Home Blog Page 759

ਬਠਿੰਡਾ ਸਹਿਤ ਪੰਜਾਬ ਦੇ ਵੱਖ ਵੱਖ ਥਾਵਾਂ ’ਤੇ ਪਾਕਿਸਤਾਨੀ ਹਮਲਿਆਂ ਦਾ ਭਾਰਤੀ ਫ਼ੌਜ ਨੇ ਦਿੱਤਾ ਮੂੰਹ ਤੋੜਵਾ ਜਵਾਬ

👉ਬਠਿੰਡਾ ਦੇ ਬੀੜ ਤਲਾਬ ਤੇ ਪਿੰਡ ਤੂੰਗਵਾਲੀ ਸਹਿਤ ਕਈ ਥਾਂ ਹੋਏ ਧਮਾਕੇ
Bathinda/Punjab News: ਪਿਛਲੇ ਤਿੰਨ ਦਿਨਾਂ ਤੋਂ ਭਾਰਤ ਅਤੇ ਪਾਕਿਸਤਾਨ ਵਿਚਕਾਰ ਚੱਲ ਰਹੇ ਜੰਗ ਵਰਗੇ ਹਾਲਾਤਾਂ ਦੌਰਾਨ ਬੀਤੀ ਰਾਤ ਵੀ ਪਾਕਿਸਤਾਨੀ ਫ਼ੌਜ ਵੱਲੋਂ ਬਠਿੰਡਾ ਸਹਿਤ ਪੰਜਾਬ ਦੇ ਵੱਖ ਵੱਖ ਥਾਵਾਂ ‘ਤੇ ਧਮਾਕੇ ਹੋਣ ਦੀਆਂ ਖ਼ਬਰਾਂ ਸਾਹਮਣੇ ਆਈਆਂ ਹਨ। ਹਾਲਾਂਕਿ ਇਸ ਗੱਲ ਦਾ ਹਾਲੇ ਤੱਕ ਪਤਾ ਨਹੀਂ ਚੱਲ ਸਕਿਆ ਕਿ ਇਹ ਧਮਾਕੇ ਕਿਸੇ ਮਿਜਾਇਲ ਜਾਂ ਡਰੋਨ ਹਮਲੇ ਕਾਰਨ ਹੋਏ ਹਨ ਜਾਂ ਕਿਸੇ ਹੋਰ ਕਾਰਨ ਕਰਕੇ।

ਇਹ ਵੀ ਪੜ੍ਹੋ ਪੰਜਾਬ ਸਰਕਾਰ ਵੱਲੋਂ ਕੰਟਰੋਲ ਰੂਮ ਸਥਾਪਤ 

ਪ੍ਰੰਤੂ ਜੋ ਖ਼ਬਰਾਂ ਸਾਹਮਣੇ ਆ ਰਹੀਆਂ ਹਨ, ਉਸਦੇ ਮੁਤਾਬਕ ਭਾਰਤੀ ਹਵਾਈ ਫ਼ੌਜ ਵੱਲੋਂ ਆਪਣੇ ਏਅਰ ਡਿਫ਼ੈਂਸ ਯੂਏਐਸ 400 ਸਿਸਟਮ ਨਾਲ ਇੰਨ੍ਹਾਂ ਹਮਲਿਆਂ ਨੂੰ ਪੂਰੀ ਤਰ੍ਹਾਂ ਨਾਕਾਮ ਕਰ ਦਿੱਤਾ। ਬਠਿੰਡਾ ’ਚ ਰਾਤ ਕਰੀਬ ਪੌਣੇ 11 ਵਜੇਂ ਇੱਕ ਤੋਂ ਇੱਕ ਬਾਅਦ ਲਗਾਤਾਰ 5 ਧਮਾਕੇ ਸੁਣਾਈ ਦਿੱਤੇ। ਆਸਮਾਨ ਦੇ ਵਿਚ ਅੱਗ ਦੇ ਗੋਲਿਆ ਦੀ ਤਰ੍ਹਾਂ ਇਹ ਵਸਤੂਆਂ ਦਿਖ਼ਾਈ ਦਿੱਤੀਆਂ, ਜਿਸ ਕਾਰਨ ਪੂਰੇ ਬਠਿੰਡਾ ’ਚ ਬਲੈਕਆਊਟ ਕਰ ਦਿੱਤਾ ਤੇ ਲੋਕ ਜਾਗ ਪਏ। ਇਸ ਦੌਰਾਨ ਪ੍ਰਸ਼ਾਸਨ ਵੱਲੋਂ ਵੀ ਸੂਚਨਾ ਜਾਰੀ ਕੀਤੀ ਗਈ ਕਿ ਘਬਰਾਉਣ ਦੀ ਲੋੜ ਨਹੀਂ ਪ੍ਰੰਤੂ ਸੂਚੇਤ ਰਹਿਣ ਦੀ ਜਰੂਰਤ ਹੈ।

ਇਹ ਵੀ ਪੜ੍ਹੋ ਦੁਖਦਾਈ ਖ਼ਬਰ; ਬਠਿੰਡਾ ’ਚ ਪਤੀ ਨੇ ਪਤਨੀ ਦਾ ਕ.ਤ+ਲ ਕਰਨ ਤੋਂ ਬਾਅਦ ਕੀਤੀ ਆ.ਤਮ+ਹੱਤਿ.ਆ

ਸ਼ੁੱਕਰਵਾਰ ਸਵੇਰ ਸਮੇਂ ਪਤਾ ਚੱਲਿਆ ਕਿ ਬਠਿੰਡਾ ਸ਼ਹਿਰ ਵਿਚ ਪੈਂਦੀ ਬੀੜ ਤਲਾਬ ਬਸਤੀ ਨੰਬਰ 4 ਅਤੇ ਪਿੰਡ ਤੂੰਗਵਾਲੀ ਵਿਚ ਸ਼ੱਕੀ ਵਸਤੂਆਂ ਬਰਾਮਦ ਹੋਈਆਂ ਹਨ, ਜਿਸਦੀ ਫ਼ੌਜ ਅਤੇ ਪੁਲਿਸ ਵੱਲੋਂ ਮਿਲਕੇ ਜਾਂਚ ਕੀਤੀ ਜਾ ਰਹੀ ਹੈ। ਦਸਣਾ ਬਣਦਾ ਹੈ ਕਿ ਬਠਿੰਡਾ ਤੋਂ ਇਲਾਵਾ ਅੰਮ੍ਰਿਤਸਰ ਤੇ ਪਠਾਨਕੋਟ ਆਦਿ ਖੇਤਰਾਂ ਵਿਚ ਵੀ ਹਮਲਿਆਂ ਦੀ ਸੂਚਨਾ ਆਉਂਦੀ ਰਹੀ, ਜਿਸਤੋਂ ਬਾਅਦ ਲਗਭਗ ਪੂਰੇ ਪੰਜਾਬ ਦੇ ਵਿਚ ਬਲੈਕਆਊਟ ਕੀਤਾ ਗਿਆ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

DAV COLLEGE ਦੇ ਪੋਸਟ ਗ੍ਰੈਜੂਏਟ ਇਤਿਹਾਸ ਵਿਭਾਗ ਦੇ ਪਹਿਲੇ ਸਾਲ ਦੇ ਵਿਦਿਆਰਥੀਆਂ ਨੇ ਦੂਜੇ ਸਾਲ ਦੇ ਵਿਦਿਆਰਥੀਆਂ ਲਈ ਵਿਦਾਇਗੀ ਸਮਾਰੋਹ ਦਾ ਆਯੋਜਨ ਕੀਤਾ

0

Bathinda News:DAV COLLEGE ਬਠਿੰਡਾ ਦੇ ਪੋਸਟ ਗ੍ਰੈਜੂਏਟ ਇਤਿਹਾਸ ਵਿਭਾਗ ਦੇ ਪਹਿਲੇ ਸਾਲ ਦੇ ਵਿਦਿਆਰਥੀਆਂ ਨੇ ਆਪਣੇ ਸੀਨੀਅਰ ਵਿਦਿਆਰਥੀਆਂ ਨੂੰ ਵਿਦਾਇਗੀ ਦਿੱਤੀ। ਇਤਿਹਾਸ ਵਿਭਾਗ ਦੀ ਸਮੁੱਚੀ ਫੈਕਲਟੀ ਦੀ ਮੌਜੂਦਗੀ ਵਿੱਚ ਵਿਦਿਆਰਥੀਆਂ ਦੁਆਰਾ ਸੱਭਿਆਚਾਰਕ ਪ੍ਰਦਰਸ਼ਨਾਂ ਅਤੇ ਮਜ਼ੇਦਾਰ ਖੇਡਾਂ ਵਾਲਾ ਇੱਕ ਜੀਵੰਤ ਸ਼ੋਅ ਪੇਸ਼ ਕੀਤਾ ਗਿਆ।ਕੁਲਦੀਪ ਸਿੰਘ ਨੂੰ ਮਿਸਟਰ ਫੇਅਰਵੈਲ ਅਤੇ ਕੁਸ਼ਪਿੰਦਰਜੀਤ ਕੌਰ ਨੂੰ ਮਿਸ ਫੇਅਰਵੈਲ ਚੁਣਿਆ ਗਿਆ। ਇਸ ਮੌਕੇ ਪ੍ਰੋ. ਸੰਦੀਪ ਭਾਟੀਆ ਅਤੇ ਪ੍ਰੋ. ਰੂਪ ਸਿੰਘ ਜੱਜ ਸਨ।

ਇਹ ਵੀ ਪੜ੍ਹੋ  ਪੰਜਾਬ ਦੇ ਪਾਣੀਆਂ ਦਾ ਮੁੱਦਾ ਮੁੜ ਭਖਿਆ;ਹਰਿਆਣਾ ਨੂੰ ਪਾਣੀ ਛੱਡਣ ਲਈ ਪੁੱਜੇ ਬੀਬੀਐਮਬੀ ਦੇ ਚੇਅਰਮੈਨ ਨੂੰ ਲੋਕਾਂ ਨੇ ਘੇਰਿਆ

ਕਾਲਜ ਦੇ ਪ੍ਰਿੰਸੀਪਲ ਡਾ. ਰਾਜੀਵ ਕੁਮਾਰ ਸ਼ਰਮਾ ਨੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਉੱਜਵਲ ਭਵਿੱਖ ਅਤੇ ਸਫ਼ਲ ਜੀਵਨ ਲਈ ਆਸ਼ੀਰਵਾਦ ਦਿੱਤਾ। ਇਤਿਹਾਸ ਵਿਭਾਗ ਦੇ ਮੁਖੀ ਪ੍ਰੋ. ਸੰਦੀਪ ਭਾਟੀਆ ਨੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਅਗਲੇਰੇ ਪੜਾਅ ਲਈ ਸ਼ੁਭਕਾਮਨਾਵਾਂ ਦਿੱਤੀਆ।ਬਾਹਰ ਜਾਣ ਵਾਲੇ ਵਿਦਿਆਰਥੀਆਂ ਨੇ ਆਪਣੇ ਦੋਸਤਾਂ ਨਾਲ ਸ਼ਾਨਦਾਰ ਪਲ ਬਿਤਾਏ, ਆਪਣੇ ਕਾਲਜ ਵਿੱਚ ਬਿਤਾਏ ਦਿਨਾਂ ਨੂੰ ਯਾਦ ਕੀਤਾ ਅਤੇ ਦੱਸਿਆ ਕਿ ਉਹ ਕਾਲਜ ਨੂੰ ਕਿੰਨਾ ਯਾਦ ਕਰਨਗੇ।ਇਸ ਮੌਕੇ ਡਾ. ਸਤੀਸ਼ ਗਰੋਵਰ, ਰਜਿਸਟਰਾਰ, ਪ੍ਰੋ. ਕੁਲਦੀਪ ਸਿੰਘ ਸਟਾਫ ਸਕੱਤਰ, ਪ੍ਰੋ. ਰੂਪ ਸਿੰਘ, ਪ੍ਰੋ. ਗੁਰਸੇਵਕ ਸਿੰਘ, ਪ੍ਰੋ. ਬਗੀਚਾ ਸਿੰਘ, ਪ੍ਰੋ. ਲਖਵੀਰ ਦਾਸ, ਪ੍ਰੋ. ਰੁਪਿੰਦਰ ਸਿੰਘ ਨੇ ਸ਼ਿਰਕਤ ਕੀਤੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਪੰਜਾਬ ਸਰਕਾਰ ਵੱਲੋਂ ਕੰਟਰੋਲ ਰੂਮ ਸਥਾਪਤ

0

ਆਫ਼ਤਨ ਪ੍ਰਬੰਧਨ ਕੰਟਰੋਲ ਰੂਮ ਵੱਲੋਂ ਫੋਨ ਨੰਬਰ 0172-2741803 ਤੇ 0172-2749901 ਜਾਰੀ
Chandigarh News:ਦੇਸ਼ ਵਿੱਚ ਉੱਤੇ ਬਣੀ ਮੌਜੂਦਾ ਸਥਿਤੀ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਕੰਟਰੋਲ ਰੂਮ ਸਥਾਪਤ ਕੀਤਾ ਗਿਆ ਹੈ।ਸਰਕਾਰੀ ਬੁਲਾਰੇ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਵਿੱਤ ਕਮਿਸ਼ਨਰ ਮਾਲ ਦੇ ਆਫ਼ਤਨ ਪ੍ਰਬੰਧਨ ਕੰਟਰੋਲ ਰੂਮ ਵੱਲੋਂ ਲੋਕਾਂ ਦੀ ਸਹੂਲਤ ਲਈ ਫੋਨ ਨੰਬਰ 0172-2741803 ਤੇ 0172-2749901 ਜਾਰੀ ਕੀਤੇ ਗਏ ਹਨ। ਕਿਸੇ ਵੀ ਐਮਰਜੈਂਸੀ ਦੀ ਸਥਿਤੀ ਵਿੱਚ ਉਕਤ ਨੰਬਰਾਂ ਉਤੇ ਸੰਪਰਕ ਕੀਤਾ ਜਾ ਸਕਦਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਘਬਰਾਓ ਨਹੀਂ, ਸੁਚੇਤ ਰਹੋ- ਜ਼ਿਲ੍ਹਾ ਮੈਜਿਸਟ੍ਰੇਟ

0

Bathinda News: ਜ਼ਿਲ੍ਹਾ ਮੈਜਿਸਟ੍ਰੇਟ ਬਠਿੰਡਾ ਨੇ ਵਰਤਮਾਨ ਹਲਾਤਾਂ ਦੇ ਮੱਦੇਨਜਰ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਘਬਰਾਹਟ ਵਿਚ ਨਾ ਆਉਣ ਪਰ ਸੁਚੇਤ ਰਹਿਣ। ਉਨ੍ਹਾਂ ਨੇ ਕਿਹਾ ਕਿ ਸਿਵਲ ਤੇ ਪੁਲਿਸ ਪ੍ਰਸ਼ਾਸਨ ਪੂਰੀ ਤਰਾਂ ਚੌਕਸ ਹੈ ਅਤੇ ਹਰ ਸਥਿਤੀ ਤੇ ਨਜਰ ਰੱਖੀ ਜਾ ਰਹੀ ਹੈ। ਜ਼ਿਲ੍ਹਾ ਮੈਜਿਸਟ੍ਰੇਟ ਨੇ ਇਸ ਸਬੰਧੀ ਲੋਕਾਂ ਨੂੰ ਜਾਣੂ ਕਰਦਿਆਂ ਕਿਹਾ ਕਿ ਕਿਸੇ ਵੀ ਅਪਾਤ ਸਥਿਤੀ ਪ੍ਰਤੀ ਸੁਚੇਤ ਰਹਿਣ ਲਈ ਕੁਝ ਮੁੱਢਲੇ ਨਿਯਮ ਹਨ ਜਿੰਨ੍ਹਾਂ ਦਾ ਪਾਲਣ ਕਰਨਾ ਚਾਹੀਦਾ ਹੈ। ਉਨ੍ਹਾਂ ਨੇ ਕਿਹਾ ਕਿ ਜੇਕਰ ਖਤਰੇ ਦਾ ਸੰਕੇਤ ਮਿਲੇ ਤਾਂ ਸਭ ਤੋਂ ਪਹਿਲਾਂ ਕਿਸੇ ਇਮਾਰਤ ਦੇ ਅੰਦਰ ਸ਼ਰਨ ਲੈਣੀ ਹੈ। ਜੇਕਰ ਇਮਾਰਤ ਬਹੁਮੰਜਲਾ ਹੋਵੇ ਤਾਂ ਉਸਦੇ ਹੇਠਲੇ ਤਲ ਤੇ ਆ ਜਾਓ। ਹਰ ਪ੍ਰਕਾਰ ਦੀ ਲਾਈਟ ਬੰਦ ਕਰ ਦਿਓ। ਗੈਸ ਸਿੰਲਡਰ ਦੀ ਸਪਲਾਈ ਵੀ ਵਰਤੋਂ ਨਾ ਹੋਣ ਸਮੇਂ ਬੰਦ ਰੱਖੋ।

ਇਹ ਵੀ ਪੜ੍ਹੋ  ਵਿਦੇਸ਼ੀ ਗੈਂਗਸਟਰ ਸੋਨੂੰ ਖੱਤਰੀ ਦਾ ਮੁੱਖ ਸਾਥੀ ਖਰੜ ਤੋਂ ਗ੍ਰਿਫ਼ਤਾਰ, ਤਿੰਨ ਪਿਸਤੌਲ ਬਰਾਮਦ

ਘਰ ਦੇ ਅੰਦਰ ਵੀ ਕਿਸੇ ਕੋਨੇ ਵਿਚ ਦਿਵਾਰ ਨਾਲ ਲੁਕੋ। ਖਿੜਕੀ ਵਿਚ ਨਾ ਆਓ। ਜਦ ਤੱਕ ਆਮ ਹਾਲਾਤ ਦਾ ਸੰਕੇਤ ਨਹੀਂ ਮਿਲਦਾ ਬਾਹਰ ਨਾ ਨਿਕਲੋ। ਜੇਕਰ ਨੇੜੇ ਇਮਾਰਤ ਨਾ ਹੋਵੇ ਤਾਂ ਕਿਸੇ ਦਰਖੱਤ ਦੀ ਓਟ ਲਈ ਜਾਵੇ। ਜੇਕਰ ਵਾਹਨ ਚਲਾ ਰਹੇ ਹੋ ਤਾਂ ਵਾਹਨ ਸੜਕ ਕਿਨਾਰੇ ਰੋਕ ਉਸਦੀਆਂ ਲਾਈਟਾਂ ਬੰਦ ਕਰਕੇ ਧਰਤੀ ਤੇ ਛਾਤੀ ਦੇ ਭਾਰ ਲੇਟ ਲਵੋ ਅਤੇ ਕੰਨਾਂ ਨੂੰ ਉਂਗਲਾਂ ਨਾਲ ਬੰਦ ਕਰ ਲਵੋ।ਉਨ੍ਹਾਂ ਨੇ ਸਾਰੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਰਾਤ ਸਮੇਂ ਕੋਈ ਵੀ ਗੈਰਜਰੂਰੀ ਲਾਈਟ ਨਾ ਜਗਾਈ ਜਾਵੇ ਅਤੇ ਖ਼ਤਰੇ ਸਮੇਂ ਇਨਵਰਟਰ, ਜਨਰੇਟਰ ਸਮੇਤ ਕਿਸੇ ਵੀ ਤਰੀਕੇ ਨਾਲ ਕੋਈ ਰੌਸ਼ਨੀ ਨਹੀਂ ਕਰਨੀ ਹੈ। ਸਾਉਣ ਸਮੇਂ ਵੀ ਯਕੀਨੀ ਕਰੋ ਕਿ ਘਰ ਦੇ ਬਾਹਰ ਜਾਂ ਅੰਦਰ ਦੀ ਕਿਸੇ ਲਾਈਟ ਦੀ ਰੌਸ਼ਨੀ ਬਾਹਰ ਨਾ ਜਾ ਰਹੀ ਹੋਵੇ ਅਤੇ ਲਾਈਟਾਂ ਬੰਦ ਕਰ ਦਿਓ। ਜੇਕਰ ਘਰਾਂ ਵਿਚ ਸੀਸੀਟੀਵੀ ਕੈਮਰੇ ਲੱਗੇ ਹਨ ਤਾਂ ਉਨ੍ਹਾਂ ਤੇ ਵੀ ਜੇਕਰ ਲਾਈਟ ਲੱਗੀ ਹੈ ਤਾਂ ਉਸਨੂੰ ਵੀ ਬੰਦ ਕਰ ਦਿਓ।

ਇਹ ਵੀ ਪੜ੍ਹੋ  ਪਾਕਿਸਤਾਨ ਫੌਜ ਦੇ ਨਿਸ਼ਾਨੇ ‘ਤੇ ਸਨ ਬਠਿੰਡਾ ਸਹਿਤ ਪੰਜਾਬ ਦੇ ਅੱਠ ਫੌਜੀ ਟਿਕਾਣੇ, ਭਾਰਤੀ ਫੌਜ ਨੇ ਸਾਰੇ ਹਮਲੇ ਕੀਤੇ ਬੇਅਸਰ

ਉਨ੍ਹਾਂ ਨੇ ਕਿਹਾ ਕਿ ਖਤਰੇ ਸਮੇਂ ਘਰ ਦੇ ਅੰਦਰ ਰਹਿਣਾ ਹੈ ਅਤੇ ਘਬਰਾ ਕੇ ਛੱਤ ਜਾਂ ਬਾਹਰ ਨਹੀਂ ਆਉਣਾ ਹੈ ਅਤੇ ਨਾ ਹੀ ਬਲੈਕ ਆਉਟ ਵੇਲੇ ਵੀਡੀਓਗ੍ਰਾਫੀ ਫੋਟੋਗ੍ਰਾਫੀ ਕਰਨੀ ਹੈ ਕਿਉਂਕਿ ਮੋਬਾਇਲ ਦੀ ਸਕਰੀਨ ਦੀ ਰੌਸਨੀ ਦੁ਼ਸ਼ਮਣ ਨੂੰ ਤੁਹਾਡੀ ਥਾਂ ਪ੍ਰਗਟ ਕਰ ਸਕਦੀ ਹੈ। ਆਪਣੇ ਫੋਨ ਨੂੰ ਹਮੇਸ਼ਾ ਚਾਰਜ ਰੱਖੋ। ਕਿਸੇ ਵੀ ਮੁਸਕਿਲ ਸਮੇਂ ਐਮਰਜੈਂਸੀ ਹੈਲਪਲਾਈਨ ਨੰਬਰ 0164-2862100 ਅਤੇ 0164-2862101 ‘ਤੇ ਕਾਲ ਕਰ ਸਕਦੇ ਹੋ। ਪ੍ਰਸ਼ਾਸਨ ਵੱਲੋਂ ਜਾਰੀ ਕੀਤੇ ਅਧਿਕਾਰਤ ਸੁਨੇਹਿਆਂ ਤੇ ਹੀ ਯਕੀਨ ਕਰੋ। ਨਾ ਆਪ ਕਿਸੇ ਅਫਵਾਹ ਤੇ ਅਮਲ ਕਰੋ ਤੇ ਨਾ ਹੀ ਕੋਈ ਅਫਵਾਹ ਫੈਲਾਓ। ਉਨ੍ਹਾਂ ਨੇ ਕਿਹਾ ਕਿ ਇਹ ਜਾਣਕਾਰੀ ਅਗਾਉਂ ਤੌਰ ਤੇ ਸੁਚੇਤ ਕਰਨ ਲਈ ਹੈ ਅਤੇ ਕਿਸੇ ਵੀ ਘਬਰਾਹਟ ਵਿਚ ਨਾ ਆਇਆ ਜਾਵੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਜ਼ਿਲ੍ਹਾ ਵਾਸੀਆਂ ਨੂੰ ਘਰੇਲੂ ਵਰਤੋ ਯੋਗ ਵਸਤਾਂ ਦੀ ਨਹੀਂ ਆਉਣ ਦਿੱਤੀ ਜਾਵੇਗੀ ਕੋਈ ਕਮੀ : ਜ਼ਿਲ੍ਹਾ ਮੈਜਿਸਟਰੇਟ

0

👉ਆਪੋ-ਆਪਣੇ ਘਰਾਂ ਵਿੱਚ ਘਰੇਲੂ ਸਮਾਨ ਜ਼ਰੂਰਤ ਤੋਂ ਜ਼ਿਆਦਾ ਨਾ ਕੀਤਾ ਜਾਵੇ ਸਟੋਰ
Bathinda News: ਜ਼ਿਲਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਪਰੇ ਨੇ ਮੌਜੂਦਾ ਹਾਲਾਤਾਂ ਨੂੰ ਦੇਖਦੇ ਹੋਏ ਜ਼ਿਲ੍ਹਾ ਵਾਸੀਆਂ ਨੂੰ ਪੁਰਜ਼ੋਰ ਅਪੀਲ ਕਰਦਿਆਂ ਕਿਹਾ ਕਿ ਉਹ ਜ਼ਿਲ੍ਹੇ ਅੰਦਰ ਦੁਕਾਨਾਂ ‘ਤੇ ਭੀੜ ਇਕੱਠੀ ਨਾ ਕਰਨ ਕਿਉਂਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਘਰੇਲੂ ਵਰਤੋ ਯੋਗ ਵਸਤੂਆਂ ਦੀ ਕਿਸੇ ਵੀ ਤਰ੍ਹਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਉਨਾਂ ਇਹ ਵੀ ਕਿਹਾ ਕਿ ਉਹ ਆਪੋ-ਆਪਣੇ ਘਰਾਂ ਵਿੱਚ ਖਾਣ-ਪੀਣ ਦੀਆਂ ਵਸਤੂਆਂ ਜ਼ਰੂਰਤ ਅਨੁਸਾਰ ਹੀ ਰੱਖਣ ਅਤੇ ਲੋੜ ਤੋਂ ਜਿਆਦਾ ਸਮਾਨ ਨੂੰ ਸਟੋਰੇਜ ਨਾ ਕਰਨ। ਉਨਾਂ ਇਹ ਵੀ ਕਿਹਾ ਕਿ ਉਹ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਮੇਂ-ਸਮੇਂ ‘ਤੇ ਜਾਰੀ ਕੀਤੀਆਂ ਜਾ ਰਹੀਆਂ ਹਦਾਇਤਾਂ ਦੀ ਪਾਲਣਾ ਕਰਨੀ ਯਕੀਨੀ ਬਣਾਈ ਜਾਵੇ।

ਇਹ ਵੀ ਪੜ੍ਹੋ  ਬਠਿੰਡਾ ਜ਼ਿਲ੍ਹੇ ਦੇ ਸਮੂਹ ਸਕੂਲਾਂ ’ਚ 9 ਮਈ ਦੀ ਛੁੱਟੀ ਦਾ ਐਲਾਨ

ਜ਼ਿਲ੍ਹਾ ਮੈਜਿਸਟਰੇਟ ਨੇ ਦੁਕਾਨਦਾਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਵਰਤੋ ਯੋਗ ਵਸਤੂਆਂ ਦੀ ਬਲੈਕ ਮਾਰਕੀਟ ਨਾ ਕਰਨ। ਉਨਾਂ ਇਹ ਵੀ ਕਿਹਾ ਕਿ ਜੇਕਰ ਕੋਈ ਦੁਕਾਨਦਾਰ ਬਲੈਕ ਮਾਰਕੀਟ ਕਰਦਾ ਪਾਇਆ ਗਿਆ ਤਾਂ ਉਸ ਖਿਲਾਫ ਸਖਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਸੋਸ਼ਲ ਮੀਡੀਆ ‘ਤੇ ਝੂਠੀਆਂ ਅਫਵਾਹਾਂ ਤੋਂ ਗੁਰੇਜ ਕਰਨ।ਉਹਨਾਂ ਜ਼ਿਲਾ ਵਾਸੀਆਂ ਦਾ ਜਿੱਥੇ ਬੀਤੇ ਕੱਲ ਹੋਈ ਮੌਕ ਡਰਿੱਲ ਅਤੇ ਬਲੈਕ ਆਊਟ ਵਿੱਚ ਸਹਿਯੋਗ ਦੇਣ ‘ਤੇ ਧੰਨਵਾਦ ਕੀਤਾ, ਉੱਥੇ ਹੀ ਭਵਿੱਖ ਵਿੱਚ ਵੀ ਜ਼ਿਲ੍ਹਾ ਪ੍ਰਸ਼ਾਸਨ ਦਾ ਪੂਰਨ ਸਹਿਯੋਗ ਦੇਣ ਦੀ ਅਪੀਲ ਵੀ ਕੀਤੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਦੁਖਦਾਈ ਖ਼ਬਰ; ਬਠਿੰਡਾ ’ਚ ਪਤੀ ਨੇ ਪਤਨੀ ਦਾ ਕ.ਤ+ਲ ਕਰਨ ਤੋਂ ਬਾਅਦ ਕੀਤੀ ਆ.ਤਮ+ਹੱਤਿ.ਆ

0

Bathinda News:ਥਾਣਾ ਕੈਂਟ ਅਧੀਨ ਆਊਂਦੇ ਇਲਾਕੇ ਜੁਝਾਰ ਸਿੰਘ ਨਗਰ ’ਚ ਕਿਰਾਏ ਦੇ ਮਕਾਨ ‘ਤੇ ਰਹਿ ਰਹੇ ਪਤੀ ਵੱਲੋਂ ਆਪਣੀ ਪਤਨੀ ਦਾ ਕਤਲ ਕਰਨ ਤੋਂ ਬਾਅਦ ਆਤਮਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਜੋੜੀ ਨੇ ਕਰੀਬ 7-8 ਸਾਲ ਪਹਿਲਾਂ ਲਵ ਮੈਰਿਜ ਕਰਵਾਈ ਸੀ ਪ੍ਰੰਤੂ ਬਾਅਦ ਵਿਚ ਆਪਸੀ ਕਲੈਸ਼ ਕਾਰਨ ਇਹ ਦੁਖ਼ਦਾਈ ਘਟਨਾ ਵਾਪਰੀ ਹੈ। ਇੰਨ੍ਹਾਂ ਦੀ ਪਹਿਚਾਣ ਸੁਖਦੀਪ ਸਿੰਘ ਵਾਸੀ ਗਿੱਦੜ ਅਤੇ ਸੁਖਮਨ ਕੌਰ ਵਾਸੀ ਖਿਆਲੀ ਵਾਲਾ ਵਜੋਂ ਹੋਈ ਹੈ।

ਇਹ ਵੀ ਪੜ੍ਹੋ ਬਠਿੰਡਾ ਜ਼ਿਲ੍ਹੇ ਦੇ ਸਮੂਹ ਸਕੂਲਾਂ ’ਚ 9 ਮਈ ਦੀ ਛੁੱਟੀ ਦਾ ਐਲਾਨ

ਇਸ ਦੁਰਭਾਗੀ ਜੋੜੀ ਦੇ ਇੱਕ ਲੜਕਾ ਵੀ ਦਸਿਆ ਜਾ ਰਿਹਾ। ਘਟਨਾ ਦੀ ਪੁਸ਼ਟੀ ਕਰਦਿਆਂ ਡੀਐਸਪੀ ਸਿਟੀ ਸਰਬਜੀਤ ਸਿੰਘ ਨੇ ਦਸਿਆ ਕਿ ‘‘ ਮੁਢਲੀ ਜਾਂਚ ਮੁਤਾਬਕ ਸੁਖਦੀਪ ਸਿੰਘ ਵੱਲੋਂ ਪਹਿਲਾਂ ਚਾਕੂ ਨਾਲ ਆਪਣੀ ਪਤਨੀ ਸੁਖਮਨ ਕੌਰ ਦਾ ਕਤਲ ਕੀਤਾ ਗਿਆ, ਜਿਸਤੋਂ ਬਾਅਦ ਉਸਨੇ ਖ਼ੁਦ ਕਮਰੇ ਵਿਚ ਲੱਗੇ ਪੱਖੇ ਨਾਲ ਫ਼ਾਹਾ ਲੈ ਕੇ ਜੀਵਨਲੀਲਾ ਸਮਾਪਤ ਕਰ ਲਈ। ’’ ਇਹ ਵੀ ਕਿਹਾ ਜਾ ਰਿਹਾ ਕਿ ਵਿਆਹ ਤੋਂ ਬਾਅਦ ਦੋਨਾਂ ਵਿਚਕਾਰ ਕਲੈਸ਼ ਰਹਿਣ ਕਾਰਨ ਕੁੱਝ ਸਮੇਂ ਇਹ ਅਲੱਗ ਵੀ ਰਹੇ। ਪ੍ਰੰਤੂ ਹੁਣ ਮੁੜ ਇਕੱਠੇ ਹੋਏ ਸਨ ਤੇ ਇੱਥੇ ਕਿਰਾਏ ਦੇ ਮਕਾਨ ਵਿਚ ਰਹਿਣ ਲਈ ਆਏ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

ਬਠਿੰਡਾ ਜ਼ਿਲ੍ਹੇ ਦੇ ਸਮੂਹ ਸਕੂਲਾਂ ’ਚ 9 ਮਈ ਦੀ ਛੁੱਟੀ ਦਾ ਐਲਾਨ

0

Bathinda News: ਭਾਰਤ-ਪਾਕਿਸਤਾਨ ਵਿਚਕਾਰ ਵਧਦੇ ਤਨਾਅ ਦੇ ਚੱਲਦਿਆਂ ਬਠਿੰਡਾ ਦੇ ਡਿਪਟੀ ਕਮਿਸ਼ਨਰ ਨੇ ਭਲਕੇ 9 ਮਈ ਨੂੰ ਬਠਿੰਡਾ ਜ਼ਿਲ੍ਹੇ ਦੇ ਸਮੂਹ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਵਿਚ ਛੁੱਟੀ ਦਾ ਐਲਾਨ ਕੀਤਾ ਹੈ। ਇਸ ਸਬੰਧੀ ਡਿਪਟੀ ਕਮਿਸ਼ਨਰ ਵੱਲੋਂ ਜਾਰੀ ਬਿਆਨ ਵਿਚ ਸਪੱਸ਼ਟ ਕੀਤਾ ਗਿਆ ਹੈ ਕਿ ਮੌਜੂਦਾ ਹਾਲਾਤ ਨੂੰ ਦੇਖਦਿਆਂ ਇਹ ਫੈਸਲਾ ਲਿਆ ਗਿਆ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

ਖੁੱਡੀਆਂ ਵੱਲੋਂ ਕੇਂਦਰ ਸਰਕਾਰ ਨੂੰ ਫਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਲਈ ਪ੍ਰਤੀ ਹੈਕਟੇਅਰ 17,500 ਰੁਪਏ ਪ੍ਰੋਤਸਾਹਨ ਰਾਸ਼ੀ ਦੇਣ ਦੀ ਅਪੀਲ

👉ਪੰਜਾਬ ਦੇ ਖੇਤੀਬਾੜੀ ਮੰਤਰੀ ਨੇ ਸਾਉਣੀ ਦੀਆਂ ਫਸਲਾਂ ਸਬੰਧੀ ਕੌਮੀ ਖੇਤੀਬਾੜੀ ਕਾਨਫਰੰਸ ਵਿੱਚ ਲਿਆ ਹਿੱਸਾ
Delhi News:ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹ ਸੂਬੇ ਵਿੱਚ ਫਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਲਈ ਸਾਉਣੀ ਸੀਜ਼ਨ ਦੌਰਾਨ ਝੋਨੇ ਦੇ ਬਦਲ ਵਜੋਂ ਮੱਕੀ, ਕਪਾਹ ਤੇ ਹੋਰ ਆਦਿ ਬਦਲਵੀਆਂ ਫਸਲਾਂ ਦੀ ਕਾਸ਼ਤ ਕਰਨ ਵਾਸਤੇ ਕਿਸਾਨਾਂ ਨੂੰ 17,500 ਰੁਪਏ ਪ੍ਰਤੀ ਹੈਕਟੇਅਰ ਦੇ ਹਿਸਾਬ ਨਾਲ ਨਕਦ ਪ੍ਰੋਤਸਾਹਨ ਰਾਸ਼ੀ ਦਿੱਤੀ ਜਾਵੇ।ਸ. ਖੁੱਡੀਆਂ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ 10 ਜੂਨ, 2024 ਨੂੰ ਜਾਰੀ ਪੱਤਰ ਰਾਹੀਂ ਫਸਲੀ ਵਿਭਿੰਨਤਾ ਪ੍ਰੋਗਰਾਮ (ਸੀ.ਡੀ.ਪੀ) ਰਾਹੀਂ ਸੂਬੇ ਵਿਚ ਝੋਨੇ ਦੇ ਬਦਲ ਸਬੰਧੀ ਸੋਧੀਆਂ ਹੋਏ ਨਿਰਦੇਸ਼ ਜਾਰੀ ਕੀਤੇ ਗਏ ਸਨ। ਉਨਾਂ ਦੱਸਿਆ ਕਿ ਇਸ ਤਹਿਤ ਸਾਉਣੀ ਸੀਜ਼ਨ ਦੌਰਾਨ ਝੋਨੇ ਦੀ ਥਾਂ ਕੋਈ ਹੋਰ ਬਦਲਵੀਂ ਫਸਲ ਦੀ ਕਾਸ਼ਤ ਕਰਨ ਵਾਲੇ ਕਿਸਾਨਾਂ ਨੂੰ 17,500 ਰੁਪਏ ਪ੍ਰਤੀ ਹੈਕਟੇਅਰ ਦੇ ਹਿਸਾਬ ਨਾਲ ਦਾ ਨਕਦ ਪ੍ਰੋਤਸਾਹਨ ਰਾਸ਼ੀ ਦੇਣ ਬਾਰੇ ਕਿਹਾ ਗਿਆ ਸੀ। ਉਨਾਂ ਕਿਹਾ ਕਿ ਇਸ ਪੱਤਰ ਮੁਤਾਬਕ ਪ੍ਰਤੀ ਕਿਸਾਨ 5 ਹੈਕਟੇਅਰ ਤੱਕ ਇਸ ਸਕੀਮ ਤਹਿਤ ਲਾਭ ਲੈ ਸਕਦਾ ਹੈ। ਇਸ ਪੱਤਰ ਦੀ ਲਗਾਤਾਰਤਾ ਵਿਚ ਪਿਛਲੇ ਸਾਲ ਨਵੰਬਰ ਤੇ ਦਸੰਬਰ ਵਿਚ ਦੋ ਹੋਰ ਜਾਰੀ ਕੀਤੇ ਪੱਤਰਾਂ ਵਿਚ ਇਸ ਨਕਦ ਪ੍ਰੋਤਸਾਹਨ ਰਾਸ਼ੀ ਦੇਣ ਦਾ ਕੋਈ ਜ਼ਿਕਰ ਨਹੀਂ ਕੀਤਾ ਗਿਆ, ਜਿਸ ਨੇ ਕਿਸਾਨਾਂ ਲਈ ਅਨਿਸ਼ਚਿਤਤਾ ਦੀ ਸਥਿਤੀ ਪੈਦਾ ਕਰ ਦਿੱਤੀ ਹੈ।ਗੁਰਮੀਤ ਸਿੰਘ ਖੁੱਡੀਆਂ ਅੱਜ ਇਥੇ ਕੇਂਦਰੀ ਖੇਤੀਬਾੜੀ ਮੰਤਰਾਲੇ ਵੱਲੋਂ ਇੱਥੇ ਪੂਸਾ ਕੰਪਲੈਕਸ ਵਿਖੇ ਸਾਉਣੀ ਦੀਆਂ ਫਸਲਾਂ ਸਬੰਧੀ ਕਰਵਾਈ ਗਈ ਕੌਮੀ ਖੇਤੀਬਾੜੀ ਕਾਨਫਰੰਸ-2025 ਵਿਚ ਹਿੱਸਾ ਲੈਣ ਪੁੱਜੇ ਸਨ।

ਇਹ ਵੀ ਪੜ੍ਹੋ  BBMB ਵੱਲੋਂ ਪਾਣੀਆਂ ਦੀ ਚੋਰੀ ਕਰਨ ਦੇ ਮਸਲੇ ਉੱਤੇ ਕੇਂਦਰ ਸਰਕਾਰ ‘ਤੇ ਵਰ੍ਹੇ ਮੁੱਖ ਮੰਤਰੀ

ਇਸ ਕਾਨਫਰੰਸ ਦਾ ਉਦਘਾਟਨ ਕੇਂਦਰੀ ਖੇਤੀਬਾੜੀ ਮੰਤਰੀ ਸ੍ਰੀ ਸ਼ਿਵਰਾਜ ਚੌਹਾਨ ਨੇ ਕੀਤਾ।ਪੰਜਾਬ ਦੇ ਖੇਤੀਬਾੜੀ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਹਿਲਾਂ ਹੀ ਭਾਰਤ ਸਰਕਾਰ ਨੂੰ ਬੇਨਤੀ ਕੀਤੀ ਹੈ ਕਿ ਉਹ ਪਰਾਲੀ ਦੇ ਸੁਚੱਜੇ ਪ੍ਰਬੰਧਨ ਉਤੇ ਆਉਣ ਵਾਲੇ ਵਾਧੂ ਖਰਚੇ ਦੇ ਬਦਲੇ ਕਿਸਾਨਾਂ ਨੂੰ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜ਼ਾ ਦੇ ਕੇ ਸਮਰਥਨ ਅਤੇ ਸਹਿਯੋਗ ਕਰੇ ਤਾਂ ਜੋ ਪਰਾਲੀ ਸਾੜਨ ਕਾਰਨ ਹੁੰਦੇ ਹਵਾ ਪ੍ਰਦੂਸ਼ਣ ਦੇ ਖਤਰੇ ਨਾਲ ਨਜਿੱਠਿਆ ਜਾ ਸਕੇ। ਉਨਾਂ ਦਹੁਰਾਇਆ ਕਿ ਇਸ ਸਬੰਧੀ ਪੰਜਾਬ ਸਰਕਾਰ ਆਪਣਾ ਬਣਦਾ ਯੋਗਦਾਨ ਪਾਉਣ ਲਈ ਵਚਨਬੱਧ ਹੈ।ਪੰਜਾਬ ਦੇ ਖੇਤੀਬਾੜੀ ਮੰਤਰੀ ਨੇ ਮੰਗ ਕੀਤੀ ਕਿ ਕੇਂਦਰ ਸਰਕਾਰ ਫਸਲੀ ਵਿਭਿੰਨਤਾ ਪ੍ਰਤੀ ਕਿਸਾਨਾਂ ਨੂੰ ਪ੍ਰੇਰਿਤ ਕਰਨ ਲਈ ਉਕਤ ਨਕਦ ਪ੍ਰੋਤਸਾਹਨ ਰਾਸ਼ੀ ਦੀ ਯੋਜਨਾ ਨੂੰ ਬਿਨਾਂ ਦੇਰੀ ਲਾਗੂ ਕਰੇ ਤਾਂ ਜੋ ਪੰਜਾਬ ਸਰਕਾਰ ਵੱਲੋਂ ਇਸ ਖੇਤਰ ਵਿਚ ਕੀਤੇ ਜਾ ਰਹੇ ਯਤਨਾਂ ਨੂੰ ਹੋਰ ਮਜ਼ਬੂਤੀ ਮਿਲ ਸਕੇ। ਉਹਨਾਂ ਕਿਹਾ ਕਿ ਨਰਮੇ ਦੀ ਫਸਲ ਤਹਿਤ ਪਹਿਲਾਂ ਪੰਜਾਬ ਵਿਚ ਰਕਬਾ 8 ਲੱਖ ਹੈਕਟੇਅਰ ਦੇ ਕਰੀਬ ਸੀ ਜੋ ਹੁਣ ਘੱਟ ਕੇ ਇਕ ਲੱਖ ਹੈਕਟੇਅਰ ਦੇ ਕਰੀਬ ਰਹਿ ਗਿਆ ਹੈ। ਉਨਾਂ ਕਿਹਾ ਕਿ ਇਸ ਵਿੱਤੀ ਸਹਾਇਤਾ ਨਾਲ ਜਿਥੇ ਬਦਲਵੀਆਂ ਫਸਲਾਂ ਦੀ ਬਿਜਾਈ ਵੱਲ ਕਿਸਾਨ ਉਸਾਰੂ ਹੁੰਗਾਰਾ ਭਰਨਗੇ ਉਥੇ ਸੂਬਾ ਸਰਕਾਰ ਵੱਲੋਂ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਕੀਤੇ ਜਾ ਰਹੇ ਯਤਨਾਂ ਨੂੰ ਅਮਲੀ ਜਾਮਾ ਪਹਿਨਾਉਣ ਵਿੱਚ ਵੀ ਇਹ ਯੋਜਨਾ ਕਾਰਗਰ ਸਾਬਤ ਹੋ ਸਕਦੀ ਹੈ।ਖਾਦਾ ਦੀ ਨਿਰਧਾਰਤ ਤੇ ਨਿਯਮਤ ਸਪਲਾਈ ਦੀ ਮੰਗ ਕਰਦਿਆਂ ਸ. ਖੁੱਡੀਆਂ ਨੇ ਕਿਹਾ ਕਿ ਪੰਜਾਬ ਕੇਂਦਰੀ ਪੂਲ ਵਿਚ 21 ਫੀਸਦ ਝੋਨਾ ਤੇ 46 ਫੀਸਦ ਕਣਕ ਦਾ ਯੋਗਦਾਨ ਪਾਉਂਦਾ ਹੈ ਜੋ ਕਿ ਖਾਦਾਂ ਦੀ ਲੋੜੀਂਦੀ ਮਾਤਰਾ ਦੀ ਨਿਰੰਤਰ ਸਪਲਾਈ ਸਦਕਾ ਹੀ ਸੰਭਵ ਹੋਇਆ ਹੈ।

ਇਹ ਵੀ ਪੜ੍ਹੋ  ਪੰਜਾਬ ਦੇ ਪਾਣੀਆਂ ਦਾ ਮੁੱਦਾ ਮੁੜ ਭਖਿਆ;ਹਰਿਆਣਾ ਨੂੰ ਪਾਣੀ ਛੱਡਣ ਲਈ ਪੁੱਜੇ ਬੀਬੀਐਮਬੀ ਦੇ ਚੇਅਰਮੈਨ ਨੂੰ ਲੋਕਾਂ ਨੇ ਘੇਰਿਆ

ਉਨ੍ਹਾਂ ਕਿਹਾ ਕਿ ਹਾੜ੍ਹੀ ਦੇ ਮੌਸਮ ਦੌਰਾਨ ਫਾਸਫੇਟਿਕ ਖਾਦਾਂ ਦੀ ਆਮ ਤੌਰ ‘ਤੇ ਘਾਟ ਆਉਂਦੀ ਹੈ। ਇਸ ਲਈ ਇਹ ਜ਼ਰੂਰੀ ਹੈ ਕਿ ਸਾਉਣੀ ਦੇ ਮੌਸਮ ਤੋਂ ਹੀ ਇਹਨਾਂ ਖਾਦਾਂ ਦੀ ਸਪਲਾਈ ਨਿਰੰਤਰ ਬਣਾਕੇ ਰੱਖੀ ਜਾਵੇ।ਇਸ ਦੌਰਾਨ ਸ. ਖੁੱਡੀਆਂ ਨੇ ਕੇਂਦਰ ਸਰਕਾਰ ਨੂੰ ਕਣਕ ਦੇ ਬੀਜ ਉਤੇ ਸਬਸਿਡੀ ਜਾਰੀ ਰੱਖਣ ਦੀ ਅਪੀਲ ਵੀ ਕੀਤੀ। ਉਨਾਂ ਕਿਹਾ ਕਿ ਭਾਰਤ ਦੀ ਖੇਤੀਬਾੜੀ ਖੋਜ ਕੌਂਸਲ ਦੇ ਅਨੁਮਾਨਾਂ ਅਨੁਸਾਰ ਦੇਸ਼ ਨੂੰ ਆਉਣ ਵਾਲੇ ਸਮੇਂ ਵਿਚ 345 ਮਿਲੀਅਨ ਮੀਟ੍ਰਿਕ ਟਨ ਅਨਾਜ ਦੀ ਲੋੜ ਪਵੇਗੀ ਜੋ ਕਿ ਇਸ ਵੇਲੇ 298.82 ਮਿਲੀਅਨ ਮੀਟ੍ਰਿਕ ਟਨ ਹੈ। ਇਨਾਂ ਅਨੁਮਾਨਾਂ ਅਨੁਸਾਰ ਦੇਸ਼ ਨੂੰ ਲੋੜੀਂਦੀ ਮਾਤਰਾ ਵਿਚ ਪੂਰਾ ਕਰਨ ਲਈ ਅਨਾਜੀ ਫਸਲਾਂ ਦੇ ਖੇਤਰ ਜਾਂ ਉਤਪਾਦਨ ਵਿਚ ਵਾਧਾ ਕਰਨ ਦੀ ਜ਼ਰੂਰਤ ਹੈ । ਉਨਾਂ ਕਿਹਾ ਕਿ ਕੌਂਸਲ ਅਨੁਸਾਰ ਹਰ ਸਾਲ ਕਣਕ ਦਾ 33 ਫੀਸਦ ਬੀਜ ਬਦਲਣ ਦੀ ਜ਼ਰੂਰਤ ਹੈ ਜਿਸ ਲਈ ਲਗਭਗ 20 ਕਰੋੜ ਰੁਪਏ ਲੋੜੀਂਦੇ ਹਨ। ਪਰ ਭਾਰਤ ਸਰਕਾਰ ਵੱਲੋਂ ਐਨ.ਐਫ.ਐਸ.ਐਮ ਅਤੇ ਐਰ.ਕੇ.ਵੀ.ਵਾਈ ਸਕੀਮਾਂ ਅਧੀਨ ਕਣਕ ਦੇ ਬੀਜ ਉਤੇ ਸਬਸਿਡੀ ਬੰਦ ਕਰ ਦਿੱਤੀ ਗਈ ਹੈ। ਇਸ ਸਬਸਿਡੀ ਨੂੰ ਦੇਸ਼ ਦੀ ਵਧ ਰਹੀ ਆਬਾਦੀ ਨੂੰ ਭੋਜਨ ਦੇਣ ਦੇ ਵੱਡੇ ਹਿੱਤ ਲਈ ਜਾਰੀ ਰੱਖਿਆ ਜਾਣਾ ਚਾਹੀਦਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

Mayor Mehta ਦੀ ਅਗਵਾਈ ਹੇਠ ਹੋਈ F&CC ਦੀ ਪਹਿਲੀ ਮੀਟਿੰਗ ਦੌਰਾਨ ਲਗਭਗ 13 ਕਰੋੜ ਦੇ ਏਜੰਡੇ ਪਾਸ

0

Bathinda News: ਤਿੰਨ ਮਹੀਨੇ ਪਹਿਲਾਂ ਮੇਅਰ ਦਾ ਅਹੁੱਦਾ ਸੰਭਾਲਣ ਵਾਲੇ ਪਦਮਜੀਤ ਸਿੰਘ ਮਹਿਤਾ ਦੀ ਅਗਵਾਈ ਹੇਠ ਅੱਜ ਵਿੱਤ ਅਤੇ ਠੇਕਾ ਕਮੇਟੀ (ਐਫ ਐਂਡ ਸੀ ਸੀ) ਦੀ ਪਹਿਲੀ ਮੀਟਿੰਗ ਹੋਈ, ਇਸ ਦੌਰਾਨ ਬਠਿੰਡਾ ਸ਼ਹਿਰ ਦੇ ਵਿਕਾਸ ਲਈ ਲੱਗਭਗ 13 ਕਰੋੜ ਰੁਪਏ ਦੇ 63 ਏਜੰਡੇ ਪਾਸ ਕੀਤੇ ਗਏ। ਮੀਟਿੰਗ ਦੇ ਵਿਚ ਮੇਅਰ ਮਹਿਤਾ ਤੋਂ ਇਲਾਵਾ ਨਗਰ ਨਿਗਮ ਕਮਿਸ਼ਨਰ ਸ੍ਰੀ ਅਜੇ ਅਰੋੜਾ, ਐਫ.ਐਂਡ.ਸੀ.ਸੀ. ਮੈਂਬਰ ਮੈਡਮ ਪ੍ਰਵੀਨ ਗਰਗ, ਰਤਨ ਰਾਹੀ, ਉਮੇਸ਼ ਗਰਗ ਗੋਗੀ, ਨਿਗਰਾਨ ਇੰਜਨੀਅਰ ਸੰਦੀਪ ਸਿੰਘ ਰੋਮਾਣਾ, ਐਕਸੀਅਨ ਰਾਜਿੰਦਰ ਕੁਮਾਰ, ਐਕਸੀਅਨ ਨੀਰਜ ਕੁਮਾਰ, ਡੀ.ਸੀ.ਐਫ.ਏ ਲਖਬੀਰ ਤ੍ਰਿਖਾ, ਪੀ.ਏ ਟੂ ਮੇਅਰ ਸਾਹਿਬ ਸੁਰੇਸ਼ ਸੇਤੀਆ ਹਾਜ਼ਰ ਸਨ।

ਇਹ ਵੀ ਪੜ੍ਹੋ ਮਾਮਲਾ ਡਿਪਟੀ ਮੇਅਰ ਦੇ ਬੇਭਰੋਸਗੀ ਮਤੇ ਦਾ;ਕਾਂਗਰਸ ਨੇ ਬਲਾਕ ਪ੍ਰਧਾਨ ਨੂੰ ਵੀ ਕੱਢਿਆ ਨੋਟਿਸ

ਮੀਟਿੰਗ ਬਾਰੇ ਜਾਣਕਾਰੀ ਦਿੰਦਿਆਂ ਮੇਅਰ ਪਦਮਜੀਤ ਸਿੰਘ ਮਹਿਤਾ ਨੇ ਕਿਹਾ ਕਿ ਨਗਰ ਨਿਗਮ ਵੱਲੋਂ ਬਠਿੰਡਾ ਨੂੰ ਸਮੱਸਿਆਵਾਂ ਤੋਂ ਮੁਕਤ ਕਰਨ ਲਈ ਵੱਡੇ ਪੱਧਰ ’ਤੇ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਬਠਿੰਡਾ ਵਿੱਚ ਪਹਿਲੀ ਵਾਰ ਡੱਬਵਾਲੀ ਰੋਡ ’ਤੇ ਫਲਾਈਓਵਰ ਦੇ ਹੇਠਾਂ ਦੋ ਸਪੋਰਟਸ ਏਰੇਨਾ ਬਣਾਏ ਜਾ ਰਹੇ ਹਨ, ਤਾਂ ਜੋ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਸੀਵਰੇਜ ਸਿਸਟਮ ਨੂੰ ਬਿਹਤਰ ਬਣਾਉਣ ਲਈ ਨਾਲੀਆਂ ਨੂੰ ਬੰਦ ਕਰਨ ਦਾ ਕੰਮ ਵੀ ਸ਼ੁਰੂ ਹੋ ਰਿਹਾ ਹੈ। ਜਿਨ੍ਹਾਂ ਇਲਾਕਿਆਂ ਵਿੱਚ ਜਿੱਥੇ ਜਲ ਸਪਲਾਈ ਅਤੇ ਸੀਵਰੇਜ ਸਿਸਟਮ ਦੇ ਹੇਠਾਂ ਪਾਈਪ ਟੁੱਟੇ ਹੋਏ ਹਨ ਅਤੇ ਸੀਵਰੇਜ ਦਾ ਪਾਣੀ ਪੀਣ ਵਾਲੇ ਪਾਣੀ ਵਿੱਚ ਮਿਕਸ ਹੋ ਰਿਹਾ ਹੈ,

ਇਹ ਵੀ ਪੜ੍ਹੋ BBMB ਵੱਲੋਂ ਪਾਣੀਆਂ ਦੀ ਚੋਰੀ ਕਰਨ ਦੇ ਮਸਲੇ ਉੱਤੇ ਕੇਂਦਰ ਸਰਕਾਰ ‘ਤੇ ਵਰ੍ਹੇ ਮੁੱਖ ਮੰਤਰੀ

ਉਪਰੋਕਤ ਸਮੱਸਿਆ ਦੇ ਹੱਲ ਲਈ ਜਲ ਸਪਲਾਈ ਅਤੇ ਸੀਵਰੇਜ ਲਾਈਨਾਂ ਦੀ ਮੁਰੰਮਤ ਕੀਤੀ ਜਾਵੇਗੀ, ਜਦੋਂ ਕਿ ਸ਼ਹਿਰ ਦੇ ਕਈ ਹਿੱਸਿਆਂ ਵਿੱਚ ਨਵੀਆਂ ਜਲ ਸਪਲਾਈ ਅਤੇ ਸੀਵਰੇਜ ਪਾਈਪਲਾਈਨਾਂ ਵਿਛਾਉਣ ਦਾ ਏਜੰਡਾ ਵੀ ਮੀਟਿੰਗ ਵਿੱਚ ਪਾਸ ਕੀਤਾ ਗਿਆ। ਕਰਤਾਰ ਕਲੋਨੀ ਵਿੱਚ ਇੱਕ ਬੈਡਮਿੰਟਨ ਕੋਰਟ ਬਣਾਇਆ ਜਾਵੇਗਾ, ਜਦੋਂ ਕਿ ਰੋਜ਼ ਗਾਰਡਨ ਵਿੱਚ ਇੱਕ ਨਵੀਂ ਕੰਟੀਨ ਵੀ ਬਣਾਈ ਜਾ ਰਹੀ ਹੈ। ਸ਼ਹਿਰ ਵਿੱਚ ਸੀਵਰੇਜ ਅਤੇ ਰੋਡ ਜਾਲੀਆਂ ਦੀ ਸਫਾਈ ਲਈ ਜੈਟਿੰਗ ਕਮ ਸੈਂਕਸ਼ਨ ਮਸ਼ੀਨ ਵੀ ਖਰੀਦੀ ਜਾ ਰਹੀ ਹੈ। ਗ੍ਰੋਥ ਸੈਂਟਰਾਂ ਅਤੇ ਫੋਕਲ ਪੁਆਇੰਟ ਵਿੱਚ ਸਟਰੀਟ ਲਾਈਟਾਂ ਲਗਾਈਆਂ ਜਾਣਗੀਆਂ। ਸ਼ਹਿਰ ਦੇ ਵੱਖ-ਵੱਖ ਪਾਰਕਾਂ ਨੂੰ ਵੀ ਵਿਕਸਤ ਕੀਤਾ ਜਾਵੇਗਾ। ਉਨ੍ਹਾਂ ਆਰਜ਼ੀ ਸਫਾਈ ਕਰਮਚਾਰੀਆਂ ਨੂੰ ਜਲਦੀ ਹੀ ਰੈਗੂਲਰ ਕਰਨ ਦਾ ਭਰੋਸਾ ਵੀ ਦਿੱਤਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

ਵਿਦੇਸ਼ੀ ਗੈਂਗਸਟਰ ਸੋਨੂੰ ਖੱਤਰੀ ਦਾ ਮੁੱਖ ਸਾਥੀ ਖਰੜ ਤੋਂ ਗ੍ਰਿਫ਼ਤਾਰ, ਤਿੰਨ ਪਿਸਤੌਲ ਬਰਾਮਦ

👉ਗ੍ਰਿਫ਼ਤਾਰ ਕੀਤਾ ਦੋਸ਼ੀ ਹਰਜਿੰਦਰ ਸਿੰਘ ਪੰਜਾਬ ਵਿੱਚ ਸਨਸਨੀਖੇਜ਼ ਅਪਰਾਧ ਨੂੰ ਅੰਜਾਮ ਦੇਣ ਦੀ ਬਣਾ ਰਿਹਾ ਸੀ ਯੋਜਨਾ :ਡੀਜੀਪੀ ਗੌਰਵ ਯਾਦਵ
SAS Nagar News:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਤੇ, ਸੰਗਠਿਤ ਅਪਰਾਧ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਤਹਿਤ,ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਨੇ ਐਸ.ਏ.ਐਸ.ਨਗਰ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ, ਵਿਦੇਸ਼ੀ ਗੈਂਗਸਟਰ ਰਾਜੇਸ਼ ਕੁਮਾਰ ਉਰਫ਼ ਸੋਨੂੰ ਖੱਤਰੀ ਦੇ ਮੁੱਖ ਸਾਥੀ ਹਰਜਿੰਦਰ ਸਿੰਘ ਨੂੰ ਖਰੜ ਬੱਸ ਸਟੈਂਡ ਤੋਂ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਵੀਰਵਾਰ ਨੂੰ ਇੱਥੇ ਦਿੱਤੀ।ਪੁਲਿਸ ਟੀਮਾਂ ਨੇ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੇ ਕਬਜ਼ੇ ਵਿੱਚੋਂ ਤਿੰਨ ਪਿਸਤੌਲਾਂ— ਜਿਨ੍ਹਾਂ ਵਿੱਚ ਦੋ .32 ਬੋਰ ਅਤੇ ਇੱਕ .30 ਬੋਰ ਸਮੇਤ 14 ਕਾਰਤੂਸ ਬਰਾਮਦ ਕੀਤੇ ਹਨ।

ਇਹ ਵੀ ਪੜ੍ਹੋ  BBMB ਵੱਲੋਂ ਪਾਣੀਆਂ ਦੀ ਚੋਰੀ ਕਰਨ ਦੇ ਮਸਲੇ ਉੱਤੇ ਕੇਂਦਰ ਸਰਕਾਰ ‘ਤੇ ਵਰ੍ਹੇ ਮੁੱਖ ਮੰਤਰੀ

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁਲਜ਼ਮ ਖਰੜ ਦੇ ‘ਫਿਊਚਰ ਹਾਈਟਸ’ ਵਿਖੇ ਵਿਰੋਧੀ ਗੈਂਗ ਦੇ ਮੈਂਬਰਾਂ ਤੇ ਹਥਿਆਰਬੰਦ ਹਮਲੇ ਦੇ ਮਾਮਲੇ ਵਿੱਚ ਲੋੜੀਂਦਾ ਸੀ।ੳਹੁਨਾਂ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤਾ ਗਿਆ ਮੁਲਜ਼ਮ ਹਰਜਿੰਦਰ ਸਿੰਘ ਆਪਣੇ ਵਿਦੇਸ਼ ਵਿੱਚ ਰਹਿੰਦੇ ਹੈਂਡਲਰ ਸੋਨੂੰ ਖੱਤਰੀ ਤੋਂ ਸਿੱਧੇ ਤੌਰ ਤੇ ਨਿਰਦੇਸ਼ ਪ੍ਰਾਪਤ ਕਰ ਰਿਹਾ ਸੀ ਅਤੇ ਸੂਬੇ ਵਿੱਚ ਹਾਈ-ਪਰੋਫਾਈਲ ਅਪਰਾਧ ਨੂੰ ਅੰਜਾਮ ਦੇਣ ਦੀ ਸਾਜਿਸ਼ ਰਚ ਰਿਹਾ ਸੀ।ਡੀਜੀਪੀ ਨੇ ਕਿਹਾ ਕਿ ਹਰਜਿੰਦਰ ਸਿੰਘ ਦੀ ਗ੍ਰਿਫਤਾਰੀ ਸਰਹੱਦ ਪਾਰਲੇ ਸਬੰਧਾਂ ਨਾਲ ਚਲਾਏ ਜਾ ਰਹੇ ਗੈਂਗਸਟਰ ਨੈੱਟਵਰਕਾਂ ਵਿਰੁੱਧ ਸਾਡੀ ਨਿਰੰਤਰ ਤੇ ਮੁਸਤੈਦ ਕਾਰਵਾਈ ਦਾ ਅਹਿਮ ਕਦਮ ਹੈ। ਉਹਨਾਂ ਇਹ ਵੀ ਕਿਹਾ ਕਿ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ ਅਤੇ ਅਗਲੇਰੇ ਪਿਛਲੇਰੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਜਾਰੀ ਹੈ।

ਇਹ ਵੀ ਪੜ੍ਹੋ  ਵਿਦੇਸ਼-ਅਧਾਰਤ ਤਸਕਰ ਦੇ ਦੋ ਕਾਰਕੁਨ 10 ਕਿਲੋ ਹੈਰੋਇਨ ਅਤੇ ਇੱਕ ਲੱਖ ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫ਼ਤਾਰ

ਆਪ੍ਰੇਸ਼ਨ ਸਬੰਧੀ ਵੇਰਵੇ ਸਾਂਝੇ ਕਰਦੇ ਹੋਏ, ਏਜੀਟੀਐਫ ਦੇ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਪਰਮੋਦ ਬਾਨ ਨੇ ਦੱਸਿਆ ਕਿ ਡੀਐਸਪੀ ਰਾਜਨ ਪਰਮਿੰਦਰ ਦੀ ਅਗਵਾਈ ਹੇਠ ਪੁਖਤਾ ਇਤਲਾਹ ਦੇ ਅਧਾਰ ਤੇ ਏਜੀਟੀਐਫ ਦੀਆਂ ਟੀਮਾਂ ਨੇ ਖਰੜ ਦੇ ਇਲਾਕੇ ਵਿੱਚ ਘੁੰਮਦੇ ਦੋਸ਼ੀ ਹਰਜਿੰਦਰ ਨੂੰ ਲੱਭਿਆ ਅਤੇ ਉਸਨੂੰ ਖਰੜ ਬੱਸ ਸਟੈਂਡ ਤੋਂ ਗ੍ਰਿਫ਼ਤਾਰ ਕਰਨ ਵਿੱਚ ਕਾਮਯਾਬ ਰਹੇ।ਇਸ ਸਬੰਧੀ ਬੀਐਨਐਸ ਦੀ ਧਾਰਾ 125, 194, 194(2), 296, 193(3) ਅਤੇ 190 ਅਤੇ ਅਸਲਾ ਐਕਟ ਦੀ ਧਾਰਾ 25 ਅਤੇ 27 ਤਹਿਤ ਐਫਆਈਆਰ ਨੰਬਰ 68 ਮਿਤੀ 24/02/2025 ਅਧੀਨ ਕੇਸ ਪਹਿਲਾਂ ਹੀ ਐਸਏਐਸ ਨਗਰ ਦੇ ਪੁਲਿਸ ਸਟੇਸ਼ਨ ਸਿਟੀ ਖਰੜ ਵਿਖੇ ਦਰਜ ਕੀਤਾ ਗਿਆ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ