Home Blog Page 741

ਸਿੱਖਿਆ ਮੰਤਰੀ ਬੈਂਸ ਵੱਲੋਂ ਬਾਰ੍ਹਵੀਂ ਜਮਾਤ ਦੀਆਂ ਪ੍ਰੀਖਿਆਵਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਲਈ ਵਿਦਿਆਰਥੀਆਂ ਨੂੰ ਵਧਾਈ

0

👉91 ਫ਼ੀਸਦ ਵਿਦਿਆਰਥੀ ਪਾਸ, ਲੜਕੀਆਂ ਵੱਲੋਂ ਬਿਹਤਰੀਨ ਪ੍ਰਦਰਸ਼ਨ
Chandigarh News:ਪੰਜਾਬ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਪੰਜਾਬ ਸਕੂਲ ਸਿੱਖਿਆ ਬੋਰਡ (ਪੀ.ਐਸ.ਈ.ਬੀ.) ਵੱਲੋਂ ਅੱਜ ਐਲਾਨੇ ਗਏ ਬਾਰ੍ਹਵੀਂ ਜਮਾਤ ਦੀ ਬੋਰਡ ਦੀਆਂ ਪ੍ਰੀਖਿਆਵਾਂ ਦੇ ਸ਼ਾਨਦਾਰ ਨਤੀਜਿਆਂ ਲਈ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਬਿਹਤਰੀਨ ਵਿਦਿਅਕ ਕਾਰਗੁਜ਼ਾਰੀ ਪ੍ਰਤੀ ਵਿਦਿਆਰਥੀਆਂ ਦੀ ਸਖ਼ਤ ਮਿਹਨਤ, ਲਗਨ ਅਤੇ ਵਚਨਬੱਧਤਾ ਦੀ ਸ਼ਲਾਘਾ ਕੀਤੀ।ਸਿੱਖਿਆ ਮੰਤਰੀ ਨੇ ਬਾਰ੍ਹਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਵਿੱਚ ਸਰਬੋਤਮ ਪ੍ਰਦਰਸ਼ਨ ਕਰਨ ਵਾਲੀਆਂ ਲੜਕੀਆਂ ਨੂੰ ਵਧਾਈ ਦਿੰਦਿਆਂ ਦੱਸਿਆ ਕਿ ਸਰਵਹਿੱਤਕਾਰੀ ਸੀਨੀਅਰ ਸੈਕੰਡਰੀ ਵਿਦਿਆ ਮੰਦਰ, ਬਰਨਾਲਾ ਦੀ ਹਰਸੀਰਤ ਕੌਰ ਨੇ 500 ‘ਚੋਂ 500 ਅੰਕ ਹਾਸਲ ਕਰਕੇ ਸੂਬੇ ਵਿੱਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ।

ਇਹ ਵੀ ਪੜ੍ਹੋ  ਬਿੱਟੂ ਆਪਣੇ ਰਾਜਨੀਤਿਕ ਆਗੂਆਂ ਨੂੰ ਖ਼ੁਸ਼ ਕਰਨ ਲਈ ਰੋਜ਼ਾਨਾ ਮੇਰੇ ਵਿਰੁੱਧ ਜ਼ਹਿਰ ਉਗਲਦਾ ਹੈ: ਮੁੱਖ ਮੰਤਰੀ

ਇਸੇ ਤਰ੍ਹਾਂ ਐਸ.ਐਸ. ਮੈਮੋਰੀਅਲ ਸੀਨੀਅਰ ਸੈਕੰਡਰੀ ਪਬਲਿਕ ਸਕੂਲ, ਕੱਸੋਆਣਾ (ਫਿਰੋਜ਼ਪੁਰ) ਦੀ ਮਨਵੀਰ ਕੌਰ ਨੇ 500 ‘ਚੋਂ 498 ਅੰਕ ਹਾਸਲ ਕਰਕੇ ਦੂਜਾ ਸਥਾਨ ਅਤੇ ਸ੍ਰੀ ਤਾਰਾ ਚੰਦ ਵਿਦਿਆ ਮੰਦਰ ਸੀਨੀਅਰ ਸੈਕੰਡਰੀ ਸਕੂਲ, ਭੀਖੀ (ਮਾਨਸਾ) ਦੀ ਅਰਸ਼ ਨੇ 500 ‘ਚੋਂ 498 ਅੰਕ ਹਾਸਲ ਕਰਕੇ ਤੀਜਾ ਸਥਾਨ ਪ੍ਰਾਪਤ ਕੀਤਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿਦਿਆਰਥਣਾਂ ਦੀ ਸ਼ਾਨਦਾਰ ਵਿਦਿਅਕ ਕਾਰਗੁਜ਼ਾਰੀ ਪ੍ਰਤੀ ਦ੍ਰਿੜ੍ਹਤਾ ਅਤੇ ਵਚਨਬੱਧਤਾ ਸੱਚਮੁੱਚ ਰੰਗ ਲਿਆਈ ਹੈ, ਜੋ ਹੋਰਨਾਂ ਵਿਦਿਆਰਥੀਆਂ ਲਈ ਪ੍ਰੇਰਨਾ ਸਰੋਤ ਹੈ।ਦੱਸਣਯੋਗ ਹੈ ਕਿ 12ਵੀਂ ਜਮਾਤ ਦੇ ਨਤੀਜਿਆਂ ਵਿੱਚ ਲੜਕੀਆਂ ਨੇ 94.32 ਫ਼ੀਸਦੀ ਪਾਸ ਦਰ ਨਾਲ ਬਿਹਤਰੀਨ ਪ੍ਰਦਰਸ਼ਨ ਕਰਕੇ ਲੜਕਿਆਂ ਨੂੰ ਪਛਾੜਿਆ ਹੈ।

ਇਹ ਵੀ ਪੜ੍ਹੋ  ਪੰਜਾਬ ਸਕੂੁਲ ਸਿੱਖਿਆ ਬੋਰਡ ਨੇ ਐਲਾਨੇ 12ਵੀਂ ਜਮਾਤ ਦੇ ਨਤੀਜ਼ੇ; ਕੁੜੀਆਂ ਨੇ ਮਾਰੀ ਬਾਜ਼ੀ

ਇਹਨਾਂ ਨਤੀਜਿਆਂ ਨੂੰ ਪ੍ਰਸ਼ੰਸਾਯੋਗ ਦੱਸਦਿਆਂ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਕੁੱਲ 2,65,388 ਰੈਗੂਲਰ ਵਿਦਿਆਰਥੀ ਅਤੇ 12,571 ਓਪਨ ਸਕੂਲ ਦੇ ਵਿਦਿਆਰਥੀ ਪ੍ਰੀਖਿਆ ਵਿੱਚ ਬੈਠੇ ਸਨ। ਨਤੀਜਿਆਂ ਵਿੱਚ ਰੈਗੂਲਰ ਅਤੇ ਓਪਨ ਸਕੂਲ ਦੇ ਵਿਦਿਆਰਥੀ ਕ੍ਰਮਵਾਰ 91 ਫ਼ੀਸਦ ਅਤੇ 68.24 ਫ਼ੀਸਦੀ ਦਰ ਨਾਲ ਪ੍ਰਭਾਵਸ਼ਾਲੀ ਪ੍ਰਦਰਸ਼ਨ ਕੀਤਾ ਹੈ।ਇਹ ਸ਼ਾਨਦਾਰ ਪ੍ਰਾਪਤੀ ਇਨ੍ਹਾਂ ਨੌਜਵਾਨ ਵਿਦਿਆਰਥੀਆਂ ਦੇ ਸਮਰਪਣ, ਅਣਥੱਕ ਮਿਹਨਤ ਅਤੇ ਜਨੂੰਨ ਦਾ ਨਤੀਜਾ ਹੈ। ਸਿੱਖਿਆ ਮੰਤਰੀ ਨੇ ਇਹਨਾਂ ਵਿਦਿਆਰਥੀਆਂ ਦੀ ਬਿਹਤਰੀਨ ਕਾਰਗੁਜ਼ਾਰੀ ਵਿੱਚ ਉਨ੍ਹਾਂ ਨੇ ਮਾਪਿਆਂ ਅਤੇ ਅਧਿਆਪਕਾਂ ਦੁਆਰਾ ਪਾਏ ਗਏ ਵਿਸ਼ੇਸ਼ ਯੋਗਦਾਨ ਦੀ ਵੀ ਸ਼ਲਾਘਾ ਕੀਤੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਬਿੱਟੂ ਆਪਣੇ ਰਾਜਨੀਤਿਕ ਆਗੂਆਂ ਨੂੰ ਖ਼ੁਸ਼ ਕਰਨ ਲਈ ਰੋਜ਼ਾਨਾ ਮੇਰੇ ਵਿਰੁੱਧ ਜ਼ਹਿਰ ਉਗਲਦਾ ਹੈ: ਮੁੱਖ ਮੰਤਰੀ

0

👉ਕੇਂਦਰੀ ਮੰਤਰੀ ਨੂੰ ਨਕਾਰਿਆ ਹੋਇਆ ਆਗੂ ਦੱਸਿਆ, ਜਿਸ ਨੇ ਲੁਧਿਆਣਾ ਲਈ ਕੁੱਝ ਨਹੀਂ ਕੀਤਾ
👉ਆਮ ਪਰਿਵਾਰ ਨਾਲ ਸਬੰਧਤ ਹੋਣ ਕਾਰਨ ਰਵਾਇਤੀ ਪਾਰਟੀਆਂ ਮੇਰੇ ਨਾਲ ਈਰਖਾ ਕਰਦੀਆਂ ਹਨ: ਮੁੱਖ ਮੰਤਰੀ
Ludhiana News:ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਦੀ ਨਿਖੇਧੀ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ ਕਿਹਾ ਕਿ ਇਹ ਨਕਾਰਿਆ ਹੋਇਆ ਆਗੂ ਆਪਣੇ ਸਿਆਸੀ ਆਕਾਵਾਂ ਨੂੰ ਖ਼ੁਸ਼ ਕਰਨ ਲਈ ਸਾਡੇ ਵਿਰੁੱਧ ਜ਼ਹਿਰ ਉਗਲਦਾ ਹੈ।ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਬਿੱਟੂ ਨੂੰ ਆੜੇ ਹੱਥੀਂ ਲੈਂਦਿਆਂ ਕਿਹਾ ਕਿ ਭਾਵੇਂ ਕੇਂਦਰੀ ਮੰਤਰੀ ਲੁਧਿਆਣਾ ਤੋਂ ਹੈ ਪਰ ਉਸ ਨੇ ਸ਼ਹਿਰ ਦੇ ਵਿਕਾਸ ਲਈ ਕੁਝ ਵੀ ਮਹੱਤਵਪੂਰਨ ਨਹੀਂ ਕੀਤਾ।

ਇਹ ਵੀ ਪੜ੍ਹੋ  ਪਾਣੀਆਂ ਦੇ ਮਸਲੇ ’ਤੇ ਹਾਈ ਕੋਰਟ ਦਾ ਫੈਸਲਾ ਸੂਬੇ ਲਈ ਨੈਤਿਕ ਜਿੱਤ-ਮੁੱਖ ਮੰਤਰੀ

ਉਨ੍ਹਾਂ ਕਿਹਾ ਕਿ ਬਿੱਟੂ ਸਵੇਰੇ ਉੱਠਦਾ ਹੈ ਅਤੇ ਉਸੇ ਪਲ ਤੋਂ ਹੀ ਆਪਣੀ ਪਾਰਟੀ ਦੇ ਆਗੂਆਂ ਨੂੰ ਖ਼ੁਸ਼ ਕਰਨ ਲਈ ਉਨ੍ਹਾਂ ਦੀ ਆਲੋਚਨਾ ਸ਼਼ੁਰੂ ਕਰ ਦਿੰਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਨਕਾਰੇ ਗਏ ਆਗੂ ਜੋ ਵੱਡੇ ਮਹਿਲਾਂ ਵਿੱਚ ਰਹਿ ਚੁੱਕੇ ਹਨ ਅਤੇ ਲੋਕਾਂ ਦੀ ਪਹੁੰਚ ਤੋਂ ਬਾਹਰ ਹਨ, ਜਿਸ ਕਾਰਨ ਉਨ੍ਹਾਂ ਨੂੰ ਜਨਤਾ ਨੇ ਸੱਤਾ ਤੋਂ ਬਾਹਰ ਦਾ ਰਸਤਾ ਦਿਖਾ ਦਿੱਤਾ ਹੈ।ਮੁੱਖ ਮੰਤਰੀ ਨੇ ਕਿਹਾ ਕਿ ਰਵਾਇਤੀ ਸਿਆਸੀ ਪਾਰਟੀਆਂ ਉਨ੍ਹਾਂ ਤੋਂ ਈਰਖਾ ਕਰਦੀਆਂ ਹਨ ਕਿਉਂਕਿ ਉਨ੍ਹਾਂ ਨੂੰ ਇਹ ਹਜ਼ਮ ਨਹੀਂ ਹੋ ਰਿਹਾ ਕਿ ਇਕ ਆਮ ਆਦਮੀ ਦਾ ਪੁੱਤਰ ਸੂਬੇ ਦਾ ਸ਼ਾਸਨ ਪ੍ਰਭਾਵਸ਼ਾਲੀ ਢੰਗ ਨਾਲ ਚਲਾ ਰਿਹਾ ਹੈ। ਉਨ੍ਹਾਂ ਕਿਹਾ ਕਿ ਰਵਾਇਤੀ ਸਿਆਸੀ ਪਾਰਟੀਆਂ ਦੇ ਲੋਕ ਵਿਰੋਧੀ ਅਤੇ ਪੰਜਾਬ ਵਿਰੋਧੀ ਰੁਖ਼ ਕਾਰਨ ਸੂਬੇ ਦੇ ਲੋਕਾਂ ਦਾ ਉਨ੍ਹਾਂ ਤੋਂ ਵਿਸ਼ਵਾਸ ਉੱਠ ਗਿਆ ਹੈ।

ਇਹ ਵੀ ਪੜ੍ਹੋ ਪੰਜਾਬ ਸਕੂੁਲ ਸਿੱਖਿਆ ਬੋਰਡ ਨੇ ਐਲਾਨੇ 12ਵੀਂ ਜਮਾਤ ਦੇ ਨਤੀਜ਼ੇ; ਕੁੜੀਆਂ ਨੇ ਮਾਰੀ ਬਾਜ਼ੀ

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦੇ ਸਿਆਣੇ ਅਤੇ ਬਹਾਦਰ ਲੋਕਾਂ ਨੇ 2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਇਨ੍ਹਾਂ ਪਾਰਟੀਆਂ ਨੂੰ ਸੱਤਾ ਤੋਂ ਬਾਹਰ ਕਰ ਦਿੱਤਾ ਸੀ ਅਤੇ ‘ਆਪ` ਨੂੰ ਭਾਰੀ ਬਹੁਮਤ ਦਿੱਤਾ ਸੀ।ਮੁੱਖ ਮੰਤਰੀ ਨੇ ਕਿਹਾ ਕਿ ਇਹ ਸਭ ਇਸ ਲਈ ਸੰਭਵ ਹੋਇਆ ਹੈ ਕਿਉਂਕਿ ਸੂਬੇ ਦੇ ਲੋਕਾਂ ਨੇ ਇਕ ਇਮਾਨਦਾਰ ਸਰਕਾਰ ਚੁਣੀ ਹੈ, ਜੋ ਲੋਕਾਂ ਨੂੰ ਮਨਚਾਹੇ ਨਤੀਜੇ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਘੱਟ ਬੁਰਾਈ ਨੂੰ ਚੁਣਨ ਦਾ ਬਦਲ ਸੀ ਅਤੇ ਲੋਕਾਂ ਨੂੰ ਭ੍ਰਿਸ਼ਟ ਤੇ ਮੌਕਾਪ੍ਰਸਤ ਨੇਤਾਵਾਂ ਨੂੰ ਚੁਣਨਾ ਪੈਂਦਾ ਸੀ, ਜੋ ਉਨ੍ਹਾਂ ਲਈ ਇਕੋ-ਇਕ ਬਦਲ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਨੇ ਆਮ ਆਦਮੀ ਲਈ ਨਾਗਰਿਕ ਕੇਂਦਰਿਤ ਸੇਵਾਵਾਂ ਦੀ ਸੁਚਾਰੂ ਅਤੇ ਮੁਸ਼ਕਲ ਰਹਿਤ ਡਿਲੀਵਰੀ ਦੇ ਨਵੇਂ ਯੁੱਗ ਦੀ ਸ਼ੁਰੂਆਤ ਕੀਤੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਪੰਜਾਬ ਸਕੂੁਲ ਸਿੱਖਿਆ ਬੋਰਡ ਨੇ ਐਲਾਨੇ 12ਵੀਂ ਜਮਾਤ ਦੇ ਨਤੀਜ਼ੇ; ਕੁੜੀਆਂ ਨੇ ਮਾਰੀ ਬਾਜ਼ੀ

👉ਪਹਿਲੀਆਂ ਤਿੰਨ ਪੁਜ਼ੀਸਨਾਂ ਤੋਂ ਇਲਾਵਾ 290 ਦੀ ਮੈਰਿਟ ਸੂਚੀ ’ਚ 234 ਕੁੜੀਆਂ
SAS Nagar News: ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਜ ਬੁੱਧਵਾਰ ਨੂੰ 12ਵੀਂ ਜਮਾਤ ਦੇ ਨਤੀਜਿਆਂ ਦਾ ਐਲਾਨ ਕਰ ਦਿੱਤਾ ਗਿਆ। ਬੋਰਡ ਦੇ ਚੇਅਰਮੈਨ ਅਮਰਪਾਲ ਸਿੰਘ (ਰਿਟਾ: ਆਈਏਐਸ) ਨੇ ਅਧਿਕਾਰਤ ਤੌਰ ’ਤੇ ਇੰਨ੍ਹਾਂ ਨਤੀਜਿਆਂ ਦੀ ਜਾਣਕਾਰੀ ਦਿੰਦਿਆਂ ਦਸਿਆ ਪਹਿਲੀਆਂ ਤਿੰਨ ਪੁਜ਼ੀਸਨਾਂ ਤੋਂ ਇਲਾਵਾ 290 ਦੀ ਮੈਰਿਟ ਸੂਚੀ ਵਿਚੋਂ 234 ਸਥਾਨ ਕੁੜੀਆਂ ਨੇ ਮੱਲੇ ਹਨ। ਬਰਨਾਲਾ ਦੀ ਹਰਸੀਰਤ ਕੌਰ ਨੇ 500 ਵਿਚੋਂ 500 ਅੰਕ ਹਾਸਲ ਕਰਕੇ ਪੂਰੇ ਜ਼ਿਲ੍ਹੇ ਦੇ ਨਾਮ ਪੰਜਾਬ ਵਿਚ ਰੋਸ਼ਨ ਕੀਤਾ ਹੈ।

ਇਹ ਵੀ ਪੜ੍ਹੋ ਪਾਣੀਆਂ ਦੇ ਮਸਲੇ ’ਤੇ ਹਾਈ ਕੋਰਟ ਦਾ ਫੈਸਲਾ ਸੂਬੇ ਲਈ ਨੈਤਿਕ ਜਿੱਤ-ਮੁੱਖ ਮੰਤਰੀ

ਹਾਲਾਂਕਿ ਜ਼ਿਲ੍ਹਾ ਵਾਰ ਸੂਚੀ ਦੇ ਵਿਚ ਬਰਨਾਲਾ 86.07 ਪਾਸ ਫ਼ੀਸਦੀ ਨਾਲ ਸਭ ਤੋਂ ਫ਼ਾਡੀ ਰਿਹਾ ਹੈ ਪ੍ਰੰਤੂ ਹਰਸੀਰਤ ਦੀ ਇਸ ਵਿਸ਼ੇਸ ਪ੍ਰਾਪਤੀ ਨੇ ਪੂਰੇ ਬਰਨਾਲਾ ਦਾ ਨਾਮ ਚਮਕਾ ਦਿੱਤਾ ਹੈ। ਇਸੇ ਤਰ੍ਹਾਂ ਫ਼ਿਰੋਜਪੁਰ ਦੀ ਮਨਵੀਰ ਕੌਰ ਨੇ 498 ਅੰਕ ਲੈ ਕੇ ਦੂਜਾ ਅਤੇ ਮਾਨਸਾ ਦੀ ਅਰਸ਼ ਨੇ ਵੀ 498 ਅੰਕ ਹਾਸਲ ਕਰਕੇ ਤੀਜ਼ਾ ਸਥਾਨ ਹਾਸਲ ਕੀਤਾ ਹੈ। ਚੇਅਰਮੈਨ ਅਮਰਪਾਲ ਸਿੰਘ ਨੇ ਅੱਗੇ ਜਾਣਕਾਰੀ ਦਿੰਦਿਆਂ ਦਸਿਆ ਕਿ ਬੋਰਡ ਦੇ ਇਮਤਿਹਾਨ ਦੀ ਕੁੱਲ 91 ਪਾਸ ਫ਼ੀਸਦੀ ਰਹੀ ਹੈ। ਜੇਕਰ ਲੜਕਿਆਂ ਅਤੇ ਲੜਕੀਆਂ ਦੀ ਪਾਸ ਫ਼ੀਸਦੀ ਦੀ ਗੱਲ ਕੀਤੀ ਜਾਵੇ ਤਾਂ ਲੜਕੀਆਂ ਨੇ 94.32 ਫ਼ੀਸਦੀ ਅਤੇ ਲੜਕਿਆਂ ਦੀ 88.08 ਪਾਸ ਫ਼ੀਸਦੀ ਦਰ ਰਹੀ ਹੈ।

ਇਹ ਵੀ ਪੜ੍ਹੋ ਤਿੰਨ ਹਫ਼ਤਿਆਂ ਬਾਅਦ ਪਾਕਿਸਤਾਨ ਨੇ ਬੀਐਸਐਫ਼ ਦੇ ਜਵਾਨ ਨੂੰ ਭਾਰਤ ਨੂੰ ਵਾਪਸ ਸੌਪਿਆਂ

ਇਸਤੋਂ ਇਲਾਵਾ ਸ਼ਹਿਰੀਆਂ ਦੇ ਮੁਕਾਬਲੇ ਪੇਂਡੂ ਖੇਤਰ ਦੇ ਵਿਦਿਆਰਥੀ ਚਮਕੇ ਹਨ, ਜਿੰਨ੍ਹਾਂ ਨੇ ਸ਼ਹਿਰੀਆਂ ਦੀ 90.74 ਪਾਸ ਫ਼ੀਸਦੀ ਦੇ ਮੁਕਾਬਲੇ 92.20 ਪਾਸ ਫ਼ੀਸਦੀ ਹਾਸਲ ਕੀਤੀ ਹੈ। ਉਂਝ ਸਰਕਾਰੀ ਸਕੂਲਾਂ ਨੇ ਵੀ ਪ੍ਰਾਈਵੇਟ ਨੂੰ ਬਰਾਬਰ ਦੀ ਟੱਕਰ ਦਿੱਤੀ ਹੈ, ਜਿੰਨ੍ਹਾਂ ਦੀ ਪਾਸ ਫ਼ੀਸਦੀ ਪ੍ਰਾਈਵੇਟ ਦੇ 92.47 ਫ਼ੀਸਦੀ ਦੇ ਮੁਕਾਬਲੇ 91.01 ਫ਼ੀਸਦੀ ਰਹੀ ਹੈ। ਚੇਅਰਮੈਨ ਨੇ ਅੱਗੇ ਦਸਿਆ ਕਿ ਸਾਇੰਸ ਗਰੁੱਪ ਦੀ ਪਾਸ ਫ਼ੀਸਦੀ 98.52 ਫ਼ੀਸਦੀ, ਕਾਮਰਸ ਦੀ 96.83, ਵੋਕੇਸ਼ਨਲ ਦੀ 90 ਫ਼ੀਸਦੀ ਅਤੇ ਆਰਟਸ ਦੀ ਸਭ ਤੋਂ ਘੱਟ 87.38 ਪਾਸ ਫ਼ੀਸਦੀ ਰਹੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

ਫਾਜ਼ਿਲਕਾ ਪੁਲਿਸ ਵੱਲੋਂ ਨਜਾਇਜ਼ ਸ਼ਰਾਬ ਦਾ ਧੰਦਾ ਕਰਨ ਵਾਲਿਆਂ ਖ਼ਿਲਾਫ਼ ਕੀਤੀ ਗਈ ਸਖ਼ਤ ਕਾਰਵਾਈ

0

👉ਜਲਾਲਾਬਾਦ ਵਿੱਚ 17 ਹਜ਼ਾਰ ਲੀਟਰ ਦੇ ਕਰੀਬ ਲਾਹਨ ਕੀਤੀ ਗਈ ਨਸ਼ਟ
Fazilka News:ਡਾਇਰੈਕਟਰ ਜਨਰਲ ਆਫ਼ ਪੁਲਿਸ ਪੰਜਾਬ ਗੌਰਵ ਯਾਦਵ , ਮਾਨਯੋਗ ਡਿਪਟੀ ਇੰਸਪੈਕਟਰ ਜਨਰਲ ਫ਼ਿਰੋਜ਼ਪੁਰ ਰੇਂਜ ਹਰਮਨਬੀਰ ਸਿੰਘ ਗਿੱਲ ਅਤੇ ਐਸ.ਐਸ.ਪੀ ਫਾਜ਼ਿਲਕਾ ਵਰਿੰਦਰ ਸਿੰਘ ਬਰਾੜ ਦੇ ਦਿਸ਼ਾ-ਨਿਰਦੇਸ਼ਾਂ ਅਧੀਨ “ਯੁੱਧ ਨਸ਼ਿਆਂ ਵਿਰੁੱਧ” ਚੱਲ ਰਹੀ ਮੁਹਿੰਮ ਤਹਿਤ ਇੱਕ ਵੱਡੀ ਕਾਰਵਾਈ ਅੰਜਾਮ ਦਿੱਤੀ ਗਈ।ਅੱਜ ਸਬ ਡਵੀਜ਼ਨ ਜਲਾਲਾਬਾਦ ਦੇ ਉਪ ਕਪਤਾਨ ਪੁਲਿਸ ਜਤਿੰਦਰ ਸਿੰਘ ਦੀ ਅਗਵਾਈ ਹੇਠ ਆਬਕਾਰੀ ਵਿਭਾਗ ਦੇ ਅਧਿਕਾਰੀਆ ਸਮੇਤ ਸਬ ਡਵੀਜ਼ਨ ਦੇ ਐਸ.ਐਚ.ਓ  ਅਤੇ ਲਗਭਗ 100 ਪੁਲਿਸ ਕਰਮਚਾਰੀਆਂ ਦੇ ਨਾਲ ਮਿਲ ਕੇ ਪਿੰਡ ਮਹਾਲਮ ਵਿਖੇ ਨਜਾਇਜ਼ ਸ਼ਰਾਬ ਦਾ ਧੰਦਾ ਕਰਨ ਵਾਲਿਆਂ ਦੇ ਠਿਕਾਣਿਆਂ ‘ਤੇ ਛਾਪੇ ਮਾਰੇ।

ਇਹ ਵੀ ਪੜ੍ਹੋ  ਬਠਿੰਡਾ ਦੀ ਫ਼ੌਜੀ ਛਾਉਣੀ ’ਚੋਂ ਇੱਕ ਹੋਰ ਜਾਸੂਸੀ ਦੇ ‘ਸ਼ੱਕ’ ਵਿਚ ਗ੍ਰਿ੍ਰਫਤਾਰ

ਇਸ ਦੌਰਾਨ ਪੁਲਿਸ ਨੇ ਲਗਭਗ 17,000 ਲੀਟਰ ਲਾਹਨ (ਕੱਚੀ ਸ਼ਰਾਬ) ਬਰਾਮਦ ਕਰਕੇ ਮੌਕੇ ‘ਤੇ ਹੀ ਨਸ਼ਟ ਕਰ ਦਿੱਤੀ। ਇਸ ਤੋਂ ਇਲਾਵਾ ਵੱਖ ਵੱਖ ਦੋਸ਼ੀਆਂ ਦੇ ਖ਼ਿਲਾਫ਼ 3 ਮੁਕੱਦਮੇ ਵੀ ਦਰਜ ਰਜਿਸਟਰ ਕੀਤੇ ਗਏ ਹਨ।ਇਹ ਕਾਰਵਾਈ ਹਾਲ ਹੀ ਵਿੱਚ ਮਜੀਠਾ ਵਿਖੇ ਜਹਿਰੀਲੀ ਸ਼ਰਾਬ ਪੀਣ ਕਾਰਨ ਹੋਈਆਂ ਮੌਤਾਂ ਨੂੰ ਧਿਆਨ ਵਿੱਚ ਰੱਖਦਿਆਂ ਕੀਤੀ ਗਈ ਹੈ। ਇਸ ਮੌਕੇ  ਜਤਿੰਦਰ ਸਿੰਘ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨਜਾਇਜ਼ ਤਰੀਕੇ ਨਾਲ ਵਿਕਣ ਵਾਲੀ ਨਾਜਾਇਜ਼ ਸ਼ਰਾਬ ਦੀ ਖਰੀਦ-ਫ਼ਰੋਖ਼ਤ ਤੋਂ ਬਚਣ। ਅਜਿਹੀ ਸ਼ਰਾਬ ਜ਼ਹਿਰੀਲੀ ਹੋਣ ਕਰਕੇ ਸਿਹਤ ਲਈ ਘਾਤਕ ਹੋ ਸਕਦੀ ਹੈ।ਇਸ ਦੇ ਨਾਲ ਹੀ ਨਜਾਇਜ਼ ਸ਼ਰਾਬ ਦਾ ਧੰਦਾ ਕਰਨ ਵਾਲਿਆਂ ਨੂੰ ਸਖ਼ਤ ਚੇਤਾਵਨੀ ਦਿੱਤੀ ਗਈ ਹੈ ਕਿ ਉਹ ਅਜਿਹਾ ਗੈਰਕਾਨੂੰਨੀ ਕਾਰੋਬਾਰ ਤੁਰੰਤ ਬੰਦ ਕਰਣ, ਨਹੀਂ ਤਾਂ ਉਨ੍ਹਾਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

ਪਾਣੀਆਂ ਦੇ ਮਸਲੇ ’ਤੇ ਹਾਈ ਕੋਰਟ ਦਾ ਫੈਸਲਾ ਸੂਬੇ ਲਈ ਨੈਤਿਕ ਜਿੱਤ-ਮੁੱਖ ਮੰਤਰੀ

0

👉ਹਰ ਹੀਲੇ ਸੂਬੇ ਦੇ ਹਿੱਤਾਂ ਦੀ ਰਾਖੀ ਕਰਨ ਦੀ ਵਚਨਬੱਧਤਾ ਦੁਹਰਾਈ
Ludhiana News:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਭਾਖੜਾ ਬਿਆਸ ਪ੍ਰਬੰਧਕੀ ਬੋਰਡ (ਬੀ.ਬੀ.ਐਮ.ਬੀ.) ਵੱਲੋਂ ਪਾਣੀ ਜਾਰੀ ਕਰਨ ਦੇ ਚੱਲ ਰਹੇ ਮਾਮਲੇ ਵਿੱਚ ਪੰਜਾਬ ਤੇ ਹਰਿਆਣਾ ਹਾਈ ਕੋਰਟ ਦਾ ਫੈਸਲਾ ਸੂਬੇ ਲਈ ਨੈਤਿਕ ਜਿੱਤ ਹੈ।

ਅੱਜ ਇੱਥੇ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅਦਾਲਤ ਨੇ 20 ਮਈ ਨੂੰ ਸਾਰੇ ਭਾਈਵਾਲਾਂ ਪਾਸੋਂ ਜਵਾਬ ਮੰਗਿਆ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸਾਲ ਵਿੱਚ ਹਰਿਆਣਾ ਆਪਣੇ ਹਿੱਸੇ ਦਾ ਪਾਣੀ ਪਹਿਲਾਂ ਹੀ ਵਰਤ ਚੁੱਕਾ ਹੈ ਅਤੇ ਹੁਣ 21 ਮਈ ਤੋਂ ਆਪਣੇ ਹਿੱਸੇ ਦਾ ਪਾਣੀ ਹਾਸਲ ਕਰਨ ਦੇ ਯੋਗ ਹੋਵੇਗਾ।

ਇਹ ਵੀ ਪੜ੍ਹੋ ਸਰਕਾਰ ਵੱਲੋਂ PAU ਦੀਆਂ ਸ਼ਿਫਾਰਸਾਂ ਤੇ ਹਾਈਬ੍ਰਿਡ ਝੋਨੇ ਦੀਆਂ ਸਾਰੀਆਂ ਕਿਸਮਾਂ ਦੀ ਵਿਕਰੀ ਤੇ ਹੈ ਪੂਰਨ ਪਾਬੰਦੀ

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਦਾਲਤੀ ਫੈਸਲਾ ਸੂਬੇ ਲਈ ਵੱਡੀ ਜਿੱਤ ਹੈ ਕਿਉਂਕਿ ਕੇਂਦਰ ਤੇ ਹਰਿਆਣਾ ਸਰਕਾਰਾਂ ਅਤੇ ਬੀ.ਬੀ.ਐਮ.ਬੀ. ਵੱਲੋਂ ਹਰ ਹਰਬਾ ਵਰਤਣ ਦੇ ਬਾਵਜੂਦ ਅਸੀਂ ਆਪਣੇ ਹਿੱਸੇ ਦੇ ਪਾਣੀ ਦੀ ਰਾਖੀ ਕਰਨ ਦੇ ਸਮਰੱਥ ਹੋਏ ਹਾਂ।

ਮੁੱਖ ਮੰਤਰੀ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਪੰਜਾਬ ਕੋਲ ਕਿਸੇ ਹੋਰ ਸੂਬੇ ਨੂੰ ਦੇਣ ਲਈ ਇਕ ਵੀ ਬੂੰਦ ਵਾਧੂ ਪਾਣੀ ਨਹੀਂ ਹੈ ਅਤੇ ਉਨ੍ਹਾਂ ਦੀ ਸਰਕਾਰ ਨੇ ਸੂਬੇ ਦੇ ਪਾਣੀਆਂ ਉਤੇ ਡਟ ਕੇ ਪਹਿਰਾ ਦਿੱਤਾ ਜਦਕਿ ਹਰਿਆਣਾ ਸਾਡੇ ਪਾਣੀ ਚੋਰੀ ਕਰਨਾ ਚਾਹੁੰਦਾ ਸੀ। ਇਸ ਦੌਰਾਨ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਕੋਲ ਵਾਧੂ ਪਾਣੀ ਹੈ ਅਤੇ ਕਿਸੇ ਹੋਰ ਸੂਬੇ ਨਾਲ ਇਕ ਵੀ ਬੂੰਦ ਵਾਧੂ ਪਾਣੀ ਸਾਂਝੀ ਨਹੀਂ ਕਰਾਂਗੇ।

ਇਹ ਵੀ ਪੜ੍ਹੋ ਤਿੰਨ ਹਫ਼ਤਿਆਂ ਬਾਅਦ ਪਾਕਿਸਤਾਨ ਨੇ ਬੀਐਸਐਫ਼ ਦੇ ਜਵਾਨ ਨੂੰ ਭਾਰਤ ਨੂੰ ਵਾਪਸ ਸੌਪਿਆਂ

ਉਨ੍ਹਾਂ ਕਿਹਾ ਕਿ ਸੂਬੇ ਦੇ ਦਰਿਆਈ ਸਰੋਤ ਪਹਿਲਾਂ ਹੀ ਸੁੱਕ ਚੁੱਕੇ ਹਨ ਜਿਸ ਕਰਕੇ ਸਿੰਚਾਈ ਲੋੜਾਂ ਲਈ ਸੂਬੇ ਨੂੰ ਵਾਧੂ ਪਾਣੀ ਦੀ ਲੋੜ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਪਾਣੀਆਂ ਦੇ ਮਸਲੇ ’ਤੇ ਸਿਆਸੀ ਤੇ ਕਾਨੂੰਨੀ ਲੜਾਈ ਲੜੀ ਹੈ ਅਤੇ ਆਖਰ ਵਿੱਚ ਸੱਚ ਦੀ ਜਿੱਤ ਹੋਈ ਹੈ।

ਉਨ੍ਹਾਂ ਕਿਹਾ ਕਿ ਕੇਂਦਰ ਤੇ ਹਰਿਆਣਾ ਸਰਕਾਰਾਂ ਅਤੇ ਬੀ.ਬੀ.ਐਮ.ਬੀ. ਇਹ ਗੱਲ ਭੁੱਲ ਗਈ ਕਿ ਜੇਕਰ ਪੰਜਾਬ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਕਰ ਸਕਦਾ ਹੈ ਤਾਂ ਆਪਣੇ ਪਾਣੀਆਂ ਦੀ ਵੀ ਰਾਖੀ ਕਰ ਸਕਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਆਪਣੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ ਅਤੇ ਇਸ ਲਈ ਕੋਈ ਕਸਰ ਨਹੀਂ ਛੱਡੀ ਜਾਵੇਗੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

ਮਾਰਕੀਟ ਕਮੇਟੀ ਗੋਨਿਆਣਾ ਮੰਡੀ ਵਿੱਚ ਟੁੱਟੇ ਪਿਛਲੇ ਰਿਕਾਰਡ, ਕਣਕ ਦੀ ਹੋਈ ਖੁੱਲ ਕੇ ਆਮਦ : ਚੇਅਰਮੈਨ ਬਲਕਾਰ ਸਿੰਘ ਭੋਖੜਾ

0

👉ਮਾਰਕੀਟ ਕਮੇਟੀ ਗੋਨਿਆਣਾ ਮੰਡੀ ਵਿੱਚ ਪਿਛਲੇ ਸਾਲ ਤੋਂ 10 ਫ਼ੀਸਦੀ ਜਿਆਦਾ ਹੋਈ ਕਣਕ ਦੀ ਆਮਦ- ਬਲਕਾਰ ਸਿੰਘ ਭੋਖੜਾ
Bathinda News:ਮਾਰਕੀਟ ਕਮੇਟੀ ਗੋਨਿਆਣਾ ਮੰਡੀ ਦੇ ਮੁੱਖ ਯਾਰਡ ਅਤੇ ਖ਼ਰੀਦ ਕੇਂਦਰਾਂ ਇਸ ਵਾਰ ਪਿਛਲੇ ਸਾਲ ਨਾਲੋਂ ਕਣਕ ਦੀ ਆਮਦ ਦੇ ਰਿਕਾਰਡ ਟੁੱਟਦੇ ਹੋਏ ਨਜ਼ਰ ਆਏ। ਇਹ ਜਾਣਕਾਰੀ ਬਲਕਾਰ ਸਿੰਘ ਭੋਖੜਾ ਚੇਅਰਮੈਨ ਮਾਰਕੀਟ ਕਮੇਟੀ ਗੋਨਿਆਣਾ ਮੰਡੀ ਨੇ ਦਿੰਦੇ ਹੋਏ ਦੱਸਿਆ ਕਿ ਗੋਨਿਆਣਾ ਮੰਡੀ ਦੇ ਮੁੱਖ ਯਾਰਡ ਅਤੇ ਨਾਲ ਲੱਗਦੇ ਖਰੀਦ ਕੇਂਦਰਾਂ ਵਿੱਚ ਪਿਛਲੇ ਸਾਲ 98092 ਮੀਟਰਕ ਟਨ ਕਣਕ ਦੀ ਆਮਦ ਹੋਈ ਸੀ ਜਦੋਂ ਕਿ ਇਸ ਵਾਰ 10 ਫੀਸਦੀ ਵਾਧੇ ਨਾਲ ਲੱਗਭਗ ਇਕ ਲੱਖ 8 ਹਜਾਰ ਮੀਟਰਕ ਟਨ ਕਣਕ ਦੀ ਆਮਦ ਹੋਈ ਹੈ।

ਇਹ ਵੀ ਪੜ੍ਹੋ  ਮਜੀਠਾ ਕਾਂਡ; ਜ਼ਹਿਰੀਲੀ ਸ਼ਰਾਬ ਨਾਲ ਮਰਨ ਵਾਲਿਆਂ ਦੀ ਗਿਣਤੀ 23 ਹੋਈ, DSP ਤੇ SHO ਤੋਂ ਬਾਅਦ ETO ਤੇ Inspector ਵੀ ਮੁਅੱਤਲ

ਉਹਨਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸਰਕਾਰ ਦੌਰਾਨ ਗੋਨਿਆਣਾ ਮੰਡੀ ਦੇ ਮੁੱਖ ਯਾਰਡ ਅਤੇ ਆਸ ਪਾਸ ਦੇ ਪਿੰਡਾਂ ਵਿਚਲੇ ਖ਼ਰੀਦ ਕੇਂਦਰਾਂ ਵਿੱਚ ਕਿਸੇ ਵੀ ਤਰ੍ਹਾਂ ਨਾਲ ਕਿਸਾਨਾਂ ਨੂੰ ਕੋਈ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਗਈ। ਉਹਨਾਂ ਦੱਸਿਆ ਕਿ 24 ਘੰਟਿਆਂ ਵਿੱਚ ਕਣਕ ਦੀ ਖਰੀਦ ਅਤੇ ਤੁਰੰਤ ਖਾਤੇ ਵਿੱਚ ਪੈਸੇ ਪਾਉਣੇ ਯਕੀਨੀ ਬਣਾਏ ਗਏ, ਲਿਫਟਿੰਗ ਦਾ ਕੰਮ ਵੀ ਪੂਰੀ ਤੇਜ਼ੀ ਨਾਲ ਹੋਇਆ, ਜਿਸ ਕਰਕੇ ਦਾਣਾ ਮੰਡੀਆਂ ਵਿੱਚ ਕਿਸੇ ਵੀ ਕਿਸਾਨ ਨੂੰ ਫਸਲ ਰੱਖਣ ਲਈ ਵੀ ਕੋਈ ਮੁਸ਼ਕਿਲ ਦਾ ਸਾਹਮਣਾ ਨਹੀਂ ਕਰਨਾ ਪਿਆ।ਉਹਨਾਂ ਕਿਹਾ ਕਿ ਉਹਨਾਂ ਨੇ ਬਤੌਰ ਚੇਅਰਮੈਨ ਚਾਰਜ ਸੰਭਾਲਦਿਆਂ ਹੀ ਖ਼ਰੀਦ ਕੇਂਦਰਾਂ ਵਿੱਚ ਸਾਰੇ ਅਧਿਕਾਰੀਆਂ ਅਤੇ ਖਰੀਦ ਏਜੰਸੀਆਂ ਨੂੰ ਪੂਰੇ ਪ੍ਰਬੰਧ ਮੁਕੰਮਲ ਕਰਨ ਲਈ ਕਿਹਾ ਸੀ ਅਤੇ ਕਿਸਾਨਾਂ ਨਾਲ ਵੱਧ ਨਾਪ ਤੋਲ ਕਰਕੇ ਹੁੰਦੀ ਹੇਰਾਫੇਰੀ ਅਤੇ ਮਾਰਕੀਟ ਕਮੇਟੀ ਦੀ ਫ਼ੀਸ ਚੋਰੀ ਕਰਨ ਤੋਂ ਰੋਕਣ ਲਈ ਵੀ ਵੱਡੇ ਪੱਧਰ ਤੇ ਯਤਨ ਕੀਤੇ ਗਏ ਜਿਸ ਕਰਕੇ ਕਈ ਫਰਮਾਂ ਨੂੰ ਜਰਮਾਨੇ ਵੀ ਕੀਤੇ ਗਏ।

ਇਹ ਵੀ ਪੜ੍ਹੋ  ਬਠਿੰਡਾ ਦੀ ਫ਼ੌਜੀ ਛਾਉਣੀ ’ਚੋਂ ਇੱਕ ਹੋਰ ਜਾਸੂਸੀ ਦੇ ‘ਸ਼ੱਕ’ ਵਿਚ ਗ੍ਰਿ੍ਰਫਤਾਰ

ਚੇਅਰਮੈਨ ਬਲਕਾਰ ਸਿੰਘ ਭੋਖੜਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਕਿਸਾਨਾਂ ਲਈ ਯਤਨਸ਼ੀਲ ਹੈ ਅਤੇ ਹਰ ਵਰਗ ਦੀ ਤਰੱਕੀ ਤੇ ਖੁਸ਼ਹਾਲੀ ਲਈ ਕੰਮ ਕੀਤਾ ਜਾ ਰਿਹਾ ਹੈ।ਇਸ ਮੌਕੇ ਉਹਨਾਂ ਕਣਕ ਦੀ ਪੂਰੀ ਖਰੀਦ ਮੁਕੰਮਲ ਕਰਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ, ਮਾਰਕੀਟ ਕਮੇਟੀ ਸਟਾਫ਼, ਵੱਖ-ਵੱਖ ਖਰੀਦ ਏਜੰਸੀਆਂ, ਆੜਤੀਆਂ ਕਿਸਾਨਾਂ ਅਤੇ ਮਜ਼ਦੂਰਾਂ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

ਬੱਸ ਸਟੈਂਡ ਨੂੰ ਮੌਜੂਦਾ ਥਾਂ ’ਤੇ ਰੱਖਣ ਲਈ ਦੁਕਾਨਦਾਰਾਂ ਨੇ ਕੱਢਿਆ ਮਸ਼ਾਲ ਮਾਰਚ

0

Bathinda News:ਬੱਸ ਸਟੈਂਡ ਨੂੰ ਮੌਜੂਦਾ ਥਾਂ ’ਤੇ ਹੀ ਰੱਖਣ ਲਈ 24 ਅਪ੍ਰੈਲ ਤੋਂ ਸੰਘਰਸ਼ ਕਮੇਟੀ ਦੀ ਅਗਵਾਈ ਹੇਠ ਲੱਗੇ ਪੱਕੇ ਮੋਰਚੇ ਵੱਲੋਂ ਹਰ ਰੋਜ਼ ਅੰਦੋਲਨ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਨਵੇਂ ਨਵੇਂ ਪ੍ਰੋਗਰਾਮ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਦੁਕਾਨਦਾਰਾਂ ਵੱਲੋਂ ਵੱਡੀ ਗਿਣਤੀ ਵਿੱਚ ਬੱਸ ਸਟੈਂਡ ਤੋਂ ਮਸ਼ਾਲ ਮਾਰਚ ਕੱਢਿਆ ਗਿਆ, ਜੋ ਕਿ ਕੋਰਟ ਰੋਡ, ਮਹਿਣਾ ਚੌਕ, ਮਿੱਠੂ ਵਾਲਾ ਮੋੜ, ਆਰਿਆ ਸਮਾਜ ਚੌਕ, ਧੋਬੀ ਬਜ਼ਾਰ, ਸਪੋਰਟਸ ਮਾਰਕਿਟ ਤੋਂ ਹੁੰਦਾ ਹੋਇਆ ਸਦਭਾਵਨਾ ਚੌਕ ’ਤੇ ਸਮਾਪਤ ਹੋਇਆ।

ਇਹ ਵੀ ਪੜ੍ਹੋ ਬਠਿੰਡਾ ਦੀ ਫ਼ੌਜੀ ਛਾਉਣੀ ’ਚੋਂ ਇੱਕ ਹੋਰ ਜਾਸੂਸੀ ਦੇ ‘ਸ਼ੱਕ’ ਵਿਚ ਗ੍ਰਿ੍ਰਫਤਾਰ

ਜਿਸ ਵਿੱਚ ਲੋਕਾਂ ਨੇ ਹੱਥਾਂ ਵਿੱਚ ਮਸ਼ਾਲਾਂ ਫੜ ਕੇ ਜਨਤਾ ਨੂੰ ਬੱਸ ਅੱਡੇ ਲਈ ਜਾਗਰੂਕ ਕੀਤਾ। ਮਸ਼ਾਲ ਮਾਰਚ ਵਿੱਚ ਗੁਰਪ੍ਰੀਤ ਆਰਟਿਸਟ ਅਤੇ ਗੁਰਵਿੰਦਰ ਸ਼ਰਮਾ ਨੇ ਲੋਕਾਂ ਨੂੰ ਬੱਸ ਅੱਡੇ ਸੰਬੰਧੀ ਜਾਣਕਾਰੀ ਦਿੱਤੀ। ਸੰਘਰਸ਼ ਕਮੇਟੀ ਦੇ ਆਗੂ ਬਲਤੇਜ ਸਿੰਘ ਵਾਂਦਰ ਨੇ ਕਿਹਾ ਕਿ ਪ੍ਰਸ਼ਾਸਨ ਵੱਲੋਂ ਜੋ ਕਮੇਟੀ ਬਣਾਈ ਗਈ ਹੈ, ਉਸ ਅੱਗੇ ਬੱਸ ਸਟੈਂਡ ਲਈ ਮਜ਼ਬੂਤੀ ਨਾਲ ਪੱਖ ਰੱਖਾਂਗੇ। ਉਨ੍ਹਾਂ ਨੇ ਸਿੱਧੇ ਸ਼ਬਦਾਂ ਵਿੱਚ ਚੇਤਾਵਨੀ ਦਿੰਦਿਆਂ ਕਿਹਾ ਕਿ ਕਿਸੇ ਵੀ ਕੀਮਤ ’ਤੇ ਬੱਸ ਅੱਡਾ ਬਦਲਣ ਨਹੀਂ ਦੇਵਾਂਗੇ। ਹਰਵਿੰਦਰ ਸਿੰਘ ਹੈਪੀ ਨੇ ਕਿਹਾ ਕਿ ਬਠਿੰਡਾ ਦੇ ਐਮ ਐਲ ਏ ਨੂੰ ਜਿੱਦ ਛੱਡ ਕੇ ਲੋਕਾਂ ਦੀ ਭਾਵਨਾ ਨੂੰ ਸਮਝਣਾ ਚਾਹੀਦਾ ਹੈ ਤੇ ਹਰ ਰੋਜ਼ ਬੱਸ ਅੱਡੇ ਬਾਰੇ ਝੂਠ ਬੋਲਣ ਤੋਂ ਪਰਹੇਜ਼ ਕਰਨਾ ਚਾਹੀਦਾ ਹੈ।

ਇਹ ਵੀ ਪੜ੍ਹੋ  ਮਜੀਠਾ ਕਾਂਡ; ਜ਼ਹਿਰੀਲੀ ਸ਼ਰਾਬ ਨਾਲ ਮਰਨ ਵਾਲਿਆਂ ਦੀ ਗਿਣਤੀ 23 ਹੋਈ, DSP ਤੇ SHO ਤੋਂ ਬਾਅਦ ETO ਤੇ Inspector ਵੀ ਮੁਅੱਤਲ

ਕੌਂਸਲਰ ਸੰਦੀਪ ਬਾਬੀ ਨੇ ਕਿਹਾ ਕਿ ਜਿਆਦਾਤਰ ਕੌਂਸਲਰ ਬੱਸ ਅੱਡਾ ਸੰਘਰਸ਼ ਕਮੇਟੀ ਦੇ ਪੱਖ ਵਿੱਚ ਹਨ, ਕਿਉਂਕਿ ਉਹ ਆਮ ਲੋਕਾਂ ਵੱਲੋਂ ਚੁਣੇ ਹੋਏ ਨੁਮਾਇੰਦੇ ਹਨ। ਇਸ ਮੌਕੇ ਤੇ ਹਰਜਿੰਦਰ ਸਿੱਧੂ, ਦੇਵੀ ਦਿਆਲ, ਰਾਮ ਜਿੰਦਲ, ਰਵਿੰਦਰ ਗੁਪਤਾ, ਅਸ਼ੋਕ ਕੁਮਾਰ, ਰਾਜ ਕੁਮਾਰ, ਪਰਮਜੀਤ ਸਿੰਘ, ਮਨਦੀਪ ਸਿੰਘ, ਤਰਸੇਮ ਕੁਮਾਰ, ਸੈਸ਼ਨ ਕੁਮਾਰ ਅਤੇ ਸਮੂਹ ਦੁਕਾਨਦਾਰਾਂ ਨੇ ਸਹਿਯੋਗ ਕੀਤਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

ਐਸ.ਕੇ.ਐਮ ਦੇ ਸੱਦੇ ਹੇਠ ਕਿਸਾਨ ਜਥੇਬੰਦੀਆਂ ਵੱਲੋਂ ਬਠਿੰਡਾ ’ਚ ਅਮਨ ਸ਼ਾਂਤੀ ਮਾਰਚ ਕੱਢਿਆ

Bathinda News:ਸੰਯੁਕਤ ਕਿਸਾਨ ਮੋਰਚਾ ਪੰਜਾਬ ਦੇ ਸੱਦੇ ’ਤੇ ਮੋਰਚੇ ਵਿੱਚ ਸ਼ਾਮਿਲ ਜਿਲਾ ਬਠਿੰਡਾ ਦੀਆਂ ਕਿਸਾਨ ਜਥੇਬੰਦੀਆਂ ਵੱਲੋਂ ਭਾਰਤ- ਪਾਕਿਸਤਾਨ ਜੰਗ ਦੇ ਵਿਰੋਧ ਵਿੱਚ ਸਰਬੱਤ ਦੇ ਭਲੇ ਅਤੇ ਸ਼ਾਂਤੀ ਲਈ ਜੰਗ ਬੰਦ ਕਰਨ ਵਾਸਤੇ ਅਤੇ ਦੋਵਾਂ ਦੇਸ਼ਾਂ ਦੇ ਹਾਕਮਾਂ ਤੇ ਉਹਨਾਂ ਦੇ ਪਿੱਛੇ ਕੰਮ ਕਰਦੀਆਂ ਮਹਾਂ ਸ਼ਕਤੀਆਂ ਦੇ ਮਨਸੂਬੇ ਬੇਨਕਾਬ ਕਰਨ ਲਈ ਅੱਜ ਅਮਨ ਸ਼ਾਂਤੀ ਮਾਰਚ ਕੀਤਾ ਗਿਆ। ਇਹ ਮਾਰਚ ਬਠਿੰਡਾ ਜਿਲਾ ਕੰਪਲੈਕਸ ਤੋਂ ਸ਼ੁਰੂ ਕਰਕੇ ਮਾਲ ਰੋਡ ਬਠਿੰਡਾ ਤੱਕ ਕੀਤਾ ਗਿਆ। ਮਾਰਚ ਤੋਂ ਪਹਿਲਾਂ ਜਥੇਬੰਦੀਆਂ ਦੇ ਸਾਂਝੇ ਇਕੱਠ ਨੂੰ ਸੰਬੋਧਨ ਕਰਦੇ ਹੋਏ ਬੀਕੇਯੂ ਉਗਰਾਹਾਂ ਦੇ ਸੂਬਾ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ,ਕੁਲ ਹਿੰਦ ਕਿਸਾਨ ਸਭਾ ਦੇ ਸੂਬਾ ਜਨਰਲ ਸਕੱਤਰ ਬਲਕਰਨ ਸਿੰਘ ਬਰਾੜ,ਬੀ ਕੇ ਯੂ ਡਕੌਂਦਾ (ਬੁਰਜ ਗਿੱਲ) ਦੇ ਸੂਬਾ ਮੀਤ ਪ੍ਰਧਾਨ ਬਲਦੇਵ ਸਿੰਘ ਭਾਈ ਰੂਪਾ,

ਇਹ ਵੀ ਪੜ੍ਹੋ  ਸਰਕਾਰ ਵੱਲੋਂ PAU ਦੀਆਂ ਸ਼ਿਫਾਰਸਾਂ ਤੇ ਹਾਈਬ੍ਰਿਡ ਝੋਨੇ ਦੀਆਂ ਸਾਰੀਆਂ ਕਿਸਮਾਂ ਦੀ ਵਿਕਰੀ ਤੇ ਹੈ ਪੂਰਨ ਪਾਬੰਦੀ

ਬੀ ਕੇ ਯੂ ਮਾਨਸਾ ਦੇ ਸੂਬਾ ਜਨਰਲ ਸਕੱਤਰ ਬੇਅੰਤ ਸਿੰਘ ਮਹਿਮਾ ਸਰਜਾ, ਬੀਕੇਯੂ ਡਕੌਂਦਾ( ਧਨੇਰ )ਦੇ ਸੂਬਾ ਮੀਤ ਪ੍ਰਧਾਨ ਗੁਰਦੀਪ ਸਿੰਘ ਰਾਮਪੁਰਾ, ਕਿਰਤੀ ਕਿਸਾਨ ਯੂਨੀਅਨ ਦੇ ਜਿਲਾ ਕਨਵੀਨਰ ਸਵਰਨ ਸਿੰਘ ਪੂਹਲੀ, ਜਮਹੂਰੀ ਕਿਸਾਨ ਸਭਾ ਦੇ ਜ਼ਿਲ੍ਹਾ ਪ੍ਰਧਾਨ ਸੁਖਮੰਦਰ ਸਿੰਘ ਧਾਲੀਵਾਲ ਨੇ ਕਿਹਾ ਕਿ ਸਮੁੱਚੀ ਮਨੁੱਖਤਾ ਕਦੇ ਵੀ ਜੰਗ ਨਹੀਂ ਚਾਹੁੰਦੀ ਕਿਉਂਕਿ ਜੰਗ ਕਿਸੇ ਮਸਲੇ ਦਾ ਹੱਲ ਨਹੀਂ ਸਗੋਂ ਇਹ ਤਾਂ ਖੁਦ ਇੱਕ ਮਸਲਾ ਹੈ। ਜੰਗ ਵਿੱਚ ਦੋਵਾਂ ਹੀ ਦੇਸ਼ਾਂ ਦਾ ਆਰਥਿਕ ਤੇ ਜਾਨੀ-ਮਾਲੀ ਨੁਕਸਾਨ ਹੋਣਾ ਹੈ। ਇਹ ਜੰਗ ਵੱਡੀਆਂ ਤਾਕਤਾਂ ਲਈ ਜਰੂਰ ਲਾਭਕਾਰੀ ਹੋ ਸਕਦੀ ਹੈ ਕਿਉਂਕਿ ਵੱਡੇ ਦੇਸ਼ਾਂ ਨਾਲ ਭਾਰਤ ਵੱਲੋਂ ਟੈਕਸ ਫਰੀ ਸਮਝੌਤੇ ਕੀਤੇ ਜਾ ਰਹੇ ਹਨ । ਭਾਰਤ ਅਤੇ ਪਾਕਿਸਤਾਨ ਦੇ ਹਾਕਮ ਲੋਕਾਂ ਦੇ ਮੁੱਦਿਆਂ ਤੋਂ ਧਿਆਨ ਪਰੇ ਹਟਾਉਣ ਲਈ ਜੰਗ ਲੜਨ ਦਾ ਡਰਾਮਾ ਕਰ ਰਹੇ ਹਨ ਅਤੇ ਜੰਗ ਦੀ ਆੜ ਵਿੱਚ ਲੋਕਾਂ ਉੱਪਰ ਉਹਨਾਂ ਨੂੰ ਲੁੱਟਣ ਵਾਲੀਆਂ ਕਾਰਪੋਰੇਟ ਪੱਖੀ ਮਨ ਮਰਜ਼ੀ ਦੀਆਂ ਨੀਤੀਆਂ ਥੋਪ ਰਹੇ ਹਨ।

ਇਹ ਵੀ ਪੜ੍ਹੋ  ਝੋਨੇ ਦੀ ਥਾਂ ਮੱਕੀ ਬੀਜਣ ਵਾਲੇ ਕਿਸਾਨਾਂ ਨੂੰ ਮਿਲੇਗੀ 7 ਹਜ਼ਾਰ ਰੁਪਏ ਪ੍ਰਤੀ ਏਕੜ ਦੀ ਮਾਲੀ ਸਹਾਇਤਾ : ਡਿਪਟੀ ਕਮਿਸ਼ਨਰ

ਅੱਤਵਾਦ ਜਿਸ ਦਾ ਬਹਾਨਾ ਬਣਾ ਕੇ ਫੌਜੀ ਕਾਰਵਾਈ ਕੀਤੀ ਗਈ ਇਸ ਮਸਲੇ ਦਾ ਹੱਲ ਨਹੀਂ ਕਰ ਸਕਦੀ। ਅੱਤਵਾਦ ਦਾ ਖਾਤਮਾ ਕਰਨ ਲਈ ਡਿਪਲੋਮੈਟਿਕ ਅਤੇ ਕੂਟਨੀਤੀ ਦਾ ਤਰੀਕਾ ਅਪਣਾਏ ਜਾਣ ਦੀ ਲੋੜ ਹੈ। ਇਸ ਸਮੇਂ ਹੋਰਨਾਂ ਤੋਂ ਇਲਾਵਾ ਕਿਸਾਨ ਆਗੂ ਸ਼ਿੰਗਾਰਾ ਸਿੰਘ ਮਾਨ, ਜਸਵੀਰ ਸਿੰਘ ਆਕਲੀਆ,ਹਰਵਿੰਦਰ ਸਿੰਘ ਕੋਟਲੀ,ਰਾਜ ਮਹਿੰਦਰ ਸਿੰਘ ਕੋਟਭਾਰਾ,ਬਲਤੇਜ ਸਿੰਘ ਪੂਹਲੀ, ਅਮਰਜੀਤ ਸਿੰਘ ਹਨੀ,ਰੇਸ਼ਮ ਸਿੰਘ ਜੀਦਾ, ਹਰਿੰਦਰ ਕੌਰ ਬਿੰਦੂ,ਮਜ਼ਦੂਰ ਆਗੂ ਲਛਮਣ ਸਿੰਘ ਸੇਵੇਵਾਲਾ, ਮਿੱਠੂ ਸਿੰਘ ਘੁੱਦਾ, ਪ੍ਰਕਾਸ਼ ਸਿੰਘ, ਸੁਖਪਾਲ ਸਿੰਘ ਖਿਆਲੀ ਵਾਲਾ ਅਤੇ ਕਾ ਅਮੀ ਲਾਲ ਨੇ ਵੀ ਸੰਬੋਧਨ ਕੀਤਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

ਸਰੂਪ ਚੰਦ ਸਿੰਗਲਾ ਦੀ ਅਗਵਾਈ ਹੇਠ ਭਾਜਪਾ ਪਿੰਡਾਂ ’ਚ ਹੋ ਰਹੀ ਹੈ ਮਜ਼ਬੂਤ

0

👉ਸਰਦਾਰਗੜ੍ਹ ਦੇ 12 ਪਰਿਵਾਰ ਭਾਜਪਾ ਵਿੱਚ ਸ਼ਾਮਲ ਹੋਏ, ਸਿੰਗਲਾ ਨੇ ਕੀਤਾ ਸਵਾਗਤ
Bathinda News:ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਦੇਸ਼ ਅਤੇ ਲੋਕ ਭਲਾਈ ਲਈ ਬਣਾਈਆਂ ਗਈਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਭਾਜਪਾ ਜ਼ਿਲ੍ਹਾ ਪ੍ਰਧਾਨ ਸਰੂਪ ਚੰਦ ਸਿੰਗਲਾ ਦੀ ਅਗਵਾਈ ਹੇਠ ਹਰ ਪਿੰਡ ਵਿੱਚ ਭਾਰਤੀ ਜਨਤਾ ਪਾਰਟੀ ਦਿਨੋ-ਦਿਨ ਮਜ਼ਬੂਤ ਹੋ ਰਹੀ ਹੈ। ਹਰ ਰੋਜ਼ ਵੱਡੀ ਗਿਣਤੀ ਵਿੱਚ ਲੋਕ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ। ਇਸੇ ਲੜੀ ਤਹਿਤ ਭਾਜਪਾ ਬਠਿੰਡਾ ਬੱਲੂਆਣਾ ਮੰਡਲ ਦੇ ਪ੍ਰਧਾਨ ਗੁਰਮੇਲ ਸਿੰਘ ਸਰਪੰਚ ਦੀ ਅਗਵਾਈ ਹੇਠ ਸਰਦਾਰਗੜ੍ਹ ਵਿਖੇ ਭੋਲਾ ਸਿੰਘ ਦੇ ਘਰ ਇੱਕ ਮੀਟਿੰਗ ਕੀਤੀ ਗਈ ਜਿਸ ਵਿੱਚ ਲੋਕਾਂ ਨੂੰ ਭਾਜਪਾ ਦੀਆਂ ਲੋਕ ਭਲਾਈ ਸਕੀਮਾਂ ਅਤੇ ਸੇਵਾਵਾਂ ਬਾਰੇ ਜਾਣਕਾਰੀ ਦਿੱਤੀ ਗਈ।

ਇਹ ਵੀ ਪੜ੍ਹੋ  ਮਜੀਠਾ ਕਾਂਡ; ਜ਼ਹਿਰੀਲੀ ਸ਼ਰਾਬ ਨਾਲ ਮਰਨ ਵਾਲਿਆਂ ਦੀ ਗਿਣਤੀ 23 ਹੋਈ, DSP ਤੇ SHO ਤੋਂ ਬਾਅਦ ETO ਤੇ Inspector ਵੀ ਮੁਅੱਤਲ

ਮੋਦੀ ਸਰਕਾਰ ਦੀਆਂ ਸ਼ਾਨਦਾਰ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ, ਭੋਲਾ ਸਿੰਘ ਦੇ ਯਤਨਾਂ ਸਦਕਾ ਪਿੰਡ ਦੇ 12 ਪਰਿਵਾਰ ਭਾਜਪਾ ਵਿੱਚ ਸ਼ਾਮਲ ਹੋਏ। ਸਰੂਪ ਚੰਦ ਸਿੰਗਲਾ ਨੇ ਉਨ੍ਹਾਂ ਨੂੰ ਭਾਜਪਾ ਦਾ ਚੋਣ ਚਿੰਨ੍ਹ ਪਹਿਨਾ ਕੇ ਪਾਰਟੀ ਵਿੱਚ ਸਵਾਗਤ ਕੀਤਾ। ਇਸ ਮੌਕੇ ਸੰਬੋਧਨ ਕਰਦਿਆਂ ਸਰੂਪ ਚੰਦ ਸਿੰਗਲਾ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਦੇਸ਼ ਭਗਤਾਂ ਦੀ ਪਾਰਟੀ ਹੈ। ਦੇਸ਼ ਦੇ ਪ੍ਰਧਾਨ ਮੰਤਰੀ ਰਾਸ਼ਟਰੀ ਹਿੱਤ ਅਤੇ ਜਨਹਿੱਤ ਲਈ ਵੱਡੇ ਕਦਮ ਚੁੱਕ ਰਹੇ ਹਨ। ਅਜਿਹੀਆਂ ਯੋਜਨਾਵਾਂ ਸ਼ੁਰੂ ਕੀਤੀਆਂ ਗਈਆਂ ਹਨ ਜਿਨ੍ਹਾਂ ਦਾ ਹਰ ਵਰਗ ਦੇ ਲੋਕਾਂ ਨੂੰ ਲਾਭ ਮਿਲ ਰਿਹਾ ਹੈ। ਕਿਸੇ ਵੀ ਰਾਜ ਵਿੱਚ ਜਿੱਥੇ ਵੀ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਹੈ, ਉੱਥੇ ਲੋਕ ਬਹੁਤ ਖੁਸ਼ ਹਨ।

ਇਹ ਵੀ ਪੜ੍ਹੋ  ਜੰਗ ਵਿਚ ਮਜ਼ਬੂਤ ਤੇ ਸ਼ਾਂਤੀ ਵਿਚ ਰਾਜਨੇਤਾ ਸਾਬਤ ਹੋਏ ਪ੍ਰਧਾਨ ਮੰਤਰੀ ਮੋਦੀ: ਸੁਖਬੀਰ ਸਿੰਘ ਬਾਦਲ

ਜੇਕਰ ਪੰਜਾਬ ਦੀ ਗੱਲ ਕਰੀਏ ਤਾਂ ਜਦੋਂ ਤੋਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਸੱਤਾ ਵਿੱਚ ਆਈ ਹੈ, ਆਮ ਆਦਮੀ ਲਈ ਜਿਊਣਾ ਔਖਾ ਹੋ ਗਿਆ ਹੈ। ਲੋਕ ਹੁਣ ਸਮਝ ਗਏ ਹਨ ਕਿ ਜੇਕਰ ਕੋਈ ਪੰਜਾਬ ਵਿੱਚ ਖੁਸ਼ਹਾਲੀ ਲਿਆ ਸਕਦਾ ਹੈ, ਕਾਨੂੰਨ ਵਿਵਸਥਾ ਨੂੰ ਮਜ਼ਬੂਤ ਕਰ ਸਕਦਾ ਹੈ ਅਤੇ ਪੰਜਾਬ ਨੂੰ ਨਸ਼ਿਆਂ ਤੋਂ ਮੁਕਤ ਕਰ ਸਕਦਾ ਹੈ ਤਾਂ ਉਹ ਸਿਰਫ਼ ਭਾਰਤੀ ਜਨਤਾ ਪਾਰਟੀ ਹੈ। ਇਸ ਮੌਕੇ ਭਾਜਪਾ ਮੰਡਲ ਪ੍ਰਧਾਨ ਤੋਂ ਇਲਾਵਾ ਹੋਰ ਭਾਜਪਾ ਸਾਥੀ ਵੀ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

ਸਰਕਾਰ ਵੱਲੋਂ PAU ਦੀਆਂ ਸ਼ਿਫਾਰਸਾਂ ਤੇ ਹਾਈਬ੍ਰਿਡ ਝੋਨੇ ਦੀਆਂ ਸਾਰੀਆਂ ਕਿਸਮਾਂ ਦੀ ਵਿਕਰੀ ਤੇ ਹੈ ਪੂਰਨ ਪਾਬੰਦੀ

0

SAS Nagar News:ਸੰਯੁਕਤ ਡਾਇਰੈਕਟਰ, ਖੇਤੀਬਾੜੀ (ਘਣੀ ਖੇਤੀ) ਪੰਜਾਬ ਅਤੇ ਮੁੱਖ ਖੇਤੀਬਾੜੀ ਅਫਸਰ ਐੱਸ.ਏ.ਐੱਸ.ਨਗਰ ਡਾ. ਗੁਰਮੇਲ ਸਿੰਘ ਦੀ ਅਗਵਾਈ ਅਧੀਨ ਬਲਾਕ ਖਰੜ, ਡੇਰਾਬੱਸੀ ਅਤੇ ਮਾਜਰੀ ਦੀਆਂ ਮੰਡੀਆਂ ਵਿੱਚ ਬੀਜ ਵਿਕਰੇਤਾਵਾਂ ਦੀਆਂ ਦੁਕਾਨਾਂ ਅਤੇ ਗੋਦਾਮਾਂ ਦੀ ਖੇਤੀਬਾੜੀ ਅਫਸਰ ਡਾ. ਸ਼ੁਭਕਰਨ ਸਿੰਘ, ਡਾ. ਰਮਨ ਕਰੋੜੀਆ ਅਤੇ ਖੇਤੀਬਾੜੀ ਵਿਕਾਸ ਅਫਸਰ ਡਾ. ਗੁਰਦਿਆਲ ਕੁਮਾਰ ਅਤੇ ਡਾ. ਜਸਵਿੰਦਰ ਸਿੰਘ ਦੁਆਰਾ ਚੈਕਿੰਗ ਕੀਤੀ ਗਈ।ਮੁੱਖ ਖੇਤੀਬਾੜੀ ਅਫ਼ਸਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੀਆਂ ਸ਼ਿਫਾਰਸਾਂ ਤੇ ਹਾਈਬ੍ਰਿਡ ਝੋਨੇ ਦੀਆਂ ਸਾਰੀਆਂ ਕਿਸਮਾਂ ਦੀ ਵਿਕਰੀ ਤੇ ਪੂਰਨ ਪਾਬੰਦੀ ਲਗਾਈ ਗਈ ਹੈ ਤਾਂ ਜੋ ਮੰਡੀਕਰਨ ਦੌਰਾਨ ਕਿਸਾਨਾਂ ਨੂੰ ਕਿਸੇ ਤਰ੍ਹਾਂ ਦੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ।

ਇਹ ਵੀ ਪੜ੍ਹੋ  ਪੰਜਾਬ ’ਚ ਇੱਕ ਐਸਐਸਪੀ ਸਹਿਤ ਤਿੰਨ ਪੁਲਿਸ ਅਫ਼ਸਰ ਬਦਲੇ

ਇਸ ਲਈ ਵਿਭਾਗ ਵੱਲੋਂ ਇਨ੍ਹਾਂ ਹੁਕਮਾਂ ਨੂੰ ਯਕੀਨੀ ਬਣਾਉਣ ਲਈ ਸਮੇਂ ਸਮੇਂ ਤੇ ਚੈਕਿੰਗਾਂ ਕੀਤੀਆਂ ਜਾ ਰਹੀਆਂ ਹਨ, ਤਾਂ ਜੋ ਕੋਈ ਵੀ ਬੀਜ ਵਿਕਰੇਤਾ ਹਾਈਬ੍ਰਿਡ ਝੋਨੇ ਦਾ ਬੀਜ ਕਿਸਾਨਾਂ ਨੂੰ ਮੁਹੱਈਆ ਨਾ ਕਰੇ। “ਝੋਨੇ ਦੀਆਂ ਹਾਈਬ੍ਰਿਡ ਕਿਸਮਾਂ ਦੀ ਵਿਕਰੀ ਤੇ ਪਾਬੰਦੀ ਸਬੰਧੀ ਖਰੜ ਦੇ ਪ੍ਰਮੁੱਖ ਬੀਜ ਵਿਕਰੇਤਾਵਾਂ ਵੱਲੋਂ ਕਿਹਾ ਗਿਆ ਕਿ ਉਹ ਸਰਕਾਰ ਅਤੇ ਖੇਤੀਬਾੜੀ ਵਿਭਾਗ ਦੇ ਇਸ ਕਦਮ ਨਾਲ ਸਹਿਮਤ ਹਨ ਅਤੇ ਵਪਾਰਕ ਪੱਖ ਤੋਂ ਸੰਤੁਸ਼ਟ ਹਨ, ਕਿਉਂਕਿ ਹਾਈਬ੍ਰਿਡ ਬੀਜ ਮੰਗਵਾਉਣ ਲਈ ਉਨ੍ਹਾਂ ਨੂੰ ਕੰਪਨੀਆਂ ਨੂੰ ਅਗਾਊਂ ਤੌਰ ਤੇ ਵਧੇਰੇ ਪੂੰਜੀ ਅਦਾ ਕਰਨੀ ਪੈਂਦੀ ਸੀ।”

ਇਹ ਵੀ ਪੜ੍ਹੋ  ਮਜੀਠਾ ਕਾਂਡ; ਜ਼ਹਿਰੀਲੀ ਸ਼ਰਾਬ ਨਾਲ ਮਰਨ ਵਾਲਿਆਂ ਦੀ ਗਿਣਤੀ 23 ਹੋਈ, DSP ਤੇ SHO ਤੋਂ ਬਾਅਦ ETO ਤੇ Inspector ਵੀ ਮੁਅੱਤਲ

ਮੁੱਖ ਖੇਤੀਬਾੜੀ ਅਫਸਰ ਡਾ. ਗੁਰਮੇਲ ਸਿੰਘ ਨੇ ਜਾਣਕਾਰੀ ਦਿੱਤੀ ਕਿ ਹੁਣ ਤੱਕ ਬੀਜ ਐਕਟ ਅਧੀਨ ਕੁੱਲ 30 ਸੈਂਪਲ ਲੈ ਕੇ ਬੀਜ ਪਰਖ ਦੇ ਮਾਪਦੰਡਾਂ ਨੂੰ ਜਾਂਚਣ ਲਈ ਲੈਬੋਰਟਰੀਆਂ ਨੂੰ ਭੇਜੇ ਜਾ ਚੁੱਕੇ ਹਨ। ਉਨ੍ਹਾਂ ਨੇ ਬੀਜ ਡੀਲਰਾਂ ਪਾਸ ਉਪਲਬੱਧ ਝੋਨੇ ਦੀਆਂ ਕਿਸਮਾਂ ਪੀ.ਆਰ-126,ਪੀ.ਆਰ-114, ਪੀ.ਆਰ-128,ਪੀ.ਆਰ.-121, ਪੀ.ਬੀ. 1692,ਪੀ.ਬੀ.1509, ਪੀ.ਬੀ.1401 ਅਤੇ ਪੀ.ਬੀ. 1718 ਦੀ ਬਿਜਾਈ ਨੂੰ ਤਰਜੀਹ ਦੇਣ ਲਈ ਕਿਸਾਨ ਵੀਰਾਂ ਨੂੰ ਅਪੀਲ ਕੀਤੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ