Home Blog Page 767

ਪੰਜਾਬ ਦੇ ਪਾਣੀਆਂ ਦਾ ਮੁੱਦਾ: ਚੀਮਾ ਵੱਲੋਂ ਭਾਜਪਾ ਅਤੇ ਕਾਂਗਰਸ ਪਾਰਟੀਆਂ ਨੂੰ ਆਪਣੀਆਂ ਗਲਤੀਆਂ ਸਵੀਕਾਰ ਕੇ ਪੰਜਾਬ ਦੇ ਲੋਕਾਂ ਤੋਂ ਮੁਆਫ਼ੀ ਮੰਗਣ ਦੀ ਚੁਣੌਤੀ

0

👉ਹਰਿਆਣਾ ਅਤੇ ਹਿਮਾਚਲ ਕਾਂਗਰਸ ਦੇ ਸਟੈਂਡ ਨੇ ਪਾਰਟੀ ਦੇ ਦੋਗਲੇਪਣ ਨੂੰ ਉਜਾਗਰ ਕੀਤਾ: ਚੀਮਾ
👉ਪੰਜਾਬ ਦੇ ਪਾਣੀਆਂ ਦੇ ਮੁੱਦੇ ‘ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸਖ਼ਤ ਰੁਖ਼ ਦੀ ਕੀਤੀ ਸ਼ਲਾਘਾ
Chandigarh News:ਪੰਜਾਬ ਦੇ ਪਾਣੀਆਂ ਦੀ ਰਾਖੀ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਟੁੱਟ ਵਚਨਬੱਧਤਾ ਦੀ ਸ਼ਲਾਘਾ ਕਰਦਿਆਂ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਵਿਰੋਧੀ ਪਾਰਟੀਆਂ, ਖਾਸ ਕਰਕੇ ਕਾਂਗਰਸ ਪਾਰਟੀ ਤੋਂ ਸੂਬੇ ਦੇ ਪਾਣੀਆਂ ਦੇ ਮੁੱਦਿਆਂ ਨਾਲ ਨਜਿੱਠਣ ਵਿੱਚ ਬੱਜਰ ਗਲਤੀਆਂ ਲਈ ਜਵਾਬ ਦੇਣ ਦੀ ਮੰਗ ਕੀਤੀ ਅਤੇ ਉਨ੍ਹਾਂ ਨੂੰ ਸੂਬੇ ਦੇ ਲੋਕਾਂ ਤੋਂ ਆਪਣੇ ਮਾੜੇ ਕੁਕਰਮਾਂ ਲਈ ਮੁਆਫੀ ਮੰਗਣ ਲਈ ਵੰਗਾਰਿਆ।

ਇਹ ਵੀ ਪੜ੍ਹੋ  ਬੀ.ਬੀ.ਐਮ.ਬੀ. ਦਾ ਗਠਨ ਪਿਛਲੀਆਂ ਸਰਕਾਰਾਂ ਦੀ ਇਤਿਹਾਸਕ ਗਲਤੀ -ਹਰਜੋਤ ਬੈਂਸ

ਪੰਜਾਬ ਦੇ ਪਾਣੀਆਂ ਬਾਰੇ ਸੂਬੇ ਦੇ ਅਧਿਕਾਰਾਂ ਦੀ ਰਾਖੀ ਲਈ ਸੂਬਾ ਸਰਕਾਰ ਵੱਲੋਂ ਲਿਆਂਦੇ ਗਏ ਮਤੇ ‘ਤੇ ਬਹਿਸ ਦੌਰਾਨ ਪੰਜਾਬ ਵਿਧਾਨ ਸਭਾ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਭਾਖੜਾ ਬਿਆਸ ਪ੍ਰਬੰਧਨ ਬੋਰਡ (ਬੀ.ਬੀ.ਐਮ.ਬੀ.) ਦੇ ਮੁੱਦੇ ‘ਤੇ ਮੁੱਖ ਮੰਤਰੀ ਦੇ ਰੁਖ਼ ਨੇ ਵੱਡੀ ਮਿਸਾਲ ਕਾਇਮ ਕੀਤੀ ਹੈ, ਜੋ ਸੂਬੇ ਦੇ ਹਿੱਤਾਂ ਪ੍ਰਤੀ ਉਨ੍ਹਾਂ ਦੇ ਸਮਰਪਣ ਨੂੰ ਦਰਸਾਉਂਦੀ ਹੈ।ਕਾਂਗਰਸ ਪਾਰਟੀ, ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਸਮੇਤ ਪੰਜਾਬ ਦੇ ਪਾਣੀਆਂ ਨੂੰ ਵੇਚਣ ਵਿੱਚ ਪਿਛਲੀਆਂ ਸਰਕਾਰਾਂ ਦੀ ਭੂਮਿਕਾ ਦੀ ਆਲੋਚਨਾ ਕਰਦਿਆਂ ਵਿੱਤ ਮੰਤਰੀ ਨੇ ਵਿਰੋਧੀ ਪਾਰਟੀਆਂ, ਖਾਸ ਕਰਕੇ ਕਾਂਗਰਸ ਪਾਰਟੀ ਨੂੰ ਆਪਣੀਆਂ ਗਲਤੀਆਂ ਨੂੰ ਸਵੀਕਾਰ ਕਰਨ ਅਤੇ ਪੰਜਾਬ ਦੇ ਲੋਕਾਂ ਤੋਂ ਆਪਣੇ ਕੁਕਰਮਾਂ ਦੀ ਮੁਆਫ਼ੀ ਮੰਗਣ ਦੀ ਅਪੀਲ ਕੀਤੀ। ਸ. ਚੀਮਾ ਨੇ ਕਿਹਾ ਕਿ ਉਹ ਇਨ੍ਹਾਂ ਪਾਰਟੀਆਂ ਦੇ ਆਗੂਆਂ ਨੂੰ ਅਪੀਲ ਕਰਦੇ ਹਨ ਕਿ ਉਹ ਇਸ ਸਦਨ ਦੇ ਸਾਹਮਣੇ ਖੜ੍ਹੇ ਹੋ ਕੇ ਪੰਜਾਬ ਦੇ ਲੋਕਾਂ ਤੋਂ ਮੁਆਫੀ ਮੰਗਣ।ਕੈਬਨਿਟ ਮੰਤਰੀ ਸ. ਚੀਮਾ ਨੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਪੰਜਾਬ ਦੇ ਹਿੱਤਾਂ ‘ਤੇ ਕੀਤੇ ਜਾ ਰਹੇ ਲਗਾਤਾਰ “ਹਮਲਿਆਂ” ਦੀ ਨਿੰਦਾ ਕਰਦਿਆਂ ਕੇਂਦਰ ਵੱਲੋਂ ਸੂਬੇ ਦੀ ਉਧਾਰ ਸੀਮਾ ਘਟਾਉਣ ਅਤੇ “ਕਾਲੇ ਖੇਤੀ ਕਾਨੂੰਨਾਂ” ਨੂੰ ਲਾਗੂ ਕਰਨ ਦਾ ਹਵਾਲਾ ਦਿੱਤਾ।

ਇਹ ਵੀ ਪੜ੍ਹੋ  ਮੁੱਖ ਮੰਤਰੀ ਦੀ ਅਗਵਾਈ ’ਚ ਪੰਜਾਬ ਵਿਧਾਨ ਸਭਾ ਵੱਲੋਂ ਦਰਿਆਈ ਪਾਣੀਆਂ ’ਤੇ ਬੀ.ਬੀ.ਐਮ.ਬੀ. ਦੇ ਕਿਸੇ ਵੀ ਹੁਕਮ ਨੂੰ ਨਾ ਮੰਨਣ ਦਾ ਇਤਿਹਾਸਕ ਮਤਾ ਪਾਸ

ਸ. ਚੀਮਾ ਨੇ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਪੰਜਾਬ ਨੂੰ ਲਗਾਤਾਰ ਨਿਸ਼ਾਨਾ ਬਣਾ ਰਹੀ ਹੈ ਪਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਇਨ੍ਹਾਂ ਹਮਲਿਆਂ ਵਿਰੁੱਧ ਸੂਬੇ ਦਾ ਦ੍ਰਿੜਤਾ ਨਾਲ ਬਚਾਅ ਕਰੇਗੀ।ਵਿੱਤ ਮੰਤਰੀ ਸ. ਚੀਮਾ ਨੇ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਸਮੂਹਿਕ ਯਤਨਾਂ ਦੀ ਲੋੜ ‘ਤੇ ਜ਼ੋਰ ਦਿੰਦਿਆਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੂੰ ਸੂਬੇ ਦੇ ਪਾਣੀਆਂ ਦੇ ਮੁੱਦੇ ‘ਤੇ ਨੋਟਿਸ ਲੈਣ ਦੀ ਬੇਨਤੀ ਵੀ ਕੀਤੀ। ਉਨ੍ਹਾਂ ਕਿਹਾ ਕਿ ਇਸ ਮੁੱਦੇ ‘ਤੇ ਵਿਧਾਨ ਸਭਾ ਦਾ ਇਕਜੁੱਟ ਰੁਖ਼ ਸੂਬੇ ਦੇ ਸਰੋਤਾਂ ਦੀ ਰਾਖੀ ਲਈ ਸਮੁੱਚੇ ਪੰਜਾਬ ਦੇ ਦ੍ਰਿੜ ਇਰਾਦੇ ਨੂੰ ਦਰਸਾਉਂਦਾ ਹੈ।ਵਿੱਤ ਮੰਤਰੀ ਨੇ ਮੁੱਖ ਮੰਤਰੀ ਮਾਨ ਦਾ ਉਨ੍ਹਾਂ ਦੇ ਦਲੇਰਾਨਾ ਸਟੈਂਡ ਲਈ ਧੰਨਵਾਦ ਕੀਤਾ ਅਤੇ ਸਦਨ ਨੂੰ ਭਰੋਸਾ ਦਿਵਾਇਆ ਕਿ ਆਮ ਆਦਮੀ ਪਾਰਟੀ ਪੰਜਾਬ ਦੇ ਹੱਕਾਂ ਅਤੇ ਹਿੱਤਾਂ ਦੀ ਰਾਖੀ ਲਈ ਅਣਥੱਕ ਮਿਹਨਤ ਕਰਦੀ ਰਹੇਗੀ। ਉਨ੍ਹਾਂ ਨੇ ਪੰਜਾਬ ਦੇ ਪਾਣੀਆਂ ਦੀ ਰਾਖੀ ਲਈ ਇਕਜੁੱਟ ਹੋਣ ਵਾਸਤੇ ਸਾਰੀਆਂ ਰਾਜਨੀਤਿਕ ਪਾਰਟੀਆਂ ਦਾ ਤਹਿ ਦਿਲੋਂ ਧੰਨਵਾਦ ਵੀ ਕੀਤਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

Vigilance Bureau ਵੱਲੋਂ 60,000 ਰੁਪਏ ਰਿਸ਼ਵਤ ਮੰਗਣ ਵਾਲਾ BDPO ਦਫ਼ਤਰ ਦਾ ਸੁਪਰਡੈਂਟ ਗ੍ਰਿਫ਼ਤਾਰ

0

Amritsar News:ਪੰਜਾਬ ਸਰਕਾਰ ਨੇ ਭ੍ਰਿਸ਼ਟਾਚਾਰ ਵਿਰੁੱਧ ਆਪਣੀ ਲੜਾਈ ਨੂੰ ਹੋਰ ਤੇਜ਼ ਕਰ ਦਿੱਤਾ ਹੈ ਜਿਸ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਦਰਜ ਕੀਤੀ ਗਈ ਸ਼ਿਕਾਇਤ ਤੋਂ ਬਾਅਦ ਅੰਮ੍ਰਿਤਸਰ ਵਿੱਚ ਇੱਕ ਸਰਕਾਰੀ ਕਰਮਚਾਰੀ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਹੈਲਪਲਾਈਨ ਸਦਕਾ ਵਿਜੀਲੈਂਸ ਦੀ ਕਾਰਵਾਈ ਇਸ ਜਨਤਕ ਪਹਿਲਕਦਮੀ ਦੀ ਵੱਧ ਰਹੀ ਸਫਲਤਾ ਨੂੰ ਉਜਾਗਰ ਕਰਦੀ ਹੈ ਅਤੇ ਇਹ ਮੁਹਿੰਮ ਸਰਕਾਰੀ ਦਫਤਰਾਂ ਵਿੱਚ ਭ੍ਰਿਸ਼ਟ ਗਤੀਵਿਧੀਆਂ ਦਾ ਪਰਦਾਫਾਸ਼ ਕਰਕੇ ਨਾਗਰਿਕਾਂ ਨੂੰ ਸਸ਼ਕਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਅ ਰਹੀ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਸਤਨਾਮ ਸਿੰਘ, ਬਲਾਕ ਵਿਕਾਸ ਅਤੇ ਪੰਚਾਇਤ ਦਫ਼ਤਰ (ਬੀਡੀਪੀਓ), ਵੇਰਕਾ ਬਲਾਕ, ਰਾਣੀ-ਕਾ-ਬਾਗ, ਅੰਮ੍ਰਿਤਸਰ ਦੇ ਸੁਪਰਡੈਂਟ ਵਜੋਂ ਹੋਈ ਹੈ, ਜਿਸ ਨੇ ਗਲੀ ਉੱਤੇ ਕਬਜ਼ੇ ਦੀ ਸ਼ਿਕਾਇਤ ‘ਤੇ ਸਰਕਾਰੀ ਕਾਰਵਾਈ ਦੇ ਬਦਲੇ ਪਿੰਡ ਨਬੀਪੁਰ, ਜ਼ਿਲ੍ਹਾ ਅੰਮ੍ਰਿਤਸਰ ਦੇ ਇੱਕ ਵਸਨੀਕ ਤੋਂ 60,000 ਰੁਪਏ ਦੀ ਰਿਸ਼ਵਤ ਮੰਗੀ ਸੀ।

ਇਹ ਵੀ ਪੜ੍ਹੋ  ਵਿਜੀਲੈਂਸ ਬਿਊਰੋ ਦੇ ਉੱਡਣ ਦਸਤੇ ਵੱਲੋਂ ਬੀਡੀਪੀਓ ਦਫ਼ਤਰ ਦਾ ਸੁਪਰਡੈਂਟ 60,000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

ਉਨ੍ਹਾਂ ਅੱਗੇ ਕਿਹਾ ਕਿ ਸ਼ਿਕਾਇਤਕਰਤਾ ਨੇ ਦੱਸਿਆ ਸੀ ਕਿ ਉਸਨੇ ਬੀਡੀਪੀਓ ਬਲਾਕ ਵੇਰਕਾ ਲਖਵਿੰਦਰ ਕੌਰ ਨੂੰ ਸ਼ਿਕਾਇਤ ਦਿੱਤੀ ਸੀ ਕਿ ਉਸਦੇ ਗੁਆਂਢੀ ਗੁਰਵਿੰਦਰ ਸਿੰਘ ਨੇ ਉਸਦੇ ਘਰ ਨੂੰ ਜਾਣ ਵਾਲੀ ਗਲੀ ‘ਤੇ ਨਾਜਾਇਜ਼ ਕਬਜ਼ਾ ਕੀਤਾ ਹੈ। ਬੀਡੀਪੀਓ ਨੇ ਇਹ ਮਾਮਲਾ ਉਕਤ ਸੁਪਰਡੈਂਟ ਨੂੰ ਅੱਗੇ ਭੇਜ ਦਿੱਤਾ, ਜਿਸ ਨੇ ਇਹ ਸ਼ਿਕਾਇਤ ਤੇ ਜੂਨੀਅਰ ਇੰਜੀਨੀਅਰ ਮੋਹਿਤ ਕੁਮਾਰ ਅਤੇ ਪੰਚਾਇਤ ਸਕੱਤਰ ਅਸ਼ੋਕ ਕੁਮਾਰ ਨੂੰ ਤੱਥਾਂ ਦੀ ਪੁਸ਼ਟੀ ਕਰਨ ਦੇ ਨਿਰਦੇਸ਼ ਦਿੱਤੇ ਸਨ।ਇਸ ਜਾਂਚ ਦੀ ਤਸਦੀਕ ਤੋਂ ਪਤਾ ਲੱਗਾ ਕਿ ਸਰਕਾਰੀ ਗਲੀ ‘ਤੇ ਕਬਜ਼ਾ ਕਰਨ ਦੀ ਸ਼ਿਕਾਇਤ ਸਹੀ ਸੀ, ਜਿਸ ਕਾਰਨ ਉਸ ਵਿਅਕਤੀ‘ਤੇ 3,284 ਰੁਪਏ ਦਾ ਜੁਰਮਾਨਾ ਲਗਾਇਆ ਗਿਆ। ਵਾਰ-ਵਾਰ ਨੋਟਿਸ ਦੇਣ ਦੇ ਬਾਵਜੂਦ, ਕਬਜ਼ਾਧਾਰਕ ਨੇ ਇਸ ਨੋਟਿਸ ਦੀ ਪਾਲਣਾ ਨਹੀਂ ਕੀਤੀ, ਜਿਸ ਕਾਰਨ ਬੀਡੀਪੀਓ ਦਫ਼ਤਰ ਨੂੰ ਗੈਰ-ਕਾਨੂੰਨੀ ਢਾਂਚੇ ਨੂੰ ਹਟਾਉਣ ਲਈ ਪੁਲਿਸ ਸਹਾਇਤਾ ਦੀ ਬੇਨਤੀ ਕਰਨੀ ਪਈ।ਹਾਲਾਂਕਿ ਬਣਦੀ ਕਾਨੂੰਨੀ ਕਾਰਵਾਈ ਕਰਨ ਦੀ ਬਜਾਏ, ਸੁਪਰਡੈਂਟ ਸਤਨਾਮ ਸਿੰਘ ਨੇ ਸ਼ਿਕਾਇਤਕਰਤਾ ਦੀ ਇੱਕ ਹੋਰ ਸ਼ਿਕਾਇਤ ਉੱਤੇ ਅਗਲੇਰੀ ਕਾਰਵਾਈ ਉਤੇ ਅਮਲ ਕਰਨ ਬਦਲੇ 50,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਅਤੇ ਸ਼ਿਕਾਇਤਕਰਤਾ ਨੂੰ 20,000 ਰੁਪਏ ਪੇਸ਼ਗੀ ਵਜੋਂ ਦੇਣ ਲਈ ਕਿਹਾ ਸੀ।ਸ਼ਿਕਾਇਤਕਰਤਾ ਨੇ ਗੂਗਲ ਪੇਅ ਰਾਹੀਂ 10,000 ਰੁਪਏ ਉਕਤ ਸਤਨਾਮ ਸਿੰਘ ਦੇ ਖਾਤੇ ਵਿੱਚ ਪਾ ਦਿੱਤੇ। ਇਸ ਤੋਂ ਬਾਅਦ ਵਿਭਾਗ ਨੇ ਪੁਲਿਸ ਦੀ ਸਹਾਇਤਾ ਨਾਲ ਗਲੀ ਵਿੱਚ ਲੱਗੇ ਗੈਰ-ਕਾਨੂੰਨੀ ਥੰਮ੍ਹਾਂ ਨੂੰ ਹਟਾ ਦਿੱਤਾ ਗਿਆ।

ਇਹ ਵੀ ਪੜ੍ਹੋ  ਬੀ.ਬੀ.ਐਮ.ਬੀ. ਦਾ ਗਠਨ ਪਿਛਲੀਆਂ ਸਰਕਾਰਾਂ ਦੀ ਇਤਿਹਾਸਕ ਗਲਤੀ -ਹਰਜੋਤ ਬੈਂਸ

ਇਸ ਉਪਰੰਤ ਸ਼ਿਕਾਇਤਕਰਤਾ ਦੇ ਗੁਆਂਢੀ ਨੇ ਬਦਲੇ ਦੀ ਕਾਰਵਾਈ ਕਰਦਿਆਂ ਪਿੰਡ ਦੇ ਨਾਲੇ ਨੂੰ ਬਲੌਕ ਕਰ ਦਿੱਤਾ ਸੀ ਜਿਸ ਕਰਕੇ ਸ਼ਿਕਾਇਤਕਰਤਾ ਨੂੰ ਮਜ਼ਬੂਰਨ ਦੁਬਾਰਾ ਉਕਤ ਸੁਪਰਡੈਂਟ ਕੋਲ ਪਹੁੰਚ ਕਰਨੀ ਪਈ। ਸਤਨਾਮ ਸਿੰਘ ਨੇ ਸ਼ਿਕਾਇਤਕਰਤਾ ਨੂੰ ਕਿਹਾ ਕਿ ਉਹ ਪਹਿਲਾਂ ਦਿੱਤੀ ਹੋਈ ਰਿਸ਼ਵਤ ਬਾਰੇ ਚੁੱਪ ਰਹੇ ਨਹੀਂ ਤਾਂ ਉਹ ਉਸ ਵੱਲੋਂ ਨਾਲੇ ਦੇ ਬਾਰੇ ਦਿੱਤੀ ਸ਼ਿਕਾਇਤ ਵਿੱਚ ਕੋਈ ਮੱਦਦ ਨਹੀਂ ਕਰੇਗਾ।ਵਿਜੀਲੈਂਸ ਬਿਊਰੋ ਨੇ ਵਿਜੀਲੈਂਸ ਬਿਊਰੋ ਦੇ ਥਾਣਾ, ਅੰਮ੍ਰਿਤਸਰ ਰੇਂਜ ਵਿਖੇ ਸਤਨਾਮ ਸਿੰਘ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕਰਨ ਤੋਂ ਪਹਿਲਾਂ ਸਾਰੇ ਤੱਥਾਂ ਦੀ ਪੁਸ਼ਟੀ ਕੀਤੀ ਅਤੇ ਉਸ ਨੂੰ ਦੋਸ਼ੀ ਸਾਬਤ ਹੋਣ ਤੇ ਗ੍ਰਿਫਤਾਰ ਕਰ ਲਿਆ। ਉਸਨੂੰ ਕੱਲ੍ਹ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਬੁਲਾਰੇ ਨੇ ਅੱਗੇ ਕਿਹਾ ਕਿ ਇਸ ਮਾਮਲੇ ਵਿੱਚ ਬੀਡੀਪੀਓ ਲਖਵਿੰਦਰ ਕੌਰ ਦੀ ਭੂਮਿਕਾ ਦੀ ਜਾਂਚ ਅਗਲੇਰੀ ਜਾਂਚ ਦੌਰਾਨ ਕੀਤੀ ਜਾਵੇਗੀ।ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਆਪਣੀ ਜ਼ੀਰੋ ਸਹਿਣਸ਼ੀਲਤਾ ਨੀਤੀ ਦੀ ਪੁਸ਼ਟੀ ਕਰਦਿਆਂ ਨਾਗਰਿਕਾਂ ਨੂੰ ਸਰਕਾਰੀ ਅਧਿਕਾਰੀਆਂ ਦੁਆਰਾ ਰਿਸ਼ਵਤਖੋਰੀ ਜਾਂ ਦੁਰਵਿਵਹਾਰ ਦੇ ਕਿਸੇ ਵੀ ਮਾਮਲੇ ਦੀ ਸਰਗਰਮੀ ਨਾਲ ਰਿਪੋਰਟ ਕਰਨ ਦੀ ਅਪੀਲ ਕੀਤੀ ਹੈ। ਵਿਜੀਲੈਂਸ ਬਿਊਰੋ ਨੇ ਕਿਹਾ ਕਿ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਲੋਕਾਂ ਲਈ ਭ੍ਰਿਸ਼ਟਾਚਾਰ ਦੀ ਸ਼ਿਕਾਇਤ ਕਰਨ ਦਾ ਇੱਕ ਜਰੀਆ ਹੈ। ਉਹਨਾਂ ਕਿਹਾ ਕਿ ਅਸੀਂ ਸਾਰੇ ਨਾਗਰਿਕਾਂ ਨੂੰ ਬਿਨਾਂ ਕਿਸੇ ਡਰ ਦੇ ਅੱਗੇ ਆਉਣ ਦਾ ਸੱਦਾ ਦਿੰਦੇ ਹਾਂ ਕਿਉਂਕਿ ਸਮੇਂ ਸਿਰ ਦਿੱਤੀ ਗਈ ਜਾਣਕਾਰੀ ਹੀ ਜਲਦ ਕਾਰਵਾਈ ਨੂੰ ਯਕੀਨੀ ਬਣਾਉਂਦੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

50 ਸਾਲਾਂ ਦੇ ਅਰਸੇ ਬਾਅਦ ਮਲੋਟ ਦੀਆਂ ਟੇਲਾਂ ਤੱਕ ਪਹੂੰਚਿਆ ਨਹਿਰੀ ਪਾਣੀ; ਪੰਜਾਬ ਦੀ ਮਾਨ ਸਰਕਾਰ ਨੇ ਕਿਸਾਨਾਂ ਦੇ ਸੁਪਨਿਆਂ ਨੂੰ ਕੀਤਾ ਸੱਚ :- ਡਾ ਬਲਜੀਤ ਕੌਰ

0

👉ਮਲੋਟ ਦੇ ਪਿੰਡਾਂ ਦੀ ਹੱਕੀ ਪਾਣੀ ਦੀ ਜ਼ਰੂਰਤ ਹੋਈ ਪੂਰੀ
Chandigarh News:ਬੀ.ਬੀ.ਐਮ.ਬੀ ਵੱਲੋਂ ਵਾਧੂ ਪਾਣੀ ਛੱਡਣ ਦੇ ਮੁੱਦੇ ‘ਤੇ ਪੰਜਾਬ ਸਰਕਾਰ ਵੱਲੋਂ ਬੁਲਾਏ ਵਿਸ਼ੇਸ਼ ਸੈਸ਼ਨ ਦੌਰਾਨ ਪੰਜਾਬ ਦੀ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਚੁੱਕੇ ਗਏ ਕਦਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਕੇਵਲ ਇਕ ਪ੍ਰਸ਼ਾਸਨਿਕ ਫੈਸਲਾ ਨਹੀਂ, ਸਗੋਂ ਪੰਜਾਬ ਦੇ ਪਾਣੀ ਅਧਿਕਾਰ ਅਤੇ ਕਿਸਾਨਾਂ ਦੇ ਹੱਕ ਲਈ ਇੱਕ ਇਤਿਹਾਸਕ ਕਦਮ ਹੈ।ਡਾ. ਬਲਜੀਤ ਕੌਰ ਨੇ ਕਿਹਾ ਕਿ ਭਾਰਤ ਦੀ ਆਜ਼ਾਦੀ ਤੋਂ ਬਾਅਦ ਪੰਜਾਬ ਨਾਲ ਹਮੇਸ਼ਾ ਪਾਣੀ ਬਟਵਾਰੇ ਵਿੱਚ ਬੇਇਨਸਾਫ਼ੀ ਹੋਈ ਹੈ। ਨਾਜਾਇਜ਼ ਸੰਧੀਆਂ ਅਤੇ ਕਾਨੂੰਨਾਂ ਰਾਹੀਂ ਪੰਜਾਬ ਦੇ ਹੱਕਾਂ ਦੀ ਲੁੱਟ ਕੀਤੀ ਗਈ। ਉਨ੍ਹਾਂ ਕਿਹਾ ਕਿ ਇਹ ਨਾ ਸਿਰਫ ਕੇਂਦਰ ਸਰਕਾਰ ਦੀ ਭੂਮਿਕਾ ਰਹੀ, ਸਗੋਂ ਉਸ ਸਮੇਂ ਦੀਆਂ ਪੰਜਾਬ ਸਰਕਾਰਾਂ ਦੀ ਵੀ ਇਸ ਵਿੱਚ ਭਾਗੀਦਾਰੀ ਸੀ।

ਇਹ ਵੀ ਪੜ੍ਹੋ  ਬੀ.ਬੀ.ਐਮ.ਬੀ. ਦਾ ਗਠਨ ਪਿਛਲੀਆਂ ਸਰਕਾਰਾਂ ਦੀ ਇਤਿਹਾਸਕ ਗਲਤੀ -ਹਰਜੋਤ ਬੈਂਸ

ਮਲੋਟ ਹਲਕੇ ਦੀ ਮਿਸਾਲ ਦਿੰਦਿਆਂ ਉਨ੍ਹਾਂ ਨੇ ਦੱਸਿਆ ਕਿ 50 ਸਾਲਾਂ ਤੋਂ ਜ਼ਿਆਦਾ ਸਮੇਂ ਤੋਂ ਟੇਲਾਂ ‘ਤੇ ਬੈਠੇ ਪਿੰਡਾਂ ਦੇ ਲੋਕ ਪਾਣੀ ਲਈ ਤਰਸ ਰਹੇ ਸਨ। ਪਿੰਡ ਬਲਮਗੜ੍ਹ, ਰਾਮਗੜ, ਰਾਮ ਨਗਰ, ਤਰਖਾਣਵਾਲਾ ਆਦਿ ਪਿੰਡਾਂ ਦੀ ਹਾਲਤ ਦੱਸਦਿਆਂ ਕਿਹਾ ਕਿ ਇੱਥੇ ਕਿਸਾਨ ਕਰਜ਼ਿਆਂ ਹੇਠ ਦਬ ਕੇ ਦਿਹਾੜੀਆਂ ਕਰਨ ਲਈ ਮਜਬੂਰ ਹੋ ਗਏ। ਘਰਾਂ ਵਿੱਚ ਰਿਸ਼ਤੇ ਨਹੀਂ ਹੋਏ, ਪਿਓ-ਦਾਦਿਆਂ ਦੀ ਜ਼ਿੰਦਗੀ ਵੀ ਇਨ੍ਹਾਂ ਦੁਖਾਂ ‘ਚ ਕੱਟੀ।ਉਨ੍ਹਾਂ ਕਿਹਾ ਕਿ ਇਹ ਉਹ ਪਿੰਡ ਹਨ, ਜਿਨ੍ਹਾਂ ਨੂੰ ਕਈ ਵਾਰ ਮੁੱਖ ਮੰਤਰੀ ਬਣੇ ਅਕਾਲੀ ਅਤੇ ਕਾਂਗਰਸੀ ਨੇ ਗੋਦ ਲਿਆ ਸੀ, ਪਰ ਹਕੀਕਤ ਵਿੱਚ ਕਦੇ ਇਨ੍ਹਾਂ ਦੀ ਸੁਣਵਾਈ ਨਹੀਂ ਹੋਈ। ਡਾ. ਬਲਜੀਤ ਕੌਰ ਨੇ ਦੱਸਿਆ ਕਿ ਇਕ ਦਿਨ ਇਹ ਬਜ਼ੁਰਗਾਂ ਨੂੰ ਲੈ ਕੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਕੋਲ ਜਲੰਧਰ ਗਈ। ਉਥੇ ਮੁੱਖ ਮੰਤਰੀ ਨੇ ਲੋਕਾਂ ਦੀ ਦਰਦ ਭਰੀ ਗੱਲ ਸੁਣੀ ਤੇ ਤੁਰੰਤ ਕੰਮ ਸ਼ੁਰੂ ਕਰਵਾਇਆ।ਉਨ੍ਹਾਂ ਕਿਹਾ ਕਿ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਰਕਾਰ ਨੇ ਉਹ ਹਿੰਮਤ ਕੀਤੀ ਜੋ ਕਿਸੇ ਸਰਕਾਰ ਨੇ ਨਹੀਂ ਕੀਤੀ ਸੀ।

ਇਹ ਵੀ ਪੜ੍ਹੋ  ਵਿਜੀਲੈਂਸ ਬਿਊਰੋ ਦੇ ਉੱਡਣ ਦਸਤੇ ਵੱਲੋਂ ਬੀਡੀਪੀਓ ਦਫ਼ਤਰ ਦਾ ਸੁਪਰਡੈਂਟ 60,000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

ਜਦੋਂ ਪਾਣੀ ਦੀ ਗੱਲ ਆਈ ਜਦੋਂ ਪਿੰਡਾਂ ਦੀਆਂ ਆਵਾਜ਼ਾਂ ਸੁਣਨ ਦੀ ਗੱਲ ਆਈ ਤਾਂ ਇਹ ਭਗਵੰਤ ਮਾਨ ਸਾਹਿਬ ਹੀ ਸਨ ਜਿਨ੍ਹਾਂ ਨੇ ਕਿਹਾ ਕਿ “ਪਹਿਲਾਂ ਪਾਣੀ ਪਹੂੰਚੇਗਾ ਫਿਰ ਚੋਣ ਨਿਸ਼ਾਨ। ਉਨ੍ਹਾਂ ਕਿਹਾ ਕਿ ਪਹਿਲਾਂ ਲੋਕ ਜੀਵਨਦਾਰੀ ਜਿਉਣ ਫਿਰ ਰਾਜਨੀਤੀ ਹੈ।
ਉਨ੍ਹਾਂ ਕਿਹਾ ਕਿ ਅੱਜ ਇਹ ਮਲੋਟ ਹਲਕਾ ਖੁਸ਼ਕਿਸਮਤ ਹੈ ਕਿ ਮੌਘਿਆਂ ਦੀ ਮੁਰੰਮਤ ਹੋ ਰਹੀ ਹੈ ਤੇ ਨਹਿਰਾਂ ਦਾ ਪਾਣੀ ਖੇਤਾਂ ਦੀਆਂ ਟੇਲਾਂ ਤੱਕ ਪਹੁੰਚਾਇਆ ਜਾ ਰਿਹਾ ਹੈ। ਇਸ ਲਈ ਉਨ੍ਹਾਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਗੋਇਲ ਦਾ ਵਿਸ਼ੇਸ਼ ਧੰਨਵਾਦ ਕੀਤਾ।ਅੰਤ ਵਿੱਚ ਡਾ. ਬਲਜੀਤ ਕੌਰ ਨੇ ਮੀਡੀਆ ਵਾਹਕਾਂ ਨੂੰ ਬੇਨਤੀ ਕੀਤੀ ਕਿ ਇਹ ਕੇਵਲ ਕਹਾਣੀ ਨਹੀਂ, ਹੱਡਬਿਤੀ ਹੈ, ਜਿਹੜੀ ਇਨ੍ਹਾਂ ਬਜ਼ੁਰਗਾਂ ਦੀ ਜ਼ੁਬਾਨੋਂ ਸੁਣੀ ਜਾਵੇ। ਕਿਉਂਕਿ ਜਿਹੜਾ ਦੁੱਖ-ਦਰਦ ਇਨ੍ਹਾਂ ਲੋਕਾਂ ਨੇ 50-50 ਸਾਲ ਸਹਿਆ ਹੈ, ਉਸ ਦਾ ਜਵਾਬ ਵੀ ਇਸ ਸਿਸਟਮ ਤੋਂ ਮੰਗਣਾ ਪਵੇਗਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਬੀ.ਬੀ.ਐਮ.ਬੀ. ਦਾ ਗਠਨ ਪਿਛਲੀਆਂ ਸਰਕਾਰਾਂ ਦੀ ਇਤਿਹਾਸਕ ਗਲਤੀ -ਹਰਜੋਤ ਬੈਂਸ

0

👉ਸਿੱਖਿਆ ਮੰਤਰੀ ਬੈਂਸ ਨੇ ਵਿਸ਼ੇਸ਼ ਵਿਧਾਨ ਸਭਾ ਸੈਸ਼ਨ ਦੌਰਾਨ ਪੰਜਾਬ ਦੇ ਪਾਣੀਆਂ ਦੀ ਕਿਸੇ ਵੀ ਕੀਮਤ ਉਤੇ ਰਾਖੀ ਦਾ ਲਿਆ ਅਹਿਦ
Chandigarh News:ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਹਰਿਆਣਾ ਨੂੰ 8500 ਕਿਊਸਿਕ ਪਾਣੀ ਛੱਡਣ ਦੇ ਨਿਰਦੇਸ਼ਾਂ ਵਿਰੁੱਧ ਦ੍ਰਿੜ੍ਹਤਾ ਨਾਲ ਡੱਟਣ ਤੋਂ ਬਾਅਦ ਪੰਜਾਬ ਦੇ ਸਿੱਖਿਆ ਅਤੇ ਸੂਚਨਾ ਅਤੇ ਲੋਕ ਸੰਪਰਕ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਵਿਧਾਨ ਸਭਾ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੇ ਆਪਣੇ ਹਲਕੇ ਸ੍ਰੀ ਅਨੰਦਪੁਰ ਸਾਹਿਬ ਵਿੱਚ ਮੌਜੂਦ ਭਾਖੜਾ ਡੈਮ ਤੋਂ ਉਹ ਕਦੇ ਵਾਧੂ ਪਾਣੀ ਨਹੀਂ ਛੱਡਣ ਦੇਣਗੇ।ਪੰਜਾਬ ਵਿਧਾਨ ਸਭਾ ਵਿੱਚ ਸੰਬੋਧਨ ਕਰਦਿਆਂ ਪੰਜਾਬ ਵਿੱਚ ਪਾਣੀ ਦੀ ਗੰਭੀਰ ਸਥਿਤੀ ਨੂੰ ਉਜਾਗਰ ਕਰਦੇ ਹੋਏ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਖੇਤੀ ਪ੍ਰਧਾਨ ਸੂਬਾ ਹੋਣ ਕਰਕੇ ਪੰਜਾਬ ਦੀ ਆਰਥਿਕਤਾ ਧਰਤੀ ਹੇਠਲੇ ਪਾਣੀ ਤੇ ਬਹੁਤ ਜ਼ਿਆਦਾ ਨਿਰਭਰ ਕਰਦੀ ਹੈ। ਕੋਲਾ, ਸੋਨਾ ਜਾਂ ਤੇਲ ਦੇ ਭੰਡਾਰ ਨਾ ਹੋਣ ਕਰਕੇ, ਧਰਤੀ ਹੇਠਲਾ ਪਾਣੀ ਹੀ ਪੰਜਾਬ ਦਾ ਇੱਕੋ-ਇੱਕ ਕੁਦਰਤੀ ਸਰੋਤ ਹੈ। ਦੱਸ ਦੇਈਏ ਕਿ ਧਰਤੀ ਹੇਠਲੇ ਪਾਣੀ ਦੀ ਜ਼ਿਆਦਾ ਵਰਤੋਂ ਕਾਰਨ ਸੂਬੇ ਦੇ 90 ਫ਼ੀਸਦੀ ਬਲਾਕ ਡਾਰਕ ਜ਼ੋਨ ਐਲਾਨੇ ਜਾ ਚੁੱਕਾ ਹਨ।ਉਨ੍ਹਾਂ ਦੱਸਿਆ ਕਿ ਸੂਬੇ ਦੇ ਸਿੰਚਾਈ ਨੈੱਟਵਰਕ ਨੂੰ 50-60 ਸਾਲਾਂ ਤੋਂ ਅਣਗੌਲਿਆ ਕੀਤਾ ਗਿਆ ਹੈ, ਜਿਸ ਨਾਲ ਪੰਜਾਬ ਦੀ ਆਰਥਿਕਤਾ ਨੂੰ ਬਹੁਤ ਖ਼ਤਰਾ ਹੈ।

ਇਹ ਵੀ ਪੜ੍ਹੋ  ਵਿਜੀਲੈਂਸ ਬਿਊਰੋ ਦੇ ਉੱਡਣ ਦਸਤੇ ਵੱਲੋਂ ਬੀਡੀਪੀਓ ਦਫ਼ਤਰ ਦਾ ਸੁਪਰਡੈਂਟ 60,000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

ਸ. ਹਰਜੋਤ ਸਿੰਘ ਬੈਂਸ ਨੇ ਪਿਛਲੀਆਂ ਸਰਕਾਰਾਂ ਨੂੰ ਕਰੜੇ ਹੱਥੀਂ ਲੈਂਦਿਆਂ ਕਿਹਾ ਕਿ ਉਹ ਬੀ.ਬੀ.ਐਮ.ਬੀ ਐਕਟ ਦੇ ਗਠਨ ਦੌਰਾਨ ਪੰਜਾਬ ਦੇ ਹਿੱਤਾਂ ਦੀ ਰੱਖਿਆ ਕਰਨ ਵਿੱਚ ਅਸਫਲ ਰਹੀਆਂ ਹਨ, ਜਿਸ ਦੇ ਮਾਰੂ ਨਤੀਜਿਆਂ ਵਜੋਂ ਸੂਬੇ ਦੇ ਜਲ ਸਰੋਤਾਂ ਦਾ ਅਥਾਹ ਸ਼ੋਸ਼ਣ ਅਤੇ ਬਰਬਾਦੀ ਹੋਈ ਹੈ।ਸ੍ਰੀ ਅਨੰਦਪੁਰ ਸਾਹਿਬ ਹਲਕੇ ਦੀ ਨੁਮਾਇੰਦਗੀ ਕਰਦੇ ਹੋਏ ਹਰਜੋਤ ਸਿੰਘ ਬੈਂਸ ਨੇ ਆਪਣੇ ਹਲਕੇ ਦੇ ਵਸਨੀਕਾਂ, ਖਾਸ ਕਰਕੇ ਜਿਉਵਾਲ, ਬਿਭੌਰ ਸਾਹਿਬ, ਸਵਾਮੀਪੁਰ ਬਾਗ਼ ਅਤੇ ਖੇੜਾ ਵਰਗੇ ਪਿੰਡਾਂ, ਭਾਖੜਾ ਮੇਨ ਲਾਈਨ ਅਤੇ ਨੰਗਲ ਡੈਮ ਦੇ ਨੇੜੇ ਹੋਣ ਦੇ ਬਾਵਜੂਦ, ਪਾਣੀ ਦੀ ਕਿੱਲਤ ਦਾ ਸਾਹਮਣਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਚੰਗੇਰ ਖੇਤਰ ਦੇ 30-35 ਤੋਂ ਵੱਧ ਪਿੰਡ ਪੀਣ ਅਤੇ ਸਿੰਚਾਈ ਦੇ ਪਾਣੀ ਲਈ ਜੂਝ ਰਹੇ ਹਨ। ਉਨ੍ਹਾਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਜਲ ਸਰੋਤ ਮੰਤਰੀ ਸ. ਬਰਿੰਦਰ ਕੁਮਾਰ ਗੋਇਲ ਦਾ ਧੰਨਵਾਦ ਕੀਤਾ ਕਿ ਉਨ੍ਹਾਂ ਨੇ ਪਿਛਲੇ ਤਿੰਨ ਸਾਲਾਂ ਦੌਰਾਨ ਇਨ੍ਹਾਂ ਪਿੰਡਾਂ ਨੂੰ ਪਾਣੀ ਦੀ ਸਪਲਾਈ ਪ੍ਰਦਾਨ ਕੀਤੀ ਅਤੇ ਲਗਭਗ 10,000 ਏਕੜ ਖੇਤਰ ਲਈ ਸਿੰਚਾਈ ਸਹੂਲਤਾਂ ਯਕੀਨੀ ਬਣਾਈਆਂ।ਸ. ਹਰਜੋਤ ਸਿੰਘ ਬੈਂਸ ਨੇ ਸਦਨ ਨੂੰ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਨਹਿਰੀ ਪਾਣੀ ਦੀ ਵਰਤੋਂ ਨੂੰ 22 ਫ਼ੀਸਦੀ ਤੋਂ ਵਧਾ ਕੇ 60 ਫ਼ੀਸਦੀ ਕਰ ਦਿੱਤਾ ਹੈ।

ਇਹ ਵੀ ਪੜ੍ਹੋ  ਮੁੱਖ ਮੰਤਰੀ ਦੀ ਅਗਵਾਈ ’ਚ ਪੰਜਾਬ ਵਿਧਾਨ ਸਭਾ ਵੱਲੋਂ ਦਰਿਆਈ ਪਾਣੀਆਂ ’ਤੇ ਬੀ.ਬੀ.ਐਮ.ਬੀ. ਦੇ ਕਿਸੇ ਵੀ ਹੁਕਮ ਨੂੰ ਨਾ ਮੰਨਣ ਦਾ ਇਤਿਹਾਸਕ ਮਤਾ ਪਾਸ

ਉਨ੍ਹਾਂ ਕਿਸਾਨਾਂ ਨੂੰ ਹੋਰ ਪ੍ਰੇਰਿਤ ਕਰਨ ਅਤੇ ਸਿੰਚਾਈ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕਰਨ ਦੀ ਜ਼ਰੂਰਤ ‘ਤੇ ਜ਼ੋਰ ਦਿੱਤਾ ਤਾਂ ਜੋ ਹਰ ਖੇਤ ਤੱਕ ਨਹਿਰੀ ਪਾਣੀ ਯਕੀਨੀ ਬਣਾਇਆ ਜਾ ਸਕੇ ਜਿਸ ਨਾਲ ਧਰਤੀ ਹੇਠਲੇ ਪਾਣੀ ਦੇ ਸਰੋਤਾਂ’ ਤੇ ਵਾਧੂ ਬੋਝ ਨੂੰ ਘਟਾਇਆ ਜਾ ਸਕੇ।ਗ਼ੈਰ-ਕਾਨੂੰਨੀ ਢੰਗ ਨਾਲ ਪੰਜਾਬ ਦੀ ਜ਼ਮੀਨ ‘ਤੇ ਕਬਜ਼ਾ ਕਰਨ ਲਈ ਭਾਖੜਾ ਬਿਆਸ ਪ੍ਰਬੰਧਨ ਬੋਰਡ (ਬੀ.ਬੀ.ਐਮ.ਬੀ.) ‘ਤੇ ਵਰ੍ਹਦਿਆਂ ਸ. ਹਰਜੋਤ ਸਿੰਘ ਬੈਂਸ ਨੇ ਨੰਗਲ ਸ਼ਹਿਰ ਦੀ ਤਰਸਯੋਗ ਹਾਲਤ ਦਾ ਜ਼ਿਕਰ ਕੀਤਾ, ਜੋ ਚੰਡੀਗੜ੍ਹ ਦੇ ਨਾਲ ਹੀ ਬਣਾਇਆ ਗਿਆ ਸੀ, ਪਰ ਮਹਿਜ਼ 50-60 ਸਾਲਾਂ ਵਿੱਚ ਹੀ ਖੰਡਰ ਬਣ ਗਿਆ ਹੈ। ਇਸੇ ਤਰ੍ਹਾਂ ਤਲਵਾੜਾ ਨੂੰ ਵੀ ਅਣਗੌਲਿਆ ਕਰ ਦਿੱਤਾ ਗਿਆ ਹੈ। ਸਿੱਖਿਆ ਮੰਤਰੀ ਨੇ ਦੱਸਿਆ ਕਿ ਨੰਗਲ ਵਿੱਚ ਏਸ਼ੀਆ ਦੀ ਸਭ ਤੋਂ ਵੱਡੀ ਵਰਕਸ਼ਾਪ, ਜਿਸ ਵਿੱਚ ਸੂਬੇ ਦੇ 10,000 ਤੋਂ ਵੱਧ ਨੌਜਵਾਨਾਂ ਨੂੰ ਰੁਜ਼ਗਾਰ ਮਿਲ ਸਕਦਾ ਸੀ, ਬਰਬਾਦ ਹੋਈ ਪਈ ਹੈ। ਉਨ੍ਹਾਂ ਭਾਰਤ ਦੀ ਆਜ਼ਾਦੀ ਅਤੇ ਰੱਖਿਆ ਲਈ ਪੰਜਾਬ ਦੇ ਸ਼ਾਨਾਮੱਤੇ ਇਤਿਹਾਸ ਅਤੇ ਲਾਸਾਨੀ ਕੁਰਬਾਨੀਆਂ ਦਾ ਹਵਾਲਾ ਦਿੰਦਿਆਂ ਇਸ ਬੇਇਨਸਾਫ਼ੀ ‘ਤੇ ਸਵਾਲ ਚੁੱਕਿਆ। ਉਨ੍ਹਾਂ ਸਦਨ ਨੂੰ ਪੰਜਾਬ ਨਾਲ ਇਕਜੁੱਟਤਾ ਨਾਲ ਡੱਟ ਕੇ ਖੜਨ ਦੀ ਅਪੀਲ ਕੀਤੀ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਇਸ ਦੇ ਪਾਣੀ ਦੀ ਇੱਕ ਵੀ ਬੂੰਦ ਹਰਿਆਣਾ ਜਾਂ ਕਿਸੇ ਹੋਰ ਗ਼ੈਰ-ਰਿਪੈਰੀਅਨ ਰਾਜ ਨੂੰ ਨਾ ਦਿੱਤੀ ਜਾਵੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਵਿਜੀਲੈਂਸ ਬਿਊਰੋ ਦੇ ਉੱਡਣ ਦਸਤੇ ਵੱਲੋਂ ਬੀਡੀਪੀਓ ਦਫ਼ਤਰ ਦਾ ਸੁਪਰਡੈਂਟ 60,000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

Fatehgarh News:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ-ਸਹਿਣਸ਼ੀਲਤਾ ਨੀਤੀ ਤਹਿਤ ਵੱਡੀ ਕਾਰਵਾਈ ਕਰਦਿਆਂ ਪੰਜਾਬ ਵਿਜੀਲੈਂਸ ਬਿਊਰੋ (ਵੀਬੀ) ਨੇ ਅੱਜ ਫਤਿਹਗੜ੍ਹ ਸਾਹਿਬ ਜ਼ਿਲ੍ਹੇ ਦੇ ਅਮਲੋਹ ਵਿਖੇ ਬਲਾਕ ਵਿਕਾਸ ਅਤੇ ਪੰਚਾਇਤ ਦਫ਼ਤਰ ਵਿੱਚ ਸੁਪਰਡੈਂਟ ਵਜੋਂ ਤਾਇਨਾਤ ਬਲਕਾਰ ਸਿੰਘ ਨੂੰ 60,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਹ ਵੀ ਪੜ੍ਹੋ PAU ਨੇ ਖੇਤੀ ਤਕਨਾਲੋਜੀ ਦੇ ਵਿਕਾਸ ਲਈ ਬਿਟਸ ਪਿਲਾਨੀ ਨਾਲ ਸਮਝੌਤੇ ਉੱਪਰ ਸਹੀ ਪਾਈ

ਇਸ ਬਾਰੇ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਫਤਿਹਗੜ੍ਹ ਸਾਹਿਬ ਜ਼ਿਲ੍ਹੇ ਦੇ ਇੱਕ ਸਰਪੰਚ ਵੱਲੋਂ ਦਰਜ ਕਰਵਾਈ ਸ਼ਿਕਾਇਤ ਤੋਂ ਬਾਅਦ ਗ੍ਰਿਫ਼ਤਾਰ ਕੀਤਾ ਗਿਆ ਹੈ।ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਦੱਸਿਆ ਹੈ ਕਿ ਉਸਨੇ ਸਰਪੰਚ ਵਜੋਂ ਆਪਣੇ ਕਾਰਜਕਾਲ ਦੌਰਾਨ ਪਿੰਡ ਦੀ ਸ਼ਾਮਲਾਤ ਜ਼ਮੀਨ ‘ਤੇ ਮਾਈਨਿੰਗ (ਖਣਨ ਕਾਰਵਾਈ) ਕੀਤੀ ਸੀ ਅਤੇ ਉਸਦਾ ਕੇਸ ਏਡੀਸੀ ਫਤਿਹਗੜ੍ਹ ਸਾਹਿਬ ਕੋਲ ਵਿਚਾਰ ਅਧੀਨ ਹੈ। ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਉਕਤ ਮੁਲਜ਼ਮ ਨੇ ਉਸਦਾ ਕੇਸ ਹੱਲ ਕਰਨ ਵਿੱਚ ਮਦਦ ਕਰਨ ਬਦਲੇ ਉਸ ਤੋਂ ਰਿਸ਼ਵਤ ਮੰਗੀ ਹੈ।

ਇਹ ਵੀ ਪੜ੍ਹੋ ਮੁੱਖ ਮੰਤਰੀ ਦੀ ਅਗਵਾਈ ’ਚ ਪੰਜਾਬ ਵਿਧਾਨ ਸਭਾ ਵੱਲੋਂ ਦਰਿਆਈ ਪਾਣੀਆਂ ’ਤੇ ਬੀ.ਬੀ.ਐਮ.ਬੀ. ਦੇ ਕਿਸੇ ਵੀ ਹੁਕਮ ਨੂੰ ਨਾ ਮੰਨਣ ਦਾ ਇਤਿਹਾਸਕ ਮਤਾ ਪਾਸ

ਬੁਲਾਰੇ ਨੇ ਅੱਗੇ ਕਿਹਾ ਕਿ ਸ਼ਿਕਾਇਤ ਦੀ ਤਸਦੀਕ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਉੱਡਣ ਦਸਤਾ (ਫਲਾਇੰਗ ਸਕੁਐਡ) ਟੀਮ ਨੇ ਜਾਲ ਵਿਛਾਇਆ ਅਤੇ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 60,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧ ਵਿੱਚ ਮੁਲਜ਼ਮ ਵਿਰੁੱਧ ਵਿਜੀਲੈਂਸ ਬਿਊਰੋ ਦੇ ਪੁਲਿਸ ਥਾਣਾ ਫਲਾਇੰਗ ਸਕੁਐਡ-1, ਪੰਜਾਬ, ਮੋਹਾਲੀ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਮੁਲਜ਼ਮ ਕੱਲ੍ਹ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

PAU ਨੇ ਖੇਤੀ ਤਕਨਾਲੋਜੀ ਦੇ ਵਿਕਾਸ ਲਈ ਬਿਟਸ ਪਿਲਾਨੀ ਨਾਲ ਸਮਝੌਤੇ ਉੱਪਰ ਸਹੀ ਪਾਈ

0

Ludhiana News:PAU ਨੇ ਅੱਜ ਇਕ ਵਿਸ਼ੇਸ਼ ਪਰ ਸਾਦਾ ਸਮਾਰੋਹ ਦੌਰਾਨ ਖੇਤੀਬਾੜੀ ਅਤੇ ਸਿੱਖਿਆ ਨੂੰ ਤਕਨੀਕੀ ਦਿਸ਼ਾ ਵਿਚ ਤੋਰਨ ਲਈ ਬਿਰਲਾ ਇੰਸਟੀਚਿਊਟ ਆਫ ਤਕਨਾਲੋਜੀ ਐਂਡ ਸਾਇੰਸ ਨਾਲ ਵਿਸ਼ੇਸ਼ ਸਮਝੌਤਾ ਕੀਤਾ| ਵਾਈਸ ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ ਦੀ ਪ੍ਰਧਾਨਗੀ ਹੇਠ ਹੋਈ ਇਸ ਮੀਟਿੰਗ ਵਿਚ ਪੀ.ਏ.ਯੂ. ਦੇ ਰਜਿਸਟਰਾਰ ਡਾ. ਰਿਸ਼ੀਪਾਲ, ਆਈ ਏ ਐੱਸ ਅਤੇ ਬਿਟਸ ਪਿਲਾਨੀ ਦੇ ਨਿਰਦੇਸ਼ਕ ਪ੍ਰੋ. ਸੁਧੀਰ ਕੁਮਾਰ ਬਰਾਈ ਨੇ ਸਮਝੌਤੇ ਦੀਆਂ ਸ਼ਰਤਾਂ ਉੱਪਰ ਆਪਣੀਆਂ ਸੰਸਥਾਵਾਂ ਦੀ ਤਰਫੋਂ ਦਸਤਖਤ ਕੀਤੇ| ਇਸ ਮੌਕੇ ਪੀ.ਏ.ਯੂ. ਦੇ ਉੱਚ ਅਧਿਕਾਰੀਆਂ ਤੋਂ ਬਿਨਾਂ ਬਿਟਸ ਪਿਲਾਨੀ ਦੇ ਵਫਦ ਵਿਚ ਰਜਿਸਟਰਾਰ ਕਰਨਲ ਸੋਮੀ ਬਰਾਤਾ ਚੱਕਰਵਰਤੀ, ਸੀਨੀਅਰ ਪ੍ਰੋ. ਐੱਸ ਕੇ ਵਰਮਾ, ਪ੍ਰੋ. ਬੀ ਕੇ. ਰਾਊਤ, ਪ੍ਰੋ. ਪੂਨਮ ਗੋਇਲ, ਪ੍ਰੋ. ਰਾਧਾ ਰਮਨ ਮਿਸ਼ਰਾ ਅਤੇ ਪ੍ਰੋ. ਨਵਨੀਤ ਗੋਇਲ ਤੋਂ ਬਿਨਾਂ ਦੁਬਈ ਕੈਂਪਸ ਦੇ ਪ੍ਰੋ. ਨੀਰੂ ਸੂਦ ਅਤੇ ਪ੍ਰੋ. ਰਾਜੇਸ਼ ਮਹਿਰੋਤਰਾ ਸ਼ਾਮਿਲ ਸਨ|ਵਾਈਸ ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ ਨੇ ਇਸ ਸਮਝੌਤੇ ਮੌਕੇ ਹਾਰਦਿਕ ਪ੍ਰਸੰਨਤਾ ਦਾ ਪ੍ਰਗਟਾਵਾ ਕਰਦਿਆਂ ਇਸਨੂੰ ਇਤਿਹਾਸਕ ਤੌਰ ਤੇ ਮਹੱਤਵਪੂਰਨ ਘਟਨਾ ਕਿਹਾ| ਉਹਨਾਂ ਦੱਸਿਆ ਕਿ ਪੀ.ਏ.ਯੂ. ਨੇ ਇਸ ਖਿੱਤੇ ਵਿਚ ਕੀਤੇ ਖੇਤੀ ਕਾਰਜ ਲਈ ਸੰਸਾਰ ਪੱਧਰ ਤੇ ਨਾਮਣਾ ਖੱਟਿਆ ਹੈ| ਇਸ ਸੰਸਥਾ ਦੇ ਇਤਿਹਾਸ ਬਾਰੇ ਗੱਲ ਕਰਦਿਆਂ ਉਹਨਾਂ ਜ਼ਾਹਿਰ ਕੀਤਾ ਕਿ ਸੱਤ ਹੋਰ ਯੂਨੀਵਰਸਿਟੀਆਂ ਪੀ.ਏ.ਯੂ. ਦੀਆਂ ਧਾਰਾਵਾਂ ਵਾਂਗ ਇਸ ਵਿੱਚੋਂ ਪ੍ਰਗਟ ਹੋਈਆਂ| ਕਿਸਾਨੀ ਦੀ ਬਿਹਤਰੀ ਲਈ ਕੀਤੇ ਕਾਰਜ ਸਦਕਾ ਨਿਰਫ ਦੀ 2023 ਅਤੇ 2024 ਦੀ ਰੈਂਕਿੰਗ ਅਨੁਸਾਰ ਪੀ.ਏ.ਯੂ. ਦੇਸ਼ ਦੀ ਸਰਵੋਤਮ ਖੇਤੀਬਾੜੀ ਯੂਨੀਵਰਸਿਟੀ ਬਣੀ| ਦੇਸ਼ ਨੂੰ ਅਨਾਜ ਪੱਖੋਂ ਸਵੈ-ਨਿਰਭਰ ਬਣਾ ਕੇ ਹਰੀ ਕ੍ਰਾਂਤੀ ਲਿਆਉਣ ਦਾ ਸਿਹਰਾ ਵੀ ਇਸ ਸੰਸਥਾ ਦੇ ਸਿਰ ਬੱਝਦਾ ਹੈ|

ਇਹ ਵੀ ਪੜ੍ਹੋ  ਬਠਿੰਡਾ ਦੇ ਸਰਕਾਰੀ ਨਸ਼ਾ ਛੁਡਾਊ ਕੇਂਦਰ ’ਚ ਭਰਤੀ ਨੌਜਵਾਨ ਨੇ ਸਿਖ਼ਰ-ਦੁਪਿਹਰੇ ਕੀਤੀ ਆਤਮ+ਹੱਤਿਆ

ਉਹਨਾਂ ਨੇ ਪੰਜਾਬ ਦੇ ਖਿੱਤੇ ਵਿਚ ਫਸਲੀ ਦ੍ਰਿਸ਼ ਬਾਰੇ ਗੱਲ ਕੀਤੀ ਅਤੇ ਕਿਹਾ ਕਿਹਾ 2% ਤੋਂ ਵੀ ਘੱਟ ਰਕਬੇ ਵਾਲਾ ਸੂਬਾ ਹੋਣ ਦੇ ਬਾਵਜੂਦ ਪੰਜਾਬ ਕਣਕ ਪੱਖੋਂ ਦੇਸ਼ ਦਾ 50% ਅਤੇ ਝੋਨੇ ਪੱਖੋਂ 30% ਤੋਂ ਵਧੇਰੇ ਹਿੱਸੇਦਾਰੀ ਪਾਉਂਦਾ ਹੈ| ਭਾਵੇਂ ਕਿ ਸੂਬੇ ਨੇ ਇਸ ਯੋਗਦਾਨ ਦੀ ਕੀਮਤ ਕੁਦਰਤੀ ਸਰੋਤਾਂ ਦੇ ਤੌਰ ਤੇ ਅਦਾ ਕੀਤੀ ਹੈ| ਡਾ. ਗੋਸਲ ਨੇ ਦੱਸਿਆ ਕਿ ਪੰਜਾਬ ਵਿਚ ਪ੍ਰਤੀ ਹੈਕਟੇਅਰ 80-90 ਕੁਇੰਟਲ ਜੈਵਿਕ ਰਹਿੰਦ-ਖੂੰਹਦ ਪੈਦਾ ਹੁੰਦੀ ਹੈ ਜਿਸਨੂੰ ਨਜਿੱਠਣਾ ਇਕ ਚੁਣੌਤੀ ਬਣ ਗਿਆ ਹੈ| ਇਸ ਤੋਂ ਇਲਾਵਾ ਧਰਤੀ ਹੇਠਲਾ ਪਾਣੀ ਅਤੇ ਭੂਮੀ ਵਿਚ ਲੋੜੀਂਦੇ ਤੱਤਾਂ ਦੀ ਕਮੀ, ਜਲਵਾਯੂ ਤਬਦੀਲੀ ਤੋਂ ਇਲਾਵਾ ਵਾਧੂ ਉਪਜ ਦੀ ਸਮੱਸਿਆ, ਨਵੇਂ ਤਕਨੀਕੀ ਰੁਝਾਨਾਂ ਤੋਂ ਬਿਨਾਂ ਹੱਲ ਹੋਣ ਵਾਲੀ ਨਹੀਂ| ਉਹਨਾਂ ਕਿਹਾ ਕਿ ਖੇਤੀ ਨੂੰ ਮੁਨਾਫੇ ਦਾ ਕਿੱਤਾ ਬਨਾਉਣ ਦੀ ਚੁਣੌਤੀ ਵੀ ਸਾਹਮਣੇ ਹੈ| ਇਹਨਾਂ ਸਾਰੇ ਮੁੱਦਿਆਂ ਉੱਪਰ ਨਵੀਆਂ ਖੋਜਾਂ ਅਤੇ ਲੱਭਤਾਂ ਲਈ ਬਿਟਸ ਪਿਲਾਨੀ ਨਾਲ ਕੀਤਾ ਜਾ ਰਿਹਾ ਇਹ ਸਮਝੌਤਾ ਬੇਹੱਦ ਲਾਭਕਾਰੀ ਅਤੇ ਸਾਰਥਕ ਹੈ| ਡਾ. ਗੋਸਲ ਨੇ ਕਿਹਾ ਕਿ ਦੋਵੇਂ ਸੰਸਥਾਵਾਂ ਭਾਰਤ ਦੇ ਖੇਤੀਬਾੜੀ ਅਤੇ ਤਕਨੀਕੀ ਵਿਕਾਸ ਦੀਆਂ ਜ਼ਾਮਨ ਹਨ ਅਤੇ ਭਵਿੱਖ ਵਿਚ ਦੋਵਾਂ ਦਾ ਸਹਿਯੋਗ ਸਮਾਜ ਅਤੇ ਕਿਸਾਨੀ ਲਈ ਲਾਭਕਾਰੀ ਸਿੱਧ ਹੋਵੇਗਾ|ਬਿਰਲਾ ਇੰਸਟੀਚਿਊਟ ਆਫ ਤਕਨੀਕ ਐਂਡ ਸਾਇੰਸ ਦੇ ਨਿਰਦੇਸ਼ਕ ਪ੍ਰੋ. ਸੁਧੀਰ ਕੁਮਾਰ ਬਰਾਈ ਨੇ ਇਸ ਮੌਕੇ ਆਪਣੇ ਵਿਚਾਰ ਪੇਸ਼ ਕਰਦਿਆਂ ਖੁਸ਼ੀ ਪ੍ਰਗਟਾਈ ਕਿ ਉਹ ਇਤਿਹਾਸ ਵਿਚ ਉੱਚਾ ਮੁਕਾਮ ਰੱਖਣ ਵਾਲੀ ਸੰਸਥਾ ਨਾਲ ਸੰਪਰਕ ਵਿਚ ਜੁੜ ਰਹੇ ਹਨ| ਉਹਨਾਂ ਨੇ ਪਿਲਾਨੀ ਤੋਂ ਇਲਾਵਾ ਦੁਬਈ, ਗੋਆ ਅਤੇ ਹੈਦਰਾਬਾਦ ਕੈਂਪਸ ਵਿਚ ਜਾਰੀ ਖੋਜ ਦਾ ਹਵਾਲਾ ਦਿੰਦਿਆਂ ਕਿਹਾ ਕਿ ਇਹ ਦੋਵੇਂ ਸੰਸਥਾਵਾਂ ਮਿਲ ਕੇ ਨਵੀਨਤਾ ਅਤੇ ਉੱਦਮ ਪੱਖੀ ਤਕਨਾਲੋਜੀ ਨੂੰ ਸਿਰਜ ਸਕਣਗੀਆਂ|ਉਹਨਾਂ ਨੇ ਕਿਸਾਨਾਂ ਦੇ ਲਾਭ ਲਈ ਏ ਆਈ, ਆਈ ਓ ਟੀ ਅਤੇ ਸੈਂਸਿੰਗ ਤਕਨਾਲੋਜੀ ਵਰਗੀਆਂ ਨਵੀਆਂ ਤਕਨੀਕੀ ਵਿਧੀਆਂ ਦੇ ਖੇਤਰ ਵਿਚ ਸਾਂਝ ਦੀ ਗੁਜਾਇੰਸ਼ ਦੀ ਗੱਲ ਕੀਤੀ|

ਇਹ ਵੀ ਪੜ੍ਹੋ  ਪਾਣੀਆਂ ਦਾ ਮੁੱਦਾ; ਪੰਜਾਬ ਦੇ ਖਿਲਾਫ਼ ਹਾਈਕੋਰਟ ਪੁੱਜਿਆ ਬੀਬੀਐਮਬੀ

ਡਾ. ਬਰਾਈ ਨੇ ਕਿਹਾ ਕਿ ਖੇਤੀ ਅਤੇ ਉਦਯੋਗ ਅਧਾਰਿਤ ਮੁਸ਼ਕਿਲਾਂ ਦੇ ਹੱਲ ਲਈ ਵੱਖ-ਵੱਖ ਅਨੁਸ਼ਾਸਨਾਂ ਵਾਲੀਆਂ ਸੰਸਥਾਵਾਂ ਨੂੰ ਮਿਲ ਕੇ ਕੰਮ ਕਰਨਾ ਪਵੇਗਾ| ਨਾਲ ਹੀ ਬਿਟਸ ਦੇ ਨਿਰਦੇਸ਼ਕ ਨੇ ਸਮਝੌਤੇ ਤਹਿਤ ਕਾਰਵਾਈ ਦੀ ਰੂਪਰੇਖਾ ਬਾਰੇ ਗੱਲ ਕਰਦਿਆਂ ਦੱਸਿਆ ਕਿ ਜ਼ਮੀਨ ਨਾਲ ਜੁੜੀ ਹੋਣ ਕਾਰਨ ਪੀ.ਏ.ਯੂ. ਕੋਲ ਸਮੱਸਿਆਵਾਂ ਬਾਰੇ ਬਿਹਤਰ ਨਜ਼ਰੀਆ ਮੌਜੂਦ ਹੈ| ਬਿਰਲਾ ਸੰਸਥਾਨ ਦੀ ਜ਼ਿੰਮੇਵਾਰੀ ਇਹਨਾਂ ਸਮੱਸਿਆਵਾਂ ਦੇ ਹੱਲ ਲਈ ਮਿਲ ਕੇ ਯੋਗਤਾ ਦਾ ਵਿਕਾਸ ਕਰਨਾ ਹੈ|ਪੀ.ਏ.ਯੂ. ਦੇ ਰਜਿਸਟਰਾਰ ਡਾ. ਰਿਸ਼ੀਪਾਲ ਸਿੰਘ ਨੇ ਇਸ ਮੌਕੇ ਕਿਹਾ ਕਿ ਇਤਿਹਾਸਕ ਮਹੱਤਵ ਵਾਲੀਆਂ ਦੋ ਸੰਸਥਾਵਾਂ ਦਾ ਇਹ ਗਠਜੋੜ ਨਵੇਂ ਖੇਤਰਾਂ ਵਿਚ ਤਕਨੀਕੀ ਸਹਿਯੋਗ ਪੱਖੋਂ ਕ੍ਰਾਂਤੀਕਾਰੀ ਕਦਮ ਹੈ| ਉਹਨਾਂ ਕਿਹਾ ਕਿ ਵਾਤਾਵਰਨ ਪੱਖੀ ਖੇਤੀ ਲਈ ਇਹ ਸਮਝੌਤਾ ਪੀ.ਏ.ਯੂ. ਦੀ ਤਕਨੀਕੀ ਸਮਰਿੱਧਤਾ ਦਾ ਵਿਕਾਸ ਕਰਕੇ ਨਵੇਂ ਸੰਸਾਰ ਦੀਆਂ ਮੁਸ਼ਕਿਲਾਂ ਦਾ ਹੱਲ ਤਲਾਸ਼ ਕਰੇਗਾ|ਬਿਟਸ ਪਿਲਾਨੀ ਦੇ ਰਜਿਸਟਰਾਰ ਕਰਨਲ ਸੋਮੀ ਬਰਾਤਾ ਚੱਕਰਵਰਤੀ ਨੇ ਆਪਣੇ ਵਿਚਾਰ ਪੇਸ਼ ਕਰਦਿਆਂ ਇਸ ਸਮਝੌਤੇ ਨੂੰ ਬੇਹੱਦ ਮਹੱਤਵਪੂਰਨ ਕਿਹਾ ਅਤੇ ਨਾਲ ਹੀ ਸ਼ੁਭ ਕਾਮਨਾਵਾਂ ਵੀ ਦਿੱਤੀਆਂ|ਪੀ.ਏ.ਯੂ. ਦੇ ਨਿਰਦੇਸ਼ਕ ਖੋਜ ਡਾ. ਅਜਮੇਰ ਸਿੰਘ ਢੱਟ ਨੇ ਇਸ ਤੋਂ ਪਹਿਲਾਂ ਸੰਸਥਾ ਦੇ ਵਿਕਾਸ ਸੰਬੰਧੀ ਸੰਖੇਪ ਪਰ ਅਹਿਮ ਜਾਣਕਾਰੀ ਪ੍ਰਦਾਨ ਕੀਤੀ| ਉਹਨਾਂ ਦੱਸਿਆ ਕਿ ਪੀ.ਏ.ਯੂ. ਆਪਣੀ ਸਥਾਪਨਾ ਤੋਂ ਹੀ ਇਸ ਖਿੱਤੇ ਦੀ ਕਿਸਾਨੀ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਯਤਨਸ਼ੀਲ ਰਹੀ ਹੈ| ਪੀ.ਏ.ਯੂ. ਮਾਹਿਰਾਂ ਅਤੇ ਕਿਸਾਨਾਂ ਦੇ ਗਠਜੋੜ ਸਦਕਾ ਇਹ ਖਿੱਤਾ ਦੁਨੀਆਂ ਭਰ ਵਿਚ ਉੱਚ ਉਤਪਾਦਕਤਾ ਵਾਲਾ ਸਾਬਿਤ ਹੋਇਆ ਹੈ|ਦੇਸ਼ ਦੇ ਅੰਨ ਭੰਡਾਰ ਭਰਦਿਆਂ ਇਲਾਕੇ ਦੇ ਕੁਦਰਤੀ ਸਰੋਤਾਂ ਦੇ ਨੁਕਸਾਨ ਬਾਰੇ ਗੱਲ ਕਰਦਿਆਂ ਡਾ. ਢੱਟ ਨੇ ਕਿਹਾ ਕਿ ਪੀ.ਏ.ਯੂ. ਦੀਆਂ ਖੋਜਾਂ ਉਤਪਾਦਨ ਦੇ ਨਾਲ-ਨਾਲ ਵਾਤਾਵਰਨ ਪੱਖੀ ਕਾਸ਼ਤਕਾਰੀ ਵੱਲ ਰੁਝਾਨ ਵਜੋਂ ਸਾਹਮਣੇ ਆ ਰਹੀਆਂ ਹਨ|

ਇਹ ਵੀ ਪੜ੍ਹੋ  ਬੀਬੀਐਮਬੀ ਵੱਲੋਂ ਹਰਿਆਣਾ ਨੂੰ ਪਾਣੀ ਦੇਣ ਦੇ ਹੁਕਮਾਂ ਵਿਰੁਧ ਪੰਜਾਬ ਵਿਧਾਨ ਸਭਾ ਵੱਲੋਂ ਪ੍ਰਸਤਾਵ ਪਾਸ

ਉਹਨਾਂ ਨੇ ਯੂਨੀਵਰਸਿਟੀ ਵੱਲੋਂ ਕੀਤੀਆਂ ਖੋਜ ਪਹਿਲਕਦਮੀਆਂ ਦੀ ਗੱਲ ਕੀਤੀ ਅਤੇ ਘੱਟ ਮਿਆਦ ਵਿਚ ਪੱਕਣ ਵਾਲੀਆਂ ਝੋਨੇ ਦੀਆਂ ਨਵੀਆਂ ਕਿਸਮਾਂ ਅਤੇ ਪਾਣੀ ਬਚਾਉਣ ਵਾਲੀ ਤਕਨੀਕੀ ਅਤੇ ਮਸ਼ੀਨਰੀ ਸੰਬੰਧੀ ਖੋਜ ਦਾ ਹਵਾਲਾ ਦਿੱਤਾ| ਨਵੀਆਂ ਤਕਨੀਕਾਂ ਬਾਰੇ ਗੱਲ ਕਰਦਿਆਂ ਡਾ. ਢੱਟ ਨੇ ਏ ਆਈ, ਆਈ ਓ ਟੀ, ਸੈਸਰਿੰਗ ਆਦਿ ਖੇਤਰਾਂ ਵਿਚ ਜਾਰੀ ਖੋਜ ਬਾਰੇ ਦੱਸਿਆ ਅਤੇ ਕਿਹਾ ਕਿ ਪੀ.ਏ.ਯੂ. ਦੇਸ਼-ਵਿਦੇਸ਼ ਦੀਆਂ ਬਹੁਤ ਸਾਰੀਆਂ ਉੱਚ ਪੱਧਰੀ ਸੰਸਥਾਵਾਂ ਨਾਲ ਸੰਸਥਾਈ ਸੰਬੰਧਾਂ ਵਿਚ ਹੈ| ਬਿਟਸ ਪਿਲਾਨੀ ਨਾਲ ਇਹ ਸਮਝੌਤਾ ਇਸ ਦਿਸ਼ਾ ਵਿਚ ਬੜਾ ਅਹਿਮ ਕਦਮ ਸਾਬਿਤ ਹੋਵੇਗਾ|ਇਸ ਸਮਾਰੋਹ ਦੌਰਾਨ ਮਹਿਮਾਨ ਵਫਦ ਦਾ ਸਵਾਗਤ ਡੀਨ ਖੇਤੀ ਇੰਜਨੀਅਰਿੰਗ ਕਾਲਜ ਡਾ. ਮਨਜੀਤ ਸਿੰਘ ਨੇ ਕੀਤਾ| ਅੰਤ ਵਿਚ ਧੰਨਵਾਦ ਦੇ ਸ਼ਬਦ ਡੀਨ ਪੋਸਟ ਗ੍ਰੈਜੂਏਟ ਸਟੱਡੀਜ਼ ਡਾ. ਮਾਨਵਇੰਦਰਾ ਸਿੰਘ ਗਿੱਲ ਨੇ ਕਹੇ| ਸਮਾਰੋਹ ਦਾ ਸੰਚਾਲਨ ਸੰਸਥਾਈ ਸੰਪਰਕ ਦੇ ਸਹਿਯੋਗੀ ਨਿਰਦੇਸ਼ਕ ਡਾ. ਵਿਸ਼ਾਲ ਬੈਕਟਰ ਨੇ ਕੀਤਾ|ਬਿਟਸ ਪਿਲਾਨੀ ਦੇ ਇਸ ਵਫਦ ਨੇ ਯੂਨੀਵਰਸਿਟੀ ਦੀਆਂ ਤਕਨੀਕੀ ਖੇਤਰ ਵਿਚ ਕੀਤੀਆਂ ਖੋਜਾਂ ਅਤੇ ਪ੍ਰਾਪਤੀਆਂ ਨੂੰ ਜਾਨਣ ਲਈ ਫਸਲ ਵਿਗਿਆਨ ਵਿਭਾਗ ਦੇ ਤਜਰਬਾ ਖੇਤਰ ਦਾ ਦੌਰਾ ਕੀਤਾ| ਉੱਘੇ ਫਸਲ ਵਿਗਿਆਨ ਡਾ. ਅਜਮੇਰ ਸਿੰਘ ਬਰਾੜ ਨੇ ਵਫਦ ਨੂੰ ਪਾਣੀ ਬਚਾਊ ਤਕਨੀਕਾਂ ਤੋਂ ਜਾਣੂੰ ਕਰਵਾਇਆ| ਖੇਤੀ ਬਾਇਓਤਕਨਾਲੋਜੀ ਸਕੂਲ ਵਿਚ ਇਸ ਵਫਦ ਨੇ ਸਪੀਡ ਬਰੀਡਿੰਗ, ਜੀਨੋਮ ਸੰਪਾਦਨ ਆਦਿ ਵਿਧੀਆਂ ਬਾਰੇ ਜਾਣਕਾਰੀ ਲਈ| ਡਾ. ਜੀ ਐੱਸ ਖੁਸ਼ ਇੰਸਟੀਚਿਊਟ ਦੇ ਨਿਰਦੇਸ਼ਕ ਡਾ. ਪ੍ਰਵੀਨ ਛੁਨੇਜਾ ਅਤੇ ਡਾ. ਯੋਗੇਸ਼ ਵਿਕਲ ਨੇ ਲੋੜੀਂਦੀ ਤਕਨੀਕੀ ਜਾਣਕਾਰੀ ਸਾਂਝੀ ਕੀਤੀ| ਇਸੇ ਤਰ੍ਹਾਂ ਖੇਤੀ ਪ੍ਰੋਸੈਸਿੰਗ ਕੰਪਲੈਕਸ ਅਤੇ ਭੋਜਨ ਉਦਯੋਗ ਸਿਖਲਾਈ ਕੇਂਦਰ ਦੇ ਦੌਰੇ ਦੌਰਾਨ ਡਾ. ਟੀ ਸੀ ਮਿੱਤਲ ਅਤੇ ਡਾ. ਸਵਿਤਾ ਸ਼ਰਮਾ ਨੇ ਵਫਦ ਨੂੰ ਪ੍ਰੋਸੈਸਿੰਗ ਅਤੇ ਮੁੱਲਵਾਧੇ ਦੇ ਖੇਤਰ ਵਿਚ ਕੀਤੇ ਜਾ ਰਹੇ ਕਾਰਜਾਂ ਤੋਂ ਜਾਣੂੰ ਕਰਵਾਇਆ| ਖੇਤੀ ਇੰਜਨੀਅਰਿੰਗ ਕਾਲਜ ਦੇ ਖੋਜ ਹਾਲ ਵਿਖੇ ਮਹਿਮਾਨਾਂ ਨੂੰ ਮਸ਼ੀਨਰੀ ਅਤੇ ਤਕਨੀਕੀ ਉਪਕਰਨਾਂ ਦੀ ਜਾਣਕਾਰੀ ਪ੍ਰਦਾਨ ਕੀਤੀ ਗਈ|

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਵੜਿੰਗ ਨੇ ਰਾਹੁਲ ਗਾਂਧੀ ਬਾਰੇ ਟਿੱਪਣੀ ਕਰਨ ‘ਤੇ ਹਰਸਿਮਰਤ ਬਾਦਲ ਦੀ ਨਿੰਦਾ ਕੀਤੀ

0

👉ਉਨ੍ਹਾਂ ਨੂੰ ਜਨਰਲ ਡਾਇਰ ਦਾ ਸਨਮਾਨ ਕਰਨ ਵਾਲੇ ਪੂਰਵਜਾਂ ਦੀ ਯਾਦ ਦਿਵਾਈ
Chandigarh News:ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ 1984 ਦੇ ਸਿੱਖ ਵਿਰੋਧੀ ਦੰਗਿਆਂ ‘ਤੇ ਰਾਹੁਲ ਗਾਂਧੀ ਵੱਲੋਂ ਮੁਆਫ਼ੀ ਮੰਗਣ ‘ਤੇ ਸ਼੍ਰੋਮਣੀ ਅਕਾਲੀ ਦਲ ਦੀ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਦੁਆਰਾ ਟਿੱਪਣੀ ਕਰਨ ਦੀ ਨਿੰਦਾ ਕੀਤੀ।ਵੜਿੰਗ ਨੇ ਸ੍ਰੀਮਤੀ ਬਾਦਲ ਨੂੰ ਯਾਦ ਦਿਵਾਇਆ ਕਿ ਇਸੇ ਮਿਆਰ ਤੋਂ ਉਨ੍ਹਾਂ ਨੂੰ ਆਪਣੇ ਪੜਦਾਦਾ ਸੁਰਿੰਦਰ ਸਿੰਘ ਮਜੀਠੀਆ ਲਈ ਵੀ ਮੁਆਫ਼ੀ ਮੰਗਣੀ ਚਾਹੀਦੀ ਹੈ ਜਿਨ੍ਹਾਂ ਨੇ ਉਸੇ ਸ਼ਾਮ ਜਲ੍ਹਿਆਂਵਾਲਾ ਬਾਗ ਵਿੱਚ ਸੈਂਕੜੇ ਨਿਰਦੋਸ਼ ਲੋਕਾਂ ਨੂੰ ਮਾਰਨ ਤੋਂ ਬਾਅਦ ਜਨਰਲ ਡਾਇਰ ਦਾ ਸਨਮਾਨ ਕੀਤਾ ਸੀ।

ਇਹ ਵੀ ਪੜ੍ਹੋ  ਬਠਿੰਡਾ ਦੇ ਸਰਕਾਰੀ ਨਸ਼ਾ ਛੁਡਾਊ ਕੇਂਦਰ ’ਚ ਭਰਤੀ ਨੌਜਵਾਨ ਨੇ ਸਿਖ਼ਰ-ਦੁਪਿਹਰੇ ਕੀਤੀ ਆਤਮ+ਹੱਤਿਆ

ਟਿੱਪਣੀ ਕਰਦੇ ਹੋਏ ਉਨ੍ਹਾਂ ਨੇ ਸ੍ਰੀਮਤੀ ਹਰਸਿਮਰਤ ਬਾਦਲ ‘ਤੇ ਸਰਕਾਰ ਵਿੱਚ ਸ਼ਾਮਲ ਹੋਣ ਦੀ ਬੇਚੈਨ ਉਮੀਦ ਵਿੱਚ ਭਾਰਤੀ ਜਨਤਾ ਪਾਰਟੀ ਨੂੰ ਖੁਸ਼ ਕਰਨ ਦੀ ਕੋਸ਼ਿਸ਼ ਕਰਨ ਦਾ ਦੋਸ਼ ਲਗਾਉਂਦੇ ਹੋਏ ਕਿਹਾ “ਮੈਂ ਇੰਨੇ ਲੰਬੇ ਸਮੇਂ ਤੱਕ ਸੱਤਾ ਤੋਂ ਬਾਹਰ ਰਹਿਣ ਲਈ ਤੁਹਾਡੀ ਨਿਰਾਸ਼ਾ ਨੂੰ ਸਮਝ ਸਕਦਾ ਹਾਂ। ਹੁਣ ਤੁਸੀਂ ਰਾਹੁਲ ਗਾਂਧੀ ਬਾਰੇ ਬੋਲ ਕੇ ਭਾਜਪਾ ਨੂੰ ਖੁਸ਼ ਕਰਨਾ ਚਾਹੁੰਦੇ ਹੋ, ਇਸੇ ਉਮੀਦ ਵਿੱਚ ਕਿ ਉਹ ਦੁਬਾਰਾ ਇਸ (ਭਾਜਪਾ) ਨਾਲ ਗੱਠਜੋੜ ਕਰੇ ਅਤੇ ਮੰਤਰੀ ਬਣੇ”, ਉਸਨੇ ਉਨ੍ਹਾਂ ਨੂੰ ਕਿਹਾ।ਪੰਜਾਬ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਰਾਹੁਲ ਗਾਂਧੀ ਨੇ 1984 ਵਿੱਚ ਵਾਪਰੀ ਘਟਨਾ ਨੂੰ ਸਵੀਕਾਰ ਕਰਨ ਲਈ ਕਾਫ਼ੀ ਦਿਆਲਤਾ ਦਿਖਾਈ ਹੈ। “ਉਹ ਜ਼ਿੰਮੇਵਾਰੀ ਤੋਂ ਭੱਜਿਆ ਨਹੀਂ ਹੈ, ਹਾਲਾਂਕਿ ਉਸਦਾ ਕੋਈ ਸਬੰਧ ਜਾਂ ਭੂਮਿਕਾ ਨਹੀਂ ਸੀ ਕਿਉਂਕਿ ਉਸ ਸਮੇਂ ਉਹ ਸਿਰਫ਼ 14 ਸਾਲ ਦੇ ਸਨ”, ਉਨ੍ਹਾਂ ਕਿਹਾ, ਕਾਂਗਰਸ ਨੇ, ਜੋ ਹੋਇਆ ਉਸ ‘ਤੇ ਅਫਸੋਸ ਪ੍ਰਗਟ ਕੀਤਾ ਹੈ।

ਇਹ ਵੀ ਪੜ੍ਹੋ ਪਾਣੀਆਂ ਦਾ ਮੁੱਦਾ; ਪੰਜਾਬ ਦੇ ਖਿਲਾਫ਼ ਹਾਈਕੋਰਟ ਪੁੱਜਿਆ ਬੀਬੀਐਮਬੀ

ਸ੍ਰੀਮਤੀ ਬਾਦਲ ਨੂੰ ਉਨ੍ਹਾਂ ਦੇ ਪੜਦਾਦਾ ਸੁਰਿੰਦਰ ਸਿੰਘ ਮਜੀਠੀਆ ਦੀ ਯਾਦ ਦਿਵਾਉਂਦੇ ਹੋਏ, ਉਨ੍ਹਾਂ ਨੇ ਉਨ੍ਹਾਂ ਨੂੰ ਕਿਹਾ, “ਉਸੇ ਮਾਪਦੰਡ ਨੂੰ ਲਾਗੂ ਕਰਦੇ ਹੋਏ, ਕੀ ਤੁਹਾਨੂੰ ਆਪਣੇ ਪੜਦਾਦਾ ਸਰਦਾਰ ਸੁਰਿੰਦਰ ਸਿੰਘ ਮਜੀਠੀਆ ਦੁਆਰਾ 13 ਅਪ੍ਰੈਲ, 1919 ਦੀ ਉਸੇ ਸ਼ਾਮ ਨੂੰ ਜਨਰਲ ਡਾਇਰ ਦਾ ਸਨਮਾਨ ਕਰਨ ਲਈ ਮੁਆਫੀ ਨਹੀਂ ਮੰਗਣੀ ਚਾਹੀਦੀ ? ਜਦੋਂ ਉਨ੍ਹਾਂ ਨੇ ਅੰਮ੍ਰਿਤਸਰ ਦੇ ਜਲ੍ਹਿਆਂਵਾਲਾ ਬਾਗ ਵਿੱਚ ਸੈਂਕੜੇ ਨਿਰਦੋਸ਼ ਲੋਕਾਂ ਨੂੰ ਮਾਰ ਦਿੱਤਾ ਸੀ”।ਉਹਨਾਂ ਨੇ ਹਰਸਿਮਰਤ ਬਾਦਲ ਨੂੰ ਪੁੱਛਿਆ “ਤੁਹਾਡੇ ਪੁਰਖਿਆਂ ਨੇ ਡਾਇਰ ਦੇ ਸਨਮਾਨ ਵਿੱਚ ਰਾਤ ਦੇ ਖਾਣੇ ਦੀ ਮੇਜ਼ਬਾਨੀ ਕੀਤੀ ਸੀ। ਕੀ ਤੁਹਾਨੂੰ ਇਸ ਲਈ ਮੁਆਫੀ ਨਹੀਂ ਮੰਗਣੀ ਚਾਹੀਦੀ? ਜਿਵੇਂ ਤੁਸੀਂ ਚਾਹੁੰਦੇ ਹੋ ਕਿ ਰਾਹੁਲ ਗਾਂਧੀ ਉਸ ਚੀਜ਼ ਲਈ ਮੁਆਫੀ ਮੰਗੇ ਜਿਸ ਨਾਲ ਉਨ੍ਹਾਂ ਦਾ ਕੋਈ ਸੰਬੰਧ ਵੀ ਨਹੀਂ ਸੀ।”

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਬਾਜਵਾ ਨੇ ਸੂਬੇ ਦੀ ਜੀਵਨ ਰੇਖਾ ਪਾਣੀ ਦੀ ਰਾਖੀ ਲਈ ਇਕਜੁੱਟ ਮੋਰਚੇ ਦਾ ਸਮਰਥਨ ਕੀਤਾ

0

Chandigarh News: ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਸ. ਪ੍ਰਤਾਪ ਸਿੰਘ ਬਾਜਵਾ ਨੇ ਅੱਜ ਸੂਬੇ ਦੇ ਜਲ ਸਰੋਤਾਂ ਦੀ ਰਾਖੀ ਲਈ ਪੰਜਾਬ ਸਰਕਾਰ ਦੇ ਮਹੱਤਵਪੂਰਨ ਮਿਸ਼ਨ ਨੂੰ ਅਟੁੱਟ ਸਮਰਥਨ ਦੇਣ ਦਾ ਵਾਅਦਾ ਕੀਤਾ। ਪਾਣੀ ਨੂੰ “ਪੰਜਾਬ ਦੀ ਆਤਮਾ” ਐਲਾਨਦਿਆਂ ਬਾਜਵਾ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਕੋਈ ਰਾਜਨੀਤਿਕ ਮੁੱਦਾ ਨਹੀਂ ਹੈ, ਸਗੋਂ ਸੂਬੇ ਦੇ ਲੋਕਾਂ, ਖੇਤੀਬਾੜੀ ਅਤੇ ਭਵਿੱਖ ਦੇ ਬਚਾਅ ਦਾ ਮਾਮਲਾ ਹੈ। ਉਨ੍ਹਾਂ ਨੇ ਪੰਜਾਬ ਦੀ ਜੀਵਨ ਰੇਖਾ ਪਾਣੀ ਦੀ ਰੱਖਿਆ ਲਈ ਸਾਰੀਆਂ ਪਾਰਟੀਆਂ ਦੇ ਸਾਂਝੇ ਮੋਰਚੇ ਦਾ ਸੱਦਾ ਦਿੱਤਾ।ਬਾਜਵਾ ਨੇ ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀਆਂ ਨੀਤੀਆਂ ਦੀ ਤਿੱਖੀ ਆਲੋਚਨਾ ਕੀਤੀ ਜਿਨ੍ਹਾਂ ਬਾਰੇ ਉਨ੍ਹਾਂ ਕਿਹਾ ਕਿ ਉਹ ਲਗਾਤਾਰ ਪੰਜਾਬ ਦੇ ਹਿੱਤਾਂ ਨੂੰ ਕਮਜ਼ੋਰ ਕਰ ਰਹੀਆਂ ਹਨ।

ਇਹ ਵੀ ਪੜ੍ਹੋ ਬੀਬੀਐਮਬੀ ਵੱਲੋਂ ਹਰਿਆਣਾ ਨੂੰ ਪਾਣੀ ਦੇਣ ਦੇ ਹੁਕਮਾਂ ਵਿਰੁਧ ਪੰਜਾਬ ਵਿਧਾਨ ਸਭਾ ਵੱਲੋਂ ਪ੍ਰਸਤਾਵ ਪਾਸ

ਉਨ੍ਹਾਂ ਨੇ ਇਤਿਹਾਸਕ ਅਤੇ ਚੱਲ ਰਹੀਆਂ ਸ਼ਿਕਾਇਤਾਂ ਨੂੰ ਉਜਾਗਰ ਕੀਤਾ, ਖਾਸ ਕਰਕੇ ਪੰਜਾਬ ਪੁਨਰਗਠਨ ਐਕਟ, 1966 ਦਾ ਹਵਾਲਾ ਦਿੰਦੇ ਹੋਏ, ਜਿਸ ਬਾਰੇ ਉਨ੍ਹਾਂ ਦਾ ਦਾਅਵਾ ਹੈ ਕਿ ਧਾਰਾ 78, 79 ਅਤੇ 80 ਰਾਹੀਂ ਕੇਂਦਰ ਨੂੰ ਪੰਜਾਬ ਦੇ ਦਰਿਆਈ ਪਾਣੀਆਂ ‘ਤੇ ਅਣਉਚਿਤ ਤੌਰ ‘ਤੇ ਨਿਯੰਤਰਣ ਦਿੰਦਾ ਹੈ। ਬਾਜਵਾ ਨੇ ਇਨ੍ਹਾਂ ਧਾਰਾਵਾਂ ਨੂੰ ਤੁਰੰਤ ਰੱਦ ਕਰਨ ਅਤੇ ਭਾਖੜਾ ਬਿਆਸ ਪ੍ਰਬੰਧਨ ਬੋਰਡ (ਬੀਬੀਐਮਬੀ) ਐਕਟ ਨੂੰ ਭੰਗ ਕਰਨ ਦੀ ਮੰਗ ਕੀਤੀ, ਇਹ ਦਲੀਲ ਦਿੰਦੇ ਹੋਏ ਕਿ ਇਹ ਪੰਜਾਬ ਦੀ ਜਲ ਸਰੋਤਾਂ ‘ਤੇ ਖੁਦਮੁਖਤਿਆਰੀ ਨੂੰ ਖਤਮ ਕਰਦੇ ਹਨ। ਇਸ ਤੋਂ ਇਲਾਵਾ, ਉਨ੍ਹਾਂ ਨੇ ਆਮ ਆਦਮੀ ਪਾਰਟੀ (ਆਪ) ਸਰਕਾਰ ਨੂੰ ਡੈਮ ਸੇਫਟੀ ਐਕਟ, 2021 ਦਾ ਸਖ਼ਤ ਵਿਰੋਧ ਕਰਨ ਦੀ ਅਪੀਲ ਕੀਤੀ, ਜਿਸ ‘ਤੇ ਉਨ੍ਹਾਂ ਨੇ ਦੋਸ਼ ਲਗਾਇਆ ਕਿ ਇਹ ਭਾਖੜਾ ਅਤੇ ਪੌਂਗ ਡੈਮਾਂ ਵਰਗੇ ਪੰਜਾਬ ਦੇ ਮਹੱਤਵਪੂਰਨ ਡੈਮ ਬੁਨਿਆਦੀ ਢਾਂਚੇ ‘ਤੇ ਨਿਯੰਤਰਣ ਨੂੰ ਕੇਂਦਰਿਤ ਕਰਦਾ ਹੈ, ਜਿਸ ਨਾਲ ਸੂਬੇ ਦਾ ਅਧਿਕਾਰ ਹੋਰ ਕਮਜ਼ੋਰ ਹੁੰਦਾ ਹੈ।

ਇਹ ਵੀ ਪੜ੍ਹੋ ਬਠਿੰਡਾ ਦੇ ਸਰਕਾਰੀ ਨਸ਼ਾ ਛੁਡਾਊ ਕੇਂਦਰ ’ਚ ਨੌਜਵਾਨ ਨੇ ਸਿਖ਼ਰ-ਦੁਪਿਹਰੇ ਕੀਤੀ ਆਤਮ+ਹੱਤਿਆ

ਪੰਜਾਬ ਟਰਮੀਨੇਸ਼ਨ ਆਫ਼ ਐਗਰੀਮੈਂਟਸ ਐਕਟ, 2004 ਤੋਂ ਪ੍ਰੇਰਨਾ ਲੈ ਕੇ, ਜੋ ਕਾਂਗਰਸ ਦੀ ਅਗਵਾਈ ਵਾਲੀ ਸਰਕਾਰ ਅਧੀਨ ਪੰਜਾਬ ਦੇ ਦਰਿਆਈ ਪਾਣੀਆਂ ‘ਤੇ ਅਧਿਕਾਰ ਜਤਾਉਣ ਲਈ ਲਾਗੂ ਕੀਤਾ ਗਿਆ ਸੀ, ਬਾਜਵਾ ਨੇ ‘ਆਪ’ ਸਰਕਾਰ ਨੂੰ ਵੀ ਇਸੇ ਤਰ੍ਹਾਂ ਦਾ ਦ੍ਰਿੜ ਰੁਖ਼ ਅਪਣਾਉਣ ਦਾ ਸੱਦਾ ਦਿੱਤਾ। “ਪੰਜਾਬ ਦਾ ਪਾਣੀ ਸਿਰਫ਼ ਇੱਕ ਸਰੋਤ ਨਹੀਂ ਹੈ – ਇਹ ਸਾਡੀ ਜ਼ਮੀਨ, ਸਾਡੇ ਕਿਸਾਨਾਂ ਅਤੇ ਸਾਡੀ ਪਛਾਣ ਦਾ ਜੀਵਨ ਖੂਨ ਹੈ।”

ਸਿਆਸੀ ਵੰਡ ਤੋਂ ਉੱਪਰ ਉੱਠ ਕੇ ਪੰਜਾਬ ਦੇ ਹਿੱਤਾਂ ਪ੍ਰਤੀ ਆਪਣੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ, ਬਾਜਵਾ ਨੇ ਸੂਬੇ ਦੇ ਪਾਣੀ, ਜ਼ਮੀਨ ਅਤੇ ਭਵਿੱਖ ਦੀ ਰੱਖਿਆ ਲਈ ਕਿਸੇ ਵੀ ਪਹਿਲਕਦਮੀ ਲਈ ਪੂਰਾ ਸਮਰਥਨ ਦੇਣ ਦਾ ਭਰੋਸਾ ਦਿੱਤਾ। ਉਨ੍ਹਾਂ ਨੇ ਤੁਰੰਤ ਉਪਾਅ ਕਰਨ ਦੀ ਮੰਗ ਕੀਤੀ, ਜਿਸ ਵਿੱਚ ਪੰਜਾਬ ਦੇ ਅਧਿਕਾਰਾਂ ਨੂੰ ਕਮਜ਼ੋਰ ਕਰਨ ਵਾਲੇ ਕੇਂਦਰੀ ਕਾਨੂੰਨਾਂ ਨੂੰ ਵਾਪਸ ਲੈਣਾ, ਟਿਕਾਊ ਭੂਮੀਗਤ ਪ੍ਰਬੰਧਨ ਵਿੱਚ ਨਿਵੇਸ਼ ਕਰਨਾ ਅਤੇ ਦਰਿਆਈ ਪਾਣੀਆਂ ਦੇ ਪੰਜਾਬ ਦੇ ਸਹੀ ਹਿੱਸੇ ਨੂੰ ਸੁਰੱਖਿਅਤ ਕਰਨ ਲਈ ਅੰਤਰ-ਰਾਜੀ ਗੱਲਬਾਤ ਸ਼ਾਮਲ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

ਜ਼ਿਮਨੀ ਚੋਣਾਂ ਤੋਂ ਪਹਿਲਾਂ ਲੁਧਿਆਣਾ ਪੱਛਮੀ ਲਈ ਅੰਤਿਮ ਵੋਟਰ ਸੂਚੀ ਪ੍ਰਕਾਸ਼ਿਤ: ਸਿਬਿਨ ਸੀ

Chandigarh News:64-ਲੁਧਿਆਣਾ ਪੱਛਮੀ ਵਿਧਾਨ ਸਭਾ ਹਲਕੇ ਵਿੱਚ ਹੋਣ ਵਾਲੀ ਜ਼ਿਮਨੀ ਚੋਣ ਦੇ ਮੱਦੇਨਜ਼ਰ, ਭਾਰਤੀ ਚੋਣ ਕਮਿਸ਼ਨ ਦੁਆਰਾ ਐਲਾਨੇ ਗਏ ਸ਼ਡਿਊਲ ਅਨੁਸਾਰ ਯੋਗਤਾ ਮਿਤੀ 01.04.2025 ਦੇ ਵਿਸ਼ੇਸ਼ ਸੰਖੇਪ ਸੋਧ ਤੋਂ ਬਾਅਦ ਈਆਰਓ ਲੁਧਿਆਣਾ ਪੱਛਮੀ ਵੱਲੋਂ ਅੰਤਿਮ ਵੋਟਰ ਸੂਚੀ ਪ੍ਰਕਾਸ਼ਿਤ ਕੀਤੀ ਗਈ ਹੈ। ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਲੁਧਿਆਣਾ ਦੇ ਜ਼ਿਲ੍ਹਾ ਚੋਣ ਅਧਿਕਾਰੀ ਹਿਮਾਂਸ਼ੂ ਜੈਨ ਦੁਆਰਾ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਅੰਤਿਮ ਵੋਟਰ ਸੂਚੀ ਦੀਆਂ ਕਾਪੀਆਂ ਸੌਂਪ ਦਿੱਤੀਆਂ ਗਈਆਂ ਹਨ।

ਇਹ ਵੀ ਪੜ੍ਹੋ ਬੀਬੀਐਮਬੀ ਵੱਲੋਂ ਹਰਿਆਣਾ ਨੂੰ ਪਾਣੀ ਦੇਣ ਦੇ ਹੁਕਮਾਂ ਵਿਰੁਧ ਪੰਜਾਬ ਵਿਧਾਨ ਸਭਾ ਵੱਲੋਂ ਪ੍ਰਸਤਾਵ ਪਾਸ

ਜ਼ਿਆਦਾ ਵੇਰਵੇ ਸਾਂਝੇ ਕਰਦੇ ਹੋਏ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਸੋਧੀ ਗਈ ਸੂਚੀ ਦੇ ਅਨੁਸਾਰ ਲੁਧਿਆਣਾ ਪੱਛਮੀ ਹਲਕੇ ਵਿੱਚ ਵੋਟਰਾਂ ਦੀ ਕੁੱਲ ਗਿਣਤੀ 1,74,437 ਹੈ, ਜਿਸ ਵਿੱਚ 89,602 ਪੁਰਸ਼ ਵੋਟਰ, 84,825 ਮਹਿਲਾ ਵੋਟਰ ਅਤੇ 10 ਤੀਜੇ ਲਿੰਗ ਦੇ ਵੋਟਰ ਸ਼ਾਮਲ ਹਨ। ਪੋਲਿੰਗ ਸਟੇਸ਼ਨਾਂ ਦੀ ਗਿਣਤੀ ਨੂੰ 192 ਤੱਕ ਤਰਕਸੰਗਤ ਬਣਾਇਆ ਗਿਆ ਹੈ, ਜਿਸ ਨਾਲ ਵੋਟਰਾਂ ਦੀ ਪਹੁੰਚਯੋਗਤਾ ਵਿੱਚ ਸੁਧਾਰ ਹੋਇਆ ਹੈ ਅਤੇ ਸਾਰੇ ਨਾਗਰਿਕਾਂ ਲਈ ਵਧੇਰੇ ਸੁਵਿਧਾਜਨਕ ਵੋਟਿੰਗ ਅਨੁਭਵ ਨੂੰ ਸਮਰੱਥ ਬਣਾਇਆ ਗਿਆ ਹੈ।

ਇਹ ਵੀ ਪੜ੍ਹੋ ਪਾਣੀਆਂ ਦਾ ਮੁੱਦਾ; ਪੰਜਾਬ ਦੇ ਖਿਲਾਫ਼ ਹਾਈਕੋਰਟ ਪੁੱਜਿਆ ਬੀਬੀਐਮਬੀ

ਖਾਸ ਤੌਰ ‘ਤੇ ਵੋਟਰ ਫੋਟੋ ਪਛਾਣ ਪੱਤਰ ਕਵਰੇਜ 100 ਫੀਸਦੀ ਕਰ ਦਿੱਤੀ ਗਈ ਹੈ।ਇਸ ਤੋਂ ਇਲਾਵਾ ਮੁੱਖ ਚੋਣ ਅਧਿਕਾਰੀ ਨੇ ਵੋਟਰਾਂ ਦੁਆਰਾ ਈਆਰਓ ਦੇ ਆਦੇਸ਼ ਦੇ ਵਿਰੁੱਧ ਡੀਈਓ ਨੂੰ ਅਪੀਲ ਕਰਨ ਦੀ ਵਿਵਸਥਾ ਅਤੇ ਜੇਕਰ ਲੋੜ ਹੋਵੇ ਤਾਂ ਮੁੱਖ ਚੋਣ ਅਧਿਕਾਰੀ (ਸੀਈਓ) ਪੱਧਰ ‘ਤੇ ਲੋਕ ਪ੍ਰਤੀਨਿਧਤਾ ਐਕਟ 1950 ਦੀ ਧਾਰਾ 24 ਅਤੇ ਚੋਣ ਨਿਯਮਾਂ ਦੀ ਰਜਿਸਟ੍ਰੇਸ਼ਨ, 1960 ਦੇ ਨਿਯਮ 23 ਦੇ ਉਪਬੰਧ ਅਨੁਸਾਰ, ਮੀਟਿੰਗ ਵਿੱਚ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਸਾਰੀ ਜਾਣਕਾਰੀ ਵੀ ਦਿੱਤੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

ਬਠਿੰਡਾ ਦੇ ਸਰਕਾਰੀ ਨਸ਼ਾ ਛੁਡਾਊ ਕੇਂਦਰ ’ਚ ਭਰਤੀ ਨੌਜਵਾਨ ਨੇ ਸਿਖ਼ਰ-ਦੁਪਿਹਰੇ ਕੀਤੀ ਆਤਮ+ਹੱਤਿਆ

Bathinda News:ਬਠਿੰਡਾ ਦੇ ਮਾਨਸਾ ਰੋਡ ’ਤੇ 400 ਕਿੱਲੇ ’ਚ ਸਥਿਤ ਸਰਕਾਰੀ ਨਸ਼ਾ ਛੁਡਾਊ ਕੇਂਦਰ ਦੇ ਵਿਚ ਸੋਮਵਾਰ ਸਿਖ਼ਰ ਦੁਪਿਹਰ ਇੱਕ ਨੌਜਵਾਨ ਵੱਲੋਂ ਫ਼ਾਹਾ ਲੈ ਕੇ ਆਤਮਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਨੌਜਵਾਨ ਦੀ ਪਹਿਚਾਣ ਸੋਮਰਾਜ ਸਿੰਘ (33)ਪੁੱਤਰ ਸਾਧੂ ਸਿੰਘ ਪਿੰਡ ਦਿਊਣ ਖੇੜਾ ਦੇ ਤੌਰ ’ਤੇ ਹੋਈ ਹੈ। ਦਸਿਆ ਜਾ ਰਿਹਾ ਕਿ ਉਹ 2 ਮਈ ਨੂੰ ਨਸ਼ਾ ਛੁਡਾਊ ਕੇਂਦਰ ਵਿਚ ਭਰਤੀ ਹੋਇਆ ਸੀ ਅਤੇ ਉਸਦੀ ਭੈਣ ਉਸਨੂੰ ਇੱਥੇ ਨਸ਼ਾ ਛੁਡਾਉਣ ਲਈ ਭਰਤੀ ਕਰਵਾ ਕੇ ਗਈ ਸੀ। ਇਹ ਵੀ ਗੱਲ ਸਾਹਮਣੇ ਆਈ ਹੈ ਕਿ ਸੋਮਰਾਜ ਸਰੀਰਿਕ ਪੱਖੋਂ ਵੀ ਦਿਵਿਆਂਗ ਸੀ। ਦਸਿਆ ਜਾ ਰਿਹਾ ਕਿ ਦੁਪਿਹਰ ਸਮੇਂ ਉਹ ਕੇਂਦਰ ਬਾਥਰੂਮ ਵਿੱਚ ਗਿਆ, ਜਿੱਥੇ ਉਸਨੇ ਖਿੜਕੀ ’ਚ ਲੱਗੀ ਲੋਹੇ ਦੀ ਗਰਿੱਲ ਨਾਲ ਕੱਪੜਾ ਬੰਨ ਕੇ ਫ਼ਾਹਾ ਲੈ ਲਿਆ।

ਇਹ ਵੀ ਪੜ੍ਹੋ  ਪ੍ਰਧਾਨ ਮੰਤਰੀ ਬਾਜੇਕੇ ਨੇ ਦਿੱਤੀ ਮਜੀਠਿਆ ਨੂੰ ਸਲਾਹ; ਆਪਣਾ ਇਲਾਜ਼ ਕਰਵਾਏ, ਪੈਸੇ ਅਸੀਂ ਖ਼ਰਚਾਂਗੇ

ਕਾਫ਼ੀ ਚਿਰ ਬਾਹਰ ਨਾ ਆਉਣ ’ਤੇ ਜਦ ਦੇਖਿਆ ਤਾਂ ਬਾਥਰੂਮ ਦਾ ਦਰਵਾਜ਼ਾ ਅੰਦਰੋਂ ਬੰਦ ਸੀ। ਜਦੋਂ ਦਰਵਾਜ਼ਾ ਤੋੜਿਆ ਗਿਆ ਤਾਂ ਸੋਮਰਾਮ ਅੰਦਰ ਲਟਕ ਰਿਹਾ ਸੀ। ਘਟਨਾ ਦਾ ਪਤਾ ਲੱਗਦੇ ਹੀ ਕੋਟਕਸ਼ਮੀਰ ਪੁਲਿਸ ਚੌਕੀ ਦੇ ਅਧਿਕਾਰੀ ਮੌਕੇ ’ਤੇ ਪੁੱਜੇ ਤੇ ਮਾਮਲੇ ਦੀ ਜਾਂਚ ਸ਼ੁਰੂ ਕੀਤੀ। ਮ੍ਰਿਤਕ ਨੇ ਇਹ ਕਦਮ ਕਿਉਂ ਚੁੱਕਿਆ, ਇਸ ਦਾ ਪਤਾ ਨਹੀਂ ਲੱਗ ਸਕਿਆ। ਪੁਲਿਸ ਕਾਰਵਾਈ ਤੋਂ ਬਾਅਦ ਸਹਾਰਾ ਟੀਮ ਮ੍ਰਿਤਕ ਨੌਜਵਾਨ ਦੀ ਲਾਸ਼ ਨੂੰ ਹਸਪਤਾਲ ਦੇ ਮੁਰਦਾਘਰ ਵਿੱਚ ਲੈ ਗਈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ