Home Blog Page 744

ਮੰਤਰੀ ਡਾ. ਰਵਜੋਤ ਨੇ ਕੀਤੀ ਪਹਿਲ: ਡਾ. ਰਵਜੋਤ ਸਿੰਘ ਦੇ ਸਵੇਰੇ-ਸਵੇਰੇ ਨਿਰੀਖਣ ਨੇ ਤੁਰੰਤ ਕਾਰਵਾਈ ਨੂੰ ਯਕੀਨੀ ਬਣਾਇਆ

0

ਅਣਗਹਿਲੀ ਲਈ ਜ਼ੀਰੋ ਟਾਲਰੈਂਸ: ਫਗਵਾੜਾ ਵਿੱਚ ਸੀਵਰੇਜ, ਸੈਨੀਟੇਸ਼ਨ ਅਤੇ ਸਟਰੀਟ ਲਾਈਟਾਂ ਦਾ ਨਵੀਨੀਕਰਨ ਛੇਤੀ ਹੋਵੇਗਾ
Kapurthala News:ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਹੈ ਕਿ ਫਗਵਾੜਾ ਸ਼ਹਿਰ ਦੀ ਨੁਹਾਰ ਬਦਲਣ ਲਈ ਪਹਿਲ ਦੇ ਆਧਾਰ ’ਤੇ ਸਾਫ ਸਫਾਈ, ਕੂੜੇ ਦੇ ਯੋਗ ਨਿਪਟਾਰੇ ਤੇ ਰਹਿੰਦੇ ਇਲਾਕਿਆਂ ਵਿਚ ਸੀਵਰੇਜ਼ ਪਾਉਣ ਦਾ ਕੰਮ ਜਲਦ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਫਗਵਾੜਾ ਵਿਖੇ ਕੂੜੇ ਦੀ ਲਿਫਟਿੰਗ ਦਾ ਪੱਕਾ ਹੱਲ ਜਲਦੀ ਹੋਵੇਗਾ।ਫਗਵਾੜਾ ਸ਼ਹਿਰ ਵਿਖੇ ਜ਼ਮੀਨ ਉੱਪਰ ਜਾ ਕੇ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕਰਨ ਪੁੱਜੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਨੇ ਕਿਹਾ ਕਿ ‘ਉਨ੍ਹਾਂ ਦੇ ਦੌਰੇ ਦਾ ਮੁੱਖ ਮਕਸਦ ਲੋਕਾਂ ਨੂੰ ਦਰਪੇਸ਼ ਮੁਸ਼ਕਿਲਾਂ ਨੂੰ ਜਾਣਕੇ ਉਸਦੇ ਢੁਕਵੇਂ ਹੱਲ ਲਈ ਵਿਆਪਕ ਵਿਉਂਤਬੰਦੀ ਹੈ, ਜਿਸ ਲਈ ਨਗਰ ਨਿਗਮ, ਸੀਵਰੇਜ਼ ਬੋਰਡ, ਜਲ ਸਪਲਾਈ ਦੇ ਅਧਿਕਾਰੀਆਂ ਨੂੰ ਜੰਗੀ ਪੱਧਰ ’ਤੇ ਕੰਮ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।

ਇਹ ਵੀ ਪੜ੍ਹੋ  ਮਜੀਠਾ ਦੁਖਾਂਤ: CM Bhagwant Mann ਨੇ ਹਰੇਕ ਮ੍ਰਿਤਕ ਦੇ ਪਰਿਵਾਰ ਲਈ 10 ਲੱਖ ਰੁਪਏ ਦੇ ਮੁਆਵਜ਼ੇ ਦਾ ਕੀਤਾ ਐਲਾਨ

ਕੈਬਨਿਟ ਮੰਤਰੀ ਵਲੋਂ ਬੱਸ ਸਟੈਂਡ, ਜੇ.ਜੇ. ਸਕੂਲ, ਗੁਰੂ ਨਾਨਕ ਨਗਰ, ਅਰਬਨ ਅਸਟੇਟ , ਬਸੰਤ ਨਗਰ ਦੇ ਖੇਤਰਾਂ ਦਾ ਦੌਰਾ ਕਰਕੇ ਸਾਫ ਸਫਾਈ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ।ਉਨ੍ਹਾਂ ਨਿਗਮ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਘਰ-ਘਰ ਤੋਂ ਕੂੜਾ ਇਕੱਤਰ ਕਰਨ ਦੀ ਸ਼ੁਰੂਆਤ ਕਰਨ ਤਾਂ ਜੋ ਕੇਵਲ ਨਿਰਧਾਰਿਤ ਡੰਪਾਂ ਉੱਪਰ ਹੀ ਕੂੜੇ ਦਾ ਯੋਗ ਨਿਪਟਾਰਾ ਕੀਤਾ ਜਾਣਾ ਯਕੀਨੀ ਬਣਾਇਆ ਜਾ ਸਕੇ।ਸਫਾਈ ਵੱਲ ਵਿਸ਼ੇਸ਼ ਧਿਆਨ ਦੇਣ ਦੇ ਹੁਕਮ ਦਿੰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ‘ਇਸ ਸਬੰਧੀ ਨਿਗਮ ਅਧਿਕਾਰੀਆਂ ਦੀ ਜਿੰਮੇਵਾਰੀ ਤੈਅ ਕੀਤੀ ਜਾਵੇਗੀ’।ਉਨ੍ਹਾਂ ਸ਼ਹਿਰ ਵਿਚ ਬੰਦ ਪਈਆਂ ਸਟਰੀਟ ਲਾਇਟਾਂ ਬਾਰੇ ਦੱਸਿਆ ਕਿ 4000 ਨਵੀਆਂ ਐਲ.ਈ.ਡੀ. ਲਾਇਟਾਂ ਲਗਾਈਆਂ ਜਾ ਰਹੀਆਂ ਹਨ, ਜਿਸ ਨਾਲ ਸ਼ਹਿਰ ਵਿਚ ਰਾਤ ਵੇਲੇ ਰੌਸ਼ਨੀ ਸਬੰਧੀ ਸਮੱਸਿਆਵਾਂ ਦੂਰ ਹੋ ਜਾਣਗੀਆਂ।  ਇਸ ਸਬੰਧੀ ਨਿਗਮ ਅਧਿਕਾਰੀਆਂ ਦੱਸਿਆ ਕਿ ਟੈਂਡਰ ਪ੍ਰਕ੍ਰਿਆ ਪੂਰੀ ਹੋ ਚੁੱਕੀ ਹੈ।

ਇਹ ਵੀ ਪੜ੍ਹੋ  ਜੰਗਬੰਦੀ ਦੇ ਨਾਂ ‘ਤੇ ਫ਼ੌਜ ਦੇ ਹੱਥ ਬੰਨ੍ਹੇ ਗਏ, ਦੇਸ਼ ਜਵਾਬ ਚਾਹੁੰਦਾ ਹੈ: ਮੋਦੀ ਸਰਕਾਰ ਦੇ ਫ਼ੈਸਲੇ ‘ਤੇ ਉੱਠੇ ਸਿੱਧੇ ਸਵਾਲ” – ਮਨੀਸ਼ ਸਿਸੋਦੀਆ

ਸ਼ਹਿਰ ਵਿਚ ਜੇ.ਜੇ. ਸਕੂਲ ਨੇੜਲੇ ਡੰਪ ਦਾ ਦੌਰਾ ਕਰਨ ਮੌਕੇ ਉਨ੍ਹਾਂ ਨਗਰ ਨਿਗਮ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਇਸ ਡੰਪ ਨੂੰ ਹੋਰ ਥਾਂ ਤਬਦੀਲ ਕਰਨ ਲਈ ਢੁਕਵੀਂ ਥਾਂ ਦੀ ਤਲਾਸ਼ ਕਰਨ ਤਾਂ ਜੋ ਸਕੂਲ ਦੇ ਨੇੜਿਓ ਡੰਪ ਨੂੰ ਬਦਲਿਆ ਜਾ ਸਕੇ।ਗੁਰੂ ਨਾਨਕ ਨਗਰ ਵਿਖੇ ਸੀਵਰੇਜ਼ ਨਾ ਹੋਣ ਕਰਕੇ ਪਾਣੀ ਖੜ੍ਹਨ ਦੀ ਸਮੱਸਿਆ ਦਾ ਜਾਇਜ਼ਾ ਲੈਣ ਮੌਕੇ ਉਨ੍ਹਾਂ ਨਗਰ ਨਿਗਮ ਕਮਿਸ਼ਨਰ ਡਾ. ਅਕਸ਼ਿਤਾ ਜੈਨ ਨੂੰ ਕਿਹਾ ਕਿ ਉਹ ਸੀਵਰੇਜ਼ ਬੋਰਡ ਦੇ ਅਧਿਕਾਰੀਆਂ ਨਾਲ ਮਿਲਕੇ ਇਸ ਸਮੱਸਿਆ ਦੇ ਹੱਲ ਲਈ ਇਕ ਹਫਤੇ ਦੇ ਅੰਦਰ-ਅੰਦਰ ਵਿਆਪਕ ਯੋਜਨਾਬੰਦੀ ਕਰਕੇ ਪ੍ਰਸਤਾਵ ਪੇਸ਼ ਕਰਨ।ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਕੁਮਾਰ ਪੰਚਾਲ , ਜਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਲਲਿਤ ਸਕਲਾਨੀ, ਮੇਅਰ ਰਾਮਪਾਲ ਉੱਪਲ, ਆਮ ਆਦਮੀ ਪਾਰਟੀ ਦੇ ਬੁਲਾਰੇ ਹਰਨੂਰ ਸਿੰਘ ਹਰਜੀ ਮਾਨ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਜਰਨੈਲ ਨੰਗਲ, ਐਸ.ਡੀ.ਐਮ. ਜਸ਼ਨਜੀਤ ਸਿੰਘ ਤੇ ਹੋਰ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਸਿਲਵਰ ਓਕਸ ਸਕੂਲ ਡੱਬਵਾਲੀ ਰੋਡ ਦੀ ਦਸਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਵਿੱਚ ਸ਼ਾਨਦਾਰ ਪ੍ਰਾਪਤੀ

0

Result News: ਸਿਲਵਰ ਓਕਸ ਸਕੂਲ ਡੱਬਵਾਲੀ ਰੋਡ ਬਠਿੰਡਾ ਦਾ ਦਸਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਵਿੱਚ ਆਪਣੀ ਸ਼ਾਨਦਾਰ ਪ੍ਰਾਪਤੀ ਦਾ ਐਲਾਨ ਕਰਦੇ ਹੋਏ ਮਾਣ ਮਹਿਸੂਸ ਕਰ ਰਿਹਾ ਹੈ, ਜਿਸ ਵਿੱਚ ਵਿਦਿਆਰਥੀਆਂ ਦੀ100% ਪਾਸ ਪ੍ਰਤੀਸ਼ਤਤਾ ਹੈ। ਸਕੂਲ ਦੇ ਦਸਵੀਂ ਜਮਾਤ ਦੇ ਵਿਦਿਆਰਥੀਆਂ ਵਿੱਚੋਂ ਗੁਰਲੀਨ ਕੌਰ ਨੇ 96% ਅੰਕਾਂ ਨਾਲ ਪਹਿਲਾ ਸਥਾਨ ਪ੍ਰਾਪਤ ਕੀਤਾ।ਸਿਮਰੀਤ ਕੌਰ ਨੇ 95.8% ਅੰਕਾਂ ਨਾਲ ਦੂਜਾ ਸਥਾਨ ਪ੍ਰਾਪਤ ਕੀਤਾ, ਗਣਿਤ ਅਤੇ ਪੰਜਾਬੀ ਦੋਵਾਂ ਵਿੱਚ ਸੰਪੂਰਨ ਅੰਕ ਪ੍ਰਾਪਤ ਕੀਤੇ।

ਇਹ ਵੀ ਪੜ੍ਹੋ  ਪੰਜਾਬ ਦੇ 5 ਸਰਹੱਦੀ ਜ਼ਿਲਿ੍ਆਂ ਦੇ ਸਕੂਲਾਂ ਅੱਜ ਵੀ ਬੰਦ, ਰਾਤ ਨੂੰ ਦੇਖੇ ਗਏ ‘ਡਰੋਨ’

ਜਸਰੀਤ ਕੌਰ ਨੇ 94.8% ਅੰਕਾਂ ਨਾਲ ਤੀਜਾ ਸਥਾਨ ਪ੍ਰਾਪਤ ਕੀਤਾ, ਪੰਜਾਬੀ ਵਿੱਚ ਵੀ ਸੰਪੂਰਨ ਅੰਕ ਪ੍ਰਾਪਤ ਕੀਤੇ।ਸਕੂਲ ਦੇ 17 ਵਿਦਿਆਰਥੀਆਂ ਨੇ 90% ਤੋਂ ਵੱਧ ਅੰਕ ਪ੍ਰਾਪਤ ਕੀਤੇ, ਜੋ ਸੰਸਥਾ ਦੀ ਅਕਾਦਮਿਕ ਉੱਤਮਤਾ ਪ੍ਰਤੀ ਵਚਨਬੱਧਤਾ ਦਾ ਪ੍ਰਦਰਸ਼ਨ ਕਰਦੇ ਹਨ।ਸਿਲਵਰ ਓਕਸ ਸਕੂਲ ਦੇ ਪ੍ਰਿੰਸੀਪਲ ਰਵਿੰਦਰ ਸਰਾਂ ਨੇ ਕਿਹਾ ਇਹ ਨਤੀਜੇ ਉੱਤਮਤਾ ਪ੍ਰਤੀ ਉਨ੍ਹਾਂ ਦੀ ਵਚਨਬੱਧਤਾ ਦਾ ਪ੍ਰਮਾਣ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਸਿਲਵਰ ਓਕਸ ਸਕੂਲ ਨੇ ਦਸਵੀਂ ਅਤੇ ਬਾਰਵੀਂ ਜਮਾਤ ਦੇ 100% ਸੀਬੀਐਸਈ ਨਤੀਜਿਆਂ ਨਾਲ ਸ਼ਾਨਦਾਰ ਪ੍ਰਦਰਸ਼ਨ ਕੀਤਾ

0

Result News:ਸਿਲਵਰ ਓਕਸ ਸਕੂਲ ਸੁਸ਼ਾਂਤ ਸਿਟੀ-2 ਬਠਿੰਡਾ ਸੀਬੀਐਸਈ ਦਸਵੀਂ ਅਤੇ ਬਾਰ੍ਹਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਵਿੱਚ 100% ਪਾਸ ਨਤੀਜਾ ਘੋਸ਼ਿਤ ਕਰਦੇ ਹੋਏ ਮਾਣ ਮਹਿਸੂਸ ਕਰ ਰਿਹਾ ਹੈ,ਜੋ ਇਸਦੇ ਵਿਦਿਆਰਥੀਆਂ ਦੀ ਸਖ਼ਤ ਮਿਹਨਤ ਨੂੰ ਦਰਸਾਉਂਦਾ ਹੈ।ਬਾਰਵੀਂ ਜਮਾਤ ਵਿੱਚ ਬਵਨਜੋਤ 91.2% ਦੇ ਸ਼ਾਨਦਾਰ ਅੰਕਾਂ ਨਾਲ ਸਕੂਲ ਦੀ ਟਾਪਰ ਬਣ ਕੇ ਉਭਰੀ, ਜਿਸ ਨੇ ਭਵਿੱਖ ਦੇ ਬੈਚਾਂ ਲਈ ਇੱਕ ਮਾਪਦੰਡ ਸਥਾਪਤ ਕੀਤਾ।

ਇਹ ਵੀ ਪੜ੍ਹੋ  ਡਰੋਨ ਦੇ ਮਲਬੇ ਨਾਲ ਹੋਏ ਹਾਦਸੇ ‘ਚ ਮਾਰੀ ਗਈ ਮਹਿਲਾ ਦੇ ਪਰਿਵਾਰ ਨੂੰ ਮੁੱਖ ਮੰਤਰੀ ਵੱਲੋਂ 5 ਲੱਖ ਰੁਪਏ ਐਕਸ ਗ੍ਰੇਸ਼ੀਆ ਦੀ ਘੋਸ਼ਣਾ

ਦਸਵੀਂ ਜਮਾਤ ਵਿੱਚ,ਅਰਪਨਦੀਪ ਕੌਰ ਨੇ 98.8% ਅੰਕਾਂ ਨਾਲ ਸ਼ਾਨਦਾਰ ਪ੍ਰਦਰਸ਼ਨ ਕਰਕੇ ਸਕੂਲ ਵਿੱਚ ਟਾਪ ਕੀਤਾ ਆਛਨਾ ਨੇ 95% ਅੰਕ ਪ੍ਰਾਪਤ ਕਰਕੇ ਦੂਜਾ ਸਥਾਨ ਹਾਸਲ ਕੀਤਾ। ਤੀਜਾ ਸਥਾਨ ਅਵਜੋਤ ਕੌਰ ਅਤੇ ਪਲਕ ਜਿੰਦਲ ਨੇ 94% ਅੰਕਾਂ ਨਾਲ ਹਾਸਲ ਕੀਤਾ। ਸਕੂਲ ਦੀ ਡਾਇਰੈਕਟਰ ਸ਼੍ਰੀਮਤੀ ਬਰਨਿੰਦਰ ਪਾਲ ਸੇਖੋ ਅਤੇ ਪ੍ਰਿੰਸੀਪਲ ਸ੍ਰੀਮਤੀ ਨੀਤੂ ਅਰੋੜਾ ਨੇ ਵਿਦਿਆਰਥੀਆਂ ਨੂੰ ਉਹਨਾਂ ਦੀ ਸ਼ਾਨਦਾਰ ਪ੍ਰਦਰਸ਼ਨ ਲਈ ਦਿਲੋਂ ਵਧਾਈ ਦਿੱਤੀ ਉਹਨਾਂ ਨੇ ਅਧਿਆਪਕਾਂ ਦੇ ਅਣਥੱਕ ਯਤਨਾਂ ਅਤੇ ਮਾਪਿਆਂ ਦੇ ਅਟੁੱਟ ਸਮਰੱਥਨ ਦੀ ਵੀ ਸ਼ਲਾਘਾ ਕੀਤੀ ਜਿਸਨੇ ਇਸ ਪ੍ਰਾਪਤੀ ਵਿੱਚ ਮੁੱਖ ਭੂਮਿਕਾ ਨਿਭਾਈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

CBSE ਦੇ ਨਤੀਜਿਆਂ ’ਚ ਸਮਰਹਿੱਲ ਕਾਨਵੈੱਟ ਸਕੂਲ ਬਠਿੰਡਾ ਦੇ 10ਵੀਂ ਤੇ 12ਵੀਂ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ

0

Result News:ਸੀ.ਬੀ.ਐਸ.ਈ. ਵੱਲੋਂ ਮੰਗਲਵਾਰ ਨੂੰ ਐਲਾਨੇ ਗਏ 10ਵੀਂ ਅਤੇ 12ਵੀਂ ਦੇ ਨਤੀਜਿਆਂ ਵਿਚ ਸਥਾਨਕ ਸਮਰ ਹਿੱਲ ਕੌਨਵੈਂਟ ਸਕੂਲ ਦੇ ਵਿਦਿਆਰਥੀਆਂ ਨੇ ਵੱਡੀਆਂ ਮੱਲਾਂ ਮਾਰੀਆਂ ਹਨ। ਸਕੂਲ ਦੇ ਜਗਦੀਸ਼ ਕੌਰ ਨੇ ਜਾਣਕਾਰੀ ਦਿੰਦਿਆਂ ਦਸਿਆ ਕਿ ਦਸਵੀਂ ਦੇ ਨਤੀਜੇ ਵਿਚ ਲੜਕੀਆਂ ਨੇ ਬਾਜ਼ੀ ਮਾਰੀ, ਜਿਸ ਵਿੱਚ ਗੁਨਤਾਸ ਕੌਰ ਚਾਹਲ ਨੇ 94% ਅੰਕ ਪ੍ਰਾਪਤ ਕਰਕੇ ਸਕੂਲ ਵਿੱਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ, ਸਵਰੀਨ ਕੌਰ ਨੇ 91.2% ਅੰਕ ਪ੍ਰਾਪਤ ਕਰਕੇ ਦੂਜਾ ਸਥਾਨ ਪ੍ਰਾਪਤ ਕੀਤਾ ਅਤੇ ਅੰਸ਼ਪ੍ਰੀਤ ਕੌਰ ਨੇ 87.6% ਅੰਕ ਪ੍ਰਾਪਤ ਕਰਕੇ ਤੀਸਰਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ਸਕੂਲ ਦਾ ਬਾਰਵੀਂ ਦਾ ਨਤੀਜਾ ਵੀ ਬਹੁਤ ਸ਼ਾਨਦਾਰ ਰਿਹਾ।

ਇਹ ਵੀ ਪੜ੍ਹੋ  ਅਚਾਨਕ ਪੰਜਾਬ ਪੁੱਜੇ PM Modi, ਆਦਮਪੁਰ ਏਅਰ ਬੇਸ ‘ਤੇ ਪਹੁੰਚੇ

ਨਾਨ ਮੈਡੀਕਲ ਦੇ ਵਿਦਿਆਰਥੀ ਗਿਤਾਸ਼ ਮਿੱਤਲ ਨੇ 96.2% ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਪ੍ਰਾਪਤ ਕੀਤਾ ਅਤੇ ਰਿਧੀ ਵਰਮਾ ਨੇ 91.2% ਅੰਕ ਪ੍ਰਾਪਤ ਕਰਕੇ ਦੂਜਾ ਸਥਾਨ ਪ੍ਰਾਪਤ ਕੀਤਾ। ਲਵਪ੍ਰੀਤ ਸਿੰਘ ਨੇ 91% ਮਨਮੀਤ ਸਿੰਘ ਪਰਮਾਰ ਨੇ 89.6% ਅਤੇ ਰਿਆਂਸ਼ ਮਿੱਤਰ ਨੇ 89.4% ਅੰਕ ਪ੍ਰਾਪਤ ਕੀਤੇ। ਕਾੱਮਰਸ ਦੇ ਵਿਦਿਆਰਥੀ ਹਰਮਨ ਨੇ 89.2% ਅੰਕ ਪ੍ਰਾਪਤ ਕੀਤੇ। ਮੈਡੀਕਲ ਦੇ ਵਿਦਿਆਰਥੀ ਯਸ਼ ਗੋਇਲ ਨੇ 88.2%, ਕਰਤੀਕਾ ਜਾਇਸਵਾਲ ਨੇ 87.2% ਕਰਨਵੀਰ ਸਿੰਘ ਨੇ 87% ਅਤੇ ਓਸ਼ਿਕਾ ਨੇ 85.8% ਅੰਕ ਪ੍ਰਾਪਤ ਕਰਕੇ ਆਪਣੇ ਮਾਪਿਆਂ ਅਤੇ ਸਕੂਲ ਦਾ ਨਾਂ ਰੋਸ਼ਨ ਕੀਤਾ। ਸਕੂਲ ਦੇ ਐਮ.ਡੀ. ਰਮੇਸ਼ ਕੁਮਾਰੀ ਅਤੇ ਪ੍ਰਿੰਸੀਪਲ ਜਗਦੀਸ਼ ਕੌਰ ਨੇ ਚੰਗੇ ਨਤੀਜੇ ਲਈ ਵਿਦਿਆਰਥੀਆਂ, ਅਧਿਆਪਕਾਂ ਅਤੇ ਉਹਨਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਗੁਰੂ ਨਾਨਕ ਦੇਵ ਪਬਨਿਕ ਸਕੂਲ ਕਮਲਾ ਨਹਿਰੂ ਦੇ ਬਾਰਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ

0

Result News:ਸੀ.ਬੀ.ਐਸ.ਈ. ਵੱਲੋਂ ਮੰਗਲਵਾਰ ਨੂੰ ਐਲਾਨੇ ਗਏ 10ਵੀਂ ਅਤੇ 12ਵੀਂ ਦੇ ਨਤੀਜਿਆਂ ਵਿਚ ਗੁਰੂ ਨਾਨਕ ਦੇਵ ਪਬਨਿਕ ਸੀਨੀਅਰ ਸੈਕੰਡਰੀ ਸਕੂਲ ਕਮਲਾ ਨਹਿਰੂ ਨਗਰ ਬਠਿੰਡਾ ਦਾ ਨਤੀਜਾ ਸ਼ਾਨਦਾਰ ਰਿਹਾ। ਸਾਇੰਸ ਗਰੁੱਪ ਦੇ ਵਿਦਿਆਰਥੀਆਂ ਰਿੱਦਿਤ ਕਾਂਸਲ ਨੇ 94.7 ਫ਼ੀਸਦੀ, ਅਨਵੇਸ਼ਾ ਬਾਂਸਲ ਨੇ 94.2 ਫ਼ੀਸਦੀ, ਯੋਗਿਤਾ ਨੇ 93.4 ਫ਼ੀਸਦੀ, ਨਮਨ ਨਾਗਪਾਲ ਨੇ 90.2ਫ਼ੀਸਦੀ, ਪਰਾਚੀ ਨੇ 90 ਫ਼ੀਸਦੀ, ਅਨੱਨਿਆ ਗੋਇਲ ਅਤੇ ਸਰਿਸਟੀ ਨੇ 89.4 ਫ਼ੀਸਦੀ, ਅਲੀਸ਼ਾ ਸ਼ਰਮਾ ਨੇ 89 ਫ਼ੀਸਦੀ, ਗੁਨਗਨ ਨੇ 88. 87 ਫ਼ੀਸਦੀ, ਰਿਸ਼ਿਕਿਾ ਨੇ 88.7 ਫ਼ੀਸਦੀ, ਜਤਿਨ ਨੇ 87 ਫ਼ੀਸਦੀ, ਅਰਸ਼ਪ੍ਰੀਤ ਕੌਰ ਨੇ 85.6% ਅਤੇ ਜੈਸਮੀਨ ਵਰਮਾ ਨੇ 85% ਅੰਕ ਪ੍ਰਾਪਤ ਕਰਕੇ ਆਪਣੇ ਮਾਪਿਆਂ ਅਤੇ ਸਕੂਲ ਦਾ ਨਾਂ ਚੌਸਨ ਕੀਤਾ।

ਇਹ ਵੀ ਪੜ੍ਹੋ  ਮਜੀਠਾ ਦੁਖਾਂਤ: CM Bhagwant Mann ਨੇ ਹਰੇਕ ਮ੍ਰਿਤਕ ਦੇ ਪਰਿਵਾਰ ਲਈ 10 ਲੱਖ ਰੁਪਏ ਦੇ ਮੁਆਵਜ਼ੇ ਦਾ ਕੀਤਾ ਐਲਾਨ

ਇਸਦੇ ਨਾਲ ਹੀ ਆਰਟਸ ਅਤੇ ਕਾਮਰਸ ਗਰੁੱਪ ਦੇ ਵਿਦਿਆਰਥੀਆਂ ਨੇ ਵੀ ਵਧੀਆਂ ਅੰਕ ਪ੍ਰਾਪਤ ਕੀਤੇ। ਜਿਸ ਵਿਚ ਗੁਰਨੂਰ ਕੌਰ ਨੇ 94.4 ਫ਼ੀਸਦੀ, ਅਮਨੀਤ ਕੌਰ ਨੇ 92.8 ਫ਼ੀਸਦੀ, ਅਨਮੋਲਪ੍ਰੀਤ ਕੌਰ ਨੇ 90.7 ਫ਼ੀਸਦੀ, ਆਸ਼ੀਸ ਅਤੇ ਮਨਪ੍ਰੀਤ ਨੇ 88 ਫ਼ੀਸਦੀ, ਰਵਿੰਦਰ ਸਿੰਘ ਮਾਨ ਨੇ 87.4 ਫ਼ੀਸਦੀ, ਅਰਸ਼ਨੂਰ ਸਿੰਘ ਨੇ 85.4 ਫ਼ੀਸਦੀ, ਗੁਰਵਿੰਦਰ ਸਿੰਘ ਨੇ 79.4 ਫ਼ੀਸਦੀ,ਹਰਸ਼ ਨੇ 76 ਫ਼ੀਸਦੀ, ਅਨੰਤਜੋਤ ਨੇ 73 ਫ਼ੀਸਦੀ ਅਤੇ ਸਵਪਨ ਨੇ 64 ਫੀਸਦੀ ਅੰਕ ਪ੍ਰਾਪਤ ਕਰਕੇ ਸਕੂਲ ਦਾ ਮਾਣ ਵਧਾਇਆ। ਇਸ ਮੌਕੇ ਸਕੂਲ ਕਮੇਟੀ ਦੇ ਪ੍ਰਧਾਨ ਹਰਜਸ ਸਿੰਘ ਬਰਾੜ, ਮੈਨੇਜਰ ਰਵੀ ਜਲਾਲ ਅਤੇ ਸਮੂਹ ਕਮੇਟੀ ਮੈਬਰ ਸਹਿਤ ਪ੍ਰਿੰਸੀਪਲ ਮੈਡਮ ਜਸਦੀਪ ਕੌਰ ਮਾਨ ਨੇ ਵਿਦਿਆਰਥੀਆਂ ਦੀ ਇਸ ਵੱਡੀ ਪ੍ਰਾਪਤੀ ’ਤੇ ਇੰਨ੍ਹਾਂ ਹੋਣਹਾਰ ਵਿਦਿਆਰਥੀਆਂ ਤੋਂ ਇਲਾਵਾ ਉਨਾਂ ਦੇ ਮਾਪਿਆਂ ਅਤੇ ਸਕੂਲ ਦੇ ਮਿਹਨਤੀ ਸਟਾਫ਼ ਨੂੰ ਵਧਾਈ ਦਿੱਤੀ ਅਤੇ ਬੱਚਿਆਂ ਦਾ ਮੂੰਹ ਮਿੱਠਾ ਕਰਾਇਆ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਮਜੀਠਾ ਨਕਲੀ ਸ਼ਰਾਬ ਮਾਮਲਾ:ਸਰਕਾਰ ਦੀ ਤੁਰੰਤ ਕਾਰਵਾਈ, ਸਰਗਨਾ ਸਮੇਤ 10 ਦੋਸ਼ੀ ਗ੍ਰਿਫ਼ਤਾਰ, ਡੀਐਸਪੀ ਅਤੇ ਐਸਐਚਓ ਮੁਅੱਤਲ

👉ਜਾਂਚ ਮੁਤਾਬਕ ਆਨਲਾਈਨ ਆਰਡਰ ਰਾਹੀਂ ਪ੍ਰਾਪਤ ਮੀਥੇਨੌਲ ਦੀ ਵਰਤੋਂ ਨਕਲੀ ਸ਼ਰਾਬ ਬਣਾਉਣ ਲਈ ਕੀਤੀ ਜਾ ਰਹੀ ਸੀ: ਡੀਜੀਪੀ ਗੌਰਵ ਯਾਦਵ
👉ਇਸ ਮਾਮਲੇ ਵਿੱਚ ਹੋਰ ਜਾਂਚ ਜਾਰੀ; ਇਸ ਰੈਕੇਟ ਵਿੱਚ ਸ਼ਾਮਲ ਸਾਰੇ ਦੋਸ਼ੀਆਂ ਨੂੰ ਜਲਦ ਹੀ ਗ੍ਰਿਫ਼ਤਾਰ ਕੀਤਾ ਜਾਵੇਗਾ: ਐਸਐਸਪੀ ਅੰਮ੍ਰਿਤਸਰ ਦਿਹਾਤੀ ਮਨਿੰਦਰ ਸਿੰਘ

Amritsar News:ਅੰਮ੍ਰਿਤਸਰ ਦੇ ਮਜੀਠਾ ਵਿੱਚ ਨਕਲੀ ਸ਼ਰਾਬ ਕਾਰਨ ਹੋਏ ਜਾਨੀ ਨੁਕਸਾਨ ਉਪਰੰਤ ਤੇਜ਼ੀ ਨਾਲ ਕਾਰਵਾਈ ਕਰਦਿਆਂ, ਪੰਜਾਬ ਪੁਲਿਸ ਨੇ ਗੈਰ-ਕਾਨੂੰਨੀ ਸ਼ਰਾਬ ਦੇ ਵਪਾਰ ਦੇ ਸਰਗਨਾ ਸਮੇਤ ਕਈ ਸਥਾਨਕ ਵਿਤਰਕਾਂ ਅਤੇ ਉਦਯੋਗਿਕ ਉਤਪਾਦਾਂ ਵਿੱਚ ਵਰਤੇ ਜਾਣ ਵਾਲੇ ਘਾਤਕ ਰਸਾਇਣ ਮੀਥੇਨੌਲ ਦੇ ਮੁੱਖ ਸਪਲਾਇਰ ਨੂੰ ਗ੍ਰਿਫਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।ਇਸ ਰੈਕੇਟ ਦੇ ਗ੍ਰਿਫ਼ਤਾਰ ਸਰਗਨਾ ਦੀ ਪਛਾਣ ਸਾਹਿਬ ਸਿੰਘ ਵਜੋਂ ਹੋਈ ਹੈ, ਜਦੋਂ ਕਿ ਮੀਥੇਨੌਲ ਦੇ ਮੁੱਖ ਸਪਲਾਇਰਾਂ ਦੀ ਪਛਾਣ ਲੁਧਿਆਣਾ ਦੇ ਸੁੱਖ ਐਨਕਲੇਵ ਵਿਖੇ ਸਾਹਿਲ ਕੈਮੀਕਲਜ਼ ਦੇ ਮਾਲਕ ਪੰਕਜ ਕੁਮਾਰ ਉਰਫ ਸਾਹਿਲ ਅਤੇ ਅਰਵਿੰਦ ਕੁਮਾਰ ਵਜੋਂ ਹੋਈ ਹੈ।

ਇਹ ਵੀ ਪੜ੍ਹੋ ਮਜੀਠਾ ਦੁਖਾਂਤ: CM Bhagwant Mann ਨੇ ਹਰੇਕ ਮ੍ਰਿਤਕ ਦੇ ਪਰਿਵਾਰ ਲਈ 10 ਲੱਖ ਰੁਪਏ ਦੇ ਮੁਆਵਜ਼ੇ ਦਾ ਕੀਤਾ ਐਲਾਨ

ਇਸ ਤੋਂ ਇਲਾਵਾ ਪੁਲਿਸ ਨੇ ਸਥਾਨਕ ਵਿਤਰਕਾਂ- ਜਿਨ੍ਹਾਂ ਦੀ ਪਛਾਣ ਪ੍ਰਭਜੀਤ ਸਿੰਘ ਅਤੇ ਕੁਲਬੀਰ ਸਿੰਘ ਵਜੋਂ ਹੋਈ ਹੈ ਅਤੇ ਸਥਾਨਕ ਵਿਕਰੇਤਾਵਾਂ -ਜਿਨ੍ਹਾਂ ਦੀ ਪਛਾਣ ਨਿੰਦਰ ਕੌਰ, ਸਾਹਿਬ ਸਿੰਘ, ਗੁਰਜੰਟ ਸਿੰਘ, ਅਰੁਣ ਉਰਫ਼ ਕਾਲਾ ਅਤੇ ਸਿਕੰਦਰ ਸਿੰਘ ਉਰਫ਼ ਪੱਪੂ ਵਜੋਂ ਹੋਈ ਹੈ, ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਸਰਗਨਾ ਸਾਹਿਬ ਸਿੰਘ ਵੱਲੋਂ ਆਨਲਾਈਨ ਖਰੀਦੇ ਗਏ ਮੀਥੇਨੌਲ ਕੈਮੀਕਲ ਦੀ ਵਰਤੋਂ ਨਕਲੀ ਸ਼ਰਾਬ ਬਣਾਉਣ ਲਈ ਕੀਤੀ ਜਾ ਰਹੀ ਸੀ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦਾ ਮੁਕੰਮਲ ਤੌਰ ‘ਤੇ ਪਰਦਾਫਾਸ਼ ਕਰਨ ਅਤੇ ਇਸ ਵਿੱਚ ਸ਼ਾਮਲ ਲੋਕਾਂ ਨੂੰ ਨਿਆਂ ਦੇ ਕਟਹਿਰੇ ਵਿੱਚ ਲਿਆਉਣ ਲਈ ਜਾਂਚ ਜਾਰੀ ਹੈ।

ਇਹ ਵੀ ਪੜ੍ਹੋ ਨਕਲੀ ਸ਼ਰਾਬ;ਪਟਿਆਲਾ ਪੁਲਿਸ ਤੇ ਆਬਕਾਰੀ ਵਿਭਾਗ ਵੱਲੋਂ 600 ਲੀਟਰ ਮੀਥਾਨੌਲ ਕੈਮੀਕਲ ਜ਼ਬਤ

ਡੀਜੀਪੀ ਨੇ ਦੱਸਿਆ ਕਿ ਡੀਐਸਪੀ ਸਬ-ਡਵੀਜ਼ਨ ਮਜੀਠਾ ਅਮੋਲਕ ਸਿੰਘ ਅਤੇ ਐਸਐਚਓ ਥਾਣਾ ਮਜੀਠਾ ਐਸਆਈ ਅਵਤਾਰ ਸਿੰਘ ਨੂੰ ਆਪਣੀਆਂ ਡਿਊਟੀਆਂ ਵਿੱਚ ਕੁਤਾਹੀ ਵਰਤਣ ਲਈ ਮੁਅੱਤਲ ਕਰ ਦਿੱਤਾ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਦੋਸ਼ੀਆਂ ਵਿਰੁੱਧ ਵਿਭਾਗੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।ਡੀਜੀਪੀ ਗੌਰਵ ਯਾਦਵ ਨੇ ਕਿਹਾ, “ਅਸੀਂ ਸਾਰੇ ਦੁੱਖ ਦੇ ਸਮੇਂ ਇੱਕਜੁੱਟ ਹਾਂ ਅਤੇ ਇਹ ਯਕੀਨੀ ਬਣਾਉਣ ਲਈ ਦ੍ਰਿੜ ਹਾਂ ਕਿ ਨਿਆਂ ਦਿੱਤਾ ਜਾਵੇ ਅਤੇ ਭਵਿੱਖ ਵਿੱਚ ਅਜਿਹੇ ਦੁਖਾਂਤਾਂ ਨੂੰ ਰੋਕਿਆ ਜਾਵੇ।”

ਇਹ ਵੀ ਪੜ੍ਹੋ ਹਰਪਾਲ ਸਿੰਘ ਚੀਮਾ ਨੇ ਕਿਹਾ, ਦੋਸ਼ੀਆਂ ਨੂੰ ਬਖ਼ਸ਼ਣ ਦਾ ਸਵਾਲ ਹੀ ਨਹੀਂ, ਸਾਰਿਆਂ ਵਿਰੁੱਧ ਕੀਤੀ ਜਾਵੇਗੀ ਸਖ਼ਤ ਕਾਰਵਾਈ

ਐਸਐਸਪੀ ਅੰਮ੍ਰਿਤਸਰ ਦਿਹਾਤੀ ਮਨਿੰਦਰ ਸਿੰਘ ਨੇ ਢੰਗ-ਤਰੀਕਿਆਂ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਜਾਂਚ ਤੋਂ ਪਤਾ ਲੱਗਾ ਹੈ ਕਿ ਸਥਾਨਕ ਵਿਤਰਕ ਪ੍ਰਭਜੀਤ ਸਿੰਘ ਨੇ ਸਰਗਨਾ ਸਾਹਿਬ ਸਿੰਘ ਤੋਂ 50 ਲੀਟਰ ਦੀ ਕੈਨੀ ਵਿੱਚ ਭਰਿਆ ਮੀਥੇਨੌਲ ਕੈਮੀਕਲ ਪ੍ਰਾਪਤ ਕੀਤਾ ਸੀ। ਪੁੱਛਗਿੱਛ ਦੌਰਾਨ, ਦੋਸ਼ੀ ਸਾਹਿਬ ਨੇ ਖੁਲਾਸਾ ਕੀਤਾ ਕਿ ਉਸਨੇ ਆਨਲਾਈਨ ਪਲੇਟਫਾਰਮ ਰਾਹੀਂ ਲੁਧਿਆਣਾ ਸਥਿਤ ਕੈਮੀਕਲ ਫਰਮ, ਸਾਹਿਲ ਕੈਮੀਕਲਜ਼ ਤੋਂ ਮੀਥੇਨੌਲ ਆਰਡਰ ਕੀਤਾ ਸੀ।ਐਸਐਸਪੀ ਨੇ ਦੱਸਿਆ ਕਿ ਜਾਂਚ ਤੋਂ ਇਹ ਵੀ ਪਤਾ ਲੱਗਾ ਹੈ ਕਿ ਸਰਗਨਾ ਸਾਹਿਬ ਸਿੰਘ ਵੱਲੋਂ ਦਿੱਲੀ ਸਥਿਤ ਫਰਮ ਤੋਂ ਆਰਡਰ ਕੀਤੀ ਗਈ ਮੀਥੇਨੌਲ ਦੀ ਇੱਕ ਹੋਰ ਖੇਪ ਰਾਸਤੇ ਵਿੱਚ ਹੈ।

ਇਹ ਵੀ ਪੜ੍ਹੋ ਜੰਗਬੰਦੀ ਦੇ ਨਾਂ ‘ਤੇ ਫ਼ੌਜ ਦੇ ਹੱਥ ਬੰਨ੍ਹੇ ਗਏ, ਦੇਸ਼ ਜਵਾਬ ਚਾਹੁੰਦਾ ਹੈ: ਮੋਦੀ ਸਰਕਾਰ ਦੇ ਫ਼ੈਸਲੇ ‘ਤੇ ਉੱਠੇ ਸਿੱਧੇ ਸਵਾਲ” – ਮਨੀਸ਼ ਸਿਸੋਦੀਆ

ਉਨ੍ਹਾਂ ਕਿਹਾ ਕਿ ਆਬਕਾਰੀ ਅਤੇ ਪੁਲਿਸ ਟੀਮਾਂ ਨੂੰ ਖੇਪ ਪਹੁੰਚਣ ‘ਤੇ ਇਸਨੂੰ ਪ੍ਰਾਪਤ ਕਰਨ ਅਤੇ ਜ਼ਬਤ ਕਰਨ ਲਈ ਤਾਇਨਾਤ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਰੈਕੇਟ ਵਿੱਚ ਸ਼ਾਮਲ ਸਾਰੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।ਇਸ ਸਬੰਧੀ ਐਫਆਈਆਰ ਨੰਬਰ 42/25 ਥਾਣਾ ਮਜੀਠਾ ਵਿਖੇ ਅਤੇ ਐਫਆਈਆਰ ਨੰਬਰ 16/25 ਥਾਣਾ ਕੱਥੂਨੰਗਲ ਵਿਖੇ ਭਾਰਤੀ ਨਿਆ ਸੰਹਿਤਾ (ਬੀਐਨਐਸ) ਦੀ ਧਾਰਾ 105 ਅਤੇ 103, ਆਬਕਾਰੀ ਐਕਟ ਦੀ ਧਾਰਾ 61ਏ ਅਤੇ ਐਸਸੀ/ਐਸਟੀ ਐਕਟ ਦੀ ਧਾਰਾ 3 ਤਹਿਤ ਦੋ ਵੱਖ-ਵੱਖ ਮਾਮਲੇ ਦਰਜ ਕੀਤੇ ਗਏ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

ਮਜੀਠਾ ਦੁਖਾਂਤ: CM Bhagwant Mann ਨੇ ਹਰੇਕ ਮ੍ਰਿਤਕ ਦੇ ਪਰਿਵਾਰ ਲਈ 10 ਲੱਖ ਰੁਪਏ ਦੇ ਮੁਆਵਜ਼ੇ ਦਾ ਕੀਤਾ ਐਲਾਨ

0

👉ਸਰਕਾਰ ਦੀ ਤੁਰੰਤ ਕਾਰਵਾਈ;ਸਾਰੇ 10 ਮੁਲਜ਼ਮ ਛੇ ਘੰਟਿਆਂ ਵਿੱਚ ਗ੍ਰਿਫ਼ਤਾਰ, ਡੀਐਸਪੀ ਅਤੇ ਐਸਐਚਓ ਮੁਅੱਤਲ
Majitha (Amritsar) News:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੰਗਲਵਾਰ ਨੂੰ ਕਿਹਾ ਕਿ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਜ਼ਹਿਰੀਲੀ ਸ਼ਰਾਬ ਕਾਰਨ ਵਾਪਰੇ ਦੁਖਾਂਤ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਨਹੀਂ ਬਖਸ਼ਿਆ ਨਹੀਂ ਜਾਵੇਗਾ, ਭਾਵੇਂ ਉਹ ਕਿੰਨਾ ਵੀ ਅਮੀਰ ਜਾਂ ਪਹੁੰਚ ਵਾਲਾ ਕਿਉਂ ਨਾ ਹੋਵੇ।ਜ਼ਹਿਰੀਲੀ ਸ਼ਰਾਬ ਦੁਖਾਂਤ ਦੇ ਪੀੜਤ ਪਰਿਵਾਰਾਂ ਨਾਲ ਹਮਦਰਦੀ ਸਾਂਝੀ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਮੌਤਾਂ ਸਿਰਫ਼ ਹਾਦਸਾ ਨਹੀਂ ਹੈ, ਸਗੋਂ ਕਤਲ ਹੈ, ਜੋ ਕੁਝ ਵਿਅਕਤੀਆਂ ਦੇ ਲਾਲਚ ਕਾਰਨ ਹੋਇਆ ਹੈ। ਉਨ੍ਹਾਂ ਕਿਹਾ ਕਿ ਇਹ ਇਕ ਸਪੱਸ਼ਟ ਕਤਲ ਹੈ ਅਤੇ ਸੂਬਾ ਸਰਕਾਰ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਯਕੀਨੀ ਬਣਾਏਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜ਼ਹਿਰੀਲੀ ਸ਼ਰਾਬ ਕਾਰਨ 17 ਕੀਮਤੀ ਜਾਨਾਂ ਚਲੀਆਂ ਗਈਆਂ ਹਨ ਅਤੇ ਇਸ ਲਈ ਜ਼ਿੰਮੇਵਾਰ ਲੋਕ ਕਿਸੇ ਵੀ ਰਹਿਮ ਦੇ ਹੱਕਦਾਰ ਨਹੀਂ ਹਨ, ਕਿਉਂਕਿ ਉਨ੍ਹਾਂ ਨੇ ਇਹ ਅਪਰਾਧ ਸੋਚ-ਸਮਝ ਕੇ ਕੀਤਾ ਹੈ।

ਇਹ ਵੀ ਪੜ੍ਹੋ ਨਕਲੀ ਸ਼ਰਾਬ;ਪਟਿਆਲਾ ਪੁਲਿਸ ਤੇ ਆਬਕਾਰੀ ਵਿਭਾਗ ਵੱਲੋਂ 600 ਲੀਟਰ ਮੀਥਾਨੌਲ ਕੈਮੀਕਲ ਜ਼ਬਤ 

ਮੁੱਖ ਮੰਤਰੀ ਨੇ ਸਪੱਸ਼ਟ ਤੌਰ `ਤੇ ਕਿਹਾ ਕਿ ਇਹ ਅਪਰਾਧ ਸ਼ਕਤੀਸ਼ਾਲੀ ਸਿਆਸਤਦਾਨਾਂ ਦੀ ਸਿਆਸੀ ਸਰਪ੍ਰਸਤੀ ਤੋਂ ਬਿਨਾਂ ਨਹੀਂ ਕੀਤਾ ਜਾ ਸਕਦਾ ਅਤੇ ਪੁਲਿਸ ਵੱਲੋਂ ਇਸ ਪਹਿਲੂ ਦੀ ਜਾਂਚ ਕੀਤੀ ਜਾ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮੁੱਖ ਮੁਲਜ਼ਮ ਸਮੇਤ 10 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਨਾਲ ਹੀ ਪੁਲਿਸ ਨੇ ਇਸ ਘਿਨਾਉਣੇ ਅਪਰਾਧ ਵਿੱਚ ਸ਼ਾਮਲ ਗਠਜੋੜ ਦੇ ਸੰਪਰਕ ਸੂਤਰਾਂ ਦੀ ਵੀ ਪਛਾਣ ਕੀਤੀ ਹੈ। ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ, “ਮੈਂ ਇਕ ਗੱਲ ਸਪੱਸ਼ਟ ਤੌਰ `ਤੇ ਦੱਸਣਾ ਚਾਹੁੰਦਾ ਹਾਂ, ਮੇਰੀ ਸਰਕਾਰ ਦੋਸ਼ੀਆਂ ਨੂੰ ਮਿਸਾਲੀ ਸਜ਼ਾ ਦੇ ਕੇ ਬੇਸਹਾਰਾ ਪਰਿਵਾਰਾਂ ਨੂੰ ਇਨਸਾਫ਼ ਦਿਵਾਉਣ ਲਈ ਦ੍ਰਿੜ੍ਹ ਹੈ।”ਮੁੱਖ ਮੰਤਰੀ ਨੇ ਕਿਹਾ ਕਿ ਇਸ ਗਠਜੋੜ ਦੇ ਸਬੰਧ ਦਿੱਲੀ ਤੱਕ ਲੱਭੇ ਗਏ ਹਨ ਅਤੇ ਇਸ ਅਪਰਾਧ ਵਿੱਚ ਸ਼ਾਮਲ ਹਰੇਕ ਵਿਅਕਤੀ ਨੂੰ ਸੂਬਾ ਸਰਕਾਰ ਵੱਲੋਂ ਸਲਾਖਾਂ ਪਿੱਛੇ ਡੱਕਿਆ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਗੱਲ ਸਾਹਮਣੇ ਆਈ ਹੈ ਕਿ ਇਸ ਗੰਭੀਰ ਦੁਖਾਂਤ ਦੇ ਦੋਸ਼ੀਆਂ ਵੱਲੋਂ 600 ਲੀਟਰ ਮਿਥੇਨੌਲ, ਆਨਲਾਈਨ ਮੰਗਵਾਇਆ ਗਿਆ ਸੀ, ਜਿਸ ਦੀ ਵਰਤੋਂ ਸ਼ਾਇਦ ਨਕਲੀ ਸ਼ਰਾਬ ਬਣਾਉਣ ਲਈ ਕੀਤੀ ਗਈ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੁਲਿਸ ਇਸ ਮਾਮਲੇ ਦੇ ਸਾਰੇ ਪਹਿਲੂਆਂ ਦੀ ਜਾਂਚ ਕਰ ਰਹੀ ਹੈ ਤਾਂ ਜੋ ਦੋਸ਼ੀਆਂ ਨੂੰ ਫੜਿਆ ਜਾ ਸਕੇ ਅਤੇ ਉਨ੍ਹਾਂ ਨੂੰ ਮਿਸਾਲੀ ਸਜ਼ਾ ਦਿੱਤੀ ਜਾ ਸਕੇ।

ਇਹ ਵੀ ਪੜ੍ਹੋ ਜੰਗਬੰਦੀ ਦੇ ਨਾਂ ‘ਤੇ ਫ਼ੌਜ ਦੇ ਹੱਥ ਬੰਨ੍ਹੇ ਗਏ, ਦੇਸ਼ ਜਵਾਬ ਚਾਹੁੰਦਾ ਹੈ: ਮੋਦੀ ਸਰਕਾਰ ਦੇ ਫ਼ੈਸਲੇ ‘ਤੇ ਉੱਠੇ ਸਿੱਧੇ ਸਵਾਲ” – ਮਨੀਸ਼ ਸਿਸੋਦੀਆ

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਨਕਲੀ ਸ਼ਰਾਬ ਦੀ ਵਿਕਰੀ ਅਤੇ ਸਪਲਾਈ ਰੋਕਣ ਵਿੱਚ ਲਾਪਰਵਾਹੀ ਵਰਤਣ ਲਈ ਪਹਿਲਾਂ ਹੀ ਚਾਰ ਅਧਿਕਾਰੀਆਂ ਨੂੰ ਮੁਅੱਤਲ ਕਰ ਦਿੱਤਾ ਹੈ, ਜਿਨ੍ਹਾਂ ਵਿਚ ਡੀ.ਐਸ.ਪੀ., ਐਸ.ਐਚ.ਓ. ਅਤੇ ਆਬਕਾਰੀ ਵਿਭਾਗ ਦੇ ਦੋ ਅਧਿਕਾਰੀ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਭਾਵੇਂ ਇਹ ਗੱਠਜੋੜ ਬਹੁਤ ਮਜ਼ਬੂਤ ਹੈ ਅਤੇ ਪਿਛਲੀਆਂ ਸਰਕਾਰਾਂ ਵੱਲੋਂ ਖੁੱਲ੍ਹੀ ਸਰਪ੍ਰਸਤੀ ਕਾਰਨ ਇਸ ਨੇ ਆਪਣੇ ਪੈਰ ਮਜ਼ਬੂਤ ਕੀਤੇ ਹਨ ਪਰ ਇਸ ਸ਼ਰਾਬ ਮਾਫੀਆ ਨੂੰ ਸੂਬੇ ਵਿੱਚੋਂ ਖ਼ਤਮ ਕਰ ਦਿੱਤਾ ਜਾਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜੇ ਕੋਈ ਵੀ ਸਿਆਸਤਦਾਨ ਜਾਂ ਸਰਕਾਰੀ ਕਰਮਚਾਰੀ, ਜ਼ਹਿਰੀਲੀ ਸ਼ਰਾਬ ਨਾਲ ਹੋਈਆਂ ਮੌਤਾਂ ਵਿੱਚ ਸ਼ਾਮਲ ਪਾਇਆ ਗਿਆ ਤਾਂ ਉਸ ਨੂੰ ਬਖਸ਼ਿਆ ਨਹੀਂ ਜਾਵੇਗਾ।ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਪਹਿਲਾਂ ਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਇਸ ਮਾਫ਼ੀਆ `ਤੇ ਕਾਰਵਾਈ ਕਰਨ ਲਈ ਪੰਜਾਬ ਪੁਲਿਸ ਨੂੰ ਨਿਰਦੇਸ਼ ਦੇ ਦਿੱਤੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਸ਼ਰਾਰਤੀ ਅਨਸਰਾਂ ਨੇ ਭਾਰਤ-ਪਾਕਿਸਤਾਨ ਸਰਹੱਦਾਂ `ਤੇ ਤਣਾਅ ਦੌਰਾਨ ਕਾਨੂੰਨ ਵਿਵਸਥਾ ਬਣਾਈ ਰੱਖਣ ਵਿੱਚ ਪੁਲਿਸ ਦੀ ਹੋਈ ਤਾਇਨਾਤੀ ਦਾ ਫਾਇਦਾ ਉਠਾਇਆ ਤਾਂ ਜੋ ਪੰਜਾਬੀਆਂ ਦੀਆਂ ਜਾਨਾਂ ਦੀ ਕੀਮਤ `ਤੇ ਆਪਣਾ ਲਾਲਚ ਪੂਰਾ ਕੀਤਾ ਜਾ ਸਕੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਲੋਕਾਂ ਨੂੰ ਆਪਣੇ ਪਾਪਾਂ ਦੀ ਕੀਮਤ ਚੁਕਾਉਣੀ ਪਵੇਗੀ ਅਤੇ ਸੂਬਾ ਸਰਕਾਰ ਵੱਲੋਂ ਉਨ੍ਹਾਂ ਨੂੰ ਢੁਕਵਾਂ ਸਬਕ ਸਿਖਾਇਆ ਜਾਵੇਗਾ।

ਇਹ ਵੀ ਪੜ੍ਹੋ ਹਰਪਾਲ ਸਿੰਘ ਚੀਮਾ ਨੇ ਕਿਹਾ, ਦੋਸ਼ੀਆਂ ਨੂੰ ਬਖ਼ਸ਼ਣ ਦਾ ਸਵਾਲ ਹੀ ਨਹੀਂ, ਸਾਰਿਆਂ ਵਿਰੁੱਧ ਕੀਤੀ ਜਾਵੇਗੀ ਸਖ਼ਤ ਕਾਰਵਾਈ

ਮੁੱਖ ਮੰਤਰੀ ਨੇ ਕਿਹਾ ਕਿ ਇਹ ਮੰਦਭਾਗਾ ਹੈ ਕਿ ਜ਼ਹਿਰੀਲੀ ਸ਼ਰਾਬ ਨੇ ਪੀੜਤ ਪਰਿਵਾਰਾਂ ਦੇ ਇਕਲੌਤੇ ਰੋਟੀ ਕਮਾਉਣ ਵਾਲਿਆਂ ਨੂੰ ਖੋਹ ਲਿਆ ਹੈ ਅਤੇ ਲਗਪਗ 17 ਵਿਅਕਤੀਆਂ ਦੀ ਜਾਨ ਚਲੀ ਗਈ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮੌਤਾਂ ਉਸੇ ਤਰ੍ਹਾਂ ਹੋਈਆਂ, ਜਿਸ ਤਰ੍ਹਾਂ ਸਾਲ 2020 ਵਿੱਚ ਤਰਨ ਤਾਰਨ ਵਿਖੇ ਜ਼ਹਿਰੀਲੀ ਸ਼ਰਾਬ ਕਾਰਨ ਹੋਈਆਂ ਸਨ। ਉਨ੍ਹਾਂ ਕਿਹਾ ਕਿ ਦੁੱਖ ਦੀ ਇਸ ਘੜੀ ਵਿੱਚ ਸੂਬਾ ਸਰਕਾਰ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ ਅਤੇ ਉਨ੍ਹਾਂ ਨੂੰ ਨਿਆਂ ਦਿਵਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ।ਮੁੱਖ ਮੰਤਰੀ ਨੇ ਹਰੇਕ ਮ੍ਰਿਤਕ ਦੇ ਪਰਿਵਾਰ ਨੂੰ 10 ਲੱਖ ਰੁਪਏ ਦੇ ਮੁਆਵਜ਼ੇ ਦਾ ਐਲਾਨ ਕੀਤਾ ਅਤੇ ਕਿਹਾ ਕਿ ਸੂਬਾ ਸਰਕਾਰ ਪੀੜਤਾਂ ਦੇ ਬੱਚਿਆਂ ਦੀ ਪੜ੍ਹਾਈ ਦਾ ਸਾਰਾ ਖਰਚਾ ਚੁੱਕੇਗੀ। ਉਨ੍ਹਾਂ ਕਿਹਾ ਕਿ ਇਸ ਦੁੱਖ ਦੀ ਘੜੀ ਵਿੱਚ ਇਨ੍ਹਾਂ ਪਰਿਵਾਰਾਂ ਨੂੰ ਨੌਕਰੀਆਂ ਅਤੇ ਹੋਰ ਹਰ ਸੰਭਵ ਮਦਦ ਵੀ ਦਿੱਤੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਇਨ੍ਹਾਂ ਪਰਿਵਾਰਾਂ ਦੀ ਸੁਰੱਖਿਆ ਅਤੇ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

ਨਕਲੀ ਸ਼ਰਾਬ;ਪਟਿਆਲਾ ਪੁਲਿਸ ਤੇ ਆਬਕਾਰੀ ਵਿਭਾਗ ਵੱਲੋਂ 600 ਲੀਟਰ ਮੀਥਾਨੌਲ ਕੈਮੀਕਲ ਜ਼ਬਤ

0

👉ਦਿੱਲੀ ਤੋਂ ਪੰਜਾਬ ਆ ਰਹੀ ਮੀਥਾਨੌਲ ਦੀ ਖੇਪ ਦੇ ਮਜੀਠਾ ਨਕਲੀ ਸ਼ਰਾਬ ਮਾਮਲੇ ਨਾਲ ਤਾਰ ਜੁੜੇ ਹੋਣ ਦਾ ਖ਼ਦਸ਼ਾ
Patiala News:ਨਕਲੀ ਤੇ ਜ਼ਹਿਰੀਲੀ ਸ਼ਰਾਬ ਵਿਰੁੱਧ ਪੰਜਾਬ ਦੀ ਲੜਾਈ ਨੂੰ ਅੱਜ ਵੱਡੀ ਸਫਲਤਾ ਮਿਲੀ ਹੈ। ਇਸ ਲੜਾਈ ਤਹਿਤ ਮਹੱਤਵਪੂਰਨ ਕਦਮ ਚੁੱਕਦਿਆਂ ਪਟਿਆਲਾ ਜ਼ਿਲ੍ਹਾ ਪੁਲਿਸ ਨੇ ਆਬਕਾਰੀ ਵਿਭਾਗ ਨਾਲ ਮਿਲ ਕੇ 600 ਲੀਟਰ ਮੀਥਾਨੌਲ ਕੈਮੀਨਲ ਦੀ ਵੱਡੀ ਖੇਪ ਜ਼ਬਤ ਕਰਨ ਵਿੱਚ ਵੱਡੀ ਸਫਲਤਾ ਹਾਸਲ ਕੀਤੀ ਹੈ, ਇਸ ਫੜੇ ਗਏ ਮੀਥਾਨੌਲ ਕੈਮੀਕਲ ਦੀ ਵਰਤੋਂ ਨਾਜਾਇਜ਼ ਸ਼ਰਾਬ ਦੇ ਉਤਪਾਦਨ ਵਿੱਚ ਕੀਤੇ ਜਾਣ ਦਾ ਸ਼ੱਕ ਹੈ। ਇਹ ਖੁਲਾਸਾ ਪਟਿਆਲਾ ਦੇ ਜ਼ਿਲ੍ਹਾ ਪੁਲਿਸ ਮੁਖੀ ਵਰੁਣ ਸ਼ਰਮਾ ਨੇ ਕੀਤਾ।

ਇਹ ਵੀ ਪੜ੍ਹੋ ਮਜੀਠੀਆ ਦੇ ਬਿਆਨ ਤੋਂ ਲੱਗਦਾ ਹੈ ਕਿ ਉਹ ਦੋਸ਼ੀਆਂ ਨੂੰ ਜਾਣਦੇ ਹਨ ਜਾਂ ਉਹ ਸਫ਼ੇਦ ਝੂਠ ਬੋਲ ਰਹੇ ਹਨ – ਕੰਗ

ਬਾਬਾ ਬੰਦਾ ਸਿੰਘ ਬਹਾਦਰ ਸ਼ੰਭੂ-ਬਨੂੜ ਰੋਡ ‘ਤੇ ਤੇਪਲਾ ਪੁਲਿਸ ਚੌਕੀ ਨੇੜੇ ਫੜੇ ਗਏ ਟਰੱਕ ਕੋਲ ਪ੍ਰੈਸ ਕਾਨਫਰੰਸ ਦੌਰਾਨ ਐਸ.ਐਸ.ਪੀ ਵਰੁਣ ਸ਼ਰਮਾ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਚਲਾਈ ਜਾ ਰਹੀ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਤਹਿਤ ਨਕਲੀ ਸ਼ਰਾਬ ਦੇ ਕਾਰੋਬਾਰ ਨੂੰ ਰੋਕਣ ਲਈ ਪਟਿਆਲਾ ਪੁਲਿਸ ਨੇ ਡੀਜੀਪੀ ਗੌਰਵ ਯਾਦਵ ਦੇ ਨਿਰਦੇਸ਼ਾਂ ਤਹਿਤ ਇਹ ਬਰਾਮਦਗੀ ਕੀਤੀ ਹੈ।

ਇਹ ਵੀ ਪੜ੍ਹੋ ਜੰਗਬੰਦੀ ਦੇ ਨਾਂ ‘ਤੇ ਫ਼ੌਜ ਦੇ ਹੱਥ ਬੰਨ੍ਹੇ ਗਏ, ਦੇਸ਼ ਜਵਾਬ ਚਾਹੁੰਦਾ ਹੈ: ਮੋਦੀ ਸਰਕਾਰ ਦੇ ਫ਼ੈਸਲੇ ‘ਤੇ ਉੱਠੇ ਸਿੱਧੇ ਸਵਾਲ” – ਮਨੀਸ਼ ਸਿਸੋਦੀਆ

ਐਸ ਐਸ ਪੀ ਨੇ ਦੱਸਿਆ ਕਿ ਅੱਜ ਸਵੇਰੇ ਅੰਮ੍ਰਿਤਸਰ ਦੇ ਮਜੀਠਾ ਵਿਖੇ ਨਕਲੀ ਸ਼ਰਾਬ ਦੇ ਮੰਦਭਾਗੀ ਘਟਨਾ ਸਾਹਮਣੇ ਆਉਣ ਬਾਅਦ ਡੀਆਈਜੀ ਬਾਰਡਰ ਰੇਂਜ ਵੱਲੋਂ ਇਹ ਸੂਚਨਾ ਮਿਲੀ ਸੀ ਕਿ ਦਿੱਲੀ ਦੇ ਟਰਾਂਸਪੋਰਟ ਨਗਰ ਤੋਂ ਮੀਥਾਨੌਲ ਕੈਮੀਕਲ ਦੀ ਖੇਪ ਪੰਜਾਬ ਆ ਰਹੀ ਹੈ, ਇਸ ‘ਤੇ ਡੀਜੀਪੀ ਪੰਜਾਬ ਵੱਲੋਂ ਆਦੇਸ਼ ਮਿਲਣ ‘ਤੇ ਪਟਿਆਲਾ ਪੁਲਿਸ ਨੇ ਆਬਕਾਰੀ ਵਿਭਾਗ ਨਾਲ ਮਿਲ ਕੇ ਤੁਰੰਤ ਚੌਕਸੀ ਵਰਤਦੇ ਹੋਏ ਨਕਲੀ ਸ਼ਰਾਬ ਦੇ ਤਸਕਰਾਂ ਵਿਰੁੱਧ ਤੁਰੰਤ ਕਾਰਵਾਈ ਕਰਦਿਆਂ ਇਸ ਮੀਥਾਨੌਲ ਦੀ ਖੇਪ ਨੂੰ ਜ਼ਬਤ ਕਰ ਲਿਆ ਹੈ।

ਇਹ ਵੀ ਪੜ੍ਹੋ ਹਰਪਾਲ ਸਿੰਘ ਚੀਮਾ ਨੇ ਕਿਹਾ, ਦੋਸ਼ੀਆਂ ਨੂੰ ਬਖ਼ਸ਼ਣ ਦਾ ਸਵਾਲ ਹੀ ਨਹੀਂ, ਸਾਰਿਆਂ ਵਿਰੁੱਧ ਕੀਤੀ ਜਾਵੇਗੀ ਸਖ਼ਤ ਕਾਰਵਾਈ

ਉਨ੍ਹਾਂ ਦੱਸਿਆ ਕਿ ਦਿੱਲੀ ਤੋਂ ਪੰਜਾਬ ਆ ਰਹੇ ਇਸ ਟਰੱਕ ਨੰਬਰ ਪੀ ਬੀ 10 ਐਚ 1577 ਨੂੰ ਤੇਪਲਾ ਨੇੜੇ ਘੇਰ ਕੇ ਤਲਾਸ਼ੀ ਦੌਰਾਨ ਬਾਕੀ ਹੋਰ ਬਹੁਤ ਸਾਰੇ ਸਾਮਾਨ ਵਿਚ ਲੁਕੋ ਕੇ ਰੱਖੇ ਹੋਏ ਤਿੰਨ ਡਰੰਮਾਂ ਵਿਚੋਂ ਇਹ 600 ਲਿਟਰ ਮੀਥਾਨੌਲ ਕੈਮੀਕਲ ਬਰਾਮਦ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਟਰੱਕ ਡਰਾਈਵਰ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।ਐਸ ਐਸ ਪੀ ਵਰੁਣ ਸ਼ਰਮਾ ਨੇ ਅੱਗੇ ਦੱਸਿਆ ਕਿ ਮੁਢਲੀ ਪੁੱਛਗਿੱਛ ਤੋਂ ਪਤਾ ਲੱਗਾ ਹੈ ਕਿ ਮੀਥਾਨੌਲ ਦੀ ਇਹ ਖੇਪ ਦਿੱਲੀ ਤੋਂ ਲਿਆਂਦੀ ਜਾ ਰਹੀ ਸੀ, ਜਿਸ ਦੇ ਤਾਰ ਮਜੀਠਾ ਨਕਲੀ ਸ਼ਰਾਬ ਨਾਲ ਜੁੜੇ ਹੋਣ ਹੋਏ ਸਨ ਅਤੇ ਜੇਕਰ ਇਹ ਅੱਗੇ ਆਪਣੇ ਸਥਾਨ ‘ਤੇ ਪਹੁੰਚ ਜਾਂਦੀ ਤਾਂ ਇਸ ਤੋਂ ਤਿਆਰ ਹੋਣ ਵਾਲੀ ਨਕਲੀ ਤੇ ਜ਼ਹਿਰੀਲੀ ਸ਼ਰਾਬ ਤਿਆਰ ਕਰਕੇ ਵੇਚਣ ਨਾਲ ਹੋਰ ਵੀ ਸੈਂਕੜੇ ਲੋਕਾਂ ਦੀ ਮੌਤ ਹੋ ਸਕਦੀ ਸੀ।

ਇਹ ਵੀ ਪੜ੍ਹੋ ਜ਼ਹਿਰੀਲੀ ਸ਼ਰਾਬ ਨਾਲ ਮੌਤਾਂ ਦਾ ਮਾਮਲਾ; CM Mann ਪੁੱਜੇ ਮਜੀਠਾ, DSP ਤੇ SHO ਮੁਅੱਤਲ,10 ਗ੍ਰਿਫਤਾਰ

ਐਸ ਐਸ ਪੀ ਨੇ ਕਿਹਾ ਕਿ ਨਕਲੀ ਸ਼ਰਾਬ ਦੇ ਤਸਕਰਾਂ ਵਿਰੁੱਧ ਕੀਤੀ ਕਾਰਵਾਈ ਦੌਰਾਨ ਐਸ ਪੀ ਡੀ ਗੁਰਬੰਸ ਸਿੰਘ ਬੈਂਸ, ਡੀਐਸਪੀ ਹਰਮਨਜੀਤ ਸਿੰਘ ਚੀਮਾ, ਆਬਕਾਰੀ ਵਿਭਾਗ ਦੇ ਸਹਾਇਕ ਕਮਿਸ਼ਨਰ ਰਜੇਸ਼ ਐਰੀ ਦੀ ਨਿਗਰਾਨੀ ਹੇਠ ਇਸ ਟੀਮ ਵਿੱਚ ਆਬਕਾਰੀ ਈਟੀਓ ਰੁਪਿੰਦਰਜੀਤ ਸਿੰਘ, ਥਾਣਾ ਸ਼ੰਭੂ ਦੇ ਮੁਖੀ ਇੰਸਪੈਕਟਰ ਹਰਪ੍ਰੀਤ ਸਿੰਘ, ਆਬਕਾਰੀ ਇੰਸਪੈਕਟਰ ਹਰਜਿੰਦਰ ਸਿੰਘ, ਗੋਪਾਲ ਸ਼ਰਮਾ ਤੇ ਰਜਨੀਸ਼ ਕੁਮਾਰ ਸਮੇਤ ਆਬਕਾਰੀ ਪੁਲਿਸ ਤੇ ਤੇਪਲਾ ਚੌਕੀ ਇੰਚਾਰਜ ਜਜਵਿੰਦਰ ਸਿੰਘ ਸ਼ਾਮਲ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

ਮਜੀਠੀਆ ਦੇ ਬਿਆਨ ਤੋਂ ਲੱਗਦਾ ਹੈ ਕਿ ਉਹ ਦੋਸ਼ੀਆਂ ਨੂੰ ਜਾਣਦੇ ਹਨ ਜਾਂ ਉਹ ਸਫ਼ੇਦ ਝੂਠ ਬੋਲ ਰਹੇ ਹਨ – ਕੰਗ

0

👉ਸੰਸਦ ਮੈਂਬਰ ਮਲਵਿੰਦਰ ਕੰਗ ਨੇ ਬਿਕਰਮ ਮਜੀਠੀਆ ਦੇ ਬਿਆਨ ‘ਤੇ ਉਠਾਏ ਸਵਾਲ, ਪੁੱਛਿਆ – ਉਨ੍ਹਾਂ ਨੂੰ ਕਿਵੇਂ ਪਤਾ ਕਿ ਦੋਸ਼ੀ ਅਸਲੀ ਹਨ ਜਾਂ ਨਕਲੀ?
👉ਕੰਗ ਨੇ ਕਿਹਾ- ਜੇਕਰ ਅਸਲ ਦੋਸ਼ੀਆਂ ਬਾਰੇ ਜਾਣਕਾਰੀ ਹੈ ਤਾਂ ਪੁਲਿਸ ਨੂੰ ਦੱਸੋ, ਇਸ ਤਰ੍ਹਾਂ ਜਨਤਾ ਨੂੰ ਗੁੰਮਰਾਹ ਨਾ ਕਰੋ
Chandigarh News:ਮਜੀਠਾ ਵਿੱਚ ਨਕਲੀ ਸ਼ਰਾਬ ਪੀਣ ਕਾਰਨ 14 ਲੋਕਾਂ ਦੀ ਮੌਤ ‘ਤੇ ਅਕਾਲੀ ਦਲ ਦੇ ਆਗੂ ਵਿਕਰਮ ਮਜੀਠੀਆ ਵੱਲੋਂ ਮੁੱਖ ਦੋਸ਼ੀ ਬਾਰੇ ਦਿੱਤੇ ਗਏ ਬਿਆਨ ‘ਤੇ ਆਮ ਆਦਮੀ ਪਾਰਟੀ ਦੇ ਆਗੂ ਅਤੇ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਸਵਾਲ ਉਠਾਏ ਅਤੇ ਮਜੀਠੀਆ ‘ਤੇ ਰਾਜਨੀਤੀ ਕਰਨ ਦਾ ਦੋਸ਼ ਲਗਾਇਆ।

ਇਹ ਵੀ ਪੜ੍ਹੋ  ਜੰਗਬੰਦੀ ਦੇ ਨਾਂ ‘ਤੇ ਫ਼ੌਜ ਦੇ ਹੱਥ ਬੰਨ੍ਹੇ ਗਏ, ਦੇਸ਼ ਜਵਾਬ ਚਾਹੁੰਦਾ ਹੈ: ਮੋਦੀ ਸਰਕਾਰ ਦੇ ਫ਼ੈਸਲੇ ‘ਤੇ ਉੱਠੇ ਸਿੱਧੇ ਸਵਾਲ” – ਮਨੀਸ਼ ਸਿਸੋਦੀਆ

ਕੰਗ ਨੇ ਸਵਾਲ ਕੀਤਾ ਕਿ ਪੰਜਾਬ ਪੁਲਿਸ ਵੱਲੋਂ ਜਿਹੜੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਉਨ੍ਹਾਂ ਬਾਰੇ ਵਿਕਰਮ ਮਜੀਠੀਆ ਨੂੰ ਕਿਵੇਂ ਪਤਾ ਲੱਗਾ ਕਿ ਉਹ ਅਸਲੀ ਹਨ ਜਾਂ ਨਕਲੀ। ਉਨ੍ਹਾਂ ਕਿਹਾ ਕਿ ਜਿਸ ਭਰੋਸੇ ਨਾਲ ਉਹ ਇਹ ਦਾਅਵਾ ਕਰ ਰਹੇ ਹਨ, ਉਸ ਤੋਂ ਲੱਗਦਾ ਹੈ ਕਿ ਜਾਂ ਤਾਂ ਉਨ੍ਹਾਂ ਦੀ ਦੋਸ਼ੀਆਂ ਨਾਲ ਚੰਗੀ ਜਾਣ-ਪਛਾਣ ਹੈ ਜਾਂ ਉਹ ਸਰਾਸਰ ਝੂਠ ਬੋਲ ਰਹੇ ਹਨ।ਕੰਗ ਨੇ ਕਿਹਾ ਕਿ ਜੇਕਰ ਮਜੀਠੀਆ ਨੂੰ ਲੱਗਦਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਦੋਸ਼ੀ ਗ਼ਲਤ ਹਨ ਤਾਂ ਉਨ੍ਹਾਂ ਨੂੰ ਅਸਲ ਦੋਸ਼ੀ ਦਾ ਨਾਮ ਪੁਲਿਸ ਨੂੰ ਦੱਸਣਾ ਚਾਹੀਦਾ ਹੈ।

ਇਹ ਵੀ ਪੜ੍ਹੋ  ਜ਼ਹਿਰੀਲੀ ਸ਼ਰਾਬ ਨਾਲ ਮੌਤਾਂ ਦਾ ਮਾਮਲਾ; CM Mann ਪੁੱਜੇ ਮਜੀਠਾ, DSP ਤੇ SHO ਮੁਅੱਤਲ,10 ਗ੍ਰਿਫਤਾਰ

ਉਹ ਅਜਿਹੇ ਬਿਆਨ ਦੇ ਕੇ ਲੋਕਾਂ ਨੂੰ ਗੁੰਮਰਾਹ ਨਾ ਕਰਨ। ਕੰਗ ਨੇ ਕਿਹਾ ਕਿ ਹੁਣ ਇੰਨਾ ਵੱਡਾ ਦਾਅਵਾ ਕਰਨ ਤੋਂ ਬਾਅਦ, ਜੇਕਰ ਮਜੀਠੀਆ ਮੁੱਖ ਦੋਸ਼ੀ ਦਾ ਨਾਂ ਨਹੀਂ ਦੱਸਦੇ ਹਨ, ਤਾਂ ਇਸ ਦਾ ਮਤਲਬ ਹੈ ਕਿ ਉਹ ਅਪਰਾਧੀਆਂ ਨੂੰ ਰਾਜਨੀਤਿਕ ਸੁਰੱਖਿਆ ਦੇ ਰਹੇ ਹਨ।’ਆਪ’ ਸੰਸਦ ਮੈਂਬਰ ਨੇ ਕਿਹਾ ਕਿ ਇਸ ਵਿੱਚ ਕੋਈ ਸ਼ੱਕ ਨਹੀਂ ਹੈ ਕਿ ਵਿਕਰਮ ਮਜੀਠੀਆ ਅਸਲ ਦੋਸ਼ੀਆਂ ਬਾਰੇ ਜਾਣਦੇ ਹਨ ਕਿਉਂਕਿ ਉਨ੍ਹਾਂ ਦਾ ਨਾਂ ਪਹਿਲਾਂ ਵੀ ਕਈ ਨਸ਼ਾ ਤਸਕਰਾਂ ਨਾਲ ਜੁੜਿਆ ਰਿਹਾ ਹੈ। ਉਨ੍ਹਾਂ ਦੇ ਬਿਆਨ ਤੋਂ ਬਾਅਦ, ਇੱਥੇ ਇੱਕ ਵੱਡਾ ਸਵਾਲ ਉੱਠਦਾ ਹੈ ਕਿ ਕੀ ਉਹ ਖ਼ੁਦ ਵੀ ਇਸ ਘਟਨਾ ਵਿੱਚ ਸ਼ਾਮਲ ਤਾਂ ਨਹੀਂ ਹਨ?

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਸ਼੍ਰੋਮਣੀ ਕਮੇਟੀ ਭਾਈ ਬਲਵੰਤ ਸਿੰਘ ਰਾਜੋਆਣਾ ਬਾਰੇ ਪਟੀਸ਼ਨ ਸਬੰਧੀ ਆਮ ਰਾਏ ਬਣਾਉਣ ਲਈ ਯਤਨਸ਼ੀਲ- ਐਡਵੋਕੇਟ ਧਾਮੀ

0

👉ਪੂੰਛ ’ਚ ਮਾਰੇ ਗਏ 4 ਸਿੱਖਾਂ ਦੇ ਪਰਿਵਾਰਾਂ ਨੂੰ 5-5 ਲੱਖ ਰੁਪਏ ਦੇਵੇਗੀ ਸ਼੍ਰੋਮਣੀ ਕਮੇਟੀ
Amritsar News:ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਭਾਈ ਬਲਵੰਤ ਸਿੰਘ ਰਾਜੋਆਣਾ ਸਬੰਧੀ ਪਾਈ ਪਟੀਸ਼ਨ ਬਾਰੇ ਵਿਚਾਰ ਕਰਕੇ ਜਲਦ ਫੈਸਲਾ ਲੈਣ ਦਾ ਐਲਾਨ ਕੀਤਾ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ’ਚ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ’ਚ ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਨਾਂ ਲਿਖੀ ਤਿੰਨ ਸਫ਼ਿਆਂ ਦੀ ਚਿੱਠੀ ’ਤੇ ਗੰਭੀਰ ਵਿਚਾਰ ਕਰਦਿਆਂ ਇਸ ਕੌਮੀ ਮਸਲੇ ਦੀ ਸੰਜੀਦਗੀ ਅਨੁਸਾਰ ਜਲਦ ਫੈਸਲਾ ਲੈਣ ਦੀ ਵਚਨਬੱਧਤਾ ਪ੍ਰਗਟਾਈ। ਇਕੱਤਰਤਾ ਬਾਅਦ ਪੱਤਰਕਾਰਾਂ ਨਾਲ ਗੱਲ ਕਰਦਿਆਂ ਐਡਵੋਕੇਟ ਧਾਮੀ ਨੇ ਕਿਹਾ ਕਿ ਭਾਈ ਰਾਜੋਆਣਾ ਨੇ SGPC ਨੂੰ ਇੱਕ ਵਿਸਥਾਰਤ ਚਿੱਠੀ ਲਿਖੀ ਹੈ, ਜਿਸ ਵਿਚ ਉਨ੍ਹਾਂ ਨੇ ਸਰਕਾਰਾਂ ਵੱਲੋਂ ਸਿੱਖਾਂ ਨਾਲ ਕੀਤੇ ਜਾ ਰਹੇ ਵਿਤਕਰੇ ਦਾ ਜ਼ਿਕਰ ਕੀਤਾ ਹੈ। ਇਸ ਪੱਤਰ ਵਿਚ ਭਾਈ ਰਾਜੋਆਣਾ ਨੇ ਸ਼੍ਰੋਮਣੀ ਕਮੇਟੀ ਵੱਲੋਂ ਉਨ੍ਹਾਂ ਸਬੰਧੀ ਪਾਈ ਪਟੀਸ਼ਨ ਵਾਪਸ ਲੈਣ ਦਾ ਵੀ ਜ਼ਿਕਰ ਕੀਤਾ ਹੈ।ਉਨ੍ਹਾਂ ਕਿਹਾ ਕਿ ਇਹ ਕੌਮੀ ਮਾਮਲਾ ਹੈ, ਜਿਸ ਸਬੰਧੀ ਸ਼੍ਰੋਮਣੀ ਕਮੇਟੀ ਸਿੱਖ ਪੰਥ ਦੀਆਂ ਨੁਮਾਇੰਦਾ ਜਥੇਬੰਦੀਆਂ, ਨਿਹੰਗ ਸਿੰਘਾਂ ਤੇ ਟਕਸਾਲਾਂ ਨਾਲ ਇਕੱਤਰਤਾਵਾਂ ਕਰਕੇ ਕੌਮੀ ਰਾਏ ਬਣਾਉਣ ਲਈ ਯਤਨਸ਼ੀਲ ਹੈ। ਇਸ ਸਬੰਧ ਵਿਚ ਪਹਿਲਾਂ ਦੋ ਮੀਟਿੰਗਾਂ ਹੋ ਚੁੱਕੀਆਂ ਹਨ ਅਤੇ 17 ਮਈ ਨੂੰ ਚੰਡੀਗੜ੍ਹ ਵਿਖੇ ਸਿੱਖ ਜੱਜਾਂ ਅਤੇ ਵਕੀਲਾਂ ਨਾਲ ਇਕੱਤਰਤਾ ਹੋਵੇਗੀ। ਇਸ ਮਗਰੋਂ ਨੁਮਾਇੰਦਾ ਪੰਥਕ ਇਕੱਠ ਸੱਦ ਕੇ ਪੰਥਕ ਭਾਵਨਾਵਾਂ ਅਨੁਸਾਰ ਫੈਸਲਾ ਲਿਆ ਜਾਵੇਗਾ।

ਇਹ ਵੀ ਪੜ੍ਹੋ  ਜ਼ਹਿਰੀਲੀ ਸ਼ਰਾਬ ਨਾਲ ਮੌਤਾਂ ਦਾ ਮਾਮਲਾ; CM Mann ਪੁੱਜੇ ਮਜੀਠਾ, DSP ਤੇ SHO ਮੁਅੱਤਲ,10 ਗ੍ਰਿਫਤਾਰ

ਇਕੱਤਰਤਾ ਦੌਰਾਨ ਲਏ ਗਏ ਹੋਰ ਫੈਸਲਿਆਂ ਬਾਰੇ ਜਾਣਕਾਰੀ ਦਿੰਦਿਆਂ ਐਡਵੋਕੇਟ ਧਾਮੀ ਨੇ ਕਿਹਾ ਕਿ ਬੀਤੇ ਦਿਨੀਂ ਪੂੰਛ, ਜੰਮੂ ’ਚ ਹਮਲੇ ਦੌਰਾਨ ਮਾਰੇ ਗਏ ਸਿੱਖਾਂ ਦੇ ਪਰਿਵਾਰਾਂ ਨੂੰ 5-5 ਲੱਖ ਰੁਪਏ ਸਹਾਇਤਾ ਦੇਣ ਦਾ ਫੈਸਲਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਸਮਾਂ ਪੀੜਤ ਪਰਿਵਾਰਾਂ ਲਈ ਬੇਹੱਦ ਦੁਖਦਾਈ ਹੈ ਅਤੇ ਸ਼੍ਰੋਮਣੀ ਕਮੇਟੀ ਉਨ੍ਹਾਂ ਦੀ ਹਰ ਸੰਭਵ ਸਹਾਇਤਾ ਕਰੇਗੀ। ਇਕ ਹੋਰ ਫੈਸਲੇ ਬਾਰੇ ਜਾਣਕਾਰੀ ਦਿੰਦਿਆਂ ਐਡਵੋਕੇਟ ਧਾਮੀ ਨੇ ਕਿਹਾ ਕਿ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਤੋਂ ਬਾਬਾ ਅਟਲ ਰਾਏ ਸਾਹਿਬ ਤਕ ਸਾਹਿਬ ਦੇ ਰਸਤੇ ਦਾ ਸੁੰਦਰੀਕਰਨ ਕੀਤਾ ਜਾਵੇਗਾ। ਇਥੇ ਦੋਹੀਂ ਪਾਸੀਂ ਖ਼ੂਬਸੂਰਤ ਦਰੱਖ਼ਤ ਲਗਾਏ ਜਾਣਗੇ, ਤਾਂ ਜੋ ਸੰਗਤ ਨੂੰ ਹਰਿਆਵਲ ਭਰਪੂਰ ਤੇ ਛਾਂਦਾਰ ਵਾਤਾਵਰਨ ਮਿਲ ਸਕੇ। ਇਸ ਦੀ ਸੇਵਾ ਬਾਬਾ ਕਸ਼ਮੀਰ ਸਿੰਘ ਭੂਰੀਵਾਲਿਆਂ ਪਾਸੋਂ ਕਰਵਾਈ ਜਾਵੇਗੀ।ਉਨ੍ਹਾਂ ਦੱਸਿਆ ਕਿ ਇਕੱਤਰਤਾ ’ਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਮੋਹਣ ਸਿੰਘ, ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ, ਬਾਬਾ ਇੰਦਰਜੀਤ ਸਿੰਘ ਰਕਬੇਵਾਲੇ, ਬਾਬਾ ਬਿਸ਼ਨ ਸਿੰਘ ਤਰਨਾ ਦਲ ਬਾਬਾ ਬਕਾਲਾ, ਸ਼੍ਰੋਮਣੀ ਕਮੇਟੀ ਮੈਂਬਰ ਸ. ਰਣਧੀਰ ਸਿੰਘ ਚੀਮਾ ਦੀਆਂ ਤਸਵੀਰਾਂ ਕੇਂਦਰੀ ਸਿੱਖ ਅਜਾਇਬ ਘਰ ਵਿਚ ਲਗਾਉਣ ਦੀ ਵੀ ਪ੍ਰਵਾਨਗੀ ਦਿੱਤੀ ਗਈ ਹੈ। ਇਕੱਤਰਤਾ ਦੀ ਆਰੰਭਤਾ ਮੌਕੇ ਸਿੰਘ ਸਾਹਿਬ ਗਿਆਨੀ ਮੋਹਣ ਸਿੰਘ, ਬਾਬਾ ਇੰਦਰਜੀਤ ਸਿੰਘ ਰਕਬੇਵਾਲੇ, ਸਾਬਕਾ ਮੈਂਬਰ ਸ. ਮੇਜਰ ਸਿੰਘ ਸਵੱਦੀ, ਕਥਾਵਾਚਕ ਗਿਆਨੀ ਪਿੰਦਰਪਾਲ ਸਿੰਘ ਦੇ ਪਿਤਾ ਸ. ਹਰਦਿਆਲ ਸਿੰਘ ਅਤੇ ਪੰੁਛ (ਕਸ਼ਮੀਰ) ’ਚ ਹਮਲੇ ਦੌਰਾਨ ਮਾਰੇ ਗਏ 4 ਸਿੱਖਾਂ ਸਬੰਧੀ ਸ਼ੋਕ ਮਤਾ ਪੜ੍ਹਿਆ ਗਿਆ ਅਤੇ ਮੂਲਮੰਤਰ ਤੇ ਗੁਰਮੰਤਰ ਦੇ ਜਾਪ ਕਰਕੇ ਸ਼ਰਧਾਜਲੀ ਦਿੱਤੀ ਗਈ।

ਇਹ ਵੀ ਪੜ੍ਹੋ  ਪੰਜਾਬ ਦੇ 5 ਸਰਹੱਦੀ ਜ਼ਿਲਿ੍ਆਂ ਦੇ ਸਕੂਲਾਂ ਅੱਜ ਵੀ ਬੰਦ, ਰਾਤ ਨੂੰ ਦੇਖੇ ਗਏ ‘ਡਰੋਨ’

ਇਕੱਤਰਤਾ ’ਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੋਂ ਇਲਾਵਾ ਸੀਨੀਅਰ ਮੀਤ ਪ੍ਰਧਾਨ ਸ. ਰਘੂਜੀਤ ਸਿੰਘ ਵਿਰਕ, ਜੂਨੀਅਰ ਮੀਤ ਪ੍ਰਧਾਨ ਸ. ਬਲਦੇਵ ਸਿੰਘ ਕਲਿਆਣ, ਜਨਰਲ ਸਕੱਤਰ ਸ. ਸ਼ੇਰ ਸਿੰਘ ਮੰਡਵਾਲਾ, ਅੰਤ੍ਰਿੰਗ ਕਮੇਟੀ ਮੈਂਬਰ ਸ. ਅਮਰੀਕ ਸਿੰਘ ਵਿਛੋਆ, ਸ. ਸੁਰਜੀਤ ਸਿੰਘ ਤੁਗਲਵਾਲ, ਸ. ਪਰਮਜੀਤ ਸਿੰਘ ਖ਼ਾਲਸਾ, ਸ. ਸੁਰਜੀਤ ਸਿੰਘ ਗੜ੍ਹੀ, ਸ. ਦਲਜੀਤ ਸਿੰਘ ਭਿੰਡਰ, ਸ. ਸੁਖਹਰਪ੍ਰੀਤ ਸਿੰਘ ਰੋਡੇ, ਸ. ਰਵਿੰਦਰ ਸਿੰਘ ਖ਼ਾਲਸਾ, ਸ. ਜਸਵੰਤ ਸਿੰਘ ਪੁੜੈਣ, ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ, ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਸ. ਗੁਰਮੀਤ ਸਿੰਘ ਬੂਹ, ਓਐਸਡੀ ਸ. ਸਤਬੀਰ ਸਿੰਘ ਧਾਮੀ, ਸਕੱਤਰ ਸ. ਪ੍ਰਤਾਪ ਸਿੰਘ, ਇੰਜੀ: ਸੁਖਮਿੰਦਰ ਸਿੰਘ, ਵਧੀਕ ਸਕੱਤਰ ਸ. ਗੁਰਿੰਦਰ ਸਿੰਘ ਮਥਰੇਵਾਲ, ਸ. ਤੇਜਿੰਦਰ ਸਿੰਘ ਪੱਡਾ, ਨਿੱਜੀ ਸਕੱਤਰ ਸ. ਸ਼ਾਹਬਾਜ਼ ਸਿੰਘ, ਮੀਤ ਸਕੱਤਰ ਸ. ਕੁਲਦੀਪ ਸਿੰਘ ਰੋਡੇ, ਸ. ਜਸਵਿੰਦਰ ਸਿੰਘ ਜੱਸੀ, ਸ. ਗੁਰਨਾਮ ਸਿੰਘ, ਸ. ਬਲਵਿੰਦਰ ਸਿੰਘ ਖੈਰਾਬਾਦ, ਸ. ਹਰਭਜਨ ਸਿੰਘ ਵਕਤਾ, ਕਾਨੂੰਨੀ ਸਲਾਹਕਾਰ ਸ. ਅਮਨਬੀਰ ਸਿੰਘ ਸਿਆਲੀ, ਐਕਸੀਅਨ ਸ. ਜਤਿੰਦਰਪਾਲ ਸਿੰਘ, ਸ. ਅਮਨਦੀਪ ਸਿੰਘ, ਇੰਚਾਰਜ ਸ. ਅਜਜ਼ਾਦਦੀਪ ਸਿੰਘ, ਸ. ਮੇਜਰ ਸਿੰਘ, ਸ. ਗੁਰਮੇਜ ਸਿੰਘ, ਸ. ਮਲਕੀਤ ਸਿੰਘ ਆਦਿ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ