Home Blog Page 737

ਫਰੀਦਕੋਟ ਦਾ ਅਗਨੀਵੀਰ ਜਵਾਨ ਹੋਇਆ ਸ਼ਹੀਦ

0

Faridkot News: ਭਾਰਤੀ ਫੌਜ ਵਿੱਚ ਅਗਨੀ ਵੀਰ ਵਜੋਂ ਸੇਵਾਵਾਂ ਨਿਭਾ ਰਹੇ ਫਰੀਦਕੋਟ ਜ਼ਿਲ੍ਹੇ ਦੇ ਨੌਜਵਾਨ ਆਕਾਸ਼ਦੀਪ ਸਿੰਘ ਦੀ ਸ਼ਹਾਦਤ ਹੋਣ ਦੀ ਦੁਖਦਾਈ ਖਬਰ ਸਾਹਮਣੇ ਆਈ ਹੈ। ਆਕਾਸ਼ਦੀਪ ਸਿੰਘ ਪਿੰਡ ਕੋਠੇ ਚਹਿਲਾਂ ਦੇ ਬਲਵਿੰਦਰ ਸਿੰਘ ਦਾ ਹੋਣਹਾਰ ਪੁੱਤਰ ਸੀ ਜੋ ਕਿ ਕਰੀਬ ਦੋ ਸਾਲ ਪਹਿਲਾਂ ਹੀ ਅਗਨੀਵੀਰ ਵਜੋਂ ਭਾਰਤੀ ਫੌਜ ਵਿੱਚ ਭਰਤੀ ਹੋਇਆ ਸੀ।

ਇਹ ਵੀ ਪੜ੍ਹੋ  ਕੈਨੇਡਾ ’ਚ ਇੱਕ ਹੋਰ ਪੰਜਾਬੀ ਦਾ ਗੋ+ਲੀਆਂ ਮਾਰ ਕੇ ਕੀਤਾ ਕ+ਤਲ

ਪਰਿਵਾਰਕ ਮੈਂਬਰਾਂ ਮੁਤਾਬਿਕ ਲੰਘੀ 25 ਅਪ੍ਰੈਲ ਨੂੰ ਹੀ ਅਕਾਸ਼ਦੀਪ ਛੁੱਟੀ ਕੱਟ ਕੇ ਵਾਪਸ ਆਪਣੀ ਡਿਊਟੀ ‘ਤੇ ਗਿਆ ਸੀ ਅਤੇ ਹੁਣ ਉਸ ਦੇ ਸ਼ਹੀਦ ਹੋਣ ਦੀ ਖਬਰ ਸਾਹਮਣੇ ਆ ਗਈ। ਉਧਰ ਹਲਕੇ ਦੇ ਵਿਧਾਇਕ ਅਤੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸੂਚਨਾ ਮਿਲਦੇ ਹੀ ਪਰਿਵਾਰ ਦੇ ਨਾਲ ਦੁੱਖ ਪ੍ਰਗਟਾਇਆ ਗਿਆ ਅਤੇ ਪੰਜਾਬ ਸਰਕਾਰ ਵੱਲੋਂ ਹਰ ਸੰਭਵ ਸਹਾਇਤਾ ਦਾ ਭਰੋਸਾ ਵੀ ਦਿੱਤਾ ਗਿਆ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

ਜਲਾਲਾਬਾਦ ‘ਚ ਬਣੇਗੀ ਨਵੀਂ ਅਨਾਜ ਮੰਡੀ; ਖੇਤੀਬਾੜੀ ਮੰਤਰੀ ਖੁੱਡੀਆਂ ਵੱਲੋਂ ਡੀ.ਸੀ.ਫਾਜ਼ਿਲਕਾ ਨੂੰ ਜਗ੍ਹਾ ਦੀ ਸ਼ਨਾਖ਼ਤ ਕਰਨ ਦੇ ਆਦੇਸ਼

0

Fazilka News:ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਨੂੰ ਜਲਾਲਾਬਾਦ ਵਿੱਚ ਨਵੀਂ ਅਨਾਜ ਮੰਡੀ ਬਣਾਉਣ ਲਈ ਜਗ੍ਹਾ ਦੀ ਸ਼ਨਾਖ਼ਤ ਕਰਨ ਦੇ ਨਿਰਦੇਸ਼ ਦਿੱਤੇ ਹਨ ਤਾਂ ਜੋ ਸਥਾਨਕ ਕਿਸਾਨਾਂ ਨੂੰ ਘਰਾਂ ਦੇ ਨੇੜੇ ਫਸਲ ਵੇਚਣ ਦੀ ਸਹੂਲਤ ਮੁਹੱਈਆ ਕਰਵਾਈ ਜਾ ਸਕੇ। ਗੁਰਮੀਤ ਸਿੰਘ ਖੁੱਡੀਆਂ ਨੇ ਜਲਾਲਾਬਾਦ ਦੇ ਵਿਧਾਇਕ ਸ੍ਰੀ ਜਗਦੀਪ ਕੰਬੋਜ ਗੋਲਡੀ, ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਪ੍ਰਬੰਧਕੀ ਸਕੱਤਰ ਡਾ. ਬਸੰਤ ਗਰਗ ਅਤੇ ਸਕੱਤਰ ਪੰਜਾਬ ਮੰਡੀ ਬੋਰਡ ਸ੍ਰੀ ਰਾਮਵੀਰ ਨਾਲ ਅੱਜ ਇੱਥੇ ਆਪਣੇ ਦਫ਼ਤਰ ਵਿੱਚ ਫਾਜ਼ਿਲਕਾ ਜ਼ਿਲ੍ਹਾ ਪ੍ਰਸ਼ਾਸਨ ਨਾਲ ਵੀਡੀਓ ਕਾਨਫਰੰਸ ਰਾਹੀਂ ਮੀਟਿੰਗ ਕੀਤੀ।

ਇਹ ਵੀ ਪੜ੍ਹੋ  30000 ਰੁਪਏ ਦੀ ਰਿਸ਼ਵਤ ਮੰਗਣ ਦੇ ਦੋਸ਼ ਹੇਠ ਨਗਰ ਨਿਗਮ ਦਾ ATP ​​ਗ੍ਰਿਫ਼ਤਾਰ

ਖੇਤੀਬਾੜੀ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਨੂੰ ਨਵੀਂ ਅਨਾਜ ਮੰਡੀ ਬਣਾਉਣ ਲਈ ਢੁਕਵੀਂ ਜਗ੍ਹਾ, ਜਿਸ ਤੱਕ ਕਿਸਾਨਾਂ ਦੀ ਪਹੁੰਚ ਆਸਾਨ ਹੋਵੇ, ਦੀ ਪਛਾਣ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸ ਸਬੰਧੀ ਡਿਪਟੀ ਕਮਿਸ਼ਨਰ ਨੂੰ 19 ਮਈ ਤੱਕ ਅਨਾਜ ਮੰਡੀ ਲਈ ਪ੍ਰਸਤਾਵਿਤ ਜਗ੍ਹਾ ਬਾਰੇ ਰਿਪੋਰਟ ਪੇਸ਼ ਕਰਨ ਲਈ ਵੀ ਕਿਹਾ ਗਿਆ ਹੈ।ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਨਵੀਂ ਅਨਾਜ ਮੰਡੀ ਬਣਨ ਨਾਲ ਕਿਸਾਨਾਂ ਉਤੇ ਲੌਜਿਸਟਿਕ ਖ਼ਰਚਿਆਂ ਦਾ ਬੋਝ ਕਾਫ਼ੀ ਹੱਦ ਤੱਕ ਘਟੇਗਾ ਅਤੇ ਉਨ੍ਹਾਂ ਦੇ ਸਮੇਂ ਤੇ ਸਰੋਤਾਂ ਦੀ ਬੱਚਤ ਵੀ ਹੋਵੇਗੀ। ਉਨ੍ਹਾਂ ਕਿਹਾ ਕਿ ਇਹ ਕਦਮ ਕਿਸਾਨਾਂ ਨੂੰ ਸਸ਼ਕਤ ਬਣਾਉਣ ਅਤੇ ਇਸ ਖਿੱਤੇ ਵਿੱਚ ਖੇਤੀਬਾੜੀ ਵਿਕਾਸ ਨੂੰ ਉਤਸ਼ਾਹਿਤ ਕਰਨ ਦੀ ਦਿਸ਼ਾ ਵਿੱਚ ਅਹਿਮ ਕਦਮ ਸਿੱਧ ਹੋਵੇਗਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

ਉੱਤਰੀ ਜ਼ੋਨ ਜਲੰਧਰ ਵਿੱਚ ਬਿਜਲੀ ਬੁਨਿਆਦੀ ਢਾਂਚੇ ਨੂੰ ਵੱਡਾ ਹੁਲਾਰਾ ਮਿਲਿਆ: ਹਰਭਜਨ ਸਿੰਘ ਈ.ਟੀ.ਓ.

0

Chandigarh News:ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਯੋਗ ਅਤੇ ਦੂਰਦਰਸ਼ੀ ਅਗਵਾਈ ਹੇਠ, ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਸੂਬੇ ਭਰ ਵਿੱਚ ਬਿਜਲੀ ਸੈਕਟਰ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਇਸ ਦੇ ਵਿਸਥਾਰ ਕਰਨ ਵਿੱਚ ਮਹੱਤਵਪੂਰਨ ਪ੍ਰਗਤੀ ਕਰ ਰਿਹਾ ਹੈ। ਉੱਤਰੀ ਜ਼ੋਨ ਵਿੱਚ ਸਾਲ 2024-25 ਦੌਰਾਨ ਬਿਜਲੀ ਸਪਲਾਈ, ਸਮਰੱਥਾ ਵਧਾਉਣ ਅਤੇ ਬੁਨਿਆਦੀ ਢਾਂਚੇ ਦੇ ਵਿਕਾਸ ਵਿੱਚ ਮਹੱਤਵਪੂਰਨ ਸੁਧਾਰ ਹੋਏ ਹਨ।ਇਹ ਜਾਣਕਾਰੀ ਦਿੰਦਿਆਂ ਅੱਜ ਇੱਥੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਦੱਸਿਆ ਕਿ ਉੱਤਰੀ ਜ਼ੋਨ ਵਿੱਚ ਚਾਰ ਜ਼ਿਲ੍ਹਿਆਂ ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ ਅਤੇ ਜਲੰਧਰ ਨੂੰ ਬਿਜਲੀ ਸਪਲਾਈ ਕੀਤੀ ਜਾ ਰਹੀ ਹੈ। ਇਨ੍ਹਾਂ ਜ਼ਿਲ੍ਹਿਆਂ ਵਿੱਚ ਪ੍ਰਭਾਵਸ਼ਾਲੀ ਢੰਗ ਨਾਲ ਬਿਜਲੀ ਸਪਲਾਈ ਯਕੀਨੀ ਬਣਾਉਣ ਲਈ, ਇਸ ਜ਼ੋਨ ਵਿੱਚ 400 ਕੇ.ਵੀ. ਦੇ 2 ਸਬ-ਸਟੇਸ਼ਨ, 220 ਕੇ.ਵੀ. ਦੇ 15 ਸਬ-ਸਟੇਸ਼ਨ ਅਤੇ 132 ਕੇ.ਵੀ. ਦੇ 19 ਸਬ-ਸਟੇਸ਼ਨ ਹਨ।

ਇਹ ਵੀ ਪੜ੍ਹੋ 30000 ਰੁਪਏ ਦੀ ਰਿਸ਼ਵਤ ਮੰਗਣ ਦੇ ਦੋਸ਼ ਹੇਠ ਨਗਰ ਨਿਗਮ ਦਾ ATP ​​ਗ੍ਰਿਫ਼ਤਾਰ

ਇਸ ਤੋਂ ਇਲਾਵਾ, 3886.5 ਐਮ.ਵੀ.ਏ. ਦੀ ਸੰਚਤ ਸਮਰੱਥਾ ਵਾਲੇ 66 ਕੇ.ਵੀ. ਦੇ 128 ਸਬ-ਸਟੇਸ਼ਨ ਹਨ। ਇਹ ਜ਼ੋਨ 1555.091 ਸਰਕਟ ਕਿਲੋਮੀਟਰ (ਸੀ.ਕੇ.ਟੀ. ਕੇ.ਐਮ.) ਨੂੰ ਕਵਰ ਕਰਨ ਵਾਲੀਆਂ 66 ਕੇ.ਵੀ. ਦੀਆਂ 179 ਲਾਈਨਾਂ ਅਤੇ 2.7 ਸੀ.ਕੇ.ਟੀ. ਕੇ.ਐਮ. ਵਿੱਚ ਫੈਲੀਆਂ 33 ਕੇ.ਵੀ. ਦੀਆਂ 3 ਲਾਈਨਾਂ ਦਾ ਵੀ ਰੱਖ-ਰਖਾਵ ਕਰਦਾ ਹੈ।ਉਨ੍ਹਾਂ ਅੱਗੇ ਕਿਹਾ ਕਿ ਸਾਲ 2024-25 ਦੌਰਾਨ, 11 ਕੇ.ਵੀ. ਦੇ 2059 ਫੀਡਰਾਂ ਰਾਹੀਂ ਕੁੱਲ 22,42,638 ਖਪਤਕਾਰਾਂ ਨੂੰ ਬਿਜਲੀ ਸਪਲਾਈ ਕੀਤੀ ਗਈ। ਇਨ੍ਹਾਂ ਵਿੱਚੋਂ, 57 ਫੀਡਰਾਂ ਨੂੰ ਭਰੋਸੇਯੋਗਤਾ ਵਧਾਉਣ ਅਤੇ ਓਵਰਲੋਡਿੰਗ ਨਾਲ ਨਜਿੱਠਣ ਲਈ ਡੀ-ਲੋਡ ਕੀਤਾ ਗਿਆ ਸੀ। ਇਸ ਜੀ.ਈ.ਐਨ. (ਜਨਰਲ ਇਲੈਕਟ੍ਰੀਕਲ ਨੈੱਟਵਰਕ) ਅਧੀਨ ਐਚ.ਟੀ. (ਹਾਈ ਟੈਂਸ਼ਨ) ਲਾਈਨਾਂ ਦੀ ਲੰਬਾਈ ਹੁਣ 36,196.45 ਕਿਲੋਮੀਟਰ ਹੈ, ਜੋ ਪਿਛਲੇ ਸਾਲ (2023-24) ਦੇ ਮੁਕਾਬਲੇ 313.83 ਕਿਲੋਮੀਟਰ ਵੱਧ ਹੈ।

ਇਹ ਵੀ ਪੜ੍ਹੋ  ਕਰਮਚਾਰੀ ਪਹਿਲਾਂ: ਮਾਨ ਸਰਕਾਰ ਕਰਮਚਾਰੀਆਂ ਦੀਆਂ ਉਮੀਦਾਂ ਨੂੰ ਪੂਰਾ ਕਰਨ ਲਈ ਵਚਨਬੱਧ

ਅਪਗ੍ਰੇਡੇਸ਼ਨ ਦੇ ਸਬੰਧ ਵਿੱਚ ਉਨ੍ਹਾਂ ਕਿਹਾ ਕਿ ਇਸ ਜ਼ੋਨ ਅਧੀਨ ਵੱਖ-ਵੱਖ 66 ਕੇ.ਵੀ. ਸਬਸਟੇਸ਼ਨਾਂ ਵਿੱਚ 2 ਬਿਜਲੀ ਟ੍ਰਾਂਸਫਾਰਮਰਾਂ ਦੀ ਸਮਰੱਥਾ 6.3/8.0 ਐਮ.ਵੀ.ਏ. ਤੋਂ 12.5 ਐਮ.ਵੀ.ਏ. ਵਧਾਈ ਗਈ ਹੈ ਜਦਕਿ 4 ਟ੍ਰਾਂਸਫਾਰਮਰਾਂ ਦੀ ਸਮਰੱਥਾ 10/12.5 ਐਮ.ਵੀ.ਏ. ਤੋਂ 20 ਐਮ.ਵੀ.ਏ., ਅਤੇ 11 ਟ੍ਰਾਂਸਫਾਰਮਰਾਂ ਦੀ ਸਮਰੱਥਾ 20 ਐਮ.ਵੀ.ਏ. ਤੋਂ 31.5 ਐਮ.ਵੀ.ਏ. ਤੱਕ ਵਧਾਈ ਗਈ ਹੈ। ਇਸ ਤੋਂ ਇਲਾਵਾ, ਬਿਜਲੀ ਵੰਡ ਨੈੱਟਵਰਕ ਨੂੰ ਹੋਰ ਮਜ਼ਬੂਤ ਕਰਨ ਲਈ 1 ਨਵਾਂ 66 ਕੇ.ਵੀ. ਸਬਸਟੇਸ਼ਨ ਬਣਾਇਆ ਗਿਆ ਹੈ।
ਉਨ੍ਹਾਂ ਅੱਗੇ ਕਿਹਾ ਕਿ ਰੀਵੈਂਪਡ ਡਿਸਟ੍ਰੀਬਿਊਸ਼ਨ ਸੈਕਟਰ ਸਕੀਮ (ਆਰ.ਡੀ.ਐਸ.ਐਸ.) ਤਹਿਤ, ਉੱਤਰੀ ਜ਼ੋਨ ਲਈ 844.81 ਕਰੋੜ ਰੁਪਏ ਦੀ ਵਿਵਸਥਾ ਕੀਤੀ ਗਈ ਹੈ। ਇਸ ਵੰਡ ਵਿੱਚ 11 ਕੇ.ਵੀ. ਫੀਡਰਾਂ ਦੇ 109 ਬਾਇ-ਕੁਨੈਕਸ਼ਨ, ਕੇਬਲਿੰਗ ਦੇ 150 ਕਾਰਜ, 150 ਉੱਚ-ਸਮਰੱਥਾ ਵਾਲੇ ਕੰਡਕਟਰਾਂ ਨੂੰ ਅੱਪਗ੍ਰੇਡ ਕਰਨ, ਵੰਡ ਸਮਰੱਥਾ ਵਧਾਉਣ ਲਈ 182 ਨਵੇਂ ਟ੍ਰਾਂਸਫਾਰਮਰ, 4 ਨਵੇਂ ਸਬ-ਸਟੇਸ਼ਨਾਂ ਦਾ ਨਿਰਮਾਣ ਅਤੇ 21 ਨਵੀਆਂ ਵੰਡ ਲਾਈਨਾਂ ਸਥਾਪਤ ਕਰਨਾ ਸ਼ਾਮਲ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

ਮਾਨ ਸਰਕਾਰ ਦੀ ਸੂਬੇ ਵਿੱਚ ਸਾਫ-ਸਫਾਈ ਮੁਹਿੰਮ ਜ਼ੋਰਾਂ,ਡਾ. ਰਵਜੋਤ ਸਿੰਘ ਵੱਲੋਂ ਅਚਨਚੇਤ ਚੈਕਿੰਗ ਜਾਰੀ

👉ਸਵੇਰੇ-ਸਵੇਰੇ ਹੁਸ਼ਿਆਰਪੁਰ ਸ਼ਹਿਰ ਦੇ ਸਫ਼ਾਈ ਪ੍ਰਬੰਧਾਂ ਦਾ ਜਾਇਜ਼ਾ ਲਿਆ
Hoshiarpur News:ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਪੰਜਾਬ ਭਰ ‘ਚ ਸਫਾਈ ਪ੍ਰਬੰਧਾਂ ਦੀ ਚੈਕਿੰਗ ਜਾਰੀ ਰੱਖਦਿਆਂ ਅੱਜ ਸਵੇਰੇ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਸਮੇਤ ਹੁਸ਼ਿਆਰਪੁਰ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਦਾ ਅਚਨਚੇਤ ਨਿਰੀਖਣ ਕੀਤਾ। ਨਿਰੀਖਣ ਦੌਰਾਨ ਨਗਰ ਨਿਗਮ ਦੇ ਸਫ਼ਾਈ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਉਨ੍ਹਾਂ ਕਈ ਥਾਵਾਂ ‘ਤੇ ਸਫਾਈ ਵਿਚ ਲਾਪਰਵਾਹੀ ‘ਤੇ ਨਾਰਾਜ਼ਗੀ ਪ੍ਰਗਟ ਕੀਤੀ ਅਤੇ ਅਧਿਕਾਰੀਆਂ ਨੂੰ ਸਖ਼ਤ ਦਿਸ਼ਾ-ਨਿਰਦੇਸ਼ ਦਿੱਤੇ। ਇਸ ਦੌਰਾਨ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ, ਮੇਅਰ ਸੁਰਿੰਦਰ ਕੁਮਾਰ, ਬੈਕਫਿੰਕੋ ਦੇ ਚੇਅਰਮੈਨ ਸੰਦੀਪ ਸੈਣੀ, ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਕਰਮਜੀਤ ਕੌਰ ਅਤੇ ਨਗਰ ਨਿਗਮ ਕਮਿਸ਼ਨਰ ਡਾ. ਅਮਨਦੀਪ ਕੌਰ ਵੀ ਉਨ੍ਹਾਂ ਨਾਲ ਮੌਜੂਦ ਸਨ।ਸਥਾਨਕ ਸਰਕਾਰਾਂ ਮੰਤਰੀ ਨੇ ਸਿਵਲ ਹਸਪਤਾਲ ਦੇ ਨੇੜੇ ਸਥਿਤ ਇਕ ਪਲਾਟ ਤੋਂ ਨਿਰੀਖਣ ਸ਼ੁਰੂ ਕੀਤਾ, ਜਿਥੇ ਕੂੜੇ ਦੇ ਢੇਰ ਲੱਗੇ ਹੋਏ ਸਨ।

ਇਹ ਵੀ ਪੜ੍ਹੋ  ਕਰਮਚਾਰੀ ਪਹਿਲਾਂ: ਮਾਨ ਸਰਕਾਰ ਕਰਮਚਾਰੀਆਂ ਦੀਆਂ ਉਮੀਦਾਂ ਨੂੰ ਪੂਰਾ ਕਰਨ ਲਈ ਵਚਨਬੱਧ

ਡਾ. ਰਵਜੋਤ ਸਿੰਘ ਨੇ ਇਸ ਦਾ ਸਖ਼ਤ ਨੋਟਿਸ ਲੈਂਦਿਆਂ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਸਬੰਧਤ ਪਲਾਟ ਮਾਲਕਾਂ ਨੂੰ ਨੋਟਿਸ ਜਾਰੀ ਕਰਨ ਅਤੇ ਕੂੜਾ ਨਾ ਸੁੱਟਣ ਲਈ ਸਪੱਸ਼ਟ ਨਿਰਦੇਸ਼ ਦੇਣ। ਉਨ੍ਹਾਂ ਕਿਹਾ ਕਿ ਅਜਿਹੇ ਪਲਾਟ ਸ਼ਹਿਰ ਦੀ ਸਫ਼ਾਈ ਵਿਵਸਥਾ ਨੂੰ ਵਿਗਾੜ ਰਹੇ ਹਨ, ਜਿਸ ‘ਤੇ ਤੁਰੰਤ ਕਾਰਵਾਈ ਜ਼ਰੂਰੀ ਹੈ।ਉਨ੍ਹਾਂ ਸਿਵਲ ਹਸਪਤਾਲ ਤੋਂ ਪ੍ਰਭਾਤ ਚੌਕ ਤੱਕ ਸੜਕ ਦੇ ਕਿਨਾਰੇ ਨੂੰ ਨਿਯਮਿਤ ਤੌਰ ‘ਤੇ ਸਾਫ਼ ਕਰਨ ਅਤੇ ਉਸ ਖੇਤਰ ਨੂੰ ਹਰੇ- ਭਰੇ ਖੇਤਰ ਵਿਚ ਬਦਲਣ ਦੇ ਨਿਰਦੇਸ਼ ਵੀ ਦਿੱਤੇ। ਇਸ ਤੋਂ ਇਲਾਵਾ ਘੰਟਾ ਘਰ ਨੇੜੇ ਲੇਬਰ ਸ਼ੈੱਡ ਦੇ ਆਲੇ-ਦੁਆਲੇ ਸਾਫ਼-ਸਫ਼ਾਈ ਯਕੀਨੀ ਬਣਾਉਣ ਅਤੇ ਕਬਜ਼ੇ ਹਟਾਉਣ ‘ਤੇ ਵੀ ਜ਼ੋਰ ਦਿੱਤਾ ਗਿਆ। ਬੰਦ ਪਏ ਜਨਤਕ ਪਖਾਨਿਆਂ ਨੂੰ ਤੁਰੰਤ ਖੋਲ੍ਹਣ, ਉਨ੍ਹਾਂ ਦੀ ਸਫਾਈ ਅਤੇ ਨਿਯਮਿਤ ਤੌਰ ‘ਤੇ ਰੱਖ-ਰਖਾਅ ਕਰਨ ਦੇ ਨਿਰਦੇਸ਼ ਦਿੰਦਿਆਂ ਉਨ੍ਹਾਂ ਸਪੱਸ਼ਟ ਕੀਤਾ ਕਿ ਜਨਤਕ ਸਹੂਲਤਾਂ ਪ੍ਰਦਾਨ ਕਰਨ ਵਿਚ ਕੋਈ ਵੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਇਹ ਵੀ ਪੜ੍ਹੋ  ਪੰਜਾਬ ਦਾ ਧਰਤੀ ਹੇਠਲਾ ਪਾਣੀ ਬਚਾਉਣ ਤੇ ਆਮਦਨ ਵਧਾਉਣ ਲਈ ਝੋਨੇ ਦੀ ਸਿੱਧੀ ਬਿਜਾਈ ਸਕੀਮ ਦੀ ਕਰੋ ਵਰਤੋਂ: ਮੁੱਖ ਮੰਤਰੀ ਦੀ ਕਿਸਾਨਾਂ ਨੂੰ ਅਪੀਲ

ਡਾ. ਰਵਜੋਤ ਸਿੰਘ ਨੇ ਇਨਡੋਰ ਸਟੇਡੀਅਮ, ਵਰਧਮਾਨ ਅਫ਼ਸਰ ਕਲੋਨੀ ਅਤੇ ਗੁਰਦੁਆਰਾ ਸ੍ਰੀ ਜ਼ਾਹਰਾ ਜ਼ਹੂਰ ਸਾਹਿਬ ਨੂੰ ਜਾਣ ਵਾਲੀਆਂ ਸੜਕਾਂ ਦੇ ਕਿਨਾਰਿਆਂ ‘ਤੇ ਫੈਲੇ ਕੂੜੇ ਨੂੰ ਤੁਰੰਤ ਹਟਾਉਣ ਦੇ ਨਿਰਦੇਸ਼ ਦਿੰਦੇ ਹੋਏ ਕਿਹਾ ਕਿ ਹੁਸ਼ਿਆਰਪੁਰ ਸ਼ਹਿਰ ਨੂੰ ਸਾਫ਼, ਸੁੰਦਰ ਅਤੇ ਸੰਗਠਿਤ ਬਣਾਉਣਾ ਸੂਬਾ ਸਰਕਾਰ ਦੀ ਤਰਜੀਹ ਹੈ ਅਤੇ ਇਸ ਕੰਮ ਵਿਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।ਇਸ ਮੌਕੇ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਸ਼ਹਿਰ ਨੂੰ ਡੰਪ ਮੁਕਤ ਬਣਾਉਣ ਲਈ ਇਕ ਵਿਸ਼ੇਸ਼ ਮੁਹਿੰਮ ਸ਼ੁਰੂ ਕਰਨ ਅਤੇ ਪ੍ਰਮੁੱਖ ਚੌਕਾਂ ਅਤੇ ਕੂੜੇ ਦੇ ਹੌਟ ਸਪੌਟਾਂ ਦੀ ਸਫਾਈ ਨੂੰ ਤੇਜ਼ ਕਰਨ ਲਈ ਵੀ ਕਿਹਾ। ਇਸ ਮੌਕੇ ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ, ਡਿਪਟੀ ਮੇਅਰ ਰਣਜੀਤ ਚੌਧਰੀ, ਮਾਰਕੀਟ ਕਮੇਟੀ ਹੁਸ਼ਿਆਰਪੁਰ ਦੇ ਚੇਅਰਮੈਨ ਜਸਪਾਲ ਸਿੰਘ ਚੇਚੀ, ਹੁਸ਼ਿਆਰਪੁਰ ਸਹਿਕਾਰੀ ਬੈਂਕ ਦੇ ਚੇਅਰਮੈਨ ਵਿਕਰਮ ਸ਼ਰਮਾ ਤੋਂ ਇਲਾਵਾ ਨਗਰ ਨਿਗਮ ਦੇ ਹੋਰ ਅਧਿਕਾਰੀ ਵੀ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

ਕਰਮਚਾਰੀ ਪਹਿਲਾਂ: ਮਾਨ ਸਰਕਾਰ ਕਰਮਚਾਰੀਆਂ ਦੀਆਂ ਉਮੀਦਾਂ ਨੂੰ ਪੂਰਾ ਕਰਨ ਲਈ ਵਚਨਬੱਧ

0

👉ਲਾਲਜੀਤ ਸਿੰਘ ਭੁੱਲਰ ਨੇ ਯੂਨੀਅਨ ਦੀਆਂ ਜਾਇਜ਼ ਮੰਗਾਂ ਨੂੰ ਮੰਨਣ ਦਾ ਭਰੋਸਾ ਦਿੱਤਾ
Chandigarh News:ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਰ ਵਰਗ ਦੀ ਭਲਾਈ ਅਤੇ ਹੱਕਾਂ ਦੀ ਰਾਖੀ ਲਈ ਵਚਨਬੱਧ ਹੈ ਅਤੇ ਮੁਲਾਜ਼ਮ ਵਰਗ ‘ਤੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੂਲਰ ਨੇ ਪੰਜਾਬ ਸਿਵਲ ਸਕੱਤਰੇਤ ਵਿਖੇ ਪਨਬੱਸ ਅਤੇ ਪੀ.ਆਰ.ਟੀ.ਸੀ. ਦੀਆਂ ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗ ਕਰਨ ਮੌਕੇ ਇਹ ਪ੍ਰਗਟਾਵਾ ਕੀਤਾ।ਮੀਟਿੰਗ ਦੌਰਾਨ ਮੁਲਾਜ਼ਮ ਯੂਨੀਅਨਾਂ ਵੱਲੋਂ ਰੱਖੀਆਂ ਗਈਆਂ ਮੰਗਾਂ ਨੂੰ ਗੰਭੀਰਤਾ ਨਾਲ ਸੁਣਦਿਆਂ ਕੈਬਨਿਟ ਮੰਤਰੀ ਨੇ ਯਕੀਨ ਦਿਵਾਇਆ ਕਿ ਸੂਬਾ ਸਰਕਾਰ ਹਮਦਰਦੀ ਪੂਰਬਕ ਸਮੁੱਚੀਆਂ ਮੰਗਾਂ ਬਾਰੇ ਵਿਚਾਰ ਕਰੇਗੀ।

ਇਹ ਵੀ ਪੜ੍ਹੋ  ਪੰਜਾਬ ਦਾ ਧਰਤੀ ਹੇਠਲਾ ਪਾਣੀ ਬਚਾਉਣ ਤੇ ਆਮਦਨ ਵਧਾਉਣ ਲਈ ਝੋਨੇ ਦੀ ਸਿੱਧੀ ਬਿਜਾਈ ਸਕੀਮ ਦੀ ਕਰੋ ਵਰਤੋਂ: ਮੁੱਖ ਮੰਤਰੀ ਦੀ ਕਿਸਾਨਾਂ ਨੂੰ ਅਪੀਲ

ਉਨ੍ਹਾਂ ਕਿਹਾ ਕਿ ਮੁਲਾਜ਼ਮ ਕਿਸੇ ਵੀ ਸੰਸਥਾ ਦੀ ਰੀੜ੍ਹ ਦੀ ਹੱਡੀ ਹੁੰਦੇ ਹਨ ਅਤੇ ਸਰਕਾਰ ਹਮੇਸ਼ਾ ਉਨ੍ਹਾਂ ਦੇ ਹੱਕਾਂ ਦੀ ਰਾਖੀ ਲਈ ਵਚਨਬੱਧ ਰਹੇਗੀ।ਮੀਟਿੰਗ ਦੌਰਾਨ ਯੂਨੀਅਨਾਂ ਵੱਲੋਂ ਦਿੱਤੇ ਗਏ ਸੁਝਾਵਾਂ ਅਨੁਸਾਰ ਪਨਬੱਸ ਅਤੇ ਪੀ.ਆਰ.ਟੀ.ਸੀ. ਨੂੰ ਹੋਰ ਲਾਭ ਵਿੱਚ ਲਿਆਉਣ ਅਤੇ ਵਿਭਾਗੀ ਕੰਮਕਾਜ ਵਿੱਚ ਹੋਰ ਸੁਧਾਰ ਲਿਆਉਣ ਲਈ ਵਿਸਤ੍ਰਿਤ ਚਰਚਾ ਕੀਤੀ। ਕੈਬਨਿਟ ਮੰਤਰੀ ਨੇ ਸੀਨੀਅਰ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਮੁਲਾਜ਼ਮਾਂ ਦੀਆਂ ਮੁੱਖ ਮੰਗਾਂ ਸਬੰਧੀ ਤਕਨੀਕੀ ਪਹਿਲੂਆਂ ਦੀ ਜਾਂਚ ਕਰਕੇ ਜਲਦ ਰਿਪੋਰਟ ਪੇਸ਼ ਕੀਤੀ ਜਾਵੇ।ਸ. ਭੁੱਲਰ ਨੇ ਕਿਹਾ ਕਿ ਪੰਜਾਬ ਸਰਕਾਰ ਮੁਲਾਜ਼ਮ ਭਲਾਈ ਲਈ ਲਗਾਤਾਰ ਨਵੇਂ ਫੈਸਲੇ ਲੈ ਰਹੀ ਹੈ ਅਤੇ ਅਗਲੇ ਦਿਨਾਂ ਵਿੱਚ ਵੀ ਇਸੇ ਜ਼ਿੰਮੇਵਾਰੀ ਨਾਲ ਕੰਮ ਕੀਤਾ ਜਾਵੇਗਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

ਪੰਚਾਇਤ ਮੰਤਰੀ ਸੌਂਦ ਵੱਲੋਂ ਅਚਨਚੇਤ ਦੌਰਾ, ਪਿੰਡਾਂ ਦੀ ਨੁਹਾਰ ਬਦਲਣ ਲਈ ਬਜਟ ਵਿੱਚ ਐਲਾਨੇ ਕਾਰਜਾਂ ਦੀ ਪ੍ਰਗਤੀ ਦਾ ਕੀਤਾ ਨਿਰੀਖਣ

👉ਸੌਂਦ ਵੱਲੋਂ ਛੱਪੜਾਂ ਦੀ ਸਫਾਈ ਅਤੇ ਖੇਡ ਮੈਦਾਨਾਂ ਦੇ ਨਵੀਨੀਕਰਨ ਦਾ ਨਿਰੀਖਣ ਕਰਨ ਲਈ ਪਟਿਆਲਾ ਦੇ ਪਿੰਡਾਂ ਦਾ ਦੌਰਾ, ਊਣਤਾਈਆਂ ਦੂਰ ਕਰਨ ਦੇ ਦਿੱਤੇ ਹੁਕਮ
Banur /SAS nagar News: ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਦੇ ਪਿੰਡਾਂ ਦੀ ਨੁਹਾਰ ਤੇ ਮੂੰਹ ਮੁਹਾਂਦਰਾ ਸੰਵਾਰਨ ਵਿੱਚ ਇੱਕ ਨਵਾਂ ਅਧਿਆਏ ਲਿਖ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਲਈ ਕੀਤੇ ‘ਆਪ ਸਰਕਾਰ’ ਦੇ ਕੰਮਾਂ ਨੂੰ ਲੰਬੇ ਸਮੇਂ ਤੱਕ ਯਾਦ ਰੱਖਿਆ ਜਾਵੇਗਾ। ਸੌਂਦ ਨੇ ਕਿਹਾ ਕਿ ਪੰਜਾਬ ਦੇ ਪਿੰਡਾਂ ਦੇ 15000 ਛੱਪੜਾਂ ਦੀ ਸਾਫ-ਸਫਾਈ ਤੇ 13000 ਪੇਂਡੂ ਖੇਡ ਮੈਦਾਨਾਂ ਦੀ ਸ਼ਾਨਦਾਰ ਪਹਿਲਕਦਮੀ ਨਾਲ ਪਿੰਡਾਂ ਦੀ ਕਾਇਆ ਕਲਪ ਹੋਵੇਗੀ ਤੇ ਪਿੰਡ ਵਾਸੀਆਂ ਦਾ ਜੀਵਨ ਪੱਧਰ ਉੱਚਾ ਹੋਵੇਗਾ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੀ ਨਾਲਾਇਕੀ ਕਾਰਣ ਨਾ ਤਾਂ ਪਿੰਡਾਂ ਦੇ ਨੌਜਵਾਨਾਂ ਲਈ ਖੇਡ ਮੈਦਾਨਾਂ ਵੱਲ ਕੋਈ ਧਿਆਨ ਦਿੱਤਾ ਗਿਆ ਤੇ ਨਾ ਹੀ ਛੱਪੜਾਂ ਦੀ ਸਾਫ ਸਫਾਈ ਦੀ ਸਾਰ ਲਈ ਗਈ।

ਇਹ ਵੀ ਪੜ੍ਹੋ  ਸਿਹਤ ਮੰਤਰੀ ਵੱਲੋਂ ਅਧਿਕਾਰੀਆਂ ਨੂੰ ਸਖ਼ਤ ਨਿਰਦੇਸ਼ ਵਿਕਾਸ ਕਾਰਜਾਂ ‘ਚ ਕੁਤਾਹੀ ਬਰਦਾਸ਼ਤ ਨਹੀਂ ਹੋਵੇਗੀ

ਰਾਜਪੁਰਾ ਬਲਾਕ ਦੇ ਪਿੰਡ ਖਿਜਰਗੜ੍ਹ (ਬਨੂੜ) ਵਿਖੇ ਵਿਧਾਇਕਾ ਨੀਨਾ ਮਿੱਤਲ ਨਾਲ ਪੇਂਡੂ ਖੇਡ ਮੈਦਾਨ ਦਾ ਮੁਆਇਨਾ ਕਰਨ ਮੌਕੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸੌਂਦ ਨੇ ਕਿਹਾ ਕਿ ਹਰੇਕ ਪਿੰਡ ਲਈ ਦੋ ਸਥਾਨ ਬਹੁਤ ਖਾਸ ਹੁੰਦੇ ਹਨ। ਇੱਕ ਪਿੰਡ ਦਾ ਖੇਡ ਮੈਦਾਨ ਅਤੇ ਦੂਜਾ ਪਿੰਡ ਦਾ ਛੱਪੜ। ਉਨ੍ਹਾਂ ਦੱਸਿਆ ਕਿ ਪੇਂਡੂ ਪੁਨਰ ਸੁਰਜੀਤੀ ਮਿਸ਼ਨ ਦੇ ਹਿੱਸੇ ਵਜੋਂ, ਪੰਜਾਬ ਸਰਕਾਰ ਸੂਬੇ ਭਰ ਦੇ ਪਿੰਡਾਂ ਵਿੱਚ 13000 ਤੋਂ ਵੱਧ ਖੇਡ ਮੈਦਾਨ ਬਣਾਉਣ ਜਾਂ ਅੱਪਗ੍ਰੇਡ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਖੇਡ ਮੈਦਾਨ ਸਰਕਾਰ ਦੇ ‘ਨਸ਼ਾ-ਮੁਕਤ ਪੰਜਾਬ’ ਦੇ ਦ੍ਰਿਸ਼ਟੀਕੋਣ ਨਾਲ ਸਿੱਧੇ ਤੌਰ ਉੱਤੇ ਜੁੜਕੇ, ਨੌਜਵਾਨਾਂ ਦੀ ਸ਼ਮੂਲੀਅਤ ਅਤੇ ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ ਵਿਰੁੱਧ ਰੋਕਥਾਮ ਵਿੱਚ ਅਹਿਮ ਭੂਮਿਕਾ ਅਦਾ ਕਰਨਗੇ। ਉਨ੍ਹਾਂ ਦੱਸਿਆ ਕਿ ਪੇਂਡੂ ਖੇਡ ਮੈਦਾਨਾਂ ਦੀ ਸਕੀਮ ਸਾਰੇ 154 ਬਲਾਕਾਂ ਵਿੱਚ ਲਾਗੂ ਕੀਤੀ ਜਾ ਰਹੀ ਹੈ। ਪਿੰਡਾਂ ਦੀ ਨੁਹਾਰ ਬਦਲਣ ਲਈ 3,500 ਕਰੋੜ ਰੁਪਏ ਦੇ ਬਜਟ ਫੰਡਾਂ ਦੀ ਵਰਤੋਂ ਦੇ ਨਾਲ ਨਾਲ ਮਨਰੇਗਾ ਅਤੇ ਵਿੱਤ ਕਮਿਸ਼ਨ ਦੀਆਂ ਗ੍ਰਾਂਟਾਂ ਵਰਗੀਆਂ ਸਕੀਮਾਂ ਦੀ ਵਰਤੋਂ ਕੀਤੀ ਜਾਵੇਗੀ।

ਇਹ ਵੀ ਪੜ੍ਹੋ  30000 ਰੁਪਏ ਦੀ ਰਿਸ਼ਵਤ ਮੰਗਣ ਦੇ ਦੋਸ਼ ਹੇਠ ਨਗਰ ਨਿਗਮ ਦਾ ATP ​​ਗ੍ਰਿਫ਼ਤਾਰ

ਉਨ੍ਹਾਂ ਅੱਗੇ ਦੱਸਿਆ ਕਿ ਪੰਜਾਬ ਭਰ ਵਿੱਚ 3,000 ਮਾਡਲ ਖੇਡ ਦੇ ਮੈਦਾਨ ਬਣਾਏ ਜਾ ਰਹੇ ਹਨ ਜਿਸ ਵਿੱਚ ਸਥਾਨਕ ਤੌਰ ‘ਤੇ ਪ੍ਰਸਿੱਧ ਖੇਡਾਂ ਨੂੰ ਉਤਸ਼ਾਹਿਤ ਕਰਨ ‘ਤੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਸੂਬੇ ਵਿਚਲੇ 4300 ਮੌਜੂਦਾ ਖੇਡ ਮੈਦਾਨਾਂ ਨੂੰ ਵੀ ਅੱਪਗ੍ਰੇਡ ਕੀਤਾ ਜਾ ਰਿਹਾ ਹੈ ਤੇ ਕਈ ਪਿੰਡਾਂ ਵਿੱਚ ਨਵੇਂ ਖੇਡ ਮੈਦਾਨਾਂ ਦੀ ਉਸਾਰੀ ਜਾਰੀ ਹੈ। ਬਾਅਦ ਵਿੱਚ ਤਰੁਨਪ੍ਰੀਤ ਸਿੰਘ ਸੌਂਦ ਨੇ ਅਜੀਜਪੁਰ, ਫਰੀਦਪੁਰ ਗੁੱਜਰਾਂ, ਭਟੇੜੀ, ਨਲਾਸ ਖੁਰਦ ਅਤੇ ਮਾਣਕਪੁਰ ਪਿੰਡਾਂ ਦੇ ਖੇਡ ਮੈਦਾਨਾਂ ਤੇ ਛੱਪੜਾਂ ਦੀ ਸਾਫ ਸਫਾਈ ਦੀ ਸਥਿਤੀ ਦਾ ਵੀ ਜਾਇਜ਼ਾ ਲਿਆ। ਉਨ੍ਹਾਂ ਅਜੀਜਪੁਰ ਸਟੇਡੀਅਮ ਦੇ ਕੰਮ ਦਾ ਜਾਇਜ਼ਾ ਲੈਂਦਿਆਂ ਕੁਝ ਊਣਤਾਈਆਂ ਦਾ ਗੰਭੀਰ ਨੋਟਿਸ ਲਿਆ ਤੇ ਏਡੀਸੀ ਪਟਿਆਲਾ ਨੂੰ ਇਸ ਦੀ ਰਿਪਰੋਟ ਦੇਣ ਦੇ ਹੁਕਮ ਦਿੱਤੇ। ਉਨ੍ਹਾਂ ਦੱਸਿਆ ਕਿ ਫੀਲਡ ਰਿਪੋਰਟਾਂ ਅਨੁਸਾਰ 1,587 ਛੱਪੜਾਂ ਵਿੱਚ ਪਾਣੀ ਕੱਢਣ ਦਾ ਕੰਮ ਪੂਰਾ ਹੋ ਗਿਆ ਹੈ ਅਤੇ 4,408 ਛੱਪੜਾਂ ਵਿੱਚ ਕੰਮ ਚੱਲ ਰਿਹਾ ਹੈ। ਸਾਰੇ ਛੱਪੜਾਂ ਵਿੱਚ ਪਾਣੀ ਕੱਢਣ ਦਾ ਕੰਮ 30 ਮਈ, 2025 ਤੱਕ ਪੂਰਾ ਹੋ ਜਾਵੇਗਾ। ਉਨ੍ਹਾਂ ਦੱਸਿਆ ਕਿ ਦਹਾਕਿਆਂ ਵਿੱਚ ਪਹਿਲੀ ਵਾਰ ਪੰਜਾਬ ਦੇ ਸਾਰੇ ਛੱਪੜਾਂ ਵਿੱਚ ਵੱਡੇ ਪੱਧਰ ‘ਤੇ ਡੀ-ਵਾਟਰਿੰਗ ਅਤੇ ਡੀ-ਸਿਲਟਿੰਗ ਕੀਤੀ ਜਾ ਰਹੀ ਹੈ ਜਿਸ ਨਾਲ ਗੰਦੇ ਪਾਣੀ ਨੂੰ ਸਾਫ਼ ਕਰਕੇ ਪਾਣੀ ਦੀ ਸਟੋਰੇਜ ਸਮਰੱਥਾ ਅਤੇ ਕੁਦਰਤੀ ਵਹਾਅ ਨੂੰ ਮਹੱਤਵਪੂਰਨ ਢੰਗ ਨਾਲ ਵਧਾਇਆ ਜਾ ਰਿਹਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

ਸਿਹਤ ਮੰਤਰੀ ਵੱਲੋਂ ਅਧਿਕਾਰੀਆਂ ਨੂੰ ਸਖ਼ਤ ਨਿਰਦੇਸ਼ ਵਿਕਾਸ ਕਾਰਜਾਂ ‘ਚ ਕੁਤਾਹੀ ਬਰਦਾਸ਼ਤ ਨਹੀਂ ਹੋਵੇਗੀ

👉ਡਾ. ਬਲਬੀਰ ਸਿੰਘ ਨੇ ਪਟਿਆਲਾ ਦਿਹਾਤੀ ਹਲਕੇ ਲਈ 9 ਕਰੋੜ ਰੁਪਏ ਦੇ ਰੰਗਲਾ ਪੰਜਾਬ ਪ੍ਰਾਜੈਕਟਾਂ ਦੀ ਰੂਪ ਰੇਖਾ ਉਲੀਕੀ
SAS Nagar /Patiala News: ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਆਪਣੇ ਹਲਕੇ ਦੇ ਵਿਕਾਸ ਕਾਰਜਾਂ ਦਾ ਮੁਲੰਕਣ ਕਰਦਿਆਂ ਅਧਿਕਾਰੀਆਂ ਨੂੰ ਸਖ਼ਤ ਨਿਰਦੇਸ਼ ਦਿੱਤੇ ਕਿ ਕਿਸੇ ਵੀ ਕੰਮ ਵਿੱਚ ਕੁਤਾਹੀ ਬਰਦਾਸ਼ਤ ਨਹੀਂ ਹੋਵੇਗੀ। ਉਨ੍ਹਾਂ ਨੇ ਅੱਜ ਆਪਣੇ ਹਲਕੇ ਵਿੱਚ ਕਰੀਬ 9 ਕਰੋੜ ਰੁਪਏ ਦੇ ਰੰਗਲਾ ਪੰਜਾਬ ਪ੍ਰੋਜੈਕਟਾਂ ਦੀ ਯੋਜਨਾਬੰਦੀ ਤਹਿਤ ਇਨ੍ਹਾਂ ਉਪਰ ਚਰਚਾ ਅਤੇ ਪ੍ਰਾਜੈਕਟਾਂ ਨੂੰ ਅੰਤਿਮ ਰੂਪ ਦੇਣ ਲਈ ਪਟਿਆਲਾ ਦਿਹਾਤੀ ਹਲਕੇ ਦੇ 2 ਦਰਜਨ ਤੋਂ ਵਧੇਰੇ ਪਿੰਡਾਂ ਦੇ ਨੁਮਾਇੰਦਿਆਂ ਨਾਲ ਮੈਰਾਥਨ ਮੀਟਿੰਗਾਂ ਕੀਤੀਆਂ। ਇਸ ਮੌਕੇ ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਰਾਜ ਸਰਕਾਰ ਰੰਗਲਾ ਪੰਜਾਬ ਤਹਿਤ ਸਿੱਖਿਆ, ਸਿਹਤ ਤੇ ਵਾਤਾਵਰਣ ਵੱਲ ਕੇਂਦਰਤ ਹੈ।

ਇਹ ਵੀ ਪੜ੍ਹੋ  30000 ਰੁਪਏ ਦੀ ਰਿਸ਼ਵਤ ਮੰਗਣ ਦੇ ਦੋਸ਼ ਹੇਠ ਨਗਰ ਨਿਗਮ ਦਾ ATP ​​ਗ੍ਰਿਫ਼ਤਾਰ

ਪਟਿਆਲਾ ਹਲਕੇ ਦੇ ਵਿਕਾਸ ‘ਚ ਸਾਰੇ ਲੋਕਾਂ ਦੇ ਯੋਗਦਾਨ ਨੂੰ ਦਿਸ਼ਾ ਦੇਣ ਲਈ ਸਿਹਤ ਮੰਤਰੀ ਨੇ ਅੱਜ ਸਵੇਰ ਤੋਂ ਸ਼ਾਮ ਤੱਕ ਆਪਣੇ ਹਲਕੇ ਦੇ ਪਿੰਡਾਂ ਰੋਹਟੀ ਛੰਨਾ, ਰੋਹਟਾ, ਰੋਹਟੀ ਮੌੜਾਂ, ਰੋਹਟੀ ਬਸਤਾ ਸਿੰਘ, ਇੱਛੇਵਾਲ, ਰਾਮਗੜ੍ਹ÷ ਛੰਨਾ, ਲਾਲੌਦਾ, ਘਮਰੌਦਾ, ਮੰਡੌੜ, ਸ਼ਮਲਾ, ਰੋਹਟੀ ਖਾਸ, ਹਿਆਣਾ ਕਲਾਂ, ਹਿਆਣਾ ਖੁਰਦ, ਧੰਗੇੜਾ, ਕੈਦੂਪੁਰ, ਲੰਗ, ਰੌਂਗਲਾ, ਕਿਸ਼ਨਗੜ੍ਹ, ਸਿੰਬੜੌ, ਲੌਟ, ਸਿਓਣਾ, ਵਿਕਾਸ ਨਗਰ, ਬਾਬੂ ਸਿੰਘ ਕਲੋਨੀ, ਸਿੱਧੂਵਾਲ, ਰਣਜੀਤ ਨਗਰ ਆਦਿ ਪਿੰਡਾਂ ਦੇ ਨੁਮਾਇੰਦਿਆਂ ਨਾਲ ਮੈਰਾਥਨ ਮੀਟਿੰਗਾਂ ਕੀਤੀਆਂ।ਉਨ੍ਹਾਂ ਕਿਹਾ ਕਿ ਉਹ ਖ਼ੁਦ ਵਿਕਾਸ ਕਾਰਜਾਂ ਦੀ ਨਿਗਰਾਨੀ ਕਰ ਰਹੇ ਹਨ ਤੇ ਜੇਕਰ ਕਿਸੇ ਵੀ ਕੰਮ ਵਿੱਚ ਊਣਤਾਈ ਪਾਈ ਗਈ ਤਾਂ ਸਬੰਧਤ ਅਧਿਕਾਰੀਆਂ ਖ਼ਿਲਾਫ਼ ਮਿਸਾਲੀ ਕਾਰਵਾਈ ਕੀਤੀ ਜਾਵੇਗੀ।ਸਥਾਨਕ ਨੁਮਾਇੰਦਿਆ ਨੇ ਆਪਣੇ ਪਿੰਡਾਂ ਦੀਆਂ ਸਮੱਸਿਆਵਾਂ, ਮੰਗਾਂ ਤੇ ਸੁਝਾਓ ਮੰਤਰੀ ਦੇ ਸਨਮੁੱਖ ਰੱਖੇ, ਜਿਨ੍ਹਾਂ ‘ਤੇ ਸਿਹਤ ਮੰਤਰੀ ਨੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਤੁਰੰਤ ਕਾਰਵਾਈ ਲਈ ਹਦਾਇਤਾਂ ਕੀਤੀਆਂ।

ਇਹ ਵੀ ਪੜ੍ਹੋ  ਪੰਜਾਬ ਦਾ ਧਰਤੀ ਹੇਠਲਾ ਪਾਣੀ ਬਚਾਉਣ ਤੇ ਆਮਦਨ ਵਧਾਉਣ ਲਈ ਝੋਨੇ ਦੀ ਸਿੱਧੀ ਬਿਜਾਈ ਸਕੀਮ ਦੀ ਕਰੋ ਵਰਤੋਂ: ਮੁੱਖ ਮੰਤਰੀ ਦੀ ਕਿਸਾਨਾਂ ਨੂੰ ਅਪੀਲ

ਡਾ. ਬਲਬੀਰ ਸਿੰਘ ਨੇ ਵਾਤਾਵਰਣ ਸੰਭਾਲ ‘ਤੇ ਜ਼ੋਰ ਦਿੰਦਿਆਂ ਕਿਹਾ ਕਿ ਵਾਤਾਵਰਣ ਦੀ ਸੰਭਾਲ ਸਾਡੇ ਸਾਰਿਆਂ ਦੀ ਸਾਂਝੀ ਜੁੰਮੇਵਾਰੀ ਹੈ, ਇਸੇ ਤਹਿਤ ਪੁਰਾਣੇ ਦਰਖ਼ਤਾਂ ਦੀ ਛਟਾਈ ਕਰਕੇ ਉਹਨਾਂ ਦੀ ਸੰਭਾਲ ਕੀਤੀ ਜਾਵੇ ਅਤੇ ਨਵੇਂ ਰੁੱਖ ਲਗਾ ਕੇ ਦੇਖਭਾਲ ਕੀਤੀ ਜਾਵੇ।ਬੈਠਕ ਦੌਰਾਨ ਏ.ਡੀ.ਸੀ (ਜ) ਇਸ਼ਾ ਸਿੰਗਲ, ਏ.ਡੀ.ਸੀ. ਦਿਹਾਤੀ ਵਿਕਾਸ ਅਮਰਿੰਦਰ ਸਿੰਘ ਟਿਵਾਣਾ, ਐਸ.ਪੀ. ਪਲਵਿੰਦਰ ਸਿੰਘ ਚੀਮਾ, ਐਸ.ਡੀ.ਐਮ ਨਾਭਾ ਡਾ. ਇਸਮਤ ਵਿਜੇ ਸਿੰਘ, ਆਰ.ਟੀ.ਏ. ਬਬਨਦੀਪ ਸਿੰਘ ਵਾਲੀਆ, ਡੀ.ਐਸ.ਪੀ ਮਨੋਜ ਗੋਰਸੀ, ਸਿਵਲ ਸਰਜਨ ਡਾ. ਜਗਪਾਲਇੰਦਰ ਸਿੰਘ, ਜਸਵੀਰ ਗਾਂਧੀ, ਸੁਰੇਸ਼ ਰਾਏ, ਜ਼ਿਲ੍ਹਾ ਪ੍ਰੀਸ਼ਦ ਦੇ ਡਿਪਟੀ ਸੀਈਓ ਅਮਨਦੀਪ ਕੌਰ, ਡੀ.ਡੀ.ਪੀ.ਓ ਸ਼ਵਿੰਦਰ ਸਿੰਘ, ਬੀਡੀਪੀਓ ਬਲਜੀਤ ਸਿੰਘ ਸੋਹੀ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਤੇ ਵੱਡੀ ਗਿਣਤੀ ਵਿੱਚ ਪਿੰਡਾਂ ਦੇ ਪੰਚਾਇਤ ਮੈਂਬਰ ਹਾਜ਼ਰ ਸਨ ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

ਰੁਖਸਤ 2025: MRSPTU ਵਿਖੇ BSc(ਆਨਰਜ਼) ਖੇਤੀਬਾੜੀ ਦੇ ਪਹਿਲੇ ਗ੍ਰੈਜੂਏਟ ਬੈਚ ਨੂੰ ਸ਼ਾਨਦਾਰ ਵਿਦਾਇਗੀ

0

Bathinda News:ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ, ਬਠਿੰਡਾ ਦੇ ਖੇਤੀਬਾੜੀ ਵਿਗਿਆਨ ਅਤੇ ਇੰਜੀਨੀਅਰਿੰਗ ਸਕੂਲ (ਐਸ.ਏ.ਐਸ.ਈ.) ਨੇ ਸ਼ਾਨਦਾਰ ਸਮਾਗਮ, “ਰੁਖਸਤ 2025” ਦੌਰਾਨ ਬੀ. ਐਸ. ਸੀ. (ਆਨਰਜ਼) ਖੇਤੀਬਾੜੀ ਦੇ ਵਿਦਿਆਰਥੀਆਂ ਦੇ ਆਪਣੇ ਪਹਿਲੇ ਗ੍ਰੈਜੂਏਟ ਬੈਚ ਨੂੰ ਦਿਲੋਂ ਸ਼ਾਨਦਾਰ ਤੇ ਜੋਸ਼ੀਲੀ ਵਿਦਾਇਗੀ ਦਿੱਤੀ।ਇਸ ਮੌਕੇ ਯੂਨੀਵਰਸਿਟੀ ਦੇ ਪਹਿਲੇ ਅੰਡਰਗ੍ਰੈਜੁਏਟ ਖੇਤੀਬਾੜੀ ਪ੍ਰੋਗਰਾਮ ਦੇ ਸਫਲ ਸਮਾਪਨ ਦਾ ਜਸ਼ਨ ਮਨਾਇਆ ਗਿਆ, ਜੋ ਕਿ ਇਸਦੀ ਅਕਾਦਮਿਕ ਯਾਤਰਾ ਵਿੱਚ ਇੱਕ ਮਾਣਮੱਤਾ ਮੀਲ ਪੱਥਰ ਹੋਵੇਗਾ।ਇਸ ਸਮਾਰੋਹ ਵਿੱਚ ਮੁੱਖ ਮਹਿਮਾਨ ਗੁਰੂਚਰਨ ਸਿੰਘ ਮਾਨ ਦੁਆਰਾ ਸ਼ਿਰਕਤ ਕੀਤੀ ਗਈ। ਇੱਕ ਸ੍ਰੀ ਮਾਨ ਨੇ ਯੂਨੀਵਰਸਿਟੀ ਦੀ ਮਧੂ-ਮੱਖੀ ਪਾਲਣ ਯੂਨਿਟ ਨੂੰ ਮਜ਼ਬੂਤ ਕਰਨ ਲਈ ਲਗਭਗ 1.75 ਲੱਖ ਰੁਪਏ ਦੇ 20 ਮਧੂ-ਮੱਖੀਆਂ ਦੇ ਡੱਬੇ, ਇੱਕ ਸ਼ਹਿਦ ਕੱਢਣ ਵਾਲੀ ਯੂਨਿਟ, ਅਤੇ ਮਧੂ-ਮੱਖੀ ਪਾਲਣ ਸਿਖਲਾਈ ਸੰਦ ਦਾਨ ਕੀਤੇ। ਐਮ.ਆਰ.ਐਸ.ਪੀ.ਟੀ.ਯੂ. ਦੇ ਰਜਿਸਟਰਾਰ ਡਾ. ਗੁਰਿੰਦਰਪਾਲ ਸਿੰਘ ਬਰਾੜ ਨੇ ਯੂਨੀਵਰਸਿਟੀ ਤੋਂ ਜਾਣ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ।

ਇਹ ਵੀ ਪੜ੍ਹੋ  Bathinda Police ਵੱਲੋਂ ਚੋਰੀ ਦੇ 13 ਮੋਟਰਸਾਈਕਲਾਂ ਸਹਿਤ 2 ਕਾਬੂ

ਇਸ ਸਮਾਗਮ ਦਾ ਰਸਮੀ ਉਦਘਾਟਨ ਪ੍ਰੋ. ਜਸਵੀਰ ਸਿੰਘ ਟਿਵਾਣਾ ਮੁਖੀ ਐਸ.ਏ.ਐਸ.ਈ. ਦੁਆਰਾ ਕੀਤਾ ਗਿਆ।ਉਨ੍ਹਾਂ ਨੇ ਕਈ ਨਵੇਂ ਅਕਾਦਮਿਕ ਪ੍ਰੋਗਰਾਮਾਂ ਦੀ ਸ਼ੁਰੂਆਤ ਦਾ ਵੀ ਐਲਾਨ ਕੀਤਾ ਜਿਨ੍ਹਾਂ ਵਿੱਚ ਬੀ.ਵੋਕ. ਐਗਰੀਕਲਚਰ (ਕਲਾ, ਵਣਜ ਅਤੇ ਵਿਗਿਆਨ ਸਟ੍ਰੀਮਾਂ ਲਈ ਖੁੱਲ੍ਹਾ), ਐਮ.ਐਸ.ਸੀ. ਐਗਰੀਕਲਚਰ (ਖੇਤੀ ਵਿਗਿਆਨ), ਐਮ.ਐਸ.ਸੀ. ਬਾਗਬਾਨੀ (ਫਲ ਵਿਗਿਆਨ), ਅਤੇ ਐਮ.ਐਸ.ਸੀ. ਬਾਗਬਾਨੀ (ਸਬਜ਼ੀਆਂ ਵਿਗਿਆਨ) ਸ਼ਾਮਲ ਹਨ। ਉਨ੍ਹਾਂ ਨੇ ਉਦਯੋਗ ਭਾਈਵਾਲਾਂ ਨਾਲ ਆਉਣ ਵਾਲੇ ਸਮਝੌਤਿਆਂ ਦਾ ਖੁਲਾਸਾ ਕੀਤਾ ਜੋ ਕਿ ਹੱਥੀਂ ਸਿਖਲਾਈ ਅਤੇ ਪਲੇਸਮੈਂਟ ਦੇ ਮੌਕਿਆਂ ਨੂੰ ਵਧਾਉਣਗੇ, ਜਿਸ ਨਾਲ ਵਿਦਿਆਰਥੀਆਂ ਲਈ ਰੁਜ਼ਗਾਰਯੋਗਤਾ ਵਧੇਗੀ।ਡਾ. ਵਿਨੀਤ ਚਾਵਲਾ, ਡਾ. ਕੰਵਲਜੀਤ ਸਿੰਘ (ਸਹਾਇਕ ਪ੍ਰੋਫੈਸਰ), ਅਤੇ ਇੰਜੀਨੀਅਰ ਰਾਜਿੰਦਰ ਸਿੰਘ ਸਮਾਘ (ਸੀਨੀਅਰ ਟੈਕਨੀਸ਼ੀਅਨ) ਦੁਆਰਾ ਸਾਂਝੇ ਤੌਰ ‘ਤੇ ਧੰਨਵਾਦ ਦਾ ਮਤਾ ਪੇਸ਼ ਕੀਤਾ ਗਿਆ, ਜਿਹਨਾਂ ਨੇ ਸਮਾਗਮ ਦੀ ਸਫਲਤਾ ਵਿੱਚ ਯੋਗਦਾਨ ਪਾਉਣ ਵਾਲੇ ਸਾਰੇ ਲੋਕਾਂ ਦੇ ਯਤਨਾਂ ਦੀ ਸ਼ਲਾਘਾ ਕੀਤੀ।

ਇਹ ਵੀ ਪੜ੍ਹੋ  ਜੇਲ੍ਹ ’ਚ ਨਸ਼ਿਆਂ ਅਤੇ ਮੋਬਾਇਲ ਫ਼ੋਨਾਂ ਦੀ ਸਪਲਾਈ ਕਰਨ ਦੇ ਦੋਸ਼ਾਂ ਹੇਠ ਪੰਜਾਬ ਪੁਲਿਸ ਦਾ ਡੀਐਸਪੀ ਗ੍ਰਿਫਤਾਰ

ਯੋਜਨਾਬੰਦੀ ਅਤੇ ਅਮਲ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਣ ਵਾਲੇ ਮੁੱਖ ਫੈਕਲਟੀ ਮੈਂਬਰਾਂ ਵਿੱਚ ਡਾ. ਜਸਪਾਲ ਸਿੰਘ ਗਿੱਲ (ਆਨਰੇਰੀ ਪ੍ਰੋਫੈਸਰ), ਡਾ. ਹਰਪ੍ਰੀਤ ਸਿੰਘ, ਡਾ. ਸੁਖਪ੍ਰੀਤ ਕੌਰ, ਡਾ. ਲਕਸ਼ੈ, ਸ਼੍ਰੀਮਤੀ ਸਿਮਰਨਪ੍ਰੀਤ ਕੌਰ, ਸ਼੍ਰੀਮਤੀ ਕੋਮਲਪੁਨੀਤ ਕੌਰ, ਸ਼੍ਰੀਮਤੀ ਰਮਨਦੀਪ ਕੌਰ, ਸ਼੍ਰੀਮਤੀ ਅਮਨਦੀਪ ਸਿੰਘ ਅਤੇ ਸ਼੍ਰੀ ਰਘਵੀਰ ਸਿੰਘ ਸ਼ਾਮਲ ਸਨ।ਐਮ.ਆਰ.ਐਸ.ਪੀ.ਟੀ.ਯੂ. ਦੇ ਵੱਖ-ਵੱਖ ਵਿਭਾਗਾਂ ਦੇ ਸਤਿਕਾਰਯੋਗ ਮਹਿਮਾਨਾਂ ਨੇ ਵੀ ਇਸ ਸਮਾਗਮ ਦੀ ਸ਼ੋਭਾ ਵਧਾਈ। ਉਨ੍ਹਾਂ ਵਿੱਚੋਂ ਪ੍ਰਮੁੱਖ ਪ੍ਰੋ. ਡਾ. ਹਰੀਸ਼ ਗਰਗ, ਪ੍ਰੋਫੈਸਰ ਅਤੇ ਇੰਚਾਰਜ ਵਿੱਤ, ਸ਼੍ਰੀ ਹਰਜਿੰਦਰ ਸਿੰਘ ਸਿੱਧੂ, ਡਾਇਰੈਕਟਰ, ਪਬਲਿਕ ਰਿਲੇਸ਼ਨ, ਇੰਜੀਨੀਅਰ ਹਰਜੋਤ ਸਿੰਘ, ਡਾਇਰੈਕਟਰ, ਟ੍ਰੇਨਿੰਗ ਅਤੇ ਪਲੇਸਮੈਂਟ, ਇੰਜੀਨੀਅਰ ਵਿਵੇਕ ਕੌਂਡਲ, ਸਹਾਇਕ ਪ੍ਰੋਫੈਸਰ, ਮਕੈਨੀਕਲ ਇੰਜੀਨੀਅਰਿੰਗ, ਅਤੇ ਡਾ. ਬਰਿੰਦਰਜੀਤ ਸਿੰਘ ਤੂਰ, ਸਹਾਇਕ ਪ੍ਰੋਫੈਸਰ, ਫੂਡ ਸਾਇੰਸ ਐਂਡ ਟੈਕਨਾਲੋਜੀ ਸ਼ਾਮਿਲ ਹਨ।ਵਿਅਕਤੀਗਤ ਪ੍ਰਤਿਭਾਵਾਂ ਦਾ ਸਨਮਾਨ ਕਰਨ ਲਈ ਵਿਸ਼ੇਸ਼ ਖਿਤਾਬ ਦਿੱਤੇ ਗਏ:ਸ਼੍ਰੀ ਪ੍ਰਤਿਭਾਸ਼ਾਲੀ – ਆਰੀਅਨ ਠਾਕੁਰ, ਸ਼੍ਰੀਮਤੀ ਪ੍ਰਤਿਭਾਸ਼ਾਲੀ – ਰਮਨਦੀਪ ਕੌਰ,ਸ਼੍ਰੀਮਤੀ ਵਿਦਾਈ – ਆਰੀਅਨ ਕੱਕੜ,ਸ਼੍ਰੀਮਤੀ ਵਿਦਾਈ – ਹਰਕੀਰਤ ਕੌਰ।“ਰੁਖਸਤ 2025” ਸਿਰਫ਼ ਇੱਕ ਵਿਦਾਈ ਨਹੀਂ ਸੀ, ਸਗੋਂ ਪ੍ਰਾਪਤੀ, ਪਰਿਵਰਤਨ ਅਤੇ ਨਵੀਂ ਸ਼ੁਰੂਆਤ ਦਾ ਜਸ਼ਨ ਸੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

Bathinda Police ਵੱਲੋਂ ਚੋਰੀ ਦੇ 13 ਮੋਟਰਸਾਈਕਲਾਂ ਸਹਿਤ 2 ਕਾਬੂ

0

Bathinda News: ਜਿਲਾ ਪੁਲਿਸ ਵੱਲੋਂ ਐਸਐਸਪੀ ਅਮਨੀਤ ਕੌਂਡਲ ਦੇ ਦਿਸ਼ਾ ਨਿਰਦੇਸ਼ਾ ਹੇਠ ਮਾੜੇ ਅਨਸਰਾਂ ਵਿਰੁੱਧ ਚਲਾਈ ਮੁਹਿੰਮ ਤਹਿਤ ਅੱਜ ਥਾਣਾ ਸਿਵਲ ਲਾਈਨ ਪੁਲਿਸ ਵੱਲੋਂ ਇੱਕ ਮੋਟਰਸਾਈਕਲ ਚੋਰ ਗਰੋਹ ਦਾ ਪਰਦਾਫਾਸ਼ ਕੀਤਾ ਗਿਆ ਹੈ। ਵੀਰਵਾਰ ਨੂੰ ਇੱਕ ਪ੍ਰੈੱਸ ਕਾਨਫਰੰਸ ਦੌਰਾਨ ਮਾਮਲੇ ਦੀ ਜਾਣਕਾਰੀ ਦਿੰਦਿਆਂ ਡੀ.ਐਸ.ਪੀ ਸਿਟੀ-2 ਬਠਿੰਡਾ ਸਰਬਜੀਤ ਸਿੰਘ ਬਰਾੜ ਨੇ ਦੱਸਿਆ ਕਿ ਥਾਣਾ ਸਿਵਲ ਲਾਈਨ ਦੀ ਟੀਮ ਵੱਲੋਂ ਚੈਕਿੰਗ ਦੌਰਾਨ ਸਥਾਨਕ ਮੱਛੀ ਚੋਂਕ ਪਾਵਰ ਹਾਊਸ ਰੋਡ ਕੋਲ ਬਠਿੰਡਾ ਮੌਜੂਦ ਸੀ ਤਾਂ ਮੁਖਬਰੀ (Secret Information) ਹੋਈ ਕਿ ਜਸਪਿੰਦਰ ਸ਼ਰਮਾ ਉਰਫ ਆਸ਼ੂ ਪੁੱਤਰ ਰਾਜ ਕੁਮਾਰ ਵਾਸੀ ਪਿੰਡ ਘੁੱਦਾ ਅਤੇ ਹਰਪ੍ਰੀਤ ਸਿੰਘ ਉਰਫ ਹੈਪੀ ਪੁੱਤਰ ਜੀਤ ਸਿੰਘ ਵਾਸੀ ਮਹਿਮਾ ਸਰਜਾ ਜਿਲ੍ਹਾ ਬਠਿੰਡਾ ਮੋਟਰ ਸਾਈਕਲ ਚੋਰੀ ਕਰਨ ਦੇ ਆਦੀ ਹਨ ਅਤੇ ਚੋਰੀ ਕੀਤੇ ਹੋਏ ਮੋਟਰ ਸਾਈਕਲ ਅੱਗੇ ਵੇਚਣ ਦੇ ਆਦੀ ਹਨ।

ਇਹ ਵੀ ਪੜ੍ਹੋ  30000 ਰੁਪਏ ਦੀ ਰਿਸ਼ਵਤ ਮੰਗਣ ਦੇ ਦੋਸ਼ ਹੇਠ ਨਗਰ ਨਿਗਮ ਦਾ ATP ​​ਗ੍ਰਿਫ਼ਤਾਰ

ਜੋ ਅੱਜ ਵੀ ਧੋਬੀਆਣਾ ਬਸਤੀ ਬਠਿੰਡਾ ਵਿਖੇ ਸ਼ੱਕੀ ਹਾਲਤ ਵਿੱਚ ਘੁੰਮਦੇ ਹੋਏ ਦੋ ਨੌਜਵਾਨਾਂ ਨੂੰ ਕਾਬੂ ਕੀਤਾ। ਜਿਨਾਂ ਦੀ ਪਹਿਚਾਣ ਜਸਪਿੰਦਰ ਸ਼ਰਮਾ ਅਤੇ ਹਰਪ੍ਰੀਤ ਸਿੰਘ ਉਰਫ ਹੈਪੀ ਦੇ ਤੌਰ ਤੇ ਹੋਈ। ਪੁਲਿਸ ਨੇ ਇੰਨਾਂ ਵਿਰੁੱਧ ਮੁਕੱਦਮਾ ਨੰਬਰ 110 ਮਿਤੀ 14.05.2025 ਅ/ਧ 303(2) ਬੀ.ਐਨ.ਐਸ ਥਾਣਾ ਸਿਵਲ ਲਾਈਨ ਬਠਿੰਡਾ ਦਰਜ ਕਰਕੇ ਪੁਛ ਪੜਤਾਲ ਕੀਤੀ ਤਾਂ ਮੁਲਜ਼ਮਾਂ ਦੇ ਕੋਲੋਂ ਚੋਰੀ ਦੇ 13 ਮੋਟਰ ਸਾਈਕਲ ਬਰਾਮਦ ਕੀਤੇ ਗਏ ਅਤੇ ਮੁਕੱਦਮਾ ਹਜਾ ਵਿੱਚ ਜੁਰਮ 317(2)/111 ਬੀ.ਐਨ.ਐਸ ਦਾ ਵਾਧਾ ਕੀਤਾ ਗਿਆ। ਡੀਐਸ ਪੀ ਬਰਾੜ ਨੇ ਦੱਸਿਆ ਕਿ ਮੁਲਜਮਾਂ ਦਾ ਪੁਲਿਸ ਰਿਮਾਂਡ ਹਾਸਿਲ ਕਰਕੇ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਨਵੇਂ ਖੁਲਾਸੇ ਹੋਣ ਦੀ ਸੰਭਾਵਨਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

30000 ਰੁਪਏ ਦੀ ਰਿਸ਼ਵਤ ਮੰਗਣ ਦੇ ਦੋਸ਼ ਹੇਠ ਨਗਰ ਨਿਗਮ ਦਾ ATP ​​ਗ੍ਰਿਫ਼ਤਾਰ

0

Jalandhar News:ਪੰਜਾਬ ਵਿਜੀਲੈਂਸ ਬਿਊਰੋ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਪਣਾਈ ਗਈ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ ਨੀਤੀ ਤਹਿਤ ਕਾਰਵਾਈ ਕਰਦਿਆਂ ਨਗਰ ਨਿਗਮ, ਜਲੰਧਰ ਦੇ ਸਹਾਇਕ ਨਗਰ ਯੋਜਨਾਕਾਰ ​​(ਏਟੀਪੀ) ਸੁਖਦੇਵ ਵਸ਼ਿਸ਼ਟ ਨੂੰ 30,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।ਇਹ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਕੰਮ ਕਰਵਾਉਣ ਵਾਲੇ ਲੋਕਾਂ ਤੋਂ ਪ੍ਰਾਪਤ ਸ਼ਿਕਾਇਤਾਂ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਇਹ ਵੀ ਪੜ੍ਹੋ  ਜੇਲ੍ਹ ’ਚ ਨਸ਼ਿਆਂ ਅਤੇ ਮੋਬਾਇਲ ਫ਼ੋਨਾਂ ਦੀ ਸਪਲਾਈ ਕਰਨ ਦੇ ਦੋਸ਼ਾਂ ਹੇਠ ਪੰਜਾਬ ਪੁਲਿਸ ਦਾ ਡੀਐਸਪੀ ਗ੍ਰਿਫਤਾਰ

ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾਵਾਂ ਨੇ ਦੋਸ਼ ਲਾਇਆ ਹੈ ਕਿ ਉਕਤ ਮੁਲਜ਼ਮ ਜਾਣਬੁੱਝ ਕੇ ਅਰਜ਼ੀਆਂ ਨੂੰ ਪ੍ਰਵਾਨਗੀਆਂ ਦੇਣ ਵਿੱਚ ਦੇਰੀ ਕਰਕੇ ਲੋਕਾਂ ਤੋਂ ਪੈਸੇ ਵਸੂਲ ਰਿਹਾ ਸੀ। ਉਨ੍ਹਾਂ ਦੱਸਿਆ ਕਿ ਜਲੰਧਰ ਖੇਤਰ ਵਿੱਚ ਇਮਾਰਤਾਂ ਦੇ 70 ਫੀਸਦ ਨਕਸ਼ੇ ਨਗਰ ਨਿਗਮ ਦੁਆਰਾ ਪਹਿਲਾਂ ਹੀ ਮਨਜ਼ੂਰ ਕੀਤੇ ਜਾ ਚੁੱਕੇ ਹਨ ਪਰ ਉਕਤ ਸਹਾਇਕ ਨਗਰ ਯੋਜਨਾਕਾਰ ਸੁਖਦੇਵ ਵਸ਼ਿਸ਼ਟ ਨੇ ਰਿਸ਼ਵਤ ਨਾ ਮਿਲਣ ਤੱਕ ਕੁਝ ਅਰਜ਼ੀਆਂ ਨੂੰ ਵਿਚਾਰਨ ਤੋਂ ਇਨਕਾਰ ਕਰ ਦਿੱਤਾ ਹੋਇਆ ਹੈ। ਸ਼ਿਕਾਇਤਕਰਤਾਵਾਂ ਨੇ ਇਹ ਵੀ ਦੋਸ਼ ਲਾਇਆ ਕਿ ਉਕਤ ਏਟੀਪੀ ਨੇ ਇੱਕ ਕੇਸ ਨੂੰ ਪ੍ਰਵਾਨਗੀ ਦੇਣ ਦੀ ਪ੍ਰਕਿਰਿਆ ਲਈ ਉਸ ਵਿਅਕਤੀ ਤੋਂ 30,000 ਰੁਪਏ ਰਿਸ਼ਵਤ ਮੰਗੀ ਹੈ।

ਇਹ ਵੀ ਪੜ੍ਹੋ  ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਨਜਾਇਜ਼ ਅਸਲੇ ਸਮੇਤ 2 ਗ੍ਰਿਫ਼ਤਾਰ, ਵਾਰਦਾਤ ਨੂੰ ਦੇਣਾ ਸੀ ਅੰਜਾਮ

ਸ਼ਿਕਾਇਤਕਰਤਾਵਾਂ ਨੇ ਇਹ ਦੋਸ਼ ਵੀ ਲਾਇਆ ਕਿ ਉਕਤ ਮੁਲਜ਼ਮ ਬਿਨੈਕਾਰਾਂ ਨੂੰ ਡਰਾਉਣ ਲਈ ਨਿਰੀਖਣ ਦੌਰਾਨ ਇਮਾਰਤਾਂ ਨੂੰ ਸੀਲ ਕਰਨ ਆਦਿ ਦੀਆਂ ਧਮਕੀਆਂ ਵੀ ਦਿੰਦਾ ਹੈ ਅਤੇ ਅਕਸਰ ਕਹਿੰਦਾ ਹੈ ਕਿ ਉਸ ਨੂੰ ਆਪਣੀ ਬਦਲੀ ਦੀ ਵੀ ਪ੍ਰਵਾਹ ਨਹੀਂ।ਉਨ੍ਹਾਂ ਅੱਗੇ ਕਿਹਾ ਕਿ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਜਲੰਧਰ ਰੇਂਜ ਨੇ ਉਕਤ ਮੁਲਜ਼ਮ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕਰਕੇ ਉਸਨੂੰ ਗ੍ਰਿਫ਼ਤਾਰ ਕਰ ਲਿਆ ਹੈ। ਉਨ੍ਹਾਂ ਕਿਹਾ ਕਿ ਭ੍ਰਿਸ਼ਟਾਚਾਰ ‘ਚ ਮੁਲਜ਼ਮ ਦੀ ਭੂਮਿਕਾ ਬਾਰੇ ਹੋਰ ਪਤਾ ਲਗਾਉਣ ਲਈ ਇਸ ਕੇਸ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ