Home Blog Page 734

ਜੇਲ੍ਹਾਂ ਚ ਸੁਰੱਖਿਆ ਲਈ ਮਾਨ ਸਰਕਾਰ ਦਾ ਵੱਡਾ ਕਦਮ; ਅਤਿ-ਆਧੁਨਿਕ ਕੈਮਰਿਆਂ ਨਾਲ 24 ਘੰਟੇ ਹੋਵੇਗੀ ਨਿਗਰਾਨੀ

👉ਏ.ਆਈ. ਕੈਮਰਿਆਂ ਨਾਲ ਜੇਲ੍ਹਾਂ ਚ ਸੁਰੱਖਿਆ ਪ੍ਰਬੰਧ ਹੋਣਗੇ ਹੋਰ ਮਜ਼ਬੂਤ: ਲਾਲਜੀਤ ਸਿੰਘ ਭੁੱਲਰ
Rupnagar/Kapurthala News:ਪੰਜਾਬ ਦੀ ਮਾਨ ਸਰਕਾਰ ਨੇ ਵੱਡਾ ਕਦਮ ਚੁੱਕਦਿਆਂ ਪੰਜਾਬ ਦੀਆਂ ਜੇਲ੍ਹਾਂ ਦਾ ਸੁਰੱਖਿਆ ਪ੍ਰਬੰਧ ਹੋਰ ਮਜ਼ਬੂਤ ਬਣਾਉਣ ਲਈ, ਜੇਲ੍ਹਾਂ ਵਿੱਚ ਆਰਟੀਫੀਸ਼ੀਅਲ ਇੰਟੈਲੀਜੈਂਸ (ਏ.ਆਈ) ਅਧਾਰਿਤ ਅਤਿ-ਆਧੁਨਿਕ ਕੈਮਰੇ ਲਾਉਣ ਦਾ ਫ਼ੈਸਲਾ ਕੀਤਾ ਹੈ। ਇਸ ਕਦਮ ਨਾਲ ਸੂਬੇ ਦੀਆਂ ਜੇਲ੍ਹਾਂ ਵਿੱਚ ਨਸ਼ਾ ਅਤੇ ਮੋਬਾਈਲ ਫੋਨਾਂ ਦੀ ਗੈਰ-ਕਾਨੂੰਨੀ ਵਰਤੋਂ ਸਮੇਤ ਵਿਭਿੰਨ ਗਤੀਵਿਧੀਆਂ ‘ਤੇ 24×7 ਨਿਗਰਾਨੀ ਰੱਖੀ ਜਾ ਸਕੇਗੀ।ਪੰਜਾਬ ਦੇ ਜੇਲ੍ਹ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਰੂਪਨਗਰ ਅਤੇ ਕਪੂਰਥਲਾ ਦੀਆਂ ਸੈਂਟਰਲ ਜੇਲ੍ਹਾਂ ਦਾ ਅਚਨਚੇਤ ਨਿਰੀਖਣ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੀਆਂ ਜੇਲਾਂ ‘ਚ ਮੋਬਾਈਲ ਫ਼ੋਨਾਂ ਦੀ ਗ਼ੈਰ-ਕਾਨੂੰਨੀ ਵਰਤੋਂ ਅਤੇ ਅਪਰਾਧੀ ਤੱਤਾਂ ਦੀਆਂ ਨਾਪਾਕ ਗਤੀਵਿਧੀਆਂ ਨੂੰ ਰੋਕਣ ਲਈ ਸਖ਼ਤ ਕਦਮ ਚੁੱਕ ਰਹੀ ਹੈ ਅਤੇ ਪੰਜਾਬ ਦੀਆਂ ਜੇਲ੍ਹਾਂ ਨੂੰ ਨਵੀਨਤਮ ਸੁਰੱਖਿਆ ਉਪਕਰਣਾਂ ਨਾਲ ਲੈਸ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ ਆਉਣ ਵਾਲੀਆਂ ਪੀੜ੍ਹੀਆਂ ਨੂੰ ਨਸ਼ਿਆਂ ਦੀ ਮਾਰ ਤੋਂ ਬਚਾਉਣ ਲਈ ਹਰ ਸੰਭਵ ਯਤਨ ਕਰਾਂਗੇ: ਅਰਵਿੰਦ ਕੇਜਰੀਵਾਲ

ਜੇਲ੍ਹ ਮੰਤਰੀ ਨੇ ਜੇਲ੍ਹ ਅਧਿਕਾਰੀਆਂ ਅਤੇ ਮੁਲਾਜ਼ਮਾਂ ਨੂੰ ਆਪਣੀ ਡਿਊਟੀ ਪੂਰੀ ਮੁਸਤੈਦੀ ਨਾਲ ਕਰਨ ਦੀ ਹਦਾਇਤ ਦਿੰਦਿਆਂ ਕਿਹਾ ਕਿ ਜੇਕਰ ਕੋਈ ਸਰਕਾਰੀ ਮੁਲਾਜ਼ਮ ਜਾਂ ਕੈਦੀ ਜੇਲ੍ਹ ਵਿੱਚ ਨਸ਼ਾ ਕਰਦਾ ਜਾਂ ਨਸ਼ਾ ਸਪਲਾਈ ਕਰਦਾ ਫੜਿਆ ਜਾਂਦਾ ਹੈ ਤਾਂ ਉਸ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਜੇਲ੍ਹ ਵਿੱਚ ਨਸ਼ੇ, ਮੋਬਾਈਲ ਫੋਨਾਂ ਅਤੇ ਹੋਰ ਕੋਈ ਵੀ ਇਤਰਾਜ਼ਯੋਗ ਸਮੱਗਰੀ ‘ਤੇ ਪੂਰੀ ਤਰ੍ਹਾਂ ਕਾਬੂ ਪਾਉਣ ਦੀ ਹਦਾਇਤ ਦਿੰਦਿਆਂ ਉਨ੍ਹਾਂ ਕਿਹਾ ਕਿ ਡਿਊਟੀ ‘ਚ ਕੁਤਾਹੀ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ।ਸੂਬੇ ਦੀਆਂ ਜੇਲ੍ਹਾਂ ਵਿੱਚੋਂ ਅਪਰਾਧਿਕ ਗਤੀਵਿਧੀਆਂ ਨੂੰ ਮੁਕੰਮਲ ਤੌਰ ‘ਤੇ ਖਤਮ ਕਰਨ ਦੀ ਆਪਣੀ ਵਚਨਬੱਧਤਾ ਦੁਹਰਾਉਂਦਿਆਂ ਸ. ਭੁੱਲਰ ਨੇ ਕਿਹਾ ਕਿ ਛੇਤੀ ਹੀ ਸੂਬੇ ਦੀਆਂ ਸਮੁੱਚੀਆਂ ਜੇਲ੍ਹਾਂ ਵਿੱਚ ਜੈਮਰ ਲਗਾਏ ਜਾ ਰਹੇ ਹਨ, ਇਸ ਸਬੰਧੀ ਮੁੱਖ ਮੰਤਰੀ ਦੀ ਪ੍ਰਵਾਨਗੀ ਮਿਲਣ ਮਗਰੋਂ ਸਮੁੱਚੀ ਪ੍ਰਕਿਰਿਆ ਮੁਕੰਮਲ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ ਕੇਜਰੀਵਾਲ ਤੇ ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਜੰਗ ਵਿੱਚ ਯੋਧੇ ਬਣਨ ਲਈ ਸਹੁੰ ਚੁਕਾਈ

ਮੰਤਰੀ ਨੇ ਸਪੱਸ਼ਟ ਕਰਦਿਆਂ ਕਿਹਾ ਕਿ ਗੈਰ-ਕਾਨੂੰਨੀ ਗਤੀਵਿਧੀਆਂ ‘ਚ ਸ਼ਾਮਲ ਕਿਸੇ ਵੀ ਅਧਿਕਾਰੀ ਜਾਂ ਕਰਮਚਾਰੀ ਵਿਰੁੱਧ ਸ਼ਖਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪਿਛਲੇ ਦਿਨੀ ਸੰਗਰੂਰ ਜੇਲ ਦੇ ਵਿੱਚ ਵੀ ਜਿਹੜੇ ਅਧਿਕਾਰੀ ਗੈਰ-ਕਾਨੂੰਨੀ ਗਤੀਵਿਧੀਆਂ ‘ਚ ਸ਼ਾਮਲ ਸਨ, ਉਨ੍ਹਾਂ ‘ਤੇ ਸਖ਼ਤ ਕਾਰਵਾਈ ਕੀਤੀ ਗਈ ਹੈ। ਉਨ੍ਹਾਂ ਸੂਬੇ ਦੇ ਸਮੁੱਚੇ ਜੇਲ੍ਹ ਅਮਲੇ ਨੂੰ ਆਪਣੀ ਜ਼ਿੰਮੇਵਾਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣੀ ਯਕੀਨੀ ਬਣਾਉਣ ਲਈ ਕਿਹਾ।ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੀਆਂ ਜੇਲ੍ਹਾਂ ਵਿੱਚ ਬੰਦ ਕੈਦੀਆਂ ਨੂੰ ਸੁਧਾਰ ਕੇ ਚੰਗੇ ਨਾਗਰਿਕ ਬਣਾਉਣ ਦੀ ਦਿਸ਼ਾ ਵਿੱਚ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕੈਦੀਆਂ ਨੂੰ ਸਮਾਜ ਵਿੱਚ ਉਸਾਰੂ ਨਾਗਰਿਕ ਵਜੋਂ ਮੁੜ ਜੋੜਨ ਲਈ ਵੀ ਵਚਨਬੱਧ ਹੈ। ਇਸ ਦੌਰਾਨ ਉਨ੍ਹਾਂ ਜੇਲ੍ਹ ਦੀ ਵਿਸਤਾਰ ਪੂਰਵਕ ਚੈਕਿੰਗ ਕਰਦਿਆਂ ਕੈਦੀਆਂ ਦੀਆਂ ਦਰਪੇਸ਼ ਸਮੱਸਿਆਵਾਂ ਸੁਣੀਆਂ ਅਤੇ ਉਨ੍ਹਾਂ ਤੋਂ ਜੇਲ੍ਹ ਹਸਪਤਾਲ ਵਿੱਚ ਮਿਲ ਰਹੀਆਂ ਸਿਹਤ ਸਹੂਲਤਾਂ, ਦਿੱਤੇ ਜਾ ਰਹੇ ਖਾਣੇ ਆਦਿ ਬਾਰੇ ਵਿਸਥਾਰਪੂਰਵਕ ਜਾਣਕਾਰੀ ਪ੍ਰਾਪਤ ਕੀਤੀ।ਇਸ ਮੌਕੇ ਸ. ਭੁੱਲਰ ਨੇ ਮਹਿਲਾ ਕੈਦੀਆਂ ਸਮੇਤ ਦੂਜੇ ਕੈਦੀਆਂ ਦੀਆਂ ਸਮੱਸਿਆਵਾਂ ਵੀ ਸੁਣੀਆਂ। ਉਨ੍ਹਾਂ ਕੈਦੀਆਂ ਵੱਲੋਂ ਕਪੂਰਥਲਾ ਜੇਲ੍ਹ ਫੈਕਟਰੀ ‘ਚ ਤਿਆਰ ਕੀਤਾ ਸਮਾਨ ਵੀ ਵੇਖਿਆ ਅਤੇ ਜੇਲ੍ਹ ‘ਚ ਤਿਆਰ ਕੀਤੇ ਸਪੋਰਟਸ ਸਟੇਡੀਅਮ ਦਾ ਉਦਘਾਟਨ ਵੀ ਕੀਤਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

ਕੌਮੀ ਇਨਸਾਫ਼ ਮੋਰਚਾ ਤੇ ਕਿਸਾਨ-ਮਜਦੂਰ ਜਥੇਬੰਦੀਆਂ ਦੀ ਭਰਵੀਂ ਮੀਟਿੰਗ ਹੋਈ, ਉਲੀਕੀ ਅਗਲੀ ਰਣਨੀਤੀ

0

Bathinda News: ਬਠਿੰਡਾ ਦੇ ਟੀਚਰਜ ਹੋਮ ਵਿੱਚ ਅੱਜ ਸ਼ੁੱਕਰਵਾਰ ਨੂੰ ਕੌਮੀਂ ਇਨਸਾਫ਼ ਮੋਰਚਾ ,ਕਿਸਾਨ ਜਥੇਬੰਦੀਆਂ, ਮਜ਼ਦੂਰ ਜਥੇਬੰਦੀਆਂ, ਧਰਮਿਕ ਸਖਸ਼ੀਅਤਾਂ ਅਤੇ ਜਨਤਕ ਜਥੇਬੰਦੀਆਂ ਦੀ ਭਰਵੀਂ ਮੀਟਿੰਗ ਹੋਈ। ਮੀਟਿੰਗ ਵਿੱਚ ਕੌਮੀਂ ਇਨਸਾਫ ਮੋਰਚੇ ਦੇ ਆਗੂ ਬਾਪੂ ਗੁਰਚਰਨ ਸਿੰਘ, ਗੁਰਦੀਪ ਸਿੰਘ ਬਠਿੰਡਾ ,ਪਾਲ ਸਿੰਘ ਫਰਾਂਸ, ਬਲਵਿੰਦਰ ਸਿੰਘ ਫਿਰੋਜਪੁਰ ਸਮੇਤ ਸਮੁੱਚੀ ਟੀਮ, ਕਿਸਾਨ ਮੋਰਚਿਆਂ ਦੇ ਤਿੰਨੇ ਗਰੁੱਪਾਂ ਦੇ ਸੀਨੀਅਰ ਆਗੂ ਡਾ ਦਰਸ਼ਨਪਾਲ , ਸੁਰਜੀਤ ਸਿੰਘ ਫੂਲ ,ਕਾਕਾ ਸਿੰਘ ਕੋਟੜਾ , ਕਿਸਾਨ ਆਗੂ ਬਲਕਰਨ ਸਿੰਘ ਬਰਾੜ , ਸੁੱਖ ਗਿੱਲ, ਇੰਦਰਜੀਤ ਸਿੰਘ ਘਣੀਆ ਸਮੇਤ ਵੱਡੀ ਗਿਣਤੀ ਵਿੱਚ ਸੀਨੀਅਰ ਆਗੂ ,ਪੰਥਕ ਜਥੇਬੰਦੀਆਂ ਵਿੱਚ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ, ਯੂਨਾਈਟਡ ਅਕਾਲੀ ਦਲ ,ਦਲ ਖਾਲਸਾ ,ਵਾਰਸ ਪੰਜਾਬ ਦੇ ਅਕਾਲੀ ਦਲ ਦੇ ਆਗੂਆਂ ਵਿੱਚ ਗੁਰਜੰਟ ਸਿੰਘ ਕੱਟੂ ,ਪਰਵਿੰਦਰ ਸਿੰਘ, ਦਲ ਖਾਲਸਾ ਦੇ ਰਾਮ ਸਿੰਘ ਢਭਾਲੀ, ਗੁਰਵਿੰਦਰ ਸਿੰਘ , ਪੰਚ ਪ੍ਰਧਾਨੀ ਦੇ ਬਾਬਾ ਹਰਦੀਪ ਸਿੰਘ ਮਹਿਰਾਜ, ਵਾਰਸ ਪੰਜਾਬ ਦੇ ਸੁਖਦੀਪ ਸਿੰਘ ਭੁਚੋ ਸਮੇਤ ਵੱਡੀ ਗਿਣਤੀ ਵਿੱਚ ਪੰਥਕ ਵਰਕਰ ਸ਼ਾਮਿਲ ਸਨ ।

ਇਹ ਵੀ ਪੜ੍ਹੋ  ‘ਜੈ ਜਵਾਨ, ਜੈ ਕਿਸਾਨ ਦਾ ਸੰਗਮ’,ਬਾਰਡਰ ’ਤੇ ਬੀਐਸਐਫ,ਖੇਤਾਂ ’ਚ ਕਿਸਾਨ

ਬਾਬਾ ਸੁਖਦੇਵ ਸਿੰਘ ਨਾਨਕਸਰ , ਬਾਬਾ ਸਰਵਣ ਦਾਸ ਉਦਾਸੀ ਸੰਪਰਦਾ ਸਮੇਤ ਸੰਤ ਮਹਾਂਪੁਰਖਾਂ, ਅੰਗਰੇਜ਼ ਸਿੰਘ ਗੋਰਾ ਅਤੇ ਬੋਗਾ ਸਿੰਘ ਸਮੇਤ ਮਜ਼ਦੂਰ ਜਥੇਬੰਦੀਆਂ ਦੇ ਆਗੂ ਅਤੇ ਯੂਥ ਆਗੂ ਨਵਦੀਪ ਸਿੰਘ ਢੱਡੇ, ਅਖੰਡ ਕੀਰਤਨੀ ਜੱਥੇ ਦੇ ਭਾਈ ਹਾਕਮ ਸਿੰਘ , ਵਪਾਰੀ ਆਗੂ ਸੀਤਾ ਰਾਮ ਜੀ, ਬਾਬਾ ਬਲਜੀਤ ਸਿੰਘ ਗਿਲਪੱਤੀ ਦਮਦਮੀ ਟਕਸਾਲ, ਅਤੇ ਹੋਰ ਜਥੇਬੰਦਕ ਆਗੂ ਸ਼ਾਮਿਲ ਸਨ। ਇਹ ਭਰਵੀਂ ਪ੍ਰਭਾਵਸ਼ਾਲੀ ਮੀਟਿੰਗ ਵਿੱਚ ਭਗਵੰਤ ਸਿੰਘ ਮਾਨ ਅਤੇ ਮੋਦੀ ਸਰਕਾਰ ਜਮਹੂਰੀਅਤ ਵਿਰੋਧੀ ਕਾਰਪੋਰੇਟ ਘਰਾਣਿਆ ਪੱਖੀ ਨੀਤੀਆਂ ਦੀ ਕਰੜੀ ਨਿੰਦਾ ਕੀਤੀ ਗਈ। ਮੀਟਿੰਗ ਵਿੱਚ 29 ਮਈ ਨੂੰ ਸਬ ਡਿਵੀਜ਼ਨ ਪੱਧਰ ਤੇ ਚੇਤਾਵਨੀ ਪੱਤਰ ਦੇਣ, 30 ਮਈ ਨੂੰ ਸ੍ਰੀ ਗੁਰੂ ਅਰਜਨ ਦੇਵ ਜੀ ਮਹਾਰਾਜ ਦੀ ਸ਼ਹਾਦਤ ਦਿਵਸ ਉੱਪਰ ਹਰ ਗੁਰੂ ਘਰ ਅਤੇ ਛਬੀਲ ਤੇ ਬੰਦੀ ਸਿੰਘਾਂ ਦੀਆਂ ਰਿਹਾਈਆਂ ,ਸ੍ਰੀ ਗੁਰੂ ਗ੍ਰੰਥ ਸਾਹਿਬਾਂ ਦੇ ਦੇਸ਼ ਦੋਸ਼ੀਆਂ ਨੂੰ ਸਜਾਵਾਂ ਅਤੇ ਬਾਈਬਲ ਕੋਟਕਪੂਰਾ ਗੋਲੀਆਂ ਕਾਂਡ ਦੇ ਦੋਸ਼ੀਆਂ ਨਾਲ ਭਗਵੰਤ ਮਾਨ ਸਰਕਾਰ ਦੀ ਘਿਉ ਖਿਚੜੀ ਹੋਣ ਕਾਰਨ ਇਨਸਾਫ ਦੇਣ ਤੋਂ ਭੱਜ ਰਹੀਆਂ ਸਰਕਾਰਾਂ ਦੇ ਵਿਰੋਧ ਵਿੱਚ ਪਰਮਾਤਮਾ ਅੱਗੇ ਪੰਥ ਪੰਜਾਬ ਦੀ ਜਿੱਤ ਅਤੇ ਤਾਨਾਸ਼ਾਹ ਦੇ ਹੰਕਾਰੀ ਸੱਤਾਧਾਰੀਆਂ ਨੂੰ ਹਾਰ ਦੇਣ ਲਈ ਅਰਦਾਸਾਂ ਕੀਤੀਆਂ ਜਾਣਗੀਆਂ।

ਇਹ ਵੀ ਪੜ੍ਹੋ  12ਵੀਂ ਜਮਾਤ ਵਿਚੋਂ ਫੇਲ੍ਹ ਹੋਣ ਤੋਂ ਦੁਖੀ 18 ਸਾਲਾਂ ਨੌਜਵਾਨ ਨੇ ਚੁੱਕਿਆ ਆਖਰੀ ਕਦਮ

ਸਾਰੀਆਂ ਜਥੇਬੰਦੀਆਂ ਨੇ ਜ਼ੋਰ ਦੇ ਕੇ ਪੰਜਾਬ ਦੇ ਲੋਕ ਜੰਗ ਨਹੀਂ ਚਾਹੁੰਦੇ। 1947 ਤੋਂ ਲੈ ਕੇ ਅੱਜ ਤੱਕ ਲੱਖਾਂ ਪੰਜਾਬੀਆਂ ਦਾ ਕਤਲੇਆਮ ਅਤੇ ਉਜਾੜਾ ਕਾਰਨ ਪੰਜਾਬ ਹੋਰ ਜੰਗ ਦਾ ਵਿਰੋਧ ਕਰੇਗਾ । ਹਰ ਮਸਲੇ ਦੇ ਹੱਲ ਲਈ ਗੱਲਬਾਤ ਹੀ ਇੱਕ ਰਸਤਾ ਹੈ। ਪੰਜਾਬ ਭਰ ਵਿੱਚ ਹੋਰ ਸੰਸਥਾਵਾਂ ਨਾਲ ਵਿਚਾਰ ਕਰਕੇ ਅਮਨ ਸ਼ਾਂਤੀ ਲਈ ਅਤੇ ਪਾਕਿਸਤਾਨ ਨਾਲ ਵਪਾਰਕ ਲਾਂਘਾ ਖੋਲਣ ਲਈ ਪੰਜਾਬ ਦੀ 532 ਕਿਲੋਮੀਟਰ ਸਰਹੱਦ ਉੱਪਰ ਮਨੁੱਖੀ ਚੇਨ ਬਣਾਈ ਜਾਵੇਗੀ। 30 ਮਈ ਤੋਂ ਬਾਅਦ ਸਿੱਖ ਸੰਪਰਦਾਵਾਂ ,ਪੰਥਕ ਜਥੇਬੰਦੀਆਂ, ਮਜ਼ਦੂਰ ਜਥੇਬੰਦੀਆਂ, ਕਿਸਾਨ ਜਥੇਬੰਦੀਆਂ ਅਤੇ ਅਮਨ ਪਸੰਦ ਜਥੇਬੰਦੀਆਂ ਦੀ ਸਾਂਝੀ ਮੀਟਿੰਗ ਸੱਦ ਕੇ ਸਖਤ ਪ੍ਰੋਗਰਾਮ ਅਤੇ ਜਥੇਬੰਦਕ ਸਿਸਟਮ ਨੂੰ ਦੁਬਾਰਾ ਸੰਗਠਿਤ ਕੀਤਾ ਜਾਵੇਗਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

ਸਿਵਲ ਸਰਵੈਂਟ ਬਣਨ ਦੇ ਚਾਹਵਾਨ ਵਿਦਿਆਰਥੀਆਂ ਨੂੰ ਡੀ.ਸੀ. ਨੇ ਆਪਣੀ ਕੁਰਸੀ ’ਤੇ ਬਿਠਾਇਆ

0

👉ਵਿਦਿਆਰਥੀਆਂ ਨੇ ਆਪਣੇ ਸਕੂਲਾਂ ’ਚ ਕੀਤੇ ਜਾਣ ਵਾਲੇ ਸੁਧਾਰਾਂ ਬਾਬਤ ਡਿਪਟੀ ਕਮਿਸ਼ਨਰ ਨੂੰ ਦਿੱਤੀ ਫੀਡਬੈਕ
Patiala News: ਸਿਵਲ ਸਰਵੈਂਟ ਬਣਨ ਦੇ ਚਾਹਵਾਨ ਸਰਕਾਰੀ ਸਕੂਲਾਂ ਦੇ ਬਾਰਵੀਂ ਜਮਾਤ ਵਿੱਚ ਮੈਰਿਟ ’ਚ ਆਏ ਵਿਦਿਆਰਥੀਆਂ ਨੂੰ ਅੱਜ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਆਪਣੀ ਕੁਰਸੀ ’ਤੇ ਬਿਠਾਇਆ। ਉਨ੍ਹਾਂ ਨੇ ਕਿਹਾ ਕਿ ਵਿਦਿਆਰਥੀ ਆਪਣੇ ਸੁਪਨੇ ਸਾਕਾਰ ਕਰਨ ਲਈ ਬੁਰੀ ਸੰਗਤ ਤੋਂ ਬਚਦੇ ਹੋਏ ਮਿਹਨਤ ਕਰਨ ਤਾਂ ਉਨ੍ਹਾਂ ਦੇ ਕੁਝ ਵੀ ਬਣਨ ਦੇ ਸੁਪਨੇ ਜਰੂਰ ਪੂਰੇ ਹੋਣਗੇ।ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਜ਼ਿਲ੍ਹੇ ਦੇ 12ਵੀਂ ਜਮਾਤ ਦੇ ਮੈਰਿਟ ’ਚ ਆਏ 12 ਵਿਦਿਆਰਥੀਆਂ ਨੂੰ ਆਪਣੇ ਦਫ਼ਤਰ ਵਿਖੇ ਸਨਮਾਨਤ ਕਰਦਿਆਂ ਉਨ੍ਹਾਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਦੀ ਕਾਰਗੁਜ਼ਾਰੀ ਤੋਂ ਜਾਣੂ ਕਰਵਾਇਆ ਅਤੇ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਉਰੋ ਵਿਖੇ ਅਗਲੇ ਭਵਿੱਖ ਲਈ ਕੈਰੀਅਰ ਕਾਉਸਲਿੰਗ ਵੀ ਕਰਵਾਈ।

ਇਹ ਵੀ ਪੜ੍ਹੋ ਕੇਜਰੀਵਾਲ ਤੇ ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਜੰਗ ਵਿੱਚ ਯੋਧੇ ਬਣਨ ਲਈ ਸਹੁੰ ਚੁਕਾਈ 

ਡਾ. ਪ੍ਰੀਤੀ ਯਾਦਵ ਨੇ ਕਿਹਾ ਕਿ ਟਾਪਰ ਬਣਨਾ ਜਾਂ ਸਫ਼ਲਤਾ, ਕਿਸੇ ਦੀ ਤਰੱਕੀ ਜਾਂ ਸਫ਼ਲ ਹੋਣ ਦਾ ਇੱਕ ਮਾਪਦੰਡ ਨਹੀਂ ਹੈ, ਮਿਹਨਤ ਕਰਕੇ ਪੈਸਾ, ਨਾਮ ਤੇ ਕੁਝ ਵੀ ਕਮਾਇਆ ਜਾ ਸਕਦਾ ਹੈ, ਪਰੰਤੂ ਮੇਰਾ ਮੰਨਣਾ ਹੈ ਕਿ ਜੇਕਰ ਤੁਸੀਂ ਚੰਗੇ ਤੇ ਨੇਕ ਇਨਸਾਨ ਹੋ ਤਾਂ ਹੀ ਸਫ਼ਲ ਵਿਅਕਤੀ ਹੋ। ਉਨ੍ਹਾਂ ਕਿਹਾ ਕਿ ਹਰੇਕ ਬੱਚੇ ਨੂੰ ਇਹ ਸੋਚਣਾ ਚਾਹੀਦਾ ਹੈ ਕਿ ਉਹ ਅਜਿਹੇ ਵਿਅਕਤੀ ਬਣਨ ਜੋ ਕਿਸੇ ਦੂਜੇ ਜਾਂ ਲੋੜਵੰਦ ਦੀ ਮਦਦ ਕਰ ਸਕਣ, ਕਿਉਂਕਿ ਆਪਣੇ ਲਈ ਤਾਂ ਹਰ ਕੋਈ ਕਰਦਾ ਹੈ।ਡਾ. ਪ੍ਰੀਤੀ ਯਾਦਵ ਨੇ ਇਨ੍ਹਾਂ ਵਿਦਿਆਰਥੀਆਂ ਤੋਂ ਉਨ੍ਹਾਂ ਦੇ ਸਕੂਲਾਂ ਬਾਬਤ ਫੀਡਬੈਕ ਹਾਸਲ ਕੀਤੀ, ਜਿਸ ’ਤੇ ਬਾਦਸ਼ਾਹਪੁਰ ਕਾਲੇਕੀ, ਪੀਐਮ ਸ੍ਰੀ ਦੇਵੀਗੜ੍ਹ ਅਤੇ ਸਮਾਣਾ ਦੇ ਸਕੂਲਾਂ ’ਚ ਖੇਡ ਮੈਦਾਨਾਂ ਦੀ ਮੰਗ ਨੂੰ ਤੁਰੰਤ ਪੂਰਾ ਕਰਦਿਆਂ ਹਰ ਖੇਡ ਮੈਦਾਨ ਲਈ 5-5 ਲੱਖ ਰੁਪਏ ਜਾਰੀ ਕੀਤੇ।

ਇਹ ਵੀ ਪੜ੍ਹੋ ਮਾਲਵਾ ਪੱਟੀ ਦੇ ਚੰਡੀਗੜ੍ਹ ਨਾਲ ਰੇਲ ਲਿੰਕ ਰਾਹੀਂ ਜੁੜਣ ਦੀ ਉਮੀਦ ਬੱਝੀ; ਰੇਲਵੇ ਨੇ ਜਾਰੀ ਕੀਤੇ 203 ਕਰੋੜ

ਉਨ੍ਹਾਂ ਨੇ ਮੈਰੀਟੋਰੀਅਸ ਸਕੂਲ ਪਟਿਆਲਾ ’ਚ ਆਡੀਟੋਰੀਅਮ ਬਣਾਉਣ ਸਮੇਤ ਹੋਰ ਸਕੂਲਾਂ ’ਚ ਵਿਦਿਆਰਥੀਆਂ ਵੱਲੋਂ ਰੱਖੀਆਂ ਹੋਰ ਮੰਗਾਂ ਵੀ ਤੁਰੰਤ ਪ੍ਰਵਾਨ ਕੀਤੀਆਂ।ਡਿਪਟੀ ਕਮਿਸ਼ਨਰ ਨੇ ਮੈਰਿਟ ’ਚ ਆਏ ਵਿਦਿਆਰਥੀਆਂ ਮਨੀਸ਼ਾ, ਮਨਪ੍ਰੀਤ ਕੌਰ, ਭਾਨੂ ਕਪੂਰ, ਹੁਸਨਪ੍ਰੀਤ ਕੌਰ, ਨਿਸ਼ਠਾ ਮਿੱਤਲ, ਹਰਜੋਤ ਕੌਰ, ਜਸ਼ਨਦੀਪ ਸਿੰਘ, ਨਿਰਜਲਾ ਯਾਦਵ, ਹਰਸਿਮਰਨ ਕੌਰ, ਜਸ਼ਨਪ੍ਰੀਤ ਸਿੰਘ, ਨਰਿੰਦਰਪਾਲ ਕੌਰ ਤੇ ਖੁਸ਼ਪ੍ਰੀਤ ਕੌਰ ਨੂੰ ਸਨਮਾਨਤ ਕੀਤਾ। ਇਸ ਮੌਕੇ ਏ.ਡੀ.ਸੀ (ਜ) ਇਸ਼ਾ ਸਿੰਗਲ, ਮੁੱਖ ਮੰਤਰੀ ਫੀਲਫ਼ ਅਫ਼ਸਰ ਸਤੀਸ਼ ਚੰਦਰ, ਡਿਪਟੀ ਡੀ.ਈ.ਓ. ਰਵਿੰਦਰਪਾਲ ਸਿੰਘ, ਸਕੂਲਾਂ ਦੇ ਪ੍ਰਿਸੀਪਲ, ਅਧਿਆਪਕ ਤੇ ਵਿਦਿਆਰਥੀਆਂ ਦੇ ਮਾਪੇ ਵੀ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

ਭਗਵੰਤ ਮਾਨ ਅਤੇ ਕੇਜਰੀਵਾਲ ਵੱਲੋਂ ਨਸ਼ਿਆਂ ਦੀ ਸਮੱਸਿਆ ਨਾਲ ਨਜਿੱਠਣ ਅਤੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਬਚਾਉਣ ਲਈ ਲੋਕਾਂ ਨੂੰ ਪਹਿਰੇਦਾਰ ਵਜੋਂ ਕੰਮ ਕਰਨ ਦੀ ਅਪੀਲ

0

👉ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਬਹੁਤ ਹੀ ਸੁਚੱਜੇ ਅਤੇ ਯੋਜਨਾਬੱਧ ਢੰਗ ਨਾਲ ਲਾਗੂ ਕੀਤਾ ਗਿਆ: ਮੁੱਖ ਮੰਤਰੀ
ਲਖਨਪਾਲ (ਜਲੰਧਰ):ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਸੂਬੇ ਦੇ ਲੋਕਾਂ ਨੂੰ ਆਉਣ ਵਾਲੀਆਂ ਪੀੜ੍ਹੀਆਂ ਨੂੰ ਬਚਾਉਣ ਲਈ ਨਸ਼ਿਆਂ ਦੀ ਸਮੱਸਿਆ ਨਾਲ ਨਜਿੱਠਣ ਲਈ ਪਹਿਰੇਦਾਰ ਵਜੋਂ ਕੰਮ ਕਰਨ ਦਾ ਸੱਦਾ ਦਿੱਤਾ।ਲੋਕਾਂ ਨੂੰ ਨਸ਼ਿਆਂ ਵਿਰੁੱਧ ਜੰਗ ‘ਚ ਸਹੁੰ ਚੁਕਾਉਣ ਲਈ ਰੱਖੇ ਗਏ ਸਮਾਗਮ ਵਿੱਚ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਇਹ ਜਾਣ ਕੇ ਬਹੁਤ ਖੁਸ਼ੀ ਹੋਈ ਕਿ ਲੋਕ ਕਹਿ ਰਹੇ ਹਨ ਕਿ ਯੁੱਧ ਨਸ਼ਿਆਂ ਵਿਰੁੱਧ ਦੀ ਸ਼ੁਰੂਆਤ ਤੋਂ ਬਾਅਦ ਪਿੰਡਾਂ ਵਿੱਚ ਹਾਲਾਤ ਬਦਲ ਗਏ ਹਨ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਇਹ ਫੈਸਲਾਕੁੰਨ ਜੰਗ ਯੋਜਨਾਬੱਧ ਅਤੇ ਬਹੁਤ ਹੀ ਸੁਚੱਜੇ ਢੰਗ ਨਾਲ ਚਲਾਈ ਗਈ ਹੈ, ਜਿਸ ਸਦਕਾ ਇਸਦੇ ਸਕਾਰਾਤਮਕ ਨਤੀਜੇ ਸਾਹਮਣੇ ਆ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨਸ਼ਿਆਂ ਦੀ ਸਪਲਾਈ ਲਾਈਨ ਨੂੰ ਤੋੜ ਕੇ ਤਸਕਰਾਂ ਨੂੰ ਲਗਾਤਾਰ ਗ੍ਰਿਫ਼ਤਾਰ ਕਰਨ ਦੇ ਨਾਲ-ਨਾਲ ਨਸ਼ਾ ਪੀੜਤਾਂ ਦਾ ਮੁੜ-ਵਸੇਬਾ ਯਕੀਨੀ ਬਣਾਇਆ ਜਾ ਰਿਹਾ ਹੈ।

ਇਹ ਵੀ ਪੜ੍ਹੋ ਆਉਣ ਵਾਲੀਆਂ ਪੀੜ੍ਹੀਆਂ ਨੂੰ ਨਸ਼ਿਆਂ ਦੀ ਮਾਰ ਤੋਂ ਬਚਾਉਣ ਲਈ ਹਰ ਸੰਭਵ ਯਤਨ ਕਰਾਂਗੇ: ਅਰਵਿੰਦ ਕੇਜਰੀਵਾਲ 

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨਸ਼ਾ ਪੀੜਤਾਂ ਦੀਆਂ ਲਾਸ਼ਾਂ ਅਤੇ ਚਿਤਾਵਾਂ ਦੀ ਕੀਮਤ ‘ਤੇ ਨਸ਼ਾ ਤਸਕਰਾਂ ਨੂੰ ਵਧਣ-ਫੁੱਲਣ ਦੀ ਆਗਿਆ ਨਹੀਂ ਦੇਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਪਹਿਲਾਂ ਹੀ ਨਸ਼ੇ ਦੀ ਸਪਲਾਈ ਲਾਈਨ ਤੋੜ ਦਿੱਤੀ ਹੈ ਅਤੇ ਇਸ ਘਿਨਾਉਣੇ ਅਪਰਾਧ ਵਿੱਚ ਸ਼ਾਮਲ ਵੱਡੀਆਂ ਮੱਛੀਆਂ ਨੂੰ ਸਲਾਖਾਂ ਪਿੱਛੇ ਸੁੱਟਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਇਤਿਹਾਸ ਵਿੱਚ ਪਹਿਲੀ ਵਾਰ ਹੈ ਕਿ ਸੂਬਾ ਸਰਕਾਰ ਵੱਲੋਂ ਗੈਰ-ਕਾਨੂੰਨੀ ਤੌਰ ‘ਤੇ ਬਣਾਈ ਨਸ਼ਾ ਤਸਕਰਾਂ ਦੀ ਜਾਇਦਾਦ ਨੂੰ ਨਸ਼ਟ/ਜ਼ਬਤ ਕੀਤਾ ਜਾ ਰਿਹਾ ਹੈ ਤਾਂ ਜੋ ਮਿਸਾਲ ਕਾਇਮ ਕੀਤੀ ਜਾ ਸਕੇ ।ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੀ ਪਵਿੱਤਰ ਧਰਤੀ ਨੂੰ ਸੰਤਾਂ, ਪੀਰ-ਪੈਗੰਬਰਾਂ ਅਤੇ ਸ਼ਹੀਦਾਂ ਦਾ ਆਸ਼ੀਰਵਾਦ ਪ੍ਰਾਪਤ ਹੈ ਅਤੇ ਪੰਜਾਬ ਸੂਬਾ ਆਪਣੇ ਜਰਨੈਲਾਂ, ਲੈਫਟੀਨੈਂਟਾਂ, ਅਧਿਕਾਰੀਆਂ, ਖਿਡਾਰੀਆਂ ਆਦਿ ਲਈ ਜਾਣਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਆਗੂਆਂ ਨੇ ਨਸ਼ਾ ਤਸਕਰਾਂ ਨਾਲ ਮਿਲੀਭੁਗਤ ਕਰਕੇ ਇਸ ਗੈਰ-ਕਾਨੂੰਨੀ ਕਾਰੋਬਾਰ ਨੂੰ ਉਤਸ਼ਾਹਿਤ ਕੀਤਾ।

ਇਹ ਵੀ ਪੜ੍ਹੋ ਕੇਜਰੀਵਾਲ ਤੇ ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਜੰਗ ਵਿੱਚ ਯੋਧੇ ਬਣਨ ਲਈ ਸਹੁੰ ਚੁਕਾਈ

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਦੋਂ ਪਿਛਲੀਆਂ ਸਰਕਾਰਾਂ ਵਿੱਚੋਂ ਕਿਸੇ ਸਰਕਾਰ ਨੇ ਇਸ ਕਾਰੋਬਾਰ ਨੂੰ ਸਰਪ੍ਰਸਤੀ ਦਿੱਤੀ ਤਾਂ ਉਨ੍ਹਾਂ ਤੋਂ ਬਾਅਦ ਵਾਲਿਆਂ ਨੇ ਇਸ ਗ਼ੈਰਕਾਨੂੰਨੀ ਕਾਰੋਬਾਰ ਨੂੰ ਵੱਡੇ ਪੱਧਰ ‘ਤੇ ਪ੍ਰਫੁੱਲਤ ਹੋਣਾ ਯਕੀਨੀ ਬਣਾਇਆ।ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਆਗੂਆਂ ਨੇ ਸਿਰਫ਼ ਆਪਣੇ ਨਿੱਜੀ ਹਿੱਤਾਂ ਲਈ ਸੂਬੇ ਦੇ ਲੋਕਾਂ ਨੂੰ ਮੂਰਖ ਬਣਾਇਆ ਅਤੇ ਕਦੇ ਵੀ ਸੂਬੇ ਦੇ ਹਿੱਤ ਲਈ ਕੋਈ ਫੈਸਲਾ ਨਹੀਂ ਲਿਆ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਹਰ ਕੰਮ ਆਪਣੇ ਕਰੀਬੀਆਂ ਦੀ ਭਲਾਈ ‘ਤੇ ਕੇਂਦਰਤ ਸੀ, ਜਿਸ ਕਾਰਨ ਸਾਡਾ ਸੂਬਾ ਪਿੱਛੇ ਰਹਿ ਗਿਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ ਜਦੋਂ ਸੂਬਾ ਸਰਕਾਰ ਨੇ ਨਸ਼ਿਆਂ ਵਿਰੁੱਧ ਸਫਾਈ ਮੁਹਿੰਮ ਸ਼ੁਰੂ ਕੀਤੀ ਹੈ ਤਾਂ ਇਸ ਦੇ ਨਤੀਜੇ ਸਾਫ਼ ਦਿਖਾਈ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਫ਼ਸਲ ਨਸ਼ਟ ਕਰ ਦਿੱਤੀ ਗਈ ਹੈ, ਪਰ ਇਸ ਦੇ ਕੁਝ ਬੀਜ ਅਜੇ ਵੀ ਮੌਜੂਦ ਹਨ, ਜਿਨ੍ਹਾਂ ਨੂੰ ਜਲਦ ਹੀ ਸਾਫ਼ ਕਰ ਦਿੱਤਾ ਜਾਵੇਗਾ।ਮੁੱਖ ਮੰਤਰੀ ਨੇ ਕਿਹਾ ਕਿ ਵਿਰੋਧੀ ਧਿਰ ਇਨ੍ਹਾਂ ਮੁੱਦਿਆਂ ‘ਤੇ ਚੁੱਪ ਹੈ ਕਿਉਂਕਿ ਉਨ੍ਹਾਂ ਦੇ ਹੱਥ ਸੂਬੇ ਦੇ ਮਾਸੂਮ ਲੋਕਾਂ ਦੇ ਖੂਨ ਨਾਲ ਰੰਗੇ ਹੋਏ ਹਨ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਆਗੂਆਂ ਨੂੰ ਸੂਬੇ ਜਾਂ ਇਸ ਦੇ ਲੋਕਾਂ ਦੀ ਕੋਈ ਚਿੰਤਾ ਨਹੀਂ ਹੈ ਅਤੇ ਉਹ ਸਿਰਫ਼ ਆਪਣੇ ਹਿੱਤਾਂ ਦੀ ਪਰਵਾਹ ਕਰਦੇ ਹਨ।

ਇਹ ਵੀ ਪੜ੍ਹੋ ‘ਉਡਦਾ ਪੰਜਾਬ’ ਤੋਂ ‘ਬਦਲਦਾ ਪੰਜਾਬ’: ‘ਆਪ’ ਨੇ ਨਸ਼ਿਆਂ ਦੇ ਕੇਂਦਰ ਬਿੰਦੂਆਂ ਨੂੰ ਨਸ਼ਾ ਮੁਕਤ ਜ਼ੋਨਾਂ ਵਿੱਚ ਬਦਲਿਆ: ਅਰਵਿੰਦ ਕੇਜਰੀਵਾਲ

ਭਗਵੰਤ ਸਿੰਘ ਮਾਨ ਨੇ ਸੂਬੇ ਦੇ ਲੋਕਾਂ ਨੂੰ ਚਿਤਾਵਨੀ ਦਿੱਤੀ ਕਿ ਰੱਬ ਨਾ ਕਰੇ ਜੇਕਰ ਵਿਰੋਧੀ ਧਿਰ ਸੱਤਾ ਵਿੱਚ ਵਾਪਸ ਆਉਂਦੀ ਹੈ ਤਾਂ ਨਸ਼ਿਆਂ ਦੀ ਸਮੱਸਿਆ ਸੂਬੇ ਵਿੱਚ ਮੁੜ ਤੋਂ ਆਪਣੇ ਪੈਰ ਪਸਾਰਦੀ ਦਿਸੇਗੀ ।ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਨੇ ਪਹਿਲਾਂ ਹੀ ਉਨ੍ਹਾਂ ਆਗੂਆਂ ਨੂੰ ਸਿਰੇ ਤੋਂ ਨਕਾਰ ਦਿੱਤਾ ਹੈ ਜਿਨ੍ਹਾਂ ਨੇ ਨਸ਼ਿਆਂ ਦੇ ਕਾਰੋਬਾਰ ਨੂੰ ਸਰਪ੍ਰਸਤੀ ਦਿੱਤੀ ਸੀ ਅਤੇ ਉਨ੍ਹਾਂ ਨੂੰ ਸੱਤਾ ਤੋਂ ਲਾਂਭੇ ਕਰ ਵੀ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜੇਕਰ ਇਹ ਆਗੂ ਦੁਬਾਰਾ ਉਨ੍ਹਾਂ ਤੋਂ ਵੋਟ ਮੰਗਣ ਆਉਂਦੇ ਹਨ ਤਾਂ ਪੰਜਾਬੀ ਉਨ੍ਹਾਂ ਤੋਂ ਇਹ ਸਵਾਲ ਪੁੱਛਣ ਕਿ ਉਨ੍ਹਾਂ ਨੇ ਨਸ਼ਾ ਤਸਕਰਾਂ ਦਾ ਪੱਖ ਕਿਉਂ ਲਿਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਆਗੂਆਂ ਨੂੰ ਆਮ ਆਦਮੀ ਨਾਲ ਕੋਈ ਹਮਦਰਦੀ ਨਹੀਂ ਸਗੋਂ ਇਨ੍ਹਾਂ ਦਾ ਇੱਕੋ ਇੱਕ ਉਦੇਸ਼ ਸੂਬੇ ਦੇ ਖਜ਼ਾਨੇ ਨੂੰ ਲੁੱਟਣਾ ਹੈ।ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਸੂਬੇ ਦੇ ਪਾਣੀਆਂ ਅਤੇ ਨੌਜਵਾਨਾਂ ਦੀ ਰਾਖੀ ਲਈ ਵਚਨਬੱਧ ਹੈ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪਹਿਲਾਂ ਹੀ ਯੋਗਤਾ ਦੇ ਆਧਾਰ ‘ਤੇ ਨੌਜਵਾਨਾਂ ਨੂੰ 54000 ਤੋਂ ਵੱਧ ਨੌਕਰੀਆਂ ਦੇ ਚੁੱਕੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਕਦਮ ਦਾ ਉਦੇਸ਼ ਨੌਜਵਾਨਾਂ ਨੂੰ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਸਰਗਰਮ ਭਾਈਵਾਲ ਬਣਾਉਣਾ ਹੈ।

ਇਹ ਵੀ ਪੜ੍ਹੋ ਹਰਜੋਤ ਬੈਂਸ ਵੱਲੋਂ ਸ੍ਰੀ ਕੀਰਤਪੁਰ ਸਾਹਿਬ-ਨੰਗਲ ਹਾਈਵੇਅ ਪ੍ਰੋਜੈਕਟ ਵਿੱਚ ਤੇਜ਼ੀ ਲਿਆਉਣ ਲਈ ਐਨ.ਐਚ.ਏ.ਆਈ. ਅਧਿਕਾਰੀਆਂ ਨੂੰ ਆਦੇਸ਼

ਮੁੱਖ ਮੰਤਰੀ ਨੇ ਕਿਹਾ ਕਿ ਕਈ ਪਿੰਡਾਂ ਵਿੱਚ ਨਸ਼ਾ ਤਸਕਰ ਪਹਿਲਾਂ ਹੀ ਕਾਰੋਬਾਰ ਛੱਡ ਕੇ ਸੂਬੇ ‘ਚੋਂ ਨੱਸ ਚੁੱਕੇ ਹਨ। ਉਨ੍ਹਾਂ ਕਿਹਾ ਕਿ ਕਿਸੇ ਨੂੰ ਵੀ ਅਜਿਹੇ ਘਿਨਾਉਣੇ ਅਪਰਾਧ ਵਿੱਚ ਸ਼ਾਮਲ ਹੋਣ ਦੀ ਆਗਿਆ ਨਹੀਂ ਦਿੱਤੀ ਜਾਵੇਗੀ ਅਤੇ ਉਨ੍ਹਾਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ਇਸ ਪਵਿੱਤਰ ਧਰਤੀ ‘ਤੇ ਨਸ਼ਾ ਤਸਕਰਾਂ ਲਈ ਕੋਈ ਜਗ੍ਹਾ ਨਹੀਂ ਹੈ ਅਤੇ ਉਹ ਜਲਦੀ ਇਤਿਹਾਸ ਦਾ ਹਿੱਸਾ ਬਣ ਜਾਣਗੇ ਕਿਉਂਕਿ ਪੰਜਾਬ ਨਸ਼ਾ ਮੁਕਤ ਹੋਣ ਲਈ ਵੱਡੀਆਂ ਪੁਲਾਂਘਾਂ ਪੁੱਟ ਰਿਹਾ ਹੈ।ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਸੂਬੇ ਦੇ ਵਿਕਾਸ ਨੂੰ ਵੱਡਾ ਹੁਲਾਰਾ ਦੇਣ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਹੈ ਅਤੇ ਇਸ ਮੰਤਵ ਲਈ ਫੰਡਾਂ ਦੀ ਕੋਈ ਕਮੀ ਨਹੀਂ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਛੱਪੜਾਂ ਦੀ ਮੁਰੰਮਤ, ਸੜਕਾਂ ਦੀ ਉਸਾਰੀ ਅਤੇ ਹੋਰ ਵੱਡੇ ਕੰਮ ਪਹਿਲਾਂ ਹੀ ਪੂਰੇ ਜ਼ੋਰਾਂ-ਸ਼ੋਰਾਂ ਨਾਲ ਚੱਲ ਰਹੇ ਹਨ। ਭਗਵੰਤ ਸਿੰਘ ਮਾਨ ਨੇ ਪਿੰਡ ਵਾਸੀਆਂ ਨੂੰ ਨਸ਼ਿਆਂ ਦੀ ਸਮੱਸਿਆ ਨੂੰ ਠੱਲ੍ਹ ਪਾਉਣ ਅਤੇ ਸੂਬੇ ਵਿੱਚ ਵਿਕਾਸ ਦੀ ਰਫ਼ਤਾਰ ਨੂੰ ਤੇਜ਼ ਕਰਨ ਲਈ ਚੌਕਸ ਰਹਿਣ ਦੀ ਅਪੀਲ ਕੀਤੀ।

ਇਹ ਵੀ ਪੜ੍ਹੋ ਲੋਕ ਸੰਪਰਕ ਵਿਭਾਗ ਵਿੱਚ ਤਰੱਕੀਆਂ; ਦੋ ਜੁਆਇੰਟ ਡਾਇਰੈਕਟਰ ਅਤੇ ਛੇ ਡਿਪਟੀ ਡਾਇਰੈਕਟਰ ਬਣੇ

ਮੁੱਖ ਮੰਤਰੀ ਨੇ ਦੁਹਰਾਇਆ ਕਿ ਉਨ੍ਹਾਂ ਨੂੰ ਇਹ ਦੇਖ ਕੇ ਬਹੁਤ ਖੁਸ਼ੀ ਹੋਈ ਹੈ ਕਿ ਇਸ ਮੁਹਿੰਮ ਵਿੱਚ ਵੱਡੀ ਗਿਣਤੀ ਔਰਤਾਂ ਹਿੱਸਾ ਲੈ ਰਹੀਆਂ ਹਨ, ਜੋ ਕਿ ਇੱਕ ਚੰਗਾ ਸੰਕੇਤ ਹੈ, ਕਿਉਂਕਿ ਉਹ ਨਸ਼ਿਆਂ ਦੀ ਸਮੱਸਿਆ ਦੀਆਂ ਅਸਲ ਪੀੜਤ ਹਨ ਅਤੇ ਉਨ੍ਹਾਂ ਨੇ ਇਸ ਦਲਦਲ ਵਿੱਚ ਆਪਣੇ ਪਰਿਵਾਰ ਬਰਬਾਦ ਹੁੰਦੇ ਦੇਖੇ ਹਨ। ਉਨ੍ਹਾਂ ਕਿਹਾ ਕਿ ਜੇ ਔਰਤਾਂ ਕਿਸੇ ਵੀ ਖ਼ਤਰੇ ਦੇ ਖਾਤਮੇ ਲਈ ਇੰਨੀ ਵੱਡੀ ਪੱਧਰ ‘ਤੇ ਸਮਰਥਨ ਦਿੰਦੀਆਂ ਹਨ ਤਾਂ ਖਤਰਾ ਜ਼ਿਆਦਾ ਦੇਰ ਨਹੀਂ ਟਿਕ ਸਕਦਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਦਿਨ ਦੂਰ ਨਹੀਂ, ਜਦੋਂ ਔਰਤਾਂ ਦੀ ਸਰਗਰਮ ਭਾਗੀਦਾਰੀ ਨਾਲ ਸੂਬਾ ਪੂਰੀ ਤਰ੍ਹਾਂ ਨਸ਼ਾ ਮੁਕਤ ਹੋ ਜਾਵੇਗਾ।ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਕੇਂਦਰ, ਬੀਬੀਐਮਬੀ ਅਤੇ ਹਰਿਆਣਾ ਸਰਕਾਰ ਦੇ ਸੂਬੇ ਦੇ ਪਾਣੀਆਂ ਦੀ ਚੋਰੀ ਦੇ ਕਠੋਰ ਕਦਮ ਦਾ ਸਖ਼ਤ ਵਿਰੋਧ ਕੀਤਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਆਗੂ ਆਪਣੇ ਨਿੱਜੀ ਹਿੱਤਾਂ ਖਾਤਰ ਇਸ ਨੂੰ ਸਰਪ੍ਰਸਤੀ ਦਿੰਦੇ ਰਹੇ ਹਨ ਪਰ ਸੂਬੇ ਦੇ ਪਾਣੀਆਂ ਦੇ ਰਖਵਾਲੇ ਹੋਣ ਦੇ ਨਾਤੇ ਉਹ ਅਜਿਹਾ ਕਦੇ ਨਹੀਂ ਹੋਣ ਦੇਣਗੇ। ਉਨ੍ਹਾਂ ਕਿਹਾ ਕਿ ਪੰਜਾਬ ਨੇ ਆਪਣੀ ਨਹਿਰੀ ਪਾਣੀ ਪ੍ਰਣਾਲੀ ਨੂੰ ਅਪਗ੍ਰੇਡ ਕੀਤਾ ਹੈ ਅਤੇ ਝੋਨੇ ਦੇ ਸੀਜ਼ਨ ਦੇ ਮੱਦੇਨਜ਼ਰ ਸੂਬੇ ਦੇ ਕਿਸਾਨਾਂ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਇਸ ਸਮੇਂ ਪਾਣੀ ਦੀ ਸਖ਼ਤ ਲੋੜ ਹੈ। ਉਨ੍ਹਾਂ ਸਪੱਸ਼ਟ ਤੌਰ ‘ਤੇ ਕਿਹਾ ਕਿ ਪੰਜਾਬ ਕੋਲ ਦੂਜੇ ਸੂਬਿਆਂ ਨੂੰ ਦੇਣ ਲਈ ਇੱਕ ਵੀ ਬੂੰਦ ਪਾਣੀ ਵਾਧੂ ਨਹੀਂ ਹੈ ਅਤੇ ਕਿਸੇ ਨੂੰ ਵੀ ਪੰਜਾਬ ਦੇ ਹੱਕਾਂ ਨੂੰ ਹੜੱਪਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਲੋਕ ਸੰਪਰਕ ਵਿਭਾਗ ਵਿੱਚ ਤਰੱਕੀਆਂ; ਦੋ ਜੁਆਇੰਟ ਡਾਇਰੈਕਟਰ ਅਤੇ ਛੇ ਡਿਪਟੀ ਡਾਇਰੈਕਟਰ ਬਣੇ

0

👉ਇਸ਼ਵਿੰਦਰ ਸਿੰਘ ਗਰੇਵਾਲ ਅਤੇ ਮਨਵਿੰਦਰ ਸਿੰਘ ਜੁਆਇੰਟ ਡਾਇਰੈਕਟਰ ਬਣੇ
👉ਰੁਚੀ ਕਾਲੜਾ, ਰਸ਼ਿਮ ਵਰਮਾ, ਨਵਦੀਪ ਸਿੰਘ ਗਿੱਲ, ਪ੍ਰਭਦੀਪ ਸਿੰਘ ਕੌਲਧਰ, ਹਾਕਮ ਥਾਪਰ ਤੇ ਹਰਦੀਪ ਸਿੰਘ ਡਿਪਟੀ ਡਾਇਰੈਕਟਰ ਬਣੇ
Chandigarh News:ਸੂਚਨਾ ਅਤੇ ਲੋਕ ਸੰਪਰਕ ਵਿਭਾਗ ਵਿੱਚ ਕੰਮ ਕਰਦੇ ਅੱਠ ਅਧਿਕਾਰੀਆਂ ਨੂੰ ਅੱਜ ਪਦਉੱਨਤ ਕੀਤਾ ਗਿਆ। ਵਿਭਾਗ ਵਿੱਚ ਕੰਮ ਕਰਦੇ ਦੋ ਡਿਪਟੀ ਡਾਇਰੈਕਟਰਾਂ ਨੂੰ ਪਦਉੱਨਤ ਕਰਕੇ ਜੁਆਇੰਟ ਡਾਇਰੈਕਟਰ ਅਤੇ ਪੰਜ ਸੂਚਨਾ ਤੇ ਲੋਕ ਸੰਪਰਕ ਅਧਿਕਾਰੀਆਂ ਨੂੰ ਡਿਪਟੀ ਡਾਇਰੈਕਟਰ ਤੇ ਇਕ ਆਰਟ ਐਗ਼ਜ਼ੈਕਿਟਵ ਨੂੰ ਡਿਪਟੀ ਡਾਇਰੈਕਟਰ ਬਣਾਇਆ ਗਿਆ ਹੈ। ਪਦਉੱਨਤ ਹੋਏ ਅੱਠ ਅਧਿਕਾਰੀਆਂ ਨੂੰ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ. ਹਰਜੋਤ ਸਿੰਘ ਬੈਂਸ ਦੀ ਪ੍ਰਵਾਨਗੀ ਉਪਰੰਤ ਅੱਜ ਨਵੀਂ ਤਾਇਨਾਤੀ ਦੇ ਹੁਕਮ ਵੀ ਜਾਰੀ ਕਰ ਦਿੱਤੇ ਗਏ ਹਨ।

ਇਹ ਵੀ ਪੜ੍ਹੋ ਹਰਜੋਤ ਬੈਂਸ ਵੱਲੋਂ ਸ੍ਰੀ ਕੀਰਤਪੁਰ ਸਾਹਿਬ-ਨੰਗਲ ਹਾਈਵੇਅ ਪ੍ਰੋਜੈਕਟ ਵਿੱਚ ਤੇਜ਼ੀ ਲਿਆਉਣ ਲਈ ਐਨ.ਐਚ.ਏ.ਆਈ. ਅਧਿਕਾਰੀਆਂ ਨੂੰ ਆਦੇਸ਼

ਸੂਚਨਾ ਤੇ ਲੋਕ ਸੰਪਰਕ ਵਿਭਾਗ ਵੱਲੋਂ 8 ਮਈ ਨੂੰ ਕੀਤੀਆਂ ਗਈਆਂ ਵਿਭਾਗੀ ਤਰੱਕੀ ਕਮੇਟੀਆਂ ਦੀਆਂ ਮੀਟਿੰਗਾਂ ਉਪਰੰਤ ਇਹ ਪਦਉੱਨਤੀਆਂ ਕੀਤੀਆਂ ਗਈਆਂ ਹਨ। ਅੱਜ ਪਦ-ਉੱਨਤ ਕੀਤੇ ਜੁਆਇੰਟ ਡਾਇਰੈਕਟਰ ਨੂੰ ਜਾਰੀ ਕੀਤੇ ਤਾਇਨਾਤੀ ਦੇ ਹੁਕਮਾਂ ਵਿੱਚ ਇਸ਼ਵਿੰਦਰ ਸਿੰਘ ਗਰੇਵਾਲ ਨੂੰ ਮੁੱਖ ਦਫ਼ਤਰ ਚੰਡੀਗੜ੍ਹ ਅਤੇ ਮਨਵਿੰਦਰ ਸਿੰਘ ਨੂੰ ਜੁਆਇੰਟ ਡਾਇਰੈਕਟਰ ਪ੍ਰੈੱਸ/ਮੁੱਖ ਮੰਤਰੀ ਅਤੇ ਵਾਧੂ ਚਾਰਜ ਜੁਆਇੰਟ ਡਾਇਰੈਕਟਰ ਬਾਰਡਰ ਰੇਂਜ ਅੰਮ੍ਰਿਤਸਰ ਲਗਾਇਆ ਗਿਆ।

ਇਹ ਵੀ ਪੜ੍ਹੋ ਕੇਜਰੀਵਾਲ ਤੇ ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਜੰਗ ਵਿੱਚ ਯੋਧੇ ਬਣਨ ਲਈ ਸਹੁੰ ਚੁਕਾਈ

ਇਸੇ ਤਰ੍ਹਾਂ ਪਦ-ਉੱਨਤ ਕੀਤੇ ਛੇ ਡਿਪਟੀ ਡਾਇਰੈਕਟਰਾਂ ਵਿੱਚੋਂ ਰੁਚੀ ਕਾਲੜਾ ਨੂੰ ਬਠਿੰਡਾ, ਰਸ਼ਿਮ ਵਰਮਾ ਨੂੰ ਮੁੱਖ ਦਫ਼ਤਰ ਤੇ ਵਾਧੂ ਚਾਰਜ ਸ੍ਰੀ ਅਨੰਦਪੁਰ ਸਾਹਿਬ, ਨਵਦੀਪ ਸਿੰਘ ਗਿੱਲ ਨੂੰ ਮੁੱਖ ਦਫ਼ਤਰ ਚੰਡੀਗੜ੍ਹ, ਪ੍ਰਭਦੀਪ ਸਿੰਘ ਕੌਲਧਰ ਨੂੰ ਮੁੱਖ ਦਫ਼ਤਰ ਤੇ ਵਾਧੂ ਚਾਰਜ ਸੰਗਰੂਰ, ਹਾਕਮ ਥਾਪਰ ਨੂੰ ਜਲੰਧਰ ਅਤੇ ਹਰਦੀਪ ਸਿੰਘ ਨੂੰ ਮੁੱਖ ਦਫ਼ਤਰ ਵਿਖੇ ਤਾਇਨਾਤ ਕੀਤਾ ਗਿਆ ਹੈ।ਨਵੇਂ ਪਦਉੱਨਤ ਅਧਿਕਾਰੀਆਂ ਨੇ ਅੱਜ ਵਿਭਾਗ ਦੇ ਸਕੱਤਰ ਸ੍ਰੀ ਰਾਮਵੀਰ ਕੋਲ ਜੁਆਇਨ ਕਰਦਿਆਂ ਸੂਚਨਾ ਤੇ ਲੋਕ ਸੰਪਰਕ ਮੰਤਰੀ ਤੇ ਉੱਚ ਅਧਿਕਾਰੀਆਂ ਦਾ ਧੰਨਵਾਦ ਕੀਤਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

ਆਉਣ ਵਾਲੀਆਂ ਪੀੜ੍ਹੀਆਂ ਨੂੰ ਨਸ਼ਿਆਂ ਦੀ ਮਾਰ ਤੋਂ ਬਚਾਉਣ ਲਈ ਹਰ ਸੰਭਵ ਯਤਨ ਕਰਾਂਗੇ: ਅਰਵਿੰਦ ਕੇਜਰੀਵਾਲ

0

👉ਜੇ ਤਿੰਨ ਕਰੋੜ ਪੰਜਾਬੀ ਇਕਜੁੱਟ ਹੁੰਦੇ ਹਨ ਤਾਂ ਨਸ਼ੀਲੇ ਪਦਾਰਥਾਂ ਦੀ ਸਮੱਸਿਆ 24 ਘੰਟਿਆਂ ਵਿੱਚ ਖ਼ਤਮ ਹੋ ਜਾਵੇਗੀ
ਲਖਨਪਾਲ (ਜਲੰਧਰ),ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਨਸ਼ਿਆਂ ਦੇ ਖ਼ਤਰੇ ਦਾ ਸ਼ਿਕਾਰ ਹੋਣ ਤੋਂ ਬਚਾਉਣ ਲਈ ਹਰ ਸੰਭਵ ਯਤਨ ਕਰੇਗੀ।ਦਿੱਲੀ ਦੇ ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਇਹ ਜਾਣ ਕੇ ਬਹੁਤ ਖ਼ੁਸ਼ੀ ਹੋਈ ਹੈ ਕਿ ਨਸ਼ਾ ਸਪਲਾਈ ਦੀ ਰੀੜ੍ਹ ਦੀ ਹੱਡੀ ਟੁੱਟ ਗਈ ਹੈ, ਜਿਸ ਲਈ ਪੰਜਾਬ ਪੁਲਿਸ ਨੂੰ ਥਾਪੜਾ ਦੇਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਜਿਸ ਤਰੀਕੇ ਨਾਲ ਇਹ ਨਸ਼ਾ ਵਿਰੋਧੀ ਮੁਹਿੰਮ ਸ਼ੁਰੂ ਕੀਤੀ ਗਈ ਹੈ, ਉਸ ਦਾ ਭਾਰਤ ਦੇ ਸਮਕਾਲੀ ਇਤਿਹਾਸ ਵਿੱਚ ਕੋਈ ਮੁਕਾਬਲਾ ਨਹੀਂ ਮਿਲਦਾ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਨਸ਼ੇ ਦੇ ਪੈਸੇ ਨਾਲ ਬਣੀਆਂ ਜਾਇਦਾਦਾਂ ਨੂੰ ਬੁਲਡੋਜ਼ਰਾਂ ਨੇ ਢਾਹ ਦਿੱਤਾ ਹੈ।

ਇਹ ਵੀ ਪੜ੍ਹੋ ਕੇਜਰੀਵਾਲ ਤੇ ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਜੰਗ ਵਿੱਚ ਯੋਧੇ ਬਣਨ ਲਈ ਸਹੁੰ ਚੁਕਾਈ

‘ਆਪ’ ਦੇ ਕੌਮੀ ਕਨਵੀਨਰ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਨਾ ਸਿਰਫ਼ ਨਸ਼ਾ ਵੇਚਣ ਵਾਲਿਆਂ ਨੂੰ ਸਰਪ੍ਰਸਤੀ ਦਿੱਤੀ, ਸਗੋਂ ਉਹ ਖ਼ੁਦ ਆਪਣੀਆਂ ਸਰਕਾਰੀ ਗੱਡੀਆਂ ਵਿੱਚ ਇਹ ਕਾਰੋਬਾਰ ਚਲਾਉਂਦੇ ਸਨ। ਉਨ੍ਹਾਂ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨਸ਼ਿਆਂ ਦੇ ਖ਼ਤਰੇ ਵਿਰੁੱਧ ਸਖ਼ਤੀ ਨਾਲ ਕਾਰਵਾਈ ਕਰ ਰਹੀ ਹੈ ਅਤੇ ਇਹ ਆਪਣੇ ਨੌਜਵਾਨਾਂ ਨੂੰ ਇਸ ਖ਼ਤਰੇ ਦਾ ਸ਼ਿਕਾਰ ਨਹੀਂ ਹੋਣ ਦੇਵੇਗੀ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਹੁਣ ਸੂਬੇ ਵਿੱਚ ਨਸ਼ਾ ਮੁਕਤੀ ਯਾਤਰਾ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਹਰ ਪਿੰਡ ਨੂੰ ਇਸ ਅਹਿਮ ਪ੍ਰੋਗਰਾਮ ਅਧੀਨ ਲਿਆਂਦਾ ਜਾਵੇਗਾ।ਨਸ਼ਿਆਂ ਵਿਰੁੱਧ ਜੰਗ ਵਿੱਚ ਪੰਜਾਬੀਆਂ ਦੇ ਪੂਰਨ ਸਮਰਥਨ ਦੀ ਮੰਗ ਕਰਦਿਆਂ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਜੇ ਤਿੰਨ ਕਰੋੜ ਪੰਜਾਬੀ ਨਸ਼ਿਆਂ ਦੇ ਖ਼ਤਰੇ ਵਿਰੁੱਧ ਇੱਕਜੁੱਟ ਹੋ ਕੇ ਉੱਠਣ ਤਾਂ ਨਸ਼ਿਆਂ ਦੀ ਸਮੱਸਿਆ 24 ਘੰਟਿਆਂ ਵਿੱਚ ਖ਼ਤਮ ਹੋ ਜਾਵੇਗੀ। ਉਨ੍ਹਾਂ ਕਿਹਾ ਕਿ ਮੁੱਠੀ ਭਰ ਨਸ਼ਾ ਤਸਕਰ ਪੰਜਾਬੀਆਂ ਦੀ ਤਾਕਤ ਅੱਗੇ ਨਹੀਂ ਟਿਕ ਸਕਦੇ ਅਤੇ ਉਨ੍ਹਾਂ ਨੂੰ ਜ਼ਮੀਨ ਹੇਠ ਦਫ਼ਨ ਕਰ ਦਿੱਤਾ ਜਾਵੇਗਾ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਨਾ ਸਿਰਫ਼ ਨਸ਼ਿਆਂ ਦੀਆਂ ਸਪਲਾਈ ਲਾਈਨਾਂ ਤੋੜੀਆਂ ਜਾ ਰਹੀਆਂ ਹਨ, ਸਗੋਂ ਸੂਬਾ ਸਰਕਾਰ ਨਸ਼ਾ ਪੀੜਤਾਂ ਦੇ ਮੁੜ ਵਸੇਬੇ ‘ਤੇ ਵੀ ਧਿਆਨ ਕੇਂਦਰਿਤ ਕਰ ਰਹੀ ਹੈ ਅਤੇ ਇਸ ਸਮੱਸਿਆ ਦਾ ਹੱਲ ਆਮ ਆਦਮੀ ਦੇ ਸਰਗਰਮ ਸਮਰਥਨ ਨਾਲ ਹੀ ਹੋ ਸਕਦਾ ਹੈ।

ਇਹ ਵੀ ਪੜ੍ਹੋ ‘ਉਡਦਾ ਪੰਜਾਬ’ ਤੋਂ ‘ਬਦਲਦਾ ਪੰਜਾਬ’: ‘ਆਪ’ ਨੇ ਨਸ਼ਿਆਂ ਦੇ ਕੇਂਦਰ ਬਿੰਦੂਆਂ ਨੂੰ ਨਸ਼ਾ ਮੁਕਤ ਜ਼ੋਨਾਂ ਵਿੱਚ ਬਦਲਿਆ: ਅਰਵਿੰਦ ਕੇਜਰੀਵਾਲ

ਆਪ ਦੇ ਕੌਮੀ ਕਨਵੀਨਰ ਨੇ ਕਿਹਾ ਕਿ ਸੂਬਾ ਸਰਕਾਰ ਦੋਹਰੀ ਨੀਤੀ ਅਪਣਾਉਂਦਿਆਂ ਜਿਥੇ ਇੱਕ ਪਾਸੇ ਨਸ਼ਾ ਤਸਕਰੀ ਨੂੰ ਰੋਕ ਰਹੀ ਹੈ ਅਤੇ ਦੂਜੇ ਪਾਸੇ ਇਸ ਖ਼ਤਰੇ ਨਾਲ ਨਜਿੱਠਣ ਲਈ ਨੌਜਵਾਨਾਂ ਦੀ ਸਾਕਾਰਾਤਮਕ ਊਰਜਾ ਨੂੰ ਉਸਾਰੂ ਰਸਤੇ ‘ਤੇ ਪਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਛੇਤੀ ਹੀ ਨਸ਼ਿਆਂ ਦੀ ਜਕੜ ਵਿੱਚੋਂ ਨਿਕਲ ਜਾਵੇਗਾ ਅਤੇ ਦੇਸ਼ ਵਿੱਚ ਮੋਹਰੀ ਸੂਬਾ ਬਣ ਕੇ ਉਭਰੇਗਾ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਹ ਸਮੇਂ ਦੀ ਲੋੜ ਹੈ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਪੰਜਾਬ ਦੁਨੀਆ ਭਰ ਵਿੱਚ ਤਾਰੇ ਵਾਂਗ ਚਮਕਦਾ ਰਹੇ ਅਤੇ ਹਰ ਖੇਤਰ ਵਿੱਚ ਦੁਨੀਆ ਦੀ ਅਗਵਾਈ ਕਰਦਾ ਰਹੇ।ਦਿੱਲੀ ਦੇ ਸਾਬਕਾ ਮੁੱਖ ਮੰਤਰੀ ਨੇ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੀ ਸ਼ਾਨਦਾਰ ਸਫ਼ਲਤਾ ਲਈ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਇਹ ਦੇਖ ਕੇ ਖੁਸ਼ੀ ਹੁੰਦੀ ਹੈ ਕਿ ਉਹ ਪਿੰਡ, ਜੋ ਕਦੇ ਨਸ਼ਿਆਂ ਦੇ ਕੇਂਦਰ ਸਨ, ਹੁਣ ਸੂਬਾ ਸਰਕਾਰ ਦੇ ਸਾਂਝੇ ਯਤਨਾਂ ਕਾਰਨ ਨਸ਼ਾ ਮੁਕਤ ਹੋ ਰਹੇ ਹਨ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪਹਿਲਾਂ ਸੂਬਾ ਸਰਕਾਰਾਂ ਵੱਲੋਂ ਨਸ਼ਾ ਤਸਕਰਾਂ ਨੂੰ ਬਚਾਇਆ ਜਾਂਦਾ ਸੀ, ਜਦ ਕਿ ਇਸ ਦੇ ਉਲਟ ਹੁਣ 10,000 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਨ੍ਹਾਂ ਵਿੱਚੋਂ 8500 ਵੱਡੀਆਂ ਮੱਛੀਆਂ ਹਨ।

ਇਹ ਵੀ ਪੜ੍ਹੋ ਖਰੜ MC ’ਚ AAP ਦਾ ਬਣੇਗਾ ਪ੍ਰਧਾਨ, ਅਨਮੋਲ ਗਗਨ ਮਾਨ ਦੀ ਅਗਵਾਈ ਹੇਠ ਬੇਭਰੋਸਗੀ ਦਾ ਮਤਾ ਹੋਇਆ ਪਾਸ

ਆਪ ਦੇ ਕੌਮੀ ਕਨਵੀਨਰ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਜੰਗ ਨੂੰ ਜ਼ਮੀਨੀ ਪੱਧਰ ‘ਤੇ ਲਿਜਾਇਆ ਜਾਵੇਗਾ ਅਤੇ ਸੂਬੇ ਦੇ ਲਗਭਗ 13000 ਪਿੰਡਾਂ ਵਿੱਚ ਵਿਚਾਰ-ਵਟਾਂਦਰਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਨੌਜਵਾਨਾਂ ਦੀ ਅਥਾਹ ਊਰਜਾ ਨੂੰ ਸਾਕਾਰਾਤਮਕ ਢੰਗ ਨਾਲ ਵਰਤਣ ਲਈ ਸਰਕਾਰ ਸੂਬੇ ਦੇ ਹਰ ਪਿੰਡ ਵਿੱਚ ਸਟੇਡੀਅਮ ਬਣਾਏਗੀ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਖੇਡਾਂ ਨੂੰ ਵੱਡੇ ਪੱਧਰ ‘ਤੇ ਉਤਸ਼ਾਹਿਤ ਕਰਨ ਲਈ ਸੂਬੇ ਦੇ 3000 ਵੱਡੇ ਪਿੰਡਾਂ ਵਿੱਚ 3000 ਜਿੰਮ ਬਣਾਏ ਜਾਣਗੇ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਸੂਬਾ ਸਰਕਾਰ ਨੇ ਪਹਿਲਾਂ ਹੀ ਸੂਬੇ ਦੇ ਨੌਜਵਾਨਾਂ ਨੂੰ ਲਗਭਗ 54000 ਨੌਕਰੀਆਂ ਦਿੱਤੀਆਂ ਹਨ ਅਤੇ ਹੁਣ ਹਰ ਪਿੰਡ ਵਿੱਚ ਨੌਜਵਾਨਾਂ ਨੂੰ ਰੋਜ਼ਗਾਰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਯੋਜਨਾਬੰਦੀ ਕੀਤੀ ਗਈ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

ਹਰਜੋਤ ਬੈਂਸ ਵੱਲੋਂ ਸ੍ਰੀ ਕੀਰਤਪੁਰ ਸਾਹਿਬ-ਨੰਗਲ ਹਾਈਵੇਅ ਪ੍ਰੋਜੈਕਟ ਵਿੱਚ ਤੇਜ਼ੀ ਲਿਆਉਣ ਲਈ ਐਨ.ਐਚ.ਏ.ਆਈ. ਅਧਿਕਾਰੀਆਂ ਨੂੰ ਆਦੇਸ਼

0

👉ਸਿੱਖਿਆ ਮੰਤਰੀ ਵੱਲੋਂ ਨੂੰ ਚਹੁੰ-ਮਾਰਗੀ ਹਾਈਵੇਅ ਪ੍ਰਾਜੈਕਟ ਦੀ ਹਫਤਾਵਾਰੀ ਸਮੀਖਿਆ ਕੀਤੀ ਜਾਵੇਗੀ; ਡਰੀਮ ਪ੍ਰੋਜੈਕਟ ਲਈ ਜ਼ਮੀਨ ਐਕੁਆਇਰ ਕਰਨ ਵਿੱਚ ਤੇਜ਼ੀ ਲਿਆਉਣ ਲਈ ਅਧਿਕਾਰੀਆਂ ਨੂੰ ਕੀਤੀ ਹਦਾਇਤ
Chandigarh News:ਸ਼੍ਰੀ ਕੀਰਤਪੁਰ ਸਾਹਿਬ-ਨੰਗਲ ਹਾਈਵੇਅ ਨੂੰ ਚਹੁੰ-ਮਾਰਗੀ ਕਰਨ ਦੇ ਕੰਮ ਵਿੱਚ ਤੇਜ਼ੀ ਲਿਆਉਣ ਦੇ ਯਤਨਾਂ ਤਹਿਤ ਪੰਜਾਬ ਦੇ ਸਿੱਖਿਆ ਮੰਤਰੀ ਅਤੇ ਸ੍ਰੀ ਅਨੰਦਪੁਰ ਸਾਹਿਬ ਤੋਂ ਵਿਧਾਇਕ, ਸ. ਹਰਜੋਤ ਸਿੰਘ ਬੈਂਸ ਨੇ ਸਬੰਧਤ ਅਧਿਕਾਰੀਆਂ ਨੂੰ ਇਸ ਪ੍ਰੋਜੈਕਟ ਲਈ ਲੋੜੀਂਦੀ ਜ਼ਮੀਨ ਐਕੁਆਇਰ ਕਰਨ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਹਨ ਅਤੇ ਇਹ ਵੀ ਫੈਸਲਾ ਲਿਆ ਕਿ ਇਸ ਪ੍ਰੋਜੈਕਟ ਦੀ ਪ੍ਰਗਤੀ ਦਾ ਉਹ ਹਫਤਾਵਾਰੀ ਜਾਇਜ਼ਾ ਲੈਣਗੇ।ਇੱਥੇ ਪੰਜਾਬ ਸਿਵਲ ਸਕੱਤਰੇਤ-1 ਵਿਖੇ ਐਨ.ਐਚ.ਏ.ਆਈ.,ਐਮ.ਓ.ਆਰ.ਟੀ.ਐਚ. ਅਤੇ ਲੋਕ ਨਿਰਮਾਣ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਸ੍ਰੀ ਕੀਰਤਪੁਰ ਸਾਹਿਬ-ਨੰਗਲ ਹਾਈਵੇਅ ਨੂੰ ਚਹੁੰ-ਮਾਰਗੀ ਕਰਨ ਸਬੰਧੀ ਪ੍ਰੋਜੈਕਟ ਦੀ ਮਹੱਤਤਾ ’ਤੇ ਜ਼ੋਰ ਦਿੰਦਿਆਂ ਇਸਨੂੰ ਇੱਕ ‘ਡਰੀਮ ਪ੍ਰੋਜੈਕਟ’ ਕਰਾਰ ਦਿੱਤਾ, ਜੋ ਖੇਤਰ ਲਈ ਬਹੁਤ ਲਾਹੇਵੰਦ ਸਾਬਤ ਹੋਵੇਗਾ।

ਇਹ ਵੀ ਪੜ੍ਹੋ  ਕੇਜਰੀਵਾਲ ਤੇ ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਜੰਗ ਵਿੱਚ ਯੋਧੇ ਬਣਨ ਲਈ ਸਹੁੰ ਚੁਕਾਈ

ਇਸ ਹਾਈਵੇਅ ਦੀ ਮਹੱਤਤਾ ਦਾ ਜ਼ਿਕਰ ਕਰਦਿਆਂ ਸ. ਬੈਂਸ ਨੇ ਕਿਹਾ ਕਿ ਇਹ ਮਾਰਗ ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਦਰਮਿਆਨ ਅਹਿਮ ਕੜੀ ਵਜੋਂ ਕੰਮ ਕਰਦਾ ਹੈ ਅਤੇ ਵਿਸ਼ੇਸ਼ ਤੌਰ ‘ਤੇ ਸ੍ਰੀ ਅਨੰਦਪੁਰ ਸਾਹਿਬ ਅਤੇ ਮਾਤਾ ਨੈਣਾ ਦੇਵੀ ਵਰਗੇ ਪਵਿੱਤਰ ਅਸਥਾਨਾਂ ਕਾਰਨ ਇਸ ਪ੍ਰੋਜੈਕਟ ਦੀ ਅਹਿਮੀਅਤ ਹੋਰ ਵੀ ਵੱਧ ਜਾਂਦੀ ਹੈ । ਉਨ੍ਹਾਂ ਕਿਹਾ ਕਿ ਇਲਾਕਾ ਨਿਵਾਸੀਆਂ ਦੀ ਸਹੂਲਤ ਅਤੇ ਸੁਰੱਖਿਆ ਲਈ ਇਸ ਸੜਕ ਨੂੰ ਚਹੁੰ-ਮਾਰਗੀ ਕਰਨਾ ਅਤਿ ਲੋੜੀਂਦਾ ਹੈ।ਜ਼ਿਕਰਯੋਗ ਹੈ ਕਿ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਵੱਲੋਂ ਸਾਲ 2022 ਤੋਂ ਸ੍ਰੀ ਕੀਰਤਪੁਰ ਸਾਹਿਬ-ਨੰਗਲ ਹਾਈਵੇਅ ਪ੍ਰੋਜੈਕਟ ਵਿੱਚ ਤੇਜ਼ੀ ਲਿਆਉਣ ਲਈ ਕੀਤੇ ਗਏ ਨਿਰੰਤਰ ਯਤਨਾਂ ਨੂੰ ਬੂਰ ਪਿਆ ਹੈ। ਕੇਂਦਰੀ ਸੜਕੀ ਆਵਾਜਾਈ ਅਤੇ ਹਾਈਵੇਅ ਮੰਤਰੀ ਸ਼੍ਰੀ ਨਿਤਿਨ ਗਡਕਰੀ ਨਾਲ ਦੋ ਮੀਟਿੰਗਾਂ ਬਾਅਦ ਇਸ ਪ੍ਰੋਜੈਕਟ ਨੂੰ ਦਸੰਬਰ 2024 ਵਿੱਚ ਰਸਮੀ ਪ੍ਰਵਾਨਗੀ ਮਿਲੀ।

ਇਹ ਵੀ ਪੜ੍ਹੋ  ‘ਉਡਦਾ ਪੰਜਾਬ’ ਤੋਂ ‘ਬਦਲਦਾ ਪੰਜਾਬ’: ‘ਆਪ’ ਨੇ ਨਸ਼ਿਆਂ ਦੇ ਕੇਂਦਰ ਬਿੰਦੂਆਂ ਨੂੰ ਨਸ਼ਾ ਮੁਕਤ ਜ਼ੋਨਾਂ ਵਿੱਚ ਬਦਲਿਆ: ਅਰਵਿੰਦ ਕੇਜਰੀਵਾਲ

ਡਿਟੇਲਡ ਪ੍ਰੋਜੈਕਟ ਰਿਪੋਰਟ (ਡੀਪੀਆਰ) ਸਮੇਤ ਮੁੱਖ ਰਸਮੀ ਕਾਰਵਾਈਆਂ ਦੇ ਪੂਰਾ ਹੋਣ ਦੇ ਨਾਲ, ਹੁਣ ਇਸ ਪ੍ਰੋਜੈਕਟ ਉੱਤੇ ਕੰਮ ਸ਼ੁਰੂ ਹੋਣ ਲਈ ਤਿਆਰ ਹੈ।ਸ. ਹਰਜੋਤ ਸਿੰਘ ਬੈਂਸ ਨੇ ਐਨ.ਐਚ.ਏ.ਆਈ. ਅਧਿਕਾਰੀਆਂ ਨੂੰ ਭਰਤਗੜ੍ਹ-ਬੜਾ ਪਿੰਡ ਸਰਵਿਸ ਲੇਨ ਲਿੰਕ ’ਤੇ ਤੁਰੰਤ ਕੰਮ ਸ਼ੁਰੂ ਕਰਨ ਦੇ ਨਿਰਦੇਸ਼ ਦਿੱਤੇ, ਜੋ ਕਿ ਲੰਬੇ ਸਮੇਂ ਤੋਂ ਲੰਬਿਤ ਪਿਆ ਹੈ ,ਜਿਸ ਨਾਲ ਸਥਾਨਕ ਲੋਕਾਂ ਨੂੰ ਬਹੁਤ ਲਾਭ ਹੋਵੇਗਾ ਅਤੇ ਖੇਤਰ ਦੀ ਸੜਕ ਸੁਰੱਖਿਆ ਵਿੱਚ ਵੀ ਮਹੱਤਵਪੂਰਨ ਸੁਧਾਰ ਹੋਵੇਗਾ।ਉਨ੍ਹਾਂ ਨੇ ਐਨ.ਐਚ.ਏ.ਆਈ. ਅਧਿਕਾਰੀਆਂ ਨੂੰ ਪਿੰਡ ਸਰਸਾ ਨੰਗਲ ਵਿੱਚ ਫੁੱਟ ਓਵਰਬ੍ਰਿਜ ਦੇ ਨਿਰਮਾਣ ਵਿੱਚ ਤੇਜ਼ੀ ਲਿਆਉਣ ਲਈ ਵੀ ਕਿਹਾ ਤਾਂ ਜੋ ਸਥਾਨਕ ਲੋਕਾਂ ਦੀ ਚਿਰਕੋਣੀ ਮੰਗ ਪੂਰੀ ਹੋ ਸਕੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਪੰਜਾਬ ਸਰਕਾਰ ਆਪਣੀ ਵਚਨਬੱਧਤਾ ’ਤੇ ਖ਼ਰੀ ਉੱਤਰੀ

0

👉ਸੂਬੇ ਦੀਆਂ ਅਨਾਜ ਮੰਡੀਆਂ ਵਿੱਚ ਪਹੁੰਚੀ ਕਣਕ ਦੀ 100 ਫੀਸਦੀ ਖ਼ਰੀਦ ਕੀਤੀ : ਲਾਲ ਚੰਦ ਕਟਾਰੂਚੱਕ
👉ਕਿਸਾਨਾਂ ਦੇ ਖਾਤਿਆਂ ਵਿੱਚ 28,571 ਕਰੋੜ ਰੁਪਏ ਦੀ ਅਦਾਇਗੀ
Chandigarh News:ਕਿਸਾਨਾਂ ਵੱਲੋਂ ਸਖ਼ਤ ਮਿਹਨਤ ਨਾਲ ਪੈਦਾ ਕੀਤੇ ਗਏ ਅਨਾਜ ਦੇ ਕੱਲੇ-ਕੱਲੇ ਦਾਣੇ ਦੀ ਖਰੀਦ ਕਰਨ ਦੇ ਆਪਣੇ ਵਾਅਦੇ ’ਤੇ ਖ਼ਰੇ ਉਤਰਦਿਆਂ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਦੀਆਂ ਮੰਡੀਆਂ ਵਿੱਚ ਪਹੁੰਚੀ ਕਣਕ ਦੀ 100 ਫੀਸਦੀ ਖਰੀਦ ਕੀਤੀ ਹੈ।ਅੱਜ ਇੱਥੇ ਅਨਾਜ ਭਵਨ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ ਸੂਬਾ ਸਰਕਾਰ ਨੇ 15 ਮਈ ਨੂੰ ਖਰੀਦ ਸੀਜ਼ਨ ਦੇ ਖ਼ਤਮ ਹੋਣ ਤੱਕ ਮੰਡੀਆਂ ਵਿੱਚ ਪਹੁੰਚੀ ਸਾਰੀ 130.03 ਲੱਖ ਮੀਟ੍ਰਿਕ ਟਨ ਕਣਕ ਦੀ ਖ਼ਰੀਦ ਮੁਕੰਮਲ ਕਰ ਲਈ ਹੈ।

ਇਹ ਵੀ ਪੜ੍ਹੋ  ਕੇਜਰੀਵਾਲ ਤੇ ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਜੰਗ ਵਿੱਚ ਯੋਧੇ ਬਣਨ ਲਈ ਸਹੁੰ ਚੁਕਾਈ

ਮੰਤਰੀ ਨੇ ਵਿਭਾਗੀ ਅਧਿਕਾਰੀਆਂ ਅਤੇ ਹੋਰ ਸਟਾਫ਼ ਨੂੰ ਆਪਸੀ ਤਾਲਮੇਲ ਨਾਲ ਕੀਤੇ ਯਤਨਾਂ ਲਈ ਵਧਾਈ ਦਿੱਤੀ।ਇਸ ਸਬੰਧੀ ਹੋਰ ਜਾਣਕਾਰੀ ਦਿੰਦੇ ਹੋਏ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ 119.24 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਹੈ, ਜਦੋਂ ਕਿ ਵਪਾਰੀਆਂ ਨੇ 10.80 ਲੱਖ ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ । ਇਸ ਤੋਂ ਇਲਾਵਾ, 7 ਲੱਖ ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ 28,571 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ। ਲਿਫਟਿੰਗ ਦੇ ਸਬੰਧ ਵਿੱਚ, ਮੰਤਰੀ ਨੇ ਦੱਸਿਆ ਕਿ 104.51 ਲੱਖ ਮੀਟ੍ਰਿਕ ਟਨ ਕਣਕ ਦੀ ਚੁਕਾਈ ਕੀਤੀ ਜਾ ਚੁੱਕੀ ਹੈ ਅਤੇ ਬਾਕੀ ਰਹਿੰਦੀ ਫਸਲ ਦੀ ਚੁਕਾਈ ਵੀ ਕੁਝ ਦਿਨਾਂ ਵਿੱਚ ਕਰ ਲਈ ਜਾਵੇਗੀ।ਸੁਚਾਰੂ ਅਤੇ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ, ਸਰਕਾਰ ਨੇ ਕੁੱਲ 2885 ਮੰਡੀਆਂ/ਖਰੀਦ ਕੇਂਦਰ ਸਥਾਪਤ ਕੀਤੇ ਸਨ, ਜਿਨ੍ਹਾਂ ਵਿੱਚੋਂ 1864 ਨਿਯਮਿਤ ਅਤੇ 1021 ਅਸਥਾਈ ਕੇਂਦਰ ਹਨ।

ਇਹ ਵੀ ਪੜ੍ਹੋ  ‘ਉਡਦਾ ਪੰਜਾਬ’ ਤੋਂ ‘ਬਦਲਦਾ ਪੰਜਾਬ’: ‘ਆਪ’ ਨੇ ਨਸ਼ਿਆਂ ਦੇ ਕੇਂਦਰ ਬਿੰਦੂਆਂ ਨੂੰ ਨਸ਼ਾ ਮੁਕਤ ਜ਼ੋਨਾਂ ਵਿੱਚ ਬਦਲਿਆ: ਅਰਵਿੰਦ ਕੇਜਰੀਵਾਲ

ਮੰਤਰੀ ਨੇ ਅੱਗੇ ਦੱਸਿਆ ਕਿ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ (ਐਨਐਫਐਸਏ ) ਅਧੀਨ 1.24 ਕਰੋੜ ਲਾਭਪਾਤਰੀਆਂ ਦੀ ਈ-ਕੇਵਾਈਸੀ ਪ੍ਰਕਿਰਿਆ ਕੀਤੀ ਜਾ ਚੁੱਕੀ ਹੈ ਅਤੇ ਉਨ੍ਹਾਂ ਲਾਭਪਾਤਰੀਆਂ ਨੂੰ ‘ਈ-ਕੇਵਾਈਸੀ ਐਪ’ ਡਾਊਨਲੋਡ ਕਰਨ ਲਈ ਕਿਹਾ ਤਾਂ ਜੋ ਉਹ ਘਰ ਬੈਠੇ ਹੀ ਈ-ਕੇਵਾਈਸੀ ਪ੍ਰਕਿਰਿਆ ਪੂਰਾ ਕਰ ਸਕਣ। ਇਸ ਤਰ੍ਹਾਂ, ਉਨ੍ਹਾਂ ਨੂੰ ਕਿਸੇ ਵੀ ਕਿਸਮ ਦੀਆਂ ਰਸਮੀ ਕਾਰਵਾਈਆਂ ਪੂਰੀਆਂ ਕਰਨ ਲਈ ਵਾਜਿਬ ਅਨਾਜ ਡਿੱਪੂਆਂ(ਐਫਪੀਐਸ) ’ਤੇ ਜਾਣ ਦੀ ਲੋੜ ਨਹੀਂ ਹੈ।ਇਸ ਮੌਕੇ ਹੋਰਨਾਂ ਤੋਂ ਇਲਾਵਾ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਦੇ ਪ੍ਰਮੁੱਖ ਸਕੱਤਰ ਰਾਹੁਲ ਤਿਵਾੜੀ, ਡਾਇਰੈਕਟਰ ਵਰਿੰਦਰ ਕੁਮਾਰ ਸ਼ਰਮਾ ਅਤੇ ਵਧੀਕ ਡਾਇਰੈਕਟਰ ਡਾ. ਅੰਜੁਮਨ ਭਾਸਕਰ ਵੀ ਸ਼ਾਮਿਲ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਕੇਜਰੀਵਾਲ ਤੇ ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਜੰਗ ਵਿੱਚ ਯੋਧੇ ਬਣਨ ਲਈ ਸਹੁੰ ਚੁਕਾਈ

0

👉ਮੁੱਖ ਮੰਤਰੀ ਨੇ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਤੱਕ ਲੜਾਈ ਜਾਰੀ ਰੱਖਣ ਦੀ ਵਚਨਬੱਧਤਾ ਦੁਹਰਾਈ
👉ਨਸ਼ਿਆਂ ਨੂੰ ਸੂਬੇ ਦੇ ਚਿਹਰੇ ਉਤੇ ਧੱਬਾ ਦੱਸਿਆ ਅਤੇ ਕਿਹਾ ਕਿ ਪੰਜਾਬ ਇਸ ਧੱਬੇ ਨੂੰ ਧੋਣ ਲਈ ਦ੍ਰਿੜ੍ਹ
SBA Nagar News:ਆਮ ਆਦਮੀ ਨੂੰ ਨਸ਼ਿਆਂ ਵਿਰੁੱਧ ਜੰਗ ਦਾ ਅਨਿੱਖੜਵਾਂ ਅੰਗ ਬਣਾਉਣ ਦੀ ਕੋਸ਼ਿਸ਼ ਤਹਿਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਸ਼ੁੱਕਰਵਾਰ ਨੂੰ ਸੂਬੇ ਦੇ ਵਸਨੀਕਾਂ ਨੂੰ ਨਸ਼ਿਆਂ ਵਿਰੁੱਧ ਲੜਾਈ ਵਿੱਚ ਯੋਧੇ ਬਣਨ ਦੀ ਸਹੁੰ ਚੁਕਾਈ।ਇੱਥੇ ਇਕ ਸਮਾਗਮ ਵਿੱਚ ਮੁੱਖ ਮੰਤਰੀ ਨੇ ਸਹੁੰ ਚੁਕਾਉਂਦੇ ਹੋਏ ਨਸ਼ਿਆਂ ਵਿਰੁੱਧ ਜੰਗ ਵਿੱਚ ਲੋਕਾਂ ਦੇ ਪੂਰਨ ਸਮਰਥਨ ਅਤੇ ਸਹਿਯੋਗ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਲਾਹਨਤ ਸੂਬੇ ਦੇ ਚਿਹਰੇ `ਤੇ ਇਕ ਧੱਬਾ ਹੈ ਅਤੇ ਇਸ ਲਾਹਨਤ ਨੂੰ ਮਿਟਾਉਣ ਲਈ ਸੂਬਾ ਸਰਕਾਰ ਨੂੰ ਰਣਨੀਤੀ ਬਣਾਉਣ ਵਿੱਚ ਦੋ ਸਾਲਾਂ ਤੋਂ ਵੱਧ ਸਮਾਂ ਲੱਗਿਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ ਨਸ਼ਿਆਂ ਦੀ ਸਪਲਾਈ ਲਾਈਨ ਤੋੜ ਦਿੱਤੀ ਗਈ ਹੈ ਅਤੇ ਅਜਿਹੇ ਘਿਨਾਉਣੇ ਅਪਰਾਧਾਂ ਵਿੱਚ ਸ਼ਾਮਲ ਵੱਡੀਆਂ ਮੱਛੀਆਂ ਨੂੰ ਸਲਾਖਾਂ ਪਿੱਛੇ ਡੱਕ ਦਿੱਤਾ ਗਿਆ, ਨਸ਼ਾ ਪੀੜਤਾਂ ਦਾ ਮੁੜ-ਵਸੇਬਾ ਯਕੀਨੀ ਬਣਾਇਆ ਗਿਆ ਅਤੇ ਇੱਥੋਂ ਤੱਕ ਕਿ ਨਸ਼ਾ ਤਸਕਰਾਂ ਦੀ ਜਾਇਦਾਦ ਵੀ ਜ਼ਬਤ ਕਰ ਕੇ ਨਸ਼ਟ ਕੀਤੀ ਗਈ।ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ‘ਯੁੱਧ ਨਸ਼ਿਆਂ ਵਿਰੁੱਧ’ ਦੇ ਰੂਪ ਵਿੱਚ ਨਸ਼ਿਆਂ ਵਿਰੁੱਧ ਜੰਗ ਸ਼ੁਰੂ ਕੀਤੀ ਹੈ, ਜਿਸ ਦਾ ਉਦੇਸ਼ ਸੂਬੇ ਨੂੰ ਸਾਫ਼-ਸੁਥਰਾ ਬਣਾਉਣਾ ਹੈ।

ਇਹ ਵੀ ਪੜ੍ਹੋ  ‘ਉਡਦਾ ਪੰਜਾਬ’ ਤੋਂ ‘ਬਦਲਦਾ ਪੰਜਾਬ’: ‘ਆਪ’ ਨੇ ਨਸ਼ਿਆਂ ਦੇ ਕੇਂਦਰ ਬਿੰਦੂਆਂ ਨੂੰ ਨਸ਼ਾ ਮੁਕਤ ਜ਼ੋਨਾਂ ਵਿੱਚ ਬਦਲਿਆ: ਅਰਵਿੰਦ ਕੇਜਰੀਵਾਲ

ਉਨ੍ਹਾਂ ਨਸ਼ਿਆਂ ਵਿਰੁੱਧ ਇਸ ਜੰਗ ਨੂੰ ਲੋਕ ਲਹਿਰ ਵਿੱਚ ਬਦਲਣ ਲਈ ਲੋਕਾਂ ਤੋਂ ਪੂਰਨ ਸਹਿਯੋਗ ਦੀ ਮੰਗ ਕੀਤੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਿਸ ਤਰ੍ਹਾਂ ਇਸ ਪਿੰਡ ਨੇ ਪੁਲਿਸ ਨੂੰ ਪੂਰਾ ਸਹਿਯੋਗ ਦੇਣ ਤੋਂ ਬਾਅਦ ਆਪਣੇ ਆਪ ਨੂੰ ਨਸ਼ਾ ਮੁਕਤ ਐਲਾਨਿਆ ਹੈ, ਉਸੇ ਤਰ੍ਹਾਂ ਇਸ ਨੂੰ ਸੂਬੇ ਦੇ ਹੋਰ ਹਿੱਸਿਆਂ ਵਿੱਚ ਵੀ ਦੁਹਰਾਇਆ ਜਾਣਾ ਚਾਹੀਦਾ ਹੈ।ਮੁੱਖ ਮੰਤਰੀ ਨੇ ਕਿਹਾ ਕਿ ਜੇ ਪੰਜਾਬੀਆਂ ਨੇ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਦਾ ਦ੍ਰਿੜ੍ਹ ਇਰਾਦਾ ਕਰ ਲਿਆ ਹੈ ਤਾਂ ਸਾਨੂੰ ਇਸ ਨੇਕ ਕਾਰਜ ਤੋਂ ਕੋਈ ਨਹੀਂ ਰੋਕ ਸਕਦਾ। ਉਨ੍ਹਾਂ ਕਿਹਾ ਕਿ ਇਸ ਪਵਿੱਤਰ ਧਰਤੀ ਦੇ ਹਰ ਇੰਚ ਨੂੰ ਮਹਾਨ ਗੁਰੂਆਂ, ਸੰਤਾਂ, ਪੀਰਾਂ ਅਤੇ ਸ਼ਹੀਦਾਂ ਦੀ ਚਰਨ ਛੋਹ ਪ੍ਰਾਪਤ ਹੈ, ਜਿਨ੍ਹਾਂ ਨੇ ਸਾਨੂੰ ਜੁਲਮ ਅਤੇ ਬੇਇਨਸਾਫ਼ੀ ਦਾ ਵਿਰੋਧ ਕਰਨ ਦਾ ਰਸਤਾ ਦਿਖਾਇਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੇ ਨਕਸ਼ੇ-ਕਦਮਾਂ `ਤੇ ਚੱਲਦਿਆਂ ਸੂਬਾ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਛੇੜੀ ਹੈ।ਮੁੱਖ ਮੰਤਰੀ ਨੇ ਕਿਹਾ ਕਿ ਇਹ ਦੇਖ ਕੇ ਖ਼ੁਸ਼ੀ ਹੁੰਦੀ ਹੈ ਕਿ ਇਸ ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਔਰਤਾਂ ਹਿੱਸਾ ਲੈ ਰਹੀਆਂ ਹਨ, ਜੋ ਚੰਗਾ ਸੰਕੇਤ ਹੈ। ਉਨ੍ਹਾਂ ਕਿਹਾ ਕਿ ਜੇ ਔਰਤਾਂ ਕਿਸੇ ਵੀ ਖ਼ਤਰੇ ਨੂੰ ਖ਼ਤਮ ਕਰਨ ਲਈ ਇੰਨੀ ਵੱਡੀ ਪੱਧਰ `ਤੇ ਲਾਮਬੰਦ ਹੁੰਦੀਆਂ ਹਨ ਤਾਂ ਇਹ ਬਹੁਤ ਜਲਦੀ ਖ਼ਤਮ ਹੋ ਜਾਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਦਿਨ ਦੂਰ ਨਹੀਂ, ਜਦੋਂ ਸੂਬੇ ਦੀਆਂ ਔਰਤਾਂ ਦੀ ਸਰਗਰਮ ਭਾਗੀਦਾਰੀ ਨਾਲ ਸੂਬਾ ਪੂਰੀ ਤਰ੍ਹਾਂ ਨਸ਼ਾ ਮੁਕਤ ਹੋ ਜਾਵੇਗਾ।ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਸਿੱਖਿਆ ਰਾਹੀਂ ਲੜਕੀਆਂ ਨੂੰ ਵੱਧ ਅਖ਼ਤਿਆਰ ਦੇਣ ਲਈ ਠੋਸ ਯਤਨ ਕਰ ਰਹੀ ਹੈ। ਸੂਬੇ ਭਰ ਦੇ ਸਰਕਾਰੀ ਸਕੂਲਾਂ ਵਿੱਚ 10,000 ਵਿਦਿਆਰਥਣਾਂ ਨੂੰ ਆਵਾਜਾਈ ਦੀ ਸਹੂਲਤ ਪ੍ਰਦਾਨ ਕੀਤੀ ਗਈ ਹੈ।

ਇਹ ਵੀ ਪੜ੍ਹੋ  ਪੰਜਾਬ ਪੁਲਿਸ ਨੂੰ ਮਿਲੀ ਵੱਡੀ ਸਫ਼ਲਤਾ; ਤਰਨਤਾਰਨ ‘ਚ 85 ਕਿਲੋ ਹੈਰੋਇਨ ਬਰਾਮਦ

ਉਨ੍ਹਾਂ ਕਿਹਾ ਕਿ ਅੱਜ ਕੱਲ੍ਹ ਕੁੜੀਆਂ ਹਰ ਖੇਤਰ ਵਿੱਚ ਮੁੰਡਿਆਂ ਨਾਲੋਂ ਅੱਗੇ ਵਧ ਰਹੀਆਂ ਹਨ, ਜਿਨ੍ਹਾਂ ਵਿੱਚ ਉਹ ਖੇਤਰ ਵੀ ਸ਼ਾਮਲ ਹਨ, ਜਿਨ੍ਹਾਂ ਵਿੱਚ ਹੁਣ ਤੱਕ ਆਦਮੀਆਂ ਦੀ ਸਰਦਾਰੀ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਬਰਾਬਰੀ ਵਾਲਾ ਸਮਾਜ ਸਿਰਜਣ ਲਈ ਅਤੇ ਸਮਾਜ ਤੇ ਸੂਬੇ ਦੇ ਵਡੇਰੇ ਹਿੱਤ ਵਿੱਚ ਔਰਤਾਂ ਦਾ ਸਸ਼ਕਤੀਕਰਨ ਬਹੁਤ ਜ਼ਰੂਰੀ ਹੈ।ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬੀ ਆਲਮੀ ਨਾਗਰਿਕ ਹਨ, ਜਿਨ੍ਹਾਂ ਨੇ ਦੁਨੀਆ ਦੇ ਹਰ ਕੋਨੇ ਵਿੱਚ ਆਪਣੇ ਲਈ ਵੱਖਰਾ ਮੁਕਾਮ ਬਣਾਇਆ ਹੈ। ਉਨ੍ਹਾਂ ਕਿਹਾ ਕਿ ਮੌਕਾ ਮਿਲਣ `ਤੇ ਮਿਹਨਤੀ ਅਤੇ ਊਰਜਾਵਾਨ ਪੰਜਾਬੀ ਹੁਣ ਹਰ ਖੇਤਰ ਵਿੱਚ ਸਫ਼ਲਤਾ ਹਾਸਲ ਕਰ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕਾਂ ਦੇ ਸਰਗਰਮ ਸਮਰਥਨ ਅਤੇ ਸਹਿਯੋਗ ਨਾਲ ਸੂਬਾ ਸਰਕਾਰ ਰੰਗਲਾ ਪੰਜਾਬ ਬਣਾਉਣ `ਤੇ ਜ਼ੋਰ ਦੇ ਰਹੀ ਹੈ ਅਤੇ ਨਸ਼ਿਆਂ ਵਿਰੁੱਧ ਜੰਗ ਇਸ ਦਾ ਇਕ ਹਿੱਸਾ ਹੈ।ਮੁੱਖ ਮੰਤਰੀ ਨੇ ਕਿਹਾ ਕਿ ਪਹਿਲਾਂ ਦੇ ਸਮੇਂ ਦੇ ਉਲਟ ਜਦੋਂ ਸੂਬੇ ਦੇ ਆਗੂ ਪੰਜਾਬ ਦੇ ਹਿੱਤਾਂ ਨੂੰ ਖ਼ਤਰੇ ਵਿੱਚ ਪਾਉਂਦੇ ਸਨ, ਅੱਜ ਸੂਬਾ ਸਰਕਾਰ ਸੂਬੇ ਦੇ ਸਮੁੱਚੇ ਵਿਕਾਸ ਅਤੇ ਖ਼ੁਸ਼ਹਾਲੀ `ਤੇ ਧਿਆਨ ਕੇਂਦਰਿਤ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਆਗੂ ਲੋਕਾਂ ਨੂੰ ਮਿਲਣ ਤੋਂ ਡਰਦੇ ਸਨ, ਜਦੋਂ ਕਿ ਅੱਜ ਸੂਬਾ ਸਰਕਾਰ ਲੋਕਾਂ ਨਾਲ ਗੱਲਬਾਤ ਕਰ ਰਹੀ ਹੈ ਅਤੇ ਉਨ੍ਹਾਂ ਤੋਂ ਪ੍ਰਤੀਕਰਮ ਲੈ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦੇ ਲੋਕਾਂ ਨੂੰ ਸਮਾਜਿਕ-ਆਰਥਿਕ ਵਿਕਾਸ ਵਿੱਚ ਸਰਗਰਮ ਭਾਈਵਾਲ ਬਣਾ ਕੇ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਲਈ ਹਰ ਸੰਭਵ ਯਤਨ ਕੀਤੇ ਜਾਣਗੇ।ਇਕ ਮਿਸਾਲ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਕੇਂਦਰ, ਬੀ.ਬੀ.ਐਮ.ਬੀ. ਅਤੇ ਹਰਿਆਣਾ ਸਰਕਾਰ ਦੀ ਸੂਬੇ ਦੇ ਪਾਣੀਆਂ ਦੀ ਚੋਰੀ ਕਰਨ ਦੀ ਕੋਸ਼ਿਸ਼ ਦਾ ਸਖ਼ਤ ਵਿਰੋਧ ਕੀਤਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਹਿਲਾਂ ਵਾਲੇ ਆਗੂ ਆਪਣੇ ਨਿੱਜੀ ਹਿੱਤਾਂ ਲਈ ਪਾਣੀ ਦੀ ਚੋਰੀ ਹੋਣ ਦਿੰਦੇ ਸਨ ਪਰ ਸੂਬੇ ਦੇ ਪਾਣੀਆਂ ਦੇ ਰਖਵਾਲੇ ਹੋਣ ਦੇ ਨਾਤੇ ਉਹ ਅਜਿਹਾ ਕਦੇ ਨਹੀਂ ਹੋਣ ਦੇਣਗੇ।

ਇਹ ਵੀ ਪੜ੍ਹੋ  ਪੰਜਾਬ ਦੇ ਐਡਵੋਕੇਟ ਜਨਰਲ ਮਨਿੰਦਰਜੀਤ ਸਿੰਘ ਬੇਦੀ ਨੂੰ ਮਿਲਿਆ ਕੈਬਨਿਟ ਮੰਤਰੀ ਦਾ ਦਰਜਾ

ਉਨ੍ਹਾਂ ਕਿਹਾ ਕਿ ਪੰਜਾਬ ਨੇ ਆਪਣੀ ਨਹਿਰੀ ਪਾਣੀ ਪ੍ਰਣਾਲੀ ਨੂੰ ਅਪਗ੍ਰੇਡ ਕੀਤਾ ਹੈ, ਇਸ ਲਈ ਹੁਣ ਆਉਣ ਵਾਲੇ ਝੋਨੇ ਦੇ ਸੀਜ਼ਨ ਦੇ ਮੱਦੇਨਜ਼ਰ ਸੂਬੇ ਦੇ ਕਿਸਾਨਾਂ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਪਾਣੀ ਦੀ ਲੋੜ ਹੈ। ਉਨ੍ਹਾਂ ਸਪੱਸ਼ਟ ਤੌਰ `ਤੇ ਕਿਹਾ ਕਿ ਪੰਜਾਬ ਕੋਲ ਦੂਜੇ ਸੂਬਿਆਂ ਨੂੰ ਦੇਣ ਲਈ ਇਕ ਵੀ ਬੂੰਦ ਪਾਣੀ ਵਾਧੂ ਨਹੀਂ ਹੈ।ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਸੂਬੇ ਵਿੱਚ ਸਿਹਤ ਅਤੇ ਸਿੱਖਿਆ ਪ੍ਰਣਾਲੀ ਨੂੰ ਸੁਰਜੀਤ ਕਰਨ ਲਈ ਠੋਸ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਹੁਣ ਤੱਕ ਆਪਣੇ ਬੱਚੇ ਨੂੰ ਸਰਕਾਰੀ ਸਕੂਲ ਵਿੱਚ ਭੇਜਣਾ ਆਮ ਆਦਮੀ ਦੀ ਮਜਬੂਰੀ ਸੀ ਪਰ ਹੁਣ ਸਿੱਖਿਆ ਪ੍ਰਣਾਲੀ ਨੂੰ ਨਵਾਂ ਰੂਪ ਦੇਣ ਕਾਰਨ ਲੋਕ ਆਪਣੀ ਇੱਛਾ ਅਨੁਸਾਰ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਭੇਜ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਦੇਣ ਲਈ ਸੂਬੇ ਭਰ ਵਿੱਚ ਸਕੂਲ ਆਫ਼ ਐਮੀਨੈਂਸ ਸਥਾਪਤ ਕੀਤੇ ਗਏ ਹਨ।ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਸਮਾਜ ਦੇ ਹਰ ਵਰਗ ਖ਼ਾਸ ਕਰ ਕੇ ਨੌਜਵਾਨਾਂ ਦੀ ਭਲਾਈ ਲਈ ਵਚਨਬੱਧ ਹੈ, ਜਿਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵਿਦਿਆਰਥੀਆਂ ਨੂੰ ਵੱਖ-ਵੱਖ ਮੁਕਾਬਲਿਆਂ ਲਈ ਤਿਆਰੀ ਕਰਨ ਲਈ ਹਰ ਸੰਭਵ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਹੁਣ ਵਿਦਿਆਰਥੀ ਸਿੱਖਿਆ ਦੇ ਖੇਤਰ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦਾ ਧਿਆਨ ਸੂਬੇ ਦੇ ਸਰਵਪੱਖੀ ਵਿਕਾਸ ਅਤੇ ਲੋਕਾਂ ਦੀ ਖ਼ੁਸ਼ਹਾਲੀ ਯਕੀਨੀ ਬਣਾਉਣ `ਤੇ ਹੈ।ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਸੂਬੇ ਦੇ ਨੌਜਵਾਨਾਂ ਨੂੰ 54000 ਤੋਂ ਵੱਧ ਨੌਕਰੀਆਂ ਪ੍ਰਦਾਨ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਸਾਰੀਆਂ ਨੌਕਰੀਆਂ ਬਿਨਾਂ ਕਿਸੇ ਭ੍ਰਿਸ਼ਟਾਚਾਰ ਜਾਂ ਭਾਈ-ਭਤੀਜਾਵਾਦ ਦੇ ਪੂਰੀ ਤਰ੍ਹਾਂ ਯੋਗਤਾ ਦੇ ਆਧਾਰ `ਤੇ ਦਿੱਤੀਆਂ ਗਈਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਨੌਜਵਾਨਾਂ ਨੂੰ ਪੰਜਾਬ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਸਰਗਰਮ ਭਾਈਵਾਲ ਬਣਾ ਰਿਹਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਮਾਲਵਾ ਪੱਟੀ ਦੇ ਚੰਡੀਗੜ੍ਹ ਨਾਲ ਰੇਲ ਲਿੰਕ ਰਾਹੀਂ ਜੁੜਣ ਦੀ ਉਮੀਦ ਬੱਝੀ; ਰੇਲਵੇ ਨੇ ਜਾਰੀ ਕੀਤੇ 203 ਕਰੋੜ

0

👉ਹੁਣ ਜ਼ਮੀਨ ਵੀ ਖੁਦ ਐਕਵਾਇਰ ਕਰੇਗਾ ਰੇਲਵੇ
Punjab News: ਦੇਸ਼ ਦੀ ਆਜ਼ਾਦੀ ਦੇ 78 ਸਾਲਾਂ ਬਾਅਦ ਪੰਜਾਬ ਦੀ ਸਿਆਸਤ ਵਿੱਚ ਧੱਕ ਪਾਉਣ ਵਾਲੀ ਮਾਲਵਾ ਪੱਟੀ ਦੇ ਰੇਲ ਲਿੰਕ ਰਾਹੀਂ ਸੂਬੇ ਦੀ ਰਾਜਧਾਨੀ ਚੰਡੀਗੜ੍ਹ ਨਾਲ ਜੁੜਣ ਦੀ ਉਮੀਦ ਬੱਝ ਗਈ ਹੈ। ਪਿਛਲੇ ਅੱਠ ਸਾਲਾਂ ਤੋਂ ਮਾਲਵਾ ਦੇ ਅੱਧੀ ਦਰਜਨ ਜਿਲਿਆਂ ਨੂੰ ਰਾਜਧਾਨੀ ਚੰਡੀਗੜ੍ਹ ਨਾਲ ਜੋੜਨ ਲਈ ਮੁਹਾਲੀ-ਰਾਜਪੁਰਾ ਰੇਲ ਲਿੰਕ ਵਿਛਾਉਣ ਦੇ ਲਈ ਭੱਜ ਦੌੜ ਕਰ ਰਹੇ ਪਟਿਆਲਾ ਤੋਂ ਲੋਕ ਸਭਾ ਮੈਂਬਰ ਡਾਕਟਰ ਧਰਮਵੀਰ ਗਾਂਧੀ ਦੇ ਯਤਨਾਂ ਨੂੰ ਹੁਣ ਬੂਰ ਪੈਂਦਾ ਦਿਖਾਈ ਦੇ ਰਿਹਾ ਹੈ।

ਇਹ ਵੀ ਪੜ੍ਹੋ  ਪੰਜਾਬ ਪੁਲਿਸ ਨੂੰ ਮਿਲੀ ਵੱਡੀ ਸਫ਼ਲਤਾ; ਤਰਨਤਾਰਨ ‘ਚ 85 ਕਿਲੋ ਹੈਰੋਇਨ ਬਰਾਮਦ

ਡਾਕਟਰ ਗਾਂਧੀ ਵੱਲੋਂ ਲਗਾਤਾਰ ਇਸ ਪ੍ਰੋਜੈਕਟ ਦੇ ਕੀਤੇ ਜਾ ਰਹੇ ਪਿੱਛੇ ਤੋਂ ਬਾਅਦ ਪਹਿਲੀ ਵਾਰ ਰੇਲਵੇ ਵਿਭਾਗ ਵੱਲੋਂ ਪਹਿਲੀ ਕਿਸ਼ਤ ਵਜੋਂ ਇਸ ਰੇਲ ਲਿੰਕ ਲਈ 203 ਕਰੋੜ ਰੁਪਏ ਜਾਰੀ ਕੀਤੇ ਗਏ ਹਨ। ਇਸ ਪ੍ਰੋਜੈਕਟ ਉੱਪਰ ਕੁੱਲ 406 ਕਰੋੜ ਰੁਪਏ ਦਾ ਖਰਚਾ ਆਉਣ ਦਾ ਅਨੁਮਾਨ ਹੈ। ਵੱਡੀ ਗੱਲ ਇਹ ਹੈ ਕਿ ਹੁਣ ਮੁਹਾਲੀ-ਰਾਜਪੁਰਾ ਨੂੰ ਰੇਲ ਲਿੰਕ ਨਾਲ ਜੋੜਨ ਦੇ ਲਈ ਜਮੀਨ ਐਕਵਾਇਰ ਕਰਨ ਦਾ ਕੰਮ ਵੀ ਖੁਦ ਰੇਲਵੇ ਵੱਲੋਂ ਕੀਤਾ ਜਾਵੇਗਾ। ਰਾਜਪੁਰਾ ਤੇ ਮੁਹਾਲੀ ਵਿਚਕਾਰ ਵਾਇਆ ਬਨੂੰੜ ਇਹ ਕਰੀਬ 24 ਕਿਲੋਮੀਟਰ ਦੀ ਰੇਲਵੇ ਲਾਈਨ ਵਿਛਣ ਦੇ ਨਾਲ ਪੂਰੀ ਮਾਲਵਾ ਪੱਟੀ ਦੇ ਕਈ ਜਿਲੇ ਰਾਜਧਾਨੀ ਚੰਡੀਗੜ੍ਹ ਨਾਲ ਸਿੱਧੇ ਰੇਲ ਲਿੰਕ ਰਾਹੀ ਜੁੜ ਜਾਣਗੇ।ਇਸ ਦੇ ਨਾਲ ਨਾ ਸਿਰਫ ਸੌਖਾ ਬਲਕਿ ਸਸਤਾ ਸਫਰ ਵੀ ਆਮ ਲੋਕਾਂ ਲਈ ਸਹਾਈ ਹੋਵੇਗਾ ਅਤੇ ਬਠਿੰਡਾ ਤੋਂ ਚੰਡੀਗੜ੍ਹ ਤੱਕ ਲੱਗਣ ਵਾਲੇ 5-6 ਟੋਲ ਪਲਾਜ਼ਿਆਂ ਅਤੇ ਸੜਕੀ ਹਾਦਸਿਆਂ ਤੋਂ ਵੀ ਰਾਹਤ ਮਿਲੇਗੀ।

ਇਹ ਵੀ ਪੜ੍ਹੋ  ਪੰਜਾਬ ਸਕੂਲ ਸਿੱਖਿਆ ਬੋਰਡ ਦੇ 10ਵੀਂ ਦੇ ਨਤੀਜਿਆਂ ’ਚ ਮੁੜ ਕੁੜੀਆਂ ਨੇ ਮਾਰੀ ਬਾਜ਼ੀ

ਰੇਲਵੇ ਵੱਲੋਂ 203 ਕਰੋੜ ਰੁਪਏ ਜਾਰੀ ਕਰਨ ਦੀ ਪੁਸ਼ਟੀ ਕਰਦਿਆਂ ਲੋਕ ਸਭਾ ਮੈਂਬਰ ਡਾਕਟਰ ਧਰਮਵੀਰ ਗਾਂਧੀ ਨੇ ਪੰਜਾਬੀ ਖਬਰਸਾਰ ਵੈਬਸਾਈਟ ਦੇ ਇਸ ਪੱਤਰਕਾਰ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਕੁਝ ਦਿਨ ਪਹਿਲਾਂ ਹੀ ਰੇਲਵੇ ਦੀ ਪਿੰਕ ਬੁੱਕ ਦੇ ਵਿੱਚ ਇਸ ਦੀ ਜਾਣਕਾਰੀ ਦਿੱਤੀ ਗਈ ਹੈ। ਉਹਨਾਂ ਕਿਹਾ ਕਿ ਉਹਨਾਂ ਦਾ ਨਿਸ਼ਾਨਾ ਆਮ ਲੋਕਾਂ ਨੂੰ ਇਸ ਰੇਲ ਲਿੰਕ ਰਾਹੀ ਵੱਡੀ ਰਾਹਤ ਪਹੁਚਾਉਣਾ ਹੈ, ਜਿਸ ਦੇ ਲਈ ਉਹ ਲਗਾਤਾਰ ਯਤਨ ਕਰਦੇ ਰਹਿਣਗੇ। ਡਾਕਟਰ ਗਾਂਧੀ ਨੇ ਇਹ ਵੀ ਦੱਸਿਆ ਕਿ 27 ਮਈ ਨੂੰ ਉਹ ਰੇਲਵੇ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਮਿਲਣ ਜਾ ਰਹੇ ਹਨ, ਜਿੱਥੇ ਇਸ ਪ੍ਰੋਜੈਕਟ ਵਿੱਚ ਤੇਜੀ ਲਿਆਉਣ ਦੇ ਲਈ ਅਪੀਲ ਕੀਤੀ ਜਾਵੇਗੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ