Home Blog Page 745

ਮਜੀਠੀਆ ਦੇ ਬਿਆਨ ਤੋਂ ਲੱਗਦਾ ਹੈ ਕਿ ਉਹ ਦੋਸ਼ੀਆਂ ਨੂੰ ਜਾਣਦੇ ਹਨ ਜਾਂ ਉਹ ਸਫ਼ੇਦ ਝੂਠ ਬੋਲ ਰਹੇ ਹਨ – ਕੰਗ

0

👉ਸੰਸਦ ਮੈਂਬਰ ਮਲਵਿੰਦਰ ਕੰਗ ਨੇ ਬਿਕਰਮ ਮਜੀਠੀਆ ਦੇ ਬਿਆਨ ‘ਤੇ ਉਠਾਏ ਸਵਾਲ, ਪੁੱਛਿਆ – ਉਨ੍ਹਾਂ ਨੂੰ ਕਿਵੇਂ ਪਤਾ ਕਿ ਦੋਸ਼ੀ ਅਸਲੀ ਹਨ ਜਾਂ ਨਕਲੀ?
👉ਕੰਗ ਨੇ ਕਿਹਾ- ਜੇਕਰ ਅਸਲ ਦੋਸ਼ੀਆਂ ਬਾਰੇ ਜਾਣਕਾਰੀ ਹੈ ਤਾਂ ਪੁਲਿਸ ਨੂੰ ਦੱਸੋ, ਇਸ ਤਰ੍ਹਾਂ ਜਨਤਾ ਨੂੰ ਗੁੰਮਰਾਹ ਨਾ ਕਰੋ
Chandigarh News:ਮਜੀਠਾ ਵਿੱਚ ਨਕਲੀ ਸ਼ਰਾਬ ਪੀਣ ਕਾਰਨ 14 ਲੋਕਾਂ ਦੀ ਮੌਤ ‘ਤੇ ਅਕਾਲੀ ਦਲ ਦੇ ਆਗੂ ਵਿਕਰਮ ਮਜੀਠੀਆ ਵੱਲੋਂ ਮੁੱਖ ਦੋਸ਼ੀ ਬਾਰੇ ਦਿੱਤੇ ਗਏ ਬਿਆਨ ‘ਤੇ ਆਮ ਆਦਮੀ ਪਾਰਟੀ ਦੇ ਆਗੂ ਅਤੇ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਸਵਾਲ ਉਠਾਏ ਅਤੇ ਮਜੀਠੀਆ ‘ਤੇ ਰਾਜਨੀਤੀ ਕਰਨ ਦਾ ਦੋਸ਼ ਲਗਾਇਆ।

ਇਹ ਵੀ ਪੜ੍ਹੋ  ਜੰਗਬੰਦੀ ਦੇ ਨਾਂ ‘ਤੇ ਫ਼ੌਜ ਦੇ ਹੱਥ ਬੰਨ੍ਹੇ ਗਏ, ਦੇਸ਼ ਜਵਾਬ ਚਾਹੁੰਦਾ ਹੈ: ਮੋਦੀ ਸਰਕਾਰ ਦੇ ਫ਼ੈਸਲੇ ‘ਤੇ ਉੱਠੇ ਸਿੱਧੇ ਸਵਾਲ” – ਮਨੀਸ਼ ਸਿਸੋਦੀਆ

ਕੰਗ ਨੇ ਸਵਾਲ ਕੀਤਾ ਕਿ ਪੰਜਾਬ ਪੁਲਿਸ ਵੱਲੋਂ ਜਿਹੜੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਉਨ੍ਹਾਂ ਬਾਰੇ ਵਿਕਰਮ ਮਜੀਠੀਆ ਨੂੰ ਕਿਵੇਂ ਪਤਾ ਲੱਗਾ ਕਿ ਉਹ ਅਸਲੀ ਹਨ ਜਾਂ ਨਕਲੀ। ਉਨ੍ਹਾਂ ਕਿਹਾ ਕਿ ਜਿਸ ਭਰੋਸੇ ਨਾਲ ਉਹ ਇਹ ਦਾਅਵਾ ਕਰ ਰਹੇ ਹਨ, ਉਸ ਤੋਂ ਲੱਗਦਾ ਹੈ ਕਿ ਜਾਂ ਤਾਂ ਉਨ੍ਹਾਂ ਦੀ ਦੋਸ਼ੀਆਂ ਨਾਲ ਚੰਗੀ ਜਾਣ-ਪਛਾਣ ਹੈ ਜਾਂ ਉਹ ਸਰਾਸਰ ਝੂਠ ਬੋਲ ਰਹੇ ਹਨ।ਕੰਗ ਨੇ ਕਿਹਾ ਕਿ ਜੇਕਰ ਮਜੀਠੀਆ ਨੂੰ ਲੱਗਦਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਦੋਸ਼ੀ ਗ਼ਲਤ ਹਨ ਤਾਂ ਉਨ੍ਹਾਂ ਨੂੰ ਅਸਲ ਦੋਸ਼ੀ ਦਾ ਨਾਮ ਪੁਲਿਸ ਨੂੰ ਦੱਸਣਾ ਚਾਹੀਦਾ ਹੈ।

ਇਹ ਵੀ ਪੜ੍ਹੋ  ਜ਼ਹਿਰੀਲੀ ਸ਼ਰਾਬ ਨਾਲ ਮੌਤਾਂ ਦਾ ਮਾਮਲਾ; CM Mann ਪੁੱਜੇ ਮਜੀਠਾ, DSP ਤੇ SHO ਮੁਅੱਤਲ,10 ਗ੍ਰਿਫਤਾਰ

ਉਹ ਅਜਿਹੇ ਬਿਆਨ ਦੇ ਕੇ ਲੋਕਾਂ ਨੂੰ ਗੁੰਮਰਾਹ ਨਾ ਕਰਨ। ਕੰਗ ਨੇ ਕਿਹਾ ਕਿ ਹੁਣ ਇੰਨਾ ਵੱਡਾ ਦਾਅਵਾ ਕਰਨ ਤੋਂ ਬਾਅਦ, ਜੇਕਰ ਮਜੀਠੀਆ ਮੁੱਖ ਦੋਸ਼ੀ ਦਾ ਨਾਂ ਨਹੀਂ ਦੱਸਦੇ ਹਨ, ਤਾਂ ਇਸ ਦਾ ਮਤਲਬ ਹੈ ਕਿ ਉਹ ਅਪਰਾਧੀਆਂ ਨੂੰ ਰਾਜਨੀਤਿਕ ਸੁਰੱਖਿਆ ਦੇ ਰਹੇ ਹਨ।’ਆਪ’ ਸੰਸਦ ਮੈਂਬਰ ਨੇ ਕਿਹਾ ਕਿ ਇਸ ਵਿੱਚ ਕੋਈ ਸ਼ੱਕ ਨਹੀਂ ਹੈ ਕਿ ਵਿਕਰਮ ਮਜੀਠੀਆ ਅਸਲ ਦੋਸ਼ੀਆਂ ਬਾਰੇ ਜਾਣਦੇ ਹਨ ਕਿਉਂਕਿ ਉਨ੍ਹਾਂ ਦਾ ਨਾਂ ਪਹਿਲਾਂ ਵੀ ਕਈ ਨਸ਼ਾ ਤਸਕਰਾਂ ਨਾਲ ਜੁੜਿਆ ਰਿਹਾ ਹੈ। ਉਨ੍ਹਾਂ ਦੇ ਬਿਆਨ ਤੋਂ ਬਾਅਦ, ਇੱਥੇ ਇੱਕ ਵੱਡਾ ਸਵਾਲ ਉੱਠਦਾ ਹੈ ਕਿ ਕੀ ਉਹ ਖ਼ੁਦ ਵੀ ਇਸ ਘਟਨਾ ਵਿੱਚ ਸ਼ਾਮਲ ਤਾਂ ਨਹੀਂ ਹਨ?

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਸ਼੍ਰੋਮਣੀ ਕਮੇਟੀ ਭਾਈ ਬਲਵੰਤ ਸਿੰਘ ਰਾਜੋਆਣਾ ਬਾਰੇ ਪਟੀਸ਼ਨ ਸਬੰਧੀ ਆਮ ਰਾਏ ਬਣਾਉਣ ਲਈ ਯਤਨਸ਼ੀਲ- ਐਡਵੋਕੇਟ ਧਾਮੀ

0

👉ਪੂੰਛ ’ਚ ਮਾਰੇ ਗਏ 4 ਸਿੱਖਾਂ ਦੇ ਪਰਿਵਾਰਾਂ ਨੂੰ 5-5 ਲੱਖ ਰੁਪਏ ਦੇਵੇਗੀ ਸ਼੍ਰੋਮਣੀ ਕਮੇਟੀ
Amritsar News:ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਭਾਈ ਬਲਵੰਤ ਸਿੰਘ ਰਾਜੋਆਣਾ ਸਬੰਧੀ ਪਾਈ ਪਟੀਸ਼ਨ ਬਾਰੇ ਵਿਚਾਰ ਕਰਕੇ ਜਲਦ ਫੈਸਲਾ ਲੈਣ ਦਾ ਐਲਾਨ ਕੀਤਾ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ’ਚ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ’ਚ ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਨਾਂ ਲਿਖੀ ਤਿੰਨ ਸਫ਼ਿਆਂ ਦੀ ਚਿੱਠੀ ’ਤੇ ਗੰਭੀਰ ਵਿਚਾਰ ਕਰਦਿਆਂ ਇਸ ਕੌਮੀ ਮਸਲੇ ਦੀ ਸੰਜੀਦਗੀ ਅਨੁਸਾਰ ਜਲਦ ਫੈਸਲਾ ਲੈਣ ਦੀ ਵਚਨਬੱਧਤਾ ਪ੍ਰਗਟਾਈ। ਇਕੱਤਰਤਾ ਬਾਅਦ ਪੱਤਰਕਾਰਾਂ ਨਾਲ ਗੱਲ ਕਰਦਿਆਂ ਐਡਵੋਕੇਟ ਧਾਮੀ ਨੇ ਕਿਹਾ ਕਿ ਭਾਈ ਰਾਜੋਆਣਾ ਨੇ SGPC ਨੂੰ ਇੱਕ ਵਿਸਥਾਰਤ ਚਿੱਠੀ ਲਿਖੀ ਹੈ, ਜਿਸ ਵਿਚ ਉਨ੍ਹਾਂ ਨੇ ਸਰਕਾਰਾਂ ਵੱਲੋਂ ਸਿੱਖਾਂ ਨਾਲ ਕੀਤੇ ਜਾ ਰਹੇ ਵਿਤਕਰੇ ਦਾ ਜ਼ਿਕਰ ਕੀਤਾ ਹੈ। ਇਸ ਪੱਤਰ ਵਿਚ ਭਾਈ ਰਾਜੋਆਣਾ ਨੇ ਸ਼੍ਰੋਮਣੀ ਕਮੇਟੀ ਵੱਲੋਂ ਉਨ੍ਹਾਂ ਸਬੰਧੀ ਪਾਈ ਪਟੀਸ਼ਨ ਵਾਪਸ ਲੈਣ ਦਾ ਵੀ ਜ਼ਿਕਰ ਕੀਤਾ ਹੈ।ਉਨ੍ਹਾਂ ਕਿਹਾ ਕਿ ਇਹ ਕੌਮੀ ਮਾਮਲਾ ਹੈ, ਜਿਸ ਸਬੰਧੀ ਸ਼੍ਰੋਮਣੀ ਕਮੇਟੀ ਸਿੱਖ ਪੰਥ ਦੀਆਂ ਨੁਮਾਇੰਦਾ ਜਥੇਬੰਦੀਆਂ, ਨਿਹੰਗ ਸਿੰਘਾਂ ਤੇ ਟਕਸਾਲਾਂ ਨਾਲ ਇਕੱਤਰਤਾਵਾਂ ਕਰਕੇ ਕੌਮੀ ਰਾਏ ਬਣਾਉਣ ਲਈ ਯਤਨਸ਼ੀਲ ਹੈ। ਇਸ ਸਬੰਧ ਵਿਚ ਪਹਿਲਾਂ ਦੋ ਮੀਟਿੰਗਾਂ ਹੋ ਚੁੱਕੀਆਂ ਹਨ ਅਤੇ 17 ਮਈ ਨੂੰ ਚੰਡੀਗੜ੍ਹ ਵਿਖੇ ਸਿੱਖ ਜੱਜਾਂ ਅਤੇ ਵਕੀਲਾਂ ਨਾਲ ਇਕੱਤਰਤਾ ਹੋਵੇਗੀ। ਇਸ ਮਗਰੋਂ ਨੁਮਾਇੰਦਾ ਪੰਥਕ ਇਕੱਠ ਸੱਦ ਕੇ ਪੰਥਕ ਭਾਵਨਾਵਾਂ ਅਨੁਸਾਰ ਫੈਸਲਾ ਲਿਆ ਜਾਵੇਗਾ।

ਇਹ ਵੀ ਪੜ੍ਹੋ  ਜ਼ਹਿਰੀਲੀ ਸ਼ਰਾਬ ਨਾਲ ਮੌਤਾਂ ਦਾ ਮਾਮਲਾ; CM Mann ਪੁੱਜੇ ਮਜੀਠਾ, DSP ਤੇ SHO ਮੁਅੱਤਲ,10 ਗ੍ਰਿਫਤਾਰ

ਇਕੱਤਰਤਾ ਦੌਰਾਨ ਲਏ ਗਏ ਹੋਰ ਫੈਸਲਿਆਂ ਬਾਰੇ ਜਾਣਕਾਰੀ ਦਿੰਦਿਆਂ ਐਡਵੋਕੇਟ ਧਾਮੀ ਨੇ ਕਿਹਾ ਕਿ ਬੀਤੇ ਦਿਨੀਂ ਪੂੰਛ, ਜੰਮੂ ’ਚ ਹਮਲੇ ਦੌਰਾਨ ਮਾਰੇ ਗਏ ਸਿੱਖਾਂ ਦੇ ਪਰਿਵਾਰਾਂ ਨੂੰ 5-5 ਲੱਖ ਰੁਪਏ ਸਹਾਇਤਾ ਦੇਣ ਦਾ ਫੈਸਲਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਸਮਾਂ ਪੀੜਤ ਪਰਿਵਾਰਾਂ ਲਈ ਬੇਹੱਦ ਦੁਖਦਾਈ ਹੈ ਅਤੇ ਸ਼੍ਰੋਮਣੀ ਕਮੇਟੀ ਉਨ੍ਹਾਂ ਦੀ ਹਰ ਸੰਭਵ ਸਹਾਇਤਾ ਕਰੇਗੀ। ਇਕ ਹੋਰ ਫੈਸਲੇ ਬਾਰੇ ਜਾਣਕਾਰੀ ਦਿੰਦਿਆਂ ਐਡਵੋਕੇਟ ਧਾਮੀ ਨੇ ਕਿਹਾ ਕਿ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਤੋਂ ਬਾਬਾ ਅਟਲ ਰਾਏ ਸਾਹਿਬ ਤਕ ਸਾਹਿਬ ਦੇ ਰਸਤੇ ਦਾ ਸੁੰਦਰੀਕਰਨ ਕੀਤਾ ਜਾਵੇਗਾ। ਇਥੇ ਦੋਹੀਂ ਪਾਸੀਂ ਖ਼ੂਬਸੂਰਤ ਦਰੱਖ਼ਤ ਲਗਾਏ ਜਾਣਗੇ, ਤਾਂ ਜੋ ਸੰਗਤ ਨੂੰ ਹਰਿਆਵਲ ਭਰਪੂਰ ਤੇ ਛਾਂਦਾਰ ਵਾਤਾਵਰਨ ਮਿਲ ਸਕੇ। ਇਸ ਦੀ ਸੇਵਾ ਬਾਬਾ ਕਸ਼ਮੀਰ ਸਿੰਘ ਭੂਰੀਵਾਲਿਆਂ ਪਾਸੋਂ ਕਰਵਾਈ ਜਾਵੇਗੀ।ਉਨ੍ਹਾਂ ਦੱਸਿਆ ਕਿ ਇਕੱਤਰਤਾ ’ਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਮੋਹਣ ਸਿੰਘ, ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ, ਬਾਬਾ ਇੰਦਰਜੀਤ ਸਿੰਘ ਰਕਬੇਵਾਲੇ, ਬਾਬਾ ਬਿਸ਼ਨ ਸਿੰਘ ਤਰਨਾ ਦਲ ਬਾਬਾ ਬਕਾਲਾ, ਸ਼੍ਰੋਮਣੀ ਕਮੇਟੀ ਮੈਂਬਰ ਸ. ਰਣਧੀਰ ਸਿੰਘ ਚੀਮਾ ਦੀਆਂ ਤਸਵੀਰਾਂ ਕੇਂਦਰੀ ਸਿੱਖ ਅਜਾਇਬ ਘਰ ਵਿਚ ਲਗਾਉਣ ਦੀ ਵੀ ਪ੍ਰਵਾਨਗੀ ਦਿੱਤੀ ਗਈ ਹੈ। ਇਕੱਤਰਤਾ ਦੀ ਆਰੰਭਤਾ ਮੌਕੇ ਸਿੰਘ ਸਾਹਿਬ ਗਿਆਨੀ ਮੋਹਣ ਸਿੰਘ, ਬਾਬਾ ਇੰਦਰਜੀਤ ਸਿੰਘ ਰਕਬੇਵਾਲੇ, ਸਾਬਕਾ ਮੈਂਬਰ ਸ. ਮੇਜਰ ਸਿੰਘ ਸਵੱਦੀ, ਕਥਾਵਾਚਕ ਗਿਆਨੀ ਪਿੰਦਰਪਾਲ ਸਿੰਘ ਦੇ ਪਿਤਾ ਸ. ਹਰਦਿਆਲ ਸਿੰਘ ਅਤੇ ਪੰੁਛ (ਕਸ਼ਮੀਰ) ’ਚ ਹਮਲੇ ਦੌਰਾਨ ਮਾਰੇ ਗਏ 4 ਸਿੱਖਾਂ ਸਬੰਧੀ ਸ਼ੋਕ ਮਤਾ ਪੜ੍ਹਿਆ ਗਿਆ ਅਤੇ ਮੂਲਮੰਤਰ ਤੇ ਗੁਰਮੰਤਰ ਦੇ ਜਾਪ ਕਰਕੇ ਸ਼ਰਧਾਜਲੀ ਦਿੱਤੀ ਗਈ।

ਇਹ ਵੀ ਪੜ੍ਹੋ  ਪੰਜਾਬ ਦੇ 5 ਸਰਹੱਦੀ ਜ਼ਿਲਿ੍ਆਂ ਦੇ ਸਕੂਲਾਂ ਅੱਜ ਵੀ ਬੰਦ, ਰਾਤ ਨੂੰ ਦੇਖੇ ਗਏ ‘ਡਰੋਨ’

ਇਕੱਤਰਤਾ ’ਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੋਂ ਇਲਾਵਾ ਸੀਨੀਅਰ ਮੀਤ ਪ੍ਰਧਾਨ ਸ. ਰਘੂਜੀਤ ਸਿੰਘ ਵਿਰਕ, ਜੂਨੀਅਰ ਮੀਤ ਪ੍ਰਧਾਨ ਸ. ਬਲਦੇਵ ਸਿੰਘ ਕਲਿਆਣ, ਜਨਰਲ ਸਕੱਤਰ ਸ. ਸ਼ੇਰ ਸਿੰਘ ਮੰਡਵਾਲਾ, ਅੰਤ੍ਰਿੰਗ ਕਮੇਟੀ ਮੈਂਬਰ ਸ. ਅਮਰੀਕ ਸਿੰਘ ਵਿਛੋਆ, ਸ. ਸੁਰਜੀਤ ਸਿੰਘ ਤੁਗਲਵਾਲ, ਸ. ਪਰਮਜੀਤ ਸਿੰਘ ਖ਼ਾਲਸਾ, ਸ. ਸੁਰਜੀਤ ਸਿੰਘ ਗੜ੍ਹੀ, ਸ. ਦਲਜੀਤ ਸਿੰਘ ਭਿੰਡਰ, ਸ. ਸੁਖਹਰਪ੍ਰੀਤ ਸਿੰਘ ਰੋਡੇ, ਸ. ਰਵਿੰਦਰ ਸਿੰਘ ਖ਼ਾਲਸਾ, ਸ. ਜਸਵੰਤ ਸਿੰਘ ਪੁੜੈਣ, ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ, ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਸ. ਗੁਰਮੀਤ ਸਿੰਘ ਬੂਹ, ਓਐਸਡੀ ਸ. ਸਤਬੀਰ ਸਿੰਘ ਧਾਮੀ, ਸਕੱਤਰ ਸ. ਪ੍ਰਤਾਪ ਸਿੰਘ, ਇੰਜੀ: ਸੁਖਮਿੰਦਰ ਸਿੰਘ, ਵਧੀਕ ਸਕੱਤਰ ਸ. ਗੁਰਿੰਦਰ ਸਿੰਘ ਮਥਰੇਵਾਲ, ਸ. ਤੇਜਿੰਦਰ ਸਿੰਘ ਪੱਡਾ, ਨਿੱਜੀ ਸਕੱਤਰ ਸ. ਸ਼ਾਹਬਾਜ਼ ਸਿੰਘ, ਮੀਤ ਸਕੱਤਰ ਸ. ਕੁਲਦੀਪ ਸਿੰਘ ਰੋਡੇ, ਸ. ਜਸਵਿੰਦਰ ਸਿੰਘ ਜੱਸੀ, ਸ. ਗੁਰਨਾਮ ਸਿੰਘ, ਸ. ਬਲਵਿੰਦਰ ਸਿੰਘ ਖੈਰਾਬਾਦ, ਸ. ਹਰਭਜਨ ਸਿੰਘ ਵਕਤਾ, ਕਾਨੂੰਨੀ ਸਲਾਹਕਾਰ ਸ. ਅਮਨਬੀਰ ਸਿੰਘ ਸਿਆਲੀ, ਐਕਸੀਅਨ ਸ. ਜਤਿੰਦਰਪਾਲ ਸਿੰਘ, ਸ. ਅਮਨਦੀਪ ਸਿੰਘ, ਇੰਚਾਰਜ ਸ. ਅਜਜ਼ਾਦਦੀਪ ਸਿੰਘ, ਸ. ਮੇਜਰ ਸਿੰਘ, ਸ. ਗੁਰਮੇਜ ਸਿੰਘ, ਸ. ਮਲਕੀਤ ਸਿੰਘ ਆਦਿ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਪੰਜਾਬ ਸਰਕਾਰ ਸੂਬੇ ਦੇ ਹੱਕਾਂ ਦੀ ਡੱਟ ਕੇ ਕਰ ਰਹੀ ਹੈ ਰਾਖੀ: ਕੈਬਨਿਟ ਮੰਤਰੀ ਬਲਜੀਤ ਕੌਰ

0

👉ਕੈਬਨਿਟ ਮੰਤਰੀ ਬਲਜੀਤ ਕੌਰ ਨੇ ਲਗਾਤਾਰ ਦੂਜੇ ਦਿਨ ਮਲੋਟ ਸ਼ਹਿਰ ਦੇ ਬਾਜ਼ਾਰ ‘ਚ ਪਹੁੰਚ ਕੇ ਸੁਣੇ ਲੋਕ ਮਸਲੇ ਅਤੇ ਵਿਕਾਸ ਕੰਮਾਂ ਦਾ ਜਾਇਜਾ ਲੈਣ ਲਈ ਹਲਕੇ ਦੇ ਪਿੰਡਾਂ ਦੀਆਂ ਪੰਚਾਇਤਾਂ ਨਾਲ ਕੀਤੀ ਮੀਟਿੰਗ
Malout News:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਹੱਕਾਂ ਦੀ ਡੱਟ ਕੇ ਰਾਖੀ ਕਰ ਰਹੀ ਹੈ ਅਤੇ ਕਿਸੇ ਵੀ ਕੀਮਤ ‘ਤੇ ਪੰਜਾਬ ਦੇ ਪਾਣੀਆਂ ‘ਤੇ ਕਿਸੇ ਨੂੰ ਵੀ ਡਾਕਾ ਨਹੀਂ ਮਾਰਨ ਦਿੱਤਾ ਜਾਵੇਗਾ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਮਲੋਟ ਸ਼ਹਿਰ ਦੇ ਬਾਜ਼ਾਰ ਵਿੱਚ ਲਗਾਤਾਰ ਦੂਜੇ ਦਿਨ ਲੋਕ ਮਸਲੇ ਸੁਣਨ ਲਈ ਰੱਖੀ ਮੀਟਿੰਗ ਦੌਰਾਨ ਕੀਤਾ।

ਇਹ ਵੀ ਪੜ੍ਹੋ  ਹਰਪਾਲ ਸਿੰਘ ਚੀਮਾ ਨੇ ਕਿਹਾ, ਦੋਸ਼ੀਆਂ ਨੂੰ ਬਖ਼ਸ਼ਣ ਦਾ ਸਵਾਲ ਹੀ ਨਹੀਂ, ਸਾਰਿਆਂ ਵਿਰੁੱਧ ਕੀਤੀ ਜਾਵੇਗੀ ਸਖ਼ਤ ਕਾਰਵਾਈ

ਲੋਕ ਮਿਲਣੀ ਦੌਰਾਨ ਕੈਬਨਟ ਮੰਤਰੀ ਨੇ ਦੁਕਾਨਦਾਰਾਂ ਅਤੇ ਹੋਰਨਾਂ ਲੋਕਾਂ ਦੇ ਜ਼ਿਆਦਾਤਰ ਮਸਲੇ ਅਤੇ ਸ਼ਿਕਾਇਤਾਂ ਮੌਕੇ ‘ਤੇ ਹੀ ਹੱਲ ਕਰਦਿਆਂ ਅਧਿਕਾਰੀਆਂ ਨੂੰ ਹਦਾਇਤ ਵੀ ਕੀਤੀ ਕਿ ਲੋਕਾਂ ਨੂੰ ਜ਼ਿੰਮੇਵਾਰੀ ਨਾਲ ਸਮਾਂਬੱਧ ਅਤੇ ਜਵਾਬਦੇਹ ਪ੍ਰਸ਼ਾਸਨਿਕ ਸੇਵਾਵਾਂ ਮੁਹੱਈਆ ਕਰਵਾਈਆਂ ਜਾਣ। ਇਸ ਤਰ੍ਹਾਂ ਮੰਤਰੀ ਡਾ. ਬਲਜੀਤ ਕੌਰ ਵੱਲੋਂ ਵਿਕਾਸ ਕੰਮਾਂ ਦਾ ਜਾਇਜ਼ਾ ਲੈਣ ਲਈ ਹਲਕੇ ਦੇ ਪਿੰਡਾਂ ਦੀਆਂ ਪੰਚਾਇਤਾਂ ਦੇ ਨੁਮਾਇੰਦਿਆਂ ਨਾਲ ਵੀ ਮੀਟਿੰਗ ਕੀਤੀ।ਇਸ ਮੌਕੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਕੇਂਦਰ ਅਤੇ ਹਰਿਆਣਾ ਦੀਆਂ ਭਾਜਪਾ ਦੀ ਅਗਵਾਈ ਵਾਲੀਆਂ ਸਰਕਾਰਾਂ ਪੰਜਾਬ ਦਾ ਵਡਮੁੱਲਾ ਪਾਣੀ ਬੀਬੀਐਮਬੀ ਜ਼ਰੀਏ ਲੁੱਟਣਾ ਚਾਹੁੰਦੀਆਂ ਹਨ ਪਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਉਹਨਾਂ ਦੀ ਸਾਰੀ ਕੈਬਨਿਟ ਇਸ ਲੁੱਟ ਦਾ ਡੱਟ ਕੇ ਵਿਰੋਧ ਕਰ ਰਹੇ ਹਨ।

ਇਹ ਵੀ ਪੜ੍ਹੋ  ਜ਼ਹਿਰੀਲੀ ਸ਼ਰਾਬ ਨਾਲ ਮੌਤਾਂ ਦਾ ਮਾਮਲਾ; CM Mann ਪੁੱਜੇ ਮਜੀਠਾ, DSP ਤੇ SHO ਮੁਅੱਤਲ,10 ਗ੍ਰਿਫਤਾਰ

ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਖੁਦ ਨੰਗਲ ਡੈਮ ‘ਤੇ ਪਹੁੰਚ ਕੇ ਬੀਐਮਬੀ ਦੇ ਅਧਿਕਾਰੀਆਂ ਨੂੰ ਹਰਿਆਣਾ ਨੂੰ ਵਾਧੂ ਪਾਣੀ ਛੱਡਣ ਤੋਂ ਵਰਜ ਰਹੇ ਹਨ ਅਤੇ ਨਾਲ ਹੀ ਪੰਜਾਬ ਸਰਕਾਰ ਦੇ ਹੋਰ ਮੰਤਰੀ ਵੀ ਲਗਾਤਾਰ ਸੂਬੇ ਦੇ ਹੱਕਾਂ ਲਈ ਧਰਨਾ ਦੇ ਰਹੇ ਹਨ।ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਦੇ ਪਾਣੀਆਂ ‘ਤੇ ਡਾਕਾ ਪੈਣ ਨਾਲ ਮਲੋਟ ਵਰਗੇ ਹਲਕੇ ਜੋ ਕਿ ਨਹਿਰਾਂ ਦੀਆਂ ਟੇਲਾਂ ਤੇ ਪੈਂਦੇ ਹਨ ਬੁਰੀ ਤਰ੍ਹਾਂ ਪ੍ਰਭਾਵਿਤ ਹੋਣਗੇ। ਉਹਨਾਂ ਕਿਹਾ ਕਿ ਜੇਕਰ ਖੇਤੀਬਾੜੀ ਲਈ ਪੰਜਾਬ ਨੂੰ ਲੋੜੀਦਾ ਨਹਿਰੀ ਪਾਣੀ ਨਾ ਮਿਲਿਆ ਤਾਂ ਇਥੋਂ ਦੀ ਉਪਜਾਊ ਧਰਤੀ ਮਾਰੂਥਲ ਵੀ ਬਣ ਸਕਦੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਜੰਗਬੰਦੀ ਦੇ ਨਾਂ ‘ਤੇ ਫ਼ੌਜ ਦੇ ਹੱਥ ਬੰਨ੍ਹੇ ਗਏ, ਦੇਸ਼ ਜਵਾਬ ਚਾਹੁੰਦਾ ਹੈ: ਮੋਦੀ ਸਰਕਾਰ ਦੇ ਫ਼ੈਸਲੇ ‘ਤੇ ਉੱਠੇ ਸਿੱਧੇ ਸਵਾਲ” – ਮਨੀਸ਼ ਸਿਸੋਦੀਆ

0

👉ਜੰਗਬੰਦੀ ਦੇ ਫ਼ੈਸਲੇ ਤੋਂ ਉੱਠੇ ਗਏ ਗੰਭੀਰ ਸਵਾਲ – ਮਨੀਸ਼ ਸਿਸੋਦੀਆ
ChandigarhNews:ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਪਾਰਟੀ ਦੇ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਨੇ ਪਹਿਲਗਾਮ ਹਮਲੇ ਅਤੇ ਅਚਾਨਕ ਹੋਈ ਜੰਗਬੰਦੀ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਤੇ ਕਈ ਗੰਭੀਰ ਸਵਾਲ ਚੁੱਕੇ ਅਤੇ ਜੰਗਬੰਦੀ ਤੋਂ ਪੈਦਾ ਹੋਏ ਸਵਾਲਾਂ ਅਤੇ ਸ਼ੰਕਿਆਂ ‘ਤੇ ਉਨ੍ਹਾਂ ਤੋਂ ਸਪੱਸ਼ਟੀਕਰਨ ਦੀ ਮੰਗ ਕੀਤੀ।
ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦਫ਼ਤਰ ਵਿੱਚ ਇੱਕ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਮਨੀਸ਼ ਸਿਸੋਦੀਆ ਨੇ ਕਿਹਾ ਕਿ 22 ਅਪ੍ਰੈਲ ਨੂੰ ਪਹਿਲਗਾਮ ਅੱਤਵਾਦੀ ਹਮਲੇ ਤੋਂ ਬਾਅਦ ਪੂਰੇ ਦੇਸ਼ ਦੇ ਲੋਕਾਂ ਵਿੱਚ ਭਾਰੀ ਗੁੱਸਾ ਸੀ। ਉਸ ਤੋਂ ਬਾਅਦ, ਭਾਰਤੀ ਫ਼ੌਜ ਨੇ 7 ਮਈ ਨੂੰ ਆਪ੍ਰੇਸ਼ਨ ਸਿੰਦੂਰ ਨੂੰ ਸਫਲਤਾਪੂਰਵਕ ਅੰਜਾਮ ਦਿੱਤਾ ਅਤੇ ਪਾਕਿਸਤਾਨ ਵਿੱਚ ਅੱਤਵਾਦੀ ਟਿਕਾਣਿਆਂ ਨੂੰ ਤਬਾਹ ਕਰ ਦਿੱਤਾ। ਫਿਰ ਦੇਸ਼ ਦੇ ਲੋਕਾਂ ਦੇ ਮਨਾਂ ਵਿੱਚ ਨਿਆਂ ਦੀ ਉਮੀਦ ਜਾਗ ਪਈ ਅਤੇ ਕੁਝ ਰਾਹਤ ਮਹਿਸੂਸ ਹੋਈ।ਉਨ੍ਹਾਂ ਕਿਹਾ ਕਿ ਭਾਰਤੀ ਫ਼ੌਜ ਲਗਾਤਾਰ ਪਾਕਿਸਤਾਨ ਵਿਰੁੱਧ ਕਾਰਵਾਈ ਕਰ ਰਹੀ ਸੀ ਅਤੇ ਲੜਾਈ ਵਿੱਚ ਪਾਕਿਸਤਾਨ ਨਾਲੋਂ ਕਿਤੇ ਜ਼ਿਆਦਾ ਮਜ਼ਬੂਤ ਸਥਿਤੀ ਵਿੱਚ ਸੀ, ਪਰ ਅਚਾਨਕ ਸਰਕਾਰ ਵੱਲੋਂ ਜੰਗਬੰਦੀ ਦਾ ਐਲਾਨ ਕਰ ਦਿੱਤਾ ਗਿਆ।

ਇਹ ਵੀ ਪੜ੍ਹੋ  ਜ਼ਹਿਰੀਲੀ ਸ਼ਰਾਬ ਨਾਲ ਮੌਤਾਂ ਦਾ ਮਾਮਲਾ; CM Mann ਪੁੱਜੇ ਮਜੀਠਾ, DSP ਤੇ SHO ਮੁਅੱਤਲ,10 ਗ੍ਰਿਫਤਾਰ

ਇਸ ਐਲਾਨ ਨੇ ਪੂਰੇ ਦੇਸ਼ ਨੂੰ ਹੈਰਾਨ ਕਰ ਦਿੱਤਾ ਅਤੇ ਉਨ੍ਹਾਂ ਦੇ ਮਨਾਂ ਵਿੱਚ ਕਈ ਸਵਾਲ ਅਤੇ ਸ਼ੰਕੇ ਪੈਦਾ ਕਰ ਦਿੱਤੇ, ਜਿਨ੍ਹਾਂ ਦਾ ਜਵਾਬ ਨਾ ਤਾਂ ਸਰਕਾਰ ਨੇ ਦਿੱਤਾ ਅਤੇ ਨਾ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੱਲ੍ਹ ਆਪਣੇ ਭਾਸ਼ਣ ਵਿੱਚ ਦਿੱਤਾ। ਜਦੋਂ ਕਿ ਕੱਲ੍ਹ ਲੋਕ ਉਮੀਦ ਕਰ ਰਹੇ ਸਨ ਕਿ ਪ੍ਰਧਾਨ ਮੰਤਰੀ ਜੰਗਬੰਦੀ ਸੰਬੰਧੀ ਉੱਠ ਰਹੇ ਸਾਰੇ ਸਵਾਲਾਂ ਦੇ ਜਵਾਬ ਦੇਣਗੇ ਅਤੇ ਸ਼ੰਕਿਆਂ ਨੂੰ ਦੂਰ ਕਰਨਗੇ ਪਰ ਉਨ੍ਹਾਂ ਨੇ ਸਿਰਫ਼ ਵੱਡੀ-ਵੱਡੀ ਗੱਲਾਂ ਹੀ ਕੀਤੀਆਂ।ਆਪਣੇ ਭਾਸ਼ਣ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ, “ਭਾਰਤ ਦੀ ਹਮਲਾਵਰ ਕਾਰਵਾਈ ਤੋਂ ਬਾਅਦ, ਪਾਕਿਸਤਾਨ ਨੇ ਬਚਣ ਦੇ ਤਰੀਕੇ ਲੱਭਣੇ ਸ਼ੁਰੂ ਕਰ ਦਿੱਤੇ ਅਤੇ ਭਾਰਤੀ ਫ਼ੌਜ ਨੂੰ ਤਣਾਅ ਖ਼ਤਮ ਕਰਨ ਲਈ ਬੇਨਤੀਆਂ ਕਰਨੀਆਂ ਸ਼ੁਰੂ ਕਰ ਦਿੱਤੀਆਂ। 10 ਮਈ ਦੀ ਦੁਪਹਿਰ ਨੂੰ ਇੱਕ ਸਖ਼ਤ ਕੁੱਟਮਾਰ ਤੋਂ ਬਾਅਦ, ਪਾਕਿਸਤਾਨੀ ਫ਼ੌਜ ਨੇ ਸਾਡੇ ਡੀਜੀਐਮਓ ਨਾਲ ਸੰਪਰਕ ਕੀਤਾ ਅਤੇ ਕਿਹਾ ਕਿ ਪਾਕਿਸਤਾਨ ਹੁਣ ਕੋਈ ਵੀ ਅੱਤਵਾਦੀ ਗਤੀਵਿਧੀਆਂ ਅਤੇ ਫ਼ੌਜੀ ਕਾਰਵਾਈ ਨਹੀਂ ਕਰੇਗਾ। ਫਿਰ ਅਸੀਂ ਆਪਣੀ ਜਵਾਬੀ ਕਾਰਵਾਈ ਨੂੰ ਮੁਅੱਤਲ ਕਰ ਦਿੱਤਾ।”

ਇਹ ਵੀ ਪੜ੍ਹੋ  ਪੰਜਾਬ ਦੇ 5 ਸਰਹੱਦੀ ਜ਼ਿਲਿ੍ਆਂ ਦੇ ਸਕੂਲਾਂ ਅੱਜ ਵੀ ਬੰਦ, ਰਾਤ ਨੂੰ ਦੇਖੇ ਗਏ ‘ਡਰੋਨ’
ਪਰ ਇੱਥੇ ਇੱਕ ਮਹੱਤਵਪੂਰਨ ਸਵਾਲ ਇਹ ਉੱਠਦਾ ਹੈ ਕਿ ਜਦੋਂ ਪੂਰਾ ਦੇਸ਼ ਅਤੇ ਵਿਰੋਧੀ ਧਿਰ ਸਰਕਾਰ ਦੇ ਨਾਲ ਖੜ੍ਹੇ ਸਨ, ਭਾਰਤੀ ਫ਼ੌਜ ਮਜ਼ਬੂਤ ਸਥਿਤੀ ਵਿੱਚ ਸੀ ਅਤੇ ਤੁਸੀਂ ਖ਼ੁਦ ਮੰਨ ਰਹੇ ਹੋ ਕਿ ਪਾਕਿਸਤਾਨ ਇੱਕ ਅੱਤਵਾਦੀ ਦੇਸ਼ ਹੈ, ਤਾਂ ਤੁਸੀਂ ਅਚਾਨਕ ਜੰਗਬੰਦੀ ਦਾ ਐਲਾਨ ਕਿਉਂ ਕੀਤਾ?
ਦੂਜਾ ਸਵਾਲ, ਜਦੋਂ ਪਾਕਿਸਤਾਨ ਸਾਡੇ ਹਵਾਈ ਹਮਲੇ ਰੋਕਣ ਵਿੱਚ ਅਸਮਰਥ ਸੀ ਅਤੇ ਤਣਾਅ ਖ਼ਤਮ ਕਰਨ ਦੀ ਬੇਨਤੀ ਕਰ ਰਿਹਾ ਸੀ, ਤਾਂ ਤੁਸੀਂ ਉਸਨੂੰ ਪਹਿਲਗਾਮ ਹਮਲੇ ਦੇ ਅੱਤਵਾਦੀਆਂ ਨੂੰ ਭਾਰਤ ਦੇ ਹਵਾਲੇ ਕਰਨ ਲਈ ਕਿਉਂ ਨਹੀਂ ਕਿਹਾ? ਸਿਸੋਦੀਆ ਨੇ ਕਿਹਾ ਕਿ ਇਹ ਬਹੁਤ ਹੈਰਾਨੀ ਵਾਲੀ ਗੱਲ ਹੈ ਕਿ ਪਾਕਿਸਤਾਨ ਨੇ ਹੱਥ ਜੋੜ ਲਏ ਅਤੇ ਮੋਦੀ ਜੀ ਸਹਿਮਤ ਹੋ ਗਏ। ਮੈਂ ਪੁੱਛਣਾ ਚਾਹੁੰਦਾ ਹਾਂ ਕਿ ਜਦੋਂ ਪਾਕਿਸਤਾਨ ਵੱਲੋਂ ਭੇਜੇ ਗਏ ਅੱਤਵਾਦੀ ਪਹਿਲਗਾਮ ਵਿੱਚ ਲੋਕਾਂ ਨੂੰ ਚੁਣ-ਚੁਣ ਕੇ ਮਾਰ ਰਹੇ ਸਨ, ਤਾਂ ਸਾਡੀਆਂ ਭੈਣਾਂ ਹੱਥ ਜੋੜ ਕੇ ਬੇਨਤੀ ਕਰ ਰਹੀਆਂ ਸਨ ਕਿ ਮੇਰੇ ਪਤੀ ਨੂੰ ਛੱਡ ਦਿਓ ਅਤੇ ਮੇਰਾ ਸਿੰਦੂਰ ਨਾ ਉਜਾੜੋ, ਪਰ ਪਾਕਿਸਤਾਨੀ ਅੱਤਵਾਦੀਆਂ ਨੇ ਉਨ੍ਹਾਂ ਦੀ ਇੱਕ ਨਾ ਸੁਣੀ ਅਤੇ ਉਨ੍ਹਾਂ ਦੇ ਪਤੀਆਂ ਨੂੰ ਬੇਰਹਿਮੀ ਨਾਲ ਮਾਰ ਦਿੱਤਾ। ਜਦੋਂ ਅੱਤਵਾਦੀਆਂ ਨੇ ਸਾਡੀਆਂ ਭੈਣਾਂ ਦੀਆਂ ਫ਼ਰਿਆਦਾਂ ਨਹੀਂ ਸੁਣੀਆਂ ਤਾਂ ਤੁਸੀਂ ਇਕ ਵਾਰ ਹੱਥ ਜੋੜਨ ਤੇ ਕਿਵੇਂ ਮੰਨ ਗਏ? ਜਦੋਂ ਤੁਸੀਂ ਪਹਿਲਗਾਮ ਹਮਲੇ ਦੇ ਅੱਤਵਾਦੀਆਂ ਨੂੰ ਫੜਿਆ ਹੀ ਨਹੀਂ ਤਾਂ ਉਨ੍ਹਾਂ ਪੀੜਤ ਔਰਤਾਂ ਨੂੰ ਕਦੋਂ ਅਤੇ ਕਿਵੇਂ ਇਨਸਾਫ ਮਿਲੇਗਾ?
ਤੀਜਾ ਸਵਾਲ – ਭਾਵੇਂ ਪ੍ਰਧਾਨ ਮੰਤਰੀ ਜੰਗਬੰਦੀ ਲਈ ਸਹਿਮਤ ਹੋ ਗਏ ਸਨ, ਪਰ ਉਨ੍ਹਾਂ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਨੂੰ ਫ਼ੋਨ ਕਰਕੇ 1972 ਦੇ ਸਮਝੌਤੇ ਵਾਂਗ ਲਿਖਤੀ ਸਮਝੌਤਾ ਕਿਉਂ ਨਹੀਂ ਕੀਤਾ?

ਇਹ ਵੀ ਪੜ੍ਹੋ  ਡਰੋਨ ਦੇ ਮਲਬੇ ਨਾਲ ਹੋਏ ਹਾਦਸੇ ‘ਚ ਮਾਰੀ ਗਈ ਮਹਿਲਾ ਦੇ ਪਰਿਵਾਰ ਨੂੰ ਮੁੱਖ ਮੰਤਰੀ ਵੱਲੋਂ 5 ਲੱਖ ਰੁਪਏ ਐਕਸ ਗ੍ਰੇਸ਼ੀਆ ਦੀ ਘੋਸ਼ਣਾ

ਚੌਥਾ ਸਵਾਲ – ਅਮਰੀਕੀ ਰਾਸ਼ਟਰਪਤੀ ਨੇ ਭਾਰਤੀ ਅਧਿਕਾਰੀਆਂ ਦੇ ਐਲਾਨ ਤੋਂ ਅੱਧਾ ਘੰਟਾ ਪਹਿਲਾਂ ਜੰਗਬੰਦੀ ਦਾ ਐਲਾਨ ਕਿਵੇਂ ਕਰ ਦਿੱਤਾ? ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਨੇ ਵਪਾਰ ਬੰਦ ਕਰਨ ਦੀ ਧਮਕੀ ਦੇ ਕੇ ਦੋਵਾਂ ਦੇਸ਼ਾਂ ਵਿਚਕਾਰ ਜੰਗਬੰਦੀ ਨੂੰ ਮਜਬੂਰ ਕੀਤਾ। ਫਿਰ ਪ੍ਰਧਾਨ ਮੰਤਰੀ ਨੇ ਆਪਣੇ ਭਾਸ਼ਣ ਵਿੱਚ ਟਰੰਪ ਦੇ ਬਿਆਨ ਦਾ ਖੰਡਨ ਕਿਉਂ ਨਹੀਂ ਕੀਤਾ? ਤੁਸੀਂ ਟਰੰਪ ਨੂੰ ਇਹ ਕਿਉਂ ਨਹੀਂ ਦੱਸਿਆ ਕਿ ਭਾਰਤ ਨੂੰ ਅਮਰੀਕਾ ਦੀ ਵਿਚੋਲਗੀ ਦੀ ਲੋੜ ਨਹੀਂ ਹੈ। ਅਸੀਂ ਆਪਣੇ ਵਿਵਾਦ ਨੂੰ ਖ਼ੁਦ ਹੱਲ ਕਰਨ ਦੇ ਸਮਰੱਥ ਹਾਂ। ਸਿਸੋਦੀਆ ਨੇ ਕਿਹਾ, “ਪਿਛਲੇ 78 ਸਾਲਾਂ ਵਿੱਚ, ਭਾਰਤ ਕਦੇ ਵੀ ਅਮਰੀਕਾ ਅੱਗੇ ਨਹੀਂ ਝੁਕਿਆ। ਹਮੇਸ਼ਾ ਆਪਣੇ ਫ਼ੈਸਲੇ ਖ਼ੁਦ ਲਏ ਹਨ। ਮੋਦੀ ਜੀ ਦੀ ਕੀ ਮਜਬੂਰੀ ਹੈ ਕਿ ਉਨ੍ਹਾਂ ਨੇ ਦੇਸ਼ ਦੇ ਸਵੈ-ਮਾਣ ਨੂੰ ਦਾਅ ‘ਤੇ ਲਗਾ ਦਿੱਤਾ ਹੈ?” ਉਨ੍ਹਾਂ ਕਿਹਾ ਕਿ ਇੱਕ ਭਾਰਤੀ ਹੋਣ ਦੇ ਨਾਤੇ, ਮੈਨੂੰ ਸ਼ਰਮ ਆਉਂਦੀ ਹੈ ਜਦੋਂ ਅਮਰੀਕਾ ਭਾਰਤ ਸਰਕਾਰ ਨੂੰ ਵਪਾਰ ਦਾ ਲਾਲਚ ਦੇ ਕੇ ਸਾਡੀਆਂ ਫ਼ੌਜਾਂ ਨੂੰ ਰੋਕਣ ਲਈ ਮਜਬੂਰ ਕਰਦਾ ਹੈ। ਮੈਨੂੰ ਸ਼ਰਮ ਆਉਂਦੀ ਹੈ ਕਿ ਅੱਜ ਫਿਰ ਅਮਰੀਕਾ ਭਾਰਤ ਨੂੰ ਪਾਕਿਸਤਾਨ ਦੇ ਬਰਾਬਰ ਦੇਖਦਾ ਹੈ, ਜਦੋਂ ਕਿ ਅਸੀਂ ਹਰ ਪੱਖੋਂ ਪਾਕਿਸਤਾਨ ਤੋਂ ਬਹੁਤ ਅੱਗੇ ਹਾਂ।”ਸਿਸੋਦੀਆ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਦੇਸ਼ ਦੇ ਲੋਕਾਂ ਨੂੰ ਇਨ੍ਹਾਂ ਸਵਾਲਾਂ ਦੇ ਜਵਾਬ ਦੇਣੇ ਚਾਹੀਦੇ ਹਨ। ਜਨਤਾ ਨੂੰ ਸੱਚ ਜਾਣਨ ਦਾ ਹੱਕ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਦੀ ਚੁੱਪੀ ਦਰਸਾਉਂਦੀ ਹੈ ਕਿ ਕਿਤੇ ਨਾ ਕਿਤੇ ਕੁਝ ਗ਼ਲਤ ਹੈ। ਇਸ ਲਈ ਇਸ ਮਾਮਲੇ ਵਿੱਚ ਚੁੱਪੀ ਬਰਦਾਸ਼ਤ ਨਹੀਂ ਕੀਤੀ ਜਾ ਸਕਦੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਹਰਪਾਲ ਸਿੰਘ ਚੀਮਾ ਨੇ ਕਿਹਾ, ਦੋਸ਼ੀਆਂ ਨੂੰ ਬਖ਼ਸ਼ਣ ਦਾ ਸਵਾਲ ਹੀ ਨਹੀਂ, ਸਾਰਿਆਂ ਵਿਰੁੱਧ ਕੀਤੀ ਜਾਵੇਗੀ ਸਖ਼ਤ ਕਾਰਵਾਈ

0

👉ਰਾਜਨੀਤਿਕ ਜਾਂ ਗੈਰ-ਰਾਜਨੀਤਿਕ, ਗੈਰ-ਕਾਨੂੰਨੀ ਸ਼ਰਾਬ ਵਿੱਚ ਸ਼ਾਮਲ ਕੋਈ ਵੀ ਨਹੀਂ ਬਚੇਗਾ – ਚੀਮਾ
👉’ਆਪ ਸਰਕਾਰ’ ਦਾ ਸਖ਼ਤ ਸੰਦੇਸ਼ – ਗੈਰ-ਕਾਨੂੰਨੀ ਤਰੀਕੇ ਨਾਲ ਸ਼ਰਾਬ ਵੇਚਣ ਵਾਲਿਆਂ ਨੂੰ ਨਹੀਂ ਬਖ਼ਸ਼ਿਆ ਜਾਵੇਗਾ
Chandigarh News:ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਮਜੀਠਾ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਜਾਨ ਗਵਾਉਣ ਵਾਲੇ 14 ਪੀੜਤਾਂ ਦੇ ਪਰਿਵਾਰਾਂ ਨਾਲ ਡੂੰਘੀ ਹਮਦਰਦੀ ਪ੍ਰਗਟ ਕੀਤੀ ਹੈ। ਚੀਮਾ ਨੇ ਇਸ ਘਟਨਾ ਨੂੰ ਇੱਕ ਘਿਨਾਉਣਾ ਕਾਰਾ ਦੱਸਿਆ ਅਤੇ ਭਰੋਸਾ ਦਿੱਤਾ ਕਿ ਸਾਰੇ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਭਾਵੇਂ ਕਿਸੇ ਦੀ ਰਾਜਨੀਤਿਕ ਜਾਂ ਪ੍ਰਸ਼ਾਸਕੀ ਪਹੁੰਚ ਹੀ ਕਿਉਂ ਨਾ ਹੋਵੇ, ਇਸ ਘਟਨਾ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ।

ਇਹ ਵੀ ਪੜ੍ਹੋ  ਜ਼ਹਿਰੀਲੀ ਸ਼ਰਾਬ ਨਾਲ ਮੌਤਾਂ ਦਾ ਮਾਮਲਾ; CM Mann ਪੁੱਜੇ ਮਜੀਠਾ, DSP ਤੇ SHO ਮੁਅੱਤਲ,10 ਗ੍ਰਿਫਤਾਰ

ਚੀਮਾ ਨੇ ਕਿਹਾ, “ਮੈਂ ਉਨ੍ਹਾਂ ਪਰਿਵਾਰਾਂ ਪ੍ਰਤੀ ਦਿਲੋਂ ਹਮਦਰਦੀ ਪ੍ਰਗਟ ਕਰਦਾ ਹਾਂ ਜਿਨ੍ਹਾਂ ਨੇ ਇਸ ਦੁਖਦਾਈ ਘਟਨਾ ਵਿੱਚ ਆਪਣੇ ਅਜ਼ੀਜ਼ਾਂ ਨੂੰ ਗੁਆ ਦਿੱਤਾ ਹੈ। ਇਹ ਇੱਕ ਘਿਨਾਉਣਾ ਅਪਰਾਧ ਹੈ ਅਤੇ ਸਰਕਾਰ ਇਨਸਾਫ਼ ਯਕੀਨੀ ਬਣਾਉਣ ਲਈ ਵਚਨਬੱਧ ਹੈ। ਕਈ ਦੋਸ਼ੀਆਂ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ ਅਤੇ ਕਾਨੂੰਨ ਦੀਆਂ ਸਖ਼ਤ ਧਾਰਾਵਾਂ ਤਹਿਤ ਉਨ੍ਹਾਂ ਵਿਰੁੱਧ ਕਤਲ ਦੇ ਮਾਮਲੇ ਦਰਜ ਕੀਤੇ ਗਏ ਹਨ।”ਚੀਮਾ ਨੇ ਜ਼ੋਰ ਦੇ ਕੇ ਕਿਹਾ ਕਿ ਸੂਬਾ ਸਰਕਾਰ ਇਸ ਘਟਨਾ ਲਈ ਜ਼ਿੰਮੇਵਾਰ ਲੋਕਾਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਯਕੀਨੀ ਬਣਾਏਗੀ। ਉਨ੍ਹਾਂ ਭਰੋਸਾ ਦਿੱਤਾ ਕਿ ਦੋਸ਼ੀ, ਭਾਵੇਂ ਉਹ ਰਾਜਨੀਤਿਕ ਤੌਰ ‘ਤੇ ਜੁੜਿਆ ਹੋਵੇ, ਗੈਰ ਰਾਜਨੀਤਿਕ ਹੋਵੇ ਜਾਂ ਸਰਕਾਰੀ ਅਧਿਕਾਰੀ ਹੋਵੇ, ਨਿਆਂ ਦੇ ਸ਼ਿਕੰਜੇ ਤੋਂ ਨਹੀਂ ਬਚੇਗਾ।ਮੰਤਰੀ ਨੇ ਕਿਹਾ ਕਿ “ਇੰਡਸਟਰੀਅਲ-ਗ੍ਰੇਡ ਮੀਥੇਨੌਲ” ਦੀ ਦੁਰਵਰਤੋਂ ਗੈਰ-ਕਾਨੂੰਨੀ ਤੌਰ ‘ਤੇ ਨਕਲੀ ਸ਼ਰਾਬ ਬਣਾਉਣ ਲਈ ਕੀਤੀ ਗਈ, ਜਿਸ ਦੇ ਨਤੀਜੇ ਵਜੋਂ ਕਈ ਜਾਨਾਂ ਗਈਆਂ।

ਇਹ ਵੀ ਪੜ੍ਹੋ  ਡਰੋਨ ਦੇ ਮਲਬੇ ਨਾਲ ਹੋਏ ਹਾਦਸੇ ‘ਚ ਮਾਰੀ ਗਈ ਮਹਿਲਾ ਦੇ ਪਰਿਵਾਰ ਨੂੰ ਮੁੱਖ ਮੰਤਰੀ ਵੱਲੋਂ 5 ਲੱਖ ਰੁਪਏ ਐਕਸ ਗ੍ਰੇਸ਼ੀਆ ਦੀ ਘੋਸ਼ਣਾ

ਉਨ੍ਹਾਂ ਭਰੋਸਾ ਦਿੱਤਾ ਕਿ ਅਜਿਹੀਆਂ ਘਟਨਾਵਾਂ ਨੂੰ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਸਰਕਾਰ ਭਵਿੱਖ ਵਿੱਚ ਉਦਯੋਗਿਕ ਰਸਾਇਣਾਂ ਦੀ ਦੁਰਵਰਤੋਂ ਨੂੰ ਰੋਕਣ ਲਈ ਸਾਰੇ ਜ਼ਰੂਰੀ ਕਦਮ ਚੁੱਕ ਰਹੀ ਹੈ।ਉਨ੍ਹਾਂ ਕਿਹਾ, “ਇਹ ਮਨੁੱਖੀ ਅਧਿਕਾਰਾਂ ਅਤੇ ਜਨਤਕ ਸੁਰੱਖਿਆ ਦੀ ਵੀ ਗੰਭੀਰ ਉਲੰਘਣਾ ਹੈ। ਪੰਜਾਬ ਸਰਕਾਰ ਇਹ ਯਕੀਨੀ ਬਣਾਏਗੀ ਕਿ ਇਸ ਅਪਰਾਧ ਵਿੱਚ ਸ਼ਾਮਲ ਹਰ ਵਿਅਕਤੀ ਨੂੰ ਨਿਆਂ ਦੇ ਕਟਹਿਰੇ ਵਿੱਚ ਲਿਆਂਦਾ ਜਾਵੇ। ਅਜਿਹੀਆਂ ਕਾਰਵਾਈਆਂ ਨੂੰ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ ਅਤੇ ਸ਼ਾਮਲ ਸਾਰੇ ਲੋਕਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।”

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

150 ਸਫਾਈ ਸੇਵਕਾਂ ਨੂੰ ਸੋਂਪੇ ਨਿਯੁਕਤੀ ਪੱਤਰ

0

👉 ਰਵਾਇਤੀ ਪਾਰਟੀਆਂ ਦੇ ਉਲਟ ‘ਆਪ’ ਸਰਕਾਰ ਨੇ ਸ਼ੁਰੂ ਕੀਤੀ ਬਦਲਾਅ ਦੀ ਰਾਜਨੀਤੀ : ਸਪੀਕਰ ਸੰਧਵਾਂ
👉‘ਆਪ’ ਸਰਕਾਰ ਨੇ ਬਿਨਾ ਰਿਸ਼ਵਤ ਅਤੇ ਸਿਫਾਰਸ਼ ਦੇ ਹਜਾਰਾਂ ਸਰਕਾਰੀ ਨੌਕਰੀਆਂ ਦੇਣ ਬਣਾਇਆ ਰਿਕਾਰਡ- ਕੁਲਤਾਰ ਸਿੰਘ ਸੰਧਵਾਂ
Kotkapura News:ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ‘ਆਪ’ ਸਰਕਾਰ ਵੱਲੋਂ ਹੁਣ ਤੱਕ 52 ਹਜਾਰ ਤੋਂ ਜਿਆਦਾ ਨੌਜਵਾਨ ਲੜਕੇ-ਲੜਕੀਆਂ ਨੂੰ ਸਰਕਾਰੀ ਨੌਕਰੀਆਂ ਦੇ ਨਿਯੁਕਤੀ ਪੱਤਰ ਸੌਂਪੇ ਜਾ ਚੁੱਕੇ ਹਨ, ਇਕ ਵੀ ਸ਼ਿਕਾਇਤ ਸਾਹਮਣੇ ਨਹੀਂ ਆਈ ਕਿ ਕਿਸੇ ਬਿਨੈਕਾਰ ਨੂੰ ਸਿਫਾਰਸ਼ ਪਵਾਉਣ ਜਾਂ ਰਿਸ਼ਵਤ ਦੇਣ ਦੀ ਨੌਬਤ ਸਾਹਮਣੇ ਆਈ ਹੋਵੇ। ਨਗਰ ਕੌਂਸਲ ਕੋਟਕਪੂਰਾ ਦਫਤਰ ਵਿੱਚ 150 ਸਫਾਈ ਸੇਵਕਾਂ ਨੂੰ ਨਿਯੁਕਤੀ ਪੱਤਰ ਸੌਂਪਣ ਮੌਕੇ ਕੁਲਤਾਰ ਸਿੰਘ ਸੰਧਵਾਂ ਸਪੀਕਰ ਪੰਜਾਬ ਵਿਧਾਨ ਸਭਾ ਨੇ ਉਕਤ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਆਖਿਆ ਕਿ ਰਵਾਇਤੀ ਪਾਰਟੀਆਂ ਦੀਆਂ ਸਰਕਾਰਾਂ ਲੱਖਾਂ ਕਰੋੜਾਂ ਰੁਪਿਆ ਖਰਚ ਕਰਕੇ ਸੱਤਾ ਵਿੱਚ ਆਉਂਦੀਆਂ ਸਨ ਤੇ ਫਿਰ ਪੰਜਾਬ ਵਿਧਾਨ ਸਭਾ ਦੀਆਂ ਆਮ ਚੋਣਾ ਤੋਂ ਮਹਿਜ 6 ਮਹੀਨੇ ਪਹਿਲਾਂ ਇਸ ਤਰ੍ਹਾਂ ਨਿਯੁਕਤੀ ਪੱਤਰ ਵੰਡਣ ਦਾ ਪ੍ਰਪੰਚ ਰਚ ਕੇ ਅਖੀਰਲੇ ਸਾਲ ਨੂੰ ਵਿਕਾਸ ਦਾ ਸਾਲ ਆਖ ਕੇ ਡਰਾਮੇਬਾਜੀ ਕਰਦੀਆਂ ਸਨ ਅਤੇ ਆਪਣੇ ਹੀ ਕਿਸੇ ਪਾਰਟੀ ਵਰਕਰ ਤੋਂ ਅਦਾਲਤ ਵਿੱਚ ਪਟੀਸ਼ਨ ਪੁਆ ਕੇ ਮਾਮਲੇ ਨੂੰ ਜਾਣਬੁੱਝ ਕੇ ਲਟਕਾ ਦਿੰਦੀਆਂ ਸਨ।

ਇਹ ਵੀ ਪੜ੍ਹੋ  ਜ਼ਹਿਰੀਲੀ ਸ਼ਰਾਬ ਨਾਲ ਮੌਤਾਂ ਦਾ ਮਾਮਲਾ; CM Mann ਪੁੱਜੇ ਮਜੀਠਾ, DSP ਤੇ SHO ਮੁਅੱਤਲ,10 ਗ੍ਰਿਫਤਾਰ

ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਬਦਲਾਅ ਦੀ ਰਾਜਨੀਤੀ ਤਹਿਤ ਪਹਿਲੇ ਦਿਨ ਤੋਂ ਹੀ ਵਿਕਾਸ ਕਾਰਜ ਆਰੰਭ ਦਿੱਤੇ ਅਤੇ ਬੇਰੁਜਗਾਰ ਨੌਜਵਾਨਾ ਨੂੰ ਸਰਕਾਰੀ ਨੌਕਰੀਆਂ ਦੇ ਨਿਯੁਕਤੀ ਪੱਤਰ ਵੰਡਣ ਦੀ ਪ੍ਰਕਿਰਿਆ ਵੀ ਸ਼ੁਰੂ ਕਰ ਦਿੱਤੀ, ਅੱਜ ਨਾ ਤਾਂ ਵੋਟਾਂ ਨੇੜੇ ਹਨ ਅਤੇ ਨਾ ਹੀ ਕੋਈ ਹੋਰ ਛੋਟੀ ਵੱਡੀ ਚੋਣ ਹੋਣ ਜਾ ਰਹੀ ਹੈ ਪਰ ਅਸੀਂ ਪੰਜਾਬ ਨੂੰ ਖੁਸ਼ਹਾਲ ਅਤੇ ਰੰਗਲਾ ਬਣਾਉਣ ਲਈ ਬਕਾਇਦਾ ਯਤਨ ਕਰ ਰਹੇ ਹਾਂ। ਸਪੀਕਰ ਸੰਧਵਾਂ ਨੇ ਦੇਸ਼ ਦੇ ਪਹਿਲੇ ਸੋਹਣੇ ਸ਼ਹਿਰ ਇੰਦੋਰ ਦੀ ਉਦਾਹਰਨ ਦਿੰਦਿਆਂ ਆਖਿਆ ਕਿ ਪੰਜਾਬ ਭਰ ਦੀਆਂ ਨਗਰ ਕੌਂਸਲਾਂ, ਨਗਰ ਪੰਚਾਇਤਾਂ ਅਤੇ ਨਗਰ ਨਿਗਮ ਦੇ ਅਧਿਕਾਰੀਆਂ ਦੀਆਂ ਟੀਮਾ ਸਰਕਾਰ ਨੇ ਇੰਦੋਰ ਵਿਖੇ ਭੇਜੀਆਂ ਸਨ ਪਰ ਅੱਜ ਮੈਂ ਇਸ ਮੰਚ ਤੋਂ ਐਲਾਨ ਕਰਦਾ ਹਾਂ ਕਿ ਮੇਰੇ ਵੱਲੋਂ ਦੀਵਾਲੀ ਮੌਕੇ ਉਹਨਾ ਨੂੰ ਪੰਜ ਸਫਾਈ ਸੇਵਕਾਂ ਦੀ ਚੋਣ ਕੀਤੀ ਜਾਵੇਗੀ, ਜਿੰਨਾ ਦੇ ਆਪਣੇ ਇਲਾਕੇ ਨੂੰ ਸੋਹਣਾ ਬਣਾਉਣ ਵਿੱਚ ਯੋਗਦਾਨ ਸਬੰਧੀ ਉਸ ਗਲੀ-ਮੁਹੱਲੇ ਜਾਂ ਇਲਾਕੇ ਦੇ ਲੋਕ ਸਿਫਾਰਸ਼ਾਂ ਕਰਨਗੇ, ਉਹਨਾਂ ਪੰਜ (ਮਰਦ/ਔਰਤਾਂ) ਸਫਾਈ ਸੇਵਕਾਂ ਨੂੰ ਦੁਬਈ ਦੀ ਮੁਫਤ ਸੈਰ ਕਰਵਾਈ ਜਾਵੇਗੀ ਅਤੇ ਉੱਥੋਂ ਦੀ ਸੁੰਦਰਤਾ ਬਾਰੇ ਜਾਣਕਾਰੀ ਵੀ ਪ੍ਰਾਪਤ ਹੋਵੇਗੀ।

ਇਹ ਵੀ ਪੜ੍ਹੋ  ਡਰੋਨ ਦੇ ਮਲਬੇ ਨਾਲ ਹੋਏ ਹਾਦਸੇ ‘ਚ ਮਾਰੀ ਗਈ ਮਹਿਲਾ ਦੇ ਪਰਿਵਾਰ ਨੂੰ ਮੁੱਖ ਮੰਤਰੀ ਵੱਲੋਂ 5 ਲੱਖ ਰੁਪਏ ਐਕਸ ਗ੍ਰੇਸ਼ੀਆ ਦੀ ਘੋਸ਼ਣਾ

ਸਪੀਕਰ ਸੰਧਵਾਂ ਨੇ ਸਪੱਸ਼ਟ ਕੀਤਾ ਕਿ ਉਹ ਕੋਟਕਪੂਰਾ ਸ਼ਹਿਰ ਨੂੰ ਇੰਦੋਰ ਤੋਂ ਵੀ ਜਿਆਦਾ ਸੁੰਦਰ ਸ਼ਹਿਰ ਬਣਾਉਣ ਦੇ ਇਛੁੱਕ ਹਨ ਅਤੇ ਇਸ ਲਈ ਸ਼ਹਿਰ ਨਿਵਾਸੀਆਂ ਦੇ ਨਾਲ ਨਾਲ ਸਫਾਈ ਸੇਵਕਾਂ ਦੇ ਦਿ੍ੜ ਇਰਾਦੇ ਅਤੇ ਯੋਗਦਾਨ ਦੀ ਸਖਤ ਜਰੂਰਤ ਹੈ। ਸਫਾਈ ਸੇਵਕ ਯੂਨੀਅਨ ਦੇ ਪ੍ਰਧਾਨ ਸਮੇਤ ਸਮੂਹ ਅਹੁਦੇਦਾਰਾਂ ਤੇ ਮੈਂਬਰਾਂ ਤੋਂ ਇਲਾਵਾ ਨਵ-ਨਿਯੁਕਤ ਸਫਾਈ ਸੇਵਕਾਂ ਨੇ ਸਪੀਕਰ ਸੰਧਵਾਂ ਨੂੰ ਵਿਸ਼ਵਾਸ਼ ਦਿਵਾਇਆ ਕਿ ਉਹ ਇਮਾਨਦਾਰੀ ਅਤੇ ਸਮਰਪਿਤ ਭਾਵਨਾ ਨਾਲ ਡਿਊਟੀ ਨਿਭਾਅ ਕੇ ਸ਼ਹਿਰ ਨੂੰ ਬਹੁਤ ਹੀ ਸੁੰਦਰ ਰੂਪ ਦੇਣ ਦੀ ਕੋਸ਼ਿਸ਼ ਕਰਨਗੇ ਅਤੇ ਇਸ ਸਬੰਧੀ ਇਹ ਯਕੀਨੀ ਬਣਾਇਆ ਜਾਵੇਗਾ ਕਿ ਕਿਸੇ ਵੀ ਸ਼ਹਿਰ ਨਿਵਾਸੀ ਨੂੰ ਸ਼ਿਕਾਇਤ ਕਰਨ ਦੀ ਨੌਬਤ ਨਾ ਆਵੇ। ਅਮਰਇੰਦਰ ਸਿੰਘ ਕਾਰਜ ਸਾਧਕ ਅਫਸਰ ਨਗਰ ਕੋਂਸਲ ਕੋਟਕਪੂਰਾ ਨੇ ਸਪੀਕਰ ਸੰਧਵਾਂ ਨੂੰ ਜੀ ਆਇਆਂ ਆਖਿਆ, ਜਦਕਿ ਭੁਪਿੰਦਰ ਸਿੰਘ ਸੱਗੂ ਪ੍ਰਧਾਨ ਨਗਰ ਕੌਂਸਲ ਨੇ ਸਪੀਕਰ ਸੰਧਵਾਂ ਸਮੇਤ ਸਾਰਿਆਂ ਦਾ ਧੰਨਵਾਦ ਕੀਤਾ। ਇਸ ਮੌਕੇ ਉਪਰੋਕਤ ਤੋਂ ਇਲਾਵਾ ਗੁਰਮੀਤ ਸਿੰਘ ਆਰੇਵਾਲਾ ਚੇਅਰਮੈਨ ਮਾਰਕਿਟ ਕਮੇਟੀ ਕੋਟਕਪੂਰਾ ਸਮੇਤ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ, ਵਲੰਟੀਅਰ ਅਤੇ ਇਲਾਕੇ ਦੀਆਂ ਉੱਘੀਆਂ ਸ਼ਖਸ਼ੀਅਤਾਂ ਵੀ ਹਾਜਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਡਾ. ਬਲਬੀਰ ਸਿੰਘ ਸਿਹਤ ਮੰਤਰੀ ਪੰਜਾਬ ਵੱਲੋਂ ਸੂਬੇ ਭਰ ਦੀਆਂ ਪੇਂਡੂ ਸਿਹਤ ਸਫਾਈ ਤੇ ਪੋਸ਼ਣ ਕਮੇਟੀਆਂ ਦੀ ਕੀਤੀ ਵਰਚੁਅਲ ਮੀਟਿੰਗ

0

Bathinda News:ਅੱਜ ਸਿਹਤ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਦੀ ਪ੍ਰਧਾਨਗੀ ਅਤੇ ਡਿਪਟੀ ਕਮਿਸ਼ਨਰ ਸ੍ਰੀ ਸੌਕਤ ਅਹਿਮਦ ਪਰੇ, ਆਈ.ਏ.ਐਸ ਦੀ ਅਗਵਾਈ ਹੇਠ ਸੂਬੇ ਭਰ ਦੀਆਂ ਸਮੂਹ ਪੇਂਡੂ ਸਿਹਤ ਸਫਾਈ ਤੇ ਪੋਸ਼ਣ ਕਮੇਟੀਆਂ ਦੀ ਵਰਚੁਅਲ ਮੀਟਿੰਗ ਸਥਾਨਕ ਡਿਪਟੀ ਕਮਿਸ਼ਨਰ ਦਫ਼ਤਰ ਦੇ ਮੀਟਿੰਗ ਹਾਲ ਵਿੱਚ ਕੀਤੀ ਗਈ । ਇਸ ਬਾਰੇ ਜਾਣਕਾਰੀ ਦਿੰਦੇ ਹੋਏ ਜਿਲ੍ਹਾ ਸਿਹਤ ਅਫ਼ਸਰ ਡਾ ਊਸ਼ਾ ਗੋਇਲ ਨੇ ਦੱਸਿਆ ਕਿ ਪੇਂਡੂ ਖੇਤਰਾਂ ਵਿੱਚ ਲੋਕਾਂ ਨੂੰ ਸਿਹਤਮੰਦ ਜੀਵਨ, ਵਧੀਆ ਸਫਾਈ ਅਤੇ ਪੋਸ਼ਣ ਸੰਬੰਧੀ ਸਹੂਲਤਾਂ ਉਪਲਬਧ ਕਰਵਾਉਣ ਵਾਸਤੇ ਸਰਕਾਰ ਵੱਲੋਂ ਪੇਂਡੂ ਸਿਹਤ, ਸਫਾਈ ਤੇ ਪੋਸ਼ਣ ਕਮੇਟੀਆਂ (VHSNCs) ਦੀ ਸਥਾਪਨਾ ਕੀਤੀ ਗਈ ਹੈ। ਇਹ ਕਮੇਟੀ ਪੰਚਾਇਤ ਦੇ ਮੈਬਰਾਂ, ਆਸ਼ਾ ਵਰਕਰ, ਆਂਗਨਵਾਡੀ ਵਰਕਰ, ਸਕੂਲ ਅਧਿਆਪਕ, ਸਥਾਨਕ ਗੈਰ-ਸਰਕਾਰੀ ਸੰਸਥਾਵਾਂ ਅਤੇ ਸਮਾਜਿਕ ਵਰਗਾਂ ਦੇ ਨੁਮਾਇੰਦਿਆਂ ਨੂੰ ਮਿਲਾ ਕੇ ਬਣਾਈ ਜਾਂਦੀ ਹੈ।

ਇਹ ਵੀ ਪੜ੍ਹੋ  ਜ਼ਹਿਰੀਲੀ ਸ਼ਰਾਬ ਨਾਲ ਮੌਤਾਂ ਦਾ ਮਾਮਲਾ; CM Mann ਪੁੱਜੇ ਮਜੀਠਾ, DSP ਤੇ SHO ਮੁਅੱਤਲ,10 ਗ੍ਰਿਫਤਾਰ

ਜਿਲ੍ਹੇ ਵਿੱਚ ਕੁੱਲ 306 ਪੇਂਡੂ ਸਿਹਤ, ਸਫਾਈ ਤੇ ਪੋਸ਼ਣ ਕਮੇਟੀਆਂ (VHSNCs) ਦਾ ਗਠਨ ਹੋ ਚੁੱਕਾ ਹੈ ਜਿਸ ਤਹਿਤ ਬਲਾਕ ਗੋਨਿਆਣਾ ਵਿੱਚ 66 ਕਮੇਟੀਆਂ, ਤਲਵੰਡੀ ਸਾਬੋ ਵਿੱਚ 68 ਕਮੇਟੀਆਂ,ਭਗਤਾ ਵਿੱਚ 52 ਕਮੇਟੀਆਂ, ਸੰਗਤ ਵਿੱਚ 51 ਕਮੇਟੀਆਂ, ਬਾਲਿਆਂਵਾਲੀ ਵਿੱਚ 30 ਕਮੇਟੀਆਂ ਅਤੇ ਨਥਾਣਾ ਵਿੱਚ 39 ਕਮੇਟੀਆਂ ਕੰਮ ਕਰ ਰਹੀਆਂ ਹਨ । ਜਿਲ੍ਹੇ ਵਿੱਚ ਇਹ ਕਮੇਟੀ ਹਰੇਕ ਮਹੀਨੇ ਮਿਲਕੇ ਪਿੰਡ ਦੀ ਸਿਹਤ, ਸਫਾਈ ਅਤੇ ਪੋਸ਼ਣ ਸਥਿਤੀ ਦੀ ਸਮੀਖਿਆ ਕਰਦੀ ਹੈ। ਇਸ ਕਮੇਟੀ ਦਾ ਮੁੱਖ ਉਦੇਸ਼ ਪਿੰਡ ਵਿੱਚ ਸਿਹਤ ਸੰਬੰਧੀ ਚੋਣਵੀਂ ਮੁੱਦਿਆਂ ਦੀ ਪਛਾਣ, ਸਾਫ਼ ਪੀਣ ਵਾਲੇ ਪਾਣੀ, ਟਾਇਲਟ ਦੀ ਸਹੂਲਤ ਅਤੇ ਕੂੜਾ-ਕਰਕਟ ਪ੍ਰਬੰਧਨ ਉੱਤੇ ਧਿਆਨ, ਗਰਭਵਤੀ ਮਹਿਲਾਵਾਂ, ਬੱਚਿਆਂ ਅਤੇ ਕਮਜ਼ੋਰ ਵਰਗਾਂ ਦੀ ਪੋਸ਼ਣ ਸੰਭਾਲ, ਸਰਕਾਰੀ ਸੇਵਾਵਾਂ ਦੀ ਪਹੁੰਚ ਵਿੱਚ ਸੁਧਾਰ ਅਤੇ ਜਨਤਾ ਦੀ ਸ਼ਮੂਲੀਅਤ ਆਦਿ ਪ੍ਰਮੁੱਖ ਹਨ ।

ਇਹ ਵੀ ਪੜ੍ਹੋ  ਬਠਿੰਡਾ ਦੀ ITI ਇਲਾਕੇ ’ਚੋਂ CIA Staff-2 ਨੇ I-20 ਕਾਰ ਸਹਿਤ ਚੁੱਕੇ ਦੋ ਨਸ਼ਾ ਤਸਕਰ

ਜੋ ਵੀ ਨਾਗਰਿਕ ਪੇਂਡੂ ਸਿਹਤ, ਸਫਾਈ ਜਾਂ ਪੋਸ਼ਣ ਸਬੰਧੀ ਸਹੂਲਤਾਂ ਜਾਂ ਜਾਣਕਾਰੀ ਚਾਹੁੰਦੇ ਹਨ, ਉਹ ਆਪਣੇ ਪਿੰਡ ਦੀ ਕਮੇਟੀ ਮੈਂਬਰਾਂ ਨਾਲ ਸੰਪਰਕ ਕਰ ਸਕਦੇ ਹਨ। ਸਿਹਤ ਮੰਤਰੀ ਵੱਲੋਂ ਨਿੱਜੀ ਦਿਲਚਸਪੀ ਨਾਲ ਇਹ ਮੀਟਿੰਗ ਕੀਤੀ ਗਈ ਤਾਂ ਕਿ ਪਿੰਡ ਦੇ ਲੋਕਾਂ ਦੀ ਸਿਹਤ ਪੱਧਰ ਨੂੰ ਉੱਚਾ ਚੁੱਕਿਆ ਜਾ ਸਕੇ । ਇਸ ਮੌਕੇ ਸਿਹਤ ਮੰਤਰੀ ਵੱਲੋਂ ਆਸ਼ਾ ਵਰਕਰਾਂ ਤੋਂ ਫੀਲਡ ਵਿੱਚ ਇਸ ਕਮੇਟੀ ਸਬੰਧੀ ਆ ਰਹੀਆਂ ਸਮੱਸਿਆਵਾਂ ਬਾਰੇ ਖੁੱਲ ਕੇ ਵਿਚਾਰ ਵਟਾਂਦਰਾ ਕੀਤਾ ਗਿਆ । ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਪੂਨਮ ਸਿੰਘ, ਜਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਸੁਖਜਿੰਦਰ ਸਿੰਘ ਗਿੱਲ, ਡਿਪਟੀ ਮਾਸ ਮੀਡੀਆ ਅਫ਼ਸਰ ਮਲਕੀਤ ਕੌਰ, ਬੀ.ਈ.ਈ ਹਰਜਿੰਦਰ ਕੌਰ,ਡੀ.ਪੀ.ਐਮ ਗਾਇਤਰੀ ਮਹਾਜਨ,ਡੀ.ਐਸ.ਏ ਸਰਮੀਲਾ ਗੁਪਤਾ, ਜਗਜੀਤ ਸਿੰਘ ਅਤੇ ਰੇਸ਼ਮ ਸਿੰਘ ਹਾਜਰ ਸਨ ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਜ਼ਹਿਰੀਲੀ ਸ਼ਰਾਬ ਨਾਲ ਮੌਤਾਂ ਦਾ ਮਾਮਲਾ; CM Mann ਪੁੱਜੇ ਮਜੀਠਾ, DSP ਤੇ SHO ਮੁਅੱਤਲ,10 ਗ੍ਰਿਫਤਾਰ

0

👉19 ਮੌਤਾਂ ਲਈ ਜ਼ਿੰਮੇਵਾਰ 10 ਗ੍ਰਿਫਤਾਰ, DSP ਤੇ SHO ਮੁਅੱਤਲ
Amritsar News: ਬੀਤੀ ਰਾਤ ਜ਼ਿਲੇ ਦੇ ਕਸਬਾ ਮਜੀਠਾ ਦੇ ਪਿੰਡ ਭੰਗਾਲੀ ਕਲਾਂ ‘ਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਹੋਣ ਵਾਲੀਆਂ ਮੌਤਾਂ ਦੀ ਗਿਣਤੀ ਵਧ ਕੇ 19 ਤੱਕ ਪੁੱਜ ਗਈ ਹੈ। ਪੰਜਾਬ ਸਰਕਾਰ ਵੱਲੋਂ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਜਿੱਥੇ ਖੁਦ ਪੁੱਜ ਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੀੜਤ ਪ੍ਰੀਵਾਰਾਂ ਨਾਲ ਹਮਦਰਦੀ ਜਤਾਈ, ਉਥੇ ਉਨ੍ਹਾਂ ਸਪੱਸ਼ਟ ਕੀਤਾ ਕਿ ਇਸ ਘਟਨਾ ਲਈ ਜਿੰਮੇਵਾਰ ਲੋਕਾਂ ਨੂੰ ਬਖਸ਼ਿਆ ਨਹੀਂ ਜਾਵੇਗਾ। ਇਸ ਸਬੰਧ ਵਿੱਚ ਕਾਰਵਾਈ ਕਰਦਿਆਂ ਇੰਨਾਂ ਮੌਤਾਂ ਲਈ ਜ਼ਿੰਮੇਵਾਰ ਵਿਅਕਤੀਆਂ ਵਿਰੁੱਧ ਕਤਲ ਅਤੇ ਐਕਸਾਈਜ਼ ਐਕਟ ਤਹਿਤ ਕੇਸ ਦਰਜ ਕਰਕੇ ਦਸ ਜਣਿਆਂ ਨੂੰ ਗ੍ਰਿਫਤਾਰ ਕਰ ਲਿਆ ਹੈ।

ਇਹ ਵੀ ਪੜ੍ਹੋ  ਡਰੋਨ ਦੇ ਮਲਬੇ ਨਾਲ ਹੋਏ ਹਾਦਸੇ ‘ਚ ਮਾਰੀ ਗਈ ਮਹਿਲਾ ਦੇ ਪਰਿਵਾਰ ਨੂੰ ਮੁੱਖ ਮੰਤਰੀ ਵੱਲੋਂ 5 ਲੱਖ ਰੁਪਏ ਐਕਸ ਗ੍ਰੇਸ਼ੀਆ ਦੀ ਘੋਸ਼ਣਾ

ਇਸਤੋਂ ਇਲਾਵਾ ਅਣਗਹਿਲੀ ਵਰਤਣ ਦੇ ਦੋਸ਼ਾਂ ਹੇਠ ਇਲਾਕੇ ਦੇ ਡੀਐਸਪੀ ਅਤੇ ਐਸਐਚਓ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਗਿਆ ਹੈ। ਪੰਜਾਬ ਪੁਲਿਸ ਦੇ ਇਕ ਬੁਲਾਰੇ ਨੇ ਦੱਸਿਆ ਕਿ ਇਸ ਗੈਰ-ਕਾਨੂੰਨੀ ਸ਼ਰਾਬ ਦੇ ਕਾਰੋਬਾਰ ਦੇ ਸਬੰਧ ਵਿੱਚ ਰੈਕੇਟ ਦੇ ਸਰਗਨਾ ਅਤੇ ਕਈ ਸਥਾਨਕ ਵਿਤਰਕਾਂ ਸਮੇਤ ਨੌਂ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਆਨਲਾਈਨ ਖਰੀਦੇ ਜਾਣ ਤੋਂ ਬਾਅਦ ਨਕਲੀ ਸ਼ਰਾਬ ਬਣਾਉਣ ਲਈ ਮੀਥੇਨੌਲ ਦੀ ਵਰਤੋਂ ਕੀਤੀ ਗਈ, ਇਸ ਮਾਮਲੇ ਦੇ ਸਾਰੇ ਢੰਗ-ਤਰੀਕਿਆਂ ਦਾ ਪਤਾ ਲਗਾਉਣ ਅਤੇ ਇਸ ਵਿੱਚ ਸ਼ਾਮਲ ਸਾਰੇ ਲੋਕਾਂ ਨੂੰ ਨਿਆਂ ਦੇ ਕਟਹਿਰੇ ਵਿੱਚ ਲਿਆਉਣ ਲਈ ਜਾਂਚ ਜਾਰੀ ਹੈ।

ਇਹ ਵੀ ਪੜ੍ਹੋ  ਪੰਜਾਬ ਦੇ 5 ਸਰਹੱਦੀ ਜ਼ਿਲਿ੍ਆਂ ਦੇ ਸਕੂਲਾਂ ਅੱਜ ਵੀ ਬੰਦ, ਰਾਤ ਨੂੰ ਦੇਖੇ ਗਏ ‘ਡਰੋਨ’

ਬੀ.ਐਨ.ਐਸ. ਅਤੇ ਆਬਕਾਰੀ ਐਕਟ ਦੀਆਂ ਸਬੰਧਤ ਧਾਰਾਵਾਂ ਤਹਿਤ ਐਫ.ਆਈ.ਆਰ. ਦਰਜ ਕੀਤੀ ਗਈ ਹੈ। ਡੀ.ਐਸ.ਪੀ. ਸਬ-ਡਵੀਜ਼ਨ ਮਜੀਠਾ ਅਤੇ ਐਸ.ਐਚ.ਓ. ਥਾਣਾ ਮਜੀਠਾ ਨੂੰ ਲਾਪਰਵਾਹੀ ਲਈ ਮੁਅੱਤਲ ਕਰਕੇ ਵਿਭਾਗੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਨਾਜਾਇਜ਼ ਸ਼ਰਾਬ ਦੇ ਨੈੱਟਵਰਕ ਨੂੰ ਖਤਮ ਕਰਨ ਅਤੇ ਲਾਪਰਵਾਹੀ ਕਰਨ ਵਾਲੇ ਅਧਿਕਾਰੀਆਂ ਨੂੰ ਜਵਾਬਦੇਹ ਬਣਾਉਣ ਲਈ ਆਪਣੀ ਵਚਨਬੱਧਤਾ ‘ਤੇ ਦ੍ਰਿੜ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਡਰੋਨ ਦੇ ਮਲਬੇ ਨਾਲ ਹੋਏ ਹਾਦਸੇ ‘ਚ ਮਾਰੀ ਗਈ ਮਹਿਲਾ ਦੇ ਪਰਿਵਾਰ ਨੂੰ ਮੁੱਖ ਮੰਤਰੀ ਵੱਲੋਂ 5 ਲੱਖ ਰੁਪਏ ਐਕਸ ਗ੍ਰੇਸ਼ੀਆ ਦੀ ਘੋਸ਼ਣਾ

Ferozepur News:ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਫਿਰੋਜ਼ਪੁਰ ਜ਼ਿਲ੍ਹੇ ਦੇ ਪਿੰਡ ਖਾਈ ਫ਼ੇਮੇ ਕੀ ਦੀ ਰਹਿਣ ਵਾਲੀ ਸੁਖਵਿੰਦਰ ਕੌਰ ਦੀ ਡਰੋਨ ਹਾਦਸੇ ਵਿੱਚ ਹੋਈ ਮੌਤ ‘ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਮੁੱਖ ਮੰਤਰੀ ਨੇ ਦੁਖੀ ਪਰਿਵਾਰ ਲਈ 5 ਲੱਖ ਰੁਪਏ ਦੀ ਐਕਸ ਗ੍ਰੇਸ਼ੀਆ ਗ੍ਰਾਂਟ ਦੇਣ ਦਾ ਐਲਾਨ ਕੀਤਾ ਹੈ।ਹਾਦਸੇ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀਮਤੀ ਦੀਪਸ਼ਿਖਾ ਸ਼ਰਮਾ ਨੇ ਦੱਸਿਆ ਕਿ 9 ਮਈ ਦੀ ਰਾਤ ਨੂੰ ਇੱਕ ਡਰੋਨ ਟਕਰਾਉਣ ਤੋਂ ਬਾਅਦ ਉਸਦਾ ਮਲਬਾ ਇੱਕ ਖੜੀ ਕਾਰ ‘ਤੇ ਆ ਡਿੱਗਾ, ਜਿਸ ਕਾਰਨ ਅੱਗ ਲੱਗ ਗਈ। ਇਸ ਹਾਦਸੇ ਵਿੱਚ ਇੱਕ ਹੀ ਪਰਿਵਾਰ ਦੇ ਤਿੰਨ ਮੈਂਬਰ — ਲਖਵਿੰਦਰ ਸਿੰਘ (ਪੁੱਤਰ ਬਗੀਚਾ ਸਿੰਘ), ਉਸ ਦੀ ਪਤਨੀ ਸੁਖਵਿੰਦਰ ਕੌਰ ਅਤੇ ਉਨ੍ਹਾਂ ਦਾ ਪੁੱਤਰ ਮੋਨੂ — ਜ਼ਖ਼ਮੀ ਹੋ ਗਏ।

ਇਹ ਵੀ ਪੜ੍ਹੋ  ਪਾਕਿਸਤਾਨੀ ਡਰੋਨ ’ਚ ਜਖ਼ਮੀ ਹੋਈ ਫ਼ਿਰੋਜਪੁਰ ਦੀ ਔਰਤ ਨੇ ਤੋੜਿਆ ਦਮ

ਤਿੰਨਾਂ ਨੂੰ ਤੁਰੰਤ ਬਾਘੀ ਹਸਪਤਾਲ ਵਿੱਚ ਫਰਸਟ ਏਡ ਲਈ ਲਿਜਾਇਆ ਗਿਆ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸੁਖਵਿੰਦਰ ਕੌਰ ਦੇ ਗੰਭੀਰ ਤਰੀਕੇ ਨਾਲ ਅੱਗ ਵਿੱਚ ਝੁਲਸ ਜਾਣ ਕਾਰਨ ਉਸ ਨੂੰ ਉੱਚ ਇਲਾਜ ਲਈ ਲੁਧਿਆਣਾ ਦੇ ਡੀ.ਐਮ.ਸੀ. ਹਸਪਤਾਲ ਰੈਫਰ ਕੀਤਾ ਗਿਆ ਸੀ। ਡਾਕਟਰਾਂ ਦੀਆਂ ਸਾਰੀ ਕੋਸ਼ਿਸ਼ਾਂ ਦੇ ਬਾਵਜੂਦ ਵੀ ਉਹ ਪਿਛਲੀ ਰਾਤ ਨੂੰ ਜ਼ਿੰਦਗੀ ਦੀ ਜੰਗ ਹਾਰ ਗਈ।ਪੰਜਾਬ ਸਰਕਾਰ ਨੇ ਦੁਖੀ ਪਰਿਵਾਰ ਪ੍ਰਤੀ ਆਪਣੀ ਸੰਵੇਦਨਾ ਪ੍ਰਗਟਾਈ ਹੈ ਅਤੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਦੁਖੀ ਪਰਿਵਾਰ ਨੂੰ 5 ਲੱਖ ਰੁਪਏ ਦੀ ਐਕਸ ਗ੍ਰੇਸ਼ੀਆ ਗ੍ਰਾਂਟ ਦੇਣ ਦਾ ਐਲਾਨ ਕੀਤਾ ਗਿਆ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਅਚਾਨਕ ਪੰਜਾਬ ਪੁੱਜੇ PM Modi, ਆਦਮਪੁਰ ਏਅਰ ਬੇਸ ‘ਤੇ ਪਹੁੰਚੇ

0

Jalandhar News: ਭਾਰਤ ਪਾਕਿਸਤਾਨ ਨਾਲ ਜੰਗ ਦੇ ਮਾਹੌਲ ‘ਚ ਪੂਰੀ ਚਰਚਾ ਵਿੱਚ ਰਹੇ ਪੰਜਾਬ ਦੇ ਆਦਮਪੁਰ ਏਅਰਪੋਰਟ ਉਪਰ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੁੱਜ ਗਏ, ਜਿੱਥੇ ਉਹਨਾਂ ਬਹਾਦਰ ਜਵਾਨਾਂ ਦੇ ਨਾਲ ਸਮਾਂ ਬਿਤਾਇਆ।
ਉਹਨਾਂ ਨੇ ਜਵਾਨਾਂ ਨਾਲ ਮੁਲਾਕਾਤ ਕੀਤੀ ਤੇ ਉਹਨਾਂ ਨੂੰ ਅਪਰੇਸ਼ਨ ਸਿੰਦੂਰ ਦੀ ਸਫਲਤਾ ਦੀ ਵਧਾਈ ਦਿੱਤੀ। ਉਹਨਾਂ ਜਵਾਨਾਂ ਦੀ ਹੌਸਲਾ ਅਫਜਾਈ ਕੀਤੀ। ਆਦਮਪੁਰ,ਪਠਾਨਕੋਟ ਏਅਰਬੇਸ ਪਾਕਿਸਤਾਨ ਦੇ ਸਭ ਤੋਂ ਵੱਧ ਨਿਸ਼ਾਨੇ ‘ਤੇ ਰਿਹਾ ਸੀ।

ਇਹ ਵੀ ਪੜ੍ਹੋ  ਪਾਣੀਆਂ ਦੇ ਰੇੜਕਿਆਂ ਦੌਰਾਨ ਬੀਬੀਐਮਬੀ ਨੇ ਮੁੜ ਸੱਦੀ ਮੀਟਿੰਗ

ਪਾਕਿਸਤਾਨ ਨੇ ਇਸ ਏਅਰ ਬੇਸ ਨੂੰ ਨੁਕਸਾਨ ਪਹੁੰਚਾਉਣ ਦੀ ਬਹੁਤ ਕੋਸ਼ਿਸ਼ ਕੀਤੀ ਪਰੰਤੂ ਭਾਰਤੀ ਫੌਜ ਨੇ ਉਨਾਂ ਦੀ ਸਾਰੀ ਕੋਸ਼ਿਸ਼ ਨਾਕਾਮ ਕਰ ਦਿੱਤੀ। ਉਹਨਾਂ ਵੱਲੋਂ ਭੇਜੇ ਡਰੋਨ ਤੇ ਮਿਜਾਇਲਾਂ ਨੂੰ ਭਾਰਤੀ ਫੌਜ ਨੇ ਹਵਾ ਵਿੱਚ ਹੀ ਨਸ਼ਟ ਕਰ ਦਿੱਤਾ। ਪੀਐਮ ਮੋਦੀ ਇੱਕ ਘੰਟੇ ਤੱਕ ਆਦਮਪੁਰ ਏਅਰ ਬੇਸ ‘ਤੇ ਰੁਕੇ। ਪੀਐਮ ਮੋਦੀ ਨੇ ਕਿਹਾ ਕਿ ਭਾਰਤ ਹਮੇਸ਼ਾਂ ਸਾਡੇ ਹਥਿਆਰਬੰਦ ਜਵਾਨਾਂ ਦਾ ਧੰਨਵਾਦੀ ਹੈ ਅਤੇ ਰਹੇਗਾ ਜੋ ਸਾਡੇ ਦੇਸ਼ ਲਈ ਆਪਣਾ ਬਲੀਦਾਨ ਦੇਣ ਲਈ ਤਿਆਰ ਰਹਿੰਦੇ ਹਨ। ਆਖਿਰ ਵਿੱਚ ਉਹਨਾਂ ਏਅਰ ਬੇਸ ਦੇ ਜਵਾਨਾਂ ਨਾਲ ਤਸਵੀਰਾਂ ਵੀ ਖਿਚਵਾਈਆਂ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ