Home Blog Page 765

ਬਠਿੰਡਾ ਵਿੱਚ ਕਣਕ ਦੀ ਖਰੀਦ ਦੇ ਨਾਲ-ਨਾਲ ਲਿਫਟਿੰਗ ਵੀ ਤੇਜੀ ਨਾਲ ਜਾਰੀ

0

👉ਕੁੱਲ ਆਮਦ ਹੋਈ 865872 ਮੀਟਰਕ ਟਨ ਵਿਚੋਂ 97.39 ਫੀਸਦੀ ਕਣਕ ਦੀ ਖਰੀਦ : ਡਿਪਟੀ ਕਮਿਸ਼ਨਰ
Bathinda News:ਜ਼ਿਲ੍ਹੇ ਵਿੱਚ ਕਣਕ ਦੀ ਖਰੀਦ ਲਈ ਕੀਤੇ ਗਏ ਸੁਚੱਜੇ ਪ੍ਰਬੰਧਾਂ ਸਦਕਾ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਣਕ ਦੀ ਖਰੀਦ ਦਾ ਸੀਜਨ ਮੁਕੰਮਲ ਹੋਣ ਦੇ ਕਿਨਾਰੇ ਹੈ। ਪਹਿਲਾਂ ਕਣਕ ਦੀ ਖਰੀਦ ਨੂੰ ਤੇਜ ਗਤੀ ਨਾਲ ਚਾਲੂ ਰੱਖਿਆ ਗਿਆ ਅਤੇ ਹੁਣ ਲਿਫਟਿੰਗ ਪੂਰੀ ਤੇਜੀ ਨਾਲ ਜਾਰੀ ਰੱਖਣ ਲਈ ਪੁਰਜੋਰ ਕੋਸ਼ਿਸ਼ਾਂ ਜਾਰੀ ਹਨ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਸਬੰਧਤ ਅਧਿਕਾਰੀਆਂ ਨਾਲ ਕੀਤੀ ਗਈ ਮੀਟਿੰਗ ਦੌਰਾਨ ਸਾਂਝੀ ਕੀਤੀ।

ਇਹ ਵੀ ਪੜ੍ਹੋ  ਮੁਲਜਮਾਂ ਖਿਲਾਫ਼ ਕਾਰਵਾਈ ਕਰਨ ਬਦਲੇ ਮੁਦਈ ਤੋਂ 10,000 ਰੁਪਏ ਦੀ ਰਿਸ਼ਵਤ ਲੈਂਦਾ ਥਾਣੇਦਾਰ ਵਿਜੀਲੈਂਸ ਵੱਲੋਂ ਕਾਬੂ

ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ 5 ਮਈ 2025 ਤੱਕ 573650 ਮੀਟ੍ਰਿਕ ਟਨ ਕਣਕ ਦੀ ਲਿਫਟਿੰਗ ਕਰਵਾਈ ਜਾ ਚੁੱਕੀ ਹੈ ਜਿਹੜੀ ਕਿ 70 ਫੀਸਦੀ ਬਣਦੀ ਹੈ ਆਉਣ ਵਾਲੇ ਦਿਨਾਂ ਵਿੱਚ ਇਸਨੂੰ ਹੋਰ ਤੇਜ ਕੀਤਾ ਜਾਵੇਗਾ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੰਡੀਆਂ ਵਿੱਚ 5 ਮਈ ਤੱਕ ਆਈ 865872 ਮੀਟਰਕ ਟਨ ਕਣਕ ਵਿੱਚੋਂ ਵੱਖ-ਵੱਖ ਖਰੀਦ ਏਜੰਸੀਆਂ ਤੇ ਪ੍ਰਾਈਵੇਟ ਵਪਾਰੀਆਂ ਵੱਲੋਂ 854683 ਮੀਟਰਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ ਮੰਡੀਆਂ ਵਿੱਚ ਕੁੱਲ ਆਈ ਕਣਕ ਵਿਚੋਂ 97.39 ਫ਼ੀਸਦੀ ਦੀ ਖਰੀਦ ਕੀਤੀ ਜਾ ਚੁੱਕੀ ਹੈ।

ਇਹ ਵੀ ਪੜ੍ਹੋ  Punjab police ਵੱਲੋਂ ਸੂਬੇ ਨੂੰ ਦਹਿਲਾਉਣ ਦੀ ਸਾਜ਼ਿਸ਼ ਬੇਨਕਾਬ, ਰਾਕੇਟ ਲਾਂਚਰ ਤੇ ਹੈਂਡ ਗ੍ਰਨੇਡ ਬਰਾਮਦ

ਖਰੀਦ ਏਜੰਸੀਆਂ ਵੱਲੋਂ ਖਰੀਦੀ ਗਈਕਣਕ ਦੀ ਅਦਾਇਗੀ ਵਜੋਂ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ 1858.62 ਕਰੋੜ ਰੁਪਏ ਜਮ੍ਹਾਂ ਵੀ ਕਰਵਾਏ ਗਏ ਹਨ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਫੂਡ ਤੇ ਸਪਲਾਈ ਕੰਟਰੋਲਰ ਡਾ. ਰਵਿੰਦਰ ਕੌਰ ਨੇ 5 ਮਈ 2025 ਅਪ੍ਰੈਲ ਤੱਕ ਵੱਖ-ਵੱਖ ਏਜੰਸੀਆਂ ਦੁਆਰਾ ਕੀਤੀ ਖਰੀਦੀ ਗਈ ਕਣਕ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਨਗ੍ਰੇਨ ਵੱਲੋਂ 262707 ਮੀਟ੍ਰਿਕ ਟਨ, ਮਾਰਕਫ਼ੈਡ 183616, ਪਨਸਪ 196239, ਵੇਅਰ ਹਾਊਸ 147544 ਤੇ ਪ੍ਰਾਈਵੇਟ ਵਪਾਰੀਆਂ ਵਲੋਂ 64577 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਗਈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਸੁਧਾਰਾਂ ਦੀ ਸ਼ੁਰੂਆਤ: ਖੇਤੀਬਾੜੀ ਲਈ ਕਰਜ਼ਾ ਦੇਣ ਨੂੰ ਤਰਜੀਹ ਦੇਣਗੇ ਸਹਿਕਾਰੀ ਬੈਂਕ

0

👉ਖੇਤੀਬਾੜੀ ਸੈਕਟਰ ਦੀ ਤਰੱਕੀ ਲਈ ਡਿਫਾਲਟਰਾਂ ਤੋਂ ਮੁਕਤ ਕਰਵਾਏ ਜਾਣ ਸਹਿਕਾਰੀ ਬੈਂਕ-ਮੁੱਖ ਮੰਤਰੀ
Chandigarh News:ਸਹਿਕਾਰੀ ਬੈਂਕਾਂ ਦੀ ਕਾਰਗੁਜ਼ਾਰੀ ਵਿੱਚ ਵੱਡੇ ਸੁਧਾਰ ਲਿਆਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਨ੍ਹਾਂ ਬੈਂਕਾਂ ਦੇ ਡਿਫਾਲਟਰ ਖਾਤਾਧਾਰਕਾਂ ਤੋਂ ਵਸੂਲੀ ਕਰਨ ਦੀ ਪ੍ਰਕਿਰਿਆ ਤੇਜ਼ ਕਰਨ ਦੇ ਹੁਕਮ ਦਿੱਤੇ ਤਾਂ ਕਿ ਖੇਤੀ ਤੇ ਸਹਾਇਕ ਧੰਦਿਆਂ ਵਿੱਚ ਕਰਜ਼ਾ ਦੇਣ ਵਿੱਚ ਕੋਈ ਮੁਸ਼ਕਲ ਪੇਸ਼ ਨਾ ਆਵੇ।ਅੱਜ ਇੱਥੇ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ’ਤੇ ਹੋਈ ਮੀਟਿੰਗ ਦੌਰਾਨ ਸਹਿਕਾਰੀ ਬੈਂਕਾਂ ਦੇ ਕੰਮਕਾਜ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਬੈਂਕਾਂ ਦੇ ਵਿਕਾਸ ਵਿੱਚ ਡਿਫਾਲਟਰ ਸਭ ਤੋਂ ਵੱਡੀ ਰੁਕਾਵਟ ਬਣਦੇ ਹਨ ਕਿਉਂਕਿ ਇਨ੍ਹਾਂ ਕੋਲ ਡੁੱਬੇ ਪੈਸੇ ਨਾਲ ਹੋਰ ਲੋੜਵੰਦ ਲੋਕਾਂ ਦੀ ਮਾਲੀ ਇਮਦਾਦ ਕਰਨ ਵਿੱਚ ਵਿਘਨ ਪੈਂਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਛੋਟੇ ਤੇ ਦਰਮਿਆਨੇ ਕਿਸਾਨ ਹਮੇਸ਼ਾ ਬੈਂਕ ਨੂੰ ਪਹਿਲ ਦੇ ਆਧਾਰ ਉਤੇ ਕਰਜ਼ਾ ਮੋੜਦਾ ਹੈ ਪਰ ਦੁੱਖ ਦੀ ਗੱਲ ਹੈ ਕਿ ਵੱਡੇ ਕਿਸਾਨ ਸਹਿਕਾਰੀ ਬੈਂਕਾਂ ਦੇ ਡਿਫਾਲਟਰ ਹਨ।

ਇਹ ਵੀ ਪੜ੍ਹੋ ਮੁਲਜਮਾਂ ਖਿਲਾਫ਼ ਕਾਰਵਾਈ ਕਰਨ ਬਦਲੇ ਮੁਦਈ ਤੋਂ 10,000 ਰੁਪਏ ਦੀ ਰਿਸ਼ਵਤ ਲੈਂਦਾ ਥਾਣੇਦਾਰ ਵਿਜੀਲੈਂਸ ਵੱਲੋਂ ਕਾਬੂ

ਉਨ੍ਹਾਂ ਕਿਹਾ ਕਿ ਜਿਹੜੇ ਸਰਕਾਰੀ ਮੁਲਾਜ਼ਮ ਸਹਿਕਾਰੀ ਬੈਂਕਾਂ ਦੇ ਡਿਫਾਲਟਰ ਹਨ, ਉਨ੍ਹਾਂ ਨੂੰ ਵੀ ਆਪਣੇ ਬਕਾਏ ਦਾ ਭੁਗਤਾਨ ਤੁਰੰਤ ਕਰਨਾ ਚਾਹੀਦਾ ਹੈ। ਭਗਵੰਤ ਸਿੰਘ ਮਾਨ ਨੇ ਸਹਿਕਾਰਤਾ ਵਿਭਾਗ ਨੂੰ ਡਿਫਾਲਟਰਾਂ ਪਾਸੋਂ ਵਸੂਲੀ ਕਰਵਾਉਣ ਲਈ ਢੁਕਵੀਂ ਪ੍ਰਕਿਰਿਆ ਅਪਣਾਉਣ ਦੇ ਆਦੇਸ਼ ਦਿੱਤੇ ਤਾਂ ਕਿ ਕਰਜ਼ੇ ਦੀ ਪੂਰੀ ਵਸੂਲੀ ਨੂੰ ਯਕੀਨੀ ਬਣਾਇਆ ਜਾ ਸਕੇ।ਫਸਲੀ ਕਰਜ਼ਿਆਂ ਦੀ ਵਸੂਲੀ ਸਿਰਫ 65 ਫੀਸਦੀ ਰਹਿਣ ’ਤੇ ਚਿੰਤਾ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਨਾਲ ਸਹਿਕਾਰੀ ਬੈਂਕਿੰਗ ਸਿਸਟਮ ਉਤੇ ਬਹੁਤ ਬੁਰਾ ਅਸਰ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਸਹਿਕਾਰੀ ਬੈਂਕਾਂ ਵਿੱਚ ਫਸਲੀ ਕਰਜ਼ਾ ਸਮੇਂ ਸਿਰ ਮੋੜਨ ਵਿੱਚ ਵਿਆਜ ਦਰ ਵਿੱਚ ਵੀ ਤਿੰਨ ਫੀਸਦੀ ਰਾਹਤ ਮਿਲਦੀ ਹੈ ਪਰ ਫੇਰ ਵੀ ਬਹੁਤ ਸਾਰੇ ਕਿਸਾਨ ਕਰਜ਼ਾ ਨਹੀਂ ਮੋੜਦੇ ਜਿਸ ਨਾਲ ਜਿੱਥੇ ਉਹ ਵਿਆਜ ਵੱਧ ਭਰਦੇ ਹਨ, ਉਥੇ ਭਵਿੱਖ ਵਿੱਚ ਕਰਜ਼ਾ ਤੇ ਹੋਰ ਸਹੂਲਤਾਂ ਲੈਣ ਤੋਂ ਵੀ ਖੁੰਝ ਜਾਂਦੇ ਹਨ।

ਇਹ ਵੀ ਪੜ੍ਹੋ ਬਠਿੰਡਾ ਰਿਫਾਈਨਰੀ ਦੇ ਟਾਊਨਸ਼ਿਪ ’ਚ ਸੀਵਰੇਜ਼ ਟ੍ਰੀਟਮੈਂਟ ਪਲਾਂਟ ਦੀ ਸਫ਼ਾਈ ਦੌਰਾਨ ਤਿੰਨ ਮਜਦੂਰਾਂ ਦੀ ਹੋਈ ਮੌ+ਤ

ਮੀਟਿੰਗ ਦੌਰਾਨ ਦੱਸਿਆ ਗਿਆ ਕਿ ਕਿਸਾਨਾਂ ਨੂੰ ਖੇਤੀ ਲਈ ਸੂਬੇ ਵਿੱਚ 3523 ਸਹਿਕਾਰੀ ਸਭਾਵਾਂ ਵੱਲੋਂ ਸਹਿਕਾਰੀ ਬੈਂਕਾਂ ਰਾਹੀਂ ਹਰੇਕ ਸਾਲ ਤਕਰੀਬਨ 8000 ਕਰੋੜ ਰੁਪਏ ਦਾ ਫਸਲੀ ਕਰਜ਼ਾ ਦਿੱਤਾ ਜਾਂਦਾ ਹੈ ਜੋ ਸਿਰਫ 7 ਫੀਸਦੀ ਵਿਆਜ ’ਤੇ ਮਿਲਦਾ ਹੈ ਅਤੇ ਜੇਕਰ ਕਿਸਾਨ ਸਮੇਂ ਸਿਰ ਕਰਜ਼ਾ ਮੋੜ ਦਿੰਦਾ ਹੈ ਤਾਂ 7 ਫੀਸਦੀ ਵਿਆਜ ਵਿੱਚ ਵੀ 3 ਫੀਸਦੀ ਛੋਟ ਮਿਲ ਜਾਂਦੀ ਹੈ ਅਤੇ ਇਸ ਦੇ ਉਲਟ ਜਿਹੜੇ ਕਿਸਾਨ ਸਮੇਂ ਸਿਰ ਕਰਜ਼ਾ ਵਾਪਸ ਨਹੀਂ ਕਰਦੇ, ਉਹਨਾਂ ਨੂੰ 2.5 ਫੀਸਦੀ ਵੱਧ ਵਿਆਜ ਅਦਾ ਕਰਨਾ ਪੈਂਦਾ ਹੈ, ਜੋ ਕਿ 9.5 ਫੀਸਦੀ ਬਣ ਜਾਂਦਾ ਹੈ।ਫਸਲੀ ਕਰਜ਼ੇ ਦੀ ਵਸੂਲੀ ਕਰਨ ਦੇ ਸ਼ਾਨਦਾਰ ਰਿਕਾਰਡ ਵਾਲੀਆਂ ਮੁੱਢਲੀਆਂ ਖੇਤੀਬਾੜੀ ਸਹਿਕਾਰੀ ਸਭਾਵਾਂ (ਪੀ.ਏ.ਸੀ.ਐਸ.) ਨੂੰ ਉਤਸ਼ਾਹਤ ਕਰਨ ਲਈ ਮੁੱਖ ਮੰਤਰੀ ਨੇ ਵਿਭਾਗ ਨੂੰ ਹਦਾਇਤ ਕੀਤੀ ਕਿ ਇਨ੍ਹਾਂ ਸਹਿਕਾਰੀ ਸਭਾਵਾਂ ਦਾ ਵਿਸ਼ੇਸ਼ ਤੌਰ ’ਤੇ ਸਨਮਾਨ ਕੀਤਾ ਜਾਵੇ ਤਾਂ ਕਿ ਸਹਿਕਾਰੀ ਖੇਤਰ ਵਿੱਚ ਇਨ੍ਹਾਂ ਸਭਾਵਾਂ ਨੂੰ ਰੋਲ ਮਾਡਲ ਵਜੋਂ ਉਭਾਰਿਆ ਜਾ ਸਕੇ।

ਇਹ ਵੀ ਪੜ੍ਹੋ ਪਾਕਿਸਤਾਨ ਨਾਲ ‘ਜੰਗ’ ਦੀ ਆਹਟ; 54 ਸਾਲ ਬਾਅਦ ਮੁੜ ਹੋਵੇਗੀ Mock Drill

ਮੀਟਿੰਗ ਦੌਰਾਨ ਦੱਸਿਆ ਗਿਆ ਕਿ ਧੂਰੀ ਸਰਕਲ ਵਿੱਚ ਪੈਂਦੀਆਂ ਸਹਿਕਾਰੀ ਸਭਾਵਾਂ ਦੀ ਕਰਜ਼ਾ ਵਸੂਲੀ ਦੀ ਦਰ 99 ਫੀਸਦੀ ਹੈ ਅਤੇ ਧੂਰੀ ਸਰਕਲ ਮਿਸਾਲ ਬਣ ਕੇ ਉੱਭਰਿਆ ਹੈ। ਭਗਵੰਤ ਸਿੰਘ ਮਾਨ ਨੇ ਇਨ੍ਹਾਂ ਸਭਾਵਾਂ ਦੇ ਸਨਮਾਨ ਲਈ ਸਮਾਗਮ ਕਰਵਾਉਣ ਲਈ ਵੀ ਆਖਿਆ।ਸਾਲ 2024-25 ਦੌਰਾਨ ਨਾਬਾਰਡ ਵੱਲੋਂ ਰਿਆਇਤੀ ਪੁਨਰ-ਵਿੱਤੀ ਕਰਜ਼ੇ ਦੀ ਸਾਲਾਨਾ ਹੱਦ ਘਟਾਉਣ ’ਤੇ ਚਿੰਤਾ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ, ਦੇਸ਼ ਦੀ ਅਨਾਜ ਸੁਰੱਖਿਆ ਵਿੱਚ ਸਭ ਤੋਂ ਵੱਧ ਯੋਗਦਾਨ ਪਾਉਂਦਾ ਹੈ ਅਤੇ ਕਰਜ਼ਾ ਹੱਦ ਵਿੱਚ ਕਟੌਤੀ ਕਰਨ ਨਾਲ ਖੇਤੀ ਦੇ ਖੇਤਰ ਉਤੇ ਬੁਰਾ ਪ੍ਰਭਾਵ ਪਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਇਸ ਮਾਮਲੇ ਨੂੰ ਨਾਬਾਰਡ ਦੇ ਚੈਅਰਮੈਨ ਕੋਲ ਉਠਾਉਣਗੇ ਕਿ ਵਿੱਤੀ ਸਾਲ 2025-26 ਲਈ ਕਰਜ਼ਾ ਹੱਦ ਮੁੜ ਬਹਾਲ ਕਰਕੇ 3000 ਕਰੋੜ ਰੁਪਏ ਕੀਤੀ ਜਾਵੇ।ਜ਼ਿਲ੍ਹਾ ਕੇਂਦਰੀ ਸਹਿਕਾਰੀ ਬੈਂਕਾਂ ਵਿੱਚ ਪ੍ਰਵਾਨਿਤ ਪ੍ਰਬੰਧ ਨਿਰਦੇਸ਼ਕ (ਐਮ.ਡੀ.) ਅਤੇ ਜ਼ਿਲ੍ਹਾ ਮੈਨੇਜਰ (ਡੀ.ਐਮ.) ਦੇ ਦੋ ਮੁਖੀਆਂ ਦੀ ਪ੍ਰਥਾ ਨੂੰ ਖਤਮ ਕਰਨ ਲਈ ਹਰੀ ਝੰਡੀ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਬੈਂਕ ਦਾ ਮੁਖੀ ਇਕੋ ਅਧਿਕਾਰੀ ਹੋਣਾ ਚਾਹੀਦਾ ਹੈ ਤਾਂ ਕਿ ਕੰਮਕਾਜ ਨੂੰ ਹੋਰ ਵਧੇਰੇ ਅਸਰਦਾਰ ਬਣਾਉਣ ਦੇ ਨਾਲ-ਨਾਲ ਉਸ ਦੀ ਜ਼ਿੰਮੇਵਾਰੀ ਵੀ ਤੈਅ ਕੀਤੀ ਜਾ ਸਕੇ।

ਇਹ ਵੀ ਪੜ੍ਹੋ Punjab police ਵੱਲੋਂ ਸੂਬੇ ਨੂੰ ਦਹਿਲਾਉਣ ਦੀ ਸਾਜ਼ਿਸ਼ ਬੇਨਕਾਬ, ਰਾਕੇਟ ਲਾਂਚਰ ਤੇ ਹੈਂਡ ਗ੍ਰਨੇਡ ਬਰਾਮਦ

ਮੀਟਿੰਗ ਵਿੱਚ ਮੁੱਖ ਸਕੱਤਰ ਕੇ.ਏ.ਪੀ. ਸਿਨਹਾ, ਚੇਅਰਮੈਨ ਪੰਜਾਬ ਰਾਜ ਸਹਿਕਾਰੀ ਬੈਂਕ ਲਿਮਟਡ ਜਗਦੇਵ ਸਿੰਘ ਬਾਮ, ਵਧੀਕ ਮੁੱਖ ਸਕੱਤਰ-ਕਮ-ਵਿੱਤ ਕਮਿਸ਼ਨਰ ਸਹਿਕਾਰਤਾ ਅਲੋਕ ਸ਼ੇਖਰ, ਪ੍ਰਮੁੱਖ ਸਕੱਤਰ ਵਿੱਤ ਕ੍ਰਿਸ਼ਨ ਕੁਮਾਰ, ਪ੍ਰਮੁੱਖ ਸਕੱਤਰ ਖੁਰਾਕ ਤੇ ਸਿਵਲ ਸਪਲਾਈਜ਼ ਰਾਹੁਲ ਤਿਵਾੜੀ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਰਵੀ ਭਗਤ, ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਕੁਮਾਰ ਅਮਿਤ, ਰਜਿਸਟਰਾਰ ਸਹਿਕਾਰੀ ਸਭਾਵਾਂ ਵਿਮਲ ਕੁਮਾਰ ਸੇਤੀਆ ਅਤੇ ਐਮ.ਡੀ. ਪੰਜਾਬ ਰਾਜ ਸਹਿਕਾਰੀ ਬੈਂਕ ਲਿਮਟਡ ਹਰਜੀਤ ਸਿੰਘ ਸੰਧੂ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਮੁਲਜਮਾਂ ਖਿਲਾਫ਼ ਕਾਰਵਾਈ ਕਰਨ ਬਦਲੇ ਮੁਦਈ ਤੋਂ 10,000 ਰੁਪਏ ਦੀ ਰਿਸ਼ਵਤ ਲੈਂਦਾ ਥਾਣੇਦਾਰ ਵਿਜੀਲੈਂਸ ਵੱਲੋਂ ਕਾਬੂ

0

Moga News: ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਭ੍ਰਿਸਟਾਚਾਰ ਵਿਰੁਧ ਵਿੱਢੀ ਮੁਹਿੰਮ ਤਹਿਤ ਇੱਕ ਵੱਡੀ ਕਾਰਵਾਈ ਕਰਦਿਆਂ ਪੰਜਾਬ ਵਿਜੀਲੈਂਸ ਬਿਊਰੋ ਨੇ ਮੋਗਾ ਜ਼ਿਲ੍ਹੇ ਦੇ ਥਾਣਾ ਸਮਾਲਪੁਰ ਵਿੱਚ ਤਾਇਨਾਤ ਇੱਕ ਸਹਾਇਕ ਸਬ-ਇੰਸਪੈਕਟਰ (ਏਐਸਆਈ) ਹਰਬਿੰਦਰ ਸਿੰਘ (ਨੰਬਰ 115/ਮੋਗਾ) ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਉਕਤ ਥਾਣੇਦਾਰ ਇੱਕ ਅਗਵਾ ਦੇ ਕੇਸ ਵਿਚ ਮੁਲਜਮਾਂ ਵਿਰੁਧ ਕਾਰਵਾਈ ਕਰਨ ਬਦਲੇ ਮੁਦਈ ਤੋਂ ਹੀ ਇਹ ਰਿਸ਼ਵਤ ਲੈ ਰਿਹਾ ਸੀ।

ਇਹ ਵੀ ਪੜ੍ਹੋ ਬਠਿੰਡਾ ਰਿਫਾਈਨਰੀ ਦੇ ਟਾਊਨਸ਼ਿਪ ’ਚ ਸੀਵਰੇਜ਼ ਟ੍ਰੀਟਮੈਂਟ ਪਲਾਂਟ ਦੀ ਸਫ਼ਾਈ ਦੌਰਾਨ ਤਿੰਨ ਮਜਦੂਰਾਂ ਦੀ ਹੋਈ ਮੌ+ਤ

ਫਰੀਦਕੋਟ ਜ਼ਿਲ੍ਹੇ ਦੇ ਕੋਟਕਪੂਰਾ ਕਸਬੇ ਦੇ ਨਿਵਾਸੀ ਮੁਦਈ ਨੂੰ ਕੁੱਝ ਸਮਾਂ ਪਹਿਲਾਂ ਅਗਵਾ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ, ਜਿਸ ਵਿਚ ਮੋਗਾ ਪੁਲਿਸ ਵੱਲੋਂ ਪਰਚਾ ਦਰਜ਼ ਹੋਇਆ ਸੀ। ਥਾਣੇਦਾਰ ਹਰਬਿੰਦਰ ਸਿੰਘ ਇਸ ਮਾਮਲੇ ਦੀ ਪੜਤਾਲ ਕਰ ਰਿਹਾ ਹੈ। ਹੁਣ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਸੀ ਕਿ ਉਕਤ ਥਾਣੇਦਾਰ ਮੁਲਜ਼ਮਾਂ ਵਿਰੁੱਧ ਕਾਰਵਾਈ ਕਰਨ ਲਈ ਉਸ ਤੋਂ ਰਿਸ਼ਵਤ ਮੰਗ ਰਿਹਾ ਹੈ।

ਇਹ ਵੀ ਪੜ੍ਹੋ ਪਾਕਿਸਤਾਨ ਨਾਲ ‘ਜੰਗ’ ਦੀ ਆਹਟ; 54 ਸਾਲ ਬਾਅਦ ਮੁੜ ਹੋਵੇਗੀ Mock Drill

ਵਿਜੀਲੈਂਸ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤ ਦੀ ਤਸਦੀਕ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਜਿਸ ਦੌਰਾਨ ਉਕਤ ਪੁਲਿਸ ਮੁਲਾਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ। ਇਸ ਸਬੰਧੀ ਵਿਜੀਲੈਂਸ ਬਿਊਰੋ ਦੇ ਥਾਣਾ ਫਿਰੋਜ਼ਪੁਰ ਰੇਂਜ ਵਿਖੇ ਮੁਲਜ਼ਮ ਵਿਰੁੱਧ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਉਸਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਸਬੰਧੀ ਕੇਸ ਦੀ ਅਗਲੇਰੀ ਜਾਂਚ ਜਾਰੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਬਠਿੰਡਾ ਰਿਫਾਈਨਰੀ ਦੇ ਟਾਊਨਸ਼ਿਪ ’ਚ ਸੀਵਰੇਜ਼ ਟ੍ਰੀਟਮੈਂਟ ਪਲਾਂਟ ਦੀ ਸਫ਼ਾਈ ਦੌਰਾਨ ਤਿੰਨ ਮਜਦੂਰਾਂ ਦੀ ਹੋਈ ਮੌ+ਤ

0

Bathinda News: ਹਮੇਸ਼ਾ ਚਰਚਾ ਵਿਚ ਰਹਿਣ ਵਾਲੇ ਉੱਤਰੀ ਭਾਰਤ ਦੇ ਸਭ ਤੋਂ ਵੱਡੇ ਉਦਯੋਗ ਗੁਰੂ ਗੋਬਿੰਦ ਸਿੰਘ ਤੇਲ ਸੋਧਕ ਕਾਰਖ਼ਾਨੇ ਫ਼ੂਲੋਖਾਰੀ ਵਿਚ ਮੰਗਲਵਾਰ ਦੁਪਿਹਰ ਵਾਪਰੀ ਇੱਕ ਵੱਡੀ ਘਟਨਾ ਵਿਚ ਤਿੰਨ ਮਜਦੂਰਾਂ ਦੀ ਮੌਤ ਹੋ ਗਈ। ਇਹ ਮਜਦੂਰ ਰਿਫ਼ਾਈਨਰੀ ਦੀ ਟਾਊਨਸ਼ਿਪ ਵਿਚ ਸੀਵਰੇਜ਼ ਟ੍ਰੀਟਮੈਂਟ ਪਲਾਂਟ ਦੀ ਸਫ਼ਾਈ ਕਰ ਰਹੇ ਹਨ, ਜਿਸ ਦੌਰਾਨ ਗੈਸ ਚੜ੍ਹਨ ਕਾਰਨ ਵੱਡਾ ਹਾਦਸਾ ਵਾਪਰ ਗਿਆ।

ਇਹ ਵੀ ਪੜ੍ਹੋ ਪਾਕਿਸਤਾਨ ਨਾਲ ‘ਜੰਗ’ ਦੀ ਆਹਟ; 54 ਸਾਲ ਬਾਅਦ ਮੁੜ ਹੋਵੇਗੀ Mock Drill

ਦਸਿਆ ਜਾ ਰਿਹਾ ਕਿ ਇੱਕ ਮਜਦੂਰ ਦੀ ਹਾਲਾਤ ਹਾਲੇ ਵੀ ਗੰਭੀਰ ਹੈ, ਜਿਸਦਾ ਏਮਜ਼ ਬਠਿੰਡਾ ਵਿਚ ਇਲਾਜ਼ ਚੱਲ ਰਿਹਾ। ਘਟਨਾ ਦਾ ਪਤਾ ਲੱਗਦੇ ਹੀ ਪੁਲਿਸ ਪ੍ਰਸ਼ਾਸਨ ਵੱਲੋਂ ਵੀ ਆਪਣੇ ਪੱਧਰ ’ਤੇ ਜਾਂਚ ਵਿੱਢ ਦਿੱਤੀ ਹੈ। ਕਿਹਾ ਜਾ ਰਿਹਾ ਕਿ ਮਜਦੂਰਾਂ ਕੋਲ ਟ੍ਰੀਟਮੈਂਟ ਪਲਾਂਟ ਵਿਚ ਉਤਰਨ ਸਮੇਂ ਪੂਰਾ ਸਾਜ਼ੋ-ਸਮਾਨ ਨਹੀਂ ਸੀ ਤੇ ਵੱਡੀ ਲਾਪਰਵਾਹੀ ਵਰਤੀ ਗਈ। ਉਧਰ ਤਲਵੰਡੀ ਸਾਬੋ ਦੇ ਡੀਐਸਪੀ ਰਾਜੇਸ਼ ਸਨੇਹੀ ਨੇ ਘਟਨਾ ਦੀ ਪੁਸ਼ਟੀ ਕਰਦਿਆਂ ਦਸਿਆ ਕਿ ਮ੍ਰਿਤਕ ਮਜਦੂਰਾਂ ਦੇ ਵਾਰਸਾਂ ਦੇ ਬਿਆਨਾਂ ਉਪਰ ਬਣਦੀ ਕਾਰਵਾਈ ਕੀਤੀ ਜਾਵੇਗੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਵਧੀਕ ਡਿਪਟੀ ਕਮਿਸ਼ਨਰ ਨੇ ‘ਨਸ਼ਾ ਮੁਕਤੀ ਯਾਤਰਾ’ ਸਬੰਧੀ ਕੀਤੀ ਮੀਟਿੰਗ

0

Muktsar News:ਵਧੀਕ ਡਿਪਟੀ ਕਮਿਸ਼ਨਰ ਸ੍ਰੀ ਗੁਰਪ੍ਰੀਤ ਸਿੰਘ ਥਿੰਦ ਦੀ ਪ੍ਰਧਾਨਗੀ ਹੇਠ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਸਬੰਧੀ ਵਿੱਢੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਜ਼ਿਲ੍ਹੇ ਦੇ ਸਾਰੇ ਪਿੰਡਾਂ ਵਿੱਚ ਲੋਕਾਂ ਨੂੰ ਨਸ਼ੇ ਦੇ ਮਾੜੇ ਪ੍ਰਭਾਵਾਂ ਬਾਰੇ ਜਾਣੂੰ ਕਰਵਾਉਣ ਲਈ 07 ਮਈ 2025 ਤੋਂ ‘ਨਸ਼ਾ ਮੁਕਤੀ ਯਾਤਰਾ’ ਦੀ ਸ਼ੁਰੂਆਤ ਸਬੰਧੀ ਮੀਟਿੰਗ ਦਾ ਆਯੋਜਨ ਬੀਤੇ ਦਿਨੀਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸ੍ਰੀ ਮੁਕਤਸਰ ਸਾਹਿਬ ਵਿਖੇ ਕੀਤਾ ਗਿਆ।ਇਸ ਮੌਕੇ ਉਨ੍ਹਾਂ ਕਿਹਾ ਕਿ ਇਸ ਯਾਤਰਾ ਅਧੀਨ ਜ਼ਿਲ੍ਹੇ ਦੇ ਸਾਰੇ ਪਿੰਡ ਕਵਰ ਕੀਤੇ ਜਾਣਗੇ ਅਤੇ ਹਰ ਰੋਜ਼ ਹਰੇਕ ਹਲਕੇ ਦੇ ਤਕਰੀਬਨ 3 ਪਿੰਡਾਂ ਵਿੱਚ ਇਹ ਯਾਤਰਾ ਲੋਕਾਂ ਨੂੰ ਨਸ਼ਿਆਂ ਪ੍ਰਤੀ ਜਾਗਰੂਕ ਕਰੇਗੀ। ਇਸ ਲਈ ਸਮੂਹ ਉਪ ਮੰਡਲ ਮੈਜਿਸਟ੍ਰੇਟ ਨੂੰ ਆਪੋ-ਆਪਣੀ ਸਬ ਡਵੀਜ਼ਨ ਦਾ ਨੋਡਲ ਅਫ਼ਸਰ ਨਿਯੁਕਤ ਕੀਤਾ ਗਿਆ ਹੈ

ਇਹ ਵੀ ਪੜ੍ਹੋ  Punjab police ਵੱਲੋਂ ਸੂਬੇ ਨੂੰ ਦਹਿਲਾਉਣ ਦੀ ਸਾਜ਼ਿਸ਼ ਬੇਨਕਾਬ, ਰਾਕੇਟ ਲਾਂਚਰ ਤੇ ਹੈਂਡ ਗ੍ਰਨੇਡ ਬਰਾਮਦ

ਇਸ ਮੌਕੇ ਉਨ੍ਹਾਂ ਸਮੂਹ ਐਸ.ਡੀ.ਐਮਜ਼ ਨੂੰ ਹਦਾਇਤ ਕੀਤੀ ਕਿ ਉਨ੍ਹਾਂ ਅਧੀਨ ਆਉਂਦੇ ਪਿੰਡਾਂ ਵਿੱਚ ਸੰਬਧਤ ਐਸ.ਐਚ.ਓ., ਸਬੰਧਤ ਸੀਨੀਅਰ ਮੈਡੀਕਲ ਅਫ਼ਸਰ ਅਤੇ ਸਬੰਧਤ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰਾਂ ਦੀਆਂ ਟੀਮਾਂ ਬਣਾਈਆਂ ਜਾਣ, ਕਿਹੜੀ ਟੀਮ ਨੇ ਕਿੱਥੇ ਕੰਮ ਕਰਨਾ ਹੈ, ਉਸ ਸਬੰਧੀ ਸ਼ਡਿਊਲ ਤਿਆਰ ਕੀਤਾ ਜਾਵੇ ਤਾਂ ਜੋ ਇਸ ਕਾਰਜ ਨੂੰ ਸਹੀ ਤਰੀਕੇ ਨਾਲ ਨੇਪਰੇ ਚਾੜ੍ਹਿਆ ਜਾ ਸਕੇ।ਇਸ ਮੌਕੇ ਉਨ੍ਹਾਂ ਸਮੂਹ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਦਿੰਦਿਆਂ ਕਿਹਾ ਕਿ ਜਿਨ੍ਹਾਂ ਪਿੰਡਾਂ ਵਿੱਚ ਪ੍ਰੋਗਰਾਮ ਦਾ ਆਯੋਜਨ ਹੋਣਾ ਹੈ, ਉੱਥੇ ਪਹਿਲਾਂ ਤੋਂ ਪਿੰਡਾਂ ਦੀਆਂ ਪੰਚਾਇਤਾਂ ਨਾਲ ਤਾਲਮੇਲ ਕਰਨਾ ਯਕੀਨੀ ਬਣਾਇਆ ਜਾਵੇ ਅਤੇ ਪ੍ਰੋਗਰਾਮ ਵਾਲੀ ਥਾਂ ’ਤੇ ਸਾਰੇ ਪੁਖਤਾ ਪ੍ਰਬੰਧ ਮੁਕੰਮਲ ਕੀਤੇ ਜਾਣ ਤਾਂ ਜੋ ਇਸ ‘ਨਸ਼ਾ ਮੁਕਤੀ ਮੁਹਿੰਮ’ ਦੌਰਾਨ ਆਏ ਹੋਏ ਲੋਕਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਪੇਸ਼ ਨਾ ਆਵੇ।

ਇਹ ਵੀ ਪੜ੍ਹੋ  ਸਰਕਾਰ ਦਾ ਵੱਡਾ ਫੈਸਲਾ; ਹੁਣ ‘ਅਗਨੀਵੀਰਾਂ’ ਨੂੰ ਪੁਲਿਸ ਭਰਤੀ ’ਚ ਮਿਲੇਗਾ 20 ਫ਼ੀਸਦੀ ਰਾਖ਼ਵਾਂਕਰਨ; ਸ਼ਹੀਦ ਹੋਣ ’ਤੇ ਮਿਲੇਗੀ 1 ਕਰੋੜ ਦੀ ਰਾਸ਼ੀ

ਵਧੇਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਹਲਕਾ ਗਿੱਦੜਬਾਹਾ ਵਿਖੇ ਹੋਣ ਵਾਲੇ ਪ੍ਰੋਗਰਾਮਾਂ ਵਿੱਚ ਬਦਲਾਅ ਕੀਤਾ ਗਿਆ ਹੈ ਅਤੇ ਹੁਣ ਗਿੱਦੜਬਾਹਾ ਹਲਕੇ ਦੇ ਪਿੰਡਾਂ ਵਿੱਚ 09 ਮਈ 2025 ਨੂੰ ਭੁੱਟੀਵਾਲਾ, ਹਰੀਕੇ ਕਲਾਂ ਅਤੇ ਸਮਾਘ ਮੌੜ, 10 ਮਈ ਨੂੰ ਕੋਠੇ ਹਿੰਮਤਪੁਰਾ, ਦੌਲਾ ਅਤੇ ਪਿਓਰੀ, 11 ਮਈ ਨੂੰ ਸਾਹਿਬ ਚੰਦ, ਭਲਾਈਆਣਾ, ਕੋਟਲੀ ਅਬਲੂ ਅਤੇ ਕੋਠੇ, 12 ਮਈ ਨੂੰ ਦੂਹੇਵਾਲਾ, ਭੂੰਦੜ ਅਤੇ ਕਰਨੀਵਾਲਾ, 13 ਮਈ ਨੂੰ ਕੌਣੀ, ਸੂਰੇਵਾਲਾ ਅਤੇ ਵਾੜਾ ਕਿਸ਼ਨਪੁਰਾ, 14 ਮਈ ਨੂੰ ਲੁੰਡੇਵਾਲਾ, ਬਾਦੀਆਂ ਅਤੇ ਕੁਰਾਈਵਾਲਾ, 15 ਮਈ ਨੂੰ ਭਾਰੂ, ਹੁਸਨਰ ਅਤੇ ਬਬਾਣੀਆਂ ਅਤੇ 16 ਮਈ ਨੂੰ ਖਿੜਕੀਆਂਵਾਲਾ, ਆਸਾ ਬੁੱਟਰ ਅਤੇ ਗੂੜੀ ਸੰਘਰ ਪਿੰਡਾਂ ਵਿਖੇ ‘ਨਸ਼ਾ ਮੁਕਤੀ ਯਾਤਰਾ’ ਤਹਿਤ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਜਾਵੇਗਾ।ਇਸ ਮੌਕੇ ਉਪ-ਮੰਡਲ ਮੈਜਿਸਟ੍ਰੇਟ ਮਲੋਟ, ਡਾ. ਸੰਜੀਵ ਕੁਮਾਰ, ਉਪ-ਮੰਡਲ ਮੈਜਿਸਟ੍ਰੇਟ ਗਿੱਦੜਬਾਹਾ, ਸ੍ਰੀ ਜਸਪਾਲ ਸਿੰਘ, ਮੁੱਖ ਮੰਤਰੀ ਖੇਤਰੀ ਅਧਿਕਾਰੀ ਸ੍ਰੀ ਪੁਨੀਤ ਸ਼ਰਮਾ, ਸ਼ਿਵਾਂਸ ਅਸਥਾਨਾ ਆਈ.ਏ.ਐਸ. ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਡਾ ਰਮਨਦੀਪ ਸਿੰਗਲਾ ਨੇ ਕਾਰਜਕਾਰੀ ਸਿਵਲ ਸਰਜਨ ਬਠਿੰਡਾ ਦਾ ਅਹੁਦਾ ਸੰਭਾਲਿਆ

0

Bathinda News:ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਅੱਜ ਡਾ. ਰਮਨਦੀਪ ਸਿੰਗਲਾ ਵੱਲੋਂ ਜ਼ਿਲ੍ਹਾ ਬਠਿੰਡਾ ਦਾ ਕਾਰਜਕਾਰੀ ਸਿਵਲ ਸਰਜਨ ਦਾ ਕਾਰਜ਼ ਭਾਰ ਸੰਭਾਲਿਆ ਗਿਆ । ਡਾ ਰਮਨਦੀਪ ਸਿੰਗਲਾ ਇਸ ਤੋਂ ਪਹਿਲਾਂ ਬਤੌਰ ਡਿਪਟੀ ਮੈਡੀਕਲ ਕਮਿਸ਼ਨਰ ਬਠਿੰਡਾ ਵਜੋਂ ਆਪਣੀਆਂ ਸੇਵਾਵਾਂ ਦੇ ਰਹੇ ਹਨ । ਅੱਜ ਉਨ੍ਹਾਂ ਕਾਰਜਕਾਰੀ ਸਿਵਲ ਸਰਜਨ ਦਾ ਕਾਰਜ ਸੰਭਾਲਣ ਉਪਰੰਤ ਉਨ੍ਹਾਂ ਆਪਣੇ ਸੰਬੋਧਨ ਵਿੱਚ ਕਿਹਾ ਕਿ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਵੱਲੋਂ ਦਿੱਤੀਆਂ ਜਾਂਦੀਆਂ ਸਾਰੀਆਂ ਸਿਹਤ ਸਹੂਲਤਾਂ ਅਤੇ ਸੇਵਾਵਾਂ ਮੈਡੀਕਲ ਸਟਾਫ ਅਤੇ ਪੈਰਾ ਮੈਡੀਕਲ ਸਟਾਫ ਦੇ ਸਹਿਯੋਗ ਨਾਲ ਗਰਾਸ ਰੂਟ ਲੈਵਲ ਤੱਕ ਪਹੁੰਚਾਈਆਂ ਜਾਣਗੀਆਂ ।

ਇਹ ਵੀ ਪੜ੍ਹੋ  ਪਾਕਿਸਤਾਨ ਨਾਲ ‘ਜੰਗ’ ਦੀ ਆਹਟ; 54 ਸਾਲ ਬਾਅਦ ਮੁੜ ਹੋਵੇਗੀ Mock Drill

ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਵਿੱਚ ਸਮਾਜ ਦੀ ਭਾਗੀਦਾਰੀ ਹੋਣੀ ਬਹੁਤ ਜਰੂਰੀ ਹੈ । ਗਰਭਵਤੀ ਔਰਤਾਂ ਨੂੰ ਦਿੱਤੀਆਂ ਜਾਣ ਵਾਲੀਆਂ ਜੱਚਾ—ਬੱਚਾ ਸਿਹਤ ਸੇਵਾਵਾਂ ਨੂੰ ਹੋਰ ਉੱਚਾ ਚੁੱਕਣ ਦੇ ਯੋਗ ਉਪਰਾਲੇ ਕੀਤੇ ਜਾਣਗੇ । ਉਨ੍ਹਾਂ ਕਿਹਾ ਕਿ ਰੂਰਲ ਏਰੀਏ ਵਿੱਚ ਬਲਾਕ ਐਕਸਟੈਂਨਸ਼ਨ ਐਜ਼ੁਕੇਟਰ ਰਾਹੀਂ ਜਾਗਰੂਕਤਾ ਮੁਹਿੰਮ ਚਲਾ ਕੇ ਹਰ ਵਰਗ ਨੂੰ ਬਿਮਾਰੀਆਂ ਪ੍ਰਤੀ ਅਤੇ ਉਨ੍ਹਾਂ ਦੇ ਇਲਾਜ਼ ਬਾਰੇ ਜਾਗਰੂਕ ਕੀਤਾ ਜਾਵੇਗਾ । ਉਨ੍ਹਾਂ ਸਮੂਹ ਅਧਿਕਾਰੀਆਂ / ਕਰਮਚਾਰੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਡਿਊਟੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣ ਅਤੇ ਸਮੇਂ ਦੀ ਪਾਬੰਦਗੀ ਨੂੰ ਯਕੀਨੀ ਬਣਾਇਆ ਜਾਵੇ ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਪੰਜਾਬ ਦੇ ਵੱਖ-ਵੱਖ ਆਗੂਆਂ ਨੇ ਸੰਸਦ ਮੈਂਬਰ ਮਨੀਸ਼ ਤਿਵਾੜੀ ਨਾਲ ਕੀਤੀ ਮੁਲਾਕਾਤ

0

Chandigarh News:ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਦੇ ਸੀਨੀਅਰ ਕਾਂਗਰਸੀ ਆਗੂਆਂ ਦੇ ਇੱਕ ਸਮੂਹ ਨੇ, ਜਿਨ੍ਹਾਂ ਵਿੱਚੋਂ ਜ਼ਿਆਦਾਤਰ ਨੇ 45 ਤੋਂ 50 ਸਾਲਾਂ ਤੱਕ ਐਨ.ਐਸ.ਯੂ.ਆਈ, ਯੂਥ ਕਾਂਗਰਸ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵਿੱਚ ਵੱਖ-ਵੱਖ ਅਹੁਦਿਆਂ ‘ਤੇ ਕੰਮ ਕੀਤਾ ਹੈ, ਨੇ ਸਾਬਕਾ ਕੇਂਦਰੀ ਸੂਚਨਾ ਅਤੇ ਪ੍ਰਸਾਰਣ ਮੰਤਰੀ ਅਤੇ ਚੰਡੀਗੜ੍ਹ ਦੇ ਸੰਸਦ ਮੈਂਬਰ ਸ਼੍ਰੀ ਮਨੀਸ਼ ਤਿਵਾੜੀ ਨਾਲ ਮੁਲਾਕਾਤ ਕੀਤੀ ਅਤੇ ਪੰਜਾਬ ਨੂੰ ਦਰਪੇਸ਼ ਚੁਣੌਤੀਆਂ, ਖਾਸ ਕਰਕੇ ਖੇਤੀਬਾੜੀ ਉਦਯੋਗਿਕ ਵਾਤਾਵਰਣ ਤੇ ਹੋਰ ਖੇਤਰਾਂ ਬਾਰੇ ਚਰਚਾ ਕੀਤੀ ਅਤੇ ਇਹ ਵੀ ਸਾਂਝਾ ਕੀਤਾ ਕਿ ਇਨ੍ਹਾਂ ਚੁਣੌਤੀਆਂ ਨੂੰ ਪਾਰ ਪਾਉਣ ਲਈ ਭਵਿੱਖ ਵਿੱਚ ਕੀ ਰੋਡ ਮੈਪ ਹੋਣਾ ਚਾਹੀਦਾ ਹੈ।

ਇਹ ਵੀ ਪੜ੍ਹੋ  ਪਾਕਿਸਤਾਨ ਨਾਲ ‘ਜੰਗ’ ਦੀ ਆਹਟ; 54 ਸਾਲ ਬਾਅਦ ਮੁੜ ਹੋਵੇਗੀ Mock Drill

ਉਨ੍ਹਾਂ ਨੇ ਸ਼੍ਰੀ ਤਿਵਾੜੀ ਨੂੰ ਪੰਜਾਬ ਦੀ ਮੌਜੂਦਾ ਰਾਜਨੀਤਿਕ ਸਥਿਤੀ ਦੇ ਨਾਲ-ਨਾਲ ਮੌਜੂਦਾ ਪਾਰਟੀ ਗਤੀਸ਼ੀਲਤਾ ਬਾਰੇ ਵੀ ਜਾਣੂ ਕਰਵਾਇਆ।ਇਨ੍ਹਾਂ ਵਿੱਚੋਂ ਲਗਭਗ ਸਾਰੇ ਲੋਕਾਂ ਨੇ ਸ਼੍ਰੀ ਤਿਵਾੜੀ ਨਾਲ ਕੰਮ ਕੀਤਾ ਸੀ, ਜਦੋਂ ਉਹ 80 ਅਤੇ 90 ਦੇ ਦਹਾਕੇ ਦੇ ਅਖੀਰ ਵਿੱਚ ਐਨ.ਐਸ.ਯੂ.ਆਈ ਅਤੇ ਇੰਡੀਅਨ ਯੂਥ ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਸਨ।ਆਗੂਆਂ ਨੇ ਫੈਸਲਾ ਕੀਤਾ ਕਿ ਆਉਣ ਵਾਲੇ ਦਿਨਾਂ ਵਿੱਚ, ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਮੀਟਿੰਗਾਂ ਕੀਤੀਆਂ ਜਾਣਗੀਆਂ, ਤਾਂ ਜੋ ਸੂਬੇ ਨੂੰ ਦਰਪੇਸ਼ ਚੁਣੌਤੀਆਂ ‘ਤੇ ਵਿਚਾਰ-ਵਟਾਂਦਰਾ ਕੀਤਾ ਜਾ ਸਕੇ।

ਇਹ ਵੀ ਪੜ੍ਹੋ  Punjab police ਵੱਲੋਂ ਸੂਬੇ ਨੂੰ ਦਹਿਲਾਉਣ ਦੀ ਸਾਜ਼ਿਸ਼ ਬੇਨਕਾਬ, ਰਾਕੇਟ ਲਾਂਚਰ ਤੇ ਹੈਂਡ ਗ੍ਰਨੇਡ ਬਰਾਮਦ

ਇਸ ਮੌਕੇ ਹੋਰਨਾਂ ਤੋਂ ਇਲਾਵਾ, ਪਵਨ ਦੀਵਾਨ ਸਾਬਕਾ ਚੇਅਰਮੈਨ ਪੰਜਾਬ ਲਾਰਜ ਇੰਡਸਟਰੀਅਲ ਡਿਵੈਲਪਮੈਂਟ ਬੋਰਡ, ਵਿਜੇ ਸ਼ਰਮਾ ਟਿੰਕੂ ਸਾਬਕਾ ਚੇਅਰਮੈਨ ਪਲੈਨਿੰਗ ਬੋਰਡ ਮੋਹਾਲੀ, ਸਤਵੀਰ ਸਿੰਘ ਪੱਲੀਝਿੱਕੀ ਸਾਬਕਾ ਚੇਅਰਮੈਨ ਪਲੈਨਿੰਗ ਬੋਰਡ ਨਵਾਂਸ਼ਹਿਰ, ਗੁਰਸ਼ਰਨ ਕੌਰ ਰੰਧਾਵਾ ਪ੍ਰਧਾਨ ਪੰਜਾਬ ਮਹਿਲਾ ਕਾਂਗਰਸ,ਹਰਿੰਦਰ ਭਾਂਬਰੀ ਸਾਬਕਾ ਚੇਅਰਮੈਨ ਪਲੈਨਿੰਗ ਬੋਰਡ ਸ੍ਰੀ ਫਤਹਿਗੜ੍ਹ ਸਾਹਿਬ, ਟਹਿਲ ਸਿੰਘ ਸੰਧੂ ਡਾਇਰੈਕਟਰ ਮਾਰਕਫੈਡ ਪੰਜਾਬ,ਹਰੀ ਸਿੰਘ ਖਾਈ ਮੈਂਬਰ ਪ੍ਰਦੇਸ਼ ਕਾਂਗਰਸ ਕਮੇਟੀ, ਸੁਖਦੇਵ ਸਿੰਘ ਰੋਪੜ ਬੁਲਾਰਾ ਪ੍ਰਦੇਸ਼ ਕਾਂਗਰਸ, ਸਿਮਰਜੀਤ ਸਿੰਘ ਮਾਨਸ਼ਾਹੀਆ ਪ੍ਰਧਾਨ ਜ਼ਿਲਾ ਬਾਰ ਐਸੋਸੀਏਸ਼ਨ ਮਾਨਸਾ, ਕਿਰਨਜੀਤ ਸਿੰਘ ਮਿੱਠਾ ਪ੍ਰਧਾਨ ਪੰਜਾਬ ਕਾਂਗਰਸ ਕਿਸਾਨ ਸੈੱਲ, ਹਰਿੰਦਰ ਢੀਂਡਸਾ ਮੈਂਬਰ ਪੀ.ਸੀ.ਸੀ., ਕੁਲਜੀਤ ਸਿੰਘ ਬੇਦੀ ਡਿਪਟੀ ਮੇਅਰ ਮੋਹਾਲੀ, ਗੁਲਸ਼ਨ ਰਾਏ ਪਾਸੀ, ਗੁਰਬੀਰ ਸਿੰਘ ਧਾਲੀਵਾਲ, ਰਜਿੰਦਰ ਸੰਧੂ, ਜਸਵਿੰਦਰ ਰੰਧਾਵਾ ਅਤੇ ਹੋਰ ਸੀਨੀਅਰ ਕਾਂਗਰਸੀ ਆਗੂ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਗੁਰੂ ਕਾਸ਼ੀ ਯੂਨੀਵਰਸਿਟੀ ਵੱਲੋਂ ਪੰਜ ਰੋਜ਼ਾ ਵਰਕਸ਼ਾਪ “ਕਲਚਰ ਬੀਟਸ” ਦਾ ਸ਼ਾਨਦਾਰ ਆਗਾਜ਼

0

Talwandi Sabo News:ਪ੍ਰੋ. (ਡਾ.) ਰਾਮੇਸ਼ਵਰ ਸਿੰਘ ਉਪ ਕੁਲਪਤੀ ਦੀ ਪ੍ਰੇਰਣਾ ਸਦਕਾ ਡਾਇਰੈਕਟਰ ਯੂਥ ਅਫੇਅਰਸ ਐਂਡ ਕਲਚਰ ਵੱਲੋਂ ਪੰਜ ਰੋਜ਼ਾ ਵਰਕਸ਼ਾਪ “ਕਲਚਰ ਬੀਟਸ” ਦਾ ਉਦਘਾਟਨ ਡਾ. ਆਰ.ਪੀ.ਸਹਾਰਨ ਡੀਨ ਅਕਾਦਮਿਕ ਵੱਲੋਂ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਆਯੋਜਕਾਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਸੰਗੀਤ ਅਤੇ ਲਲਿਤ ਕਲਾਵਾਂ ਰੂਹ ਦੀ ਖੁਰਾਕ ਹਨ। ਤਣਾਅ ਭਰੀ ਇਸ ਜ਼ਿੰਦਗੀ ਵਿੱਚ ਲਲਿਤ ਕਲਾਵਾਂ ਇਨਸਾਨ ਨੂੰ ਚੜਦੀਕਲਾ ਵਿੱਚ ਰੱਖਦੀਆਂ ਹਨ ਤੇ ਅਵਸਾਦ ਤੋਂ ਦੂਰ ਲੈ ਕੇ ਜਾਂਦੀਆਂ ਹਨ। ਉਨ੍ਹਾਂ ਸਮੂਹ ਵਿਦਿਆਰਥੀਆਂ ਨੂੰ ਸ਼ੁੱਭ ਇਛਾਵਾਂ ਭੇਂਟ ਕੀਤੀਆਂ।ਡਾ. ਕੰਵਲਜੀਤ ਕੌਰ ਡਾਇਰੈਕਟਰ ਯੂਥ ਅਫੇਅਰਸ ਐਂਡ ਕਲਚਰ ਨੇ ਕਿਹਾ ਕਿ ਵਿਦਿਆਰਥੀਆਂ ਦੇ ਅੰਦਰ ਛੁੱਪ ਹੋਏ ਹੁਨਰ ਨੂੰ ਨਿਖਾਰਨ ਅਤੇ ਸੰਵਾਰਨ ਲਈ ਇਹ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ ਹੈ।

ਇਹ ਵੀ ਪੜ੍ਹੋ  Punjab police ਵੱਲੋਂ ਸੂਬੇ ਨੂੰ ਦਹਿਲਾਉਣ ਦੀ ਸਾਜ਼ਿਸ਼ ਬੇਨਕਾਬ, ਰਾਕੇਟ ਲਾਂਚਰ ਤੇ ਹੈਂਡ ਗ੍ਰਨੇਡ ਬਰਾਮਦ

ਉਨ੍ਹਾਂ ਦੱਸਿਆ ਕਿ ਵਰਕਸ਼ਾਪ ਵਿੱਚ ਵਰਸਿਟੀ ਦੀਆਂ 13 ਫੈਕਲਟੀਆਂ ਦੇ ਚੁਣੇ ਹੋਏ 450 ਵਿਦਿਆਰਥੀਆਂ ਨੂੰ ਵੱਖ-ਵੱਖ ਖੇਤਰਾਂ ਜਿਵੇਂ ਸਾਜ ਵਾਦਨ, ਗਾਇਨ, ਨ੍ਰਿਤ ਕਲਾ, ਭੰਗੜਾ ਅਤੇ ਅਦਾਕਾਰੀ ਬਾਰੇ ਮਾਹਿਰਾਂ ਵੱਲੋਂ ਟ੍ਰੇਨਿੰਗ ਦਿੱਤੀ ਜਾਵੇਗੀ। ਟ੍ਰੇਨਿੰਗ ਉਪਰਾਂਤ ਵਿਦਿਆਰਥੀਆਂ ਦੀ ਕਲਾ ਨੂੰ ਪ੍ਰਦਰਸ਼ਿਤ ਕਰਨ ਲਈ ਮੁਕਾਬਲੇ ਵੀ ਕਰਵਾਏ ਜਾਣ ਦੀ ਯੋਜਨਾ ਹੈ। ਉਨ੍ਹਾਂ ਦੱਸਿਆ ਕਿ ਹੁਣ ਹਰ ਖੇਤਰ ਵਿੱਚ ਰੁਜ਼ਗਾਰ ਅਤੇ ਸਥਾਪਤੀ ਦੀਆਂ ਅਪਾਰ ਸੰਭਾਵਨਾਵਾਂ ਹਨ, ਇਸ ਲਈ ਹੁਣ ਵਿਦਿਆਰਥੀ ਮਾਹਿਰਾਂ ਦੀ ਦੇਖ ਰੇਖ ਹੇਠ ਇਸ ਦਾ ਫਾਇਦਾ ਉਠਾ ਸਕਦੇ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਪਾਕਿਸਤਾਨ ਨਾਲ ‘ਜੰਗ’ ਦੀ ਆਹਟ; 54 ਸਾਲ ਬਾਅਦ ਮੁੜ ਹੋਵੇਗੀ Mock Drill

0

Chandigarh News: ਲੰਘੀ 22 ਅਪ੍ਰੈਲ ਨੂੰ ਪਹਿਲਗਾਮ ਵਿਖੇ ਸੈਲਾਨੀਆਂ ‘ਤੇ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਪਾਕਿਸਤਾਨ ਨਾਲ ਜੰਗ ਦੀ ਆਹਟ ਲਗਾਤਾਰ ਵਧਦੀ ਦਿਖਾਈ ਦੇ ਰਹੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਲਗਾਤਾਰ ਫੌਜਾਂ ਦੇ ਮੁਖੀਆਂ ਅਤੇ ਮੰਤਰੀਆਂ ਨਾਲ ਮੀਟਿੰਗਾਂ ਕਰਕੇ ਪਾਕਿਸਤਾਨ ‘ਤੇ ਸਿਕੰਜਾ ਕਸਿਆ ਜਾ ਰਿਹਾ ਹੈ। ਪਾਕਿਸਤਾਨ ਨੂੰ ਵੱਡਾ ਝਟਕਾ ਦਿੰਦਿਆਂ ਜਿੱਥੇ ਸਿੰਧੂ ਜਲ ਨਦੀ ਸਮਝੌਤੇ ਨੂੰ ਰੱਦ ਕਰ ਦਿੱਤਾ ਗਿਆ ਹੈ ਉੱਥੇ ਹੁਣ ਭਾਰਤੀ ਫੌਜਾਂ ਨੂੰ ਪਾਕਿਸਤਾਨ ਵਿਰੁੱਧ ਢੁਕਵੀਂ ਕਾਰਵਾਈ ਲਈ ਖੁੱਲੀ ਛੁੱਟੀ ਦਿੱਤੀ ਜਾ ਚੁੱਕੀ ਹੈ।ਇਸ ਦੌਰਾਨ 7 ਮਈ ਨੂੰ ਦੇਸ਼ ਭਰ ਦੇ ਸੱਤ ਸੂਬਿਆਂ ਵਿਚ ਪੈਂਦੇ 244 ਜ਼ਿਲਿਆਂ ਵਿਚ Mock Drill ਕਰਨ ਦੇ ਹੁਕਮ ਵੀ ਜਾਰੀ ਕੀਤੇ ਗਏ ਹਨ। ਰੱਖਿਆ ਮੁਤਾਬਕ ਦੇਸ਼ ਦੇ ਵਿੱਚ ਇਹ ਮੌਕ ਡਰਿੱਲ ਲਗਭਗ 54 ਸਾਲਾਂ ਬਾਅਦ ਹੋਣ ਜਾ ਰਹੀ ਹੈ।

ਇਹ ਵੀ ਪੜ੍ਹੋ  Punjab police ਵੱਲੋਂ ਸੂਬੇ ਨੂੰ ਦਹਿਲਾਉਣ ਦੀ ਸਾਜ਼ਿਸ਼ ਬੇਨਕਾਬ, ਰਾਕੇਟ ਲਾਂਚਰ ਤੇ ਹੈਂਡ ਗ੍ਰਨੇਡ ਬਰਾਮਦ

ਇਸਤੋਂ ਪਹਿਲਾਂ 1971 ਦੀ ਪਾਕਿਸਤਾਨ ਨਾਲ ਜੰਗ ਦੌਰਾਨ ਲੜਾਈ ਲੱਗਣ ਤੋਂ ਚਾਰ ਦਿਨ ਪਹਿਲਾਂ ਇਹ ਮੌਕ ਡਰਿੱਲ ਕਰਵਾਈ ਗਈ ਸੀ। ਇਸ ਮੌਕ ਡਰਿੱਲ ਦੇ ਵਿੱਚ ਸਮੂਹ ਸੂਬਿਆਂ ਨੂੰ ਬਲੈਕ ਆਊਟ ਕਰਨ ਤੋਂ ਇਲਾਵਾ ਹਵਾਈ ਫੌਜਾਂ ਦੇ ਸਾਇਰਨ ਵੱਜਣ ‘ਤੇ ਨਾਗਰਿਕਾਂ ਵੱਲੋਂ ਆਪਣੀ ਜਾਨ ਬਚਾਉਣ ਲਈ ਕੀਤੇ ਜਾਣ ਨਾਲ ਵੇਲੇ ਸੁਰੱਖਿਆ ਪ੍ਰਬੰਧਾਂ ਦੀ ਸਿਖਲਾਈ ਦੇਣ, ਵਿਦਿਆਰਥੀਆਂ ਨੂੰ ਜੰਗ ਦੌਰਾਨ ਨਿਭਾਈਆਂ ਜਾਣ ਵਾਲੀਆਂ ਸੇਵਾਵਾਂ ਸਬੰਧੀ ਜਾਣੂ ਕਰਵਾਉਣ ਤੋਂ ਇਲਾਵਾ ਬੰਕਰਾਂ ਦੀ ਸਫਾਈ ਕਰਨ ਅਤੇ ਆਪੋ ਆਪਣੇ ਇਲਾਕਿਆਂ ਦੇ ਵਿੱਚ ਕੌਮੀ ਉਦਯੋਗਾਂ ਨੂੰ ਲੁਕੋਣ ਆਦਿ ਬਾਰੇ ਦੱਸਿਆ ਜਾਵੇਗਾ। ਜ਼ਿਕਰਯੋਗ ਹੈ ਕਿ ਦੋਨਾਂ ਦੇਸ਼ਾਂ ਦੇ ਵੱਲੋਂ ਆਪਸੀ ਸਬੰਧ ਲਗਭਗ ਘਟਾ ਦਿੱਤੇ ਗਏ ਹਨ ਅਤੇ ਵਪਾਰ ਤੋਂ ਇਲਾਵਾ ਆਵਾਜਾਈ ਵੀ ਬੰਦ ਕਰ ਦਿੱਤੀ ਗਈ ਹੈ

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

Punjab police ਵੱਲੋਂ ਸੂਬੇ ਨੂੰ ਦਹਿਲਾਉਣ ਦੀ ਸਾਜ਼ਿਸ਼ ਬੇਨਕਾਬ, ਰਾਕੇਟ ਲਾਂਚਰ ਤੇ ਹੈਂਡ ਗ੍ਰਨੇਡ ਬਰਾਮਦ

0

Amritsar News: ਪਾਕਿਸਤਾਨ ਦੀ ਖੁਫ਼ੀਆ ਏਜੰਸੀ ਆਈਐਸਆਈ ਵੱਲੋਂ ਪੰਜਾਬ ਦੇ ਵਿੱਚ ਮੁੜ ਅੱਤਵਾਦ ਪੈਦਾ ਕਰਨ ਲਈ ਰੱਖਿਆ ਜਾ ਰਹੀਆਂ ਸਾਜਿਸ਼ਾਂ ਨੂੰ ਬੇਨਕਾਬ ਕਰਦਿਆਂ ਪੰਜਾਬ ਪੁਲਿਸ ਨੇ ਇੱਕ ਖੂਬਸੂਰਤ ਨਾਲ ਦੇ ਆਧਾਰ ‘ਤੇ ਕੀਤੀ ਵੱਡੀ ਕਾਰਵਾਈ ਵਿੱਚ ਭਾਰੀ ਮਾਤਰਾ ਵਿੱਚ ਰਾਕੇਟ ਲਾਂਚਰ ਤੇ ਹੈਂਡ ਗ੍ਰਨੇਡ ਬਰਾਮਦ ਕੀਤੇ ਹਨ। ਪੰਜਾਬ ਪੁਲਿਸ ਦੇ ਮੁਖੀ ਗੌਰਵ ਯਾਦਵ ਨੇ ਦਸਿਆ ਕਿ ਸ਼ੁਰੂਆਤੀ ਜਾਂਚ ਦੋਰਾਨ ਪੰਜਾਬ ਵਿੱਚ ਸਲੀਪਰ ਸੈੱਲਾਂ ਨੂੰ ਮੁੜ ਸੁਰਜੀਤ ਕਰਨ ਪਾਕਿਸਤਾਨ ਦੇ ISI ਅਤੇ ਸਹਿਯੋਗੀ ਅੱਤਵਾਦੀ ਸੰਗਠਨਾਂ ਦੁਆਰਾ ਇੱਕ ਤਾਲਮੇਲ ਵਾਲੀ ਕਾਰਵਾਈ ਦਾ ਸੰਕੇਤ ਮਿਲਦਾ ਹੈ।

ਇਹ ਵੀ ਪੜ੍ਹੋ  ਸਰਕਾਰ ਦਾ ਵੱਡਾ ਫੈਸਲਾ; ਹੁਣ ‘ਅਗਨੀਵੀਰਾਂ’ ਨੂੰ ਪੁਲਿਸ ਭਰਤੀ ’ਚ ਮਿਲੇਗਾ 20 ਫ਼ੀਸਦੀ ਰਾਖ਼ਵਾਂਕਰਨ; ਸ਼ਹੀਦ ਹੋਣ ’ਤੇ ਮਿਲੇਗੀ 1 ਕਰੋੜ ਦੀ ਰਾਸ਼ੀ

ਉਨ੍ਹਾਂ ਦੱਸਿਆ ਕਿ ਪੁਲਿਸ ਵੱਲੋਂ 2 ਰਾਕੇਟ-ਪ੍ਰੋਪੇਲਡ ਗ੍ਰਨੇਡ (RPGs), 2 ਇੰਪਰੂਵਾਈਜ਼ਡ ਐਕਸਪਲੋਸਿਵ ਡਿਵਾਈਸ (IEDs), 5 P-86 ਹੈਂਡ ਗ੍ਰਨੇਡ ਅਤੇ 1 ਵਾਇਰਲੈੱਸ ਕਮਿਊਨੀਕੇਸ਼ਨ ਸੈੱਟ ਬਰਾਮਦ ਕੀਤਾ ਗਿਆ ਹੈ। ਇਸ ਸਬੰਧ ਵਿੱਚ ਪੁਲਿਸ ਸਟੇਸ਼ਨ, ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (SSOC) ਅੰਮ੍ਰਿਤਸਰ ਵਿਖੇ ਐੱਫ.ਆਈ.ਆਰ. ਦਰਜ ਕੀਤੀ ਗਈ ਹੈ।