Home Blog Page 729

ਵਿਜੀਲੈਂਸ ਦੇ ਸਾਬਕਾ ‘ਚੀਫ਼’ ਦੀ ਮੁਅੱਤਲੀ ’ਤੇ ਕੇਂਦਰੀ ਗ੍ਰਹਿ ਵਿਭਾਗ ਨੇ ਲਗਾਈ ‘ਮੋਹਰ’

0

Chandigarh News: ਪਿਛਲੇ ਦਿਨੀਂ ਪੰਜਾਬ ਸਰਕਾਰ ਵੱਲੋਂ ਡਰਾਈਵਿੰਗ ਲਾਇਸੰਸ ਘੁਟਾਲੇ ਵਿਚ ਮੁਅੱਤਲ ਕੀਤੇ ਗਏ ਵਿਜੀਲੈਂਸ ਦੇ ਸਾਬਕਾ ਚੀਫ਼ ਏਡੀਜੀਪੀ ਐਸ.ਪੀ.ਐਸ ਪਰਮਾਰ ਦੀ ਮੁਅੱਤਲੀ ਉਪਰ ਹੁਣ ਕੇਂਦਰੀ ਗ੍ਰਹਿ ਵਿਭਾਗ ਨੇ ਮੋਹਰ ਲਗਾ ਦਿੱਤੀ ਹੈ। ਮੀਡੀਆ ਵਿਚ ਸਾਹਮਣੇ ਆ ਰਹੀਆਂ ਖ਼ਬਰਾਂ ਮੁਤਾਬਕ ਆਈ.ਪੀ.ਐਸ ਅਧਿਕਾਰੀ ਹੋਣ ਕਾਰਨ ਪੰਜਾਬ ਸਰਕਾਰ ਦੇ ਗ੍ਰਹਿ ਵਿਭਾਗ ਵੱਲੋਂ ਮੁਅੱਤਲੀ ਦਾ ਇਹ ਕੇਸ ਕੇਂਦਰੀ ਗ੍ਰਹਿ ਵਿਭਾਗ ਨੂੰ ਭੇਜਿਆ ਗਿਆ ਸੀ, ਜਿੰਨ੍ਹਾਂ ਹੁਣ ਇਸਨੂੰ ਮੰਨਜੂਰੀ ਦੇ ਦਿੱਤੀ ਹੈ। ਦਸਣਾ ਬਣਦਾ ਹੈਕਿ ਮੁਅੱਤਲੀ ਤੋਂ ਕਰੀਬ ਇੱਕ ਮਹੀਨਾ ਪਹਿਲਾਂ ਹੀ ਵਿਜੀਲੈਂਸ ਦੇ ਚੀਫ਼ ਲਗਾਏ ਗਏ ਪਰਮਾਰ ਉਪਰ ਡਰਾਈਵਿੰਗ ਲਾਇਸੰਸ ਘੁਟਾਲੇ ਦੇ ਮਾਮਲੇ ਵਿਚ ਮੁਲਜਮ ਮੰਨੇ ਜਾਂਦੇ ਕੁੱਝ ਅਧਿਕਾਰੀਆਂ ਨੂੰ ਬਚਾਉਣ ਦੇ ਦੋਸ਼ ਲੱਗੇ ਸਨ।

ਇਹ ਵੀ ਪੜ੍ਹੋ  ਪੰਜਾਬ ਪੁਲਿਸ ਵੱਲੋਂ ਅੰਤਰਰਾਸ਼ਟਰੀ ਨਾਰਕੋ ਤਸਕਰੀ ਗਿਰੋਹ ਦਾ ਪਰਦਾਫਾਸ਼; 10.2 ਕਿਲੋਗ੍ਰਾਮ ਹੈਰੋਇਨ ਸਮੇਤ 3 ਕਾਬੂ

ਜਿਸਦੇ ਚੱਲਦੇ ਪੰਜਾਬ ਸਰਕਾਰ ਨੇ ਉਨ੍ਹਾਂ ਸਹਿਤ ਤਿੰਨ ਅਧਿਕਾਰੀਆਂ ਨੂੰ ਮੁਅੱਤਲ ਕਰ ਦਿੱਤਾ ਸੀ। ਹਾਲਾਂਕਿ ਉਨ੍ਹਾਂ ਦੇ ਨਾਲ ਮੁਅੱਤਲ ਕੀਤੇ ਗਏ ਦੋ ਪੀਪੀਐਸ ਅਧਿਕਾਰੀਆਂ ਹਰਪ੍ਰੀਤ ਸਿੰਘ ਤੇ ਸਵਰਨਦੀਪ ਸਿੰਘ ਨੂੰ ਹੁਣ ਪੰਜਾਬ ਸਰਕਾਰ ਨੇ ਬਹਾਲ ਕਰ ਦਿੱਤਾ ਹੈ। ਹਰਪ੍ਰੀਤ ਸਿੰਘ ਵਿਜੀਲੈਂਸ ਦੇ ਐਸਐਸਪੀ ਵਜੋਂ ਕੰਮ ਕਰ ਰਹੇ ਸਨ ਜਦਕਿ ਸਵਰਨਦੀਪ ਸਿੰਘ ੲੈਆਈਜੀ ਵਜੋਂ ਤੈਨਾਤ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਪੰਜਾਬ ਪੁਲਿਸ ਵੱਲੋਂ ਅੰਤਰਰਾਸ਼ਟਰੀ ਨਾਰਕੋ ਤਸਕਰੀ ਗਿਰੋਹ ਦਾ ਪਰਦਾਫਾਸ਼; 10.2 ਕਿਲੋਗ੍ਰਾਮ ਹੈਰੋਇਨ ਸਮੇਤ 3 ਕਾਬੂ

0

👉ਗ੍ਰਿਫ਼ਤਾਰ ਦੋਸ਼ੀ ਪਾਕਿਸਤਾਨ-ਅਧਾਰਤ ਸਮਗਲਰਾਂ ਜੋ ਸਰਹੱਦ ਪਾਰੋਂ ਡਿਲੀਵਰੀ ਲਈ ਡਰੋਨ ਦੀ ਵਰਤੋਂ ਕਰ ਰਹੇ ਸਨ, ਦੇ ਸੰਪਰਕ ਵਿੱਚ ਸਨ: ਡੀਜੀਪੀ ਗੌਰਵ ਯਾਦਵ
👉ਗ੍ਰਿਫ਼ਤਾਰ ਦੋਸ਼ੀ ਸੰਦੀਪ ‘ਤੇ ਹੁਣ ਤੱਕ 200 ਕਿਲੋਗ੍ਰਾਮ ਤੋਂ ਵੱਧ ਹੈਰੋਇਨ ਦੀ ਤਸਕਰੀ ਕਰਨ ਦਾ ਸ਼ੱਕ: ਸੀਪੀ ਅੰਮ੍ਰਿਤਸਰ ਗੁਰਪ੍ਰੀਤ ਭੁੱਲਰ
Amritsar News:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸ਼ੁਰੂ ਕੀਤੀ ਗਈ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੌਰਾਨ ਸਰਹੱਦ ਪਾਰੋਂ ਨਸ਼ਾ ਤਸਕਰੀ ਨੂੰ ਕਰਾਰਾ ਝਟਕਾ ਦਿੰਦਿਆਂ, ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਨੇ ਅੰਤਰਰਾਸ਼ਟਰੀ ਨਾਰਕੋ ਤਸਕਰੀ ਗਿਰੋਹ ਦੇ ਤਿੰਨ ਕਾਰਕੁਨਾਂ ਨੂੰ 10.2 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਕੇ ਇਸ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੀ ਪਛਾਣ ਆਕਾਸ਼ਦੀਪ ਸਿੰਘ (22) ਅਤੇ ਆਕਾਸ਼ ਉਰਫ਼ ਮੋਟਾ (19) ਦੋਵੇਂ ਵਾਸੀ ਚੀਮਾ ਕਲਾਂ, ਤਰਨਤਾਰਨ ਅਤੇ ਸੰਦੀਪ ਸਿੰਘ (30) ਵਾਸੀ ਕੋਟਲੀ ਵਸਾਵਾ ਸਿੰਘ, ਤਰਨਤਾਰਨ ਵਜੋਂ ਹੋਈ ਹੈ।

ਇਹ ਵੀ ਪੜ੍ਹੋ  ਮਲੋਟ ’ਚ ਅੱਧੀ ਰਾਤ ਨੂੰ CIA ਤੇ ਬਿਸ਼ਨੋਈ ਗੈਂਗ ਦੇ ਗੁਰਗੇ ਵਿਚਕਾਰ ਮੁਕਾਬਲਾ, ਇੱਕ ਜਖ਼ਮੀ

ਹੈਰੋਇਨ ਦੀ ਬਰਾਮਦਗੀ ਤੋਂ ਇਲਾਵਾ, ਪੁਲਿਸ ਟੀਮਾਂ ਨੇ ਉਨ੍ਹਾਂ ਦੇ ਦੋ ਮੋਟਰਸਾਈਕਲ ਜਿਨ੍ਹਾਂ ਦੀ ਵਰਤੋਂ ਹੈਰੋਇਨ ਦੀ ਡਿਲੀਵਰੀ ਕਰਨ ਲਈ ਕੀਤੀ ਜਾ ਰਹੀ ਸੀ, ਵੀ ਜ਼ਬਤ ਕਰ ਲਏ ਹਨ।ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਆਕਾਸ਼ਦੀਪ ਸਿੰਘ ਅਤੇ ਸੰਦੀਪ ਸਿੰਘ ਪਿਛਲੇ 6 ਸਾਲਾਂ ਤੋਂ ਪਾਕਿਸਤਾਨੀ ਤਸਕਰਾਂ ਦੇ ਸੰਪਰਕ ਵਿੱਚ ਸਨ। ਉਨ੍ਹਾਂ ਕਿਹਾ ਕਿ ਇਹ ਪਾਕਿਸਤਾਨੀ ਤਸਕਰ ਸਰਹੱਦ ਪਾਰੋਂ ਹੈਰੋਇਨ ਦੀ ਖੇਪ ਪਹੁੰਚਾਉਣ ਲਈ ਡਰੋਨ ਦੀ ਵਰਤੋਂ ਕਰ ਰਹੇ ਸਨ ਅਤੇ ਇਸ ਖੇਪ ਨੂੰ ਅੱਗੇ ਵੰਡਣ ਲਈ ਵੱਖ-ਵੱਖ ਥਾਵਾਂ ‘ਤੇ ਡਿਲੀਵਰ ਕੀਤਾ ਜਾਂਦਾ ਸੀ।ਡੀਜੀਪੀ ਨੇ ਦੱਸਿਆ ਕਿ ਇਸ ਨੈੱਟਵਰਕ ਵਿੱਚ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਜਾਰੀ ਹੈ।ਇਸ ਆਪਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ ਕਮਿਸ਼ਨਰ ਆਫ਼ ਪੁਲਿਸ (ਸੀਪੀ) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਭਰੋਸੇਯੋਗ ਸੂਹ ‘ਤੇ ਕਾਰਵਾਈ ਕਰਦਿਆਂ, ਡੀਸੀਪੀ ਡਿਟੈਕਟਿਵ ਰਵਿੰਦਰਪਾਲ ਸਿੰਘ, ਏਡੀਸੀਪੀ ਡਿਟੈਕਟਿਵ ਜਗਬਿੰਦਰ ਸਿੰਘ ਅਤੇ ਏਸੀਪੀ ਡਿਟੈਕਟਿਵ ਹਰਮਿੰਦਰ ਸਿੰਘ ਸੰਧੂ ਦੀ ਨਿਗਰਾਨੀ ਹੇਠ ਅਤੇ ਇੰਚਾਰਜ ਸੀਆਈਏ ਸਟਾਫ-1 ਅਮੋਲਕਦੀਪ ਸਿੰਘ ਦੀ ਅਗਵਾਈ ਵਿੱਚ ਇੱਕ ਟੀਮ ਨੇ ਮੁਲਜ਼ਮ ਅਕਾਸ਼ਦੀਪ ਸਿੰਘ ਅਤੇ ਅਕਾਸ਼ ਉਰਫ਼ ਮੋਟਾ ਨੂੰ ਗੁਰੂਦੁਆਰਾ ਬੋਹੜੀ ਸਾਹਿਬ ਰੋਡ ਤੋਂ 1.01 ਕਿਲੋਗ੍ਰਾਮ ਹੈਰੋਇਨ ਅਤੇ ਇੱਕ ਮੋਟਰਸਾਈਕਲ ਸਮੇਤ ਗ੍ਰਿਫ਼ਤਾਰ ਕਰ ਲਿਆ।

ਇਹ ਵੀ ਪੜ੍ਹੋ  ਪੰਜਾਬ ਵਿੱਚ ਸਿੱਖਿਆ ਕ੍ਰਾਂਤੀ:’ਆਪ’ ਦੀ ਅਗਵਾਈ ਹੇਠ ਸਰਕਾਰੀ ਸਕੂਲਾਂ ਦੇ ਰਿਕਾਰਡ ਨਤੀਜੇ:ਮੁੱਖ ਮੰਤਰੀ ਮਾਨ

ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਤੋਂ ਕੀਤੀ ਪੁੱਛਗਿੱਛ ਦੇ ਆਧਾਰ ‘ਤੇ, ਪੁਲਿਸ ਟੀਮਾਂ ਨੇ ਉਨ੍ਹਾਂ ਦੇ ਸਾਥੀ ਸੰਦੀਪ ਸਿੰਘ ਨੂੰ ਝਬਾਲ ਰੋਡ ਤੋਂ 9.2 ਕਿਲੋਗ੍ਰਾਮ ਹੈਰੋਇਨ ਅਤੇ ਮੋਟਰਸਾਈਕਲ ਸਮੇਤ ਕਾਬੂ ਕਰ ਲਿਆ।ਸੀਪੀ ਨੇ ਦੱਸਿਆ ਕਿ ਦੋਸ਼ੀ ਸੰਦੀਪ 2018-19 ਤੋਂ ਹੈਰੋਇਨ ਦੀ ਸਪਲਾਈ ਕਰ ਰਿਹਾ ਸੀ ਅਤੇ ਸ਼ੱਕ ਹੈ ਕਿ ਉਸ ਨੇ ਹੁਣ ਤੱਕ 200 ਕਿਲੋਗ੍ਰਾਮ ਤੋਂ ਵੱਧ ਹੈਰੋਇਨ ਦੀ ਤਸਕਰੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਦੋਸ਼ੀਆਂ ਤੋਂ ਪੁੱਛਗਿੱਛ ਕਰਨ ਅਤੇ ਉਨ੍ਹਾਂ ਦੇ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ।ਇਸ ਸਬੰਧੀ ਐਫਆਈਆਰ ਨੰਬਰ 127 ਮਿਤੀ 16-05-2025 ਨੂੰ ਐਨਡੀਪੀਐਸ ਐਕਟ ਦੀਆਂ ਧਾਰਾਵਾਂ 21-ਸੀ, 23 ਅਤੇ 29 ਤਹਿਤ ਅੰਮ੍ਰਿਤਸਰ ਦੇ ਥਾਣਾ ਇਸਲਾਮਾਬਾਦ ਵਿਖੇ ਦਰਜ ਕੀਤੀ ਗਈ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਮੁਹਾਲੀ ਪੁਲਿਸ ਵੱਲੋਂ ਰਾਜਸਥਾਨ ਦੇ ਦੋ ਵਿਅਕਤੀਆਂ ਤੋਂ 550 ਪੇਟੀਆਂ ਗੈਰ-ਕਾਨੂੰਨੀ ਸ਼ਰਾਬ ਨਾਲ ਭਰਿਆ ਟਰੱਕ ਕਾਬੂ

👉ਐਸ ਐਸ ਪੀ ਮੋਹਾਲੀ ਨੇ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੀ ਵਚਨਬੱਧਤਾ ਨੂੰ ਦੁਹਰਾਇਆ
SAS Nagar News:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਡੀ ਜੀ ਪੀ ਪੰਜਾਬ ਗੌਰਵ ਯਾਦਵ ਵੱਲੋਂ ਰਾਜ ਵਿੱਚੋਂ ਨਸ਼ੀਲੇ ਪਦਾਰਥਾਂ/ਨਕਲੀ ਸ਼ਰਾਬ ਦੇ ਖ਼ਤਰੇ ਨੂੰ ਖਤਮ ਕਰਨ ਲਈ ਸ਼ੁਰੂ ਕੀਤੀ ਗਈ ਰਾਜ ਵਿਆਪੀ ਨਸ਼ਾ ਮੁਕਤ ਪੰਜਾਬ ਮੁਹਿੰਮ ਤਹਿਤ, ਜ਼ਿਲ੍ਹਾ ਐਸ ਏ ਐਸ ਨਗਰ ਪੁਲਿਸ ਨੇ ਰੋਪੜ ਰੇਂਜ ਦੇ ਡੀ ਆਈ ਜੀ ਸ. ਹਰਚਰਨ ਸਿੰਘ ਭੁੱਲਰ ਦੇ ਨਿਰਦੇਸ਼ਾਂ ‘ਤੇ, ਜ਼ਿਲ੍ਹੇ ਚ ਵੱਖ-ਵੱਖ ਥਾਵਾਂ ‘ਤੇ ਅੰਤਰ-ਰਾਜੀ ਸਰਹੱਦਾਂ ‘ਤੇ ਵਿਸ਼ੇਸ਼ ਚੈੱਕਪੋਸਟਾਂ/ਨਾਕਾਬੰਦੀਆਂ ਲਾ ਕੇ ‘ਆਪ੍ਰੇਸ਼ਨ ਸੀਲ’ ਤਹਿਤ ਵਿਸ਼ੇਸ਼ ਤਲਾਸ਼ੀ ਮੁਹਿੰਮ ਚਲਾਈ।ਇਹ ਜਾਣਕਾਰੀ ਐਤਵਾਰ ਨੂੰ ਐਸ ਐਸ ਪੀ ਐਸ ਏ ਐਸ ਨਗਰ ਸ. ਹਰਮਨਦੀਪ ਸਿੰਘ ਹਾਂਸ ਨੇ ਦਿੰਦਿਆਂ ਦੱਸਿਆ ਕਿ ਇਸ ਕਾਰਵਾਈ ਦੌਰਾਨ, ਸਬ-ਡਵੀਜ਼ਨ ਡੇਰਾਬੱਸੀ ਦੀ ਇੱਕ ਟੀਮ ਨੇ ਹੰਡੇਸਰਾ ਦੇ ਨਗਲਾ ਟੀ ਪੁਆਇੰਟ ‘ਤੇ ਲਗਾਏ ਗਏ।

ਇਹ ਵੀ ਪੜ੍ਹੋ  ਪੰਜਾਬ ਪੁਲਿਸ ਦੇ ਥਾਣੇਦਾਰ ਦੇ ਕਤਲ ’ਚ ਲੋੜੀਂਦੇ ਮੁਲਜਮ ਸਹਿਤ ਦੋ ਕਾਬੂ, 3 ਗਲੌਕ ਪਿਸਤੌਲ ਬਰਾਮਦ

ਅੰਤਰ-ਰਾਜੀ ਨਾਕੇ ‘ਤੇ ਇੱਕ ਟਰੱਕ ਨੂੰ ਰੋਕਿਆ ਅਤੇ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਨ੍ਹਾਂ ਪਾਸੋਂ 550 ਪੇਟੀਆਂ “ਅੰਗਰੇਜ਼ੀ ਸ਼ਰਾਬ” ਬਰਾਮਦ ਹੋਈਆਂ, ਜੋ ਕਿ ਸਿਰਫ਼ ਚੰਡੀਗੜ੍ਹ ਵਿੱਚ ਵਿਕਰੀ ਲਈ ਲੇਬਲ ਕੀਤੀ ਗਈ ਸੀ।ਹੋਰ ਜਾਣਕਾਰੀ ਦਿੰਦੇ ਹੋਏ, ਐਸ ਐਸ ਪੀ ਹਾਂਸ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਦੋਵਾਂ ਵਿਅਕਤੀਆਂ ਦੀ ਪਛਾਣ ਦੇਦਾ ਰਾਮ ਪੁੱਤਰ ਕੁੰਭਾ ਰਾਮ, ਵਾਸੀ ਭੂਨੀਆ, ਤਹਿਸੀਲ ਸੇਦਵਾ, ਜ਼ਿਲ੍ਹਾ ਬਾੜਮੇਰ, ਰਾਜਸਥਾਨ ਅਤੇ ਭੂਪਾ ਰਾਮ ਪੁੱਤਰ ਜੁਜਾ ਰਾਮ, ਵਾਸੀ ਗੁੜਾ ਮਲਾਨੀ, ਤਹਿਸੀਲ ਗੁੱਡਾ, ਜ਼ਿਲ੍ਹਾ ਬਾੜਮੇਰ, ਰਾਜਸਥਾਨ ਵਜੋਂ ਹੋਈ ਹੈ।ਉਨ੍ਹਾਂ ਅੱਗੇ ਦੱਸਿਆ ਕਿ ਅੰਤਰ-ਰਾਜੀ ਨਾਕਿਆਂ ‘ਤੇ ਤਾਇਨਾਤ ਸਾਰੀਆਂ ਪੁਲਿਸ ਟੀਮਾਂ ਨੂੰ ਵਿਸ਼ੇਸ਼ ਤੌਰ ਤੇ ਸਖ਼ਤ ਨਿਰਦੇਸ਼ ਜਾਰੀ ਕੀਤੇ ਗਏ ਹਨ ਤਾਂ ਜੋ ਨਸ਼ੀਲੇ ਪਦਾਰਥਾਂ ਅਤੇ ਗ਼ੈਰ-ਕਾਨੂੰਨੀ ਸ਼ਰਾਬ ਦੀ ਤਸਕਰੀ ਵਰਗੀਆਂ ਗਤੀਵਿਧੀਆਂ ਨੂੰ ਰੋਕਿਆ ਜਾ ਸਕੇ।

ਇਹ ਵੀ ਪੜ੍ਹੋ  ਮਲੋਟ ’ਚ ਅੱਧੀ ਰਾਤ ਨੂੰ CIA ਤੇ ਬਿਸ਼ਨੋਈ ਗੈਂਗ ਦੇ ਗੁਰਗੇ ਵਿਚਕਾਰ ਮੁਕਾਬਲਾ, ਇੱਕ ਜਖ਼ਮੀ

ਉਨ੍ਹਾਂ ਕਿਹਾ ਕਿ ਇਨ੍ਹਾਂ ਨਿਰਦੇਸ਼ਾਂ ‘ਤੇ ਕਾਰਵਾਈ ਕਰਦੇ ਹੋਏ, ਪੁਲਿਸ ਟੀਮਾਂ ਨੇ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਈ, ਜਿਸ ਕਾਰਨ ਵੱਡੇ ਪੱਧਰ ‘ਤੇ ਗੈਰ-ਕਾਨੂੰਨੀ ਸ਼ਰਾਬ ਦੀ ਬਰਾਮਦਗੀ ਹੋਈ।ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿੱਚ ਆਬਕਾਰੀ ਐਕਟ ਦੀ ਧਾਰਾ 61 ਤਹਿਤ ਥਾਣਾ ਹੰਡੇਸਰਾ, ਡੇਰਾਬੱਸੀ ਵਿਖੇ ਐਫ ਆਈ ਆਰ ਨੰਬਰ 23, ਮਿਤੀ 18-05-2025 ਦਰਜ ਕੀਤੀ ਗਈ ਹੈ।ਉਨ੍ਹਾਂ ਕਿਹਾ ਕਿ ਇਸ ਗੈਰ-ਕਾਨੂੰਨੀ ਸ਼ਰਾਬ ਸਪਲਾਈ ਲੜੀ ਦੇ ਹੋਰਨਾਂ ਦੋਸ਼ੀਆਂ ਦੀ ਸ਼ਮੂਲੀਅਤ ਦਾ ਪਤਾ ਲਾਉਣ ਲਈ ਅਗਲੇਰੇ ਅਤੇ ਪਿਛਲੇਰੇ ਸਬੰਧਾਂ ਦੇ ਆਧਾਰ ‘ਤੇ ਅਗਲੇਰੀ ਜਾਂਚ ਜਾਰੀ ਹੈ।ਐਸ ਐਸ ਪੀ ਹਾਂਸ ਨੇ ਮੁਹਾਲੀ ਪੁਲਿਸ ਦੀ ਜ਼ਿਲ੍ਹੇ ਵਿੱਚ ਤਸਕਰਾਂ ਅਤੇ ਅਪਰਾਧੀਆਂ ਵਿਰੁੱਧ ਸਖ਼ਤ ਕਾਰਵਾਈ ਜਾਰੀ ਰੱਖਣ ਦੀ ਵਚਨਬੱਧਤਾ ਨੂੰ ਦੁਹਰਾਇਆ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਪੰਜਾਬ ਵਿੱਚ ਸਿੱਖਿਆ ਕ੍ਰਾਂਤੀ:’ਆਪ’ ਦੀ ਅਗਵਾਈ ਹੇਠ ਸਰਕਾਰੀ ਸਕੂਲਾਂ ਦੇ ਰਿਕਾਰਡ ਨਤੀਜੇ:ਮੁੱਖ ਮੰਤਰੀ ਮਾਨ

0

👉ਮੁੱਖ ਮੰਤਰੀ ਨੇ ਆਪਣੇ ਸਰਕਾਰੀ ਨਿਵਾਸ ਸਥਾਨ ‘ਤੇ 10ਵੀਂ ਅਤੇ 12ਵੀਂ ਜਮਾਤ ਦੇ ਟੌਪਰਾਂ ਦਾ ਕੀਤਾ ਸਨਮਾਨ
Chandigarh News:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬੇ ਵਿੱਚ 10ਵੀਂ ਅਤੇ 12ਵੀਂ ਜਮਾਤ ਦੇ ਸ਼ਾਨਦਾਰ ਨਤੀਜੇ ਦਰਸਾਉਂਦੇ ਹਨ ਕਿ ਸੂਬਾ ‘ਰੰਗਲਾ ਪੰਜਾਬ’ ਬਣਨ ਵੱਲ ਵਧ ਰਿਹਾ ਹੈ, ਜਿਸ ਵਿੱਚ ਨੌਜਵਾਨ ਫੈਸਲਾਕੁੰਨ ਭੂਮਿਕਾ ਨਿਭਾ ਰਹੇ ਹਨ।ਇੱਥੇ ਆਪਣੀ ਸਰਕਾਰੀ ਰਿਹਾਇਸ਼ ‘ਤੇ 10ਵੀਂ ਅਤੇ 12ਵੀਂ ਜਮਾਤ ਵਿੱਚ ਸਿਖਰਲੀਆਂ ਪੁਜੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਦਾ ਸਨਮਾਨ ਕਰਨ ਤੋਂ ਬਾਅਦ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸਿੱਖਿਆ ਖੇਤਰ ਵਿੱਚ ਪਹਿਲਾਂ ਹੀ ਕ੍ਰਾਂਤੀਕਾਰੀ ਬਦਲਾਅ ਲਿਆਂਦੇ ਹਨ, ਜਿਸ ਨਾਲ ਮਨਚਾਹੇ ਨਤੀਜੇ ਸਾਹਮਣੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਪੇਂਡੂ ਖੇਤਰਾਂ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ ਅਤੇ ਪੇਂਡੂ ਇਲਾਕਿਆਂ ਦੇ ਸਕੂਲਾਂ ਦੀ ਪਾਸ ਪ੍ਰਤੀਸ਼ਤਤਾ 96.09 ਫੀਸਦੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸ਼ਹਿਰੀ ਸਕੂਲਾਂ ਵਿੱਚ ਵੀ ਪਾਸ ਪ੍ਰਤੀਸ਼ਤਤਾ ਲਗਭਗ 94% ਰਹੀ ਹੈ ਜੋ ਕਿ ਬੇਮਿਸਾਲ ਹੈ।ਮੁੱਖ ਮੰਤਰੀ ਨੇ ਕਿਹਾ ਕਿ ਇਹ ਦੇਖ ਕੇ ਖੁਸ਼ੀ ਹੁੰਦੀ ਹੈ ਕਿ ਸੂਬੇ ਦੇ ਕੁੱਲ 3840 ਹਾਈ ਸੈਕੰਡਰੀ ਸਕੂਲਾਂ ਵਿੱਚੋਂ ਲਗਭਗ 1000 ਸਕੂਲਾਂ ਦਾ ਨਤੀਜਾ 100 ਫੀਸਦੀ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਨਵਾਂ ਪੰਜਾਬ ਹੈ ਕਿਉਂਕਿ ਗੁਆਂਢੀ ਸੂਬੇ ਹਰਿਆਣਾ ਦੇ 12 ਸਕੂਲਾਂ ਦੇ ਵਿਦਿਆਰਥੀ ਬੋਰਡ ਪ੍ਰੀਖਿਆਵਾਂ ਵਿੱਚ ਬੁਰੀ ਤਰ੍ਹਾਂ ਫੇਲ੍ਹ ਹੋਏ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਵਿੱਚ ਸਿੱਖਿਆ ਕ੍ਰਾਂਤੀ ਦਾ ਅਜਿਹਾ ਪ੍ਰਭਾਵ ਹੈ ਕਿ ਬੋਰਡ ਪ੍ਰੀਖਿਆਵਾਂ ਵਿੱਚ ਜ਼ਿਆਦਾਤਰ ਟੌਪਰ ਛੋਟੇ ਅਤੇ ਦੂਰ-ਦੁਰਾਡੇ ਪਿੰਡਾਂ ਤੋਂ ਹਨ।ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਪ੍ਰੀਖਿਆਵਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ 26 ਵਿਦਿਆਰਥੀ ਉਭਰਦੇ ਖਿਡਾਰੀ ਵੀ ਹਨ, ਜੋ ਸਿੱਖਿਆ ਦੇ ਨਾਲ-ਨਾਲ ਖੇਡ ਗਤੀਵਿਧੀਆਂ ਵਿੱਚ ਸਰਗਰਮੀ ਨਾਲ ਹਿੱਸਾ ਲੈ ਰਹੇ ਹਨ।

ਇਹ ਵੀ ਪੜ੍ਹੋ  ਸਪੀਕਰ ਸੰਧਵਾਂ ਵੱਲੋ 80 ਲੱਖ ਰੁਪਏ ਦੀ ਲਾਗਤ ਨਾਲ ਸਿੰਚਾਈ ਲਈ ਬਣਨ ਵਾਲੇ ਨਵੇਂ ਖਾਲ ਦਾ ਨੀਂਹ ਪੱਥਰ ਰੱਖਿਆ

ਉਨ੍ਹਾਂ ਕਿਹਾ ਕਿ ਇਸ ਨਤੀਜੇ ਵਿੱਚ ਵਿਦਿਆਰਥੀਆਂ ’ਚ ਸਖ਼ਤ ਮੁਕਾਬਲਾ ਦੇਖਣ ਨੂੰ ਮਿਲਿਆ ਹੈ ਕਿਉਂਕਿ ਤਿੰਨ ਵਿਦਿਆਰਥੀਆਂ ਨੇ ਬਰਾਬਰ ਅੰਕ ਪ੍ਰਾਪਤ ਕੀਤੇ ਹਨ ਅਤੇ ਅੰਮ੍ਰਿਤਸਰ ਜ਼ਿਲ੍ਹਾ ਸਭ ਤੋਂ ਬਿਹਤਰ ਨਤੀਜੇ ਨਾਲ ਅਗਵਾਈ ਕਰ ਰਿਹਾ ਹੈ। ਇਨ੍ਹਾਂ ਹੁਸ਼ਿਆਰ ਵਿਦਿਆਰਥੀਆਂ ਦੇ ਮਾਪਿਆਂ ਅਤੇ ਅਧਿਆਪਕਾਂ ਦਾ ਧੰਨਵਾਦ ਕਰਦੇ ਹੋਏ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਧਿਆਪਕ ਪਰਦੇ ਪਿਛਲੇ ਨਾਇਕ ਹਨ ਜਿਨ੍ਹਾਂ ਦੀ ਸਖ਼ਤ ਮਿਹਨਤ, ਲਗਨ ਅਤੇ ਸਫਲਤਾ ਉਨ੍ਹਾਂ ਦੀਆਂ ਸ਼ਾਨਦਾਰ ਪ੍ਰਾਪਤੀਆਂ ਰਾਹੀਂ ਸਿੱਧ ਹੁੰਦੀ ਹੈ।ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਨਤੀਜਿਆਂ ਵਿੱਚ ਕੁੜੀਆਂ ਨੇ ਇਕ ਵਾਰ ਫਿਰ ਮੁੰਡਿਆਂ ਨੂੰ ਪਛਾੜ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਪ੍ਰਾਪਤੀ ਪੰਜਾਬ ਦੇ ਹਰ ਕੋਨੇ ਵਿੱਚ ਮਿਆਰੀ ਸਿੱਖਿਆ ਦੀ ਰੌਸ਼ਨੀ ਫੈਲਾਉਣ ਲਈ ਸੂਬਾ ਸਰਕਾਰ ਵੱਲੋਂ ਕੀਤੇ ਜਾ ਰਹੇ ਠੋਸ ਯਤਨਾਂ ਦਾ ਨਤੀਜਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਕੀਤੇ ਜਾ ਰਹੇ ਵੱਡੇ ਯਤਨਾਂ ਨਾਲ ਲੜਕੀਆਂ ਨੂੰ ਬਹੁਤ ਲਾਭ ਮਿਲਿਆ ਹੈ ਜਿਸ ਨਾਲ ਉਨ੍ਹਾਂ ਦੇ ਸਸ਼ਕਤੀਕਰਨ ਦਾ ਰਾਹ ਖੁੱਲ੍ਹਿਆ ਹੈ। ਮੁੱਖ ਮੰਤਰੀ ਨੇ ਪ੍ਰੀਖਿਆਵਾਂ ਵਿੱਚ ਸ਼ਾਨਦਾਰ ਕਾਰਗੁਜ਼ਾਰੀ ਦਿਖਾਉਣ ਵਾਲੇ ਇਨ੍ਹਾਂ ਹੋਣਹਾਰ ਵਿਦਿਆਰਥੀਆਂ ਨੂੰ ਵਧਾਈ ਦਿੰਦੇ ਹੋਏ ਸੁਨਹਿਰੇ ਭਵਿੱਖ ਲਈ ਸ਼ੁੱਭ ਕਾਮਨਾਵਾਂ ਦਿੱਤੀਆਂ।ਮੁੱਖ ਮੰਤਰੀ ਨੇ ਕਿਹਾ ਕਿ ਇਹ ਕੁੜੀਆਂ ਆਪਣੀ ਮਿਹਨਤ ਤੇ ਲਗਨ ਨਾਲ ਬੁਲੰਦੀਆਂ ਛੂਹਣ ਦੇ ਯੋਗ ਹੋਈਆਂ ਹਨ। ਉਨ੍ਹਾਂ ਕਿਹਾ ਕਿ ਇਸ ਪ੍ਰਾਪਤੀ ਲਈ ਵਿਦਿਆਰਥੀ, ਉਨ੍ਹਾਂ ਦੇ ਮਾਪੇ ਅਤੇ ਅਧਿਆਪਕ ਸ਼ਲਾਘਾ ਦੇ ਹੱਕਦਾਰ ਹਨ। ਉਨ੍ਹਾਂ ਨੇ ਉਮੀਦ ਜ਼ਾਹਰ ਕੀਤੀ ਕਿ ਇਹ ਵਿਦਿਆਰਥਣਾਂ ਹੋਰ ਵਿਦਿਆਰਥੀਆਂ ਲਈ ਰੋਲ ਮਾਡਲ ਬਣਨਗੀਆਂ ਅਤੇ ਉੱਚ ਸਿੱਖਿਆ ਪ੍ਰਾਪਤ ਕਰਕੇ ਸਿੱਖਿਆ ਦੇ ਖੇਤਰ ਵਿੱਚ ਸਿਖਰਲਾ ਮੁਕਾਮ ਹਾਸਲ ਕਰਨ ਲਈ ਪ੍ਰੇਰਿਤ ਕਰਨਗੀਆਂ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਵਿਦਿਆਰਥੀਆਂ ਖਾਸ ਕਰਕੇ ਲੜਕੀਆਂ ਨੂੰ ਸਕੂਲ ਸਿੱਖਿਆ ਦਾ ਸਭ ਤੋਂ ਵਧੀਆ ਮਾਹੌਲ ਪ੍ਰਦਾਨ ਕਰਨ ਲਈ ਵਚਨਬੱਧ ਹੈ ਤਾਂ ਜੋ ਉਹ ਆਪਣੇ ਜੀਵਨ ਵਿੱਚ ਸਫਲ ਹੋ ਸਕਣ।

ਇਹ ਵੀ ਪੜ੍ਹੋ  ਮਲੋਟ ’ਚ ਅੱਧੀ ਰਾਤ ਨੂੰ CIA ਤੇ ਬਿਸ਼ਨੋਈ ਗੈਂਗ ਦੇ ਗੁਰਗੇ ਵਿਚਕਾਰ ਮੁਕਾਬਲਾ, ਇੱਕ ਜਖ਼ਮੀ

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਇਕ ਮੋਹਰੀ ਸੂਬਾ ਸੀ ਅਤੇ ਇਹ ਹਮੇਸ਼ਾ ਮੋਹਰੀ ਰਹੇਗਾ ਕਿਉਂਕਿ ਪੰਜਾਬੀਆਂ ਨੂੰ ਸਖ਼ਤ ਮਿਹਨਤ ਕਰਨ ਦੀ ਬਖਸ਼ਿਸ਼ ਹਾਸਲ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਆਪਣਾ ਫਰਜ਼ ਬਹੁਤ ਜ਼ਿੰਮੇਵਾਰੀ ਅਤੇ ਉਤਸ਼ਾਹ ਨਾਲ ਨਿਭਾਅ ਰਹੀ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਪੰਜਾਬ ਹਰ ਖੇਤਰ ਵਿੱਚ ਦੇਸ਼ ਦੀ ਅਗਵਾਈ ਕਰੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਅਗਲੀਆਂ ਚੋਣਾਂ ਲਈ ਚਿੰਤਤ ਨਹੀਂ ਹਨ ਪਰ ਉਹ ਅਗਲੀ ਪੀੜ੍ਹੀ ਦੀ ਭਲਾਈ ਲਈ ਕੰਮ ਕਰ ਰਹੇ ਹਨ, ਜਿਸ ਕਾਰਨ ਕਈ ਵੱਡੀਆਂ ਪਹਿਲਕਦਮੀਆਂ ਕੀਤੀਆਂ ਗਈਆਂ ਹਨ।ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੁਨੀਆ ਭਰ ਵਿੱਚ ਇੱਕੋ ਇੱਕ ਸੂਬਾ ਹੈ ਜਿਸ ਦੀ ਪੂਰੀ ਦੁਨੀਆ ਵਿੱਚ ਫਰੈਂਚਾਇਜ਼ੀ ਹੈ ਕਿਉਂਕਿ ਹਰ ਦੂਜੇ ਦੇਸ਼ ਵਿੱਚ ਪੰਜਾਬੀਆਂ ਦਾ ਪ੍ਰਭਾਵ ਹੈ। ਉਨ੍ਹਾਂ ਕਿਹਾ ਕਿ ਪੰਜਾਬੀਆਂ ਨੂੰ ਸਖ਼ਤ ਮਿਹਨਤ ਕਰਨ ਅਤੇ ਸਫਲਤਾ ਪ੍ਰਾਪਤ ਕਰਨ ਦੀ ਵੀ ਬਖਸ਼ਿਸ਼ ਪ੍ਰਾਪਤ ਹੈ ਜਿਸ ਕਾਰਨ ਉਨ੍ਹਾਂ ਨੇ ਦੁਨੀਆ ਵਿੱਚ ਆਪਣੇ ਲਈ ਵੱਖਰਾ ਸਥਾਨ ਬਣਾਇਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸਾਡੇ ਸਾਰਿਆਂ ਲਈ ਬਹੁਤ ਮਾਣ ਵਾਲੀ ਗੱਲ ਹੈ ਕਿ ਬੋਇੰਗ ਵਿੱਚ 45 ਫੀਸਦੀ ਇੰਜੀਨੀਅਰ ਜੀ.ਐਨ.ਈ., ਲੁਧਿਆਣਾ ਤੋਂ ਹਨ। ਉਨ੍ਹਾਂ ਕਿਹਾ ਕਿ ਫਲਿੱਪਕਾਰਟ, ਓਲਾ, ਮਾਸਟਰਕਾਰਡ ਅਤੇ ਹੋਰਾਂ ਦੇ ਸੀ.ਈ.ਓ. ਵੀ ਪੰਜਾਬੀ ਹਨ।ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਨੌਜਵਾਨਾਂ ਨੂੰ ਹਰ ਖੇਤਰ ਵਿੱਚ ਸਫਲਤਾ ਪ੍ਰਾਪਤ ਕਰਨ ਦੇ ਗੁਣ ਵਿਰਸੇ ਵਿੱਚੋਂ ਮਿਲੇ ਹਨ ਅਤੇ ਉਨ੍ਹਾਂ ਦੀ ਸਮਰੱਥਾ ਦੀ ਸਾਰਥਕ ਵਰਤੋਂ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀ ਅਤੇ ਨੌਜਵਾਨ ਜਹਾਜ਼ ਵਾਂਗ ਹਨ ਅਤੇ ਸੂਬਾ ਸਰਕਾਰ ਉਨ੍ਹਾਂ ਨੂੰ ਸੁਪਨਿਆਂ ਦੀ ਉਡਾਣ ਭਰਨ ਲਈ ‘ਲਾਂਚਪੈਡ’ (ਢੁਕਵਾਂ ਮੰਚ) ਪ੍ਰਦਾਨ ਕਰੇਗੀ। ਭਗਵੰਤ ਸਿੰਘ ਮਾਨ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ਉਹ ਉਦੋਂ ਤੱਕ ਆਰਾਮ ਨਹੀਂ ਕਰਨਗੇ, ਜਦੋਂ ਤੱਕ ਪੰਜਾਬ ਦੇ ਨੌਜਵਾਨ ਆਪਣੇ ਸੁਪਨੇ ਸਾਕਾਰ ਨਹੀਂ ਕਰ ਲੈਂਦੇ।

ਇਹ ਵੀ ਪੜ੍ਹੋ  ‘ਯੁੱਧ ਨਸ਼ਿਆ ਵਿਰੁੱਧ’ ; ਮਾਨਸਾ ਪੁਲਿਸ ਵੱਲੋਂ ਅਪਰੇਸ਼ਨ ਸੀਲ-13 ਤਹਿਤ ਨਾਕਾਬੰਦੀਆਂ ਕਰਕੇ ਕੀਤੀ ਚੈਕਿੰਗ

ਮੁੱਖ ਮੰਤਰੀ ਨੇ ਨੌਜਵਾਨਾਂ ਨੂੰ ਜ਼ਿੰਦਗੀ ਵਿੱਚ ਵੱਡੀ ਸਫਲਤਾ ਪ੍ਰਾਪਤ ਕਰਨ ਤੋਂ ਬਾਅਦ ਵੀ ਜ਼ਮੀਨ ‘ਤੇ ਟਿਕੇ ਰਹਿਣ ਅਤੇ ਸਖ਼ਤ ਮਿਹਨਤ ਵਿੱਚ ਵਿਸ਼ਵਾਸ ਰੱਖਣ ਲਈ ਪ੍ਰੇਰਿਤ ਕੀਤਾ ਕਿਉਂਕਿ ਇਹੋ ਸਫਲਤਾ ਦੀ ਇਕੋ-ਇਕ ਕੁੰਜੀ ਹੈ। ਉਨ੍ਹਾਂ ਨੇ ਨੌਜਵਾਨਾਂ ਨੂੰ ਸੂਬੇ ਵਿੱਚ ਸਖ਼ਤ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ ਕਿਉਂਕਿ ਇਸ ਧਰਤੀ ‘ਤੇ ਤਰੱਕੀ ਅਤੇ ਖੁਸ਼ਹਾਲੀ ਦੀਆਂ ਬਹੁਤ ਵੱਡੀਆਂ ਸੰਭਾਵਨਾਵਾਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਵਿਕਾਸ ਅਤੇ ਲੋਕਾਂ ਦੀ ਖੁਸ਼ਹਾਲੀ ਨੂੰ ਹੁਲਾਰਾ ਦੇਣ ਲਈ ਵਚਨਬੱਧ ਹੈ।ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਨਸ਼ਿਆਂ ਦੀ ਸਮੱਸਿਆ ਪਿਛਲੀਆਂ ਸਰਕਾਰਾਂ ਪਾਸੋਂ ਵਿਰਾਸਤ ਵਿੱਚ ਮਿਲੀ ਭੈੜੀ ਅਲਾਮਤ ਹੈ। ਇਸ ਸਮੱਸਿਆ ਨੇ ਪੰਜਾਬ ਦੀ ਤਰੱਕੀ ਨਾ ਹੋਣ ਦਿੱਤੀ, ਜਿਸ ਕਾਰਨ ਹਾਲਾਤ ਬਦਤਰ ਹੋ ਗਏ ਸਨ। ਨਸ਼ਿਆਂ ਵਿਰੁੱਧ ਜੰਗ ਵਿੱਚ ਵਿਦਿਆਰਥੀਆਂ ਦੇ ਪੂਰਨ ਸਹਿਯੋਗ ਦੀ ਮੰਗ ਕਰਦਿਆਂ ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਲਾਹਨਤ ਸੂਬੇ ਦੇ ਮੱਥੇ ‘ਤੇ ਕਲੰਕ ਹੈ ਅਤੇ ਸਾਨੂੰ ਸਾਰਿਆਂ ਨੂੰ ਇਕਜੁਟ ਹੋ ਕੇ ਇਸ ਨੂੰ ਮਿਟਾਉਣਾ ਚਾਹੀਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਸ਼ੁਰੂ ਕੀਤੀ ਹੈ, ਜਿਸ ਦਾ ਉਦੇਸ਼ ਸੂਬੇ ਵਿੱਚੋਂ ਨਸ਼ਿਆਂ ਦਾ ਸਫਾਇਆ ਕਰਨਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

‘ਯੁੱਧ ਨਸ਼ਿਆ ਵਿਰੁੱਧ’ ; ਮਾਨਸਾ ਪੁਲਿਸ ਵੱਲੋਂ ਅਪਰੇਸ਼ਨ ਸੀਲ-13 ਤਹਿਤ ਨਾਕਾਬੰਦੀਆਂ ਕਰਕੇ ਕੀਤੀ ਚੈਕਿੰਗ

0

Mansa News: ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਨਸ਼ਾ-ਮੁਕਤ ਕਰਨ ਲਈ ਵਿੱਢੀ ਮੁਹਿੰਮ ‘ਯੁੱਧ ਨਸ਼ਿਆ ਵਿਰੁੱਧ’ ਤਹਿਤ ਐਸਐਸਪੀ ਭਾਗੀਰਥ ਸਿੰਘ ਮੀਨਾ ਦੀ ਅਗਵਾਈ ਹੇਠ 8 ਇੰਟਰ ਸਟੇਟ ਹੱਦਾਂ (ਹਰਿਆਣਾ ਬਾਰਡਰ) ਨੂੰ ਸੁਭਾ 7 ਵਜੇ ਤੋ ਦੁਪਹਿਰ 12 ਵਜੇ ਤੱਕ ‘ਅਪਰੇਸ਼ਨ ਸੀਲ-13’ ਤਹਿਤ ਗੈਰ ਕਾਨੂੰਨੀ ਨਸੀਲੇ ਪਦਰਾਥਾ,ਸਰਾਬ ਦੀ ਤਸ਼ਕਰੀ ਅਤੇ ਸਮਾਜ ਵਿਰੋਧੀ ਅਨਸਰਾਂ ਸਬੰਧੀ ਚੈਕਿੰਗ ਕੀਤੀ ਗਈ।

ਇਹ ਵੀ ਪੜ੍ਹੋ ਪੰਜਾਬ ਪੁਲਿਸ ਦੇ ਥਾਣੇਦਾਰ ਦੇ ਕਤਲ ’ਚ ਲੋੜੀਂਦੇ ਮੁਲਜਮ ਸਹਿਤ ਦੋ ਕਾਬੂ, 3 ਗਲੌਕ ਪਿਸਤੌਲ ਬਰਾਮਦ

ਐਸ.ਐਸ.ਪੀ ਨੇ ਦੱਸਿਆ ਕਿ ਨਾਕਾਬੰਦੀ ਦੋਰਾਨ 211 ਵਹੀਕਲਾਂ/ 59 ਸ਼ੱਕੀ ਵਿਅਕਤੀਆ ਦੀ ਚੈਕਿੰਗ ਕੀਤੀ ਗਈ ਜਿੰਨ੍ਹਾ ਵਿੱਚੋ 5 ਵਿਅਕਤੀਆਂ ਨੂੰ ਕਾਬੂ ਕਰਕੇ ਉਹਨਾ ਵਿਰੁੱਧ ਐਨ.ਡੀ.ਪੀ.ਐਸ ਐਕਟ ਅਤੇ ਬੀਐਨਐਸ ਤਹਿਤ 03 ਮੁੱਕਦਮੇ ਦਰਜ ਕਰਕੇ 03 ਗ੍ਰਾਮ ਹੈਰੋਇਨ, 145 ਕੈਪਸੂਲ ਸਿਗਨੇਚਰ ਦੀ ਬਰਾਮਦਗੀ ਕੀਤੀ ਗਈ।

ਇਹ ਵੀ ਪੜ੍ਹੋ ਮਲੋਟ ’ਚ ਅੱਧੀ ਰਾਤ ਨੂੰ CIA ਤੇ ਬਿਸ਼ਨੋਈ ਗੈਂਗ ਦੇ ਗੁਰਗੇ ਵਿਚਕਾਰ ਮੁਕਾਬਲਾ, ਇੱਕ ਜਖ਼ਮੀ

ਗ੍ਰਿਫਤਾਰ ਵਿਅਕਤੀਆਂ ਵਿਰੁੱਧ ਵੱਖ-ਵੱਖ ਥਾਣਿਆਂ ਅੰਦਰ ਮੁਕੱਦਮੇ ਦਰਜ ਕਰਕੇ ਤਫਤੀਸ਼ ਅਮਲ ਵਿੱਚ ਲਿਆਦੀ ਗਈ ਹੈ।ਇਸਤੋਂ ਇਲਾਵਾ ਨਿਯਮਾਂ ਦੀ ਉਲੰਘਣਾ ਕਰਨ ਵਾਲੇ 25 ਵਹੀਕਲਾਂ ਦੇ ਟਰੈਫਿਕ ਚਲਾਨ ਕੀਤੇ ਗਏ। ਸ਼੍ਰੀ ਮੀਨਾ ਨੇ ਦੱਸਿਆ ਕਿ ਅੱਗੇ ਤੋ ਵੀ ਇੰਟਰ ਸਟੇਟ ਪਰ ਨਾਕਾਬੰਦੀਆਂ ਨਾਲ ਬਾਡਰ ਸੀਲ ਕਰਕੇ ਗੈਰ ਕਾਨੂੰਨੀ ਨਸ਼ੀਲੇ ਪਦਰਾਥਾ, ਸਰਾਬ ਦੀ ਤਸ਼ਕਰੀ ਕਰਨ ਵਾਲਿਆਂ ਵਿਰੁੱਧ ਮੁਕੱਦਮੇ ਦਰਜ ਕਰਕੇ ਵੱਡੀ ਬਰਾਮਦਗੀ ਕਰਵਾਈ ਜਾਵੇਗੀ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਭਾਜਪਾ ਨੇ ਤਿਰੰਗਾ ਯਾਤਰਾ ਕੱਢ ਕੇ ਭਾਰਤੀ ਫੌਜ ਦਾ ਕੀਤਾ ਸਨਮਾਨ

0

👉ਭਾਜਪਾ ਭਾਰਤੀ ਫੌਜ ਦੀ ਅਦਭੁਤ ਬਹਾਦਰੀ ਨੂੰ ਸਲਾਮ ਕਰਦੀ ਹੈ – ਸਰੂਪ ਚੰਦ ਸਿੰਗਲਾ
Bathinda News:22 ਅਪ੍ਰੈਲ ਨੂੰ ਪਹਿਲਗਾਮ ਵਿੱਚ ਅੱਤਵਾਦੀਆਂ ਦੁਆਰਾ ਕੀਤੀ ਗਈ ਸਾਜ਼ਿਸ਼ ਵਿੱਚ 26 ਹਿੰਦੂਆਂ ਦੀ ਹੱਤਿਆ ਦਾ ਬਦਲਾ ਲੈਣ ਲਈ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ 7 ਮਈ ਨੂੰ ਫੌਜ ਨੂੰ ਖੁੱਲ੍ਹੀ ਛੁੱਟੀ ਦੇਣ ਤੋਂ ਬਾਅਦ, ਭਾਰਤੀ ਫੌਜ ਨੇ ਪਹਿਲਗਾਮ ਅੱਤਵਾਦੀ ਘਟਨਾ ਦਾ ਬਦਲਾ ਲੈਂਦੇ ਹੋਏ, ਪਾਕਿਸਤਾਨ ਦੇ ਅੰਦਰ ਦਾਖਲ ਹੋ ਕੇ ਸਾਰੇ ਅੱਤਵਾਦੀ ਟਿਕਾਣਿਆਂ ਨੂੰ ਤਬਾਹ ਕਰ ਦਿੱਤਾ, ਜਿਸ ਵਿੱਚ ਵੱਡੀ ਗਿਣਤੀ ਵਿੱਚ ਅੱਤਵਾਦੀ ਮਾਰੇ ਗਏ ਅਤੇ ਉਨ੍ਹਾਂ ਦੇ ਟਿਕਾਣੇ ਤਬਾਹ ਕਰ ਦਿੱਤੇ ਗਏ। ਨਾਲ ਹੀ, ਭਾਰਤੀ ਫੌਜ ਨੇ ਪਾਕਿਸਤਾਨ ਵੱਲੋਂ ਕੀਤੇ ਗਏ ਡਰੋਨ ਹਮਲਿਆਂ ਦਾ ਢੁਕਵਾਂ ਜਵਾਬ ਦਿੱਤਾ ਅਤੇ ਸਾਰੇ ਡਰੋਨ ਹਮਲਿਆਂ ਨੂੰ ਨਾਕਾਮ ਕਰ ਦਿੱਤਾ ਅਤੇ ਦੇਸ਼ ਵਾਸੀਆਂ ਨੂੰ ਨੁਕਸਾਨ ਨਹੀਂ ਪਹੁੰਚਣ ਦਿੱਤਾ।

ਇਹ ਵੀ ਪੜ੍ਹੋ  Canada ’ਚ ਇੱਕ ਹੋਰ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌਤ

ਭਾਰਤੀ ਫੌਜ ਦੀ ਇਸ ਅਦਭੁਤ ਬਹਾਦਰੀ ਦਾ ਸਨਮਾਨ ਕਰਨ ਲਈ, ਅੱਜ ਭਾਜਪਾ ਵੱਲੋਂ ਤਿਰੰਗਾ ਯਾਤਰਾ ਦਾ ਆਯੋਜਨ ਕੀਤਾ ਗਿਆ ਹੈ। ਜ਼ਿਲ੍ਹਾ ਭਾਜਪਾ ਵੱਲੋਂ ਭਾਰਤੀ ਫੌਜ ਦੇ ਸਨਮਾਨ ਅਤੇ ਉਤਸ਼ਾਹ ਲਈ ਆਯੋਜਿਤ ਤਿਰੰਗਾ ਯਾਤਰਾ ਬਾਰੇ ਬੋਲਦਿਆਂ ਜ਼ਿਲ੍ਹਾ ਪ੍ਰਧਾਨ ਸਰੂਪ ਚੰਦ ਸਿੰਗਲਾ ਨੇ ਆਪਣੇ ਸੰਬੋਧਨ ਵਿੱਚ ਉਪਰੋਕਤ ਗੱਲ ਕਹੀ।ਇਸ ਮੌਕੇ ਭਾਜਪਾ ਪੰਜਾਬ ਦੇ ਜਨਰਲ ਸਕੱਤਰ ਦਿਆਲ ਦਾਸ ਸੋਢੀ, ਭਾਜਪਾ ਆਗੂ ਪਰਮਪਾਲ ਕੌਰ ਮਲੂਕਾ ਅਤੇ ਹਰਮਿੰਦਰ ਸਿੰਘ ਜੱਸੀ ਨੇ ਵੀ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਆਪਣੀ ਜਾਨ ਦੀ ਪਰਵਾਹ ਕੀਤੇ ਬਿਨਾਂ, ਭਾਰਤੀ ਫੌਜ ਨੇ ਆਪਣੇ ਦੇਸ਼ ਅਤੇ ਆਪਣੇ ਨਾਗਰਿਕਾਂ ਦੀ ਖ਼ਾਤਰ ਪਾਕਿਸਤਾਨ ਵਿੱਚ ਦਾਖਲ ਹੋ ਕੇ ਅੱਤਵਾਦੀਆਂ ਨੂੰ ਮਾਰ ਦਿੱਤਾ। ਭਾਰਤੀ ਜਨਤਾ ਪਾਰਟੀ ਫੌਜ ਦੇ ਇਸ ਹੌਂਸਲੇ ਨੂੰ ਦਿਲੋਂ ਸਲਾਮ ਕਰਦੀ ਹੈ।

ਇਹ ਵੀ ਪੜ੍ਹੋ  ਮਲੋਟ ’ਚ ਅੱਧੀ ਰਾਤ ਨੂੰ CIA ਤੇ ਬਿਸ਼ਨੋਈ ਗੈਂਗ ਦੇ ਗੁਰਗੇ ਵਿਚਕਾਰ ਮੁਕਾਬਲਾ, ਇੱਕ ਜਖ਼ਮੀ

ਅੱਜ ਭਾਰਤ ਦੇ ਸਾਰੇ ਨਾਗਰਿਕਾਂ ਨੂੰ ਭਾਰਤੀ ਫੌਜ ‘ਤੇ ਮਾਣ ਹੈ ਅਤੇ ਉਨ੍ਹਾਂ ਨੂੰ ਭਾਰਤੀ ਫੌਜ ‘ਤੇ ਵੀ ਵਿਸ਼ਵਾਸ ਹੈ ਕਿ ਫੌਜ ਦੀ ਮੌਜੂਦਗੀ ਵਿੱਚ ਕੋਈ ਵੀ ਦੁਸ਼ਮਣ ਦੇਸ਼ ਉਨ੍ਹਾਂ ਨੂੰ ਨੁਕਸਾਨ ਨਹੀਂ ਪਹੁੰਚਾ ਸਕਦਾ। ਭਾਰਤੀ ਫੌਜ ਭਾਰਤੀਆਂ ਦੀ ਸੁਰੱਖਿਆ ਲਈ ਹਰ ਸਮੇਂ ਸਰਹੱਦ ‘ਤੇ ਤਾਇਨਾਤ ਰਹਿੰਦੀ ਹੈ। ਉਸਨੂੰ ਸਿਰਫ਼ ਆਪਣੇ ਦੇਸ਼ ਦੀ ਇੱਜ਼ਤ ਅਤੇ ਮਾਣ ਦੀ ਚਿੰਤਾ ਹੈ ਅਤੇ ਇਸ ਲਈ ਉਹ ਕਿਸੇ ਵੀ ਦੁਸ਼ਮਣ ਨਾਲ ਲੜਨ ਲਈ ਤਿਆਰ ਹੈ। ਸਰੂਪ ਚੰਦ ਸਿੰਗਲਾ ਨੇ ਕਿਹਾ ਕਿ ਸਾਨੂੰ ਮਾਣ ਹੈ ਕਿ ਅਸੀਂ ਭਾਰਤ ਦੇ ਨਾਗਰਿਕ ਹਾਂ ਜਿਸਦੀ ਅਗਵਾਈ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਰ ਰਹੇ ਹਨ ਜੋ ਦੇਸ਼ ਭਗਤੀ ਦੀ ਭਾਵਨਾ ਨਾਲ ਭਰਪੂਰ ਹਨ। ਉਨ੍ਹਾਂ ਦੀ ਅਗਵਾਈ ਹੇਠ ਭਾਰਤ ਅੱਜ ਪੂਰੀ ਤਰ੍ਹਾਂ ਸੁਰੱਖਿਅਤ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਸਪੀਕਰ ਸੰਧਵਾਂ ਵੱਲੋ 80 ਲੱਖ ਰੁਪਏ ਦੀ ਲਾਗਤ ਨਾਲ ਸਿੰਚਾਈ ਲਈ ਬਣਨ ਵਾਲੇ ਨਵੇਂ ਖਾਲ ਦਾ ਨੀਂਹ ਪੱਥਰ ਰੱਖਿਆ

0

Kotkapura News: ਪੰਜਾਬ ਸਰਕਾਰ ਲੋਕ ਹਿਤੈਸ਼ੀ ਸਰਕਾਰ ਹੈ, ਜਿਸ ਨੇ ਪਹਿਲੀ ਵਾਰ ਜੋ ਸਾਡਾ ਨਹਿਰੀ ਪਾਣੀ ਸੀ, ਉਸ ਨੂੰ ਪੰਜਾਬ ਵਿਚ ਹੀ ਵਰਤਣ ਦਾ ਕੰਮ ਕੀਤਾ ਹੈ। ਇਨ੍ਹਾਂ ਸ਼ਬਦਾਂ ਪ੍ਰਗਟਾਵਾ ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਅੱਜ ਪਿੰਡ ਦੇਵੀਵਾਲਾ ਵਿਖੇ 80 ਲੱਖ ਰੁਪਏ ਦੀ ਲਾਗਤ ਨਾਲ ਨਵੇਂ ਬਨਣ ਵਾਲੇ ਖਾਲ ਦਾ ਨੀਂਹ ਪੱਥਰ ਰੱਖਣ ਸਮੇਂ ਕੀਤਾ।ਉਨ੍ਹਾਂ ਕਿਹਾ ਕਿ ਪਹਿਲੀਆਂ ਸਰਕਾਰਾਂ ਵੱਲੋ ਜਿੱਥੇ ਹਰਿਆਣੇ ਨੂੰ ਵੱਧ ਪਾਣੀ ਦਿੱਤਾ ਗਿਆ ਸੀ, ਰਾਜਸਥਾਨ ਨੂੰ ਵੱਧ ਪਾਣੀ ਦਿਤਾ ਗਿਆ ਸੀ, ਇਸ ਤਰ੍ਹਾਂ ਕਰਨ ਨਾਲ ਸਾਡੇ ਪੰਜਾਬ ਦਾ ਸਭ ਤੋ ਵੱਧ ਨੁਕਸਾਨ ਕੀਤਾ ਗਿਆ।

ਇਹ ਵੀ ਪੜ੍ਹੋ  ਮਲੋਟ ’ਚ ਅੱਧੀ ਰਾਤ ਨੂੰ CIA ਤੇ ਬਿਸ਼ਨੋਈ ਗੈਂਗ ਦੇ ਗੁਰਗੇ ਵਿਚਕਾਰ ਮੁਕਾਬਲਾ, ਇੱਕ ਜਖ਼ਮੀ

ਸਾਡੇ ਪੰਜਾਬ ਦੀਆਂ ਨਹਿਰਾਂ ਬੰਦ ਕਰ ਦਿੱਤੀਆਂ ਗਈਆਂ ਸਨ, ਖੇਤਾਂ ਵਿਚ ਖਾਲੇ ਬੰਦ ਹੋ ਗਏ ਸੀ, ਖੇਤਾਂ ਲਈ ਜੋ ਪਾਣੀ ਬਹੁਤ ਜਰੂਰੀ ਹੈ ਉਹ ਖੇਤਾਂ ਤੱਕ ਪਹੁੰਚ ਹੀ ਨਹੀਂ ਸਕਿਆ ਸੀ। ਉਨ੍ਹਾਂ ਕਿਹਾ ਕਿ ਆਪ ਦੀ ਸਰਕਾਰ ਲੋਕਾਂ ਦੀ ਆਪਣੀ ਸਰਕਾਰ ਹੈ। ਜੋ ਲੋਕਾਂ ਦੀ ਭਲਾਈ ਲਈ ਕਈ ਤਰ੍ਹਾਂ ਦੇ ਉਪਰਾਲੇ ਕਰ ਰਹੀ ਹੈ, ਤਾਂ ਜੋ ਲੋਕਾਂ ਨੂੰ ਹਰ ਸਹੂਲਤ ਮੁਹੱਈਆ ਕਰਵਾਈ ਜਾ ਸਕੇ।ਉਨ੍ਹਾਂ ਕਿਹਾ ਕਿ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਲਈ ਮੌਜੂਦਾ ਸਰਕਾਰ ਵੱਲੋਂ ਕਈ ਤਰ੍ਹਾਂ ਦੀਆਂ ਮੁਹਿੰਮਾਂ ਸ਼ੁਰੂ ਕੀਤੀਆਂ ਗਈਆਂ ਹਨ। ਇਸੇ ਲੜ੍ਹੀ ਤਹਿਤ ਆਮ ਆਦਮੀ ਪਾਰਟੀ ਦੀ ਸਰਕਾਰ ਨੇ 4 ਹਜਾਰ ਕਰੋੜ ਰੁਪਏ ਖਰਚ ਕੇ ਬੰਦ ਪਈਆਂ ਨਹਿਰਾਂ ਅਤੇ ਖਾਲੇ ਫਿਰ ਤੋਂ ਚਾਲੂ ਕਰਵਾ ਦਿੱਤੇ ਹਨ।

ਇਹ ਵੀ ਪੜ੍ਹੋ  ਨਸ਼ਿਆਂ ਵਿਰੁੱਧ ਮੋਹਰੀ ਭੂਮਿਕਾ ਨਿਭਾਉਣ ਵਾਲੇ ਪਿੰਡ ਨਾਰੰਗਵਾਲ ਨੇ ਮੁੱਖ ਮੰਤਰੀ ਨੂੰ ਡਟ ਕੇ ਸਾਥ ਦੇਣ ਦਾ ਭਰੋਸਾ ਦਿੱਤਾ

ਉਨ੍ਹਾਂ ਕਿਹਾ ਕਿ ਇਸੇ ਤਹਿਤ ਅੱਜ ਪਿੰਡ ਦੇਵੀਵਾਲਾ ਵਿਖੇ 80.93 ਲੱਖ ਦਾ ਖਾਲ ਬਣਾਉਣ ਦਾ ਕੰਮ ਚਾਲੂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਹ ਕੰਮ 15 ਦਿਨਾਂ ਵਿਚ ਮੁਕੰਮਲ ਕਰ ਦਿੱਤਾ ਜਾਵੇਗਾ।ਇਸ ਮੌਕੇ ਐਕਸੀਅਨ ਜਿਣੇਸ਼ ਗੋਇਲ ਫਰੀਦਕੋਟ ਕਨਾਲ ਡਿਵੀਜ਼ਨ, ਐਸ.ਡੀ.ਓ ਮਨਦੀਪ ਸਿੰਘ ਫਰੀਦਕੋਟ ਕਨਾਲ ਡਿਵੀਜ਼ਨ, ਸੁਖਵੰਤ ਸਿੰਘ ਪੱਕਾ ਗੁਰਜਿੰਦਰ ਸਿੰਘ ਪੱਕਾ, ਹਰਦੀਪ ਸਿੰਘ ਅਤੇ ਜਸਵਿੰਦਰ ਸਿੰਘ, ਮੇਲਾ ਸਿੰਘ, ਪ੍ਰਣਾਮ ਸਿੰਘ, ਹਰਨੇਕ ਸਿੰਘ, ਸੁਦਾਗਰ ਸਿੰਘ ਹਾਜਰ ਸਨ। ਪਿੰਡ ਵਾਸੀਆਂ ਵੱਲੋਂ ਸਰਪੰਚ ਨਿਰਭੈ ਸਿੰਘ ਦੀਪ ਦਾ ਧੰਨਵਾਦ ਕੀਤਾ ਗਿਆ, ਜਿੰਨਾ ਨੇ ਮਾਣਯੋਗ ਸਪੀਕਰ ਸਾਹਿਬ ਅਤੇ ਸਬੰਧਿਤ ਅਧਿਕਾਰੀਆਂ ਨਾਲ ਨਿਰੰਤਰ ਤਾਲਮੇਲ ਕਰਕੇ ਪਿੰਡ ਵਾਸੀਆਂ ਦੀ ਵੱਡੀ ਮੰਗ ਨੂੰ ਪੂਰਾ ਕੀਤਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਰਿਹਾਇਸ਼ੀ ਇਲਾਕੇ ’ਚ ਟਵਾਰ ਲਗਾਉਣ ਦਾ ਮਾਮਲਾ ਭਖਿਆ, ਮੁੜ ਵਿਰੋਧ ’ਚ ਉੱਤਰੇ ਮੁਹੱਲਾ ਨਿਵਾਸੀ

0

Bathinda News:ਸਥਾਨਕ ਸ਼ਹਿਰ ਦੇ ਹਰਬੰਸ ਨਗਰ ਦੇ ਸੰਘਣੀ ਵਸੋਂ ਵਾਲੇ ਇਲਾਕੇ ’ਚ ਜੀਓ ਕੰਪਨੀ ਦੇ ਲੱਗ ਰਹੇ ਮੋਬਾਇਲ ਟਾਵਰ ਦਾ ਮਾਮਲਾ ਭਖ ਗਿਆ ਹੈ। ਟਾਵਰ ਲਗਾਉਣ ਦਾ ਪਤਾ ਚੱਲਦੇ ਹੀ ਮੁਹੱਲਾ ਵਾਸੀ ਵੱਡੀ ਗਿਣਤੀ ਵਿਚ ਇਕੱਠੇ ਹੋ ਗਏ ਤੇ ਉਨ੍ਹਾਂ ਟਾਵਰਾਂ ਦੇ ਪੈਣ ਵਾਲੇ ਦਰਪ੍ਰਭਾਵਾਂ ਦੇ ਚੱਲਦੇ ਇਸਨੂੰ ਰਿਹਾਇਸ਼ੀ ਇਲਾਕੇ ਵਿਚੋਂ ਬਾਹਰ ਲਗਾਉਣ ਲਈ ਕਿਹਾ। ਸੂਚਨਾ ਮੁਤਾਬਕ ਜਿੱਥੇ ਇਹ ਟਾਵਰ ਲੱਗ ਰਿਹਾ, ਉਹ ਵੀ ਇੱਥੋਂ ਦਾ ਹੀ ਵਾਸੀ ਹੈ, ਜੋਕਿ ਹੁਣ ਕਿਸੇ ਬਾਹਰਲੇ ਸ਼ਹਿਰ ਵਿਚ ਰਹਿੰਦਾ ਦਸਿਆ ਜਾ ਰਿਹਾ। ਮੁਹੱਲਾ ਵਾਸੀਆਂ ਨੇ ਦਸਿਆ ਕਿ ਇਸ ਸਬੰਧ ਵਿਚ ਡਿਪਟੀ ਕਮਿਸ਼ਨਰ ਤੇ ਨਗਰ ਨਿਗਮ ਨੂੰ ਪਹਿਲਾਂ ਹੀ ਸਿਕਾਇਤ ਦਿੱਤੀ ਜਾ ਚੁੱਕੀ ਹੈ ਪ੍ਰੰੰਤੂ ਹਾਲੇ ਤੱਕ ਰੋਕਣ ਲਈ ਕੋਈ ਕਾਰਵਾਈ ਨਹੀਂ ਹੋਈ।

ਇਹ ਵੀ ਪੜ੍ਹੋ  Canada ’ਚ ਇੱਕ ਹੋਰ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌਤ

ਉਧਰ ਅੱਜ ਐਤਵਾਰ ਨੂੰ ਇਹ ਟਾਵਰ ਲਗਾਉਣ ਦਾ ਪਤਾ ਲੱਗਣ ’ਤੇ ਇਲਾਕੇ ਦੇ ਕੌਸਲਰ ਬਲਰਾਜ ਸਿੰਘ ਪੱਕਾ ਅਤੇ ਅਕਾਲੀ ਆਗੂ ਤੇ ਸਾਬਕਾ ਕੌਸਲਰ ਦਲਜੀਤ ਸਿੰਘ ਬਰਾੜ, ਬਲਵਿੰਦਰ ਸਿੰਘ ਬਾਹੀਆ ਵੀ ਮੌਕੇ ’ਤੇ ਪੁੱਜੇ ਅਤੇ ਉ੍ਹਨਾਂ ਕੰਪਨੀ ਵਾਲਿਆਂ ਨੂੰ ਟਾਵਰ ਲਗਾਉਣ ਦਾ ਵਿਰੋਧ ਕੀਤਾ। ਕੌਸਲਰ ਪੱਕਾ ਨੇ ਦਸਿਆ ਕਿ ਮੋਬਾਇਲ ਟਾਵਰਾਂ ਕਰਕੇ ਪਹਿਲਾਂ ਹੀ ਲੋਕਾਂ ਦੀ ਸਿਹਤ ’ਤੇ ਉਲਟਾ ਅਸਰ ਪੈ ਰਿਹਾ, ਜਿਸਦੇ ਚੱਲਦੇ ਮੁਹੱਲੇ ਦੇ ਲੋਕ ਇਸਨੂੰ ਲਗਾਉਣ ਨਹੀਂ ਦੇਣਾ ਚਾਹੁੰਦੇ। ਮੁਹੱਲਾ ਵਾਸੀ ਲਵਪ੍ਰੀਤ ਸਿੰਘ, ਪ੍ਰੇਮ ਪ੍ਰਸ਼ਾਸਰ ਆਦਿ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਲੋਕਾਂ ਦੀ ਸਿਹਤ ’ਤੇ ਪੈਣ ਵਾਲੇ ਮਾੜੇ ਅਸਰਾਂ ਨੂੰ ਧਿਆਨ ਵਿਚ ਰੱਖਦਿਆਂ ਇਸ ਟਾਵਰ ਨੂੰ ਇੱਥੇ ਨਾ ਲੱਗਣ ਦਿੱਤਾ ਜਾਵੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

Canada ’ਚ ਇੱਕ ਹੋਰ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌਤ

0

Amritsar News: ਚੰਗੇਰੇ ਭਵਿੱਖ ਦੇ ਲਈ ਜਮੀਨਾਂ-ਜਾਇਦਾਦ ਵੇਚ ਕੇ ਵਿਦੇਸ਼ ’ਚ ਗਏ ਨੌਜਵਾਨਾਂ ਦੀ ਮੌਤ ਦਾ ਸਿਲਸਿਲਾ ਰੁਕ ਨਹੀਂ ਰਿਹਾ। ਇਸੇ ਤਰ੍ਹਾਂ ਦੀ ਹੁਣ ਵਾਪਰੀ ਇੱਕ ਤਾਜ਼ਾ ਘਟਨਾ ਵਿਚ ਅੰਮ੍ਰਿਤਸਰ ਨਾਲ ਸਬੰਧਤ ਕੈਨੇਡਾ ’ਚ ਇੱਕ ਨੌਜਵਾਨ ਦੀ ਮੌਤ ਹੋ ਗਈ। ਮੁਢਲੀ ਸੂਚਨਾ ਮੁਤਾਬਕ ਨੌਜਵਾਨ ਦੀ ਮੌਤ ਦਿਲ ਦੇ ਦੌਰੇ ਨਾਲ ਹੋਈ ਹੈ ਅਤੇ ਉਹ ਸੁੱਤਾ ਹੀ ਰਹਿ ਗਿਆ।

ਇਹ ਵੀ ਪੜ੍ਹੋ ਮਲੋਟ ’ਚ ਅੱਧੀ ਰਾਤ ਨੂੰ CIA ਤੇ ਬਿਸ਼ਨੋਈ ਗੈਂਗ ਦੇ ਗੁਰਗੇ ਵਿਚਕਾਰ ਮੁਕਾਬਲਾ, ਇੱਕ ਜਖ਼ਮੀ

ਮ੍ਰਿਤਕ ਨੌਜਵਾਨ ਦੀ ਪਹਿਚਾਣ ਸੰਯਮ ਵੋਹਰਾ(25 ਸਾਲ) ਵਾਸੀ ਵਿਜਯ ਨਗਰ ਅੰਮ੍ਰਿਤਸਰ ਦਾ ਰਹਿਣ ਵਾਲਾ ਸੀ। ਵਜੋਂ ਹੋਈ ਹੈ। ਦਸਿਆ ਜਾ ਰਿਹਾ ਕਿ ਸੰਯਮ ਕਰੀਬ ਚਾਰ ਮਹੀਨੇ ਪਹਿਲਾਂ ਹੀ ਕੈਨੇਡਾ ਗਿਆ ਸੀ। ਘਟਨਾ ਦਾ ਪਤਾ ਚੱਲਦੇ ਹੀ ਪ੍ਰਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ।

ਇਹ ਵੀ ਪੜ੍ਹੋ ਅਪਰੇਸ਼ਨ ਸ਼ਿੰਦੂਰ; ਵਿਦੇਸ਼ਾਂ ’ਚ ਜਾਣ ਵਾਲੇ ਡੈਲੀਗੇਸ਼ਨ ਦੀ ਸੂਚੀ ਸਾਹਮਣੇ ਆਈ, ਪੰਜਾਬ ਦੀਆਂ 5 ਸਖ਼ਸੀਅਤਾਂ ਸ਼ਾਮਲ

ਸੰਯਮ ਦਾ ਇੱਕ ਹੋਰ ਭਰਾ ਹੈ ਅਤੇ ਪਿਤਾ ਦੀ ਕੁੱਝ ਸਾਲ ਪਹਿਲਾਂ ਮੌਤ ਹੋ ਚੁੱਕੀ ਹੈ। ਮਾਂ ਅਤੇ ਬਜੁਰਗ ਦਾਦੀ ਆਪਣੇ ਪੁੱਤ ਦੀ ਲਾਸ਼ ਨੂੰ ਵਾਪਸ ਇੰਡੀਆ ਲਿਆਉਣ ਲਈ ਕੇਂਦਰ ਤੇ ਪੰਜਾਬ ਸਰਕਾਰ ਤੋਂ ਇਲਾਵਾ ਸਮਾਜ ਸੇਵੀ ਸੰਸਥਾਵਾਂ ਨੂੰ ਅਪੀਲਾਂ ਕਰ ਰਹੀਆਂ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਪੰਜਾਬ ਪੁਲਿਸ ਦੇ ਥਾਣੇਦਾਰ ਦੇ ਕਤਲ ’ਚ ਲੋੜੀਂਦੇ ਮੁਲਜਮ ਸਹਿਤ ਦੋ ਕਾਬੂ, 3 ਗਲੌਕ ਪਿਸਤੌਲ ਬਰਾਮਦ

0

Amritsar News: ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਖੁਫੀਆ ਜਾਣਕਾਰੀ ਦੇ ਆਧਾਰ ’ਤੇ ਇੱਕ ਵੱਡੀ ਕਾਰਵਾਈ ਕਰਦੇ ਹੋਏ ਦੋ ਨੌਜਵਾਨਾਂ ਨੂੰ ਕਾਬੂ ਕੀਤਾ ਹੈ, ਜਿੰਨ੍ਹਾਂ ਦੇ ਕਬਜ਼ੇ ਵਿੱਚੋਂ 3 ਗਲੌਕ ਪਿਸਤੌਲ (9 ਐਮ.ਐਮ.), 6 ਜ਼ਿੰਦਾ ਕਾਰਤੂਸ, ਇੱਕ ਮੋਟਰਸਾਈਕਲ ਅਤੇ 2 ਮੋਬਾਈਲ ਫੋਨ ਬਰਾਮਦ ਕੀਤੇ ਗਏ ਹਨ।

ਇਹ ਵੀ ਪੜ੍ਹੋ ਮਲੋਟ ’ਚ ਅੱਧੀ ਰਾਤ ਨੂੰ CIA ਤੇ ਬਿਸ਼ਨੋਈ ਗੈਂਗ ਦੇ ਗੁਰਗੇ ਵਿਚਕਾਰ ਮੁਕਾਬਲਾ, ਇੱਕ ਜਖ਼ਮੀ

ਪੁਲਿਸ ਦੇ ਬੁਲਾਰੇ ਮੁਤਾਬਕ ਕਾਬੂ ਕੀਤੇ ਮੁਲਜਮਾਂ ਦੀ ਪਹਿਚਾਣ ਅਮਨਦੀਪ ਸਿੰਘ ਅਤੇ ਸੁਖਚੈਨ ਸਿੰਘ ਦੇ ਤੌਰ ’ਤੇ ਹੋਈ ਹੈ। ਮੁੱਢਲੀ ਜਾਂਚ ਦੋਰਾਨ ਅਮਨਦੀਪ ਦੀ ਤਰਨ ਤਾਰਨ ਪੁਲਿਸ ਦੇ ਐਸ.ਆਈ. ਚਰਨਜੀਤ ਸਿੰਘ ਦੇ ਕਤਲ ਵਿੱਚ ਸ਼ਮੂਲੀਅਤ ਦਾ ਖੁਲਾਸਾ ਹੋਇਆ ਹੈ। ਪੁਲਿਸ ਵੱਲੋਂ ਡੂੰਘਾਈ ਨਾਲ ਪੜਤਾਲ ਕੀਤੀ ਜਾ ਰਹੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ