Home Blog Page 760

ਮਾਮਲਾ ਡਿਪਟੀ ਮੇਅਰ ਦੇ ਬੇਭਰੋਸਗੀ ਮਤੇ ਦਾ;ਕਾਂਗਰਸ ਨੇ ਬਲਾਕ ਪ੍ਰਧਾਨ ਨੂੰ ਵੀ ਕੱਢਿਆ ਨੋਟਿਸ

0

👉ਪੰਜਾਬ ਕਾਂਗਰਸ ਦੇ ਡੈਲੀਗੇਟ ਪਵਨ ਮਾਨੀ ਤੇ ਕੌਸਲਰ ਪਤਨੀ ਵੀ ਆਈ ਅਨੁਸਾਸਨੀ ਕਮੇਟੀ ਦੇ ਨਿਸ਼ਾਨੇ ’ਤੇ
Bathinda News:ਲੰਘੀ 2 ਮਈ ਨੂੰ ਕਾਂਗਰਸ ਪਾਰਟੀ ਨਾਲ ਸਬੰਧਤ ਸੀਨੀਅਰ ਡਿਪਟੀ ਮੇਅਰ ਅਸੋਕ ਪ੍ਰਧਾਨ ਵਿਰੁਧ ਆਏ ਬੇਭਰੋਸਗੀ ਦੇ ਮਤੇ ’ਚ ਆਪਣੇ ਹੀ ਕੌਸਲਰਾਂ ਦੀ ਵਿਰੋਧਤਾ ਦੇ ਚੱਲਦਿਆਂ ‘ਹਾਰ’ ਦਾ ਸਾਹਮਣਾ ਕਰਨ ਵਾਲੀ ਕਾਂਗਰਸ ਪਾਰਟੀ ਨੇ ਹੁਣ ਸਖ਼ਤੀ ਦਾ ਡੰਡਾ ਚਲਾਉਣਾ ਸ਼ੁਰੂ ਕਰ ਦਿੱਤਾ ਹੈ। ਬੀਤੇ ਕੱਲ ਪੰਜਾਬ ਕਾਂਗਰਸ ਦੇ ਡੈਲੀਗੇਟ ਪਵਨ ਮਾਨੀ ਅਤੇ ਉਨ੍ਹਾਂ ਦੀ ਕੌਸਲਰ ਪਤਨੀ ਸਹਿਤ 11 ਕੌਸਲਰਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰਨ ਵਾਲੀ ਪਾਰਟੀ ਦੀ ਅਨੁਸਾਸ਼ਨੀ ਕਮੇਟੀ ਨੇ ਵੀਰਵਾਰ ਨੂੰ ਮੁੜ ਬਲਾਕ ਕਾਂਗਰਸ ਦੇ ਪ੍ਰਧਾਨ ਤੇ ਕੌਸਲਰ ਬਲਰਾਜ ਸਿੰਘ ਪੱਕਾ ਸਹਿਤ ਕੌਸਲਰ ਜਸਵੀਰ ਸਿੰਘ ਜੱਸਾ ਨੂੰ ਵੀ ਨੋਟਿਸ ਜਾਰੀ ਕਰ ਦਿੱਤਾ ਹੈ।

ਇਹ ਵੀ ਪੜ੍ਹੋ  ਪਾਕਿਸਤਾਨ ਫੌਜ ਦੇ ਨਿਸ਼ਾਨੇ ‘ਤੇ ਸਨ ਬਠਿੰਡਾ ਸਹਿਤ ਪੰਜਾਬ ਦੇ ਅੱਠ ਫੌਜੀ ਟਿਕਾਣੇ, ਭਾਰਤੀ ਫੌਜ ਨੇ ਸਾਰੇ ਹਮਲੇ ਕੀਤੇ ਬੇਅਸਰ

ਇਨ੍ਹਾਂ ਸਾਰਿਆਂ ਨੂੰ ਤਿੰਨ ਦਿਨਾਂ ਦੇ ਅੰਦਰ-ਅੰਦਰ ਜਵਾਬ ਦੇਣ ਲਈ ਕਿਹਾ ਗਿਆ ਹੈ। ਹਾਲਾਂਕਿ ਸੰਪਰਕ ਕਰਨ ‘ਤੇ ਬਲਰਾਜ ਸਿੰਘ ਪੱਕਾ ਨੇ ਨੋਟਿਸ ਮਿਲਣ ਦੀ ਪੁਸ਼ਟੀ ਕਰਦਿਆਂ ਦਾਅਵਾ ਕੀਤਾ ਕਿ ‘‘ ਉਨ੍ਹਾਂ ਵੱਲੋਂ ਵਾਪਸ ਜਵਾਬ ਭੇਜ ਦਿੱਤਾ ਗਿਆ ਹੈ ਤੇ ਉਹ ਕਾਂਗਰਸ ਪਾਰਟੀ ਦਾ ਸਿਪਾਹੀ ਸੀ ਤੇ ਰਹੇਗਾ। ’’ ਕਾਂਗਰਸ ਵੱਲੋਂ ਇੰਨਾਂ ਤਿੰਨਾਂ ਤੋਂ ਇਲਾਵਾ ਜਿੰਨ੍ਹਾਂ ਹੋਰਨਾਂ ਕੌਸੋਲਰਾਂ ਨੂੰ ਨੋਟਿਸ ਕੱਢੇ ਗਏ ਹਨ,

ਇਹ ਵੀ ਪੜ੍ਹੋ  ਪਾਕਿਸਤਾਨੀ ਗੋਲੀਬਾਰੀ ’ਚ ਭਾਰਤੀ ਫ਼ੌਜ ਦਾ ਜਵਾਨ ਸ਼ਹੀਦ

ਉਨ੍ਹਾਂ ਵਿਚ ਪਾਰਟੀ ‘ਚੋਂ ਮੁਅੱਤਲ ਕੀਤੇ ਜਾ ਚੁੱਕੇ ਕਾਰਜਕਾਰੀ ਬਲਾਕ ਪ੍ਰਧਾਨ ਵਿਪਨ ਮਿੱਤੂ ਦੀ ਕੌਸਲਰ ਪਤਨੀ ਪੁਸ਼ਪਾ ਰਾਣੀ, ਮੁਅੱਤਲ ਆਗੂ ਚਰਨਜੀਤ ਸਿੰਘ ਭੋਲਾ ਦੀ ਪਤਨੀ ਕਮਲਜੀਤ ਕੌਰ ਭੋਲਾ, ਕੌਸਲਰ ਸੁਰੇਸ਼ ਚੌਹਾਨ, ਕੌਸਲਰ ਸ਼ਾਮ ਲਾਲ ਜੈਨ, ਮਹਿਲਾ ਕੌਸਲਰ ਕੁਲਵਿੰਦਰ ਕੌਰ, ਕੌਸਲਰ ਰਾਜ ਰਾਣੀ, ਕੌਸਲਰ ਨੇਹਾ ਜਿੰਦਲ, ਕੌਸਲਰ ਮਮਤਾ ਸੈਣੀ ਤੇ ਕੌਸਲਰ ਕਮਲੇਸ਼ ਮਹਿਰਾ ਸ਼ਾਮਲ ਹੈ। ਜਿਕਰਯੋਗ ਹੈ ਕਿ ਪੱਕਾ, ਜੱਸਾ ਤੇ ਪਵਨ ਮਾਨੀ ਦੀ ਪਤਨੀ ਪ੍ਰਵੀਨ ਗਰਗ ਸਹਿਤ ਕਾਂਗਰਸ ਪਾਰਟੀ ਨਾਲ ਸਬੰਧਤ ਅੱਧੀ ਦਰਜ਼ਨ ਦੇ ਕਰੀਬ ਕੌਸਲਰ ਬੇਭਰੋਸਗੀ ਲਈ ਹੋਈ ਵੋਟਿੰਗ ਵਾਲੇ ਦਿਨ ਗੈਰ ਹਾਜ਼ਰ ਰਹੇ ਸਨ। ਜਦ ਕਿ ਦੂਜੇ ਕੌਸਲਰਾਂ ਨੇ ਖੁੱਲ ਕੇ ਆਪਣੀ ਹੀ ਪਾਰਟੀ ਦੇ ਆਗੂ ਵਿਰੁਧ ਹੱਥ ਖੜੇ ਕੀੇਤੇ ਸਨ, ਜਿਸਦੇ ਚੱਲਦੇ 30 ਵੋਟਾਂ ਦੇ ਮੁਕਾਬਲੇ ਕਾਂਗਰਸ ਦੇ ਖਾਤੇ ਵਿਚ ਸਿਰਫ਼ 10 ਵੋਟਾਂ ਹੀ ਆਈਆਂ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਭਾਰਤ-ਪਾਕਿ ਤਣਾਅ ਦੌਰਾਨ ਵਿਧਾਇਕ ਰਣਬੀਰ ਭੁੱਲਰ ਵੱਲੋਂ ਸਰਹੱਦੀ ਖੇਤਰ ਦੇ ਪਿੰਡਾਂ ਦਾ ਦੌਰਾ

👉ਵਿਧਾਇਕ ਨੇ ਲੋਕਾਂ ਨਾਲ ਕੀਤੀ ਗੱਲਬਾਤ
👉ਕਿਹਾ, ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਲੋਕਾਂ ਦੇ ਨਾਲ, ਘਬਰਾਉਣ ਦੀ ਨਹੀਂ ਕੋਈ ਲੋੜ
Ferozepur News:ਜੰਮੂ ਕਸ਼ਮੀਰ ਦੇ ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਕਾਰਨ ਭਾਰਤ ਅਤੇ ਪਾਕਿਸਤਾਨ ਵਿਚਾਲੇ ਤਣਾਅ ਦੇ ਮੱਦੇਨਜ਼ਰ ਫ਼ਿਰੋਜ਼ਪੁਰ ਸ਼ਹਿਰੀ ਹਲਕੇ ਦੇ ਵਿਧਾਇਕ ਸ. ਰਣਬੀਰ ਸਿੰਘ ਭੁੱਲਰ ਵੱਲੋਂ ਸਰਹੱਦੀ ਖੇਤਰ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕੀਤਾ ਗਿਆ ਅਤੇ ਹਲਾਤਾਂ ਦਾ ਜਾਇਜ਼ਾ ਲਿਆ ਗਿਆ।

ਇਹ ਵੀ ਪੜ੍ਹੋ  ਵਿਦੇਸ਼-ਅਧਾਰਤ ਤਸਕਰ ਦੇ ਦੋ ਕਾਰਕੁਨ 10 ਕਿਲੋ ਹੈਰੋਇਨ ਅਤੇ ਇੱਕ ਲੱਖ ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫ਼ਤਾਰ

ਇਸ ਦੌਰਾਨ ਉਨ੍ਹਾਂ ਵੱਲੋਂ ਇਨ੍ਹਾਂ ਖੇਤਰਾਂ ਦੇ ਲੋਕਾਂ ਨਾਲ ਮੁਲਾਕਾਤ ਕੀਤੀ ਗਈ ਅਤੇ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ ਅਤੇ ਸਿਵਲ ਤੇ ਪੁਲਿਸ ਪ੍ਰਸ਼ਾਸਨ ਹਮੇਸ਼ਾ ਆਪਣੇ ਲੋਕਾਂ ਦੇ ਨਾਲ ਖੜ੍ਹਾ ਹੈ ਅਤੇ ਇਸ ਸਮੇਂ ਘਬਰਾਉਣ ਦੀ ਕੋਈ ਵੀ ਲੋੜ ਨਹੀਂ ਹੈ।ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਸਰਹੱਦੀ ਖੇਤਰ ਦੇ ਲੋਕਾਂ ਦੀ ਹੌਂਸਲਾ ਅਫ਼ਜਾਈ ਕਰਦਿਆਂ ਕਿਹਾ ਕਿ ਅੱਤਵਾਦ ਦੇ ਖਿਲਾਫ਼ ਇਸ ਲੜਾਈ ਵਿੱਚ ਪੂਰਾ ਦੇਸ਼ ਇਕਜੁੱਟ ਹੈ। ਉਨ੍ਹਾਂ ਕਿਹਾ ਕਿ ਪੰਜਾਬੀ ਪੂਰੇ ਵਿਸ਼ਵ ਵਿੱਚ ਆਪਣੀ ਸੂਰਬੀਰਤਾ ਲਈ ਜਾਣੇ ਜਾਂਦੇ ਹਨ। ਉਨ੍ਹਾਂ ਕਿਹਾ ਕਿ ਸਾਨੂੰ ਆਪਣੀ ਭਾਰਤੀ ਫੌਜ ਅਤੇ ਆਪਣੇ ਵੀਰ ਜਵਾਨਾਂ ਤੇ ਮਾਣ ਹੈ।

ਇਹ ਵੀ ਪੜ੍ਹੋ ਪਾਕਿਸਤਾਨ ਫੌਜ ਦੇ ਨਿਸ਼ਾਨੇ ‘ਤੇ ਸਨ ਬਠਿੰਡਾ ਸਹਿਤ ਪੰਜਾਬ ਦੇ ਅੱਠ ਫੌਜੀ ਟਿਕਾਣੇ, ਭਾਰਤੀ ਫੌਜ ਨੇ ਸਾਰੇ ਹਮਲੇ ਕੀਤੇ ਬੇਅਸਰ

ਇਸ ਮੌਕੇ ਲੋਕਾਂ ਨੇ ਵੀ ਕਿਹਾ ਕਿ ਉਹ ਹਮੇਸ਼ਾ ਤੋਂ ਅਜਿਹੀ ਘੜੀ ਵਿੱਚ ਦੇਸ਼ ਕੌਮ ਲਈ ਮੂਹਰਲੀ ਕਤਾਰ ਵਿੱਚ ਖੜ੍ਹਦੇ ਆਏ ਹਨ ਅੱਗੇ ਵੀ ਜੇਕਰ ਕੋਈ ਔਖਾ ਸਮਾਂ ਆਉਂਦਾ ਹੈ ਤਾਂ ਉਹ ਆਪਣੀ ਭਾਰਤੀ ਫੌਜ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹਣਗੇ।ਵਿਧਾਇਕ ਅਤੇ ਅਧਿਕਾਰੀਆਂ ਨੇ ਲੋਕਾਂ ਨੂੰ ਹਦਾਇਤ ਕੀਤੀ ਕਿ ਸੋਸ਼ਲ ਮੀਡੀਆ ‘ਤੇ ਅਫਵਾਹਾਂ ਵੱਲ ਧਿਆਨ ਨਾ ਦਿੱਤਾ ਜਾਵੇ ਅਤੇ ਨਾ ਹੀ ਅਜਿਹੀ ਕੋਈ ਅਫਵਾਹ ਫੈਲਾਈ ਜਾਵੇ ਜਿਸ ਨਾਲ ਲੋਕਾਂ ਵਿੱਚ ਡਰ ਭੈਅ ਦਾ ਮਾਹੌਲ ਪੈਦਾ ਹੋਵੇ।ਇਸ ਮੌਕੇ ਐਸ.ਡੀ.ਐਮ. ਜ਼ੀਰਾ ਗੁਰਮੀਤ ਸਿੰਘ ਅਤੇ ਡੀ.ਐਸ.ਪੀ. ਸੁਖਵਿੰਦਰ ਸਿੰਘ ਸਮੇਤ ਹੋਰ ਅਧਿਕਾਰੀ ਵੀ ਉਨ੍ਹਾਂ ਨਾਲ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

BBMB ਵੱਲੋਂ ਪਾਣੀਆਂ ਦੀ ਚੋਰੀ ਕਰਨ ਦੇ ਮਸਲੇ ਉੱਤੇ ਕੇਂਦਰ ਸਰਕਾਰ ‘ਤੇ ਵਰ੍ਹੇ ਮੁੱਖ ਮੰਤਰੀ

0

👉ਦੂਹਰੀ ਜੰਗ ਲੜ ਰਿਹਾ ਪੰਜਾਬ, ਇਕ ਪਾਸੇ ਸਰਹੱਦਾਂ ਦੀ ਰਾਖੀ ਲਈ ਪਾਕਿਸਤਾਨ ਨਾਲ ਅਤੇ ਦੂਜੇ ਪਾਸੇ ਆਪਣੇ ਪਾਣੀ ਬਚਾਉਣ ਲਈ ਕੇਂਦਰ ਸਰਕਾਰ ਨਾਲ
👉ਬੀ.ਬੀ.ਐਮ.ਬੀ. ਦੇ ਮੁਖੀ ਨੇ ਪੰਜਾਬ ਦਾ ਪਾਣੀ ਚੋਰੀ ਕੀਤਾ-ਮੁੱਖ ਮੰਤਰੀ, ਪੰਜਾਬ ਦੇ ਹੱਕ ਖੋਹਣ ਲਈ ਮੁਸੀਬਤ ’ਚੋਂ ਮੌਕਾ ਲੱਭਣ ਦੀ ਘਟੀਆ ਕੋਸ਼ਿਸ਼ ਲਈ ਕੇਂਦਰ ਦੀ ਸਖ਼ਤ ਨਿਖੇਧੀ
Nangal (Rupnagar)News:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਭਾਖੜਾ ਬਿਆਸ ਪ੍ਰਬੰਧਕੀ ਬੋਰਡ ਵੱਲੋਂ ਪੰਜਾਬ ਦੇ ਪਾਣੀਆਂ ਨੂੰ ਖੋਹਣ ਦੇ ਮਨਸੂਬਿਆਂ ਨੂੰ ਨਾਕਾਮ ਕਰ ਦਿੱਤਾ। ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਇਸ ਵੇਲੇ ਦੂਹਰੀ ਜੰਗ ਲੜ ਰਿਹਾ ਹੈ। ਇਕ ਪਾਸੇ ਪੰਜਾਬ ਸਰਹੱਦਾਂ ਦੀ ਰਾਖੀ ਲਈ ਪਾਕਿਸਤਾਨ ਦੇ ਖਿਲਾਫ਼ ਜੰਗ ਲੜ ਰਿਹਾ ਹੈ ਅਤੇ ਦੂਜੇ ਪਾਸੇ ਆਪਣੇ ਪਾਣੀਆਂ ਦੀ ਰਾਖੀ ਲਈ ਕੇਂਦਰ ਅਤੇ ਹਰਿਆਣਾ ਦੀਆਂ ਸਰਕਾਰਾਂ ਦੇ ਖਿਲਾਫ ਲੜਾਈ ਲੜ ਰਿਹਾ ਹੈ।ਮੁੱਖ ਮੰਤਰੀ ਨੇ ਅੱਜ ਫੇਰ ਨੰਗਲ ਪਹੁੰਚ ਕੇ ਪਾਣੀਆਂ ਨੂੰ ਬਚਾਉਣ ਦੇ ਮੋਰਚੇ ਦੀ ਕਮਾਨ ਖੁਦ ਸੰਭਾਲੀ ਤਾਂ ਕਿ ਇਹ ਯਕੀਨੀ ਬਣਾਇਆ ਜਾ ਸਕੇ ਕਿ ਬੀ.ਬੀ.ਐਮ.ਬੀ. ਦਾ ਚੇਅਰਮੈਨ ਪੰਜਾਬ ਦੇ ਪਾਣੀ ਕਿਸੇ ਹੋਰ ਸੂਬੇ ਨੂੰ ਨਾ ਦੇ ਸਕੇ। ਇਸ ਮੌਕੇ ਮੁੱਖ ਮੰਤਰੀ ਨਾਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਜੋ ਹਲਕਾ ਵਿਧਾਇਕ ਵੀ ਹਨ ਅਤੇ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਵੀ ਹਾਜ਼ਰ ਸਨ।ਉਨ੍ਹਾਂ ਕਿਹਾ ਕਿ ਜੇਕਰ ਪੰਜਾਬੀ ਆਪਣੀਆਂ ਸਰਹੱਦਾਂ ਦੀ ਸੁਰੱਖਿਆ ਕਰ ਸਕਦੇ ਹਨ ਤਾਂ ਉਹ ਆਪਣੇ ਪਾਣੀਆਂ ਦੀ ਰਾਖੀ ਕਰਨ ਦੇ ਵੀ ਸਮਰੱਥ ਹੈ। ਭਗਵੰਤ ਸਿੰਘ ਮਾਨ, “ਇਹ ਬਹੁਤ ਸ਼ਰਮਨਾਕ ਗੱਲ ਹੈ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਸੰਕਟ ਦੇ ਸਮੇਂ ਘਟੀਆ ਖੇਡਾਂ ਖੇਡ ਰਹੀ ਹੈ ਜਦੋਂ ਕਿ ਅਜਿਹੇ ਸਮੇਂ ਮੁਲਕ ਨੂੰ ਇਕ-ਦੂਜੇ ਨਾਲ ਮਿਲ ਕੇ ਦੁਸ਼ਮਣ ਦੇ ਖਿਲਾਫ਼ ਲੜਨਾ ਚਾਹੀਦਾ ਹੈ।”ਮੁੱਖ ਮੰਤਰੀ ਨੇ ਕਿਹਾ ਕਿ ਅੱਜ ਜਦੋਂ ਪੂਰੇ ਦੇਸ਼ ਵਿੱਚ ਪਾਕਿਸਤਾਨ ਵਿਰੁੱਧ ਲੜਾਈ ਦੀ ਰਣਨੀਤੀ ਦੇ ਹਿੱਸੇ ਵਜੋਂ ਬਲੈਕਆਊਟ ਲਈ ਸਾਇਰਨ ਵਜਾਏ ਜਾ ਰਹੇ ਹਨ ਤਾਂ ਅਜਿਹੇ ਸਮੇਂ ਭਾਜਪਾ ਪੰਜਾਬ ਨਾਲ ਘਟੀਆ ਸਿਆਸਤ ਕਰ ਰਹੀ ਹੈ।

ਇਹ ਵੀ ਪੜ੍ਹੋ  ਵਿਦੇਸ਼-ਅਧਾਰਤ ਤਸਕਰ ਦੇ ਦੋ ਕਾਰਕੁਨ 10 ਕਿਲੋ ਹੈਰੋਇਨ ਅਤੇ ਇੱਕ ਲੱਖ ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫ਼ਤਾਰ

ਉਨ੍ਹਾਂ ਕਿਹਾ ਕਿ ਇਹ ਸੱਚਮੁੱਚ ਸ਼ਰਮਨਾਕ ਹੈ ਕਿ ਭਾਜਪਾ ਸੰਕਟ ਦੀ ਘੜੀ ਵਿੱਚ ਸੂਬੇ ਦੇ ਹਿੱਤਾਂ ਨੂੰ ਨੁਕਸਾਨ ਪਹੁੰਚਾਉਣ ਲਈ ਮੁਸੀਬਤ ’ਚੋਂ ਮੌਕਾ ਲੱਭ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਕਦੇ ਵੀ ਭਾਜਪਾ ਦੇ ਨਾਪਾਕ ਮਨਸੂਬਿਆਂ ਨੂੰ ਸਫਲ ਨਹੀਂ ਹੋਣ ਦੇਵੇਗਾ ਅਤੇ ਕਿਸੇ ਹੋਰ ਸੂਬੇ ਨਾਲ ਇੱਕ ਬੂੰਦ ਵੀ ਪਾਣੀ ਸਾਂਝਾ ਨਹੀਂ ਕੀਤਾ ਜਾਵੇਗਾ।ਮੁੱਖ ਮੰਤਰੀ ਨੇ ਕਿਹਾ ਕਿ ਭਾਜਪਾ ਅਤੇ ਇਸ ਦੇ ਸਹਿਯੋਗੀ ਸੂਬੇ ਤੋਂ ਪਾਣੀ ਚੋਰੀ ਕਰਨ ਲਈ ਕਾਹਲੇ ਹਨ ਜਦੋਂ ਕਿ ਹਰਿਆਣਾ ਪੂਰੇ ਸਾਲ ਤੋਂ 4000 ਕਿਊਸਿਕ ਦੀ ਵਰਤੋਂ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਨੂੰ ਦੱਸਣਾ ਚਾਹੀਦਾ ਹੈ ਕਿ ਕੀ ਪੰਜਾਬ ਨੂੰ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਕਰਨੀ ਚਾਹੀਦੀ ਹੈ ਜਾਂ ਉਨ੍ਹਾਂ ਨੂੰ ਪਾਣੀਆਂ ਦੀ ਰਾਖੀ ਕਰਨੀ ਚਾਹੀਦੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅੱਜ ਸੂਬਾ ਸਰਕਾਰ ਦੀ ਚੌਕਸੀ ਕਾਰਨ ਬੀ.ਬੀ.ਐਮ.ਬੀ. ਅਤੇ ਹਰਿਆਣਾ ਵੱਲੋਂ ਪਾਣੀ ਦੀ ਚੋਰੀ ਨੂੰ ਰੋਕਿਆ ਗਿਆ ਹੈ।ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਬੀ.ਬੀ.ਐਮ.ਬੀ. ਅਤੇ ਪਾਣੀਆਂ ਦੀ ਵੰਡ ਬਾਰੇ ਹਾਈ ਕੋਰਟ ਦੇ ਫੈਸਲੇ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦੇਵੇਗੀ। ਉਨ੍ਹਾਂ ਕਿਹਾ ਕਿ ਪਾਣੀਆਂ ਦੀ ਰਾਖੀ ਦੀ ਲੜਾਈ ਸਿਆਸੀ ਅਤੇ ਕਾਨੂੰਨੀ ਫਰੰਟ ‘ਤੇ ਲੜੀ ਜਾਵੇਗੀ। ਉਨ੍ਹਾਂ ਕਿਹਾ ਕਿ ਬੀ.ਬੀ.ਐਮ.ਬੀ. ਚੇਅਰਮੈਨ ਨੇ ਸੂਬੇ ਦੇ ਪਾਣੀ ਨੂੰ ਗੈਰ-ਕਾਨੂੰਨੀ ਢੰਗ ਨਾਲ ਲੁੱਟਣ ਦੀ ਕੋਸ਼ਿਸ਼ ਕੀਤੀ ਹੈ ਜੋ ਕਿ ਬਹੁਤ ਹੀ ਨਿੰਦਣਯੋਗ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਜਿਹੇ ਕਿਸੇ ਵੀ ਕਦਮ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਸੂਬਾ ਸਰਕਾਰ ਇਸ ਦਾ ਡਟ ਕੇ ਵਿਰੋਧ ਕਰੇਗੀ।ਮੁੱਖ ਮੰਤਰੀ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ਜੇਕਰ ਸੂਬਾ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਕਰਨ ਦੇ ਸਮਰੱਥ ਹੈ, ਤਾਂ ਇਹ ਪੰਜਾਬ ਦੇ ਪਾਣੀਆਂ ਨੂੰ ਵੀ ਬਚਾ ਸਕਦਾ ਹੈ। ਉਨ੍ਹਾਂ ਕਿਹਾ ਕਿ ਪਾਕਿਸਤਾਨ ਨਾਲ ਪੰਜਾਬ ਦੀ 532 ਕਿਲੋਮੀਟਰ ਲੰਬੀ ਸਰਹੱਦ ਲਗਦੀ ਹੈ ਜਿਸ ਦੀ ਰਾਖੀ ਲਈ ਪੰਜਾਬੀਆਂ ਵੱਲੋਂ ਮਹਾਨ ਕੁਰਬਾਨੀਆਂ ਦੇਣ ਦਾ ਸ਼ਾਨਦਾਰ ਇਤਿਹਾਸ ਹੈ।

ਇਹ ਵੀ ਪੜ੍ਹੋ  ਪਾਕਿਸਤਾਨ ਫੌਜ ਦੇ ਨਿਸ਼ਾਨੇ ‘ਤੇ ਸਨ ਬਠਿੰਡਾ ਸਹਿਤ ਪੰਜਾਬ ਦੇ ਅੱਠ ਫੌਜੀ ਟਿਕਾਣੇ, ਭਾਰਤੀ ਫੌਜ ਨੇ ਸਾਰੇ ਹਮਲੇ ਕੀਤੇ ਬੇਅਸਰ

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅੱਜ ਵੀ ਪੰਜਾਬੀ ਪਾਕਿਸਤਾਨੀ ਫੌਜ ਨੂੰ ਮੂੰਹ ਤੋੜਵਾਂ ਜਵਾਬ ਦੇਣ ਵਿੱਚ ਸਭ ਤੋਂ ਅੱਗੇ ਹਨ ਅਤੇ ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।ਮੁੱਖ ਮੰਤਰੀ ਨੇ ਕਿਹਾ ਕਿ ਬੀ.ਬੀ.ਐਮ.ਬੀ. ਅਸਲ ਵਿੱਚ ਸਤਲੁਜ ਅਤੇ ਬਿਆਸ ਦਰਿਆਵਾਂ ਦੇ ਪਾਣੀਆਂ ਦੇ ਪ੍ਰਬੰਧਨ ਲਈ ਸਥਾਪਤ ਕੀਤਾ ਗਿਆ ਸੀ। ਹਾਲਾਂਕਿ, ਉਨ੍ਹਾਂ ਕਿਹਾ ਕਿ ਸਾਲਾਂ ਤੋਂ ਪੰਜਾਬ ਦਾ ਪਾਣੀ ਬੀ.ਬੀ.ਐਮ.ਬੀ. ਰਾਹੀਂ ਦੂਜੇ ਸੂਬਿਆਂ ਵੱਲ ਮੋੜਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਸਰਕਾਰ ਨੇ ਆਪਣੇ ਸਿਆਸੀ ਹਿੱਤਾਂ ਲਈ ਇਸ ਬੋਰਡ ਦੀ ਦੁਰਵਰਤੋਂ ਕਰਨੀ ਸ਼ੁਰੂ ਕਰ ਦਿੱਤੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਨਾਲ ਸਲਾਹ ਕੀਤੇ ਬਿਨਾਂ ਅੱਧੀ ਰਾਤ ਨੂੰ ਮੀਟਿੰਗਾਂ ਬੁਲਾਈਆਂ ਜਾ ਰਹੀਆਂ ਹਨ ਅਤੇ ਦੂਜੇ ਸੂਬਿਆਂ ਦੇ ਦਬਾਅ ਹੇਠ ਪੰਜਾਬ ਦਾ ਬਣਦਾ ਹਿੱਸਾ ਵੀ ਖੋਹਿਆ ਜਾ ਰਿਹਾ ਹੈ।ਬੀ.ਬੀ.ਐਮ.ਬੀ. ਨੂੰ ਚਿੱਟਾ ਹਾਥੀ ਦੱਸਦਿਆਂ ਮੁੱਖ ਮੰਤਰੀ ਨੇ ਨਵਾਂ ਸੰਵਿਧਾਨ ਬਣਾ ਕੇ ਇਸ ਦੇ ਪੁਨਰਗਠਨ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਇਹ ਮੌਜੂਦਾ ਰੂਪ ਵਿੱਚ ਪੂਰੀ ਤਰ੍ਹਾਂ ਬੇਕਾਰ ਅਤੇ ਅਸਵੀਕਾਰਨਯੋਗ ਹੈ। ਉਨ੍ਹਾਂ ਕਿਹਾ ਕਿ ਪੰਜਾਬ ਹੁਣ ਇਸ ਨੂੰ ਕਦੇ ਵੀ ਸਵੀਕਾਰ ਨਹੀਂ ਕਰੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਕਿੰਨੇ ਦੁੱਖ ਦੀ ਗੱਲ ਹੈ ਕਿ ਦੂਜੇ ਸੂਬਿਆਂ ਦੇ ਕਰਮਚਾਰੀਆਂ ਨੂੰ ਸੂਬੇ ਦੇ ਖਜ਼ਾਨੇ ਵਿੱਚੋਂ ਤਨਖਾਹ ਦਿੱਤੀ ਜਾ ਰਹੀ ਹੈ ਜਦਕਿ ਇਹ ਸਿਰਫ਼ ਪੰਜਾਬ ਦੇ ਹਿੱਤਾਂ ਨੂੰ ਨੁਕਸਾਨ ਪਹੁੰਚਾਉਂਦੇ ਹਨ।ਮੁੱਖ ਮੰਤਰੀ ਨੇ ਕਿਹਾ ਕਿ ਹਾਲ ਹੀ ਦੇ ਦਿਨਾਂ ਵਿੱਚ ਭਾਰਤੀ ਜਨਤਾ ਪਾਰਟੀ, ਹਰਿਆਣਾ ਕੇ ਕੇਂਦਰ ਦੀਆਂ ਸਰਕਾਰਾਂ ਅਤੇ ਬੀ.ਬੀ.ਐਮ.ਬੀ. ਰਾਹੀਂ ਪੰਜਾਬ ਦੇ ਹੱਕਾਂ ਨੂੰ ਖੋਹਣ ਦੀ ਕੋਸ਼ਿਸ਼ ਕਰ ਰਹੀ ਹੈ।

ਇਹ ਵੀ ਪੜ੍ਹੋ  ਪੰਜਾਬ ਦੇ ਪਾਣੀਆਂ ਦਾ ਮੁੱਦਾ ਮੁੜ ਭਖਿਆ;ਹਰਿਆਣਾ ਨੂੰ ਪਾਣੀ ਛੱਡਣ ਲਈ ਪੁੱਜੇ ਬੀਬੀਐਮਬੀ ਦੇ ਚੇਅਰਮੈਨ ਨੂੰ ਲੋਕਾਂ ਨੇ ਘੇਰਿਆ

ਉਨ੍ਹਾਂ ਕਿਹਾ ਕਿ ਗੈਰ-ਸੰਵਿਧਾਨਕ ਅਤੇ ਗੈਰ-ਕਾਨੂੰਨੀ ਤਰੀਕੇ ਨਾਲ ਬੀ.ਬੀ.ਐਮ.ਬੀ. ਦੀਆਂ ਮੀਟਿੰਗਾਂ ਬੁਲਾ ਕੇ ਪੰਜਾਬ ਦੇ ਪਾਣੀਆਂ ਨੂੰ ਜ਼ਬਰਦਸਤੀ ਹਰਿਆਣਾ ਵੱਲ ਮੋੜਿਆ ਜਾ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਬੀ.ਬੀ.ਐਮ.ਬੀ. ਵੀ ਪੰਜਾਬ ਵਿਰੁੱਧ ਕਾਨੂੰਨੀ ਲੜਾਈਆਂ ਲੜਨ ਲਈ ਸੂਬੇ ਦੇ ਪੈਸੇ ਦੀ ਵਰਤੋਂ ਕਰਦੀ ਹੈ ਜੋ ਕਿ ਅਤਿ ਨਿੰਦਣਯੋਗ ਹੈ।ਮੁੱਖ ਮੰਤਰੀ ਨੇ ਕਿਹਾ ਕਿ ‘ਅਪਰੇਸ਼ਨ ਸਿੰਧੂਰ’ ਵਿੱਚ ਅੱਤਵਾਦੀ ਕੈਂਪਾਂ ਨੂੰ ਤਬਾਹ ਕਰਕੇ ਪਾਕਿਸਤਾਨ ਦੀਆਂ ਭਾਰਤ ਵਿਰੋਧੀ ਕਾਰਵਾਈਆਂ ਨੂੰ ਖਤਮ ਕਰਨ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਜਿੱਥੇ ਭਾਰਤੀ ਫੌਜ ਨੇ ਪਾਕਿਸਤਾਨ ਵੱਲੋਂ ਚਲਾਏ ਜਾ ਰਹੇ ਅੱਤਵਾਦੀ ਕੇਂਦਰਾਂ ਨੂੰ ਤਬਾਹ ਕਰ ਦਿੱਤਾ ਹੈ, ਦੂਜੇ ਪਾਸੇ ਸਰਹੱਦ ਪਾਰ ਤੋਂ ਬੰਬਾਰੀ ਦੌਰਾਨ ਦੁਸ਼ਮਣ ਵੱਲੋਂ ਸਾਡੇ ਧਾਰਮਿਕ ਅਸਥਾਨਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬੀ ਬਹਾਦਰ ਹਨ ਜੋ ਦੇਸ਼ ਲਈ ਕੁਝ ਵੀ ਕਰ ਸਕਦੇ ਹਨ ਪਰ ਭਾਜਪਾ ਦੀ ਅਗਵਾਈ ਵਾਲੀ ਸਰਕਾਰ ਨੇ ਸੂਬੇ ਵਿਰੁੱਧ ਪੰਜਾਬ ਵਿਰੋਧੀ ਸਟੈਂਡ ਅਪਣਾਇਆ ਹੈ ਜੋ ਬਹੁਤ ਮੰਦਭਾਗੀ ਗੱਲ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਵਿਦੇਸ਼-ਅਧਾਰਤ ਤਸਕਰ ਦੇ ਦੋ ਕਾਰਕੁਨ 10 ਕਿਲੋ ਹੈਰੋਇਨ ਅਤੇ ਇੱਕ ਲੱਖ ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫ਼ਤਾਰ

0

👉ਗ੍ਰਿਫ਼ਤਾਰ ਮੁਲਜ਼ਮ ਨਸ਼ਿਆਂ ਅਤੇ ਹਥਿਆਰਾਂ ਦੀ ਤਸਕਰੀ ਵਿੱਚ ਸ਼ਾਮਲ ਪੁਲਿਸ ਨੂੰ ਲੋੜੀਂਦੇ ਤਸਕਰ ਜੱਸਾ ਲਈ ਕੰਮ ਕਰ ਰਹੇ ਸਨ: ਡੀਜੀਪੀ ਗੌਰਵ ਯਾਦਵ
👉ਪਿਛਲੇ 10 ਦਿਨਾਂ ਅੰਦਰ ਬੇਨਕਾਬ ਕੀਤਾ ਗਿਆ ਜੱਸਾ ਦੁਆਰਾ ਸਮਰਥਿਤ ਇਹ ਤੀਜਾ ਮਾਡਿਊਲ
Amritsar News:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਵਿੱਢੀ ਗਈ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਪੰਜਾਬ ਪੁਲਿਸ ਦੇ ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਵਿਦੇਸ਼-ਅਧਾਰਤ ਤਸਕਰ ਜੱਸਾ ਦੁਆਰਾ ਚਲਾਏ ਜਾ ਰਹੇ ਅੰਤਰਰਾਸ਼ਟਰੀ ਨਾਰਕੋ-ਤਸਕਰੀ ਮਾਡਿਊਲ ਦੇ ਭਾਰਤ-ਅਧਾਰਤ ਦੋ ਕਾਰਕੁਨਾਂ ਨੂੰ ਗ੍ਰਿਫ਼ਤਾਰ ਕਰਕੇ ਇਸ ਨੈਟਵਰਕ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਦਿੰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੇ ਕਬਜ਼ੇ ‘ਚੋਂ 10 ਕਿਲੋ ਹੈਰੋਇਨ ਅਤੇ 1 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ।ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਅੰਮ੍ਰਿਤਸਰ ਦੇ ਮਜੀਠਾ ਰੋਡ ਸਥਿਤ ਇੰਦਰਾ ਕਲੋਨੀ ਦੇ ਰਹਿਣ ਵਾਲੇ ਗੁਰਪਿੰਦਰ ਸਿੰਘ ਅਤੇ ਅੰਮ੍ਰਿਤਸਰ ਦੇ ਚੱਕ ਮਿਸ਼ਰੀ ਖਾਨ ਦੇ ਰਹਿਣ ਵਾਲੇ ਸਾਜਨ ਵਜੋਂ ਹੋਈ ਹੈ।

ਇਹ ਵੀ ਪੜ੍ਹੋ  ਮੰਤਰੀ ਡਾ. ਬਲਬੀਰ ਸਿੰਘ ਦੀ ਹਦਾਇਤ, ਟਿੱਪਰਾਂ ਤੇ ਸਕੂਲੀ ਬੱਸਾਂ ਵੱਲੋਂ ਸਪੀਡ ਲਿਮਿਟ ਦੀ ਉਲੰਘਣਾ’ਤੇ ਜ਼ੀਰੋ ਟਾਲਰੈਂਸ ਦੀ ਨੀਤੀ ਅਪਣਾਈ ਜਾਵੇ

ਪੁਲਿਸ ਟੀਮਾਂ ਨੇ ਉਨ੍ਹਾਂ ਦਾ ਕਾਲਾ ਹੀਰੋ ਸਪਲੈਂਡਰ ਮੋਟਰਸਾਈਕਲ (ਪੀਬੀ-02-ਈਐਮ-2025), ਜਿਸਦੀ ਵਰਤੋਂ ਉਹ ਨਸ਼ਿਆਂ ਦੀ ਤਸਕਰੀ ਲਈ ਕਰ ਰਹੇ ਸਨ, ਵੀ ਜ਼ਬਤ ਕਰ ਲਿਆ ਹੈ।ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਵਿਦੇਸ਼-ਅਧਾਰਤ ਮੁਲਜ਼ਮ ਜੱਸਾ ਨਸ਼ਿਆਂ ਅਤੇ ਹਥਿਆਰਾਂ ਦਾ ਤਸਕਰ ਹੈ, ਜੋ ਪੁਲਿਸ ਨੂੰ ਥਾਣਾ ਐਸਐਸਓਸੀ ਅੰਮ੍ਰਿਤਸਰ ਵਿਖੇ ਦਰਜ ਐਨਡੀਪੀਐਸ ਐਕਟ ਅਤੇ ਅਸਲਾ ਐਕਟ ਤਹਿਤ ਕਈ ਕੇਸਾਂ ਵਿੱਚ ਲੋੜੀਂਦਾ ਹੈ।ਜ਼ਿਕਰਯੋਗ ਹੈ ਕਿ ਸੀਆਈ ਅੰਮ੍ਰਿਤਸਰ ਵੱਲੋਂ ਪਿਛਲੇ ਦਸ ਦਿਨਾਂ ਵਿੱਚ ਬੇਨਕਾਬ ਕੀਤਾ ਗਿਆ ਹੈ ਤੀਜਾ ਮਡਿਊਲ ਹੈ, ਜਿਸਨੂੰ ਵਿਦੇਸ਼ ਅਧਾਰਤ ਤਸਕਰ ਜੱਸਾ ਦੁਆਰਾ ਚਲਾਇਆ ਜਾ ਰਿਹਾ ਸੀ। ਇਸ ਤੋਂ ਪਹਿਲਾਂ ਉਕਤ ਤਸਕਰ ਜੱਸਾ ਦੇ ਕਾਰਕੁਨ ਅਭਿਸ਼ੇਕ ਨੂੰ ਸੱਤ ਪਿਸਤੌਲਾਂ ਅਤੇ 1.5 ਲੱਖ ਰੁਪਏ ਸਮੇਤ ਗ੍ਰਿਫਤਾਰ ਕੀਤਾ ਗਿਆ ਸੀ ਅਤੇ ਇਸ ਤੋਂ ਕੁਝ ਦਿਨਾਂ ਬਾਅਦ ਪੁਲਿਸ ਟੀਮਾਂ ਨੇ ਜੱਸਾ ਦੇ ਫਰਾਰ ਸਾਥੀ ਜੋਧਬੀਰ ਸਿੰਘ ਉਰਫ ਜੋਧਾ ਦੇ ਟਿਕਾਣੇ ਤੋਂ 5 ਕਿਲੋ ਹੈਰੋਇਨ ਬਰਾਮਦ ਕੀਤੀ ਸੀ।ਡੀਜੀਪੀ ਨੇ ਕਾਰਵਾਈ ਦੇ ਵੇਰਵੇ ਸਾਂਝੇ ਕਰਦਿਆਂ ਦੱਸਿਆ ਕਿ ਪੁਲਿਸ ਨੂੰ ਪੁਖ਼ਤਾ ਜਾਣਕਾਰੀ ਮਿਲੀ ਸੀ ਕਿ ਮੁਲਜ਼ਮ ਗੁਰਪਿੰਦਰ ਅਤੇ ਸਾਜਨ ਅੰਮ੍ਰਿਤਸਰ ਦੇ ਐਸਕਾਰਟ ਹਸਪਤਾਲ ਨੇੜੇ ਬਾਈਪਾਸ ਵਾਲੇ ਇਲਾਕੇ ਵਿੱਚ ਕਿਸੇ ਹੋਰ ਧਿਰ ਨੂੰ ਹੈਰੋਇਨ ਦੀ ਵੱਡੀ ਖੇਪ ਪਹੁੰਚਾਉਣ ਜਾ ਰਹੇ ਹਨ,

ਇਹ ਵੀ ਪੜ੍ਹੋ  ਨਸ਼ਾ ਤਸਕਰਾਂ ਵੱਲੋਂ ਗੈਰ ਕਾਨੂੰਨੀ ਤਰੀਕੇ ਨਾਲ ਬਣਾਈਆਂ 02 ਇਮਾਰਤਾਂ ’ਤੇ ਚੱਲਿਆ ਬੁਲਡੋਜਰ

ਜਿਸ ‘ਤੇ ਕਾਰਵਾਈ ਕਰਦਿਆਂ ਸੀਆਈ ਅੰਮ੍ਰਿਤਸਰ ਦੀਆਂ ਪੁਲਿਸ ਟੀਮਾਂ ਨੇ ਪ੍ਰਾਪਤ ਖੁਫੀਆ ਜਾਣਕਾਰੀ ਦੇ ਆਧਾਰ ‘ਤੇ ਇਲਾਕੇ ਵਿੱਚ ਆਪ੍ਰਰੇਸ਼ਨ ਚਲਾਇਆ ਅਤੇ ਦੋਵਾਂ ਮੁਲਜ਼ਮਾਂ ਨੂੰ ਉਸ ਵੇਲੇ ਗ੍ਰਿਫ਼ਤਾਰ ਕਰ ਲਿਆ, ਜਦੋਂ ਉਹ ਆਪਣੇ ਮੋਟਰਸਾਈਕਲ ‘ਤੇ ਖੇਪ ਦੀ ਡਲਿਵਰੀ ਕਰਨ ਜਾ ਰਹੇ ਸਨ। ਉਨ੍ਹਾਂ ਅੱਗੇ ਕਿਹਾ ਕਿ ਉਕਤ ਮੁਲਜ਼ਮਾਂ ਦੀ ਤਲਾਸ਼ੀ ਦੌਰਾਨ ਪੁਲਿਸ ਨੂੰ ਉਨ੍ਹਾਂ ਤੋਂ 10 ਕਿਲੋ ਹੈਰੋਇਨ ਅਤੇ 1 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਹੋਈ।ਉਨ੍ਹਾਂ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਦੋਵੇਂ ਮੁਲਜ਼ਮ ਆਪਣੇ ਵਿਦੇਸ਼-ਅਧਾਰਤ ਸੰਚਾਲਕ ਜੱਸਾ ਦੇ ਨਿਰਦੇਸ਼ਾਂ ‘ਤੇ ਨਸ਼ਿਆਂ ਦੀ ਖੇਪ ਪਹੁੰਚਾਉਣ ਜਾ ਰਹੇ ਸਨ।ਉਨ੍ਹਾਂ ਕਿਹਾ ਕਿ ਇਸ ਕੇਸ ਵਿੱਚ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ।ਇਸ ਸਬੰਧੀ ਥਾਣਾ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ), ਅੰਮ੍ਰਿਤਸਰ ਵਿਖੇ ਐਨਡੀਪੀਐਸ ਕਾਨੂੰਨ ਦੀਆਂ ਧਾਰਾਵਾਂ 21, 25, 27-ਏ ਅਤੇ 29 ਤਹਿਤ ਐਫਆਈਆਰ ਨੰਬਰ 30 ਮਿਤੀ 08.05.2025 ਦਰਜ ਕੀਤੀ ਗਈ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਪਾਕਿਸਤਾਨ ਫੌਜ ਦੇ ਨਿਸ਼ਾਨੇ ‘ਤੇ ਸਨ ਬਠਿੰਡਾ ਸਹਿਤ ਪੰਜਾਬ ਦੇ ਅੱਠ ਫੌਜੀ ਟਿਕਾਣੇ, ਭਾਰਤੀ ਫੌਜ ਨੇ ਸਾਰੇ ਹਮਲੇ ਕੀਤੇ ਬੇਅਸਰ

0

👉ਪਠਾਨਕੋਟ, ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਲੁਧਿਆਣਾ, ਆਦਮਪੁਰ, ਬਠਿੰਡਾ, ਚੰਡੀਗੜ੍ਹ ਸ਼ਾਮਲ
Punjab News: ਬੀਤੀ ਅੱਧੀ ਰਾਤ ਪਾਕਿਸਤਾਨ ਫ਼ੌਜ ਵੱਲੋਂ ਡਰੋਨ ਅਤੇ ਮਿਜ਼ਾਈਲਾਂ ਦੀ ਵਰਤੋਂ ਕਰਕੇ ਉਤਰੀ ਭਾਰਤ ਦੇ ਸਰਹੱਦ ਨਾਲ ਲੱਗਦੇ ਦੂਜੇ ਸੂਬਿਆਂ ਤੋਂ ਇਲਾਵਾ ਪੰਜਾਬ ਦੇ ਅੱਠ ਫ਼ੌਜੀ ਟਿਕਾਣਿਆਂ ਨੂੰ ਨਿਸ਼ਾਨਾ ਬਣਾਉਣ ਦੀ ਕੋਸ਼ਿਸ਼ ਕੀਤੀ ਸੀ। ਇਸਦੇ ਵਿਚ ਪਠਾਨਕੋਟ, ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਲੁਧਿਆਣਾ, ਆਦਮਪੁਰ, ਬਠਿੰਡਾ, ਚੰਡੀਗੜ੍ਹ ਸ਼ਾਮਲ ਹਨ। 22 ਅਪ੍ਰੈਲ ਨੂੰ ਕਸਮੀਰ ਦੇ ਪਹਿਲਗਾਮ ’ਚ ਸੈਲਾਨੀਆਂ ਉਪਰ ਹੋਏ ਹਮਲੇ ਦੇ ਵਿਚ ਭਾਰਤੀ ਫ਼ੌਜ ਵੱਲੋਂ 7 ਮਈ ਨੂੰ ਅਮਲ ਵਿਚ ਲਿਆਂਦੇ ਆਪ੍ਰੇਸ਼ਨ ਸਿੰਦੂਰ ਤੋਂ ਬਾਅਦ ਪ੍ਰੈਸ ਬ੍ਰੀਫਿੰਗ ਦੌਰਾਨ ਭਾਰਤੀ ਫ਼ੌਜ ਦੇ ਬੁਲਾਰੇ ਨੇ ਦਸਿਆ ਕਿ ਪੰਜਾਬ ਦੇ ਉਕਤ ਜ਼ਿਲਿ੍ਹਆਂ ਤੋਂ ਇਲਾਵਾ ਅਵੰਤੀਪੁਰਾ, ਸ਼੍ਰੀਨਗਰ, ਜੰਮੂ, ਨਲ, ਫਲੋਦੀ, ਉਤਰਲਾਈ ਅਤੇ ਭੁਜ ਸਮੇਤ ਉੱਤਰੀ ਅਤੇ ਪੱਛਮੀ ਭਾਰਤ ਵਿੱਚ ਕਈ ਫੌਜੀ ਟਿਕਾਣਿਆਂ ਨੂੰ ਨਿਸ਼ਾਨਾ ਬਣਾਉਣ ਦੀ ਕੋਸ਼ਿਸ਼ ਕੀਤੀ ਗਈ ਸੀ।

ਇਹ ਵੀ ਪੜ੍ਹੋ ਪੰਜਾਬ ਦੇ ਪਾਣੀਆਂ ਦਾ ਮੁੱਦਾ ਮੁੜ ਭਖਿਆ;ਹਰਿਆਣਾ ਨੂੰ ਪਾਣੀ ਛੱਡਣ ਲਈ ਪੁੱਜੇ ਬੀਬੀਐਮਬੀ ਦੇ ਚੇਅਰਮੈਨ ਨੂੰ ਲੋਕਾਂ ਨੇ ਘੇਰਿਆ 

ਪ੍ਰੰਤੂ ਭਾਰਤੀ ਫ਼ੌਜ ਨੇ ਇਹਨਾਂ ਨੂੰ ਇੰਟੀਗ੍ਰੇਟਿਡ ਕਾਊਂਟਰ ਯੂਏਐਸ ਗਰਿੱਡ ਅਤੇ ਏਅਰ ਡਿਫੈਂਸ ਸਿਸਟਮ ਦੁਆਰਾ ਬੇਅਸਰ ਕਰ ਦਿੱਤਾ ਗਿਆ। ਬੁਲਾਰੇ ਨੇ ਅੱਗੇ ਕਿਹਾ ਕਿ ਇਹਨਾਂ ਹਮਲਿਆਂ ਦਾ ਮਲਬਾ ਹੁਣ ਕਈ ਥਾਵਾਂ ਤੋਂ ਬਰਾਮਦ ਕੀਤਾ ਜਾ ਰਿਹਾ ਹੈ ਜੋ ਪਾਕਿਸਤਾਨੀ ਹਮਲਿਆਂ ਨੂੰ ਸਾਬਤ ਕਰਦੇ ਹਨ। ਬੁਲਾਰੇ ਨੇ ਅੱਗੇ ਦਸਿਆ ਕਿ ਪਾਕਿਸਤਾਨ ਦੀ ਇਸ ਕਾਰਵਾਈ ਦੇ ਵਿਰੋਧ ਵਿਚ ਅੱਜ ਸਵੇਰੇ ਭਾਰਤੀ ਹਥਿਆਰਬੰਦ ਬਲਾਂ ਵੱਲੋਂ ਪਾਕਿਸਤਾਨ ਦੇ ਕਈ ਸਥਾਨਾਂ ’ਤੇ ਹਵਾਈ ਰੱਖਿਆ ਰਾਡਾਰਾਂ ਅਤੇ ਪ੍ਰਣਾਲੀਆਂ ਨੂੰ ਨਿਸ਼ਾਨਾ ਬਣਾਇਆ। ਭਾਰਤ ਦੀ ਪ੍ਰਤੀਕਿਰਿਆ ਪਾਕਿਸਤਾਨ ਵਾਂਗ ਹੀ ਤੀਬਰਤਾ ਨਾਲ ਉਸੇ ਖੇਤਰ ਵਿੱਚ ਰਹੀ ਹੈ। ਇਹ ਭਰੋਸੇਯੋਗ ਤੌਰ ’ਤੇ ਪਤਾ ਲੱਗਾ ਹੈ ਕਿ ਲਾਹੌਰ ਵਿਖੇ ਇੱਕ ਹਵਾਈ ਰੱਖਿਆ ਪ੍ਰਣਾਲੀ ਨੂੰ ਬੇਅਸਰ ਕਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ ਕੇਂਦਰ ਨੇ ਮੁੜ ਸੱਦੀ ਆਲ ਪਾਰਟੀ ਮੀਟਿੰਗ, ਦਿੱਤੀ ਜਾਵੇਗੀ ਆਪ੍ਰੇਸ਼ਨ ਸਿੰਦੂਰ ਦੀ ਜਾਣਕਾਰੀ

ਇਸਤੋਂ ਇਲਾਵਾ ਪਾਕਿਸਤਾਨ ਨੇ ਜੰਮੂ-ਕਸ਼ਮੀਰ ਦੇ ਕੁਪਵਾੜਾ, ਬਾਰਾਮੂਲਾ, ਉੜੀ, ਪੁੰਛ, ਮੇਂਢਰ ਅਤੇ ਰਾਜੌਰੀ ਸੈਕਟਰਾਂ ਦੇ ਇਲਾਕਿਆਂ ਵਿੱਚ ਮੋਰਟਾਰ ਅਤੇ ਭਾਰੀ ਤੋਪਖਾਨੇ ਦੀ ਵਰਤੋਂ ਕਰਕੇ ਕੰਟਰੋਲ ਰੇਖਾ ਦੇ ਪਾਰ ਆਪਣੀ ਬਿਨਾਂ ਕਿਸੇ ਭੜਕਾਹਟ ਦੇ ਗੋਲੀਬਾਰੀ ਦੀ ਤੀਬਰਤਾ ਵਧਾ ਦਿੱਤੀ ਹੈ।ਪਾਕਿਸਤਾਨੀ ਗੋਲੀਬਾਰੀ ਕਾਰਨ ਤਿੰਨ ਔਰਤਾਂ ਅਤੇ ਪੰਜ ਬੱਚਿਆਂ ਸਮੇਤ 16 ਮਾਸੂਮ ਜਾਨਾਂ ਗਈਆਂ ਹਨ। ਇੱਥੇ ਵੀ, ਭਾਰਤ ਨੂੰ ਪਾਕਿਸਤਾਨ ਤੋਂ ਮੋਰਟਾਰ ਅਤੇ ਤੋਪਖਾਨੇ ਦੀ ਗੋਲੀਬਾਰੀ ਨੂੰ ਰੋਕਣ ਲਈ ਜਵਾਬੀ ਕਾਰਵਾਈ ਕਰਨ ਲਈ ਮਜਬੂਰ ਹੋਣਾ ਪਿਆ।

ਇਹ ਵੀ ਪੜ੍ਹੋ ਪੰਜਾਬ ਸਰਕਾਰ ਅਤੇ ਤਿੰਨ ਕਰੋੜ ਪੰਜਾਬੀ ਭਾਰਤੀ ਸੈਨਾ ਦੇ ਨਾਲ ਚੱਟਾਨ ਵਾਂਗ ਖੜੇ ਹਨ: ਅਮਨ ਅਰੋੜਾ

ਭਾਰਤ ਨੇ ਆਪਣੀ ਪ੍ਰਤੀਕਿਰਿਆ ਨੂੰ ਕੇਂਦ੍ਰਿਤ, ਮਾਪਿਆ ਅਤੇ ਗੈਰ-ਵਧਾਊ ਦੱਸਿਆ ਸੀ। ਉਨ੍ਹਾਂ ਇਹ ਖਾਸ ਤੌਰ ’ਤੇ ਜ਼ਿਕਰ ਕੀਤਾ ਕਿ ਪਾਕਿਸਤਾਨੀ ਫੌਜੀ ਸਥਾਪਨਾਵਾਂ ਨੂੰ ਨਿਸ਼ਾਨਾ ਨਹੀਂ ਬਣਾਇਆ ਗਿਆ ਸੀ। ਇਹ ਵੀ ਦੁਹਰਾਇਆ ਗਿਆ ਸੀ ਕਿ ਭਾਰਤ ਵਿੱਚ ਫੌਜੀ ਟਿਕਾਣਿਆਂ ’ਤੇ ਕਿਸੇ ਵੀ ਹਮਲੇ ਦਾ ਢੁਕਵਾਂ ਜਵਾਬ ਦਿੱਤਾ ਜਾਵੇਗਾ। ਬਿਆਨ ਵਿਚ ਬੁਲਾਰੇ ਨੇ ਦਸਿਆ ਕਿ ਭਾਰਤੀ ਹਥਿਆਰਬੰਦ ਸੈਨਾਵਾਂ ਤਣਾਅ ਨਾ ਵਧਾਉਣ ਦੀ ਆਪਣੀ ਵਚਨਬੱਧਤਾ ਨੂੰ ਦੁਹਰਾਉਂਦੀਆਂ ਹਨ, ਬਸ਼ਰਤੇ ਪਾਕਿਸਤਾਨੀ ਫੌਜ ਇਸਦਾ ਸਤਿਕਾਰ ਕਰੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

ਮੰਤਰੀ ਡਾ. ਬਲਬੀਰ ਸਿੰਘ ਦੀ ਹਦਾਇਤ, ਟਿੱਪਰਾਂ ਤੇ ਸਕੂਲੀ ਬੱਸਾਂ ਵੱਲੋਂ ਸਪੀਡ ਲਿਮਿਟ ਦੀ ਉਲੰਘਣਾ’ਤੇ ਜ਼ੀਰੋ ਟਾਲਰੈਂਸ ਦੀ ਨੀਤੀ ਅਪਣਾਈ ਜਾਵੇ

0

👉ਕਿਹਾ, ਸਵੇਰੇ ਸਕੂਲ ਲੱਗਣ ਤੇ ਦੁਪਹਿਰੇ ਛੁੱਟੀ ਦੇ ਸਮੇਂ ਦੌਰਾਨ ਸੜਕਾਂ ‘ਤੇ ਟਿੱਪਰ ਚਲਾਉਣ ਦੀ ਮਨਾਹੀ ਦੀ ਸਖ਼ਤੀ ਨਾਲ ਹੋਵੇ ਪਾਲਣਾ
👉ਸਕੂਲ ਵਾਹਨ ਸੁਰੱਖਿਆ ਮਾਪਦੰਡਾਂ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾ ਸਕਦਾ-ਡਾ. ਬਲਬੀਰ ਸਿੰਘ
Patiala News:ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਜ਼ਿਲ੍ਹਾ ਪ੍ਰਸ਼ਾਸਨ ਨੂੰ ਹਦਾਇਤ ਕੀਤੀ ਹੈ ਕਿ ਟਿੱਪਰਾਂ ਤੇ ਸਕੂਲ ਬੱਸਾਂ ਵੱਲੋਂ ਸਪੀਡ ਲਿਮਿਟ ਦੀ ਉਲੰਘਣਾ ਕਰਨ ‘ਤੇ ਜ਼ੀਰੋ ਟਾਲਰੈਂਸ ਦੀ ਨੀਤੀ ਸਖ਼ਤੀ ਨਾਲ ਆਪਣਾਈ ਜਾਵੇ। ਬੀਤੇ ਦਿਨ ਸਮਾਣਾ ਦੇ ਸਕੂਲੀ ਬੱਚਿਆਂ ਦੀ ਭਿਆਨਕ ਸੜਕ ਹਾਦਸੇ ਵਿੱਚ ਮੌਤ ਦਾ ਗੰਭੀਰ ਨੋਟਿਸ ਲੈਂਦਿਆਂ ਸਿਹਤ ਮੰਤਰੀ ਨੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ, ਐਸ.ਪੀ. ਵੈਭਵ ਚੌਧਰੀ, ਆਰ.ਟੀ.ਏ ਨਮਨ ਮਾਰਕੰਨ ਸਮੂਹ ਐਸ.ਡੀ.ਐਮਜ ਤੇ ਡੀ.ਐਸ.ਪੀ. ਟ੍ਰੈਫਿਕ ਸਮੇਤ ਹੋਰ ਹੋਰ ਸਬੰਧਤ ਵਿਭਾਗਾਂ ਨਾਲ ਸੜਕ ਸੁਰੱਖਿਆ ਬਾਰੇ ਇੱਕ ਅਹਿਮ ਬੈਠਕ ਕੀਤੀ। ਮੀਟਿੰਗ ਦੌਰਾਨ ਨੰਨ੍ਹੇ-ਮੁੰਨ੍ਹੇ ਬੱਚਿਆਂ ਦੀ ਮੌਤ ਦਾ ਸੋਗ ਮਨਾਉਂਦੇ ਹੋਏ ਦੋ ਮਿੰਟ ਦਾ ਮੌਨ ਰੱਖਕੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ ਗਈ।
ਡਾ. ਬਲਬੀਰ ਸਿੰਘ ਨੇ ਮੀਟਿੰਗ ਦੌਰਾਨ ਸਪੱਸ਼ਟ ਕੀਤਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਸਰਕਾਰ ਇਸ ਗੱਲੋਂ ਵਚਨਬੱਧ ਹੈ ਕਿ ਸਕੂਲ ਵਾਹਨ ਸੁਰੱਖਿਆ ਮਾਪਦੰਡਾਂ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾ ਸਕਦਾ, ਇਸ ਲਈ ਟਿੱਪਰਾਂ ਦੀ ਸਪੀਡ ਸੜਕਾਂ ਉਪਰ ਚੱਲਣ ਸਮੇਂ 60 ਕਿਲੋਮੀਟਰ ਪ੍ਰਤੀ ਘੰਟਾ ਤੋਂ ਵੱਧ ਨਹੀਂ ਹੋਣੀ ਚਾਹੀਦੀ।

ਇਹ ਵੀ ਪੜ੍ਹੋ  ਪੰਜਾਬ ਦੇ ਪਾਣੀਆਂ ਦਾ ਮੁੱਦਾ ਮੁੜ ਭਖਿਆ;ਹਰਿਆਣਾ ਨੂੰ ਪਾਣੀ ਛੱਡਣ ਲਈ ਪੁੱਜੇ ਬੀਬੀਐਮਬੀ ਦੇ ਚੇਅਰਮੈਨ ਨੂੰ ਲੋਕਾਂ ਨੇ ਘੇਰਿਆ

ਇਸ ਤੋਂ ਬਿਨ੍ਹਾਂ ਹਰੇਕ ਟਿੱਪਰ ਵਿੱਚ ਸਪੀਡ ਗਵਰਨਰ ਲੱਗਿਆ ਹੋਵੇ ਤੇ ਸਕੂਲੀ ਬੱਸਾਂ ਵੱਲੋਂ ਵੀ ਸੇਫ਼ ਸਕੂਲ ਵਾਹਨ ਨੀਤੀ ਮੁਤਾਬਕ ਇੱਕ ਨਿਰਧਾਰਤ ਮਾਪਦੰਡਾਂ ਨੂੰ ਪੂਰਾ ਕੀਤਾ ਜਾਣਾ ਯਕੀਨੀ ਬਣਾਇਆ ਜਾਵੇ।ਸਿਹਤ ਮੰਤਰੀ ਨੇ ਜ਼ਿਲ੍ਹਾ ਪ੍ਰਸ਼ਾਸਨ ਤੇ ਪੁਲਿਸ ਨੂੰ ਹਦਾਇਤ ਕੀਤੀ ਕਿ ਇਹ ਵੀ ਯਕੀਨੀ ਬਣਾਇਆ ਜਾਵੇ ਕਿ ਸਵੇਰੇ ਸਕੂਲ ਲੱਗਣ ਸਮੇਂ ਅਤੇ ਦੁਪਹਿਰ ਸਕੂਲਾਂ ਦੀ ਛੁੱਟੀ ਦੇ ਸਮੇਂ ਦੌਰਾਨ ਸੜਕਾਂ ਉਪਰ ਟਿੱਪਰ ਨਾ ਚੱਲਣ ਅਤੇ ਜੇਕਰ ਕੋਈ ਉਲੰਘਣਾ ਕਰਦਾ ਪਾਇਆ ਜਾਂਦਾ ਹੈ ਤਾਂ ਉਸ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਨ ਲਈ ਕਿਸੇ ਅਧਿਕਾਰੀ ਜਾਂ ਕਰਮਚਾਰੀ ਦੀ ਮਿਲੀਭੁਗਤ ਸਾਹਮਣੇ ਆਈ ਤਾਂ ਸਰਕਾਰ ਉਸਨੂੰ ਵੀ ਨਹੀਂ ਬਖ਼ਸ਼ੇਗੀ। ਉਨ੍ਹਾਂ ਟ੍ਰੈਫਿਕ ਪੁਲਿਸ, ਟਰਾਂਸਪੋਰਟ ਤੇ ਸਿਹਤ ਵਿਭਾਗ ਨੂੰ ਹਦਾਇਤ ਕੀਤੀ ਕਿ ਸਾਰੇ ਟਿੱਪਰ ਤੇ ਟਰੱਕ ਡਰਾਇਵਰਾਂ ਸਮੇਤ ਸਕੂਲੀ ਬੱਸਾਂ ਦੇ ਚਾਲਕਾਂ ਦੀ ਫਿਟਨੈਸ ਜਾਂਚ, ਡੋਪ ਟੈਸਟ ਤੇ ਅੱਖਾਂ ਦੀ ਨਜ਼ਰ ਜਾਂਚ ਸਮੇਤ ਇਨ੍ਹਾਂ ਨੂੰ ਆਵਾਜਾਈ ਨੇਮਾਂ ਦੀ ਟ੍ਰੇਨਿੰਗ ਕਰਵਾਉਣੀ ਵੀ ਯਕੀਨੀ ਬਣਾਈ ਜਾਵੇ।ਡਾ. ਬਲਬੀਰ ਸਿੰਘ ਨੇ ਕਿਹਾ ਕਿ ਬੀਤੇ ਦਿਨ ਹੋਇਆ ਹਾਦਸਾ ਅਸਹਿ ਹੈ, ਇਸ ਲਈ ਸਮੂਹ ਅਧਿਕਾਰੀ ਇਸ ਗੱਲ ਦੀ ਸਹੁੰ ਚੁੱਕਣ ਕਿ ਉਹ ਸੜਕਾਂ ਨੂੰ ਸੁਰੱਖਿਅਤ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡਣਗੇ, ਕਿਉਂਕਿ ਕਿਸੇ ਦੀ ਵੀ ਜਾਨ ਸੜਕ ਹਾਦਸੇ ਵਿੱਚ ਅਜਾਂਈ ਚਲੀ ਜਾਣੀ ਪਰਿਵਾਰਕ ਮੈਂਬਰਾਂ ਲਈ ਨਾ ਪੂਰਾ ਹੋਣ ਵਾਲਾ ਘਾਟਾ ਹੁੰਦਾ ਹੈ। ਉਨ੍ਹਾਂ ਨੇ ਰਾਜਿੰਦਰਾ ਹਸਪਤਾਲ ਮੂਹਰੇ ਤੇ ਸੜਕਾਂ ‘ਤੇ ਬਣੇ ਢਾਬਿਆਂ ਦੇ ਦੇਰ ਰਾਤ ਸਮੇਂ ਤੱਕ ਖੁੱਲ੍ਹੇ ਰੱਖਣ ਦਾ ਵੀ ਗੰਭੀਰ ਨੋਟਿਸ ਲੈਂਦਿਆਂ ਜ਼ਿਲ੍ਹਾ ਪੁਲਿਸ ਨੂੰ ਨਿਰਦੇਸ਼ ਦਿੱਤੇ ਕਿ ਅਜਿਹੇ ਢਾਬਿਆਂ ਦਾ ਸਮੇਂ ਸਿਰ ਬੰਦ ਕਰਨਾ ਯਕੀਨੀ ਬਣਾਇਆ ਜਾਵੇ।

ਇਹ ਵੀ ਪੜ੍ਹੋ ਨਸ਼ਾ ਤਸਕਰਾਂ ਵੱਲੋਂ ਗੈਰ ਕਾਨੂੰਨੀ ਤਰੀਕੇ ਨਾਲ ਬਣਾਈਆਂ 02 ਇਮਾਰਤਾਂ ’ਤੇ ਚੱਲਿਆ ਬੁਲਡੋਜਰ

ਸਿਹਤ ਮੰਤਰੀ ਨੇ ਅੱਗੇ ਕਿਹਾ ਕਿ ਸ਼ਹਿਰ ਵਿੱਚ ਅਤੇ ਲੰਮੇ ਰੂਟ ਦੀਆਂ ਸੜਕਾਂ ਉਪਰ ਸਪੀਡ ਟੇਬਲ ਬਣਨ ਤੇ ਸਪੀਡ ਲਿਮਿਟ ਦੇ ਬੋਰਡ ਥਾਂ-ਥਾਂ ਲਗਾਏ ਜਾਣ। ਉਨ੍ਹਾਂ ਆਰ.ਟੀ.ਏ. ਨੂੰ ਹਦਾਇਤ ਕੀਤੀ ਕਿ ਸਕੂਲੀ ਬੱਸਾਂ ਤੇ ਹੋਰ ਵਾਹਨਾਂ, ਜਿਨ੍ਹਾਂ ਵਿੱਚ ਸਕੂਲੀ ਬੱਚੇ ਜਾਂਦੇ ਹਨ ਸਮੇਤ ਟਿੱਪਰਾਂ ਤੇ ਟਰੱਕਾਂ ਦੀ ਆਵਾਜਾਈ ਨੂੰ ਸਖ਼ਤੀ ਨਾਲ ਚੈਕਿੰਗ ਕਰਕੇ ਹਾਦਸਿਆਂ ਦਾ ਕਾਰਨ ਬਣਨ ਵਾਲੇ ਚਾਲਕਾਂ ਵਿਰੁੱਧ ਸਖ਼ਤੀ ਵਰਤੀ ਜਾਵੇ। ਉਨ੍ਹਾਂ ਨੇ ਸ਼ਹਿਰ ਵਿੱਚ ਸਕੂਲਾਂ ਦੁਆਲੇ ਟ੍ਰੈਫਿਕ ਨੂੰ ਨਿਯਮਤ ਕਰਨ ਲਈ ਇਨ੍ਹਾਂ ਸਕੂਲਾਂ ਦੀ ਛੁੱਟੀ ਦਾ ਸਮਾਂ ਆਪਸ ‘ਚ ਬਦਲਕੇ ਨਿਰਧਾਰਤ ਕਰਨ ਦੀ ਵੀ ਹਦਾਇਤ ਕੀਤੀ।ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਅਜਿਹੇ ਹਾਦਸੇ ਮੁੜ ਨਾ ਵਾਪਰਨ ਸਬੰਧੀ ਸਬੰਧਤ ਵਿਭਾਗਾਂ ਦੇ ਸਮੂਹ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਇਸ ਤੋਂ ਇਲਾਵਾ ਜ਼ਿਲ੍ਹਾ ਸਿੱਖਿਆ ਅਫ਼ਸਰ, ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਤੇ ਜ਼ਿਲ੍ਹਾ ਪ੍ਰੋਗਰਾਮ ਅਫਸਰ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਸਕੂਲ ਮੁਖੀਆਂ ਨਾਲ ਹਰ ਸਬ ਡਵੀਜਨ ਵਿਖੇ ਬੈਠਕਾਂ ਕਰਕੇ ਸਕੂਲ ਪ੍ਰਬੰਧਕਾਂ ਤੇ ਮਾਪਿਆਂ ਵੱਲੋਂ ਸੇਫ਼ ਸਕੂਲ ਵਾਹਨ ਨੀਤੀ ਨੂੰ ਸਖ਼ਤੀ ਨਾਲ ਲਾਗੂ ਕਰਵਾਉਣਾ ਯਕੀਨੀ ਬਣਾਉਣਗੇ। ਉਨ੍ਹਾਂ ਕਿਹਾ ਕਿ ਜਿਹੜੇ ਮਾਪਿਆਂ ਨੇ ਪ੍ਰਾਈਵੇਟ ਟਰਾਂਸਪੋਰਟ ਲਗਾਈ ਹੋਈ ਹੈ, ਉਨ੍ਹਾਂ ਨਾਲ ਵੀ ਮੀਟਿੰਗਾਂ ਕੀਤੀਆਂ ਜਾਣਗੀਆਂ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਕੂਲਾਂ ਤੇ ਹਸਪਤਾਲਾਂ ਦੇ ਮਾਮਲੇ ਵਿੱਚ ਕੋਈ ਵੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

73 ਆਰਜ਼ੀ ਮੰਡੀਆਂ ਤੇ ਖਰੀਦ ਕੇਂਦਰਾਂ ‘ਚ ਕਣਕ ਦੀ ਖਰੀਦ ਦਾ ਕੰਮ ਮੁਕੰਮਲ ਬੰਦ : ਡਿਪਟੀ ਕਮਿਸ਼ਨਰ

0

Bathinda News:ਜ਼ਿਲ੍ਹੇ ਦੀਆਂ ਮੰਡੀਆਂ ‘ਚ ਜਿੱਥੇ ਪਿਛਲੇ 72 ਘੰਟਿਆਂ ਦੇ ਹਿਸਾਬ ਨਾਲ ਕਣਕ ਦੀ ਲਿਫਟਿੰਗ ਲਗਭਗ 80 ਫੀਸਦੀ ਪੂਰੀ ਹੋ ਚੁੱਕੀ ਹੈ ਉਥੇ ਹੀ 267 ਮੰਡੀਆਂ ਤੇ ਖਰੀਦ ਕੇਂਦਰਾਂ ‘ਚੋਂ 73 ਆਰਜ਼ੀ ਮੰਡੀਆਂ ਤੇ ਖਰੀਦ ਕੇਂਦਰਾਂ ਵਿੱਚ ਕਣਕ ਦੀ ਖਰੀਦ ਦਾ ਕੰਮ ਮੁਕੰਮਲ ਤੌਰ ‘ਤੇ ਬੰਦ ਹੋ ਚੁੱਕਾ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾਂ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨਾਲ ਕੀਤੀ ਗਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਾਂਝੀ ਕੀਤੀ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 7 ਮਈ 2025 ਤੱਕ 882875 ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਹੈ, ਜਿਸ ‘ਚੋ ਵੱਖ-ਵੱਖ ਖਰੀਦ ਏਜੰਸੀਆਂ ਨੇ 876948 ਮੀਟ੍ਰਿਕ ਕਣਕ ਦੀ ਖਰੀਦ ਕੀਤੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਇਸ ਵਿੱਚ ਹੋਰ ਤੇਜ਼ੀ ਲਿਆਂਦੀ ਜਾਵੇਗੀ।

ਇਹ ਵੀ ਪੜ੍ਹੋ  ਪੰਜਾਬ ਦੇ ਪਾਣੀਆਂ ਦਾ ਮੁੱਦਾ ਮੁੜ ਭਖਿਆ;ਹਰਿਆਣਾ ਨੂੰ ਪਾਣੀ ਛੱਡਣ ਲਈ ਪੁੱਜੇ ਬੀਬੀਐਮਬੀ ਦੇ ਚੇਅਰਮੈਨ ਨੂੰ ਲੋਕਾਂ ਨੇ ਘੇਰਿਆ

ਉਨ੍ਹਾਂ ਇਹ ਵੀ ਕਿਹਾ ਕਿ ਖਰੀਦ ਏਜੰਸੀਆਂ ਵੱਲੋਂ ਖਰੀਦੀ ਗਈ ਕਣਕ ਦੀ ਅਦਾਇਗੀ ਵਜੋਂ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ 1919.18 ਕਰੋੜ ਰੁਪਏ ਜਮ੍ਹਾਂ ਵੀ ਕਰਵਾਏ ਗਏ ਹਨ।ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਫੂਡ ਤੇ ਸਪਲਾਈ ਕੰਟਰੋਲਰ ਡਾ. ਰਵਿੰਦਰ ਕੌਰ ਨੇ 7 ਮਈ 2025 ਅਪ੍ਰੈਲ ਤੱਕ ਵੱਖ-ਵੱਖ ਏਜੰਸੀਆਂ ਦੁਆਰਾ ਕੀਤੀ ਖਰੀਦੀ ਗਈ ਕਣਕ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਨਗ੍ਰੇਨ ਵੱਲੋਂ 268249 ਮੀਟ੍ਰਿਕ ਟਨ, ਮਾਰਕਫ਼ੈਡ 189149, ਪਨਸਪ 200701, ਵੇਅਰ ਹਾਊਸ 152457 ਤੇ ਪ੍ਰਾਈਵੇਟ ਵਪਾਰੀਆਂ ਵਲੋਂ 66392 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਗਈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਗੁਰੂ ਕਾਸ਼ੀ ਯੂਨੀਵਰਸਿਟੀ ਵੱਲੋਂ “ਆਤਮ-ਮੰਥਨ” ਵਿਸ਼ੇ ‘ਤੇ ਸੈਮੀਨਾਰ ਦਾ ਆਯੋਜਨ

0

👉ਸਮਰਪੱਣ, ਸ੍ਵੈ-ਵਿਸ਼ਵਾਸ ਤੇ ਪੱਕਾ ਇਰਾਦਾ ਸਫਲਤਾ ਦੀ ਕੁੰਜੀ – ਡਾ. ਚਰਨਜੋਤ ਸਿੰਘ ਨੰਦਾ
Bathinda News:ਗੁਰੂ ਕਾਸ਼ੀ ਯੂਨੀਵਰਸਿਟੀ ਦੇ ਫ਼ੈਕਲਟੀ ਆਫ਼ ਮੈਨੇਜਮੈਂਟ ਐਂਡ ਕਾਮਰਸ ਵੱਲੋਂ “ਆਤਮ-ਮੰਥਨ” ਵਿਸ਼ੇ ‘ਤੇ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਸੀ.ਏ. ਚਰਨਜੋਤ ਸਿੰਘ ਨੰਦਾ, ਪ੍ਰਧਾਨ, ਦੀ ਇੰਸਟੀਚਿਉਟ ਆਫ਼ ਚਾਰਟਡ ਅਕਾਉਂਟੈਂਟਸ ਆਫ਼ ਇੰਡੀਆ (ਆਈ.ਸੀ.ਏ.ਆਈ.) ਨੇ ਬਤੌਰ ਮੁੱਖ ਮਹਿਮਾਨ, ਮੁੱਖ ਬੁਲਾਰੇ ਤੇ ਸੀ.ਏ. ਦਰਪਣ ਕੁਮਾਰ, ਚੇਅਰਮੈਨ ਬਠਿੰਡਾ ਬ੍ਰਾਂਚ ਆਫ਼ ਆਈ.ਸੀ.ਏ.ਆਈ. ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਪ੍ਰੋ. (ਡਾ.) ਰਾਮੇਸ਼ਵਰ ਸਿੰਘ, ਉਪ ਕੁਲਪਤੀ, ਡਾ. ਪੀਯੂਸ਼ ਵਰਮਾ, ਰਜਿਸਟਰਾਰ, ਡਾ. ਆਰ.ਪੀ.ਸਹਾਰਨ, ਡੀਨ ਅਕਾਦਮਿਕ, ਡਾ. ਅਸ਼ਵਨੀ ਸੇਠੀ, ਡਾਇਰੈਕਟਰ ਯੋਜਨਾ ਤੇ ਵਿਕਾਸ ਵਿਸ਼ੇਸ਼ ਤੌਰ ਤੇ ਹਾਜ਼ਰ ਹੋਏ।ਮੁੱਖ ਬੁਲਾਰੇ ਡਾ. ਨੰਦਾ ਨੇ ਵਿਦਿਆਰਥੀਆਂ ਨੂੰ ਆਪਣੇ ਪ੍ਰੇਰਣਾਦਾਈ ਸੰਬੋਧਨ ਵਿੱਚ ਕਿਹਾ ਕਿ ਵਿਅਕਤੀ ਦਾ ਦ੍ਰਿਸ਼ਟੀਕੋਣ ਤੇ ਆਤਮ ਵਿਸ਼ਵਾਸ ਕਿਸੇ ਵੀ ਕੰਮ ਦਾ ਨਤੀਜਾ ਨਿਸ਼ਚਿਤ ਕਰਦਾ ਹੈ ਇਸ ਲਈ ਉਨ੍ਹਾਂ ਸਾਰਿਆਂ ਨੂੰ ਪੱਕੇ ਇਰਾਦੇ ਨਾਲ ਆਪਣਾ-ਆਪਣਾ ਕੰਮ ਜਾਂ ਆਪਣੇ ਪ੍ਰੋਜੈਕਟ ਪੂਰੇ ਕਰਨ ਦਾ ਮਸ਼ਵਰਾ ਦਿੱਤਾ।

ਇਹ ਵੀ ਪੜ੍ਹੋ  ਪੰਜਾਬ ਦੇ ਪਾਣੀਆਂ ਦਾ ਮੁੱਦਾ ਮੁੜ ਭਖਿਆ;ਹਰਿਆਣਾ ਨੂੰ ਪਾਣੀ ਛੱਡਣ ਲਈ ਪੁੱਜੇ ਬੀਬੀਐਮਬੀ ਦੇ ਚੇਅਰਮੈਨ ਨੂੰ ਲੋਕਾਂ ਨੇ ਘੇਰਿਆ

ਉਨ੍ਹਾਂ ਕਿਹਾ ਕਿ ਕਾਮਯਾਬੀ ਲਈ ਆਪਣੇ ਕੰਮ ਨਾਲ ਮੁਹੱਬਤ ਕਰਨਾ ਅਤਿ ਜ਼ਰੂਰੀ ਹੈ। ਉਨ੍ਹਾਂ ਨੌਜਵਾਨ ਪੀੜ੍ਹੀ ਨੂੰ ਆਪਣੇ ਮਾਂ ਬਾਪ ਦਾ ਸਨਮਾਨ ਕਰਨ ਦੀ ਪ੍ਰੇਰਣਾ ਵੀ ਦਿੱਤੀ। ਉਨ੍ਹਾਂ ਇਹ ਵੀ ਕਿਹਾ ਕਿ ਜ਼ਿੰਦਗੀ ਵਿੱਚ ਕਾਮਯਾਬੀ ਲਈ ਫਰਾਖ਼ ਦਿਲ ਦਾ ਹੋਣਾ ਜ਼ਰੂਰੀ ਹੈ। ਉਨ੍ਹਾਂ ਦੂਜਿਆਂ ਦੀਆਂ ਗਲਤੀਆਂ ਨੂੰ ਮਾਫ਼ ਕਰਦੇ ਹੋਏ ਭੁੱਲ ਜਾਣ ਦਾ ਮਸ਼ਵਰਾ ਦਿੱਤਾ। ਉਨ੍ਹਾਂ ਅਨੁਸਾਰ ਦੁਨੀਆਂ ਕੋਸ਼ਿਸ਼ਾਂ ਦੀ ਨਹੀਂ ਸਗੋਂ ਨਤੀਜਿਆਂ ਦੀ ਕਦਰ ਕਰਦੀ ਹੈ। ਇਸ ਲਈ ਜਿੰਨ੍ਹੀ ਦੇਰ ਤੱਕ ਮੰਜ਼ਿਲ ਨਾ ਮਿਲੇ ਪਾਂਧੀ ਨੂੰ ਰੁਕਣਾ ਨਹੀਂ ਚਾਹੀਦਾ।ਉੱਪ ਕੁਲਪਤੀ ਡਾ. ਸਿੰਘ ਨੇ ਮੁੱਖ ਮਹਿਮਾਨ ਵੱਲੋਂ ਵਰਸਿਟੀ ਵਿਦਿਆਰਥੀਆਂ ਦੇ ਸਰਵ ਪੱਖੀ ਵਿਕਾਸ ਲਈ ਆਈ.ਸੀ.ਏ.ਆਈ. ਨਾਲ ਕੀਤੇ ਦੁਵੱਲੇ ਸਮਝੌਤੇ ਲਈ ਪ੍ਰਗਟਾਈ ਸਹਿਮਤੀ ਲਈ ਧੰਨਵਾਦ ਕੀਤਾ। ਉਨ੍ਹਾਂ ਬਾਜ਼ਾਰ ਵਿੱਚ ਪੈਦਾ ਹੋ ਰਹੀਆਂ ਨਵੀਆਂ ਸੰਭਾਵਨਾਵਾਂ ਤੇ ਰੁਜ਼ਗਾਰ ਦੇ ਮੌਕਿਆਂ ਬਾਰੇ ਵਿਦਿਆਰਥੀਆਂ ਦੇ ਮਾਰਗ ਦਰਸ਼ਨ ਲਈ ਆਈ.ਸੀ.ਏ.ਆਈ. ਵੱਲੋਂ ਸ੍ਵੈ ਇੱਛਾ ਨਾਲ ਪੇਸ਼ ਕੀਤੀਆਂ ਸੇਵਾਵਾਂ ਅਤੇ ਆਯੋਜਿਤ ਕੀਤੇ ਜਾਣ ਵਾਲੇ ਸੈਮੀਨਾਰਾਂ ਦਾ ਸਵਾਗਤ ਕੀਤਾ।

ਇਹ ਵੀ ਪੜ੍ਹੋ  ਪਾਕਿਸਤਾਨੀ ਗੋਲੀਬਾਰੀ ’ਚ ਭਾਰਤੀ ਫ਼ੌਜ ਦਾ ਜਵਾਨ ਸ਼ਹੀਦ

ਡਾ. ਵਰਮਾ ਨੇ ਮੁੱਖ ਬੁਲਾਰੇ ਵੱਲੋਂ ਜ਼ਿੰਦਗੀ ਦੇ ਤਜ਼ਰਬਿਆਂ ਰਾਹੀਂ ਸਾਂਝੇ ਕੀਤੇ ਗਏ ਜੀਵਨ ਦੇ ਫਲਸਫ਼ੇ ਅਤੇ ਮਾਰਗ ਦਰਸ਼ਨ ਲਈ ਧੰਨਵਾਦ ਕੀਤਾ।ਡਾ. ਨਵਨੀਤ ਸੇਠ ਡੀਨ ਨੇ ਮੁੱਖ ਮਹਿਮਾਨ ਅਤੇ ਪਤਵੰਤਿਆਂ ਦੀ ਜਾਣ ਪਛਾਣ ਕਰਵਾਉਂਦੇ ਹੋਏ ਦੱਸਿਆ ਕਿ ਪ੍ਰਬੰਧਨ ਅਤੇ ਕਾਮਰਸ ਦੇ ਖੇਤਰ ਵਿੱਚ ਵਰਤਮਾਨ ਸਮੇਂ ਆਰਥਿਕ ਅਤੇ ਸਮਾਜਿਕ ਤਰੱਕੀ ਦੇ ਬਹੁਤ ਮੌਕੇ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਸਮੇਂ ਅਤੇ ਉਦਯੋਗਾਂ ਦੀ ਲੋੜ ਅਨੁਸਾਰ ਆਪਣੇ ਆਪ ਨੂੰ ਅੱਪਡੇਟ ਰੱਖਣ ਦੀ ਸਲਾਹ ਦਿੱਤੀ। ਆਯੋਜਕਾਂ ਵੱਲੋਂ ਮੁੱਖ ਮਹਿਮਾਨ ਅਤੇ ਪਤਵੰਤਿਆਂ ਨੂੰ ਯਾਦਾਸ਼ਤ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਵੱਖ-ਵੱਖ-ਵੱਖ ਵਿਭਾਗਾਂ ਦੇ ਡੀਨ, ਫੈਕਲਟੀ ਮੈਂਬਰ ਅਤੇ ਲਗਭਗ 300 ਵਿਦਿਆਰਥੀਆਂ ਨੇ ਹਿੱਸਾ ਲਿਆ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਪੰਜਾਬ ਦੇ ਪਾਣੀਆਂ ਦਾ ਮੁੱਦਾ ਮੁੜ ਭਖਿਆ;ਹਰਿਆਣਾ ਨੂੰ ਪਾਣੀ ਛੱਡਣ ਲਈ ਪੁੱਜੇ ਬੀਬੀਐਮਬੀ ਦੇ ਚੇਅਰਮੈਨ ਨੂੰ ਲੋਕਾਂ ਨੇ ਘੇਰਿਆ

0

👉ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੀ ਨੰਗਲ ਡੈਮ ‘ਤੇ ਪੁੱਜੇ
Nangal (Roopnagar) News: ਪਹਿਲਾਂ ਹੀ ਪਾਣੀਆਂ ਦੀ ਕਮੀ ਨਾਲ ਜੂਝ ਰਹੇ ਪੰਜਾਬ ਦੇ ਲਈ ਅੱਜ ਉਸ ਸਮੇਂ ਮੁੜ ਵੱਡੀ ਮੁਸੀਬਤ ਖੜੀ ਹੋ ਗਈ ਜਦ ਭਾਖੜਾ ਬਿਆਸ ਮੈਨੇਜਮੈਂਟ ਬੋਰਡ(ਬੀਬੀਐਮਬੀ) ਦੇ ਚੇਅਰਮੈਨ ਮਨੋਜ ਤ੍ਰਿਪਾਠੀ ਹਰਿਆਣਾ ਨੂੰ ਵਾਧੂ ਪਾਣੀ ਛੱਡਣ ਦੇ ਲਈ ਡੈਮ ਉੱਪਰ ਪੁੱਜ ਗਏ। ਇਸ ਦਾ ਪਤਾ ਲੱਗਦੇ ਹੀ ਵੱਡੀ ਗਿਣਤੀ ਵਿੱਚ ਆਪ ਵਰਕਰ ਉਥ ਇਕੱਠੇ ਹੋ ਗਏ ਅਤੇ ਉਹਨਾਂ ਪੰਜਾਬ ਸਰਕਾਰ ਦੇ ਮੰਤਰੀ ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਉਥੇ ਧਰਨਾ ਲਗਾ ਕੇ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ। ਇਸ ਦੌਰਾਨ ਚੇਅਰਮੈਨ ਤ੍ਰਿਪਾਠੀ ਡੈਮ ਦੇ ਸਤਲੁਜ ਸਦਨ ਵਿੱਚ ਬੈਠੇ ਹੋਏ ਸਨ ਜਿਨਾਂ ਨੂੰ ਬਾਹਰੋਂ ਜਿੰਦਰਾ ਲਗਾ ਦਿੱਤਾ।ਇਸ ਦੌਰਾਨ ਡੈਮ ਉੱਪਰ ਪਿਛਲੇ ਕਈ ਦਿਨਾਂ ਤੋਂ ਤੈਨਾਤ ਕੀਤੀ ਹੋਈ ਭਾਰੀ ਗਿਣਤੀ ਵਿੱਚ ਪੁਲਿਸ ਫੋਰਸ ਵੱਲੋਂ ਚੇਅਰਮੈਨ ਦਾ ਮਿਸ਼ਨ ਅਸਫਲ ਕਰ ਦਿੱਤਾ ਅਤੇ ਉਹਨਾਂ ਨੂੰ ਡੈਮ ਤੇ ਜਾਣ ਤੋਂ ਰੋਕ ਦਿੱਤਾ।

ਇਹ ਵੀ ਪੜ੍ਹੋ  ਨਸ਼ਾ ਤਸਕਰਾਂ ਵੱਲੋਂ ਗੈਰ ਕਾਨੂੰਨੀ ਤਰੀਕੇ ਨਾਲ ਬਣਾਈਆਂ 02 ਇਮਾਰਤਾਂ ’ਤੇ ਚੱਲਿਆ ਬੁਲਡੋਜਰ

ਮਾਮਲਾ ਭੱਖਦਾ ਦੇਖ ਬਾਅਦ ਵਿੱਚ ਡੀਆਈਜੀ ਹਰਚਰਨ ਸਿੰਘ ਭੁੱਲਰ ਦੀ ਅਗਵਾਈ ਹੇਠ ਪੰਜਾਬ ਪੁਲਿਸ ਵੱਲੋਂ ਹੀ ਭਾਰੀ ਸੁਰੱਖਿਆ ਪ੍ਰਬੰਧਾਂ ਹੇਠ ਚੇਅਰਮੈਨ ਨੂੰ ਡੈਮ ਤੋਂ ਬਾਹਰ ਕੱਢਿਆ ਗਿਆ। ਸੂਚਨਾ ਮੁਤਾਬਕ ਇਸ ਮੌਕੇ ਚੇਅਰਮੈਨ ਤ੍ਰਿਪਾਠੀ ਨੇ ਬੀਤੇ ਕੱਲ ਪੰਜਾਬ ਤੇ ਹਰਿਆਣਾ ਹਾਈ ਕੋਰਟ ਵੱਲੋਂ ਸੁਣਾਏ ਫੈਸਲੇ ਦਾ ਵੀ ਹਵਾਲਾ ਦਿੱਤਾ ਪਰੰਤੂ ਸੁਰੱਖਿਆ ਪ੍ਰਬੰਧਾਂ ਨੂੰ ਮੱਦੇ ਨਜ਼ਰ ਰੱਖਦਿਆਂ ਪੰਜਾਬ ਪੁਲਿਸ ਨੇ ਆਪਣਾ ਸਟੈਂਡ ਬਰਕਰਾਰ ਰੱਖਿਆ। ਉਧਰ, ਚੇਅਰਮੈਨ ਦੇ ਰੁੱਖ ਨੂੰ ਦੇਖਦਿਆਂ ਪੰਜਾਬ ਸਰਕਾਰ ਨੇ ਵੀ ਨਵਾਂ ਪੈਂਤੜਾ ਵਰਤਦਿਆਂ ਬੀਬੀਐਮਬੀ ਦੇ ਡਾਇਰੈਕਟਰ (ਸੁਰੱਖਿਆ) ਨੂੰ ਪੱਤਰ ਸਪੱਸ਼ਟ ਕੀਤਾ ਹੈ ਕਿ ਕੇਂਦਰੀ ਗ੍ਰਹਿ ਸਕੱਤਰ ਦੀ ਅਗਵਾਈ ਵਿੱਚ 2 ਮਈ ਨੂੰ ਹੋਈ ਮੀਟਿੰਗ ਦੇ ਮਿੰਟਸ ਪੰਜਾਬ ਦੇ ਜਲ ਸਰੋਤ ਵਿਭਾਗ ਨੂੰ ਮੁਹੱਈਆ ਕਰਵਾਏ ਜਾਣ ਅਤੇ ਇਹ ਮਿਲਣ ਤੱਕ ਹਰਿਆਣਾ ਨੂੰ ਪਾਣੀ ਛੱਡਣ ਦੀ ਕਾਰਵਾਈ ਰੋਕੀ ਜਾਵੇ।

ਇਹ ਵੀ ਪੜ੍ਹੋ  ਪਾਕਿਸਤਾਨੀ ਗੋਲੀਬਾਰੀ ’ਚ ਭਾਰਤੀ ਫ਼ੌਜ ਦਾ ਜਵਾਨ ਸ਼ਹੀਦ

ਦੱਸਣਯੋਗ ਹੈ ਕਿ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਦੇ ਚੇਅਰਮੈਨ ਮਨੋਜ ਤ੍ਰਿਪਾਠੀ ਅੱਜ ਚੁੱਪ ਚੁਪੀਤੇ ਹਰਿਆਣਾ ਨੂੰ ਵਾਧੂ ਪਾਣੀ ਛੱਡਣ ਦੇ ਮਿਸਨ ਨੂੰ ਪੂਰਾ ਕਰਨ ਲਈ ਨੰਗਲ ਡੈਮ ਪੁੱਜੇ ਸਨ ਪ੍ਰੰਤੂ ਇਸ ਦੀ ਭਿਣਕ ਬਾਹਰ ਨਿਕਲਦਿਆਂ ਹੀ ਵੱਡੀ ਗਿਣਤੀ ਵਿੱਚ ਆਸ ਪਾਸ ਦੇ ਖੇਤਰਾਂ ਦੇ ਲੋਕ ਇਕੱਠੇ ਹੋ ਗਏ ਅਤੇ ਪੰਜਾਬ ਦੇ ਕੈਬਿਨਟ ਮੰਤਰੀ ਹਰਜੋਤ ਸਿੰਘ ਬੈਂਸ ਤੋਂ ਇਲਾਵਾ ਐਮਐਲਏ ਡਾਕਟਰ ਚਮਕੌਰ ਸਿੰਘ ਵੀ ਮੌਕੇ ‘ਤੇ ਪੁੱਜ ਗਏ ਜਿਨਾਂ ਚੇਅਰਮੈਨ ਦੀ ਇਸ ਕਾਰਵਾਈ ਨੂੰ ਗੈਰ ਕਾਨੂੰਨੀ ਅਤੇ ਧੱਕੇਸ਼ਾਹੀ ਵਾਲੀ ਕਰਾਰ ਦਿੱਤਾ। ਗੌਰਤਲਬ ਹੈ ਕਿ ਸੁਰੱਖਿਆ ਪ੍ਰਬੰਧਾਂ ਨੂੰ ਦੇਖਦਿਆਂ ਪਿਛਲੇ ਕਈ ਦਿਨਾਂ ਤੋਂ ਪੰਜਾਬ ਪੁਲੀਸ ਵੱਲੋਂ ਡੈਮ ਦੇ ਆਸ ਪਾਸ ਦੇ ਖੇਤਰ ਨੂੰ ਸੀਲ ਕੀਤਾ ਹੋਇਆ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਨਸ਼ਾ ਤਸਕਰਾਂ ਵੱਲੋਂ ਗੈਰ ਕਾਨੂੰਨੀ ਤਰੀਕੇ ਨਾਲ ਬਣਾਈਆਂ 02 ਇਮਾਰਤਾਂ ’ਤੇ ਚੱਲਿਆ ਬੁਲਡੋਜਰ

0

👉ਗਿੱਦੜਬਾਹਾ ਵਿੱਚ ਬਣੀਆਂ ਇਮਾਰਤਾਂ ਢਾਹੀਆਂ
Giddarbaha News:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਆਰੰਭ ਕੀਤੇ ਯੁੱਧ ਨਸ਼ਿਆਂ ਦੇ ਵਿਰੁੱਧ ਮੁਹਿੰਮ ਦੇ ਤਹਿਤ ਸਰਕਾਰ ਵੱਲੋਂ ਨਸ਼ਾ ਤਸਕਰਾਂ ਦੇ ਖਿਲਾਫ ਕਾਰਵਾਈ ਜਾਰੀ ਹੈ। ਇਸੇ ਲੜੀ ਤਹਿਤ ਅੱਜ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਗਿੱਦੜਬਾਹਾ ਵਿੱਚ ਦੋ ਨਸ਼ਾ ਤਸਕਰਾਂ ਵੱਲੋਂ ਗੈਰ ਕਾਨੂੰਨੀ ਤਰੀਕੇ ਨਾਲ ਬਣਾਈਆਂ ਗਈਆਂ ਇਮਾਰਤਾਂ ਨੂੰ ਢਾਇਆ ਗਿਆ। ਐਸ.ਐਸ.ਪੀ ਡਾ. ਅਖਿਲ ਚੌਧਰੀ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੁਲਿਸ ਥਾਣਾ ਗਿੱਦੜਬਾਹਾ ਅਧੀਨ ਨੇੜੇ ਭਾਰੂ ਚੌਂਕ ਗਿੱਦੜਬਾਹਾ ਵਿਖੇ ਜਸਵਿੰਦਰ ਸਿੰਘ ਉਰਫ਼ ਭੱਲਾ ਪੁੱਤਰ ਤਿਰਲੋਕ ਸਿੰਘ ਅਤੇ ਬਲਜੀਤ ਕੌਰ ਉਰਫ਼ ਬੱਗੋ ਪਤਨੀ ਤੇਜਾ ਸਿੰਘ ਵਾਸੀਆਨ ਨੇੜੇ ਭਾਰੂ ਚੌਂਕ ਗਿੱਦੜਬਾਹਾ ਵੱਲੋਂ ਗੈਰ ਕਾਨੂੰਨੀ ਤਰੀਕੇ ਨਾਲ ਇਮਾਰਤਾਂ ਬਣਾਈਆਂ ਗਈਆਂ ਸਨ।

ਇਹ ਵੀ ਪੜ੍ਹੋ  ਪਾਕਿਸਤਾਨੀ ਗੋਲੀਬਾਰੀ ’ਚ ਭਾਰਤੀ ਫ਼ੌਜ ਦਾ ਜਵਾਨ ਸ਼ਹੀਦ

ਇਸ ਸਬੰਧੀ ਸਮਰੱਥ ਅਥਾਰਟੀ ਤੋਂ ਇਸ ਨੂੰ ਢਾਉਣ ਮੌਕੇ ਸੁਰੱਖਿਆ ਪ੍ਰਬੰਧ ਕਰਨ ਦੀਆਂ ਹਦਾਇਤਾਂ ਪ੍ਰਾਪਤ ਹੋਈਆਂ ਸਨ। ਜਿਸ ਤੋਂ ਬਾਅਦ ਕਾਰਵਾਈ ਕਰਦਿਆਂ ਇਹਨਾਂ ਇਮਾਰਤਾਂ ਨੂੰ ਢਾਹ ਦਿੱਤਾ ਗਿਆ।ਉਹਨਾਂ ਨੇ ਦੱਸਿਆ ਕਿ ਇੱਕ ਇਮਾਰਤ ਦੀ ਜਸਵਿੰਦਰ ਸਿੰਘ ਉਰਫ਼ ਭੱਲਾ ਵੱਲੋਂ ਉਸਾਰੀ ਗਈ ਸੀ ਉਸ ਉੱਪਰ ਨਸ਼ਾ ਤਸਕਰੀ ਅਤੇ ਚੋਰੀ ਦੇ 3 ਪਰਚੇ ਪਹਿਲਾਂ ਤੋਂ ਹੀ ਦਰਜ ਹਨ ਅਤੇ ਬਲਜੀਤ ਕੌਰ ਉਰਫ਼ ਬੱਗੋ ਦੇ ਖਿਲਾਫ਼ ਨਸ਼ਾ ਤਸਕਰੀ ਦੇ 2 ਮੁਕੱਦਮੇ ਦਰਜ ਹਨ। ਐਸ.ਐਸ.ਪੀ ਡਾ .ਅਖਿਲ ਚੌਧਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਮਿਸ਼ਨ ਯੁੱਧ ਨਸ਼ਿਆਂ ਵਿਰੁੱਧ ਦੇ ਤਹਿਤ ਜ਼ਿਲ੍ਹੇ ਵਿੱਚ ਵਿਆਪਕ ਪੱਧਰ ਤੇ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ।

ਇਹ ਵੀ ਪੜ੍ਹੋ  Breaking News; ਬਠਿੰਡਾ ਕਾਂਗਰਸ ’ਚ ਵੱਡਾ ਧਮਾਕਾ; ਮਹਿਤਾ ਧੜੇ ਦਾ ਸਾਥ ਦੇਣ ਵਾਲੇ ਇਂੱਕ ਦਰਜ਼ਨ ਕੌਂਸਲਰਾਂ ਵਿਰੁਧ ਕੀਤੀ ਵੱਡੀ ਕਾਰਵਾਈ

ਉਹਨਾਂ ਨੇ ਕਿਹਾ ਕਿ ਜੋ ਕੋਈ ਵੀ ਨਸ਼ੇ ਵੇਚ ਕੇ ਜਾਇਦਾਦ ਬਣਾਏਗਾ ਉਸ ਨੂੰ ਅਟੈਚ ਕਰਵਾਇਆ ਜਾਵੇਗਾ ਅਤੇ ਜੇਕਰ ਕਿਸੇ ਨੇ ਸਰਕਾਰੀ ਸੰਪੱਤੀ ਤੇ ਕੋਈ ਇਮਾਰਤ ਬਣਾਈ ਤਾਂ ਉਸ ਨੂੰ ਨਸ਼ਟ ਕਰ ਦਿੱਤਾ ਜਾਵੇਗਾ। ਉਹਨਾਂ ਨੇ ਇਸ ਮੌਕੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਜੇਕਰ ਕੋਈ ਨਸ਼ੇ ਵੇਚਦਾ ਹੈ ਤਾਂ ਇਸ ਦੀ ਸੂਚਨਾ ਪੁਲਿਸ ਨੂੰ ਨਿਡਰ ਹੋ ਕੇ ਦਿੱਤੀ ਜਾਵੇ ਸੂਚਨਾ ਦੇਣ ਵਾਲੇ ਦੀ ਪਹਿਚਾਨ ਗੁਪਤ ਰੱਖਦੇ ਹੋਏ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਮਨਮੀਤ ਸਿੰਘ ਐਸ.ਪੀ (ਡੀ),ਅਵਤਾਰ ਸਿੰਘ ਡੀ.ਐਸ.ਪੀ ਗਿੱਦੜਬਾਹਾ,ਰਸ਼ਪਾਲ ਸਿੰਘ ਡੀ.ਐਸ.ਪੀ. ਐਨ.ਡੀ.ਪੀ.ਐਸ.ਅਮਨਦੀਪ ਸਿੰਘ ਡੀ.ਐਸ.ਪੀ. (ਐਚ),ਦੀਪਕ ਭਾਰਦਵਾਜ ਨਾਇਬ ਤਹਿਸੀਲਦਾਰ ਅਤੇ ਐਸ.ਆਈ ਦੀਪਿਕਾ ਰਾਣੀ ਐਸ.ਐਚ.ਓ ਗਿੱਦੜਬਾਹਾ ਵੀ ਹਾਜਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ