Home Blog Page 743

ਵਿਸ਼ਵ ਤੀਰਅੰਦਾਜ਼ੀ ਕੱਪ 2025; ਜੀ.ਕੇ.ਯੂ. ਦੇ ਤੀਰਅੰਦਾਜ਼ ਪਾਰਥ ਸੋਲੰਕੇ ਤੇ ਰਿਸ਼ਵ ਯਾਦਵ ਨੇ ਜਿੱਤੇ ਕਾਂਸੇ ਦੇ ਤਗਮੇ

0

Talwandi Sabo News: ਸ਼ਿੰਘਾਈ ਚਾਈਨਾ ਵਿਖੇ ਹੋਏ ਵਿਸ਼ਵ ਤੀਰਅੰਦਾਜ਼ੀ ਕੱਪ -2025 ਵਿੱਚ ਗੁਰੂ ਕਾਸ਼ੀ ਯੂਨੀਵਰਸਿਟੀ ਦੇ ਤੀਰਅੰਦਾਜ਼ ਪਾਰਥ ਸੋਲੰਕੇ ਨੇ ਆਪਣੀ ਸਾਥੀ ਖਿਡਾਰਨ ਦੀਪਿਕਾ ਕੁਮਾਰੀ ਨਾਲ ਮਿਲ ਕੇ ਵਿਅਕਤੀਗਤ ਰਿਕਰਵ ਮੁਕਾਬਲੇ ਵਿੱਚ ਕਾਂਸੇ ਦਾ ਤਗਮਾ ਜਿੱਤ ਕੇ ਭਾਰਤ ਦੇ ਤਗਮਿਆਂ ਦੀ ਗਿਣਤੀ ਸੱਤ ਕੀਤੀ। ਇਸ ਦੇ ਨਾਲ ਹੀ ਵਰਸਿਟੀ ਦੇ ਤੀਰਅੰਦਾਜ਼ ਰਿਸ਼ਵ ਯਾਦਵ ਨੇ ਪੁਰਸ਼ਾਂ ਦੇ ਕੰਪਾਉਂਡ ਵਿਅਕਤੀਗਤ ਮੁਕਾਬਲਿਆਂ ਵਿੱਚ ਕਾਂਸੇ ਦੇ ਤਗਮੇ ਤੇ ਨਿਸ਼ਾਨਾ ਲਾਇਆ।ਇਸ ਮੌਕੇ ਚਾਂਸਲਰ ਸ. ਗੁਰਲਾਭ ਸਿੰਘ ਸਿੱਧੂ ਤੇ ਉੱਪ ਕੁਲਪਤੀ ਪ੍ਰੋ.(ਡਾ.) ਰਾਮੇਸ਼ਵਰ ਸਿੰਘ ਨੇ ਸਮੂਹ ਵਰਸਿਟੀ ਪਰਿਵਾਰ ਨੂੰ ਵਧਾਈ ਦਿੱਤੀ।

ਇਹ ਵੀ ਪੜ੍ਹੋ ਮਾਣ ਵਾਲੀ ਗੱਲ; Canada ਦੀ ਕੌਮੀ ਸਰਕਾਰ ’ਚ 3 ਪੰਜਾਬੀ ਬਣੇ ਮੰਤਰੀ

ਚਾਂਸਲਰ ਸ. ਸਿੱਧੂ ਨੇ ਕਿਹਾ ਕਿ ਇਹ ਵਰਸਿਟੀ ਦੇ ਖਿਡਾਰੀਆਂ ਦੀਆਂ ਖੇਡਾਂ ਦੇ ਖੇਤਰ ਵਿੱਚ ਕੀਤੀਆਂ ਗਈਆਂ ਪ੍ਰਾਪਤੀਆਂ ਨੇ ਇਲਾਕੇ ਅਤੇ ਦੇਸ਼ ਦਾ ਨਾਂ ਉੱਚਾ ਕੀਤਾ ਹੈ। ਜੀ.ਕੇ.ਯੂ. ਪਰਿਵਾਰ ਨੂੰ ਉਨ੍ਹਾਂ ਦੀ ਇਸ ਸ਼ਾਨਾਮਤੀ ਪ੍ਰਾਪਤੀ ਤੇ ਮਾਣ ਹੈ। ਉਨ੍ਹਾਂ ਖਿਡਾਰੀਆਂ ਨੂੰ ਆਪਣਾ ਖੇਡ ਪੱਧਰ ਉੱਚਾ ਚੁੱਕਣ ਲਈ ਹਰ ਤਰ੍ਹਾਂ ਦੀਆਂ ਖੇਡ ਸਹੂਲਤਾਂ ਪ੍ਰਦਾਨ ਕਰਨ ਦੇ ਵਾਅਦੇ ਨੂੰ ਦੁਹਰਾਇਆ ਤੇ ਆਪਣੇ ਟੀਚੇ ਹੋਰ ਉੱਚੇ ਚੁੱਕਣ ਲਈ ਪ੍ਰੇਰਿਤ ਕੀਤਾ।ਉਪ ਕੁਲਪਤੀ ਡਾ. ਸਿੰਘ ਨੇ ਡਾਇਰੈਕਟਰ ਸਪੋਰਟਸ ਡਾ. ਰਾਜ ਕੁਮਾਰ ਸ਼ਰਮਾ, ਖਿਡਾਰੀਆਂ, ਕੋਚ ਅਤੇ ਫੈਕਲਟੀ ਮੈਂਬਰਾਂ ਨਾਲ ਖੁਸ਼ੀ ਨੂੰ ਸਾਂਝਾ ਕਰਦਿਆਂ ਕਿਹਾ ਕਿ ਇਹ ਪ੍ਰਾਪਤੀਆਂ ਵਰਸਿਟੀ ਪ੍ਰਬੰਧਕਾਂ ਵੱਲੋਂ ਖਿਡਾਰੀਆਂ ਨੂੰ ਬੁਨਿਆਦੀ, ਢਾਂਚਾਗਤ ਤੇ ਆਰਥਿਕ ਪੱਖੋਂ ਦਿੱਤੀਆਂ ਗਈਆਂ ਸਹੂਲਤਾਂ ਦਾ ਨਤੀਜਾ ਹੈ।

ਇਹ ਵੀ ਪੜ੍ਹੋ 4 ਕੈਬਨਿਟ ਮੰਤਰੀ ਅਤੇ ‘ਆਪ’ ਵਿਧਾਇਕਾਂ ਵੱਲੋਂ ਸੂਬੇ ਦੇ ਪਾਣੀਆਂ ਦੀ ਰਾਖੀ ਲਈ ਨੰਗਲ ਵਿਖੇ ਦਿਨ ਰਾਤ ਦੀ ਪਹਿਰੇਦਾਰੀ ਵਿੱਚ ਸ਼ਮੂਲੀਅਤ

ਉਨ੍ਹਾਂ ਖਿਡਾਰੀਆਂ ਅਤੇ ਕੋਚ ਸਾਹਿਬਾਨ ਵੱਲੋਂ ਕੀਤੀ ਗਈ ਮਿਹਨਤ ਸੰਘਰਸ਼ ਅਤੇ ਤਿਆਗ ਦਾ ਜਿਕਰ ਕਰਦਿਆਂ ਕਿਹਾ ਕਿ ਉੱਭਰ ਰਹੇ ਖਿਡਾਰੀਆਂ ਨੂੰ ਇਨਾਂ ਤੋਂ ਪ੍ਰੇਰਣਾ ਲੈਣ ਦੀ ਲੋੜ ਹੈ।ਡਾ. ਸ਼ਰਮਾ ਨੇ ਵਿਸ਼ਵ ਕੱਪ ਦੇ ਨਤੀਜਿਆਂ ਬਾਰੇ ਦੱਸਿਆ ਕਿ ਪਾਰਥ ਸੋਲੰਕੇ ਨੇ ਲਗਾਤਾਰ ਆਪਣੀ ਖੇਡ ਵਿੱਚ ਸੁਧਾਰ ਕਰਦਿਆਂ ਆਪਣੇ ਵਿਰੋਧੀ ਫਰਾਂਸ ਦੇ ਤੀਰ ਅੰਦਾਜ਼ ਬੋਧਇਸਟੇ ਅਦੀਮ ਨੂੰ 6-4 ਦੇ ਫਰਕ ਨਾਲ ਹਰਾਇਆ। ਇਸ ਤੋਂ ਪਹਿਲਾਂ ਉਸ ਨੇ ਟੋਕੀਓ ਓਲੰਪਿਕ ਚੈਂਪੀਅਨ ਮੌਟੇ ਗਜ਼ੋਜ਼ ਤੇ ਦੱਖਣੀ ਕੋਰੀਆ ਦੇ ਕਿਮ-ਜੇ ਡੀਓਕ ਨੂੰ ਹਰਾਇਆ ਸੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

ਮਾਣ ਵਾਲੀ ਗੱਲ; Canada ਦੀ ਕੌਮੀ ਸਰਕਾਰ ’ਚ 3 ਪੰਜਾਬੀ ਬਣੇ ਮੰਤਰੀ

👉28 ਅਪ੍ਰੈਲ ਨੂੰ ਹੋਈਆਂ ਚੋਣਾਂ ਵਿਚ ਜਿੱਤੇ ਸਨ 20 ਪੰਜਾਬੀ ਐਮਪੀ

Ottawa: ਭਾਰਤ ਤੋਂ ਬਾਅਦ ਅਪਣੀ ਸੰਘਣੀ ਵਸੋਂ ਲਈ ਜਾਣੇ ਜਾਂਦੇ ਕੈਨੇਡਾ ਦੀ ਕੌਮੀ ਸਰਕਾਰ ਦੇ ਗਠਨ ਮੌਕੇ ਪੰਜਾਬੀਆਂ ਨੂੰ ਵੱਡੀਆਂ ਜਿੰਮੇਵਾਰੀਆਂ ਮਿਲੀਆਂ ਹਨ। ਕੈਨੇਡਾ ਦੀ ਰਾਜਧਾਨੀ ਓਟਾਵਾ ਦੇ ਰਿਡੋ ਹਾਲ ਅੰਦਰ ਗਵਰਨਰ ਜਨਰਲ ਮੈਰੀ ਸਾਈਮਨ ਦੀ ਅਗਵਾਈ ਹੇਠ ਮਾਰਕ ਕਾਰਨੀ ਦੇ ਮੰਤਰੀ ਮੰਡਲ ਲਈ ਸਹੁੰ-ਚੁੱਕ ਸਮਾਗਮ ਹੋਇਆ, ਜਿਸ ਵਿਚ ਭਾਰਤੀ ਪੰਜਾਬ ਦੇ ਪਿਛੋਕੜ ਨਾਲ ਸਬੰਧਤ ਇੱਕ ਔਰਤ ਸਹਿਤ ਤਿੰਨ ਪੰਜਾਬੀਆਂ ਨੂੰ ਕੈਨੇਡਾ ਦੇ ਨਵਂੇ ਬਣੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਦੀ ਵਜ਼ਾਰਤ ਵਿਚ ਥਾਂ ਮਿਲੀ ਹੈ।

ਇਹ ਵੀ ਪੜ੍ਹੋ ਮਜੀਠਾ ਨਕਲੀ ਸ਼ਰਾਬ ਮਾਮਲਾ:ਸਰਕਾਰ ਦੀ ਤੁਰੰਤ ਕਾਰਵਾਈ, ਸਰਗਨਾ ਸਮੇਤ 10 ਦੋਸ਼ੀ ਗ੍ਰਿਫ਼ਤਾਰ, ਡੀਐਸਪੀ ਅਤੇ ਐਸਐਚਓ ਮੁਅੱਤਲ 

ਇੰਨ੍ਹਾਂ ਵਿਚ ਇੱਕ ਪਗੜੀਧਾਰੀ ਸਿੱਖ ਰਣਦੀਪ ਸਿੰਘ ਸਰਾਏ ਵੀ ਸ਼ਾਮਲ ਹਨ। ਜਦੋਂਕਿ ਮਨਿੰਦਰ ਸਿੰਘ ਸਿੱਧੂ ਅਤੇ ਰੂਬੀ ਸਹੋਤਾ ਦੇ ਸਿਰ ਵੀ ਮੰਤਰੀ ਦਾ ਤਾਜ਼ ਸਜ਼ਿਆ ਹੈ। ਇਸਤੋਂ ਪਹਿਲਾਂ ਹਰਜੀਤ ਸਿੰਘ ਸੱਜਣ ਵਰਗੇ ਸਿੱਖ ਆਗੂ ਕੈਨੇਡਾ ਦੇ ਰੱਖਿਆ ਮੰਤਰੀ ਵਜੋਂ ਸੇਵਾਵਾਂ ਨਿਭਾ ਚੁੱਕੇ ਹਨ। ਇਸਤੋਂ ਇਲਵਾ ਇੱਕ ਹੋਰ ਭਾਰਤੀ ਪਿਛੋਕੜ ਦੀ ਮਹਿਲਾ ਅਨੀਤਾ ਅਨੰਦ ਨੂੰ ਵੀ ਕੈਬਨਿਟ ਵਿਚ ਸ਼ਾਮਲ ਕੀਤਾ ਗਿਆ। ਦਸਣਾ ਬਣਦਾ ਹੈ ਕਿ ਸਮੇਂ ਤੋਂ ਪਹਿਲਾਂ ਕੈਨੇਡਾ ਵਿਚ 28 ਅਪ੍ਰੈਲ ਨੂੰ 343 ਮੈਂਬਰੀ ਸੰਸਦ ਲਈ ਚੋਣਾਂ ਹੋਈਆਂ ਸਨ, ਜਿਸ ਵਿਚ ਮਾਰਕ ਕਾਰਨੀ ਦੀ ਅਗਵਾਈ ਹੇਠ ਲਿਬਰਲ ਪਾਰਟੀ ਨੂੰ 170 ਸੀਟਾਂ ਜਿੱਤ ਕੇ ਲਗਾਤਾਰ ਚੌਥੀ ਵਾਰੀ ਸਰਕਾਰ ਬਣਾਉਣ ਦਾ ਮੌਕਾ ਮਿਲਿਆ ਹੈ। ਹਾਲਾਂਕਿ ਸਦਨ ਵਿਚ ਬਹੁਮੱਤ ਲਈ 172 ਸੀਟਾਂ ਦੀ ਜਰੂਰਤ ਹੈ ਪ੍ਰੰਤੂ 3 ਸੀਟਾਂ ਦੇ ਨਤੀਜ਼ੇ ਆਉਣੇ ਹਾਲੇ ਬਾਕੀ ਹਨ।

ਇਹ ਵੀ ਪੜ੍ਹੋ ਪਾਣੀਆਂ ਦੇ ਰੇੜਕਿਆਂ ਦੌਰਾਨ ਬੀਬੀਐਮਬੀ ਨੇ ਮੁੜ ਸੱਦੀ ਮੀਟਿੰਗ

ਜੇਕਰ ਕਾਰਨੀ ਕੈਬਨਿਟ ਵਿਚ ਮੰਤਰੀ ਬਣੇ ਪੰਜਾਬੀ ਆਗੂਆਂ ਦੀ ਗੱਲ ਕੀਤੀ ਜਾਵੇ ਤਾਂ ਰਣਦੀਪ ਸਿੰਘ ਸਰਾਏ ਸਰੀ ਸੈਂਟਰ ਤੋਂ ਲਗਾਤਾਰ ਚੌਥੀ ਵਾਰ ਸੰਸਦ ਮੈਂਬਰ ਬਣੇ ਹਨ। ਉਹ ਜਲੰਧਰ ਨੇੜਲੇ ਪਿੰਡ ਸਰਾਏ ਖਾਸ ਦੇ ਰਹਿਣ ਵਾਲੇ ਹਨ। ਇਸੇ ਤਰ੍ਹਾਂ ਮਲਸੀਆਂ (ਸ਼ਾਹਕੋਟ) ਕਸਬੇ ਨਾਲ ਸਬੰਧਤ ਨੌਜਵਾਨ ਮਨਿੰਦਰ ਸਿੱਧੂ ਨੇ ਓਂਟਾਰੀਓ ਸੂਬੇ ਦੇ ਬਰੈਂਪਟਨ ਈਸਟ ਪਾਰਲੀਮਨੀ ਹਲਕੇ ਤੋਂ ਲਿਬਰਲ ਪਾਰਟੀ ਦੇ ਉਮੀਦਵਾਰ ਵਜੋਂ ਤੀਜੀ ਵਾਰ ਜਿੱਤ ਹਾਸਲ ਕੀਤੀ ਹੈ। ਜਦੋਂਕਿ ਪਹਿਲਾਂ ਵੀ ਕਈ ਵਾਰ ਪਾਰਲੀਮੈਂਟ ਵਿਚ ਪੰਜਾਬੀਆਂ ਦੀ ਨੁਮਾਇੰਦਗੀ ਕਰ ਚੁੱਕੀ ਰੂਬੀ ਸਹੋਤਾ ਨੇ ਵੀ ਪੰਜਾਬੀ ਭਾਈਚਾਰੇ ਦਾ ਮਾਣ ਵਧਾਇਆ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

CBSE ਦੇ ਨਤੀਜਿਆਂ ’ਚ RBDAV SR.SEC.PUBLIC SCHOOL ਦੇ ਵਿਦਿਆਰਥੀਆਂ ਨੇ ਸ਼ਾਨਦਾਰ ਨਤੀਜ਼ੇ ਪ੍ਰਾਪਤ ਕੀਤੇ

0

Bathinda News: ਕੇਂਦਰੀ ਸੈਕੰਡਰੀ ਸਿੱਖਿਆ ਬੋਰਡ ਵੱਲੋਂ ਅੱਜ ਮੰਗਲਵਾਰ ਨੂੰ ਐਲਾਨੇ ਗਏ ਦਸਵੀਂ ਅਤੇ ਬਾਰ੍ਹਵੀਂ ਜਮਾਤ ਦੇ ਨਤੀਜਿਆਂ ਵਿਚ ਸਥਾਨਕ ਆਰਵੀਡੀਏਵੀ ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਨਤੀਜ਼ਾ ਸ਼ਾਨਦਾਰ ਰਿਹਾ ਹੈ। ਸਕੂਲ ਦੇ ਇੱਕ ਬੁਲਾਰੇ ਨੇ ਦਸਿਆ ਕਿ ਸਕੂਲ ਦੇ ਦਸਵੀਂ ਅਤੇ ਬਾਹਰਵੀਂ ਦੇ ਕ੍ਰਮਵਾਰ 273 ਅਤੇ 136 ਵਿਦਿਆਰਥੀਆਂ ਨੇ ਪ੍ਰੀਖਿਆ ਦਿੱਤੀ ਅਤੇ ਇਸ ਸਾਲ ਵੀ ਡੀਏਵੀ ਦੇ 100% ਨਤੀਜੇ ਪ੍ਰਾਪਤ ਕਰਨ ਦੀ ਪਰੰਪਰਾ ਨੂੰ ਕਾਇਮ ਰੱਖਦੇ ਹੋਏ ਵਿਦਿਆਰਥੀਆਂ ਨੇ ਦਸਵੀਂ ਅਤੇ ਬਾਰ੍ਹਵੀਂ ਜਮਾਤ ਵਿੱਚ ਸ਼ਾਨਦਾਰ ਨਤੀਜਾ ਦਿਖਾਇਆ।

ਇਹ ਵੀ ਪੜ੍ਹੋ ਮਜੀਠਾ ਦੁਖਾਂਤ: CM Bhagwant Mann ਨੇ ਹਰੇਕ ਮ੍ਰਿਤਕ ਦੇ ਪਰਿਵਾਰ ਲਈ 10 ਲੱਖ ਰੁਪਏ ਦੇ ਮੁਆਵਜ਼ੇ ਦਾ ਕੀਤਾ ਐਲਾਨ

ਬਾਰ੍ਹਵੀਂ ਦੇ ਹਿਊਮੈਨਟੀਜ਼ ਦੇ ਸੀਰਾਜ ਗੁਪਤਾ ਨੂੰ 97% ਅੰਕਾਂ ਨਾਲ ਸਕੂਲ ਦਾ ਟਾਪਰ ਐਲਾਨਿਆ ਗਿਆ। ਕ੍ਰਿਸ਼ ਖਰਬੰਦਾ (94.6%) ਨੇ ਕਾਮਰਸ ਸਟਰੀਮ ਵਿੱਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਅਤੇ ਸਮਰਿਤਾ ਪਾਨੀ ਨੇ ਸਾਇੰਸ ਸਟਰੀਮ ਵਿੱਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ। 48 ਵਿਦਿਆਰਥੀਆਂ ਨੇ 80% ਤੋਂ ਵੱਧ ਅੰਕ ਪ੍ਰਾਪਤ ਕੀਤੇ। ਵਿਦਿਆਰਥੀਆਂ ਨੇ ਅਕਾਊਂਟੈਂਸੀ, ਸੰਗੀਤ, ਫਾਈਨ ਆਰਟਸ, ਸਰੀਰਕ ਸਿੱਖਿਆ ਅਤੇ ਐਫਐਮਐਮ ਵਿੱਚ 100 ਅੰਕ ਪ੍ਰਾਪਤ ਕੀਤੇ। ਵਿਦਿਆਰਥੀਆਂ ਨੇ ਗਣਿਤ ਅਤੇ ਰਸਾਇਣ ਵਿਗਿਆਨ ਵਿੱਚ 99 ਅੰਕ ਪ੍ਰਾਪਤ ਕੀਤੇ।

ਇਹ ਵੀ ਪੜ੍ਹੋ ਅਚਾਨਕ ਪੰਜਾਬ ਪੁੱਜੇ PM Modi, ਆਦਮਪੁਰ ਏਅਰ ਬੇਸ ‘ਤੇ ਪਹੁੰਚੇ

ਦਸਵੀਂ ਜਮਾਤ ਦੀ ਇਸ਼ਾਨਿਕਾ ਸਿੰਘ ਨੂੰ 99% ਅੰਕਾਂ ਨਾਲ ਸਕੂਲ ਦਾ ਟਾਪਰ ਐਲਾਨਿਆ ਗਿਆ। ਰਾਹੁਲ ਜਿੰਦਲ (98.4%) ਅਤੇ ਤਨਿਸ਼ਕਾ ਅਗਰਵਾਲ (98.4%) ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਅਨਿਕਾ ਖਰੇ (98.2%) ਨੇ ਤੀਜਾ ਸਥਾਨ ਪ੍ਰਾਪਤ ਕੀਤਾ। 61 ਤੋਂ ਵੱਧ ਵਿਦਿਆਰਥੀਆਂ ਨੇ 90% ਤੋਂ ਵੱਧ ਅੰਕ ਪ੍ਰਾਪਤ ਕੀਤੇ। ਵਿਦਿਆਰਥੀਆਂ ਨੇ ਗਣਿਤ, ਵਿਗਿਆਨ, ਪੰਜਾਬੀ, ਸਮਾਜਿਕ ਵਿਗਿਆਨ ਅਤੇ ਆਈਟੀ ਵਿੱਚ 100 ਅੰਕ ਪ੍ਰਾਪਤ ਕੀਤੇ। ਸਕੂਲ ਦੀ ਪ੍ਰਿੰਸੀਪਲ ਡਾ. ਅਨੁਰਾਧਾ ਭਾਟੀਆ ਨੇ ਸਾਰੇ ਵਿਦਿਆਰਥੀਆਂ, ਮਾਪਿਆਂ ਅਤੇ ਅਧਿਆਪਕਾਂ ਨੂੰ ਉਨ੍ਹਾਂ ਦੇ ਸ਼ਾਨਦਾਰ ਯਤਨਾਂ ਲਈ ਵਧਾਈ ਦਿੱਤੀ ਅਤੇ ਉਨ੍ਹਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਅੱਗੇ ਕਿਹਾ ਕਿ ਸਕੂਲ ਦੇ ਸਾਰੇ ਅਧਿਆਪਕ ਭਵਿੱਖ ਵਿੱਚ ਉਨ੍ਹਾਂ ਦੀ ਮਦਦ ਅਤੇ ਮਾਰਗਦਰਸ਼ਨ ਲਈ ਹਮੇਸ਼ਾ ਤਿਆਰ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

DAV COLLEGE ਦੇ ਪੋਸਟ ਗ੍ਰੈਜੂਏਟ ਰਾਜਨੀਤੀ ਸ਼ਾਸਤਰ ਵਿਭਾਗ ਨੇ ਵਿਦਾਇਗੀ ਪਾਰਟੀ ਦਾ ਆਯੋਜਨ ਕੀਤਾ

0

Bathinda News:DAV COLLEGE ਬਠਿੰਡਾ ਦੇ ਐਮ.ਏ ਭਾਗ ਪਹਿਲਾ ਰਾਜਨੀਤੀ ਸ਼ਾਸਤਰ ਦੇ ਵਿਦਿਆਰਥੀਆਂ ਨੇ ਰਾਜਨੀਤੀ ਸ਼ਾਸਤਰ ਵਿਭਾਗ ਦੇ ਐਮ.ਏ ਭਾਗ ਦੂਜਾ ਦੇ ਵਿਦਿਆਰਥੀਆਂ ਲਈ ਵਿਦਾਇਗੀ ਪਾਰਟੀ ਦਾ ਆਯੋਜਨ ਕੀਤਾ। ਪ੍ਰੋਗਰਾਮ ਦੀ ਸ਼ੁਰੂਆਤ ਪ੍ਰਿੰਸੀਪਲ ਡਾ. ਰਾਜੀਵ ਕੁਮਾਰ ਸ਼ਰਮਾ, ਰਜਿਸਟਰਾਰ ਡਾ. ਸਤੀਸ਼ ਗਰੋਵਰ, ਸਟਾਫ ਸਕੱਤਰ ਪ੍ਰੋ. ਕੁਲਦੀਪ ਸਿੰਘ, ਡਾ. ਵੰਦਨਾ ਜਿੰਦਲ ਕੋਆਰਡੀਨੇਟਰ ਆਈਆਈਸੀ, ਮੁਖੀ, ਰਾਜਨੀਤੀ ਵਿਗਿਆਨ ਵਿਭਾਗ ਪ੍ਰੋ. ਪਵਨਪ੍ਰੀਤ ਸਿੰਘ, ਡਾ. ਕਰਮਜੀਤ ਕੌਰ, ਡਾ. ਗੁਰਵਿੰਦਰ ਕੌਰ, ਪ੍ਰੋ. ਵਰਿੰਦਰ ਸਿੰਘ, ਪ੍ਰੋ. ਮਨਜੀਤ ਕੌਰ, ਪ੍ਰੋ. ਰੁਪਿੰਦਰ ਸਿੰਘ, ਪ੍ਰੋ. ਗੁਰਦੀਪ ਸਿੰਘ ਅਤੇ ਪ੍ਰੋ. ਬਗੀਚਾ ਸਿੰਘ ਦੇ ਸਵਾਗਤ ਨਾਲ ਹੋਈ।ਵਿਦਿਆਰਥੀਆਂ ਨੇ ਵੱਖ-ਵੱਖ ਮਜ਼ੇਦਾਰ ਖੇਡਾਂ ਦਾ ਆਯੋਜਨ ਕਰਕੇ ਆਪਣੇ ਸੀਨੀਅਰਾਂ ਨੂੰ ਨਿੱਘਾ ਵਿਦਾਇਗੀ ਦਿੱਤੀ ਅਤੇ ਆਪਣੇ ਕਾਲਜ ਦੇ ਦਿਨਾਂ ਦੀਆਂ ਯਾਦਾਂ ਨੂੰ ਤਾਜ਼ਾ ਕੀਤਾ।

ਇਹ ਵੀ ਪੜ੍ਹੋ  ਜ਼ਹਿਰੀਲੀ ਸ਼ਰਾਬ ਨਾਲ ਮੌਤਾਂ ਦਾ ਮਾਮਲਾ; CM Mann ਪੁੱਜੇ ਮਜੀਠਾ, DSP ਤੇ SHO ਮੁਅੱਤਲ,10 ਗ੍ਰਿਫਤਾਰ

ਪਿਆਰ ਅਤੇ ਯਾਦ ਦੇ ਪ੍ਰਤੀਕ ਵਜੋਂ, ਉਨ੍ਹਾਂ ਨੇ ਆਪਣੇ ਸੀਨੀਅਰਾਂ ਨੂੰ ਖਿਤਾਬ ਵੀ ਪ੍ਰਦਾਨ ਕੀਤੇ। ਮਿਸ ਫੇਅਰਵੈਲ ਦਾ ਖਿਤਾਬ ਰਿੰਪੀ ਕੌਰ, ਮਿਸਟਰ ਫੇਅਰਵੈਲ ਮਨਜੋਤ ਸਿੰਘ, ਮਿਸ ਬਿਊਟੀਫੁੱਲ ਦੀਕਸ਼ਾ ਸ਼ਰਮਾ, ਮਿਸਟਰ ਸਮਾਰਟ ਗੁਰਜੰਟ ਸਿੰਘ ਅਤੇ ਮਿਸ ਟੈਲੇਂਟੇਡ ਸ਼ਰਨਜੀਤ ਕੌਰ ਨੂੰ ਦਿੱਤਾ ਗਿਆ।ਪ੍ਰਿੰਸੀਪਲ ਡਾ. ਰਾਜੀਵ ਕੁਮਾਰ ਸ਼ਰਮਾ ਨੇ ਵਿਦਿਆਰਥੀਆਂ ਨੂੰ ਅਸ਼ੀਰਵਾਦ ਦਿੱਤਾ ਅਤੇ ਇਸ ਸੱਭਿਆਚਾਰਕ ਤਿਉਹਾਰ ਦੇ ਆਯੋਜਨ ਲਈ ਵਧਾਈ ਦਿੱਤੀ। ਵਿਦਿਆਰਥੀਆਂ ਨੂੰ ਉਨ੍ਹਾਂ ਦੇ ਸੁਨਹਿਰੀ ਭਵਿੱਖ ਲਈ ਸ਼ੁਭਕਾਮਨਾਵਾਂ ਦਿੰਦੇ ਹੋਏ, ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਅਲਮਾ ਮੈਟਰ ਨੇ ਉਨ੍ਹਾਂ ਦੇ ਹੁਨਰਾਂ ਨੂੰ ਬਿਹਤਰ ਬਣਾਉਣ ਲਈ ਲੋੜੀਂਦੇ ਸਾਧਨਾਂ ਨਾਲ ਲੈਸ ਕੀਤਾ ਹੈ ਅਤੇ ਉਨ੍ਹਾਂ ਵਿੱਚ ਉੱਚ ਨੈਤਿਕਤਾ ਪੈਦਾ ਕੀਤੀ ਹੈ।

ਇਹ ਵੀ ਪੜ੍ਹੋ  ਪਾਕਿਸਤਾਨੀ ਡਰੋਨ ’ਚ ਜਖ਼ਮੀ ਹੋਈ ਫ਼ਿਰੋਜਪੁਰ ਦੀ ਔਰਤ ਨੇ ਤੋੜਿਆ ਦਮ

ਇਸ ਤਰ੍ਹਾਂ ਇਹ ਜੀਵਨ ਹੁਨਰ ਉਨ੍ਹਾਂ ਨੂੰ ਮੁਕਾਬਲੇ ਵਾਲੀ ਦੁਨੀਆ ਵਿੱਚ ਵਿਸ਼ਵਾਸ ਨਾਲ ਕਦਮ ਰੱਖਣ ਅਤੇ ਵੱਖ-ਵੱਖ ਖੇਤਰਾਂ ਵਿੱਚ ਉਪਲਬਧ ਅਨੰਤ ਮੌਕਿਆਂ ਦੀ ਪੜਚੋਲ ਕਰਨ ਲਈ ਮਜ਼ਬੂਤ ਬਣਾਉਣਗੇ।ਰਾਜਨੀਤੀ ਸ਼ਾਸਤਰ ਵਿਭਾਗ ਦੇ ਮੁਖੀ, ਪ੍ਰੋ. ਪਵਨਪ੍ਰੀਤ ਸਿੰਘ ਨੇ ਐਮ.ਏ ਭਾਗ ਦੂਜਾ ਦੇ ਵਿਦਿਆਰਥੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਉਨ੍ਹਾਂ ਨੂੰ ਆਪਣੇ ਟੀਚਿਆਂ ਨੂੰ ਪ੍ਰਾਪਤ ਕਰਨ ਲਈ ਉਤਸ਼ਾਹਿਤ ਕੀਤਾ। ਉਨ੍ਹਾਂ ਨੇ ਇਸ ਸ਼ਾਨਦਾਰ ਸਮਾਗਮ ਦੇ ਆਯੋਜਨ ਲਈ ਵਿਦਿਆਰਥੀਆਂ ਦੀ ਵੀ ਸ਼ਲਾਘਾ ਕੀਤੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਮੋਹਿੰਦਰ ਭਗਤ ਵੱਲੋਂ ਬਾਗਬਾਨੀ ਵਿਭਾਗ ਦੀ ਪ੍ਰਗਤੀ ਦਾ ਜਾਇਜ਼ਾ, ਅਧਿਕਾਰੀਆਂ ਨੂੰ ਚੱਲ ਰਹੇ ਪ੍ਰੋਜੈਕਟਾਂ ਨੂੰ ਤੇਜ਼ੀ ਨਾਲ ਪੂਰਾ ਕਰਨ ਦੇ ਨਿਰਦੇਸ਼

0

👉ਕਿਸਾਨਾਂ ਨੂੰ ਸਬਸਿਡੀਆਂ ਦੀ ਸਮੇਂ ਸਿਰ ਵੰਡ ‘ਤੇ ਦਿੱਤਾ ਜ਼ੋਰ
Chandigarh News:ਪੰਜਾਬ ਦੇ ਬਾਗਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਅੱਜ ਖੇਤੀ ਭਵਨ, ਮੋਹਾਲੀ ਵਿਖੇ ਕੀਤੀ ਸਮੀਖਿਆ ਮੀਟਿੰਗ ਦੌਰਾਨ ਬਾਗਬਾਨੀ ਵਿਭਾਗ ਦੇ ਚੱਲ ਰਹੇ ਪ੍ਰੋਜੈਕਟਾਂ ਅਤੇ ਵੱਖ-ਵੱਖ ਸਕੀਮਾਂ ਦਾ ਜਾਇਜ਼ਾ ਲਿਆ।ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਬਾਗਬਾਨੀ ਖੇਤਰ ਨੂੰ ਹੋਰ ਪ੍ਰਫੁੱਲਤ ਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ ਤਾਂ ਕਿ ਕਿਸਾਨਾਂ ਲਈ ਬਾਗ਼ਬਾਨੀ ਖੇਤਰ ਵਿੱਚ ਹੋਰ ਬਿਹਤਰ ਮੌਕੇ ਯਕੀਨੀ ਬਣਾਏ ਜਾ ਸਕਣ । ਉਨ੍ਹਾਂ ਅੱਗੇ ਕਿਹਾ ਕਿ ਬਾਗਬਾਨੀ ਨੂੰ ਉਤਸ਼ਾਹਿਤ ਕਰਨਾ ਕਿਸਾਨਾਂ ਦੀ ਆਮਦਨ ਨੂੰ ਵਧਾਉਣ ਅਤੇ ਸੂਬੇ ਵਿੱਚ ਖੇਤੀਬਾੜੀ ਵਿਭਿੰਨਤਾ ਨੂੰ ਅਪਣਾਉਣ ਵੱਲ ਮਹੱਤਵਪੂਰਨ ਕਦਮ ਹੈ।

ਇਹ ਵੀ ਪੜ੍ਹੋ  ਮਜੀਠਾ ਨਕਲੀ ਸ਼ਰਾਬ ਮਾਮਲਾ:ਸਰਕਾਰ ਦੀ ਤੁਰੰਤ ਕਾਰਵਾਈ, ਸਰਗਨਾ ਸਮੇਤ 10 ਦੋਸ਼ੀ ਗ੍ਰਿਫ਼ਤਾਰ, ਡੀਐਸਪੀ ਅਤੇ ਐਸਐਚਓ ਮੁਅੱਤਲ

ਸ੍ਰੀ ਮੋਹਿੰਦਰ ਭਗਤ ਨੇ ਕਿਸਾਨਾਂ ਨੂੰ ਪਾਰਦਰਸ਼ੀ ਢੰਗ ਨਾਲ ਸਬਸਿਡੀਆਂ ਦੀ ਸਮੇਂ ਸਿਰ ਵੰਡ ਦੀ ਜ਼ਰੂਰਤ ‘ਤੇ ਜ਼ੋਰ ਦਿੱਤਾ ਤਾਂ ਜੋ ਉਹਨਾਂ ਨੂੰ ਬਿਨਾਂ ਕਿਸੇ ਦੇਰੀ ਦੇ ਸਰਕਾਰੀ ਯੋਜਨਾਵਾਂ ਦਾ ਵੱਧ ਤੋਂ ਵੱਧ ਲਾਭ ਮਿਲ ਸਕੇ। ਉਨ੍ਹਾਂ ਅਧਿਕਾਰੀਆਂ ਨੂੰ ਬਾਗਬਾਨੀ ਨਾਲ ਸਬੰਧਤ ਸਾਰੀਆਂ ਪਹਿਲਕਦਮੀਆਂ ਨੂੰ ਜਲਦ ਤੋਂ ਜਲਦ ਪੂਰਾ ਕਰਨ ਅਤੇ ਜ਼ਮੀਨੀ ਪੱਧਰ ‘ਤੇ ਕਿਸਾਨਾਂ ਨਾਲ ਸਰਗਰਮੀ ਨਾਲ ਜੁੜਨ ਦੇ ਨਿਰਦੇਸ਼ ਵੀ ਦਿੱਤੇ।ਇਸ ਮੀਟਿੰਗ ਦੌਰਾਨ ਸਕੱਤਰ ਬਾਗਬਾਨੀ ਸ੍ਰੀ ਮੁਹੰਮਦ ਤਈਅਬ ਅਤੇ ਡਾਇਰੈਕਟਰ ਬਾਗਬਾਨੀ ਸ੍ਰੀਮਤੀ ਸ਼ੈਲੇਂਦਰ ਕੌਰ ਨੇ ਕੈਬਨਿਟ ਮੰਤਰੀ ਨੂੰ ਵਿਭਾਗ ਦੀਆਂ ਵੱਖ-ਵੱਖ ਸਕੀਮਾਂ ਅਤੇ ਪ੍ਰੋਜੈਕਟਾਂ ਤਹਿਤ ਹੋਈ ਪ੍ਰਗਤੀ ਤੋਂ ਜਾਣੂ ਕਰਵਾਇਆ। ਉਨ੍ਹਾਂ ਨੇ ਵਿਭਾਗ ਦੀਆਂ ਮੁੱਖ ਪ੍ਰਾਪਤੀਆਂ ‘ਤੇ ਵੀ ਚਾਨਣਾ ਪਾਇਆ ਅਤੇ ਖੇਤਰੀ ਪੱਧਰ ‘ਤੇ ਲਾਗੂਕਰਨ ਬਾਰੇ ਜਾਣਕਾਰੀ ਵੀ ਸਾਂਝੀ ਕੀਤੀ।ਇਸ ਮੌਕੇ ਡਿਪਟੀ ਡਾਇਰੈਕਟਰ ਬਾਗਬਾਨੀ ਸ੍ਰੀ ਦਲਬੀਰ ਸਿੰਘ, ਸ੍ਰੀ ਹਰਮੇਲ ਸਿੰਘ, ਡਾ. ਹਰਪ੍ਰੀਤ ਸਿੰਘ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਮੋਹਾਲੀ ਪੁਲਿਸ ਵੱਲੋਂ ਸੀ ਪੀ 67 ਵਿੱਚ ਚੱਲ ਰਹੇ ਇੰਮੀਗ੍ਰੇਸ਼ਨ ਸੈਂਟਰਾਂ ਦੀ ਅਚਨਚੇਤ ਪੜਤਾਲ

👉ਪੁਲਿਸ ਵੱਲੋਂ ਦੋ ਫਰਮਾਂ ਖ਼ਿਲਾਫ਼ ਪਰਚਾ ਦਰਜ
SAS Nagar News:ਜ਼ਿਲ੍ਹਾ ਪੁਲਿਸ ਵੱਲੋਂ ਐੱਸ ਐੱਸ ਪੀ ਦੀਪਕ ਪਾਰੀਕ ਦੀਆਂ ਹਦਾਇਤਾਂ ਤੇ ਜ਼ਿਲ੍ਹੇ ਵਿੱਚ ਬਿਨਾਂ ਰਜਿਸਟ੍ਰੇਸ਼ਨ ਤੋਂ ਕੰਮ ਕਰਨ ਵਾਲੇ ਇਮੀਗ੍ਰੇਸ਼ਨ ਸੈਂਟਰਾਂ ਦੀ ਜਾਂਚ ਦੌਰਾਨ ਅੱਜ ਸੀ ਪੀ 67 ਵਿੱਚ ਕੰਮ ਕਰ ਰਹੇ ਇਮੀਗ੍ਰੇਸ਼ਨ ਸੈਂਟਰਾਂ ਦੀ ਪੜਤਾਲ ਬਾਅਦ ਦੋ ਸੈਂਟਰਾਂ ਤੇ ਪਰਚਾ ਦਰਜ ਕੀਤਾ ਗਿਆ।ਡੀ ਐੱਸ ਪੀ ਸਿਟੀ 2 ਮੋਹਾਲੀ, ਹਰਸਿਮਰਨ ਸਿੰਘ ਬੱਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਐੱਸ ਪੀ (ਅਰਬਨ) ਹਰਬੀਰ ਸਿੰਘ ਅਟਵਾਲ ਦੀ ਰਹਿਨੁਮਾਈ ਅਧੀਨ ਜਾਅਲੀ ਇਮੀਗ੍ਰੇਸ਼ਨ ਦੀ ਆੜ੍ਹ ਵਿੱਚ ਭੋਲੇ ਭਾਲੇ ਲੋਕਾਂ ਨਾਲ ਧੋਖਾਧੜੀ ਕਰਨ ਵਾਲਿਆਂ ਖਿਲਾਫ਼ ਚਲਾਈ ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ ਅੱਜ ਮੁੱਖ ਅਫਸਰ ਥਾਣਾ ਫੇਜ-11 ਮੋਹਾਲੀ ਇੰਸਪੈਕਟਰ ਅਮਨ ਵੱਲੋਂ ਸਮੇਤ ਫੋਰ ਸੀ.ਪੀ. ਮਾਲ ਸੈਕਟਰ 67, ਮੋਹਾਲੀ ਵਿਖੇ ਚਲ ਰਹੇ ਇੰਮੀਗ੍ਰੇਸ਼ਨ ਸੈਟਰਾਂ ਦੀ ਚੈਕਿੰਗ ਕੀਤੀ ਗਈ।

ਇਹ ਵੀ ਪੜ੍ਹੋ  ਜ਼ਹਿਰੀਲੀ ਸ਼ਰਾਬ ਨਾਲ ਮੌਤਾਂ ਦਾ ਮਾਮਲਾ; CM Mann ਪੁੱਜੇ ਮਜੀਠਾ, DSP ਤੇ SHO ਮੁਅੱਤਲ,10 ਗ੍ਰਿਫਤਾਰ

ਚੈਕਿੰਗ ਦੌਰਾਨ ਪਾਇਆ ਗਿਆ ਕਿ ਸੀ ਪੀ 67 ਮਾਲ ਵਿੱਚ ਕੁੱਲ 11 ਇੰਮੀਗ੍ਰੇਸ਼ਨ ਸੈਂਟਰ ਚੱਲ ਰਹੇ ਸਨ। ਇਨ੍ਹਾਂ ਇੰਮੀਗ੍ਰੇਸ਼ਨ ਸੈਟਰਾਂ ਵਿਚੋਂ 06 ਇੰਮੀਗ੍ਰੇਸ਼ਨ ਅਧਿਕਾਰਿਤ ਹਨ, ਇੱਕ ਦਫ਼ਤਰ ਵਿੱਚ ਕੰਟੈਂਟ ਕਰੀਏਟਰ ਦਾ ਕੰਮ ਚਲ ਰਿਹਾ ਹੈ ਅਤੇ ਇੱਕ ਇੰਮੀਗ੍ਰਸ਼ਨ ਸੈਂਟਰ ਐੱਸ ਡੀ ਜੀ ਕੰਸਲਟੇਂਸੀ ਦੇ ਨਾਮ ਤੋਂ ਦਫ਼ਤਰ ਨੰਬਰ 623, 6ਵੀ ਮੰਜਿਲ, ਸੀ.ਪੀ. 67 ਮਾਲ ਵਿਖੇ ਅਣਅਧਿਕਾਰਿਤ ਪਾਇਆ ਗਿਆ ਜੋ ਕਿ ਨਾਜਾਇਜ਼ ਤੌਰ ਤੇ ਇੰਮੀਗ੍ਰੇਸ਼ਨ ਦਾ ਕੰਮ ਕਰ ਰਹੇ ਸੀ, ਜਿਸ ਦੇ ਮਾਲਕ ਪਿਊਸ਼ ਡੋਗਰਾ ਵਾਸੀ ਮਕਾਨ ਨੰਬਰ 529. ਜਾਨੀਮਾਲ ਜੰਮੂ, ਹਾਲ ਵਾਸੀ ਮਕਾਨ ਨੰਬਰ 4797/3,38 ਵੈਸਟ ਚੰਡੀਗੜ੍ਹ ਮਲੋਆ ਦੇ ਖਿਲਾਫ ਮੁਕਦਮਾ ਨੰਬਰ 59 ਮਿਤੀ 13-05-2025 ਅ/ਧ 24 ਇੰਮੀਗ੍ਰੇਸ਼ਨ ਐਕਟ ਦਰਜ ਰਜਿਸਟਰ ਕੀਤਾ ਗਿਆ ਹੈ ਅਤੇ 03 ਦਫਤਰ ਬੰਦ ਪਾਏ ਗਏ ਹਨ।

ਇਹ ਵੀ ਪੜ੍ਹੋ  ਮਜੀਠਾ ਦੁਖਾਂਤ: CM Bhagwant Mann ਨੇ ਹਰੇਕ ਮ੍ਰਿਤਕ ਦੇ ਪਰਿਵਾਰ ਲਈ 10 ਲੱਖ ਰੁਪਏ ਦੇ ਮੁਆਵਜ਼ੇ ਦਾ ਕੀਤਾ ਐਲਾਨ

ਇਸ ਤੋਂ ਇਲਾਵਾ ਦਫ਼ਤਰ ਨੰਬਰ 1114 ਵਿਚ ਮਾਈਗ੍ਰੇਟ ਐਕਸਪਰਟ ਸੋਲਿਊਸ਼ਨ ਸੀ.ਪੀ. 67 ਮਾਲ ਕੰਮ ਕਰ ਰਿਹਾ ਜੋ ਕਿ ਪਿਛਲੇ ਇੱਕ ਮਹੀਨੇ ਤੋਂ ਬੰਦ ਪਿਆ ਹੈ। ਇਸ ਮਾਈਗ੍ਰੇਟ ਐਕਸਪਰਟ ਸੋਲਿਊਸ਼ਨ ਦੇ ਮਾਲਕ ਸ਼ੋਏਬ ਸ਼ੇਖ ਅਤੇ ਸਮੀਰ ਉਰਫ਼ ਸਰਫਰਾਸ਼ ਦੇ ਖਿਲਾਫ ਦਰਖਾਸਤ ਵੱਲੋਂ ਡੋਰੇ ਨਾਇਕ ਦੇ ਆਧਾਰ ‘ਤੇ ਬਾਅਦ ਪੜਤਾਲ ਮੁਕੱਦਮਾ ਅ/ਧ 316(2), 318(4) ਬੀ ਐਨ ਐਸ ਅਤੇ 24 ਇੰਮੀਗ੍ਰੇਸ਼ਨ ਐਕਟ ਦਰਜ ਕਰਨ ਦੀ ਸ਼ਿਫਾਰਿਸ਼ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਦਰਖਾਸਤੀ ਡੋਰੇ ਨਾਇਕ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾਵੇਗੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਮਾਨ ਸਰਕਾਰ ਪਿੰਡਾਂ ਦੇ ਸਿਹਤ ਨੈੱਟਵਰਕ ਨੂੰ ਮਜ਼ਬੂਤ ਕਰਨ ਲਈ ਵਚਨਬੱਧ: 12977 ਵਿਲੇਜ਼ ਹੈਲਥ ਕਮੇਟੀਆਂ, ਲੋਕਾਂ ਨੂੰ ਵੈਕਟਰ-ਬੋਰਨ ਬਿਮਾਰੀਆਂ ਤੋਂ ਬਚਾਉਣ ਅਤੇ ਨਸ਼ਿਆਂ ਵਿਰੁੱਧ ਲੜਾਈ ਵਿੱਚ ਦੇਣਗੀਆਂ ਸਹਿਯੋਗ

0

👉ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਮੁੜ-ਗਠਿਤ ਵਿਲੇਜ਼ ਹੈਲਥ ਸੈਨੀਟੇਸ਼ਨ ਅਤੇ ਪੋਸ਼ਣ ਕਮੇਟੀਆਂ ਦਾ ਉਦਘਾਟਨ
Chandigarh News:ਸਿਹਤ ਸੰਭਾਲ ਸੇਵਾਵਾਂ ਨੂੰ ਲੋਕਾਂ ਦੇ ਸਹਿਯੋਗ ਨਾਲ ਜ਼ਮੀਨੀ ਪੱਧਰ ‘ਤੇ ਮਜ਼ਬੂਤ ਕਰਨ ਦੀ ਦਿਸ਼ਾ ‘ਚ ਮਹੱਤਵਪੂਰਨ ਕਦਮ ਚੁੱਕਦਿਆਂ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਸੂਬੇ ਭਰ ਵਿੱਚ ਮੁੜ-ਗਠਿਤ ਕੀਤੀਆਂ ਗਈਆਂ ਗ੍ਰਾਮ ਸਿਹਤ ਸੈਨੀਟੇਸ਼ਨ ਅਤੇ ਪੋਸ਼ਣ ਕਮੇਟੀਆਂ(ਵੀਐਚਐਸਐਨਸੀਜ਼) ਦਾ ਉਦਘਾਟਨ ਕੀਤਾ ਅਤੇ ਇਨ੍ਹਾਂ ਕਮੇਟੀਆਂ ਨੂੰ ਵੈਕਟਰ ਬੋਰਨ ਅਤੇ ਪਾਣੀ ਤੋਂ ਹੋਣ ਵਾਲੀਆਂ ਬਿਮਾਰੀਆਂ ਤੋਂ ਲੋਕਾਂ ਨੂੰ ਬਚਾਉਣ ਅਤੇ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਪੰਜਾਬ ਸਰਕਾਰ ਨਾਲ ਮਿਲ ਕੇ ਕੰਮ ਕਰਨ ਦੀ ਅਪੀਲ ਕੀਤੀ ਹੈ।ਜ਼ਿਕਰਯੋਗ ਹੈ ਕਿ 12,977 ਵੀਐਚਐਸਐਨਸੀਜ਼ ਦੇ 1 ਲੱਖ ਤੋਂ ਵੱਧ ਮੈਂਬਰਾਂ ਨੇ ਯੂ-ਟਿਊਬ ਲਿੰਕ ਰਾਹੀਂ ਉਦਘਾਟਨ ਸਮਾਰੋਹ ਵਿੱਚ ਹਿੱਸਾ ਲਿਆ, ਜੋ ਕਿ ਜਨਤਕ ਸਿਹਤ ਪ੍ਰਤੀ ਉਨ੍ਹਾਂ ਦੀ ਦ੍ਰਿੜ ਵਚਨਬੱਧਤਾ ਨੂੰ ਦਰਸਾਉਂਦਾ ਹੈ।ਆਨਲਾਈਨ ਪ੍ਰੋਗਰਾਮ ਦੌਰਾਨ ਡਾ. ਬਲਬੀਰ ਸਿੰਘ ਨੇ ਮਾਨਸਾ, ਪਟਿਆਲਾ, ਸੰਗਰੂਰ, ਫਤਿਹਗੜ੍ਹ ਸਾਹਿਬ, ਗੁਰਦਾਸਪੁਰ ਅਤੇ ਬਠਿੰਡਾ ਸਮੇਤ ਛੇ ਜ਼ਿਲ੍ਹਿਆਂ ਦੀਆਂ ਕੁਝ ਚੋਣਵੀਆਂ ਵੀਐਚਐਸਐਨਸੀਜ਼ ਦੇ 100 ਤੋਂ ਵੱਧ ਮੈਂਬਰਾਂ ਨਾਲ ਸਿੱਧੇ ਤੌਰ ‘ਤੇ ਗੱਲਬਾਤ ਕੀਤੀ।

ਇਹ ਵੀ ਪੜ੍ਹੋ  ਹਰਪਾਲ ਸਿੰਘ ਚੀਮਾ ਨੇ ਕਿਹਾ, ਦੋਸ਼ੀਆਂ ਨੂੰ ਬਖ਼ਸ਼ਣ ਦਾ ਸਵਾਲ ਹੀ ਨਹੀਂ, ਸਾਰਿਆਂ ਵਿਰੁੱਧ ਕੀਤੀ ਜਾਵੇਗੀ ਸਖ਼ਤ ਕਾਰਵਾਈ

ਮੌਜੂਦਾ ਸਿਹਤ ਮੁੱਦਿਆਂ ਨਾਲ ਨਜਿੱਠਣ ਵਿੱਚ ਵੀਐਚਐਸਐਨਸੀਜ਼ ਦੀ ਮਹੱਤਵਪੂਰਨ ਭੂਮਿਕਾ ‘ਤੇ ਜ਼ੋਰ ਦਿੰਦਿਆਂ ਡਾ. ਬਲਬੀਰ ਸਿੰਘ ਨੇ ਕਿਹਾ ਕਿ ਇਨ੍ਹਾਂ ਕਮੇਟੀਆਂ ਦਾ ਜਿੰਮਾ ਡੇਂਗੂ, ਮਲੇਰੀਆ ਅਤੇ ਚਿਕਨਗੁਨੀਆ ਵਰਗੀਆਂ ਵੈਕਟਰ ਬੋਰਨ ਬਿਮਾਰੀਆਂ ਦੀ ਰੋਕਥਾਮ ਅਤੇ ਨਿਯੰਤਰਣ ਦੇ ਨਾਲ-ਨਾਲ ਦਸਤ ਵਰਗੀਆਂ ਪਾਣੀ ਤੋਂ ਹੋਣ ਵਾਲੀਆਂ ਬਿਮਾਰੀਆਂ ਦੇ ਪ੍ਰਬੰਧਨ ‘ਤੇ ਧਿਆਨ ਕੇਂਦਰਿਤ ਕਰਨਾ ਹੈ। ਉਨ੍ਹਾਂ ਦੱਸਿਆ ਕਿ ਸਾਰੀਆਂ ਆਸ਼ਾ ਵਰਕਰਾਂ ਨੂੰ “ਹਰ ਸ਼ੁਕਰਵਾਰ ਡੇਂਗੂ ਤੇ ਵਾਰ” ਮੁਹਿੰਮ ਦੇ ਹਿੱਸੇ ਵਜੋਂ ਮੱਛਰਾਂ ਦੇ ਲਾਰਵੇ ਦੀ ਪਛਾਣ ਸਬੰਧੀ ਸਿਖਲਾਈ ਦਿੱਤੀ ਗਈ ਹੈ, ਜਿਸਦਾ ਉਦੇਸ਼ ਘਰਾਂ ਦੇ ਅੰਦਰ ਅਤੇ ਆਲੇ ਦੁਆਲੇ ਖੜ੍ਹੇ ਪਾਣੀ, ਜੋ ਮੱਛਰਾਂ ਦੇ ਪ੍ਰਜਨਨ ਦਾ ਕਾਰਨ ਬਣਦੇ ਹਨ, ਨੂੰ ਖਤਮ ਕਰਨਾ ਹੈ। ਉਨ੍ਹਾਂ ਇਹ ਜਾਣਕਾਰੀ ਵੀ ਦਿੱਤੀ ਕਿ ਸਿਹਤ ਵਿਭਾਗ ਵੱਲੋਂ ਜੈਵਿਕ ਨਿਯੰਤਰਣ ਉਪਾਅ ਵਜੋਂ ਪਿੰਡ ਦੇ ਛੱਪੜਾਂ ਵਿੱਚ ਛੱਡਣ ਲਈ ਗੰਬੂਸੀਆ ਮੱਛੀਆਂ ਵੀ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ।ਉਨ੍ਹਾਂ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਡੇਂਗੂ ਦੀ ਜਾਂਚ ਹੁਣ ਸਾਰੇ ਆਮ ਆਦਮੀ ਕਲੀਨਿਕਾਂ (ਏਏਸੀ) ‘ਤੇ ਮੁਫ਼ਤ ਹੈ ਅਤੇ ਡੇਂਗੂ ਬਿਮਾਰੀ ਦਾ ਪਤਾ ਲੱਗਣ ‘ਤੇ ਲੋਕ ਕਿਸੇ ਵੀ ਸਰਕਾਰੀ ਸਹੂਲਤ ਤੋਂ ਮੁਫ਼ਤ ਇਲਾਜ ਪ੍ਰਾਪਤ ਕਰ ਸਕਦੇ ਹਨ।ਵੈਕਟਰ ਬੋਰਨ ਬਿਮਾਰੀਆਂ ਦੇ ਪ੍ਰਬੰਧਨ ਤੋਂ ਇਲਾਵਾ ਸਿਹਤ ਮੰਤਰੀ ਨੇ ਗ੍ਰਾਮ ਰੱਖਿਆ ਕਮੇਟੀਆਂ ਦੀ ਮਦਦ ਨਾਲ ਪੀਣ ਲਈ ਸਾਫ਼ ਪਾਣੀ ਨੂੰ ਯਕੀਨੀ ਬਣਾਉਣ ਅਤੇ ਪਿੰਡਾਂ ਨੂੰ “ਨਸ਼ਾ ਮੁਕਤ” ਬਣਾਉਣ ਦੇ ਨਾਲ-ਨਾਲ ਨਸ਼ਾ ਤਸਕਰਾਂ ਵਿਰੁੱਧ ਮਿਲ ਕੇ ਕਾਰਵਾਈ ਦੀ ਜ਼ਰੂਰਤ ‘ਤੇ ਵੀ ਜ਼ੋਰ ਦਿੱਤਾ।

ਇਹ ਵੀ ਪੜ੍ਹੋ  4 ਕੈਬਨਿਟ ਮੰਤਰੀ ਅਤੇ ‘ਆਪ’ ਵਿਧਾਇਕਾਂ ਵੱਲੋਂ ਸੂਬੇ ਦੇ ਪਾਣੀਆਂ ਦੀ ਰਾਖੀ ਲਈ ਨੰਗਲ ਵਿਖੇ ਦਿਨ ਰਾਤ ਦੀ ਪਹਿਰੇਦਾਰੀ ਵਿੱਚ ਸ਼ਮੂਲੀਅਤ

ਡਾ. ਬਲਬੀਰ ਸਿੰਘ ਨੇ ਕਿਹਾ ਕਿ ਉਹ ਆਉਣ ਵਾਲੇ ਦਿਨਾਂ ਵਿੱਚ ਵੀਐਚਐਸਐਨਸੀ ਮੈਂਬਰਾਂ ਨਾਲ ਨਿਯਮਿਤ ਤੌਰ ‘ਤੇ ਗੱਲਬਾਤ ਕਰਨਗੇ ਅਤੇ ਅਗਲੀ ਗੱਲਬਾਤ ਮਾਂ ਅਤੇ ਬੱਚੇ ਦੀ ਸਿਹਤ ‘ਤੇ ਕੇਂਦਰਿਤ ਹੋਵੇਗੀ।ਸੂਬੇ ਵਿੱਚ ਲੂ ਚੱਲਣ ਦੇ ਮੱਦੇਨਜ਼ਰ ਡਾ. ਬਲਬੀਰ ਸਿੰਘ ਨੇ ਜ਼ਰੂਰੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ ਅਤੇ ਲੋਕਾਂ ਨੂੰ ਲੋੜੀਂਦਾ ਪਾਣੀ ਪੀਣ, ਧੁੱਪ ਵਿੱਚ ਕੰਮ ਕਰਨ ਤੋਂ ਬਚਾਅ, ਢਿੱਲੇ ਸੂਤੀ ਕੱਪੜੇ ਪਹਿਨਣ ਅਤੇ ਲੂ ਲੱਗਣ ਦੇ ਲੱਛਣ ਸਾਹਮਣੇ ਆਉਣ ‘ਤੇ ਤੁਰੰਤ ਛਾਂ ਵਾਲੀ ਥਾਂ ‘ਤੇ ਜਾਣ ਲਈ ਕਿਹਾ ਹੈ। ਉਨ੍ਹਾਂ ਨੇ ਵਾਤਾਵਰਣ ਸੁਰੱਖਿਆ ਲਈ ਹੋਰ ਰੁੱਖ ਲਗਾਉਣ ਦੀ ਮਹੱਤਤਾ ‘ਤੇ ਵੀ ਜ਼ੋਰ ਦਿੱਤਾ।ਵੀਐਚਐਸਐਨਸੀਜ਼ ਦੇ ਯੋਗਦਾਨ ਨੂੰ ਮਾਨਤਾ ਦਿੰਦਿਆਂ ਸਿਹਤ ਮੰਤਰੀ ਨੇ ਐਲਾਨ ਕੀਤਾ ਕਿ ਚੰਗੀ ਕਾਰਗੁਜ਼ਾਰੀ ਵਾਲੀਆਂ ਕਮੇਟੀਆਂ ਨੂੰ ਗ੍ਰਾਂਟਾਂ ਅਤੇ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਜਾਵੇਗਾ।ਇਸ ਉਪਰੰਤ ਸਾਰੇ ਜ਼ਿਲ੍ਹਿਆਂ ਦੇ ਸਿਵਲ ਸਰਜਨਾਂ ਨਾਲ ਮੀਟਿੰਗ ਵਿੱਚ ਡਾ. ਬਲਬੀਰ ਸਿੰਘ ਨੇ ਜਨਤਕ ਸਿਹਤ ਸੰਭਾਲ ਸਹੂਲਤਾਂ ਪ੍ਰਤੀ ਉਸਾਰੂ ਪਹੁੰਚ ‘ਤੇ ਜ਼ੋਰ ਦਿੱਤਾ। ਉਨ੍ਹਾਂ ਸਿਵਲ ਸਰਜਨਾਂ ਨੂੰ ਸਰਕਾਰੀ ਕੰਮ ਵਾਲੀ ਮਾਨਸਿਕਤਾ ਤੋਂ ਦੂਰ ਰਹਿਣ ਦੀ ਅਪੀਲ ਕਰਦਿਆਂ ਸਰਕਾਰੀ ਹਸਪਤਾਲਾਂ ਨੂੰ ਆਪਣੇ ਨਿੱਜੀ ਹਸਪਲਾਤ ਵਾਂਗ ਮੰਨਣ ਦੇ ਨਿਰਦੇਸ਼ ਦਿੱਤੇ। ਸਿਹਤ ਮੰਤਰੀ ਨੇ “ਪਲੇਸਬੋ ਇਫੈਕਟ” ਦੀ ਪ੍ਰਭਾਵਸ਼ੀਲਤਾ ਨੂੰ ਉਜਾਗਰ ਕਰਦਿਆਂ ਮਰੀਜ਼ਾਂ ਨਾਲ ਹਮਦਰਦੀ ਅਤੇ ਚੰਗੇ ਵਿਵਹਾਰ ਨਾਲ ਪੇਸ਼ ਆਉਣ ਲਈ ਕਿਹਾ।

ਇਹ ਵੀ ਪੜ੍ਹੋ  ਮਜੀਠਾ ਨਕਲੀ ਸ਼ਰਾਬ ਮਾਮਲਾ:ਸਰਕਾਰ ਦੀ ਤੁਰੰਤ ਕਾਰਵਾਈ, ਸਰਗਨਾ ਸਮੇਤ 10 ਦੋਸ਼ੀ ਗ੍ਰਿਫ਼ਤਾਰ, ਡੀਐਸਪੀ ਅਤੇ ਐਸਐਚਓ ਮੁਅੱਤਲ

ਇਸ ਦੌਰਾਨ ਸਿਹਤ ਮੰਤਰੀ ਨੇ ਹਰੇਕ ਜ਼ਿਲ੍ਹੇ ਦੀਆਂ ਪ੍ਰਾਇਮਰੀ ਅਤੇ ਸੈਕੰਡਰੀ ਸਿਹਤ ਸੇਵਾਵਾਂ ਦਾ ਵੀ ਜਾਇਜ਼ਾ ਲਿਆ।
ਇਸ ਮੌਕੇ ਪੀਐਚਐਸਸੀ ਦੇ ਵਾਈਸ ਚੇਅਰਮੈਨ ਮਨਿੰਦਰਜੀਤ ਸਿੰਘ ਵਿੱਕੀ, ਪ੍ਰਮੁੱਖ ਸਕੱਤਰ ਸਿਹਤ ਕੁਮਾਰ ਰਾਹੁਲ, ਮੈਂਬਰ ਪੰਜਾਬ ਵਿਕਾਸ ਕਮਿਸ਼ਨ ਅਨੁਰਾਗ ਕੁੰਡੂ, ਸਕੱਤਰ ਸਿਹਤ ਬਸੰਤ ਗਰਗ, ਵਿਸ਼ੇਸ਼ ਸਕੱਤਰ ਸਿਹਤ-ਕਮ-ਐਮਡੀ ਐਨਐਚਐਮ ਘਣਸ਼ਿਆਮ ਥੋਰੀ, ਐਮਡੀ ਪੀਐਚਐਸਸੀ ਅਮਿਤ ਤਲਵਾੜ, ਡਾਇਰੈਕਟਰ ਸਿਹਤ ਅਤੇ ਪਰਿਵਾਰ ਭਲਾਈ ਡਾ. ਹਿਤਿੰਦਰ ਕੌਰ, ਡਾਇਰੈਕਟਰ ਪਰਿਵਾਰ ਭਲਾਈ ਡਾ. ਜਸਮਿੰਦਰ, ਡਾਇਰੈਕਟਰ ਈਐਸਆਈ ਡਾ. ਜਸਪ੍ਰੀਤ ਕੌਰ, ਡਾਇਰੈਕਟਰ ਪੀਐਚਐਸਸੀ ਡਾ. ਅਨਿਲ ਗੋਇਲ ਸ਼ਾਮਲ ਸਨ।
ਵੱਖ-ਵੱਖ ਸਿਹਤ ਪ੍ਰੋਗਰਾਮਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਵਾਲੇ ਸਨਮਾਨਿਤ ਜ਼ਿਲ੍ਹੇ:
2024-25 ਵਿੱਚ ਮਾਵਾਂ ਦੀ ਮੌਤ (ਐਮਐਮਆਰ) ਦਰ ਵਿੱਚ ਸਭ ਤੋਂ ਘੱਟ ਕਮੀ: ਰੋਪੜ (25)
ਏਏਸੀਜ਼ ਵਿੱਚ ਸਭ ਤੋਂ ਬਿਹਤਰ ਪ੍ਰਦਰਸ਼ਨ ਕਰਨ ਵਾਲਾ ਜ਼ਿਲ੍ਹਾ: ਸੰਗਰੂਰ
ਵੈਕਟਰ ਬੋਰਨ ਰੋਗ ਨਿਯੰਤਰਣ ਵਿੱਚ ਸਭ ਤੋਂ ਵਧੀਆ ਪ੍ਰਦਰਸ਼ਨ ਕਰਨ ਵਾਲਾ ਜ਼ਿਲ੍ਹਾ: ਲੁਧਿਆਣਾ
ਏਕੀਕ੍ਰਿਤ ਰੋਗ ਨਿਗਰਾਨੀ ਪ੍ਰੋਗਰਾਮ (ਆਈਡੀਐਸਪੀ) ਅਤੇ ਗੈਰ-ਸੰਚਾਰੀ ਬਿਮਾਰੀਆਂ (ਐਨਟੀਪੀ) ਵਿੱਚ ਸਭ ਤੋਂ ਵਧੀਆ ਪ੍ਰਦਰਸ਼ਨ ਕਰਨ ਵਾਲਾ ਜ਼ਿਲ੍ਹਾ (30+ ਸਕ੍ਰੀਨਿੰਗ): ਪਠਾਨਕੋਟ
100-ਦਿਨਾ ਟੀਬੀ ਮੁਹਿੰਮ ਵਿੱਚ ਸੰਵੇਦਨਸ਼ੀਲ ਸਮੂਹਾਂ ਦੀ ਸਭ ਤੋਂ ਵੱਧ ਸਕ੍ਰੀਨਿੰਗ: ਫਤਿਹਗੜ੍ਹ ਸਾਹਿਬ
ਟੀਕਾਕਰਨ ਵਿੱਚ ਸਭ ਤੋਂ ਵਧੀਆ ਪ੍ਰਦਰਸ਼ਨ ਕਰਨ ਵਾਲਾ ਜ਼ਿਲ੍ਹਾ: ਹੁਸ਼ਿਆਰਪੁਰ
ਐਨਪੀਸੀਬੀ ਸਕੂਲਾਂ ਵਿੱਚ ਐਨਕਾਂ ਦੀ ਮੁਫਤ ਵੰਡ ਵਿੱਚ ਸਭ ਤੋਂ ਵਧੀਆ ਪ੍ਰਦਰਸ਼ਨ ਕਰਨ ਵਾਲਾ ਜ਼ਿਲ੍ਹਾ: ਮਲੇਰਕੋਟਲਾ
ਟਿਊਬੈਕਟੋਮੀ ਅਤੇ ਪੀਪੀਆਈਯੂਸੀਡੀ (ਪਰਿਵਾਰ ਨਿਯੋਜਨ) ਵਿੱਚ 100 ਫ਼ੀਸਦ ਸਫ਼ਲਤਾ: ਬਰਨਾਲਾ
2023-24 ਅਤੇ 2024-25 ਦੇ ਸਿਵਲ ਰਜਿਸਟ੍ਰੇਸ਼ਨ ਪ੍ਰਣਾਲੀ ਵਿੱਚ ਪੀ.ਸੀ. ਅਤੇ ਪੀ.ਐਨ.ਡੀ.ਟੀ. ਪ੍ਰੋਗਰਾਮ ਅਧੀਨ ਸਭ ਤੋਂ ਵੱਧ ਲਿੰਗ ਅਨੁਪਾਤ: ਕਪੂਰਥਲਾ (964)

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

4 ਕੈਬਨਿਟ ਮੰਤਰੀ ਅਤੇ ‘ਆਪ’ ਵਿਧਾਇਕਾਂ ਵੱਲੋਂ ਸੂਬੇ ਦੇ ਪਾਣੀਆਂ ਦੀ ਰਾਖੀ ਲਈ ਨੰਗਲ ਵਿਖੇ ਦਿਨ ਰਾਤ ਦੀ ਪਹਿਰੇਦਾਰੀ ਵਿੱਚ ਸ਼ਮੂਲੀਅਤ

0

ਕੈਬਨਿਟ ਮੰਤਰੀਆਂ ਨੇ ਪੰਜਾਬ ਦੇ ਪਾਣੀਆਂ ਦੀ ਰਾਖੀ ਲਈ ਦਿਨ ਰਾਤ ਦੀ ਪਹਿਰੇਦਾਰੀ ਜਾਰੀ ਰੱਖਣ ਦਾ ਲਿਆ ਪ੍ਰਣ
Chandigarh News:ਪੰਜਾਬ ਦੇ ਪਾਣੀਆਂ ਦੀ ਰਾਖੀ ਲਈ ਨੰਗਲ ਵਿਖੇ ਦਿਨ ਰਾਤ ਦੀ ਪਹਿਰੇਦਾਰੀ ਵਿੱਚ ਸ਼ਮੂਲੀਅਤ ਕਰਦਿਆਂ ਸੂਬੇ ਦੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ, ਹਰਭਜਨ ਸਿੰਘ ਈਟੀਓ, ਲਾਲ ਚੰਦ ਕਟਾਰੂਚੱਕ ਅਤੇ ਲਾਲਜੀਤ ਸਿੰਘ ਭੁੱਲਰ, ‘ਆਪ’ ਵਿਧਾਇਕਾਂ ਅਤੇ ਸੂਬੇ ਦੇ ਵੱਖ-ਵੱਖ ਕੋਨਿਆਂ ਤੋਂ ਪਹੁੰਚੇ ਆਗੂਆਂ ਨੇ ਅੱਜ ਭਾਜਪਾ ਸ਼ਾਸਿਤ ਕੇਂਦਰ ਅਤੇ ਰਾਜ ਸਰਕਾਰਾਂ ਅਤੇ ਭਾਖੜਾ ਬਿਆਸ ਪ੍ਰਬੰਧਨ ਬੋਰਡ (ਬੀਬੀਐਮਬੀ) ਵੱਲੋਂ ਪੰਜਾਬ ਦੇ ਪਾਣੀਆਂ ਨੂੰ ਦੂਜੇ ਰਾਜਾਂ ਨੂੰ ਦਿੱਤੇ ਜਾਣ ਦੇ ਮੁੱਦੇ ‘ਤੇ ਆਪਣਾ ਸਖ਼ਤ ਵਿਰੋਧ ਪ੍ਰਗਟ ਕੀਤਾ।ਇਸ ਮੌਕੇ ਪ੍ਰਭਾਵਸ਼ਾਲੀ ਇਕੱਠ ਨੂੰ ਸੰਬੋਧਨ ਕਰਦਿਆਂ ਜਲ ਸਰੋਤ ਅਤੇ ਭੂਮੀ ਅਤੇ ਜਲ ਸੰਭਾਲ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਹਰਿਆਣਾ ਨੂੰ 21 ਮਈ ਤੋਂ ਪਹਿਲਾਂ ਕੋਈ ਵਾਧੂ ਪਾਣੀ ਨਹੀਂ ਮਿਲੇਗਾ। ਉਨ੍ਹਾਂ ਕਿਹਾ ਕਿ ਪੰਜਾਬ ਪਹਿਲਾਂ ਹੀ ਮਨੁੱਖੀ ਹਮਦਰਦੀ ਵਜੋਂ ਹਰਿਆਣਾ ਨੂੰ ਆਪਣੇ ਨਿਰਧਾਰਤ ਕੋਟੇ ਤੋਂ ਵੱਧ 4000 ਕਿਊਸਿਕ ਪਾਣੀ ਪ੍ਰਦਾਨ ਕਰ ਰਿਹਾ ਹੈ। ਇਸ ਵਾਧੂ ਪਾਣੀ ਦੀ ਸਮਝਦਾਰੀ ਨਾਲ ਵਰਤੋਂ ਕਰਨ ਦੀਆਂ ਵਾਰ-ਵਾਰ ਚੇਤਾਵਨੀਆਂ ਦੇ ਬਾਵਜੂਦ, ਹਰਿਆਣਾ ਨੇ ਧਿਆਨ ਨਹੀਂ ਦਿੱਤਾ।

ਇਹ ਵੀ ਪੜ੍ਹੋ  ਜ਼ਹਿਰੀਲੀ ਸ਼ਰਾਬ ਨਾਲ ਮੌਤਾਂ ਦਾ ਮਾਮਲਾ; CM Mann ਪੁੱਜੇ ਮਜੀਠਾ, DSP ਤੇ SHO ਮੁਅੱਤਲ,10 ਗ੍ਰਿਫਤਾਰ

ਕੈਬਨਿਟ ਮੰਤਰੀ ਗੋਇਲ ਨੇ ਕਿਹਾ ਕਿ ਰਾਜਸਥਾਨ ਵਿੱਚ ਤਾਇਨਾਤ ਸੁਰੱਖਿਆ ਬਲਾਂ ਲਈ ਪਾਣੀ ਦੀ ਮੰਗ ਨੂੰ ਤੁਰੰਤ ਸਵੀਕਾਰ ਕਰਦੇ ਹੋਏ, ਪੰਜਾਬ ਸਰਕਾਰ ਨੇ ਪੰਜਾਬੀ ਸੱਭਿਆਚਾਰ ਅਤੇ ਪੰਜਾਬੀਅਤ ਵਿੱਚ ਨਿਹਿਤ ਉਦਾਰਤਾ ਅਤੇ ਕਦਰਾਂ-ਕੀਮਤਾਂ ਦਾ ਪ੍ਰਦਰਸ਼ਨ ਕੀਤਾ ਹੈ।ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ ਕਿਸਾਨਾਂ ਦੇ ਖੇਤਾਂ ਨੂੰ ਨਹਿਰੀ ਪਾਣੀ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਦੀ 4500 ਕਰੋੜ ਰੁਪਏ ਦੀ ਵਿਆਪਕ ਯੋਜਨਾ ‘ਤੇ ਚਾਨਣਾ ਪਾਇਆ, ਜੋ ਕਿਸਾਨਾਂ ਨੂੰ ਟਿਊਬਵੈੱਲਾਂ ‘ਤੇ ਨਿਰਭਰ ਹੋਣ ਤੋਂ ਮੁਕਤ ਕਰੇਗੀ ਅਤੇ ਰਾਜ ਦੀ ਬਿਜਲੀ ਦੀ ਲਾਗਤ ਘਟਾਏਗੀ। ਕੈਬਨਿਟ ਮੰਤਰੀ ਈਟੀਓ ਨੇ ਕਿਹਾ ਕਿ ਰਾਜ ਦੇ ਕਿਸਾਨ 15 ਲੱਖ ਤੋਂ ਵੱਧ ਟਿਊਬਵੈੱਲਾਂ ਰਾਹੀਂ ਭੂਮੀਗਤ ਪਾਣੀ ਕੱਢਣ ਲਈ ਮਜਬੂਰ ਹਨ ਜਦੋਂ ਕਿ ਪੰਜਾਬ ਦੇ ਜਲ ਸਰੋਤ ਦੂਜੇ ਰਾਜਾਂ ਦੁਆਰਾ ਵਰਤੇ ਜਾ ਰਹੇ ਹਨ, ਜਿਸਦੇ ਨਤੀਜੇ ਵਜੋਂ ਜ਼ਿਆਦਾਤਰ ਬਲਾਕ ਡਾਰਕ ਜ਼ੋਨ ਵਿੱਚ ਚਲੇ ਗਏ ਹਨ ਅਤੇ ਜ਼ਮੀਨ ਦੀ ਸਿਹਤ ਵੀ ਵਿਗੜੀ ਹੈ।ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਕਸ਼ੇ ਕਦਮਾਂ ‘ਤੇ ਚੱਲਦੇ ਹੋਏ, ਕੀਰਤਪੁਰ ਸਾਹਿਬ ਦੇ ਨੰਗਲ ਡੈਮ ਅਤੇ ਲੋਹੰਡ ਖੱਡ ਗੇਟਾਂ ‘ਤੇ ਵਿਰੋਧ ਪ੍ਰਦਰਸ਼ਨ ਜਾਰੀ ਰਹਿਣਗੇ।

ਇਹ ਵੀ ਪੜ੍ਹੋ  ਹਰਪਾਲ ਸਿੰਘ ਚੀਮਾ ਨੇ ਕਿਹਾ, ਦੋਸ਼ੀਆਂ ਨੂੰ ਬਖ਼ਸ਼ਣ ਦਾ ਸਵਾਲ ਹੀ ਨਹੀਂ, ਸਾਰਿਆਂ ਵਿਰੁੱਧ ਕੀਤੀ ਜਾਵੇਗੀ ਸਖ਼ਤ ਕਾਰਵਾਈ

ਉਨ੍ਹਾਂ ਕਿਹਾ ਕਿ ਪੰਜਾਬ ਪਹਿਲਾਂ ਹੀ ਹਰਿਆਣਾ ਨੂੰ ਆਪਣੇ ਬਣਦੇ ਹਿੱਸੇ ਤੋਂ ਵੱਧ ਪਾਣੀ ਦੇ ਰਿਹਾ ਹੈ ਅਤੇ ਕਿਸੇ ਵੀ ਹਾਲਤ ਵਿੱਚ ਆਪਣਾ ਹਿੱਸਾ ਨਹੀਂ ਛੱਡੇਗਾ।ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਧਰਤੀ ਹੇਠਲੇ ਪਾਣੀ ਦੀ ਨਿਕਾਸੀ ਦੀ ਲਾਗਤ ਸਹਿਣ ਦੇ ਬਾਵਜੂਦ, ਸੂਬੇ ਨੇ ਦੇਸ਼ ਦੇ ਅਨਾਜ ਭੰਡਾਰ ਵਿੱਚ ਸੱਭ ਤੋਂ ਵੱਧ ਯੋਗਦਾਨ ਪਾਇਆ। ਉਨ੍ਹਾਂ ਨੇ ਸੂਬੇ ਦੇ ਕਿਸਾਨਾਂ ਵੱਲੋਂ ਫਸਲੀ ਵਿਭਿੰਨਤਾ ਅਪਣਾਉਣ ਅਤੇ ਬਾਗਬਾਨੀ ਅਤੇ ਸਬਜ਼ੀਆਂ ਦੀ ਕਾਸ਼ਤ ਵੱਲ ਵਧਣ ਦੀ ਪ੍ਰਸ਼ੰਸਾ ਕੀਤੀ, ਨਾਲ ਹੀ ਇਨ੍ਹਾਂ ਫਸਲਾਂ ਦੇ ਉਤਪਾਦਨ ਨੂੰ ਵਧਾਉਣ ਅਤੇ ਖੇਤੀਬਾੜੀ ਆਰਥਿਕਤਾ ਨੂੰ ਮਜ਼ਬੂਤ ਕਰਨ ਵਿੱਚ ਨਹਿਰੀ ਪਾਣੀ ਦੀ ਮਹੱਤਤਾ ‘ਤੇ ਜ਼ੋਰ ਦਿੱਤਾ।ਸੂਬੇ ਦੇ ਕੈਬਨਿਟ ਮੰਤਰੀਆਂ ਨੇ ਪੰਜਾਬ ਦੇ ਹਿੱਤਾਂ ਅਤੇ ਹੱਕਾਂ ਦੀ ਰੱਖਿਆ ਪ੍ਰਤੀ ਸਮਰਪਣ ਲਈ ਵਲੰਟੀਅਰਾਂ ਦੀ ਪ੍ਰਸ਼ੰਸਾ ਕੀਤੀ। ਉਨ੍ਹਾਂ ਨੇ ਪ੍ਰਣ ਕੀਤਾ ਕਿ ਦਿਨ-ਰਾਤ ਦੀ ਇਹ ਚੌਕਸੀ ਜਾਰੀ ਰਹੇਗੀ, ਕਿਉਂਕਿ ਪੰਜਾਬ ਦੇ ਜਲ ਸਰੋਤਾਂ ਦੀ ਰੱਖਿਆ ਕਰਨਾ ਸੂਬੇ ਦੀ ਆਰਥਿਕਤਾ ਅਤੇ ਭਵਿੱਖ ਲਈ ਬੇਹੱਦ ਜ਼ਰੂਰੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਮੰਤਰੀ ਡਾ. ਰਵਜੋਤ ਨੇ ਕੀਤੀ ਪਹਿਲ: ਡਾ. ਰਵਜੋਤ ਸਿੰਘ ਦੇ ਸਵੇਰੇ-ਸਵੇਰੇ ਨਿਰੀਖਣ ਨੇ ਤੁਰੰਤ ਕਾਰਵਾਈ ਨੂੰ ਯਕੀਨੀ ਬਣਾਇਆ

0

ਅਣਗਹਿਲੀ ਲਈ ਜ਼ੀਰੋ ਟਾਲਰੈਂਸ: ਫਗਵਾੜਾ ਵਿੱਚ ਸੀਵਰੇਜ, ਸੈਨੀਟੇਸ਼ਨ ਅਤੇ ਸਟਰੀਟ ਲਾਈਟਾਂ ਦਾ ਨਵੀਨੀਕਰਨ ਛੇਤੀ ਹੋਵੇਗਾ
Kapurthala News:ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਹੈ ਕਿ ਫਗਵਾੜਾ ਸ਼ਹਿਰ ਦੀ ਨੁਹਾਰ ਬਦਲਣ ਲਈ ਪਹਿਲ ਦੇ ਆਧਾਰ ’ਤੇ ਸਾਫ ਸਫਾਈ, ਕੂੜੇ ਦੇ ਯੋਗ ਨਿਪਟਾਰੇ ਤੇ ਰਹਿੰਦੇ ਇਲਾਕਿਆਂ ਵਿਚ ਸੀਵਰੇਜ਼ ਪਾਉਣ ਦਾ ਕੰਮ ਜਲਦ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਫਗਵਾੜਾ ਵਿਖੇ ਕੂੜੇ ਦੀ ਲਿਫਟਿੰਗ ਦਾ ਪੱਕਾ ਹੱਲ ਜਲਦੀ ਹੋਵੇਗਾ।ਫਗਵਾੜਾ ਸ਼ਹਿਰ ਵਿਖੇ ਜ਼ਮੀਨ ਉੱਪਰ ਜਾ ਕੇ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕਰਨ ਪੁੱਜੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਨੇ ਕਿਹਾ ਕਿ ‘ਉਨ੍ਹਾਂ ਦੇ ਦੌਰੇ ਦਾ ਮੁੱਖ ਮਕਸਦ ਲੋਕਾਂ ਨੂੰ ਦਰਪੇਸ਼ ਮੁਸ਼ਕਿਲਾਂ ਨੂੰ ਜਾਣਕੇ ਉਸਦੇ ਢੁਕਵੇਂ ਹੱਲ ਲਈ ਵਿਆਪਕ ਵਿਉਂਤਬੰਦੀ ਹੈ, ਜਿਸ ਲਈ ਨਗਰ ਨਿਗਮ, ਸੀਵਰੇਜ਼ ਬੋਰਡ, ਜਲ ਸਪਲਾਈ ਦੇ ਅਧਿਕਾਰੀਆਂ ਨੂੰ ਜੰਗੀ ਪੱਧਰ ’ਤੇ ਕੰਮ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।

ਇਹ ਵੀ ਪੜ੍ਹੋ  ਮਜੀਠਾ ਦੁਖਾਂਤ: CM Bhagwant Mann ਨੇ ਹਰੇਕ ਮ੍ਰਿਤਕ ਦੇ ਪਰਿਵਾਰ ਲਈ 10 ਲੱਖ ਰੁਪਏ ਦੇ ਮੁਆਵਜ਼ੇ ਦਾ ਕੀਤਾ ਐਲਾਨ

ਕੈਬਨਿਟ ਮੰਤਰੀ ਵਲੋਂ ਬੱਸ ਸਟੈਂਡ, ਜੇ.ਜੇ. ਸਕੂਲ, ਗੁਰੂ ਨਾਨਕ ਨਗਰ, ਅਰਬਨ ਅਸਟੇਟ , ਬਸੰਤ ਨਗਰ ਦੇ ਖੇਤਰਾਂ ਦਾ ਦੌਰਾ ਕਰਕੇ ਸਾਫ ਸਫਾਈ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ।ਉਨ੍ਹਾਂ ਨਿਗਮ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਘਰ-ਘਰ ਤੋਂ ਕੂੜਾ ਇਕੱਤਰ ਕਰਨ ਦੀ ਸ਼ੁਰੂਆਤ ਕਰਨ ਤਾਂ ਜੋ ਕੇਵਲ ਨਿਰਧਾਰਿਤ ਡੰਪਾਂ ਉੱਪਰ ਹੀ ਕੂੜੇ ਦਾ ਯੋਗ ਨਿਪਟਾਰਾ ਕੀਤਾ ਜਾਣਾ ਯਕੀਨੀ ਬਣਾਇਆ ਜਾ ਸਕੇ।ਸਫਾਈ ਵੱਲ ਵਿਸ਼ੇਸ਼ ਧਿਆਨ ਦੇਣ ਦੇ ਹੁਕਮ ਦਿੰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ‘ਇਸ ਸਬੰਧੀ ਨਿਗਮ ਅਧਿਕਾਰੀਆਂ ਦੀ ਜਿੰਮੇਵਾਰੀ ਤੈਅ ਕੀਤੀ ਜਾਵੇਗੀ’।ਉਨ੍ਹਾਂ ਸ਼ਹਿਰ ਵਿਚ ਬੰਦ ਪਈਆਂ ਸਟਰੀਟ ਲਾਇਟਾਂ ਬਾਰੇ ਦੱਸਿਆ ਕਿ 4000 ਨਵੀਆਂ ਐਲ.ਈ.ਡੀ. ਲਾਇਟਾਂ ਲਗਾਈਆਂ ਜਾ ਰਹੀਆਂ ਹਨ, ਜਿਸ ਨਾਲ ਸ਼ਹਿਰ ਵਿਚ ਰਾਤ ਵੇਲੇ ਰੌਸ਼ਨੀ ਸਬੰਧੀ ਸਮੱਸਿਆਵਾਂ ਦੂਰ ਹੋ ਜਾਣਗੀਆਂ।  ਇਸ ਸਬੰਧੀ ਨਿਗਮ ਅਧਿਕਾਰੀਆਂ ਦੱਸਿਆ ਕਿ ਟੈਂਡਰ ਪ੍ਰਕ੍ਰਿਆ ਪੂਰੀ ਹੋ ਚੁੱਕੀ ਹੈ।

ਇਹ ਵੀ ਪੜ੍ਹੋ  ਜੰਗਬੰਦੀ ਦੇ ਨਾਂ ‘ਤੇ ਫ਼ੌਜ ਦੇ ਹੱਥ ਬੰਨ੍ਹੇ ਗਏ, ਦੇਸ਼ ਜਵਾਬ ਚਾਹੁੰਦਾ ਹੈ: ਮੋਦੀ ਸਰਕਾਰ ਦੇ ਫ਼ੈਸਲੇ ‘ਤੇ ਉੱਠੇ ਸਿੱਧੇ ਸਵਾਲ” – ਮਨੀਸ਼ ਸਿਸੋਦੀਆ

ਸ਼ਹਿਰ ਵਿਚ ਜੇ.ਜੇ. ਸਕੂਲ ਨੇੜਲੇ ਡੰਪ ਦਾ ਦੌਰਾ ਕਰਨ ਮੌਕੇ ਉਨ੍ਹਾਂ ਨਗਰ ਨਿਗਮ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਇਸ ਡੰਪ ਨੂੰ ਹੋਰ ਥਾਂ ਤਬਦੀਲ ਕਰਨ ਲਈ ਢੁਕਵੀਂ ਥਾਂ ਦੀ ਤਲਾਸ਼ ਕਰਨ ਤਾਂ ਜੋ ਸਕੂਲ ਦੇ ਨੇੜਿਓ ਡੰਪ ਨੂੰ ਬਦਲਿਆ ਜਾ ਸਕੇ।ਗੁਰੂ ਨਾਨਕ ਨਗਰ ਵਿਖੇ ਸੀਵਰੇਜ਼ ਨਾ ਹੋਣ ਕਰਕੇ ਪਾਣੀ ਖੜ੍ਹਨ ਦੀ ਸਮੱਸਿਆ ਦਾ ਜਾਇਜ਼ਾ ਲੈਣ ਮੌਕੇ ਉਨ੍ਹਾਂ ਨਗਰ ਨਿਗਮ ਕਮਿਸ਼ਨਰ ਡਾ. ਅਕਸ਼ਿਤਾ ਜੈਨ ਨੂੰ ਕਿਹਾ ਕਿ ਉਹ ਸੀਵਰੇਜ਼ ਬੋਰਡ ਦੇ ਅਧਿਕਾਰੀਆਂ ਨਾਲ ਮਿਲਕੇ ਇਸ ਸਮੱਸਿਆ ਦੇ ਹੱਲ ਲਈ ਇਕ ਹਫਤੇ ਦੇ ਅੰਦਰ-ਅੰਦਰ ਵਿਆਪਕ ਯੋਜਨਾਬੰਦੀ ਕਰਕੇ ਪ੍ਰਸਤਾਵ ਪੇਸ਼ ਕਰਨ।ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ , ਜਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਲਲਿਤ ਸਕਲਾਨੀ, ਮੇਅਰ ਰਾਮਪਾਲ ਉੱਪਲ, ਆਮ ਆਦਮੀ ਪਾਰਟੀ ਦੇ ਬੁਲਾਰੇ ਹਰਨੂਰ ਸਿੰਘ ਹਰਜੀ ਮਾਨ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਜਰਨੈਲ ਨੰਗਲ, ਐਸ.ਡੀ.ਐਮ. ਜਸ਼ਨਜੀਤ ਸਿੰਘ ਤੇ ਹੋਰ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਸਿਲਵਰ ਓਕਸ ਸਕੂਲ ਡੱਬਵਾਲੀ ਰੋਡ ਦੀ ਦਸਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਵਿੱਚ ਸ਼ਾਨਦਾਰ ਪ੍ਰਾਪਤੀ

0

Result News: ਸਿਲਵਰ ਓਕਸ ਸਕੂਲ ਡੱਬਵਾਲੀ ਰੋਡ ਬਠਿੰਡਾ ਦਾ ਦਸਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਵਿੱਚ ਆਪਣੀ ਸ਼ਾਨਦਾਰ ਪ੍ਰਾਪਤੀ ਦਾ ਐਲਾਨ ਕਰਦੇ ਹੋਏ ਮਾਣ ਮਹਿਸੂਸ ਕਰ ਰਿਹਾ ਹੈ, ਜਿਸ ਵਿੱਚ ਵਿਦਿਆਰਥੀਆਂ ਦੀ100% ਪਾਸ ਪ੍ਰਤੀਸ਼ਤਤਾ ਹੈ। ਸਕੂਲ ਦੇ ਦਸਵੀਂ ਜਮਾਤ ਦੇ ਵਿਦਿਆਰਥੀਆਂ ਵਿੱਚੋਂ ਗੁਰਲੀਨ ਕੌਰ ਨੇ 96% ਅੰਕਾਂ ਨਾਲ ਪਹਿਲਾ ਸਥਾਨ ਪ੍ਰਾਪਤ ਕੀਤਾ।ਸਿਮਰੀਤ ਕੌਰ ਨੇ 95.8% ਅੰਕਾਂ ਨਾਲ ਦੂਜਾ ਸਥਾਨ ਪ੍ਰਾਪਤ ਕੀਤਾ, ਗਣਿਤ ਅਤੇ ਪੰਜਾਬੀ ਦੋਵਾਂ ਵਿੱਚ ਸੰਪੂਰਨ ਅੰਕ ਪ੍ਰਾਪਤ ਕੀਤੇ।

ਇਹ ਵੀ ਪੜ੍ਹੋ  ਪੰਜਾਬ ਦੇ 5 ਸਰਹੱਦੀ ਜ਼ਿਲਿ੍ਆਂ ਦੇ ਸਕੂਲਾਂ ਅੱਜ ਵੀ ਬੰਦ, ਰਾਤ ਨੂੰ ਦੇਖੇ ਗਏ ‘ਡਰੋਨ’

ਜਸਰੀਤ ਕੌਰ ਨੇ 94.8% ਅੰਕਾਂ ਨਾਲ ਤੀਜਾ ਸਥਾਨ ਪ੍ਰਾਪਤ ਕੀਤਾ, ਪੰਜਾਬੀ ਵਿੱਚ ਵੀ ਸੰਪੂਰਨ ਅੰਕ ਪ੍ਰਾਪਤ ਕੀਤੇ।ਸਕੂਲ ਦੇ 17 ਵਿਦਿਆਰਥੀਆਂ ਨੇ 90% ਤੋਂ ਵੱਧ ਅੰਕ ਪ੍ਰਾਪਤ ਕੀਤੇ, ਜੋ ਸੰਸਥਾ ਦੀ ਅਕਾਦਮਿਕ ਉੱਤਮਤਾ ਪ੍ਰਤੀ ਵਚਨਬੱਧਤਾ ਦਾ ਪ੍ਰਦਰਸ਼ਨ ਕਰਦੇ ਹਨ।ਸਿਲਵਰ ਓਕਸ ਸਕੂਲ ਦੇ ਪ੍ਰਿੰਸੀਪਲ ਰਵਿੰਦਰ ਸਰਾਂ ਨੇ ਕਿਹਾ ਇਹ ਨਤੀਜੇ ਉੱਤਮਤਾ ਪ੍ਰਤੀ ਉਨ੍ਹਾਂ ਦੀ ਵਚਨਬੱਧਤਾ ਦਾ ਪ੍ਰਮਾਣ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ