Home Blog Page 738

ਪੰਜਾਬ ਦਾ ਧਰਤੀ ਹੇਠਲਾ ਪਾਣੀ ਬਚਾਉਣ ਤੇ ਆਮਦਨ ਵਧਾਉਣ ਲਈ ਝੋਨੇ ਦੀ ਸਿੱਧੀ ਬਿਜਾਈ ਸਕੀਮ ਦੀ ਕਰੋ ਵਰਤੋਂ: ਮੁੱਖ ਮੰਤਰੀ ਦੀ ਕਿਸਾਨਾਂ ਨੂੰ ਅਪੀਲ

0

👉15 ਤੋਂ 20 ਫੀਸਦੀ ਪਾਣੀ ਦੀ ਬੱਚਤ ਦਾ ਟੀਚਾ, 1500 ਰੁਪਏ ਪ੍ਰਤੀ ਏਕੜ ਸਹਾਇਤਾ, ਲਾਹੇਵੰਦ ਤੇ ਟਿਕਾਊ ਖੇਤੀ ਨੂੰ ਵੱਡਾ ਹੁਲਾਰਾ
Chandigarh News:ਧਰਤੀ ਹੇਠਲੇ ਬੇਸ਼ਕੀਮਤੀ ਪਾਣੀ ਦੀ 15 ਤੋਂ 20 ਫੀਸਦੀ ਬੱਚਤ ਕਰਨ ਦੇ ਮੰਤਵ ਨਾਲ ਇਕ ਹੋਰ ਕਦਮ ਚੁੱਕਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਅੱਜ ਝੋਨੇ ਦੀ ਸਿੱਧੀ ਬਿਜਾਈ ਦੀ ਸ਼ੁਰੂਆਤ ਕੀਤੀ, ਜਿਹੜੀ ਕਿਸਾਨਾਂ ਦੀ ਆਮਦਨ ਵਿੱਚ ਵੱਡੇ ਵਾਧੇ ਤੋਂ ਇਲਾਵਾ ਧਰਤੀ ਹੇਠਲਾ ਡਿੱਗਦਾ ਪਾਣੀ ਬਚਾਉਣ ਲਈ ਪ੍ਰੇਰਕ ਵਜੋਂ ਕੰਮ ਕਰੇਗੀ।ਇੱਥੇ ਜਾਰੀ ਇਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਆਪਣਾ ਕਾਰਜਕਾਲ ਸੰਭਾਲਣ ਮਗਰੋਂ ਸਾਡੀ ਸਰਕਾਰ ਨੇ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਕਈ ਮਿਸਾਲੀ ਪਹਿਲਕਦਮੀਆਂ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਇਸ ਅਹਿਮ ਕਾਰਜ ਤਹਿਤ ਸੂਬਾ ਸਰਕਾਰ ਨੇ ਝੋਨੇ ਦੀ ਸਿੱਧੀ ਬਿਜਾਈ ਰਾਹੀਂ ਕਾਸ਼ਤ ਕਰਨ ਨੂੰ ਉਤਸ਼ਾਹਤ ਕੀਤਾ ਗਿਆ ਅਤੇ ਅੱਜ ਤੋਂ ਇਸ ਸਕੀਮ ਅਧੀਨ ਝੋਨੇ ਦੀ ਬਿਜਾਈ ਸ਼ੁਰੂ ਹੋਈ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਾਡੀ ਸਰਕਾਰ ਦਾ ਟੀਚਾ ਇਸ ਸਾਉਣੀ ਸੀਜ਼ਨ ਦੌਰਾਨ ਪੰਜ ਲੱਖ ਏਕੜ ਰਕਬੇ ਨੂੰ ਝੋਨੇ ਦੀ ਸਿੱਧੀ ਬਿਜਾਈ ਅਧੀਨ ਲਿਆਉਣ ਦਾ ਹੈ।

ਇਹ ਵੀ ਪੜ੍ਹੋ  ਡੀ ਸੀ ਨੇ ਨਸ਼ਾ ਮੁਕਤੀ ਕੇਂਦਰ ਮੋਹਾਲੀ ਦੇ ਕੰਮਕਾਜ ਦਾ ਜਾਇਜ਼ਾ ਲਿਆ

ਇਸ ਸਕੀਮ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਕਿਸਾਨਾਂ ਨੂੰ ਅਪੀਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਪਹਿਲਕਦਮੀ ਇਕ ਪਾਸੇ ਖੇਤੀਬਾੜੀ ਨੂੰ ਚਿਰਸਥਾਈ ਬਣਾਉਣ ਨੂੰ ਉਤਸ਼ਾਹਤ ਕਰੇਗੀ, ਦੂਜੇ ਪਾਸੇ ਧਰਤੀ ਹੇਠਲਾ ਪਾਣੀ ਬਚਾਉਣ ਵਿੱਚ ਮਦਦਗਾਰ ਹੋਵੇਗੀ। ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਇਹ ਉਨ੍ਹਾਂ ਲਈ ਬੇਹੱਦ ਮਾਣ ਤੇ ਤਸੱਲੀ ਵਾਲੀ ਗੱਲ ਹੈ ਕਿ ਸੂਬਾ ਸਰਕਾਰ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਦੀ ਵਿੱਤੀ ਮਦਦ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਵਿੱਤੀ ਵਰ੍ਹੇ 2025-26 ਵਿੱਚ ਇਸ ਮੰਤਵ ਲਈ 40 ਕਰੋੜ ਰੁਪਏ ਦਾ ਬਜਟ ਵੀ ਰੱਖਿਆ ਹੈ। ਉਨ੍ਹਾਂ ਕਿਹਾ ਕਿ ਇੱਛੁਕ ਕਿਸਾਨ ਝੋਨੇ ਦੀ ਸਿੱਧੀ ਬਿਜਾਈ ਲਈ 10 ਮਈ ਤੋਂ 30 ਜੂਨ 2025 ਤੱਕ ਆਨਲਾਈਨ ਪੋਰਟਲ agrimachinerypb.com ਉਤੇ ਰਜਿਸਟਰ ਕਰ ਸਕਦੇ ਹਨ।ਮੁੱਖ ਮੰਤਰੀ ਨੇ ਕਿਹਾ ਕਿ ਇਸ ਸਕੀਮ ਨਾਲ ਸੂਬੇ ਵਿੱਚ ਧਰਤੀ ਹੇਠਲੇ ਪਾਣੀ ਦੀ 15 ਤੋਂ 20 ਫੀਸਦੀ ਬੱਚਤ ਹੋਵੇਗੀ। ਇਸ ਤੋਂ ਇਲਾਵਾ ਖੇਤੀਬਾੜੀ ਦੇ ਵਾਧੂ ਖ਼ਰਚੇ ਵੀ ਘਟਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਝੋਨੇ ਦੀ ਸਿੱਧੀ ਬਿਜਾਈ ਦੀ ਤਕਨੀਕ ਸੂਬੇ ਲਈ ਵੱਡਾ ਵਰਦਾਨ ਹੈ ਕਿਉਂਕਿ ਇਹ ਧਰਤੀ ਹੇਠਲੇ ਪਾਣੀ ਦੇ ਡਿੱਗਦੇ ਪੱਧਰ ਨੂੰ ਬਚਾਉਣ ਵਿੱਚ ਮਦਦਗਾਰ ਹੋਣ ਦੇ ਨਾਲ-ਨਾਲ ਪ੍ਰਤੀ ਏਕੜ ਤਕਰੀਬਨ 3500 ਰੁਪਏ ਦੀ ਮਜ਼ਦੂਰੀ ਦੀ ਵੀ ਬੱਚਤ ਕਰੇਗੀ।

ਇਹ ਵੀ ਪੜ੍ਹੋ  ਪੰਜਾਬ ਸਰਕਾਰ ਦੀ ਵੱਡੀ ਪਹਿਲ,ਪਰਾਲੀ ਸਾੜਨ ‘ਤੇ ਲੱਗੇਗੀ ਰੋਕ, ਉਦਯੋਗਾਂ ਨੂੰ ਮਿਲੇਗਾ ਫਾਇਦਾ

ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਅੱਗੇ ਆ ਕੇ ਇਸ ਸਕੀਮ ਨੂੰ ਅਪਣਾਉਣਾ ਚਾਹੀਦਾ ਹੈ ਤਾਂ ਕਿ ਉਹ ਸਹੀ ਤਰੀਕੇ ਨਾਲ ਧਰਤੀ ਮਾਂ ਪ੍ਰਤੀ ਆਪਣਾ ਫ਼ਰਜ਼ ਨਿਭਾ ਸਕਣ।ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਕਿਸਾਨਾਂ ਨੂੰ ਮੌਜੂਦਾ ਖੇਤੀ ਸੰਕਟ ਵਿੱਚੋਂ ਕੱਢਣ ਅਤੇ ਸੂਬੇ ਦਾ ਧਰਤੀ ਹੇਠਲਾ ਬੇਸ਼ਕੀਮਤੀ ਪਾਣੀ ਬਚਾਉਣ ਲਈ ਹਮੇਸ਼ਾ ਤੋਂ ਸੰਵੇਦਨਸ਼ੀਲ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ਨੇ ਆਪਣੇ ਇਕੋ-ਇਕ ਉਪਲਬਧ ਕੁਦਰਤੀ ਸਰੋਤ ਧਰਤੀ ਤੇ ਪਾਣੀ ਦੀ ਅੰਨ੍ਹੇਵਾਹ ਵਰਤੋਂ ਕਰ ਕੇ ਦੇਸ਼ ਨੂੰ ਅਨਾਜ ਪੱਖੋਂ ਆਤਮ-ਨਿਰਭਰ ਬਣਾਉਣ ਲਈ ਅਹਿਮ ਭੂਮਿਕਾ ਨਿਭਾਈ। ਭਗਵੰਤ ਸਿੰਘ ਮਾਨ ਨੇ ਅਫ਼ਸੋਸ ਪ੍ਰਗਟ ਕੀਤਾ ਕਿ ਅਜੋਕੇ ਦੌਰ ਵਿੱਚ ਖੇਤੀਬਾੜੀ ਹੁਣ ਲਾਹੇਵੰਦ ਧੰਦਾ ਨਹੀਂ ਰਿਹਾ ਕਿਉਂਕਿ ਵਧ ਰਹੀਆਂ ਖੇਤੀਬਾੜੀ ਲਾਗਤਾਂ ਅਤੇ ਢੁਕਵਾਂ ਘੱਟੋ-ਘੱਟ ਸਮਰਥਨ ਮੁੱਲ (ਐਮ.ਐਸ.ਪੀ.) ਨਾ ਮਿਲਣ ਕਾਰਨ ਕਿਸਾਨ ਗੰਭੀਰ ਖੇਤੀਬਾੜੀ ਸੰਕਟ ਦਾ ਸਾਹਮਣਾ ਕਰ ਰਹੇ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

ਕੈਨੇਡਾ ’ਚ ਇੱਕ ਹੋਰ ਪੰਜਾਬੀ ਦਾ ਗੋ+ਲੀਆਂ ਮਾਰ ਕੇ ਕੀਤਾ ਕ+ਤਲ

Canada News:ਪੰਜਾਬੀਆਂ ਲਈ ਇੱਕ ਹੋਰ ਮਾੜੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਇੱਕ ਪੰਜਾਬੀ ਵਪਾਰੀ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਸੂਚਨਾ ਮੁਤਾਬਕ ਹਰਜੀਤ ਸਿੰਘ ਨਾਂ ਦੇ ਇਸ ਪੰਜਾਬੀ ਦਾ ਮਿਸੀਸਾਗਾ ’ਚ ਉਸਦੇ ਦਫ਼ਤਰ ਦੇ ਬਾਹਰ ਸ਼ਰੇਆਮ ਗੋਲੀਆਂ ਮਾਰੀਆਂ ਗਈਆਂ। ਹਾਲਾਂਕਿ ਕੈਨੇਡਾ ਪੁਲਿਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ ਪ੍ਰੰਤੂ ਮੀਡੀਆ ਵਿਚ ਸਾਹਮਣੇ ਆਈਆਂ ਰੀਪੋਰਟਾਂ ਮੁਤਾਬਕ ਰੋਹਿਤ ਗੋਦਾਰਾ ਗੈਂਗ ਨਾਂ ਦੇ ਗੈਂਗ ਨੇ ਜਿੰਮੇਵਾਰੀ ਲਈ ਹੈ ਅਤੇ ਇਸਦੇ ਪਿੱਛੇ ਫ਼ਿਰੌਤੀ ਦਾ ਕਾਰਨ ਦਸਿਆ ਜਾ ਰਿਹਾ।

ਇਹ ਵੀ ਪੜ੍ਹੋ  ਜੇਲ੍ਹ ’ਚ ਨਸ਼ਿਆਂ ਅਤੇ ਮੋਬਾਇਲ ਫ਼ੋਨਾਂ ਦੀ ਸਪਲਾਈ ਕਰਨ ਦੇ ਦੋਸ਼ਾਂ ਹੇਠ ਪੰਜਾਬ ਪੁਲਿਸ ਦਾ ਡੀਐਸਪੀ ਗ੍ਰਿਫਤਾਰ

ਹਾਲਾਂਕਿ ਅਦਾਰਾ ਪੰਜਾਬੀ ਖ਼ਬਰਸਾਰ ਇਸਦੀ ਪੁਸ਼ਟੀ ਨਹੀਂ ਕਰਦਾ।ਦਸਣਾ ਬਣਦਾ ਹੈ ਕਿ ਹਰਜੀਤ ਸਿੰਘ ਕੈਨੇਡਾ ਵਿਚ ਨਾਮੀ ਵਪਾਰੀ ਸੀ ਤੇ ਉਸਦੇ ਵੱਲੋਂ ਮਿਸੀਸਾਗਾ ਵਿੱਚ ਆਪਣੀ ਟਰੱਕਿੰਗ ਸੇਫਟੀ ਕੰਪਨੀ ਚਲਾਈ ਜਾ ਰਹੀ ਸੀ। ਇਸ ਘਟਨਾ ਤੋਂ ਬਾਅਦ ਪੰਜਾਬੀਆਂ ਵਿਚ ਰੋਸ਼ ਅਤੇ ਗੁੱਸੇ ਦੀ ਲਹਿਰ ਪਾਈ ਜਾ ਰਹੀ ਸੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

ਕੂੜੇ ਦੀ ਸਮੱਸਿਆ ਨੂੰ ਲੈ ਕੇ ਮੇਅਰ ਹੋਏ ਸਖ਼ਤ: ਸ਼ਹਿਰ ਦੇ ਸੈਕੰਡਰੀ ਪੁਆਇੰਟਾਂ ਨੂੰ 15 ਦਿਨਾਂ ਦੇ ਅੰਦਰ ਖਤਮ ਕਰਨ ਦੇ ਆਦੇਸ਼

0

👉ਸਵੱਛਤਾ ਅਭਿਆਨ ਤਹਿਤ ਸੈਨੇਟਰੀ ਅਧਿਕਾਰੀਆਂ ਤੇ ਕਰਮਚਾਰੀਆਂ ਵਿਚਕਾਰ ਕਰਵਾਏ ਜਾਣਗੇ ਜ਼ੋਨ ਮੁਕਾਬਲੇ: ਮੇਅਰ ਮਹਿਤਾ
Bathinda News: ਬਠਿੰਡਾ ਸ਼ਹਿਰ ਨੂੰ ਸਾਫ਼ ਰੱਖਣ ਅਤੇ ਬਠਿੰਡਾ ਵਾਸੀਆਂ ਨੂੰ ਕੂੜੇ ਦੀ ਸਮੱਸਿਆ ਤੋਂ ਰਾਹਤ ਦਿਵਾਉਣ ਲਈ ਮੇਅਰ ਪਦਮਜੀਤ ਸਿੰਘ ਮਹਿਤਾ ਹੁਣ ਸਖ਼ਤ ਨਜ਼ਰ ਆਉਂਦੇ ਦਿਖ਼ਾਈ ਦੇ ਰਹੇ ਹਨ। ਇਸ ਸਬੰਧ ਵਿਚ ਉਨ੍ਹਾਂ ਵੱਲੋਂ ਚੀਫ਼ ਸੈਨੇਟਰੀ ਇੰਸਪੈਕਟਰ ਸੰਦੀਪ ਕਟਾਰੀਆ ਅਤੇ ਸਾਰੇ ਸੈਨੇਟਰੀ ਸੁਪਰਵਾਈਜ਼ਰਾਂ ਨਾਲ ਮੀਟਿੰਗ ਕਰਕੇ ਉਨ੍ਹਾਂ ਨੂੰ ਸਖ਼ਤ ਹਦਾਇਤਾਂ ਜਾਰੀ ਕੀਤੀਆਂ। ਇਸ ਤੋਂ ਬਾਅਦ ਉਨ੍ਹਾਂ ਨੇ ਸਫਾਈ ਕਰਮਚਾਰੀਆਂ ਅਤੇ ਸੀਵਰੇਜ ਯੂਨੀਅਨ ਦੇ ਪ੍ਰਧਾਨ ਸੋਨੂੰ ਸਿਰਸਵਾਲ ਤੇ ਰਵੀ ਕੁਮਾਰ ਨਾਲ ਮੀਟਿੰਗ ਕਰਕੇ ਉਨ੍ਹਾਂ ਨੂੰ ਚੀਫ ਸੈਨੇਟਰੀ ਇੰਸਪੈਕਟਰ ਅਤੇ ਸੈਨੇਟਰੀ ਸੁਪਰਵਾਈਜ਼ਰਾਂ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕਰਨ ਦੇ ਆਦੇਸ਼ ਦਿੱਤੇ।

ਇਹ ਵੀ ਪੜ੍ਹੋ  ਪੰਜਾਬ ਸਰਕਾਰ ਦੀ ਵੱਡੀ ਪਹਿਲ,ਪਰਾਲੀ ਸਾੜਨ ‘ਤੇ ਲੱਗੇਗੀ ਰੋਕ, ਉਦਯੋਗਾਂ ਨੂੰ ਮਿਲੇਗਾ ਫਾਇਦਾ

ਮੇਅਰ ਮਹਿਤਾ ਨੇ ਕਿਹਾ ਕਿ ਮੇਅਰ ਦਾ ਅਹੁਦਾ ਸੰਭਾਲਣ ਤੋਂ ਬਾਅਦ, ਸਿਰਫ਼ 15 ਦਿਨਾਂ ਦੇ ਅੰਦਰ-ਅੰਦਰ, ਸਫਾਈ ਵਿਵਸਥਾ ਸੁਚਾਰੂ ਢੰਗ ਨਾਲ ਸ਼ੁਰੂ ਹੋ ਗਈ ਸੀ ਅਤੇ ਬਠਿੰਡਾ ਵਾਸੀਆਂ ਨੂੰ ਗਾਰਬੇਜ਼ ਦੀ ਸਮੱਸਿਆ ਤੋਂ ਵੀ ਰਾਹਤ ਮਿਲ ਗਈ ਸੀ, ਪਰ ਹੈਰਾਨੀ ਦੀ ਗੱਲ ਹੈ ਕਿ ਸ਼ਹਿਰ ਵਾਸੀਆਂ ਨੂੰ ਫਿਰ ਤੋਂ ਉਪਰੋਕਤ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮੇਅਰ ਨੇ ਸੈਨੇਟਰੀ ਅਧਿਕਾਰੀਆਂ ਨੂੰ ਸਖ਼ਤ ਆਦੇਸ਼ ਦਿੰਦਿਆਂ ਕਿਹਾ ਕਿ ਉਹ ਕੋਈ ਵੀ ਕਿੰਤੂ ਪਰੰਤੂ ਨਹੀਂ ਚਾਹੁੰਦੇ, ਸਗੋਂ ਅਗਲੇ 15 ਦਿਨਾਂ ਦੇ ਅੰਦਰ-ਅੰਦਰ ਸ਼ਹਿਰ ਵਿੱਚ ਸਫ਼ਾਈ ਵਿਵਸਥਾ ਨੂੰ ਸੁਚਾਰੂ ਢੰਗ ਨਾਲ ਚਲਾਇਆ ਜਾਵੇ ਤੇ ਸ਼ਹਿਰ ਵਾਸੀਆਂ ਨੂੰ ਕੂੜੇ ਦੀ ਸਮੱਸਿਆ ਤੋਂ ਛੁਟਕਾਰਾ ਦਿਵਾਇਆ ਜਾਵੇ। ਉਨ੍ਹਾਂ ਕਿਹਾ ਕਿ ਬਿਨਾਂ ਸ਼ੱਕ ਸੈਨੇਟਰੀ ਅਫ਼ਸਰ ਅਤੇ ਸਫ਼ਾਈ ਸੇਵਕ ਦਿਨ-ਰਾਤ ਸਖ਼ਤ ਮਿਹਨਤ ਕਰ ਰਹੇ ਹਨ, ਪਰ ਬਠਿੰਡਾ ਸ਼ਹਿਰ ਦੇ ਹਰ ਇਲਾਕੇ ਵਿੱਚ ਸੜਕਾਂ ਦੇ ਕਿਨਾਰਿਆਂ ’ਤੇ ਬਣੇ ਸੈਕੰਡਰੀ ਪੁਆਇੰਟਾਂ ਕਾਰਨ ਸਾਰੀ ਮਿਹਨਤ ਬੇਕਾਰ ਜਾ ਰਹੀ ਹੈ। ਮੇਅਰ ਸ੍ਰੀ ਮਹਿਤਾ ਨੇ ਆਦੇਸ਼ ਦਿੰਦੇ ਹੋਏ ਕਿਹਾ ਕਿ ਅਗਲੇ 15 ਦਿਨਾਂ ਦੇ ਅੰਦਰ-ਅੰਦਰ ਬਠਿੰਡਾ ਮਹਾਂਨਗਰ ਵਿੱਚ ਸੜਕਾਂ ਦੇ ਕਿਨਾਰਿਆਂ ’ਤੇ ਬਣੇ ਸੈਕੰਡਰੀ ਪੁਆਇੰਟਾਂ ਨੂੰ ਪੂਰੀ ਤਰ੍ਹਾਂ ਹਟਾ ਦਿੱਤਾ ਜਾਵੇ।

ਇਹ ਵੀ ਪੜ੍ਹੋ  ਜੇਲ੍ਹ ’ਚ ਨਸ਼ਿਆਂ ਅਤੇ ਮੋਬਾਇਲ ਫ਼ੋਨਾਂ ਦੀ ਸਪਲਾਈ ਕਰਨ ਦੇ ਦੋਸ਼ਾਂ ਹੇਠ ਪੰਜਾਬ ਪੁਲਿਸ ਦਾ ਡੀਐਸਪੀ ਗ੍ਰਿਫਤਾਰ

ਮੇਅਰ ਸ੍ਰੀ ਮਹਿਤਾ ਨੇ ਆਦੇਸ਼ ਦਿੱਤੇ ਕਿ ਜੇਕਰ ਕੋਈ ਟਿੱਪਰ ਜਾਂ ਟਰਾਲੀ ਖਰਾਬ ਹੋ ਜਾਂਦੀ ਹੈ, ਤਾਂ ਤੁਰੰਤ ਇਸ ਬਾਰੇ ਸੂਚਿਤ ਕੀਤਾ ਜਾਵੇ ਅਤੇ ਉਸਦੀ ਮੁਰੰਮਤ ਕਰਵਾਉਣ ਲਈ ਉਨ੍ਹਾਂ ਤੋਂ ਐਂਟੀਸੈਪਟਰੀ ਪਰਮਿਸ਼ਨ ਲਈ ਜਾਵੇ। ਮੇਅਰ ਸ਼੍ਰੀ ਪਦਮਜੀਤ ਸਿੰਘ ਮਹਿਤਾ ਨੇ ਇਹ ਵੀ ਕਿਹਾ ਕਿ ਉਹ 15 ਦਿਨਾਂ ਬਾਅਦ ਕੰਮ ਦਾ ਨਤੀਜਾ ਦੇਖਣਗੇ ਅਤੇ ਉਸ ਤੋਂ ਬਾਅਦ ਸੈਨੇਟਰੀ ਅਫਸਰਾਂ ਤੇ ਸੈਨੇਟਰੀ ਵਰਕਰਾਂ ਵਿਚਕਾਰ ਜ਼ੋਨ ਮੁਕਾਬਲੇ ਸ਼ੁਰੂ ਕੀਤੇ ਜਾਣਗੇ। ਉਨ੍ਹਾਂ ਬਾਗਬਾਨੀ ਵਿਭਾਗ ਦੇ ਅਧਿਕਾਰੀਆਂ ਨੂੰ ਵੀ ਹੁਕਮ ਦਿੱਤੇ ਕਿ ਉਹ ਮਲਬਾ ਅਤੇ ਹਰਾ ਰਹਿੰਦ-ਖੂੰਹਦ ਚੁੱਕਣ ਦੇ ਇਸ ਮਿਸ਼ਨ ’ਤੇ ਤੁਰੰਤ ਕੰਮ ਕਰਨ, ਤਾਂ ਜੋ ਬਠਿੰਡਾ ਵਾਸੀਆਂ ਨੂੰ ਸਮੱਸਿਆਵਾਂ ਤੋਂ ਮੁਕਤੀ ਮਿਲ ਸਕੇ। ਇਸਤੋਂ ਇਲਾਵਾ ਉਨ੍ਹਾਂ ਅੱਜ ਦਿਨ ਭਰ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਉਨ੍ਹਾਂ ਦਾ ਹੱਲ ਕਰਵਾਇਆ। ਉਹ ਵਾਰਡ ਨੰਬਰ 48 ਵਿੱਚ ਸਥਿਤ ਅਰਜੁਨ ਨਗਰ ਵੀ ਪਹੁੰਚੇ ਅਤੇ ਇੱਕ ਮੰਦਰ ਦੇ ਨਵੀਨੀਕਰਨ ਦਾ ਕੰਮ ਸ਼ੁਰੂ ਕਰਨ ਦੇ ਆਦੇਸ਼ ਦਿੱਤੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

ਵਿਧਾਇਕ ਡਿੰਪੀ ਢਿੱਲੋਂ ਅਤੇ ਡਿਪਟੀ ਕਮਿਸ਼ਨਰ ਅਭਿਜੀਤ ਕਪਲਿਸ਼ ਨੇ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿੱਚ ਕਰਵਾਈ ਝੋਨੇ ਦੀ ਸਿੱਧੀ ਬਿਜਾਈ ਦੀ ਸ਼ੁਰੂਆਤ

0

Sri Muktsar Sahib News:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਰੋਕਣ ਲਈ ਉਤਸ਼ਾਹਿਤ ਕੀਤੀ ਜਾ ਰਹੀ ਝੋਨੇ ਦੀ ਸਿੱਧੀ ਬਿਜਾਈ ਦੀ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿੱਚ ਸ਼ੁਰੂਆਤ ਅੱਜ ਵਿਧਾਇਕ ਹਰਦੀਪ ਸਿੰਘ ਡਿੰਪੀ ਢਿੱਲੋਂ ਅਤੇ ਡਿਪਟੀ ਕਮਿਸ਼ਨਰ ਅਭਿਜੀਤ ਕਪਲਿਸ਼ ਨੇ ਖੁਦ ਕਰਵਾਈ। ਇਸ ਮੌਕੇ ਮੁੱਖ ਮਹਿਮਾਨਾਂ ਨੇ ਬਲਾਕ ਗਿੱਦੜ੍ਹਬਾਹਾ ਪਿੰਡ ਕਾਉਣੀ ਦੇ ਅਗਾਂਹਵਧੂ ਕਿਸਾਨ ਖੁਸ਼ਵਿੰਦਰ ਸਿੰਘ ਪੁੱਤਰ ਸ਼੍ਰ. ਕੁਲਵੰਤ ਸਿੰਘ ਦੇ ਖੇਤ ਵਿੱਚ ਝੋਨੇਂ ਦੀ ਸਿੱਧੀ ਬਿਜਾਈ ਦੀ ਸ਼ੁਰੂਆਤ ਕਰਵਾਈ। ਉਨ੍ਹਾਂ ਦੱਸਿਆ ਕਿ ਦੱਸਿਆ ਕਿ ਝੋਨੇ ਦੀ ਸਿੱਧੀ ਬਿਜਾਈ ਨੂੰ ਵੱਧ ਤੋਂ ਵੱਧ ਰਕਬੇ ਉੱਪਰ ਫੈਲਾਉਣ ਲਈ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ਪਿਛਲੇ ਸਾਲਾਂ ਦੀ ਤਰ੍ਹਾਂ ਵਿੱਚ ਇਸ ਸਾਲ ਵੀ 1500/- ਰੁ: ਪ੍ਰਤੀ ਏਕੜ ਪ੍ਰੋਤਸਾਹਨ ਰਾਸ਼ੀ ਦਿੱਤੀ ਜਾਣੀ ਹੈ।

ਇਹ ਵੀ ਪੜ੍ਹੋ 16 ਮਈ ਤੋਂ ਪਿੰਡਾਂ ਵਿੱਚ ਸ਼ੁਰੂ ਹੋਵੇਗੀ ‘ਨਸ਼ਾ ਮੁਕਤੀ ਯਾਤਰਾ’ : ਡਿਪਟੀ ਕਮਿਸ਼ਨਰ

ਇਸ ਮੌਕੇ ਹਲਕਾ ਗਿੱਦੜਬਾਹਾ ਤੋਂ ਵਿਧਾਇਕ ਹਰਦੀਪ ਸਿੰਘ ਡਿੰਪੀ ਢਿੱਲੋਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਪੰਜਾਬ ਸਰਕਾਰ ਵੱਲੋ ਕਿਸਾਨਾਂ ਦੀ ਆਮਦਨ ਵਧਾਉਣ ਅਤੇ ਪਾਣੀ ਬਚਾੳਣ ਲਈ ਵਿਸ਼ੇਸ਼ ਉਪਰਾਲੇ ਕੀਤੀ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀਆਂ ਫ਼ਸਲਾਂ ਦੀ ਸੁਖਾਲੀ ਖਰੀਦ ਪ੍ਰਕ੍ਰਿਰਿਆ ਦੇ ਨਾਲ-ਨਾਲ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀ ਸਹੂਲਤ ਲਈ ਝੋਨੇ ਦੇ ਸੀਜ਼ਨ ਦੌਰਾਨ 8 ਘੰਟੇ ਤੋਂ ਵੱਧ ਸਪਲਾਈ ਯਕੀਨੀ ਬਣਾਈ ਜਾਂਦੀ ਹੈ। ਉਨ੍ਹਾਂ ਕਿਹਾ ਕਿ ਇਸਦੇ ਨਾਲ ਹੀ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪਹਿਲੀ ਵਾਰ ਕਿਸਾਨਾਂ ਨੂੰ ਦਿਨ ਦੇ ਸਮੇਂ ਹੀ ਮੋਟਰਾਂ ਲਈ ਬਿਜਲੀ ਸਪਲਾਈ ਚਾਲੂ ਕਰਵਾਉਣੀ ਯਕੀਨੀ ਬਣਾਈ ਹੈ।

ਇਹ ਵੀ ਪੜ੍ਹੋ ਪੰਜਾਬ ਸਰਕਾਰ ਦੀ ਵੱਡੀ ਪਹਿਲ,ਪਰਾਲੀ ਸਾੜਨ ‘ਤੇ ਲੱਗੇਗੀ ਰੋਕ, ਉਦਯੋਗਾਂ ਨੂੰ ਮਿਲੇਗਾ ਫਾਇਦਾ

ਇਸੇ ਤਰ੍ਹਾਂ ਡਿਪਟੀ ਕਮਿਸ਼ਨਰ ਅਭਿਜੀਤ ਕਪਲਿਸ਼ ਨੇ ਵੀ ਜ਼ਿਲ੍ਹੇ ਕਿਸਾਨਾਂ ਨੂੰ ਪੰਜਾਬ ਦਾ ਵਡਮੁੱਲਾ ਪਾਣੀ ਬਚਾਉਣ ਲਈ ਝੋਨੇ ਦੀ ਸਿੱਧੀ ਬਿਜਾਈ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਕਿਸਾਨਾਂ ਦੀ ਹਰ ਸੰਭਵ ਮਦਦ ਕਰਨ ਲਈ ਵਚਨਬੱਧ ਹੈ।ਇਸ ਦੌਰਾਨ ਮੁੱਖ ਖੇਤੀਬਾੜੀ ਅਫਸਰ ਸ੍ਰੀ ਮੁਕਤਸਰ ਸਾਹਿਬ ਕਰਨਜੀਤ ਸਿੰਘ ਗਿੱਲ ਨੇ ਕਿਸਾਨਾਂ ਨੂੰ ਦੱਸਿਆ ਕਿ ਝੋਨੇ ਦੀ ਸਿੱਧੀ ਬਿਜਾਈ ਕਰਨ ਨਾਲ ਜਿਥੇ ਪਾਣੀ ਦੀ ਬੱਚਤ ਹੁੰਦੀ ਹੈ ਉਥੇ ਲੇਬਰ ਦਾ ਖਰਚਾ ਵੀ ਘਟਦਾ ਹੈ। ਉਨ੍ਹਾਂ ਦੱਸਿਆ ਕਿ ਝੋਨੇ ਦੀ ਸਿੱਧੀ ਬਿਜਾਈ ਕਰਨ ਨਾਲ ਕੱਦੂ ਕਰਕੇ ਲਗਾਏ ਝੋਨੇ ਦੇ ਮੁਕਾਬਲੇ ਪਾਣੀ, ਬਿਜਲੀ ਅਤੇ ਮਜ਼ਦੂਰੀ ਦੀ ਬਚਤ ਹੁੰਦੀ ਹੈ, ਜ਼ਮੀਨਦੋਜ਼ ਪਾਣੀ ਦਾ ਰੀਚਾਰਜ਼ ਜਿਆਦਾ ਹੁੰਦਾ ਹੈ, ਫਸਲ ਨੂੰ ਬਿਮਾਰੀ ਘੱਟ ਲਗਦੀ ਹੈ, ਪਰਾਲੀ ਦੀ ਸੰਭਾਲ ਕਰਨੀ ਸੌਖਾਲੀ ਹੋ ਜਾਂਦੀ ਹੈ ਅਤੇ ਝਾੜ ਜ਼ਿਆਦਾ ਨਿਕਲਦਾ ਹੈ।

ਇਹ ਵੀ ਪੜ੍ਹੋ ਜੇਲ੍ਹ ’ਚ ਨਸ਼ਿਆਂ ਅਤੇ ਮੋਬਾਇਲ ਫ਼ੋਨਾਂ ਦੀ ਸਪਲਾਈ ਕਰਨ ਦੇ ਦੋਸ਼ਾਂ ਹੇਠ ਪੰਜਾਬ ਪੁਲਿਸ ਦਾ ਡੀਐਸਪੀ ਗ੍ਰਿਫਤਾਰ

ਇਸ ਮੌਕੇ ਆਈ.ਏ.ਐਸ. (ਯੂ.ਟੀ) ਸ਼ਿਵਾਂਸ਼ ਅਸਥਾਨਾ, ਐਸ.ਡੀ.ਐਮ ਗਿੱਦੜ੍ਹਬਾਹਾ ਜਸਪਾਲ ਸਿੰਘ ਬਰਾੜ, ਏ.ਡੀ.ੳ—ਕਮ— ਬਲਾਕ ਅਫਸਰ ਗਿੱਦੜ੍ਹਬਾਹਾ ਜਗਮੋਹਨ ਸਿੰਘ, ਖੇਤੀਬਾੜੀ ਵਿਕਾਸ ਅਫਸਰ ਮਨਿੰਦਰਦੀਪ ਸਿੰਘ, ਖੇਤੀਬਾੜੀ ਵਿਕਾਸ ਅਫਸਰ ਸਤਨਾਮ ਕੌਰ, ਖੇਤੀਬਾੜੀ ਵਿਸਥਾਰ ਅਫਸਰ ਜਗਤਾਰ ਸਿੰਘ, ਲਵਪ੍ਰੀਤ ਸਿੰਘ ਏ.ਟੀ.ਐਮ, ਭਗਤ ਸਿੰਘ ਏ.ਐਸ.ਆਈ, ਸ਼ਿੰਦਰਪਾਲ ਏ.ਐਸ.ਆਈ., ਪਰਮਿੰਦਰਜੀਤ ਸਿੰਘ ਬਰਾੜ ਸਰਪੰਚ ਸੁਖਣਾ, ਪ੍ਰਿਤਪਾਲ ਸਿੰਘ ਸਰਪੰਚ ਨਵਾਂ ਭੁੱਲਰ, ਤਰਸੇਮ ਸਿੰਘ ਸਰਪੰਚ ਖਿੜਕੀਆਂ ਵਾਲਾ, ਮੱਖਣ ਸਿੰਘ ਲੁਹਾਰਾ, ਨਿਹਾਲ ਸਿੰਘ ਪਿੰਡ ਆਸਾਬੁੱਟਰ, ਜਸਕਰਨ ਸਿੰਘ ਕਾਉਣੀ, ਖੇਤੀਬਾੜੀ ਵਿਭਾਗ ਦੇ ਕਰਨਜੀਤ ਸਿੰਘ ਪ੍ਰੋਜੈਕਟ ਡਾਇਰੈਕਟਰ (ਆਤਮਾ) ਹੈਡ.ਕੁਆ, ਜਸ਼ਨਪ੍ਰੀਤ ਸਿੰਘ ਖੇਤੀਬਾੜੀ ਵਿਕਾਸ ਅਫਸਰ (ਇੰਨਫੋ) ਹੈਡ ਕੁਆ. ਤੋਂ ਇਲਾਵਾ ਹੋਰ ਅਗਾਂਹਵਧੂ ਕਿਸਾਨ ਵੀ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

ਡੀ ਸੀ ਨੇ ਨਸ਼ਾ ਮੁਕਤੀ ਕੇਂਦਰ ਮੋਹਾਲੀ ਦੇ ਕੰਮਕਾਜ ਦਾ ਜਾਇਜ਼ਾ ਲਿਆ

👉ਨੌਜੁਆਨਾਂ ਨਾਲ ਗੱਲਬਾਤ ਕੀਤੀ, ਉਨ੍ਹਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਉਤਸ਼ਾਹਿਤ ਕੀਤਾ
SAS Nagar News:ਨਵੇਂ ਸ਼ੁਰੂ ਕੀਤੇ ਗਏ ਹੁਨਰ ਵਿਕਾਸ ਕੋਰਸਾਂ ਅਤੇ ਨਸ਼ਾ ਮੁਕਤੀ ਕੇਂਦਰ, ਮੋਹਾਲੀ ਦੇ ਸਮੁੱਚੇ ਕੰਮਕਾਜ ਦਾ ਮੁਲਾਂਕਣ ਕਰਨ ਲਈ, ਡਿਪਟੀ ਕਮਿਸ਼ਨਰ ਅਤੇ ਜ਼ਿਲ੍ਹਾ ਨਸ਼ਾ ਮੁਕਤੀ ਅਤੇ ਮੁੜ ਵਸੇਬਾ ਸੁਸਾਇਟੀ, ਐਸ ਏ ਐਸ ਨਗਰ ਦੀ ਚੇਅਰਪਰਸਨ ਕੋਮਲ ਮਿੱਤਲ ਨੇ ਕੇਂਦਰ ਦਾ ਦੌਰਾ ਕੀਤਾ ਅਤੇ ਉੱਥੇ ਇਲਾਜ ਕਰਵਾ ਰਹੇ ਨੌਜੁਆਨਾਂ ਨਾਲ ਗੱਲਬਾਤ ਕੀਤੀ।ਉਨ੍ਹਾਂ ਕਿਹਾ ਕਿ ਨਸ਼ਾ ਮੁਕਤੀ ਕੇਂਦਰ, ਮੋਹਾਲੀ ਨੇੜਲੇ ਭਵਿੱਖ ਵਿੱਚ ਪੰਜਾਬ ਲਈ ਇੱਕ ਮਾਡਲ ਕੇਂਦਰ ਬਣ ਕੇ ਉਭਰੇਗਾ। ਉਨ੍ਹਾਂ ਦੱਸਿਆ ਕਿ ਕਿਸੇ ਵੀ ਨਸ਼ਾ ਪੀੜਤ ਦੇ ਦਾਖਲੇ ‘ਤੇ, ਉਸ ਦਾ ਪਹਿਲਾਂ 2-3 ਹਫ਼ਤਿਆਂ ਦਾ ਨਸ਼ਾ ਮੁਕਤੀ ਇਲਾਜ ਕੀਤਾ ਜਾਂਦਾ ਹੈ।

ਇਹ ਵੀ ਪੜ੍ਹੋ 16 ਮਈ ਤੋਂ ਪਿੰਡਾਂ ਵਿੱਚ ਸ਼ੁਰੂ ਹੋਵੇਗੀ ‘ਨਸ਼ਾ ਮੁਕਤੀ ਯਾਤਰਾ’ : ਡਿਪਟੀ ਕਮਿਸ਼ਨਰ  

ਇਸ ਤੋਂ ਬਾਅਦ, ਉਨ੍ਹਾਂ ਨੂੰ ਇਸੇ ਕੰਪਲੈਕਸ ਦੇ ਅੰਦਰ ਮੁੜ ਵਸੇਬਾ ਕੇਂਦਰ ਵਿੱਚ ਤਬਦੀਲ ਕਰ ਦਿੱਤਾ ਜਾਂਦਾ ਹੈ, ਜਿੱਥੇ ਉਨ੍ਹਾਂ ਨੂੰ ਉਨ੍ਹਾਂ ਦੀਆਂ ਰੁਚੀਆਂ ਦੇ ਆਧਾਰ ‘ਤੇ ਕੰਪਿਊਟਰ, ਮੋਬਾਈਲ, ਬਿਜਲੀ ਦੇ ਕੰਮ ਅਤੇ ਖਾਣਾ ਬਣਾਉਣ ਵਿੱਚ ਹੁਨਰ ਸਿਖਲਾਈ ਦਿੱਤੀ ਜਾਂਦੀ ਹੈ।ਆਪਣੀ ਫੇਰੀ ਦੌਰਾਨ, ਡੀ ਸੀ ਮਿੱਤਲ ਨੇ ਸਟਾਫ ਨੂੰ ਨਿਰਦੇਸ਼ ਦਿੱਤੇ ਕਿ ਉਹ ਇਹ ਯਕੀਨੀ ਬਣਾਉਣ ਕਿ ਮਰੀਜ਼ਾਂ ਨੂੰ ਉਨ੍ਹਾਂ ਦੀ ਰਿਕਵਰੀ ਪ੍ਰਕਿਰਿਆ ਵਿੱਚ ਸਹਾਇਤਾ ਲਈ ਪੌਸ਼ਟਿਕ ਖੁਰਾਕ ਮਿਲੇ। ਇਸ ਤੋਂ ਇਲਾਵਾ, ਕੇਂਦਰ ਨੂੰ ਮਨੋਰੰਜਨ ਸਹੂਲਤਾਂ, ਯੋਗਾ ਰੂਮ ਅਤੇ ਘਰੇਲੂ ਬਾਗਬਾਨੀ ਗਤੀਵਿਧੀਆਂ ਨਾਲ ਲੈਸ ਕੀਤਾ ਗਿਆ ਹੈ ਤਾਂ ਜੋ ਇਲਾਜ ਲੈਣ ਵਾਲਿਆਂ ਨੂੰ ਆਪਣਾ ਆਪ ਰਚਨਾਤਮਕ ਕੰਮਾਂ ਵਿੱਚ ਲਾਉਣ ਵਿੱਚ ਮੱਦਦ ਮਿਲ ਸਕੇ।

ਇਹ ਵੀ ਪੜ੍ਹੋ ਪੰਜਾਬ ਸਰਕਾਰ ਦੀ ਵੱਡੀ ਪਹਿਲ,ਪਰਾਲੀ ਸਾੜਨ ‘ਤੇ ਲੱਗੇਗੀ ਰੋਕ, ਉਦਯੋਗਾਂ ਨੂੰ ਮਿਲੇਗਾ ਫਾਇਦਾ

ਡੀ ਸੀ ਕੋਮਲ ਮਿੱਤਲ ਨੇ ਦੁਹਰਾਇਆ ਕਿ ਜ਼ਿਲ੍ਹਾ ਪ੍ਰਸ਼ਾਸਨ, ਸਿਹਤ ਵਿਭਾਗ ਦੇ ਸਹਿਯੋਗ ਨਾਲ, ਨਸ਼ਾ ਪੀੜਤਾਂ ਦੇ ਮੁਕੰਮਲ ਇਲਾਜ ਅਤੇ ਉਨ੍ਹਾਂ ਦੇ ਜੀਵਨ ਨੂੰ ਮੁੜ ਲੀਹ ਤੇ ਲਿਆਉਣ ਵਿੱਚ ਨਸ਼ਿਆਂ ਦੇ ਆਦੀ ਲੋਕਾਂ ਦਾ ਸਮਰਥਨ ਕਰਨ ਲਈ ਵਚਨਬੱਧ ਹੈ।ਉਨ੍ਹਾਂ ਦੇ ਨਾਲ ਏ ਡੀ ਸੀ (ਡੀ) ਸੋਨਮ ਚੌਧਰੀ, ਐਸ ਪੀ (ਪੀ ਬੀ ਆਈ) ਦੀਪਿਕਾ ਸਿੰਘ, ਸਿਵਲ ਸਰਜਨ ਡਾ. ਸੰਗੀਤਾ ਜੈਨ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਪਰਵਿੰਦਰ ਪਾਲ ਕੌਰ ਅਤੇ ਮਨੋਰੋਗ ਮਾਹਿਰ ਡਾ. ਪੂਜਾ ਗਰਗ ਵੀ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

16 ਮਈ ਤੋਂ ਪਿੰਡਾਂ ਵਿੱਚ ਸ਼ੁਰੂ ਹੋਵੇਗੀ ‘ਨਸ਼ਾ ਮੁਕਤੀ ਯਾਤਰਾ’ : ਡਿਪਟੀ ਕਮਿਸ਼ਨਰ

0

👉ਪਿੰਡਾਂ ਵਿੱਚ ਹੋਣਗੀਆਂ ਗ੍ਰਾਮ ਸਭਾਵਾਂ-ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ, ਨਸ਼ਾ ਛੁਡਾਊ ਕੇਂਦਰਾਂ ਤੇ ਪੀੜਤਾਂ ਦੇ ਪੁਨਰਵਾਸ ਪ੍ਰਤੀ ਕੀਤਾ ਜਾਵੇਗਾ ਜਾਗਰੂਕ
Bathinda News:ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਰਾਜ ਨੂੰ ਨਸ਼ਾ ਮੁਕਤ ਕਰਨ ਅਤੇ ਨਸ਼ੇ ਤੇ ਨਸ਼ਾ ਤਸਕਰਾਂ ਦੇ ਖਾਤਮੇ ਤੱਕ ‘ਯੁੱਧ ਨਸ਼ਿਆ ਵਿਰੁੱਧ’ ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਤਹਿਤ 16 ਮਈ ਤੋਂ ਜ਼ਿਲ੍ਹੇ ਦੇ ਪਿੰਡਾਂ ਵਿੱਚ ਲੜੀਵਾਰ ਸਭਾਵਾਂ ਬੁਲਾ ਕੇ ਜਾਗਰੂਕਤਾ ਸਮਾਗਮ ਕੀਤੇ ਜਾਣਗੇ। ਇਨ੍ਹਾਂ ਜਾਗਰੂਕਤਾ ਸਮਾਗਮਾਂ ਦਾ ਉਦੇਸ਼ ਨਸ਼ਾ ਪੀੜਤਾਂ ਨੂੰ ਨਸ਼ਿਆਂ ਦੀ ਚੁੰਗਲ ਵਿੱਚੋਂ ਕੱਢ ਕੇ ਉਨ੍ਹਾਂ ਦਾ ਸਹੀ ਇਲਾਜ, ਕਾਊਂਸਲਿੰਗ ਤੇ ਉਨ੍ਹਾਂ ਦੇ ਪੁਨਰਵਾਸ ਲਈ ਕਿੱਤਾ-ਮੁੱਖੀ ਸਿਖਲਾਈ ਦੇਣਾ ਹੈ।

ਇਹ ਵੀ ਪੜ੍ਹੋ ਪੰਜਾਬ ਸਰਕਾਰ ਦੀ ਵੱਡੀ ਪਹਿਲ,ਪਰਾਲੀ ਸਾੜਨ ‘ਤੇ ਲੱਗੇਗੀ ਰੋਕ, ਉਦਯੋਗਾਂ ਨੂੰ ਮਿਲੇਗਾ ਫਾਇਦਾ  

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਹਿਲੇ ਦਿਨ ਜ਼ਿਲ੍ਹੇ ਦੇ 18 ਪਿੰਡਾਂ ਵਿਖੇ ਨਸ਼ਾ ਮੁਕਤੀ ਯਾਤਰਾ ਤਹਿਤ ਸਮਾਗਮ ਹੋਣਗੇ। ਇਨ੍ਹਾਂ ਵਿੱਚ ਬਠਿੰਡਾ (ਸ਼ਹਿਰੀ) ‘ਚ ਵਾਰਡ ਨੰਬਰ 3 (ਆਰ.ਓ ਹਜ਼ੂਰਾ-ਕਪੂਰਾ ਕਲੋਨੀ), ਵਾਰਡ 4 (ਗਲੀ ਨੰਬਰ 10/19, ਗੁਰੂ ਗੋਬਿੰਦ ਸਿੰਘ ਨਗਰ) ਅਤੇ ਵਾਰਡ ਨੰਬਰ 5 ਵਿਖੇ (ਨੇੜੇ ਵੇਰਕਾ ਬੂਥ, ਫੇਜ 4-5 ਮਾਡਲ ਟਾਊਨ ਬਠਿੰਡਾ), ਬਠਿੰਡਾ (ਦਿਹਾਤੀ) ਦੇ ਪਿੰਡ ਘੁੱਦਾ (ਬਾਬਾ ਬਲੀਆ ਦੀ ਸਮਾਧ), ਨਰੂਆਣਾ (ਸ਼ਹੀਦ ਕਰਮ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ) ਅਤੇ ਨੰਦਗੜ੍ਹ (ਐਸ.ਸੀ ਧਰਮਸ਼ਾਲਾ), ਭੁੱਚੋਂ ਮੰਡੀ ਹਲਕੇ ਦੇ ਪਿੰਡ ਚੱਕ ਬਖਤੂ (ਪੰਚਾਇਤੀ ਧਰਮਸ਼ਾਲਾ), ਚੱਕ ਰਾਮ ਸਿੰਘ ਵਾਲਾ (ਸੱਥ ਖੂਹ ਕੋਲ), ਚੱਕ ਫਤਿਹ ਸਿੰਘ ਵਾਲਾ (ਨਿੰਮ ਵਾਲੀ ਧਰਮਸ਼ਾਲਾ), ਮੌੜ ਹਲਕੇ ਦੇ ਪਿੰਡ ਗਿੱਲ ਖੁਰਦ (ਪਿੰਡ ਦੀ ਸੱਥ), ਕੁੱਤੀਵਾਲ ਖੁਰਦ (ਧਰਮਸ਼ਾਲਾ ਨੇੜੇ ਗੁਰਦੁਆਰਾ ਸਾਹਿਬ), ਜਿਊਂਦ (ਪੰਚਾਇਤ ਘਰ), ਰਾਮਪੁਰਾ ਫੂਲ ਹਲਕੇ ਦੇ ਪਿੰਡ ਕੋਠੇ ਮੱਲੂਆਣਾ (ਗੁਰੂਦੁਆਰਾ ਸਾਹਿਬ), ਕੋਠਾ ਪਿਪਲੀ (ਡਿਸਪੈਨਸਰੀ), ਕੋਠੇ ਹਿੰਮਤਪੁਰਾ (ਪੰਚਾਇਤ ਘਰ) ਤਲਵੰਡੀ ਸਾਬੋ ਹਲਕੇ ਦੇ ਪਿੰਡ ਲੇਲੇਵਾਲਾ (ਡਰਾਕਾ ਧਰਮਸ਼ਾਲਾ), ਨੱਤ (ਜਨਰਲ ਧਰਮਸ਼ਾਲਾ) ਤੇ ਪਿੰਡ ਚੱਠੇਵਾਲਾ ਦੇ (ਪਾਰਕ ਸੱਥ) ਵਿਖੇ ਸਮਾਗਮ ਕਰਵਾਏ ਜਾਣਗੇ।

ਇਹ ਵੀ ਪੜ੍ਹੋ ਜੇਲ੍ਹ ’ਚ ਨਸ਼ਿਆਂ ਅਤੇ ਮੋਬਾਇਲ ਫ਼ੋਨਾਂ ਦੀ ਸਪਲਾਈ ਕਰਨ ਦੇ ਦੋਸ਼ਾਂ ਹੇਠ ਪੰਜਾਬ ਪੁਲਿਸ ਦਾ ਡੀਐਸਪੀ ਗ੍ਰਿਫਤਾਰ

ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਵੱਖ-ਵੱਖ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਤੇ ਨਸ਼ਾ ਮੁਕਤੀ ਮੋਰਚਾ ਸਬੰਧੀ ਜ਼ਿਲ੍ਹਾ ਤੇ ਹਲਕਾ ਕੁਆਰਡੀਨੇਟਰਾਂ ਵੱਲੋਂ ਨਸ਼ਾ ਵਿਰੋਧੀ ਜਾਗਰੂਕਤਾ ਲਹਿਰ ਹਰ ਪਿੰਡ-ਪਿੰਡ ਜਾਵੇਗੀ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਨਸ਼ਾ ਮੁਕਤੀ ਯਾਤਰਾ ਤਹਿਤ ਹਰੇਕ ਪਿੰਡ ਵਿੱਚ ਗ੍ਰਾਮ ਸਭਾ ਬੁਲਾ ਕੇ ਅਤੇ ਜ਼ਿਲ੍ਹਾ ਸੁਰੱਖਿਆ ਅਤੇ ਜ਼ਿਲ੍ਹਾ ਸੁਰੱਖਿਆ ਕਮੇਟੀਆਂ ਤੋਂ ਇਲਾਵਾ ਸਮੂਹ ਪਿੰਡ ਵਾਸੀਆਂ ਨੂੰ ਇਸ ਮੁਹਿੰਮ ਦਾ ਹਿੱਸਾ ਬਣਾਇਆ ਜਾਵੇਗਾ ਤੇ ਸਿਹਤ ਵਿਭਾਗ, ਪੰਚਾਇਤ ਵਿਭਾਗ, ਸਹਿਕਾਰਤਾ ਵਿਭਾਗ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਮਾਹਿਰਾਂ ਵੱਲੋਂ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਸਬੰਧੀ ਪਿੰਡ ਵਾਸੀਆਂ ਨੂੰ ਜਾਗਰੂਕ ਕੀਤਾ ਜਾਵੇਗਾ ਤੇ ਇਸ ਲੋਕ ਲਹਿਰ ਵਿੱਚ ਉਨ੍ਹਾਂ ਨੂੰ ਸੰਪੂਰਨ ਤੌਰ ‘ਤੇ ਭਾਗੀਦਾਰ ਬਣਾਇਆ ਜਾਵੇਗਾ।

ਇਹ ਵੀ ਪੜ੍ਹੋ ਮਹਿਲਾ ਫ਼ੌਜੀ ਅਧਿਕਾਰੀਆਂ ਵਿਰੁਧ ਵਿਵਾਦਤ ਟਿੱਪਣੀ ਕਰਨ ਵਾਲੇ ਭਾਜਪਾ ਦੇ ਮੰਤਰੀ ਵਿਰੁਧ ਦੇਸ਼ ਧਰੋਹ ਦਾ ਪਰਚਾ ਦਰਜ਼

ਇਸ ਸਬੰਧੀ ਹਰੇਕ ਹਲਕੇ ਦੇ ਤਿੰਨਾਂ ਪਿੰਡ ਵਿੱਚ ਰੋਜਾਨਾ ਜਾਗਰੂਕਤਾ ਸਮਾਗਮ ਕੀਤੇ ਜਾਣਗੇ। ਇਸ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀ ਡਿਊਟੀ ਲਗਾਈ ਗਈ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਸਮਾਗਮਾਂ ਦੌਰਾਨ ਲੋਕਾਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕਰਨ ਲਈ ਜਾਗਰੂਕਤਾ ਸਮੱਗਰੀ ਵੀ ਵੰਡੀ ਜਾਵੇਗੀ।ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਆਮ ਲੋਕਾਂ ਨੂੰ ਸੱਦਾ ਦਿੰਦਿਆਂ ਕਿਹਾ ਕਿ ਉਹ ਇਸ ਨਸ਼ਾ ਮੁਕਤੀ ਯਾਤਰਾ ਵਿੱਚ ਹਿੱਸੇਦਾਰ ਬਣਨ ਤਾਂ ਜੋ ਪੰਜਾਬ ਨੂੰ ਨਸ਼ਾ ਮੁਕਤ ਕੀਤਾ ਜਾ ਸਕੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

ਫਿਰੋਜ਼ਪੁਰ ’ਚ ਡਰੋਨ ਹਮਲੇ ਦੇ ਪੀੜਤ ਪਰਿਵਾਰ ਨੂੰ ਸ਼੍ਰੋਮਣੀ ਕਮੇਟੀ ਵੱਲੋਂ 5 ਲੱਖ ਰੁਪਏ ਦੀ ਮਾਲੀ ਸਹਾਇਤਾ ਦਾ ਐਲਾਨ

👉ਐਡਵੋਕੇਟ ਧਾਮੀ ਨੇ ਮਾਤਾ ਸੁਖਵਿੰਦਰ ਕੌਰ ਦੇ ਚਲਾਣੇ ਤੇ ਕੀਤਾ ਦੁੱਖ ਪ੍ਰਗਟ
Amritsar News: ਜ਼ਿਲ੍ਹਾ ਫਿਰੋਜ਼ਪੁਰ ਦੇ ਪਿੰਡ ਖਾਈ ਫੇਮੇ ਕੀ ’ਚ ਬੀਤੇ ਦਿਨੀ ਡਰੋਨ ਹਮਲੇ ਦੌਰਾਨ ਜ਼ਖ਼ਮੀ ਹੋਏ ਪਰਿਵਾਰ ਚੋਂ ਮਾਤਾ ਸੁਖਵਿੰਦਰ ਕੌਰ ਦੇ ਚਲਾਣਾ ਕਰ ਜਾਣ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੁੱਖ ਪ੍ਰਗਟ ਕਰਦਿਆਂ ਸ਼੍ਰੋਮਣੀ ਕਮੇਟੀ ਵੱਲੋਂ ਪੀੜਤ ਪਰਿਵਾਰ ਨੂੰ 5 ਲੱਖ ਰੁਪਏ ਸਹਾਇਤਾ ਰਾਸ਼ੀ ਦੇਣ ਐਲਾਨ ਕੀਤਾ ਹੈ।

ਇਹ ਵੀ ਪੜ੍ਹੋ ਪੰਜਾਬ ਸਰਕਾਰ ਦੀ ਵੱਡੀ ਪਹਿਲ,ਪਰਾਲੀ ਸਾੜਨ ‘ਤੇ ਲੱਗੇਗੀ ਰੋਕ, ਉਦਯੋਗਾਂ ਨੂੰ ਮਿਲੇਗਾ ਫਾਇਦਾ  

ਐਡਵੋਕੇਟ ਧਾਮੀ ਨੇ ਕਿਹਾ ਕਿ ਪਿਛਲੇ ਦਿਨੀ ਹੋਏ ਡਰੋਨ ਹਮਲਿਆਂ ਵਿਚ ਸ. ਲਖਵਿੰਦਰ ਸਿੰਘ ਦੇ ਪਰਿਵਾਰ ਦਾ ਬਹੁਤ ਵੱਡਾ ਨੁਕਸਾਨ ਹੋਇਆ ਹੈ, ਜਿਨ੍ਹਾਂ ਦੇ ਤਿੰਨ ਜੀਅ ਹਮਲੇ ਵਿਚ ਜ਼ਖ਼ਮੀ ਹੋਏ ਹਨ। ਇਨ੍ਹਾਂ ਵਿਚੋਂ ਬੀਬੀ ਸੁਖਵਿੰਦਰ ਕੌਰ ਗੁਰੂ ਚਰਨਾਂ ਵਿਚ ਜਾ ਬਿਰਾਜੇ ਹਨ ਜਦਕਿ ਇੱਕ ਮੈਂਬਰ ਦੀ ਹਾਲਤ ਗੰਭੀਰ ਬਣੀ ਹੋਈ ਹੈ। ਉਨ੍ਹਾਂ ਕਿਹਾ ਕਿ ਮਾਤਾ ਜੀ ਦਾ ਘਾਟਾ ਤਾਂ ਪੂਰਾ ਨਹੀਂ ਹੋ ਸਕਦਾ ਪਰ ਪੀੜਤ ਪਰਿਵਾਰ ਦੀ ਸਹਾਇਤਾ ਲਈ ਸ਼੍ਰੋਮਣੀ ਕਮੇਟੀ ਵਲੋਂ 5 ਲੱਖ ਰੁਪਏ ਮਾਲੀ ਸਹਾਇਤਾ ਦੇਣ ਦਾ ਫੈਸਲਾ ਕੀਤਾ ਗਿਆ ਹੈ।

ਇਹ ਵੀ ਪੜ੍ਹੋ ਜੇਲ੍ਹ ’ਚ ਨਸ਼ਿਆਂ ਅਤੇ ਮੋਬਾਇਲ ਫ਼ੋਨਾਂ ਦੀ ਸਪਲਾਈ ਕਰਨ ਦੇ ਦੋਸ਼ਾਂ ਹੇਠ ਪੰਜਾਬ ਪੁਲਿਸ ਦਾ ਡੀਐਸਪੀ ਗ੍ਰਿਫਤਾਰ

ਉਨ੍ਹਾਂ ਵਾਹਿਗੁਰੂ ਅੱਗੇ ਅਰਦਾਸ ਕੀਤੀ ਕਿ ਵਿਛੜੀ ਰੂਹ ਨੂੰ ਚਰਨਾਂ ਵਿੱਚ ਨਿਵਾਸ ਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।ਜ਼ਿਕਰਯੋਗ ਹੈ ਕਿ ਬੀਤੇ ਕਲ੍ਹ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਆਦੇਸ਼ ਅਨੁਸਾਰ ਸ਼੍ਰੋਮਣੀ ਕਮੇਟੀ ਦਾ ਇਕ ਵਫ਼ਦ ਪੀੜਤ ਪਰਿਵਾਰ ਦੇ ਘਰ ਪਹੁੰਚਾ ਸੀ। ਸ਼੍ਰੋਮਣੀ ਕਮੇਟੀ ਦੇ ਇਸ ਵਫਦ ਵਿੱਚ ਮੈਂਬਰ ਸ. ਦਰਸ਼ਨ ਸਿੰਘ ਸ਼ੇਰ ਖਾਂ, ਸ. ਸਤਪਾਲ ਸਿੰਘ ਤਲਵੰਡੀ, ਸ. ਪ੍ਰੀਤਮ ਸਿੰਘ ਮਲਸੀਆਂ ਤੇ ਬੀਬੀ ਗੁਰਿੰਦਰ ਕੌਰ ਭੋਲੂਵਾਲਾ ਸ਼ਾਮਲ ਸਨ। ਵਫ਼ਦ ਨੇ ਅਕਾਲ ਚਲਾਣਾ ਕਰ ਗਏ ਮਾਤਾ ਸੁਖਵਿੰਦਰ ਕੌਰ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਵਿਛੜੀ ਰੂਹ ਨਮਿਤ ਅਰਦਾਸ ਕੀਤੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

ਪੰਜਾਬ ਸਰਕਾਰ ਦੀ ਵੱਡੀ ਪਹਿਲ,ਪਰਾਲੀ ਸਾੜਨ ‘ਤੇ ਲੱਗੇਗੀ ਰੋਕ, ਉਦਯੋਗਾਂ ਨੂੰ ਮਿਲੇਗਾ ਫਾਇਦਾ

0

👉ਮਾਨ ਸਰਕਾਰ ਦਾ ਇਤਿਹਾਸਕ ਫੈਸਲਾ- ਪਰਾਲੀ ਦੇ ਸਥਾਈ ਹੱਲ, ਕਿਸਾਨਾਂ ਦੀ ਆਮਦਨ ਵਿੱਚ ਵਾਧਾ ਅਤੇ ਉਦਯੋਗਾਂ ਲਈ ਲਾਹੇਵੰਦ ਸਕੀਮ ਦਾ ਐਲਾਨ
👉ਉਦਯੋਗ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਐਲਾਨੀ ਝੋਨੇ ਦੀ ਪਰਾਲੀ ਅਧਾਰਤ ਬਾਇਲਰਾਂ ਦੀ ਸਥਾਪਨਾ ਲਈ ਕੈਪੀਟਲ ਸਬਸਿਡੀ ਦੀ ਯੋਜਨਾ
Chandigarh News:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਇੱਕ ਇਤਿਹਾਸਕ ਫੈਸਲਾ ਕਰਦਿਆਂ ਉਦਯੋਗਿਕ ਅਤੇ ਵਪਾਰ ਵਿਕਾਸ ਨੀਤੀ 2022 ਵਿੱਚ ਸੋਧ ਕਰਕੇ ਝੋਨੇ ਦੀ ਪਰਾਲੀ-ਅਧਾਰਤ ਬਾਇਲਰਾਂ ਦੀ ਸਥਾਪਨਾ ਲਈ ਕੈਪੀਟਲ ਸਬਸਿਡੀ ਦੀ ਇੱਕ ਨਵੀਂ ਯੋਜਨਾ ਦਾ ਐਲਾਨ ਕੀਤਾ ਹੈ। ਇਸ ਨਾਲ ਕਿਸਾਨਾਂ ਦੀ ਆਮਦਨ ਵੀ ਵਧੇਗੀ, ਪਰਾਲੀ ਪ੍ਰਬੰਧਨ ਵੀ ਹੋਵੇਗਾ, ਵਾਤਾਵਰਨ ਵੀ ਗੰਧਲਾ ਨਹੀਂ ਹੋਵੇਗਾ ਅਤੇ ਸਭ ਤੋਂ ਵੱਡੀ ਗੱਲ ਪੰਜਾਬ ਦੇ ਉਦਯੋਗਾਂ ਨੂੰ ਵੀ ਇਸ ਨਾਲ ਲਾਭ ਹੋਵੇਗਾ।ਸਥਾਨਕ ਪੰਜਾਬ ਭਵਨ ਵਿਖੇ ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਉਦਯੋਗ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਝੋਨੇ ਦੀ ਪਰਾਲੀ-ਅਧਾਰਤ ਬਾਇਲਰਾਂ ਦੀ ਸਥਾਪਨਾ ਲਈ ਕੈਪੀਟਲ ਸਬਸਿਡੀ ਦੇਣ ਦਾ ਫੈਸਲਾ 13 ਫਰਵਰੀ 2025 ਨੂੰ ਹੋਈ ਕੈਬਨਿਟ ਮੀਟਿੰਗ ਵਿੱਚ ਲਿਆ ਗਿਆ ਸੀ। ਇਸ ਬਾਬਤ ਨੋਟੀਫਿਕੇਸ਼ਨ 20 ਫਰਵਰੀ, 2025 ਨੂੰ ਜਦਕਿ ਸਬਸਿਡੀ ਦੇਣ ਦੇ ਨਿਯਮਾਂ ਬਾਰੇ ਪੱਤਰ 23 ਅਪ੍ਰੈਲ, 2025 ਨੂੰ ਜਾਰੀ ਹੋਇਆ। ਉਨ੍ਹਾਂ ਦੱਸਿਆ ਕਿ ਜਿਹੜੇ ਮੌਜੂਦਾ ਉਦਯੋਗ ਕੋਲ, ਤੇਲ ਜਾਂ ਕੋਈ ਹੋਰ ਬਾਇਓਮਾਸ ਅਧਾਰਤ ਬਾਲਣ ਦੀ ਵਰਤੋਂ ਕਰ ਰਹੇ ਹਨ, ਜੇਕਰ ਉਹ ਝੋਨੇ ਦੀ ਪਰਾਲੀ-ਅਧਾਰਤ ਨਵੇਂ ਬਾਇਲਰਾਂ ਦੀ ਸਥਾਪਨਾ ਕਰਦੇ ਹਨ ਤਾਂ 1 ਕਰੋੜ ਰੁਪਏ ਪ੍ਰਤੀ 8 ਟਨ ਪ੍ਰਤੀ ਘੰਟਾ ਬਾਇਲਰ ਜਾਂ ਅਸਲ ਖਰਚ ਦਾ 33 ਫੀਸਦੀ, ਜੋ ਵੀ ਘੱਟ ਹੋਵੇ, ਦੀ ਸਬਸਿਡੀ ਮਿਲੇਗੀ। ਇਸਦੀ ਉੱਚਤਮ ਸੀਮਾ 5 ਕਰੋੜ ਰੁਪਏ ਪ੍ਰਤੀ ਯੂਨਿਟ ਹੈ।

ਇਹ ਵੀ ਪੜ੍ਹੋ  ਸਰੱਹਦੀ ਪਿੰਡਾਂ ਵਿਚ ਜੀਵਨ ਹੋਇਆ ਆਮ ਵਾਂਗ,ਲੋਕਾਂ ਨੇ ਢਾਲ ਬਣੀ ਫੌਜ ਦਾ ਕੀਤਾ ਧੰਨਵਾਦ

ਉਨ੍ਹਾਂ ਅੱਗੇ ਦੱਸਿਆ ਕਿ ਮੌਜੂਦਾ ਉਦਯੋਗ ਜੇਕਰ ਬਾਇਲਰਾਂ ਦਾ ਪਰਾਲੀ-ਅਧਾਰਤ ਅੱਪਗ੍ਰੇਡ ਕਰਦੇ ਹਨ ਤਾਂ ਉਨ੍ਹਾਂ ਨੂੰ ਪੂੰਜੀ ਸਬਸਿਡੀ 50 ਲੱਖ ਰੁਪਏ ਪ੍ਰਤੀ 8 ਟਨ ਪ੍ਰਤੀ ਘੰਟਾ ਬਾਇਲਰ ਜਾਂ ਅਸਲ ਖਰਚ ਦਾ 33%, ਜੋ ਵੀ ਘੱਟ ਹੋਵੇ, ਦੀ ਸਬਸਿਡੀ ਮਿਲੇਗੀ। ਇਸਦੀ ਉੱਚਤਮ ਸੀਮਾ ਢਾਈ ਕਰੋੜ ਰੁਪਏ ਪ੍ਰਤੀ ਯੂਨਿਟ ਹੈ। ਉਨ੍ਹਾਂ ਕਿਹਾ ਕਿ ਵੱਧ ਸਮਰੱਥਾ ਵਾਲੇ ਬਾਇਲਰਾਂ ਨੂੰ ਵੀ ਅਨੁਪਾਤਿਕ ਤੌਰ ‘ਤੇ ਸਬਸਿਡੀ ਦਾ ਭੁਗਤਾਨ ਕੀਤਾ ਜਾਵੇਗਾ।ਉਦਯੋਗ ਮੰਤਰੀ ਨੇ ਅੱਗੇ ਦੱਸਿਆ ਕਿ ਵਿਭਾਗ ਦੇ ਅੰਦਾਜ਼ੇ ਮੁਤਾਬਕ ਪੰਜਾਬ ਦੇ 500 ਤੋਂ 600 ਉਦਯੋਗ ਇਸ ਨੀਤੀ ਰਾਹੀਂ ਸਬਸਿਡੀ ਲੈ ਸਕਣ ਦੇ ਯੋਗ ਹੋਣਗੇ ਅਤੇ ਲੁਧਿਆਣਾ ਦੀ ਇੰਡਸਟਰੀ ਨੂੰ ਇਸ ਦਾ ਵੱਡਾ ਫਾਇਦਾ ਹੋਵੇਗਾ ਕਿਉਂ ਕਿ ਉੱਥੇ ਬਾਇਲਰ ਅਧਾਰਤ ਇੰਡਸਟਰੀ ਬਹੁਤ ਜ਼ਿਆਦਾ ਹੈ। ਇਹ ਸਬਸਿਡੀ ਦੇਣ ਲਈ ਪੰਜਾਬ ਸਰਕਾਰ ਨੇ 60 ਕਰੋੜ ਰੁਪਏ ਦਾ ਬਜਟ ਰੱਖਿਆ ਹੈ।ਸੌਂਦ ਨੇ ਅੱਗੇ ਦੱਸਿਆ ਕਿ ਇਸ ਨੀਤੀ ਤਹਿਤ ਝੋਨੇ ਦੀ ਪਰਾਲੀ ਦੇ ਰੱਖ ਰਖਾਅ ਤੇ ਸੰਭਾਲ ਲਈ ਜਿਹੜੇ ਉਦਯੋਗ ਜ਼ਮੀਨ ਖਰੀਦਦੇ ਹਨ ਉਸ ਉੱਤੇ ਪੰਜਾਬ ਸਰਕਾਰ ਦੀ ਤਰਫੋਂ ਪਹਿਲਾਂ ਤੋਂ ਹੀ ਸਟੈਂਪ ਡਿਊਟੀ ‘ਤੇ 100 ਫੀਸਦੀ ਛੋਟ ਦਿੱਤੀ ਜਾ ਰਹੀ ਹੈ। ਇਸ ਤੋਂ ਇਲਾਵਾ 7 ਸਾਲਾਂ ਲਈ 100 ਫੀਸਦੀ ਸਟੇਟ ਜੀਐਸਟੀ ਦੀ ਭਰਪਾਈ (75 ਫੀਸਦੀ ਕੁੱਲ ਨਿਵੇਸ਼ ਸੀਮਾ ਤੱਕ) ਦਾ ਲਾਭ ਵੀ ਉਦਯੋਗਾਂ ਨੂੰ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਯੋਜਨਾ ਦਾ ਉਦੇਸ਼ ਵਾਤਾਵਰਣ ਦੀ ਸੁਰੱਖਿਆ ਅਤੇ ਉਦਯੋਗਿਕ ਵਿਕਾਸ ਨੂੰ ਉਤਸ਼ਾਹਿਤ ਕਰਨਾ ਅਤੇ ਹੁਲਾਰਾ ਦੇਣਾ ਹੈ। ਉਨ੍ਹਾਂ ਕਿਹਾ ਕਿ ਪਰਾਲੀ ਸਾੜਨ ਨਾਲ ਪੈਦਾ ਹੋਣ ਵਾਲੇ ਹਵਾ ਪ੍ਰਦੂਸ਼ਣ ਨੂੰ ਘਟਾਉਣ ਲਈ ਅਤੇ ਝੋਨੇ ਦੀ ਪਰਾਲੀ ਦੇ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ ਲਈ ਨਵੀਂ ਕੈਪੀਟਲ ਸਬਸਿਡੀ ਯੋਜਨਾ ਨਾਲ ਸੂਬੇ ਦੇ ਵਾਤਾਵਰਣ, ਕਿਸਾਨਾਂ ਅਤੇ ਉਦਯੋਗਾਂ ਨੂੰ ਤੀਹਰਾ ਫਾਇਦਾ ਮਿਲੇਗਾ।

ਇਹ ਵੀ ਪੜ੍ਹੋ  ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਨਜਾਇਜ਼ ਅਸਲੇ ਸਮੇਤ 2 ਗ੍ਰਿਫ਼ਤਾਰ, ਵਾਰਦਾਤ ਨੂੰ ਦੇਣਾ ਸੀ ਅੰਜਾਮ

ਉਨ੍ਹਾਂ ਕਿਹਾ ਕਿ ਪਰਾਲੀ ਸਾੜਨ ਕਾਰਨ ਪੰਜਾਬ ਵਿਚ ਹਵਾ ਪ੍ਰਦੂਸ਼ਣ ਇੱਕ ਲੰਬੇ ਸਮੇਂ ਤੋਂ ਗੰਭੀਰ ਚੁਣੌਤੀ ਬਣੀ ਹੋਈ ਹੈ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਇਸ ਸਮੱਸਿਆ ਦਾ ਹੱਲ ਲੱਭਣ ਲਈ ਪਹਿਲਾਂ ਹੀ ਕਈ ਉਪਰਾਲੇ ਕੀਤੇ ਜਾ ਰਹੇ ਹਨ। ਹੁਣ ਇਹ ਨੀਤੀ ਇਸ ਹਿਸਾਬ ਨਾਲ ਪੰਜਾਬ ਲਈ ਹਰ ਪੱਖੋਂ ਲਾਹੇਵੰਦ ਸਿੱਧ ਹੋਵੇਗੀ। ਉਨ੍ਹਾਂ ਕਿਹਾ ਕਿ ਉਦਯੋਗਿਕ ਪੱਧਰ ‘ਤੇ ਝੋਨੇ ਦੀ ਪਰਾਲੀ ਦੀ ਵਰਤੋਂ ਨੂੰ ਬਾਲਣ ਵਜੋਂ ਉਤਸ਼ਾਹਿਤ ਕਰਨ ਨਾਲ ਪਰਾਲੀ ਜਲਾਉਣ ਦੀ ਸਮੱਸਿਆ ਦਾ ਟਿਕਾਊ ਹੱਲ ਹੋ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਯੋਜਨਾ ਦਾ ਲਾਭ ਲੈਣ ਲਈ ਉਦਯੋਗਾਂ ਨੂੰ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ 20 ਫਰਵਰੀ 2025 ਤੋਂ ਬਾਅਦ ਜਾਰੀ ਕੀਤਾ ਸਹਿਮਤੀ ਪੱਤਰ (ਕੰਂਸੈਂਟ ਟੂ ਐਸਟੈਬਲਿਸ਼) ਪੇਸ਼ ਕਰਨਾ ਹੋਵੇਗਾ।ਜ਼ਿਕਰਯੋਗ ਹੈ ਕਿ ਫਿਲਹਾਲ ਇਹ ਯੋਜਨਾ ਸਿਰਫ਼ ਮੌਜੂਦਾ ਉਦਯੋਗਾਂ ਲਈ ਹੈ। ਨਵੀਆਂ ਉਦਯੋਗਿਕ ਇਕਾਈਆਂ ਨੂੰ ਫਿਲਹਾਲ ਇਸ ਯੋਜਨਾ ਵਿੱਚ ਸ਼ਾਮਿਲ ਨਹੀਂ ਕੀਤਾ ਗਿਆ ਹੈ। ਸੌਂਦ ਨੇ ਕਿਹਾ ਕਿ ਸਬਸਿਡੀ ਪਹਿਲਾਂ ਆਓ ਪਹਿਲਾਂ ਪਾਓ ਦੇ ਅਧਾਰ ‘ਤੇ ਹੈ। ਇਸ ਲਈ ਉਨ੍ਹਾਂ ਨੇ ਸਾਰੇ ਉਦਯੋਗਾਂ ਨੂੰ ਅਪੀਲ ਕੀਤੀ ਹੈ ਕਿ ਇਸ ਸਕੀਮ ਦਾ ਲਾਭ ਲੈਣ ਲਈ ਜਲਦ ਦਰਖਾਸਤ ਉਦਯੋਗ ਵਿਭਾਗ ਨੂੰ ਦਿੱਤੀ ਜਾਵੇ। ਉਨ੍ਹਾਂ ਦੱਸਿਆ ਕਿ ਨੀਤੀ ਮੁਤਾਬਿਕ ਇਸ ਸਕੀਮ ਦਾ ਲਾਭ ਲੈਣ ਤੋਂ ਬਾਅਦ ਬਾਇਲਰ 5 ਸਾਲ ਤੱਕ ਪਰਾਲੀ ‘ਤੇ ਚਲਾਉਣਾ ਪਵੇਗਾ ਨਹੀਂ ਤਾਂ ਸਬਸਿਡੀ ਦੀ ਰਿਕਵਰੀ ਕੀਤੀ ਜਾਵੇਗੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਮਾਲਵਾ ਕਾਲਜ ਦਾ MBA ਭਾਗ ਪਹਿਲਾ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ

0

Bathinda News:ਸਥਾਨਕ ਮਾਲਵਾ ਕਾਲਜ ਦਾ ਪੰਜਾਬੀ ਯੂਨੀਵਰਸਿਟੀ, ਪਟਿਆਲਾ ਵੱਲੋਂ ਘੋਸ਼ਿਤ MBA ਭਾਗ ਪਹਿਲਾ ਦਾ ਨਤੀਜਾ ਸ਼ਾਨਦਾਰ ਰਿਹਾ। ਇਸ ਨਤੀਜੇ ਵਿੱਚ ਕਾਲਜ ਦੇ ਵਿਦਿਆਰਥੀਆਂ ਦਾ ਪ੍ਰਦਰਸ਼ਨ ਬਹੁਤ ਵਧੀਆ ਰਿਹਾ। ਕਾਲਜ ਦੀ ਹੋਣਹਾਰ ਵਿਦਿਆਰਥਣ ਦਰਪਨਕੌਰ ਨੇ 86.7ਪ੍ਰਤੀਸ਼ਤ ਨੰਬਰ ਪ੍ਰਾਪਤ ਕਰਕੇ ਕਾਲਜ ਵਿਚੋਂ ਪਹਿਲਾ ਸਥਾਨ ਹਾਸਲ ਕੀਤਾ। ਇਸ ਤਰ੍ਹਾਂਦੀਸ਼ਾ, ਰਮਨਦੀਪਕੌਰ ਅਤੇ ਸਨਦੀਪਕੌਰ ਨੇ 84.7 ਪ੍ਰਤੀਸ਼ਤ ਨੰਬਰ ਲੈ ਕੇ ਕਾਲਜ ਵਿਚੋਂ ਦੂਜਾ ਸਥਾਨ ਤੇ ਰਹੇ।ਕਾਲਜ ਦੇ ਪ੍ਰਿੰਸੀਪਲ ਡਾਮਨਜੀਤਸਿੰਘ ਨੇ ਵਿਦਿਆਰਥੀਆਂ ਦੀ ਇਸ ਸ਼ਾਨਦਾਰ ਪ੍ਰਾਪਤੀ ਤੇ ਵਿਭਾਗ ਦੇ ਕਾਰਜਕਾਰੀ ਮੁਖੀ ਮੈਡਮ ਸ਼ਿਵਾਨੀਅਤੇ ਸਟਾਫ ਨੂੰ ਵਧਾਈ ਦਿੱਤੀ ਅਤੇ ਆਸ ਪ੍ਰਗਟਾਈ ਕਿ ਭਵਿੱਖ ਵਿਚ ਇਹ ਹੋਣਹਾਰ ਵਿਦਿਆਰਥੀ ਆਪਣੇ ਮਾਪੇ ਅਤੇ ਕਾਲਜ ਦਾ ਨਾਮ ਆਸਮਾਨ ਦੀਆਂ ਬੁਲੰਦੀਆਂ ਤੇ ਲੈ ਕੇ ਜਾਣਗੇ।

ਇਹ ਵੀ ਪੜ੍ਹੋ  ਜੇਲ੍ਹ ’ਚ ਨਸ਼ਿਆਂ ਅਤੇ ਮੋਬਾਇਲ ਫ਼ੋਨਾਂ ਦੀ ਸਪਲਾਈ ਕਰਨ ਦੇ ਦੋਸ਼ਾਂ ਹੇਠ ਪੰਜਾਬ ਪੁਲਿਸ ਦਾ ਡੀਐਸਪੀ ਗ੍ਰਿਫਤਾਰ

ਡਾਮਨਜੀਤਸਿੰਘਨੇ ਕਾਲਜ ਦੇ ਦੂਜੇ ਵਿਦਿਆਰਥੀਆਂ ਨੂੰ ਕਿਹਾ ਕਿ ਉਹ ਵੀ ਇਨ੍ਹਾਂ ਵਿਦਿਆਰਥੀਆਂ ਤੋਂ ਪ੍ਰੇਰਣਾ ਲੈ ਕੇ ਆਪਣੇ ਜੀਵਨ ਵਿੱਚ ਅਜਿਹੀਆਂ ਉਪਲੱਬਧੀਆਂ ਹਾਸਲ ਕਰਨ ਦੇ ਨਾਲ ਹੀ ਸਟਾਫ ਨੂੰ ਹਦਾਇਤ ਕੀਤੀ ਕਿ ਉਹ ਵੀ ਭਵਿੱਖ ਵਿਚ ਹੋਰ ਜਿਆਦਾ ਮਿਹਨਤ ਦੇ ਲਗਨ ਨਾਲ ਪੜਾਉਣ ਤਾਂ ਜੋ ਵਿਦਿਆਰਥੀ ਅੱਜ ਦੇ ਅਧੁਨਿਕ ਸਮੇਂ ਦੇ ਹਾਣੀ ਬਣ ਸਕਣ। ਕਾਲਜ ਮੈਨੇਜਮੈਂਟ ਨੇ ਪੜ੍ਹਾਈ ਵਿਚ ਮੱਲਾਂ ਮਾਰਨ ਵਾਲੇ ਇਨ੍ਹਾਂ ਵਿਦਿਆਰਥੀਆਂ ਨੂੰ ਕਾਲਜ ਦੇ ਸਾਲਾਨਾ ਸਮਾਰੋਹ ਵਿਚ ਸਨਮਾਨਿਤ ਕਰਨ ਦਾ ਐਲਾਨ ਕੀਤਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਸੰਗਰੂਰ ਜੇਲ੍ਹ ਅੰਦਰ ਚੱਲ ਰਹੇ ਨਸ਼ਾ ਤਸਕਰੀ ਰੈਕੇਟ ਦਾ ਪਰਦਾਫਾਸ਼; DSP ਤੇ ਦਰਜਾ ਚਾਰ ਕਰਮਚਾਰੀ ਸਮੇਤ 19 ਜਣੇ ਗ੍ਰਿਫ਼ਤਾਰ

0

Sangrur News:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸ਼ੁਰੂ ਕੀਤੀ ਗਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦਿਆਂ, ਸੰਗਰੂਰ ਪੁਲਿਸ ਨੇ ਜੇਲ੍ਹ ਦੇ ਅੰਦਰੋਂ ਚੱਲ ਰਹੇ ਤਸਕਰੀ ਰੈਕੇਟ ਦਾ ਪਰਦਾਫਾਸ਼ ਕਰਕੇ ਇਸ ਕੇਸ ਵਿੱਚ ਜੇਲ੍ਹ ਦੇ ਡਿਪਟੀ ਸੁਪਰਡੈਂਟ ਆਫ਼ ਪੁਲਿਸ (ਡੀਐਸਪੀ) ਸੁਰੱਖਿਆ ਗੁਰਪ੍ਰੀਤ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਭਰੋਸੇਯੋਗ ਜਾਣਕਾਰੀ ‘ਤੇ ਕਾਰਵਾਈ ਕਰਦਿਆਂ ਸੰਗਰੂਰ ਜੇਲ੍ਹ ਦੇ ਅੰਦਰ ਛਾਪੇਮਾਰੀ ਦੌਰਾਨ 12 ਮੋਬਾਈਲ ਫੋਨ, 4 ਸਮਾਰਟਵਾਚ, 50 ਗ੍ਰਾਮ ਅਫੀਮ, 12 ਗ੍ਰਾਮ ਹੈਰੋਇਨ ਅਤੇ ਹੋਰ ਨਸ਼ੀਲੇ ਪਦਾਰਥ ਬਰਾਮਦ ਹੋਏ। ਡੀਜੀਪੀ ਨੇ ਇਸ ਕੇਸ ਵਿੱਚ ਜੇਲ੍ਹ ਕਰਮਚਾਰੀ ਦੀ ਗ੍ਰਿਫ਼ਤਾਰੀ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਮੁੱਢਲੀ ਜਾਂਚ ਵਿੱਚ ਪ੍ਰਸ਼ਾਂਤ ਨਾਮੀ ਦਰਜਾ ਚਾਰ ਕਰਮਚਾਰੀ, ਜਿਸਦੀ ਭੂਮਿਕਾ ਤਸਕਰੀ ਸਬੰਧੀ ਗਤੀਵਿਧੀਆਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਵਿੱਚ ਸਾਹਮਣੇ ਆਈ ਹੈ, ਦੀ ਸ਼ਮੂਲੀਅਤ ਦਾ ਵੀ ਪਤਾ ਲੱਗਾ ਹੈ। ਉਨ੍ਹਾਂ ਕਿਹਾ ਕਿ ਅਗਲੇ-ਪਿਛਲੇ ਸਬੰਧਾਂ ਦੀ ਜਾਂਚ ਦੌਰਾਨ ਅੰਮ੍ਰਿਤਸਰ ਦੇ ਨਸ਼ਾ ਤਸਕਰ ਮਨਪ੍ਰੀਤ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜੋ ਇਸ ਸਮੇਂ ਸੰਗਰੂਰ ਜੇਲ੍ਹ ਵਿੱਚ ਬੰਦ ਕੈਦੀ ਗੁਰਵਿੰਦਰ ਸਿੰਘ ਦਾ ਸਾਥੀ ਹੈ।

ਇਹ ਵੀ ਪੜ੍ਹੋ ਚੱਲਦੀ ਬੱਸ ਬਣੀ ਅੱਗ ਦਾ ਗੋਲਾ; ਦੋ ਬੱਚਿਆਂ ਸਹਿਤ ਪੰਜ ਜਿੰਦਾ ਸੜ੍ਹੇ

ਉਨ੍ਹਾਂ ਅੱਗੇ ਕਿਹਾ ਕਿ ਪੁਲਿਸ ਟੀਮਾਂ ਨੇ ਦੋਸ਼ੀ ਮਨਪ੍ਰੀਤ ਦੇ ਕਬਜ਼ੇ ‘ਚੋਂ 4 ਕਿਲੋ ਹੈਰੋਇਨ, 5.5 ਲੱਖ ਰੁਪਏ ਦੀ ਡਰੱਗ ਮਨੀ ਅਤੇ ਦੋ ਜ਼ਿੰਦਾ ਕਾਰਤੂਸ ਸਮੇਤ ਇੱਕ 9 ਐਮਐਮ ਗਲੌਕ ਪਿਸਤੌਲ ਬਰਾਮਦ ਕੀਤਾ ਹੈ।ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਇਸ ਕੇਸ ਵਿੱਚ ਜਾਂਚ ਜਾਰੀ ਹੈ ਅਤੇ ਅੱਗੇ ਹੋਰ ਗ੍ਰਿਫ਼ਤਾਰੀਆਂ ਹੋਣ ਦੀ ਉਮੀਦ ਹੈ। ਉਨ੍ਹਾਂ ਅੱਗੇ ਕਿਹਾ ਕਿ ਇਨ੍ਹਾਂ ਗੈਰ-ਕਾਨੂੰਨੀ ਗਤੀਵਿਧੀਆਂ ਵਿੱਚ ਸ਼ਾਮਲ ਵਿਅਕਤੀ, ਭਾਵੇਂ ਉਹ ਕਿਸੇ ਵੀ ਰੈਂਕ ਜਾਂ ਅਹੁਦਾ ਦਾ ਹੋਵੇ, ਨੂੰ ਕਿਸੇ ਵੀ ਕੀਮਤ ‘ਤੇ ਬਖਸ਼ਿਆ ਨਹੀਂ ਜਾਵੇਗਾ।ਹੋਰ ਜਾਣਕਾਰੀ ਦਿੰਦਿਆਂ ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀ) ਸੰਗਰੂਰ ਸਰਤਾਜ ਸਿੰਘ ਚਾਹਲ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਡੀਐਸਪੀ ਗੁਰਪ੍ਰੀਤ ਸਿੰਘ ਜੇਲ੍ਹ ਵਿੱਚ ਨਸ਼ਿਆਂ ਅਤੇ ਮੋਬਾਈਲ ਫੋਨਾਂ ਦੀ ਤਸਕਰੀ ਵਿੱਚ ਸਰਗਰਮੀ ਨਾਲ ਸ਼ਾਮਲ ਸੀ।ਉਨ੍ਹਾਂ ਕਿਹਾ ਕਿ ਜਾਂਚ ਵਿੱਚ ਇਹ ਵੀ ਸਾਹਮਣੇ ਆਇਆ ਹੈ ਕਿ ਮੁਲਜ਼ਮ ਡੀਐਸਪੀ ਨੇ ਜੇਲ੍ਹ ਵਿੱਚ 25 ਗ੍ਰਾਮ ਹੈਰੋਇਨ ਅਤੇ ਦੋ ਮੋਬਾਈਲ ਫੋਨ ਪਹੁੰਚਾਉਣ ਬਦਲੇ ਕੈਦੀ ਗੁਰਚੇਤ ਦੇ ਰਿਸ਼ਤੇਦਾਰ ਤੋਂ 40000 ਰੁਪਏ ਨਕਦ ਅਤੇ ਯੂਪੀਆਈ ਰਾਹੀਂ ਆਪਣੀ ਪਤਨੀ ਦੇ ਖਾਤੇ ਵਿੱਚ 26000 ਰੁਪਏ ਪ੍ਰਾਪਤ ਕੀਤੇ ਸਨ। ਉਨ੍ਹਾਂ ਦੱਸਿਆ ਕਿ ਕੁੱਲ 25 ਗ੍ਰਾਮ ਹੈਰੋਇਨ ਵਿੱਚੋਂ, 12 ਗ੍ਰਾਮ ਹੈਰੋਇਨ ਰਵੀ ਨਾਮ ਦੇ ਇੱਕ ਹੋਰ ਕੈਦੀ ਤੋਂ ਬਰਾਮਦ ਕੀਤੀ ਗਈ ਹੈ, ਜੋ ਗੁਰਚੇਤ ਦੇ ਕਹਿਣ ‘ਤੇ ਅੱਗੇ ਹੋਰਨਾਂ ਕੈਦੀਆਂ ਨੂੰ ਨਸ਼ੇ ਵੇਚਦਾ ਸੀ।

ਇਹ ਵੀ ਪੜ੍ਹੋ ਮਹਿਲਾ ਫ਼ੌਜੀ ਅਧਿਕਾਰੀਆਂ ਵਿਰੁਧ ਵਿਵਾਦਤ ਟਿੱਪਣੀ ਕਰਨ ਵਾਲੇ ਭਾਜਪਾ ਦੇ ਮੰਤਰੀ ਵਿਰੁਧ ਦੇਸ਼ ਧਰੋਹ ਦਾ ਪਰਚਾ ਦਰਜ਼

ਐਸਐਸਪੀ ਨੇ ਕਿਹਾ ਕਿ ਡੀਐਸਪੀ ਗੁਰਪ੍ਰੀਤ ਸਿੰਘ, ਮੁਲਾਜ਼ਮ ਪ੍ਰਸ਼ਾਂਤ, ਨਸ਼ਾ ਤਸਕਰ ਮਨਪ੍ਰੀਤ ਸਿੰਘ, ਕੈਦੀ ਗੁਰਚੇਤ ਦੀ ਮਾਂ ਬੰਤੋ ਉਰਫ਼ ਬੰਸੋ ਅਤੇ 15 ਕੈਦੀਆਂ ਗੁਰਵਿੰਦਰ ਸਿੰਘ, ਲਵਜੀਤ ਸਿੰਘ, ਸਿਕੰਦਰ ਸਿੰਘ, ਪ੍ਰਗਟ ਸਿੰਘ, ਸੁਲਤਾਨ ਸਿੰਘ, ਅਮਨ ਕੁਮਾਰ, ਅਜੈ, ਹਰਪ੍ਰੀਤ ਸਿੰਘ ਵਾਸੀ ਲੁਧਿਆਣਾ, ਰਿਸ਼ੀਪਾਲ, ਹਰਪ੍ਰੀਤ ਸਿੰਘ ਵਾਸੀ ਧੂਰੀ, ਮੁੰਨਾ, ਗੁਰਰਾਜ ਸਿੰਘ, ਰਘਵੀਰ ਸਿੰਘ, ਗੁਰਚੇਤ ਸਿੰਘ ਅਤੇ ਰਾਜੀਵ ਕੌਸ਼ਲ ਉਰਫ਼ ਗੱਗੂ ਸਮੇਤ ਕੁੱਲ 19 ਮੁਲਜ਼ਮਾਂ ਨੂੰ ਹੁਣ ਤੱਕ ਗ੍ਰਿਫ਼ਤਾਰ ਕੀਤਾ ਗਿਆ ਹੈ।ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਜਾਰੀ ਹੈ ਤਾਂ ਜੋ ਸਮੁੱਚੇ ਨੈੱਟਵਰਕ ਨੂੰ ਬੇਨਕਾਬ ਕੀਤਾ ਜਾ ਸਕੇ। ਉਨ੍ਹਾਂ ਅੱਗੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ।ਇਸ ਸਬੰਧੀ ਐਨਡੀਪੀਐਸ ਐਕਟ ਦੀ ਧਾਰਾ 18, 21, 29 ਅਤੇ 27ਏ, ਜੇਲ੍ਹ ਐਕਟ ਦੀ ਧਾਰਾ 52-ਏ ਅਤੇ ਅਸਲਾ ਐਕਟ ਦੀ ਧਾਰਾ 25 ਤਹਿਤ ਪੁਲਿਸ ਥਾਣਾ ਸਿਟੀ-1 ਸੰਗਰੂਰ ਵਿਖੇ ਐਫਆਈਆਰ ਨੰਬਰ 75 ਮਿਤੀ 27/4/2025 ਅਧੀਨ ਪਹਿਲਾਂ ਹੀ ਕੇਸ ਦਰਜ ਕੀਤਾ ਜਾ ਚੁੱਕਾ ਹੈ, ਜਦੋਂ ਕਿ ਇਸ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਬਾਅਦ ਵਿੱਚ ਜੋੜੀ ਗਈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ