Saturday, May 2, 2026
Home Blog Page 74

ਸਰਕਾਰੀ ਤੌਰ ‘ਤੇ ਕਣਕ ਦੀ ਅੱਜ ਤੋਂ ਖ਼ਰੀਦ ਸ਼ੁਰੂ; ਆੜਤੀਏ ਹੜਤਾਲ ‘ਤੇ ਗਏ

0

Punjab News: ਪੰਜਾਬ ਵਿਚ ਅੱਜ ਤੋਂ ਸਰਕਾਰੀ ਤੌਰ ‘ਤੇ ਕਣਕ ਦੀ ਖਰੀਦ ਸ਼ੁਰੂ ਹੋ ਗਈ ਹੈ। ਹਾਲਾਂਕਿ ਠੰਢੇ ਮੌਸਮ ਦੇ ਚੱਲਦੇ ਇਸ ਵਾਰ ਕਣਕ ਵਿਸਾਖੀ ਤੋਂ ਬਾਅਦ ਹੀ ਮੰਡੀਆਂ ਵਿੱਚ ਪੁੱਜਣ ਦੀ ਉਮੀਦ ਹੈ ਪ੍ਰੰਤੂ ਕਮਿਸ਼ਨ ਵਧਾਉਣ ਦੀ ਮੰਗ ਨੂੰ ਲੈ ਕੇ ਪੰਜਾਬ ਭਰ ਦੇ ਆੜਤੀਏ ਹੜਤਾਲ ‘ਤੇ ਚਲੇ ਗਏ ਹਨ। ਜਿਸਦੇ ਚੱਲਦੇ ਜੇਕਰ ਆਉਣ ਵਾਲੇ ਦਿਨਾਂ ਵਿਚ ਇਹ ਮਸਲਾ ਹੱਲ ਨਾ ਹੋਇਆ ਤਾਂ ਕਣਕ ਦੀ ਖਰੀਦ ‘ਤੇ ਪ੍ਰਛਾਵਾਂ ਪੈ ਸਕਦਾ ਹੈ। ਦਸਣਾ ਬਣਦਾ ਹੈ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿਚ ਕਣਕ ਦੀ ਖਰੀਦ ਲਈ ਤਿਆਰੀਆਂ ਮੁਕੰਮਲ ਕੀਤੀਆਂ ਜਾ ਰਹੀਆਂ ਹਨ। ਇਸਦੇ ਲਈ 2200 ਦੇ ਕਰੀਬ ਛੋਟੀਆਂ-ਵੱਡੀਆਂ ਮੰਡੀਆਂ ‘ਚ ਕਣਕ ਦੀ ਖਰੀਦ ਲਈ ਪ੍ਰਬੰਧ ਕੀਤੇ ਗਏ ਹਨ।

ਇਹ ਵੀ ਪੜ੍ਹੋ  Punjab ਹਰ ਪਰਿਵਾਰ ਨੂੰ 10 ਲੱਖ ਰੁਪਏ ਸਾਲਾਨਾ ਨਕਦ ਰਹਿਤ ਸਿਹਤ ਕਵਰ ਦੇਣ ਵਾਲਾ ਪਹਿਲਾ ਸੂਬਾ ਬਣਿਆ: ਡਾ. ਬਲਬੀਰ ਸਿੰਘ

ਸੂਬੇ ਦੀਆਂ ਮੰਡੀਆਂ ‘ਚ 132 ਲੱਖ ਮੀਟਿਰਕ ਟਨ ਕਣਕ ਦੀ ਆਮਦ ਦੀ ਸੰਭਾਵਨਾ ਹੈ। ਹਾਲਾਂਕਿ ਆੜਤੀਆ ਦੀ ਮੰਗ ਕੇਂਦਰ ਨਾਲ ਸਬੰਧਤ ਹੈ ਪ੍ਰੰਤੂ ਕਿਉਂਕਿ ਕੇਂਦਰ ਦੇ ਆਧਾਰ ‘ਤੇ ਪੰਜਾਬ ਸਰਕਾਰ ਵੱਲੋਂ ਹੀ ਕੇਂਦਰੀ ਪੂਲ ਦੇ ਲਈ ਕਣਕ ਦੀ ਖਰੀਦ ਕੀਤੀ ਜਾਂਦੀ ਹੈ, ਜਿਸ ਕਾਰਨ ਆੜਤੀਆ ਦੀ ਹੜਤਾਲ ਕਾਰਨ ਪੰਜਾਬ ਦੇ ਅਧਿਕਾਰੀ ਵੀ ਮਸਲੇ ਦੇ ਹੱਲ ਲਈ ਭੱਜ-ਨੱਠ ਕਰ ਰਹੇ ਹਨ। ਜਿਕਰਯੋਗ ਹੈ ਕਿ ਆੜਤੀ ਮਾਰਕੀਟ ਐਕਟ ਦੇ ਤਹਿਤ ਢਾਈ ਫ਼ੀਸਦੀ ਕਮਿਸ਼ਨ ਦੀ ਮੰਗ ਕਰ ਰਹੇ ਹਨ ਜਦਕਿ ਕੇਂਦਰ ਵੱਲੋਂ ਸਾਲ 2019 ਵਿਚ ਇਸ ਹਿਸਾਬ ਨਾਲ 45 ਰੁਪਏ ਕਮਿਸ਼ਨ ਦਿੱਤਾ ਸੀ ਪ੍ਰੰਤੂ ਹੁਣ ਰੇਟ ਵਧਣ ਕਾਰਨ ਇਹ ਕਮਿਸ਼ਨ 65 ਰੁਪਏ ਦੇ ਕਰੀਬ ਬਣਦਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਆਪ ਯੂਥ ਵਿੰਗ ‘ਸ਼ਾਨਦਾਰ 4 ਸਾਲ, ਭਗਵੰਤ ਮਾਨ ਦੇ ਨਾਲ’ ਮੁਹਿੰਮ ਨੂੰ ਹਰ ਪਿੰਡ ਅਤੇ ਵਾਰਡ ਤੱਕ ਲੈ ਕੇ ਜਾਵੇਗਾ: ਪਰਮਿੰਦਰ ਗੋਲਡੀ

0

👉ਆਪ ਯੂਥ ਵਿੰਗ ਪੂਰੇ ਪੰਜਾਬ ਦੇ ਹਰ ਪਿੰਡ ਅਤੇ ਵਾਰਡ ਵਿੱਚ ‘ਸ਼ਾਨਦਾਰ 4 ਸਾਲ, ਭਗਵੰਤ ਮਾਨ ਦੇ ਨਾਲ’ ਮੁਹਿੰਮ ਚਲਾਏਗਾ: ਪਰਮਿੰਦਰ ਸਿੰਘ ਗੋਲਡੀ

Punjab News: ਆਮ ਆਦਮੀ ਪਾਰਟੀ (ਆਪ) ਨੇ ‘ਸ਼ਾਨਦਾਰ 4 ਸਾਲ, ਭਗਵੰਤ ਮਾਨ ਦੇ ਨਾਲ’ ਮੁਹਿੰਮ ਤਹਿਤ ਆਪਣੀ ਪਹੁੰਚ ਤੇਜ਼ ਕਰ ਦਿੱਤੀ ਹੈ। ਪਾਰਟੀ ਦੇ ਯੂਥ ਵਿੰਗ ਨੇ ਪੰਜਾਬ ਸਰਕਾਰ ਦੇ ਕੰਮਾਂ ਨੂੰ ਪਿੰਡਾਂ ਅਤੇ ਸ਼ਹਿਰੀ ਵਾਰਡਾਂ ਦੇ ਲੋਕਾਂ ਤੱਕ ਸਿੱਧਾ ਪਹੁੰਚਾਉਣ ਲਈ ਸੂਬਾ ਵਿਆਪੀ ਲਾਮਬੰਦੀ ਮੁਹਿੰਮ ਦਾ ਐਲਾਨ ਕੀਤਾ ਹੈ।ਮੰਗਲਵਾਰ ਨੂੰ ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪੰਜਾਬ ਯੂਥ ਡਿਵੈਲਪਮੈਂਟ ਬੋਰਡ ਦੇ ਚੇਅਰਮੈਨ ਅਤੇ ਆਪ ਪੰਜਾਬ ਯੂਥ ਵਿੰਗ ਦੇ ਕਾਰਜਕਾਰੀ ਪ੍ਰਧਾਨ ਪਰਮਿੰਦਰ ਸਿੰਘ ਗੋਲਡੀ ਨੇ ਕਿਹਾ ਕਿ ਆਪ ਦਾ ਯੂਥ ਵਿੰਗ ਚੱਲ ਰਹੀ ‘ਸ਼ਾਨਦਾਰ 4 ਸਾਲ, ਭਗਵੰਤ ਮਾਨ ਦੇ ਨਾਲ’ ਮੁਹਿੰਮ ਵਿੱਚ ਸਰਗਰਮੀ ਨਾਲ ਹਿੱਸਾ ਲਵੇਗਾ ਅਤੇ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਨੂੰ ਪੰਜਾਬ ਦੇ ਹਰ ਪਿੰਡ ਅਤੇ ਵਾਰਡ ਤੱਕ ਪਹੁੰਚਾਏਗਾ।ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਨੇ ਪਿਛਲੇ ਚਾਰ ਸਾਲਾਂ ਵਿੱਚ ਇਤਿਹਾਸਕ ਕੰਮ ਕੀਤੇ ਹਨ, ਖਾਸ ਕਰਕੇ ਨੌਜਵਾਨਾਂ ਅਤੇ ਸਿੱਖਿਆ ਦੇ ਖੇਤਰ ਵਿੱਚ। ਉਨ੍ਹਾਂ ਕਿਹਾ ਕਿ ਸੀਐਮ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਪ ਸਰਕਾਰ ਨੇ ਪਿਛਲੇ ਚਾਰ ਸਾਲਾਂ ਵਿੱਚ ਬਹੁਤ ਹੀ ਸ਼ਾਨਦਾਰ ਕੰਮ ਕੀਤੇ ਹਨ। ਯੂਥ ਵਿੰਗ ਪੂਰੇ ਪੰਜਾਬ ਵਿੱਚ ‘ਨੁੱਕੜ ਸਭਾਵਾਂ’ ਅਤੇ ਮੀਟਿੰਗਾਂ ਕਰਕੇ ਲੋਕਾਂ ਨਾਲ ਸਿੱਧਾ ਸੰਪਰਕ ਕਰੇਗਾ ਅਤੇ ਇਨ੍ਹਾਂ ਪ੍ਰਾਪਤੀਆਂ ਬਾਰੇ ਜਾਣਕਾਰੀ ਦੇਵੇਗਾ।

ਇਹ ਵੀ ਪੜ੍ਹੋ Punjab ਹਰ ਪਰਿਵਾਰ ਨੂੰ 10 ਲੱਖ ਰੁਪਏ ਸਾਲਾਨਾ ਨਕਦ ਰਹਿਤ ਸਿਹਤ ਕਵਰ ਦੇਣ ਵਾਲਾ ਪਹਿਲਾ ਸੂਬਾ ਬਣਿਆ: ਡਾ. ਬਲਬੀਰ ਸਿੰਘ

ਰੁਜ਼ਗਾਰ ‘ਤੇ ਸਰਕਾਰ ਦੇ ਧਿਆਨ ਬਾਰੇ ਚਾਨਣਾ ਪਾਉਂਦਿਆਂ ਪਰਮਿੰਦਰ ਸਿੰਘ ਗੋਲਡੀ ਨੇ ਕਿਹਾ ਕਿ ਯੂਥ ਵਿੰਗ ਲੋਕਾਂ ਨੂੰ ਮਾਨ ਸਰਕਾਰ ਵੱਲੋਂ ਨੌਜਵਾਨਾਂ ਦੇ ਸਸ਼ਕਤੀਕਰਨ ਲਈ ਚੁੱਕੇ ਗਏ ਕ੍ਰਾਂਤੀਕਾਰੀ ਕਦਮਾਂ ਬਾਰੇ ਦੱਸੇਗਾ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸਰਕਾਰ ਨੇ ਮੈਰਿਟ ਦੇ ਆਧਾਰ ‘ਤੇ ਰੁਜ਼ਗਾਰ ਦੇਣ ਦਾ ਆਪਣਾ ਵਾਅਦਾ ਪੂਰਾ ਕੀਤਾ ਹੈ ਅਤੇ ਪਾਰਦਰਸ਼ੀ ਢੰਗ ਨਾਲ ਨੌਜਵਾਨਾਂ ਨੂੰ ਕਰੀਬ 65,000 ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ। ਇਨ੍ਹਾਂ ਨੌਕਰੀਆਂ ਨੇ ਨਾ ਸਿਰਫ਼ ਵਿਅਕਤੀਆਂ ਨੂੰ ਸਹਾਰਾ ਦਿੱਤਾ ਹੈ ਬਲਕਿ ਹਜ਼ਾਰਾਂ ਪਰਿਵਾਰਾਂ ਨੂੰ ਸਥਿਰਤਾ ਅਤੇ ਉਮੀਦ ਵੀ ਪ੍ਰਦਾਨ ਕੀਤੀ ਹੈ।ਉਨ੍ਹਾਂ ਨਿੱਜੀ ਖੇਤਰ ਵਿੱਚ ਮੌਕਿਆਂ ਦੇ ਵਾਧੇ ਬਾਰੇ ਗੱਲ ਕਰਦਿਆਂ ਕਿਹਾ ਕਿ ਸਰਕਾਰ ਨੇ ਪੰਜਾਬ ਵਿੱਚ ਨਿਵੇਸ਼ ਅਤੇ ਵੱਡੇ ਉਦਯੋਗਿਕ ਪ੍ਰੋਜੈਕਟ ਲਿਆ ਕੇ ਪ੍ਰਾਈਵੇਟ ਸੈਕਟਰ ਵਿੱਚ ਪੰਜ ਲੱਖ ਤੋਂ ਵੱਧ ਨੌਕਰੀਆਂ ਦੇ ਮੌਕੇ ਪੈਦਾ ਕੀਤੇ ਹਨ। ਉਨ੍ਹਾਂ ਅੱਗੇ ਕਿਹਾ ਕਿ ਇਨ੍ਹਾਂ ਵਿਕਾਸ ਕਾਰਜਾਂ ਨੇ “ਨੌਜਵਾਨਾਂ ਵਿੱਚ ਮੁੜ ਵਿਸ਼ਵਾਸ ਜਗਾਇਆ ਹੈ ਅਤੇ ਉਨ੍ਹਾਂ ਨੂੰ ਪੰਜਾਬ ਵਿੱਚ ਰਹਿ ਕੇ ਹੀ ਸਿੱਖਿਆ ਅਤੇ ਕਰੀਅਰ ਬਣਾਉਣ ਲਈ ਉਤਸ਼ਾਹਿਤ ਕੀਤਾ ਹੈ।ਸਿੱਖਿਆ ਸੁਧਾਰਾਂ ਬਾਰੇ ਪਰਮਿੰਦਰ ਸਿੰਘ ਗੋਲਡੀ ਨੇ ਕਿਹਾ ਕਿ ਪੰਜਾਬ ਦੇ ਸਰਕਾਰੀ ਸਕੂਲ ਆਧੁਨਿਕ ਬੁਨਿਆਦੀ ਢਾਂਚੇ ਅਤੇ ਨਵੀਨਤਮ ਅਧਿਆਪਨ ਵਿਧੀਆਂ ਨਾਲ ਇੱਕ ਵੱਡੀ ਤਬਦੀਲੀ ਦੇ ਗਵਾਹ ਬਣ ਰਹੇ ਹਨ। ਉਨ੍ਹਾਂ ਕਿਹਾ ਕਿ ਸਕੂਲੀ ਪੱਧਰ ‘ਤੇ ਉੱਦਮੀ ਪ੍ਰੋਗਰਾਮ ਸ਼ੁਰੂ ਕੀਤੇ ਜਾ ਰਹੇ ਹਨ ਤਾਂ ਜੋ ਵਿਦਿਆਰਥੀਆਂ ਨੂੰ ਨੌਕਰੀਆਂ ਲੱਭਣ ਵਾਲੇ ਦੀ ਬਜਾਏ ਨੌਕਰੀਆਂ ਦੇਣ ਵਾਲੇ ਬਣਨ ਦੇ ਹੁਨਰ ਨਾਲ ਲੈਸ ਕੀਤਾ ਜਾ ਸਕੇ। ਉਨ੍ਹਾਂ ਇਹ ਵੀ ਦੱਸਿਆ ਕਿ ਕਿ ਅਧਿਆਪਕਾਂ ਅਤੇ ਪ੍ਰਿੰਸੀਪਲਾਂ ਨੂੰ ਸਿੰਗਾਪੁਰ ਅਤੇ ਫਿਨਲੈਂਡ ਵਰਗੇ ਦੇਸ਼ਾਂ ਵਿੱਚ ਸਿਖਲਾਈ ਲਈ ਭੇਜਿਆ ਜਾ ਰਿਹਾ ਹੈ ਤਾਂ ਜੋ ਪੰਜਾਬ ਦੇ ਸਿੱਖਿਆ ਸਿਸਟਮ ਵਿੱਚ ਵਿਸ਼ਵ ਪੱਧਰੀ ਸੁਧਾਰ ਲਿਆਂਦੇ ਜਾ ਸਕਣ।

ਇਹ ਵੀ ਪੜ੍ਹੋ ਨੰਗਲ ਝੀਲ ‘ਤੇ ਉੱਤਰੀ ਭਾਰਤ ਦਾ ਪਹਿਲਾ ਗਲਾਸ ਬ੍ਰਿਜ ਬਣੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਨਸ਼ਿਆਂ ਵਿਰੁੱਧ ਮੁਹਿੰਮ ਦਾ ਹਵਾਲਾ ਦਿੰਦੇ ਹੋਏ ਉਨ੍ਹਾਂ ਕਿਹਾ ਕਿ।ਮਾਨ ਸਰਕਾਰ ਨੇ ਆਪਣੀ ‘ਯੁੱਧ ਨਸ਼ਿਆਂ ਵਿਰੁੱਧ’ ਪਹਿਲਕਦਮੀ ਤਹਿਤ ਸਖ਼ਤ ਕਾਰਵਾਈ ਕੀਤੀ ਹੈ, ਜਿਸ ਤਹਿਤ ਹਜ਼ਾਰਾਂ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਹ ਇੱਕ ਸਪੱਸ਼ਟ ਸੰਦੇਸ਼ ਹੈ ਕਿ ਪੰਜਾਬ ਵਿੱਚ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।ਉਨ੍ਹਾਂ ਖੇਡਾਂ ਦੇ ਵਿਕਾਸ ਲਈ ਸਰਕਾਰ ਦੇ ਯਤਨਾਂ ਬਾਰੇ ਵੀ ਦੱਸਿਆ ਕਿ ਪੂਰੇ ਪੰਜਾਬ ਵਿੱਚ ਖੇਡ ਮੈਦਾਨਾਂ, ਇੰਡੋਰ ਜਿੰਮਾਂ ਅਤੇ ਖੇਡਾਂ ਦੇ ਬੁਨਿਆਦੀ ਢਾਂਚੇ ਦਾ ਵੱਡੇ ਪੱਧਰ ‘ਤੇ ਵਿਕਾਸ ਕੀਤਾ ਜਾ ਰਿਹਾ ਹੈ। ਉਨ੍ਹਾਂ ਅੱਗੇ ਕਿਹਾ ਕਿ ਯੂਥ ਕਲੱਬਾਂ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ ਅਤੇ ਉਨ੍ਹਾਂ ਨੂੰ ਖੇਡ ਕਿੱਟਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਤਾਂ ਜੋ ਨੌਜਵਾਨਾਂ ਨੂੰ ਸਾਰਥਕ ਗਤੀਵਿਧੀਆਂ ਵਿੱਚ ਜੋੜ ਕੇ ਉਨ੍ਹਾਂ ਦੀ ਊਰਜਾ ਨੂੰ ਦੇਸ਼ ਨਿਰਮਾਣ ਵੱਲ ਲਗਾਇਆ ਜਾ ਸਕੇ।ਇਨ੍ਹਾਂ ਯਤਨਾਂ ਨੂੰ ਇੱਕ ਵਿਸ਼ਾਲ ਦ੍ਰਿਸ਼ਟੀਕੋਣ ਵਿੱਚ ਰੱਖਦਿਆਂ ਪਰਮਿੰਦਰ ਸਿੰਘ ਗੋਲਡੀ ਨੇ ਕਿਹਾ ਕਿ ਇਹ ਯਤਨ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਦੇ ਇੱਕ ਪ੍ਰਗਤੀਸ਼ੀਲ ਅਤੇ ਖੁਸ਼ਹਾਲ ਪੰਜਾਬ ਬਣਾਉਣ ਦੇ ਵਿਜ਼ਨ ਦੇ ਅਨੁਸਾਰ ਹਨ। ਉਨ੍ਹਾਂ ਅੱਗੇ ਕਿਹਾ ਕਿ ਆਪ ਸਰਕਾਰ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਇੱਕ ਬਿਹਤਰ ਅਤੇ ਬਰਾਬਰੀ ਵਾਲੇ ਸਮਾਜ ਦੇ ਸੁਪਨੇ ਨੂੰ ਪੂਰਾ ਕਰਨ ਦੀ ਭਾਵਨਾ ਨਾਲ ਕੰਮ ਕਰ ਰਹੀ ਹੈ।ਆਪ ਵਰਕਰਾਂ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਉਨ੍ਹਾਂ ਕਿਹਾ ਕਿ ਆਪ ਵਰਕਰ ਸਰਕਾਰ ਦੀ ਹਰ ਪ੍ਰਾਪਤੀ, ਚਾਹੇ ਉਹ ਮੁਫ਼ਤ ਬਿਜਲੀ ਹੋਵੇ, ਸੁਧਰੀ ਹੋਈ ਕਾਨੂੰਨ ਵਿਵਸਥਾ, ਸੜਕ ਸੁਰੱਖਿਆ ਫੋਰਸ ਜਾਂ ਵਿਕਾਸ ਦੀਆਂ ਪਹਿਲਕਦਮੀਆਂ, ਪੰਜਾਬ ਦੇ ਹਰ ਘਰ ਤੱਕ ਲੈ ਕੇ ਜਾਣਗੇ। ਉਨ੍ਹਾਂ ਅੰਤ ਵਿੱਚ ਕਿਹਾ ਕਿ ਯੂਥ ਵਿੰਗ ਇਹ ਯਕੀਨੀ ਬਣਾਏਗਾ ਕਿ ਮਾਨ ਸਰਕਾਰ ਦੇ ਇਤਿਹਾਸਕ ਕੰਮਾਂ ਦਾ ਸੁਨੇਹਾ ਸੂਬੇ ਦੇ ਕੋਨੇ-ਕੋਨੇ ਤੱਕ ਪਹੁੰਚੇ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

मुख्यमंत्री ने उन्नत सिंचाई उत्सव 2026 में की अनेक घोषणाएं

0

👉तोशाम का सरकारी अस्पताल होगा अब 100 बैड वाला, बीडीपीओ भवन भी बनेगा नया
👉ग्रामीण क्षेत्र के विकास के लिए 5 करोड़ रुपये देने का किया ऐलान
Haryana News:हरियाणा के मुख्यमंत्री श्री नायब सिंह सैनी ने मंगलवार को भिवानी के तोशाम में आयोजित उन्नत सिंचाई उत्सव 2026 में तोशाम हलके के लिए लिए स्वास्थ्य, सड़क और किसानों से संबंधित कई महत्वपूर्ण परियोजनाओं की घोषणाएं भी की है।मुख्यमंत्री श्री नायब सिंह सैनी ने कहा कि तोशाम में 50 बेड हॉस्पिटल को फिजीबिलिटी चेक करवाकर 100 बेड का बनवाया जाएगा। गांव दिनोद में सीवरेज सिस्टम और जलापूर्ति विस्तार को स्वर्ण जयंती महाग्राम योजना के तहत पंचायत द्वारा भूमि उपलब्ध करवाने पर एसटीपी का निर्माण जाएगा, जिस पर 97 करोड़ 96 लाख रुपए खर्च आएगा। उन्होंने विधानसभा क्षेत्र के ग्रामीण एरिया में विकास के लिए विशेष तौर पर 5 करोड़ रुपये अतिरिक्त दिए जाने की घोषणा भी की।उन्होंने कहा कि तोशाम में बीडीपीओ कार्यालय के नए भवन का निर्माण करवाया जाएगा। इसके अलावा पंचायत द्वारा भूमि उपलब्ध करवाने पर गांव मनसरबास में 33 केवी सबस्टेशन का निर्माण भी होगा।साथ ही तोशाम में कैबिनेट मंत्री श्रीमती श्रुति चौधरी द्वारा बताएं गए गांवों में नए मिनी खेल स्टेडियम का निर्माण करवाया जाएगा।

इसे भी पढ़ें  समावेशी शिक्षा की दिशा में बड़ा कदम, 134-ए के तहत शुल्क प्रतिपूर्ति अनुदान किया जारी-शिक्षा मंत्री महीपाल ढांडा

मुख्यमंत्री ने कैरु के सरकारी कॉलेज में विज्ञान संकाय शीघ्र शुरू करने, तोशाम की अनाज मंडी में शेड की मरम्मत करवाने, मार्केट कमेटी के नए कार्यालय के निर्माण करवाएं जाने की भी घोषणा की। साथ ही उन्होंने कहा कि जुई की अनाज मंडी में शेड का निर्माण और मार्केट कमेटी कार्यालय का निर्माण करवाया जाएगा।सड़कों संबंधित घोषणाएं करते हुए मुख्यमंत्री ने कहा कि मार्केट कमेटी की सड़कों में मंढान से रोढ़ा, मंढान से देवावास, मंढान से ईसरवाल, खावा से रोढ़ा, रोढ़ा से साहलेवाला, मालवास से कोहाड़ तक की करीब 22.14 किलोमीटर लंबी सडक़ों का निर्माण करवाया जाएगा, जिन पर करीब 11 करोड़ रुपए की राशि खर्च होगी।इसी प्रकार से लोकनिर्माण विभाग की सडक़ों के नवीनीकरण और चौड़ा करने का कार्य किया जाएगा। इनमें बिजलानवास से कुड़ल, मनसरवास संपर्क रोड़, गोलपुरा रोड की अतिरिक्त लंबाई, गोलागढ़ संपर्क रोड, लहलाना से गोलपुरा सडक़, देवसर स्कूल संपर्क सडक़, हांसी तोशाम रोड से किरावड़ रोड, तोशाम रोड से किरावड़ रोड, किरावड़ गांव में छुटी हुई सडक़, पटौदी से संडवा सडक़, छपार रांगडान से जोगियान गारनपुरा सडक़, बुसान से संडवा सडक़, दांगकला से बीरन और दांगकला से सांगवान, बुसान से हसान, रोढ़ा संपर्क मार्ग, खानक से किरावड़ तक की करीब 61 किलोमीटर लंबी 19 सड़के शामिल हैं।

इसे भी पढ़ें  मुख्यमंत्री नायब सिंह सैनी ने भगवान महावीर जयंती पर किया नमन

इस कार्य पर करीब 56 करोड़ 40 लाख रुपए की लागत आएगी। साथ ही 170 किलोमीटर लंबी 42 सडक़ों की 95 करोड़ की लागत से मरम्मत का कार्य किया जाएगा। मुख्यमंत्री ने कहा कि तोशाम भिवानी क्षेत्र की मार्केट कमेटी की 13 सडक़े हैं, जो कि 47.37 किलोमीटर लंबी हैं, जिनकी मरम्मत करवाई जाएगी।मुख्यमंत्री ने तोशाम विधानसभा क्षेत्र के ग्रामीण क्षेत्र में 25 किलोमीटर लंबी दूरी के खेतों को रास्तों को पक्का करवाने की घोषणा भी की।उन्होंने तोशाम विधानसभा क्षेत्र की 23 अन्य सड़कों के रख-रखाव करवाएं जाने की घोषणा भी की।मुख्यमंत्री श्री नायब सिंह सैनी ने कहा कि सरकार ने हर क्षेत्र और हर वर्ग के कल्याण के लिए अनेक योजनाएं बनाई हैं और उन्हें पारदर्शिता के साथ लागू किया है। भिवानी क्षेत्र के विकास में भी किसी भी तरह की कोर कसर बाकी नहीं छोड़ी जाएगी।

👉नवीनतम समाचार पढ़ने के लिए नीचे दिए गए लिंक पर क्लिक करें।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

समाचार और विज्ञापनों के लिए, हमारे व्हाट्सएप नंबर +91 98786-15057 पर संपर्क करें।

Punjab ਹਰ ਪਰਿਵਾਰ ਨੂੰ 10 ਲੱਖ ਰੁਪਏ ਸਾਲਾਨਾ ਨਕਦ ਰਹਿਤ ਸਿਹਤ ਕਵਰ ਦੇਣ ਵਾਲਾ ਪਹਿਲਾ ਸੂਬਾ ਬਣਿਆ: ਡਾ. ਬਲਬੀਰ ਸਿੰਘ

0

👉30 ਲੱਖ ਤੋਂ ਵੱਧ ‘ਸਿਹਤ ਕਾਰਡ’ ਬਣਾਏ ਗਏ; ਪੰਜਾਬ ਦਾ ਟੀਚਾ 65 ਲੱਖ ਪਰਿਵਾਰਾਂ ਨੂੰ ਯੂਨੀਵਰਸਲ ਹੈਲਥਕੇਅਰ ਦੇਣਾ ਹੈ: ਡਾ. ਬਲਬੀਰ ਸਿੰਘ
Punjab News:ਯੂਨੀਵਰਸਲ ਹੈਲਥਕੇਅਰ ਵੱਲ ਇੱਕ ਇਤਿਹਾਸਕ ਕਦਮ ਪੁੱਟਦਿਆਂ, ਪੰਜਾਬ ਸਰਕਾਰ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਹਰ ਪਰਿਵਾਰ ਨੂੰ 10 ਲੱਖ ਰੁਪਏ ਦਾ ਸਾਲਾਨਾ ਨਕਦ ਰਹਿਤ ਸਿਹਤ ਕਵਰ ਪ੍ਰਦਾਨ ਕਰਨ ਵਾਲਾ ਭਾਰਤ ਦਾ ਪਹਿਲਾ ਸੂਬਾ ਬਣਿਆ। ਇਹ ਯੋਜਨਾ ਪੀ.ਐਮ-ਜੇ.ਏ.ਵਾਈ ਸਕੀਮ ਦੇ 5 ਲੱਖ ਰੁਪਏ ਦੇ ਕਵਰ ਨੂੰ ਦੁੱਗਣਾ ਕਰਦੀ ਹੈ ਅਤੇ ਸਾਰੇ ਵਸਨੀਕਾਂ ਨੂੰ ਇਸ ਦੇ ਦਾਇਰੇ ਵਿੱਚ ਲਿਆਉਂਦੀ ਹੈ।ਇੱਕ ਵੱਡੇ ਮੀਲ ਪੱਥਰ ਵਜੋਂ, ਸੂਬੇ ਵਿੱਚ ਹੁਣ ਤੱਕ 30 ਲੱਖ ਤੋਂ ਵੱਧ ‘ਸਿਹਤ ਕਾਰਡ’ ਬਣਾਏ ਜਾ ਚੁੱਕੇ ਹਨ, ਜਿਸ ਨਾਲ ਪੰਜਾਬ ਦੀ ਲਗਭਗ ਅੱਧੀ ਆਬਾਦੀ ਨੂੰ ਸੁਰੱਖਿਅਤ ਸਿਹਤ ਕਵਰ ਮਿਲ ਗਿਆ ਹੈ। ਕਾਰਡ ਬਣਾਉਣ ਦੀ ਇਹ ਵੱਡੀ ਗਿਣਤੀ ਸ਼ਹਿਰੀ ਅਤੇ ਪੇਂਡੂ ਦੋਵਾਂ ਖੇਤਰਾਂ ਵਿੱਚ ਲੋਕਾਂ ਦੇ ਉਤਸ਼ਾਹ ਨੂੰ ਦਰਸਾਉਂਦੀ ਹੈ।ਇਸ ਵਚਨਬੱਧਤਾ ਨੂੰ ਹੋਰ ਮਜ਼ਬੂਤ ਕਰਦਿਆਂ, ਭਗਵੰਤ ਮਾਨ ਸਰਕਾਰ ਨੇ ਪੰਜਾਬ ਬਜਟ 2026-27 ਵਿੱਚ ਵਿੱਚ ਇਸ ਯੋਜਨਾ ਲਈ 2000 ਕਰੋੜ ਰੁਪਏ ਅਲਾਟ ਕੀਤੇ ਹਨ, ਜੋ ਸਿਹਤ ਸਹੂਲਤਾਂ ਨੂੰ ਸਰਕਾਰ ਦੇ ਸ਼ਾਸਨ ਮਾਡਲ ਦਾ ਕੇਂਦਰੀ ਥੰਮ੍ਹ ਬਣਾਉਂਦੇ ਹਨ।ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹੋਈ ਇਸ ਤਬਦੀਲੀ ਬਾਰੇ ਜਾਣਕਾਰੀ ਦਿੰਦਿਆਂ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ, “30 ਲੱਖ ਤੋਂ ਵੱਧ ਸਿਹਤ ਕਾਰਡਾਂ ਦੀ ਰਜਿਸਟ੍ਰੇਸ਼ਨ ਦੇ ਨਾਲ, ਪੰਜਾਬ ਜਨਤਕ ਸਿਹਤ ਸੰਭਾਲ ਵਿੱਚ ਇੱਕ ਨਵਾਂ ਮਿਆਰ ਸਥਾਪਤ ਕਰ ਰਿਹਾ ਹੈ।

ਇਹ ਵੀ ਪੜ੍ਹੋ  ਨੰਗਲ ਝੀਲ ‘ਤੇ ਉੱਤਰੀ ਭਾਰਤ ਦਾ ਪਹਿਲਾ ਗਲਾਸ ਬ੍ਰਿਜ ਬਣੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਭਾਰਤ ਦਾ ਪਹਿਲਾ ਅਜਿਹਾ ਸੂਬਾ ਹਾਂ ਜੋ ਹਰ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਯੂਨੀਵਰਸਲ ਅਤੇ ਨਕਦ ਰਹਿਤ ਇਲਾਜ ਮੁਹੱਵੀਆ ਕਰਵਾ ਰਿਹਾ ਹੈ। ਇਹ ਨਾ ਸਿਰਫ਼ ਆਰਥਿਕ ਰੁਕਾਵਟਾਂ ਨੂੰ ਦੂਰ ਕਰ ਰਿਹਾ ਹੈ, ਸਗੋਂ ਹਰ ਨਾਗਰਿਕ ਲਈ ਸਨਮਾਨ ਅਤੇ ਸਮੇਂ ਸਿਰ ਇਲਾਜ ਦੀ ਗਰੰਟੀ ਵੀ ਦੇ ਰਿਹਾ ਹੈ।”ਇਸ ਯੋਜਨਾ ਦੇ ਤੇਜ਼ੀ ਨਾਲ ਪਸਾਰ ਲਈ ਪਿੰਡਾਂ, ਮੰਡੀਆਂ, ਸਕੂਲਾਂ, ਕਾਲਜਾਂ, ਹਸਪਤਾਲਾਂ, ਫੈਕਟਰੀਆਂ ਅਤੇ ਜਨਤਕ ਥਾਵਾਂ ‘ਤੇ ਸਿਹਤ ਕੈਂਪਾਂ ਰਾਹੀਂ ਜ਼ਮੀਨੀ ਪੱਧਰ ‘ਤੇ ਕੰਮ ਕੀਤਾ ਗਿਆ ਹੈ। ਸੇਵਾ ਕੇਂਦਰਾਂ ਅਤੇ ਕਾਮਨ ਸਰਵਿਸ ਸੈਂਟਰਾਂ ‘ਤੇ ਲਗਾਤਾਰ ਰਜਿਸਟ੍ਰੇਸ਼ਨ ਅਤੇ ਘਰ-ਘਰ ਜਾ ਕੇ ਪਹੁੰਚ ਕਰਨ ਨਾਲ ਹਰ ਵਰਗ ਦੇ ਲੋਕਾਂ ਨੂੰ ਇਸ ਦਾ ਲਾਭ ਮਿਲਣਾ ਯਕੀਨੀ ਹੋਇਆ ਹੈ।ਜਿਵੇਂ-ਜਿਵੇਂ ਇਸ ਯੋਜਨਾ ਦਾ ਦਾਇਰਾ ਵਧ ਰਿਹਾ ਹੈ, ਇਸਦੇ ਵਰਤੋਂ ਦੇ ਰੁਝਾਨ ਜ਼ਮੀਨੀ ਪੱਧਰ ‘ਤੇ ਪੈਣ ਵਾਲੇ ਪ੍ਰਭਾਵ ਨੂੰ ਦਰਸਾਉਂਦੇ ਹਨ। ਸਭ ਤੋਂ ਵੱਧ ਲਏ ਜਾਣ ਵਾਲੇ ਇਲਾਜਾਂ ਵਿੱਚ ਡਾਇਲਸਿਸ, ਦਿਲ ਦੀਆਂ ਪ੍ਰਕਿਰਿਆਵਾਂ ਜਿਵੇਂ ਕਿ ਐਂਜੀਓਪਲਾਸਟੀ, ਗੋਡੇ ਬਦਲਣ ਵਰਗੀਆਂ ਆਰਥੋਪੀਡਿਕ ਸਰਜਰੀਆਂ, ਕੈਂਸਰ ਦਾ ਇਲਾਜ, ਅਤੇ ਹਾਦਸਿਆਂ ਤੇ ਜਾਨਵਰਾਂ ਦੇ ਕੱਟਣ ਵਰਗੇ ਐਮਰਜੈਂਸੀ ਕੇਸ ਸ਼ਾਮਲ ਹਨ।ਇਸ ਯੋਜਨਾ ਦੀ ਪਹੁੰਚ ਹਰ ਉਮਰ ਦੇ ਲੋਕਾਂ ਅਤੇ ਗੰਭੀਰ ਬਿਮਾਰੀਆਂ ਤੱਕ ਫੈਲੀ ਹੋਈ ਹੈ। ਸ੍ਰੀ ਮੁਕਤਸਰ ਸਾਹਿਬ ਵਿੱਚ ਇੱਕ 1 ਸਾਲ ਦੇ ਬੱਚੇ ਨੂੰ ਨਿਮੋਨੀਆ ਦਾ ਸਮੇਂ ਸਿਰ ਇਲਾਜ ਮਿਲਿਆ, ਜਦੋਂ ਕਿ ਮੋਗਾ ਵਿੱਚ ਇੱਕ 98 ਸਾਲਾ ਬਜ਼ੁਰਗ ਮਹਿਲਾ ਨੇ ਕੀਮੋਥੈਰੇਪੀ ਨਾਲ ਸਬੰਧਤ ਸੇਵਾਵਾਂ ਪ੍ਰਾਪਤ ਕੀਤੀਆਂ।

ਇਹ ਵੀ ਪੜ੍ਹੋ  ਹੁਣ,ਅਮਰੀਕਾ ਅਤੇ ਯੂਰਪ ਵਾਂਗ ਪੰਜਾਬ ਵਿੱਚ ਮਹਿਜ਼ 6 ਮਿੰਟਾਂ ਵਿੱਚ ਪੁਲਿਸ ਸਹਾਇਤਾ ਮਿਲੇਗੀ:ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਇੱਕ ਹੋਰ ਮਾਮਲੇ ਵਿੱਚ, ਮਾਣਕਪੁਰ ਦੀ ਸੁਖਵਿੰਦਰ ਕੌਰ ਦੇ ਦਿਲ ਦੀ ਗੰਭੀਰ ਹਾਲਤ ਕਾਰਨ ਤੁਰੰਤ ਸਟੈਂਟ ਪਾਏ ਗਏ, ਜਿਸ ਦਾ ਅੰਦਾਜ਼ਨ ਖਰਚਾ 3-4 ਲੱਖ ਰੁਪਏ ਸੀ, ਜੋ ਕਿ ਪੂਰੀ ਤਰ੍ਹਾਂ ਇਸ ਯੋਜਨਾ ਅਧੀਨ ਕਵਰ ਕੀਤਾ ਗਿਆ।ਹਰੇਕ ਮਾਮਲੇ ਵਿੱਚ, ਇਲਾਜ ਬਿਨਾਂ ਕਿਸੇ ਦੇਰੀ ਦੇ ਸ਼ੁਰੂ ਹੋਇਆ, ਜੋ ਇਹ ਦਰਸਾਉਂਦਾ ਹੈ ਕਿ ਕਿਵੇਂ ਸਿਹਤ ਕਾਰਡ ਹਰ ਉਮਰ ਵਰਗ ਅਤੇ ਡਾਕਟਰੀ ਲੋੜਾਂ ਲਈ ਤੁਰੰਤ ਅਤੇ ਨਕਦੀ ਰਹਿਤ ਇਲਾਜ ਨੂੰ ਸੰਭਵ ਬਣਾ ਰਿਹਾ ਹੈ।900 ਤੋਂ ਵੱਧ ਸੂਚੀਬੱਧ ਸਰਕਾਰੀ ਅਤੇ ਨਿੱਜੀ ਹਸਪਤਾਲਾਂ ਅਤੇ 2300 ਤੋਂ ਵੱਧ ਇਲਾਜ ਪੈਕੇਜਾਂ ਦੇ ਨਾਲ, ਲਾਭਪਾਤਰੀ ਹੁਣ ਆਪਣੇ ਘਰ ਦੇ ਨੇੜੇ ਮਿਆਰੀ ਸਿਹਤ ਸੇਵਾਵਾਂ ਦਾ ਲਾਭ ਉਠਾ ਰਹੇ ਹਨ। ਹੁਣ ਤੱਕ, ਇਸ ਯੋਜਨਾ ਤਹਿਤ 300 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਵਾਲੇ ਲਗਭਗ 2 ਲੱਖ ਇਲਾਜ ਕੀਤੇ ਜਾ ਚੁੱਕੇ ਹਨ, ਜਿਨ੍ਹਾਂ ਵਿੱਚ 43,000 ਤੋਂ ਵੱਧ ਸਰਜੀਕਲ ਪ੍ਰਕਿਰਿਆਵਾਂ ਸ਼ਾਮਲ ਹਨ।ਜਿਵੇਂ-ਜਿਵੇਂ ਰਜਿਸਟ੍ਰੇਸ਼ਨ ਦਾ ਅੰਕੜਾ 65 ਲੱਖ ਪਰਿਵਾਰਾਂ ਦੇ ਟੀਚੇ ਵੱਲ ਵਧ ਰਿਹਾ ਹੈ, ਮੁੱਖ ਮੰਤਰੀ ਸਿਹਤ ਯੋਜਨਾ ਪੰਜਾਬ ਦੇ ਸਿਹਤ ਢਾਂਚੇ ਦੇ ਇੱਕ ਮਜ਼ਬੂਤ ਅਧਾਰ ਵਜੋਂ ਉੱਭਰ ਰਹੀ ਹੈ, ਜੋ ਜਨਤਕ ਸਿਹਤ ਕਵਰੇਜ ਦੇ ਪੈਮਾਨੇ ਅਤੇ ਦਾਇਰੇ ਵਿੱਚ ਇੱਕ ਰਾਸ਼ਟਰੀ ਮਿਸਾਲ ਕਾਇਮ ਕਰ ਰਹੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਨੰਗਲ ਝੀਲ ‘ਤੇ ਉੱਤਰੀ ਭਾਰਤ ਦਾ ਪਹਿਲਾ ਗਲਾਸ ਬ੍ਰਿਜ ਬਣੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

0

👉ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਰੋੜਾਂ ਰੁਪਏ ਦੇ ਵਿਕਾਸ ਕਾਰਜਾਂ ਦੇ ਉਦਘਾਟਨ ਨਾਲ ਨੰਗਲ ਦੇ ਵਿਕਾਸ ਵਿੱਚ ਲਿਆਂਦੀ ਤੇਜ਼ੀ
👉23 ਕਰੋੜ ਰੁਪਏ ਦੀ ਲਾਗਤ ਨਾਲ ਕਾਰਗਿਲ ਸ਼ਹੀਦ ਕੈਪਟਨ ਅਮੋਲ ਕਾਲੀਆ ਦੇ ਨਾਮ ‘ਤੇ ਸੈਂਟਰ ਆਫ਼ ਐਕਸੀਲੈਂਸ ਬਣਾਇਆ ਜਾਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
Nangal News:ਨੰਗਲ ਨੂੰ ਆਧੁਨਿਕ ਬੁਨਿਆਦੀ ਢਾਂਚੇ, ਹੁਨਰ ਵਿਕਾਸ ਅਤੇ ਸੈਰ-ਸਪਾਟੇ ਦੇ ਕੇਂਦਰ ਵਜੋਂ ਵਿਕਸਤ ਕਰਨ ਦੇ ਯਤਨਾਂ ਵਜੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 75 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟ ਦੀ ਸ਼ੁਰੂਆਤ ਕੀਤੀ, ਜਿਸ ਤਹਿਤ ਉੱਤਰੀ ਭਾਰਤ ਦਾ ਪਹਿਲਾ ਗਲਾਸ ਬ੍ਰਿਜ, ਕਾਰਗਿਲ ਸ਼ਹੀਦ ਕੈਪਟਨ ਅਮੋਲ ਕਾਲੀਆ ਦੇ ਨਾਮ ‘ਤੇ 23 ਕਰੋੜ ਰੁਪਏ ਦਾ ਸੈਂਟਰ ਆਫ਼ ਐਕਸੀਲੈਂਸ ਅਤੇ ਸਿੱਖਿਆ ਬੁਨਿਆਦੀ ਢਾਂਚੇ ਵਿੱਚ ਵੱਡੇ ਪੱਧਰ ‘ਤੇ ਅੱਪਗ੍ਰੇਡਸ਼ਨ ਕਰਨਾ ਸ਼ਾਮਲ ਹਨ।ਮੁੱਖ ਮੰਤਰੀ ਨੇ ਇਹਨਾਂ ਪਹਿਲਕਦਮੀਆਂ ਨੂੰ ਵਿਕਾਸ ਵਿੱਚ ਸਾਲਾਂ ਤੋਂ ਆਈ ਖੜੋਤ ਨੂੰ ਦੂਰ ਕਰਨ ਪ੍ਰਤੀ ਫੈਸਲਾਕੁੰਨ ਕਦਮ ਦੱਸਦਿਆਂ ਇੱਕ ਅਜਿਹੇ ਪ੍ਰਸ਼ਾਸਨਿਕ ਮਾਡਲ ਦੀ ਰੂਪਰੇਖਾ ਦਿੱਤੀ ਜਿਸ ਵਿੱਚ ਰੋਬੋਟਿਕਸ, ਇਲੈਕਟ੍ਰਿਕ ਵਾਹਨ, ਸੂਰਜੀ ਤਕਨਾਲੋਜੀ ਅਤੇ ਡਰੋਨ ਸਿਖਲਾਈ ਵਰਗੇ ਅਤਿ-ਆਧੁਨਿਕ ਖੇਤਰਾਂ ਵਿੱਚ ਉਦਯੋਗ ਪੱਖੀ ਹੁਨਰ ਸਿਖਲਾਈ, ਔਰਤਾਂ ਲਈ ਤਕਨੀਕੀ ਸਿੱਖਿਆ ਤੱਕ ਪਹੁੰਚ ਅਤੇ ਪੰਜਾਬ ਦੀ ਖੇਤੀਬਾੜੀ ਰੀੜ੍ਹ ਦੀ ਹੱਡੀ ਨੂੰ ਮਜ਼ਬੂਤ ਕਰਨ ਲਈ ਭਾਖੜਾ ਨਹਿਰ ਦੇ ਬਰਾਬਰ ਵੱਡੇ ਪੱਧਰ ‘ਤੇ ਪਾਣੀ ਪ੍ਰਦਾਨ ਕਰਨਾ ਸ਼ਾਮਲ ਹੈ।ਇਸ ਕਦਮ ਨੂੰ ਸਿਆਸੀ ਵਿਰੋਧ ਨਾਲ ਜੋੜਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨਸ਼ਿਆਂ ਦੇ ਕਾਰੋਬਾਰ ਦੀ ਸਰਪ੍ਰਸਤੀ ਅਤੇ ਪੰਜਾਬ ਦੇ ਸਮਾਜਿਕ ਤਾਣੇ-ਬਾਣੇ ਨੂੰ ਕਮਜ਼ੋਰ ਕਰਨ ਵਾਲਿਆਂ ਨੂੰ ਕਦੇ ਵੀ ਮੁਆਫ਼ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕ ਨੌਕਰੀਆਂ, ਸਿੱਖਿਆ ਅਤੇ ਬੁਨਿਆਦੀ ਢਾਂਚੇ ‘ਤੇ ਕੇਂਦ੍ਰਿਤ ਇਮਾਨਦਾਰ ਸ਼ਾਸਨ ਦੇ ਮਾਡਲ ਵੱਲ ਨਿਰਣਾਇਕ ਤੌਰ ‘ਤੇ ਅੱਗੇ ਵਧ ਰਹੇ ਹਨ।ਲੋਕਾਂ ਨੂੰ 75 ਕਰੋੜ ਰੁਪਏ ਦੇ ਵਿਕਾਸ ਕਾਰਜ ਸਮਰਪਿਤ ਕਰਨ ਉਪਰੰਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅਕਾਲੀਆਂ ‘ਤੇ ਪੀੜ੍ਹੀਆਂ ਦੀ ਨਸਲਕੁਸ਼ੀ ਦਾ ਮੁਕੱਦਮਾ ਦਰਜ ਕੀਤਾ ਜਾਣਾ ਚਾਹੀਦਾ ਹੈ ਕਿਉਂਕਿ ਉਨ੍ਹਾਂ ਨੇ ਨਸ਼ਿਆਂ ਦੇ ਵਪਾਰ ਨੂੰ ਸਰਪ੍ਰਸਤੀ ਦਿੱਤੀ ਸੀ ਅਤੇ ਉਨ੍ਹਾਂ ਦੇ ਲੰਬੇ ਕੁਸ਼ਾਸਨ ਦੌਰਾਨ ਨਸ਼ਿਆਂ ਦੇ ਵਪਾਰ ਨੇ ਆਪਣੇ ਪੈਰ ਪਸਾਰੇ ਸਨ। ਇਨ੍ਹਾਂ ਆਗੂਆਂ ਦੇ ਹੱਥ ਆਪਣੇ ਸਰਕਾਰੀ ਵਾਹਨਾਂ ਵਿੱਚ ਸੂਬੇ ਵਿੱਚ ਸਪਲਾਈ ਕੀਤੇ ਜਾਣ ਵਾਲੇ ਨਸ਼ਿਆਂ ਦਾ ਸ਼ਿਕਾਰ ਹੋਏ ਲੱਖਾਂ ਨੌਜਵਾਨਾਂ ਦੇ ਖੂਨ ਨਾਲ ਰੰਗੇ ਹੋਏ ਹਨ। ਇਹ ਪਾਪ ਮੁਆਫ਼ ਨਹੀਂ ਕੀਤੇ ਜਾ ਸਕਦੇ ਅਤੇ ਇਹਨਾਂ ਆਗੂਆਂ ਨੂੰ ਲੋਕਾਂ ਵੱਲੋਂ ਉਨ੍ਹਾਂ ਦੇ ਗੁਨਾਹਾਂ ਲਈ ਕਦੇ ਵੀ ਮੁਆਫ਼ ਨਹੀਂ ਕੀਤਾ ਜਾ ਸਕਦਾ।” ਅਕਾਲੀ ਲੀਡਰਸ਼ਿਪ ‘ਤੇ ਵਰ੍ਹਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਮੌਕਾਪ੍ਰਸਤ ਆਗੂ ਹਨ ਜੋ ਆਪਣੀ ਸਹੂਲਤ ਅਤੇ ਨਿੱਜੀ ਸਿਆਸੀ ਹਿੱਤਾਂ ਅਨੁਸਾਰ ਗਿਰਗਿਟ ਵਾਂਗ ਆਪਣਾ ਰੰਗ ਅਤੇ ਪੱਖ ਬਦਲਦੇ ਹਨ। ਉਨ੍ਹਾਂ ਨੇ ਲੰਬੇ ਸਮੇਂ ਤੋਂ ਆਪਣੇ ਆਪ ਨੂੰ ਕਿਸਾਨ ਕਹਿ ਕੇ ਲੋਕਾਂ ਨੂੰ ਮੂਰਖ ਬਣਾਇਆ ਹੈ ਪਰ ਕੀ ਉਹ ਦੱਸ ਸਕਦੇ ਹਨ ਕਿ ਕੋਈ ਵੀ ਅਨਾਜ ਉਤਪਾਦਕ ਬੱਸਾਂ ਦਾ ਇੱਕ ਵੱਡਾ ਬੇੜਾ ਅਤੇ ਗੁੜਗਾਓਂ ਵਿੱਚ ਇੱਕ ਆਲੀਸ਼ਾਨ ਹੋਟਲ ਕਿਵੇਂ ਬਣਾ ਸਕਦਾ ਹੈ? ਇਹ ਸਭ ਕੁਝ ਆਪਣੇ ਨਿੱਜੀ ਸਿਆਸੀ ਲਾਭਾਂ ਲਈ ਸੂਬੇ ਅਤੇ ਇਸ ਦੇ ਲੋਕਾਂ ਦੇ ਹਿੱਤਾਂ ਨੂੰ ਵੇਚ ਕੇ ਬਣਾਇਆ ਗਿਆ ਹੈ।”

ਇਹ ਵੀ ਪੜ੍ਹੋ  ਹੁਣ,ਅਮਰੀਕਾ ਅਤੇ ਯੂਰਪ ਵਾਂਗ ਪੰਜਾਬ ਵਿੱਚ ਮਹਿਜ਼ 6 ਮਿੰਟਾਂ ਵਿੱਚ ਪੁਲਿਸ ਸਹਾਇਤਾ ਮਿਲੇਗੀ:ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਦੇ ਮੁੱਖ ਮੰਤਰੀ ਨੇ ਕਿਹਾ, “ਸੁਖਬੀਰ ਸਿੰਘ ਬਾਦਲ ਨੇ ਜਨਤਾ ਵਿੱਚ ਆਪਣਾ ਵਿਸ਼ਵਾਸ਼ ਗੁਆ ਦਿੱਤਾ ਹੈ ਅਤੇ ਰੈਲੀਆਂ ਵਿੱਚ ਭੀੜ ਦਿਖਾਉਣ ਲਈ ਪੈਸੇ ਦੇ ਕੇ ਬੁਲਾਏ ਗਏ ਵਰਕਰਾਂ ਦੀ ਵਰਤੋਂ ਕੀਤੀ ਜਾ ਰਹੀ ਹੈ। ਹਰ ਅਕਾਲੀ ਰੈਲੀ ਵਿੱਚ ਉਹੀ ਭੀੜ ਮੌਜੂਦ ਹੁੰਦੀ ਹੈ। ਸੂਬਾ ਸਰਕਾਰ ਵੱਲੋਂ ਕੀਤੇ ਗਏ ਬੇਮਿਸਾਲ ਕੰਮਾਂ ਕਾਰਨ ਉਹ ਆਪਣਾ ਮਾਨਸਿਕ ਸੁਤੰਲਨ ਗੁਆ ਚੁੱਕੇ ਹਨ ਜਿਸ ਕਾਰਨ ਉਹ ਬੇਬੁਨਿਆਦ ਅਤੇ ਤਰਕਹੀਣ ਬਿਆਨ ਦੇ ਰਹੇ ਹਨ। ਅਜਿਹੇ ਬਿਆਨਾਂ ਦੇ ਆਧਾਰ ‘ਤੇ ਹੀ ਸਾਬਕਾ ਉਪ ਮੁੱਖ ਮੰਤਰੀ ਸੱਤਾ ਵਿੱਚ ਵਾਪਸੀ ਦੇ ਸੁਪਨੇ ਦੇਖ ਰਹੇ ਹਨ ਜੋ ਕਦੇ ਵੀ ਸੰਭਵ ਨਹੀਂ ਹੋਵੇਗਾ।”ਪਿਛਲੀਆਂ ਘਟਨਾਵਾਂ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ, “ਸਾਬਕਾ ਉਪ ਮੁੱਖ ਮੰਤਰੀ ਦਾਅਵਾ ਕਰਦੇ ਹਨ ਕਿ ਉਹਨਾਂ ਨੇ ਆਪਣੇ ਸ਼ਾਸਨ ਦੌਰਾਨ ਵੱਡੇ ਪੱਧਰ ‘ਤੇ ਵਿਕਾਸ ਕਾਰਜ ਕੀਤੇ ਪਰ ਕੋਟਕਪੁਰਾ, ਬਹਿਬਲ ਕਲਾਂ ਅਤੇ ਹੋਰ ਥਾਵਾਂ ਜਿੱਥੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ‘ਬੇਅਦਬੀ’ ਹੋਈ ਅਤੇ ਬੇਕਸੂਰਾਂ ਨੂੰ ਮਾਰਿਆ ਗਿਆ, ਬਾਰੇ ਚੁੱਪ ਕਿਉਂ ਬੈਠੇ ਹਨ। ਇਹ ਸਾਰੀਆਂ ਘਟਨਾਵਾਂ ਉਨ੍ਹਾਂ ਦੇ ਸ਼ਾਸਨ ਦੌਰਾਨ ਵਾਪਰੀਆਂ। ਉਹ ਇਨ੍ਹਾਂ ‘ਬੇਅਦਬੀ’ ਦੀਆਂ ਘਟਨਾਵਾਂ ਨੂੰ ਭੁੱਲ ਗਏ ਹਨ ਅਤੇ ਵਿਸ਼ਵਾਸ ਕਰਦੇ ਹਨ ਕਿ ਲੋਕ ਵੀ ਇਨ੍ਹਾਂ ਨੂੰ ਭੁੱਲ ਜਾਣਗੇ, ਪਰ ਲੋਕ ਇਸ ਨੂੰ ਕਦੇ ਨਹੀਂ ਭੁੱਲਣਗੇ। ਉਨ੍ਹਾਂ ਦਾ ਪਰਿਵਾਰ ਇਸ ਵਿੱਚ ਸ਼ਾਮਲ ਸੀ। ਉਨ੍ਹਾਂ ਦੀ ‘ਪੰਜਾਬ ਬਚਾਓ ਯਾਤਰਾ’ ਅਸਲ ਵਿੱਚ ‘ਪਰਿਵਾਰ ਬਚਾਓ ਯਾਤਰਾ’ ਹੈ। 15 ਸਾਲ ਸੂਬੇ ਨੂੰ ਲੁੱਟਣ ਤੋਂ ਬਾਅਦ ਉਨ੍ਹਾਂ ਨੂੰ ਇਹ ਦੱਸਣਾ ਚਾਹੀਦਾ ਹੈ ਕਿ ਉਹ ਪੰਜਾਬ ਨੂੰ ਕਿਸ ਤੋਂ ਬਚਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਅਕਾਲੀਆਂ ਨੇ ਸੂਬੇ ਨੂੰ ਬੁਰੀ ਤਰ੍ਹਾਂ ਲੁੱਟਿਆ ਹੈ, ਪੰਜਾਬੀਆਂ ਦੀ ਮਾਨਸਿਕਤਾ ਨੂੰ ਭਾਵਨਾਤਮਕ ਤੌਰ ‘ਤੇ ਕੁਚਲਿਆ ਹੈ ਅਤੇ ਮਾਫੀਆ ਨੂੰ ਸਰਪ੍ਰਸਤੀ ਦਿੱਤੀ ਹੈ।”ਪੰਜਾਬ ਦੇ ਮੁੱਖ ਮੰਤਰੀ ਨੇ ਕਿਹਾ, “ਲੋਕ ਅਕਾਲੀਆਂ ਅਤੇ ਬਾਦਲ ਪਰਿਵਾਰ ਦੇ ਸ਼ੱਕੀ ਕਿਰਦਾਰ ਤੋਂ ਚੰਗੀ ਤਰ੍ਹਾਂ ਜਾਣੂ ਹਨ, ਇਸ ਲਈ ਲੋਕ ਹੁਣ ਉਨ੍ਹਾਂ ਦੇ ਝਾਂਸੇ ਵਿੱਚ ਨਹੀਂ ਆਉਣਗੇ। ਜਿਨ੍ਹਾਂ ਆਗੂਆਂ ਦੇ ਘਰਾਂ ਤੱਕ ਪਹਿਲਾਂ ਨਹਿਰਾਂ ਜਾਂਦੀਆਂ ਸਨ, ਉਨ੍ਹਾਂ ਨੇ ਕਦੇ ਇਸ ਦੀ ਪਰਵਾਹ ਨਹੀਂ ਕੀਤੀ। ਸੁਖਬੀਰ ਸਿੰਘ ਬਾਦਲ ਇੱਕ ਕਾਨਵੈਂਟ ਸਕੂਲ ਵਿੱਚ ਪੜ੍ਹੇ-ਲਿਖੇ ਆਗੂ ਹਨ ਜੋ ਪੰਜਾਬ ਦੀ ਮੁੱਢਲੀ ਭੂਗੋਲਿਕ ਸਥਿਤੀ ਤੋਂ ਪੂਰੀ ਤਰ੍ਹਾਂ ਅਣਜਾਣ ਹਨ ਪਰ ਫਿਰ ਵੀ ਉਹ ਸੂਬੇ ‘ਤੇ ਰਾਜ ਕਰਨਾ ਚਾਹੁੰਦੇ ਹਨ।” ਵਿਆਪਕ ਸਿਆਸੀ ਦਾਅਵਿਆਂ ‘ਤੇ ਨਿਸ਼ਾਨਾ ਸਾਧਦਿਆਂ ਉਨ੍ਹਾਂ ਕਿਹਾ, “ਜਿਨ੍ਹਾਂ ਨੇ ਪਾਣੀ ਦੇ ਰਾਖੇ ਹੋਣ ਦਾ ਦਾਅਵਾ ਕੀਤਾ ਸੀ, ਉਨ੍ਹਾਂ ਨੇ ਹੀ ਇਸ ਨੂੰ ਬੁਰੀ ਤਰ੍ਹਾਂ ਤਬਾਹ ਕਰ ਦਿੱਤਾ ਅਤੇ ਜਿਨ੍ਹਾਂ ਨੇ ਆਪਣੇ ਆਪ ਨੂੰ ‘ਬਾਣੀ’ ਦੇ ਸੇਵਾਦਾਰ ਵਜੋਂ ਪੇਸ਼ ਕੀਤਾ ਉਹ ਹੀ ਬੇਅਦਬੀ ਨੂੰ ਰੋਕਣ ਵਿੱਚ ਅਸਫਲ ਰਹੇ। ਇਸੇ ਤਰ੍ਹਾਂ ਦੇਸ਼ ਨੂੰ ਚਲਾਉਣ ਵਾਲੇ ਜੁਮਲੇਬਾਜ਼ ਆਗੂ ਨੇ ਆਪਣੇ ਕਾਰਜਕਾਲ ਦੌਰਾਨ ਲੋਕਾਂ ਨੂੰ ਗੁੰਮਰਾਹ ਕੀਤਾ ਹੈ। ਦੇਸ਼ ਦੇ ਹਰ ਨਾਗਰਿਕ ਦੇ ਖਾਤੇ ਵਿੱਚ 15 ਲੱਖ ਰੁਪਏ ਭੇਜਣ ਦਾ ਵਾਅਦਾ ਅਜੇ ਤੱਕ ਪੂਰਾ ਨਹੀਂ ਹੋਇਆ ਅਤੇ ਲੋਕ, ਖਾਸ ਕਰਕੇ ਔਰਤਾਂ ਗੈਰ-ਯੋਜਨਾਬੱਧ ਨੀਤੀਆਂ ਕਾਰਨ ਦੁਖੀ ਹਨ।”ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਕਾਂਗਰਸ ਵਿੱਚ ਹਰ ਆਗੂ ਮੁੱਖ ਮੰਤਰੀ ਬਣਨਾ ਚਾਹੁੰਦਾ ਹੈ। ਉਨ੍ਹਾਂ ਕੋਲ ਵਰਕਰਾਂ ਨਾਲੋਂ ਵੱਧ ਮੁੱਖ ਮੰਤਰੀ ਦੇ ਚਿਹਰੇ ਹਨ। ਇਸੇ ਕਰਕੇ ਉਨ੍ਹਾਂ ਦੇ ਚੋਟੀ ਦੇ ਆਗੂ ਨੇ ਹਾਲ ਹੀ ਵਿੱਚ ਇੱਕ ਰੈਲੀ ਦੌਰਾਨ ਉਨ੍ਹਾਂ ਨੂੰ ਜਨਤਕ ਤੌਰ ‘ਤੇ ਫਿਟਕਾਰ ਲਗਾਈ ਸੀ। ਕਾਂਗਰਸ ਇੱਕ ਵੰਡਿਆ ਹੋਇਆ ਘਰ ਹੈ ਜੋ ਅੰਦਰੂਨੀ ਝਗੜੇ ਕਾਰਨ ਢਹਿ ਜਾਵੇਗਾ ਪਰ ਫਿਰ ਵੀ ਇਸਦੇ ਆਗੂ ਸੱਤਾ ਵਿੱਚ ਵਾਪਸ ਆਉਣ ਦੇ ਸੁਪਨੇ ਦੇਖਦੇ ਰਹਿੰਦੇ ਹਨ।”

ਇਹ ਵੀ ਪੜ੍ਹੋ  ਕਾਂਗਰਸ, ਅਕਾਲੀ ਦਲ ਅਤੇ ਬੀਜੇਪੀ ਨੂੰ ਵੱਡਾ ਝਟਕਾ; AAP ਨੂੰ ਮਿਲੀ ਮਜਬੂਤੀ

ਲੀਡਰਸ਼ਿਪ ਸਬੰਧੀ ਮੁੱਦਿਆਂ ‘ਤੇ ਚਾਨਣਾ ਪਾਉਂਦਿਆਂ ਉਨ੍ਹਾਂ ਕਿਹਾ, “ਇਹ ਬਦਕਿਸਮਤੀ ਦੀ ਗੱਲ ਹੈ ਕਿ ਕਾਂਗਰਸ ਦੇ ਚੋਟੀ ਦੇ ਆਗੂ ਜੋ ਝਗੜੇ ਕਰ ਰਹੇ ਆਪਣੇ ਸੂਬਾਈ ਆਗੂਆਂ ਨੂੰ ਇੱਕਜੁੱਟ ਕਰਨ ਲਈ ਆਉਂਦੇ ਹਨ, ਨੂੰ ਉਨ੍ਹਾਂ ਦਾ ਨਾਮ ਵੀ ਉਚਾਰਨਾ ਨਹੀਂ ਆਉਂਦਾ। ਇਨ੍ਹਾਂ ਆਗੂਆਂ ਦਾ ਪੰਜਾਬ ਲਈ ਕੋਈ ਦ੍ਰਿਸ਼ਟੀਕੋਣ ਨਹੀਂ ਹੈ। ਉਨ੍ਹਾਂ ਦਾ ਇੱਕੋ ਇੱਕ ਉਦੇਸ਼ ਸੱਤਾ ਵਿੱਚ ਆ ਕੇ ਸੂਬੇ ਦੀ ਦੌਲਤ ਨੂੰ ਲੁੱਟਣਾ ਹੈ ਪਰ ਉਨ੍ਹਾਂ ਦੇ ਸੁਪਨੇ ਕਦੇ ਪੂਰੇ ਨਹੀਂ ਹੋਣਗੇ। ਪਹਿਲਾਂ ਇਹ ਰਵਾਇਤੀ ਪਾਰਟੀਆਂ ਸੱਤਾ ਹਾਸਲ ਕਰਨ ਲਈ ਆਪਣੀ ਵਾਰੀ ਦੀ ਉਡੀਕ ਕਰਦੀਆਂ ਸਨ ਪਰ ਹੁਣ ਝਾੜੂ ਨੇ ਇਹਨਾਂ ਦਾ ਪੂਰੀ ਤਰ੍ਹਾਂ ਸਫਾਇਆ ਕਰ ਦਿੱਤਾ ਹੈ।”ਲੋਕ-ਪੱਖੀ ਪਹਿਲਕਦਮੀਆਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸੂਬਾ ਸਰਕਾਰ ਵੱਲੋਂ ਮੁੱਖ ਮੰਤਰੀ ਸਿਹਤ ਯੋਜਨਾ ਸ਼ੁਰੂ ਕੀਤੀ ਗਈ ਹੈ ਜਿਸ ਤਹਿਤ ਪੰਜਾਬ ਦੇ ਸਾਰੇ 65 ਲੱਖ ਪਰਿਵਾਰਾਂ ਨੂੰ ਸਿਹਤ ਕਾਰਡ ਜਾਰੀ ਕੀਤੇ ਜਾ ਰਹੇ ਹਨ। ਇਸ ਤਹਿਤ ਹਰ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਪ੍ਰਦਾਨ ਕੀਤਾ ਜਾ ਰਿਹਾ ਹੈ ਅਤੇ 30 ਲੱਖ ਤੋਂ ਵੱਧ ਲਾਭਪਾਤਰੀ ਪਹਿਲਾਂ ਹੀ ਸਿਹਤ ਕਾਰਡ ਪ੍ਰਾਪਤ ਕਰ ਚੁੱਕੇ ਹਨ। ਇਸ ਯੋਜਨਾ ਤਹਿਤ ਲਗਭਗ 2 ਲੱਖ ਲੋਕਾਂ ਨੂੰ ਮੁਫ਼ਤ ਇਲਾਜ ਮਿਲ ਚੁੱਕਾ ਹੈ ਅਤੇ ਲੋਕਾਂ ਨੂੰ ਇਸ ਦਾ ਵੱਧ ਤੋਂ ਵੱਧ ਲਾਹਾ ਲੈਣਾ ਚਾਹੀਦਾ ਹੈ।”ਬਿਜਲੀ ਅਤੇ ਸਿੰਚਾਈ ਖੇਤਰ ਵਿੱਚ ਕੀਤੇ ਸੁਧਾਰਾਂ ਨੂੰ ਉਜਾਗਰ ਕਰਦਿਆਂ ਉਨ੍ਹਾਂ ਅੱਗੇ ਕਿਹਾ, “ਸੂਬੇ ਦੇ ਇਤਿਹਾਸ ਵਿੱਚ ਪਹਿਲੀ ਵਾਰ ਝੋਨੇ ਦੇ ਸੀਜ਼ਨ ਦੌਰਾਨ ਖੇਤਾਂ ਦੇ ਟਿਊਬਵੈੱਲਾਂ ਨੂੰ ਅੱਠ ਘੰਟੇ ਤੋਂ ਵੱਧ ਨਿਰਵਿਘਨ ਬਿਜਲੀ ਦਿੱਤੀ ਜਾ ਰਹੀ ਹੈ।ਸੂਬੇ ਵਿੱਚ 6,900 ਕਿਲੋਮੀਟਰ ਲੰਮੇ 18,349 ਖਾਲਿਆਂ ਨੂੰ ਬਹਾਲ ਕੀਤਾ ਗਿਆ ਹੈ ਤਾਂ ਜੋ ਨਹਿਰੀ ਪਾਣੀ ਸੂਬੇ ਦੇ ਦੂਰ-ਦਰਾਡੇ ਦੇ ਖੇਤਰਾਂ ਤੱਕ ਪਹੁੰਚਾਇਆ ਜਾ ਸਕੇ ਅਤੇ ਇਸ ਨਾਲ ਕਿਸਾਨਾਂ ਨੂੰ ਬਹੁਤ ਫਾਇਦਾ ਹੋਇਆ ਹੈ। ਪਹਿਲੀ ਵਾਰ, ਕਿਸਾਨਾਂ ਨੂੰ ਸਿੰਚਾਈ ਲਈ ਦਿਨ ਵੇਲੇ ਬਿਜਲੀ ਮਿਲ ਰਹੀ ਹੈ ਜਿਸ ਨਾਲ ਉਨ੍ਹਾਂ ਦੀ ਜ਼ਿੰਦਗੀ ਬਦਲ ਰਹੀ ਹੈ।”ਵਿੱਤੀ ਜ਼ਿੰਮੇਵਾਰੀ ਅਤੇ ਔਰਤਾਂ ਦੀ ਭਲਾਈ ਬਾਰੇ ਪੰਜਾਬ ਦੇ ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸਰਕਾਰੀ ਖਜ਼ਾਨੇ ਦਾ ਇੱਕ-ਇੱਕ ਪੈਸਾ ਲੋਕਾਂ ਦੀ ਭਲਾਈ ਲਈ ਵਰਤਿਆ ਜਾ ਰਿਹਾ ਹੈ। ਮਾਵਾਂ ਧੀਆਂ ਸਤਿਕਾਰ ਯੋਜਨਾ ਤਹਿਤ 18 ਸਾਲ ਤੋਂ ਵੱਧ ਉਮਰ ਦੀਆਂ ਔਰਤਾਂ ਨੂੰ ਪ੍ਰਤੀ ਮਹੀਨਾ 1000 ਰੁਪਏ ਅਤੇ ਅਨੁਸੂਚਿਤ ਜਾਤੀ ਭਾਈਚਾਰੇ ਦੀਆਂ ਔਰਤਾਂ ਨੂੰ 1500 ਰੁਪਏ ਦਿੱਤੇ ਜਾਣਗੇ। ਇਹ ਯੋਜਨਾ ਔਰਤਾਂ ਨੂੰ ਸੁਤੰਤਰ ਅਤੇ ਸਸ਼ਕਤ ਬਣਾ ਕੇ ਉਨ੍ਹਾਂ ਦੇ ਵਿਕਾਸ ‘ਤੇ ਇੱਕ ਮਹੱਤਵਪੂਰਨ ਪ੍ਰਭਾਵ ਪਾਵੇਗੀ।ਔਰਤਾਂ ਦੇ ਸਸ਼ਕਤੀਕਰਨ ‘ਤੇ ਜ਼ੋਰ ਦਿੰਦਿਆਂ ਉਨ੍ਹਾਂ ਕਿਹਾ ਕਿ ਔਰਤਾਂ ਦੀ ਭਲਾਈ, ਲਿੰਗ ਸਮਾਨਤਾ ਨੂੰ ਉਤਸ਼ਾਹਿਤ ਕਰਨ ਅਤੇ ਫੈਸਲਾ ਲੈਣ ਵਿੱਚ ਔਰਤਾਂ ਦੀ ਭਾਗੀਦਾਰੀ ਨੂੰ ਵਧਾਉਣ ਲਈ ਉਨ੍ਹਾਂ ਦੀ ਵਿੱਤੀ ਸੁਤੰਤਰਤਾ ਨੂੰ ਮਜ਼ਬੂਤ ਕਰਨਾ ਬਹੁਤ ਜ਼ਰੂਰੀ ਹੈ। ਇਸ ਯੋਜਨਾ ਨਾਲ 97 ਫ਼ੀਸਦ ਤੋਂ ਵੱਧ ਔਰਤਾਂ ਨੂੰ ਲਾਭ ਹੋਣ ਦੀ ਉਮੀਦ ਹੈ, ਜੋ ਇਸ ਨੂੰ ਦੇਸ਼ ਵਿੱਚ ਸਭ ਤੋਂ ਵਿਆਪਕ ਮਹਿਲਾ-ਕੇਂਦ੍ਰਿਤ ਸਮਾਜਿਕ ਸੁਰੱਖਿਆ ਪਹਿਲਕਦਮੀਆਂ ਵਿੱਚੋਂ ਇੱਕ ਬਣਾਉਂਦੀ ਹੈ। ਇਹ ਔਰਤਾਂ ਲਈ ਆਰਥਿਕ ਸਹਾਇਤਾ ਨੂੰ ਯਕੀਨੀ ਬਣਾਉਣ ਵੱਲ ਮਹੱਤਵਪੂਰਨ ਕਦਮ ਦਰਸਾਉਂਦਾ ਹੈ ਅਤੇ ਔਰਤਾਂ ਲਈ ਅਸਲ ਵਿੱਤੀ ਆਜ਼ਾਦੀ ਦੇ ਸਰਕਾਰ ਦੇ ਦ੍ਰਿਸ਼ਟੀਕੋਣ ਨੂੰ ਦਰਸਾਉਂਦਾ ਹੈ।ਰੋਜ਼ਗਾਰ ‘ਤੇ ਚਾਨਣਾ ਪਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਸੂਬੇ ਦੇ ਨੌਜਵਾਨਾਂ ਨੂੰ 65,000 ਤੋਂ ਵੱਧ ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ ਗਈਆਂ ਹਨ।ਸਾਰੀਆਂ ਨੌਕਰੀਆਂ ਬਿਨਾਂ ਕਿਸੇ ਭ੍ਰਿਸ਼ਟਾਚਾਰ ਅਤੇ ਭਾਈ-ਭਤੀਜਾਵਾਦ ਨੂੰ ਨਜ਼ਰਅੰਦਾਜ ਕਰਕੇ ਪੂਰੀ ਤਰ੍ਹਾਂ ਯੋਗਤਾ ਦੇ ਆਧਾਰ ‘ਤੇ ਦਿੱਤੀਆਂ ਗਈਆਂ ਹਨ। ਇਹ ਕਦਮ ਨੌਜਵਾਨਾਂ ਨੂੰ ਪੰਜਾਬ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਸਰਗਰਮ ਭਾਈਵਾਲ ਬਣਾ ਰਿਹਾ ਹੈ।

ਇਹ ਵੀ ਪੜ੍ਹੋ  Punjab Govt ਵੱਲੋਂ ਅਹਿਮ ਉਦਯੋਗਿਕ ਸੁਧਾਰਾਂ ਦਾ ਐਲਾਨ

ਉਨ੍ਹਾਂ ਕਿਹਾ ਕਿ ਨੰਗਲ ਇੱਕ ਪਵਿੱਤਰ ਧਰਤੀ ਹੈ ਅਤੇ ਮੈਂ ਇਸ ਦੇ ਲੋਕਾਂ ਦੀ ਸੇਵਾ ਕਰਨ ਲਈ ਭਾਗਸ਼ਾਲੀ ਮਹਿਸੂਸ ਕਰਦਾ ਹਾਂ। ਇਹ ਹੈਰਾਨੀ ਵਾਲੀ ਗੱਲ ਹੈ ਕਿ ਪਿਛਲੀਆਂ ਸਰਕਾਰਾਂ ਦੀਆਂ ਅਸਫਲਤਾਵਾਂ ਕਾਰਨ ਸਤਲੁਜ ਦਰਿਆ ਦੇ ਨਾਲ ਰਹਿਣ ਵਾਲੇ ਲੋਕਾਂ ਨੂੰ ਵੀ ਖੇਤੀਬਾੜੀ ਅਤੇ ਪੀਣ ਯੋਗ ਪਾਣੀ ਤੋਂ ਵਾਂਝਾ ਰੱਖਿਆ ਗਿਆ ਸੀ। ਪਹਿਲੀ ਵਾਰ ਸੂਬੇ ਵਿੱਚ ਜਲ ਸਰੋਤਾਂ ਨੂੰ ਸਹੀ ਢੰਗ ਨਾਲ ਵਰਤਿਆ ਗਿਆ ਹੈ। ਭਾਖੜਾ ਨਹਿਰ ਦੀ ਸਮਰੱਥਾ 9,500 ਕਿਊਸਿਕ ਹੈ, ਪਰ ਸਾਡੇ ਯਤਨਾਂ ਰਾਹੀਂ ਇਸ ਦੀ ਸਪਲਾਈ ਨੂੰ 11,000 ਕਿਊਸਿਕ ਤੱਕ ਵਧਾ ਦਿੱਤੀ ਗਈ ਹੈ। ਇੱਕ ਤਰ੍ਹਾਂ ਅਸੀਂ ਇੱਕ ਇੰਚ ਵੀ ਜ਼ਮੀਨ ਪ੍ਰਾਪਤ ਕੀਤੇ ਬਿਨਾਂ ਇੱਕ ਨਵੀਂ ਭਾਖੜਾ ਨਹਿਰ ਬਣਾਈ ਹੈ। ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਪਾਣੀ ਦੀ ਹਰ ਬੂੰਦ ਦਾ ਹਿਸਾਬ ਰੱਖਿਆ ਗਿਆ ਹੈ।ਹੋਰ ਯਤਨਾਂ ਦਾ ਵੇਰਵਾ ਦਿੰਦਿਆਂ ਉਨ੍ਹਾਂ ਕਿਹਾ, “ਪਾਣੀ ਨੂੰ ਟੇਲਾਂ ਤੱਕ ਪਹੁੰਚਾਉਣ ਲਈ ਨਹਿਰੀ ਪ੍ਰਣਾਲੀ ਨੂੰ ਮੁੜ ਸੁਰਜੀਤ ਕਰਨ ਲਈ 6,500 ਕਰੋੜ ਰੁਪਏ ਖਰਚ ਕੀਤੇ ਗਏ ਹਨ ਅਤੇ ਪਹਿਲੀ ਵਾਰ 1,444 ਪਿੰਡ ਨਹਿਰੀ ਪਾਣੀ ਪ੍ਰਾਪਤ ਕਰ ਰਹੇ ਹਨ। ਅਸੀਂ ਪੰਜਾਬ ਦੇ ਪਾਣੀ ਦੀ ਹਰ ਬੂੰਦ ਨੂੰ ਸੁਰੱਖਿਅਤ ਰੱਖਣ ਲਈ ਵਚਨਬੱਧ ਹਾਂ ਅਤੇ ਕੋਈ ਹੋਰ ਰਾਜ ਇਸਨੂੰ ਜ਼ਬਰਦਸਤੀ ਨਹੀਂ ਲੈ ਸਕਦਾ। ਪਿਛਲੇ ਸਾਲ ਹਰਿਆਣਾ ਨੇ ਅਜਿਹੀ ਚਾਲ ਚਲਣ ਦੀ ਕੋਸ਼ਿਸ਼ ਕੀਤੀ ਪਰ ਉਸਨੂੰ ਸਬਕ ਸਿਖਾਇਆ ਗਿਆ ਅਤੇ ਹੁਣ ਉਹ ਆਪਣੇ ਹਿੱਸੇ ਦੀ ਸਮਝਦਾਰੀ ਨਾਲ ਵਰਤੋਂ ਕਰ ਰਿਹਾ ਹੈ।ਨੰਗਲ ਵਿੱਚ ਪ੍ਰੋਜੈਕਟਾਂ ਦਾ ਐਲਾਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅੱਜ ਇੱਕ ਇਤਿਹਾਸਕ ਦਿਨ ਹੈ ਕਿਉਂਕਿ ਕਈ ਵੱਡੇ ਵਿਕਾਸ ਪ੍ਰੋਜੈਕਟ ਸਮਰਪਿਤ ਕੀਤੇ ਜਾ ਰਹੇ ਹਨ। 23 ਕਰੋੜ ਰੁਪਏ ਦੀ ਲਾਗਤ ਨਾਲ ਕੈਪਟਨ ਅਮੋਲ ਕਾਲੀਆ ਸੈਂਟਰ ਆਫ਼ ਐਕਸੀਲੈਂਸ ਦਾ ਨੀਂਹ ਪੱਥਰ ਰੱਖਿਆ ਗਿਆ ਹੈ। ਸ਼ਹੀਦ ਨੇ ਕਾਰਗਿਲ ਯੁੱਧ ਦੌਰਾਨ 25 ਸਾਲ ਦੀ ਉਮਰ ਵਿੱਚ ਆਪਣੀ ਜਾਨ ਦੇ ਦਿੱਤੀ ਸੀ, ਅਤੇ ਪੂਰਾ ਦੇਸ਼ ਨੰਗਲ ਦੇ ਇਸ ਬਹਾਦਰ ਪੁੱਤਰ ‘ਤੇ ਮਾਣ ਕਰਦਾ ਹੈ। ਇਸ ਸੰਸਥਾ ‘ਤੇ 23 ਕਰੋੜ ਰੁਪਏ ਖਰਚ ਕੀਤੇ ਜਾਣਗੇ ਜੋ 540 ਵਿਦਿਆਰਥੀਆਂ ਨੂੰ ਸਿਖਲਾਈ ਦੇਵੇਗਾ। ਕੋਰਸ ਉਦਯੋਗ ਦੀਆਂ ਜ਼ਰੂਰਤਾਂ ਅਨੁਸਾਰ ਤਿਆਰ ਕੀਤੇ ਗਏ ਹਨ ਜਿਨ੍ਹਾਂ ਵਿੱਚ ਰੋਬੋਟਿਕਸ, ਇਲੈਕਟ੍ਰਿਕ ਵਾਹਨ ਤਕਨਾਲੋਜੀ, ਸੋਲਰ ਟੈਕਨੀਸ਼ੀਅਨ ਅਤੇ 3ਡੀ ਪ੍ਰਿੰਟਿੰਗ ਸ਼ਾਮਲ ਹਨ। ਇਸ ਵਿੱਚ ਸਿਵਲ ਏਵੀਏਸ਼ਨ, ਏਅਰ ਹੋਸਟੇਸ ਸਿਖਲਾਈ ਅਤੇ ਡਰੋਨ ਤਕਨਾਲੋਜੀ ਵਰਗੇ ਕਈ ਨਵੇਂ ਕੋਰਸ ਵੀ ਸ਼ੁਰੂ ਕੀਤੇ ਜਾਣਗੇ।ਆਪਣੇ ਦ੍ਰਿਸ਼ਟੀਕੋਣ ਨੂੰ ਸਾਂਝਾ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜ਼ੋਰ ਦਿੰਦਿਆਂ ਕਿਹਾ ਕਿ ਇਹ ਸੈਂਟਰ ਆਫ਼ ਐਕਸੀਲੈਂਸ ਖੇਤਰ ਦਾ ਸਭ ਤੋਂ ਵਧੀਆ ਹੁਨਰ ਵਿਕਾਸ ਕੇਂਦਰ ਬਣ ਜਾਵੇਗਾ ਅਤੇ ਨੌਜਵਾਨਾਂ ਲਈ ਰੁਜ਼ਗਾਰ ਪੈਦਾ ਕਰੇਗਾ। ਸਾਲ 2025-26 ਵਿੱਚ ਸਾਰੀਆਂ ਆਈ.ਟੀ.ਆਈਜ਼ ਵਿੱਚ ਸੀਟਾਂ ਦੀ ਸਮਰੱਥਾ 32,000 ਤੋਂ ਵਧਾ ਕੇ 52,308 ਕਰ ਦਿੱਤੀ ਗਈ ਹੈ, ਜਿਸ ਵਿੱਚ 814 ਨਵੇਂ ਉਦਯੋਗ-ਅਧਾਰਿਤ ਕੋਰਸ ਸ਼ੁਰੂ ਕੀਤੇ ਗਏ ਹਨ। 34 ਆਈ.ਟੀ.ਆਈ. ਵਿਸ਼ੇਸ਼ ਤੌਰ ‘ਤੇ ਲੜਕੀਆਂ ਲਈ ਹਨ ਅਤੇ ਹੋਰ ਆਈ.ਟੀ.ਆਈ. ਵਿੱਚ ਉਨ੍ਹਾਂ ਲਈ 30 ਫ਼ੀਸਦ ਸੀਟਾਂ ਰਾਖਵੀਆਂ ਹਨ।ਤਕਨੀਕੀ ਸਿੱਖਿਆ ਅਤੇ ਸੈਰ-ਸਪਾਟੇ ਬਾਰੇ ਉਨ੍ਹਾਂ ਕਿਹਾ, “ਨਿੱਜੀ ਆਈ.ਟੀ.ਆਈ. ਵਿੱਚ ਆਰਥਿਕ ਤੌਰ ‘ਤੇ ਕਮਜ਼ੋਰ ਵਿਦਿਆਰਥੀਆਂ ਲਈ 5 ਫ਼ੀਸਦ ਸੀਟਾਂ ਰਾਖਵੀਆਂ ਹਨ ਅਤੇ ਨੰਗਲ ਸਮੇਤ 11 ਸਰਕਾਰੀ ਆਈ.ਟੀ.ਆਈ. ਨੂੰ ਸੈਂਟਰ ਆਫ਼ ਐਕਸੀਲੈਂਸ ਵਿੱਚ ਅਪਗ੍ਰੇਡ ਕੀਤਾ ਗਿਆ ਹੈ, ਜਿਸ ਵਿੱਚ 22 ਕਰੋੜ ਰੁਪਏ ਬੁਨਿਆਦੀ ਢਾਂਚੇ ਅਤੇ ਮਸ਼ੀਨਰੀ ‘ਤੇ ਖਰਚ ਕੀਤੇ ਗਏ ਹਨ।

ਇਹ ਵੀ ਪੜ੍ਹੋ  ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਮੋਹਾਲੀ ਤੋਂ 17ਵੀਂ ਬੱਸ ਰਵਾਨਾ

ਸੈਰ-ਸਪਾਟੇ ਨੂੰ ਉਤਸ਼ਾਹਿਤ ਕਰਨ ਲਈ ਨੰਗਲ ਦੇ ਸ਼ਿਵਾਲਿਕ ਪਾਰਕ ਵਿਖੇ ਝੀਲ ‘ਤੇ ਗਲਾਸ ਬ੍ਰਿਜ ਬਣਾਇਆ ਜਾਵੇਗਾ। ਇਸ ਗਲਾਸ ਬ੍ਰਿਜ ‘ਤੇ 10 ਕਰੋੜ ਰੁਪਏ ਖਰਚ ਕੀਤੇ ਜਾਣਗੇ, ਜੋ ਕਿ ਉੱਤਰੀ ਭਾਰਤ ਵਿੱਚ ਆਪਣੀ ਕਿਸਮ ਦਾ ਪਹਿਲਾ ਬ੍ਰਿਜ ਹੋਵੇਗਾ। ਇਸ ਦੇ ਨਾਲ ਹੀ ਝੀਲ ਦੀ ਸੁੰਦਰਤਾ ਨੂੰ ਵਧਾਉਣ ਅਤੇ ਸੈਰ-ਸਪਾਟੇ ਨੂੰ ਹੁਲਾਰਾ ਦੇਣ ਲਈ, ਇਸ ਬ੍ਰਿਜ ਦੇ ਛੇ ਮਹੀਨਿਆਂ ਦੇ ਅੰਦਰ ਪੂਰਾ ਹੋਣ ਦੀ ਉਮੀਦ ਹੈ। ਨੰਗਲ ਦੇ ਸਕੂਲ ਆਫ਼ ਐਮੀਨੈਂਸ ਵਿੱਚ 10 ਕਰੋੜ ਰੁਪਏ ਦੀ ਲਾਗਤ ਨਾਲ 500 ਸੀਟਾਂ ਵਾਲਾ ਆਡੀਟੋਰੀਅਮ ਵੀ ਬਣਾਇਆ ਜਾਵੇਗਾ।”ਸਿੱਖਿਆ ਦੇ ਬੁਨਿਆਦੀ ਢਾਂਚੇ ਬਾਰੇ ਉਨ੍ਹਾਂ ਕਿਹਾ ਕਿ ਚਾਰ ਪ੍ਰਯੋਗਸ਼ਾਲਾਵਾਂ ਅਤੇ 12 ਕਲਾਸਰੂਮਾਂ ਵਾਲਾ ਇੱਕ ਚਾਰ ਮੰਜ਼ਿਲਾ ਅਕਾਦਮਿਕ ਬਲਾਕ 8 ਕਰੋੜ ਰੁਪਏ ਦੀ ਲਾਗਤ ਨਾਲ ਬਣਾਇਆ ਜਾਵੇਗਾ। ਇੱਕ ਵਾਟਰ ਟ੍ਰੀਟਮੈਂਟ ਪਲਾਂਟ ਵੀ ਸਥਾਪਤ ਕੀਤਾ ਜਾ ਰਿਹਾ ਹੈ, ਅਤੇ ਇਸ ਵਿਧਾਨ ਸਭਾ ਖੇਤਰ ਦੇ ਵਿਕਾਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਅੱਗੇ ਕਿਹਾ ਕਿ ਮੈਂ ਲੋਕਾਂ ਦਾ ਉਨ੍ਹਾਂ ਦੇ ਭਾਰੀ ਸਮਰਥਨ ਲਈ ਧੰਨਵਾਦ ਕਰਦਾ ਹਾਂ, ਜੋ ‘ਰੰਗਲਾ ਪੰਜਾਬ’ ਬਣਾਉਣ ਦੀ ਸਾਡੀ ਵਚਨਬੱਧਤਾ ਨੂੰ ਹੋਰ ਮਜ਼ਬੂਤ ਕਰਦਾ ਹੈ।ਇਸ ਦੌਰਾਨ ਸੀਨੀਅਰ ‘ਆਪ’ ਆਗੂ ਅਤੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ ਨੇ ਕਿਹਾ ਕਿ ਸੂਬਾ ਵਾਸੀਆਂ ਦਾ ਵੱਡਾ ਹੁੰਗਾਰਾ ‘ਆਪ’, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਪ੍ਰਤੀ ਲੋਕਾਂ ਦੇ ਪਿਆਰ ਨੂੰ ਦਰਸਾਉਂਦਾ ਹੈ। ‘ਆਪ’ ਦਾ ਗਠਨ ਸਿਰਫ਼ ਸਰਕਾਰਾਂ ਬਦਲਣ ਲਈ ਨਹੀਂ ਸਗੋਂ ਸਿਸਟਮ ਨੂੰ ਬਦਲਣ ਲਈ ਕੀਤਾ ਗਿਆ ਸੀ, ਜਿਸ ਕਾਰਨ ਪੰਜਾਬ ਸਿੱਖਿਆ ਅਤੇ ਸਿਹਤ ਵਰਗੇ ਖੇਤਰਾਂ ਵਿੱਚ ਤੇਜ਼ੀ ਨਾਲ ਤਰੱਕੀ ਕਰ ਰਿਹਾ ਹੈ। ਇਸ ਵਿਕਾਸ ਤੋਂ ਘਬਰਾਏ ਵਿਰੋਧੀ ਪਾਰਟੀਆਂ ਨੇ ਸਾਨੂੰ ਝੂਠੇ ਮਾਮਲਿਆਂ ਵਿੱਚ ਫਸਾਉਣ ਦੀ ਕੋਸ਼ਿਸ਼ ਕੀਤੀ, ਪਰ ਅਦਾਲਤ ਤੋਂ ਬਰੀ ਹੋ ਕੇ ਅਸੀਂ ਆਪਣੀ ਇਮਾਨਦਾਰੀ ਨੂੰ ਸਾਬਤ ਕਰ ਦਿੱਤਾ ਹੈ। ਜੇਕਰ ਕਾਂਗਰਸ, ਅਕਾਲੀ ਜਾਂ ਭਾਜਪਾ ਸੱਤਾ ਵਿੱਚ ਵਾਪਸ ਆਉਂਦੇ ਹਨ, ਤਾਂ ਉਹ ਇਨ੍ਹਾਂ ਲੋਕ ਭਲਾਈ ਯੋਜਨਾਵਾਂ ਨੂੰ ਖਤਮ ਕਰ ਦੇਣਗੇ।ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ, “ਇਸ ਵਿਧਾਨ ਸਭਾ ਹਲਕੇ ਦੇ ਹਰ ਖੇਤਰ ਵਿੱਚ ਸੰਪੂਰਨ ਵਿਕਾਸ ਹੋਇਆ ਹੈ, ਜਿਸ ਨਾਲ ਵਸਨੀਕਾਂ ਨੂੰ ਬਹੁਤ ਲਾਭ ਹੋ ਰਿਹਾ ਹੈ। ਇਹ ਇਤਿਹਾਸਕ ਪਹਿਲਕਦਮੀਆਂ ਇਸ ਖੇਤਰ ਵਿੱਚ ਵਿਕਾਸ ਦੀ ਗਤੀ ਨੂੰ ਹੋਰ ਤੇਜ਼ ਕਰਨਗੀਆਂ।”ਇਸ ਮੌਕੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ, ਸੀਨੀਅਰ ‘ਆਪ’ ਆਗੂ ਅਤੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ ਅਤੇ ਹੋਰ ਵੀ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਵੜਿੰਗ ਨੇ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਦਾ ਸੂਬੇ ਵਿੱਚ ਵਾਹਨਾਂ ਦੀ ਐਂਟਰੀ ਉਪਰ ਟੈਕਸ ਦੇ ਵਾਧੇ ਨੂੰ ਵਾਪਿਸ ਲੈਣ ਲਈ ਧੰਨਵਾਦ ਪ੍ਰਗਟਾਇਆ

0

Chandigarh News:ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਦਾ ਵਾਹਨਾਂ ਉੱਤੇ ਐਂਟਰੀ ਟੈਕਸ ਵਿੱਚ ਵਾਧੇ ਦੇ ਫੈਸਲੇ ਨੂੰ ਵਾਪਸ ਲੈਣ ਲਈ ਧੰਨਵਾਦ ਕੀਤਾ ਹੈ। ਇਸ ਮੌਕੇ ਵੜਿੰਗ ਨੇ ਸੁੱਖੂ ਨਾਲ ਫੋਨ ‘ਤੇ ਗੱਲ ਕਰਕੇ ਆਪਣਾ ਧੰਨਵਾਦ ਪ੍ਰਗਟਾਇਆ।ਉਨ੍ਹਾਂ ਨੇ ‘ਐਕਸ’ ‘ਤੇ ਲਿਖਿਆ ਹੈ, “ਮੈਂ ਹਿਮਾਚਲ ਪ੍ਰਦੇਸ਼ ਦੇ ਮਾਨਯੋਗ ਮੁੱਖ ਮੰਤਰੀ ਸ਼੍ਰੀ ਸੁਖਵਿੰਦਰ ਸਿੰਘ ਸੁੱਖੂ ਦਾ ਦਿਲੋਂ ਧੰਨਵਾਦ ਕਰਦਾ ਹਾਂ, ਜਿਨ੍ਹਾਂ ਨੇ ਸਾਡੀ ਬੇਨਤੀ ਨੂੰ ਸਵੀਕਾਰ ਕਰਦੇ ਹੋਏ, ਪੰਜਾਬ ਸਣੇ ਬਾਹਰੀ ਸੂਬਿਆਂ ਤੋਂ ਆਉਣ ਵਾਲੇ ਵਾਹਨਾਂ ਲਈ ਐਂਟਰੀ ਟੈਕਸ ਨੂੰ ਮੁੜ ਪੁਰਾਣੀ ਦਰ ‘ਤੇ ਲਿਆਉਣ ਦਾ ਫੈਸਲਾ ਕੀਤਾ ਹੈ।”

ਇਹ ਵੀ ਪੜ੍ਹੋ  ਅਮਰੀਕਾ ‘ਚ ਪੰਜਾਬੀ ਨੌਜਵਾਨ ਨੂੰ ਅਦਾਲਤ ਨੇ ਕੀਤਾ 9 ਕਰੋੜ ਦਾ ਜੁਰਮਾਨਾ

ਵੜਿੰਗ ਨੇ ਕਿਹਾ ਕਿ ਇਹ ਫੈਸਲਾ ਦੋਨਾਂ ਸੂਬਿਆਂ ਦੇ ਸਰਹੱਦੀ ਇਲਾਕਿਆਂ ਦੇ ਨਿਵਾਸੀਆਂ ਲਈ ਵੱਡੀ ਰਾਹਤ ਹੈ। ਉਨ੍ਹਾਂ ਨੇ ਕਿਹਾ ਕਿ ਸੂਬੇ ਦੀ ਸਰਹੱਦ ਤੋਂ ਪੰਜ ਕਿਲੋਮੀਟਰ ਦੇ ਘੇਰੇ ਵਿੱਚ ਰਹਿਣ ਵਾਲੇ ਲੋਕਾਂ ਨੂੰ ਦੂਜੇ ਸੂਬੇ ਵਿੱਚ ਦਾਖਲੇ ਲਈ ਮੁਫ਼ਤ ਐਂਟਰੀ ਮਿਲੇਗੀ।ਵੜਿੰਗ ਨੇ ਖੁਲਾਸਾ ਕੀਤਾ ਕਿ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਨੇ ਉਨ੍ਹਾਂ ਨੂੰ ਦੱਸਿਆ ਕਿ ਇਹ ਪਾਸ ਦੋਨਾਂ ਸੂਬਿਆਂ ਦੇ ਸੰਬੰਧਿਤ ਐਸ.ਡੀ.ਐਮ./ਤਹਿਸੀਲਦਾਰਾਂ ਵੱਲੋਂ ਜਾਰੀ ਕੀਤੇ ਜਾ ਸਕਦੇ ਹਨ, ਤਾਂ ਜੋ ਪੰਜ ਕਿਲੋਮੀਟਰ ਦੇ ਦਾਇਰੇ ਵਿੱਚ ਰਹਿਣ ਵਾਲੇ ਲੋਕਾਂ ਨੂੰ ਰਾਹਤ ਮਿਲ ਸਕੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

समावेशी शिक्षा की दिशा में बड़ा कदम, 134-ए के तहत शुल्क प्रतिपूर्ति अनुदान किया जारी-शिक्षा मंत्री महीपाल ढांडा

0

Haryana News:हरियाणा के शिक्षा मंत्री महीपाल ढांडा के नेतृत्व में स्कूल शिक्षा विभाग ने एक महत्वपूर्ण पहल करते हुए 134-ए के अंतर्गत ईडब्ल्यूएस एवं बीपीएल वर्ग के विद्यार्थियों के लिए शुल्क प्रतिपूर्ति अनुदान राशि जारी कर अपने वादे को पूरा किया है। विभाग द्वारा कुल 31.88 करोड़ रुपये की राशि जारी की गई है, जिससे राज्य के सात जिलों—अंबाला, गुरुग्राम, फतेहाबाद, कैथल, महेंद्रगढ़, पंचकूला और रोहतक—के निजी विद्यालयों को लाभ प्राप्त हुआ है।शिक्षा मंत्री महीपाल ढांडा ने कहा कि यह कदम राज्य सरकार की समावेशी शिक्षा नीति को सशक्त बनाने की दिशा में एक ठोस प्रयास है।उन्होंने कहा कि आर्थिक रूप से कमजोर वर्ग के विद्यार्थियों को गुणवत्तापूर्ण शिक्षा उपलब्ध कराने के उद्देश्य से यह योजना निरंतर प्रभावी रूप से लागू की जा रही है।

इसे भी पढ़ें  मुख्यमंत्री नायब सिंह सैनी ने भगवान महावीर जयंती पर किया नमन

इस अनुदान से न केवल विद्यार्थियों को राहत मिलेगी, बल्कि निजी विद्यालयों को भी समय पर वित्तीय सहायता सुनिश्चित होगी।श्री महीपाल ढांडा ने कहा कि हरियाणा सरकार शिक्षा के क्षेत्र में समान अवसर प्रदान करने के लिए प्रतिबद्ध है। उन्होंने बताया कि सरकार का उद्देश्य यह सुनिश्चित करना है कि कोई भी बच्चा आर्थिक अभाव के कारण शिक्षा से वंचित न रहे। 134-ए के तहत दी जा रही यह सहायता उसी दिशा में एक सार्थक पहल है।उन्होंने कहा कि विभाग भविष्य में भी इसी प्रकार पारदर्शिता और तत्परता के साथ योजनाओं को लागू करता रहेगा, ताकि शिक्षा प्रणाली को और अधिक सुदृढ़ बनाया जा सके। यह पहल न केवल शिक्षा के स्तर को ऊंचा उठाएगी, बल्कि समाज में समानता और समावेशिता को भी बढ़ावा देगी।

👉नवीनतम समाचार पढ़ने के लिए नीचे दिए गए लिंक पर क्लिक करें।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

समाचार और विज्ञापनों के लिए, हमारे व्हाट्सएप नंबर +91 98786-15057 पर संपर्क करें।

मुख्यमंत्री नायब सिंह सैनी ने भगवान महावीर जयंती पर किया नमन

0

भगवान महावीर के संदेश मानवता को सदैव प्रेरित करते रहेंगे: मुख्यमंत्री
Haryana News:हरियाणा के मुख्यमंत्री श्री नायब सिंह सैनी ने भगवान महावीर जयंती के पावन अवसर पर भगवान महावीर को पुष्प अर्पित करते हुए नमन किया।चंडीगढ़ स्थित संत कबीर कुटीर में आयोजित कार्यक्रम के दौरान मुख्यमंत्री श्री नायब सिंह सैनी ने कहा कि भगवान महावीर के उपदेश अहिंसा, सत्य, अपरिग्रह और आत्मसंयम आज भी प्रासंगिक हैं और मानव को सही दिशा में आगे बढ़ने की प्रेरणा देते हैं।उन्होंने कहा कि भगवान महावीर के संदेश समाज में शांति, भाईचारे और सद्भाव को मजबूत करने का कार्य करते हैं। उनके आदर्शों को अपनाकर हम एक बेहतर और समरस समाज का निर्माण कर सकते हैं।मुख्यमंत्री ने प्रदेशवासियों से आह्वान किया कि वे भगवान महावीर के दिखाए मार्ग पर चलकर समाज में प्रेम, सहिष्णुता और नैतिक मूल्यों को बढ़ावा दें।उन्होंने कहा कि इस पावन अवसर पर हमें संकल्प लेना चाहिए कि हम अपने जीवन में अहिंसा और सत्य के मार्ग का पालन करेंगे तथा समाज के कल्याण के लिए कार्य करेंगे।

👉नवीनतम समाचार पढ़ने के लिए नीचे दिए गए लिंक पर क्लिक करें।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

समाचार और विज्ञापनों के लिए, हमारे व्हाट्सएप नंबर +91 98786-15057 पर संपर्क करें।

ਐਨ.ਐਸ.ਐਸ. ਕੈਂਪ ਅਤੇ ਈਕੋ ਕਲੱਬ ਦੇ ਪੋਸਟਰ ਮੇਕਿੰਗ ਮੁਕਾਬਲੇ

0

Bathinda News:ਡਾ.ਜਗਦੀਪ ਸਿੰਘ, ਵਾਈਸ ਚਾਂਸਲਰ, ਪੰਜਾਬੀ ਯੂਨੀਵਰਸਿਟੀ ਪਟਿਆਲਾ ਦੀ ਯੋਗ ਅਗਵਾਈ ਹੇਠ, ਪੰਜਾਬੀ ਯੂਨੀਵਰਸਿਟੀ ਰਿਜ਼ਨਲ ਸੈਂਟਰ, ਬਠਿੰਡਾ ਦੇ ਪੋਸਟ ਗ੍ਰੈਜੂਏਟ ਸਟੱਡੀਜ਼ ਵਿਭਾਗ ਦੇ ਐਨ.ਐਸ.ਐਸ ਯੂਨਿਟ ਨੇ ਅੱਜ ਇੱਕ ਰੋਜ਼ਾ ਐਨ.ਐਸ.ਐਸ. ਕੈਂਪ ਲਗਾਇਆ। ਵਿਭਾਗ ਦੇ ਮੁਖੀ ਡਾ. ਨਵਦੀਪ ਕੌਰ ਨੇ ਵਿਦਿਆਰਥੀਆਂ ਨੂੰ ਅਜਿਹੇ ਸਮਾਗਮਾਂ ਵਿੱਚ ਅੱਗੇ ਆਉਣ ਲਈ ਪ੍ਰੇਰਿਤ ਕਰਕੇ ਕੈਂਪ ਦੀ ਸ਼ੁਰੂਆਤ ਕੀਤੀ। ਐਮ. ਏ ਆਨਰਜ਼ ਅਰਥ ਸ਼ਾਸਤਰ ਦੀ ਵਿਦਿਆਰਥਣ ਬਲਜਿੰਦਰ ਕੌਰ ਨੇ ਐਨ.ਐਸ.ਐਸ. ਦੀ ਮਹੱਤਤਾ ਬਾਰੇ ਦੱਸਿਆ। ਈਕੋ ਕਲੱਬ ਨੇ ਵਾਤਾਵਰਣ ਦੀ ਰੱਖਿਆ ‘ਤੇ ਪੋਸਟਰ ਮੇਕਿੰਗ ਮੁਕਾਬਲਾ ਵੀ ਕਰਵਾਇਆ।

ਇਹ ਵੀ ਪੜ੍ਹੋ  ਅਮਰੀਕਾ ‘ਚ ਪੰਜਾਬੀ ਨੌਜਵਾਨ ਨੂੰ ਅਦਾਲਤ ਨੇ ਕੀਤਾ 9 ਕਰੋੜ ਦਾ ਜੁਰਮਾਨਾ

ਐਮ.ਏ. ਅਰਥ ਸ਼ਾਸਤਰ ਦੇ ਵਿਦਿਆਰਕੀ ਨਵਰਾਜ ਸਿੰਘ ਨੇ ਈਕੋ ਕਲੱਬ ਦੀ ਸਥਾਪਨਾ ਦੇ ਮਿਸ਼ਨ ‘ਤੇ ਵਿਸਥਾਰਪੂਰਵਕ ਭਾਸ਼ਣ ਦਿੱਤਾ।ਐਨ.ਐਸ.ਐਸ. ਦੇ ਵਿਦਿਆਰਥੀਆਂ ਨੇ ਕੈਂਪਸ ਵਿੱਚ ਸਫਾਈ ਮੁਹਿੰਮ ਚਲਾਈ। ਈਕੋ ਕਲੱਬ ਦੇ ਮੈਂਬਰਾਂ ਨੇ ਪੌਦੇ ਲਗਾਉਣ ਵਿੱਚ ਹਿੱਸਾ ਲਿਆ। ਡਸਟਬਿਨ ਅਤੇ ਇਨਡੋਰ ਪੌਦੇ ਲਗਾਏ ਗਏ। ਐਮ.ਏ. ਆਨਰਜ਼ ਅਰਥਸ਼ਾਸਤਰ ਦੀ ਵਿਦਿਆਰਥਣ ਆਕਾਸ਼ਦੀਪ ਕੌਰ ਨੇ ਸਟੇਜ ਸੰਭਾਲੀ। ਨਗਰ ਨਿਗਮ ਦੇ ਅਧਿਕਾਰੀਆਂ ਸ੍ਰ. ਜਗਜੀਤ ਸਿੰਘ ਸੰਧੂ ਅਤੇ ਸ੍ਰੀਮਤੀ ਇੰਦਰਜੀਤ ਕੌਰ ਨੇ Waste management ਬਾਰੇ ਵਿਦਿਆਰਥੀਆਂ ਨੂੰ ਜਾਣਕਾਰੀ ਦਿੱਤੀ।

ਇਹ ਵੀ ਪੜ੍ਹੋ  ਮਾਸੂਮ ਪੁੱਤ ਦਾ ਕ.ਤ.ਲ ਕਰਨ ਵਾਲੀ ਕਲਯੁਗੀ ਮਾਂ ਨੂੰ ਅਦਾਲਤ ਨੇ ਸੁਣਾਈ ਉਮਰ ਕੈਦ ਦੀ ਸਜ਼ਾ

ਨਗਰ ਨਿਗਮ ਬਠਿੰਡਾ ਦੇ ਈਕੋ ਕਲੱਬ ਦੇ ਅਧਿਕਾਰੀਆਂ ਨੇ ਵੀ ਵਿਦਿਆਰਥੀਆਂ ਨੂੰ ਸਫਾਈ ਮੁਹਿੰਮ ਵਿੱਚ ਸਹਿਯੋਗ ਦਿੱਤਾ। ਵਿਭਾਗ ਦੇ ਮੁਖੀ ਡਾ. ਨਵਦੀਪ ਕੌਰ ਨੇ ਡਾ. ਕੁਲਦੀਪ ਸਿੰਘ (ਐਨ.ਐਸ.ਐਸ. ਕੋਆਰਡੀਨੇਟਰ), ਸ਼੍ਰੀਮਤੀ ਦੀਪਕ ਰਾਣੀ (ਕੋਆਰਡੀਨੇਟਰ) ਅਤੇ ਡਾ. ਕੰਵਲ ਸਿੱਧੂ (ਈਕੋ ਕਲੱਬ ਨੋਡਲ ਅਫਸਰ) ਨੂੰ ਇਨ੍ਹਾਂ ਪ੍ਰੋਗਰਾਮਾਂ ਨੂੰ ਸਫਲ ਬਣਾਉਣ ਲਈ ਵਧਾਈ ਦਿੱਤੀ। ਡਾ. ਕੌਰ ਨੇ ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ ਮੈਂਬਰਾਂ ਦਾ ਉਨ੍ਹਾਂ ਦੇ ਸਮਰਥਨ ਲਈ ਧੰਨਵਾਦ ਵੀ ਕੀਤਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Punjab Govt ਵੱਲੋਂ ਅਹਿਮ ਉਦਯੋਗਿਕ ਸੁਧਾਰਾਂ ਦਾ ਐਲਾਨ

0

👉ਮੰਤਰੀ ਮੰਡਲ ਨੇ ਫ੍ਰੀਹੋਲਡ ਅਤੇ ਉਦਯੋਗਿਕ ਬੁਨਿਆਦੀ ਢਾਂਚੇ ਦੇ ਪ੍ਰਬੰਧਨ ਲਈ ਲੀਜ਼ਹੋਲਡ ਸਬੰਧੀ ਅਹਿਮ ਸੋਧਾਂ ਨੂੰ ਪ੍ਰਵਾਨਗੀ ਦਿੱਤੀ: ਸੰਜੀਵ ਅਰੋੜਾ
Chandigarh News:ਉਦਯੋਗ ਅਤੇ ਵਣਜ, ਨਿਵੇਸ਼ ਪ੍ਰੋਤਸਾਹਨ, ਬਿਜਲੀ ਅਤੇ ਸਥਾਨਕ ਸਰਕਾਰਾਂ ਬਾਰੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੀਜ਼ਹੋਲਡ ਉਦਯੋਗਿਕ ਪਲਾਟਾਂ ਅਤੇ ਸ਼ੈੱਡਾਂ ਨੂੰ ਫ੍ਰੀਹੋਲਡ ਵਿੱਚ ਬਦਲਣ ਲਈ ਨੀਤੀ ਵਿੱਚ ਅਹਿਮ ਸੁਧਾਰਾਂ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਇਸ ਦੇ ਨਾਲ ਹੀ ਫ੍ਰੀਹੋਲਡ ਪਲਾਟ ਧਾਰਕਾਂ ਲਈ ਅਲਾਟਮੈਂਟ ਤੋਂ ਬਾਅਦ ਦੀਆਂ ਸੇਵਾਵਾਂ ਨੂੰ ਵਿਆਪਕ ਤੌਰ ‘ਤੇ ਤਰਕਸੰਗਤ ਬਣਾਉਣ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਗਈ ਹੈ।ਉਦਯੋਗਿਕ ਖੇਤਰ ਦੇ ਭਾਈਵਾਲਾਂ ਨਾਲ ਵਿਆਪਕ ਸਲਾਹ-ਮਸ਼ਵਰੇ ਅਤੇ ਸਮੂਹ ਮੰਤਰੀਆਂ ਦੀਆਂ ਸਿਫ਼ਾਰਸ਼ਾਂ ਤੋਂ ਬਾਅਦ ਕੀਤੇ ਗਏ ਇਹ ਸੁਧਾਰ ਕਾਰੋਬਾਰ ਕਰਨ ਦੀ ਆਸਾਨ ਨੂੰ ਹੋਰ ਮਜ਼ਬੂਤ ਕਰਨ ਅਤੇ ਇੱਕ ਪਾਰਦਰਸ਼ੀ, ਨਿਵੇਸ਼ਕ ਪੱਖੀ ਉਦਯੋਗਿਕ ਈਕੋਸਿਸਟਮ ਬਣਾਉਣ ਪ੍ਰਤੀ ਸਰਕਾਰ ਦੀ ਦ੍ਰਿੜ ਵਚਨਬੱਧਤਾ ਦੀ ਪੁਸ਼ਟੀ ਕਰਦੇ ਹਨ।
ਮੁੱਖ ਸੁਧਾਰ: ਲੀਜ਼ਹੋਲਡ ਤੋਂ ਫ੍ਰੀਹੋਲਡ ਵਿੱਚ ਤਬਾਦਲਾ
ਮੁੱਖ ਫੈਸਲਿਆਂ ‘ਤੇ ਚਾਨਣਾ ਪਾਉਂਦਿਆਂ ਸੰਜੀਵ ਅਰੋੜਾ ਨੇ ਕਿਹਾ:
ਸਿਰਫ਼ 5 ਫੀਸਦ ਤਬਾਦਲਾ ਫੀਸ ਨਿਰਧਾਰਤ ਕੀਤੀ ਗਈ ਹੈ।
30 ਅਪ੍ਰੈਲ, 2026 ਤੱਕ ਕੀਤੇ ਗਏ ਤਬਾਦਲਿਆਂ ਲਈ ਸਟੈਂਪ ਡਿਊਟੀ ‘ਤੇ 100 ਫੀਸਦ ਛੋਟ।
ਜਿੱਥੇ ਅਣ-ਅਰਜਿਤ ਵਾਧਾ ਧਾਰਾ ਲਾਗੂ ਨਹੀਂ ਹੈ, ਉੱਥੇ ਖਰਚਿਆਂ ਦੀ ਛੋਟ ਰਾਹੀਂ ਮਹੱਤਵਪੂਰਨ ਰਾਹਤ।
ਵਿਸ਼ੇਸ਼ ਮਾਮਲਿਆਂ ਵਿੱਚ, ਵਾਰ-ਵਾਰ ਲੱਗਣ ਵਾਲੀ ਫੀਸ ਲਈ ਇਕੋਂ ਫੀਸ ਲਾਗੂ ਕੀਤੀ ਗਈ ਹੈ।
ਕਈ ਸੇਵਾਵਾਂ ਲਈ ਸਾਲਾਨਾ ਨਵੀਨੀਕਰਨ ਖਰਚੇ ਬੰਦ ਕਰ ਦਿੱਤੇ ਗਏ ਹਨ।
ਤੁਰੰਤ ਤਬਾਦਲੇ ਨੂੰ ਉਤਸ਼ਾਹਿਤ ਕਰਨ ਅਤੇ ਪੁਰਾਣੇ ਮੁੱਦਿਆਂ ਦੇ ਨਿਪਟਾਰੇ ਲਈ:
ਲੰਬਿਤ ਤਬਾਦਲੇ ਅਤੇ ਪਰਿਵਰਤਨ ਸਬੰਧੀ ਮਾਮਲਿਆਂ ਦਾ ਸਮਾਂਬੱਧ ਨਿਪਟਾਰਾ।
ਤੁਰੰਤ ਤਬਾਦਲੇ ਲਈ ਯਕਮੁਸ਼ਤ ਸਟੈਂਪ ਡਿਊਟੀ ਵਿੱਚ ਛੋਟ।
ਕਾਗਜੀ ਕਾਰਵਾਈ ਨੂੰ ਸਰਲ ਬਣਾਉਣਾ:
ਮੌਰਗੇਜ ਲੀਜ਼ ਡੀਡਜ਼ ਦੇ ਮਾਮਲੇ ਵਿੱਚ ਬੈਂਕ ਪੱਤਰ ਹੀ ਕਾਫ਼ੀ ਹੈ
ਅਣਅਰਜਿਤ ਵਾਧੇ ਦੀ ਧਾਰਾ ‘ਤੇ ਸਪੱਸ਼ਟਤਾ
ਚਰਕੋਣੇ ਉਦਯੋਗਿਕ ਮੁੱਦਿਆਂ ਦਾ ਨਿਪਟਾਰਾ ਕਰਦਿਆਂ ਮੰਤਰੀ ਨੇ ਸਪੱਸ਼ਟ ਕੀਤਾ:
ਜਿੱਥੇ ਟਾਈਟਲ ਦਸਤਾਵੇਜ਼ਾਂ ਵਿੱਚ ਧਾਰਾ ਮੌਜੂਦ ਨਹੀਂ ਹੈ, ਉੱਥੇ ਕੋਈ ਅਣ-ਅਰਜਿਤ ਵਾਧਾ ਨਹੀਂ ਲਿਆ ਜਾਵੇਗਾ:
ਪਰਿਵਾਰਕ ਤਬਾਦਲੇ, ਵਿਰਾਸਤ, ਜਾਂ ਮੌਤ ਦੇ ਮਾਮਲਿਆਂ ਵਿੱਚ ਜਿੱਥੇ ਪਲਾਟ ਪਹਿਲਾਂ ਹੀ ਨੋਟੀਫਿਕੇਸ਼ਨ ਤੋਂ ਪਹਿਲਾਂ ਫ੍ਰੀਹੋਲਡ ਵਿੱਚ ਬਦਲ ਗਏ ਹਨ।
ਉਨ੍ਹਾਂ ਅੱਗੇ ਕਿਹਾ, “ਇਸ ਨਾਲ ਵਧੇਰੇ ਸਪੱਸ਼ਟਤਾ ਯਕੀਨੀ ਬਣਾਈ ਗਈ ਹੈ ਅਤੇ ਉਦਯੋਗਪਤੀਆਂ ਨੂੰ ਗੈਰ-ਵਾਜਬ ਵਿੱਤੀ ਦੇਣਦਾਰੀ ਤੋਂ ਬਚਾਇਆ ਗਿਆ ਹੈ।”
ਕਾਰੋਬਾਰ ਕਰਨ ਵਿੱਚ ਅਸਾਨੀ ਸਬੰਧੀ ਮੁੱਖ ਸੁਧਾਰ (ਪੀਐਸਆਈਈਸੀ)

ਇਹ ਵੀ ਪੜ੍ਹੋ  ਹੁਣ,ਅਮਰੀਕਾ ਅਤੇ ਯੂਰਪ ਵਾਂਗ ਪੰਜਾਬ ਵਿੱਚ ਮਹਿਜ਼ 6 ਮਿੰਟਾਂ ਵਿੱਚ ਪੁਲਿਸ ਸਹਾਇਤਾ ਮਿਲੇਗੀ:ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਇੱਕ ਕ੍ਰਾਂਤੀਕਾਰੀ ਕਦਮ ਵਜੋ:
ਸੇਵਾਵਾਂ ਨੂੰ ਲਾਜ਼ਮੀ ਅਤੇ ਵਿਕਲਪਿਕ ਸ਼੍ਰੇਣੀਆਂ ਵਿੱਚ ਮੁੜ ਵਰਗੀਕ੍ਰਿਤ ਕੀਤਾ ਗਿਆ
18 ਸੇਵਾਵਾਂ ਨੂੰ ਲਾਜ਼ਮੀ ਤੋਂ ਵਿਕਲਪਿਕ ਵਿੱਚ ਤਬਦੀਲ ਕੀਤਾ ਗਿਆ
ਨੋਟਰਾਈਜ਼ਡ ਹਲਫਨਾਮਿਆਂ ਨੂੰ ਸਵੈ-ਘੋਸ਼ਣਾ ਨਾਲ ਬਦਲਿਆ ਗਿਆ
ਪ੍ਰਵਾਨਗੀਆਂ ਵਿੱਚ ਤੇਜ਼ੀ ਲਿਆਉਣ ਲਈ ਅਸਟੇਟ ਅਫਸਰਾਂ ਨੂੰ ਅਧਿਕਾਰ ਸੌਂਪੇ ਗਏ
ਸ੍ਰੀ ਅਰੋੜਾ ਨੇ ਕਿਹਾ, “ਇਸ ਨਾਲ ਪਾਲਣਾ ਸਬੰਧੀ ਬੋਝ ਨੂੰ ਮਹੱਤਵਪੂਰਨ ਤੌਰ ‘ਤੇ ਘੱਟ ਕੀਤਾ ਗਿਆ ਹੈ ਅਤੇ ਫ੍ਰੀਹੋਲਡ ਤਬਾਦਲੇ ਨੂੰ ਉਦਯੋਗਾਂ ਲਈ ਬੇਹੱਦ ਫਾਇਦੇਮੰਦ ਬਣਾਉਂਦਾ ਹੈ।”
ਪੰਜਾਬ ਕਾਮਨ ਇੰਫਰਾਸਟਰੱਕਚਰ (ਰੈਗੂਲੇਸ਼ਨ ਅਤੇ ਮੈਂਟੇਨੈਂਸ) ਅਮੈਂਡਮੈਂਟ ਬਿੱਲ, 2026
ਮੰਤਰੀ ਮੰਡਲ ਨੇ ਉਦਯੋਗਿਕ ਬੁਨਿਆਦੀ ਢਾਂਚੇ ਨੂੰ ਆਧੁਨਿਕ ਬਣਾਉਣ ਲਈ ਇੱਕ ਅਹਿਮ ਸੋਧ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ।
1. ਏਕੀਕ੍ਰਿਤ ਅਤੇ ਪਾਰਦਰਸ਼ੀ ਬੁਨਿਆਦੀ ਢਾਂਚਾ ਪ੍ਰਬੰਧਨ
ਸਾਰੇ ਉਦਯੋਗਿਕ ਖੇਤਰਾਂ ਦੇ ਸੰਚਾਲਨ ਅਤੇ ਰੱਖ-ਰਖਾਅ ਲਈ ਇਕੋ ਵਿਧੀ
ਕਵਰ:
ਉਦਯੋਗਿਕ ਫੋਕਲ ਪੁਆਇੰਟ
ਉਦਯੋਗਿਕ ਸੰਪਤੀ
ਉਦਯੋਗਿਕ ਕਲੱਸਟਰ (ਨੋਟੀਫਾਈ ਪਾਰਕਾਂ ਤੋਂ ਬਾਹਰਲੇ ਸਥਾਨਾਂ ਸਮੇਤ)
2. ਉਦਯੋਗਾਂ ਨੂੰ ਵੱਡੀ ਵਿੱਤੀ ਰਾਹਤ
ਨਗਰ ਨਿਗਮ ਖੇਤਰਾਂ ਵਿੱਚ ਸਰਵਿਸ ਚਾਰਜਿਜ ਨੂੰ ਜਾਇਦਾਦ ਟੈਕਸ ਵਿੱਚ ਸ਼ਾਮਲ
ਦੋਹਰੇ ਟੈਕਸ ਨੂੰ ਖਤਮ ਕੀਤਾ
ਨਿਯਮਾਂ ਨੂੰ ਸਰਲ ਬਣਾਇਆ ਅਤੇ ਵਿੱਤੀ ਬੋਝ ਨੂੰ ਘਟਾਇਆ
3. ਨਵੀਨਤਾਕਾਰੀ ਸੰਗ੍ਰਹਿ ਵਿਧੀ
ਪੰਜਾਬ ਰਾਜ ਬਿਜਲੀ ਨਿਗਮ ਲਿਮਟਿਡ ਵੱਲੋਂ ਸਰਵਿਸ ਚਾਰਜਿਜ ਬਿਜਲੀ ਦੇ ਬਿੱਲਾਂ ਰਾਹੀਂ ਇੱਕਤਰ ਕੀਤੇ ਜਾਣਗੇ।
ਲਾਭ:ਨਿਯਮਾਂ ਵਿੱਚ ਸੋਧ
ਸਹਿਜ ਅਤੇ ਪਾਰਦਰਸ਼ੀ ਸੰਗ੍ਰਹਿ ਪ੍ਰਣਾਲੀ
4. ਐਸਪੀਵੀਜ਼ ਰਾਹੀਂ ਉਦਯੋਗ-ਪੱਖੀ ਸ਼ਾਸਨ
ਵਿਸ਼ੇਸ਼ ਉਦੇਸ਼ ਵਾਹਨ (ਐਸਪੀਵੀਜ਼) ਹੋਣਗੇ:
ਸੋਸਾਇਟੀਜ਼ ਰਜਿਸਟ੍ਰੇਸ਼ਨ ਐਕਟ, 1860 ਅਧੀਨ ਰਜਿਸਟਰਡ
ਉਦਯੋਗਿਕ ਹਿੱਸੇਦਾਰਾਂ ਦੀ ਅਗਵਾਈ ਹੇਠ
ਸ਼ਾਸਨ ਢਾਂਚਾ:
ਉਦਯੋਗਿਕ ਅਲਾਟੀਆਂ ‘ਚੋਂ 7 ਮੈਂਬਰੀ ਕਾਰਜਕਾਰੀ ਕਮੇਟੀ ਚੁਣੀ ਗਈ
ਤਾਲਮੇਲ ਅਤੇ ਨਿਗਰਾਨੀ ਲਈ ਸਰਕਾਰੀ ਅਧਿਕਾਰੀ
ਸਪਸ਼ਟ ਜਵਾਬਦੇਹੀ ਅਤੇ ਪੇਸ਼ੇਵਰ ਪ੍ਰਬੰਧਨ
5. ਮਜ਼ਬੂਤ ਵਿੱਤੀ ਢਾਂਚਾ
90 ਫ਼ੀਸਦ ਫੰਡ → ਰੱਖ-ਰਖਾਅ ਲਈ ਐਸਪੀਵੀਜ਼
10 ਫ਼ੀਸਦ ਫੰਡ → ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕਰਨ ਲਈ ਸਮਰੱਥ ਅਥਾਰਟੀ
ਭਵਿੱਖੀ ਵਿਕਾਸ ਲਈ ਲਾਜ਼ਮੀ ਕਾਰਪਸ ਫੰਡ
ਕੁਸ਼ਲ ਵਰਤੋਂ ਨੂੰ ਯਕੀਨੀ ਬਣਾਉਣ ਲਈ ਪ੍ਰਸ਼ਾਸਕੀ ਖਰਚਿਆਂ ‘ਤੇ ਸੀਮਾ
6. ਜਵਾਬਦੇਹੀ ਅਤੇ ਨਿਗਰਾਨੀ
ਸਰਕਾਰ ਨੂੰ ਇਹ ਅਧਿਕਾਰ ਹੈ:
ਐਸਪੀਵੀਜ਼ ਦਾ ਆਡਿਟ ਅਤੇ ਨਿਗਰਾਨੀ
ਜੇਕਰ ਲੋੜ ਹੋਵੇ ਤਾਂ ਕਾਰਗੁਜ਼ਾਰੀ ਨਾ ਕਰਨ ਵਾਲੇ ਐਸਪੀਵੀਜ਼ ਨੂੰ ਰੱਦ ਕਰਨਾ
ਉਦਯੋਗ ਨੂੰ ਸਸ਼ਕਤ ਬਣਾਉਣਾ ਅਤੇ ਪੰਜਾਬ ਦੇ ਵਿਕਾਸ ਨੂੰ ਮਜ਼ਬੂਤ ਕਰਨਾ
ਸੰਜੀਵ ਅਰੋੜਾ ਨੇ ਅੱਗੇ ਕਿਹਾ ਕਿ ਇਹ ਮਹੱਤਵਪੂਰਨ ਸੁਧਾਰ ਸਾਡੀ ਸਰਕਾਰ ਦੇ ਸਪੱਸ਼ਟ ਦ੍ਰਿਸ਼ਟੀਕੋਣ ਨੂੰ ਦਰਸਾਉਂਦੇ ਹਨ ਜੋ ਉਦਯੋਗਾਂ ਨੂੰ ਸਸ਼ਕਤ ਬਣਾਉਣਾ, ਨਿਯਮਾਂ ਦੇ ਬੋਝ ਨੂੰ ਘਟਾਉਣਾ ਅਤੇ ਇੱਕ ਆਧੁਨਿਕ, ਪਾਰਦਰਸ਼ੀ ਅਤੇ ਸਵੈ-ਨਿਰਭਰ ਉਦਯੋਗਿਕ ਮਾਹੌਲ ਸਿਰਜਣਾ। ਪੰਜਾਬ ਦੇਸ਼ ਵਿੱਚ ਸਭ ਤੋਂ ਵੱਧ ਪ੍ਰਤੀਯੋਗੀ ਅਤੇ ਨਿਵੇਸ਼ਕ-ਪੱਖੀ ਵਾਤਾਵਰਣ ਪ੍ਰਦਾਨ ਕਰਨ ਲਈ ਵਚਨਬੱਧ ਹੈ।
ਉਦਯੋਗਪਤੀਆਂ ਲਈ ਵੱਡੀ ਵਿੱਤੀ ਰਾਹਤ
ਲੀਜ਼ਹੋਲਡ ਤੋਂ ਫ੍ਰੀਹੋਲਡ ਵਿੱਚ ਸਰਲ ਤਬਦੀਲੀ
ਘੱਟ ਨਿਯਮ ਅਤੇ ਜਲਦ ਪ੍ਰਵਾਨਗੀਆਂ
ਉਦਯੋਗ-ਪੱਖੀ ਬੁਨਿਆਦੀ ਢਾਂਚਾ ਪ੍ਰਬੰਧਨ
ਕਾਰੋਬਾਰ ਕਰਨ ਦੀ ਸੌਖ ਵੱਲ ਵਿਸ਼ੇਸ਼ ਧਿਆਨ
ਪੰਜਾਬ ਦਾ ਮਤਲਬ ਹੈ ਕਾਰੋਬਾਰ।
ਐਨ.ਐਸ.ਐਸ. ਕੈਂਪ ਅਤੇ ਈਕੋ ਕਲੱਬ ਦੇ ਪੋਸਟਰ ਮੇਕਿੰਗ ਮੁਕਾਬਲੇ

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Our Visitor

1893159