Home Blog Page 731

ਮਲੋਟ ’ਚ ਅੱਧੀ ਰਾਤ ਨੂੰ CIA ਤੇ ਬਿਸ਼ਨੋਈ ਗੈਂਗ ਦੇ ਗੁਰਗੇ ਵਿਚਕਾਰ ਮੁਕਾਬਲਾ, ਇੱਕ ਜਖ਼ਮੀ

0

👉ਮੁਲਜ਼ਮ ਕੋਲੋਂ ਦੋ ਪਿਸਤੌਲ ਅਤੇ ਚੱਲੇ-ਜਿੰਦੇ ਰੌਂਦ ਵੀ ਬਰਾਮਦ
malout News:ਲੰਘੀ ਦੇਰ ਰਾਤ ਮਲੋਟ-ਅਬੋਹਰ ਬਾਈਪਾਸ ਦੇ ਨਜਦੀਕ ਜ਼ਿਲ੍ਹਾ ਪੁਲਿਸ ਸ੍ਰੀ ਮੁਕਤਸਰ ਸਾਹਿਬ ਪੁਲਿਸ ਦੇ ਸੀਆਈਏ ਸਟਾਫ਼ ਅਤੇ ਲਾਰੈਂਸ ਬਿਸ਼ਨੋਈ ਗੈਂਗ ਨਾਲ ਜੁੜੇ ਗੁਰਗੇ ਵਿਚਕਾਰ ਮੁਕਾਬਲਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ।

ਇਸ ਮੁਕਾਬਲੇ ਵਿਚ ਉਕਤ ਗੁਰਗਾ ਗੋਲੀ ਲੱਗਣ ਕਾਰਨ ਜਖ਼ਮੀ ਹੋ ਗਿਆ, ਜਿਸਨੂੰ ਇਲਾਜ਼ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਮੁਲਜਮ ਦੀ ਪਹਿਚਾਣ ਅਭਿਸ਼ੇਕ ਪੁੱਤਰ ਵਿਸ਼ਨੂ ਵਾਸੀ ਸੀਤੋ ਗੁਨੋ ਜਿਲਾ ਫਾਜ਼ਿਲਕਾ ਦੇ ਤੌਰ ’ਤੇ ਹੋਈ ਹੈ। ਉਸਦੇ ਕੋਲੋਂ ਇਕ 32 ਬੋਰ ਪਿਸਤੌਲ ਅਤੇ ਇਕ 30 ਬੋਰ ਪਿਸਤੌਲ ਬਰਾਮਦ ਹੋਇਆ ਹੈ।

ਇਹ ਵੀ ਪੜ੍ਹੋ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਫਾਜ਼ਿਲਕਾ ਪੁਲਿਸ ਵੱਲੋਂ CASO ਦੌਰਾਨ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ 

ਦੇਰ ਰਾਤ ਇਸ ਮੁਕਾਬਲੇ ਦੀ ਜਾਣਕਾਰੀ ਦਿੰਦਿਆਂ ਡੀ.ਐਸ.ਪੀ (ਡੀ) ਰਮਨਪ੍ਰੀਤ ਸਿੰਘ ਗਿੱਲ ਨੇ ਦੱਸਿਆ ਕਿ ਮੁੱਢਲੀ ਪੁੱਛਗਿਛ ’ਤੇ ਪਤਾ ਲੱਗਿਆ ਕਿ ਇਹ ਹਥਿਆਰ ਸਪਲਾਈ ਕਰਨ ਦਾ ਕੰਮ ਕਰਦਾ ਸੀ ਅਤੇ ਇਸ ਦੇ ਖਿਲਾਫ ਹਰਿਆਣੇ ਦੇ ਵਿੱਚ 02 ਮੁਕਦਮੇ ਡਾਕੇ ਮਾਰਨ ਦੇ ਵੀ ਦਰਜ ਹਨ।

ਉਨ੍ਹਾਂ ਦਸਿਆ ਕਿ ਰਾਤ ਸਮੇਂ ਸੀਆਈਏ ਮਲੋਟ ਦੀ ਪੁਲਿਸ ਟੀਮ ਵੱਲੋਂ ਮਲੋਟ-ਅਬੋਹਰ ਬਾਈਪਾਸ ’ਤੇ ਇੱਕ ਪੁੱਲ ਨੇੜੇ ਨਿਯਮਤ ਗਸ਼ਤ ਅਤੇ ਚੈਕਿੰਗ ਦੌਰਾਨ ਇਕ ਮੋਟਰਸਾਈਕਲ ਸਵਾਰ ਨੌਜਵਾਨ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਗਈ।

ਇਹ ਵੀ ਪੜ੍ਹੋ ਭਗਵੰਤ ਮਾਨ ਅਤੇ ਕੇਜਰੀਵਾਲ ਨੇ ਨਸ਼ਿਆਂ ਵਿਰੁੱਧ ਲੜਾਈ ਵਿੱਚ ਲੋਕਾਂ ਦਾ ਸਹਿਯੋਗ ਮੰਗਿਆ

ਨੌਜਵਾਨ ਨੇ ਪੁਲਿਸ ਨੂੰ ਵੇਖਦਿਆਂ ਹੀ ਮੋਟਰਸਾਈਕਲ ਨੂੰ ਤੇਜ਼ੀ ਨਾਲ ਭਜਾਇਆ। ਜਦ ਪੁਲਿਸ ਨੇ ਪਿੱਛਾ ਕੀਤਾ, ਤਾਂ ਉਸ ਵੱਲੋਂ ਪੁਲਿਸ ’ਤੇ ਗੋਲੀਆਂ ਚਲਾਈਆਂ ਗਈਆਂ।ਜਵਾਬੀ ਕਾਰਵਾਈ ਵਿੱਚ ਪੁਲਿਸ ਨੇ ਵੀ ਫਾਇਰਿੰਗ ਕੀਤੀ, ਜਿਸ ਦੌਰਾਨ ਮੁਲਜ਼ਮ ਦੇ ਲੱਤ ਵਿੱਚ ਗੋਲੀ ਲੱਗੀ।

ਤੁਰੰਤ ਹੀ ਜ਼ਖਮੀ ਹਾਲਤ ਵਿੱਚ ਮੁਲਜ਼ਮ ਨੂੰ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਪੁਲਿਸ ਅਧਿਕਾਰੀਆਂ ਨੇ ਦਸਿਆ ਕਿ ਪਰਚਾ ਦਰਜ਼ ਕਰਕੇ ਇਸ ਕੇਸ ਦੀ ਡੂੰਘਾਈ ਨਾਲ ਪੜਤਾਲ ਕੀਤੀ ਜਾ ਰਹੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਫਾਜ਼ਿਲਕਾ ਪੁਲਿਸ ਵੱਲੋਂ CASO ਦੌਰਾਨ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ

0

👉5 ਗ਼ਜ਼ਟਿਡ ਅਫਸਰਾਂ ਸਮੇਤ 311 ਤੋਂ ਵੱਧ ਮੁਲਾਜ਼ਮਾਂ ਨਾਲ 16 ਡਰੱਗ ਹੌਟਸਪੋਟ ਏਰੀਆ ਵਿੱਚ ਰੇਡ
Fazilka News:ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਛੇੜੀ ਜੰਗ ਵਿੱਚ ਫਾਜ਼ਿਲਕਾ ਪੁਲਿਸ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਅੱਜ ਇੱਕ ਹੋਰ ਵੱਡਾ ਕਦਮ ਚੁੱਕਿਆ ਗਿਆ। ਡੀ.ਜੀ.ਪੀ. ਗੌਰਵ ਯਾਦਵ ਅਤੇ ਡੀ.ਆਈ.ਜੀ. ਫਿਰੋਜ਼ਪੁਰ ਰੇਂਜ ਹਰਮਨਬੀਰ ਸਿੰਘ ਗਿੱਲ ਦੀਆਂ ਹਦਾਇਤਾਂ ਅਧੀਨ ਅਤੇ ਐਸ.ਐਸ.ਪੀ. ਵਰਿੰਦਰ ਸਿੰਘ ਬਰਾੜ ਦੀ ਅਗਵਾਈ ਹੇਠ ਜ਼ਿਲ੍ਹੇ ਵਿੱਚ ਨਸ਼ਾ ਤਸਕਰਾਂ ਵਿਰੁੱਧ ਵੱਡੇ ਪੱਧਰ ‘ਤੇ “ਕੋਰਡਨ ਐਂਡ ਸਰਚ ਓਪਰੇਸ਼ਨ” (CASO) ਚਲਾਇਆ ਗਿਆ।ਇਸ ਵਿਸ਼ੇਸ਼ ਮੁਹਿੰਮ ਦੇ ਤਹਿਤ ਅੱਜ ਫਾਜ਼ਿਲਕਾ ਪੁਲਿਸ ਨੇ ਆਈ.ਜੀ. ਜੀ.ਆਰ.ਪੀ. ਬਲਜੋਤ ਸਿੰਘ ਰਾਠੌੜ ਅਤੇ ਐਸ.ਐਸ.ਪੀ. ਵਰਿੰਦਰ ਸਿੰਘ ਬਰਾੜ ਦੀ ਅਗਵਾਈ ਹੇਠ ਫਾਜ਼ਿਲਕਾ ਦੇ ਆਰੀਆ ਨਗਰ ਥਾਣਾ ਸਿਟੀ ਫਾਜ਼ਿਲਕਾ ਵਿਚ ਵੱਡੇ ਪੱਧਰ ਤੇ ਛਾਪੇਮਾਰੀ ਕੀਤੀ ਗਈ।

ਇਹ ਵੀ ਪੜ੍ਹੋ  ਸਰਹੱਦ ਪਾਰ ਦੇ ਤਸਕਰੀ ਨੈੱਟਵਰਕਾਂ ਨੂੰ ਵੱਡਾ ਝਟਕਾ; ਅੰਮ੍ਰਿਤਸਰ ਵਿੱਚ 1.01 ਕਿਲੋ ਹੈਰੋਇਨ, 45.19 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਤਿੰਨ ਵਿਅਕਤੀ ਗ੍ਰਿਫ਼ਤਾਰ

ਇਸੇ ਤਰਾਂ ਜ਼ਿਲ੍ਹਾ ਫਾਜ਼ਿਲਕਾ ਵਿਚ ਕੁੱਲ 16 ਡਰੱਗ ਹੋਟਸਪੋਟ ਵਿਚ ਵੀ ਵੱਖ ਵੱਖ ਹਲਕਾ ਅਫਸਰਾਂ ਦੀ ਨਿਗਰਾਨੀ ਵਿਚ ਛਾਪੇਮਾਰੀ ਕੀਤੀ ਗਈ। ਇਸ ਕਾਰਵਾਈ ਵਿੱਚ 13 ਥਾਣਾ ਮੁਖੀ, 5 ਗਜ਼ਟਿਡ ਅਫਸਰ ਅਤੇ 311 ਤੋਂ ਵੱਧ ਪੁਲਿਸ ਮੁਲਾਜ਼ਮ ਸ਼ਾਮਿਲ ਰਹੇ।ਵਰਿੰਦਰ ਸਿੰਘ ਬਰਾੜ ਨੇ ਸਪਸ਼ਟ ਕੀਤਾ ਕਿ ਇਹ ਸੰਘਰਸ਼ ਹੁਣ ਰੁਕਣ ਵਾਲਾ ਨਹੀਂ, ਹਰ ਨਸ਼ਾ ਤਸਕਰ ਪੁਲਿਸ ਦੀ ਰਡਾਰ ‘ਤੇ ਹੈ।ਅੱਜ ਦੇ ਇਸ ਓਪਰੇਸ਼ਨ ਦੌਰਾਨ 16 ਹੌਟਸਪੋਟ ਏਰੀਆ ਵਿੱਚ ਕੀਤੀ ਗਈ ਤਲਾਸ਼ੀ ਦੋਰਾਨ 02 ਮੁਕੱਦਮੇ ਦਰਜ ਕਰਕੇ 4 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਗਿਆ, ਜਿਨ੍ਹਾਂ ਪਾਸੋ 10000 ਪ੍ਰੇਗਾਬਾਲਿਨ ਕੈਪਸੂਲ, 500 ਨਸ਼ੀਲੀਆਂ ਗੋਲੀਆਂ ਅਤੇ 05 ਕਿਲੋਗ੍ਰਾਮ ਪੋਸਤ ਬ੍ਰਾਮਦ ਕੀਤਾ ਗਿਆ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਏਮਜ਼ ਬਠਿੰਡਾ ਨੇ ਹਾਈਬ੍ਰਿਡ ਸਿੰਪੋਜ਼ੀਅਮ ਨਾਲ ਅੰਤਰਰਾਸ਼ਟਰੀ ਨਰਸ ਦਿਵਸ ਮਨਾਇਆ

0

Bathinda News: ਇੰਸਟੀਚਿਊਟ ਆਫ਼ ਨਰਸਿੰਗ ਐਜੂਕੇਸ਼ਨ ਐਂਡ ਰਿਸਰਚ ਏਮਜ਼ ਬਠਿੰਡਾ ਨੇ ਹਾਈਬ੍ਰਿਡ ਸਿੰਪੋਜ਼ੀਅਮ ਨਾਲ “ਸਾਡੀਆਂ ਨਰਸਾਂ, ਸਾਡਾ ਭਵਿੱਖ” ਦੇ ਥੀਮ ਨੂੰ ਅਪਣਾਉਂਦੇ ਹੋਏ ਉਤਸ਼ਾਹ ਨਾਲ ਅੰਤਰਰਾਸ਼ਟਰੀ ਨਰਸ ਦਿਵਸ ਮਨਾਇਆ। ਇਸ ਸਿੰਪੋਜ਼ੀਅਮ ਵਿੱਚ ਚਾਰ ਤਿਆਰ ਕੀਤੇ ਗਏ ਸੈਸ਼ਨ ਸ਼ਾਮਿਲ ਸਨ, ਜੋ ਦੇਸ਼ ਭਰ ਦੇ ਪ੍ਰਸਿੱਧ ਫੈਕਲਟੀ ਅਤੇ ਪ੍ਰਸਿੱਧ ਮਾਹਰਾਂ ਦੀ ਮੁਹਾਰਤ ਨੂੰ ਪ੍ਰਦਰਸ਼ਿਤ ਕਰਦੇ ਸਨ। ਉਦਘਾਟਨੀ ਸੈਸ਼ਨ ਦੀ ਅਗਵਾਈ ਡਾ. ਨਰਿੰਦਰ ਕੌਰ ਵਾਲੀਆ ਆਈਐਨਈਆਰ ਏਮਜ਼ ਬਠਿੰਡਾ ਵਿਖੇ ਐਸੋਸੀਏਟ ਪ੍ਰੋਫੈਸਰ ਅਤੇ ਡਾ. ਮੂਨਿਸ ਮਿਰਜ਼ਾ ਡੀਐਮਐਸ ਕਮ ਐਸੋਸੀਏਟ ਪ੍ਰੋਫੈਸਰ ਹਸਪਤਾਲ ਪ੍ਰਸ਼ਾਸਨ ਏਮਜ਼ ਬਠਿੰਡਾ ਦੁਆਰਾ ਮਾਹਰਤਾ ਨਾਲ ਕੀਤੀ ਗਈ। ਸੀਐਮਸੀ ਵੇਲੋਰ ਵਿਖੇ ਨਰਸਿੰਗ ਕਾਲਜ ਦੀ ਡੀਨ ਡਾ. ਵਿਨੀਤਾ ਰਵਿੰਦਰਨ ਨੇ “ਨਰਸਾਂ ਦੇ ਟਰਨਓਵਰ ਨੂੰ ਘਟਾਉਣ ਲਈ ਨਰਸਾਂ ਦੀ ਧਾਰਨਾ ਰਣਨੀਤੀਆਂ” ‘ਤੇ ਇੱਕ ਮਨਮੋਹਕ ਪੇਸ਼ਕਾਰੀ ਦਿੱਤੀ।

ਇਹ ਵੀ ਪੜ੍ਹੋ  Bathinda ‘ਚ ਤੜਕਸਾਰ 3 ਨੌਜਵਾਨਾਂ ਨੇ ਲੁੱਟਿਆ ਪੈਟਰੋਲ ਪੰਪ,ਦੇਖੋ ਲੁੱਟ ਦੀ ਵੀਡੀਓ

ਇਸ ਤੋਂ ਬਾਅਦ, ਹਿਮਾਲੀਅਨ ਕਾਲਜ ਆਫ਼ ਨਰਸਿੰਗ, ਉੱਤਰਾਖੰਡ ਦੇ ਪ੍ਰੋਫੈਸਰ ਡਾ. ਰਾਜੇਸ਼ ਕੁਮਾਰ ਸ਼ਰਮਾ ਨੇ “ਨਰਸ ਪ੍ਰੈਕਟੀਸ਼ਨਰ ਪ੍ਰੋਗਰਾਮ: ਗੁਣਵੱਤਾ ਵਾਲੇ ਮਰੀਜ਼ਾਂ ਦੀ ਦੇਖਭਾਲ ਅਤੇ ਸਿਹਤ ਸੰਭਾਲ ਲਾਗਤ ‘ਤੇ ਪ੍ਰਭਾਵ” ‘ਤੇ ਚਾਨਣਾ ਪਾਇਆ।ਇਸ ਤੋਂ ਬਾਅਦ ਦੇ ਸੈਸ਼ਨਾਂ ਦਾ ਸੰਚਾਲਨ ਡਾ. ਕਮਲੇਸ਼ ਕੇ. ਸ਼ਰਮਾ ਪ੍ਰੋਫੈਸਰ-ਕਮ-ਪ੍ਰਿੰਸੀਪਲ ਆਈ.ਐਨ.ਈ.ਆਰ. ਏਮਜ਼ ਬਠਿੰਡਾ ਅਤੇ ਡਾ. ਰਾਕੇਸ਼ ਕੱਕੜ ਪ੍ਰੋਫੈਸਰ ਅਤੇ ਐਚ.ਓ.ਡੀ. ਕਮਿਊਨਿਟੀ ਐਂਡ ਫੈਮਿਲੀ ਮੈਡੀਸਨ ਵਿਭਾਗ ਏਮਜ਼ ਬਠਿੰਡਾ ਦੁਆਰਾ ਕੀਤਾ ਗਿਆ। ਡਾ. ਸੁਖਪਾਲ ਕੌਰ ਪ੍ਰੋਫੈਸਰ ਕਮ ਪ੍ਰਿੰਸੀਪਲ ਪੀਜੀਆਈਐਮਈਆਰ ਚੰਡੀਗੜ੍ਹ ਨੇ “ਨਰਸਿੰਗ ਪ੍ਰੈਕਟਿਸ ਅਤੇ ਮਰੀਜ਼ ਨਤੀਜੇ ‘ਤੇ ਨਰਸਿੰਗ ਖੋਜ ਫੰਡਿੰਗ ਦਾ ਪ੍ਰਭਾਵ” ਵਿਸ਼ੇ ‘ਤੇ ਪੇਸ਼ ਕੀਤਾ। ਸ਼੍ਰੀ ਵਿਨੀਤ ਕੁਮਾਰ, ਪ੍ਰਮੁੱਖ ਨਿੱਜੀ ਸਕੱਤਰ ਅਤੇ ਅਧਿਕਾਰੀ ਇੰਚਾਰਜ ਆਈ.ਟੀ., ਏਮਜ਼ ਰਿਸ਼ੀਕੇਸ਼ ਨੇ “ਨਰਸਾਂ ਨੂੰ ਉਤਸ਼ਾਹਿਤ ਕਰਨ ਲਈ ਟੈਲੀ-ਸਿਹਤ ਸਾਖਰਤਾ: ਵਿਸ਼ਵਾਸ ਵਧਾਉਣਾ ਅਤੇ ਸਿਹਤ ਨਤੀਜਿਆਂ ਨੂੰ ਬਿਹਤਰ ਬਣਾਉਣਾ” ਵਿਸ਼ੇ ‘ਤੇ ਇੱਕ ਪੇਸ਼ਕਾਰੀ ਦਿੱਤੀ। ਇਸ ਦੇ ਨਾਲ ਹੀ ਪ੍ਰੋਫੈਸਰ (ਡਾ.) ਕਮਲੇਸ਼ ਕੇ. ਸ਼ਰਮਾ ਦੇ ਨਿੱਘੇ ਸਵਾਗਤ ਭਾਸ਼ਣ ਨੇ ਵੀ ਇਸ ਨੂੰ ਪੂਰਾ ਕੀਤਾ, ਜਿਨ੍ਹਾਂ ਨੇ ਇਕੱਠ ਵਿੱਚ ਦੋਸਤੀ ਅਤੇ ਸਾਂਝੇ ਉਦੇਸ਼ ਦੀ ਭਾਵਨਾ ਪੈਦਾ ਕੀਤੀ।

ਇਹ ਵੀ ਪੜ੍ਹੋ  ਪਾਕਿਸਤਾਨ ਲਈ ਜਾਸੂਸੀ ਦੇ ਦੋਸ਼ਾਂ ਹੇਠ ਪੁਲਿਸ ਵੱਲੋਂ “ਯੂਟਿਊਬਰ” ਕੁੜੀ ਗ੍ਰਿਫਤਾਰ

ਅੰਤਰਰਾਸ਼ਟਰੀ ਨਰਸ ਦਿਵਸ ਤੋਂ ਪਹਿਲਾਂ ਦੇ ਹਫ਼ਤੇ ਵਿੱਚ ਹੋਈਆਂ ਗਤੀਵਿਧੀਆਂ ਦੀਆਂ ਸੰਖੇਪ ਝਲਕੀਆਂ ਪ੍ਰਦਰਸ਼ਿਤ ਕੀਤੀਆਂ ਗਈਆਂ। ਇਨ੍ਹਾਂ ਵਿੱਚ ਪੈਨਸਿਲ ਸਕੈਚਿੰਗ, ਪੋਸਟਰ ਮੇਕਿੰਗ, ਐਕਸਟੈਂਪੋਰ ਅਤੇ ਲੇਖ ਮੁਕਾਬਲਾ, ਫੂਡ ਫੈਸਟ, ਖੇਡ ਮੁਕਾਬਲੇ ਅਤੇ ਖੂਨਦਾਨ ਕੈਂਪ ਸ਼ਾਮਿਲ ਸਨ।ਏਮਜ਼ ਬਠਿੰਡਾ ਦੇ ਕਾਰਜਕਾਰੀ ਨਿਰਦੇਸ਼ਕ, ਪ੍ਰੋਫੈਸਰ (ਡਾ.) ਮੀਨੂੰ ਸਿੰਘ ਨੇ ਇਸ ਵਿਸ਼ੇ ਨੂੰ ਉਜਾਗਰ ਕੀਤਾ, ਸਿਹਤ ਸੰਭਾਲ ਦੇ ਭਵਿੱਖ ਨੂੰ ਆਕਾਰ ਦੇਣ ਵਿੱਚ ਨਰਸਾਂ ਅਤੇ ਪੇਸ਼ੇ ਦੀ ਮਹੱਤਵਪੂਰਨ ਭੂਮਿਕਾ ‘ਤੇ ਜ਼ੋਰ ਦਿੱਤਾ। ਔਨਲਾਈਨ ਮੁੱਖ ਭਾਸ਼ਣ ਸ਼੍ਰੀ ਐਸਪੇਨ ਗੇਡ ਰੋਲੈਂਡ, ਲੋਵਿਸਨਬਰਗ ਡਾਇਕੋਨਲ ਯੂਨੀਵਰਸਿਟੀ ਕਾਲਜ ਦੇ ਸਹਾਇਕ ਪ੍ਰੋਫੈਸਰ ਅਤੇ ਨਾਰਵੇ ਤੋਂ ਆਈਸੀਐਨ ਪ੍ਰਮਾਣਿਤ ਗਲੋਬਲ ਨਰਸ ਸਲਾਹਕਾਰ ਦੁਆਰਾ ਦਿੱਤਾ ਗਿਆ। ਪ੍ਰੋਫੈਸਰ (ਡਾ.) ਰਾਜੀਵ ਕੁਮਾਰ, ਮੈਡੀਕਲ ਸੁਪਰਡੈਂਟ ਅਤੇ ਪ੍ਰੋਫੈਸਰ (ਡਾ.) ਅਖਿਲੇਸ਼ ਪਾਠਕ, ਡੀਨ ਅਕਾਦਮਿਕ ਦੇ ਸੰਬੋਧਨਾਂ ਨੇ ਸਿਹਤ ਸੰਭਾਲ ਵਿੱਚ ਨਰਸਿੰਗ ਪੇਸ਼ੇਵਰਾਂ ਦੀ ਮਹੱਤਤਾ ਅਤੇ ਉਨ੍ਹਾਂ ਦੇ ਹਿੱਤਾਂ ਦੀ ਰੱਖਿਆ ਕਰਨ ਦੀ ਜ਼ਰੂਰਤ ‘ਤੇ ਜ਼ੋਰ ਦਿੱਤਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਹੁਸ਼ਿਆਰਪੁਰ ਦੇ ਪਿੰਡ ਜਲਾਲਪੁਰ ਦੇ ਵਾਸੀਆਂ ਵੱਲੋਂ ਮੁੱਖ ਮੰਤਰੀ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਪੂਰਨ ਸਹਿਯੋਗ ਦੇਣ ਦਾ ਭਰੋਸਾ

ਜਲਾਲਪੁਰ (ਹੁਸ਼ਿਆਰਪੁਰ):ਕਿਸੇ ਸਮੇਂ ਨਸ਼ਿਆਂ ਦਾ ਕੇਂਦਰ ਰਹੇ ਜ਼ਿਲ੍ਹਾ ਹੁਸ਼ਿਆਰਪੁਰ ਦੇ ਪਿੰਡ ਜਲਾਲਪੁਰ ਦੇ ਵਾਸੀਆਂ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਚਲਾਈ ਜਾ ਰਹੀ ਵਿਲੱਖਣ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ ਪੂਰਨ ਸਮਰਥਨ ਤੇ ਸਹਿਯੋਗ ਦੇਣ ਦਾ ਭਰੋਸਾ ਦਿੱਤਾ।ਪਿੰਡ ਬੁੱਢੀ ਦੇ ਵਸਨੀਕ ਹਰਮਨਪ੍ਰੀਤ ਸਿੰਘ ਨੇ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਨਸ਼ਾ ਮੁਕਤੀ ਯਾਤਰਾ ਦੀ ਸ਼ਲਾਘਾ ਕੀਤੀ ਅਤੇ ਇਸ ਨੂੰ ਬਹੁਤ ਹੀ ਨੇਕ ਕਦਮ ਦੱਸਿਆ। ਉਸ ਨੇ ਅੱਗੇ ਕਿਹਾ ਕਿ ਉਹ ਬਾਕੀ ਸਾਰਿਆਂ ਦੇ ਨਾਲ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੇ ਮਿਸ਼ਨ ਵਿੱਚ ਸਰਕਾਰ ਦੇ ਨਾਲ ਖੜ੍ਹਾ ਹੈ।

ਇਹ ਵੀ ਪੜ੍ਹੋ ਨਸ਼ਿਆਂ ਵਿਰੁੱਧ ਮੋਹਰੀ ਭੂਮਿਕਾ ਨਿਭਾਉਣ ਵਾਲੇ ਪਿੰਡ ਨਾਰੰਗਵਾਲ ਨੇ ਮੁੱਖ ਮੰਤਰੀ ਨੂੰ ਡਟ ਕੇ ਸਾਥ ਦੇਣ ਦਾ ਭਰੋਸਾ ਦਿੱਤਾ

ਪਿੰਡ ਉੜਮੁੜ ਦੀ ਵਸਨੀਕ ਪਰਮਜੀਤ ਕੌਰ ਨੇ ਮੁੱਖ ਮੰਤਰੀ ਅਤੇ ਉਨ੍ਹਾਂ ਦੀ ਸਰਕਾਰ ਦਾ ਇਸ ਨੇਕ ਉਪਰਾਲੇ ਨੂੰ ਸ਼ੁਰੂ ਕਰਨ ਲਈ ਧੰਨਵਾਦ ਕੀਤਾ ਜੋ ਆਉਣ ਵਾਲੀਆਂ ਪੀੜ੍ਹੀਆਂ ਨੂੰ ਨਸ਼ਿਆਂ ਤੋਂ ਬਚਾਉਣ ਵਿੱਚ ਅਹਿਮ ਭੂਮਿਕਾ ਨਿਭਾਏਗਾ।ਪਿੰਡ ਖੰਗਵਾੜੀ ਦੇ ਵਸਨੀਕ ਕਰਨ ਸਿੰਘ ਬਿੰਦੂ ਨੇ ਹਾਲ ਹੀ ਵਿੱਚ ਸ਼ੁਰੂ ਕੀਤੀ ਗਈ ਨਸ਼ਾ ਮੁਕਤੀ ਯਾਤਰਾ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਵਿੱਚ ਮਦਦ ਕਰੇਗੀ ਅਤੇ ਉਨ੍ਹਾਂ ਨੂੰ ਸਿਹਤਮੰਦ ਅਤੇ ਨਸ਼ਾ ਮੁਕਤ ਸਮਾਜ ਸਿਰਜਣ ਵਿੱਚ ਯੋਗਦਾਨ ਪਾਉਣ ਦੇ ਯੋਗ ਬਣਾਏਗੀ।

ਇਹ ਵੀ ਪੜ੍ਹੋ ਭਗਵੰਤ ਮਾਨ ਅਤੇ ਕੇਜਰੀਵਾਲ ਨੇ ਨਸ਼ਿਆਂ ਵਿਰੁੱਧ ਲੜਾਈ ਵਿੱਚ ਲੋਕਾਂ ਦਾ ਸਹਿਯੋਗ ਮੰਗਿਆ

ਪਿੰਡ ਢੱਡਿਆਲਾ ਦੇ ਇੱਕ ਨੌਜਵਾਨ ਅਤਿੰਦਰਪਾਲ ਸਿੰਘ, ਜਿਸ ਨੇ ਨਸ਼ਿਆਂ ਵਿਰੁੱਧ ਚੱਲ ਰਹੀ ਜੰਗ ਦੌਰਾਨ ਨਸ਼ੇ ਦੀ ਲਤ ‘ਤੇ ਕਾਬੂ ਪਾਇਆ, ਨੇ ਆਪਣਾ ਤਜਰਬਾ ਸਾਂਝਾ ਕਰਦਿਆਂ ਕਿਹਾ ਕਿ ਨਸ਼ਾ ਸੱਚਮੁੱਚ ਮਹਾਂਮਾਰੀ ਵਾਂਗ ਹੈ। ਉਹ ਨਸ਼ਿਆਂ ਨੂੰ ਛੱਡਣਾ ਚਾਹੁੰਦਾ ਸੀ, ਪਰ ਉਹ ਸਹੀ ਰਸਤਾ ਨਹੀਂ ਲੱਭ ਸਕਿਆ। ਅੰਤ ਵਿੱਚ ਉਸ ਨੇ ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਇੱਕ ਨਸ਼ਾ ਛੁਡਾਊ ਕੇਂਦਰ ਵਿੱਚ ਇਲਾਜ ਸ਼ੁਰੂ ਕੀਤਾ ਅਤੇ ਉਹ ਹੁਣ ਪੂਰੀ ਤਰ੍ਹਾਂ ਨਸ਼ਾ ਮੁਕਤ ਹੈ। ਉਸ ਨੇ ਕਿਹਾ ਕਿ ਸਾਰਿਆਂ ਨੂੰ ਭਗਵੰਤ ਮਾਨ ਸਰਕਾਰ ਵੱਲੋਂ ਚਲਾਈ ਜਾ ਰਹੀ ਯੁੱਧ ਨਸ਼ਿਆ ਵਿਰੁੱਧ ਮੁਹਿੰਮ ਦਾ ਸਮਰਥਨ ਕਰਨਾ ਚਾਹੀਦਾ ਹੈ, ਕਿਉਂਕਿ ਇਹ ਸਿਰਫ ਨਸ਼ੇ ਵਿਰੁੱਧ ਲੜਾਈ ਨਹੀਂ ਹੈ ਬਲਕਿ ਇਹ ਸਾਡੇ ਨੌਜਵਾਨਾਂ ਅਤੇ ਪੰਜਾਬ ਦੇ ਭਵਿੱਖ ਨੂੰ ਬਚਾਉਣ ਦੀ ਲੜਾਈ ਹੈ ਅਤੇ ਸਾਨੂੰ ਇਸ ਲੜਾਈ ਨੂੰ ਮਿਲ ਕੇ ਜਿੱਤਣਾ ਚਾਹੀਦਾ ਹੈ।

ਇਹ ਵੀ ਪੜ੍ਹੋ ਨਸ਼ਾ ਤਸਕਰਾਂ ਦੀ ਪੁਸ਼ਤਪਨਾਹੀ ਕਰਨ ਵਾਲਿਆਂ ਨੇ ਪੰਜਾਬ ਨੂੰ ਬਰਬਾਦ ਕਰ ਦਿੱਤਾ-ਕੇਜਰੀਵਾਲ ਨੇ ਵਿਰੋਧੀ ਧਿਰਾਂ ਨੂੰ ਕਰੜੇ ਹੱਥੀਂ ਲਿਆ

ਪਿੰਡ ਬੁੱਲੋਵਾਲ ਦੇ ਗੁਰਪ੍ਰੀਤ ਸਿੰਘ ਨੇ ਨਸ਼ੇ ਛੱਡਣ ਦੇ ਆਪਣੇ ਤਜਰਬੇ ਬਾਰੇ ਗੱਲ ਕਰਦਿਆਂ ਕਿਹਾ ਕਿ ਨਸ਼ਿਆਂ ਦੇ ਹਰ ਪੱਖੋਂ ਮਾੜੇ ਨਤੀਜੇ ਭੁਗਤਣੇ ਪੈਂਦੇ ਹਨ। ਉਸ ਨੇ ਦੱਸਿਆ ਕਿ ਨਸ਼ਿਆਂ ਕਾਰਨ ਉਸ ਦਾ ਸਮਾਜਿਕ ਤੇ ਪਰਿਵਾਰਕ ਜੀਵਨ ਪੂਰੀ ਤਰ੍ਹਾਂ ਤਬਾਹ ਹੋ ਗਿਆ। ਪੰਜਾਬ ਸਰਕਾਰ ਵੱਲੋਂ ਚਲਾਇਆ ਜਾ ਰਿਹਾ ਨਸ਼ਾ ਛੁਡਾਊ ਕੇਂਦਰ ਉਸ ਦੇ ਲਈ ਉਮੀਦ ਦੀ ਕਿਰਨ ਬਣ ਗਿਆ। ਇਸ ਕੇਂਦਰ ਤੋਂ ਇਲਾਜ ਕਰਵਾਉਣ ਤੋਂ ਬਾਅਦ ਉਹ ਨਸ਼ੇ ਦੀ ਦਲਦਲ ਵਿੱਚੋਂ ਬਾਹਰ ਆਉਣ ਦੇ ਯੋਗ ਹੋ ਗਿਆ। ਅੱਜ ਉਹ ਆਪਣੇ ਪਰਿਵਾਰ ਨਾਲ ਖੁਸ਼ਹਾਲ ਅਤੇ ਨਸ਼ਾ ਮੁਕਤ ਜੀਵਨ ਬਤੀਤ ਕਰ ਰਿਹਾ ਹੈ। ਉਸ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਕਦੇ ਭੁੱਲ ਕੇ ਵੀ ਨਸ਼ਿਆਂ ਦੀ ਦਲਦਲ ਵਿੱਚ ਨਾ ਫਸਣ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

ਨਸ਼ਿਆਂ ਵਿਰੁੱਧ ਮੋਹਰੀ ਭੂਮਿਕਾ ਨਿਭਾਉਣ ਵਾਲੇ ਪਿੰਡ ਨਾਰੰਗਵਾਲ ਨੇ ਮੁੱਖ ਮੰਤਰੀ ਨੂੰ ਡਟ ਕੇ ਸਾਥ ਦੇਣ ਦਾ ਭਰੋਸਾ ਦਿੱਤਾ

0

ਨਾਰੰਗਵਾਲ (ਲੁਧਿਆਣਾ):ਨਸ਼ਿਆਂ ਵਿਰੁੱਧ ਜੰਗ ਵਿੱਚ ਮੋਹਰੀ ਰਹਿਣ ਵਾਲੇ ਪਿੰਡ ਨਾਰੰਗਵਾਲ ਦੇ ਲੋਕਾਂ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਨਸ਼ਿਆਂ ਵਿਰੁੱਧ ਲੜਾਈ ਵਿੱਚ ਆਪਣਾ ਪੂਰਾ ਸਮਰਥਨ ਅਤੇ ਸਹਿਯੋਗ ਦੇਣ ਦਾ ਭਰੋਸਾ ਦਿੱਤਾ।ਨਸ਼ੇ ਤੋਂ ਪੀੜਤ ਰਹੇ ਅਮਨ ਸ਼ਰਮਾ ਨੇ ਆਪਣੇ ਤਜਰਬੇ ਸਾਂਝੇ ਕਰਦਿਆਂ ਕਿਹਾ ਕਿ ਉਹ ਪਿਛਲੇ 12 ਸਾਲਾਂ ਤੋਂ ਨਸ਼ਿਆਂ ਦਾ ਆਦੀ ਸੀ ਪਰ ਹੁਣ ਸੂਬਾ ਸਰਕਾਰ ਵੱਲੋਂ ਨਸ਼ਿਆਂ ‘ਤੇ ਸ਼ਿਕੰਜਾ ਕੱਸਣ ਸਦਕਾ ਉਹ ਇਸ ਦਲਦਲ ਵਿੱਚੋਂ ਬਾਹਰ ਨਿਕਲਣ ਦੇ ਯੋਗ ਹੋ ਗਿਆ ਹੈ। ਉਸ ਨੇ ਆਮ ਲੋਕਾਂ ਦੀ ਭਲਾਈ ਲਈ ਜ਼ਮੀਨੀ ਪੱਧਰ ‘ਤੇ ਨਸ਼ਿਆਂ ਵਿਰੁੱਧ ਇਸ ਜੰਗ ਨੂੰ ਸ਼ੁਰੂ ਕਰਨ ਲਈ ਮੁੱਖ ਮੰਤਰੀ ਦੀ ਸ਼ਲਾਘਾ ਕੀਤੀ।

ਇਹ ਵੀ ਪੜ੍ਹੋ ਮੁੱਖ ਮੰਤਰੀ ਵੱਲੋਂ ਪੰਜਾਬ ਵਾਸੀਆਂ ਨੂੰ ਪਾਰਟੀ ਪੱਧਰ ਤੋਂ ਉੱਪਰ ਉਠ ਕੇ ‘ਯੁੱਧ ਨਸ਼ਿਆਂ ਵਿਰੁੱਧ’ ਮਹਿੰਮ ਦਾ ਸਾਥ ਦੇਣ ਦੀ ਅਪੀਲ

ਇਸ ਮੌਕੇ ਪਿੰਡ ਲਲਤੋਂ ਕਲਾਂ ਦੇ ਪਰਮਿੰਦਰ ਸਿੰਘ ਨੇ ਕਿਹਾ ਕਿ ਸੂਬਾ ਸਰਕਾਰ ਦੀ ਸਖ਼ਤ ਕਾਰਵਾਈ ਕਾਰਨ ਨਸ਼ਾ ਤਸਕਰਾਂ ਨੇ ਇਹ ਕਾਰੋਬਾਰ ਛੱਡ ਦਿੱਤਾ ਹੈ। ਪਿੰਡ ਦੇ ਇੱਕ ਹੋਰ ਨਿਵਾਸੀ ਨਿਖਿਲ ਸ਼ਰਮਾ ਨੇ ਕਿਹਾ ਕਿ ਉਸ ਦਾ ਭਰਾ ਨਸ਼ਿਆਂ ਦਾ ਆਦੀ ਸੀ ਜਿਸ ਕਾਰਨ ਪਰਿਵਾਰ ਬੇਹੱਦ ਦੁਖੀ ਰਹਿੰਦਾ ਸੀ। ਉਸ ਨੇ ਕਿਹਾ ਕਿ ਉਹ ਕਾਂਗਰਸ ਦਾ ਵੱਡਾ ਸਮਰਥਕ ਸੀ ਪਰ ਕਾਂਗਰਸ ਨੇ ਸੂਬੇ ਵਿੱਚੋਂ ਨਸ਼ਿਆਂ ਦੀ ਲਾਹਨਤ ਨੂੰ ਖ਼ਤਮ ਕਰਨ ਲਈ ਕੁਝ ਨਹੀਂ ਕੀਤਾ। ਉਸਨੇ ਅੱਗੇ ਕਿਹਾ ਕਿ ਹੁਣ ਹਾਲਾਤ ਬਹੁਤ ਬਦਲ ਗਏ ਹਨ ਕਿਉਂਕਿ ਹੁਣ ਨਸ਼ਾ ਤਸਕਰ ਆਪਣਾ ਕਾਰੋਬਾਰ ਛੱਡ ਕੇ ਭੱਜ ਰਹੇ ਹਨ।ਸਰਪੰਚ ਪਾਲ ਕੌਰ ਨੇ ਕਿਹਾ ਕਿ ਇਹ ਨੇਕ ਕਾਰਜ ਹੈ ਕਿਉਂਕਿ ਸੂਬਾ ਸਰਕਾਰ ਦੀ ਸਖ਼ਤ ਕਾਰਵਾਈ ਸਦਕਾ ਹੁਣ ਨਸ਼ਾ ਤਸਕਰ ਕਿਤੇ ਵੀ ਨਜ਼ਰ ਨਹੀਂ ਆਉਂਦੇ।

ਇਹ ਵੀ ਪੜ੍ਹੋ ‘ਯੁੱਧ ਨਸ਼ਿਆਂ ਵਿਰੁੱਧ’ ਦਾ ਦੇਸ਼ ਭਰ ਵਿੱਚ ਕੋਈ ਸਾਨੀ ਨਹੀਂ: ਕੇਜਰੀਵਾਲ ਦਾ ਦਾਅਵਾ

ਪਿੰਡ ਦੀ ਵਸਨੀਕ ਇੰਦਰਬੀਰ ਕੌਰ ਨੇ ਕਿਹਾ ਕਿ ਸੂਬੇ ਦੀ ਕਿਸਮਤ ਬਦਲਣ ਦਾ ਸਿਹਰਾ ਪੰਜਾਬ ਦੇ ਮੁੱਖ ਮੰਤਰੀ ਨੂੰ ਜਾਂਦਾ ਹੈ। ਉਸ ਨੇ ਕਿਹਾ ਕਿ ਮੁੱਖ ਮੰਤਰੀ ਨੇ ਲੋਕਾਂ ਨੂੰ ਪਾਰਦਰਸ਼ੀ ਅਤੇ ਭ੍ਰਿਸ਼ਟਚਾਰ ਮੁਕਤ ਪ੍ਰਸ਼ਾਸਨ ਦੇ ਕੇ ਜਨਤਕ ਸੇਵਾ ਵਿੱਚ ਨਵਾਂ ਮਾਪਦੰਡ ਸਥਾਪਤ ਕੀਤਾ ਹੈ।ਪਿੰਡ ਦੇ ਸਰਪੰਚ ਮਨਜਿੰਦਰ ਸਿੰਘ ਗਰੇਵਾਲ ਨੇ ਕਿਹਾ ਕਿ ਪਹਿਲੀ ਵਾਰ ਨਸ਼ਿਆਂ ਵਿਰੁੱਧ ਜੰਗ ਜ਼ਮੀਨੀ ਪੱਧਰ ‘ਤੇ ਸ਼ੁਰੂ ਕੀਤੀ ਗਈ ਹੈ। ਸਰਪੰਚ ਨੇ ਕਿਹਾ ਕਿ ਇਹ ਪਹਿਲੀ ਵਾਰ ਹੋਇਆ ਹੈ ਕਿ ਸੂਬੇ ਦੇ ਮੁੱਖ ਮੰਤਰੀ ਨੇ ਸਿਰਫ਼ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ ਇੱਕ ਵੀਡੀਓ ਦੇਖ ਕੇ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਜੰਗ ਸਿਰਫ਼ ਭਗਵੰਤ ਸਿੰਘ ਮਾਨ ਦੀ ਨਹੀਂ ਹੈ ਬਲਕਿ ਇਹ ਸਾਡੀਆਂ ਪੀੜ੍ਹੀਆਂ ਨੂੰ ਬਚਾਉਣ ਦੀ ਜੰਗ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

ਮੁੱਖ ਮੰਤਰੀ ਵੱਲੋਂ ਪੰਜਾਬ ਵਾਸੀਆਂ ਨੂੰ ਪਾਰਟੀ ਪੱਧਰ ਤੋਂ ਉੱਪਰ ਉਠ ਕੇ ‘ਯੁੱਧ ਨਸ਼ਿਆਂ ਵਿਰੁੱਧ’ ਮਹਿੰਮ ਦਾ ਸਾਥ ਦੇਣ ਦੀ ਅਪੀਲ

0

👉ਨਸ਼ਾ ਤਸਕਰਾਂ ਵਿਰੁੱਧ ਜਾਰੀ ਰਹੇਗੀ ਬੁਲਡੋਜ਼ਰ ਮੁਹਿੰਮ
👉ਪੰਜਾਬ ਵਿਰੋਧੀ ਸਟੈਂਡ ਲਈ ਅਕਾਲੀ ਦਲ ਅਤੇ ਕਾਂਗਰਸ ਨੂੰ ਆੜੇ ਹੱਥੀਂ ਲਿਆ
Ludhiana News:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਦੇ ਲੋਕਾਂ ਨੂੰ ਪਾਰਟੀ ਪੱਧਰ ਤੋਂ ਉਪਰ ਉਠ ਕੇ ਸੂਬਾ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਸਾਥ ਦੇਣ ਦੀ ਅਪੀਲ ਕੀਤੀ।ਨਸ਼ਿਆਂ ਵਿਰੁੱਧ ਸੰਕਲਪ ਲੈਣ ਦੀ ਸਹੁੰ ਚੁਕਾਉਣ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਜੰਗ ਨੂੰ ਲੋਕ ਲਹਿਰ ਵਿੱਚ ਬਦਲਣਾ ਪਵੇਗਾ ਅਤੇ ਲੋਕਾਂ ਨੂੰ ਵੱਖ-ਵੱਖ ਪਾਰਟੀਆਂ ਨਾਲ ਸਿਆਸੀ ਨੇੜਤਾ ਅਨੁਸਾਰ ਨਹੀਂ ਵਿਚਰਨਾ ਚਾਹੀਦਾ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣਾ ਬਹੁਤ ਜ਼ਰੂਰੀ ਹੈ ਅਤੇ ਇਹ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਦੀ ਲੜਾਈ ਹੈ ਅਤੇ ਇਸ ਦਾ ਸਹਿਯੋਗ ਕਰਨਾ ਹਰੇਕ ਪੰਜਾਬੀ ਦਾ ਨੈਤਿਕ ਫਰਜ਼ ਬਣਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਲੜਾਈ ਉਦੋਂ ਤੱਕ ਜਾਰੀ ਰਹੇਗੀ, ਜਦੋਂ ਤੱਕ ਨਸ਼ੇ ਦਾ ਕੋਹੜ ਖਤਮ ਨਹੀਂ ਹੋ ਜਾਂਦਾ।ਮੁੱਖ ਮੰਤਰੀ ਨੇ ਕਿਹਾ ਕਿ ਨਸ਼ਿਆਂ ਨੂੰ ਜੜ੍ਹੋਂ ਪੁੱਟ ਦੇਣ ਤੱਕ ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਨੂੰ ਢਾਹੁਣ ਲਈ ਬੁਲਡੋਜ਼ਰ ਮੁਹਿੰਮ ਨੂੰ ਜਾਰੀ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਕਾਰਵਾਈ ਕਾਨੂੰਨ ਅਨੁਸਾਰ ਕੀਤੀ ਜਾ ਰਹੀ ਹੈ ਅਤੇ ਇਸ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਨਸ਼ੇ ਦੇ ਵਪਾਰ ਨੂੰ ਤਕੜਾ ਝਟਕਾ ਦਿੱਤਾ ਜਾਵੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਕਾਰਵਾਈ ਨੂੰ ਹੋਰ ਤੇਜ਼ ਕੀਤਾ ਜਾਵੇਗਾ ਤਾਂ ਜੋ ਸੂਬੇ ਵਿੱਚੋਂ ਨਸ਼ੇ ਦਾ ਪੂਰੀ ਤਰ੍ਹਾਂ ਸਫਾਇਆ ਕੀਤਾ ਜਾ ਸਕੇ।ਮੁੱਖ ਮੰਤਰੀ ਨੇ ਨਾਰੰਗਵਾਲ ਤੇ ਹੋਰ ਪਿੰਡਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਸੂਬੇ ਦੇ ਇਹ ਵੱਡੇ ਪਿੰਡ ਵੱਡੇ ਖੇਡ ਟੂਰਨਾਮੈਂਟਾਂ ਲਈ ਜਾਣੇ ਜਾਂਦੇ ਸਨ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਮਾੜੇ ਰਵੱਈਏ ਕਾਰਨ ਇਹ ਪਿੰਡ ਨਸ਼ਿਆਂ ਦੇ ਅੱਡੇ ਵਿੱਚ ਬਦਲ ਗਏ ਸਨ।

ਇਹ ਵੀ ਪੜ੍ਹੋ ਨਸ਼ਾ ਤਸਕਰਾਂ ਦੀ ਪੁਸ਼ਤਪਨਾਹੀ ਕਰਨ ਵਾਲਿਆਂ ਨੇ ਪੰਜਾਬ ਨੂੰ ਬਰਬਾਦ ਕਰ ਦਿੱਤਾ-ਕੇਜਰੀਵਾਲ ਨੇ ਵਿਰੋਧੀ ਧਿਰਾਂ ਨੂੰ ਕਰੜੇ ਹੱਥੀਂ ਲਿਆ

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਬੁਲਡੋਜ਼ਰ ਮੁਹਿੰਮ ਇਸ ਪਿੰਡ ਤੋਂ ਸ਼ੁਰੂ ਕੀਤੀ ਗਈ ਸੀ ਅਤੇ ਫਿਰ ਨਸ਼ਿਆਂ ਨੂੰ ਖਤਮ ਕਰਨ ਦੀ ਮੁਹਿੰਮ ਪੂਰੇ ਸੂਬੇ ਵਿੱਚ ਚਲਾਈ ਗਈ ਸੀ।ਮੁੱਖ ਮੰਤਰੀ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਜੰਗ ਤੇਜ਼ ਕਰ ਦਿੱਤੀ ਗਈ ਹੈ ਅਤੇ ਅਸੀਂ ਉਦੋਂ ਤੱਕ ਟਿਕ ਕੇ ਨਹੀਂ ਬੈਠਾਂਗੇ, ਜਦੋਂ ਤੱਕ ਸੂਬੇ ਵਿੱਚ ਨਸ਼ਾ ਮੁਕੰਮਲ ਤੌਰ ’ਤੇ ਖਤਮ ਨਹੀਂ ਹੋ ਜਾਂਦਾ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਨਸ਼ਿਆਂ ਦੇ ਕਾਰੋਬਾਰ ਨੂੰ ਸਰਪ੍ਰਸਤੀ ਦੇ ਕੇ ਸੂਬੇ ਦੇ ਲੋਕਾਂ ਨੂੰ ਮੂਰਖ ਬਣਾਇਆ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ ਉਨ੍ਹਾਂ ਦੀ ਸਰਕਾਰ ਸੂਬੇ ਦੀਆਂ ਪੀੜ੍ਹੀਆਂ ਨੂੰ ਬਚਾਉਣ ਲਈ ਅਣਥੱਕ ਮਿਹਨਤ ਕਰ ਰਹੀ ਹੈ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।ਮੁੱਖ ਮੰਤਰੀ ਨੇ ਕਿਹਾ ਕਿ ਨਸ਼ਿਆਂ ਦਾ ਵਪਾਰ ਅਕਾਲੀ ਸਰਕਾਰ ਮੌਕੇ ਵਧਿਆ ਸੀ ਅਤੇ ਇਹ ਅਕਾਲੀ ਹੀ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਲਈ ਜ਼ਿੰਮੇਵਾਰ ਸਨ। ਉਨ੍ਹਾਂ ਕਿਹਾ ਕਿ ਅਕਾਲੀ ਆਗੂ ਹੁਣ ਆਪਣੇ ਪਾਪਾਂ ਦੀ ਸਜ਼ਾ ਭੁਗਤ ਰਹੇ ਹਨ ਕਿਉਂਕਿ ਲੋਕ ਉਨ੍ਹਾਂ ਨੂੰ ਪਹਿਲਾਂ ਹੀ ਸੱਤਾ ਤੋਂ ਲਾਂਭੇ ਕਰ ਚੁੱਕੇ ਹਨ ਅਤੇ ਉਹ ਸਿਆਸੀ ਗੁੰਮਨਾਮੀ ਵਿੱਚ ਚਲੇ ਗਏ ਹਨ। ਭਗਵੰਤ ਸਿੰਘ ਮਾਨ ਨੇ ਤਨਜ਼ ਕੱਸਦਿਆਂ ਕਿਹਾ ਕਿ ਕਾਂਗਰਸ ਨੇ ਸੂਬੇ ਨੂੰ ਭ੍ਰਿਸ਼ਟਾਚਾਰ ਦਿੱਤਾ ਅਤੇ ਅਕਾਲੀਆਂ ਨੇ ਇਸ ਨੂੰ ਸਰਪ੍ਰਸਤੀ ਦਿੱਤੀ, ਇਸੇ ਤਰ੍ਹਾਂ ਅਕਾਲੀਆਂ ਨੇ ਨਸ਼ਾ ਤਸਕਰਾਂ ਪੈਦਾ ਕੀਤੇ ਅਤੇ ਕਾਂਗਰਸ ਨੇ ਤਸਕਰਾਂ ਨੂੰ ਪਨਾਹ ਦਿੱਤੀ।ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਅਤੇ ਇਸ ਦੇ ਲੋਕਾਂ ਪ੍ਰਤੀ ਇਨ੍ਹਾਂ ਆਗੂਆਂ ਦੀ ਸੰਵੇਦਨਹੀਣਤਾ ਦਾ ਅੰਦਾਜ਼ਾ ਇਸ ਗੱਲ ਤੋਂ ਲਾਇਆ ਜਾ ਸਕਦਾ ਹੈ ਕਿ ਜਦੋਂ ਪੂਰਾ ਪੰਜਾਬ ਆਪਣੇ ਪਾਣੀਆਂ ਨੂੰ ਬਚਾਉਣ ਲਈ ਲੜ ਰਿਹਾ ਸੀ ਤਾਂ ਇਨ੍ਹਾਂ ਆਗੂਆਂ ਨੇ ਬੋਲਣ ਦੀ ਬਜਾਏ ਚੁੱਪ ਰਹਿਣ ਦਾ ਰਸਤਾ ਚੁਣਿਆ।

ਇਹ ਵੀ ਪੜ੍ਹੋ  ਸਰਹੱਦ ਪਾਰ ਦੇ ਤਸਕਰੀ ਨੈੱਟਵਰਕਾਂ ਨੂੰ ਵੱਡਾ ਝਟਕਾ; ਅੰਮ੍ਰਿਤਸਰ ਵਿੱਚ 1.01 ਕਿਲੋ ਹੈਰੋਇਨ, 45.19 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਤਿੰਨ ਵਿਅਕਤੀ ਗ੍ਰਿਫ਼ਤਾਰ

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਕੇਂਦਰ ਸਰਕਾਰ, ਬੀ.ਬੀ.ਐਮ.ਬੀ. ਅਤੇ ਹਰਿਆਣਾ ਸਰਕਾਰ ਦੀ ਸੂਬੇ ਦੇ ਪਾਣੀ ਚੋਰੀ ਕਰਨ ਦੀ ਸਾਜ਼ਿਸ਼ ਦਾ ਸਖ਼ਤ ਵਿਰੋਧ ਕੀਤਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਤੋਂ ਪਹਿਲੀਆਂ ਸਰਕਾਰਾਂ ਆਪਣੇ ਨਿੱਜੀ ਹਿੱਤਾਂ ਲਈ ਗੁਆਂਢੀ ਸੂਬੇ ਨੂੰ ਵਾਧੂ ਪਾਣੀ ਦੇਣ ਤੋਂ ਪ੍ਰਹੇਜ਼ ਨਹੀਂ ਕਰਦੀਆਂ ਸਨ ਪਰ ਸੂਬੇ ਦੇ ਪਾਣੀਆਂ ਦੇ ਰਾਖੇ ਹੋਣ ਦੇ ਨਾਤੇ ਉਹ ਅਜਿਹਾ ਕਦੇ ਵੀ ਨਹੀਂ ਹੋਣ ਦੇਣਗੇ। ਉਨ੍ਹਾਂ ਕਿਹਾ ਕਿ ਪੰਜਾਬ ਨੇ ਹੁਣ ਆਪਣੇ ਨਹਿਰੀ ਪਾਣੀ ਦੀ ਵਿਵਸਥਾ ਨੂੰ ਅਪਗ੍ਰੇਡ ਕੀਤਾ ਹੈ, ਇਸ ਲਈ ਹੁਣ ਆਉਣ ਵਾਲੇ ਝੋਨੇ ਦੇ ਸੀਜ਼ਨ ਦੇ ਮੱਦੇਨਜ਼ਰ ਸੂਬੇ ਦੇ ਕਿਸਾਨਾਂ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਪਾਣੀ ਦੀ ਲੋੜ ਹੈ।ਨਸ਼ਿਆਂ ਵਿਰੁੱਧ ਜੰਗ ਵਿੱਚ ਲੋਕਾਂ ਦੇ ਪੂਰਨ ਸਹਿਯੋਗ ਅਤੇ ਸਮਰਥਨ ਦੀ ਮੰਗ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਨਸ਼ਿਆਂ ਦੀ ਬੁਰਾਈ ਸੂਬੇ ਦੇ ਮੱਥੇ ‘ਤੇ ਕਲੰਕ ਹੈ ਅਤੇ ਇਸ ਬੁਰਾਈ ਨੂੰ ਖਤਮ ਕਰਨ ਲਈ ਰਣਨੀਤੀ ਬਣਾਉਣ ਵਿੱਚ ਸੂਬਾ ਸਰਕਾਰ ਨੂੰ ਦੋ ਸਾਲਾਂ ਤੋਂ ਵੱਧ ਸਮਾਂ ਲੱਗਿਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਰਣਨੀਤੀ ਤਹਿਤ ਨਸ਼ਿਆਂ ਦੀ ਸਪਲਾਈ ਲਾਈਨ ਕੱਟ ਦਿੱਤੀ ਗਈ, ਇਨ੍ਹਾਂ ਘਿਨਾਉਣੇ ਅਪਰਾਧ ਵਿੱਚ ਸ਼ਾਮਲ ਵੱਡੀਆਂ ਮੱਛੀਆਂ ਨੂੰ ਸਲਾਖਾਂ ਪਿੱਛੇ ਸੁੱਟ ਦਿੱਤਾ ਗਿਆ, ਨਸ਼ਾ ਪੀੜਤਾਂ ਦਾ ਮੁੜ ਵਸੇਬਾ ਯਕੀਨੀ ਬਣਾਇਆ ਗਿਆ ਅਤੇ ਨਸ਼ਾ ਤਸਕਰਾਂ ਦੀ ਜਾਇਦਾਦ ਵੀ ਜ਼ਬਤ ਕਰਕੇ ਨਸ਼ਟ ਕਰ ਦਿੱਤੀ ਗਈ। ਉਨ੍ਹਾਂ ਕਿਹਾ ਕਿ ਹੁਣ ਸੂਬਾ ਸਰਕਾਰ ਨੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਨਸ਼ਿਆਂ ਵਿਰੁੱਧ ਜੰਗ ਸ਼ੁਰੂ ਕੀਤੀ ਹੈ ਜਿਸ ਦਾ ਉਦੇਸ਼ ਸੂਬੇ ਨੂੰ ਨਸ਼ਾ ਮੁਕਤ ਬਣਾਉਣਾ ਹੈ।ਮੁੱਖ ਮੰਤਰੀ ਨੇ ਕਿਹਾ ਕਿ ਇਹ ਦੇਖ ਕੇ ਖੁਸ਼ੀ ਹੁੰਦੀ ਹੈ ਕਿ ਇਸ ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਔਰਤਾਂ ਹਿੱਸਾ ਲੈ ਰਹੀਆਂ ਹਨ, ਜੋ ਸ਼ੁੱਭ ਸੰਕੇਤ ਹੈ। ਉਨ੍ਹਾਂ ਕਿਹਾ ਕਿ ਜੇਕਰ ਔਰਤਾਂ ਕਿਸੇ ਵੀ ਬੁਰਾਈ ਨੂੰ ਖਤਮ ਕਰਨ ਲਈ ਇੰਨੀ ਵੱਡੀ ਪੱਧਰ ‘ਤੇ ਅੱਗੇ ਆਉਂਦੀਆਂ ਹਨ ਤਾਂ ਇਹ ਯਕੀਨ ਨਾਲ ਕਿਹਾ ਜਾ ਸਕਦਾ ਹੈ ਕਿ ਇਸ ਸਮੱਸਿਆ ਦਾ ਬਹੁਤ ਜਲਦ ਸਫਾਇਆ ਹੋ ਜਾਵੇਗਾ।

ਇਹ ਵੀ ਪੜ੍ਹੋ  ਭਗਵੰਤ ਮਾਨ ਅਤੇ ਕੇਜਰੀਵਾਲ ਨੇ ਨਸ਼ਿਆਂ ਵਿਰੁੱਧ ਲੜਾਈ ਵਿੱਚ ਲੋਕਾਂ ਦਾ ਸਹਿਯੋਗ ਮੰਗਿਆ

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਦਿਨ ਦੂਰ ਨਹੀਂ, ਜਦੋਂ ਸੂਬੇ ਦੀਆਂ ਔਰਤਾਂ ਦੀ ਸਰਗਰਮ ਭਾਈਵਾਲੀ ਨਾਲ ਸੂਬਾ ਪੂਰੀ ਤਰ੍ਹਾਂ ਨਸ਼ਾ ਮੁਕਤ ਹੋ ਜਾਵੇਗਾ।ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬੀ ‘ਆਲਮੀ ਨਾਗਰਿਕ’ ਹਨ ਜਿਨ੍ਹਾਂ ਨੇ ਦੁਨੀਆ ਦੇ ਹਰੇਕ ਕੋਨੇ ਵਿੱਚ ਆਪਣੇ ਲਈ ਵੱਖਰਾ ਮੁਕਾਮ ਕਾਇਮ ਕੀਤਾ ਹੈ। ਉਨ੍ਹਾਂ ਕਿਹਾ ਕਿ ਮੌਕਾ ਮਿਲਣ ‘ਤੇ ਮਿਹਨਤੀ, ਨਵੀਨਤਾਕਾਰੀ ਅਤੇ ਊਰਜਾਵਾਨ ਪੰਜਾਬੀ ਹਰ ਖੇਤਰ ਵਿੱਚ ਸਫਲਤਾ ਪ੍ਰਾਪਤ ਕਰ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕਾਂ ਦੇ ਸਰਗਰਮ ਸਹਿਯੋਗ ਨਾਲ ਸੂਬਾ ਸਰਕਾਰ ‘ਰੰਗਲਾ ਪੰਜਾਬ’ ਬਣਾਉਣ ਦਾ ਜ਼ੋਰ ਦੇ ਰਹੀ ਹੈ ਅਤੇ ਨਸ਼ਿਆਂ ਵਿਰੁੱਧ ਜੰਗ ਇਸ ਉਦੇਸ਼ ਨੂੰ ਪੂਰਾ ਕਰਨ ਦਾ ਇਕ ਹਿੱਸਾ ਹੈ।ਮੁੱਖ ਮੰਤਰੀ ਨੇ ਕਿਹਾ ਕਿ ਪਹਿਲਾਂ ਸੂਬੇ ਦੇ ਆਗੂ ਪੰਜਾਬ ਦੇ ਹਿੱਤਾਂ ਨੂੰ ਢਾਹ ਲਾਉਂਦੇ ਸਨ, ਇਸ ਦੇ ਉਲਟ ਅੱਜ ਪੰਜਾਬ ਸਰਕਾਰ ਸੂਬੇ ਦੇ ਸਮੁੱਚੇ ਵਿਕਾਸ ਤੇ ਖੁਸ਼ਹਾਲੀ ‘ਤੇ ਧਿਆਨ ਕੇਂਦਰਿਤ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਸਿਆਸੀ ਆਗੂ ਲੋਕਾਂ ਨੂੰ ਮਿਲਣ ਤੋਂ ਡਰਦੇ ਸਨ ਜਦੋਂ ਕਿ ਅੱਜ ਸੂਬਾ ਸਰਕਾਰ ਲੋਕਾਂ ਨਾਲ ਸਿੱਧਾ ਸੰਵਾਦ ਰਚਾ ਰਹੀ ਹੈ ਅਤੇ ਉਨ੍ਹਾਂ ਦੀ ਫੀਡਬੈਕ ਲੈ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਸਰਗਰਮ ਭਾਈਵਾਲ ਬਣਾ ਕੇ ਸੂਬੇ ਅਤੇ ਇਸ ਦੇ ਲੋਕਾਂ ਦੇ ਹਿੱਤਾਂ ਦੀ ਰਾਖੀ ਲਈ ਹਰ ਸੰਭਵ ਯਤਨ ਕਰਨਗੇ।ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਸੂਬੇ ਦੇ ਨੌਜਵਾਨਾਂ ਨੂੰ 54000 ਤੋਂ ਵੱਧ ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਸਾਰੀਆਂ ਨੌਕਰੀਆਂ ਬਿਨਾਂ ਕਿਸੇ ਭ੍ਰਿਸ਼ਟਾਚਾਰ ਜਾਂ ਭਾਈ-ਭਤੀਜਾਵਾਦ ਦੇ ਪੂਰੀ ਯੋਗਤਾ ਦੇ ਆਧਾਰ ‘ਤੇ ਦਿੱਤੀਆਂ ਗਈਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਕਦਮ ਨੌਜਵਾਨਾਂ ਨੂੰ ਪੰਜਾਬ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਸਰਗਰਮ ਭਾਈਵਾਲ ਬਣਾ ਰਿਹਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਨਸ਼ਾ ਤਸਕਰਾਂ ਦੀ ਪੁਸ਼ਤਪਨਾਹੀ ਕਰਨ ਵਾਲਿਆਂ ਨੇ ਪੰਜਾਬ ਨੂੰ ਬਰਬਾਦ ਕਰ ਦਿੱਤਾ-ਕੇਜਰੀਵਾਲ ਨੇ ਵਿਰੋਧੀ ਧਿਰਾਂ ਨੂੰ ਕਰੜੇ ਹੱਥੀਂ ਲਿਆ

👉ਖੇਡਾਂ ਨੂੰ ਉਤਸ਼ਾਹਤ ਕਰਨ ਨਾਲ ਨੌਜਵਾਨਾਂ ਦੀ ਊਰਜਾ ਨੂੰ ਸਕਾਰਾਤਮਕ ਦਿਸ਼ਾ ਵੱਲ ਲਾਇਆ ਜਾਵੇਗਾ-ਕੇਜਰੀਵਾਲ
Hoshiarpur News:ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਕਿਹਾ ਕਿ ਪਿਛਲੀਆਂ ਸਰਕਾਰਾਂ ਦੀ ਨਸ਼ਾ ਤਸਕਰਾਂ ਨਾਲ ਮਿਲੀਭੁਗਤ ਹੋਣ ਕਾਰਨ ਨਸ਼ਿਆਂ ਨੇ ਸੂਬੇ ਨੂੰ ਆਪਣੀ ਲਪੇਟ ਵਿੱਚ ਲੈ ਲਿਆ ਸੀ।ਨਸ਼ਾ ਮੁਕਤੀ ਯਾਤਰਾ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਨੇ ਪੀੜਤ ਪਰਿਵਾਰਾਂ ਦੇ ਹਾਲਾਤ ‘ਤੇ ਗਹਿਰੀ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਲੋਕਾਂ ਵੱਲੋਂ ਬਹੁਤ ਹੀ ਭਾਵੁਕ ਲਹਿਜ਼ੇ ਵਿੱਚ ਦੁੱਖ-ਤਕਲੀਫਾਂ ਸਾਂਝੀਆਂ ਕੀਤੀਆਂ ਗਈਆਂ ਜਿਸ ਤੋਂ ਸਿੱਧ ਹੁੰਦਾ ਹੈ ਕਿ ਪਿਛਲੀਆਂ ਸਰਕਾਰਾਂ ਨੇ ਨਸ਼ਿਆਂ ਨਾਲ ਨਜਿੱਠਣ ਲਈ ਕੋਈ ਕਦਮ ਨਹੀਂ ਚੁੱਕਿਆ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੀ ਇਸ ਅਣਗਹਿਲੀ ਕਾਰਨ ਹੀ ਨਸ਼ਿਆਂ ਦੀ ਲਾਹਨਤ ਨੇ ਪੈਰ ਪਸਾਰ ਲਏ ਸਨ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਨਾ ਸਿਰਫ਼ ਨਸ਼ਾ ਵੇਚਣ ਵਾਲਿਆਂ ਨੂੰ ਸਰਪ੍ਰਸਤੀ ਦਿੱਤੀ ਸਗੋਂ ਉਨ੍ਹਾਂ ਨੇ ਖੁਦ ਆਪਣੇ ਸਰਕਾਰੀ ਵਾਹਨਾਂ ਵਿੱਚ ਇਹ ਕਾਰੋਬਾਰ ਚਲਾਇਆ।’ਆਪ’ ਦੇ ਕੌਮੀ ਕਨਵੀਨਰ ਨੇ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨਸ਼ਿਆਂ ਦੇ ਖ਼ਤਰੇ ਵਿਰੁੱਧ ਸਖ਼ਤੀ ਨਾਲ ਕਾਰਵਾਈ ਕਰ ਰਹੀ ਹੈ।

ਇਹ ਵੀ ਪੜ੍ਹੋ  ‘ਯੁੱਧ ਨਸ਼ਿਆਂ ਵਿਰੁੱਧ’ ਦਾ ਦੇਸ਼ ਭਰ ਵਿੱਚ ਕੋਈ ਸਾਨੀ ਨਹੀਂ: ਕੇਜਰੀਵਾਲ ਦਾ ਦਾਅਵਾ

ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਆਪਣੇ ਨੌਜਵਾਨਾਂ ਨੂੰ ਇਸ ਲਾਹਨਤ ਦਾ ਸ਼ਿਕਾਰ ਨਹੀਂ ਹੋਣ ਦੇਵੇਗੀ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਨਸ਼ਿਆਂ ਦੀ ਸਪਲਾਈ ਲਾਈਨ ਤੋੜਨ ਉਪਰੰਤ ਸੂਬਾ ਸਰਕਾਰ ਦਾ ਮੁੱਖ ਧਿਆਨ ਹੁਣ ਨਸ਼ਾ ਪੀੜਤਾਂ ਦੇ ਮੁੜ ਵਸੇਬੇ ‘ਤੇ ਕੇਂਦਰਤ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪਹਿਲਾਂ ਹੀ ਨਸ਼ਾ ਛੁਡਾਊ ਕੇਂਦਰਾਂ ਵਿੱਚ ਬਿਸਤਰਿਆਂ ਦੀ ਗਿਣਤੀ ਵਧਾਉਣ ਲਈ ਯਤਨਸ਼ੀਲ ਹੈ।ਦਿੱਲੀ ਦੇ ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਨਸ਼ਿਆਂ ਦੀ ਇਹ ਲਾਹਨਤ ਰਾਤੋ-ਰਾਤ ਨਹੀਂ ਪੈਦਾ ਹੋਈ ਬਲਕਿ ਸਾਲਾਂ ਤੋਂ ਇਸ ਨੇ ਆਪਣੇ ਪੈਰ ਪਸਾਰੇ ਹਨ, ਜਿਸ ਨਾਲ ਪਿਛਲੀਆਂ ਸਰਕਾਰਾਂ ਦੌਰਾਨ ਅਣਗਿਣਤ ਪਰਿਵਾਰ ਨਸ਼ਿਆਂ ਦੇ ਸ਼ਿਕਾਰ ਹੋਏ। ਉਨ੍ਹਾਂ ਕਿਹਾ ਕਿ ਨਸ਼ਿਆਂ ਨੇ ਸੂਬੇ ਦੀਆਂ ਕਈ ਪੀੜ੍ਹੀਆਂ ਨੂੰ ਬਰਬਾਦ ਕਰ ਦਿੱਤਾ ਹੈ, ਜਿਸ ਨਾਲ ਉਨ੍ਹਾਂ ਦੇ ਪਰਿਵਾਰਾਂ ਨੂੰ ਬੇਹੱਦ ਦੁੱਖ ਸਹਿਣਾ ਪਿਆ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨਾ ਸਿਰਫ਼ ਨਸ਼ੇ ਦੀ ਸਪਲਾਈ ਲਾਈਨ ਤੋੜ ਰਹੀ ਹੈ ਬਲਕਿ ਸੂਬਾ ਸਰਕਾਰ ਨਸ਼ਾ ਪੀੜਤਾਂ ਦੇ ਮੁੜ ਵਸੇਬੇ ‘ਤੇ ਵੀ ਧਿਆਨ ਕੇਂਦਰਿਤ ਕਰ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਸਮੱਸਿਆ ਨੂੰ ਆਮ ਲੋਕਾਂ ਦੇ ਸਰਗਰਮ ਸਹਿਯੋਗ ਨਾਲ ਹੀ ਹੱਲ ਕੀਤਾ ਜਾ ਸਕਦਾ ਹੈ।’ਆਪ’ ਦੇ ਕੌਮੀ ਕਨਵੀਨਰ ਨੇ ਕਿਹਾ ਕਿ ਨਸ਼ਿਆਂ ਦੇ ਖਾਤਮੇ ਲਈ ਸੂਬਾ ਸਰਕਾਰ ਦੋਹਰੀ ਨੀਤੀ ਅਪਣਾਏਗੀ, ਜਿਸ ਤਹਿਤ ਇੱਕ ਪਾਸੇ ਨਸ਼ਾ ਤਸਕਰੀ ਨੂੰ ਠੱਲ੍ਹ ਪਾਈ ਜਾਵੇਗੀ ਅਤੇ ਦੂਜੇ ਪਾਸੇ ਨਸ਼ਿਆਂ ਦੀ ਲਾਹਨਤ ਨਾਲ ਨਜਿੱਠਣ ਲਈ ਨੌਜਵਾਨਾਂ ਦੀ ਸਕਾਰਾਤਮਕ ਊਰਜਾ ਨੂੰ ਸਹੀ ਦਿਸ਼ਾ ਵਿੱਚ ਲਗਾਇਆ ਜਾਵੇਗਾ।

ਇਹ ਵੀ ਪੜ੍ਹੋ  ਭਗਵੰਤ ਮਾਨ ਅਤੇ ਕੇਜਰੀਵਾਲ ਨੇ ਨਸ਼ਿਆਂ ਵਿਰੁੱਧ ਲੜਾਈ ਵਿੱਚ ਲੋਕਾਂ ਦਾ ਸਹਿਯੋਗ ਮੰਗਿਆ

ਉਨ੍ਹਾਂ ਕਿਹਾ ਕਿ ਉਹ ਦਿਨ ਦੂਰ ਨਹੀਂ ਜਦੋਂ ਪੰਜਾਬ ਨਸ਼ਿਆਂ ਦੀ ਦਲਦਲ ਚੋਂ ਬਾਹਰ ਹੋਵੇਗਾ ਅਤੇ ਦੇਸ਼ ਦਾ ਮੋਹਰੀ ਸੂਬਾ ਬਣ ਕੇ ਉਭਰੇਗਾ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਹ ਸਮੇਂ ਦੀ ਮੰਗ ਹੈ ਕਿ ਪੰਜਾਬ ਦੁਨੀਆ ਭਰ ਵਿੱਚ ਆਪਣੀ ਪੁਰਾਤਨ ਸ਼ਾਨ ਮੁੜ ਬਹਾਲ ਕਰੇ ਅਤੇ ਹਰ ਖੇਤਰ ਵਿੱਚ ਦੁਨੀਆਂ ਦਾ ਝੰਡਾ ਬਰਦਾਰ ਬਣ ਕੇ ਉਭਰੇ।ਦਿੱਲੀ ਦੇ ਸਾਬਕਾ ਮੁੱਖ ਮੰਤਰੀ ਨੇ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੀ ਸ਼ਾਨਦਾਰ ਸਫਲਤਾ ਲਈ ਵੀ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਇਹ ਦੇਖ ਕੇ ਬੜੀ ਤਸੱਲੀ ਹੁੰਦੀ ਹੈ ਕਿ ਉਹ ਪਿੰਡ ਜੋ ਨਸ਼ਿਆਂ ਦੇ ਮਾਰੂ ਪ੍ਰਭਾਵ ਹੇਠ ਸਨ, ਹੁਣ ਸੂਬਾ ਸਰਕਾਰ ਦੇ ਸਾਂਝੇ ਯਤਨਾਂ ਕਾਰਨ ਨਸ਼ਾ ਮੁਕਤ ਹੋ ਰਹੇ ਹਨ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪਿਛਲੀਆਂ ਸੂਬਾ ਸਰਕਾਰਾਂ ਵੱਲੋਂ ਨਸ਼ਾ ਤਸਕਰਾਂ ਨੂੰ ਸਰਪ੍ਰਸਤੀ ਦਿੱਤੀ ਜਾਂਦੀ ਸੀ, ਪਰ ਹੁਣ 10,000 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਜਿਨ੍ਹਾਂ ਵਿੱਚੋਂ 8500 ਵੱਡੀਆਂ ਮੱਛੀਆਂ ਹਨ।‘ਆਪ’ ਦੇ ਕੌਮੀ ਕਨਵੀਨਰ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਜੰਗ ਨੂੰ ਜ਼ਮੀਨੀ ਪੱਧਰ ’ਤੇ ਲਿਜਾਇਆ ਜਾਵੇਗਾ ਅਤੇ ਸੂਬੇ ਦੇ ਲਗਭਗ 13000 ਪਿੰਡਾਂ ਨਾਲ ਰਾਬਤਾ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਨੌਜਵਾਨਾਂ ਦੀ ਊਰਜਾ ਨੂੰ ਸਕਾਰਾਤਮਕ ਢੰਗ ਨਾਲ ਵਰਤਣ ਲਈ ਪੰਜਾਬ ਸਰਕਾਰ ਸੂਬੇ ਦੇ ਹਰ ਪਿੰਡ ਵਿੱਚ ਸਟੇਡੀਅਮ ਬਣਾਏਗੀ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਖੇਡਾਂ ਨੂੰ ਵੱਡੇ ਪੱਧਰ ’ਤੇ ਉਤਸ਼ਾਹਿਤ ਕਰਨ ਲਈ 3000 ਵੱਡੇ ਪਿੰਡਾਂ ਵਿੱਚ 3000 ਜਿੰਮ ਬਣਾਏ ਜਾਣਗੇ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਸੂਬੇ ਨੇ ਪਹਿਲਾਂ ਹੀ ਆਪਣੇ ਨੌਜਵਾਨਾਂ ਨੂੰ ਲਗਭਗ 54000 ਨੌਕਰੀਆਂ ਦਿੱਤੀਆਂ ਹਨ ਅਤੇ ਹੁਣ ਹਰ ਪਿੰਡ ਵਿੱਚ ਨੌਜਵਾਨਾਂ ਲਈ ਰੁਜ਼ਗਾਰ ਯਕੀਨੀ ਬਣਾਉਣ ਲਈ ਸੁਚੱਜੀ ਯੋਜਨਾ ਉਲੀਕੀ ਗਈ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

‘ਯੁੱਧ ਨਸ਼ਿਆਂ ਵਿਰੁੱਧ’ ਦਾ ਦੇਸ਼ ਭਰ ਵਿੱਚ ਕੋਈ ਸਾਨੀ ਨਹੀਂ: ਕੇਜਰੀਵਾਲ ਦਾ ਦਾਅਵਾ

0

👉ਸੂਬੇ ਵਿੱਚੋਂ ਨਸ਼ਿਆਂ ਦੀ ਅਲਾਮਤ ਦਾ ਸਫਾਇਆ ਕਰਨ ਦਾ ਅਹਿਦ ਦੁਹਰਾਇਆ
👉10,000 ਨਸ਼ਾ ਤਸਕਰ ਸਲਾਖਾਂ ਪਿੱਛੇ ਡੱਕੇ
Ludhiana News:ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਦੀ ਸ਼ਲਾਘਾ ਕਰਦਿਆਂ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ‘ਯੁੱਧ ਨਸ਼ਿਆਂ ਵਿਰੁੱਧ’ ਦਾ ਸਮਕਾਲੀ ਭਾਰਤੀ ਇਤਿਹਾਸ ਵਿੱਚ ਕੋਈ ਹੋਰ ਮੇਲ ਨਹੀਂ ਹੈ।ਨਸ਼ਾ ਮੁਕਤੀ ਯਾਤਰਾ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਨਸ਼ਿਆਂ ਦੇ ਸਰਾਪ ਕਾਰਨ ਕਈ ਪਰਿਵਾਰਾਂ ਨੂੰ ਦੁੱਖਾਂ ਦਾ ਸਾਹਮਣਾ ਕਰਨਾ ਪਿਆ ਹੈ ਅਤੇ ਸੂਬੇ ਦੀਆਂ ਪੀੜ੍ਹੀਆਂ ਬਰਬਾਦ ਹੋ ਗਈਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨਸ਼ਿਆਂ ਦੀ ਲਾਹਨਤ ਨੂੰ ਜੜ੍ਹੋਂ ਪੁੱਟਣ ਲਈ ਸ਼ਲਾਘਾਯੋਗ ਕੰਮ ਕਰ ਰਹੀ ਹੈ ਅਤੇ ਨਸ਼ਿਆਂ ਵਿਰੁੱਧ ਇਸ ਜੰਗ ਦਾ ਦੇਸ਼ ਭਰ ਵਿੱਚ ਕੋਈ ਸਾਨੀ ਨਹੀਂ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਲੋਕ ਅੱਜ ਮੁੱਖ ਮੰਤਰੀ ਦੀ ਸ਼ਲਾਘਾ ਕਰ ਰਹੇ ਹਨ ਕਿਉਂਕਿ ਸੂਬਾ ਸਰਕਾਰ ਵੱਲੋਂ ਮਿਸਾਲੀ ਕੰਮ ਕੀਤੇ ਜਾ ਰਹੇ ਹਨ।ਨਸ਼ਿਆਂ ਖ਼ਿਲਾਫ਼ ਜੰਗ ਵਿੱਚ ਪੰਜਾਬੀਆਂ ਤੋਂ ਪੂਰਨ ਸਹਿਯੋਗ ਦੀ ਮੰਗ ਕਰਦਿਆਂ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਜੇ ਤਿੰਨ ਕਰੋੜ ਪੰਜਾਬੀ ਨਸ਼ਿਆਂ ਖ਼ਿਲਾਫ਼ ਇੱਕਮੁੱਠ ਹੋ ਜਾਣ ਤਾਂ 24 ਘੰਟਿਆਂ ਵਿੱਚ ਨਸ਼ਿਆਂ ਦੀ ਸਮੱਸਿਆ ਦਾ ਸਫ਼ਾਇਆ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮੁੱਠੀ ਭਰ ਨਸ਼ਾ ਤਸਕਰ ਪੰਜਾਬੀਆਂ ਦੀ ਤਾਕਤ ਅੱਗੇ ਟਿਕ ਨਹੀਂ ਸਕਦੇ ਅਤੇ ਉਹ ਜ਼ਮੀਨ ਹੇਠਾਂ ਗ਼ਰਕ ਜਾਣਗੇ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਨਾ ਸਿਰਫ ਨਸ਼ਾ ਸਪਲਾਈ ਲਾਈਨਾਂ ਨੂੰ ਤੋੜਿਆ ਗਿਆ, ਸਗੋਂ ਸੂਬਾ ਸਰਕਾਰ ਨਸ਼ਾ ਪੀੜਤਾਂ ਦੇ ਮੁੜ ਵਸੇਬੇ ਵੱਲ ਵੀ ਧਿਆਨ ਦੇ ਰਹੀ ਹੈ ਅਤੇ ਇਸ ਸਮੱਸਿਆ ਦਾ ਹੱਲ ਆਮ ਆਦਮੀ ਦੇ ਸਰਗਰਮ ਸਹਿਯੋਗ ਨਾਲ ਹੀ ਕੀਤਾ ਜਾ ਸਕਦਾ ਹੈ।

ਇਹ ਵੀ ਪੜ੍ਹੋ  ਭਗਵੰਤ ਮਾਨ ਅਤੇ ਕੇਜਰੀਵਾਲ ਨੇ ਨਸ਼ਿਆਂ ਵਿਰੁੱਧ ਲੜਾਈ ਵਿੱਚ ਲੋਕਾਂ ਦਾ ਸਹਿਯੋਗ ਮੰਗਿਆ

‘ਆਪ’ ਦੇ ਕੌਮੀ ਕਨਵੀਨਰ ਨੇ ਕਿਹਾ ਕਿ ਸੂਬਾ ਸਰਕਾਰ ਇੱਕ ਪਾਸੇ ਨਸ਼ਿਆਂ ਦੀ ਤਸਕਰੀ ਨੂੰ ਰੋਕਣ ਦੀ ਦੋਹਰੀ ਨੀਤੀ ਅਪਣਾ ਰਹੀ ਹੈ ਅਤੇ ਦੂਜੇ ਪਾਸੇ ਇਸ ਖਤਰੇ ਨਾਲ ਨਜਿੱਠਣ ਲਈ ਨੌਜਵਾਨਾਂ ਦੀ ਸਕਾਰਾਤਮਕ ਊਰਜਾ ਨੂੰ ਸਹੀ ਦਿਸ਼ਾ ਵਿੱਚ ਲਗਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਜਲਦੀ ਹੀ ਨਸ਼ਿਆਂ ਦੀ ਜਕੜ ਵਿਚੋਂ ਨਿਕਲ ਕੇ ਦੇਸ਼ ਦਾ ਮੋਹਰੀ ਸੂਬਾ ਬਣ ਕੇ ਉਭਰੇਗਾ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਹ ਯਕੀਨੀ ਬਣਾਉਣਾ ਸਮੇਂ ਦੀ ਲੋੜ ਹੈ ਕਿ ਪੰਜਾਬ ਦੁਨੀਆ ਭਰ ਵਿੱਚ ਚਮਕਦਾ ਰਹੇ ਅਤੇ ਹਰ ਖੇਤਰ ਵਿੱਚ ਵਿਸ਼ਵ ਦੀ ਅਗਵਾਈ ਕਰਦਾ ਰਹੇ।ਦਿੱਲੀ ਦੇ ਸਾਬਕਾ ਮੁੱਖ ਮੰਤਰੀ ਨੇ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੂੰ ਯੁੱਧ ਨਸ਼ਿਆਂ ਵਿਰੁੱਧ ਦੀ ਸ਼ਾਨਦਾਰ ਸਫਲਤਾ ਲਈ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਇਹ ਖੁਸ਼ੀ ਦੀ ਗੱਲ ਹੈ ਕਿ ਜੋ ਪਿੰਡ ਨਸ਼ਿਆਂ ਦਾ ਕੇਂਦਰ ਸਨ, ਉਹ ਸੂਬਾ ਸਰਕਾਰ ਦੇ ਠੋਸ ਉਪਰਾਲਿਆਂ ਸਦਕਾ ਹੁਣ ਨਸ਼ਾ ਮੁਕਤ ਹੋ ਰਹੇ ਹਨ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪਹਿਲਾਂ ਨਸ਼ਾ ਤਸਕਰਾਂ ਨੂੰ ਸੂਬੇ ਵਿੱਚ ਪੁਸ਼ਤ-ਪਨਾਹੀ ਮਿਲਦੀ ਸੀ, ਜਦੋਂ ਕਿ ਹੁਣ 10,000 ਨਸ਼ਾ ਤਸਕਰ ਫੜੇ ਗਏ ਹਨ, ਜਿਨ੍ਹਾਂ ਵਿੱਚੋਂ 8500 ਵੱਡੀਆਂ ਮੱਛੀਆਂ ਹਨ।‘ਆਪ’ ਦੇ ਕੌਮੀ ਕਨਵੀਨਰ ਨੇ ਕਿਹਾ ਕਿ ਨਸ਼ਿਆਂ ਖ਼ਿਲਾਫ਼ ਜੰਗ ਨੂੰ ਜ਼ਮੀਨੀ ਪੱਧਰ ’ਤੇ ਲਿਜਾਇਆ ਜਾਵੇਗਾ ਅਤੇ ਸੂਬੇ ਦੇ ਲਗਪਗ 13000 ਪਿੰਡਾਂ ਵਿੱਚ ਮੀਟਿੰਗਾਂ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਨੌਜਵਾਨਾਂ ਦੀ ਬੇਅੰਤ ਊਰਜਾ ਨੂੰ ਸਕਾਰਾਤਮਕ ਪਾਸੇ ਲਾਉਣ ਲਈ ਸੂਬਾ ਸਰਕਾਰ ਹਰ ਪਿੰਡ ਵਿੱਚ ਇੱਕ ਸਟੇਡੀਅਮ ਦਾ ਨਿਰਮਾਣ ਕਰੇਗੀ ਅਤੇ ਸੂਬੇ ਵਿੱਚ ਖੇਡਾਂ ਨੂੰ ਵੱਡੇ ਪੱਧਰ ‘ਤੇ ਪ੍ਰਫੁੱਲਤ ਕਰਨ ਲਈ ਸੂਬੇ ਦੇ 3000 ਵੱਡੇ ਪਿੰਡਾਂ ਵਿੱਚ 3000 ਜਿੰਮ ਬਣਾਏ ਜਾਣਗੇ।

ਇਹ ਵੀ ਪੜ੍ਹੋ  ਸਰਹੱਦ ਪਾਰ ਦੇ ਤਸਕਰੀ ਨੈੱਟਵਰਕਾਂ ਨੂੰ ਵੱਡਾ ਝਟਕਾ; ਅੰਮ੍ਰਿਤਸਰ ਵਿੱਚ 1.01 ਕਿਲੋ ਹੈਰੋਇਨ, 45.19 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਤਿੰਨ ਵਿਅਕਤੀ ਗ੍ਰਿਫ਼ਤਾਰ

ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਹਿਲਾਂ ਹੀ ਸੂਬੇ ਵਿੱਚ ਨੌਜਵਾਨਾਂ ਨੂੰ 54000 ਦੇ ਕਰੀਬ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ ਅਤੇ ਹੁਣ ਹਰ ਪਿੰਡ ਵਿੱਚ ਨੌਜਵਾਨਾਂ ਨੂੰ ਰੋਜ਼ਗਾਰ ਯਕੀਨੀ ਬਣਾਉਣ ਲਈ ਵਿਉਂਤਬੰਦੀ ਕੀਤੀ ਗਈ ਹੈ।ਦਿੱਲੀ ਦੇ ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਨਸ਼ਿਆਂ ਦੇ ਦੈਂਤ ਨੂੰ ਨੱਥ ਪਾਈ ਹੈ ਅਤੇ ਹੁਣ ਉਹ ਦਿਨ ਦੂਰ ਨਹੀਂ, ਜਦੋਂ ਜਲਦੀ ਹੀ ਇਸ ਦਾ ਖਾਤਮਾ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਨਸ਼ਾ ਮੁਕਤੀ ਯਾਤਰਾ ਸੂਬੇ ਦੇ ਹਰ ਪਿੰਡ ਅਤੇ ਕਸਬੇ ਵਿੱਚ ਜਾ ਕੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਜੰਗ ਵਿੱਚ ਸ਼ਾਮਲ ਕਰੇਗੀ ਤਾਂ ਜੋ ਪੰਜਾਬ ਨੂੰ ਪੂਰੀ ਤਰ੍ਹਾਂ ਨਸ਼ਾ ਮੁਕਤ ਬਣਾਇਆ ਜਾ ਸਕੇ। ਅਰਵਿੰਦ ਕੇਜਰੀਵਾਲ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਉਹ ਦਿਨ ਦੂਰ ਨਹੀਂ, ਜਦੋਂ ਸੂਬਾ ਸਰਕਾਰ ਦੇ ਅਣਥੱਕ ਯਤਨਾਂ ਸਦਕਾ ਪੰਜਾਬ ਨਾ ਸਿਰਫ਼ ਨਸ਼ਾ ਮੁਕਤ ਹੋਵੇਗਾ, ਸਗੋਂ ਦੇਸ਼ ਦਾ ਮੋਹਰੀ ਸੂਬਾ ਹੋਵੇਗਾ।ਦਿੱਲੀ ਦੇ ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਮੰਤਰੀ ਨਸ਼ਾ ਤਸਕਰਾਂ ਦੀ ਸਰਪ੍ਰਸਤੀ ਕਰਦੇ ਸਨ ਅਤੇ ਇੱਥੋਂ ਤੱਕ ਕਿ ਆਪਣੀਆਂ ਸਰਕਾਰੀ ਗੱਡੀਆਂ ਵਿੱਚ ਨਸ਼ੇ ਵੇਚਦੇ/ਸਪਲਾਈ ਕਰਦੇ ਸਨ। ਉਨ੍ਹਾਂ ਕਿਹਾ ਕਿ ਹੁਣ ਪੁਲਿਸ ਵੱਲੋਂ ਕੁਇੰਟਲ ਤੱਕ ਦੇ ਨਸ਼ੀਲੇ ਪਦਾਰਥ ਵੀ ਜ਼ਬਤ ਕੀਤੇ ਜਾ ਰਹੇ ਹਨ ਅਤੇ ਸਖ਼ਤ ਸਜ਼ਾਵਾਂ ਦਿੱਤੀਆਂ ਜਾ ਰਹੀਆਂ ਹਨ ਤਾਂ ਜੋ ਇਹ ਦੂਜਿਆਂ ਨੂੰ ਤਸਕਰੀ ਵਿੱਚ ਆਉਣੋਂ ਰੋਕੇ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪਹਿਲਾਂ ਨਸ਼ੇ ਦੇ ਸੌਦਾਗਰਾਂ ਨੂੰ ਢਾਲ ਬਣਾਇਆ ਜਾਂਦਾ ਸੀ, ਉਸ ਦੇ ਉਲਟ ਹੁਣ ਇਨ੍ਹਾਂ ਖ਼ੌਫ਼ਨਾਕ ਅਪਰਾਧੀਆਂ ਨੂੰ ਸਲਾਖਾਂ ਪਿੱਛੇ ਡੱਕਿਆ ਜਾ ਰਿਹਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਭਗਵੰਤ ਮਾਨ ਅਤੇ ਕੇਜਰੀਵਾਲ ਨੇ ਨਸ਼ਿਆਂ ਵਿਰੁੱਧ ਲੜਾਈ ਵਿੱਚ ਲੋਕਾਂ ਦਾ ਸਹਿਯੋਗ ਮੰਗਿਆ

👉ਸੂਬੇ ਵਿੱਚ ਫੈਲੀ ਨਸ਼ਿਆਂ ਦੀ ਸਮੱਸਿਆ ਪਿਛਲੀਆਂ ਸਰਕਾਰਾਂ ਦੀ ਵਿਰਾਸਤ ਹੈ: ਮੁੱਖ ਮੰਤਰੀ
👉ਸਰਕਾਰ ਨੌਜਵਾਨਾਂ ਅਤੇ ਸੂਬੇ ਨੂੰ ਬਚਾਉਣ ਲਈ ਹਰ ਸੰਭਵ ਯਤਨ ਕਰੇਗੀ
Hoshiarpur News:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਸੂਬੇ ਵਿੱਚੋਂ ਨਸ਼ਿਆਂ ਦੇ ਬੀਜਾਂ ਦਾ ਪੂਰੀ ਤਰ੍ਹਾਂ ਸਫ਼ਾਇਆ ਕਰ ਦਿੱਤਾ ਜਾਵੇ।ਇੱਥੇ ਲੋਕਾਂ ਨੂੰ ਸਹੁੰ ਚੁਕਾਉਣ ਤੋਂ ਪਹਿਲਾਂ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਨਸ਼ਿਆਂ ਦੀ ਸਮੱਸਿਆ ਪਿਛਲੀਆਂ ਸਰਕਾਰਾਂ ਦੀ ਵਿਰਾਸਤ ਹੈ, ਜਿਨ੍ਹਾਂ ਨੇ ਪੰਜਾਬ ਦੀ ਭਲਾਈ ਨੂੰ ਨਜ਼ਰਅੰਦਾਜ਼ ਕੀਤਾ, ਜਿਸ ਕਾਰਨ ਸੂਬੇ ਦੀ ਹਾਲਤ ਤਰਸਯੋਗ ਹੋਈ ਹੈ। ਨਸ਼ਿਆਂ ਵਿਰੁੱਧ ਜੰਗ ਵਿੱਚ ਲੋਕਾਂ ਦੇ ਪੂਰਨ ਸਹਿਯੋਗ ਦੀ ਮੰਗ ਕਰਦਿਆਂ ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਲਾਹਨਤ ਸੂਬੇ ਦੇ ਚਿਹਰੇ ’ਤੇ ਕਲੰਕ ਹੈ ਅਤੇ ਇਸ ਸਰਾਪ ਨੂੰ ਜੜ੍ਹੋਂ ਪੁੱਟਣ ਲਈ ਸੂਬਾ ਸਰਕਾਰ ਨੂੰ ਦੋ ਸਾਲ ਤੋਂ ਵੱਧ ਦਾ ਸਮਾਂ ਲੱਗ ਗਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ ਨਸ਼ਿਆਂ ਦੀ ਸਪਲਾਈ ਲਾਈਨ ਤੋੜ ਦਿੱਤੀ ਗਈ, ਇਸ ਘਿਨਾਉਣੇ ਅਪਰਾਧ ਵਿਚ ਸ਼ਾਮਲ ਵੱਡੀਆਂ ਮੱਛੀਆਂ ਨੂੰ ਸਲਾਖਾਂ ਪਿੱਛੇ ਡੱਕਿਆ ਗਿਆ, ਨਸ਼ਾ ਪੀੜਤਾਂ ਦਾ ਮੁੜ ਵਸੇਬਾ ਯਕੀਨੀ ਬਣਾਇਆ ਗਿਆ ਅਤੇ ਨਸ਼ਾ ਤਸਕਰਾਂ ਦੀ ਜਾਇਦਾਦ ਨੂੰ ਜ਼ਬਤ ਕਰ ਕੇ ਨਸ਼ਟ ਕਰ ਦਿੱਤਾ ਗਿਆ।ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ, ‘ਯੁੱਧ ਨਸ਼ਿਆਂ ਵਿਰੁੱਧ’ ਦੇ ਰੂਪ ਵਿੱਚ ਸ਼ੁਰੂ ਕੀਤੀ ਹੈ, ਜਿਸ ਦਾ ਉਦੇਸ਼ ਸੂਬੇ ਨੂੰ ਨਸ਼ਾ ਮੁਕਤ ਬਣਾਉਣਾ ਹੈ।

ਇਹ ਵੀ ਪੜ੍ਹੋ  ਸਰਹੱਦ ਪਾਰ ਦੇ ਤਸਕਰੀ ਨੈੱਟਵਰਕਾਂ ਨੂੰ ਵੱਡਾ ਝਟਕਾ; ਅੰਮ੍ਰਿਤਸਰ ਵਿੱਚ 1.01 ਕਿਲੋ ਹੈਰੋਇਨ, 45.19 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਤਿੰਨ ਵਿਅਕਤੀ ਗ੍ਰਿਫ਼ਤਾਰ

ਉਨ੍ਹਾਂ ਨਸ਼ਿਆਂ ਵਿਰੁੱਧ ਇਸ ਜੰਗ ਨੂੰ ਲੋਕ ਲਹਿਰ ਵਿੱਚ ਬਦਲਣ ਲਈ ਲੋਕਾਂ ਤੋਂ ਭਰਪੂਰ ਸਹਿਯੋਗ ਦੀ ਮੰਗ ਕੀਤੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਿਸ ਤਰ੍ਹਾਂ ਇਸ ਪਿੰਡ ਨੇ ਪੁਲਿਸ ਨੂੰ ਪੂਰਾ ਸਹਿਯੋਗ ਦੇ ਕੇ ਆਪਣੇ ਆਪ ਨੂੰ ਨਸ਼ਾ ਮੁਕਤ ਐਲਾਨਿਆ ਹੈ, ਉਸੇ ਤਰ੍ਹਾਂ ਸੂਬੇ ਦੇ ਹੋਰ ਹਿੱਸਿਆਂ ਵਿੱਚ ਵੀ ਇਸ ਨੂੰ ਦੁਹਰਾਇਆ ਜਾਣਾ ਚਾਹੀਦਾ ਹੈ।ਮੁੱਖ ਮੰਤਰੀ ਨੇ ਕਿਹਾ ਕਿ ਜੇ ਪੰਜਾਬੀਆਂ ਨੇ ਸੂਬੇ ਨੂੰ ਨਸ਼ਾ ਮੁਕਤ ਕਰਨ ਦਾ ਦ੍ਰਿੜ੍ਹ ਸੰਕਲਪ ਲਿਆ ਹੈ ਤਾਂ ਸਾਨੂੰ ਇਸ ਨੇਕ ਕਾਰਜ ਤੋਂ ਕੋਈ ਨਹੀਂ ਰੋਕ ਸਕਦਾ। ਉਨ੍ਹਾਂ ਕਿਹਾ ਕਿ ਇਸ ਪਵਿੱਤਰ ਧਰਤੀ ਦੇ ਇਕ-ਇਕ ਇੰਚ ਵਿਚ ਮਹਾਨ ਗੁਰੂਆਂ, ਪੀਰਾਂ, ਪੈਗ਼ੰਬਰਾਂ ਅਤੇ ਸ਼ਹੀਦਾਂ ਦੀ ਚਰਨ ਛੋਹ ਪ੍ਰਾਪਤ ਹਨ, ਜਿਨ੍ਹਾਂ ਨੇ ਸਾਨੂੰ ਜ਼ੁਲਮ ਅਤੇ ਅਨਿਆਂ ਦਾ ਡਟ ਕੇ ਵਿਰੋਧ ਕਰਨ ਦਾ ਰਾਹ ਦਿਖਾਇਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੇ ਨਕਸ਼ੇ-ਕਦਮਾਂ ‘ਤੇ ਚੱਲਦਿਆਂ ਸੂਬਾ ਸਰਕਾਰ ਨੇ ਨਸ਼ਿਆਂ ਵਿਰੁੱਧ ਮੁਹਿੰਮ ਵਿੱਢੀ ਹੈ।ਮੁੱਖ ਮੰਤਰੀ ਨੇ ਕਿਹਾ ਕਿ ਇਹ ਖੁਸ਼ੀ ਦੀ ਗੱਲ ਹੈ ਕਿ ਇਸ ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਔਰਤਾਂ ਨੇ ਸ਼ਿਰਕਤ ਕੀਤੀ, ਜੋ ਚੰਗਾ ਸੰਕੇਤ ਹੈ। ਉਨ੍ਹਾਂ ਕਿਹਾ ਕਿ ਜੇ ਔਰਤਾਂ ਕਿਸੇ ਵੀ ਖ਼ਤਰੇ ਨੂੰ ਖ਼ਤਮ ਕਰਨ ਲਈ ਇੰਨੇ ਵੱਡੇ ਪੱਧਰ ‘ਤੇ ਅੱਗੇ ਆਉਣਗੀਆਂ ਤਾਂ ਬਹੁਤ ਜਲਦੀ ਇਸ ਖ਼ਤਰੇ ਦਾ ਸਫਾਇਆ ਹੋ ਜਾਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਦਿਨ ਦੂਰ ਨਹੀਂ, ਜਦੋਂ ਪੰਜਾਬ ਦੀਆਂ ਔਰਤਾਂ ਦੀ ਸਰਗਰਮ ਸ਼ਮੂਲੀਅਤ ਨਾਲ ਸੂਬਾ ਪੂਰੀ ਤਰ੍ਹਾਂ ਨਸ਼ਾ ਮੁਕਤ ਹੋ ਜਾਵੇਗਾ।ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ ਸਮੇਂ ਵਿੱਚ ਸੂਬੇ ਦੇ ਆਗੂ ਪੰਜਾਬ ਦੇ ਹਿੱਤਾਂ ਨੂੰ ਖ਼ਤਰੇ ਵਿੱਚ ਪਾਉਂਦੇ ਸਨ, ਜਦੋਂ ਕਿ ਅੱਜ ਸੂਬਾ ਸਰਕਾਰ ਸੂਬੇ ਦੇ ਸਮੁੱਚੇ ਵਿਕਾਸ ਅਤੇ ਖ਼ੁਸ਼ਹਾਲੀ ਵੱਲ ਧਿਆਨ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਆਗੂ ਲੋਕਾਂ ਨੂੰ ਮਿਲਣ ਤੋਂ ਡਰਦੇ ਸਨ, ਜਦੋਂ ਕਿ ਅੱਜ ਸੂਬਾ ਸਰਕਾਰ ਲੋਕਾਂ ਨਾਲ ਗੱਲਬਾਤ ਕਰ ਕੇ ਉਨ੍ਹਾਂ ਤੋਂ ਫੀਡਬੈਕ ਲੈ ਰਹੀ ਹੈ।

ਇਹ ਵੀ ਪੜ੍ਹੋ  ਪੰਜਾਬ ਨੂੰ ਇੱਕ ਨਸ਼ਾ ਮੁਕਤ ਸੂਬਾ ਬਣਾਉਣ ਲਈ ਪਿੰਡ ਲੰਗੜੋਆ ਨੇ ਪੇਸ਼ ਕੀਤੀ ਮਿਸਾਲ: ਹਰਜੋਤ ਬੈਂਸ

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਸਰਗਰਮ ਭਾਈਵਾਲ ਬਣਾ ਕੇ ਸੂਬੇ ਅਤੇ ਇੱਥੋਂ ਦੇ ਲੋਕਾਂ ਦੇ ਹਿੱਤਾਂ ਦੀ ਰਾਖੀ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ।ਰਵਾਇਤੀ ਪਾਰਟੀਆਂ ਦੇ ਆਗੂਆਂ ‘ਤੇ ਤਿੱਖਾ ਵਿਅੰਗ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਆਪਣੇ ਬਾਥਰੂਮਾਂ ‘ਚ ਸੋਨੇ ਦੀਆਂ ਟੂਟੀਆਂ ਲਗਾਉਣ ਅਤੇ ਆਪਣੇ ਨਿੱਜੀ ਖੇਤਾਂ ਲਈ ਨਹਿਰੀ ਪਾਣੀਆਂ ‘ਤੇ ਅਜਾਰੇਦਾਰੀ ਕਰਨ ਵਾਲੇ ਆਮ ਨਾਗਰਿਕਾਂ ਦੇ ਸੰਘਰਸ਼ ਨੂੰ ਕਦੇ ਵੀ ਨਹੀਂ ਸਮਝ ਸਕਦੇ। ਉਨ੍ਹਾਂ ਦੇ ਨਿਘਾਰ ਨੂੰ ਉਜਾਗਰ ਕਰਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਆਗੂਆਂ ਨੂੰ ਸੂਬੇ ਦੇ ਲੋਕਾਂ ਨੇ ਪੂਰੀ ਤਰ੍ਹਾਂ ਨਕਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਆਗੂ ਆਪਣੇ ਗੁਨਾਹਾਂ ਦੀ ਕੀਮਤ ਚੁਕਾ ਰਹੇ ਹਨ ਅਤੇ ਇਨ੍ਹਾਂ ਵਿੱਚੋਂ ਬਹੁਤੇ ਸਿਆਸਤਦਾਨ ਹੁਣ ਜਾਂ ਤਾਂ ਸਲਾਖਾਂ ਪਿੱਛੇ ਹਨ ਜਾਂ ਜ਼ਮਾਨਤ ਲਈ ਭੱਜ ਨੱਸ ਕਰ ਰਹੇ ਹਨ।ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬੀਆਂ ਨੇ ਹਮੇਸ਼ਾ ਦ੍ਰਿੜ੍ਹ ਇਰਾਦੇ ਨਾਲ ਆਪਣੇ ਟੀਚਿਆਂ ਨੂੰ ਪ੍ਰਾਪਤ ਕੀਤਾ ਹੈ ਅਤੇ ਇਹੀ ਸੰਕਲਪ ਇਸ ਅਹਿਮ ਲੜਾਈ ਵਿੱਚ ਜਿੱਤ ਯਕੀਨੀ ਬਣਾਏਗਾ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਸੂਬਾ ਸਰਕਾਰ ਦ੍ਰਿੜਤਾ ਨਾਲ ਵਚਨਬੱਧ ਹੈ ਅਤੇ ਇਸ ਨੇਕ ਕਾਰਜ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਦਿਨ ਦੂਰ ਨਹੀਂ, ਜਦੋਂ ਪੰਜਾਬੀਆਂ ਦੇ ਸਰਗਰਮ ਸਹਿਯੋਗ ਨਾਲ ਸੂਬਾ ਇਸ ਨੇਕ ਕਾਰਜ ਨੂੰ ਨੇਪਰੇ ਚਾੜ੍ਹੇਗਾ।ਹੁਸ਼ਿਆਰਪੁਰ ਨਾਲ ਭਾਵਨਾਤਮਕ ਸਾਂਝ ਦੀ ਗੱਲ ਕਰਦਿਆਂ ਮੁੱਖ ਮੰਤਰੀ ਨੇ ਜ਼ਿਲ੍ਹੇ ਦੀ ਉੱਚ ਸਾਖਰਤਾ ਦਰ ਅਤੇ ਇਤਿਹਾਸਕ ਮਹੱਤਤਾ ਲਈ ਸ਼ਲਾਘਾ ਕੀਤੀ ਅਤੇ ਕਿਹਾ ਕਿ ਆਜ਼ਾਦੀ ਤੋਂ ਬਾਅਦ ਪੰਜਾਬ ਯੂਨੀਵਰਸਿਟੀ ਇੱਥੇ ਸਥਾਪਿਤ ਕੀਤੀ ਗਈ ਸੀ। ਉਨ੍ਹਾਂ ਨੇ ਸਥਾਨਕ ਪਿੰਡ ਨੂੰ ਨਸ਼ਾ ਮੁਕਤ ਜ਼ੋਨ ਹੋਣ ਦਾ ਮਾਣ ਹਾਸਲ ਕਰਨ ਲਈ ਵੀ ਪ੍ਰਸੰਸਾ ਕੀਤੀ, ਜਿਸ ਤੋਂ ਲੋਕਾਂ ਦੀ ਸਮੂਹਿਕ ਇੱਛਾ ਸ਼ਕਤੀ ਝਲਕਦੀ ਹੈ।

ਇਹ ਵੀ ਪੜ੍ਹੋ  ਜ਼ਿਲ੍ਹੇ ਦੇ 18 ਪਿੰਡਾਂ ‘ਚ ‘ਨਸ਼ਾ ਮੁਕਤੀ ਯਾਤਰਾ’ ਦੀ ਹੋਈ ਸ਼ੁਰੂਆਤ

ਭਗਵੰਤ ਸਿੰਘ ਮਾਨ ਨੇ ਹਲਕਾ ਹੁਸ਼ਿਆਰਪੁਰ ਦੇ ‘ਆਪ’ ਵਿਧਾਇਕਾਂ ਵੱਲੋਂ ਖੇਤਰ ਦੇ ਵਿਕਾਸ ਲਈ ਕੀਤੇ ਜਾ ਰਹੇ ਅਣਥੱਕ ਯਤਨਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਲਾਕੇ ਦੇ ਵਿਕਾਸ ਕਾਰਜਾਂ ਵਿੱਚ ਤੇਜ਼ੀ ਲਿਆਂਦੀ ਜਾਵੇਗੀ।ਲੋਕਾਂ ਪ੍ਰਤੀ ਆਪਣੀ ਵਚਨਬੱਧਤਾ ਦੁਹਰਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਹ ਇੱਥੇ ਬੱਸਾਂ ਜਾਂ ਰੈਸਟੋਰੈਂਟਾਂ ਜਾਂ ਲੋਕਾਂ ਦੇ ਕਾਰੋਬਾਰਾਂ ਵਿੱਚ ਹਿੱਸਾ ਪਾਉਣ ਨਹੀਂ ਆਏ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਆਮ ਆਦਮੀ ਦੇ ਦੁੱਖ ਵੰਡਾ ਰਹੀ ਹੈ, ਜਿਸ ਲਈ ਉਹ ਪੂਰੀ ਤਰ੍ਹਾਂ ਵਚਨਬੱਧ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦੀ ਭਲਾਈ ਅਤੇ ਲੋਕਾਂ ਦੀ ਖ਼ੁਸ਼ਹਾਲੀ ਯਕੀਨੀ ਬਣਾਉਣ ਦੀ ਮੁਹਿੰਮ ਉਨ੍ਹਾਂ ਦੇ ਆਖਰੀ ਸਾਹ ਤੱਕ ਜਾਰੀ ਰਹੇਗੀ।ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਕੇਂਦਰ, ਬੀ.ਬੀ.ਐਮ.ਬੀ. ਅਤੇ ਹਰਿਆਣਾ ਸਰਕਾਰ ਵੱਲੋਂ ਸੂਬੇ ਦੇ ਪਾਣੀਆਂ ਦੀ ਚੋਰੀ ਕਰਨ ਦੇ ਕਦਮ ਦਾ ਸਖ਼ਤ ਵਿਰੋਧ ਕੀਤਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੁਰਾਣੇ ਆਗੂ ਆਪਣੇ ਸਵਾਰਥਾਂ ਲਈ ਵੱਡੇ ਪੱਧਰ ‘ਤੇ ਰਾਜ ਵਿਰੋਧੀ ਕੰਮ ਕਰਦੇ ਸਨ ਪਰ ਸੂਬੇ ਦੇ ਪਾਣੀਆਂ ਦੇ ਰਖਵਾਲੇ ਹੋਣ ਦੇ ਨਾਤੇ ਉਹ ਅਜਿਹਾ ਕਦੇ ਵੀ ਨਹੀਂ ਹੋਣ ਦੇਣਗੇ। ਉਨ੍ਹਾਂ ਕਿਹਾ ਕਿ ਪੰਜਾਬ ਨੇ ਆਪਣੀ ਨਹਿਰੀ ਪਾਣੀ ਪ੍ਰਣਾਲੀ ਨੂੰ ਅਪਗ੍ਰੇਡ ਕੀਤਾ ਹੈ ਅਤੇ ਹੁਣ ਝੋਨੇ ਦੇ ਸੀਜ਼ਨ ਦੇ ਮੱਦੇਨਜ਼ਰ ਸੂਬੇ ਦੇ ਕਿਸਾਨਾਂ ਦੀਆਂ ਲੋੜਾਂ ਪੂਰੀਆਂ ਕਰਨ ਲਈ ਪਾਣੀ ਦੀ ਲੋੜ ਹੈ। ਉਨ੍ਹਾਂ ਸਪੱਸ਼ਟ ਕਿਹਾ ਕਿ ਪੰਜਾਬ ਕੋਲ ਦੂਜੇ ਰਾਜਾਂ ਨਾਲ ਵੰਡਣ ਲਈ ਪਾਣੀ ਦੀ ਇੱਕ ਬੂੰਦ ਵੀ ਵਾਧੂ ਨਹੀਂ ਹੈ।ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਪਾਣੀ ਅਤੇ ਜਵਾਨੀ ਨੂੰ ਬਚਾਏਗੀ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਪਹਿਲਾਂ ਹੀ ਯੋਗਤਾ ਦੇ ਆਧਾਰ ‘ਤੇ ਨੌਜਵਾਨਾਂ ਨੂੰ 54000 ਤੋਂ ਵੱਧ ਨੌਕਰੀਆਂ ਦਿੱਤੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਕਦਮ ਦਾ ਉਦੇਸ਼ ਨੌਜਵਾਨਾਂ ਨੂੰ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਸਰਗਰਮ ਭਾਈਵਾਲ ਬਣਾਉਣਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਸਰਹੱਦ ਪਾਰ ਦੇ ਤਸਕਰੀ ਨੈੱਟਵਰਕਾਂ ਨੂੰ ਵੱਡਾ ਝਟਕਾ; ਅੰਮ੍ਰਿਤਸਰ ਵਿੱਚ 1.01 ਕਿਲੋ ਹੈਰੋਇਨ, 45.19 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਤਿੰਨ ਵਿਅਕਤੀ ਗ੍ਰਿਫ਼ਤਾਰ

0

👉ਅਗਲੇਰੇ-ਪਿਛਲੇਰੇ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਜਾਰੀ : ਡੀਜੀਪੀ ਗੌਰਵ ਯਾਦਵ
👉ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀ ਹੋਣ ਦੀ ਸੰਭਾਵਨਾ : ਸੀਪੀ ਅੰਮ੍ਰਿਤਸਰ ਗੁਰਪ੍ਰੀਤ ਭੁੱਲਰ
Amritsar News:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਚਲਾਈ ਜਾ ਰਹੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆ ਵਿਰੁੱਧ’ ਤਹਿਤ ਨਸ਼ਾ ਕਾਰੋਬਾਰੀਆਂ ਦੇ ਗੱਠਜੋੜ ਖ਼ਿਲਾਫ਼ ਵੱਡੀ ਕਾਰਵਾਈ ਕਰਦਿਆਂ ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਨੇ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਦੋ ਵੱਖ-ਵੱਖ ਤਸਕਰੀ ਨੈੱਟਵਰਕਾਂ ਦਾ ਪਰਦਾਫਾਸ਼ ਕੀਤਾ ਹੈ ਅਤੇ ਇਨ੍ਹਾਂ ਮੁਲਜ਼ਮਾਂ ਕੋਲੋਂ 1.01 ਕਿਲੋ ਹੈਰੋਇਨ, 45.19 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਨਕਦੀ ਗਿਣਨ ਵਾਲੀ ਮਸ਼ੀਨ ਬਰਾਮਦ ਕੀਤੀ ਗਈ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸ਼ਨੀਵਾਰ ਨੂੰ ਇੱਥੇ ਦਿੱਤੀ।ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਤਰਨਤਾਰਨ ਦੇ ਠੱਠੀ ਸੋਹਲ ਦੇ ਰਾਹੁਲ ਸਿੰਘ ਉਰਫ਼ ਕਾਲੂ (20), ਅੰਮ੍ਰਿਤਸਰ ਦੇ ਪਿੰਡ ਸੁਧਾਰ ਰਾਜਪੂਤਾਂ ਦੇ ਗੁਰਮੁਖ ਸਿੰਘ (21) ਅਤੇ ਅੰਮ੍ਰਿਤਸਰ ਦੇ ਪਿੰਡ ਅਕਾਲਗੜ੍ਹ ਢਪੱਈਆਂ ਦੇ ਵਰਿੰਦਰਪਾਲ ਸਿੰਘ (32) ਵਜੋਂ ਹੋਈ ਹੈ।

ਇਹ ਵੀ ਪੜ੍ਹੋ  ਪਾਕਿਸਤਾਨ ਲਈ ਜਾਸੂਸੀ ਦੇ ਦੋਸ਼ਾਂ ਹੇਠ ਪੁਲਿਸ ਵੱਲੋਂ “ਯੂਟਿਊਬਰ” ਕੁੜੀ ਗ੍ਰਿਫਤਾਰ

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਐਨਡੀਪੀਐਸ ਐਕਟ ਤਹਿਤ ਦੋ ਵੱਖ-ਵੱਖ ਐਫਆਈਆਰ ਪੁਲਿਸ ਥਾਣਾ – ਗੇਟ ਹਕੀਮਾਂ ਅਤੇ ਪੁਲਿਸ ਥਾਣਾ ਵੇਰਕਾ ਵਿਖੇ ਦਰਜ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਪੂਰੇ ਤਸਕਰੀ ਮਾਡਿਊਲ ਦਾ ਪਤਾ ਲਗਾਉਣ ਲਈ ਅਗਲੇਰੇ-ਪਿਛਲੇਰੇ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ।ਪਹਿਲੇ ਆਪ੍ਰੇਸ਼ਨ ਸਬੰਧੀ ਵੇਰਵੇ ਸਾਂਝੇ ਕਰਦੇ ਹੋਏ, ਪੁਲਿਸ ਕਮਿਸ਼ਨਰ (ਸੀਪੀ) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਕਿ ਸੀਆਈਏ-2 ਦੀਆਂ ਪੁਲਿਸ ਟੀਮਾਂ ਨੇ ਮੁਲਜ਼ਮ ਰਾਹੁਲ ਉਰਫ਼ ਕਾਲੂ ਨੂੰ, ਅੰਮ੍ਰਿਤਸਰ ਦੇ ਆਨੰਦ ਵਿਹਾਰ ਵਿੱਚ ਉਸਦੇ ਕਿਰਾਏ ਦੇ ਘਰ ਤੋਂ 510 ਗ੍ਰਾਮ ਹੈਰੋਇਨ, 30.18 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਨਕਦੀ ਗਿਣਨ ਵਾਲੀ ਮਸ਼ੀਨ ਸਮੇਤ ਗ੍ਰਿਫਤਾਰ ਕੀਤਾ।ਉਨ੍ਹਾਂ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਰਾਹੁਲ ਵਿਦੇਸ਼-ਅਧਾਰਤ ਨਸ਼ਾ ਤਸਕਰ ਟੋਨੀ ਜਰਮਨ ਦੇ ਸੰਪਰਕ ਵਿੱਚ ਸੀ ਅਤੇ ਸਰਹੱਦ ਪਾਰ ਤੋਂ ਹੈਰੋਇਨ ਦੀ ਖੇਪ ਪ੍ਰਾਪਤ ਕਰਨ ਉਪਰੰਤ ਸਥਾਨਕ ਤੌਰ ’ਤੇ ਸਪਲਾਈ ਕਰ ਰਿਹਾ ਸੀ। ਇਸ ਸਬੰਧ ਵਿੱਚ, ਅੰਮ੍ਰਿਤਸਰ ਦੇ ਪੁਲਿਸ ਸਟੇਸ਼ਨ ਗੇਟ ਹਕੀਮਾ ਵਿਖੇ ਐਨਡੀਪੀਐਸ ਐਕਟ ਦੀ ਧਾਰਾ 21-ਸੀ ਅਤੇ 25 ਤਹਿਤ 16/5/2025 ਨੂੰ ਐਫਆਈਆਰ ਨੰਬਰ 117 ਤਹਿਤ ਕੇਸ ਦਰਜ ਕੀਤਾ ਗਿਆ ਹੈ।

ਇਹ ਵੀ ਪੜ੍ਹੋ  ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ 2 ਨਸ਼ਾ ਤਸਕਰਾਂ ਨੂੰ ਕਾਬੂ ਕਰਕੇ 262 ਗ੍ਰਾਮ ਹੈਰੋਇਨ ਕੀਤੀ ਬਰਾਮਦ

ਇਸੇ ਲੜੀ ਵਿੱਚ ਦੂਜੀ ਕਾਰਵਾਈ ਬਾਰੇ ਜਾਣਕਾਰੀ ਦਿੰਦਿਆਂ ਸੀ.ਪੀ. ਨੇ ਕਿਹਾ ਕਿ ਥਾਣਾ ਵੇਰਕਾ ਦੀਆਂ ਪੁਲਿਸ ਟੀਮਾਂ ਨੇ ਗੁਰਮੁਖ ਸਿੰਘ ਅਤੇ ਵਰਿੰਦਰ ਪਾਲ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਉਹਨਾਂ ਦੇ ਕਬਜ਼ੇ ਚੋਂ 500 ਗ੍ਰਾਮ ਹੈਰੋਇਨ, 15.19 ਲੱਖ ਰੁਪਏ ਦੀ ਡਰੱਗ ਮਨੀ ਅਤੇ ਕੈਮਰੇ ਵਾਲਾ ਇੱਕ ਖਿਡੌਣੇ-ਨੁਮਾ ਡਰੋਨ ਬਰਾਮਦ ਕੀਤਾ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮ ਨੇ ਪਿੰਡ ਅਕਾਲਗੜ੍ਹ ਵਿੱਚ ਸਥਿਤ ਘਰ ਵਿੱਚ ਬੈੱਡ-ਬਾਕਸ (ਗੁਪਤ ਲਾਕਰ) ਬਣਾਇਆ ਹੋਇਆ ਸੀ , ਜਿੱਥੋਂ ਇਹ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਉਨ੍ਹਾਂ ਇਹ ਵੀ ਕਿਹਾ ਕਿ ਮੁਲਜ਼ਮ ਅਭਿਆਸ ਵਜੋਂ ਖਿਡੌਣੇ- ਨੁਮਾ ਡਰੋਨ ਦੀ ਵਰਤੋਂ ਕਰ ਰਹੇ ਸਨ।ਇਸ ਸਬੰਧੀ ਹੋਰ ਜਾਂਚ ਜਾਰੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ। ਅੰਮ੍ਰਿਤਸਰ ਦੇ ਵੇਰਕਾ ਪੁਲਿਸ ਥਾਣਾ ਵਿਖੇ ਐਨਡੀਪੀਐਸ ਐਕਟ ਦੀ ਧਾਰਾ 25 ਅਤੇ 29 ਤਹਿਤ ਐਫਆਈਆਰ ਨੰਬਰ 40 ਮਿਤੀ 14-05-2025 ਅਧੀਨ ਕੇਸ ਦਰਜ ਕੀਤਾ ਗਿਆ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ