੰ ਅੱਗ ਲੱਗ ਗਈ,ਜਿਸ ਕਾਰਨ ਭਾਰੀ ਨੁਕਸਾਨ ਹੋਣ ਦੀ ਸੂਚਨਾ ਹੈ। ਇਹ ਘਟਨਾ ਜਲੰਧਰ ਦੇ ਫੋਕਲ ਪੁਆਇੰਟ ਵਿਖੇ ਵਾਪਰੀ ਹੈ। ਜਿੱਥੇ ਰਬੜ ਦੀਆਂ ਦੋ ਫੈਕਟਰੀਆਂ ਨੂੰ ਕਿਸੇ ਕਾਰਨ ਇਹ ਅੱਗ ਪੈ ਗਈ, ਜੋ ਕਿ ਦੇਖਦੇ ਹੀ ਦੇਖਦੇ ਭਿਆਨਕ ਰੂਪ ਧਾਰਨ ਕਰ ਗਈ। ਘਟਨਾ ਦਾ ਪਤਾ ਚੱਲਦੇ ਹੀ ਫਾਇਰ ਬ੍ਰਿਗੇਡ ਦੀਆਂ ਸੱਤ-ਅੱਠ ਗੱਡੀਆਂ ਵੱਲੋਂ ਮੌਕੇ ‘ਤੇ ਜਾ ਕੇ ਅੱਗ ਉਪਰ ਕਾਬੂ ਪਾਉਣ ਲਈ ਕੜੀ ਮੁਸ਼ੱਕਤ ਕੀਤੀ ਜਾ ਰਹੀ ਹੈ। ਖਬਰ ਲਿਖੇ ਜਾਣ ਤੱਕ ਕਿਸੇ ਜਾਨੀ ਨੁਕਸਾਨ ਹੋਣ ਬਾਰੇ ਕੋਈ ਸੂਚਨਾ ਸਾਹਮਣੇ ਨਹੀਂ ਆਈ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ