Home Blog Page 747

DAV COLLEGE ਵਿਖੇ ਰੁੱਖ ਲਗਾਉਣ ਦੀ ਮੁਹਿੰਮ ਦਾ ਕੀਤਾ ਆਯੋਜਨ

0

Bathinda News:DAV COLLEGEਬਠਿੰਡਾ ਦੇ ਰੈੱਡ ਰਿਬਨ ਕਲੱਬ ਵੱਲੋਂ ਐਨਐਸਐਸ, ਵਿਦਿਆਰਥੀ ਭਲਾਈ ਵਿਭਾਗ ਅਤੇ ਸੰਸਥਾ ਦੇ ਇਨੋਵੇਸ਼ਨ ਕੌਂਸਲ (ਆਈਆਈਸੀ) ਦੇ ਸਹਿਯੋਗ ਨਾਲ ਰੁੱਖ ਲਗਾਉਣ ਦੀ ਮੁਹਿੰਮ ਦਾ ਆਯੋਜਨ ਕੀਤਾ ਗਿਆ। ਕਾਲਜ ਦੇ ਖੇਡ ਮੈਦਾਨ ਨੂੰ ਹੋਰ ਛਾਂ ਦਾਰ ਅਤੇ ਹਰਾ-ਭਰਾ ਬਣਾਉਣ ਲਈ ਇਸ ਦੇ ਵੱਖ-ਵੱਖ ਹਿੱਸਿਆਂ ਵਿੱਚ ਰੁੱਖ ਲਗਾਏ ਗਏ।ਫੈਕਲਟੀ ਅਤੇ ਸਟਾਫ ਵੱਲੋਂ ਬਹੁਤ ਉਤਸ਼ਾਹ ਨਾਲ ਇਸ ਮੁਹਿੰਮ ਦੌਰਾਨ ਵੱਖ-ਵੱਖ ਕਿਸਮਾਂ ਦੇ ਬਹੁਤ ਸਾਰੇ ਪੌਦੇ ਲਗਾਏ ਗਏ।

ਇਹ ਵੀ ਪੜ੍ਹੋ  ਸਾਈਬਰ ਅਲਰਟ: ਜੰਗ ਤੋਂ ਬਾਅਦ ਹੁਣ ਪਾਕਿਸਤਾਨ ਤੋਂ ਸਾਈਬਰ ਅਟੈਕ ਦਾ ਖ਼ਤਰਾ!

ਪ੍ਰਿੰਸੀਪਲ ਡਾ. ਰਾਜੀਵ ਕੁਮਾਰ ਸ਼ਰਮਾ ਨੇ ਕਿਹਾ ਕਿ ਅਜਿਹੀਆਂ ਮੁਹਿੰਮਾਂ ਨੌਜਵਾਨਾਂ ਨੂੰ ਵਾਤਾਵਰਣ ਸੰਬੰਧੀ ਮੁੱਦਿਆਂ ਦਾ ਮੁਕਾਬਲਾ ਕਰਨ ਅਤੇ ਕੁਦਰਤ ਦੀ ਸੰਭਾਲ ਲਈ ਸਾਰੇ ਢੁਕਵੇਂ ਉਪਾਅ ਕਰਨ ਪ੍ਰਤੀ ਸੰਵੇਦਨਸ਼ੀਲ ਬਣਾਉਣ ਲਈ ਆਯੋਜਿਤ ਕੀਤੀਆਂ ਜਾਂਦੀਆਂ ਹਨ। ਉਨ੍ਹਾਂ ਕਿਹਾ ਕਿ ਇਹ ਬੂਟੇ ਲਗਾ ਕੇ ਅਤੇ ਉਨ੍ਹਾਂ ਨੂੰ ਆਪਣੀ ਜ਼ਿੰਦਗੀ ਭਰ ਇਨ੍ਹਾਂ ਪੌਦਿਆਂ ਦੀ ਦੇਖਭਾਲ ਕਰਨ ਨੂੰ ਆਪਣਾ ਮੁੱਖ ਫਰਜ਼ ਸਮਝ ਕੇ ਪ੍ਰਾਪਤ ਕੀਤਾ ਜਾ ਸਕਦਾ ਹੈ।

ਇਹ ਵੀ ਪੜ੍ਹੋ  ਰਾਹਤ ਦੀ ਖ਼ਬਰ; ਚੰਡੀਗੜ੍ਹ, ਅੰਮ੍ਰਿਤਸਰ ਤੇ ਬਠਿੰਡਾ ਸਹਿਤ ਬੰਦ ਕੀਤੇ 32 ਹਵਾਈ ਅੱਡੇ ਮੁੜ ਹੋਏ ਚਾਲੂ

ਡਾ. ਰਾਜੀਵ ਕੁਮਾਰ ਸ਼ਰਮਾ, ਰਜਿਸਟਰਾਰ ਡਾ. ਸਤੀਸ਼ ਗਰੋਵਰ, ਫੈਕਲਟੀ ਇੰਚਾਰਜ ਪ੍ਰੋ. ਕੁਲਦੀਪ ਸਿੰਘ, ਪ੍ਰੋ. ਸੰਦੀਪ ਭਾਟੀਆ, ਪ੍ਰੋ. ਅਮਨ ਮਲਹੋਤਰਾ, ਪ੍ਰੋ. ਰਵਿੰਦਰ ਸਿੰਘ, ਪ੍ਰੋ. ਵਿਕਾਸ ਕਾਟੀਆ, ਡਾ. ਵੰਦਨਾ ਜਿੰਦਲ, ਡਾ. ਨੀਤੂ ਪੁਰੋਹਿਤ, ਡਾ. ਪਵਨ ਕੁਮਾਰ, ਪ੍ਰੋ. ਅਮਿਤ ਕੁਮਾਰ ਸਿੰਗਲਾ, ਡਾ. ਪ੍ਰਭਜੋਤ ਕੌਰ ਨੇ ਇਸ ਮੁਹਿੰਮ ਵਿੱਚ ਹਿੱਸਾ ਲਿਆ।ਡਾ. ਰਾਜੀਵ ਕੁਮਾਰ ਸ਼ਰਮਾ ਨੇ ਡਾ. ਵੰਦਨਾ ਜਿੰਦਲ (ਡੀਨ ਆਈ.ਆਈ.ਸੀ.), ਪ੍ਰੋ. ਅਮਿਤ ਕੁਮਾਰ ਸਿੰਗਲਾ, ਡਾ. ਪ੍ਰਭਜੋਤ ਕੌਰ ਅਤੇ ਡਾ. ਅਮਰ ਸੰਤੋਸ਼ (ਐਨ.ਐਸ.ਐਸ. ਕੋਆਰਡੀਨੇਟਰ) ਅਤੇ ਡਾ. ਸੀਸ਼ਪਾਲ ਜਿੰਦਲ ਅਤੇ ਡਾ. ਨੇਹਾ ਜਿੰਦਲ (ਡੀਨ ਵਿਦਿਆਰਥੀ ਭਲਾਈ, ਲੜਕੇ ਅਤੇ ਲੜਕੀਆਂ) ਅਤੇ ਵਿਦਿਆਰਥੀ ਵਲੰਟੀਅਰਾਂ ਦੇ ਕੈਂਪਸ ਨੂੰ ਹਰਾ-ਭਰਾ ਅਤੇ ਵਾਤਾਵਰਣ ਅਨੁਕੂਲ ਬਣਾਉਣ ਲਈ ਨਿਰੰਤਰ ਯਤਨਾਂ ਲਈ ਸ਼ਲਾਘਾ ਕੀਤੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ; ਮਿਊਂਸੀਪਲ ਕਮਿਸ਼ਨਰ ਅੰਮ੍ਰਿਤਸਰ ਨੂੰ ਜਾਰੀ ਕੀਤਾ ਸ਼ੋਅ-ਕਾਜ ਨੋਟਿਸ

0

👉ਮੰਤਰੀ ਡਾ. ਰਵਜੋਤ ਸਿੰਘ ਨੇ ਕੀਤੀ ਕਾਰਵਾਈ; 24 ਘੰਟਿਆਂ ‘ਚ ਜਵਾਬ ਦੇਣ ਦੀ ਦਿੱਤੀ ਹਦਾਇਤ
👉ਸਫਾਈ ਵਿਵਸਥਾ ‘ਚ ਢਿੱਲ ਬਰਦਾਸ਼ਤ ਨਹੀਂ: ਡਾ. ਰਵਜੋਤ ਸਿੰਘ
Chandigarh News:ਪੰਜਾਬ ਸਰਕਾਰ ਨੇ ਵੱਡਾ ਫ਼ੈਸਲਾ ਲੈਂਦਿਆਂ ਅੰਮ੍ਰਿਤਸਰ ਦੇ ਮਿਊਂਸੀਪਲ ਕਮਿਸ਼ਨਰ ਨੂੰ ਆਪਣੀ ਡਿਊਟੀ ‘ਚ ਅਣਗਹਿਲੀ ਵਰਤਣ ਦੇ ਦੋਸ਼ ‘ਚ ਸ਼ੋਅ-ਕਾਜ ਨੋਟਿਸ ਜਾਰੀ ਕਰ ਦਿੱਤਾ ਹੈ।ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿਛਲੇ ਕੁੱਝ ਸਮੇਂ ਤੋਂ ਅੰਮ੍ਰਿਤਸਰ ਸ਼ਹਿਰ ਦੀ ਸਾਫ-ਸਫਾਈ ਸਬੰਧੀ ਲਗਾਤਾਰ ਸ਼ਿਕਾਇਤਾਂ ਮਿਲ ਰਹੀਆਂ ਸਨ। ਉਨ੍ਹਾਂ ਕਿਹਾ ਕਿ ਸਬੰਧਤ ਅਧਿਕਾਰੀ ਨੇ ਆਪਣੀ ਡਿਊਟੀ ਨਿਭਾਉਣ ‘ਚ ਅਣਗਹਿਲੀ ਤੇ ਕੁਤਾਹੀ ਕੀਤੀ ਹੈ, ਜਿਸ ਕਰਕੇ ਇਹ ਵੱਡੀ ਕਾਰਵਾਈ ਕੀਤੀ ਗਈ ਹੈ।

ਇਹ ਵੀ ਪੜ੍ਹੋ  ਆਪ ਸਰਕਾਰ ਦਾ ਕਰਾਰਾ ਵਾਰ: 1,549 ਕਰੋੜ ਰੁਪਏ ਦੇ ਜਾਅਲੀ ਲੈਣ-ਦੇਣ ਦਾ ਕੀਤਾ ਪਰਦਾਫਾਸ਼: ਹਰਪਾਲ ਚੀਮਾ

ਉਨ੍ਹਾਂ ਦੱਸਿਆ ਕਿ ਸਬੰਧਤ ਅਧਿਕਾਰੀ ਨੂੰ ਸ਼ੋਅ-ਕਾਜ ਨੋਟਿਸ ਜਾਰੀ ਕਰਕੇ 24 ਘੰਟਿਆਂ ‘ਚ ਆਪਣਾ ਜਵਾਬ ਦਾਖ਼ਲ ਕਰਨ ਦੀ ਹਦਾਇਤ ਕੀਤੀ ਗਈ ਹੈ।ਡਾ. ਰਵਜੋਤ ਸਿੰਘ ਨੇ ਕਿਹਾ ਕਿ, ‘’ਮੈਨੂੰ ਅੰਮ੍ਰਿਤਸਰ ਵਿੱਚ ਸਫ਼ਾਈ ਸੰਬੰਧੀ ਨਾਗਰਿਕਾਂ ਅਤੇ ਮੀਡੀਆ ਵੱਲੋਂ ਕਈ ਸ਼ਿਕਾਇਤਾਂ ਮਿਲੀਆਂ ਹਨ, ਇਸ ‘ਤੇ ਸਮਝੌਤਾ ਨਹੀਂ ਕੀਤਾ ਜਾ ਸਕਦਾ।’’ ਉਨ੍ਹਾਂ ਕਿਹਾ ਕਿ, ‘’ਇਸ ਨੂੰ ਗੰਭੀਰਤਾ ਨਾਲ ਲੈਂਦੇ ਹੋਏ, ਅੰਮ੍ਰਿਤਸਰ ਦੇ ਨਗਰ ਨਿਗਮ ਕਮਿਸ਼ਨਰ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ ਹੈ, ਜਿਸ ਵਿੱਚ 24 ਘੰਟਿਆਂ ਦੇ ਅੰਦਰ ਜਵਾਬ ਦੇਣ ਦੇ ਨਿਰਦੇਸ਼ ਦਿੱਤੇ ਗਏ ਹਨ।’’ਮੰਤਰੀ ਨੇ ਕਿਹਾ ਕਿ ਅੰਮ੍ਰਿਤਸਰ ਇੱਕ ਪਵਿੱਤਰ ਸ਼ਹਿਰ ਹੈ, ਇਸਦੀ ਸਾਫ-ਸਫਾਈ ਵੱਲ ਵਿਸ਼ੇਸ਼ ਧਿਆਨ ਦੇਣ ਦੀ ਜ਼ਰੂਰਤ ਹੈ। ਉਨ੍ਹਾਂ ਸਮੁੱਚੇ ਪੰਜਾਬ ਦੇ ਵਿਭਾਗੀ ਅਧਿਕਾਰੀਆਂ ਨੂੰ ਹਦਾਇਤ ਦਿੰਦਿਆਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਬਿਮਾਰੀਆਂ ਤੋਂ ਬਚਾਉਣ ਲਈ ਉਚੇਚੇ ਤੌਰ ‘ਤੇ ਚੰਗੇ ਸਫਾਈ ਪ੍ਰਬੰਧ ਯਕੀਨੀ ਬਣਾਏ ਜਾਣ।

ਇਹ ਵੀ ਪੜ੍ਹੋ  ਅੰਮ੍ਰਿਤਸਰ ਵਿੱਚ ਤੁਰਕੀ ਅਧਾਰਿਤ ਤਸਕਰ ਵੱਲੋਂ ਸਮਰਥਿਤ ਨਾਰਕੋ-ਹਵਾਲਾ ਕਾਰਟੈਲ ਦਾ ਪਰਦਾਫਾਸ਼

ਉਨ੍ਹਾਂ ਲੋਕਾਂ ਦੀ ਸਿਹਤ ਉਚੇਚਾ ਧਿਆਨ ਦੇਣ ਦੀ ਲੋੜ ‘ਤੇ ਜ਼ੋਰ ਦਿੰਦਿਆਂ ਗਰਮੀ ਦੇ ਮੌਸਮ ‘ਚ ਮਲੇਰੀਆ, ਡੇਂਗੂ ਤੇ ਗੰਦਗੀ ਤੋਂ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਲਈ ਸ਼ਹਿਰਾਂ ਦੀ ਮੁਕੰਮਲ ਸਫਾਈ ਯਕੀਨੀ ਬਣਾਉਣ ਲਈ ਕਿਹਾ।ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸੇ ਵੀ ਅਧਿਕਾਰੀ/ਕਰਮਚਾਰੀ ਦੀ ਡਿਊਟੀ ‘ਚ ਅਣਗਹਿਲੀ ਤੇ ਕੁਤਾਹੀ ਬਰਦਾਸ਼ਤ ਨਹੀ ਕਰੇਗੀ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਚੰਗਾ ਤੇ ਮਜ਼ਬੂਤ ਪ੍ਰਸ਼ਾਸਨ ਦੇਣ ਲਈ ਵਚਨਬੱਧ ਹੈ ਅਤੇ ਆਪਣੀ ਇਸ ਸੋਚ ਨੂੰ ਸਖ਼ਤੀ ਨਾਲ ਲਾਗੂ ਕਰਨਾ ਵੀ ਯਕੀਨੀ ਬਣਾ ਰਹੀ ਹੈ।ਸਥਾਨਕ ਸਰਕਾਰਾਂ ਮੰਤਰੀ ਨੇ ਸਮੂਹ ਵਿਭਾਗੀ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਸਪੱਸ਼ਟ ਕਰਦਿਆਂ ਕਿਹਾ ਕਿ ਡਿਊਟੀ ਦੌਰਾਨ ਕਿਸੇ ਕਿਸਮ ਦੀ ਢਿੱਲ ਬਰਦਾਸ਼ਤਯੋਗ ਨਹੀਂ ਹੈ। ਉਨ੍ਹਾਂ ਕਿਹਾ ਕਿ ਭਵਿੱਖ ‘ਚ ਕੋਈ ਅਣਗਹਿਲੀ ਜਾਂ ਕੁਤਾਹੀ ਸਾਹਮਣੇ ਆਉਣ ‘ਤੇ ਸਖ਼ਤ ਕਾਰਵਾਈ ਅਮਲ ‘ਚ ਲਿਆਂਦੀ ਜਾਵੇਗੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਪੰਜਾਬ ਸਰਕਾਰ ਦੇ ਮੋਢੇ ਨਾਲ ਮੋਢਾ ਜੋੜ ਕੇ ‘ਨਸ਼ਾ ਮੁਕਤੀ ਯਾਤਰਾ’ ਨੂੰ ਲੋਕ ਲਹਿਰ ਬਣਾਇਆ ਜਾ ਰਿਹੈ: ਚੁਸ਼ਪਿੰਦਰਵੀਰ ਸਿੰਘ ਚਹਿਲ

0

Sri Muktsar Sahib News:ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਦੀ ਸ਼ੁਰੂਆਤ ਕਰਕੇ ਪੰਜਾਬ ਦੀ ਨੌਜਵਾਨੀ ਨੂੰ ਨਸ਼ਾ ਰਹਿਤ ਜ਼ਿੰਦਗੀ ਜਿਉਣ ਲਈ ਪ੍ਰੇਰਿਤ ਕਰਨ ਦੇ ਨਾਲ-ਨਾਲ ਨਸ਼ਾ ਤਸਕਰਾਂ ਨਾਲ ਸਖ਼ਤੀ ਨਾਲ ਨਜਿੱਠਿਆ ਜਾ ਰਿਹਾ ਹੈ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਮਾਲਵਾ ਜ਼ੋਨ ਦੇ ਨਸ਼ਾ ਮੁਕਤੀ ਮੋਰਚਾ ਦੇ ਕੋਆਰਡੀਨੇਟਰ ਚੁਸ਼ਪਿੰਦਰਵੀਰ ਸਿੰਘ ਚਹਿਲ ਨੇ ਸ੍ਰੀ ਮੁਕਤਸਰ ਸਾਹਿਬ ਵਿਖੇ ਕੀਤਾ।ਕੋਆਰਡੀਨੇਟਰ ਚੁਸ਼ਪਿੰਦਰਵੀਰ ਸਿੰਘ ਚਹਿਲ ਨੇ ਕਿਹਾ ਕਿ ਲੋਕ ਭਲਾਈ ਦੇ ਇਸ ਕਾਰਜ ਵਿੱਚ ਪੰਜਾਬ ਸਰਕਾਰ ਦੇ ਮੋਢੇ ਨਾਲ ਮੋਢਾ ਜੋੜ ਕੇ ‘ਨਸ਼ਾ ਮੁਕਤੀ ਯਾਤਰਾ’ ਨੂੰ ਹਰੇਕ ਪਿੰਡ ਵਾਰਡ ਤੱਕ ਲਿਜਾ ਕੇ ਲੋਕ ਲਹਿਰ ਬਣਾਇਆ ਜਾ ਰਿਹਾ ਹੈ।

ਇਹ ਵੀ ਪੜ੍ਹੋ  ਆਪ ਸਰਕਾਰ ਦਾ ਕਰਾਰਾ ਵਾਰ: 1,549 ਕਰੋੜ ਰੁਪਏ ਦੇ ਜਾਅਲੀ ਲੈਣ-ਦੇਣ ਦਾ ਕੀਤਾ ਪਰਦਾਫਾਸ਼: ਹਰਪਾਲ ਚੀਮਾ

ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਆਪਣੇ ਹਿੱਤਾਂ ਦੀ ਪੂਰਤੀ ਲਈ ਨਸ਼ਾ ਤਸਕਰਾਂ ਨੂੰ ਅਣਗੌਲਿਆਂ ਕਰਨ ਦੇ ਨਾਲ ਤਸਕਰਾਂ ਨੂੰ ਸਿਆਸੀ ਸੁਰੱਖਿਆ ਪ੍ਰਦਾਨ ਕੀਤੀ ਜਿਸਨੂੰ ਸੂਬੇ ਦੇ ਲੋਕ ਭਲੀ ਭਾਂਤ ਜਾਣਦੇ ਹਨ।ਜ਼ੋਨ ਕੋਆਰਡੀਨੇਟਰ ਨੇ ਦੱਸਿਆ ਕਿ ਪੰਜਾਬ ਵਿੱਚ ਨਸ਼ਿਆਂ ਦੇ ਜੜ੍ਹੋਂ ਖਾਤਮੇ ਲਈ ਪਿੰਡਾਂ ਦੇ ਪਹਿਰੇਦਾਰ ਦੇ ਰੂਪ ਵਿੱਚ ਵਿਲੱਖਣ ਸ਼ੁਰੂਆਤ ਕੀਤੀ ਗਈ ਹੈ, ਜੋ ਸਹੀ ਮਾਇਨਿਆਂ ਵਿੱਚ ਯੋਧਿਆਂ ਦੀ ਫੌਜ ਹੋਵੇਗੀ। ਪੰਜਾਬ ਵਿੱਚ ਨਸ਼ਿਆਂ ਦੀ ਅਲਾਮਤ ਦੇ ਖਿਲਾਫ ਇਹ ਫੈਸਲਾਕੁੰਨ ਜੰਗ ਸਾਬਿਤ ਹੋਵੇਗੀ। ਨਸ਼ਿਆਂ ਦੇ ਵਿਰੁੱਧ ਜਾਗਰੂਕਤਾ ਫੈਲਾਉਣ ਲਈ ਨਸ਼ਾ ਮੁਕਤੀ ਯਾਤਰਾ ਨੂੰ ਹਰੇਕ ਪਿੰਡ ਵਾਰਡ ਤੱਕ ਲਿਜਾ ਕੇ ਲੋਕ ਲਹਿਰ ਬਣਾਇਆ ਜਾਵੇਗਾ, ਤਾਂ ਜੋ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਇਆ ਜਾ ਸਕੇ।

ਇਹ ਵੀ ਪੜ੍ਹੋ  ਅੰਮ੍ਰਿਤਸਰ ਵਿੱਚ ਤੁਰਕੀ ਅਧਾਰਿਤ ਤਸਕਰ ਵੱਲੋਂ ਸਮਰਥਿਤ ਨਾਰਕੋ-ਹਵਾਲਾ ਕਾਰਟੈਲ ਦਾ ਪਰਦਾਫਾਸ਼

ਇਸ ਮੌਕੇ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਇੰਚਾਰਜ ਸ੍ਰੀ ਮਨਵੀਰ ਸਿੰਘ ਖੁੱਡੀਆਂ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਤੇ ਤਸਕਰਾਂ ਵਿਚਾਲੇ ਗਠਜੋੜ ਕਰਕੇ ਪੰਜਾਬ ਦੀ ਜਵਾਨੀ ਨੂੰ ਕੁਰਾਹੇ ਪਾਇਆ ਗਿਆ ਸੀ ਅਤੇ ਸਾਡੀ ਸਰਕਾਰ ਪੁਰਾਣੀਆਂ ਸਰਕਾਰਾਂ ਦੀ ਗੰਦਗੀ ਨੂੰ ਸਾਫ ਕਰ ਰਹੀ ਹੈ। ਉਹਨਾਂ ਕਿਹਾ ਕਿ ਹੁਣ ਪੁਲਿਸ ਤੇ ਕੋਈ ਸਿਆਸੀ ਦਬਾਅ ਨਹੀਂ ਹੈ, ਬਲਕਿ ਨਸ਼ੇ ਦੇ ਸੌਦਾਗਰਾਂ ਤੇ ਕਾਰਵਾਈ ਕਰਕੇ ਜੇਲ੍ਹਾਂ ਵਿੱਚ ਡੱਕਿਆ ਜਾ ਰਿਹਾ ਹੈ। ਉਹਨਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ੍ਰ. ਭਗਵੰਤ ਸਿੰਘ ਮਾਨ ਵੱਲੋਂ ਨਸ਼ਾ ਤਸਕਰਾਂ ਨੂੰ ਸਪੱਸ਼ਟ ਸੁਨੇਹਾ ਹੈ ਕਿ ਜਾਂ ਤਾਂ ਨਸ਼ੇ ਵੇਚਣੇ ਬੰਦ ਕਰ ਦੇਣ ਜਾਂ ਫਿਰ ਪੰਜਾਬ ਛੱਡ ਦੇਣ। ਉਹਨਾਂ ਕਿਹਾ ਕਿ ਪਿੰਡਾਂ ਤੇ ਵਾਰਡ ਪੱਧਰ ਤੇ ਬਣੀਆਂ ਡਿਫੈਂਸ ਕਮੇਟੀਆਂ ਨੂੰ ਨਸ਼ਿਆਂ ਦੇ ਖਾਤਮੇ ਲਈ ਮੋਹਰੀ ਭੂਮਿਕਾ ਨਿਭਾਉਣ ਦੀ ਲੋੜ ਹੈ।ਇਸ ਮੌਕੇ ਹਲਕਾ ਕੋਆਰਡੀਨੇਟਰ ਮਲੋਟ ਸ੍ਰੀ ਬਲਰਾਜ ਸਿੰਘ, ਹਲਕਾ ਕੋਆਰਡੀਨੇਟਰ ਲੰਬੀ ਸ੍ਰੀ ਪਰਮਪਾਲ ਸਿੰਘ, ਹਲਕਾ ਕੋਆਰਡੀਨੇਟਰ ਸ੍ਰੀ ਮੁਕਤਸਰ ਸਾਹਿਬ ਸ੍ਰੀ ਜਗਸੀਰ ਸਿੰਘ, ਹਲਕਾ ਕੋਆਰਡੀਨੇਟਰ ਗਿੱਦੜਬਾਹਾ ਸ੍ਰੀ ਮਾਧੋ ਦਾਸ ਸਿੰਘ ਤੋਂ ਇਲਾਵਾ ਪਾਰਟੀ ਦੇ ਨੁਮਾਇੰਦੇ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਮਲੋਟ ਸ਼ਹਿਰ ਦੇ ਮੇਨ ਬਾਜ਼ਾਰ ‘ਚ ਪਹੁੰਚ ਕੇ ਲੋਕਾਂ ਦੀਆਂ ਸੁਣੀਆਂ ਮੁਸ਼ਕਲਾਂ

0

malout News: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਮਲੋਟ ਸ਼ਹਿਰ ਦੇ ਸਥਾਨਕ ਮੇਨ ਬਾਜ਼ਾਰ ਵਿੱਚ ਪਹੁੰਚ ਕੇ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਅਤੇ ਮੁਸ਼ਕਿਲਾਂ ਦਾ ਹੱਲ ਕਰਨ ਲਈ ਲੋਕ ਮਿਲਣੀ ਕੀਤੀ।ਲੋਕ ਮਿਲਣੀ ਦੌਰਾਨ ਕੈਬਨਿਟ ਮੰਤਰੀ ਵੱਲੋਂ ਸਾਹਮਣੇ ਆਏ ਮਸਲਿਆਂ ਦਾ ਮੌਕੇ ਉੱਤੇ ਨਿਪਟਾਰਾ ਕੀਤਾ ਗਿਆ ਅਤੇ ਕੁਝ ਮਸਲਿਆਂ ਸਬੰਧੀ ਮੌਕੇ ਉੱਤੇ ਉੱਚ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਕਿ ਇਹਨਾਂ ਮਸਲਿਆਂ ਦਾ ਜਲਦ ਤੋਂ ਜਲਦ ਹੱਲ ਕਰਵਾਇਆ ਜਾਵੇ।

ਇਹ ਵੀ ਪੜ੍ਹੋ  ਆਪ ਸਰਕਾਰ ਦਾ ਕਰਾਰਾ ਵਾਰ: 1,549 ਕਰੋੜ ਰੁਪਏ ਦੇ ਜਾਅਲੀ ਲੈਣ-ਦੇਣ ਦਾ ਕੀਤਾ ਪਰਦਾਫਾਸ਼: ਹਰਪਾਲ ਚੀਮਾ

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀ ਕੋਸ਼ਿਸ਼ ਹੈ ਕਿ ਲੋਕਾਂ ਦੇ ਮਸਲੇ ਉਹਨਾਂ ਦੇ ਦਰਾਂ ਉੱਤੇ ਜਾ ਕੇ ਸੁਲਝਾਏ ਜਾਣ। ਇਸੇ ਕਰ ਕੇ ਹੀ ਲੋਕ ਨੁਮਾਇੰਦਿਆਂ ਵੱਲੋਂ ਹਰ ਸੰਭਵ ਕੋਸ਼ਿਸ਼ ਕੀਤੀ ਜਾਂਦੀ ਹੈ ਕਿ ਲੋਕਾਂ ਦੇ ਮਸਲਿਆਂ ਨੂੰ ਪਹਿਲ ਦੇ ਅਧਾਰ ਉੱਤੇ ਹੱਲ ਕੀਤਾ ਜਾਵੇ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਸਮੂਹ ਵਰਗਾਂ ਦੇ ਸਮਾਨਾਂਤਰ ਵਿਕਾਸ ਲਈ ਯਤਨਸ਼ੀਲ ਹੈ।ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਹਰ ਹਾਲ ਸੂਬੇ ਦੇ ਲੋਕਾਂ ਤੇ ਦੇਸ਼ ਨਾਲ ਖੜ੍ਹੀ ਹੈ।

ਇਹ ਵੀ ਪੜ੍ਹੋ  ‘ਪੱਕੀਆਂ ਸੜਕਾਂ,ਪੱਕੇ ਇਰਾਦੇ’; ਲੋਕਾਂ ਦੀ ਨਿਗਰਾਨੀ ਹੇਠ ਬਣਨਗੀਆਂ 18900 ਕਿਲੋਮੀਟਰ ਸੜਕਾਂ:ਤਰੁਨਪ੍ਰੀਤ ਸਿੰਘ ਸੌਂਦ

ਉਨ੍ਹਾਂ ਕਿਹਾ ਕਿ ਲੋਕਾਂ ਦੀ ਭਲਾਈ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਇਮਾਨਦਾਰੀ ਅਤੇ ਪੂਰੇ ਪਾਰਦਰਸ਼ੀ ਢੰਗ ਨਾਲ ਵਿਕਾਸ ਪ੍ਰੋਜੈਕਟ ਅਤੇ ਭਲਾਈ ਸਕੀਮਾਂ ਘੜੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਵੱਲੋਂ ਸਿਹਤ ਅਤੇ ਸਿੱਖਿਆ ਦੇ ਖੇਤਰਾਂ ‘ਤੇ ਸਭ ਤੋਂ ਵੱਧ ਤਰਜੀਹ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਪੰਜਾਬ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ‘ਯੁੱਧ ਨਸ਼ਿਆਂ ਵਿਰੁੱਧ’ ਚਲਾਇਆ ਜਾ ਰਿਹਾ ਹੈ ਜਿਸ ਤਹਿਤ ਨਸ਼ਾ ਤਸਕਰਾਂ ਵਿਰੁੱਧ ਕਾਨੂੰਨੀ ਕਾਰਵਾਈਆਂ ਤੋਂ ਇਲਾਵਾ ਇਸ ਕਾਲੇ ਕਾਰੋਬਾਰ ਨਾਲ ਖੜ੍ਹੀਆਂ ਕੀਤੀਆਂ ਇਮਾਰਤਾਂ ਨੂੰ ਵੀ ਢਾਹਿਆ ਜਾ ਰਿਹਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਜੰਗੀ ਮਾਹੌਲ ਦੌਰਾਨ ਲਾੜੇ ਨੂੰ ਵਿਆਹ ’ਚ ‘ਆਤਿਸ਼ਬਾਜ਼ੀ’ ਕਰਨੀ ਪਈ ਮਹਿੰਗੀ, ਪੁਲਿਸ ਨੇ ਕੀਤਾ ਪਰਚਾ ਦਰਜ਼

0

Bathinda News: ਪਾਕਿਸਤਾਨ ਨਾਲ ਲੱਗੀ ਜੰਗ ਦੌਰਾਨ ਦੁਸ਼ਮਣ ਦੇਸ ਵੱਲੋਂ ਕੀਤੇ ਮਿਜ਼ਾਇਲ ਤੇ ਡਰੋਨ ਹਮਲਿਆਂ ਨੂੰ ਦੇਖਦਿਆਂ ਜ਼ਿਲ੍ਹਾ ਮੈਜਿਸਟਰੇਟ ਦੁਆਰਾ ਪਟਾਕਿਆਂ ਤੇ ਆਤਿਸ਼ਬਾਜ਼ੀ ਉਪਰ ਲਗਾਈ ਪਾਬੰਦੀ ਦੀ ਉਲੰਘਣਾ ਕਰਨੀ ਇੱਕ ‘ਲਾੜੇ’ ਨੂੰ ਮਹਿੰਗੀ ਪੈ ਗਈ ਹੈ। ਜਾਗੋ ਸਮਾਗਮ ਦੌਰਾਨ ਕੀਤੀ ਆਤਿਸ਼ਬਾਸੀ ਦਾ ਸਖ਼ਤ ਨੋਟਿਸ ਲੈਂਦਿਆਂ ਥਾਣਾ ਸਦਰ ਦੀ ਪੁਲਿਸ ਨੇ ਪਿੰਡ ਕੋਟਸ਼ਮੀਰ ਨਾਲ ਸਬੰਧਤ ਵਿਆਹ ਵਾਲੇ ਮੁੰਡੇ ਉਪਰ ਪਰਚਾ ਦਰਜ਼ ਕਰ ਲਿਆ ਹੈ।

ਇਹ ਵੀ ਪੜ੍ਹੋ ਪਾਣੀਆਂ ਦਾ ਮੁੱਦਾ; ਪੰਜਾਬ ਨੇ BBMB ਦੇ ਵਿਰੁਧ ਹਾਈਕੋਰਟ ’ਚ ਰਿਵਿਊ ਪਿਟੀਸ਼ਨ ਕੀਤੀ ਦਾਈਰ

ਘਟਨਾ ਦੀ ਪੁਸ਼ਟੀ ਕਰਦਿਆਂ ਡੀਐਸਪੀ ਬਠਿੰਡਾ ਦਿਹਾਤੀ ਹਿਨਾ ਗੁਪਤਾ ਨੇ ਮੀਡੀਆ ਨੂੰ ਦਸਿਆ ਕਿ ਇਸ ਸਬੰਧੀ ਥਾਣਾ ਸਦਰ ਦੀ ਪੁਲਿਸ ਕੋਲ ਸਿਕਾਇਤ ਆਈ ਸੀ। ਜਿਸਦੇ ਵਿਚ ਪਤਾ ਲੱਗਿਆ ਸੀ ਕਿ ਗੁਰਪ੍ਰੀਤ ਸਿੰਘ ਪੁੱਤਰ ਅੰਗਰੇਜ ਸਿੰਘ ਵਾਸੀ ਪਿੰਡ ਕੋਟਸ਼ਮੀਰ ਜਿਲ੍ਹਾ ਬਠਿੰਡਾ ਦਾ ਵਿਆਹ ਸੀ ਤੇ ਜਾਗੋ ਦੌਰਾਨ 11.05.25 ਦੀ ਰਾਤ ਨੂੰ ਇਸਦੇ ਵੱਲੋਂ ਆਪਣੇ ਘਰ ਆਤਿਸ਼ਬਾਜੀ ਅਤੇ ਪਟਾਕੇ ਚਲਾ ਕੇ ਜਿਲ੍ਹਾ ਮੈਜਿਸਟਰੇਟ ਬਠਿੰਡਾ ਦੇ ਹੁਕਮਾਂ ਦੀ ਉਲੰਘਣਾ ਕੀਤੀ। ਇਸ ਸਬੰਧ ਵਿਚ ਪੁਲਿਸ ਵੱਲੋਂ ਗੁਰਪ੍ਰੀਤ ਸਿੰਘ ਦੇ ਵਿਰੁਧ 223 ਬੀ.ਐਨ. ਐਸ.ਤਹਿਤ ਪਰਚਾ ਦਰਜ਼ ਕੀਤਾ ਗਿਆ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

‘ਪੱਕੀਆਂ ਸੜਕਾਂ,ਪੱਕੇ ਇਰਾਦੇ’; ਲੋਕਾਂ ਦੀ ਨਿਗਰਾਨੀ ਹੇਠ ਬਣਨਗੀਆਂ 18900 ਕਿਲੋਮੀਟਰ ਸੜਕਾਂ:ਤਰੁਨਪ੍ਰੀਤ ਸਿੰਘ ਸੌਂਦ

0

Chandigarh News:ਪੰਜਾਬ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਪਿੰਡਾਂ ਦੇ ਵਿਕਾਸ ਲਈ ਉਲੀਕੀ ਨੀਤੀ ਤਹਿਤ ਪੇਂਡੂ ਲਿੰਕ ਸੜਕਾਂ ਦੇ ਮੈਗਾ ਪ੍ਰੋਜੈਕਟ ਦੀ ਸ਼ੁਰੂਆਤ ਕਰ ਦਿੱਤੀ ਹੈ। ਸਥਾਨਕ ਪੰਜਾਬ ਭਵਨ ਵਿਖੇ ਇੱਕ ਪ੍ਰੈਸ ਕਾਨਫਰੰਸ ਦੌਰਾਨ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਹਾਲੀਆ ਬਜਟ ਵਿੱਚ 18,900 ਕਿਲੋਮੀਟਰ ਪੇਂਡੂ ਲਿੰਕ ਸੜਕਾਂ ਦੇ ਮੈਗਾ ਪ੍ਰੋਜੈਕਟ ਦਾ ਐਲਾਨ ਕੀਤਾ ਗਿਆ ਸੀ। ਇਸ ਐਲਾਨ ਦੇ ਕੁਝ ਦਿਨਾਂ ਬਾਅਦ ਹੀ ਪਹਿਲੇ ਪੜਾਅ ਤਹਿਤ ਅੱਜ 828 ਕਿਲੋਮੀਟਰ ਲੰਬੀਆਂ ਪੇਂਡੂ ਸੰਪਰਕ ਸੜਕਾਂ ਦੇ ਨਿਰਮਾਣ ਲਈ ਟੈਂਡਰ ਜਾਰੀ ਕਰ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ 4 ਜ਼ਿਲ੍ਹਿਆਂ ਬਰਨਾਲਾ, ਫਰੀਦਕੋਟ, ਪਠਾਨਕੋਟ ਅਤੇ ਸ਼ਹੀਦ ਭਗਤ ਸਿੰਘ ਨਗਰ ਦੇ ਵਸਨੀਕਾਂ ਨੂੰ ਇਸ ਦਾ ਸਿੱਧਾ ਲਾਭ ਹੋਵੇਗਾ।

ਇਹ ਵੀ ਪੜ੍ਹੋ ਪਾਣੀਆਂ ਦਾ ਮੁੱਦਾ; ਪੰਜਾਬ ਨੇ BBMB ਦੇ ਵਿਰੁਧ ਹਾਈਕੋਰਟ ’ਚ ਰਿਵਿਊ ਪਿਟੀਸ਼ਨ ਕੀਤੀ ਦਾਈਰ

ਉਨ੍ਹਾਂ ਵਿਸਥਾਰ ਵਿੱਚ ਜਾਣਕਾਰੀ ਦਿੰਦਿਆਂ ਕਿਹਾ ਕਿ ਭਦੌੜ, ਮਹਿਲ ਕਲਾਂ, ਫਰੀਦਕੋਟ, ਕੋਟਕਪੁਰਾ, ਜੈਤੋ, ਬਲਾਚੌਰ, ਬੰਗਾ, ਨਵਾਂ ਸ਼ਹਿਰ, ਭੋਆ, ਪਠਾਨਕੋਟ ਤੇ ਸੁਜਾਨਪੁਰ ਵਿਧਾਨ ਸਭਾ ਹਲਕਿਆਂ ਦੀਆਂ 828 ਕਿਲੋਮੀਟਰ ਲੰਬੀਆਂ ਸੜਕਾਂ ਲਈ ਟੈਂਡਰ ਜਾਰੀ ਕਰ ਦਿੱਤੇ ਗਏ ਹਨ। ਉਨ੍ਹਾਂ ਦੱਸਿਆ ਕਿ 12,500 ਕਿਲੋਮੀਟਰ ਹੋਰ ਪੇਂਡੂ ਸੜਕਾਂ ਲਈ ਟੈਂਡਰ 30 ਮਈ ਤੱਕ ਜਾਰੀ ਕੀਤੇ ਜਾਣਗੇ ਅਤੇ ਬਾਕੀ ਸਾਰੀਆਂ ਸੜਕਾਂ ਲਈ ਟੈਂਡਰ 15 ਜੂਨ ਤੱਕ ਪੂਰੇ ਹੋ ਜਾਣਗੇ। ਸੌਂਦ ਨੇ ਕਿਹਾ ਕਿ ਇਸ ਨਾਲ ਪਿੰਡਾਂ ਨੂੰ ਇੱਕ ਮਜ਼ਬੂਤ ਸੜਕੀ ਨੈੱਟਵਰਕ ਮਿਲੇਗਾ ਤੇ ਸੂਬੇ ਦੀ ਤਰੱਕੀ ਦੀਆਂ ਨਵੀਆਂ ਇਬਾਰਤਾਂ ਲਿਖੀਆਂ ਜਾਣਗੀਆਂ।ਸੌਂਦ ਨੇ ਦੱਸਿਆ ਕਿ ਭ੍ਰਿਸ਼ਟਾਚਾਰ ਦੇ ਖਾਤਮੇ ਵੱਲ ਇੱਕ ਵੱਡਾ ਕਦਮ ਵਧਾਉਂਦਿਆਂ ਸੜਕਾਂ ਦੇ ਨਿਰਮਾਣ ਦਾ ਠੇਕਾ ਲੈਣ ਵਾਲੇ ਠੇਕੇਦਾਰ ਨੂੰ 5 ਸਾਲ ਲਈ ਰੱਖ-ਰਖਾਅ ਦੀ ਜ਼ਿੰਮੇਵਾਰੀ ਵੀ ਦਿੱਤੀ ਜਾਵੇਗੀ।

ਇਹ ਵੀ ਪੜ੍ਹੋ ਰਾਹਤ ਦੀ ਖ਼ਬਰ; ਚੰਡੀਗੜ੍ਹ, ਅੰਮ੍ਰਿਤਸਰ ਤੇ ਬਠਿੰਡਾ ਸਹਿਤ ਬੰਦ ਕੀਤੇ 32 ਹਵਾਈ ਅੱਡੇ ਮੁੜ ਹੋਏ ਚਾਲੂ

ਉਨ੍ਹਾਂ ਕਿਹਾ ਕਿ ਇਹ ਪਹਿਲੀ ਵਾਰ ਹੈ ਜਦੋਂ ਠੇਕੇਦਾਰ ਹੁਣ ਨਾ ਸਿਰਫ਼ ਸੜਕ ਬਣਾਏਗਾ ਬਲਕਿ 5 ਸਾਲਾਂ ਲਈ ਇਸਦੀ ਦੇਖਭਾਲ ਵੀ ਕਰੇਗਾ। ਇਸ ਸਮੇਂ ਦੌਰਾਨ ਜੇਕਰ ਸੜਕ ਖਰਾਬ ਹੋ ਜਾਂਦੀ ਹੈ ਤਾਂ ਉਹੀ ਠੇਕੇਦਾਰ ਇਸ ਦੇ ਮੁੜ ਨਿਰਮਾਣ/ਰਿਪੇਅਰ ਲਈ ਜ਼ਿੰਮੇਵਾਰ ਹੋਵੇਗਾ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲੀਆਂ ਸਰਕਾਰਾਂ ਨੇ ਅਜਿਹਾ ਕੋਈ ਫੈਸਲਾ ਨਹੀਂ ਲਿਆ ਸੀ ਅਤੇ ਕਈ ਸੜਕਾਂ ਤਾਂ ਬਣਦੀ ਸਾਰ ਹੀ ਟੁੱਟ ਜਾਂਦੀਆਂ ਹੁੰਦੀਆਂ ਸਨ। ਵਾਰ-ਵਾਰ ਪੈਚ ਵਰਕਾਂ ਦੇ ਟੈਂਡਰਾਂ ਨਾਲ ਜਿੱਥੇ ਸਰਕਾਰੀ ਪੈਸਾ ਬਰਬਾਦ ਹੁੰਦਾ ਸੀ ਉੱਥੇ ਹੀ ਇਸ ਨਾਲ ਭ੍ਰਿਸ਼ਟਾਚਾਰ ਵੀ ਵੱਧਦਾ ਸੀ।ਉਨ੍ਹਾਂ ਕਿਹਾ ਕਿ ‘ਆਪ ਸਰਕਾਰ’ ਨੇ ਪੂਰੇ ਪਾਰਦਰਸ਼ੀ ਤਰੀਕੇ ਨਾਲ ਟੈਂਡਰ ਪ੍ਰਕਿਰਿਆ ਲਿਆਂਦੀ ਹੈ ਅਤੇ ਸਾਰੇ ਨਿਯਮ ਤੇ ਸ਼ਰਤਾਂ ਬਹੁਤ ਸਪੱਸ਼ਟ ਤਰੀਕੇ ਨਾਲ ਦਰਸਾਈਆਂ ਹਨ।

ਇਹ ਵੀ ਪੜ੍ਹੋ ਸਾਈਬਰ ਅਲਰਟ: ਜੰਗ ਤੋਂ ਬਾਅਦ ਹੁਣ ਪਾਕਿਸਤਾਨ ਤੋਂ ਸਾਈਬਰ ਅਟੈਕ ਦਾ ਖ਼ਤਰਾ!

ਇਸ ਤੋਂ ਇਲਾਵਾ ਸੜਕਾਂ ਦੀ ਕੁਆਲਿਟੀ ਦੀ ਨਿਗਰਾਨੀ ਜੀਓ ਟੈਗਿੰਗ ਅਤੇ ਫੋਟੋ ਅਧਾਰਤ ਐਪਸ ਰਾਹੀਂ ਕੀਤੀ ਜਾਵੇਗੀ। ਸੌਂਦ ਨੇ ਦੱਸਿਆ ਕਿ ਸੜਕ ਨਿਰਮਾਣ ਦੇ ਪੂਰੇ ਕੰਮ ਬਾਰੇ ਜਾਣਕਾਰੀ ਜਨਤਕ ਪੋਰਟਲ ‘ਤੇ ਉਪਲਬਧ ਕਰਵਾਈ ਜਾਵੇਗੀ ਤਾਂ ਜੋ ਆਮ ਲੋਕ ਵੀ ਜਾਣ ਸਕਣ ਕਿ ਕਿਸ ਸੜਕ ਦਾ ਕੰਮ ਕਿਸ ਪੱਧਰ ਤੱਕ ਹੋ ਚੁੱਕਾ ਹੈ। ਉਨ੍ਹਾਂ ਕਿਹਾ ਕਿ ਜੇਕਰ ਕੋਈ ਠੇਕੇਦਾਰ ਸੜਕ ਨਿਰਮਾਣ ਵਿੱਚ ਲਾਹਪ੍ਰਵਾਹੀ ਵਰਤਦਾ ਹੈ ਜਾਂ ਖਰਾਬ ਸੜਕ ਪੰਜਾਬ ਵਾਸੀਆਂ ਨੂੰ ਬਣਾ ਕੇ ਦਿੰਦਾ ਹੈ ਤਾਂ ਉਸ ਨੂੰ ਬਲੈਕਲਿਸਟ ਕਰ ਦਿੱਤਾ ਜਾਵੇਗਾ। ਅਜਿਹੇ ਕਿਸੇ ਠੇਕੇਦਾਰ ਨੂੰ ਅਗਲੀ ਵਾਰ ਠੇਕਾ ਨਹੀਂ ਦਿੱਤਾ ਜਾਵੇਗਾ। ਪੰਚਾਇਤ ਮੰਤਰੀ ਨੇ ਇਹ ਵੀ ਕਿਹਾ ਕਿ ਪੇਂਡੂ ਸੜਕਾਂ ਦਾ ਨਿਰਮਾਣ ਪੰਚਾਇਤ ਅਤੇ ਲੋਕਾਂ ਦੀ ਨਿਗਰਾਨੀ ਹੇਠ ਹੋਵੇਗਾ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਪੰਚਾਇਤਾਂ ਨੂੰ ਮਾੜੀਆਂ ਸੜਕਾਂ ਸੰਬੰਧੀ ਸ਼ਿਕਾਇਤਾਂ ਸਿੱਧੇ ਸਰਕਾਰ ਤੱਕ ਪਹੁੰਚਾਉਣ ਦਾ ਅਧਿਕਾਰ ਦੇ ਰਹੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

ਆਪ ਸਰਕਾਰ ਦਾ ਕਰਾਰਾ ਵਾਰ: 1,549 ਕਰੋੜ ਰੁਪਏ ਦੇ ਜਾਅਲੀ ਲੈਣ-ਦੇਣ ਦਾ ਕੀਤਾ ਪਰਦਾਫਾਸ਼: ਹਰਪਾਲ ਚੀਮਾ

0

Chandigarh News:ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਐਲਾਨ ਕੀਤਾ ਕਿ ਸੂਬੇ ਦੇ ਕਰ ਵਿਭਾਗ ਦੇ ਜਾਂਚ ਵਿੰਗਾਂ ਨੇ ਚਾਲੂ ਵਿੱਤੀ ਸਾਲ ਦੌਰਾਨ ਜਾਅਲੀ ਬਿਲਿੰਗ ਜਾਂ ਕਾਗਜ਼ੀ ਲੈਣ-ਦੇਣ ਨਾਲ ਸਬੰਧਤ 1549 ਕਰੋੜ ਰੁਪਏ ਦੇ ਲੈਣ-ਦੇਣ ਦਾ ਪਰਦਾਫਾਸ ਕਰਦਿਆਂ 108.79 ਕਰੋੜ ਰੁਪਏ ਦੇ ਧੋਖਾਧੜੀ ਵਾਲੇ ਇਨਪੁੱਟ ਟੈਕਸ ਕ੍ਰੈਡਿਟ (ਆਈ.ਟੀ.ਸੀ) ਦਾਅਵਿਆਂ ‘ਤੇ ਰੋਕ ਲਗਾ ਦਿੱਤੀ ਹੈ।ਇੱਥੇ ਪੰਜਾਬ ਭਵਨ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸੂਬੇ ਦੇ ਕਰ ਵਿਭਾਗ ਦੁਆਰਾ ਕੀਤੀਆਂ ਗਈਆਂ ਇਨਫੋਰਸਮੈਂਟ ਕਾਰਵਾਈਆਂ ਬਾਰੇ ਵੇਰਵੇ ਦਿੱਤੇ। ਉਨ੍ਹਾਂ ਖੁਲਾਸਾ ਕੀਤਾ ਕਿ ਵਿਭਾਗ ਨੇ ਲੁਧਿਆਣਾ ਵਿੱਚ ਸੋਨੇ ਦੇ ਲੈਣ-ਦੇਣ ਵਿੱਚ 900 ਕਰੋੜ ਰੁਪਏ ਦੇ ਜਾਅਲੀ ਇਨਵੌਇਸਾਂ ਦਾ ਪਰਦਾਫਾਸ਼ ਕਰਕੇ 21 ਕਰੋੜ ਰੁਪਏ ਦੇ ਆਈਟੀਸੀ ਨੂੰ ਬਲਾਕ ਕਰ ਦਿੱਤਾ ਹੈ। ਇਸ ਤੋਂ ਇਲਾਵਾ, ਮੋਹਾਲੀ, ਖਰੜ ਅਤੇ ਕੋਟਕਪੂਰਾ ਵਿੱਚ ਕੋਲੇ ਦੇ ਲੈਣ-ਦੇਣ ਵਿੱਚ 226 ਕਰੋੜ ਰੁਪਏ ਦੇ ਧੋਖਾਧੜੀ ਇਨਵੌਇਸਾਂ ਦਾ ਪਤਾ ਲਗਾਉਣ ਤੋਂ ਬਾਅਦ 12 ਕਰੋੜ ਰੁਪਏ ਦੇ ਆਈਟੀਸੀ ਨੂੰ ਬਲਾਕ ਕਰ ਦਿੱਤਾ ਗਿਆ। ਇਨਫੋਰਸਮੈਂਟ ਦੀਆਂ ਹੋਰ ਕਾਰਵਾਈਆਂ ਤਹਿਤ ਲੁਧਿਆਣਾ ਅਤੇ ਮੰਡੀ ਗੋਬਿੰਦਗੜ੍ਹ ਵਿੱਚ ਕੁੱਲ 423 ਕਰੋੜ ਰੁਪਏ ਦੇ ਜਾਅਲੀ ਲੈਣ-ਦੇਣ ਦਾ ਪਰਦਾਫਾਸ਼ ਕਰਕੇ 75.79 ਕਰੋੜ ਰੁਪਏ ਦੇ ਆਈਟੀਸੀ ਨੂੰ ਬਲਾਕ ਕਰ ਦਿੱਤਾ ਗਿਆ।

ਇਹ ਵੀ ਪੜ੍ਹੋ ਪਾਣੀਆਂ ਦਾ ਮੁੱਦਾ; ਪੰਜਾਬ ਨੇ BBMB ਦੇ ਵਿਰੁਧ ਹਾਈਕੋਰਟ ’ਚ ਰਿਵਿਊ ਪਿਟੀਸ਼ਨ ਕੀਤੀ ਦਾਈਰ

ਉਨ੍ਹਾਂ ਕਿਹਾ ਕਿ ਇੱਕ ਹੋਰ ਵੱਡੀ ਕਾਰਵਾਈ ਤਹਿਤ ਕਰ ਵਿਭਾਗ ਦੇ ਅਧਿਕਾਰੀਆਂ ਨੇ ਰਾਂਚੀ ਤੋਂ ਲੁਧਿਆਣਾ ਜਾ ਰਹੇ ਇੱਕ ਵਾਹਨ ਨੂੰ ਰੋਕਿਆ ਜਿਸ ਵਿੱਚ ਬਿਨਾਂ ਇਨਵੌਇਸ ਦੇ 2 ਕਿਲੋ ਸੋਨਾ ਸੀ, ਸੋਨੇ ਨੂੰ ਜ਼ਬਤ ਕਰਦਿਆਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।ਇਨ੍ਹਾਂ ਇਨਫੋਰਸਮੈਂਟ ਕਾਰਵਾਈਆਂ ਦੀ ਮਹੱਤਤਾ ‘ਤੇ ਜ਼ੋਰ ਦਿੰਦਿਆਂ ਵਿੱਤ ਮੰਤਰੀ ਨੇ 19 ਮਈ ਨੂੰ ਕੀਤੇ ਗਏ ਇਤਿਹਾਸਕ ਰਾਜਵਿਆਪੀ ਆਪ੍ਰੇਸ਼ਨ ਦਾ ਵੀ ਖੁਲਾਸਾ ਕੀਤਾ। ਉਨ੍ਹਾਂ ਕਿਹਾ ਕਿ ਇਸ ਆਪ੍ਰੇਸ਼ਨ ਤਹਿਤ ਕੇਂਦਰ ਸਰਕਾਰ ਨਾਲ ਰਜਿਸਟਰਡ 156 ਫਰਮਾਂ ਅਤੇ 39 ਰਾਜ-ਰਜਿਸਟਰਡ ਫਰਮਾਂ ਸਮੇਤ 195 ਜੀਐਸਟੀ-ਰਜਿਸਟਰਡ ਫਰਮਾਂ ਦੀ ਜਾਂਚ ਕੀਤੀ ਗਈ, ਜਿਸ ਵਿੱਚ 423 ਕਰੋੜ ਰੁਪਏ ਦਾ ਫਰਜ਼ੀ ਕਾਗਜ਼ੀ ਲੈਣ-ਦੇਣ ਦਾ ਖੁਲਾਸਾ ਹੋਇਆ ਅਤੇ ਨਤੀਜੇ ਵਜੋਂ 75.79 ਕਰੋੜ ਰੁਪਏ ਦੇ ਆਈਟੀਸੀ ਨੂੰ ਬਲਾਕ ਕਰ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਇੰਨ੍ਹਾਂ ਵਿੱਚੋਂ ਜ਼ਿਆਦਾਤਰ ਫਰਮਾਂ ਲੁਧਿਆਣਾ (100 ਫਰਮਾਂ) ਅਤੇ ਮੰਡੀ ਗੋਬਿੰਦਗੜ੍ਹ (72 ਫਰਮਾਂ) ਵਿੱਚ ਸਥਿਤ ਸਨ।ਜੀਐਸਟੀ ਅਧੀਨ ਪੰਜਾਬ ਦੀਆਂ ਮਹੱਤਵਪੂਰਨ ਇਨਫੋਰਸਮੈਂਟ ਕਾਰਵਾਈਆਂ ਦਾ ਜਿਕਰ ਕਰਦਿਆਂ, ਵਿੱਤ ਮੰਤਰੀ ਨੇ ਖੁਲਾਸਾ ਕੀਤਾ ਕਿ ਵਿਭਾਗ ਵੱਲੋਂ ਮਹੱਤਵਪੂਰਨ ਗ੍ਰਿਫਤਾਰੀਆਂ ਵੀ ਕੀਤੀਆਂ ਹਨ, ਜਿਸ ਵਿੱਚ ਇੱਕ ਹਾਈ-ਪ੍ਰੋਫਾਈਲ ਕੇਸ ਵੀ ਸ਼ਾਮਲ ਹੈ ਜਿੱਥੇ ਇੱਕ ਵਿਅਕਤੀ ਨੂੰ 29.50 ਕਰੋੜ ਰੁਪਏ ਦੇ ਜਾਅਲੀ ਇਨਵੌਇਸਿੰਗ ਅਤੇ ਧੋਖਾਧੜੀ ਵਾਲੇ ਆਈਟੀਸੀ ਦਾਅਵਿਆਂ ਨਾਲ ਜੁੜੇ ਇੱਕ ਰੈਕੇਟ ਦਾ ਮਾਸਟਰਮਾਈਂਡ ਹੋਣ ਲਈ ਗ੍ਰਿਫਤਾਰ ਕੀਤਾ ਗਿਆ।

ਇਹ ਵੀ ਪੜ੍ਹੋ ਪੰਜਾਬ ਸਰਕਾਰ ਨੇ ਹਰ ਡਿਸਪੈਂਸਰੀ ਤੇ ਸਰਕਾਰੀ ਹਸਪਤਾਲ ‘ਚ ਪਹੁੰਚਾਈ ਮਰੀਜ਼ਾਂ ਲਈ ਮੁਫ਼ਤ ਦਵਾਈ : ਡਾ. ਬਲਬੀਰ ਸਿੰਘ

ਇਸ ਮਾਮਲੇ ਵਿੱਚ ਉਕਤ ਫਰਮ ਨੇ ਵਿੱਤੀ ਸਾਲ 2023-24 ਅਤੇ 2024-25 ਵਿੱਚ 60 ਤੋਂ ਵੱਧ ਜਾਅਲੀ ਅਤੇ ਰੱਦ ਕੀਤੀਆਂ ਫਰਮਾਂ ਤੋਂ 163 ਕਰੋੜ ਰੁਪਏ ਦੀ ਇਨਵਰਡ ਸਪਲਾਈ ਪ੍ਰਾਪਤ ਕੀਤੀ ਸੀ।ਵਿੱਤ ਮੰਤਰੀ ਚੀਮਾ ਨੇ ਇਨ੍ਹਾਂ ਇਨਫੋਰਸਮੈਂਟ ਮੁਹਿੰਮਾਂ ਨੂੰ ਪੂਰਾ ਕਰਨ ਵਿੱਚ ਵਿਭਾਗ ਦੀ ਸਫਲਤਾ ਦਾ ਸਿਹਰਾ ਆਈਆਈਟੀ ਹੈਦਰਾਬਾਦ ਨਾਲ ਇੱਕ ਸਮਝੌਤੇ ਤਹਿਤ ਵਿਕਸਤ ਕੀਤੇ 15 ਮਾਡਿਊਲਾਂ ਅਤੇ ‘ਬਿੱਲ ਲਿਆਓ ਇਨਾਮ ਪਾਓ’ ਸਕੀਮ ਤੋਂ ਪ੍ਰਾਪਤ ਹੋਈ ਮਹੱਤਵਪੂਰਨ ਜਾਣਕਾਰੀ ਨੂੰ ਦਿੱਤਾ। ਉਨ੍ਹਾਂ ਐਲਾਨ ਕੀਤਾ ਕਿ ਅਜਿਹੇ ਸੱਤ ਹੋਰ ਮਾਡਿਊਲ ਜਲਦੀ ਹੀ ਸਰਗਰਮ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਹੁਣ ਤੱਕ 4880 ਖਪਤਕਾਰਾਂ ਨੇ ‘ਮੇਰਾ ਬਿੱਲ’ ਐਪ ‘ਤੇ ਆਪਣੇ ਖਰੀਦ ਬਿੱਲ ਅਪਲੋਡ ਕਰਕੇ ਸਮੂਹਿਕ ਤੌਰ ‘ਤੇ 2,89,15,295 ਰੁਪਏ ਜਿੱਤੇ ਹਨ। ਉਨ੍ਹਾਂ ਕਿਹਾ ਕਿ ਇਸ ਦੌਰਾਨ ਜੀਐਸਟੀ ਐਕਟਾਂ ਅਧੀਨ ਅਪਲੋਹ ਹੋਏ ਬਿੱਲਾਂ ਵਿੱਚ ਪਾਈਆਂ ਗਈਆਂ ਕਮੀਆਂ ਕਾਰਨ ਕੁੱਲ 9,07,06,102 ਰੁਪਏ ਦੇ ਜੁਰਮਾਨੇ ਲਗਾਏ ਗਏ ਹਨ ਅਤੇ 7,20,92,230 ਰੁਪਏ ਦੀ ਸਫਲ ਰਿਕਵਰੀ ਕੀਤੀ ਗਈ ਹੈ।ਜੀਐਸਟੀ ਸੰਗ੍ਰਹਿ ਵਿੱਚ ਸਾਲ-ਦਰ-ਸਾਲ ਵਾਧੇ ਦਾ ਜ਼ਿਕਰ ਕਰਦਿਆਂ ਵਿੱਤ ਮੰਤਰੀ ਨੇ ‘ਆਪ’ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ‘ਤੇ ਜ਼ੋਰ ਦਿੱਤਾ, ਜਿਸ ਨੇ ਤਿੰਨ ਸਾਲਾਂ ਵਿੱਚ 62,733 ਕਰੋੜ ਰੁਪਏ ਇਕੱਠੇ ਕੀਤੇ ਹਨ।

ਇਹ ਵੀ ਪੜ੍ਹੋ ਅੰਮ੍ਰਿਤਸਰ ਵਿੱਚ ਤੁਰਕੀ ਅਧਾਰਿਤ ਤਸਕਰ ਵੱਲੋਂ ਸਮਰਥਿਤ ਨਾਰਕੋ-ਹਵਾਲਾ ਕਾਰਟੈਲ ਦਾ ਪਰਦਾਫਾਸ਼

ਉਨ੍ਹਾਂ ਨੇ ਇਸਦੀ ਤੁਲਨਾ ਕਾਂਗਰਸ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੁਆਰਾ ਪੰਜ ਸਾਲਾਂ ਵਿੱਚ ਇਕੱਠੇ ਕੀਤੇ 63,042 ਕਰੋੜ ਰੁਪਏ ਨਾਲ ਕਰਿਦਆਂ ਕਿਹਾ ਕਿ ਇਹ ਅੰਕੜੇ ਆਪਣੇ ਆਪ ਵਿੱਚ ਸਾਰੀ ਕਹਾਣੀ ਬੋਲਦੇ ਹਨ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਜਿੱਤੇ ‘ਆਪ’ ਸਰਕਾਰ ਨੇ ਵਪਾਰ ਵਿਕਾਸ ਨੂੰ ਉਤਸ਼ਾਹਿਤ ਕੀਤਾ ਹੈ ਅਤੇ ਟੈਕਸ ਚੋਰੀ ਕਰਨ ਵਾਲਿਆਂ ਵਿਰੁੱਧ ਸ਼ਿਕੰਜਾ ਕੱਸਿਆ ਉਥੇ ਪਿਛਲੀਆਂ ਸਰਕਾਰਾਂ ਦੌਰਾਨ ਸਤਾ ਧਿਰ ਪਾਰਟੀਆਂ ਨੇ ਸਿਰਫ਼ ਆਪਣੇ ਲਈ ਦੌਲਤ ਇਕੱਠੀ ਕਰਨ ‘ਤੇ ਧਿਆਨ ਕੇਂਦਰਿਤ ਕੀਤਾ।ਵਿਰੋਧੀ ਪਾਰਟੀਆਂ ਵਿਰੁੱਧ ਸਖ਼ਤ ਰੁਖ਼ ਅਪਣਾਉਂਦੇ ਹੋਏ, ਵਿੱਤ ਮੰਤਰੀ ਚੀਮਾ ਨੇ ਕਾਂਗਰਸ, ਭਾਜਪਾ ਅਤੇ ਅਕਾਲੀ ਦਲ ਵੱਲੋਂ ਸਰਕਾਰ ਦੀਆਂ ਇੰਨ੍ਹਾਂ ਇਨਫੋਰਸਮੈਂਟ ਗਤੀਵਿਧੀਆਂ ਵਿਰੁੱਧ ਕੀਤੇ ਜਾਂਦੇ ਬੇਬੁਨਿਆਦ ਦਾਅਵਿਆਂ ਦੀ ਕਰੜੀ ਆਲੋਚਨਾ ਕੀਤੀ। ਉਨ੍ਹਾਂ ਕਿਹਾ ਕਿ ਇਨ੍ਹਾਂ ਪਾਰਟੀਆਂ ਦੀ ਇਮਾਨਦਾਰ ਟੈਕਸਦਾਤਾਵਾਂ ਦੀ ਮਿਹਨਤ ਦੀ ਕਮਾਈ ਨੂੰ ਹੜੱਪਣ ਲਈ ਟੈਕਸ ਚੋਰੀ ਕਰਨ ਵਾਲਿਆਂ ਨਾਲ ਮਿਲੀਭੁਗਤ ਹੈ। ਉਨ੍ਹਾਂ ਕਿਹਾ ਕਿ ਹੁਣ ਜਦੋਂ ਸਰਕਾਰ ਨੇ ਟੈਕਸ ਚੋਰੀ ‘ਤੇ ਆਪਣੀ ਪਕੜ ਮਜ਼ਬੂਤ ਕਰ ਲਈ ਹੈ, ਤਾਂ ਇਹ ਪਾਰਟੀਆਂ ਆਪਣੇ ਇੰਨ੍ਹਾਂ ਭਾਈਵਾਲਾਂ ਨੂੰ ਜਾਂਚ ਤੋਂ ਬਚਾਉਣ ਦੀ ਸਾਰੀਆਂ ਕੋਸ਼ਿਸ਼ ਕਰ ਰਹੀਆਂ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

ਅੰਮ੍ਰਿਤਸਰ ਵਿੱਚ ਤੁਰਕੀ ਅਧਾਰਿਤ ਤਸਕਰ ਵੱਲੋਂ ਸਮਰਥਿਤ ਨਾਰਕੋ-ਹਵਾਲਾ ਕਾਰਟੈਲ ਦਾ ਪਰਦਾਫਾਸ਼

0

👉1.06 ਕਰੋੜ ਰੁਪਏ ਦੀ ਡਰੱਗ ਮਨੀ ਤੇ 1.10 ਕਿਲੋਗ੍ਰਾਮ ਹੈਰੋਇਨ ਸਮੇਤ ਤਿੰਨ ਕਾਬੂ
Amritsar News: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸ਼ੁਰੂ ਕੀਤੀ ਗਈ ਨਸ਼ਾ ਵਿਰੋਧੀ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਦੌਰਾਨ ਅੰਤਰਰਾਸ਼ਟਰੀ ਨਸ਼ਾ ਤਸਕਰੀ ਅਤੇ ਹਵਾਲਾ ਕਾਰਟੈਲ ਨੂੰ ਕਰਾਰੀ ਸੱਟ ਮਾਰਦਿਆਂ, ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਨੇ ਤੁਰਕੀ ਅਧਾਰਿਤ ਤਸਕਰ ਨਵਪ੍ਰੀਤ ਸਿੰਘ ਉਰਫ਼ ਨਵ ਭੁੱਲਰ ਨਾਲ ਸਬੰਧਤ ਨਾਰਕੋ-ਹਵਾਲਾ ਕਾਰਟੈਲ ਦੇ ਤਿੰਨ ਕਾਰਕੁਨਾਂ ਨੂੰ ਗ੍ਰਿਫ਼ਤਾਰ ਕਰਕੇ ਇਸ ਕਾਰਟੈਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਇਹ ਵੀ ਪੜ੍ਹੋ ਪਾਣੀਆਂ ਦਾ ਮੁੱਦਾ; ਪੰਜਾਬ ਨੇ BBMB ਦੇ ਵਿਰੁਧ ਹਾਈਕੋਰਟ ’ਚ ਰਿਵਿਊ ਪਿਟੀਸ਼ਨ ਕੀਤੀ ਦਾਈਰ  

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਅੰਮ੍ਰਿਤਸਰ ਦੇ ਟੈਕਸੀ ਡਰਾਈਵਰ ਗੁਰਦੀਪ ਸਿੰਘ ਉਰਫ਼ ਸਾਬ (35), ਰਾਜਸਥਾਨ ਦੇ ਬੀਕਾਨੇਰ ਤੋਂ ਕੱਪੜਾ ਦੁਕਾਨਦਾਰ ਪਰਦੀਪ ਸ਼ਰਮਾ (29) ਅਤੇ ਲੁਧਿਆਣਾ ਦੇ ਕੱਪੜਾ ਕਾਰੋਬਾਰੀ ਮਨੀ ਸ਼ਰਮਾ (36) ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਉਨ੍ਹਾਂ ਕੋਲੋਂ 1.10 ਕਿਲੋਗ੍ਰਾਮ ਹੈਰੋਇਨ, 1.06 ਕਰੋੜ ਰੁਪਏ ਦੀ ਹਵਾਲਾ ਮਨੀ (84.02 ਲੱਖ ਰੁਪਏ ਨਕਦ ਅਤੇ 22 ਲੱਖ ਰੁਪਏ ਬੈਂਕ ਖਾਤਿਆਂ ਵਿੱਚ ਫਰੀਜ਼), ਇੱਕ ਪੈਸੇ ਗਿਣਨ ਵਾਲੀ ਮਸ਼ੀਨ ਬਰਾਮਦ ਕਰਨ ਤੋਂ ਇਲਾਵਾ ਉਨ੍ਹਾਂ ਦੀ ਸਵਿਫਟ ਡਿਜ਼ਾਇਰ ਕਾਰ (ਬਿਨਾਂ ਨੰਬਰ ਪਲੇਟ) ਨੂੰ ਵੀ ਜ਼ਬਤ ਕਰ ਲਿਆ ਹੈ।

ਇਹ ਵੀ ਪੜ੍ਹੋ ‘ਯੁੱਧ ਨਸ਼ਿਆ ਵਿਰੁੱਧ’ ਮਾਨਸਾ ਪੁਲਿਸ ਵੱਲੋ 10320 ਟਰਮਾਡੋਲ ਨਸ਼ੀਲੇ ਕੈਪਸੂਲ ਸਹਿਤ 2 ਕਾਬੂ

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਦੋਸ਼ੀ ਗੁਰਦੀਪ ਆਪਣੇ ਹੈਂਡਲਰ ਨਵ ਭੁੱਲਰ ਦੇ ਇਸ਼ਾਰਿਆਂ ‘ਤੇ ਹਵਾਲਾ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਸਬੰਧੀ ਸਥਾਨਕ ਨੈੱਟਵਰਕ ਚਲਾ ਰਿਹਾ ਸੀ ਅਤੇ ਨਵ ਭੁੱਲਰ ਨੇ ਉਸਨੂੰ ਅੰਮ੍ਰਿਤਸਰ ਵਿੱਚ ਛੁਪਣਗਾਹ ਵਜੋਂ ਵਰਤਣ ਲਈ ਇੱਕ ਘਰ ਅਤੇ ਕਾਰਟੈਲ ਚਲਾਉਣ ਲਈ ਸਾਰੀ ਲੌਜਿਸਟਿਕ ਸਹਾਇਤਾ ਪ੍ਰਦਾਨ ਕਰ ਰਿਹਾ ਸੀ। ਉਨ੍ਹਾਂ ਅੱਗੇ ਦੱਸਿਆ ਕਿ ਦੋਸ਼ੀ ਨਵ ਭੁੱਲਰ ਵੱਖ-ਵੱਖ ਕੇਂਦਰ ਅਤੇ ਰਾਜ ਏਜੰਸੀਆਂ ਨੂੰ ਨਸ਼ੀਲੇ ਪਦਾਰਥਾਂ ਅਤੇ ਹਵਾਲਾ ਸਬੰਧੀ ਵੱਡੇ ਮਾਮਲਿਆਂ ਵਿੱਚ ਲੋੜੀਂਦਾ ਹੈ।ਡੀਜੀਪੀ ਨੇ ਕਿਹਾ ਕਿ ਇਸ ਕਾਰਟੇਲ ਦੇ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਜਾਰੀ ਹੈ।

ਇਹ ਵੀ ਪੜ੍ਹੋ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਫਾਜਿਲਕਾ ਪੁਲਿਸ ਦਾ ਮੈਡੀਕਲ ਨਸ਼ਾ ਤਸਕਰੀ ਤੇ ਵੱਡਾ ਐਕਸ਼ਨ

ਆਪਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ (ਸੀਪੀ) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਖੁਫੀਆ ਜਾਣਕਾਰੀ ‘ਤੇ ਕਾਰਵਾਈ ਕਰਦਿਆਂ, ਇੰਚਾਰਜ ਸੀਆਈਏ-1 ਅਮੋਲਕਦੀਪ ਸਿੰਘ ਨੇ ਪੁਲਿਸ ਟੀਮ ਨਾਲ ਮਿਲ ਕੇ ਰਣਨੀਤਕ ਤੌਰ ‘ਤੇ ਵੱਖ-ਵੱਖ ਟੀਮਾਂ ਬਣਾਈਆਂ ਅਤੇ ਗੁਰਦੀਪ ਸਿੰਘ ਉਰਫ਼ ਸਾਬ ਨੂੰ ਲੋਕ ਹਾਰਟ ਸਕੂਲ, ਰਾਮ ਤੀਰਥ ਰੋਡ, ਅੰਮ੍ਰਿਤਸਰ ਦੇ ਨੇੜਿਓਂ ਗ੍ਰਿਫ਼ਤਾਰ ਕਰ ਲਿਆ ਅਤੇ ਉਸਦੇ ਕਬਜ਼ੇ ਵਿੱਚੋਂ ਨਸ਼ੀਲੇ ਪਦਾਰਥਾਂ ਦੀ ਖੇਪ ਅਤੇ ਡਰੱਗ ਮਨੀ ਬਰਾਮਦ ਕੀਤੀ। ਇਹ ਕਾਰਵਾਈ ਡੀਸੀਪੀ ਡਿਟੈਕਟਿਵ ਰਵਿੰਦਰਪਾਲ ਸਿੰਘ, ਏਡੀਸੀਪੀ ਡਿਟੈਕਟਿਵ ਜਗਬਿੰਦਰ ਸਿੰਘ ਅਤੇ ਏਸੀਪੀ ਡਿਟੈਕਟਿਵ ਹਰਮਿੰਦਰ ਸਿੰਘ ਸੰਧੂ ਦੀ ਨਿਗਰਾਨੀ ਹੇਠ ਕੀਤੀ ਗਈ।

ਇਹ ਵੀ ਪੜ੍ਹੋ ਪਟਿਆਲਾ ਪੁਲਿਸ ਅਤੇ ਕਾਂਊਟਰ ਇੰਟੈਲੀਜੈਂਸ ਦੇ ਸਾਂਝੇ ਅਪ੍ਰੇਸ਼ਨ ਦੌਰਾਨ 15 ਕਿੱਲੋ 680 ਗ੍ਰਾਮ ਅਫੀਮ,2 ਲੱਖ 30 ਹਜਾਰ ਰੁਪਏ ਦੀ ਡਰੱਗ ਮਨੀ ਸਮੇਤ 03 ਵਿਅਕਤੀ ਕਾਬੂ

ਸੀਪੀ ਨੇ ਦੱਸਿਆ ਕਿ ਪੁੱਛਗਿੱਛ ਦੌਰਾਨ, ਮੁਲਜ਼ਮ ਗੁਰਦੀਪ ਸਿੰਘ ਨੇ ਮੁਲਜ਼ਮ ਪਰਦੀਪ ਸ਼ਰਮਾ ਅਤੇ ਮਨੀ ਸ਼ਰਮਾ ਦੇ ਸ਼ਾਮਲ ਹੋਣ ਬਾਰੇ ਜ਼ਿਕਰ ਕੀਤਾ ਅਤੇ ਇਹ ਵੀ ਖੁਲਾਸਾ ਕੀਤਾ ਕਿ ਉਨ੍ਹਾਂ ਨੇ 5-5 ਲੱਖ ਰੁਪਏ ਡਰੱਗ ਮਨੀ ਡਿਲੀਵਰ ਕੀਤੀ ਸੀ। ਉਨ੍ਹਾਂ ਦੱਸਿਆ ਕਿ ਇਸ ਖੁਲਾਸੇ ਉਪਰੰਤ ਪੁਲਿਸ ਟੀਮਾਂ ਨੇ ਦੋਵਾਂ ਮੁਲਜ਼ਮਾਂ ਦਾ ਸਫਲਤਾਪੂਰਵਕ ਟਰੈਕ ਕਰਕੇ ਗ੍ਰਿਫ਼ਤਾਰ ਕਰ ਲਿਆ। ਉਨ੍ਹਾਂ ਅੱਗੇ ਦੱਸਿਆ ਕਿ ਇਸ ਮਾਮਲੇ ਦੀ ਹੋਰ ਜਾਂਚ ਜਾਰੀ ਹੈ।ਇਸ ਸਬੰਧੀ ਐਫਆਈਆਰ ਨੰਬਰ 76 ਮਿਤੀ 06-05-2025 ਨੂੰ ਐਨਡੀਪੀਐਸ ਐਕਟ ਦੀਆਂ ਧਾਰਾਵਾਂ 21-ਸੀ, 27-ਏ, 25 ਅਤੇ 29 ਤਹਿਤ ਅੰਮ੍ਰਿਤਸਰ ਦੇ ਥਾਣਾ ਛਾਉਣੀ ਵਿਖੇ ਦਰਜ ਕੀਤੀ ਗਈ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

ਪਾਣੀਆਂ ਦਾ ਮੁੱਦਾ; ਪੰਜਾਬ ਨੇ BBMB ਦੇ ਵਿਰੁਧ ਹਾਈਕੋਰਟ ’ਚ ਰਿਵਿਊ ਪਿਟੀਸ਼ਨ ਕੀਤੀ ਦਾਈਰ

0

Chandigarh News: ਪੰਜਾਬ ਸਰਕਾਰ ਨੇ ਹਰਿਆਣਾ ਨੂੰ ਪਾਣੀ ਛੱਡਣ ਸੰਬੰਧੀ 6 ਮਈ ਦੇ ਹੁਕਮਾਂ ਨੂੰ ਚੁਣੌਤੀ ਦਿੰਦਿਆਂ ਅਦਾਲਤ ਵਿੱਚ ਇੱਕ ਸਮੀਖਿਆ ਪਟੀਸ਼ਨ ਦਾਇਰ ਕੀਤੀ ਹੈ, ਜਿਸ ਵਿੱਚ ਇਸ ਹੁਕਮ ਨੂੰ ਗਲਤ ਅਤੇ ਅਦਾਲਤ ਅੱਗੇ ਪੇਸ਼ ਕੀਤੀ ਗਈ ਗੁੰਮਰਾਹਕੁੰਨ ਜਾਣਕਾਰੀ ‘ਤੇ ਅਧਾਰਤ ਦੱਸਿਆ ਗਿਆ ਹੈ।ਹੋਰ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਪਟੀਸ਼ਨ ਵਿੱਚ ਦੱਸਿਆ ਕਿ ਭਾਖੜਾ ਬਿਆਸ ਪ੍ਰਬੰਧਨ ਬੋਰਡ (ਬੀ.ਬੀ.ਐਮ.ਬੀ.) ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੇ ਇਸ਼ਾਰੇ ‘ਤੇ ਪੰਜਾਬ ਦੇ ਪਾਣੀ ਨੂੰ ਗੈਰ-ਕਾਨੂੰਨੀ ਤੌਰ ‘ਤੇ ਹਰਿਆਣਾ ਵੱਲ ਭੇਜਣ ਦੀ ਕੋਸ਼ਿਸ਼ ਕਰ ਰਿਹਾ ਹੈ। ਪੰਜਾਬ ਸਰਕਾਰ ਨੇ ਪ੍ਰਕਿਰਿਆ ਸਬੰਧੀ ਬੇਨਿਯਮੀਆਂ ਅਤੇ ਤੱਥਾਂ ਦੀ ਗਲਤ ਪੇਸ਼ਕਾਰੀ ‘ਤੇ ਗੰਭੀਰ ਚਿੰਤਾਵਾਂ ਜ਼ਾਹਰ ਕੀਤੀਆਂ ਜੋ ਇਸ ਵਿਵਾਦਤ ਹੁਕਮ ਜਾਰੀ ਕਰਨ ਦਾ ਕਾਰਨ ਬਣੀਆਂ।ਸਰਕਾਰ ਨੇ ਸਪੱਸ਼ਟ ਕੀਤਾ ਹੈ ਕਿ 2 ਮਈ ਦੀ ਮੀਟਿੰਗ ਨੂੰ ਰਸਮੀ ਤੌਰ ‘ਤੇ ਫੈਸਲਾ ਲੈਣ ਵਾਲੇ ਮੰਚ ਵਜੋਂ ਗਲਤ ਢੰਗ ਨਾਲ ਪੇਸ਼ ਕਰਕੇ ਅਦਾਲਤ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ। ਪੰਜਾਬ ਸਰਕਾਰ ਨੇ ਦੱਸਿਆ ਕਿ ਸੂਬੇ ਦੇ ਅਧਿਕਾਰੀਆਂ ਨੂੰ ਮੀਟਿੰਗ ਸਬੰਧੀ ਕੋਈ ਵੀ ਰਸਮੀ ਮਿੰਟ ਪ੍ਰਦਾਨ ਨਹੀਂ ਕੀਤਾ ਗਿਆ। ਸਿਰਫ਼ ਇੱਕ ਪ੍ਰੈਸ ਨੋਟ ਭੇਜਿਆ ਗਿਆ, ਜਿਸ ਨੂੰ ਮੀਟਿੰਗ ਵਿੱਚ ਲਏ ਗਏ ਫੈਸਲਿਆਂ ਦਾ ਅਧਿਕਾਰਤ ਰਿਕਾਰਡ ਨਹੀਂ ਮੰਨਿਆ ਜਾ ਸਕਦਾ।

ਇਹ ਵੀ ਪੜ੍ਹੋ ਜੰਗਬੰਦੀ ਤੋਂ ਬਾਅਦ ਬਜ਼ਾਰਾਂ ਵਿਚ ਮੁੜ ਹੋਈ ਚਹਿਲ-ਪਹਿਲ, ਸਰਹੱਦੀ ਲੋਕਾਂ ਨੇ ਪਿੰਡਾਂ ਵੱਲ ਪਾਏ ਚਾਲੇ

ਸੂਬਾ ਸਰਕਾਰ ਨੇ ਸਵਾਲ ਕੀਤਾ ਕਿ ਜਦੋਂ ਪਹਿਲਾਂ ਕੋਈ ਰਸਮੀ ਫੈਸਲਾ ਨਹੀਂ ਲਿਆ ਗਿਆ ਸੀ ਤਾਂ ਹੁਕਮ ਕਿਵੇਂ ਲਾਗੂ ਕੀਤਾ ਜਾ ਸਕਦਾ ਹੈ? ਸੂਬਾ ਸਰਕਾਰ ਨੇ ਕਿਹਾ ਕਿ ਬੀ.ਬੀ.ਐਮ.ਬੀ. ਨੇ ਲੋੜੀਂਦੀ ਕਾਨੂੰਨੀ ਪ੍ਰਕਿਰਿਆ ਪੂਰੀ ਕੀਤੇ ਬਿਨਾਂ ਹਰਿਆਣਾ ਨੂੰ ਪਾਣੀ ਛੱਡਣ ਦੀ ਕੋਸ਼ਿਸ਼ ਕਰਕੇ ਆਪਣੇ ਅਧਿਕਾਰਾਂ ਦੀ ਉਲੰਘਣਾ ਕੀਤੀ ਹੈ।ਪੰਜਾਬ ਸਰਕਾਰ ਨੇ ਇਸ ਗੱਲ ਨੂੰ ਉਜਾਗਰ ਕੀਤਾ ਕਿ ਕੇਂਦਰ ਸਰਕਾਰ ਵੀ ਅਦਾਲਤ ਦੇ ਨਿਰਦੇਸ਼ਾਂ ‘ਤੇ 2 ਮਈ ਦੀ ਮੀਟਿੰਗ ਦੇ ਅਧਿਕਾਰਤ ਮਿੰਟ ਪੇਸ਼ ਕਰਨ ਵਿੱਚ ਅਸਫਲ ਰਹੀ, ਇਸ ਦੀ ਬਜਾਏ ਉਨ੍ਹਾਂ ਨੇ ਸਿਰਫ “ਡਿਸਕਸ਼ਨ ਰਿਕਾਰਡ” ਪੇਸ਼ ਕੀਤਾ।ਪੰਜਾਬ ਵੱਲੋਂ ਦਾਇਰ ਕੀਤੀ ਗਈ ਸਮੀਖਿਆ ਪਟੀਸ਼ਨ ਵਿੱਚ 6 ਮਈ, 2025 ਦੇ ਅਦਾਲਤੀ ਹੁਕਮਾਂ ਜਿਸ ਵਿੱਚ 2 ਮਈ, 2025 ਦੀ ਮੀਟਿੰਗ ਦੌਰਾਨ ਲਏ ਗਏ ਫੈਸਲਿਆਂ ਦੀ ਪਾਲਣਾ ਦਾ ਨਿਰਦੇਸ਼ ਦਿੱਤਾ ਗਿਆ ਸੀ, ‘ਤੇ ਮੁੜ ਵਿਚਾਰ ਕਰਨ ਦੀ ਮੰਗ ਕੀਤੀ ਗਈ ਹੈ। ਪੰਜਾਬ ਸਰਕਾਰ ਨੇ ਤਰਕ ਦਿੱਤਾ ਹੈ ਕਿ ਉਕਤ ਹੁਕਮ ਗੈਰ-ਕਾਨੂੰਨੀ ਹੈ ਕਿਉਂਕਿ ਅਦਾਲਤ ਨੂੰ ਗੁੰਮਰਾਹ ਕੀਤਾ ਗਿਆ ਸੀ ਕਿ ਕੇਂਦਰੀ ਗ੍ਰਹਿ ਸਕੱਤਰ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ 1974 ਰੂਲਜ਼ ਦੇ ਨਿਯਮ 7 ਅਧੀਨ ਕੀਤੀ ਗਈ ਸੀ, ਜਿਸ ਲਈ ਚੇਅਰਮੈਨ ਵੱਲੋਂ ਹਵਾਲਾ ਦੇਣ ਦੀ ਲੋੜ ਹੁੰਦੀ ਹੈ।ਹਾਲਾਂਕਿ, ਮਾਣਯੋਗ ਅਦਾਲਤ ਨੂੰ ਇਹ ਨਹੀਂ ਦੱਸਿਆ ਗਿਆ ਕਿ ਉਕਤ ਮੀਟਿੰਗ ਵਾਧੂ ਪਾਣੀ ਦੀ ਵੰਡ ਦੇ ਵਿਵਾਦ ਸਬੰਧੀ ਸਿਰਫ਼ ਇੱਕ ਗੈਰ-ਰਸਮੀ ਮੀਟਿੰਗ ਸੀ।

ਇਹ ਵੀ ਪੜ੍ਹੋ ਰਾਹਤ ਦੀ ਖ਼ਬਰ; ਚੰਡੀਗੜ੍ਹ, ਅੰਮ੍ਰਿਤਸਰ ਤੇ ਬਠਿੰਡਾ ਸਹਿਤ ਬੰਦ ਕੀਤੇ 32 ਹਵਾਈ ਅੱਡੇ ਮੁੜ ਹੋਏ ਚਾਲੂ

ਪਟੀਸ਼ਨ ਵਿੱਚ ਅੱਗੇ ਕਿਹਾ ਗਿਆ ਹੈ ਕਿ 2 ਮਈ, 2025 ਦੀ ਮੀਟਿੰਗ ਸਬੰਧੀ ਕੋਈ ਰਸਮੀ ਮਿੰਟ ਕਦੇ ਵੀ ਦਰਜ ਨਹੀਂ ਕੀਤੇ ਗਏ। ਅਦਾਲਤ ਦੇ ਸਾਹਮਣੇ ਸਿਰਫ਼ ਇੱਕ ਪ੍ਰੈਸ ਨੋਟ ਪੇਸ਼ ਕੀਤਾ ਗਿਆ ਸੀ, ਜਿਸਨੇ ਗੁੰਮਰਾਹਕੁੰਨ ਜਾਣਕਾਰੀ ਪੇਸ਼ ਕੀਤੀ ਅਤੇ ਜਿਸ ਦੇ ਚਲਦਿਆਂ ਅਦਾਲਤ ਵੱਲੋਂ ਹੁਕਮ ਜਾਰੀ ਕੀਤਾ ਗਿਆ।6 ਮਈ, 2025 ਦੇ ਅਦਾਲਤੀ ਹੁਕਮ ਦੀ ਪਾਲਣਾ ਲਈ, ਪੰਜਾਬ ਸਰਕਾਰ ਨੇ 8 ਮਈ, 2025 ਨੂੰ ਈਮੇਲ ਰਾਹੀਂ ਮੀਟਿੰਗ ਦੇ ਮਿੰਟ ਮੰਗੇ। ਹਾਲਾਂਕਿ, ਜਵਾਬ ਵਿੱਚ ਸਿਰਫ਼ ਇੱਕ ਪ੍ਰੈਸ ਨੋਟ ਦਿੱਤਾ ਗਿਆ, ਜਿਸ ਵਿੱਚ ਪੁਸ਼ਟੀ ਕੀਤੀ ਗਈ ਸੀ ਕਿ ਕੋਈ ਰਸਮੀ ਮਿੰਟ ਦਰਜ ਨਹੀਂ ਕੀਤੇ ਗਏ ਸਨ, ਇੱਕ ਤੱਥ ਜਿਸਨੂੰ 8 ਮਈ, 2025 ਨੂੰ ਗ੍ਰਾਮ ਪੰਚਾਇਤ ਵੱਲੋਂ ਦਾਇਰ ਕੀਤੀ ਗਈ ਕੰਟੈਂਪਟ ਐਪਲੀਕੇਸ਼ਨ ਵਿੱਚ ਸੁਣਵਾਈ ਦੌਰਾਨ ਸਵੀਕਾਰ ਕੀਤਾ ਗਿਆ ਸੀ।ਇਹ ਵੀ ਦੱਸਿਆ ਗਿਆ ਕਿ ਬੀ.ਬੀ.ਐਮ.ਬੀ. ਨੇ ਵੀ 2 ਮਈ, 2025 ਦੇ ਫੈਸਲੇ ਦੀ ਕਾਪੀ ਦੀ ਮੰਗ ਕੀਤੀ ਸੀ, ਪਰ ਅਜਿਹਾ ਕੋਈ ਦਸਤਾਵੇਜ਼ ਪ੍ਰਦਾਨ ਨਹੀਂ ਕੀਤਾ ਗਿਆ। ਉੱਚਿਤ ਅਧਿਕਾਰ ਨਾ ਹੋਣ ਦੇ ਬਾਵਜੂਦ, ਬੀ.ਬੀ.ਐਮ.ਬੀ. ਨੇ ਕਾਨੂੰਨੀ ਅਧਿਕਾਰ ਤੋਂ ਬਿਨਾਂ ਹਰਿਆਣਾ ਰਾਜ ਨੂੰ ਪਾਣੀ ਛੱਡਣਾ ਜਾਰੀ ਰੱਖਿਆ।

ਇਹ ਵੀ ਪੜ੍ਹੋ ਸਾਈਬਰ ਅਲਰਟ: ਜੰਗ ਤੋਂ ਬਾਅਦ ਹੁਣ ਪਾਕਿਸਤਾਨ ਤੋਂ ਸਾਈਬਰ ਅਟੈਕ ਦਾ ਖ਼ਤਰਾ!

ਮਾਣਯੋਗ ਅਦਾਲਤ ਨੇ ਭਾਰਤ ਸੰਘ ਦੇ ਵਕੀਲ ਨੂੰ 2 ਮਈ, 2025 ਦੀ ਮੀਟਿੰਗ ਦੇ ਮਿੰਟ ਪੇਸ਼ ਕਰਨ ਅਤੇ ਅਦਾਲਤ ਨੂੰ ਨਿਯਮ 7 ਤਹਿਤ ਅਜਿਹੇ ਹਵਾਲਿਆਂ ‘ਤੇ ਫੈਸਲਾ ਲੈਣ ਲਈ ਅਧਿਕਾਰਤ ਸਮਰੱਥ ਅਥਾਰਟੀ ਬਾਰੇ ਜਾਣੂ ਕਰਵਾਉਣ ਦਾ ਨਿਰਦੇਸ਼ ਦਿੱਤਾ। ਇਸ ਦੇ ਜਵਾਬ ਵਿੱਚ, ਭਾਰਤ ਸੰਘ ਮੀਟਿੰਗ ਦੇ ਮਿੰਟ ਪੇਸ਼ ਨਹੀਂ ਕਰ ਸਕਿਆ, ਇਸ ਦੀ ਬਜਾਏ ਉਨ੍ਹਾਂ ਨੇ “ਡਿਸਕਸ਼ਨ ਰਿਕਾਰਡ” ਪੇਸ਼ ਕੀਤਾ। ਉਨ੍ਹਾਂ ਇਹ ਵੀ ਦੱਸਿਆ ਕਿ ਨਿਯਮ 7 ਤਹਿਤ ਸਕੱਤਰ ਬਿਜਲੀ ਸਮਰੱਥ ਅਥਾਰਟੀ ਹੈ। ਇਸ ਤਰ੍ਹਾਂ, ਸਮਰੱਥ ਅਥਾਰਟੀ ਵੱਲੋਂ ਕੋਈ ਵੀ ਲਾਗੂ ਕਰਨ ਯੋਗ ਫੈਸਲਾ ਜਾਰੀ ਨਹੀਂ ਕੀਤਾ ਗਿਆ ਹੈ।ਇਸ ਤੋਂ ਇਲਾਵਾ, ਹਰਿਆਣਾ ਨੇ 29 ਅਪ੍ਰੈਲ, 2025 ਨੂੰ ਬੀ.ਬੀ.ਐਮ.ਬੀ. ਨੂੰ ਬੇਨਤੀ ਕੀਤੀ ਸੀ ਕਿ ਉਹ ਨਿਯਮ 7 ਤਹਿਤ ਮਾਮਲੇ ਨੂੰ ਸਮਰੱਥ ਅਥਾਰਟੀ ਕੋਲ ਭੇਜਣ ਅਤੇ ਇਹ ਬੇਨਤੀ ਬੀ.ਬੀ.ਐਮ.ਬੀ. ਚੇਅਰਮੈਨ ਵੱਲੋਂ ਸਮਰੱਥ ਅਥਾਰਟੀ ਨੂੰ ਭੇਜ ਦਿੱਤੀ ਗਈ ਸੀ। ਸਮਰੱਥ ਅਥਾਰਟੀ ਵੱਲੋਂ ਕੋਈ ਫੈਸਲਾ ਨਹੀਂ ਦਿੱਤਾ ਗਿਆ ਅਤੇ ਹਰਿਆਣਾ ਨੂੰ ਗੈਰ-ਕਾਨੂੰਨੀ ਤੌਰ ‘ਤੇ ਮਦਦ ਕਰਨ ਲਈ ਅਥਾਰਟੀ ਦੇ ਫੈਸਲੇ ਦੀ ਉਡੀਕ ਕੀਤੇ ਬਿਨਾਂ, ਬੀ.ਬੀ.ਐਮ.ਬੀ. ਵੱਲੋਂ ਖੁਦ 3 ਮਈ, 2025 ਨੂੰ ਇੱਕ ਫੈਸਲਾ ਲਿਆ ਗਿਆ।ਪੰਜਾਬ ਸਰਕਾਰ ਵੱਲੋਂ ਅਦਾਲਤ ਨੂੰ ਇਨ੍ਹਾਂ ਗੰਭੀਰ ਪ੍ਰਕਿਰਿਆਤਮਕ ਉਲੰਘਣਾਵਾਂ ਅਤੇ ਗਲਤ ਪੇਸ਼ਕਾਰੀ ਦੇ ਮੱਦੇਨਜ਼ਰ ਆਪਣੇ ਹੁਕਮਾਂ ਦੀ ਸਮੀਖਿਆ ਕਰਨ ਦੀ ਮੰਗ ਕੀਤੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

‘ਯੁੱਧ ਨਸ਼ਿਆ ਵਿਰੁੱਧ’ ਮਾਨਸਾ ਪੁਲਿਸ ਵੱਲੋ 10320 ਟਰਮਾਡੋਲ ਨਸ਼ੀਲੇ ਕੈਪਸੂਲ ਸਹਿਤ 2 ਕਾਬੂ

0

Mansa News:ਜ਼ਿਲਾ ਮਾਨਸਾ ਪੁਲਿਸ ਵੱਲੋਂ ਐਸਐਸਪੀ ਭਾਗੀਰਥ ਸਿੰਘ ਮੀਨਾ ਦੀ ਅਗਵਾਈ ਹੇਠ ਨਸ਼ਾ ਤਸਕਰਾਂ ਵਿਰੁੱਧ ਵਿੱਢੀ ਮੁਹਿੰਮ ਤਹਿਤ 2 ਵਿਅਕਤੀਆ ਨੂੰ ਕਾਬੂ ਕਰਕੇ ਉਨ੍ਹਾ ਪਾਸੋ 10320 ਟਰਮਾਡੋਲ ਨਸ਼ੀਲੇ ਕੈਪਸੂਲ ਅਤੇ ਇੱਕ ਸਕੂਟਰੀ ਬ੍ਰਾਮਦ ਕਰਨ ਵਿੱਚ ਵੱਡੀ ਸਫਲਤਾ ਹਾਸਲ ਕੀਤੀ ਗਈ ਹੈ। ਮਨਮੋਹਨ ਸਿੰਘ ਅੋਲਖ ਐਸ.ਪੀ.(ਇੰਨਵੈ) ਮਾਨਸਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਬੂਟਾ ਸਿੰਘ ਡੀ.ਐਸ.ਪੀ (ਸ:ਡ) ਮਾਨਸਾ ਦੀ ਦੇਖ ਰੇਖ ਹੇਠ ਥਾਣੇਦਾਰ ਬਲਕੋਰ ਸਿੰਘ ਇੰਚਰਾਜ ਸੀ.ਆਈ.ਏ ਮਾਨਸਾ ਦੀ ਅਗਵਾਈ ਵਿੱਚ ਸ:ਥ ਦਲੇਲ ਸੀ.ਆਈ.ਏ ਸਟਾਫ ਮਾਨਸਾ ਸਮੇਤ ਸਾਥੀਆਂ ਦੇ ਸ਼ੱਕੀ ਪੁਰਸ਼ਾਂ ਤੇ ਸ਼ੱਕੀ ਵਹੀਕਲ ਦੀ ਚੈਕਿੰਗ ਸਬੰਧੀ ਭੀਖੀ ਤੋ ਬੀਰ ਖੁਰਦ ਲਿੰਕ ਰੋਡ ਪਰ ਪੁਲ ਡਰੇਨ ਪਰ ਨਾਕਾਬੰਦੀ ਕੀਤੀ ਹੋਈ ਸੀ।

ਇਹ ਵੀ ਪੜ੍ਹੋ  ਪਟਿਆਲਾ ਪੁਲਿਸ ਅਤੇ ਕਾਂਊਟਰ ਇੰਟੈਲੀਜੈਂਸ ਦੇ ਸਾਂਝੇ ਅਪ੍ਰੇਸ਼ਨ ਦੌਰਾਨ 15 ਕਿੱਲੋ 680 ਗ੍ਰਾਮ ਅਫੀਮ,2 ਲੱਖ 30 ਹਜਾਰ ਰੁਪਏ ਦੀ ਡਰੱਗ ਮਨੀ ਸਮੇਤ 03 ਵਿਅਕਤੀ ਕਾਬੂ

ਦੋਰਾਨੇ ਨਾਕਾਬੰਦੀ ਇੱਕ ਸਕਟੂਰੀ ਨੰਬਰੀ ਸੀ.ਐਚ 01 ਬੀ.ਵਾਈ 5511 ਨੂੰ ਰੋਕ ਕੇ ਉਸ ‘ਤੇ ਸਵਾਰ 2 ਵਿਅਕਤੀਆਂ ਪੂਰਵ ਕੁਮਾਰ (ਉੁਮਰ 24 ਸਾਲ) ਪੁੱਤਰ ਸੁਨੀਲ ਕੁਮਾਰ, ਤਰੁਨ ਠਾਕੁਰ (ਉਮਰ 24 ਸਾਲ) ਪੁੱਤਰ ਓਮ ਸਿੰਘ ਵਾਸੀਆਨ ਸੈਕਟਰ ਨੰਬਰ 13 ਮੋਹਰੀ ਗੇਟ ਮਨੀ ਮਾਜਰਾ ਚੰਡੀਗੜ ਨੂੰ ਕਾਬੂ ਕਰਕੇ ਉਨ੍ਹਾ ਪਾਸੋ 10320 ਟਰਮਾਡੋਲ ਨਸ਼ੀਲੇ ਕੈਪਸੂਲ ਬ੍ਰਾਮਦ ਕੀਤੇ ਗਏ। ਇੰਨਾਂ ਵਿਰੁੱਧ ਮੁ.ਨੰ 94 ਮਿਤੀ 11.05.2025 ਅ/ਧ 22/61/85 ਐਨ.ਡੀ.ਪੀ.ਐਸ ਐਕਟ ਥਾਣਾ ਭੀਖੀ ਵਿੱਚ ਦਰਜ ਕੀਤਾ ਗਿਆ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ