Home Blog Page 764

ਬਠਿੰਡਾ ’ਚ ਪੁਲਿਸ ਟੀਮ ’ਤੇ ਹਮਲਾ, ਥਾਣੇਦਾਰ ਸਹਿਤ ਤਿੰਨ ਜਖ਼ਮੀ

0

Bathinda News: ਬਠਿੰਡਾ ’ਚ ਮੰਗਲਵਾਰ ਨੂੰ ਦੁਪਿਹਰ ਸਮੇਂ ਤਲਵੰਡੀ ਸਾਬੋ ਇਲਾਕੇ ’ਚ ਕੁੱਝ ਵਿਅਕਤੀਆਂ ਵੱਲੋਂ ਪੰਜਾਬ ਪੁਲਿਸ ਦੀ ਏਐਨਟੀਐਫ਼ ਟੀਮ ’ਤੇ ਹਮਲਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਹਮਲੇ ਵਿਚ ਇੱਕ ਥਾਣੇਦਾਰ ਮੇਜਰ ਸਿੰਘ, ਹੌਲਦਾਰ ਜਗਸੀਰ ਸਿੰਘ ਤੇ ਇੱਕ ਪ੍ਰਾਈਵੇਟ ਵਿਅਕਤੀ ਰਾਮ ਸਿੰਘ ਜਖ਼ਮੀ ਹੋ ਗਏ, ਜਿੰਨ੍ਹਾਂ ਨੂੰ ਪਹਿਲਾਂ ਤਲਵੰਡੀ ਸਾਬੋ ਅਤੇ ਬਾਅਦ ਵਿਚ ਬਠਿੰਡਾ ਦਾਖ਼ਲ ਕਰਵਾਇਆ ਗਿਆ। ਇਸ ਵੱਡੇ ਮਾਮਲੇ ਵਿਚ ਤਲਵੰਡੀ ਸਾਬੋ ਪੁਲਿਸ ਉਪਰ ਵੀ ਉਂਗਲਾਂ ਉੱਠੀਆਂ ਹਨ।

ਇਹ ਵੀ ਪੜ੍ਹੋ ਵਿਜੀਲੈਂਸ ਬਿਊਰੋ ਨੇ 25,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਕੀਤਾ ਗ੍ਰਿਫ਼ਤਾਰ

ਸੂਤਰਾਂ ਮੁਤਾਬਕ ਪੁਲਿਸ ਮੁਲਾਜਮਾਂ ਉਪਰ ਹਮਲੇ ਦੀ ਖ਼ਬਰ ਪਤਾ ਲੱਗਣ ਤੋਂ ਬਾਅਦ ਏਐਨਟੀਐਫ਼ ਦੇ ਡੀਐਸਪੀ ਅਤੇ ਏਆਈਜੀ ਵੱਲੋਂ ਲਗਾਤਾਰ ਡੀਐਸਪੀ ਤਲਵੰਡੀ ਸਾਬੋ ਨਾਲ ਰਾਬਤਾ ਕਰਨ ਦੀ ਕੋਸਿਸ ਕੀਤੀ ਗਈ ਪ੍ਰੰਤੂ ਉਮੀਦ ਮੁਤਾਬਕ ਮੱਦਦ ਨਹੀਂ ਮਿਲੀ। ਜਿਸਦੇ ਚੱਲਦੇ ਕਥਿਤ ਮੁਲਜਮਾਂ ਦੇ ਵੱਲੋਂ ਪਿੰਡ ਤਿਊਣਾ ਪੁਜ਼ਾਰੀਆਂ ਵਿਖੇ ਪੁਲਿਸ ਮੁਲਾਜਮਾਂ ਨੂੰ ਜਖ਼ਮੀ ਕਰਨ ਤੋਂ ਬਾਅਦ ਮੁੜ ਤਲਵੰਡੀ ਸਾਬੋ ਦੇ ਸਿਵਲ ਹਸਪਤਾਲ ਵਿਚ ਦਾਖ਼ਲ ਪੁਲਿਸ ਵਾਲਿਆਂ ’ਤੇ ਹਮਲਾ ਕਰਨ ਦੀ ਕੋਸ਼ਿਸ਼ ਕੀਤੀ ਗਈ।

ਇਹ ਵੀ ਪੜ੍ਹੋ ਬਠਿੰਡਾ ਰਿਫਾਈਨਰੀ ਦੇ ਟਾਊਨਸ਼ਿਪ ’ਚ ਸੀਵਰੇਜ਼ ਟ੍ਰੀਟਮੈਂਟ ਪਲਾਂਟ ਦੀ ਸਫ਼ਾਈ ਦੌਰਾਨ ਤਿੰਨ ਮਜਦੂਰਾਂ ਦੀ ਹੋਈ ਮੌ+ਤ

ਸੂਚਨਾ ਮੁਤਾਬਕ ਇਸ ਮੌਕੇ ਪੁਲਿਸ ਮੁਲਾਜਮਾਂ ਨੇ ਲੋਕਾਂ ਦੀ ਮੱਦਦ ਨਾਲ ਇੱਕ ਮੁਲਜਮ ਨੂੰ ਕਾਬੂ ਕਰ ਲਿਆ ਗਿਆ। ਉਧਰ ਥਾਣਾ ਤਲਵੰਡੀ ਸਾਬੋ ਦੇ ਮੁਖੀ ਸਬ ਇੰਸਪੈਕਟਰ ਪਰਬਤ ਸਿੰਘ ਨੇ ਘਟਨਾ ਦੀ ਪੁਸ਼ਟੀ ਕਰਦਿਆਂ ਦਸਿਆ ਕਿ ਜਖ਼ਮੀ ਹੌਲਦਾਰ ਜਗਸੀਰ ਸਿੰਘ ਦੇ ਬਿਆਨਾਂ ਉਪਰ ਪੌਣੀ ਦਰਜ਼ਨ ਲੋਕਾਂ ਦੇ ਖਿਲਾਫ਼ ਵੱਖ ਵੱਖ ਧਾਰਾਵਾਂ ਦੇ ਤਹਿਤ ਪਰਚਾ ਦਰਜ਼ ਕਰ ਲਿਆ ਗਿਆ ਹੈ। ਇੰਨ੍ਹਾਂ ਮੁਲਜਮਾਂ ਵਿਚ ਕੁੱਝ ਲੋਕ ਹਰਿਆਣਾ ਨਾਲ ਵੀ ਸਬੰਧਤ ਹਨ। ਉਨ੍ਹਾਂ ਦਸਿਆ ਕਿ ਹੁਣ ਤੱਕ ਦੋ ਮੁਲਜਮਾਂ ਨੂੰ ਗ੍ਰਿਫਤਾਰ ਵੀ ਕੀਤਾ ਜਾ ਚੁੱਕਿਆ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

ਸਪੀਕਰ ਸੰਧਵਾਂ ਵੱਲੋਂ ਪੰਜਾਬੀ ਯੂਨੀਵਰਸਿਟੀ ਨੂੰ ਨਿਰਦੇਸ਼:’ਮਹਾਨ ਕੋਸ਼’ਬਾਰੇ ਮਾਹਿਰ ਕਮੇਟੀ ਦੀ ਰਿਪੋਰਟ ਦੋ ਹਫ਼ਤਿਆਂ ਵਿੱਚ ਸੌਂਪੇ

0

👉ਸੁਧਾਰਾਂ ਤੋਂ ਬਾਅਦ ‘ਮਹਾਨ ਕੋਸ਼’ ਨੂੰ ਜਲਦੀ ਹੀ ਦੁਬਾਰਾ ਛਾਪਣ ‘ਤੇ ਚਰਚਾ
Chandigarh News:ਪੰਜਾਬ ਵਿਧਾਨ ਸਭਾ ਦੇ ਸਪੀਕਰ  ਕੁਲਤਾਰ ਸਿੰਘ ਸੰਧਵਾਂ ਨੇ ਭਾਈ ਕਾਨ ਸਿੰਘ ਨਾਭਾ ਵੱਲੋਂ ਰਚਿਤ ਮਹਾਨ ਕੋਸ਼ ਦੀ ਸੁਧਾਈ ਲਈ ਅੱਜ ਆਪਣੇ ਦਫਤਰ ਪੰਜਾਬ ਵਿਧਾਨ ਸਭਾ ਸਕੱਤਰੇਤ ਵਿੱਚ ਪੰਜਾਬੀ ਯੂਨੀਵਰਸਿਟੀ ਅਤੇ ਭਾਸ਼ਾ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਕੀਤੀ। ਉਨਾਂ ਨੇ ਪੰਜਾਬੀ ਯੂਨੀਵਰਸਿਟੀ ਤੋਂ ਆਏ ਡੀਨ ਨਾਲ ਗਹਿਨ ਚਰਚਾ ਕੀਤੀ ਅਤੇ ਉਹਨਾਂ ਨੂੰ ਇਹ ਆਦੇਸ਼ ਦਿੱਤੇ ਕਿ ਉਹ ਮਹਾਨ ਕੋਸ਼ ਵਿੱਚ ਪਾਈਆਂ ਗਈਆਂ ਤਰੂਟੀਆਂ ਨੂੰ ਜਲਦੀ ਤੋਂ ਜਲਦੀ ਠੀਕ ਕਰ ਲੈਣ। ਵਿਚਾਰ-ਵਟਾਂਦਰੇ ਦੌਰਾਨ, ਉਨ੍ਹਾਂ ਨੇ ਸਬੰਧਤ ਅਧਿਕਾਰੀਆਂ ਨੂੰ ਸੁਧਾਰ ਕਰਨ ਤੋਂ ਬਾਅਦ ਮਹਾਨ ਕੋਸ਼ ਨੂੰ ਦੁਬਾਰਾ ਛਾਪਣ ਲਈ ਕਿਹਾ।

ਇਹ ਵੀ ਪੜ੍ਹੋ  ਸੁਧਾਰਾਂ ਦੀ ਸ਼ੁਰੂਆਤ: ਖੇਤੀਬਾੜੀ ਲਈ ਕਰਜ਼ਾ ਦੇਣ ਨੂੰ ਤਰਜੀਹ ਦੇਣਗੇ ਸਹਿਕਾਰੀ ਬੈਂਕ

ਸਪੀਕਰ ਵੱਲੋਂ ਪੰਜਾਬੀ ਯੂਨੀਵਰਸਿਟੀ ਦੇ ਡੀਨ ਨੂੰ ਇਹ ਵੀ ਕਿਹਾ ਗਿਆ ਕੀ ਉਹ ਯੂਨੀਵਰਸਿਟੀ ਵੱਲੋਂ ਗਠਿਤ ਐਕਸਪਰਟ ਕਮੇਟੀ ਦੀ ਮੀਟਿੰਗ 15 ਦਿਨਾਂ ਦੇ ਅੰਦਰ ਅੰਦਰ ਰੱਖਣ ਅਤੇ ਉਸ ਕਮੇਟੀ ਵੱਲੋਂ ਦਿੱਤੇ ਗਏ ਸੁਝਾਵਾਂ ਨੂੰ ਸਰਕਾਰ ਨੂੰ ਭੇਜ ਦੇਣ ਤਾਂ ਜੋ ਸਰਕਾਰ ਇਸ ਉੱਪਰ ਬਣਦੀ ਕਾਰਵਾਈ ਕਰ ਸਕੇ।ਇਸ ਮੀਟਿੰਗ ਵਿੱਚ ਗਰੀਸ਼ ਦਿਆਲਨ ਡੀ.ਜੀ.ਐਸ.ਈ ਸਕੂਲ ਐਜੂਕੇਸ਼ਨ, ਡਾ ਨਰਿੰਦਰ ਕੌਰ ਮੁਲਤਾਨੀ ਡੀਨ ਪੰਜਾਬੀ ਯੂਨੀਵਰਸਿਟੀ, ਡਾ. ਪਰਮਿੰਦਰਜੀਤ ਕੌਰ ਪੰਜਾਬੀ ਯੂਨੀਵਰਸਿਟੀ, ਕੁਲਜੀਤ ਸਿੰਘ, ਐਡਵੋਕੇਟ ਜਸਵਿੰਦਰ ਸਿੰਘ, ਪਰਮਜੀਤ ਸਿੰਘ, ਹਸ਼ਪਾਲ ਸਿੰਘ, ਡਾ ਖੁਸ਼ਹਾਲ ਸਿੰਘ, ਰਾਜਿੰਦਰ ਸਿੰਘ ਖਾਲਸਾ, ਅਮਰਿੰਦਰ ਸਿੰਘ, ਪਿਆਰੇ ਲਾਲ ਗਰਗ ਅਸ਼ੋਕ ਚਾਵਲਾ ਸ਼ਾਮਿਲ ਹੋਏ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਵਿਜੀਲੈਂਸ ਬਿਊਰੋ ਨੇ 25,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਕੀਤਾ ਗ੍ਰਿਫ਼ਤਾਰ

0

Amritsar News:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਰਿਸ਼ਵਤਖੋਰੀ ਵਿਰੁੱਧ ਅਪਣਾਈ ਗਈ ਨਾ-ਕਾਬਿਲ-ਏ-ਬਰਦਾਸ਼ਤ ਪਹੁੰਚ ਅਨੁਸਾਰ, ਪੰਜਾਬ ਵਿਜੀਲੈਂਸ ਬਿਊਰੋ ਨੇ ਮੰਗਲਵਾਰ ਨੂੰ ਅੰਮ੍ਰਿਤਸਰ ਜ਼ਿਲ੍ਹੇ ਦੇ ਥਾਣਾ ਘਰਿੰਡਾ ਅਧੀਨ ਪੈਂਦੀ ਖਾਸਾ ਪੁਲਿਸ ਚੌਕੀ ਦੇ ਇੰਚਾਰਜ, ਸਹਾਇਕ ਸਬ-ਇੰਸਪੈਕਟਰ (ਏਐਸਆਈ) ਅਜਾਇਬ ਸਿੰਘ ਨੂੰ 25,000 ਰੁਪਏ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕੀਤਾ ਹੈ।ਅੱਜ ਇੱਥੇ ਇਹ ਖੁਲਾਸਾ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਕਿਹਾ ਕਿ ਅੰਮ੍ਰਿਤਸਰ ਦੇ ਪਿੰਡ ਘੁੰਮਣਪੁਰਾ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਤੋਂ ਬਾਅਦ ਇਹ ਗ੍ਰਿਫ਼ਤਾਰੀ ਅਮਲ ਵਿੱਚ ਲਿਆਂਦੀ ਗਈ ਹੈ।

ਇਹ ਵੀ ਪੜ੍ਹੋ  ਮੁਲਜਮਾਂ ਖਿਲਾਫ਼ ਕਾਰਵਾਈ ਕਰਨ ਬਦਲੇ ਮੁਦਈ ਤੋਂ 10,000 ਰੁਪਏ ਦੀ ਰਿਸ਼ਵਤ ਲੈਂਦਾ ਥਾਣੇਦਾਰ ਵਿਜੀਲੈਂਸ ਵੱਲੋਂ ਕਾਬੂ

ਬੁਲਾਰੇ ਨੇ ਅੱਗੇ ਕਿਹਾ ਕਿ ਸ਼ਿਕਾਇਤਕਰਤਾ ਨੇ ਬਿਊਰੋ ਨੂੰ ਦਿੱਤੇ ਬਿਆਨਾਂ ਵਿੱਚ ਦੱਸਿਆ ਸੀ ਕਿ ਉਕਤ ਪੁਲਿਸ ਥਾਣੇ ਵਿੱਚ ਉਸਦੇ ਚਚੇਰੇ ਭਰਾ ਵਿਰੁੱਧ ਪੁਲਿਸ ਮੁਕੱਦਮਾ ਦਰਜ ਹੈ ਅਤੇ ਉਕਤ ਏਐਸਆਈ ਇਸ ਕੇਸ ਦਾ ਜਾਂਚ ਅਧਿਕਾਰੀ ਹੋਣ ਨਾਤੇ ਅਦਾਲਤ ਵਿੱਚ ਰਿਕਾਰਡ ਪੇਸ਼ ਕਰਨ ਅਤੇ ਜ਼ਮਾਨਤ ਦਿਵਾਉਣ ਵਿੱਚ ਮਦਦ ਕਰਨ ਬਦਲੇ 50,000 ਰੁਪਏ ਰਿਸ਼ਵਤ ਦੀ ਮੰਗ ਰਿਹਾ ਹੈ।ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਤਫਤੀਸ਼ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਉਕਤ ਪੁਲਿਸ ਮੁਲਾਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 25000 ਰੁਪਏ ਦੀ ਪਹਿਲੀ ਕਿਸ਼ਤ ਰਿਸ਼ਵਤ ਵਸੂਲਦਿਆਂ ਕਾਬੂ ਕਰ ਲਿਆ। ਇਸ ਸਬੰਧ ਵਿੱਚ ਉਕਤ ਮੁਲਜ਼ਮ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ, ਅੰਮ੍ਰਿਤਸਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਉਸਨੂੰ ਕੱਲ੍ਹ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਖੇਤੀਬਾੜੀ ਅਧਿਕਾਰੀਆਂ ਨੂੰ ਚਿੱਟੇ ਸੋਨੇ ਹੇਠ ਰਕਬਾ ਵਧਾਉਣ ਦੇ ਹੁਕਮ; ਮਾਲਵੇ ਦੇ ਕਿਸਾਨਾਂ ਨੂੰ ਆਧੁਨਿਕ ਤਕਨੀਕਾਂ ਬਾਰੇ ਦਿੱਤੀ ਜਾਵੇਗੀ ਸਿਖਲਾਈ

0

👉ਪੰਜਾਬ ਸਰਕਾਰ ਵੱਲੋਂ 1.25 ਲੱਖ ਹੈਕਟੇਅਰ ਰਕਬੇ ਨੂੰ ਨਰਮੇ ਦੀ ਕਾਸ਼ਤ ਹੇਠ ਲਿਆਉਣ ਦਾ ਟੀਚਾ: ਗੁਰਮੀਤ ਸਿੰਘ ਖੁੱਡੀਆਂ
👉ਅਧਿਕਾਰੀਆਂ ਨੂੰ ਗੁਲਾਬੀ ਸੁੰਡੀ ਅਤੇ ਚਿੱਟੀ ਮੱਖੀ ਦੇ ਹਮਲੇ ‘ਤੇ ਨੇੜਿਓਂ ਨਜ਼ਰ ਰੱਖਣ ਦੇ ਦਿੱਤੇ ਹੁਕਮ
Chandigarh News:ਸੂਬੇ ‘ਚ ਨਰਮੇ ਦੀ ਕਾਸ਼ਤ ਨੂੰ ਹੁਲਾਰਾ ਦੇਣ ਲਈ ਅਹਿਮ ਕਦਮ ਚੁੱਕਦਿਆਂ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਮਾਲਵਾ ਖੇਤਰ ਦੇ ਅੱਠ ਜ਼ਿਲ੍ਹਿਆਂ ਦੇ ਮੁੱਖ ਖੇਤੀਬਾੜੀ ਅਫ਼ਸਰਾਂ ਨੂੰ ਕਿਸਾਨਾਂ ਨੂੰ ਨਰਮੇ ਦੀ ਖੇਤੀ ਦੀਆਂ ਆਧੁਨਿਕ ਤਕਨੀਕਾਂ ਬਾਰੇ ਸਿਖਲਾਈ ਅਤੇ ਸੇਧ ਦੇਣ ਦੇ ਹੁਕਮ ਦਿੱਤੇ ਹਨ। ਇਸ ਦੇ ਨਾਲ ਹੀ ਉਨ੍ਹਾਂ ਨੂੰ ਕੀਟਾਂ ਦੀ ਰੋਕਥਾਮ ਸਬੰਧੀ ਉਪਾਵਾਂ ਦੀ ਸਖ਼ਤੀ ਨਾਲ ਪਾਲਣਾ ਅਤੇ ਨਿਗਰਾਨੀ ਯਕੀਨੀ ਬਣਾਉਣ ਲਈ ਕਿਹਾ ਹੈ।ਸ. ਖੁੱਡੀਆਂ ਨੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਪ੍ਰਬੰਧਕੀ ਸਕੱਤਰ ਡਾ. ਬਸੰਤ ਗਰਗ ਨਾਲ ਮਾਲਵਾ ਖੇਤਰ ਦੇ ਅੱਠ ਜ਼ਿਲ੍ਹਿਆਂ, ਜਿਨ੍ਹਾਂ ਵਿੱਚ ਫਾਜ਼ਿਲਕਾ, ਸ੍ਰੀ ਮੁਕਤਸਰ ਸਾਹਿਬ, ਬਠਿੰਡਾ, ਮਾਨਸਾ, ਬਰਨਾਲਾ, ਸੰਗਰੂਰ, ਮੋਗਾ ਅਤੇ ਫਰੀਦਕੋਟ ਸ਼ਾਮਲ ਹਨ, ਵਿੱਚ ਨਰਮੇ ਦੀ ਫਸਲ ਦੀ ਕਾਸ਼ਤ ਦੀ ਬਲਾਕ-ਵਾਰ ਪ੍ਰਗਤੀ ਦੀ ਸਮੀਖਿਆ ਕੀਤੀ।ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ “ਚਿੱਟੇ ਸੋਨੇ” ਅਰਥਾਤ ਨਰਮੇ ਦੇ ਮੋਹਰੀ ਉਤਪਾਦਕ ਵਜੋਂ ਪੰਜਾਬ ਦੀ ਸਥਿਤੀ ਨੂੰ ਮਜ਼ਬੂਤ ਕਰਨ ਦੀ ਵਚਨਬੱਧਤਾ ਦੀ ਪੁਸ਼ਟੀ ਕਰਦਿਆਂ ਖੇਤੀਬਾੜੀ ਮੰਤਰੀ ਨੇ ਕਿਹਾ ਕਿ ਸੂਬੇ ਨੇ ਇਸ ਸੀਜ਼ਨ ਵਿੱਚ 1.25 ਲੱਖ ਹੈਕਟੇਅਰ ਰਕਬਾ ਨਰਮੇ ਦੀ ਕਾਸ਼ਤ ਹੇਠ ਲਿਆਉਣ ਦਾ ਟੀਚਾ ਮਿੱਥਿਆ ਹੈ।

ਇਹ ਵੀ ਪੜ੍ਹੋ  ਪੰਜਾਬ ਦੀ ਨਵੀਂ ਮਾਈਨਿੰਗ ਨੀਤੀ: ਭ੍ਰਿਸ਼ਟਾਚਾਰ ‘ਤੇ ਲਗਾਮ, ਰੇਤ-ਬਜਰੀ ਦੇ ਅਧਿਕਾਰ ਹੁਣ ਸਿੱਧੇ ਆਮ ਲੋਕਾਂ ਦੇ ਹੱਥ

ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਸ. ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਨਰਮਾ ਉਤਪਾਦਕਾਂ ਵਾਸਤੇ ਲਾਗਤ ਖ਼ਰਚੇ ਨੂੰ ਘਟਾਉਣ ਲਈ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀਏਯੂ), ਲੁਧਿਆਣਾ ਦੁਆਰਾ ਸਿਫ਼ਾਰਸ਼ ਕੀਤੇ ਨਰਮੇ ਦੇ ਬੀਟੀ ਕਾਟਨ ਹਾਈਬ੍ਰਿਡ ਬੀਜਾਂ ‘ਤੇ 33 ਫੀਸਦ ਸਬਸਿਡੀ ਦਾ ਐਲਾਨ ਕੀਤਾ ਹੈ ਤਾਂ ਜੋ ਨਰਮਾ ਉਤਪਾਦਕਾਂ ਨੂੰ ਗ਼ੈਰ-ਮਿਆਰੀ ਹਾਈਬ੍ਰਿਡ ਬੀਜਾਂ ਦੀ ਕਾਸ਼ਤ ਨਾ ਕਰਕੇ ਜ਼ਿਆਦਾ ਪੈਦਾਵਾਰ ਵਾਲੇ ਅਤੇ ਕੀਟ-ਰੋਧੀ ਹਾਈਬ੍ਰਿਡ ਬੀਜਾਂ ਦੀ ਚੋਣ ਲਈ ਉਤਸ਼ਾਹਿਤ ਕੀਤਾ ਜਾ ਸਕੇ। ਜ਼ਿਕਰਯੋਗ ਹੈ ਕਿ ਪੀਏਯੂ ਨੇ ਸੂਬੇ ਦੇ ਖੇਤੀਬਾੜੀ-ਮੌਸਮੀ ਹਾਲਾਤਾਂ ਵਿੱਚ ਚੰਗੀ ਪੈਦਾਵਾਰ ਦੇ ਉਦੇਸ਼ ਨਾਲ ਤਿਆਰ ਕੀਤੀਆਂ ਵੱਧ ਉਪਜ ਵਾਲੀਆਂ ਅਤੇ ਕੀਟ-ਰੋਧਕ 87 ਹਾਈਬ੍ਰਿਡ ਬੀਜ ਕਿਸਮਾਂ ਦੀ ਸਿਫ਼ਾਰਸ਼ ਕੀਤੀ ਹੈ।ਗੁਲਾਬੀ ਸੁੰਡੀ ਦੇ ਹਮਲੇ ਤੋਂ ਬਚਾਅ ਲਈ ਸ. ਗੁਰਮੀਤ ਸਿੰਘ ਖੁੱਡੀਆਂ ਨੇ ਪਿਛਲੇ ਸੀਜ਼ਨ ਦੀਆਂ ਨਰਮੇ-ਕਪਾਹ ਦੀਆਂ ਛਟੀਆਂ ਅਤੇ ਪਿੱਛੇ ਬਚੀ ਰਹਿੰਦ-ਖੂੰਹਦ, ਜੋ ਗੁਲਾਬੀ ਸੁੰਡੀ ਦੇ ਬ੍ਰੀਡਿੰਗ ਗਰਾਊਂਡ ਬਣਦੇ ਹਨ, ਦੇ ਪ੍ਰਬੰਧਨ ਅਤੇ ਖੇਤ ਦੀ ਸਫ਼ਾਈ ਦੀ ਸਥਿਤੀ ਦਾ ਜਾਇਜ਼ਾ ਵੀ ਲਿਆ। ਉਨ੍ਹਾਂ ਦੱਸਿਆ ਕਿ ਚਿੱਟੀ ਮੱਖੀ ਦੇ ਪ੍ਰਬੰਧਨ ਲਈ ਨਰਮਾ ਪੱਟੀ ਵਿੱਚ ਨਦੀਨਾਂ ਦੇ ਖਾਤਮੇ ਸਬੰਧੀ ਮੁਹਿੰਮ ਵੀ ਸ਼ੁਰੂ ਕੀਤੀ ਗਈ ਹੈ। ਇਹ ਮੁਹਿੰਮ ਜ਼ਿਲ੍ਹਾ ਪ੍ਰਸ਼ਾਸਨ, ਹੋਰ ਵਿਭਾਗਾਂ ਅਤੇ ਮਨਰੇਗਾ ਦੇ ਸਹਿਯੋਗ ਨਾਲ ਸੜਕਾਂ, ਨਹਿਰਾਂ ਅਤੇ ਖਾਲ੍ਹੀ ਪਈਆਂ ਥਾਵਾਂ ਆਦਿ ਵਿੱਚ ਖੜ੍ਹੇ ਨਦੀਨਾਂ ਨੂੰ ਨਸ਼ਟ ਕਰਨ ਲਈ ਚਲਾਈ ਜਾਂਦੀ ਹੈ।ਸ. ਖੁੱਡੀਆਂ ਨੇ ਮੁੱਖ ਖੇਤੀਬਾੜੀ ਅਫਸਰਾਂ ਨੂੰ ਕਿਹਾ ਕਿ ਉਹ ਰੂੰ ਮਿੱਲਾਂ ਵਿੱਚ ਗੁਲਾਬੀ ਸੁੰਡੀ ਦੀ ਨਿਗਰਾਨੀ ਅਤੇ ਮਿੱਲਾਂ ਵਿੱਚ ਗੁਲਾਬੀ ਸੁੰਡੀ ਦੇ ਲਾਰਵੇ ਦੀ ਰੋਕਥਾਮ ਲਈ ਨਰਮੇ ਦੇ ਸਟਾਕ ‘ਤੇ ਕੀਟਨਾਸ਼ਕ ਦੇ ਛਿੜਕਾ ਨੂੰ ਯਕੀਨੀ ਬਣਾਉਣ।

ਇਹ ਵੀ ਪੜ੍ਹੋ  ਮੁਲਜਮਾਂ ਖਿਲਾਫ਼ ਕਾਰਵਾਈ ਕਰਨ ਬਦਲੇ ਮੁਦਈ ਤੋਂ 10,000 ਰੁਪਏ ਦੀ ਰਿਸ਼ਵਤ ਲੈਂਦਾ ਥਾਣੇਦਾਰ ਵਿਜੀਲੈਂਸ ਵੱਲੋਂ ਕਾਬੂ

ਡਾ. ਬਸੰਤ ਗਰਗ ਨੇ ਖੇਤੀਬਾੜੀ ਮੰਤਰੀ ਨੂੰ ਦੱਸਿਆ ਕਿ ਮਈ ਮਹੀਨੇ ਵਿੱਚ 961 ਕਿਸਾਨ ਜਾਗਰੂਕਤਾ ਕੈਂਪ ਲਾ ਕੇ ਆਊਟਰੀਚ ਮੁਹਿੰਮ ਚਲਾਈ ਜਾਵੇਗੀ, ਜਿਸ ਵਿੱਚ ਕਿਸਾਨਾਂ ਨੂੰ ਪਾਣੀ ਦੀ ਜ਼ਿਆਦਾ ਖਪਤ ਵਾਲੇ ਝੋਨੇ ਦੀ ਫ਼ਸਲ ਤੋਂ ਨਰਮੇ ਦੀ ਕਾਸ਼ਤ ਲਈ ਜਾਗਰੂਕ ਅਤੇ ਪ੍ਰੇਰਿਤ ਕੀਤਾ ਜਾਵੇਗਾ। ਉਨ੍ਹਾਂ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਮਿਆਰੀ ਬੀਜਾਂ ਅਤੇ ਖਾਦਾਂ ਦੀ ਉਪਲਬਧਤਾ ਨੂੰ ਯਕੀਨੀ ਬਣਾਉਣ ਅਤੇ ਬੀਜ ਤੇ ਖਾਦ ਸਟੋਰਾਂ ਦੀ ਨਿਯਮਤ ਜਾਂਚ ਦੇ ਨਿਰਦੇਸ਼ ਵੀ ਦਿੱਤੇ। ਇਸ ਸਰਗਰਮ ਪਹੁੰਚ ਦਾ ਉਦੇਸ਼ ਕਿਸਾਨਾਂ ਨੂੰ ਸੰਭਾਵੀਂ ਤੌਰ ‘ਤੇ ਨੁਕਸਾਨਦੇਹ ਜਾਂ ਘਟੀਆ ਮਿਆਰ ਦੇ ਬੀਜਾਂ ਦੀ ਖਰੀਦ ਤੋਂ ਬਚਾਉਣਾ ਹੈ।ਡਾਇਰੈਕਟਰ ਖੇਤੀਬਾੜੀ ਜਸਵੰਤ ਸਿੰਘ ਨੇ ਕਿਹਾ ਕਿ ਵਿਭਾਗ ਵੱਲੋਂ ਕਿਸਾਨਾਂ ਨੂੰ ਨਰਮੇ ਦੀ ਖੇਤੀ ਸਬੰਧੀ ਬਿਹਤਰ ਅਭਿਆਸਾਂ ਅਤੇ ਆਧੁਨਿਕ ਤਕਨੀਕਾਂ ਦੀ ਜਾਣਕਾਰੀ ਦੇਣ ਲਈ 1,875 ਹੈਕਟੇਅਰ ਰਕਬੇ ਵਿੱਚ ਢੁਕਵੇਂ ਖੇਤੀ ਅਭਿਆਸਾਂ ਨੂੰ ਪ੍ਰਦਰਸ਼ਿਤ ਕਰੇਗਾ। ਸੁਚੱਜੇ ਤਾਲਮੇਲ ਅਤੇ ਨੀਤੀਆਂ ਦੇ ਸਹੀ ਢੰਗ ਨਾਲ ਲਾਗੂਕਰਨ ਨੂੰ ਯਕੀਨੀ ਬਣਾਉਣ ਲਈ ਇੱਕ ਜਾਇੰਟ ਡਾਇਰੈਕਟ ਪੱਧਰ ਦੇ ਅਧਿਕਾਰੀ ਨੂੰ ਨਰਮੇ ਦੀ ਖੇਤੀ ਸਬੰਧੀ ਨੋਡਲ ਅਫ਼ਸਰ ਲਾਇਆ ਗਿਆ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਬਠਿੰਡਾ ’ਚ ਕੱਲ ਵੱਜਣਗੇ ‘ਜੰਗੀ’ ਸਾਇਰਨ ਤੇ ਇੰਨ੍ਹੇਂ ਵਜੇਂ ਹੋਵੇਗਾ ‘Blackout’!

0

👉ਲੋਕਾਂ ਨੂੰ ਖ਼ਤਰੇ ਤੋਂ ਸੁਚੇਤ ਕਰਨ ਲਈ ਕੱਲ੍ਹ ਹੋਵੇਗੀ ਮੌਕ ਡਰਿੱਲ, ਡਰਨ ਦੀ ਨਹੀਂ ਲੋੜ : ਡਿਪਟੀ ਕਮਿਸ਼ਨਰ
Bathinda News:ਪਹਿਲਗਾਮ ’ਚ ਸੈਲਾਨੀਆਂ ਉਪਰ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਭਾਰਤ ਤੇ ਪਾਕਿਸਤਾਨ ਵਿਚਕਾਰ ਵਧ ਰਹੇ ਤਨਾਅ ਦੇ ਮੱਦੇਨਜ਼ਰ ਕੇਂਦਰ ਸਰਕਾਰ ਵੱਲੋਂ ਸਰਹੱਦੀ ਸੂੁਬਿਆਂ ’ਚ ਮੌਕ ਡਰਿੱਲ ਕਰਨ ਸਬੰਧੀ ਆਈਆਂ ਹਦਾਇਤਾਂ ਦੇ ਚੱਲਦਿਆਂ ਭਲਕੇ 7 ਮਈ ਨੂੰ ਬਠਿੰਡਾ ’ਚ ਵੀ ਇਹ ਮੌਕ ਡਰਿੱਲ (ਅਭਿਆਸ) ਹੋਣ ਜਾ ਰਹੀ ਹੈ। ਇਸ ਦੌਰਾਨ ਕੱਲ ਸ਼ਾਮ 4 ਵਜੇ ਰੇਲਵੇ ਸਟੇਸ਼ਨ ਅਤੇ ਮਾਲਜ਼ ਵਿਖੇ ਸਾਇਰਨ ਵੱਜੇਗਾ, ਜੋ ਹਵਾਈ ਹਮਲੇ ਦੀ ਸੂਚਨਾ ਦਾ ਪ੍ਰਤੀਕ ਹੋਵੇਗਾ। ਇਸ ਦੌਰਾਨ ਕੱਲ ਰਾਤ 8:30 ਵਜੇ ਇਸੇ ਤਰ੍ਹਾਂ ਬਲੈਕ ਆਊਟ ਦਾ ਅਭਿਆਸ ਕੀਤਾ ਜਾਵੇਗਾ। ਬਲੈਕ ਆਊਟ ਦੌਰਾਨ ਸਾਰੇ ਸ਼ਹਿਰ ਦੀ ਲਾਈਟ ਬੰਦ ਕਰ ਦਿੱਤੀ ਜਾਵੇਗੀ। ਇਸਦੀ ਪੁਸ਼ਟੀ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਵੱਲੋਂ ਇਸ ਡਰਿੱਲ ਦੀਆਂ ਤਿਆਰੀਆਂ ਸਬੰਧੀ ਵੱਖ-ਵੱਖ ਅਧਿਕਾਰੀਆਂ ਨਾਲ ਕੀਤੀ ਗਈ ਮੀਟਿੰਗ ਤੋਂ ਬਾਅਦ ਇੱਕ ਪ੍ਰੈਸ ਬਿਆਨ ਜਾਰੀ ਕਰਕੇ ਕੀਤੀ ਗਈ। ਉਨ੍ਹਾਂ ਦਸਿਆ ਕਿ ਸ਼ਾਮ 4 ਵਜੇਂ ਵੱਜਣ ਵਾਲੇ ਸਾਇਰਨ ਤੋਂ ਬਾਅਦ ਆਮ ਜਨਤਾ ਕੋਲੋਂ ਇਹ ਆਸ ਰੱਖੀ ਜਾਂਦੀ ਹੈ ਕਿ ਉਹ ਇਹ ਆਵਾਜ਼ ਸੁਣਦੇ ਸਾਰ ਉੱਚੀਆਂ ਇਮਾਰਤਾਂ ਵਿੱਚੋਂ ਨਿਕਲ ਕੇ ਕਿਸੇ ਜ਼ਮੀਨ ਜਾਂ ਜਮੀਨ ਦੋਜ ਟਿਕਾਣੇ ਉੱਤੇ ਪਹੁੰਚ ਜਾਣ, ਜੇਕਰ ਉਹਨਾਂ ਕੋਲ ਉੱਥੇ ਕੋਈ ਛੱਤ ਨਹੀਂ ਹੈ ਤਾਂ ਉਹ ਦਰਖਤ ਦੇ ਹੇਠਾਂ ਬੈਠ ਜਾਣ।

ਇਹ ਵੀ ਪੜ੍ਹੋ  ਮਾਨ ਸਰਕਾਰ ਦਾ ਵੱਡਾ ਫੈਸਲਾ, ਤਹਿਸੀਲ ਦਫ਼ਤਰਾਂ ਵਿੱਚ ਅਫ਼ਸਰਸ਼ਾਹੀ ਉੱਤੇ ਸਖ਼ਤੀ, ਹੁਣ ਨਹੀਂ ਚੱਲੇਗਾ ਮਨਮਰਜ਼ੀ ਦਾ ਰਵੱਈਆ

ਇਸਤੋਂ ਇਲਾਵਾ ਜੋ ਲੋਕ ਇਮਾਰਤਾਂ ਦੇ ਵਿੱਚ ਰਹਿ ਰਹੇ ਹੋਣਗੇ ਉਹ ਖਿੜਕੀਆਂ ਅਤੇ ਖਾਸ ਕਰਕੇ ਸ਼ੀਸ਼ੇ ਤੋਂ ਦੂਰ ਹੋ ਜਾਣ। ਉਨਾਂ ਕਿਹਾ ਕਿ ਇਸ ਸਮੇਂ ਦੌਰਾਨ ਸੜਕ ਉੱਤੋਂ ਚਲਦੇ ਰਾਹਗੀਰ ਜਾਂ ਗੱਡੀਆਂ ਐਮਰਜੈਂਸੀ ਵਹੀਕਲ ਜਿੰਨਾ ਵਿੱਚ ਅੱਗ ਬੁਝਾਊ ਗੱਡੀਆਂ ਜਾਂ ਐਂਬੂਲੈਂਸ ਹੋ ਸਕਦੀਆਂ ਹਨ ਨੂੰ ਤੁਰੰਤ ਰਸਤਾ ਦੇਣ। ਉਨ੍ਹਾਂ ਨੇ ਦੱਸਿਆ ਕਿ ਇਹ ਸਿਵਲ ਡਿਫੈਂਸ ਵੱਲੋਂ ਅਭਿਆਸ ਲਈ ਵਜਾਏ ਜਾ ਰਹੇ ਹਨ, ਤਾਂ ਜੋ ਇਨ੍ਹਾਂ ਦੀ ਫੰਕਸ਼ਨਲਟੀ ਅਤੇ ਸਾਊਂਡ ਚੈੱਕ ਕੀਤੀ ਜਾ ਸਕੇ। ਉਨ੍ਹਾਂ ਨੇ ਦੱਸਿਆ ਕਿ ਇਸ ਦੌਰਾਨ ਕਿਸੇ ਵੀ ਤਰ੍ਹਾਂ ਨਾਲ ਘਬਰਾਉਣ ਦੀ ਜ਼ਰੂਰਤ ਨਹੀਂ ਹੈ। ਬਲੈਕਆਊੁਟ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਰਾਤ 8:30 ਵਜੇਂ ਹੋਣ ਵਾਲੇ ਬਲੈਕ ਆਊਟ ਦੌਰਾਨ ਜਿੱਥੇ ਪੂਰੇ ਸ਼ਹਿਰ ਦੀ ਬਿਜਲੀ ਸਪਲਾਈ ਬੰਦ ਕਰ ਦਿੱਤੀ ਜਾਵੇਗੀ, ਉਥੇ ਉਨ੍ਹਾਂ ਸ਼ਹਿਰ ਦੀ ਜਨਤਾ ਨੂੰ ਵੀ ਅਪੀਲ ਕਰਦਿਆਂ ਕਿਹਾ ਕਿ ਉਹ ਇਸ ਦੌਰਾਨ ਆਪਣੇ ਘਰਾਂ ਵਿੱਚ ਇਨਵਰਟਰ ਜਾਂ ਜਨਰੇਟਰ ਬੰਦ ਰੱਖਣ। ਜੇਕਰ ਉਹਨਾਂ ਕਿਸੇ ਵਜਾ ਇਹ ਚਾਲੂ ਰੱਖਣੇ ਹਨ ਤਾਂ ਉਹ ਆਪਣੀਆਂ ਲਾਈਟਾਂ ਇਸ ਢੰਗ ਨਾਲ ਚਲਾਉਣ ਕਿ ਉਹਨਾਂ ਦੀ ਰੌਸ਼ਨੀ ਖਿੜਕੀ ਜਾਂ ਦਰਵਾਜੇ ਤੋਂ ਬਾਹਰ ਨਾ ਜਾਵੇ। ਇਸ ਤੋਂ ਇਲਾਵਾ ਸੀਸੀਟੀਵੀ ਕੈਮਰਿਆਂ ਜਾਂ ਸੂਰਜੀ ਲਾਈਟਾਂ ਜੋ ਲਾਈਟ ਹਨੇਰਾ ਹੋਣ ਤੇ ਆਪਣੇ ਆਪ ਚਲਦੀ ਹੈ, ਨੂੰ ਵੀ ਇਸ ਸਮੇਂ ਦੌਰਾਨ ਬੰਦ ਕੀਤਾ ਜਾਵੇ, ਤਾਂ ਜੋ ਸ਼ਹਿਰ ਦੇ ਵਿੱਚ ਪੂਰੀ ਤਰ੍ਹਾਂ ਹਨੇਰਾ ਵਿਖਾਈ ਦੇਵੇ।

ਇਹ ਵੀ ਪੜ੍ਹੋ  ਪੰਜਾਬ ਦੀ ਨਵੀਂ ਮਾਈਨਿੰਗ ਨੀਤੀ: ਭ੍ਰਿਸ਼ਟਾਚਾਰ ‘ਤੇ ਲਗਾਮ, ਰੇਤ-ਬਜਰੀ ਦੇ ਅਧਿਕਾਰ ਹੁਣ ਸਿੱਧੇ ਆਮ ਲੋਕਾਂ ਦੇ ਹੱਥ

ਬਲੈਕਆਉਟ ਦੌਰਾਨ ਜੇਕਰ ਕੋਈ ਸੜਕ ਉੱਤੇ ਗੱਡੀ ਜਾ ਰਹੀ ਹੈ ਤਾਂ ਉਹ ਉਸ ਦੀਆਂ ਲਾਈਟਾਂ ਬੰਦ ਕਰਕੇ ਉਸ ਨੂੰ ਸੜਕ ਤੋਂ ਹੇਠਾਂ ਲਾਹ ਕੇ ਕੱਚੇ ਸਥਾਨ ਉੱਤੇ ਰੋਕ ਲਿਆ ਜਾਵੇ।ਡਿਪਟੀ ਕਮਿਸ਼ਨਰ ਨੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਸ ਮੌਕ ਡਰਿੱਲ ਸਬੰਧੀ ਜ਼ਿਲ੍ਹੇ ਭਰ ਦੇ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਵੀ ਅਗਾਊਂ ਜਾਣਕਾਰੀ ਦਿੱਤੀ ਜਾਵੇ। ਇਸ ਮੀਟਿੰਗ ਵਿਚ ਸੀਨੀਅਰ ਪੁਲਿਸ ਕਪਤਾਨ ਮੈਡਮ ਅਮਨੀਤ ਕੌਂਡਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਮੈਡਮ ਕੰਚਨ, ਸਿਖਲਾਈ ਅਧੀਨ ਆਈਏਐਸ ਅਧਿਕਾਰੀ ਮੈਡਮ ਹਰਸ਼ਿਤਾ ਸ਼ਰਮਾ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਮੈਡਮ ਪੂਨਮ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਨਰਿੰਦਰ ਸਿੰਘ ਧਾਲੀਵਾਲ, ਉਪ ਮੰਡਲ ਮੈਜਿਸਟਰੇਟ ਬਠਿੰਡਾ ਸ. ਬਲਕਰਨ ਸਿੰਘ ਮਾਹਲ, ਐਸਡੀਐਮ ਰਾਮਪੁਰਾ ਸ੍ਰੀ ਗਗਨਦੀਪ ਸਿੰਘ, ਐਸਡੀਐਮ ਮੌੜ ਸ਼੍ਰੀ ਸੁਖਰਾਜ ਸਿੰਘ, ਐਸਡੀਐਮ ਤਲਵੰਡੀ ਸਾਬੋ ਸ਼੍ਰੀ ਪੰਕਜ, ਮੁੱਖ ਮੰਤਰੀ ਖੇਤਰੀ ਅਫ਼ਸਰ ਸ੍ਰੀ ਰਮਨਦੀਪ ਸਿੰਘ ਤੋਂ ਇਲਾਵਾ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਆਦਿ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਮਾਨ ਸਰਕਾਰ ਦਾ ਵੱਡਾ ਫੈਸਲਾ, ਤਹਿਸੀਲ ਦਫ਼ਤਰਾਂ ਵਿੱਚ ਅਫ਼ਸਰਸ਼ਾਹੀ ਉੱਤੇ ਸਖ਼ਤੀ, ਹੁਣ ਨਹੀਂ ਚੱਲੇਗਾ ਮਨਮਰਜ਼ੀ ਦਾ ਰਵੱਈਆ

0

👉ਸਰਕਾਰ ਨੇ ਖਤਮ ਕੀਤੀ ਫਰਲੋ, ਸਵੇਰ 9 ਵਜੇ ਤੋਂ ਸ਼ਾਮ ਤੱਕ ਤਹਿਸੀਲਦਾਰਾਂ ਤੇ ਨਾਇਬ ਤਹਿਸੀਲਦਾਰਾਂ ਨੂੰ ਹਾਜ਼ਰੀ ਯਕੀਨੀ ਬਣਾਉਣ ਦੇ ਨਿਰਦੇਸ਼
Chandigarh News:ਤਹਿਸੀਲ ਦਫਤਰਾਂ ਵਿੱਚ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਗੈਰ ਹਾਜ਼ਰੀ ਰੋਕਣ ਅਤੇ ਆਮ ਲੋਕਾਂ ਦੀ ਖੱਜਲ ਖੁਆਰੀ ਖਤਮ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਵੱਡਾ ਫੈਸਲਾ ਲੈਂਦਿਆਂ ਸਰਕਾਰੀ ਦਫਤਰਾਂ ਵਿੱਚ ਸਵੇਰ 9 ਵਜੇ ਤੋਂ ਸ਼ਾਮ ਤੱਕ ਤਹਿਸੀਲਦਾਰਾਂ ਤੇ ਨਾਇਬ ਤਹਿਸੀਲਦਾਰਾਂ ਨੂੰ ਹਾਜ਼ਰ ਰਹਿਣ ਦੇ ਸਖਤ ਨਿਰਦੇਸ਼ ਦਿੱਤੇ ਗਏ ਹਨ।

ਇਹ ਵੀ ਪੜ੍ਹੋ  ਪੰਜਾਬ ਦੀ ਨਵੀਂ ਮਾਈਨਿੰਗ ਨੀਤੀ: ਭ੍ਰਿਸ਼ਟਾਚਾਰ ‘ਤੇ ਲਗਾਮ, ਰੇਤ-ਬਜਰੀ ਦੇ ਅਧਿਕਾਰ ਹੁਣ ਸਿੱਧੇ ਆਮ ਲੋਕਾਂ ਦੇ ਹੱਥ

ਮਾਲ ਤੇ ਮੁੜ ਵਸੇਬਾ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਅੱਜ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਡਿਪਟੀ ਕਮਿਸ਼ਨਰਾਂ ਨੂੰ ਤਹਿਸੀਲ ਦਫਤਰਾਂ ਵਿੱਚ ਅਧਿਕਾਰੀਆਂ ਦੀ ਹਾਜ਼ਰੀ ਯਕੀਨੀ ਬਣਾਉਣ ਦੇ ਨਿਰਦੇਸ਼ ਦਿੰਦਿਆਂ ਤਹਿਸੀਲਦਾਰਾਂ, ਨਾਇਬ ਤਹਿਸੀਲਦਾਰਾਂ ਤੇ ਸਬ ਰਜਿਸਟਰਾਰਾਂ ਦੀ ਹਾਜ਼ਰੀ ਐਮ-ਸੇਵਾ ਐਪ ਰਾਹੀਂ ਲਗਾਉਣ ਲਈ ਆਖਿਆ ਹੈ। ਇਸ ਲਈ ਸਾਰੇ ਦਫਤਰਾਂ ਦੀ ਜੀ.ਪੀ.ਐਸ. ਲੋਕੇਸ਼ਨ ਮਾਲ ਵਿਭਾਗ ਨੂੰ ਪਹੁੰਚਦੀ ਕੀਤੀ ਜਾਵੇ।ਸ. ਮੁੰਡੀਆਂ ਨੇ ਕਿਹਾ ਕਿ ਖਾਲੀ ਸਟੇਸ਼ਨਾਂ ਉਪਰ ਉਥੇ ਲੋੜੀਂਦੇ ਸਟਾਫ ਦੀ ਉਪਲੱਬਧਤਾ ਵਿੱਚੋਂ ਸੀਨੀਅਰਤਾ ਨੂੰ ਮੁੱਖ ਰੱਖ ਕੇ ਬਦਲਵੇਂ ਪ੍ਰਬੰਧ ਕੀਤੇ ਜਾਣ ਤਾਂ ਜੋ ਰਜਿਸਟ੍ਰੇਸ਼ਨ ਲਈ ਆਏ ਕਿਸੇ ਵੀ ਵਿਅਕਤੀ ਨੂੰ ਕੋਈ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।

ਇਹ ਵੀ ਪੜ੍ਹੋ  ਸੁਧਾਰਾਂ ਦੀ ਸ਼ੁਰੂਆਤ: ਖੇਤੀਬਾੜੀ ਲਈ ਕਰਜ਼ਾ ਦੇਣ ਨੂੰ ਤਰਜੀਹ ਦੇਣਗੇ ਸਹਿਕਾਰੀ ਬੈਂਕ

ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਕਿਸੇ ਵੀ ਵਿਅਕਤੀ ਨੇ ਵੈਬਸਾਈਟ ਉਪਰ ਆਨਲਾਈਨ ਸਮਾਂ ਲਿਆ ਹੈ ਤਾਂ ਉਸ ਦੀ ਰਜਿਸਟ੍ਰੇਸ਼ਨ ਉਸੇ ਦਿਨ ਯਕੀਨੀ ਬਣਾਏ ਜਾਵੇ।ਮਾਲ ਵਿਭਾਗ ਵੱਲੋਂ ਜਾਰੀ ਕੀਤੇ ਨਿਰਦੇਸ਼ਾਂ ਦੀ ਇੰਨ-ਬਿੰਨ ਪਾਲਣਾ ਲਈ ਵਿੱਤ ਕਮਿਸ਼ਨਰ ਮਾਲ ਅਨੁਰਾਗ ਵਰਮਾ ਨੂੰ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਬਾਕਾਇਦਾ ਪੱਤਰ ਵੀ ਜਾਰੀ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮਨੋਰਥ ਹੈ ਕਿ ਆਮ ਲੋਕਾਂ ਨੂੰ ਵਸੀਕੇ ਰਜਿਸਟਰ ਕਰਵਾਉਣ ਵਿੱਚ ਕਿਸੇ ਵੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਸਾਬਕਾ ਸੈਨਿਕਾਂ ਦੇ ਪਰਿਵਾਰਾਂ ਨੂੰ ਮਿਲ ਰਿਹਾ ਪੂਰਾ ਮਾਣ ਸਨਮਾਨ : ਡਿਪਟੀ ਕਮਿਸ਼ਨਰ

0

👉ਵਿਧਵਾਵਾਂ ਨੂੰ 30 ਹਜ਼ਾਰ ਰੁਪਏ ਦੇ ਸਹਾਇਤਾ ਚੈੱਕ ਕੀਤੇ ਭੇਂਟ
Bathinda News: ਸਰਕਾਰੀ ਦਫਤਰਾਂ ਵਿੱਚ ਕੰਮ-ਕਾਜ਼ ਲਈ ਆਉਣ ਵਾਲੇ ਸਾਰੇ ਸਾਬਕਾ ਸੈਨਿਕਾਂ ਦੇ ਪਰਿਵਾਰਾਂ ਤੋਂ ਇਲਾਵਾ ਜ਼ਿਲ੍ਹੇ ਦੇ ਆਮ ਵਿਅਕਤੀਆਂ ਅਤੇ ਬਜ਼ੁਰਗਾਂ ਨੂੰ ਪੂਰਾ ਮਾਣ ਸਨਮਾਨ ਮਿਲ ਰਿਹਾ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾਂ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੀ ਤਿਮਾਹੀ ਸਮੀਖਿਆ ਮੀਟਿੰਗ ਦੌਰਾਨ ਸਾਬਕਾ ਫ਼ੌਜੀਆਂ ਦੀਆਂ ਭਲਾਈ ਲਈ ਕੀਤੇ ਜਾਣ ਵਾਲੇ ਕਾਰਜਾਂ ਦੇ ਨਾਲ-ਨਾਲ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸੁਣਨ ਉਪਰੰਤ ਕੀਤਾ। ਇਸ ਮੌਕੇ ਸੀਨੀਅਰ ਪੁਲਿਸ ਕਪਤਾਨ ਮੈਡਮ ਅਮਨੀਤ ਕੌਂਡਲ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ।

ਇਹ ਵੀ ਪੜ੍ਹੋ  ਬਿਜਲੀ ਮੰਤਰੀ ਵੱਲੋਂ ਬਠਿੰਡਾ ਜੋਨ ਦੇ ਖਪਤਕਾਰਾਂ ਨੂੰ ਵੱਡਾ ਤੋਹਫ਼ਾ

ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਵੱਲੋਂ ਜ਼ਿਲ੍ਹੇ ਦੇ ਸ਼ਹੀਦ ਸੈਨਿਕਾ ਦੇ ਪਰਿਵਾਰਾਂ, ਸਾਬਕਾ ਸੈਨਿਕਾਂ, ਵਿਧਵਾਵਾਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਨੂੰ ਆ ਰਹੀਆਂ ਮੁਸ਼ਕਿਲਾ ਨੂੰ ਸੁਣਨ ਉਪਰੰਤ ਜਾਇਜ਼ ਮੰਗਾਂ ਨੂੰ ਪਹਿਲ ਦੇ ਆਧਾਰ ਤੇ ਹੱਲ ਕਰਨ ਲਈ ਸਬੰਧਤ ਅਧਿਕਾਰੀਆਂ ਨੂੰ ਆਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੀ ਸਾਬਕਾ ਫ਼ੌਜੀ, ਵਿਧਵਾਵਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਕੋਈ ਵੀ ਸਮੱਸਿਆ ਦਰਪੇਸ਼ ਆਉਂਦੀ ਹੈ ਤਾਂ ਉਹ ਦਫਤਰੀ ਸਮੇਂ ਆ ਕੇ ਉਨ੍ਹਾਂ ਨੂੰ ਮਿਲ ਸਕਦੇ ਹਨ।ਮੀਟਿੰਗ ਦੌਰਾਨ ਪ੍ਰਧਾਨ ਜ਼ਿਲ੍ਹਾ ਸੈਨਿਕ ਬੋਰਡ-ਕਮ-ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਵੱਲੋਂ 06 ਲਾਭਪਾਤਰੀਆਂ ਨੂੰ ਕੁੱਲ 30,000/- (ਤੀਹ ਹਜ਼ਾਰ ਰੁਪਏ) ਦੀ ਰਾਸ਼ੀ ਦੇ ਚੈੱਕ ਵੀ ਭੇਟ ਕੀਤੇ ਗਏ।ਮੀਟਿੰਗ ਉਪਰੰਤ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ, ਬਠਿੰਡਾ ਦੀ ਕਾਰਗੁਜਾਰੀ ਰਿਪੋਰਟ ਪੇਸ਼ ਕੀਤੀ ਗਈ।

ਇਹ ਵੀ ਪੜ੍ਹੋ  ਬਠਿੰਡਾ ਰਿਫਾਈਨਰੀ ਦੇ ਟਾਊਨਸ਼ਿਪ ’ਚ ਸੀਵਰੇਜ਼ ਟ੍ਰੀਟਮੈਂਟ ਪਲਾਂਟ ਦੀ ਸਫ਼ਾਈ ਦੌਰਾਨ ਤਿੰਨ ਮਜਦੂਰਾਂ ਦੀ ਹੋਈ ਮੌ+ਤ

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਮੈਡਮ ਕੰਚਨ, ਸਿਖਲਾਈ ਅਧੀਨ ਆਈਏਐਸ ਅਧਿਕਾਰੀ ਮੈਡਮ ਹਰਸ਼ਿਤਾ ਸ਼ਰਮਾ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਮੈਡਮ ਪੂਨਮ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ਼੍ਰੀ ਨਰਿੰਦਰ ਸਿੰਘ ਧਾਲੀਵਾਲ, ਉਪ ਮੰਡਲ ਮੈਜਿਸਟ੍ਰੇਟ ਬਠਿੰਡਾ ਸ. ਬਲਕਰਨ ਸਿੰਘ ਮਾਹਲ, ਐਸਡੀਐਮ ਰਾਮਪੁਰਾ ਸ੍ਰੀ ਗਗਨਦੀਪ ਸਿੰਘ, ਐਸਡੀਐਮ ਮੌੜ ਸ਼੍ਰੀ ਸੁਖਰਾਜ ਸਿੰਘ, ਐਸਡੀਐਮ ਤਲਵੰਡੀ ਸਾਬੋ ਸ਼੍ਰੀ ਪੰਕਜ, ਸਕੱਤਰ ਜ਼ਿਲ੍ਹਾ ਸੈਨਿਕ ਬੋਰਡ-ਕਮ-ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਕਮਾਂਡਰ ਦਿਲਪ੍ਰੀਤ ਸਿੰਘ ਕੰਗ (ਰਿਟਾ.), ਉਪ-ਪ੍ਰਧਾਨ ਬ੍ਰਗੇਡੀਅਰ ਅਮਰਦੀਪ ਸਿੰਘ ਢਿੱਲੋਂ (ਰਿਟਾ.) ਤੋਂ ਇਲਾਵਾ ਜ਼ਿਲ੍ਹਾ ਸੈਨਿਕ ਬੋਰਡ ਦੇ ਮੈਂਬਰਜ਼, ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਆਦਿ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

ਪੰਜਾਬ ਦੀ ਨਵੀਂ ਮਾਈਨਿੰਗ ਨੀਤੀ: ਭ੍ਰਿਸ਼ਟਾਚਾਰ ‘ਤੇ ਲਗਾਮ, ਰੇਤ-ਬਜਰੀ ਦੇ ਅਧਿਕਾਰ ਹੁਣ ਸਿੱਧੇ ਆਮ ਲੋਕਾਂ ਦੇ ਹੱਥ

0

👉ਜ਼ਮੀਨ ਮਾਲਕ ਹੁਣ ਖ਼ੁਦ ਕਰ ਸਕਣਗੇ ਮਾਈਨਿੰਗ, ਨੀਲਾਮੀ ਨਹੀਂ- ਤੈਅ ਰਾਇਲਟੀ ਨਾਲ ਵਧੇਗਾ ਮਾਲੀਆ, ਕੈਮਰਿਆਂ ਅਤੇ ਆਰ.ਐਫ.ਆਈ.ਡੀ ਨਿਗਰਾਨੀ ਨਾਲ ਰੁਕੇਗਾ ਗ਼ੈਰ-ਕਾਨੂੰਨੀ ਕਾਰੋਬਾਰ
Chandigarh News:ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਐਲਾਨ ਕੀਤਾ ਕਿ ਪੰਜਾਬ ਸਰਕਾਰ ਦੀ ਨਵੀਂ ਮਾਈਨਿੰਗ ਨੀਤੀ ਰੇਤ ਅਤੇ ਬਜਰੀ ਸਰੋਤਾਂ ਦਾ ਕੰਟਰੋਲ ਸਿੱਧੇ ਤੌਰ ‘ਤੇ ਲੋਕਾਂ ਦੇ ਹੱਥਾਂ ਵਿੱਚ ਦੇ ਕੇ ਭ੍ਰਿਸ਼ਟਾਚਾਰ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਨੱਥ ਪਾਉਣ ਅਤੇ ਸੂਬੇ ਦੇ ਮਾਲੀਏ ਵਿੱਚ ਚੋਖਾ ਵਾਧਾ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਏਗੀ। ਵਿੱਤ ਮੰਤਰੀ, ਜਿਨ੍ਹਾਂ ਨਾਲ ਮਾਈਨਿੰਗ ਅਤੇ ਭੂ-ਵਿਗਿਆਨ ਮੰਤਰੀ ਬਰਿੰਦਰ ਕੁਮਾਰ ਗੋਇਲ ਵੀ ਮੌਜੂਦ ਸਨ, ਨੇ ਇਹ ਐਲਾਨ ਪੰਜਾਬ ਮਾਈਨਿੰਗ ਪੋਰਟਲ ‘ਤੇ ਲੈਂਡਓਨਰ ਮਾਈਨਿੰਗ ਸਾਈਟਾਂ (ਐਲ.ਐਮ.ਐਸ) ਅਤੇ ਕਰੱਸ਼ਰ ਮਾਈਨਿੰਗ ਸਾਈਟਾਂ (ਸੀ.ਆਰ.ਐਮ.ਐਸ) ਲਈ ਆਨਲਾਈਨ ਅਰਜ਼ੀ ਫਾਰਮਾਂ ਦੀ ਸ਼ੁਰੂਆਤ ਮੌਕੇ ਕੀਤੇ।ਇਸ ਮੌਕੇ ਮੀਡੀਆ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਨਵੀਂ ਨੀਤੀ ਦਾ ਮੁੱਖ ਉਦੇਸ਼ ਜ਼ਮੀਨ ਮਾਲਕਾਂ ਨੂੰ ਸਮਰੱਥ ਬਣਾਉਣਾ ਹੈ ਕਿਉਂਕਿ ਇਸ ਨਵੇਂ ਢਾਂਚੇ ਤਹਿਤ ਜ਼ਮੀਨ ਮਾਲਕਾਂ ਨੂੰ ਹੁਣ ਨੀਲਾਮੀ ਤੋਂ ਬਿਨਾਂ ਆਪਣੀ ਜ਼ਮੀਨ ਤੋਂ ਰੇਤ ਅਤੇ ਬਜਰੀ ਕੱਢਣ ਦਾ ਸਿੱਧਾ ਅਧਿਕਾਰ ਹੋਵੇਗਾ। ਇਸ ਤੋਂ ਇਲਾਵਾ ਨਵੀਂ ਮਾਈਨਿੰਗ ਨੀਤੀ ਵਿੱਚ ਮਾਈਨਿੰਗ ਸਾਈਟਾਂ ਅਤੇ ਆਵਾਜਾਈ ਰੂਟਾਂ ‘ਤੇ ਕੈਮਰੇ ਅਤੇ ਰੇਡੀਓ ਫ੍ਰੀਕੁਐਂਸੀ ਆਈਡੈਂਟੀਫਿਕੇਸ਼ਨ (ਆਰ.ਐਫ.ਆਈ.ਡੀ) ਨਿਗਰਾਨੀ ਦੀ ਲਾਜ਼ਮੀ ਤੈਨਾਤੀ ਨਾਲ ਗ਼ੈਰ-ਕਾਨੂੰਨੀ ਮਾਈਨਿੰਗ ਗਤੀਵਿਧੀਆਂ ਨੂੰ ਖ਼ਤਮ ਕਰਨ ਲਈ ਮਜ਼ਬੂਤ ਤਕਨੀਕੀ ਉਪਾਅ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਇਹ ਮਹੱਤਵਪੂਰਨ ਤਬਦੀਲੀ ਵਿਚੋਲਿਆਂ ਦੀ ਭੂਮਿਕਾ ਅਤੇ ਇਜ਼ਾਰੇਦਾਰੀ ਦੀ ਸੰਭਾਵਨਾ ਨੂੰ ਖ਼ਤਮ ਕਰੇਗੀ ਜਿਸ ਨਾਲ ਸਿੱਧਾ ਜ਼ਮੀਨ ਦੇ ਅਸਲ ਮਾਲਕਾਂ ਕੋਲ ਅਧਿਕਾਰ ਹੋਣਗੇ।

ਇਹ ਵੀ ਪੜ੍ਹੋ  ਬਿਜਲੀ ਮੰਤਰੀ ਵੱਲੋਂ ਬਠਿੰਡਾ ਜੋਨ ਦੇ ਖਪਤਕਾਰਾਂ ਨੂੰ ਵੱਡਾ ਤੋਹਫ਼ਾ

ਵਿੱਤ ਮੰਤਰੀ ਚੀਮਾ ਨੇ ਕਿਹਾ ਕਿ ਪਿਛਲੀਆਂ ਅਕਾਲੀ-ਭਾਜਪਾ ਅਤੇ ਕਾਂਗਰਸ ਸਰਕਾਰਾਂ, ਜੋ ਆਪਣੇ ਖਜ਼ਾਨੇ ਭਰਨ ਲਈ ਗ਼ੈਰ-ਕਾਨੂੰਨੀ ਮਾਈਨਿੰਗ ਨੂੰ ਸਰਪ੍ਰਸਤੀ ਦੇ ਕੇ ਉਤਸ਼ਾਹਿਤ ਕਰਦੀਆਂ ਰਹੀਆਂ ਹਨ, ਦੇ ਉਲਟ ਅਸੀਂ ਮਾਈਨਿੰਗ ਸੈਕਟਰ ਵਿੱਚ ਪੂਰੀ ਪਾਰਦਰਸ਼ਤਾ ਅਤੇ ਜਵਾਬਦੇਹੀ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹਾਂ। ਉਨ੍ਹਾਂ ਕਿਹਾ ਕਿ ਉੱਨਤ ਨਿਗਰਾਨੀ ਤਕਨੀਕਾਂ ਨੂੰ ਲਾਗੂ ਕਰਨ ਨਾਲ ਗ਼ੈਰ-ਕਾਨੂੰਨੀ ਵਪਾਰ ਨੂੰ ਨੱਥ ਪਾਉਣ ਵਿੱਚ ਮਦਦ ਮਿਲੇਗੀ ਅਤੇ ਇਹ ਸਾਡੇ ਕੁਦਰਤੀ ਸਰੋਤਾਂ ਦੀ ਰਾਖੀ ਕਰਦਿਆਂ ਮਾਈਨਿੰਗ ਦਾ ਲਾਭ ਚੋਣਵੇਂ ਲੋਕਾਂ, ਜੋ ਪੁਰਾਣੀਆਂ ਸਰਕਾਰਾਂ ਦੀ ਪੁਸ਼ਤਪਨਾਹੀ ਤੋਂ ਲਾਭ ਕਮਾਉਂਦੇ ਆਏ ਹਨ, ਦੀ ਥਾਂ ਆਮ ਜਨਤਾ ਤੱਕ ਪਹੁੰਚਣ ਨੂੰ ਯਕੀਨੀ ਬਣਾਏਗਾ।ਆਨਲਾਈਨ ਮਾਈਨਿੰਗ ਅਰਜ਼ੀ ਪ੍ਰਕਿਰਿਆਵਾਂ ਨੂੰ ਉਜਾਗਰ ਕਰਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਇਹ ‘ਆਪ’ ਸਰਕਾਰ ਦੀ ਪ੍ਰਸ਼ਾਸਕੀ ਪਾਰਦਰਸ਼ਤਾ, ਪ੍ਰਕਿਰਿਆ ਦੇ ਸਰਲੀਕਰਨ ਅਤੇ ਤਕਨੀਕੀ ਏਕੀਕਰਨ ਪ੍ਰਤੀ ਵਚਨਬੱਧਤਾ ਦੀ ਮਿਸਾਲ ਹੈ। ਉਨ੍ਹਾਂ ਦੱਸਿਆ ਕਿ ਅਰਜ਼ੀ ਫਾਰਮ ਹੁਣ ਅਧਿਕਾਰਤ ਪੋਰਟਲ (https://minesandgeology.punjab.gov.in) ‘ਤੇ ਸਾਰੇ ਸੰਭਾਵੀ ਬਿਨੈਕਾਰਾਂ ਲਈ ਤੁਰੰਤ ਪ੍ਰਭਾਵ ਨਾਲ ਉਪਲਬਧ ਹਨ। ਜ਼ਮੀਨ ਮਾਲਕ ਹੁਣ ਉਪਭੋਗਤਾ-ਕੇਂਦ੍ਰਿਤ ਇੰਟਰਫੇਸ ਰਾਹੀਂ ਮਾਈਨਿੰਗ ਸਬੰਧੀ ਮਨਜ਼ੂਰੀਆਂ ਲਈ ਆਸਾਨ ਤਰੀਕੇ ਨਾਲ ਅਰਜ਼ੀ ਦੇ ਸਕਦੇ ਹਨ। ਉਨ੍ਹਾਂ ਕਿਹਾ ਕਿ ਪ੍ਰਾਪਤ ਅਰਜ਼ੀਆਂ ਨੂੰ ਜਲਦ ਤੋਂ ਜਲਦ ਵਿਚਾਰਦਿਆਂ ਇਹ ਯਕੀਨੀ ਬਣਾਇਆ ਜਾਵੇਗਾ ਕਿ ਯੋਗ ਜ਼ਮੀਨ ਮਾਲਕ ਪ੍ਰਕਿਰਿਆ ਸਬੰਧੀ ਅੜਚਨਾਂ ਤੋਂ ਬਿਨਾਂ ਜਾਇਜ਼ ਢੰਗ ਨਾਲ ਮਾਈਨਿੰਗ ਕਾਰਜ ਸ਼ੁਰੂ ਕਰ ਸਕਣ।ਮਾਈਨਿੰਗ ਅਤੇ ਭੂ-ਵਿਗਿਆਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਦੱਸਿਆ ਕਿ ਇਸ ਪਹਿਲਕਦਮੀ ਤਹਿਤ ਪਹਿਲਾਂ ਤੋਂ ਹੀ ਪ੍ਰਵਾਨਿਤ ਜ਼ਿਲ੍ਹਾ ਸਰਵੇਖਣ ਰਿਪੋਰਟਾਂ (ਡੀ.ਐਸ.ਆਰ) ਵਿੱਚ ਸ਼ਾਮਲ ਥਾਵਾਂ ਲਈ ਤੁਰੰਤ ਅਰਜ਼ੀ ਦੇਣ ਦੀ ਵਿਵਸਥਾ ਹੈ। ਇਸ ਦੇ ਨਾਲ ਹੀ ਖਣਿਜ-ਪਦਾਰਥ ਵਾਲੀਆਂ ਜ਼ਮੀਨਾਂ ਦੇ ਜ਼ਮੀਨ ਮਾਲਕਾਂ ਲਈ ਵੀ ਜ਼ਿਲ੍ਹਾ ਮਾਈਨਿੰਗ ਅਫਸਰ ਰਾਹੀਂ ਜ਼ਿਲ੍ਹਾ ਪ੍ਰਸ਼ਾਸਨ ਜਾਂ ਖਣਨ ਤੇ ਭੂ-ਵਿਗਿਆਨ ਵਿਭਾਗ ਤੱਕ ਪਹੁੰਚ ਦਾ ਸੁਖਾਲਾ ਮਾਰਗ ਵੀ ਉਪਲਬਧ ਹੈ।

ਇਹ ਵੀ ਪੜ੍ਹੋ  ਮੁਲਜਮਾਂ ਖਿਲਾਫ਼ ਕਾਰਵਾਈ ਕਰਨ ਬਦਲੇ ਮੁਦਈ ਤੋਂ 10,000 ਰੁਪਏ ਦੀ ਰਿਸ਼ਵਤ ਲੈਂਦਾ ਥਾਣੇਦਾਰ ਵਿਜੀਲੈਂਸ ਵੱਲੋਂ ਕਾਬੂ

ਸਰਲ ਅਰਜ਼ੀ ਫਾਰਮ ਸਿਰਫ਼ ਅਸਲ ਜ਼ਮੀਨ ਮਾਲਕਾਂ ਦੇ ਵੇਰਵਿਆਂ, ਜ਼ਮੀਨੀ ਵੇਰਵਿਆਂ ਅਤੇ ਮਾਈਨਿੰਗ ਪ੍ਰਸਤਾਵਾਂ ਸਮੇਤ ਜ਼ਰੂਰੀ ਪ੍ਰਮਾਣ ਪੱਤਰਾਂ ‘ਤੇ ਧਿਆਨ ਕੇਂਦਰਿਤ ਕਰਦਿਆਂ ਦਸਤਾਵੇਜ਼ੀ ਜ਼ਰੂਰਤਾਂ ਨੂੰ ਘੱਟ ਤੋਂ ਘੱਟ ਕਰਦੇ ਹਨ। ਇਸ ਤੋਂ ਇਲਾਵਾ ਹਰੇਕ ਪੜਾਅ ‘ਤੇ ਬਿਨੈਕਾਰਾਂ ਦੀ ਸਹਾਇਤਾ ਲਈ ਪੋਰਟਲ ‘ਤੇ ਪ੍ਰਕਿਰਿਆ ਸਬੰਧੀ ਵਿਸਥਾਰਤ ਫਲੋਅ-ਚਾਰਟ ਵਾਲਾ ਇੱਕ ਵਿਆਪਕ ਉਪਭੋਗਤਾ ਮੈਨੂਅਲ ਉਪਲਬਧ ਹੈ। ਦਸਤਾਵੇਜ਼ ਤਸਦੀਕ ਤੋਂ ਬਾਅਦ ਮਾਈਨਿੰਗ ਅਤੇ ਭੂ-ਵਿਗਿਆਨ ਵਿਭਾਗ ਵੱਲੋਂ ਯੋਗ ਬਿਨੈਕਾਰਾਂ ਨੂੰ ਇਰਾਦਾ ਪੱਤਰ (ਐਲ.ਓ.ਆਈ) ਜਾਰੀ ਕੀਤਾ ਜਾਵੇਗਾ।ਇਸ ਤੋਂ ਬਾਅਦ ਬਿਨੈਕਾਰਾਂ ਨੂੰ ਸਟੇਟ ਇਨਵਾਇਰਮੈਂਟ ਇਮਪੈਕਟ ਅਸੈਸਮੈਂਟ ਅਥਾਰਟੀ ਤੋਂ ਵਾਤਾਵਰਣ ਸਬੰਧੀ ਮਨਜ਼ੂਰੀ ਅਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਤੋਂ ਕੰਮ ਕਰਨ ਲਈ ਸਹਿਮਤੀ ਸਮੇਤ ਲਾਜ਼ਮੀ ਮਨਜ਼ੂਰੀ ਪ੍ਰਾਪਤ ਕਰਨੀ ਹੋਵੇਗੀ। ਸ੍ਰੀ ਗੋਇਲ ਨੇ ਕਿਹਾ ਕਿ ਸਾਰੀਆਂ ਲੋੜੀਂਦੀਆਂ ਮਨਜ਼ੂਰੀਆਂ ਜਮ੍ਹਾਂ ਕਰਵਾਉਣ ਉਪਰੰਤ ਇੱਕ ਰਸਮੀ ਮਾਈਨਿੰਗ ਸਮਝੌਤਾ ਕੀਤਾ ਜਾਵੇਗਾ, ਜਿਸ ਨਾਲ ਲਾਗੂ ਨਿਯਮਾਂ ਅਨੁਸਾਰ ਮਾਈਨਿੰਗ ਗਤੀਵਿਧੀਆਂ ਸ਼ੁਰੂ ਕਰਨ ਦੀ ਇਜਾਜ਼ਤ ਮਿਲ ਸਕੇਗੀ।ਕੈਬਨਿਟ ਮੰਤਰੀਆਂ ਨੇ ਸਾਂਝੇ ਤੌਰ ‘ਤੇ ਸੁਚਾਰੂ ਬਿਨੈਕਾਰ ਸਹਾਇਤਾ ਵਿਧੀਆਂ ਦਾ ਐਲਾਨ ਕੀਤਾ, ਜਿਸ ਵਿੱਚ ਪੋਰਟਲ ਸਬੰਧੀ ਮੁਸ਼ਕਲਾਂ ਨੂੰ ਹੱਲ ਕਰਨ ਲਈ ਵਿਸ਼ੇਸ਼ ਤੌਰ ‘ਤੇ ਸਿਖਲਾਈ ਪ੍ਰਾਪਤ ਕਰਮਚਾਰੀਆਂ ਵਾਲਾ ਇੱਕ ਸਮਰਪਿਤ ਸ਼ਿਕਾਇਤ ਸੈੱਲ (1800-180-2422) ਸ਼ਾਮਲ ਹੈ। ਇਸ ਤੋਂ ਇਲਾਵਾ ਅਰਜ਼ੀ ਪ੍ਰਕਿਰਿਆ ਅਤੇ ਵਾਤਾਵਰਣ ਸਬੰਧੀ ਮਨਜ਼ੂਰੀ ਦੀ ਸਹੂਲਤ ਲਈ ਜ਼ਿਲ੍ਹਾ ਅਤੇ ਮੁੱਖ ਦਫਤਰ ਪੱਧਰ ‘ਤੇ ਨੋਡਲ ਅਫਸਰ ਨਿਯੁਕਤ ਕੀਤੇ ਗਏ ਹਨ। ਬਿਨੈਕਾਰਾਂ ਨੂੰ ਪੋਰਟਲ ਕਾਰਜਸ਼ੀਲਤਾਵਾਂ ਅਤੇ ਪ੍ਰਕਿਰਿਆਤਮਕ ਜ਼ਰੂਰਤਾਂ ਤੋਂ ਜਾਣੂ ਕਰਵਾਉਣ ਲਈ ਨਿਯਮਤ ਸਮਰੱਥਾ-ਨਿਰਮਾਣ ਵਰਕਸ਼ਾਪਾਂ ਕਰਵਾਈਆਂ ਜਾਣਗੀਆਂ। ਉਨ੍ਹਾਂ ਪੁਸ਼ਟੀ ਕੀਤੀ ਕਿ ਇਹ ਡਿਜੀਟਲ ਪਹੁੰਚ ਨਾ ਸਿਰਫ਼ ਮਾਈਨਿੰਗ ਕਾਰਜਾਂ ਨੂੰ ਆਧੁਨਿਕ ਬਣਾਏਗੀ, ਸਗੋਂ ਜ਼ਮੀਨ ਮਾਲਕਾਂ ਲਈ ਆਰਥਿਕ ਮੌਕੇ ਵੀ ਵਧਾਏਗੀ ਅਤੇ ਸੁਚੱਜੀ ਨਿਗਰਾਨੀ ਰਾਹੀਂ ਵਾਤਾਵਰਣ ਸਥਿਰਤਾ ਨੂੰ ਵੀ ਯਕੀਨੀ ਬਣਾਇਆ ਜਾ ਸਕੇਗਾ।

ਇਹ ਵੀ ਪੜ੍ਹੋ  Punjab police ਵੱਲੋਂ ਸੂਬੇ ਨੂੰ ਦਹਿਲਾਉਣ ਦੀ ਸਾਜ਼ਿਸ਼ ਬੇਨਕਾਬ, ਰਾਕੇਟ ਲਾਂਚਰ ਤੇ ਹੈਂਡ ਗ੍ਰਨੇਡ ਬਰਾਮਦ

ਪੰਜਾਬ ਨਾਲ ਪੋਟਾਸ਼ ਸਰੋਤ ਕੱਢਣ ਲਈ ਵੀ ਕੀਤਾ ਜਾ ਰਿਹਾ ਹੈ ਵਿਤਕਰਾ: ਬਰਿੰਦਰ ਕੁਮਾਰ ਗੋਇਲ
ਇਸ ਦੌਰਾਨ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਪੰਜਾਬ ਨੂੰ ਆਪਣੇ ਕੀਮਤੀ ਪੋਟਾਸ਼ ਭੰਡਾਰਾਂ ਦੇ ਵਿਕਾਸ ਲਈ ਵੀ ਕੇਂਦਰ ਸਰਕਾਰ ਦੇ ਗ਼ੈਰ-ਵਾਜਿਬ ਵਿਤਕਰੇ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਪੋਟਾਸ਼ ਅਜਿਹਾ ਖਣਿਜ ਸਰੋਤ ਹੈ, ਜੋ ਰਾਜ ਅਤੇ ਦੇਸ਼ ਦੋਵਾਂ ਲਈ ਆਰਥਿਕ ਤੌਰ ‘ਤੇ ਅਤੇ ਖੇਤੀ ਲਈ ਬਹੁਤ ਲਾਹੇਵੰਦਾ ਹੋ ਸਕਦਾ ਹੈ। ਉਨ੍ਹਾਂ ਦੱਸਿਆ ਕਿ ਰਾਜਸਥਾਨ ਦੀ ਸਰਹੱਦ ਨਾਲ ਲੱਗਦੇ ਸ੍ਰੀ ਮੁਕਤਸਰ ਸਾਹਿਬ ਅਤੇ ਅਬੋਹਰ ਖੇਤਰਾਂ ਦੇ ਨੇੜੇ ਪੋਟਾਸ਼ ਦੇ ਭੰਡਾਰ ਮਿਲੇ ਹਨ ਪਰ ਕੇਂਦਰ ਸਰਕਾਰ ਨੇ ਹੋਰ ਖੋਜ ਕਾਰਜਾਂ ਅਤੇ ਵਿਕਾਸ ਲਈ ਜ਼ਰੂਰੀ ਮਨਜ਼ੂਰੀਆਂ ਨੂੰ ਲਗਾਤਾਰ ਰੋਕਿਆ ਹੋਇਆ ਹੈ।ਕੈਬਨਿਟ ਮੰਤਰੀ ਨੇ ਕਿਹਾ, ‘‘ਪੋਟਾਸ਼ ਇੱਕ ਮਹੱਤਵਪੂਰਨ ਖਣਿਜ ਹੈ , ਜੋ ਦੇਸ਼ ਵਿੱਚ ਕਿਤੇ ਹੋਰ ਨਹੀਂ ਮਿਲਦਾ। ਇਸ ਵੇਲੇ ਭਾਰਤ ਆਪਣੀਆਂ ਪੋਟਾਸ਼ ਲੋੜਾਂ ਦਾ 100 ਫ਼ੀਸਦੀ ਦਰਾਮਦ ਕਰਦਾ ਹੈ, ਜਿਸ ਨਾਲ ਸਾਡਾ ਵਿਦੇਸ਼ੀ ਮੁਦਰਾ ਭੰਡਾਰ ਕਾਫ਼ੀ ਹੱਦ ਤੱਕ ਘਟ ਜਾਂਦਾ ਹੈ।’’ ਉਨ੍ਹਾਂ ਕਿਹਾ ਕਿ ਕੇਂਦਰ ਵੱਲੋਂ ਖੋਜ ਕਾਰਜਾਂ ਦੀ ਵੰਡ ਵਿੱਚ ਵੀ ਵਿਤਕਰਾ ਸਪੱਸ਼ਟ ਦਿਖਦਾ ਹੈ। ਰਾਜਸਥਾਨ ਦੇ ਖੇਤਰ ਵਿੱਚ ਪੋਟਾਸ਼ ਭੰਡਾਰਾਂ ਦੀ ਸਥਿਤੀ, ਗੁਣਵੱਤਾ ਅਤੇ ਮਾਤਰਾ ਨਿਰਧਾਰਤ ਕਰਨ ਲਈ 158 ਥਾਵਾਂ ‘ਤੇ ਡਰਿਲਿੰਗ ਕੀਤੀ ਗਈ ਪਰ ਪੰਜਾਬ ਵਿੱਚ ਸਿਰਫ਼ ਨੌ ਥਾਵਾਂ ‘ਤੇ ਹੀ ਡਰਿਲਿੰਗ ਸਾਈਟਾਂ ਦੀ ਇਜਾਜ਼ਤ ਦਿੱਤੀ ਗਈ ਹੈ।

ਇਹ ਵੀ ਪੜ੍ਹੋ  ਸੁਧਾਰਾਂ ਦੀ ਸ਼ੁਰੂਆਤ: ਖੇਤੀਬਾੜੀ ਲਈ ਕਰਜ਼ਾ ਦੇਣ ਨੂੰ ਤਰਜੀਹ ਦੇਣਗੇ ਸਹਿਕਾਰੀ ਬੈਂਕ

ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਇਸ ਵਿਤਕਰੇ ਦਾ ਮੁੱਦਾ ਓਡੀਸ਼ਾ ਵਿਖੇ ਹਾਲ ਹੀ ਵਿੱਚ ਹੋਏ ਆਲ-ਇੰਡੀਆ ਮਾਈਨਿੰਗ ਅਤੇ ਭੂ-ਵਿਗਿਆਨ ਮੰਤਰੀਆਂ ਦੇ ਸੰਮੇਲਨ ਦੌਰਾਨ ਉਠਾਇਆ ਸੀ।ਮੰਤਰੀ ਨੇ ਦੱਸਿਆ ਕਿ ਆਪਣੇ ਖੇਤਰੀ ਦੌਰੇ ਦੌਰਾਨ ਉਨ੍ਹਾਂ ਨੇ ਲੋਕਾਂ ਦੇੇ ਭੁਲੇਖਿਆਂ ਨੂੰ ਦੂਰ ਕੀਤਾ, ਜਿਨ੍ਹਾਂ ਨੂੰ ਡਰ ਸੀ ਕਿ ਉਨ੍ਹਾਂ ਦੀਆਂ ਜ਼ਮੀਨਾਂ ਨੂੰ ਪੱਕੇ ਤੌਰ ‘ਤੇ ਲੈ ਲਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਪੋਟਾਸ਼ ਕੱਢਣ ਲਈ ਜ਼ਮੀਨ ਦੇ 450 ਮੀਟਰ ਹੇਠਾਂ ਤੱਕ ਸਿਰਫ਼ ਡਰਿਲਿੰਗ ਹੁੰਦੀ ਹੈ ਜਿਸ ਨਾਲ ਖੇਤੀਬਾੜੀ ਗਤੀਵਿਧੀਆਂ ਵਿੱਚ ਕੋਈ ਵਿਘਨ ਨਹੀਂ ਪੈਂਦਾ। ਉਨ੍ਹਾਂ ਕਿਹਾ ਕਿ ਟੈਸਟ ਡਰਿਲਿੰਗ ਲਈ ਜ਼ਮੀਨ ਦੇ ਸਿਰਫ਼ ਇੱਕ ਮਾਮੂਲੀ ਜਿਹੇ ਹਿੱਸੇ ਦੀ ਲੋੜ ਪੈਂਦੀ ਹੈ। ਉਨ੍ਹਾਂ ਦੱਸਿਆ ਕਿ ਇੱਕ ਮੁਲਾਂਕਣ ਅਨੁਸਾਰ ਇੱਕ ਥਾਂ ਡਰਿਲਿੰਗ ਕਰਨ ਨਾਲ ਧਰਤੀ ਹੇਠੋਂ 25 ਏਕੜ ਦੇ ਰਕਬੇ ਵਿੱਚੋਂ ਪੋਟਾਸ਼ ਕੱਢੀ ਜਾ ਸਕਦੀ ਹੈ।ਉਨ੍ਹਾਂ ਕਿਹਾ ਕਿ ਘਰੇਲੂ ਪੋਟਾਸ਼ ਸਰੋਤਾਂ ਦਾ ਵਿਕਾਸ ਰਾਸ਼ਟਰੀ ਸਵੈ-ਨਿਰਭਰਤਾ ਨੂੰ ਹੋਰ ਵਧਾਏਗਾ, ਅੰਤਰਰਾਸ਼ਟਰੀ ਬਾਜ਼ਾਰ ਉਤੇ ਭਾਰਤ ਦੀ ਨਿਰਭਰਤਾ ਨੂੰ ਕਾਫ਼ੀ ਹੱਦ ਤੱਕ ਘਟਾਏਗਾ ਅਤੇ ਕੀਮਤੀ ਵਿਦੇਸ਼ੀ ਮੁਦਰਾ ਦੀ ਬੱਚਤ ਕਰੇਗਾ। ਉਨ੍ਹਾਂ ਕਿਹਾ ਕਿ ਇਹ ਸਿਰਫ਼ ਪੰਜਾਬ ਦੀ ਹੀ ਚਿੰਤਾ ਨਹੀਂ, ਸਗੋਂ ਇਹ ਰਾਸ਼ਟਰੀ ਹਿੱਤ ਲਈ ਵੀ ਰਣਨੀਤਕ ਤੌਰ ‘ਤੇ ਲੋੜੀਂਦਾ ਹੈ। ਪੋਟਾਸ਼ ਉਤਪਾਦਨ ਵਿੱਚ ਸਵੈ-ਨਿਰਭਰਤਾ ਪ੍ਰਾਪਤ ਕਰਨਾ ਭਾਰਤ ਦੇ ਸਰੋਤ ਸੁਰੱਖਿਆ ਢਾਂਚੇ ਵਿੱਚ ਇੱਕ ਯਾਦਗਾਰੀ ਮੀਲ ਪੱਥਰ ਹੋਵੇਗਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

PAU ਦਾ ਸਵਿਵਿੰਗ ਪੂਲ ਸ਼ੁਰੂ; ਸਰੀਰਕ ਅਤੇ ਮਾਨਸਿਕ ਤੰਦਰੁਸਤੀ ਲਈ ਤੈਰਾਕੀ ਸਰਵੋਤਮ ਹੁਨਰ ਹੈ:ਡਾ ਗੋਸਲ

0

Ludhiana News:ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਸਵਿਵਿੰਗ ਪੂਲ ਦਾ ਉਦਘਾਟਨ ਕਰਦਿਆਂ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ ਸਤਬੀਰ ਸਿੰਘ ਗੋਸਲ ਨੇ ਕਿਹਾ ਕਿ ਸਰੀਰਕ ਅਤੇ ਮਾਨਸਿਕ ਤੰਦਰੁਸਤੀ ਲਈ ਤੈਰਾਕੀ ਸਰਵੋਤਮ ਹੁਨਰ ਹੈ ਜਿਸ ਨਾਲ ਜਿਥੇ ਸਾਡੀਆਂ ਮਾਸ ਪੇਸ਼ੀਆਂ ਮਜ਼ਬੂਤ ਹੁੰਦੀਆਂ ਹਨ ਉਥੇ ਜੋੜਾਂ ਵਿੱਚ ਲਚਕਤਾ ਵੀ ਆਉਂਦੀ ਹੈ ਅਤੇ ਮਨ ਅਤੇ ਤਨ ਵਿੱਚ ਇੱਕਸਾਰਤਾ ਬਣਦੀ ਹੈ । ਇਸ ਮੌਕੇ ਇੱਕਤਰ ਯੂਨੀਵਰਸਿਟੀ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਸੰਬੋਧਿਨ ਹੁੰਦਿਆਂ ਡਾ ਸਤਬੀਰ ਸਿੰਘ ਗੋਸਲ ਨੇ ਕਿਹਾ ਕਿ ਬਹੁਤ ਸਾਰੇ ਡਾਕਟਰੀ ਖੋਜ਼ ਪੱਤਰ ਇਸ ਗੱਲ ਦੀ ਗਵਾਹੀ ਭਰਦੇ ਹਨ ਕਿ ਤੈਰਾਕੀ ਦਿਲ ਦੀ ਧੜਕਣ ਅਤੇ ਖੂਨ ਦੇ ਦਬਾਅ ਨੂੰ ਕੰਟਰੋਲ ਵਿੱਚ ਰੱਖਦੀ ਹੈ।

ਇਹ ਵੀ ਪੜ੍ਹੋ  ਮੁਲਜਮਾਂ ਖਿਲਾਫ਼ ਕਾਰਵਾਈ ਕਰਨ ਬਦਲੇ ਮੁਦਈ ਤੋਂ 10,000 ਰੁਪਏ ਦੀ ਰਿਸ਼ਵਤ ਲੈਂਦਾ ਥਾਣੇਦਾਰ ਵਿਜੀਲੈਂਸ ਵੱਲੋਂ ਕਾਬੂ

ਉਹਨਾ ਤੀਹ ਸਾਲਾਂ ਤੋਂ ਚੱਲ ਰਹੇ ਇਸ ਪੂਲ ਦਾ ਨਵੀਨੀਕਰਨ ਹੋਣ ਤੇ ਖੁਸ਼ੀ ਪਰਗਟ ਕੀਤੀ। ਯੂਨੀਵਰਸਿਟੀ ਦੇ ਨਿਰਦੇਸ਼ਕ ਵਿਦਿਆਰਥੀ ਭਲਾਈ ਡਾ ਨਿਰਮਲ ਜੌੜਾ ਨੇ ਦੱਸਿਆ ਪੀ ਏ ਯੂ ਦੇ ਵਿਦਿਅਰਥੀਆਂ ਦੇ ਨਾਲ ਨਾਲ ਤੈਰਾਕੀ ਵਿੱਚ ਦਿਲਚਸਪੀ ਰੱਖਣ ਵਾਲੇ ਹੋਰ ਲੋਕ ਵੀ ਤੈਰਾਕੀ ਸਿੱਖਣ ਲਈ ਆਉਂਦੇ ਹਨ ਜਿੰਨਾਂ ਲਈ ਵੱਖਰਾ ਸਮਾਂ ਰੱਖਿਆ ਗਿਆ ਹੈ। ਡਾ ਨਿਰਮਲ ਜੌੜਾ ਦੱਸਿਆ ਕਿ ਯੂਨੀਵਰਸਿਟੀ ਵੱਲੋਂ ਜਲਦੀ ਹੀ ਤੈਰਾਕੀ ਦੇ ਰਾਸ਼ਟਰੀ ਮੁਕਾਬਲੇ ਕਰਵਾਏ ਜਾਣਗੇ।

ਇਹ ਵੀ ਪੜ੍ਹੋ  Punjab police ਵੱਲੋਂ ਸੂਬੇ ਨੂੰ ਦਹਿਲਾਉਣ ਦੀ ਸਾਜ਼ਿਸ਼ ਬੇਨਕਾਬ, ਰਾਕੇਟ ਲਾਂਚਰ ਤੇ ਹੈਂਡ ਗ੍ਰਨੇਡ ਬਰਾਮਦ

ਇਸ ਮੌਕੇ ਨਿਰਦੇਸ਼ਕ ਪਸਾਰ ਸਿਖਿਆ ਡਾ ਮੱਖਣ ਸਿਮਘ ਭੁੱਲਰ, ਮਿਲਖ ਅਫਸਰ ਡਾ ਰਿਸ਼ੀ ਇੰਦਰ ਸਿੰਘ ਗਿੱਲ, ਅਪਰ ਨਿਰਦੇਸ਼ਕ ਸੰਚਾਰ ਡਾ ਤੇਜਿੰਦਰ ਸਿੰਘ ਰਿਆੜ, ਐਸੋਸੀਏਟ ਡਾਇਰੈਕਟਰ ਕਲਚਰ ਡਾ ਰੁਪਿੰਦਰ ਕੌਰ , ਐਡਜੰਕਟ ਪ੍ਰੋਫੈਸਰ ਡਾ ਜਸਵਿੰਦਰ ਕੌਰ ਬਰਾੜ, ਐਸੋਸੀਏਟ ਡਾਇਰੈਕਟਰ ਡਾ ਵਿਸ਼ਾਲ ਬੈਕਟਰ, ਲੋਕ ਸੰਪਰਕ ਨਿਰਦੇਸ਼ਕ ਡਾ ਕੁਲਦੀਪ ਸਿੰਘ ਪੰਧੂ, ਸਵਿਵਿੰਗ ਕੋਚ ਅਜੇ ਸ਼ਰਮਾ, ਅਪਰ ਨਿਰਦੇਸ਼ਕ ਪਸਾਰ ਸਿਖਿਆ ਡਾ ਤਰਸੇਮ ਸਿਮਘ ਢਿਲੋਂ ਸਮੇਤ ਖੇਡ ਪ੍ਰੇਮੀ ਹਾਜ਼ਰ ਸਨ।ਜੁਆਇੰਟ ਡਾਇਰੈਕਟਰ ਵਿਦਿਆਰਥੀ ਭਲਾਈ ਡਾ ਕਮਲਜੀਤ ਸਿੰਘ ਸੂਰੀ ਨੇ ਵਾਈਸ ਚਾਂਸਲਰ ਡਾ ਸਤਿਬੀਰ ਸਿੰਘ ਗੋਸਲ ਅਤੇ ਹੋਰ ਮਹਿਮਾਨਾਂ ਦਾ ਧੰਨਵਾਦ ਕੀਤਾ ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਬਿਜਲੀ ਮੰਤਰੀ ਵੱਲੋਂ ਬਠਿੰਡਾ ਜੋਨ ਦੇ ਖਪਤਕਾਰਾਂ ਨੂੰ ਵੱਡਾ ਤੋਹਫ਼ਾ

0

👉ਨਿਰਵਿਘਨ ਬਿਜਲੀ ਸਪਲਾਈ ਲਈ 64 ਮੋਬਾਇਲ ਟਰਾਂਸਫਾਰਮਰ ਵੈਨਾਂ ਕਰਵਾਈਆਂ ਜਾਣਗੀਆਂ ਮੁਹੱਈਆ : ਹਰਭਜਨ ਸਿੰਘ ਈਟੀਓ
Bathinda News: ਮੁੱਖ ਮੰਤਰੀ ਪੰਜਾਬ  ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਜਿੱਥੇ ਪੰਜਾਬ ਦੇ ਬਿਜਲੀ ਖਪਤਕਾਰਾਂ ਲਈ ਬਿਜਲੀ ਸਪਲਾਈ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਅਤੇ ਯਤਨਸ਼ੀਲ ਹੈ, ਉੱਥੇ ਹੀ ਪੰਜਾਬ ਸਰਕਾਰ ਵਲੋਂ ਝੋਨੇ ਅਤੇ ਗਰਮੀ ਦੇ ਸੀਜ਼ਨ ਨੂੰ ਮੁੱਖ ਰੱਖਦਿਆਂ ਬਠਿੰਡਾ ਜ਼ੋਨ ਦੇ ਬਿਜਲੀ ਖਪਤਕਾਰਾਂ ਨੂੰ 200 ਕੇ.ਵੀ ਦੀਆਂ 64 ਮੋਬਾਇਲ ਟਰਾਂਸਫਾਰਮਰ ਵੈਨਾਂ ਮੁਹੱਈਆ ਕਰਵਾਈਆਂ ਜਾਣਗੀਆਂ ਤਾਂ ਜੋ ਉਨ੍ਹਾਂ ਨੂੰ ਬਿਜਲੀ ਸਪਲਾਈ ਸਬੰਧੀ ਕਿਸੇ ਤਰ੍ਹਾਂ ਦੀ ਸਮੱਸਿਆ ਦਰਪੇਸ਼ ਨਾ ਆਵੇ। ਇਹ ਜਾਣਕਾਰੀ ਬਿਜਲੀ ਮੰਤਰੀ ਪੰਜਾਬ ਸ. ਹਰਭਜਨ ਸਿੰਘ ਈਟੀਓ ਨੇ ਬਠਿੰਡਾ ਜ਼ੋਨ ਦੇ 7 ਜ਼ਿਲ੍ਹਿਆਂ ਬਠਿੰਡਾ, ਮਾਨਸਾ, ਮੋਗਾ, ਸ਼੍ਰੀ ਮੁਕਤਸਰ ਸਾਹਿਬ, ਫਰੀਦਕੋਟ, ਫਿਰੋਜ਼ਪੁਰ ਅਤੇ ਫਾਜ਼ਿਲਕਾ ਨਾਲ ਸਬੰਧਤ ਪੀ.ਐਸ.ਪੀ.ਸੀ.ਐਲ ਦੇ ਉੱਚ ਅਧਿਕਾਰੀਆਂ ਨਾਲ ਸਥਾਨਕ ਲੇਕ ਵਿਊ ਗੈਸਟ ਹਾਊਸ ਵਿਖੇ ਇੱਕ ਵਿਸ਼ੇਸ਼ ਮੀਟਿੰਗ ਦੌਰਾਨ ਸਾਂਝੀ ਕੀਤੀ। ਇਸ ਉਪਰੰਤ ਉਨ੍ਹਾਂ ਵੱਲੋਂ ਤਲਵੰਡੀ ਸਾਬੋ ਅਤੇ ਲਹਿਰਾ ਮੁਹੱਬਤ ਥਰਮਲ ਪਲਾਟਾਂ ਦਾ ਦੌਰਾ ਕਰਕੇ ਨਿਰੀਖਣ ਵੀ ਕੀਤਾ ਗਿਆ।

ਇਹ ਵੀ ਪੜ੍ਹੋ  ਮੁਲਜਮਾਂ ਖਿਲਾਫ਼ ਕਾਰਵਾਈ ਕਰਨ ਬਦਲੇ ਮੁਦਈ ਤੋਂ 10,000 ਰੁਪਏ ਦੀ ਰਿਸ਼ਵਤ ਲੈਂਦਾ ਥਾਣੇਦਾਰ ਵਿਜੀਲੈਂਸ ਵੱਲੋਂ ਕਾਬੂ

ਇਸ ਮੌਕੇ ਉਨ੍ਹਾਂ ਦੇ ਨਾਲ ਵਿਧਾਇਕ ਸਰਦੂਲਗੜ੍ਹ ਸ. ਗੁਰਪ੍ਰੀਤ ਸਿੰਘ ਬਣਾਂਵਾਲੀ ਅਤੇ ਵਿਧਾਇਕ ਭੁੱਚੋ ਮਾਸਟਰ ਜਗਸੀਰ ਸਿੰਘ ਵਿਸ਼ੇਸ਼ ਤੌਰ ‘ਤੇ ਮੌਜੂਦ ਰਹੇ।ਇਸ ਦੌਰਾਨ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈਟੀਓ ਨੇ ਬਠਿੰਡਾ ਜ਼ੋਨ ਨਾਲ ਸਬੰਧਤ ਖਪਤਕਾਰਾਂ ਨੂੰ ਤੋਹਫ਼ਾ ਦਿੰਦਿਆਂ ਦੱਸਿਆ ਕਿ ਮੁਹੱਈਆ ਕਰਵਾਈਆਂ ਜਾਣ ਵਾਲੀਆਂ 64 ਮੋਬਾਈਲ ਟਰਾਂਸਫਾਰਮਰ ਵੈਨਾਂ ਦਾ ਮੁੱਖ ਮੰਤਵ ਹੈ ਕਿ ਜਿੱਥੇ ਕਿਤੇ ਵੀ ਟਰਾਂਸਫਰਮਰ ਦੇ ਸੜਨ ਜਾਂ ਹੋਰ ਤਕਨੀਕੀ ਕਾਰਣ ਕਰਕੇ ਸਪਲਾਈ ਚ ਰੁਕਾਵਟ ਆਉਂਦੀ ਹੈ ਤਾਂ ਉਥੇ ਤੁਰੰਤ ਇਹ ਮੋਬਾਈਲ ਵੈਨਾਂ ਰਾਹੀਂ ਕੁਝ ਕੁ ਮਿੰਟਾਂ ਵਿੱਚ ਬਿਜਲੀ ਦੀ ਸਪਲਾਈ ਚਾਲੂ ਕਰ ਦਿੱਤੀ ਜਾਵੇਗੀ। ਉਹਨਾਂ ਇਹ ਵੀ ਕਿਹਾ ਕਿ ਜਦੋਂ ਤੱਕ ਉਸ ਥਾਂ ‘ਤੇ ਨਵਾਂ ਟਰਾਂਸਫਾਰਮਰ ਨਹੀਂ ਰੱਖ ਦਿੱਤਾ ਜਾਂਦਾ ਜਾਂ ਪਹਿਲਾਂ ਵਾਲੇ ਟਰਾਂਸਫਾਰਮਰ ਨੂੰ ਰਿਪੇਅਰ ਨਹੀਂ ਕਰ ਦਿੱਤਾ ਜਾਂਦਾ ਤਦ ਤੱਕ ਇਹ ਸਪਲਾਈ ਇਸੇ ਤਰ੍ਹਾਂ ਹੀ ਚਾਲੂ ਰਹੇਗੀ ਤਾਂ ਜੋ ਬਿਜਲੀ ਖਪਤਕਾਰਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਸਮੱਸਿਆ ਨਾ ਆਵੇ।ਇਸ ਮੌਕੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਬਠਿੰਡਾ ਜ਼ੋਨ ਲਈ ਗਰਮੀ ਅਤੇ ਝੋਨੇ ਦੇ ਸੀਜਨ ਦੇ ਮੱਦੇਨਜ਼ਰ ਸਾਰੇ ਉਚਿਤ ਪ੍ਰਬੰਧ ਮੁਕੰਮਲ ਹਨ ਅਤੇ ਬਿਜਲੀ ਦੀ ਸਪਲਾਈ ‘ਚ ਖਪਤਕਾਰਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ। ਉਹਨਾਂ ਇਹ ਵੀ ਕਿਹਾ ਕਿ ਝੋਨੇ ਅਤੇ ਗਰਮੀ ਦੇ ਸੀਜਨ ਨੂੰ ਮੁੱਖ ਰੱਖਦਿਆਂ ਥਰਮਲ ਪਲਾਂਟਾਂ ‘ਤੇ ਕੋਲੇ ਦੇ ਭੰਡਾਰ ਉਪਲਬਧ ਹਨ।

ਇਹ ਵੀ ਪੜ੍ਹੋ  Punjab police ਵੱਲੋਂ ਸੂਬੇ ਨੂੰ ਦਹਿਲਾਉਣ ਦੀ ਸਾਜ਼ਿਸ਼ ਬੇਨਕਾਬ, ਰਾਕੇਟ ਲਾਂਚਰ ਤੇ ਹੈਂਡ ਗ੍ਰਨੇਡ ਬਰਾਮਦ

ਇਸ ਮੌਕੇ ਉਨਾਂ ਕਿਹਾ ਕਿ ਬਿਜਲੀ ਵਿਭਾਗ ਸੋਲਰ ਐਨਰਜੀ ਨੂੰ ਪੂਰੀ ਤਰ੍ਹਾਂ ਵਢਾਵਾ ਦੇ ਰਿਹਾ ਹੈ।ਇਸ ਦੌਰਾਨ ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਨੇ ਪੀ.ਐਸ.ਪੀ.ਐਸ.ਐਲ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਹਦਾਇਤ ਕੀਤੀ ਕਿ ਕਰਮਚਾਰੀਆਂ ਨੂੰ ਫਸਟ ਏਡ ਕਿੱਟ ਦੇਣੀ ਯਕੀਨੀ ਬਣਾਈ ਜਾਵੇ। ਉਹਨਾਂ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਨਵੇਂ ਬਿਜਲੀ ਕਨੈਕਸ਼ਨ ਕੇਸਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਦੇਰੀ ਜਾਂ ਢਿੱਲਮੱਠ ਨਾ ਵਰਤੀ ਜਾਵੇ ਅਤੇ ਆਮ ਲੋਕਾਂ ਨੂੰ ਸਮੇਂ-ਸਿਰ ਬਿਜਲੀ ਕਨੈਕਸ਼ਨ ਜਾਰੀ ਕਰਨੇ ਅਤੇ ਨਿਰਵਿਘਨ ਬਿਜਲੀ ਦੇਣੀ ਯਕੀਨੀ ਬਣਾਈ ਜਾਵੇ।ਇਸ ਤੋਂ ਬਾਅਦ ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈਟੀਓ ਨੇ ਤਲਵੰਡੀ ਸਾਬੋ ਅਤੇ ਲਹਿਰਾ ਮੁਹੱਬਤ ਦੇ ਥਰਮਲ ਪਲਾਟਾਂ ਦਾ ਦੌਰਾ ਕਰਕੇ ਯੂਨਿਟਾਂ ਦੀ ਸਥਿਤੀ ਬਾਰੇ ਜਾਣਕਾਰੀ ਹਾਸਿਲ ਕਰਦਿਆਂ ਸਬੰਧਤ ਅਧਿਕਾਰੀਆਂ ਨੂੰ ਲੋੜੀਂਦੇ ਨਿਰਦੇਸ਼ ਦਿੱਤੇ। ਇਸ ਮੌਕੇ ਉਹਨਾਂ ਵੱਲੋਂ ਵਾਤਾਵਰਨ ਦੀ ਸ਼ੁੱਧਤਾ ਦੇ ਮੱਦੇਨਜ਼ਰ ਬੂਟਾ ਵੀ ਲਗਾਇਆ।ਇਸ ਮੌਕੇ ਉਨ੍ਹਾਂ ਦੇ ਨਾਲ ਸੀ.ਐਮ.ਡੀ, ਪੀ.ਐਸ.ਪੀ.ਸੀ.ਐਲ ਪਟਿਆਲਾ ਸ਼੍ਰੀ ਅਜੋਏ ਕੁਮਾਰ ਸਿਨਹਾ (ਆਈ.ਏ.ਐਸ.), ਡਾਇਰੈਕਟਰ ਡਿਸਟੀਬਿਊਸ਼ਨ ਇੰਦਰਪਾਲ ਸਿੰਘ, ਡਾਇਰੈਕਟਰ ਫਾਇਨਾਸ ਐਸ.ਕੇ.ਬੈਰੀ, ਡਾਇਰੈਕਟਰ ਜਨਰੇਸ਼ਨ ਹਰਜੀਤ ਸਿੰਘ, ਚੀਫ਼ ਇੰਜੀਨੀਅਰ ਵੈਸਟ ਹਰਪ੍ਰਵੀਨ ਸਿੰਘ ਬਿੰਦਰਾ ਤੋਂ ਇਲਾਵਾ ਬਠਿੰਡਾ ਜ਼ੋਨ ਨਾਲ ਸਬੰਧਤ ਨਿਗਰਾਨ ਇੰਜੀਨੀਅਰ ਅਤੇ ਕਾਰਜਕਾਰੀ ਇੰਜੀਨੀਅਰ ਆਦਿ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ