Home Blog Page 748

ਪਾਣੀਆਂ ਦਾ ਮੁੱਦਾ; ਪੰਜਾਬ ਨੇ BBMB ਦੇ ਵਿਰੁਧ ਹਾਈਕੋਰਟ ’ਚ ਰਿਵਿਊ ਪਿਟੀਸ਼ਨ ਕੀਤੀ ਦਾਈਰ

0

Chandigarh News: ਪੰਜਾਬ ਸਰਕਾਰ ਨੇ ਹਰਿਆਣਾ ਨੂੰ ਪਾਣੀ ਛੱਡਣ ਸੰਬੰਧੀ 6 ਮਈ ਦੇ ਹੁਕਮਾਂ ਨੂੰ ਚੁਣੌਤੀ ਦਿੰਦਿਆਂ ਅਦਾਲਤ ਵਿੱਚ ਇੱਕ ਸਮੀਖਿਆ ਪਟੀਸ਼ਨ ਦਾਇਰ ਕੀਤੀ ਹੈ, ਜਿਸ ਵਿੱਚ ਇਸ ਹੁਕਮ ਨੂੰ ਗਲਤ ਅਤੇ ਅਦਾਲਤ ਅੱਗੇ ਪੇਸ਼ ਕੀਤੀ ਗਈ ਗੁੰਮਰਾਹਕੁੰਨ ਜਾਣਕਾਰੀ ‘ਤੇ ਅਧਾਰਤ ਦੱਸਿਆ ਗਿਆ ਹੈ।ਹੋਰ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਪਟੀਸ਼ਨ ਵਿੱਚ ਦੱਸਿਆ ਕਿ ਭਾਖੜਾ ਬਿਆਸ ਪ੍ਰਬੰਧਨ ਬੋਰਡ (ਬੀ.ਬੀ.ਐਮ.ਬੀ.) ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੇ ਇਸ਼ਾਰੇ ‘ਤੇ ਪੰਜਾਬ ਦੇ ਪਾਣੀ ਨੂੰ ਗੈਰ-ਕਾਨੂੰਨੀ ਤੌਰ ‘ਤੇ ਹਰਿਆਣਾ ਵੱਲ ਭੇਜਣ ਦੀ ਕੋਸ਼ਿਸ਼ ਕਰ ਰਿਹਾ ਹੈ। ਪੰਜਾਬ ਸਰਕਾਰ ਨੇ ਪ੍ਰਕਿਰਿਆ ਸਬੰਧੀ ਬੇਨਿਯਮੀਆਂ ਅਤੇ ਤੱਥਾਂ ਦੀ ਗਲਤ ਪੇਸ਼ਕਾਰੀ ‘ਤੇ ਗੰਭੀਰ ਚਿੰਤਾਵਾਂ ਜ਼ਾਹਰ ਕੀਤੀਆਂ ਜੋ ਇਸ ਵਿਵਾਦਤ ਹੁਕਮ ਜਾਰੀ ਕਰਨ ਦਾ ਕਾਰਨ ਬਣੀਆਂ।ਸਰਕਾਰ ਨੇ ਸਪੱਸ਼ਟ ਕੀਤਾ ਹੈ ਕਿ 2 ਮਈ ਦੀ ਮੀਟਿੰਗ ਨੂੰ ਰਸਮੀ ਤੌਰ ‘ਤੇ ਫੈਸਲਾ ਲੈਣ ਵਾਲੇ ਮੰਚ ਵਜੋਂ ਗਲਤ ਢੰਗ ਨਾਲ ਪੇਸ਼ ਕਰਕੇ ਅਦਾਲਤ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ। ਪੰਜਾਬ ਸਰਕਾਰ ਨੇ ਦੱਸਿਆ ਕਿ ਸੂਬੇ ਦੇ ਅਧਿਕਾਰੀਆਂ ਨੂੰ ਮੀਟਿੰਗ ਸਬੰਧੀ ਕੋਈ ਵੀ ਰਸਮੀ ਮਿੰਟ ਪ੍ਰਦਾਨ ਨਹੀਂ ਕੀਤਾ ਗਿਆ। ਸਿਰਫ਼ ਇੱਕ ਪ੍ਰੈਸ ਨੋਟ ਭੇਜਿਆ ਗਿਆ, ਜਿਸ ਨੂੰ ਮੀਟਿੰਗ ਵਿੱਚ ਲਏ ਗਏ ਫੈਸਲਿਆਂ ਦਾ ਅਧਿਕਾਰਤ ਰਿਕਾਰਡ ਨਹੀਂ ਮੰਨਿਆ ਜਾ ਸਕਦਾ।

ਇਹ ਵੀ ਪੜ੍ਹੋ ਜੰਗਬੰਦੀ ਤੋਂ ਬਾਅਦ ਬਜ਼ਾਰਾਂ ਵਿਚ ਮੁੜ ਹੋਈ ਚਹਿਲ-ਪਹਿਲ, ਸਰਹੱਦੀ ਲੋਕਾਂ ਨੇ ਪਿੰਡਾਂ ਵੱਲ ਪਾਏ ਚਾਲੇ

ਸੂਬਾ ਸਰਕਾਰ ਨੇ ਸਵਾਲ ਕੀਤਾ ਕਿ ਜਦੋਂ ਪਹਿਲਾਂ ਕੋਈ ਰਸਮੀ ਫੈਸਲਾ ਨਹੀਂ ਲਿਆ ਗਿਆ ਸੀ ਤਾਂ ਹੁਕਮ ਕਿਵੇਂ ਲਾਗੂ ਕੀਤਾ ਜਾ ਸਕਦਾ ਹੈ? ਸੂਬਾ ਸਰਕਾਰ ਨੇ ਕਿਹਾ ਕਿ ਬੀ.ਬੀ.ਐਮ.ਬੀ. ਨੇ ਲੋੜੀਂਦੀ ਕਾਨੂੰਨੀ ਪ੍ਰਕਿਰਿਆ ਪੂਰੀ ਕੀਤੇ ਬਿਨਾਂ ਹਰਿਆਣਾ ਨੂੰ ਪਾਣੀ ਛੱਡਣ ਦੀ ਕੋਸ਼ਿਸ਼ ਕਰਕੇ ਆਪਣੇ ਅਧਿਕਾਰਾਂ ਦੀ ਉਲੰਘਣਾ ਕੀਤੀ ਹੈ।ਪੰਜਾਬ ਸਰਕਾਰ ਨੇ ਇਸ ਗੱਲ ਨੂੰ ਉਜਾਗਰ ਕੀਤਾ ਕਿ ਕੇਂਦਰ ਸਰਕਾਰ ਵੀ ਅਦਾਲਤ ਦੇ ਨਿਰਦੇਸ਼ਾਂ ‘ਤੇ 2 ਮਈ ਦੀ ਮੀਟਿੰਗ ਦੇ ਅਧਿਕਾਰਤ ਮਿੰਟ ਪੇਸ਼ ਕਰਨ ਵਿੱਚ ਅਸਫਲ ਰਹੀ, ਇਸ ਦੀ ਬਜਾਏ ਉਨ੍ਹਾਂ ਨੇ ਸਿਰਫ “ਡਿਸਕਸ਼ਨ ਰਿਕਾਰਡ” ਪੇਸ਼ ਕੀਤਾ।ਪੰਜਾਬ ਵੱਲੋਂ ਦਾਇਰ ਕੀਤੀ ਗਈ ਸਮੀਖਿਆ ਪਟੀਸ਼ਨ ਵਿੱਚ 6 ਮਈ, 2025 ਦੇ ਅਦਾਲਤੀ ਹੁਕਮਾਂ ਜਿਸ ਵਿੱਚ 2 ਮਈ, 2025 ਦੀ ਮੀਟਿੰਗ ਦੌਰਾਨ ਲਏ ਗਏ ਫੈਸਲਿਆਂ ਦੀ ਪਾਲਣਾ ਦਾ ਨਿਰਦੇਸ਼ ਦਿੱਤਾ ਗਿਆ ਸੀ, ‘ਤੇ ਮੁੜ ਵਿਚਾਰ ਕਰਨ ਦੀ ਮੰਗ ਕੀਤੀ ਗਈ ਹੈ। ਪੰਜਾਬ ਸਰਕਾਰ ਨੇ ਤਰਕ ਦਿੱਤਾ ਹੈ ਕਿ ਉਕਤ ਹੁਕਮ ਗੈਰ-ਕਾਨੂੰਨੀ ਹੈ ਕਿਉਂਕਿ ਅਦਾਲਤ ਨੂੰ ਗੁੰਮਰਾਹ ਕੀਤਾ ਗਿਆ ਸੀ ਕਿ ਕੇਂਦਰੀ ਗ੍ਰਹਿ ਸਕੱਤਰ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ 1974 ਰੂਲਜ਼ ਦੇ ਨਿਯਮ 7 ਅਧੀਨ ਕੀਤੀ ਗਈ ਸੀ, ਜਿਸ ਲਈ ਚੇਅਰਮੈਨ ਵੱਲੋਂ ਹਵਾਲਾ ਦੇਣ ਦੀ ਲੋੜ ਹੁੰਦੀ ਹੈ।ਹਾਲਾਂਕਿ, ਮਾਣਯੋਗ ਅਦਾਲਤ ਨੂੰ ਇਹ ਨਹੀਂ ਦੱਸਿਆ ਗਿਆ ਕਿ ਉਕਤ ਮੀਟਿੰਗ ਵਾਧੂ ਪਾਣੀ ਦੀ ਵੰਡ ਦੇ ਵਿਵਾਦ ਸਬੰਧੀ ਸਿਰਫ਼ ਇੱਕ ਗੈਰ-ਰਸਮੀ ਮੀਟਿੰਗ ਸੀ।

ਇਹ ਵੀ ਪੜ੍ਹੋ ਰਾਹਤ ਦੀ ਖ਼ਬਰ; ਚੰਡੀਗੜ੍ਹ, ਅੰਮ੍ਰਿਤਸਰ ਤੇ ਬਠਿੰਡਾ ਸਹਿਤ ਬੰਦ ਕੀਤੇ 32 ਹਵਾਈ ਅੱਡੇ ਮੁੜ ਹੋਏ ਚਾਲੂ

ਪਟੀਸ਼ਨ ਵਿੱਚ ਅੱਗੇ ਕਿਹਾ ਗਿਆ ਹੈ ਕਿ 2 ਮਈ, 2025 ਦੀ ਮੀਟਿੰਗ ਸਬੰਧੀ ਕੋਈ ਰਸਮੀ ਮਿੰਟ ਕਦੇ ਵੀ ਦਰਜ ਨਹੀਂ ਕੀਤੇ ਗਏ। ਅਦਾਲਤ ਦੇ ਸਾਹਮਣੇ ਸਿਰਫ਼ ਇੱਕ ਪ੍ਰੈਸ ਨੋਟ ਪੇਸ਼ ਕੀਤਾ ਗਿਆ ਸੀ, ਜਿਸਨੇ ਗੁੰਮਰਾਹਕੁੰਨ ਜਾਣਕਾਰੀ ਪੇਸ਼ ਕੀਤੀ ਅਤੇ ਜਿਸ ਦੇ ਚਲਦਿਆਂ ਅਦਾਲਤ ਵੱਲੋਂ ਹੁਕਮ ਜਾਰੀ ਕੀਤਾ ਗਿਆ।6 ਮਈ, 2025 ਦੇ ਅਦਾਲਤੀ ਹੁਕਮ ਦੀ ਪਾਲਣਾ ਲਈ, ਪੰਜਾਬ ਸਰਕਾਰ ਨੇ 8 ਮਈ, 2025 ਨੂੰ ਈਮੇਲ ਰਾਹੀਂ ਮੀਟਿੰਗ ਦੇ ਮਿੰਟ ਮੰਗੇ। ਹਾਲਾਂਕਿ, ਜਵਾਬ ਵਿੱਚ ਸਿਰਫ਼ ਇੱਕ ਪ੍ਰੈਸ ਨੋਟ ਦਿੱਤਾ ਗਿਆ, ਜਿਸ ਵਿੱਚ ਪੁਸ਼ਟੀ ਕੀਤੀ ਗਈ ਸੀ ਕਿ ਕੋਈ ਰਸਮੀ ਮਿੰਟ ਦਰਜ ਨਹੀਂ ਕੀਤੇ ਗਏ ਸਨ, ਇੱਕ ਤੱਥ ਜਿਸਨੂੰ 8 ਮਈ, 2025 ਨੂੰ ਗ੍ਰਾਮ ਪੰਚਾਇਤ ਵੱਲੋਂ ਦਾਇਰ ਕੀਤੀ ਗਈ ਕੰਟੈਂਪਟ ਐਪਲੀਕੇਸ਼ਨ ਵਿੱਚ ਸੁਣਵਾਈ ਦੌਰਾਨ ਸਵੀਕਾਰ ਕੀਤਾ ਗਿਆ ਸੀ।ਇਹ ਵੀ ਦੱਸਿਆ ਗਿਆ ਕਿ ਬੀ.ਬੀ.ਐਮ.ਬੀ. ਨੇ ਵੀ 2 ਮਈ, 2025 ਦੇ ਫੈਸਲੇ ਦੀ ਕਾਪੀ ਦੀ ਮੰਗ ਕੀਤੀ ਸੀ, ਪਰ ਅਜਿਹਾ ਕੋਈ ਦਸਤਾਵੇਜ਼ ਪ੍ਰਦਾਨ ਨਹੀਂ ਕੀਤਾ ਗਿਆ। ਉੱਚਿਤ ਅਧਿਕਾਰ ਨਾ ਹੋਣ ਦੇ ਬਾਵਜੂਦ, ਬੀ.ਬੀ.ਐਮ.ਬੀ. ਨੇ ਕਾਨੂੰਨੀ ਅਧਿਕਾਰ ਤੋਂ ਬਿਨਾਂ ਹਰਿਆਣਾ ਰਾਜ ਨੂੰ ਪਾਣੀ ਛੱਡਣਾ ਜਾਰੀ ਰੱਖਿਆ।

ਇਹ ਵੀ ਪੜ੍ਹੋ ਸਾਈਬਰ ਅਲਰਟ: ਜੰਗ ਤੋਂ ਬਾਅਦ ਹੁਣ ਪਾਕਿਸਤਾਨ ਤੋਂ ਸਾਈਬਰ ਅਟੈਕ ਦਾ ਖ਼ਤਰਾ!

ਮਾਣਯੋਗ ਅਦਾਲਤ ਨੇ ਭਾਰਤ ਸੰਘ ਦੇ ਵਕੀਲ ਨੂੰ 2 ਮਈ, 2025 ਦੀ ਮੀਟਿੰਗ ਦੇ ਮਿੰਟ ਪੇਸ਼ ਕਰਨ ਅਤੇ ਅਦਾਲਤ ਨੂੰ ਨਿਯਮ 7 ਤਹਿਤ ਅਜਿਹੇ ਹਵਾਲਿਆਂ ‘ਤੇ ਫੈਸਲਾ ਲੈਣ ਲਈ ਅਧਿਕਾਰਤ ਸਮਰੱਥ ਅਥਾਰਟੀ ਬਾਰੇ ਜਾਣੂ ਕਰਵਾਉਣ ਦਾ ਨਿਰਦੇਸ਼ ਦਿੱਤਾ। ਇਸ ਦੇ ਜਵਾਬ ਵਿੱਚ, ਭਾਰਤ ਸੰਘ ਮੀਟਿੰਗ ਦੇ ਮਿੰਟ ਪੇਸ਼ ਨਹੀਂ ਕਰ ਸਕਿਆ, ਇਸ ਦੀ ਬਜਾਏ ਉਨ੍ਹਾਂ ਨੇ “ਡਿਸਕਸ਼ਨ ਰਿਕਾਰਡ” ਪੇਸ਼ ਕੀਤਾ। ਉਨ੍ਹਾਂ ਇਹ ਵੀ ਦੱਸਿਆ ਕਿ ਨਿਯਮ 7 ਤਹਿਤ ਸਕੱਤਰ ਬਿਜਲੀ ਸਮਰੱਥ ਅਥਾਰਟੀ ਹੈ। ਇਸ ਤਰ੍ਹਾਂ, ਸਮਰੱਥ ਅਥਾਰਟੀ ਵੱਲੋਂ ਕੋਈ ਵੀ ਲਾਗੂ ਕਰਨ ਯੋਗ ਫੈਸਲਾ ਜਾਰੀ ਨਹੀਂ ਕੀਤਾ ਗਿਆ ਹੈ।ਇਸ ਤੋਂ ਇਲਾਵਾ, ਹਰਿਆਣਾ ਨੇ 29 ਅਪ੍ਰੈਲ, 2025 ਨੂੰ ਬੀ.ਬੀ.ਐਮ.ਬੀ. ਨੂੰ ਬੇਨਤੀ ਕੀਤੀ ਸੀ ਕਿ ਉਹ ਨਿਯਮ 7 ਤਹਿਤ ਮਾਮਲੇ ਨੂੰ ਸਮਰੱਥ ਅਥਾਰਟੀ ਕੋਲ ਭੇਜਣ ਅਤੇ ਇਹ ਬੇਨਤੀ ਬੀ.ਬੀ.ਐਮ.ਬੀ. ਚੇਅਰਮੈਨ ਵੱਲੋਂ ਸਮਰੱਥ ਅਥਾਰਟੀ ਨੂੰ ਭੇਜ ਦਿੱਤੀ ਗਈ ਸੀ। ਸਮਰੱਥ ਅਥਾਰਟੀ ਵੱਲੋਂ ਕੋਈ ਫੈਸਲਾ ਨਹੀਂ ਦਿੱਤਾ ਗਿਆ ਅਤੇ ਹਰਿਆਣਾ ਨੂੰ ਗੈਰ-ਕਾਨੂੰਨੀ ਤੌਰ ‘ਤੇ ਮਦਦ ਕਰਨ ਲਈ ਅਥਾਰਟੀ ਦੇ ਫੈਸਲੇ ਦੀ ਉਡੀਕ ਕੀਤੇ ਬਿਨਾਂ, ਬੀ.ਬੀ.ਐਮ.ਬੀ. ਵੱਲੋਂ ਖੁਦ 3 ਮਈ, 2025 ਨੂੰ ਇੱਕ ਫੈਸਲਾ ਲਿਆ ਗਿਆ।ਪੰਜਾਬ ਸਰਕਾਰ ਵੱਲੋਂ ਅਦਾਲਤ ਨੂੰ ਇਨ੍ਹਾਂ ਗੰਭੀਰ ਪ੍ਰਕਿਰਿਆਤਮਕ ਉਲੰਘਣਾਵਾਂ ਅਤੇ ਗਲਤ ਪੇਸ਼ਕਾਰੀ ਦੇ ਮੱਦੇਨਜ਼ਰ ਆਪਣੇ ਹੁਕਮਾਂ ਦੀ ਸਮੀਖਿਆ ਕਰਨ ਦੀ ਮੰਗ ਕੀਤੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

‘ਯੁੱਧ ਨਸ਼ਿਆ ਵਿਰੁੱਧ’ ਮਾਨਸਾ ਪੁਲਿਸ ਵੱਲੋ 10320 ਟਰਮਾਡੋਲ ਨਸ਼ੀਲੇ ਕੈਪਸੂਲ ਸਹਿਤ 2 ਕਾਬੂ

0

Mansa News:ਜ਼ਿਲਾ ਮਾਨਸਾ ਪੁਲਿਸ ਵੱਲੋਂ ਐਸਐਸਪੀ ਭਾਗੀਰਥ ਸਿੰਘ ਮੀਨਾ ਦੀ ਅਗਵਾਈ ਹੇਠ ਨਸ਼ਾ ਤਸਕਰਾਂ ਵਿਰੁੱਧ ਵਿੱਢੀ ਮੁਹਿੰਮ ਤਹਿਤ 2 ਵਿਅਕਤੀਆ ਨੂੰ ਕਾਬੂ ਕਰਕੇ ਉਨ੍ਹਾ ਪਾਸੋ 10320 ਟਰਮਾਡੋਲ ਨਸ਼ੀਲੇ ਕੈਪਸੂਲ ਅਤੇ ਇੱਕ ਸਕੂਟਰੀ ਬ੍ਰਾਮਦ ਕਰਨ ਵਿੱਚ ਵੱਡੀ ਸਫਲਤਾ ਹਾਸਲ ਕੀਤੀ ਗਈ ਹੈ। ਮਨਮੋਹਨ ਸਿੰਘ ਅੋਲਖ ਐਸ.ਪੀ.(ਇੰਨਵੈ) ਮਾਨਸਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਬੂਟਾ ਸਿੰਘ ਡੀ.ਐਸ.ਪੀ (ਸ:ਡ) ਮਾਨਸਾ ਦੀ ਦੇਖ ਰੇਖ ਹੇਠ ਥਾਣੇਦਾਰ ਬਲਕੋਰ ਸਿੰਘ ਇੰਚਰਾਜ ਸੀ.ਆਈ.ਏ ਮਾਨਸਾ ਦੀ ਅਗਵਾਈ ਵਿੱਚ ਸ:ਥ ਦਲੇਲ ਸੀ.ਆਈ.ਏ ਸਟਾਫ ਮਾਨਸਾ ਸਮੇਤ ਸਾਥੀਆਂ ਦੇ ਸ਼ੱਕੀ ਪੁਰਸ਼ਾਂ ਤੇ ਸ਼ੱਕੀ ਵਹੀਕਲ ਦੀ ਚੈਕਿੰਗ ਸਬੰਧੀ ਭੀਖੀ ਤੋ ਬੀਰ ਖੁਰਦ ਲਿੰਕ ਰੋਡ ਪਰ ਪੁਲ ਡਰੇਨ ਪਰ ਨਾਕਾਬੰਦੀ ਕੀਤੀ ਹੋਈ ਸੀ।

ਇਹ ਵੀ ਪੜ੍ਹੋ  ਪਟਿਆਲਾ ਪੁਲਿਸ ਅਤੇ ਕਾਂਊਟਰ ਇੰਟੈਲੀਜੈਂਸ ਦੇ ਸਾਂਝੇ ਅਪ੍ਰੇਸ਼ਨ ਦੌਰਾਨ 15 ਕਿੱਲੋ 680 ਗ੍ਰਾਮ ਅਫੀਮ,2 ਲੱਖ 30 ਹਜਾਰ ਰੁਪਏ ਦੀ ਡਰੱਗ ਮਨੀ ਸਮੇਤ 03 ਵਿਅਕਤੀ ਕਾਬੂ

ਦੋਰਾਨੇ ਨਾਕਾਬੰਦੀ ਇੱਕ ਸਕਟੂਰੀ ਨੰਬਰੀ ਸੀ.ਐਚ 01 ਬੀ.ਵਾਈ 5511 ਨੂੰ ਰੋਕ ਕੇ ਉਸ ‘ਤੇ ਸਵਾਰ 2 ਵਿਅਕਤੀਆਂ ਪੂਰਵ ਕੁਮਾਰ (ਉੁਮਰ 24 ਸਾਲ) ਪੁੱਤਰ ਸੁਨੀਲ ਕੁਮਾਰ, ਤਰੁਨ ਠਾਕੁਰ (ਉਮਰ 24 ਸਾਲ) ਪੁੱਤਰ ਓਮ ਸਿੰਘ ਵਾਸੀਆਨ ਸੈਕਟਰ ਨੰਬਰ 13 ਮੋਹਰੀ ਗੇਟ ਮਨੀ ਮਾਜਰਾ ਚੰਡੀਗੜ ਨੂੰ ਕਾਬੂ ਕਰਕੇ ਉਨ੍ਹਾ ਪਾਸੋ 10320 ਟਰਮਾਡੋਲ ਨਸ਼ੀਲੇ ਕੈਪਸੂਲ ਬ੍ਰਾਮਦ ਕੀਤੇ ਗਏ। ਇੰਨਾਂ ਵਿਰੁੱਧ ਮੁ.ਨੰ 94 ਮਿਤੀ 11.05.2025 ਅ/ਧ 22/61/85 ਐਨ.ਡੀ.ਪੀ.ਐਸ ਐਕਟ ਥਾਣਾ ਭੀਖੀ ਵਿੱਚ ਦਰਜ ਕੀਤਾ ਗਿਆ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਜੰਗਬੰਦੀ ਤੋਂ ਬਾਅਦ ਬਜ਼ਾਰਾਂ ਵਿਚ ਮੁੜ ਹੋਈ ਚਹਿਲ-ਪਹਿਲ, ਸਰਹੱਦੀ ਲੋਕਾਂ ਨੇ ਪਿੰਡਾਂ ਵੱਲ ਪਾਏ ਚਾਲੇ

0

Punjab News:ਭਾਰਤ-ਪਾਕਿਸਤਾਨ ’ਚ ਤਿੰਨ ਦਿਨ ਰਹੇ ਜੰਗੀ ਮਾਹੌਲ ਦੀ ਮਾਰ ਹੇਠ ਆਏ ਪੰਜਾਬ ਦੇ ਵਿਚ ਮੁੜ ਰੌਣਕ ਪਰਤਣ ਲੱਗੀ ਹੈ। ਸਕੂਲਾਂ-ਕਾਲਜ਼ਾਂ ਦੇ ਮੁੜ ਖੁੱਲਣ ਤੋਂ ਇਲਾਵਾ ਬਜ਼ਾਰਾਂ ਵਿਚ ਵੀ ਫ਼ੇਰ ਤੋਂਚਹਿਲ-ਪਹਿਲ ਸ਼ੁਰੂ ਹੋ ਗਈ ਹੈ। ਬਜ਼ਾਰਾਂ ਵਿਚ ਪਹਿਲਾਂ ਲੋਕਾਂ ਦੀ ਆਵਾਜ਼ਾਈ ਬਿਲਕੁੱਲ ਹੀ ਘਟ ਗਈ ਸੀ ਤੇ ਵੱਡੇ ਵੱਡੇ ਮਾਲਜ਼ ਅਤੇ ਹੋਰਨਾਂ ਥਾਵਾਂ ’ਤੇ ਪ੍ਰਸ਼ਾਸਨ ਵੱਲੋਂ ਜਿਆਦਾ ਇਕੱਠ ਕਰਨ ਉਪਰ ਇੱਕ ਤਰ੍ਹਾਂ ਦੀ ਰੋਕ ਲੱਗ ਗਈ ਸੀ। ਜਿਸਦੇ ਚੱਲਦੇ ਵਪਾਰ ਦਾ ਵੀ ਮੰਦਾ ਹੋ ਗਿਆ ਸੀ। ਹਾਲਾਂਕਿ ਜੰਗ ਨੂੰ ਦੇਖਦਿਆਂ ਲੋਕਾਂ ਵੱਲੋਂ ਸਮਾਨ ਇਕੱਠਾ ਕਰਨਾਂ ਸ਼ੁਰੂ ਕਰ ਦਿੱਤਾ ਗਿਆ ਸੀ। ਇਸਤੋਂ ਇਲਾਵਾ ਜੰਗ ਕਾਰਨ ਹਿਜ਼ਰਤ ਕਰਕੇ ਗਏ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਮੁੜ ਤੋਂ ਆਪਣੇ ਘਰਾਂ ਨੂੰ ਚਾਲੇ ਪਾ ਦਿੱਤੇ ਹਨ।

ਇਹ ਵੀ ਪੜ੍ਹੋ  ਸਾਈਬਰ ਅਲਰਟ: ਜੰਗ ਤੋਂ ਬਾਅਦ ਹੁਣ ਪਾਕਿਸਤਾਨ ਤੋਂ ਸਾਈਬਰ ਅਟੈਕ ਦਾ ਖ਼ਤਰਾ!

ਹਾਲਾਂਕਿ ਲੋਕਾਂ ਦੇ ਮਨਾਂ ਵਿਚ ਇਸ ਜੰਗਬੰਦੀ ਦੇ ਪੱਕੇ ਹੋਣ ਤੱਕ ਤੌਖਲੇ ਬਣੇ ਹੋਏ ਹਨ ਪ੍ਰੰਤੂ ਉਮੀਦਾਂ ਦੇ ਨਾਲ ਉਨਾਂ ਵੱਲੋਂ ਆਪੋ-ਆਪਣੇ ਕੰਮਕਾਜ਼ਾਂ ਵੱਲ ਧਿਆਨ ਦੇਣਾ ਸ਼ੁਰੂ ਕਰ ਦਿੱਤਾ ਹੈ। ਉਂਝ ਸਰਕਾਰੀ ਤੇ ਪ੍ਰਾਈਵੇਟ ਦਫ਼ਤਰਾਂ ਤੋਂ ਇਲਾਵਾ ਸਾਂਝੀਆਂ ਥਾਵਾਂ ਅਤੇ ਘਰਾਂ ਵਿਚ ਹਾਲੇ ਵੀ ‘ਲੜਾਈ’ ਦੀਆਂ ਗੱਲਾਂ ਜਾਰੀ ਹਨ। ਜਿਕਰਯੋਗ ਹੈ ਕਿ ਪੰਜਾਬ ਦੇ ਅੱਧੀ ਦਰਜ਼ਨ ਤੋਂ ਵੱਧ ਅੰਮ੍ਰਿਤਸਰ, ਤਰਨਤਾਰਨ, ਗੁਰਦਾਸਪੁਰ, ਪਠਾਨਕੋਟ, ਫ਼ਿਰੋਜਪੁਰ ਅਤੇ ਫ਼ਾਜਲਿਕਾ ਜ਼ਿਲਿ੍ਹਆਂ ਦੀ ਸਰਹੱਦ ਪਾਕਿਸਤਾਨ ਨਾਲ ਲੱਗਦੀ ਹੈ। ਇੰਨ੍ਹਾਂ ਜ਼ਿਲਿ੍ਹਆਂ ਦੇ ਦਰਜ਼ਨਾਂ ਅਜਿਹੇ ਪਿੰਡ ਹਨ, ਜਿਹੜੇ ਸਰਹੱਦ ਤੋਂ ਅੱਧਾ ਤੇ ਇੱਕ ਕਿਲੋਮੀਟਰ ਦੇ ਨਾਲ ਹੀ ਬੈਠੇ ਹਨ। ਲੜਾਈ ਦੇ ਮਾਹੌਲ ਵਿਚ ਇੰਨ੍ਹਾਂ ਪਿੰਡਾਂ ਦੇ ਲੋਕਾਂ ਵੱਲੋਂ ਮਾਲ-ਡੰਗਰ ਤੇ ਆਪਣੇ ਘਰਾਂ ਦਾ ਸਮਾਨ ਲੱਦ ਕੇ ਰਿਸ਼ਤੇਦਾਰਾਂ ਦੇ ਟਿਕਾਣਾ ਕੀਤਾ ਸੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਪੰਜਾਬ ਸਰਕਾਰ ਨੇ ਹਰ ਡਿਸਪੈਂਸਰੀ ਤੇ ਸਰਕਾਰੀ ਹਸਪਤਾਲ ‘ਚ ਪਹੁੰਚਾਈ ਮਰੀਜ਼ਾਂ ਲਈ ਮੁਫ਼ਤ ਦਵਾਈ : ਡਾ. ਬਲਬੀਰ ਸਿੰਘ

0

👉ਕਿਹਾ, ਮਰੀਜ਼ਾਂ ਦੇ ਟੈਸਟ ਵੀ ਹੋਣ ਲੱਗੇ; ਹੁਣ ਮਰੀਜ਼ਾਂ ਨੂੰ ਘਰਾਂ ਨੇੜੇ ਮਾਹਰ ਡਾਕਟਰਾਂ ਦੀ ਸੇਵਾਵਾਂ ਵੀ ਮਿਲਣਗੀਆਂ
👉ਸਿਹਤ ਸੇਵਾਵਾਂ ‘ਚ ਲੱਗੇ ਅਮਲੇ ਦੀ ਡਿਊਟੀ ‘ਚ ਕੁਤਾਹੀ ਬਰਦਾਸ਼ਤ ਨਹੀਂ : ਸਿਹਤ ਮੰਤਰੀ
Patiala News:ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਜ਼ੋਰ ਦੇ ਕੇ ਕਿਹਾ ਹੈ ਕਿ ਪੰਜਾਬ ਸਰਕਾਰ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਦੇ ਹਰੇਕ ਸਰਕਾਰੀ ਹਸਪਤਾਲ, ਡਿਸਪੈਂਸਰੀ ਤੇ ਸਿਹਤ ਕੇਂਦਰ ਵਿੱਚ ਮਰੀਜ਼ਾਂ ਲਈ ਮੁਫ਼ਤ ਦਵਾਈਆਂ ਉਪਲਬੱਧ ਕਰਵਾ ਦਿੱਤੀਆਂ ਹਨ। ਅੱਜ ਘਨੌਰ ਕਮਿਊਨਿਟੀ ਹੈਲਥ ਸੈਂਟਰ ਅਤੇ ਲੋਹ ਸਿੰਬਲੀ ਪੇਂਡੂ ਡਿਸਪੈਂਸਰੀ ਤੇ ਹੈਲਥ ਵੈਲਨੈਸ ਸੈਂਟਰ ਦਾ ਅਚਨਚੇਤ ਜਾਇਜ਼ਾ ਲੈਂਦਿਆਂ ਸਿਹਤ ਮੰਤਰੀ ਨੇ ਦੂਰ ਦੁਰਾਡੇ ਦੇ ਇਨ੍ਹਾਂ ਸਿਹਤ ਸੇਵਾ ਕੇਂਦਰਾਂ ਦਾ ਜ਼ਮੀਨੀ ਪੱਧਰ ‘ਤੇ ਹਾਲ ਜਾਣਿਆ।

ਇਹ ਵੀ ਪੜ੍ਹੋ  ਰਾਹਤ ਦੀ ਖ਼ਬਰ; ਚੰਡੀਗੜ੍ਹ, ਅੰਮ੍ਰਿਤਸਰ ਤੇ ਬਠਿੰਡਾ ਸਹਿਤ ਬੰਦ ਕੀਤੇ 32 ਹਵਾਈ ਅੱਡੇ ਮੁੜ ਹੋਏ ਚਾਲੂ

ਇਸ ਮੌਕੇ ਮਰੀਜ਼ਾਂ ਨਾਲ ਗੱਲਬਾਤ ਕਰਦਿਆਂ ਡਾ. ਬਲਬੀਰ ਸਿੰਘ ਨੇ ਪੰਜਾਬ ਸਰਕਾਰ ਵੱਲੋਂ ਪ੍ਰਦਾਨ ਕੀਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਬਾਰੇ ਫੀਡ ਬੈਕ ਹਾਸਲ ਕੀਤੀ ਅਤੇ ਇਸ ਗੱਲ ‘ਤੇ ਤਸੱਲੀ ਦਾ ਇਜ਼ਹਾਰ ਕੀਤਾ ਕਿ ਮਰੀਜ਼ ਰਾਜ ਵਿੱਚ ਪ੍ਰਦਾਨ ਕੀਤੀਆਂ ਜਾ ਰਹੀਆਂ ਬਿਹਤਰ ਸਿਹਤ ਸੇਵਾਵਾਂ ਤੋਂ ਖੁਸ਼ ਹਨ। ਉਨ੍ਹਾਂ ਨੇ ਮਰੀਜ਼ਾਂ ਨੂੰ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਸੁਪਨੇ ਮੁਤਾਬਕ ਹੁਣ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਦੇ ਨਾਲ ਨਾਲ ਟੈਸਟਾਂ ਦੀ ਸਹੂਲਤ ਵੀ ਪ੍ਰਦਾਨ ਕੀਤੀ ਜਾ ਰਹੀ ਹੈ। ਅਗਲੇ ਪੜਾਅ ਵਿੱਚ ਅੱਖ, ਨੱਕ, ਕੰਨ, ਗਲੇ, ਚਮੜੀ, ਬੱਚਿਆਂ, ਔਰਤਾਂ, ਸਰਜਰੀ, ਹੱਡੀਆਂ, ਬੇਹੋਸ਼ ਕਰਨ ਵਾਲੇ ਮਾਹਰ ਡਾਕਟਰਾਂ ਦੀਆਂ ਸੇਵਾਵਾਂ ਵੀ ਲੋਕਾਂ ਦੇ ਘਰਾਂ ਦੇ ਨੇੜਲੇ ਹਸਪਤਾਲਾਂ ਤੇ ਡਿਸਪੈਂਸਰੀਆਂ ਵਿੱਚ ਹਫ਼ਤਾਵਾਰੀ ਰੋਸਟਰ ਬਣਾ ਕੇ ਪ੍ਰਦਾਨ ਕੀਤੀਆਂ ਜਾਣਗੀਆਂ।

ਇਹ ਵੀ ਪੜ੍ਹੋ  ‘ਆਪ’ ਸੰਸਦ ਮੈਂਬਰ ਮਲਵਿੰਦਰ ਕੰਗ ਦਾ ਤਿੱਖਾ ਹਮਲਾ- ਰਵਨੀਤ ਬਿੱਟੂ ਨੂੰ ਪੰਜਾਬ ਦੇ ਪਾਣੀਆਂ ‘ਤੇ ਮਗਰਮੱਛ ਦੇ ਹੰਝੂ ਵਹਾਉਣਾ ਬੰਦ ਕਰਨਾ ਚਾਹੀਦਾ ਹੈ

ਡਾ. ਬਲਬੀਰ ਸਿੰਘ ਨੇ ਘਨੌਰ ਹਸਪਤਾਲ ਵਿਖੇ ਦਵਾਈਆਂ ਵਾਲੀ ਥਾਂ ‘ਤੇ ਮਰੀਜ਼ਾਂ ਲਈ ਛਾਂ ਵਾਸਤੇ ਤੁਰੰਤ ਸ਼ੈਡ ਪਾਉਣ ਦੇ ਨਿਰਦੇਸ਼ ਦਿੱਤੇ। ਇਸ ਦੌਰਾਨ ਉਨ੍ਹਾਂ ਨੇ ਲੋਹ ਸਿੰਬਲੀ ਵਿਖੇ ਡਾਕਟਰ ਤੇ ਫਾਰਮਾਸਿਸਟ ਦੀ ਗੈਰ ਮੌਜੂਦਗੀ ਦਾ ਨੋਟਿਸ ਲੈਂਦਿਆਂ ਸਪਸ਼ਟ ਕੀਤਾ ਕਿ ਸਿਹਤ ਸੇਵਾ ਖੇਤਰ ਵਿੱਚ ਕੰਮ ਕਰ ਰਹੇ ਅਮਲੇ ਭਾਵੇਂ ਉਹ ਡਾਕਟਰ, ਨਰਸਿੰਗ ਸਟਾਫ਼ ਜਾਂ ਫਾਰਮਾਸਿਸਟ ਹੋਵੇ ਦੀ ਡਿਊਟੀ ਵਿੱਚ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਇਸ ਸਬੰਧੀ ਸਮਰੱਥ ਅਥਾਰਟੀ ਤੋਂ ਰਿਪੋਰਟ ਵੀ ਤਲਬ ਕੀਤੀ।ਡਾ. ਬਲਬੀਰ ਸਿੰਘ ਨੇ ਮਰੀਜ਼ਾਂ ਨਾਲ ਗੱਲਬਾਤ ਕਰਦਿਆਂ ਅੱਗੇ ਦੱਸਿਆ ਕਿ ਰਾਜ ਸਰਕਾਰ ਵੱਲੋਂ ਇਕ ਹਜ਼ਾਰ ਡਾਕਟਰਾਂ ਸਮੇਤ ਨਰਸਿੰਗ ਅਮਲੇ ਦੀ ਵੀ ਭਰਤੀ ਕੀਤੀ ਜਾ ਰਹੀ ਹੈ। ਇਸ ਨਾਲ ਮਰੀਜ਼ਾਂ ਨੂੰ ਹੋਰ ਬਿਹਤਰ ਸੇਵਾਵਾਂ ਪ੍ਰਦਾਨ ਹੋਣਗੀਆਂ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਨੂੰ ਸਿਹਤਮੰਦ ਤੇ ਨਸ਼ਾ ਮੁਕਤ ਪੰਜਾਬ ਬਣਾਉਣ ਲਈ ਉਹ ਇਸੇ ਤਰ੍ਹਾਂ ਹਰ ਇਕ ਸਿਹਤ ਕੇਂਦਰ ਵਿੱਚ ਜਾ ਕੇ ਜਾਇਜ਼ਾ ਲੈਂਦੇ ਰਹਿਣਗੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਫਾਜਿਲਕਾ ਪੁਲਿਸ ਦਾ ਮੈਡੀਕਲ ਨਸ਼ਾ ਤਸਕਰੀ ਤੇ ਵੱਡਾ ਐਕਸ਼ਨ

👉ਸੀ.ਆਈ.ਏ ਦੀ ਟੀਮ ਵੱਲੋਂ ਨਾਕਾਬੰਦੀ ਦੌਰਾਨ 03 ਨਸ਼ਾ ਤਸਕਰਾਂ ਨੂੰ ਕਾਬੂ ਕਰਕੇ 60,000 ਨਸ਼ੀਲੀਆਂ ਗੋਲੀਆਂ ਕੀਤੀਆਂ ਬਰਾਮਦ।
Fazilka News:ਗੌਰਵ ਯਾਦਵ  ਡਾਇਰੈਕਟਰ ਜਨਰਲ ਪੁਲਿਸ,ਪੰਜਾਬ,ਹਰਮਨਬੀਰ ਸਿੰਘ ਗਿੱਲ , ਡਿਪਟੀ ਇੰਸਪੈਕਟਰ ਜਨਰਲ ਪੁਲਿਸ, ਫਿਰੋਜਪੁਰ ਰੇਂਜ,ਦੇ ਦਿਸ਼ਾ ਨਿਰਦੇਸ਼ਾ ਅਤੇ ਵਰਿੰਦਰ ਸਿੰਘ ਬਰਾੜ ਸੀਨੀਅਰ ਕਪਤਾਨ ਪੁਲਿਸ, ਫਾਜਿਲਕਾ ਦੀ ਅਗਵਾਈ ਹੇਠ ਫਾਜਿਲਕਾ ਪੁਲਿਸ ਵੱਲੋਂ ਹਰੇਕ ਤਰਾਂ ਦੇ ਨਸ਼ਿਆਂ ਖਿਲਾਫ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਮੁਹਿੰਮ ਦੇ ਤਹਿਤ ਇੰਸਪੈਕਟਰ ਸੁਨੀਲ ਕੁਮਾਰ ਇੰਚਾਰਜ ਸੀ.ਆਈ.ਏ ਫਾਜਿਲਕਾ-2 ਦੀ ਨਿਗਰਾਨੀ ਹੇਠ ਐਸ.ਆਈ. ਅਮਰੀਕ ਸਿੰਘ ਵੱਲੋਂ ਨਾਕਾਬੰਦੀ ਦੌਰਾਨ ਤਿੰਨ ਨਸ਼ਾ ਤਸਕਰਾਂ ਨੂੰ ਕਾਰ ਸਮੇਤ ਕਾਬੂ ਕਰਕੇ ਉਹਨਾਂ ਪਾਸੋਂ 60,000 ਨਸ਼ੀਲੀਆਂ ਗੋਲੀਆਂ ਬਰਾਮਦ ਕਰਨ ਵਿੱਚ ਕਾਮਯਾਬੀ ਹਾਸਲ ਕੀਤੀ ਗਈ ਹੈ।

ਇਹ ਵੀ ਪੜ੍ਹੋ  ਪਟਿਆਲਾ ਪੁਲਿਸ ਅਤੇ ਕਾਂਊਟਰ ਇੰਟੈਲੀਜੈਂਸ ਦੇ ਸਾਂਝੇ ਅਪ੍ਰੇਸ਼ਨ ਦੌਰਾਨ 15 ਕਿੱਲੋ 680 ਗ੍ਰਾਮ ਅਫੀਮ,2 ਲੱਖ 30 ਹਜਾਰ ਰੁਪਏ ਦੀ ਡਰੱਗ ਮਨੀ ਸਮੇਤ 03 ਵਿਅਕਤੀ ਕਾਬੂ

ਮਿਤੀ 11-05-2025 ਨੂੰ ਐਸ.ਆਈ ਅਮਰੀਕ ਸਿੰਘ ਸੀ.ਆਈ.ਏ-2 ਫਾਜਿਲਕਾ (ਕੈਂਪ ਐਟ ਅਬੋਹਰ), ਪੁਲਿਸ ਪਾਰਟੀ ਸਮੇਤ ਜਲਾਲਾਬਾਦ-ਸ੍ਰੀ ਮੁਕਤਸਰ ਰੋਡ ਤੇ ਸਰਕਾਰੀ ਪ੍ਰਾਇਮਰੀ ਸਕੂਲ ਪਿੰਡ ਲੱਧੂ ਵਾਲਾ ਉਤਾੜ ਨੇੜੇ ਨਾਕਾਬੰਦੀ ਕੀਤੀ ਹੋਈ ਸੀ ਤਾਂ ਸ੍ਰੀ ਮੁਕਤਸਰ ਸਾਹਿਬ ਵਾਲੀ ਸਾਈਡ ਤੋਂ ਇੱਕ ਆਲਟੋ ਕਾਰ ਨੰਬਰੀ DL-2AF-7049 ਆਈ, ਜਿਸ ਵਿੱਚ ਤਿੰਨ ਵਿਅਕਤੀ ਸਵਾਰ ਸਨ। ਪੁਲਿਸ ਪਾਰਟੀ ਨੇ ਕਾਰ ਨੂੰ ਚੈਕਿੰਗ ਲਈ ਰੋਕਿਆ ਤਾਂ ਕਾਰ ਵਿੱਚ ਕੋਈ ਨਸ਼ੀਲੀ ਚੀਜ ਹੋਣ ਦਾ ਸ਼ੱਕ ਜਾਹਰ ਹੋਣ ਤੇ ਉਪ ਕਪਤਾਨ ਪੁਲਿਸ ਸਬ ਡਵੀਜਨ ਜਲਾਲਾਬਾਦ ਦੀ ਹਾਜਰੀ ਵਿੱਚ ਕਾਰ ਦੀ ਤਲਾਸ਼ੀ ਕੀਤੀ ਤਾਂ ਇਸਦੀ ਪਿਛਲੀ ਸੀਟ ਤੇ ਗੱਤੇ ਦੇ ਡੱਬਿਆਂ ਵਿੱਚੋਂ 60,000 ਨਸ਼ੀਲੀਆਂ ਗੋਲੀਆਂ (Tramadol Hydrochloride Tablets USP Ripdol 100mg) ਬਰਾਮਦ ਹੋਈਆਂ।

ਇਹ ਵੀ ਪੜ੍ਹੋ  ਸਾਈਬਰ ਅਲਰਟ: ਜੰਗ ਤੋਂ ਬਾਅਦ ਹੁਣ ਪਾਕਿਸਤਾਨ ਤੋਂ ਸਾਈਬਰ ਅਟੈਕ ਦਾ ਖ਼ਤਰਾ!

ਜਿਸਤੇ ਕਾਰ ਚਾਲਕਾਂ ਨੂੰ ਕਾਰ ਸਮੇਤ ਕਾਬੂ ਕੀਤਾ ਗਿਆ। ਜਿਹਨਾਂ ਦੀ ਪਹਿਚਾਣ ਪ੍ਰਿੰਸ ਕੁਮਾਰ ਪੁੱਤਰ ਖਾਨ ਸਿੰਘ ਵਾਸੀ ਮੋਹਕਮ ਅਰਾਈਆਂ ਥਾਣਾ ਸਦਰ ਜਲਾਲਬਾਦ, ਸੰਦੀਪ ਕੁਮਾਰ ਉਰਫ ਸੰਜੂ ਪੁੱਤਰ ਸਤਪਾਲ ਸਿੰਘ ਵਾਸੀ ਕਮਰੇਵਾਲਾ ਥਾਣਾ ਸਿਟੀ ਜਲਾਲਬਾਦ ਅਤੇ ਜਸ਼ਨਪ੍ਰੀਤ ਸਿੰਘ ਉਰਫ ਜਸ਼ਨ ਪੁੱਤਰ ਭੋਲਾ ਸਿੰਘ ਵਾਸੀ ਕਮਰੇਵਾਲਾ ਥਾਣਾ ਸਿਟੀ ਜਲਾਲਾਬਾਦ ਵਜੋਂ ਹੋਈ। ਜਿਹਨਾਂ ਦੇ ਖਿਲਾਫ ਮੁਕੱਦਮਾ ਨੰਬਰ 52 ਮਿਤੀ 11-05-2025 ਜੁਰਮ 22-ਸੀ,29/61/85 ਐਨ.ਡੀ.ਪੀ.ਐਸ ਐਕਟ ਥਾਣਾ ਵੈਰੋਕਾ ਦਰਜ ਰਜਿਸਟਰ ਕੀਤਾ ਗਿਆ ਹੈ। ਗ੍ਰਿਫਤਾਰ ਕੀਤੇ ਗਏ ਨਸ਼ਾ ਤਸਕਰਾਂ ਤੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਉਹਨਾਂ ਦੇ ਬੈਕਵਰਡ ਤੇ ਫਾਰਵਰਡ ਲਿੰਕਾਂ ਬਾਰੇ ਜਾਂਚ ਕੀਤੀ ਜਾ ਰਹੀ ਹੈ। ਮੁਕੱਦਮਾ ਦੀ ਤਫਤੀਸ਼ ਜਾਰੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਪਟਿਆਲਾ ਪੁਲਿਸ ਅਤੇ ਕਾਂਊਟਰ ਇੰਟੈਲੀਜੈਂਸ ਦੇ ਸਾਂਝੇ ਅਪ੍ਰੇਸ਼ਨ ਦੌਰਾਨ 15 ਕਿੱਲੋ 680 ਗ੍ਰਾਮ ਅਫੀਮ,2 ਲੱਖ 30 ਹਜਾਰ ਰੁਪਏ ਦੀ ਡਰੱਗ ਮਨੀ ਸਮੇਤ 03 ਵਿਅਕਤੀ ਕਾਬੂ

0

Patiala News:ਅੱਜ ਪ੍ਰੈਸ ਕਾਨਫਰੰਸ ਵਿੱਚ ਵਰੁਣ ਸ਼ਰਮਾ ਆਈ.ਪੀ.ਐਸ. ਪਟਿਆਲਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਯੁੱਧ ਨਸ਼ਿਆ ਵਿਰੁੱਧ ਚਲਾਈ ਗਈ ਮੁਹਿੰਮ ਅਤੇ ਗੋਰਵ ਯਾਦਵ ਡੀ.ਜੀ.ਪੀ. ਪੰਜਾਬ ਵੱਲੋਂ ਦਿੱਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਉਸ ਵੇਲੇ ਭਰੋਸੇਯੋਗ ਸੂਤਰਾਂ ਵੱਲੋਂ ਮਿਲੀ ਸੂਚਨਾਂ ਦੇ ਅਧਾਰ ਪਰ ਵੱਡੀ ਕਾਮਯਾਬੀ ਮਿਲੀ ਕਿ ਅੰਤਰਾਸ਼ਟਰੀ ਗਿਰੋਹ ਜੋ North East, Assam, Imphal ਵਗੈਰਾ ਤੋਂ ਅਫੀਮ ਲਿਆ ਕੇ ਪੰਜਾਬ/ ਹਰਿਆਣਾ ਵਿੱਚ ਸਮਗਲਿੰਗ ਕਰਦੇ ਹਨ, ਜ਼ੋ ਇੱਕ ਖੂਫੀਆ ਸੂਚਨਾਂ ਦੇ ਅਧਾਰ ਪਰ ਬਾਹਰਲੇ ਰਾਜਾਂ ਤੋਂ ਸਮਗਲ ਹੋ ਕੇ ਆ ਰਹੀ ਅਫੀਮ ਨੂੰ ਫੜ ਕੇ ਨਸ਼ਾ ਸਮਗਲਰਾਂ ਵੱਲੋਂ ਕੀਤੀ ਜਾ ਰਹੀ ਤਸੱਕਰੀ ਨੂੰ ਨੱਥ ਪਾਈ ਗਈ।

ਇਹ ਵੀ ਪੜ੍ਹੋ ਰਾਹਤ ਦੀ ਖ਼ਬਰ; ਚੰਡੀਗੜ੍ਹ, ਅੰਮ੍ਰਿਤਸਰ ਤੇ ਬਠਿੰਡਾ ਸਹਿਤ ਬੰਦ ਕੀਤੇ 32 ਹਵਾਈ ਅੱਡੇ ਮੁੜ ਹੋਏ ਚਾਲੂ

ਜਿਹਨਾਂ ਨੇ ਅੱਗੇ ਦੱਸਿਆ ਕਿ ਪਟਿਆਲਾ ਪੁਲਿਸ ਅਤੇ ਕਾਊਂਟਰ ਇਟੈਲੀਜੈਂਸ ਯੂਨਿਟ ਪਟਿਆਲਾ ਦੀ ਪੁਲਿਸ ਵੱਲੋ ਸਾਂਝੇ ਤੋਰ ਪਰ ਕਾਰਵਾਈ ਕਰਦੇ ਹੋਏ ਮਿਤੀ 12.05.2025 ਨੂੰ ਨੇੜੇ ਸੂਆ ਪੁੱਲ ਕਲਵਾਨੂੰ (ਘੱਗਾ) ਵਿਖੇ ਨਾਕਾਬੰਦੀ ਦੌਰਾਨ ਕਾਰ ਨੰਬਰੀ DL-4C-AX-2756 ਮਾਰਕਾ ਕਰੇਟਾ ਰੰਗ ਚਿੱਟਾ ਨੂੰ ਚੈੱਕ ਕਰਨ ਪਰ ਕਾਰ ਵਿੱਚ ਸਵਾਰ ਅਮਰਜੀਤ ਸਿੰਘ (ਉਮਰ ਕਰੀਬ 28/29 ਸਾਲ)ਹਰਮਨਜੀਤ ਸਿੰਘ (ਉਮਰ ਕਰੀਬ 24/25 ਸਾਲ) ਹਰਪ੍ਰੀਤ ਸਿੰਘ (ਉਮਰ ਕਰੀਬ 26/27 ਸਾਲ) ਵਾਸੀਆਨ ਸੁਨਾਮ ਥਾਣਾ ਸਿਟੀ ਸੁਨਾਮ ਜਿਲਾ ਸੰਗਰੂਰ ਦੇ ਕਬਜੇ ਵਿੱਚੋ 15 ਕਿੱਲੋ 680 ਗ੍ਰਾਮ ਅਫੀਮ ਸਮੇਤ 2 ਲੱਖ 30 ਹਜਾਰ ਰੁਪਏ ਦੀ ਡਰੱਗ ਮਨੀ ਬ੍ਰਾਮਦ ਕੀਤੀ ਹੈ। ਜਿਸ ਸਬੰਧੀ ਮੁਕੱਦਮਾ ਨੰਬਰ 41 ਮਿਤੀ 12.05.25 /ਧ 18,29-61/85 NDPS Act ਥਾਣਾ ਘੱਗਾ ਦਰਜ ਰਜਿਸਟਰ ਕੀਤਾ ਗਿਆ ਹੈ।

ਇਹ ਵੀ ਪੜ੍ਹੋ  ਸਾਈਬਰ ਅਲਰਟ: ਜੰਗ ਤੋਂ ਬਾਅਦ ਹੁਣ ਪਾਕਿਸਤਾਨ ਤੋਂ ਸਾਈਬਰ ਅਟੈਕ ਦਾ ਖ਼ਤਰਾ!

ਮੁੱਢਲੀ ਤਫਤੀਸ ਦੋਰਾਨ ਦੋਸ਼ੀਆਨ ਪਾਸੋ ਡੂੰਘਾਈ ਨਾਲ ਪੁੱਛ-ਗਿੱਛ ਕਰਕੇ ਇਹਨਾਂ ਦੇ Backward/forward ਲਿੰਕ ਸਬੰਧੀ ਤਫਤੀਸ਼ ਅਮਲ ਵਿੱਚ ਲਿਆਂਦੀ ਜਾ ਰਹੀ ਹੈ ਕਿ ਇਹਨਾਂ ਨਸ਼ਾ ਤਸਕਰਾਂ ਵੱਲੋਂ ਇਹ ਨਸ਼ਾ ਕਿਸ ਵਿਅਕਤੀ ਪਾਸੋਂ ਲਿਆਂਦਾ ਗਿਆ ਸੀ ਅਤੇ ਅੱਗੇ ਕਿਥੇ ਸਪਲਾਈ ਕੀਤਾ ਜਾਣਾ ਸੀ, ਇਸ ਤੋਂ ਇਲਾਵਾ ਇਹ ਵੀ ਪਤਾ ਲਗਾਇਆ ਜਾ ਰਿਹਾ ਹੈ ਕਿ ਇਹ ਨਸ਼ੇ ਦੀ ਸਮਗਲਿੰਗ ਕਰਕੇ Narco terrorism ਲਈ ਫੰਡ ਤਾਂ ਨਹੀ ਇੱਕਠਾ ਕਰ ਰਹੇ। ਜੋ ਕਿ ਅਤੀ ਸੰਵੇਦਨਸ਼ੀਲ ਮਾਮਲਾ ਹੈ। ਮੁਕੱਦਮਾ ਦੇ ਦੋਸ਼ੀਆਂ ਪਾਸੋਂ ਡੂੰਘਾਈ ਨਾਲ ਪੁੱਛ ਗਿੱਛ ਕੀਤੀ ਜਾ ਰਹੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਰਾਹਤ ਦੀ ਖ਼ਬਰ; ਚੰਡੀਗੜ੍ਹ, ਅੰਮ੍ਰਿਤਸਰ ਤੇ ਬਠਿੰਡਾ ਸਹਿਤ ਬੰਦ ਕੀਤੇ 32 ਹਵਾਈ ਅੱਡੇ ਮੁੜ ਹੋਏ ਚਾਲੂ

0

Chandigarh News:ਪਹਿਲਗਾਮ ਅੱਤਵਾਦੀ ਹਮਲੇ ਤੋਂ ਬਾਅਦ ਪਾਕਿਸਤਾਨ ਨਾਲ ਜੰਗ ਵਰਗੇ ਮਾਹੌਲ ਦੌਰਾਨ ਏਅਰਪੋਰਟ ਅਥਾਰਟੀ ਆਫ਼ ਇੰਡੀਆ ਵੱਲੋਂ ਬੰਦ ਕੀਤੇ ਉੱਤਰੀ ਭਾਰਤ ਦੇ 32 ਹਵਾਈ ਅੱਡਿਆ ਨੂੰ ਮੁੜ ਤੋਂ ਚਾਲੂ ਕਰ ਦਿੱਤਾ ਹੈ। ਪਹਿਲਾਂ ਇਹ ਹਵਾਈ ਅੱਡੇ 15 ਮਈ ਤੱਕ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਗਏ ਸਨ ਪ੍ਰੰਤੂ ਹੁਣ ਦੋਨਾਂ ਦੇਸ਼ਾਂ ਵਿਚਕਾਰ ਹੋਈ ਜੰਗਬੰਦੀ ਦੇ ਚੱਲਦਿਆਂ ਇੰਨ੍ਹਾਂ ਨੂੰ ਅੱਜ ਤੋਂ ਖੋਲਣ ਦਾ ਫੈਸਲਾ ਲਿਆ ਗਿਆ ਹੈ।

ਇਹ ਵੀ ਪੜ੍ਹੋ  ਜੰਗਬੰਦੀ ਨੂੰ ਲੈ ਕੇ ਭਾਰਤ ਤੇ ਪਾਕਿਸਤਾਨ ਦੇ ਫ਼ੌਜੀ ਜਰਨੈਲਾਂ ਵਿਚਕਾਰ ਅੱਜ ਹੋਵੇਗੀ ਸਿੱਧੀ ਗੱਲਬਾਤ  

ਮੁੜ ਚਾਲੂ ਕੀਤੇ ਹਵਾਈ ਅੱਡਿਆਂ ਵਿੱਚ ਆਦਮਪੁਰ, ਅੰਬਾਲਾ, ਅੰਮ੍ਰਿਤਸਰ, ਅਵੰਤੀਪੁਰ, ਬਠਿੰਡਾ, ਭੁਜ, ਬੀਕਾਨੇਰ, ਚੰਡੀਗੜ੍ਹ, ਹਲਵਾਰਾ, ਹਿੰਡਨ, ਜੈਸਲਮੇਰ, ਜੰਮੂ, ਜਾਮਨਗਰ, ਜੋਧਪੁਰ, ਕਾਂਗੜਾ, ਕੇਸ਼ੋਦ, ਕਿਸ਼ਨਗੜ੍ਹ, ਕੁੱਲੂ ਮਨਾਲੀ, ਲੇਹ, ਮੁੰਦਰਾ, ਨਲੀਆ, ਪਠਾਨਕੋਟ, ਪਟਿਆਲਾ, ਸ਼੍ਰੀਨਗਰ, ਸ਼ਹਿਰਾਬੰਦ, ਪੁਰਮਹਿਰਾ, ਰਾਜਕੋਟਲਾ, ਪੁਰਮਹਿਲਾ ਉਤਰਲਾਈ ਅਤੇ ਲੁਧਿਆਣਾ ਸ਼ਾਮਲ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਸਾਈਬਰ ਅਲਰਟ: ਜੰਗ ਤੋਂ ਬਾਅਦ ਹੁਣ ਪਾਕਿਸਤਾਨ ਤੋਂ ਸਾਈਬਰ ਅਟੈਕ ਦਾ ਖ਼ਤਰਾ!

0

Chandigarh News:ਪਹਿਲਗਾਮ ਅੱਤਵਾਦੀ ਹਮਲੇ ਤੋਂ ਬਾਅਦ ਭਾਰਤ-ਪਾਕਿਸਤਾਨ ਵਿਚਕਾਰ ਸ਼ੁਰੂ ਹੋਈ ਸਿੱਧੀ ਜੰਗ ਬੇਸ਼ੱਕ ਹੁਣ ਇੱਕ ਵਾਰ ਰੁਕ ਗਈ ਹੈ ਪ੍ਰੰਤੂ ਹੁਣ ਗੁਆਂਢੀ ਦੇਸ਼ ਤੋਂ ਸਾਈਬਰ ਹਮਲੇ ਦਾ ਖ਼ਤਰਾ ਪੈਦਾ ਹੋ ਗਿਆ ਹੈ। ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਪੰਜਾਬ ਪੁਲਿਸ ਨੇ ਆਪਣੇ ਸੋਸਲ ਮੀਡੀਆ ਪੇਜ਼ ਉਪਰ ਪੰਜਾਬ ਦੇ ਲੋਕਾਂ ਨੂੰ ਪਾਕਿਸਤਾਨ ਆਧਾਰਿਤ ਮਾਲਵੇਅਰ ਖ਼ਤਰੇ ਤੋਂ ਜਾਗਰੂਕ ਕਰਵਾਇਆ ਗਿਆ ਹੈ।

ਇਹ ਵੀ ਪੜ੍ਹੋ  ਜੰਗਬੰਦੀ ਨੂੰ ਲੈ ਕੇ ਭਾਰਤ ਤੇ ਪਾਕਿਸਤਾਨ ਦੇ ਫ਼ੌਜੀ ਜਰਨੈਲਾਂ ਵਿਚਕਾਰ ਅੱਜ ਹੋਵੇਗੀ ਸਿੱਧੀ ਗੱਲਬਾਤ

ਪੁਲਿਸ ਬੁਲਾਰੇ ਮੁਤਾਬਕ “Dance of the Hillary” ਨਾਂ ਵਾਲਾ ਇੱਕ ਖਤਰਨਾਕ ਮਾਲਵੇਅਰ ਪਾਕਿਸਤਾਨ ਆਧਾਰਤ ਹੈਕਰਾਂ ਵੱਲੋਂ ਭਾਰਤੀ ਯੂਜ਼ਰਾਂ ਨੂੰ Whats1pp, facebook ਅਤੇ Email ਰਾਹੀਂ ਭੇਜਿਆ ਜਾ ਰਿਹਾ ਹੈ। ਇਹ ਮਾਲਵੇਅਰ ਤੁਹਾਡੀ ਬੈਂਕਿੰਗ ਜਾਣਕਾਰੀ, ਪਾਸਵਰਡ ਅਤੇ ਨਿੱਜੀ ਡਾਟਾ ਚੁਰਾ ਸਕਦਾ ਹੈ ਅਤੇ ਤੁਹਾਡੇ ਡਿਵਾਈਸ ਨੂੰ ਰਿਮੋਟਲੀ ਕੰਟਰੋਲ ਵੀ ਕਰ ਸਕਦਾ ਹੈ। ਪੁਲਿਸ ਬੁਲਾਰੇ ਨੇ ਲੋਕਾਂ ਨੂੰ ਅਣਜਾਣ ਲਿੰਕ ਜਾਂ ਅਣਪਛਾਤੇ ਨੰਬਰਾਂ ਤੋਂ ਆਏ ਸੁਨੇਹਿਆਂ ’ਤੇ ਕਦੇ ਵੀ ਕਲਿਕ ਨਾ ਕਰਨ ਦੀ ਅਪੀਲ ਕੀਤੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਬਠਿੰਡਾ ’ਚ ਜਮੀਨ ਪਿੱਛੇ ‘ਪੁੱਤ’ ਨੇ ‘ਪਿਊ’ ਨੂੰ ਕਹੀ ਨਾਲ ਵੱ+ਢਿਆ, ਹੋਈ ਮੌ+ਤ

0

Bathinda News: ਜ਼ਿਲ੍ਹਾ ਬਠਿੰਡਾ ਦੀ ਸਬ ਡਿਵੀਜ਼ਨ ਤਲਵੰਡੀ ਸਾਬੋ ’ਚ ਜਮੀਨੀ ਵਿਵਾਦ ਦੇ ਚੱਲਦਿਆਂ ਇੱਕ ਪੁੱਤ ਵੱਲੋਂ ਆਪਣੇ ਦੋਸਤਾਂ ਨਾਲ ਮਿਲਕੇ ਆਪਣੇ ਪਿਊ ਨੂੰ ਕਹੀ ਨਾਲ ਵੱਢਣ ਦਾ ਮਾਮਲਾ ਸਾਹਮਣੇ ਆਇਆ ਹੈ। ਪੁੱਤ ਦੇ ਇਸ ਹਮਲੇ ਵਿਚ ਗੰਭੀਰ ਜਖ਼ਮੀ ਹੋਏ ਪਿਤਾ ਨੇ ਹਸਪਤਾਲ ਅੰਦਰ ਦਮ ਤੋੜ ਦਿੱਤਾ, ਜਿਸਤੋਂ ਬਾਅਦ ਤਲਵੰਡੀ ਸਾਬੋ ਪੁਲਿਸ ਨੇ ਕਾਤਲ ਪੁੱਤ ਵਿਰੁਧ ਪਰਚਾ ਦਰਜ਼ ਕਰਕੇ ਉਸਨੂੰ ਗ੍ਰਿਫਤਾਰ ਕਰਨ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਪਿਊ ਦੀ ਪਹਿਚਾਣ ਦਵਿੰਦਰ ਸਿੰਘ ਸਰਾਂ ਵਜੋਂ ਹੋਈ ਹੈ, ਜੋਕਿ ਇਲਾਕੇ ਦਾ ਸਰਗਰਮ ਕਿਸਾਨ ਆਗੂ ਵੀ ਸੀ।

ਇਹ ਵੀ ਪੜ੍ਹੋ  ਜਾਅਲੀ ਡਿਗਰੀ ਦੇ ਸਹਾਰੇ ‘ਡਾਕਟਰ’ ਬਣੇ ਕਾਲਜ਼ ਮਾਲਕ ਦੇ ਪੁੱਤਰ ਵਿਰੁਧ ਪੁਲਿਸ ਵੱਲੋਂ ਪਰਚਾ ਦਰਜ਼

ਇਹ ਵੀ ਪਤਾ ਲੱਗਿਆ ਹੈ ਕਿ ਮ੍ਰਿਤਕ ਦਵਿੰਦਰ ਸਿੰਘ ਸਾਲ 2022 ਦੀਆਂ ਚੋਣਾਂ ਦੌਰਾਨ ਕਿਸਾਨ ਮੋਰਚੇ ਵੱਲੋਂ ਤਲਵੰਡੀ ਸਾਬੋ ਹਲਕੇ ਤੋਂ ਵਿਧਾਨ ਸਭਾ ਦੀ ਚੋਣ ਵੀ ਲੜਿਆ ਸੀ। ਦਸਿਆ ਜਾ ਰਿਹਾ ਕਿ ਇਸ ਕਤਲ ਕਾਂਡ ਵਿਚ ਪੁੱਤ ਦੇ ਕਈ ਹੋਰ ਸਾਥੀ ਵੀ ਸ਼ਾਮਲ ਹੋ ਸਕਦੇ ਹਨ, ਜਿਸਦੀ ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ। ਤਲਵੰਡੀ ਸਾਬੋ ਦੇ ਡੀਐਸਪੀ ਰਾਜੇਸ਼ ਸਨੇਹੀ ਨੇ ਇਸ ਘਟਨਾ ਦੀ ਪੁਸ਼ਟੀ ਕਰਦਿਆਂ ਦਸਿਆ ਕਿ ਮੁਢਲੀ ਪੜਤਾਲ ਮੁਤਾਬਕ ਦੋਨਾਂ ਪਿਊ-ਪੁੱਤਾਂ ਵਿਚਕਾਰ ਜ਼ਮੀਨ ਨੂੰ ਲੈ ਕੇ ਝਗੜਾ ਚੱਲ ਰਿਹਾ ਸੀ। ਇਸ ਕਾਰਨ ਹੀ ਬੀਤੀ ਸ਼ਾਮ ਮੁਲਜਮ ਪੁੱਤਰ ਅਮਨਿੰਦਰ ਸਿੰਘ ਨੇ ਆਪਣੇ ਪਿਤਾ ‘ਤੇ ਕਹੀ ਨਾਲ ਹਮਲਾ ਕਰ ਦਿੱਤਾ ਤੇ ਉਸਨੂੰ ਬੁਰੀ ਤਰ੍ਹਾਂ ਕੁੱਟ-ਮਾਰ ਕੇ ਜਖ਼ਮੀ ਕਰ ਦਿੱਤਾ, ਜਿਸਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ।

ਇਹ ਵੀ ਪੜ੍ਹੋ  ਮੋਗਾ ਪੁਲਿਸ ਵੱਲੋਂ ਜਿਲ੍ਹੇ ਵਿੱਚ CASO ਅਪਰੇਸ਼ਨ ਦੌਰਾਨ ਨਸ਼ਿਆਂ ਨਾਲ ਪ੍ਰਭਾਵਿਤ ਸਥਾਨਾਂ/ਹੋਟਸਪੋਟ ਦੀ ਕੀਤੀ ਗਈ ਚੈਕਿੰਗ

ਪ੍ਰੰਤੂ ਅੱਜ ਸੋਮਵਾਰ ਨੂੰ ਇਲਾਜ ਦੌਰਾਨ ਉਸਦੀ ਮੌਤ ਹੋ ਗਈ। ਡੀਐਸਪੀ ਮੁਤਾਬਕ ਇਸ ਮਾਮਲੇ ਵਿਚ ਮ੍ਰਿਤਕ ਦਵਿੰਦਰ ਸਿੰਘ ਵਾਸੀ ਗੁਰੂਸਰ ਜਗਾ ਦੀ ਪਤਨੀ ਸੁਖਵਿੰਦਰ ਕੌਰ ਦੇ ਬਿਆਨਾਂ ਉਪਰ ਤਲਵੰਡੀ ਸਾਬੋ ਪੁਲਿਸ ਵੱਲੋਂ ਪਹਿਲਾਂ 109, 115(2), 3(5) ਬੀ.ਐਨ.ਐਸ. ਤਹਿਤ ਅਮਨਿੰਦਰ ਸਿੰਘ ਵਾਸੀ ਗੁਰੂਸਰ ਜਗਾ, ਤਰਲੋਕ ਸਿੰਘ ਤੇ ਹੈਮਲੀ ਵਾਸੀ ਭਾਗੀਬਾਂਦਰ ਵਿਰੁਧ ਪਰਚਾ ਦਰਜ਼ ਕੀਤਾ ਜਾ ਚੁੱਕਿਆ ਸੀ, ਜਿਸ ਵਿਚ ਹੁਣ 103 ਬੀਐਨਐਸ ਦਾ ਵਾਧਾ ਕੀਤਾ ਗਿਆ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਮੋਗਾ ਪੁਲਿਸ ਵੱਲੋਂ ਜਿਲ੍ਹੇ ਵਿੱਚ CASO ਅਪਰੇਸ਼ਨ ਦੌਰਾਨ ਨਸ਼ਿਆਂ ਨਾਲ ਪ੍ਰਭਾਵਿਤ ਸਥਾਨਾਂ/ਹੋਟਸਪੋਟ ਦੀ ਕੀਤੀ ਗਈ ਚੈਕਿੰਗ

0

Moga News:ਗੌਰਵ ਯਾਦਵ,ਡੀ.ਜੀ.ਪੀ ਪੰਜਾਬ,ਅਸ਼ਨਵੀ ਕਪੂਰ,DIG ਫਰੀਦਕੋਟ ਰੇਂਜ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਵੱਲੋਂ ਨਸ਼ਿਆ ਦੀ ਰੋਕਥਾਮ ਅਤੇ ਸਮਾਜ ਦੇ ਮਾੜੇ ਅਨਸਰਾਂ ਨੂੰ ਕਾਬੂ ਕਰਨ ਲਈ ਜਾਰੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਤਹਿਤ ਅਜੈ ਗਾਂਧੀ,SSP ਮੋਗਾ ਦੀ ਅਗਵਾਈ ਵਿੱਚ ਅੱਜ ਵਿਸ਼ੇਸ਼ ਘੇਰਾਬੰਦੀ ਅਤੇ ਸਰਚ ਅਪਰੇਸ਼ਨ (CASO) ਅਭਿਆਨ ਚਲਾਇਆ ਜਾ ਰਿਹਾ ਹੈ। ਇਸ ਮੁਹਿੰਮ ਤਹਿਤ, ਅੱਜ ਮਿਤੀ 12/05/2025 ਨੂੰ ਸਵੇਰ 06:00 ਵਜੇ ਤੋਂ 10:00 ਵਜੇ ਤੱਕ ਮੋਗਾ ਜਿਲੇ ਦੇ ਡਰੱਗ ਹੋਟਸਪੋਟ ਅਤੇ ਹੋਰ ਸ਼ੱਕੀ ਜਗ੍ਹਾ ਪਰ ਸਰਚ ਅਪ੍ਰੇਸ਼ਨ ਚਲਾਇਆ ਗਿਆ। ਇਸ ਅਪ੍ਰੇਸ਼ਨ ਦੌਰਾਨ 01 ਡੀ.ਐਸ.ਪੀ., 01 ਇੰਸਪੈਕਟਰ/ਐਸ.ਐਚ.ਓ. ਅਤੇ 45 (ਐਨ.ਜੀ.ਓ. ਅਤੇ ਈ.ਪੀ.ਓ.) (ਕੁੱਲ 48 ਪੁਲਿਸ ਕਰਮਚਾਰੀ) ਵੱਲੋਂ ਵੱਖ-ਵੱਖ ਟੀਮਾਂ ਬਣਾ ਕੇ ਥਾਣਾ ਨਿਹਾਲ ਸਿੰਘ ਵਾਲਾ ਦੇ ਸ਼ਹਿਰ ਨਿਹਾਲ ਸਿੰਘ ਵਾਲਾ, ਪਿੰਡ ਹਿੰਮਤਪੁਰਾ, ਬਿਲਾਸਪੁਰ, ਪੱਤੋ ਹੀਰਾ ਸਿੰਘ ਵਿੱਚ ਚੈਕਿੰਗ ਕੀਤੀ ਗਈ।

ਇਹ ਵੀ ਪੜ੍ਹੋ  ਜਾਅਲੀ ਡਿਗਰੀ ਦੇ ਸਹਾਰੇ ‘ਡਾਕਟਰ’ ਬਣੇ ਕਾਲਜ਼ ਮਾਲਕ ਦੇ ਪੁੱਤਰ ਵਿਰੁਧ ਪੁਲਿਸ ਵੱਲੋਂ ਪਰਚਾ ਦਰਜ਼

ਚੈਕਿੰਗ ਦੌਰਾਨ 24 ਸ਼ੱਕੀ ਵਿਅਕਤੀਆਂ ਦੇ ਘਰਾਂ ਅਤੇ ਉਹਨਾਂ ਦੇ ਸ਼ੱਕੀ ਟਿਕਾਣਿਆਂ ਪਰ ਤਲਾਸ਼ੀ ਅਭਿਮਾਨ ਚਲਾਇਆ ਗਿਆ।ਇਸ ਚੈਕਿੰਗ ਦੌਰਾਨ 03 ਸ਼ੱਕੀ ਵਿਅਕਤੀਆਂ ਦੀ ਪੁੱਛਗਿੱਛ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ 09 ਸ਼ੱਕੀ ਵਹੀਕਲਾਂ ਨੂੰ ਵੀ ਚੈਕ ਕੀਤਾ ਗਿਆ ਹੈ।ਉਪ ਕਪਤਾਨ ਪੁਲਿਸ (ਸਬ-ਡਵੀਜਨ ਨਿਹਾਲ ਸਿੰਘ ਵਾਲਾ) ਨੇ ਇਸ ਕਾਰਵਾਈ ਵਿੱਚ ਸ਼ਾਮਲ ਪੁਲਿਸ ਮੁਲਾਜ਼ਮਾਂ ਦੇ ਯਤਨਾਂ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਇਹ ਅਪਰੇਸ਼ਨ ਸ਼ਾਂਤੀ ਅਤੇ ਅਮਨ-ਕਾਨੂੰਨ ਦੀ ਵਿਵਸਥਾ ਬਣਾਈ ਰੱਖਣ ਲਈ ਸਾਡੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਉਹਨਾਂ ਵੱਲੋਂ ਆਮ ਪਬਲਿਕ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਨਸ਼ਾ ਮੁਕਤ ਪੰਜਾਬ ਦੀ ਸਿਰਜਨਾ ਸਬੰਧੀ ਪੁਲਿਸ ਵਿਭਾਗ ਨੂੰ ਸਹਿਯੋਗ ਦੇਣ ਅਤੇ ਜੇਕਰ ਉਹਨਾਂ ਪਾਸ ਨਸ਼ਾ ਵੇਚਣ ਅਤੇ ਖਰੀਦਣ ਜਾਂ ਕਰਨ ਆਦਿ ਸਬੰਧੀ ਜਾਣਕਾਰੀ ਹੈ ਤਾਂ ਉਹ ਮੋਗਾ ਪੁਲਿਸ ਦੇ ਕੰਟਰੋਲ ਰੂਮ ਨੰਬਰ 96568-96568 ਜਾਂ ਸੇਫ ਪੰਜਾਬ ਹੈਲਪਲਾਈਨ ਨੰਬਰ 97791-00200 ਪਰ ਸੂਚਿਤ ਕਰ ਸਕਦੇ ਹਨ, ਉਹਨਾਂ ਦੀ ਪਛਾਣ ਨੂੰ ਗੁਪਤ ਰੱਖਿਆ ਜਾਵੇਗਾ।

ਇਹ ਵੀ ਪੜ੍ਹੋ  ਜੰਗਬੰਦੀ ਨੂੰ ਲੈ ਕੇ ਭਾਰਤ ਤੇ ਪਾਕਿਸਤਾਨ ਦੇ ਫ਼ੌਜੀ ਜਰਨੈਲਾਂ ਵਿਚਕਾਰ ਅੱਜ ਹੋਵੇਗੀ ਸਿੱਧੀ ਗੱਲਬਾਤ

ਮੋਗਾ ਪੁਲਿਸ ਕਿਸੇ ਵੀ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਰੋਕਣ ਲਈ ਦ੍ਰਿੜ ਹੈ ਅਤੇ ਭੱਵਿਖ ਵਿੱਚ ਵੀ ਮਾੜੇ ਅਨਸਰਾਂ ਖਿਲਾਫ ਇਸ ਤਰ੍ਹਾਂ ਦੀਆ ਕਾਰਵਾਈਆਂ ਜਾਰੀ ਰਹਿਣਗੀਆ। ਪੰਜਾਬ ਸਰਕਾਰ ਵੱਲੋਂ ਨਸ਼ਿਆ ਅਤੇ ਸਮਾਜ ਦੇ ਮਾੜੇ ਅਨਸਰਾਂ ਖਿਲਾਫ ਵਿੱਢੀ ਗਈ ਮੁਹਿੰਮ ਅਧੀਨ ਨਸ਼ਿਆਂ ਦੇ ਖਾਤਮੇ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ।ਇੱਥੇ ਇਹ ਵਰਣਨਯੋਗ ਹੈ ਕਿ ਮੋਗਾ ਪੁਲਿਸ ਵੱਲੋਂ ਨਸ਼ਿਆਂ ਖਿਲਾਫ ਕੀਤੀ ਜਾ ਰਹੀ ਕਾਰਵਾਈ ਤੋਂ ਆਮ ਪਬਲਿਕ ਵੀ ਬਹੁਤ ਖੁਸ਼ ਹੈ ਅਤੇ ਇਸ ਕਾਰਵਾਈ ਸਬੰਧੀ ਪੁਲਿਸ ਦੀ ਸ਼ਲਾਘਾ ਵੀ ਕਰ ਰਹੀ ਹੈ। ਹਾਜਰ ਪਬਲਿਕ ਨੇ ਦੱਸਿਆ ਕਿ ਉਹ ਨਸ਼ੇ ਦੀ ਇਸ ਭੈੜੀ ਕੁਰੀਤੀ ਨੂੰ ਖਤਮ ਕਰਨ ਲਈ ਪੁਲਿਸ ਦੀ ਹਰ ਸੰਭਵ ਮਦਦ ਅਤੇ ਸਹਿਯੋਗ ਲਈ ਤਿਆਰ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ