Home Blog Page 766

ਕਿਸਾਨਾਂ ਵੱਲੋਂਂ ਸ਼ੰਭੂ ਥਾਣੇ ਦਾ ਘਿਰਾਓ ਅੱਜ, ਪੁਲਿਸ ਵੱਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ

0

Rajpura News: ਪਿਛਲੇ ਦਿਨੀਂ ਸ਼ੰਭੂ ਅਤੇ ਖ਼ਨੌਰੀ ਬਾਰਡਰਾਂ ’ਤੇ ਚੱਲ ਰਹੇ ਕਿਸਾਨ ਧਰਨਿਆਂ ਨੂੰ ਜਬਰੀ ਚੁੱਕਣ ਤੋਂ ਬਾਅਦ ਹੁਣ ਪੰਜਾਬ ਪੁਲਿਸ ਕਿਸਾਨਾਂ ਵੱਲੋਂ ਸ਼ੰਭੂ ਥਾਣੇ ਅੱਗੇ ਦਿੱਤੇ ਜਾਣ ਵਾਲੇ ਧਰਨੇ ਨੂੰ ਅਸਫ਼ਲ ਕਰਨ ਲਈ ਪੱਬਾਂ ਭਾਰ ਹੋ ਗਈ ਹੈ। ਪਿਛਲੇ ਦੋ ਦਿਨਾਂ ਤੋਂ ਵੱਡੀ ਗਿਣਤੀ ਵਿਚ ਕਿਸਾਨਾਂ ਨੂੰ ਹਿਰਾਸਤ ਵਿਚ ਲੈਣ ਅਤੇ ਘਰਾਂ ਵਿਚ ਨਜ਼ਰਬੰਦ ਕਰਨ ਤੋਂ ਬਾਅਦ ਅੱਜ ਦੇ ਇਸ ਪ੍ਰੋਗਰਾਮ ਨੂੰ ਰੋਕਣ ਲਈ ਪੁਲਿਸ ਵੱਲੋਂ ਥਾਂ-ਥਾਂ ਨਾਕੇਬੰਦੀ ਕੀਤੀ ਗਈ ਹੈ। ਸ਼ੰਭੂ ਨੂੰ ਜਾਣ ਵਾਲੇ ਰਾਸਤਿਆਂ ’ਤੇ ਮਿੱਟੀ ਨਾਲ ਟਿੱਪਰ ਖੜੇ ਕੀਤੇ ਗਏ ਹਨ ਅਤੇ ਉਧਰ ਜਾਣ ਵਾਲੇ ਵਹੀਕਲਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਲਾਅ ਆਫ਼ਿਸਰਜ਼ (ਐਂਗੇਜ਼ਮੈਂਟ) ਸੋਧ ਐਕਟ, 2025 ਸਰਬਸੰਮਤੀ ਨਾਲ ਪਾਸ

ਚਰਚਾ ਮੁਤਾਬਕ ਕਿਸਾਨ ਵੀ ਇਸ ਧਰਨੇ ਲਈ ਬਜਿੱਦ ਹਨ, ਜਿਸਦੇ ਚੱਲਦੇ ਉਨ੍ਹਾਂ ਦੇ ਪਿੰਡ ਮਹਿਮਦਪੁਰਾ ਦੀ ਅਨਾਜ ਮੰਡੀ ’ਚ ਇਕੱਠੇ ਹੋਣ ਦੀ ਸੰਭਾਵਨਾ ਹੈ। ਇਸਦੇ ਲਈ ਪੁਲਿਸ ਵੱਲੋਂ ਬਾਜ਼ ਅੱਖ ਰੱਖੀ ਹੋਈ ਹੈ। ਦਸਣਾ ਬਣਦਾ ਹੈ ਕਿ ਬੀਤੇ ਕੱਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵੀ ਇੱਕ ਬਿਆਨ ਜਾਰੀ ਕਰਕੇ ਸਪੱਸ਼ਟ ਤੌਰ ’ਤੇ ਚੇਤਾਵਨੀ ਦਿੱਤੀ ਗਈ ਸੀ ਕਿ ਰੇਲਾਂ ਤੇ ਸੜਕਾਂ ਰੋਕ ਕੇ ਲੋਕਾਂ ਨੂੰ ਰੋਕਣਾ ਗੈਰ-ਕਾਨੂੰਨੀ ਹੈ, ਜਿਸਤੋਂ ਬਚਿਆ ਜਾਵੇ। ਉਨ੍ਹਾਂ ਕਿਹਾ ਸੀਕਿ ਵਿਰੋਧ ਪ੍ਰਗਟ ਕਰਨ ਦੇ ਲੋਕਤੰਤਰ ਵਿਚ ਹੋਰ ਬਹੁਤ ਸਾਰੇ ਢੰਗ ਹਨ, ਜਿੰਨ੍ਹਾਂ ਨੂੰ ਅਪਣਾਇਆ ਜਾ ਸਕਦਾ, ਪ੍ਰੰਤੂ ਲੋਕਾਂ ਨੂੰ ਪ੍ਰੇਸ਼ਾਨ ਕਰਨ ’ਤੇ ਸਖ਼ਤੀ ਵਰਤੀ ਜਾਵੇਗੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

ਸਰਕਾਰ ਦਾ ਵੱਡਾ ਫੈਸਲਾ; ਹੁਣ ‘ਅਗਨੀਵੀਰਾਂ’ ਨੂੰ ਪੁਲਿਸ ਭਰਤੀ ’ਚ ਮਿਲੇਗਾ 20 ਫ਼ੀਸਦੀ ਰਾਖ਼ਵਾਂਕਰਨ; ਸ਼ਹੀਦ ਹੋਣ ’ਤੇ ਮਿਲੇਗੀ 1 ਕਰੋੜ ਦੀ ਰਾਸ਼ੀ

0

👉ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਹੇਠ ਹੋਈ ਕੈਬਨਿਟ ਵਿਚ ਲਿਆ ਫੈਸਲਾ

Haryana News: ਹਰਿਆਣਾ ਪੁਲਿਸ ਭਰਤੀ ’ਚ ਹੁਣ ਭਾਰਤੀ ਫ਼ੌਜ ਦੇ ਅਗਨੀਵੀਰ ਜਵਾਨਾਂ ਲਈ 20 ਫ਼ੀਸਦੀ ਰਾਖਵਾਂਕਰਨ ਹੋਵੇਗਾ। ਜਦੋਂਕਿ ਇਸਤੋਂ ਪਹਿਲਾਂ ਇਹ ਰਾਖਵਾਂਕਰਨ 10 ਫ਼ੀਸਦੀ ਸੀ। 10 ਫ਼ੀਸਦੀ ਰਾਖਵਾਂਕਰਨ ਵਧਾਉਣ ਦਾ ਫੈਸਲਾ ਸੂਬੇ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਹੇਠ ਸੋਮਵਾਰ ਨੂੰ ਹੋਈ ਕੈਬਿਨੇਟ ਦੀ ਮੀਟਿੰਗ ਵਿੱਚ ਲਿਆ ਗਿਆ।

ਇਸਤੋਂ ਇਲਾਵਾ ਯੁੱਧ ਵਿੱਚ ਸ਼ਹੀਦ ਹੋਣ ਵਾਲੇ ਅਗਨੀਵੀਰ ਜਵਾਨਾਂ ਦੇ ਪਰਿਵਾਰਾਂ ਨੂੰ ਇੱਕ ਕਰੋੜ ਦੀ ਮਾਲੀ ਇਮਦਾਦ ਵੀ ਦਿੱਤੀ ਜਾਵੇਗੀ। ਇਸਤੋਂ ਪਹਿਲਾਂ ਇਹ ਰਾਸ਼ੀ ਸਿਰਫ਼ ਭਾਰਤੀ ਫ਼ੌਜ ਦੇ ਪੱਕੇ ਜਵਾਨਾਂ ਨੂੰ ਸ਼ਹੀਦ ਹੋਣ ’ਤੇ ਮਿਲਦੀ ਸੀ।

ਇਹ ਵੀ ਪੜ੍ਹੋ ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਲਾਅ ਆਫ਼ਿਸਰਜ਼ (ਐਂਗੇਜ਼ਮੈਂਟ) ਸੋਧ ਐਕਟ, 2025 ਸਰਬਸੰਮਤੀ ਨਾਲ ਪਾਸ

ਕੈਬਨਿਟ ਮੀਟਿੰਗ ਵਿਚ ਹਰਿਆਣਾ ਦੇ ਵੀਰਤਾ/ਵਿਸ਼ੇਸ਼ ਪੁਰਸਕਾਰ ਜੇਤੂਆਂ (ਅਗਨੀਵੀਰ) ਨੂੰ ਇੱਮਕੁਸ਼ਤ ਨਗਦ ਪੁਰਸਕਾਰ ਦੇਣ ਦੇ ਪ੍ਰਸਤਾਵ ਨੂੰ ਮੰਜੂਰੀ ਦਿੱਤੀ ਗਈ ਹੈ। ਸੂਬਾ ਸਰਕਾਰ ਦੇ ਇੱਕ ਬੁਲਾਰੇ ਨੇ ਦਸਿਆ ਕਿ ਅਗਨੀਵੀਰਾਂ ਦਾ ਪਹਿਲਾਂ ਬੈਚ ਅਗਸਤ 2023 ਵਿੱਚ ਆਰਮਡ ਫੋਰਸਾਂ ਵਿੱਚ ਸ਼ਾਮਿਲ ਹੋਇਆ ਸੀ।

ਜਿਕਰਯੋਗ ਹੈ ਕਿ ਇਸਤੋਂ ਪਹਿਲਾਂ 5 ਅਗਸਤ, 2024 ਨੂੰ ਕੈਬਨਿਟ ਨੇ ਪੁਲਿਸ ਵਿਭਾਗ ਵਿੱਚ ਕਾਂਸਟੇਬਲ , ਖਨਨ ਅਤੇ ਭੂਵਿਗਿਆਨ ਵਿਭਾਗ ਵਿੱਚ ਮਾਈਨਿੰਗ ਗਾਰਡ, ਜੰਗਲਾਤ ਗਾਰਡ ਅਤੇ ਜੇਲ੍ਹ ਵਿਭਾਗ ਵਿੱਚ ਵਾਰਡਰ ਦੇ ਅਹੁਦਿਆਂ ਦੀ ਸਿੱਧੀ ਭਰਤੀ ਵਿੱਚ ਅਗਨੀਵੀਰਾਂ ਨੂੰ 10 ਫੀਸਦੀ ਹੋਰੀਜੋਂਟਲ ਰਾਖਵਾਂ ਦਿੱਤਾ ਗਿਆ ਸੀ।

ਇਹ ਵੀ ਪੜ੍ਹੋ ਪੰਜਾਬ ਨੇ ਖਿੱਚੀ ਲਕੀਰ: ਜਲ ਸਰੋਤ ਮੰਤਰੀ ਨੇ ਬੀ.ਬੀ.ਐਮ.ਬੀ. ‘ਤੇ ਸਾਧਿਆ ਨਿਸ਼ਾਨਾ, ਹਰਿਆਣਾ ਨੂੰ ਵਾਧੂ ਪਾਣੀ ਦੇਣ ਤੋਂ ਕੋਰੀ ਨਾਂਹ

ਜਿਸਤੋਂ ਬਾਅਦ ਹੁਣ ਹਰਿਆਣਾ ਸਰਕਾਰ ਨੇ ਪੁਲਿਸ ਭਰਤੀ ਵਿੱਚ ਅਗਨੀਵੀਰਾਂ ਲਈ ਰਾਖਵਾਂ ਕੋਟਾ 10 ਫੀਸਦੀ ਤੋਂ ਵਧਾ ਕੇ 20 ਫੀਸਦੀ ਕਰਨ ਦਾ ਫੈਸਲਾ ਕੀਤਾ ਹੈ।ਇੱਥੇ ਇਹ ਵੀ ਦਸਣਾ ਬਣਦਾ ਹੈ ਕਿ ਹਾਲ ਹੀ ਵਿੱਚ ਕੇਂਦਰੀ ਗ੍ਰਹਿ ਮੰਤਰੀ ਨੇ ਸਾਰੇ ਸੂਬਿਆਂ ਨੁੰ ਪੁਲਿਸ ਭਰਤੀ ਵਿੱਚ ਅਗਨੀਵੀਰਾਂ ਲਈ ਰਾਖਵਾਂ ਨੂੰ ਵਧਾ ਕੇ 20 ਫੀਸਦੀ ਕਰਨ ਲਈ ਪੱਤਰ ਲਿਖਿਆ ਸੀ।

ਮੋਦੀ ਸਰਕਾਰ ਵੱਲੋਂ ਸਾਲ 2022 ਵਿੱਚ ਤਿੰਨਾਂ ਸੇਵਾਵਾਂ (ਸੇਨਾ, ਨੌਸੇਨਾ ਅਤੇ ਏਅਰ ਫੋਰਸ) ਵਿੱਚ ਅਗਨੀਵੀਰ (ਅਧਿਕਾਰੀ ਰੈਂਕ ਕੈਡਰ ਤੋਂ ਹੇਠਾਂ) ਵਜੋ ਪੁਰਸ਼ ਅਤੇ ਮਹਿਲਾ ਉਮੀਦਵਾਰਾਂ ਦੀ ਭਰਤੀ ਲਈ ਅਗਨੀਪੱਥ ਯੋਜਨਾ ਸ਼ੁਰੂ ਕੀਤੀ ਸੀ। ਇਹ ਚਾਰ ਸਾਲ ਦੇ ਸਮੇਂ ਲਈ ਹੁੰਦੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

ਦੋਸਤ ਵੈਲਫੇਅਰ ਸੋਸਾਇਟੀ ਵੱਲੋਂ ਮੁਫ਼ਤ ਮੁੱਢਲੀ ਸਹਾਇਤਾ ਕੈਂਪ ਦਾ ਆਯੋਜਨ

0

Talwandi Sabo News: ਮਨੁੱਖਤਾ ਦੀ ਸੇਵਾ ਨੂੰ ਸਮਰਪਿਤ ਦੋਸਤ ਵੈਲਫੇਅਰ ਸੋਸਾਇਟੀ ਰਜ਼ਿ. ਬਠਿੰਡਾ ਵੱਲੋਂ ਰਮੇਸ਼ ਗਰਗ ਪ੍ਰਧਾਨ ਦੀ ਦੇਖ-ਰੇਖ ਹੇਠ ਭਗਵਾਨ ਸ਼੍ਰੀ ਹਨੁਮਾਨ ਤੇ ਭਗਵਾਨ ਸ਼੍ਰੀ ਪਰਸ਼ੂ ਰਾਮ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਮੁਫ਼ਤ ਮੁੱਢਲੀ ਸਹਾਇਤਾ ਕੈਂਪ ਦਾ ਆਯੋਜਨ ਸੰਤ ਸ਼ਿਰੋਮਨੀ ਸ਼੍ਰੀ ਬਾਲਾ ਜੀ ਮੰਦਰ ਬੱਲਾ ਰਾਮ ਨਗਰ ਵਿਖੇ ਕੀਤਾ ਗਿਆ। ਇਸ ਮੌਕੇ ਸੋਸਾਇਟੀ ਦੇ ਵਲੰਟੀਅਰਾਂ ਵੱਲੋਂ ਸ਼ਰਧਾਲੂਆਂ ਨੂੰ ਬਲੱਡ ਪ੍ਰੈਸ਼ਰ ਚੈਕਅੱਪ, ਮਲਹੱਮ ਪੱਟੀ, ਮੁੱਢਲੀ ਸਿਹਤ ਸਹਾਇਤਾ ਆਦਿ ਸੇਵਾਵਾਂ ਦਿੱਤੀਆਂ ਗਈਆਂ।

ਇਹ ਵੀ ਪੜ੍ਹੋ Vigilance Bureau ਵੱਲੋਂ 60,000 ਰੁਪਏ ਰਿਸ਼ਵਤ ਮੰਗਣ ਵਾਲਾ BDPO ਦਫ਼ਤਰ ਦਾ ਸੁਪਰਡੈਂਟ ਗ੍ਰਿਫ਼ਤਾਰ

ਪ੍ਰਧਾਨ ਗਰਗ ਨੇ ਦੱਸਿਆ ਕਿ ਸੋਸਾਇਟੀ ਵੱਲੋਂ ਇਸ ਮੌਕੇ ਮੁਫ਼ਤ ਐਂਬੂਲੈਂਸ ਸੇਵਾ ਵੀ ਪ੍ਰਦਾਨ ਕੀਤੀ ਗਈ। ਉਨ੍ਹਾਂ ਦੱਸਿਆ ਕਿ ਕੈਂਪ ਵਿੱਚ ਸ਼ਰਧਾਲੂਆਂ ਨੂੰ ਮੁਫ਼ਤ ਦਵਾਈਆਂ ਤੋਂ ਇਲਾਵਾ ਸਿਹਤ ਪ੍ਰਤੀ ਜਾਗਰੂਕ ਵੀ ਕੀਤਾ ਗਿਆ। ਉਨ੍ਹਾਂ ਇਹ ਵੀ ਦੱਸਿਆ ਕਿ ਭਾਰਤ ਸਰਕਾਰ ਦੇ ਯੁਵਾ ਅਤੇ ਖੇਡ ਮੰਤਰਾਲੇ ਵੱਲੋਂ ਫਿਟ ਇੰਡੀਆ ਤਹਿਤ ਚਲਾਈ ਜਾ ਰਹੀ ਮੁਹਿੰਮ ਵਿੱਚ ਸੋਸਾਇਟੀ ਦੇ ਸਮੂਹ ਵਲੰਟੀਅਰ ਆਪਣਾ ਸਹਿਯੋਗ ਦੇ ਰਹੇ ਹਨ।

ਇਹ ਵੀ ਪੜ੍ਹੋ ਬਠਿੰਡਾ ਦੇ ਸਰਕਾਰੀ ਨਸ਼ਾ ਛੁਡਾਊ ਕੇਂਦਰ ’ਚ ਭਰਤੀ ਨੌਜਵਾਨ ਨੇ ਸਿਖ਼ਰ-ਦੁਪਿਹਰੇ ਕੀਤੀ ਆਤਮ+ਹੱਤਿਆ

ਉਨ੍ਹਾਂ ਲੋਕਾਂ ਨੂੰ ਹਰ ਰੋਜ਼ ਘੱਟੋ-ਘੱਟ 45 ਮਿੰਟ ਕਸਰਤ ਕਰਨ ਅਤੇ ਵਾਤਾਵਰਣ ਨੂੰ ਹਰਾ ਭਰਾ ਰੱਖਣ ਲਈ ਇੱਕ ਦਰਖਤ ਮਾਂ ਦੇ ਨਾਲ ਲਗਾਉਣ ਲਈ ਵੀ ਪ੍ਰੇਰਿਤ ਕੀਤਾ। ਕੈਂਪ ਵਿੱਚ ਰਮਨੀਕ ਵਾਲੀਆ, ਅਸ਼ੋਕ ਬਾਲੀਆਂਵਾਲੀ, ਲਵਲੀਨ ਸੱਚਦੇਵਾ, ਅਨਿਲ ਕੁਮਾਰ, ਰਾਕੇਸ਼ ਗਰਗ, ਅਸ਼ਵਨੀ ਠਾਕੁਰ, ਅਨੂਪ ਕੁਮਾਰ, ਮਨਦੀਪ ਕੁਮਾਰ, ਪ੍ਰੇਮ ਗਰਗ ਨੇ ਆਪਣੀਆਂ ਸ੍ਵੈ-ਇੱਛੁਕ ਸੇਵਾਵਾਂ ਦਿੱਤੀਆਂ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

DAV College Bathinda ਦੇ ਅੰਗਰੇਜ਼ੀ ਵਿਭਾਗ ਨੇ ਵਿਦਾਇਗੀ ਪਾਰਟੀ ਦਾ ਕੀਤਾ ਆਯੋਜਨ

0

Bathinda News: DAV College Bathinda ਦੇ ਐਮ.ਏ. (ਅੰਗਰੇਜ਼ੀ) ਦੇ ਵਿਦਿਆਰਥੀਆਂ ਨੇ ਆਪਣੇ ਸੀਨੀਅਰ ਵਿਦਿਆਰਥੀਆਂ ਲਈ ਇੱਕ ਯਾਦਗਾਰੀ ਵਿਦਾਇਗੀ ਸਮਾਗਮ ਦਾ ਆਯੋਜਨ ਕੀਤਾ ਜੋ ਪੁਰਾਣੀਆਂ ਯਾਦਾਂ, ਮੌਜ-ਮਸਤੀ ਅਤੇ ਜਸ਼ਨ ਨਾਲ ਭਰਿਆ ਹੋਇਆ ਸੀ। ਪਹਿਲੇ ਸਾਲ ਦੇ ਵਿਦਿਆਰਥੀਆਂ ਨੇ ਇੱਕ ਜੀਵੰਤ ਪ੍ਰੋਗਰਾਮ ਦਾ ਆਯੋਜਨ ਕੀਤਾ, ਜਿਸ ਵਿੱਚ ਸੰਗੀਤ ਖੇਡਾਂ ਅਤੇ ਪ੍ਰਤਿਭਾ ਪ੍ਰਦਰਸ਼ਨ ਗਾਇਨ, ਨ੍ਰਿਤ, ਕਵਿਤਾ ਸ਼ਾਮਲ ਸਨ।ਇਸ ਸਮਾਗਮ ਵਿੱਚ ਮੁੱਖ ਤੌਰ ‘ਤੇ ਸ਼ਖਸੀਅਤ ਮੁਕਾਬਲਾ ਸੀ, ਜਿੱਥੇ ਬਾਹਰ ਜਾਣ ਵਾਲੀਆਂ ਵਿਦਿਆਰਥੀਆਂ ਨੇ ਰੈਂਪ ਵਾਕ ਅਤੇ ਪ੍ਰਤਿਭਾ ਪ੍ਰਦਰਸ਼ਨ ਵਿੱਚ ਹਿੱਸਾ ਲਿਆ।

ਇਹ ਵੀ ਪੜ੍ਹੋ  ਬਠਿੰਡਾ ’ਚ ਲੁਟੇਰਿਆਂ ਨੇ ਗੋ+ਲੀਆਂ ਚਲਾ ਕੇ CIA ਦੇ ਥਾਣੇਦਾਰ ਨੂੰ ਕੀਤਾ ਜਖ਼.ਮੀ, ਜਵਾਬੀ ਕਾਰਵਾਈ ’ਚ ਦੋ ਲੁਟੇਰੇ ਵੀ ਹੋਏ ਜਖ਼ਮੀ

ਸਵੈਯਮ ਸਿੰਗਲਾ ਅਤੇ ਗੁਰਪ੍ਰੀਤ ਸ਼ਰਮਾ ਨੂੰ ਕ੍ਰਮਵਾਰ ਮਿਸਟਰ ਅਤੇ ਮਿਸ ਫੇਅਰਵੈੱਲ ਦਾ ਤਾਜ ਪਹਿਨਾਇਆ ਗਿਆ। ਜਸ਼ਨਦੀਪ ਕੌਰ ਨੂੰ ਮਿਸ ਚਾਰਮਿੰਗ, ਪ੍ਰਿਯੰਕਾ ਨੂੰ ਮਿਸ ਟੇਲੈਂਟਡ ਅਤੇ ਰੂਬੀ ਨੂੰ ਮਿਸ ਕੌਂਨਫੀਡੈਂਟ ਐਲਾਨਿਆ ਗਿਆ।ਕਾਲਜ ਦੇ ਪ੍ਰਿੰਸੀਪਲ ਡਾ. ਰਾਜੀਵ ਕੁਮਾਰ ਸ਼ਰਮਾ ਨੇ ਮੁਕਾਬਲੇ ਦੇ ਜੇਤੂਆਂ ਨੂੰ ਵਧਾਈ ਦਿੱਤੀ। ਵਿਦਿਆਰਥੀਆਂ ਨੂੰ ਇੱਕ ਸ਼ਾਨਦਾਰ ਸਮਾਗਮ ਦੇ ਆਯੋਜਨ ਲਈ ਵਧਾਈ ਦੇਣ ਤੋਂ ਇਲਾਵਾ, ਉਨ੍ਹਾਂ ਨੇ ਉਨ੍ਹਾਂ ਨੂੰ ਆਉਣ ਵਾਲੀ ਪ੍ਰੀਖਿਆ ਦੀ ਤਿਆਰੀ ਕਰਨ ਅਤੇ ਵਧੀਆ ਪ੍ਰਦਰਸ਼ਨ ਕਰਨ ਦੀ ਤਾਕੀਦ ਕੀਤੀ।

ਇਹ ਵੀ ਪੜ੍ਹੋ  ਪਾਣੀਆਂ ਦਾ ਮੁੱਦਾ; ਪੰਜਾਬ ਦੇ ਖਿਲਾਫ਼ ਹਾਈਕੋਰਟ ਪੁੱਜਿਆ ਬੀਬੀਐਮਬੀ

ਡਾ. ਸਤੀਸ਼ ਗਰੋਵਰ ਮੁਖੀ, ਅੰਗਰੇਜ਼ੀ ਵਿਭਾਗ ਨੇ ਬਾਹਰ ਜਾਣ ਵਾਲੇ ਵਿਦਿਆਰਥੀਆਂ ਨੂੰ ਜ਼ਿੰਦਗੀ ਵਿੱਚ ਚੰਗਾ ਪ੍ਰਦਰਸ਼ਨ ਕਰਨ ਅਤੇ ਆਪਣੇ ਮਾਪਿਆਂ ਅਤੇ ਸੰਸਥਾ ਦਾ ਨਾਮ ਰੌਸ਼ਨ ਕਰਨ ਲਈ ਪ੍ਰੇਰਿਤ ਕੀਤਾ।ਇਸ ਮੌਕੇ ਪ੍ਰਿੰਸੀਪਲ ਡਾ. ਰਾਜੀਵ ਕੁਮਾਰ ਸ਼ਰਮਾ, ਵਾਈਸ ਪ੍ਰਿੰਸੀਪਲ ਪ੍ਰੋ. ਪਰਵੀਨ ਕੁਮਾਰ ਗਰਗ, ਰਜਿਸਟਰਾਰ ਅਤੇ ਮੁਖੀ ਡਾ. ਸਤੀਸ਼ ਗਰੋਵਰ, ਆਈਕਿਊਏਸੀ ਕੋਆਰਡੀਨੇਟਰ ਡਾ. ਪਵਨ ਕੁਮਾਰ, ਪ੍ਰੋ. ਕਰਮਪਾਲ ਕੌਰ ਡਾ. ਨੀਤੂ ਪੁਰੋਹਿਤ, ਪ੍ਰੋ. ਹੀਨਾ ਬਿੰਦਲ, ਗੁਰਦੀਪ ਸਿੰਘ, ਪ੍ਰੋ.ਅਨੀਤਾ ਰਾਣੀ,ਡਾ.ਸਮਨਵੀਰ ਕੌਰ, ਪ੍ਰੋ. ਆਸ਼ਾ ਗੋਇਲ, ਪ੍ਰੋ.ਭਾਵਨਾ ਅਤੇ ਪ੍ਰੋ. ਦਿਵਿਯਾਂਸ਼ੀ ਨੇ ਸ਼ਿਰਕਤ ਕੀਤੀ

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

SSD Girls College Bathinda ਨੇ ਸੀਨੀਅਰ ਵਿਦਿਆਰਥੀਆਂ ਲਈ ਕੀਤਾ ਯਾਦਗਾਰੀ ਵਿਦਾਇਗੀ ਪਾਰਟੀ ਦਾ ਆਯੋਜਨ

0

Bathinda News:SSD Girls College Bathinda ਨੇ ਸੀਨੀਅਰ ਵਿਦਿਆਰਥੀਆਂ ਲਈ ਇੱਕ ਯਾਦਗਾਰੀ ਵਿਦਾਇਗੀ ਪਾਰਟੀ ਨਿਓਨ ਨਾਈਟ (ਹੋਸਟਲ ਨਾਈਟ) ਦਾ ਆਯੋਜਨ ਕੀਤਾ । ਪਾਰਟੀ ਦੀ ਸ਼ੁਰੂਆਤ ਮਹਿਮਾਨਾਂ ਸ਼੍ਰੀਮਤੀ ਕਿਰਨ ਗੋਇਲ, ਸ਼੍ਰੀਮਤੀ ਸੁਸ਼ਮਾ ਗਰਗ ਅਤੇ ਡਾ. ਨੀਰੂ ਗਰਗ (ਪ੍ਰਿੰਸੀਪਲ) ਦੇ ਫੁੱਲਾਂ ਦੇ ਸਵਾਗਤ ਨਾਲ ਹੋਈ । ਇਸ ਉਪਰੰਤ ਵਿਦਿਆਰਥੀਆਂ ਦੁਆਰਾ ਜਾਗੋ ਕੱਢੀ ਗਈ । ਉਸ ਤੋਂ ਬਾਅਦ ਸ਼ਮ੍ਹਾਂ ਰੌਸ਼ਨ ਦੀ ਰਸਮ ਅਤੇ ਕੇਕ ਕੱਟਣ ਦੀ ਰਸਮ ਅਦਾ ਕੀਤੀ ਗਈ । ਵਿਦਿਆਰਥੀਆਂ ਨੇ ਮਨਮੋਹਕ ਨਾਚ ਪੇਸ਼ ਕਰਕੇ ਸਟੇਜ ‘ਤੇ ਧਮਾਲ ਮਚਾ ਦਿੱਤੀ। ਟਿੱਟ ਬਿਟਸ ਅਤੇ ਸੈਲਫੀ ਪੁਆਇੰਟਸ ਨੇ ਸਾਰਿਆਂ ਲਈ ਪਾਰਟੀ ਵਿੱਚ ਹੋਰ ਮਜ਼ੇਦਾਰ ਪਲ ਜੋੜ ਦਿੱਤੇ।

ਇਹ ਵੀ ਪੜ੍ਹੋ  ਬਠਿੰਡਾ ’ਚ ਲੁਟੇਰਿਆਂ ਨੇ ਗੋ+ਲੀਆਂ ਚਲਾ ਕੇ CIA ਦੇ ਥਾਣੇਦਾਰ ਨੂੰ ਕੀਤਾ ਜਖ਼.ਮੀ, ਜਵਾਬੀ ਕਾਰਵਾਈ ’ਚ ਦੋ ਲੁਟੇਰੇ ਵੀ ਹੋਏ ਜਖ਼ਮੀ

ਵਿਦਿਆਰਥਣਾਂ ਨੇ ਰੈਂਪ ਵਾਕ ਵਿੱਚ ਉਤਸ਼ਾਹ ਨਾਲ ਹਿੱਸਾ ਲਿਆ। ਮਾਡਲਿੰਗ ਦੇ ਵੱਖ-ਵੱਖ ਦੌਰਾਂ ਦੇ ਆਧਾਰ ‘ਤੇ, ਸ਼੍ਰੀਮਤੀ ਅਮਨੀਤ ਕੌਰ ਨੇ ਮਿਸ ਹੋਸਟਲ ਕਵੀਨ ਦਾ ਖਿਤਾਬ ਜਿੱਤਿਆ, ਸ਼੍ਰੀਮਤੀ ਰਚਨਾ ਰਾਣੀ ਨੂੰ ਪਹਿਲੀ ਰਨਰਅੱਪ, ਸ਼੍ਰੀਮਤੀ ਹਸਨਪ੍ਰੀਤ ਕੌਰ ਅਤੇ ਸ਼੍ਰੀਮਤੀ ਮਨਜੋਤ ਕੌਰ ਨੂੰ ਦੂਜੀ ਰਨਰਅੱਪ ਐਲਾਨਿਆ ਗਿਆ। ਪ੍ਰਿੰਸੀਪਲ ਡਾ. ਨੀਰੂ ਗਰਗ ਨੇ ਜੱਜਾਂ ਅਤੇ ਫੈਕਲਟੀ ਮੈਂਬਰਾਂ ਦੇ ਨਾਲ ਜੇਤੂਆਂ ਨੂੰ ਵਧਾਈ ਦਿੱਤੀ ਅਤੇ ਸਨਮਾਨਿਤ ਕੀਤਾ। ਮੈਡਮ ਪ੍ਰਿੰਸੀਪਲ ਨੇ ਆਪਣੇ ਪ੍ਰੇਰਨਾਦਾਇਕ ਸ਼ਬਦਾਂ ਨਾਲ ਵਿਦਿਆਰਥੀਆਂ ਨੂੰ ਪ੍ਰੇਰਿਤ ਕੀਤਾ। ਕਾਲਜ ਦੇ ਪ੍ਰਧਾਨ ਸ਼੍ਰੀ ਸੰਜੇ ਗੋਇਲ, ਜਨਰਲ ਸਕੱਤਰ ਸ਼੍ਰੀ ਵਿਕਾਸ ਗਰਗ ਅਤੇ ਡਾ. ਨੀਰੂ ਗਰਗ (ਪ੍ਰਿੰਸੀਪਲ) ਨੇ ਹੋਸਟਲ ਵਾਰਡਨ ਅਤੇ ਸਾਰੇ ਕਮੇਟੀ ਮੈਂਬਰਾਂ ਨੂੰ ਇੰਨੀ ਸ਼ਾਨਦਾਰ ਪਾਰਟੀ ਦੇ ਆਯੋਜਨ ਲਈ ਵਧਾਈ ਦਿੱਤੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਭਾਈ ਰਾਜੋਆਣਾ ਮਾਮਲੇ ’ਚ ਪਟੀਸ਼ਨ ਵਾਪਸ ਲੈਣ ਸਬੰਧੀ ਕੌਮੀ ਰਾਏ ਲਵੇਗੀ ਸ਼੍ਰੋਮਣੀ ਕਮੇਟੀ- ਐਡਵੋਕੇਟ ਧਾਮੀ

0

👉ਸਿੱਖ ਕੌਮ ਦੀਆਂ ਧਾਰਮਿਕ, ਰਾਜਸੀ, ਸਮਾਜਿਕ ਜਥੇਬੰਦੀਆਂ ਅਤੇ ਬੁੱਧੀਜੀਵੀਆਂ ਦਾ ਜਲਦ ਕੀਤਾ ਜਾਵੇਗਾ ਨੁਮਾਇੰਦਾ ਇਕੱਠ
Amritsar News:ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਾਈ ਬਲਵੰਤ ਸਿੰਘ ਰਾਜੋਆਣਾ ਦੇ ਮਾਮਲੇ ਵਿਚ ਸੰਨ 2012 ’ਚ ਪਾਈ ਗਈ ਪਟੀਸ਼ਨ ਵਾਪਸ ਲੈਣ ਸਬੰਧੀ ਫੈਸਲਾ ਕਰਨ ਲਈ ਕੌਮੀ ਰਾਏ ਬਣਾਉਣ ਦਾ ਐਲਾਨ ਕੀਤਾ ਗਿਆ ਹੈ। ਬੀਤੇ ਦਿਨੀਂ ਭਾਈ ਬਲਵੰਤ ਸਿੰਘ ਰਾਜੋਆਣਾ ਨੂੰ ਮਿਲਣ ਉਪਰੰਤ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਸਿੱਖ ਪੰਥ ਦੀਆਂ ਪ੍ਰਤੀਨਿਧ ਜਥੇਬੰਦੀਆਂ ਦੇ ਆਗੂਆਂ ਨਾਲ ਇਕੱਤਰਤਾ ਕਰਕੇ ਪਟੀਸ਼ਨ ਉੱਤੇ ਵਿਚਾਰ-ਵਟਾਂਦਰਾ ਕੀਤਾ।

ਇਕੱਤਰਤਾ ਮਗਰੋਂ ਪੱਤਰਕਾਰ ਨਾਲ ਗੱਲਬਾਤ ਕਰਦਿਆਂ ਐਡਵੋਕੇਟ ਧਾਮੀ ਨੇ ਕਿਹਾ ਕਿ ਨਿਹੰਗ ਸਿੰਘ ਜਥੇਬੰਦੀਆਂ, ਦਮਦਮੀ ਟਕਸਾਲ ਅਤੇ ਕੁਝ ਹੋਰ ਸੰਪ੍ਰਦਾਵਾਂ ਦੇ ਨੁਮਾਇੰਦਿਆਂ ਨਾਲ ਅੱਜ ਕੀਤੀ ਬੈਠਕ ਵਿਚ ਸਾਂਝਾ ਸੁਝਾਅ ਪ੍ਰਾਪਤ ਹੋਇਆ ਹੈ ਕਿ ਭਾਈ ਬਲਵੰਤ ਸਿੰਘ ਰਾਜੋਆਣਾ ਸਬੰਧੀ ਪਟੀਸ਼ਨ ਵਾਪਸੀ ਦੇ ਫੈਸਲੇ ਲਈ ਕੌਮ ਦੀ ਆਮ ਰਾਏ ਬੇਹੱਦ ਲਾਜ਼ਮੀ ਹੈ। ਇਸ ਦੇ ਮੱਦੇਨਜ਼ਰ ਪੂਰੇ ਵਿਸ਼ਵ ਦਾ ਨੁਮਾਇੰਦਾ ਸਿੱਖ ਇਕੱਠ ਬੁਲਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਲੰਘੇ ਦਿਨੀਂ ਭਾਈ ਰਾਜੋਆਣਾ ਨਾਲ ਮੁਲਾਕਾਤ ਸਮੇਂ ਉਨ੍ਹਾਂ ਸ਼੍ਰੋਮਣੀ ਕਮੇਟੀ ਨੂੰ ਆਪਣੀ ਪਟੀਸ਼ਨ ਵਾਪਸ ਲੈਣ ਲਈ ਆਖਿਆ ਸੀ ਅਤੇ ਇਸ ਸਬੰਧੀ ਬਿਨਾ ਦੇਰੀ ਫੈਸਲਾ ਲੈਣ ਦੀ ਗੱਲ ਕੀਤੀ ਸੀ।

ਇਹ ਵੀ ਪੜ੍ਹੋ  Vigilance Bureau ਵੱਲੋਂ 60,000 ਰੁਪਏ ਰਿਸ਼ਵਤ ਮੰਗਣ ਵਾਲਾ BDPO ਦਫ਼ਤਰ ਦਾ ਸੁਪਰਡੈਂਟ ਗ੍ਰਿਫ਼ਤਾਰ

ਐਡਵੋਕੇਟ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਨੇ ਕੌਮੀ ਅਵਾਜ਼ ਦੇ ਮੱਦੇਨਜ਼ਰ ਪਟੀਸ਼ਨ ਦਾਇਰ ਕੀਤੀ ਸੀ, ਪਰੰਤੂ ਦੁੱਖ ਦੀ ਗੱਲ ਹੈ ਕਿ ਲੰਮਾਂ ਸਮਾਂ ਬੀਤਣ ਬਾਅਦ ਵੀ ਸਰਕਾਰ ਇਸ ’ਤੇ ਨਕਾਰਾਤਮਕ ਰਵੱਈਆ ਅਖ਼ਤਿਆਰ ਕਰੀ ਬੈਠੀ ਹੈ। ਉਨ੍ਹਾਂ ਆਖਿਆ ਕਿ ਭਾਈ ਰਾਜੋਆਣਾ ਦੀਆਂ ਭਾਵਨਾਵਾਂ ਵੀ ਗ਼ਲਤ ਨਹੀਂ ਹਨ, ਕਿਉਂਕਿ ਉਹ ਆਪਣੇ ਇਰਾਦੇ ਅਤੇ ਨਿਸ਼ਾਨੇ ਪ੍ਰਤੀ ਦ੍ਰਿੜ੍ਹ ਹਨ, ਪ੍ਰੰਤੂ ਪਟੀਸ਼ਨ ਦਾ ਮਾਮਲਾ ਹੁਣ ਇਕੱਲਾ ਹੁਣ ਸ਼੍ਰੋਮਣੀ ਕਮੇਟੀ ਦਾ ਨਹੀਂ ਬਲਕਿ ਸਮੁੱਚੇ ਸਿੱਖ ਪੰਥ ਦਾ ਹੈ।

ਉਨ੍ਹਾਂ ਆਖਿਆ ਕਿ ਇਸ ਸਬੰਧੀ ਫੈਸਲਾ ਲੈਣ ਲਈ ਸ਼੍ਰੋਮਣੀ ਕਮੇਟੀ ਪੰਥ ਦੀ ਰਾਏ ਤੋਂ ਬਿਨਾ ਅੱਗੇ ਨਹੀਂ ਵੱਧ ਸਕਦੀ। ਇਸੇ ਤਹਿਤ ਹੀ ਅੱਜ ਕੁਝ ਜਥੇਬੰਦੀਆਂ ਦੇ ਨੁਮਾਇੰਦਿਆਂ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ ਹੈ, ਜਿਨ੍ਹਾਂ ਦੇ ਸੁਝਾਅ ਅਨੁਸਾਰ ਜਲਦ ਹੀ ਸਿੱਖ ਕੌਮ ਦਾ ਨੁਮਾਇੰਦਾ ਇਕੱਠ ਬੁਲਾਇਆ ਜਾਵੇਗਾ। ਕਿਉਂਕਿ ਇਹ ਮਾਮਲਾ ਕੌਮੀ ਭਾਵਨਾਵਾਂ ਨਾਲ ਸਿੱਧੇ ਤੌਰ ’ਤੇ ਜੁੜਿਆ ਹੋਇਆ ਹੈ ਇਸ ਵਾਸਤੇ ਸਾਰੀਆਂ ਧਾਰਮਿਕ, ਰਾਜਸੀ, ਸਮਾਜਿਕ ਜਥੇਬੰਦੀਆਂ ਅਤੇ ਸਿੱਖ ਵਿਦਵਾਨਾਂ ਬੁੱਧੀਜੀਵੀਆਂ ਦੀ ਰਾਏ ਸੰਗ੍ਰਹਿਤ ਕੀਤੀ ਜਾਵੇਗੀ। ਐਡਵੋਕੇਟ ਧਾਮੀ ਨੇ ਕਿਹਾ ਕਿ ਇਸ ਸਬੰਧ ਵਿਚ ਕੌਮਾਂਤਰੀ ਪੱਧਰ ਦੀ ਸਿੱਖ ਰਾਏ ਬਣਾਉਣ ਵਾਸਤੇ ਸੁਝਾਅ ਵੀ ਮੰਗੇ ਜਾਣਗੇ।

ਇਹ ਸਮੁੱਚਾ ਕਾਰਜ ਬਿਨਾ ਦੇਰੀ ਥੋੜ੍ਹੇ ਸਮੇਂ ਅੰਦਰ ਹੀ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਸਾਰੇ ਬੰਦੀ ਸਿੰਘਾਂ ਦੀ ਰਿਹਾਈ ਵਾਸਤੇ ਲਗਾਤਾਰ ਕਾਰਜ ਕਰ ਰਹੀ ਹੈ, ਪ੍ਰੰਤੂ ਸਰਕਾਰਾਂ ਦਾ ਅੜੀਅਲ ਰਵੱਈਆ ਕੌਮ ਵਿਰੋਧੀ ਭੁਗਤ ਰਿਹਾ ਹੈ। ਉਨ੍ਹਾਂ ਕਿਹਾ ਕਿ ਭਾਈ ਰਾਜੋਆਣਾ ਦਾ ਮਾਮਲਾ ਕਿਉਂਕਿ ਪਟੀਸ਼ਨ ਨਾਲ ਜੁੜਿਆ ਹੋਇਆ ਹੈ ਇਸ ਲਈ ਕੋਈ ਫੈਸਲਾ ਲੈਣ ਵਾਸਤੇ ਸ਼੍ਰੋਮਣੀ ਕਮੇਟੀ ਸਿਆਸਤ ਤੋਂ ਉੱਪਰ ਉਠ ਕੇ ਹਰ ਧਿਰ ਤੱਕ ਪਹੁੰਚ ਕਰੇਗੀ। ਇਹ ਸਰਬਸਾਂਝਾ ਪੰਥਕ ਕਾਰਜ ਹੈ, ਜਿਸ ਵਾਸਤੇ ਹਰ ਸੁਹਿਰਦ ਸਿੱਖ ਅਤੇ ਜਥੇਬੰਦੀ ਨੂੰ ਇਸ ਵਿਚ ਆਪਣਾ ਯੋਗਦਾਨ ਪਾਉਣ ਲਈ ਅੱਗੇ ਆਉਣਾ ਚਾਹੀਦਾ ਹੈ। ਉਨ੍ਹਾਂ ਸ਼੍ਰੋਮਣੀ ਕਮੇਟੀ ਦੇ ਸੱਦੇ ’ਤੇ ਪੁੱਜਣ ਵਾਲੀਆਂ ਜਥੇਬੰਦੀਆਂ ਦਾ ਧੰਨਵਾਦ ਕੀਤਾ ਅਤੇ ਆਸ ਪ੍ਰਗਟਾਈ ਕਿ ਇਸ ਗੰਭੀਰ ਮਾਮਲੇ ਪ੍ਰਤੀ ਇਸੇ ਤਰ੍ਹਾਂ ਹੀ ਸਹਿਯੋਗ ਮਿਲਦਾ ਰਹੇਗਾ।

ਇਹ ਵੀ ਪੜ੍ਹੋ ਸੜਕਾਂ ਤੇ ਰੇਲ੍ਹਾਂ ਰੋਕਣ ਵਾਲਿਆਂ ਲਈ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ

ਇਕੱਤਰਤਾ ’ਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਧਾਮੀ ਤੋਂ ਇਲਾਵਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ ਤੇ ਗਿਆਨੀ ਬਲਜੀਤ ਸਿੰਘ, ਦਲ ਬਾਬਾ ਬਿਧੀ ਚੰਦ ਸੰਪ੍ਰਦਾ ਦੇ ਮੁਖੀ ਬਾਬਾ ਅਵਤਾਰ ਸਿੰਘ ਸੁਰਸਿੰਘ, ਤਰਨਾ ਦਲ ਹਰੀਆਂ ਵੇਲਾਂ ਦੇ ਮੁਖੀ ਬਾਬਾ ਨਿਹਾਲ ਸਿੰਘ, ਤਰਨਾ ਦਲ ਬਾਬਾ ਬਕਾਲਾ ਦੇ ਮੁਖੀ ਬਾਬਾ ਜੋਗਾ ਸਿੰਘ, ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ 96ਵੇਂ ਕਰੋੜੀ ਵੱਲੋਂ ਸ. ਦਿਲਜੀਤ ਸਿੰਘ ਬੇਦੀ, ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖਾਲਸਾ ਵੱਲੋਂ ਟਕਸਾਲ ਦੇ ਬੁਲਾਰੇ ਬਾਬਾ ਸੁਖਦੇਵ ਸਿੰਘ, ਕਾਰ ਸੇਵਾ ਸੰਪ੍ਰਦਾ ਭੂਰੀ ਵਾਲਿਆਂ ਵੱਲੋਂ ਬਾਬਾ ਸੁਖਵਿੰਦਰ ਸਿੰਘ,

ਬਾਬਾ ਹਰੀ ਸਿੰਘ ਰੰਧਾਵੇ ਵਾਲਿਆਂ ਵੱਲੋਂ ਬਾਬਾ ਗੁਰਪ੍ਰੀਤ ਸਿੰਘ ਰੰਧਾਵੇ ਵਾਲੇ, ਬਾਬਾ ਨਾਹਰ ਸਿੰਘ ਸਾਧ ਜੀ, ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਸ. ਸੁਰਜੀਤ ਸਿੰਘ ਭਿੱਟੇਵੱਡ, ਸ. ਮੰਗਵਿੰਦਰ ਸਿੰਘ ਖਾਪੜਖੇੜੀ, ਭਾਈ ਅਜੈਬ ਸਿੰਘ ਅਭਿਆਸੀ, ਸ. ਗੁਰਲਾਲ ਸਿੰਘ, ਸ. ਬਾਵਾ ਸਿੰਘ ਗੁਮਾਨਪੁਰਾ, ਸ. ਬਲਜੀਤ ਸਿੰਘ ਜਲਾਲਉਸਮਾਂ, ਸ. ਹਰਪਾਲ ਸਿੰਘ ਜੱਲ੍ਹਾ, ਓਐਸਡੀ ਸ. ਸਤਬੀਰ ਸਿੰਘ ਧਾਮੀ, ਸਕੱਤਰ ਸ. ਪ੍ਰਤਾਪ ਸਿੰਘ, ਵਧੀਕ ਸਕੱਤਰ ਸ. ਬਿਜੈ ਸਿੰਘ, ਨਿੱਜੀ ਸਕੱਤਰ ਸ. ਸ਼ਾਹਬਾਜ਼ ਸਿੰਘ, ਮੀਤ ਸਕੱਤਰ ਸ. ਹਰਭਜਨ ਸਿੰਘ ਵਕਤਾ, ਸੁਪ੍ਰਿੰਟੈਂਡੈਂਟ ਸ. ਨਿਸ਼ਾਨ ਸਿੰਘ, ਇੰਚਾਰਜ ਸ. ਅਜ਼ਾਦਦੀਪ ਸਿੰਘ ਆਦਿ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਲਾਅ ਆਫ਼ਿਸਰਜ਼ (ਐਂਗੇਜ਼ਮੈਂਟ) ਸੋਧ ਐਕਟ, 2025 ਸਰਬਸੰਮਤੀ ਨਾਲ ਪਾਸ

0

👉ਪਿਛਲੀ ਕਾਂਗਰਸ ਸਰਕਾਰ ਆਪਣੀ ਕੈਬਨਿਟ ਵਿੱਚ ਅਨੁਸੂਚਿਤ ਜਾਤੀ ਦੇ 2 ਕੈਬਨਿਟ ਮੰਤਰੀ ਹੋਣ ਦੇ ਬਾਵਜੂਦ ਉਨ੍ਹਾਂ ਦੇ ਅਧਿਕਾਰਾਂ ਦੀ ਰੱਖਿਆ ਕਰਨ ਵਿੱਚ ਨਾਕਾਮ ਰਹੀ: ਹਰਪਾਲ ਸਿੰਘ ਚੀਮਾ

Chandigarh News:ਸਮਾਜਿਕ ਨਿਆਂ ਅਤੇ ਸਮਾਵੇਸ਼ ਨੂੰ ਉਤਸ਼ਾਹਿਤ ਕਰਨ ਵੱਲ ਮਹੱਤਵਪੂਰਨ ਕਦਮ ਚੁੱਕਦਿਆਂ ਪੰਜਾਬ ਵਿਧਾਨ ਸਭਾ ਨੇ ਅੱਜ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਦੁਆਰਾ ਪੇਸ਼ ਕੀਤੇ ਗਏ ਪੰਜਾਬ ਲਾਅ ਆਫ਼ਿਸਰਜ਼ (ਐਂਗੇਜ਼ਮੈਂਟ) ਸੋਧ ਐਕਟ, 2025 ਨੂੰ ਸਰਬਸੰਮਤੀ ਨਾਲ ਪਾਸ ਕਰ ਦਿੱਤਾ। ਇਹ ਇਤਿਹਾਸਕ ਸੋਧ ਪੰਜਾਬ ਸਰਕਾਰ ਨੂੰ ਐਡਵੋਕੇਟ ਜਨਰਲ ਪੰਜਾਬ ਦੇ ਦਫ਼ਤਰ ਵਿੱਚ ਕਾਨੂੰਨ ਅਧਿਕਾਰੀਆਂ ਵਜੋਂ ਅਨੁਸੂਚਿਤ ਜਾਤੀ ਦੇ ਉਮੀਦਵਾਰਾਂ ਦੀ ਨਿਯੁਕਤੀ ਲਈ ਘੱਟੋ-ਘੱਟ ਸਾਲਾਨਾ ਪੇਸ਼ੇਵਰ ਆਮਦਨ ਦੇ ਮਾਪਦੰਡਾਂ ਵਿੱਚ ਢਿੱਲ ਦੇਣ ਦੀ ਆਗਿਆ ਦੇਵੇਗੀ।ਪੰਜਾਬ ਦੇ ਪਾਣੀਆਂ ਦੀ ਰਾਖੀ ‘ਤੇ ਕੇਂਦ੍ਰਿਤ ਵਿਸ਼ੇਸ਼ ਸੈਸ਼ਨ ਦੌਰਾਨ ਬਿੱਲ ਪੇਸ਼ ਕਰਦਿਆਂ ਵਿੱਤ ਮੰਤਰੀ ਸ. ਚੀਮਾ ਨੇ ਕਿਹਾ ਕਿ ਇਹ ਸੋਧ ਐਡਵੋਕੇਟ ਜਨਰਲ ਪੰਜਾਬ ਦੇ ਦਫ਼ਤਰ ਵਿੱਚ ਅਨੁਸੂਚਿਤ ਜਾਤੀ ਦੇ ਉਮੀਦਵਾਰਾਂ ਨੂੰ ਢੁਕਵੀਂ ਪ੍ਰਤੀਨਿਧਤਾ ਪ੍ਰਦਾਨ ਕਰੇਗੀ।

ਇਹ ਵੀ ਪੜ੍ਹੋ ਮੁੱਖ ਮੰਤਰੀ ਦੀ ਅਗਵਾਈ ’ਚ ਪੰਜਾਬ ਵਿਧਾਨ ਸਭਾ ਵੱਲੋਂ ਦਰਿਆਈ ਪਾਣੀਆਂ ’ਤੇ ਬੀ.ਬੀ.ਐਮ.ਬੀ. ਦੇ ਕਿਸੇ ਵੀ ਹੁਕਮ ਨੂੰ ਨਾ ਮੰਨਣ ਦਾ ਇਤਿਹਾਸਕ ਮਤਾ ਪਾਸ

ਉਨ੍ਹਾਂ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਆਮ ਆਦਮੀ ਪਾਰਟੀ ਨੇ ਗਰੀਬ ਅਤੇ ਪਛੜੇ ਪਰਿਵਾਰਾਂ ਨਾਲ ਸਬੰਧਤ ਵਕੀਲਾਂ ਨੂੰ ਨਿਯੁਕਤ ਕਰਨ ਦਾ ਵਾਅਦਾ ਕੀਤਾ ਸੀ ਅਤੇ ਇਹ ਸੋਧ ਉਸ ਵਚਨਬੱਧਤਾ ਤਹਿਤ ਹੈ।ਵਿੱਤ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਕੈਬਨਿਟ ਨੇ ਐਡਵੋਕੇਟ ਜਨਰਲ ਦਫ਼ਤਰ ਵਿੱਚ 58 ਅਸਾਮੀਆਂ ਅਨੁਸੂਚਿਤ ਜਾਤੀ ਦੇ ਉਮੀਦਵਾਰਾਂ ਲਈ ਰਾਖਵੀਆਂ ਕੀਤੀਆਂ ਸਨ। ਹਾਲਾਂਕਿ ਸਾਲ 2017 ਦੇ ਕਾਨੂੰਨ ਤਹਿਤ ਨਿਰਧਾਰਤ ਆਮਦਨ ਸੀਮਾ ਜਿਆਦਾ ਹੋਣ ਕਾਰਨ ਤਕਰੀਬਨ ਸਾਰੀਆਂ ਸੀਟਾਂ ਖਾਲੀ ਰਹਿ ਜਾਂਦੀਆਂ ਸਨ। ਇਸ ਸੋਧ ਦਾ ਉਦੇਸ਼ ਆਮਦਨ ਸੀਮਾ ਨੂੰ ਘਟਾਉਣਾ ਹੈ, ਜਿਸ ਨਾਲ ਅਨੁਸੂਚਿਤ ਜਾਤੀ ਦੇ ਉਮੀਦਵਾਰਾਂ ਲਈ ਐਡਵੋਕੇਟ ਜਨਰਲ ਦਫ਼ਤਰ ਦਾ ਹਿੱਸਾ ਬਣਨ ਦੀ ਪ੍ਰਕਿਰਿਆ ਸੁਖਾਲੀ ਹੋ ਜਾਵੇ।

ਇਹ ਵੀ ਪੜ੍ਹੋ ਪੰਜਾਬ ਦੇ ਪਾਣੀਆਂ ਦਾ ਮੁੱਦਾ: ਚੀਮਾ ਵੱਲੋਂ ਭਾਜਪਾ ਅਤੇ ਕਾਂਗਰਸ ਪਾਰਟੀਆਂ ਨੂੰ ਆਪਣੀਆਂ ਗਲਤੀਆਂ ਸਵੀਕਾਰ ਕੇ ਪੰਜਾਬ ਦੇ ਲੋਕਾਂ ਤੋਂ ਮੁਆਫ਼ੀ ਮੰਗਣ ਦੀ ਚੁਣੌਤੀ

ਵਿੱਤ ਮੰਤਰੀ ਚੀਮਾ ਨੇ ਇਸ ਮੁੱਦੇ ‘ਤੇ ਕਾਂਗਰਸ ਪਾਰਟੀ ਦੇ ਸਟੈਂਡ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅਨੁਸੂਚਿਤ ਜਾਤੀਆਂ ਦੇ ਦੋ ਕੈਬਨਿਟ ਮੰਤਰੀ ਹੋਣ ਦੇ ਬਾਵਜੂਦ, ਉਹ ਇਨ੍ਹਾਂ ਭਾਈਚਾਰਿਆਂ ਦੇ ਅਧਿਕਾਰਾਂ ਦੀ ਰਾਖੀ ਵਿੱਚ ਅਸਫ਼ਲ ਰਹੀ। ਉਨ੍ਹਾਂ ਨੇ ਸਾਲ 2017 ਦੇ ਐਕਟ ਵਿੱਚ ਰਾਖਵੇਂਕਰਨ ਦੀ ਵਕਾਲਤ ਕਰਨ ਦੇ ਆਪਣੇ ਯਤਨਾਂ ਨੂੰ ਵੀ ਯਾਦ ਕਰਵਾਇਆ, ਜਿਨ੍ਹਾਂ ਨੂੰ ਬਦਕਿਸਮਤੀ ਨਾਲ ਪਿਛਲੀ ਕਾਂਗਰਸ ਸਰਕਾਰ ਨੇ ਸਵੀਕਾਰ ਨਹੀਂ ਕੀਤਾ।ਕੈਬਨਿਟ ਮੰਤਰੀ ਮੋਹਿੰਦਰ ਭਗਤ ਅਤੇ ਵਿਧਾਇਕਾਂ ਸਮੇਤ ਡਾ. ਸੁਖਵਿੰਦਰ ਕੁਮਾਰ ਸੁੱਖੀ, ਬੁੱਧ ਰਾਮ ਸਿੰਘ, ਨਛੱਤਰ ਪਾਲ, ਰਜਨੀਸ਼ ਕੁਮਾਰ ਦਹੀਆ ਅਤੇ ਵਿਕਰਮਜੀਤ ਸਿੰਘ ਚੌਧਰੀ ਨੇ ਇਸ ਅਤਿ-ਲੋੜੀਂਦੀ ਸੋਧ ਨੂੰ ਲਿਆਉਣ ਲਈ ਵਿੱਤ ਮੰਤਰੀ ਅਤੇ ਸੂਬਾ ਸਰਕਾਰ ਦਾ ਧੰਨਵਾਦ ਕੀਤਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

ਕੇਂਦਰ ਵਿੱਚ ਭਾਜਪਾ ਹੋਵੇ ਜਾਂ ਕਾਂਗਰਸ, ਪੰਜਾਬ ਨਾਲ ਹਮੇਸ਼ਾ ਵਿਸ਼ਵਾਸਘਾਤ ਹੋਇਆ: ਅਮਨ ਅਰੋੜਾ

0

👉”ਆਪ” ਦੇ ਸੂਬਾ ਪ੍ਰਧਾਨ ਨੇ ਪੰਜਾਬ ਦੇ ਹਿੱਤਾਂ ਨੂੰ ਖੋਰਾ ਲਗਾਉਣ ਲਈ ਕੇਂਦਰ ਸਰਕਾਰਾਂ ਨੂੰ ਕਰੜੇ ਹੱਥੀਂ ਲਿਆ
Chandigarh News:ਦਹਾਕਿਆਂ ਤੋਂ ਪੰਜਾਬ ਦੇ ਪਾਣੀ ਦੀ ਲੁੱਟ ਕਰਨ ਲਈ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਅਤੇ ਹਰਿਆਣਾ ਸਰਕਾਰ ‘ਤੇ ਤਿੱਖਾ ਹਮਲਾ ਕਰਦਿਆਂ ਆਮ ਆਦਮੀ ਪਾਰਟੀ (ਆਪ) ਦੇ ਸੂਬਾ ਪ੍ਰਧਾਨ ਅਤੇ ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਸੋਮਵਾਰ ਨੂੰ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ ਪੰਜਾਬ ਨਾਲ ਪਾਣੀ ਦੇ ਮਾਮਲੇ ਵਿੱਚ ਹੋਏ ਇਤਿਹਾਸਕ ਅਨਿਆਂ ਦਾ ਪਰਦਾਫਾਸ਼ ਕੀਤਾ।ਸਦਨ ਨੂੰ ਸੰਬੋਧਨ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਕਿਵੇਂ ਪੰਜਾਬ ਨੂੰ 1955 ਤੋਂ ਯੋਜਨਾਬੱਧ ਢੰਗ ਨਾਲ ਆਪਣੇ ਜਲ ਸਰੋਤਾਂ ਤੋਂ ਵਾਂਝਾ ਰੱਖਿਆ ਜਾ ਰਿਹਾ ਹੈ। ਇਸ ਤੋਂ ਬਾਅਦ 1960 ਵਿੱਚ ਇੰਡਸ ਜਲ ਸੰਧੀ ਨਾਲ ਪੰਜਾਬ ਦੇ 80% ਦਰਿਆਈ ਪਾਣੀਆਂ ਨੂੰ ਪਾਕਿਸਤਾਨ ਵੱਲ ਮੋੜ ਦਿੱਤਾ। ਉਨ੍ਹਾਂ ਦੱਸਿਆ ਕਿ ਕਿਵੇਂ ਬਾਅਦ ਦੇ ਸਮਝੌਤਿਆਂ – ਜਿਵੇਂ ਕਿ ਪੰਜਾਬ ਪੁਨਰਗਠਨ ਐਕਟ (1966), ਤਿੰਨ-ਪੱਖੀ ਸਮਝੌਤਾ (1981), ਅਤੇ ਮਨਮਾਨੇ ਢੰਗ ਨਾਲ ਪਾਣੀ ਦੇ ਮੁਲਾਂਕਣ- ਨੇ ਪੰਜਾਬ ਨੂੰ ਉਸ ਦੇ ਅਧਿਕਾਰਤ ਹਿੱਸੇ ਤੋਂ ਵੀ ਵਾਂਝਾ ਕਰ ਦਿੱਤਾ।

ਇਹ ਵੀ ਪੜ੍ਹੋ ਕਾਂਗਰਸ ਦੀਆਂ ਦੋਗਲੀਆਂ ਤੇ ਸਵਾਰਥੀ ਨੀਤੀਆਂ ਨੇ ਪੰਜਾਬ ਨੂੰ ਭਾਰੀ ਨੁਕਸਾਨ ਪਹੁੰਚਾਇਆ, ਖਾਮਿਆਜ਼ਾ ਅੱਜ ਵੀ ਭੁਗਤ ਰਿਹੈ ਪੰਜਾਬ:ਸੌਂਦ 

ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਨਾਲ ਵਾਰ-ਵਾਰ ਧੋਖਾ ਕੀਤਾ ਗਿਆ ਹੈ – ਭਾਵੇਂ ਕੇਂਦਰ ਵਿੱਚ ਕਾਂਗਰਸ ਦੀ ਸਰਕਾਰ ਹੋਵੇ ਜਾਂ ਭਾਜਪਾ ਦੀ। ਉਨ੍ਹਾਂ ਨੇ ਹਮੇਸ਼ਾ ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ ਕੀਤਾ ਹੈ, ਸਾਡਾ ਪਾਣੀ ਅਤੇ ਅਨਾਜ ਲੈਂਦੇ ਰਹੇ ਪਰ ਬਦਲੇ ਵਿੱਚ ਕੁਝ ਨਹੀਂ ਦਿੱਤਾ।ਉਨ੍ਹਾਂ ਦੱਸਿਆ ਕਿ ਪੰਜਾਬ ਦੇ ਰਿਪੇਰੀਅਨ ਰਾਜ ਹੋਣ ਦੇ ਬਾਵਜੂਦ ਇਸ ਦਾ ਪਾਣੀ ਖੋਹ ਕੇ ਹਰਿਆਣਾ ਅਤੇ ਰਾਜਸਥਾਨ ਵਰਗੇ ਗੈਰ-ਰਿਪੇਰੀਅਨ ਰਾਜਾਂ ਨੂੰ ਗੈਰ-ਕਾਨੂੰਨੀ ਢੰਗ ਨਾਲ ਪਾਣੀ ਦਿੱਤਾ ਗਿਆ, ਜੋ ਅੰਤਰਰਾਸ਼ਟਰੀ ਰਿਪੇਰੀਅਨ ਕਾਨੂੰਨਾਂ ਦੀ ਉਲੰਘਣਾ ਸੀ। 1955 ਵਿੱਚ, ਪੰਜਾਬ ਦਾ ਪਾਣੀ ਮੁਲਾਂਕਣ 15.85 ਐਮ.ਏ.ਐਫ. ਸੀ, ਪਰ 1981 ਤੱਕ, ਇਸਨੂੰ ਫ਼ਰਜ਼ੀ ਤੌਰ ‘ਤੇ ਵਧਾ ਕੇ 17.17 ਐਮ.ਏ.ਐਫ. ਦਿਖਾ ਦਿੱਤਾ ਗਿਆ ਤਾਂ ਜੋ ਹਰਿਆਣਾ ਅਤੇ ਰਾਜਸਥਾਨ ਨੂੰ ਹੋਰ ਪਾਣੀ ਦਿੱਤਾ ਜਾ ਸਕੇ।

ਇਹ ਵੀ ਪੜ੍ਹੋ ਪੰਜਾਬ ਦੇ ਪਾਣੀਆਂ ਦਾ ਮੁੱਦਾ: ਚੀਮਾ ਵੱਲੋਂ ਭਾਜਪਾ ਅਤੇ ਕਾਂਗਰਸ ਪਾਰਟੀਆਂ ਨੂੰ ਆਪਣੀਆਂ ਗਲਤੀਆਂ ਸਵੀਕਾਰ ਕੇ ਪੰਜਾਬ ਦੇ ਲੋਕਾਂ ਤੋਂ ਮੁਆਫ਼ੀ ਮੰਗਣ ਦੀ ਚੁਣੌਤੀ

ਸ੍ਰੀ ਅਮਨ ਅਰੋੜਾ ਨੇ ਸ਼੍ਰੋਮਣੀ ਅਕਾਲੀ ਦਲ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਪੰਜਾਬ ਦੇ ਸਟੈਂਡ ਨੂੰ ਕਮਜ਼ੋਰ ਕਰਨ ਵਿੱਚ ਨਿਭਾਈ ਭੂਮਿਕਾ ਦੀ ਵੀ ਕਰੜੀ ਨਿੰਦਾ ਕੀਤੀ, ਉਨ੍ਹਾਂ ਯਾਦ ਦਿਵਾਇਆ ਕਿ ਕਿਵੇਂ ਬਾਦਲ ਦੀ ਅਗਵਾਈ ਵਾਲੀ ਸਰਕਾਰ ਨੇ 4 ਜੁਲਾਈ, 1978 ਨੂੰ ਐਸਵਾਈਐਲ ਨਹਿਰ ਦੇ ਨਿਰਮਾਣ ਲਈ 3 ਕਰੋੜ ਰੁਪਏ ਦੀ ਮੰਗ ਕੀਤੀ ਸੀ, ਭਾਵੇਂ ਪਤਾ ਸੀ ਕਿ ਇਹ ਪੰਜਾਬ ਦੇ ਹੱਕਾਂ ਦੇ ਵਿਰੁੱਧ ਹੈ। 31 ਮਾਰਚ, 1979 ਨੂੰ, ਸ਼੍ਰੋਮਣੀ ਅਕਾਲੀ ਦਲ ਸਰਕਾਰ ਨੇ ਖੁਸ਼ੀ ਨਾਲ ਹਰਿਆਣਾ ਵੱਲੋਂ ਐਸਵਾਈਐਲ ਦੇ ਨਿਰਮਾਣ ਲਈ ਭੇਜੇ ਗਏ 1 ਕਰੋੜ ਰੁਪਏ ਹਾਸਲ ਕੀਤੇ ਅਤੇ ਪੰਜਾਬ ਦੇ ਡੈਥ ਵਾਰੰਟ ‘ਤੇ ਦਸਤਖਤ ਕੀਤੇ। ਬਾਅਦ ਵਿੱਚ ਕੇਂਦਰ, ਰਾਜਸਥਾਨ ਅਤੇ ਹਰਿਆਣਾ ਵਿੱਚ ਕਾਂਗਰਸ ਦੀ ਅਗਵਾਈ ਵਾਲੀਆਂ ਸਰਕਾਰਾਂ ਦੇ ਦਬਾਅ ਹੇਠ ਮਾਰਚ 1981 ਵਿੱਚ ਤਿੰਨ-ਪੱਖੀ ਸਮਝੌਤੇ ਨੂੰ ਸਵੀਕਾਰ ਕਰ ਲਿਆ।

ਇਹ ਵੀ ਪੜ੍ਹੋ ਮੁੱਖ ਮੰਤਰੀ ਦੀ ਅਗਵਾਈ ’ਚ ਪੰਜਾਬ ਵਿਧਾਨ ਸਭਾ ਵੱਲੋਂ ਦਰਿਆਈ ਪਾਣੀਆਂ ’ਤੇ ਬੀ.ਬੀ.ਐਮ.ਬੀ. ਦੇ ਕਿਸੇ ਵੀ ਹੁਕਮ ਨੂੰ ਨਾ ਮੰਨਣ ਦਾ ਇਤਿਹਾਸਕ ਮਤਾ ਪਾਸ

ਹਰਿਆਣਾ ਨੂੰ ਵਾਧੂ ਪਾਣੀ ਛੱਡਣ ਵਿਰੁੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦ੍ਰਿੜ੍ਹ ਸਟੈਂਡ ਦੀ ਪ੍ਰਸ਼ੰਸਾ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਕਿਹਾ, “ਪੰਜਾਬ ਕੋਲ ਦੇਣ ਲਈ ਕੋਈ ਵਾਧੂ ਪਾਣੀ ਨਹੀਂ ਹੈ। ਅਸੀਂ ਦਿੱਲੀ ਜਾਂ ਹਰਿਆਣਾ ਦੇ ਦਬਾਅ ਅੱਗੇ ਨਹੀਂ ਝੁਕਾਂਗੇ।” ਉਨ੍ਹਾਂ ਸਾਰੀਆਂ ਰਾਜਨੀਤਿਕ ਪਾਰਟੀਆਂ ਨੂੰ ਇੱਕਜੁੱਟ ਹੋਣ ਦੀ ਅਪੀਲ ਕੀਤੀ, ਅਤੇ ਕਿਹਾ ਕਿ ਪੰਜਾਬ ਦਾ ਵਜੂਦ ਦਾਅ ‘ਤੇ ਹੈ।ਸ੍ਰੀ ਅਮਨ ਅਰੋੜਾ ਨੇ ਪੰਜਾਬ ਨਾਲ ਬੇਇਨਸਾਫ਼ੀ ਕਰਨ ਵਾਲੇ ਪਾਣੀ ਦੀ ਵੰਡ ਵਾਲੇ ਸਾਰੇ ਸਮਝੌਤਿਆਂ ਨੂੰ ਰੱਦ ਕਰਨ ਅਤੇ ਰਿਪੇਰੀਅਨ ਸਿਧਾਂਤਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਜੇਕਰ ਰਾਜਸਥਾਨ ਨੂੰ ਬੇਸਿਨ ਸਟੇਟ ਨਾ ਹੋਣ ਕਰਕੇ ਨਰਮਦਾ ਦਾ ਪਾਣੀ ਦੇਣ ਤੋਂ ਜਵਾਬ ਦਿੱਤਾ ਜਾ ਸਕਦਾ ਹੈ, ਤਾਂ ਪੰਜਾਬ ਨੂੰ ਆਪਣਾ ਪਾਣੀ ਗੈਰ-ਰਿਪੇਰੀਅਨ ਰਾਜਾਂ ਨੂੰ ਦੇਣ ਲਈ ਕਿਉਂ ਮਜਬੂਰ ਕੀਤਾ ਜਾ ਰਿਹਾ ਹੈ?ਸ੍ਰੀ ਅਰੋੜਾ ਨੇ ਕਿਹਾ, “ਪੰਜਾਬ ਦੇਸ਼ ਦਾ ਢਿੱਡ ਭਰਦਾ ਹੈ, ਪਰ ਇਸ ਦੇ ਆਪਣੇ ਬੱਚੇ ਪਾਣੀ ਨੂੰ ਤਰਸ ਰਹੇ ਹਨ। ਹੁਣ ਬਹੁਤ ਹੋ ਗਿਆ – ਅਸੀਂ ਇਸ ਵਿਸ਼ਵਾਸਘਾਤ ਨੂੰ ਹੋਰ ਬਰਦਾਸ਼ਤ ਨਹੀਂ ਕਰਾਂਗੇ।” ਉਨ੍ਹਾਂ ਸਾਰੀਆਂ ਰਾਜਨੀਤਿਕ ਪਾਰਟੀਆਂ ਨੂੰ ਅਪੀਲ ਕੀਤੀ ਕਿ ਉਹ ਕੇਂਦਰ ਦੀ ਬੋਲੀ ਸਰਕਾਰ ਦੇ ਕੰਨਾਂ ਤੱਕ ਪੰਜਾਬ ਦੀ ਆਵਾਜ਼ ਪਹੁੰਚਾਉਣ ਲਈ ਇੱਕਜੁੱਟ ਹੋਣ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

ਪੰਜਾਬ ਨੇ ਖਿੱਚੀ ਲਕੀਰ: ਜਲ ਸਰੋਤ ਮੰਤਰੀ ਨੇ ਬੀ.ਬੀ.ਐਮ.ਬੀ. ‘ਤੇ ਸਾਧਿਆ ਨਿਸ਼ਾਨਾ, ਹਰਿਆਣਾ ਨੂੰ ਵਾਧੂ ਪਾਣੀ ਦੇਣ ਤੋਂ ਕੋਰੀ ਨਾਂਹ

0

👉ਬੀ.ਬੀ.ਐਮ.ਬੀ. ਬਣਿਆ ਕੇਂਦਰ ਸਰਕਾਰ ਦੀ ਕਠਪੁਤਲੀ, ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਇਸ ਦਾ ਪੁਨਰਗਠਨ ਕੀਤਾ ਜਾਵੇ: ਬਰਿੰਦਰ ਕੁਮਾਰ ਗੋਇਲ
Chandigarh News:ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਕਿਹਾ ਕਿ ਬੀ.ਬੀ.ਐਮ.ਬੀ. ਸਿਰਫ਼ ਕੇਂਦਰ ਸਰਕਾਰ ਦੀ ਕਠਪੁਤਲੀ ਬਣ ਕੇ ਰਹਿ ਗਿਆ ਹੈ ਅਤੇ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਇਸ ਦਾ ਪੁਨਰਗਠਨ ਕੀਤਾ ਜਾਣਾ ਚਾਹੀਦਾ ਹੈ।ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਆਪਣੇ ਹਿੱਸੇ ਦੇ ਪਾਣੀ ਵਿੱਚੋਂ ਇੱਕ ਵੀ ਬੂੰਦ ਹਰਿਆਣਾ ਨੂੰ ਨਹੀਂ ਦੇ ਸਕਦੀ। ਇਨਸਾਨੀਅਤ ਦੇ ਨਾਤੇ ਪੀਣ ਲਈ ਜੋ 4000 ਕਿਊਸਿਕ ਪਾਣੀ ਹਰਿਆਣਾ ਨੂੰ ਦਿੱਤਾ ਜਾ ਰਿਹਾ ਹੈ, ਉਹ ਜਾਰੀ ਰਹੇਗਾ। ਇਸ ਤੋਂ ਇਲਾਵਾ ਇੱਕ ਵੀ ਪਾਣੀ ਦੀ ਬੂੰਦ ਨਹੀਂ ਦਿੱਤੀ ਜਾਵੇਗੀ।ਸ੍ਰੀ ਗੋਇਲ ਨੇ ਭਾਰਤੀ ਜਨਤਾ ਪਾਰਟੀ ਵੱਲੋਂ ਗ਼ੈਰ-ਕਾਨੂੰਨੀ ਅਤੇ ਗ਼ੈਰ-ਸੰਵਿਧਾਨਕ ਤਰੀਕੇ ਨਾਲ ਬੀ.ਬੀ.ਐਮ.ਬੀ. ਦੀ ਬੁਲਾਈ ਗਈ ਮੀਟਿੰਗ ਦੀ ਵੀ ਕਰੜੀ ਨਿੰਦਾ ਕੀਤੀ।ਬੀ.ਬੀ.ਐਮ.ਬੀ. ਦੇ ਪੁਨਰਗਠਨ ਦੀ ਮੰਗ ਕਰਦਿਆਂ ਉਨ੍ਹਾਂ ਕਿਹਾ ਕਿ ਮੌਜੂਦਾ ਬੀ.ਬੀ.ਐਮ.ਬੀ. ਕੇਵਲ ਕੇਂਦਰ ਸਰਕਾਰ ਦੀ ਕਠਪੁਤਲੀ ਬਣ ਕੇ ਰਹਿ ਗਿਆ ਹੈ। ਮੀਟਿੰਗ ਵਿੱਚ ਨਾ ਪੰਜਾਬ ਦੀ ਗੱਲ ਸੁਣੀ ਜਾ ਰਹੀ ਹੈ ਅਤੇ ਨਾ ਪੰਜਾਬ ਦੇ ਹੱਕਾਂ ਦਾ ਧਿਆਨ ਰੱਖਿਆ ਜਾ ਰਿਹਾ ਹੈ, ਇਸ ਲਈ ਬੀ.ਬੀ.ਐਮ.ਬੀ. ਦਾ ਪੁਨਰਗਠਨ ਕੀਤਾ ਜਾਵੇ ਤਾਂ ਕਿ ਪੰਜਾਬ ਦੇ ਹੱਕਾਂ ਨੂੰ ਸੁਰੱਖਿਅਤ ਰੱਖਿਆ ਜਾ ਸਕੇ। ਉਨ੍ਹਾਂ ਇਹ ਵੀ ਕਿਹਾ ਕਿ ਬੀ.ਬੀ.ਐਮ.ਬੀ. ਦੀ ਕੋਈ ਵੀ ਮੀਟਿੰਗ ਬੁਲਾਉਣ ਲਈ ਕਾਨੂੰਨ ਵਿੱਚ ਇਹ ਲਿਖਿਆ ਹੈ ਕਿ ਕਿਸ ਤਰ੍ਹਾਂ ਦੀ ਮੀਟਿੰਗ ਲਈ ਕਿੰਨੇ ਦਿਨ ਦਾ ਨੋਟਿਸ ਦੇਣਾ ਹੈ, ਪਰ ਬੀ.ਬੀ.ਐਮ.ਬੀ. ਵੱਲੋਂ ਕਾਨੂੰਨ ਦੀ ਪਾਲਣਾ ਨਹੀਂ ਕੀਤੀ ਜਾਂਦੀ ਅਤੇ ਰਾਤ ਨੂੰ ਗ਼ੈਰ-ਕਾਨੂੰਨੀ ਢੰਗ ਨਾਲ ਮੀਟਿੰਗ ਬੁਲਾਈ ਜਾਂਦੀ ਹੈ।

ਇਹ ਵੀ ਪੜ੍ਹੋ  ਮੁੱਖ ਮੰਤਰੀ ਦੀ ਅਗਵਾਈ ’ਚ ਪੰਜਾਬ ਵਿਧਾਨ ਸਭਾ ਵੱਲੋਂ ਦਰਿਆਈ ਪਾਣੀਆਂ ’ਤੇ ਬੀ.ਬੀ.ਐਮ.ਬੀ. ਦੇ ਕਿਸੇ ਵੀ ਹੁਕਮ ਨੂੰ ਨਾ ਮੰਨਣ ਦਾ ਇਤਿਹਾਸਕ ਮਤਾ ਪਾਸ

ਸਦਨ ਨੇ ਬੀ.ਬੀ.ਐਮ.ਬੀ ਨੂੰ ਨਿਰਦੇਸ਼ ਦਿੱਤਾ ਕਿ ਇਸ ਮਾਮਲੇ ਵਿੱਚ ਕਾਨੂੰਨ ਦੀ ਪਾਲਣਾ ਕੀਤੀ ਜਾਵੇ।ਉਨ੍ਹਾਂ ਕੇਂਦਰ ਸਰਕਾਰ ਨੂੰ ਸਵਾਲ ਕੀਤਾ ਕਿ ਸਤਲੁਜ, ਰਾਵੀ ਅਤੇ ਬਿਆਸ ਨਦੀਆਂ ਕੇਵਲ ਪੰਜਾਬ ਵਿੱਚੋਂ ਲੰਘਦੀਆਂ ਹਨ। ਫਿਰ ਇਨ੍ਹਾਂ ਨਦੀਆਂ ਦਾ ਪਾਣੀ ਦੂਜੇ ਸੂਬਿਆਂ ਨੂੰ ਕਿਸ ਆਧਾਰ ‘ਤੇ ਦਿੱਤਾ ਜਾਂਦਾ ਹੈ? ਸਾਲ 1981 ਵਿੱਚ ਜਦੋਂ ਇਨ੍ਹਾਂ ਨਦੀਆਂ ਦੇ ਪਾਣੀ ਨੂੰ ਰਾਜਾਂ ਦੇ ਵਿਚਕਾਰ ਵੰਡਣ ਦੀ ਸੰਧੀ ‘ਤੇ ਹਸਤਾਖਰ ਕੀਤੇ ਗਏ ਸਨ, ਉਸ ਸਮੇਂ ਨਦੀਆਂ ਵਿੱਚ ਜਿੰਨਾ ਪਾਣੀ ਲਿਖਿਆ ਗਿਆ ਸੀ ਅਤੇ ਜਿੰਨੇ ਪਾਣੀ ਦਾ ਬਟਵਾਰਾ ਕੀਤਾ ਗਿਆ ਸੀ, ਅੱਜ ਉਸ ਸਮੇਂ ਨਾਲੋਂ ਇਨ੍ਹਾਂ ਨਦੀਆਂ ਵਿੱਚ ਪਾਣੀ ਦੀ ਮਾਤਰਾ ਬਹੁਤ ਘੱਟ ਗਈ ਹੈ। ਇਸ ਲਈ ਇਨ੍ਹਾਂ ਨਦੀਆਂ ਦੇ ਪਾਣੀ ਦੇ ਬਟਵਾਰੇ ਲਈ ਨਵੀਂ ਸੰਧੀ ਬਣਾਈ ਜਾਵੇ।ਉਨ੍ਹਾਂ ਕਿਹਾ ਕਿ ਕਿਸ ਰਾਜ ਨੂੰ ਕਿੰਨਾ ਪਾਣੀ ਦਿੱਤਾ ਜਾਵੇਗਾ, ਇਹ 1981 ਦੀ ਸੰਧੀ ਵਿੱਚ ਲਿਖਿਆ ਗਿਆ ਹੈ। ਬੀ.ਬੀ.ਐਮ.ਬੀ. ਕੋਲ ਇਸ ਨੂੰ ਬਦਲਣ ਦਾ ਕੋਈ ਹੱਕ ਨਹੀਂ ਹੈ। ਜੇਕਰ ਬੀ.ਬੀ.ਐਮ.ਬੀ. ਮੀਟਿੰਗ ਕਰਕੇ ਕਿਸੇ ਵੀ ਰਾਜ ਦੇ ਹੱਕ ਦਾ ਪਾਣੀ ਦੂਜੇ ਰਾਜ ਨੂੰ ਦੇਣ ਦਾ ਫੈਸਲਾ ਕਰਦਾ ਹੈ ਤਾਂ ਬੀ.ਬੀ.ਐਮ.ਬੀ. ਦਾ ਇਹ ਫ਼ੈਸਲਾ ਗ਼ੈਰ-ਕਾਨੂੰਨੀ ਅਤੇ ਗ਼ੈਰ-ਸੰਵਿਧਾਨਕ ਹੋਵੇਗਾ।ਬੀ.ਬੀ.ਐਮ.ਬੀ. ਇਸ ਤਰ੍ਹਾਂ ਦੇ ਗ਼ੈਰ-ਕਾਨੂੰਨੀ ਫੈਸਲੇ ਲੈਣ ਤੋਂ ਗੁਰੇਜ਼ ਕਰੇ।ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ, ਪਿਛਲੇ ਕੁਝ ਦਿਨਾਂ ਤੋਂ ਭਾਰਤੀ ਜਨਤਾ ਪਾਰਟੀ ਕੇਂਦਰ ਸਰਕਾਰ, ਹਰਿਆਣਾ ਸਰਕਾਰ ਅਤੇ ਬੀ.ਬੀ.ਐਮ.ਬੀ. ਜ਼ਰੀਏ ਪੰਜਾਬ ਦੇ ਹੱਕਾਂ ਨੂੰ ਖੋਹਣ ਦੀ ਕੋਸ਼ਿਸ਼ ਕਰ ਰਹੀ ਹੈ। ਗ਼ੈਰ-ਸੰਵਧਾਨਿਕ ਅਤੇ ਗ਼ੈਰ-ਕਾਨੂੰਨੀ ਢੰਗਾਂ ਨਾਲ ਮੀਟਿੰਗ ਬੁਲਾ ਕੇ ਪੰਜਾਬ ਦੇ ਹਿੱਸੇ ਦਾ ਪਾਣੀ ਹਰਿਆਣਾ ਨੂੰ ਦੇਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਹਰਿਆਣਾ ਆਪਣੇ ਹਿੱਸੇ ਦਾ ਸਾਰਾ ਪਾਣੀ 31 ਮਾਰਚ ਤੱਕ ਵਰਤ ਚੁੱਕਾ ਹੈ।ਹੁਣ ਭਾਜਪਾ ਚਾਹੁੰਦੀ ਹੈ ਕਿ ਪੰਜਾਬ ਦੇ ਹੱਕ ਦਾ ਪਾਣੀ ਹਰਿਆਣਾ ਨੂੰ ਦਿੱਤਾ ਜਾਵੇ।ਉਨ੍ਹਾਂ ਕਿਹਾ ਕਿ ਪਿਛਲੇ ਤਿੰਨ ਸਾਲਾਂ ਵਿਚ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਸਰਕਾਰ ਨੇ ਪੰਜਾਬ ਦੇ ਹਰ ਖੇਤ ਵਿਚ ਪਾਣੀ ਪਹੁੰਚਾਉਣ ਦੇ ਯਤਨ ਕੀਤੇ ਹਨ।

ਇਹ ਵੀ ਪੜ੍ਹੋ  ਬੀ.ਬੀ.ਐਮ.ਬੀ. ਦਾ ਗਠਨ ਪਿਛਲੀਆਂ ਸਰਕਾਰਾਂ ਦੀ ਇਤਿਹਾਸਕ ਗਲਤੀ -ਹਰਜੋਤ ਬੈਂਸ

ਬਹੁਤ ਵੱਡੇ ਪੱਧਰ ‘ਤੇ ਨਹਿਰਾਂ ਅਤੇ ਖਾਲਿਆਂ ਦੀ ਉਸਾਰੀ ਕੀਤੀ ਗਈ ਹੈ। ਸਾਲ 2021 ਤੱਕ ਪੰਜਾਬ ਦੇ ਸਿਰਫ਼ 22 ਫ਼ੀਸਦੀ ਰਕਬੇ ਨੂੰ ਨਹਿਰੀ ਪਾਣੀ ਰਾਹੀਂ ਸਿੰਜਿਆ ਜਾਂਦਾ ਸੀ ਪਰ ਅੱਜ ਪੰਜਾਬ ਵਿੱਚ 60 ਫ਼ੀਸਦੀ ਰਕਬੇ ਵਿੱਚ ਨਹਿਰੀ ਪਾਣੀ ਪਹੁੰਚ ਰਿਹਾ ਹੈ।ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਪੰਜਾਬ ਦੇ ਪਾਣੀ ਦੀ ਇੱਕ-ਇੱਕ ਬੂੰਦ ਪੰਜਾਬ ਲਈ ਕੀਮਤੀ ਹੈ। ਪੰਜਾਬ ਹੁਣ ਕਿਸੇ ਹੋਰ ਰਾਜ ਨੂੰ ਆਪਣੇ ਹਿੱਸੇ ਦਾ ਪਾਣੀ ਨਹੀਂ ਦੇਵੇਗਾ। ਉਨ੍ਹਾਂ ਕਿਹਾ ਕਿ ਹਰਿਆਣਾ ਰਾਜ ਨੇ 6 ਅਪ੍ਰੈਲ, 2025 ਨੂੰ ਪੰਜਾਬ ਨੂੰ ਬੇਨਤੀ ਕੀਤੀ ਕਿ ਉਨ੍ਹਾਂ ਨੂੰ ਪੀਣ ਲਈ ਪਾਣੀ ਦੀ ਲੋੜ ਹੈ। ਪੰਜਾਬ ਨੇ ਵੱਡਾ ਦਿਲ ਦਿਖਾਉਂਦੇ ਹੋਏ ਹਰਿਆਣਾ ਰਾਜ ਨੂੰ ਆਪਣੇ ਹਿੱਸੇ ਵਿੱਚੋਂ 4000 ਕਿਊਸਿਕ ਪਾਣੀ ਦੇ ਦਿੱਤਾ ਕਿਉਂਕਿ ਸਾਡੇ ਗੁਰੂਆਂ ਨੇ ਸਾਨੂੰ ਸਿਖਾਇਆ ਹੈ ਕਿ ਕਿਸੇ ਵੀ ਪਿਆਸੇ ਨੂੰ ਪਾਣੀ ਦੇਣਾ ਵਡੇਰਾ ਪੁੰਨ ਹੁੰਦਾ ਹੈ।ਜਲ ਸਰੋਤ ਮੰਤਰੀ ਨੇ ਕਿਹਾ ਕਿ ਹਰਿਆਣਾ ਦੀ ਆਬਾਦੀ 3 ਕਰੋੜ ਹੈ ਅਤੇ 3 ਕਰੋੜ ਲੋਕਾਂ ਨੂੰ ਪੀਣ ਅਤੇ ਹੋਰ ਵਿਅਕਤੀਗਤ ਲੋੜਾਂ ਨੂੰ ਪੂਰਾ ਕਰਨ ਦੇ ਮੰਤਵ ਲਈ 1700 ਕਿਊਸਿਕ ਪਾਣੀ ਦੀ ਲੋੜ ਹੈ ਪਰ ਹਰਿਆਣਾ ਨੇ ਪੰਜਾਬ ਤੋਂ 4000 ਕਿਊਸਿਕ ਪਾਣੀ ਮੰਗਿਆ ਅਤੇ ਅਸੀਂ ਇਨਸਾਨੀਅਤ ਦੇ ਨਾਤੇ ਉਨ੍ਹਾਂ ਨੂੰ 4000 ਕਿਊਸਿਕ ਪਾਣੀ ਦੇ ਦਿੱਤਾ।

ਇਹ ਵੀ ਪੜ੍ਹੋ  ਵਿਜੀਲੈਂਸ ਬਿਊਰੋ ਦੇ ਉੱਡਣ ਦਸਤੇ ਵੱਲੋਂ ਬੀਡੀਪੀਓ ਦਫ਼ਤਰ ਦਾ ਸੁਪਰਡੈਂਟ 60,000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

ਹੁਣ ਹਰਿਆਣਾ ਕਹਿ ਰਿਹਾ ਹੈ ਕਿ ਉਨ੍ਹਾਂ ਨੂੰ 8500 ਕਿਊਸਿਕ ਪਾਣੀ ਚਾਹੀਦਾ ਹੈ। ਉਨ੍ਹਾਂ ਦੀ ਇਹ ਮੰਗ ਪੂਰੀ ਕਰਨ ਲਈ ਪੰਜਾਬ ਕੋਲ ਫਾਲਤੂ ਪਾਣੀ ਨਹੀਂ ਹੈ ਪਰ ਭਾਜਪਾ ਨੇ ਜ਼ਬਰਦਸਤੀ ਗ਼ੈਰ-ਸੰਵਿਧਾਨਕ ਅਤੇ ਗ਼ੈਰ-ਕਾਨੂੰਨੀ ਤਰੀਕੇ ਨਾਲ ਬੀ.ਬੀ.ਐਮ.ਬੀ. ਦੀ ਮੀਟਿੰਗ ਬੁਲਾਈ ਅਤੇ ਮਤਾ ਪਾਸ ਕਰ ਦਿੱਤਾ ਕਿ ਪੰਜਾਬ ਆਪਣੇ ਹਿੱਸੇ ਦੇ ਪਾਣੀ ਵਿੱਚੋਂ ਹਰਿਆਣਾ ਨੂੰ ਪਾਣੀ ਦੇਵੇਗਾ, ਜੋ ਸਾਨੂੰ ਮਨਜ਼ੂਰ ਨਹੀਂ ਹੈ।ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਡੈਮ ਸੇਫਟੀ ਐਕਟ-2021 ਨੂੰ ਪੂਰੀ ਤਰ੍ਹਾਂ ਅਸਵੀਕਾਰ ਹੈ ਅਤੇ ਸਾਡੀ, ਭਾਰਤ ਸਰਕਾਰ ਨੂੰ ਮੰਗ ਹੈ ਕਿ ਡੈਮ ਸੇਫਟੀ ਐਕਟ-2021 ਨੂੰ ਤੁਰੰਤ ਰੱਦ ਕੀਤਾ ਜਾਵੇ। ਡੈਮ ਸੇਫਟੀ ਐਕਟ-2021 ਨੂੰ ਪੰਜਾਬ ਦੇ ਅਧਿਕਾਰਾਂ ਉਪਰ ਹਮਲਾ ਕਰਾਰ ਦਿੰਦਿਆਂ ਉਨ੍ਹਾਂ ਕਿਹਾ ਕਿ ਇਹ ਕਾਨੂੰਨ ਪੂਰੀ ਤਰ੍ਹਾਂ ਕੇਂਦਰ ਸਰਕਾਰ ਨੂੰ ਤਾਕਤ ਦਿੰਦਾ ਹੈ ਕਿ ਉਹ ਰਾਜਾਂ ਦੀਆਂ ਨਦੀਆਂ ਅਤੇ ਬੰਨ੍ਹਾਂ ਉਪਰ ਸਿੱਧਾ ਕੰਟਰੋਲ ਕਰ ਸਕੇ ਭਾਵੇਂ ਕਿ ਇਹ ਬੰਨ੍ਹ ਪੂਰੀ ਤਰ੍ਹਾਂ ਰਾਜ ਦੀ ਸੀਮਾ ਦੇ ਅੰਦਰ ਹਨ। ਇਹ ਭਾਰਤ ਦੇ ਸੰਵਿਧਾਨਕ ਢਾਂਚੇ ਦੇ ਮੁੱਢੋਂ ਖਿਲਾਫ਼ ਹੈ ਅਤੇ ਪੰਜਾਬ ਰਾਜ ਨੂੰ ਪਾਣੀ ਉਪਰ ਮਿਲੇ ਸੰਵਿਧਾਨਕ ਅਧਿਕਾਰਾਂ ਉਪਰ ਸਿੱਧਾ ਡਾਕਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਕਾਂਗਰਸ ਦੀਆਂ ਦੋਗਲੀਆਂ ਤੇ ਸਵਾਰਥੀ ਨੀਤੀਆਂ ਨੇ ਪੰਜਾਬ ਨੂੰ ਭਾਰੀ ਨੁਕਸਾਨ ਪਹੁੰਚਾਇਆ, ਖਾਮਿਆਜ਼ਾ ਅੱਜ ਵੀ ਭੁਗਤ ਰਿਹੈ ਪੰਜਾਬ:ਸੌਂਦ

0

Chandigarh News:ਪੰਜਾਬ ਵਿਧਾਨ ਸਭਾ ਵਿੱਚ ਅੱਜ ਪੰਜਾਬ ਦੇ ਪਾਣੀਆਂ ਸਬੰਧੀ ਸੂਬਾਈ ਅਧਿਕਾਰਾਂ ਦੀ ਰਾਖੀ ਲਈ ਸਰਕਾਰੀ ਮਤੇ ‘ਤੇ ਬੋਲਦਿਆਂ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਸੱਪਸ਼ਟ ਕਿਹਾ ਕਿ ਕਿਸੇ ਨੂੰ ਦੇਣ ਲਈ ਪੰਜਾਬ ਕੋਲ ਪਾਣੀ ਦੀ ਇੱਕ ਬੂੰਦ ਵੀ ਵਾਧੂ ਨਹੀਂ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰਾਂ ਦੀਆਂ ਗਲਤ ਨੀਤੀਆਂ ਕਾਰਣ ਪੰਜਾਬ ਨੂੰ ਅੱਜ ਇਹ ਦਿਨ ਵੇਖਣਾ ਪੈ ਰਿਹਾ ਹੈ।ਉਨ੍ਹਾਂ ਕਿਹਾ ਕਿ ਪੰਜਾਬ ਪਹਿਲਾਂ ਹੀ ਪਾਣੀ ਦੀ ਘਾਟ ਨਾਲ ਜੂਝ ਰਿਹਾ ਹੈ ਅਤੇ ਸੂਬੇ ਦੇ ਕਈ ਬਲਾਕ ਡਾਰਕ ਜ਼ੋਨ ਵਿੱਚ ਆ ਗਏ ਹਨ। ਉਨ੍ਹਾਂ ਇਤਿਹਾਸਕ ਹਵਾਲਿਆਂ ਤੇ ਤੱਥਾਂ ਸਮੇਤ ਪੰਜਾਬ ਦੇ ਪਾਣੀਆਂ ਦੀ ਹੋਈ ਲੁੱਟ ਬਾਰੇ ਵਿਸਥਾਰ ਵਿੱਚ ਦੱਸਿਆ। ਸੌਂਦ ਨੇ ਕਿਹਾ ਕਿ 80ਵਿਆਂ ਵਿੱਚ ਪੰਜਾਬ, ਹਰਿਆਣਾ ਅਤੇ ਰਾਜਸਥਾਨ ਵਿੱਚ ਜਦੋਂ ਕਾਂਗਰਸ ਦੀਆਂ ਸਰਕਾਰਾਂ ਸਨ ਅਤੇ ਕੇਂਦਰ ਵਿੱਚ ਵੀ ਕਾਂਗਰਸ ਦੀ ਸਰਕਾਰ ਸੀ ਤਾਂ ਪੰਜਾਬ ਦੀ ਕਾਂਗਰਸ ਸਰਕਾਰ ਨੇ ਕੇਂਦਰ ਸਰਕਾਰ ਅੱਗੇ ਪਾਣੀਆਂ ਦੇ ਹੱਕਾਂ ਲਈ ਖੜ੍ਹਨ ਦੀ ਥਾਂ ਗੋਡੇ ਟੇਕ ਦਿੱਤੇ ਸਨ। ਉਨ੍ਹਾਂ ਸਾਫ ਸ਼ਬਦਾਂ ਵਿੱਚ ਪਾਣੀਆਂ ਦੀ ਲੁੱਟ ਲਈ ਅਤੀਤ ਵਿੱਚ ਕਾਂਗਰਸ ਦੀਆਂ ਨੀਤੀਆਂ ਨੂੰ ਦੋਸ਼ੀ ਕਰਾਰ ਦਿੱਤਾ।

ਇਹ ਵੀ ਪੜ੍ਹੋ  ਵਿਜੀਲੈਂਸ ਬਿਊਰੋ ਦੇ ਉੱਡਣ ਦਸਤੇ ਵੱਲੋਂ ਬੀਡੀਪੀਓ ਦਫ਼ਤਰ ਦਾ ਸੁਪਰਡੈਂਟ 60,000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

ਉਨ੍ਹਾਂ ਕਿਹਾ ਕਿ ਪੰਜਾਬੀ ਸੂਬਾ ਬਣਾਉਣ ਵੇਲੇ ਵੀ ਕੇਂਦਰ ਦੀਆਂ ਸਰਕਾਰਾਂ ਖਾਸ ਤੌਰ ‘ਤੇ ਕਾਂਗਰਸ ਦੀ ਸਰਕਾਰ ਨੇ ਧੋਖਾ ਕੀਤਾ ਅਤੇ ਪੰਜਾਬ ਨੂੰ ਆਪਣੀ ਰਾਜਧਾਨੀ ਤੱਕ ਨਹੀਂ ਦਿੱਤੀ। ਉਨ੍ਹਾਂ ਕਿਹਾ ਕਿ ਜਸਟਿਸ ਆਰ ਐਸ ਨਰੂਲਾ ਨੇ ਵੀ ਕਿਹਾ ਸੀ ਕਿ ਚੰਡੀਗੜ੍ਹ ਦੀ ਮੰਗ ਸਮੇਤ ਪੰਜਾਬੀਆਂ ਦੀਆਂ ਸਾਰੀਆਂ ਮੰਗਾਂ ਜਾਇਜ਼ ਹਨ। ਉਨ੍ਹਾਂ ਕਿਹਾ ਕਿ ਬਹੁਤ ਵਾਰ ਕਾਂਗਰਸ ਦਾ ਦੋਹਰਾ ਚਿਹਰਾ ਬੇਨਕਾਬ ਹੋਇਆ ਹੈ ਅਤੇ ਕਾਂਗਰਸੀ ਆਗੂਆਂ ਦੀ ਕਹਿਣੀ ਅਤੇ ਕਰਨੀ ਵਿੱਚ ਜ਼ਮੀਨ ਅਸਮਾਨ ਦਾ ਫਰਕ ਹੈ। ਸੌਂਦ ਨੇ ਕਿਹਾ ਕਿ ਪਾਣੀਆਂ ਦੇ ਰਾਖੇ ਕਹਾਉਣ ਵਾਲਿਆਂ ਨੇ ਕਦੇ ਵੀ ਪੰਜਾਬ ਦੇ ਹੱਕਾਂ ਦੀ ਰਾਖੀ ਨਹੀਂ ਕੀਤੀ।ਤੱਥਾਂ ਸਮੇਤ ਜਾਣਕਾਰੀ ਦਿੰਦਿਆਂ ਸੌਂਦ ਨੇ ਕਿਹਾ ਕਿ 100 ਫੀਸਦੀ ਪਾਣੀ ਵਿੱਚੋਂ ਪੰਜਾਬ ਸਿਰਫ 24.58 ਫੀਸਦੀ ਪਾਣੀ ਦੀ ਵਰਤੋਂ ਕਰ ਰਿਹਾ ਹੈ ਜਦਕਿ ਰਾਜਸਥਾਨ 50.09 ਫੀਸਦੀ, ਹਰਿਆਣਾ 20.38 ਫੀਸਦੀ, ਜੰਮੂ-ਕਸ਼ਮੀਰ 3.80 ਫੀਸਦੀ ਅਤੇ ਦਿੱਲੀ 1.15 ਫੀਸਦੀ ਪਾਣੀ ਦੀ ਵਰਤੋਂ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਪੂਰਾ ਪਾਣੀ ਵੀ ਪੰਜਾਬ ਵਰਤੇ ਤਾਂ ਵੀ ਸੂਬੇ ਕੋਲ ਪਾਣੀ ਦੀ ਘਾਟ ਹੈ। ਉਨ੍ਹਾਂ ਕਿਹਾ ਕਿ ਰਾਈਪ੍ਰੇਰੀਅਨ ਕਾਨੂੰਨ ਮੁਤਾਬਕ ਪਾਣੀਆਂ ‘ਤੇ ਪੰਜਾਬ ਦਾ ਹੱਕ ਬਣਦਾ ਹੈ।

ਇਹ ਵੀ ਪੜ੍ਹੋ ਮੁੱਖ ਮੰਤਰੀ ਦੀ ਅਗਵਾਈ ’ਚ ਪੰਜਾਬ ਵਿਧਾਨ ਸਭਾ ਵੱਲੋਂ ਦਰਿਆਈ ਪਾਣੀਆਂ ’ਤੇ ਬੀ.ਬੀ.ਐਮ.ਬੀ. ਦੇ ਕਿਸੇ ਵੀ ਹੁਕਮ ਨੂੰ ਨਾ ਮੰਨਣ ਦਾ ਇਤਿਹਾਸਕ ਮਤਾ ਪਾਸ

ਕੈਬਨਿਟ ਮੰਤਰੀ ਨੇ ਕਿਹਾ ਕਿ 1 ਕਿਊਸਿਕ ਪਾਣੀ ਦਾ ਮੁੱਲ 1.25 ਕਰੋੜ ਰੁਪਏ ਬਣਦਾ ਹੈ। ਇਸ ਹਿਸਾਬ ਨਾਲ ਜੇਕਰ ਪਾਣੀਆਂ ਦਾ ਮੁੱਲ ਮਿਲ ਜਾਵੇ ਤਾਂ ਪੰਜਾਬ ਦੁਨੀਆਂ ਦਾ ਸਭ ਤੋਂ ਅਮੀਰ ਸੂਬਾ ਹੋਵੇਗਾ। ਉਨ੍ਹਾਂ ਸਵਾਲ ਕੀਤਾ ਕਿ ਸੋਨੇ, ਕੋਲੇ ਤੇ ਤੇਲ ਸਮੇਤ ਜਦੋਂ ਬਾਕੀ ਜ਼ਮੀਨੀ ਖਣਿਜ਼ ਮੁਫਤ ਵਿੱਚ ਨਹੀਂ ਮਿਲਦੇ ਤਾਂ ਪਾਣੀ ਕਿਉਂ ਮੁਫਤ ਦਿੱਤਾ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਜਦੋਂ ਹਰਿਆਣੇ ਨੂੰ ਵੱਖਰਾ ਸੂਬਾ ਬਣਾਇਆ ਗਿਆ ਤਾਂ ਸਾਜਿਸ਼ ਤਹਿਤ ਪਾਣੀਆਂ ਦੀ ਵੰਡ ਬਾਰੇ ਪੰਜਾਬ ਨਾਲ ਧੋਖਾ ਕੀਤਾ ਗਿਆ। 75 ਸਾਲ ਬਾਕੀ ਪਾਰਟੀਆਂ ਨੇ ਪੰਜਾਬ ‘ਤੇ ਰਾਜ ਤਾਂ ਕੀਤਾ ਪਰ ਪਾਣੀਆਂ ਦੀ ਰਾਖੀ ਲਈ ਕੁਝ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਸ਼ਾਹ ਕਮਿਸ਼ਨ ਦੀ ਰਿਪੋਰਟ ਵਿੱਚ ਵੀ ਕਿਹਾ ਗਿਆ ਸੀ ਕਿ ਭਾਖੜਾ ਡੈਮ, ਨੰਗਲ ਡੈਮ, ਡੈਮਾਂ ਦੇ ਪਾਵਰ ਹਾਊਸ ਤੇ ਨਹਿਰਾਂ ‘ਤੇ ਪੰਜਾਬ ਦਾ ਹੱਕ ਬਣਦਾ ਹੈ।ਉਨ੍ਹਾਂ ਕਿਹਾ ਕਿ ਦੇਸ਼ ਦਾ ਢਿੱਡ ਭਰਨ ਲਈ ਪੰਜਾਬ ਨੇ ਜ਼ਮੀਨੀ ਪਾਣੀ ਵੀ ਡੂੰਘੇ ਕਰ ਲਏ ਪਰ ਜਿਸ ਤਰ੍ਹਾਂ ਅੱਜ ਪੰਜਾਬ ਦੇ ਪਾਣੀ ਲੁੱਟੇ ਜਾ ਰਹੇ ਹਨ, ਉਸ ਹਿਸਾਬ ਨਾਲ ਸੂਬੇ ਦੇ ਹਾਲਾਤ ਹੋਰ ਚਿੰਤਾਜਨਕ ਹੋਣ ਵਿੱਚ ਦੇਰ ਨਹੀਂ ਲੱਗੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਹੱਕਾਂ ਦੀ ਰਾਖੀ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਕੋਈ ਕਸਰ ਬਾਕੀ ਨਹੀਂ ਛੱਡੇਗੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ