Home Blog Page 757

ਪੰਜਾਬ ਸਰਕਾਰ ਹਾਈ ਅਲਰਟ ‘ਤੇ; ਭਾਰਤ-ਪਾਕਿਸਤਾਨ ਤਣਾਅ ਦੇ ਚਲਦਿਆਂ ਫਾਇਰ ਬ੍ਰਿਗੇਡ ਅਤੇ ਐਮਰਜੈਂਸੀ ਸੇਵਾਵਾਂ ਪੂਰੀ ਤਰ੍ਹਾਂ ਮੁਸਤੈਦ

0

👉ਸਟਾਫ਼ ਦੀਆਂ ਛੁੱਟੀਆਂ ਰੱਦ, ਅਧਿਕਾਰੀਆਂ ਨੂੰ ਅਲਰਟ ਰਹਿਣ ਲਈ ਕਿਹਾ, ਅਧਿਕਾਰੀਆਂ ਦੇ ਸੰਪਰਕ ਨੰਬਰ ਜਾਰੀ ਕੀਤੇ
👉ਕੈਬਨਿਟ ਮੰਤਰੀ ਫਾਇਰ ਬ੍ਰਿਗੇਡ ਦਫ਼ਤਰਾਂ ਅਤੇ ਹਸਪਤਾਲਾਂ ਦਾ ਦੌਰਾ ਕਰਨਗੇ

Punjab News:ਭਾਰਤ ਅਤੇ ਪਾਕਿਸਤਾਨ ਦਰਮਿਆਨ ਮੌਜੂਦਾ ਤਣਾਅ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਸੂਬੇ ਦੀਆਂ ਅੱਗ ਬੁਝਾਊ ਅਤੇ ਐਮਰਜੈਂਸੀ ਸੇਵਾਵਾਂ ਨੂੰ ਤਿਆਰ-ਬਰ-ਤਿਆਰ ਰੱਖਣ ਲਈ ਫੌਰੀ ਕਦਮ ਚੁੱਕੇ ਹਨ।ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਸਖ਼ਤ ਨਿਰਦੇਸ਼ ਜਾਰੀ ਕਰਦਿਆਂ ਫਾਇਰ ਬ੍ਰਿਗੇਡ ਸਟਾਫ ਦੀਆਂ ਸਾਰੀਆਂ ਛੁੱਟੀਆਂ ਰੱਦ ਕਰ ਦਿੱਤੀਆਂ ਹਨ ਅਤੇ ਪੰਜਾਬ ਭਰ ਵਿੱਚ ਸੰਵੇਦਨਸ਼ੀਲ ਥਾਵਾਂ ‘ਤੇ ਉਨ੍ਹਾਂ ਨੂੰ 24 ਘੰਟੇ ਤਾਇਨਾਤ ਰਹਿਣ ਲਈ ਕਿਹਾ ਗਿਆ ਹੈ। ਉਨ੍ਹਾਂ ਕਿਹਾ ਕਿ ਜੰਗ ਇੱਕ ਵੱਡੀ ਐਮਰਜੈਂਸੀ ਹੈ ਅਤੇ ਫਾਇਰ ਬ੍ਰਿਗੇਡ ਅਜਿਹੀਆਂ ਸਥਿਤੀਆਂ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੀ ਹੈ।

ਇਹ ਵੀ ਪੜ੍ਹੋ ਮਾਨ ਕੈਬਨਿਟ ਦਾ ਮਨੁੱਖੀ ਜਾਨਾਂ ਬਚਾਉਣ ਵਾਲਾ ਫੈਸਲਾ: ਹੁਣ ਜੰਗ ਅਤੇ ਅਤਿਵਾਦ ਪ੍ਰਭਾਵਿਤ ਲੋਕਾਂ ਨੂੰ ਵੀ ਮਿਲੇਗਾ ‘ਫਰਿਸ਼ਤੇ ਯੋਜਨਾ’ ਦਾ ਲਾਭ 

ਉਨ੍ਹਾਂ ਅਧਿਕਾਰੀਆਂ ਨੂੰ ਮੌਕ ਡ੍ਰਿਲ ਕਰਨ, ਇਹ ਯਕੀਨੀ ਬਣਾਉਣ ਕਿ ਸਾਰੇ ਉਪਕਰਣ ਪੂਰੀ ਤਰ੍ਹਾਂ ਕੰਮ ਕਰ ਰਹੇ ਹਨ ਅਤੇ ਕਿਸੇ ਵੀ ਐਮਰਜੈਂਸੀ ਦੀ ਸਥਿਤੀ ਵਿੱਚ ਤੇਜ਼ ਪ੍ਰਤੀਕਿਰਿਆ ਲਈ ਫੌਜ ਦੇ ਅਧਿਕਾਰੀਆਂ ਨਾਲ ਨਿਰੰਤਰ ਸੰਚਾਰ ਬਣਾਈ ਰੱਖਣ ਦੇ ਨਿਰਦੇਸ਼ ਦਿੱਤੇ ਹਨ। ਅਧਿਕਾਰੀਆਂ ਨੂੰ ਹਰ ਸਮੇਂ ਆਪਣੇ ਮੋਬਾਈਲ ਫੋਨ ਚਲਦੇ ਰੱਖਣਾ ਯਕੀਨੀ ਬਣਾਉਂਦਿਆਂ ਹਾਈ ਅਲਰਟ ‘ਤੇ ਰਹਿਣ ਦੇ ਨਿਰਦੇਸ਼ ਦਿੱਤੇ ਗਏ ਹਨ।ਡਾ. ਰਵਜੋਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਕਿਸੇ ਵੀ ਹੰਗਾਮੀ ਹਾਲਾਤਾਂ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਲਈ ਸਰਕਾਰ ਵੱਲੋਂ ਸਾਰੇ ਲੋੜੀਂਦੇ ਸਰੋਤ ਜੁਟਾਏ ਗਏ ਹਨ।

ਇਹ ਵੀ ਪੜ੍ਹੋ ਡਿਪਟੀ ਕਮਿਸ਼ਨਰ ਨੇ ਮੌਜੂਦਾ ਸਥਿਤੀ ਦੇ ਮੱਦੇਨਜ਼ਰ ਅਧਿਕਾਰੀਆਂ ਨਾਲ ਕੀਤੀ ਹੰਗਾਮੀ ਮੀਟਿੰਗ

ਤੇਜੀ ਨਾਲ ਪ੍ਰਤੀਕਿਰਿਆ (ਰਿਸਪਾਂਸ) ਨੂੰ ਯਕੀਨੀ ਬਣਾਉਣ ਲਈ ਕੈਬਨਿਟ ਮੰਤਰੀ ਨੇ ਫਾਇਰ ਬ੍ਰਿਗੇਡ ਅਧਿਕਾਰੀਆਂ ਨੂੰ ਡਿਪਟੀ ਕਮਿਸ਼ਨਰਾਂ ਨਾਲ ਨੇੜਿਓਂ ਤਾਲਮੇਲ ਕਰਕੇ ਸੰਵੇਦਨਸ਼ੀਲ ਸਥਾਨਾਂ ‘ਤੇ ਰਣਨੀਤਕ ਤੌਰ ‘ਤੇ ਫਾਇਰ ਟੈਂਡਰ ( ਅੱਗ-ਬੁਝਾਊ ਜਾਂ ਐਮਰਜੈਂਸੀ ਵਹੀਕਲ) ਤਾਇਨਾਤ ਕਰਨ ਲਈ ਕਿਹਾ ਹੈ। ਉਨ੍ਹਾਂ ਅੱਗੇ ਕਿਹਾ ਕਿ ਤਿਆਰੀਆਂ ਦੀ ਸਮੀਖਿਆ ਲਈ ਨਿਯਮਤ ਮੀਟਿੰਗਾਂ ਕਰਨ ਦੇ ਨਾਲ-ਨਾਲ ਫੌਰੀ ਢੰਗ ਨਾਲ ਸਾਰੇ ਜ਼ਰੂਰੀ ਪ੍ਰਬੰਧ ਮੁਕੰਮਲ ਕੀਤੇ ਜਾਣ।ਡਾ. ਸਿੰਘ ਨੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਸਥਿਤੀ ਕਾਬੂ ਹੇਠ ਹੈ ਅਤੇ ਨਾਗਰਿਕਾਂ ਨੂੰ ਨਾ ਘਬਰਾਉਣ ਦੀ ਅਪੀਲ ਕੀਤੀ। ਉਨ੍ਹਾਂ ਨੇ ਅਧਿਕਾਰੀਆਂ ਨੂੰ ਸਮੇਂ ਸਿਰ ਅਤੇ ਪ੍ਰਭਾਵਸ਼ਾਲੀ ਰਾਹਤ ਕਾਰਜਾਂ ਨੂੰ ਯਕੀਨੀ ਬਣਾਉਣ ਲਈ ਕੌਮੀ ਆਫ਼ਤ ਪ੍ਰਤੀਕਿਰਿਆ ਬਲ (ਐਨ.ਡੀ.ਆਰ.ਐਫ.) ਦੇ ਮੈਨੂਅਲ ਨੂੰ ਪੜ੍ਹਨ ਦੇ ਨਿਰਦੇਸ਼ ਵੀ ਦਿੱਤੇ।

ਇਹ ਵੀ ਪੜ੍ਹੋ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਤਿੰਨਾਂ ਫੌਜਾਂ ਦੇ ਮੁਖੀਆਂ ਨਾਲ ਕੀਤੀ ਹਾਈ ਲੈਵਲ ਮੀਟਿੰਗ

ਇਸ ਤੋਂ ਇਲਾਵਾ ਲੋੜ ਪੈਣ ‘ਤੇ ਰਾਤ ਦੇ ਸਮੇਂ ਐਮਰਜੈਂਸੀ ਰੱਖ-ਰਖਾਅ ਸੇਵਾਵਾਂ ਪ੍ਰਦਾਨ ਕਰਨ ਲਈ ਸਥਾਨਕ ਵਾਹਨ ਮੁਰੰਮਤ ਵਰਕਸ਼ਾਪਾਂ ਦੀਆਂ ਸੇਵਾਵਾਂ ਵੀ ਲਈਆਂ ਜਾਣਗੀਆਂ।ਡਾ. ਰਵਜੋਤ ਸਿੰਘ ਨੇ ਐਲਾਨ ਕੀਤਾ ਕਿ ਕੈਬਨਿਟ ਮੰਤਰੀ ਤਿਆਰੀ ਦਾ ਮੁਲਾਂਕਣ ਕਰਨ ਲਈ ਹਸਪਤਾਲਾਂ ਅਤੇ ਫਾਇਰ ਬ੍ਰਿਗੇਡ ਸਹੂਲਤਾਂ ਦਾ ਨਿੱਜੀ ਤੌਰ ‘ਤੇ ਨਿਰੀਖਣ ਕਰਨਗੇ।ਵਧੀਕ ਮੁੱਖ ਸਕੱਤਰ (ਏ.ਸੀ.ਐਸ.) ਤੇਜਵੀਰ ਸਿੰਘ ਨੇ ਵਿਭਾਗ ਦੀ ਜ਼ਿੰਮੇਵਾਰੀ ਨੂੰ ਉਜਾਗਰ ਕਰਦਿਆਂ ਕੁਸ਼ਲ ਸੇਵਾਵਾਂ ਪ੍ਰਦਾਨ ਕਰਨ ਲਈ ਸਮੂਹ ਸਟਾਫ਼ ਤੋਂ ਪੇਸ਼ੇਵਰ ਵਚਨਬੱਧਤਾ ਦੀ ਮੰਗ ਕੀਤੀ। ਉਨ੍ਹਾਂ ਪੁਸ਼ਟੀ ਕੀਤੀ ਕਿ ਵਿਭਾਗ, ਆਧੁਨਿਕ ਅੱਗ ਬੁਝਾਊ ਯੰਤਰਾਂ ਨਾਲ ਲੈਸ ਹੈ ਅਤੇ ਨਾਲ ਹੀ ਅਧਿਕਾਰੀਆਂ ਨੂੰ ਇਹ ਅਪੀਲ ਵੀ ਕੀਤੀ ਕਿ ਉਹ ਕਿਸੇ ਵੀ ਵਾਧੂ ਜ਼ਰੂਰਤ ਸਬੰਧੀ ਤੁਰੰਤ ਰਿਪੋਰਟ ਕਰਨ। ਉਨ੍ਹਾਂ ਕਿਹਾ ਕਿ ਸਮੂਹ ਸਟਾਫ਼ ਲਈ ਜਵਾਬਦੇਹੀ ਨੂੰ ਯਕੀਨੀ ਬਣਾਉਣ ਵਾਸਤੇ ਡਿਊਟੀ ਰੋਸਟਰ ਵੀ ਮੇਨਟੇਂਨ ਕੀਤਾ ਜਾਵੇ।

ਇਹ ਵੀ ਪੜ੍ਹੋ ਮਾਨ ਸਰਕਾਰ ਦਾ ਵੱਡਾ ਫੈਸਲਾ: ਪਕਿਸਤਾਨ ਤੋਂ ਹੁੰਦੀ ਅਤਿਵਾਦੀ ਫੰਡਿੰਗ ਉਤੇ ਸਖ਼ਤ ਹਮਲਾ, ਸਰਹੱਦ ਉਤੇ ਲੱਗੇਗੀ ਐਂਟੀ ਡਰੋਨ ਪ੍ਰਣਾਲੀ

ਫਾਇਰ ਬ੍ਰਿਗੇਡ ਵਿਭਾਗ ਵੱਲੋਂ ਐਮਰਜੈਂਸੀ ਸੰਪਰਕ ਨੰਬਰ ਜਾਰੀ
ਪੰਜਾਬ ਫਾਇਰ ਬ੍ਰਿਗੇਡ ਵਿਭਾਗ ਨੇ ਐਮਰਜੈਂਸੀ ਦੌਰਾਨ ਤੁਰੰਤ ਜਵਾਬਦੇਹੀ ਨੂੰ ਯਕੀਨੀ ਬਣਾਉਣ ਲਈ 112 ਸੰਪਰਕ ਨੰਬਰ ਪਹਿਲਾਂ ਹੀ ਜਾਰੀ ਕੀਤਾ ਹੋਇਆ ਹੈ। ਇਸਦੇ ਨਾਲ ਹੀ ਵਿਭਾਗ ਨੇ ਆਪਣੇ ਜ਼ਿਲ੍ਹਾ ਅਧਿਕਾਰੀਆਂ ਦੇ ਸੰਪਰਕ ਨੰਬਰ ਜਾਰੀ ਕੀਤੇ ਹਨ। ਲੋੜ ਪੈਣ ‘ਤੇ ਨਾਗਰਿਕ ਅਧਿਕਾਰੀਆਂ ਨਾਲ ਸੰਪਰਕ ਕਰ ਸਕਦੇ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

ਮੁੱਖ ਮੰਤਰੀ ਨੇ ਕੈਬਨਿਟ ਮੰਤਰੀਆਂ ਨੂੰ ਸੰਵੇਦਨਸ਼ੀਲ ਇਲਾਕਿਆਂ ਵਿੱਚ ਡੇਰਾ ਲਾਉਣ ਦੇ ਆਦੇਸ਼ ਦਿੱਤੇ, ਪਾਕਿਸਤਾਨ ਨਾਲ ਵਧਦੇ ਤਣਾਅ ਦੌਰਾਨ ਲੋਕਾਂ ਨੂੰ ਪੂਰਨ ਸਹਿਯੋਗ ਦੇਣ ਦਾ ਅਹਿਦ ਲਿਆ

0

👉ਮਾਨ ਸਰਕਾਰ ਸਰਗਰਮ: ਰਾਹਤ ਕਾਰਜਾਂ ਦੀ ਨਿਗਰਾਨੀ ਕਰਨ ਅਤੇ ਆਮ ਨਾਗਰਿਕਾਂ ਨੂੰ ਮਦਦ ਦੇ ਭਰੋਸੇ ਲਈ ਸਰਹੱਦੀ ਕਸਬਿਆਂ ਵਿੱਚ ਮੰਤਰੀ ਤਾਇਨਾਤ
Chandigarh News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕੈਬਨਿਟ ਮੰਤਰੀਆਂ ਨੂੰ ਸਰਹੱਦੀ ਖੇਤਰਾਂ ਵਿੱਚ ਪੱਕੇ ਤੌਰ ’ਤੇ ਡੇਰਾ ਲਾਉਣ ਦੇ ਆਦੇਸ਼ ਦਿੱਤੇ ਹਨ ਤਾਂ ਕਿ ਸੂਬੇ ਵਿੱਚ ਪੈਦਾ ਹੋਈ ਜੰਗ ਵਰਗੀ ਸਥਿਤੀ ਦੌਰਾਨ ਸੂਬੇ ਦੇ ਵਸਨੀਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਔਕੜ ਦਾ ਸਾਹਮਣਾ ਨਾ ਕਰਨਾ ਪਵੇ।ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਸਰਹੱਦੀ ਖੇਤਰਾਂ ਦੇ ਮੰਤਰੀਆਂ ਨੂੰ ਰਾਹਤ ਕਾਰਜਾਂ ਦੀ ਨਿਗਰਾਨੀ ਲਈ ਆਪੋ-ਆਪਣੇ ਇਲਾਕਿਆਂ ਵਿੱਚ ਸਥਾਈ ਤੌਰ ‘ਤੇ ਤਾਇਨਾਤ ਰਹਿਣ ਲਈ ਕਿਹਾ। ਉਨ੍ਹਾਂ ਕਿਹਾ ਕਿ ਹੋਰ ਮੰਤਰੀਆਂ ਨੂੰ ਵੀ ਰੋਟੇਸ਼ਨ (ਵਾਰੋ-ਵਾਰੀ) ਦੇ ਆਧਾਰ ‘ਤੇ ਇਨ੍ਹਾਂ ਇਲਾਕਿਆਂ ਦਾ ਦੌਰਾ ਕਰਨਾ ਚਾਹੀਦਾ ਹੈ ਤਾਂ ਜੋ ਹੰਗਾਮੀ ਸਥਿਤੀ ਵਿੱਚ ਲੋਕਾਂ ਨੂੰ ਮਦਦ ਦਾ ਭਰੋਸਾ ਦਿੱਤਾ ਜਾ ਸਕੇ।

ਇਹ ਵੀ ਪੜ੍ਹੋ ਤਰਨਤਾਰਨ ਤੋਂ 5 ਕਿਲੋ ਹੈਰੋਇਨ, ਸੱਤ ਪਿਸਤੌਲਾਂ ਅਤੇ 7.2 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਦੋ ਗ੍ਰਿਫ਼ਤਾਰ

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮੰਤਰੀ ਫਾਇਰ ਸਟੇਸ਼ਨਾਂ, ਹਸਪਤਾਲਾਂ, ਰਾਸ਼ਨ ਡਿਪੂਆਂ ਅਤੇ ਹੋਰ ਥਾਵਾਂ ਦਾ ਦੌਰਾ ਕਰਨਗੇ ਤਾਂ ਜੋ ਇਨ੍ਹਾਂ ਖੇਤਰਾਂ ਦੇ ਲੋਕਾਂ ਨੂੰ ਕਿਸੇ ਵੀ ਕਿਸਮ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ।ਮੁੱਖ ਮੰਤਰੀ ਨੇ ਕਿਹਾ ਕਿ ਸਰਹੱਦੀ ਖੇਤਰਾਂ ਨਾਲ ਸਬੰਧਤ ਕੈਬਨਿਟ ਮੰਤਰੀ ਬਚਾਅ ਕਾਰਜਾਂ ਦੀ ਨਿਗਰਾਨੀ ਕਰਨਗੇ ਅਤੇ ਅਧਿਕਾਰੀਆਂ ਨੂੰ ਜ਼ਰੂਰੀ ਦਿਸ਼ਾ-ਨਿਰਦੇਸ਼ ਦੇਣਗੇ। ਇਸੇ ਤਰ੍ਹਾਂ ਉਨ੍ਹਾਂ ਕਿਹਾ ਕਿ ਮੰਤਰੀ ਸਰਹੱਦੀ ਖੇਤਰਾਂ ਦੇ ਪਿੰਡਾਂ ਦਾ ਦੌਰਾ ਕਰਕੇ ਲੋਕਾਂ ਦੀਆਂ ਸਮੱਸਿਆਵਾਂ ਸੁਣਨਗੇ ਅਤੇ ਉਨ੍ਹਾਂ ਦੇ ਹੱਲ ਨੂੰ ਯਕੀਨੀ ਬਣਾਉਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸਮੇਂ ਦੀ ਲੋੜ ਹੈ ਕਿ ਇਸ ਗੱਲ ਨੂੰ ਯਕੀਨੀ ਬਣਾਇਆ ਜਾਵੇ ਕਿ ਲੋਕਾਂ ਨੂੰ ਔਖੀ ਘੜੀ ਵਿੱਚ ਕੋਈ ਮੁਸ਼ਕਲ ਨਾ ਆਵੇ।ਮੁੱਖ ਮੰਤਰੀ ਨੇ ਕਿਹਾ ਕਿ ਸਰਹੱਦ ‘ਤੇ ਵਧ ਰਹੇ ਤਣਾਅ ਨੂੰ ਧਿਆਨ ਵਿੱਚ ਰੱਖਦੇ ਹੋਏ ਸੂਬਾ ਸਰਕਾਰ ਲੋਕਾਂ ਨੂੰ ਰਾਹਤ ਪ੍ਰਦਾਨ ਕਰਨ ਲਈ ਵਚਨਬੱਧ ਹੈ।

ਇਹ ਵੀ ਪੜ੍ਹੋ ਭਾਰਤੀ ਫੌਜ ਦੇ ਬੁਲਾਰੇ ਦਾ ਦਾਅਵਾ; ਪਾਕਿਸਤਾਨ ਨੇ ਬੀਤੀ ਰਾਤ ਵੀ ਬਠਿੰਡਾ ਫੌਜੀ ਛਾਉਣੀ ਨੂੰ ਨਿਸ਼ਾਨਾ ਬਣਾਉਣ ਦੀ ਕੀਤੀ ਸੀ ਕੋਸ਼ਿਸ਼

ਸਰਹੱਦੀ ਖੇਤਰ ਦੇ ਵਸਨੀਕਾਂ ਨਾਲ ਭਾਵੁਕ ਸਾਂਝ ਪਾਉਂਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਪੂਰਾ ਦੇਸ਼ ਉਨ੍ਹਾਂ ਦਾ ਰਿਣੀ ਹੈ ਕਿ ਉਨ੍ਹਾਂ ਨੇ ਸੂਬੇ ਦੇ ਸਰਹੱਦੀ ਇਲਾਕੇ ਵਿੱਚ ਰਹਿੰਦਿਆਂ ਬਹੁਤ ਸਾਰੀਆਂ ਚੁਣੌਤੀਆਂ ਦਾ ਸਾਹਮਣਾ ਕੀਤਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਰਹੱਦੀ ਖੇਤਰ ਦੇ ਬਹਾਦਰ ਲੋਕਾਂ ਨੂੰ ਆਪਣੀ ਰੋਜ਼ਾਨਾ ਜ਼ਿੰਦਗੀ ਦੌਰਾਨ ਕਈ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ।ਮੁੱਖ ਮੰਤਰੀ ਨੇ ਕਿਹਾ ਕਿ ਜੰਗ ਦੇ ਲਗਾਤਾਰ ਖ਼ਤਰੇ ਕਾਰਨ ਇਹ ਖੇਤਰ ਵਿਕਾਸ ਵਿੱਚ ਪੱਛੜ ਗਿਆ ਪਰ ਫਿਰ ਵੀ ਇਸ ਖੇਤਰ ਦੇ ਬਹਾਦਰ ਵਸਨੀਕਾਂ ਨੇ ਦੇਸ਼ ਦੀ ਸਮਾਜਿਕ-ਆਰਥਿਕ ਤਰੱਕੀ ਵਿੱਚ ਬਹੁਤ ਵੱਡਾ ਯੋਗਦਾਨ ਪਾਇਆ ਹੈ। ਉਨ੍ਹਾਂ ਕਿਹਾ ਕਿ ਨਾ ਸਿਰਫ਼ ਸੂਬਾ ਸਗੋਂ ਪੂਰਾ ਦੇਸ਼ ਇਨ੍ਹਾਂ ਲੋਕਾਂ ਦੀ ਹਿੰਮਤ, ਜਜ਼ਬੇ ਅਤੇ ਦੇਸ਼ ਭਗਤੀ ਲਈ ਰਿਣੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਾਰਤ ਅਤੇ ਪਾਕਿਸਤਾਨ ਦਰਮਿਆਨ ਵਧ ਰਹੇ ਤਣਾਅ ਦੇ ਮੱਦੇਨਜ਼ਰ ਸੂਬਾ ਸਰਕਾਰ ਇਨ੍ਹਾਂ ਲੋਕਾਂ ਦੀ ਮਦਦ ਕਰਨ ਲਈ ਵਚਨਬੱਧ ਹੈ।

ਇਹ ਵੀ ਪੜ੍ਹੋ ਮਾਨ ਕੈਬਨਿਟ ਦਾ ਮਨੁੱਖੀ ਜਾਨਾਂ ਬਚਾਉਣ ਵਾਲਾ ਫੈਸਲਾ: ਹੁਣ ਜੰਗ ਅਤੇ ਅਤਿਵਾਦ ਪ੍ਰਭਾਵਿਤ ਲੋਕਾਂ ਨੂੰ ਵੀ ਮਿਲੇਗਾ ‘ਫਰਿਸ਼ਤੇ ਯੋਜਨਾ’ ਦਾ ਲਾਭ

ਮੁੱਖ ਮੰਤਰੀ ਨੇ ਕਿਹਾ ਕਿ ਇਹ ਸੂਬਾ ਸਰਕਾਰ ਦਾ ਫਰਜ਼ ਬਣਦਾ ਹੈ ਕਿ ਉਹ ਸੰਕਟ ਦੀ ਇਸ ਘੜੀ ਵਿੱਚ ਸੂਬੇ ਦੇ ਸਰਹੱਦੀ ਇਲਾਕਿਆਂ ਦੇ ਲੋਕਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਦੁੱਖ-ਤਕਲੀਫਾਂ ਸੁਣੇ। ਲੋਕਾਂ ਨੂੰ ਪੂਰਨ ਸਹਿਯੋਗ ਦਾ ਭਰੋਸਾ ਦਿੰਦੇ ਹੋਏ ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਹਰ ਕੀਮਤ ‘ਤੇ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਲਈ ਢੁਕਵਾਂ ਕਦਮ ਚੁੱਕੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਰਹੱਦੀ ਖੇਤਰ ਦੇ ਵਾਸੀ ਸੱਚੇ ਦੇਸ਼ ਭਗਤ ਹਨ ਅਤੇ ਸੂਬਾ ਸਰਕਾਰ ਸੰਕਟ ਦੀ ਇਸ ਘੜੀ ਵਿੱਚ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ।ਮੁੱਖ ਮੰਤਰੀ ਨੇ ਕਿਹਾ ਕਿ ਜ਼ਰੂਰੀ ਵਸਤਾਂ ਦੀ ਕੋਈ ਕਮੀ ਨਹੀਂ ਹੈ, ਇਸ ਲਈ ਘਬਰਾਹਟ ਦੀ ਸਥਿਤੀ ਪੈਦਾ ਹੋਣ ਤੋਂ ਬਚਿਆ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜਮ੍ਹਾਂਖੋਰੀ ਨਾਲ ਕਮੀ ਪੈਦਾ ਕਰਨ ਵਾਲੇ ਕਿਸੇ ਵੀ ਵਿਅਕਤੀ ਨਾਲ ਸਖ਼ਤੀ ਨਾਲ ਨਜਿੱਠਿਆ ਜਾਣਾ ਚਾਹੀਦਾ ਹੈ ਤਾਂ ਜੋ ਲੋਕਾਂ ਨੂੰ ਕੋਈ ਮੁਸ਼ਕਲ ਨਾ ਆਵੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮੰਤਰੀਆਂ ਦੇ ਨਾਲ-ਨਾਲ ਪ੍ਰਬੰਧਕੀ ਸਕੱਤਰ ਰੈਂਕ ਦੇ ਅਧਿਕਾਰੀ ਵੀ ਸਰਹੱਦੀ ਖੇਤਰਾਂ ਵਿੱਚ ਤਾਇਨਾਤ ਕੀਤੇ ਜਾਣਗੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

ਤਰਨਤਾਰਨ ਤੋਂ 5 ਕਿਲੋ ਹੈਰੋਇਨ, ਸੱਤ ਪਿਸਤੌਲਾਂ ਅਤੇ 7.2 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਦੋ ਗ੍ਰਿਫ਼ਤਾਰ

0

👉ਗ੍ਰਿਫ਼ਤਾਰ ਮੁਲਜ਼ਮ ਪਾਕਿਸਤਾਨ ਅਧਾਰਤ ਤਸਕਰਾਂ ਦੇ ਸੰਪਰਕ ਵਿੱਚ ਸਨ, ਸਰਹੱਦ ਪਾਰੋਂ ਨਸ਼ਿਆਂ ਦੀ ਸਪਲਾਈ ਲਈ ਡਰੋਨ ਦੀ ਕਰ ਰਹੇ ਸਨ ਵਰਤੋਂ: ਡੀਜੀਪੀ ਗੌਰਵ ਯਾਦਵ
Tarn Taran News:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਚੱਲ ਰਹੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ ਤਰਨਤਾਰਨ ਪੁਲਿਸ ਨੇ ਅੰਤਰਰਾਸ਼ਟਰੀ ਨਾਰਕੋ-ਅੱਤਵਾਦ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕਰਦਿਆਂ ਇਸਦੇ ਦੋ ਕਾਰਕੁਨਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਲਵਪ੍ਰੀਤ ਸਿੰਘ ਉਰਫ਼ ਲਵ ਅਤੇ ਜਗਰੂਪ ਸਿੰਘ ਵਜੋਂ ਹੋਈ ਹੈ, ਜੋ ਤਰਨਤਾਰਨ ਦੇ ਪਿੰਡ ਫਤਿਹ ਚੱਕ ਦੇ ਰਹਿਣ ਵਾਲੇ ਹਨ। ਪੁਲਿਸ ਟੀਮਾਂ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ 5 ਕਿਲੋ ਹੈਰੋਇਨ, ਸੱਤ ਆਧੁਨਿਕ ਪਿਸਤੌਲ- ਜਿਨ੍ਹਾਂ ਵਿੱਚ ਚਾਰ .30 ਬੋਰ ਬ੍ਰੇਟਾ, ਦੋ ਪੀਐਕਸ 5 ਅਤੇ ਇੱਕ .30 ਬੋਰ ਸਟਾਰ ਮਾਰਕ ਸ਼ਾਮਲ ਹੈ, ਦੇ ਨਾਲ 7.20 ਲੱਖ ਰੁਪਏ ਦੀ ਡਰੱਗ ਮਨੀ ਅਤੇ ਕਰੰਸੀ ਗਿਣਨ ਵਾਲੀ ਮਸ਼ੀਨ ਬਰਾਮਦ ਕੀਤੀ ਹੈ। ਇਸ ਤੋਂ ਇਲਾਵਾ ਪੁਲਿਸ ਨੇ ਉਨ੍ਹਾਂ ਦੀ ਹੈਚਬੈਕ ਹੁੰਡਈ ਆਈ20 ਕਾਰ ਨੂੰ ਵੀ ਜ਼ਬਤ ਕਰ ਲਿਆ ਹੈ।

ਇਹ ਵੀ ਪੜ੍ਹੋ ਮਾਨ ਕੈਬਨਿਟ ਦਾ ਮਨੁੱਖੀ ਜਾਨਾਂ ਬਚਾਉਣ ਵਾਲਾ ਫੈਸਲਾ: ਹੁਣ ਜੰਗ ਅਤੇ ਅਤਿਵਾਦ ਪ੍ਰਭਾਵਿਤ ਲੋਕਾਂ ਨੂੰ ਵੀ ਮਿਲੇਗਾ ‘ਫਰਿਸ਼ਤੇ ਯੋਜਨਾ’ ਦਾ ਲਾਭ

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਦੋਸ਼ੀ ਲਵਪ੍ਰੀਤ ਸਿੰਘ ਉਰਫ਼ ਲਵ ਪਾਕਿਸਤਾਨ ਸਥਿਤ ਤਸਕਰਾਂ ਅਤੇ ਉਸਦੇ ਵਿਦੇਸ਼ੀ ਹੈਂਡਲਰਾਂ ਨਾਲ ਸਿੱਧੇ ਸੰਪਰਕ ਵਿੱਚ ਸੀ। ਉਨ੍ਹਾਂ ਦੱਸਿਆ ਕਿ ਜਾਂਚ ਤੋਂ ਇਹ ਵੀ ਪਤਾ ਲੱਗਾ ਹੈ ਕਿ ਨਸ਼ਿਆਂ ਦੀਆਂ ਖੇਪਾਂ ਸਰਹੱਦ ਪਾਰੋਂ ਡਰੋਨ ਦੀ ਮਦਦ ਨਾਲ ਸੁੱਟੀਆਂ ਜਾ ਰਹੀਆਂ ਸਨ।ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ। ਉਨ੍ਹਾਂ ਅੱਗੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਤਿੰਨਾਂ ਫੌਜਾਂ ਦੇ ਮੁਖੀਆਂ ਨਾਲ ਕੀਤੀ ਹਾਈ ਲੈਵਲ ਮੀਟਿੰਗ

ਆਪਰੇਸ਼ਨ ਦੇ ਵੇਰਵੇ ਸਾਂਝੇ ਕਰਦਿਆਂ ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀ) ਤਰਨ ਤਾਰਨ ਅਭਿਮਨਿਊ ਰਾਣਾ ਨੇ ਕਿਹਾ ਕਿ ਭਰੋਸੇਯੋਗ ਸੂਚਨਾਵਾਂ ‘ਤੇ ਤੇਜ਼ੀ ਨਾਲ ਕਾਰਵਾਈ ਕਰਦਿਆਂ ਡੀਐਸਪੀ ਡਿਟੈਕਟਿਵ ਗੁਰਿੰਦਰਪਾਲ ਸਿੰਘ ਨਾਗਰਾ ਦੀ ਨਿਗਰਾਨੀ ਹੇਠ ਸੀਆਈਏ ਸਟਾਫ ਦੀ ਪੁਲਿਸ ਟੀਮ ਨੇ ਨਿਸ਼ਾਨਾਬੱਧ ਆਪ੍ਰੇਸ਼ਨ ਚਲਾਇਆ ਅਤੇ ਤਰਨ ਤਾਰਨ ਦੇ ਮੋਲਸਰੀ ਪੈਲੇਸ ਦੇ ਨੇੜਿਓਂ ਦੋਵੇਂ ਮੁਲਜ਼ਮਾਂ ਲਵਪ੍ਰੀਤ ਸਿੰਘ ਅਤੇ ਜਗਰੂਪ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ।ਐਸਐਸਪੀ ਨੇ ਦੱਸਿਆ ਕਿ ਪੁੱਛਗਿੱਛ ਦੌਰਾਨ ਮੁਲਜ਼ਮ ਲਵਪ੍ਰੀਤ ਨੇ ਖੁਲਾਸਾ ਕੀਤਾ ਕਿ ਤਰਨ ਤਾਰਨ ਦੇ ਝਬਾਲ ਚੌਂਕ ਨੇੜੇ ਗ੍ਰੀਨ ਐਵੇਨਿਊ ਵਿਖੇ ਉਸਨੇ ਕਿਰਾਏ ‘ਤੇ ਘਰ ਲਿਆ ਹੋਇਆ ਹੈ, ਜਿਸਨੂੰ ਉਹ ਨਸ਼ਿਆਂ ਅਤੇ ਹਥਿਆਰਾਂ ਦਿਆਂ ਖੇਪਾਂ ਲੁਕਾਉਣ ਲਈ ਇੱਕ ਸੁਰੱਖਿਅਤ ਪਨਾਹਗਾਹ ਵਜੋਂ ਵਰਤ ਰਿਹਾ ਸੀ। ਉਨ੍ਹਾਂ ਅੱਗੇ ਕਿਹਾ ਕਿ ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਤੋਂ ਹੁਣ ਤੱਕ ਪ੍ਰਾਪਤ ਕੀਤੇ ਗਏ ਨਸ਼ਿਆਂ ਅਤੇ ਹਥਿਆਰਾਂ ਦੀ ਕੁੱਲ ਮਾਤਰਾ ਦਾ ਪਤਾ ਲਗਾਉਣ ਲਈ ਸਪਲਾਇਰਾਂ, ਡੀਲਰਾਂ, ਖਰੀਦਦਾਰਾਂ ਅਤੇ ਹਵਾਲਾ ਹੈਂਡਲਰਾਂ ਦੇ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।ਇਸ ਸਬੰਧੀ ਤਰਨਤਾਰਨ ਸਿਟੀ ਪੁਲਿਸ ਥਾਣੇ ਵਿਖੇ ਐਨਡੀਪੀਐਸ ਐਕਟ ਦੀ ਧਾਰਾ 21(ਸੀ), 23, 25 ਅਤੇ 27(ਏ) ਅਤੇ ਅਸਲਾ ਐਕਟ ਦੀ ਧਾਰਾ 25(8) ਤਹਿਤ ਐਫਆਈਆਰ ਨੰਬਰ 109 ਮਿਤੀ 08 ਮਈ, 2025 ਦਰਜ ਕੀਤੀ ਗਈ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

ਭਾਰਤੀ ਫੌਜ ਦੇ ਬੁਲਾਰੇ ਦਾ ਦਾਅਵਾ; ਪਾਕਿਸਤਾਨ ਨੇ ਬੀਤੀ ਰਾਤ ਵੀ ਬਠਿੰਡਾ ਫੌਜੀ ਛਾਉਣੀ ਨੂੰ ਨਿਸ਼ਾਨਾ ਬਣਾਉਣ ਦੀ ਕੀਤੀ ਸੀ ਕੋਸ਼ਿਸ਼

Delhi/punjab/Bathinda News: ਪਹਿਲਗਾਮ ‘ਚ 22 ਅਪ੍ਰੈਲ ਨੂੰ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਭਾਰਤ ਅਤੇ ਪਾਕਿਸਤਾਨ ਵਿਚਕਾਰ ਤਨਾਅ ਲਗਾਤਾਰ ਵੱਧਦਾ ਜਾ ਰਿਹਾ ਹੈ। ਇਸ ਦੌਰਾਨ ਇਹ ਵੱਡੀ ਗੱਲ ਸਾਹਮਣੇ ਆਈ ਹੈ ਕਿ ਪਾਕਿਸਤਾਨੀ ਫੌਜ ਵੱਲੋਂ ਲਗਾਤਾਰ ਬਠਿੰਡਾ ਸਥਿਤ ਫੌਜੀ ਛੋਣੀ ਨੂੰ ਨਿਸ਼ਾਨਾ ਬਣਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

7-8 ਮਈ ਦੀ ਰਾਤ ਦੀ ਤਰਜ ‘ਤੇ ਲੰਘੀ 8-9 ਮਈ ਨੂੰ ਵੀ ਪਾਕਿਸਤਾਨੀ ਫੌਜ ਵੱਲੋਂ ਡਰੋਨ ਹਮਲੇ ਕਰਕੇ ਫੌਜੀ ਛਾਉਣੀ ਉੱਪਰ ਅਟੈਕ ਕਰਨ ਦੀ ਕੋਸ਼ਿਸ਼ ਕੀਤੀ ਗਈ। ਪ੍ਰੰਤੂ ਭਾਰਤੀ ਹਵਾਈ ਫੌਜ ਦੇ ਮਜਬੂਤ ਏਅਰ ਡਿਫੈਂਸ ਸਿਸਟਮ ਨੇ ਪਾਕਿਸਤਾਨੀ ਫੌਜ ਦੇ ਇਸ ਮਨਸੂਬੇ ਉੱਪਰ ਪਾਣੀ ਫੇਰ ਦਿੱਤਾ।

ਇਹ ਵੀ ਪੜ੍ਹੋ ਮਾਨ ਕੈਬਨਿਟ ਦਾ ਮਨੁੱਖੀ ਜਾਨਾਂ ਬਚਾਉਣ ਵਾਲਾ ਫੈਸਲਾ: ਹੁਣ ਜੰਗ ਅਤੇ ਅਤਿਵਾਦ ਪ੍ਰਭਾਵਿਤ ਲੋਕਾਂ ਨੂੰ ਵੀ ਮਿਲੇਗਾ ‘ਫਰਿਸ਼ਤੇ ਯੋਜਨਾ’ ਦਾ ਲਾਭ

ਰੋਜਾਨਾ ਦੀ ਤਰ੍ਹਾਂ ਸ਼ੁੱਕਰਵਾਰ ਸ਼ਾਮ ਨੂੰ ਪਿਛਲੇ 24 ਘੰਟਿਆਂ ਦੌਰਾਨ ਵਾਪਰੀਆਂ ਘਟਨਾਵਾਂ ਦਾ ਬਿਊਰੋ ਦਿੰਦਿਆਂ ਆਪਰੇਸ਼ਨ ਸੰਦੂਰ ਦੇ ਬੁਲਾਰੇ ਕਰਨਲ ਸੋਫੀਆ ਕਰੈਸ਼ੀ ਨੇ ਵਿਦੇਸ਼ ਸਕੱਤਰ ਵਿਕਰਮ ਮਿਸਰੀ ਦੀ ਅਗਵਾਈ ਹੇਠ ਹੋਈ ਪ੍ਰੈਸ ਬਰੀਫਿੰਗ ਦੌਰਾਨ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਾਕਿਸਤਾਨੀ ਫੌਜ ਵੱਲੋਂ ਲੰਘੀ ਰਾਤ ਵੀ ਬਠਿੰਡਾ ਫੌਜੀ ਛਾਉਣੀ ਨੂੰ ਨਿਸ਼ਾਨਾ ਬਣਾਉਣ ਦੀ ਕੋਸ਼ਿਸ਼ ਕੀਤੀ ਗਈ ਸੀ। ਇਸ ਦੇ ਲਈ ਹਥਿਆਰਾਂ ਨਾਲ ਲੈਸ ਡਰੋਨ ਦੀ ਵਰਤੋਂ ਕੀਤੀ ਗਈ ਪ੍ਰੰਤੂ ਫੌਜ ਦੇ ਏਅਰ ਡਿਫੈਂਸ ਸਿਸਟਮ ਨੇ ਇਹਨਾਂ ਨੂੰ ਰਾਸਤੇ ਵਿੱਚ ਹੀ ਮਾਰ ਗਿਰਾਇਆ।

ਇਹ ਵੀ ਪੜ੍ਹੋ ਬਠਿੰਡਾ ਦੇ ਦੋ ਹੋਰ ਪਿੰਡਾਂ ’ਚ ਮਿਲੇ ਮਿਜ਼ਾਇਲਾਂ ਦੇ ਟੁਕੜੇ , ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅਡਵਾਈਜ਼ਰੀ ਜਾਰੀ

ਕਰਨਲ ਸੋਫੀਆ ਨੇ ਅੱਗੇ ਦੱਸਿਆ ਕਿ ਲੰਘੀ ਰਾਤ ਪਾਕਿਸਤਾਨੀ ਫੌਜ ਵੱਲੋਂ ਭਾਰਤ ਦੀਆਂ 36 ਥਾਵਾਂ ਨੂੰ ਨਿਸ਼ਾਨਾ ਬਣਾਉਂਦਿਆਂ 300 ਤੋਂ 400 ਡਰੋਨ ਹਮਲੇ ਕੀਤੇ ਗਏ। ਇਹਨਾਂ ਹਮਲਿਆਂ ਦੇ ਵਿੱਚ ਫੌਜੀ ਟਿਕਾਣਿਆਂ ਦੇ ਨਾਲ ਨਾਲ ਭਾਰਤ ਦੇ ਸ਼ਹਿਰਾਂ ਨੂੰ ਵੀ ਨਿਸ਼ਾਨਾ ਬਣਾਉਣ ਦੀ ਪੂਰੀ ਕੋਸ਼ਿਸ਼ ਕੀਤੀ ਗਈ। ਕਰਨਲ ਸੋਫੀਆ ਨੇ ਅੱਗੇ ਦੱਸਿਆ ਪਾਕਿਸਤਾਨ ਵੱਲੋਂ ਸੁੱਟੇ ਗਏ ਜਿਆਦਾਤਰ ਡਰੋਨਾਂ ਨੂੰ ਰਾਸਤੇ ਵਿੱਚ ਹੀ ਖਤਮ ਕਰ ਦਿੱਤਾ ਗਿਆ।

ਉਹਨਾਂ ਦੱਸਿਆ ਕਿ ਪਾਕਿਸਤਾਨੀ ਫੌਜ ਨੇ ਇਸ ਡਰੋਨ ਹਮਲੇ ਵਿੱਚ ਤੁਰਕੀ ਦੇ ਡਰੋਨਾਂ ਦੀ ਵਰਤੋਂ ਕੀਤੀ। ਉਹਨਾਂ ਕਿਹਾ ਕਿ ਪਾਕਿਸਤਾਨੀ ਫੌਜ ਦਾ ਇਸਤੇ ਪਿੱਛੇ ਮੰਤਵ ਭਾਰਤ ਦੇ ਏਅਰ ਡਿਫੈਂਸ ਸਿਸਟਮ ਦੀ ਜਾਂਚ ਕਰਨ ਤੋਂ ਇਲਾਵਾ ਭਾਰਤੀ ਇਲਾਕੇ ਦੀ ਜਾਸੂਸੀ ਕਰਨਾ ਵੀ ਸ਼ਾਮਿਲ ਹੈ। ਜਿਸ ਦੇ ਚਲਦੇ ਇਹਨਾਂ ਡਰੋਨਾਂ ਦੀ ਹੁਣ ਫਰੈਂਸਿਕ ਜਾਂਚ ਕੀਤੀ ਜਾ ਰਹੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

ਮਾਨ ਕੈਬਨਿਟ ਦਾ ਮਨੁੱਖੀ ਜਾਨਾਂ ਬਚਾਉਣ ਵਾਲਾ ਫੈਸਲਾ: ਹੁਣ ਜੰਗ ਅਤੇ ਅਤਿਵਾਦ ਪ੍ਰਭਾਵਿਤ ਲੋਕਾਂ ਨੂੰ ਵੀ ਮਿਲੇਗਾ ‘ਫਰਿਸ਼ਤੇ ਯੋਜਨਾ’ ਦਾ ਲਾਭ

👉ਦੇਸ਼ ਵਿੱਚ ਪਹਿਲੀ ਵਾਰ ਜੰਗ ਤੇ ਅਤਿਵਾਦ ਪੀੜਤਾਂ ਨੂੰ ਮੁਫ਼ਤ ਇਲਾਜ, ਕਾਨੂੰਨੀ ਸੁਰੱਖਿਆ ਮੁਹੱਈਆ ਕਰਨ ਅਤੇ ਲੋਕਾਂ ਨੂੰ ਇਸ ਲਈ ਉਤਸ਼ਾਹਤ ਕਰਨ ਲਈ ਚੁੱਕਿਆ ਕਦਮ: ਭਗਵੰਤ ਮਾਨ
Chandigarh News:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪ੍ਰਧਾਨਗੀ ਹੇਠ ਸ਼ੁੱਕਰਵਾਰ ਨੂੰ ਹੋਈ ਸੂਬਾਈ ਕੈਬਨਿਟ ਮੀਟਿੰਗ ਵਿੱਚ ‘ਫਰਿਸ਼ਤੇ ਸਕੀਮ’ ਦਾ ਦਾਇਰਾ ਵਧਾ ਕੇ ਇੱਕ ਇਤਿਹਾਸਕ ਫੈਸਲਾ ਲਿਆ ਗਿਆ। ਹੁਣ ਇਹ ਯੋਜਨਾ ਸੜਕ ਹਾਦਸਿਆਂ ਤੱਕ ਸੀਮਤ ਨਹੀਂ ਰਹੇਗੀ, ਸਗੋਂ ਇਸ ਵਿੱਚ ਜੰਗ ਅਤੇ ਅਤਿਵਾਦੀ ਹਮਲਿਆਂ ਵਿੱਚ ਜ਼ਖਮੀ ਹੋਏ ਨਾਗਰਿਕ ਵੀ ਸ਼ਾਮਲ ਹੋਣਗੇ।ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਇਸ ਫੈਸਲੇ ਦਾ ਉਦੇਸ਼ ਜੰਗ ਅਤੇ ਅਤਿਵਾਦੀ ਘਟਨਾਵਾਂ ਦੇ ਪੀੜਤਾਂ ਨੂੰ ਬਿਨਾਂ ਕਿਸੇ ਰੁਕਾਵਟ ਦੇ ਤੁਰੰਤ ਅਤੇ ਮੁਫ਼ਤ ਇਲਾਜ ਮੁਹੱਈਆ ਕਰਵਾਉਣਾ ਹੈ।ਇਹ ਇਲਾਜ ਸੂਬੇ ਦੇ ਸਰਕਾਰੀ ਹਸਪਤਾਲਾਂ ਦੇ ਨਾਲ-ਨਾਲ ਸਰਕਾਰ ਦੁਆਰਾ ਸੂਚੀਬੱਧ ਨਿੱਜੀ ਹਸਪਤਾਲਾਂ ਵਿੱਚ ਵੀ ਉਪਲਬਧ ਹੋਵੇਗਾ।

ਇਹ ਵੀ ਪੜ੍ਹੋ ਮਾਨ ਸਰਕਾਰ ਦਾ ਵੱਡਾ ਫੈਸਲਾ: ਪਕਿਸਤਾਨ ਤੋਂ ਹੁੰਦੀ ਅਤਿਵਾਦੀ ਫੰਡਿੰਗ ਉਤੇ ਸਖ਼ਤ ਹਮਲਾ, ਸਰਹੱਦ ਉਤੇ ਲੱਗੇਗੀ ਐਂਟੀ ਡਰੋਨ ਪ੍ਰਣਾਲੀ

ਮੁੱਖ ਨੁਕਤੇ:
1. ਜੰਗ ਅਤੇ ਅਤਿਵਾਦ ਪੀੜਤਾਂ ਦਾ ਮੁਫ਼ਤ ਇਲਾਜ:
ਹੁਣ, ਜੰਗ ਜਾਂ ਅਤਿਵਾਦੀ ਘਟਨਾਵਾਂ ਵਿੱਚ ਜ਼ਖਮੀ ਹੋਏ ਨਾਗਰਿਕਾਂ ਨੂੰ ਵੀ ‘ਫਰਿਸ਼ਤੇ ਯੋਜਨਾ’ ਤਹਿਤ ਮੁਫ਼ਤ ਇਲਾਜ ਦੀ ਸਹੂਲਤ ਮਿਲੇਗੀ। ਇਸ ਨਾਲ ਗੰਭੀਰ ਰੂਪ ਵਿੱਚ ਜ਼ਖਮੀ ਲੋਕਾਂ ਦੀ ਜਾਨ ਬਚਾਉਣ ਵਿੱਚ ਮਦਦ ਮਿਲੇਗੀ।
2. ਆਮ ਲੋਕਾਂ ਨੂੰ ਉਤਸ਼ਾਹ ਮਿਲੇਗਾ:
ਸਰਕਾਰ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਅਜਿਹੇ ਪੀੜਤਾਂ ਨੂੰ ਨਜ਼ਦੀਕੀ ਹਸਪਤਾਲ ਲੈ ਜਾਣ. ਅਜਿਹੇ ਮਦਦਗਾਰਾਂ ਨੂੰ ‘ਫਰਿਸ਼ਤੇ’ ਐਲਾਨਿਆ ਜਾਵੇਗਾ ਅਤੇ ਉਨ੍ਹਾਂ ਨੂੰ ਨਕਦ ਇਨਾਮ, ਸਰਕਾਰੀ ਪ੍ਰਸੰਸਾ ਪੱਤਰ ਅਤੇ ਕਾਨੂੰਨੀ ਕਾਰਵਾਈ ਤੋਂ ਪੂਰੀ ਛੋਟ ਦਿੱਤੀ ਜਾਵੇਗੀ।
3. ਕਾਨੂੰਨੀ ਸੁਰੱਖਿਆ ਦਾ ਭਰੋਸਾ:
ਜ਼ਖਮੀਆਂ ਨੂੰ ਹਸਪਤਾਲ ਲੈ ਜਾਣ ਵਾਲੇ ਵਿਅਕਤੀ ਨੂੰ ਪੁਲਿਸ ਪੁੱਛ-ਗਿੱਛ, ਐਫਆਈਆਰ ਜਾਂ ਕਿਸੇ ਵੀ ਤਰ੍ਹਾਂ ਦੀਆਂ ਕਾਨੂੰਨੀ ਪੇਚੀਦਗੀਆਂ ਤੋਂ ਪੂਰੀ ਛੋਟ ਦਿੱਤੀ ਜਾਵੇਗੀ।
4. ਮੌਤ ਦਰ ਅਤੇ ਪੇਚੀਦਗੀਆਂ ਵਿੱਚ ਕਮੀ:
ਇਸ ਯੋਜਨਾ ਦਾ ਮੁੱਖ ਉਦੇਸ਼ ਜੰਗ ਅਤੇ ਅਤਿਵਾਦੀ ਘਟਨਾਵਾਂ ਕਾਰਨ ਹੋਣ ਵਾਲੀਆਂ ਮੌਤਾਂ ਅਤੇ ਗੰਭੀਰ ਪੇਚੀਦਗੀਆਂ ਨੂੰ ਘਟਾਉਣਾ ਹੈ।
5. ਸੂਬਾ ਸਰਕਾਰ ਦੀ ਸੰਵੇਦਨਸ਼ੀਲਤਾ ਅਤੇ ਵਚਨਬੱਧਤਾ:
ਇਹ ਕਦਮ ਸੂਬਾ ਸਰਕਾਰ ਦੀ ਲੋਕ ਭਲਾਈ ਵਾਲੀ ਸੋਚ ਨੂੰ ਦਰਸਾਉਂਦਾ ਹੈ, ਜਿਸ ਵਿੱਚ ਹਰ ਵਿਅਕਤੀ ਦੀ ਜ਼ਿੰਦਗੀ ਨੂੰ ਮਹੱਤਵਪੂਰਨ ਮੰਨਿਆ ਜਾਂਦਾ ਹੈ, ਭਾਵੇਂ ਹਾਲਾਤ ਕੋਈ ਵੀ ਹੋਣ।

ਇਹ ਵੀ ਪੜ੍ਹੋ ਸ਼ਹਿਰੀ ਵਿਕਾਸ ਨੂੰ ਮਿਲੇਗੀ ਨਵੀਂ ਰਫ਼ਤਾਰ-ਮਾਨ ਸਰਕਾਰ ਨੇ ਜ਼ਮੀਨ ਪ੍ਰਾਪਤੀ ਦੀ ਪ੍ਰਕਿਰਿਆ ਸਰਲ ਬਣਾਈ, ਪੰਜਾਬ ਵਿੱਚ ਕਿਫਾਇਤੀ ਰਿਹਾਇਸ਼ੀ ਸਕੀਮਾਂ ਨੂੰ ਮਿਲੇਗਾ ਵੱਡਾ ਹੁਲਾਰਾ

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਅਸੀਂ ਇੱਕ ਅਜਿਹੀ ਸਰਕਾਰ ਹਾਂ, ਜੋ ਜ਼ਿੰਦਗੀ ਨੂੰ ਸਭ ਤੋਂ ਮਹੱਤਵਪੂਰਨ ਸਮਝਦੀ ਹੈ. ਜੰਗ ਅਤੇ ਅਤਿਵਾਦ ਦੇ ਪੀੜਤ ਵੀ ਸਾਡੇ ਆਪਣੇ ਹਨ, ਅਤੇ ਉਨ੍ਹਾਂ ਦੀਆਂ ਜਾਨਾਂ ਬਚਾਉਣਾ ਸਾਡੀ ਜ਼ਿੰਮੇਵਾਰੀ ਹੈ. ‘ਫਰਿਸ਼ਤੇ ਸਕੀਮ’ ਦੇ ਵਿਸਥਾਰ ਨਾਲ, ਹੁਣ ਕੋਈ ਵੀ ਪੀੜਤ ਇਲਾਜ ਤੋਂ ਵਾਂਝਾ ਨਹੀਂ ਰਹੇਗਾ।ਇਹ ਫੈਸਲਾ ਨਾ ਸਿਰਫ਼ ਪੰਜਾਬ ਵਿੱਚ ਨਵੀਂ ਮਨੁੱਖੀ ਸੰਵੇਦਨਾ ਦੀ ਸ਼ੁਰੂਆਤ ਕਰਦਾ ਹੈ, ਸਗੋਂ ਪੂਰੇ ਦੇਸ਼ ਲਈ ਇਕ ਮਿਸਾਲ ਵੀ ਸਥਾਪਤ ਕਰਦਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

ਸ਼ਹਿਰੀ ਵਿਕਾਸ ਨੂੰ ਮਿਲੇਗੀ ਨਵੀਂ ਰਫ਼ਤਾਰ-ਮਾਨ ਸਰਕਾਰ ਨੇ ਜ਼ਮੀਨ ਪ੍ਰਾਪਤੀ ਦੀ ਪ੍ਰਕਿਰਿਆ ਸਰਲ ਬਣਾਈ, ਪੰਜਾਬ ਵਿੱਚ ਕਿਫਾਇਤੀ ਰਿਹਾਇਸ਼ੀ ਸਕੀਮਾਂ ਨੂੰ ਮਿਲੇਗਾ ਵੱਡਾ ਹੁਲਾਰਾ

0

👉ਮੰਤਰੀ ਮੰਡਲ ਨੇ ਸਿੱਧੀ ਖਰੀਦ ਅਤੇ ਜ਼ਮੀਨ ਪੂਲਿੰਗ ਨੀਤੀ ਨੂੰ ਪ੍ਰਵਾਨਗੀ ਦਿੱਤੀ, ਆਮ ਲੋਕਾਂ ਨੂੰ ਘਰ ਪ੍ਰਦਾਨ ਕਰਨ ਦੇ ਵਾਅਦੇ ਵੱਲ ਵੱਡਾ ਕਦਮ
Chandigarh News:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਅੱਜ ਦੂਰਦਰਸ਼ੀ ਤੇ ਲੋਕ ਭਲਾਈ ਵਾਲਾ ਫੈਸਲਾ ਲੈ ਕੇ ਸ਼ਹਿਰੀਕਰਨ ਵੱਲ ਵੱਡਾ ਕਦਮ ਚੁੱਕਿਆ ਹੈ। ਵਜ਼ਾਰਤ ਦੀ ਮੀਟਿੰਗ ਵਿੱਚ ਸੂਬੇ ’ਚ ਕਿਫਾਇਤੀ ਰਿਹਾਇਸ਼ੀ ਯੋਜਨਾਵਾਂ ਵਿੱਚ ਤੇਜ਼ੀ ਲਿਆਉਣ ਅਤੇ ਅਰਬਨ ਅਸਟੇਟ ਦੇ ਤੇਜ਼ੀ ਨਾਲ ਵਿਕਾਸ ਲਈ ਜ਼ਮੀਨ ਪ੍ਰਾਪਤੀ ਦੀ ਪ੍ਰਕਿਰਿਆ ਨੂੰ ਸਰਲ ਬਣਾਉਣ ਦਾ ਫੈਸਲਾ ਕੀਤਾ ਗਿਆ।ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਮੰਤਰੀ ਮੰਡਲ ਨੇ ਹੁਣ ਜ਼ਮੀਨ ਮਾਲਕਾਂ ਤੋਂ ਸਿੱਧੇ ਤੌਰ ‘ਤੇ ਜ਼ਮੀਨ ਖਰੀਦਣ ਲਈ ਸਰਲ ਅਤੇ ਪਾਰਦਰਸ਼ੀ ਪ੍ਰਕਿਰਿਆ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਸ ਨਾਲ ਜ਼ਮੀਨ ਪ੍ਰਾਪਤੀ ਵਿੱਚ ਦੇਰੀ ਤੇ ਕਾਨੂੰਨੀ ਪੇਚੀਦਗੀਆਂ ਖਤਮ ਹੋਣਗੀਆਂ ਅਤੇ ਵਿਕਾਸ ਪ੍ਰੋਜੈਕਟਾਂ ਨੂੰ ਤੇਜ਼ੀ ਨਾਲ ਪੂਰਾ ਕੀਤਾ ਜਾ ਸਕੇਗਾ।

ਇਹ ਵੀ ਪੜ੍ਹੋ  ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਤਿੰਨਾਂ ਫੌਜਾਂ ਦੇ ਮੁਖੀਆਂ ਨਾਲ ਕੀਤੀ ਹਾਈ ਲੈਵਲ ਮੀਟਿੰਗ
👉ਜਨਤਕ ਭਾਈਵਾਲੀ ਦਾ ਨਵਾਂ ਮਾਡਲ-ਲੈਂਡ ਪੂਲਿੰਗ ਸਕੀਮ ਨੂੰ ਹਰੀ ਝੰਡੀ
ਸਰਕਾਰ ਨੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਦੀ ‘ਲੈਂਡ ਪੂਲਿੰਗ ਸਕੀਮ’ ਨੂੰ ਵੀ ਮਨਜ਼ੂਰੀ ਦੇ ਦਿੱਤੀ ਹੈ, ਜਿਸ ਨਾਲ ਸ਼ਹਿਰੀ ਖੇਤਰਾਂ ਵਿੱਚ ਨਵੀਆਂ ਰਿਹਾਇਸ਼ੀ ਕਲੋਨੀਆਂ ਦੀ ਸਥਾਪਨਾ ਹੋਵੇਗੀ। ਇਸ ਯੋਜਨਾ ਦੇ ਤਹਿਤ ਕਿਸਾਨ ਜਾਂ ਜ਼ਮੀਨ ਮਾਲਕ ਆਪਣੀ ਜ਼ਮੀਨ ਸਰਕਾਰ ਨੂੰ ਦੇਣਗੇ ਅਤੇ ਬਦਲੇ ਵਿੱਚ ਉਨ੍ਹਾਂ ਨੂੰ ਵਿਕਸਤ ਖੇਤਰ ਵਿੱਚ ਪਲਾਟ ਵਜੋਂ ਹਿੱਸੇਦਾਰੀ ਜਾਂ ਉਚਿਤ ਮੁਆਵਜ਼ਾ ਮਿਲੇਗਾ। ਇਹ ਨੀਤੀ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਕਰੇਗੀ ਅਤੇ ਉਨ੍ਹਾਂ ਨੂੰ ਵਿਕਾਸ ਵਿੱਚ ਭਾਈਵਾਲ ਬਣਾਏਗੀ।
ਜ਼ਮੀਨ ਖਰੀਦਣ ਦੀ ਪ੍ਰਕਿਰਿਆ ਪਾਰਦਰਸ਼ੀ ਤੇ ਸਮਾਂਬੱਧ ਹੋਵੇਗੀ
👉ਸੂਬਾ ਸਰਕਾਰ ਦੁਆਰਾ ਨਿਰਧਾਰਤ ਨਵੀਂ ਪ੍ਰਕਿਰਿਆ ਦੇ ਤਹਿਤ:ਜ਼ਮੀਨ ਦੀ ਸ਼ਨਾਖਤ ਇੱਕ ਕਮੇਟੀ ਦੁਆਰਾ ਕੀਤੀ ਜਾਵੇਗੀ, ਜੋ ਕਿ ਮਾਲ ਅਤੇ ਮੁੜ ਵਸੇਬਾ ਵਿਭਾਗ ਦੀ 2011 ਦੀ ਨੀਤੀ ਅਨੁਸਾਰ ਕੰਮ ਕਰੇਗੀ।ਜ਼ਮੀਨ ਮਾਲਕਾਂ ਨੂੰ ਆਪਣੀ ਜ਼ਮੀਨ ਵਿਕਾਸ ਅਥਾਰਟੀ ਨੂੰ ਵੇਚਣ ਜਾਂ ਲੈਂਡ ਪੂਲਿੰਗ ਸਕੀਮ ਅਧੀਨ ਦੇਣ ਲਈ ਸੱਦਾ ਦਿੱਤਾ ਜਾਵੇਗਾ।ਜ਼ਮੀਨ ਦੇ ਮਾਲਕੀ ਹੱਕ ਦੀ ਤਸਦੀਕ ਸਬੰਧਤ ਡਿਪਟੀ ਕਮਿਸ਼ਨਰ ਤੋਂ ਕੀਤੀ ਜਾਵੇਗੀ।ਫਿਰ ਆਮ ਜਨਤਾ ਤੋਂ ਇਤਰਾਜ਼ ਮੰਗਣ ਲਈ 30 ਦਿਨਾਂ ਦਾ ਜਨਤਕ ਨੋਟਿਸ ਜਾਰੀ ਕੀਤਾ ਜਾਵੇਗਾ।ਪ੍ਰਾਪਤ ਹੋਏ ਇਤਰਾਜ਼ਾਂ ਦਾ ਨਿਪਟਾਰਾ ਕਮੇਟੀ ਦੁਆਰਾ 30 ਦਿਨਾਂ ਦੇ ਅੰਦਰ ਕੀਤਾ ਜਾਵੇਗਾ।ਇਸ ਤੋਂ ਬਾਅਦ ਵਿਕਾਸ ਅਥਾਰਟੀ ਦਾ ਮਨੋਨੀਤ ਅਧਿਕਾਰੀ ਪ੍ਰਾਪਤੀ ਪ੍ਰਕਿਰਿਆ ਨੂੰ ਪੂਰਾ ਕਰੇਗਾ।

ਇਹ ਵੀ ਪੜ੍ਹੋ  ਮਾਨ ਸਰਕਾਰ ਦਾ ਵੱਡਾ ਫੈਸਲਾ: ਪਕਿਸਤਾਨ ਤੋਂ ਹੁੰਦੀ ਅਤਿਵਾਦੀ ਫੰਡਿੰਗ ਉਤੇ ਸਖ਼ਤ ਹਮਲਾ, ਸਰਹੱਦ ਉਤੇ ਲੱਗੇਗੀ ਐਂਟੀ ਡਰੋਨ ਪ੍ਰਣਾਲੀ

ਸਰਕਾਰ ਦਾ ਉਦੇਸ਼ ਹਰ ਪਰਿਵਾਰ ਨੂੰ ਛੱਤ ਪ੍ਰਦਾਨ ਕਰਨਾ ਅਤੇ ਵਿਕਾਸ ਨੂੰ ਤੇਜ਼ ਕਰਨਾ ਹੈ।ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਫੈਸਲੇ ਨੂੰ ‘ਪੰਜਾਬ ਦੇ ਆਮ ਲੋਕਾਂ’ ਨੂੰ ਛੱਤ ਪ੍ਰਦਾਨ ਕਰਨ ਅਤੇ ਯੋਜਨਾਬੱਧ ਸ਼ਹਿਰੀਕਰਨ ਵੱਲ ਇਤਿਹਾਸਕ ਕਦਮ ਦੱਸਿਆ। ਉਨ੍ਹਾਂ ਕਿਹਾ, “ਇਹ ਸਾਡੀ ਸਰਕਾਰ ਦੀ ਤਰਜੀਹ ਹੈ ਕਿ ਕੋਈ ਵੀ ਵਿਅਕਤੀ ਛੱਤ ਤੋਂ ਬਿਨਾਂ ਨਾ ਰਹੇ। ਇਹ ਨੀਤੀ ਸੂਬੇ ਦੇ ਲੱਖਾਂ ਲੋਕਾਂ ਨੂੰ ਕਿਫਾਇਤੀ ਦਰਾਂ ‘ਤੇ ਘਰ ਪ੍ਰਾਪਤ ਕਰਨ ਦੇ ਯੋਗ ਬਣਾਏਗੀ।”ਇਹ ਫੈਸਲਾ ਸੂਬੇ ਵਿੱਚ ਤੇਜ਼ ਅਤੇ ਟਿਕਾਊ ਸ਼ਹਿਰੀ ਵਿਕਾਸ ਲਈ ਰਾਹ ਪੱਧਰਾ ਕਰੇਗਾ, ਨਾਲ ਹੀ ਨੌਜਵਾਨਾਂ, ਘੱਟ ਆਮਦਨ ਵਾਲੇ ਸਮੂਹਾਂ ਅਤੇ ਮੱਧ ਵਰਗ ਲਈ ਘਰ ਦੇ ਸੁਪਨੇ ਨੂੰ ਹਕੀਕਤ ਵਿੱਚ ਬਦਲ ਦੇਵੇਗਾ।ਇਹ ਪਹਿਲਕਦਮੀ ਦਰਸਾਉਂਦੀ ਹੈ ਕਿ ਮਾਨ ਸਰਕਾਰ ਸਿਰਫ਼ ਵਾਅਦੇ ਹੀ ਨਹੀਂ ਕਰਦੀ, ਸਗੋਂ ਲੋਕਾਂ ਦੇ ਜੀਵਨ ਨੂੰ ਬਿਹਤਰ ਬਣਾਉਣ ਲਈ ਜ਼ਮੀਨੀ ਪੱਧਰ ‘ਤੇ ਕਾਰਗਰ ਕਦਮ ਵੀ ਚੁੱਕਦੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਤਿੰਨਾਂ ਫੌਜਾਂ ਦੇ ਮੁਖੀਆਂ ਨਾਲ ਕੀਤੀ ਹਾਈ ਲੈਵਲ ਮੀਟਿੰਗ

New Delhi News: ਪਾਕਿਸਤਾਨ ਨਾਲ ਵਧ ਰਹੇ ਤਨਾਅ ਨੂੰ ਦੇਖਦਿਆਂ ਦੇਸ਼ ਦੇ ਰੱਖਿਆ ਮੰਤਰੀ ਰਾਜਨਾਥ ਸਿੰਘ ਵੱਲੋਂ ਅੱਜ ਹਾਈ ਲੈਵਲ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦੇ ਵਿੱਚ ਸੀਡੀਐਸ ਜਨਰਲ ਅਨਿਲ ਚੌਹਾਨ, ਜਲ ਸੈਨਾ ਮੁਖੀ ਐਡਮਿਰਲ ਦਿਨੇਸ਼ ਕੇ ਤ੍ਰਿਪਾਠੀ, ਸੈਨਾ ਮੁਖੀ ਜਨਰਲ ਉਪੇਂਦਰ ਦਿਵੇਦੀ, ਹਵਾਈ ਸੈਨਾ ਮੁਖੀ ਏਅਰ ਚੀਫ ਮਾਰਸ਼ਲ ਏਪੀ ਸਿੰਘ ਅਤੇ ਰੱਖਿਆ ਸਕੱਤਰ ਆਰਕੇ ਸਿੰਘ ਮੌਜੂਦ ਰਹੇ।ਸਾਊਥ ਬਲਾਕ ਵਿਖੇ ਹੋਈ ਮੀਟਿੰਗ ਦੌਰਾਨ ਰਾਜਨਾਥ ਸਿੰਘ ਨੇ ਸਥਿਤੀ ਦਾ ਜਾਇਜ਼ਾ ਲਿਆ ਅਤੇ ਭਾਰਤੀ ਫੌਜ ਵੱਲੋਂ ਦਿਖਾਈ ਜਾ ਰਹੀ ਬਹਾਦਰੀ ਦੀ ਪ੍ਰਸ਼ੰਸਾ ਕੀਤੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਡਿਪਟੀ ਕਮਿਸ਼ਨਰ ਨੇ ਮੌਜੂਦਾ ਸਥਿਤੀ ਦੇ ਮੱਦੇਨਜ਼ਰ ਅਧਿਕਾਰੀਆਂ ਨਾਲ ਕੀਤੀ ਹੰਗਾਮੀ ਮੀਟਿੰਗ

0

👉ਜ਼ਿਲ੍ਹਾ ਵਾਸੀਆਂ ਨੂੰ ਨਾ ਘਬਰਾਉਣ, ਅਫਵਾਹਾਂ ਤੋਂ ਸੁਚੇਤ ਰਹਿਣ ਦੀ ਕੀਤੀ ਅਪੀਲ
👉ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਸਮੇਂ-ਸਮੇਂ ਤੇ ਜਾਰੀ ਐਡਵਾਈਜਰੀ ਦੀ ਪਾਲਣਾ ਕਰਨ ਦੀ ਦਿੱਤੀ ਸਲਾਹ
👉ਘਰੇਲੂ ਵਰਤੋਂ ਯੋਗ ਵਸਤੂਆਂ ਦੀ ਕਾਲਾ ਬਾਜ਼ਾਰੀ ਨਾ ਕਰਨ ਦੁਕਾਨਦਾਰ
Bathinda News:ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਮੌਜੂਦਾ ਸਥਿਤੀ ਦੇ ਮੱਦੇਨਜ਼ਰ ਜ਼ਿਲ੍ਹੇ ਦੇ ਅਧਿਕਾਰੀਆਂ ਨਾਲ ਆਗਾਮੀ ਮੀਟਿੰਗ ਕਰਦਿਆਂ ਜਿਥੇ ਉਨ੍ਹਾਂ ਨੂੰ ਲੋੜੀਦੇ ਦਿਸ਼ਾ-ਨਿਰਦੇਸ਼ ਦਿੱਤੇ ਉਥੇ ਹੀ ਜ਼ਿਲ੍ਹਾ ਵਾਸੀਆਂ ਨੂੰ ਨਾ ਘਬਰਾਉਣ, ਅਫਵਾਹਾਂ ਤੋਂ ਸੁਚੇਤ ਰਹਿਣ ਤੇ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਸਮੇਂ-ਸਮੇਂ ਤੇ ਜਾਰੀ ਐਡਵਾਈਜਰੀ ਦੀ ਪਾਲਣਾ ਕਰਨ ਦੀ ਅਪੀਲ ਕੀਤੀ।ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਅੰਦਰ ਲਗਾਏ ਗਏ ਸਾਇਰਨਾ ਦੀ ਸਥਿਤੀ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਉਹ ਜ਼ਿਲ੍ਹੇ ਦੇ ਵੱਖ-ਵੱਖ ਏਰੀਆ ਵਿੱਚ ਹੋਰ ਢੁੱਕਵੇਂ ਸਥਾਨਾਂ ‘ਤੇ ਸਾਇਰਨ ਲਗਾਉਣ ਲਈ ਸ਼ਨਾਖਤ ਕਰਨ ਤਾਂ ਜੋ ਸ਼ਹਿਰ ਵਾਸੀਆਂ ਨੂੰ ਸਮੇਂ-ਸਮੇਂ ‘ਤੇ ਹਾਲਾਤਾਂ ਦੀ ਜਾਣਕਾਰੀ ਮਿਲਦੀ ਰਹੇ।

ਇਹ ਵੀ ਪੜ੍ਹੋ  ਮਾਨ ਸਰਕਾਰ ਦਾ ਵੱਡਾ ਫੈਸਲਾ: ਪਕਿਸਤਾਨ ਤੋਂ ਹੁੰਦੀ ਅਤਿਵਾਦੀ ਫੰਡਿੰਗ ਉਤੇ ਸਖ਼ਤ ਹਮਲਾ, ਸਰਹੱਦ ਉਤੇ ਲੱਗੇਗੀ ਐਂਟੀ ਡਰੋਨ ਪ੍ਰਣਾਲੀ

ਇਸ ਮੌਕੇ ਡਿਪਟੀ ਕਮਿਸ਼ਨਰ ਨੇ ਦੁਕਾਨਦਾਰਾਂ ਨੂੰ ਪੁਰਜੋਰ ਅਪੀਲ ਕਰਦਿਆਂ ਕਿਹਾ ਕਿ ਉਹ ਘਰੇਲੂ ਵਰਤੋਂ ਯੋਗ ਵਸਤੂਆਂ ਦੀ ਕਾਲ ਬਾਜ਼ਾਰੀ ਨਾ ਕਰਨ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਕੋਈ ਵੀ ਦੁਕਾਨਦਾਰ ਕਾਲ ਬਾਜ਼ਾਰੀ ਕਰਦਾ ਪਾਇਆ ਗਿਆ ਤਾਂ ਉਸ ਖਿਲਾਫ ਕਾਨੂੰਨੀ ਕਾਰਵਾਈ ਅਮਲ ‘ਚ ਲਿਆਂਦੀ ਜਾਵੇਗੀ।ਇਸ ਮੌਕੇ ਡਿਪਟੀ ਕਮਿਸ਼ਨਰ ਨੇ ਆਮ ਲੋਕਾਂ ਨੂੰ ਪੁਰਜੋਰ ਅਪੀਲ ਕਰਦਿਆਂ ਕਿਹਾ ਕਿ ਜਦੋਂ ਹੀ ਸਾਇਰਨ ਦੀ ਆਵਾਜ਼ ਆਉਂਦੀ ਹੈ ਤਾਂ ਘਰ ਦੀਆਂ ਛੱਤਾਂ ‘ਤੇ ਨਾ ਚੜਿਆ ਜਾਵੇ ਸਗੋਂ ਘਰਾਂ ਦੀਆਂ ਲਾਈਟਾਂ ਤੁਰੰਤ ਬੰਦ ਕਰ ਦਿੱਤੀਆਂ ਜਾਣ। ਉਨ੍ਹਾਂ ਵਹੀਕਲ ਚਲਾਉਣ ਵਾਲਿਆਂ ਨੂੰ ਵੀ ਪੁਰਜੋਰ ਅਪੀਲ ਕਰਦਿਆਂ ਕਿਹਾ ਕਿ ਉਹ ਬਲੈਕ ਆਉਟ ਦੌਰਾਨ ਉਸੇ ਸਥਾਨ ‘ਤੇ ਉਹ ਆਪੋਂ-ਆਪਣੇ ਵਹੀਕਲਾਂ ਨੂੰ ਇਕ ਸਾਇਡ ‘ਤੇ ਖੜ੍ਹਾ ਕਰ ਲੈਣ ਅਤੇ ਲਾਈਟਾਂ ਨੂੰ ਬੰਦ ਕਰਨਾ ਯਕੀਨੀ ਬਣਾਉਣ।

ਇਹ ਵੀ ਪੜ੍ਹੋ  ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨੇ ਪੁੰਛ ’ਚ ਹਮਲੇ ਦੌਰਾਨ ਜ਼ਖ਼ਮੀ ਹੋਏ ਸਿੱਖਾਂ ਹਾਲ ਜਾਣਿਆ

ਡਿਪਟੀ ਕਮਿਸ਼ਨਰ ਨੇ ਆਮ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਐਂਮਰਜੈਂਸੀ ਦੌਰਾਨ ਹੀ ਹਸਪਤਾਲਾਂ ਵਿੱਚ ਜਾਇਆ ਜਾਵੇ, ਬਿਨ੍ਹਾਂ ਜ਼ਰੂਰਤ ਤੋਂ ਘਰ ‘ਚੋਂ ਬਾਹਰ ਨਾ ਨਿਕਲਿਆ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਜ਼ਿਲ੍ਹਾ ਪ੍ਰਸਾਸ਼ਨ ਵਲੋਂ ਸਮੇਂ-ਸਮੇਂ ‘ਤੇ ਜਾਰੀ ਹਦਾਇਤਾਂ ਦੀ ਪਾਲਣਾ ਕਰਨੀ ਲਾਜ਼ਮੀ ਬਣਾਈ ਜਾਵੇ ਤੇ ਸਿਵਲ ਅਤੇ ਪੁਲਿਸ ਪ੍ਰਸ਼ਾਸ਼ਨ ਦਾ ਪੂਰਨ ਸਹਿਯੋਗ ਦਿੱਤਾ ਜਾਵੇ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਮੈਡਮ ਪੂਨਮ ਸਿੰਘ, ਸਿਖਲਾਈ ਅਧੀਨ ਆਈਏਐਸ ਮੈਡਮ ਹਰਸ਼ਿਤ ਸ਼ਰਮਾ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਉਨ੍ਹਾਂ ਦੇ ਨੁਮਾਂਇੰਦੇ ਆਦਿ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਮਾਨ ਸਰਕਾਰ ਦਾ ਵੱਡਾ ਫੈਸਲਾ: ਪਕਿਸਤਾਨ ਤੋਂ ਹੁੰਦੀ ਅਤਿਵਾਦੀ ਫੰਡਿੰਗ ਉਤੇ ਸਖ਼ਤ ਹਮਲਾ, ਸਰਹੱਦ ਉਤੇ ਲੱਗੇਗੀ ਐਂਟੀ ਡਰੋਨ ਪ੍ਰਣਾਲੀ

0

👉ਐਂਟੀ ਡਰੋਨ ਪ੍ਰਣਾਲੀ ਨਾਲ ਡਰੱਗ ਮਨੀ ਉਤੇ ਲੱਗੇਗੀ ਰੋਕ, ਅਤਿਵਾਦੀਆਂ ਦੀ ਫੰਡਿੰਗ ਦਾ ਟੁੱਟੇਗਾ ਲੱਕ: ਭਗਵੰਤ ਮਾਨ
Chandigarh News:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਸ਼ੁੱਕਰਵਾਰ ਨੂੰ ਲਏ ਇਤਿਹਾਸਕ ਫੈਸਲੇ ਵਿੱਚ ਸਰਹੱਦਾਂ ਰਾਹੀਂ ਹਥਿਆਰਾਂ ਤੇ ਨਸ਼ਿਆਂ ਦੀ ਹੁੰਦੀ ਤਸਕਰੀ ਨੂੰ ਠੱਲ੍ਹ ਪਾਉਣ ਲਈ ਐਂਟੀ-ਡਰੋਨ ਪ੍ਰਣਾਲੀ ਦੀ ਖ਼ਰੀਦ ਲਈ ਸਹਿਮਤੀ ਦੇ ਦਿੱਤੀ।ਇਹ ਖ਼ੁਲਾਸਾ ਕਰਦਿਆਂ ਅੱਜ ਇੱਥੇ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਕਿਹਾ ਕਿ ਪਾਕਿਸਤਾਨ ਨਾਲ ਲੱਗਦੀ ਸੂਬੇ ਦੀ 532 ਕਿਲੋਮੀਟਰ ਸਰਹੱਦ ਉੱਤੇ ਨੌਂ ਐਂਟੀ ਡਰੋਨ ਪ੍ਰਣਾਲੀਆਂ ਲਗਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਇਨ੍ਹਾਂ ਡਰੋਨਾਂ ਨਾਲ ਸਰਹੱਦ ਉਤੇ ਨਸ਼ਿਆਂ ਤੇ ਹਥਿਆਰਾਂ ਦੀ ਤਸਕਰੀ ਰੋਕਣ ਵਿੱਚ ਮਦਦ ਮਿਲੇਗੀ। ਇਸ ਉਦੇਸ਼ ਲਈ ਕੀਤੀ ਜਾ ਰਹੀ ਇਸ ਅਹਿਮ ਪਹਿਲਕਦਮੀ ਲਈ ਸੂਬਾ ਸਰਕਾਰ ਵੱਲੋਂ 51.41 ਕਰੋੜ ਰੁਪਏ ਦੀ ਰਾਸ਼ੀ ਖ਼ਰਚੀ ਜਾਵੇਗੀ।

ਇਹ ਵੀ ਪੜ੍ਹੋ ਪੰਜਾਬ ਸਰਕਾਰ ਦਾ ਡੇਂਗੂ ਜਾਗਰੂਕਤਾ ਰਾਹੀਂ ਇਸ ਸੀਜ਼ਨ ’ਚ ਕੇਸ 80 ਫ਼ੀਸਦੀ ਘੱਟ ਕਰਨ ਦਾ ਟੀਚਾ-ਡਾ. ਬਲਬੀਰ ਸਿੰਘ 

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਡਰੋਨ ਰਾਹੀਂ ਪਾਕਿਸਤਾਨ ਨਸ਼ਾ ਤੇ ਹਥਿਆਰ ਭੇਜ ਕੇ ਸਾਡੇ ਨੌਜਵਾਨਾਂ ਨੂੰ ਬਰਬਾਦ ਕਰਨਾ ਚਾਹੁੰਦਾ ਹੈ ਅਤੇ ਅਤਿਵਾਦ ਨੂੰ ਫੰਡਿੰਗ ਦਿੰਦਾ ਹੈ ਪਰ ਹੁਣ ਇਹ ਹਰਕਤਾਂ ਨਹੀਂ ਚੱਲਣਗੀਆਂ। ਪੰਜਾਬ ਸਰਕਾਰ ਇਸ ਸਾਜ਼ਿਸ਼ ਨੂੰ ਜੜ੍ਹੋਂ ਖ਼ਤਮ ਕਰੇਗੀ।ਉਨ੍ਹਾਂ ਅੱਗੇ ਕਿਹਾ ਕਿ ਸਾਡੀ ਸਰਕਾਰ ਆਪਣੀਆਂ ਸਰਹੱਦਾਂ ਦੀ ਸੁਰੱਖਿਆ ਅਤੇ ਦੇਸ਼ ਦੀ ਅਖੰਡਤਾ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਅਸੀਂ ਆਪਣੀਆਂ ਸੁਰੱਖਿਆ ਏਜੰਸੀਆਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੇ ਹਾਂ ਅਤੇ ਪਾਕਿਸਤਾਨ ਨੂੰ ਹਰ ਮੋਰਚੇ ਉਤੇ ਮੂੰਹ ਤੋੜ ਜਵਾਬ ਦਿੱਤਾ ਜਾਵੇਗਾ।

ਇਹ ਵੀ ਪੜ੍ਹੋ ਭਾਰਤ-ਪਾਕਿਸਤਾਨ ਤਨਾਅ: ਪੰਜਾਬ ’ਚ ਹਾਈ ਅਲਰਟ, ਪੁਲਿਸ ਤੇ ਸਿਹਤ ਮੁਲਾਜਮਾਂ ਦੀਆਂ ਛੁੱਟੀਆਂ ਰੱਦ

ਪੰਜਾਬ ਦੀ ਭੂਗੋਲਿਕ ਸਥਿਤੀ ਨੂੰ ਦੇਖਦੇ ਹੋਏ ਇਹ ਫੈਸਲਾ ਹੋਰ ਵੀ ਮਹੱਤਵਪੂਰਨ ਬਣ ਜਾਂਦਾ ਹੈ। ਸੂਬੇ ਦੀ ਕਾਫ਼ੀ ਲੰਮੀ ਕੌਮਾਂਤਰੀ ਸਰਹੱਦ ਪਾਕਿਸਤਾਨ ਨਾਲ ਲੱਗਦੀ ਹੈ ਅਤੇ ਸੂਬਾ, ਹੈਰੋਇਨ ਦੇ ਮੁੱਖ ਉਤਪਾਦਕ ਅਫ਼ਗਾਨਿਸਤਾਨ ਦੇ ਨੇੜੇ ਸਥਿਤ ਹੈ। ਇਹ ਖ਼ੇਤਰ ਲੰਮੇ ਸਮੇਂ ਤੋਂ ਪਾਕਿਸਤਾਨ ਸਮਰਥਿਤ ਨਾਰਕੋ ਅਤਿਵਾਦ ਦਾ ਸ਼ਿਕਾਰ ਰਿਹਾ ਹੈ।ਬੁਲਾਰੇ ਨੇ ਦੱਸਿਆ ਕਿ ਹਾਲੀਆ ਸਾਲਾਂ ਵਿੱਚ ਡਰੋਨ ਅਤੇ ਯੂ.ਏ.ਵੀ. ਰਾਹੀਂ ਸਰਹੱਦਾਂ ਉਤੇ ਸੰਨ੍ਹ ਲਾਉਣ ਦੀਆਂ ਘਟਨਾਵਾਂ ਵਧੀਆਂ ਹਨ ਅਤੇ ਡਰੋਨਾਂ ਦੀ ਵਰਤੋਂ ਹਥਿਆਰਾਂ, ਨਸ਼ੇ ਤੇ ਹੋਰ ਧਮਾਕਾਖੇਜ਼ ਸਮੱਗਰੀ ਭਾਰਤ ਭੇਜਣ ਲਈ ਕੀਤੀ ਜਾ ਰਹੀ ਹੈ। ਹੁਣ ਇਹ ਅਤਿ ਆਧੁਨਿਕ ਐਂਟੀ ਡਰੋਨ ਸਿਸਟਮ ਇਨ੍ਹਾਂ ਖ਼ਤਰਿਆਂ ਨੂੰ ਸਮਾਂ ਰਹਿੰਦੇ ਪਛਾਣ ਕੇ ਇਨ੍ਹਾਂ ਨੂੰ ਬਰਬਾਦ ਕਰੇਗਾ।ਇਸ ਦੇ ਨਾਲ ਹੀ ਇਹ ਤਕਨੀਕ ਵੀ.ਆਈ.ਪੀ. ਮੂਵਮੈਂਟ ਅਤੇ ਸੰਵੇਦਨਸ਼ੀਲ ਖੇਤਰਾਂ ਦੀ ਸੁਰੱਖਿਆ ਵਿੱਚ ਵੀ ਮਦਦਗਾਰ ਸਾਬਤ ਹੋਵੇਗੀ। ਕੈਬਨਿਟ ਦਾ ਇਹ ਫੈਸਲਾ ਸਰਹੱਦੀ ਜ਼ਿਲ੍ਹਿਆਂ ਦੀ ਸੁਰੱਖਿਆ ਨੂੰ ਹੋਰ ਮਜ਼ਬੂਤ ਕਰਨ ਦੀ ਦਿਸ਼ਾ ਵਿੱਚ ਠੋਸ ਤੇ ਰਣਨੀਤਕ ਕਦਮ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

ਪੰਜਾਬ ਸਰਕਾਰ ਦਾ ਡੇਂਗੂ ਜਾਗਰੂਕਤਾ ਰਾਹੀਂ ਇਸ ਸੀਜ਼ਨ ’ਚ ਕੇਸ 80 ਫ਼ੀਸਦੀ ਘੱਟ ਕਰਨ ਦਾ ਟੀਚਾ-ਡਾ. ਬਲਬੀਰ ਸਿੰਘ

👉ਮੋਹਾਲੀ ਦੇ ਫੇਸ 7 ਦੇ ਆਮ ਆਦਮੀ ਕਲੀਨਿਕ ਤੋਂ ਸ਼ੁਰੂ ਕੀਤੀ ‘ ਹਰ ਸ਼ੁੱਕਰਵਾਰ ਡੇਂਗੂ ’ਤੇ ਵਾਰ’ ਮੁਹਿੰਮ
SAS Nagar News: ਪੰਜਾਬ ਤੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਇੱਥੇ ਦੱਸਿਆ ਕਿ ਮੁੱਖ ਮੰਤਰੀ  ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਤਹਿਤ ਇਸ ਵਰ ਸੂਬੇ ’ਚੋੋਂ ਡੇਂਗੂ ਵਿਰੁੱਧ ਜਾਗਰੂਕਤਾ ਮੁਹਿੰਮ ਰਾਹੀਂ ਪਿਛਲੇ ਸਾਲ ਨਾਲੋਂ 80 ਫ਼ੀਸਦੀ ਕੇਸ ਘਟਾਉਣ ਦਾ ਟੀਚਾ ਰੱਖਿਆ ਗਿਆ ਹੈ। ਪਿਛਲੇ ਸਾਲ ਇਨ੍ਹਾਂ ਕੋਸ਼ਿਸ਼ਾਂ ਸਦਕਾ ਡੇਂਗੂ ਮਾਮਲਿਆਂ ’ਚ 50 ਫ਼ੀਸ ਕਮੀ ਦਰਜ ਕੀਤੀ ਗਈ ਸੀ।ਅੱਜ ਮੋਹਾਲੀ ਦੇ ਫ਼ੇਸ 7 ਦੇ ਆਮ ਆਦਮੀ ਕਲੀਨਿਕ ਤੋਂ ਨਰਸਿੰਗ ਵਿਦਿਆਰਥੀਆਂ, ਆਸ਼ਾ ਵਰਕਰਾਂ, ਬਹੁਮੰਤਵੀ ਸਿਹਤ ਵਰਕਰਾਂ, ਡਾਕਟਰਾਂ ਅਤੇ ਹੋਰ ਅਧਿਕਾਰੀਆਂ ਦੀ ਸ਼ਮੂਲੀਅਤ ਵਾਲੀ ਡੇਂਗੂ ਵਿਰੋਧੀ ਜਾਗਰੂਕਤਾ ਯਾਤਰਾ ‘ਹਰ ਸ਼ੁਕੱਰਵਾਰ ਡੇਂਗੂ ’ਤੇ ਵਾਰ’ ਸ਼ੁਰੂ ਕਰਨ ਪੁੱਜੇ ਡਾ. ਬਲਬੀਰ ਸਿੰਘ ਨੇ ਕਿਹਾ ਕਿ ਡੇਂਗੂ ਵਿਰੋਧੀ ਜਾਗਰੂਕਤਾ ਮੁਹਿੰਮ ਤਹਿਤ ਇਸ ਵਾਰ ਪੰਜਾਬ ਦੇ 20 ਲੱਖ ਵਿਦਿਆਰਥੀਆਂ ਨੂੰ ਡੇਂਗੂ ਮੱਛਰ ਦੀ ਬ੍ਰੀਡਿੰਗ ਦੀ ਪਛਾਣ ਅਤੇ ਉਸ ਨੂੰ ਖਤਮ ਕਰਨ ਦੇ ਤਰੀਕਿਆਂ ਨਾਲ ਜਾਣੂ ਕਰਵਾਉਣ ਦੀ ਸਿਖਲਾਈ ਦਿੱਤੀ ਗਈ ਹੈ,

ਇਹ ਵੀ ਪੜ੍ਹੋ ਭਾਰਤ-ਪਾਕਿਸਤਾਨ ਤਨਾਅ: ਪੰਜਾਬ ’ਚ ਹਾਈ ਅਲਰਟ, ਪੁਲਿਸ ਤੇ ਸਿਹਤ ਮੁਲਾਜਮਾਂ ਦੀਆਂ ਛੁੱਟੀਆਂ ਰੱਦ

ਜਿਸ ਦਾ ਮੰਤਵ ਇਨ੍ਹਾਂ ਵਿਦਿਆਰਥੀਆਂ ਦੁਆਰਾ ਆਪਣੇ ਘਰਾਂ ਅਤੇ ਸਕੂਲਾਂ ਨੂੰ ਡੇਂਗੂ ਮੱਛਰ ਦੇ ਪੈਦਾ ਹੋਣ ਤੋਂ ਬਚਾਉਣਾ ਹੈ।ਉੁਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਸਿਹਤ ਵਿਭਾਗ ਵੱਲੋਂ 1 ਲੱਖ ਦੇ ਕਰੀਬ ਮਾਨਵੀ ਸ਼ਕਤੀ ਰਾਹੀਂ ਡੇਂਗੂ ਬ੍ਰੀਡਿੰਗ ਰੋਕਣ ਲਈ ਸਰਵੇਖਣ ਮੁਹਿੰਮ ਦੀ ਤਿਆਰੀ ਕੀਤੀ ਗਈ ਹੈ।ਸਿਹਤ ਤੇ ਪਰਿਵਾਰ ਭਲਾਈ ਮੰਤਰੀ ਨੇ ਸਿਹਤ ਵਿਭਾਗ ਦੇ ਡਾਕਟਰਾਂ, ਪੈਰਾ ਮੈਡੀਕਲ ਵਰਕਰਾਂ, ਮਲਟੀ ਪਰਪਜ਼ ਹੈਲਥ ਵਰਕਰਾਂ ਅਤੇ ਆਸ਼ਾ ਵਰਕਰਾਂ ਨੂੰ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਅਹਿਮ ਅੰਗ ਕਰਾਰ ਦਿੰਦਿਆਂ ਕਿਹਾ ਕਿ ਉਨ੍ਹਾਂ ਦਾ ਕੰਮ ਦੇਸ਼ ਦੀਆਂ ਸਰਹੱਦਾਂ ’ਤੇ ਲੜ ਰਹੇ ਵੀਰ ਜੁਆਨਾਂ ਵਾਂਗ ਲੋਕਾਂ ਦੀ ਉਨ੍ਹਾਂ ਦੇ ਘਰਾਂ ਅੰਦਰ ਹੀ ਮੌਜੂਦ ਡੇਂਗੂ ਦੁਸ਼ਮਣ ਤੋਂ ਰੱਖਿਆ ਕਰਨ ਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਅਸੀਂ ਆਪਣੀ ਜ਼ਿੰਮੇਂਵਾਰੀ ਤਨਦੇਹੀ ਨਾਲ ਨਿਭਾਅ ਲਈਏ ਤਾਂ ਡੇਂਗੂ ਕੇਸਾਂ ’ਚ ਕਮੀ ਲਿਆਉਣ ਦੇ ਨਾਲ-ਨਾਲ ਅਸੀਂ ਕੀਮਤੀ ਜਾਨਾਂ ਵੀ ਜਾਣ ਤੋਂ ਬਚਾਅ ਸਕਦੇ ਹਾਂ।

ਇਹ ਵੀ ਪੜ੍ਹੋ  ਬਠਿੰਡਾ ਸਹਿਤ ਪੰਜਾਬ ਦੇ ਵੱਖ ਵੱਖ ਥਾਵਾਂ ’ਤੇ ਪਾਕਿਸਤਾਨੀ ਹਮਲਿਆਂ ਦਾ ਭਾਰਤੀ ਫ਼ੌਜ ਨੇ ਦਿੱਤਾ ਮੂੰਹ ਤੋੜਵਾ ਜਵਾਬ

ਇਸ ਮੌਕੇ ਜ਼ਿਲ੍ਹੇ ਦੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਅਨਮੋਲ ਸਿੰਘ ਧਾਲੀਵਾਲ, ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਡਾਇਰੈਕਟਰ ਡਾ. ਹਤਿੰਦਰ ਕੌਰ, ਐਸ ਡੀ ਐਮ ਦਮਨਦੀਪ ਕੌਰ, ਸਿਵਲ ਸਰਜਨ ਡਾ. ਸੰਗੀਤਾ ਜੈਨ, ਐਸ ਐਮ ਓ ਡਾ. ਪ੍ਰੀਤ ਕੰਵਲ, ਸਹਾਇਕ ਸਿਵਲ ਸਰਜਨ ਡਾ. ਗਿਰਿਸ਼ ਡੋਗਰਾ, ਜ਼ਿਲ੍ਹਾ ਮਹਾਂਮਾਰੀ ਰੋਕੂ ਅਫ਼ਸਰ ਡਾ. ਅਨਾਮਿਕਾ ਅਤੇ ਡਾ. ਹਰਮਨ ਬਰਾੜ ਅਤੇ ਵੱਡੀ ਗਿਣਤੀ ’ਚ ਨਰਸਿੰਗ ਵਿਦਿਆਰਥੀ, ਆਸ਼ਾ ਵਰਕਰ ਤੇ ਸਿਹਤ ਵਿਭਾਗ ਦੇ ਮਲਟੀਪਰਪਜ਼ ਹੈਲਥ ਵਰਕਰ ਮੌਜੂਦ ਸਨ। ਇਸ ਮੌਕੇ ਵੱਖ-ਵੱਖ ਥਾਂਵਾਂ ’ਤੇ ਜਾ ਕੇ ਡੇਂਗੂ ਮੱਛਰ ਦੀ ਬ੍ਰੀਡਿੰਗ ਜਾਂਚੀ ਗਈ ਅਤੇ ਛਿੜਕਆ ਕੀਤਾ ਗਿਆ। ਲੋਕਾਂ ਨੂੰ ਡੇਂਗੂ ਮੱਛਰ ਤੋਂ ਬਚਾਅ ਲਈ ਹਰ ਸ਼ੁੱਕਰਵਾਰ ਨੂੰ ਡ੍ਰਾਈ ਡੇਅ ਮਨਾਉਣ ਲਈ ਜਾਗਰੂਕ ਕੀਤਾ ਗਿਆ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ