Home Blog Page 732

ਓਪਰੇਸ਼ਨ ਸ਼ਿੰਦੂਰ; ਵਿਦੇਸ਼ ਭੇਜੇ ਜਾਣ ਵਾਲੇ ਡੈਲੀਗੇਸ਼ਨ ’ਚ ਰਾਜਾ ਵੜਿੰਗ ਦੀ ਥਾਂ ਸ਼ਸੀ ਥਰੂਰ ਦੇ ਨਾਂ ਨੂੰ ਲੈ ਕੇ ਭਖ਼ੀ ਸਿਆਸਤ

👉ਕਾਂਗਰਸ ਨੇ ਜਤਾਇਆ ਵਿਰੋਧ, ਥਰੂਰ ਨੇ ਕੀਤਾ ਮੋਦੀ ਦਾ ਧੰਨਵਾਦ
Delhi News: ਪਿਛਲੇ ਦਿਨੀਂ ਪਹਿਲਗਾਮ ਹਮਲੇ ਤੋਂ ਬਾਅਦ ਭਾਰਤ ਦੀਆਂ ਫ਼ੌਜਾਂ ਵੱਲੋਂ ਪਾਕਿਸਤਾਨ ਵਿਰੁਧ ਚਲਾਏ ‘ਓਪਰੇਸ਼ਨ ਸ਼ਿੰਦੂਰ’ ਅਤੇ ਸਰਹੱਦੋ ਪਾਰ ਅੱਤਵਾਦ ਦੇ ਮੁੱਦੇ ਨੂੰ ਲੈ ਕੇ ਦੁਨੀਆਂ ਸਾਹਮਣੇ ਭਾਰਤ ਦਾ ਪੱਖ ਰੱਖਣ ਲਈ ਭੇਜੇ ਜਾ ਰਹੇ ਡੈਲੀਗੇਸ਼ਨਾਂ ਵਿਚ ਕੇਂਦਰ ਵੱਲੋਂ ਕਾਂਗਰਸ ਦੇ ਰਾਜਾ ਵੜਿੰਗ ਦੀ ਥਾਂ ਸ਼ਸੀ ਥਰੂਰ ਦਾ ਨਾਂ ਸ਼ਾਮਲ ਕਰਨ ਨੂੰ ਲੈ ਕੇ ਸਿਆਸਤ ਭਖ ਗਈ ਹੈ। ਵੱਖ ਵੱਖ ਦੇਸ਼ਾਂ ’ਚ ਜਾਣ ਵਾਲੇ 7 ਡੈਲੀਗੇਸ਼ਨਾਂ ਦੇ ਮੁਖੀਆਂ ਦੀ ਸੂਚੀ ਭਾਰਤ ਸਰਕਾਰ ਵੱਲੋਂ ਜਾਰੀ ਹੈ, ਜਿਸ ਵਿਚ ਕਾਂਗਰਸ ਵੱਲੋਂ ਇਕਲੌਤੇ ਸ਼ਸੀ ਥਰੂਰ ਦਾ ਨਾਮ ਸ਼ਾਮਲ ਕੀਤਾ ਗਿਆ।

ਇਹ ਵੀ ਪੜ੍ਹੋ  ਪਾਕਿਸਤਾਨ ਲਈ ਜਾਸੂਸੀ ਦੇ ਦੋਸ਼ਾਂ ਹੇਠ ਪੁਲਿਸ ਵੱਲੋਂ “ਯੂਟਿਊਬਰ” ਕੁੜੀ ਗ੍ਰਿਫਤਾਰ

ਜਦ ਕਿ ਕਾਂਗਰਸ ਦਾ ਦਾਅਵਾ ਹੈਕਿ ਵਿਦੇਸ਼ ਤੇ ਪਾਰਲੀਮਾਨੀ ਵਿਭਾਗ ਵੱਲੋਂ ਮੰਗੇ ਨਾਵਾਂ ਵਿਚ ਸ਼ਸੀ ਥਰੂਰ ਦਾ ਨਾਂ ਸ਼ਾਮਲ ਹੀ ਨਹੀਂ ਹੈ। ਬਲਕਿ ਕਾਂਗਰਸ ਵੱਲੋਂ ਆਨੰਦ ਸ਼ਰਮਾ, ਗੌਰਵ ਗੋਗੋਈ, ਡਾ. ਸਈਦ ਨਸੀਰ ਹੁਸੈਨ ਅਤੇ ਰਾਜਾ ਬਰਾੜ ਦੇ ਨਾਮ ਦਿੱਤੇ ਸਨ। ਕਾਂਗਰਸ ਨੇਤਾ ਜੈਰਾਮ ਰਮੇਸ਼ ਨੇ ਟਵੀਟ ’ਤੇ ਲਿਖਿਆ, ’ਸ਼ੁੱਕਰਵਾਰ (16 ਮਈ) ਸਵੇਰੇ, ਸੰਸਦੀ ਮਾਮਲਿਆਂ ਦੇ ਮੰਤਰੀ ਕਿਰੇਨ ਰਿਜੀਜੂ ਨੇ ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਅਤੇ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨਾਲ ਗੱਲ ਕੀਤੀ।’ਉਨ੍ਹਾਂ ਨੇ ਵਿਦੇਸ਼ ਭੇਜਣ ਵਾਲੇ ਵਫ਼ਦ ਲਈ 4 ਸੰਸਦ ਮੈਂਬਰਾਂ ਦੇ ਨਾਮ ਮੰਗੇ ਸਨ। ਜਿਸ ਵਿਚ ਉਕਤ ਨਾਮ ਦਿੱਤੇ ਗਏ ਸਨ।

ਇਹ ਵੀ ਪੜ੍ਹੋ  ਪਾਕਿਸਤਾਨ ਨੇ ਪਹਿਲੀ ਵਾਰ ਆਪਣੇ ਹਵਾਈ ਅੱਡਿਆ ’ਤੇ ਭਾਰਤੀ ਹਮਲਿਆਂ ਦੇ ਸੱਚ ਨੂੰ ਕਬੂਲਿਆ!

ਉਧਰ ਦੂਜੇ ਪਾਸੇ ਸ਼ਸ਼ੀ ਥਰੂਰ ਨੇ ਵਫ਼ਦ ਦੀ ਅਗਵਾਈ ਕਰਨ ਦੀ ਜ਼ਿੰਮੇਵਾਰੀ ਦੇਣ ਲਈ ਕੇਂਦਰ ਸਰਕਾਰ ਦਾ ਧੰਨਵਾਦ ਕੀਤਾ। ਉਨ੍ਹਾਂ ਵੀ ਇੱਕ ਟਵੀਟ ਕਰਕੇ ਲਿਖਿਆ ਹੈ ਕਿ ਜਦੋਂ ਗੱਲ ਰਾਸ਼ਟਰੀ ਹਿੱਤ ਦੀ ਆਉਂਦੀ ਹੈ ਅਤੇ ਮੇਰੀਆਂ ਸੇਵਾਵਾਂ ਦੀ ਲੋੜ ਹੁੰਦੀ ਹੈ, ਤਾਂ ਮੈਂ ਪਿੱਛੇ ਨਹੀਂ ਰਹਾਂਗਾ। ਦਸਣਾ ਬਣਦਾ ਹੈ ਕਿ ਪਿਛਲੇ ਕਈ ਮਹੀਨਿਆਂ ਤੋਂ ਸ਼ਸੀ ਥਰੂਰ ਦੇ ਕਾਂਗਰਸ ਤੇ ਖ਼ਾਸਕਰ ਰਾਹੁਲ ਗਾਂਧੀ ਨਾਲ ਮਤਭੇਦ ਚੱਲੇ ਆ ਰਹੇ ਹਨ ਤੇ ਉਹ ਕਈ ਮੋਦੀ ਦੀ ਤਾਰੀਫ਼ ਕਰ ਚੁੱਕੇ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

ਮੋਗਾ ਮੀਟਿੰਗ ਨੇ ਸੂਬੇ ਭਰ ਦੇ ਅਕਾਲੀ ਵਰਕਰਾਂ ਦੀ ਅਣਥੱਕ ਮਿਹਨਤ ਦੇ ਨਤੀਜੇ ਤੇ ਮੋਹਰ ਲਗਾਈ:ਇਯਾਲੀ

0

Moga News: ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫ਼ਸੀਲ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਪੁਨਰ ਸੁਰਜੀਤੀ ਲਈ ਬਣੀ ਭਰਤੀ ਕਮੇਟੀ ਮੈਂਬਰਾਂ ਸ:ਮਨਪ੍ਰੀਤ ਸਿੰਘ ਇਯਾਲੀ, ਜੱਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ, ਜੱਥੇਦਾਰ ਇਕਬਾਲ ਸਿੰਘ ਝੂੰਦਾਂ, ਜੱਥੇਦਾਰ ਸੰਤਾ ਸਿੰਘ ਉਮੈਦਪੁਰੀ ਅਤੇ ਬੀਬੀ ਸਤਵੰਤ ਕੌਰ ਦੀ ਅਗਵਾਈ ਹੇਠ ਵੱਡੀ ਸਿਆਸੀ ਕਾਨਫਰੰਸ ਦਾ ਰੂਪ ਧਾਰਨ ਕਰਦੀ ਅਹਿਮ ਮੀਟਿੰਗ ਮੋਗਾ ਵਿੱਚ ਹੋਈ। ਮੀਟਿੰਗ ਨੂੰ ਵੱਡੀ ਜਲਸੇ ਵਿੱਚ ਬਦਲਣ ਵਿੱਚ ਜਿੱਥੇ ਸਮੁੱਚੇ ਜ਼ਿਲੇ ਦੇ ਅਕਾਲੀ ਜੱਥੇ ਦਾ ਯੋਗਦਾਨ ਰਿਹਾ ਉਥੇ ਹੀ ਮਰਹੂਮ ਜੱਥੇਦਾਰ ਤੋਤਾ ਸਿੰਘ ਦੇ ਬੇਟੇ ਬਰਜਿੰਦਰ ਸਿੰਘ ਬਰਾੜ ਤੋ ਇਲਾਵਾ ਜਗਤਾਰ ਸਿੰਘ ਬਰਾੜ ਸਪੁੱਤਰ ਮਰਹੂਮ ਸਾਧੂ ਸਿੰਘ ਰਾਜੇਆਣਾ, ਬਲਦੇਵ ਸਿੰਘ ਮਾਣੂੰਕੇ,ਹਲਕਾ ਇੰਚਾਰਜ ਨਿਹਾਲ ਸਿੰਘ ਵਾਲਾ ਅਤੇ ਜਿਲਾ ਜੱਥਾ ਪ੍ਰਧਾਨ ਅਮਰਜੀਤ ਸਿੰਘ ਲੰਡੇਕੇ ਅਤੇ ਸਮੁੱਚੀ ਲੀਡਰਸਿੱਪ ਦੀ ਸਖ਼ਤ ਮਿਹਨਤ ਰਹੀ।ਇਸ ਵੱਡੀ ਸਿਆਸੀ ਕਾਨਫਰੰਸ ਬਣੀ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਮਨਪ੍ਰੀਤ ਸਿੰਘ ਇਯਾਲੀ ਨੇ ਕੈਨੇਡਾ ਵਿੱਚ ਮੈਂਬਰ ਪਾਰਲੀਮੈਟ ਚੁਣੇ 22 ਪੰਜਾਬੀਆਂ ਨੂੰ ਵਧਾਈ ਦਿੰਦੇ, ਮੋਗਾ ਦੀ ਧਰਤੀ ਦੇ ਜੰਮਪਲ ਪੰਜ ਮੈਂਬਰਾਂ ਦਾ ਜਿਕਰ ਕਰਦਿਆਂ, ਕਿਹਾ ਕਿ ਅੱਜ ਸਾਡੇ ਪੰਜਾਬੀ ਦੁਨੀਆਂ ਭਰ ਦੇ ਹਰ ਖੇਤਰ ਵਿੱਚ ਵੱਡੀਆਂ ਮੱਲਾਂ ਮਾਰ ਰਹੇ ਹਨ, ਪਰ ਬਦਕਿਸਮਤੀ ਹੈ ਕਿ ਸਿੱਖਾਂ ਦੀ ਨੁਮਾਇਦਾ ਅਤੇ ਪੰਜਾਬ ਦੀ ਮਾਂ ਪਾਰਟੀ ਆਪਣੀ ਲੀਡਰਸ਼ਿਪ ਦੀਆਂ ਗਲਤੀਆਂ ਕਰਕੇ ਨਿਘਾਰ ਵੱਲ ਜਾ ਚੁੱਕੀ ਹੈ।

ਇਹ ਵੀ ਪੜ੍ਹੋ  ਪਾਕਿਸਤਾਨ ਲਈ ਜਾਸੂਸੀ ਦੇ ਦੋਸ਼ਾਂ ਹੇਠ ਪੁਲਿਸ ਵੱਲੋਂ “ਯੂਟਿਊਬਰ” ਕੁੜੀ ਗ੍ਰਿਫਤਾਰ

ਇਯਾਲੀ ਨੇ ਕਿਹਾ ਕਿ ਨਿੱਜ ਸਵਾਰਥ ਵਾਲੀ ਲੀਡਰਸ਼ਿਪ ਦੀਆਂ ਗਲਤੀਆਂ ਦਾ ਖੁਮਿਆਜਾ ਵਰਕਰਾਂ ਅਤੇ ਚੋਣਾਂ ਲੜਨ ਵਾਲੇ ਉਮੀਦਵਾਰਾਂ ਨੇ ਭੁਗਤਿਆ। ਤਿਆਗ, ਸੇਵਾ ਅਤੇ ਕੁਰਬਾਨੀ ਦਾ ਜਜ਼ਬਾ ਗੁਆ ਚੁੱਕੀ ਲੀਡਰਸ਼ਿਪ ਸਾਹਮਣੇ ਝੂੰਦਾਂ ਕਮੇਟੀ ਨੇ ਵਰਕਰਾਂ ਦੀਆਂ ਭਾਵਨਾਵਾਂ ਦੀ ਤਰਜਮਾਨੀ ਕਰਦੀ ਰਿਪੋਰਟ ਰੱਖੀ ਪਰ ਲੀਡਰਸ਼ਿਪ ਨੇ ਉਸ ਨੂੰ ਇੱਕ ਵਿਅਕਤੀ ਵਿਸ਼ੇਸ਼ ਦੀ ਸਿਆਸਤ ਨੂੰ ਬਚਾਉਣ ਲਈ ਅੱਖੋ ਪਰੋਖੇ ਕਰ ਦਿੱਤਾ । ਇਸ ਮੌਕੇ ਜੱਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ ਨੇ ਕਿਹਾ ਹੁਣ ਫੈਸਲਾ ਕਰਨ ਦੀ ਘੜੀ ਹੈ। ਜੱਥੇਦਾਰ ਵਡਾਲਾ ਨੇ ਆਪਣੀ ਵਿਦੇਸ਼ੀ ਫੇਰੀ ਦੀ ਸਾਂਝ ਪਾਉਂਦੇ ਕਿਹਾ ਕਿ ਇੰਗਲੈਂਡ ਵਰਗੇ ਮੁਲਕਾਂ ਵਿੱਚ ਬੈਠੇ ਪੰਜਾਬੀ, ਪੰਜਾਬ ਤੇ ਨਜਰ ਲਗਾਈ ਬੈਠੇ ਹੋਏ ਹਨ। ਜੱਥੇਦਾਰ ਵਡਾਲਾ ਨੇ ਕਿਹਾ ਕਿ ਬੇਸ਼ਕ ਅੱਜ ਪੰਥਕ ਸੰਕਟ ਸਭ ਦੇ ਸਾਹਮਣੇ ਹੈ। ਨਵੀਂ ਲੀਡਰਸ਼ਿਪ ਦੇ ਉਭਾਰ ਅਤੇ ਉਥਾਨ ਲਈ ਵੱਡੀ ਚੁਣੌਤੀ ਹੈ, ਪਰ ਜਿਸ ਤਰਾਂ ਦਾ ਹੁੰਗਾਰਾ ਮਿਲ ਰਿਹਾ ਹੈ, ਪੰਜਾਬ ਅਤੇ ਪੰਥ ਹਿਤੈਸ਼ੀ ਲੋਕ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਭਗੌੜਿਆਂ ਨੂੰ ਸਬਕ ਸਿਖਾਉਣ ਲਈ ਤਿਆਰ ਹਨ। ਇੱਕ ਸਮਰਪਿਤ ਲੀਡਰਸ਼ਿਪ ਦਾ ਉਭਾਰ ਹੋਣਾ ਯਕੀਨੀ ਹੈ ਅਤੇ ਨੌਜਵਾਨ ਪੀੜੀ ਅਗਵਾਈ ਲਈ ਤਿਆਰ ਹੋ ਚੁੱਕੀ ਹੈ।ਜੱਥੇਦਾਰ ਇਕਬਾਲ ਸਿੰਘ ਝੂੰਦਾਂ ਨੇ ਭਰਤੀ ਕਮੇਟੀ ਦੇ ਫ਼ਰਜ਼ ਅਤੇ ਮਿਲੀ ਜ਼ਿੰਮੇਵਾਰੀ ਦੀ ਗੱਲ ਕਰਦਿਆਂ ਕਿਹਾ ਕਿ, ਉਹ ਕੁਝ ਬਣਨ (ਅਹੁਦਾ ਲੈਣ) ਨਹੀਂ ਕੁੱਝ ਕਰਨ (ਪੰਥ ਅਤੇ ਪੰਜਾਬ ਦੀ ਸੇਵਾ) ਲਈ ਆਏ ਹਨ, ਜਿਸ ਲਈ ਉਹ ਵਚਨਬੱਧ ਹਨ।

ਇਹ ਵੀ ਪੜ੍ਹੋ  ਪਾਕਿਸਤਾਨ ਨੇ ਪਹਿਲੀ ਵਾਰ ਆਪਣੇ ਹਵਾਈ ਅੱਡਿਆ ’ਤੇ ਭਾਰਤੀ ਹਮਲਿਆਂ ਦੇ ਸੱਚ ਨੂੰ ਕਬੂਲਿਆ!

ਜਥੇਦਾਰ ਸੰਤਾ ਸਿੰਘ ਉਮੈਦਪੁਰ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਅੱਜ ਪੰਥਕ ਜਮਾਤ ਨੂੰ ਸੌ ਸਾਲ ਬਾਅਦ ਪੁਨਰ ਸੁਰਜੀਤੀ ਦੀ ਲੋੜ ਪਈ ਹੈ, ਕਿਉਂ ਕਿ ਜਿਹੜੀ ਲੀਡਰਸ਼ਿਪ ਨੇ ਪਿਛਲੇ 25 ਸਾਲ ਤੋਂ ਕਬਜਾ ਕਰ ਰੱਖਿਆ ਹੈ, ਉਹ ਨਿੱਜ ਪ੍ਰਸਤ ਅਤੇ ਪਰਿਵਾਰ ਪ੍ਰਸਤ ਦੀ ਧਾਰਨੀ ਹੋ ਚੁੱਕੀ ਹੈ। ਇਸ ਮੌਕੇ ਬੀਬੀ ਸਤਵੰਤ ਕੌਰ ਨੇ ਆਪਣੇ ਭਾਸ਼ਣ ਦੌਰਾਨ ਹਾਜਰ ਸੰਗਤਾਂ ਦੀਆਂ ਅੱਖਾਂ ਨੂੰ ਨਮ ਕਰਦੇ ਇਤਹਾਸਿਕ ਝਰੋਖੇ ਵਿੱਚੋਂ ਪੰਥਕ ਸ਼ਹਾਦਤਾਂ ਦਾ ਜਿਕਰ ਕੀਤਾ। ਇਸ ਮੌਕੇ ਕਰਨੈਲ ਸਿੰਘ ਪੀਰ ਮੁਹੰਮਦ ਨੇ ਭਰਤੀ ਮੁਹਿੰਮ ਵਿੱਚ ਸਰਗਰਮ ਰੂਪ ਵਿੱਚ ਸ਼ਾਮਲ ਹੋਣ ਤੇ ਮਰਹੂਮ ਜੱਥੇਦਾਰ ਤੋਤਾ ਸਿੰਘ ਨੂੰ ਚੇਤੇ ਕਰਦਿਆਂ ਕਿਹਾ, ਅੱਜ ਅਜਿਹੇ ਪਰਿਵਾਰਾਂ ਨੂੰ ਅੱਗੇ ਆਕੇ ਹੰਭਲਾ ਮਾਰਨ ਦੀ ਲੋੜ ਹੈ।ਇਸ ਮੌਕੇ ਬਰਜਿੰਦਰ ਸਿੰਘ ਬਰਾੜ ਨੇ ਜਿੱਥੇ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ ਉਥੇ ਹੀ ਆਪਣੇ ਜ਼ੋਸ਼ੀਲੇ ਮੰਚ ਸੰਚਾਲਨ ਨਾਲ ਹਾਜ਼ਰ ਸੰਗਤਾਂ ਵਿੱਚ ਜੋਸ਼ ਭਰਨ ਦਾ ਕੰਮ ਕੀਤਾ।ਅੱਜ ਦੀ ਮੀਟਿੰਗ ਵਿੱਚ ਗੁਰਜੰਟ ਸਿੰਘ ਭੁੱਟੋ, ਬਲਦੇਵ ਸਿੰਘ ਲੰਗੇਂਆਣਾ, ਸੁਖਵਿੰਦਰ ਸਿੰਘ, ਭਗਵਾਨ ਸਿੰਘ ਅਟਾਰੀ, ਦਵਿੰਦਰ ਸਿੰਘ ਰਣੀਆਂ, ਕਾਕਾ ਬਰਾੜ, ਹਰ ਭੁਪਿੰਦਰ ਸਿੰਘ ਲਾਡੀ, ਬਲਜੀਤ ਸਿੰਘ ਜਸ, ਸੋਨੀ ਲੋਪੋ ਤੋ ਇਲਾਵਾ ਵੱਡੀ ਗਿਣਤੀ ਵਿੱਚ ਐੱਮਸੀ ਸਾਹਿਬਾਨ, ਮੌਜੂਦਾ ਅਤੇ ਸਾਬਕਾ ਸਰਪੰਚ ਸਾਹਿਬਾਨ ਅਤੇ ਪੰਚ ਤੋ ਇਲਾਵਾ ਪੂਰੇ ਮੋਗਾ ਜਿਲੇ ਦੇ ਚਾਰੋਂ ਹਲਕਿਆਂ ਦੇ ਵਰਕਰਾਂ ਨੇ ਹਾਜ਼ਰੀ ਲਗਵਾਈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

Bathinda ‘ਚ ਤੜਕਸਾਰ 3 ਨੌਜਵਾਨਾਂ ਨੇ ਲੁੱਟਿਆ ਪੈਟਰੋਲ ਪੰਪ,ਦੇਖੋ ਲੁੱਟ ਦੀ ਵੀਡੀਓ

0

Bathinda News: ਬਠਿੰਡਾ ਸ਼ਹਿਰ ਦੇ ਨਾਲ ਲੱਗਦੇ ਪਿੰਡ ਜੋਧਪੁਰ ਰੋਮਾਣਾ ਵਿਖੇ ਸ਼ਨੀਵਾਰ ਤੜਕਸਾਰ ਰਿਲਾਇੰਸ ਪੈਟਰੋਲ ਪੰਪ ਨੂੰ ਲੁੱਟਣ ਦੀ ਖਬਰ ਸਾਹਮਣੇ ਆਈ ਹੈ। ਇਸ ਸਬੰਧੀ ਇੱਕ ਵੀਡੀਓ ਵੀ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ, ਜੋ ਕਿ ਇਸ ਪੰਪ ਦੀ ਦੱਸੀ ਜਾ ਰਹੀ ਹੈ। ਘਟਨਾ ਦੀ ਪੁਸ਼ਟੀ ਕਰਦਿਆਂ ਡੀਐਸਪੀ ਬਠਿੰਡਾ ਦਿਹਾਤੀ ਹੀਨਾ ਗੁਪਤਾ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਪਰਚਾ ਦਰਜ ਕਰ ਲਿਆ ਗਿਆ ਹੈ ਅਤੇ ਮੁਲਜਮਾਂ ਦੀ ਭਾਲ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ  ਪਾਕਿਸਤਾਨ ਲਈ ਜਾਸੂਸੀ ਦੇ ਦੋਸ਼ਾਂ ਹੇਠ ਪੁਲਿਸ ਵੱਲੋਂ “ਯੂਟਿਊਬਰ” ਕੁੜੀ ਗ੍ਰਿਫਤਾਰ

ਮਿਲੀ ਸੂਚਨਾ ਮੁਤਾਬਕ ਜੋਧਪੁਰ ਰੋਮਾਣਾ ਸਥਿਤ ਪੈਟਰੋਲ ਪੰਪ ਉੱਪਰ ਅੱਜ ਤੜਕਸਾਰ ਇੱਕ ਕਾਰ ‘ਤੇ ਸਵਾਰ ਹੋ ਕੇ ਤਿੰਨ ਨੌਜਵਾਨ ਆਏ, ਜਿਨਾਂ ਦੇ ਵਿੱਚੋਂ ਇੱਕ ਕੋਲ ਪਿਸਤੌਲ ਅਤੇ ਦੋ ਨੌਜਵਾਨਾਂ ਕੋਲ ਤੇਜ਼ਧਾਰ ਹਥਿਆਰ ਸਨ। ਉਹਨਾਂ ਸਿਕਿਉਰਟੀ ਗਾਰਡ ਅਤੇ ਪੰਪ ‘ਤੇ ਮੌਜੂਦ ਸਟਾਫ ਨੂੰ ਡਰਾ ਧਮਕਾ ਕੇ ਉੱਥੇ ਪਈ ਕਰੀਬ 10 ਹਜਾਰ ਦੀ ਰਾਸ਼ੀ ਲੁੱਟ ਕੇ ਫਰਾਰ ਹੋ ਗਏ। ਘਟਨਾ ਦੀ ਜਾਣਕਾਰੀ ਮਿਲਦੇ ਹੀ ਪੁਲਿਸ ਵੱਲੋਂ ਮੌਕੇ ‘ਤੇ ਪੁੱਜ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

“ਨਸ਼ਾ ਮੁਕਤੀ ਯਾਤਰਾ” ਦੇ ਤਹਿਤ ਅੱਜ ਦੂਸਰੇ ਦਿਨ ਜ਼ਿਲ੍ਹੇ ਦੇ ਵਿਧਾਇਕਾਂ ਨੇ ਆਪੋ-ਆਪਣੇ ਹਲਕਿਆਂ ਦੀਆਂ ਨਸ਼ਾ ਰੋਕੂ ਰੱਖਿਆ ਕਮੇਟੀਆਂ ਦੇ ਨਾਲ ਕੀਤੀਆਂ ਮੀਟਿੰਗਾਂ

0

Bathinda News: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸੂਬੇ ਵਿਚੋਂ ਨਸ਼ਿਆਂ ਦੇ ਖਾਤਮੇ ਲਈ ਸ਼ੁਰੂ ਕੀਤੀ “ਨਸ਼ਾ ਮੁਕਤੀ ਯਾਤਰਾ” ਤਹਿਤ ਚੀਫ ਵਿਪ ਅਤੇ ਤਲਵੰਡੀ ਸਾਬੋ ਤੋਂ ਵਿਧਾਇਕ ਪ੍ਰੋ ਬਲਜਿੰਦਰ ਕੌਰ, ਵਿਧਾਇਕ ਭੁਚੋ ਮੰਡੀ ਮਾਸਟਰ ਜਗਸੀਰ ਸਿੰਘ, ਵਿਧਾਇਕ ਰਾਮਪੁਰਾ ਫੂਲ ਸ਼੍ਰੀ ਬਲਕਾਰ ਸਿੰਘ ਸਿੱਧੂ, ਵਿਧਾਇਕ ਮੌੜ ਸ ਸੁਖਬੀਰ ਸਿੰਘ ਮਾਈਸਰਖਾਨਾ, ਚੇਅਰਮੈਨ ਨਗਰ ਸੁਧਾਰ ਟਰਸਟ ਸ ਜਤਿੰਦਰ ਸਿੰਘ ਭੱਲਾ ਅਤੇ ਚੈਅਰਮੈਨ ਅਮ੍ਰਿਤ ਲਾਲ ਅਗਰਵਾਲ ਨੇ ਅੱਜ ਦੂਸਰੇ ਦਿਨ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਨਸ਼ਿਆਂ ਦੇ ਖਾਤਮੇ ਲਈ ਬਣਾਈਆਂ ਰੱਖਿਆ ਕਮੇਟੀਆਂ ਨਾਲ ਮੀਟਿੰਗਾਂ ਕੀਤੀਆਂ।ਚੀਫ਼ ਵਿਪ ਤੇ ਤਲਵੰਡੀ ਸਾਬੋ ਤੋਂ ਵਿਧਾਇਕ ਪ੍ਰੋ ਬਲਜਿੰਦਰ ਕੌਰ ਨੇ ਪਿੰਡ ਬੰਗੀ ਰੁਲਦੂ, ਲਾਲੇਆਣਾ ਅਤੇ ਭਾਗੀਵਾਂਦਰ 1 ਵਿਖੇ ਬਣਾਈਆਂ ਨਸ਼ਾ ਰੋਕੋ ਕਮੇਟੀਆਂ ਨਾਲ ਮੀਟਿੰਗ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਨਸ਼ੇ ਨੂੰ ਜੜੋ ਪੁੱਟਣ ਲਈ ਤਤਪਰ ਹੈ।

ਇਹ ਵੀ ਪੜ੍ਹੋ  ਪਾਕਿਸਤਾਨ ਲਈ ਜਾਸੂਸੀ ਦੇ ਦੋਸ਼ਾਂ ਹੇਠ ਪੁਲਿਸ ਵੱਲੋਂ “ਯੂਟਿਊਬਰ” ਕੁੜੀ ਗ੍ਰਿਫਤਾਰ

ਵਿਧਾਇਕ ਮਾਸਟਰ ਜਗਸੀਰ ਸਿੰਘ ਨੇ ਪਿੰਡ ਤੁੰਗਵਾਲੀ, ਬੁਰਜ ਕਾਹਨ ਸਿੰਘ ਵਾਲਾ ਅਤੇ ਭੁੱਚੋ ਖੁਰਦ ਵਿਖੇ ਨਸ਼ਾ ਮੁਕਤੀ ਯਾਤਰਾ ‘ਚ ਸ਼ਿਰਕਤ ਕੀਤੀ। ਵਿਧਾਇਕ ਸ੍ਰੀ ਬਲਕਾਰ ਸਿੰਘ ਸਿੱਧੂ ਨੇ ਜ਼ਿਲ੍ਹੇ ਦੇ ਪਿੰਡ ਗੁਮਟੀ ਕਲਾ, ਦਿਆਲਪੁਰਾ ਮਿਰਜ਼ਾ ਅਤੇ ਕੋਠਾ ਗੁਰੂ ਕਾ 1 ਵਿਖੇ ਨਸ਼ਾ ਮੁਕਤੀ ਯਾਤਰਾ ਦੇ ਮੱਦੇਨਜ਼ਰ ਮੀਟਿੰਗਾਂ ਕੀਤੀਆਂ। ਉਹਨਾਂ ਕਿਹਾ ਕਿ ਜਿਹੜੇ ਨੌਜਵਾਨ ਨਸ਼ਾ ਛੱਡ ਕੇ ਚੰਗੀ ਜ਼ਿੰਦਗੀ ਜਿਉਣਾ ਚਾਹੁੰਦੇ ਹਨ, ਉਹ ਅੱਗੇ ਆਉਣ ਪੰਜਾਬ ਸਰਕਾਰ ਉਹਨਾਂ ਦੀ ਹਰ ਹਾਲ ਮਦਦ ਕਰੇਗੀ। ਵਿਧਾਇਕ ਮੌੜ ਸ. ਸੁਖਬੀਰ ਸਿੰਘ ਮਾਈਸਰਖਾਨਾ ਨੇ ਪਿੰਡ ਸੰਦੋਹਾ, ਖੋਖਰ, ਪਿਥੋ ਵਿਖੇ ਨਸ਼ਾ ਰੋਕੋ ਰੱਖਿਆ ਕਮੇਟੀਆਂ ਨਾਲ ਮੀਟਿੰਗਾਂ ਕੀਤੀਆਂ। ਉਹਨਾਂ ਕਿਹਾ ਕਿ ਜਿਹੜੇ ਲੋਕਾਂ ਨੇ ਨਸ਼ੇ ਵੇਚ ਕੇ ਨਾਜਾਇਜ਼ ਉਸਾਰੀਆਂ ਕੀਤੀਆਂ ਹਨ, ਉਹਨਾਂ ਨੂੰ ਢਾਹਿਆ ਜਾ ਰਿਹਾ ਹੈ।

ਇਹ ਵੀ ਪੜ੍ਹੋ ਪਾਕਿਸਤਾਨ ਨੇ ਪਹਿਲੀ ਵਾਰ ਆਪਣੇ ਹਵਾਈ ਅੱਡਿਆ ’ਤੇ ਭਾਰਤੀ ਹਮਲਿਆਂ ਦੇ ਸੱਚ ਨੂੰ ਕਬੂਲਿਆ!

ਇਸ ਦੌਰਾਨ ਚੇਅਰਮੈਨ ਸ੍ਰੀ ਅੰਮ੍ਰਿਤ ਲਾਲ ਅਗਰਵਾਲ ਨੇ ਸ਼ਹਿਰ ਦੇ ਵਾਰਡ ਨੰਬਰ 6, 7 ਅਤੇ 8 ‘ਚ ਬਣਾਈਆਂ ਨਸ਼ਾ ਰੋਕੋ ਰੱਖਿਆ ਕਮੇਟੀਆਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸੂਬੇ ਵਿੱਚ ਆਪ ਸਰਕਾਰ ਬਣਨ ‘ਤੇ ਪੰਜਾਬ ਦੇ ਹਾਲਾਤ ਸੁਧਰਨ ਵਾਲੇ ਪਾਸੇ ਮੁੜੇ ਹਨ ਤੇ ਅੱਜ ਪੰਜਾਬ ਰੰਗਲਾ ਪੰਜਾਬ ਬਣਨ ਦੇ ਰਾਹ ਪਿਆ ਹੈ ਅਤੇ ਪੰਜਾਬ ਵਿੱਚ ਨਸ਼ਾ ਕਿਸੇ ਵੀ ਕੀਮਤ ਉੱਤੇ ਵੀ ਰਹਿਣ ਨਹੀਂ ਦਿੱਤਾ ਜਾਵੇਗਾ।ਇਸ ਮੌਕੇ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਸ ਜਤਿੰਦਰ ਸਿੰਘ ਭੱਲਾ ਨੇ ਬਠਿੰਡਾ (ਦਿਹਾਤੀ) ਦੇ ਪਿੰਡ ਸੰਗਤ, ਗੁਰੂਸਰ ਸਹਿਣੇ ਵਾਲਾ ਤੇ ਗਹਿਰੀ ਬੁੱਟਰ ਵਿਖੇ ਵੀ ‘ਨਸ਼ਾ ਮੁਕਤੀ ਯਾਤਰਾ’ ਚ ਸ਼ਿਰਕਤ ਕੀਤੀ ਕੀਤੀ। ਇਸ ਮੌਕੇ ਕੌਂਸਲਰ ਸ਼੍ਰੀ ਸੁਖਦੀਪ ਸਿੰਘ ਢਿੱਲੋ, ਹਲਕਾ ਕੋਆਰਡੀਨੇਟਰ ਸ ਮਹਿੰਦਰ ਸਿੰਘ ਫੁੱਲੋਂਮਿੱਠੀ, ਜ਼ਿਲ੍ਹਾ ਪ੍ਰਧਾਨ ਸ਼੍ਰੀ ਅੰਕਿਤ ਅਗਰਵਾਲ, ਡਾਕਟਰ ਸ਼ੀਤਲ, ਕੌਂਸਲਰ ਵੀਨੂ, ਪਿੰਡਾਂ ਦੇ ਮੋਹਤਵਾਰ ਵਿਅਕਤੀ ਤੋਂ ਇਲਾਵਾ ਭਾਰੀ ਗਿਣਤੀ ਵਿੱਚ ਨੌਜਵਾਨਾਂ ਵਲੋਂ ਸ਼ਿਰਕਤ ਕੀਤੀ ਗਈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

ਯੁੱਧ ਨਸ਼ਿਆਂ ਵਿਰੁੱਧ ਜਾਗਰੂਕਤਾ ਮੁਹਿੰਮ ਬਣੀ ਲੋਕ ਲਹਿਰ-ਬਲਕਾਰ ਸਿੰਘ ਭੋਖੜਾ

0

Bathinda News:ਸੂਬੇ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ  ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਪੰਜਾਬ ਵਿੱਚੋਂ ਨਸ਼ਾ ਖ਼ਤਮ ਕਰਨ ਲਈ ਹਰ ਸੰਭਵ ਕੋਸ਼ਿਸ਼ ਅਤੇ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਦੇ ਤਹਿਤ ਜਿੱਥੇ ਪੰਜਾਬ ਦੇ ਵੱਖ ਵੱਖ ਹਲਕਿਆਂ ਵਿੱਚ ਇਹ ਪ੍ਰੋਗਰਾਮ ਸ਼ੁਰੂ ਕੀਤੇ ਗਏ ਹਨ ਉੱਥੇ ਹੀ ਬਠਿੰਡਾ ਜਿਲ੍ਹੇ ਦੇ ਵੀ ਸਾਰੇ ਵਿਧਾਨ ਸਭਾ ਹਲਕਿਆਂ ਦੇ ਵੱਖ-ਵੱਖ ਪਿੰਡਾਂ ਵਿੱਚ ਵੀ ਇਸ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ।

ਇਹ ਵੀ ਪੜ੍ਹੋ  ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ 2 ਨਸ਼ਾ ਤਸਕਰਾਂ ਨੂੰ ਕਾਬੂ ਕਰਕੇ 262 ਗ੍ਰਾਮ ਹੈਰੋਇਨ ਕੀਤੀ ਬਰਾਮਦ

ਇਸ ਦੀ ਜਾਣਕਾਰੀ ਸਾਂਝੀ ਕਰਦੇ ਹੋਏ ਬਲਕਾਰ ਸਿੰਘ ਭੋਖੜਾ ਚੇਅਰਮੈਨ ਮਾਰਕੀਟ ਕਮੇਟੀ ਅਤੇ ਜ਼ਿਲ੍ਹਾ ਮੀਡੀਆ ਇਨਚਾਰਜ ਆਪ ਬਠਿੰਡਾ ਨੇ ਪ੍ਰੈਸ ਨਾਲ਼ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਕਿ ਨਸ਼ਾ ਮੁਕਤੀ ਯਾਤਰਾ’ ਮੁਹਿੰਮ ਦਾ ਉਦੇਸ਼ ਨਸ਼ਾ ਪੀੜਤਾਂ ਨੂੰ ਨਸ਼ਿਆਂ ਦੇ ਜਾਲ਼ ਵਿੱਚੋਂ ਕੱਢ ਕੇ ਉਨ੍ਹਾਂ ਦਾ ਸਹੀ ਇਲਾਜ, ਕਾਊਂਸਲਿੰਗ ਤੇ ਉਨ੍ਹਾਂ ਦੇ ਪੁਨਰਵਾਸ ਲਈ ਕਿੱਤਾ-ਮੁੱਖੀ ਸਿਖਲਾਈ ਦੇਣਾ ਹੈ ਅਤੇ ਨਸ਼ੇ ਦਾ ਕਾਰੋਬਾਰ ਕਰਨ ਵਾਲੇ ਵਿਅਕਤੀਆਂ ਤੇ ਕਾਰਵਾਈ ਕਰਕੇ ਉਹਨਾਂ ਨੂੰ ਜੇਲ੍ਹ ਵਿੱਚ ਭੇਜਣਾ ਹੈ। ਉਨ੍ਹਾਂ ਕਿਹਾ ਕਿ ਇਹ ਯਾਤਰਾ ਪੰਜਾਬ ਵਿੱਚ ਲੋਕ ਲਹਿਰ ਵਜੋਂ ਉਭਰ ਰਹੀ ਹੈ ਅਤੇ ਹਰ ਵਿਅਕਤੀ ਨਸ਼ੇ ਦੇ ਖ਼ਾਤਮੇ ਲਈ ਇਸ ਲਹਿਰ ਦਾ ਸਾਥ ਦੇ ਰਿਹਾ ਹੈ।ਉਨ੍ਹਾਂ ਅੱਗੇ ਕਿਹਾ ਕਿ ਇਸ ਮੁਹਿੰਮ ਤਹਿਤ ਪੰਜਾਬ ਸਰਕਾਰ ਦਾ ਇਕੋ-ਇਕ ਉਦੇਸ਼ ਹਰ ਪਿੰਡ, ਹਰ ਸ਼ਹਿਰ ਨੂੰ ਨਸ਼ਾ ਮੁਕਤ ਕਰਨਾ ਹੈ।

ਇਹ ਵੀ ਪੜ੍ਹੋ  ਪਾਕਿਸਤਾਨ ਨੇ ਪਹਿਲੀ ਵਾਰ ਆਪਣੇ ਹਵਾਈ ਅੱਡਿਆ ’ਤੇ ਭਾਰਤੀ ਹਮਲਿਆਂ ਦੇ ਸੱਚ ਨੂੰ ਕਬੂਲਿਆ!

ਉਨ੍ਹਾਂ ਇਹ ਵੀ ਕਿਹਾ ਕਿ ‘ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਬਹੁਤ ਸਾਰਥਿਕ ਨਤੀਜੇ ਸਾਹਮਣੇ ਆ ਰਹੇ ਹਨ ਅਤੇ ਲੋਕ ਸਰਕਾਰ ਦਾ ਸਾਥ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਨਸ਼ਾ ਤਸਕਰਾਂ ਨਾਲ ਮਿਲ ਕੇ ਪੰਜਾਬ ਨੂੰ ਬਰਬਾਦ ਕਰਨ ਵਿੱਚ ਕੋਈ ਵੀ ਕਸਰ ਬਾਕੀ ਨਹੀਂ ਛੱਡੀ ਪਰ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਵਿੱਚੋਂ ਨਸ਼ਾ ਖ਼ਤਮ ਕਰਕੇ ਹੀ ਦਮ ਲਵੇਗੀ। ਉਹਨਾਂ ਨੇ ਕਿਹਾ ਕਿ ਪਿੰਡਾਂ, ਸ਼ਹਿਰਾਂ, ਗਲੀ ਮੁਹੱਲਿਆਂ ਵਿੱਚ ਯੁੱਧ ਨਸ਼ਿਆਂ ਵਿਰੁੱਧ ਜਾਗਰੂਕਤਾ ਮੁਹਿੰਮ ਦੇ ਪ੍ਰੋਗਰਾਮਾਂ ਵਿੱਚ ਲੋਕ ਵੱਧ ਚੜ੍ਹ ਕੇ ਹਿੱਸਾ ਲੈ ਰਹੇ ਹਨ ਅਤੇ ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾਉਣ ਲਈ ਤੱਤਪਰ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਬਠਿੰਡਾ ਸ਼ਹਿਰ ‘ਚ ਟ੍ਰੈਫਿਕ ਵਿਵਸਥਾ ਨੂੰ ਸੁਚਾਰੂ ਬਣਾਉਣ ਲਈ ਮੇਅਰ ਨੇ ਕੀਤੀ ਟ੍ਰੈਫਿਕ ਇੰਚਾਰਜ ਨਾਲ ਮੀਟਿੰਗ

0

Bathinda News:ਬਠਿੰਡਾ ਸ਼ਹਿਰ ਵਿੱਚ ਵਧਦੀ ਟ੍ਰੈਫਿਕ ਸਮੱਸਿਆ ਨੂੰ ਧਿਆਨ ਵਿੱਚ ਰੱਖਦੇ ਹੋਏ, ਅੱਜ ਮੇਅਰ ਪਦਮਜੀਤ ਸਿੰਘ ਮਹਿਤਾ ਨੇ ਵਾਰਡ ਨੰਬਰ 48 ਸਥਿਤ ਆਪਣੇ ਦਫ਼ਤਰ ਵਿੱਚ ਟ੍ਰੈਫਿਕ ਪੁਲਿਸ ਇੰਚਾਰਜ ਅਮਰੀਕ ਸਿੰਘ ਅਤੇ ਉਨ੍ਹਾਂ ਦੀ ਟੀਮ ਨਾਲ ਮੀਟਿੰਗ ਕੀਤੀ ਅਤੇ ਉਨ੍ਹਾਂ ਨੂੰ ਟ੍ਰੈਫਿਕ ਵਿਵਸਥਾ ਵਿੱਚ ਸੁਧਾਰ ਕਰਨ ਦੇ ਨਿਰਦੇਸ਼ ਦਿੱਤੇ। ਇਸ ਦੌਰਾਨ ਮੇਅਰ ਸ੍ਰੀ ਮਹਿਤਾ ਨੇ ਟ੍ਰੈਫਿਕ ਇੰਚਾਰਜ ਅਮਰੀਕ ਸਿੰਘ ਤੋਂ ਟ੍ਰੈਫਿਕ ਵਿਵਸਥਾ ਵਿੱਚ ਸੁਧਾਰ ਸਬੰਧੀ ਸੁਝਾਅ ਵੀ ਲਏ। ਮੇਅਰ ਨੇ ਕਿਹਾ ਕਿ ਸਭ ਤੋਂ ਵੱਡੀ ਟ੍ਰੈਫਿਕ ਸਮੱਸਿਆ ਪਰਸਰਾਮ ਨਗਰ ਓਵਰ ਬ੍ਰਿਜ ਦੇ ਨੇੜੇ ਹੈ, ਜਿੱਥੇ ਲੰਬਾ ਜਾਮ ਰਹਿੰਦਾ ਹੈ, ਜਿਸ ਕਾਰਨ ਲੋਕਾਂ ਦਾ ਸਮਾਂ ਬਰਬਾਦ ਹੁੰਦਾ ਹੈ।

ਇਹ ਵੀ ਪੜ੍ਹੋ  ਪਾਕਿਸਤਾਨ ਲਈ ਜਾਸੂਸੀ ਦੇ ਦੋਸ਼ਾਂ ਹੇਠ ਪੁਲਿਸ ਵੱਲੋਂ “ਯੂਟਿਊਬਰ” ਕੁੜੀ ਗ੍ਰਿਫਤਾਰ

ਇਸੇ ਤਰ੍ਹਾਂ ਉਨ੍ਹਾਂ ਰੇਲਵੇ ਸਟੇਸ਼ਨ ਅਤੇ ਬੱਸ ਸਟੈਂਡ ਦੇ ਨੇੜੇ ਟ੍ਰੈਫਿਕ ਵਿਵਸਥਾ ਨੂੰ ਬਿਹਤਰ ਬਣਾਉਣ ਦੇ ਨਿਰਦੇਸ਼ ਦਿੱਤੇ। ਇਸ ਤੋਂ ਬਾਅਦ, ਮੇਅਰ ਸ਼੍ਰੀ ਪਦਮਜੀਤ ਸਿੰਘ ਮਹਿਤਾ ਸ਼ਿਖਰ ਦੁਪਹਿਰੇ ਰੇਲਵੇ ਡਿੱਗੀਆਂ ਦਾ ਨਿਰੀਖਣ ਕਰਨ ਲਈ ਪਹੁੰਚੇ, ਜਿਨ੍ਹਾਂ ਦੇ ਨਾਲ ਕੌਂਸਲਰ ਅਤੇ ਐਫ ਐਂਡ ਸੀਸੀ ਮੈਂਬਰ ਰਤਨ ਰਾਹੀ ਵੀ ਮੌਜੂਦ ਸਨ। ਮੇਅਰ ਨੇ ਕਿਹਾ ਕਿ ਉਕਤ ਡਿੱਗੀਆਂ ਕਾਰਨ ਕਈ ਹਾਦਸੇ ਵਾਪਰ ਚੁੱਕੇ ਹਨ। ਉਨ੍ਹਾਂ ਕਿਹਾ ਕਿ ਹਾਦਸਿਆਂ ਅਤੇ ਸਮਾਜ ਵਿਰੋਧੀ ਗਤੀਵਿਧੀਆਂ ਨੂੰ ਰੋਕਣ ਲਈ ਡਿੱਗੀਆਂ ਦੀ ਸਫਾਈ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਜਲਦੀ ਹੀ ਰੇਲਵੇ ਵਿਭਾਗ ਨਾਲ ਤਾਲਮੇਲ ਕਰਕੇ ਰੇਲਵੇ ਡਿੱਗੀਆਂ ਦੇ ਸੁਧਾਰ ਲਈ ਕੰਮ ਸ਼ੁਰੂ ਕੀਤਾ ਜਾਵੇਗਾ, ਤਾਂ ਜੋ ਭਵਿੱਖ ਵਿੱਚ ਹਾਦਸਿਆਂ ਨੂੰ ਰੋਕਿਆ ਜਾ ਸਕੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਪਾਕਿਸਤਾਨ ਲਈ ਜਾਸੂਸੀ ਦੇ ਦੋਸ਼ਾਂ ਹੇਠ ਪੁਲਿਸ ਵੱਲੋਂ “ਯੂਟਿਊਬਰ” ਕੁੜੀ ਗ੍ਰਿਫਤਾਰ

0

Haryana News: ਦੋ ਪਹਿਲਾਂ ਕੈਥਲ ਪੁਲਿਸ ਵੱਲੋਂ ਪਾਕਿਸਤਾਨ ਨੂੰ ਖੁਫੀਆ ਸੂਚਨਾ ਭੇਜਣ ਦੇ ਦੋਸ਼ਾਂ ਹੇਠ ਇਕ ਨੌਜਵਾਨ ਨੂੰ ਗਿਰਫਤਾਰ ਕਰਨ ਤੋਂ ਬਾਅਦ ਹੁਣ ਹਰਿਆਣਾ ਪੁਲਿਸ ਨੇ ਇੱਕ ਯੂਟਿਊਬਰ ਕੁੜੀ ਨੂੰ ਪਾਕਿਸਤਾਨ ਲਈ ਜਾਸੂਸੀ ਦੇ ਦੋਸ਼ਾਂ ਹੇਠ ਗ੍ਰਿਫਤਾਰ ਕੀਤਾ ਹੈ।ਜਯੋਤੀ ਮਲਹੋਤਰਾ ਨਾਂ ਦੀ ਇਸ ਲੜਕੀ ਕੋਲੋਂ ਪੁਲਿਸ ਵੱਲੋਂ ਕੀਤੀ ਮੁੱਢਲੀ ਪੁੱਛਗਿੱਛ ਦੌਰਾਨ ਸਾਹਮਣੇ ਆਇਆ ਹੈ ਕਿ ਇਹ ਭਾਰਤੀ ਫੌਜ ਵੱਲੋਂ ਪਾਕਿਸਤਾਨ ਵਿਰੁੱਧ ਚਲਾਏ ਅਪਰੇਸ਼ਨ ਸੰਦੂਰ ਦੌਰਾਨ ਵਟਸਐਪ, ਟੈਲੀਗ੍ਰਾਮ ਅਤੇ ਹੋਰਨਾਂ ਐਪਾਂ ਦੀ ਮਦਦ ਨਾਲ ਪਾਕਿਸਤਾਨ ਵਿੱਚ ਗੱਲਬਾਤ ਕਰਦੀ ਰਹੀ ਹੈ।

ਇਹ ਵੀ ਪੜ੍ਹੋ  ਪਾਕਿਸਤਾਨ ਨੇ ਪਹਿਲੀ ਵਾਰ ਆਪਣੇ ਹਵਾਈ ਅੱਡਿਆ ’ਤੇ ਭਾਰਤੀ ਹਮਲਿਆਂ ਦੇ ਸੱਚ ਨੂੰ ਕਬੂਲਿਆ!

ਇਸ ਤੋਂ ਇਲਾਵਾ ਇਸ ਲੜਕੀ ਉੱਪਰ ਪੁਲਿਸ ਨੂੰ ਫੌਜ ਦੀਆਂ ਗਤੀਵਿਧੀਆਂ ਬਾਰੇ ਪਾਕਿਸਤਾਨ ਨੂੰ ਸੂਚਨਾ ਭੇਜਣਾ ਦਾ ਸ਼ੱਕ ਵੀ ਹੈ। ਇਹ ਵੀ ਜਾਣਕਾਰੀ ਮਿਲੀ ਹੈ ਕਿ ਕਰੀਬ ਇੱਕ ਸਾਲ ਪਹਿਲਾਂ ਜਯੋਤੀ ਮਲਹੋਤਰਾ ਪਾਕਿਸਤਾਨ ਜਾ ਕੇ ਆਈ ਸੀ। ਜਿਸ ਤੋਂ ਬਾਅਦ ਇਸਦੇ ਆਈਐਸਆਈ ਨਾਲ ਜੁੜੇ ਹੋਏ ਵਿਅਕਤੀਆਂ ਨਾਲ ਸੰਬੰਧ ਬਣੇ। ਦੱਸਿਆ ਜਾ ਰਿਹਾ ਹੈ ਕਿ ਇਸ ਮਾਮਲੇ ਦੇ ਵਿੱਚ ਪੁਲਿਸ ਵੱਲੋਂ ਕੁਝ ਹੋਰ ਵਿਅਕਤੀਆਂ ਨੂੰ ਵੀ ਹਿਰਾਸਤ ਵਿੱਚ ਲਿਆ ਗਿਆ ਹੈ। ਜਿਸ ਦੇ ਚਲਦੇ ਆਉਣ ਵਾਲੇ ਸਮੇਂ ਵਿੱਚ ਕਾਫੀ ਮਹੱਤਵਪੂਰਨ ਖੁਲਾਸੇ ਹੋਣ ਦੀ ਸੰਭਾਵਨਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਭਾਈ ਬਲਵੰਤ ਸਿੰਘ ਰਾਜੋਆਣਾ ਸੰਬੰਧੀ ਪਟੀਸ਼ਨ ਬਾਰੇ ਐਡਵੋਕੇਟ ਧਾਮੀ ਵੱਲੋਂ ਕਾਨੂੰਨੀ ਮਾਹਿਰਾਂ ਨਾਲ ਕੀਤੀ ਵਿਸ਼ੇਸ਼ ਮੀਟਿੰਗ

0

👉ਇਕੱਤਰਤਾ ‘ਚ ਪਟੀਸ਼ਨ ਵਾਪਸ ਨਾ ਲੈਣ ਅਤੇ ਦ੍ਰਿੜਤਾ ਨਾਲ ਅੱਗੇ ਵੱਧਣ ਦੇ ਵਿਚਾਰ ਆਏ ਸਾਹਮਣੇ
Amritsar News:ਭਾਈ ਬਲਵੰਤ ਸਿੰਘ ਰਾਜੋਆਣਾ ਸੰਬੰਧੀ SGPC ਵੱਲੋਂ ਪਾਈ ਪਟੀਸ਼ਨ ਦੇ ਮਾਮਲੇ ਵਿੱਚ ਸੀਨੀਅਰ ਵਕੀਲਾਂ ਅਤੇ ਸਾਬਕਾ ਜੱਜਾਂ ਦੀ ਰਾਇ ਲੈਣ ਲਈ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਬ ਆਫਿਸ ਚੰਡੀਗੜ੍ਹ ਵਿਖੇ ਵਿਸ਼ੇਸ਼ ਇਕੱਤਰਤਾ ਕੀਤੀ ਗਈ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਹੋਈ ਇਸ ਇਕੱਤਰਤਾ ਵਿੱਚ ਪਟੀਸ਼ਨ ਨੂੰ ਲੈ ਕੇ ਲੰਬੀ ਵਿਚਾਰ ਚਰਚਾ ਹੋਈ। ਚਰਚਾ ਦੌਰਾਨ ਇਹ ਵਿਚਾਰ ਪ੍ਰਮੁੱਖਤਾ ਨਾਲ ਸਾਹਮਣੇ ਆਇਆ ਕਿ ਸਰਕਾਰ ਅੱਗੇ ਗੋਡੇ ਨਹੀਂ ਟੇਕਣੇ ਚਾਹੀਦੇ ਅਤੇ ਪਟੀਸ਼ਨ ਵਾਪਸ ਨਹੀਂ ਲੈਣੀ ਚਾਹੀਦੀ, ਸਗੋਂ ਦ੍ਰਿੜਤਾ ਨਾਲ ਅੱਗੇ ਵੱਧਣਾ ਚਾਹੀਦਾ ਹੈ।ਇਕੱਤਰਤਾ ਮਗਰੋਂ ਮੀਡੀਆ ਨਾਲ ਗੱਲਬਾਤ ਕਰਦਿਆਂSGPC ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਇਹ ਬਹੁਤ ਹੀ ਸੰਜੀਦਾ ਕੌਮੀ ਮਾਮਲਾ ਹੈ, ਜਿਸ ਲਈ ਕੌਮੀ ਰਾਏ ਬਣਾਉਣੀ ਬੇਹੱਦ ਜ਼ਰੂਰੀ ਹੈ।

ਇਹ ਵੀ ਪੜ੍ਹੋ  ਬਠਿੰਡਾ ’ਚ ਜਮੀਨ ਦੀ ਮਿਣਤੀ ਨੂੰ ਲੈ ਕੇ ਪੁਲਿਸ ਪ੍ਰਸ਼ਾਸਨ ਤੇ ਕਿਸਾਨ ਮੁੜ ਆਹਮੋ-ਸਾਹਮਣੇ

ਉਨ੍ਹਾਂ ਕਿਹਾ ਕਿ SGPC ਇਸ ਸਬੰਧੀ ਲੰਮੇ ਸਮੇਂ ਤੋਂ ਕਨੂੰਨੀ ਲੜਾਈ ਲੜ੍ਹ ਰਹੀ ਹੈ, ਪਰ ਸਰਕਾਰਾਂ ਦੀ ਅੜੀ ਇਸ ਮਾਮਲੇ ਵਿਚ ਮਨੁੱਖੀ ਅਧਿਕਾਰਾਂ ਦੇ ਖ਼ਿਲਾਫ਼ ਭੁੱਗਤ ਰਹੀ ਹੈ। ਉਨ੍ਹਾਂ ਕਿਹਾ ਕਿ ਮਾਨਯੋਗ ਸੁਪਰੀਮ ਕੋਰਟ ਵੱਲੋਂ ਸਰਕਾਰ ਨੂੰ ਮਾਮਲੇ ਬਾਰੇ ਫੈਸਲਾ ਲੈਣ ਲਈ ਕਹਿਣ ਦੇ ਬਾਵਜੂਦ ਵੀ ਸਰਕਾਰ ਦਾ ਰਵੱਈਆ ਬੇਹੱਦ ਦੁਖਦਾਈ ਹੈ। ਉਨ੍ਹਾਂ ਕਿਹਾ ਕਿ ਸਰਕਾਰਾਂ ਦਾ ਫਰਜ਼ ਬਣਦਾ ਹੈ ਕਿ ਆਪਣੀ ਕਾਰਜਸ਼ੈਲੀ ਵਿਚ ਸਾਰਿਆਂ ਨੂੰ ਇਕ ਸਮਾਨ ਜਾਨਣ, ਪ੍ਰੰਤੂ ਸਿੱਖ ਕੌਮ ਦੀਆਂ ਭਾਵਨਾਵਾਂ ਨਾਲ ਜੁੜੇ ਅਹਿਮ ਮਾਮਲੇ ਸਬੰਧੀ ਅਪਣਾਈ ਜਾ ਰਹੀ ਪਹੁੰਚ ਸਰਕਾਰ ਦੀ ਮਨਸ਼ਾ ਤੇ ਸਵਾਲ ਖੜ੍ਹੇ ਕਰਦੀ ਹੈ।ਐਡਵੋਕੇਟ ਧਾਮੀ ਨੇ ਕਿਹਾ ਕਿ ਬੀਤੇ ਦਿਨੀ ਜਦੋਂ ਭਾਈ ਰਾਜੋਆਣਾ ਨਾਲ ਮੁਲਾਕਾਤ ਕੀਤੀ ਗਈ ਸੀ ਤਾਂ ਉਨ੍ਹਾਂ ਨੇ ਸ਼੍ਰੋਮਣੀ ਕਮੇਟੀ ਨੂੰ ਆਪਣੀ ਪਟੀਸ਼ਨ ਵਾਪਸ ਲੈਣ ਲਈ ਕਿਹਾ ਸੀ। ਇਸ ਤੇ ਵਿਚਾਰ ਲਈ ਪਹਿਲਾਂ ਸਿੱਖ ਜਥੇਬੰਦੀਆਂ, ਸਿੱਖ ਬੁੱਧੀਜੀਵੀਆਂ ਅਤੇ ਫੈਡਰੇਸ਼ਨਾਂ ਨਾਲ ਮੀਟਿੰਗਾਂ ਕਰਕੇ ਵਿਚਾਰ ਲਏ ਗਏ ਹਨ। ਇਸੇ ਤਹਿਤ ਅੱਜ ਦੀ ਮੀਟਿੰਗ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਭਾਵੇਂ ਭਾਈ ਰਾਜੋਆਣਾ ਦਾ ਪਟੀਸ਼ਨ ਨੂੰ ਲੈ ਕੇ ਰੋਸ਼ ਜਾਇਜ਼ ਹੈ ਅਤੇ ਉਹ ਆਪਣੇ ਅਕੀਦੇ ਤੇ ਦ੍ਰਿੜ ਹਨ, ਪ੍ਰੰਤੂ ਇਸ ਮਾਮਲੇ ਵਿਚ ਜਲਦਬਾਜ਼ੀ ਵਿਚ ਫੈਸਲਾ ਲੈਣਾ ਠੀਕ ਨਹੀਂ ਹੋਵੇਗਾ।

ਇਹ ਵੀ ਪੜ੍ਹੋ  ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ 2 ਨਸ਼ਾ ਤਸਕਰਾਂ ਨੂੰ ਕਾਬੂ ਕਰਕੇ 262 ਗ੍ਰਾਮ ਹੈਰੋਇਨ ਕੀਤੀ ਬਰਾਮਦ

ਉਨ੍ਹਾਂ ਕਿਹਾ ਕਿ ਆਉਂਦੇ ਦਿਨਾਂ ਵਿੱਚ ਪੰਥ ਦਾ ਨੁਮਾਇੰਦਾ ਇਕੱਠ ਬੁਲਾ ਕੇ ਅਗਲੀ ਰੂਪ ਰੇਖਾ ਉਲੀਕੀ ਜਾਵੇਗੀ।ਇਕੱਤਰਤਾ ਵਿੱਚ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੋਂ ਇਲਾਵਾ ਜਸਟਿਸ ਮਨਿੰਦਰਮੋਹਨ ਸਿੰਘ ਬੇਦੀ ਸਾਬਕਾ ਜੱਜ, ਸੀਨੀਅਰ ਵਕੀਲ ਐਡਵੋਕੇਟ ਪੂਰਨ ਸਿੰਘ ਹੁੰਦਲ, ਐਡਵੋਕੇਟ ਜੀ ਐਸ ਬੱਲ, ਐਡਵੋਕੇਟ ਅਮਰ ਸਿੰਘ ਚਾਹਲ, ਐਡਵੋਕੇਟ ਰਾਜਵਿੰਦਰ ਸਿੰਘ ਬੈਂਸ, ਸਿੱਖ ਵਿਦਵਾਨ ਡਾ ਕੇਹਰ ਸਿੰਘ, ਸ. ਕਾਹਨ ਸਿੰਘ ਪੰਨੂੰ ਸਾਬਕਾ ਆਈ ਏ ਐਸ, ਸ਼੍ਰੋਮਣੀ ਕਮੇਟੀ ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਸੀਨੀਅਰ ਵਕੀਲ ਐਡਵੋਕੇਟ ਬਰਜਿੰਦਰ ਸਿੰਘ ਸੋਢੀ, ਐਡਵੋਕੇਟ ਪਰਮਜੀਤ ਸਿੰਘ ਬਰਾੜ, ਐਡਵੋਕੇਟ ਬਲਤੇਜ ਸਿੰਘ ਸਾਬਕਾ ਡੀ ਏ, ਐਡਵੋਕੇਟ ਬਲਵੰਤ ਸਿੰਘ ਗੁਲਿਆਨੀ, ਡਾ ਪੁਨੀਤ ਕੌਰ ਸੇਖੋਂ, ਐਡਵੋਕੇਟ ਅਰਸ਼ਦੀਪ ਸਿੰਘ ਕਲੇਰ, ਐਡਵੋਕੇਟ ਰਵਿੰਦਰ ਸਿੰਘ ਸੈਂਪਲਾ, ਐਡਵੋਕੇਟ ਬਲਵਿੰਦਰ ਸਿੰਘ ਸੂਦਨ, ਐਡਵੋਕੇਟ ਹਰਭਜਨ ਸਿੰਘ ਥਾਂਦੀ, ਐਡਵੋਕੇਟ ਰਾਜੇਸ਼ਵਰ ਸਿੰਘ ਸੂਲਰ, ਸ਼੍ਰੋਮਣੀ ਕਮੇਟੀ ਸਕੱਤਰ ਇੰਜੀ. ਸੁਖਮਿੰਦਰ ਸਿੰਘ, ਮੀਤ ਸਕੱਤਰ ਸ. ਲਖਬੀਰ ਸਿੰਘ, ਇੰਚਾਰਜ ਸ. ਅਜ਼ਾਦਦੀਪ ਸਿੰਘ, ਮੈਨੇਜਰ ਰਾਜਿੰਦਰ ਸਿੰਘ ਟੌਹੜਾ ਆਦਿ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਬਠਿੰਡਾ ’ਚ ਔਰਤ ਤੋਂ ਤੰਗ ਆ ਕੇ ਨੌਜਵਾਨ ਨੇ ਕੀਤੀ ਆਤਮਹੱਤਿਆ, ਜਾਣੋ ਕਾਰਨ

0

Bathinda News: ਸਥਾਨਕ ਸ਼ਹਿਰ ਦੇ ਸੰਗੁਆਣਾ ਬਸਤੀ ’ਚ ਇੱਕ ਨੌਜਵਾਨ ਵੱਲੋਂ ਬੀਤੀ ਰਾਤ ਘਰ ’ਚ ਪੱਖੇ ਨਾਲ ਲਟਕ ਕੇ ਆਤਮਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਦਾ ਪਤਾ ਲੱਗਦੇ ਹੀ ਸਹਾਰਾ ਜਨ ਸੇਵਾ ਦੇ ਵਰਕਰਾਂ ਵੱਲੋਂ ਨੌਜਵਾਨ ਦੀ ਲਾਸ਼ ਪੋਸਟਮਾਰਟਮ ਲਈ ਸਿਵਲ ਹਸਪਤਾਲ ਪਹੁੰਚਾਇਆ। ਮ੍ਰਿਤਕ ਨੌਜਵਾਨ ਦੇ ਕੋਲ ਪੰਜ ਪੰਨਿਆਂ ਦਾ ਇੱਕ ਸੁਸਾਈਡ ਨੋਟ ਵੀ ਮਿਲਿਆ ਹੈ, ਜਿਸਨੂੰ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਹੈ। ਮ੍ਰਿਤਕ ਦੀ ਪਹਿਚਾਣ ਰਾਹੁਲ ਕੁਮਾਰ (32 ਸਾਲ) ਵਜੋਂ ਹੋਈ ਹੈ, ਜੋਕਿ ਅਣਵਿਆਹਿਆ ਸੀ ਅਤੇ ਇੱਕ ਪ੍ਰਾਈਵੇਟ ਨੌਕਰੀ ਕਰਦਾ ਸੀ।

ਇਹ ਵੀ ਪੜ੍ਹੋ ਟਰੱਕ ਤੇ ਮੋਟਰਸਾਈਕਲ ’ਚ ਹਾਦਸੇ ਦੌਰਾਨ ਪਤੀ-ਪਤਨੀ ਦੀ ਮੌ+ਤ

ਥਾਣਾ ਕੈਨਾਲ ਕਲੌਨੀ ਦੇ ਮੁਖੀ ਸਬ ਇੰਸਪੈਕਟਰ ਹਰਜੀਵਨ ਸਿੰਘ ਨੇ ਘਟਨਾ ਦੀ ਪੁਸ਼ਟੀ ਕਰਦਿਆਂ ਦਸਿਆ ਕਿ, ‘‘ ਮ੍ਰਿਤਕ ਦੇ ਪ੍ਰਵਾਰ ਵਾਲਿਆਂ ਦੇ ਬਿਆਨਾਂ ਉਪਰ ਰਿੰਕੂ ਗੁਪਤਾ ਨਾਂ ਦੀ ਔਰਤ ਵਿਰੁਧ ਮਰਨ ਲਈ ਮਜਬੂਰ ਕਰਨ ਦੇ ਦੋਸ਼ਾਂ ਹੇਠ ਪਰਚਾ ਦਰਜ਼ ਕਰ ਲਿਆ ਗਿਆ ਹੈ। ’’ ਉਨ੍ਹਾਂ ਇਹ ਵੀ ਖੁਲਾਸਾ ਕੀਤਾ ਕਿ ਮ੍ਰਿਤਕ ਨੌਜਵਾਨ ਅਤੇ ਮੁਲਜਮ ਔਰਤ ਦੀ ਆਪਸ ਵਿਚ ਜਾਣ-ਪਹਿਚਾਣ ਸੀ, ਤੇ ਔਰਤ ਵੱਲੋਂ ਪਹਿਲਾਂ ਇਸ ਨੌਜਵਾਨ ਉਪਰ ਤੰਗ ਪ੍ਰੇਸ਼ਾਨ ਕਰਨ ਦੇ ਦੋਸ਼ ਲਗਾਏ ਗਏ ਸਨ, ਜਿਸ ਸਬੰਧੀ ਕੈਨਾਲ ਕਲੌਨੀ ਥਾਣੇ ਦੇ ਵਿਚ ਹੀ 2 ਮਈ ਨੂੰ ਪਰਚਾ ਦਰਜ਼ ਹੋਇਆ ਸੀ, ਜਿਸਦੇ ਵਿਚ ਰਾਹੁਲ ਨੂੰ ਜਮਾਨਤ ਮਿਲੀ ਹੋਈ ਸੀ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ 2 ਨਸ਼ਾ ਤਸਕਰਾਂ ਨੂੰ ਕਾਬੂ ਕਰਕੇ 262 ਗ੍ਰਾਮ ਹੈਰੋਇਨ ਕੀਤੀ ਬਰਾਮਦ

0

Muktsar News:ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਐਸ.ਐਸ.ਪੀ.ਡਾ. ਅਖਿਲ ਚੌਧਰੀ ਦੀ ਅਗਵਾਈ ਹੇਠ ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਨਸ਼ਾ ਤਸਕਰਾਂ ਖਿਲਾਫ ਕਾਰਵਾਈ ਕਰਦੇ ਹੋਏ। ਖਾਸ ਖੁਫੀਆ ਜਾਣਕਾਰੀ ਦੇ ਆਧਾਰ ’ਤੇ ਥਾਣਾ ਬਰੀਵਾਲਾ ਦੇ ਅਧੀਨ ਖੇਤਰ ਵਿੱਚ ਐਸ.ਪੀ (ਡੀ) ਅਤੇ ਡੀ.ਐਸ.ਪੀ (ਡੀ) ਸ੍ਰੀ ਮੁਕਤਸਰ ਸਾਹਿਬ ਦੀ ਨਿਗਰਾਨੀ ਹੇਠ ਅੰਤਰ-ਰਾਜੀ ਨਸ਼ਾ ਤਸਕਰੀ ਰੈਕੇਟ ਨਾਲ ਸਬੰਧਤ 02 ਦੋਸ਼ੀਆਂ ਨੂੰ ਹਰੋਇਨ ਸਮੇਤ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਗਈ ਹੈ।

ਇਹ ਵੀ ਪੜ੍ਹੋ  ਪਾਕਿਸਤਾਨ ਨੇ ਪਹਿਲੀ ਵਾਰ ਆਪਣੇ ਹਵਾਈ ਅੱਡਿਆ ’ਤੇ ਭਾਰਤੀ ਹਮਲਿਆਂ ਦੇ ਸੱਚ ਨੂੰ ਕਬੂਲਿਆ!

ਸ੍ਰੀ ਮੁਕਤਸਰ ਸਾਹਿਬ ਦੀ ਸੀ.ਆਈ.ਏ. ਟੀਮ ਨੇ ਇਕ ਖੁਫੀਆ ਸੂਚਨਾ ’ਤੇ ਤੁਰੰਤ ਕਾਰਵਾਈ ਕਰਦਿਆਂ 02 ਦੋਸ਼ੀਆਂ ਨੂੰ ਕਾਬੂ ਕੀਤਾ, ਜਿਸ ਦੌਰਾਨ ਵਪਾਰਕ ਮਾਤਰਾ ਵਿੱਚ 262 ਗ੍ਰਾਮ ਹੈਰੋਇਨ ਜਬਤ ਕੀਤੀ ਗਈ। ਗ੍ਰਿਫਤਾਰ ਕੀਤੇ ਮੁਲਜਮਾਂ ਦੀ ਪਹਿਚਾਣ ਜਸਪ੍ਰੀਤ ਸਿੰਘ ਉਰਫ਼ ਜਸ਼ਨ ਵਾਸੀ ਗੋਨਿਆਣਾ ਰੋਡ ਅਤੇ ਪ੍ਰਜਵਲ ਸੇਠੀ ਉਰਫ਼ ਸ਼ਿਵ ਵਾਸੀ ਮੇਨ ਬਾਜ਼ਾਰ ਮੋਗਾ ਦੇ ਤੌਰ ’ਤੇ ਹੋਈ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ