Home Blog Page 736

ਬਠਿੰਡਾ ’ਚ ਸੜਕ ਹਾਦਸੇ ਵਿਚ ਮਹਿਲਾ ਪੁਲਿਸ ਮੁਲਾਜਮ ਦੀ ਹੋਈ ਮੌ+ਤ

0

Bathinda News: ਬਠਿੰਡਾ ਦੇ ਵਿਚ ਸ਼ੁੱਕਰਵਾਰ ਨੂੰ ਤੜਕਸਾਰ ਰਾਮਪੁਰਾ-ਮੋੜ ਰੋਡ ’ਤੇ ਵਾਪਰੇ ਇੱਕ ਦਰਦਨਾਕ ਹਾਦਸੇ ਵਿਚ ਇੱਕ ਮਹਿਲਾ ਪੁਲਿਸ ਮੁਲਾਜਮ ਦੀ ਮੌਤ ਹੋਣ ਦੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਘਟਨਾ ਸਮੇਂ ਰਮਨਦੀਪ ਕੌਰ ਨਾਂ ਦੀ ਇਹ ਮਹਿਲਾ ਮੁਲਾਜਮ ਐਕਟਿਵਾ ’ਤੇ ਸਵਾਰ ਹੋ ਕੇ ਆਪਣੇ ਦਫ਼ਤਰ ਡਿਊਟੀ ਉਪਰ ਜਾ ਰਹੀ ਸੀ, ਜਿਸਨੂੰ ਅਣਪਛਾਤੇ ਵਾਹਨ ਨੇ ਟੱਕਰ ਮਾਰ ਦਿੱਤੀ।

ਇਹ ਵੀ ਪੜ੍ਹੋ ਨਾਮੀ ਪ੍ਰੋਡਿਊਸਰ ਪਿੰਕੀ ਧਾਲੀਵਾਲ ਦੇ ਘਰ ਅੱਗੇ ਚੱਲੀਆਂ ਗੋ+ਲੀਆਂ, ਪੁਲਿਸ ਵੱਲੋਂ ਜਾਂਚ ਸ਼ੁਰੂ

ਰਮਨਦੀਪ ਦੀ ਡਿਊਟੀ ਡੀਐਸਪੀ ਦਫ਼ਤਰ ਫ਼ੂਲ ਵਿਖੇ ਦੱਸੀ ਜਾ ਰਹੀ ਹੈ। ਮ੍ਰਿਤਕ ਸ਼ਾਦੀਸੁਦਾ ਸੀ ਤੇ ਉਸਦੇ ਦੋ ਛੋਟੇ ਬੱਚੇ (ਇੱਕ ਪੰਜ ਸਾਲਾਂ ਦੀ ਬੱਚੀ ਅਤੇ ਇੱਕ ਸਵਾ ਸਾਲ) ਸਨ। ਉਸਦਾ ਪਤੀ ਵੀ ਪੁਲਿਸ ਮਹਿਕਮੇ ਵਿਚ ਡਿਊਟੀ ਕਰ ਰਿਹਾ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਪੰਜਾਬ ਦੇ ਐਡਵੋਕੇਟ ਜਨਰਲ ਮਨਿੰਦਰਜੀਤ ਸਿੰਘ ਬੇਦੀ ਨੂੰ ਮਿਲਿਆ ਕੈਬਨਿਟ ਮੰਤਰੀ ਦਾ ਦਰਜਾ

0

Chandigarh News:ਪੰਜਾਬ ਦੇ ਐਡਵੋਕੇਟ ਜਨਰਲ ਮਨਿੰਦਰਜੀਤ ਸਿੰਘ ਬੇਦੀ ਨੂੰ ਹੁਣ ਕੈਬਨਿਟ ਮੰਤਰੀ ਦਾ ਦਰਜਾ ਦਿੱਤਾ ਗਿਆ ਹੈ। ਬੀਤੇ ਕੱਲ ਪੰਜਾਬ ਸਰਕਾਰ ਦੇ ਨਿਆ ਵਿਭਾਗ ਵੱਲੋਂ ਜਾਰੀ ਨੋਟੀਫਿਕੇਸ਼ਨ ਤੋਂ ਬਾਅਦ ਹੁਣ ਉਨ੍ਹਾਂ ਨੂੰ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਨੂੰ ਮਿਲਣ ਵਾਲੀਆਂ ਸਹੂਲਤਾਂ ਮਿਲਣਗੀਆਂ। ਸੂਚਨਾ ਮੁਤਾਬਕ ਇਹ ਫ਼ੈਸਲਾ 30 ਮਾਰਚ 2025 ਦੇ ਹੁਕਮਾਂ ਤਹਿਤ ਲਿਆ ਗਿਆ ਹੈ, ਜਿਸ ਵਿੱਚ ਐਡਵੋਕੇਟ ਜਨਰਲ ਦੀ ਨਿਯੁਕਤੀ ਦੀਆਂ ਸ਼ਰਤਾਂ ਅਤੇ ਨਿਯਮਾਂ ਦਾ ਜ਼ਿਕਰ ਹੈ।

ਇਹ ਵੀ ਪੜ੍ਹੋ ਪਨਬੱਸ ਅਤੇ ਪੀ.ਆਰ.ਟੀ.ਸੀ. ਬੇੜੇ ‘ਚ 1262 ਨਵੀਆਂ ਬੱਸਾਂ ਹੋਣਗੀਆਂ ਸ਼ਾਮਲ

ਸਰਕਾਰ ਦਾ ਤਰਕ ਹੈ ਕਿ ਐਡਵੋਕੇਟ ਜਨਰਲ ਨਿਆ ਵਿਭਾਗ ਦਾ ਸਭ ਤੋਂ ਵੱਡਾ ਅਹੁੱਦਾ ਹੈ, ਜਿਸਦੀ ਮਹੱਤਤਾ ਦੇ ਮੁਤਾਬਕ ਇਹ ਰੈਂਕ ਦੇਣਾ ਜਰੂਰੀ ਹੈ। ਦਸਣਾ ਬਣਦਾ ਹੈ ਕਿ ਐਡਵੋਕੇਟ ਗੁਰਮਿੰਦਰ ਸਿੰਘ ਵੱਲੋਂ ਅਚਾਨਕ ਅਸਤੀਫ਼ਾ ਦੇਣ ਤੋਂ ਬਾਅਦ ਐਡਵੋਕੇਟ ਬੇਦੀ ਨੂੰ ਲੰਘੀ 30 ਮਾਰਚ ਨੂੰ ਹੀ ਨਵਾਂ ਐਡਵੋਕੇਟ ਜਨਰਲ ਨਿਯੁਕਤ ਕੀਤਾ ਗਿਆ ਸੀ, ਉਸਤੋਂ ਪਹਿਲਾਂ ਉਹ ਵਧੀਕ ਐਡਵੋਕੇਟ ਜਨਰਲ ਵਜੋਂ ਸੇਵਾਵਾਂ ਨਿਭਾ ਰਹੇ ਸਨ। ਮੂਲ ਰੂਪ ਵਿਚ ਪੰਜਾਬ ਦੇ ਬਠਿੰਡਾ ਜ਼ਿਲ੍ਹੇ ਨਾਲ ਸਬੰਧਤ ਐਡਵੋਕੇਟ ਬੇਦੀ ਨੇ ਆਪਣੀ ਉਚ ਸਿੱਖਿਆ ਪੰਜਾਬੀ ਯੂੁਨੀਵਰਸਿਟੀ ਪਟਿਆਲਾ ਤੋਂ ਹਾਸਲ ਕੀਤੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

ਬਠਿੰਡਾ ਦੇ ਦਸ਼ਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦਾ ਬਾਰਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ

0

👉ਪ੍ਰਿੰਸੀਪਲ ਤਸ਼ਵਿੰਦਰ ਸਿੰਘ ਮਾਨ ਨੇ ਪੁਜੀਸ਼ਨਾਂ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਦਾ ਕੀਤਾ ਸਨਮਾਨ
Bathinda News: ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਬੁੱਧਵਾਰ ਨੂੰ ਐਲਾਨੇ ਗਏ ਬਾਰਵੀਂ ਜਮਾਤ ਦੇ ਨਤੀਜਿਆਂ ਵਿੱਚ ਦਸ਼ਮੇਸ਼ ਪਬਲਿਕ ਸੀਨੀਅਰ ਸੈਕੈਂਡਰੀ ਸਕੂਲ ਬਠਿੰਡਾ ਨੇ ਇੱਕ ਵਾਰ ਫਿਰ ਆਪਣੀ ਉੱਤਮ ਸਿੱਖਿਆ ਦੀ ਮਿਸਾਲ ਕਾਇਮ ਕੀਤੀ ਹੈ। ਸਕੂਲ ਦੇ ਵਿਦਿਆਰਥੀਆਂ ਨੇ 100 ਫੀਸਦੀ ਪਾਸ ਪ੍ਰਤੀਸ਼ਤ ਦੇ ਨਾਲ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ, ਜਿਸ ਨੇ ਸਿੱਖਿਆ ਦੇ ਖੇਤਰ ਵਿੱਚ ਸਕੂਲ ਦੀ ਸ਼ਾਖ ਨੂੰ ਹੋਰ ਮਜਬੂਤ ਕੀਤਾ ਹੈ। ਇਸ ਸਾਲ ਸਕੂਲ ਦੇ 115 ਵਿਦਿਆਰਥੀਆਂ ਵਿੱਚੋਂ 80 ਵਿਦਿਆਰਥੀਆਂ ਨੇ 80 ਫੀਸਦੀ ਤੋਂ ਵਧੇਰੇ ਅੰਕ ਪ੍ਰਾਪਤ ਕੀਤੇ ਹਨ, ਜਦੋਂ ਕਿ 20 ਵਿਦਿਆਰਥੀਆਂ ਨੇ 90 ਫੀਸਦੀ ਤੋਂ ਵੱਧ ਅੰਕ ਪ੍ਰਾਪਤ ਕਰਕੇ ਸਕੂਲ ਦਾ ਨਾਮ ਰੋਸ਼ਨ ਕੀਤਾ ਹੈ।

ਇਹ ਵੀ ਪੜ੍ਹੋ ਨਾਮੀ ਪ੍ਰੋਡਿਊਸਰ ਪਿੰਕੀ ਧਾਲੀਵਾਲ ਦੇ ਘਰ ਅੱਗੇ ਚੱਲੀਆਂ ਗੋ+ਲੀਆਂ, ਪੁਲਿਸ ਵੱਲੋਂ ਜਾਂਚ ਸ਼ੁਰੂ

ਦਸ਼ਮੇਸ਼ ਪਬਲਿਕ ਸੀਨੀਅਰ ਸੈਕੈਂਡਰੀ ਸਕੂਲ ਵਿੱਚ ਸਾਇੰਸ ਗਰੁੱਪ ਦੇ ਵਿਦਿਆਰਥੀਆਂ ਵਿੱਚੋਂ ਮਨਜੀਤ ਕੌਰ ਨੇ 95 ਫੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ, ਪਰ ਗੁਰਕਰਨ ਸਿੰਘ 91.8 ਫੀਸਦੀ ਅੰਕ ਪ੍ਰਾਪਤ ਕਰਕੇ ਦੂਜਾ ਸਥਾਨ ਤੇ ਆਸਥਾ ਅਤੇ ਪ੍ਰਭਜੋਤ ਕੌਰ ਨੇ 91.6 ਫੀਸਦੀ ਅੰਕ ਪ੍ਰਾਪਤ ਕਰਕੇ ਸਕੂਲ ਵਿੱਚੋਂ ਤੀਜਾ ਸਥਾਨ ਪ੍ਰਾਪਤ ਕੀਤਾ। ਆਰਟਸ ਗਰੁੱਪ ਦੀ ਵਿਦਿਆਰਥ ਅਨਾਹਤ ਨੇ 88 ਫੀਸਦੀ ਅੰਕਾਂ ਨਾਲ ਸਕੂਲ ਵਿੱਚੋਂ ਪਹਿਲਾ, ਨਵਜੋਤ ਸਿੰਘ ਨੇ 87.8 ਫੀਸਦੀ ਅੰਕਾਂ ਨਾਲ ਦੂਜਾ ਅਤੇ ਹਰਮਨ ਪ੍ਰੀਤ ਸਿੰਘ ਨੇ 87 ਫੀਸਦੀ ਅੰਕਾਂ ਨਾਲ ਤੀਜਾ ਸਥਾਨ ਪ੍ਰਾਪਤ ਕੀਤਾ।

ਇਹ ਵੀ ਪੜ੍ਹੋ ਪਾਣੀਆਂ ਦੀ ਵੰਡ; ਪੰਜਾਬ ਨੇ ਹਰਿਆਣਾ ਵੱਲੋਂ 10,300 ਕਿਊਸਕ ਪਾਣੀ ਦੀ ਮੰਗ ‘ਤੇ ਉਠਾਏ ਸਵਾਲ

ਕਾਮਰਸ ਗਰੁੱਪ ਵਿੱਚ ਵਿਦਿਆਰਥਨ ਪ੍ਰਭਜੀਤ ਕੌਰ ਨੇ 96 ਫੀਸਦੀ ਅੰਕ ਪ੍ਰਾਪਤ ਕਰਕੇ ਸਕੂਲ ਵਿੱਚੋਂ ਪਹਿਲਾਂ, ਜਸ਼ਨਦੀਪ ਕੌਰ 95.6 ਫੀਸਦੀ ਅੰਕ ਪ੍ਰਾਪਤ ਕਰਕੇ ਦੂਜਾ ਅਤੇ ਗੁਰਜਾਪ ਸਿੰਘ ਨੇ 94 ਫੀਸਦੀ ਅੰਕ ਪ੍ਰਾਪਤ ਕਰਕੇ ਸਕੂਲ ਵਿੱਚੋਂ ਤੀਜਾ ਸਥਾਨ ਪ੍ਰਾਪਤ ਕੀਤਾ । ਸਕੂਲ ਦੇ ਪ੍ਰਿੰਸੀਪਲ ਤਸਵਿੰਦਰ ਸਿੰਘ ਮਾਨ ਨੇ ਚੰਗੇ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਹੋਰਨਾਂ ਵਿਦਿਆਰਥੀਆਂ ਨੂੰ ਵੀ ਮਿਹਨਤ ਕਰਦਿਆਂ ਚੰਗੇ ਅੰਕ ਪ੍ਰਾਪਤ ਕਰਨ ਲਈ ਪ੍ਰੇਰਤ ਕੀਤਾ। ਉਹਨਾਂ ਨੇ ਵਿਦਿਆਰਥੀਆਂ ਦੀ ਇਹ ਸਫਲਤਾ ਦਾ ਸਿਹਰਾ ਅਧਿਆਪਕਾਂ ਦੀ ਮਿਹਨਤ ਅਤੇ ਵਿਦਿਆਰਥੀਆਂ ਦੇ ਸਮਰਪਣ ਨੂੰ ਦਿੱਤਾ ਹੈ।

ਇਹ ਵੀ ਪੜ੍ਹੋ 30000 ਰੁਪਏ ਦੀ ਰਿਸ਼ਵਤ ਮੰਗਣ ਦੇ ਦੋਸ਼ ਹੇਠ ਨਗਰ ਨਿਗਮ ਦਾ ATP ​​ਗ੍ਰਿਫ਼ਤਾਰ

ਸਕੂਲ ਦੀ ਮੈਨੇਜਿੰਗ ਡਾਇਰੈਕਟਰ ਰੇਨੂ ਉਪਲ, ਵਾਈਸ ਪ੍ਰਿੰਸੀਪਲ ਮੈਡਮ ਰੁਚੀ ਸਰਾਂ ਨੇ ਇਸ ਮੌਕੇ ਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਅੱਗੇ ਤੋਂ ਹੋਰ ਉੱਚੀਆਂ ਬੁਲੰਦੀਆਂ ਛੂਹਣ ਦਾ ਆਸ਼ੀਰਵਾਦ ਦਿੱਤਾ। ਪੁਜੀਸ਼ਨਾਂ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਇੱਕ ਸਾਦਾ ਤੇ ਪ੍ਰਭਾਵਸ਼ਾਲੀ ਸਮਾਰੋਹ ਕਰਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਵਿਦਿਆਰਥੀਆਂ ਦੇ ਮਾਪਿਆਂ ਨੇ ਵੀ ਖੁਸ਼ੀ ਜਾਹਿਰ ਕਰਦਿਆਂ ਦਸ਼ਮੇਸ਼ ਪਬਲਿਕ ਸਕੂਲ ਵੱਲੋਂ ਸਿੱਖਿਆ ਦੇ ਖੇਤਰ ਵਿੱਚ ਕੀਤੀ ਜਾ ਰਹੀ ਮਿਹਨਤ ਅਨੁਸ਼ਾਸਨ ਦੀ ਸ਼ਲਾਂਘਾ ਕੀਤੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

ਨਾਮੀ ਪ੍ਰੋਡਿਊਸਰ ਪਿੰਕੀ ਧਾਲੀਵਾਲ ਦੇ ਘਰ ਅੱਗੇ ਚੱਲੀਆਂ ਗੋ+ਲੀਆਂ, ਪੁਲਿਸ ਵੱਲੋਂ ਜਾਂਚ ਸ਼ੁਰੂ

Mohali News:ਕਰੀਬ ਦੋ ਮਹੀਨਾ ਪਹਿਲਾਂ ਨਾਮੀ ਪੰਜਾਬੀ ਗਾਇਕਾ ਤੇ ਅਦਾਕਰਾ ਸੁਨੰਦਾ ਸ਼ਰਮਾ ਨਾਲ ਵਿਵਾਦਹੋਣ ਕਾਰਨ ਚਰਚਾ ਵਿਚ ਚੱਲੇ ਆ ਰਹੇ ਪ੍ਰੋਡਿਊਸਰ ਪਿੰਕੀ ਧਾਲੀਵਾਲ ਦੇ ਘਰ ਅੱਗੇ ਬੀਤੀ ਰਾਤ ਗੋਲੀਆਂ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ। ਕਰੀਬ ਸਾਢੇ-11 ਵਜੇਂ ਦੇ ਵਿਚਕਾਰ ਮੁਹਾਲੀ ਦੇ ਸੈਕਟਰ 71 ਵਿਚ ਸਥਿਤ ਪਿੰਕੀ ਦੇ ਘਰ ਅੱਗੇ ਦੋ ਬਾਈਕ ਸਵਾਰ ਨੌਜਵਾਨਾਂ ਵੱਲੋਂ 7-8 ਗੋਲੀਆਂ ਚਲਾਈਆਂ ਗਈਆਂ, ਜਿੰਨ੍ਹਾਂ ਵਿਚੋਂ ਕੁੱਝ ਗੋਲੀਆਂ ਉਸਦੇ ਘਰ ਦੇ ਗੇਟ ਨੂੰ ਵੀ ਲੱਗੀਆਂ।

ਇਹ ਵੀ ਪੜ੍ਹੋ ਪਨਬੱਸ ਅਤੇ ਪੀ.ਆਰ.ਟੀ.ਸੀ. ਬੇੜੇ ‘ਚ 1262 ਨਵੀਆਂ ਬੱਸਾਂ ਹੋਣਗੀਆਂ ਸ਼ਾਮਲ

ਦਸਿਆ ਜਾ ਰਿਹਾ ਕਿ ਘਟਨਾ ਸਮੇਂ ਖ਼ੁਦ ਪਿੰਕੀ ਧਾਲੀਵਾਲ ਘਰ ਨਹੀਂ ਸੀ। ਘਟਨਾ ਦੀ ਸੂਚਨਾ ਮਿਲਦੇ ਹੀ ਮੁਹਾਲੀ ਪੁਲਿਸ ਦੇ ਅਧਿਕਾਰੀ ਮੌਕੇ ’ਤੇ ਪੁੱਜੇ ਅਤੇ ਮਾਮਲੇ ਦੀ ਜਾਂਚ ਸ਼ੁਰੂ ਕੀਤੀ। ਪੁਲਿਸ ਅਧਿਕਾਰੀਆਂ ਮੁਤਾਬਕ ਘਟਨਾ ਸਮੇਂ ਮੁਹਾਲੀ ਵਿਚ ਮੀਂਹ ਪੈ ਰਿਹਾ ਸੀ ਤੇ ਬਿਜਲੀ ਦੀ ਸਪਲਾਈ ਵੀ ਬੰਦ ਸੀ। ਪੁਲਿਸ ਵੱਲੋਂ ਇਲਾਕੇ ਦੇ ਸੀਸੀਟੀਵੀ ਕੈਮਰਿਆਂ ਨੂੰ ਖੰਗਾਲਿਆ ਜਾ ਰਿਹਾ। ਫ਼ਿਲਹਾਲ ਗੋਲੀਬਾਰੀ ਪਿੱਛੇ ਕਾਰਨਾਂ ਦਾ ਪਤਾ ਨਹੀਂ ਚੱਲ ਸਕਿਆ।ਸੁਨੰਦਾ ਸ਼ਰਮਾ ਵਿਵਾਦ ਵਿਚ ਪਿੰਕੀ ਧਾਲੀਵਾਲ ਨੂੰ ਪੁਲਿਸ ਵੱਲੋਂ ਗ੍ਰਿਫਤਾਰ ਵੀ ਕੀਤਾ ਗਿਆ ਸੀ ਤੇ ਹਾਈਕੋਰਟ ਵਿਚੋਂ ਜਮਾਨਤ ਮਿਲੀ ਸੀ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

DAV College Bathinda ਦੇ ਸਾਇੰਸ ਵਿਦਿਆਰਥੀਆਂ ਦੀ ਸਾਇੰਸ ਪ੍ਰੀਖਿਆ ਦੇ ਨਤੀਜੇ ਵਿੱਚ ਸ਼ਾਨਦਾਰ ਪ੍ਰਾਪਤੀ

0

Bathinda News: DAV College Bathinda ਦੇ ਵਿਦਿਆਰਥੀਆਂ ਨੇ ਮਾਸਟਰ ਆਫ਼ ਸਾਇੰਸ (ਐਮ.ਐਸ.ਸੀ.) ਕੈਮਿਸਟਰੀ ਪ੍ਰੀਖਿਆ ਦੇ ਜਾਰੀ ਨਤੀਜੇ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਸਮੈਸਟਰ ਚੌਥਾ ਵਿੱਚ ਸਿਮਰਨਜੀਤ ਕੌਰ ਨੇ ਪਹਿਲਾ ਸਥਾਨ,ਹਰਮਨਪ੍ਰੀਤ ਕੌਰ ਨੇ ਦੂਜਾ ਸਥਾਨ ਅਤੇ ਚਿਰਾਗ ਜੈਨ ਨੇ ਤੀਜਾ ਸਥਾਨ ਪ੍ਰਾਪਤ ਕੀਤਾ ਹੈ।ਸਮੈਸਟਰ ਦੂਜਾ ਵਿੱਚ ਇਸ਼ਿਤਾ ਨੇ ਪਹਿਲਾ ਸਥਾਨ, ਸੰਜਨਾ ਅਰੋੜਾ ਨੇ ਦੂਜਾ ਸਥਾਨ ਅਤੇ ਆਸ਼ਿਮਾ ਨੇ ਤੀਜਾ ਸਥਾਨ ਪ੍ਰਾਪਤ ਕੀਤਾ।

ਇਹ ਵੀ ਪੜ੍ਹੋ ਫਰੀਦਕੋਟ ਦਾ ਅਗਨੀਵੀਰ ਜਵਾਨ ਹੋਇਆ ਸ਼ਹੀਦ

ਕਾਲਜ ਦੇ ਪ੍ਰਿੰਸੀਪਲ ਡਾ. ਰਾਜੀਵ ਕੁਮਾਰ ਸ਼ਰਮਾ ਨੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਜ਼ਿਕਰ ਕੀਤਾ ਕਿ ਇਹ ਅਸਧਾਰਨ ਨਤੀਜਾ ਵਿਦਿਆਰਥੀਆਂ ਦੀ ਸਖ਼ਤ ਮਿਹਨਤ ਅਤੇ ਫੈਕਲਟੀ ਮੈਂਬਰਾਂ ਦੇ ਸਮਰਪਣ ਨੂੰ ਦਰਸਾਉਂਦਾ ਹੈ।ਉਨ੍ਹਾਂ ਨੇ ਕੈਮਿਸਟਰੀ ਵਿਭਾਗ ਦੇ ਮੁਖੀ ਪ੍ਰੋ. ਮੀਤੂ ਐਸ. ਵਧਵਾ ਅਤੇ ਵਿਭਾਗ ਦੇ ਸਾਰੇ ਫੈਕਲਟੀ ਮੈਂਬਰਾਂ ਦੇ ਯਤਨਾਂ ਦੀ ਸ਼ਲਾਘਾ ਕੀਤੀ। ਇਹ ਸ਼ਾਨਦਾਰ ਨਤੀਜੇ ਨਾ ਸਿਰਫ਼ ਵਿਦਿਆਰਥੀਆਂ ਲਈ ਸਨਮਾਨ ਲਿਆਉਂਦੇ ਹਨ ਸਗੋਂ ਇਸ ਖੇਤਰ ਵਿੱਚ ਡੀਏਵੀ ਕਾਲਜ ਦੀ ਅਕਾਦਮਿਕ ਸਾਖ ਨੂੰ ਵੀ ਉੱਚਾ ਕਰਦੇ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

ਲਾਲ ਚੰਦ ਕਟਾਰੂਚੱਕ ਵੱਲੋਂ ਜੰਗਲਾਤ ਵਿਭਾਗ ਦੇ ਅਧਿਕਾਰੀਆਂ ਨੂੰ ਸ਼ਹਿਰੀ ਜੰਗਲਾਤ ਪ੍ਰੋਜੈਕਟ ਤਿਆਰ ਕਰਨ ਦੇ ਨਿਰਦੇਸ਼

0

Chandigarh News:ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਨਿਵੇਕਲੀ ਪਹਿਲਕਦਮੀ ਸ਼ੁਰੂ ਕਰਦਿਆਂ ਵਿਭਾਗ ਦੇ ਅਧਿਕਾਰੀਆਂ ਨੂੰ ਇੱਕ ਸ਼ਹਿਰੀ ਜੰਗਲਾਤ ਪ੍ਰੋਜੈਕਟ ਤਿਆਰ ਕਰਨ ਦੇ ਨਿਰਦੇਸ਼ ਦਿੱਤੇ ਜਿਸ ਤਹਿਤ ਸ਼ਹਿਰੀ ਖੇਤਰਾਂ ਵਿੱਚ ਲੰਬੇ ਪੌਦੇ ਲਗਾਏ ਜਾਣਗੇ। ਇਨ੍ਹਾਂ ਪੌਦਿਆਂ ਦੀ ਸੁਰੱਖਿਆ ਲਈ ਇਨ੍ਹਾਂ ਦੇ ਦੁਆਲੇ ਟ੍ਰੀ ਗਾਰਡਾਂ ਲਾਏ ਜਾਣਗੇ ਜਿਨ੍ਹਾਂ ‘ਤੇ ਵਿਭਾਗ ਦਾ ਨਾਮ ਲਿਖਿਆ ਹੋਵੇਗਾ।

ਇਹ ਵੀ ਪੜ੍ਹੋ ਪਾਣੀਆਂ ਦੀ ਵੰਡ; ਪੰਜਾਬ ਨੇ ਹਰਿਆਣਾ ਵੱਲੋਂ 10,300 ਕਿਊਸਕ ਪਾਣੀ ਦੀ ਮੰਗ ‘ਤੇ ਉਠਾਏ ਸਵਾਲ

ਅੱਜ ਇੱਥੇ ਇੱਕ ਮੀਟਿੰਗ ਦੌਰਾਨ ਮੰਤਰੀ ਨੇ ਕਿਹਾ ਕਿ ਇਸ ਪ੍ਰੋਜੈਕਟ ਅਧੀਨ ਛਾਂਦਾਰ ਰੁੱਖਾਂ ਦੇ ਨਾਲ-ਨਾਲ ਫਲਦਾਰ ਰੁੱਖ ਲਗਾਉਣ ‘ਤੇ ਧਿਆਨ ਕੇਂਦਰਿਤ ਕੀਤਾ ਜਾਣਾ ਚਾਹੀਦਾ ਹੈ।ਸ਼ਿਵਾਲਿਕ ਪਹਾੜੀਆਂ ਅਤੇ ਉੱਤਰੀ ਖੇਤਰ ਵਿੱਚ ਵਿਭਾਗ ਵੱਲੋਂ ਕੀਤੇ ਜਾ ਰਹੇ ਕੰਮਾਂ ਦੀ ਸਮੀਖਿਆ ਕਰਦਿਆਂ, ਮੰਤਰੀ ਨੇ ਸੂਬੇ ਵਿੱਚ ਹਰਿਆਵਲ ਅਧੀਨ ਰਕਬਾ ਵਧਾਉਣ ਦੇ ਉਦੇਸ਼ ਨਾਲ ਪੌਦੇ ਲਗਾਉਣ ਲਈ ਵਿਆਪਕ ਮੁਹਿੰਮ ਸ਼ੁਰੂ ਕਰਨ ਦੀ ਵਕਾਲਤ ਕੀਤੀ। ਨਾਨਕ ਬਗੀਚੀਆਂ ਅਤੇ ਪਵਿੱਤਰ ਵਣ ਦੇ ਨਾਲ ਹੀ ਹਰ ਵਿਕਾਸ ਪ੍ਰੋਜੈਕਟ ਵਿੱਚ ਪਾਰਦਰਸ਼ਿਤਾ ਲਿਆਉਣ ‘ਤੇ ਜ਼ੋਰ ਦਿੰਦਿਆਂ, ਮੰਤਰੀ ਨੇ ਕਿਹਾ ਕਿ ਇਹਨਾਂ ਕਾਰਜਾਂ ਦੇ ਲਾਗੂਕਰਨ ਵਿੱਚ ਢਿੱਲ-ਮੱਠ ਬਿਲਕੁੱਲ ਵੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਇਹ ਵੀ ਪੜ੍ਹੋ ਕਰਮਚਾਰੀ ਪਹਿਲਾਂ: ਮਾਨ ਸਰਕਾਰ ਕਰਮਚਾਰੀਆਂ ਦੀਆਂ ਉਮੀਦਾਂ ਨੂੰ ਪੂਰਾ ਕਰਨ ਲਈ ਵਚਨਬੱਧ

ਇਸ ਮੌਕੇ ਹੋਰਨਾਂ ਤੋਂ ਇਲਾਵਾ ਪ੍ਰਮੁੱਖ ਮੁੱਖ ਵਣਪਾਲ (ਫੌਰੈਸਟ ਫੋਰਸ ਦੇ ਮੁਖੀ) ਧਰਮਿੰਦਰ ਸ਼ਰਮਾ, ਏ.ਪੀ.ਸੀ.ਸੀ.ਐਫ. ਕਮ ਸੀ.ਈ.ਓ. ਪਨਕੈਂਪਾ ਸੌਰਵ ਗੁਪਤਾ, ਸੀ.ਸੀ.ਐਫ.(ਹਿੱਲਜ਼) ਨਿਧੀ ਸ੍ਰੀਵਾਸਤਵ, ਸੀ.ਐਫ. ਉੱਤਰੀ ਸੰਜੀਵ ਤਿਵਾੜੀ, ਸੀ.ਐਫ. ਸ਼ਿਵਾਲਿਕ ਸਰਕਲ ਸ੍ਰੀ ਕੰਨਨ, ਡੀ.ਐਫ.ਓ. ਹੁਸ਼ਿਆਰਪੁਰ ਅਵਨੀਤ ਸਿੰਘ, ਡੀ.ਐਫ.ਓ. ਪਠਾਨਕੋਟ ਧਰਮਵੀਰ ਢੇਰੂ, ਡੀ.ਐਫ.ਓ. ਰੂਪਨਗਰ ਹਰਜਿੰਦਰ ਸਿੰਘ ਅਤੇ ਦਸੂਹਾ ਡਵੀਜ਼ਨ ਤੋਂ ਦਲਜੀਤ ਕੁਮਾਰ ਸ਼ਾਮਿਲ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

ਪਨਬੱਸ ਅਤੇ ਪੀ.ਆਰ.ਟੀ.ਸੀ. ਬੇੜੇ ‘ਚ 1262 ਨਵੀਆਂ ਬੱਸਾਂ ਹੋਣਗੀਆਂ ਸ਼ਾਮਲ

0

👉ਲਾਲਜੀਤ ਸਿੰਘ ਭੁੱਲਰ ਨੇ ਕਾਰਵਾਈ ਤੇਜ਼ ਕਰਨ ਦੇ ਦਿੱਤੇ ਹੁਕਮ
Chandigarh News: ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਪੰਜਾਬ ਰੋਡਵੇਜ਼ ਅਤੇ ਪੀ. ਆਰ. ਟੀ. ਸੀ. ਦੇ ਅਧਿਕਾਰੀਆਂ ਨੂੰ ਹੁਕਮ ਦਿੱਤਾ ਕਿ ਨਵੀਆਂ ਬੱਸਾਂ ਪਾਉਣ ਦੀ ਕਾਰਵਾਈ ਵਿਚ ਤੇਜ਼ੀ ਲਿਆਂਦੀ ਜਾਵੇ। ਜ਼ਿਕਰਯੋਗ ਹੈ ਕਿ ਪਨਬੱਸ ਦੇ ਬੇੜੇ ‘ਚ 606 ਅਤੇ ਪੀ.ਆਰ.ਟੀ.ਸੀ ‘ਚ 656 ਸਮੇਤ 100 ਮਿੰਨੀ ਬੱਸਾਂ ਦੇ ਕੁੱਲ 1262 ਨਵੀਆਂ ਬੱਸਾਂ ਸ਼ਾਮਲ ਕੀਤੀਆਂ ਜਾਣਗੀਆਂ।

ਇਹ ਵੀ ਪੜ੍ਹੋ ਪਾਣੀਆਂ ਦੀ ਵੰਡ; ਪੰਜਾਬ ਨੇ ਹਰਿਆਣਾ ਵੱਲੋਂ 10,300 ਕਿਊਸਕ ਪਾਣੀ ਦੀ ਮੰਗ ‘ਤੇ ਉਠਾਏ ਸਵਾਲ 

ਅੱਜ ਇੱਥੇ ਪੰਜਾਬ ਰੋਡਵੇਜ਼ ਅਤੇ ਪੀ. ਆਰ. ਟੀ. ਸੀ. ਦੇ ਅਧਿਕਾਰੀਆਂ ਨਾਲ ਨਵੀਂਆਂ ਬੱਸਾਂ ਦੀ ਖਰੀਦ ਸਬੰਧੀ ਚਲ ਰਹੀ ਕਾਰਵਾਈ ਦਾ ਮੁਲਾਂਕਣ ਕਰਨ ਰੱਖੀ ਗਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਬਿਹਤਰ ਸਰਕਾਰੀ ਬੱਸ ਸੇਵਾ ਮੁੱਹਈਆ ਕਰਵਾਉਣ ਦੀ ਦਿਸ਼ਾ ਵਿਚ ਕੀਤੇ ਗਏ ਕੰਮ ਸਦਕਾ ਸੂਬੇ ਦੇ ਲੋਕਾਂ ਦਾ ਸਰਕਾਰੀ ਬੱਸ ਸੇਵਾ ਵਿਚ ਮੁੜ ਭਰੋਸਾ ਬਹਾਲ ਹੋਇਆ ਹੈ ਜਿਸ ਸਦਕਾ ਸਰਕਾਰੀ ਬੱਸਾਂ ਦੀ ਪ੍ਰਤੀ ਕਿਲੋਮੀਟਰ ਦੇ ਹਿਸਾਬ ਨਾਲ ਆਮਦਨ ਵਿੱਚ ਵਾਧਾ ਦਰਜ ਹੋਇਆ ਹੈ।

ਇਹ ਵੀ ਪੜ੍ਹੋ ਪੰਚਾਇਤ ਮੰਤਰੀ ਸੌਂਦ ਵੱਲੋਂ ਅਚਨਚੇਤ ਦੌਰਾ, ਪਿੰਡਾਂ ਦੀ ਨੁਹਾਰ ਬਦਲਣ ਲਈ ਬਜਟ ਵਿੱਚ ਐਲਾਨੇ ਕਾਰਜਾਂ ਦੀ ਪ੍ਰਗਤੀ ਦਾ ਕੀਤਾ ਨਿਰੀਖਣ

ਸ. ਭੁੱਲਰ ਨੇ ਪੰਜਾਬ ਰੋਡਵੇਜ਼ ਅਤੇ ਪੀ. ਆਰ. ਟੀ. ਸੀ. ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਪਹਿਲਾਂ ਤੋਂ ਚੱਲ ਰਹੀਆਂ ਬੱਸਾਂ ਕੰਡਮ ਹੋਣ ਤੋਂ ਪਹਿਲਾਂ ਨਵੀਆਂ ਬੱਸਾਂ ਦੀ ਖਰੀਦ ਸਬੰਧੀ ਚਲ ਰਹੀ ਕਾਰਵਾਈ ਮੁਕੰਮਲ ਕਰ ਲਈ ਜਾਵੇ ਤਾਂ ਜੋ ਸੂਬੇ ਦੇ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।ਇਸ ਮੌਕੇ ਪੀ. ਆਰ. ਟੀ. ਸੀ. ਦੇ ਮੈਨੇਜਿੰਗ ਡਾਇਰੈਕਟਰ ਬਿਕਰਮਜੀਤ ਸਿੰਘ ਸ਼ੇਰਗਿੱਲ ਅਤੇ ਪੰਜਾਬ ਰੋਡਵੇਜ਼ ਦੇ ਡਾਇਰੈਕਟਰ ਸ੍ਰੀ ਰਾਜੀਵ ਗੁਪਤਾ ਅਤੇ ਹੋਰ ਅਧਿਕਾਰੀ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

 

ਪੰਜਾਬ ਪੁਲਿਸ ਨੇ ਸੂਬੇ ਭਰ ਦੇ ਬੱਸ ਅੱਡਿਆਂ ‘ਤੇ ਤਲਾਸ਼ੀ ਮੁਹਿੰਮ ਚਲਾਈ

0

👉ਗੁਰਦਾਸਪੁਰ ਵਿੱਚ ਦੋ ਨਸ਼ਾ ਤਸਕਰਾਂ ਦੇ ਘਰ ਕੀਤੇ ਢਹਿਢੇਰੀ
Punjab News:ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸ਼ੁਰੂ ਕੀਤੀ ਗਈ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਨੂੰ 75ਵੇਂ ਦਿਨ ਵੀ ਜਾਰੀ ਰੱਖਦਿਆਂ ਪੰਜਾਬ ਪੁਲਿਸ ਵੱਲੋਂ ਅੱਜ ਸੂਬੇ ਭਰ ਦੇ ਬੱਸ ਅੱਡਿਆਂ ‘ਤੇ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾਈ ਗਈ।ਇਹ ਆਪਰੇਸ਼ਨ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਚਲਾਇਆ ਗਿਆ।ਇਸ ਸੂਬਾ ਪੱਧਰੀ ਆਪਰੇਸ਼ਨ ਦੀ ਨਿੱਜੀ ਤੌਰ ‘ਤੇ ਨਿਗਰਾਨੀ ਕਰ ਰਹੇ ਸਪੈਸ਼ਲ ਡਾਇਰੈਕਟਰ ਜਨਰਲ ਆਫ ਪੁਲਿਸ (ਸਪੈਸ਼ਲ ਡੀਜੀਪੀ) ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਕਿਹਾ ਕਿ ਸਾਰੇ ਸੀਪੀਜ਼/ਐਸਐਸਪੀਜ਼ ਨੂੰ ਇਸ ਆਪਰੇਸ਼ਨ ਨੂੰ ਸਫਲ ਬਣਾਉਣ ਲਈ ਸੁਪਰਡੈਂਟ ਆਫ਼ ਪੁਲਿਸ (ਐਸਪੀ) ਰੈਂਕ ਦੇ ਅਧਿਕਾਰੀਆਂ ਦੀ ਨਿਗਰਾਨੀ ਹੇਠ ਭਾਰੀ ਪੁਲਿਸ ਬਲ ਤਾਇਨਾਤ ਕਰਨ ਲਈ ਕਿਹਾ ਗਿਆ ਸੀ।

ਇਹ ਵੀ ਪੜ੍ਹੋ  Bathinda Police ਵੱਲੋਂ ਚੋਰੀ ਦੇ 13 ਮੋਟਰਸਾਈਕਲਾਂ ਸਹਿਤ 2 ਕਾਬੂ

ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ਨੂੰ ਜਾਰੀ ਰੱਖਦਿਆਂ ਅੱਜ 486 ਥਾਵਾਂ ‘ਤੇ ਛਾਪੇਮਾਰੀ ਕੀਤੀ ਹੈ, ਜਿਸ ਦੇ ਚਲਦਿਆਂ ਸੂਬੇ ਭਰ ਵਿੱਚ 83 ਐਫਆਈਆਰ ਦਰਜ ਕੀਤੀਆਂ ਗਈਆਂ ਅਤੇ 124 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਦੇ ਨਾਲ, 75 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੀ ਕੁੱਲ ਗਿਣਤੀ 11,208 ਹੋ ਗਈ ਹੈ।ਸਪੈਸ਼ਲ ਡੀਜੀਪੀ ਨੇ ਦੱਸਿਆ ਕਿ ਛਾਪੇਮਾਰੀ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 4.02 ਕਿਲੋਗ੍ਰਾਮ ਹੈਰੋਇਨ, 2.5 ਕਿਲੋਗ੍ਰਾਮ ਅਫੀਮ ਅਤੇ 27090 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ।ਨਸ਼ਿਆਂ ਵਿਰੁੱਧ ਮੁਹਿੰਮ ਦੇ ਹਿੱਸੇ ਵਜੋਂ, ਗੁਰਦਾਸਪੁਰ ਵਿੱਚ ਪਿੰਡ ਡੀਡਾ ਸਾਂਸੀਆ ਵਿਖੇ ਜਲ ਸਰੋਤ ਵਿਭਾਗ ਦੀ ਜ਼ਮੀਨ ‘ਤੇ ਗੈਰ-ਕਾਨੂੰਨੀ ਤੌਰ ‘ਤੇ ਉਸਾਰੇ ਦੋ ਨਸ਼ਾ ਤਸਕਰਾਂ ਬਲਜਿੰਦਰ ਅਤੇ ਲਖਵਿੰਦਰ ਦੇ ਘਰਾਂ ‘ਤੇ ਬੁਲਡੋਜ਼ਰ ਚਲਾਇਆ ਗਿਆ। ਇਸ ਮੌਕੇ ਸੀਨੀਅਰ ਸੁਪਰਡੈਂਟ ਆਫ ਪੁਲਿਸ (ਐਸਐਸਪੀ) ਗੁਰਦਾਸਪੁਰ ਆਦਿੱਤਿਆ ਨੇ ਕਿਹਾ ਕਿ ਦੋਵੇਂ ਮੁਲਜ਼ਮ, ਜਿਨ੍ਹਾਂ ਦਾ ਘਰ ਢਾਹ ਦਿੱਤਾ ਗਿਆ ਹੈ, ਅਪਰਾਧਿਕ ਪਿਛੋਕੜ ਵਾਲੇ ਹਨ।

ਇਹ ਵੀ ਪੜ੍ਹੋ  ਸੰਗਰੂਰ ਜੇਲ੍ਹ ਅੰਦਰ ਚੱਲ ਰਹੇ ਨਸ਼ਾ ਤਸਕਰੀ ਰੈਕੇਟ ਦਾ ਪਰਦਾਫਾਸ਼; DSP ਤੇ ਦਰਜਾ ਚਾਰ ਕਰਮਚਾਰੀ ਸਮੇਤ 19 ਜਣੇ ਗ੍ਰਿਫ਼ਤਾਰ

ਉਨ੍ਹਾਂ ਦੱਸਿਆ ਕਿ ਦੋਸ਼ੀ ਬਲਜਿੰਦਰ ਵਿਰੁੱਧ ਐਨਡੀਪੀਐਸ ਐਕਟ ਅਤੇ ਆਬਕਾਰੀ ਐਕਟ ਤਹਿਤ 10 ਐਫਆਈਆਰ ਅਤੇ ਦੋਸ਼ੀ ਲਖਵਿੰਦਰ ਵਿਰੁੱਧ ਐਨਡੀਪੀਐਸ ਐਕਟ ਅਤੇ ਆਬਕਾਰੀ ਐਕਟ ਤਹਿਤ 12 ਐਫਆਈਆਰ ਦਰਜ ਹਨ।ਇਸ ਦੌਰਾਨ, ਪੰਜਾਬ ਪੁਲਿਸ ਨੇ ਸੂਬੇ ਦੀਆਂ ਜੇਲ੍ਹ ਵਿੱਚ ਕਿਸੇ ਵੀ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਰੋਕਣ ਲਈ ਛੇ ਜ਼ਿਲ੍ਹਿਆਂ – ਕਮਿਸ਼ਨਰੇਟ ਜਲੰਧਰ, ਹੁਸ਼ਿਆਰਪੁਰ, ਐਸਬੀਐਸ ਨਗਰ, ਜਲੰਧਰ ਦਿਹਾਤੀ, ਕਪੂਰਥਲਾ ਅਤੇ ਰੂਪਨਗਰ – ਦੀਆਂ ਵੱਖ-ਵੱਖ ਜੇਲ੍ਹਾਂ ਵਿੱਚ ਵੀ ਤਲਾਸ਼ੀ ਮੁਹਿੰਮ ਚਲਾਈ। ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਕਿਹਾ, “ਸਾਡੀਆਂ ਪੁਲਿਸ ਟੀਮਾਂ ਵੱਲੋਂ ਜੇਲ੍ਹ ਕੰਪਲੈਕਸ ਵਿੱਚ ਬੈਰਕਾਂ, ਰਸੋਈ ਅਤੇ ਪਖਾਨਿਆਂ ਸਮੇਤ ਹਰ ਕੋਨੇ ਅਤੇ ਕੋਨੇ ਦੀ ਚੰਗੀ ਤਰ੍ਹਾਂ ਤਲਾਸ਼ੀ ਲਈ ਗਈ ਹੈ।”

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

ਪੰਜਾਬ ਦੇ ਇੱਕ ਪਿੰਡ ਵਿੱਚ ਪਾਠੀ ਸਿੰਘ ਦਾ ਭੇਦਭਰੀ ਹਾਲਤ ‘ਚ ਹੋਇਆ ਕ+ਤਲ

0

Tarntaran News: ਜਿਲਾ ਤਰਨ ਤਾਰਨ ਦੇ ਪਿੰਡ ਚੀਮਾ ਕਲਾਂ ਵਿਖੇ ਇੱਕ ਪਾਠੀ ਸਿੰਘ ਦਾ ਭੇਦਭਰੀ ਹਾਲਤ ‘ਚ ਕਤਲ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਗੁਰਦੇਵ ਸਿੰਘ ਨਾਂ ਦੇ ਇਸ ਪਾਠੀ ਦੀ ਲਾਸ਼ ਬੁਰੀ ਹਾਲਤ ਵਿੱਚ ਪਿੰਡ ਦੇ ਨਜ਼ਦੀਕ ਹੀ ਗੁਜ਼ਰਦੀ ਇੱਕ ਡਰੇਨ ਦੇ ਵਿੱਚੋਂ ਬਰਾਮਦ ਹੋਈ ਹੈ। ਫਿਲਹਾਲ ਪੁਲਿਸ ਨੇ ਇਸ ਮਾਮਲੇ ਵਿੱਚ ਮ੍ਰਿਤਕ ਦੇ ਪਰਿਵਾਰ ਦੇ ਬਿਆਨਾਂ ਉੱਪਰ ਪਿੰਡ ਦੇ ਹੀ ਇੱਕ ਵਿਅਕਤੀ ਵਿਰੁੱਧ ਪਰਚਾ ਦਰਜ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ ਫਰੀਦਕੋਟ ਦਾ ਅਗਨੀਵੀਰ ਜਵਾਨ ਹੋਇਆ ਸ਼ਹੀਦ

ਮ੍ਰਿਤਕ ਪਾਠੀ ਸਿੰਘ ਦੇ ਭਰਾ ਮੰਗਾ ਸਿੰਘ ਨੇ ਦੱਸਿਆ ਕਿ ਘਟਨਾ ਸਮੇਂ ਉਸਦਾ ਭਰਾ ਗੁਰਦੇਵ ਸਿੰਘ ਪਾਠ ਕਰਕੇ ਵਾਪਸ ਆ ਰਿਹਾ ਸੀ। ਇਸ ਦੌਰਾਨ ਹੀ ਉਸਦੇ ਇੱਕ ਜਾਣਕਾਰ ਉਸਨੂੰ ਮੋਟਰਸਾਈਕਲ ਦੇ ਪਿੱਛੇ ਬਿਠਾ ਕੇ ਲੈ ਗਿਆ ਅਤੇ ਉਸ ਤੋਂ ਬਾਅਦ ਉਸ ਦੀ ਲਾਸ਼ ਹੀ ਬਰਾਮਦ ਹੋਈ ਹੈ। ਮ੍ਰਿਤਕ ਦੇ ਸਰੀਰ ਉੱਪਰ ਸੱਟਾਂ ਅਤੇ ਜਲਾਉਣ ਦੇ ਵੀ ਨਿਸ਼ਾਨ ਹਨ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਜਲਦੀ ਹੀ ਜਿੰਮੇਵਾਰ ਵਿਅਕਤੀਆਂ ਨੂੰ ਗਿਰਫਤਾਰ ਕਰ ਲਿਆ ਜਾਵੇਗਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

ਪਾਣੀਆਂ ਦੀ ਵੰਡ; ਪੰਜਾਬ ਨੇ ਹਰਿਆਣਾ ਵੱਲੋਂ 10,300 ਕਿਊਸਕ ਪਾਣੀ ਦੀ ਮੰਗ ‘ਤੇ ਉਠਾਏ ਸਵਾਲ

0

👉ਹਰਿਆਣਾ ਦੀ ਨਵੀਂ ਪਾਣੀ ਦੀ ਮੰਗ ਸਮਰੱਥਾ ਤੋਂ ਵੀ ਟੱਪੀ, ਪਹਿਲੇ ਸਮਝੌਤਿਆਂ ਦੀ ਉਲੰਘਣਾ: ਬਰਿੰਦਰ ਗੋਇਲ
Chandigarh News:ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਦੱਸਿਆ ਕਿ ਭਾਖੜਾ ਬਿਆਸ ਪ੍ਰਬੰਧਨ ਬੋਰਡ (ਬੀ.ਬੀ.ਐਮ.ਬੀ.) ਦੀ ਅੱਜ ਹੋਈ ਤਕਨੀਕੀ ਕਮੇਟੀ ਦੀ ਮੀਟਿੰਗ ਦੌਰਾਨ ਹਰਿਆਣਾ ਨੇ 9,525 ਕਿਊਸਿਕ ਪਾਣੀ ਦੀ ਆਪਣੀ ਮੌਜੂਦਾ ਅਸੰਭਵ ਮੰਗ ਨੂੰ ਹੋਰ ਵਧਾ ਕੇ 10,300 ਕਿਊਸਿਕ ਕਰ ਦਿੱਤਾ ਹੈ ਜਿਸ ਤੋਂ ਸਿੱਧ ਹੁੰਦਾ ਹੈ ਹਰਿਆਣਾ ਪਾਣੀ ਦੀ ਵੰਡ ਸਬੰਧੀ ਗੱਲਬਾਤ ਨੂੰ ਹੋਰ ਗੁੰਝਲਦਾਰ ਬਣਾ ਰਿਹਾ ਹੈ।ਪੰਜਾਬ, ਰਾਜਸਥਾਨ ਅਤੇ ਹਰਿਆਣਾ ਸੂਬਿਆਂ ਦੇ ਅਧਿਕਾਰੀਆਂ ਦੀ ਮੀਟਿੰਗ ਪਿੱਛੋਂ ਵੇਰਵੇ ਸਾਂਝੇ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਹਰਿਆਣਾ ਦੀ ਵਧਦੀ ਮੰਗ ਤੋਂ ਸਪੱਸ਼ਟ ਹੁੰਦਾ ਹੈ ਉਹ ਸਾਂਝੇ ਪਾਣੀਆਂ ਸਬੰਧੀ ਸਾਡੀਆਂ ਚੁਣੌਤੀਆਂ ਨੂੰ ਕਿਸੇ ਸਿੱਟੇ ‘ਤੇ ਪਹੁੰਚਾਉਣ ਲਈ ਤਿਆਰ ਨਹੀਂ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਦੀਆਂ ਚਾਲਾਂ ਤੋਂ ਜਾਪਦਾ ਹੈ ਕਿ ਉਹ ਇਸ ਮਸਲੇ ਨੂੰ ਹੱਲ ਹੀ ਨਹੀਂ ਕਰਨਾ ਚਾਹੁੰਦਾ।ਉਨ੍ਹਾਂ ਕਿਹਾ ਕਿ ਬੀ.ਬੀ.ਐਮ.ਬੀ. ਦੇ ਚੇਅਰਮੈਨ ਦੀ ਪ੍ਰਧਾਨਗੀ ਹੇਠ ਅੱਜ ਹੋਈ ਤਕਨੀਕੀ ਕਮੇਟੀ ਦੀ ਮੀਟਿੰਗ ਦੌਰਾਨ ਜਲ ਸਰੋਤ ਵਿਭਾਗ ਦੇ ਸਕੱਤਰ ਕ੍ਰਿਸ਼ਨ ਕੁਮਾਰ ਅਤੇ ਮੁੱਖ ਇੰਜੀਨੀਅਰ ਸ਼ੇਰ ਸਿੰਘ ਨੇ ਪੰਜਾਬ ਦੀ ਨੁਮਾਇੰਦਗੀ ਕੀਤੀ ਜਦਕਿ ਹਰਿਆਣਾ ਅਤੇ ਰਾਜਸਥਾਨ ਦੇ ਮੁੱਖ ਇੰਜੀਨੀਅਰਾਂ ਦੇ ਨਾਲ ਕੇਂਦਰ ਸਰਕਾਰ ਦੇ ਨੁਮਾਇੰਦਿਆਂ ਨੇ ਇਸ ਮੀਟਿੰਗ ਵਿੱਚ ਆਨਲਾਈਨ ਸ਼ਾਮਲ ਹੋਏ।

ਇਹ ਵੀ ਪੜ੍ਹੋ  ਮਾਨ ਸਰਕਾਰ ਦੀ ਸੂਬੇ ਵਿੱਚ ਸਾਫ-ਸਫਾਈ ਮੁਹਿੰਮ ਜ਼ੋਰਾਂ,ਡਾ. ਰਵਜੋਤ ਸਿੰਘ ਵੱਲੋਂ ਅਚਨਚੇਤ ਚੈਕਿੰਗ ਜਾਰੀ

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ, “ਹਰਿਆਣਾ ਨੇ ਪਹਿਲਾਂ 8,500 ਕਿਊਸਿਕ ਪਾਣੀ ਦੀ ਮੰਗ ਕੀਤੀ ਸੀ ਜਿਸ ਬਾਰੇ ਸਾਡੀ ਤਕਨੀਕੀ ਟੀਮ ਨੇ ਪਹਿਲਾਂ ਹੀ ਸਪੱਸ਼ਟ ਤੌਰ ‘ਤੇ ਦੱਸ ਦਿੱਤਾ ਸੀ ਕਿ ਇੰਨਾ ਪਾਣੀ ਪ੍ਰਦਾਨ ਕਰਨਾ ਅਸੰਭਵ ਹੈ ਪਰ ਫਿਰ ਵੀ ਅਸੀਂ ਮਨੁੱਖਤਾ ਦੇ ਆਧਾਰ ‘ਤੇ ਹਰਿਆਣਾ ਨੂੰ ਪਹਿਲਾਂ ਹੀ 4 ਅਪ੍ਰੈਲ ਤੋਂ ਖਾਸ ਤੌਰ ‘ਤੇ ਪੀਣ ਵਾਲੇ ਪਾਣੀ ਦੇ ਉਦੇਸ਼ਾਂ ਦੀ ਪੂਰਤੀ ਲਈ 4,000 ਕਿਊਸਿਕ ਪਾਣੀ ਸਪਲਾਈ ਕਰ ਰਹੇ ਹਾਂ।”ਉਨ੍ਹਾਂ ਦੱਸਿਆ ਕਿ ਸੂਬੇ ਵੱਲੋਂ ਪਹਿਲਾਂ ਹੀ ਪਾਣੀ ਦੇਣ ਸਬੰਧੀ ਆਪਣੀਆਂ ਸੀਮਾਵਾਂ ਬਾਰੇ ਹਰਿਆਣਾ ਨੂੰ ਜਾਣੂ ਕਰਵਾਇਆ ਜਾ ਚੁੱਕਾ ਹੈ। ਇਸ ਦੇ ਬਾਵਜੂਦ ਹਰਿਆਣਾ ਨੇ 21 ਮਈ ਤੋਂ 10,300 ਕਿਊਸਿਕ ਪਾਣੀ ਦੀ ਮੰਗ ਕੀਤੀ ਹੈ, ਜਦੋਂ ਕਿ ਉਨ੍ਹਾਂ ਦੇ ਪਿਛਲੇ ਲਿਖਤੀ ਪੱਤਰ ਵਿਹਾਰ ਵਿੱਚ 9,525 ਕਿਊਸਿਕ ਦੀ ਬੇਨਤੀ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ ਪਾਣੀ ਦੀ ਮੰਗ ਵਿੱਚ ਇਹ ਵਾਧਾ ਬਹੁਤ ਜ਼ਿਆਦਾ ਅਤੇ ਅਣਉੱਚਿਤ ਹੈ।ਬਰਿੰਦਰ ਕੁਮਾਰ ਗੋਇਲ ਨੇ ਹਰਿਆਣਾ ਦੀਆਂ ਮੰਗਾਂ ਨੂੰ ਪੂਰਾ ਕਰਨ ਸਬੰਧੀ ਜ਼ਮੀਨੀ ਹਕੀਕਤ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਭਾਖੜਾ ਮੇਨ ਲਾਈਨ (ਬੀ.ਐਮ.ਐਲ.) ਦੀ ਵੱਧ ਤੋਂ ਵੱਧ ਸਮਰੱਥਾ 11,700 ਕਿਊਸਿਕ ਹੈ। ਪੰਜਾਬ ਨੂੰ ਆਪਣੀਆਂ ਮਹੱਤਵਪੂਰਨ ਜ਼ਰੂਰਤਾਂ ਲਈ ਘੱਟੋ-ਘੱਟ 3,000 ਕਿਊਸਿਕ ਦੀ ਲੋੜ ਹੈ। ਹਰਿਆਣਾ ਦੀ 10,300 ਕਿਊਸਿਕ ਦੀ ਮੰਗ ਨਾਲ ਸਿੱਧੇ ਤੌਰ ‘ਤੇ ਪੰਜਾਬ ਵਿੱਚ ਨਹਿਰੀ ਪਾਣੀ ਖਤਮ ਹੀ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਹਰਿਆਣਾ ਦੀ ਇਹ ਮੰਗ ਪਾਣੀ ਸਪਲਾਈ ਕਰਨ ਦੇ ਬੁਨਿਆਦੀ ਢਾਂਚੇ ਦੀ ਸੁਰੱਖਿਅਤ ਸਮਰੱਥਾ ਤੋਂ ਵੀ ਵੱਧ ਹੈ। ਇਹ ਸਥਿਤੀ ਉਦੋਂ ਹੋਰ ਵੀ ਭਿਆਨਕ ਹੋ ਜਾਂਦੀ ਹੈ, ਜਦੋਂ ਬੀ.ਐਮ.ਐਲ. ਦੀ ਮੁਰੰਮਤ ਦਾ ਕੰਮ ਚੱਲ ਰਿਹਾ ਹੋਵੇ।

ਇਹ ਵੀ ਪੜ੍ਹੋ  ਪੰਜਾਬ ਦਾ ਧਰਤੀ ਹੇਠਲਾ ਪਾਣੀ ਬਚਾਉਣ ਤੇ ਆਮਦਨ ਵਧਾਉਣ ਲਈ ਝੋਨੇ ਦੀ ਸਿੱਧੀ ਬਿਜਾਈ ਸਕੀਮ ਦੀ ਕਰੋ ਵਰਤੋਂ: ਮੁੱਖ ਮੰਤਰੀ ਦੀ ਕਿਸਾਨਾਂ ਨੂੰ ਅਪੀਲ

ਉਨ੍ਹਾਂ ਕਿਹਾ ਕਿ ਪੰਜਾਬ ਦੇ ਅਧਿਕਾਰੀਆਂ ਨੇ ਮੀਟਿੰਗ ਦੌਰਾਨ ਹਰਿਆਣਾ ਦੀ 9,525 ਕਿਊਸਿਕ ਪਾਣੀ ਦੀ ਪਿਛਲੀ ਲਿਖਤੀ ਬੇਨਤੀ ਸਬੰਧੀ ਦਸਤਾਵੇਜ਼ੀ ਸਬੂਤ ਵੀ ਪੇਸ਼ ਕੀਤੇ ਜਿਸ ਨਾਲ ਹਰਿਆਣਾ ਦੀ ਨਵੀਂ ਅਤੇ ਪਿਛਲੀ ਮੰਗ ਵਿਚਾਲੇ ਵੱਡਾ ਅੰਤਰ ਸਾਫ-ਸਾਫ ਉਜਾਗਰ ਹੁੰਦਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਬੀ.ਬੀ.ਐਮ.ਬੀ. ਚੇਅਰਮੈਨ ਨੇ ਮੰਗ ਦੇ ਇਸ ਅੰਤਰ ਨੂੰ ਵੇਖਦਿਆਂ ਮਾਮਲੇ ਦੀ ਹੋਰ ਅੱਗੇ ਜਾਂਚ ਕਰਨ ਦਾ ਭਰੋਸਾ ਦਿੱਤਾ।ਕੈਬਨਿਟ ਮੰਤਰੀ ਨੇ ਕਿਹਾ, “ਇਨ੍ਹਾਂ ਤਕਨੀਕੀ ਤੌਰ ‘ਤੇ ਅਸੰਭਵ ਮੰਗਾਂ ਕਰਕੇ ਹਰਿਆਣਾ ਜਾਣਬੁੱਝ ਕੇ ਪਾਣੀ ਦੀ ਵੰਡ ਦੇ ਪ੍ਰਬੰਧਨ ਵਿੱਚ ਪੇਚੀਦਗੀਆਂ ਪੈਦਾ ਕਰ ਰਿਹਾ ਹੈ ਜਦਕਿ ਪੰਜਾਬ ਨੇ ਬੀ.ਬੀ.ਐਮ.ਬੀ. ਦੇ ਸਾਰੇ ਕਾਨੂੰਨ ਅਤੇ ਨਿਯਮਾਂ ਦੀ ਲਗਾਤਾਰ ਪਾਲਣਾ ਕੀਤੀ ਹੈ ਪਰ ਹਰਿਆਣਾ ਨਿਰੰਤਰ ਆਪਣਾ ਵਤੀਰਾ ਬਦਲਦਾ ਰਹਿੰਦਾ ਹੈ।”ਮੰਤਰੀ ਨੇ ਪਾਣੀ ਦੀ ਮੌਜੂਦਾ ਸਪਲਾਈ ਬਾਰੇ ਪੰਜਾਬ ਦੀ ਸਥਿਤੀ ਸਪੱਸ਼ਟ ਕਰਦਿਆਂ ਕਿਹਾ ਕਿ 4 ਅਪ੍ਰੈਲ ਤੋਂ ਹਰਿਆਣਾ ਨੂੰ ਦਿੱਤਾ ਜਾ ਰਿਹਾ 4,000 ਕਿਊਸਿਕ ਪਾਣੀ ਪੰਜਾਬ ਦੀ ਵੰਡ ਵਿੱਚੋਂ ਲਿਆ ਜਾ ਰਿਹਾ ਹੈ ਅਤੇ ਅਸੀਂ ਅੱਜ ਦੀ ਮੀਟਿੰਗ ਦੌਰਾਨ ਸਪੱਸ਼ਟ ਕਰ ਦਿੱਤਾ ਹੈ ਕਿ ਲੋੜ ਪੈਣ ‘ਤੇ ਪੰਜਾਬ ਇਸ ਸਪਲਾਈ ਦਾ ਬਣਦਾ ਕੁੱਲ ਪਾਣੀ ਵਾਪਸ ਲਵੇਗਾ।ਕੈਬਨਿਟ ਮੰਤਰੀ ਨੇ ਕਿਹਾ ਕਿ ਮੀਟਿੰਗ ਦੀ ਸ਼ੁਰੂਆਤ ਵਿੱਚ ਰਾਜਸਥਾਨ ਸਰਕਾਰ ਨੇ ਲੋੜ ਸਮੇਂ ਉਨ੍ਹਾਂ ਨੂੰ ਪਾਣੀ ਦੀ ਸੁਚੱਜੀ ਸਪਲਾਈ ਕਰਨ ਲਈ ਪੰਜਾਬ ਦੀ ਸ਼ਲਾਘਾ ਕੀਤੀ ਜਦਕਿ ਇਸ ਦੇ ਉਲਟ ਹਰਿਆਣਾ ਨੇ ਪਾਣੀ ਦੀ ਮੰਗ ਵਿੱਚ ਬਹੁਤ ਜ਼ਿਆਦਾ ਵਾਧਾ ਕੀਤਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ