Home Blog Page 746

ਅਚਾਨਕ ਪੰਜਾਬ ਪੁੱਜੇ PM Modi, ਆਦਮਪੁਰ ਏਅਰ ਬੇਸ ‘ਤੇ ਪਹੁੰਚੇ

0

Jalandhar News: ਭਾਰਤ ਪਾਕਿਸਤਾਨ ਨਾਲ ਜੰਗ ਦੇ ਮਾਹੌਲ ‘ਚ ਪੂਰੀ ਚਰਚਾ ਵਿੱਚ ਰਹੇ ਪੰਜਾਬ ਦੇ ਆਦਮਪੁਰ ਏਅਰਪੋਰਟ ਉਪਰ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੁੱਜ ਗਏ, ਜਿੱਥੇ ਉਹਨਾਂ ਬਹਾਦਰ ਜਵਾਨਾਂ ਦੇ ਨਾਲ ਸਮਾਂ ਬਿਤਾਇਆ।
ਉਹਨਾਂ ਨੇ ਜਵਾਨਾਂ ਨਾਲ ਮੁਲਾਕਾਤ ਕੀਤੀ ਤੇ ਉਹਨਾਂ ਨੂੰ ਅਪਰੇਸ਼ਨ ਸਿੰਦੂਰ ਦੀ ਸਫਲਤਾ ਦੀ ਵਧਾਈ ਦਿੱਤੀ। ਉਹਨਾਂ ਜਵਾਨਾਂ ਦੀ ਹੌਸਲਾ ਅਫਜਾਈ ਕੀਤੀ। ਆਦਮਪੁਰ,ਪਠਾਨਕੋਟ ਏਅਰਬੇਸ ਪਾਕਿਸਤਾਨ ਦੇ ਸਭ ਤੋਂ ਵੱਧ ਨਿਸ਼ਾਨੇ ‘ਤੇ ਰਿਹਾ ਸੀ।

ਇਹ ਵੀ ਪੜ੍ਹੋ  ਪਾਣੀਆਂ ਦੇ ਰੇੜਕਿਆਂ ਦੌਰਾਨ ਬੀਬੀਐਮਬੀ ਨੇ ਮੁੜ ਸੱਦੀ ਮੀਟਿੰਗ

ਪਾਕਿਸਤਾਨ ਨੇ ਇਸ ਏਅਰ ਬੇਸ ਨੂੰ ਨੁਕਸਾਨ ਪਹੁੰਚਾਉਣ ਦੀ ਬਹੁਤ ਕੋਸ਼ਿਸ਼ ਕੀਤੀ ਪਰੰਤੂ ਭਾਰਤੀ ਫੌਜ ਨੇ ਉਨਾਂ ਦੀ ਸਾਰੀ ਕੋਸ਼ਿਸ਼ ਨਾਕਾਮ ਕਰ ਦਿੱਤੀ। ਉਹਨਾਂ ਵੱਲੋਂ ਭੇਜੇ ਡਰੋਨ ਤੇ ਮਿਜਾਇਲਾਂ ਨੂੰ ਭਾਰਤੀ ਫੌਜ ਨੇ ਹਵਾ ਵਿੱਚ ਹੀ ਨਸ਼ਟ ਕਰ ਦਿੱਤਾ। ਪੀਐਮ ਮੋਦੀ ਇੱਕ ਘੰਟੇ ਤੱਕ ਆਦਮਪੁਰ ਏਅਰ ਬੇਸ ‘ਤੇ ਰੁਕੇ। ਪੀਐਮ ਮੋਦੀ ਨੇ ਕਿਹਾ ਕਿ ਭਾਰਤ ਹਮੇਸ਼ਾਂ ਸਾਡੇ ਹਥਿਆਰਬੰਦ ਜਵਾਨਾਂ ਦਾ ਧੰਨਵਾਦੀ ਹੈ ਅਤੇ ਰਹੇਗਾ ਜੋ ਸਾਡੇ ਦੇਸ਼ ਲਈ ਆਪਣਾ ਬਲੀਦਾਨ ਦੇਣ ਲਈ ਤਿਆਰ ਰਹਿੰਦੇ ਹਨ। ਆਖਿਰ ਵਿੱਚ ਉਹਨਾਂ ਏਅਰ ਬੇਸ ਦੇ ਜਵਾਨਾਂ ਨਾਲ ਤਸਵੀਰਾਂ ਵੀ ਖਿਚਵਾਈਆਂ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਪਾਣੀਆਂ ਦੇ ਰੇੜਕਿਆਂ ਦੌਰਾਨ ਬੀਬੀਐਮਬੀ ਨੇ ਮੁੜ ਸੱਦੀ ਮੀਟਿੰਗ

0

Chandigarh News: ਪੰਜਾਬ ਦੇ ਹਿੱਸੇ ਦਾ ਹਰਿਆਣਾ ਨੂੰ ਵਾਧੂ ਪਾਣੀ ਛੱਡਣ ਦੇ ਮਾਮਲੇ ਵਿਚ ਵਿਵਾਦਾਂ ’ਚ ਆਏ ਭਾਖ਼ੜਾ ਬਿਆਸ ਮੈਨੇਜਮੈਂਟ ਬੋਰਡ ਨੇ ਭਲਕੇ ਮੁੜ ਹਿੱਸੇਦਾਰ ਸੂਬਿਆਂ ਦੀ ਮੀਟਿੰਗ ਸੱਦ ਲਈ ਹੈ। ਇਸ ਮੀਟਿੰਗ ਵਿਚ ਸ਼ਾਮਲ ਹੋਣ ਲਈ ਪੰਜਾਬ ਤੋਂ ਇਲਾਵਾ ਹਰਿਆਣਾ ਤੇ ਰਾਜਸਥਾਨ ਨੂੰ ਸੱਦਿਆ ਗਿਆ ਹੈ। ਇਸਤੋਂ ਇਲਾਵਾ ਕੇਂਦਰੀ ਜਲ ਸਰੋਤ ਵਿਭਾਗ ਦੇ ਅਧਿਕਾਰੀ ਵੀ ਇਸ ਮੀਟਿੰਗ ਵਿਚ ਸ਼ਾਮਲ ਹੋਣਗੇ। ਪਿਛਲੀ ਮੀਟਿੰਗ ਵਿਚਪੰਜਾਬ ਸ਼ਾਮਲ ਨਹੀਂ ਹੋਇਆ ਸੀ ਤੇ ਕਿਹਾ ਸੀ ਕਿ ਨਿਯਮਾਂ ਮੁਤਾਬਕ ਮੀਟਿੰਗ ਲਈ ਇੱਕ ਹਫ਼ਤੇ ਦਾ ਨੋਟਿਸ ਦੇਣਾ ਜਰੂਰੀ ਹੈ।

ਇਹ ਵੀ ਪੜ੍ਹੋ  ਜ਼ਹਿਰੀਲੀ ਸ਼ਰਾਬ ਨਾਲ ਮੌ+ਤਾਂ, ਮੁੱਖ ਮੰਤਰੀ ਭਗਵੰਤ ਮਾਨ ਦਾ ਅਹਿਮ ਐਲਾਨ, ਜਾਣਗੇ ਮਜੀਠਾ

ਸੂਚਨਾ ਮੁਤਾਬਕ ਇਸ ਮੀਟਿੰਗ ਵਿਚ ਅਗਲੇ ਸਾਲ ਲਈ ਪਾਣੀਆਂ ਦੀ ਵੰਡ ਬਾਰੇ ਚਰਚਾ ਹੋਵੇਗੀ। ਦਸਣਾ ਬਣਦਾ ਹੈÇ ਕ ਹਰ ਸਾਲ ਉਕਤ ਤਿੰਨਾਂ ਸੂਬਿਆਂ ਵਿਚ 21 ਮਈ ਤੋਂ 20 ਮਈ ਤੱਕ ਪਾਣੀ ਦੀ ਵੰਡ ਕੀਤੀ ਜਾਂਦੀ ਹੈ। ਹੁਣ ਵਿਵਾਦ ਦਾ ਮੁੱਦਾ ਇਹ ਹੈਕਿ ਹਰਿਆਣਾ ਨੂੰ ਅਲਾਟ ਕੀਤਾ ਗਿਆ ਪਾਣੀ ਉਸਨੇ 31 ਮਾਰਚ ਤੱਕ ਵਰਤ ਲਿਆ ਹੈ ਤੇ ਹੁਣ ਉਸਦੇ ਵੱਲੋਂ 4500 ਕਿਊਸਕ ਪਾਣੀ ਦੀ ਹੋਰ ਮੰਗ ਕੀਤੀ ਜਾ ਰਹੀ ਹੈ, ਜਿਸਦਾ ਪੰਜਾਬ ਵੱਲੋਂ ਲਗਾਤਾਰ ਵਿਰੋਧ ਕੀਤਾ ਜਾ ਰਿਹਾ। ਇਹ ਮਾਮਲਾ ਪੰਜਾਬ ਤੇ ਹਰਿਆਣਾ ਹਾਈਕੋਰਟ ਵਿਚ ਵੀ ਪੁੱਜਿਆ ਹੋਇਆ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਬਠਿੰਡਾ ਦੀ ITI ਇਲਾਕੇ ’ਚੋਂ CIA Staff-2 ਨੇ I-20 ਕਾਰ ਸਹਿਤ ਚੁੱਕੇ ਦੋ ਨਸ਼ਾ ਤਸਕਰ

0

👉150 ਗ੍ਰਾਂਮ ਹੈਰੋਇਨ ਬਰਾਮਦ, ਤਰਨਤਾਰਨ ਤੋਂ ਲੈ ਕੇ ਆਏ ਸਨ ਹੈਰੋਇਨ
Bathinda News:ਬੀਤੀ ਸ਼ਾਮ ਇੱਕ ਵੱਡੀ ਕਾਰਵਾਈ ਕਰਦਿਆਂ ਬਠਿੰਡਾ ਪੁਲਿਸ ਦੇ ਸੀਆਈਏ ਸਟਾਫ਼ -2 ਦੀ ਟੀਮ ਨੇ ਸਥਾਨਕ ਮਤੀ ਦਾਸ ਨਗਰ ਇਲਾਕੇ ’ਚ ਦੋ ਨਸ਼ਾ ਤਸਕਰਾਂ ਨੂੰ ਆਈ-20 ਕਾਰ ਸਹਿਤ ਗ੍ਰਿਫਤਾਰ ਕੀਤਾ ਹੈ। ਮੁਲਜਮਾਂ ਦੇ ਕੋਲੋਂ 150 ਗ੍ਰਾਂਮ ਹੈਰੋਇਨ ਵੀ ਬਰਾਮਦ ਹੋਈ ਹੈ, ਜਿਹੜੀ ਤਰਨਤਾਰਨ ਇਲਾਕੇ ਤੋਂ ਲੈ ਕੇ ਆਏ ਹਨ। ਇੰਨ੍ਹਾਂ ਦੀ ਪਹਿਚਾਣ ਦਿਨੇਸ ਕੁਮਾਰ ਵਾਸੀ ਪਰਸਰਾਮ ਨਗਰ ਅਤੇ ਗੁਰਜੀਤ ਸਿੰਘ ਵਾਸੀ ਲਾਲ ਸਿੰਘ ਬਸਤੀ ਬਠਿੰਡਾ ਵਜੋਂ ਹੋਈ ਹੈ।

ਇਹ ਵੀ ਪੜ੍ਹੋ  ਪਾਕਿਸਤਾਨੀ ਡਰੋਨ ’ਚ ਜਖ਼ਮੀ ਹੋਈ ਫ਼ਿਰੋਜਪੁਰ ਦੀ ਔਰਤ ਨੇ ਤੋੜਿਆ ਦਮ

ਮਾਮਲੇ ਦੀ ਪੜਤਾਲ ਕਰਰਹੇ ਥਾਣੇਦਾਰ ਹਰਮਨਜੀਤ ਸਿੰਘ ਨੇ ਇਸਦੀ ਪੁਸ਼ਟੀ ਕਰਦਿਆਂ ਦਸਿਆ ਕਿ ਮੁਲਜਮਾਂ ਬਾਰੇ ਸੂਹ ਮਿਲੀ ਸੀ ਕਿ ਇਹ ਮਤੀ ਦਾਸ ਨਗਰ ਸੂਏ ਦੇ ਨਾਲ ਆਈਟੀਆਈ ਕੋਲ ਬਣੀ ਸੜਕ ਉਪਰ ਇਸ ਹੈਰੋਇਨ ਨੂੰ ਲੈ ਕੇ ਆ ਰਹੇ ਹਨ,ਜਿਸਦੇ ਚੱਲਦੇ ਨਾਕਾਬੰਦੀ ਦੌਰਾਨ ਕਾਬੂ ਕਰਕੇ 150 ਗ੍ਰਾਮ ਹੈਰੋਇਨ ਤਂੋ ਇਲਾਵਾ 9500 ਡਰੱਗ ਮਨੀ ਅਤੇ ਕਾਰ ਆਈ-20 ਨੰਬਰ ਪੀਬੀ.03ਬੀ.ਡੀ.3187 ਬਰਾਮਦ ਕੀਤੀ ਹੈ। ਮੁਲਜਮਾਂ ਦੇ ਵਿਰੁਧ ਥਾਣਾ ਸਿਵਲ ਲਾਈਨ ਵਿਚ ਪਰਚਾ ਦਰਜ਼ ਕਰ ਲਿਆ ਹੈ। ਜਾਂਚ ਅਧਿਕਾਰੀ ਥਾਣੇਦਾਰ ਹਰਮਨਜੀਤ ਸਿੰਘ ਨੇ ਦਸਿਆ ਕਿ ਮੁਲਜਮਾਂ ਨੂੰ ਅਦਾਲਤ ਵਿਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ ਤੇ ਹੋਰ ਡੂੰਘਾਈ ਨਾਲ ਪੜਤਾਲ ਕੀਤੀ ਜਾਵੇਗੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਪਾਕਿਸਤਾਨੀ ਡਰੋਨ ’ਚ ਜਖ਼ਮੀ ਹੋਈ ਫ਼ਿਰੋਜਪੁਰ ਦੀ ਔਰਤ ਨੇ ਤੋੜਿਆ ਦਮ

Ferozepur News: ਪਹਿਲਗਾਮ ਅੱਤਵਾਦੀ ਹਮਲੇ ਤੋਂ ਬਾਅਦ ਭਾਰਤ-ਪਾਕਿਸਤਾਨ ਵਿਚਕਾਰ ਸ਼ੁਰੂ ਹੋਈ ਜੰਗ ਦੇ ਦੌਰਾਨ 9-10 ਮਈ ਦੀ ਰਾਤ ਨੂੰ ਪਾਕਿਸਤਾਨੀ ਡਰੋਨ ਹਮਲੇ ’ਚ ਜਖ਼ਮੀ ਹੋਈ ਜ਼ਿਲ੍ਹੈ ਦੇ ਪਿੰਡ ਖਾਈ ਫ਼ੇਮੇ ਕੀ ਦੀ ਔਰਤ ਸੁਖਵਿੰਦਰ ਕੌਰ ਨੇ ਹੁਣ ਹਸਪਤਾਲ ’ਚ ਇਲਾਜ਼ ਦੌਰਾਨ ਦਮ ਤੋੜ ਦਿੱਤਾ ਹੈ।

ਇਹ ਵੀ ਪੜ੍ਹੋ  ਜ਼ਹਿਰੀਲੀ ਸ਼ਰਾਬ ਨਾਲ ਮੌ+ਤਾਂ, ਮੁੱਖ ਮੰਤਰੀ ਭਗਵੰਤ ਮਾਨ ਦਾ ਅਹਿਮ ਐਲਾਨ, ਜਾਣਗੇ ਮਜੀਠਾ

ਇਸ ਹਾਦਸੇ ਵਿਚ ਸੁਖਵਿੰਦਰ ਕੌਰ ਦਾ ਪਤੀ ਲਖਵਿੰਦਰ ਸਿੰਘ ਤੇ ਪ੍ਰਵਾਰ ਦਾ ਇੱਕ ਹੋਰ ਮੈਂਬਰ ਜਖ਼ਮੀ ਹੋ ਗਿਆ ਸੀ, ਜਿੰਨ੍ਹਾਂ ਦਾ ਪੰਜਾਬ ਸਰਕਾਰ ਵੱਲੋਂ ਇਲਾਜ਼ ਕਰਵਾਇਆ ਜਾ ਰਿਹਾ ਸੀ। ਇਸ ਹਾਦਸੇ ਵਿਚ ਘਰ ਅਤੇ ਘਰ ਵਿਚ ਖੜੀ ਕਾਰ ਨੂੰ ਅੱਗ ਲੱਗ ਗਈ ਸੀ, ਜਿਸ ਕਾਰਨ ਆਰਥਿਕ ਤੌਰ ’ਤੇ ਵੀ ਪ੍ਰਵਾਰ ਦਾ ਵੱਡਾ ਨੁਕਸਾਨ ਹੋ ਗਿਆ ਸੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਜ਼ਹਿਰੀਲੀ ਸ਼ਰਾਬ ਨਾਲ ਮੌ+ਤਾਂ, ਮੁੱਖ ਮੰਤਰੀ ਭਗਵੰਤ ਮਾਨ ਦਾ ਅਹਿਮ ਐਲਾਨ, ਜਾਣਗੇ ਮਜੀਠਾ

Chandigarh/ Amritsar News: ਬੀਤੀ ਰਾਤ ਜ਼ਿਲ੍ਹਾ ਅੰਮ੍ਰਿਤਸਰ ਦੇ ਕਸਬਾ ਮਜੀਠਾ ਦੇ ਨੇੜਲੇ ਪਿੰਡਾਂ ਵਿਚ ਕਥਿਤ ਤੌਰ ’ਤੇ ਜ਼ਹਿਰੀਲੀ ਸ਼ਰਾਬ ਦੇ ਨਾਲ ਦਰਜ਼ਨ ਭਰ ਹੋਈਆਂ ਮੌ+ਤਾਂ ਦੇ ਮਾਮਲੇ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਗੰਭੀਰਤਾ ਨਾਲ ਲਿਆ ਹੈ। ਉਨ੍ਹਾਂ ਇਸ ਸਬੰਧੀ ਇੱਕ ਟਵੀਟ ਕਰਕੇ ਘਟਨਾ ਉਪਰ ਦੁੱਖ ਪ੍ਰਗਟ ਕਰਦਿਆਂ ਜਿੰਮੇਵਾਰ ਲੋਕਾਂ ਵਿਰੁਧ ਸਖ਼ਤ ਐਕਸ਼ਨ ਦਾ ਭਰੋਸਾ ਦਿਵਾਇਆ ਹੈ।

ਇਹ ਵੀ ਪੜ੍ਹੋ ਪੰਜਾਬ ਦੇ 5 ਸਰਹੱਦੀ ਜ਼ਿਲਿ੍ਆਂ ਦੇ ਸਕੂਲਾਂ ਅੱਜ ਵੀ ਬੰਦ, ਰਾਤ ਨੂੰ ਦੇਖੇ ਗਏ ‘ਡਰੋਨ’

ਸ: ਮਾਨ ਨੇ ਲਿਖਿਆ ਹੈ, ‘‘ ਮਜੀਠੇ ਦੇ ਆਲੇ-ਦੁਆਲੇ ਦੇ ਕੁੱਝ ਪਿੰਡਾਂ ’ਚ ਜ਼ਹਿਰੀਲੀ ਸ਼ਰਾਬ ਪੀਣ ਕਰਕੇ ਕਈ ਲੋਕਾਂ ਦੀ ਮੌਤ ਹੋਣ ਦੀ ਦੁਖਦਾਈ ਖ਼ਬਰ ਮਿਲੀ ਹੈ। ਮਾਸੂਮ ਲੋਕਾਂ ਦੇ ਇਹਨਾਂ ਕਾਤਲਾਂ ਨੂੰ ਕਿਸੇ ਵੀ ਕੀਮਤ ’ਤੇ ਬਖ਼ਸ਼ਿਆ ਨਹੀਂ ਜਾਵੇਗਾ। ਇਹ ਮੌਤਾਂ ਨਹੀਂ ਕਤਲ ਨੇ। ਜ਼ਹਿਰੀਲੀ ਸ਼ਰਾਬ ਨਾਲ ਲੋਕਾਂ ਦੇ ਘਰਾਂ ’ਚ ਸੱਥਰ ਵਿਛਾਉਣ ਵਾਲੇ ਇਹਨਾਂ ਦੋਸ਼ੀਆਂ ਨੂੰ ਕਾਨੂੰਨ ਮੁਤਾਬਕ ਸਖ਼ਤ ਤੋਂ ਸਖ਼ਤ ਸਜ਼ਾਵਾਂ ਦਿੱਤੀਆਂ ਜਾਣਗੀਆਂ।ਮੈਂ ਪਰਮਾਤਮਾ ਅੱਗੇ ਵਿੱਛੜੀਆਂ ਰੂਹਾਂ ਦੀ ਆਤਮਿਕ ਸ਼ਾਂਤੀ ਦੀ ਅਰਦਾਸ ਕਰਦਾ ਹਾਂ। ਸਰਕਾਰ ਪਰਿਵਾਰਾਂ ਦੇ ਨਾਲ ਖੜ੍ਹੀ ਹੈ ਤੇ ਹਰ ਸੰਭਵ ਮਦਦ ਕੀਤੀ ਜਾਵੇਗੀ। ’’

ਇਹ ਵੀ ਪੜ੍ਹੋ ਮਜੀਠਾ ਇਲਾਕੇ ’ਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਪੌਣੀ ਦਰਜ਼ਨ ਮੌ+ਤਾਂ, ਪ੍ਰਸ਼ਾਸਨ ਵੱਲੋਂ ਜਾਂਚ ਸ਼ੁਰੂ

ਉਧਰ ਇਹ ਵੀ ਪਤਾ ਲੱਗਿਆ ਹੈ ਕਿ ਖ਼ੁਦ ਮੁੱਖ ਮੰਤਰੀ ਸ: ਮਾਨ ਘਟਨਾ ਦਾ ਜਾਇਜ਼ਾ ਲੈਣ ਅਤੇ ਪੀੜਤ ਪ੍ਰਵਾਰਾਂ ਨਾਲ ਦੁੱਖ ਪ੍ਰਗਟ ਕਰਨ ਦੇ ਲਈ ਮਜੀਠਾ ਇਲਾਕੇ ਵਿਚ ਜਾਣਗੇ। ਦਸਣਾ ਬਣਦਾ ਹੈ ਕਿ ਘਟਨਾ ਦਾ ਪਤਾ ਲੱਗਦਿਆਂ ਹੀ ਡਿਪਟੀ ਕਮਿਸ਼ਨਰ ਤੇ ਐਸਐਸਪੀ ਪਹਿਲਾਂ ਹੀ ਸਰਕਾਰੀ ਅਮਲਾ-ਫ਼ੈਲਾ ਸਹਿਤ ਪ੍ਰਭਾਵਿਤ ਪਿੰਡਾਂ ਵਿਚ ਪੁੱਜੇ ਹੋਏ ਹਨ।

ਇਹ ਵੀ ਪੜ੍ਹੋ ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ; ਮਿਊਂਸੀਪਲ ਕਮਿਸ਼ਨਰ ਅੰਮ੍ਰਿਤਸਰ ਨੂੰ ਜਾਰੀ ਕੀਤਾ ਸ਼ੋਅ-ਕਾਜ ਨੋਟਿਸ

ਜਿਕਰਯੋਗ ਹੈ ਕਿ ਮ੍ਰਿਤਕ ਪਿੰਡ ਭੰਗਾਲੀ ਕਲਾਂ ਵਿਚ ਇੱਕ ਇੱਟਾਂ ਦੇ ਭੱਠੇ ਉਪਰ ਮਜਦੂਰੀ ਕਰਦੇ ਸਨ ਤੇ ਇੱਥੇ ਹੀ ਇੰਨਾਂ ਵੱਲੋਂ ਮਿਲਕੇ ਸ਼ਰਾਬ ਪੀਤੀ ਗਈ। ਮ੍ਰਿਤਕ ਭੰਗਾਲੀ ਕਲਾਂ ਤੋਂ ਇਲਾਵਾ ਥਰਈਏਵਾਲ, ਭੁੱਲਰ, ਟਾਂਗਰਾ, ਮਰੜੀ ਕਲਾਂ, ਸੰਧਾ, ਤਲਵੰਡੀ ਖੁੰਮਣ, ਟਪਰੀਆ ਆਦਿ ਦੇ ਰਹਿਣ ਵਾਲੇ ਦੱਸੇ ਜਾ ਰਹੇ ਹਨ। ਇਸ ਮਾਮਲੇ ਵਿਚ ਪ੍ਰਸ਼ਾਸਨ ਵੱਲੋਂ ਪਰਚਾ ਦਰਜ਼ ਕਰਕੇ ਚਾਰ ਜਣਿਆਂ ਨੂੰ ਗ੍ਰਿਫਤਾਰ ਵੀ ਕਰ ਲਿਆ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

ਪੰਜਾਬ ਦੇ 5 ਸਰਹੱਦੀ ਜ਼ਿਲਿ੍ਆਂ ਦੇ ਸਕੂਲਾਂ ਅੱਜ ਵੀ ਬੰਦ, ਰਾਤ ਨੂੰ ਦੇਖੇ ਗਏ ‘ਡਰੋਨ’

👉ਏਅਰ ਇੰਡੀਆ ਤੇ ਇੰਡੀਗੋ ਨੇ ਵੀ ਕੀਤੀਆਂ ਕੁੱਝ ਫ਼ਲਾਈਟਾਂ ਰੱਦ
Punjab News: ਪਾਕਿਸਤਾਨ ਨਾਲ 10 ਦੀ ਸ਼ਾਮ ਨੂੰ ‘ਜੰਗਬੰਦੀ’ ਹੋਣ ਦੇ ਬਾਵਜੂਦ ਹਾਲੇ ਵੀ ਪੰਜਾਬ ਦੇ ਸਰਹੱਦੀ ਜ਼ਿਲਿ੍ਆਂ ਦੇ ਲੋਕਾਂ ਵਿਚ ਖੌਫ਼ ਬਣਿਆ ਹੋਇਆ ਹੈ। ਬੀਤੀ ਰਾਤ ਵੀ ਸਰਹੱਦੀ ਜ਼ਿਲਿ੍ਹਆਂ ਪਠਾਨਕੋਟ, ਅੰਮ੍ਰਿਤਸਰ ਤੋਂ ਇਲਾਵਾ ਜਲੰਧਰ ਵਿਚ ਡਰੋਨ ਦੇਖੇ ਜਾਣ ਦੇ ਮਾਮਲੇ ਸਾਹਮਣੇ ਆਏ ਹਨ। ਇਸੇ ਤਰ੍ਹਾਂ ਹੁਸ਼ਿਆਰਪੁਰ ਵਿਚ ਵੀ ਲੋਕਾਂ ਨੇ ਧਮਾਕਿਆਂ ਦੀ ਅਵਾਜ਼ ਸੁਣਨ ਦਾ ਦਾਅਵਾ ਕੀਤਾ ਹੈ। ਬਦਲੇ ਹੋਏ ਮਾਹੌਲ ਦੌਰਾਨ ਪੰਜਾਬ ਦੇ ਅੰਮ੍ਰਿਤਸਰ, ਤਰਨਤਾਰਨ, ਪਠਾਨਕੋਟ, ਫ਼ਿਰੋਜਪੁਰ ਤੇ ਫ਼ਾਜਲਿਕਾ ਜ਼ਿਲਿ੍ਆਂ ਵਿਚ ਸਕੂਲ ਬੰਦ ਕੀਤੇ ਹੋਏ ਹਨ। ਫ਼ਿਰੋਜਪੁਰ ਤੇ ਫ਼ਾਜਲਿਕਾ ਵਿਚ ਇਹ ਸਕੂਲ ਭਲਕੇ ਵੀ ਬੰਦ ਰਹਿਣਗੇ।

ਇਹ ਵੀ ਪੜ੍ਹੋ ਮਜੀਠਾ ਇਲਾਕੇ ’ਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਪੌਣੀ ਦਰਜ਼ਨ ਮੌ+ਤਾਂ, ਪ੍ਰਸ਼ਾਸਨ ਵੱਲੋਂ ਜਾਂਚ ਸ਼ੁਰੂ 

ਉਧਰ ਏਅਰ ਇੰਡੀਆ ਅਤੇ ਇੰਡੀਗੋ ਕੰਪਨੀ ਨੇ ਆਪਣੀਆਂ ਕੁੱਝ ਫ਼ਲਾਈਟਾਂ ਨੂੰ ਵੀ ਸਰਹੱਦੀ ਏਅਰਪੋਰਟਾਂ ’ਤੇ ਰੱਦ ਕੀਤਾ ਗਿਆ ਹੈ। ਸੂਚਨਾ ਮੁਤਾਬਕ ਰਾਤ ਸਮੇਂ ਡਰੋਨ ਦੇਖੇ ਜਾਣ ਅਤੇ ਧਮਾਕੇ ਸੁਣਨ ਦੀਆਂ ਘਟਨਾਵਾਂ ਸਾਹਮਣੇ ਆਉਣ ਤੋਂ ਬਾਅਦ ਹੁਸਿਆਰਪੁਰ ਦੇ ਦਸੂਹਾ ਤੇ ਮੁਕੇਰੀਆ ਇਲਾਕੇ ਤੋਂਇਲਾਵਾ ਜਲੰਧਰ ਅਤੇ ਅੰਮ੍ਰਿਤਸਰ ਵਿਚ ਵੀ ਕੁੱਝ ਸਮੇਂ ਲਈ ਬਲੈਕਆਉਟ ਕੀਤਾ ਗਿਆ। ਦਸਣਾ ਬਣਦਾ ਹੈ ਕਿ ਬੀਤੀ ਸ਼ਾਮ ਹੀ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 8 ਵਜੇਂ ਦੇਸ਼ ਨੂੰ ਸੰਬੋਧਨ ਕੀਤਾ ਸੀ

ਇਹ ਵੀ ਪੜ੍ਹੋ ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ; ਮਿਊਂਸੀਪਲ ਕਮਿਸ਼ਨਰ ਅੰਮ੍ਰਿਤਸਰ ਨੂੰ ਜਾਰੀ ਕੀਤਾ ਸ਼ੋਅ-ਕਾਜ ਨੋਟਿਸ

ਇਸਤੋਂ ਪਹਿਲਾਂ ਦੋਨਾਂ ਦੇਸ਼ਾਂ ਦੇ ਮਿਲਟਰੀ ਅਪਰੇਸ਼ਨਾਂ ਦੇ ਡਾਇਰੈਕਟਰ ਜਨਰਲਾਂ ਦੀ ਜੰਗਬੰਦੀ ਨੂੰ ਬਰਕਰਾਰ ਰੱਖਣ ਬਾਰੇ ਮੀਟਿੰਗ ਹੋਈ ਸੀ। ਇਸਦੇ ਬਾਵਜੂਦ ਜਲੰਧਰ ਦੇ ਮੰਡ ਇਲਾਕੇ ਵਿਚ ਫ਼ੌਜ ਵੱਲੋਂ ਡਰੋਨ ਡੇਗਿਆ ਗਿਆ। ਸਰਹੱਦੀ ਇਲਾਕੇ ਦੇ ਲੋਕਾਂ ਨੇ ਅਟਾਰੀ ਬਾਰਡਰ ਨਜਦੀਕ ਸਰਹੱਦੋਂ ਪਾਰ ਰਾਤ ਸਮੇਂ ਡਰੋਨ ਆਉਣ ਦੇ ਦਾਅਵੇ ਕੀਤੇ ਗਏ। ਇਸੇ ਤਰ੍ਹਾਂ ਪਠਾਨਕੋਟ ਵਿਚ ਵੀ ਡਰੋਨ ਦੇਖਿਆ ਗਿਆ। ਇਸਤੋਂ ਇਲਾਵਾ ਜੰਮੂ ਕਸ਼ਮੀਰ ਦੇ ਸ਼ਾਂਭਾ ਅਤੇ ਰਾਜਸਥਾਨ ਦੇ ਬਾੜਮੇਰ ਇਲਾਕੇ ਵਿਚ ਵੀ ਅਜਿਹੀਆਂ ਚਰਚਾਵਾਂ ਸੁਣਨ ਨੂੰ ਮਿਲੀਆਂ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

ਮਜੀਠਾ ਇਲਾਕੇ ’ਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਪੌਣੀ ਦਰਜ਼ਨ ਮੌ+ਤਾਂ, ਪ੍ਰਸ਼ਾਸਨ ਵੱਲੋਂ ਜਾਂਚ ਸ਼ੁਰੂ

0

Amritsar News:ਬੀਤੀ ਰਾਤ ਜ਼ਿਲ੍ਹਾ ਅੰਮ੍ਰਿਤਸਰ ਦੇ ਕਸਬਾ ਮਜੀਠਾ ਦੇ ਨੇੜਲੇ ਪਿੰਡਾਂ ਵਿਚ ਕਥਿਤ ਤੌਰ ’ਤੇ ਜ਼ਹਿਰੀਲੀ ਸ਼ਰਾਬ ਦੇ ਨਾਲ ਪੌਣੀ ਦਰਜ਼ਨ ਭਰ ਮੌ+ਤਾਂ ਹੋਣ ਦੀਆਂ ਖ਼ਬਰਾਂ ਸਾਹਮਣੇ ਆਈਆਂ ਹਨ। ਘਟਨਾ ਦਾ ਪਤਾ ਲੱਗਦਿਆਂ ਹੀ ਡਿਪਟੀ ਕਮਿਸ਼ਨਰ ਤੇ ਐਸਐਸਪੀ ਦੀ ਅਗਵਾਈ ਹੇਠ ਸਰਕਾਰੀ ਅਮਲਾ-ਫ਼ੈਲਾ ਪ੍ਰਭਾਵਿਤ ਪਿੰਡਾਂ ਵਿਚ ਪੁੱਜਿਆ ਹੋਇਆ ਹੈ। ਦਰਜ਼ਨਾਂ ਵਿਅਕਤੀਆਂ ਨੂੰ ਗੰਭੀਰ ਹਾਲਾਤ ਵਿਚ ਹਸਪਤਾਲਾਂ ਅੰਦਰ ਦਾਖ਼ਲ ਕਰਵਾਇਆ ਗਿਆ। ਕਿਹਾ ਜਾ ਰਿਹਾ ਕਿ ਇਹ ਮੌਤਾਂ ਦੀ ਗਿਣਤੀ ਦਾ ਅੰਕੜਾ ਹੋਰ ਵੀ ਵਧ ਸਕਦਾ।

ਇਹ ਵੀ ਪੜ੍ਹੋ ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ; ਮਿਊਂਸੀਪਲ ਕਮਿਸ਼ਨਰ ਅੰਮ੍ਰਿਤਸਰ ਨੂੰ ਜਾਰੀ ਕੀਤਾ ਸ਼ੋਅ-ਕਾਜ ਨੋਟਿਸ

ਘਟਨਾ ਤੋਂ ਬਾਅਦ ਇਲਾਕੇ ਵਿਚ ਸੋਗ ਦੀ ਲਹਿਰ ਦੇਖਣ ਨੂੰ ਮਿਲ ਰਹੀ ਹੈ। ਹਾਲੇ ਤੱਕ ਘਟਨਾ ਦੇ ਪੂਰੇ ਵੇਰਵੇ ਸਾਹਮਣੇ ਨਹੀਂ ਆਏ ਪ੍ਰੰਤੂ ਦਸਿਆ ਜਾ ਰਿਹਾ ਕਿ ਮ੍ਰਿਤਕ ਪਿੰਡ ਭੰਗਾਲੀ ਕਲਾਂ ਵਿਚ ਇੱਕ ਇੱਟਾਂ ਦੇ ਭੱਠੇ ਉਪਰ ਮਜਦੂਰੀ ਕਰਦੇ ਸਨ ਤੇ ਇੱਥੇ ਹੀ ਇੰਨਾਂ ਵੱਲੋਂ ਮਿਲਕੇ ਸ਼ਰਾਬ ਪੀਤੀ ਗਈ। ਹਾਲਾਂਕਿ ਮ੍ਰਿਤਕ ਭੰਗਾਲੀ ਕਲਾਂ ਤੋਂ ਇਲਾਵਾ ਥਰਈਏਵਾਲ , ਭੁੱਲਰ, ਟਾਂਗਰਾ, ਮਰੜੀ ਕਲਾਂ, ਸੰਧਾ, ਤਲਵੰਡੀ ਖੁੰਮਣ, ਟਪਰੀਆ ਆਦਿ ਦੇ ਰਹਿਣ ਵਾਲੇ ਦੱਸੇ ਜਾ ਰਹੇ ਹਨ। ਪ੍ਰਸ਼ਾਸਨ ਵੱਲੋਂ ਜਾਂਚ ਸ਼ੁਰੂ ਕੀਤੀ ਗਈ ਹੈ, ਜਿਸਦੇ ਵੇਰਵੇ ਹਾਲੇ ਸਾਹਮਣੇ ਆਉਣੇ ਬਾਕੀ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

ਮਾਨਸੂਨ ਤੋਂ ਪਹਿਲਾਂ ਸਾਰੇ ਛੋਟੇ ਸਮੇਂ ਦੀਆਂ ਪਰਿਯੋਜਨਾਵਾਂ ਪੂਰੀਆਂ ਕਰਨ ਵਿਭਾਗ:ਮੁੱਖ ਮੰਤਰੀ

0

👉ਨਾਇਬ ਸਿੰਘ ਸੈਣੀ ਨੇ ਸਿੰਚਾਈ ਅਤੇ ਜਲ੍ਹ ਸੰਸਾਧਨ, ਜਨ ਸਿਹਤ ਇੰਨਜੀਅਰਿੰਗ ਵਿਭਾਗਾਂ ਦੇ ਨਾਲ ਕੀਤੀ ਮੀਟਿੰਗ
Haryana News: ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਅਗਾਮੀ ਮਾਨਸੂਨ ਸੀਜਨ ਨੂੰ ਧਿਆਨ ਵਿੱਚ ਰੱਖਦੇ ਹੋਏ ਪੂਰੇ ਸੂਬੇ ਵਿੱਚ ਚੱਲ ਰਹੀ ਘੱਟ ਸਮੇਂ ਦੀ ਪਰਿਯੋਜਨਾਵਾਂ ਦੀ ਸਮੀਖਿਆ ਕੀਤੀ ਅਤੇ ਸਬੰਧਿਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਮਾਨਸੂਨ ਤੋਂ ਪਹਿਲਾਂ ਸਾਰੇ ਜਰੂਰੀ ਕੰਮਾਂ ਨੂੰ ਪ੍ਰਾਥਮਿਕਤਾ ਆਧਾਰ ‘ਤੇ ਪੂਰਾ ਕੀਤਾ ਜਾਵੇ। ਇਸ ਵਿੱਚ ਕਿਸੇ ਵੀ ਤਰ੍ਹਾ ਦੀ ਲਾਪ੍ਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।ਮੁੱਖ ਮੰਤਰੀ ਨੇ ਅੱਜ ਇਏੱਥੇ ਸਿੰਚਾਈ ਅਤੇ ਜਲ੍ਹ ਸੰਸਾਧਨ, ਜਨ ਸਿਹਤ ਇੰਜੀਨੀਅਰਿੰਗ ਅਤੇ ਸ਼ਹਿਰੀ ਸਥਾਨਕ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰ ਨਿਰਦੇਸ਼ ਦਿੱਤੇ ਕਿ ਸੂਬੇ ਵਿੱਚ ਸਾਰੇ ਡ੍ਰੇਨਾਂ ਅਤੇ ਮਾਈਨਰਾਂ ਦੀ ਤੁਰੰਤ ਸਫਾਈ ਸਕੀਨੀ ਕੀਤੀ ਜਾਵੇ, ਤਾਂ ਜੋ ਬਰਸਾਤ ਦੌਰਾਨ ਕਿਸੇ ਵੀ ਤਰ੍ਹਾ ਦੀ ਜਲਭਰਾਵ ਜਾਂ ਹੜ੍ਹ ਵਰਗੀ ਸਥਿਤੀ ਉਤਪਨ ਨਾ ਹੋਵੇ।ਉਨ੍ਹਾਂ ਨੇ ਅਧਿਕਾਰੀਆਂ ਨੂੰ ਨਿਰਦੇਸ਼ਸ਼ ਦਿੱਤੇ ਕਿ ਸਰਸਵਤੀ ਨਦੀ, ਮਾਰਕੰਡਾ ਨਦੀ ਅਤੇ ਟਾਂਗਰੀ ਨਦੀਆਂ ਦੀ ਵੀ ਡਿਸਿਲਟਿੰਗ ਕਰ ਕੇ ਡੁੰਘਾਈ ਯਕੀਨੀ ਕਰਦੇ ਹੋਏ ਰਿਵਰ ਬੇਡ ਨੂੰ ਮਜਬੂਤ ਕੀਤਾ ਜਾਵੇ, ਜਿਸ ਨਾਲ ਜਲਧਾਰਾਵਾਂ ਦਾ ਕੁਦਰਤੀ ਪ੍ਰਵਾਹ ਬਣਿਆ ਰਹੇ।ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਡ੍ਰੇਨਾਂ ਆਦਿ ਵਿੱਚ ਜਲ੍ਹਕੁੰਭੀ ਉੱਗਦੇ ਹਨ, ਉਨ੍ਹਾਂ ਦੀ ਤੁਰੰਤ ਸਫਾਈ ਕਰਵਾਈ ਜਾਵੇ, ਤਾਂ ਜੋ ਜਲ੍ਹ ਪ੍ਰਵਾਹ ਵਿੱਚ ਕੋਈ ਰੁਕਾਵਟ ਉਤਪਨ ਨਾ ਹੋਵੇ।

ਇਹ ਵੀ ਪੜ੍ਹੋ  ਜੰਗੀ ਮਾਹੌਲ ਦੌਰਾਨ ਲਾੜੇ ਨੂੰ ਵਿਆਹ ’ਚ ‘ਆਤਿਸ਼ਬਾਜ਼ੀ’ ਕਰਨੀ ਪਈ ਮਹਿੰਗੀ, ਪੁਲਿਸ ਨੇ ਕੀਤਾ ਪਰਚਾ ਦਰਜ਼

ਨਾਲ ਹੀ, ਸਾਰੇ ਬੰਨ੍ਹਾਂ ਦੀ ਪਹਿਲਾਂ ਜਾਂਚ ਕੀਤੀ ਜਾਵੇ ਅਤੇ ਜੇਕਰ ਕਿਤੇ ਵੀ ਕੋਈ ਕਮੀ ਜਾ ਨੁਕਸਾਨ ਪਾਇਆ ਜਾਂਦਾ ਹੈ ਤਾਂ ਉਸ ਨੂੰ ਸਮੇਂ ਰਹਿੰਦੇ ਠੀਕ ਕੀਤਾ ਜਾਵੇ। ਉਨ੍ਹਾਂ ਨੇ ਕਿਹਾ ਕਿ ਮਾਨਸੂਨ ਤੋਂ ਪਹਿਲਾਂ ਸਾਰੇ ਘੱਟ ਸਮੇਂ ਦੇ ਕੰਮਾਂ ਨੂੰ ਯੁੱਧਪੱਧਰ ‘ਤੇ ਪੂਰਾ ਕੀਤਾ ਜਾਵੇ ਅਤੇ ਸਿੰਚਾਈ ਅਤੇ ਜਲ੍ਹ ਸੰਸਾਧਨ ਤੇ ਜਨ ਸਿਹਤ ਇੰਜੀਨੀਅਰਿੰਗ ਵਿਭਾਗਾਂ ਵੱਲੋਂ ਕੀਤੇ ਜਾ ਰਹੇ ਕੰਮਾਂ ਦੀ ਜਾਣਕਾਰੀ ਸਥਾਨਕ ਜਨ ਪ੍ਰਤੀਨਿਧੀਆਂ ਅਤੇ ਸਬੰਧਿਤ ਡਿਪਟੀ ਕਮਿਸ਼ਨਰ ਨੁੰ ਵੀ ਦਿੱਤੀ ਜਾਵੇ।ਰਾਜ ਵਿੱਚ ਖਾਲਾਂ ਦੀ ਸਮੀਖਿਆ ਕਰਦੇ ਹੋਏ ਮੁੱਖ ਮੰਤਰੀ ਨੇ ਨਿਰਦੇਸ਼ ਦਿੱਤੇ ਕਿ ਪੂਰੇ ਸੂਬੇ ਵਿੱਓ 20 ਸਾਲ ਤੋਂ ਪੁਰਾਣੇ ਖਾਲਾਂ ਦੀ ਲਿਸਟ ਤਿਆਰ ਕੀਤੀ ਜਾਵੇ, ਤਾਂ ਜੋ ਉਨ੍ਹਾਂ ਦੀ ਸਫਾਈ ਤੇ ਮੁਰੰਮਤ ਦੇ ਕੰਮ ਦੀ ਯੋਜਨਾ ਬਣਾਈ ਜਾ ਸਕੇ।ਮੁੱਖ ਮੰਤਰੀ ਨੇ ਯਮੁਨਾ ਨਦੀ ਨੂੰ ਪ੍ਰਦੂਸ਼ਣ ਮੁਕਤ ਰੱਖਣ ਲਈ ਵਿਸ਼ੇਸ਼ ਦਿਸ਼ਾ-ਨਿਰਦੇਸ਼ ਦਿੰਦੇ ਹੋਏ ਕਿਹਾ ਕਿ ਯਮੁਨਾ ਨਦੀ ਵਿੱਚ ਕਿਸੇ ਵੀ ਤਰ੍ਹਾ ਦਾ ਗੰਦੇ ਪਾਣੀ ਦਾ ਨਾਲਾ ਨਾ ਸੁੱਟਿਆ ਜਾਵੇ। ਉਨ੍ਹਾਂ ਨੇ ਕਿਹਾ ਕਿ ਜਿੱਥੇ-ਜਿੱਥੇ ਇੰਡਸਟ੍ਰੀਅਲ ਵੇਸਟ ਨਦੀ ਵਿੱਚ ਪ੍ਰਵਾਹਿਤ ਹੋ ਰਿਹਾ ਹੈ, ਉੱਥੇ ਤੁੰਰਤ ਸੀਈਟੀਪੀ (ਕਾਮਨ ਏਫਲੁਏਂਟ ਟ੍ਰੀਟਮੈਂਟ ਪਲਾਂਟ) ਦੀ ਸਥਾਪਨਾ ਯਕੀਨੀ ਕੀਤੀ ਜਾਵੇ। ਉਨ੍ਹਾਂ ਨੇ ਅਧਿਕਾਰੀਆਂ ਨੂੰ ਕਿਹਾ ਕਿ ਸਬੰਧਿਤ ਸ਼ਹਿਰਾਂ ਵਿੱਚ ਸੀਈਟੀਪੀ ਪਰਿਯੋਜਨਾਵਾਂ ਲਈ ਵਿਸਤਾਰ ਪ੍ਰਸਤਾਵ ਤਿਆਰ ਕੀਤੇ ਜਾਣ।ਉਨ੍ਹਾਂ ਨੇ ਕਿਹਾ ਕਿ ਸੀਈਟੀਪੀ ਤੋਂ ਨਿਕਲਣ ਵਾਲੇ ਯੁੱਧ ਜਲ੍ਹ ਦੀ ਵਰਤੋ ਸਿੰਚਾਈ ਵਰਗੇ ਕੰਮਾਂ ਵਿੱਚ ਵੀ ਕੀਤੀ ਜਾ ਸਕੇ, ਇਸ ਦੇ ਲਈ ਇੱਕ ਵੱਖ ਵਿਵਸਥਾ ਕੀਤੀ ਜਾਵੇ।

ਇਹ ਵੀ ਪੜ੍ਹੋ  ਸਾਈਬਰ ਅਲਰਟ: ਜੰਗ ਤੋਂ ਬਾਅਦ ਹੁਣ ਪਾਕਿਸਤਾਨ ਤੋਂ ਸਾਈਬਰ ਅਟੈਕ ਦਾ ਖ਼ਤਰਾ!

ਮੁੱਖ ਮੰਤਰੀ ਨੇ ਮਾਨਸੂਨ ਤੋਂ ਪਹਿਲਾਂ ਸਾਰੇ ਵਾਟਰ ਹਾਰਵੇਸਟਿੰਗ ਅਤੇ ਵਾਟਰ ਰਿਚਾਰਜਿੰਗ ਸਟਰਕਚਰਾਂ ਦੀ ਸਫਾਈ ਅਤੇ ਮਜਬੂਤੀਕਰਣ ਦੇ ਨਿਰਦੇਸ਼ ਵੀ ਦਿੱਤੇ, ਤਾਂ ਜੋ ਬਰਸਾਤੀ ਪਾਣੀ ਨੁੰ ਵੱਧ ਤੋਂ ਵੱਧ ਇਕੱਠਾ ਅਤੇ ਭੂਜਲ ਪੱਧਰ ਨੂੰ ਬਿਹਤਰ ਬਨਾਉਣ ਦੇ ਯਤਨ ਸਫਲ ਹੋ ਸਕਣ।ਮੀਟਿੰਗ ਵਿੱਚ ਮੁੱਖ ਮੰਤਰੀ ਨੂੰ ਜਾਣੁ ਕਰਵਾਇਆ ਗਿਆ ਕਿ ਹਰਿਆਣਾ ਰਾਜ ਸੁੱਖਾ ਰਾਹਤ ਅਤੇ ਹੜ੍ਹ ਕੰਟਰੋਲ ਬੋਰਡ ਦੀ ਮੀਟਿੰਗ ਵਿੱਚ 282 ਕਰੋੜ ਰੁਪਏ ਦੀ ਲਾਗਤ ਦੀ 209 ਸ਼ਾਰਟ ਟਰਮ ਪਰਿਯੋਜਨਾਵਾਂ ਨੂੰ ਮੰਜੂਰੀ ਦਿੱਤੀ ਗਈ ਸੀ। ਇੰਨ੍ਹਾ ਵਿੱਚੋਂ 103 ਪਰਿਯੋਜਨਾਵਾਂ ‘ਤੇ ਕੰਮ ਚੱਲ ਰਿਹਾ ਹੈ ਅਤੇ ਬਾਕੀ ਪਰਿਯੋਜਨਾਵਾਂ ਅਨੁਮੋਦਨ ਦੇ ਵੱਖ-ਵੱਖ ਪੜਾਆਂ ਵਿੱਚ ਹੈ। ਮੀਟਿੰਗ ਵਿੱਚ ਜਾਣਕਾਰੀ ਦਿੱਤੀ ਗਈ ਕਿ 30 ਜੂਨ ਤੱਕ ਸਾਰੇ ਡ੍ਰੇਨਾਂ ਦੀ ਸਫਾਈ ਦਾ ਕੰਮ ਪੂਰਾ ਕਰ ਲਿਆ ਜਾਵੇਗਾ।ਮੀਟਿੰਗ ਵਿੱਚ ਮੁੱਖ ਸਕੱਤਰ ਸ੍ਰੀ ਅਨੁਰਾਗ ਰਸਤੋਗੀ, ਮੁੱਖ ਮੰਤਰੀ ਦੇ ਮੁੱਖ ਪ੍ਰਧਾਨ ਸਕੱਤਰ ਸ੍ਰੀ ਰਾਜੇਸ਼ ਖੁੱਲਰ, ਸ਼ਹਿਰੀ ਸਥਾਨਕ ਵਿਭਾਗ ਦੇ ਕਮਿਸ਼ਨਰ ਅਤੇ ਸਕੱਤਰ ਸ੍ਰੀ ਵਿਕਾਸ ਗੁਪਤਾ ਅਤੇ ਜਨ ਸਿਹਤ ਇੰਜੀਨੀਅਰਿੰਗ ਵਿਭਾਗ ਦੇ ਕਮਿਸ਼ਨਰ ਅਤੇ ਸਕੱਤਰ ਸ੍ਰੀ ਮੋਹਮਦ ਸ਼ਾਇਨ ਸਮੇਤ ਹੋਰ ਸੀਨੀਅਰ ਅਧਿਕਾਰੀ ਮੌਜੂਦ ਰਹੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

DAV COLLEGE ਵਿਖੇ ਰੁੱਖ ਲਗਾਉਣ ਦੀ ਮੁਹਿੰਮ ਦਾ ਕੀਤਾ ਆਯੋਜਨ

0

Bathinda News:DAV COLLEGEਬਠਿੰਡਾ ਦੇ ਰੈੱਡ ਰਿਬਨ ਕਲੱਬ ਵੱਲੋਂ ਐਨਐਸਐਸ, ਵਿਦਿਆਰਥੀ ਭਲਾਈ ਵਿਭਾਗ ਅਤੇ ਸੰਸਥਾ ਦੇ ਇਨੋਵੇਸ਼ਨ ਕੌਂਸਲ (ਆਈਆਈਸੀ) ਦੇ ਸਹਿਯੋਗ ਨਾਲ ਰੁੱਖ ਲਗਾਉਣ ਦੀ ਮੁਹਿੰਮ ਦਾ ਆਯੋਜਨ ਕੀਤਾ ਗਿਆ। ਕਾਲਜ ਦੇ ਖੇਡ ਮੈਦਾਨ ਨੂੰ ਹੋਰ ਛਾਂ ਦਾਰ ਅਤੇ ਹਰਾ-ਭਰਾ ਬਣਾਉਣ ਲਈ ਇਸ ਦੇ ਵੱਖ-ਵੱਖ ਹਿੱਸਿਆਂ ਵਿੱਚ ਰੁੱਖ ਲਗਾਏ ਗਏ।ਫੈਕਲਟੀ ਅਤੇ ਸਟਾਫ ਵੱਲੋਂ ਬਹੁਤ ਉਤਸ਼ਾਹ ਨਾਲ ਇਸ ਮੁਹਿੰਮ ਦੌਰਾਨ ਵੱਖ-ਵੱਖ ਕਿਸਮਾਂ ਦੇ ਬਹੁਤ ਸਾਰੇ ਪੌਦੇ ਲਗਾਏ ਗਏ।

ਇਹ ਵੀ ਪੜ੍ਹੋ  ਸਾਈਬਰ ਅਲਰਟ: ਜੰਗ ਤੋਂ ਬਾਅਦ ਹੁਣ ਪਾਕਿਸਤਾਨ ਤੋਂ ਸਾਈਬਰ ਅਟੈਕ ਦਾ ਖ਼ਤਰਾ!

ਪ੍ਰਿੰਸੀਪਲ ਡਾ. ਰਾਜੀਵ ਕੁਮਾਰ ਸ਼ਰਮਾ ਨੇ ਕਿਹਾ ਕਿ ਅਜਿਹੀਆਂ ਮੁਹਿੰਮਾਂ ਨੌਜਵਾਨਾਂ ਨੂੰ ਵਾਤਾਵਰਣ ਸੰਬੰਧੀ ਮੁੱਦਿਆਂ ਦਾ ਮੁਕਾਬਲਾ ਕਰਨ ਅਤੇ ਕੁਦਰਤ ਦੀ ਸੰਭਾਲ ਲਈ ਸਾਰੇ ਢੁਕਵੇਂ ਉਪਾਅ ਕਰਨ ਪ੍ਰਤੀ ਸੰਵੇਦਨਸ਼ੀਲ ਬਣਾਉਣ ਲਈ ਆਯੋਜਿਤ ਕੀਤੀਆਂ ਜਾਂਦੀਆਂ ਹਨ। ਉਨ੍ਹਾਂ ਕਿਹਾ ਕਿ ਇਹ ਬੂਟੇ ਲਗਾ ਕੇ ਅਤੇ ਉਨ੍ਹਾਂ ਨੂੰ ਆਪਣੀ ਜ਼ਿੰਦਗੀ ਭਰ ਇਨ੍ਹਾਂ ਪੌਦਿਆਂ ਦੀ ਦੇਖਭਾਲ ਕਰਨ ਨੂੰ ਆਪਣਾ ਮੁੱਖ ਫਰਜ਼ ਸਮਝ ਕੇ ਪ੍ਰਾਪਤ ਕੀਤਾ ਜਾ ਸਕਦਾ ਹੈ।

ਇਹ ਵੀ ਪੜ੍ਹੋ  ਰਾਹਤ ਦੀ ਖ਼ਬਰ; ਚੰਡੀਗੜ੍ਹ, ਅੰਮ੍ਰਿਤਸਰ ਤੇ ਬਠਿੰਡਾ ਸਹਿਤ ਬੰਦ ਕੀਤੇ 32 ਹਵਾਈ ਅੱਡੇ ਮੁੜ ਹੋਏ ਚਾਲੂ

ਡਾ. ਰਾਜੀਵ ਕੁਮਾਰ ਸ਼ਰਮਾ, ਰਜਿਸਟਰਾਰ ਡਾ. ਸਤੀਸ਼ ਗਰੋਵਰ, ਫੈਕਲਟੀ ਇੰਚਾਰਜ ਪ੍ਰੋ. ਕੁਲਦੀਪ ਸਿੰਘ, ਪ੍ਰੋ. ਸੰਦੀਪ ਭਾਟੀਆ, ਪ੍ਰੋ. ਅਮਨ ਮਲਹੋਤਰਾ, ਪ੍ਰੋ. ਰਵਿੰਦਰ ਸਿੰਘ, ਪ੍ਰੋ. ਵਿਕਾਸ ਕਾਟੀਆ, ਡਾ. ਵੰਦਨਾ ਜਿੰਦਲ, ਡਾ. ਨੀਤੂ ਪੁਰੋਹਿਤ, ਡਾ. ਪਵਨ ਕੁਮਾਰ, ਪ੍ਰੋ. ਅਮਿਤ ਕੁਮਾਰ ਸਿੰਗਲਾ, ਡਾ. ਪ੍ਰਭਜੋਤ ਕੌਰ ਨੇ ਇਸ ਮੁਹਿੰਮ ਵਿੱਚ ਹਿੱਸਾ ਲਿਆ।ਡਾ. ਰਾਜੀਵ ਕੁਮਾਰ ਸ਼ਰਮਾ ਨੇ ਡਾ. ਵੰਦਨਾ ਜਿੰਦਲ (ਡੀਨ ਆਈ.ਆਈ.ਸੀ.), ਪ੍ਰੋ. ਅਮਿਤ ਕੁਮਾਰ ਸਿੰਗਲਾ, ਡਾ. ਪ੍ਰਭਜੋਤ ਕੌਰ ਅਤੇ ਡਾ. ਅਮਰ ਸੰਤੋਸ਼ (ਐਨ.ਐਸ.ਐਸ. ਕੋਆਰਡੀਨੇਟਰ) ਅਤੇ ਡਾ. ਸੀਸ਼ਪਾਲ ਜਿੰਦਲ ਅਤੇ ਡਾ. ਨੇਹਾ ਜਿੰਦਲ (ਡੀਨ ਵਿਦਿਆਰਥੀ ਭਲਾਈ, ਲੜਕੇ ਅਤੇ ਲੜਕੀਆਂ) ਅਤੇ ਵਿਦਿਆਰਥੀ ਵਲੰਟੀਅਰਾਂ ਦੇ ਕੈਂਪਸ ਨੂੰ ਹਰਾ-ਭਰਾ ਅਤੇ ਵਾਤਾਵਰਣ ਅਨੁਕੂਲ ਬਣਾਉਣ ਲਈ ਨਿਰੰਤਰ ਯਤਨਾਂ ਲਈ ਸ਼ਲਾਘਾ ਕੀਤੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ; ਮਿਊਂਸੀਪਲ ਕਮਿਸ਼ਨਰ ਅੰਮ੍ਰਿਤਸਰ ਨੂੰ ਜਾਰੀ ਕੀਤਾ ਸ਼ੋਅ-ਕਾਜ ਨੋਟਿਸ

0

👉ਮੰਤਰੀ ਡਾ. ਰਵਜੋਤ ਸਿੰਘ ਨੇ ਕੀਤੀ ਕਾਰਵਾਈ; 24 ਘੰਟਿਆਂ ‘ਚ ਜਵਾਬ ਦੇਣ ਦੀ ਦਿੱਤੀ ਹਦਾਇਤ
👉ਸਫਾਈ ਵਿਵਸਥਾ ‘ਚ ਢਿੱਲ ਬਰਦਾਸ਼ਤ ਨਹੀਂ: ਡਾ. ਰਵਜੋਤ ਸਿੰਘ
Chandigarh News:ਪੰਜਾਬ ਸਰਕਾਰ ਨੇ ਵੱਡਾ ਫ਼ੈਸਲਾ ਲੈਂਦਿਆਂ ਅੰਮ੍ਰਿਤਸਰ ਦੇ ਮਿਊਂਸੀਪਲ ਕਮਿਸ਼ਨਰ ਨੂੰ ਆਪਣੀ ਡਿਊਟੀ ‘ਚ ਅਣਗਹਿਲੀ ਵਰਤਣ ਦੇ ਦੋਸ਼ ‘ਚ ਸ਼ੋਅ-ਕਾਜ ਨੋਟਿਸ ਜਾਰੀ ਕਰ ਦਿੱਤਾ ਹੈ।ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿਛਲੇ ਕੁੱਝ ਸਮੇਂ ਤੋਂ ਅੰਮ੍ਰਿਤਸਰ ਸ਼ਹਿਰ ਦੀ ਸਾਫ-ਸਫਾਈ ਸਬੰਧੀ ਲਗਾਤਾਰ ਸ਼ਿਕਾਇਤਾਂ ਮਿਲ ਰਹੀਆਂ ਸਨ। ਉਨ੍ਹਾਂ ਕਿਹਾ ਕਿ ਸਬੰਧਤ ਅਧਿਕਾਰੀ ਨੇ ਆਪਣੀ ਡਿਊਟੀ ਨਿਭਾਉਣ ‘ਚ ਅਣਗਹਿਲੀ ਤੇ ਕੁਤਾਹੀ ਕੀਤੀ ਹੈ, ਜਿਸ ਕਰਕੇ ਇਹ ਵੱਡੀ ਕਾਰਵਾਈ ਕੀਤੀ ਗਈ ਹੈ।

ਇਹ ਵੀ ਪੜ੍ਹੋ  ਆਪ ਸਰਕਾਰ ਦਾ ਕਰਾਰਾ ਵਾਰ: 1,549 ਕਰੋੜ ਰੁਪਏ ਦੇ ਜਾਅਲੀ ਲੈਣ-ਦੇਣ ਦਾ ਕੀਤਾ ਪਰਦਾਫਾਸ਼: ਹਰਪਾਲ ਚੀਮਾ

ਉਨ੍ਹਾਂ ਦੱਸਿਆ ਕਿ ਸਬੰਧਤ ਅਧਿਕਾਰੀ ਨੂੰ ਸ਼ੋਅ-ਕਾਜ ਨੋਟਿਸ ਜਾਰੀ ਕਰਕੇ 24 ਘੰਟਿਆਂ ‘ਚ ਆਪਣਾ ਜਵਾਬ ਦਾਖ਼ਲ ਕਰਨ ਦੀ ਹਦਾਇਤ ਕੀਤੀ ਗਈ ਹੈ।ਡਾ. ਰਵਜੋਤ ਸਿੰਘ ਨੇ ਕਿਹਾ ਕਿ, ‘’ਮੈਨੂੰ ਅੰਮ੍ਰਿਤਸਰ ਵਿੱਚ ਸਫ਼ਾਈ ਸੰਬੰਧੀ ਨਾਗਰਿਕਾਂ ਅਤੇ ਮੀਡੀਆ ਵੱਲੋਂ ਕਈ ਸ਼ਿਕਾਇਤਾਂ ਮਿਲੀਆਂ ਹਨ, ਇਸ ‘ਤੇ ਸਮਝੌਤਾ ਨਹੀਂ ਕੀਤਾ ਜਾ ਸਕਦਾ।’’ ਉਨ੍ਹਾਂ ਕਿਹਾ ਕਿ, ‘’ਇਸ ਨੂੰ ਗੰਭੀਰਤਾ ਨਾਲ ਲੈਂਦੇ ਹੋਏ, ਅੰਮ੍ਰਿਤਸਰ ਦੇ ਨਗਰ ਨਿਗਮ ਕਮਿਸ਼ਨਰ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ ਹੈ, ਜਿਸ ਵਿੱਚ 24 ਘੰਟਿਆਂ ਦੇ ਅੰਦਰ ਜਵਾਬ ਦੇਣ ਦੇ ਨਿਰਦੇਸ਼ ਦਿੱਤੇ ਗਏ ਹਨ।’’ਮੰਤਰੀ ਨੇ ਕਿਹਾ ਕਿ ਅੰਮ੍ਰਿਤਸਰ ਇੱਕ ਪਵਿੱਤਰ ਸ਼ਹਿਰ ਹੈ, ਇਸਦੀ ਸਾਫ-ਸਫਾਈ ਵੱਲ ਵਿਸ਼ੇਸ਼ ਧਿਆਨ ਦੇਣ ਦੀ ਜ਼ਰੂਰਤ ਹੈ। ਉਨ੍ਹਾਂ ਸਮੁੱਚੇ ਪੰਜਾਬ ਦੇ ਵਿਭਾਗੀ ਅਧਿਕਾਰੀਆਂ ਨੂੰ ਹਦਾਇਤ ਦਿੰਦਿਆਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਬਿਮਾਰੀਆਂ ਤੋਂ ਬਚਾਉਣ ਲਈ ਉਚੇਚੇ ਤੌਰ ‘ਤੇ ਚੰਗੇ ਸਫਾਈ ਪ੍ਰਬੰਧ ਯਕੀਨੀ ਬਣਾਏ ਜਾਣ।

ਇਹ ਵੀ ਪੜ੍ਹੋ  ਅੰਮ੍ਰਿਤਸਰ ਵਿੱਚ ਤੁਰਕੀ ਅਧਾਰਿਤ ਤਸਕਰ ਵੱਲੋਂ ਸਮਰਥਿਤ ਨਾਰਕੋ-ਹਵਾਲਾ ਕਾਰਟੈਲ ਦਾ ਪਰਦਾਫਾਸ਼

ਉਨ੍ਹਾਂ ਲੋਕਾਂ ਦੀ ਸਿਹਤ ਉਚੇਚਾ ਧਿਆਨ ਦੇਣ ਦੀ ਲੋੜ ‘ਤੇ ਜ਼ੋਰ ਦਿੰਦਿਆਂ ਗਰਮੀ ਦੇ ਮੌਸਮ ‘ਚ ਮਲੇਰੀਆ, ਡੇਂਗੂ ਤੇ ਗੰਦਗੀ ਤੋਂ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਲਈ ਸ਼ਹਿਰਾਂ ਦੀ ਮੁਕੰਮਲ ਸਫਾਈ ਯਕੀਨੀ ਬਣਾਉਣ ਲਈ ਕਿਹਾ।ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸੇ ਵੀ ਅਧਿਕਾਰੀ/ਕਰਮਚਾਰੀ ਦੀ ਡਿਊਟੀ ‘ਚ ਅਣਗਹਿਲੀ ਤੇ ਕੁਤਾਹੀ ਬਰਦਾਸ਼ਤ ਨਹੀ ਕਰੇਗੀ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਚੰਗਾ ਤੇ ਮਜ਼ਬੂਤ ਪ੍ਰਸ਼ਾਸਨ ਦੇਣ ਲਈ ਵਚਨਬੱਧ ਹੈ ਅਤੇ ਆਪਣੀ ਇਸ ਸੋਚ ਨੂੰ ਸਖ਼ਤੀ ਨਾਲ ਲਾਗੂ ਕਰਨਾ ਵੀ ਯਕੀਨੀ ਬਣਾ ਰਹੀ ਹੈ।ਸਥਾਨਕ ਸਰਕਾਰਾਂ ਮੰਤਰੀ ਨੇ ਸਮੂਹ ਵਿਭਾਗੀ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਸਪੱਸ਼ਟ ਕਰਦਿਆਂ ਕਿਹਾ ਕਿ ਡਿਊਟੀ ਦੌਰਾਨ ਕਿਸੇ ਕਿਸਮ ਦੀ ਢਿੱਲ ਬਰਦਾਸ਼ਤਯੋਗ ਨਹੀਂ ਹੈ। ਉਨ੍ਹਾਂ ਕਿਹਾ ਕਿ ਭਵਿੱਖ ‘ਚ ਕੋਈ ਅਣਗਹਿਲੀ ਜਾਂ ਕੁਤਾਹੀ ਸਾਹਮਣੇ ਆਉਣ ‘ਤੇ ਸਖ਼ਤ ਕਾਰਵਾਈ ਅਮਲ ‘ਚ ਲਿਆਂਦੀ ਜਾਵੇਗੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ