Home Blog Page 762

ਪੰਜਾਬ ‘ਚ ਮੁੜ ਵੱਡੀ ਪੱਧਰ ‘ਤੇ ਤਹਿਸੀਲਦਾਰਾਂ ਦੇ ਹੋਏ ਤਬਾਦਲੇ, ਦੇਖੋ ਲਿਸਟ

0

Punjab News: ਪੰਜਾਬ ਸਰਕਾਰ ਨੇ ਬੁੱਧਵਾਰ ਨੂੰ ਮੁੜ ਡੇਢ ਦਰਜਨ ਤਹਿਸੀਲਦਾਰਾਂ ਅਤੇ ਨਾਇਬ ਤਹਿਸੀਲਦਾਰਾਂ ਦੇ ਤਬਾਦਲੇ ਕਰ ਦਿੱਤੇ ਹਨ। ਬਦਲੇ ਗਏ ਅਧਿਕਾਰੀਆਂ ਨੂੰ ਜਿਆਦਾਤਰ ਸਰਹੱਦੀ ਜਿਲਿਆ ਵਿੱਚ ਤੈਨਾਤ ਕੀਤਾ ਗਿਆ ਹੈ।

ਇਹ ਵੀ ਪੜ੍ਹੋ  ਪਟਿਆਲਾ ’ਚ ਵਾਪਰਿਆਂ ਦਰਦਨਾਕ ਹਾਦਸਾ; ਟਿੱਪਰ ਤੇ ਇਨੋਵਾ ਦੀ ਟੱਕਰ ’ਚ ਡਰਾਈਵਰ ਸਹਿਤ 7 ਸੱਤ ਬੱਚਿਆਂ ਦੀ ਹੋਈ ਮੌ+ਤ

ਬਦਲੇ ਗਏ ਅਧਿਕਾਰੀਆਂ ਦੀ ਲਿਸਟ ਹੇਠਾਂ ਨੱਥੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਕਾਂਗਰਸ ਸੈਨਿਕਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ:ਰਾਜਾ ਵੜਿੰਗ

0

👉ਪਾਕਿਸਤਾਨ ਅਤੇ ਪਾਕਿਸਤਾਨ ਅਧਿਕਾਰਤ ਕਸ਼ਮੀਰ ਵਿੱਚ ਅੱਤਵਾਦੀ ਕੈਂਪਾਂ ‘ਤੇ ਹੋਏ ਹਮਲਿਆਂ ਦੀ ਸ਼ਲਾਘਾ ਕੀਤੀ
👉ਪੂੰਛ ਵਿੱਚ ਨਾਗਰਿਕਾਂ ਦੀ ਹੱਤਿਆ ਦੀ ਨਿੰਦਾ ਕੀਤੀ
Chandigarh News:ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਭਾਰਤੀ ਰੱਖਿਆ ਬਲਾਂ ਵੱਲੋਂ ਪਾਕਿਸਤਾਨ ਅਤੇ ਪਾਕਿਸਤਾਨ ਅਧਿਕਾਰਤ ਕਸ਼ਮੀਰ ਵਿੱਚ ਅੱਤਵਾਦੀ ਕੈਂਪਾਂ ‘ਤੇ ਕੀਤੇ ਗਏ ਹਮਲੇ ਦੀ ਸ਼ਲਾਘਾ ਕੀਤੀ।ਇੱਕ ਬਿਆਨ ਵਿੱਚ, ਵੜਿੰਗ ਨੇ ਕਿਹਾ ਕਿ ਇਹ ਇੱਕ ਬਹੁਤ ਹੀ ਉਡੀਕੀ ਜਾ ਰਹੀ ਕਾਰਵਾਈ ਸੀ ਅਤੇ ਭਾਰਤੀ ਰੱਖਿਆ ਬਲਾਂ ਨੇ ਅੱਤਵਾਦੀ ਕੈਂਪਾਂ ਨੂੰ ਤਬਾਹ ਕਰਕੇ ਅਤੇ ਇਨ੍ਹਾਂ ਕੈਂਪਾਂ ਵਿੱਚ ਸ਼ਾਮਲ ਕਈ ਅੱਤਵਾਦੀਆਂ ਨੂੰ ਮਾਰ ਕੇ ਦੇਸ਼ ਦਾ ਮਾਣ ਵਧਾਇਆ ਹੈ।ਪ੍ਰਦੇਸ਼ ਕਾਂਗਰਸ ਪ੍ਰਧਾਨ ਨੇ ਰੱਖਿਆ ਬਲਾਂ ਨੂੰ ਉਨ੍ਹਾਂ ਸਟੀਕ ਹਮਲਿਆਂ ਲਈ ਵਧਾਈ ਦਿੱਤੀ ਜੋ ਕਿਸੇ ਵੀ ਨਾਗਰਿਕ ਜਾਂ ਫੌਜੀ ਸਥਾਪਨਾ ਨੂੰ ਨਿਸ਼ਾਨਾ ਬਣਾਏ ਬਿਨਾਂ ਪੂਰੀ ਤਰ੍ਹਾਂ ਅੱਤਵਾਦੀ ਕੈਂਪਾਂ ‘ਤੇ ਕੇਂਦ੍ਰਿਤ ਸਨ।

ਇਹ ਵੀ ਪੜ੍ਹੋ  ਪਟਿਆਲਾ ’ਚ ਵਾਪਰਿਆਂ ਦਰਦਨਾਕ ਹਾਦਸਾ; ਟਿੱਪਰ ਤੇ ਇਨੋਵਾ ਦੀ ਟੱਕਰ ’ਚ ਡਰਾਈਵਰ ਸਹਿਤ 7 ਸੱਤ ਬੱਚਿਆਂ ਦੀ ਹੋਈ ਮੌ+ਤ

ਉਨ੍ਹਾਂ ਨੇ ਰੱਖਿਆ ਸੇਵਾਵਾਂ ਅਤੇ ਸਾਡੇ ਦੁਸ਼ਮਣਾਂ ਵਿਰੁੱਧ ਜੰਗ ਲੜ ਰਹੇ ਸੈਨਿਕਾਂ ਨੂੰ ਸਮਰਥਨ ਦਿੱਤਾ। ਉਨ੍ਹਾਂ ਕਿਹਾ ਕਿ ਪਹਿਲਗਾਮ ਅੱਤਵਾਦੀ ਹਮਲੇ ਤੋਂ ਬਾਅਦ ਨਿਆਂ ਹੋਣਾ ਚਾਹੀਦਾ ਹੈ ਅਤੇ ਦੇਸ਼ ਦੇ ਰੱਖਿਆ ਬਲਾਂ ਨੇ ਹਰ ਭਾਰਤੀ ਨੂੰ ਮਾਣ ਮਹਿਸੂਸ ਕਰਵਾਇਆ ਹੈ।ਵੜਿੰਗ ਨੇ ਜੰਮੂ-ਕਸ਼ਮੀਰ ਵਿੱਚ ਨਾਗਰਿਕਾਂ ‘ਤੇ ਪਾਕਿਸਤਾਨੀ ਫੌਜ ਦੇ ਕਾਇਰਤਾਪੂਰਨ ਹਮਲੇ ਦੀ ਨਿੰਦਾ ਕੀਤੀ, ਜਿਸ ਵਿੱਚ ਪੂੰਛ ਸ਼ਹਿਰ ਵਿੱਚ ਕਈ ਲੋਕ ਮਾਰੇ ਗਏ। ਦੁਖੀ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦੇ ਹੋਏ, ਉਨ੍ਹਾਂ ਕਿਹਾ ਕਿ ਪੂਰਾ ਦੇਸ਼ ਉਨ੍ਹਾਂ ਦੇ ਦੁੱਖ ਵਿੱਚ ਉਨ੍ਹਾਂ ਦੇ ਨਾਲ ਖੜ੍ਹਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਕੁਰਬਾਨੀਆਂ ਨੂੰ ਭੁਲਾਇਆ ਨਹੀਂ ਜਾ ਸਕਦਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਪਾਕਿਸਤਾਨੀ ਫ਼ੌਜਾਂ ਵੱਲੋਂ ਕੀਤੀ ਗੋਲੀਬਾਰੀ ’ਚ ਪੁਣਛ ਦੇ ਗੁਰੂ ਘਰ ’ਤੇ ਹਮਲਾ, ਤਿੰਨ ਸਿੱਖਾਂ ਦੀ ਹੋਈ ਮੌ+ਤ

Jammu News: ਪਹਿਲਗਾਮ ’ਚ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਜਿੱਥੇ ਭਾਰਤ ਨੇ ਬੀਤੀ ਰਾਤ ਪਾਕਿਸਤਾਨ ’ਚ ਅੱਤਵਾਦੀਆਂ ਦੇ ਟਿਕਾਣਿਆਂ ’ਤੇ ਹਮਲੇ ਕਰਕੇ ਉਨ੍ਹਾਂ ਨੂੰ ਖ਼ਤਮ ਕਰ ਦਿੱਤਾ ਹੈ, ਉਥੇ ਪਾਕਿਸਤਾਨੀ ਫੌਜਾਂ ਵੱਲੋਂ ਵੀ ਸਰਹੱਦ ਪਾਰ ਤੋਂ ਲਗਾਤਾਰ ਗੋਲੀਬਾਰੀ ਕੀਤੀ ਜਾਰਹੀ ਹੈ। ਇਸ ਗੋਲੀਬਾਰੀ ਦੌਰਾਨ ਜੰਮੂ ਦੇ ਪੁਣਛ ਖੇਤਰ ’ਚ ਇੱਕ ਗੁਰਦੁਆਰੇ ’ਤੇ ਹੋਏ ਹਮਲੇ ਕਾਰਨ ਤਿੰਨ ਸਿੱਖਾਂ ਦੀ ਮੌਤ ਹੋ ਗਈ। ਮ੍ਰਿਤਕਾਂ ਵਿੱਚ ਪੁਣਛ ਵਿੱਚ ਅਮਰਜੀਤ ਸਿੰਘ, ਅਮਰੀਕ ਸਿੰਘ ਅਤੇ ਰਣਜੀਤ ਸਿੰਘ ਸ਼ਾਮਲ ਹਨ।

ਇਹ ਵੀ ਪੜ੍ਹੋ ਪਟਿਆਲਾ ’ਚ ਵਾਪਰਿਆਂ ਦਰਦਨਾਕ ਹਾਦਸਾ; ਟਿੱਪਰ ਤੇ ਇਨੋਵਾ ਦੀ ਟੱਕਰ ’ਚ ਡਰਾਈਵਰ ਸਹਿਤ 7 ਸੱਤ ਬੱਚਿਆਂ ਦੀ ਹੋਈ ਮੌ+ਤ

ਇਸਤੋਂ ਇਲਾਵਾ ਜੰਮੂ-ਕਸ਼ਮੀਰ ਵਿੱਚ ਕੰਟਰੋਲ ਰੇਖਾ ਦੇ ਨਾਲ ਲੱਗਦੇ ਪਿੰਡਾਂ ’ਤੇ ਤੋਪਾਂ ਦੇ ਭਾਰੀ ਗੋਲੇ ਅਤੇ ਮੋਰਟਾਰ ਦਾਗੇ ਜਾਣ ਕਾਰਨ ਚਾਰ ਬੱਚਿਆਂ ਸਮੇਤ ਘੱਟੋ-ਘੱਟ 12 ਲੋਕ ਮਾਰੇ ਗਏ ਅਤੇ 57 ਹੋਰ ਜ਼ਖਮੀ ਹੋ ਗਏ। ਦਸਣਾ ਬਣਦਾ ਹੈ ਕਿ ਪਹਿਲਗਾਮ ਅੱਤਵਾਦੀ ਹਮਲੇ ਤੋਂ ਬਾਅਦ ਜੰਮੂ ਕਸ਼ਮੀਰ ’ਚ ਲਗਾਤਾਰ ਗੋਲੀਬਾਰੀ ਕੀਤੀ ਜਾ ਰਹੀ ਹੈ, ਜਿਸ ਵਿੱਚ ਸਭ ਤੋਂ ਵੱਧ ਨੁਕਸਾਨ ਪੁਣਛ ਜ਼ਿਲ੍ਹਾ ਵਿਚ ਹੋਇਆ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਪੰਜਾਬ ਵਿੱਚ 33 ਫੀਸਦੀ ਸਰਕਾਰੀ ਨੌਕਰੀਆਂ ਔਰਤਾਂ ਲਈ ਰਾਖਵੀਆਂ-ਲਿੰਗ ਸਮਾਨਤਾ ਲਈ ਮਾਨ ਸਰਕਾਰ ਦਾ ਇਤਿਹਾਸਕ ਕਦਮ:ਡਾ.ਬਲਜੀਤ ਕੌਰ

0

👉ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਦਰਸ਼ੀ ਪਹਿਲ: ਮਹਿਲਾ ਸਸ਼ਕਤੀਕਰਨ ਅਤੇ ਰੰਗਲਾ ਪੰਜਾਬ ਵੱਲ ਅਹਿਮ ਕਦਮ
Chandigarh News:ਪੰਜਾਬ ਸਰਕਾਰ ਵੱਲੋਂ ਔਰਤਾਂ ਨੂੰ ਸਰਕਾਰੀ ਨੌਕਰੀਆਂ ‘ਚ ਹੋਰ ਵਧੇਰੇ ਮੌਕੇ ਦੇਣ ਅਤੇ ਲਿੰਗ ਸਮਾਨਤਾ ਨੂੰ ਉਤਸ਼ਾਹਿਤ ਕਰਨ ਵੱਲ ਇਕ ਵੱਡਾ ਕਦਮ ਚੁੱਕਦਿਆਂ ਪੰਜਾਬ ਸਿਵਲ ਸੇਵਾਵਾਂ (ਔਰਤਾਂ ਲਈ ਅਸਾਮੀਆਂ ‘ਚ ਰਿਜ਼ਰਵੇਸ਼ਨ) ਨਿਯਮ ਤਿਆਰ ਕਰਕੇ ਲਾਗੂ ਕਰ ਦਿੱਤੇ ਗਏ ਹਨ। ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਮੰਤਰੀ ਨੇ ਕਿਹਾ ਕਿ ਇਹ ਨਿਯਮ ਲਾਗੂ ਹੋਣ ਨਾਲ ਸੂਬੇ ਦੇ ਸਰਕਾਰੀ ਵਿਭਾਗਾਂ, ਬੋਰਡਾਂ ਅਤੇ ਨਿਗਮਾਂ ਵਿੱਚ ਗਰੁੱਪ-ਏ, ਬੀ, ਸੀ ਅਤੇ ਡੀ ਦੀਆਂ ਨੌਕਰੀਆਂ ‘ਚ ਹਰ ਵਰਗ ਦੀਆਂ ਔਰਤਾਂ ਲਈ 33% ਰਿਜ਼ਰਵੇਸ਼ਨ ਹੋਵੇਗੀ।

ਇਹ ਵੀ ਪੜ੍ਹੋ  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਮੌਜੂਦਗੀ ‘ਚ ਰਾਜਪਾਲ ਨੇ ਪੀ.ਪੀ.ਐਸ.ਸੀ. ਚੇਅਰਮੈਨ ਨੂੰ ਸਹੁੰ ਚੁਕਾਈ

ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਇਸ ਫੈਸਲੇ ‘ਤੇ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਕਦਮ ਪੰਜਾਬ ਸਰਕਾਰ ਦੀ ਲਿੰਗ-ਨਿਰਪੱਖ, ਸਮਾਨ ਸਮਾਜ ਬਣਾਉਣ ਵੱਲ ਵਚਨਬੱਧਤਾ ਦਾ ਪ੍ਰਮਾਣ ਹੈ। ਇਹ ਨੀਤੀ ਔਰਤਾਂ ਦੀ ਸਰਕਾਰੀ ਪ੍ਰਸ਼ਾਸਨ ਅਤੇ ਨੀਤੀ-ਨਿਰਧਾਰਨ ਵਿੱਚ ਭਾਗੀਦਾਰੀ ਨੂੰ ਯਕੀਨੀ ਬਣਾਉਣ ਲਈ ਤਿਆਰ ਕੀਤੀ ਗਈ ਹੈ, ਜਿਸ ਨਾਲ ਰਾਜ ਦੀ ਪ੍ਰਸ਼ਾਸਨਿਕ ਅਤੇ ਸਮਾਜਿਕ ਸੰਰਚਨਾ ਹੋਰ ਮਜ਼ਬੂਤ ਹੋਵੇਗੀ।ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਔਰਤਾਂ ਨੂੰ ਸਰਕਾਰੀ ਸੇਵਾਵਾਂ ਵਿੱਚ ਹੋਰ ਵਧੇਰੇ ਮੌਕੇ ਮੁਹੱਈਆ ਕਰਵਾਉਣ ਨੂੰ ਆਪਣੀ ਪ੍ਰਾਥਮਿਕਤਾ ਬਣਾਇਆ ਹੈ।

ਇਹ ਵੀ ਪੜ੍ਹੋ  ਆਪਰੇਸ਼ਨ ਸਿੰਦੂਰ: ਸਿਰਫ ਅੱਤਵਾਦੀ ਠਿਕਾਣਿਆ ਤੇ ਹਮਲਾ ਕੀਤਾ ਪਾਕਿਸਤਾਨੀ ਫੌਜੀ ਟਿਕਾਣਿਆਂ ਤੇ ਨਹੀਂ-ਭਾਰਤੀ ਫੌਜ

ਇਹ ਵੱਡਾ ਫੈਸਲਾ ਨਾ ਸਿਰਫ ਔਰਤਾਂ ਲਈ ਨਿਆਂਯੁਕਤ ਨੁਮਾਂਇੰਦਗੀ ਨੂੰ ਯਕੀਨੀ ਬਣਾਏਗਾ, ਸਗੋਂ ਸਰਕਾਰ ਦੇ ਤਰੱਕੀਸ਼ੀਲ ਅਤੇ ਰੰਗਲਾ ਪੰਜਾਬ ਦੇ ਸੁਪਨੇ ਨੂੰ ਹਕੀਕਤ ਬਣਾਉਣ ਵੱਲ ਵੀ ਇਕ ਅਹਿਮ ਕਦਮ ਸਾਬਤ ਹੋਵੇਗਾ।ਡਾ. ਬਲਜੀਤ ਕੌਰ ਨੇ ਕਿਹਾ ਕਿ ਸਰਕਾਰੀ ਪ੍ਰਸ਼ਾਸਨ ‘ਚ ਔਰਤਾਂ ਨੂੰ ਸਮਰੱਥ ਬਣਾਉਣਾ, ਰਾਜ ਦੇ ਸਮੁੱਚੇ ਵਿਕਾਸ ਅਤੇ ਚਮਕਦੇ ਭਵਿੱਖ ਵੱਲ ਇੱਕ ਮਹੱਤਵਪੂਰਣ ਫੈਸਲਾ ਹੈ।ਉਨ੍ਹਾਂ ਆਖ਼ਰ ‘ਚ ਕਿਹਾ ਕਿ ਇਹ ਉੱਦਮ ਲਾਗੂ ਕਰਕੇ ਪੰਜਾਬ ਸਰਕਾਰ ਨੇ ਫਿਰ ਸਾਬਤ ਕੀਤਾ ਹੈ ਕਿ ਉਹ ਸਰਕਾਰੀ ਅਤੇ ਜਨਤਕ ਖੇਤਰ ‘ਚ ਔਰਤਾਂ ਨੂੰ ਬਰਾਬਰੀ ਦੇ ਮੌਕੇ ਅਤੇ ਨਿਆਂਯੁਕਤ ਨੁਮਾਂਇੰਦਗੀ ਦੇਣ ਲਈ ਵਚਨਬੱਧ ਹੈ, ਤਾਂ ਜੋ ਰਾਜ ਦੀ ਪ੍ਰਸ਼ਾਸਨਿਕ ਢਾਂਚਾ ਹੋਰ ਸੰਤੁਲਿਤ ਅਤੇ ਵਿਕਸਿਤ ਬਣ ਸਕੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਕਿਸੇ ਵੀ ਹੰਗਾਮੀ ਸਥਿਤੀ ਨਾਲ ਨਜਿੱਠਣ ਲਈ ਕਰਵਾਈ ਮੌਕ ਡਰਿੱਲ:ਡਿਪਟੀ ਕਮਿਸ਼ਨਰ

0

👉ਰੇਲਵੇ ਸਟੇਸ਼ਨ, ਮਿੱਤਲ ਮਾਲ ਅਤੇ ਐਨਐਫਐਲ ਵਿਖੇ ਮੌਕ ਡਰਿੱਲ ਅਭਿਆਸ ਰਿਹਾ ਸਫਲਤਾਪੂਰਵਕ
Bathinda News:ਭਾਰਤ ਸਰਕਾਰ ਵਲੋਂ ਜਾਰੀ ਹਦਾਇਤਾਂ ਦੇ ਮੱਦੇਨਜ਼ਰ ਭਵਿੱਖ ਵਿੱਚ ਕਿਸੇ ਵੀ ਹੰਗਾਮੀ ਸਥਿਤੀ ਨਾਲ ਨਜਿੱਠਣ ਲਈ ਅੱਜ ਇਥੇ ਸਥਾਨਕ ਰੇਲਵੇ ਸਟੇਸ਼ਨ, ਮਿੱਤਲ ਮਾਲ ਅਤੇ ਨੈਸ਼ਨਲ ਫਰਟੀਲਾਈਜ਼ਰ ਲਿਮਟਿਡ (ਐਨਐਫਐਲ) ਵਿਖੇ ਮੌਕ ਡਰਿੱਲ ਅਭਿਆਸ ਕਰਵਾਏ ਗਏ, ਜੋ ਕਿ ਸਫਲਤਾਪੂਰਵਕ ਰਹੀ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਸਾਂਝੀ ਕੀਤੀ।ਇਸ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਮੌਕ ਡਰਿੱਲ ਤੇ ਬਲੈਕ ਆਊਟ ਬਾਰੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਹ ਸਿਰਫ ਇੱਕ ਅਭਿਆਸ ਪ੍ਰਕਿਰਿਆ ਹੈ ਜੋ ਫੰਕਸ਼ਨਲਟੀ ਅਤੇ ਸਾਊਂਡ ਚੈੱਕ ਕਰਨ ਲਈ ਕੀਤਾ ਜਾਵੇਗਾ।ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਕਿਹਾ ਕਿ ਉਹਨਾਂ ਨੂੰ ਕਿਸੇ ਵੀ ਤਰ੍ਹਾਂ ਡਰਨ ਜਾਂ ਘਬਰਾਉਣ ਦੀ ਜਰੂਰਤ ਨਹੀਂ ਹੈ।

ਇਹ ਵੀ ਪੜ੍ਹੋ  ਵਿਜੀਲੈਂਸ ਬਿਊਰੋ ਨੇ ਰਿਸ਼ਵਤਖੋਰੀ ਦੇ ਮੁਕੱਦਮੇ ਚ ਭਗੌੜੇ ਮੀਟਰ ਰੀਡਰ ਨੂੰ ਕੀਤਾ ਗ੍ਰਿਫ਼ਤਾਰ

ਉਹਨਾਂ ਕਿਹਾ ਕਿ ਇਸ ਮੌਕ ਡਰਿੱਲ ਦਾ ਮੁੱਖ ਮੰਤਵ ਭਵਿੱਖ ਵਿੱਚ ਸੰਕਟਕਾਲ ਨਾਲ ਕਿਵੇਂ ਨਜਿੱਠਣਾ ਹੈ, ਇਸ ਸਬੰਧੀ ਸਿਵਲ ਡਿਫੈਂਸ, ਮੈਡੀਕਲ ਟੀਮਾਂ, ਸਿਵਲ ਅਤੇ ਪੁਲਿਸ ਵਿਭਾਗ ਦੇ ਅਧਿਕਾਰੀਆਂ ਨੂੰ ਮੌਕ ਡਰਿੱਲ ਕਰਵਾ ਕੇ ਟਰੇਨਿੰਗ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਜੇਕਰ ਕੋਈ ਸੰਕਟ ਆਉਂਦਾ ਹੈ ਤਾਂ ਕਿਸੇ ਕਿਸਮ ਦੀ ਘਬਰਾਉਣ ਦੀ ਜਰੂਰਤ ਨਹੀਂ।ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਭਵਿੱਖ ਵਿੱਚ ਜਦੋਂ ਵੀ ਅਜਿਹਾ ਸਾਇਰਨ ਵੱਜੇ ਤਾਂ ਉਸ ਤੋਂ ਬਾਅਦ ਆਮ ਜਨਤਾ ਕੋਲੋਂ ਇਹ ਆਸ ਰੱਖੀ ਜਾਂਦੀ ਹੈ ਕਿ ਉਹ ਇਹ ਆਵਾਜ਼ ਸੁਣਦੇ ਸਾਰ ਉੱਚੀਆਂ ਇਮਾਰਤਾਂ ਵਿੱਚੋਂ ਨਿਕਲ ਕੇ ਕਿਸੇ ਜ਼ਮੀਨ ਜਾਂ ਜਮੀਨ ਦੋਜ ਟਿਕਾਣੇ ਉੱਤੇ ਪਹੁੰਚ ਜਾਣ, ਜੇਕਰ ਉਹਨਾਂ ਕੋਲ ਉੱਥੇ ਕੋਈ ਛੱਤ ਨਹੀਂ ਹੈ ਤਾਂ ਉਹ ਦਰਖਤ ਦੇ ਹੇਠਾਂ ਬੈਠ ਜਾਣ, ਜੋ ਲੋਕ ਇਮਾਰਤਾਂ ਦੇ ਵਿੱਚ ਰਹਿ ਰਹੇ ਹੋਣਗੇ ਉਹ ਖਿੜਕੀਆਂ ਅਤੇ ਖਾਸ ਕਰਕੇ ਸ਼ੀਸ਼ੇ ਤੋਂ ਦੂਰ ਹੋ ਜਾਣ।

ਇਹ ਵੀ ਪੜ੍ਹੋ  ਪਟਿਆਲਾ ’ਚ ਵਾਪਰਿਆਂ ਦਰਦਨਾਕ ਹਾਦਸਾ; ਟਿੱਪਰ ਤੇ ਇਨੋਵਾ ਦੀ ਟੱਕਰ ’ਚ ਡਰਾਈਵਰ ਸਹਿਤ 7 ਸੱਤ ਬੱਚਿਆਂ ਦੀ ਹੋਈ ਮੌ+ਤ

ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਸਮੇਂ ਦੌਰਾਨ ਸੜਕ ‘ਤੇ ਚਲਦੇ ਰਾਹਗੀਰ ਜਾਂ ਗੱਡੀਆਂ ਵੱਲੋਂ ਐਮਰਜੈਂਸੀ ਵਹੀਕਲ, ਜਿੰਨਾ ਵਿੱਚ ਅੱਗ ਬੁਝਾਊ ਗੱਡੀਆਂ ਜਾਂ ਐਂਬੂਲੈਂਸ ਹੋ ਸਕਦੀਆਂ ਹਨ, ਨੂੰ ਤੁਰੰਤ ਰਸਤਾ ਦਿੱਤਾ ਜਾਵੇ।ਇਸ ਮੌਕ ਡਰਿੱਲ ਮੌਕੇ ਸਿਵਲ ਅਤੇ ਪੁਲਿਸ ਪ੍ਰਸ਼ਾਸ਼ਨ ਦੇ ਅਧਿਕਾਰੀਆਂ ਤੋਂ ਇਲਾਵਾ ਐਨਡੀਆਰਐਫ, ਐਨਸੀਸੀ ਕੈਡਿਟ ਤੇ ਯੁਵਕ ਸੇਵਾਵਾਂ ਦੇ ਮੈਂਬਰਾਂ ਵਲੋਂ ਸ਼ਮੂਲੀਅਤ ਕਰਕੇ ਆਪਣੀਆਂ ਸੇਵਾਵਾਂ ਬਾਖੂਬੀ ਨਿਭਾਈਆਂ ਗਈਆ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਫ਼ਸਲੀ ਵਿਭਿੰਨਤਾ ਵੱਲ ਪੁਲਾਂਘ: ਸਾਉਣੀ-ਮੱਕੀ ਦੀ ਕਾਸ਼ਤ ਨੂੰ ਹੁਲਾਰਾ ਦੇਣ ਲਈ 200 ਕਿਸਾਨ ਮਿੱਤਰ ਨਿਯੁਕਤ ਕੀਤੇ ਜਾਣਗੇ

0

👉ਇਸ ਵਰ੍ਹੇ 3 ਲੱਖ ਏਕੜ ਰਕਬੇ ਨੂੰ ਮੱਕੀ ਦੀ ਕਾਸ਼ਤ ਹੇਠ ਲਿਆਉਣ ਦਾ ਟੀਚਾ: ਗੁਰਮੀਤ ਸਿੰਘ ਖੁੱਡੀਆਂ
Chandigarh News:ਸੂਬੇ ਵਿੱਚ ਫਸਲੀ ਵਿਭਿੰਨਤਾ ਨੂੰ ਹੋਰ ਹੁਲਾਰਾ ਦੇਣ ਲਈ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਝੋਨੇ ਦੀ ਥਾਂ ਸਾਉਣੀ ਦੀ ਮੱਕੀ ਦੀ ਕਾਸ਼ਤ ਕਰਨ ਵਾਸਤੇ ਉਤਸ਼ਾਹਿਤ ਕਰਨ ਲਈ 200 ਕਿਸਾਨ ਮਿੱਤਰ ਨਿਯੁਕਤ ਕੀਤੇ ਜਾਣਗੇ। ਇਹ ਐਲਾਨ ਕਰਦਿਆਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਇਸ ਸੀਜ਼ਨ ਵਿੱਚ ਤਿੰਨ ਲੱਖ ਏਕੜ ਰਕਬੇ ਨੂੰ ਮੱਕੀ ਦੀ ਕਾਸ਼ਤ ਹੇਠ ਲਿਆਉਣ ਦਾ ਟੀਚਾ ਹੈ।ਸ. ਖੁੱਡੀਆਂ ਨੇ ਵਿਭਾਗ ਦੇ ਪ੍ਰਬੰਧਕੀ ਸਕੱਤਰ ਡਾ. ਬਸੰਤ ਗਰਗ ਨਾਲ ਇੱਥੇ ਕਿਸਾਨ ਭਵਨ ਵਿਖੇ ਬੁਲਾਈ ਮੀਟਿੰਗ ਦੌਰਾਨ ਸਾਉਣੀ ਦੀਆਂ ਫ਼ਸਲਾਂ ਦੀ ਬਿਜਾਈ ਸਬੰਧੀ ਤਿਆਰੀਆਂ ਦਾ ਜਾਇਜ਼ਾ ਲਿਆ।

ਇਹ ਵੀ ਪੜ੍ਹੋ  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਮੌਜੂਦਗੀ ‘ਚ ਰਾਜਪਾਲ ਨੇ ਪੀ.ਪੀ.ਐਸ.ਸੀ. ਚੇਅਰਮੈਨ ਨੂੰ ਸਹੁੰ ਚੁਕਾਈ

ਉਨ੍ਹਾਂ ਨੇ ਮੁੱਖ ਖੇਤੀਬਾੜੀ ਅਫ਼ਸਰਾਂ ਨੂੰ ਨਿਰਦੇਸ਼ ਦਿੱਤੇ ਕਿ ਉਹ ਸੂਬੇ ਵਿੱਚ ਇੱਕ ਵਿਸ਼ਾਲ ਜਾਗਰੂਕਤਾ ਮੁਹਿੰਮ ਸ਼ੁਰੂ ਕਰਨ ਤਾਂ ਜੋ ਕਿਸਾਨਾਂ ਨੂੰ ਸਾਉਣੀ ਦੀ ਮੱਕੀ ਹੇਠ ਵੱਧ ਤੋਂ ਵੱਧ ਰਕਬਾ ਲਿਆਉਣ ਲਈ ਉਤਸ਼ਾਹਿਤ ਕੀਤਾ ਜਾ ਸਕੇ। ਇਸ ਲਈ ਗੁਰਦਾਸਪੁਰ, ਪਠਾਨਕੋਟ, ਸੰਗਰੂਰ, ਕਪੂਰਥਲਾ, ਪਟਿਆਲਾ, ਜਲੰਧਰ ਅਤੇ ਬਠਿੰਡਾ ਜ਼ਿਲ੍ਹਿਆਂ ‘ਤੇ ਵਿਸ਼ੇਸ਼ ਧਿਆਨ ਕੇਂਦਰਿਤ ਕੀਤਾ ਜਾਵੇ।ਟਿਕਾਊ ਖੇਤੀ ਅਭਿਆਸਾਂ ਨੂੰ ਉਤਸ਼ਾਹਿਤ ਕਰਨ ਲਈ ਖੇਤੀਬਾੜੀ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਮੁੱਖ ਖੇਤੀਬਾੜੀ ਅਧਿਕਾਰੀਆਂ ਨੂੰ ਕਿਸਾਨਾਂ ਦਰਮਿਆਨ ਝੋਨੇ ਦੀ ਸਿੱਧੀ ਬਿਜਾਈ (ਡੀ.ਐੱਸ.ਆਰ.) ਤਕਨੀਕ ਨੂੰ ਉਤਸ਼ਾਹਿਤ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਧਰਤੀ ਹੇਠਲੇ ਪਾਣੀ ਨੂੰ ਬਚਾਇਆ ਜਾ ਸਕੇ। ਉਨ੍ਹਾਂ ਨੇ ਉੱਚ-ਗੁਣਵੱਤਾ ਵਾਲੇ ਖੇਤੀਬਾੜੀ ਨਾਲ ਸਬੰਧਤ ਉਤਪਾਦਾਂ ਤੱਕ ਕਿਸਾਨਾਂ ਦੀ ਪਹੁੰਚ ਨੂੰ ਯਕੀਨੀ ਬਣਾਉਣ ਲਈ ਗੁਣਵੱਤਾ-ਨਿਯੰਤਰਣ ਉਪਾਵਾਂ ਨੂੰ ਤੇਜ਼ ਕਰਨ ਦੀ ਜ਼ਰੂਰਤ ‘ਤੇ ਵੀ ਜ਼ੋਰ ਦਿੱਤਾ ਤਾਂ ਜੋ ਫਸਲ ਦੀ ਪੈਦਾਵਾਰ ਵਧ ਸਕੇ।

ਇਹ ਵੀ ਪੜ੍ਹੋ  ਵਿਜੀਲੈਂਸ ਬਿਊਰੋ ਨੇ ਰਿਸ਼ਵਤਖੋਰੀ ਦੇ ਮੁਕੱਦਮੇ ਚ ਭਗੌੜੇ ਮੀਟਰ ਰੀਡਰ ਨੂੰ ਕੀਤਾ ਗ੍ਰਿਫ਼ਤਾਰ

ਪ੍ਰਬੰਧਕੀ ਸਕੱਤਰ ਡਾ. ਬਸੰਤ ਗਰਗ ਨੇ ਖੇਤੀਬਾੜੀ ਮੰਤਰੀ ਨੂੰ ਦੱਸਿਆ ਕਿ ਵਿਭਾਗ ਨੇ ਗੁਣਵੱਤਾ ਨਿਯੰਤਰਣ ਲਈ ਮਹੱਤਵਪੂਰਨ ਟੀਚੇ ਮਿੱਥੇ ਹਨ, ਜਿਸ ਦਾ ਉਦੇਸ਼ ਚਾਲੂ ਵਿੱਤੀ ਸਾਲ ਦੌਰਾਨ ਕੀਟਨਾਸ਼ਕ ਦੇ 4,550 ਨਮੂਨੇ, ਬੀਜ ਦੇ 6,100 ਨਮੂਨੇ ਅਤੇ ਖਾਦ ਦੇ 5,200 ਨਮੂਨੇ ਇਕੱਤਰ ਕਰਨਾ ਹੈ। ਇਹ ਸਰਗਰਮ ਪਹੁੰਚ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਕਿਸਾਨਾਂ ਲਈ ਪ੍ਰਮਾਣਿਕ ਅਤੇ ਮਿਆਰੀ ਖੇਤੀ-ਉਤਪਾਦ ਯਕੀਨੀ ਬਣਾਉਣ ਦੀ ਵਚਨਬੱਧਤਾ ਨੂੰ ਉਜਾਗਰ ਕਰਦੀ ਹੈ।ਮੀਟਿੰਗ ਵਿੱਚ ਖੇਤੀਬਾੜੀ ਵਿਭਾਗ ਦੇ ਡਾਇਰੈਕਟਰ ਜਸਵੰਤ ਸਿੰਘ ਅਤੇ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਸ਼ਹੀਦ ਭਗਤ ਸਿੰਘ ਲਾਇਬ੍ਰੇਰੀ ਲਈ ਨਵੀਂਆਂ ਕਿਤਾਬਾਂ ਸਪੁਰਦ:ਅੰਮ੍ਰਿਤ ਲਾਲ ਅਗਰਵਾਲ

0

Bathinda News:ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਸਰਕਾਰੀ ਸਕੂਲਾਂ ਵਿਖੇ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਅੰਮ੍ਰਿਤ ਲਾਲ ਅਗਰਵਾਲ ਨੇ ਸਥਾਨਕ ਪੁਖਰਾਜ ਕਲੋਨੀ ਵਿਖੇ ਸਥਿਤ ਸ਼ਹੀਦ ਭਗਤ ਸਿੰਘ ਲਾਇਬ੍ਰੇਰੀ ਵਿਖੇ ਨਵੀਂਆਂ ਖਰੀਦ ਕੀਤੀਆਂ ਕਿਤਾਬਾਂ ਸਪੁਰਦ ਕਰਨ ਮੌਕੇ ਕੀਤਾ।ਇਸ ਮੌਕੇ ਹੋਰ ਜਾਣਕਾਰੀ ਦਿੰਦਿਆਂ ਚੇਅਰਮੈਨ ਸ਼ਅੰਮ੍ਰਿਤ ਲਾਲ ਅਗਰਵਾਲ ਨੇ ਕਿਹਾ ਕਿ ਇਨ੍ਹਾਂ ਕਿਤਾਬਾਂ ਦੀ ਖਰੀਦ ਲਈ 54 ਹਜ਼ਾਰ ਰੁਪਏ ਦੀ ਗ੍ਰਾਂਟ ਨਗਰ ਨਿਗਮ ਰਾਹੀਂ ਜਾਰੀ ਕੀਤੀ ਗਈ ਸੀ।

ਇਹ ਵੀ ਪੜ੍ਹੋ  ਵਿਜੀਲੈਂਸ ਬਿਊਰੋ ਨੇ ਰਿਸ਼ਵਤਖੋਰੀ ਦੇ ਮੁਕੱਦਮੇ ਚ ਭਗੌੜੇ ਮੀਟਰ ਰੀਡਰ ਨੂੰ ਕੀਤਾ ਗ੍ਰਿਫ਼ਤਾਰ

ਉਨ੍ਹਾਂ ਦੱਸਿਆ ਕਿ ਇਹ ਕਿਤਾਬਾਂ +1 ਅਤੇ +2 ਕਲਾਸ ਦੀਆਂ ਕਿਤਾਬਾਂ ਸ਼ਹੀਦ ਭਗਤ ਸਿੰਘ ਲਾਇਬ੍ਰੇਰੀ ਦੇ ਪ੍ਰਬੰਧਕਾਂ ਦੀ ਮੰਗ ਅਨੁਸਾਰ ਮੁਹੱਈਆ ਕਰਵਾਈਆਂ ਗਈਆਂ ਹਨ। ਇਸ ਦੌਰਾਨ ਸ਼ਹੀਦ ਭਗਤ ਸਿੰਘ ਲਾਇਬ੍ਰੇਰੀ ਪ੍ਰਬੰਧਕਾਂ ਨੇ ਦੱਸਿਆ ਕਿ ਬੱਚੇ ਕਿਤਾਬਾਂ ਖਰੀਦ ਨਹੀਂ ਸਕਦੇ, ਉਨ੍ਹਾਂ ਨੂੰ ਆਪਣੀ ਪੜ੍ਹਾਈ ਕਰਨ ਵਿਚ ਇਨ੍ਹਾਂ ਕਿਤਾਬਾਂ ਨਾਲ ਬਹੁਤ ਫਾਇਦਾ ਮਿਲੇਗਾ।ਇਸ ਮੌਕੇ ਪ੍ਰਧਾਨ ਅਮਨਜੋਤ ਸਿੰਘ, ਸਕੱਤਰ ਤੇਜਿੰਦਰ ਸਿੰਘ, ਖਜਾਨਚੀ ਹਰਿੰਦਰ ਸਿੰਘ ਕਾਲੜਾ, ਹਰਜਿੰਦਰ ਸਿੰਘ, ਵਿਕਾਸ ਸਿੰਗਲਾ, ਤਰਸੇਮ ਗੋਇਲ ਅਤੇ ਨਵਦੀਪ ਸਿੰਗਲਾ ਆਦਿ ਮੌਜੂਦ ਰਹੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਪਟਿਆਲਾ ’ਚ ਵਾਪਰਿਆਂ ਦਰਦਨਾਕ ਹਾਦਸਾ; ਟਿੱਪਰ ਤੇ ਇਨੋਵਾ ਦੀ ਟੱਕਰ ’ਚ ਡਰਾਈਵਰ ਸਹਿਤ 7 ਸੱਤ ਬੱਚਿਆਂ ਦੀ ਹੋਈ ਮੌ+ਤ

0

Patiala News: ਬੁੱਧਵਾਰ ਦੁਪਿਹਰ ਪਟਿਆਲਾ-ਸਮਾਣਾ ਰੋਡ ’ਤੇ ਪਿੰਡ ਨੱਥੂਪੁਰ ਕੋਲ ਇੱਕ ਟਿੱਪਰ ਅਤੇ ਇਨੋਵਾ ਕਾਰਨ ਵਿਚ ਵਾਪਰੇ ਦਰਦਨਾਕ ਹਾਦਸੇ ਵਿਚ ਡਰਾਈਵਰ ਸਹਿਤ ਸੱਤ ਬੱਚਿਆਂ ਦੀ ਮੌਤ ਹੋ ਗਈ। ਇਸ ਘਟਨਾ ਵਿਚ ਕਈ ਬੱਚੇ ਗੰਭੀਰ ਜਖ਼ਮੀ ਵੀ ਹੋ ਗਏ, ਜਿੰਨ੍ਹਾਂ ਦਾ ਵੱਖ ਵੱਖ ਹਸਪਤਾਲਾਂ ਵਿਚ ਇਲਾਜ਼ ਚਲ ਰਿਹਾ। ਘਟਨਾ ਤੋਂ ਬਾਅਦ ਟਿੱਪਰ ਡਰਾਈਵਰ ਮੌਕੇ ‘ਤੋਂ ਫ਼ਰਾਰ ਹੋ ਗਿਆ। ਹਾਦਸਾ ਵਾਪਰਦੇ ਹੀ ਰਾਹਗੀਰਾਂ ਅਤੇ ਇੱਥੇ ਆਸਪਾਸ ਕੰਮ ਕਰਨ ਵਾਲੇ ਲੋਕਾਂ ਨੇ ਭੱਜ ਕੇ ਬੱਚਿਆਂ ਨੂੰ ਬਾਹਰ ਕੱਢਣ ਦੀ ਕੋਸ਼ਿਸ ਕੀਤੀ। ਇਹ ਹਾਦਸਾ ਇੰਨ੍ਹਾਂ ਭਿਆਨਕ ਸੀ ਕਿ ਬੱਚਿਆਂ ਨੂੰ ਕੱਢਣ ਦੇ ਲਈ ਵੀ ਜੇਸੀਬੀ ਦੀ ਮੱਦਦ ਲੈਣੀ ਪਈ।

ਇਹ ਵੀ ਪੜ੍ਹੋ  ਐਡਵੋਕੇਟ ਧਾਮੀ ਨੇ ਕਸ਼ਮੀਰ ਦੇ ਪੂੰਛ ’ਚ ਗੁਰਦੁਆਰੇ ’ਤੇ ਹਮਲੇ ਨੂੰ ਦੁਖਦਾਈ ਕਰਾਰ ਦਿੱਤਾ

ਘਟਨਾ ਦਾ ਪਤਾ ਲੱਗਦੇ ਹੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹਾਦਸੇ ’ਤੇ ਦੁੱਖ ਪ੍ਰਗਟ ਕੀਤਾ ਅਤੇ ਪ੍ਰਸ਼ਾਸਨ ਨੂੰ ਤੁਰੰਤ ਜਖ਼ਮੀਆਂ ਦੀ ਸਾਰ ਲੈਣ ਦੇ ਹੁਕਮ ਦਿੱਤੇ। ਸੂਚਨਾ ਮੁਤਾਬਕ ਇਹ ਬੱਚੇ ਭੁਪਿੰਦਰਾ ਇੰਟਰਨੈਸ਼ਨਲ ਪਬਲਿਕ ਸਕੂਲ ਵਿਚੋਂ ਪੜ੍ਹ ਕੇ ਵਾਪਸ ਸਮਾਣਾ ਵੱਲ ਜਾ ਰਹੇ ਸਨ। ਜਿਸਨੂੰ ਪਿੰਡ ਫ਼ਤਿਹਪੁਰ ਨਾਲ ਸਬੰਧਤ ਡਰਾਈਵਰ ਆਪਣੀ ਇਨੋਵਾ ਗੱਡੀ ਵਿਚ ਲੈ ਕੇ ਜਾ ਰਿਹਾ ਸੀ। ਇਸ ਦੌਰਾਨ ਪਟਿਆਲਾ ਵੱਲ ਜਾ ਰਹੇ ਇੱਕ ਤੇਜ ਰਫ਼ਤਾਰ ਟਿੱਪਰ ਨਾਲ ਟੱਕਰ ਹੋ ਗਈ ਤੇ ਗੱਡੀ ਬੇਕਾਬੂ ਹੋ ਕੇ ਦਰੱਖਤ ਨਾਲ ਜਾ ਟਕਰਾਈ। ਘਟਨਾ ਦਾ ਪਤਾ ਲੱਗਦੇ ਹੀ ਮਾਪੇ ਪਹਿਲਾਂ ਹਾਦਸੇ ਵਾਲੀ ਥਾਂ ਅਤੇ ਮੁੜ ਹਸਪਤਾਲਾਂ ਵਿਚ ਪੁੱਜੇ, ਜਿੱਥੇ ਉਨ੍ਹਾਂ ਦਾ ਰੋ-ਰੋ ਕੇ ਬੁਰਾ ਹਾਲ ਸੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਫਾਜ਼ਿਲਕਾ ਜ਼ਿਲੇ ਵਿੱਚ ਵੱਖ ਵੱਖ ਥਾਵਾਂ ’ਤੇ ਹੋਈ ਮੌਕ ਡਰਿਲ, ਕਿਸੇ ਵੀ ਹਵਾਈ ਹਮਲੇ ਸਮੇਂ ਆਪਣੇ ਆਪ ਨੂੰ ਕਿਵੇਂ ਸੁਰੱਖਿਤ ਰੱਖਣਾ ਹੈ ਇਸ ਦਾ ਹੋਇਆ ਅਭਿਆਸ

0

Fazilka News: ਫਾਜ਼ਿਲਕਾ ਜਿਲੇ ਵਿੱਚ ਜਿਵੇਂ ਹੀ 4 ਵਜੇ ਤਾਂ ਜ਼ਿਲ੍ਹੇ ਵਿੱਚ ਵੱਖ-ਵੱਖ ਥਾਵਾਂ ਤੇ ਹਵਾਈ ਹਮਲੇ ਸਮੇਂ ਆਪਣੇ ਆਪ ਨੂੰ ਸੁਰੱਖਿਤ ਰੱਖਣ ਦੇ ਅਭਿਆਸ ਲਈ ਮੌਕ ਡਰਿੱਲ ਕੀਤੀ ਗਈ। ਇਸ ਸਬੰਧ ਵਿੱਚ ਵੱਖ-ਵੱਖ ਥਾਵਾਂ ਤੇ 4 ਵਜੇ ਇਕ ਸਾਇਰਨ ਵਜਾਇਆ ਗਿਆ ਜਿਸ ਤੋਂ ਬਾਅਦ ਇਹ ਅਭਿਆਸ ਸ਼ੁਰੂ ਹੋਇਆ। ਇਸ ਅਭਿਆਸ ਅੱਧਾ ਘੰਟਾ ਚੱਲਿਆ ਅਤੇ ਸਾਢੇ 4 ਵਜੇ ਇੱਕ ਹੋਰ ਸ਼ਾਇਰਨ ਵੱਜਣ ਨਾਲ ਖਤਮ ਹੋਇਆ। ਇਸ ਦੌਰਾਨ ਅਭਿਆਸ ਕੀਤਾ ਗਿਆ ਕਿ ਜੇਕਰ ਹਵਾਈ ਹਮਲਾ ਹੋ ਜਾਵੇ ਤਾਂ ਜੇਕਰ ਤੁਸੀਂ ਖੁੱਲੇ ਵਿੱਚ ਹੋ ਤਾਂ ਜਲਦੀ ਤੋਂ ਜਲਦੀ ਕਿਸੇ ਇਮਾਰਤ ਦੇ ਅੰਦਰ ਪਹੁੰਚੋ । ਜੇਕਰ ਬਹੁ ਮੰਜਲਾ ਇਮਾਰਤ ਵਿਚ ਹੋ ਤੇ ਹੇਠਲੇ ਤਲ ਤੇ ਆ ਜਾਓ। ਹਰ ਪ੍ਰਕਾਰ ਦੀਆਂ ਲਾਈਟਾਂ ਬੰਦ ਕਰ ਦਿਓ ਅਤੇ ਕੋਈ ਵੀ ਰੌਸ਼ਨੀ ਨਾ ਕਰੋ।

ਇਹ ਵੀ ਪੜ੍ਹੋ ਵਿਜੀਲੈਂਸ ਬਿਊਰੋ ਨੇ ਰਿਸ਼ਵਤਖੋਰੀ ਦੇ ਮੁਕੱਦਮੇ ਚ ਭਗੌੜੇ ਮੀਟਰ ਰੀਡਰ ਨੂੰ ਕੀਤਾ ਗ੍ਰਿਫ਼ਤਾਰ

ਜੇਕਰ ਤੁਹਾਡੇ ਨੇੜੇ ਇਮਾਰਤ ਨਹੀਂ ਹੈ ਤਾਂ ਕਿਸੇ ਦਰਖਤ ਦੇ ਥੱਲੇ ਓਟ ਲਵੋ । ਜੇਕਰ ਤੁਸੀਂ ਵਾਹਨ ਚਲਾ ਰਹੇ ਹੋ ਤਾਂ ਵਾਹਣ ਛੱਡ ਕੇ ਥੱਲੇ ਆ ਜਾਓ। ਜੇਕਰ ਤੁਹਾਡੇ ਕੋਲ ਓਟ ਲੈਣ ਲਈ ਕੋਈ ਥਾਂ ਨਹੀਂ ਹੈ ਤਾਂ ਧਰਤੀ ਤੇ ਛਾਤੀ ਦੇ ਭਾਰ ਲੇਟ ਜਾਓ ਅਤੇ ਆਪਣੀਆਂ ਉਂਗਲਾਂ ਨਾਲ ਕੰਨ ਬੰਦ ਕਰ ਲਓ। ਇਸ ਸਮੇਂ ਦੌਰਾਨ ਕਿਸੇ ਵੀ ਪ੍ਰਕਾਰ ਦਾ ਰੌਸ਼ਨੀ ਨਾ ਕਰੋ। ਇਹਨਾਂ ਸਾਰੇ ਅਭਿਆਸਾਂ ਨੂੰ ਵੱਖ ਵੱਖ ਥਾਵਾਂ ਤੇ ਹੋਈਆਂ ਇਹਨਾਂ ਰਿਹਰਸਲਾਂ ਦੌਰਾਨ ਦੁਹਰਾਇਆ ਗਿਆ। ਇਸ ਤੋਂ ਬਿਨਾਂ ਇਮਾਰਤ ਦੇ ਅੰਦਰ ਕਮਰੇ ਦੇ ਕੋਨੇ ਵਿੱਚ ਸ਼ਰਨ ਲਵੋ ਜਾਂ ਕੋਈ ਕੱਪ ਬੋਰਡ ਜਾਂ ਭਾਰੀ ਚੀਜ਼ ਹੈ ਤਾਂ ਉਸਦੇ ਹੇਠਾਂ ਵੀ ਸ਼ਰਨ ਲਈ ਜਾ ਸਕਦੀ ਹੈ ਖਿੜਕੀਆਂ ਵਿੱਚ ਖੜੇ ਨਾ ਹੋਵੋ। ਗੈਸ ਪਾਣੀ ਅਤੇ ਬਿਜਲੀ ਦੀਆਂ ਸਵਿੱਚਾਂ ਬੰਦ ਕਰ ਦਿਓ।

ਇਹ ਵੀ ਪੜ੍ਹੋ  ਐਡਵੋਕੇਟ ਧਾਮੀ ਨੇ ਕਸ਼ਮੀਰ ਦੇ ਪੂੰਛ ’ਚ ਗੁਰਦੁਆਰੇ ’ਤੇ ਹਮਲੇ ਨੂੰ ਦੁਖਦਾਈ ਕਰਾਰ ਦਿੱਤਾ

ਇਸ ਮੌਕੇ ਵਧੀਕ ਜਿਲਾ ਮੈਜਿਸਟਰੇਟ ਡਾ ਮਨਦੀਪ ਕੌਰ ਨੇ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਇਹਨਾਂ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ। ਇਸਤੋਂ ਇਲਾਵਾ 7 ਮਈ ਰਾਤ 10 ਵਜੇ ਤੋਂ 10:30 ਵਜੇ ਤੱਕ ਬਲੈਕ ਆਊਟ ਦੀ ਰਿਹਾਸਲ ਹੋਵੇਗੀ ਇਸ ਦੌਰਾਨ ਹਰ ਪ੍ਰਕਾਰ ਦੀਆਂ ਲਾਈਟਾਂ ਬੰਦ ਰੱਖੀਆਂ ਜਾਣ ਅਤੇ ਘਰ ਵਿੱਚ ਇਨਵਰਟਰ ਜਨਰੇਟਰ ਜਾਂ ਕਿਸੇ ਵੀ ਹੋਰ ਤਰ੍ਹਾਂ ਦੀ ਲਾਈਟ ਨਾ ਜਗਾਈ ਜਾਵੇ । ਸੜਕਾਂ ਤੇ ਵਾਹਣ ਨਾ ਚਲਾਏ ਜਾਣ ਅਤੇ ਜੇਕਰ ਕਿਤੇ ਵਾਹਨ ਚੱਲ ਰਿਹਾ ਹੈ ਤਾਂ ਉਸ ਨੂੰ ਰੋਕ ਕੇ ਬੱਤੀ ਬੰਦ ਕਰਕੇ ਸੜਕ ਕਿਨਾਰੇ ਰੋਕ ਲਓ। ਬਲੈਕ ਆਊਟ ਸਮੇਂ ਖੁੱਲੇ ਵਿੱਚ ਨਾ ਆਓ ਅਤੇ ਇਮਾਰਤ ਦੇ ਅੰਦਰ ਸੁਰੱਖਿਤ ਥਾਂ ’ਤੇ ਰਹੋ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਮੌਜੂਦਗੀ ‘ਚ ਰਾਜਪਾਲ ਨੇ ਪੀ.ਪੀ.ਐਸ.ਸੀ. ਚੇਅਰਮੈਨ ਨੂੰ ਸਹੁੰ ਚੁਕਾਈ

0

Chandigarh News:ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਬੁੱਧਵਾਰ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਮੌਜੂਦਗੀ ਵਿੱਚ ਪੰਜਾਬ ਲੋਕ ਸੇਵਾ ਕਮਿਸ਼ਨ (ਪੀ.ਪੀ.ਐਸ.ਸੀ.) ਨਵ-ਨਿਯੁਕਤ ਚੇਅਰਮੈਨ ਮੇਜਰ ਜਨਰਲ (ਸੇਵਾਮੁਕਤ) ਵਿਨਾਇਕ ਸੈਣੀ ਨੂੰ ਅਹੁਦੇ ਦੀ ਸਹੁੰ ਚੁਕਾਈ। ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਨੇ ਇੱਥੇ ਪੰਜਾਬ ਰਾਜ ਭਵਨ ਵਿਖੇ ਸਹੁੰ ਚੁੱਕ ਸਮਾਗਮ ਦੀ ਕਾਰਵਾਈ ਚਲਾਈ।ਨਵੇਂ ਪੀ.ਪੀ.ਐਸ.ਸੀ. ਚੇਅਰਮੈਨ ਨੂੰ ਵਧਾਈ ਦਿੰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਾਰਦਰਸ਼ੀ ਢੰਗ ਨਾਲ ਵੱਖ-ਵੱਖ ਅਹੁਦਿਆਂ ’ਤੇ ਯੋਗ ਉਮੀਦਵਾਰਾਂ ਦੀ ਚੋਣ ਲਈ ਪੀ.ਪੀ.ਐਸ.ਸੀ. ਨੂੰ ਪੂਰਾ ਸਮਰਥਨ ਅਤੇ ਸਹਿਯੋਗ ਦੇਣ ਦਾ ਭਰੋਸਾ ਦਿੱਤਾ।

ਇਹ ਵੀ ਪੜ੍ਹੋ  ਵਿਜੀਲੈਂਸ ਬਿਊਰੋ ਨੇ ਰਿਸ਼ਵਤਖੋਰੀ ਦੇ ਮੁਕੱਦਮੇ ਚ ਭਗੌੜੇ ਮੀਟਰ ਰੀਡਰ ਨੂੰ ਕੀਤਾ ਗ੍ਰਿਫ਼ਤਾਰ

ਦਸੰਬਰ 1987 ਵਿੱਚ ਕੋਰ ਆਫ਼ ਇੰਜਨੀਅਰਜ਼ ਵਿੱਚ ਕਮਿਸ਼ਨ ਪ੍ਰਾਪਤ ਮੇਜਰ ਜਨਰਲ (ਸੇਵਾਮੁਕਤ) ਸੈਣੀ, ਹੁਸ਼ਿਆਰਪੁਰ ਦੇ ਰਹਿਣ ਵਾਲੇ ਹਨ ਅਤੇ ਇਸ ਸਮੇਂ ਮੁਹਾਲੀ ਦੇ ਵਾਸੀ ਹਨ। ਉਹ ਪਿਛਲੇ ਸਾਲ ਅਕਤੂਬਰ ਵਿੱਚ ਭਾਰਤੀ ਫੌਜ ਤੋਂ ਸੇਵਾਮੁਕਤ ਹੋਏ ਸਨ।ਇਸ ਮੌਕੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ, ਰਾਜਪਾਲ ਦੇ ਪ੍ਰਮੁੱਖ ਸਕੱਤਰ ਵੀ.ਪੀ. ਸਿੰਘ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਰਵੀ ਭਗਤ ਅਤੇ ਹੋਰ ਪਤਵੰਤੇ ਹਾਜ਼ਰ ਸਨ।