Home Blog Page 728

ਖੁਸ਼ਖਬਰੀ; ਫਿਰੋਜ਼ਪੁਰ ਤੋਂ ਬਾਇਆ ਬਠਿੰਡਾ ਨੰਦੇੜ ਸਾਹਿਬ ਤੱਕ ਚੱਲੇਗੀ ਟ੍ਰੇਨ

Ferozepur News: ਤਖਤ ਸ੍ਰੀ ਨਾਂਦੇੜ ਸਾਹਿਬ ਦੀ ਯਾਤਰਾ ਕਰਨ ਦੇ ਚਾਹਵਾਨ ਸਿੱਖ ਸ਼ਰਧਾਲੂਆਂ ਲਈ ਖੁਸ਼ ਖਬਰ ਹੈ। ਭਾਰਤੀ ਰੇਲਵੇ ਵੱਲੋਂ ਧਾਰਮਿਕ ਸਥਾਨਾਂ ਨੂੰ ਚਲਾਈਆਂ ਜਾ ਰਹੀਆਂ ਵਿਸ਼ੇਸ਼ ਟਰੇਨਾਂ ਦੀ ਲੜੀ ਤਹਿਤ ਫਿਰੋਜ਼ਪੁਰ ਤੋਂ ਸ਼੍ਰੀ ਨਦੇੜ ਸਾਹਿਬ ਤੱਕ ਇੱਕ ਵਿਸ਼ੇਸ਼ ਰੇਲ ਗੱਡੀ ਸ਼ੁਰੂ ਕੀਤੀ ਜਾ ਰਹੀ ਹੈ। ਇਹ ਟਰੇਨ ਵਾਇਆ ਬਠਿੰਡਾ ਹੋ ਕੇ ਜਾਵੇਗੀ। ਜਿਸ ਦੇ ਨਾਲ ਮਾਲਵਾ ਦੇ ਲਗਭਗ ਚਾਰ-ਪੰਜ ਜਿਲਿਆਂ ਦੇ ਸ਼ਰਧਾਲੂ ਸਿੱਧੇ ਤੌਰ ‘ਤੇ ਇਸ ਟਰੇਨ ਦਾ ਲਾਹਾ ਖੱਟ ਸਕਦੇ ਹਨ। ਹਾਲਾਂਕਿ ਇਹ ਟ੍ਰੇਨ ਹਫਤੇ ਵਿੱਚ ਸਿਰਫ ਇੱਕ ਦਿਨ ਸ਼ੁੱਕਰਵਾਰ ਹੀ ਫਿਰੋਜ਼ਪੁਰ ਤੋਂ ਸ੍ਰੀ ਨਾਂਦੇੜ ਸਾਹਿਬ ਤੱਕ ਚੱਲਿਆ ਕਰੇਗੀ।

ਇਹ ਵੀ ਪੜ੍ਹੋ  ਜਾਸੂਸੀ ਦੇ ਸ਼ੱਕ ‘ਚ ਹੁਣ ਹਰਿਆਣਾ ਸ਼੍ਰੋਮਣੀ ਕਮੇਟੀ ਦਾ ਮੁਲਾਜ਼ਮ ਗ੍ਰਿਫਤਾਰ

ਵੱਡੀ ਗੱਲ ਇਹ ਹੈ ਕਿ ਫਿਰੋਜ਼ਪੁਰ ਕੈਂਟ ਤੋਂ ਚੱਲਣ ਵਾਲੀ ਇਹ ਟਰੇਨ ਫਰੀਦਕੋਟ ਕੋਟਕਪੂਰਾ ਅਤੇ ਬਠਿੰਡਾ ਤੋਂ ਬਾਅਦ ਸਿੱਧੀ ਦਿੱਲੀ ਜਾ ਕੇ ਰੁਕੇਗੀ। ਇਹ ਟਰੇਨ ਦੇ ਰਾਹੀਂ ਫਿਰੋਜਪੁਰ ਤੋਂ ਸ੍ਰੀ ਨਾਂਦੇੜ ਸਾਹਿਬ ਦਾ ਸਫਰ 40 ਘੰਟਿਆਂ ਤੂੰ ਘੱਟ ਸਮੇਂ ਵਿੱਚ ਪੂਰਾ ਹੋ ਜਾਇਆ ਕਰੇਗਾ ਦੱਸਣਾ ਬਣਦਾ ਹੈ ਕਿ ਇਸ ਤੋਂ ਪਹਿਲਾਂ ਵੀ ਸ੍ਰੀ ਨਾਂਦੇੜ ਸਾਹਿਬ ਨੂੰ ਸਿੱਧੀ ਟ੍ਰੇਨ ਚਲਦੀ ਹੈ ਪ੍ਰੰਤੂ ਸ਼ਰਧਾਲੂਆਂ ਦੀ ਅਥਾਹ ਸ਼ਰਧਾ ਅਤੇ ਗਿਣਤੀ ਜਿਆਦਾ ਹੋਣ ਕਾਰਨ ਹਫਤੇ ਵਿੱਚ ਇੱਕ ਦਿਨ ਚੱਲਣ ਵਾਲੀ ਇਸ ਟਰੇਨ ਦਾ ਵੀ ਵੱਡਾ ਲਾਹਾ ਮਿਲੇਗਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਜਾਸੂਸੀ ਦੇ ਸ਼ੱਕ ‘ਚ ਹੁਣ ਹਰਿਆਣਾ ਸ਼੍ਰੋਮਣੀ ਕਮੇਟੀ ਦਾ ਮੁਲਾਜ਼ਮ ਗ੍ਰਿਫਤਾਰ

0

Haryana News: ਪਹਿਲਗਾਮ ‘ਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਭਾਰਤ ਪਾਕਿਸਤਾਨ ਵਿਚਕਾਰ ਛਿੜੀ ਜੰਗ ਦੇ ਦੌਰਾਨ ਪਾਕਿਸਤਾਨ ਨੂੰ ਖ਼ੁਫ਼ੀਆ ਜਾਣਕਾਰੀ ਮੁੱਹਈਆ ਕਰਵਾਉਣ ਦੇ ਦੋਸ਼ਾਂ ਹੇਠ ਪੰਜਾਬ ਅਤੇ ਹਰਿਆਣਾ ਵਿੱਚੋਂ ਧੜਾ ਧੜ ਕਥਿਤ ਜਾਸੂਸਾਂ ਨੂੰ ਗਿਰਫਤਾਰ ਕੀਤਾ ਜਾ ਰਿਹਾ ਹੈ। ਹਰਿਆਣਾ ਦੀ ਯੂਟਿਊਬਰ ਜੋਤੀ ਮਲਹੋਤਰਾ ਸਹਿਤ ਛੇ ਜਣਿਆਂ ਨੂੰ ਹਰਿਆਣਾ ਪੁਲਿਸ ਵੱਲੋਂ ਗ੍ਰਿਫਤਾਰ ਕਰਨ ਤੋਂ ਬਾਅਦ ਹੁਣ ਬੀਤੀ ਰਾਤ ਹਿਸਾਰ ਦੀ ਐਸਟੀਐਫ ਵੱਲੋਂ ਹਰਿਆਣਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਇੱਕ ਮੁਲਾਜ਼ਮ ਨੂੰ ਰਾਸਤ ਵਿੱਚ ਲਿਆ ਗਿਆ ਹੈ। ਇਸ ਮੁਲਾਜ਼ਮ ਦੀ ਪਹਿਚਾਣ ਹਰਕੀਰਤ ਸਿੰਘ ਵਾਸੀ ਕੁਰੂਕਸ਼ੇਤਰ ਦੇ ਤੌਰ ਤੇ ਹੋਈ ਹੈ।

ਇਹ ਵੀ ਪੜ੍ਹੋ  ਯੂਟਿਊਬਰ ਜਯੌਤੀ ਮਲਹੋਤਰਾ ਦੀ ਪੁਛਗਿਛ ਦੌਰਾਨ ਹੋਏ ਅਹਿਮ ਖ਼ੁਲਾਸੇ!

ਜਿਸ ਦੇ ਬਾਰੇ ਦੱਸਿਆ ਜਾ ਰਿਹਾ ਹੈ ਕਿ ਉਹ ਹਰਿਆਣਾ ਸ਼੍ਰੋਮਣੀ ਕਮੇਟੀ ਵੱਲੋਂ ਪਾਕਿਸਤਾਨ ਗੁਰਧਾਮਾ ਨੂੰ ਭੇਜੇ ਜਾਣ ਵਾਲੇ ਸਿੱਖ ਜਥਿਆਂ ਦਾ ਇੰਚਾਰਜ ਸੀ ਅਤੇ ਉਸਦਾ ਪਾਕਿਸਤਾਨੀ ਅੰਬੈਸੀ ਦੇ ਨਾਲ ਸਿੱਧਾ ਤਾਲਮੇਲ ਸੀ। ਕਿਹਾ ਇਹ ਵੀ ਜਾ ਰਿਹਾ ਹੈ ਕਿ ਪੁਲਿਸ ਰਿਮਾਂਡ ‘ਤੇ ਚੱਲ ਰਹੀ ਜੋਤੀ ਮਲਹੋਤਰਾ ਦੇ ਕੋਲੋਂ ਕੀਤੀ ਪੁੱਛਗਿਛ ਤੋਂ ਬਾਅਦ ਹੀ ਹਰਕੀਰਤ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਜਿਸ ਦੇ ਬਾਰੇ ਸ਼ੱਕ ਪ੍ਰਗਟਾਇਆ ਜਾ ਰਿਹਾ ਕਿ ਹਰਕੀਰਤ ਨੇ ਹੀ ਜੋਤੀ ਮਲਹੋਤਰਾ ਦਾ ਵੀਜ਼ਾ ਲਗਵਾ ਕੇ ਦਿੱਤਾ ਸੀ। ਜਿਸ ਦੇ ਵਿੱਚ ਪਾਕਿਸਤਾਨੀ ਹਾਈ ਕਮਿਸ਼ਨਰ ਦੇ ਮੁਲਾਜ਼ਮ ਦਾਨਿਸ਼ ਦੀ ਵੀ ਅਹਿਮ ਭੂਮਿਕਾ ਰਹੀ ਸੀ।

ਇਹ ਵੀ ਪੜ੍ਹੋ  ਪੰਜਾਬ ਪੁਲਿਸ ਵੱਲੋਂ ਅੰਤਰਰਾਸ਼ਟਰੀ ਨਾਰਕੋ ਤਸਕਰੀ ਗਿਰੋਹ ਦਾ ਪਰਦਾਫਾਸ਼; 10.2 ਕਿਲੋਗ੍ਰਾਮ ਹੈਰੋਇਨ ਸਮੇਤ 3 ਕਾਬੂ

ਜਿਸ ਨੂੰ ਹੁਣ ਭਾਰਤ ਸਰਕਾਰ ਨੇ ਦੇਸ਼ ਵਿੱਚੋਂ ਕੱਢ ਦਿੱਤਾ ਹੈ। ਦੱਸਣਾ ਬਣਦਾ ਹੈ ਕਿ ਪੰਜਾਬ ਦੇ ਵੀ ਮਲੇਰਕੋਟਲਾ ਵਿੱਚੋਂ ਇੱਕ ਔਰਤ ਅਤੇ ਇੱਕ ਨੌਜਵਾਨ ਨੂੰ 50 ਪੁਲਿਸ ਵੱਲੋਂ ਜਾਸੂਸੀ ਦੇ ਦੋਸ਼ਾਂ ਹੇਠ ਗਿਰਫਤਾਰ ਕੀਤਾ ਜਾ ਚੁੱਕਿਆ ਹੈ ਜਿਨਾਂ ਦੇ ਸਬੰਧ ਵੀ ਪਾਕਿਸਤਾਨੀ ਹਾਈ ਕਮਿਸ਼ਨਰ ਦੇ ਮੁਲਾਜ਼ਮ ਦਾਨਿਸ਼ ਨਾਲ ਨਿਕਲੇ ਹਨ। ਇਸੇ ਤਰ੍ਹਾਂ ਹਰਿਆਣਾ ਦੇ ਵਿੱਚ ਜੋਤੀ ਮਲਹੋਤਰਾ ਸਹਿਤ ਕੁੱਲ ਛੇ ਜਣਿਆਂ ਨੂੰ ਇਹਨਾਂ ਦੋਸ਼ਾਂ ਦੇ ਹੇਠ ਹੀ ਗਿਰਫਤਾਰ ਕੀਤਾ ਗਿਆ ਹੈ ਜਾਸੂਸੀ ਦੇ ਇਸ ਕਾਂਡ ਵਿੱਚ ਜੋਤੀ ਮਲਹੋਤਰਾ ਦਾ ਨਾਮ ਸਭ ਤੋਂ ਚਰਚਾ ਵਿੱਚ ਚੱਲ ਰਿਹਾ ਹੈ ਕਿਉਂਕਿ ਉਸ ਦੇ ਵੱਲੋਂ ਪਾਕਿਸਤਾਨੀ ਖੁਬੀਆ ਏਜੰਸੀਆਂ ਦੇ ਅਧਿਕਾਰੀਆਂ ਦੇ ਨਾਲ ਆਪਣੀ ਨੇੜਤਾ ਦਾ ਖੂਬ ਲਾਹਾ ਲਿਆ ਗਿਆ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਯੂਟਿਊਬਰ ਜਯੌਤੀ ਮਲਹੋਤਰਾ ਦੀ ਪੁਛਗਿਛ ਦੌਰਾਨ ਹੋਏ ਅਹਿਮ ਖ਼ੁਲਾਸੇ!

👉ਜਯੌਤੀ ਮਲਹੋਤਰਾ ਤੋਂ ਬਾਅਦ ਪਾਕਿਸਤਾਨ ਦਾ ‘ਗੁਣਗਾਣ’ ਕਰਨ ਵਾਲੇ ਯੂਟਿਊਬਰਾਂ ’ਤੇ ਪੁਲਿਸ ਦੀ ਅੱਖ !

👉ਭਾਰਤ-ਪਾਕਿ ਜੰਗ ਤੋਂ ਬਾਅਦ ਜਾਸੂਸੀ ਦੇ ਦੋਸ਼ਾਂ ਹੇਠ ਹਰਿਆਣਾ ’ਚ 6 ਤੇ ਪੰਜਾਬ ’ਚ 2 ਕੀਤੇ ਗ੍ਰਿਫਤਾਰ
Chandigarh News: ਤਿੰਨ ਦਿਨ ਪਹਿਲਾਂ ਪਾਕਿਸਤਾਨ ਲਈ ਜਾਸੂਸੀ ਕਰਨ ਦੇ ਦੋਸ਼ਾਂ ਹੇਠ ਗ੍ਰਿਫਤਾਰ ਕੀਤੀ ਗਈ ਹਰਿਆਣਾ ਦੇ ਹਿਸਾਰ ਦੀ ਜਯੋਤੀ ਮਲਹੋਤਰਾ ਤੋਂ ਬਾਅਦ ਹੁਣ ਭਾਰਤੀ ਪੁਲਿਸ ਤੇ ਖੁਫ਼ੀਆ ਏਜੰਸੀਆਂ ਦੀ ਉਨ੍ਹਾਂ ਭਾਰਤੀ ਯੂਟਿਊਬਰਾਂ ’ਤੇ ਅੱਖ ਹੈ, ਜਿਹੜੇ ਆਨੇ-ਬਹਾਨੇ ਪਾਕਿਸਤਾਨ ਦਾ ਗੁਣਗਾਣ ਕਰਦੇ ਰਹਿੰਦੇ ਹਨ। ਸੂਚਨਾ ਮੁਤਾਬਕ ਪਾਕਿਸਤਾਨੀ ਖੁਫ਼ੀਆ ੲੈਜੰਸੀ ਦੇ ਅਧਿਕਾਰੀ ਜਯੋਤੀ ਨੂੰ ਆਪਣੀ ਜਾਇਦਾਦ ਦੀ ਤਰ੍ਹਾਂ ਇਸਤੇਮਾਲ ਕਰ ਰਹੇ ਸਨ ਤੇ ਕਿਹਾ ਇਹ ਵੀ ਜਾ ਰਿਹਾ ਕਿ ਜਯੋਤੀ ਦੇ ਨਾਲ ਇੱਧਰਲੇ ਕਈ ਹੋਰ ਯੂਟਿਊਬਰ ਵੀ ਸੰਪਰਕ ਵਿਚ ਸਨ, ਜਿੰਨ੍ਹਾਂ ਦੀ ਭੂਮਿਕਾ ਦੀ ਵੀ ਪੁਲਿਸ ਜਾਂਚ ਕਰ ਰਹੀ ਹੈ।

ਇਹ ਵੀ ਪੜ੍ਹੋ ਪਾਕਿਸਤਾਨ ਲਈ ਜਾਸੂਸੀ ਦੇ ਦੋਸ਼ਾਂ ਹੇਠ ਪੁਲਿਸ ਵੱਲੋਂ “ਯੂਟਿਊਬਰ” ਕੁੜੀ ਗ੍ਰਿਫਤਾਰ 

ਜਿਕਰਯੋਗ ਹੈ ਕਿ ‘ਟਰੈਵਲ ਵਿਦ ਜੋ’ ਦੇ ਨਾਂ ਹੇਠ ਆਪਣਾ ਯੂਟਿਊਬ ਚੈਨਲ, ਇੰਸਟਾਗ੍ਰਾਮ ਤੇ ਫ਼ੇਸਬੁੱਕ ਪੇਜ਼ ਚਲਾਉਣ ਵਾਲੀ ਜਯੋਤੀ ਥੋੜੇ ਸਮੇਂ ਵਿਚ ਹੀ ਤਿੰਨ ਵਾਰ ਪਾਕਿਸਤਾਨ ਤੇ ਉਸਤੋਂ ਤੁਰੰਤ ਬਾਅਦ ਚੀਨ ਵੀ ਜਾ ਕੇ ਆਈ ਹੈ। ਇਹ ਵੀ ਗੱਲ ਸਾਹਮਣੇ ਆ ਰਹੀ ਹੈ ਕਿ ਪਹਿਲਗਾਮ ਵਿਖੇ ਹੋਏ ਅੱਤਵਾਦੀ ਹਮਲੇ ਤੋਂ ਕੁੱਝ ਸਮਾਂ ਪਹਿਲਾਂ ਉਹ ਕਸ਼ਮੀਰ ਦਾ ਵੀ ਟੂਰ ਲਗਾ ਕੇ ਆਈ ਹੈ, ਜਿਸਦੇ ਚੱਲਦੇ ਹਰਿਆਣਾ ਪੁਲਿਸ ਕੋਲ ਪੰਜ ਦਿਨਾਂ ’ਤੇ ਪੁਲਿਸ ਰਿਮਾਂਡ ਉਪਰ ਮੌਜੂਦ ਜਯੋਤੀ ਤੋਂ ਸੂਬਾ ਪੁਲਿਸ ਤੋਂ ਇਲਾਵਾ ਕੇਂਦਰੀ ਜਾਂਚ ਤੇ ਖੁਫ਼ੀਆ ੲੈਜੰਸੀਆਂ ਵੱਲੋਂ ਵੀ ਲਗਾਤਾਰ ਪੁਛਗਿਛ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ ਵਿਜੀਲੈਂਸ ਦੇ ਸਾਬਕਾ ‘ਚੀਫ਼’ ਦੀ ਮੁਅੱਤਲੀ ’ਤੇ ਕੇਂਦਰੀ ਗ੍ਰਹਿ ਵਿਭਾਗ ਨੇ ਲਗਾਈ ‘ਮੋਹਰ’

ਐਤਵਾਰ ਨੂੰ ਹਿਸਾਰ ਦੇ ਐਸਪੀ ਸ਼ੁਸਾਂਕ ਕੁਮਾਰ ਨੇ ਵੀ ਇੱਕ ਪ੍ਰੈਸ ਕਾਨਫਰੰਸ ਕਰਕੇ ਦਸਿਆ ਹੈ ਕਿ, ‘‘ ਜਯੋਤੀ ਪਾਕਿਸਤਾਨੀ ਅੰਬੇਸੀ ਦੇ ਇੱਕ ਅਧਿਕਾਰੀ ਦਾਨਿਸ਼ ਦੇ ਲਗਾਤਾਰ ਸੰਪਰਕ ਵਿਚ ਸੀ, ਜਿਸਨੇ ਉਸਦੇ ਪਾਕਿਸਤਾਨੀ ਵੀਜ਼ੇ ਤੇ ਉਥੇ ਰੱਖ-ਰਖਾਵ ਦਾ ਇੰਤਜਾਮ ਕਰਕੇ ਦਿੱਤਾ ਸੀ। ’’ ਜਾਂਚ ਦੌਰਾਨ ਇਹ ਵੀ ਪਤਾ ਲੱਗਿਆ ਹੈ ਕਿ ਜਯੋਤੀ ਪਿਛਲੇ ਸਾਲ ਪਾਕਿਸਤਾਨ ਦਿਵਸ ਮੌਕੇ ਦਿੱਲੀ ’ਚ ਪਾਕਿ ਅੰਬੇਸੀ ਵਿਚ ਰੱਖੀ ਪਾਰਟੀ ਵਿਚ ਮਹਿਮਾਨ ਦੇ ਤੌਰ ’ਤੇ ਹਾਜ਼ਰ ਸੀ। ਜਾਂਚ ਦੌਰਾਨ ਇਹ ਵੀ ਸਾਹਮਣੇ ਆਇਆ ਹੈ ਕਿ ਪਾਕਿਸਤਾਨ ਯਾਤਰਾ ਦੌਰਾਨ ਉਥੇ ਉਸਦੇ ਖੁਫ਼ੀਆ ਅਧਿਕਾਰੀਆਂ ਨਾਲ ਸੰਪਰਕ ਬਣੇ, ਜੋ ਹੁਣ ਤੱਕ ਕਾਇਮ ਸਨ।

ਇਹ ਵੀ ਪੜ੍ਹੋ ਅਪਰੇਸ਼ਨ ਸ਼ਿੰਦੂਰ; ਵਿਦੇਸ਼ਾਂ ’ਚ ਜਾਣ ਵਾਲੇ ਡੈਲੀਗੇਸ਼ਨ ਦੀ ਸੂਚੀ ਸਾਹਮਣੇ ਆਈ, ਪੰਜਾਬ ਦੀਆਂ 5 ਸਖ਼ਸੀਅਤਾਂ ਸ਼ਾਮਲ

ਪੂਲਿਸ ਵੱਲੋਂ ਜਯੋਤੀ ਦੇ ਮੋਬਾਇਲ, ਲੈਪਟੋਪ ਤੇ ਹੋਰ ਬਿਜਲਈ ਸਮਾਨ ਦੀ ਸਾਈਬਰ ਸੈੱਲ ਕੋਲੋਂ ਜਾਂਚ ਕਰਵਾਈ ਜਾ ਰਹੀ ਹੈ। ਦਸਣਾ ਬਣਦਾ ਹੈ ਕਿ ਪੰਜਾਬ ਪੁਲਿਸ ਵੱਲੋਂ ਵੀ ਇੱਕ ਔਰਤ ਸਹਿਤ ਦੋ ਜਣਿਆਂ ਨੂੰ ਕੁੱਝ ਦਿਨ ਪਹਿਲਾਂ ਪਾਕਿਸਤਾਨ ਲਈ ਜਾਸੂਸੀ ਦੇ ਦੋਸ਼ਾਂ ਹੇਠ ਮਲੇਰਕੋਟਲਾ ਤੋਂ ਗ੍ਰਿਫਤਾਰ ਕੀਤਾ ਸੀ, ਜਿੰਨ੍ਹਾਂ ਦੇ ਸਬੰਧ ਵੀ ਦਾਨਿਸ਼ ਨਾਲ ਨਿਕਲੇ ਸਨ। ਇਸਤੋਂ ਬਾਅਦ ਭਾਰਤ ਸਰਕਾਰ ਨੇ ਦਾਨਿਸ਼ ਨੂੰ ਤੁਰੰਤ ਭਾਰਤ ਛੱਡਣ ਦੇ ਹੁਕਮ ਦਿੱਤੇ ਸਨ।

ਇਹ ਵੀ ਪੜ੍ਹੋ ਪੰਜਾਬ ਨੂੰ ਵਿਸ਼ੇਸ਼ ਪੈਕੇਜ ਲਈ ਸਰਬ ਪਾਰਟੀ ਸਹਿਮਤੀ ਕੀਤੀ ਜਾਵੇ-ਰਾਜਾ ਵੜਿੰਗ 

ਗੌਰਤਲਬ ਹੈ ਕਿ ਪਾਕਿਸਤਾਨ ਭਾਰਤ ਅਤੇ ਅੰਤਰਰਾਸ਼ਟਰੀ ਪੱਧਰ ’ਤੇ ਆਪਣੀ ਬਦਨਾਮ ‘ਛਵੀ’ ਨੂੰ ਸੁਧਾਰਨ ਦੇ ਲਈ ਭਾਰਤੀ ਯੂਟਿਊਬਰਾਂ ਦੀ ਵਰਤੋਂ ਕਰ ਰਿਹਾ ਹੈ, ਜਿਹੜੇ ਲਾਲਚ ਜਾਂ ਫ਼ਿਰ ਮਹਿਮਾਨ ਨਵਾਜ਼ੀ ਦੇ ਚੱਕਰ ਵਿਚ ਪਾਕਿਸਤਾਨ ਦੇ ਗੁਣਗਾਣ ਕਰਦੇ ਰਹਿੰਦੇ ਹਨ। ਸੂਤਰਾਂ ਮੁਤਾਬਕ ਅਜਿਹੇ ਯੂਟਿਊਬਰਾਂ ਤੇ ਸੋਸਲ ਇੰਨਫਿਲੂਸਰਾਂ ’ਤੇ ਵੀ ਅੱਖ ਰੱਖੀ ਜਾ ਰਹੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

22 ਮਈ ਨੂੰ ਹੋਵੇਗੀ ਸ਼੍ਰੋਮਣੀ ਅਕਾਲੀ ਦਲ ਦੀ ਪੁਨਰ ਸੁਰਜੀਤੀ ਲਈ ਭਰਤੀ ਮੁਹਿੰਮ ਦੀ ਸਮੀਖਿਆ ਮੀਟਿੰਗ

0

👉ਭਰਤੀ 18 ਜੂੰਨ ਤੱਕ ਹੀ ਹੋਵੇਗੀ ਅੱਗੇ ਨਹੀ ਵਧਾਈ ਜਾਵੇਗੀ:- ਭਰਤੀ ਕਮੇਟੀ
Chandigarh News: ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਪੁਨਰ ਸੁਰਜੀਤੀ ਲਈ ਬਣੀ ਭਰਤੀ ਕਮੇਟੀ ਮੈਬਰਾਂ ਸਰਦਾਰ ਮਨਪ੍ਰੀਤ ਸਿੰਘ ਇਯਾਲੀ, ਜੱਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ, ਜੱਥੇਦਾਰ ਇਕਬਾਲ ਸਿੰਘ ਝੂੰਦਾਂ, ਜੱਥੇਦਾਰ ਸੰਤਾ ਸਿੰਘ ਉਮੈਦਪੁਰੀ ਅਤੇ ਬੀਬੀ ਸਤਵੰਤ ਕੌਰ ਵੱਲੋ ਜਾਰੀ ਭਰਤੀ ਸਬੰਧੀ ਸੂਬਾ ਪੱਧਰੀ ਸਮੀਖਿਆ ਮੀਟਿੰਗ ਬੁਲਾਈ ਗਈ ਹੈ।

ਜਾਰੀ ਬਿਆਨ ਵਿੱਚ ਮੈਬਰਾਂ ਨੇ ਕਿਹਾ ਕਿ, ਸੂਬੇ ਭਰ ਵਿੱਚੋਂ ਸ਼੍ਰੋਮਣੀ ਅਕਾਲੀ ਦਲ ਦੀ ਪੁਨਰ ਸੁਰਜੀਤੀ ਲਈ ਸ਼ੁਰੂ ਕੀਤੀ ਮੈਂਬਰਸ਼ਿਪ ਨੂੰ ਬਹੁਤ ਵੱਡਾ ਹੁੰਗਾਰਾ ਮਿਲਿਆ ਹੈ। ਹਰ ਜ਼ਿਲ੍ਹੇ, ਹਰ ਲੋਕ ਸਭਾ ਹਲਕੇ ਅਤੇ ਹਰ ਵਿਧਾਨ ਸਭਾ ਹਲਕੇ ਤੋਂ ਸੰਗਤ ਨੇ ਆਪ ਮੁਹਾਰੇ ਅੱਗੇ ਆਕੇ ਆਪਣੀ ਖੇਤਰੀ ਪਾਰਟੀ ਅਤੇ ਪੰਥ ਦੀ ਨੁਮਾਇੰਦਾ ਜਮਾਤ ਨੂੰ ਸਿਆਸੀ ਫਿਜ਼ਾ ਵਿੱਚ ਤਾਕਤਵਰ ਕਰਨ ਲਈ ਜਾਰੀ ਮੈਂਬਰਸ਼ਿਪ ਨਾਲ ਜੁੜਨ ਦਾ ਅਹਿਦ ਲਿਆ ਹੈ।

ਇਹ ਵੀ ਪੜ੍ਹੋ  ਪੰਜਾਬ ਨੂੰ ਵਿਸ਼ੇਸ਼ ਪੈਕੇਜ ਲਈ ਸਰਬ ਪਾਰਟੀ ਸਹਿਮਤੀ ਕੀਤੀ ਜਾਵੇ-ਰਾਜਾ ਵੜਿੰਗ

ਜਾਰੀ ਬਿਆਨ ਵਿੱਚ ਭਰਤੀ ਕਮੇਟੀ ਮੈਬਰਾਂ ਨੇ ਕਿਹਾ ਕਿ ਹੁਣ ਤੱਕ ਹੋਈ ਭਰਤੀ ਦੀ ਸਮੀਖਿਆ ਕਰਨ ਲਈ ਸੂਬਾ ਪੱਧਰੀ ਮੀਟਿੰਗ ਬੁਲਾਈ ਗਈ। ਇਸ ਮੀਟਿੰਗ ਵਿੱਚ ਸੂਬੇ ਭਰ ਦੇ ਸਾਰੇ ਸਰਗਰਮ ਆਗੂਆਂ ਅਤੇ ਵਰਕਰਾਂ ਨੂੰ ਸੱਦਾ ਦਿੱਤਾ ਜਾਂਦਾ ਹੈ। ਇਹ ਸਮੀਖਿਆ ਮੀਟਿੰਗ 22 ਮਈ ਦਿਨ ਵੀਰਵਾਰ ਨੂੰ ਦੁਪਹਿਰ ਬਾਅਦ ਸਹੀ 2.30 ਵਜੇ ਕਰਤਾਰ ਆਸਰਾ ਟਰੱਸਟ, ਗੁਰਦੁਆਰਾ ਗੁਰਸਾਗਰ ਸਾਹਿਬ, ਨੇੜੇ ਸੁਖਨਾ ਝੀਲ ਚੰਡੀਗੜ ਵਿਖੇ ਹੋਵੇਗੀ।

ਇਸ ਦੇ ਨਾਲ ਹੀ ਜਾਰੀ ਬਿਆਨ ਵਿੱਚ ਮੈਬਰਾਂ ਨੇ ਸੂਬੇ ਭਰ ਦੇ ਸਰਗਰਮ ਆਗੂਆਂ ਅਤੇ ਵਰਕਰਾਂ ਨੂੰ ਬੇਨਤੀ ਕੀਤੀ ਕਿ ਜਿੰਨਾਂ ਲੀਡਰ ਸਹਿਬਾਨ ਜਾਂ ਭਰਤੀ ਕਾਪੀਆਂ 30 ਅਪ੍ਰੈਲ ਤੋਂ ਪਹਿਲਾਂ ਪ੍ਰਾਪਤ ਕੀਤੀਆਂ ਸਨ ਤੇ ਜ਼ਿੰਨੀਆਂ ਕਾਪੀਆਂ ਭਰ ਚੁੱਕੀਆਂ ਹਨ ਉਹ ਜਮਾਂ ਕਰਾਉਣ ਲਈ ਜਰੂਰ ਨਾਲ ਲੈਕੇ ਆਉਣ ਤਾਂ ਜੋ ਮੈਂਬਰਸ਼ਿਪ ਨੂੰ ਆਨ ਲਾਈਨ ਕਰਨ ਲਈ ਜਾਰੀ ਕੰਪਿਊਟਰੀਕਰਨ ਵਿੱਚ ਤੇਜੀ ਆ ਸਕੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

“ਨਸ਼ਾ ਮੁਕਤੀ ਯਾਤਰਾ” ਦੇ ਮਿਲ ਰਹੇ ਹਨ ਸਾਰਥਿਕ ਨਤੀਜੇ

0

👉ਜ਼ਿਲ੍ਹੇ ਦੇ 18 ਪਿੰਡਾਂ ‘ਚ ਤੀਜੇ ਦਿਨ ਨਸ਼ਾ ਰੋਕੂ ਰੱਖਿਆ ਕਮੇਟੀਆਂ ਨਾਲ ਮੀਟਿੰਗਾਂ
Bathinda News:ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਦੇ  ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤੀ ਨਸ਼ਾ ਮੁਕਤੀ ਯਾਤਰਾ ਦੇ ਮੱਦੇਨਜ਼ਰ ਅੱਜ ਜ਼ਿਲ੍ਹੇ ਦੇ 18 ਪਿੰਡਾਂ ਸਮੇਤ ਬਠਿੰਡਾ ਸ਼ਹਿਰ ਦੇ ਵਾਰਡ ਨੰਬਰ 9, 12 ਤੇ 13 ਤੋਂ ਇਲਾਵਾ ਪਿੰਡ ਹਰਕ੍ਰਿਸ਼ਨਪੁਰਾ, ਬਦਿਆਲਾ, ਭੁੱਚੋ ਕਲਾਂ, ਲਹਿਰਾ ਬੇਗਾ, ਬਹਿਮਨ ਦੀਵਾਨਾ, ਚੁਘੇ ਖੁਰਦ, ਬੱਲੂਆਣਾ, ਫੱਲੜ, ਚੱਕ ਹੀਰਾ ਸਿੰਘ ਵਾਲਾ, ਗੁਰਥੜੀ, ਰਾਮ ਨਗਰ, ਕਾਂਗੜ, ਦਿਆਲਪੁਰਾ ਭਾਈਕਾ ਅਤੇ ਭੁੱਚੋ ਮੰਡੀ ਵਿਖੇ ਵਿਧਾਇਕਾਂ ਅਤੇ ਚੇਅਰਮੈਨਾਂ ਵੱਲੋਂ ਨਸ਼ਾ ਰੋਕੂ ਰੱਖਿਆ ਕਮੇਟੀਆਂ ਨਾਲ ਮੀਟਿੰਗਾਂ ਕੀਤੀਆਂ ਗਈਆਂ।ਇਸ ਮੌਕੇ ਚੀਫ਼ ਵਿਪ ਤੇ ਵਿਧਾਇਕ ਤਲਵੰਡੀ ਸਾਬੋ ਪ੍ਰੋ ਬਲਜਿੰਦਰ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਨਸ਼ਿਆਂ ਤੇ ਨਸ਼ਾ ਤਸਕਰਾਂ ਦੇ ਖਾਤਮੇ ਤੱਕ ਨਸ਼ਿਆਂ ਵਿਰੁੱਧ ਜੰਗ ਜਾਰੀ ਰਹੇਗੀ। ਉਨ੍ਹਾਂ ਪੇਂਡੂ ਸੁਰੱਖਿਆ ਕਮੇਟੀਆਂ, ਪੰਚਾਇਤਾਂ ਦੇ ਨੁਮਾਇੰਦਿਆਂ ਨੂੰ ਕਿਹਾ ਕਿ ਉਹ ਪਿੰਡਾਂ ਦੇ ਪਹਿਰੇਦਾਰ ਵਜੋਂ ਕੰਮ ਕਰਕੇ ਨਸ਼ਿਆਂ ‘ਚ ਗ੍ਰਸਤ ਲੋਕਾਂ ਦੇ ਇਲਾਜ ਤੇ ਪੁਨਰਵਾਸ ਲਈ ਸਰਕਾਰ ਦਾ ਸਹਿਯੋਗ ਕਰਨ ਤਾਂ ਜੋ ਅਜਿਹੇ ਲੋਕਾਂ ਨੂੰ ਸਮਾਜ ਦੀ ਮੁੱਖ ਧਾਰਾ ਵਿੱਚ ਸ਼ਾਮਿਲ ਕਰਕੇ ਉਨ੍ਹਾਂ ਨੂੰ ਨਵਾਂ ਜੀਵਨ ਦਿੱਤਾ ਜਾ ਸਕੇ। ਉਨ੍ਹਾਂ ਕਿਹਾ ਕਿ ਅੱਜ ਪਿੰਡ-ਪਿੰਡ ਜਾ ਕੇ ਸਾਡੀ ਨੌਜਵਾਨੀ ਨੂੰ ਬਚਾਉਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਨਸ਼ਿਆਂ ਵਿਰੁੱਧ ਨਿਰਣਾਇਕ ਲੜਾਈ ਵਿੱਢੀ ਗਈ ਹੈ, ਜਿਸ ਵਿੱਚ ਲੋਕਾਂ ਦਾ ਸਾਥ ਬਹੁਤ ਜ਼ਰੂਰੀ ਹੈ।

ਇਹ ਵੀ ਪੜ੍ਹੋ  ਵਿਜੀਲੈਂਸ ਦੇ ਸਾਬਕਾ ‘ਚੀਫ਼’ ਦੀ ਮੁਅੱਤਲੀ ’ਤੇ ਕੇਂਦਰੀ ਗ੍ਰਹਿ ਵਿਭਾਗ ਨੇ ਲਗਾਈ ‘ਮੋਹਰ’

ਉਹਨਾਂ ਕਿਹਾ ਕਿ ਲੋਕਾਂ ਦੇ ਸਹਿਯੋਗ ਨਾਲ ਹੀ ਅਸੀਂ ਨਸ਼ਿਆਂ ਦੀ ਇਸ ਭੈੜੀ ਅਲਾਮਤ ਤੋਂ ਛੁਟਕਾਰਾ ਪਾ ਸਕਦੇ ਹਾਂ।ਸਮਾਗਮ ਨੂੰ ਸੰਬੋਧਨ ਕਰਦਿਆਂ ਹਲਕਾ ਵਿਧਾਇਕ ਮਾਸਟਰ ਜਗਸੀਰ ਸਿੰਘ ਨੇ ਕਿਹਾ ਕਿ ਨਸ਼ੇ ਸਾਡੇ ਸਮਾਜ ਦੀ ਗੰਭੀਰ ਸਮੱਸਿਆ ਜਿਹੜੀ ਕਿ ਸਾਡੇ ਸਮਾਜ ਦੀ ਨੌਜਵਾਨ ਪੀੜ੍ਹੀ ਨੂੰ ਘੁਣ ਵਾਂਗ ਖਾ ਰਹੀ ਹੈ। ਪੰਜਾਬ ਸਰਕਾਰ ਨੇ ਪ੍ਰਣ ਲਿਆ ਹੈ ਕਿ ਨਸ਼ੇ ਅਤੇ ਨਸ਼ਾ ਤਸਕਰਾਂ ਦੇ ਖਾਤਮੇ ਲਈ ਇਸ ਮੁਹਿੰਮ ਨੂੰ ਜਾਰੀ ਰੱਖਿਆ ਜਾਵੇਗਾ।ਉਨ੍ਹਾਂ ਕਿਹਾ ਕਿ ਪਿੰਡ ਦੇ ਗਲੀ, ਮੁਹੱਲਿਆ ਵਿਚ ਜਾਗਰੂਕ ਕਰਕੇ ਪੰਜਾਬ ਨੂੰ ਨਸ਼ਾ ਮੁਕਤ ਕਰਨ ਦਾ ਸੱਦਾ ਦਿੱਤਾ ਗਿਆ। ਉਨਾਂ ਕਿਹਾ ਕਿ ਜੇਕਰ ਤੁਹਾਡੇ ਨਜ਼ਦੀਕ ਕੋਈ ਨਸ਼ਾ ਵੇਚਦਾ ਹੈ ਤਾਂ ਉਸ ਦੀ ਸੂਚਨਾ ਦਿੱਤੀ ਜਾਵੇ, ਸੂਚਨਾ ਦੇਣ ਵਾਲੇ ਦੀ ਪਹਿਚਾਣ ਗੁਪਤ ਰੱਖੀ ਜਾਵੇਗੀ। ਉਨ੍ਹਾਂ ਕਿਹਾ ਕਿ ਜੇਕਰ ਕੋਈ ਨਸ਼ੇ ਤੋਂ ਪੀੜਤ ਹੈ ਤਾਂ ਉਸ ਬਾਰੇ ਵੀ ਜਾਣਕਾਰੀ ਦਿੱਤੀ ਜਾਵੇ, ਸਰਕਾਰ ਵੱਲੋਂ ਉਸਦਾ ਮੁਫਤ ਨਸ਼ਾ ਛੁੜਾਇਆ ਜਾਵੇਗਾ ਅਤੇ ਇਲਾਜ ਕਰਵਾਇਆ ਜਾਵੇਗਾ। ਇਸ ਮੌਕੇ ਲੋਕਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਵਿਧਾਇਕ ਮਾਸਟਰ ਜਗਸੀਰ ਸਿੰਘ ਵੱਲੋਂ ਸਹੁੰ ਵੀ ਚੁਕਾਈ ਗਈ।ਵਿਧਾਇਕ ਰਾਮਪੁਰਾ ਫੂਲ ਸ਼੍ਰੀ ਬਲਕਾਰ ਸਿੰਘ ਸਿੱਧੂ ਨੇ ਨਸ਼ਾ ਮੁਕਤੀ ਯਾਤਰਾ ਮੁਹਿੰਮ ਦੇ ਮੱਦੇ ਨਜ਼ਰ ਜ਼ਿਲ੍ਹੇ ਦੇ ਪਿੰਡ ਕਾਂਗੜ, ਗੌਂਸਪੁਰਾ ਤੇ ਦਿਆਲਪੁਰਾ ਭਾਈਕਾ ਦੀਆਂ ਪੇਂਡੂ ਰੱਖਿਆ ਕਮੇਟੀਆਂ ਦੇ ਮੈਂਬਰਾਂ ਤੇ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਕੀਤਾ। ਇਸ ਯਾਤਰਾ ਦੌਰਾਨ ਸ਼੍ਰੀ ਬਲਕਾਰ ਸਿੰਘ ਸਿੱਧੂ ਵੱਲੋਂ ਸਮੂਹ ਹਾਜ਼ਰੀਨਾਂ ਨੂੰ ਨਸ਼ਾ ਮੁਕਤੀ ਦੀ ਸਹੁੰ ਵੀ ਚੁਕਾਈ ਗਈ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਅਧੀਨ ਵਿੱਢੀ ਗਈ ਲੜਾਈ ਤਹਿਤ ਸੂਬੇ ਵਿੱਚੋਂ ਨਸ਼ਾਂ ਤਸਕਰਾਂ ਨੂੰ ਹਰ ਹੀਲੇ ਖਤਮ ਕੀਤਾ ਜਾਵੇਗਾ।ਇਸ ਮੌਕੇ ਵਿਧਾਇਕ ਮੌੜ ਸ. ਸੁਖਬੀਰ ਸਿੰਘ ਮਾਈਸਰਖਾਨਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਅਧੀਨ ਵਿੱਢੀ ਗਈ ਲੜਾਈ ਤਹਿਤ ਸੂਬੇ ਵਿੱਚੋਂ ਨਸ਼ਾਂ ਤਸਕਰਾਂ ਨੂੰ ਹਰ ਹੀਲੇ ਖਤਮ ਕੀਤਾ ਜਾਵੇਗਾ।

ਇਹ ਵੀ ਪੜ੍ਹੋ  ਪੰਜਾਬ ਵਿੱਚ ਸਿੱਖਿਆ ਕ੍ਰਾਂਤੀ:’ਆਪ’ ਦੀ ਅਗਵਾਈ ਹੇਠ ਸਰਕਾਰੀ ਸਕੂਲਾਂ ਦੇ ਰਿਕਾਰਡ ਨਤੀਜੇ:ਮੁੱਖ ਮੰਤਰੀ ਮਾਨ

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਨਸ਼ੇ ਦਾ ਕਾਰੋਬਾਰ ਕਰਨ ਵਾਲਿਆਂ ਵਿਰੁੱਧ ਫੌਰੀ ਕਰਵਾਈ ਕਰਨ ਲਈ ਪੁਲਿਸ ਨੂੰ ਖੁੱਲੀ ਛੋਟ ਦਿੱਤੀ ਗਈ ਹੈ। ਉਹਨਾਂ ਕਿਹਾ ਕਿ ਨਸ਼ਾ ਮੁਕਤੀ ਯਾਤਰਾ ਦਾ ਮੰਤਵ ਸਾਂਝਾ ਕਰਦਿਆਂ ਕੈਬਨਿਟ ਮੰਤਰੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪਿੰਡਾਂ, ਵਾਰਡਾਂ, ਗਲੀ, ਮੁਹੱਲਿਆਂ ਵਿੱਚ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕ ਕਰਨ ਅਤੇ ਨਸ਼ਾ ਤਸਕਰਾਂ ਸਬੰਧੀ ਸੂਚਨਾ ਪੁਲਿਸ ਨੂੰ ਦੇਣ ਤਾਂ ਜੋ ਉਨ੍ਹਾਂ ਵਿਰੁੱਧ ਸਖਤ ਤੋਂ ਸਖਤ ਕਾਰਵਾਈ ਕੀਤੀ ਜਾ ਸਕੇ।ਇਸ ਯਾਤਰਾ ਦੌਰਾਨ ਚੇਅਰਮੈਨ ਸ਼੍ਰੀ ਅਮ੍ਰਿਤ ਲਾਲ ਅਗਰਵਾਲ ਨੇ ਕਿਹਾ ਕਿ ਨਸ਼ਿਆਂ ਸਬੰਧੀ ਕੋਈ ਵੀ ਜਾਣਕਾਰੀ ਪ੍ਰਸ਼ਾਸਨਿਕ ਅਧਿਕਾਰੀਆਂ ਜਾਂ ਪੁਲਿਸ ਨਾਲ ਤੁਰੰਤ ਸਾਂਝੀ ਕਰਨੀ ਚਾਹੀਦੀ ਹੈ। ਉਨ੍ਹਾਂ ਇਹ ਵੀ ਭਰੋਸਾ ਦਿੱਤਾ ਕਿ ਲੋਕ ਭਲਾਈ ਦੇ ਕੰਮ ਵਿੱਚ ਜਾਣਕਾਰੀ ਸਾਂਝੀ ਕਰਨ ਵਾਲੇ ਦਾ ਨਾਮ, ਪਤਾ ਤੇ ਹੋਰ ਸਾਰਾ ਵੇਰਵਾ ਪੂਰਨ ਤੌਰ ‘ਤੇ ਗੁਪਤ ਰੱਖਿਆ ਜਾਵੇਗਾ। ਉਹਨਾਂ ਕਿਹਾ ਕਿ ਇਸ ਮੁਹਿੰਮ ਵਿੱਚ ਆਮ ਲੋਕਾਂ ਦਾ ਪੂਰਨ ਸਹਿਯੋਗ ਦੀ ਲੋੜ ਹੈ।ਇਸ ਮੁਹਿੰਮ ਦੌਰਾਨ ਚੇਅਰਮੈਨ ਸ ਜਤਿੰਦਰ ਸਿੰਘ ਭੱਲਾ ਨੇ ਕਿਹਾ ਕਿ ਸੂਬਾ ਸਰਕਾਰ ਨਸ਼ਿਆਂ ਨੂੰ ਮੁਕੰਮਲ ਤੌਰ ਤੇ ਖਤਮ ਕਰ ਰਹੀ ਹੈ, ਪਰ ਇਸ ਵਿੱਚ ਲੋਕਾਂ ਦਾ ਸਹਿਯੋਗ ਵੀ ਹੋਣਾ ਜਰੂਰੀ ਹੈ। ਉਹਨਾਂ ਨੇ ਕਿਹਾ ਕਿ ਜ਼ਿਲ੍ਹਾ ਪੁਲਿਸ ਵੱਲੋਂ ਵੱਡੇ ਪੱਧਰ ਤੇ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਕੇ ਜੇਲਾਂ ਵਿਚ ਭੇਜਿਆ ਗਿਆ ਹੈ ਪਰ ਲੋਕ ਵੀ ਨਸ਼ਾ ਤਸਕਰਾਂ ਖਿਲਾਫ ਵਿੱਢੀ ਮੁਹਿੰਮ ਵਿਚ ਆਪਣਾ ਯੋਗਦਾਨ ਪਾਉਣ ਅਤੇ ਸੂਚਨਾ ਦੇਣ।ਇਸ ਮੌਕੇ ਵੱਖ ਵੱਖ ਪਿੰਡਾਂ ਦੇ ਲੋਕਾਂ ਤੋਂ ਇਲਾਵਾ ਭਾਰੀ ਗਿਣਤੀ ਵਿੱਚ ਨੌਜਵਾਨਾ ਵੱਲੋਂ ਸ਼ਿਰਕਤ ਕੀਤੀ ਗਈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਪੰਜਾਬ ਨੂੰ ਵਿਸ਼ੇਸ਼ ਪੈਕੇਜ ਲਈ ਸਰਬ ਪਾਰਟੀ ਸਹਿਮਤੀ ਕੀਤੀ ਜਾਵੇ-ਰਾਜਾ ਵੜਿੰਗ

0

👉ਕੇਂਦਰ ਕੋਲ ਮੁੱਦਾ ਉਠਾਉਣ ਲਈ ਸਰਕਾਰ ਨੂੰ ਆਪਣੀ ਪਾਰਟੀ ਦਾ ਸਮਰਥਨ ਪੇਸ਼ ਕੀਤਾ
Chandigarh News:ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਪੰਜਾਬ ਦੀ ਆਰਥਿਕਤਾ ਨੂੰ ਬਚਾਉਣ ਲਈ ਕੇਂਦਰ ਤੋਂ ਵਿਸ਼ੇਸ਼ ਪੈਕੇਜ ਮੰਗਣ ਲਈ ਸਰਬ ਪਾਰਟੀ ਸਹਿਮਤੀ ਦੀ ਮੰਗ ਕੀਤੀ। ਉਨ੍ਹਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੋਲ ਪੰਜਾਬ ਲਈ ਵਿਸ਼ੇਸ਼ ਪੈਕੇਜ ਦੇ ਮੁੱਦੇ ਨੂੰ ਗੰਭੀਰਤਾ ਨਾਲ ਅੱਗੇ ਵਧਾਉਣ ਦੀ ਅਪੀਲ ਕੀਤੀ।ਉਨ੍ਹਾਂ ਨੇ ਹੋਰ ਸਾਰੀਆਂ ਰਾਜਨੀਤਿਕ ਪਾਰਟੀਆਂ ਨੂੰ ਵੀ ਪੰਜਾਬ ਦੇ ਹਿੱਤ ਲਈ ਇੱਕਜੁੱਟ ਹੋਣ ਅਤੇ ਸੂਬੇ ਲਈ ਬੇਲ ਆਊਟ ਪੈਕੇਜ ਲਈ ਕੇਂਦਰ ਸਰਕਾਰ ਨਾਲ ਦਬਾਅ ਪਾਉਣ ਦੀ ਅਪੀਲ ਕੀਤੀ।

ਇਹ ਵੀ ਪੜ੍ਹੋ  ਵਿਜੀਲੈਂਸ ਦੇ ਸਾਬਕਾ ‘ਚੀਫ਼’ ਦੀ ਮੁਅੱਤਲੀ ’ਤੇ ਕੇਂਦਰੀ ਗ੍ਰਹਿ ਵਿਭਾਗ ਨੇ ਲਗਾਈ ‘ਮੋਹਰ’

ਪ੍ਰਦੇਸ਼ ਕਾਂਗਰਸ ਪ੍ਰਧਾਨ ਨੇ ਪੰਜਾਬ ਲਈ ਵਿਸ਼ੇਸ਼ ਪੈਕੇਜ ਦੀ ਮੰਗ ਕਰਨ ਵਿੱਚ ਆਪਣੀ ਪਾਰਟੀ ਦੇ ਪੂਰੇ ਸਮਰਥਨ ਅਤੇ ਸਹਿਯੋਗ ਦੀ ਪੇਸ਼ਕਸ਼ ਕੀਤੀ, ਜਿਸਦੀ ਬਹੁਤ ਜ਼ਰੂਰਤ ਹੈ।ਵੜਿੰਗ, ਜੋ ਸੰਸਦ ਵਿੱਚ ਲੁਧਿਆਣਾ ਦੀ ਨੁਮਾਇੰਦਗੀ ਕਰਦੇ ਹਨ, ਨੇ ਖੁਲਾਸਾ ਕੀਤਾ ਕਿ ਉਨ੍ਹਾਂ ਨੂੰ ਉਦਯੋਗ ਤੋਂ ਪਰੇਸ਼ਾਨ ਕਰਨ ਵਾਲਾ ਫੀਡਬੈਕ ਮਿਲਿਆ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਹਾਲਾਤਾਂ ਵਿੱਚ, ਪੰਜਾਬ ਵਿੱਚ ਉਦਯੋਗ ਅਤੇ ਵਪਾਰ ਦਾ ਬਚਣਾ ਅਤੇ ਕਾਇਮ ਰਹਿਣਾ ਮੁਸ਼ਕਿਲ ਹੈ।ਉਨ੍ਹਾਂ ਦੱਸਿਆ ਕਿ ਪੰਜਾਬ ਦਾ ਕਰਜ਼ਾ ਹਰ ਸਾਲ ਵਧ ਰਿਹਾ ਹੈ।

ਇਹ ਵੀ ਪੜ੍ਹੋ  Canada ’ਚ ਇੱਕ ਹੋਰ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌਤ

“ਆਓ ਇਸ ਮੁੱਦੇ ਨਾਲ ਸਮੂਹਿਕ ਤੌਰ ‘ਤੇ ਨਜਿੱਠੀਏ”, ਉਨ੍ਹਾਂ ਮੁੱਖ ਮੰਤਰੀ ਅਤੇ ਹੋਰ ਰਾਜਨੀਤਿਕ ਪਾਰਟੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਪੰਜਾਬ ਦੀ ਆਰਥਿਕਤਾ ਨੂੰ ਬਚਾਉਣਾ ਸਰਕਾਰ ਦਾ ਮੁੱਢਲਾ ਕੰਮ ਅਤੇ ਜ਼ਿੰਮੇਵਾਰੀ ਹੈ, ਨਹੀਂ ਤਾਂ ਇਸਦੇ ਨਤੀਜੇ ਸਾਰਿਆਂ ਨੂੰ ਭੁਗਤਣੇ ਪੈਣਗੇ।ਵੜਿੰਗ ਨੇ ਢਹਿ-ਢੇਰੀ ਹੋਈ ਆਰਥਿਕਤਾ ਦੇ ਨਤੀਜਿਆਂ ਵਿਰੁੱਧ ਚੇਤਾਵਨੀ ਦਿੱਤੀ ਜਿਸ ਨਾਲ ਵਿਆਪਕ ਬੇਰੁਜ਼ਗਾਰੀ ਪੈਦਾ ਹੋਵੇਗੀ ਜੋ ਅੰਤ ਵਿੱਚ ਕਾਨੂੰਨ ਵਿਵਸਥਾ ਦੀ ਸਮੱਸਿਆ ਦਾ ਕਾਰਨ ਬਣੇਗੀ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਸਰਕਾਰ ਦੀ ਮੌਜੂਦਾ ਮੁਹਿੰਮ ਬੇਕਾਰ ਹੋ ਜਾਵੇਗੀ ਜੇਕਰ ਇਸਨੂੰ ਸੂਬੇ ਦੇ ਆਰਥਿਕ ਪੁਨਰ ਸੁਰਜੀਤੀ ਨਾਲ ਨਹੀਂ ਜੋੜਿਆ ਗਿਆ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਪੰਜਾਬ ਦੇ ਉੱਚ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਪੀ ਏ ਯੂ ਦੇ ਨਵੇਂ ਖੇਤੀ ਵਿਗਿਆਨ ਅਤੇ ਤਕਨੀਕ ਦੇ ਪ੍ਰਦਰਸ਼ਨ ਦੇਖੇ

0

Ludhiana News:ਪੀ ਏ ਯੂ ਵਿਖੇ ਅੱਜ ਪੰਜਾਬ ਸਰਕਾਰ ਦੇ ਨੁਮਾਇੰਦਿਆਂ ਅਤੇ ਉੱਚ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਵਿਸ਼ੇਸ਼ ਦੌਰੇ ਦੌਰਾਨ ਯੂਨੀਵਰਸਿਟੀ ਵਲੋਂ ਖੇਤੀ ਖੋਜ, ਵਿਗਿਆਨ ਅਤੇ ਤਕਨੀਕ ਦੇ ਖੇਤਰ ਵਿਚ ਕੀਤੇ ਜਾ ਰਹੇ ਕਾਰਜਾਂ ਨੂੰ ਵੇਖਿਆ। ਇਸ ਮੌਕੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ, ਸ. ਗੁਰਮੀਤ ਸਿੰਘ ਖੁੱਡੀਆਂ ਤੋਂ ਇਲਾਵਾ ਮੁੱਖ ਸਕੱਤਰ ਪੰਜਾਬ, ਸ਼੍ਰੀ ਕੇ ਏ ਪੀ ਸਿਨਹਾ (ਆਈਏਐਸ); ਖੇਤੀਬਾੜੀ ਦੇ ਸਕੱਤਰ ਸ਼੍ਰੀ ਬਸੰਤ ਗਰਗ; ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ, ਸ਼੍ਰੀ ਮਨੀਸ਼ ਸਿਸੋਦੀਆ, ਪੀ ਏ ਯੂ ਦੇ ਵਾਈਸ ਚਾਂਸਲਰ ਡਾ ਸਤਿਬੀਰ ਸਿੰਘ ਗੋਸਲ ਅਤੇ ਪੰਜਾਬ ਸਰਕਾਰ ਦੇ ਸੀਨੀਅਰ ਪ੍ਰਸ਼ਾਸਕਾਂ ਅਤੇ ਅਧਿਕਾਰੀਆਂ ਦੇ ਨਾਲ ਪੀ ਏ ਯੂ ਦੇ ਅਹੁਦੇਦਾਰਾਂ ਅਤੇ ਵਿਗਿਆਨੀਆਂ ਦੀ ਮੌਜੂਦਗੀ ਵਿਸ਼ੇਸ਼ ਤੌਰ ਤੇ ਜ਼ਿਕਰਯੋਗ ਰਹੀ। ਮਹਿਮਾਨਾਂ ਨੇ ਖੇਤੀਬਾੜੀ ਵਿੱਚ ਨਵੀਨ ਰੁਝਾਨਾਂ, ਨੌਜਵਾਨਾਂ ਦੇ ਹੁਨਰ ਵਿਕਾਸ ਦੇ ਨਾਲ ਪੇਂਡੂ ਰੁਜ਼ਗਾਰ ਪੈਦਾ ਕਰਨ ਦੇ ਮੌਕਿਆਂ ਬਾਰੇ ਚਰਚਾ ਕੀਤੀ। ਨਾਲ ਹੀ ਪੀ ਏ ਯੂ ਦੇ ਉੱਚ ਅਧਿਕਾਰੀਆਂ ਅਤੇ ਮਾਹਿਰਾਂ ਨਾਲ ਇਕ ਸੰਵਾਦ ਸੈਸ਼ਨ ਹੋਇਆ ਜਿਸ ਵਿਚ ਯੂਨੀਵਰਸਿਟੀ ਦੀਆਂ ਪਸਾਰ, ਖੋਜ ਅਤੇ ਅਕਾਦਮਿਕ ਗਤੀਵਿਧੀਆਂ ਦੀ ਜਾਣਕਾਰੀ ਵੀ ਵਫ਼ਦ ਨੇ ਹਾਸਿਲ ਕੀਤੀ।ਉੱਚ ਅਧਿਕਾਰੀਆਂ ਦੇ ਇਸ ਮੰਡਲ ਨੇ ਵੱਖ ਵੱਖ ਵਿਭਾਗਾਂ ਵਲੋਂ ਪੇਂਡੂ ਰੁਜ਼ਗਾਰ ਅਤੇ ਖੋਜ ਦੇ ਖੇਤਰ ਵਿਚ ਕੀਤੇ ਜਾ ਰਹੇ ਕਾਰਜਾਂ ਨੂੰ ਜਾਨਣ ਲਈ ਖੇਤੀ ਪ੍ਰੋਸੈਸਿੰਗ ਅਤੇ ਉੱਚ ਪੱਧਰੀ ਬਾਇਓਤਕਨਾਲੋਜੀ ਖੋਜਾਂ ਦਾ ਜਾਇਜ਼ਾ ਵੀ ਲਿਆ।ਆਪਣੇ ਭਾਸ਼ਣ ਵਿੱਚ, ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਪੀ ਏ ਯੂ ਨੇ ਪੰਜਾਬ ਦੇ ਅਰਥਚਾਰੇ ਨੂੰ ਹਰੀ ਕ੍ਰਾਂਤੀ ਰਾਹੀਂ ਨਵੇਂ ਮੁਕਾਮ ਤੇ ਪੁਚਾਇਆ। ਹੁਣ ਖੇਤੀ ਦੇ ਬਦਲਦੇ ਦ੍ਰਿਸ਼ ਵਿਚ ਇਹ ਸੰਸਥਾ ਨਵੇਂ ਪੰਜਾਬ ਦੀ ਨੀਂਹ ਰੱਖ ਰਹੀ ਹੈ। ਇਸ ਲਈ ਯੂਨੀਵਰਸਿਟੀ ਵਲੋਂ ਖੇਤੀ ਉਦਯੋਗ ਅਤੇ ਉੱਦਮ ਲਈ ਕਿਸਾਨਾਂ ਨੂੰ ਸਿੱਖਿਅਤ ਕਰਨ ਲਈ ਪੀ ਏ ਯੂ ਦੀ ਪ੍ਰਸ਼ੰਸਾ ਕਰਦਿਆਂ ਉਨ੍ਹਾਂ ਨੇ ਪੀਏਯੂ ਦੇ ਸਿਖਲਾਈ ਢਾਂਚੇ ਦੀ ਸਲਾਹੁਤਾ ਕੀਤੀ।

ਇਹ ਵੀ ਪੜ੍ਹੋ  ਵਿਜੀਲੈਂਸ ਦੇ ਸਾਬਕਾ ‘ਚੀਫ਼’ ਦੀ ਮੁਅੱਤਲੀ ’ਤੇ ਕੇਂਦਰੀ ਗ੍ਰਹਿ ਵਿਭਾਗ ਨੇ ਲਗਾਈ ‘ਮੋਹਰ’

ਪੰਜਾਬ ਦੇ ਨੌਜਵਾਨਾਂ ਵਿੱਚ ਉੱਦਮ ਵਿਕਾਸ ਉੱਪਰ ਜ਼ੋਰ ਦਿੰਦਿਆਂ ਸ੍ਰੀ ਖੁੱਡੀਆਂ ਨੇ ਕਿਹਾ ਕਿ ਸਾਨੂੰ ਨਾ ਸਿਰਫ ਨਵੇਂ ਯੋਗ ਲਈ ਖੇਤੀ ਵਿਗਿਆਨੀ ਚਾਹੀਦੇ ਹਨ ਸਗੋਂ ਖੇਤੀ ਕਰਨ ਵਾਲੇ ਕਿਸਾਨਾਂ ਦੀ ਵੀ ਲੋੜ ਹੈ। ਪੀ ਏ ਯੂ ਇਸ ਕੰਮ ਨੂੰ ਬਾਖੂਬੀ ਅੰਜਾਮ ਦੇ ਰਹੀ ਹੈ।ਮਹਿਮਾਨਾਂ ਨੇ ਸਟਨ ਹਾਊਸ ਵਿਖੇ ਲੱਗੀ ਖੇਤੀ ਉਦਯੋਗ ਪ੍ਰਦਰਸ਼ਨੀ ਵਿੱਚ ਸ਼ਾਮਿਲ ਹੋ ਕੇ ਪੀਏਯੂ ਦੀਆਂ ਨਵੀਨਤਮ ਖੇਤੀ ਤਕਨਾਲੋਜੀਆਂ ਦਾ ਮੁਜ਼ਾਹਿਰਾ ਦੇਖਿਆ।ਦਿੱਲੀ ਦੇ ਸਾਬਕ ਉਪ ਮੁੱਖ ਮੰਤਰੀ ਸ਼੍ਰੀ ਮਨੀਸ਼ ਸਿਸੋਦੀਆ ਨੇ ਵੀ ਪੀ ਏ ਯੂ ਦੀਆਂ ਪ੍ਰਦਰਸ਼ਨੀਆਂ ਨੂੰ ਗਹੁ ਨਾਲ ਵੇਖਿਆ ਅਤੇ ਨਵੀਂ ਵਿਗਿਆਨਕ ਲੱਭਤਾਂ ਦੀ ਸ਼ਮੂਲੀਅਤ ਉੱਪਰ ਤਸੱਲੀ ਦਾ ਪ੍ਰਗਟਾਵਾ ਕੀਤਾ।ਪੀ ਏ ਯੂ ਵਲੋਂ ਖੇਤੀ ਸਿੱਖਿਆ, ਖੋਜ, ਪਸਾਰ ਅਤੇ ਖੇਤੀ ਤਕਨੀਕਾਂ ਲਈ ਕੀਤੇ ਜਾ ਰਹੇ ਕਾਰਜਾਂ ਦੀ ਮਹੱਤਤਾ ਨੂੰ ਸਵੀਕਾਰ ਕਰਦੇ ਹੋਏ ਸ਼੍ਰੀ ਕੇ ਏ ਪੀ ਸਿਨਹਾ, ਆਈਏਐਸ, ਮੁੱਖ ਸਕੱਤਰ, ਪੰਜਾਬ ਨੇ ਨਵੇਂ ਯੁੱਗ ਦਾ ਹਾਣੀ ਬਣਨ ਲਈ ਸੰਸਾਰ ਪੱਧਰ ਦੀਆਂ ਤਕਨੀਕਾਂ ਨਾਲ ਬਰ ਮੇਚਣ ਦੀ ਅਹਿਮੀਅਤ ਉੱਪਰ ਜ਼ੋਰ ਦਿੱਤਾ। ਉਨ੍ਹਾਂ ਆਸ ਪ੍ਰਗਟਾਈ ਕਿ ਯੂਨੀਵਰਸਿਟੀ ਵਲੋਂ ਸਵੈ ਮੰਡੀਕਰਨ, ਖੇਤੀ ਕਾਰੋਬਾਰ ਅਤੇ ਉਤਪਾਦ ਨਿਰਮਾਣ ਲਈ ਹੋਰ ਨੌਜਵਾਨਾਂ ਨੂੰ ਸਿੱਖਿਅਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਟਿਕਾਊ ਪੇਂਡੂ ਪਰਿਵਰਤਨ ਅਤੇ ਆਮਦਨ ਵਧਾਉਣ ਲਈ ਢੁਕਵਾਂ ਮਾਡਲ ਸਾਮ੍ਹਣੇ ਲਿਆਉਣਾ ਜ਼ਰੂਰੀ ਹੈ।ਸ਼੍ਰੀ ਬਸੰਤ ਗਰਗ ਨੇ ਇਸ ਗੱਲ ਵਿੱਚ ਡੂੰਘੀ ਦਿਲਚਸਪੀ ਦਿਖਾਈ ਕਿ ਕਿਵੇਂ ਬਾਇਓਤਕਨਾਲੌਜੀਕਲ ਤਰੱਕੀ ਫਸਲਾਂ ਦੀ ਲਚਕਤਾ, ਬੀਜ ਦੀ ਗੁਣਵੱਤਾ ਅਤੇ ਬਿਮਾਰੀ-ਮੁਕਤ ਲਾਉਣਾ ਸਮੱਗਰੀ ਤੱਕ ਕਿਸਾਨਾਂ ਦੀ ਪਹੁੰਚ ਨੂੰ ਵਧਾ ਰਹੀ ਹੈ। ਉਨ੍ਹਾਂ ਨੇ ਸਪੀਡ ਬ੍ਰੀਡਿੰਗ ਅਤੇ ਬਦਲਦੇ ਜਲਵਾਯੂ ਅਨੁਸਾਰ ਕਿਸਮਾਂ ਦੀ ਖੋਜ ਲਈ ਕੀਤੇ ਜਾ ਰਹੇ ਕੰਮਾਂ ਬਾਰੇ ਪੀਏਯੂ ਦੀ ਭੂਮਿਕਾ ਦੀ ਸ਼ਲਾਘਾ ਕੀਤੀ।ਪੀ ਏ ਯੂ ਦੇ ਖੋਜ, ਪਸਾਰ ਅਤੇ ਵਿਦਿਅਕ ਢਾਂਚੇ ਦੀ ਜਾਣਕਾਰੀ ਦਿੰਦਿਆਂ ਵਾਈਸ ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ ਨੇ ਮਹਿਮਾਨਾਂ ਦਾ ਸਵਾਗਤ ਕੀਤਾ ਅਤੇ ਕਿਹਾ ਕਿ ਸੰਸਥਾ ਆਪਣੇ ਮੁੱਢ ਤੋਂ ਹੀ ਕਿਸਾਨੀ ਅਤੇ ਸਮੁੱਚੇ ਸਮਾਜ ਦੀ ਭਲਾਈ ਲਈ ਪ੍ਰਤੀਬੱਧ ਹੈ।

ਇਹ ਵੀ ਪੜ੍ਹੋ  ਪੰਜਾਬ ਪੁਲਿਸ ਵੱਲੋਂ ਅੰਤਰਰਾਸ਼ਟਰੀ ਨਾਰਕੋ ਤਸਕਰੀ ਗਿਰੋਹ ਦਾ ਪਰਦਾਫਾਸ਼; 10.2 ਕਿਲੋਗ੍ਰਾਮ ਹੈਰੋਇਨ ਸਮੇਤ 3 ਕਾਬੂ

ਉਨ੍ਹਾਂ ਕਿਹਾ ਕਿ ਇਸ ਦੌਰੇ ਨੇ ਪੀਏਯੂ ਦੀਆਂ ਖੇਤੀਬਾੜੀ ਖੋਜ ਅਤੇ ਪੇਂਡੂ ਵਿਕਾਸ ਲਈ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਬਾਰੇ ਵਿਆਪਕ ਸਮਝ ਪ੍ਰਦਾਨ ਕੀਤੀ ਹੈ । ਖੇਤੀ ਲਈ ਨਵੀਂ ਪੀੜ੍ਹੀ ਨੂੰ ਪ੍ਰੇਰਿਤ ਕਰਨ ਦੀ ਲੋੜ ਤੇ ਜ਼ੋਰ ਦਿੰਦਿਆਂ ਡਾ ਗੋਸਲ ਨੇ ਰਵਾਇਤੀ ਕਾਸ਼ਤਕਾਰੀ ਤੋਂ ਇਲਾਵਾ ਖੇਤੀ ਨੂੰ ਕਾਰੋਬਾਰ ਵਿਚ ਬਦਲਣ ਅਤੇ ਖੇਤੀ ਆਮਦਨ ਦਾ ਮਜ਼ਬੂਤ ਢਾਂਚਾ ਨਿਰਮਾਣ ਕਰਨ ਲਈ ਜਾਰੀ ਖੋਜ ਰੁਚੀਆਂ ਬਾਰੇ ਦੱਸਿਆ। ਉਨ੍ਹਾਂ ਕਿਹਾ ਕਿ ਨਵੇਂ ਹੁਨਰਾਂ ਨੂੰ ਅੱਗੇ ਵਧਾਉਣ ਲਈ ਖੇਤੀਬਾੜੀ ਵਿੱਚ ਏਆਈ, ਸੈਂਸਿੰਗ ਸਿਸਟਮ, ਵਾਤਾਵਰਨ ਪੱਖੀ ਖੇਤੀ, ਉੱਦਮ ਅਤੇ ਉਦਯੋਗ ਆਦਿ ਦੇ ਨਾਲ ਨਾਲ ਸੰਯੁਕਤ ਖੇਤੀ ਪ੍ਰਣਾਲੀ ਅੱਜ ਦੇ ਸਮੇਂ ਦੀ ਲੋੜ ਹੈ। ਪੀ ਏ ਯੂ ਦੇ ਅਕੀਦਿਆਂ ਨੂੰ ਦੁਹਰਾਉਂਦਿਆਂ ਵਾਈਸ ਚਾਂਸਲਰ ਨੇ ਹੁਨਰੀ ਅਤੇ ਵਿਗਿਆਨਕ ਕਿਸਾਨ ਦੀ ਨਿਰਮਾਣਕਾਰੀ ਨੂੰ ਅਜੋਕੇ ਸਮੇਂ ਦੀ ਮੰਗ ਆਖਿਆ। ਉਨ੍ਹਾਂ ਕਿਹਾ ਕਿ ਅਸੀਂ ਇਹ ਵਿਚਾਰ ਸਭ ਨੂੰ ਦੱਸਣਾ ਚਾਹੁੰਦੇ ਹਾਂ ਕਿ ਸਾਡਾ ਮੰਤਵ ਪੰਜਾਬ ਦੀ ਖੇਤੀ ਦਾ ਸਰਵਪੱਖੀ ਵਿਕਾਸ ਹੈ।ਨਿਰਦੇਸ਼ਕ ਖੋਜ ਡਾ. ਅਜਮੇਰ ਸਿੰਘ ਢੱਟ , ਡੀਨ ਪੋਸਟ ਗ੍ਰੈਜੂਏਟ ਸਟੱਡੀਜ਼ ਡਾ ਮਾਨਵ ਇੰਦਰਾ ਸਿੰਘ ਗਿੱਲ, ਨਿਰਦੇਸ਼ਕ ਪਸਾਰ ਸਿੱਖਿਆ ਡਾ. ਮੱਖਣ ਸਿੰਘ ਭੁੱਲਰ ਅਤੇ ਅਪਰ ਨਿਰਦੇਸ਼ਕ ਸੰਚਾਰ ਡਾ. ਤੇਜਿੰਦਰ ਸਿੰਘ ਰਿਆੜ ਦੀ ਅਗਵਾਈ ਹੇਠ ਲੱਗੀਆਂ ਪ੍ਰਦਰਸ਼ਨੀਆਂ ਨੇ ਖੇਤੀਬਾੜੀ ਵਿੱਚ ਖੋਜ, ਨਵੀਨਤਾ, ਅਕਾਦਮਿਕ, ਪਸਾਰ ਸੇਵਾਵਾਂ ਅਤੇ ਉਦਯੋਗਾਂ ਦੀ ਸ਼ੁਰੂਆਤ ਕਰਨ ਦੇ ਖੇਤਰ ਵਿਚ ਪੀਏਯੂ ਦੀਆਂ ਗਤੀਵਿਧੀਆਂ ਦਾ ਪ੍ਰਦਰਸ਼ਨ ਕੀਤਾ।ਫੂਡ ਇਨਕਿਊਬੇਸ਼ਨ ਸੈਂਟਰ ਵਿਖੇ ਡਾ. ਸਵਿਤਾ ਸ਼ਰਮਾ ਨੇ ਭੋਜਨ ਪ੍ਰੋਸੈਸਿੰਗ ਅਤੇ ਪੋਸ਼ਣ ਸੁਰੱਖਿਆ ਵਿੱਚ ਉੱਦਮ ਦੇ ਮੌਕਿਆਂ ਬਾਰੇ ਗੱਲ ਕੀਤੀ । ਡਾ. ਰੁਪਿੰਦਰ ਕੌਰ ਨੇ ਸ੍ਕਿੱਲ ਡਿਵੈਲਪਮੈਂਟ ਸੈਂਟਰ ਵਿਚ ਨੌਜਵਾਨਾਂ ਅਤੇ ਪੇਂਡੂਆਂ ਲਈ ਖੇਤੀਬਾੜੀ-ਅਧਾਰਤ ਹੁਨਰਾਂ ਨੂੰ ਉਤਸ਼ਾਹਿਤ ਕਰਨ ਵਿੱਚ ਪੀਏਯੂ ਦੀ ਭੂਮਿਕਾ ਦਾ ਪ੍ਰਦਰਸ਼ਨ ਕੀਤਾ।ਇਸ ਉੱਚ ਪੱਧਰੀ ਵਫ਼ਦ ਨੇ ਯੂਨੀਵਰਸਿਟੀ ਦੇ ਮੁੱਖ ਕੇਂਦਰਾਂ ਦਾ ਵੀ ਦੌਰਾ ਕੀਤਾ।

ਇਹ ਵੀ ਪੜ੍ਹੋ  ਪੰਜਾਬ ਵਿੱਚ ਸਿੱਖਿਆ ਕ੍ਰਾਂਤੀ:’ਆਪ’ ਦੀ ਅਗਵਾਈ ਹੇਠ ਸਰਕਾਰੀ ਸਕੂਲਾਂ ਦੇ ਰਿਕਾਰਡ ਨਤੀਜੇ:ਮੁੱਖ ਮੰਤਰੀ ਮਾਨ

ਐਗਰੋ-ਪ੍ਰੋਸੈਸਿੰਗ ਕੰਪਲੈਕਸ ਤੋਂ ਇਲਾਵਾ ਵਢਾਈ ਉਪਰੰਤ ਉਤਪਾਦ ਨਿਰਮਾਣ ਤਕਨੀਕਾਂ ਅਤੇ ਨਵੇਂ ਬਾਇਓਤਕਨਾਲੋਜੀ ਦੇ ਨਾਲ ਨਾਲ ਨਵੀਂ ਕਿਸਮ ਸੁਧਾਰ ਤਕਨੀਕਾਂ ਦੀ ਜਾਣਕਾਰੀ ਦੇਣ ਲਈ ਯੂਨੀਵਰਸਿਟੀ ਦੇ ਮਾਹਿਰ ਡਾ. ਤਰਸੇਮ ਚੰਦ , ਡਾ. ਪਰਵੀਨ ਛੂਨੇਜਾ, ਡਾ. ਧਰਮਿੰਦਰ ਭਾਟੀਆ, ਡਾ. ਯੋਗੇਸ਼ ਵਿਕਲ ਅਤੇ ਡਾ. ਗੁਰਉਪਕਾਰ ਸਿੰਘ ਨੇ ਹਾਜ਼ਿਰ ਲੋਕਾਂ ਨੂੰ ਨਵੇਂ ਕਾਰਜਾਂ ਤੋਂ ਜਾਣੂ ਕਰਵਾਇਆ।ਦੌਰੇ ਦੇ ਅੰਤ ਤੇ ਡਾ ਖੇਮ ਸਿੰਘ ਗਿੱਲ ਕਿਸਾਨ ਸੇਵਾ ਕੇਂਦਰ ਵਿਖੇ ਵਿਚਾਰ ਚਰਚਾ ਸੈਸ਼ਨ ਹੋਇਆ। ਇਸ ਦੌਰਾਨ ਖੇਤੀ ਤੋਂ ਰੁਜ਼ਗਾਰ ਪੈਦਾ ਕਰਨ ਲਈ ਪੇਂਡੂ ਖੇਤਰ ਵਿੱਚ ਤਕਨਾਲੋਜੀ ਦੀ ਵਰਤੋਂ ਬਾਰੇ ਮਾਹਿਰਾਂ ਨੇ ਆਪਣੇ ਵਿਚਾਰ ਪੇਸ਼ ਕੀਤੇ।ਇਸ ਮੌਕੇ ਹਾਜ਼ਰ ਪ੍ਰਮੁੱਖ ਵਿਅਕਤੀਆਂ ਵਿਚ ਸ਼੍ਰੀਮਤੀ ਰਾਖੀ ਗੁਪਤਾ ਭੰਡਾਰੀ, ਆਈਏਐਸ, ਪ੍ਰਮੁੱਖ ਸਕੱਤਰ, ਭੋਜਨ ਪ੍ਰੋਸੈਸਿੰਗ, ਪੰਜਾਬ; ਸ਼੍ਰੀਮਤੀ ਅਲਕਨੰਦਾ ਦਿਆਲ, ਆਈਏਐਸ, ਪ੍ਰਮੁੱਖ ਸਕੱਤਰ, ਰੁਜ਼ਗਾਰ ਉਤਪਤੀ ਹੁਨਰ ਵਿਕਾਸ ਅਤੇ ਸਿਖਲਾਈ, ਪੰਜਾਬ; ਸ਼੍ਰੀ ਅਜੀਤ ਬਾਲਾਜੀ ਜੋਸ਼ੀ, ਆਈਏਐਸ, ਪ੍ਰਸ਼ਾਸਕੀ ਸਕੱਤਰ ਪੇਂਡੂ ਵਿਕਾਸ ਅਤੇ ਪੰਚਾਇਤਾਂ, ਪੰਜਾਬ; ਸ਼੍ਰੀ ਮੁਹੰਮਦ ਤਾਇਬ, ਆਈਏਐਸ ਪ੍ਰਸ਼ਾਸਕੀ ਸਕੱਤਰ ਬਾਗਬਾਨੀ, ਪੰਜਾਬ; ਸ਼੍ਰੀਮਤੀ ਵਰਜੀਤ ਵਾਲੀਆ, ਆਈਏਐਸ, ਡਿਪਟੀ ਕਮਿਸ਼ਨਰ, ਰੂਪਨਗਰ; ਸ਼੍ਰੀਮਤੀ ਜਸਵੰਤ ਸਿੰਘ, ਖੇਤੀਬਾੜੀ ਅਤੇ ਕਿਸਾਨ ਭਲਾਈ, ਪੰਜਾਬ; ਸ਼੍ਰੀਮਤੀ ਸ਼ੈਲੇਂਦਰ ਕੌਰ, ਡਾਇਰੈਕਟਰ ਬਾਗਬਾਨੀ, ਪੰਜਾਬ; ਡਾ. ਜਤਿੰਦਰ ਪਾਲ ਸਿੰਘ ਗਿੱਲ, ਵਾਈਸ ਚਾਂਸਲਰ, ਗੁਰੂ ਅੰਗਦ ਦੇਵ ਵੈਟਰਨਰੀ ਯੂਨੀਵਰਸਿਟੀ; ਡਾ. ਨਚੀਕੇਤ ਕੋਤਵਾਲੀਵਾਲੇ, ਡਾਇਰੈਕਟਰ, ਆਈਸੀਏਆਰ-ਸੈਂਟਰਲ ਇੰਸਟੀਚਿਊਟ ਆਫ ਪੋਸਟ ਹਾਰਵੈਸਟ ਇੰਜੀਨੀਅਰਿੰਗ ਐਂਡ ਤਕਨਾਲੋਜੀ (ਸੀਆਈਪੀਐਚਈਟੀ); ਡਾ. ਪਰਵੇਂਦਰ ਸ਼ਿਓਰਾਨ, ਡਾਇਰੈਕਟਰ, ਆਈ.ਸੀ.ਏ.ਆਰ.-ਅਟਾਰੀ; ਡਾ. ਬੀ.ਵੀ.ਸੀ. ਮਹਾਜਨ, ਡਾਇਰੈਕਟਰ, ਪੰਜਾਬ ਬਾਗਬਾਨੀ ਪੋਸਟਹਾਰਵੈਸਟ ਟੈਕਨਾਲੋਜੀ ਸੈਂਟਰ ; ਡਾ. ਕੰਵਰ ਬਰਜਿੰਦਰ ਸਿੰਘ, ਡਾਇਰੈਕਟਰ, ਪੰਜਾਬ ਐਗਰੀਕਲਚਰਲ ਮੈਨੇਜਮੈਂਟ ਐਂਡ ਐਕਸਟੈਂਸ਼ਨ ਟ੍ਰੇਨਿੰਗ ਇੰਸਟੀਚਿਊਟ ਅਤੇ ਡਾ. ਬ੍ਰਿਜੇਂਦਰ ਪਟੇਰੀਆ, ਡਾਇਰੈਕਟਰ, ਪੰਜਾਬ ਰਿਮੋਟ ਸੈਂਸਿੰਗ ਸੈਂਟਰ ਸ਼ਾਮਿਲ ਸਨ।ਇਸ ਸਮਾਰੋਹ ਦਾ ਸੰਚਾਲਨ ਡਾ. ਵਿਸ਼ਾਲ ਬੈਕਟਰ ਨੇ ਕੀਤਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਮੇਅਰ ਪਦਮਜੀਤ ਸਿੰਘ ਮਹਿਤਾ ਨੇ ਵੱਖ-ਵੱਖ ਮੀਟਿੰਗਾਂ ਨੂੰ ਕੀਤਾ ਸੰਬੋਧਨ,ਪੈਦਲ ਦੌਰਾ ਕਰਕੇ ਲਿਆ ਸਮੱਸਿਆਵਾਂ ਦਾ ਜਾਇਜ਼ਾ

0

👉35 ਕਰੋੜ ਰੁਪਏ ਦੀ ਲਾਗਤ ਨਾਲ ਪੀਣ ਵਾਲੇ ਪਾਣੀ ਦੀ ਸਮੱਸਿਆ ਦਾ ਕੀਤਾ ਜਾ ਰਿਹਾ ਹੈ ਹੱਲ: ਮੇਅਰ ਸ਼੍ਰੀ ਪਦਮਜੀਤ ਸਿੰਘ ਮਹਿਤਾ
👉ਸ਼ਹਿਰ ਵਾਸੀਆਂ ਨੂੰ ਓਟੀਐਸ ਸਕੀਮ ਦੇ ਤਹਿਤ 2 ਮਹੀਨਿਆਂ ਲਈ ਪ੍ਰਾਪਰਟੀ ਟੈਕਸ ਵਿੱਚ ਦਿੱਤੀ ਗਈ ਹੈ ਵੱਡੀ ਰਾਹਤ
Bathinda News: ਮੇਅਰ ਸ਼੍ਰੀ ਪਦਮਜੀਤ ਸਿੰਘ ਮਹਿਤਾ ਨੇ ਜਨਤਾ ਦੇ ਦਰਬਾਰ ਪਹੁੰਚ ਕੇ ਸਮੱਸਿਆਵਾਂ ਦੇ ਹੱਲ ਲਈ ਸ਼ੁਰੂ ਕੀਤੀ ਮੁਹਿੰਮ ਦੇ ਹਿੱਸੇ ਵਜੋਂ, ਵੱਖ-ਵੱਖ ਮੀਟਿੰਗਾਂ ਵਿੱਚ ਭਾਗ ਲਿਆ ਅਤੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ, ਲਗਭਗ ਸਾਰੀਆਂ ਸਮੱਸਿਆਵਾਂ ਦਾ ਹੱਲ ਕਰਵਾਇਆ ਅਤੇ ਲੋਕਾਂ ਨੂੰ ਸੰਬੋਧਨ ਵੀ ਕੀਤਾ। ਇਸ ਦੌਰਾਨ ਉਨ੍ਹਾਂ ਖੱਦਰ ਭੰਡਾਰ ਗਲੀ ਦੀਆਂ ਸਮੱਸਿਆਵਾਂ ਸੁਣਨ ਤੋਂ ਬਾਅਦ ਪੈਦਲ ਦੌਰਾ ਕਰਕੇ ਸਮੱਸਿਆਵਾਂ ਦਾ ਨਿਰੀਖਣ ਕੀਤਾ ਅਤੇ ਅਧਿਕਾਰੀਆਂ ਨੂੰ ਫ਼ੋਨ ‘ਤੇ ਸਮੱਸਿਆਵਾਂ ਨੂੰ ਤੁਰੰਤ ਹੱਲ ਕਰਨ ਦੇ ਨਿਰਦੇਸ਼ ਦਿੱਤੇ। ਮੇਅਰ ਸ਼੍ਰੀ ਮਹਿਤਾ ਨੇ ਸਥਾਨਕ ਚੰਦਸਰ ਬਸਤੀ ਵਿੱਚ ਕੀਤੀ ਮੀਟਿੰਗ ਵਿੱਚ ਲੋਕਾਂ ਤੋਂ ਉਨ੍ਹਾਂ ਦੀਆਂ ਸਮੱਸਿਆਵਾਂ ਬਾਰੇ ਪੁੱਛਿਆ। ਉਨ੍ਹਾਂ ਨੇ ਪੈਦਲ ਜਾ ਕੇ ਕੁਝ ਸਮੱਸਿਆਵਾਂ ਦਾ ਨਿਰੀਖਣ ਕੀਤਾ। ਉਨ੍ਹਾਂ ਅਧਿਕਾਰੀਆਂ ਨੂੰ ਫੋਨ ਕਰਕੇ ਕੁਝ ਸਮੱਸਿਆਵਾਂ ਦਾ ਮੌਕੇ ‘ਤੇ ਹੀ ਹੱਲ ਕਰਵਾਇਆ ਅਤੇ ਬਾਕੀ ਸਮੱਸਿਆਵਾਂ ਨੂੰ ਜਲਦੀ ਹੱਲ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਗੋਪਾਲ ਨਗਰ ਵਿੱਚ ਵੀ ਇੱਕ ਮੀਟਿੰਗ ਕੀਤੀ ਅਤੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ।

ਇਹ ਵੀ ਪੜ੍ਹੋ  ਪੰਜਾਬ ਵਿੱਚ ਸਿੱਖਿਆ ਕ੍ਰਾਂਤੀ:’ਆਪ’ ਦੀ ਅਗਵਾਈ ਹੇਠ ਸਰਕਾਰੀ ਸਕੂਲਾਂ ਦੇ ਰਿਕਾਰਡ ਨਤੀਜੇ:ਮੁੱਖ ਮੰਤਰੀ ਮਾਨ

ਅੱਜ ਅਚਾਨਕ ਮੇਅਰ ਸ਼੍ਰੀ ਪਦਮਜੀਤ ਸਿੰਘ ਮਹਿਤਾ ਆਪਣੇ ਵਾਰਡ ਨੰਬਰ 48 ਵਿੱਚ ਪਹੁੰਚੇ, ਜਿੱਥੇ ਉਨ੍ਹਾਂ ਨੂੰ ਸੀਵਰੇਜ ਓਵਰਫਲੋ ਹੋਣ ਦੀਆਂ ਸ਼ਿਕਾਇਤਾਂ ਮਿਲ ਰਹੀਆਂ ਸਨ, ਜਿਸਦਾ ਉਨ੍ਹਾਂ ਨੇ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਸੋਮਵਾਰ ਤੱਕ ਉਕਤ ਸਮੱਸਿਆ ਨੂੰ ਹੱਲ ਕਰਨ ਦੇ ਆਦੇਸ਼ ਦਿੱਤੇ। ਵੱਖ-ਵੱਖ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਮੇਅਰ ਸ਼੍ਰੀ ਪਦਮਜੀਤ ਸਿੰਘ ਮਹਿਤਾ ਨੇ ਕਿਹਾ ਕਿ ਉਹ ਕੋਈ ਵੀ ਅਜਿਹਾ ਵਾਅਦਾ ਨਹੀਂ ਕਰਦੇ, ਜਿਸਨੂੰ ਉਹ ਪੂਰਾ ਨਾ ਕਰ ਸਕਣ, ਪਰ ਉਹ ਹਮੇਸ਼ਾ ਹਰ ਉਸ ਵਾਅਦੇ ‘ਤੇ ਆਪਣੀ ਮੋਹਰ ਲਗਾਉਂਦੇ ਹਨ, ਜੋ ਜਨਤਕ ਸੇਵਾ ਦੇ ਹਿੱਸੇ ਵਜੋਂ ਪੂਰਾ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਉਹ ਬਠਿੰਡਾ ਨੂੰ ਇੱਕ ਆਦਰਸ਼ ਸ਼ਹਿਰ ਬਣਾਉਣ, ਬਠਿੰਡਾ ਨੂੰ ਸਾਫ਼-ਸੁਥਰਾ ਬਣਾਉਣ ਅਤੇ ਬਠਿੰਡਾ ਵਾਸੀਆਂ ਦੀ ਜੀਵਨ ਸ਼ੈਲੀ ਨੂੰ ਉੱਚਾ ਚੁੱਕਣ ਲਈ ਦਿਨ ਰਾਤ ਮਿਹਨਤ ਕਰ ਰਹੇ ਹਨ, ਜਿਸ ਵਿੱਚ ਨਗਰ ਨਿਗਮ ਦੇ ਅਧਿਕਾਰੀ, ਕਰਮਚਾਰੀ ਅਤੇ ਸਫਾਈ ਸੇਵਕ ਵੀ ਉਨ੍ਹਾਂ ਦਾ ਦਿਲੋਂ-ਜਾਨ ਨਾਲ ਪੂਰਾ ਸਾਥ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਬਠਿੰਡਾ ਸ਼ਹਿਰ ਦੇ ਵਸਨੀਕਾਂ ਨੂੰ ਸਾਫ਼ ਪੀਣ ਵਾਲੇ ਪਾਣੀ ਦੀ ਸਪਲਾਈ ਲਈ 35 ਕਰੋੜ ਰੁਪਏ ਦੇ ਟੈਂਡਰ ਜਾਰੀ ਕੀਤੇ ਗਏ ਹਨ ਅਤੇ ਜਲਦੀ ਹੀ ਲੋਕਾਂ ਨੂੰ ਪੀਣ ਵਾਲੇ ਪਾਣੀ ਦੀ ਸਮੱਸਿਆ ਤੋਂ ਰਾਹਤ ਮਿਲੇਗੀ। ਮੇਅਰ ਸਾਹਿਬ ਨੇ ਕਿਹਾ ਕਿ ਪੰਜਾਬ ਦੇ ਬਠਿੰਡਾ ਸ਼ਹਿਰ ਨੂੰ ਵੱਡੀ ਰਾਹਤ ਮਿਲੀ ਹੈ, ਜਿਸ ਤਹਿਤ ਉਨ੍ਹਾਂ ਦੇ ਮੇਅਰ ਬਣਨ ਤੋਂ ਬਾਅਦ ਪਹਿਲੀ ਹੀ ਹਾਊਸ ਮੀਟਿੰਗ ਵਿੱਚ ਇੱਕ ਪ੍ਰਸਤਾਵ ਪਾਸ ਕੀਤਾ ਗਿਆ ਸੀ ਕਿ ਪ੍ਰਾਪਰਟੀ ਟੈਕਸ ਭਰਨ ਲਈ ਓ.ਟੀ.ਐਸ. ਸਕੀਮ ਲਾਗੂ ਕੀਤੀ ਜਾਵੇ, ਜੋ ਕਿ ਸਰਕਾਰ ਨੂੰ ਭੇਜੀ ਗਈ ਸੀ ਅਤੇ ਦੋ ਦਿਨ ਪਹਿਲਾਂ ਇਸ ਪ੍ਰਸਤਾਵ ਨੂੰ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਨੇ ਮਨਜ਼ੂਰੀ ਦੇ ਦਿੱਤੀ ਹੈ।

ਇਹ ਵੀ ਪੜ੍ਹੋ  ਵਿਜੀਲੈਂਸ ਦੇ ਸਾਬਕਾ ‘ਚੀਫ਼’ ਦੀ ਮੁਅੱਤਲੀ ’ਤੇ ਕੇਂਦਰੀ ਗ੍ਰਹਿ ਵਿਭਾਗ ਨੇ ਲਗਾਈ ‘ਮੋਹਰ’

ਉਨ੍ਹਾਂ ਕਿਹਾ ਕਿ ਓ.ਟੀ.ਐਸ. ਸਕੀਮ 2 ਮਹੀਨਿਆਂ ਲਈ ਲਾਗੂ ਕੀਤੀ ਗਈ ਹੈ, ਜਿਸ ਤਹਿਤ 31 ਜੁਲਾਈ ਤੱਕ ਰਿਹਾਇਸ਼ੀ ਅਤੇ ਵਪਾਰਕ ਪ੍ਰਾਪਰਟੀ ਟੈਕਸ ਦੇ ਭੁਗਤਾਨ ‘ਤੇ ਕੋਈ ਵਿਆਜ ਅਤੇ ਜੁਰਮਾਨਾ ਨਹੀਂ ਲਿਆ ਜਾਵੇਗਾ, ਜਿਸਦਾ ਆਮ ਲੋਕਾਂ ਨੂੰ ਵੱਧ ਤੋਂ ਵੱਧ ਲਾਭ ਉਠਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਬਠਿੰਡਾ ਸ਼ਹਿਰ ਦੇ ਲੋਕਾਂ ਦੇ ਰਿਹਾਇਸ਼ੀ ਨਕਸ਼ੇ 72 ਘੰਟਿਆਂ ਦੇ ਅੰਦਰ ਪਾਸ ਕਰਵਾਉਣ ਲਈ ਪਹਿਲੀ ਵਾਰ ਨਗਰ ਨਿਗਮ ਵਿੱਚ 25 ਮਈ ਤੋਂ “ਨਕਸ਼ਾ ਮੇਲਾ” ਸ਼ੁਰੂ ਕੀਤਾ ਜਾ ਰਿਹਾ ਹੈ, ਜਿਸ ਤਹਿਤ ਰਿਹਾਇਸ਼ੀ ਨਕਸ਼ੇ ਸਿਰਫ਼ ਸਰਕਾਰੀ ਫੀਸ ‘ਤੇ 72 ਘੰਟਿਆਂ ਦੇ ਅੰਦਰ ਪਾਸ ਕੀਤੇ ਜਾਣਗੇ, ਇਹ ਪ੍ਰੋਜੈਕਟ ਇੱਕ ਮਹੀਨੇ ਤੱਕ ਚੱਲੇਗਾ। ਸ੍ਰੀ ਮਹਿਤਾ ਨੇ ਕਿਹਾ ਕਿ ਇਹ ਪ੍ਰੋਜੈਕਟ ਪੂਰੇ ਦੇਸ਼ ਲਈ ਇੱਕ ਮਾਡਲ ਪ੍ਰੋਜੈਕਟ ਬਣ ਜਾਵੇਗਾ। ਇਸ ਪ੍ਰੋਜੈਕਟ ਦੇ ਸਫਲ ਹੋਣ ‘ਤੇ ਇਸਨੂੰ ਬਠਿੰਡਾ ਵਿੱਚ ਪੂਰੀ ਤਰ੍ਹਾਂ ਲਾਗੂ ਕੀਤਾ ਜਾਵੇਗਾ ਅਤੇ ਉਨ੍ਹਾਂ ਨੂੰ ਉਮੀਦ ਹੈ ਕਿ ਦੇਸ਼ ਭਰ ਦੀਆਂ ਨਗਰ ਨਿਗਮਾਂ ਵੀ ਇਸ ਪ੍ਰੋਜੈਕਟ ਨੂੰ ਆਪਣੇ-ਆਪਣੇ ਨਗਰ ਨਿਗਮਾਂ ਵਿੱਚ ਲਾਗੂ ਕਰਨਗੀਆਂ। ਆਪਣੇ ਸੰਬੋਧਨ ਵਿੱਚ ਉਨ੍ਹਾਂ ਕਿਹਾ ਕਿ ਬਠਿੰਡਾ ਵਾਸੀਆਂ ਨੂੰ ਜਲਦੀ ਹੀ ਇੱਕ ਵੱਡੀ ਰਾਹਤ ਮਿਲਣ ਵਾਲੀ ਹੈ, ਜਿਸਦਾ ਐਲਾਨ ਕੁਝ ਸਮੇਂ ਬਾਅਦ ਕੀਤਾ ਜਾਵੇਗਾ, ਜਿਸ ਨਾਲ ਸਾਰੇ ਬਠਿੰਡਾ ਵਾਸੀਆਂ ਨੂੰ ਲਾਭ ਹੋਵੇਗਾ। ਇਸ ਦੌਰਾਨ ਮੋਨੂੰ ਅਗਰਵਾਲ, ਯਾਦਵਿੰਦਰ ਸਿੰਘ ਮਾਨ, ਆਤਮਾ ਸਿੰਘ ਚੰਨੀ, ਹਰਪ੍ਰੀਤ ਸਿੰਘ, ਅਮਨ ਡੀਸੀ, ਰਵੀ ਕੁਮਾਰ, ਸੁਨੀਲ ਕੁਮਾਰ, ਸੋਨੀ ਪ੍ਰਧਾਨ ਅਤੇ ਇਲਾਕੇ ਦੇ ਵਸਨੀਕ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਵਾਰਡ ਡਿਫੈਂਸ ਕਮੇਟੀਆਂ ਦੀ ਨਸ਼ਿਆਂ ਦੇ ਖ਼ਾਤਮੇ ‘ਚ ਹੋਵੇਗੀ ਅਹਿਮ ਭੂਮਿਕਾ:ਅਜੀਤ ਪਾਲ ਸਿੰਘ ਕੋਹਲੀ

0

👉ਕਿਹਾ, ਪਟਿਆਲਾ ਸ਼ਹਿਰ ਨਸ਼ਿਆਂ ਦੇ ਖ਼ਾਤਮੇ ਲਈ ਬਣੇਗਾ ਰੋਲ ਮਾਡਲ
👉ਨਸ਼ਾ ਮੁਕਤੀ ਯਾਤਰਾ ਤਹਿਤ ਵਾਰਡ ਨੰਬਰ 30, 32 ਤੇ 34 ਚ ਪਹੁੰਚ ਕੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਕੀਤਾ ਜਾਗਰੂਕ
Patiala News:ਪਟਿਆਲਾ ਦੇ ਵਿਧਾਇਕ ਅਜੀਤ ਪਾਲ ਸਿੰਘ ਕੋਹਲੀ ਨੇ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਿਆਂ ਖ਼ਿਲਾਫ਼ ਫ਼ੈਸਲਾਕੁਨ ਲੜਾਈ ਦੇ ਅਗਲੇ ਪੜਾਅ ਦੀ ਸ਼ੁਰੂਆਤ ਅੱਜ ਵਾਰਡ ਪੱਧਰ ਦੀਆਂ ਰੱਖਿਆ ਕਮੇਟੀਆਂ ਨਾਲ ਜਾਗਰੂਕਤਾ ਪ੍ਰੋਗਰਾਮ ਦੀ ਸ਼ੁਰੂਆਤ ਕਰਕੇ ਕੀਤੀ। ਅੱਜ ਉਨ੍ਹਾਂ ਨੇ ਮੇਅਰ ਕੁੰਦਨ ਗੋਗੀਆ, ਤੇਜਿੰਦਰ ਮਹਿਤਾ ਤੇ ਰਣਜੀਤ ਸਿੰਘ ਚੰਡੋਕ ਦੇ ਵਾਰਡ ਤੇਜ਼ ਬਾਗ ਕਲੋਨੀ ਵਾਰਡ ਨੰਬਰ 34, ਜਗਦੀਸ਼ ਇਨਕਲੇਵ ਵਾਰਡ ਨੰਬਰ 32 ਤੇ ਵਿਕਾਸ ਕਲੋਨੀ ਵਾਰਡ ਨੰਬਰ 30 ਦੇ ਵਸਨੀਕਾਂ ਨੂੰ ਨਸ਼ਾ ਤਸਕਰਾਂ ਦੇ ਖ਼ਿਲਾਫ਼ ਇਕਜੁੱਟ ਹੋਣ ਦਾ ਸੱਦਾ ਦਿੰਦਿਆਂ ਕਿਹਾ ਕਿ ਇਸ ਬੁਰਾਈ ਨੂੰ ਜੜ੍ਹ ਤੋਂ ਖਤਮ ਕਰਨ ਲਈ ਸਭ ਦਾ ਸਹਿਯੋਗ ਜ਼ਰੂਰੀ ਹੈ।

ਇਹ ਵੀ ਪੜ੍ਹੋ  ਵਿਜੀਲੈਂਸ ਦੇ ਸਾਬਕਾ ‘ਚੀਫ਼’ ਦੀ ਮੁਅੱਤਲੀ ’ਤੇ ਕੇਂਦਰੀ ਗ੍ਰਹਿ ਵਿਭਾਗ ਨੇ ਲਗਾਈ ‘ਮੋਹਰ’

ਇਸ ਮੌਕੇ ਉਨ੍ਹਾਂ ਕਿਹਾ ਕਿ ਨਸ਼ਾ ਤਸਕਰਾਂ ‘ਤੇ ਪੈਨੀ ਨਜ਼ਰ ਰੱਖਣ ਲਈ ਵਾਰਡ ਰੱਖਿਆ ਕਮੇਟੀਆਂ ਦਾ ਗਠਨ ਕੀਤਾ ਗਿਆ ਹੈ ਇਸ ਦੇ ਮੈਂਬਰਾਂ ਦਾ ਕੰਮ ਨਸ਼ਾ ਤਸਕਰਾਂ ਦੀਆਂ ਗਤੀਵਿਧੀਆਂ ਨੂੰ ਪੁਲਿਸ ਅਤੇ ਜ਼ਿਲ੍ਹਾ ਪ੍ਰਸ਼ਾਸਨ ਤੱਕ ਪਹੁੰਚਾਉਣ, ਨਸ਼ਾ ਪੀੜਤਾਂ ਦੇ ਇਲਾਜ ਲਈ ਉਹਨਾਂ ਨੂੰ ਪ੍ਰੇਰਿਤ ਕਰਕੇ ਨਸ਼ਾ ਮੁਕਤੀ ਕੇਂਦਰਾਂ ਤੱਕ ਲਿਆਉਣ ਲਈ ਜਾਗਰੂਕ ਕਰਨਾ ਹੈ। ਨਸ਼ਾ ਮੁਕਤੀ ਯਾਤਰਾ ਪੰਜਾਬ ਦੇ ਪਿੰਡ-ਪਿੰਡ ਤੇ ਸ਼ਹਿਰ ਦੀ ਹਰੇਕ ਵਾਰਡ ‘ਚ ਜਾ ਕੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕਰ ਰਹੀ ਹੈ।ਅਜੀਤ ਪਾਲ ਸਿੰਘ ਕੋਹਲੀ ਨੇ ਕਿਹਾ ਕਿ ਪਿਛਲੀਆਂ ਸਮੇਂ ਸਰਕਾਰਾਂ ਤੇ ਤਸਕਰਾਂ ਵਿਚਾਲੇ ਗਠਜੋੜ ਕਰਕੇ ਪੰਜਾਬ ਦੀ ਜਵਾਨੀ ਨੂੰ ਕੁਰਾਹੇ ਪਾਇਆ ਗਿਆ ਸੀ ਅਤੇ ਸਾਡੀ ਸਰਕਾਰ ਪੁਰਾਣੀਆਂ ਸਰਕਾਰਾਂ ਦੀ ਗੰਦਗੀ ਨੂੰ ਸਾਫ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਨਸ਼ੇ ਦੇ ਕੋਹੜ ਵਿੱਚੋਂ ਕੱਢ ਕੇ ਨਵਾਂ-ਨਰੋਆ, ਸੋਹਣਾ ਅਤੇ ਰੰਗਲਾ ਪੰਜਾਬ ਬਣਾਵਾਂਗੇ, ਇਸ ਸਭ ਦੇ ਸਹਿਯੋਗ ਨਾਲ ਹੀ ਸੰਭਵ ਹੈ।

ਇਹ ਵੀ ਪੜ੍ਹੋ  ਪੰਜਾਬ ਵਿੱਚ ਸਿੱਖਿਆ ਕ੍ਰਾਂਤੀ:’ਆਪ’ ਦੀ ਅਗਵਾਈ ਹੇਠ ਸਰਕਾਰੀ ਸਕੂਲਾਂ ਦੇ ਰਿਕਾਰਡ ਨਤੀਜੇ:ਮੁੱਖ ਮੰਤਰੀ ਮਾਨ

ਇਸ ਮੌਕੇ ਉਨ੍ਹਾਂ ਹਾਜ਼ਰੀਨ ਨੂੰ ਨਸ਼ਿਆਂ ਦੀ ਲੜਾਈ ਵਿੱਚ ਇਕਜੁੱਟ ਹੋ ਕੇ ਲੜਨ ਦੀ ਸਹੁੰ ਵੀ ਖਵਾਈ।ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵੱਲੋਂ ਨਸ਼ਾ ਤਸਕਰਾਂ ਨੂੰ ਸਪੱਸ਼ਟ ਸੁਨੇਹਾ ਹੈ ਕਿ ਜਾਂ ਤਾਂ ਨਸ਼ੇ ਵੇਚਣੇ ਬੰਦ ਕਰ ਦੇਣ ਜਾਂ ਫਿਰ ਪੰਜਾਬ ਛੱਡ ਦੇਣ। ਇਸ ਲਈ ਹੁਣ ਉਹ ਦਿਨ ਦੂਰ ਨਹੀਂ ਜਦ ਸੂਬੇ ਨੂੰ ਰੰਗਲੇ ਪੰਜਾਬ ਨਾਲ ਜਾਣਿਆ ਜਾਵੇਗਾ। ਉਹਨਾਂ ਕਿਹਾ ਕਿ ਪਟਿਆਲਾ ਦੇ ਲੋਕ ਜਾਗਰੂਕ ਤੇ ਸੁਚੇਤ ਸ਼ਹਿਰੀ ਹਨ ਇਸ ਲਈ ਉਹ ਇਸ ਮੁਹਿੰਮ ਵਿੱਚ ਮੋਹਰੀ ਭੂਮਿਕਾ ਨਿਭਾਉਂਦੇ ਹੋਏ ਹੋਰਨਾਂ ਲਈ ਰੋਲ ਮਾਡਲ ਬਣਨਗੇ। ਇਸ ਮੌਕੇ ਮੇਅਰ ਕੁੰਦਨ ਗੋਗੀਆ, ਯੁੱਧ ਨਸ਼ੇ ਵਿਰੁੱਧ ਮੋਰਚੇ ਦੇ ਮਾਲਵਾ ਪੂਰਬੀ ਦੇ ਕੋਆਰਡੀਨੇਟਰ ਜਗਦੀਪ ਸਿੰਘ ਜੱਗਾ, ਆਮ ਆਦਮੀ ਪਾਰਟੀ ਦੇ ਸ਼ਹਿਰੀ ਪ੍ਰਧਾਨ ਤੇਜਿੰਦਰ ਮਹਿਤਾ, ਕੌਂਸਲਰ ਰਣਜੀਤ ਸਿੰਘ ਚੰਡੋਕ ਸਮੇਤ ਹੋਰ ਕੌਂਸਲਰ ਤੇ ਵੱਡੀ ਗਿਣਤੀ ਸ਼ਹਿਰੀ ਵਾਸੀ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਵਿਜੀਲੈਂਸ ਦੇ ਸਾਬਕਾ ‘ਚੀਫ਼’ ਦੀ ਮੁਅੱਤਲੀ ’ਤੇ ਕੇਂਦਰੀ ਗ੍ਰਹਿ ਵਿਭਾਗ ਨੇ ਲਗਾਈ ‘ਮੋਹਰ’

0

Chandigarh News: ਪਿਛਲੇ ਦਿਨੀਂ ਪੰਜਾਬ ਸਰਕਾਰ ਵੱਲੋਂ ਡਰਾਈਵਿੰਗ ਲਾਇਸੰਸ ਘੁਟਾਲੇ ਵਿਚ ਮੁਅੱਤਲ ਕੀਤੇ ਗਏ ਵਿਜੀਲੈਂਸ ਦੇ ਸਾਬਕਾ ਚੀਫ਼ ਏਡੀਜੀਪੀ ਐਸ.ਪੀ.ਐਸ ਪਰਮਾਰ ਦੀ ਮੁਅੱਤਲੀ ਉਪਰ ਹੁਣ ਕੇਂਦਰੀ ਗ੍ਰਹਿ ਵਿਭਾਗ ਨੇ ਮੋਹਰ ਲਗਾ ਦਿੱਤੀ ਹੈ। ਮੀਡੀਆ ਵਿਚ ਸਾਹਮਣੇ ਆ ਰਹੀਆਂ ਖ਼ਬਰਾਂ ਮੁਤਾਬਕ ਆਈ.ਪੀ.ਐਸ ਅਧਿਕਾਰੀ ਹੋਣ ਕਾਰਨ ਪੰਜਾਬ ਸਰਕਾਰ ਦੇ ਗ੍ਰਹਿ ਵਿਭਾਗ ਵੱਲੋਂ ਮੁਅੱਤਲੀ ਦਾ ਇਹ ਕੇਸ ਕੇਂਦਰੀ ਗ੍ਰਹਿ ਵਿਭਾਗ ਨੂੰ ਭੇਜਿਆ ਗਿਆ ਸੀ, ਜਿੰਨ੍ਹਾਂ ਹੁਣ ਇਸਨੂੰ ਮੰਨਜੂਰੀ ਦੇ ਦਿੱਤੀ ਹੈ। ਦਸਣਾ ਬਣਦਾ ਹੈਕਿ ਮੁਅੱਤਲੀ ਤੋਂ ਕਰੀਬ ਇੱਕ ਮਹੀਨਾ ਪਹਿਲਾਂ ਹੀ ਵਿਜੀਲੈਂਸ ਦੇ ਚੀਫ਼ ਲਗਾਏ ਗਏ ਪਰਮਾਰ ਉਪਰ ਡਰਾਈਵਿੰਗ ਲਾਇਸੰਸ ਘੁਟਾਲੇ ਦੇ ਮਾਮਲੇ ਵਿਚ ਮੁਲਜਮ ਮੰਨੇ ਜਾਂਦੇ ਕੁੱਝ ਅਧਿਕਾਰੀਆਂ ਨੂੰ ਬਚਾਉਣ ਦੇ ਦੋਸ਼ ਲੱਗੇ ਸਨ।

ਇਹ ਵੀ ਪੜ੍ਹੋ  ਪੰਜਾਬ ਪੁਲਿਸ ਵੱਲੋਂ ਅੰਤਰਰਾਸ਼ਟਰੀ ਨਾਰਕੋ ਤਸਕਰੀ ਗਿਰੋਹ ਦਾ ਪਰਦਾਫਾਸ਼; 10.2 ਕਿਲੋਗ੍ਰਾਮ ਹੈਰੋਇਨ ਸਮੇਤ 3 ਕਾਬੂ

ਜਿਸਦੇ ਚੱਲਦੇ ਪੰਜਾਬ ਸਰਕਾਰ ਨੇ ਉਨ੍ਹਾਂ ਸਹਿਤ ਤਿੰਨ ਅਧਿਕਾਰੀਆਂ ਨੂੰ ਮੁਅੱਤਲ ਕਰ ਦਿੱਤਾ ਸੀ। ਹਾਲਾਂਕਿ ਉਨ੍ਹਾਂ ਦੇ ਨਾਲ ਮੁਅੱਤਲ ਕੀਤੇ ਗਏ ਦੋ ਪੀਪੀਐਸ ਅਧਿਕਾਰੀਆਂ ਹਰਪ੍ਰੀਤ ਸਿੰਘ ਤੇ ਸਵਰਨਦੀਪ ਸਿੰਘ ਨੂੰ ਹੁਣ ਪੰਜਾਬ ਸਰਕਾਰ ਨੇ ਬਹਾਲ ਕਰ ਦਿੱਤਾ ਹੈ। ਹਰਪ੍ਰੀਤ ਸਿੰਘ ਵਿਜੀਲੈਂਸ ਦੇ ਐਸਐਸਪੀ ਵਜੋਂ ਕੰਮ ਕਰ ਰਹੇ ਸਨ ਜਦਕਿ ਸਵਰਨਦੀਪ ਸਿੰਘ ੲੈਆਈਜੀ ਵਜੋਂ ਤੈਨਾਤ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ