Home Blog Page 761

ਪਾਕਿਸਤਾਨੀ ਗੋਲੀਬਾਰੀ ’ਚ ਭਾਰਤੀ ਫ਼ੌਜ ਦਾ ਜਵਾਨ ਸ਼ਹੀਦ

Chandigarh News: ਪਹਿਲਗਾਮ ’ਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਭਾਰਤੀ ਫ਼ੌਜਾਂ ਵੱਲੋਂ ਪਾਕਿਸਤਾਨ ਦੇ ਅੰਦਰ ਅੱਤਵਾਦੀਆਂ ਠਿਕਾਣਿਆਂ ’ਤੇ ਕੀਤੇ ਮਿਜ਼ਾਇਲ ਹਮਲਿਆਂ ਤੋਂ ਬੁਖ਼ਲਾਈ ਪਾਕਿ ਫ਼ੌਜ ਵੱਲੋਂ ਬਿਨ੍ਹਾਂ ਕਿਸੇ ਭੜਕਾਹਟ ਦੇ ਜੰਮੂ-ਕਸਮੀਰ ’ਚ ਲਾਈਨ ਆਫ਼ ਕੰਟਰੋਲ ਦੇ ਬਿਲਕੁਲ ਨਾਲ ਲਗਾਤਾਰ ਫ਼ਾਈਰਿੰਗ ਕੀਤੀ ਜਾ ਰਹੀ ਹੈ।ਇਸ ਫ਼ਾਈਰਿੰਗ ਦੇ ਵਿਚ ਜਿੱਥੇ ਦਰਜ਼ਨ ਦੇ ਕਰੀਬ ਸਿਵਲੀਅਨਾਂ ਦੀ ਮੌਤ ਹੋ ਚੁੱਕੀ ਹੈ, ਉਥੇ ਭਾਰਤੀ ਫ਼ੌਜ ਦਾ ਇੱਕ ਜਵਾਨ ਵੀ ਇਸ ਗੋਲੀਬਾਰੀ ਦੀ ਚਪੇਟ ’ਚ ਆਉਣ ਕਾਰਨ ਸ਼ਹੀਦ ਹੋ ਗਿਆ ਹੈ।

ਇਹ ਵੀ ਪੜ੍ਹੋ ਕੇਂਦਰ ਨੇ ਮੁੜ ਸੱਦੀ ਆਲ ਪਾਰਟੀ ਮੀਟਿੰਗ, ਦਿੱਤੀ ਜਾਵੇਗੀ ਆਪ੍ਰੇਸ਼ਨ ਸਿੰਦੂਰ ਦੀ ਜਾਣਕਾਰੀ

ਹਰਿਆਣਾ ਦੇ ਪਲਵਲ ਜ਼ਿਲ੍ਹੇ ਦਾ ਇਹ ਬਹਾਦਰ ਜਵਾਨ ਲਾਂਸ ਨਾਇਕ ਦਿਨੇਸ਼ ਕੁਮਾਰ ਦੀ ਸਹਾਦਤ ਦਾ ਪਤਾ ਚੱਲਦਿਆਂ ਪੰਜਾਬ ਅਤੇ ਹਰਿਆਣਾ ਦੇ ਮੁੱਖ ਮੰਤਰੀਆਂ ਨੇ ਬਹਾਦਰ ਜਵਾਨ ਦੀ ਬਹਾਦਰੀ ਤੇ ਜਜ਼ਬੇ ਨੂੰ ਦਿਲੋਂ ਸਲਾਮ ਕਰਦਿਆਂ ਪਰਿਵਾਰ ਨਾਲ ਹਮਦਰਦੀ ਜਤਾਈ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਪਣੇ ਸੋਸਲ ਮੀਡੀਆ ’ਤੇ ਦਿਨੇਸ਼ ਕੁਮਾਰ ਦੀ ਫ਼ੋਟੋ ਸ਼ੇਅਰ ਕਰਦਿਆਂ ਸ਼ਹੀਦ ਦੀ ਬਹਾਦਰੀ ਨੂੰ ਸਲਾਮ ਕੀਤਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

ਕੇਂਦਰ ਨੇ ਮੁੜ ਸੱਦੀ ਆਲ ਪਾਰਟੀ ਮੀਟਿੰਗ, ਦਿੱਤੀ ਜਾਵੇਗੀ ਆਪ੍ਰੇਸ਼ਨ ਸਿੰਦੂਰ ਦੀ ਜਾਣਕਾਰੀ

Delhi News: ਪਹਿਲਗਾਮ ਅੱਤਵਾਦੀ ਹਮਲੇ ਤੋਂ ਬਾਅਦ ਕੇਂਦਰ ਸਰਕਾਰ ਨੇ ਵੀਰਵਾਰ ਨੂੰ ਮੁੜ ਆਲ ਪਾਰਟੀ ਸੱਦ ਲਈ ਹੈ। ਇਸ ਮੀਟਿੰਗ ਦੌਰਾਨ ਭਾਰਤੀ ਫ਼ੌਜਾਂ ਵਲੋਂ 6-7 ਮਈ ਦੀ ਅੱਧੀ ਰਾਤ ਨੂੰ ਚਲਾਏ ਆਪ੍ਰੇਸ਼ਨ ਸਿੰਦੂਰ ਦੀ ਜਾਣਕਾਰੀ ਦਿੱਤੀ ਜਾਵੇਗੀ। ਮੀਟਿੰਗ ਦੀ ਅਗਵਾਈ ਦੇਸ ਦੇ ਰੱਖਿਆ ਮੰਤਰੀ ਰਾਜਨਾਥ ਸਿੰਘ ਕਰਨਗੇ। ਸੰਸਦ ਕੰਪਲੈਕਸ ਸਥਿਤ ਕਮੇਟੀ ਹਾਲ ’ਚ ਇਹ ਮੀਟਿੰਗ ਸਵੇਰੇ 11 ਵਜੇ ਹੋਵੇਗੀ। ਸਾਹਮਣੇ ਆ ਰਹੀਆਂ ਖ਼ਬਰਾਂ ਮੁਤਾਬਕ ਸਰਕਾਰ ਵੱਲੋਂ ਇਸ ਅਪਰੇਸ਼ਨ ਦੀ ਸਫ਼ਲਤਾ ਸਬੰਧੀ ਅਤੇ ਪਾਕਿਸਤਾਨ ਖ਼ਿਲਾਫ਼ ਭਾਰਤ ਦੀ ਫ਼ੌਜ ਵੱਲੋਂ ਚੁੱਕੇ ਕਦਮਾ ਬਾਰੇ ਜਾਣਕਾਰੀ ਦਿੱਤੀ ਜਾਵੇਗੀ।

ਇਹ ਵੀ ਪੜ੍ਹੋ  Breaking News; ਬਠਿੰਡਾ ਕਾਂਗਰਸ ’ਚ ਵੱਡਾ ਧਮਾਕਾ; ਮਹਿਤਾ ਧੜੇ ਦਾ ਸਾਥ ਦੇਣ ਵਾਲੇ ਇਂੱਕ ਦਰਜ਼ਨ ਕੌਂਸਲਰਾਂ ਵਿਰੁਧ ਕੀਤੀ ਵੱਡੀ ਕਾਰਵਾਈ

ਇਸਤੋਂ ਇਲਾਵਾ ਦੇਸ ਦੇ ਸੁਰੱਖਿਆ ਮਾਮਲਿਆਂ ਸਬੰਧੀ ਚਰਚਾ ਕੀਤੀ ਜਾਵੇਗੀ। ਗੌਰਤਲਬ ਹੈ ਕਿ ਪਹਿਲਗਾਮ ਹਮਲੇ ਤੋਂ ਬਾਅਦ ਸੱਦੀ ਮੀਟਿੰਗ ਵਿਚ ਸਮੂਹ ਸਿਆਸੀ ਧਿਰਾਂ ਨੇ ਸਰਕਾਰ ਨੂੰ ਸਮਰਥਨ ਦਿੱਤਾ ਸੀ ਤੇ ਪਾਕਿਸਤਾਨ ਖਿਲਾਫ਼ ਸਖ਼ਤ ਕਾਰਵਾਈ ਲਈ ਇਕਜੁਟਤਾ ਪ੍ਰਗਟਾਈ ਸੀ। ਹੁਣ ਅਪ੍ਰੇਸ਼ਨ ਸਿੰਦੂਰ ਤੋਂ ਬਾਅਦ ਵੀ ਸਮੂਹ ਸਿਆਸੀ ਧਿਰਾਂ ਨੇ ਇਕਜੁੱਟ ਹੋ ਕੇ ਭਾਰਤੀ ਫ਼ੌਜ ਦੀ ਪਿੱਠ ਥਾਪੜੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਨਾਗਰਿਕਾਂ ਨੂੰ ਜਾਗਰੂਕ ਕਰਨ ਲਈ ਅੰਮ੍ਰਿਤਸਰ ਤੇ ਫ਼ਿਰੋਜਪੁਰ ’ਚ ਮੁੜ ਅੱਧੀ ਰਾਤ ਤੋਂ ਬਾਅਦ ਹੋਇਆ Blackout

Amritsar/Ferozepur News: ਪਹਿਲਗਾਮ ’ਚ 22 ਅਪ੍ਰੈਲ ਨੂੰ ਪਾਕਿਸਤਾਨ ਸਮਰਥਕ ਅੱਤਵਾਦੀਆਂ ਵੱਲੋਂ ਕੀਤੇ ਹਮਲੇ ਤੋਂ ਬਾਅਦ 6-7 ਮਈ ਦੀ ਰਾਤ ਨੂੰ ਭਾਰਤ ਵੱਲੋਂ ਪਾਕਿਸਤਾਨ ’ਚ ਅੱਤਵਾਦੀ ਠਿਕਾਣਿਆਂ ਨੂੰ ਤਬਾਹ ਕਰਨ ਤੋਂ ਬਾਅਦ ਦੋਨਾਂ ਦੇਸਾਂ ਵਿਚ ਪੈਦਾ ਹੋਏ ਜੰਗ ਦੇ ਹਾਲਾਤਾਂ ਦੌਰਾਨ ਪ੍ਰਸਾਸਨ ਵੱਲੋਂ ਪੂਰੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਇਸ ਦੌਰਾਨ ਜਿੱਥੇ ਸਰਹੱਦ ਨਾਲ ਲੱਗਦੇ ਪੰਜਾਬ ਅੰਦਰ ਮੌਕ ਡਰਿੱਲਾਂ ਕਰਵਾਈਆਂ ਜਾ ਰਹੀਆਂ ਹਨ, ਉਥੇ ਬਲੈਕਆਊਟ ਕਰਕੇ ਨਾਗਰਿਕਾਂ ਨੂੰ ਦੁਸਮਣ ਦੇਸ਼ ਦੇ ਹਵਾਈ ਹਮਲਿਆਂ ਤੋਂ ਬਚਣ ਬਾਰੇ ਜਾਗਰੂਕ ਕੀਤਾ ਜਾ ਰਿਹਾ।

ਇਹ ਵੀ ਪੜ੍ਹੋ Breaking News; ਬਠਿੰਡਾ ਕਾਂਗਰਸ ’ਚ ਵੱਡਾ ਧਮਾਕਾ; ਮਹਿਤਾ ਧੜੇ ਦਾ ਸਾਥ ਦੇਣ ਵਾਲੇ ਇਂੱਕ ਦਰਜ਼ਨ ਕੌਂਸਲਰਾਂ ਵਿਰੁਧ ਕੀਤੀ ਵੱਡੀ ਕਾਰਵਾਈ

ਹਾਲਾਂਕਿ ਲਗਭਗ ਪੂਰੇ ਪੰਜਾਬ ਦੇ ਵਿਚ ਬੀਤੀ ਸ਼ਾਮ ਮੌਕ ਡਰਿੱਲਾਂ ਤੇ ਰਾਤ ਸਮਂੇ ਬਲੈਕਆਊਟ ਕੀਤਾ ਗਿਆ ਪ੍ਰੰਤੂ ਪਾਕਿਸਤਾਨ ਨਾਲ ਲੱਗਦੇ ਸਰਹੱਦੀ ਜ਼ਿਲਿ੍ਹਆਂ ਅੰਮ੍ਰਿਤਸਰ ਅਤੇ ਫ਼ਿਰੋਜਪੁਰ ’ਚ ਮੁੜ ਅੱਧੀ ਰਾਤ ਨੂੰ ਬਲੈਕਆਉਟ ਕਰਨ ਦੀ ਸੂਚਨਾ ਹੈ। ਦਸਣਾ ਬਣਦਾ ਹੈ ਕਿ ਪਹਿਲਾਂ ਇੱਥੈ ਰਾਤ 10 ਵਜੇਂ ਤੋਂ 10:30 ਵਜੇਂ ਤੱਕ ਬਲੈਕਆਊਟ ਕੀਤਾ ਗਿਆ ਸੀ।

ਇਹ ਵੀ ਪੜ੍ਹੋ ਪੰਜਾਬ ਸਰਕਾਰ ਅਤੇ ਤਿੰਨ ਕਰੋੜ ਪੰਜਾਬੀ ਭਾਰਤੀ ਸੈਨਾ ਦੇ ਨਾਲ ਚੱਟਾਨ ਵਾਂਗ ਖੜੇ ਹਨ: ਅਮਨ ਅਰੋੜਾ

ਸੂਚਨਾ ਮੁਤਾਬਕ ਬਾਅਦ ਵਿਚ ਅੱਧੀ ਰਾਤ ਨੂੰ ਮੁੜ ਬਲੈਕਆਊਟ ਕੀਤਾ ਗਿਆ। ਹਾਲਾਂਕਿ ਦੋਨਾਂ ਜਿਲਿ੍ਆਂ ਵਿਚ ਅੱਧੀ ਰਾਤ ਨੂੰ ਬਿਜਲੀ ਗੁੱਲ ਹੋ ਜਾਣ ਕਾਰਨ ਲੋਕ ਘਰਾਂ ਵਿਚੋਂ ਬਾਹਰ ਆ ਗਏ ਅਤੇ ਕਈ ਲੋਕਾਂ ਨੇ ਸੋਸਲ ਮੀਡੀਆ ’ਤੇ ਇਸ ਸਬੰਧ ਗਲਤ ਪੋਸਟਾਂ ਪਾ ਕੇ ਘਬਰਾਹਟ ਪੈਦਾ ਕਰਨ ਦੀ ਕੋਸਿਸ ਕੀਤੀ, ਜਿਸਦੀ ਹੁਣ ਪ੍ਰਸ਼ਾਸਨ ਵੱਲੋਂ ਅਜਿਹੇ ਲੋਕਾਂ ਦੀ ਸਿਨਾਖ਼ਤ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ ਮੁੱਖ ਮੰਤਰੀ ਨੇ ਪੁਣਛ ਸੈਕਟਰ ਦੇ ਗੁਰਦੁਆਰਾ ਸਾਹਿਬ ਉੱਤੇ ਹੋਏ ਹਮਲੇ ਵਿੱਚ ਚਾਰ ਲੋਕਾਂ ਦੀ ਮੌਤ ‘ਤੇ ਦੁੱਖ ਪ੍ਰਗਟ ਕੀਤਾ

ਪ੍ਰਸ਼ਾਸਨ ਨੇ ਵੀ ਸਪੱਸ਼ਟ ਕੀਤਾ ਹੈ ਕਿ ਭਾਰਤੀ ਫ਼ੌਜਾਂ ਨਾਲ ਮਿਲਕੇ ਅਜਿਹੀਆਂ ਰੁਟੀਨ ਐਕਸਰਸਾਈਜ਼ ਕੀਤੀਆਂ ਜਾਂਦੀਆਂ ਹਨ ਤਾਂ ਕਿ ਸੰਭਾਵਿਤ ਸਥਿਤੀਆਂ ਨਾਲ ਨਿਪਟਣ ਦੇ ਲਈ ਪਹਿਲਾਂ ਤਿਆਰੀਆਂ ਕੀਤੀਆਂ ਜਾ ਸਕਣ। ਉਨ੍ਹਾਂ ਕਿਹਾ ਕਿ ਅਫ਼ਵਾਹਾਂ ਫ਼ਲਾਉਣ ਵਾਲਿਆਂ ਵਿਰੁਧ ਸਖ਼ਤ ਕਾਰਵਾਈ ਕੀਤੀ ਜਾਵੇਗੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

Breaking News; ਬਠਿੰਡਾ ਕਾਂਗਰਸ ’ਚ ਵੱਡਾ ਧਮਾਕਾ; ਮਹਿਤਾ ਧੜੇ ਦਾ ਸਾਥ ਦੇਣ ਵਾਲੇ ਇਂੱਕ ਦਰਜ਼ਨ ਕੌਂਸਲਰਾਂ ਵਿਰੁਧ ਕੀਤੀ ਵੱਡੀ ਕਾਰਵਾਈ

0

 

Bathinda News:ਮਾਲਵਾ ਪੱਟੀ ’ਚ ਕਾਂਗਰਸ ਦਾ ਗੜ੍ਹ ਮੰਨੇ ਜਾਣ ਵਾਲੇ ਬਠਿੰਡਾ ਸ਼ਹਿਰੀ ਹਲਕੇ ’ਚ ਵੱਡਾ ਸਿਆਸੀ ਧਮਾਕਾ ਹੋ ਗਿਆ ਹੈ। ਪਿਛਲੇ ਦਿਨੀਂ ਕਾਂਗਰਸ ਪਾਰਟੀ ਨਾਲ ਸਬੰਧਤ ਸੀਨੀਅਰ ਡਿਪਟੀ ਮੇਅਰ ਅਸੋਕ ਪ੍ਰਧਾਨ ਵਿਰੁਧ ਮੇਅਰ ਮਹਿਤਾ ਧੜੇ ਵੱਲੋਂ ਲਿਆਂਦੇ ਬੇਭਰੋਸਗੀ ਦੇ ਮਤੇ ਦੌਰਾਨ ਪਾਰਟੀ ਦੇ ਉਲਟ ਭੁਗਤਣ ਵਾਲੇ ਕੌਂਸਲਰਾਂ ਤੇ ਆਗੂਆਂ ਵਿਰੁਧ ਪਾਰਟੀ ਹਾਈਕਮਾਂਡ ਨੇ ਵੱਡੀ ਕਾਰਵਾਈ ਕੀਤੀ ਹੈ। ਜ਼ਿਲ੍ਹਾ ਪ੍ਰਧਾਨ ਅਤੇ ਸ਼ਹਿਰ ਦੇ ਸੀਨੀਅਰ ਆਗੂਆਂ ਤੇ ਪਾਰਟੀ ਨਾਲ ਡਟਣ ਵਾਲੇ ਕੌਸਲਰਾਂ ਦੀ ਸਿਕਾਇਤ ’ਤੇ ਪਾਰਟੀ ਦੇ ਅਨੁਸਾਸਨੀ ਕਮੇਟੀ ਦੇ ਚੇਅਰਮੈਨ ਅਵਤਾਰ ਹੈਨਰੀ ਵੱਲੋਂ ਪੰਜਾਬ ਕਾਂਗਰਸ ਦੇ ਡੈਲੀਗੇਟ ਪਵਨ ਮਾਨੀ ਸਹਿਤ ਕੁੱਲ 11 ਕੌਸਲਰਾਂ ਨੂੰ ਬੁਧਵਾਰ ਵਾਲੇ ਦਿਨ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਗਏ ਹਨ। ਜਦੋਂਕਿ ਅੱਜ ਹੋਰ ਨੋਟਿਸ ਵੀ ਜਾਰੀ ਹੋ ਸਕਦੇ ਹਨ। ਸੂਚਨਾ ਮੁਤਾਬਕ ਇੰਨ੍ਹਾਂ ਨੋਟਿਸਾਂ ਰਾਹੀਂ ਕੌਂਸਲਰਾਂ ਤੇ ਆਗੂਆਂ ਕੋਲੋਂ ਤਿੰਨ ਦਿਨਾਂ ਦੇ ਅੰਦਰ-ਅੰਦਰ ਜਵਾਬ ਮੰਗਿਆ ਗਿਆ ਹੈ।

ਇਹ ਵੀ ਪੜ੍ਹੋ  ਮੁਲਜਮਾਂ ਖਿਲਾਫ਼ ਕਾਰਵਾਈ ਕਰਨ ਬਦਲੇ ਮੁਦਈ ਤੋਂ 10,000 ਰੁਪਏ ਦੀ ਰਿਸ਼ਵਤ ਲੈਂਦਾ ਥਾਣੇਦਾਰ ਵਿਜੀਲੈਂਸ ਵੱਲੋਂ ਕਾਬੂ

ਚਰਚਾ ਹੈ ਕਿ ਪਾਰਟੀ ਹੁਣ ਸਖ਼ਤੀ ਦੇ ਮੂਡ ਵਿਚ ਹੈ ਤੇ ਜਲਦੀ ਹੀ ਵੱਡੀ ਕਾਰਵਾਈ ਕਰਨ ਜਾ ਰਹੀ ਹੈ। ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਰਾਜਨ ਗਰਗ ਨੇ ਅਨੁਸਾਸ਼ਨੀ ਕਮੇਟੀ ਵੱਲੋਂ ਨੋਟਿਸ ਕੱਢੇ ਜਾਣ ਦੀ ਪੁਸ਼ਟੀ ਕਰਦਿਆਂ ਦਸਿਆ, ‘‘ ਵਾਰ-ਵਾਰ ਪਾਰਟੀ ਦੇ ਅਨੁਸਾਸ਼ਨ ਭੰਗ ਕਰਨ ਵਾਲਿਆਂ ਨੂੰ ਹੁਣ ਬਖ਼ਸਿਆਂ ਨਹੀਂ ਜਾਵੇਗਾ। ’’ ਉਨ੍ਹਾਂ ਦਸਿਆ ਕਿ 2 ਮਈ ਨੂੰ ਪਾਰਟੀ ਦੇ ਸੀਨੀਅਰ ਆਗੂ ਵਿਰੁਧ ਆਏ ਬੇਭਰੋਸਗੀ ਮਤੇ ਦੌਰਾਨ ਜਿਸ ਤਰ੍ਹਾਂ ਕੌਂਸਲਰਾਂ ਨੇ ਵਿਰੋਧ ਕੀਤਾ, ਉਸਦਾ ਸਖ਼ਤ ਨੋਟਿਸ ਲਿਆ ਗਿਆ ਹੈ ਤੇ ਪਾਰਟੀ ਹਾਈਕਮਾਂਡ ਇਸ ਮਸਲੇ ’ਤੇ ਗੰਭੀਰ ਹੈ।

ਇਹ ਵੀ ਪੜ੍ਹੋ  ਪੰਜਾਬ ਦੇ ਵੱਖ-ਵੱਖ ਆਗੂਆਂ ਨੇ ਸੰਸਦ ਮੈਂਬਰ ਮਨੀਸ਼ ਤਿਵਾੜੀ ਨਾਲ ਕੀਤੀ ਮੁਲਾਕਾਤ

ਸੂਚਨਾ ਮੁਤਾਬਕ ਜਿੰਨ੍ਹਾਂ ਕੌਸਲਰਾਂ ਨੂੰ ਨੋਟਿਸ ਕੱਢਿਆ ਗਿਆ ਹੈ, ਉਸਦੇ ਵਿਚ ਕਾਂਗਰਸ ਦੇ ਡੈਲੀਗੇਟ ਪਵਨ ਮਾਨੀ ਤੇ ਉਨ੍ਹਾਂ ਦੀ ਕੌਸਲਰ ਪਤਨੀ ਪ੍ਰਵੀਨ ਗਰਗ, ਕਾਂਗਰਸ ’ਚੋਂ ਮੁਅੱਤਲ ਕੀਤੇ ਜਾ ਚੁੱਕੇ ਕਾਰਜਕਾਰੀ ਬਲਾਕ ਪ੍ਰਧਾਨ ਵਿਪਨ ਮਿੱਤੂ ਦੀ ਕੌਸਲਰ ਪਤਨੀ ਪੁਸ਼ਪਾ ਰਾਣੀ, ਮੁਅੱਤਲ ਆਗੂ ਚਰਨਜੀਤ ਸਿੰਘ ਭੋਲਾ ਦੀ ਪਤਨੀ ਕਮਲਜੀਤ ਕੌਰ ਭੋਲਾ, ਕੌਸਲਰ ਸੁਰੇਸ਼ ਚੌਹਾਨ, ਕੌਸਲਰ ਸ਼ਾਮ ਲਾਲ ਜੈਨ, ਮਹਿਲਾ ਕੌਸਲਰ ਕੁਲਵਿੰਦਰ ਕੌਰ, ਕੌਸਲਰ ਰਾਜ ਰਾਣੀ, ਕੌਸਲਰ ਨੇਹਾ ਜਿੰਦਲ, ਕੌਸਲਰ ਮਮਤਾ ਸੈਣੀ ਤੇ ਕੌਸਲਰ ਕਮਲੇਸ਼ ਮਹਿਰਾ ਸ਼ਾਮਲ ਹੈ। ਦਸਣਾ ਬਣਦਾ ਹੈ ਕਿ ਉਕਤ ਬੇਭਰੋਸਗੀ ਮਤੇ ਦੌਰਾਨ ਕੌਸਲਰ ਬਲਰਾਜ ਪੱਕਾ , ਪ੍ਰਵੀਨ ਗਰਗ ਮਾਨੀ ਤੇ ਜਸਵੀਰ ਸਿੰਘ ਜੱਸਾ ਗੈਰ-ਹਾਜ਼ਰ ਰਹੇ ਸਨ। ਜਦੋਂਕਿ ਦੂਜਿਆਂ ਨੇ ਪਾਰਟੀ ਆਗੂ ਦੇ ਉਲਟ ਹੱਥ ਖੜੇ ਕੀਤੇ ਸਨ। ਇੱਥੇ ਇਹ ਵੀ ਦਸਣਾ ਬਣਦਾ ਹੈ ਕਿ ਇੰਨ੍ਹਾਂ ਵਿਚੋਂ ਜਿਆਦਾਤਰ ਕੌਸਲਰ 5 ਫ਼ਰਵਰੀ 2025 ਨੂੰ ਮੇਅਰ ਦੀ ਹੋਈ ਚੋਣ ਦੌਰਾਨ ਕਾਂਗਰਸ ਦੇ ਉਲਟ ਭੁਗਤੇ ਸਨ ਤੇ ਉਸ ਸਮੇਂ ਵੀ ਇੱਕ ਦਰਜ਼ਨ ਦੇ ਕਰੀਬ ਕੌਸਲਰਾਂ ਨੂੰ ਨੋਟਿਸ ਜਾਰੀ ਕੀਤੇ ਗਏ ਸਨ, ਜਿਸਦੇ ਵਿਚੋਂ ਤਿੰਨ ਕੌਸਲਰਾਂ ਸੋਨੀਆ ਬਾਂਸਲ, ਅਨੀਤਾ ਗੋਇਲ ਤੇ ਵਿਕਰਮ ਕ੍ਰਾਂਤੀ ਨੂੰ ਪਾਰਟੀ ਵਿਚੋਂ ਬਾਹਰ ਕੱਢ ਦਿੱਤਾ ਗਿਆ ਸੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਪੰਜਾਬ ਸਰਕਾਰ ਅਤੇ ਤਿੰਨ ਕਰੋੜ ਪੰਜਾਬੀ ਭਾਰਤੀ ਸੈਨਾ ਦੇ ਨਾਲ ਚੱਟਾਨ ਵਾਂਗ ਖੜੇ ਹਨ: ਅਮਨ ਅਰੋੜਾ

0

👉ਪੰਜਾਬ ਪੁਲਿਸ ਦੀ ‘ਸੈਕੰਡ ਲਾਈਨ ਆਫ਼ ਡਿਫੈਂਸ’ ਵੀ ਪੂਰੀ ਤਰ੍ਹਾਂ ਤਿਆਰ, ਪੁਲਿਸ ਭਾਰਤੀ ਫ਼ੌਜ ਦੇ ਨਾਲ ਮਿਲ ਕੇ ਪਾਕਿਸਤਾਨੀ ਹਮਲੇ ਦਾ ਢੁਕਵਾਂ ਜਵਾਬ ਦੇਵੇਗੀ – ਅਰੋੜਾ
Chandigarh News: ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ ਹਾਲ ਹੀ ਵਿੱਚ ਹੋਈ ਅੱਤਵਾਦੀ ਘਟਨਾ ਦੀ ਜਵਾਬੀ ਕਾਰਵਾਈ ਵਿੱਚ ਭਾਰਤੀ ਫ਼ੌਜ ਵੱਲੋਂ ਪਾਕਿਸਤਾਨ ਵਿੱਚ ਅੱਤਵਾਦੀ ਸੰਗਠਨਾਂ ਦੇ 9 ਟਿਕਾਣਿਆਂ ‘ਤੇ ਕੀਤੇ ਗਏ ਮਿਸਾਈਲ ਹਮਲੇ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਦੇਸ਼ ਦੇ ਸਾਰੇ 140 ਕਰੋੜ ਲੋਕ, ਜਿਨ੍ਹਾਂ ਵਿੱਚ ਤਿੰਨ ਕਰੋੜ ਪੰਜਾਬੀਆਂ ਵੀ ਸ਼ਾਮਲ ਹਨ, ਭਾਰਤੀ ਫ਼ੌਜ ‘ਤੇ ਮਾਣ ਮਹਿਸੂਸ ਕਰ ਰਹੇ ਹਨ।

ਇਹ ਵੀ ਪੜ੍ਹੋ ਜੰਮੂ-ਕਸ਼ਮੀਰ ਵਿੱਚ ਗੁਰਦੁਆਰਾ ਸਾਹਿਬ ‘ਤੇ ਹਮਲਾ ਬੇਹੱਦ ਨਿੰਦਣਯੋਗ ਤੇ ਮਨੁੱਖਤਾ ਨੂੰ ਸ਼ਰਮਸਾਰ ਕਰਨ ਵਾਲਾ: ਅਰਵਿੰਦ ਕੇਜਰੀਵਾਲ

ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਤਿੰਨ ਕਰੋੜ ਪੰਜਾਬੀ ਭਾਰਤੀ ਫ਼ੌਜ ਦੇ ਨਾਲ ਖੜ੍ਹੇ ਹਨ। ਜਦੋਂ ਵੀ ਦੇਸ਼ ਦੀ ਏਕਤਾ, ਅਖੰਡਤਾ ਅਤੇ ਸੁਰੱਖਿਆ ਨੂੰ ਕੋਈ ਖ਼ਤਰਾ ਹੋਇਆ ਹੈ, ਪੰਜਾਬੀਆਂ ਨੇ ਹਮੇਸ਼ਾ ਉਤਸ਼ਾਹ ਨਾਲ ਹਿੱਸਾ ਲਿਆ ਹੈ ਅਤੇ ਆਪਣੀਆਂ ਜਾਨਾਂ ਕੁਰਬਾਨ ਕਰਨ ਲਈ ਅੱਗੇ ਆਏ ਹਨ। ਇਸ ਵਾਰ ਵੀ ਅਸੀਂ ਪਾਕਿਸਤਾਨ ਨੂੰ ਜਵਾਬ ਦੇਣ ਲਈ ਤਿਆਰ ਹਾਂ।ਅਰੋੜਾ ਨੇ ਕਿਹਾ ਕਿ ਭਾਰਤੀ ਫ਼ੌਜ ਦੇ ਹਮਲੇ ਨੂੰ ਲੈ ਕੇ ਪੰਜਾਬ ਪੁਲਿਸ ਦੀ ਸੈਕੰਡ ਲਾਈਨ ਆਫ਼ ਡਿਫੈਂਸ ਵੀ ਪੂਰੀ ਤਰ੍ਹਾਂ ਤਿਆਰ ਹੈ। ਸੂਬੇ ਦੀ ਪੁਲਿਸ ਫੋਰਸ ਜੰਗ ਵਿੱਚ ਭਾਰਤੀ ਫ਼ੌਜ ਨਾਲ ਮਿਲ ਕੇ ਹਰ ਪਾਕਿਸਤਾਨੀ ਹਮਲੇ ਦਾ ਢੁਕਵਾਂ ਜਵਾਬ ਦੇਵੇਗੀ।

ਇਹ ਵੀ ਪੜ੍ਹੋ ਪੰਜਾਬ ‘ਚ ਮੁੜ ਵੱਡੀ ਪੱਧਰ ‘ਤੇ ਤਹਿਸੀਲਦਾਰਾਂ ਦੇ ਹੋਏ ਤਬਾਦਲੇ, ਦੇਖੋ ਲਿਸਟ

ਅਰੋੜਾ ਨੇ ਕਿਹਾ ਕਿ ਪੰਜਾਬ ਦੀ ਪਾਕਿਸਤਾਨ ਨਾਲ 532 ਕਿੱਲੋਮੀਟਰ ਦੀ ਸਰਹੱਦ ਸਾਂਝੀ ਹੈ। ਇਸ ਲਈ, ਕਿਸੇ ਵੀ ਤਰ੍ਹਾਂ ਦੇ ਫ਼ੌਜੀ ਤਣਾਅ ਦੌਰਾਨ, ਪੰਜਾਬ ਸਰਕਾਰ ਦੀ ਭੂਮਿਕਾ ਵੀ ਬਹੁਤ ਮਹੱਤਵਪੂਰਨ ਹੋ ਜਾਂਦੀ ਹੈ। ਇਸ ਲਈ ਸਰਹੱਦ ਨਾਲ ਲੱਗਦੇ ਸਾਰੇ ਜ਼ਿਲ੍ਹਿਆਂ ਨੂੰ ਹਾਈ ਅਲਰਟ ‘ਤੇ ਰੱਖਿਆ ਗਿਆ ਹੈ ਅਤੇ ਆਮ ਲੋਕਾਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਸਰਕਾਰ ਵੱਲੋਂ ਹਰ ਤਰ੍ਹਾਂ ਦੇ ਜਨਤਕ ਸਮਾਗਮਾਂ ਨੂੰ ਰੱਦ ਕਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ ਫਿਰੋਜ਼ਪੁਰ ਵਿੱਚ ਸਰਹੱਦ ਪਾਰੋਂ ਚਲਾਏ ਜਾ ਰਹੇ ਨਾਰਕੋ ਨੈੱਟਵਰਕ ਦਾ ਪਰਦਾਫਾਸ਼,5 ਕਿਲੋ ਹੈਰੋਇਨ,ਦੋ ਪਿਸਤੌਲਾਂ ਸਮੇਤ 3 ਵਿਅਕਤੀ ਕਾਬੂ

ਉਨ੍ਹਾਂ ਕਿਹਾ ਕਿ ਜੇਕਰ ਪਾਕਿਸਤਾਨ ਜਵਾਬੀ ਕਾਰਵਾਈ ਕਰਦਾ ਹੈ ਤਾਂ ਅਸੀਂ ਇਸਦੇ ਲਈ ਪੂਰੀ ਤਰ੍ਹਾਂ ਤਿਆਰ ਹਾਂ। ਸਾਨੂੰ ਪਤਾ ਸੀ ਕਿ ਜਦੋਂ ਭਾਰਤੀ ਫ਼ੌਜ ਹਮਲਾ ਕਰੇਗੀ, ਤਾਂ ਪਾਕਿਸਤਾਨ ਵੀ ਜਵਾਬੀ ਕਾਰਵਾਈ ਕਰਨ ਦੀ ਕੋਸ਼ਿਸ਼ ਕਰੇਗਾ। ਇਸ ਲਈ ਅਸੀਂ ਸਾਰੇ ਪ੍ਰਬੰਧ ਪਹਿਲਾਂ ਹੀ ਕਰ ਲਏ ਹਨ।ਪੰਜਾਬ ਪੁਲਿਸ ਭਾਰਤੀ ਫ਼ੌਜ ਨਾਲ ਹਰ ਸੰਭਵ ਸਹਿਯੋਗ ਕਰ ਰਹੀ ਹੈ ਅਤੇ ਸਾਂਝੇ ਤੌਰ ‘ਤੇ ਹੋਰ ਤਿਆਰੀਆਂ ਕਰ ਰਹੀ ਹੈ। ਅਰੋੜਾ ਨੇ ਪੰਜਾਬ ਦੇ ਲੋਕਾਂ ਨੂੰ ਸਰਕਾਰ ਦੇ ਸਾਰੇ ਹੁਕਮਾਂ ਅਤੇ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਵੀ ਕੀਤੀ ਤਾਂ ਜੋ ਜਨਤਕ ਸੁਰੱਖਿਆ ਨੂੰ ਕੋਈ ਖ਼ਤਰਾ ਨਾ ਹੋਵੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

ਜੰਮੂ-ਕਸ਼ਮੀਰ ਵਿੱਚ ਗੁਰਦੁਆਰਾ ਸਾਹਿਬ ‘ਤੇ ਹਮਲਾ ਬੇਹੱਦ ਨਿੰਦਣਯੋਗ ਤੇ ਮਨੁੱਖਤਾ ਨੂੰ ਸ਼ਰਮਸਾਰ ਕਰਨ ਵਾਲਾ: ਅਰਵਿੰਦ ਕੇਜਰੀਵਾਲ

0

ਕੇਜਰੀਵਾਲ ਨੇ ਹਮਲੇ ਵਿੱਚ ਮਾਰੇ ਗਏ ਲੋਕਾਂ ਅਤੇ ਪੀੜਤ ਪਰਿਵਾਰਾਂ ਪ੍ਰਤੀ ਸੰਵੇਦਨਾ ਜਤਾਈ

Chandigarh News:ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਜੰਮੂ-ਕਸ਼ਮੀਰ ਦੇ ਪੁੰਛ ਸੈਕਟਰ ਵਿੱਚ ਐਲਓਸੀ ਦੇ ਨੇੜੇ ਇੱਕ ਗੁਰਦੁਆਰਾ ਸਾਹਿਬ ‘ਤੇ ਪਾਕਿਸਤਾਨ ਵੱਲੋਂ ਕੀਤੇ ਗਏ ਹਮਲੇ ‘ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ।ਕੇਜਰੀਵਾਲ ਨੇ ਪਾਕਿਸਤਾਨ ਦੇ ਇਸ ਹਮਲੇ ਨੂੰ ਬਹੁਤ ਹੀ ਨਿੰਦਣਯੋਗ ਅਤੇ ਮਨੁੱਖਤਾ ਨੂੰ ਸ਼ਰਮਸਾਰ ਕਰਨ ਵਾਲਾ ਦੱਸਿਆ। ਉਨ੍ਹਾਂ ਹਮਲੇ ਵਿੱਚ ਮਾਰੇ ਗਏ ਰਾਗੀ ਸਿੰਘ ਭਾਈ ਅਮਰੀਕ ਸਿੰਘ, ਅਮਰਜੀਤ ਸਿੰਘ, ਰਣਜੀਤ ਸਿੰਘ ਅਤੇ ਰੂਬੀ ਕੌਰ ਨੂੰ ਸ਼ਰਧਾਂਜਲੀ ਦਿੱਤੀ ਅਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਡੂੰਘੀ ਸੰਵੇਦਨਾ ਪ੍ਰਗਟ ਕੀਤੀ।

ਇਹ ਵੀ ਪੜ੍ਹੋ ਮੁੱਖ ਮੰਤਰੀ ਨੇ ਪੁਣਛ ਸੈਕਟਰ ਦੇ ਗੁਰਦੁਆਰਾ ਸਾਹਿਬ ਉੱਤੇ ਹੋਏ ਹਮਲੇ ਵਿੱਚ ਚਾਰ ਲੋਕਾਂ ਦੀ ਮੌਤ ‘ਤੇ ਦੁੱਖ ਪ੍ਰਗਟ ਕੀਤਾ

ਮੰਗਲਵਾਰ ਰਾਤ ਨੂੰ ਪੁੰਛ ਸੈਕਟਰ ਵਿੱਚ ਐਲਓਸੀ ਨੇੜੇ ਪਾਕਿਸਤਾਨ ਵੱਲੋਂ ਕੀਤੀ ਗਈ ਭਾਰੀ ਗੋਲ਼ੀਬਾਰੀ ਅਤੇ ਬੰਬਾਰੀ ਵਿੱਚ ਇੱਕ ਔਰਤ ਅਤੇ ਦੋ ਬੱਚਿਆਂ ਸਮੇਤ ਲਗਭਗ 10 ਲੋਕਾਂ ਦੀ ਮੌਤ ਹੋ ਗਈ ਅਤੇ ਲਗਭਗ 45 ਹੋਰ ਜ਼ਖ਼ਮੀ ਹੋ ਗਏ। ਅਰਵਿੰਦ ਕੇਜਰੀਵਾਲ ਨੇ ਸਾਰੀਆਂ ਵਿੱਛੜੀਆਂ ਰੂਹਾਂ ਦੀ ਸ਼ਾਂਤੀ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਇਸ ਅਸਹਿ ਦਰਦ ਨੂੰ ਸਹਿਣ ਦੀ ਤਾਕਤ ਦੇਣ ਲਈ ਪ੍ਰਮਾਤਮਾ ਅੱਗੇ ਪ੍ਰਾਰਥਨਾ ਕੀਤੀ। ਉਨ੍ਹਾਂ ਜ਼ਖ਼ਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਵੀ ਕੀਤੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

ਮੁੱਖ ਮੰਤਰੀ ਨੇ ਪੁਣਛ ਸੈਕਟਰ ਦੇ ਗੁਰਦੁਆਰਾ ਸਾਹਿਬ ਉੱਤੇ ਹੋਏ ਹਮਲੇ ਵਿੱਚ ਚਾਰ ਲੋਕਾਂ ਦੀ ਮੌਤ ‘ਤੇ ਦੁੱਖ ਪ੍ਰਗਟ ਕੀਤਾ

0

Chandigarh News:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਨੇ ਬੁੱਧਵਾਰ ਨੂੰ ਜੰਮੂ-ਕਸ਼ਮੀਰ ਦੇ ਪੁਣਛ ਸੈਕਟਰ ਵਿੱਚ ਕੰਟਰੋਲ ਰੇਖਾ ਨੇੜੇ ਇੱਕ ਗੁਰਦੁਆਰਾ ਸਾਹਿਬ ‘ਤੇ ਪਾਕਿਸਤਾਨ ਵੱਲੋਂ ਕੀਤੀ ਬੰਬਾਰੀ ਦੌਰਾਨ ਇੱਕ ਰਾਗੀ ਸਿੰਘ ਸਮੇਤ ਚਾਰ ਵਿਅਕਤੀਆਂ ਦੀ ਮੌਤ ‘ਤੇ ਦੁੱਖ ਪ੍ਰਗਟ ਕੀਤਾ ਹੈ।ਮੁੱਖ ਮੰਤਰੀ ਨੇ ਕਿਹਾ ਕਿ ਜਿੱਥੇ ਸਾਰਿਆਂ ਦੀ ਭਲਾਈ ਲਈ ਅਰਦਾਸ ਕੀਤੀ ਜਾਂਦੀ ਹੈ, ਉਸ ਪਵਿੱਤਰ ਸਥਾਨ ‘ਤੇ ਪਾਕਿਸਤਾਨ ਵੱਲੋਂ ਕੀਤੀ ਭਿਆਨਕ ਬੰਬਾਰੀ ਦੌਰਾਨ ਰਾਗੀ ਸਿੰਘ ਭਾਈ ਅਮਰੀਕ ਸਿੰਘ, ਅਮਰਜੀਤ ਸਿੰਘ, ਰਣਜੀਤ ਸਿੰਘ ਅਤੇ ਰੂਬੀ ਕੌਰ ਨੇ ਆਪਣੀਆਂ ਕੀਮਤੀ ਜਾਨਾਂ ਗੁਆ ਦਿੱਤੀਆਂ। ਹਮਲੇ ਦੀ ਨਿੰਦਾ ਕਰਦਿਆਂ ਉਨ੍ਹਾਂ ਕਿਹਾ ਕਿ ਵਹਿਸ਼ੀ ਕਾਰਵਾਈਆਂ ਦੌਰਾਨ ਪਾਕਿਸਤਾਨ ਵੱਲੋਂ ਨਿਰਦੋਸ਼ ਲੋਕਾਂ ਨੂੰ ਨਿਸ਼ਾਨਾ ਬਣਾਉਣਾ ਮੰਦਭਾਗੀ ਗੱਲ ਹੈ।

ਇਹ ਵੀ ਪੜ੍ਹੋ CM ਨੇ ਪਟਿਆਲਾ ਵਿੱਚ ਵਾਪਰੇ ਸੜਕ ਹਾਦਸੇ ਵਿੱਚ ਸਕੂਲੀ ਵਿਦਿਆਰਥੀਆਂ ਦੀ ਮੌਤ ‘ਤੇ ਦੁੱਖ ਪ੍ਰਗਟ ਕੀਤਾ

ਸੰਕਟ ਦੀ ਇਸ ਘੜੀ ਵਿੱਚ ਪੀੜਤਾਂ ਦੇ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕਰਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਉਨ੍ਹਾਂ ਸਾਰਿਆਂ ਲਈ ਦਰਦਨਾਕ ਪਲ ਹੈ, ਜਿਨ੍ਹਾਂ ਨੇ ਇਸ ਮੰਦਭਾਗੀ ਘਟਨਾ ਵਿੱਚ ਆਪਣੇ ਪਿਆਰਿਆਂ ਨੂੰ ਗੁਆ ਦਿੱਤਾ ਹੈ।ਪੀੜਤਾਂ ਦੇ ਪਰਿਵਾਰਕ ਮੈਂਬਰਾਂ ਨਾਲ ਹਮਦਰਦੀ ਪ੍ਰਗਟ ਕਰਦੇ ਹੋਏ ਮੁੱਖ ਮੰਤਰੀ ਨੇ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਇਸ ਦੁੱਖ ਦੀ ਘੜੀ ਵਿੱਚ ਇਸ ਵੱਡੇ ਅਤੇ ਨਾ ਪੂਰਾ ਹੋਣ ਵਾਲੇ ਘਾਟੇ ਨੂੰ ਸਹਿਣ ਕਰਨ ਲਈ ਉਨ੍ਹਾਂ ਨੂੰ ਬਲ ਬਖਸ਼ਣ ਅਤੇ ਵਿਛੜੀਆਂ ਰੂਹਾਂ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਦੇਣ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

ਫਿਰੋਜ਼ਪੁਰ ਵਿੱਚ ਸਰਹੱਦ ਪਾਰੋਂ ਚਲਾਏ ਜਾ ਰਹੇ ਨਾਰਕੋ ਨੈੱਟਵਰਕ ਦਾ ਪਰਦਾਫਾਸ਼,5 ਕਿਲੋ ਹੈਰੋਇਨ,ਦੋ ਪਿਸਤੌਲਾਂ ਸਮੇਤ 3 ਵਿਅਕਤੀ ਕਾਬੂ

👉ਪਾਕਿਸਤਾਨ ਅਧਾਰਤ ਤਸਕਰਾਂ ਵੱਲੋਂ ਡਰੋਨ ਦੀ ਵਰਤੋਂ ਕਰਕੇ ਭੇਜੀਆਂ ਗਈਆਂ ਸਨ ਖੇਪਾਂ : ਡੀਜੀਪੀ ਗੌਰਵ ਯਾਦਵ
Ferozepur News:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਅਤੇ ਨਸ਼ਾ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਪੰਜਾਬ ਪੁਲਿਸ ਦੇ ਕਾਊਂਟਰ ਇੰਟੈਲੀਜੈਂਸ (ਸੀਆਈ) ਫਿਰੋਜ਼ਪੁਰ ਨੇ ਦੋ ਵੱਖ -ਵੱਖ ਕਾਰਵਾਈਆਂ ਵਿੱਚ 5.4 ਕਿਲੋ ਹੈਰੋਇਨ, ਦੋ 7.65 ਐਮਐਮ ਚੀਨ ਦੀਆਂ ਬਣੀਆਂ ਪਿਸਤੌਲਾਂ, ਚਾਰ ਮੈਗਜ਼ੀਨਾਂ ਅਤੇ ਇੱਕ ਪਿਸਤੌਲ ਸਲਾਈਡ ਸਮੇਤ ਤਿੰਨ ਤਸਕਰਾਂ ਨੂੰ ਗ੍ਰਿਫਤਾਰ ਕਰਨ ਤੋਂ ਬਾਅਦ ਸਰਹੱਦ ਪਾਰੋਂ ਚਲਾਏ ਜਾਂਦੇ ਨਾਰਕੋ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਬੁੱਧਵਾਰ ਨੂੰ ਇੱਥੇ ਦਿੱਤੀ।ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਸੰਦੀਪ ਸਿੰਘ ਅਤੇ ਜੱਜ ਸਿੰਘ, ਦੋਵੇਂ ਵਾਸੀ ਪਿੰਡ ਕਮਾਲ ਵਾਲਾ, ਜਿ਼ਲ੍ਹਾ ਫਿਰੋਜ਼ਪੁਰ ਅਤੇ ਬੱਬੂ ਸਿੰਘ ਉਰਫ਼ ਬੱਬੂ ਵਾਸੀ ਪਿੰਡ ਜੱਲੋ ਕੇ, ਫਿਰੋਜ਼ਪੁਰ ,ਵਜੋਂ ਹੋਈ ਹੈ।

ਇਹ ਵੀ ਪੜ੍ਹੋ  ਪੰਜਾਬ ‘ਚ ਮੁੜ ਵੱਡੀ ਪੱਧਰ ‘ਤੇ ਤਹਿਸੀਲਦਾਰਾਂ ਦੇ ਹੋਏ ਤਬਾਦਲੇ, ਦੇਖੋ ਲਿਸਟ

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਇਹ ਖੇਪ ਪਾਕਿਸਤਾਨ ਸਥਿਤ ਤਸਕਰਾਂ ਵੱਲੋਂ ਸਰਹੱਦ ਪਾਰੋਂ ਡਰੋਨ ਦੀ ਵਰਤੋਂ ਕਰਕੇ ਭੇਜੀ ਗਈ ਸੀ। ਉਹਨਾਂ ਕਿਹਾ ਕਿ ਪੂਰੇ ਨੈੱਟਵਰਕ ਦਾ ਪਤਾ ਲਗਾਉਣ ਲਈ ਅਗਲੇਰੇ ਪਿਛਲੇਰੇ ਸਬੰਧ ਸਥਾਪਤ ਕਰਨ ਲਈ ਜਾਂਚ ਜਾਰੀ ਹੈ।ਪਹਿਲੇ ਆਪ੍ਰੇਸ਼ਨ ਸਬੰਧੀ ਵੇਰਵੇ ਸਾਂਝੇ ਕਰਦੇ ਹੋਏ, ਏਆਈਜੀ ਸੀ.ਆਈ. ਫਿਰੋਜ਼ਪੁਰ ਗੁਰਸੇਵਕ ਸਿੰਘ ਨੇ ਕਿਹਾ ਕਿ ਭਰੋਸੇਯੋਗ ਸੂਤਰਾਂ ਦੀ ਖੁਫੀਆ ਜਾਣਕਾਰੀ ਤੇ ਤੇਜ਼ੀ ਨਾਲ ਕਾਰਵਾਈ ਕਰਦੇ ਹੋਏ, ਸੀਆਈ ਫਿਰੋਜ਼ਪੁਰ ਦੀਆਂ ਪੁਲਿਸ ਟੀਮਾਂ ਨੇ ਫਿਰੋਜ਼ਪੁਰ ਦੇ ਪਿੰਡ ਕੋਤਵਾਲ ਦੇ ਲਿੰਕ ਰੋਡ ਤੇ ਸਥਿਤ ਸਰਕਾਰੀ ਕਾਲਜ, ਮੋਹਕਮ ਵਾਲਾ ਨੇੜੇ ਛਾਪੇਮਾਰੀ ਕੀਤੀ ਅਤੇ ਮੁਲਜ਼ਮ ਸੰਦੀਪ ਸਿੰਘ ਅਤੇ ਜੱਜ ਸਿੰਘ ਨੂੰ 465 ਗਰਾਮ ਹੈਰੋਇਨ ਅਤੇ ਦੋ ਪਿਸਤੌਲਾਂ ਸਮੇਤ ਮੈਗਜ਼ੀਨ ਅਤੇ ਪਿਸਤੌਲ ਸਲਾਈਡਰ ਨਾਲ ਗ੍ਰਿਫ਼ਤਾਰ ਕਰ ਲਿਆ।ਉਹਨਾਂ ਕਿਹਾ ਕਿ ਜਾਂਚ ਤੋਂ ਪਤਾ ਲੱਗਾ ਹੈ ਕਿ ਦੋਵੇਂ ਦੋਸ਼ੀ ਆਪਣੇ ਹੀਰੋ ਹੌਂਡਾ ਮੋਟਰਸਾਈਕਲ (ਪੀਬੀ- 05-ਆਰ-3298) ਤੇ ਕਿਸੇ ਨੂੰ ਖੇਪ ਪਹੁੰਚਾਉਣ ਜਾ ਰਹੇ ਸਨ।

ਇਹ ਵੀ ਪੜ੍ਹੋ  ਵਿਜੀਲੈਂਸ ਬਿਊਰੋ ਨੇ ਰਿਸ਼ਵਤਖੋਰੀ ਦੇ ਮੁਕੱਦਮੇ ਚ ਭਗੌੜੇ ਮੀਟਰ ਰੀਡਰ ਨੂੰ ਕੀਤਾ ਗ੍ਰਿਫ਼ਤਾਰ

ਉਹਨਾਂ ਦੱਸਿਆ ਕਿ ਪੁਲਿਸ ਟੀਮਾਂ ਨੇ ਉਸ ਦਾ ਮੋਟਰਸਾਈਕਲ ਵੀ ਜ਼ਬਤ ਕਰ ਲਿਆ ਹੈ ਅਤੇ ਇਸ ਸਬੰਧ ਵਿੱਚ, ਫਿਰੋਜ਼ਪੁਰ ਦੇ ਥਾਣਾ ਕੁਲਗੜ੍ਹੀ ਵਿਖੇ ਐਨਡੀਪੀਐਸ ਐਕਟ ਦੀ ਧਾਰਾ 21 -ਸੀ ਅਤੇ 29 ਅਤੇ ਅਸਲਾ ਐਕਟ ਦੀ ਧਾਰਾ 25 ਤਹਿਤ ਐਫਆਈਆਰ ਨੰਬਰ 52 ਮਿਤੀ 06/05/2025 ਨੂੰ ਦੇਸ ਦਰਜ ਕੀਤਾ ਗਿਆ ਹੈ।ਦੂਜੇ ਆਪ੍ਰੇਸ਼ਨ ਬਾਰੇ ਏਆਈਜੀ ਗੁਰਸੇਵਕ ਸਿੰਘ ਨੇ ਦੱਸਿਆ ਕਿ ਪ੍ਰਾਪਤ ਖੁਫੀਆ ਜਾਣਕਾਰੀ ਦੇ ਆਧਾਰ ਤੇ, ਪੁਲਿਸ ਟੀਮਾਂ ਨੇ ਫਿਰੋਜ਼ਪੁਰ ਦੇ ਪਿੰਡ ਭਾਖੜਾ ਵਿੱਚ ਸਥਿਤ ਉਸਦੇ ਖੇਤ ਤੋਂ 5 ਕਿਲੋ ਹੈਰੋਇਨ ਬਰਾਮਦ ਕਰਕੇ ਨਸ਼ਾ ਤਸਕਰ ਬੱਬੂ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧ ਵਿੱਚ, ਥਾਣਾ ਸਦਰ ਫਿਰੋਜ਼ਪੁਰ ਵਿਖੇ ਐਨਡੀਪੀਐਸ ਐਕਟ ਦੀ ਧਾਰਾ 21- ਸੀ ਅਤੇ 29 ਤਹਿਤ ਐਫਆਈਆਰ ਨੰਬਰ 86 ਮਿਤੀ 07/05/2025 ਨੂੰ ਕੇਸ ਦਰਜ ਕੀਤਾ ਗਿਆ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

CM ਨੇ ਪਟਿਆਲਾ ਵਿੱਚ ਵਾਪਰੇ ਸੜਕ ਹਾਦਸੇ ਵਿੱਚ ਸਕੂਲੀ ਵਿਦਿਆਰਥੀਆਂ ਦੀ ਮੌਤ ‘ਤੇ ਦੁੱਖ ਪ੍ਰਗਟ ਕੀਤਾ

0

Chandigarh News:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਨੂੰ ਸਮਾਣਾ-ਪਟਿਆਲਾ ਸੜਕ ‘ਤੇ ਵਾਪਰੇ ਦਰਦਨਾਕ ਸੜਕ ਹਾਦਸੇ ਵਿੱਚ ਪੰਜ ਸਕੂਲੀ ਵਿਦਿਆਰਥੀਆਂ ਅਤੇ ਡਰਾਈਵਰ ਦੀ ਮੌਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

ਇਹ ਵੀ ਪੜ੍ਹੋ ਸਕੂਲੀ ਬੱਚਿਆਂ ਦੀ ਸੁਰੱਖਿਆ ਨਾਲ ਖਿਲਵਾੜ ਬਰਦਾਸ਼ਤ ਨਹੀਂ ਕੀਤਾ ਜਾਵੇਗਾ-ਡਾ. ਬਲਬੀਰ ਸਿੰਘ

ਇਸ ਹਾਦਸੇ ‘ਤੇ ਦੁੱਖ ਪ੍ਰਗਟ ਕਰਦੇ ਹੋਏ ਮੁੱਖ ਮੰਤਰੀ ਨੇ ਪੀੜਤ ਪਰਿਵਾਰਾਂ ਦੇ ਮੈਂਬਰਾਂ ਨਾਲ ਹਮਦਰਦੀ ਸਾਂਝੀ ਕੀਤੀ ਅਤੇ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਉਨ੍ਹਾਂ ਨੂੰ ਇਸ ਸੰਕਟ ਦੀ ਘੜੀ ਵਿੱਚ ਇਸ ਨਾ ਪੂਰੇ ਹੋਣ ਵਾਲੇ ਘਾਟੇ ਨੂੰ ਸਹਿਣ ਦਾ ਬਲ ਅਤੇ ਵਿਛੜੀਆਂ ਰੂਹਾਂ ਨੂੰ ਸ਼ਾਂਤੀ ਬਖਸ਼ਣ।

ਇਹ ਵੀ ਪੜ੍ਹੋ ਪੰਜਾਬ ‘ਚ ਮੁੜ ਵੱਡੀ ਪੱਧਰ ‘ਤੇ ਤਹਿਸੀਲਦਾਰਾਂ ਦੇ ਹੋਏ ਤਬਾਦਲੇ, ਦੇਖੋ ਲਿਸਟ

ਉਨ੍ਹਾਂ ਕਿਹਾ ਕਿ ਹਾਦਸੇ ਵਿੱਚ ਜ਼ਖ਼ਮੀ ਹੋਏ ਅੱਠ ਬੱਚੇ ਸ਼ਹਿਰ ਦੇ ਵੱਖ-ਵੱਖ ਹਸਪਤਾਲਾਂ ਵਿੱਚ ਇਲਾਜ ਅਧੀਨ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਪਹਿਲਾਂ ਹੀ ਜ਼ਿਲ੍ਹਾ ਪ੍ਰਸ਼ਾਸਨ ਨਾਲ ਸੰਪਰਕ ਵਿੱਚ ਹਨ ਅਤੇ ਸਾਰੇ ਜ਼ਖਮੀਆਂ ਨੂੰ ਵਧੀਆ ਡਾਕਟਰੀ ਸਹੂਲਤਾਂ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

ਸਕੂਲੀ ਬੱਚਿਆਂ ਦੀ ਸੁਰੱਖਿਆ ਨਾਲ ਖਿਲਵਾੜ ਬਰਦਾਸ਼ਤ ਨਹੀਂ ਕੀਤਾ ਜਾਵੇਗਾ-ਡਾ. ਬਲਬੀਰ ਸਿੰਘ

0

👉ਸਿਹਤ ਮੰਤਰੀ ਡਾ. ਬਲਬੀਰ ਸਿੰਘ ਤੇ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਨੇ ਸਮਾਣਾ-ਪਟਿਆਲਾ ਰੋਡ ‘ਤੇ ਹੋਏ ਦਰਦਨਾਕ ਸੜਕ ਹਾਦਸੇ ਦੇ ਪੀੜਤ ਬੱਚਿਆਂ ਦਾ ਹਾਲ ਚਾਲ ਜਾਣਿਆ
Patiala News:ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਸਮਾਣਾ-ਪਟਿਆਲਾ ਰੋਡ ‘ਤੇ ਪਿੰਡ ਨੱਸੂਪੁਰ ਨੇੜੇ ਵਾਪਰੇ ਭਿਆਨਕ ਹਾਦਸੇ ਦੇ ਪੀੜਤ ਬੱਚਿਆਂ ਦਾ ਸਰਕਾਰੀ ਰਾਜਿੰਦਰਾ ਹਸਪਤਾਲ ਸਮੇਤ ਨਿਜੀ ਹਸਪਤਾਲ ਵਿੱਚ ਜਾ ਕੇ ਹਾਲ-ਚਾਲ ਜਾਣਿਆ। ਉਨ੍ਹਾਂ ਦੇ ਨਾਲ ਹਲਕਾ ਸਮਾਣਾ ਦੇ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਤੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਵੀ ਮੌਜੂਦ ਸਨ।ਇਸ ਮੌਕੇ ਸਿਹਤ ਮੰਤਰੀ ਨੇ ਮੈਡੀਕਲ ਸੁਪਰਡੈਂਟ ਤੇ ਸਿਵਲ ਸਰਜਨ ਨੂੰ ਹਦਾਇਤ ਕੀਤੀ ਕਿ ਫੱਟੜ ਬੱਚਿਆਂ ਦਾ ਇਲਾਜ ਮੁਫ਼ਤ ਕੀਤਾ ਜਾਵੇ ਤੇ ਇਲਾਜ ਪ੍ਰਬੰਧਾਂ ਵਿੱਚ ਕੋਈ ਕਮੀ ਨਾ ਆਉਣ ਦਿੱਤੀ ਜਾਵੇ। ਉਨ੍ਹਾਂ ਨੇ ਡਿਪਟੀ ਕਮਿਸ਼ਨਰ ਨੂੰ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਲਾਜ ਅਧੀਨ ਬੱਚਿਆਂ ਦੇ ਵਾਰਸਾਂ ਦੀ ਦੇਖਭਾਲ ਕਰਨ ਲਈ ਵੀ ਯੋਗ ਪ੍ਰਬੰਧ ਕੀਤੇ ਜਾਣ।

ਇਹ ਵੀ ਪੜ੍ਹੋ  ਪਾਕਿਸਤਾਨੀ ਫ਼ੌਜਾਂ ਵੱਲੋਂ ਕੀਤੀ ਗੋਲੀਬਾਰੀ ’ਚ ਪੁਣਛ ਦੇ ਗੁਰੂ ਘਰ ’ਤੇ ਹਮਲਾ, ਤਿੰਨ ਸਿੱਖਾਂ ਦੀ ਹੋਈ ਮੌ+ਤ

ਸਿਹਤ ਮੰਤਰੀ ਡਾ. ਬਲਬੀਰ ਸਿੰਘ ਤੇ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਨੇ ਇਸ ਦਰਦਨਾਕ ਹਾਦਸੇ ਵਿੱਚ ਆਪਣੀਆਂ ਜਾਨਾਂ ਅਜਾਂਈ ਗਵਾਉਣ ਵਾਲੇ 5 ਅਣਭੋਲ ਬੱਚਿਆਂ ਤੇ ਇਨੋਵਾ ਚਾਲਕ ਦੀ ਮੌਤ ‘ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਪੀੜਤ ਪਰਿਵਾਰਾਂ ਨਾਲ ਆਪਣੀ ਹਮਦਰਦੀ ਦਾ ਇਜ਼ਹਾਰ ਵੀ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਸਮੁੱਚੀ ਪੰਜਾਬ ਸਰਕਾਰ ਸਮੇਤ ਉਹ ਖ਼ੁਦ ਪੀੜਤਾਂ ਦੇ ਦੁੱਖ ਵਿੱਚ ਸ਼ਰੀਕ ਹੁੰਦੇ ਹੋਏ ਪਰਮਾਤਮਾ ਕੋਲ ਅਰਦਾਸ ਕਰਦੇ ਹਨ, ਉਹ ਵਿਛੜੀਆਂ ਰੂਹਾਂ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਦੇਣ ਤੇ ਪੀੜਤ ਪਰਿਵਾਰਾਂ ਨੂੰ ਭਾਣਾ ਮੰਨਣ ਦਾ ਬਲ ਬਖ਼ਸਣ।ਸਿਹਤ ਮੰਤਰੀ ਨੇ ਇਸ ਮੌਕੇ ਸਪੱਸ਼ਟ ਸ਼ਬਦਾਂ ਵਿੱਚ ਆਖਿਆ ਕਿ ਬੱਚਿਆਂ ਦੀ ਸੁਰੱਖਿਆ ਨਾਲ ਖਿਲਵਾੜ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਇੱਕ ਅਸਹਿ ਘਟਨਾ ਹੈ ਤੇ ਅਜਿਹੇ ਹਾਦਸਿਆਂ ਨੂੰ ਕਤਲ ਹੀ ਸਮਝਿਆ ਜਾਵੇਗਾ ਤੇ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਮੀਡੀਆ ਨਾਲ ਗ਼ੈਰਰਸਮੀ ਗੱਲਬਾਤ ਕਰਦਿਆਂ ਡਾ. ਬਲਬੀਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਅਜਿਹੇ ਹਾਦਸਿਆਂ ਦਾ ਕਾਰਨ ਬਣਦੀ ਕਿਸੇ ਵੀ ਅਧਿਕਾਰੀ ਦੀ ਅਣਗਹਿਲੀ ਨੂੰ ਵੀ ਗੰਭੀਰਤਾ ਨਾਲ ਲੈ ਰਹੀ ਹੈ ਤੇ ਜਿੰਮੇਵਾਰਾਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ।

ਇਹ ਵੀ ਪੜ੍ਹੋ  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਮੌਜੂਦਗੀ ‘ਚ ਰਾਜਪਾਲ ਨੇ ਪੀ.ਪੀ.ਐਸ.ਸੀ. ਚੇਅਰਮੈਨ ਨੂੰ ਸਹੁੰ ਚੁਕਾਈ

ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਮੁਢਲੀ ਜਾਂਚ ਤੇ ਪ੍ਰਤੱਖ ਦਰਸੀਆਂ ਮੁਤਾਬਕ ਹਾਦਸੇ ਲਈ ਟਿੱਪਰ ਚਾਲਕ ਦੀ ਗਲਤੀ ਹੈ। ਉਨ੍ਹਾਂ ਕਿਹਾ ਕਿ ਬਹੁਤ ਛੋਟੇ-ਛੋਟੇ ਬੱਚਿਆਂ ਦੀਆਂ ਜਾਨਾਂ ਇਸ ਤਰ੍ਹਾਂ ਅਜਾਂਈ ਚਲੇ ਜਾਣੀਆਂ ਪਰਿਵਾਰਾਂ ਲਈ ਦੁੱਖਾਂ ਦਾ ਪਹਾੜ ਟੁੱਟਣ ਦੇ ਸਮਾਨ ਹੈ। ਉਨ੍ਹਾਂ ਕਿਹਾ ਕਿ ਫੱਟੜ ਬੱਚਿਆਂ ਦੇ ਸਿਰ ਵਿੱਚ ਸੱਟਾਂ ਹਨ, ਜਿਨ੍ਹਾਂ ਦੇ ਇਲਾਜ ਲਈ ਰਾਜਿੰਦਰਾ ਹਸਪਤਾਲ ਵਿਖੇ ਨਿਉਰੋ ਸਰਜਨ ਤੇ ਹੋਰ ਲੋੜੀਂਦੇ ਮੈਡੀਕਲ ਬੰਦੋਬਸਤ ਮੁਕੰਮਲ ਹਨ, ਪਰੰਤੂ ਪਰਿਵਾਰ ਜੇਕਰ ਕਹੇਗਾ ਤਾਂ ਬੱਚਿਆਂ ਨੂੰ ਪੀ.ਜੀ.ਆਈ. ਵੀ ਭੇਜਿਆ ਜਾ ਸਕਦਾ ਹੈ।ਡਾ. ਬਲਬੀਰ ਸਿੰਘ ਨੇ ਇੱਕ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਉਹ ਭਲਕੇ ਜ਼ਿਲ੍ਹਾ ਪ੍ਰਸ਼ਾਸਨ ਨਾਲ ਇੱਕ ਬੈਠਕ ਕਰਕੇ ਇਸ ਹਾਦਸੇ ਦੀ ਸਮੀਖਿਆ ਕਰਨਗੇ ਅਤੇ ਅਜਿਹੇ ਪ੍ਰਬੰਧ ਕਰਨੇ ਯਕੀਨੀ ਬਣਾਉਣਗੇ ਕਿ ਅਜਿਹੇ ਹਾਦਸੇ ਭਵਿੱਖ ਵਿੱਚ ਨਾ ਵਾਪਰਨ। ਉਨ੍ਹਾਂ ਕਿਹਾ ਕਿ ਹਾਲਾਂਕਿ ਸੇਫ਼ ਸਕੂਲ ਵਾਹਨ ਨੀਤੀ ਤਹਿਤ ਬੱਚਿਆਂ ਦੀ ਸਕੂਲੀ ਆਵਾਜਾਈ ਸੁਰੱਖਿਅਤ ਕਰਨ ਲਈ ਸਮੇਂ-ਸਮੇਂ ‘ਤੇ ਲੋੜੀਂਦੇ ਕਦਮ ਵੀ ਚੁੱਕੇ ਜਾਂਦੇ ਹਨ, ਪਰੰਤੂ ਜਿਸ ਕਿਸੇ ਦੀ ਵੀ ਅਣਗਹਿਲੀ ਹੋਈ ਉਸ ਸਬੰਧੀ ਕਾਰਵਾਈ ਕੀਤੀ ਜਾਵੇਗੀ।ਜਿਕਰਯੋਗ ਹੈ ਕਿ ਅੱਜ ਦੁਪਹਿਰ ਸਮੇਂ ਸਮਾਣਾ-ਪਟਿਆਲਾ ਰੋਡ ‘ਤੇ ਪਟਿਆਲਾ ਦੇ ਇੱਕ ਨਿਜੀ ਸਕੂਲ ਤੋਂ ਛੁੱਟੀ ਉਪਰੰਤ ਸਮਾਣਾ ਵਾਪਸ ਪਰਤ ਰਹੇ ਬੱਚਿਆਂ ਦੀ ਇਨੋਵਾ ਗੱਡੀ ਨਾਲ ਤੇਜ ਰਫ਼ਤਾਰ ਟਿੱਪਰ ਟਕਰਾਉਣ ਕਰਕੇ ਇਹ ਹਾਦਸਾ ਵਾਪਰ ਗਿਆ ਸੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ