Home Blog Page 735

ਡਿਪਟੀ ਕਮਿਸ਼ਨਰ ਨੇ ਜਲ ਸ਼ਕਤੀ ਅਭਿਆਨ ਤਹਿਤ ਕੀਤੀ ਅਧਿਕਾਰੀਆਂ ਨਾਲ ਰੀਵਿਊ ਮੀਟਿੰਗ

0

Bathinda News:ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ‘‘ਜਲ ਸ਼ਕਤੀ ਅਭਿਆਨ’’ ਦੇ ਤਹਿਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਰੀਵਿਊ ਮੀਟਿੰਗ ਕੀਤੀ। ਇਸ ਮੌਕੇ ਉਨ੍ਹਾਂ ਅਧਿਕਾਰੀਆਂ ਕੋਲੋਂ ਆਗਾਮੀ ਬਰਸਾਤੀ ਮੌਸਮ ਦੇ ਮੱਦੇਨਜ਼ਰ ਜ਼ਿਲ੍ਹੇ ਅੰਦਰ ਪਾਣੀ ਨਿਕਾਸੀ, ਪਾਣੀ ਦੀ ਬੱਚਤ ਤੇ ਇਸ ਦੀ ਸੁਚੱਜੀ ਵਰਤੋਂ ਸਬੰਧੀ ਹੁਣ ਤੱਕ ਕੀਤੇ ਗਏ ਕਾਰਜਾਂ ਸਬੰਧੀ ਜਾਣਿਆ। ਇਸ ਮੌਕੇ ਉਨ੍ਹਾਂ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਵੀ ਦਿੱਤੇ।ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਜ਼ਿਲ੍ਹੇ ਅੰਦਰ ਪਾਣੀ ਦੀ ਸੁਚੱਜੀ ਸਾਂਭ-ਸੰਭਾਲ ਲਈ ਪਹਿਲਾਂ ਬਣਾਏ ਗਏ ਵਾਟਰ ਰੀਚਾਰਜ ਖੂਹਾਂ ਦੀ ਸੰਭਾਲ ਤੇ ਵਰਤੋਂ ਕਰਨੀ ਯਕੀਨੀ ਬਣਾਈ ਜਾਵੇ।ਇਸ ਮੌਕੇ ਉਨ੍ਹਾਂ ਅਧਿਕਾਰੀਆਂ ਕੋਲੋਂ ਪਾਣੀ ਦੀ ਬੱਚਤ ਸਬੰਧੀ ਲੋੜੀਂਦੇ ਸੁਝਾਅ ਵੀ ਲਏ।

ਇਹ ਵੀ ਪੜ੍ਹੋ  ਮੇਅਰ ਦੇ ਯਤਨਾਂ ਸਦਕਾ ਬਠਿੰਡਾ ਵਾਸੀਆਂ ਨੂੰ ਪ੍ਰਾਪਰਟੀ ਟੈਕਸ ਵਿੱਚ ਮਿਲੀ ਵੱਡੀ ਰਾਹਤ

ਇਸ ਮੌਕੇ ਡਿਪਟੀ ਕਮਿਸ਼ਨਰ ਵਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਂਹ ਦੇ ਪਾਣੀ ਨੂੰ ਸਟੋਰ ਕਰਕੇ ਮੁੜ ਵਰਤੋਂ ਯੋਗ ਕਿਵੇਂ ਕਰਨਾ, ਬੰਦ ਹੋਏ ਬੋਰਵੈਲ, ਮਾਡਲ ਪਾਊਂਡਾਂ, ਐਸਟੀਪੀ ਪਲਾਂਟਸ ਦੇ ਪਾਣੀ ਨੂੰ ਮੁੜ ਵਰਤੋਂ ਯੋਗ ਬਣਾਉਣਾ, ਕੱਸੀਆਂ ਦੇ ਆਲੇ-ਦੁਆਲੇ ਬੂਟੇ ਆਦਿ ਲਗਾਉਣ ਬਾਰੇ ਵਿਚਾਰ-ਵਟਾਦਰਾਂ ਕੀਤਾ ਗਿਆ।ਇਸ ਦੌਰਾਨ ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਪਾਣੀ ਦੀ ਬੱਚਤ, ਮਹੱਤਤਾ ਅਤੇ ਇਸ ਦੀ ਸਾਂਭ-ਸੰਭਾਲ ਲਈ ਵਿਸ਼ੇਸ਼ ਹੰਭਲੇ ਮਾਰੇ ਜਾਣ ਤਾਂ ਜੋ ਦਿਨ ਪ੍ਰਤੀ ਦਿਨ ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਬਚਾਇਆ ਜਾ ਸਕੇ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਮੈਡਮ ਕੰਚਨ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਨਰਿੰਦਰ ਸਿੰਘ, ਸਿਖਲਾਈ ਅਧੀਨ ਆਈਏਐਸ ਮੈਡਮ ਹਰਸ਼ਿਤ ਸ਼ਰਮਾ ਤੋਂ ਇਲਾਵਾ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਆਦਿ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

‘ਜੈ ਜਵਾਨ, ਜੈ ਕਿਸਾਨ ਦਾ ਸੰਗਮ’,ਬਾਰਡਰ ’ਤੇ ਬੀਐਸਐਫ,ਖੇਤਾਂ ’ਚ ਕਿਸਾਨ

Fazilka News:ਪਹਿਲਗਾਮ ਅੱਤਵਾਦੀ ਹਮਲੇ ਤੋਂ ਬਾਅਦ ਭਾਰਤ ਵੱਲੋਂ ਪਾਕਿਸਤਾਨ ’ਚ ਅੱਤਵਾਦੀ ਠਿਕਾਣਿਆਂ ’ਤੇ ਕੀਤੇ ਹਮਲਿਆਂ ਕਾਰਨ ਬਣੇ ਜੰਗ ਦੇ ਮਾਹੌਲ ਤੋਂ ਬਾਅਣ ਹੁਣ ਭਾਰਤ ਪਾਕਿ ਸਰਹੱਦ ’ਤੇ ਵਸੇ ਫਾਜ਼ਿਲਕਾ ਜ਼ਿਲ੍ਹੇ ਵਿਚ ‘ਜੈ ਜਵਾਨ ਜੈ ਕਿਸਾਨ ਦਾ ਸੰਗਮ’ ਵੇਖਣ ਨੂੰ ਮਿਲ ਰਿਹਾ ਹੈ। ਕੌਮਾਂਤਰੀ ਸਰਹੱਦ ਦੀ ਰਾਖੀ ਲਈ ਬੀਐਸਐਫ ਦੇ ਜਵਾਨ ਤਾਇਨਾਤ ਹਨ ਜਦ ਕਿ ਜੀਰੋ ਲਾਈਨ ਦੇ ਬਿਲਕੁਲ ਨਾਲ ਤੱਕ ਜ਼ਿਲ੍ਹੇ ਦੇ ਕਿਸਾਨ ਖੇਤੀ ਕਰਕੇ ਮੁਲਕ ਦੀ ਅੰਨ ਸੁਰੱਖਿਆ ਦੀ ਜਿੰਮੇਵਾਰੀ ਚੁੱਕ ਰਹੇ ਹਨ। ਇੰਨ੍ਹਾਂ ਸਰਹੱਦੀ ਪਿੰਡਾਂ ਦੇ ਲੋਕਾਂ ਦੇ ਮਨਾਂ ਵਿਚ ਦੇਸ਼ ਪ੍ਰੇਮ ਗਹਿਰਾ ਉਤਰਿਆ ਹੋਇਆ ਹੈ ਅਤੇ ਉਹ ਸੀਮਾ ਸੁਰੱਖਿਆ ਬਲ ਦਾ ਧੰਨਵਾਦ ਕਰਦੇ ਹੋਏ ਆਖਦੇ ਹਨ ਕਿ ਜਦੋਂ ਸਰਹੱਦ ਤੇ ਬੀਐਸਐਫ ਦੀਆਂ ਨਿਗੇਹਬਾਨ ਅੱਖਾਂ ਤਾਇਨਾਤ ਹਨ ਤਾਂ ਡਰ ਕਾਹਦਾ।ਇਸ ਇਲਾਕੇ ਵਿਚ ਸਰਹੱਦੀ ਲੋਕਾਂ ਅਤੇ ਬੀਐਸਐਫ ਵਿਚ ਹਮੇਸ਼ਾ ਹੀ ਬਿਹਤਰ ਤਾਲਮੇਲ ਬਣਿਆ ਰਹਿੰਦਾ ਹੈ।

ਇਹ ਵੀ ਪੜ੍ਹੋ  ਪੰਜਾਬ ਸਕੂਲ ਸਿੱਖਿਆ ਬੋਰਡ ਦੇ 10ਵੀਂ ਦੇ ਨਤੀਜਿਆਂ ’ਚ ਮੁੜ ਕੁੜੀਆਂ ਨੇ ਮਾਰੀ ਬਾਜ਼ੀ

ਪਿਛਲੇ ਦਿਨੀਂ ਪਾਕਿ ਨਾਲ ਉਪਜੇ ਤਨਾਅ ਤੋਂ ਬਾਅਦ ਹੁਣ ਮੁੜ ਸਥਿਤੀ ਆਮ ਵਾਂਗ ਹੋ ਗਈ ਹੈ ਅਤੇ ਕਿਸਾਨ ਆਪਣੇ ਰੋਜਮਰਾਂ ਦੇ ਕੰਮ ਕਾਜ ਲੱਗ ਗਏ ਹਨ। ਪੁਰਸ਼ ਖੇਤਾਂ ਵਿਚ ਸਾਉਣੀ ਦੀ ਫਸਲ ਦੀ ਤਿਆਰੀ ਵਿਚ ਲੱਗੇ ਹਨ ਅਤੇ ਝੋਨੇ ਦੀ ਪਨੀਰੀ ਆਦਿ ਲਗਾ ਰਹੇ ਹਨ ਅਤੇ ਸੁਆਣੀਆਂ ਘਰਾਂ ਵਿਚ ਘਰ ਦੇ ਕੰਮ ਅਤੇ ਦੁਧਾਰੂ ਜਾਨਵਰਾਂ ਦੀ ਸਾਂਭ ਸੰਭਾਲ ਵਿਚ ਲੱਗ ਗਈਆਂ ਹਨ।ਸਰਹੱਦ ਦੇ ਬਿੱਲਕੁਲ ਨਾਲ ਵਸੇ ਪਿੰਡ ਪੱਕਾ ਚਿਸਤੀ ਦੇ ਵਸਨ ਸਿੰਘ ਆਖਦੇ ਹਨ ਕਿ ਸਾਡਾ ਬੀਐਸਐਫ ਨਾਲ ਨਿਯਮਤ ਰਾਬਤਾ ਰਹਿੰਦਾ ਹੈ ਅਤੇ ਉਨ੍ਹਾਂ ਵੱਲੋਂ ਸਾਡੀ ਹਰ ਪ੍ਰਕਾਰ ਨਾਲ ਮਦਦ ਕੀਤੀ ਜਾਂਦੀ ਹੈ। ਇਸੇ ਪਿੰਡ ਦੇ ਲਖਵਿੰਦਰ ਸਿੰਘ ਆਖਦੇ ਹਨ ਕਿ ਬੀਐਸਐਫ ਦਾ ਸਾਡੇ ਨਾਲ ਵਿਹਾਰ ਬਹੁਤ ਚੰਗਾ ਹੈ।ਪਿੰਡ ਬੇਰੀ ਵਾਲਾ ਦੇ ਨਾਮਦੇਵ ਅਤੇ ਗੁਰਮੀਤ ਸਿੰਘ ਆਖਦੇ ਹਨ ਇਹ ਫੋਰਸ ਨਾ ਕੇਵਲ ਸਰਹੱਦਾਂ ਦੀ ਰਾਖੀ ਕਰ ਰਹੀ ਹੈ ਸਗੋਂ ਨਸ਼ੇ ਤਸਕਰਾਂ ਨੂੰ ਕਾਬੂ ਕਰਨ ਵਿਚ ਵੀ ਇਸਦੀ ਸ਼ਾਨਦਾਰ ਭੁਮਿਕਾ ਹੈ।

ਇਹ ਵੀ ਪੜ੍ਹੋ  ਲੋਕਾਂ ਨੂੰ ਡੇਂਗੂ ਤੇ ਚਿਕਨਗੁਨੀਆਂ ਤੋਂ ਬਚਾਉਣ ਲਈ ਸਿਹਤ ਮੰਤਰੀ ਡਾ. ਬਲਬੀਰ ਸਿੰਘ ਖੁਦ ਮੈਦਾਨ ‘ਚ ਉਤਰੇ

ਪਿੰਡ ਗੰਜੂਆਣਾ ਦੇ ਕ੍ਰਿਸ਼ਨ ਕੁਮਾਰ ਨੇ ਕਿਹਾ ਕਿ ਪਿੰਡ ਵਿਚ ਕਿਸਾਨ ਬਿਨ੍ਹਾਂ ਕਿਸੇ ਡਰ ਭੈਅ ਦੇ ਅਗਲੀ ਫਸਲ ਦੀ ਤਿਆਰੀ ਕਰ ਰਹੇ ਹਨ। ਖੇਤ ਤਿਆਰ ਕੀਤੇ ਜਾ ਰਹੇ ਹਨ। ਜੀਵਨ ਪੂਰੀ ਤਰਾਂ ਆਮ ਵਾਂਗ ਹੋ ਗਿਆ ਹੈ ਅਤੇ ਲੋਕ ਨਿਸਚਿੰਤ ਹਨ ਕਿਉਂਕਿ ਬਾਰਡਰ ਤੇ ਮੁਲਕ ਦੇ ਪਹਿਰੇਦਾਰ ਬੀਐਸਐਫ ਦੇ ਜਵਾਨ ਦਿਨ ਰਾਤ ਸਾਡੀ ਰਾਖੀ ਕਰਦੇ ਰਹਿੰਦੇ ਹਨ। ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਆਖਦੇ ਹਨ ਕਿ ਬੀਐਸਐਫ ਅਤੇ ਸਰਹੱਦੀ ਪਿੰਡਾਂ ਦੇ ਲੋਕਾਂ ਦਾ ਮਿਲਵਰਤਨ ਲਾਮਿਸ਼ਾਲ ਹੈ। ਜਿਸ ਦ੍ਰਿੜਤਾ ਨਾਲ ਲੋਕਾਂ ਨੇ ਬੀਐਸਐਫ ਦਾ ਸਾਥ ਦਿੱਤਾ ਹੈ ਇਹ ਲੋਕਾਂ ਦੇ ਦੇਸ਼ ਪ੍ਰੇਮ ਦਾ ਪ੍ਰਮਾਣ ਤਾਂ ਹੈ ਹੀ, ਉਥੇ ਹੀ ਇਹ ਬੀਐਸਐਫ ਵੱਲੋਂ ਲੋਕਾਂ ਨਾਲ ਬਣਾਈ ਨੇੜਦਾ ਦਾ ਵੀ ਪ੍ਰਤੀਕ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਮੇਅਰ ਦੇ ਯਤਨਾਂ ਸਦਕਾ ਬਠਿੰਡਾ ਵਾਸੀਆਂ ਨੂੰ ਪ੍ਰਾਪਰਟੀ ਟੈਕਸ ਵਿੱਚ ਮਿਲੀ ਵੱਡੀ ਰਾਹਤ

0

👉ਓਟੀਐਸ ਸਕੀਮ ਤਹਿਤ 31 ਜੁਲਾਈ ਤੱਕ ਜੁਰਮਾਨੇ ਤੇ ਵਿਆਜ ਵਿੱਚ ਰਹੇਗੀ ਛੋਟ, ਸਿਰਫ਼ ਮੂਲ ਰਕਮ ਕਰਵਾਉਣੀ ਪਵੇਗੀ ਜਮਾਂ: ਮੇਅਰ ਮਹਿਤਾ
Bathinda News: ਮੇਅਰ ਪਦਮਜੀਤ ਸਿੰਘ ਮਹਿਤਾ ਦੇ ਯਤਨਾਂ ਸਦਕਾ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਵੱਲੋਂ ਬਠਿੰਡਾ ਵਾਸੀਆਂ ਨੂੰ ਵੱਡੀ ਰਾਹਤ ਦਿੰਦੇ ਹੋਏ ‘ਵਨ ਟਾਈਮ ਸੈਟਲਮੈਂਟ’ (ਓਟੀਐਸ) ਸਕੀਮ ਲਾਗੂ ਕਰ ਦਿੱਤੀ ਗਈ ਹੈ। ਅੱਜ ਪ੍ਰੈਸ ਕਾਨਫਰੰਸ ਵਿੱਚ ਜਾਣਕਾਰੀ ਦਿੰਦਿਆਂ ਮੇਅਰ ਪਦਮਜੀਤ ਸਿੰਘ ਮਹਿਤਾ ਨੇ ਕਿਹਾ ਕਿ ਉਨ੍ਹਾਂ ਦੇ ਮੇਅਰ ਬਣਨ ਤੋਂ ਬਾਅਦ ਹਾਊਸ ਦੀ ਪਹਿਲੀ ਹੀ ਮੀਟਿੰਗ ਵਿੱਚ ਬਠਿੰਡਾ ਵਾਸੀਆਂ ਨੂੰ ਪ੍ਰਾਪਰਟੀ ਟੈਕਸ ਵਿੱਚ ਰਾਹਤ ਦੇਣ ਲਈ ਓ.ਟੀ.ਐਸ. ਸਿਸਟਮ ਲਾਗੂ ਕਰਨ ਦਾ ਮਤਾ ਪਾਸ ਕਰਕੇ ਸਰਕਾਰ ਨੂੰ ਭੇਜਿਆ ਗਿਆ ਸੀ ਅਤੇ ਅੱਜ ਇਹ ਖੁਸ਼ੀ ਦੀ ਗੱਲ ਹੈ ਕਿ ਉਕਤ ਸਕੀਮ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ‘ਆਪ’ ਸਰਕਾਰ ਵੱਲੋਂ ਲਾਗੂ ਕਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ  ‘ਉਡਦਾ ਪੰਜਾਬ’ ਤੋਂ ‘ਬਦਲਦਾ ਪੰਜਾਬ’: ‘ਆਪ’ ਨੇ ਨਸ਼ਿਆਂ ਦੇ ਕੇਂਦਰ ਬਿੰਦੂਆਂ ਨੂੰ ਨਸ਼ਾ ਮੁਕਤ ਜ਼ੋਨਾਂ ਵਿੱਚ ਬਦਲਿਆ: ਅਰਵਿੰਦ ਕੇਜਰੀਵਾਲ

ਉਨ੍ਹਾਂ ਕਿਹਾ ਕਿ ਅੱਜ ਤੋਂ 31 ਜੁਲਾਈ 2025 ਤੱਕ ਓ.ਟੀ.ਐਸ. ਸਕੀਮ ਤਹਿਤ ਪ੍ਰਾਪਰਟੀ ਟੈਕਸ ’ਤੇ ਜੁਰਮਾਨਾ ਅਤੇ ਵਿਆਜ ਨਹੀਂ ਲਗਾਇਆ ਜਾਵੇਗਾ, ਸਿਰਫ਼ ਮੂਲ ਰਕਮ ਜਮਾਂ ਕਰਵਾਉਣੀ ਪਵੇਗੀ। ਉਨ੍ਹਾਂ ਕਿਹਾ ਕਿ 31 ਜੁਲਾਈ, 2025 ਤੋਂ ਬਾਅਦ ਪ੍ਰਾਪਰਟੀ ਟੈਕਸ ’ਤੇ 50 ਪ੍ਰਤੀਸ਼ਤ ਜੁਰਮਾਨਾ ਅਤੇ ਵਿਆਜ ਲਗਾਇਆ ਜਾਵੇਗਾ। ਮੇਅਰ ਸ੍ਰੀ ਮਹਿਤਾ ਨੇ ਕਿਹਾ ਕਿ ਇਹ ਬਠਿੰਡਾ ਵਾਸੀਆਂ ਲਈ ਪ੍ਰਾਪਰਟੀ ਟੈਕਸ ਅਦਾ ਕਰਨ ਦਾ ਸੁਨਹਿਰੀ ਮੌਕਾ ਹੈ ਅਤੇ ਬਠਿੰਡਾ ਵਾਸੀਆਂ ਨੂੰ ਉਕਤ 2 ਮਹੀਨਿਆਂ ਵਿੱਚ ਇਸ ਯੋਜਨਾ ਦਾ ਵੱਧ ਤੋਂ ਵੱਧ ਲਾਭ ਉਠਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ 125 ਗਜ਼ ਤੱਕ ਦੀ ਜਾਇਦਾਦ ’ਤੇ ਕਿਸੇ ਵੀ ਤਰ੍ਹਾਂ ਦਾ ਟੈਕਸ ਨਹੀਂ ਵਸੂਲ ਰਹੀ ਹੈ। ਉਨ੍ਹਾਂ ਕਿਹਾ ਕਿ ਬਠਿੰਡਾ ਵਿੱਚ ਕੁੱਲ 47454 ਯੂਨਿਟਾਂ ਹਨ, ਜਿਨ੍ਹਾਂ ਵਿੱਚੋਂ 31636 ਯੂਨਿਟਾਂ ਰਿਹਾਇਸ਼ੀ ਅਤੇ 15818 ਯੂਨਿਟਾਂ ਵਪਾਰਕ ਹਨ।

ਇਹ ਵੀ ਪੜ੍ਹੋ  ਪੰਜਾਬ ਸਕੂਲ ਸਿੱਖਿਆ ਬੋਰਡ ਦੇ 10ਵੀਂ ਦੇ ਨਤੀਜਿਆਂ ’ਚ ਮੁੜ ਕੁੜੀਆਂ ਨੇ ਮਾਰੀ ਬਾਜ਼ੀ

ਉਨ੍ਹਾਂ ਕਿਹਾ ਕਿ 19000 ਰਿਹਾਇਸ਼ੀ ਇਕਾਈਆਂ ਅਤੇ 8632 ਵਪਾਰਕ ਇਕਾਈਆਂ ਵੱਲੋਂ ਪ੍ਰਾਪਰਟੀ ਟੈਕਸ ਦਾ ਭੁਗਤਾਨ ਕੀਤਾ ਜਾ ਰਿਹਾ ਹੈ। ਮੇਅਰ ਨੇ ਦੱਸਿਆ ਕਿ ਪਿਛਲੇ ਸਾਲ 15 ਕਰੋੜ 65 ਲੱਖ ਰੁਪਏ ਪ੍ਰਾਪਰਟੀ ਟੈਕਸ ਇਕੱਤਰ ਹੋਇਆ ਸੀ ਅਤੇ ਇਸ ਸਾਲ ਲਗਭਗ 20 ਕਰੋੜ ਰੁਪਏ ਦਾ ਪ੍ਰਾਪਰਟੀ ਟੈਕਸ ਇਕੱਤਰ ਕਰਨ ਦਾ ਟੀਚਾ ਰੱਖਿਆ ਗਿਆ ਹੈ। ਇਸ ਦੌਰਾਨ ਮੇਅਰ ਸ੍ਰੀ ਮਹਿਤਾ ਨੇ ਇਹ ਵੀ ਐਲਾਨ ਕੀਤਾ ਕਿ ਆਮ ਜਨਤਾ ਨੂੰ ਇੱਕ ਵੱਡਾ ਤੋਹਫ਼ਾ ਦੇਣ ਲਈ, ਰਿਹਾਇਸ਼ੀ ਨਕਸ਼ੇ 72 ਘੰਟਿਆਂ ਵਿੱਚ ਪਾਸ ਕਰਵਾਉਣ ਦਾ ਪ੍ਰੋਜੈਕਟ ‘ਨਕਸ਼ਾ ਮੇਲਾ’ 25 ਮਈ 2025 ਨੂੰ ਦੁਪਹਿਰ 3 ਵਜੇ ਨਗਰ ਨਿਗਮ ਵਿੱਚ ਸ਼ੁਰੂ ਹੋ ਰਿਹਾ ਹੈ, ਜੋ ਪੂਰਾ ਇੱਕ ਮਹੀਨਾ ਚੱਲੇਗਾ। ਉਨ੍ਹਾਂ ਨਾਲ ਪ੍ਰਾਪਰਟੀ ਟੈਕਸ ਸੁਪਰਡੈਂਟ ਪ੍ਰਦੀਪ ਮਿੱਤਲ ਅਤੇ ਪ੍ਰਾਪਰਟੀ ਟੈਕਸ ਇੰਸਪੈਕਟਰ ਪਵਨ ਕੁਮਾਰ ਵੀ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

‘ਉਡਦਾ ਪੰਜਾਬ’ ਤੋਂ ‘ਬਦਲਦਾ ਪੰਜਾਬ’: ‘ਆਪ’ ਨੇ ਨਸ਼ਿਆਂ ਦੇ ਕੇਂਦਰ ਬਿੰਦੂਆਂ ਨੂੰ ਨਸ਼ਾ ਮੁਕਤ ਜ਼ੋਨਾਂ ਵਿੱਚ ਬਦਲਿਆ: ਅਰਵਿੰਦ ਕੇਜਰੀਵਾਲ

0

👉‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਲੋਕ ਲਹਿਰ ਵਿੱਚ ਬਦਲੀ: ਜੇ ਅਸੀਂ ਮਰ ਵੀ ਜਾਈਏ ਤਾਂ ਵੀ ਨਸ਼ਿਆਂ ਦਾ ਮੁਕੰਮਲ ਖ਼ਾਤਮਾ ਹੋ ਕੇ ਰਹੇਗਾ: ਕੇਜਰੀਵਾਲ
Jalandhar News:ਪੰਜਾਬ ਨੂੰ ਪੂਰੀ ਤਰ੍ਹਾਂ ਨਸ਼ਾ ਮੁਕਤ ਬਣਾਉਣ ਦੇ ਉਦੇਸ਼ ਨਾਲ ਮਹੱਤਵਪੂਰਨ ਕਦਮ ਚੁੱਕਦਿਆਂ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਲੋਕਾਂ ਦੇ ਸਰਗਰਮ ਸਮਰਥਨ ਨਾਲ ਨਸ਼ਿਆਂ ਵਿਰੁੱਧ ਜੰਗ ਨੂੰ ਪਿੰਡ ਅਤੇ ਗਲੀ ਪੱਧਰ `ਤੇ ਲੈ ਜਾਣ ਦਾ ਐਲਾਨ ਕੀਤਾ।ਇੱਥੇ ਇਕੱਠ ਨੂੰ ਸੰਬੋਧਨ ਕਰਦਿਆਂ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਨਸ਼ਿਆਂ ਦੀ ਰੀੜ੍ਹ ਦੀ ਹੱਡੀ ਤੋੜ ਦਿੱਤੀ ਹੈ ਅਤੇ ਹੁਣ ਉਹ ਦਿਨ ਦੂਰ ਨਹੀਂ, ਜਦੋਂ ਪੰਜਾਬ ਵਿੱਚੋਂ ਨਸ਼ਿਆਂ ਦਾ ਮੁਕੰਮਲ ਖ਼ਾਤਮਾ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਨਸ਼ਾ ਮੁਕਤੀ ਯਾਤਰਾ ਤਹਿਤ ਸੂਬੇ ਦੇ ਹਰ ਪਿੰਡ ਅਤੇ ਕਸਬੇ ਤੱਕ ਪਹੁੰਚ ਕੀਤੀ ਜਾਵੇਗੀ ਤਾਂ ਜੋ ਨਸ਼ਿਆਂ ਵਿਰੁੱਧ ਇਸ ਜੰਗ ਵਿੱਚ ਵੱਧ ਤੋਂ ਵੱਧ ਲੋਕਾਂ ਨੂੰ ਸ਼ਾਮਲ ਕਰ ਕੇ ਪੰਜਾਬ ਨੂੰ ਪੂਰੀ ਤਰ੍ਹਾਂ ਨਸ਼ਾ ਮੁਕਤ ਬਣਾਇਆ ਜਾ ਸਕੇ।

ਇਹ ਵੀ ਪੜ੍ਹੋ  ਪੰਜਾਬ ਸਕੂਲ ਸਿੱਖਿਆ ਬੋਰਡ ਦੇ 10ਵੀਂ ਦੇ ਨਤੀਜਿਆਂ ’ਚ ਮੁੜ ਕੁੜੀਆਂ ਨੇ ਮਾਰੀ ਬਾਜ਼ੀ

ਅਰਵਿੰਦ ਕੇਜਰੀਵਾਲ ਨੇ ਸਪੱਸ਼ਟ ਤੌਰ `ਤੇ ਕਿਹਾ ਕਿ ਉਹ ਦਿਨ ਦੂਰ ਨਹੀਂ, ਜਦੋਂ ਸੂਬਾ ਸਰਕਾਰ ਦੇ ਸਖ਼ਤ ਯਤਨਾਂ ਸਦਕਾ, ਪੰਜਾਬ ਨਾ ਸਿਰਫ਼ ਨਸ਼ਾ ਮੁਕਤ ਹੋਵੇਗਾ, ਸਗੋਂ ਹਰ ਪੱਖ ਤੋਂ ਦੇਸ਼ ਦਾ ਮੋਹਰੀ ਸੂਬਾ ਵੀ ਬਣੇਗਾ।ਦਿੱਲੀ ਦੇ ਸਾਬਕਾ ਮੁੱਖ ਮੰਤਰੀ ਨੇ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੂੰ ਯੁੱਧ ਨਸ਼ਿਆਂ ਵਿਰੁੱਧ ਦੀ ਸ਼ਾਨਦਾਰ ਸਫ਼ਲਤਾ ਲਈ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਇਹ ਬਹੁਤ ਖੁਸ਼ੀ ਦੀ ਗੱਲ ਹੈ ਕਿ ਸੂਬਾ ਸਰਕਾਰ ਦੇ ਠੋਸ ਯਤਨਾਂ ਸਦਕਾ ਜਿਹੜੇ ਪਿੰਡ ਨਸ਼ੇ ਦੇ ਕੇਂਦਰ ਸਨ, ਹੁਣ ਨਸ਼ਿਆਂ ਤੋਂ ਮੁਕਤ ਹੋ ਰਹੇ ਹਨ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪਹਿਲਾਂ ਬਾਲੀਵੁੱਡ ਫਿਲਮਾਂ ਨਸ਼ਿਆਂ ਦੀ ਦਲਦਲ ਦੇ ਹਾਲਾਤ ‘ਤੇ ਬਣਨ ਲੱਗ ਗਈਆਂ ਸਨ, ਹੁਣ ਸਮਾਂ ਬਦਲ ਗਿਆ ਹੈ ਅਤੇ ਸੂਬੇ ਦੇ ਨੌਜਵਾਨ ਖੇਡਾਂ ਦੇ ਖੇਤਰ ਵਿੱਚ ਨਾਮਣਾ ਖੱਟ ਰਹੇ ਹਨ।ਦਿੱਲੀ ਦੇ ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਪਹਿਲਾਂ ਪਿਛਲੀਆਂ ਸਰਕਾਰਾਂ ਦੇ ਮੰਤਰੀ ਨਸ਼ੇ ਦੇ ਸੌਦਾਗਰਾਂ ਦੀ ਸਰਪ੍ਰਸਤੀ ਕਰਦੇ ਸਨ ਅਤੇ ਇੱਥੋਂ ਤੱਕ ਕਿ ਆਪਣੀਆਂ ਸਰਕਾਰੀ ਗੱਡੀਆਂ ਵਿੱਚ ਨਸ਼ੇ ਵੇਚਦੇ/ਸਪਲਾਈ ਕਰਦੇ ਸਨ। ਉਨ੍ਹਾਂ ਅੱਗੇ ਕਿਹਾ ਕਿ ਹੁਣ ਪੁਲਿਸ ਵੱਲੋਂ ਕੁਇੰਟਲਾਂ ਦੀ ਮਾਤਰਾ ਵਿੱਚ ਨਸ਼ੇ ਜ਼ਬਤ ਕੀਤੇ ਜਾ ਰਹੇ ਹਨ ਅਤੇ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ ਤਾਂ ਜੋ ਹੋਰ ਅਪਰਾਧੀਆਂ ਲਈ ਮਿਸਾਲ ਕਾਇਮ ਕੀਤੀ ਜਾ ਸਕੇ।

ਇਹ ਵੀ ਪੜ੍ਹੋ  ਪੰਜਾਬ ਪੁਲਿਸ ਨੂੰ ਮਿਲੀ ਵੱਡੀ ਸਫ਼ਲਤਾ; ਤਰਨਤਾਰਨ ‘ਚ 85 ਕਿਲੋ ਹੈਰੋਇਨ ਬਰਾਮਦ

ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪਹਿਲਾਂ ਦੇ ਸਮੇਂ ਦੇ ਉਲਟ ਜਦੋਂ ਨਸ਼ੇ ਦੇ ਸੌਦਾਗਰਾਂ ਨੂੰ ਸਰਕਾਰ ਵੱਲੋਂ ਬਚਾਇਆ ਜਾਂਦਾ ਸੀ, ਹੁਣ ‘ਆਪ’ ਸਰਕਾਰ ਵੱਲੋਂ 10,000 ਨਸ਼ਾ ਤਸਕਰ, ਜਿਨ੍ਹਾਂ ਵਿੱਚ 8500 ਵੱਡੀਆਂ ਮੱਛੀਆਂ ਹਨ, ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।ਦਿੱਲੀ ਦੇ ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਇਹ ਸੂਬਾ ਸਰਕਾਰ ਨੇ ਦ੍ਰਿੜ੍ਹ ਸੰਕਲਪ ਲਿਆ ਸੀ ਕਿ ਪੰਜਾਬ ਵਿੱਚ ਕਿਸੇ ਨੂੰ ਵੀ ਨਸ਼ਾ ਵੇਚਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਅਤੇ ਸਰਕਾਰ ਇਸ ਕਾਰਜ ਵਿੱਚ ਸਫ਼ਲ ਰਹੀ ਹੈ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰ ਖ਼ਤਰਨਾਕ ਅਪਰਾਧੀ ਹਨ ਪਰ ਅਸੀਂ ਆਪਣੀ ਜਾਨ ਦੀ ਪਰਵਾਹ ਕੀਤੇ ਬਿਨਾਂ ਉਨ੍ਹਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਇਸ ਲੜਾਈ ਵਿੱਚ ਸਾਡੀ ਜਾਨ ਜਾ ਸਕਦੀ ਹੈ ਪਰ ਅਸੀਂ ਇਹ ਯਕੀਨੀ ਬਣਾਵਾਂਗੇ ਕਿ ਸੂਬੇ ਵਿੱਚੋਂ ਨਸ਼ਿਆਂ ਦਾ ਪੂਰੀ ਤਰ੍ਹਾਂ ਸਫਾਇਆ ਹੋ ਜਾਵੇ।ਆਪ ਦੇ ਕੌਮੀ ਕਨਵੀਨਰ ਨੇ ਕਿਹਾ ਕਿ ਸਮਾਂ ਆ ਗਿਆ ਹੈ ਜਦੋਂ ਸਾਨੂੰ ਸਾਰਿਆਂ ਨੂੰ ਅੱਗੇ ਆ ਕੇ ਨਸ਼ਿਆਂ ਵਿਰੁੱਧ ਇਸ ਜੰਗ ਵਿੱਚ ਯੋਗਦਾਨ ਪਾਉਣਾ ਚਾਹੀਦਾ ਹੈ।

ਇਹ ਵੀ ਪੜ੍ਹੋ  ਲੋਕਾਂ ਨੂੰ ਡੇਂਗੂ ਤੇ ਚਿਕਨਗੁਨੀਆਂ ਤੋਂ ਬਚਾਉਣ ਲਈ ਸਿਹਤ ਮੰਤਰੀ ਡਾ. ਬਲਬੀਰ ਸਿੰਘ ਖੁਦ ਮੈਦਾਨ ‘ਚ ਉਤਰੇ

ਉਨ੍ਹਾਂ ਕਿਹਾ ਕਿ ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਜ਼ਬਤ/ਨਸ਼ਟ ਕਰ ਦਿੱਤੀਆਂ ਗਈਆਂ ਹਨ ਅਤੇ ਇਹ ਮੁਹਿੰਮ ਆਉਣ ਵਾਲੇ ਸਮੇਂ ਵਿੱਚ ਵੀ ਜਾਰੀ ਰਹੇਗੀ। ਉਨ੍ਹਾਂ ਕਿਹਾ ਕਿ ਹੁਣ ‘ਯੁੱਧ ਨਸ਼ਿਆਂ ਵਿਰੁੱਧ’ ਨੂੰ ਜਨ ਅੰਦੋਲਨ ਵਿੱਚ ਬਦਲਿਆ ਜਾ ਰਿਹਾ ਹੈ, ਜਿਸ ਲਈ ਲੋਕਾਂ ਦੇ ਸਰਗਰਮ ਸਮਰਥਨ ਦੀ ਲੋੜ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਜੰਗ ਨੂੰ ਜ਼ਮੀਨੀ ਪੱਧਰ `ਤੇ ਲਿਜਾਇਆ ਜਾਵੇਗਾ ਅਤੇ ਸੂਬੇ ਦੇ ਲਗਪਗ 13000 ਪਿੰਡਾਂ ਦੇ ਲੋਕਾਂ ਨੂੰ ਇਸ ਮੁਹਿੰਮ ਨਾਲ ਜੋੜਿਆ ਜਾਵੇਗਾ।ਦਿੱਲੀ ਦੇ ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਨੌਜਵਾਨਾਂ ਦੀ ਬੇਅੰਤ ਊਰਜਾ ਨੂੰ ਸਕਾਰਾਤਮਕ ਦਿਸ਼ਾ ਵਿੱਚ ਲਾਉਣ ਲਈ ਸੂਬਾ ਸਰਕਾਰ ਸੂਬੇ ਦੇ ਹਰ ਪਿੰਡ ਵਿੱਚ ਇਕ ਸਟੇਡੀਅਮ ਬਣਾਏਗੀ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਖੇਡਾਂ ਨੂੰ ਵੱਡੇ ਪੱਧਰ `ਤੇ ਉਤਸ਼ਾਹਿਤ ਕਰਨ ਲਈ ਸੂਬੇ ਦੇ 3000 ਵੱਡੇ ਪਿੰਡਾਂ ਵਿੱਚ 3000 ਜਿੰਮ ਬਣਾਏ ਜਾਣਗੇ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਸੂਬੇ ਨੇ ਪਹਿਲਾਂ ਹੀ ਨੌਜਵਾਨਾਂ ਨੂੰ ਲਗਪਗ 54000 ਨੌਕਰੀਆਂ ਦਿੱਤੀਆਂ ਹਨ ਅਤੇ ਸਰਕਾਰ ਨੇ ਹਰ ਪਿੰਡ ਦੇ ਨੌਜਵਾਨਾਂ ਲਈ ਰੋਜ਼ਗਾਰ ਨੂੰ ਯਕੀਨੀ ਬਣਾਉਣ ਲਈ ਵੱਡੇ ਪੱਧਰ ’ਤੇ ਯੋਜਨਾ ਉਲੀਕੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

12ਵੀਂ ਜਮਾਤ ਵਿਚੋਂ ਫੇਲ੍ਹ ਹੋਣ ਤੋਂ ਦੁਖੀ 18 ਸਾਲਾਂ ਨੌਜਵਾਨ ਨੇ ਚੁੱਕਿਆ ਆਖਰੀ ਕਦਮ

0

Ludhiana News: ਜ਼ਿਲੇ ਦੇ ਥਾਣਾ ਲਾਡੋਵਾਲ ਅਧੀਨ ਆਉਂਦੇ ਇੱਕ ਪਿੰਡ ਵਿੱਚ ਇੱਕ ਅੱਲੜ ਉਮਰ ਦੇ ਨੌਜਵਾਨ ਵੱਲੋਂ ਬਾਹਰਵੀਂ ਜਮਾਤ ਦੇ ਵਿੱਚੋਂ ਫੇਲ ਹੋਣ ਦੇ ਚੱਲਦਿਆਂ ਫਾਹਾ ਲੈ ਕੇ ਆਤਮਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮਿਰਤਕ ਨੌਜਵਾਨ ਦੀ ਪਹਿਚਾਣ ਜਰਨੈਲ ਸਿੰਘ 18 ਸਾਲ ਵਜੋਂ ਹੋਈ ਹੈ। ਜਰਨੈਲ ਸਿੰਘ ਦੇ ਬਾਹਰਵੀਂ ਜਮਾਤ ਵਿੱਚੋਂ ਤਿੰਨ ਪੇਪਰ ਰਹਿ ਗਏ ਸਨ, ਜਿਸ ਕਾਰਨ ਉਹ ਕਾਫੀ ਨਿਰਾਸ਼ ਸੀ। ਹਾਲਾਂਕਿ ਨਤੀਜੇ ਆਉਣ ਤੋਂ ਪਹਿਲਾਂ ਉਹ ਸੀਟੀ ਯੂਨੀਵਰਸਿਟੀ ਦੇ ਵਿੱਚ ਵੀ ਅਗਲੇਰੀ ਪੜ੍ਹਾਈ ‘ਚ ਦਾਖਲੇ ਦਾ ਪਤਾ ਕਰਨ ਲਈ ਗਿਆ ਸੀ ਪ੍ਰੰਤੂ ਬਾਰਵੀਂ ਦੇ ਨਤੀਜੇ ਵਿੱਚੋ ਫੇਲ ਹੋਣ ਕਾਰਨ ਉਹ ਪਰੇਸ਼ਾਨ ਹੋ ਗਿਆ।

ਇਹ ਵੀ ਪੜ੍ਹੋ  ਬਠਿੰਡਾ ’ਚ ਸੜਕ ਹਾਦਸੇ ਵਿਚ ਮਹਿਲਾ ਪੁਲਿਸ ਮੁਲਾਜਮ ਦੀ ਹੋਈ ਮੌ+ਤ

ਮਿਰਤਕ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਨਤੀਜੇ ਆਉਣ ਤੋਂ ਬਾਅਦ ਉਹ ਰੋਜ਼ ਦੀ ਤਰ੍ਹਾਂ ਹੀ ਰਾਤ ਨੂੰ ਸੁੱਤੇ ਸਨ ਪਰੰਤੂ ਜਦ ਸਵੇਰੇ ਪੰਜ- ਛੇ ਵਜੇ ਜਰਨੈਲ ਦਾ ਭਰਾ ਪਿਸ਼ਾਬ ਕਰਨ ਲਈ ਉੱਠਿਆ ਤਾਂ ਉਸਨੇ ਦੇਖਿਆ ਕਿ ਉਹ ਆਪਣੇ ਮੰਜੇ ਉੱਪਰ ਨਹੀਂ ਸੀ। ਜਿਸ ਤੋਂ ਬਾਅਦ ਜਦ ਉੱਪਰ ਚੁਬਾਰੇ ਵਿੱਚ ਜਾ ਕੇ ਦੇਖਿਆ ਤਾਂ ਜਰਨੈਲ ਸਿੰਘ ਨੇ ਪੱਖੇ ਨਾਲ ਫਾਹਾ ਲੈ ਕੇ ਆਪਣੇ ਜੀਵਨ ਲੀਲਾ ਨੂੰ ਸਮਾਪਤ ਕਰ ਲਿਆ ਸੀ। ਘਟਨਾ ਦੀ ਜਾਣਕਾਰੀ ਪੁਲਿਸ ਨੂੰ ਦਿੱਤੀ ਗਈ। ਜਿਸ ਤੋਂ ਬਾਅਦ ਮ੍ਰਿਤਕ ਦੀ ਲਾਸ਼ ਦਾ ਪੋਸਟਮਾਰਟਮ ਕਰਾਉਣ ਤੋਂ ਬਾਅਦ ਅੰਤਿਮ ਸੰਸਕਾਰ ਲਈ ਉਸਨੂੰ ਪਰਿਵਾਰ ਦੇ ਹਵਾਲੇ ਕਰ ਦਿੱਤਾ। ਇਸ ਘਟਨਾ ਕਾਰਨ ਪਿੰਡ ਵਿੱਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਪੰਜਾਬ ਸਕੂਲ ਸਿੱਖਿਆ ਬੋਰਡ ਦੇ 10ਵੀਂ ਦੇ ਨਤੀਜਿਆਂ ’ਚ ਮੁੜ ਕੁੜੀਆਂ ਨੇ ਮਾਰੀ ਬਾਜ਼ੀ

Mohali News: ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਜ ਸ਼ੁੱਕਰਵਾਰ ਨੂੰ ਦਸਵੀਂ ਜਮਾਤ ਦੇ ਨਤੀਜਿਆਂ ਦਾ ਵੀ ਐਲਾਨ ਕਰ ਦਿੱਤਾ ਗਿਆ। ਬੋਰਡ ਦੇ ਚੇਅਰਮੈਨ ਅਮਰਪਾਲ ਸਿੰਘ (ਰਿਟਾ: ਆਈਏਐਸ) ਨੇ ਇੰਨ੍ਹਾਂ ਨਤੀਜਿਆਂ ਦਾ ਐਲਾਨ ਕਰਦਿਆਂ ਵਿਦਿਆਰਥੀਆਂ ਨੂੰ ਵਧਾਈ ਦਿੱਤੀ। ਨਤੀਜਿਆਂ ਮੁਤਾਬਕ ਪਹਿਲੀ, ਦੂਜ਼ੀ ਤੇ ਤੀਜ਼ੀ ਪੁਜੀਸ਼ਨ ਉਪਰ ਆਪਣਾ ਕਬਜ਼ਾ ਬਰਕਰਾਰ ਰੱਖਣ ਦੇ ਨਾਲ-ਨਾਲ ਬੋਰਡ ਵੱਲੋਂ ਬਣਾਈ 300 ਵਿਦਿਆਰਥੀਆਂ ਦੀ ਮੈਰਿਟ ਸੂਚੀ ਵਿਚੋਂ 256 ਨਾਮ ਲੜਕੀਆਂ ਦੇ ਹਨ। ਵੱਡੀ ਗੱਲ ਇਹ ਹੈ ਕਿ ਪਹਿਲੀਆਂ ਤਿੰਨ ਪੁਜ਼ੀਸਨ ਵਾਲੀਆਂ ਤਿੰਨਾਂ ਹੀ ਲੜਕੀਆਂ ਦੇ 100 ਵਿਚੋਂ 100 ਫ਼ੀਸਦੀ ਨੰਬਰ ਹਨ।

ਇਹ ਵੀ ਪੜ੍ਹੋ  ਪੰਜਾਬ ਪੁਲਿਸ ਨੂੰ ਮਿਲੀ ਵੱਡੀ ਸਫ਼ਲਤਾ; ਤਰਨਤਾਰਨ ‘ਚ 85 ਕਿਲੋ ਹੈਰੋਇਨ ਬਰਾਮਦ

ਭਾਵ ਹਰੇਕ ਲੜਕੀ ਨੇ 650/650 ਅੰਕ ਲਏ ਹਨ ਪ੍ਰੰਤੂ ਬੋਰਡ ਦੇ ਨਿਯਮਾਂ ਮੁਤਾਬਕ ਇੰਨ੍ਹਾਂ ਵਿਚੋਂ ਜਨਮ ਮਿਤੀ ਦੇ ਹਿਸਾਬ ਨਾਲ ਪਹਿਲੇ, ਦੂੁਜੇ ਤੇ ਤੀਜ਼ੇ ਸਥਾਨ ਦਿੱਤੇ ਗਏ। ਪਹਿਲੇ ਨੰਬਰ ’ਤੇ ਆਉਣ ਵਾਲੀ ਅਕਸ਼ਨੂਰ ਕੌਰ ਫ਼ਰੀਦਕੋਟ ਜ਼ਿਲ੍ਹੇ ਦੇ ਪਿੰਡ ਕੋਟਸੁਖੀਆ ਦੇ ਸਕੂਲ ਦੀ ਵਿਦਿਆਰਥਣ ਸੀ। ਜਦਕਿ ਦੂਜੇ ਨੰਬਰ ’ਤੇ ਰਹੀ ਰਤਿੰਦਰਦੀਪ ਕੌਰ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਛੱਤੇਆਣਾ ਸਕੂਲ ਅਤੇ ਤੀਜ਼ੇ ਨੰਬਰ ਉਪਰ ਆਈ ਅਰਸ਼ਦੀਪ ਕੌਰ ਮਲੇਰਕੋਟਲਾ ਜ਼ਿਲ੍ਹੈ ਦੇ ਪਿੰਡ ਚੌਦਾ ਦੇ ਸਕੂਲ ਦੀ ਵਿਦਿਆਰਥਣ ਹੈ।

ਇਹ ਵੀ ਪੜ੍ਹੋ  ਬਠਿੰਡਾ ’ਚ ਸੜਕ ਹਾਦਸੇ ਵਿਚ ਮਹਿਲਾ ਪੁਲਿਸ ਮੁਲਾਜਮ ਦੀ ਹੋਈ ਮੌ+ਤ

PSEB ਚੇਅਰਮੈਨ ਨੇ ਦਸਿਆ ਕਿ ਦਸਵੀਂ ਨਤੀਜਿਆਂ ਦੇ ਵਿਚ ਕੁੱਲ ਪਾਸ ਪ੍ਰਤੀਸ਼ਤਾ 95.61 ਫ਼ੀਸਦੀ ਰਹੀ ਹੈ। ਜਿਸਦੇ ਵਿਚੋਂ ਲੜਕੀਆਂ ਦੀ 96.85 ਫ਼ੀਸਦੀ ਅਤੇ ਲੜਕਿਆਂ ਦੀ 94.50 ਫ਼ੀਸਦੀ ਹੈ। ਇਸੇ ਤਰ੍ਹਾਂ ਪੇਂਡੂ ਖੇਤਰ ਦੀ ਪਾਸ ਪ੍ਰਤੀਸ਼ਤਾ 96.09 ਫ਼ੀਸਦੀ ਅਤੇ ਸ਼ਹਿਰੀ ਖੇਤਰ ਦੀ 94.71,ਸਰਕਰੀ ਸਕੂਲਾਂ ਦੀ95.47 ਫ਼ੀਸਦੀ ਅਤੇ ਪ੍ਰਾਈਵੇਟ ਸਕੂਲਾਂ ਦੀ ਪਾਸ਼ ਪ੍ਰਤੀਸ਼ਤਾ 96.96 ਫੀਸਦੀ ਹੈ। ਜੇਕਰ ਜ਼ਿਲ੍ਹਾ ਵਾਈਜ਼ ਗੱਲ ਕੀਤੀ ਜਾਵੇ ਤਾਂ ਅੰਮ੍ਰਿਤਸਰ 98.54 ਫ਼ੀਸਦੀ ਪਾਸ ਪ੍ਰਤੀਸ਼ਤਾ ਨਾਲ ਪਹਿਲੇ ਅਤੇ ਲੁਧਿਆਣਾ 91.62 ਫ਼ੀਸਦੀ ਨਾਲ ਸਭ ਤੋਂ ਅਖ਼ੀਰ ’ਤੇ ਰਿਹਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਲੋਕਾਂ ਨੂੰ ਡੇਂਗੂ ਤੇ ਚਿਕਨਗੁਨੀਆਂ ਤੋਂ ਬਚਾਉਣ ਲਈ ਸਿਹਤ ਮੰਤਰੀ ਡਾ. ਬਲਬੀਰ ਸਿੰਘ ਖੁਦ ਮੈਦਾਨ ‘ਚ ਉਤਰੇ

0

👉ਸਿਹਤ ਮੰਤਰੀ ਨੇ ਪਟਿਆਲਾ ‘ਚ ਕੌਮੀ ਡੇਂਗੂ ਦਿਵਸ ਮੌਕੇ ‘ਹਰ ਸ਼ੁੱਕਰਵਾਰ ਡੇਂਗੂ ‘ਤੇ ਵਾਰ’ ਮੁਹਿੰਮ ਦੀ ਖ਼ੁਦ ਕੀਤੀ ਅਗਵਾਈ
Patiala News:ਲੋਕਾਂ ਨੂੰ ਡੇਂਗੂ, ਚਿਕਨਗੁਨੀਆ ਤੇ ਮਲੇਰੀਆ ਵਰਗੀਆਂ ਘਾਤਕ ਬਿਮਾਰੀਆਂ ਤੋਂ ਬਚਾਉਣ ਲਈ ਸੂਬੇ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਖ਼ੁਦ ਕਮਾਨ ਸੰਭਾਲ ਲਈ ਹੈ। ਅੱਜ ਕੌਮੀ ਡੇਂਗੂ ਦਿਵਸ ਮੌਕੇ ਲੋਕਾਂ ਨੂੰ ਮੱਛਰਾਂ ਤੋਂ ਹੋਣ ਵਾਲੀਆਂ ਬਿਮਾਰੀਆਂ, ਖਾਸ ਕਰਕੇ ਡੇਂਗੂ ਤੇ ਡੰਗ ਤੋਂ ਬਚਾਉਣ ਲਈ ਡਾ. ਬਲਬੀਰ ਸਿੰਘ ਨੇ ਲੋਕਾਂ ਨੂੰ ਜਾਗਰੂਕ ਕਰਦਿਆਂ ਤ੍ਰਿਪੜੀ ਇਲਾਕੇ ਵਿੱਚ ਸਿਹਤ ਵਿਭਾਗ ਦੀਆਂ ਟੀਮਾਂ ਨਾਲ ਕਈ ਘਰਾਂ ਦਾ ਦੌਰਾ ਕਰਕੇ ਡੇਂਗੂ ਦਾ ਲਾਰਵਾ ਲੱਭਿਆ ਤੇ ਇਸ ਨੂੰ ਨਸ਼ਟ ਕਰਵਾਉਣ ਦੇ ਨਾਲ-ਨਾਲ ਲੋਕਾਂ ਨੂੰ ਇਸ ਬਾਰੇ ਜਾਗਰੂਕ ਵੀ ਕੀਤਾ।ਸਿਹਤ ਮੰਤਰੀ ਨੇ ਦੱਸਿਆ ਕਿ ਡੇਂਗੂ, ਮਲੇਰੀਆਂ ਤੇ ਚਿਕਨਗੁਨੀਆਂ ਤੋਂ ਬਚਾਅ ਲਈ ਲੋਕਾਂ ਨੂੰ ਜਾਗਰੂਕ ਕਰਨ ਲਈ ‘ਹਰ ਸ਼ੁੱਕਰਵਾਰ ਡੇਂਗੂ ‘ਤੇ ਵਾਰ’ ਮੁਹਿੰਮ ਦਾ ਮਕਸਦ ਲੋਕਾਂ ਨੂੰ ਜਾਗਰੂਕ ਕਰਨਾ ਹੈ ਤਾਂ ਜੋ ਲੋਕ ਸਾਵਧਾਨੀਆਂ ਵਰਤ ਕੇ ਆਪਣੀ ਤੇ ਆਪਣੇ ਇਲਾਕੇ ਦੇ ਲੋਕਾਂ ਦਾ ਮੱਛਰਾਂ ਤੋਂ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਕਰ ਸਕਣ। ਇਸ ਮੌਕੇ ਉਨ੍ਹਾਂ ਦੇ ਨਾਲ ਸਿਵਲ ਸਰਜਨ ਡਾ. ਜਗਪਾਲਇੰਦਰ ਸਿੰਘ ਤੇ ਇਲਾਕੇ ਦੇ ਕੌਂਸਲਰ ਵੀ ਮੌਜੂਦ ਸਨ।

ਇਹ ਵੀ ਪੜ੍ਹੋ  ਪੰਜਾਬ ਪੁਲਿਸ ਨੂੰ ਮਿਲੀ ਵੱਡੀ ਸਫ਼ਲਤਾ; ਤਰਨਤਾਰਨ ‘ਚ 85 ਕਿਲੋ ਹੈਰੋਇਨ ਬਰਾਮਦ

ਡਾ. ਬਲਬੀਰ ਸਿੰਘ ਨੇ ਤ੍ਰਿਪੜੀ ਇਲਾਕੇ ਦੇ ਕਈ ਘਰਾਂ ਵਿੱਚ ਜਾ ਕੇ ਵੱਖ-ਵੱਖ ਪਾਣੀ ਵਾਲੇ ਬਰਤਨਾਂ, ਫਰਿਜ, ਕੂਲਰਾਂ, ਫੁੱਲਾਂ ਦੇ ਗਮਲੇ, ਪਾਰਕ ਅਤੇ ਪੰਛੀਆਂ ਨੂੰ ਪਾਣੀ ਪਿਲਾਉਣ ਲਈ ਵਰਤੇ ਜਾਂਦੇ ਭਾਂਡਿਆਂ ਦੀ ਜਾਂਚ ਕੀਤੀ। ਸਿਹਤ ਮੰਤਰੀ ਵੱਲੋਂ ਹਰ ਉਸ ਥਾਂ ਦੀ ਚੈਕਿੰਗ ਕੀਤੀ ਗਈ ਜਿੱਥੇ ਡੇਂਗੂ ਦਾ ਲਾਰਵਾ ਹੋਣ ਦੀ ਸੰਭਾਵਨਾ ਸੀ, ਉਨ੍ਹਾਂ ਨੇ ਕਈ ਘਰਾਂ ਵਿੱਚ ਲਾਰਵਾ ਖ਼ੁਦ ਲੱਭਿਆ ਤੇ ਇਸ ਨੂੰ ਨਸ਼ਟ ਕਰਨ ਦੇ ਨਾਲ-ਨਾਲ ਲੋਕਾਂ ਨੂੰ ਵੀ ਜਾਗਰੂਕ ਕੀਤਾ।ਸਿਹਤ ਮੰਤਰੀ ਨੇ ਕਿਹਾ ਕਿ ਡੇਂਗੂ ਦੀ ਰੋਕਥਾਮ ਲਈ ਜਾਗਰੂਕਤਾ ਹੀ ਸਭ ਤੋਂ ਵੱਡਾ ਹਥਿਆਰ ਹੈ ਅਤੇ ਲੋਕਾਂ ਨੂੰ ਸਿੱਖਿਅਤ ਕਰਕੇ ਹੀ ਡੇਂਗੂ ਫੈਲਾਉਣ ਵਾਲੇ ਮੱਛਰ ਦੀ ਪੈਦਾਇਸ਼ ਨੂੰ ਰੋਕਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਜਿਥੇ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਘਰਾਂ ਦੇ ਨੇੜੇ ਬਿਹਤਰ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ, ਉਥੇ ਹੀ ਲੋਕਾਂ ਨੂੰ ਬਿਮਾਰੀਆਂ ਤੋਂ ਬਚਾਅ ਲਈ ਜਾਗਰੂਕ ਵੀ ਕੀਤਾ ਜਾ ਰਿਹਾ ਹੈ।ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਸੂਬਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਹਰ ਸ਼ੁੱਕਰਵਾਰ ਸਵੇਰੇ 9 ਵਜੇ ਤੋਂ ਸਵੇਰੇ 10 ਵਜੇ ਤੱਕ ਇੱਕ ਘੰਟਾ ਆਪਣੇ ਘਰਾਂ ਅਤੇ ਆਲੇ ਦੁਆਲੇ ਡੇਂਗੂ ਖਤਮ ਕਰਨ ਲਈ ਲਾਉਣ।

ਇਹ ਵੀ ਪੜ੍ਹੋ  ਖਰੜ MC ’ਚ AAP ਦਾ ਬਣੇਗਾ ਪ੍ਰਧਾਨ, ਅਨਮੋਲ ਗਗਨ ਮਾਨ ਦੀ ਅਗਵਾਈ ਹੇਠ ਬੇਭਰੋਸਗੀ ਦਾ ਮਤਾ ਹੋਇਆ ਪਾਸ

ਇਸ ਦੌਰਾਨ ਸਾਰੇ ਫੁੱਲਾਂ ਦੇ ਗਮਲੇ, ਕੂਲਰ ਚ ਖੜ੍ਹਾ ਪਾਣੀ, ਫਰਿਜ ਦੀਆਂ ਟਰੇਆਂ ਅਤੇ ਖੁੱਲ੍ਹੇ ਵਿੱਚ ਪਏ ਪਾਣੀ ਨਾਲ ਭਰੇ ਹੋਰ ਕਿਸੇ ਵੀ ਭਾਂਡੇ ਚੋਂ ਪਾਣੀ ਦੀ ਨਿਕਾਸੀ ਕਰਨ ਤੋਂ ਇਲਾਵਾ ਸੁਕਾਅ ਦੇਣਾ ਚਾਹੀਦਾ ਹੈ ਤਾਂ ਜੋ ਮੱਛਰ ਦੇ ਲਾਰਵੇ ਦਾ ਪ੍ਰਜਣਨ ਚੱਕਰ ਟੁੱਟ ਜਾਵੇ, ਜਿਸ ਨੂੰ ਬਾਲਗ਼ ਮੱਛਰ ਵਜੋਂ ਵਿਕਸਿਤ ਹੋਣ ਵਿੱਚ ਇੱਕ ਹਫ਼ਤਾ ਲੱਗ ਜਾਂਦਾ ਹੈ।ਸਿਹਤ ਤੇ ਪਰਿਵਾਰ ਭਲਾਈ ਮੰਤਰੀ ਨੇ ਇਹ ਵੀ ਦੱਸਿਆ ਕਿ ਭਾਵੇਂ ਡੇਂਗੂ ਦਾ ਟੈਸਟ ਅਤੇ ਇਲਾਜ ਸਰਕਾਰੀ ਹਸਪਤਾਲਾਂ ਵਿੱਚ ਬਿਲਕੁਲ ਮੁਫ਼ਤ ਹੈ ਪਰ ਅਸੀਂ ਕੁਝ ਸਾਧਾਰਨ ਸਾਵਧਾਨੀਆਂ ਅਪਣਾ ਕੇ ਡੇਂਗੂ ਵਰਗੀਆਂ ਬਿਮਾਰੀਆਂ ਤੋਂ ਆਪਣੇ ਆਪ ਨੂੰ ਬਚਾਅ ਸਕਦੇ ਹਾਂ। ਉਨ੍ਹਾਂ ਕਿਹਾ ਕਿ ਸੂਬੇ ਦੇ ਸਰਕਾਰੀ ਹਸਪਤਾਲਾਂ ਵਿੱਚ ਵਾਧੂ ਬੈੱਡ ਡੇਂਗੂ ਦੇ ਮਰੀਜ਼ਾਂ ਲਈ ਰਾਖਵੇ ਰੱਖੇ ਗਏ ਹਨ।ਇਸ ਮੌਕੇ ਦਫ਼ਤਰ ਇੰਚਾਰਜ ਜਸਵੀਰ ਸਿੰਘ ਗਾਂਧੀ, ਕੌਂਸਲਰ ਨੇਹਾ ਕੁਕਰੇਜਾ, ਸ਼ਿਵਰਾਜ ਸਿੰਘ ਵਿਰਕ, ਵੇਦ ਕਪੂਰ, ਲਲਿਤ, ਬਲਾਕ ਪ੍ਰਧਾਨ ਲਾਲ ਸਿੰਘ, ਮੋਹਿਤ ਕੁਕਰੇਜਾ, ਸਲਾਹਕਾਰ ਗੱਜਣ ਸਿੰਘ, ਤ੍ਰਿਪੜੀ ਮਾਰਕੀਟ ਪ੍ਰਧਾਨ ਚਿੰਟੂ ਨਾਸਰਾ, ਲੰਬੜਦਾਰ ਭੁਪਿੰਦਰ ਸਿੰਘ, ਲਲਿਤ ਕੁਮਾਰ, ਅਮਰੀਕ ਸਿੰਘ ਡੇਅਰੀ ਵਾਲੇ, ਐਸ.ਐਮ.ਓ. ਡਾ. ਮੋਨਿਕਾ ਤੇ ਡਾ. ਸੁਮਿਤ ਸਿੰਘ ਸਮੇਤ ਸਿਹਤ ਵਿਭਾਗ ਦਾ ਅਮਲਾ ਮੌਜੂਦ ਸੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਖਰੜ MC ’ਚ AAP ਦਾ ਬਣੇਗਾ ਪ੍ਰਧਾਨ, ਅਨਮੋਲ ਗਗਨ ਮਾਨ ਦੀ ਅਗਵਾਈ ਹੇਠ ਬੇਭਰੋਸਗੀ ਦਾ ਮਤਾ ਹੋਇਆ ਪਾਸ

kharar News: ਚੰਡੀਗੜ੍ਹ ਨਾਲ ਲੱਗਦੇ ਸ਼ਹਿਰ ਖ਼ਰੜ ਦੀ ਕਮਾਂਡ ਹੁਣ ਜਲਦੀ ਹੀ ਆਮ ਆਦਮੀ ਪਾਰਟੀ ਦੇ ਹੱਥ ਵਿਚ ਆਉਣ ਜਾ ਰਹੀ ਹੈ। ਨਗਰ ਕੌਸਲ ਦੇ ਅਕਾਲੀ ਦਲ ਦੇ ਮੌਜੂਦਾ ਪ੍ਰਧਾਨ ਜਸਪ੍ਰੀਤ ਕੌਰ ਲੌਗੀਂਆ ਵਿਰੁਧ ਸਾਬਕਾ ਮੰਤਰੀ ਅਨਮੋਲ ਗਗਨ ਮਾਨ ਅਤੇ ਵਿਧਾਇਕ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਕੌਸਲਰਾਂ ਵੱਲੋਂ ਲਿਆਂਦਾ ਬੇਭਰੋਸਗੀ ਦਾ ਮਤਾ ਪਾਸ ਹੋ ਗਿਆ ਹੈ।

ਇਹ ਵੀ ਪੜ੍ਹੋ 6 ਮਹੀਨੇ ਪਹਿਲਾਂ ਪਿੰਡ ਦੀ ਕੁੜੀ ਨਾਲ ਕਰਵਾਈ ‘ਲਵ-ਮੈਰਿਜ਼’, ਹੁਣ ਘਰਵਾਲੀ ਤੋਂ ਦੁਖੀ ਹੋ ਕੇ ਲਿਆ ਫ਼ਾਹਾ

ਨਗਰ ਕੌਸਲ ਦੇ ਕਾਰਜ਼ਕਾਰੀ ਅਧਿਕਾਰੀ ਗੁਰਬਖ਼ਸੀਸ ਸਿੰਘ ਸੰਧੂ ਨੇ ਮੀਡੀਆ ਨੂੰ ਦਸਿਆ ਕਿ 29 ਮੈਂਬਰੀ ਹਾਊੁਸ ਵਿਚੋਂ ਅੱਜ ਦੀ ਮੀਟਿੰਗ ’ਚ ਮੌਜੂਦ 23 ਕੌਸਲਰਾਂ ‘ਚੋਂ 20 ਨੇ ਮੌਜੂਦਾ ਪ੍ਰਧਾਨ ਵਿਰੁਧ ਲਿਆਂਦੇ ਇਸ ਮਤੇ ਦੇ ਹੱਕ ਵਿਚ ਹੱਥ ਖੜੇ ਕੀਤੇ ਹਨ।ਜਦੋਂਕਿ ਪ੍ਰਧਾਨ ਦੇ ਵਿਚ ਉਨ੍ਹਾਂ ਤੋਂ ਇਲਾਵਾ 2 ਹੋਰ ਕੌਸਲਰ ਹੀ ਰਹਿ ਗਏ ਸਨ।

ਇਹ ਵੀ ਪੜ੍ਹੋ ਪੰਜਾਬ ਪੁਲਿਸ ਨੂੰ ਮਿਲੀ ਵੱਡੀ ਸਫ਼ਲਤਾ; ਤਰਨਤਾਰਨ ‘ਚ 85 ਕਿਲੋ ਹੈਰੋਇਨ ਬਰਾਮਦ

ਉਧਰ ਮਤਾ ਪਾਸ ਹੋਣ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਸਾਬਕਾ ਮੰਤਰੀ ਅਨਮੋਲ ਗਗਨ ਮਾਨ ਨੇ ਦਾਅਵਾ ਕੀਤਾ ਕਿ ਜਲਦੀ ਹੀ ਨਵੇਂ ਪ੍ਰਧਾਨ ਦੀ ਨਿਯੁਕਤੀ ਕਰਕੇ, ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਖਰੜ ਨੂੰ ਨਵੀਂ ਵਿਕਾਸ ਰਾਹੀਂ ਲੈ ਜਾਵਾਂਗੇ।ਹੁਣ ਖ਼ਰੜ ਦੀ ਵਿਕਾਸ ਨਾਲ ਨੁਹਾਰ ਬਦਲ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਬੇਭਰੋਸਗੀ ਮਤੇ ’ਚ ਸਾਥ ਦੇਣ ਵਾਲੇ 18 ਕੌਸਲਰਾਂ ਦੀ ਸਹਿਮਤੀ ਨਾਲ ਅਗਲਾ ਪ੍ਰਧਾਨ ਬਣਾਇਆ ਜਾਵੇਗਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਪੰਜਾਬ ਪੁਲਿਸ ਨੂੰ ਮਿਲੀ ਵੱਡੀ ਸਫ਼ਲਤਾ; ਤਰਨਤਾਰਨ ‘ਚ 85 ਕਿਲੋ ਹੈਰੋਇਨ ਬਰਾਮਦ

0

👉ਨਸ਼ਿਆਂ ਦਾ ਇਹ ਰੈਕੇਟ ਯੂਕੇ-ਅਧਾਰਤ ਡਰੱਗ ਤਸਕਰ ਲਾਲੀ ਦੁਆਰਾ ਆਈਐਸਆਈ ਦੇ ਸਹਿਯੋਗ ਨਾਲ ਸਰਹੱਦ ਪਾਰ ਤੋਂ ਕੀਤਾ ਜਾ ਰਿਹਾ ਸੀ ਸੰਚਾਲਿਤ 

Tarn Taran News: ਪੰਜਾਬ ਪੁਲਿਸ ਵੱਲੋਂ ‘ਯੁੱਧ ਨਸ਼ਿਆਂ ਵਿਰੁਧ’ ਵਿੱਢੀ ਮੁਹਿੰਮ ਤਹਿਤ ਤਰਨਤਾਰਨ ਪੁਲਿਸ ਨੂੰ ਵੱਡੀ ਸਫ਼ਲਤਾ ਹਾਸਲ ਹੋਈ ਹੈ। ਪੁਲਿਸ ਟੀਮ ਵੱਲੋ 2025 ਦੀ ਸਭ ਤੋਂ ਵੱਡੀ ਸਫ਼ਲਤਾ ਪ੍ਰਾਪਤ ਕਰਦੇ ਹੋਏ ਇੱਕ ਤਸ਼ਕਰ ਨੂੰ ਕਾਬੂ ਕਰਦੇ ਹੋਏ 85 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਮਾਮਲੇ ਦੀ ਜਾਣਕਾਰੀ ਖ਼ੁਦ ਡੀਜੀਪੀ ਗੌਰਵ ਯਾਦਵ ਨੇ ਆਪਣੇ ਸੋਸਲ ਮੀਡੀਆ ’ਤੇ ਦਿੰਦਿਆਂ ਦਸਿਆ ਕਿ ‘‘ ਨਸ਼ਿਆਂ ਦਾ ਇਹ ਰੈਕੇਟ ਯੂਕੇ-ਅਧਾਰਤ ਡਰੱਗ ਤਸਕਰ ਲਾਲੀ ਦੁਆਰਾ ਆਈਐਸਆਈ ਦੇ ਸਹਿਯੋਗ ਨਾਲ ਸਰਹੱਦ ਪਾਰ ਤੋਂ ਸੰਚਾਲਿਤ ਕੀਤਾ ਜਾ ਰਿਹਾ ਸੀ।

ਇਹ ਵੀ ਪੜ੍ਹੋ 6 ਮਹੀਨੇ ਪਹਿਲਾਂ ਪਿੰਡ ਦੀ ਕੁੜੀ ਨਾਲ ਕਰਵਾਈ ‘ਲਵ-ਮੈਰਿਜ਼’, ਹੁਣ ਘਰਵਾਲੀ ਤੋਂ ਦੁਖੀ ਹੋ ਕੇ ਲਿਆ ਫ਼ਾਹਾ  

ਪੁਲਿਸ ਨੇ ਪਾਕਿਸਤਾਨ ਅਧਾਰਤ ਇਸ ਨਸ਼ਾ-ਤਸਕਰੀ ਮਾਡਿਊਲ ਦਾ ਪਰਦਾਫਾਸ਼ ਕਰਕੇ ਉਸਦੇ ਭਾਰਤ-ਅਧਾਰਤ ਆਪਰੇਟਿਵ ਅਮਰਜੋਤ ਸਿੰਘ ਉਰਫ ਜੋਤਾ ਸੰਧੂ ਵਾਸੀ ਪਿੰਡ ਭਿੱਟੇਵੱਡ ਅੰਮ੍ਰਿਤਸਰ ਦਿਹਾਤੀ ਨੂੰ ਗ੍ਰਿਫਤਾਰ ਕਰਕੇ 85 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ। ਡੀਜੀਪੀ ਨੇ ਦਸਿਆ ਕਿ ਅਮਰਜੋਤ ਸਰਹੱਦ ਪਾਰ ਤਸਕਰਾਂ ਤੋਂ ਖੇਪਾਂ ਪ੍ਰਾਪਤ ਕਰਕੇ ਪੰਜਾਬ ਭਰ ਵਿੱਚ ਨਸ਼ੀਲੇ ਪਦਾਰਥਾਂ ਦੀ ਸਪਲਾਈ ਕਰ ਰਿਹਾ ਸੀ। ਉਸਦੀ ਰਿਹਾਇਸ਼ ਨੈੱਟਵਰਕ ਲਈ ਇੱਕ ਪ੍ਰਮੁੱਖ ਭੰਡਾਰ ਬਿੰਦੂ ਵਜੋਂ ਕੰਮ ਕਰਦੀ ਸੀ।

ਇਹ ਵੀ ਪੜ੍ਹੋ ਬਠਿੰਡਾ ’ਚ ਸੜਕ ਹਾਦਸੇ ਵਿਚ ਮਹਿਲਾ ਪੁਲਿਸ ਮੁਲਾਜਮ ਦੀ ਹੋਈ ਮੌ+ਤ

ਇਸ ਮਾਮਲੇ ਵਿਚ ਐਫ.ਆਈ.ਆਰ. ਦਰਜ ਕਰ ਲਈ ਗਈ ਹੈ,ਜਿਸਤੋਂ ਬਾਅਦ ਪਿਛਲੇ ਅਤੇ ਅਗਲੇ ਸਬੰਧਾਂ ਦਾ ਪਤਾ ਲਗਾਉਣ ਲਈ ਜਾਂਚ ਜਾਰੀ ਹੈ। ਡੀਜੀਪੀ ਸ਼੍ਰੀ ਯਾਦਵ ਨੇ ਕਿਹਾ ਕਿ ਪੰਜਾਬ ਪੁਲਿਸ ਨਸ਼ਿਆਂ ਵਿਰੁੱਧ ਆਪਣੀ ਜੰਗ ਵਿੱਚ ਅਡੋਲ ਹੈ, ਅਤੇ ਅਜਿਹੀਆਂ ਬਰਾਮਦਗੀਆਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੇ ਸਾਡੇ ਇਰਾਦੇ ਨੂੰ ਮੁੜ ਦੁਹਰਾਉਂਦੀਆਂ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

6 ਮਹੀਨੇ ਪਹਿਲਾਂ ਪਿੰਡ ਦੀ ਕੁੜੀ ਨਾਲ ਕਰਵਾਈ ‘ਲਵ-ਮੈਰਿਜ਼’, ਹੁਣ ਘਰਵਾਲੀ ਤੋਂ ਦੁਖੀ ਹੋ ਕੇ ਲਿਆ ਫ਼ਾਹਾ

👉ਪੁਲਿਸ ਵੱਲੋਂ ਘਰਵਾਲੀ ਤੇ ਸੱਸ ਉਪਰ ਪਰਚਾ ਦਰਜ਼, ਜਾਂਚ ਸ਼ੁਰੂ
Abohar News: ਕਰੀਬ 6 ਮਹੀਨੇ ਪਹਿਲਾਂ ਆਪਣੇ ਹੀ ਪਿੰਡ ਦੀ ਕੁੜੀ ਨਾਲ ਲਵ-ਮੈਰਿਜ਼ ਕਰਵਾਉਣ ਵਾਲੇ ਨੌਜਵਾਨ ਵੱਲੋਂ ਫ਼ਾਹਾ ਲੈਕੇ ਜੀਵਨ ਲੀਲਾ ਖ਼ਤਮ ਕਰਨ ਦੀ ਖ਼ਬਰ ਸਾਹਮਣੇ ਆਈ ਹੈ। ਨੌਜਵਾਨ ਦੀ ਲਾਸ਼ ਪਿੰਡ ਦੇ ਬਾਹਰਵਾਰ ਇੱਕ ਦਰੱਖਤ ਨਾਲ ਲਟਕਦੀ ਮਿਲੀ ਹੈ। ਮ੍ਰਿਤਕ ਦੀ ਪਹਿਚਾਣ ਸੁੁਖਵੰਤ ਸਿੰਘ ਵਾਸੀ ਪਿੰਡ ਬਹਾਵ ਵਾਲੀ ਦੇ ਤੌਰ ’ਤੇ ਹੋਈ ਹੈ। ਸੁਖਵੰਤ ਦੇ ਪ੍ਰਵਾਰ ਵਾਲਿਆਂ ਨੇ ਆਪਣੇ ਪੁੱਤਰ ਦੀ ਮੌਤ ਲਈ ਉਸਦੀ ਘਰ ਵਾਲੀ ਤੇ ਸੱਸ ਨੂੰ ਜਿੰਮੇਵਾਰ ਠਹਿਰਾਇਆ ਹੈ।

ਇਹ ਵੀ ਪੜ੍ਹੋ ਬਠਿੰਡਾ ’ਚ ਸੜਕ ਹਾਦਸੇ ਵਿਚ ਮਹਿਲਾ ਪੁਲਿਸ ਮੁਲਾਜਮ ਦੀ ਹੋਈ ਮੌ+ਤ 

ਫ਼ਿਲਹਾਲ ਪੁਲਿਸ ਨੇ ਮ੍ਰਿਤਕ ਦੀ ਘਰਵਾਲੀ ਸਿਮਰਨਦੀਪ ਕੌਰ ਤੇ ਸੱਸ ਸਵਰਨ ਕੌਰ ਵਿਰੁਧ ਪਰਚਾ ਦਰਜ਼ ਕਰਕੇ ਮਾਮਲੇ ਦੀ ਜਾਂਚ ਸੁਰੂ ਕਰ ਦਿੱਤੀ ਹੈ। ਘਟਨਾ ਦੀ ਪੁਸ਼ਟੀ ਕਰਦਿਆਂ ਥਾਣਾ ਬਹਾਵ ਵਾਲੀ ਦੇ ਐਸਐਸਓ ਇੰਸਪੈਕਟਰ ਦਵਿੰਦਰ ਸਿੰਘ ਨੇ ਦਸਿਆ ਕਿ ਸੁਖਵੰਤ ਨੇ ਆਪਣੇ ਹੀ ਪਿੰਡ ਦੀ ਕੁੜੀ ਨਾਲ ਕੋਰਟ ਮੈਰਿਜ਼ ਕਰਵਾਈ ਸੀ। ਉਸ ਦੌਰਾਨ ਦੋਨਾਂ ਵਿਚਕਾਰ ਬਣੀ ਸਹਿਮਤੀ ਮੁਤਾਬਕ ਪਿੰਡ ਤੋਂ ਬਾਹਰ ਰਹਿਣਾ ਸੀ।

ਇਹ ਵੀ ਪੜ੍ਹੋ ਨਾਮੀ ਪ੍ਰੋਡਿਊਸਰ ਪਿੰਕੀ ਧਾਲੀਵਾਲ ਦੇ ਘਰ ਅੱਗੇ ਚੱਲੀਆਂ ਗੋ+ਲੀਆਂ, ਪੁਲਿਸ ਵੱਲੋਂ ਜਾਂਚ ਸ਼ੁਰੂ

ਹੁਣ ਕਰੀਬ ਇੱਕ ਮਹੀਨਾ ਪਹਿਲਾਂ ਸੁਖਵੰਤ ਦੇ ਪਿਊ ਦੀ ਮੌਤ ਹੋ ਗਈ ਸੀ, ਜਿਸਤਂੋ ਬਾਅਦ ਉਹ ਪਿੰਡ ਆਏ ਸਨ ਅਤੇ ਪਿੰਡ ਵਿਚ ਹੀ ਰਹਿਣ ਲੱਗੇ ਸਨ ਪ੍ਰੰਤੂ ਸਿਮਰਨਦੀਪ ਕੌਰ ਉਸਨੂੰ ਪਿੰਡ ਤੋਂ ਬਾਹਰ ਰਹਿਣ ਲਈ ਦਬਾਓ ਬਣਾ ਰਹੀ ਸੀ। ਜਿਸ ਕਾਰਨ ਦੋਨਾਂ ਵਿਚ ਕਲੈਸ਼ ਰਹਿਣ ਲੱਗਿਆ ਤੇ ਲੜਕੀ ਆਪਣੇ ਘਰ ਵਾਲਿਆਂ ਕੋਲ ਚਲੀ ਗਈ। ਜਿਸਤੋਂ ਤੰਗ ਆ ਕੇ ਉਹ13 ਮਈ ਨੂੰ ਘਰੋਂ ਚਲਾ ਗਿਆ ਤੇ ਬੀਤੇ ਕੱਲ ਉਸਦੀ ਲਾਸ਼ ਇੱਕ ਦਰੱਖਤ ਨਾਲ ਲਟਕੀ ਹੋਈ ਮਿਲੀ ਸੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ