Home Blog Page 754

ਵਿਦਿਆਰਥੀਆਂ ਦੀ ਸੁਰੱਖਿਆ ਸਭ ਤੋਂ ਉੱਪਰ: ਹਰਜੋਤ ਬੈਂਸ ਵੱਲੋਂ ਸਿੱਖਿਆ ਸੰਸਥਾਵਾਂ ਨੂੰ ਨਿਰਦੇਸ਼ ਜਾਰੀ

0

👉ਮੌਜੂਦਾ ਹਾਲਾਤਾਂ ਦੇ ਮੱਦੇਨਜ਼ਰ ਵਿਦਿਆਰਥੀਆਂ ਦੀ ਸੁਰੱਖਿਆ ਅਤੇ ਭਲਾਈ ਨੂੰ ਯਕੀਨੀ ਬਣਾਉਣ ਲਈ ਸਾਰੀਆਂ ਯੂਨੀਵਰਸਿਟੀਆਂ ਤੇ ਕਾਲਜਾਂ ਨੂੰ ਲੋੜੀਂਦੇ ਕਦਮ ਚੁੱਕਣ ਲਈ ਕਿਹਾ
Chandigarh News:ਮੌਜੂਦਾ ਹਾਲਾਤਾਂ ਦੇ ਮੱਦੇਨਜ਼ਰ ਪੰਜਾਬ ਦੇ ਉਚੇਰੀ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਸਾਰੀਆਂ ਸਰਕਾਰੀ ਤੇ ਪ੍ਰਾਈਵੇਟ ਯੂਨੀਵਰਸਿਟੀਆਂ ਅਤੇ ਕਾਲਜਾਂ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਹਰ ਪੱਖ ਤੋਂ ਵਿਦਿਆਰਥੀਆਂ ਦੀ ਸੁਰੱਖਿਆ ਤੇ ਭਲਾਈ ਨੂੰ ਮੁੱਖ ਰੱਖਦਿਆਂ ਸੁਰੱਖਿਅਤ ਵਾਤਾਵਰਣ ਯਕੀਨੀ ਬਣਾਉਣ।ਅੱਜ ਇੱਥੇ ਜਾਰੀ ਇੱਕ ਪ੍ਰੈੱਸ ਬਿਆਨ ਵਿੱਚ ਸ. ਹਰਜੋਤ ਸਿੰਘ ਬੈਂਸ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ਵਿਦਿਅਕ ਸੰਸਥਾਵਾਂ, ਕੈਂਪਸ ਵਿੱਚ ਰਹਿਣ ਵਾਲੇ ਵਿਦਿਆਰਥੀਆਂ ਦੀ ਸੁਰੱਖਿਆ ਅਤੇ ਭਲਾਈ ਨੂੰ ਯਕੀਨੀ ਬਣਾਉਣ ਲਈ ਜ਼ਰੂਰੀ ਕਦਮ ਚੁੱਕਣ ਅਤੇ ਜੇਕਰ ਵਿਦਿਆਰਥੀ ਸੁਰੱਖਿਆ, ਆਵਾਜਾਈ ਜਾਂ ਨਿੱਜੀ ਕਾਰਨਾਂ ਕਰਕੇ ਕੈਂਪਸ ਨਹੀਂ ਛੱਡਣਾ ਚਾਹੁੰਦੇ ਤਾਂ ਉਨ੍ਹਾਂ ਨੂੰ ਕੈਂਪਸ ਛੱਡਣ ਲਈ ਨਾ ਕਿਹਾ ਜਾਵੇ ਅਤੇ ਉਨ੍ਹਾਂ ਲਈ ਕੈਂਪਸ ਵਿੱਚ ਖਾਣ-ਪੀਣ, ਰਿਹਾਇਸ਼, ਦੇਖਭਾਲ ਅਤੇ ਜ਼ਰੂਰੀ ਸੇਵਾਵਾਂ ਪ੍ਰਦਾਨ ਕਰਨਾ ਯਕੀਨੀ ਬਣਾਇਆ ਜਾਵੇ।

ਇਹ ਵੀ ਪੜ੍ਹੋ  Big News; ਭਾਰਤ-ਪਾਕਿਸਤਾਨ ਵਿਚਕਾਰ ਹੋਈ ਜੰਗਬੰਦੀ ! ਅਮਰੀਕਾ ਦੇ ਰਾਸ਼ਟਰਪਤੀ ਦਾ ਦਾਅਵਾ

ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿੱਚ ਸਾਰੀਆਂ ਯੂਨੀਵਰਸਿਟੀਆਂ ਤੇ ਕਾਲਜਾਂ ਨੂੰ ਇੱਕ ਪੱਤਰ ਜਾਰੀ ਕੀਤਾ ਗਿਆ ਹੈ, ਜਿਸ ਵਿੱਚ ਕਿਹਾ ਗਿਆ ਹੈ ਕਿ ਜੇਕਰ ਵਿਦਿਆਰਥੀ ਪ੍ਰੀਖਿਆਵਾਂ ਲਈ ਕੈਂਪਸ ਵਿੱਚ ਨਹੀਂ ਰੁਕਣਾ ਚਾਹੁੰਦੇ ਤਾਂ ਉਨ੍ਹਾਂ ਨੂੰ ਇਸ ਸਬੰਧੀ ਕੈਂਪਸ ਵਿੱਚ ਰੁਕਣ ਲਈ ਮਜਬੂਰ ਨਾ ਕੀਤਾ ਜਾਵੇ ਅਤੇ ਜਿਹੜੇ ਵਿਦਿਆਰਥੀ ਆਪਣੇ ਘਰ ਜਾਣਾ ਚਾਹੁੰਦੇ ਹਨ, ਉਨ੍ਹਾਂ ਨੂੰ ਬਿਨਾਂ ਕਿਸੇ ਅਕਾਦਮਿਕ ਜੁਰਮਾਨੇ ਦੇ ਅਜਿਹਾ ਕਰਨ ਦੀ ਇਜਾਜ਼ਤ ਦਿੱਤੀ ਜਾਵੇ। ਪੱਤਰ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਮੌਜੂਦਾ ਸਥਿਤੀ ਦੇ ਮੱਦੇਨਜ਼ਰ ਪ੍ਰਖਿਆਵਾਂ ਮੁਲਤਵੀ ਕਰਕੇ ਇਸ ਲਈ ਬਦਲਵੇਂ ਪ੍ਰਬੰਧ ਕਰਨ ਨੂੰ ਤਰਜੀਹ ਦਿੱਤੀ ਜਾਵੇ।ਸਿੱਖਿਆ ਮੰਤਰੀ ਨੇ ਵਿਦਿਆਰਥੀਆਂ ਲਈ ਨਿਰਵਿਘਨ ਸਹਾਇਤਾ ਨੂੰ ਯਕੀਨੀ ਬਣਾਉਣ ਲਈ ਸਿੱਖਿਆ ਸੰਸਥਾਵਾਂ ਨੂੰ ਨੋਡਲ ਅਫ਼ਸਰ ਨਿਯੁਕਤ ਕਰਨ ਅਤੇ ਵਿਦਿਆਰਥੀਆਂ ਨਾਲ ਪ੍ਰਭਾਵਸ਼ਾਲੀ ਸੰਚਾਰ ਦੀ ਸਹੂਲਤ ਲਈ ਹੈਲਪ-ਡੈਸਕ ਸਥਾਪਤ ਕਰਨ ਲਈ ਕਿਹਾ ਹੈ।

ਇਹ ਵੀ ਪੜ੍ਹੋ  ਮੁੱਖ ਮੰਤਰੀ ਵੱਲੋਂ ਜਮ੍ਹਾਂਖੋਰੀ ਕਰਨ ਵਾਲਿਆਂ ਨੂੰ ਸਖ਼ਤ ਚਿਤਾਵਨੀ: ਜਾਣਬੁੱਝ ਕੇ ਜ਼ਰੂਰੀ ਵਸਤਾਂ ਦੀ ਘਾਟ ਬਰਦਾਸ਼ਤ ਨਹੀਂ ਕੀਤੀ ਜਾਵੇਗੀ-ਸਖ਼ਤ ਕਾਰਵਾਈ ਲਈ ਤਿਆਰ ਰਹੋ

ਉਨ੍ਹਾਂ ਨੇ ਵਿਦਿਆਰਥੀਆਂ ਨੂੰ ਦਰਪੇਸ਼ ਕਿਸੇ ਵੀ ਤਰ੍ਹਾਂ ਦੀਆਂ ਚਿੰਤਾਵਾਂ ਜਾਂ ਮੁੱਦਿਆਂ ਨੂੰ ਤੁਰੰਤ ਹੱਲ ਕਰਨ ਦੇ ਨਿਰਦੇਸ਼ ਦਿੱਤੇ।ਸ. ਹਰਜੋਤ ਸਿੰਘ ਬੈਂਸ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਵਿਦਿਆਰਥੀਆਂ ਦੀ ਸੁਰੱਖਿਆ ਸਭ ਤੋਂ ਉੱਪਰ ਹੈ ਅਤੇ ਵਿਦਿਅਕ ਸੰਸਥਾਵਾਂ ਇਸ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹਨ। ਉਨ੍ਹਾਂ ਚਿਤਾਵਨੀ ਦਿੱਤੀ ਕਿ ਸੁਰੱਖਿਆ ਪ੍ਰੋਟੋਕੋਲ ਵਿੱਚ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਸਾਹਮਣੇ ਆਉਣ ‘ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ ਅਤੇ ਇਸ ਲਈ ਸਬੰਧਤ ਵਿਦਿਅਕ ਸੰਸਥਾ ਦੀ ਮੈਨੇਜਮੈਂਟ ਨਿੱਜੀ ਤੌਰ ‘ਤੇ ਜ਼ਿੰਮੇਵਾਰ ਹੋਵੇਗੀ।ਸਿੱਖਿਆ ਮੰਤਰੀ ਨੇ ਸਾਰੀਆਂ ਯੂਨੀਵਰਸਿਟੀਆਂ ਅਤੇ ਕਾਲਜਾਂ ਨੂੰ ਇਨ੍ਹਾਂ ਨਿਰਦੇਸ਼ਾਂ ਦੀ ਤੁਰੰਤ ਪਾਲਣਾ ਕਰਨ ਅਤੇ ਵਿਦਿਆਰਥੀਆਂ ਦੀ ਸੁਰੱਖਿਆ ਅਤੇ ਭਲਾਈ ਨੂੰ ਯਕੀਨੀ ਬਣਾਉਣ ਲਈ ਸਾਰੇ ਜ਼ਰੂਰੀ ਕਦਮ ਚੁੱਕਣ ਦੇ ਨਿਰਦੇਸ਼ ਦਿੱਤੇ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

ਜ਼ਿਲ੍ਹਾ ਫਾਜ਼ਿਲਕਾ ਵਿਚ ਪ੍ਰਸ਼ਾਸਨ ਹਰ ਸਥਿਤੀ ਨਾਲ ਨਜਿੱਠਣ ਲਈ ਤਿਆਰ, ਲੋਕ ਨਾ ਘਬਰਾਉਣ:ਮਨਵੇਸ਼ ਸਿੰਘ ਸਿੱਧੂ

0

👉ਜਿਲ੍ਹੇ ਦੇ ਲੋਕਾਂ ਦੀ ਬਿਹਤਰੀ ਲਈ ਪ੍ਰਸ਼ਾਸਨ ਪੂਰੀ ਮੁਸ਼ਤੈਦੀ ਨਾਲ ਕਾਰਜ਼ਸ਼ੀਲ, 24 ਘੰਟੇ ਸਥਿਤੀ ਤੇ ਰੱਖੀ ਜਾ ਰਹੀ ਨਜ਼ਰ-ਡਿਪਟੀ ਕਮਿਸ਼ਨਰ
Fazilka News:ਭਾਰਤ ਪਾਕਿਸਤਾਨ ਸਰਹੱਦ ਉੱਤੇ ਪੈਦਾ ਹੋਈ ਸਥਿਤੀ ਦੇ ਮੱਦੇਨਜ਼ਰ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਲੋਕਾਂ ਨੂੰ ਕੋਈ ਵੀ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਇਸੇ ਸੰਦਰਭ ਵਿਚ ਅੱਜ ਸੀਨਿਅਰ ਆਈਏਐਸ ਅਫ਼ਸਰ ਸ੍ਰੀ ਮਨਵੇਸ਼ ਸਿੰਘ ਸਿੱਧੂ ਨੇ ਜ਼ਿਲ੍ਹੇ ਦਾ ਦੌਰਾ ਕਰਕੇ ਇੱਥੇ ਕਿਸੇ ਵੀ ਪੈਦਾ ਹੋਣ ਵਾਲੀ ਮੁਸਕਿਲ ਹਲਾਤ ਨਾਲ ਨਜਿੱਠਣ ਲਈ ਕੀਤੀਆਂ ਤਿਆਰੀਆਂ ਦੀ ਸਮੀਖਿਆ ਲਈ ਬੈਠਕ ਕੀਤੀ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਜਿਲ੍ਹੇ ਵਿੱਚ ਸਿਹਤ ਸੇਵਾਵਾਂ, ਖੁਰਾਕ ਤੇ ਸਿਵਲ ਸਪਲਾਈ ਬਿਜਲੀ, ਜਲ ਸਪਲਾਈ, ਦੇ ਨਾਲ-ਨਾਲ ਸਿਵਲ ਤੇ ਫੌਜ ਦਰਮਿਆਨ ਤਾਲਮੇਲ ਰੱਖਣਾ ਅਤਿ ਜਰੂਰੀ ਹੈ, ਤਾਂ ਜੋ ਲੋਕਾਂ ਨੂੰ ਕੋਈ ਦਿੱਕਤ ਪੇਸ਼ ਨਾ ਆਵੇ। ਉਨ੍ਹਾਂ ਨੇ ਕਿਹਾ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਅਜਿਹੇ ਸਮੇਂ ਕਿਸੇ ਕਿਸਮ ਦੀ ਕੋਈ ਕਾਲਾਬਜਾਰੀ ਨਾ ਹੋਵੇ ਅਤੇ ਨਾ ਹੀ ਕੋਈ ਬੇਲੋੜੀ ਜਮਾਂਖੋਰੀ ਕਰੇ।

ਇਹ ਵੀ ਪੜ੍ਹੋ  Punjab Police ਦੇ DSP ਦੇ ਹੋਏ ਤਬਾਦਲੇ, ਦੇਖੋ ਲਿਸਟ

ਕੀਮਤਾਂ ਤੇ ਵੀ ਸਖ਼ਤ ਨਜਰ ਰੱਖੀ ਜਾਵੇ। ਹਰੇਕ ਖੇਤਰ ਤੱਕ ਪੀਣ ਦਾ ਸਾਫ ਪਾਣੀ ਪੁੱਜੇ ਅਤੇ ਸਿਹਤ ਵਿਵਸਥਾ ਹਰ ਸਮੇਂ ਤਿਆਰ ਰਹੇ। ਸ੍ਰੀ ਸਿੱਧੂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਸ ਔਖੀ ਘੜੀ ਵਿੱਚ ਲੋਕਾਂ ਦੀ ਹਰ ਸੰਭਵ ਸਹਾਇਤਾ ਕਰਨ ਲਈ ਵਿਸ਼ੇਸ਼ ਟੀਮਾਂ ਗਠਿਤ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਹਰੇਕ ਵਿਭਾਗੀ ਅਧਿਕਾਰੀ ਦੀ ਡਿਊਟੀ ਦੇ ਨਾਲ ਨਾਲ ਨੈਤਿਕ ਜਿੰਮੇਵਾਰੀ ਬਣਦੀ ਹੈ ਕਿ ਰਕੇ ਆਮ ਲੋਕਾਂ ਨੂੰ ਅਫਵਾਵਾਂ ਤੋਂ ਦੂਰ ਰਹਿਣ ਲਈ ਜਾਗਰੂਕ ਕੀਤਾ ਜਾਵੇ। ਉਨ੍ਹਾਂ ਨੇ ਜ਼ਿਲ੍ਹਾਂ ਵਾਸੀਆਂ ਨੂੰ ਵੀ ਕਿਹਾ ਕਿ ਪ੍ਰਸ਼ਾਸਨ ਪੂਰੀ ਤਰਾਂ ਮੁਸਤੈਦ ਹੈ ਤੇ ਲੋਕ ਕਿਸੇ ਘਬਰਾਹਟ ਵਿਚ ਨਾ ਆਉਣ। ਉਨ੍ਹਾਂ ਕਿਹਾ ਕਿ ਜਿਲ੍ਹਾ ਫਾਜ਼ਿਲਕਾ ਵਿੱਚ ਹਰੇਕ ਪ੍ਰਕਾਰ ਦੀਆਂ ਜਰੂਰੀ ਵਸਤਾਂ ਦਾ ਸਟਾਕ ਉਪਲਬੱਧ ਹੈ। ਜਿਲ੍ਹਾ ਪ੍ਰਸ਼ਾਸਨ ਵੱਲੋਂ ਕਾਲਾਬਾਜਾਰੀ ਜਾਂ ਜਮਾਂਖੋਰੀ ਕਰਨ ਵਾਲਿਆਂ ਤੇ ਪੈਨੀ ਨਜ਼ਰ ਰੱਖੀ ਜਾ ਰਹੀ ਹੈ। ਉਨ੍ਹਾਂ ਵਿਭਾਗੀ ਅਧਿਕਾਰੀਆਂ ਨੂੰ ਆਦੇਸ਼ ਜਾਰੀ ਕਰਦਿਆਂ ਕਿਹਾ ਕਿ ਆਮ ਲੋਕਾਂ ਨੂੰ ਖਾਣ- ਪੀਣ, ਪੈਟਰੋਲ, ਡੀਜ਼ਲ ਅਤੇ ਹੋਰ ਰੋਜਾਨਾਂ ਦੀਆਂ ਲੋੜੀਂਦੀਆਂ ਵਸਤਾਂ ਸਟੋਰੇਜ਼ ਨਾ ਕਰਨ ਲਈ ਵੀ ਜਾਗਰੂਕ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਬਲੈਕ ਆਊਟ ਦੀ ਸਥਿਤੀ ਸਮੇਂ ਕੋਈ ਵੀ ਬੇਲੌੜੀ ਲਾਈਟਾਂ ਜਗਾਉਣ ਤੋਂ ਗੁਰੇਜ਼ ਕੀਤਾ ਜਾਵੇ।

ਇਹ ਵੀ ਪੜ੍ਹੋ  Big News; ਭਾਰਤ-ਪਾਕਿਸਤਾਨ ਵਿਚਕਾਰ ਹੋਵੇਗੀ ਜੰਗਬੰਦੀ ! ਅਮਰੀਕਾ ਦੇ ਰਾਸ਼ਟਰਪਤੀ ਦਾ ਦਾਅਵਾ

ਉਨ੍ਹਾਂ ਕਿਹਾ ਕਿ ਆਮ ਲੋਕਾਂ ਨੂੰ ਬਲੈਕ ਆਉਟ ਦੌਰਾਨ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ਬਾਰੇ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ ਤਾਂ ਜੋ ਲੋਕਾਂ ਵਿੱਚ ਡਰ ਦਾ ਮਾਹੌਲ ਪੈਦਾ ਨਾ ਹੋਵੇ।ਇਸ ਮੌਕੇ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਨੇ ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਜਿਲ੍ਹਾ ਪ੍ਰਸ਼ਾਸਨ ਵੱਲੋਂ ਐਮਰਜੈਂਸੀ ਹਾਲਾਤਾਂ ਨਾਲ ਨਜਿੱਠਣ ਲਈ ਫਾਇਰਬ੍ਰਿਗੇਡ, ਸਿਹਤ ਸੁਵਿਧਾਵਾਂ ਸਮੇਤ ਜਿਲ੍ਹੇ ਅੰਦਰ ਖਾਣ-ਪੀਣ, ਜਰੂਰੀ ਵਸਤਾਂ ਦਾ ਸਟਾਕ ਲੋੜ ਅਨੁਸਾਰ ਉਪਲਬੱਧ ਹੈ ਉਨ੍ਹਾਂ ਦੱਸਿਆ ਕਿ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ 24 ਘੰਟੇ ਸਥਿਤੀ ਤੇ ਨਜ਼ਰ ਰੱਖੀ ਜਾ ਰਹੀ ਹੈ ਅਤੇ ਜਿਲ੍ਹੇ ਦੇ ਲੋਕਾਂ ਦੀ ਬਿਹਤਰੀ ਲਈ ਪ੍ਰਸ਼ਾਸਨ ਪੂਰੀ ਮੁਸ਼ਤੈਦੀ ਨਾਲ ਕੰਮ ਕਰ ਰਿਹਾ ਹੈ।ਇਸ ਮੌਕੇ ਐਸਐਸਪੀ ਸ੍ਰੀ ਵਰਿੰਦਰ ਸਿੰਘ ਬਰਾੜ, ਏਡੀਸੀ ਜਨਰਲ ਡਾ: ਮਨਦੀਪ ਕੌਰ, ਏਡੀਸੀ ਵਿਕਾਸ ਸ੍ਰੀ ਸੁਭਾਸ਼ ਚੰਦਰ, ਐਸਡੀਐਮ ਸ੍ਰੀ ਕ੍ਰਿਸ਼ਨਾ ਪਾਲ ਰਾਜਪੂਤ, ਸ੍ਰੀ ਕੰਵਰਜੀਤ ਸਿੰਘ ਮਾਨ, ਸ੍ਰੀਮਤੀ ਵੀਰਪਾਲ ਕੌਰ, ਡੀਡੀਪੀਓ ਨੀਰੂ ਗਰਗ, ਡੀਐਫਐਸਸੀ ਵੰਦਨਾ ਕੰਬੋਜ, ਡਾ: ਐਰਿਕ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

ਭਾਰਤ ਨੇ ਪਾਕਿਸਤਾਨ ਦੇ ਦਾਅਵਿਆਂ ਨੂੰ ਨਕਾਰਿਆ, ਕਿਹਾ ਕਿ ਦਿੱਤਾ ਜਾ ਰਿਹਾ ਕਰਾਰਾ ਜਵਾਬ

Delhi News: ਪਿਛਲੇ ਚਾਰ ਦਿਨਾਂ ਤੋਂ ਭਾਰਤ ਅਤੇ ਪਾਕਿਸਤਾਨ ਵਿਚਕਾਰ ਚੱਲ ਰਹੇ ਤਨਾਅ ਦੌਰਾਨ ਪਾਕਿ ਵੱਲੋਂ ਕੀਤੇ ਜਾ ਰਹੇ ਦਾਅਵਿਆਂ ਨੂੰ ‘ਝੂਠਾ’ ਕਰਾਰ ਦਿੰਦਿਆਂ ਭਾਰਤ ਨੇ ਦਾਅਵਾ ਕੀਤਾ ਹੈ ਕਿ ਭਾਰਤੀ ਹਥਿਆਰਬੰਦ ਬਲਾਂ ਨੇ ਯੋਜਨਾਬੱਧ ਤਰੀਕੇ ਨਾਲ ਜਵਾਬੀ ਹਮਲੇ ਕੀਤੇ ਹਨ। ਸ਼ਨੀਵਾਰ ਸਵੇਰੇ ਭਾਰਤੀ ਵਿਦੇਸ਼ ਸਕੱਤਰ ਵਿਕਰਮ ਮਿਸ਼ਰੀ ਦੀ ਅਗਵਾਈ ਹੇਠ ਕਰਨਲ ਸੋਫ਼ੀਆ ਕੁਰੈਸ਼ੀ ਅਤੇ ਵਿੰਗ ਕਮਾਂਡਰ ਵਿਯੋਮਿਕਾ ਸਿੰਘ ਵੱਲੋਂ ਕੀਤੀ ਪ੍ਰੈਸ ਕਾਨਫਰੰਸ ਵਿਚ ਦਸਿਆ ਗਿਆ ਕਿ ਪਾਕਿਸਤਾਨ ਨੇ ਪੱਛਮੀ ਸਰਹੱਦ ’ਤੇ ਡਰੋਨ, ਯੂਸੀਏਵੀ, ਤੋਪਖਾਨੇ ਅਤੇ ਮਿਜ਼ਾਈਲਾਂ ਦੀ ਵਰਤੋਂ ਕਰਕੇ ਮਲਟੀ-ਵੈਕਟਰ ਹਮਲੇ ਕੀਤੇ ਅਤੇ ਸ਼੍ਰੀਨਗਰ ਤੋਂ ਨਲੀਆ ਤੱਕ 26 ਤੋਂ ਵੱਧ ਥਾਵਾਂ ਨੂੰ ਨਿਸ਼ਾਨਾ ਬਣਾਇਆ।

ਇਹ ਵੀ ਪੜ੍ਹੋ  Big News; ਭਾਰਤ-ਪਾਕਿਸਤਾਨ ਵਿਚਕਾਰ ਹੋਵੇਗੀ ਜੰਗਬੰਦੀ ! ਅਮਰੀਕਾ ਦੇ ਰਾਸ਼ਟਰਪਤੀ ਦਾ ਦਾਅਵਾ

ਇਸਤੋਂ ਇਲਾਵਾ ਇੱਕ ਕਾਇਰਤਾਪੂਰਨ ਕਾਰਵਾਈ ਵਿੱਚ ਪਾਕਿਸਤਾਨ ਨੇ ਮੈਡੀਕੇਅਰ ਸੈਂਟਰਾਂ ਅਤੇ ਸਕੂਲਾਂ ਸਮੇਤ ਨਾਗਰਿਕ ਬੁਨਿਆਦੀ ਢਾਂਚੇ ਨੂੰ ਵੀ ਨਿਸ਼ਾਨਾ ਬਣਾਇਆ। ਜਿਸਦੇ ਚੱਲਦਿਆਂ ਭਾਰਤ ਨੇ ਵੀ ਰਫੀਕੀ, ਚਕਲਾਲਾ, ਰਹੀਮ ਯਾਰ ਖਾਨ ਅਤੇ ਹੋਰ ਥਾਵਾਂ ’ਤੇ ਪਛਾਣੇ ਗਏ ਫੌਜੀ ਟਿਕਾਣਿਆਂ ’ਤੇ ਤੇਜ਼ ਸਟੀਕ ਹਮਲੇ ਕੀਤੇ, ਜਿਸ ਨਾਲ ਘੱਟੋ-ਘੱਟ ਨੁਕਸਾਨ ਹੋਇਆ। ਉਨ੍ਹਾਂ ਪਾਕਿਸਤਾਨੀ ਪਾਸੇ ਫੌਜ ਦੀਆਂ ਗਤੀਵਿਧੀਆਂ ਵਧਣ ਦੇ ਇਰਾਦੇ ਨੂੰ ਇਲਾਕੇ ਵਿਚ ਤਨਾਅ ਵਧਾਉਣ ਵਾਲੀਆਂ ਕਰਾਰ ਦਿੱਤਾ।

ਇਹ ਵੀ ਪੜ੍ਹੋ  CM Mann ਨੇ ਨਾਗਰਿਕਾਂ ਨੂੰ ਡਰੋਨ/ਮਿਜ਼ਾਈਲ ਦੇ ਮਲਬੇ ਤੋਂ ਦੂਰ ਰਹਿਣ ਅਤੇ ਪੁਲਿਸ ਨੂੰ ਤੁਰੰਤ ਸੂਚਿਤ ਕਰਨ ਦੀ ਕੀਤੀ ਅਪੀਲ

ਉਨ੍ਹਾਂ ਪਾਕਿਸਤਾਨ ਵੱਲੋਂ ਫੈਲਾਏ ਜਾ ਰਹੇ ਝੂਠ ਅਤੇ ਗੁੰਮਰਾਹ ਪ੍ਰਚਾਰ ਦੀ ਨਿਖ਼ੇਧੀ ਕਰਦਿਆਂ ਕਿਹਾ ਕਿ, ਸਿਰਸਾ ਤੇ ਸੂਰਤਗੜ੍ਹ ਆਦਿ ਵਿੱਚ ਹਵਾਈ ਸੈਨਾ ਦੇ ਸਟੇਸ਼ਨਾਂ ਅਤੇ ਆਦਮਪੁਰ ਵਿੱਚ ਐਸ-400 ਬੇਸ ਨੂੰ ਤਬਾਹ ਕਰਨ ਦੇ ਦੋਸ਼ ਪੂਰੀ ਤਰ੍ਹਾਂ ਝੂਠੇ ਹਨ, ਜੋ ਅੰਤਰਰਾਸ਼ਟਰੀ ਭਾਈਚਾਰੇ ਨੂੰ ਗੁੰਮਰਾਹ ਕਰਨ ਲਈ ਤਿਆਰ ਕੀਤੇ ਗਏ ਹਨ। ਕਰਨਲ ਕੁਰੈਸ਼ੀ ਨੇ ਕਿਹਾ ਕਿ ਭਾਰਤ ਨੇ ਪਾਕਿਸਤਾਨ ਦੇ ਪਸਰੂਰ ਵਿੱਚ ਸਥਿਤ ਰਾਡਾਰ ਸਾਈਟ ਅਤੇ ਸਿਆਲਕੋਟ ਵਿੱਚ ਏਵੀਏਸ਼ਨ ਬੇਸ ਨੂੰ ਵੀ ਨਿਸ਼ਾਨਾ ਬਣਾਇਆ। ਉਨ੍ਹਾਂ ਕਿਹਾ ਕਿ ਇਨ੍ਹਾਂ ਸਾਰੀਆਂ ਬਦਲਾ ਲੈਣ ਵਾਲੀਆਂ ਕਾਰਵਾਈਆਂ ਲਈ, ਇਹ ਵੀ ਯਕੀਨੀ ਬਣਾਇਆ ਗਿਆ ਸੀ ਕਿ ਆਮ ਲੋਕਾਂ ਨੂੰ ਘੱਟੋ-ਘੱਟ ਨੁਕਸਾਨ ਹੋਵੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

Punjab Police ਦੇ DSP ਦੇ ਹੋਏ ਤਬਾਦਲੇ, ਦੇਖੋ ਲਿਸਟ

0

Punjab News: ਪੰਜਾਬ ਸਰਕਾਰ ਵੱਲੋਂ ਸ਼ਨੀਵਾਰ ਨੂੰ ਪੰਜਾਬ ਪੁਲਿਸ ਵਿੱਚ ਡੀਐਸਪੀਜ ਤੇ ਤਬਾਦਲੇ ਕੀਤੇ ਗਏ ਹਨ। ਇਹਨਾਂ ਬਦਲੇ ਗਏ ਅਧਿਕਾਰੀਆਂ ਵਿੱਚ ਜਿਆਦਾਤਰ ਪਿਛਲੇ ਦਿਨੀ ਤਰੱਕੀ ਪਾਉਣ ਵਾਲੇ ਅਧਿਕਾਰੀ ਸ਼ਾਮਿਲ ਹਨ।

ਇਹ ਵੀ ਪੜ੍ਹੋ  Big News; ਭਾਰਤ-ਪਾਕਿਸਤਾਨ ਵਿਚਕਾਰ ਹੋਵੇਗੀ ਜੰਗਬੰਦੀ ! ਅਮਰੀਕਾ ਦੇ ਰਾਸ਼ਟਰਪਤੀ ਦਾ ਦਾਅਵਾ

👉ਬਦਲੇ ਗਏ ਅਧਿਕਾਰੀਆਂ ਦੀ ਲਿਸਟ ਹੇਠਾਂ ਨੱਥੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

ਮੁੱਖ ਮੰਤਰੀ ਵੱਲੋਂ ਜਮ੍ਹਾਂਖੋਰੀ ਕਰਨ ਵਾਲਿਆਂ ਨੂੰ ਸਖ਼ਤ ਚਿਤਾਵਨੀ: ਜਾਣਬੁੱਝ ਕੇ ਜ਼ਰੂਰੀ ਵਸਤਾਂ ਦੀ ਘਾਟ ਬਰਦਾਸ਼ਤ ਨਹੀਂ ਕੀਤੀ ਜਾਵੇਗੀ-ਸਖ਼ਤ ਕਾਰਵਾਈ ਲਈ ਤਿਆਰ ਰਹੋ

0

👉ਸਾਡੇ ਕੋਲ ਜ਼ਰੂਰੀ ਵਸਤਾਂ ਦਾ ਢੁਕਵਾਂ ਸਟਾਕ, ਘਬਰਾਉਣ ਦੀ ਕੋਈ ਲੋੜ ਨਹੀਂ: ਭਗਵੰਤ ਮਾਨ
Chandigarh News:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਪੱਸ਼ਟ ਤੌਰ ‘ਤੇ ਕਿਹਾ ਕਿ ਸੂਬੇ ਵਿੱਚ ਜ਼ਰੂਰੀ ਵਸਤਾਂ ਦੀ ਕੋਈ ਕਮੀ ਨਹੀਂ ਹੈ ਅਤੇ ਲੋਕ ਸੰਕਟ ਦੀ ਇਸ ਘੜੀ ਵਿੱਚ ਘਬਰਾਹਟ ‘ਚ ਆ ਕੇ ਲੋੜ ਤੋਂ ਵੱਧ ਖਰੀਦਦਾਰੀ ਤੋਂ ਗੁਰੇਜ਼ ਕਰਨ।ਇਥੇ ਜਾਰੀ ਇੱਕ ਬਿਆਨ ਵਿੱਚ ਮੁੱਖ ਮੰਤਰੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਨ੍ਹਾਂ ਨੂੰ ਸੰਕਟ ਦੀ ਇਸ ਘੜੀ ਵਿੱਚ ਕਿਸੇ ਵੀ ਚੀਜ਼ ਬਾਰੇ ਘਬਰਾਉਣ ਦੀ ਲੋੜ ਨਹੀਂ ਹੈ ਕਿਉਂਕਿ ਪੰਜਾਬ ਸਰਕਾਰ ਨੇ ਪਹਿਲਾਂ ਹੀ ਸਾਰੀਆਂ ਜ਼ਰੂਰੀ ਵਸਤਾਂ ਲਈ ਵਿਸਥਾਰਤ ਪ੍ਰਬੰਧ ਕੀਤੇ ਹੋਏ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਵਿੱਚ ਕਿਸੇ ਵੀ ਚੀਜ਼ ਦੀ ਕੋਈ ਕਮੀ ਨਹੀਂ ਹੈ, ਇਸ ਲਈ ਲੋਕ ਘਬਰਾਹਟ ‘ਚ ਆ ਕੇ ਲੋੜ ਤੋਂ ਵੱਧ ਖਰੀਦਦਾਰੀ ਨਾ ਕਰਨ। ਉਨ੍ਹਾਂ ਕਿਹਾ ਕਿ ਜਾਣਬੁੱਝ ਕੇ ਜ਼ਰੂਰੀ ਵਸਤਾਂ ਦੀ ਘਾਟ ਪੈਦਾ ਕਰਨ ਵਾਲੇ ਕਿਸੇ ਵੀ ਵਿਅਕਤੀ ਨਾਲ ਸਖ਼ਤੀ ਨਾਲ ਨਜਿੱਠਦਿਆਂ ਇਹ ਯਕੀਨੀ ਬਣਾਇਆ ਜਾਵੇਗਾ ਕਿ ਲੋਕਾਂ ਨੂੰ ਕੋਈ ਮੁਸ਼ਕਲ ਦਰਪੇਸ਼ ਨਾ ਆਵੇ।ਉਨ੍ਹਾਂ ਮੀਡੀਆ ਨੂੰ ਵੀ ਅਪੀਲ ਕੀਤੀ ਕਿ ਉਹ ਰਿਪੋਰਟਿੰਗ ਦੌਰਾਨ ਸੰਜਮ ਵਰਤਦਿਆਂ ਇਹ ਯਕੀਨੀ ਬਣਾਉਣ ਕਿ ਇਸ ਨਾਲ ਤਣਾਅ ਵਧਣ ਜਾਂ ਸਥਿਤੀ ਦੇ ਹੋਰ ਵਿਗੜਨ ਵਰਗੇ ਹਾਲਾਤ ਪੈਦਾ ਨਾ ਹੋਣ।

ਇਹ ਵੀ ਪੜ੍ਹੋ  Big News; ਭਾਰਤ-ਪਾਕਿਸਤਾਨ ਵਿਚਕਾਰ ਹੋਵੇਗੀ ਜੰਗਬੰਦੀ ! ਅਮਰੀਕਾ ਦੇ ਰਾਸ਼ਟਰਪਤੀ ਦਾ ਦਾਅਵਾ

ਉਨ੍ਹਾਂ ਕਿਹਾ ਕਿ ਇਹ ਸਾਡੇ ਸਾਰਿਆਂ ਦਾ ਨੈਤਿਕ ਫਰਜ਼ ਬਣਦਾ ਹੈ ਕਿ ਅਸੀਂ ਇਹ ਯਕੀਨੀ ਬਣਾਈਏ ਅਤੇ ਖਾਸ ਕਰਕੇ ਇਨ੍ਹਾਂ ਔਖੇ ਸਮਿਆਂ ਦੌਰਾਨ ਜਨਤਾ ਵਿੱਚ ਕਿਸੇ ਵੀ ਤਰ੍ਹਾਂ ਦੀ ਘਬਰਾਹਟ, ਭੰਬਲਭੂਸਾ ਜਾਂ ਗਲਤ ਜਾਣਕਾਰੀ ਨਾ ਫੈਲੇ।ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਉਨ੍ਹਾਂ ਨੇ ਸਰਹੱਦੀ ਖੇਤਰਾਂ ਦੇ ਮੰਤਰੀਆਂ ਨੂੰ ਰਾਹਤ ਕਾਰਜਾਂ ਦੀ ਨਿਗਰਾਨੀ ਲਈ ਆਪੋ-ਆਪਣੇ ਇਲਾਕਿਆਂ ਵਿੱਚ ਪੱਕੇ ਤੌਰ ‘ਤੇ ਤਾਇਨਾਤ ਰਹਿਣ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਕੈਬਨਿਟ ਦੇ ਹੋਰ ਸਾਥੀ ਵੀ ਰੋਟੇਸ਼ਨ (ਵਾਰੋ-ਵਾਰੀ) ਦੇ ਆਧਾਰ ‘ਤੇ ਇਨ੍ਹਾਂ ਸਰਹੱਦੀ ਕਸਬਿਆਂ ਦਾ ਦੌਰਾ ਕਰਨਗੇ ਤਾਂ ਜੋ ਐਮਰਜੈਂਸੀ ਦੀ ਇਸ ਸਥਿਤੀ ਵਿੱਚ ਲੋਕਾਂ ਨੂੰ ਹਰ ਤਰ੍ਹਾਂ ਦੀ ਮਦਦ ਦਾ ਭਰੋਸਾ ਦਿੱਤਾ ਜਾ ਸਕੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕੈਬਨਿਟ ਮੰਤਰੀ ਫਾਇਰ ਸਟੇਸ਼ਨਾਂ, ਹਸਪਤਾਲਾਂ, ਰਾਸ਼ਨ ਡਿਪੂਆਂ ਅਤੇ ਹੋਰ ਥਾਵਾਂ ਦਾ ਦੌਰਾ ਕਰਨਗੇ ਤਾਂ ਜੋ ਇਨ੍ਹਾਂ ਖੇਤਰਾਂ ਦੇ ਲੋਕਾਂ ਨੂੰ ਕਿਸੇ ਵੀ ਕਿਸਮ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਉਹ ਬਚਾਅ ਕਾਰਜਾਂ ਦੀ ਨਿਗਰਾਨੀ ਕਰਦਿਆਂ ਅਧਿਕਾਰੀਆਂ ਨੂੰ ਜ਼ਰੂਰੀ ਹਦਾਇਤਾਂ ਜਾਰੀ ਕਰਨਾ ਯਕੀਨੀ ਬਣਾਉਣਗੇ।ਮੁੱਖ ਮੰਤਰੀ ਨੇ ਕਿਹਾ ਕਿ ਸਮੁੱਚਾ ਦੇਸ਼ ਸਰਹੱਦੀ ਇਲਾਕਿਆਂ ਵਿੱਚ ਵਸਦੇ ਇਨ੍ਹਾਂ ਨਾਗਰਿਕਾਂ ਦਾ ਰਿਣੀ ਹੈ ਕਿਉਂਕਿ ਇਨ੍ਹਾਂ ਲੋਕਾਂ ਨੂੰ ਆਪਣੀ ਰੋਜ਼ਾਨਾ ਦੀ ਜ਼ਿੰਦਗੀ ਦੌਰਾਨ ਕਈ ਸਮੱਸਿਆਵਾਂ ਵਿੱਚੋਂ ਗੁਜ਼ਰਨਾ ਪੈਂਦਾ ਹੈ ਅਤੇ ਉਹ ਨਿਡਰਤਾ ਨਾਲ ਇਸ ਦਾ ਸਾਹਮਣਾ ਕਰਦੇ ਹਨ।

ਇਹ ਵੀ ਪੜ੍ਹੋ  CM Mann ਨੇ ਨਾਗਰਿਕਾਂ ਨੂੰ ਡਰੋਨ/ਮਿਜ਼ਾਈਲ ਦੇ ਮਲਬੇ ਤੋਂ ਦੂਰ ਰਹਿਣ ਅਤੇ ਪੁਲਿਸ ਨੂੰ ਤੁਰੰਤ ਸੂਚਿਤ ਕਰਨ ਦੀ ਕੀਤੀ ਅਪੀਲ

ਲੋਕਾਂ ਨੂੰ ਸੰਪੂਰਨ ਸਮਰਥਨ ਅਤੇ ਸਹਿਯੋਗ ਦਾ ਭਰੋਸਾ ਦਿੰਦਿਆਂ ਉਨ੍ਹਾਂ ਭਰੋਸਾ ਦਿੱਤਾ ਕਿ ਸੂਬਾ ਸਰਕਾਰ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਲਈ ਹਰ ਸੰਭਵ ਕਦਮ ਚੁੱਕੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਰਹੱਦੀ ਖੇਤਰ ਦੇ ਵਾਸੀ ਸੱਚੇ ਦੇਸ਼ ਭਗਤ ਹਨ ਅਤੇ ਸੂਬਾ ਸਰਕਾਰ ਇਸ ਸੰਕਟ ਦੀ ਘੜੀ ਵਿੱਚ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ।ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਸਾਰੇ ਸਰਕਾਰੀ/ਸੂਚੀਬੱਧ ਨਿੱਜੀ ਹਸਪਤਾਲਾਂ ਵਿੱਚ ਜੰਗ ਅਤੇ ਅੱਤਵਾਦੀ ਗਤੀਵਿਧੀਆਂ ਦੇ ਪੀੜਤਾਂ ਨੂੰ ਤੁਰੰਤ ਡਾਕਟਰੀ ਇਲਾਜ ਮੁਹੱਈਆ ਕਰਵਾਉਣ, ਕੀਮਤੀ ਜਾਨਾਂ ਬਚਾਉਣ ਅਤੇ ਆਮ ਲੋਕਾਂ ਨੂੰ ਜੰਗ ਅਤੇ ਅੱਤਵਾਦੀ ਗਤੀਵਿਧੀਆਂ ਦੇ ਪੀੜਤਾਂ ਨੂੰ ਜਲਦ ਤੋਂ ਜਲਦ ਨਜ਼ਦੀਕੀ ਸਰਕਾਰੀ ਅਤੇ ਸੂਚੀਬੱਧ ਨਿੱਜੀ ਹਸਪਤਾਲ ਵਿੱਚ ਪਹੁੰਚਾਉਣ ਲਈ ਉਤਸ਼ਾਹਿਤ ਕਰਨ ਵਾਸਤੇ ਫਰਿਸ਼ਤੇ ਸਕੀਮ 2024 ਦਾ ਵਿਸਥਾਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਜੰਗ ਅਤੇ ਅੱਤਵਾਦੀ ਗਤੀਵਿਧੀਆਂ ਤੋਂ ਪ੍ਰਭਾਵਿਤ ਵਿਅਕਤੀਆਂ ਨੂੰ ਸਮੇਂ ਸਿਰ ਵਿਆਪਕ ਸਹਾਇਤਾ ਅਤੇ ਰਾਹਤ ਮਿਲਣਾ ਯਕੀਨੀ ਬਣਾਏਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਵਿਸਥਾਰ ਦਾ ਉਦੇਸ਼ ਇਸ ਔਖੀ ਘੜੀ ਵਿੱਚ ਅਸਾਧਾਰਨ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਲੋਕਾਂ ਦੀ ਮਦਦ ਅਤੇ ਰਾਹਤ ਯਕੀਨੀ ਬਣਾਉਣ ਹੈ, ਜੋ ਸੂਬਾ ਸਰਕਾਰ ਦੀ ਵਚਨਬੱਧਤਾ ਦੀ ਪ੍ਰੋੜ੍ਹਤਾ ਕਰਦਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

Big News; ਭਾਰਤ-ਪਾਕਿਸਤਾਨ ਵਿਚਕਾਰ ਹੋਈ ਜੰਗਬੰਦੀ ! ਅਮਰੀਕਾ ਦੇ ਰਾਸ਼ਟਰਪਤੀ ਦਾ ਦਾਅਵਾ

Delhi News: ਲੰਘੀ 22 ਅਪ੍ਰੈਲ ਨੂੰ ਪਹਿਲਗਾਮ ਵਿਖੇ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਭਾਰਤ ਤੇ ਵਿਚਕਾਰ ਵਿਚਕਾਰ ਚੱਲ ਰਹੀ ਜੰਗ ਦਰਮਿਆਨ ਇੱਕ ਰਾਹਤ ਭਰੀ ਖ਼ਬਰ ਸਾਹਮਣੇ ਆਈ ਹੈ। ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਦਾਅਵਾ ਕੀਤਾ ਹੈ ਕਿ ‘‘ ਦੋਨੋਂ ਦੇਸ ਜੰਗ ਰੋਕਣ ਲਈ ਸਹਿਮਤ ਹੋ ਗਏ ਹਨ। ’’ ਇਸ ਸਬੰਧੀ ਟਰੰਪ ਨੇ ਕੁੱਝ ਮਿੰਟ ਪਹਿਲਾਂ ਇਹ ਜਾਣਕਾਰੀ ਇੱਕ ਟਵੀਟ ਜਾਰੀ ਕਰਕੇ ਇਹ ਖ਼ੁਲਾਸਾ ਕੀਤਾ ਹੈ। ਆਪਣੇ ਟਵੀਟ ਵਿਚ ਟਰੰਪ ਨੇ ਲਿਖਿਆ ਕਿ ਪਿਛਲੀ ਪੂਰੀ ਤਰ੍ਹਾਂ ਅਮਰੀਕਾ ਦੇ ਯਤਨਾ ਸਦਕਾ ਉਸਨੂੰ ਇਹ ਐਲਾਨ ਕਰਦੇ ਹੋਏ ਖ਼ੁਸੀ ਮਹਿਸੂਸ ਹੋ ਰਹੀ ਹੈ ਕਿ ‘‘ ਇੰਡੀਆ ਤੇ ਪਾਕਿਸਤਾਨ ਤੁਰੰਤ ਅਤੇ ਪੂਰੀ ਤਰ੍ਹਾਂ ਜੰਗਬੰਦੀ ਲਈ ਸਹਿਮਤ ਹੋ ਗਏ ਹਨ।

ਇਹ ਵੀ ਪੜ੍ਹੋ  ਪੰਜਾਬ ਸਰਕਾਰ ਹਰ ਤਰ੍ਹਾਂ ਦੀ ਐਮਰਜੈਂਸੀ ਸਥਿਤੀ ਨਾਲ ਨਜਿੱਠਣ ਲਈ ਤਿਆਰ: ਸਿਹਤ ਮੰਤਰੀ ਡਾ. ਬਲਬੀਰ ਸਿੰਘ

’’ ਉਨ੍ਹਾਂ ਇਸ ਗੱਲ ਲਈ ਦੋਨਾਂ ਦੇਸ਼ਾਂ ਦੀ ਲੀਡਰਸ਼ਿਪ ਨੂੰ ਵਧਾਈ ਦਿੰਦਿਆਂ ਇਸਦੇ ਲਈ ਉਨ੍ਹਾਂ ਦਰਿਆ-ਦਿਲੀ ਤੇ ਸਿਣਾਅਪ ਦਿਖ਼ਾਈ ਹੈ। ਗੌਰਤਲਬ ਹੈ ਕਿ ਪਹਿਲਗਾਮ ਹਮਲੇ ਦਾ ਭਾਰਤ ਨੇ ਬਦਲਾ ਲੈਣ ਦਾ ਐਲਾਨ ਕੀਤਾ ਸੀ ਅਤੇ 6-7 ਮਈ ਦੀ ਰਾਤ ਨੂੰ ਪਾਕਿਸਤਾਨ ਦੇ ਕਈ ਅੱਤਵਾਦੀ ਟਿਕਾਣਿਆਂ ’ਤੇ ਹਮਲਾ ਬੋਲ ਦਿੱਤਾ ਸੀ। ਜਿਸਤੋਂ ਬਾਅਦ ਪਾਕਿਸਤਾਨ ਵੱਲੋਂ ਵੀ ਜਵਾਬੀ ਕਾਰਵਾਈ ਕੀਤੀ ਗਈ ਤੇ ਦੋਨੋਂ ਦੇਸ ਲਗਾਤਾਰ ਪਿਛਲੇ ਚਾਰ ਦਿਨਾਂ ਤੋਂ ਇੱਕ ਦੂਜੇ ਉਪਰ ਡਰੋਨ ਤੇ ਮਿਜ਼ਾਇਲਾਂ ਦਾਗ ਰਹੇ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

ਹੰਗਾਮੀ ਸਥਿਤੀ ਨਾਲ ਨਜਿੱਠਣ ਲਈ ਭਗਵੰਤ ਮਾਨ ਸਰਕਾਰ ਵੱਲੋਂ ਪੁਖਤਾ ਤਿਆਰੀਆਂ, 47 ਕਰੋੜ ਰੁਪਏ ਦੀ ਲਾਗਤ ਨਾਲ ਅੱਗ ਬੁਝਾਊ ਮਸ਼ੀਨਰੀ ਸਰਹੱਦੀ ਜ਼ਿਲ੍ਹਿਆਂ ‘ਚ ਤਾਇਨਾਤ

👉ਸਰਹੱਦਾਂ ਦੀ ਰਾਖੀ ਲਈ ਅਸੀਂ ਪੂਰਾ ਸਹਿਯੋਗ ਦੇਵਾਂਗੇ, ਪਾਕਿਸਤਾਨ ਨੂੰ ਮੂੰਹ ਤੋੜਵਾਂ ਜਵਾਬ ਦੇਣ ਲਈ ਪੰਜਾਬ ਤਿਆਰ-ਮੁੱਖ ਮੰਤਰੀ

SAS Nagar News:ਸਰਹੱਦੀ ਇਲਾਕਿਆਂ ਵਿੱਚ ਤਣਾਅ ਦੀ ਸਥਿਤੀ ਦੇ ਚਲਦਿਆਂ ਕਿਸੇ ਵੀ ਅਣਸੁਖਾਵੀਂ ਸਥਿਤੀ ਨਾਲ ਨਜਿੱਠਣ ਲਈ ਤਿਆਰੀਆਂ ਦੇ ਹਿੱਸੇ ਵਜੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਦੇ ਸਰਹੱਦੀ ਖੇਤਰਾਂ ਵਿੱਚ ਹੰਗਾਮੀ ਸੇਵਾਵਾਂ ਨੂੰ ਮਜ਼ਬੂਤ ਕਰਨ ਲਈ 47 ਕਰੋੜ ਰੁਪਏ ਦੀ ਲਾਗਤ ਵਾਲੇ ਅੱਗ ਬੁਝਾਊ ਯੰਤਰ/ਉਪਕਰਨ ਸੂਬੇ ਦੇ ਲੋਕਾਂ ਨੂੰ ਸਮਰਪਿਤ ਕੀਤੇ ਹਨ।ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਸੂਬੇ ਦੇ ਨਾਲ-ਨਾਲ ਸਰਹੱਦਾਂ ‘ਤੇ ਪੈਦਾ ਹੋ ਰਹੇ ਤਣਾਅ ਪ੍ਰਤੀ ਪੂਰੀ ਤਰ੍ਹਾਂ ਸੰਵੇਦਨਸ਼ੀਲ ਹੈ। ਉਨ੍ਹਾਂ ਕਿਹਾ ਕਿ ਸਰਹੱਦੀ ਖੇਤਰ ਦੀਆਂ ਲੋੜਾਂ ਨੂੰ ਪੂਰਾ ਕਰਨ ਲਈ ਛੋਟੇ ਅਤੇ ਦਰਮਿਆਨੇ ਫਾਇਰ ਟੈਂਡਰ (ਅੱਗ ਬੁਝਾਊ ਜਾਂ ਐਮਰਜੈਂਸੀ ਵਹੀਕਲ) ਅਤੇ ਹੋਰ ਜ਼ਰੂਰੀ ਮਸ਼ੀਨਰੀ ਸਮੇਤ 47 ਕਰੋੜ ਰੁਪਏ ਦੇ ਅੱਗ ਬੁਝਾਊ ਯੰਤਰ ਸੂਬੇ ਦੇ ਲੋਕਾਂ ਨੂੰ ਸਮਰਪਿਤ ਕੀਤੇ ਹਨ।

ਇਹ ਵੀ ਪੜ੍ਹੋ ਜੰਗ ਦੇ ਮਾਹੌਲ ‘ਚ CM Bhagwant Mann ਨੇ ਪੰਜਾਬੀਆਂ ਨੂੰ ਕੀਤੀ ਖ਼ਾਸ ਅਪੀਲ 

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਵਿੱਚ ਡਿਜ਼ਾਸਟਰ ਡਿਪਲਾਇਮੈਂਟ ਕਿੱਟ (ਡੀਡੀ ਕਿੱਟ), ਹਾਈਡ੍ਰੌਲਿਕ ਕੌਂਬੀ ਟੂਲ ਕੋਲੈਪਸ ਸਟ੍ਰਕਚਰ ਅਤੇ ਰੈਸਕਿਊ ਕਿੱਟ (ਸੀਐਸਐਸਆਰ ਕਿੱਟ), ਗੈਸ ਡਿਟੈਕਟਰ, ਫਾਇਰ ਐਂਟਰੀ ਸੂਟ, ਬੈਟਰੀ ਬੈਕਅੱਪ ਲਾਈਟਿੰਗ ਟਾਵਰ, ਬਹੁ-ਮੰਤਵੀ ਫਾਇਰ ਟੈਂਡਰ, ਕੁਇੱਕ ਰਿਸਪਾਂਸ ਵਹੀਕਲ ਅਤੇ ਹੋਰ ਉਪਕਰਨ ਸ਼ਾਮਲ ਹਨ।ਮੁੱਖ ਮੰਤਰੀ ਨੇ ਕਿਹਾ ਕਿ ਇਹ ਉਪਕਰਨ ਪਠਾਨਕੋਟ, ਰਾਜਾਸਾਂਸੀ, ਫਿਰੋਜ਼ਪੁਰ ਅਤੇ ਹੋਰ ਸੰਵੇਦਨਸ਼ੀਲ ਥਾਵਾਂ ‘ਤੇ ਤਾਇਨਾਤ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਇਹ ਦੋਵੇਂ ਦੇਸ਼ਾਂ ਦਰਮਿਆਨ ਤਣਾਅ ਵਧਣ ਦੇ ਚਲਦਿਆਂ ਸਰਹੱਦ ‘ਤੇ ਪੈਦਾ ਹੋਣ ਵਾਲੀ ਕਿਸੇ ਵੀ ਤਰ੍ਹਾਂ ਦੀ ਅਣਸੁਖਾਵੀਂ ਸਥਿਤੀ ਨਾਲ ਨਜਿੱਠਣ ਵਿੱਚ ਮਦਦਗਾਰ ਹੋਣਗੇ।

ਇਹ ਵੀ ਪੜ੍ਹੋ ਔਖੀ ਘੜੀ ਵਿੱਚ ਮਾਨ ਸਰਕਾਰ ਲੋਕਾਂ ਦੇ ਨਾਲ ਖੜ੍ਹੀ, ਕੈਬਨਿਟ ਮੰਤਰੀਆਂ ਖੁੱਡੀਆ ਤੇ ਮੁੰਡੀਆ ਨੇ ਦਿਵਾਇਆ ਵਿਸ਼ਵਾਸ਼

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਸਰਹੱਦੀ ਵਸਨੀਕਾਂ ਦੀ ਸੁਰੱਖਿਆ ਲਈ ਸਾਰੀਆਂ ਜ਼ਰੂਰੀ ਲੋੜਾਂ ਨੂੰ ਪੂਰਾ ਕਰਨ ਲਈ ਵਚਨਬੱਧ ਹੈ।ਮੁੱਖ ਮੰਤਰੀ ਨੇ ਉਮੀਦ ਜਤਾਈ ਕਿ ਇਹ ਮਸ਼ੀਨਰੀ/ਉਪਕਰਨ ਸੰਕਟ ਦੇ ਸਮੇਂ ਰਾਹਤ ਅਤੇ ਬਚਾਅ ਕਾਰਜਾਂ ਵਿੱਚ ਵਧੇਰੇ ਮਦਦਗਾਰ ਸਿੱਧ ਹੋਣਗੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਮੌਜੂਦਾ ਸਮੇਂ ਕਿਸੇ ਵੀ ਚੁਣੌਤੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਸੰਕਟ ਦੀ ਇਸ ਘੜੀ ਵਿੱਚ ਹਥਿਆਰਬੰਦ ਸੈਨਾਵਾਂ ਦੀ ਮਦਦ ਲਈ ਵਚਨਬੱਧ ਹੈ ਅਤੇ ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

ਯੂਥ ਵੀਰਾਂਗਨਾਂਏਂ ਵੱਲੋਂ ਜਰੂਰਤਮੰਦ ਬੱਚਿਆਂ ਨੂੰ ਵੰਡੇ ਗਏ ਕੱਪੜੇ

0

Bathinda News:ਯੂਥ ਵੀਰਾਂਗਨਾਂਏਂ (ਰਜਿ.) ਇਕਾਈ ਬਠਿੰਡਾ ਵੱਲੋਂ ਸਥਾਨਕ ਪਰਸ ਰਾਮ ਨਗਰ ਵਿਖੇ ਜਰੂਰਤਮੰਦ ਬੱਚਿਆਂ ਨੂੰ ਮੌਸਮ ਦੇ ਅਨੁਸਾਰ ਕੱਪੜੇ ਵੰਡੇ ਗਏ। ਇਸ ਮੌਕੇ ਬਠਿੰਡਾ ਇਕਾਈ ਦੇ ਜਿੰਮੇਵਾਰ ਵਲੰਟੀਅਰ ਸੁਖਵੀਰ ਕੌਰ ਨੇ ਦੱਸਿਆ ਕਿ ਯੂਥ ਵਲੰਟੀਅਰ ਦਿਨੇਸ਼ ਨਾਗਪਾਲ ਵੱਲੋਂ ਅੱਜ ਜਰੂਰਤਮੰਦ ਬੱਚਿਆਂ ਦੀ ਮੱਦਦ ਕੀਤੀ ਗਈ ਹੈ। ਉਨਾਂ ਦੱਸਿਆ ਕਿ ਦਿਨੇਸ਼ ਨਾਗਪਾਲ ਨੇ ਇਹ ਨੇਕ ਕਾਰਜ ਆਪਣੇ ਬੇਟੇ ਮਯੰਕ ਦੇ ਜਨਮ ਦਿਨ ਦੀ ਖੁਸ਼ੀ ਵਿਚ ਕੀਤਾ ਹੈ, ਇਸ ਦੇ ਨਾਲ ਹੀ ਬੱਚਿਆਂ ਨੂੰ ਖਾਣ ਦਾ ਸਮਾਨ ਵੀ ਦਿੱਤਾ ਗਿਆ।

ਇਹ ਵੀ ਪੜ੍ਹੋ  ਸਾਵਧਾਨ; ਬਠਿੰਡਾ ’ਚ ਮੁੜ ਹੋਇਆ ਰੈੱਡ ਅਲਰਟ, ਲੋਕਾਂ ਨੂੰ ਘਰਾਂ ਵਿਚ ਰਹਿਣ ਦੀ ਕੀਤੀ ਅਪੀਲ

ਉਨਾਂ ਦੱਸਿਆ ਕਿ ਸਾਡੀ ਸੰਸਥਾ ਪਿਛਲੇ ਲਗਭਗ 15 ਸਾਲਾਂ ਤੋਂ ਲੋਕ ਭਲਾਈ ਦੇ ਕਾਰਜ ਕਰ ਰਹੀ ਹੈ। ਸਾਡੀ ਸੰਸਥਾ ਵੱਲੋਂ ਜਰੂਰਤਮੰਦ ਬੱਚਿਆਂ ਦੀ ਪੜਾਈ ਲਈ ਟਿਊਸ਼ਨ ਸੈਂਟਰ ਵੀ ਖੋਲੇ ਜਾਂਦੇ ਹਨ, ਇਸ ਤੋਂ ਇਲਾਵਾ ਜੇਕਰ ਕੋਈ ਬੱਚਾ ਆਰਥਿਕ ਤੰਗੀ ਕਾਰਨ ਪੜ ਨਹੀਂ ਸਕਦਾ ਤਾਂ ਸਾਡੀ ਸੰਸਥਾ ਉਸ ਬੱਚੇ ਨੂੰ ਪੜਨ ’ਚ ਵੀ ਮੱਦਦ ਕਰਦੀ ਹੈ। ਇਸ ਮੌਕੇ ਯੂਥ ਵਲੰਟੀਅਰ ਵਿਨਾਕਸ਼ੀ, ਸੁਖਰੀਤ, ਸਿਮਰਨ, ਕਰਮਜੀਤ ਅਤੇ ਹੋਰ ਮੈਂਬਰਾਂ ਹਾਜਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਭਾਰਤ-ਪਾਕਿਸਤਾਨ ’ਚ ਤਣਾਅਪੂਰਨ ਹਾਲਾਤ ਮੌਕੇ ਸ਼੍ਰੋਮਣੀ ਕਮੇਟੀ ਨੇ ਸਰਾਵਾਂ ਅਤੇ ਸਕੂਲ ਕਾਲਜ ਰਿਹਾਇਸ਼ ਲਈ ਖੋਲੇ

0

Amritsar News:ਭਾਰਤ-ਪਾਕਿਸਤਾਨ ਵਿਚ ਬਣੇ ਤਣਾਅਪੂਰਨ ਹਾਲਾਤਾਂ ਦੇ ਮੱਦੇਨਜ਼ਰ ਸਿੱਖ ਕੌਮ ਦੀ ਪ੍ਰਤੀਨਿਧ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਰਹੱਦੀ ਇਲਾਕਿਆਂ ਵਿਚੋਂ ਉਠਾਏ ਜਾ ਰਹੇ ਲੋਕਾਂ ਦੇ ਰਹਿਣ ਲਈ ਜਿਥੇ ਗੁਰਦੁਆਰਾ ਸਾਹਿਬਾਨ ਅੰਦਰ ਸਰਾਵਾਂ ਦੇਣ ਦੀ ਪਹਿਲਕਦਮੀ ਕੀਤੀ ਸੀ, ਉਥੇ ਹੁਣ ਸੰਸਥਾ ਦੇ ਪ੍ਰਬੰਧ ਵਾਲੇ ਸਕੂਲ ਕਾਲਜ ਵੀ ਰਹਾਇਸ਼ ਲਈ ਖੋਲ੍ਹ ਦਿੱਤੇ ਗਏ ਹਨ।

ਇਹ ਵੀ ਪੜ੍ਹੋ  ਜੰਗ ਦੇ ਮਾਹੌਲ ‘ਚ CM Bhagwant Mann ਨੇ ਪੰਜਾਬੀਆਂ ਨੂੰ ਕੀਤੀ ਖ਼ਾਸ ਅਪੀਲ

ਇਸ ਸਬੰਧੀ ਜਾਣਕਾਰੀ ਦਿੰਦਿਆਂ SGPC ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇੇ ਕਿਹਾ ਕਿ ਖਿੱਤੇ ਅੰਦਰ ਬਣੇ ਤਲਖ਼ ਹਾਲਾਤਾਂ ਕਰਕੇ ਸਰਹੱਦੀ ਇਲਾਕਿਆਂ ਦੇ ਲੋਕਾਂ ਲਈ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵਾਲੇ ਗੁਰਦੁਆਰਾ ਸਾਹਿਬਾਨ ਵਿਖੇ ਰਹਿਣ ਲਈ ਸਰਾਵਾਂ ਅਤੇ ਲੰਗਰ ਦਾ ਪ੍ਰਬੰਧ ਕਰਨ ਦਾ ਫੈਸਲਾ ਕੀਤਾ ਸੀ, ਜਿਸ ਵਿਚ ਵਾਧਾ ਕਰਦਿਆਂ ਹੁਣ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵਾਲੇ ਸਕੂਲ ਅਤੇ ਕਾਲਜਾਂ ਵਿਚ ਵੀ ਰਹਾਇਸ਼ ਦੇ ਪ੍ਰਬੰਧ ਕੀਤੇ ਗਏ ਹਨ।

ਇਹ ਵੀ ਪੜ੍ਹੋ  ਪਾਕਿਤਸਾਨ ਵੱਲੋਂ ਚੌਥੇ ਦਿਨ ਵੀ ਡਰੋਨ ਤੇ ਮਿਜ਼ਾਇਲ ਹਮਲੇ ਜਾਰੀ, ਦੋ ਘਰਾਂ ’ਚ ਡਰੋਨ ਡਿੱਗਣ ਕਾਰਨ ਲੱਗੀ ਅੱਗ

ਐਡਵੋਕੇਟ ਧਾਮੀ ਨੇ ਕਿਹਾ ਕਿ ਸਿੱਖ ਸੰਸਥਾ ਸ਼੍ਰੋਮਣੀ ਕਮੇਟੀ ਹਮੇਸ਼ਾ ਹੀ ਮੁਸੀਬਤ ਸਮੇਂ ਮਨੁੱਖਤਾ ਦੇ ਨਾਲ ਖੜ੍ਹੀ ਹੈ ਅਤੇ ਲੋੜਵੰਦਾਂ ਦੀ ਹਰ ਸੰਭਵ ਮਦਦ ਲਈ ਕਾਰਜਸ਼ੀਲ ਰਹੀ ਹੈ। ਉਨ੍ਹਾਂ ਕਿਹਾ ਕਿ ਹੁਣ ਵੀ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵਾਲੀਆਂ ਸੰਸਥਾਵਾਂ ਨੂੰ ਲੋੜਵੰਦਾਂ ਲਈ ਖੋਲ੍ਹਣ ਦੇ ਆਦੇਸ਼ ਜਾਰੀ ਕਰ ਦਿੱਤੇ ਗਏ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਲੋੜ ਅਨੁਸਾਰ ਆਪਣੇ ਨੇੜਲੇ ਗੁਰਦੁਆਰਾ ਸਾਹਿਬਾਨ ਜਾਂ ਸਕੂਲ ਕਾਲਜਾਂ ਵਿਚ ਸੰਪਰਕ ਕਰਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

AIIMS Bathinda ਨੇ ਚੌਥਾ ਥੈਲੇਸੀਮੀਆ ਸੰਮੇਲਨ ਕੀਤਾ ਆਯੋਜਿਤ

0

Bathinda News: 8 ਅਤੇ 9 ਮਈ 2025 ਨੂੰ ਏਮਜ਼ ਬਠਿੰਡਾ ਦੇ ਕਾਰਜਕਾਰੀ ਨਿਰਦੇਸ਼ਕ ਪ੍ਰੋ. ਡਾ. ਮੀਨੂੰ ਸਿੰਘ ਅਤੇ ਸੰਸਥਾਪਕ ਨਿਰਦੇਸ਼ਕ ਪ੍ਰੋ. ਡਾ. ਡੀ.ਕੇ. ਸਿੰਘ ਦੀ ਅਗਵਾਈ ਹੇਠ ਪੈਥੋਲੋਜੀ ਵਿਭਾਗ ਨੇ ਬਾਲ ਰੋਗ ਵਿਭਾਗ ਦੇ ਸਹਿਯੋਗ ਨਾਲ ਵਿਸ਼ਵ ਥੈਲੇਸੀਮੀਆ ਦਿਵਸ ਲਈ “ਚੌਥਾ ਥੈਲੇਸੀਮੀਆ ਸੰਮੇਲਨ” ਦਾ ਆਯੋਜਨ ਕੀਤਾ ਗਿਆ।ਕਾਰਜਕਾਰੀ ਨਿਰਦੇਸ਼ਕ ਪ੍ਰੋ. ਡਾ. ਮੀਨੂੰ ਸਿੰਘ ਨੇ ਇਸ ਸਮਾਗਮ ਦਾ ਉਦਘਾਟਨ ਕੀਤਾ। ਇਸ ਸਮਾਗਮ ਵਿੱਚ ਡਾ. ਬੌਬੀ ਗੁਲਾਟੀ ਸਟੇਟ ਨੋਡਲ ਅਫਸਰ ਸਟੇਟ ਬਲੱਡ ਸੈੱਲ ਐਨਐਚਐਮ ਪੰਜਾਬ, ਡਾ. ਅਮਿਤਾ ਤੇਹਨ ਪ੍ਰੋਫੈਸਰ ਅਤੇ ਯੂਨਿਟ ਮੁਖੀ ਪੀਡੀਆਟ੍ਰਿਕ ਹੀਮਾਟੋਲੋਜੀ ਅਤੇ ਓਨਕੋਲੋਜੀ ਵਿਭਾਗ ਪੀਜੀਆਈ ਚੰਡੀਗੜ੍ਹ ਅਤੇ ਡਾ. ਸੁਨੀਤਾ ਭਗਤ ਸੰਯੁਕਤ ਨਿਰਦੇਸ਼ਕ,ਮ ਬਲੱਡ ਟ੍ਰਾਂਸਫਿਊਜ਼ਨ ਸੇਵਾਵਾਂ ਅਤੇ ਲੋਬੋਰੇਟਰੀ ਸੇਵਾਵਾਂ ਪੰਜਾਬ, ਡਾ. ਅਖਿਲੇਸ਼ ਪਾਠਕ ਡੀਨ ਅਕਾਦਮਿਕ ਅਤੇ ਡਾ. ਰਾਜੀਵ ਕੁਮਾਰ ਗੁਪਤਾ ਮੈਡੀਕਲ ਸੁਪਰਡੈਂਟ ਏਮਜ਼ ਬਠਿੰਡਾ ਸ਼ਾਮਿਲ ਸਨ।

ਇਹ ਵੀ ਪੜ੍ਹੋ  ਪਾਕਿਤਸਾਨ ਵੱਲੋਂ ਚੌਥੇ ਦਿਨ ਵੀ ਡਰੋਨ ਤੇ ਮਿਜ਼ਾਇਲ ਹਮਲੇ ਜਾਰੀ, ਦੋ ਘਰਾਂ ’ਚ ਡਰੋਨ ਡਿੱਗਣ ਕਾਰਨ ਲੱਗੀ ਅੱਗ

ਪ੍ਰਸਿੱਧ ਅੰਤਰਰਾਸ਼ਟਰੀ ਅਤੇ ਰਾਸ਼ਟਰੀ ਬੁਲਾਰਿਆਂ ਨੇ ਥੈਲੇਸੀਮੀਆ ਦੇ ਵੱਖ-ਵੱਖ ਪਹਿਲੂਆਂ ਬਾਰੇ ਵਿਸਥਾਰ ਵਿੱਚ ਗੱਲ ਕੀਤੀ, ਜਿਸ ਵਿੱਚ ਪੇਚੀਦਗੀਆਂ, ਪ੍ਰਯੋਗਸ਼ਾਲਾ ਪਹੁੰਚ ਵਿੱਚ ਹਾਲੀਆ ਤਰੱਕੀ ਅਤੇ ਥੈਲੇਸੀਮੀਆ ਦੇ ਕਲੀਨਿਕਲ ਪ੍ਰਬੰਧਨ ਸ਼ਾਮਲ ਹਨ। ਪੈਨਲਿਸਟਾਂ ਦੀ ਇੱਕ ਮਾਹਰ ਟੀਮ ਨੇ ਪੰਜਾਬ ਵਿੱਚ ਹੀਮੋਗਲੋਬਿਨੋਪੈਥੀ ਲਈ ਰੋਕਥਾਮ ਰਣਨੀਤੀਆਂ ਅਤੇ ਅੱਗੇ ਵਧਣ ਦੇ ਤਰੀਕੇ ਬਾਰੇ ਚਰਚਾ ਕੀਤੀ।ਇਸ ਸਮਾਗਮ ਵਿੱਚ ਪ੍ਰਸਿੱਧ ਫੈਕਲਟੀ ਮੈਂਬਰ, ਪੋਸਟ-ਗ੍ਰੈਜੂਏਟ ਨਿਵਾਸੀ, ਡਾਕਟਰ ਅਤੇ ਪ੍ਰਯੋਗਸ਼ਾਲਾ ਟੈਕਨੋਲੋਜਿਸਟਾਂ ਨੇ ਸ਼ਿਰਕਤ ਕੀਤੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ