Home Blog Page 758

ਬਠਿੰਡਾ ‘ਚ ਜ਼ਰੂਰੀ ਵਸਤੂਆਂ ਦਾ ਭੰਡਾਰ/ਜਮ੍ਹਾਂਖੋਰੀ ਕਰਨ ’ਤੇ ਲਗਾਈ ਰੋਕ:ਜ਼ਿਲ੍ਹਾ ਮੈਜਿਸਟ੍ਰੇਟ

0

Bathinda News:ਜ਼ਿਲ੍ਹਾ ਮੈਜਿਸਟ੍ਰੇਟ ਸ਼ੌਕਤ ਅਹਿਮਦ ਪਰੇ ਨੇ ਜ਼ਰੂਰੀ ਵਸਤੂਆਂ ਐਕਟ 1955 ਤੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਐਕਟ 2023 ਦੀ ਧਾਰਾ 163 ਅਧੀਨ ਦੇ ਮੱਦੇਨਜ਼ਰ ਹੁਕਮ ਜਾਰੀ ਕੀਤੇ ਹਨ, ਜਾਰੀ ਹੁਕਮ ਅਨੁਸਾਰ ਜ਼ਿਲ੍ਹੇ ਅੰਦਰ ਜ਼ਰੂਰੀ ਵਸਤੂਆਂ ਦਾ ਭੰਡਾਰ/ਜਮ੍ਹਾਂਖੋਰੀ ਕਰਨ ’ਤੇ ਰੋਕ ਲਗਾਈ ਗਈ ਹੈ।ਜਾਰੀ ਹੁਕਮ ਅਨੁਸਾਰ ਕੋਈ ਵੀ ਵਿਅਕਤੀ, ਵਪਾਰੀ ਜਾਂ ਸੰਸਥਾ ਜ਼ਰੂਰੀ ਵਸਤੂਆਂ ਭੋਜਨ ਅਨਾਜ ਅਤੇ ਸੰਬੰਧਿਤ ਉਤਪਾਦ, ਪਸ਼ੂ ਦੀ ਖੁਰਾਕ ਚਾਰਾ, ਦੁੱਧ ਤੇ ਡੇਅਰੀ ਉਤਪਾਦ, ਪੈਟਰੋਲ, ਡੀਜ਼ਲ ਅਤੇ ਹੋਰ ਬਾਲਣ ਅਤੇ ਰੋਜ਼ਾਨਾ ਲੋੜਾਂ ਦੀਆਂ ਤੇ ਹੋਰ ਵਸਤੂਆਂ ਦਾ ਭੰਡਾਰ ‘ਤੇ ਰੋਕ ਲਗਾਈ ਗਈ ਹੈ।

ਇਹ ਵੀ ਪੜ੍ਹੋ  ਭਾਰਤੀ ਸਰਹੱਦ ’ਚ ਦਾਖ਼ਲ ਹੁੰਦੇ 7 ਅੱਤਵਾਦੀ ਸੁਰਖਿਆ ਬਲਾਂ ਵੱਲੋਂ ਹਲਾਕ

ਹੁਕਮ ਅਨੁਸਾਰ ਐਸਐਸਪੀ ਬਠਿੰਡਾ ਵੀ ਇਨ੍ਹਾਂ ਆਦੇਸ਼ਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਲਈ ਢੁਕਵੇਂ ਉਪਾਅ ਕਰਨਗੇ। ਹੁਕਮ ਮੁਤਾਬਕ ਆਮ ਜਨਤਾ ਜਮ੍ਹਾਂਖੋਰੀ, ਕਾਲਾਬਾਜ਼ਾਰੀ ਜਾਂ ਕੀਮਤਾਂ ‘ਚ ਹੇਰਾਫੇਰੀ ਦੇ ਕਿਸੇ ਵੀ ਮਾਮਲੇ ਦੀ ਰਿਪੋਰਟ ਜ਼ਿਲ੍ਹਾ ਖੁਰਾਕ ਸਪਲਾਈ ਕੰਟਰੋਲਰ (ਜ਼ਰੂਰੀ ਵਸਤੂਆਂ/ਪੈਟਰੋਲ ਡੀਜ਼ਲ/ਆਦਿ ਲਈ) (ਡੀਐਫਐਸਸੀ ਸ਼੍ਰੀਮਤੀ ਰਵਿੰਦਰ ਕੌਰ 96460-66135 ਦਫ਼ਤਰ-0164-2921552), ਪਸ਼ੂ ਪਾਲਣ ਵਿਭਾਗ (ਪਸ਼ੂ ਪਾਲਣ ਸੇਵਾਵਾਂ ਲਈ) (ਡਿਪਟੀ ਡਾਇਰੈਕਟਰ ਸ਼੍ਰੀ ਜਤਿੰਦਰਪਾਲ ਸਿੰਘ 81465-25380, 98726-25380),

ਇਹ ਵੀ ਪੜ੍ਹੋ  ਬਠਿੰਡਾ ਦੇ ਦੋ ਹੋਰ ਪਿੰਡਾਂ ’ਚ ਮਿਲੇ ਮਿਜ਼ਾਇਲਾਂ ਦੇ ਟੁਕੜੇ , ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅਡਵਾਈਜ਼ਰੀ ਜਾਰੀ

ਮੰਡੀ ਬੋਰਡ (ਮੰਡੀ ਨਾਲ ਸਬੰਧਤ ਸਬਜ਼ੀਆਂ ਆਦਿ ਲਈ) (ਡੀਐਮਓ ਸ਼੍ਰੀ ਗੌਰਵ 90568-38465, ਡਿਪਟੀ ਡੀਐਮਓ ਸ਼੍ਰੀ ਗੁਰਵਿੰਦਰ ਸਿੰਘ 99144-22950), ਮਾਰਕਫੈੱਡ ਅਤੇ ਮਿਲਕਫੈੱਡ (ਪਸ਼ੂਆਂ ਦੇ ਚਾਰੇ ਲਈ) (ਡੀਐਮ, ਮਾਰਕਫੈੱਡ ਸ਼੍ਰੀ ਗੁਰਮਨਪ੍ਰੀਤ ਧਾਲੀਵਾਲ 81011-00003 ਦਫ਼ਤਰ 0164-2212950 ਅਤੇ ਜੀ.ਐਮ., ਮਿਲਕਫੈੱਡ ਡਾ. ਪਰਮੋਦ ਸ਼ਰਮਾ 80544-95059) ਨਾਲ ਸੰਪਰਕ ਕੀਤਾ ਜਾ ਸਕਦਾ ਹੈ।ਹੁਕਮਾਂ ਦਾ ਉਲੰਘਣਾ ਕਰਨ ਵਾਲਿਆਂ ਖਿਲਾਫ ਸਖਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਬਠਿੰਡਾ ਵਿਖੇ ਵਰਲਡ ਰੈੱਡ ਕਰਾਸ ਨੂੰ ਸਮਰਪਿਤ ਸਵੈ ਇਛੁੱਕ ਖੂਨਦਾਨ ਕੈਂਪ ਲਗਾਇਆ

Bathinda News: ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵਰਲਡ ਰੈੱਡ ਕਰਾਸ ਨੂੰ ਸਮਰਪਿਤ ਅਤੇ ਹਿੰਦੂ-ਪਾਕ ਬਾਰਡਰ ਤੇ ਤਨਾਵਪੂਰਵਕ ਸਥਿਤੀ ਦੇ ਮੱਦੇਨਜ਼ਰ ਸਥਾਨਕ ਸਿਵਲ ਹਸਪਤਾਲ ‘ਚ ਸਥਿਤ ਬਲੱਡ ਬੈਂਕ ਵਿਖੇ ਸਵੈ ਇਛੁੱਕ ਖੂਨਦਾਨ ਕੈਂਪ ਲਗਾਇਆ ਗਿਆ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਕੱਤਰ ਰੈਡ ਕਰਾਸ ਸ੍ਰੀ ਦਰਸ਼ਨ ਕੁਮਾਰ ਨੇ ਦੱਸਿਆ ਕਿ ਇਹ ਖੂਨਦਾਨ ਕੈਂਪ ਭਾਰਤੀ ਰੈੱਡ ਕਰਾਸ ਸੁਸਾਇਟੀ ਵੱਲੋਂ ਯੂਨਾਈਟਡ ਵੈਲਫੇਅਰ ਸੋਸਾਇਟੀ ਤੇ ਸ਼ਹੀਦ ਜਰਨੈਲ ਸਿੰਘ ਯਾਦਗਾਰੀ ਵੈਲਫੇਅਰ ਸੋਸਾਇਟੀ ਦੇ ਸਹਿਯੋਗ ਨਾਲ ਲਗਾਇਆ ਗਿਆ।

ਇਹ ਵੀ ਪੜ੍ਹੋ ਭਾਰਤ-ਪਾਕਿਸਤਾਨ ਤਨਾਅ: ਪੰਜਾਬ ’ਚ ਹਾਈ ਅਲਰਟ, ਪੁਲਿਸ ਤੇ ਸਿਹਤ ਮੁਲਾਜਮਾਂ ਦੀਆਂ ਛੁੱਟੀਆਂ ਰੱਦ

ਇਸ ਕੈਂਪ ਦੌਰਾਨ 22 ਯੂਨਿਟ ਖੂਨ ਇਕੱਠਾ ਹੋਇਆ। ਇਸ ਮੌਕੇ ਭਾਰਤੀ ਰੈਡ ਕਰਾਸ ਸੁਸਾਇਟੀ ਦੇ ਕਰਮਚਾਰੀ ਸ਼੍ਰੀ ਜਗਤਾਰ ਸਿੰਘ ਨੇ ਵੀ ਖੂਨਦਾਨ ਕੀਤਾ।ਇਸ ਮੌਕੇ ਕਾਰਜਕਾਰੀ ਸਿਵਲ ਸਰਜਨ ਡਾ. ਰਮਨ ਸਿੰਗਲਾ ਨੇ ਯੂਨਾਈਟਡ ਵੈਲਫੇਅਰ ਸੋਸਾਇਟੀ ਅਤੇ ਸ਼ਹੀਦ ਜਰਨੈਲ ਸਿੰਘ ਯਾਦਗਾਰੀ ਵੈਲਫੇਅਰ ਸੋਸਾਇਟੀ ਦਾ ਵਿਸ਼ੇਸ਼ ਤੌਰ ‘ਤੇ ਧੰਨਵਾਦ ਕੀਤਾ।

ਇਸ ਮੌਕੇ ਜ਼ਿਲ੍ਹਾ ਸਿਹਤ ਅਫਸਰ ਡਾ. ਊਸ਼ਾ ਗੋਇਲ, ਟਰਾਂਸਮਿਸ਼ਨ ਅਫਸਰ ਡਾ ਰਿਤਿਕਾ, ਡਾ ਗੁੰਜਨ, ਯੂਨਾਈਟਡ ਵੈਲਫੇਅਰ ਸੋਸਾਇਟੀ ਦੇ ਪ੍ਰਧਾਨ ਸ੍ਰੀ ਵਿਜੇ ਭੱਟ ਅਤੇ ਸ਼ਹੀਦ ਜਰਨੈਲ ਸਿੰਘ ਯਾਦਗਾਰੀ ਵੈਲਫੇਅਰ ਸੁਸਾਇਟੀ ਦੇ ਪ੍ਰਧਾਨ ਸ੍ਰੀ ਅਵਤਾਰ ਗੋਗਾ ਤੋਂ ਇਲਾਵਾ ਸੰਸਥਾ ਦੇ ਮੈਂਬਰ ਆਦਿ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

ਜ਼ਿਲ੍ਹਾ ਨਿਵਾਸੀ ਕਿਸੇ ਵੀ ਤਰ੍ਹਾਂ ਦੀ ਸੋਸ਼ਲ ਮੀਡੀਆ ਖ਼ਬਰ ਜਾਂ ਅਫ਼ਵਾਹ ਉਪਰ ਬਿਨ੍ਹਾਂ ਪੜਤਾਲ ਕੀਤੇ ਯਕੀਨ ਨਾ ਕਰਨ ਤੇ ਨਾ ਹੀ ਅੱਗੇ ਫੈਲਾਉਣ-ਡਾ. ਪ੍ਰੀਤੀ ਯਾਦਵ

0

👉ਕੋਈ ਵੀ ਪੁਖ਼ਤਾ ਜਾਣਕਾਰੀ ਡੀ.ਸੀ. ਪਟਿਆਲਾ ਦੇ ਐਕਸ ਹੈਂਡਲ ਤੇ ਡੀ.ਪੀ.ਆਰ.ਓ. ਦੇ ਫੇਸਬੁਕ ਪੇਜ ਤੋਂ ਲਈ ਜਾ ਸਕਦੀ ਹੈ
Patiala News:ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਜ਼ਿਲ੍ਹਾ ਨਿਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਕਿਸੇ ਵੀ ਤਰ੍ਹਾਂ ਦੀ ਸੋਸ਼ਲ ਮੀਡੀਆ ਉਪਰ ਜਾਂ ਕਿਸੇ ਹੋਰ ਵੱਲੋਂ ਫੈਲਾਈ ਖ਼ਬਰ ਜਾਂ ਅਫ਼ਵਾਹ ਉਪਰ ਅੱਖਾਂ ਬੰਦ ਕਰਕੇ ਯਕੀਨ ਨਾ ਕਰਨ ਅਤੇ ਨਾ ਹੀ ਉਸ ਨੂੰ ਬਿਨ੍ਹਾਂ ਪੜਤਾਲ ਕੀਤੇ ਫਾਰਵਰਡ ਕਰਨ ਜਾਂ ਨਾ ਹੀ ਅੱਗੇ ਫੈਲਾਉਣ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਨਿਵਾਸੀ ਹਰ ਤਰ੍ਹਾਂ ਦੀ ਪੁਖ਼ਤਾ ਜਾਣਕਾਰੀ ਲਈ ਡਿਪਟੀ ਕਮਿਸ਼ਨਰ ਪਟਿਆਲਾ ਦੇ ਐਕਸ ਹੈਂਡਲ ਅਤੇ ਡਿਸਟ੍ਰਿਕਟ ਪਬਲਿਕ ਰਿਲੇਸ਼ਨਜ਼ ਅਫ਼ਸਰ (ਡੀ.ਪੀ.ਆਰ.ਓ) ਪਟਿਆਲਾ ਦੇ ਫੇਸਬੁਕ ਪੇਜ਼ ਉਪਰ ਨਜ਼ਰ ਰੱਖਣ। ਡਾ. ਪ੍ਰੀਤੀ ਯਾਦਵ ਨੇ ਕਿਹਾ ਕਿ ਦੇਸ਼ ਅੰਦਰ ਚੱਲ ਰਹੇ ਤਣਾਅ ਵਾਲੇ ਮਾਹੌਲ ਦੇ ਮੱਦੇਨਜ਼ਰ ਹਰ ਨਾਗਰਿਕ ਨੂੰ ਸੁਚੇਤ ਤੇ ਸਾਵਧਾਨ ਹੋਣ ਦੀ ਲੋੜ ਹੈ ਪਰੰਤੂ ਕਿਸੇ ਵੀ ਤਰ੍ਹਾਂ ਘਬਰਾਹਟ ਵਿੱਚ ਨਾ ਆਇਆ ਜਾਵੇ।

ਇਹ ਵੀ ਪੜ੍ਹੋ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨੇ ਪੁੰਛ ’ਚ ਹਮਲੇ ਦੌਰਾਨ ਜ਼ਖ਼ਮੀ ਹੋਏ ਸਿੱਖਾਂ ਹਾਲ ਜਾਣਿਆ

ਉਨ੍ਹਾਂ ਕਿਹਾ ਕਿ ਜਦੋਂ ਵੀ ਪ੍ਰਸ਼ਾਸਨ ਵੱਲੋਂ ਬਲੈਕ ਆਊਟ, ਸਿਵਲ ਡਿਫੈਂਸ ਮੌਕ ਡਰਿੱਲ ਜਾਂ ਹਵਾਈ ਹਮਲੇ ਦੇ ਸਾਇਰਨ ਦੀ ਐਮਰਜੈਂਸੀ ਅਨਾਉਂਸਮੈਂਟ ਕੀਤੀ ਜਾਂਦੀ ਹੈ ਤਾਂ ਲੋਕਾਂ ਨੂੰ ਉਸ ਉਪਰ ਤੁਰੰਤ ਅਮਲ ਕਰਦੇ ਹੋਏ ਦਿੱਤੀਆਂ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਉਣੀ ਚਾਹੀਦੀ ਹੈ। ਉਨ੍ਹਾਂ ਅਜਿਹੇ ਦਰਮਿਆਨ ਲੋਕਾਂ ਨੂੰ ਆਪਣੇ ਘਰਾਂ ਤੋਂ ਬਿਨ੍ਹਾਂ ਕਿਸੇ ਜਰੂਰੀ ਕੰਮ ਤੋਂ ਬਾਹਰ ਨਹੀਂ ਨਿਕਲਣਾ ਚਾਹੀਦਾ ਬਲਕਿ ਘਰਾਂ ਜਾਂ ਸੁਰੱਖਿਅਤ ਸਥਾਨਾਂ ਦੇ ਅੰਦਰ ਹੀ ਰਹਿਣਾ ਚਾਹੀਦਾ ਹੈ।ਡਿਪਟੀ ਕਮਿਸ਼ਨਰ ਨੇ ਹੋਰ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਨੇ ਜ਼ਿਲ੍ਹੇ ਅੰਦਰ ਸਿਵਲ ਡਿਫੈਂਸ ਨੂੰ ਮੁੜ ਤੋਂ ਸੁਰਜੀਤ ਕੀਤਾ ਹੈ, ਇਸ ਲਈ ਚਾਹਵਾਨ ਲੋਕ ਸਿਵਲ ਡਿਫੈਂਸ ਨਾਲ ਜੁੜਨ ਅਤੇ ਸਹਿਯੋਗ ਕਰਨ। ਉਨ੍ਹਾਂ ਅੱਗੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਨੇ ਲੋਕਾਂ ਤੱਕ ਤੁਰੰਤ ਹੰਗਾਮੀ ਸੁਨੇਹਾ ਪਹੁੰਚਾਉਣ ਲਈ ਜਿੱਥੇ ਮੀਡੀਆ ਨਾਲ ਸੰਪਰਕ ਸਾਧਿਆ ਹੋਇਆ ਹੈ, ਉਥੇ ਹੀ ਨਗਰ ਨਿਗਮ ਤੇ ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਦੇ ਕੌਂਸਲਰਾਂ, ਪੰਚਾਂ, ਸਰਪੰਚਾਂ, ਨੰਬਰਦਾਰਾਂ, ਧਾਰਮਿਕ ਅਸਥਾਨਾਂ ਦੇ ਮੁਖੀਆਂ ਤੇ ਪ੍ਰਬੰਧਕਾਂ, ਰੈਜੀਡੈਂਸ਼ਲ ਵੈਲਫੇਅਰ ਐਸੋਸੀਏਸ਼ਨਾਂ ਤੇ ਸਮਾਜ ਸੇਵੀ ਜਥੇਬੰਦੀਆਂ ਨਾਲ ਵੀ ਸੰਪਰਕ ਕੀਤਾ ਹੋਇਆ ਹੈ।

ਇਹ ਵੀ ਪੜ੍ਹੋ ਭਾਰਤ-ਪਾਕਿਸਤਾਨ ਤਨਾਅ: ਪੰਜਾਬ ’ਚ ਹਾਈ ਅਲਰਟ, ਪੁਲਿਸ ਤੇ ਸਿਹਤ ਮੁਲਾਜਮਾਂ ਦੀਆਂ ਛੁੱਟੀਆਂ ਰੱਦ

ਡਾ. ਪ੍ਰੀਤੀ ਯਾਦਵ ਨੇ ਲੋਕਾਂ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਰਾਸ਼ਨ, ਆਟਾ, ਦਾਲਾਂ, ਤੇਲ, ਪੈਟਰੋਲ, ਐਲ.ਪੀ.ਜੀ ਦੀ ਸਪਲਾਈ ਦੀ ਕੋਈ ਤੋਟ ਨਹੀਂ ਹੈ। ਉਨ੍ਹਾਂ ਕਿਹਾ ਕਿ ਕੋਈ ਵੀ ਆਮ ਨਾਗਰਿਕ ਤੇ ਵਪਾਰੀ ਜਰੂਰੀ ਵਸਤਾਂ ਦੀ ਕਾਲਾਬਾਜ਼ਾਰੀ ਤੇ ਕਾਹਲੀ ਵਿੱਚ ਖਰੀਦੋ ਫਰੋਖਤ ਜਾਂ ਜਮ੍ਹਾਖੋਰੀ ਨਾ ਕਰੇ। ਉਨ੍ਹਾਂ ਕਿਹਾ ਕਿ ਜਦੋਂ ਵੀ ਕੋਈ ਐਮਰਜੈਂਸੀ ਹੋਈ ਤਾਂ ਜ਼ਿਲ੍ਹਾ ਪ੍ਰਸਾਸ਼ਨ ਸਭ ਨੂੰ ਜਰੂਰ ਸੂਚਿਤ ਕਰੇਗਾ, ਇਸ ਲਈ ਕੋਈ ਵੀ ਨਾਗਰਿਕ ਕਿਸੇ ਤਰ੍ਹਾਂ ਦੀ ਘਬਰਾਹਟ ਵਿੱਚ ਨਾ ਆਵੇ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਨੇ ਕੋਈ ਸੂਚਨਾ ਸਾਂਝੀ ਕਰਨ ਹੈ ਜਾਂ ਕੋਈ ਜਾਣਕਾਰੀ ਹਾਸਲ ਕਰਨੀ ਹੈ, ਉਹ ਜ਼ਿਲ੍ਹਾ ਪ੍ਰਸ਼ਾਸਨ ਤੇ ਪੁਲਿਸ ਵੱਲੋਂ ਸਥਾਪਤ ਕੀਤੇ ਗਏ ਕੰਟਰੋਲ ਰੂਮਜ, ਡਿਪਟੀ ਕਮਿਸ਼ਨਰ ਦਫ਼ਤਰ ਨੰਬਰ 0175-2350550 ਅਤੇ ਪੁਲਿਸ ਕੰਟਰੋਲ ਰੂਮ ਦੇ ਨੰਬਰਾਂ 98764-32100, 95929-17910 ਤੇ 95929-12500 ਉਪਰ ਸੰਪਰਕ ਕਰ ਸਕਦਾ ਹੈ।

ਇਹ ਵੀ ਪੜ੍ਹੋ ਪੰਜਾਬ ਦੇ ਵਿਚ ਅੱਜ ਤੋਂ ਤਿੰਨ ਦਿਨਾਂ ਲਈ ਸਮੂਹ ਸਕੂਲ, ਕਾਲਜ਼ ਤੇ ਯੂਨੀਵਰਸਿਟੀਆਂ ਹੋਈਆਂ ਬੰਦ

ਉਨ੍ਹਾਂ ਕਿਹਾ ਕਿ ਸੋਸ਼ਲ ਮੀਡੀਆ ਉਪਰ ਕਿਸੇ ਵੀ ਤਰ੍ਹਾਂ ਦੀ ਫੈਲਦੀ ਅਫਵਾਹਾਂ ਆਦਿ ਦੀ ਨਿਗਰਾਨੀ ਲਈ ਜ਼ਿਲ੍ਹਾ ਪੁਲਿਸ ਦਾ ਸਾਇਬਰ ਸੈਲ ਮੁਸਤੈਦ ਹੈ ਅਤੇ ਜੇਕਰ ਕੋਈ ਅਜਿਹਾ ਕਰਦਾ ਸਾਹਮਣੇ ਆਇਆ ਤਾਂ ਉਸ ਵਿਰੁੱਧ ਕਾਰਵਾਈ ਕੀਤੀ ਜਾਵੇਗੀ।ਡਿਪਟੀ ਕਮਿਸ਼ਨਰ ਨੇ ਅੱਗੇ ਕਿਹਾ ਕਿ ਉਹ ਪਟਿਆਲਾ ਇੰਡਸਟ੍ਰੀਜ਼ ਐਸੋਸੀਏਸ਼ਨ, ਮਾਰਕੀਟ ਐਸੋਸੀਏਸ਼ਨਾਂ, ਆਮ ਨਾਗਰਿਕਾਂ ਤੇ ਸਮਾਜ ਸੇਵੀ ਜਥੇਬੰਦੀਆਂ ਦਾ ਧੰਨਵਾਦ ਕਰਨਾ ਚਾਹੁੰਦੇ ਹਨ, ਜਿਨ੍ਹਾਂ ਨੇ ਹਰ ਤਰ੍ਹਾਂ ਦਾ ਸਹਿਯੋਗ ਕਰਨ ਦਾ ਭਰੋਸਾ ਦਿੱਤਾ ਹੈ। ਉਨ੍ਹਾਂ ਨੇ ਲੋਕਾਂ ਨੂੰ ਮੁੜ ਕਿਹਾ ਕਿ ਉਹ ਜ਼ਿਲ੍ਹਾ ਪ੍ਰਸ਼ਾਸਨ ਉਪਰ ਭਰੋਸਾ ਕਰਨ ਤੇ ਕਿਸੇ ਵੀ ਤਰ੍ਹਾਂ ਦੀ ਅਫ਼ਵਾਹ ਉਪਰ ਯਕੀਨ ਨਾ ਕਰਨ। ਡਿਪਟੀ ਕਮਿਸ਼ਨਰ ਨੇ ਭਰੋਸਾ ਦਿੱਤਾ ਕਿ ਸਮੁੱਚਾ ਜ਼ਿਲ੍ਹਾ ਪ੍ਰਸ਼ਾਸਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ਮੁਤਾਬਕ ਆਪਣੇ ਨਾਗਰਿਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਸੰਜੀਦਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨੇ ਪੁੰਛ ’ਚ ਹਮਲੇ ਦੌਰਾਨ ਜ਼ਖ਼ਮੀ ਹੋਏ ਸਿੱਖਾਂ ਹਾਲ ਜਾਣਿਆ

Amritsar News:ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ ’ਤੇ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨੇ ਪੁੰਛ ’ਚ ਹਮਲੇ ਦੌਰਾਨ ਜ਼ਖ਼ਮੀ ਹੋਏ ਸਿੱਖਾਂ ਦਾ ਹਸਪਤਾਲ ਪਹੁੰਚ ਕੇ ਹਾਲ ਜਾਣਿਆ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਹਰ ਸੰਭਵ ਮੱਦਦ ਦਾ ਭੋਰਸਾ ਵੀ ਦਿੱਤਾ। ਅੰਮ੍ਰਿਤਸਰ ਦੇ ਇਕ ਨਿੱਜੀ ਹਸਪਤਾਲ ਵਿਚ ਜੇਰੇ-ਇਲਾਜ਼ ਸ. ਗੁਰਮੀਤ ਸਿੰਘ ਅਤੇ ਕਾਕ ਰਾਜਵੰਸ਼ ਸਿੰਘ ਨੂੰ ਮਿਲ ਕੇ ਸ਼੍ਰੋਮਣੀ ਕਮੇਟੀ ਸਕੱਤਰ ਸ. ਪ੍ਰਤਾਪ ਸਿੰਘ ਤੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਰਾਜਿੰਦਰ ਸਿੰਘ ਰੂਬੀ ਨੇ ਹਮਦਰਦੀ ਜਤਾਈ।

ਇਹ ਵੀ ਪੜ੍ਹੋ ਬਠਿੰਡਾ ਦੇ ਦੋ ਹੋਰ ਪਿੰਡਾਂ ’ਚ ਮਿਲੇ ਮਿਜ਼ਾਇਲਾਂ ਦੇ ਟੁਕੜੇ , ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅਡਵਾਈਜ਼ਰੀ ਜਾਰੀ

ਇਸ ਬਾਰੇ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਨੇ ਦੱਸਿਆ ਕਿ ਦੇਸ਼ ਅੰਦਰ ਬਣੇ ਤਣਾਅਪੂਰਨ ਹਾਲਾਤ ਦੌਰਾਨ ਬੀਤੇ ਦਿਨੀਂ ਪੁੰਛ ਤੋਂ ਸਿੱਖ ਜੰਮੂ ਨੂੰ ਆ ਰਹੇ ਸੀ, ਜਦੋਂ ਗੱਡੀਆਂ ਦੇ ਕਾਫ਼ਲੇ ’ਤੇ ਹਮਲਾ ਹੋਣ ਕਰਕੇ ਇਕ ਸਿੱਖ ਦੀ ਮੌਤ ਹੋ ਗਈ ਅਤੇ ਸ. ਗੁਰਮੀਤ ਸਿੰਘ ਉਨ੍ਹਾਂ ਦਾ ਬੇਟਾ ਕਾਕਾ ਰਾਜਵੰਸ਼ ਸਿੰਘ ਅਤੇ ਪਰਿਵਾਰ ਦੇ ਹੋਰ ਮੈਂਬਰ ਗੰਭੀਰ ਜ਼ਖ਼ਮੀ ਹੋਏ। ਉਨ੍ਹਾਂ ਦੱਸਿਆ ਕਿ ਜ਼ਖ਼ਮੀਆਂ ਵਿੱਚੋਂ ਸ. ਗੁਰਮੀਤ ਸਿੰਘ ਤੇ ਕਾਕਾ ਰਾਜਵੰਸ਼ ਸਿੰਘ ਨੂੰ ਅੰਮ੍ਰਿਤਸਰ ਦੇ ਇਕ ਨਿੱਜੀ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ, ਜਿਥੇ ਡਾਕਟਰਾਂ ਵੱਲੋਂ ਉਨ੍ਹਾਂ ਦਾ ਇਲਾਜ ਕੀਤਾ ਜਾ ਰਿਹਾ ਹੈ।ਸਕੱਤਰ ਪ੍ਰਤਾਪ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਮੁਸੀਬਤ ਸਮੇਂ ਮਨੁੱਖਤਾ ਨਾਲ ਖੜ੍ਹਨਾ ਆਪਣਾ ਫ਼ਰਜ਼ ਸਮਝਦੀ ਹੈ ਅਤੇ ਮੌਜੂਦਾ ਸਮੇਂ ਬਣੇ ਹਾਲਾਤਾਂ ਵਿਚ ਵੀ ਆਪਣੀ ਜ਼ਿੰਮੇਵਾਰੀ ਨੂੰ ਪੂਰੀ ਤਰ੍ਹਾਂ ਨਿਭਾਅ ਰਹੀ ਹੈ।

ਇਹ ਵੀ ਪੜ੍ਹੋ ਭਾਰਤ-ਪਾਕਿਸਤਾਨ ਤਨਾਅ: ਪੰਜਾਬ ’ਚ ਹਾਈ ਅਲਰਟ, ਪੁਲਿਸ ਤੇ ਸਿਹਤ ਮੁਲਾਜਮਾਂ ਦੀਆਂ ਛੁੱਟੀਆਂ ਰੱਦ

ਉਨ੍ਹਾਂ ਕਿਹਾ ਕਿ ਬਾਰਡਰ ਏਰੀਏ ਤੋਂ ਆਪਣਾ ਘਰ ਬਾਰ ਛੱਡ ਕੇ ਆਏ ਲੋਕਾਂ ਲਈ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ ’ਤੇ ਨਜ਼ਦੀਕੀ ਗੁਰਦੁਆਰਾ ਸਾਹਿਬਾਨ ਅੰਦਰ ਰਿਹਾਇਸ਼ ਅਤੇ ਲੰਗਰ ਦੇ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਇਸ ਦੇ ਨਾਲ ਹੀ ਖ਼ਾਲੀ ਹੋਏ ਪਿੰਡਾਂ ਦੇ ਗੁਰਦੁਆਰਾ ਸਾਹਿਬਾਨ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਵੀ ਸੁਰੱਖਿਅਤ ਜਗ੍ਹਾ ਪਹੁੰਚਾਏ ਜਾ ਰਹੇ ਹਨ। ਸਕੱਤਰ ਸ. ਪ੍ਰਤਾਪ ਸਿੰਘ ਨੇ ਸਰਹੱਦੀ ਇਲਾਕੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਲੋੜ ਪੈਣ ’ਤੇ ਉਹ ਨੇੜਲੇ ਇਤਿਹਾਸਕ ਗੁਰਦੁਆਰਾ ਸਾਹਿਬਾਨ ਵਿਚ ਸੰਪਰਕ ਕਰਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

ਬਠਿੰਡਾ ਦੇ ਦੋ ਹੋਰ ਪਿੰਡਾਂ ’ਚ ਮਿਲੇ ਮਿਜ਼ਾਇਲਾਂ ਦੇ ਟੁਕੜੇ , ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅਡਵਾਈਜ਼ਰੀ ਜਾਰੀ

0

Bathinda News:ਪਹਿਲਗਾਮ ਹਮਲੇ ਤੋਂ ਬਾਅਦ ਲਗਾਤਾਰ ਵਧਦੇ ਤਨਾਅ ਦੇ ਚੱਲਦਿਆਂ ਬੀਤੀ ਰਾਤ ਗੁਆਂਢੀ ਮੁਲਕ ਪਾਕਿਸਤਾਨ ਵੱਲੋਂ ਭਾਰਤ ਉਪਰ ਕੀਤੇ ਹਮਲਿਆਂ ਨੂੰ ਜਿੱਥੇ ਭਾਰਤੀ ਫ਼ੌਜ ਨੇ ਹਵਾ ਦੇ ਵਿਚ ਹੀ ਤਬਾਹ ਕਰਕੇ ਆਪਣੀ ਬਹਾਦਰੀ ਦਾ ਪ੍ਰਗਟਾਵਾ ਕੀਤਾ ਹੈ, ਉਥੇ ਇੰਨ੍ਹਾਂ ਹਮਲਿਆਂ ਵਿਚ ਤਬਾਹ ਹੋਈਆਂ ਪਾਕਿਸਤਾਨੀਆਂ ਮਿਜ਼ਾਇਲਾਂ ਦੇ ਟੁਕੜੇ ਹਾਲੇ ਵੀ ਬਠਿੰਡਾ ਜਿਲ੍ਹੇ ਦੇ ਵੱਖ ਵੱਖ ਪਿੰਡਾਂ ਵਿਚੋਂ ਮਿਲਣੇ ਜਾਰੀ ਹਨ। ਰਾਤ ਕਰੀਬ ਪੌਣੇ 11 ਵਜੇਂ ਹੋਏ ਇਸ ਹਮਲੇ ਤੋਂ ਬਾਅਦ ਜ਼ਿਲ੍ਹੇ ਦੇ ਲੋਕਾਂ ਪੂਰੀ ਤਰ੍ਹਾਂ ਐਕਟਿਵ ਰਹੇ ਅਤੇ ਸਵੇਰ ਸਮੇਂ ਪਤਾ ਲੱਗਿਆ ਕਿ ਹਵਾ ਵਿਚ ਭਾਰਤੀ ਫ਼ੌਜਾਂ ਵੱਲੋਂ ਤਬਾਹ ਕੀਤੇ ਦੁਸਮਣ ਦੇਸ ਦੇ ਮਿਜਾਇਲ ਆਦਿ ਦੇ ਟੁਕੜੇ ਬਠਿੰਡਾ ਦੀ ਬੀੜ ਤਲਾਬ ਬਸਤੀ ਨੰਬਰ 4 ਅਤੇ ਪਿੰਡ ਤੂੰਗਵਾਲੀ ਵਿਚੋਂ ਮਿਲੇ ਹਨ।

ਇਹ ਵੀ ਪੜ੍ਹੋ  ਬਠਿੰਡਾ ਸਹਿਤ ਪੰਜਾਬ ਦੇ ਵੱਖ ਵੱਖ ਥਾਵਾਂ ’ਤੇ ਪਾਕਿਸਤਾਨੀ ਹਮਲਿਆਂ ਦਾ ਭਾਰਤੀ ਫ਼ੌਜ ਨੇ ਦਿੱਤਾ ਮੂੰਹ ਤੋੜਵਾ ਜਵਾਬ

ਪ੍ਰੰਤੂ ਦੁਪਿਹਰ ਹੁੰਦੇ ਹੁੰਦੇ ਹੀ ਜ਼ਿਲ੍ਹੇ ਦੇ ਦੋ ਹੋਰ ਪਿੰਡਾਂ ਬੱਲੂਆਣਾ ਅਤੇ ਬੁਰਜ਼ ਵਿਚ ਵੀ ਅਜਿਹੇ ਟੁਕੜੇ ਪਾਏ ਗਏ। ਪਿੰਡ ਬੁਰਜ ਦੇ ਵਾਸੀ ਸਾਬਕਾ ਚੇਅਰਮੈਨ ਗੁਰਮੀਤ ਸਿੰਘ ਨੇ ਦਸਿਆ ਕਿ ਰਾਤ ਕਰੀਬ ਪੌਣੇ 11 ਵਜੇਂ ਤਿੰਨ ਧਮਾਕੇ ਸੁਣਨ ਨੂੰ ਮਿਲੇ ਸਨ ਅਤੇ ਸਵੇਰ ਸਮੇਂ ਪਤਾ ਲੱਗਿਆ ਕਿ ਖੇਤਾਂ ਵਿਚ ਮਿਜਾਇਲ ਦੇ ਟੁਕੜੇ ਪਏ ਹੋਏ ਹਨ। ਇਸਦੀ ਜਾਣਕਾਰੀ ਪੁਲਿਸ ਪ੍ਰਸ਼ਾਸਨ ਨੂੰ ਮਿਲਣ ਤੋਂ ਬਾਅਦ ਫ਼ੌਜ ਅਤੇ ਪੁਲਿਸ ਵੱਲੋਂ ਇਲਾਕੇ ਦੀ ਘੇਰਾਬੰਦੀ ਕਰਕੇ ਜਾਂਚ ਕੀਤੀ ਗਈ ਅਤੇ ਬਰਾਮਦ ਟੁਕੜਿਆਂ ਨੂੰ ਆਪਣੇ ਕੋਲ ਸੁਰੱਖਿਅਤ ਰੱਖ ਲਿਆ ਗਿਆ। ਦਸਣਾ ਬਣਦਾ ਹੈਕਿ ਬਠਿੰਡਾ ਵਿਚ ਏਸ਼ੀਆ ਦੀ ਸਭ ਤੋਂ ਵੱਡੀ ਫ਼ੌਜੀ ਛਾਉਣੀ, ਏਅਰ ਫ਼ੋਰਸ ਸਟੇਸ਼ਨ, ਸਿਵਲ ਏਅਰਪੋਰਟ, ਵੱਡਾ ਰੇਲ ਜੰਕਸ਼ਨ, ਤੇਲ ਸੋਧਕ ਕਾਰਖ਼ਾਨਾ ਅਤੇ ਆਸਪਾਸ ਤੇਲ ਦੇ ਡਿੱਪੂ ਹੋਣ ਤੋਂ ਇਲਾਵਾ ਰਾਸ਼ਟਰੀ ਖਾਦ ਕਾਰਖ਼ਾਨੇ ਸਹਿਤ ਹੋਰ ਕਈ ਵੱਡੇ ਉਦਯੋਗਿਕ ਸੰਸਸਥਾਨ ਹਨ, ਜਿਸਦੇ ਕਾਰਨ ਇਹ ਇਲਾਕਾ ਹਮੇਸ਼ਾ ਦੁਸਮਣ ਦੇ ਨਿਸ਼ਾਨੇ ‘ਤੇ ਰਿਹਾ।

ਇਹ ਵੀ ਪੜ੍ਹੋ  ਭਾਰਤ-ਪਾਕਿਸਤਾਨ ਤਨਾਅ: ਪੰਜਾਬ ’ਚ ਹਾਈ ਅਲਰਟ, ਪੁਲਿਸ ਤੇ ਸਿਹਤ ਮੁਲਾਜਮਾਂ ਦੀਆਂ ਛੁੱਟੀਆਂ ਰੱਦ

ਸਾਹਮਣੇ ਆਈਆਂ ਰੀਪੋਰਟਾਂ ਮੁਤਾਬਕ 7-8 ਮਈ ਨੂੰ ਵੀ ਬਠਿੰਡਾ ਨੂੰ ਸਾਹਮਣੇ ਰੱਖ ਕੇ ਹਮਲੇ ਕੀਤੇ ਗਏ ਸਨ ਪ੍ਰੰਤੂ ਭਾਰਤੀ ਫ਼ੌਜਾਂ ਨੇ ਇਸਨੂੰ ਰਾਸਤੇ ਵਿਚ ਹਵਾ ’ਚ ਖ਼ਤਮ ਕਰ ਦਿੱਤਾ ਸੀ। ਇਸੇ ਤਰ੍ਹਾਂ 8-9 ਮਈ ਦੀ ਰਾਤ ਨੂੰ ਵੀ ਅਜਿਹੇ ਹਮਲੇ ਹੋਏ, ਜਿੰਨ੍ਹਾਂ ਨੂੰ ਭਾਰਤੀ ਫ਼ੌਜ ਨੇ ਮੁੜ ਬੇਅਸਰ ਕਰ ਦਿੱਤਾ। ਉਧਰ, ਜਿਲ੍ਹਾ ਪ੍ਰਸ਼ਾਸਨ ਨੇ ਮੀਡੀਆ ਕਰਮਚਾਰੀਆਂ ਸਮੇਤ ਸਾਰੇ ਜਨਤਾ ਨੂੰ ਅਪੀਲ ਕੀਤੀ ਹੈ ਕਿ ਉਹ ਕਿਸੇ ਵੀ ਅਣਪਛਾਤੀ ਵਸਤੂ ਜਾਂ ਉਨ੍ਹਾਂ ਦੇ ਟੁਕੜਿਆਂ ਤੋਂ ਦੂਰ ਰਹਿਣ। ਅਜਿਹੀਆਂ ਵਸਤੂਆਂ ਤੋਂ ਲਗਭਗ 100 ਮੀਟਰ ਦੀ ਸਪਸ਼ਟ ਦੂਰੀ ਯਕੀਨੀ ਬਣਾਈ ਜਾਵੇ। ਜ਼ਿਲ੍ਹਾ ਮੈਜਿਸਟਰੇਟ ਮੁਤਾਬਕ ਹਥਿਆਰਬੰਦ ਬਲਾਂ ਅਤੇ ਰਾਜ ਪ੍ਰਸ਼ਾਸਨ ਦੀਆਂ ਸਾਂਝੀਆਂ ਟੀਮਾਂ ਵੱਖ-ਵੱਖ ਖੇਤਰਾਂ ਦਾ ਦੌਰਾ ਕਰ ਰਹੀਆਂ ਹਨ। ਬੇਲੋੜੀਆਂ ਅਫਵਾਹਾਂ ਫੈਲਾਉਣ ਤੋਂ ਸਖ਼ਤੀ ਨਾਲ ਬਚਿਆ ਜਾਵੇ। ਨਿਰਦੇਸ਼ਾਂ ਦੀ ਉਲੰਘਣਾ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਢੁਕਵੀਂ ਕਾਨੂੰਨੀ ਕਾਰਵਾਈ ਦਾ ਸਾਹਮਣਾ ਕਰਨਾ ਪਵੇਗਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਭਾਰਤੀ ਸਰਹੱਦ ’ਚ ਦਾਖ਼ਲ ਹੁੰਦੇ 7 ਅੱਤਵਾਦੀ ਸੁਰਖਿਆ ਬਲਾਂ ਵੱਲੋਂ ਹਲਾਕ

👉ਜੈਸ਼-ਏ-ਮੁਹੰਮਦ ਨਾਲ ਜੁੜੇ ਦੱਸੇ ਜਾ ਰਹੇ ਹਨ ਇਹ ਅੱਤਵਾਦੀ
Jammu News: ਲੰਘੀ 22 ਅਪ੍ਰੈਲ ਨੂੰ ਪਾਕਿਸਤਾਨ ਸਮਰਥਕ ਅੱਤਵਾਦੀਆਂ ਵੱਲੋਂ ਪਹਿਲਗਾਮ ‘ਚ ਸੈਲਾਨੀਆਂ ਉਪਰ ਕੀਤੇ ਹਮਲੇ ਤੋਂ ਬਾਅਦ ਭਾਰਤ ਤੇ ਪਾਕਿਸਤਾਨ ਵਿਚਕਾਰ ਪੈਦਾ ਹੋਏ ਤਨਾਅ ਕਾਰਨ ਦੋਨਾਂ ਦੇਸ਼ਾਂ ਵੱਲੋਂ ਇੱਕ ਦੂਜੇ ਉਪਰ ਕੀਤੇ ਜਾ ਰਹੇ ਹਮਲਿਆਂ ਦੇ ਦੌਰਾਨ ਭਾਰਤ ’ਚ ਘੁਸਪੈਠ ਦੀ ਕੋਸਿਸ ਕਰਦੇ ਅੱਤਵਾਦੀਆਂ ਨੂੰ ਭਾਰਤੀ ਸੁਰੱਖਿਆ ਬਲਾਂ ਨੇ ਹਲਾਕ ਕਰ ਦਿੱਤਾ ਹੈ।

ਇਹ ਵੀ ਪੜ੍ਹੋ  ਭਾਰਤ-ਪਾਕਿਸਤਾਨ ਤਨਾਅ: ਪੰਜਾਬ ’ਚ ਹਾਈ ਅਲਰਟ, ਪੁਲਿਸ ਤੇ ਸਿਹਤ ਮੁਲਾਜਮਾਂ ਦੀਆਂ ਛੁੱਟੀਆਂ ਰੱਦ

ਮੀਡੀਆ ਵਿਚ ਸਾਹਮਣੇ ਆ ਰਹੀਆਂ ਖ਼ਬਰਾਂ ਦੇ ਮੁਤਾਬਕ ਦੋਨਾਂ ਫ਼ੌਜਾਂ ਵਿਚਕਾਰ ਚੱਲ ਰਹੀ ਗੋਲੀਬਾਰੀ ਦਾ ਫ਼ਾਈਦਾ ਉਠਾ ਕੇ ਇਹ ਅੱਤਵਾਦੀ ਭਾਰਤ ਵਿਚ ਦਾਖ਼ਲ ਹੋਣ ਦੀ ਕੋਸ਼ਿਸ ਕਰ ਰਹੇ ਸਨ। ਇਸ ਦੌਰਾਨ ਬੀਐਸਐਫ਼ ਨੇ ਇੰਨ੍ਹਾਂ ਘੁਸਪੇਠੀਆ ਨੂੰ ਹਲਾਕ ਕਰ ਦਿੱਤਾ। ਕਿਹਾ ਜਾ ਰਿਹਾ ਕਿ ਇਹ ਅੱਤਵਾਦੀ ਪਾਕਿਸਤਾਨ ਸਮਰਥਕ ਜੈਸ਼-ਏ-ਮੁਹੰਮਦ ਜਥੇਬੰਦੀ ਨਾਲ ਸਬੰਧਤ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਭਾਰਤ-ਪਾਕਿਸਤਾਨ ਤਨਾਅ: ਪੰਜਾਬ ’ਚ ਹਾਈ ਅਲਰਟ, ਪੁਲਿਸ ਤੇ ਸਿਹਤ ਮੁਲਾਜਮਾਂ ਦੀਆਂ ਛੁੱਟੀਆਂ ਰੱਦ

0

Punjab News: ਭਾਰਤ-ਪਾਕਿਸਤਾਨ ਵਿਚਕਾਰ ਬਣੇ ਜੰਗ ਵਰਗੇ ਮਾਹੌਲ ਦੌਰਾਨ ਪੰਜਾਬ ’ਚ ਹਾਈ ਅਲਰਟ ਕੀਤਾ ਹੋਇਆ ਹੈ। ਪੰਜਾਬ ਸਰਕਾਰ ਵੱਲੋਂ ਪੁਲਿਸ ਅਤੇ ਸਿਹਤ ਵਿਭਾਗ ਸਹਿਤ ਹੋਰਨਾਂ ਐਮਰਜੈਂਸੀ ਵਾਲੇ ਵਿਭਾਗਾਂ ਦੇ ਮੁਲਾਜਮਾਂ ਦੀਆਂ ਛੂੱਟੀਆਂ ਰੱਦ ਕਰ ਦਿੱਤੀਆਂ ਗਈਆਂ ਹਨ। ਇਸਤੋਂ ਇਲਾਵਾ ਕਿਸੇ ਵੀ ਅਣਸੁਖਾਵੀਂ ਘਟਨਾ ਵਾਪਰਨ ‘ਤੇ ਜ਼ਿਲ੍ਹਾ ਪੱਧਰ ਉਪਰ ਡਿਪਟੀ ਕਮਿਸ਼ਨਰਾਂ ਵੱਲੋਂ ਟੀਮਾਂ ਦਾ ਗਠਨ ਕੀਤਾ ਗਿਆ ਹੈ। ਇਸੇ ਤਰ੍ਹਾਂ ਕਾਲਾਬਜ਼ਾਰੀ ਨੂੰ ਰੋਕਣ ਲਈ ਪ੍ਰਸ਼ਾਸਨ ਨੂੰ ਸਰਗਰਮ ਕੀਤਾ ਹੋਇਆ ਹੈ।

ਇਹ ਵੀ ਪੜ੍ਹੋ ਚੰਡੀਗੜ੍ਹ ’ਚ ਹਮਲਿਆਂ ਦਾ ਅਲਰਟ ਖ਼ਤਮ, ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਅਡਵਾਈਜ਼ਰੀ ਜਾਰੀ

ਜਿਕਰਯੋਗ ਹੈ ਕਿ ਪੁਲਿਸ ਫ਼ੌਰਸ ਉਪਰ ਜੰਗ ਦੇ ਮਾਹੌਲ ’ਚ ਦੂਹਰੀ ਜਿੰਮੇਵਾਰੀ ਪੈ ਜਾਂਦੀ ਹੈ, ਜਿਸਦੇ ਵਿਚ ਫ਼ੌਜ ਦੇ ਪਿੱਛਲੀ ਕਤਾਰ ’ਚ ਉਸਦਾ ਸਾਥ ਦੇਣ ਤੋਂ ਇਲਾਵਾ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਵੀ ਬਹਾਲ ਕਰਨਾ ਹੁੰਦਾ ਹੈ। ਇਸੇ ਤਰ੍ਹਾਂ ਸਿਹਤ ਵਿਭਾਗ ਦੇ ਨਰਸਾਂ, ਡਾਕਟਰਾਂ ਤੇ ਹੋਰ ਅਮਲੇ ਫੈਲੇ ਨੂੰ ਵੀ ਅਜਿਹੀਆਂ ਸਥਿਤੀਆਂ ਦੇ ਵਿਚ ਗਤੀਸ਼ੀਲ ਰੱਖਿਆ ਜਾਂਦਾ ਹੈ ਤਾਂ ਕਿ ਕਿਸੇ ਵੀ ਅਣਸੁਖਾਵੀਂ ਘਟਨਾ ਵਾਪਰਨ ’ਤੇ ਹਾਲਾਤ ਨੂੰ ਸੰਭਾਲਿਆ ਜਾ ਸਕੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

ਚੰਡੀਗੜ੍ਹ ’ਚ ਹਮਲਿਆਂ ਦਾ ਅਲਰਟ ਖ਼ਤਮ, ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਅਡਵਾਈਜ਼ਰੀ ਜਾਰੀ

0

Chandigarh News: ਭਾਰਤ ਪਾਕਿਸਤਾਨ ਵਿਚਕਾਰ ਵਧਦੇ ਤਣਾਅ ਦੇ ਦੌਰਾਨ ਚੰਡੀਗੜ੍ਹ ਸ਼ਹਿਰ ’ਚ ਅੱਜ ਸ਼ੁੱਕਰਵਾਰ ਨੂੰ ਮੁੜ ਸਵੇਰ ਸਮੇਂ ਸਾਈਰਨ ਵੱਜਣੇ ਸ਼ੁਰੂ ਹੋ ਗਏ। ਹਾਲਾਂਕਿ ਬੀਤੀ ਰਾਤ ਵੀ ਪ੍ਰਸ਼ਾਸਨ ਵੱਲੋਂ ਬਲੈਕ ਆਊਟ ਕੀਤਾ ਗਿਆ ਸੀ ਪ੍ਰੰਤੂ ਅੱਜ ਵੱਜਣ ਵਾਲੇ ਸਾਈਰਨਾਂ ਕਾਰਨ ਲੋਕ ਜਰੂਰ ਸਹਿਮੇ ਦਿਖ਼ਾਈ ਦਿੱਤੇ। ਇਸਤੋਂ ਬਾਅਦ ਪ੍ਰਸ਼ਾਸਨ ਵੱਲੋਂ ਸੰਭਾਵਿਤ ਖਤਰਿਆਂ ਦੇ ਜਤਾਏ ਜਾ ਰਹੇ ਖ਼ਤਰਿਆਂ ਦੇ ਦੂਰ ਹੁੰਦੇ ਹੀ ਸਾਈਰਨ ਸਮਾਪਤ ਕਰ ਦਿੱਤਾ। ਇਸ ਦੌਰਾਨ ਯੂ.ਟੀ. ਪ੍ਰਸ਼ਾਸਨ ਨੇ ਹਮਲੇ ਦਾ ਖਦਸ਼ਾ ਜਤਾਉਂਦਿਆਂ ਸ਼ਹਿਰ ਵਾਸੀਆਂ ਨੂੰ ਘਰਾਂ ’ਚ ਰਹਿਣ ਦੀ ਅਪੀਲ ਕੀਤੀ ਹੈ।

ਇਹ ਵੀ ਪੜ੍ਹੋ  ਬਠਿੰਡਾ ਸਹਿਤ ਪੰਜਾਬ ਦੇ ਵੱਖ ਵੱਖ ਥਾਵਾਂ ’ਤੇ ਪਾਕਿਸਤਾਨੀ ਹਮਲਿਆਂ ਦਾ ਭਾਰਤੀ ਫ਼ੌਜ ਨੇ ਦਿੱਤਾ ਮੂੰਹ ਤੋੜਵਾ ਜਵਾਬ

ਜਾਰੀ ਅਡਵਾਈਜ਼ਰੀ ਵਿਚ ਡਿਪਟੀ ਕਮਿਸ਼ਨਰ ਨਿਸ਼ਾਂਤ ਕੁਮਾਰ ਯਾਦਵ ਨੇ ਕਿਹਾ ਕਿ ਲੋਕਾਂ ਨੂੰ ਆਪਣੇ ਘਰਾਂ ਦੇ ਅੰਦਰ ਰਹਿਣਾ ਚਾਹੀਦਾ ਹੈ। ਖਿੜਕੀਆਂ ਜਾਂ ਖੁੱਲ੍ਹੀਆਂ ਥਾਵਾਂ ਤੋਂ ਦੂਰ ਰਹਿਣ ਲਈ ਕਿਹਾ ਗਿਆ ਹੈ। ਉਨ੍ਹਾਂ ਕਿਹਾ ਕਿ ਸਥਿਤੀ ‘ਤੇ ਨਜ਼ਰ ਰੱਖੀ ਜਾ ਰਹੀ ਹੈ।ਨਾਗਰਿਕਾਂ ਨੂੰ ਪ੍ਰਸ਼ਾਸਨ ਨਾਲ ਸਹਿਯੋਗ ਕਰਨ ਲਈ ਕਿਹਾ ਗਿਆ। ਇਸਦੇ ਨਾਲ ਹੀ ਨਾ ਘਬਰਾਉਣ ਅਤੇ ਸੂਚੇਤ ਰਹਿਣ ਦੀ ਵੀ ਅਪੀਲ ਕੀਤੀ ਗਈ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਪੰਜਾਬ ਦੇ ਵਿਚ ਅੱਜ ਤੋਂ ਤਿੰਨ ਦਿਨਾਂ ਲਈ ਸਮੂਹ ਸਕੂਲ, ਕਾਲਜ਼ ਤੇ ਯੂਨੀਵਰਸਿਟੀਆਂ ਹੋਈਆਂ ਬੰਦ

Chandigarh News: ਭਾਰਤ-ਪਾਕਿਸਤਾਨ ਵਿਚਕਾਰ ਪੈਦਾ ਹੋਏ ਤਨਾਅ ਅਤੇ ਜੰਗ ਵਰਗੇ ਮਾਹੌਲ ਨੂੰ ਦੇਖਦਿਆਂ ਪੰਜਾਬ ਸਰਕਾਰ ਨੇ ਸੂਬੇ ਵਿਚ ਤਿੰਨ ਦਿਨਾਂ ਲਈ ਸਮੂਹ ਸਕੂਲ, ਕਾਲਜ਼ ਤੇ ਯੁੂਨੀਵਰਸਿਟੀਆਂ ਨੂੰ ਬੰਦ ਕਰ ਦਿੱਤਾ ਹੈ।

ਇਹ ਵੀ ਪੜ੍ਹੋ ਭਾਰਤ-ਪਾਕਿਸਤਾਨ ਤਨਾਅ ਦੌਰਾਨ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਹੁਕਮਾਂ ’ਤੇ ਸੂਬੇ ਦੇ ਸਿੱਖਿਆ ਮੰਤਰੀ ਹਰਜੌਤ ਸਿੰਘ ਬੈਂਸ ਵੱਲੋਂ ਦੇਰ ਰਾਤ ਇਸਦਾ ਐਲਾਨ ਕੀਤਾ ਗਿਆ। ਜਿਕਰਯੋਗ ਹੈ ਕਿ ਮੌਜੂਦਾ ਸਥਿਤੀ ਨੂੰ ਭਾਂਪਦਿਆਂ 8 ਮਈ ਤੋਂ ਹੀ ਪੰਜਾਬ ਦੇ ਕਈ ਜ਼ਿਲਿ੍ਹਆਂ ਵਿਚ ਡਿਪਟੀ ਕਮਿਸ਼ਨਰਾਂ ਵੱਲੋਂ ਸਕੂਲ ਬੰਦ ਰੱਖਣ ਦੇ ਹੁਕਮ ਦਿੱਤੇ ਹੋਏ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

ਭਾਰਤ-ਪਾਕਿਸਤਾਨ ਤਨਾਅ ਦੌਰਾਨ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ

Chandigarh News: ਭਾਰਤ-ਪਾਕਿਸਤਾਨ ਵਿਚਕਾਰ ਲਗਾਤਾਰ ਵਧ ਰਹੇ ਤਨਾਅ ਅਤੇ ਬੀਬੀਐਮਬੀ ਦੇ ਪਾਣੀਆਂ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਵਿਚਕਾਰ ਚੱਲ ਰਹੀ ਖਿੱਚੋਤਾਣ ਦੌਰਾਨ ਪੰਜਾਬ ਕੈਬਨਿਟ ਦੀ ਇੱਕ ਅਹਿਮ ਮੀਟਿੰਗ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸ਼ੁੱਕਰਵਾਰ ਨੂੰ ਹੋਣ ਜਾ ਰਹੀ ਹੈ।

ਇਹ ਵੀ ਪੜ੍ਹੋ ਪੰਜਾਬ ਸਰਕਾਰ ਵੱਲੋਂ ਕੰਟਰੋਲ ਰੂਮ ਸਥਾਪਤ

ਮੁੱਖ ਮੰਤਰੀ ਦੀ ਰਿਹਾਇਸ਼ ਉਪਰ ਸਵੇਰੇ 11 ਵਜੇਂ ਹੋਣ ਜਾ ਰਹੀ ਇਸ ਮੀਟਿੰਗ ਦਾ ਬੇਸ਼ੱਕ ਹਾਲੇ ਤੱਕ ਏਜੰਡਾ ਜਾਰੀ ਨਹੀਂ ਕੀਤਾ ਗਿਆ ਪ੍ਰੰਤੂ ਚੱਲ ਰਹੀ ਚਰਚਾ ਮੁਤਾਬਕ ਇਸਦੇ ਵਿਚ ਬੀਬੀਐਮਬੀ ਨੂੰ ਲੈ ਕੇ ਪੈਦਾ ਹੋਈ ਤਾਜ਼ਾ ਸਥਿਤੀ ਤੋਂ ਇਲਾਵਾ ਪਾਕਿਸਤਾਨ ਨਾਲ ਤਨਾਅ ਦੀ ਹਾਲਾਤ ਉਪਰ ਚਰਚਾ ਹੋ ਸਕਦੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ