Home Blog Page 733

ਪੰਜਾਬ ਨੂੰ ਇੱਕ ਨਸ਼ਾ ਮੁਕਤ ਸੂਬਾ ਬਣਾਉਣ ਲਈ ਪਿੰਡ ਲੰਗੜੋਆ ਨੇ ਪੇਸ਼ ਕੀਤੀ ਮਿਸਾਲ: ਹਰਜੋਤ ਬੈਂਸ

SBS Nagar News:ਪੰਜਾਬ ਵਿੱਚ ਨਸ਼ਿਆਂ ਵਿਰੁੱਧ ‘ਆਪ’ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਸ਼ੁੱਕਰਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਵੱਲੋਂ ‘ਨਸ਼ਾ ਮੁਕਤੀ ਯਾਤਰਾ’ ਦੀ ਸ਼ੁਰੂਆਤ ਨਾਲ ਇੱਕ ਮਹੱਤਵਪੂਰਨ ਹੁਲਾਰਾ ਮਿਲਿਆ। ਇਸ ਮੁਹਿੰਮ ਦੀ ਸ਼ੁਰੂਆਤ ਸ਼ਹੀਦ ਭਗਤ ਸਿੰਘ ਨਗਰ ਦੇ ਪਿੰਡ ਲੰਗੜੋਆ ਤੋਂ ਹੋਈ, ਜਿਸਨੇ ਪੂਰੇ ਸੂਬੇ ਲਈ ਇੱਕ ਮਿਸਾਲ ਪੇਸ਼ ਕਰਦਿਆਂ ਆਪਣੇ ਆਪ ਨੂੰ ਨਸ਼ਾ ਮੁਕਤ ਐਲਾਨਿਆ।ਇਸ ਦੌਰਾਨ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਸੰਸਦ ਮੈਂਬਰ ਮਲਵਿੰਦਰ ਕੰਗ ਦੇ ਨਾਲ ਇਸ ਯਾਤਰਾ ਤੋਂ ਬਾਅਦ ਮੀਡੀਆ ਨੂੰ ਸੰਬੋਧਨ ਕੀਤਾ।

ਇਹ ਵੀ ਪੜ੍ਹੋ  ‘ਯੁੱਧ ਨਸ਼ਿਆਂ ਵਿਰੁੱਧ’; ਫਾਜ਼ਿਲਕਾ ਪੁਲਿਸ ਵੱਲੋਂ ਇੱਕ ਹੋਰ ਨਸ਼ਾ ਤਸਕਰ ਦੇ ਘਰ ’ਤੇ ਚਲਾਇਆ ਬੁਲਡੋਜ਼ਰ

ਬੈਂਸ ਨੇ ਪੰਚਾਇਤ ਅਤੇ ਲੰਗੜੋਆ ਦੇ ਵਸਨੀਕਾਂ ਦਾ ਉਨ੍ਹਾਂ ਦੇ ਪਿੰਡ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਸਮਰਪਿਤ ਯਤਨਾਂ ਲਈ ਧੰਨਵਾਦ ਕੀਤਾ। ਬੈਂਸ ਨੇ ਕਿਹਾ ਕਿ ਇਹ ਪੰਜਾਬ ਲਈ ਇੱਕ ਇਤਿਹਾਸਕ ਲਹਿਰ ਹੈ। ਉਹ ਪਿੰਡ ਜੋ ਕਦੇ ਨਸ਼ਿਆਂ ਦੀ ਦੁਰਵਰਤੋਂ ਕਾਰਨ ਕਲੰਕਿਤ ਸਨ, ਹੁਣ ਇਸ ਵਿਰੁੱਧ ਲੜਾਈ ਦੀ ਅਗਵਾਈ ਕਰ ਰਹੇ ਹਨ। ਇਹ ਮੁਹਿੰਮ ਪੰਜਾਬ ਦੇ ਸਾਰੇ 13,000 ਪਿੰਡਾਂ ਤੱਕ ਪਹੁੰਚੇਗੀ ਅਤੇ ਇਹ ਯਕੀਨੀ ਬਣਾਵੇਗੀ ਕਿ ਹਰ ਪਿੰਡ ਨਸ਼ਿਆਂ ਵਿਰੁੱਧ ਇੱਕ ਕਿਲ੍ਹਾ ਬਣ ਸਕੇ।ਮੰਤਰੀ ਬੈਂਸ ਨੇ ਰਾਜਨੀਤਿਕ ਪਾਰਟੀਆਂ ਤੋਂ ਉੱਪਰ ਉੱਠ ਕੇ ਨੇਤਾਵਾਂ, ਸੇਵਾਮੁਕਤ ਕਰਮਚਾਰੀਆਂ ਅਤੇ ਯੂਥ ਕਲੱਬਾਂ ਸਮੇਤ ਸਾਰੇ ਪੰਜਾਬੀਆਂ ਨੂੰ ਇਸ ਲਹਿਰ ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ ਕੀਤੀ।

ਇਹ ਵੀ ਪੜ੍ਹੋ  ਪਾਕਿਸਤਾਨ ਨੇ ਪਹਿਲੀ ਵਾਰ ਆਪਣੇ ਹਵਾਈ ਅੱਡਿਆ ’ਤੇ ਭਾਰਤੀ ਹਮਲਿਆਂ ਦੇ ਸੱਚ ਨੂੰ ਕਬੂਲਿਆ!

ਉਨ੍ਹਾਂ ਕਿਹਾ “ਇਹ ਸਿਰਫ਼ ਇੱਕ ਸਰਕਾਰੀ ਪਹਿਲ ਨਹੀਂ ਹੈ, ਇਹ ਇੱਕ ਲੋਕ ਕ੍ਰਾਂਤੀ ਹੈ। ਇਕੱਠੇ ਮਿਲ ਕੇ, ਅਸੀਂ ਪੰਜਾਬ ਦੀ ਸ਼ਾਨ ਨੂੰ ਮੁੜ ਪ੍ਰਾਪਤ ਕਰਾਂਗੇ ਅਤੇ ਆਪਣੀ ਧਰਤੀ ਤੋਂ ਨਸ਼ਿਆਂ ਦਾ ਖ਼ਾਤਮਾ ਕਰਾਂਗੇ।’’ਸੰਸਦ ਮੈਂਬਰ ਮਲਵਿੰਦਰ ਕੰਗ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਦੀ ਅਗਵਾਈ ਹੇਠ ’ਆਪ’ ਪੰਜਾਬ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਆਪਣੇ ਮਿਸ਼ਨ ਵਿੱਚ ਦ੍ਰਿੜ ਹੈ। ਉਨ੍ਹਾਂ ਕਿਹਾ, ‘‘2022 ਵਿੱਚ, ਇੱਕ ਨਸ਼ਾ ਮੁਕਤ ਪੰਜਾਬ ਸਾਡੀ ਗਰੰਟੀ ਸੀ। ਅਸੀਂ ਆਪਣੀਆਂ ਗਰੰਟੀਆਂ ਪੂਰੀਆਂ ਕਰ ਰਹੇ ਹਾਂ।’’

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

ਟਰੱਕ ਤੇ ਮੋਟਰਸਾਈਕਲ ’ਚ ਹਾਦਸੇ ਦੌਰਾਨ ਪਤੀ-ਪਤਨੀ ਦੀ ਮੌ+ਤ

0

TaranTarn News: ਬੀਤੀ ਦੇਰ ਰਾਤ ਤਰਨਤਾਰਨ ਰੋਡ ’ਤੇ ਇੱਕ ਟਰੱਕ ਅਤੇ ਮੋਟਰਸਾਈਕਲ ਵਿਚਕਾਰ ਹੋਈ ਭਿਆਨਕ ਟੱਕਰ ਵਿਚ ਪਤੀ-ਪਤਨੀ ਦੀ ਮੌਤ ਹੋਣ ਦੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਮ੍ਰਿਤਕ ਪਤੀ-ਪਤਨੀ ਦੀ ਪਹਿਚਾਣ ਗੁਰਦੇਵ ਸਿੰਘ ਅਤੇ ਸੁਰਿੰਦਰ ਕੌਰ ਵਾਸੀ ਕੋਟ ਧਰਮ ਚੰਦ ਕਲਾ ਵਜੋਂ ਹੋਈ ਹੈ।

ਇਹ ਵੀ ਪੜ੍ਹੋ  ਪਾਕਿਸਤਾਨ ਨੇ ਪਹਿਲੀ ਵਾਰ ਆਪਣੇ ਹਵਾਈ ਅੱਡਿਆ ’ਤੇ ਭਾਰਤੀ ਹਮਲਿਆਂ ਦੇ ਸੱਚ ਨੂੰ ਕਬੂਲਿਆ!

ਸੂਚਨਾ ਮੁਤਾਬਕ ਗੁਰਦੇਵ ਸਿੰਘ ਆਪਣੀ ਪਤਨੀ ਨਾਲ ਮੋਟਰਸਾਈਕਲ ’ਤੇ ਸਵਾਰ ਹੋ ਕੇ ਅੱਡਾ ਝਬਾਲ ਤੋਂ ਕੁੱਝ ਸਮਾਨ ਲੈ ਕੇ ਵਾਪਸ ਘਰ ਪਰਤ ਰਿਹਾ ਸੀ। ਪ੍ਰੰਤੂ ਇਸ ਦੌਰਾਨ ਜਦ ਉਹ ਭੱਠੇ ਨਜਦੀਕ ਪੁੱਜੇ ਤਾਂ ਪਿੱਛੋਂ ਆ ਰਹੇ ਟਰੱਕ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ, ਜਿਸ ਨਾਲ ਮੌਕੇ ’ਤੇ ਹੀ ਪਤੀ-ਪਤਨੀ ਦੀ ਮੌਤ ਹੋ ਗਈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਬਠਿੰਡਾ ’ਚ ਜਮੀਨ ਦੀ ਮਿਣਤੀ ਨੂੰ ਲੈ ਕੇ ਪੁਲਿਸ ਪ੍ਰਸ਼ਾਸਨ ਤੇ ਕਿਸਾਨ ਮੁੜ ਆਹਮੋ-ਸਾਹਮਣੇ

👉ਪਿੰਡ ਜਿਊਂਦ ’ਚ ਡਰੋਨ ਮੈਪਿੰਗ ਨੂੰ ਲੈ ਕੇ ਚੱਲ ਰਿਹਾ ਵਿਵਾਦ, ਪ੍ਰਸ਼ਾਸਨ ਨੂੰ ਕਿਸਾਨਾਂ ਨੇ ਮੋੜਿਆ ਬੇਰੰਗ
Bathinda News: ਬਠਿੰਡਾ ਜ਼ਿਲ੍ਹੈ ਦੇ ਪਿੰਡ ਜਿਊਂਦ ’ਚ ਜਮੀਨ ਦੀ ਮਿਣਤੀ ਨੂੰ ਲੈ ਕੇ ਚੱਲ ਰਿਹਾ ਵਿਵਾਦ ਹਾਲੇ ਖ਼ਤਮ ਹੁੰਦਾ ਨਜ਼ਰ ਨਹੀਂ ਆ ਰਿਹਾ। ਡਰੋਨ ਰਾਹੀਂ ਜਮੀਨ ਦੀ ਮੈਪਿੰਗ ਕਰਨ ਗਈ ਪੁਲਿਸ ਪ੍ਰਸ਼ਾਸਨ ਦੀ ਵੱਡੀ ਟੀਮ ਨੂੰ ਕਿਸਾਨਾਂ ਨੇ ਮੁੜ ਦੂਜੇ ਦਿਨ ਵੀ ਬੇਰੰਗ ਮੋੜ ਦਿੱਤਾ। ਬੀਤੇ ਕੱਲ ਵੀ ਇਹ ਮੁੱਦਾ ਭਖਿਆ ਰਿਹਾ ਤੇ ਬਠਿੰਡਾ ਦੀ ਵਧੀਕ ਡਿਪਟੀ ਕਮਿਸ਼ਨਰ ਪੂਨਮ ਸਿੰਘ ਅਤੇ ਕਿਸਾਨ ਆਗੂ ਝੰਡਾ ਸਿੰਘ ਜੈਠੂਕਾ ਵਿਚਕਾਰ ਹੋਈ ਤਕਰਾਰਬਾਜ਼ੀ ਸੋਸਲ ਮੀਡੀਆ ’ਤੇ ਘੁੰਮਦੀ ਰਹੀ।

ਇਹ ਵੀ ਪੜ੍ਹੋ  ਪਾਕਿਸਤਾਨ ਨੇ ਪਹਿਲੀ ਵਾਰ ਆਪਣੇ ਹਵਾਈ ਅੱਡਿਆ ’ਤੇ ਭਾਰਤੀ ਹਮਲਿਆਂ ਦੇ ਸੱਚ ਨੂੰ ਕਬੂਲਿਆ!

ਇਸੇ ਦੌਰਾਨ ਅੱਜ ਸ਼ਨੀਵਾਰ ਨੂੰ ਮੁੜ ਸੁਵੱਖਤੇ ਜ਼ਿਲ੍ਹਾ ਪ੍ਰਸਾਸ਼ਨ ਦੀ ਪੁਲਿਸ ਨਾਲ ਲੈੱਸ ਇੱਕ ਵੱਡੀ ਟੀਮ ਪਿੰਡ ਪੁੱਜੀ ਅਤੇ ਡਰੋਨ ਦੀ ਮੱਦਦ ਨਾਲ ਮਿਣਤੀ ਕਰਨ ਦੀ ਤਿਆਰੀ ਕੀਤੀ ਪ੍ਰੰਤੂ ਦੂਜੇ ਪਾਸੇ ਕੰਨਸੋਅ ਮਿਲਣ ’ਤੇ ਪਹਿਲਾਂ ਹੀ ਕਿਸਾਨ ਪ੍ਰਸ਼ਾਸਨ ਦਾ ਵਿਰੋਧ ਕਰਨ ਲਈ ਜ਼ਿਲ੍ਹਾ ਪ੍ਰਧਾਨ ਸਿੰਗਾਰਾ ਸਿੰਘ ਮਾਨ ਦੀ ਅਗਵਾਈ ਹੇਠ ਬੈਠੇ ਹੋਏ ਸਨ, ਜਿੰਨ੍ਹਾਂ ਵੱਲੋਂ ਨਾਅਰੇਬਾਜ਼ੀ ਕੀਤੀ ਗਈ। ਇਸ ਦੌਰਾਨ ਦੋਨਾਂ ਪੱਖਾਂ ਵਿਚ ਕਹਾਸੁਣੀ ਹੋਈ ਅਤੇ ਧੱਕਾਮੁਕੀ ਵੀ ਹੋਈ। ਅਖ਼ੀਰ ਵਿਚ ਪ੍ਰਸ਼ਾਸਨ ਨੂੰ ਹਾਲਾਤ ਦੇਖਦਿਆਂ ਮੁੜ ਵਾਪਸ ਪਰਤਣਾ ਪਿਆ। ਦਸਣਾ ਬਣਦਾ ਹੈ ਕਿ ਜਿਊਂਦ ਪਿੰਡ ਦੀ ਹਾਲੇ ਤੱਕ ਮੁਰੱਬੇਬੰਦੀ ਨਹੀਂ ਹੋਈ ਅਤੇ ਇੱਥੇ ਮੁਜ਼ਾਹਰੇ ਦੇ ਰੂਪ ਵਿਚ ਕਿਸਾਨ ਖੇਤੀ ਕਰ ਰਹੇ ਹਨ ਜਦਕਿ ਜਮੀਨ ਦੀ ਮਾਲਕੀ ਦਾ ਦਾਅਵਾ ਕਰਨ ਵਾਲਿਆਂ ਵੱਲੋਂ ਹਾਈਕੋਰਟ ਵਿਚੋਂ ਇਸਦੀ ਮਿਣਤੀ ਦੇ ਆਦੇਸ਼ ਲਏ ਹੋਏ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਪਾਕਿਸਤਾਨ ਨੇ ਪਹਿਲੀ ਵਾਰ ਆਪਣੇ ਹਵਾਈ ਅੱਡਿਆ ’ਤੇ ਭਾਰਤੀ ਹਮਲਿਆਂ ਦੇ ਸੱਚ ਨੂੰ ਕਬੂਲਿਆ!

👉ਪ੍ਰਧਾਨ ਮੰਤਰੀ ਸਰੀਫ਼ ਨੇ ਦਸਿਆ ਕਿ ਤੜਕਸਾਰ ਜਨਰਲ ਮੁਨੀਰ ਨੇ ਨੂਰ ਏਅਰਬੱਸ ’ਤੇ ਹਮਲੇ ਬਾਰੇ ਦਿੱਤੀ ਸੀ ਸੂਚਨਾ
ਨਵੀਂ ਦਿੱਲੀ : 22 ਅਪ੍ਰੈਲ ਨੂੰ ਹੋਏ ਪਹਿਲਗਾਮ ਅੱਤਵਾਦੀ ਹਮਲੇ ਤੋਂ ਬਾਅਦ ਭਾਰਤੀ ਫੌਜ ਵੱਲੋਂ ਆਪ੍ਰੇਸ਼ਨ ਸੰਧੂਰ ਦੇ ਰਾਹੀਂ ਪਾਕਿਸਤਾਨ ਨੂੰ ਦਿੱਤੇ ਮੂੰਹ ਤੋੜਵੇ ਜਵਾਬ ਦੌਰਾਨ ਪਾਕਿਸਤਾਨੀ ਏਅਰਬੇਸ ਅਤੇ ਹੋਰ ਮਹੱਤਵਪੂਰਨ ਫ਼ੌਜੀ ਟਿਕਾਣਿਆਂ ਨੂੰ ਤਬਾਹ ਕਰ ਦਿੱਤਾ ਸੀ। ਪਰ ਜੰਗਬੰਦੀ ਹੋਣ ਦੇ ਬਾਅਦ ਵੀ ਪਾਕਿਸਤਾਨ ਵੱਲੋਂ ਲਗਾਤਾਰ ਭਾਰਤੀ ਹਮਲਿਆਂ ‘ਚ ਕੋਈ ਨੁਕਸਾਨ ਪੁੱਜਣ ਦੇ ਦਾਅਵਿਆਂ ਨੂੰ ਨਕਾਰਿਆ ਜਾ ਰਿਹਾ ਸੀ ਪ੍ਰੰਤੂ ਹੁਣ ਪਹਿਲੀ ਵਾਰ ਪਾਕਿਸਤਾਨ ਨੇ ਜਨਤਕ ਤੌਰ ’ਤੇ ਆਪਣੀਆਂ ਰਣਨੀਤਿਕ ਸੁਰੱਖਿਆ ਥਾਵਾਂ, ਨੂਰ ਖਾਨ ਏਅਰਬੇਸ ਅਤੇ ਹੋਰ ਥਾਵਾਂ ਉਪਰ ਭਾਰਤੀ ਹਮਲਿਆਂ ਨੂੰ ਕਬੂਲ ਲਿਆ ਹੈ।

ਇਹ ਵੀ ਪੜ੍ਹੋ ਪੁੰਛ ’ਚ ਹਮਲੇ ਦੌਰਾਨ ਮਾਰੇ ਗਏ ਚਾਰ ਸਿੱਖਾਂ ਦੇ ਪਰਿਵਾਰਾਂ ਨੂੰ ਮਿਲਣ ਪੁੱਜੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ

ਇਹ ਕਬੂਲਨਾਮਾ ਖ਼ੁਦ ਪਾਕਿਸਤਾਨੀ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਵੱਲੋਂ ਇੱਕ ਜਨਤਕ ਸਮਾਗਮ ਦੌਰਾਨ ਕੀਤਾ ਗਿਆ ਹੈ, ਜਿਸਦੀਆਂ ਵੀਡੀਓ ਵੀ ਹੁਣ ਸੋਸਲ ਮੀਡੀਆ ’ਤੇ ਵਾਈਰਲ ਹੋ ਰਹੀਆਂ ਹਨ। ਸਰੀਫ਼ ਨੇ ਇੱਕ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਮੰਨਿਆ ਹੈ ਕਿ ਭਾਰਤੀ ਹਮਲਿਆਂ ਬਾਰੇ ਉਨ੍ਹਾਂ ਨੂੰ ਫੌਜ ਮੁਖੀ ਜਨਰਲ ਅਸੀਮ ਮੁਨੀਰ ਵੱਲੋਂ ਦਸਿਆ ਗਿਆ ਸੀ। ਸ਼ਾਹਬਾਜ਼ ਨੇ ਕਿਹਾ ਕਿ ਫ਼ੌਜ ਮੁਖੀ ਅਸੀਮ ਮੁਨੀਰ ਨੇ 9 ਅਤੇ 10 ਮਈ ਦੀ ਰਾਤ ਨੂੰ ਲਗਭਗ 2:30 ਵਜੇ ਸੁਰੱਖਿਅਤ ਲਾਈਨ ’ਤੇ ਉਸਨੂੰ ਫ਼ੋਨ ਕੀਤਾ ਅਤੇ ਦੱਸਿਆ ਕਿ ਵਜੀਰੇ-ਆਲਾ ਸਾਹਿਬ ਭਾਰਤ ਨੇ ਹੁਣੇ ਹੀ ਆਪਣੀਆਂ ਬੈਲਿਸਟਿਕ ਮਿਜ਼ਾਈਲਾਂ ਲਾਂਚ ਕੀਤੀਆਂ ਹਨ ਅਤੇ ਇਨ੍ਹਾਂ ਦੀ ਮੱਦਦ ਨਾਲ ਨੂਰ ਖਾਨ ਏਅਰਬੇਸ ਸਹਿਤ ਹੋਰਨਾਂ ਕੁਝ ਥਾਵਾਂ ‘ਤੇ ਹਮਲੇ ਕੀਤੇ ਹਨ।

ਇਹ ਵੀ ਪੜ੍ਹੋ ਕੇਜਰੀਵਾਲ ਤੇ ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਜੰਗ ਵਿੱਚ ਯੋਧੇ ਬਣਨ ਲਈ ਸਹੁੰ ਚੁਕਾਈ

ਦਸਣਾ ਬਣਦਾ ਹੈਕਿ 6-7 ਮਈ ਦੀ ਰਾਤ ਨੂੰ ਭਾਰਤ ਵੱਲੋਂ ਪਾਕਿਸਤਾਨ ’ਚ ਸਥਿਤ ਅੱਤਵਾਦੀ ਟਿਕਾਣਿਆਂ ’ਤੇ ਹਮਲਾ ਕੀਤਾ ਸੀ। ਜਿਸਦੇ ਜਵਾਬ ਵਿਚ ਪਾਕਿਸਤਾਨ ਨੇ 8-9 ਮਈ ਦੀ ਰਾਤ ਨੂੰ ਹਮਲਾ ਕੀਤਾ ਸੀ ਤੇ ਇਸ ਹਮਲੇ ਦਾ ਮੂੰਹ ਤੋੜਵਾ ਜਵਾਬ ਦਿੰਦਿਆਂ ਭਾਰਤ ਨੇ 8-9 ਅਤੇ 9-10 ਮਈ ਦੀ ਰਾਤ ਨੂੰ ਪਾਕਿਸਤਾਨ ਦਾ ਭਾਰੀ ਨੁਕਸਾਨ ਕੀਤਾ ਸੀ, ਜਿਸਤੋਂ ਬਾਅਦ 10 ਮਈ ਨੂੰ ਪਾਕਿਸਤਾਨਦੇ ਡਾਇਰੈਕਟਰ ਜਨਰਲ ਮਿਲਟਰੀ ਆਪਰੇਸ਼ਨ ਨੇ ਜੰਗਬੰਦੀ ਦੀ ਅਪੀਲ ਕੀਤੀ ਸੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

ਬੋਰਡ ਨਤੀਜੇ: ਮੌੜ ਮੰਡੀ ਦਾ ਤਾਰਿਕ ਗੋਇਲ ਬਠਿੰਡਾ ਜ਼ਿਲ੍ਹੇ ਵਿਚੋਂ ਰਿਹਾ ਅੱਵਲ

0
ਜਲੇਖਾ ਬੀਬੀ ਦੂਜੇ ਅਤੇ ਕਿਰਨ ਰਹੀ ਤੀਜੇ ਨੰਬਰ ‘ਤੇ
Bathinda News: ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਦਸਵੀਂ ਜਮਾਤ ਦੇ ਨਤੀਜਿਆਂ ਵਿੱਚ ਮੋੜ ਮੰਡੀ ਦੇ ਏਸੀਟੀ ਡੀ. ਏ. ਵੀ ਪਬਲਿਕ  ਸਕੂਲ ਦਾ ਵਿਦਿਆਰਥੀ ਤਾਰਿਕ ਗੋਇਲ ਪੁੱਤਰ ਸੁਸ਼ੀਲ ਗੋਇਲ ਜ਼ਿਲ੍ਹੇ ਵਿੱਚੋਂ ਪਹਿਲੇ ਸਥਾਨ ‘ਤੇ ਰਿਹਾ ਹੈ। ਤਾਰਿਕ਼ ਨੇ 650 ਅੰਕਾਂ ਵਿਚੋਂ 633 ਅੰਕ ਹਾਸਲ ਕੀਤੇ ਹਨ। 97.38 ਪ੍ਰਤੀਸ਼ਤ ਅੰਕ ਪ੍ਰਾਪਤ ਕਰਦੇ ਹੋਏ ਉਹ ਪੰਜਾਬ ਭਰ ਦੀ ਮੈਰਿਟ ਸੂਚੀ ‘ਚ 101 ਰੈਂਕ ਬਣਾਉਣ ਵਿਚ ਸਫਲ ਰਿਹਾ।
ਇਸੇ ਤਰਾਂ ਹੀ ਖਾਲਸਾ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਤਲਵੰਡੀ ਸਾਬੋ ਦੀ ਵਿਦਿਆਰਥਣ ਜੁਲੇਖਾ ਬੀਬੀ ਪੁੱਤਰੀ ਮੁਸਤਾਕ ਖਾਨ ਨੇ ਪੰਜਾਬ ਦੀ ਮੈਰਿਟ ਸੂਚੀ ਵਿਚ 102 ਰੈਂਕ ਪ੍ਰਾਪਤ ਕਰਦੇ ਹੋਏ 633/500 ਅੰਕਾਂ ਨਾਲ 97.38 ਪ੍ਰਤੀਸ਼ਤਤਾ ਤਹਿਤ ਜਿਲ੍ਹੇ ਚੋਂ ਦੂਜਾ ਸਥਾਨ ਪ੍ਰਾਪਤ ਕੀਤਾ ਹੈ। ਜਦਕਿ ਬਠਿੰਡਾ ਦੇ ਸਰਕਾਰੀ ਸਰਕਾਰੀ ਹਾਈ ਸਕੂਲ ਘਨੱਈਆ ਨਗਰ ਦੀ ਵਿਦਿਆਰਥਣ ਕਿਰਨ ਪੁੱਤਰੀ ਘਨੱਈਆ ਨੇ ਪੰਜਾਬ ਦੀ ਮੈਰਿਟ ਸੂਚੀ 126 ਰੈਂਕ ਪ੍ਰਾਪਤ ਕਰਦੇ 633/500 ਅੰਕ ਪ੍ਰਾਪਤ ਕਰਦੇ ਹੋਏ 97.38 ਪ੍ਰਤੀਸ਼ਤ ਨਾਲ ਜਿਲੇ ਦੇ ਵਿੱਚੋ ਤੀਜਾ ਸਥਾਨ ਹਾਸਿਲ ਕੀਤਾ ਹੈ।
ਵੱਡੀ ਗੱਲ ਹੈ ਕਿ ਜ਼ਿਲ੍ਹੇ ਵਿਚ ਪਹਿਲੀਆਂ ਤਿੰਨ ਪਜ਼ੀਸ਼ਨਾਂ ‘ਤੇ ਰਹਿਣ ਵਾਲੇ ਵਿਦਿਆਰਥੀਆਂ ਦੇ ਅੰਕ ਭਾਵੇ ਇੱਕੋ ਜਿਹੇ ਹਨ ਪਰ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਨਿਯਮਾਂ ਤਹਿਤ ਜਨਮ ਮਿਤੀ ਦੇ ਹਿਸਾਬ ਨਾਲ ਉਹ ਮੈਰਿਟ ਸੂਚੀ ਵਿੱਚ ਇੱਕ ਦੂਜੇ ਤੋਂ ਪਛੜ ਗਏ। ਉਂਝ ਬਠਿੰਡੇ ਜ਼ਿਲ੍ਹੇ ਦੇ ਛੇ ਵਿਦਿਆਰਥੀ ਪੰਜਾਬ ਦੀ ਮੈਰਿਟ ਸੂਚੀ ਵਿੱਚ ਆਪਣਾ ਸਥਾਨ ਬਣਾਉਣ ਵਿਚ ਸਫਲ ਹੋਏ ਹਨ।
ਜਿੰਨਾਂ ਵਿੱਚ ਸਰਕਾਰੀ ਹਾਈ ਸਕੂਲ ਕੋਟਲੀ ਖੁਰਦ ਦੀ ਵਿਦਿਆਰਥਣ ਹਰਮਨਜੀਤ ਕੌਰ ਪੁੱਤਰੀ ਤਰਸੇਮ ਸਿੰਘ ਨੇ 630/500 ਅੰਕ ਵਿੱਚੋਂ 96.92 ਪ੍ਰਤੀਸ਼ਤ, ਸਰਕਾਰੀ ਕੰਨਿਆ ਹਾਈ ਸਕੂਲ ਮੋੜ ਖੁਰਦ ਦੀ ਵਿਦਿਆਰਥਣ ਸਿਮਰਜੀਤ ਕੌਰ ਪੁੱਤਰੀ ਧੀਰ ਸਿੰਘ  ਨੇ 630/500 ਅੰਕ ਪ੍ਰਾਪਤ ਕਰਦੇ ਹੋਏ 92.96 ਪ੍ਰਤੀਸ਼ਤ,  ਸਰਕਾਰੀ ਕੰਨਿਆ ਸਕੈਂਡਰੀ ਸਕੂਲ ਗੋਨਿਆਣਾ  ਮੰਡੀ ਦੀ ਵਿਦਿਆਰਥਣ ਗੁਰਕੀਰਤ ਕੌਰ ਪੁੱਤਰੀ ਸਰਬਜੀਤ ਸਿੰਘ  ਨੇ 628 /500 ਅੰਕ ਪ੍ਰਾਪਤ ਕਰਦੇ ਹੋਏ 96.62 ਪ੍ਰਤੀਸ਼ਤ ਨਾਲ ਆਪਣੇ ਸਕੂਲ ਤੇ ਮਾਪਿਆਂ ਦਾ ਨਾਮ ਰੋਸ਼ਨ ਕੀਤਾ ਹੈ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।
 🛑https://chat.whatsapp.com/EK1btmLAghfLjBaUyZMcLK
🛑https://t.me/punjabikhabarsaarwebsite

ਜ਼ਿਲ੍ਹੇ ਦੇ 18 ਪਿੰਡਾਂ ‘ਚ ‘ਨਸ਼ਾ ਮੁਕਤੀ ਯਾਤਰਾ’ ਦੀ ਹੋਈ ਸ਼ੁਰੂਆਤ

0

👉ਪਿੰਡਾਂ ਦੇ ਲੋਕਾਂ ਵਲੋਂ ਯਾਤਰਾ ਨੂੰ ਮਿਲ ਰਿਹਾ ਭਰਵਾਂ ਹੁੰਗਾਰਾ
Bathinda News:ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਪੰਜਾਬ ‘ਚੋ ਨਸ਼ਾ ਮੁਕਤ ਕਰਨ ਲਈ ਹਰ ਸੰਭਲ ਯਤਨ ਤੇ ਕ੍ਰਾਤੀਕਾਰੀ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਦੇ ਤਹਿਤ ਜ਼ਿਲ੍ਹੇ ਦੇ ਵੱਖ-ਵੱਖ 18 ਪਿੰਡਾਂ ਵਿੱਚ ‘ਨਸ਼ਾ ਮੁਕਤੀ ਯਾਤਰਾ’ ਦੀ ਸ਼ੁਰੂਆਤ ਕੀਤੀ ਗਈ।ਇਸ ਮੌਕੇ ਵਿਧਾਇਕ ਬਠਿੰਡਾ (ਸ਼ਹਿਰੀ) ਸ ਜਗਰੂਪ ਸਿੰਘ ਗਿੱਲ ਨੇ ਸ਼ਹਿਰੀ ‘ਚ ਵਾਰਡ ਨੰਬਰ 3, 4, ਅਤੇ 5 ‘ਚੋਂ ‘ਨਸ਼ਾ ਮੁਕਤੀ ਯਾਤਰਾ’ ਦੀ ਸ਼ੁਰੂਆਤ ਕਰਦਿਆਂ ਕਿਹਾ ਕਿ ਇਹ ਯਾਤਰਾ ਲੋਕ ਲਹਿਰ ਵਜੋਂ ਉਭਰੇਗੀ। ਪੰਜਾਬ ਸਰਕਾਰ ਦਾ ਇਕੋ-ਇਕ ਉਦੇਸ਼ ਹੈ ਹਰ ਪਿੰਡ, ਹਰ ਘਰ ਨੂੰ ਨਸ਼ਾ ਮੁਕਤ ਕਰਨਾ। ਉਨ੍ਹਾਂ ਇਹ ਵੀ ਕਿਹਾ ਕਿ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਬਹੁਤ ਸਾਰਥਿਕ ਨਤੀਜ਼ੇ ਸਾਹਮਣੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਨਸ਼ਾ ਤਸਕਰਾਂ ਨਾਲ ਮਿਲ ਕੇ ਪੰਜਾਬ ਨੂੰ ਬਰਬਾਦ ਕਰਨ ਵਿੱਚ ਕੋਈ ਵੀ ਕਸਰ ਬਾਕੀ ਨਹੀਂ ਛੱਡਾ ਪਰ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਵਿੱਚੋਂ ਨਸ਼ਾ ਖਦਮ ਕਰਕੇ ਹੀ ਦਮ ਲਵੇਗੀ।ਇਸੇ ਦੌਰਾਨ ਚੀਫ ਵਿੱਪ ਤੇ ਤਲਵੰਡੀ ਸਾਬੋ ਤੋਂ ਵਿਧਾਇਕ ਪ੍ਰੋ. ਬਲਜਿੰਦਰ ਕੌਰ ਨੇ ਪਿੰਡ ਲੇਲੇਵਾਲਾ, ਨੱਤ ਤੇ ਪਿੰਡ ਚੱਠੇਵਾਲਾ ਤੋਂ ‘ਨਸ਼ਾ ਮੁਕਤੀ ਯਾਤਰਾ’ ਦੀ ਸੁਰੂਆਤ ਉਪਰੰਤ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਮੰਤਵ ਰਾਜ ਨੂੰ ਨਸ਼ਾ ਮੁਕਤ ਕਰਨਾ ਹੈ।

ਇਹ ਵੀ ਪੜ੍ਹੋ  ‘ਉਡਦਾ ਪੰਜਾਬ’ ਤੋਂ ‘ਬਦਲਦਾ ਪੰਜਾਬ’: ‘ਆਪ’ ਨੇ ਨਸ਼ਿਆਂ ਦੇ ਕੇਂਦਰ ਬਿੰਦੂਆਂ ਨੂੰ ਨਸ਼ਾ ਮੁਕਤ ਜ਼ੋਨਾਂ ਵਿੱਚ ਬਦਲਿਆ: ਅਰਵਿੰਦ ਕੇਜਰੀਵਾਲ

ਉਨ੍ਹਾਂ ਆਮ ਲੋਕਾਂ ਨੂੰ ਪੁਰਜੋਰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੇ ਪਿੰਡ ਵਿੱਚ ਨਸ਼ਾ ਮੁਕਤੀ ਯਾਤਰਾ ਵਿੱਚ ਸ਼ਾਮਲ ਹੋ ਕੇ ਆਪਣਾ ਫਰਜ਼ ਜ਼ਰੂਰ ਨਿਭਾਉਣ ਅਤੇ ਪੰਜਾਬ ਨੂੰ ਨਸ਼ਾ ਮੁਕਤ ਕਰਨ ਵਿੱਚ ਆਪਣਾ ਯੋਗਦਾਨ ਜ਼ਰੂਰ ਪਾਉਣ।ਵਿਧਾਇਕ ਮਾਸਟਰ ਜਗਸੀਰ ਸਿੰਘ ਨੇ ਪਿੰਡ ਚੱਕ ਬਖਤੂ, ਚੱਕ ਰਾਮ ਸਿੰਘ ਵਾਲਾ ਅਤੇ ਚੱਕ ਫਤਿਹ ਸਿੰਘ ਵਾਲਾ ‘ਨਸ਼ਾ ਮੁਕਤੀ ਯਾਤਰਾ’ ‘ਚ ਸ਼ਾਮਲ ਹੋਣ ਉਪਰੰਤ ਨੋਜਵਾਨਾਂ ਨੂੰ ਸੁਨੇਹਾ ਦਿੰਦਿਆਂ ਕਿਹਾ ਕਿ ਜੇਕਰ ਨਸ਼ਾ ਕਰਨਾ ਹੈ ਤਾਂ ਸਿੱਖਿਆ, ਮਿਹਨਤ ਦਾ ਕਰੋ, ਜਿਸ ਦੀ ਰੰਗਤ ਪੁਸ਼ਤਾ ਤੱਕ ਰਹੇਗੀ। ਉਨ੍ਹਾਂ ਇਹ ਵੀ ਕਿਹਾ ਨਸ਼ਾ ਇਕ ਐਸੀ ਅਲਾਮਤ ਹੈ ਜਿਸ ਦਾ ਧੱਬਾ ਸਾਰੀ ਜਿੰਦਗੀ ਨਹੀਂ ਉਤਰਦਾ ਅਤੇ ਜਿੰਦਗੀ ਦੀ ਰੌਸ਼ਨੀ ਨੂੰ ਸਲਾਖਾ ਪਿੱਛੇ ਲੈ ਜਾਂਦਾ ਹੈ।ਵਿਧਾਇਕ ਬਲਕਾਰ ਸਿੰਘ ਸਿੱਧੂ ਨੇ ਰਾਮਪੁਰਾ ਫੂਲ ਹਲਕੇ ਦੇ ਪਿੰਡ ਕੋਠੇ ਮੱਲੂਆਣਾ, ਕੋਠਾ ਪਿਪਲੀ, ਕੋਠੇ ਹਿੰਮਤਪੁਰਾ ਤੋਂ ਮੁਹਿੰਮ ਦਾ ਆਗਾਜ਼ ਕਰਦਿਆਂ ਆਮ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਨਸ਼ੇ ਦੀ ਦਲਦਲ ਵਿੱਚ ਫਸੇ ਨੋਜਵਾਨਾ ਨੂੰ ਇਸ ਦੀ ਚੁੰਗਲ ‘ਚੋਂ ਬਾਹਰ ਕੱਢਣ ਸਰਕਾਰ ਤਤਪਰ ਹੈ। ਉਨ੍ਹਾਂ ਆਮ ਲੋਕਾਂ ਨੂੰ ਸੱਦਾ ਦਿੰਦਿਆਂ ਕਿਹਾ ਕਿ ਉਹ ਇਸ ‘ਨਸ਼ਾ ਮੁਕਤੀ ਯਾਤਰਾ’ ਵਿੱਚ ਹਿੱਸੇਦਾਰ ਬਣਨ ਤਾਂ ਜੋ ਪੰਜਾਬ ਨੂੰ ਨਸ਼ਾ ਮੁਕਤ ਕਰਕੇ ਮੁੜ ਤੋਂ ਰੰਗਲਾ ਪੰਜਾਬ ਬਣਾ ਸਕੀਏ। ਵਿਧਾਇਕ ਬਲਕਾਰ ਸਿੰਘ ਸਿੱਧੂ ਨੇ ਖੁਸ਼ੀ ਪ੍ਰਗਟ ਕਰਦਿਆਂ ਇਹ ਵੀ ਦੱਸਿਆ ਕਿ ਉਕਤ ਪਿੰਡਾਂ ਵਿੱਚ ਨਾ ਤਾਂ ਕੋਈ ਸਿੰਥੈਟਿਕ ਨਸ਼ੇ ਦੀ ਵਰਤੋਂ ਕਰਦਾ ਹੈ, ਨਾ ਹੀ ਕੋਈ ਵੇਚਦਾ ਹੈ।

ਇਹ ਵੀ ਪੜ੍ਹੋ  ਪੰਜਾਬ ਪੁਲਿਸ ਨੂੰ ਮਿਲੀ ਵੱਡੀ ਸਫ਼ਲਤਾ; ਤਰਨਤਾਰਨ ‘ਚ 85 ਕਿਲੋ ਹੈਰੋਇਨ ਬਰਾਮਦ

ਇਸ ਦੌਰਾਨ ਵਿਧਾਇਕ ਮੌੜ ਸ ਸੁਖਬੀਰ ਸਿੰਘ ਮਾਈਸਰਖਾਨਾ ਨੇ ਪਿੰਡ ਗਿੱਲ ਖੁਰਦ, ਕੁੱਤੀਵਾਲ ਖੁਰਦ ਅਤੇ ਜਿਊਂਦ ਵਿਖੇ ਮੁਹਿੰਮ ਦੀ ਸ਼ੁਰੂਆਤ ਕਰਦਿਆਂ ਕਿਹਾ ਕਿ ‘ਨਸ਼ਾ ਮੁਕਤੀ ਯਾਤਰਾ’ ਮੁਹਿੰਮ ਦਾ ਉਦੇਸ਼ ਨਸ਼ਾ ਪੀੜਤਾਂ ਨੂੰ ਨਸ਼ਿਆਂ ਦੀ ਚੁੰਗਲ ਵਿੱਚੋਂ ਕੱਢ ਕੇ ਉਨ੍ਹਾਂ ਦਾ ਸਹੀ ਇਲਾਜ, ਕਾਊਂਸਲਿੰਗ ਤੇ ਉਨ੍ਹਾਂ ਦੇ ਪੁਨਰਵਾਸ ਲਈ ਕਿੱਤਾ-ਮੁੱਖੀ ਸਿਖਲਾਈ ਦੇਣਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਇਹ ਯਾਤਰਾ ਲੋਕ ਲਹਿਰ ਵਜੋ ਪ੍ਰਚੱਲਿਤ ਹੋਵੇਗੀ। ਇਸ ਮੌਕੇ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਸ ਜਤਿੰਦਰ ਸਿੰਘ ਭੱਲਾ ਨੇ ਬਠਿੰਡਾ (ਦਿਹਾਤੀ) ਦੇ ਪਿੰਡ ਘੁੱਦਾ, ਨਰੂਆਣਾ ਪਿੰਡ ਨੰਦਗੜ੍ਹ ਵਿਖੇ ਵੀ ‘ਨਸ਼ਾ ਮੁਕਤੀ ਯਾਤਰਾ’ ਦੀ ਸ਼ੁਰੂਆਤ ਕੀਤੀ। ਇਸ ਮੌਕੇ ਉਨ੍ਹਾਂ ਨੌਜਵਾਨਾਂ ਨੂੰ ਪ੍ਰੇਰਿਤ ਕਰਦਿਆਂ ਨਸ਼ਿਆਂ ਦੀ ਭੈੜੀ ਅਲਾਮਤ ਤੋਂ ਦੂਰ ਰਹਿਣ ਦੀ ਅਪੀਲ ਕੀਤੀ।ਇਸ ਮੌਕੇ ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਸ਼੍ਰੀ ਅੰਮ੍ਰਿਤ ਲਾਲ ਅਗਰਵਾਲ, ਕੌਂਸਲਰ ਸ੍ਰੀ ਸੁਖਦੀਪ ਸਿੰਘ ਢਿੱਲੋਂ, ਪਿੰਡਾਂ ਦੇ ਮੋਹਤਵਾਰ ਵਿਅਕਤੀ ਤੋਂ ਇਲਾਵਾ ਭਾਰੀ ਗਿਣਤੀ ਵਿੱਚ ਨੌਜਵਾਨਾਂ ਵਲੋਂ ਸ਼ਿਰਕਤ ਕੀਤੀ ਗਈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਪੁੰਛ ’ਚ ਹਮਲੇ ਦੌਰਾਨ ਮਾਰੇ ਗਏ ਚਾਰ ਸਿੱਖਾਂ ਦੇ ਪਰਿਵਾਰਾਂ ਨੂੰ ਮਿਲਣ ਪੁੱਜੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ

👉ਸ਼੍ਰੋਮਣੀ ਕਮੇਟੀ ਵੱਲੋਂ ਪੀੜਤ ਪਰਿਵਾਰਾਂ ਨੂੰ ਪੰਜ-ਪੰਜ ਲੱਖ ਰੁਪਏ ਦੇ ਦਿੱਤੇ ਚੈੱਕ
Jammu News: ਭਾਰਤ ਪਾਕਿਸਤਾਨ ਵਿੱਚ ਬਣੇ ਤਣਾਅ ਵਾਲੇ ਹਾਲਾਤਾਂ ਦੌਰਾਨ ਬੀਤੇ ਦਿਨੀਂ ਜੰਮੂ ਕਸ਼ਮੀਰ ਦੇ ਪੁੰਛ ਵਿੱਚ ਹੋਏ ਹਮਲਿਆਂ ’ਚ ਮਾਰੇ ਗਏ ਚਾਰ ਸਿੱਖਾਂ ਦੇ ਪਰਿਵਾਰਾਂ ਨੂੰ ਮਿਲਣ ਲਈ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਪੁੰਛ ਪਹੁੰਚੇ ਅਤੇ ਉਨਾਂ ਨੇ ਪਰਿਵਾਰਾਂ ਨੂੰ 5-5 ਲੱਖ ਰੁਪਏ ਦੀ ਮਾਲੀ ਸਹਾਇਤਾ ਦੇ ਚੈੱਕ ਦਿੱਤੇ। ਉਨ੍ਹਾਂ ਸਮੂਹ ਪੀੜਤ ਪਰਿਵਾਰਾਂ ਦੇ ਘਰਾਂ ਵਿੱਚ ਜਾ ਕੇ ਹਮਦਰਦੀ ਪ੍ਰਗਟ ਕੀਤੀ ਅਤੇ ਰਾਗੀ ਭਾਈ ਅਮਰੀਕ ਸਿੰਘ ਨਮਿੱਤ ਅੰਤਿਮ ਅਰਦਾਸ ਵਿੱਚ ਸ਼ਮੂਲੀਅਤ ਵੀ ਕੀਤੀ। ਇਸ ਮੌਕੇ ਉਨ੍ਹਾਂ ਨਾਲ SGPC ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਸ. ਸੁਰਜੀਤ ਸਿੰਘ ਭਿੱਟੇਵੱਡ, ਮਹੰਤ ਮਨਜੀਤ ਸਿੰਘ, ਮੀਤ ਸਕੱਤਰ ਸ ਹਰਭਜਨ ਸਿੰਘ ਵਕਤਾ ਵੀ ਮੌਜੂਦ ਸਨ।

ਇਹ ਵੀ ਪੜ੍ਹੋ  ਕੇਜਰੀਵਾਲ ਤੇ ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਜੰਗ ਵਿੱਚ ਯੋਧੇ ਬਣਨ ਲਈ ਸਹੁੰ ਚੁਕਾਈ

ਜ਼ਿਕਰਯੋਗ ਹੈ ਕਿ ਬੀਤੇ ਦਿਨੀ ਸ. ਰਣਜੀਤ ਸਿੰਘ, ਰਾਗੀ ਭਾਈ ਅਮਰੀਕ ਸਿੰਘ, ਸਾਬਕਾ ਫੌਜੀ ਸ. ਅਮਰਜੀਤ ਸਿੰਘ ਅਤੇ ਬੀਬੀ ਬਲਵਿੰਦਰ ਕੌਰ (ਚਾਰੇ ਵਾਸੀ ਪੁੰਛ) ਦੀ ਹਮਲਿਆਂ ਦੌਰਾਨ ਮੌਤ ਹੋ ਗਈ ਸੀ। ਉਨ੍ਹਾਂ ਕਿਹਾ ਕਿ ਜਿਨ੍ਹਾਂ ਪਰਿਵਾਰਾਂ ਦੇ ਜੀ ਤੁਰ ਗਏ ਹਨ ਉਨ੍ਹਾਂ ਦਾ ਦੁੱਖ ਬਹੁਤ ਵੱਡਾ ਹੈ ਅਤੇ ਸ਼੍ਰੋਮਣੀ ਕਮੇਟੀ ਨੇ ਇਸ ਨੂੰ ਵੰਡਾਉਣ ਦਾ ਇੱਕ ਨਿਮਾਣਾ ਯਤਨ ਕੀਤਾ ਹੈ। ਉਨ੍ਹਾਂ ਆਖਿਆ ਕਿ ਇਹ ਕੋਈ ਅਹਿਸਾਨ ਨਹੀਂ ਹੈ ਸਗੋਂ ਇਹ ਸਿੱਖ ਸੰਸਥਾ ਸਭ ਦੀ ਸਾਂਝੀ ਹੈ ਅਤੇ ਇਸੇ ਭਾਵਨਾ ਨਾਲ ਹੀ ਆਪਣਾ ਫਰਜ਼ ਨਿਭਾ ਰਹੀ ਹੈ। ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕੇਂਦਰ ਸਰਕਾਰ ਨੂੰ ਵੀ ਅਪੀਲ ਕੀਤੀ ਕਿ ਉਹ ਜੰਮੂ ਕਸ਼ਮੀਰ ਵਿੱਚ ਸਿੱਖਾਂ ਦੇ ਮਾਮਲਿਆਂ ਪ੍ਰਤੀ ਸੁਹਿਰਦ ਪਹੁੰਚ ਅਪਨਾਏ।ਉਨ੍ਹਾਂ ਕਿਹਾ ਕਿ ਕਿਸੇ ਸਮੇਂ ਜੰਮੂ ਕਸ਼ਮੀਰ ਵਿੱਚ ਸਿੱਖਾਂ ਨੂੰ ਘੱਟ ਗਿਣਤੀ ਤਹਿਤ ਰਾਖਵਾਂ ਕਰਨ ਮਿਲਦਾ ਸੀ, ਪ੍ਰੰਤੂ ਮੌਜੂਦਾ ਸਮੇਂ ਇਨ੍ਹਾਂ ਨੂੰ ਇਸ ਤੋਂ ਵਿਰਵਾ ਕਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ  ਮਾਲਵਾ ਪੱਟੀ ਦੇ ਚੰਡੀਗੜ੍ਹ ਨਾਲ ਰੇਲ ਲਿੰਕ ਰਾਹੀਂ ਜੁੜਣ ਦੀ ਉਮੀਦ ਬੱਝੀ; ਰੇਲਵੇ ਨੇ ਜਾਰੀ ਕੀਤੇ 203 ਕਰੋੜ

ਉਨ੍ਹਾਂ ਕਿਹਾ ਕਿ ਇਹ ਰਾਖਵਾਂ ਕਰਨ ਅਤੇ ਸਰਕਾਰੀ ਨੌਕਰੀਆਂ ਵਿੱਚ ਵੱਖਰਾ ਕੋਟਾ ਨੀਅਤ ਕਰਨਾ ਸਰਕਾਰ ਦੀ ਜਿੰਮੇਵਾਰੀ ਹੈ। ਐਡਵੋਕੇਟ ਧਾਮੀ ਨੇ ਜੰਮੂ ਕਸ਼ਮੀਰ ਦੇ ਮੁੱਖ ਮੰਤਰੀ ਨੂੰ ਵੀ ਕਿਹਾ ਕਿ ਉਹ ਮਾਰੇ ਗਏ ਚਾਰ ਸਿੱਖ ਪਰਿਵਾਰਾਂ ਦੀ ਸਾਰ ਲੈਣ ਅਤੇ ਉਨ੍ਹਾਂ ਨੂੰ ਲੋੜੀਂਦੀਆਂ ਸਹੂਲਤਾਂ ਮੁਹਈਆ ਕਰਵਾਉਣ। ਉਨ੍ਹਾਂ ਆਖਿਆ ਕਿ ਇਨ੍ਹਾਂ ਪਰਿਵਾਰਾਂ ਵਿੱਚੋਂ ਇੱਕ ਇੱਕ ਜੀਅ ਨੂੰ ਨੌਕਰੀ ਦੇਣ ਦਾ ਸਰਕਾਰ ਪ੍ਰਬੰਧ ਕਰੇ।ਇਸੇ ਦੌਰਾਨ ਮਹੰਤ ਮਨਜੀਤ ਸਿੰਘ ਨੇ ਐਲਾਨ ਕੀਤਾ ਕਿ ਉਹ ਪੀੜਿਤ ਸਿੱਖ ਪਰਿਵਾਰਾਂ ਦੇ ਬੱਚਿਆਂ ਦੀ ਪੜ੍ਹਾਈ ਦਾ ਖਰਚਾ ਚੁੱਕਣਗੇ, ਤਾਂ ਜੋ ਇਹਨਾਂ ਦੇ ਬੱਚੇ ਚੰਗੀ ਪੜ੍ਹਾਈ ਕਰਕੇ ਭਵਿੱਖ ਵਿੱਚ ਪਰਿਵਾਰ ਦਾ ਸਹਾਰਾ ਬਣ ਸਕਣ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

‘ਯੁੱਧ ਨਸ਼ਿਆਂ ਵਿਰੁੱਧ’; ਫਾਜ਼ਿਲਕਾ ਪੁਲਿਸ ਵੱਲੋਂ ਇੱਕ ਹੋਰ ਨਸ਼ਾ ਤਸਕਰ ਦੇ ਘਰ ’ਤੇ ਚਲਾਇਆ ਬੁਲਡੋਜ਼ਰ

👉ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਇਸੇ ਤਰਾਂ ਹੀ ਜਾਰੀ ਰਹੇਗੀ : ਐਸ.ਐਸ.ਪੀ ਵਰਿੰਦਰ ਸਿੰਘ ਬਰਾੜ
Abohar (Fazilka) News: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਨਸ਼ਾ ਤਸਕਰਾਂ ਵਿਰੁਧ ਵਿੱਢੀ ‘ਯੁੱਧ ਨਸ਼ਿਆਂ ਵਿਰੁਧ’ ਮੁਹਿੰਮ ਦੇ ਤਹਿਤ ਫਾਜ਼ਿਲਕਾ ਪੁਲਿਸ ਨੇ ਅੱਜ ਇਕ ਹੋਰ ਵੱਡੀ ਕਾਰਵਾਈ ਕਰਦਿਆਂ ਇੱਕ ਨਸ਼ਾ ਤਸਕਰ ਦੀ ਜਾਇਦਾਦ ’ਤੇ ਬੁਲਡੋਜ਼ਰ ਚਲਾਇਆ। ਇਸਦੇ ਬਾਰੇ ਜਾਣਕਾਰੀ ਦਿੰਦਿਆਂ ਐਸ.ਐਸ.ਪੀ ਵਰਿੰਦਰ ਸਿੰਘ ਬਰਾੜ ਨੇ ਦੱਸਿਆ ਕਿ ਪਿੰਡ ਗੋਬਿੰਦਗੜ੍ਹ ਥਾਣਾ ਸਦਰ ਅਬੋਹਰ ਦੇ ਨਿਵਾਸੀ ਮੋਹਣਾ ਸਿੰਘ ਵੱਲੋਂ ਨਸ਼ੇ ਦੀ ਕਮਾਈ ਵਿੱਚੋ ਬਣਾਈ ਗਈ ਜਾਇਦਾਦ ਨੂੰ ਅੱਜ ਢਾਹ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ  ਪੰਜਾਬ ਪੁਲਿਸ ਨੂੰ ਮਿਲੀ ਵੱਡੀ ਸਫ਼ਲਤਾ; ਤਰਨਤਾਰਨ ‘ਚ 85 ਕਿਲੋ ਹੈਰੋਇਨ ਬਰਾਮਦ

ਉਨ੍ਹਾਂ ਕਿਹਾ ਕਿ ਮੋਹਣਾ ਸਿੰਘ ਵਿਰੁੱਧ ਨਸ਼ਾ ਤਸਕਰੀ ਦੇ 03 ਕੇਸ ਦਰਜ ਹਨ। ਐਸ.ਐਸ.ਪੀ. ਨੇ ਸਖਤ ਸੁਨੇਹਾ ਦਿੰਦਿਆਂ ਕਿਹਾ ਕਿ ਜੋ ਕੋਈ ਨਸ਼ੇ ਦੀ ਕਾਲੀ ਕਮਾਈ ਨਾਲ ਜਾਇਦਾਦ ਬਣਾਵੇਗਾ, ਉਸ ਦੀ ਜਾਇਦਾਦ ਜਾਂ ਤਾਂ ਸੀਜ਼ ਕੀਤੀ ਜਾਵੇਗੀ ਜਾਂ ਢਾਹ ਦਿੱਤੀ ਜਾਵੇਗੀ।ਉਨ੍ਹਾਂ ਕਿਹਾ, ‘ਇਹ ਮੁਹਿੰਮ ਅੱਗੇ ਵੀ ਇਸੇ ਤਰ੍ਹਾਂ ਜਾਰੀ ਰਹੇਗੀ। ਜਿਨ੍ਹਾਂ ਨੇ ਵੀ ਨਸ਼ਾ ਵੇਚ ਕੇ ਜਾਇਦਾਦਾਂ ਖੜੀਆਂ ਕੀਤੀਆਂ ਹਨ, ਉਹ ਤਿਆਰ ਰਹਿਣ – ਪੁਲਿਸ ਸਿਵਲ ਪ੍ਰਸ਼ਾਸਨ ਨੂੰ ਨਾਲ ਲੈ ਕੇ ਬੁਲਡੋਜ਼ਰ ਸਮੇਤ ਪਹੁੰਚੇਗੀ।’

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

ਭਾਜਪਾ ਦੇ ਯੂਥ ਆਗੂ ਦੀਨਵ ਸਿੰਗਲਾ ਨੇ ਐਸ.ਸੀ ਕਮਿਸ਼ਨ ਦੇ ਚੇਅਰਮੈਨ ਨਾਲ ਕੀਤੀ ਮੁਲਾਕਾਤ

0

Bathinda News:ਭਾਜਪਾ ਦੇ ਯੂਥ ਆਗੂ ਦੀਨਵ ਸਿੰਗਲਾ ਵੱਲੋਂ ਐਸਸੀ ਕਮਿਸ਼ਨ ਦੇ ਚੇਅਰਮੈਨ ਕਿਸ਼ੋਰ ਮਕਵਾਨਾ ਨਾਲ ਮੁਲਾਕਾਤ ਕੀਤੀ ਗਈ। ਇਸ ਦੌਰਾਨ ਦਲਿਤ ਵਰਗ ਦੀਆਂ ਸਮੱਸਿਆਵਾਂ ਸਬੰਧੀ ਵਿਚਾਰ ਚਰਚਾ ਕੀਤੀ ਗਈ। ਮੀਟਿੰਗ ਦੀ ਜਾਣਕਾਰੀ ਦਿੰਦਿਆਂ ਯੂਥ ਆਗੂ ਦੀਨਵ ਸਿੰਗਲਾ ਨੇ ਦੱਸਿਆ ਕਿ ਐਸਸੀ ਕਮਿਸ਼ਨ ਦੇ ਕੌਮੀ ਚੇਅਰਮੈਨ ਕਿਸ਼ੋਰ ਮਕਵਾਨਾ ਨਾਲ ਵਧੀਆ ਮਾਹੌਲ ਵਿੱਚ ਮੁਲਾਕਾਤ ਹੋਈ ਅਤੇ ਉਹਨਾਂ ਨਾਲ ਦਲਿਤ ਭਾਈਚਾਰੇ ਨੂੰ ਪੰਜਾਬ ਅਤੇ ਕੇਂਦਰ ਸਰਕਾਰ ਨਾਲ ਜੁੜੀਆਂ ਸਕੀਮਾਂ ਦੇ ਲਾਭ ਲੈਣ ਅਤੇ ਆਪਣੇ ਹੱਕਾਂ ਦੀ ਪ੍ਰਾਪਤੀ ਪੂਰਾ ਜਾਗਰੂਕ ਨਾ ਹੋਣ ਸਬੰਧੀ ਗੱਲਬਾਤ ਕਰਕੇ ਆਉਂਦੇ ਸਮੇਂ ਵਿੱਚ ਜਿਲਾ ਬਠਿੰਡਾ ਅਧੀਨ ਵੱਖ-ਵੱਖ ਪਿੰਡਾਂ ਅਤੇ ਪੰਜਾਬ ਦੇ ਵੱਖ-ਵੱਖ ਜ਼ਿਲਿਆਂ ਵਿੱਚ ਜਾਗਰੂਕਤਾ ਕੈਂਪ ਲਾਉਣ ਬਾਰੇ ਫੈਸਲਾ ਕੀਤਾ ਗਿਆ।

ਇਹ ਵੀ ਪੜ੍ਹੋ  ਬਠਿੰਡਾ ’ਚ ਸੜਕ ਹਾਦਸੇ ਵਿਚ ਮਹਿਲਾ ਪੁਲਿਸ ਮੁਲਾਜਮ ਦੀ ਹੋਈ ਮੌ+ਤ

ਉਹਨਾਂ ਦੱਸਿਆ ਕਿ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ਇਹ ਜਾਗਰੂਕਤਾ ਕੈਂਪ ਵੱਖ-ਵੱਖ ਵਾਰੜਾਂ ਤੇ ਪਿੰਡਾਂ ਵਿੱਚ ਲਾਏ ਜਾਣਗੇ ਤਾਂ ਜੋ ਦਲਿਤ ਭਾਈਚਾਰੇ ਨੂੰ ਉਹਨਾਂ ਦੇ ਹੱਕਾਂ ਪ੍ਰਤੀ ਜਾਗਰੂਕ ਕੀਤਾ ਜਾ ਸਕੇ ਅਤੇ ਪੰਜਾਬ ਤੇ ਕੇਂਦਰ ਸਰਕਾਰ ਦੀਆਂ ਸਕੀਮਾਂ ਦਾ ਲਾਭ ਲੈਣ ਲਈ ਉਹਨਾਂ ਨੂੰ ਜਾਣਕਾਰੀ ਦਿੱਤੀ ਜਾ ਸਕੇ ।ਉਹਨਾਂ ਕਿਹਾ ਕਿ ਪੰਜਾਬ ਦੀ 25 ਫੀਸਦੀ ਤੋਂ ਵੱਧ ਆਬਾਦੀ ਦਲਿਤ ਭਾਈਚਾਰੇ ਦੀ ਹੈ ਪਰੰਤੂ ਉਹ ਅੱਜ ਵੀ ਆਪਣੇ ਹੱਕਾਂ ਪ੍ਰਤੀ ਜਾਗਰੂਕ ਨਹੀਂ ਹਨ ਜਿਸ ਕਰਕੇ ਉਹਨਾਂ ਨੂੰ ਤਰੱਕੀ ਦੇ ਰਾਹ ਵਿੱਚ ਅੜਚਣਾ ਝੱਲਣੀਆਂ ਪੈਂਦੀਆਂ ਹਨ ਤੇ ਉਹਨਾਂ ਅੜਚਨਾਂ ਨੂੰ ਹੀ ਦੂਰ ਕਰਨ ਲਈ ਇਹ ਜਾਗਰੂਕਤਾ ਕੈਂਪ ਸਹਾਈ ਸਿੱਧ ਹੋਣਗੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

ਬਠਿੰਡਾ ਦੇ ਸੀਆਈਏ ਸਟਾਫ਼ ਨੇ 1 ਕਿਲੋਂ ਅਫ਼ੀਮ ਸਹਿਤ ਤਿੰਨ ਜਣੇ ਕੀਤੇ ਗ੍ਰਿਫਤਾਰ

0

Bathinda News:ਜ਼ਿਲ੍ਹਾ ਪੁਲਿਸ ਵੱਲੋਂ ਨਸ਼ਿਆਂ ਵਿਰੁਧ ਵਿੱਢੀ ਮੁਹਿੰਮ ਤਹਿਤ ਸੀ ਆਈ ਏ-1 ਟੀਮ ਵੱਲੋਂ 1 ਕਿਲੋਂ ਅਫ਼ੀਮ ਸਹਿਤ ਤਿੰਨ ਜਣਿਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਮਾਮਲੇ ਦੀ ਜਾਣਕਾਰੀ ਦਿੰਦਿਆ ਇੰਸਪੈਕਟਰ ਕੁਲਦੀਪ ਸਿੰਘ ਨੇ ਦੱਸਿਆ ਕਿ ਸੀ.ਆਈ.ਏ ਸਟਾਫ-1 ਦੇ ਸਹਾਇਕ ਥਾਣੇਦਾਰ ਗੁਰਮੇਜ ਸਿੰਘ ਦੀ ਅਗਵਾਈ ਹੇਠਲੀ ਪੁਲਿਸ ਪਾਰਟੀ ਵੱਲੋਂ ਇੱਕ ਗੁਪਤ ਸੂਚਨਾ ਦੇ ਆਧਾਰ ’ਤੇ ਕੀਤੀ ਇਸ ਕਾਰਵਾਈ ਦੌਰਾਨ ਭੁੱਚੋ ਖੁਰਦ ਲਿੰਕ ਰੋੜ ਗੁਰਦੁਆਰਾ ਲਵੇਰੀਸਰ ਸਾਹਿਬ ਤੋ ਬਠਿੰਡਾ ਰੋਡ ’ਤੇ ਤਿੰਨ ਜਣਿਆਂ ਨੂੰ ਗ੍ਰਿਫਤਾਰ ਕੀਤਾ ਗਿਆ। ਜਿੰਨ੍ਹਾਂ ਦੀ ਪਹਿਚਾਣ ਰਣਜੀਤ ਸਿੰਘ ਉਰਫ ਜੀਤ ਵਾਸੀ ਨੇੜੇ ਬੱਸ ਸਟੈਡ ਪਿੰਡ ਸੰਗਤ ਖੁਰਦ ਜਿਲਾ ਬਠਿੰਡਾ, ਹਰਪ੍ਰੀਤ ਸਿੰਘ ਉਰਫ ਹੈਰੀ ਵਾਸੀ ਗਲੀ ਨੰਬਰ 05 ਅਮਰਪੁਰਾ ਬਸਤੀ ਬਠਿੰਡਾ,ਜਗਤਾਰ ਸਿੰਘ ਉਰਫ ਗੋਬਿੰਦ ਵਾਸੀ ਨੇੜੇ ਧਰਮਸਾਲ ਪਿੰਡ ਮਾਹੀ ਨੰਗਲ ਜਿਲਾ ਬਠਿੰਡਾ ਦੇ ਤੌਰ ’ਤੇ ਹੋਈ ਹੈ।

ਇਹ ਵੀ ਪੜ੍ਹੋ  ਪੰਜਾਬ ਪੁਲਿਸ ਨੂੰ ਮਿਲੀ ਵੱਡੀ ਸਫ਼ਲਤਾ; ਤਰਨਤਾਰਨ ‘ਚ 85 ਕਿਲੋ ਹੈਰੋਇਨ ਬਰਾਮਦ

ਮੁਲਜਮ ਇੱਕ ਕਰੋਲਾ ਕਾਰ ’ਤੇ ਸਵਾਰ ਸਨ, ਜਿਸਦੀ ਤਲਾਸ਼ੀ ਦੌਰਾਨ ਇਹਨਾਂ ਪਾਸੋ 01 ਕਿਲੋਗ੍ਰਾਮ ਅਫੀਮ ਬ੍ਰਾਮਦ ਕਰਵਾਈ । ਇਸ ਸਬੰਧੀ ਥਾਣਾ ਕੈਂਟ ਵਿਖੇ ਮੁ ਨੰ 80 ਮਿਤੀ 16.05.2025 ਅ/ਧ 18ਬੀ/61/85 ਐਨ ਡੀ ਪੀ ਐਸ ਐਕਟ ਦਰਜ਼ ਕੀਤਾ ਗਿਆ ਹੈ। ਮੁਲਚਮਾਂ ਨੇ ਮੁਢਲੀ ਪੁੱਛ ਗਿੱਛ ਦੌਰਾਨ ਮੰਨਿਆ ਹੈ ਕਿ ਉਹ ਇਹ ਅਫੀਮ ਤਲਵੰਡੀ ਸਾਬੋ ਦੇ ਨੇੜੇ ਇੱਕ ਢਾਬੇ ਤੋਂ ਟਰੱਕ ਵਾਲੇ ਪਾਸੋ ਲੈ ਕੇ ਆਏ ਸੀ,ਜਿਸ ਬਾਰੇ ਪੜਤਾਲ ਕੀਤੀ ਜਾ ਰਹੀ ਹੈ । ਦੋਸ਼ੀਆਨ ਨੂੰ ਅੱਜ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ