Saturday, May 2, 2026
Home Blog Page 75

Punjab Govt ਵੱਲੋਂ ਅਹਿਮ ਉਦਯੋਗਿਕ ਸੁਧਾਰਾਂ ਦਾ ਐਲਾਨ

0

👉ਮੰਤਰੀ ਮੰਡਲ ਨੇ ਫ੍ਰੀਹੋਲਡ ਅਤੇ ਉਦਯੋਗਿਕ ਬੁਨਿਆਦੀ ਢਾਂਚੇ ਦੇ ਪ੍ਰਬੰਧਨ ਲਈ ਲੀਜ਼ਹੋਲਡ ਸਬੰਧੀ ਅਹਿਮ ਸੋਧਾਂ ਨੂੰ ਪ੍ਰਵਾਨਗੀ ਦਿੱਤੀ: ਸੰਜੀਵ ਅਰੋੜਾ
Chandigarh News:ਉਦਯੋਗ ਅਤੇ ਵਣਜ, ਨਿਵੇਸ਼ ਪ੍ਰੋਤਸਾਹਨ, ਬਿਜਲੀ ਅਤੇ ਸਥਾਨਕ ਸਰਕਾਰਾਂ ਬਾਰੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੀਜ਼ਹੋਲਡ ਉਦਯੋਗਿਕ ਪਲਾਟਾਂ ਅਤੇ ਸ਼ੈੱਡਾਂ ਨੂੰ ਫ੍ਰੀਹੋਲਡ ਵਿੱਚ ਬਦਲਣ ਲਈ ਨੀਤੀ ਵਿੱਚ ਅਹਿਮ ਸੁਧਾਰਾਂ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਇਸ ਦੇ ਨਾਲ ਹੀ ਫ੍ਰੀਹੋਲਡ ਪਲਾਟ ਧਾਰਕਾਂ ਲਈ ਅਲਾਟਮੈਂਟ ਤੋਂ ਬਾਅਦ ਦੀਆਂ ਸੇਵਾਵਾਂ ਨੂੰ ਵਿਆਪਕ ਤੌਰ ‘ਤੇ ਤਰਕਸੰਗਤ ਬਣਾਉਣ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਗਈ ਹੈ।ਉਦਯੋਗਿਕ ਖੇਤਰ ਦੇ ਭਾਈਵਾਲਾਂ ਨਾਲ ਵਿਆਪਕ ਸਲਾਹ-ਮਸ਼ਵਰੇ ਅਤੇ ਸਮੂਹ ਮੰਤਰੀਆਂ ਦੀਆਂ ਸਿਫ਼ਾਰਸ਼ਾਂ ਤੋਂ ਬਾਅਦ ਕੀਤੇ ਗਏ ਇਹ ਸੁਧਾਰ ਕਾਰੋਬਾਰ ਕਰਨ ਦੀ ਆਸਾਨ ਨੂੰ ਹੋਰ ਮਜ਼ਬੂਤ ਕਰਨ ਅਤੇ ਇੱਕ ਪਾਰਦਰਸ਼ੀ, ਨਿਵੇਸ਼ਕ ਪੱਖੀ ਉਦਯੋਗਿਕ ਈਕੋਸਿਸਟਮ ਬਣਾਉਣ ਪ੍ਰਤੀ ਸਰਕਾਰ ਦੀ ਦ੍ਰਿੜ ਵਚਨਬੱਧਤਾ ਦੀ ਪੁਸ਼ਟੀ ਕਰਦੇ ਹਨ।
ਮੁੱਖ ਸੁਧਾਰ: ਲੀਜ਼ਹੋਲਡ ਤੋਂ ਫ੍ਰੀਹੋਲਡ ਵਿੱਚ ਤਬਾਦਲਾ
ਮੁੱਖ ਫੈਸਲਿਆਂ ‘ਤੇ ਚਾਨਣਾ ਪਾਉਂਦਿਆਂ ਸੰਜੀਵ ਅਰੋੜਾ ਨੇ ਕਿਹਾ:
ਸਿਰਫ਼ 5 ਫੀਸਦ ਤਬਾਦਲਾ ਫੀਸ ਨਿਰਧਾਰਤ ਕੀਤੀ ਗਈ ਹੈ।
30 ਅਪ੍ਰੈਲ, 2026 ਤੱਕ ਕੀਤੇ ਗਏ ਤਬਾਦਲਿਆਂ ਲਈ ਸਟੈਂਪ ਡਿਊਟੀ ‘ਤੇ 100 ਫੀਸਦ ਛੋਟ।
ਜਿੱਥੇ ਅਣ-ਅਰਜਿਤ ਵਾਧਾ ਧਾਰਾ ਲਾਗੂ ਨਹੀਂ ਹੈ, ਉੱਥੇ ਖਰਚਿਆਂ ਦੀ ਛੋਟ ਰਾਹੀਂ ਮਹੱਤਵਪੂਰਨ ਰਾਹਤ।
ਵਿਸ਼ੇਸ਼ ਮਾਮਲਿਆਂ ਵਿੱਚ, ਵਾਰ-ਵਾਰ ਲੱਗਣ ਵਾਲੀ ਫੀਸ ਲਈ ਇਕੋਂ ਫੀਸ ਲਾਗੂ ਕੀਤੀ ਗਈ ਹੈ।
ਕਈ ਸੇਵਾਵਾਂ ਲਈ ਸਾਲਾਨਾ ਨਵੀਨੀਕਰਨ ਖਰਚੇ ਬੰਦ ਕਰ ਦਿੱਤੇ ਗਏ ਹਨ।
ਤੁਰੰਤ ਤਬਾਦਲੇ ਨੂੰ ਉਤਸ਼ਾਹਿਤ ਕਰਨ ਅਤੇ ਪੁਰਾਣੇ ਮੁੱਦਿਆਂ ਦੇ ਨਿਪਟਾਰੇ ਲਈ:
ਲੰਬਿਤ ਤਬਾਦਲੇ ਅਤੇ ਪਰਿਵਰਤਨ ਸਬੰਧੀ ਮਾਮਲਿਆਂ ਦਾ ਸਮਾਂਬੱਧ ਨਿਪਟਾਰਾ।
ਤੁਰੰਤ ਤਬਾਦਲੇ ਲਈ ਯਕਮੁਸ਼ਤ ਸਟੈਂਪ ਡਿਊਟੀ ਵਿੱਚ ਛੋਟ।
ਕਾਗਜੀ ਕਾਰਵਾਈ ਨੂੰ ਸਰਲ ਬਣਾਉਣਾ:
ਮੌਰਗੇਜ ਲੀਜ਼ ਡੀਡਜ਼ ਦੇ ਮਾਮਲੇ ਵਿੱਚ ਬੈਂਕ ਪੱਤਰ ਹੀ ਕਾਫ਼ੀ ਹੈ
ਅਣਅਰਜਿਤ ਵਾਧੇ ਦੀ ਧਾਰਾ ‘ਤੇ ਸਪੱਸ਼ਟਤਾ
ਚਰਕੋਣੇ ਉਦਯੋਗਿਕ ਮੁੱਦਿਆਂ ਦਾ ਨਿਪਟਾਰਾ ਕਰਦਿਆਂ ਮੰਤਰੀ ਨੇ ਸਪੱਸ਼ਟ ਕੀਤਾ:
ਜਿੱਥੇ ਟਾਈਟਲ ਦਸਤਾਵੇਜ਼ਾਂ ਵਿੱਚ ਧਾਰਾ ਮੌਜੂਦ ਨਹੀਂ ਹੈ, ਉੱਥੇ ਕੋਈ ਅਣ-ਅਰਜਿਤ ਵਾਧਾ ਨਹੀਂ ਲਿਆ ਜਾਵੇਗਾ:
ਪਰਿਵਾਰਕ ਤਬਾਦਲੇ, ਵਿਰਾਸਤ, ਜਾਂ ਮੌਤ ਦੇ ਮਾਮਲਿਆਂ ਵਿੱਚ ਜਿੱਥੇ ਪਲਾਟ ਪਹਿਲਾਂ ਹੀ ਨੋਟੀਫਿਕੇਸ਼ਨ ਤੋਂ ਪਹਿਲਾਂ ਫ੍ਰੀਹੋਲਡ ਵਿੱਚ ਬਦਲ ਗਏ ਹਨ।
ਉਨ੍ਹਾਂ ਅੱਗੇ ਕਿਹਾ, “ਇਸ ਨਾਲ ਵਧੇਰੇ ਸਪੱਸ਼ਟਤਾ ਯਕੀਨੀ ਬਣਾਈ ਗਈ ਹੈ ਅਤੇ ਉਦਯੋਗਪਤੀਆਂ ਨੂੰ ਗੈਰ-ਵਾਜਬ ਵਿੱਤੀ ਦੇਣਦਾਰੀ ਤੋਂ ਬਚਾਇਆ ਗਿਆ ਹੈ।”
ਕਾਰੋਬਾਰ ਕਰਨ ਵਿੱਚ ਅਸਾਨੀ ਸਬੰਧੀ ਮੁੱਖ ਸੁਧਾਰ (ਪੀਐਸਆਈਈਸੀ)

ਇਹ ਵੀ ਪੜ੍ਹੋ  ਹੁਣ,ਅਮਰੀਕਾ ਅਤੇ ਯੂਰਪ ਵਾਂਗ ਪੰਜਾਬ ਵਿੱਚ ਮਹਿਜ਼ 6 ਮਿੰਟਾਂ ਵਿੱਚ ਪੁਲਿਸ ਸਹਾਇਤਾ ਮਿਲੇਗੀ:ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਇੱਕ ਕ੍ਰਾਂਤੀਕਾਰੀ ਕਦਮ ਵਜੋ:
ਸੇਵਾਵਾਂ ਨੂੰ ਲਾਜ਼ਮੀ ਅਤੇ ਵਿਕਲਪਿਕ ਸ਼੍ਰੇਣੀਆਂ ਵਿੱਚ ਮੁੜ ਵਰਗੀਕ੍ਰਿਤ ਕੀਤਾ ਗਿਆ
18 ਸੇਵਾਵਾਂ ਨੂੰ ਲਾਜ਼ਮੀ ਤੋਂ ਵਿਕਲਪਿਕ ਵਿੱਚ ਤਬਦੀਲ ਕੀਤਾ ਗਿਆ
ਨੋਟਰਾਈਜ਼ਡ ਹਲਫਨਾਮਿਆਂ ਨੂੰ ਸਵੈ-ਘੋਸ਼ਣਾ ਨਾਲ ਬਦਲਿਆ ਗਿਆ
ਪ੍ਰਵਾਨਗੀਆਂ ਵਿੱਚ ਤੇਜ਼ੀ ਲਿਆਉਣ ਲਈ ਅਸਟੇਟ ਅਫਸਰਾਂ ਨੂੰ ਅਧਿਕਾਰ ਸੌਂਪੇ ਗਏ
ਸ੍ਰੀ ਅਰੋੜਾ ਨੇ ਕਿਹਾ, “ਇਸ ਨਾਲ ਪਾਲਣਾ ਸਬੰਧੀ ਬੋਝ ਨੂੰ ਮਹੱਤਵਪੂਰਨ ਤੌਰ ‘ਤੇ ਘੱਟ ਕੀਤਾ ਗਿਆ ਹੈ ਅਤੇ ਫ੍ਰੀਹੋਲਡ ਤਬਾਦਲੇ ਨੂੰ ਉਦਯੋਗਾਂ ਲਈ ਬੇਹੱਦ ਫਾਇਦੇਮੰਦ ਬਣਾਉਂਦਾ ਹੈ।”
ਪੰਜਾਬ ਕਾਮਨ ਇੰਫਰਾਸਟਰੱਕਚਰ (ਰੈਗੂਲੇਸ਼ਨ ਅਤੇ ਮੈਂਟੇਨੈਂਸ) ਅਮੈਂਡਮੈਂਟ ਬਿੱਲ, 2026
ਮੰਤਰੀ ਮੰਡਲ ਨੇ ਉਦਯੋਗਿਕ ਬੁਨਿਆਦੀ ਢਾਂਚੇ ਨੂੰ ਆਧੁਨਿਕ ਬਣਾਉਣ ਲਈ ਇੱਕ ਅਹਿਮ ਸੋਧ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ।
1. ਏਕੀਕ੍ਰਿਤ ਅਤੇ ਪਾਰਦਰਸ਼ੀ ਬੁਨਿਆਦੀ ਢਾਂਚਾ ਪ੍ਰਬੰਧਨ
ਸਾਰੇ ਉਦਯੋਗਿਕ ਖੇਤਰਾਂ ਦੇ ਸੰਚਾਲਨ ਅਤੇ ਰੱਖ-ਰਖਾਅ ਲਈ ਇਕੋ ਵਿਧੀ
ਕਵਰ:
ਉਦਯੋਗਿਕ ਫੋਕਲ ਪੁਆਇੰਟ
ਉਦਯੋਗਿਕ ਸੰਪਤੀ
ਉਦਯੋਗਿਕ ਕਲੱਸਟਰ (ਨੋਟੀਫਾਈ ਪਾਰਕਾਂ ਤੋਂ ਬਾਹਰਲੇ ਸਥਾਨਾਂ ਸਮੇਤ)
2. ਉਦਯੋਗਾਂ ਨੂੰ ਵੱਡੀ ਵਿੱਤੀ ਰਾਹਤ
ਨਗਰ ਨਿਗਮ ਖੇਤਰਾਂ ਵਿੱਚ ਸਰਵਿਸ ਚਾਰਜਿਜ ਨੂੰ ਜਾਇਦਾਦ ਟੈਕਸ ਵਿੱਚ ਸ਼ਾਮਲ
ਦੋਹਰੇ ਟੈਕਸ ਨੂੰ ਖਤਮ ਕੀਤਾ
ਨਿਯਮਾਂ ਨੂੰ ਸਰਲ ਬਣਾਇਆ ਅਤੇ ਵਿੱਤੀ ਬੋਝ ਨੂੰ ਘਟਾਇਆ
3. ਨਵੀਨਤਾਕਾਰੀ ਸੰਗ੍ਰਹਿ ਵਿਧੀ
ਪੰਜਾਬ ਰਾਜ ਬਿਜਲੀ ਨਿਗਮ ਲਿਮਟਿਡ ਵੱਲੋਂ ਸਰਵਿਸ ਚਾਰਜਿਜ ਬਿਜਲੀ ਦੇ ਬਿੱਲਾਂ ਰਾਹੀਂ ਇੱਕਤਰ ਕੀਤੇ ਜਾਣਗੇ।
ਲਾਭ:ਨਿਯਮਾਂ ਵਿੱਚ ਸੋਧ
ਸਹਿਜ ਅਤੇ ਪਾਰਦਰਸ਼ੀ ਸੰਗ੍ਰਹਿ ਪ੍ਰਣਾਲੀ
4. ਐਸਪੀਵੀਜ਼ ਰਾਹੀਂ ਉਦਯੋਗ-ਪੱਖੀ ਸ਼ਾਸਨ
ਵਿਸ਼ੇਸ਼ ਉਦੇਸ਼ ਵਾਹਨ (ਐਸਪੀਵੀਜ਼) ਹੋਣਗੇ:
ਸੋਸਾਇਟੀਜ਼ ਰਜਿਸਟ੍ਰੇਸ਼ਨ ਐਕਟ, 1860 ਅਧੀਨ ਰਜਿਸਟਰਡ
ਉਦਯੋਗਿਕ ਹਿੱਸੇਦਾਰਾਂ ਦੀ ਅਗਵਾਈ ਹੇਠ
ਸ਼ਾਸਨ ਢਾਂਚਾ:
ਉਦਯੋਗਿਕ ਅਲਾਟੀਆਂ ‘ਚੋਂ 7 ਮੈਂਬਰੀ ਕਾਰਜਕਾਰੀ ਕਮੇਟੀ ਚੁਣੀ ਗਈ
ਤਾਲਮੇਲ ਅਤੇ ਨਿਗਰਾਨੀ ਲਈ ਸਰਕਾਰੀ ਅਧਿਕਾਰੀ
ਸਪਸ਼ਟ ਜਵਾਬਦੇਹੀ ਅਤੇ ਪੇਸ਼ੇਵਰ ਪ੍ਰਬੰਧਨ
5. ਮਜ਼ਬੂਤ ਵਿੱਤੀ ਢਾਂਚਾ
90 ਫ਼ੀਸਦ ਫੰਡ → ਰੱਖ-ਰਖਾਅ ਲਈ ਐਸਪੀਵੀਜ਼
10 ਫ਼ੀਸਦ ਫੰਡ → ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕਰਨ ਲਈ ਸਮਰੱਥ ਅਥਾਰਟੀ
ਭਵਿੱਖੀ ਵਿਕਾਸ ਲਈ ਲਾਜ਼ਮੀ ਕਾਰਪਸ ਫੰਡ
ਕੁਸ਼ਲ ਵਰਤੋਂ ਨੂੰ ਯਕੀਨੀ ਬਣਾਉਣ ਲਈ ਪ੍ਰਸ਼ਾਸਕੀ ਖਰਚਿਆਂ ‘ਤੇ ਸੀਮਾ
6. ਜਵਾਬਦੇਹੀ ਅਤੇ ਨਿਗਰਾਨੀ
ਸਰਕਾਰ ਨੂੰ ਇਹ ਅਧਿਕਾਰ ਹੈ:
ਐਸਪੀਵੀਜ਼ ਦਾ ਆਡਿਟ ਅਤੇ ਨਿਗਰਾਨੀ
ਜੇਕਰ ਲੋੜ ਹੋਵੇ ਤਾਂ ਕਾਰਗੁਜ਼ਾਰੀ ਨਾ ਕਰਨ ਵਾਲੇ ਐਸਪੀਵੀਜ਼ ਨੂੰ ਰੱਦ ਕਰਨਾ
ਉਦਯੋਗ ਨੂੰ ਸਸ਼ਕਤ ਬਣਾਉਣਾ ਅਤੇ ਪੰਜਾਬ ਦੇ ਵਿਕਾਸ ਨੂੰ ਮਜ਼ਬੂਤ ਕਰਨਾ
ਸੰਜੀਵ ਅਰੋੜਾ ਨੇ ਅੱਗੇ ਕਿਹਾ ਕਿ ਇਹ ਮਹੱਤਵਪੂਰਨ ਸੁਧਾਰ ਸਾਡੀ ਸਰਕਾਰ ਦੇ ਸਪੱਸ਼ਟ ਦ੍ਰਿਸ਼ਟੀਕੋਣ ਨੂੰ ਦਰਸਾਉਂਦੇ ਹਨ ਜੋ ਉਦਯੋਗਾਂ ਨੂੰ ਸਸ਼ਕਤ ਬਣਾਉਣਾ, ਨਿਯਮਾਂ ਦੇ ਬੋਝ ਨੂੰ ਘਟਾਉਣਾ ਅਤੇ ਇੱਕ ਆਧੁਨਿਕ, ਪਾਰਦਰਸ਼ੀ ਅਤੇ ਸਵੈ-ਨਿਰਭਰ ਉਦਯੋਗਿਕ ਮਾਹੌਲ ਸਿਰਜਣਾ। ਪੰਜਾਬ ਦੇਸ਼ ਵਿੱਚ ਸਭ ਤੋਂ ਵੱਧ ਪ੍ਰਤੀਯੋਗੀ ਅਤੇ ਨਿਵੇਸ਼ਕ-ਪੱਖੀ ਵਾਤਾਵਰਣ ਪ੍ਰਦਾਨ ਕਰਨ ਲਈ ਵਚਨਬੱਧ ਹੈ।
ਉਦਯੋਗਪਤੀਆਂ ਲਈ ਵੱਡੀ ਵਿੱਤੀ ਰਾਹਤ
ਲੀਜ਼ਹੋਲਡ ਤੋਂ ਫ੍ਰੀਹੋਲਡ ਵਿੱਚ ਸਰਲ ਤਬਦੀਲੀ
ਘੱਟ ਨਿਯਮ ਅਤੇ ਜਲਦ ਪ੍ਰਵਾਨਗੀਆਂ
ਉਦਯੋਗ-ਪੱਖੀ ਬੁਨਿਆਦੀ ਢਾਂਚਾ ਪ੍ਰਬੰਧਨ
ਕਾਰੋਬਾਰ ਕਰਨ ਦੀ ਸੌਖ ਵੱਲ ਵਿਸ਼ੇਸ਼ ਧਿਆਨ
ਪੰਜਾਬ ਦਾ ਮਤਲਬ ਹੈ ਕਾਰੋਬਾਰ।
ਐਨ.ਐਸ.ਐਸ. ਕੈਂਪ ਅਤੇ ਈਕੋ ਕਲੱਬ ਦੇ ਪੋਸਟਰ ਮੇਕਿੰਗ ਮੁਕਾਬਲੇ

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Sri Muktsar Sahib Police ਵੱਲੋਂ 24 ਘੰਟਿਆਂ ਵਿੱਚ ਅੰਨੇ ਕਤਲ ਦੀ ਗੁੱਥੀ ਸੁਲਝਾਈ,ਦੋਸ਼ੀ ਕਾਬੂ

0

Sri Muktsar Sahib News:ਨਿਲੰਬਰੀ ਜਗਦਲੇ, ਇੰਸਪੈਕਟਰ ਜਨਰਲ ਪੁਲਿਸ, ਫਰੀਦਕੋਟ ਰੱਜ਼, ਫਰੀਦਕੋਟ ਅਤੇ ਸ੍ਰੀ ਅਭਿਮੰਨਿਊ ਰਾਣਾ,ਐਸ.ਐਸ.ਪੀ. ਸ੍ਰੀ ਮੁਕਤਸਰ ਸਾਹਿਬ ਦੇ ਦਿਸ਼ਾ-ਨਿਰਦੇਸ਼ਾਂ ਹੇਠ ਅਤੇ ਮਨਮੀਤ ਸਿੰਘ ਢਿੱਲੋਂ, ਐਸ.ਪੀ. (ਡੀ) ਅਤੇ ਬਚਨ ਸਿੰਘ, ਡੀ.ਐਸ.ਪੀ. ਸ੍ਰੀ ਮੁਕਤਸਰ ਸਾਹਿਬ ਦੀ ਨਿਗਰਾਨੀ ਹੇਠ ਇੰਸਪੈਕਟਰ ਰਾਜਵੀਰ ਸਿੰਘ, ਮੁੱਖ ਅਫਸਰ ਥਾਣਾ ਸਦਰ ਸ੍ਰੀ ਮੁਕਤਸਰ ਸਾਹਿਬ ਅਤੇ ਪੁਲਿਸ ਪਾਰਟੀ ਵੱਲੋਂ ਇੱਕ ਅੰਨੇ ਕਤਲ ਦੀ ਗੁੱਥੀ ਨੂੰ 24 ਘੰਟਿਆਂ ਵਿੱਚ ਸੁਲਝਾਉਣ ਵਿੱਚ ਵੱਡੀ ਸਫਲਤਾ ਹਾਸਿਲ ਕੀਤੀ ਗਈ ਹੈ।ਪੁਲਿਸ ਨੂੰ ਥਾਣਾ ਸਦਰ ਸ੍ਰੀ ਮੁਕਤਸਰ ਸਾਹਿਬ ਵਿਖੇ ਇੱਕ ਟੈਲੀਫੋਨ ਸੁਚਨਾ ਪ੍ਰਾਪਤ ਹੋਈ ਕਿ ਪਿੰਡ ਥਾਂਦੇਵਾਲਾ ਦੇ ਨਜ਼ਦੀਕ ਰਾਜਸਥਾਨ ਫੀਡਰ ਨਹਿਰ ਵਿੱਚ ਇੱਕ ਅਣਪਛਾਤੀ ਔਰਤ ਦੀ ਲਾਸ਼ ਪਈ ਹੈ। ਇਸ ਉਪਰੰਤ ਪੁਲਿਸ ਪਾਰਟੀ ਵੱਲੋਂ ਮੌਕੇ ‘ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿੱਚ ਲਿਆ ਗਿਆ ਅਤੇ ਸ਼ਨਾਖਤ ਦੀ ਕਾਰਵਾਈ ਕੀਤੀ ਗਈ।

ਇਹ ਵੀ ਪੜ੍ਹੋ  ਅਮਰੀਕਾ ‘ਚ ਪੰਜਾਬੀ ਨੌਜਵਾਨ ਨੂੰ ਅਦਾਲਤ ਨੇ ਕੀਤਾ 9 ਕਰੋੜ ਦਾ ਜੁਰਮਾਨਾ

ਜਾਂਚ ਦੌਰਾਨ ਮ੍ਰਿਤਕ ਔਰਤ ਦੀ ਪਛਾਣ ਜਸਪ੍ਰੀਤ ਕੌਰ ਪਤਨੀ ਕੁਲਬੀਰ ਸਿੰਘ, ਵਾਸੀ ਵਾਰਡ ਨੰਬਰ 07 ਪਿੰਡ ਥਾਂਦੇਵਾਲਾ, ਹਾਲ ਗਲੀ ਨੰਬਰ 12 ਚੱਕ ਰਾਮ ਨਗਰ ਬਸਤੀ, ਬਠਿੰਡਾ ਰੋਡ, ਸ੍ਰੀ ਮੁਕਤਸਰ ਸਾਹਿਬ ਵਜੋਂ ਹੋਈ। ਇਸ ਮਾਮਲੇ ਸੰਬੰਧੀ ਪੁਲਿਸ ਵੱਲੋਂ ਤੁਰੰਤ ਤਫਤੀਸ਼ ਸ਼ੁਰੂ ਕੀਤੀ ਗਈ। ਤਫਤੀਸ਼ ਦੌਰਾਨ ਇਹ ਵੀ ਸਾਹਮਣੇ ਆਇਆ ਕਿ ਜਸਪ੍ਰੀਤ ਕੌਰ ਦਾ ਪਹਿਲਾ ਵਿਆਹ ਕਿਸੇ ਹੋਰ ਵਿਅਕਤੀ ਨਾਲ ਹੋਇਆ ਸੀ ਅਤੇ ਤਲਾਕ ਤੋਂ ਬਾਅਦ ਮਾਨਯੋਗ ਅਦਾਲਤ ਦੇ ਆਦੇਸ਼ ਅਨੁਸਾਰ ਉਹ ਕੁਲਬੀਰ ਸਿੰਘ ਨਾਲ ਲਿਵ-ਇਨ ਰਿਸ਼ਤੇ ਵਿੱਚ ਰਹਿ ਰਹੀ ਸੀ।ਗਹਿਰਾਈ ਨਾਲ ਕੀਤੀ ਤਫਤੀਸ਼ ਦੌਰਾਨ ਇਹ ਸਾਹਮਣੇ ਆਇਆ ਕਿ ਮ੍ਰਿਤਕ ਦੇ ਪਤੀ ਕੁਲਬੀਰ ਸਿੰਘ ਪੁੱਤਰ ਮਿੱਠੂ ਸਿੰਘ ਵਾਸੀ ਪਿੰਡ ਥਾਂਦੇਵਾਲਾ ਵੱਲੋਂ ਹੀ ਆਪਣੀ ਪਤਨੀ ਦਾ ਕਤਲ ਕਰਕੇ ਲਾਸ਼ ਨੂੰ ਨਹਿਰ ਵਿੱਚ ਸੁੱਟਿਆ ਗਿਆ ਸੀ। ਇਸ ਸੰਬੰਧੀ ਥਾਣਾ ਸਦਰ ਸ੍ਰੀ ਮੁਕਤਸਰ ਸਾਹਿਬ ਵਿੱਚ ਮੁਕੱਦਮਾ ਨੰਬਰ 65 ਮਿਤੀ 30.03.2026 ਅਧੀਨ ਧਾਰਾਵਾਂ 103, 351(3), 3(5) ਬੀ.ਐਨ.ਐਸ. ਤਹਿਤ ਦਰਜ ਕਰਕੇ ਦੋਸ਼ੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ।

ਇਹ ਵੀ ਪੜ੍ਹੋ  ਮਾਸੂਮ ਪੁੱਤ ਦਾ ਕ.ਤ.ਲ ਕਰਨ ਵਾਲੀ ਕਲਯੁਗੀ ਮਾਂ ਨੂੰ ਅਦਾਲਤ ਨੇ ਸੁਣਾਈ ਉਮਰ ਕੈਦ ਦੀ ਸਜ਼ਾ

ਪ੍ਰਾਰੰਭਿਕ ਜਾਂਚ ਵਿੱਚ ਇਹ ਵੀ ਸਾਹਮਣੇ ਆਇਆ ਹੈ ਕਿ ਦੋਸ਼ੀ ਕੁਲਬੀਰ ਸਿੰਘ ਮ੍ਰਿਤਕ ਜਸਪ੍ਰੀਤ ਕੌਰ ਦੇ ਘਰ ਨੂੰ ਆਪਣੇ ਨਾਂਮ ਕਰਵਾਉਣਾ ਚਾਹੁੰਦਾ ਸੀ ਅਤੇ ਇਸ ਗੱਲ ਨੂੰ ਲੈ ਕੇ ਦੋਹਾਂ ਵਿਚ ਰੰਜਿਸ਼ ਚੱਲ ਰਹੀ ਸੀ। ਮ੍ਰਿਤਕ ਦੇ ਘਰ ਉਸਦੇ ਨਾਂਮ ਕਰਵਾਉਣ ਤੋਂ ਇਨਕਾਰ ਕਰਨ ‘ਤੇ ਦੋਸ਼ੀ ਨੇ ਗੁੱਸੇ ਵਿੱਚ ਆ ਕੇ ਇਹ ਘਿਨੋਣਾ ਅਪਰਾਧ ਨੂੰ ਅੰਜਾਮ ਦਿੱਤਾ।ਗ੍ਰਿਫਤਾਰ ਕੀਤੇ ਦੋਸ਼ੀ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ ਅਤੇ ਮਾਮਲੇ ਵਿੱਚ ਹੋਰ ਵੀ ਖੁਲਾਸੇ ਹੋਣ ਦੀ ਸੰਭਾਵਨਾ ਹੈ।ਜ਼ਿਲ੍ਹਾ ਪੁਲਿਸ ਮੁਖੀ ਵੱਲੋਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਗਈ ਹੈ ਕਿ ਕਿਸੇ ਵੀ ਸ਼ੱਕੀ ਗਤੀਵਿਧੀ ਬਾਰੇ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਜਾਵੇ, ਤਾਂ ਜੋ ਅਪਰਾਧਾਂ ‘ਤੇ ਅੰਕੁਸ਼ ਲਾਇਆ ਜਾ ਸਕੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

2 ਅਪ੍ਰੈਲ ਨੂੰ ਜਨਰਲ ਹਾਊਸ ਦੀ ਮੀਟਿੰਗ, 93 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਨੂੰ ਦਿੱਤੀ ਜਾਵੇਗੀ ਮਨਜ਼ੂਰੀ: ਮੇਅਰ ਪਦਮਜੀਤ ਸਿੰਘ ਮਹਿਤਾ

0

Bathinda News:ਸ਼ਹਿਰ ਦੇ ਵਿਕਾਸ ਨੂੰ ਨਵੀਂ ਗਤੀ ਦੇਣ ਲਈ, ਨਗਰ ਨਿਗਮ ਦੀ ਇੱਕ ਮਹੱਤਵਪੂਰਨ ਜਨਰਲ ਹਾਊਸ ਮੀਟਿੰਗ 2 ਅਪ੍ਰੈਲ ਨੂੰ ਹੋਵੇਗੀ। ਜਾਣਕਾਰੀ ਦਿੰਦਿਆਂ ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ ਨੇ ਦੱਸਿਆ ਕਿ ਇਸ ਮੀਟਿੰਗ ਵਿੱਚ ਲਗਭਗ 93 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ‘ਤੇ ਵਿਸਥਾਰ ਨਾਲ ਚਰਚਾ ਕਰਦਿਆਂ ਉਨ੍ਹਾਂ ਨੂੰ ਮਨਜ਼ੂਰੀ ਦਿੱਤੀ ਜਾਵੇਗੀ। ਇਸ ਦੌਰਾਨ ਮੇਅਰ ਸ੍ਰੀ ਮਹਿਤਾ ਦੇ ਨਾਲ ਕਮਿਸ਼ਨਰ ਮੈਡਮ ਲਵਜੀਤ ਕੌਰ ਕਲਸੀ, ਸੰਯੁਕਤ ਕਮਿਸ਼ਨਰ ਸ੍ਰੀ ਰਾਕੇਸ਼ ਮੀਨਾ ਅਤੇ ਸੀਨੀਅਰ ਡਿਪਟੀ ਮੇਅਰ ਸ੍ਰੀ ਸ਼ਾਮ ਲਾਲ ਜੈਨ ਵੀ ਮੌਜੂਦ ਰਹਿਣਗੇ।ਮੇਅਰ ਸ੍ਰੀ ਮਹਿਤਾ ਨੇ ਦੱਸਿਆ ਕਿ ਸ਼ਹਿਰ ਦੀਆਂ ਸਾਰੀਆਂ ਪ੍ਰਮੁੱਖ ਸੜਕਾਂ ਦੇ ਨਵੀਨੀਕਰਨ ਲਈ ਲਗਭਗ 44 ਕਰੋੜ ਰੁਪਏ ਦੀ ਲਾਗਤ ਨਾਲ ਇੱਕ ਪ੍ਰਸਤਾਵ ਪੇਸ਼ ਕੀਤਾ ਜਾਵੇਗਾ, ਜਿਸ ਵਿੱਚ ਪ੍ਰੀਮਿਕਸ ਅਤੇ ਇੰਟਰਲਾਕਿੰਗ ਟਾਈਲਾਂ ਲਗਾਉਣਾ ਸ਼ਾਮਲ ਹੈ।

ਇਹ ਵੀ ਪੜ੍ਹੋ  ਹੁਣ,ਅਮਰੀਕਾ ਅਤੇ ਯੂਰਪ ਵਾਂਗ ਪੰਜਾਬ ਵਿੱਚ ਮਹਿਜ਼ 6 ਮਿੰਟਾਂ ਵਿੱਚ ਪੁਲਿਸ ਸਹਾਇਤਾ ਮਿਲੇਗੀ:ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਇਸ ਤੋਂ ਇਲਾਵਾ, ਬਰਸਾਤ ਦੇ ਮੌਸਮ ਦੌਰਾਨ ਪਾਣੀ ਦੀ ਖੜੋਤ ਨੂੰ ਦੂਰ ਕਰਨ ਲਈ ਲਗਭਗ 47 ਲੱਖ ਰੁਪਏ ਦੀ ਲਾਗਤ ਨਾਲ ਸੜਕੀ ਨਾਲੀਆਂ ਦੀ ਸਫਾਈ ਲਈ ਇੱਕ ਪ੍ਰਸਤਾਵ ਪਾਸ ਕੀਤਾ ਜਾਵੇਗਾ।ਉਨ੍ਹਾਂ ਅੱਗੇ ਕਿਹਾ ਕਿ, ਸ਼ਹਿਰ ਦੀ ਸੁੰਦਰਤਾ ਵਧਾਉਣ ਲਈ, ਰੋਜ਼ ਗਾਰਡਨ ਵਿੱਚ ਇੱਕ ਸੁਰੱਖਿਆ ਕਮਰੇ ਦੀ ਉਸਾਰੀ, ਇੰਟਰਲਾਕਿੰਗ ਟਾਈਲਾਂ ਵਿਛਾਉਣ ਅਤੇ ਨਰਸਰੀ ਲਈ ਇੱਕ ਪੋਲੀਹਾਊਸ ਲਗਾਉਣ ‘ਤੇ ਵੀ ਵਿਚਾਰ ਕੀਤਾ ਜਾਵੇਗਾ। ਇਸ ਤੋਂ ਇਲਾਵਾ, ਦਾਦੀ-ਪੋਤੀ ਪਾਰਕ ਦੇ ਨਵੀਨੀਕਰਨ, ਸ਼ਹਿਰ ਦੇ ਸਾਰੇ ਪਾਰਕਾਂ ਵਿੱਚ ਬਾਗਬਾਨੀ ਦਾ ਕੰਮ ਸ਼ੁਰੂ ਕਰਨ ਅਤੇ ਸਬਮਰਸੀਬਲ ਪੰਪ ਲਗਾਉਣ ਦੀਆਂ ਯੋਜਨਾਵਾਂ ‘ਤੇ ਵੀ ਚਰਚਾ ਕੀਤੀ ਜਾਵੇਗੀ।

ਇਹ ਵੀ ਪੜ੍ਹੋ  ਅਮਰੀਕਾ ‘ਚ ਪੰਜਾਬੀ ਨੌਜਵਾਨ ਨੂੰ ਅਦਾਲਤ ਨੇ ਕੀਤਾ 9 ਕਰੋੜ ਦਾ ਜੁਰਮਾਨਾ

ਮੇਅਰ ਨੇ ਕਿਹਾ ਕਿ ਬੀਬੀਵਾਲਾ ਰੋਡ ‘ਤੇ ਬੱਸ ਕਯੂ ਸ਼ੈਲਟਰ, ਵਾਰਡ ਨੰਬਰ 3 ਵਿੱਚ ਕਮਿਊਨਿਟੀ ਸੈਂਟਰ ਵਿੱਚ ਇੱਕ ਸ਼ੈੱਡ ਦੀ ਉਸਾਰੀ, ਹੋਮਲੈਂਡ ਐਨਕਲੇਵ ਵਿੱਚ ਸੈਂਟਰਲ ਵਰਜ ਗਰਿੱਲ ਦੀ ਸਥਾਪਨਾ ਅਤੇ ਪਾਵਰ ਹਾਊਸ ਰੋਡ ‘ਤੇ ਸਥਿਤ ਮੱਛੀ ਚੌਕ ‘ਤੇ ਇੱਕ ਰੋਟਰੀ ਦੀ ਉਸਾਰੀ ਵਰਗੇ ਪ੍ਰਸਤਾਵ ਵੀ ਸਦਨ ਵਿੱਚ ਪੇਸ਼ ਕੀਤੇ ਜਾਣਗੇ।ਸੀਵਰੇਜ ਦੀ ਸਮੱਸਿਆ ਨੂੰ ਹੱਲ ਕਰਨ ਲਈ ਫੇਜ਼ 3 ਵਿੱਚ ਇੱਕ ਨਵਾਂ ਸੀਵਰੇਜ ਪਾਈਪਲਾਈਨ ਪ੍ਰੋਜੈਕਟ ਸ਼ੁਰੂ ਕਰਨ ਦਾ ਪ੍ਰਸਤਾਵ ਵੀ ਮੀਟਿੰਗ ਵਿੱਚ ਪੇਸ਼ ਕੀਤਾ ਜਾਵੇਗਾ। ਸ਼ਹਿਰ ਦੀਆਂ ਸਾਰੀਆਂ ਸੜਕਾਂ ਨੂੰ ਆਧੁਨਿਕ ਮਸ਼ੀਨਰੀ ਨਾਲ ਸਾਫ਼ ਕਰਨ ਅਤੇ ਧੋਣ ਲਈ ਲਗਭਗ 46 ਕਰੋੜ ਰੁਪਏ ਦਾ ਪ੍ਰਸਤਾਵ ਵੀ ਪਾਸ ਕੀਤਾ ਜਾਵੇਗਾ।ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ ਨੇ ਕਿਹਾ ਕਿ ਇਨ੍ਹਾਂ ਪ੍ਰੋਜੈਕਟਾਂ ਦੇ ਲਾਗੂ ਹੋਣ ਨਾਲ ਬਠਿੰਡਾ ਵਿੱਚ ਬੁਨਿਆਦੀ ਢਾਂਚੇ ਵਿੱਚ ਕਾਫ਼ੀ ਸੁਧਾਰ ਹੋਵੇਗਾ, ਜਿਸ ਨਾਲ ਬਠਿੰਡਾ ਵਾਸੀਆਂ ਲਈ ਜੀਵਨ ਪੱਧਰ ਬਿਹਤਰ ਹੋਵੇਗਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਹੁਣ,ਅਮਰੀਕਾ ਅਤੇ ਯੂਰਪ ਵਾਂਗ ਪੰਜਾਬ ਵਿੱਚ ਮਹਿਜ਼ 6 ਮਿੰਟਾਂ ਵਿੱਚ ਪੁਲਿਸ ਸਹਾਇਤਾ ਮਿਲੇਗੀ:ਮੁੱਖ ਮੰਤਰੀ ਭਗਵੰਤ ਸਿੰਘ ਮਾਨ

0

👉ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਪੁਲਿਸ ਨੂੰ 508 ਐਮਰਜੈਂਸੀ ਰਿਸਪਾਂਸ ਵਹੀਕਲ ਸੌਂਪੇ
👉ਇਹ ਵਾਹਨ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਤਾਇਨਾਤ ਕੀਤੇ ਜਾਣਗੇ; 112 ਡਾਇਲ ਕਰਨ ‘ਤੇ ਤੁਰੰਤ ਸਹਾਇਤਾ ਯਕੀਨੀ ਬਣਾਉਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
Sangrur News:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਭਰ ਵਿੱਚ ਜ਼ਮੀਨੀ ਪੱਧਰ ‘ਤੇ ਪੁਲਿਸਿੰਗ ਨੂੰ ਮਜ਼ਬੂਤ ਕਰਨ ਲਈ ਸੰਗਰੂਰ ਵਿੱਚ 508 ਐਮਰਜੈਂਸੀ ਰਿਸਪਾਂਸ ਵਹੀਕਲ (ਈਵੀਆਰ) ਨੂੰ ਹਰੀ ਝੰਡੀ ਦੇ ਕੇ ਰਵਾਨਾ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹੁਣ ਅਮਰੀਕਾ ਅਤੇ ਯੂਰਪ ਵਰਗੇ ਵਿਕਸਤ ਦੇਸ਼ਾਂ ਵਾਂਗ ਮਹਿਜ਼ ਛੇ ਮਿੰਟਾਂ ਵਿੱਚ ਪੁਲਿਸ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ। ਉੱਨਤ ਤਕਨਾਲੋਜੀ ਨਾਲ ਲੈਸ ਇਹ ਵਾਹਨ ਡਾਇਲ-112 ਅਧੀਨ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਤਾਇਨਾਤ ਕੀਤੇ ਗਏ ਹਨ ਜੋ ਐਮਰਜੈਂਸੀ ਹਾਲਾਤਾਂ ਦੌਰਾਨ ਤੁਰੰਤ ਸਹਾਇਤਾ ਯਕੀਨੀ ਬਣਾਉਣਗੇ। ਇਹ ਤੁਰੰਤ, ਤਕਨਾਲੋਜੀ-ਅਧਾਰਤ ਕਾਨੂੰਨ ਲਾਗੂਕਰਨ ਦੀ ਦਿਸ਼ਾ ਵੱਲ ਇਕ ਅਹਿਮ ਪੁਲਾਂਘ ਹੈ।ਮੁੱਖ ਮੰਤਰੀ ਨੇ ਕਿਹਾ ਕਿ ਚਾਰ ਸਾਲਾਂ ਦੌਰਾਨ ਪੁਲਿਸ ਵਾਹਨਾਂ ਲਈ 327.70 ਕਰੋੜ ਰੁਪਏ ਦਾ ਨਿਵੇਸ਼ ਕੀਤਾ ਗਿਆ ਹੈ ਜਿਸ ਨਾਲ ਨਾ ਸਿਰਫ ਫੋਰਸ ਦੇ ਆਧੁਨਿਕੀਕਰਨ ਨਾਲ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਕੀਤਾ ਗਿਆ ਹੈ ਸਗੋਂ ਨਸ਼ਾ ਤਸਕਰਾਂ ‘ਤੇ ਵੀ ਨਕੇਲ ਕਸੀ ਗਈ ਹੈ। ਬਿਹਤਰ ਸੁਰੱਖਿਆ ਨਿਵੇਸ਼ਕਾਂ ਦੇ ਵਿਸ਼ਵਾਸ ਵਿੱਚ ਵੀ ਵਾਧਾ ਕਰਦੀ ਹੈ ਜੋ ਟਾਟਾ ਸਟੀਲ ਵੱਲੋਂ ਪੰਜਾਬ ਵਿੱਚ ਆਪਣਾ ਦੂਜਾ ਸਭ ਤੋਂ ਵੱਡੇ ਪਲਾਂਟ ਸਥਾਪਤ ਕਰਨ ਲਈ ਕੀਤੇ ਜਾ ਰਹੇ ਵੱਡੇ ਨਿਵੇਸ਼ਾਂ ਤੋਂ ਸਪੱਸ਼ਟ ਹੁੰਦਾ ਹੈ।ਸੰਗਰੂਰ ਵਿੱਚ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਕਿਹਾ, “ਪੰਜਾਬ ਵਿੱਚੋਂ ਨਸ਼ਿਆਂ ਦੇ ਖ਼ਤਰੇ ਨੂੰ ਪੂਰੀ ਤਰ੍ਹਾਂ ਖ਼ਤਮ ਕਰਨ ਲਈ ਆਖਰੀ ਵਾਰ ਵਜੋਂ ਨਸ਼ਿਆਂ ਦੇ ਕਾਰੋਬਾਰ ਵਿੱਚ ਸ਼ਾਮਲ ਲੋਕਾਂ ਦਾ ਸਮਾਜਿਕ ਬਾਈਕਾਟ ਕਰਨਾ ਜ਼ਰੂਰੀ ਹੈ।” ਉਨ੍ਹਾਂ ਕਿਹਾ ਕਿ ਜਿਨ੍ਹਾਂ ਲੋਕਾਂ ਨੇ ਪੀੜ੍ਹੀਆਂ ਨੂੰ ਬਰਬਾਦ ਕੀਤਾ ਹੈ ਉਨ੍ਹਾਂ ਨਾਲ ਬਿਲਕੁਲ ਵੀ ਨਰਮੀ ਨਹੀਂ ਵਰਤਣੀ ਚਾਹੀਦੀ। ਉਨ੍ਹਾਂ ਕਿਹਾ, “ਅਜਿਹੇ ਤੱਤਾਂ ਨੂੰ ਸਬਕ ਸਿਖਾਇਆ ਜਾਣਾ ਚਾਹੀਦਾ ਹੈ ਅਤੇ ਇਹਨਾਂ ਦਾ ਸਮਾਜਿਕ ਬਾਈਕਾਟ ਪੰਜਾਬ ਨੂੰ ਨਸ਼ਿਆਂ ਦੀ ਦਲਦਲ ਵਿੱਚੋਂ ਬਾਹਰ ਕੱਢਣ ਲਈ ਅਹਿਮ ਭੂਮਿਕਾ ਨਿਭਾਏਗਾ।”ਸਰਕਾਰ ਦੀ ਸਖ਼ਤ ਕਾਰਵਾਈ ਨੂੰ ਉਜਾਗਰ ਕਰਦਿਆਂ ਉਨ੍ਹਾਂ ਕਿਹਾ, “ਪੰਜਾਬ ਸਰਕਾਰ ਨੇ ਪਹਿਲਾਂ ਹੀ ਨਸ਼ਿਆਂ ਦੇ ਵਪਾਰ ਵਿਰੁੱਧ ਸ਼ਿਕੰਜਾ ਕੱਸ ਦਿੱਤਾ ਹੈ ਅਤੇ ਅਜਿਹੇ ਮਾਮਲਿਆਂ ਵਿੱਚ ਸਜ਼ਾ ਦਰ 87 ਫੀਸਦ ਤੱਕ ਪਹੁੰਚ ਗਈ ਹੈ ਜੋ ਕਿ ਕਿਸੇ ਵੀ ਹੋਰ ਸੂਬੇ ਨਾਲੋਂ ਕਿਤੇ ਵੱਧ ਹੈ।” ਉਨ੍ਹਾਂ ਕਿਹਾ, “ਯੁੱਧ ਨਸ਼ਿਆਂ ਵਿਰੁੱਧ ਪੰਜਾਬ ਵਿੱਚ ਨਸ਼ਿਆਂ ਦੇ ਨੈੱਟਵਰਕ ਵਿਰੁੱਧ ਕੀਤੀ ਗਈ ਹੁਣ ਤੱਕ ਦੀ ਸਭ ਤੋਂ ਵੱਡੀ ਕਾਰਵਾਈ ਸਾਬਤ ਹੋ ਰਹੀ ਹੈ ਜਿਸ ਤਹਿਤ ਸਪਲਾਈ ਚੇਨ ਤੋੜ ਕੇ ਅਤੇ ਵੱਡੀਆਂ ਮੱਛੀਆਂ ਨੂੰ ਸਲਾਖਾਂ ਪਿੱਛੇ ਸੁੱਟ ਕੇ ਇਸ ਗੈਰ-ਕਾਨੂੰਨੀ ਵਪਾਰ ਦੀ ਰੀੜ੍ਹ ਦੀ ਹੱਡੀ ਤੋੜ ਦਿੱਤੀ ਗਈ ਹੈ।”

ਇਹ ਵੀ ਪੜ੍ਹੋ  ਕਾਂਗਰਸ, ਅਕਾਲੀ ਦਲ ਅਤੇ ਬੀਜੇਪੀ ਨੂੰ ਵੱਡਾ ਝਟਕਾ; AAP ਨੂੰ ਮਿਲੀ ਮਜਬੂਤੀ

ਲੋਕ ਲਹਿਰ ‘ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ, “ਨਸ਼ਿਆਂ ਵਿਰੁੱਧ ਇਸ ਯੁੱਧ ਨੂੰ ਜਨਤਕ ਸਮਰਥਨ ਨਾਲ ਲੋਕ ਲਹਿਰ ਵਿੱਚ ਬਦਲਣ ਲਈ ਇੱਕ ਵਿਆਪਕ ਅਤੇ ਬਹੁ-ਪੱਖੀ ਰਣਨੀਤੀ ਤਿਆਰ ਕੀਤੀ ਗਈ ਹੈ।” ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਉਲਟ, ਮੌਜੂਦਾ ਸਰਕਾਰ ਨੇ ਤਸਕਰਾਂ ਨੂੰ ਸੂਬੇ ਵਿੱਚ ਪੈਰ ਪਸਾਰਨ ਦੀ ਇਜਾਜ਼ਤ ਦੇਣ ਦੀ ਬਜਾਏ ਸਖ਼ਤ ਕਾਰਵਾਈ ਨੂੰ ਯਕੀਨੀ ਬਣਾਇਆ ਹੈ। ਉਨ੍ਹਾਂ ਕਿਹਾ, “ਸਾਡੀ ਲੜਾਈ ਪੰਜਾਬ ਦੀ ਨੌਜਵਾਨ ਪੀੜ੍ਹੀ ਦੀ ਰੱਖਿਆ ਲਈ ਹੈ ਅਤੇ ਇਹ ਨਿਰੰਤਰ ਜਾਰੀ ਰਹੇਗੀ।”‘ਨਸ਼ਾ ਅੱਤਵਾਦ’ ਬਾਰੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਪੁਲਿਸ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਦਾ ਸਰਗਰਮੀ ਨਾਲ ਮੁਕਾਬਲਾ ਕਰ ਰਹੀ ਹੈ ਅਤੇ ਦੁਸ਼ਮਣ ਤਾਕਤਾਂ ਦਾ ਸਖ਼ਤ ਮੁਕਾਬਲਾ ਕਰਦੇ ਹੋਏ ਨਾਗਰਿਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾ ਰਹੀ ਹੈ।”ਉਨ੍ਹਾਂ ਪ੍ਰਬੰਧਕੀ ਸੁਧਾਰਾਂ ‘ਤੇ ਚਾਨਣਾ ਪਾਉਂਦਿਆਂ ਕਿਹਾ, “ਪਹਿਲੀ ਵਾਰ ਜ਼ਮੀਨੀ ਪੱਧਰ ਤੱਕ ਪਹੁੰਚ ਅਪਣਾਈ ਗਈ ਹੈ ਜਿਸ ਤਹਿਤ ਹੁਣ ਸਿਰਫ਼ ਸੀਨੀਅਰ ਅਧਿਕਾਰੀਆਂ ਦੀ ਬਜਾਏ ਜ਼ਮੀਨੀ ਪੱਧਰ ‘ਤੇ ਐਸਐਚਓਜ਼ ਨੂੰ ਵਾਹਨ ਪ੍ਰਦਾਨ ਕੀਤੇ ਜਾ ਰਹੇ ਹਨ।”ਕਾਨੂੰਨ ਵਿਵਸਥਾ ਨੂੰ ਆਰਥਿਕ ਵਿਸ਼ਵਾਸ ਨਾਲ ਜੋੜਦਿਆਂ ਉਨ੍ਹਾਂ ਕਿਹਾ, “ਕਾਨੂੰਨ ਵਿਵਸਥਾ ਦਾ ਮੁਲਾਂਕਣ ਕਰਨ ਦਾ ਸਭ ਤੋਂ ਵਧੀਆ ਮਾਪਦੰਡ ਸੂਬੇ ਵਿੱਚ ਕੀਤਾ ਜਾਣ ਵਾਲਾ ਨਿਵੇਸ਼ ਹੈ ਅਤੇ ਟਾਟਾ ਸਟੀਲ ਵੱਲੋਂ ਪੰਜਾਬ ਵਿੱਚ ਆਪਣਾ ਦੂਜਾ ਸਭ ਤੋਂ ਵੱਡਾ ਪਲਾਂਟ ਸਥਾਪਤ ਕੀਤਾ ਗਿਆ ਜੋ ਸੂਬੇ ਦੀ ਬਿਹਤਰ ਕਾਨੂੰਨ ਵਿਵਸਥਾ ਦਾ ਪ੍ਰਤੱਖ ਪ੍ਰਮਾਣ ਹੈ।” ਉਨ੍ਹਾਂ ਅੱਗੇ ਕਿਹਾ, “ਪੰਜਾਬ ਸਭ ਤੋਂ ਸੁਰੱਖਿਅਤ ਥਾਵਾਂ ਵਿੱਚੋਂ ਇੱਕ ਹੈ ਅਤੇ ਇਸਦਾ ਸਿਹਰਾ ਪੰਜਾਬ ਪੁਲਿਸ ਨੂੰ ਜਾਂਦਾ ਹੈ ਜਿਸਨੇ ਫੋਰਸ ਅਤੇ ਲੋਕਾਂ ਦਰਮਿਆਨ ਪਾੜੇ ਨੂੰ ਪੂਰਿਆ ਹੈ।”ਸੜਕ ਸੁਰੱਖਿਆ ਵਿੱਚ ਕੀਤੇ ਸੁਧਾਰਾਂ ‘ਤੇ ਚਾਨਣਾ ਪਾਉਂਦਿਆਂ ਮੁੱਖ ਮੰਤਰੀ ਨੇ ਕਿਹਾ, “ਪੰਜਾਬ ਸਰਕਾਰ ਨੇ ਹਾਈਵੇਅ ‘ਤੇ ਸੁਰੱਖਿਆ ਨੂੰ ਯਕੀਨੀ ਬਣਾਉਣ ਅਤੇ ਕੀਮਤੀ ਜਾਨਾਂ ਬਚਾਉਣ ਲਈ ਦੇਸ਼ ਦੀ ਪਹਿਲੀ ਸਮਰਪਿਤ ਸੜਕ ਸੁਰਖੀਆ ਫੋਰਸ ਸ਼ੁਰੂ ਕੀਤੀ ਹੈ।” ਉਨ੍ਹਾਂ ਕਿਹਾ, “1,597 ਸਿਖਲਾਈ ਪ੍ਰਾਪਤ ਕਰਮਚਾਰੀਆਂ ਅਤੇ 144 ਆਧੁਨਿਕ ਵਾਹਨਾਂ ਦੇ ਨਾਲ ਇਸ ਫੋਰਸ ਨੇ ਆਪਣੀ ਸ਼ੁਰੂਆਤ ਤੋਂ ਬਾਅਦ ਸੜਕ ਹਾਦਸਿਆਂ ਵਿੱਚ ਹੋਣ ਵਾਲੀਆਂ ਮੌਤਾਂ ਵਿੱਚ 48 ਫੀਸਦ ਦੀ ਕਮੀ ਲਿਆਂਦੀ ਹੈ।” ਉਨ੍ਹਾਂ ਕਿਹਾ, “4,200 ਕਿਲੋਮੀਟਰ ਦੁਰਘਟਨਾ-ਪ੍ਰਭਾਵਿਤ ਹਾਈਵੇਅ ‘ਤੇ ਤਾਇਨਾਤ, ਇਹ ਫੋਰਸ ਨਾ ਸਿਰਫ਼ ਗਸ਼ਤ ਕਰਦੀ ਹੈ ਬਲਕਿ ਉਲੰਘਣਾਵਾਂ ਵਿਰੁੱਧ ਰੋਕਥਾਮ ਵਜੋਂ ਵੀ ਕੰਮ ਕਰਦੀ ਹੈ। ਇਸ ਪਹਿਲ ਦੀ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਵੀ ਸ਼ਲਾਘਾ ਕੀਤੀ ਹੈ।”ਪੁਲਿਸ ਦੇ ਆਧੁਨਿਕੀਕਰਨ ਬਾਰੇ ਗੱਲ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅੱਜ, ਐਮਰਜੈਂਸੀ ਰਿਸਪਾਂਸ ਵਾਹਨ ਪਹਿਲਕਦਮੀ ਤਹਿਤ 508 ਨਵੀਆਂ ਬੋਲੇਰੋ ਗੱਡੀਆਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਜਾ ਰਿਹਾ ਹੈ ਅਤੇ ਡਾਇਲ-112 ਤਹਿਤ ਜਨਤਕ ਸੇਵਾ ਲਈ ਸਮਰਪਿਤ ਹਨ।”

ਇਹ ਵੀ ਪੜ੍ਹੋ  CM Bhagwant Singh Mann ਵੱਲੋਂ ਵਿਕਾਸ ਪ੍ਰਾਜੈਕਟਾਂ ਦੀ ਸੌਗਾਤ, ਸਨੌਰ ਵਿੱਚ 87 ਕਰੋੜ ਦੀ ਲਾਗਤ ਨਾਲ ਸੜਕਾਂ ਦੇ ਨਵੀਨੀਕਰਨ ਦੀ ਸ਼ੁਰੂਆਤ

ਉਨ੍ਹਾਂ ਕਿਹਾ, “ਇਹ ਵਾਹਨ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਤਾਇਨਾਤ ਕੀਤੇ ਜਾਣਗੇ ਜੋ ਨਾਗਰਿਕਾਂ ਨੂੰ ਤੁਰੰਤ ਸਹਾਇਤਾ ਯਕੀਨੀ ਬਣਾਉਣਗੇ।”ਉਨ੍ਹਾਂ ਅੱਗੇ ਕਿਹਾ ਕਿ ਇਸ ਨਾਲ ਡਾਇਲ-112 ਫਲੀਟ ਵਿੱਚ ਵਾਹਨਾਂ ਦੀ ਗਿਣਤੀ ਵਧ ਕੇ 764 ਹੋ ਗਈ ਹਨ, ਜੋ ਸਾਰੇ ਜੀਪੀਐਸ ਟਰੈਕਰਸ, ਡੈਸ਼ ਕੈਮਰੇ ਅਤੇ ਮੋਬਾਈਲ ਡਾਟਾ ਸਿਸਟਮ ਸਮੇਤ ਅਤਿ-ਆਧੁਨਿਕ ਤਕਨਾਲੋਜੀਆਂ ਨਾਲ ਲੈਸ ਹਨ। ਬਿਹਤਰ ਕੁਸ਼ਲਤਾ ਬਾਰੇ ਦੱਸਦਿਆਂ ਉਨ੍ਹਾਂ ਕਿਹਾ ਕਿ ਡਾਇਲ-112 ‘ਤੇ ਰੋਜ਼ਾਨਾ 15,000 ਕਾਲਾਂ ਪ੍ਰਾਪਤ ਹੁੰਦੀਆਂ ਹਨ, ਜਿਨ੍ਹਾਂ ਵਿੱਚੋਂ ਲਗਭਗ 1,500 ਕਾਲਾਂ ਲਈ ਸਹਾਇਤਾ ਵਜੋਂ ਤੁਰੰਤ ਵਾਹਨ ਭੇਜੇ ਜਾਂਦੇ ਹਨ ਅਤੇ ਪ੍ਰਕਿਰਿਆ ਸਮਾਂ 30-45 ਮਿੰਟਾਂ ਤੋਂ ਘਟਾ ਕੇ ਸਿਰਫ਼ 13-14 ਮਿੰਟ ਰਹਿ ਗਿਆ ਹੈ।ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਪੁਲਿਸ ਭਲਾਈ ਲਈ ਬਹੁਤ ਘੱਟ ਫੰਡ ਅਲਾਟ ਕੀਤੇ ਸਨ ਜਦੋਂ ਕਿ ਮੌਜੂਦਾ ਸਰਕਾਰ ਨੇ ਸਿਰਫ਼ ਚਾਰ ਸਾਲਾਂ ਵਿੱਚ 327.69 ਕਰੋੜ ਰੁਪਏ ਦਾ ਨਿਵੇਸ਼ ਕਰਕੇ ਸਾਲ 2022 ਤੋਂ ਹੁਣ ਤੱਕ 2,904 ਨਵੇਂ ਵਾਹਨ ਖਰੀਦੇ ਹਨ। ਉਨ੍ਹਾਂ ਅੱਗੇ ਕਿਹਾ ਕਿ ਮੌਜੂਦਾ ਸਮੇਂ ਪੰਜਾਬ ਦੇ ਹਰ ਪੁਲਿਸ ਸਟੇਸ਼ਨ ਕੋਲ ਘੱਟੋ-ਘੱਟ ਇੱਕ ਨਵਾਂ ਵਾਹਨ ਹੈ।ਵਿਸ਼ੇਸ਼ ਯੂਨਿਟਾਂ ਨੂੰ ਹੋਰ ਮਜ਼ਬੂਤ ਕਰਨ ਬਾਰੇ ਮੁੱਖ ਮੰਤਰੀ ਨੇ ਕਿਹਾ ਕਿ ਏਐਨਟੀਐਫ ਲਈ 22 ਮਹਿੰਦਰਾ ਸਕਾਰਪੀਓ ਵਾਹਨ ਖਰੀਦਣ ਦੇ ਨਾਲ- ਨਾਲ ਗਤੀਸ਼ੀਲਤਾ ਅਤੇ ਔਰਤਾਂ ਦੀ ਸੁਰੱਖਿਆ ਲਈ ਇਲੈਕਟ੍ਰਿਕ ਸਕੂਟਰ ਵੀ ਖਰੀਦੇ ਗਏ ਹਨ। ਉਨ੍ਹਾਂ ਅੱਗੇ ਐਲਾਨ ਕੀਤਾ ਕਿ ਸਾਲ 2026-27 ਵਿੱਚ ਹੋਰ ਵਾਹਨ ਖਰੀਦ ਲਈ 11.45 ਕਰੋੜ ਰੁਪਏ ਵੀ ਅਲਾਟ ਕੀਤੇ ਗਏ ਹਨ।ਪੰਜਾਬ ਵਿੱਚ ਸੁਰੱਖਿਆ ਬਾਰੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਅੱਤਵਾਦ ਦੇ ਔਖੇ ਪੜਾਵਾਂ ਵਿੱਚੋਂ ਲੰਘਿਆ ਹੈ, ਪਰ ਪੁਲਿਸ ਕਰਮਚਾਰੀਆਂ ਨੇ ਆਪਣੀਆਂ ਕੁਰਬਾਨੀਆਂ ਦੇ ਕੇ ਸੂਬੇ ਵਿੱਚ ਸ਼ਾਂਤੀ ਬਹਾਲ ਕਰਨ ਵਿੱਚ ਆਪਣਾ ਅਹਿਮ ਯੋਗਦਾਨ ਪਾਇਆ ਅਤੇ ਅੱਜ ਸੂਬੇ ਨੂੰ ਇਸ ਦੀ ਸ਼ਾਂਤੀ ਲਈ ਜਾਣਿਆ ਜਾਂਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਸਰਹੱਦੀ ਰਾਜ ਵਜੋਂ ਦਰਪੇਸ਼ ਚੁਣੌਤੀਆਂ ਦੇ ਬਾਵਜੂਦ, ਪੰਜਾਬ ਪੁਲਿਸ ਪੂਰੀ ਵਚਨਬੱਧਤਾ ਨਾਲ ਆਪਣੀ ਡਿਊਟੀ ਨਿਭਾ ਰਹੀ ਹੈ।ਭਵਿੱਖ ਦੇ ਸੁਧਾਰਾਂ ਨੂੰ ਉਜਾਗਰ ਕਰਦਿਆਂ ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਜਲਦ ਹੀ ਪੰਜਾਬ ਪੁਲਿਸ ਦੀ ਕੁਸ਼ਲਤਾ ਵਧਾਉਣ ਲਈ ਆਰਟੀਫੀਸ਼ੀਅਲ ਇੰਟੈਲੀਜੈਂਸ ਦੀ ਵਰਤੋਂ ਕਰੇਗੀ, ਜੋ ਸੂਬੇ ਨੂੰ ਦੇਸ਼ ਵਿੱਚ ਇੱਕ ਮੋਹਰੀ ਫੋਰਸ ਬਣਾਏਗਾ ਅਤੇ ਵਿਗਿਆਨਕ ਤਰੀਕਿਆਂ ਰਾਹੀਂ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਕਰੇਗਾ।ਮੁੱਖ ਮੰਤਰੀ ਨੇ ਕਿਸਾਨ ਭਲਾਈ ਬਾਰੇ ਗੱਲ ਕਰਦਿਆਂ ਕਿਹਾ ਕਿ ਸਰਕਾਰ ਖੇਤੀਬਾੜੀ ਵਾਲੀ ਜ਼ਮੀਨ ਵਿੱਚੋਂ ਲੰਘਦੀਆਂ ਹਾਈ-ਟੈਂਸ਼ਨ ਤਾਰਾਂ ਨੂੰ ਜ਼ਮੀਨਦੋਜ਼ ਕਰਨ ਦੀ ਸੰਭਾਵਨਾ ਦੀ ਪੜਚੋਲ ਕਰ ਰਹੀ ਹੈ, ਜਿਸ ਨਾਲ ਕਿਸਾਨਾਂ ਅਤੇ ਉਨ੍ਹਾਂ ਦੀਆਂ ਫਸਲਾਂ ਲਈ ਜੋਖਮ ਘੱਟ ਜਾਣਗੇ।”

ਇਹ ਵੀ ਪੜ੍ਹੋ  ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਮੋਹਾਲੀ ਤੋਂ 17ਵੀਂ ਬੱਸ ਰਵਾਨਾ

ਭਰਤੀ ਬਾਰੇ ਉਨ੍ਹਾਂ ਕਿਹਾ ਕਿ ਸਾਲ 2022 ਤੋਂ ਲੈ ਕੇ ਹੁਣ ਤੱਕ ਪੰਜਾਬ ਪੁਲਿਸ ਵਿੱਚ 12,197 ਭਰਤੀਆਂ ਕੀਤੀਆਂ ਗਈਆਂ ਹਨ ਅਤੇ ਹੋਰ ਭਰਤੀ ਪ੍ਰਕਿਰਿਆਵਾਂ ਚੱਲ ਰਹੀਆਂ ਹਨ, ਜਿਸ ਸਬੰਧੀ ਮਾਰਚ 2026 ਵਿੱਚ 1,746 ਕਾਂਸਟੇਬਲ ਅਤੇ 3,298 ਨਵੇਂ ਅਹੁਦੇ ਸ਼ਾਮਲ ਕਰਨ ਲਈ ਇਸ਼ਤਿਹਾਰ ਜਾਰੀ ਕੀਤਾ ਜਾ ਚੁੱਕਾ ਹੈ।ਪਾਰਦਰਸ਼ੀ ਸ਼ਾਸਨ ਪ੍ਰਤੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕਾਂ ਵੱਲੋਂ ਦਿੱਤੇ ਟੈਕਸ ਦੇ ਪੈਸੇ ਨੂੰ ਵਿਕਾਸ ਕਾਰਜਾਂ ‘ਤੇ ਪੂਰੀ ਸਮਝਦਾਰੀ ਨਾਲ ਖਰਚ ਕੀਤਾ ਜਾ ਰਿਹਾ ਹੈ ਅਤੇ ਸੂਬਾ ਵਾਸੀਆਂ ਲਈ ਸਿੱਖਿਆ, ਸਿਹਤ ਸੰਭਾਲ, ਬੁਨਿਆਦੀ ਢਾਂਚੇ ਅਤੇ ਭਲਾਈ ਸਕੀਮਾਂ ਵਿੱਚ ਲਾਭ ਯਕੀਨੀ ਬਣਾਇਆ ਜਾ ਰਿਹਾ ਹੈ। ਉਨ੍ਹਾਂ ਅੱਗੇ ਕਿਹਾ ਕਿ 90 ਫ਼ੀਸਦ ਘਰਾਂ ਨੂੰ ਮੁਫ਼ਤ ਬਿਜਲੀ, ਭ੍ਰਿਸ਼ਟਾਚਾਰ ਤੋਂ ਬਿਨਾਂ 65,000 ਤੋਂ ਵੱਧ ਸਰਕਾਰੀ ਨੌਕਰੀਆਂ, ਬਿਹਤਰ ਸੜਕਾਂ ਅਤੇ ਟੋਲ ਪਲਾਜ਼ਾ ਬੰਦ ਕਰਕੇ ਰੋਜ਼ਾਨਾ 70 ਲੱਖ ਰੁਪਏ ਦੀ ਬੱਚਤ ਇਮਾਨਦਾਰ ਸ਼ਾਸਨ ਪ੍ਰਤੀ ਸਾਡੀ ਵਚਨਬੱਧਤਾ ਨੂੰ ਦਰਸਾਉਂਦਾ ਹੈ।ਉਨ੍ਹਾਂ ਕਿਹਾ ਕਿ ਦੂਜੀਆਂ ਸਿਆਸੀ ਪਾਰਟੀਆਂ ਸਿਰਫ਼ ਸੱਤਾ ਹਥਿਆਉਣ ‘ਤੇ ਧਿਆਨ ਦਿੰਦੀਆਂ ਹਨ, ਉੱਥੇ ਹੀ ਸਾਡੀ ਸਰਕਾਰ ਸਿੱਖਿਆ, ਸਿਹਤ, ਬਿਜਲੀ ਅਤੇ ਖੇਤੀਬਾੜੀ ਖੇਤਰ ‘ਤੇ ਵਿਸ਼ੇਸ਼ ਧਿਆਨ ਦੇ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਲੋਕਾਂ ਨੇ ਮੌਕਾਪ੍ਰਸਤ ਰਾਜਨੀਤੀ ਨੂੰ ਛੱਡ ਕੇ ਇੱਕ ਅਜਿਹੀ ਸਰਕਾਰ ਚੁਣੀ ਹੈ ਜੋ ਉਨ੍ਹਾਂ ਲਈ ਕੰਮ ਕਰਦੀ ਹੈ।ਵਿਰੋਧੀ ਲੀਡਰਸ਼ਿਪ ‘ਤੇ ਨਿਸ਼ਾਨਾ ਸਾਧਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕੁਝ ਆਗੂ ਲੋਕਾਂ ਨੂੰ ਜੁਮਲਿਆਂ ਵਿੱਚ ਫਸਾ ਕੇ ਸੱਤਾ ਵਿੱਚ ਵਾਪਸ ਆਉਣ ਦੇ ਸੁਪਨੇ ਦੇਖ ਰਹੇ ਹਨ, ਪਰ ਲੋਕ ਉਨ੍ਹਾਂ ਦੇ ਟਰੈਕ ਰਿਕਾਰਡ ਤੋਂ ਪੂਰੀ ਤਰ੍ਹਾਂ ਜਾਣੂ ਹਨ। ਉਨ੍ਹਾਂ ਅੱਗੇ ਕਿਹਾ ਕਿ ਮਰਹੂਮ ਪ੍ਰਕਾਸ਼ ਸਿੰਘ ਬਾਦਲ ਨੇ ਵੀ ਕਦੇ ਸੁਖਬੀਰ ਸਿੰਘ ਬਾਦਲ ਨੂੰ ਸਮੁੱਚੀ ਲੀਡਰਸ਼ਿਪ ਦੀਆਂ ਜ਼ਿੰਮੇਵਾਰੀਆਂ ਨਹੀਂ ਸੌਂਪੀਆਂ ਸਨ।ਇਸ ਮੌਕੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਬਰਿੰਦਰ ਗੋਇਲ ਦੇ ਨਾਲ ਡੀ.ਜੀ.ਪੀ. ਜਨਰਲ ਗੌਰਵ ਯਾਦਵ ਅਤੇ ਹੋਰ ਪਤਵੰਤੇ ਵੀ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਮੋਹਾਲੀ ਤੋਂ 17ਵੀਂ ਬੱਸ ਰਵਾਨਾ

0

SAS Nagar News:ਵਿਧਾਇਕ ਕੁਲਵੰਤ ਸਿੰਘ ਵੱਲੋਂ ਅੱਜ ਵਿਧਾਨ ਸਭਾ ਹਲਕਾ ਮੋਹਾਲੀ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦੇ ਤਹਿਤ 17ਵੀਂ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਹ ਬੱਸ ਫੇਸ-6 ਤੋਂ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਹੋਈ, ਜਿੱਥੇ ਸ਼ਰਧਾਲੂ ਸ੍ਰੀ ਦਰਬਾਰ ਸਾਹਿਬ, ਸ੍ਰੀ ਦੁਰਗਿਆਨਾ ਮੰਦਰ, ਸ੍ਰੀ ਰਾਮ ਤੀਰਥ ਵਾਲਮੀਕਿ ਸਥਲ, ਜਲਿਆਂਵਾਲਾ ਬਾਗ ਅਤੇ ਵਾਘਾ ਬਾਰਡਰ ਦੇ ਦਰਸ਼ਨ ਕਰਨਗੇ।ਇਸ ਮੌਕੇ ਗੱਲਬਾਤ ਕਰਦੇ ਹੋਏ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਲੋਕਾਂ ਦੀਆਂ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਇਹ ਯਾਤਰਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸ਼ੁਰੂ ਕੀਤੀ ਗਈ ਹੈ।

ਇਹ ਵੀ ਪੜ੍ਹੋ  ਕਾਂਗਰਸ, ਅਕਾਲੀ ਦਲ ਅਤੇ ਬੀਜੇਪੀ ਨੂੰ ਵੱਡਾ ਝਟਕਾ; AAP ਨੂੰ ਮਿਲੀ ਮਜਬੂਤੀ

ਉਨ੍ਹਾਂ ਕਿਹਾ ਕਿ ਲੋਕਾਂ ਵਿੱਚ ਇਸ ਯਾਤਰਾ ਪ੍ਰਤੀ ਭਾਰੀ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ ਅਤੇ ਸ਼ਰਧਾਲੂ ਆਪਣੇ ਇਲਾਕਿਆਂ ਦੇ ਬੂਥ ਇੰਚਾਰਜਾਂ ਕੋਲ ਰਜਿਸਟ੍ਰੇਸ਼ਨ ਕਰਵਾ ਰਹੇ ਹਨ।ਉਨ੍ਹਾਂ ਨੇ ਕਿਹਾ ਕਿ ਸਰਕਾਰ ਦੀ ਕੋਸ਼ਿਸ਼ ਹੈ ਕਿ ਕੋਈ ਵੀ ਸ਼ਰਧਾਲੂ ਇਸ ਯੋਜਨਾ ਤੋਂ ਵਾਂਝਾ ਨਾ ਰਹਿ ਜਾਵੇ। ਉਨ੍ਹਾਂ ਦੱਸਿਆ ਕਿ ਯਾਤਰਾ ਤੋਂ ਵਾਪਸੀ ਉਪਰੰਤ ਸ਼ਰਧਾਲੂ ਆਪਣੇ ਅਨੁਭਵ ਸਾਂਝੇ ਕਰਦੇ ਹਨ ਅਤੇ ਸਰਕਾਰ ਦਾ ਧੰਨਵਾਦ ਕਰਦੇ ਹਨ, ਜੋ ਉਨ੍ਹਾਂ ਲਈ ਸੰਤੁਸ਼ਟੀ ਦਾ ਕਾਰਨ ਬਣਦਾ ਹੈ।ਇਸ ਮੌਕੇ ਸਟੇਟ ਅਵਾਰਡੀ ਅਤੇ ਹਲਕਾ ਕੋਆਰਡੀਨੇਟਰ ਫੂਲਰਾਜ ਸਿੰਘ ਨੇ ਕਿਹਾ ਕਿ ਇਸ ਯੋਜਨਾ ਰਾਹੀਂ ਲੋਕਾਂ ਦੀਆਂ ਲੰਬੇ ਸਮੇਂ ਤੋਂ ਰਹੀਆਂ ਧਾਰਮਿਕ ਇੱਛਾਵਾਂ ਪੂਰੀਆਂ ਹੋ ਰਹੀਆਂ ਹਨ।

ਇਹ ਵੀ ਪੜ੍ਹੋ  CM Bhagwant Singh Mann ਵੱਲੋਂ ਵਿਕਾਸ ਪ੍ਰਾਜੈਕਟਾਂ ਦੀ ਸੌਗਾਤ, ਸਨੌਰ ਵਿੱਚ 87 ਕਰੋੜ ਦੀ ਲਾਗਤ ਨਾਲ ਸੜਕਾਂ ਦੇ ਨਵੀਨੀਕਰਨ ਦੀ ਸ਼ੁਰੂਆਤ

ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪਾਰਦਰਸ਼ੀ ਸ਼ਾਸਨ ਦੇ ਤਹਿਤ ਭ੍ਰਿਸ਼ਟਾਚਾਰ ਖਿਲਾਫ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ।ਉਨ੍ਹਾਂ ਨੇ ਇਹ ਵੀ ਦੱਸਿਆ ਕਿ ਸੂਬੇ ਵਿੱਚ ਮੁਹੱਲਾ ਕਲੀਨਿਕਾਂ ਰਾਹੀਂ ਰੋਜ਼ਾਨਾ 95 ਹਜ਼ਾਰ ਤੋਂ ਵੱਧ ਮਰੀਜ਼ਾਂ ਦਾ ਇਲਾਜ ਕੀਤਾ ਜਾ ਰਿਹਾ ਹੈ ਅਤੇ ਲੋੜੀਂਦੀਆਂ ਦਵਾਈਆਂ ਮੁਫ਼ਤ ਪ੍ਰਦਾਨ ਕੀਤੀਆਂ ਜਾਂਦੀਆਂ ਹਨ।ਇਸ ਮੌਕੇ ਰਮਨਪ੍ਰੀਤ ਕੌਰ, ਆਰ.ਪੀ. ਸ਼ਰਮਾ, ਹਰਵਿੰਦਰ ਸਿੰਘ, ਸਵਰਨ ਸਿੰਘ, ਪਰਮਜੀਤ ਸਿੰਘ ਵਿੱਕੀ, ਸੁਖਵਿੰਦਰ ਸਿੰਘ ਗੋਗੀ, ਮਲਕੀਤ ਸਿੰਘ, ਹਰਮੀਤ ਸਿੰਘ, ਨਰਿੰਦਰ ਕੌਰ, ਮਿਨਾਕਸ਼ੀ ਰਾਜਪੂਤ ਅਤੇ ਅਨਵਰ ਅਲੀ ਵੀ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਅਪ੍ਰੇਸ਼ਨ ਬਲੂ ਸਟਾਰ; High Court ਵੱਲੋਂ CBI ਤੇ ਫ਼ੌਜ ਨੂੰ ਨੋਟਿਸ, ਜਾਣੋਂ ਮਾਮਲਾ

0

Chandigarh News: ਸਿੱਖਾਂ ਲਈ ਕਦੇ ਨਾ ਭੁੱਲਣਯੋਗ ਘਟਨਾ ਬਣ ਚੁੱਕੇ ਆਪਰੇਸ਼ਨ ਬਲੂ ਸਟਾਰ ਦੌਰਾਨ ਸਿੱਖ ਰੈਫਰੈਂਸ ਲੈਬਰੇਰੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਹੋਰ ਥਾਵਾਂ ਤੋਂ ਗਾਇਬ ਹੋਈਆਂ ਇਤਿਹਾਸਕ ਤੇ ਬੇਸ਼ਕੀਮਤੀ ਵਸਤਾਂ ਨੂੰ ਲੈ ਕੇ ਦਾਇਰ ਕੀਤੀ ਇਕ ਪਿਟੀਸ਼ਨ ਦੀ ਸੁਣਵਾਈ ਕਰਦਿਆਂ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਕੇਂਦਰ ਅਤੇ ਪੰਜਾਬ ਦੇ ਨਾਲ ਸੀਬੀਆਈ ਤੇ ਭਾਰਤੀ ਫੌਜ ਨੂੰ ਨੋਟਿਸ ਜਾਰੀ ਕੀਤਾ ਹੈ। ਇਹ ਨੋਟਿਸ ਲੁਧਿਆਣਾ ਵਾਸੀ ਵਰਿੰਦਰ ਸਿੰਘ ਨਾਂ ਦੇ ਪਿਟੀਸ਼ਨਰ ਵੱਲੋਂ ਦਾਇਰ ਪਟੀਸ਼ਨ ‘ਤੇ ਸੁਣਵਾਈ ਦੌਰਾਨ ਕੀਤਾ ਗਿਆ ਹੈ।

ਇਹ ਵੀ ਪੜ੍ਹੋ ਮਾਸੂਮ ਪੁੱਤ ਦਾ ਕ.ਤ.ਲ ਕਰਨ ਵਾਲੀ ਕਲਯੁਗੀ ਮਾਂ ਨੂੰ ਅਦਾਲਤ ਨੇ ਸੁਣਾਈ ਉਮਰ ਕੈਦ ਦੀ ਸਜ਼ਾ

ਜਿਸ ਦੀ ਅਗਲੀ ਸੁਣਵਾਈ 29 ਅਪ੍ਰੈਲ ਨੂੰ ਰੱਖੀ ਗਈ ਹੈ। ਸੂਚਨਾ ਮੁਤਾਬਿਕ ਵਰਿੰਦਰ ਸਿੰਘ ਨੇ ਆਪਰੇਸ਼ਨ ਬਲੂ ਸਟਾਰ ਦੌਰਾਨ ਸਿੱਖ ਰੈਫਰੇਸ ਲਾਇਬਰੇੌਰੀ, ਕੇਂਦਰੀ ਸਿੱਖ ਅਜਾਇਬ ਘਰ, ਤੋਸ਼ਖਾਨਾ ਆਦਿ ਤੋਂ ਜਬਤ ਅਤੇ ਗਾਇਬ ਹੋਏ ਸਮਾਨ ਦੀ ਸੂਚੀ ਸਾਂਝੀ ਕਰਨ ਦੀ ਮੰਗ ਕੀਤੀ ਸੀ। ਦੱਸਣਾ ਬਣਦਾ ਹੈ ਕਿ ਸਿੱਖ ਰੈਫਰੈਂਸ ਲਾਇਬਰੇਰੀ ਦੇ ਵਿੱਚ ਹੱਥ ਲਿਖਤ ਬੀੜ ਬੀੜਾ ਤੋਂ ਇਲਾਵਾ ਗੁਰੂ ਸਾਹਿਬਾਨ ਦੀਆਂ ਹੱਥ ਲਿਖਤਾਂ ਸਮੇਤ ਹੋਰ ਬਹੁਤ ਪੁਰਾਤਨ ਤੇ ਇਤਿਹਾਸਿਕ ਮਹੱਤਤਾ ਵਾਲੇ ਦਸਤਾਵੇਜ ਸੰਭਾਲ ਕੇ ਰੱਖੇ ਹੋਏ ਸਨ

ਇਹ ਵੀ ਪੜ੍ਹੋ  ਐਡਵੋਕੇਟ ਧਾਮੀ ਨੇ ਹਰਿਆਣਾ ਪੁਲਿਸ ਵੱਲੋਂ ਰਘੁਜੀਤ ਸਿੰਘ ਵਿਰਕ, ਬਲਦੇਵ ਸਿੰਘ ਕਾਇਮਪੁਰ ਤੇ ਹੋਰਾਂ ‘ਤੇ ਪਰਚਾ ਦਰਜ ਕਰਨ ਦੀ ਕੀਤੀ ਨਿੰਦਾ

ਪਰੰਤੂ ਜਦ ਭਾਰਤੀ ਫੌਜ ਵੱਲੋਂ ਜੂਨ 1984 ਦੇ ਵਿੱਚ ਸ੍ਰੀ ਦਰਬਾਰ ਸਾਹਿਬ ਉੱਪਰ ਟੈਂਕਾਂ ਅਤੇ ਤੋਪਾਂ ਦੇ ਨਾਲ ਹਮਲਾ ਕੀਤਾ ਗਿਆ ਤਾਂ ਉਸ ਤੋਂ ਬਾਅਦ ਇੱਥੇ ਪਏ ਮਹੱਤਵਪੂਰਨ ਦਸਤਾਵੇਜ ਵੀ ਚੁੱਕ ਲਏ ਗਏ ਸਨ ਜਿਸ ਨੂੰ ਵਾਪਸ ਕਰਨ ਦੀ ਮੰਗ ਹੁਣ ਤੱਕ ਉੱਠ ਰਹੀ ਹੈ ਇਸ ਪਟੀਸ਼ਨਰ ਉੱਪਰ ਚੱਲ ਰਹੀ ਸੁਣਵਾਈ ਦੌਰਾਨ ਹੁਣ ਸਿੱਖਾਂ ਨੂੰ ਇਸ ਗੱਲ ਦੀ ਉਮੀਦ ਵੱਜੀ ਹੈ ਕਿ ਉਹਨਾਂ ਦੇ ਬੇਸ਼ਕੀਮਤੀ ਇਸ ਖਜ਼ਾਨੇ ਬਾਰੇ ਕੋਈ ਜਾਣਕਾਰੀ ਮਿਲ ਸਕਦੀ ਹੈ

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਕਿਰਤ ਕੋਡ ਰੱਦ ਕਰਵਾਉਣ ਲਈ ਕੀਤੇ ਜਾ ਰੋਸ ਐਕਸ਼ਨਾਂ ‘ਚ ਸ਼ਾਮਲ ਹੋਵੇਗਾ ਜੇਪੀਐਮਓ -ਮਹੀਪਾਲ

Bathinda News:ਕਿਰਤੀ ਮਾਰੂ ਕਿਰਤ ਕੋਡ ਰੱਦ ਕਰਵਾਉਣ ਅਤੇ ਲਹੂ ਵੀਟਵੇਂ ਸੰਘਰਸ਼ਾਂ ਰਾਹੀਂ ਹਾਸਲ ਕੀਤੇ ਕਿਰਤ ਕਾਨੂੰਨ ਬਹਾਲ ਕਰਵਾਉਣ ਲਈ ਭਲਕੇ ਪਹਿਲੀ ਅਪ੍ਰੈਲ ਨੂੰ ਬਠਿੰਡਾ ਵਿਖੇ ਕੀਤੇ ਜਾ ਰਹੇ ਰੋਸ ਪ੍ਰਦਰਸ਼ਨਾਂ ‘ਚ ਜਨਤਕ ਜਥੇਬੰਦੀਆਂ ਦਾ ਸਾਂਝਾ ਮੰਚ (ਜੇਪੀਐਮਓ) ਪੂਰੀ ਤਾਕਤ ਨਾਲ ਸ਼ਮੂਲੀਅਤ ਕਰੇਗਾ। ਉਕਤ ਫੈਸਲਾ ਨਾਮਵਰ ਮੁਲਾਜ਼ਮ ਆਗੂ ਬਲਰਾਜ ਸਿੰਘ ਮੌੜ ਦੀ ਪ੍ਰਧਾਨਗੀ ਹੇਠ ਹੋਈ ਮੰਚ ਦੀ ਜਿਲ੍ਹਾ ਪੱਧਰੀ ਮੀਟਿੰਗ ‘ਚ ਲਿਆ ਗਿਆ ਹੈ।ਮੀਟਿੰਗ ਨੂੰ ਸੰਬੋਧਨ ਕਰਨ ਲਈ ਉਚੇਚੇ ਪੁੱਜੇ ਮੰਚ ਦੇ ਸੂਬਾਈ ਆਗੂ ਸਾਥੀ ਮਹੀਪਾਲ ਨੇ ਕਿਹਾ ਹੈ ਕਿ ਕੇਂਦਰ ਦੀ ਮੋਦੀ ਸਰਕਾਰ ਵਲੋਂ ਘੜੇ ਤੇ ਪੰਜਾਬ ਦੀ ‘ਆਪ’ ਸਰਕਾਰ ਸਮੇਤ, ਵੰਨ-ਸੁਵੰਨੀਆਂ ਪ੍ਰਾਂਤਕ ਸਰਕਾਰਾਂ ਵਲੋਂ ਧੜਾਧੜ ਲਾਗੂ ਕੀਤੇ ਜਾ ਰਹੇ ਕਿਰਤ ਕੋਡ, ਕਿਰਤੀਆਂ ਨੂੰ ਕਾਰਪੋਰੇਟਾਂ ਦੇ ਬੰਧੂਆ ਗੁਲਾਮ ਬਣਾਉਣ ਦੀ ਚਿਰੋਕਣੀ ਸਾਜ਼ਿਸ਼ ਦੀ ਪੈਦਾਵਾਰ ਹਨ।

ਇਹ ਵੀ ਪੜ੍ਹੋ  ਮਾਸੂਮ ਪੁੱਤ ਦਾ ਕ.ਤ.ਲ ਕਰਨ ਵਾਲੀ ਕਲਯੁਗੀ ਮਾਂ ਨੂੰ ਅਦਾਲਤ ਨੇ ਸੁਣਾਈ ਉਮਰ ਕੈਦ ਦੀ ਸਜ਼ਾ

ਉਨ੍ਹਾਂ ਦੋਸ਼ ਲਾਇਆ ਹੈ ਕਿ ਉਦਯੋਗਾਂ ਨੂੰ ਸਸਤੀ ਕਿਰਤ ਸ਼ਕਤੀ ਮੁਹੱਈਆ ਕਰਵਾਉਣ ਲਈ ਮੋਦੀ ਸਰਕਾਰ ਨੇ ਪੇਂਡੂ ਕਿਰਤੀਆਂ ਨੂੰ ਸਾਲ ‘ਚ ਸੀਮਤ ਦਿਨਾਂ ਲਈ ਗਰੰਟੀਸ਼ੁਦਾ ਰੁਜ਼ਗਾਰ ਦੇਣ ਵਾਲੇ ਮਨਰੇਗਾ ਕਾਨੂੰਨ ਦਾ ਭੋਗ ਪਾ ਦਿੱਤਾ ਹੈ। ਉਨ੍ਹਾਂ ਐਲਾਨ ਕੀਤਾ ਕਿ ਜੇਪੀਐਮਓ, ਕੇਂਦਰੀ ਟਰੇਡ ਯੂਨੀਅਨਾਂ ਤੇ ਐਸਕੇਐਮ ਦੇ ਸਾਂਝੇ ਸੱਦੇ ‘ਤੇ ਭਲਕੇ ਸੂਬੇ ਭਰ ‘ਚ ਕੀਤੇ ਜਾ ਰਹੇ ਰੋਸ ਐਕਸ਼ਨਾਂ ‘ਚ ਵੱਧ-ਚੜ੍ਹ ਕੇ ਸ਼ਾਮਲ ਹੋਵੇਗਾ।ਦਿਹਾਤੀ ਮਜ਼ਦੂਰ ਸਭਾ ਦੇ ਸੂਬਾ ਮੀਤ ਸਕੱਤਰ ਪ੍ਰਕਾਸ਼ ਸਿੰਘ ਨੰਦਗੜ੍ਹ, ਜਮਹੂਰੀ ਕਿਸਾਨ ਸਭਾ ਦੇ ਜਿਲ੍ਹਾ ਖਜਾਨਚੀ ਮਲਕੀਤ ਸਿੰਘ ਮਹਿਮਾ ਸਰਜਾ, ਪੈਨਸ਼ਨਰ ਆਗੂ ਕਿਸ਼ੋਰ ਚੰਦ ਗ਼ਾਜ ਤੇ ਜੀਤ ਰਾਮ ਦੋਦੜਾ, ਪਸਸਫ ਦੇ ਜਿਲ੍ਹਾ ਪ੍ਰਧਾਨ ਹਰਨੇਕ ਸਿੰਘ ਗਹਿਰੀ ਨੇ ਵੀ ਵਿਚਾਰ ਰੱਖੇ।

ਇਹ ਵੀ ਪੜ੍ਹੋ  ਅਮਰੀਕਾ ‘ਚ ਪੰਜਾਬੀ ਨੌਜਵਾਨ ਨੂੰ ਅਦਾਲਤ ਨੇ ਕੀਤਾ 9 ਕਰੋੜ ਦਾ ਜੁਰਮਾਨਾ

ਆਗੂਆਂ ਨੇ ਕਿਹਾ ਹੈ ਕਿ ਪ੍ਰਸਤਾਵਿਤ ਬਿਜਲੀ ਸੋਧ ਬਿਲ-2025 ਅਤੇ ਬਿਜਲੀ ਬਿਲ 2025 ਰਾਹੀਂ ਮੋਦੀ ਸਰਕਾਰ ਫੈਡਰਲ ਅਧਿਕਾਰਾਂ ਦਾ ਖਾਤਮਾ ਲੋਚਦੀ ਹੈ, ਖੇਤੀ ਧੰਦੇ ਨੂੰ ਬਹੁ ਕੌਮੀ ਕਾਰਪੋਰੇਸ਼ਨਾਂ ਤੇ ਜੁੰਡੀ ਪੂੰਜੀਪਤੀਆਂ ਦੇ ਹਵਾਲੇ ਕਰਨਾ ਚਾਹੁੰਦੀ ਹੈ ਅਤੇ ਕਰੋੜਾਂ ਗਰੀਬ ਖਪਤਕਾਰਾਂ ਦੇ ਘਰਾਂ ‘ਚ ਹਨੇਰਾ ਕਰਨਾ ਚਾਹੁੰਦੀ ਹੈ।ਗੁਰਮੀਤ ਸਿੰਘ, ਦਰਸ਼ਨ ਰਾਮ ਸ਼ਰਮਾ, ਸੁਖਚੈਨ ਸਿੰਘ, ਜਸਪਾਲ ਸਿੰਘ, ਰਾਜਪਾਲ ਸਿੰਘ, ਅੰਮ੍ਰਿਤਪਾਲ ਸਿੰਘ ਵੀ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਭਿਆਨਕ ਸੜਕ ਹਾਦਸੇ ਵਿਚ ਭਰਾ ਦੀ ਮੌ/ਤ ਤੇ ਭੈਣ ਜਖ਼ਮੀ

0

Faridkot News: ਫਰੀਦਕੋਟ ਦੇ ਪਿੰਡ ਪੰਜਗਰਾਈ ਕਲਾ ਵਿਖੇ ਵਾਪਰੇ ਇੱਕ ਦਰਦਨਾਕ ਸੜਕ ਹਾਦਸੇ ਦੇ ਵਿਚ ਭਰਾ ਦੀ ਮੌਤ ਹੋਣ ਅਤੇ ਭੈਣ ਦੇ ਜਖ਼ਮੀ ਹੋਣ ਦੀ ਸੂਚਨਾ ਹੈ। ਮ੍ਰਿਤਕ ਦੀ ਪਹਿਚਾਣ ਬੋਹੜ ਸਿੰਘ ਵਾਸੀ ਪੰਜਗਰਾਈ ਕਲਾ ਵਜੋਂ ਹੋਈ ਹੈ। ਸੂਚਨਾ ਮੁਤਾਬਕ ਬੋਹੜ ਸਿੰਘ ਸਵੇਰ ਸਮੇਂ ਆਪਣੀ ਭੈਣ ਅਮਰਜੀਤ ਕੌਰ ਨਾਲ ਐਕਟਿਵਾ ‘ਤੇ ਸਵਾਰ ਹੋ ਕੇ ਕੋਟਕਪੂਰੇ ਸ਼ਹਿਰ ਵੱਲ ਆ ਰਿਹਾ ਸੀ। ਇਸ ਦੌਰਾਨ ਮੋਗਾ-ਕੋਟਕਪੂਰਾ ਰੋਡ ਉਪਰ ਉਸਦੀ ਐਕਟਿਵਾ ਇੱਕ ਟਰੈਕਟਰ ਟਰਾਲੀ ਨਾਲ ਜਾ ਟਕਰਾਈ।

ਇਹ ਵੀ ਪੜ੍ਹੋ ਅਮਰੀਕਾ ‘ਚ ਪੰਜਾਬੀ ਨੌਜਵਾਨ ਨੂੰ ਅਦਾਲਤ ਨੇ ਕੀਤਾ 9 ਕਰੋੜ ਦਾ ਜੁਰਮਾਨਾ

ਇਸ ਹਾਦਸੇ ਦੌਰਾਨ ਬੋਹੜ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ ਜਦਕਿ ਉਸ ਦੀ ਭੈਣ ਗੰਭੀਰ ਰੂਪ ਵਿੱਚ ਜਖਮੀ ਹੋ ਗਈ। ਜ਼ਖਮੀ ਹੋਈ ਲੜਕੀ ਨੂੰ ਪਹਿਲਾਂ ਕੋਟਕਪੂਰਾ ਦੇ ਸਿਵਲ ਹਸਪਤਾਲ ਪਹੁੰਚਾਇਆ ਗਿਆ ਪ੍ਰੰਤੂ ਉਸਦੀ ਹਾਲਤ ਗੰਭੀਰ ਹੋਣ ਕਾਰਨ ਉਸ ਨੂੰ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਫਰੀਦਕੋਟ ਰੈਫਰ ਕਰ ਦਿੱਤਾ ਗਿਆ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਟਰੈਕਟਰ ਦੇ ਡਰਾਈਵਰ ਨੂੰ ਕਾਬੂ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਅਮਰੀਕਾ ‘ਚ ਪੰਜਾਬੀ ਨੌਜਵਾਨ ਨੂੰ ਅਦਾਲਤ ਨੇ ਕੀਤਾ 9 ਕਰੋੜ ਦਾ ਜੁਰਮਾਨਾ

USA News: ਅਮਰੀਕਾ ਵਿਚ ਇੱਕ ਪੰਜਾਬੀ ਮੂਲ ਦੇ ਇੱਕ ਨੌਜਵਾਨ ਨੂੰ 9 ਕਰੋੜ ਦਾ ਜੁਰਮਾਨਾ ਲਗਾਇਆ ਗਿਆ ਹੈ। ਇਸ ਪੰਜਾਬੀ ਨੌਜਵਾਨ ਤਰਸੇਮ ਸਿੰਘ ਉੱਪਰ ਲਾਪਰਵਾਹੀ ਤੇ ਤੇਜ ਰਫ਼ਤਾਰ ਦੌਰਾਨ ਸੜਕ ਹਾਦਸੇ ਵਿਚ ਇੱਕ ਗਰਭਵਤੀ ਔਰਤ ਨੂੰ ਮਾਰਨ ਦੇ ਦੋਸ਼ ਹਨ।ਇਹ ਹਾਦਸਾ ਲੰਘੀ 16 ਫ਼ਰਵਰੀ 2026 ਨੂੰ ਵਾਪਰਿਆਂ ਸੀ, ਜਦ ਤਰਸੇਮ ਸਿੰਘ ਨਿਰਧਾਰਿਤ ਰਫ਼ਤਾਰ ਤੋਂ ਵੱਧ ਆਪਣੀ ਰੇਂਜ ਰੋਵਰ ਗੱਡੀ ਚਲਾ ਰਿਹਾ ਸੀ। ਜਦ ਪੁਲਿਸ ਨੇ ਉਸਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਉਸਨੇ ਗੱਡੀ ਨੂੰ ਹੋਰ ਭਜਾ ਲਿਆ ਤੇ ਇਸ ਦੌਰਾਨ ਉਸਦਾ ਗੱਡੀ ਤੋਂ ਨਿਯੰਤਰਣ ਖੋਹ ਗਿਆ ਤੇ ਗੱਡੀ ਅੱਗੇ ਇੱਕ ਕਾਰ ਵਿਚ ਜਾ ਵੱਜੀ, ਜਿਸ ਕਾਰਨ ਗੱਡੀ ਵਿਚ ਸਵਾਰ ਐਸ਼ਲੇ ਨਾਂ ਦੀ ਨੌਜਵਾਨ ਲੜਕੀ ਦੀ ਮੌਤ ਹੋ ਗਈ ਤੇ ਉਸਦਾ ਸਾਥੀ ਜਖ਼ਮੀ ਹੋ ਗਿਆ।

ਇਹ ਵੀ ਪੜ੍ਹੋ  ਮਾਸੂਮ ਪੁੱਤ ਦਾ ਕ.ਤ.ਲ ਕਰਨ ਵਾਲੀ ਕਲਯੁਗੀ ਮਾਂ ਨੂੰ ਅਦਾਲਤ ਨੇ ਸੁਣਾਈ ਉਮਰ ਕੈਦ ਦੀ ਸਜ਼ਾ

ਹਾਦਸੇ ਸਮੇਂ ਐਸ਼ਲੇ ਗਰਭਵਤੀ ਸੀ ਤੇ ਉਸਦੇ ਬੱਚੇ ਦੀ ਵੀ ਪੇਟ ਵਿਚ ਮੌਤ ਹੋ ਗਈ। ਪੁਲਿਸ ਨੇ ਉਸਨੂੰ ਹਾਦਸੇ ਤੋਂ ਤੁਰੰਤ ਬਾਅਦ ਕਾਬੂ ਕਰ ਲਿਆ। 23 ਮਾਰਚ ਨੂੰ ਤਰਸੇਮ ਸਿੰਘ ਵਿਰੁਧ ਦੋਸ਼ ਆਇਦ ਕੀਤੇ ਗਏ ਸਨ। ਜਿਸਤੋਂ ਬਾਅਦ ਹੁਣ ਅਦਾਲਤ ਨੇ ਮਾਮਲੇ ਦੀ ਸੁਣਵਾਈ ਕਰਦੇ ਹੋਏ ਤਰਸੇਮ ਸਿੰਘ ਨੂੰ 10 ਲੱਖ ਡਾਲਰ ਦਾ ਜਰਮਾਨਾ ਲਗਾਇਆ ਹੈ, ਜੋਕਿ ਭਾਰਤੀ ਰਕਮ ਅਨੁਸਾਰ ਨੌ ਕਰੋੜ ਰੁਪਏ ਬਣਦੇ ਹਨ। ਪੁਲਿਸ ਨੂੰ ਜਾਂਚ ਦੌਰਾਨ ਇਹ ਵੀ ਪਤਾ ਲੱਗਿਆ ਹੈ ਕਿ ਤਰਸੇਮ ਸਿੰਘ ਗੈਰ ਕਾਨੂੰਨੀ ਤਰੀਕੇ ਨਾਲ ਅਮਰੀਕਾ ਵਿੱਚ ਰਹਿ ਰਿਹਾ ਸੀ। ਹੁਣ ਇਸ ਮਾਮਲੇ ਦੀ ਅਦਾਲਤ ਨੇ ਅਗਲੀ ਸੁਣਵਾਈ ਤਿੰਨ ਅਪ੍ਰੈਲ ਨੂੰ ਨਿਰਧਾਰਤ ਕੀਤੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਮਾਸੂਮ ਪੁੱਤ ਦਾ ਕ.ਤ.ਲ ਕਰਨ ਵਾਲੀ ਕਲਯੁਗੀ ਮਾਂ ਨੂੰ ਅਦਾਲਤ ਨੇ ਸੁਣਾਈ ਉਮਰ ਕੈਦ ਦੀ ਸਜ਼ਾ

0

Jalandhar News: ਮਾਮੂਲੀ ਗੱਲ ਪਿੱਛੇ ਆਪਣੇ ਮਾਸੂਮ ਪੁੱਤ ਦਾ ਕਤਲ ਕਰਨ ਵਾਲੀ ਇੱਕ ਕਲਯੁਗੀ ਮਾਂ ਨੂੰ ਜ਼ਿਲ੍ਹਾ ਅਦਾਲਤ ਨੇ ਉਮਰ ਕੈਦ ਦੀ ਸਜ਼ ਅਤੇ 50 ਹਜ਼ਾਰ ਰੁਪਏ ਜੁਰਮਾਨਾ ਕੀਤਾ ਹੈ। ਇਹ ਘਟਨਾ ਜਲੰਧਰ ਜਿਲ੍ਹੇ ਦੇ ਪਿੰਡ ਸੋਹਲ ਜਾਗੀਰ ਵਿੱਚ 8 ਜੂਨ, 2020 ਦੀ ਰਾਤ ਨੂੰ ਵਾਪਰੀ ਸੀ, ਜਿੱਥੇ ਇਹ 6 ਸਾਲਾ ਅਰਸ਼ਪ੍ਰੀਤ ਸਿੰਘ ਨਾਂ ਦਾ ਬੱਚਾ ਆਪਣੇ ਦਾਦੇ ਦੇ ਨਾਲ ਸੌਣ ਦੀ ਜਿੱਦ ਕਰ ਰਿਹਾ ਸੀ ਪ੍ਰੰਤੂ ਸੁਭਾਅ ਪੱਖੋਂ ਮਾੜੀ ਇਸ ਕਲਯੁਗੀ ਮਾਂ ਕੁਲਵਿੰਦਰ ਕੌਰ ਨੂੰ ਬੱਚੇ ਦੀ ਜਿੱਦ ਸਹੀ ਨਹੀਂ ਲੱਗੀ ਤੇ ਉਸਨੇ ਆਪਣੇ ਹੀ ਪੁੱਤ ਨੂੰ ਚਾਕੂ ਮਾਰ ਕੇ ਕਤਲ ਕਰ ਦਿੱਤਾ।

ਇਹ ਵੀ ਪੜ੍ਹੋ  ਐਡਵੋਕੇਟ ਧਾਮੀ ਨੇ ਹਰਿਆਣਾ ਪੁਲਿਸ ਵੱਲੋਂ ਰਘੁਜੀਤ ਸਿੰਘ ਵਿਰਕ, ਬਲਦੇਵ ਸਿੰਘ ਕਾਇਮਪੁਰ ਤੇ ਹੋਰਾਂ ‘ਤੇ ਪਰਚਾ ਦਰਜ ਕਰਨ ਦੀ ਕੀਤੀ ਨਿੰਦਾ

ਬੱਚੇ ਦਾ ਆਪਣੇ ਦਾਦਾ-ਦਾਦੀ ਨਾਲ ਜਿਆਦਾ ਸਨੇਹ ਸੀ ਤੇ ਉਸਦੀ ਮਾਂ ਨੂੰ ਇਹ ਗੱਲ ਗਵਾਰਾ ਨਹੀਂ ਸੀ,ਜਿਸਦੇ ਚੱਲਦੇ ਉਹ ਬੱਚੇ ਦੇ ਦਾਦਾ-ਦਾਦੀ ਕੋਲ ਜਾਣ ‘ਤੇ ਉਸਦੀ ਕੁੱਟਮਾਰ ਕਰ ਦਿੰਦੀ ਸੀ। ਦਾਦਾ ਅਵਤਾਰ ਸਿੰਘ ਦੇ ਬਿਆਨਾਂ ਉੱਪਰ ਪੁਲਿਸ ਨੇ ਕੁਲਵਿੰਦਰ ਕੌਰ ਵਿਰੁਧ ਪਰਚਾ ਦਰਜ਼ ਕੀਤਾ ਸੀ।ਬਾਅਦ ਵਿਚ ਮਾਮਲਾ ਅਦਾਲਤ ‘ਚ ਪੁੱਜਾ, ਜਿੱਥੇ ਅਦਾਲਤ ਨੇ ਦੋਨਾਂ ਧਿਰਾਂ ਦੇ ਵਕੀਲਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਮਾਮਲੇ ਨੂੰ ਅਤਿ ਗੰਭੀਰ ਕਰਾਰ ਦਿੰਦਿਆਂ ਮਾਂ ਨੂੰ ਦੋਸ਼ੀ ਕਰਾਰ ਦਿੱਤਾ ਸੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Our Visitor

1893186