Home Blog Page 750

ਬਠਿੰਡਾ ਜ਼ਿਲ੍ਹੇ ਦੀਆਂ ਮੰਡੀਆਂ ‘ਚ 98.24 ਫ਼ੀਸਦੀ ਕੀਤੀ ਜਾ ਚੁੱਕੀ ਹੈ ਕਣਕ ਦੀ ਖਰੀਦ : ਡਿਪਟੀ ਕਮਿਸ਼ਨਰ

0

Bathinda News: ਜ਼ਿਲ੍ਹੇ ਦੀਆਂ ਮੰਡੀਆਂ ‘ਚ ਕਣਕ ਦੀ ਖਰੀਦ ਦਾ ਕੰਮ ਆਖਰੀ ਪੜਾਅ ਤੇ ਹੈ ਅਤੇ 98.24 ਫ਼ੀਸਦੀ ਕਣਕ ਦੀ ਖਰੀਦ 10 ਮਈ 2025 ਤੱਕ ਕੀਤੀ ਜਾ ਚੁੱਕੀ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਸਾਂਝੀ ਕੀਤੀ।ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ 10 ਮਈ 2025 ਤੱਕ 896675 ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਹੈ, ਜਿਸ ‘ਚੋ ਵੱਖ-ਵੱਖ ਖਰੀਦ ਏਜੰਸੀਆਂ ਨੇ 894441 ਮੀਟ੍ਰਿਕ ਕਣਕ ਦੀ ਖਰੀਦ ਕੀਤੀ ਹੈ।

ਇਹ ਵੀ ਪੜ੍ਹੋ  ਪੰਜਾਬ ’ਚ ਭਲਕੇ ਸਕੂਲਾਂ ਤੇ ਕਾਲਜ਼ ਖੁੱਲਣ ਨੂੰ ਲੈ ਕੇ ਸਰਕਾਰ ਦਾ ਵੱਡਾ ਐਲਾਨ

ਉਨ੍ਹਾਂ ਇਹ ਵੀ ਕਿਹਾ ਕਿ ਖਰੀਦ ਏਜੰਸੀਆਂ ਵੱਲੋਂ ਖਰੀਦੀ ਗਈ ਕਣਕ ਦੀ ਅਦਾਇਗੀ ਵਜੋਂ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ 1980.47 ਕਰੋੜ ਰੁਪਏ ਜਮ੍ਹਾਂ ਵੀ ਕਰਵਾਏ ਗਏ ਹਨ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਫੂਡ ਤੇ ਸਪਲਾਈ ਕੰਟਰੋਲਰ ਡਾ. ਰਵਿੰਦਰ ਕੌਰ ਨੇ 10 ਮਈ 2025 ਅਪ੍ਰੈਲ ਤੱਕ ਵੱਖ-ਵੱਖ ਏਜੰਸੀਆਂ ਦੁਆਰਾ ਕੀਤੀ ਖਰੀਦੀ ਗਈ ਕਣਕ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਨਗ੍ਰੇਨ ਵੱਲੋਂ 273023 ਮੀਟ੍ਰਿਕ ਟਨ, ਮਾਰਕਫ਼ੈਡ 192240, ਪਨਸਪ 204498, ਵੇਅਰ ਹਾਊਸ 157052 ਤੇ ਪ੍ਰਾਈਵੇਟ ਵਪਾਰੀਆਂ ਵਲੋਂ 67628 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਗਈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਪੰਜਾਬ ਦੇ ਹੱਕ ਲਈ ‘ਆਪ’ ਕੈਬਨਿਟ ਮੈਦਾਨ ਵਿੱਚ, ਭਾਜਪਾ ਦੀ ਜਲ-ਸਾਜ਼ਿਸ਼ ਵਿਰੁੱਧ ਖੋਲ੍ਹਿਆ ਮੋਰਚਾ

0

👉ਹਰਪਾਲ ਚੀਮਾ ਦਾ ਤਿੱਖਾ ਹਮਲਾ: ਭਾਜਪਾ ਦੀ ‘ਪੰਜਾਬ ਪ੍ਰਤੀ ਨਫ਼ਰਤ ਫਿਰ ਉਜਾਗਰ’, ਪਾਣੀਆਂ ਦੇ ਹੱਕਾਂ ਦੀ ਲੜਾਈ ਵਿੱਚ ਸਭ ਤੋਂ ਅੱਗੇ
Punjab News:ਆਮ ਆਦਮੀ ਪਾਰਟੀ (ਆਪ) ਨੇ ਭਾਖੜਾ-ਬਿਆਸ ਮੈਨੇਜਮੈਂਟ ਬੋਰਡ (ਬੀਬੀਐਮਬੀ) ਵੱਲੋਂ ਪੰਜਾਬ ਸਰਕਾਰ ਦੀ ਸਹਿਮਤੀ ਤੋਂ ਬਿਨਾਂ ਹਰਿਆਣਾ ਨੂੰ ਜ਼ਬਰਦਸਤੀ ਵਾਧੂ ਪਾਣੀ ਦੇਣ ਦੇ ਫੈਸਲੇ ਦਾ ਸਖ਼ਤ ਵਿਰੋਧ ਕੀਤਾ ਹੈ ਅਤੇ ਪਾਰਟੀ ਆਗੂਆਂ ਨੇ ਇੱਕ ਵਾਰ ਫਿਰ ਭਾਜਪਾ ਅਤੇ ਕੇਂਦਰ ਸਰਕਾਰ ਵਿਰੁੱਧ ਮੋਰਚਾ ਖੋਲ੍ਹ ਦਿੱਤਾ ਹੈ।’ਆਪ’ ਆਗੂਆਂ ਅਤੇ ਵਰਕਰਾਂ ਦਾ ਬੀਬੀਐਮਬੀ ਦੇ ਬਾਹਰ ਵਿਰੋਧ ਪ੍ਰਦਰਸ਼ਨ ਦੇ ਨਾਲ, ਪੰਜਾਬ ਦੇ ਮੰਤਰੀਆਂ ਨੇ ਟਵਿੱਟਰ (x) ‘ਤੇ “ਪੰਜਾਬ ਦਾ ਪਾਣੀ ਪੰਜਾਬ ਦਾ ਹੱਕ” ਹੈਸ਼ਟੈਗ ਨਾਲ ਇੱਕ ਮੁਹਿੰਮ ਵੀ ਸ਼ੁਰੂ ਕੀਤੀ ਅਤੇ ਭਾਜਪਾ ਅਤੇ ਕੇਂਦਰ ਸਰਕਾਰ ਵਿਰੁੱਧ ਆਪਣੀ ਆਵਾਜ਼ ਬੁਲੰਦ ਕੀਤੀ।ਮੁੱਖ ਮੰਤਰੀ ਭਗਵੰਤ ਮਾਨ ਨੇ ਭਾਜਪਾ ਅਤੇ ਕੇਂਦਰ ਸਰਕਾਰ ਦੀ ਸਖ਼ਤ ਆਲੋਚਨਾ ਕਰਦਿਆਂ ਕਿਹਾ, “ਇਹ ਬਹੁਤ ਮੰਦਭਾਗਾ ਹੈ ਕਿ ਕੇਂਦਰ ਸਰਕਾਰ ਆਪਣੀਆਂ ਗੰਦੀ ਹਰਕਤਾਂ ਤੋਂ ਬਾਜ਼ ਨਹੀਂ ਆ ਰਹੀ। ਜੰਗ ਦੌਰਾਨ ਵੀ, ਇਹ ਬੀਬੀਐਮਬੀ ਦੀ ਦੁਰਵਰਤੋਂ ਕਰਕੇ ਪੰਜਾਬ ਦੇ ਪਾਣੀ ਨੂੰ ਲੁੱਟਣ ਦੀ ਕੋਸ਼ਿਸ਼ ਕਰ ਰਹੀ ਹੈ।”ਮੁੱਖ ਮੰਤਰੀ ਮਾਨ ਨੇ ਆਪਣੇ ਐਕਸ ਅਕਾਊਂਟ ‘ਤੇ ਲਿਖਿਆ, “ਕੇਂਦਰ ਦੀ ਭਾਜਪਾ ਸਰਕਾਰ ਦੇ ਨਿਰਦੇਸ਼ਾਂ ‘ਤੇ, ਬੀਬੀਐਮਬੀ ਆਪਣੀਆਂ ਗੰਦੀਆਂ ਹਰਕਤਾਂ ਤੋਂ ਬਾਜ਼ ਨਹੀਂ ਆ ਰਿਹਾ ਹੈ। ਇੱਕ ਪਾਸੇ ਜਿੱਥੇ ਪੰਜਾਬ ਆਪਣੀ ਸਰਹੱਦ ‘ਤੇ ਪਾਕਿਸਤਾਨ ਦੇ ਵਿਰੁੱਧ ਮਜ਼ਬੂਤੀ ਨਾਲ ਖੜ੍ਹਾ ਹੈ, ਦੂਜੇ ਪਾਸੇ, ਕੇਂਦਰ ਸਰਕਾਰ ਇੱਕ ਵਾਰ ਫਿਰ ਬੀਬੀਐਮਬੀ ਦੇ ਅਧਿਕਾਰੀਆਂ ਰਾਹੀਂ ਪੰਜਾਬ ਦੇ ਪਾਣੀ ਨੂੰ ਲੁੱਟਣ ਦੀ ਕੋਸ਼ਿਸ਼ ਕਰ ਰਹੀ ਹੈ। ਮੈਂ ਅਜਿਹਾ ਕਦੇ ਨਹੀਂ ਹੋਣ ਦਿਆਂਗਾ ਅਤੇ ਆਪਣੀ ਪੂਰੀ ਤਾਕਤ ਨਾਲ ਇਸ ਸਾਜ਼ਿਸ਼ ਨੂੰ ਰੋਕਾਂਗਾ।”

ਇਹ ਵੀ ਪੜ੍ਹੋ  ਪੰਜਾਬ ਦੇ ਪਾਣੀਆਂ ਨੂੰ ਚੋਰੀ ਕਰਨ ਦੇ ਭਾਜਪਾ ਦੇ ਘਟੀਆ ਮਨਸੂਬੇ ਸਿਰੇ ਨਹੀਂ ਚੜ੍ਹਨ ਦੇਵਾਂਗੇ-ਮੁੱਖ ਮੰਤਰੀ ਨੇ ਅਹਿਦ ਦੁਹਰਾਇਆ

👉ਹਰਪਾਲ ਸਿੰਘ ਚੀਮਾ-“ਕੇਂਦਰ ਦੀ ਭਾਜਪਾ ਸਰਕਾਰ ਨਫ਼ਰਤ ਇੱਕ ਵਾਰ ਫਿਰ ਪੰਜਾਬ ਨਾਲ ਦਿੱਖ ਰਹੀ ਹੈ, ਬੀਬੀਐਮਬੀ ਜ਼ਰੀਏ ਧੱਕੇ ਤੇ ਧੋਖੇ ਨਾਲ ਪੰਜਾਬ ਦਾ ਪਾਣੀ ਪਿਛਲੇ ਕਈ ਦਿਨਾਂ ਤੋਂ ਖੋਹ ਕੇ ਦੂਜੇ ਸੂਬੇ ਨੂੰ ਦੇਣ ਦੀ ਕੋਸ਼ਿਸ਼ ਕਰ ਰਹੀ ਹੈ ਬੀਜੇਪੀ। ਪੰਜਾਬ ਦੀ ਹੋਂਦ ਸਾਡਾ ਪਾਣੀ—ਸਾਡੇ ਪਾਣੀ ਦੀ ਲੁੱਟ ਹਰਗਿਜ਼ ਬਰਦਾਸ਼ਤ ਨਹੀਂ
👉ਕੁਲਦੀਪ ਧਾਲੀਵਾਲ-ਪਾਣੀ ਸਾਡਾ, ਹੱਕ ਸਾਡਾ — ਫੈਸਲਾ ਵੀ ਸਾਡਾ ਹੋਣਾ ਚਾਹੀਦਾ!
ਬੀਬੀਐਮਬੀ ਕਿਸ ਹੱਕ ਨਾਲ ਪੰਜਾਬ ਦੀ ਇਜਾਜ਼ਤ ਤੋਂ ਬਿਨਾਂ ਫੈਸਲੇ ਕਰ ਰਹੀ ਹੈ? ਕੇਂਦਰ ਦੀ ਬੀਜੇਪੀ ਪੰਜਾਬ ਦੀ ਕਦੇ ਸਕੀ ਨਹੀਂ ਬਣ ਸਕਦੀ।
👉ਬਲਜੀਤ ਕੌਰ-“ਬੀਬੀਐਮਬੀ ਪੰਜਾਬ ਲਈ ਚਿੱਟੇ ਹਾਥੀ ਤੋਂ ਘੱਟ ਨਹੀਂ ਹੈ। ਪੰਜਾਬ ਬੀਬੀਐਮਬੀ ਦਾ ਸਾਰਾ ਖਰਚਾ ਚੁੱਕਦਾ ਹੈ, ਬਦਲੇ ਵਿੱਚ, ਇਨਾਮ ਵਜੋਂ, ਉਹ ਸਾਡਾ ਪਾਣੀ ਖੋਹ ਕੇ ਕਿਸੇ ਹੋਰ ਰਾਜ ਨੂੰ ਦੇ ਦਿੰਦੇ ਹਨ। ਇਸ ਧੱਕੇਸ਼ਾਹੀ ਨੂੰ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।”
👉ਹਰਜੋਤ ਬੈਂਸ-“ਜਿਵੇਂ-ਜਿਵੇਂ ਇਹ ਖ਼ਬਰ ਫੈਲ ਰਹੀ ਹੈ ਕਿ ਬੀਬੀਐਮਬੀ ਦੇ ਅਧਿਕਾਰੀ ਪੰਜਾਬ ਦੇ ਹਿੱਸੇ ਦਾ ਪਾਣੀ ਹਰਿਆਣਾ ਨੂੰ ਦੇਣ ਦੀ ਕੋਸ਼ਿਸ਼ ਕਰ ਰਹੇ ਹਨ, ਨੰਗਲ ਡੈਮ ‘ਤੇ ਪ੍ਰਦਰਸ਼ਨਕਾਰੀਆਂ ਦੀ ਗਿਣਤੀ ਵੱਧ ਰਹੀ ਹੈ। ਇਸ ਲਈ, ਬੀਬੀਐਮਬੀ ਨੂੰ ਅਜਿਹੀ ਕਿਸੇ ਵੀ ਕਾਰਵਾਈ ਤੋਂ ਗੁਰੇਜ਼ ਕਰਨਾ ਚਾਹੀਦਾ ਹੈ ਜੋ ਪੰਜਾਬ ਦੇ ਲੋਕਾਂ ਦੀਆਂ ਭਾਵਨਾਵਾਂ ਦੇ ਵਿਰੁੱਧ ਹੋਵੇ। ਨੰਗਲ ਦੇ ਆਲੇ-ਦੁਆਲੇ ਦੇ ਪਿੰਡਾਂ ਨੂੰ ਦਹਾਕਿਆਂ ਬਾਅਦ ਦਰਿਆਈ ਪਾਣੀ ਮਿਲ ਰਿਹਾ ਹੈ। ਬਾਕੀ ਬਚਦਾ ਪਾਣੀ ਪੰਜਾਬ ਦਾ ਹੈ।”
👉ਹਰਭਜਨ ਸਿੰਘ ਈ.ਟੀ.ਓ.-ਕੇਂਦਰ ਵਿੱਚ ਬੈਠੀ ਬੀਜੇਪੀ ਸਰਕਾਰ ਬੀਬੀਐਮਬੀ ਦੇ ਅਧਿਕਾਰੀਆਂ ਰਾਹੀਂ ਇੱਕ ਵਾਰ ਫਿਰ ਪੰਜਾਬ ਦੇ ਪਾਣੀਆਂ ‘ਤੇ ਡਾਕਾ ਮਾਰਨ ਜਾ ਰਹੀ ਹੈ। ਪੰਜਾਬ ਅਜਿਹਾ ਹਰਗਿਜ਼ ਨਹੀਂ ਹੋਣ ਦੇਵੇਗਾ। ਪੰਜਾਬ ਦੇ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਅਸੀਂ ਪੰਜਾਬ ਦੇ ਪਾਣੀਆਂ ਦੀ ਰਾਖੀ ਲਈ ਵਚਨਬੱਧ ਹਾਂ
👉ਲਾਲਜੀਤ ਭੁੱਲਰ-ਬੀਬੀਐਮਬੀ ਰਾਹੀਂ ਪੰਜਾਬ ਦੇ ਹੱਕ ਦੇ ਪਾਣੀ ‘ਤੇ ਵੀ ਕਬਜ਼ਾ ਕਰਨਾ ਚਾਹੁੰਦੀ ਹੈ ਕੇਂਦਰ ਦੀ ਬੀਜੇਪੀ ਸਰਕਾਰ— ਇਹ ਸਿਰਫ ਪਾਣੀ ਦੀ ਹੀ ਲੁੱਟ ਨਹੀਂ, ਸਗੋਂ ਸਾਡੀ ਹੋਂਦ ‘ਤੇ ਹਮਲਾ ਹੈ। ਕਿਸਾਨ ਤੇ ਲੋਕ ਵਿਰੋਧੀ ਸਾਜ਼ਿਸ਼ ਬੀਜੇਪੀ ਦੇ ਪੰਜਾਬ ਵਿਰੋਧੀ ਏਜੰਡੇ ਦਾ ਹਿੱਸਾ ਹੈ।
👉ਡਾ. ਬਲਬੀਰ ਸਿੰਘ-“ਇਹ ਭਾਜਪਾ ਦੀ ਕੇਂਦਰ ਸਰਕਾਰ ਦਾ ਬਹੁਤ ਹੀ ਸ਼ਰਮਨਾਕ ਅਤੇ ਘਿਣਾਉਣਾ ਰਵੱਈਆ ਹੈ। ਪੰਜਾਬ ਪਾਕਿਸਤਾਨ ਨਾਲ ਲੱਗਦੀ ਸਰਹੱਦ ਦੀ ਰੱਖਿਆ ਕਰਦਾ ਹੈ, ਦੇਸ਼ ਨੂੰ ਭੋਜਨ ਪ੍ਰਦਾਨ ਕਰਦਾ ਹੈ ਅਤੇ ਰਾਸ਼ਟਰੀ ਹਿੱਤ ਲਈ ਹਰ ਕੁਰਬਾਨੀ ਦੇਣ ਲਈ ਤਿਆਰ ਹੈ। ਫਿਰ ਵੀ ਭਾਜਪਾ ਅਤੇ ਕੇਂਦਰ ਸਰਕਾਰ ਪੰਜਾਬ ਦੀ ਪਿੱਠ ‘ਤੇ ਛੁਰਾ ਮਾਰ ਰਹੇ ਹਨ। ਇਹ ਅਸਹਿਣਯੋਗ ਹੈ!”

ਇਹ ਵੀ ਪੜ੍ਹੋ  BSF ਨਾਲ ਮਿਲਕੇ Punjab Police ਨੇ ਸਰਹੱਦ ਪਾਰ ਡਰੋਨ-ਅਧਾਰਤ ਤਸਕਰੀ ਦੀ ਇੱਕ ਵੱਡੀ ਕੋਸ਼ਿਸ਼ ਨੂੰ ਕੀਤਾ ਨਾਕਾਮ

👉ਲਾਲਚੰਦ ਕਟਾਰੂਚਕ-ਪੰਜਾਬ ਪਹਿਲਾਂ ਹੀ ਗਹਿਰੇ ਸੰਕਟ ਚੋਂ ਗੁਜਰ ਰਿਹਾ ਹੈ,ਦੂਜੇ ਪਾਸੇ ਕੇਂਦਰ ਦੀ ਸਰਕਾਰ BBMB ਰਾਹੀ ਫਿਰ ਸਾਡੇ ਪਾਣੀ ਤੇ ਡਾਕਾ ਮਾਰਨ ਦੀ ਤਾਕ ਵਿੱਚ ਹੈ।
ਮਾਣਯੋਗ ਮੁੱਖ ਮੰਤਰੀ ਭਗਵੰਤ ਮਾਨ ਜੀ ਪਹਿਲਾਂ ਹੀ ਸਪੱਸ਼ਟ ਕਰ ਚੁੱਕੇ ਹਨ ਕਿ ਸਾਡੇ ਕੋਲ ਪਾਣੀ ਦੀ ਇੱਕ ਵੀ ਬੂੰਦ ਵਾਧੂ ਨਹੀ ਹੈ, ਬੀਬੀਐਮਬੀ ਦੀ ਇਸ ਘਿਣੌਣੀ ਹਰਕਤ ਦਾ ਡੱਟਕੇ ਵਿਰੋਧ ਕਰਦੇ ਹਾਂ।
👉ਡਾ. ਰਵਜੋਤ-ਪਾਣੀ ਪੰਜਾਬ ਦਾ, ਪਰ ਜਾਣਬੁੱਝ ਕੇ ਗੈਰ ਸੰਵਿਧਾਨਕ ਤਰੀਕੇ ਨਾਲ ਕਿਸੇ ਹੋਰ ਸੂਬੇ ਨੂੰ ਦੇਣਾ, ਇਹ ਕਿੱਥੋਂ ਦਾ ਇੰਨਸਾਫ਼ ਹੈ। ਜੰਗ ਦੇ ਹਾਲਾਤਾਂ ‘ਚ ਵੀ ਪੰਜਾਬ ਨਾਲ ਲੁੱਟ ਜਾਰੀ ਹੈ। ਕੀ ਪੰਜਾਬ ਦੇਸ਼ ਦਾ ਹਿੱਸਾ ਨਹੀਂ। ਬੀਬੀਐਮਬੀ ਗੈਰ ਸੰਵਿਧਾਨਕ ਹੈ, ਇਹ ਬੋਰਡ ਤੁਰੰਤ ਭੰਗ ਹੋਵੇ।
👉ਮੋਹਿੰਦਰ ਭਗਤ-ਬੀਬੀਐਮਬੀ ਦੇ ਰਾਹੀਂ ਪੰਜਾਬ ਨੂੰ ਆਪਣੇ ਹੱਕਾਂ ਤੋਂ ਵੀ ਲਾਂਭੇ ਕੀਤਾ ਜਾ ਰਿਹਾ ਹੈ। ਪਾਣੀ ਦੇ ਮੁੱਦੇ ‘ਤੇ ਪੰਜਾਬ ਨੂੰ ਧੱਕੇ ਤੇ ਧੋਖੇ ਨਾਲ ਦਬਾਉਣਾ ਚਾਹੁੰਦੀ ਹੈ ਕੇਂਦਰ ਦੀ ਬੀਜੇਪੀ ਸਰਕਾਰ ਨਾਜ਼ੁਕ ਹਾਲਾਤਾਂ ‘ਚ ਇਹ ਇਕੱਲੀ ਬੇਇਨਸਾਫੀ ਨਹੀਂ, ਪੰਜਾਬ ਵਿਰੋਧੀ ਏਜੰਡਾ ਹੈ।
👉ਬਰਿੰਦਰ ਗੋਇਲ-ਪੰਜਾਬੀਆਂ ਦੇ ਹੱਕ ਦੇ ਪਾਣੀ ‘ਤੇ ਬੀਜੇਪੀ ਲਗਾਤਾਰ ਬੀਬੀਐਮਬੀ ਰਾਹੀਂ ਡਾਕਾ ਮਾਰਨਾ ਚਾਹੁੰਦੀ ਹੈ, ਜੰਗ ਦੇ ਹਾਲਾਤਾਂ ‘ਚ ਵੀ ਪੰਜਾਬ ਨਾਲ ਵਿਤਕਰਾ ਨਹੀਂ ਛੱਡਿਆ ਗਿਆ। ਪੰਜਾਬ ਨਾਲ ਨਫ਼ਰਤ ਕੇਂਦਰ ਦੀ ਬੀਜੇਪੀ ਸਰਕਾਰ ਦੀ ਫਿਰ ਤੋਂ ਸਭ ਦੇ ਸਾਹਮਣੇ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਬਠਿੰਡਾ ਦੇ ਅੱਧੀ ਦਰਜ਼ਨ ਪਿੰਡਾਂ ’ਚ ਉਗਰਾਹਾਂ ਜਥੇਬੰਦੀ ਨੇ ਕੱਢੇ ਸਦਭਾਵਨਾ ਮਾਰਚ

Bathinda News: ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੂਬਾ ਕਮੇਟੀ ਦੇ ਸੱਦੇ ਤਹਿਤ ਅੱਜ ਬਠਿੰਡਾ ਜ਼ਿਲ੍ਹਾ ਵੱਲੋਂ ਅੱਧੀ ਦਰਜਨ ਪਿੰਡਾਂ ਵਿੱਚ ਸਦਭਾਵਨਾ ਮਾਰਚ ਕੱਢੇ ਗਏ । ਮਾਰਚਾਂ ਦੌਰਾਨ ਜਿਲਾ ਪ੍ਰਧਾਨ ਸਿੰਗਾਰਾ ਸਿੰਘ ਮਾਨ ਅਤੇ ਔਰਤ ਜਥੇਬੰਦੀ ਦੀ ਜ਼ਿਲਾ ਪ੍ਰਧਾਨ ਹਰਿੰਦਰ ਬਿੰਦੂ ਸਮੇਤ ਆਗੂਆਂ ਨੇ ਕਿਹਾ ਕਿ ਪਾਕਿਸਤਾਨ ਤੇ ਭਾਰਤ ਦੀ ਨਹੱਕੀ ਜੰਗ ਬੰਦ ਕੀਤੀ ਜਾਵੇ। ਆਗੂਆਂ ਨੇ ਅੱਤਵਾਦੀਆਂ ਵੱਲੋਂ ਪਹਿਲਗਾਮ ਕਤਲੇਆਮ ਹਮਲੇ ਦੀ ਸਖ਼ਤ ਨਿੰਦਾ ਕਰਦੇ ਹੋਏ ਇਸ ਹਮਲੇ ਦੇ ਸ਼ਿਕਾਰ ਵਿਅਕਤੀਆਂ ਦੇ ਵਾਰਸਾਂ ਨਾਲ ਡੂੰਘੀ ਹਮਦਰਦੀ ਜ਼ਾਹਰ ਕੀਤੀ ਗਈ।

ਇਹ ਵੀ ਪੜ੍ਹੋ ਪੰਜਾਬ ’ਚ ਭਲਕੇ ਸਕੂਲਾਂ ਤੇ ਕਾਲਜ਼ ਖੁੱਲਣ ਨੂੰ ਲੈ ਕੇ ਸਰਕਾਰ ਦਾ ਵੱਡਾ ਐਲਾਨ

ਇਸ ਘਟਨਾ ਨੂੰ ਭਾਰਤੀ ਹਾਕਮਾਂ ਵੱਲੋਂ ਹਿੰਦੂ ਮੁਸਲਮ ਫਿਰਕੂ ਰੰਗਤ ਰਾਹੀਂ ਆਮ ਲੋਕਾਂ ਵਿੱਚ ਇੱਕ ਦੂਜੇ ਪ੍ਰਤੀ ਅੰਨ੍ਹੀ ਫਿਰਕੂ ਨਫ਼ਰਤ ਫੈਲਾ ਕੇ ਆਪਸ ਵਿੱਚ ਲੜਾਉਣ ਦੀ ਸਾਜ਼ਸ਼ ਰਾਹੀਂ ਹੱਕੀ ਮੰਗਾਂ ਵਾਲੇ ਸ਼ਾਂਤਮਈ ਜਨਤਕ ਸੰਘਰਸ਼ਾਂ ਨੂੰ ਕੁਚਲਣ ਦਾ ਮਹੌਲ ਪੈਦਾ ਕਰਨ ਦੇ ਸਿਰਤੋੜ ਯਤਨਾਂ ਦੀ ਨਿਖੇਧੀ ਕੀਤੀ ਗਈ। ਦੋਨਾਂ ਦੇਸ਼ਾਂ ਦੀਆਂ ਫੌਜਾਂ ਵੱਲੋਂ ਇੱਕ ਦੂਜੇ ਦੇ ਸ਼ਹਿਰਾਂ/ਪਿੰਡਾਂ ਉੱਤੇ ਡਰੋਨ ਮਿਜ਼ਾਈਲਾਂ ਰਾਹੀਂ ਬੰਬ ਸੁੱਟਣ ਅਤੇ ਨਿਹੱਥੇ ਲੋਕਾਂ ਨੂੰ ਮਾਰ ਮੁਕਾਉਣ ਦੇ ਹਮਲਿਆਂ ਦੀ ਵੀ ਸਖ਼ਤ ਨਿੰਦਾ ਕੀਤੀ ਗਈ ਅਤੇ ਇਹ ਹਮਲੇ ਤੁਰੰਤ ਬੰਦ ਕਰਨ ਦੀ ਮੰਗ ਕੀਤੀ ਗਈ।

ਇਹ ਵੀ ਪੜ੍ਹੋ ਮਲੇਰਕੋਟਲਾ ਪੁਲਿਸ ਵੱਲੋ ਜਾਸੂਸੀ ਦੇ ਦੋਸ਼ ’ਚ ਦੋ ਗ੍ਰਿਫਤਾਰ,FIR ਦਰਜ

ਲੰਬੇ ਸਮੇਂ ਤੋਂ ਆਪਸੀ ਸਹਿਮਤੀ ਅਨੁਸਾਰ ਐਲ ਏ ਸੀ ਰਾਹੀਂ ਹੱਲ ਕੀਤੇ ਗਏ ਸਰਹੱਦੀ ਮਸਲੇ ’ਤੇ ਖੜ੍ਹਨ ਦੀ ਮੰਗ ਕੀਤੀ ਗਈ। ਕਿਸਾਨ ਆਗੂਆਂ ਨੇ ਪੰਜਾਬ ਦੇ ਸਮੂਹ ਲੋਕਾਂ ਨੂੰ ‘ਜੰਗ ਨਹੀਂ, ਅਮਨ’ ਦੇ ਨਾਹਰੇ ਨੂੰ ਬੁਲੰਦ ਕਰਦੇ ਹੋਏ ਆਉਂਦੇ ਦਿਨਾਂ ਚ ਆਉਣ ਵਾਲੇ ਸੱਦਿਆਂ ਚ ਵੀ ਵੱਧ ਚੱੜ੍ਹ ਕੇ ਸ਼ਾਮਲ ਹੋਣ ਦਾ ਸੱਦਾ ਦਿੱਤਾ ਗਿਆ ਜੋ ਭਗਵੰਤ ਮਾਨ ਵੱਲੋਂ ਜੰਗ ਨੂੰ ਸੁਨਹਿਰੀ ਮੌਕਾ ਸਮਝ ਕੇ ਕਿਸਾਨਾਂ ਜ਼ਮੀਨਾਂ ਤੇ ਘਰਾਂ ਉੱਤੇ ਕਬਜ਼ਿਆਂ ਦੇ ਹਮਲੇ ਤੇਜ਼ ਕੀਤੇ ਜਾ ਰਹੇ ਹਨ।

ਇਹ ਵੀ ਪੜ੍ਹੋ ਅਮਰੀਕਾ ਦੇ ਰਾਸ਼ਟਰਪਤੀ ਨੇ ਭਾਰਤ-ਪਾਕਿਸਤਾਨ ਜੰਗਬੰਦੀ ’ਤੇ ਮੁੜ ਦਿੱਤਾ ਬਿਆਨ, ਪੜੋ੍ ਕੀ ਕਿਹਾ!

ਅੱਜ ਦੇ ਮਾਰਚਾਂ ਵਿੱਚ ਉਪਰੋਕਤ ਆਗੂਆਂ ਤੋਂ ਇਲਾਵਾ ਜ਼ਿਲਾ ਆਗੂ ਜਗਦੇਵ ਸਿੰਘ ਜੋਗੇਵਾਲਾ, ਗੁਲਾਬ ਸਿੰਘ ਜਿਉਂਦ, ਸਿਕੰਦਰ ਸਿੰਘ, ਰਾਮ ਰਤਨ ਸਿੰਘ ਵੀ ਸਾਮਲ ਸਨ। ਇਸ ਦੌਰਾਨ ਸਿੰਗਾਰਾ ਸਿੰਘ ਮਾਨ ਨੇ ਸੰਯੁਕਤ ਕਿਸਾਨ ਮੋਰਚੇ ਦੇ ਸਾਂਝੇ ਸੱਦੇ ਤਹਿਤ ਸਮੂਹ ਅਮਨ ਪਸੰਦ ਲੋਕਾਂ ਨੂੰ ਅਪੀਲ ਕੀਤੀ ਕਿ 14 ਮਈ ਨੂੰ ਜ਼ਿਲਾ ਪੱਧਰੇ ਕੀਤੇ ਜਾ ਰਹੇ ਅਮਨ ਮਾਰਚਾਂ ਵਿੱਚ ਵੱਧ ਤੋਂ ਵੱਧ ਸਮੂਲੀਅਤ ਕਰਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

ਪੰਜਾਬ ਦੇਸ਼ ਦਾ ਪਹਿਲਾ ਸੂਬਾ ਜਿੱਥੇ ਜਖ਼ਮੀ ਵਿਅਕਤੀਆਂ ਦਾ ਇਲਾਜ ਹੋਵੇਗਾ ਸਰਕਾਰੀ ਖਰਚੇ ‘ਤੇ: ਡਾ ਬਲਬੀਰ ਸਿੰਘ

0

👉ਮੈਡੀਕਲ ਕਾਲਜ ਵਿਖੇ ਸਿਵਲ ਡਿਫੈਂਸ ਵਲੰਟੀਅਰਜ਼ ਲਈ ਐਮਰਜੈਂਸੀ ਟ੍ਰੇਨਿੰਗ ਦੀ ਕੀਤੀ ਸ਼ੁਰੂਆਤ
Patiala News: ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ ਦੇਸ਼ ਦਾ ਅਜਿਹਾ ਪਹਿਲਾ ਸੂਬਾ ਬਣ ਗਿਆ ਹੈ ਜਿਸ ਨੇ ਅੱਤਵਾਦ ਹਮਲਿਆਂ ਜਾਂ ਜੰਗੀ ਹਾਲਾਤ ਵਿੱਚ ਜਖ਼ਮੀ ਹੋਣ ਵਾਲੇ ਵਿਅਕਤੀਆਂ ਦੇ ਇਲਾਜ ਦਾ ਪੂਰਾ ਦਾ ਖਰਚਾ ਸਰਕਾਰੀ ਤੌਰ ‘ਤੇ ਚੁਕਾਉਣ ਦਾ ਫੈਸਲਾ ਲਿਆ ਹੈ । ਉਹ ਅੱਜ ਮੈਡੀਕਲ ਕਾਲਜ ਪਟਿਆਲਾ ਵਿਖੇ ਸਿਵਲ ਡਿਫੈਂਸ ਵਲੰਟੀਅਰਜ਼ ਲਈ ਆਯੌਜਿਤ ਐਮਰਜੈਂਸੀ ਮੈਡੀਕਲ ਤਿਆਰੀ ਪ੍ਰੋਗਰਾਮ ਤਹਿਤ ਨਰਸਿੰਗ ਵਿਦਿਆਰਥੀਆਂ ਤੇ ਮੈਡੀਕਲ ਇੰਟਰਨਜ਼ ਲਈ ਐਮਰਜੈਂਸੀ ਪ੍ਰਤੀਕ੍ਰਿਆ ਸਿਖਲਾਈ ਤੇ ਐਡਵਾਂਸਡ ਲਾਈਫ ਸਪੋਰਟ ਅਤੇ ਟਰਾਮਾ ਮੈਨੇਜਮੈਂਟ ਸੈਸ਼ਨ ਦੀ ਪ੍ਰਧਾਨਗੀ ਕਰਨ ਪਹੁੰਚੇ ਹੋਏ ਸਨ । ਉਹਨਾਂ ਕਿਹਾ ਕਿ ਪੰਜਾਬ ਦੇ ਹਰੇਕ ਨੌਜਵਾਨ ਅਤੇ ਨਾਗਰਿਕ ਨੂੰ ਮੁੱਢਲੀ ਸਹਾਇਤਾ ਪ੍ਰਤੀ ਪੂਰਨ ਤੌਰ ‘ਤੇ ਮਜਬੂਤ ਕਰਨਾ ਸਰਕਾਰ ਦਾ ਮਿਸ਼ਨ ਹੈ ।

ਇਹ ਵੀ ਪੜ੍ਹੋ ਪੰਜਾਬ ’ਚ ਭਲਕੇ ਸਕੂਲਾਂ ਤੇ ਕਾਲਜ਼ ਖੁੱਲਣ ਨੂੰ ਲੈ ਕੇ ਸਰਕਾਰ ਦਾ ਵੱਡਾ ਐਲਾਨ

ਸਿਹਤ ਮੰਤਰੀ ਨੇ ਕਿਹਾ ਕਿ ਅੱਜ ਦੇ ਯੁੱਗ ਵਿੱਚ ਡਰੋਨ ਹਮਲੇ ਜਾਂ ਹੋਰ ਐਮਰਜੈਂਸੀ ਹਾਦਸੇ ਵਧ ਰਹੇ ਹਨ ਇਸ ਲਈ ਸਿਵਲ ਡਿਫੈਂਸ ਵਲੰਟੀਅਰਜ਼ , ਨਰਸਿੰਗ ਵਿਦਿਆਰਥੀਆਂ ਤੇ ਮੈਡੀਕਲ ਇੰਟਰਨਜ਼ ਲਈ ਐਮਰਜੈਂਸੀ ਪ੍ਰਤੀਕ੍ਰਿਆ ਸਿਖਲਾਈ ਤੇ ਐਡਵਾਂਸਡ ਲਾਈਫ ਸਪੋਰਟ ਅਤੇ ਟਰਾਮਾ ਮੈਨੇਜਮੈਂਟ ਸੈਸ਼ਨ ਨੂੰ ਇਸ ਸਿਖਲਾਈ ਕੋਰਸ ਰਾਹੀਂ ਜਖ਼ਮੀ ਹੋਏ ਹਾਦਸਾ ਗ੍ਰਸਤ ਵਿਅਕਤੀਆਂ ਨੂੰ ਫਸਟ ਏਡ ਦੀ ਸਿਖਲਾਈ ਦਿੱਤੀ ਜਾ ਰਹੀ ਹੈ । ਉਹਨਾ ਕਿਹਾ ਕਿ ਇਹਨਾਂ ਵਲੰਟੀਅਰਜ਼ ਨੂੰ ਐਮਰਜੈਂਸੀ ਸਿਥਿਤੀਆਂ ਲਈ ਵਿਸ਼ੇਸ਼ ਤਰੀਕੇ ਨਾਲ ਤਿਆਰ ਕੀਤਾ ਜਾ ਰਿਹਾ ਹੈ ਤਾਂ ਜੋ ਉਹ ਹਾਦਸਿਆਂ ਜਾਂ ਐਮਰਜੈਂਸੀ ਘਟਨਾਵਾਂ ਦੌਰਾਨ ਤੁਰੰਤ ਅਤੇ ਪ੍ਰਭਾਵਸ਼ਾਲੀ ਕਾਰਵਾਈ ਕਰ ਸਕਣ । ਇਹਨਾਂ ਦਾ ਕੰਮ ਜਖਮੀ ਵਿਅਕਤੀ ਨੂੰ ਖੂਨ ਵਗਣ ਤੋਂ ਰੋਕਣਾ , ਤੁਰੰਤ ਹਸਪਤਾਲ ਲਿਜਾਉਣਾ, ਅੱਗ ਵਿੱਚ ਘਿਰੇ ਲੋਕਾਂ ਨੂੰ ਸੁਰੱਖਿਅਤ ਥਾਂ ‘ਤੇ ਲਿਜਾਉਣਾ ਹੈ ।

ਇਹ ਵੀ ਪੜ੍ਹੋ ਪੰਜਾਬ ਦੇ ਪਾਣੀਆਂ ਨੂੰ ਚੋਰੀ ਕਰਨ ਦੇ ਭਾਜਪਾ ਦੇ ਘਟੀਆ ਮਨਸੂਬੇ ਸਿਰੇ ਨਹੀਂ ਚੜ੍ਹਨ ਦੇਵਾਂਗੇ-ਮੁੱਖ ਮੰਤਰੀ ਨੇ ਅਹਿਦ ਦੁਹਰਾਇਆ

ਡਾ: ਬਲਬੀਰ ਸਿੰਘ ਨੇ ਕਿਹਾ ਕਿ ਇਹ ਮੈਡੀਕਲ ਸੇਵਾਵਾਂ ਘਰ-ਘਰ ਪਹੁੰਚਾਉਣ ਲਈ ਮੈਡੀਕਲ ਵਿਦਿਆਰਥੀਆਂ ਤੋਂ ਇਲਾਵਾ ਬਾਕੀ ਸਟਰੀਮ ਦੇ ਵਿਦਿਆਰਥੀਆਂ ਨੂੰ ਵੀ ਸਿਖਲਾਈ ਦਿੱਤੀ ਜਾਵੇਗੀ ਭਾਵੇਂ ਉਹ ਕਾਮਰਸ, ਕੰਪਿਊਟਰ, ਆਰਟਸ ਜਾਂ ਹੋਰ ਸਟਰੀਮ ਦੇ ਵਿਦਿਆਰਥੀ ਹੋਣ । ਉਹਨਾ ਅਗੋਂ ਕਿਹਾ ਕਿ ਅਜਿਹੇ ਸਿਖਲਾਈ ਕੋਰਸ ਲਗਾਤਾਰ ਜਾਰੀ ਰਹਿਣਗੇ ਅਤੇ ਪੂਰੇ ਪੰਜਾਬ ਵਿੱਚ ਕਰਵਾਏ ਜਾਣਗੇ ।ਇਸ ਮੌਕੇ ਮੀਡੀਆ ਨਾਲ ਗੈਰ ਰਸਮੀ ਗੱਲ ਕਰਦਿਆਂ ਡਾ: ਬਲਬੀਰ ਸਿੰਘ ਨੇ ਇਕ ਸਵਾਲ ਦੇ ਜਵਾਬ ਵਿੱਚ ਦੱਸਿਆ ਕਿ ਪੰਜਾਬ ਦੇ ਸਰਹੱਦੀ ਇਲਾਕਿਆਂ ਵਿੱਚ ਲੱਗਦੇ ਜ਼ਿਲ੍ਹਿਆ ਵਿੱਚ ਬੁਨਿਆਦੀ ਢਾਂਚੇ ਦੇ ਸੁਧਾਰ ਦੀ ਮੰਗ ਕੇਂਦਰ ਸਰਕਾਰ ਕੋਲ ਰੱਖੀ ਜਾਵੇਗੀ । ਉਹਨਾਂ ਕਿਹਾ ਕਿ ਸਰਹੱਦੀ ਪਿੰਡਾਂ ਵਿੱਚ ਰਹਿ ਰਹੇ ਲੋਕਾਂ ਲਈ ਪਿੰਡ ਪੱਧਰੀ ਹਸਪਤਾਲਾਂ ,ਬੁਲਟਪਰੂਫ ਬੰਕਰਜ਼, ਡੰਗਰ ਵੱਛਿਆ ਦੀ ਉਚਿਤ ਸੁਰੱਖਿਆ , ਕੰਡਿਆਲੀ ਤਾਰ ਤੋ ਅੱਗੇ ਦੀ ਜ਼ਮੀਨ ਲਈ ਮੁਆਵਜ਼ਾ ਅਤੇ ਹਸਪਤਾਲਾਂ ਦੀ ਉਪਲਬਧਤਾ ਨੂੰ ਯਕੀਨੀ ਬਣਾਉਣ ਦੀ ਮੰਗ ਵੀ ਕੇਂਦਰ ਸਰਕਾਰ ਕੋਲ ਕੀਤੀ ਜਾਵੇਗੀ ।

ਇਹ ਵੀ ਪੜ੍ਹੋ ਪ੍ਰਬੰਧਕੀ ਸਕੱਤਰ ਮੁਹੰਮਦ ਤਾਇਬ ਵੱਲੋਂ ਡਿਵੀਜਨਲ ਕਮਿਸ਼ਨਰ, ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ ਨਾਲ ਜਾਇਜ਼ਾ ਬੈਠਕ

ਉਹਨਾਂ ਅੱਗੋਂ ਕਿਹਾ ਕਿ ਸਰਹੱਦੀ ਇਲਾਕਿਆਂ ਦੀ ਆਵਾਜਾਈ, ਸਿਹਤ ਸੁਰੱਖਿਆ ਅਤੇ ਆਰਥਿਕ ਸਥਿਤੀ ਨੂੰ ਮਜ਼ਬੂਤ ਕਰਨਾ ਪੰਜਾਬ ਸਰਕਾਰ ਦੀ ਤਰਜੀਹ ‘ਚ ਹੈ ਅਤੇ ਇਸ ਸਬੰਧੀ ਪੂਰੀ ਰਿਪੋਰਟ ਤਿਆਰ ਕਰਕੇ ਕੇਂਦਰ ਸਰਕਾਰ ਨੂੰ ਭੇਜੀ ਜਾਵੇਗੀ ।ਇਸ ਮੌਕੇ ਡਾਇਰੈਕਟਰ, ਪ੍ਰਿੰਸੀਪਲ ਮੈਡੀਕਲ ਕਾਲਜ. ਡਾ: ਰਾਜਨ ਸਿੰਗਲਾ , ਮੈਡੀਕਲ ਸੁਪਰਡੰਟ ਡਾ: ਵਿਸ਼ਾਲ ਚੋਪੜਾ, ਸਿਵਲ ਸਰਜਨ ਜਗਪਾਲਇੰਦਰ ਸਿੰਘ , ਵਾਈਸ ਪ੍ਰਿੰਸੀਪਲ ਐਚ.ਓ.ਡੀ. ਮੈਡੀਸਨ ਡਾ: ਆਰ.ਪੀ.ਐਸ. ਸੀਬੀਆ, ਐਚ.ਓ.ਡੀ. ਐਨਸਥੀਜੀਆ ਡਾ: ਪਰਮੋਦ, ਪ੍ਰੋਫੈਸਰ ਓਰਥੋਪੈਡਿਕਸ ਡਾ: ਅਮਨਦੀਪ ਸਿੰਘ ਬਖਸ਼ੀ ,ਹੈਲਥ ਸੁਪਰਡੰਟ ਤੇਜਿੰਦਰ ਸਿੰਘ ਤੋਂ ਇਲਾਵਾ ਮੈਡੀਲਕ ਕਾਲਜ ਦੇ ਪ੍ਰਫੈਸਰਜ਼ ਅਤੇ ਵਿਦਿਆਰਥੀ ਮੌਜੂਦ ਸਨ

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

ਪੰਜਾਬ ’ਚ ਭਲਕੇ ਸਕੂਲਾਂ ਤੇ ਕਾਲਜ਼ ਖੁੱਲਣ ਨੂੰ ਲੈ ਕੇ ਸਰਕਾਰ ਦਾ ਵੱਡਾ ਐਲਾਨ

0

Punjab News: ਪਿਛਲੇ ਕਈ ਦਿਨਾਂ ਤੋਂ ਭਾਰਤ-ਪਾਕਿਸਤਾਨ ਵਿਚਕਾਰ ਬਣੇ ਹੋਏ ਜੰਗ ਦੇ ਮਾਹੌਲ ਦੇ ਚੱਲਦਿਆਂ ਪਿਛਲੇ ਕੁੱਝ ਦਿਨਾਂ ਤੋਂ ਪੰਜਾਬ ਦੇ ਸਕੂਲਾਂ, ਕਾਲਜ਼ਾਂ ਤੇ ਯੂਨੀਵਰਸਿਟੀਆਂ ਵਿੱਚ ਕੀਤੀਆਂ ਛੁੱਟੀਆਂ ਹੁਣ ਖ਼ਤਮ ਹੋ ਗਈਆਂ ਹਨ।

ਸੂਬੇ ਦੇ ਸਿੱਖਿਆ ਮੰਤਰੀ ਹਰਜੌਤ ਸਿੰਘ ਬੈਂਸ ਨੇ ਕੁੱਝ ਸਮਾਂ ਪਹਿਲਾਂ ਬਕਾਇਦਾ ਟਵੀਟ ਕਰਕੇ ਐਲਾਨ ਕੀਤਾ ਹੈ ਕਿ ਪੰਜਾਬ ਰਾਜ ਦੇ ਸਾਰੇ ਸਕੂਲ, ਕਾਲਜ, ਅਤੇ ਯੂਨੀਵਰਸਿਟੀਆਂ ਸਮੇਤ ਸਮੁੱਚੇ ਵਿੱਦਿਅਕ ਅਦਾਰੇ ਕੱਲ੍ਹ ਮਿਤੀ 12 ਮਈ 2025 ਤੋਂ ਆਮ ਵਾਂਗ ਖੁੱਲ੍ਹਣਗੇ।

ਇਹ ਵੀ ਪੜ੍ਹੋ ਪੰਜਾਬ ਦੇ ਪਾਣੀਆਂ ਨੂੰ ਚੋਰੀ ਕਰਨ ਦੇ ਭਾਜਪਾ ਦੇ ਘਟੀਆ ਮਨਸੂਬੇ ਸਿਰੇ ਨਹੀਂ ਚੜ੍ਹਨ ਦੇਵਾਂਗੇ-ਮੁੱਖ ਮੰਤਰੀ ਨੇ ਅਹਿਦ ਦੁਹਰਾਇਆ

ਇਸ ਦੌਰਾਨ ਸਾਰੇ ਵਿੱਦਿਅਕ ਅਦਾਰਿਆਂ ਵਿੱਚ ਰੈਗੂਲਰ ਕਲਾਸਾਂ ਲੱਗਣਗੀਆਂ ਅਤੇ ਪਹਿਲਾਂ ਤੋਂ ਜਾਰੀ ਸਮਾਂ-ਸਾਰਣੀ ਅਨੁਸਾਰ ਪ੍ਰੀਖਿਆਵਾਂ ਵੀ ਹੋਣਗੀਆਂ। ਜਿਕਰਯੋਗ ਹੈ ਕਿ 7 ਮਈ ਤੋਂ ਪਹਿਲਾਂ ਸਰਹੱੱਦੀ ਜਿਲਿ੍ਹਆਂ ਦੇ ਸਕੂਲਾਂ ਵਿਚ ਛੁੱਟੀਆਂ ਦਾ ਐਲਾਨ ਕੀਤਾ ਗਿਆ ਸੀ

ਪ੍ਰੰਤੂ ਮਾਹੌਲ ਜਿਆਦਾ ਵਿਗੜਣ ਕਾਰਨ 8 ਮਈ ਦੀ ਸ਼ਾਮ ਨੂੰ ਪੂਰੇ ਪੰਜਾਬ ਅੰਦਰ 9 ਮਈ ਤੋਂ ਸਮੂਹ ਸਕੂਲਾਂ, ਕਾਲਜ਼ਾਂ ਤੇ ਯੂਨੀਵਰਸਿਟੀਆਂ ਵਿਚ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਸੀ। ਹੁਣ ਜਦ ਦੋਨਾਂ ਦੇਸ਼ਾਂ ਵਿਚਕਾਰ ਜੰਗਬੰਦੀ ਹੋ ਚੁੱਕੀ ਹੈ ਤਾਂ ਸਰਕਾਰ ਨੇ ਮੁੜ ਸਕੂਲ, ਕਾਲਜ਼ ਤੇ ਯੂਨੀਵਰਸਿਟੀਆਂ ਖੋਲਣ ਦਾ ਐਲਾਨ ਕੀਤਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

ਪੰਜਾਬ ਦੇ ਪਾਣੀਆਂ ਨੂੰ ਚੋਰੀ ਕਰਨ ਦੇ ਭਾਜਪਾ ਦੇ ਘਟੀਆ ਮਨਸੂਬੇ ਸਿਰੇ ਨਹੀਂ ਚੜ੍ਹਨ ਦੇਵਾਂਗੇ-ਮੁੱਖ ਮੰਤਰੀ ਨੇ ਅਹਿਦ ਦੁਹਰਾਇਆ

0

👉ਹਰ ਪੰਜਾਬੀ ਬੀ.ਬੀ.ਐਮ.ਬੀ. ਵੱਲੋਂ ਗੈਰ-ਕਾਨੂੰਨੀ ਢੰਗ ਨਾਲ ਦਖਲਅੰਦਾਜ਼ੀ ਕਰਨ ਦੀ ਸਖ਼ਤ ਮੁਖਾਲਫ਼ਤ ਕਰੇਗਾ: ਮੁੱਖ ਮੰਤਰੀ ਮਾਨ
👉ਅਮਨ-ਕਾਨੂੰਨ ਦੀ ਕਿਸੇ ਵੀ ਸਥਿਤੀ ਲਈ ਭਾਜਪਾ ਤੇ ਬੀ.ਬੀ.ਐਮ.ਬੀ. ਪੂਰੀ ਤਰ੍ਹਾਂ ਜ਼ਿੰਮੇਵਾਰ ਹੋਣਗੇ-ਮੁੱਖ ਮੰਤਰੀ
Nangal (Rupnagar) News:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਭਾਖੜਾ ਬਿਆਸ ਪ੍ਰਬੰਧਕੀ ਬੋਰਡ (ਬੀ.ਬੀ.ਐਮ.ਬੀ.) ਰਾਹੀਂ ਸੂਬੇ ਦੇ ਪਾਣੀਆਂ ਨੂੰ ਖੋਹ ਕੇ ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ ਕਰਨ ਦੀ ਕਿਸੇ ਵੀ ਕੋਸ਼ਿਸ਼ ਨੂੰ ਨਾਕਾਮ ਕਰਨ ਦਾ ਅਹਿਦ ਲਿਆ।ਮੁੱਖ ਮੰਤਰੀ ਅੱਜ ਨੰਗਲ ਵਿਖੇ ਬੀ.ਬੀ.ਐਮ.ਬੀ. ਵੱਲੋਂ ਪਾਣੀ ਛੱਡਣ ਦੇ ਖਿਲਾਫ ਹੋਏ ਪ੍ਰਦਰਸ਼ਨ ਵਿੱਚ ਪਹੁੰਚੇ। ਇਸ ਮੌਕੇ ਮੁੱਖ ਮੰਤਰੀ ਨਾਲ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਤੇ ਹੋਰ ਵੀ ਹਾਜ਼ਰ ਸਨ।ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਮੰਦਭਾਗੀ ਗੱਲ ਹੈ ਕਿ ਇੱਕ ਪਾਸੇ ਪੰਜਾਬ ਕੌਮਾਂਤਰੀ ਸਰਹੱਦਾਂ ‘ਤੇ ਦੁਸ਼ਮਣ ਦਾ ਬਹਾਦਰੀ ਨਾਲ ਸਾਹਮਣਾ ਕਰ ਰਿਹਾ ਹੈ ਅਤੇ ਦੂਜੇ ਪਾਸੇ ਕੇਂਦਰ ਦੀ ਭਾਜਪਾ ਸਰਕਾਰ ਸੂਬੇ ਨੂੰ ਉਸ ਦੇ ਪਾਣੀਆਂ ਤੋਂ ਵਾਂਝਾ ਕਰਨ ਲਈ ਘਟੀਆ ਖੇਡਾਂ ਖੇਡ ਰਹੀ ਹੈ।

ਇਹ ਵੀ ਪੜ੍ਹੋ  ਭਗਵੰਤ ਮਾਨ ਸਰਕਾਰ ਨੇ ਚੱਪੜਚਿੜੀ ਖੁਰਦ ਤੋਂ ਚੱਪੜਚਿੜੀ ਕਲਾਂ ਸੜਕ ਦੇ ਨਵੀਨੀਕਰਨ ਨੂੰ ਦਿੱਤੀ ਪ੍ਰਵਾਨਗੀ

ਉਨ੍ਹਾਂ ਕਿਹਾ ਕਿ ਪੰਜਾਬ ਪੂਰੀ ਤਰ੍ਹਾਂ ਚੌਕਸ ਹੈ ਕਿਉਂਕਿ ਪੰਜਾਬ ਪੁਲਿਸ ਅਤੇ ਸੂਬਾ ਵਾਸੀ ਪਾਕਿਸਤਾਨ ਨਾਲ ਲਗਦੀ 532 ਕਿਲੋਮੀਟਰ ਸਰਹੱਦ ਦੀ ਰਾਖੀ ਲਈ ਫੌਜ ਦੀ ਮਦਦ ਕਰ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਾਜਪਾ ਅਜਿਹੀਆਂ ਹੋਛੀਆਂ ਹਰਕਤਾਂ ਕਰ ਰਹੀ ਹੈ ਜੋ ਕਿ ਬਹੁਤ ਹੀ ਮੰਦਭਾਗਾ ਹੈ। ਉਨ੍ਹਾਂ ਕਿਹਾ ਕਿ ਗੰਭੀਰ ਸੰਕਟ ਦੇ ਮੌਕੇ ਅਜਿਹੀਆਂ ਹਰਕਤਾਂ ਤੋਂ ਬਚਣਾ ਚਾਹੀਦਾ ਹੈ।ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਕੌਮਾਂਤਰੀ ਸਰਹੱਦ ਅਤੇ ਇੱਥੋਂ ਤੱਕ ਕਿ ਸੂਬੇ ਦੇ ਪਾਣੀਆਂ ਦੀ ਰਾਖੀ ਲਈ ਵਚਨਬੱਧ ਹੈ ਜਿਸ ਲਈ ਪੰਜਾਬ ਸਰਕਾਰ ਵੱਲੋਂ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਸਰਹੱਦ ‘ਤੇ ਵਧਦੇ ਤਣਾਅ ਦੇ ਵਿਚਕਾਰ ਜਦੋਂ ਡਰੋਨ ਡੈਮਾਂ ‘ਤੇ ਦਿਖਾਈ ਦਿੰਦੇ ਹਨ, ਭਾਜਪਾ ਸਾਨੂੰ ਜੰਗ ਦੇ ਨਾਜ਼ੁਕ ਮੌਕੇ ਬਹੁਤ ਹੀ ਸੰਵੇਦਨਸ਼ੀਲ ਖੇਤਰਾਂ ਵਿੱਚ ਵਿਰੋਧ ਪ੍ਰਦਰਸ਼ਨ ਕਰਨ ਲਈ ਮਜਬੂਰ ਕਰ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਸਲ ਵਿੱਚ ਭਾਜਪਾ ਸੂਬਾ ਸਰਕਾਰ ਦੇ ਸਬਰ ਦਾ ਇਮਤਿਹਾਨ ਲੈ ਰਹੀ ਹੈ ਅਤੇ ਸਾਨੂੰ ਆਪਣੇ ਕੀਮਤੀ ਪਾਣੀਆਂ ਨੂੰ ਬਚਾਉਣ ਲਈ ਸਖ਼ਤ ਕਾਰਵਾਈ ਕਰਨ ਲਈ ਮਜਬੂਰ ਕਰ ਰਹੀ ਹੈ।

ਇਹ ਵੀ ਪੜ੍ਹੋ  ਪੰਜਾਬ ਦੇ ਪਾਣੀਆਂ ਦਾ ਮੁੱਦਾ ਮੁੜ ਗਰਮਾਇਆ; ਹਰਿਆਣਾ ਨੂੰ ਪਾਣੀ ਛੱਡਣ ਦੀ ਕੰਨਸੋਅ ਮਿਲਦੇ ਹੀ CM Bhagwant Mann ਤੇ Harjot Bains ਨੇ ਸੰਭਾਲਿਆ ਮੋਰਚਾ

👉ਮੁੱਖ ਮੰਤਰੀ ਨੇ ਪਾਣੀਆਂ ਦੇ ਸੰਕਟ ਦੇ ਮਸਲੇ ‘ਤੇ ਕਿਸਾਨ ਜਥੇਬੰਦੀਆਂ ਦੀ ਚੁੱਪ ‘ਤੇ ਸਵਾਲ ਚੁੱਕੇ
ਮੁੱਖ ਮੰਤਰੀ ਨੇ ਇਸ ਮੁੱਦੇ ‘ਤੇ ਕਿਸਾਨ ਯੂਨੀਅਨਾਂ ਦੀ ਚੁੱਪ ‘ਤੇ ਵੀ ਸਵਾਲ ਚੁੱਕੇ। ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨ ਜਥੇਬੰਦੀਆਂ ਨੇ ਇਸ ਸਬੰਧ ਵਿੱਚ ਇੱਕ ਵੀ ਬਿਆਨ ਜਾਰੀ ਨਹੀਂ ਕੀਤਾ ਹੈ। ਉਨ੍ਹਾਂ ਕਿਹਾ ਕਿ ਉਹ ਸਿਰਫ਼ ਬੇਤੁੱਕੇ ਮਸਲਿਆਂ ‘ਤੇ ਸੜਕ ਅਤੇ ਰੇਲਾਂ ਜਾਮ ਕਰਕੇ ਆਪਣੀਆਂ ‘ਦੁਕਾਨਾਂ’ ਚਲਾ ਰਹੇ ਹਨ ਪਰ ਸੂਬੇ ਨਾਲ ਸਬੰਧਤ ਇਸ ਮਹੱਤਵਪੂਰਨ ਅਤੇ ਗੰਭੀਰ ਮੁੱਦੇ ‘ਤੇ ਪੂਰੀ ਤਰ੍ਹਾਂ ਚੁੱਪ ਹਨ। ਭਗਵੰਤ ਸਿੰਘ ਮਾਨ ਨੇ ਤਨਜ਼ ਕੱਸਦਿਆਂ ਕਿਹਾ ਕਿ ਅਸਲ ਵਿੱਚ ਕਿਸਾਨ ਆਗੂ ਇਸ ਕਰਕੇ ਅੱਜ ਨੰਗਲ ਨਹੀਂ ਪਹੁੰਚੇ ਕਿਉਂਕਿ ਇੱਥੇ ਏ.ਸੀ. ਵਾਲੀਆਂ ਟਰਾਲੀਆਂ ਨਹੀਂ ਹਨ ਅਤੇ ਉਨ੍ਹਾਂ ਨੂੰ ਧੁੱਪ ਹੇਠ ਵਿਰੋਧ ਪ੍ਰਦਰਸ਼ਨ ਕਰਨਾ ਪੈਣਾ ਸੀ ਜੋ ਹੁਣ ਉਨ੍ਹਾਂ ਦੇ ਵੱਸ ਦੀ ਗੱਲ ਨਹੀਂ ਰਹੀ।ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੂੰ ਇਨ੍ਹਾਂ ਕਿਸਾਨ ਯੂਨੀਅਨਾਂ ਦੀ ਮਦਦ ਦੀ ਲੋੜ ਵੀ ਨਹੀਂ ਹੈ ਕਿਉਂਕਿ ਸਾਡੀ ਸਰਕਾਰ ਪੰਜਾਬ ਅਤੇ ਇਸ ਦੇ ਲੋਕਾਂ ਦੇ ਹਿੱਤਾਂ ਦੀ ਰਾਖੀ ਖੁਦ ਕਰਨ ਦੇ ਸਮਰੱਥ ਹੈ। ਉਨ੍ਹਾਂ ਕਿਹਾ ਕਿ ਭਾਜਪਾ ਸਰਕਾਰ ਬੀ.ਬੀ.ਐਮ.ਬੀ. ਅਧਿਕਾਰੀਆਂ ਰਾਹੀਂ ਸੂਬੇ ਦੇ ਪਾਣੀਆਂ ਨੂੰ ਲੁੱਟਣ ਦੀ ਕੋਸ਼ਿਸ਼ ਕਰ ਰਹੀ ਹੈ, ਜੋ ਕਿ ਪੂਰੀ ਤਰ੍ਹਾਂ ਅਸਹਿਣਯੋਗ ਹੈ। ਉਨ੍ਹਾਂ ਕਿਹਾ ਕਿ ਇਹ ਸਰਾਸਰ ਘੋਰ ਬੇਇਨਸਾਫ਼ੀ ਹੈ ਅਤੇ ਪੰਜਾਬ ਇਸ ਵਿਰੁੱਧ ਜ਼ੋਰਦਾਰ ਸੰਘਰਸ਼ ਕਰੇਗਾ।ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਜਿਹਾ ਕਿਸੇ ਵੀ ਕੀਮਤ ‘ਤੇ ਨਹੀਂ ਹੋਣ ਦਿੱਤਾ ਜਾਵੇਗਾ ਅਤੇ ਸੂਬਾ ਸਰਕਾਰ ਪੰਜਾਬ ਦੇ ਪਾਣੀਆਂ ਨੂੰ ਚੋਰੀ ਕਰਨ ਦੇ ਉਦੇਸ਼ ਨਾਲ ਕੀਤੇ ਜਾਣ ਵਾਲੇ ਅਜਿਹੇ ਸਾਰੇ ਯਤਨਾਂ ਨੂੰ ਨਾਕਾਮ ਕਰ ਦੇਵੇਗੀ।

ਇਹ ਵੀ ਪੜ੍ਹੋ  BSF ਨਾਲ ਮਿਲਕੇ Punjab Police ਨੇ ਸਰਹੱਦ ਪਾਰ ਡਰੋਨ-ਅਧਾਰਤ ਤਸਕਰੀ ਦੀ ਇੱਕ ਵੱਡੀ ਕੋਸ਼ਿਸ਼ ਨੂੰ ਕੀਤਾ ਨਾਕਾਮ

ਮੁੱਖ ਮੰਤਰੀ ਨੇ ਭਾਜਪਾ ਅਤੇ ਬੀ.ਬੀ.ਐਮ.ਬੀ. ਨੂੰ ਤਾੜਨਾ ਕਰਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਕੀਤੀ ਗਈ ਅਜਿਹੀ ਕੋਈ ਵੀ ਕੋਸ਼ਿਸ਼ ਸੂਬੇ ਵਿੱਚ ਅਮਨ-ਕਾਨੂੰਨ ਦੀ ਵੱਡੀ ਸਮੱਸਿਆ ਪੈਦਾ ਕਰ ਸਕਦੀ ਹੈ। ਮੁੱਖ ਮੰਤਰੀ ਨੇ ਇਹ ਵੀ ਸਪੱਸ਼ਟ ਕੀਤਾ ਕਿ ਇਸ ਵੱਡੇ ਨੁਕਸਾਨ ਲਈ ਦੋਵੇਂ ਧਿਰਾਂ ਜ਼ਿੰਮੇਵਾਰ ਹੋਣਗੀਆਂ। ਉਨ੍ਹਾਂ ਸਾਫ ਤੌਰ ‘ਤੇ ਕਿਹਾ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਸੂਬੇ ਤੋਂ ਪਾਣੀ ਛੱਡਣ ਦਾ ਕੋਈ ਵੀ ਹੁਕਮ ਜਾਰੀ ਨਹੀਂ ਕੀਤਾ ਗਿਆ ਪਰ ਭਾਜਪਾ ਗੈਰ-ਕਾਨੂੰਨੀ ਢੰਗ ਨਾਲ ਪੰਜਾਬ ਤੋਂ ਪਾਣੀ ਖੋਹਣ ਦੀ ਕੋਸ਼ਿਸ਼ ਕਰ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਰਾਜਸਥਾਨ ਸਰਕਾਰ ਨੇ ਪੰਜਾਬ ਦੇ ਕੋਟੇ ਤੋਂ ਹੋਰ ਪਾਣੀ ਮੰਗਿਆ ਸੀ ਕਿਉਂਕਿ ਰਾਜਸਥਾਨ ਸਰਹੱਦ ‘ਤੇ ਤਾਇਨਾਤ ਫੌਜ ਨੂੰ ਵਾਧੂ ਪਾਣੀ ਦੀ ਲੋੜ ਸੀ।ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ਵੀ ਰਾਸ਼ਟਰੀ ਹਿੱਤਾਂ ਦੀ ਗੱਲ ਆਉਂਦੀ ਹੈ ਤਾਂ ਪੰਜਾਬ ਕਦੇ ਵੀ ਪਿੱਛੇ ਨਹੀਂ ਹਟਦਾ, ਇਸੇ ਕਰਕੇ ਦੇਸ਼ ਦੀ ਏਕਤਾ, ਅਖੰਡਤਾ ਅਤੇ ਪ੍ਰਭੂਸੱਤਾ ਦੀ ਸੁਰੱਖਿਆ ਨੂੰ ਪਹਿਲ ਦਿੰਦਿਆਂ ਪਾਣੀ ਛੱਡਿਆ ਗਿਆ ਹੈ। ਭਗਵੰਤ ਸਿੰਘ ਮਾਨ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ਜੇਕਰ ਹੁਣ ਕੋਈ ਬੀ.ਬੀ.ਐਮ.ਬੀ. ਅਧਿਕਾਰੀ ਇੱਥੇ ਆ ਕੇ ਪਾਣੀ ਛੱਡਣ ਦੀ ਕੋਸ਼ਿਸ਼ ਕਰਦੇ ਹਨ ਤਾਂ ਉਹ ਆਪਣੀ ਸੁਰੱਖਿਆ ਦੇ ਖੁਦ ਜ਼ਿੰਮੇਵਾਰ ਹੋਣਗੇ ਕਿਉਂਕਿ ਪੰਜਾਬ ਦੇ ਲੋਕ ਉਨ੍ਹਾਂ ਦੇ ਵਿਰੁੱਧ ਹਨ। ਉਨ੍ਹਾਂ ਕਿਹਾ ਕਿ ਇਹ ਸਾਰੀ ਸ਼ਰਾਰਤ ਕੇਂਦਰੀ ਮੰਤਰੀ ਮਨੋਹਰ ਲਾਲ ਖੱਟਰ ਦੇ ਇਸ਼ਾਰੇ ‘ਤੇ ਹੋ ਰਹੀ ਹੈ ਜੋ ਹਰਿਆਣਾ ਤੋਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੇ ਮਨਸੂਬਿਆਂ ਨੂੰ ਸਫਲ ਨਹੀਂ ਹੋਣ ਦਿੱਤਾ ਜਾਵੇਗਾ।ਮੁੱਖ ਮੰਤਰੀ ਨੇ ਕਿਹਾ ਕਿ ਖੱਟਰ ਅਤੇ ਭਾਜਪਾ ਪੰਜਾਬ ਨੂੰ ਹਲਕੇ ਵਿੱਚ ਨਾ ਲੈਣ ਕਿਉਂਕਿ ਜੇਕਰ ਪੰਜਾਬੀ ਸੂਬੇ ਦੀਆਂ ਸਰਹੱਦਾਂ ਦੀ ਰਾਖੀ ਕਰ ਸਕਦੇ ਹਨ ਤਾਂ ਉਹ ਇਸ ਦੇ ਪਾਣੀਆਂ ਨੂੰ ਵੀ ਬਚਾਉਣ ਦੇ ਸਮਰੱਥ ਹਨ।

ਇਹ ਵੀ ਪੜ੍ਹੋ  ਮਲੇਰਕੋਟਲਾ ਪੁਲਿਸ ਵੱਲੋ ਜਾਸੂਸੀ ਦੇ ਦੋਸ਼ ’ਚ ਦੋ ਗ੍ਰਿਫਤਾਰ,FIR ਦਰਜ

ਉਨ੍ਹਾਂ ਕਿਹਾ ਕਿ ਪੰਜਾਬ ਦਾ ਪਾਕਿਸਤਾਨ ਨਾਲ ਲੱlਗਦੀ 532 ਕਿਲੋਮੀਟਰ ਲੰਬੀ ਸਰਹੱਦ ਦੀ ਰਾਖੀ ਲਈ ਮਹਾਨ ਕੁਰਬਾਨੀਆਂ ਦੇਣ ਦਾ ਗੌਰਵਸ਼ਾਲੀ ਇਤਿਹਾਸ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅੱਜ ਵੀ ਪੰਜਾਬੀ ਪਾਕਿਸਤਾਨੀ ਫੌਜ ਨੂੰ ਮੂੰਹ ਤੋੜਵਾਂ ਜਵਾਬ ਦੇਣ ਵਿੱਚ ਸਭ ਤੋਂ ਅੱਗੇ ਹਨ ਅਤੇ ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਭਾਖੜਾ ਬਿਆਸ ਪ੍ਰਬੰਧਕੀ ਬੋਰਡ (ਬੀ.ਬੀ.ਐਮ.ਬੀ.) ਅਸਲ ਵਿੱਚ ਸਤਲੁਜ ਅਤੇ ਬਿਆਸ ਦਰਿਆਵਾਂ ਦੇ ਪਾਣੀਆਂ ਦੇ ਪ੍ਰਬੰਧਨ ਲਈ ਸਥਾਪਿਤ ਕੀਤਾ ਗਿਆ ਸੀ। ਹਾਲਾਂਕਿ, ਉਨ੍ਹਾਂ ਕਿਹਾ ਕਿ ਸਾਲਾਂ ਤੋਂ, ਪੰਜਾਬ ਦਾ ਪਾਣੀ ਬੀ.ਬੀ.ਐਮ.ਬੀ. ਰਾਹੀਂ ਦੂਜੇ ਸੂਬਿਆਂ ਵੱਲ ਮੋੜਿਆ ਜਾ ਰਿਹਾ ਹੈ ਅਤੇ ਭਾਜਪਾ ਸਰਕਾਰ ਨੇ ਆਪਣੇ ਰਾਜਨੀਤਿਕ ਹਿੱਤਾਂ ਲਈ ਇਸ ਬੋਰਡ ਦੀ ਦੁਰਵਰਤੋਂ ਸ਼ੁਰੂ ਕਰ ਦਿੱਤੀ ਹੈ। ਭਗਵੰਤ ਸਿੰਘ ਮਾਨ ਨੇ ਦੁਹਰਾਇਆ ਕਿ ਬੀ.ਬੀ.ਐਮ.ਬੀ. ਦਾ ਪੁਨਰਗਠਨ ਕੀਤਾ ਜਾਣਾ ਚਾਹੀਦਾ ਹੈ ਕਿਉਂਕਿ ਇਹ ਮੌਜੂਦਾ ਰੂਪ ਵਿੱਚ ਪੂਰੀ ਤਰ੍ਹਾਂ ਬੇਕਾਰ ਅਤੇ ਅਸਵੀਕਾਰਨਯੋਗ ਹੈ।ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਹੀ ਦੁੱਖ ਦੀ ਗੱਲ ਹੈ ਕਿ ਦੂਜੇ ਸੂਬਿਆਂ ਦੇ ਕਰਮਚਾਰੀਆਂ ਨੂੰ ਸੂਬੇ ਦੇ ਖਜ਼ਾਨੇ ਵਿੱਚੋਂ ਤਨਖਾਹ ਦਿੱਤੀ ਜਾ ਰਹੀ ਹੈ ਅਤੇ ਇਹ ਕਰਮਚਾਰੀ ਸਿਰਫ਼ ਪੰਜਾਬ ਦੇ ਹਿੱਤਾਂ ਨੂੰ ਨੁਕਸਾਨ ਪਹੁੰਚਾਉਂਦੇ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪਿਛਲੇ ਕੁਝ ਸਾਲਾਂ ਵਿੱਚ ਬੀ.ਬੀ.ਐਮ.ਬੀ. ਨੂੰ ਦਿੱਤੇ ਗਏ ਫੰਡਾਂ ਦਾ ਲੇਖਾ-ਜੋਖਾ ਵੀ ਕਰਵਾਏਗੀ ਕਿਉਂਕਿ ਅਧਿਕਾਰੀਆਂ ਨੇ ਕਰਦਾਤਾਵਾਂ ਦੀ ਇਸ ਮਿਹਨਤ ਦੀ ਕਮਾਈ ਨੂੰ ਨਿੱਜੀ ਹਿੱਤਾਂ ਲਈ ਵਰਤਿਆ ਹੈ।

ਇਹ ਵੀ ਪੜ੍ਹੋ  ਰਾਜਸਥਾਨ ਦੀ ਮੰਗ ਦੇ ਜਵਾਬ ਵਿੱਚ ਪੰਜਾਬ ਨੇ ਕੌਮੀ ਹਿੱਤ ਵਿੱਚ ਫੌਜੀ ਜ਼ਰੂਰਤਾਂ ਲਈ ਵਾਧੂ ਪਾਣੀ ਛੱਡਿਆ

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਬੀ.ਬੀ.ਐਮ.ਬੀ. ਵੀ ਪੰਜਾਬ ਵਿਰੁੱਧ ਕਾਨੂੰਨੀ ਲੜਾਈਆਂ ਲੜਨ ਲਈ ਸੂਬੇ ਦੇ ਹੀ ਪੈਸੇ ਦੀ ਵਰਤੋਂ ਕਰਦਾ ਹੈ, ਜੋ ਕਿ ਬਹੁਤ ਹੀ ਨਿੰਦਣਯੋਗ ਹੈ।ਮੁੱਖ ਮੰਤਰੀ ਨੇ ਕਿਹਾ ਕਿ ਇਹ ਮੰਦਭਾਗਾ ਹੈ ਕਿ ਕੇਂਦਰ ਸਰਕਾਰ ਵਾਰ-ਵਾਰ ਸੂਬੇ ਦਾ ਪਾਣੀ ਹਰਿਆਣਾ ਨੂੰ ਦੇਣ ਦੀਆਂ ਕੋਸ਼ਿਸ਼ਾਂ ਕਰ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਪੰਜਾਬੀਆਂ ਨਾਲ ਮਿਲ ਕੇ ਨੰਗਲ ਵਿਖੇ ਬੈਠਣਗੇ ਅਤੇ ਭਾਜਪਾ ਦੇ ਸੂਬੇ ਵਿੱਚੋਂ ਪਾਣੀ ਛੱਡਣ ਦੀ ਕਿਸੇ ਵੀ ਚਾਲ ਨੂੰ ਪੂਰੀ ਚੌਕਸੀ ਨਾਲ ਨਾਕਾਮ ਕਰਨਗੇ। ਉਨ੍ਹਾਂ ਕਿਹਾ ਕਿ ਪੰਜਾਬ ਆਪਣੇ ਹਿੱਸੇ ਦੇ ਪਾਣੀਆਂ ਦੀ ਰਾਖੀ ਲਈ ਵਚਨਬੱਧ ਹੈ ਅਤੇ ਕੋਈ ਵੀ, ਭਾਵੇਂ ਉਹ ਕਿੰਨਾ ਵੀ ਤਾਕਤਵਾਰ ਕਿਉਂ ਨਾ ਹੋਵੇ, ਇਸ ਨੂੰ ਸਾਡੇ ਤੋਂ ਖੋਹਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।ਇਸ ਦੌਰਾਨ ਮੁੱਖ ਮੰਤਰੀ ਨੇ ਦੁਹਰਾਇਆ ਕਿ ਸੂਬੇ ਕੋਲ ਕਿਸੇ ਹੋਰ ਸੂਬੇ ਨਾਲ ਸਾਂਝਾ ਕਰਨ ਲਈ ਕੋਈ ਵਾਧੂ ਪਾਣੀ ਨਹੀਂ ਹੈ ਅਤੇ ਨਾਲ ਹੀ ਕਿਹਾ ਕਿ ਕਿਸੇ ਨੂੰ ਪਾਣੀ ਦੀ ਇੱਕ ਬੂੰਦ ਵੀ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸੂਬੇ ਦੇ ਜ਼ਿਆਦਾਤਰ ਬਲਾਕ ਖਤਰੇ ਦੀ ਕਗਾਰ ‘ਤੇ ਹਨ ਅਤੇ ਸੂਬੇ ਵਿੱਚ ਧਰਤੀ ਹੇਠਲੇ ਪਾਣੀ ਦੀ ਸਥਿਤੀ ਬਹੁਤ ਗੰਭੀਰ ਹੈ। ਇਸੇ ਤਰ੍ਹਾਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦੇ ਜ਼ਿਆਦਾਤਰ ਦਰਿਆਈ ਸਰੋਤ ਸੁੱਕ ਗਏ ਹਨ, ਇਸ ਲਈ ਇਸ ਨੂੰ ਆਪਣੀਆਂ ਸਿੰਚਾਈ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਹੋਰ ਪਾਣੀ ਦੀ ਲੋੜ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਭਗਵੰਤ ਮਾਨ ਸਰਕਾਰ ਨੇ ਚੱਪੜਚਿੜੀ ਖੁਰਦ ਤੋਂ ਚੱਪੜਚਿੜੀ ਕਲਾਂ ਸੜਕ ਦੇ ਨਵੀਨੀਕਰਨ ਨੂੰ ਦਿੱਤੀ ਪ੍ਰਵਾਨਗੀ

👉ਪ੍ਰੋਜੈਕਟ ਲਈ 3.68 ਕਰੋੜ ਰੁਪਏ ਮਨਜ਼ੂਰ ਕੀਤੇ
👉ਵਿਧਾਇਕ ਕੁਲਵੰਤ ਸਿੰਘ ਨੇ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਪੂਰਾ ਕਰਨ ਲਈ ਮੁੱਖ ਮੰਤਰੀ ਦਾ ਕੀਤਾ ਧੰਨਵਾਦ
SAS Nagar News:ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਚੱਪੜਚਿੜੀ ਖੁਰਦ ਤੋਂ ਚੱਪੜਚਿੜੀ ਕਲਾਂ ਸੜਕ ਦੇ ਨਵੀਨੀਕਰਨ ਲਈ ਪ੍ਰਸ਼ਾਸਕੀ ਪ੍ਰਵਾਨਗੀ ਦੇ ਦਿੱਤੀ ਹੈ, ਜੋ ਕਿ ਇਤਿਹਾਸਕ ਸਥਾਨ ਚੱਪੜਚਿੜੀ ਲਈ ਇੱਕ ਮਹੱਤਵਪੂਰਨ ਪਹੁੰਚ ਮਾਰਗ ਹੈ।ਐਸ.ਏ.ਐਸ. ਨਗਰ ਦੇ ਵਿਧਾਇਕ ਕੁਲਵੰਤ ਸਿੰਘ ਨੇ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਪੂਰਾ ਕਰਨ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਇਹ ਸੜਕ ਖਰੜ-ਲਾਂਡਰਾ ਸੜਕ ਦੇ ਇੱਕ ਮਹੱਤਵਪੂਰਨ ਸਮਾਨਾਂਤਰ ਰਸਤੇ ਵਜੋਂ ਕੰਮ ਕਰਦੀ ਹੈ।

ਇਹ ਵੀ ਪੜ੍ਹੋ  ਹਰਿਆਣਾ ਨੂੰ ਪਾਣੀ ਛੱਡਣ ਦੇ ਵਿਰੋਧ ’ਚ ਮੁੜ ਡਟੇ ਮੁੱਖ ਮੰਤਰੀ ਮਾਨ, ਕਿਸਾਨ ਜਥੇਬੰਦੀਆਂ ’ਤੇ ਵੀ ਕਸੇ ਵਿਅੰਗ

ਨਵੀਨੀਕਰਨ ਦੇ ਕੰਮ ਦੇ ਮੁਕੰਮਲ ਹੋਣ ਨਾਲ, ਇਹ ਸੜਕ ਖਰੜ-ਲਾਂਡਰਾ ਮਾਰਗ ‘ਤੇ ਆਵਾਜਾਈ ਦੀ ਭੀੜ ਨੂੰ ਵੀ ਘਟਾਉਣ ਵਿੱਚ ਮਦਦ ਕਰੇਗੀ।ਉਨ੍ਹਾਂ ਦੱਸਿਆ ਕਿ ਇਸ ਨਵੀਨੀਕਰਨ ਪ੍ਰੋਜੈਕਟ ਵਿੱਚ 377.45 ਲੱਖ ਰੁਪਏ ਦੀ ਲਾਗਤ ਨਾਲ 2.05 ਕਿਲੋਮੀਟਰ ਲੰਬੀ 18 ਫੁੱਟ ਚੌੜੀ ਸੜਕ ਨੂੰ ਅਪਗ੍ਰੇਡ ਕਰਨਾ ਸ਼ਾਮਲ ਹੈ। ਇਸ ਦੇ ਕੰਮ ਦੇ ਦਾਇਰੇ ਵਿੱਚ 80 ਐਮ ਐਮ ਇੰਟਰਲਾਕਿੰਗ ਪੇਵਰ (ਟਾਇਲ) ਲਾਉਣਾ ਅਤੇ ਉਸ ਤੋਂ ਬਾਅਦ 8.52 ਲੱਖ ਰੁਪਏ ਦੀ ਪੰਜ ਸਾਲਾਂ ਦੀ ਦੇਖਭਾਲ ਦਾ ਪ੍ਰਬੰਧ ਸ਼ਾਮਲ ਹੈ। ਵਿਧਾਇਕ ਦੇ ਅਨੁਸਾਰ ਮੋਹਾਲੀ ਤੋਂ ਖਰੜ-ਲਾਂਡਰਾ ਸੜਕ ਤੱਕ ਇਸਦੇ ਮਹੱਤਵਪੂਰਨ ਸੰਪਰਕ ਕਾਰਨ ਵੱਡੀ ਆਵਾਜਾਈ ਦਾ ਸਾਹਮਣਾ ਕਰਨਾ ਪੈਂਦਾ ਹੋਣ ਕਾਰਨ, ਨਵੀਨੀਕਰਨ ਦੀ ਤੁਰੰਤ ਲੋੜ ਸੀ।

ਇਹ ਵੀ ਪੜ੍ਹੋ ਮਲੇਰਕੋਟਲਾ ਪੁਲਿਸ ਵੱਲੋ ਜਾਸੂਸੀ ਦੇ ਦੋਸ਼ ’ਚ ਦੋ ਗ੍ਰਿਫਤਾਰ,FIR ਦਰਜ

ਵਿਧਾਇਕ ਨੇ ਅੱਗੇ ਕਿਹਾ ਕਿ ਕੱਲ੍ਹ ਨਿਕਲਣ ਵਾਲੇ ਫਤਿਹ ਮਾਰਚ ਦੇ ਸੰਦਰਭ ਵਿੱਚ, ਖ਼ਰਾਬ ਸੜ੍ਹਕ ਨੂੰ ਨਿਰਵਿਘਨ ਚੱਲਣਯੋਗ ਬਣਾਉਣ ਦੇ ਅਰਜ਼ੀ ਉਪਾਅ ਵਜੋਂ, ਸੰਗਤਾਂ ਦੀ ਸਹੂਲਤ ਲਈ, ਲੋਕ ਨਿਰਮਾਣ ਵਿਭਾਗ ਦੁਆਰਾ ਤੁਰੰਤ ਗੈਰ-ਬਿਟੂਮਿਨਸ (ਲੁੱਕ ਤੋਂ ਬਗੈਰ) ਪੈਚਵਰਕ ਸ਼ੁਰੂ ਕਰ ਦਿੱਤਾ ਗਿਆ ਹੈ ਜੋ ਕਿ ਐਤਵਾਰ ਸ਼ਾਮ ਤੱਕ ਪੂਰਾ ਲਿਆ ਜਾਵੇਗਾ।ਵਿਧਾਇਕ ਕੁਲਵੰਤ ਸਿੰਘ ਨੇ ਵਿਸ਼ਵਾਸ਼ ਦਿਵਾਇਆ ਕਿ ਆਉਣ ਵਾਲੇ ਦਿਨਾਂ ਵਿੱਚ ਸ. ਭਗਵੰਤ ਸਿੰਘ ਮਾਨ ਸਰਕਾਰ ਦੀ ਬੁਨਿਆਦੀ ਢਾਂਚੇ ਦੇ ਵਿਕਾਸ ਪ੍ਰਤੀ ਵਚਨਬੱਧਤਾ ਤਹਿਤ ਮੋਹਾਲੀ ਹਲਕੇ ਦੀਆਂ ਕਈ ਹੋਰ ਲਿੰਕ ਸੜਕਾਂ ਦਾ ਵੀ ਨਵੀਨੀਕਰਨ ਅਤੇ ਮੁਰੰਮਤ ਕੀਤੀ ਜਾਵੇਗੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਨਸ਼ਾ ਤਸਕਰਾਂ ਵਿਰੁੱਧ ਸਖ਼ਤ ਐਕਸ਼ਨ: ਪਿਛਲੇ 2 ਦਿਨਾਂ ਵਿੱਚ 11 ਐਨ.ਡੀ.ਪੀ.ਐਸ. ਮੁਕਦਮੇ ਦਰਜ, 19 ਦੋਸ਼ੀ ਕਾਬੂ –SSP ਡਾ. ਅਖਿਲ ਚੌਧਰੀ

0

Muktsar News:ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਰਾਜ ਪੱਧਰੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਤਹਿਤ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ ਐਸ.ਐਸ.ਪੀ. ਡਾ. ਅਖਿਲ ਚੌਧਰੀ ਦੀ ਅਗਵਾਈ ਹੇਠ ਨਸ਼ਾ ਤਸਕਰਾਂ ਵਿਰੁੱਧ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ। ਇਸ ਕਾਰਵਾਈ ਤਹਿਤ ਪਿਛਲੇ 2 ਦਿਨਾਂ ਦੌਰਾਨ ਹੀ 11 ਐਨ.ਡੀ.ਪੀ.ਐਸ. ਐਕਟ ਦੇ ਮਾਮਲੇ ਦਰਜ ਕਰਕੇ 19 ਦੋਸ਼ੀਆਂ ਨੂੰ ਕਾਬੂ ਕੀਤਾ ਗਿਆ ਹੈ।SSP ਨੇ ਦੱਸਿਆ ਕਿ ਮੌਜੂਦਾ ਮਹੌਲ ਦੀ ਆੜ ਵਿੱਚ ਨਸ਼ਾ ਤਸਕਰਾਂ ਨੇ ਆਪਣੀਆ ਗਤੀਵਿਧੀਆਂ ਵਧਾਈਆ ਪਰ ਜਿਲ੍ਹਾ ਪੁਲਿਸ ਵੱਲੋਂ ਇਹਨਾਂ ਦੀਆਂ ਗਤੀਵਿਧੀਆਂ ਪਰ ਲਗਾਤਾਰ ਨਿਗਰਾਨੀ ਰੱਖੀ ਜਾ ਰਹੀ ਸੀ

ਇਹ ਵੀ ਪੜ੍ਹੋ  BSF ਨਾਲ ਮਿਲਕੇ Punjab Police ਨੇ ਸਰਹੱਦ ਪਾਰ ਡਰੋਨ-ਅਧਾਰਤ ਤਸਕਰੀ ਦੀ ਇੱਕ ਵੱਡੀ ਕੋਸ਼ਿਸ਼ ਨੂੰ ਕੀਤਾ ਨਾਕਾਮ

ਜਿਸਤੇ ਜ਼ਿਲ੍ਹਾ ਪੁਲਿਸ ਵੱਲੋਂ ਪਿਛਲੇ 2 ਦਿਨਾਂ ਦੌਰਾਨ ਸਪੈਸ਼ਲ ਮੁਹਿੰਮ ਚਲਾ ਕੇ ਨਸ਼ਾ ਤਸਕਰਾਂ ਖ਼ਿਲਾਫ਼ ਕਾਰਵਾਈ ਕਰਦੇ ਹੋਏ 11 ਐਨ.ਡੀ.ਪੀ.ਐਸ. ਐਕਟ ਦੇ ਮਾਮਲੇ ਦਰਜ ਕਰਕੇ 19 ਦੋਸ਼ੀਆਂ ਨੂੰ ਕਾਬੂ ਕਰਕੇ ਉਹਨਾਂ ਪਾਸੋਂ 61.50 ਗ੍ਰਾਮ ਹੈਰੋਇਨ, 5210 ਨਸ਼ੀਲੀਆਂ ਗੋਲੀਆਂ ਅਤੇ 10 ਕਿਲੋਗ੍ਰਾਮ ਭੁੱਕੀ ਚੂਰਾ ਪੋਸਤ ਬ੍ਰਾਮਦ ਕੀਤਾ ਗਿਆ ਹੈ।ਇਸ ਤੋਂ ਇਲਾਵਾ SSP ਨੇ ਦੱਸਿਆ ਕਿ ਨਸ਼ਾ ਤਸਕਰਾਂ ਦੇ ਨਾਲ-ਨਾਲ ਪੁਲਿਸ ਵੱਲੋਂ 4 ਨੌਜਵਾਨਾ ਨੂੰ ਸਮੇਤ ਨਸ਼ਾ ਵਰਤਣ ਵਾਲੇ ਸਮਾਨ ਜਿਵੇਂ ਸਰਿੰਜਾਂ, ਸੂਈਆਂ ਆਦਿ ਦੇ ਗਿ੍ਰਫਤਾਰ ਕਰਕੇ ਇਹਨਾਂ ਖਿਲਾਫ 27 NDPS Act ਤਹਿਤ ਮੁਕੱਦਮਾ ਦਰਜ ਕੀਤਾ ਗਿਆ ਸੀ,

ਇਹ ਵੀ ਪੜ੍ਹੋ  ਹਰਿਆਣਾ ਨੂੰ ਪਾਣੀ ਛੱਡਣ ਦੇ ਵਿਰੋਧ ’ਚ ਮੁੜ ਡਟੇ ਮੁੱਖ ਮੰਤਰੀ ਮਾਨ, ਕਿਸਾਨ ਜਥੇਬੰਦੀਆਂ ’ਤੇ ਵੀ ਕਸੇ ਵਿਅੰਗ

ਜੋ ਇਹਨਾਂ ਚਾਰਾਂ ਨੋਜਾਵਾਨਾ ਵੱਲੋਂ ਨਸ਼ਾ ਛੱਡਣ ਦੀ ਇੱਛਾ ਜ਼ਾਹਰ ਕਰਨ ਤੇ ਇਹਨਾਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਮਾਨਯੋਗ ਅਦਾਲਤ ਪਾਸੋਂ 64-A NDPS Act ਦਾ ਹੁਕਮ ਹਾਸਲ ਕਰਕੇ ਇਹਨਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ ਹੈ।SSP ਡਾ. ਅਖਿਲ ਚੌਧਰੀ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਜੇਕਰ ਤੁਹਾਡੇ ਇਲਾਕੇ ਵਿੱਚ ਕੋਈ ਨਸ਼ਾ ਵੇਚ ਰਿਹਾ ਹੈ ਜਾਂ ਤੁਹਾਡੇ ਕੋਲ ਕੋਈ ਵਿਸ਼ੇਸ਼ ਜਾਣਕਾਰੀ ਹੈ ਜੋ ਸਮਾਜਕ ਭਲਾਈ ਲਈ ਜ਼ਰੂਰੀ ਹੋ ਸਕਦੀ ਹੈ, ਤਾਂ ਤੁਸੀਂ ਝਿਜਕੋ ਨਾ ਅਤੇ ਤੁਰੰਤ ਸੇਫ ਪੰਜਾਬ ਹੈਲਪਲਾਇਨ ਨੰਬਰ 97791-00200 ਜਾਂ 80545-03030 ਤੇ ਪੁਲਿਸ ਨਾਲ ਸੰਪਰਕ ਕਰੋ। ਤੁਹਾਡੀ ਪਛਾਣ ਗੁਪਤ ਰੱਖੀ ਜਾਵੇਗੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਪ੍ਰਬੰਧਕੀ ਸਕੱਤਰ ਮੁਹੰਮਦ ਤਾਇਬ ਵੱਲੋਂ ਡਿਵੀਜਨਲ ਕਮਿਸ਼ਨਰ, ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ ਨਾਲ ਜਾਇਜ਼ਾ ਬੈਠਕ

0

👉ਪੰਜਾਬ ਸਰਕਾਰ ਕਿਸੇ ਵੀ ਸੰਭਾਵੀ ਹਵਾਈ ਹਮਲੇ ਸਮੇਤ ਕਿਸੇ ਵੀ ਐਮਰਜੈਂਸੀ ਸਥਿਤੀ ‘ਚ ਆਪਣੇ ਨਾਗਰਿਕਾਂ ਦੀ ਸੁਰੱਖਿਆ ਲਈ ਵਚਨਬੱਧ-ਮੁਹੰਮਦ ਤਾਇਬ
ਕਿਹਾ, ਜੰਗ ਬਾਰੇ ਅਫ਼ਵਾਹਾਂ, ਗ਼ਲਤ ਖ਼ਬਰਾਂ ਤੇ ਸਮਾਜ ਤੇ ਦੇਸ਼ ਵਿਰੋਧ ਅਨਸਰਾਂ ‘ਤੇ ਰੱਖੀ ਜਾਵੇ ਪੈਨੀ ਨਜ਼ਰ
Patiala News:ਪੰਜਾਬ ਸਰਕਾਰ ਵੱਲੋਂ ਭਾਰਤ-ਪਾਕਿ ਤਣਾਅ ਦੇ ਮੱਦੇਨਜ਼ਰ ਜ਼ਿਲ੍ਹਿਆਂ ਵਿੱਚ ਨਜ਼ਰ ਰੱਖਣ ਤੇ ਜ਼ਿਲ੍ਹਾ ਪ੍ਰਸ਼ਾਸਨ ਨਾਲ ਤਾਲਮੇਲ ਕਰਨ ਲਈ ਤਾਇਨਾਤ ਕੀਤੇ ਗਏ ਸੀਨੀਅਰ ਆਈਏਐਸ ਅਧਿਕਾਰੀ ਤੇ ਪ੍ਰਬੰਧਕੀ ਸਕੱਤਰ ਮੁਹੰਮਦ ਤਾਇਬ ਨੇ ਅੱਜ ਇੱਥੇ ਡਵੀਜਨਲ ਕਮਿਸ਼ਨਰ ਵਿਨੇ ਬੁਬਲਾਨੀ, ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਤੇ ਐਸ.ਐਸ.ਪੀ. ਵਰੁਣ ਸ਼ਰਮਾ ਸਮੇਤ ਹੋਰ ਉਚ ਅਧਿਕਾਰੀਆਂ ਨਾਲ ਬੈਠਕ ਕਰਕੇ ਜ਼ਿਲ੍ਹੇ ਵਿੱਚ ਜੰਗ ਵਰਗੀ ਹੰਗਾਮੀ ਸਥਿਤੀ ਨਾਲ ਨਜਿੱਠਣ ਲਈ ਤਿਆਰੀਆਂ ਦਾ ਮੁਲੰਕਣ ਕੀਤਾ।ਮੁਹੰਮਦ ਤਾਇਬ ਨੇ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਥਿਤੀ ਉਪਰ ਪੂਰੀ ਤਰ੍ਹਾਂ ਨਜ਼ਰ ਰੱਖ ਰਹੀ ਹੈ ਅਤੇ ਕਿਸੇ ਵੀ ਸੰਭਾਵੀ ਹਵਾਈ ਜਾਂ ਡਰੋਨ ਹਮਲੇ ਜਾਂ ਜੰਗ ਦੀ ਸੂਰਤ ‘ਚ ਲੋਕਾਂ ਦੀ ਜਾਨ-ਮਾਲ ਦੀ ਰਾਖੀ ਕਰਨ ਲਈ ਹਰ ਤਰ੍ਹਾਂ ਤਿਆਰ ਹੈ।

ਇਹ ਵੀ ਪੜ੍ਹੋ  ਹਰਿਆਣਾ ਨੂੰ ਪਾਣੀ ਛੱਡਣ ਦੇ ਵਿਰੋਧ ’ਚ ਮੁੜ ਡਟੇ ਮੁੱਖ ਮੰਤਰੀ ਮਾਨ, ਕਿਸਾਨ ਜਥੇਬੰਦੀਆਂ ’ਤੇ ਵੀ ਕਸੇ ਵਿਅੰਗ

ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਹਵਾਈ ਜਾਂ ਡਰੋਨ ਹਮਲੇ ਤੇ ਜੰਗ ਸਮੇਤ ਸੋਸ਼ਲ ਮੀਡੀਆ ‘ਤੇ ਜਾਂ ਕਿਸੇ ਹੋਰ ਤਰ੍ਹਾਂ ਨਾਲ ਫੈਲੀ ਅਫ਼ਵਾਹ ਤੇ ਗ਼ਲਤ ਖ਼ਬਰਾਂ ‘ਤੇ ਕੋਈ ਯਕੀਨ ਨਾ ਕਰਨ ਸਗੋਂ ਸ਼ਾਂਤ ਰਹਿ ਕੇ ਪ੍ਰਸ਼ਾਸਨ ਨੂੰ ਸਹਿਯੋਗ ਕਰਦੇ ਹੋਏ ਆਪਣੀ ਤੇ ਦੂਜਿਆਂ ਦੀ ਸੁਰੱਖਿਆ ਯਕੀਨੀ ਬਣਾਉਣ।ਪ੍ਰਬੰਧਕੀ ਸਕੱਤਰ ਨੇ ਜ਼ਿਲ੍ਹਾ ਅਧਿਕਾਰੀਆਂ ਨੂੰ ਕਿਹਾ ਕਿ ਜ਼ਿਲ੍ਹੇ ਵਿੱਚ ਸਿਹਤ ਤੇ ਮੈਡੀਕਲ, ਖੁਰਾਕ ਤੇ ਸਿਵਲ ਸਪਲਾਈਜ਼, ਬਿਜਲੀ, ਜਲ ਸਪਲਾਈ, ਸੜਕਾਂ, ਆਵਾਜਾਈ, ਸਿੱਖਿਆ ਤੇ ਲੋੜੀਂਦੀਆਂ ਵਸਤਾਂ ਦੀ ਪੂਰਤੀ ਬਾਰੇ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਦੇ ਮੱਦੇਨਜ਼ਰ ਪੂਰੀ ਤਰ੍ਹਾਂ ਮੁਸਤੈਦ ਰਿਹਾ ਜਾਵੇ। ਇਸ ਤੋਂ ਬਿਨ੍ਹਾਂ ਸਿਵਲ, ਫ਼ੌਜ ਸਮੇਤ ਖੁਫ਼ੀਆ ਤੇ ਸਰਕਾਰੀ ਏਜੰਸੀਆਂ ਦਰਮਿਆਨ ਪੂਰਾ ਤਾਲਮੇਲ ਕਰਦੇ ਹੋਏ ਕਿਸੇ ਵੀ ਹੋਰ ਮੁੱਦੇ ਬਾਰੇ ਨਿਰੰਤਰ ਨਿਗਰਾਨੀ ਰੱਖੀ ਜਾਵੇ ਤਾਂ ਕਿ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਮੁਸ਼ਕਿਲ ਨਾ ਆਵੇ।ਪ੍ਰਬੰਧਕੀ ਸਕੱਤਰ ਨੇ ਇਹ ਵੀ ਕਿਹਾ ਕਿ ਜ਼ਿਲ੍ਹੇ ਅੰਦਰ ਲੋਕਾਂ ਨੂੰ ਸਰਕਾਰ ਵੱਲੋਂ ਉਨ੍ਹਾਂ ਦੀ ਸੁਰੱਖਿਆ ਲਈ ਕੀਤੇ ਜਾਂਦੇ ਉਪਰਾਲਿਆਂ ਦੀ ਸਟੀਕ ਜਾਣਕਾਰੀ ਮੁਹੱਈਆ ਕਰਵਾਈ ਜਾਵੇ ਅਤੇ ਕਿਸੇ ਵੀ ਤਰ੍ਹਾਂ ਦੀਆਂ ਅਫ਼ਵਾਹਾਂ ਅਤੇ ਗ਼ਲਤ ਖ਼ਬਰਾਂ ਅਤੇ ਸਮਾਜ ਤੇ ਦੇਸ਼ ਵਿਰੋਧੀ ਤੱਤਾਂ ਉਪਰ ਵੀ ਪੈਨੀ ਨਜ਼ਰ ਰੱਖੀ ਜਾਵੇ, ਤਾਂ ਕਿ ਲੋਕਾਂ ਵਿੱਚ ਜੰਗ ਜਾਂ ਕਿਸੇ ਹੋਰ ਸਥਿਤੀ ਬਾਰੇ ਕੋਈ ਅਫ਼ਵਾਹ ਜਾਂ ਭਰਮ ਭੁਲੇਖਾ ਨਾ ਪੈਦਾ ਹੋਵੇ।

ਇਹ ਵੀ ਪੜ੍ਹੋ  BSF ਨਾਲ ਮਿਲਕੇ Punjab Police ਨੇ ਸਰਹੱਦ ਪਾਰ ਡਰੋਨ-ਅਧਾਰਤ ਤਸਕਰੀ ਦੀ ਇੱਕ ਵੱਡੀ ਕੋਸ਼ਿਸ਼ ਨੂੰ ਕੀਤਾ ਨਾਕਾਮ

ਮੁਹੰਮਦ ਤਾਇਬ ਨੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਤੇ ਹੋਰ ਜ਼ਿਲ੍ਹਾ ਅਧਿਕਾਰੀਆਂ ਪਾਸੋਂ, ਸਿਵਲ ਡਿਫੈਂਸ, ਮੌਕ ਡਰਿੱਲ, ਉਚੀਆਂ ਇਮਾਰਤਾਂ, ਸੁਰੱਖਿਅਤ ਥਾਵਾਂ, ਹਵਾਈ ਹਮਲੇ ਸਮੇਂ ਕਰੈਸ਼ ਬਲੈਕਆਉਟ ਤੇ ਵਜਾਏ ਜਾਣ ਵਾਲੇ ਸਾਇਰਨਾਂ ਤੇ ਲੋਕਾਂ ਨੂੰ ਸੂਚਿਤ ਕਰਨ ਲਈ ਕੀਤੇ ਪ੍ਰਬੰਧਾਂ ਸਮੇਤ ਹੋਰ ਕੀਤੇ ਜਾਣ ਵਾਲੇ ਬਚਾਅ ਕਾਰਜਾਂ ਬਾਰੇ ਵੀ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਨੇ ਐਸ.ਐਸ.ਪੀ. ਵਰੁਣ ਸ਼ਰਮਾ ਤੋਂ ਫ਼ੌਜ ਦੀ ਸੁਰੱਖਿਅਤ ਆਵਾਜਾਈ, ਸ਼ੱਕੀ ਵਿਅਕਤੀਆਂ ‘ਤੇ ਨਜ਼ਰ ਰੱਖਣ, ਧਰਮਸ਼ਾਲਾਵਾਂ, ਹੋਟਲਾਂ ਤੇ ਹੋਰ ਰੈਣ ਬਸੇਰਿਆਂ ਦੀ ਚੈਕਿੰਗ ਕਰਨ ਤੇ ਹੋਰ ਸੁਰੱਖਿਆ ਪ੍ਰਬੰਧਾਂ ਦੀ ਜਾਣਕਾਰੀ ਹਾਸਲ ਕੀਤੀ।ਡਿਵੀਜ਼ਨਲ ਕਮਿਸ਼ਨਰ ਵਿਨੇ ਬੁਬਲਾਨੀ, ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਤੇ ਐਸ.ਐਸ.ਪੀ ਵਰੁਣ ਸ਼ਰਮਾ ਨੇ ਜ਼ਿਲ੍ਹੇ ਅੰਦਰ ਹੁਣ ਤੱਕ ਕੀਤੇ ਗਏ ਪ੍ਰਬੰਧਾਂ ਬਾਰੇ ਜਾਣਕਾਰੀ ਸਾਂਝੀ ਕੀਤੀ ਤੇ ਦੱਸਿਆ ਕਿ ਪ੍ਰਸ਼ਾਸਨ ਪੂਰੀ ਸੰਜੀਦਗੀ ਨਾਲ ਆਪਣੇ ਨਾਗਰਿਕਾਂ ਦੀ ਸੁਰੱਖਿਆ ਲਈ ਪੂਰੀ ਤਰ੍ਹਾਂ ਮੁਸਤੈਦ ਹੈ। ਇਸ ਮੌਕੇ ਐਸ.ਪੀ ਵੈਭਵ ਚੌਧਰੀ, ਏ.ਡੀ.ਸੀ. ਨਵਰੀਤ ਕੌਰ ਸੇਖੋਂ, ਨਗਰ ਨਿਗਮ ਦੇ ਸੰਯੁਕਤ ਕਮਿਸ਼ਨਰ ਦੀਪਜੋਤ ਕੌਰ, ਸਮੂਹ ਐਸ.ਡੀ.ਐਮਜ, ਸਹਾਇਕ ਕਮਿਸ਼ਨਰ ਰਿਚਾ ਗੋਇਲ ਤੇ ਹੋਰ ਅਧਿਕਾਰੀ ਵੀ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਹਰਿਆਣਾ ਨੂੰ ਪਾਣੀ ਛੱਡਣ ਦੇ ਵਿਰੋਧ ’ਚ ਮੁੜ ਡਟੇ ਮੁੱਖ ਮੰਤਰੀ ਮਾਨ, ਕਿਸਾਨ ਜਥੇਬੰਦੀਆਂ ’ਤੇ ਵੀ ਕਸੇ ਵਿਅੰਗ

0

ਨੰਗਲ: ਪਿਛਲੇ ਕਈ ਦਿਨਾਂ ਤੋਂ ਪੰਜਾਬ ਦੇ ਪਾਣੀ ਹਰਿਆਣਾ ਨੂੰ ਛੱਡਣ ਦੇ ਚੱਲ ਰਹੇ ਵਿਵਾਦ ਦੌਰਾਨ ਅੱਜ ਐਤਵਾਰ ਮੁੜ ਬੀਬੀਐਮਬੀ ਦੀਆਂ ਗਤੀਵਿਧੀਆਂ ਨੂੰ ਦੇਖਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕਂੇਦਰ ਤੇ ਬੀਬੀਐਮਬੀ ਵਿਰੁਧ ਮੋਰਚਾ ਗੱਡ ਦਿੱਤਾ ਗਿਆ। ਪੰਜਾਬ ਸਰਕਾਰ ਨੂੰ ਅੱਜ ਮੁੜ ਇਸ ਗੱਲ ਦੀ ਮੁੜ ਕੰਨਸੋਅ ਮਿਲੀ ਸੀ ਕਿ ਹਰਿਆਣਾ ਨੂੰ ਪਾਣੀ ਛੱਡਿਆ ਜਾ ਸਕਦਾ, ਜਿਸਦੇ ਚੱਲਦੇ ਇੱਥੇ ਲੱਗੇ ਧਰਨੇ ਵਿਚ ਪਹਿਲਾਂ ਇਲਾਕੇ ਦੇ ਮੰਤਰੀ ਹਰਜੋਤ ਸਿੰਘ ਬੈਂਸ ਪੁੱਜੇ ਅਤੇ ਬਾਅਦ ਵਿਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀ ਉੱਥੇ ਪੁੱਜ ਕੇ ਬੀਬੀਐਮਬੀ ਦੀ ਧੱਕੇਸ਼ਾਹੀ ਦਾ ਵਿਰੋਧ ਕੀਤਾ। ਮੁੱਖ ਮੰਤਰੀ ਨੇ ਧਰਨੇ ਨੂੰ ਸੰਬੋਧਨ ਕਰਦਿਆਂ ਦਾਅਵਾ ਕੀਤਾ ਕਿ ‘‘ਬੀਬੀਐਮਬੀ ਅਤੇ ਭਾਜਪਾ ਪੰਜਾਬ ਦੇ ਪਾਣੀਆਂ ’ਤੇ ਜਬਰੀ ਡਾਕਾ ਮਾਰਨਾ ਚਾਹੁੰਦੀ ਹੈ, ਜਿਸਨੂੰ ਪੰਜਾਬੀ ਕਦੇ ਵੀ ਮਾਰਨ ਨਹੀਂ ਦੇਣਗੇ। ’’ ਇਸ ਮੌਕੇ ਉਨ੍ਹਾਂ ਚੇਤਾਵਨੀ ਭਰੇ ਲਹਿਜ਼ੇ ਵਿਚ ਕਿਹਾ ਕਿ ਪਿਆਰ ਨਾਲ ਪੰਜਾਬੀ ਆਪਣੀ ਜਾਨ ਵੀ ਕੁਰਬਾਨ ਕਰ ਦਿੰਦੇ ਹਨ ਪ੍ਰੰਤੂ ਧੱਕੇ ਨਾਲ ਉਹ ਕੁੱਝ ਵੀ ਨਹੀਂ ਸਹਾਰਦੇ।

ਇਹ ਵੀ ਪੜ੍ਹੋ  ਮਲੇਰਕੋਟਲਾ ਪੁਲਿਸ ਵੱਲੋ ਜਾਸੂਸੀ ਦੇ ਦੋਸ਼ ’ਚ ਦੋ ਗ੍ਰਿਫਤਾਰ,FIR ਦਰਜ

ਉਨ੍ਹਾਂ ਹਰਿਆਣਾ ਨੂੰ ਪਾਣੀ ਛੱਡਣ ਦੀ ਜਿੱਦ ਫ਼ੜੀ ਬੈਠੇ ਬੀਬੀਐਮਬੀ ਅਧਿਕਾਰੀਆਂ ਅਤੇ ਭਾਜਪਾ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ , ਉਨ੍ਹਾਂ ਦੀਆਂ ਅਜਿਹੀਆਂ ਹਰਕਤਾਂ ਦੇ ਨਾਲ ਇੱਥੇ ਅਮਨ ਤੇ ਕਾਨੂੰਨ ਦੀ ਸਥਿਤੀ ਵਿਗੜ ਸਕਦੀ ਹੈ, ਜਿਸਦੇ ਚੱਲਦੇ ਹੁਣ ਅੱਗੇ ਤੋਂ ਉਹ ਸੋਚ-ਸਮਝ ਕੇ ਅਜਿਹਾ ਕਰਨ। ਮੁੱਖ ਮੰਤਰੀ ਸ: ਮਾਨ ਨੇ ਕਿਹਾ ਕਿ ਰਾਜਸਥਾਨ ਨੇ ਰਾਤ ਨੂੰ ਉਨ੍ਹਾਂ ਤੋਂ ਪਾਣੀ ਮੰਗਿਆ, ਕਿੳਂੁਕਿ ਫ਼ੌਜ ਨੂੰ ਪਾਣੀ ਦੀ ਜਰੂਰਤ ਸੀ ਤੇ ਉਨ੍ਹਾਂ ਤੁਰੰਤ ਆਪਣੇ ਹਿੱਸੇ ਵਿਚੋਂ ਵੀ ਰਾਜਸਥਾਨ ਨੂੰ ਪਾਣੀ ਛੱਡ ਦਿੱਤਾ। ਸ: ਮਾਨ ਨੇ ਕਿਹਾ ਕਿ 1 ਜੂਨ ਤੋਂ ਪੰਜਾਬ ਵਿਚ ਝੋਨੇ ਦੀ ਲਵਾਈ ਸ਼ੁਰੂ ਹੋ ਜਾਣੀ ਹੈ ਤੇ ਜੇਕਰ ਉਹ ਹਰਿਆਣਾ ਨੂੰ ਪਾਣੀ ਛੱਡਦੇ ਹਨ ਤਾਂ ਆਪਣੇ ਕਿਸਾਨਾਂ ਨੂੰ ਪਾਣੀ ਕਿੱਥੋਂ ਦੇਣਗੇ। ਇਸ ਮੌਕੇ ਉਨ੍ਹਾਂ ਕਿਸਾਨ ਯੂਨੀਅਨਾਂ ’ਤੇ ਵੀ ਵਿਅੰਗ ਕਸਦਿਆਂ ਕਿਹਾ ਕਿ ਹੁਣ ਤੱਕ ਕਿਸੇ ਦਾ ਇਸ ਮੁੱਦੇ ’ਤੇ ਇੱਕ ਬਿਆਨ ਵੀ ਨਹੀਂ ਆਇਆ। ਉਨ੍ਹਾਂ ਸਵਾਲ ਪੁੱਛਿਆ ਕਿ, ਕੀ ਕਿਸਾਨ ਜਥੇਬੰਦੀਆਂ ਸਿਰਫ਼ ਹਾਈਵੇ ਰੋਕਣ ਵਾਲੀਆਂ ਹੀ ਹਨ ਜਾਂ ਫ਼ਿਰ ਇੱਥੇ ਟਰਾਲੀਆਂ ਵਿਚ ਏਸੀ ਨਹੀਂ ਲੱਗੇ।

ਇਹ ਵੀ ਪੜ੍ਹੋ  BSF ਨਾਲ ਮਿਲਕੇ Punjab Police ਨੇ ਸਰਹੱਦ ਪਾਰ ਡਰੋਨ-ਅਧਾਰਤ ਤਸਕਰੀ ਦੀ ਇੱਕ ਵੱਡੀ ਕੋਸ਼ਿਸ਼ ਨੂੰ ਕੀਤਾ ਨਾਕਾਮ

ਇਸਤੋਂ ਇਲਾਵਾ ਉਨ੍ਹਾਂ ਬੁੱਢਾ ਨਾਲੇ ਦੇ ਮਾਮਲੇ ਨੂੰ ਲੈ ਕੇ ਮੋਰਚਾ ਖੋਲਣ ਵਾਲਿਆਂ ਨੂੰ ਵੀ ਇਹੀਂ ਸਵਾਲ ਕੀਤਾ। ਮੁੱਖ ਮੰਤਰੀ ਨੇ ਕਿਹਾ ਕਿ, ‘‘ਕੋਈ ਗੱਲ ਨਹੀਂ ਜੇਕਰ ਉਹ ਨਹੀਂ ਆਉਂਦੇ ਤਾਂ ਅਸੀਂ ਪੰਜਾਬ ਦੇ ਪਾਣੀਆਂ ਲਈ ਲੜਾਂਗੇ ਤੇ ਜਿੰਨ੍ਹਾਂ ਸਮਾਂ ਸਰਕਾਰ ਵਿਚ ਹਾਂ, ਇਸਦੀ ਰਾਖੀ ਕਰਾਂਗੇ।’’ ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੜ ਮੰਗ ਕੀਤੀ ਕਿ ਬੀਬੀਐਮਬੀ ਦਾ ਪੁਨਰਗਠਨ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਕਿੰਨੇ ਦੁੱਖ ਦੀ ਗੱਲ ਹੈ ਕਿ ਇੱਕ ਪਾਸੇ ਪੰਜਾਬੀ ਪਾਕਿਸਤਾਨ ਨਾਲ ਬਾਰਡਰਾਂ ’ਤੇ ਯੁੱਧ ਲੜ ਰਹੇ ਹਨ ਤੇ ਦੂਜੇ ਪਾਸੇ ਪਾਣੀ ਦੀ ਰਾਖ਼ੀ ਕਰਨੀ ਪੈ ਰਹੀ ਹੈ। ਗੌਰਤਲਬ ਹੈਕਿ ਇਸ ਮਾਮਲੇ ਵਿਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਆਲ ਪਾਰਟੀ ਮੀਟਿੰਗ ਵੀ ਕੀਤੀ ਗਈ ਸੀ ਤੇ ਇੱਕ ਰੋਜ਼ਾਂ ਵਿਸ਼ੇਸ ਸੈਸ਼ਨ ਵੀ ਸੱਦਿਆ ਗਿਆ ਸੀ। ਜਿਸ ਵਿਚ ਸਮੂਹ ਸਿਆਸੀ ਧਿਰਾਂ ਨੇ ਇੱਕਜੁਟਤਾ ਦਿਖ਼ਾਉਂਦਿਆਂ ਸਰਕਾਰ ਦੇ ਨਾਲ ਖ਼ੜਣ ਦਾ ਐਲਾਨ ਕੀਤਾ ਸੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ