Home Blog Page 751

ਪ੍ਰਬੰਧਕੀ ਸਕੱਤਰ ਮੁਹੰਮਦ ਤਾਇਬ ਵੱਲੋਂ ਡਿਵੀਜਨਲ ਕਮਿਸ਼ਨਰ, ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ ਨਾਲ ਜਾਇਜ਼ਾ ਬੈਠਕ

0

👉ਪੰਜਾਬ ਸਰਕਾਰ ਕਿਸੇ ਵੀ ਸੰਭਾਵੀ ਹਵਾਈ ਹਮਲੇ ਸਮੇਤ ਕਿਸੇ ਵੀ ਐਮਰਜੈਂਸੀ ਸਥਿਤੀ ‘ਚ ਆਪਣੇ ਨਾਗਰਿਕਾਂ ਦੀ ਸੁਰੱਖਿਆ ਲਈ ਵਚਨਬੱਧ-ਮੁਹੰਮਦ ਤਾਇਬ
ਕਿਹਾ, ਜੰਗ ਬਾਰੇ ਅਫ਼ਵਾਹਾਂ, ਗ਼ਲਤ ਖ਼ਬਰਾਂ ਤੇ ਸਮਾਜ ਤੇ ਦੇਸ਼ ਵਿਰੋਧ ਅਨਸਰਾਂ ‘ਤੇ ਰੱਖੀ ਜਾਵੇ ਪੈਨੀ ਨਜ਼ਰ
Patiala News:ਪੰਜਾਬ ਸਰਕਾਰ ਵੱਲੋਂ ਭਾਰਤ-ਪਾਕਿ ਤਣਾਅ ਦੇ ਮੱਦੇਨਜ਼ਰ ਜ਼ਿਲ੍ਹਿਆਂ ਵਿੱਚ ਨਜ਼ਰ ਰੱਖਣ ਤੇ ਜ਼ਿਲ੍ਹਾ ਪ੍ਰਸ਼ਾਸਨ ਨਾਲ ਤਾਲਮੇਲ ਕਰਨ ਲਈ ਤਾਇਨਾਤ ਕੀਤੇ ਗਏ ਸੀਨੀਅਰ ਆਈਏਐਸ ਅਧਿਕਾਰੀ ਤੇ ਪ੍ਰਬੰਧਕੀ ਸਕੱਤਰ ਮੁਹੰਮਦ ਤਾਇਬ ਨੇ ਅੱਜ ਇੱਥੇ ਡਵੀਜਨਲ ਕਮਿਸ਼ਨਰ ਵਿਨੇ ਬੁਬਲਾਨੀ, ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਤੇ ਐਸ.ਐਸ.ਪੀ. ਵਰੁਣ ਸ਼ਰਮਾ ਸਮੇਤ ਹੋਰ ਉਚ ਅਧਿਕਾਰੀਆਂ ਨਾਲ ਬੈਠਕ ਕਰਕੇ ਜ਼ਿਲ੍ਹੇ ਵਿੱਚ ਜੰਗ ਵਰਗੀ ਹੰਗਾਮੀ ਸਥਿਤੀ ਨਾਲ ਨਜਿੱਠਣ ਲਈ ਤਿਆਰੀਆਂ ਦਾ ਮੁਲੰਕਣ ਕੀਤਾ।ਮੁਹੰਮਦ ਤਾਇਬ ਨੇ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਥਿਤੀ ਉਪਰ ਪੂਰੀ ਤਰ੍ਹਾਂ ਨਜ਼ਰ ਰੱਖ ਰਹੀ ਹੈ ਅਤੇ ਕਿਸੇ ਵੀ ਸੰਭਾਵੀ ਹਵਾਈ ਜਾਂ ਡਰੋਨ ਹਮਲੇ ਜਾਂ ਜੰਗ ਦੀ ਸੂਰਤ ‘ਚ ਲੋਕਾਂ ਦੀ ਜਾਨ-ਮਾਲ ਦੀ ਰਾਖੀ ਕਰਨ ਲਈ ਹਰ ਤਰ੍ਹਾਂ ਤਿਆਰ ਹੈ।

ਇਹ ਵੀ ਪੜ੍ਹੋ  ਹਰਿਆਣਾ ਨੂੰ ਪਾਣੀ ਛੱਡਣ ਦੇ ਵਿਰੋਧ ’ਚ ਮੁੜ ਡਟੇ ਮੁੱਖ ਮੰਤਰੀ ਮਾਨ, ਕਿਸਾਨ ਜਥੇਬੰਦੀਆਂ ’ਤੇ ਵੀ ਕਸੇ ਵਿਅੰਗ

ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਹਵਾਈ ਜਾਂ ਡਰੋਨ ਹਮਲੇ ਤੇ ਜੰਗ ਸਮੇਤ ਸੋਸ਼ਲ ਮੀਡੀਆ ‘ਤੇ ਜਾਂ ਕਿਸੇ ਹੋਰ ਤਰ੍ਹਾਂ ਨਾਲ ਫੈਲੀ ਅਫ਼ਵਾਹ ਤੇ ਗ਼ਲਤ ਖ਼ਬਰਾਂ ‘ਤੇ ਕੋਈ ਯਕੀਨ ਨਾ ਕਰਨ ਸਗੋਂ ਸ਼ਾਂਤ ਰਹਿ ਕੇ ਪ੍ਰਸ਼ਾਸਨ ਨੂੰ ਸਹਿਯੋਗ ਕਰਦੇ ਹੋਏ ਆਪਣੀ ਤੇ ਦੂਜਿਆਂ ਦੀ ਸੁਰੱਖਿਆ ਯਕੀਨੀ ਬਣਾਉਣ।ਪ੍ਰਬੰਧਕੀ ਸਕੱਤਰ ਨੇ ਜ਼ਿਲ੍ਹਾ ਅਧਿਕਾਰੀਆਂ ਨੂੰ ਕਿਹਾ ਕਿ ਜ਼ਿਲ੍ਹੇ ਵਿੱਚ ਸਿਹਤ ਤੇ ਮੈਡੀਕਲ, ਖੁਰਾਕ ਤੇ ਸਿਵਲ ਸਪਲਾਈਜ਼, ਬਿਜਲੀ, ਜਲ ਸਪਲਾਈ, ਸੜਕਾਂ, ਆਵਾਜਾਈ, ਸਿੱਖਿਆ ਤੇ ਲੋੜੀਂਦੀਆਂ ਵਸਤਾਂ ਦੀ ਪੂਰਤੀ ਬਾਰੇ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਦੇ ਮੱਦੇਨਜ਼ਰ ਪੂਰੀ ਤਰ੍ਹਾਂ ਮੁਸਤੈਦ ਰਿਹਾ ਜਾਵੇ। ਇਸ ਤੋਂ ਬਿਨ੍ਹਾਂ ਸਿਵਲ, ਫ਼ੌਜ ਸਮੇਤ ਖੁਫ਼ੀਆ ਤੇ ਸਰਕਾਰੀ ਏਜੰਸੀਆਂ ਦਰਮਿਆਨ ਪੂਰਾ ਤਾਲਮੇਲ ਕਰਦੇ ਹੋਏ ਕਿਸੇ ਵੀ ਹੋਰ ਮੁੱਦੇ ਬਾਰੇ ਨਿਰੰਤਰ ਨਿਗਰਾਨੀ ਰੱਖੀ ਜਾਵੇ ਤਾਂ ਕਿ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਮੁਸ਼ਕਿਲ ਨਾ ਆਵੇ।ਪ੍ਰਬੰਧਕੀ ਸਕੱਤਰ ਨੇ ਇਹ ਵੀ ਕਿਹਾ ਕਿ ਜ਼ਿਲ੍ਹੇ ਅੰਦਰ ਲੋਕਾਂ ਨੂੰ ਸਰਕਾਰ ਵੱਲੋਂ ਉਨ੍ਹਾਂ ਦੀ ਸੁਰੱਖਿਆ ਲਈ ਕੀਤੇ ਜਾਂਦੇ ਉਪਰਾਲਿਆਂ ਦੀ ਸਟੀਕ ਜਾਣਕਾਰੀ ਮੁਹੱਈਆ ਕਰਵਾਈ ਜਾਵੇ ਅਤੇ ਕਿਸੇ ਵੀ ਤਰ੍ਹਾਂ ਦੀਆਂ ਅਫ਼ਵਾਹਾਂ ਅਤੇ ਗ਼ਲਤ ਖ਼ਬਰਾਂ ਅਤੇ ਸਮਾਜ ਤੇ ਦੇਸ਼ ਵਿਰੋਧੀ ਤੱਤਾਂ ਉਪਰ ਵੀ ਪੈਨੀ ਨਜ਼ਰ ਰੱਖੀ ਜਾਵੇ, ਤਾਂ ਕਿ ਲੋਕਾਂ ਵਿੱਚ ਜੰਗ ਜਾਂ ਕਿਸੇ ਹੋਰ ਸਥਿਤੀ ਬਾਰੇ ਕੋਈ ਅਫ਼ਵਾਹ ਜਾਂ ਭਰਮ ਭੁਲੇਖਾ ਨਾ ਪੈਦਾ ਹੋਵੇ।

ਇਹ ਵੀ ਪੜ੍ਹੋ  BSF ਨਾਲ ਮਿਲਕੇ Punjab Police ਨੇ ਸਰਹੱਦ ਪਾਰ ਡਰੋਨ-ਅਧਾਰਤ ਤਸਕਰੀ ਦੀ ਇੱਕ ਵੱਡੀ ਕੋਸ਼ਿਸ਼ ਨੂੰ ਕੀਤਾ ਨਾਕਾਮ

ਮੁਹੰਮਦ ਤਾਇਬ ਨੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਤੇ ਹੋਰ ਜ਼ਿਲ੍ਹਾ ਅਧਿਕਾਰੀਆਂ ਪਾਸੋਂ, ਸਿਵਲ ਡਿਫੈਂਸ, ਮੌਕ ਡਰਿੱਲ, ਉਚੀਆਂ ਇਮਾਰਤਾਂ, ਸੁਰੱਖਿਅਤ ਥਾਵਾਂ, ਹਵਾਈ ਹਮਲੇ ਸਮੇਂ ਕਰੈਸ਼ ਬਲੈਕਆਉਟ ਤੇ ਵਜਾਏ ਜਾਣ ਵਾਲੇ ਸਾਇਰਨਾਂ ਤੇ ਲੋਕਾਂ ਨੂੰ ਸੂਚਿਤ ਕਰਨ ਲਈ ਕੀਤੇ ਪ੍ਰਬੰਧਾਂ ਸਮੇਤ ਹੋਰ ਕੀਤੇ ਜਾਣ ਵਾਲੇ ਬਚਾਅ ਕਾਰਜਾਂ ਬਾਰੇ ਵੀ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਨੇ ਐਸ.ਐਸ.ਪੀ. ਵਰੁਣ ਸ਼ਰਮਾ ਤੋਂ ਫ਼ੌਜ ਦੀ ਸੁਰੱਖਿਅਤ ਆਵਾਜਾਈ, ਸ਼ੱਕੀ ਵਿਅਕਤੀਆਂ ‘ਤੇ ਨਜ਼ਰ ਰੱਖਣ, ਧਰਮਸ਼ਾਲਾਵਾਂ, ਹੋਟਲਾਂ ਤੇ ਹੋਰ ਰੈਣ ਬਸੇਰਿਆਂ ਦੀ ਚੈਕਿੰਗ ਕਰਨ ਤੇ ਹੋਰ ਸੁਰੱਖਿਆ ਪ੍ਰਬੰਧਾਂ ਦੀ ਜਾਣਕਾਰੀ ਹਾਸਲ ਕੀਤੀ।ਡਿਵੀਜ਼ਨਲ ਕਮਿਸ਼ਨਰ ਵਿਨੇ ਬੁਬਲਾਨੀ, ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਤੇ ਐਸ.ਐਸ.ਪੀ ਵਰੁਣ ਸ਼ਰਮਾ ਨੇ ਜ਼ਿਲ੍ਹੇ ਅੰਦਰ ਹੁਣ ਤੱਕ ਕੀਤੇ ਗਏ ਪ੍ਰਬੰਧਾਂ ਬਾਰੇ ਜਾਣਕਾਰੀ ਸਾਂਝੀ ਕੀਤੀ ਤੇ ਦੱਸਿਆ ਕਿ ਪ੍ਰਸ਼ਾਸਨ ਪੂਰੀ ਸੰਜੀਦਗੀ ਨਾਲ ਆਪਣੇ ਨਾਗਰਿਕਾਂ ਦੀ ਸੁਰੱਖਿਆ ਲਈ ਪੂਰੀ ਤਰ੍ਹਾਂ ਮੁਸਤੈਦ ਹੈ। ਇਸ ਮੌਕੇ ਐਸ.ਪੀ ਵੈਭਵ ਚੌਧਰੀ, ਏ.ਡੀ.ਸੀ. ਨਵਰੀਤ ਕੌਰ ਸੇਖੋਂ, ਨਗਰ ਨਿਗਮ ਦੇ ਸੰਯੁਕਤ ਕਮਿਸ਼ਨਰ ਦੀਪਜੋਤ ਕੌਰ, ਸਮੂਹ ਐਸ.ਡੀ.ਐਮਜ, ਸਹਾਇਕ ਕਮਿਸ਼ਨਰ ਰਿਚਾ ਗੋਇਲ ਤੇ ਹੋਰ ਅਧਿਕਾਰੀ ਵੀ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਹਰਿਆਣਾ ਨੂੰ ਪਾਣੀ ਛੱਡਣ ਦੇ ਵਿਰੋਧ ’ਚ ਮੁੜ ਡਟੇ ਮੁੱਖ ਮੰਤਰੀ ਮਾਨ, ਕਿਸਾਨ ਜਥੇਬੰਦੀਆਂ ’ਤੇ ਵੀ ਕਸੇ ਵਿਅੰਗ

0

ਨੰਗਲ: ਪਿਛਲੇ ਕਈ ਦਿਨਾਂ ਤੋਂ ਪੰਜਾਬ ਦੇ ਪਾਣੀ ਹਰਿਆਣਾ ਨੂੰ ਛੱਡਣ ਦੇ ਚੱਲ ਰਹੇ ਵਿਵਾਦ ਦੌਰਾਨ ਅੱਜ ਐਤਵਾਰ ਮੁੜ ਬੀਬੀਐਮਬੀ ਦੀਆਂ ਗਤੀਵਿਧੀਆਂ ਨੂੰ ਦੇਖਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕਂੇਦਰ ਤੇ ਬੀਬੀਐਮਬੀ ਵਿਰੁਧ ਮੋਰਚਾ ਗੱਡ ਦਿੱਤਾ ਗਿਆ। ਪੰਜਾਬ ਸਰਕਾਰ ਨੂੰ ਅੱਜ ਮੁੜ ਇਸ ਗੱਲ ਦੀ ਮੁੜ ਕੰਨਸੋਅ ਮਿਲੀ ਸੀ ਕਿ ਹਰਿਆਣਾ ਨੂੰ ਪਾਣੀ ਛੱਡਿਆ ਜਾ ਸਕਦਾ, ਜਿਸਦੇ ਚੱਲਦੇ ਇੱਥੇ ਲੱਗੇ ਧਰਨੇ ਵਿਚ ਪਹਿਲਾਂ ਇਲਾਕੇ ਦੇ ਮੰਤਰੀ ਹਰਜੋਤ ਸਿੰਘ ਬੈਂਸ ਪੁੱਜੇ ਅਤੇ ਬਾਅਦ ਵਿਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀ ਉੱਥੇ ਪੁੱਜ ਕੇ ਬੀਬੀਐਮਬੀ ਦੀ ਧੱਕੇਸ਼ਾਹੀ ਦਾ ਵਿਰੋਧ ਕੀਤਾ। ਮੁੱਖ ਮੰਤਰੀ ਨੇ ਧਰਨੇ ਨੂੰ ਸੰਬੋਧਨ ਕਰਦਿਆਂ ਦਾਅਵਾ ਕੀਤਾ ਕਿ ‘‘ਬੀਬੀਐਮਬੀ ਅਤੇ ਭਾਜਪਾ ਪੰਜਾਬ ਦੇ ਪਾਣੀਆਂ ’ਤੇ ਜਬਰੀ ਡਾਕਾ ਮਾਰਨਾ ਚਾਹੁੰਦੀ ਹੈ, ਜਿਸਨੂੰ ਪੰਜਾਬੀ ਕਦੇ ਵੀ ਮਾਰਨ ਨਹੀਂ ਦੇਣਗੇ। ’’ ਇਸ ਮੌਕੇ ਉਨ੍ਹਾਂ ਚੇਤਾਵਨੀ ਭਰੇ ਲਹਿਜ਼ੇ ਵਿਚ ਕਿਹਾ ਕਿ ਪਿਆਰ ਨਾਲ ਪੰਜਾਬੀ ਆਪਣੀ ਜਾਨ ਵੀ ਕੁਰਬਾਨ ਕਰ ਦਿੰਦੇ ਹਨ ਪ੍ਰੰਤੂ ਧੱਕੇ ਨਾਲ ਉਹ ਕੁੱਝ ਵੀ ਨਹੀਂ ਸਹਾਰਦੇ।

ਇਹ ਵੀ ਪੜ੍ਹੋ  ਮਲੇਰਕੋਟਲਾ ਪੁਲਿਸ ਵੱਲੋ ਜਾਸੂਸੀ ਦੇ ਦੋਸ਼ ’ਚ ਦੋ ਗ੍ਰਿਫਤਾਰ,FIR ਦਰਜ

ਉਨ੍ਹਾਂ ਹਰਿਆਣਾ ਨੂੰ ਪਾਣੀ ਛੱਡਣ ਦੀ ਜਿੱਦ ਫ਼ੜੀ ਬੈਠੇ ਬੀਬੀਐਮਬੀ ਅਧਿਕਾਰੀਆਂ ਅਤੇ ਭਾਜਪਾ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ , ਉਨ੍ਹਾਂ ਦੀਆਂ ਅਜਿਹੀਆਂ ਹਰਕਤਾਂ ਦੇ ਨਾਲ ਇੱਥੇ ਅਮਨ ਤੇ ਕਾਨੂੰਨ ਦੀ ਸਥਿਤੀ ਵਿਗੜ ਸਕਦੀ ਹੈ, ਜਿਸਦੇ ਚੱਲਦੇ ਹੁਣ ਅੱਗੇ ਤੋਂ ਉਹ ਸੋਚ-ਸਮਝ ਕੇ ਅਜਿਹਾ ਕਰਨ। ਮੁੱਖ ਮੰਤਰੀ ਸ: ਮਾਨ ਨੇ ਕਿਹਾ ਕਿ ਰਾਜਸਥਾਨ ਨੇ ਰਾਤ ਨੂੰ ਉਨ੍ਹਾਂ ਤੋਂ ਪਾਣੀ ਮੰਗਿਆ, ਕਿੳਂੁਕਿ ਫ਼ੌਜ ਨੂੰ ਪਾਣੀ ਦੀ ਜਰੂਰਤ ਸੀ ਤੇ ਉਨ੍ਹਾਂ ਤੁਰੰਤ ਆਪਣੇ ਹਿੱਸੇ ਵਿਚੋਂ ਵੀ ਰਾਜਸਥਾਨ ਨੂੰ ਪਾਣੀ ਛੱਡ ਦਿੱਤਾ। ਸ: ਮਾਨ ਨੇ ਕਿਹਾ ਕਿ 1 ਜੂਨ ਤੋਂ ਪੰਜਾਬ ਵਿਚ ਝੋਨੇ ਦੀ ਲਵਾਈ ਸ਼ੁਰੂ ਹੋ ਜਾਣੀ ਹੈ ਤੇ ਜੇਕਰ ਉਹ ਹਰਿਆਣਾ ਨੂੰ ਪਾਣੀ ਛੱਡਦੇ ਹਨ ਤਾਂ ਆਪਣੇ ਕਿਸਾਨਾਂ ਨੂੰ ਪਾਣੀ ਕਿੱਥੋਂ ਦੇਣਗੇ। ਇਸ ਮੌਕੇ ਉਨ੍ਹਾਂ ਕਿਸਾਨ ਯੂਨੀਅਨਾਂ ’ਤੇ ਵੀ ਵਿਅੰਗ ਕਸਦਿਆਂ ਕਿਹਾ ਕਿ ਹੁਣ ਤੱਕ ਕਿਸੇ ਦਾ ਇਸ ਮੁੱਦੇ ’ਤੇ ਇੱਕ ਬਿਆਨ ਵੀ ਨਹੀਂ ਆਇਆ। ਉਨ੍ਹਾਂ ਸਵਾਲ ਪੁੱਛਿਆ ਕਿ, ਕੀ ਕਿਸਾਨ ਜਥੇਬੰਦੀਆਂ ਸਿਰਫ਼ ਹਾਈਵੇ ਰੋਕਣ ਵਾਲੀਆਂ ਹੀ ਹਨ ਜਾਂ ਫ਼ਿਰ ਇੱਥੇ ਟਰਾਲੀਆਂ ਵਿਚ ਏਸੀ ਨਹੀਂ ਲੱਗੇ।

ਇਹ ਵੀ ਪੜ੍ਹੋ  BSF ਨਾਲ ਮਿਲਕੇ Punjab Police ਨੇ ਸਰਹੱਦ ਪਾਰ ਡਰੋਨ-ਅਧਾਰਤ ਤਸਕਰੀ ਦੀ ਇੱਕ ਵੱਡੀ ਕੋਸ਼ਿਸ਼ ਨੂੰ ਕੀਤਾ ਨਾਕਾਮ

ਇਸਤੋਂ ਇਲਾਵਾ ਉਨ੍ਹਾਂ ਬੁੱਢਾ ਨਾਲੇ ਦੇ ਮਾਮਲੇ ਨੂੰ ਲੈ ਕੇ ਮੋਰਚਾ ਖੋਲਣ ਵਾਲਿਆਂ ਨੂੰ ਵੀ ਇਹੀਂ ਸਵਾਲ ਕੀਤਾ। ਮੁੱਖ ਮੰਤਰੀ ਨੇ ਕਿਹਾ ਕਿ, ‘‘ਕੋਈ ਗੱਲ ਨਹੀਂ ਜੇਕਰ ਉਹ ਨਹੀਂ ਆਉਂਦੇ ਤਾਂ ਅਸੀਂ ਪੰਜਾਬ ਦੇ ਪਾਣੀਆਂ ਲਈ ਲੜਾਂਗੇ ਤੇ ਜਿੰਨ੍ਹਾਂ ਸਮਾਂ ਸਰਕਾਰ ਵਿਚ ਹਾਂ, ਇਸਦੀ ਰਾਖੀ ਕਰਾਂਗੇ।’’ ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੜ ਮੰਗ ਕੀਤੀ ਕਿ ਬੀਬੀਐਮਬੀ ਦਾ ਪੁਨਰਗਠਨ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਕਿੰਨੇ ਦੁੱਖ ਦੀ ਗੱਲ ਹੈ ਕਿ ਇੱਕ ਪਾਸੇ ਪੰਜਾਬੀ ਪਾਕਿਸਤਾਨ ਨਾਲ ਬਾਰਡਰਾਂ ’ਤੇ ਯੁੱਧ ਲੜ ਰਹੇ ਹਨ ਤੇ ਦੂਜੇ ਪਾਸੇ ਪਾਣੀ ਦੀ ਰਾਖ਼ੀ ਕਰਨੀ ਪੈ ਰਹੀ ਹੈ। ਗੌਰਤਲਬ ਹੈਕਿ ਇਸ ਮਾਮਲੇ ਵਿਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਆਲ ਪਾਰਟੀ ਮੀਟਿੰਗ ਵੀ ਕੀਤੀ ਗਈ ਸੀ ਤੇ ਇੱਕ ਰੋਜ਼ਾਂ ਵਿਸ਼ੇਸ ਸੈਸ਼ਨ ਵੀ ਸੱਦਿਆ ਗਿਆ ਸੀ। ਜਿਸ ਵਿਚ ਸਮੂਹ ਸਿਆਸੀ ਧਿਰਾਂ ਨੇ ਇੱਕਜੁਟਤਾ ਦਿਖ਼ਾਉਂਦਿਆਂ ਸਰਕਾਰ ਦੇ ਨਾਲ ਖ਼ੜਣ ਦਾ ਐਲਾਨ ਕੀਤਾ ਸੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਮੇਅਰ ਤੇ ਪੀਸੀਏ ਪ੍ਰਧਾਨ ਨੇ ਵਾਰਡ ਨੰਬਰ 48 ਦਾ ਕੀਤਾ ਪੈਦਲ ਦੌਰਾ,ਵਾਰਡ ਵਾਸੀਆਂ ਨਾਲ ਖੇਡੀ ਤਾਸ਼

0

Bathinda News: ਕੁੱਝ ਮਹੀਨੇ ਪਹਿਲਾਂ ਵਾਰਡ ਨੰਬਰ 48 ਤੋਂ ਇਤਿਹਾਸਕ ਜਿੱਤ ਪ੍ਰਾਪਤ ਕਰਕੇ ਮੇਅਰ ਦੀ ਕੁਰਸੀ ਸੰਭਾਲਣ ਵਾਲੇ ਪਦਮਜੀਤ ਸਿੰਘ ਮਹਿਤਾ ਅਤੇ ਉਨ੍ਹਾਂ ਦੇ ਪਿਤਾ ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਪ੍ਰਧਾਨ ਅਮਰਜੀਤ ਮਹਿਤਾ ਵੱਲੋਂ ਸ਼ਨੀਵਾਰ ਨੂੰ ਵਾਰਡ ਵਾਸੀਆਂ ਦਾ ਹਾਲ-ਚਾਲ ਜਾਣਨ ਲਈ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਜਨਤਾ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਲਗਭਗ ਸਾਰੀਆਂ ਸਮੱਸਿਆਵਾਂ ਦਾ ਮੌਕੇ ’ਤੇ ਹੀ ਹੱਲ ਕਰਵਾਇਆ। ਇਸ ਤੋਂ ਬਾਅਦ ਮੇਅਰ ਸਾਹਿਬ ਤੇ ਪੀਸੀਏ ਪ੍ਰਧਾਨ ਨੇ ਸਿਖ਼ਰ ਦੁਪਹਿਰੇ ਵਾਰਡ ਨੰਬਰ 48 ਦੀਆਂ ਸਮੱਸਿਆਵਾਂ ਦਾ ਜਾਇਜ਼ਾ ਲੈਣ ਲਈ ਪੈਦਲ ਦੌਰਾ ਕੀਤਾ।

ਇਹ ਵੀ ਪੜ੍ਹੋ ਪੰਜਾਬ ਦੇ ਪਾਣੀਆਂ ਦਾ ਮੁੱਦਾ ਮੁੜ ਗਰਮਾਇਆ; ਹਰਿਆਣਾ ਨੂੰ ਪਾਣੀ ਛੱਡਣ ਦੀ ਕੰਨਸੋਅ ਮਿਲਦੇ ਹੀ CM Bhagwant Mann ਤੇ Harjot Bains ਨੇ ਸੰਭਾਲਿਆ ਮੋਰਚਾ

ਇਸ ਮੌਕੇ ਉਨ੍ਹਾਂ ਨਾਲ ਅਸ਼ਵਨੀ ਬੰਟੀ ਤੇ ਯਾਦਵਿੰਦਰ ਸਿੰਘ ਸਮੇਤ ਵਾਰਡ ਨੰਬਰ 48 ਦੇ ਹੋਰ ਨਿਵਾਸੀ ਵੀ ਮੌਜੂਦ ਸਨ। ਉਨ੍ਹਾਂ ਵਾਰਡ ਵਾਸੀਆਂ ਨੂੰ ਚੰਡੀਗੜ੍ਹ ਰੋਡ ਦਾ ਜਲਦੀ ਹੀ ਸੁੰਦਰੀਕਰਨ ਕਰਨ ਦਾ ਭਰੋਸਾ ਦਿੱਤਾ ਤੇ ਨਾਲ ਹੀ ਜੋਗੀ ਨਗਰ ਟਿੱਬਾ ਦੇ ਨੇੜੇ ਸਥਿਤ ਖਾਲੀ ਸਰਕਾਰੀ ਜ਼ਮੀਨ ਵਿੱਚ ਆਮ ਲੋਕਾਂ ਦੀ ਭਲਾਈ ਲਈ ਇੱਕ ਵੱਡਾ ਪ੍ਰੋਜੈਕਟ ਸਥਾਪਤ ਕਰਨ ਦਾ ਵੀ ਐਲਾਨ ਕੀਤਾ। ਇਸ ਦੌਰਾਨ, ਭਾਰਤ ਅਤੇ ਪਾਕਿਸਤਾਨ ਵਿਚਕਾਰ ਚੱਲ ਰਹੇ ਤਣਾਅ ਨੂੰ ਧਿਆਨ ਵਿੱਚ ਰੱਖਦੇ ਹੋਏ, ਉਨ੍ਹਾਂ ਬਠਿੰਡਾ ਦੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਸਾਨੂੰ ਆਪਣੀ ਭਾਰਤੀ ਫੌਜ ’ਤੇ ਮਾਣ ਹੈ, ਜਿਨ੍ਹਾਂ ਕਰਕੇ ਭਾਰਤ ਵਿੱਚ ਕੋਈ ਅਣਸੁਖਾਵੀਂ ਘਟਨਾ ਨਹੀਂ ਵਾਪਰੀ।

ਇਹ ਵੀ ਪੜ੍ਹੋ ਅਮਰੀਕਾ ਦੇ ਰਾਸ਼ਟਰਪਤੀ ਨੇ ਭਾਰਤ-ਪਾਕਿਸਤਾਨ ਜੰਗਬੰਦੀ ’ਤੇ ਮੁੜ ਦਿੱਤਾ ਬਿਆਨ, ਪੜੋ੍ ਕੀ ਕਿਹਾ!

ਮੇਅਰ ਸਾਹਿਬ ਅਤੇ ਪੀਸੀਏ ਪ੍ਰਧਾਨ ਸਾਹਿਬ ਨੇ ਆਮ ਜਨਤਾ ਨੂੰ ਅਪੀਲ ਕੀਤੀ ਕਿ ਉਹ ਇਸ ਸੰਕਟ ਦੀ ਘੜੀ ਵਿੱਚ ਸਬਰ ਬਣਾਈ ਰੱਖਣ, ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਵੱਲ ਧਿਆਨ ਦੇਣ ਅਤੇ ਹਦਾਇਤਾਂ ਦੀ ਪੂਰੀ ਤਰ੍ਹਾਂ ਪਾਲਣਾ ਕਰਨ। ਉਨ੍ਹਾਂ ਕਿਹਾ ਕਿ ਇਸ ਸੰਕਟ ਦੀ ਘੜੀ ਵਿੱਚ ਜਿੱਥੇ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਪੰਜਾਬ ਦੇ ਲੋਕਾਂ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ, ਉੱਥੇ ਹੀ ਮਹਿਤਾ ਪਰਿਵਾਰ ਪੂਰੀ ਤਰ੍ਹਾਂ ਬਠਿੰਡਾ ਦੇ ਲੋਕਾਂ ਨਾਲ ਖੜ੍ਹਾ ਹੈ ਅਤੇ ਜੇਕਰ ਲੋੜ ਪਈ ਤਾਂ ਬਠਿੰਡਾ ਵਾਸੀਆਂ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ। ਆਪਣੇ ਵਾਰਡ ਦੇ ਦੌਰੇ ਦੌਰਾਨ ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਪ੍ਰਧਾਨ ਅਮਰਜੀਤ ਮਹਿਤਾ ਨੇ ਬਜ਼ੁਰਗ ਨਾਲ ਤਾਸ਼ ਦੀ ਬਾਜ਼ੀ ਵੀ ਲਗਾਈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

ਪਾਕਿਸਤਾਨ ਹਾਈ ਕਮਿਸ਼ਨ ‘ਚ ਤਾਇਨਾਤ ਅਧਿਕਾਰੀ ਨੂੰ ਜਾਣਕਾਰੀ ਲੀਕ ਕਰਨ ਦੇ ਦੋਸ਼ ਹੇਠ ਔਰਤ ਸਮੇਤ ਦੋ ਜਣੇ ਗ੍ਰਿਫ਼ਤਾਰ

👉ਜਾਂਚ ਅਨੁਸਾਰ ਗ੍ਰਿਫ਼ਤਾਰ ਮੁਲਜ਼ਮਾਂ ਨੂੰ ਖੁਫ਼ੀਆ ਜਾਣਕਾਰੀ ਸਾਂਝੀ ਕਰਨ ਬਦਲੇ ਮਿਲ ਰਹੇ ਸਨ ਪੈਸੇ: ਡੀਜੀਪੀ ਗੌਰਵ ਯਾਦਵ ਨੇ ਕਿਹਾ
👉ਦੋਸ਼ੀ ਅਧਿਕਾਰੀ ਦੀ ਹੋਈ ਪਛਾਣ, ਐਫ.ਆਈ.ਆਰ. ਵਿੱਚ ਕੀਤਾ ਨਾਮਜ਼ਦ: ਐਸਐਸਪੀ ਮਾਲੇਰਕੋਟਲਾ ਗਗਨ ਅਜੀਤ ਸਿੰਘ

Malerkotla news: ਭਾਰਤ-ਪਾਕਿਸਤਾਨ ਵਿਚਕਾਰ ਚੱਲ ਰਹੇ ਜੰਗ ਭਰੇ ਮਾਹੌਲ ਦੌਰਾਨ ਮਲੇਰਕੋਟਲਾ ਪੁਲਿਸ ਨੇ ਨਵੀਂ ਦਿੱਲੀ ਵਿਖੇ ਪਾਕਿਸਤਾਨ ਹਾਈ ਕਮਿਸ਼ਨ ‘ਚ ਤਾਇਨਾਤ ਅਧਿਕਾਰੀ ਨੂੰ ਖੁਫ਼ੀਆ ਜਾਣਕਾਰੀ ਲੀਕ ਕਰਨ ਵਿੱਚ ਕਥਿਤ ਸ਼ਮੂਲੀਅਤ ਦੇ ਦੋਸ਼ ਹੇਠ 31 ਸਾਲਾ ਔਰਤ ਸਮੇਤ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।ਗ੍ਰਿਫ਼ਤਾਰ ਵਿਅਕਤੀਆਂ ਦੀ ਪਛਾਣ ਗੁਜ਼ਾਲਾ (ਔਰਤ) ਅਤੇ ਯਾਮੀਨ ਮੁਹੰਮਦ ਵਜੋਂ ਹੋਈ ਹੈ, ਜੋ ਦੋਵੇਂ ਮਲੇਰਕੋਟਲਾ ਦੇ ਰਹਿਣ ਵਾਲੇ ਹਨ। ਪੁਲਿਸ ਟੀਮਾਂ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਦੋ ਮੋਬਾਈਲ ਫੋਨ ਵੀ ਬਰਾਮਦ ਕੀਤੇ ਹਨ।ਇਹ ਸਫ਼ਲਤਾ ਪੁਲਿਸ ਵੱਲੋਂ ਫਲਕਸ਼ੇਰ ਮਸੀਹ ਅਤੇ ਸੂਰਜ ਮਸੀਹ ਨਾਮੀ ਦੋ ਵਿਅਕਤੀਆਂ ਵੱਲੋਂ ਪਾਕਿਸਤਾਨ ਦੀ ਖੁਫੀਆ ਏਜੰਸੀ ਨੂੰ ਫੌਜ ਦੇ ਛਾਉਣੀ ਖੇਤਰਾਂ ਅਤੇ ਹਵਾਈ ਠਿਕਾਣਿਆਂ ਬਾਰੇ ਸੰਵੇਦਨਸ਼ੀਲ ਜਾਣਕਾਰੀ ਅਤੇ ਤਸਵੀਰਾਂ ਲੀਕ ਕਰਨ ਵਿੱਚ ਕਥਿਤ ਭੂਮਿਕਾ ਲਈ ਉਨ੍ਹਾਂ ਨੂੰ ਗ੍ਰਿਫਤਾਰ ਕੀਤੇ ਜਾਣ ਤੋਂ ਕੁਝ ਦਿਨ ਬਾਅਦ ਸਾਹਮਣੇ ਆਈ ਹੈ।

ਇਹ ਵੀ ਪੜ੍ਹੋ ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਹੇਠ ਫ਼ੌਜੀ ਜਰਨੈਲਾਂ ਦੀ ਅਹਿਮ ਮੀਟਿੰਗ ਜਾਰੀ

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਗੁਪਤ ਜਾਣਕਾਰੀ ਸਾਂਝੀ ਕਰਨ ਬਦਲੇ ਆਨਲਾਈਨ ਮੋਡ ਜ਼ਰੀਏ ਪੈਸੇ ਲੈਂਦੇ ਸਨ। ਦੱਸਣਯੋਗ ਹੈ ਕਿ ਉਕਤ ਮੁਲਜ਼ਮ ਆਪਣੇ ਹੈਂਡਲਰ ਦੇ ਲਗਾਤਾਰ ਸੰਪਰਕ ਵਿੱਚ ਸਨ ਅਤੇ ਉਸ ਦੀਆਂ ਹਦਾਇਤਾਂ ਅਨੁਸਾਰ ਹੋਰ ਸਥਾਨਕ ਸੰਚਾਲਕਾਂ ਨੂੰ ਪੈਸੇ ਭੇਜਦੇ ਸਨ।ਡੀਜੀਪੀ ਨੇ ਦੱਸਿਆ ਕਿ ਇਹ ਕਾਰਵਾਈ ਸਰਹੱਦ ਪਾਰੋਂ ਜਾਸੂਸੀ ਨੈੱਟਵਰਕਾਂ ਨੂੰ ਖਤਮ ਕਰਨ ਦੀ ਦਿਸ਼ਾ ਵੱਲ ਮਹੱਤਵਪੂਰਨ ਕਦਮ ਹੈ ਅਤੇ ਰਾਸ਼ਟਰੀ ਸੁਰੱਖਿਆ ਪ੍ਰਤੀ ਸਾਡੀ ਵਚਨਬੱਧਤਾ ਨੂੰ ਹੋਰ ਮਜ਼ਬੂਤ ਕਰਦੀ ਹੈ। ਉਨ੍ਹਾਂ ਅੱਗੇ ਕਿਹਾ ਕਿ ਸਥਾਪਤ ਪ੍ਰੋਟੋਕੋਲ ਅਨੁਸਾਰ ਅਗਲੇਰੀ ਜਾਂਚ ਕੀਤੀ ਜਾਵੇਗੀ, ਜਿਸ ਵਿੱਚ ਵਿੱਤੀ ਲੈਣ-ਦੇਣ ਦਾ ਪਤਾ ਲਗਾਉਣ ਅਤੇ ਨੈੱਟਵਰਕ ਵਿਚਲੇ ਹੋਰਨਾਂ ਸੰਚਾਲਕਾਂ ਅਤੇ ਸਬੰਧਾਂ ਦੀ ਪਛਾਣ ਕਰਨ ‘ਤੇ ਧਿਆਨ ਕੇਂਦਰਿਤ ਕੀਤਾ ਜਾਵੇਗਾ।

ਇਹ ਵੀ ਪੜ੍ਹੋ ਪੰਜਾਬ ਦੇਸ਼ ਦਾ ਪਹਿਲਾ ਸੂਬਾ ਜਿੱਥੇ ਜਖ਼ਮੀ ਵਿਅਕਤੀਆਂ ਦਾ ਇਲਾਜ ਹੋਵੇਗਾ ਸਰਕਾਰੀ ਖਰਚੇ ‘ਤੇ: ਡਾ ਬਲਬੀਰ ਸਿੰਘ

ਆਪਰੇਸ਼ਨ ਦੇ ਵੇਰਵੇ ਸਾਂਝੇ ਕਰਦਿਆਂ ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀ) ਮਲੇਰਕੋਟਲਾ ਗਗਨ ਅਜੀਤ ਸਿੰਘ ਨੇ ਕਿਹਾ ਕਿ ਭਰੋਸੇਯੋਗ ਜਾਣਕਾਰੀ ‘ਤੇ ਕਾਰਵਾਈ ਕਰਦਿਆਂ ਦੋਸ਼ੀ ਗੁਜ਼ਾਲਾ ਨੂੰ ਭਾਰਤੀ ਫੌਜ ਦੀਆਂ ਗਤੀਵਿਧੀਆਂ ਬਾਰੇ ਸੰਵੇਦਨਸ਼ੀਲ ਜਾਣਕਾਰੀ ਆਪਣੇ ਪਾਕਿਸਤਾਨ ਅਧਾਰਤ ਹੈਂਡਲਰ ਨੂੰ ਲੀਕ ਕਰਨ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਪੁੱਛਗਿੱਛ ਦੌਰਾਨ ਉਸ ਦੁਆਰਾ ਕੀਤੇ ਗਏ ਖੁਲਾਸਿਆਂ ਦੇ ਆਧਾਰ ‘ਤੇ ਇਸ ਕੇਸ ਵਿੱਚ ਯਾਮੀਨ ਮੁਹੰਮਦ ਨਾਮੀ ਦੂਜੇ ਵਿਅਕਤੀ ਦੀ ਪਛਾਣ ਹੋਈ, ਜਿਸਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ।ਉਨ੍ਹਾਂ ਕਿਹਾ ਕਿ ਪੁੱਛਗਿੱਛ ਦੌਰਾਨ ਦੋਸ਼ੀ ਗੁਜ਼ਾਲਾ ਨੇ ਕਬੂਲ ਕੀਤਾ ਕਿ ਉਸਨੇ ਨਵੀਂ ਦਿੱਲੀ ਸਥਿਤ ਪਾਕਿਸਤਾਨ ਹਾਈ ਕਮਿਸ਼ਨ ਵਿਖੇ ਤਾਇਨਾਤ ਅਧਿਕਾਰੀ ਨਾਲ ਭਾਰਤੀ ਫੌਜ ਦੀਆਂ ਗਤੀਵਿਧੀਆਂ ਬਾਰੇ ਗੁਪਤ ਜਾਣਕਾਰੀ ਸਾਂਝੀ ਕੀਤੀ ਸੀ।

ਇਹ ਵੀ ਪੜ੍ਹੋ ਪੰਜਾਬ ’ਚ ਭਲਕੇ ਸਕੂਲਾਂ ਤੇ ਕਾਲਜ਼ ਖੁੱਲਣ ਨੂੰ ਲੈ ਕੇ ਸਰਕਾਰ ਦਾ ਵੱਡਾ ਐਲਾਨ

ਦੋਸ਼ੀ ਗੁਜ਼ਾਲਾ ਨੇ ਅੱਗੇ ਖੁਲਾਸਾ ਕੀਤਾ ਕਿ ਉਹ ਪੈਸੇ ਦੇ ਬਦਲੇ ਅਜਿਹਾ ਕਰ ਰਹੀ ਸੀ ਅਤੇ ਦੋਸ਼ੀ ਅਧਿਕਾਰੀ ਨੇ ਉਸਨੂੰ ਯੂਪੀਆਈ ਰਾਹੀਂ ਕੁੱਲ 30,000 ਰੁਪਏ, ਇੱਕ ਵਾਰ 10,000 ਰੁਪਏ ਅਤੇ ਦੂਜੀ ਵਾਰ 20,000 ਰੁਪਏ, ਭੇਜੇ ਸਨ।ਐਸਐਸਪੀ ਨੇ ਦੱਸਿਆ ਕਿ ਦੋਸ਼ੀ ਅਧਿਕਾਰੀ ਦੀ ਪਛਾਣ ਹੋ ਗਈ ਹੈ, ਜਿਸ ਉਪਰੰਤ ਉਕਤ ਮੁਲਜ਼ਮ ਨੂੰ ਐਫਆਈਆਰ ਵਿੱਚ ਨਾਮਜ਼ਦ ਕਰ ਲਿਆ ਗਿਆ ਹੈ।ਇਸ ਸਬੰਧੀ ਭਾਰਤੀ ਨਿਆਂ ਸੰਹਿਤਾ (ਬੀਐਨਐਸ) ਦੀ ਧਾਰਾ 152 ਅਤੇ ਆਫ਼ਿਸ਼ੀਅਲ ਸੀਕ੍ਰੇਟ ਐਕਟ ਦੀ ਧਾਰਾ 3, 4 ਤੇ 5 ਤਹਿਤ ਥਾਣਾ ਸਿਟੀ-1 ਮਾਲੇਰਕੋਟਲਾ ਵਿਖੇ ਐਫਆਈਆਰ ਨੰਬਰ 88 ਮਿਤੀ 08.05.2025 ਅਧੀਨ ਕੇਸ ਦਰਜ ਕੀਤਾ ਗਿਆ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

BSF ਨਾਲ ਮਿਲਕੇ Punjab Police ਨੇ ਸਰਹੱਦ ਪਾਰ ਡਰੋਨ-ਅਧਾਰਤ ਤਸਕਰੀ ਦੀ ਇੱਕ ਵੱਡੀ ਕੋਸ਼ਿਸ਼ ਨੂੰ ਕੀਤਾ ਨਾਕਾਮ

0

Amritsar News:ਪੰਜਾਬ ਪੁਲਿਸ ਨੇ ਬੀਐਸਐਫ਼ ਨਾਲ ਮਿਲਕੇ ਸਰਹੱਦ ਪਾਰ ਡਰੋਨ-ਅਧਾਰਤ ਤਸਕਰੀ ਦੀ ਇੱਕ ਵੱਡੀ ਕੋਸ਼ਿਸ਼ ਨੂੰ ਨਾਕਾਮ ਕਰਦਿਆਂ ਭਾਰੀ ਮਾਤਰਾ ’ਚ ਹਥਿਆਰ ਅਤੇ ਆਰਡੀਐਕਸ ਬਰਾਮਦ ਕੀਤੀ ਹੈ। ਪੰਜਾਬ ਪੁਲਿਸ ਦੇ ਮੁਖੀ ਡੀਜੀਪੀ ਗੌਰਵ ਯਾਦਵ ਨੇ ਇਸਦੀ ਜਾਣਕਾਰੀ ਆਪਣੇ ਸੋਸਲ ਮੀਡੀਆ ਰਾਹੀਂ ਦਿੰਦਿਆਂ ਦਸਿਆ ਕਿ ਅੰਮ੍ਰਿਤਸਰ ਦਿਹਾਤੀ ਪੁਲਿਸ ਨੂੰ ਪਿੰਡ ਚੱਕ ਬਾਲਾ (ਪੁਲਿਸ ਥਾਣਾ ਅਜਨਾਲਾ) ਦੇ ਨੇੜੇ ਸਥਾਨਕ ਲੋਕਾਂ ਤੋਂ ਇੱਕ ਜਾਣਕਾਰੀ ਮਿਲੀ ਸੀ, ਜਿਸ ਉਪਰ ਤੇਜ਼ੀ ਨਾਲ ਕਾਰਵਾਈ ਕਰਦੇ ਹੋਏ ਪੁਲਿਸ ਟੀਮਾਂ ਨੇ ਖੇਤਾਂ ਤੋਂ ਹਥਿਆਰਾਂ ਅਤੇ ਵਿਸਫੋਟਕਾਂ ਦੀ ਇੱਕ ਖੇਪ ਬਰਾਮਦ ਕੀਤੀ।

ਇਹ ਵੀ ਪੜ੍ਹੋ ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਹੇਠ ਫ਼ੌਜੀ ਜਰਨੈਲਾਂ ਦੀ ਅਹਿਮ ਮੀਟਿੰਗ ਜਾਰੀ

ਉਨ੍ਹਾਂ ਦਸਿਆ ਕਿ ਇਸ ਬਰਾਮਦਗੀ ਵਿਚ ਚਾਰ ਮੈਗਜ਼ੀਨਾਂ ਦੇ ਨਾਲ ਦੋ .30 ਕੈਲੀਬਰ ਪਿਸਤੌਲ, 30 ਜ਼ਿੰਦਾ ਕਾਰਤੂਸ, ਦੋ ਹੈਂਡ ਗ੍ਰਨੇਡ, ਦੋ ਲੀਵਰ ਡੈਟੋਨੇਟਰ, ਰਿਮੋਟ ਕੰਟਰੋਲ ਡਿਵਾਈਸ ਅਤੇ ਚਾਰਜਰ, ਕਮਾਂਡ ਮਕੈਨਿਜ਼ਮ,ਅੱਠ ਬੈਟਰੀਆਂ, ਬਲੈਕ ਬਾਕਸ ਅਤੇ 972 ਗ੍ਰਾਮ ਆਰ.ਡੀ.ਐਕਸ ਸ਼ਾਮਲ ਹੈ। ਇਸ ਸਬੰਧੀ ਵਿਸਫੋਟਕ ਪਦਾਰਥ ਐਕਟ, ਆਰਮਜ਼ ਐਕਟ, ਅਤੇ ਏਅਰਕ੍ਰਾਫਟ ਐਕਟ ਦੇ ਤਹਿਤ ਐਫ.ਆਈ.ਆਰ. ਦਰਜ ਕੀਤੀ ਗਈ ਹੈ। ਡੀਜੀਪੀ ਯਾਦਵ ਨੇ ਕਿਹਾ ਕਿ ਪੰਜਾਬ ਪੁਲਿਸ ਆਪਣੇ ਨਾਗਰਿਕਾਂ ਦੀ ਜਾਨ ਦੀ ਰਾਖੀ, ਸਰਹੱਦ ਪਾਰ ਤੋਂ ਆਉਣ ਵਾਲੇ ਖਤਰਿਆਂ ਨੂੰ ਬੇਅਸਰ ਕਰਨ ਅਤੇ ਕਾਨੂੰਨ ਦੇ ਰਾਜ ਨੂੰ ਬਰਕਰਾਰ ਰੱਖਣ ਲਈ ਦ੍ਰਿੜਤਾ ਨਾਲ ਵਚਨਬੱਧ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

ਪੰਜਾਬ ਦੇ ਪਾਣੀਆਂ ਦਾ ਮੁੱਦਾ ਮੁੜ ਗਰਮਾਇਆ; ਹਰਿਆਣਾ ਨੂੰ ਪਾਣੀ ਛੱਡਣ ਦੀ ਕੰਨਸੋਅ ਮਿਲਦੇ ਹੀ CM Bhagwant Mann ਤੇ Harjot Bains ਨੇ ਸੰਭਾਲਿਆ ਮੋਰਚਾ

0

👉ਹਰਜੋਤ ਬੈਂਸ ਦੀ ਅਗਵਾਈ ਹੇਠ ਲੱਗਿਆ ਧਰਨਾ, ਮੁੱਖ ਮੰਤਰੀ ਭਗਵੰਤ ਮਾਨ ਵੀ ਪੁੱਜਣਗੇ
ਨੰਗਲ: ਪਿਛਲੇ ਕਈ ਦਿਨਾਂ ਤੋਂ ਪੰਜਾਬ ਦੇ ਪਾਣੀਆਂ ਨੂੰ ਕਥਿਤ ਤੌਰ ‘ਤੇ ਜਬਰੀ ਤਰੀਕੇ ਨਾਲ ਹਰਿਆਣਾ ਨੂੰ ਦੇਣ ਸਬੰਧੀ ਬੀਬੀਐਮਬੀ ਵੱਲੋਂ ਕੀਤੇ ਫੈਸਲੇ ਦਾ ਪੰਜਾਬ ਵਿਚ ਲਗਾਤਾਰ ਵਿਰੋਧ ਵਧਦਾ ਜਾ ਰਿਹਾ। ਇਸ ਸਬੰਧ ਵਿਚ ਪਿਛਲੇ ਦਿਨੀਂ ਵੀ ਬੀਬੀਐਮਬੀ ਦੇ ਚੇਅਰਮੈਨ ਮਨੋਜ ਤ੍ਰਿਪਾਠੀ ਵੱਲੋਂ ਪਾਣੀ ਛੱਡਣ ਦੀ ਯੋਜਨਾ ਨੂੰ ਅਸਫ਼ਲ ਬਣਾ ਦਿੱਤਾ ਸੀ ਤੇ ਅੱਜ ਮੁੜ ਇਸ ਗੱਲ ਦੀ ਕੰਨਸੋਅ ਮਿਲਦੇ ਹੀ ਇੱਥੇ ਧਰਨਾ ਲੱਗ ਗਿਆ ਹੈ।

ਇਹ ਵੀ ਪੜ੍ਹੋ ਰਾਜਸਥਾਨ ਦੀ ਮੰਗ ਦੇ ਜਵਾਬ ਵਿੱਚ ਪੰਜਾਬ ਨੇ ਕੌਮੀ ਹਿੱਤ ਵਿੱਚ ਫੌਜੀ ਜ਼ਰੂਰਤਾਂ ਲਈ ਵਾਧੂ ਪਾਣੀ ਛੱਡਿਆ 

ਇਸ ਧਰਨੇ ਦੀ ਅਗਵਾਈ ਇਲਾਕੇ ਦੇ ਮੰਤਰੀ ਹਰਜੋਤ ਸਿੰਘ ਬੈਂਸ ਕਰ ਰਹੇ ਹਨ ਜਦਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੀ ਕੁੱਝ ਮਿੰਟਾਂ ’ਚ ਇੱਥੇ ਪੁੱਜ ਰਹੇ ਹਨ। ਉਨ੍ਹਾਂ ਆਪਣੇ ਸੋਸਲ ਮੀਡੀਆ ’ਤੇ ਪਾਈ ਇੱਕ ਪੋਸਟ ਵਿਚ ਸਪੱਸ਼ਟ ਕੀਤਾ ਹੈਕਿ ਪੰਜਾਬ ਕੋਲ ਕਿਸੇ ਵੀ ਸੂਬੇ ਨੂੰ ਦੇਣ ਲਈ ਇੱਕ ਬੂੰਦ ਵੀ ਪਾਣੀ ਨਹੀਂ ਹੈ। ਮਾਮਲੇ ਦੀ ਨਜ਼ਾਕਤ ਨੂੰ ਦੇਖਦਿਆਂ ਵੱਡੀ ਗਿਣਤੀ ਵਿਚ ਪੁਲਿਸ ਤੈਨਾਤ ਕੀਤੀ ਗਈ ਹੈ।ਗੌਰਤਲਬ ਹੈਕਿ ਇਸ ਮਾਮਲੇ ਵਿਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਆਲ ਪਾਰਟੀ ਮੀਟਿੰਗ ਵੀ ਕੀਤੀ ਗਈ ਸੀ ਤੇ ਇੱਕ ਰੋਜ਼ਾਂ ਵਿਸ਼ੇਸ ਸੈਸ਼ਨ ਵੀ ਸੱਦਿਆ ਗਿਆ ਸੀ। ਜਿਸ ਵਿਚ ਸਮੂਹ ਸਿਆਸੀ ਧਿਰਾਂ ਨੇ ਇੱਕਜੁਟਤਾ ਦਿਖ਼ਾਉਂਦਿਆਂ ਸਰਕਾਰ ਦੇ ਨਾਲ ਖ਼ੜਣ ਦਾ ਐਲਾਨ ਕੀਤਾ ਸੀ।

ਇਹ ਵੀ ਪੜ੍ਹੋ ਅਮਰੀਕਾ ਦੇ ਰਾਸ਼ਟਰਪਤੀ ਨੇ ਭਾਰਤ-ਪਾਕਿਸਤਾਨ ਜੰਗਬੰਦੀ ’ਤੇ ਮੁੜ ਦਿੱਤਾ ਬਿਆਨ, ਪੜੋ੍ ਕੀ ਕਿਹਾ!

ਮੁੱਖ ਮੰਤਰੀ ਨੇ ਨੰਗਲ ਡੈਮ ਵੱਲੋਂ ਚੱਲਣ ਤੋਂ ਪਹਿਲਾਂ ਕੀਤੇ ਟਵੀਟ ਵਿਚ ਕੇਂਦਰ ਦੀ ਬੀਜੇਪੀ ਸਰਕਾਰ ਨੂੰ ਲੰਮੇ ਹੱਥੀ ਲੈੀਦਿਆਂ ਕਿਹਾ ਕਿ, ‘‘ਕੇਂਦਰ ਦੇ ਇਸ਼ਾਰਿਆਂ ’ਤੇ BBMB ਆਪਣੀਆਂ ਗੰਦੀਆਂ ਹਰਕਤਾਂ ਤੋਂ ਬਾਜ਼ ਨਹੀਂ ਆ ਰਿਹਾ ਹੈ। ਜਿੱਥੇ ਪੰਜਾਬ ਆਪਣੀ ਸਰਹੱਦ ’ਤੇ ਮੁਸਤੈਦੀ ਨਾਲ ਪਾਕਿਸਤਾਨ ਦੇ ਖ਼ਿਲਾਫ਼ ਡਟਿਆ ਹੋਇਆ ਹੈ, ਉੱਥੇ ਹੀ ਕੇਂਦਰ ਵਿੱਚ ਬੈਠੀ ਬੀਜੇਪੀ ਸਰਕਾਰ BBMB ਦੇ ਅਧਿਕਾਰੀਆਂ ਰਾਹੀਂ ਇੱਕ ਵਾਰ ਫਿਰ ਪੰਜਾਬ ਦੇ ਪਾਣੀ ’ਤੇ ਡਾਕਾ ਮਾਰਨ ਜਾ ਰਹੀ ਹੈ। ਮੈਂ ਅਜਿਹਾ ਹਰਗਿਜ਼ ਨਹੀਂ ਹੋਣ ਦਿਆਂਗਾ। ਥੋੜ੍ਹੀ ਦੇਰ ’ਚ ਨੰਗਲ ਪਹੁੰਚ ਕੇ ਮੈਂ ਉਨ੍ਹਾਂ ਦੀ ਇਸ ਸਾਜ਼ਿਸ਼ ਨੂੰ ਪੂਰਾ ਹੋਣ ਤੋਂ ਰੋਕਾਂਗਾ।’’

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਰਾਜਸਥਾਨ ਦੀ ਮੰਗ ਦੇ ਜਵਾਬ ਵਿੱਚ ਪੰਜਾਬ ਨੇ ਕੌਮੀ ਹਿੱਤ ਵਿੱਚ ਫੌਜੀ ਜ਼ਰੂਰਤਾਂ ਲਈ ਵਾਧੂ ਪਾਣੀ ਛੱਡਿਆ

0

Chandigarh News:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨਿੱਚਰਵਾਰ ਨੂੰ ਫੌਜ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਰਾਜਸਥਾਨ ਨੂੰ ਵਾਧੂ ਪਾਣੀ ਛੱਡਣ ਦੇ ਹੁਕਮ ਦਿੱਤੇ।ਇੱਥੇ ਜਾਰੀ ਇੱਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਰਾਜਸਥਾਨ ਸਰਕਾਰ ਨੇ ਪੰਜਾਬ ਦੇ ਕੋਟੇ ਤੋਂ ਹੋਰ ਪਾਣੀ ਦੀ ਮੰਗ ਕੀਤੀ ਸੀ ਕਿਉਂਕਿ ਰਾਜਸਥਾਨ ਸਰਹੱਦ ‘ਤੇ ਤਾਇਨਾਤ ਫੌਜ ਨੂੰ ਵਾਧੂ ਪਾਣੀ ਦੀ ਲੋੜ ਸੀ। ਉਨ੍ਹਾਂ ਸਪੱਸ਼ਟ ਤੌਰ ‘ਤੇ ਕਿਹਾ ਕਿ ਜਦੋਂ ਵੀ ਰਾਸ਼ਟਰੀ ਹਿੱਤਾਂ ਦੀ ਗੱਲ ਆਉਂਦੀ ਹੈ ਤਾਂ ਪੰਜਾਬ ਕਦੇ ਵੀ ਪਿੱਛੇ ਨਹੀਂ ਹਟਦਾ।

ਇਹ ਵੀ ਪੜ੍ਹੋ ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਹੇਠ ਫ਼ੌਜੀ ਜਰਨੈਲਾਂ ਦੀ ਅਹਿਮ ਮੀਟਿੰਗ ਜਾਰੀ

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਪਾਣੀ ਦੇਸ਼ ਦੀ ਏਕਤਾ, ਅਖੰਡਤਾ ਅਤੇ ਪ੍ਰਭੂਸੱਤਾ ਨੂੰ ਸੁਰੱਖਿਅਤ ਰੱਖਣ ਲਈ ਛੱਡਿਆ ਗਿਆ ਹੈ।ਮੁੱਖ ਮੰਤਰੀ ਨੇ ਕਿਹਾ ਕਿ ਸਿਰਫ਼ ਪਾਣੀ ਹੀ ਨਹੀਂ, ਸਗੋਂ ਪੰਜਾਬ ਰਾਸ਼ਟਰੀ ਹਿੱਤਾਂ ਦੀ ਖ਼ਾਤਰ ਆਪਣਾ ਖ਼ੂਨ ਵੀ ਵਹਾ ਸਕਦਾ ਹੈ। ਉਨ੍ਹਾਂ ਕਿਹਾ ਕਿ ਇਹ ਇੱਕ ਸੱਚਾਈ ਹੈ ਕਿ ਜਦੋਂ ਦੇਸ਼ ਦਾ ਮੁੱਦਾ ਜੁੜਿਆ ਹੋਵੇ ਤਾਂ ਪੰਜਾਬ ਕਦੇ ਵੀ ਆਪਣੇ ਪੈਰ ਪਿੱਛੇ ਨਹੀਂ ਹਟਾ ਸਕਦਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਦੇਸ਼ ਦੇ ਸੈਨਿਕਾਂ ਦੀਆਂ ਜ਼ਰੂਰਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਉਨ੍ਹਾਂ ਨੇ ਤੁਰੰਤ ਰਾਜਸਥਾਨ ਨੂੰ ਵਾਧੂ ਪਾਣੀ ਛੱਡਣ ਦੇ ਹੁਕਮ ਦਿੱਤੇ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਹੇਠ ਫ਼ੌਜੀ ਜਰਨੈਲਾਂ ਦੀ ਅਹਿਮ ਮੀਟਿੰਗ ਜਾਰੀ

ਮੀਟਿੰਗ ’ਚ ਰੱਖਿਆ ਮੰਤਰੀ ਤੇ ਰੱਖਿਆ ਸਲਾਹਕਾਰ ਵੀ ਹਨ ਮੌਜੂਦ
National News: ਬੀਤੀ ਸ਼ਾਮ ਪਾਕਿਸਤਾਨ ਨਾਲ ਜੰਗਬੰਦੀ ਅਤੇ ਉਸਤੋਂ ਬਾਅਦ ਮੁੜ ਹੋਈ ਗੋਲੀਬਾਰੀ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਉਨ੍ਹਾਂ ਦੀ ਰਿਹਾਇਸ਼ ’ਤੇ ਇੱਕ ਉੱਚ ਪੱਧਰੀ ਮੀਟਿੰਗ ਹੋ ਰਹੀ ਹੈ। ਇਸ ਮੀਟਿੰਗ ਵਿਚ ਰੱਖਿਆ ਮੰਤਰੀ ਰਾਜਨਾਥ ਸਿੰਘ ਅਤੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਵਾਲ ਤੋਂ ਇਲਾਵਾ ਸੀਡੀਐਸ ਅਨਿਲ ਚੌਹਾਨ ਅਤੇ ਤਿੰਨਾਂ ਫ਼ੌਜਾਂ ਦੇ ਮੁਖੀ ਸ਼ਾਮਲ ਹਨ।

ਇਹ ਵੀ ਪੜ੍ਹੋ ਅਮਰੀਕਾ ਦੇ ਰਾਸ਼ਟਰਪਤੀ ਨੇ ਭਾਰਤ-ਪਾਕਿਸਤਾਨ ਜੰਗਬੰਦੀ ’ਤੇ ਮੁੜ ਦਿੱਤਾ ਬਿਆਨ, ਪੜੋ੍ ਕੀ ਕਿਹਾ!

ਹਾਲਾਂਕਿ ਮੀਟਿੰਗ ਵਿਚ ਕਿਸ ਤਰ੍ਹਾਂ ਦੀ ਚਰਚਾ ਹੋਣੀ ਹੈ, ਇਸਦੇ ਬਾਰੇ ਕੋਈ ਅਧਿਕਾਰਤ ਜਾਣਕਾਰੀ ਨਹੀਂ ਪ੍ਰੰਤੂ ਮੀਡੀਆ ਵਿਚ ਸਾਹਮਣੈ ਆ ਰਹੀਆਂ ਰੀਪੋਰਟਾਂ ਮੁਤਾਬਕ ਭਾਰਤ-ਪਾਕਿਸਤਾਨ ਵਿਚਕਾਰ ਹੋਈ ਜੰਗਬੰਦੀ ਤੇ ਮੁੜ ਪਾਕਿਸਤਾਨ ਵੱਲੋਂ ਕੀਤੀ ਉਲੰਘਣਾ ਦੇ ਦੌਰਾਨ ਅੱਗੇ ਦੀ ਰਣਨੀਤੀ ਬਾਰੇ ਚਰਚਾ ਹੋ ਰਹੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਅਮਰੀਕਾ ਦੇ ਰਾਸ਼ਟਰਪਤੀ ਨੇ ਭਾਰਤ-ਪਾਕਿਸਤਾਨ ਜੰਗਬੰਦੀ ’ਤੇ ਮੁੜ ਦਿੱਤਾ ਬਿਆਨ, ਪੜੋ੍ ਕੀ ਕਿਹਾ!

International News: ਪਹਿਲਗਾਮ ’ਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਭਾਰਤ-ਪਾਕਿਸਤਾਨ ਵਿਚਕਾਰ ਸ਼ੁਰੂ ਹੋਈ ਜੰਗ ਨੂੰ ‘ਰੋਕਣ’ ਦਾ ਦਾਅਵਾ ਕਰਨ ਵਾਲੇ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਮੁੜ ਇਸ ਮੁੱਦੇ ’ਤੇ ਟਵੀਟ ਕੀਤਾ ਹੈ। ਉਨ੍ਹਾਂ ਕੁੱਝ ਸਮਾਂ ਪਹਿਲਾਂ ਕੀਤੇ ਟਵੀਟ ਵਿਚ ਦਾਅਵਾ ਕੀਤਾ, ‘‘ ਮੈਨੂੰ ਭਾਰਤ ਅਤੇ ਪਾਕਿਸਤਾਨ ਦੀ ਮਜ਼ਬੂਤ ਅਤੇ ਅਟੱਲ ਸ਼ਕਤੀਸ਼ਾਲੀ ਲੀਡਰਸ਼ਿਪ ’ਤੇ ਬਹੁਤ ਮਾਣ ਹੈ ਕਿ ਉਨ੍ਹਾਂ ਕੋਲ ਇਹ ਜਾਣਨ ਅਤੇ ਸਮਝਣ ਦੀ ਤਾਕਤ, ਸਿਆਣਪ ਅਤੇ ਦ੍ਰਿੜਤਾ ਹੈ ਕਿ ਮੌਜੂਦਾ ਹਮਲੇ ਨੂੰ ਰੋਕਣ ਦਾ ਸਮਾਂ ਆ ਗਿਆ ਹੈ ਜੋ ਇੰਨੇ ਸਾਰੇ ਲੋਕਾਂ ਦੀ ਮੌਤ ਅਤੇ ਵਿਨਾਸ਼ ਦਾ ਕਾਰਨ ਬਣ ਸਕਦਾ ਸੀ, ਅਤੇ ਇੰਨਾ ਜ਼ਿਆਦਾ।ਲੱਖਾਂ ਚੰਗੇ ਅਤੇ ਮਾਸੂਮ ਲੋਕ ਮਰ ਸਕਦੇ ਸਨ! ਤੁਹਾਡੀ ਵਿਰਾਸਤ ਤੁਹਾਡੇ ਬਹਾਦਰ ਕੰਮਾਂ ਨਾਲ ਬਹੁਤ ਵਧੀ ਹੈ। ਮੈਨੂੰ ਮਾਣ ਹੈ ਕਿ ਅਮਰੀਕਾ ਇਸ ਇਤਿਹਾਸਕ ਅਤੇ ਬਹਾਦਰੀ ਵਾਲੇ ਫੈਸਲੇ ’ਤੇ ਪਹੁੰਚਣ ਵਿੱਚ ਤੁਹਾਡੀ ਮਦਦ ਕਰਨ ਦੇ ਯੋਗ ਸੀ। ਭਾਵੇਂ ਇਸ ਬਾਰੇ ਚਰਚਾ ਨਹੀਂ ਕੀਤੀ ਗਈ, ਮੈਂ ਇਨ੍ਹਾਂ ਦੋਵਾਂ ਮਹਾਨ ਦੇਸ਼ਾਂ ਨਾਲ ਵਪਾਰ ਨੂੰ ਕਾਫ਼ੀ ਹੱਦ ਤੱਕ ਵਧਾਉਣ ਜਾ ਰਿਹਾ ਹਾਂ।’’

ਇਹ ਵੀ ਪੜ੍ਹੋ ਮੁੱਖ ਮੰਤਰੀ ਮਾਨ ਨੇ ਕੇਂਦਰ ਤੋਂ ਜੰਮੂ-ਕਸ਼ਮੀਰ ਦੀ ਤਰਜ਼ ‘ਤੇ ਵਿਸ਼ੇਸ਼ ਪੈਕੇਜ ਅਤੇ ਡਿਊਟੀ ਲਈ ਸਰਹੱਦੀ ਖੇਤਰ ਭੱਤਾ ਮੰਗਿਆ

ਉਨ੍ਹਾਂ ਆਪਣੇ ਟਵੀਟ ਵਿਚ ਇਹ ਵੀ ਲਿਖਿਆ ਹੈ ਕਿ, ‘‘ ਇਸ ਤੋਂ ਇਲਾਵਾ, ਮੈਂ ਤੁਹਾਡੇ ਦੋਵਾਂ ਨਾਲ ਮਿਲ ਕੇ ਇਹ ਦੇਖਣ ਲਈ ਕੰਮ ਕਰਾਂਗਾ ਕਿ ਕੀ, ‘ਹਜ਼ਾਰ ਸਾਲਾਂ ਬਾਅਦ’ ਕਸ਼ਮੀਰ ਦੇ ਸੰਬੰਧ ਵਿੱਚ ਕੋਈ ਹੱਲ ਕੱਢਿਆ ਜਾ ਸਕਦਾ ਹੈ। ਪ੍ਰਮਾਤਮਾ ਭਾਰਤ ਅਤੇ ਪਾਕਿਸਤਾਨ ਦੀ ਲੀਡਰਸ਼ਿਪ ਨੂੰ ਇਸ ਚੰਗੇ ਕੰਮ ਲਈ ਅਸੀਸ ਦੇਵੇ!’’ ਜਿਕਰਯੋਗ ਹੈ ਕਿ ਸ਼ਾਮ ਪੰਜ ਵਜੇਂ ਹੋਈ ਜੰਗਬੰਦੀ ਦੇ ਕੁੱਝ ਘੰਟਿਆਂ ਬਾਅਦ ਹੀ ਪਾਕਿਸਤਾਨ ਨੇ ਇਸਦੀ ਉਲੰਘਣਾ ਕਰਦਿਆਂ ਜੰਮੂ-ਕਸ਼ਮੀਰ ਤੋਂ ਇਲਾਵਾ ਪੰਜਾਬ ਅਤੇ ਰਾਜਸਥਾਨ ਵਿਚ ਗੋਲੀਬਾਰੀ ਕੀਤੀ ਸੀ ਤੇ ਡਰੋਨ ਭੇਜੇ ਸਨ, ਜਿਸਤੋਂ ਬਾਅਦ ਭਾਰਤ ਵੱਲੋਂ ਵੀ ਸਖ਼ਤੀ ਨਾਲ ਜਵਾਬ ਦਿੱਤਾ ਗਿਆ। ਹਾਲਾਂਕਿ ਹੁਣ ਦੋਨਾਂ ਦੇਸ਼ਾਂ ਵਿਚਕਾਰ ਸ਼ਾਂਤੀ ਦਿਖ਼ਾਈ ਦੇ ਰਹੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

ਮੁੱਖ ਮੰਤਰੀ ਮਾਨ ਨੇ ਕੇਂਦਰ ਤੋਂ ਜੰਮੂ-ਕਸ਼ਮੀਰ ਦੀ ਤਰਜ਼ ‘ਤੇ ਵਿਸ਼ੇਸ਼ ਪੈਕੇਜ ਅਤੇ ਡਿਊਟੀ ਲਈ ਸਰਹੱਦੀ ਖੇਤਰ ਭੱਤਾ ਮੰਗਿਆ

0

👉ਦੇਸ਼ ਦੀ ਖੜਗ ਭੁਜਾ ਦੇ ਯੋਗਦਾਨ ਨੂੰ ਕਦੇ ਭੁੱਲਣਾ ਨਹੀਂ ਚਾਹੀਦਾ: ਮੁੱਖ ਮੰਤਰੀ ਵੱਲੋਂ ਸਾਰੀਆਂ ਪਾਰਟੀਆਂ ਨੂੰ ਸੂਬੇ ਲਈ ਵਿਸ਼ੇਸ਼ ਦਰਜਾ ਹਾਸਲ ਕਰਨ ਵਾਸਤੇ ਇੱਕਜੁੱਟ ਹੋਣ ਦੀ ਅਪੀਲ
Chandigarh News:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਨੂੰ ਵਿਸ਼ੇਸ਼ ਪੈਕੇਜ ਅਤੇ ਭਾਰੀ ਟੈਕਸਾਂ ਤੋਂ ਰਾਹਤ ਦੇਣ ਸਬੰਧੀ ਕੇਸ ਨੂੰ ਜ਼ੋਰਦਾਰ ਢੰਗ ਨਾਲ ਰੱਖਦਿਆਂ ਕਿਹਾ ਕਿ ਹਮੇਸ਼ਾ ਸਰਹੱਦ ਪਾਰੋਂ ਜੰਗ ਦੇ ਜ਼ਖ਼ਮਾਂ ਨੂੰ ਸਭ ਤੋਂ ਪਹਿਲਾਂ ਆਪਣੇ ਸੀਨੇ ‘ਤੇ ਝੱਲਣ ਵਾਲਾ ਪੰਜਾਬ ਇਨ੍ਹਾਂ ਹੱਕੀ ਮੰਗਾਂ ਦਾ ਹੱਕਦਾਰ ਹੈ।ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ ਬੁਲਾਈ ਗਈ ਸਰਬ ਪਾਰਟੀ ਮੀਟਿੰਗ ਵਿੱਚ ਆਪਣੇ ਵਿਚਾਰ ਪੇਸ਼ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਭਾਵੇਂ ਇਹ ਜੰਗ ਹੋਵੇ ਜਾਂ ਕੋਈ ਹੋਰ ਔਖੀ ਘੜੀ, ਪੰਜਾਬ ਅਤੇ ਪੰਜਾਬੀ ਹਮੇਸ਼ਾ ਸਭ ਤੋਂ ਅੱਗੇ ਰਹਿੰਦੇ ਹਨ।

ਇਹ ਵੀ ਪੜ੍ਹੋ  ਮੁੱਖ ਮੰਤਰੀ ਵੱਲੋਂ ਧਾਰਮਿਕ ਆਗੂਆਂ ਨੂੰ ਸੰਕਟ ਦੀ ਇਸ ਘੜੀ ਵਿੱਚ ਫਿਰਕੂ ਸਦਭਾਵਨਾ, ਭਾਈਚਾਰੇ ਅਤੇ ਸ਼ਾਂਤੀ ਦੇ ਸਿਧਾਤਾਂ ਨੂੰ ਹੋਰ ਮਜ਼ਬੂਤ ਕਰਨ ਦੀ ਅਪੀਲ

ਉਨ੍ਹਾਂ ਕਿਹਾ ਕਿ ਹਰ ਜੰਗ ਅਤੇ ਤਣਾਅ ਵਾਲੇ ਮਾਹੌਲ ਦੌਰਾਨ ਹਮੇਸ਼ਾ ਪੰਜਾਬ ਨੂੰ ਸੇਕ ਝੱਲਣਾ ਪੈਂਦਾ ਹੈ ਅਤੇ ਇਸ ਲਈ ਸੂਬੇ ਨੂੰ ਇਸ ਵਡਮੁੱਲੇ ਯੋਗਦਾਨ ਲਈ ਵਿਸ਼ੇਸ਼ ਤਵੱਜੋਂ ਮਿਲਣੀ ਚਾਹੀਦੀ ਹੈ। ਭਗਵੰਤ ਸਿੰਘ ਮਾਨ ਨੇ ਸਾਰੀਆਂ ਧਿਰਾਂ ਨੂੰ ਇਸ ਨੇਕ ਕਾਰਜ ਲਈ ਸਾਂਝੇ ਯਤਨ ਕਰਨ ਦਾ ਸੱਦਾ ਦਿੱਤਾ ਤਾਂ ਜੋ ਪੰਜਾਬ ਦੇਸ਼ ਦਾ ਮੋਹਰੀ ਸੂਬਾ ਬਣ ਸਕੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਇਹ ਮੁੱਦਾ ਭਾਰਤ ਸਰਕਾਰ ਕੋਲ ਉਠਾਇਆ ਜਾਵੇਗਾ।ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਦਾ ਅੰਨ ਭੰਡਾਰ ਹੋਣ ਦੇ ਨਾਲ-ਨਾਲ ਪੰਜਾਬ ਹਮੇਸ਼ਾ ਭਾਰਤ ਦੀ ਖੜਗ ਭੁਜਾ ਰਿਹਾ ਹੈ ਪਰ ਹਮੇਸ਼ਾ ਇਸਦੇ ਯੋਗਦਾਨ ਨੂੰ ਅਣਗੌਲਿਆ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਸਹੀ ਸਮਾਂ ਹੈ ਜਦੋਂ ਸਾਰੀਆਂ ਰਾਜਨੀਤਿਕ ਪਾਰਟੀਆਂ ਨੂੰ ਆਪਣੇ ਮਤਭੇਦ ਭੁਲਾ ਕੇ ਪਾਰਟੀ ਲੀਹਾਂ ਤੋਂ ਉੱਪਰ ਉੱਠ ਕੇ ਸੂਬੇ ਲਈ ਵਿਸ਼ੇਸ਼ ਪੈਕੇਜ ਦੀ ਮੰਗ ਕਰਨੀ ਚਾਹੀਦੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦੇ ਵਿਕਾਸ ਅਤੇ ਖੁਸ਼ਹਾਲੀ ਨੂੰ ਹੋਰ ਅੱਗੇ ਵਧਾਉਣ ਲਈ ਇਹ ਬਹੁਤ ਜ਼ਰੂਰੀ ਹੈ।

ਇਹ ਵੀ ਪੜ੍ਹੋ ਫਿਰੋਜ਼ਪੁਰ ਡਰੋਨ ਹਮਲੇ ‘ਚ ਜ਼ਖਮੀ ਹੋਏ ਤਿੰਨ ਵਿਅਕਤੀਆਂ ਨੂੰ ਫਰਿਸ਼ਤੇ ਸਕੀਮ ਅਧੀਨ ਦਿੱਤਾ ਜਾ ਰਿਹਾ ਮੁਫ਼ਤ ਇਲਾਜ: ਡਾ. ਬਲਬੀਰ ਸਿੰਘ

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸਾਰੀਆਂ ਰਾਜਨੀਤਿਕ ਪਾਰਟੀਆਂ ਨੂੰ ਸੂਬੇ ਅਤੇ ਇਸਦੇ ਲੋਕਾਂ ਦੇ ਹਿੱਤਾਂ ਦੀ ਰਾਖੀ ਲਈ ਇੱਕਜੁੱਟ ਹੋਣਾ ਚਾਹੀਦਾ ਹੈ ਤਾਂ ਜੋ ਪੰਜਾਬ ਦੇ ਹਿੱਤਾਂ ਦੀ ਰਾਖੀ ਕੀਤੀ ਜਾ ਸਕੇ। ਭਗਵੰਤ ਸਿੰਘ ਮਾਨ ਨੇ ਲੋੜ ਦੀ ਇਸ ਘੜੀ ਵਿੱਚ ਥੋੜ੍ਹੇ ਸਮੇਂ ਦੇ ਨੋਟਿਸ ‘ਤੇ ਆਉਣ ਲਈ ਰਾਜਨੀਤਿਕ ਪਾਰਟੀਆਂ ਦੇ ਆਗੂਆਂ ਦਾ ਸਵਾਗਤ ਕੀਤਾ। ਉਨ੍ਹਾਂ ਨੇ ਸਮੂਹ ਆਗੂਆਂ ਨੂੰ ਸੂਬੇ ਅਤੇ ਇਸਦੇ ਲੋਕਾਂ ਦੀ ਬਿਹਤਰੀ ਲਈ ਸੰਕਟ ਦੀ ਘੜੀ ਦੌਰਾਨ ਇੱਕਜੁੱਟ ਸਟੈਂਡ ਦਿਖਾਉਣ ਦਾ ਸੱਦਾ ਦਿੱਤਾ।ਮੁੱਖ ਮੰਤਰੀ ਨੇ ਕਿਹਾ ਕਿ ਇਹ ਪੈਕੇਜ ਜੰਮੂ-ਕਸ਼ਮੀਰ ਅਤੇ ਹੋਰਾਂ ਨੂੰ ਦਿੱਤੇ ਗਏ ਪੈਕੇਜ ਦੀ ਤਰਜ਼ ‘ਤੇ ਦਿੱਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਸਰਹੱਦੀ ਜ਼ਿਲ੍ਹਿਆਂ ਵਿੱਚ ਤਾਇਨਾਤ ਡਾਕਟਰਾਂ, ਅਧਿਆਪਕਾਂ, ਆਂਗਣਵਾੜੀ ਅਤੇ ਹੋਰ ਕਰਮਚਾਰੀਆਂ ਲਈ ਸਰਹੱਦੀ ਖੇਤਰ ਭੱਤੇ ਦੀ ਮੰਗ ਵੀ ਭਾਰਤ ਸਰਕਾਰ ਕੋਲ ਉਠਾਏਗੀ।

ਇਹ ਵੀ ਪੜ੍ਹੋ ਪੰਜਾਬ ਵਿੱਚ ਪਹਿਲੀ ਵਾਰ ਲੋਕ ਹਿਤੈਸ਼ੀ ਟੈਂਡਰ ਨੀਤੀ ਲਾਗੂ: ਮੰਤਰੀ ਹਰਭਜਨ ਸਿੰਘ ਈ ਟੀ ਓ ਦਾ ਵੱਡਾ ਐਲਾਨ

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦੇ ਵਿਕਾਸ ਅਤੇ ਤਰੱਕੀ ਨੂੰ ਵੱਡਾ ਹੁਲਾਰਾ ਦੇਣਾ ਸਮੇਂ ਦੀ ਲੋੜ ਹੈ।ਇਸ ਦੌਰਾਨ ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਉਹ ਜ਼ਮੀਨੀ ਪੱਧਰ ‘ਤੇ ਸਥਿਤੀ ਦਾ ਜਾਇਜ਼ਾ ਲੈਣ ਲਈ ਐਤਵਾਰ ਤੋਂ ਸੂਬੇ ਦੇ ਸਰਹੱਦੀ ਖੇਤਰਾਂ ਦਾ ਦੌਰਾ ਕਰਨਗੇ। ਉਨ੍ਹਾਂ ਕਿਹਾ ਕਿ ਦੋਵਾਂ ਦੇਸ਼ਾਂ ਵਿਚਕਾਰ ਤਣਾਅ ਵਧਣ ਕਰਕੇ ਪੰਜਾਬ, ਖਾਸ ਕਰਕੇ ਸਰਹੱਦੀ ਖੇਤਰਾਂ ਨੂੰ ਬਹੁਤ ਨੁਕਸਾਨ ਹੋਇਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਾਕਿਸਤਾਨ ਵੱਲੋਂ ਕੀਤੀ ਗਈ ਬੰਬਾਰੀ ਦੌਰਾਨ ਭਾਰੀ ਨੁਕਸਾਨ ਝੱਲਣ ਵਾਲੇ ਬਹਾਦਰ ਨਾਗਰਿਆਂ ਅਤੇ ਹੋਰਾਂ ਨੂੰ ਸੂਬਾ ਸਰਕਾਰ ਵੱਲੋਂ ਢੁਕਵਾਂ ਮੁਆਵਜ਼ਾ ਦਿੱਤਾ ਜਾਵੇਗਾ।ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਇੱਕ ਸਰਹੱਦੀ ਸੂਬਾ ਹੋਣ ਦੇ ਨਾਤੇ, ਪੰਜਾਬ ਕਿਸੇ ਵੀ ਤਰ੍ਹਾਂ ਦੀ ਅਣਸੁਖਾਵੀਂ ਘਟਨਾ ਦਾ ਸਾਹਮਣਾ ਕਰਨ ਲਈ ਹਮੇਸ਼ਾ ਤਿਆਰ ਰਹੇਗਾ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਪਹਿਲਾਂ ਹੀ ਦੇਸ਼ ਦੀ ਏਕਤਾ, ਅਖੰਡਤਾ ਅਤੇ ਪ੍ਰਭੂਸੱਤਾ ਦੀ ਰਾਖੀ ਲਈ ਦੂਜੀ ਰੱਖਿਆ ਪੰਕਤੀ ਵਜੋਂ ਕੰਮ ਕਰ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਪੁਲਿਸ ਨੂੰ ਆਧੁਨਿਕ ਸਾਜ਼ੋ-ਸਾਮਾਨ ਨਾਲ ਹੋਰ ਅਪਗ੍ਰੇਡ ਕੀਤਾ ਜਾਵੇਗਾ ਤਾਂ ਜੋ ਇਹ ਕਿਸੇ ਵੀ ਤਰ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਹਮੇਸ਼ਾ ਤਿਆਰ ਹੋਵੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ