Home Blog Page 753

ਅਮਰੀਕਾ ਦੇ ਰਾਸ਼ਟਰਪਤੀ ਨੇ ਭਾਰਤ-ਪਾਕਿਸਤਾਨ ਜੰਗਬੰਦੀ ’ਤੇ ਮੁੜ ਦਿੱਤਾ ਬਿਆਨ, ਪੜੋ੍ ਕੀ ਕਿਹਾ!

International News: ਪਹਿਲਗਾਮ ’ਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਭਾਰਤ-ਪਾਕਿਸਤਾਨ ਵਿਚਕਾਰ ਸ਼ੁਰੂ ਹੋਈ ਜੰਗ ਨੂੰ ‘ਰੋਕਣ’ ਦਾ ਦਾਅਵਾ ਕਰਨ ਵਾਲੇ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਮੁੜ ਇਸ ਮੁੱਦੇ ’ਤੇ ਟਵੀਟ ਕੀਤਾ ਹੈ। ਉਨ੍ਹਾਂ ਕੁੱਝ ਸਮਾਂ ਪਹਿਲਾਂ ਕੀਤੇ ਟਵੀਟ ਵਿਚ ਦਾਅਵਾ ਕੀਤਾ, ‘‘ ਮੈਨੂੰ ਭਾਰਤ ਅਤੇ ਪਾਕਿਸਤਾਨ ਦੀ ਮਜ਼ਬੂਤ ਅਤੇ ਅਟੱਲ ਸ਼ਕਤੀਸ਼ਾਲੀ ਲੀਡਰਸ਼ਿਪ ’ਤੇ ਬਹੁਤ ਮਾਣ ਹੈ ਕਿ ਉਨ੍ਹਾਂ ਕੋਲ ਇਹ ਜਾਣਨ ਅਤੇ ਸਮਝਣ ਦੀ ਤਾਕਤ, ਸਿਆਣਪ ਅਤੇ ਦ੍ਰਿੜਤਾ ਹੈ ਕਿ ਮੌਜੂਦਾ ਹਮਲੇ ਨੂੰ ਰੋਕਣ ਦਾ ਸਮਾਂ ਆ ਗਿਆ ਹੈ ਜੋ ਇੰਨੇ ਸਾਰੇ ਲੋਕਾਂ ਦੀ ਮੌਤ ਅਤੇ ਵਿਨਾਸ਼ ਦਾ ਕਾਰਨ ਬਣ ਸਕਦਾ ਸੀ, ਅਤੇ ਇੰਨਾ ਜ਼ਿਆਦਾ।ਲੱਖਾਂ ਚੰਗੇ ਅਤੇ ਮਾਸੂਮ ਲੋਕ ਮਰ ਸਕਦੇ ਸਨ! ਤੁਹਾਡੀ ਵਿਰਾਸਤ ਤੁਹਾਡੇ ਬਹਾਦਰ ਕੰਮਾਂ ਨਾਲ ਬਹੁਤ ਵਧੀ ਹੈ। ਮੈਨੂੰ ਮਾਣ ਹੈ ਕਿ ਅਮਰੀਕਾ ਇਸ ਇਤਿਹਾਸਕ ਅਤੇ ਬਹਾਦਰੀ ਵਾਲੇ ਫੈਸਲੇ ’ਤੇ ਪਹੁੰਚਣ ਵਿੱਚ ਤੁਹਾਡੀ ਮਦਦ ਕਰਨ ਦੇ ਯੋਗ ਸੀ। ਭਾਵੇਂ ਇਸ ਬਾਰੇ ਚਰਚਾ ਨਹੀਂ ਕੀਤੀ ਗਈ, ਮੈਂ ਇਨ੍ਹਾਂ ਦੋਵਾਂ ਮਹਾਨ ਦੇਸ਼ਾਂ ਨਾਲ ਵਪਾਰ ਨੂੰ ਕਾਫ਼ੀ ਹੱਦ ਤੱਕ ਵਧਾਉਣ ਜਾ ਰਿਹਾ ਹਾਂ।’’

ਇਹ ਵੀ ਪੜ੍ਹੋ ਮੁੱਖ ਮੰਤਰੀ ਮਾਨ ਨੇ ਕੇਂਦਰ ਤੋਂ ਜੰਮੂ-ਕਸ਼ਮੀਰ ਦੀ ਤਰਜ਼ ‘ਤੇ ਵਿਸ਼ੇਸ਼ ਪੈਕੇਜ ਅਤੇ ਡਿਊਟੀ ਲਈ ਸਰਹੱਦੀ ਖੇਤਰ ਭੱਤਾ ਮੰਗਿਆ

ਉਨ੍ਹਾਂ ਆਪਣੇ ਟਵੀਟ ਵਿਚ ਇਹ ਵੀ ਲਿਖਿਆ ਹੈ ਕਿ, ‘‘ ਇਸ ਤੋਂ ਇਲਾਵਾ, ਮੈਂ ਤੁਹਾਡੇ ਦੋਵਾਂ ਨਾਲ ਮਿਲ ਕੇ ਇਹ ਦੇਖਣ ਲਈ ਕੰਮ ਕਰਾਂਗਾ ਕਿ ਕੀ, ‘ਹਜ਼ਾਰ ਸਾਲਾਂ ਬਾਅਦ’ ਕਸ਼ਮੀਰ ਦੇ ਸੰਬੰਧ ਵਿੱਚ ਕੋਈ ਹੱਲ ਕੱਢਿਆ ਜਾ ਸਕਦਾ ਹੈ। ਪ੍ਰਮਾਤਮਾ ਭਾਰਤ ਅਤੇ ਪਾਕਿਸਤਾਨ ਦੀ ਲੀਡਰਸ਼ਿਪ ਨੂੰ ਇਸ ਚੰਗੇ ਕੰਮ ਲਈ ਅਸੀਸ ਦੇਵੇ!’’ ਜਿਕਰਯੋਗ ਹੈ ਕਿ ਸ਼ਾਮ ਪੰਜ ਵਜੇਂ ਹੋਈ ਜੰਗਬੰਦੀ ਦੇ ਕੁੱਝ ਘੰਟਿਆਂ ਬਾਅਦ ਹੀ ਪਾਕਿਸਤਾਨ ਨੇ ਇਸਦੀ ਉਲੰਘਣਾ ਕਰਦਿਆਂ ਜੰਮੂ-ਕਸ਼ਮੀਰ ਤੋਂ ਇਲਾਵਾ ਪੰਜਾਬ ਅਤੇ ਰਾਜਸਥਾਨ ਵਿਚ ਗੋਲੀਬਾਰੀ ਕੀਤੀ ਸੀ ਤੇ ਡਰੋਨ ਭੇਜੇ ਸਨ, ਜਿਸਤੋਂ ਬਾਅਦ ਭਾਰਤ ਵੱਲੋਂ ਵੀ ਸਖ਼ਤੀ ਨਾਲ ਜਵਾਬ ਦਿੱਤਾ ਗਿਆ। ਹਾਲਾਂਕਿ ਹੁਣ ਦੋਨਾਂ ਦੇਸ਼ਾਂ ਵਿਚਕਾਰ ਸ਼ਾਂਤੀ ਦਿਖ਼ਾਈ ਦੇ ਰਹੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

ਮੁੱਖ ਮੰਤਰੀ ਮਾਨ ਨੇ ਕੇਂਦਰ ਤੋਂ ਜੰਮੂ-ਕਸ਼ਮੀਰ ਦੀ ਤਰਜ਼ ‘ਤੇ ਵਿਸ਼ੇਸ਼ ਪੈਕੇਜ ਅਤੇ ਡਿਊਟੀ ਲਈ ਸਰਹੱਦੀ ਖੇਤਰ ਭੱਤਾ ਮੰਗਿਆ

0

👉ਦੇਸ਼ ਦੀ ਖੜਗ ਭੁਜਾ ਦੇ ਯੋਗਦਾਨ ਨੂੰ ਕਦੇ ਭੁੱਲਣਾ ਨਹੀਂ ਚਾਹੀਦਾ: ਮੁੱਖ ਮੰਤਰੀ ਵੱਲੋਂ ਸਾਰੀਆਂ ਪਾਰਟੀਆਂ ਨੂੰ ਸੂਬੇ ਲਈ ਵਿਸ਼ੇਸ਼ ਦਰਜਾ ਹਾਸਲ ਕਰਨ ਵਾਸਤੇ ਇੱਕਜੁੱਟ ਹੋਣ ਦੀ ਅਪੀਲ
Chandigarh News:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਨੂੰ ਵਿਸ਼ੇਸ਼ ਪੈਕੇਜ ਅਤੇ ਭਾਰੀ ਟੈਕਸਾਂ ਤੋਂ ਰਾਹਤ ਦੇਣ ਸਬੰਧੀ ਕੇਸ ਨੂੰ ਜ਼ੋਰਦਾਰ ਢੰਗ ਨਾਲ ਰੱਖਦਿਆਂ ਕਿਹਾ ਕਿ ਹਮੇਸ਼ਾ ਸਰਹੱਦ ਪਾਰੋਂ ਜੰਗ ਦੇ ਜ਼ਖ਼ਮਾਂ ਨੂੰ ਸਭ ਤੋਂ ਪਹਿਲਾਂ ਆਪਣੇ ਸੀਨੇ ‘ਤੇ ਝੱਲਣ ਵਾਲਾ ਪੰਜਾਬ ਇਨ੍ਹਾਂ ਹੱਕੀ ਮੰਗਾਂ ਦਾ ਹੱਕਦਾਰ ਹੈ।ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ ਬੁਲਾਈ ਗਈ ਸਰਬ ਪਾਰਟੀ ਮੀਟਿੰਗ ਵਿੱਚ ਆਪਣੇ ਵਿਚਾਰ ਪੇਸ਼ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਭਾਵੇਂ ਇਹ ਜੰਗ ਹੋਵੇ ਜਾਂ ਕੋਈ ਹੋਰ ਔਖੀ ਘੜੀ, ਪੰਜਾਬ ਅਤੇ ਪੰਜਾਬੀ ਹਮੇਸ਼ਾ ਸਭ ਤੋਂ ਅੱਗੇ ਰਹਿੰਦੇ ਹਨ।

ਇਹ ਵੀ ਪੜ੍ਹੋ  ਮੁੱਖ ਮੰਤਰੀ ਵੱਲੋਂ ਧਾਰਮਿਕ ਆਗੂਆਂ ਨੂੰ ਸੰਕਟ ਦੀ ਇਸ ਘੜੀ ਵਿੱਚ ਫਿਰਕੂ ਸਦਭਾਵਨਾ, ਭਾਈਚਾਰੇ ਅਤੇ ਸ਼ਾਂਤੀ ਦੇ ਸਿਧਾਤਾਂ ਨੂੰ ਹੋਰ ਮਜ਼ਬੂਤ ਕਰਨ ਦੀ ਅਪੀਲ

ਉਨ੍ਹਾਂ ਕਿਹਾ ਕਿ ਹਰ ਜੰਗ ਅਤੇ ਤਣਾਅ ਵਾਲੇ ਮਾਹੌਲ ਦੌਰਾਨ ਹਮੇਸ਼ਾ ਪੰਜਾਬ ਨੂੰ ਸੇਕ ਝੱਲਣਾ ਪੈਂਦਾ ਹੈ ਅਤੇ ਇਸ ਲਈ ਸੂਬੇ ਨੂੰ ਇਸ ਵਡਮੁੱਲੇ ਯੋਗਦਾਨ ਲਈ ਵਿਸ਼ੇਸ਼ ਤਵੱਜੋਂ ਮਿਲਣੀ ਚਾਹੀਦੀ ਹੈ। ਭਗਵੰਤ ਸਿੰਘ ਮਾਨ ਨੇ ਸਾਰੀਆਂ ਧਿਰਾਂ ਨੂੰ ਇਸ ਨੇਕ ਕਾਰਜ ਲਈ ਸਾਂਝੇ ਯਤਨ ਕਰਨ ਦਾ ਸੱਦਾ ਦਿੱਤਾ ਤਾਂ ਜੋ ਪੰਜਾਬ ਦੇਸ਼ ਦਾ ਮੋਹਰੀ ਸੂਬਾ ਬਣ ਸਕੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਇਹ ਮੁੱਦਾ ਭਾਰਤ ਸਰਕਾਰ ਕੋਲ ਉਠਾਇਆ ਜਾਵੇਗਾ।ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਦਾ ਅੰਨ ਭੰਡਾਰ ਹੋਣ ਦੇ ਨਾਲ-ਨਾਲ ਪੰਜਾਬ ਹਮੇਸ਼ਾ ਭਾਰਤ ਦੀ ਖੜਗ ਭੁਜਾ ਰਿਹਾ ਹੈ ਪਰ ਹਮੇਸ਼ਾ ਇਸਦੇ ਯੋਗਦਾਨ ਨੂੰ ਅਣਗੌਲਿਆ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਸਹੀ ਸਮਾਂ ਹੈ ਜਦੋਂ ਸਾਰੀਆਂ ਰਾਜਨੀਤਿਕ ਪਾਰਟੀਆਂ ਨੂੰ ਆਪਣੇ ਮਤਭੇਦ ਭੁਲਾ ਕੇ ਪਾਰਟੀ ਲੀਹਾਂ ਤੋਂ ਉੱਪਰ ਉੱਠ ਕੇ ਸੂਬੇ ਲਈ ਵਿਸ਼ੇਸ਼ ਪੈਕੇਜ ਦੀ ਮੰਗ ਕਰਨੀ ਚਾਹੀਦੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦੇ ਵਿਕਾਸ ਅਤੇ ਖੁਸ਼ਹਾਲੀ ਨੂੰ ਹੋਰ ਅੱਗੇ ਵਧਾਉਣ ਲਈ ਇਹ ਬਹੁਤ ਜ਼ਰੂਰੀ ਹੈ।

ਇਹ ਵੀ ਪੜ੍ਹੋ ਫਿਰੋਜ਼ਪੁਰ ਡਰੋਨ ਹਮਲੇ ‘ਚ ਜ਼ਖਮੀ ਹੋਏ ਤਿੰਨ ਵਿਅਕਤੀਆਂ ਨੂੰ ਫਰਿਸ਼ਤੇ ਸਕੀਮ ਅਧੀਨ ਦਿੱਤਾ ਜਾ ਰਿਹਾ ਮੁਫ਼ਤ ਇਲਾਜ: ਡਾ. ਬਲਬੀਰ ਸਿੰਘ

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸਾਰੀਆਂ ਰਾਜਨੀਤਿਕ ਪਾਰਟੀਆਂ ਨੂੰ ਸੂਬੇ ਅਤੇ ਇਸਦੇ ਲੋਕਾਂ ਦੇ ਹਿੱਤਾਂ ਦੀ ਰਾਖੀ ਲਈ ਇੱਕਜੁੱਟ ਹੋਣਾ ਚਾਹੀਦਾ ਹੈ ਤਾਂ ਜੋ ਪੰਜਾਬ ਦੇ ਹਿੱਤਾਂ ਦੀ ਰਾਖੀ ਕੀਤੀ ਜਾ ਸਕੇ। ਭਗਵੰਤ ਸਿੰਘ ਮਾਨ ਨੇ ਲੋੜ ਦੀ ਇਸ ਘੜੀ ਵਿੱਚ ਥੋੜ੍ਹੇ ਸਮੇਂ ਦੇ ਨੋਟਿਸ ‘ਤੇ ਆਉਣ ਲਈ ਰਾਜਨੀਤਿਕ ਪਾਰਟੀਆਂ ਦੇ ਆਗੂਆਂ ਦਾ ਸਵਾਗਤ ਕੀਤਾ। ਉਨ੍ਹਾਂ ਨੇ ਸਮੂਹ ਆਗੂਆਂ ਨੂੰ ਸੂਬੇ ਅਤੇ ਇਸਦੇ ਲੋਕਾਂ ਦੀ ਬਿਹਤਰੀ ਲਈ ਸੰਕਟ ਦੀ ਘੜੀ ਦੌਰਾਨ ਇੱਕਜੁੱਟ ਸਟੈਂਡ ਦਿਖਾਉਣ ਦਾ ਸੱਦਾ ਦਿੱਤਾ।ਮੁੱਖ ਮੰਤਰੀ ਨੇ ਕਿਹਾ ਕਿ ਇਹ ਪੈਕੇਜ ਜੰਮੂ-ਕਸ਼ਮੀਰ ਅਤੇ ਹੋਰਾਂ ਨੂੰ ਦਿੱਤੇ ਗਏ ਪੈਕੇਜ ਦੀ ਤਰਜ਼ ‘ਤੇ ਦਿੱਤਾ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਸਰਹੱਦੀ ਜ਼ਿਲ੍ਹਿਆਂ ਵਿੱਚ ਤਾਇਨਾਤ ਡਾਕਟਰਾਂ, ਅਧਿਆਪਕਾਂ, ਆਂਗਣਵਾੜੀ ਅਤੇ ਹੋਰ ਕਰਮਚਾਰੀਆਂ ਲਈ ਸਰਹੱਦੀ ਖੇਤਰ ਭੱਤੇ ਦੀ ਮੰਗ ਵੀ ਭਾਰਤ ਸਰਕਾਰ ਕੋਲ ਉਠਾਏਗੀ।

ਇਹ ਵੀ ਪੜ੍ਹੋ ਪੰਜਾਬ ਵਿੱਚ ਪਹਿਲੀ ਵਾਰ ਲੋਕ ਹਿਤੈਸ਼ੀ ਟੈਂਡਰ ਨੀਤੀ ਲਾਗੂ: ਮੰਤਰੀ ਹਰਭਜਨ ਸਿੰਘ ਈ ਟੀ ਓ ਦਾ ਵੱਡਾ ਐਲਾਨ

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦੇ ਵਿਕਾਸ ਅਤੇ ਤਰੱਕੀ ਨੂੰ ਵੱਡਾ ਹੁਲਾਰਾ ਦੇਣਾ ਸਮੇਂ ਦੀ ਲੋੜ ਹੈ।ਇਸ ਦੌਰਾਨ ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਉਹ ਜ਼ਮੀਨੀ ਪੱਧਰ ‘ਤੇ ਸਥਿਤੀ ਦਾ ਜਾਇਜ਼ਾ ਲੈਣ ਲਈ ਐਤਵਾਰ ਤੋਂ ਸੂਬੇ ਦੇ ਸਰਹੱਦੀ ਖੇਤਰਾਂ ਦਾ ਦੌਰਾ ਕਰਨਗੇ। ਉਨ੍ਹਾਂ ਕਿਹਾ ਕਿ ਦੋਵਾਂ ਦੇਸ਼ਾਂ ਵਿਚਕਾਰ ਤਣਾਅ ਵਧਣ ਕਰਕੇ ਪੰਜਾਬ, ਖਾਸ ਕਰਕੇ ਸਰਹੱਦੀ ਖੇਤਰਾਂ ਨੂੰ ਬਹੁਤ ਨੁਕਸਾਨ ਹੋਇਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਾਕਿਸਤਾਨ ਵੱਲੋਂ ਕੀਤੀ ਗਈ ਬੰਬਾਰੀ ਦੌਰਾਨ ਭਾਰੀ ਨੁਕਸਾਨ ਝੱਲਣ ਵਾਲੇ ਬਹਾਦਰ ਨਾਗਰਿਆਂ ਅਤੇ ਹੋਰਾਂ ਨੂੰ ਸੂਬਾ ਸਰਕਾਰ ਵੱਲੋਂ ਢੁਕਵਾਂ ਮੁਆਵਜ਼ਾ ਦਿੱਤਾ ਜਾਵੇਗਾ।ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਇੱਕ ਸਰਹੱਦੀ ਸੂਬਾ ਹੋਣ ਦੇ ਨਾਤੇ, ਪੰਜਾਬ ਕਿਸੇ ਵੀ ਤਰ੍ਹਾਂ ਦੀ ਅਣਸੁਖਾਵੀਂ ਘਟਨਾ ਦਾ ਸਾਹਮਣਾ ਕਰਨ ਲਈ ਹਮੇਸ਼ਾ ਤਿਆਰ ਰਹੇਗਾ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਪਹਿਲਾਂ ਹੀ ਦੇਸ਼ ਦੀ ਏਕਤਾ, ਅਖੰਡਤਾ ਅਤੇ ਪ੍ਰਭੂਸੱਤਾ ਦੀ ਰਾਖੀ ਲਈ ਦੂਜੀ ਰੱਖਿਆ ਪੰਕਤੀ ਵਜੋਂ ਕੰਮ ਕਰ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਪੁਲਿਸ ਨੂੰ ਆਧੁਨਿਕ ਸਾਜ਼ੋ-ਸਾਮਾਨ ਨਾਲ ਹੋਰ ਅਪਗ੍ਰੇਡ ਕੀਤਾ ਜਾਵੇਗਾ ਤਾਂ ਜੋ ਇਹ ਕਿਸੇ ਵੀ ਤਰ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਹਮੇਸ਼ਾ ਤਿਆਰ ਹੋਵੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

ਮੁੱਖ ਮੰਤਰੀ ਵੱਲੋਂ ਧਾਰਮਿਕ ਆਗੂਆਂ ਨੂੰ ਸੰਕਟ ਦੀ ਇਸ ਘੜੀ ਵਿੱਚ ਫਿਰਕੂ ਸਦਭਾਵਨਾ, ਭਾਈਚਾਰੇ ਅਤੇ ਸ਼ਾਂਤੀ ਦੇ ਸਿਧਾਤਾਂ ਨੂੰ ਹੋਰ ਮਜ਼ਬੂਤ ਕਰਨ ਦੀ ਅਪੀਲ

0

Chandigarh News:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਧਾਰਮਿਕ ਆਗੂਆਂ ਨੂੰ ਅਪੀਲ ਕੀਤੀ ਕਿ ਉਹ ਸੰਕਟ ਦੀ ਇਸ ਘੜੀ ਵਿੱਚ ਫਿਰਕੂ ਸਦਭਾਵਨਾ, ਭਾਈਚਾਰਾਕ ਸਾਂਝ ਅਤੇ ਸ਼ਾਂਤੀ ਦੇ ਸਿਧਾਂਤਾਂ ਨੂੰ ਮਜ਼ਬੂਤ ਕਰਨ ਲਈ ਦੂਤ ਵਜੋਂ ਕੰਮ ਕਰਨ।ਇਥੇ ਰਾਜ ਭਵਨ ਵਿਖੇ ਸਰਬ ਧਰਮ ਮੀਟਿੰਗ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਰਾਜਪਾਲ ਗੁਲਾਬ ਚੰਦ ਕਟਾਰੀਆ ਦੀ ਮੌਜੂਦਗੀ ਵਿੱਚ ਕਿਹਾ ਕਿ ਪੰਜਾਬ ਦੀ ਧਰਤੀ ਬਹੁਤ ਉਪਜਾਊ ਹੈ, ਜਿਸ ‘ਤੇ ਕੁਝ ਵੀ ਉੱਗ ਸਕਦਾ ਹੈ ਪਰ ਨਫ਼ਰਤ ਅਤੇ ਵੈਰ ਦੇ ਬੀਜ ਨਹੀਂ। ਉਨ੍ਹਾਂ ਕਿਹਾ ਕਿ ਪੰਜਾਬ ਮਹਾਨ ਗੁਰੂਆਂ, ਸੰਤਾਂ ਅਤੇ ਪੀਰ-ਪੈਗੰਬਰਾਂ ਦੀ ਪਵਿੱਤਰ ਧਰਤੀ ਹੈ ਜਿਨ੍ਹਾਂ ਨੇ ਸਾਨੂੰ ਆਪਸੀ ਪਿਆਰ ਅਤੇ ਸਹਿਣਸ਼ੀਲਤਾ ਦਾ ਰਸਤਾ ਦਿਖਾਇਆ ਹੈ। ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਲੋਕਾਂ ਵਿੱਚ ਸਮਾਜਿਕ ਸਾਂਝ ਪਹਿਲਾਂ ਹੀ ਵਧੇਰੇ ਮਜ਼ਬੂਤ ਹੈ ਅਤੇ ਧਾਰਮਿਕ ਆਗੂਆਂ ਨੂੰ ਇਸਨੂੰ ਹੋਰ ਮਜ਼ਬੂਤ ਕਰਨ ਲਈ ਅੱਗੇ ਆਉਣਾ ਚਾਹੀਦਾ ਹੈ।

ਇਹ ਵੀ ਪੜ੍ਹੋ ਫਿਰੋਜ਼ਪੁਰ ਡਰੋਨ ਹਮਲੇ ‘ਚ ਜ਼ਖਮੀ ਹੋਏ ਤਿੰਨ ਵਿਅਕਤੀਆਂ ਨੂੰ ਫਰਿਸ਼ਤੇ ਸਕੀਮ ਅਧੀਨ ਦਿੱਤਾ ਜਾ ਰਿਹਾ ਮੁਫ਼ਤ ਇਲਾਜ: ਡਾ. ਬਲਬੀਰ ਸਿੰਘ

ਮੁੱਖ ਮੰਤਰੀ ਨੇ ਕਿਹਾ ਕਿ ਭਾਰਤ ਅਤੇ ਪਾਕਿਸਤਾਨ ਦਰਮਿਆਨ ਤਣਾਅ ਵਧਣ ਦੇ ਮੱਦੇਨਜ਼ਰ ਇਹ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਇਹ ਮੀਟਿੰਗ ਇਕਦਮ ਬੁਲਾਈ ਗਈ ਹੈ ਪਰ ਇਹ ਖੁਸ਼ੀ ਦੀ ਗੱਲ ਹੈ ਕਿ ਇਸ ਮੀਟਿੰਗ ਨੇ ਇਨ੍ਹਾਂ ਚੁਣੌਤੀਪੂਰਨ ਸਮਿਆਂ ਦੌਰਾਨ ਏਕਤਾ ਅਤੇ ਸ਼ਾਂਤੀ ਦੀ ਮਜ਼ਬੂਤੀ ਲਈ ਧਾਰਮਿਕ ਆਗੂਆਂ ਨੂੰ ਇੱਕ ਮੰਚ ‘ਤੇ ਲਿਆਂਦਾ ਹੈ। ਭਗਵੰਤ ਸਿੰਘ ਮਾਨ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਪੰਜਾਬ ਦੇਸ਼ ਦਾ ਧਰਮ ਨਿਰਪੱਖ ਸੂਬਾ ਹੈ ਜਿੱਥੇ ਨਫ਼ਰਤ ਲਈ ਕੋਈ ਥਾਂ ਨਹੀਂ ਹੈ। ਉਨ੍ਹਾਂ ਨਾਲ ਹੀ ਕਿਹਾ ਕਿ ਸਾਨੂੰ ਆਪਸੀ ਸਹਿਯੋਗ, ਸਹਿਣਸ਼ੀਲਤਾ ਅਤੇ ਪਿਆਰ ਦੇ ਬੰਧਨ ਨੂੰ ਹੋਰ ਮਜ਼ਬੂਤ ਕਰਨ ਦੀ ਲੋੜ ਹੈ ਜਿਸ ਲਈ ਧਾਰਮਿਕ ਆਗੂ ਮੁੱਖ ਭੂਮਿਕਾ ਨਿਭਾ ਸਕਦੇ ਹਨ।ਮੁੱਖ ਮੰਤਰੀ ਨੇ ਕਿਹਾ ਕਿ ਸੋਸ਼ਲ ਮੀਡੀਆ ‘ਤੇ ਧਰਮਾਂ ਅਤੇ ਲੋਕਾਂ ਦਰਮਿਆਨ ਦੁਸ਼ਮਣੀ ਪੈਦਾ ਕਰਨ ਵਾਲੇ ਨਫ਼ਰਤ ਭਰੇ ਭਾਸ਼ਣਾਂ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ ਅਤੇ ਅਜਿਹੇ ਲੋਕਾਂ ਵਿਰੁੱਧ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਨ੍ਹਾਂ ਧਾਰਮਿਕ ਆਗੂਆਂ ਨੂੰ ਅਪੀਲ ਕੀਤੀ ਕਿ ਉਹ ਅਜਿਹੀਆਂ ਘਿਨਾਉਣੀਆਂ ਹਰਕਤਾਂ ਨੂੰ ਤੁਰੰਤ ਸਰਕਾਰ ਦੇ ਧਿਆਨ ਵਿੱਚ ਲਿਆਉਣ ਤਾਂ ਜੋ ਇਸ ‘ਤੇ ਜਲਦ ਕਾਰਵਾਈ ਕੀਤੀ ਜਾ ਸਕੇ।

ਇਹ ਵੀ ਪੜ੍ਹੋ ਪੰਜਾਬ ਵਿੱਚ ਪਹਿਲੀ ਵਾਰ ਲੋਕ ਹਿਤੈਸ਼ੀ ਟੈਂਡਰ ਨੀਤੀ ਲਾਗੂ: ਮੰਤਰੀ ਹਰਭਜਨ ਸਿੰਘ ਈ ਟੀ ਓ ਦਾ ਵੱਡਾ ਐਲਾਨ

ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਇਸ ਸੰਕਟ ਦੀ ਘੜੀ ਵਿੱਚ ਫੌਜ ਜਵਾਨਾਂ ਦੇ ਪਰਿਵਾਰਾਂ ਨਾਲ ਸਮਾਜਿਕ ਸਾਂਝ ਅਤੇ ਏਕਤਾ ਦਿਖਾਉਣ ਦੀ ਅਪੀਲ ਵੀ ਕੀਤੀ ਤਾਂ ਜੋ ਉਨ੍ਹਾਂ ਦਾ ਮਨੋਬਲ ਹੋਰ ਵਧਾਇਆ ਜਾ ਸਕੇ।ਮੁੱਖ ਮੰਤਰੀ ਨੇ ‘ਸਰਬੱਤ ਦੇ ਭਲੇ’ ਨੂੰ ਯਕੀਨੀ ਬਣਾਉਣ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ ਅਤੇ ਇਸ ਨੇਕ ਕਾਰਜ ਲਈ ਧਾਰਮਿਕ ਆਗੂਆਂ ਦੀ ਇਕਜੁੱਟਤਾ ਅਤੇ ਸਮਰਥਨ ਲਈ ਧੰਨਵਾਦ ਕੀਤਾ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਦੇਸ਼ ਦੀ ਏਕਤਾ, ਅਖੰਡਤਾ ਅਤੇ ਪ੍ਰਭੂਸੱਤਾ ਦੀ ਰਾਖੀ ਕਰਨਾ ਸਮੇਂ ਦੀ ਲੋੜ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਾਰਤੀ ਫੌਜ ਵਿੱਚ ਸਾਰੇ ਧਰਮਾਂ ਦੇ ਬਹਾਦਰ ਸੈਨਿਕ ਸ਼ਾਮਲ ਹਨ ਅਤੇ ਪੰਜਾਬ ਧਰਮ, ਜਾਤ ਜਾਂ ਨਸਲ ਦੀ ਪਰਵਾਹ ਕੀਤੇ ਬਿਨਾਂ ਸਭਨਾਂ ਨਾਲ ਮਜ਼ਬੂਤੀ ਨਾਲ ਖੜ੍ਹਾ ਹੈ।ਮੁੱਖ ਮੰਤਰੀ ਨੇ ਦੁਹਰਾਇਆ ਕਿ ਲੋਕਾਂ ਨੂੰ ਉਸ ਥਾਂ ‘ਤੇ ਨਾ ਜਾਣ ਜਿੱਥੇ ਡਰੋਨ ਜਾਂ ਮਿਜ਼ਾਈਲ ਦਾ ਕੋਈ ਵੀ ਹਿੱਸਾ ਮਿਲਦਾ ਹੈ ਕਿਉਂਕਿ ਨਕਾਰਾ ਕੀਤੇ ਜਾਣ ਤੋਂ ਪਹਿਲਾਂ ਇਹ ਨੁਕਸਾਨਦੇਹ ਹੋ ਸਕਦਾ ਹੈ। ਆਮ ਲੋਕਾਂ ਤੋਂ ਪੂਰਨ ਸਮਰਥਨ ਅਤੇ ਸਹਿਯੋਗ ਦੀ ਮੰਗ ਕਰਦਿਆਂ ਉਨ੍ਹਾਂ ਨੇ ਸੂਬਾ ਵਾਸੀਆਂ ਨੂੰ ਅਪੀਲ ਕੀਤੀ ਕਿ ਜੇਕਰ ਉਹ ਕੋਈ ਮਿਜ਼ਾਈਲ ਜਾਂ ਬੈਲਿਸਟਿਕ ਸਮੱਗਰੀ ਦੇਖਦੇ ਹਨ ਤਾਂ ਤੁਰੰਤ ਪੁਲਿਸ ਨੂੰ ਸੂਚਿਤ ਕਰਨ।

ਇਹ ਵੀ ਪੜ੍ਹੋ ਵਿੱਤ ਮੰਤਰੀ ਹਰਪਾਲ ਚੀਮਾ ਅਤੇ ਸੰਸਦ ਮੈਂਬਰ ਸੰਜੀਵ ਅਰੋੜਾ ਨੇ ਪਾਕਿਸਤਾਨ ਵੱਲੋਂ ਕੀਤੇ ਗਏ ਨਿੰਦਣਯੋਗ ਹਮਲੇ ਦੇ ਪੀੜਤਾਂ ਨਾਲ ਕੀਤੀ ਮੁਲਾਕਾਤ

ਭਗਵੰਤ ਸਿੰਘ ਮਾਨ ਨੇ ਉਨ੍ਹਾਂ ਨੂੰ ਅਜਿਹੀਆਂ ਖਤਰਨਾਕ ਚੀਜ਼ਾਂ ਦੇ ਨੇੜੇ ਜਾਣ ਜਾਂ ਛੂਹਣ ਤੋਂ ਸਾਵਧਾਨ ਰਹਿਣ ਲਈ ਕਿਹਾ ਕਿਉਂਕਿ ਇਹ ਉਨ੍ਹਾਂ ਲਈ ਘਾਤਕ ਹੋ ਸਕਦੀਆਂ ਹਨ।ਮੁੱਖ ਮੰਤਰੀ ਨੇ ਕਿਹਾ ਕਿ ਭਾਰਤ ਦੀਆਂ ਹਥਿਆਰਬੰਦ ਫੌਜਾਂ ਪਾਕਿਸਤਾਨ ਦੀਆਂ ਅਜਿਹੀਆਂ ਕਾਰਵਾਈਆਂ ਦਾ ਢੁਕਵਾਂ ਜਵਾਬ ਦੇਣ ਲਈ ਪੂਰੀ ਤਰ੍ਹਾਂ ਸਮਰੱਥ ਹਨ ਅਤੇ ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।ਪੰਜਾਬ ਦੀ ਬਹਾਦਰੀ ਤੇ ਅਥਾਹ ਹੌਸਲੇ ਨਾਲ ਲਬਰੇਜ ਵਿਰਾਸਤ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਸਮੁੱਚਾ ਸੂਬਾ ਭਾਰਤੀ ਫੌਜ ਦੇ ਨਾਲ ਮਜ਼ਬੂਤੀ ਨਾਲ ਖੜ੍ਹਾ ਹੈ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਦੇਸ਼ ਦੀ ਏਕਤਾ, ਅਖੰਡਤਾ ਅਤੇ ਪ੍ਰਭੂਸੱਤਾ ਦੀ ਰਾਖੀ ਲਈ ਪਹਿਲਾਂ ਹੀ ਹਥਿਆਰਬੰਦ ਫੌਜਾਂ ਨੂੰ ਹਰ ਸੰਭਵ ਮਦਦ ਦੇ ਰਹੀ ਹੈ।ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਜ਼ਰੂਰੀ ਵਸਤਾਂ ਦੀ ਕੋਈ ਕਮੀ ਨਹੀਂ ਹੈ ਅਤੇ ਲੋਕਾਂ ਨੂੰ ਇਸ ਸੰਕਟ ਦੀ ਘੜੀ ਵਿੱਚ ਲੋੜ ਤੋਂ ਵੱਧ ਖਰੀਦਦਾਰੀ ਤੋਂ ਗੁਰੇਜ਼ ਕਰਨਾ ਚਾਹੀਦਾ ਹੈ।

ਇਹ ਵੀ ਪੜ੍ਹੋ ਸਰਹੱਦੀ ਖੇਤਰਾਂ ਵਿੱਚ ਡਟੇ ਪੰਜਾਬ ਦੀ ਮਾਨ ਸਰਕਾਰ ਦੇ 10 ਮੰਤਰੀ, ਐਮਰਜੈਂਸੀ ਸੇਵਾਵਾਂ ਅਤੇ ਜਨਤਕ ਸਹੂਲਤਾਂ ਦਾ ਲਗਾਤਾਰ ਕਰ ਰਹੇ ਨਿਰੀਖਣ

ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸੰਕਟ ਦੇ ਇਨ੍ਹਾਂ ਦਿਨਾਂ ਦੌਰਾਨ ਕਿਸੇ ਵੀ ਚੀਜ਼ ਦੀ ਚਿੰਤਾ ਨਾ ਕਰਨ ਕਿਉਂਕਿ ਸੂਬਾ ਸਰਕਾਰ ਨੇ ਪਹਿਲਾਂ ਹੀ ਸਾਰੀਆਂ ਜ਼ਰੂਰੀ ਵਸਤਾਂ ਲਈ ਵਿਆਪਕ ਪ੍ਰਬੰਧ ਕੀਤੇ ਹੋਏ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕਿਸੇ ਵੀ ਲੋੜੀਂਦੀ ਵਸਤੂ ਦੀ ਕੋਈ ਕਮੀ ਨਹੀਂ ਹੈ ਅਤੇ ਇਸ ਲਈ ਲੋਕਾਂ ਨੂੰ ਘਬਰਾਉਣ ਦੀ ਕੋਈ ਲੋੜ ਨਹੀਂ। ਉਹਨਾਂ ਅੱਗੇ ਕਿਹਾ ਕਿ ਜਾਣ-ਬੁਝ ਕੇ ਜ਼ਰੂਰੀ ਵਸਤਾਂ ਦੀ ਘਾਟ ਪੈਦਾ ਕਰਨ ਦੀ ਕੋਸ਼ਿਸ਼ ਕਰਨ ਵਾਲੇ ਕਿਸੇ ਵੀ ਵਿਅਕਤੀ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ ਤਾਂ ਜੋ ਸੂਬਾ ਵਾਸੀਆਂ ਨੂੰ ਕੋਈ ਮੁਸ਼ਕਲ ਦਰਪੇਸ਼ ਨਾ ਆਵੇ।ਮੁੱਖ ਮੰਤਰੀ ਨੇ ਜਮ੍ਹਾਂਖੋਰੀ ਅਤੇ ਕਾਲਾਬਾਜ਼ਾਰੀ ਵਿਰੁੱਧ ਸਪੱਸ਼ਟ ਚਿਤਾਵਨੀ ਦਿੱਤੀ ਅਤੇ ਸੂਬਾ ਵਾਸੀਆਂ ਨੂੰ ਭਰੋਸਾ ਦਿੱਤਾ ਕਿ ਇਨ੍ਹਾਂ ਚੁਣੌਤੀਪੂਰਨ ਸਮਿਆਂ ਦੌਰਾਨ ਸੂਬੇ ਕੋਲ ਹਰ ਚੀਜ਼ ਦੀ ਢੁਕਵੀਂ ਸਪਲਾਈ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਰਾਤ ਸਮੇਂ ਯਾਤਰਾ ਕਰਨ ਤੋਂ ਪਰਹੇਜ਼ ਕੀਤਾ ਜਾਵੇ ਅਤੇ ਬੇਲੋੜੀ ਘਬਰਾਹਟ ਜਾਂ ਬੇਚੈਨੀ ਤੋਂ ਬਚਿਆ ਜਾਵੇ। ਭਗਵੰਤ ਸਿੰਘ ਮਾਨ ਨੇ ਅੱਗੇ ਐਲਾਨ ਕੀਤਾ ਕਿ ਨਾਗਰਿਕਾਂ ਨੂੰ ਤਿਆਰ ਰੱਖਣ ਲਈ ਮੌਕ ਡ੍ਰਿਲ ਦੇ ਅਭਿਆਸ ਜਾਰੀ ਰਹਿਣਗੇ ਅਤੇ ਨਾਲ ਹੀ ਸਿਵਲ ਡਿਫੈਂਸ ਟ੍ਰੇਨਿੰਗ ਦੇ ਯਤਨ ਵੀ ਤੇਜ਼ ਕੀਤੇ ਜਾਣਗੇ।ਇਸ ਮੌਕੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ, ਡੀ.ਜੀ.ਪੀ. ਪੰਜਾਬ ਗੌਰਵ ਯਾਦਵ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਡਾ. ਰਵੀ ਭਗਤ ਅਤੇ ਹੋਰ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

 

ਫਿਰੋਜ਼ਪੁਰ ਡਰੋਨ ਹਮਲੇ ‘ਚ ਜ਼ਖਮੀ ਹੋਏ ਤਿੰਨ ਵਿਅਕਤੀਆਂ ਨੂੰ ਫਰਿਸ਼ਤੇ ਸਕੀਮ ਅਧੀਨ ਦਿੱਤਾ ਜਾ ਰਿਹਾ ਮੁਫ਼ਤ ਇਲਾਜ: ਡਾ. ਬਲਬੀਰ ਸਿੰਘ

0

Chandigarh News:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਜੰਗ ਅਤੇ ਅੱਤਵਾਦ ਦੇ ਪੀੜਤਾਂ ਨੂੰ ਫਰਿਸ਼ਤੇ ਯੋਜਨਾ ਅਧੀਨ ਕਵਰ ਕਰਨ ਲਈ ਇਸ ਯੋਜਨਾ ਦੇ ਵਿਸਥਾਰ ਉਪਰੰਤ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਇਥੇ ਦੱਸਿਆ ਕਿ ਸ਼ੁੱਕਰਵਾਰ ਰਾਤ ਨੂੰ ਫਿਰੋਜ਼ਪੁਰ ਵਿਖੇ ਹੋਏ ਡਰੋਨ ਹਮਲੇ ਵਿੱਚ ਜ਼ਖਮੀ ਹੋਏ ਤਿੰਨ ਵਿਅਕਤੀਆਂ ਦਾ ਮੁਫ਼ਤ ਇਲਾਜ ਕੀਤਾ ਜਾ ਰਿਹਾ ਹੈ।ਜੰਗ ਅਤੇ ਅੱਤਵਾਦ ਦੇ ਪੀੜਤਾਂ ਨੂੰ ਫਰਿਸ਼ਤੇ ਯੋਜਨਾ ਤਹਿਤ ਕਵਰ ਕਰਨ ਦਾ ਫੈਸਲਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪ੍ਰਧਾਨਗੀ ਹੇਠ ਸ਼ੁੱਕਰਵਾਰ ਨੂੰ ਹੋਈ ਕੈਬਨਿਟ ਮੀਟਿੰਗ ਵਿੱਚ ਲਿਆ ਗਿਆ ਸੀ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਜ਼ਖਮੀ ਹੋਏ ਕਿਸੇ ਵੀ ਵਿਅਕਤੀ ਨੂੰ ਸੂਬੇ ਭਰ ਦੇ ਸਰਕਾਰੀ ਅਤੇ ਸੂਚੀਬੱਧ ਨਿੱਜੀ ਹਸਪਤਾਲਾਂ ਵਿੱਚ ਫੌਰੀ ਢੰਗ ਨਾਲ ਮੁਫ਼ਤ ਡਾਕਟਰੀ ਇਲਾਜ ਮਿਲ ਸਕੇ।

ਇਹ ਵੀ ਪੜ੍ਹੋ ਵਿੱਤ ਮੰਤਰੀ ਹਰਪਾਲ ਚੀਮਾ ਅਤੇ ਸੰਸਦ ਮੈਂਬਰ ਸੰਜੀਵ ਅਰੋੜਾ ਨੇ ਪਾਕਿਸਤਾਨ ਵੱਲੋਂ ਕੀਤੇ ਗਏ ਨਿੰਦਣਯੋਗ ਹਮਲੇ ਦੇ ਪੀੜਤਾਂ ਨਾਲ ਕੀਤੀ ਮੁਲਾਕਾਤ

ਡਾ. ਬਲਬੀਰ ਸਿੰਘ ਨੇ ਕਿਹਾ ਕਿ ਸਰਕਾਰ ਵੱਲੋਂ ਜੰਗ ਅਤੇ ਅੱਤਵਾਦ ਦੇ ਹਰ ਪੀੜਤ ਦੇ ਇਲਾਜ ਦਾ ਖਰਚਾ ਚੁੱਕਿਆ ਜਾ ਰਿਹਾ ਹੈ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਅਜਿਹਾ ਕਰਨ ਵਾਲੀ ਦੇਸ਼ ਦੀ ਪਹਿਲੀ ਸਰਕਾਰ ਹੈ।ਜ਼ਿਕਰਯੋਗ ਹੈ ਕਿ ਫਰਿਸ਼ਤੇ ਸਕੀਮ, ਜੋ ਕਿ ਅਸਲ ਵਿੱਚ ਸੜਕ ਹਾਦਸਿਆਂ ਦੇ ਪੀੜਤਾਂ ਨੂੰ ਨਕਦੀ ਰਹਿਤ ਇਲਾਜ ਪ੍ਰਦਾਨ ਕਰਨ ਲਈ ਸ਼ੁਰੂ ਕੀਤੀ ਗਈ ਸੀ, ਦਾ ਉਦੇਸ਼ ਸਰਕਾਰੀ ਅਤੇ ਸੂਚੀਬੱਧ ਨਿੱਜੀ ਹਸਪਤਾਲਾਂ ਵਿੱਚ ਤੁਰੰਤ ਅਤੇ ਨਿਰਵਿਘਨ ਇਲਾਜ ਪ੍ਰਦਾਨ ਕਰਕੇ ਸੜਕ ਹਾਦਸਿਆਂ ਵਿੱਚ ਹੋਣ ਵਾਲੀਆਂ ਮੌਤਾਂ ਦੀ ਦਰ ਨੂੰ ਘਟਾਉਣਾ ਹੈ।

ਇਹ ਵੀ ਪੜ੍ਹੋ  ਮੁੱਖ ਮੰਤਰੀ ਵੱਲੋਂ ਜਮ੍ਹਾਂਖੋਰੀ ਕਰਨ ਵਾਲਿਆਂ ਨੂੰ ਸਖ਼ਤ ਚਿਤਾਵਨੀ: ਜਾਣਬੁੱਝ ਕੇ ਜ਼ਰੂਰੀ ਵਸਤਾਂ ਦੀ ਘਾਟ ਬਰਦਾਸ਼ਤ ਨਹੀਂ ਕੀਤੀ ਜਾਵੇਗੀ-ਸਖ਼ਤ ਕਾਰਵਾਈ ਲਈ ਤਿਆਰ ਰਹੋ

ਇਸ ਸਕੀਮ ਤਹਿਤ ਹਾਦਸੇ ਦੇ ਪੀੜਤਾਂ ਦੀ ਜਾਨ ਬਚਾਉਣ ਲਈ ਅੱਗੇ ਆਉਣ ਵਾਲੇ ਕਿਸੇ ਵੀ ਵਿਅਕਤੀ ਨੂੰ ‘ਫਰਿਸ਼ਤਾ’ ਮੰਨਿਆ ਜਾਂਦਾ ਹੈ ਅਤੇ ਉਸ ਨੂੰ ਨਕਦ ਇਨਾਮ ਤੇ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਜਾਂਦਾ ਹੈ ਅਤੇ ਕਾਨੂੰਨੀ ਪੇਚੀਦਗੀਆਂ ਅਤੇ ਪੁਲਿਸ ਪੁੱਛਗਿੱਛ ਤੋਂ ਰਾਹਤ ਦਿੱਤੀ ਜਾਂਦੀ ਹੈ। ਦੱਸਣਯੋਗ ਹੈ ਕਿ ਇਹ ਸਕੀਮ 25 ਜਨਵਰੀ, 2024 ਨੂੰ ਨੋਟੀਫਾਈ ਕੀਤੀ ਗਈ ਸੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

ਪੰਜਾਬ ਵਿੱਚ ਪਹਿਲੀ ਵਾਰ ਲੋਕ ਹਿਤੈਸ਼ੀ ਟੈਂਡਰ ਨੀਤੀ ਲਾਗੂ: ਮੰਤਰੀ ਹਰਭਜਨ ਸਿੰਘ ਈ ਟੀ ਓ ਦਾ ਵੱਡਾ ਐਲਾਨ

0

👉ਨਵੀਂ ਟੈਂਡਰ ਨੀਤੀ ਲਾਗੂ ਹੋਣ ਨਾਲ ਸੜਕਾਂ ਦਾ ਰੱਖ ਰਖਾਵ ਸਬੰਧੀ ਕਾਰਜ ਹੋਵੇਗਾ ਸੁਚਾਰੂ: ਲੋਕ ਨਿਰਮਾਣ ਮੰਤਰੀ
Chandigarh News:ਸੂਬੇ ਦੀਆਂ ਸੜਕਾਂ ਨੂੰ ਬਿਹਤਰ ਬਨਾਉਣ ਅਤੇ ਉਨ੍ਹਾਂ ਦੇ ਰੱਖ ਰਖਾਵ ਨੂੰ ਬਿਹਤਰ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿਚ ਨਵੀਂ ਟੈਂਡਰ ਨੀਤੀ ਲਾਗੂ ਕੀਤੀ ਗਈ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ. ਟੀ. ਓ. ਨੇ ਦੱਸਿਆ ਕਿ ਰਾਜ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ, ਬਿਹਤਰ ਅਤੇ ਟਿਕਾਊ ਤਰੀਕੇ ਨਾਲ ਵਿਕਸਿਤ ਕਰਨ ਲਈ ਪੰਜਾਬ ਸਰਕਾਰ ਨੇ ਸੜਕਾਂ ਦੀ ਉਸਾਰੀ ਲਈ ਕੀਤੇ ਜਾਣ ਵਾਲੇ ਟੈਂਡਰ ਵਿਚ ਲੰਮੀ ਮਿਆਦ ਤਕ ਰੱਖ ਰਖਾਉ ਦਾ ਉਪਬੰਧ ਕੀਤਾ ਗਿਆ ਹੈ ਜਿਸ ਨਾਲ ਸੂਬਾ ਵਾਸੀਆਂ, ਠੇਕੇਦਾਰਾਂ ਅਤੇ ਮਹਿਕਮੇ ਨੂੰ ਫਾਇਦਾ ਹੋਵੇਗਾ।ਉਨ੍ਹਾਂ ਕਿਹਾ ਕਿ ਇਸ ਨਵੇਂ ਉਪਬੰਧ ਨਾਲ ਸੜਕਾਂ ਦੀ ਸਮੇਂ ਸਿਰ ਅਤੇ ਤੁਰੰਤ ਰਿਪੇਅਰ ਨਾਲ ਲੋਕਾਂ ਨੂੰ ਚੰਗੀ ਸੜਕ ਮਿਲੇਗੀ ਨਾਲ ਹੀ ਠੇਕੇਦਾਰ ਆਪਣੇ ਰੱਖ ਰਖਾਵ ਦੀ ਪਲਾਨਿੰਗ ਕਰ ਸਕੇਗਾ ਅਤੇ ਮਹਿਕਮੇ ਨੂੰ ਬਾਰ ਬਾਰ ਟੈਂਡਰ ਲਾਉਣ ਦੀ ਪ੍ਰੀਕਿਰਿਆ ਤੋਂ ਰਾਹਤ ਮਿਲੇਗੀ।

ਇਹ ਵੀ ਪੜ੍ਹੋ  ਸਰਹੱਦੀ ਖੇਤਰਾਂ ਵਿੱਚ ਡਟੇ ਪੰਜਾਬ ਦੀ ਮਾਨ ਸਰਕਾਰ ਦੇ 10 ਮੰਤਰੀ, ਐਮਰਜੈਂਸੀ ਸੇਵਾਵਾਂ ਅਤੇ ਜਨਤਕ ਸਹੂਲਤਾਂ ਦਾ ਲਗਾਤਾਰ ਕਰ ਰਹੇ ਨਿਰੀਖਣ

ਲੋਕ ਨਿਰਮਾਣ ਮੰਤਰੀ ਨੇ ਦੱਸਿਆ ਕਿ ਪੰਜਾਬ ਰਾਜ ਦੇ ਰੋਡ ਨੈੱਟਵਰਕ ਦਾ 85% ਹਿੱਸਾ ਪੇਂਡੂ ਸੜਕਾਂ ਜਾਂ ਲਿੰਕ ਸੜਕਾਂ ਦਾ ਹੈ। ਇਹ ਸੜਕਾਂ ਪੰਜ਼ਾਬ ਦੇ ਪਿੰਡਾਂ ਨੂੰ ਮੰਡੀਆਂ, ਸਕੂਲਾਂ/ਕਾਲਜਾਂ, ਹਸਪਤਾਲਾਂ ਅਤੇ ਸ਼ਹਿਰਾਂ ਨਾਲ ਜੋੜਨ ਦਾ ਅਹਿਮ ਕੰਮ ਕਰਦੀਆਂ ਹਨ। ਪੰਜਾਬ ਰਾਜ ਦੇ ਅਰਥਚਾਰੇ ਵਿੱਚ ਇਨ੍ਹਾਂ ਸੜਕਾਂ ਦਾ ਅਹਿਮ ਰੋਲ ਹੈ।ਉਨ੍ਹਾਂ ਕਿਹਾ ਕਿ ਸਪੈਸ਼ਲ ਰਿਪੇਅਰ ਸਣੇ ਲੰਮੀ ਮਿਆਦ ਦੇ ਉਪਬੰਧ ਸਾਰੀਆਂ ਧਿਰਾਂ ਲਈ ਲਾਹੇਵੰਦ ਹੱਲ ਹੈ। ਇਸ ਤੋਂ ਇਲਾਵਾ ਸਰਕਾਰ ਵੀ ਬਜਟ ਉਪਬੰਧਾਂ ਵਿੱਚ ਖੁੱਲ੍ਹੇ ਫੰਡ ਉਪਲਬੱਧ ਕਰਵਾ ਰਹੀ ਹੈ।ਜਨਤਾ ਦੀ ਕਮਾਈ ਦੇ ਇੱਕ ਇੱਕ ਪੈਸੇ ਦਾ ਸਹੀ ਅਤੇ ਆਮ ਲੋਕਾਂ ਦੀ ਉਮੀਦਾਂ ਮੁਤਾਬਿਕ ਇਸਤੇਮਾਲ ਹੀ ਸਾਡੀ ਸਰਕਾਰ ਦਾ ਮੁੱਖ ਟੀਚਾ ਹੈ।

ਇਹ ਵੀ ਪੜ੍ਹੋ  Big News; ਭਾਰਤ-ਪਾਕਿਸਤਾਨ ਵਿਚਕਾਰ ਹੋਈ ਜੰਗਬੰਦੀ ! ਅਮਰੀਕਾ ਦੇ ਰਾਸ਼ਟਰਪਤੀ ਦਾ ਦਾਅਵਾ

ਹਰਭਜਨ ਸਿੰਘ ਈ. ਟੀ. ਓ. ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸਾਲ 2022-23, 2023-24 ਅਤੇ 2024-25 ਲਈ ਡਿਊ ਸੜਕਾਂ ਦੀ ਸਪੈਸ਼ਲ ਰਿਪੇਅਰ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ, ਜਿਸ ਵਿਚ ਲੋਕ ਨਿਰਮਾਣ ਵਿਭਾਗ ਅਧੀਨ ਪੈਂਦੀਆਂ 6015 ਕਿ:ਮੀ: ਲੰਬਾਈ ਦੀਆਂ 2615 ਲਿੰਕ ਸੜਕਾਂ ਨੂੰ 1188 ਕਰੋੜ ਰੁਪਏ ਨਾਲ ਰਿਪੇਅਰ ਕਰਨ ਦਾ ਟੀਚਾ ਸਰਕਾਰ ਵੱਲੋਂ ਮਿਥਿਆ ਗਿਆ ਹੈ। ਇਸ ਪ੍ਰਾਜੈਕਟ ਵਿਚ ਇਨ੍ਹਾਂ ਲਿੰਕ ਸੜਕਾਂ ਦਾ ਪੰਜ ਸਾਲਾ ਲਈ ਮੈਂਟੀਨੈਂਸ (ਰੱਖ-ਰਖਾਵ) ਵੀ ਸਬੰਧਤ ਠੇਕੇਦਾਰ ਵੱਲੋਂ ਹੀ ਕੀਤਾ ਜਾਣਾ ਹੈ।ਇਸ ਸਬੰਧ ਵਿੱਚ ਮੁਢਲੇ ਪ੍ਰਾਜੈਕਟ ਵੱਜੋਂ ਪੰਜਾਬ ਦੇ ਦੋ ਜਿਲ੍ਹੇ ਬਰਨਾਲਾ ਅਤੇ ਪਠਾਨਕੋਟ ਦੀਆਂ 94 ਸੜਕਾਂ ਜਿਨ੍ਹਾਂ ਦੀ ਲੰਬਾਈ 2096 ਕਿਲੋਮੀਟਰ ਹੈ, ਦੀ ਸਪੈਸ਼ਲ ਰਿਪੇਅਰ ਸਣੇ ਲੰਮੀ ਮਿਆਦ ਦੇ ਉਪਬੰਧਾਂ ਲਈ ਟੈਂਡਰ ਕਾਲ ਕੀਤੇ ਜਾ ਚੁੱਕੇ ਹਨ। ਇਨ੍ਹਾਂ ਸੜਕਾਂ ਦੀ ਲੰਮੀ ਮਿਆਦ ਦੀ ਰਿਪੇਅਰ ਸਣੇ ਸਪੈਸ਼ਲ ਰਿਪੇਅਰ ਦਾ ਕੰਮ ਜਲਦ ਹੀ ਸ਼ੁਰੂ ਹੋ ਜਾਵੇਗਾ ਅਤੇ ਰਾਜ ਦੀ ਰਹਿੰਦੀਆਂ ਲਿੰਕ ਸੜਕਾਂ ਤੇ ਵੀ ਅਜਿਹੇ ਉਪਬੰਧਾਂ ਅਧੀਨ ਸਪੈਸ਼ਲ ਰਿਪੇਅਰ ਦੇ ਕੰਮਾਂ ਨੂੰ ਨਿਸਚਿਤ ਸਮੇਂ ਦੇ ਅੰਦਰ ਮੁਕੰਮਲ ਕਰ ਦਿੱਤਾ ਜਾਵੇਗਾ

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

ਵਿੱਤ ਮੰਤਰੀ ਹਰਪਾਲ ਚੀਮਾ ਅਤੇ ਸੰਸਦ ਮੈਂਬਰ ਸੰਜੀਵ ਅਰੋੜਾ ਨੇ ਪਾਕਿਸਤਾਨ ਵੱਲੋਂ ਕੀਤੇ ਗਏ ਨਿੰਦਣਯੋਗ ਹਮਲੇ ਦੇ ਪੀੜਤਾਂ ਨਾਲ ਕੀਤੀ ਮੁਲਾਕਾਤ

0

👉ਹਮਲੇ ਦੀ ਕੀਤੀ ਸਖ਼ਤ ਨਿੰਦਾ, ਪ੍ਰਭਾਵਿਤ ਪਰਿਵਾਰਾਂ ਨਾਲ ਇਕਜੁੱਟਤਾ ਪ੍ਰਗਟਾਈ
Ludhiana News:ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਨਾਲ ਅੱਜ ਫਿਰੋਜ਼ਪੁਰ ਜ਼ਿਲ੍ਹੇ ਵਿੱਚ ਪਾਕਿਸਤਾਨ ਵੱਲੋਂ ਕੀਤੇ ਗਏ ਨਿੰਦਣਯੋਗ ਹਮਲੇ ਵਿੱਚ ਜ਼ਖਮੀ ਹੋਏ ਨਾਗਰਿਕਾਂ ਦੀ ਸਿਹਤ ਬਾਰੇ ਜਾਨਣ ਲਈ ਦਯਾਨੰਦ ਮੈਡੀਕਲ ਕਾਲਜ (ਡੀਐਮਸੀ) ਦਾ ਦੌਰਾ ਕੀਤਾ। ਇਹਨਾਂ ਆਗੂਆਂ ਨੇ ਪ੍ਰਭਾਵਿਤ ਪਰਿਵਾਰਾਂ ਨਾਲ ਇਕਜੁੱਟਤਾ ਦਾ ਪ੍ਰਗਟਾਵਾ ਕੀਤਾ ਅਤੇ ਹਮਲੇ ਦੀ ਨਿੰਦਾ ਕੀਤੀ।ਜ਼ਖਮੀਆਂ ਨੂੰ ਹਮਲੇ ਵਿੱਚ ਗੰਭੀਰ ਸੱਟਾਂ ਲੱਗੀਆਂ ਹਨ, ਜਿਨ੍ਹਾਂ ਨੂੰ ਇਸ ਸਮੇਂ ਡੀ.ਐਮ.ਸੀ. ਵਿੱਚ ਵਿਆਪਕ ਡਾਕਟਰੀ ਦੇਖਭਾਲ ਦਿੱਤੀ ਜਾ ਰਹੀ ਹੈ।ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਜ਼ਖਮੀ ਨਾਗਰਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਮੁਲਾਕਾਤ ਕਰਕੇ ਡੂੰਘੀ ਚਿੰਤਾ ਪ੍ਰਗਟਾਈ ਅਤੇ ਉਨ੍ਹਾਂ ਨੂੰ ਇਸ ਚੁਣੌਤੀਪੂਰਨ ਸਮੇਂ ਦੌਰਾਨ ਪੰਜਾਬ ਸਰਕਾਰ ਦੇ ਅਟੁੱਟ ਸਮਰਥਨ ਦਾ ਭਰੋਸਾ ਦਿੱਤਾ।

ਇਹ ਵੀ ਪੜ੍ਹੋ  ਸਰਹੱਦੀ ਖੇਤਰਾਂ ਵਿੱਚ ਡਟੇ ਪੰਜਾਬ ਦੀ ਮਾਨ ਸਰਕਾਰ ਦੇ 10 ਮੰਤਰੀ, ਐਮਰਜੈਂਸੀ ਸੇਵਾਵਾਂ ਅਤੇ ਜਨਤਕ ਸਹੂਲਤਾਂ ਦਾ ਲਗਾਤਾਰ ਕਰ ਰਹੇ ਨਿਰੀਖਣ

ਉਨ੍ਹਾਂ ਨੇ ਹਮਲੇ ਦੀ ਸਖ਼ਤ ਨਿੰਦਾ ਕਰਦੇ ਹੋਏ ਕਿਹਾ ਕਿ ਬੇਕਸੂਰ ਨਾਗਰਿਕਾਂ ਵਿਰੁੱਧ ਅਜਿਹੀਆਂ ਕਾਇਰਤਾਪੂਰਨ ਕਾਰਵਾਈਆਂ ਪੂਰੀ ਤਰ੍ਹਾਂ ਅਸਵੀਕਾਰਨਯੋਗ ਹਨ ਅਤੇ ਇਸ ਲਈ ਸਖ਼ਤ ਜਵਾਬੀ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਉਹਨਾਂ ਪਾਕਿਸਤਾਨ ਦੀਆਂ ਕਾਰਵਾਈਆਂ ਨਿੰਦਣਯੋਗ ਕਰਾਰਦਿਆਂ ਸਖ਼ਤ ਸ਼ਬਦਾਂ ਵਿੱਚ ਇਸਦੀ ਨਿੰਦਾ ਕੀਤੀ।ਸੰਸਦ ਮੈਂਬਰ ਸੰਜੀਵ ਅਰੋੜਾ ਨੇ ਵੀ ਇਸੇ ਭਾਵਨਾ ਨੂੰ ਦੁਹਰਾਇਆ ਅਤੇ ਕਿਹਾ ਕਿ ਪੰਜਾਬ ਸਰਕਾਰ ਪੀੜਤਾਂ ਦੀ ਸਹਾਇਤਾ ਲਈ ਸਾਰੇ ਜ਼ਰੂਰੀ ਕਦਮ ਚੁੱਕ ਰਹੀ ਹੈ। ਦੋਵਾਂ ਆਗੂਆਂ ਨੇ ਹਸਪਤਾਲ ਅਧਿਕਾਰੀਆਂ ਨਾਲ ਵੀ ਮੁਲਾਕਾਤ ਕਰਕੇ ਪੀੜਤਾਂ ਨੂੰ ਦਿੱਤੀ ਜਾ ਰਹੀ ਡਾਕਟਰੀ ਦੇਖਭਾਲ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਨੂੰ ਡੀ.ਐਮ.ਸੀ. ਲੁਧਿਆਣਾ ਵਿਖੇ ਜ਼ਖਮੀਆਂ ਨੂੰ ਦਿੱਤੇ ਜਾ ਰਹੇ ਡਾਕਟਰੀ ਇਲਾਜ ਬਾਰੇ ਜਾਣੂ ਕਰਵਾਇਆ ਗਿਆ।

ਇਹ ਵੀ ਪੜ੍ਹੋ  CM Mann ਨੇ ਨਾਗਰਿਕਾਂ ਨੂੰ ਡਰੋਨ/ਮਿਜ਼ਾਈਲ ਦੇ ਮਲਬੇ ਤੋਂ ਦੂਰ ਰਹਿਣ ਅਤੇ ਪੁਲਿਸ ਨੂੰ ਤੁਰੰਤ ਸੂਚਿਤ ਕਰਨ ਦੀ ਕੀਤੀ ਅਪੀਲ

ਵਿੱਤ ਮੰਤਰੀ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਥਿਤੀ ‘ਤੇ ਲਗਾਤਾਰ ਨਜ਼ਰ ਰੱਖ ਰਹੇ ਹਨ ਅਤੇ ਸਰਕਾਰ ਪੰਜਾਬ ਦੇ ਨਾਗਰਿਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸਾਰੇ ਜ਼ਰੂਰੀ ਉਪਾਅ ਕਰ ਰਹੀ ਹੈ । ਉਨ੍ਹਾਂ ਅੱਗੇ ਕਿਹਾ ਕਿ ਮੁੱਖ ਮੰਤਰੀ ਹਾਲਾਤ ਦਾ ਨਾਲੋਂ ਨਾਲ ਜਾਇਜ਼ਾ ਲਈ ਰਹੇ ਹਨ ਅਤੇ ਸੂਬਾ ਸਰਕਾਰ ਪ੍ਰਭਾਵਿਤ ਵਿਅਕਤੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ।ਵਿੱਤ ਮੰਤਰੀ ਚੀਮਾ ਨੇ ਇਸ ਚੁਣੌਤੀਪੂਰਨ ਸਥਿਤੀ ਦਾ ਸਾਹਮਣਾ ਕਰਨ ਲਈ ਲੋਕਾਂ ਨੂੰ ਸ਼ਾਂਤੀ ਅਤੇ ਏਕਤਾ ਦੀ ਅਪੀਲ ਵੀ ਕੀਤੀ। ਸ. ਚੀਮਾ ਨੇ ਅੱਗੇ ਕਿਹਾ ਕਿ ਸਾਨੂੰ ਸੂਬੇ ਅਤੇ ਇਸਦੇ ਲੋਕਾਂ ਦੀ ਸੁਰੱਖਿਆ ਲਈ ਇੱਕਜੁੱਟ ਅਤੇ ਚੌਕਸ ਰਹਿਣਾ ਚਾਹੀਦਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

ਸਰਹੱਦੀ ਖੇਤਰਾਂ ਵਿੱਚ ਡਟੇ ਪੰਜਾਬ ਦੀ ਮਾਨ ਸਰਕਾਰ ਦੇ 10 ਮੰਤਰੀ, ਐਮਰਜੈਂਸੀ ਸੇਵਾਵਾਂ ਅਤੇ ਜਨਤਕ ਸਹੂਲਤਾਂ ਦਾ ਲਗਾਤਾਰ ਕਰ ਰਹੇ ਨਿਰੀਖਣ

0

👉ਮੁੱਖ ਮੰਤਰੀ ਭਗਵੰਤ ਮਾਨ ਵੀ ਮੰਤਰੀਆਂ-ਅਧਿਕਾਰੀਆਂ ਤੋਂ ਲੈ ਰਹੇ ਹਨ ਫੀਡਬੈਕ, ਆਮ ਲੋਕਾਂ ਦੀ ਸਹੂਲਤ ਅਤੇ ਸੁਚਾਰੂ ਜਨਤਕ ਵਿਵਸਥਾ ਬਣਾਈ ਰੱਖਣਾ ਮੁੱਖ ਤਰਜੀਹ
👉ਸਰਹੱਦੀ ਜ਼ਿਲ੍ਹਿਆਂ ਵਿੱਚ ਤਾਇਨਾਤ ਸਾਰੇ ਮੰਤਰੀ ਹਸਪਤਾਲਾਂ, ਰਾਹਤ ਕੈਂਪਾਂ, ਰਾਸ਼ਨ ਡਿਪੂਆਂ ਅਤੇ ਐਮਰਜੈਂਸੀ ਸੇਵਾਵਾਂ ਦੀ ਕਰ ਰਹੇ ਹਨ ਸਮੀਖਿਆ
Chandigarh News:ਪੰਜਾਬ ਦੇ ਸਰਹੱਦੀ ਜ਼ਿਲ੍ਹਿਆਂ ਵਿੱਚ ਤਣਾਅਪੂਰਨ ਸਥਿਤੀ ਦੇ ਵਿਚਕਾਰ, ਪੰਜਾਬ ਸਰਕਾਰ ਦੇ ਲਗਭਗ 10 ਮੰਤਰੀ ਲੋਕਾਂ ਨੂੰ ਰਾਹਤ ਪ੍ਰਦਾਨ ਕਰਨ ਅਤੇ ਡਰ-ਮੁਕਤ ਵਾਤਾਵਰਣ ਨੂੰ ਯਕੀਨੀ ਬਣਾਉਣ ਲਈ ਸਰਹੱਦੀ ਖੇਤਰਾਂ ਦਾ ਲਗਾਤਾਰ ਦੌਰਾ ਕਰ ਰਹੇ ਹਨ।ਸ਼ਨੀਵਾਰ ਨੂੰ ਲਗਾਤਾਰ ਦੂਜੇ ਦਿਨ ਮੰਤਰੀਆਂ ਨੇ ਅੰਮ੍ਰਿਤਸਰ, ਤਰਨਤਾਰਨ, ਪਠਾਨਕੋਟ, ਫ਼ਾਜ਼ਿਲਕਾ ਅਤੇ ਫ਼ਿਰੋਜ਼ਪੁਰ ਜ਼ਿਲ੍ਹਿਆਂ ਦੇ ਪਾਕਿਸਤਾਨ ਦੀ ਸਰਹੱਦ ਨਾਲ ਲਗਦੇ ਵੱਖ-ਵੱਖ ਥਾਵਾਂ ਦਾ ਦੌਰਾ ਕੀਤਾ ਅਤੇ ਐਮਰਜੈਂਸੀ ਸੇਵਾਵਾਂ ਅਤੇ ਜਨਤਕ ਸਹੂਲਤਾਂ ਦਾ ਮੁਆਇਨਾ ਕਰਨ ਲਈ ਸਥਾਨਕ ਅਧਿਕਾਰੀਆਂ ਨਾਲ ਮੁਲਾਕਾਤ ਕੀਤੀ।ਮੰਤਰੀਆਂ ਨੇ ਅਧਿਕਾਰੀਆਂ ਨੂੰ ਸਪੱਸ਼ਟ ਨਿਰਦੇਸ਼ ਦਿੱਤੇ ਕਿ ਜੰਗ ਦੀ ਤਣਾਅਪੂਰਨ ਸਥਿਤੀ ਦੌਰਾਨ, ਆਮ ਲੋਕਾਂ ਨੂੰ ਮੁੱਢਲੀਆਂ ਜ਼ਰੂਰਤਾਂ, ਖਾਸ ਕਰਕੇ ਦਵਾਈਆਂ ਅਤੇ ਐਫ਼ਐਮਜੀਸੀ (fast moving consumer goods) ਦੀਆਂ ਵਸਤੂਆਂ, ਜਿਵੇਂ ਕਿ ਦੁੱਧ, ਦਹੀਂ, ਆਟਾ-ਚਾਵਲ ਅਤੇ ਹੋਰ ਖਾਣ-ਪੀਣ ਦੀਆਂ ਵਸਤੂਆਂ ਅਤੇ ਹੋਰ ਮਹੱਤਵਪੂਰਨ ਮਨੁੱਖੀ ਜ਼ਰੂਰਤਾਂ ਆਦਿ ਦੀ ਕੋਈ ਸਮੱਸਿਆ ਨਾ ਆਵੇ।

ਇਹ ਵੀ ਪੜ੍ਹੋ  Big News; ਭਾਰਤ-ਪਾਕਿਸਤਾਨ ਵਿਚਕਾਰ ਹੋਈ ਜੰਗਬੰਦੀ ! ਅਮਰੀਕਾ ਦੇ ਰਾਸ਼ਟਰਪਤੀ ਦਾ ਦਾਅਵਾ

ਆਮ ਜਨਤਾ ਲਈ ਸਹੂਲਤ ਅਤੇ ਜਨਤਕ ਵਿਵਸਥਾ ਬਣਾਈ ਰੱਖਣਾ ਮੁੱਖ ਮੰਤਰੀ ਭਗਵੰਤ ਮਾਨ ਦੀ ਪਹਿਲੀ ਤਰਜੀਹ
ਮੁੱਖ ਮੰਤਰੀ ਭਗਵੰਤ ਮਾਨ ਖ਼ੁਦ ਸਰਹੱਦੀ ਜ਼ਿਲ੍ਹਿਆਂ ਦੇ ਮੰਤਰੀਆਂ ਅਤੇ ਉੱਚ ਅਧਿਕਾਰੀਆਂ ਨਾਲ ਲਗਾਤਾਰ ਸੰਪਰਕ ਵਿੱਚ ਹਨ। ਉਹ ਇਨ੍ਹਾਂ ਇਲਾਕਿਆਂ ਦੀ ਸਥਿਤੀ ਬਾਰੇ ਲਗਾਤਾਰ ਫੀਡਬੈਕ ਲੈ ਰਹੇ ਹਨ। ਮੁੱਖ ਮੰਤਰੀ ਨੇ ਸਪੱਸ਼ਟ ਨਿਰਦੇਸ਼ ਦਿੱਤੇ ਹਨ ਕਿ ਆਮ ਲੋਕਾਂ ਦੀ ਸਹੂਲਤ ਅਤੇ ਸੁਰੱਖਿਆ ਅਤੇ ਸੁਚਾਰੂ ਜਨਤਕ ਵਿਵਸਥਾ ਬਣਾਈ ਰੱਖਣਾ ਸਰਕਾਰ ਦੀ ਮੁੱਖ ਤਰਜੀਹ ਹੈ।ਇਤਿਹਾਸਕ ਦ੍ਰਿਸ਼ਟੀਕੋਣ ਤੋਂ ਦੇਖਿਆ ਜਾਵੇ ਤਾਂ ਜਦੋਂ ਵੀ ਸਰਹੱਦ ‘ਤੇ ਕੋਈ ਸੰਕਟ ਆਉਂਦਾ ਹੈ, ਪੰਜਾਬ ਸਭ ਤੋਂ ਪਹਿਲਾਂ ਖੜ੍ਹਾ ਹੁੰਦਾ ਹੈ। ਇਸ ਵਾਰ ਵੀ ਮਾਨ ਸਰਕਾਰ ਇਹ ਸਾਬਤ ਕਰ ਰਹੀ ਹੈ। ਪੁਲਿਸ ਅਤੇ ਪ੍ਰਸ਼ਾਸਨ ਦੀ ਸਰਗਰਮੀ ਅਤੇ ਸਰਹੱਦੀ ਜ਼ਿਲ੍ਹਿਆਂ ਵਿੱਚ ਮੰਤਰੀਆਂ ਦੀ ਮੌਜੂਦਗੀ ਪੰਜਾਬ ਦੇ ਇਤਿਹਾਸਕ ਅਕਸ ਨੂੰ ਵਧਾ ਰਹੀ ਹੈ।
ਪਾਕਿਸਤਾਨ ਨਾਲ ਹਰ ਜੰਗ ਵਿੱਚ ਪੰਜਾਬ ਦਾ ਇਤਿਹਾਸ ਰਿਹਾ ਹੈ ਜੁਝਾਰੂਪਨ, ਬਹਾਦਰੀ ਅਤੇ ਕੁਰਬਾਨੀ ਨਾਲ ਭਰਿਆ ਹੋਇਆ ਪੰਜਾਬ ਨੇ ਹਮੇਸ਼ਾ ਪਾਕਿਸਤਾਨ ਦੀਆਂ ਨਾਪਾਕ ਗਤੀਵਿਧੀਆਂ ਦਾ ਢੁਕਵਾਂ ਜਵਾਬ ਦਿੱਤਾ ਹੈ, ਭਾਵੇਂ ਉਹ 1947 ਦੀ ਵੰਡ ਹੋਵੇ ਜਾਂ 1965 ਅਤੇ 1971 ਦੀਆਂ ਜੰਗਾਂ। ਪੰਜਾਬ ਨੇ ਹਮੇਸ਼ਾ ਆਪਣੀ ਹਿੰਮਤ, ਕੁਰਬਾਨੀ ਅਤੇ ਏਕਤਾ ਦਿਖਾਈ ਹੈ। ਅੱਜ ਵੀ ਪੰਜਾਬ ਦੇ ਸਰਹੱਦੀ ਇਲਾਕਿਆਂ ਦੇ ਨਾਗਰਿਕ ਭਾਵਨਾਤਮਕ ਤੌਰ ‘ਤੇ ਭਾਰਤੀ ਫ਼ੌਜ ਦੇ ਜਵਾਨਾਂ ਨਾਲ ਖੜ੍ਹੇ ਹਨ ਅਤੇ ਉਨ੍ਹਾਂ ਦਾ ਸਮਰਥਨ ਕਰਕੇ ਉਨ੍ਹਾਂ ਦਾ ਮਨੋਬਲ ਵਧਾ ਰਹੇ ਹਨ।

ਇਹ ਵੀ ਪੜ੍ਹੋ  ਮੁੱਖ ਮੰਤਰੀ ਵੱਲੋਂ ਜਮ੍ਹਾਂਖੋਰੀ ਕਰਨ ਵਾਲਿਆਂ ਨੂੰ ਸਖ਼ਤ ਚਿਤਾਵਨੀ: ਜਾਣਬੁੱਝ ਕੇ ਜ਼ਰੂਰੀ ਵਸਤਾਂ ਦੀ ਘਾਟ ਬਰਦਾਸ਼ਤ ਨਹੀਂ ਕੀਤੀ ਜਾਵੇਗੀ-ਸਖ਼ਤ ਕਾਰਵਾਈ ਲਈ ਤਿਆਰ ਰਹੋ
ਮੁੱਖ ਮੰਤਰੀ ਮਾਨ ਦੀ ਰਣਨੀਤੀ – ਹਰੇਕ ਜ਼ਿਲ੍ਹੇ ਵਿੱਚ ਦੋ ਮੰਤਰੀਆਂ ਦੀ ਡਿਊਟੀ ਅਤੇ ਸੈਂਟਰਲਾਈਜ਼ਡ ਕਮਾਂਡ ਸੈਂਟਰ ਅਤੇ ਤਾਲਮੇਲ
ਤਣਾਅਪੂਰਨ ਸਥਿਤੀ ਦੌਰਾਨ ਹਰ ਤਰ੍ਹਾਂ ਦੀਆਂ ਚੁਣੌਤੀਆਂ ਨਾਲ ਨਜਿੱਠਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੋਹਰੀ ਰਣਨੀਤੀ ਤਹਿਤ ਕੰਮ ਕਰ ਰਹੀ ਹੈ। ਇਸ ਲਈ ਹਰ ਜ਼ਿਲ੍ਹੇ ਵਿੱਚ ਦੋ ਮੰਤਰੀਆਂ ਨੂੰ ਵਿਸ਼ੇਸ਼ ਡਿਊਟੀ ‘ਤੇ ਲਗਾਇਆ ਗਿਆ ਹੈ। ਇਸ ਦੇ ਨਾਲ ਹੀ, ਅਧਿਕਾਰੀਆਂ ਨਾਲ ਤਾਲਮੇਲ ਅਤੇ ਸੁਚਾਰੂ ਨਿਗਰਾਨੀ ਲਈ ਇੱਕ ਕਮਾਂਡ ਸੈਂਟਰ ਅਤੇ ਤਾਲਮੇਲ ਪ੍ਰਣਾਲੀ ਸਥਾਪਤ ਕੀਤੀ ਗਈ ਹੈ, ਤਾਂ ਜੋ ਹਰ ਪਲ ਦੀ ਜਾਣਕਾਰੀ ਸਰਕਾਰ ਤੱਕ ਪਹੁੰਚ ਸਕੇ ਅਤੇ ਉਸ ਅਨੁਸਾਰ ਤੁਰੰਤ ਜ਼ਰੂਰੀ ਕਦਮ ਚੁੱਕੇ ਜਾ ਸਕਣ।ਸਰਕਾਰ ਵੱਲੋਂ ਸਥਾਪਤ 24×7 “ਕ੍ਰਾਈਸਿਸ ਕਮਾਂਡ ਸੈਂਟਰ” ਰਾਹੀਂ ਸਾਰੇ ਜ਼ਿਲ੍ਹਿਆਂ ਦੇ ਅਧਿਕਾਰੀਆਂ, ਵਿਧਾਇਕਾਂ ਅਤੇ ਮੰਤਰੀਆਂ ਤੋਂ ਸਿੱਧਾ ਫੀਡਬੈਕ ਲਿਆ ਜਾ ਰਿਹਾ ਹੈ। ਮੰਤਰੀ ਆਪਣੇ-ਆਪਣੇ ਜ਼ਿਲ੍ਹਿਆਂ ਤੋਂ ਲਗਾਤਾਰ ਜ਼ਮੀਨੀ ਰਿਪੋਰਟਾਂ ਭੇਜ ਰਹੇ ਹਨ, ਜਿਸ ਦੀ ਉੱਚ ਪੱਧਰੀ ਨਿਗਰਾਨੀ ਕੀਤੀ ਜਾ ਰਹੀ ਹੈ। ਸਰਕਾਰ ਇਹ ਯਕੀਨੀ ਬਣਾਉਣ ਲਈ ਲਗਾਤਾਰ ਯਤਨ ਕਰ ਰਹੀ ਹੈ ਕਿ ਕਿਸੇ ਵੀ ਨਾਗਰਿਕ ਨੂੰ ਜ਼ਰੂਰੀ ਵਸਤੂਆਂ ਦੀ ਘਾਟ ਦਾ ਸਾਹਮਣਾ ਨਾ ਕਰਨਾ ਪਵੇ।

ਇਹ ਵੀ ਪੜ੍ਹੋ  CM Mann ਨੇ ਨਾਗਰਿਕਾਂ ਨੂੰ ਡਰੋਨ/ਮਿਜ਼ਾਈਲ ਦੇ ਮਲਬੇ ਤੋਂ ਦੂਰ ਰਹਿਣ ਅਤੇ ਪੁਲਿਸ ਨੂੰ ਤੁਰੰਤ ਸੂਚਿਤ ਕਰਨ ਦੀ ਕੀਤੀ ਅਪੀਲ

ਸਰਹੱਦੀ ਜ਼ਿਲ੍ਹਿਆਂ ਵਿੱਚ ਤਾਇਨਾਤ ਸਾਰੇ ਮੰਤਰੀ ਹਸਪਤਾਲਾਂ, ਰਾਹਤ ਕੈਂਪਾਂ, ਰਾਸ਼ਨ ਡਿਪੂਆਂ ਅਤੇ ਐਮਰਜੈਂਸੀ ਸੇਵਾਵਾਂ ਦੀ ਕਰ ਰਹੇ ਹਨ ਸਮੀਖਿਆ
ਸਾਰੇ ਮੰਤਰੀਆਂ ਨੂੰ ਸਰਹੱਦੀ ਜ਼ਿਲ੍ਹਿਆਂ ਵਿੱਚ ਸਾਰੇ ਹਸਪਤਾਲਾਂ, ਰਾਹਤ ਕੈਂਪਾਂ, ਰਾਸ਼ਨ ਡਿਪੂਆਂ ਅਤੇ ਐਮਰਜੈਂਸੀ ਰਿਸਪਾਂਸ ਯੂਨਿਟਾਂ ਦੀ ਸਥਿਤੀ ਦੀ ਨਿਰੰਤਰ ਸਮੀਖਿਆ ਕਰਨ ਅਤੇ ਕਿਸੇ ਵੀ ਸਮੱਸਿਆ ਦਾ ਤੁਰੰਤ ਹੱਲ ਕਰਨ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ।
ਸ਼ਨੀਵਾਰ ਨੂੰ ਸਰਹੱਦੀ ਜ਼ਿਲ੍ਹਿਆਂ ਦੇ ਇੰਚਾਰਜ ਮੰਤਰੀਆਂ ਨੇ ਹੇਠ ਲਿਖੀਆਂ ਥਾਵਾਂ ਦਾ ਕੀਤਾ ਦੌਰਾ:
ਮੰਤਰੀ ਡਾ. ਬਲਜੀਤ ਕੌਰ ਅਤੇ ਤਰੁਣਪ੍ਰੀਤ ਸਿੰਘ ਸੌਂਦ ਨੇ ਫ਼ਾਜ਼ਿਲਕਾ ਵਿੱਚ ਔਰਤਾਂ ਅਤੇ ਬੱਚਿਆਂ ਲਈ ਲਗਾਏ ਗਏ ਵਿਸ਼ੇਸ਼ ਮੈਡੀਕਲ ਕੈਂਪ ਦਾ ਜਾਇਜ਼ਾ ਲਿਆ, ਡਾਕਟਰਾਂ ਅਤੇ ਹੋਰ ਸਿਹਤ ਕਰਮਚਾਰੀਆਂ ਨੂੰ ਹਮੇਸ਼ਾ ਉਪਲਬਧ ਰਹਿਣ ਦੀ ਅਪੀਲ ਕੀਤੀ।
ਮੰਤਰੀ ਗੁਰਮੀਤ ਸਿੰਘ ਖੁੱਡੀਆਂ ਅਤੇ ਹਰਦੀਪ ਸਿੰਘ ਮੁੰਡੀਆਂ ਨੇ ਫ਼ਿਰੋਜ਼ਪੁਰ ਵਿੱਚ ਰਾਹਤ ਕੈਂਪਾਂ ਅਤੇ ਰਾਸ਼ਨ ਸਪਲਾਈ ਪ੍ਰਣਾਲੀ ਦਾ ਜਾਇਜ਼ਾ ਲਿਆ, ਡਿਪੂ ਸੰਚਾਲਕਾਂ ਨੂੰ ਖਾਣ-ਪੀਣ ਦੀਆਂ ਵਸਤਾਂ ਦੀ ਸੁਚਾਰੂ ਸਪਲਾਈ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ।
ਮੰਤਰੀ ਲਾਲਜੀਤ ਸਿੰਘ ਭੁੱਲਰ ਅਤੇ ਹਰਭਜਨ ਸਿੰਘ ਨੇ ਤਰਨਤਾਰਨ ਵਿੱਚ ਰਾਹਤ ਅਤੇ ਮੁੜ ਵਸੇਬਾ ਕੇਂਦਰਾਂ ਦਾ ਨਿਰੀਖਣ ਕੀਤਾ, ਪ੍ਰਸ਼ਾਸਨਿਕ ਯਤਨਾਂ ਦੀ ਸ਼ਲਾਘਾ ਕੀਤੀ
ਮੰਤਰੀ ਕੁਲਦੀਪ ਧਾਲੀਵਾਲ ਅਤੇ ਮੋਹਿੰਦਰ ਭਗਤ ਨੇ ਅੰਮ੍ਰਿਤਸਰ ਵਿੱਚ ਫਾਇਰ ਬ੍ਰਿਗੇਡ, ਪੁਲਿਸ ਅਤੇ ਆਪਦਾ ਪ੍ਰਬੰਧਨ ਟੀਮਾਂ ਨਾਲ ਮੀਟਿੰਗ ਕੀਤੀ ਅਤੇ ਐਮਰਜੈਂਸੀ ਸੇਵਾਵਾਂ ਦਾ ਜਾਇਜ਼ਾ ਲਿਆ।
ਮੰਤਰੀ ਲਾਲ ਚੰਦ ਕਟਾਰੂਚੱਕ ਅਤੇ ਡਾ. ਰਵਜੋਤ ਨੇ ਗੁਰਦਾਸਪੁਰ ਦੇ ਪੇਂਡੂ ਖੇਤਰਾਂ ਵਿੱਚ ਡਾਕਟਰੀ ਸੇਵਾਵਾਂ ਅਤੇ ਕਰਫ਼ਿਊ ਪ੍ਰੋਟੋਕੋਲ ਦੀ ਨਿਗਰਾਨੀ ਕੀਤੀ।ਆਪਣੇ ਮੰਤਰੀਆਂ ਅਤੇ ਸਰਕਾਰ ਦੀਆਂ ਪਹਿਲਕਦਮੀਆਂ ਦੀ ਪ੍ਰਸ਼ੰਸਾ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ, “ਸਾਡੇ ਮੰਤਰੀ ਸਿਰਫ਼ ਦੌਰੇ ਨਹੀਂ ਕਰ ਰਹੇ, ਉਹ ਲੋਕਾਂ ਵਿਚਕਾਰ ਖੜ੍ਹੇ ਹਨ ਅਤੇ ਹਰ ਚੁਣੌਤੀ ਨੂੰ ਜਲਦੀ ਹੱਲ ਕਰ ਰਹੇ ਹਨ। ਸਾਡੀ ਸਰਕਾਰ ਵਿੱਚ ਆਗੂ ਪਹਿਲਾਂ ਸਟੇਜ ‘ਤੇ ਨਹੀਂ, ਮੈਦਾਨ ਵਿੱਚ ਜਾਂਦੇ ਹਨ।”

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

ਵਿਦਿਆਰਥੀਆਂ ਦੀ ਸੁਰੱਖਿਆ ਸਭ ਤੋਂ ਉੱਪਰ: ਹਰਜੋਤ ਬੈਂਸ ਵੱਲੋਂ ਸਿੱਖਿਆ ਸੰਸਥਾਵਾਂ ਨੂੰ ਨਿਰਦੇਸ਼ ਜਾਰੀ

0

👉ਮੌਜੂਦਾ ਹਾਲਾਤਾਂ ਦੇ ਮੱਦੇਨਜ਼ਰ ਵਿਦਿਆਰਥੀਆਂ ਦੀ ਸੁਰੱਖਿਆ ਅਤੇ ਭਲਾਈ ਨੂੰ ਯਕੀਨੀ ਬਣਾਉਣ ਲਈ ਸਾਰੀਆਂ ਯੂਨੀਵਰਸਿਟੀਆਂ ਤੇ ਕਾਲਜਾਂ ਨੂੰ ਲੋੜੀਂਦੇ ਕਦਮ ਚੁੱਕਣ ਲਈ ਕਿਹਾ
Chandigarh News:ਮੌਜੂਦਾ ਹਾਲਾਤਾਂ ਦੇ ਮੱਦੇਨਜ਼ਰ ਪੰਜਾਬ ਦੇ ਉਚੇਰੀ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਸਾਰੀਆਂ ਸਰਕਾਰੀ ਤੇ ਪ੍ਰਾਈਵੇਟ ਯੂਨੀਵਰਸਿਟੀਆਂ ਅਤੇ ਕਾਲਜਾਂ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਹਰ ਪੱਖ ਤੋਂ ਵਿਦਿਆਰਥੀਆਂ ਦੀ ਸੁਰੱਖਿਆ ਤੇ ਭਲਾਈ ਨੂੰ ਮੁੱਖ ਰੱਖਦਿਆਂ ਸੁਰੱਖਿਅਤ ਵਾਤਾਵਰਣ ਯਕੀਨੀ ਬਣਾਉਣ।ਅੱਜ ਇੱਥੇ ਜਾਰੀ ਇੱਕ ਪ੍ਰੈੱਸ ਬਿਆਨ ਵਿੱਚ ਸ. ਹਰਜੋਤ ਸਿੰਘ ਬੈਂਸ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ਵਿਦਿਅਕ ਸੰਸਥਾਵਾਂ, ਕੈਂਪਸ ਵਿੱਚ ਰਹਿਣ ਵਾਲੇ ਵਿਦਿਆਰਥੀਆਂ ਦੀ ਸੁਰੱਖਿਆ ਅਤੇ ਭਲਾਈ ਨੂੰ ਯਕੀਨੀ ਬਣਾਉਣ ਲਈ ਜ਼ਰੂਰੀ ਕਦਮ ਚੁੱਕਣ ਅਤੇ ਜੇਕਰ ਵਿਦਿਆਰਥੀ ਸੁਰੱਖਿਆ, ਆਵਾਜਾਈ ਜਾਂ ਨਿੱਜੀ ਕਾਰਨਾਂ ਕਰਕੇ ਕੈਂਪਸ ਨਹੀਂ ਛੱਡਣਾ ਚਾਹੁੰਦੇ ਤਾਂ ਉਨ੍ਹਾਂ ਨੂੰ ਕੈਂਪਸ ਛੱਡਣ ਲਈ ਨਾ ਕਿਹਾ ਜਾਵੇ ਅਤੇ ਉਨ੍ਹਾਂ ਲਈ ਕੈਂਪਸ ਵਿੱਚ ਖਾਣ-ਪੀਣ, ਰਿਹਾਇਸ਼, ਦੇਖਭਾਲ ਅਤੇ ਜ਼ਰੂਰੀ ਸੇਵਾਵਾਂ ਪ੍ਰਦਾਨ ਕਰਨਾ ਯਕੀਨੀ ਬਣਾਇਆ ਜਾਵੇ।

ਇਹ ਵੀ ਪੜ੍ਹੋ  Big News; ਭਾਰਤ-ਪਾਕਿਸਤਾਨ ਵਿਚਕਾਰ ਹੋਈ ਜੰਗਬੰਦੀ ! ਅਮਰੀਕਾ ਦੇ ਰਾਸ਼ਟਰਪਤੀ ਦਾ ਦਾਅਵਾ

ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿੱਚ ਸਾਰੀਆਂ ਯੂਨੀਵਰਸਿਟੀਆਂ ਤੇ ਕਾਲਜਾਂ ਨੂੰ ਇੱਕ ਪੱਤਰ ਜਾਰੀ ਕੀਤਾ ਗਿਆ ਹੈ, ਜਿਸ ਵਿੱਚ ਕਿਹਾ ਗਿਆ ਹੈ ਕਿ ਜੇਕਰ ਵਿਦਿਆਰਥੀ ਪ੍ਰੀਖਿਆਵਾਂ ਲਈ ਕੈਂਪਸ ਵਿੱਚ ਨਹੀਂ ਰੁਕਣਾ ਚਾਹੁੰਦੇ ਤਾਂ ਉਨ੍ਹਾਂ ਨੂੰ ਇਸ ਸਬੰਧੀ ਕੈਂਪਸ ਵਿੱਚ ਰੁਕਣ ਲਈ ਮਜਬੂਰ ਨਾ ਕੀਤਾ ਜਾਵੇ ਅਤੇ ਜਿਹੜੇ ਵਿਦਿਆਰਥੀ ਆਪਣੇ ਘਰ ਜਾਣਾ ਚਾਹੁੰਦੇ ਹਨ, ਉਨ੍ਹਾਂ ਨੂੰ ਬਿਨਾਂ ਕਿਸੇ ਅਕਾਦਮਿਕ ਜੁਰਮਾਨੇ ਦੇ ਅਜਿਹਾ ਕਰਨ ਦੀ ਇਜਾਜ਼ਤ ਦਿੱਤੀ ਜਾਵੇ। ਪੱਤਰ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਮੌਜੂਦਾ ਸਥਿਤੀ ਦੇ ਮੱਦੇਨਜ਼ਰ ਪ੍ਰਖਿਆਵਾਂ ਮੁਲਤਵੀ ਕਰਕੇ ਇਸ ਲਈ ਬਦਲਵੇਂ ਪ੍ਰਬੰਧ ਕਰਨ ਨੂੰ ਤਰਜੀਹ ਦਿੱਤੀ ਜਾਵੇ।ਸਿੱਖਿਆ ਮੰਤਰੀ ਨੇ ਵਿਦਿਆਰਥੀਆਂ ਲਈ ਨਿਰਵਿਘਨ ਸਹਾਇਤਾ ਨੂੰ ਯਕੀਨੀ ਬਣਾਉਣ ਲਈ ਸਿੱਖਿਆ ਸੰਸਥਾਵਾਂ ਨੂੰ ਨੋਡਲ ਅਫ਼ਸਰ ਨਿਯੁਕਤ ਕਰਨ ਅਤੇ ਵਿਦਿਆਰਥੀਆਂ ਨਾਲ ਪ੍ਰਭਾਵਸ਼ਾਲੀ ਸੰਚਾਰ ਦੀ ਸਹੂਲਤ ਲਈ ਹੈਲਪ-ਡੈਸਕ ਸਥਾਪਤ ਕਰਨ ਲਈ ਕਿਹਾ ਹੈ।

ਇਹ ਵੀ ਪੜ੍ਹੋ  ਮੁੱਖ ਮੰਤਰੀ ਵੱਲੋਂ ਜਮ੍ਹਾਂਖੋਰੀ ਕਰਨ ਵਾਲਿਆਂ ਨੂੰ ਸਖ਼ਤ ਚਿਤਾਵਨੀ: ਜਾਣਬੁੱਝ ਕੇ ਜ਼ਰੂਰੀ ਵਸਤਾਂ ਦੀ ਘਾਟ ਬਰਦਾਸ਼ਤ ਨਹੀਂ ਕੀਤੀ ਜਾਵੇਗੀ-ਸਖ਼ਤ ਕਾਰਵਾਈ ਲਈ ਤਿਆਰ ਰਹੋ

ਉਨ੍ਹਾਂ ਨੇ ਵਿਦਿਆਰਥੀਆਂ ਨੂੰ ਦਰਪੇਸ਼ ਕਿਸੇ ਵੀ ਤਰ੍ਹਾਂ ਦੀਆਂ ਚਿੰਤਾਵਾਂ ਜਾਂ ਮੁੱਦਿਆਂ ਨੂੰ ਤੁਰੰਤ ਹੱਲ ਕਰਨ ਦੇ ਨਿਰਦੇਸ਼ ਦਿੱਤੇ।ਸ. ਹਰਜੋਤ ਸਿੰਘ ਬੈਂਸ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਵਿਦਿਆਰਥੀਆਂ ਦੀ ਸੁਰੱਖਿਆ ਸਭ ਤੋਂ ਉੱਪਰ ਹੈ ਅਤੇ ਵਿਦਿਅਕ ਸੰਸਥਾਵਾਂ ਇਸ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹਨ। ਉਨ੍ਹਾਂ ਚਿਤਾਵਨੀ ਦਿੱਤੀ ਕਿ ਸੁਰੱਖਿਆ ਪ੍ਰੋਟੋਕੋਲ ਵਿੱਚ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਸਾਹਮਣੇ ਆਉਣ ‘ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ ਅਤੇ ਇਸ ਲਈ ਸਬੰਧਤ ਵਿਦਿਅਕ ਸੰਸਥਾ ਦੀ ਮੈਨੇਜਮੈਂਟ ਨਿੱਜੀ ਤੌਰ ‘ਤੇ ਜ਼ਿੰਮੇਵਾਰ ਹੋਵੇਗੀ।ਸਿੱਖਿਆ ਮੰਤਰੀ ਨੇ ਸਾਰੀਆਂ ਯੂਨੀਵਰਸਿਟੀਆਂ ਅਤੇ ਕਾਲਜਾਂ ਨੂੰ ਇਨ੍ਹਾਂ ਨਿਰਦੇਸ਼ਾਂ ਦੀ ਤੁਰੰਤ ਪਾਲਣਾ ਕਰਨ ਅਤੇ ਵਿਦਿਆਰਥੀਆਂ ਦੀ ਸੁਰੱਖਿਆ ਅਤੇ ਭਲਾਈ ਨੂੰ ਯਕੀਨੀ ਬਣਾਉਣ ਲਈ ਸਾਰੇ ਜ਼ਰੂਰੀ ਕਦਮ ਚੁੱਕਣ ਦੇ ਨਿਰਦੇਸ਼ ਦਿੱਤੇ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

ਜ਼ਿਲ੍ਹਾ ਫਾਜ਼ਿਲਕਾ ਵਿਚ ਪ੍ਰਸ਼ਾਸਨ ਹਰ ਸਥਿਤੀ ਨਾਲ ਨਜਿੱਠਣ ਲਈ ਤਿਆਰ, ਲੋਕ ਨਾ ਘਬਰਾਉਣ:ਮਨਵੇਸ਼ ਸਿੰਘ ਸਿੱਧੂ

0

👉ਜਿਲ੍ਹੇ ਦੇ ਲੋਕਾਂ ਦੀ ਬਿਹਤਰੀ ਲਈ ਪ੍ਰਸ਼ਾਸਨ ਪੂਰੀ ਮੁਸ਼ਤੈਦੀ ਨਾਲ ਕਾਰਜ਼ਸ਼ੀਲ, 24 ਘੰਟੇ ਸਥਿਤੀ ਤੇ ਰੱਖੀ ਜਾ ਰਹੀ ਨਜ਼ਰ-ਡਿਪਟੀ ਕਮਿਸ਼ਨਰ
Fazilka News:ਭਾਰਤ ਪਾਕਿਸਤਾਨ ਸਰਹੱਦ ਉੱਤੇ ਪੈਦਾ ਹੋਈ ਸਥਿਤੀ ਦੇ ਮੱਦੇਨਜ਼ਰ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਲੋਕਾਂ ਨੂੰ ਕੋਈ ਵੀ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਇਸੇ ਸੰਦਰਭ ਵਿਚ ਅੱਜ ਸੀਨਿਅਰ ਆਈਏਐਸ ਅਫ਼ਸਰ ਸ੍ਰੀ ਮਨਵੇਸ਼ ਸਿੰਘ ਸਿੱਧੂ ਨੇ ਜ਼ਿਲ੍ਹੇ ਦਾ ਦੌਰਾ ਕਰਕੇ ਇੱਥੇ ਕਿਸੇ ਵੀ ਪੈਦਾ ਹੋਣ ਵਾਲੀ ਮੁਸਕਿਲ ਹਲਾਤ ਨਾਲ ਨਜਿੱਠਣ ਲਈ ਕੀਤੀਆਂ ਤਿਆਰੀਆਂ ਦੀ ਸਮੀਖਿਆ ਲਈ ਬੈਠਕ ਕੀਤੀ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਜਿਲ੍ਹੇ ਵਿੱਚ ਸਿਹਤ ਸੇਵਾਵਾਂ, ਖੁਰਾਕ ਤੇ ਸਿਵਲ ਸਪਲਾਈ ਬਿਜਲੀ, ਜਲ ਸਪਲਾਈ, ਦੇ ਨਾਲ-ਨਾਲ ਸਿਵਲ ਤੇ ਫੌਜ ਦਰਮਿਆਨ ਤਾਲਮੇਲ ਰੱਖਣਾ ਅਤਿ ਜਰੂਰੀ ਹੈ, ਤਾਂ ਜੋ ਲੋਕਾਂ ਨੂੰ ਕੋਈ ਦਿੱਕਤ ਪੇਸ਼ ਨਾ ਆਵੇ। ਉਨ੍ਹਾਂ ਨੇ ਕਿਹਾ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਅਜਿਹੇ ਸਮੇਂ ਕਿਸੇ ਕਿਸਮ ਦੀ ਕੋਈ ਕਾਲਾਬਜਾਰੀ ਨਾ ਹੋਵੇ ਅਤੇ ਨਾ ਹੀ ਕੋਈ ਬੇਲੋੜੀ ਜਮਾਂਖੋਰੀ ਕਰੇ।

ਇਹ ਵੀ ਪੜ੍ਹੋ  Punjab Police ਦੇ DSP ਦੇ ਹੋਏ ਤਬਾਦਲੇ, ਦੇਖੋ ਲਿਸਟ

ਕੀਮਤਾਂ ਤੇ ਵੀ ਸਖ਼ਤ ਨਜਰ ਰੱਖੀ ਜਾਵੇ। ਹਰੇਕ ਖੇਤਰ ਤੱਕ ਪੀਣ ਦਾ ਸਾਫ ਪਾਣੀ ਪੁੱਜੇ ਅਤੇ ਸਿਹਤ ਵਿਵਸਥਾ ਹਰ ਸਮੇਂ ਤਿਆਰ ਰਹੇ। ਸ੍ਰੀ ਸਿੱਧੂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਸ ਔਖੀ ਘੜੀ ਵਿੱਚ ਲੋਕਾਂ ਦੀ ਹਰ ਸੰਭਵ ਸਹਾਇਤਾ ਕਰਨ ਲਈ ਵਿਸ਼ੇਸ਼ ਟੀਮਾਂ ਗਠਿਤ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਹਰੇਕ ਵਿਭਾਗੀ ਅਧਿਕਾਰੀ ਦੀ ਡਿਊਟੀ ਦੇ ਨਾਲ ਨਾਲ ਨੈਤਿਕ ਜਿੰਮੇਵਾਰੀ ਬਣਦੀ ਹੈ ਕਿ ਰਕੇ ਆਮ ਲੋਕਾਂ ਨੂੰ ਅਫਵਾਵਾਂ ਤੋਂ ਦੂਰ ਰਹਿਣ ਲਈ ਜਾਗਰੂਕ ਕੀਤਾ ਜਾਵੇ। ਉਨ੍ਹਾਂ ਨੇ ਜ਼ਿਲ੍ਹਾਂ ਵਾਸੀਆਂ ਨੂੰ ਵੀ ਕਿਹਾ ਕਿ ਪ੍ਰਸ਼ਾਸਨ ਪੂਰੀ ਤਰਾਂ ਮੁਸਤੈਦ ਹੈ ਤੇ ਲੋਕ ਕਿਸੇ ਘਬਰਾਹਟ ਵਿਚ ਨਾ ਆਉਣ। ਉਨ੍ਹਾਂ ਕਿਹਾ ਕਿ ਜਿਲ੍ਹਾ ਫਾਜ਼ਿਲਕਾ ਵਿੱਚ ਹਰੇਕ ਪ੍ਰਕਾਰ ਦੀਆਂ ਜਰੂਰੀ ਵਸਤਾਂ ਦਾ ਸਟਾਕ ਉਪਲਬੱਧ ਹੈ। ਜਿਲ੍ਹਾ ਪ੍ਰਸ਼ਾਸਨ ਵੱਲੋਂ ਕਾਲਾਬਾਜਾਰੀ ਜਾਂ ਜਮਾਂਖੋਰੀ ਕਰਨ ਵਾਲਿਆਂ ਤੇ ਪੈਨੀ ਨਜ਼ਰ ਰੱਖੀ ਜਾ ਰਹੀ ਹੈ। ਉਨ੍ਹਾਂ ਵਿਭਾਗੀ ਅਧਿਕਾਰੀਆਂ ਨੂੰ ਆਦੇਸ਼ ਜਾਰੀ ਕਰਦਿਆਂ ਕਿਹਾ ਕਿ ਆਮ ਲੋਕਾਂ ਨੂੰ ਖਾਣ- ਪੀਣ, ਪੈਟਰੋਲ, ਡੀਜ਼ਲ ਅਤੇ ਹੋਰ ਰੋਜਾਨਾਂ ਦੀਆਂ ਲੋੜੀਂਦੀਆਂ ਵਸਤਾਂ ਸਟੋਰੇਜ਼ ਨਾ ਕਰਨ ਲਈ ਵੀ ਜਾਗਰੂਕ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਬਲੈਕ ਆਊਟ ਦੀ ਸਥਿਤੀ ਸਮੇਂ ਕੋਈ ਵੀ ਬੇਲੌੜੀ ਲਾਈਟਾਂ ਜਗਾਉਣ ਤੋਂ ਗੁਰੇਜ਼ ਕੀਤਾ ਜਾਵੇ।

ਇਹ ਵੀ ਪੜ੍ਹੋ  Big News; ਭਾਰਤ-ਪਾਕਿਸਤਾਨ ਵਿਚਕਾਰ ਹੋਵੇਗੀ ਜੰਗਬੰਦੀ ! ਅਮਰੀਕਾ ਦੇ ਰਾਸ਼ਟਰਪਤੀ ਦਾ ਦਾਅਵਾ

ਉਨ੍ਹਾਂ ਕਿਹਾ ਕਿ ਆਮ ਲੋਕਾਂ ਨੂੰ ਬਲੈਕ ਆਉਟ ਦੌਰਾਨ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ਬਾਰੇ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ ਤਾਂ ਜੋ ਲੋਕਾਂ ਵਿੱਚ ਡਰ ਦਾ ਮਾਹੌਲ ਪੈਦਾ ਨਾ ਹੋਵੇ।ਇਸ ਮੌਕੇ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਨੇ ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਜਿਲ੍ਹਾ ਪ੍ਰਸ਼ਾਸਨ ਵੱਲੋਂ ਐਮਰਜੈਂਸੀ ਹਾਲਾਤਾਂ ਨਾਲ ਨਜਿੱਠਣ ਲਈ ਫਾਇਰਬ੍ਰਿਗੇਡ, ਸਿਹਤ ਸੁਵਿਧਾਵਾਂ ਸਮੇਤ ਜਿਲ੍ਹੇ ਅੰਦਰ ਖਾਣ-ਪੀਣ, ਜਰੂਰੀ ਵਸਤਾਂ ਦਾ ਸਟਾਕ ਲੋੜ ਅਨੁਸਾਰ ਉਪਲਬੱਧ ਹੈ ਉਨ੍ਹਾਂ ਦੱਸਿਆ ਕਿ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ 24 ਘੰਟੇ ਸਥਿਤੀ ਤੇ ਨਜ਼ਰ ਰੱਖੀ ਜਾ ਰਹੀ ਹੈ ਅਤੇ ਜਿਲ੍ਹੇ ਦੇ ਲੋਕਾਂ ਦੀ ਬਿਹਤਰੀ ਲਈ ਪ੍ਰਸ਼ਾਸਨ ਪੂਰੀ ਮੁਸ਼ਤੈਦੀ ਨਾਲ ਕੰਮ ਕਰ ਰਿਹਾ ਹੈ।ਇਸ ਮੌਕੇ ਐਸਐਸਪੀ ਸ੍ਰੀ ਵਰਿੰਦਰ ਸਿੰਘ ਬਰਾੜ, ਏਡੀਸੀ ਜਨਰਲ ਡਾ: ਮਨਦੀਪ ਕੌਰ, ਏਡੀਸੀ ਵਿਕਾਸ ਸ੍ਰੀ ਸੁਭਾਸ਼ ਚੰਦਰ, ਐਸਡੀਐਮ ਸ੍ਰੀ ਕ੍ਰਿਸ਼ਨਾ ਪਾਲ ਰਾਜਪੂਤ, ਸ੍ਰੀ ਕੰਵਰਜੀਤ ਸਿੰਘ ਮਾਨ, ਸ੍ਰੀਮਤੀ ਵੀਰਪਾਲ ਕੌਰ, ਡੀਡੀਪੀਓ ਨੀਰੂ ਗਰਗ, ਡੀਐਫਐਸਸੀ ਵੰਦਨਾ ਕੰਬੋਜ, ਡਾ: ਐਰਿਕ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

ਭਾਰਤ ਨੇ ਪਾਕਿਸਤਾਨ ਦੇ ਦਾਅਵਿਆਂ ਨੂੰ ਨਕਾਰਿਆ, ਕਿਹਾ ਕਿ ਦਿੱਤਾ ਜਾ ਰਿਹਾ ਕਰਾਰਾ ਜਵਾਬ

Delhi News: ਪਿਛਲੇ ਚਾਰ ਦਿਨਾਂ ਤੋਂ ਭਾਰਤ ਅਤੇ ਪਾਕਿਸਤਾਨ ਵਿਚਕਾਰ ਚੱਲ ਰਹੇ ਤਨਾਅ ਦੌਰਾਨ ਪਾਕਿ ਵੱਲੋਂ ਕੀਤੇ ਜਾ ਰਹੇ ਦਾਅਵਿਆਂ ਨੂੰ ‘ਝੂਠਾ’ ਕਰਾਰ ਦਿੰਦਿਆਂ ਭਾਰਤ ਨੇ ਦਾਅਵਾ ਕੀਤਾ ਹੈ ਕਿ ਭਾਰਤੀ ਹਥਿਆਰਬੰਦ ਬਲਾਂ ਨੇ ਯੋਜਨਾਬੱਧ ਤਰੀਕੇ ਨਾਲ ਜਵਾਬੀ ਹਮਲੇ ਕੀਤੇ ਹਨ। ਸ਼ਨੀਵਾਰ ਸਵੇਰੇ ਭਾਰਤੀ ਵਿਦੇਸ਼ ਸਕੱਤਰ ਵਿਕਰਮ ਮਿਸ਼ਰੀ ਦੀ ਅਗਵਾਈ ਹੇਠ ਕਰਨਲ ਸੋਫ਼ੀਆ ਕੁਰੈਸ਼ੀ ਅਤੇ ਵਿੰਗ ਕਮਾਂਡਰ ਵਿਯੋਮਿਕਾ ਸਿੰਘ ਵੱਲੋਂ ਕੀਤੀ ਪ੍ਰੈਸ ਕਾਨਫਰੰਸ ਵਿਚ ਦਸਿਆ ਗਿਆ ਕਿ ਪਾਕਿਸਤਾਨ ਨੇ ਪੱਛਮੀ ਸਰਹੱਦ ’ਤੇ ਡਰੋਨ, ਯੂਸੀਏਵੀ, ਤੋਪਖਾਨੇ ਅਤੇ ਮਿਜ਼ਾਈਲਾਂ ਦੀ ਵਰਤੋਂ ਕਰਕੇ ਮਲਟੀ-ਵੈਕਟਰ ਹਮਲੇ ਕੀਤੇ ਅਤੇ ਸ਼੍ਰੀਨਗਰ ਤੋਂ ਨਲੀਆ ਤੱਕ 26 ਤੋਂ ਵੱਧ ਥਾਵਾਂ ਨੂੰ ਨਿਸ਼ਾਨਾ ਬਣਾਇਆ।

ਇਹ ਵੀ ਪੜ੍ਹੋ  Big News; ਭਾਰਤ-ਪਾਕਿਸਤਾਨ ਵਿਚਕਾਰ ਹੋਵੇਗੀ ਜੰਗਬੰਦੀ ! ਅਮਰੀਕਾ ਦੇ ਰਾਸ਼ਟਰਪਤੀ ਦਾ ਦਾਅਵਾ

ਇਸਤੋਂ ਇਲਾਵਾ ਇੱਕ ਕਾਇਰਤਾਪੂਰਨ ਕਾਰਵਾਈ ਵਿੱਚ ਪਾਕਿਸਤਾਨ ਨੇ ਮੈਡੀਕੇਅਰ ਸੈਂਟਰਾਂ ਅਤੇ ਸਕੂਲਾਂ ਸਮੇਤ ਨਾਗਰਿਕ ਬੁਨਿਆਦੀ ਢਾਂਚੇ ਨੂੰ ਵੀ ਨਿਸ਼ਾਨਾ ਬਣਾਇਆ। ਜਿਸਦੇ ਚੱਲਦਿਆਂ ਭਾਰਤ ਨੇ ਵੀ ਰਫੀਕੀ, ਚਕਲਾਲਾ, ਰਹੀਮ ਯਾਰ ਖਾਨ ਅਤੇ ਹੋਰ ਥਾਵਾਂ ’ਤੇ ਪਛਾਣੇ ਗਏ ਫੌਜੀ ਟਿਕਾਣਿਆਂ ’ਤੇ ਤੇਜ਼ ਸਟੀਕ ਹਮਲੇ ਕੀਤੇ, ਜਿਸ ਨਾਲ ਘੱਟੋ-ਘੱਟ ਨੁਕਸਾਨ ਹੋਇਆ। ਉਨ੍ਹਾਂ ਪਾਕਿਸਤਾਨੀ ਪਾਸੇ ਫੌਜ ਦੀਆਂ ਗਤੀਵਿਧੀਆਂ ਵਧਣ ਦੇ ਇਰਾਦੇ ਨੂੰ ਇਲਾਕੇ ਵਿਚ ਤਨਾਅ ਵਧਾਉਣ ਵਾਲੀਆਂ ਕਰਾਰ ਦਿੱਤਾ।

ਇਹ ਵੀ ਪੜ੍ਹੋ  CM Mann ਨੇ ਨਾਗਰਿਕਾਂ ਨੂੰ ਡਰੋਨ/ਮਿਜ਼ਾਈਲ ਦੇ ਮਲਬੇ ਤੋਂ ਦੂਰ ਰਹਿਣ ਅਤੇ ਪੁਲਿਸ ਨੂੰ ਤੁਰੰਤ ਸੂਚਿਤ ਕਰਨ ਦੀ ਕੀਤੀ ਅਪੀਲ

ਉਨ੍ਹਾਂ ਪਾਕਿਸਤਾਨ ਵੱਲੋਂ ਫੈਲਾਏ ਜਾ ਰਹੇ ਝੂਠ ਅਤੇ ਗੁੰਮਰਾਹ ਪ੍ਰਚਾਰ ਦੀ ਨਿਖ਼ੇਧੀ ਕਰਦਿਆਂ ਕਿਹਾ ਕਿ, ਸਿਰਸਾ ਤੇ ਸੂਰਤਗੜ੍ਹ ਆਦਿ ਵਿੱਚ ਹਵਾਈ ਸੈਨਾ ਦੇ ਸਟੇਸ਼ਨਾਂ ਅਤੇ ਆਦਮਪੁਰ ਵਿੱਚ ਐਸ-400 ਬੇਸ ਨੂੰ ਤਬਾਹ ਕਰਨ ਦੇ ਦੋਸ਼ ਪੂਰੀ ਤਰ੍ਹਾਂ ਝੂਠੇ ਹਨ, ਜੋ ਅੰਤਰਰਾਸ਼ਟਰੀ ਭਾਈਚਾਰੇ ਨੂੰ ਗੁੰਮਰਾਹ ਕਰਨ ਲਈ ਤਿਆਰ ਕੀਤੇ ਗਏ ਹਨ। ਕਰਨਲ ਕੁਰੈਸ਼ੀ ਨੇ ਕਿਹਾ ਕਿ ਭਾਰਤ ਨੇ ਪਾਕਿਸਤਾਨ ਦੇ ਪਸਰੂਰ ਵਿੱਚ ਸਥਿਤ ਰਾਡਾਰ ਸਾਈਟ ਅਤੇ ਸਿਆਲਕੋਟ ਵਿੱਚ ਏਵੀਏਸ਼ਨ ਬੇਸ ਨੂੰ ਵੀ ਨਿਸ਼ਾਨਾ ਬਣਾਇਆ। ਉਨ੍ਹਾਂ ਕਿਹਾ ਕਿ ਇਨ੍ਹਾਂ ਸਾਰੀਆਂ ਬਦਲਾ ਲੈਣ ਵਾਲੀਆਂ ਕਾਰਵਾਈਆਂ ਲਈ, ਇਹ ਵੀ ਯਕੀਨੀ ਬਣਾਇਆ ਗਿਆ ਸੀ ਕਿ ਆਮ ਲੋਕਾਂ ਨੂੰ ਘੱਟੋ-ਘੱਟ ਨੁਕਸਾਨ ਹੋਵੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ