Home Blog Page 768

ਮੁੱਖ ਮੰਤਰੀ ਦੀ ਅਗਵਾਈ ’ਚ ਪੰਜਾਬ ਵਿਧਾਨ ਸਭਾ ਵੱਲੋਂ ਦਰਿਆਈ ਪਾਣੀਆਂ ’ਤੇ ਬੀ.ਬੀ.ਐਮ.ਬੀ. ਦੇ ਕਿਸੇ ਵੀ ਹੁਕਮ ਨੂੰ ਨਾ ਮੰਨਣ ਦਾ ਇਤਿਹਾਸਕ ਮਤਾ ਪਾਸ

0

👉ਦਰਿਆਈ ਪਾਣੀਆਂ ’ਤੇ ਸਿਰਫ ਤੇ ਸਿਰਫ ਪੰਜਾਬ ਦਾ ਹੱਕ ਅਤੇ ਅਸੀਂ ਕਿਸੇ ਨਾਲ ਪਾਣੀ ਸਾਂਝਾ ਨਹੀਂ ਕਰਾਂਗੇ-ਮੁੱਖ ਮੰਤਰੀ

Chandigarh News: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਿਧਾਨ ਸਭਾ ਨੇ ਅੱਜ ਸਰਬਸਮੰਤੀ ਨਾਲ ਮਤਾ ਪਾਸ ਕੀਤਾ ਕਿ ਪੰਜਾਬ ਦਰਿਆਈ ਪਾਣੀਆਂ ਦੀ ਵੰਡ ਬਾਰੇ ਭਾਖੜਾ ਬਿਆਸ ਪ੍ਰਬੰਧਕੀ ਬੋਰਡ (ਬੀ.ਬੀ.ਐਮ.ਬੀ.) ਦੇ ਕਿਸੇ ਵੀ ਫੈਸਲੇ ਨੂੰ ਨਹੀਂ ਮੰਨੇਗਾ।ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਪੇਸ਼ ਕੀਤੇ ਮਤੇ ’ਤੇ ਹੋਈ ਬਹਿਸ ਵਿੱਚ ਹਿੱਸਾ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਬੀ.ਬੀ.ਐਮ.ਬੀ. ਦਾ ਗਠਨ ਅਸਲ ਵਿੱਚ ਸਤਲੁਜ ਤੇ ਬਿਆਸ ਦੇ ਪਾਣੀਆਂ ਦੇ ਪ੍ਰਬੰਧਨ ਲਈ ਹੋਇਆ ਸੀ। ਇਹ ਦੋਵੇਂ ਦਰਿਆ ਪੰਜਾਬ ਵਿੱਚ ਵਹਿੰਦੇ ਹਨ ਜਿਸ ਕਰਕੇ ਇਨ੍ਹਾਂ ਪਾਣੀਆਂ ’ਤੇ ਪੂਰੀ ਤਰ੍ਹਾਂ ਪੰਜਾਬ ਦਾ ਹੱਕ ਹੈ। ਹਰਿਆਣਾ ਜਾਂ ਰਾਜਸਥਾਨ ਦਾ ਇਨ੍ਹਾਂ ਨਦੀਆਂ ਨਾਲ ਕੋਈ ਲੈਣਾ-ਦੇਣਾ ਨਹੀਂ ਹੈ। ਮੁੱਖ ਮੰਤਰੀ ਨੇ ਕਿਹਾ ਕਿ ਬੀ.ਬੀ.ਐਮ.ਬੀ. ਦੇ ਜ਼ਰੀਏ ਕਈ ਸਾਲਾਂ ਤੋਂ ਪੰਜਾਬ ਦਾ ਪਾਣੀ ਦੂਜੇ ਸੂਬਿਆਂ ਨੂੰ ਵੰਡਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਹੁਣ ਭਾਜਪਾ ਸਰਕਾਰ ਨੇ ਇਸ ਬੋਰਡ ਨੂੰ ਆਪਣੇ ਸਿਆਸੀ ਹਿੱਤਾਂ ਲਈ ਵਰਤਣਾ ਸ਼ੁਰੂ ਕਰ ਦਿੱਤਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਨੂੰ ਪੁੱਛੇ ਬਿਨਾਂ ਅੱਧੀ ਰਾਤ ਨੂੰ ਮੀਟਿੰਗਾਂ ਬੁਲਾ ਕੇ ਅਤੇ ਦੂਜੇ ਸੂਬਿਆਂ ਦੇ ਦਬਾਅ ਵਿੱਚ ਆ ਕੇ ਪੰਜਾਬ ਦਾ ਹੱਕ ਖੋਹਿਆ ਜਾ ਰਿਹਾ ਹੈ।

ਇਹ ਵੀ ਪੜ੍ਹੋ ਪਾਣੀਆਂ ਦਾ ਮੁੱਦਾ; ਪੰਜਾਬ ਦੇ ਖਿਲਾਫ਼ ਹਾਈਕੋਰਟ ਪੁੱਜਿਆ ਬੀਬੀਐਮਬੀ

ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ ਕੁਝ ਦਿਨਾਂ ਤੋਂ ਭਾਰਤੀ ਜਨਤਾ ਪਾਰਟੀ ਆਪਣੀ ਹਰਿਆਣਾ ਸਰਕਾਰ, ਕੇਂਦਰ ਸਰਕਾਰ ਅਤੇ ਬੀ.ਬੀ.ਐਮ.ਬੀ. ਰਾਹੀਂ ਪੰਜਾਬ ਦੇ ਹੱਕਾਂ ’ਤੇ ਡਾਕਾ ਮਾਰਨ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਗੈਰ-ਸੰਵਿਧਾਨਕ ਅਤੇ ਗੈਰ-ਕਾਨੂੰਨੀ ਢੰਗ ਨਾਲ ਬੀ.ਬੀ.ਐਮ.ਬੀ. ਦੀ ਮੀਟਿੰਗ ਬੁਲਾ ਕੇ ਪੰਜਾਬ ਦਾ ਪਾਣੀ ਧੱਕੇਸ਼ਾਹੀ ਨਾਲ ਹਰਿਆਣਾ ਨੂੰ ਦੇਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹਰਿਆਣਾ 31 ਮਾਰਚ ਤੱਕ ਆਪਣੇ ਹਿੱਸੇ ਦੇ ਪਾਣੀ ਦੀ ਵਰਤੋਂ ਕਰ ਚੁੱਕਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਹੁਣ ਭਾਜਪਾ ਸਰਕਾਰ ਚਾਹੁੰਦੀ ਹੈ ਕਿ ਪੰਜਾਬ ਦੇ ਹੱਕ ਦਾ ਪਾਣੀ ਹਰਿਆਣਾ ਨੂੰ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਪਿਛਲੇ 3 ਸਾਲਾਂ ਵਿੱਚ ਭਗਵੰਤ ਮਾਨ ਸਰਕਾਰ ਨੇ ਪੰਜਾਬ ਦੇ ਹਰ ਖੇਤ ਨੂੰ ਨਹਿਰੀ ਪਾਣੀ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਹੈ। ਉਨ੍ਹਾਂ ਕਿਹਾ ਕਿ ਨਹਿਰਾਂ ਅਤੇ ਖਾਲਿਆਂ ਦਾ ਨੈੱਟਵਰਕ ਬਹੁਤ ਵੱਡੇ ਪੱਧਰ ‘ਤੇ ਕਾਇਮ ਕੀਤਾ ਗਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਾਲ 2021 ਤੱਕ ਪੰਜਾਬ ਦੇ ਸਿਰਫ਼ 22 ਫ਼ੀਸਦ ਖੇਤਾਂ ਤੱਕ ਨਹਿਰੀ ਪਾਣੀ ਪਹੁੰਚਦਾ ਸੀ।

ਇਹ ਵੀ ਪੜ੍ਹੋ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਸ੍ਰੀ ਮੁਕਤਸਰ ਸਾਹਿਬ ਦੇ ਵੱਖ ਵੱਖ ਪ੍ਰੋਜੈਕਟਾਂ ਦੀ ਸਮੀਖਿਆ ਲਈ ਬੈਠਕ

ਮੁੱਖ ਮੰਤਰੀ ਨੇ ਕਿਹਾ ਕਿ ਅੱਜ ਪੰਜਾਬ ਦੇ ਲਗਭਗ 60 ਫ਼ੀਸਦ ਖੇਤਾਂ ਤੱਕ ਨਹਿਰੀ ਪਾਣੀ ਪਹੁੰਚ ਰਿਹਾ ਹੈ, ਇਸੇ ਲਈ ਹੁਣ ਪੰਜਾਬ ਦੇ ਪਾਣੀ ਦੀ ਇਕ-ਇਕ ਬੂੰਦ ਪੰਜਾਬ ਲਈ ਬਹੁਤ ਕੀਮਤੀ ਹੋ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਕੋਲ ਹੁਣ ਆਪਣੇ ਹਿੱਸੇ ਦਾ ਪਾਣੀ ਕਿਸੇ ਹੋਰ ਸੂਬੇ ਨੂੰ ਦੇਣ ਲਈ ਨਹੀਂ ਹੈ। ਉਨ੍ਹਾਂ ਕਿਹਾ ਕਿ ਲੰਘੀ 6 ਅਪ੍ਰੈਲ ਨੂੰ ਹਰਿਆਣਾ ਨੇ ਪੰਜਾਬ ਨੂੰ ਬੇਨਤੀ ਕੀਤੀ ਸੀ ਕਿ ਉਸ ਨੂੰ ਪੀਣ ਲਈ ਪਾਣੀ ਦੀ ਲੋੜ ਹੈ। ਭਗਵੰਤ ਸਿੰਘ ਮਾਨ ਨੇ ਪੰਜਾਬ ਨੇ ਵੱਡਾ ਦਿਲ ਦਿਖਾਉਂਦਿਆਂ ਆਪਣੇ ਹਿੱਸੇ ਵਿੱਚੋਂ ਹਰਿਆਣਾ ਨੂੰ 4000 ਕਿਊਸਿਕ ਪਾਣੀ ਦੇ ਦਿੱਤਾ; ਕਿਉਂਕਿ ਸਾਡੇ ਮਹਾਨ ਗੁਰੂ ਸਾਹਿਬਾਨ ਨੇ ਸਾਨੂੰ ਸਿਖਾਇਆ ਹੈ ਕਿ ਕਿਸੇ ਵੀ ਪਿਆਸੇ ਨੂੰ ਪਾਣੀ ਦੇਣਾ ਬਹੁਤ ਵੱਡੇ ਪੁੰਨ ਦਾ ਕੰਮ ਹੈ। ਮੁੱਖ ਮੰਤਰੀ ਨੇ ਕਿਹਾ ਕਿ ਹਰਿਆਣਾ ਦੀ ਆਬਾਦੀ 3 ਕਰੋੜ ਹੈ ਅਤੇ 3 ਕਰੋੜ ਲੋਕਾਂ ਨੂੰ ਪੀਣ ਲਈ ਅਤੇ ਸਾਰੀਆਂ ਮਨੁੱਖੀ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਸਿਰਫ 1700 ਕਿਊਸਿਕ ਪਾਣੀ ਦੀ ਲੋੜ ਹੈ, ਪਰ ਹਰਿਆਣਾ ਨੇ ਸਾਡੇ ਤੋਂ 4000 ਕਿਊਸਿਕ ਦੀ ਮੰਗ ਕੀਤੀ ਅਤੇ ਅਸੀਂ ਮਨੁੱਖਤਾ ਦੇ ਨਾਤੇ ਉਨ੍ਹਾਂ ਨੂੰ ਦੇ ਦਿੱਤਾ। ਉਨ੍ਹਾਂ ਕਿਹਾ ਕਿ ਹੁਣ ਹਰਿਆਣਾ ਕਹਿ ਰਿਹਾ ਹੈ ਕਿ ਉਸ ਨੂੰ 8500 ਕਿਊਸਿਕ ਪਾਣੀ ਚਾਹੀਦਾ ਹੈ। ਪੰਜਾਬ ਕੋਲ ਇਸ ਮੰਗ ਨੂੰ ਪੂਰਾ ਕਰਨ ਲਈ ਹੋਰ ਵਾਧੂ ਪਾਣੀ ਨਹੀਂ ਹੈ।

ਇਹ ਵੀ ਪੜ੍ਹੋ ਪਾਣੀਆਂ ਦਾ ਮੁੱਦਾ; ਪੰਜਾਬ ਵਿਧਾਨ ਸਭਾ ਦਾ ਵਿਸ਼ੇਸ ਇਜਲਾਸ਼ ਸ਼ੁਰੂ; ਲਿਆਂਦਾ ਵਿਸ਼ੇਸ ਮਤਾ,ਦੇਖੋ ਲਾਈਵ

ਮੁੱਖ ਮੰਤਰੀ ਨੇ ਕਿਹਾ ਕਿ ਭਾਜਪਾ ਨੇ ਧੱਕੇ ਨਾਲ ਗੈਰ-ਸੰਵਿਧਾਨਕ ਅਤੇ ਗੈਰ-ਕਾਨੂੰਨੀ ਢੰਗ ਰਾਹੀਂ ਬੀ.ਬੀ.ਐਮ.ਬੀ. ਦੀ ਮੀਟਿੰਗ ਬੁਲਾਈ ਅਤੇ ਇਕ ਮਤਾ ਪਾਸ ਕੀਤਾ ਕਿ ਪੰਜਾਬ ਨੂੰ ਆਪਣੇ ਹਿੱਸੇ ਦੇ ਪਾਣੀ ਵਿੱਚੋਂ ਹਰਿਆਣਾ ਨੂੰ ਪਾਣੀ ਦੇਣਾ ਪਵੇਗਾ। ਉਨ੍ਹਾਂ ਕਿਹਾ ਕਿ ਇਹ ਸਦਨ ਦੀ ਨੈਤਿਕ ਜ਼ਿੰਮੇਵਾਰੀ ਬਣਦੀ ਹੈ ਕਿ ਸਪੱਸ਼ਟ ਤੌਰ ’ਤੇ ਦ੍ਰਿੜ੍ਹਤਾ ਨਾਲ ਇਹ ਐਲਾਨ ਕਰਦਾ ਹੈ ਕਿ ਪੰਜਾਬ ਸਰਕਾਰ ਆਪਣੇ ਹਿੱਸੇ ਵਿੱਚੋਂ ਹਰਿਆਣਾ ਨੂੰ ਇਕ ਬੂੰਦ ਵੀ ਵਾਧੂ ਪਾਣੀ ਨਹੀਂ ਦੇਵੇਗੀ। ਉਨ੍ਹਾਂ ਕਿਹਾ ਕਿ ਸਿਰਫ਼ ਪੀਣ ਲਈ ਜੋ ਪਾਣੀ ਦਿੱਤਾ ਜਾ ਰਿਹਾ ਹੈ, ਉਹ ਹੀ ਦਿੱਤਾ ਜਾਵੇਗਾ, ਇਸ ਤੋਂ ਇਲਾਵਾ ਵਾਧੂ ਪਾਣੀ ਦੀ ਇੱਕ ਬੂੰਦ ਵੀ ਨਹੀਂ ਦਿੱਤੀ ਜਾਵੇਗੀ।ਮੁੱਖ ਮੰਤਰੀ ਨੇ ਕਿਹਾ ਕਿ ਇਹ ਸਦਨ ਭਾਰਤੀ ਜਨਤਾ ਪਾਰਟੀ ਦੁਆਰਾ ਗੈਰ-ਕਾਨੂੰਨੀ ਅਤੇ ਗੈਰ-ਸੰਵਿਧਾਨਕ ਤਰੀਕੇ ਨਾਲ ਬੀ.ਬੀ.ਐਮ.ਬੀ. ਦੀ ਮੀਟਿੰਗ ਬੁਲਾਏ ਜਾਣ ਦੀ ਸਖ਼ਤ ਨਿੰਦਾ ਕਰਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਹੁਣ ਭਾਖੜਾ-ਬਿਆਸ ਪ੍ਰਬੰਧਕੀ ਬੋਰਡ ਨੂੰ ਨਹੀਂ ਮੰਨੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਹੁਣ ਬੀ.ਬੀ.ਐਮ.ਬੀ. ਦੇ ਪਾਣੀ ਨਾਲ ਜੁੜੇ ਕਿਸੇ ਵੀ ਫੈਸਲੇ ਨੂੰ ਨਹੀਂ ਮੰਨੇਗਾ ਅਤੇ ਸਤਲੁਜ ਤੇ ਬਿਆਸ ਨਦੀਆਂ ਦਾ ਪਾਣੀ ਸਿਰਫ ਤੇ ਸਿਰਫ ਪੰਜਾਬ ਦਾ ਹੈ ਅਤੇ ਅਸੀਂ ਹੁਣ ਇਸ ਪਾਣੀ ਦੀ ਪੂਰੀ ਵਰਤੋਂ ਕਰਾਂਗੇ।

ਇਹ ਵੀ ਪੜ੍ਹੋ ਜ਼ਿਮਨੀ ਚੋਣਾਂ ਤੋਂ ਪਹਿਲਾਂ ਲੁਧਿਆਣਾ ਪੱਛਮੀ ਲਈ ਅੰਤਿਮ ਵੋਟਰ ਸੂਚੀ ਪ੍ਰਕਾਸ਼ਿਤ: ਸਿਬਿਨ ਸੀ

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਆਪਣੇ ਬਣਦੇ ਹਿੱਸੇ ਦੇ ਪਾਣੀ ਦੀ ਰਾਖੀ ਲਈ ਹਰ ਕਾਨੂੰਨੀ ਤੇ ਸੰਵਿਧਾਨਕ ਕਦਮ ਚੁੱਕੇਗੀ। ਉਨ੍ਹਾਂ ਕਿਹਾ ਕਿ ਸਦਨ ਇਹ ਪ੍ਰਸਤਾਵ ਪੰਜਾਬ ਦੇ ਹੱਕ, ਪੰਜਾਬ ਦੀ ਮਿੱਟੀ ਅਤੇ ਆਉਣ ਵਾਲੀਆਂ ਪੀੜ੍ਹੀਆਂ ਦੇ ਭਵਿੱਖ ਦੀ ਰਾਖੀ ਲਈ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਮਤਾ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਲਈ ਪਾਣੀ ਦੀ ਸੁਰੱਖਿਆ ਕਰਾਂਗੇ।ਮੁੱਖ ਮੰਤਰੀ ਨੇ ਕਿਹਾ ਕਿ ਹਰੀ ਕ੍ਰਾਂਤੀ ਸੂਬੇ ਲਈ ਬਹੁਤ ਮਹਿੰਗੀ ਸਾਬਤ ਹੋਈ ਹੈ ਕਿਉਂਕਿ ਧਰਤੀ ਹੇਠਲੇ ਪਾਣੀ ਦੀ ਵੱਧ ਵਰਤੋਂ ਕੀਤੀ ਗਈ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਖਾਲਿਆਂ ਤੇ ਕੱਸੀਆਂ ਨੂੰ ਬਹਾਲ ਕੀਤਾ ਜਿਸ ਨਾਲ ਸੂਬੇ ਵਿੱਚ ਟੇਲਾਂ ਉਤੇ ਪਾਣੀ ਪਹੁੰਚ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਆਪਣੇ ਪਾਣੀ ਦਾ 80 ਫੀਸਦੀ ਨਹਿਰੀ ਪਾਣੀ ਵਰਤ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਸ ਤੋਂ ਪਹਿਲਾਂ ਪਿੰਡਾਂ ਰਾਹੀਂ ਨਹਿਰਾਂ ਤਾਂ ਗੁਜ਼ਰਦੀਆਂ ਸਨ ਪਰ ਕਦੇ ਇਨ੍ਹਾਂ ਪਿੰਡਾਂ ਨੂੰ ਪਾਣੀ ਨਹੀਂ ਮਿਲਿਆ ਪਰ ਉਨ੍ਹਾਂ ਦੀ ਸਰਕਾਰ ਸੂਬੇ ਦੇ ਹਰ ਹਿੱਸੇ ਵਿੱਚ ਪਾਣੀ ਦੀ ਪਹੁੰਚ ਨੂੰ ਯਕੀਨੀ ਬਣਾ ਰਹੀ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਇਨ੍ਹਾਂ ਮਸਲਿਆਂ ਦੀ ਕਦੇ ਪ੍ਰਵਾਹ ਨਹੀਂ ਕੀਤੀ ਕਿਉਂਕਿ ਆਮ ਆਦਮੀ ਅਤੇ ਸੂਬੇ ਪ੍ਰਤੀ ਇਨ੍ਹਾਂ ਦਾ ਰਵੱਈਆ ਨਾਂਹ ਪੱਖੀ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਵੱਡੇ ਮਹਿਲਾਂ ਅਤੇ ਘਰਾਂ ਵਿੱਚ ਰਹਿਣ ਵਾਲੇ ਲੀਡਰਾਂ ਨੂੰ ਆਮ ਲੋਕਾਂ ਦੇ ਮਸਲਿਆਂ ਨਾਲ ਕੋਈ ਸਰੋਕਾਰ ਨਹੀਂ ਸੀ।

ਇਹ ਵੀ ਪੜ੍ਹੋ ਮੋਗਾ ਪੁਲਿਸ ਨੇ ਗੁੰਮ ਹੋਏ 120 ਮੋਬਾਇਲ ਫੋਨ ਮਾਲਕਾਂ ਦੇ ਹਵਾਲੇ ਕੀਤੇ

ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਪਾਣੀ ਦੀ ਸਥਿਤੀ ਬਹੁਤ ਨਾਜ਼ੁਕ ਹੈ ਅਤੇ ਬੀਤੇ ਸਾਲ ਦੇ ਮੁਕਾਬਲੇ ਇਸ ਸਾਲ ਡੈਮਾਂ ਵਿੱਚ 55 ਫੁੱਟ ਪਾਣੀ ਘੱਟ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਨੇ ਮਾਰਚ ਵਿੱਚ ਹੀ ਆਪਣੇ ਹਿੱਸੇ ਦਾ ਪਾਣੀ ਵਰਤ ਲਿਆ ਸੀ ਜਿਸ ਤੋਂ ਬਾਅਦ ਪੰਜਾਬ ਨੇ ਹਰਿਆਣਾ ਨੂੰ ਛੇ ਪੱਤਰ ਲਿਖ ਕੇ ਅਗਾਊਂ ਹੀ ਸੁਚੇਤ ਕਰ ਦਿੱਤਾ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹਰਿਆਣਾ ਨੂੰ ਮਾਨਵਤਾ ਦੇ ਆਧਾਰ ਉਤੇ 4000 ਕਿਊਸਿਕ ਪਾਣੀ ਦਿੱਤਾ ਜਾ ਰਿਹਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਕਾਂਗਰਸ, ਅਕਾਲੀ ਅਤੇ ਭਾਜਪਾ ਦੇ ਹੱਥ ਪੰਜਾਬੀਆਂ ਦੇ ਖੂਨ ਨਾਲ ਰੰਗੇ ਹੋਏ ਹਨ ਕਿਉਂਕਿ ਇਨ੍ਹਾਂ ਪਾਰਟੀਆਂ ਨੇ ਆਪਣੇ ਨਿੱਜੀ ਮੁਫਾਦ ਲਈ ਪਾਣੀਆਂ ਦੇ ਹੱਕ ਨੂੰ ਦਰਕਿਨਾਰ ਕਰਕੇ ਪੰਜਾਬ ਨਾਲ ਗੱਦਾਰੀ ਕੀਤੀ। ਹਰੇਕ 25 ਸਾਲ ਬਾਅਦ ਪਾਣੀਆਂ ਦਾ ਮੁਲਾਂਕਣ ਕਰਨ ਦੀ ਵਕਾਲਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅੱਜ ਯਮੁਨਾ ਸਤਲੁਜ ਲਿੰਕ ਨਹਿਰ (ਵਾਈ.ਐਸ.ਐਲ.) ਦੀ ਲੋੜ ਹੈ ਕਿਉਂਕਿ ਹਰਿਆਣਾ ਦੇ ਪਾਣੀਆਂ ਵਿੱਚ ਪੰਜਾਬ ਦਾ ਵੀ ਹਿੱਸਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਨੂੰ ਪੰਜਾਬ ਦੇ ਹਿੱਤ ਸਭ ਤੋਂ ਵੱਧ ਪਿਆਰੇ ਹਨ ਅਤੇ ਇਸ ਦੀ ਖਾਤਰ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ।

ਇਹ ਵੀ ਪੜ੍ਹੋ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਹਰਜੋਤ ਬੈਂਸ ਵੱਲੋਂ ਲਗਾਤਾਰ ਚੌਥੇ ਦਿਨ ਨੰਗਲ ਡੈਮ ਦਾ ਦੌਰਾ

ਮੁੱਖ ਮੰਤਰੀ ਨੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ‘ਤੇ ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ ਅਪਣਾਉਣ ਦਾ ਦੋਸ਼ ਲਾਇਆ। ਉਨ੍ਹਾਂ ਕਿਹਾ ਕਿ ਅਸਲੀਅਤ ਇਹ ਹੈ ਕਿ ਭਗਵਾਂ ਪਾਰਟੀ ਸੂਬੇ ਦੇ ਹਿੱਤਾਂ ਨੂੰ ਨੁਕਸਾਨ ਪਹੁੰਚਾਉਣ ਲਈ ਘਟੀਆ ਰਾਜਨੀਤੀ ਕਰ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਾਜਪਾ ਦੀ ਪੰਜਾਬ ਵਿਰੋਧੀ ਮਾਨਸਿਕਤਾ ਹੈ ਅਤੇ ਜੇਕਰ ਉਨ੍ਹਾਂ ਦਾ ਵੱਸ ਚੱਲੇ ਤਾਂ ਉਹ ਕੌਮੀ ਗੀਤ ਵਿੱਚੋਂ ਪੰਜਾਬ ਸ਼ਬਦ ਹੀ ਹਟਾ ਦੇਣਗੇ।ਡੈਮ ਸੇਫਟੀ ਐਕਟ ਨੂੰ ਮੁੱਢੋਂ ਰੱਦ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਸੂਬੇ ਅਤੇ ਇਸ ਦੇ ਅਧਿਕਾਰਾਂ ‘ਤੇ ਸਿੱਧਾ ਹਮਲਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਸੰਸਦ ਮੈਂਬਰ ਵਜੋਂ ਆਪਣੇ ਕਾਰਜਕਾਲ ਦੌਰਾਨ ਇਸ ਦਾ ਸਖ਼ਤ ਵਿਰੋਧ ਕੀਤਾ ਸੀ। ਉਨ੍ਹਾਂ ਯਾਦ ਦਿਵਾਇਆ ਕਿ ਪੰਜਾਬ, ਦੇਸ਼ ਵਿੱਚ ਡੈਮਾਂ ਦੀ ਸੁਰੱਖਿਆ ਲਈ ਜਾਣਿਆ ਜਾਂਦਾ ਹੈ ਅਤੇ ਸਾਨੂੰ ਆਪਣੇ ਡੈਮਾਂ ਦੀ ਰਾਖੀ ਲਈ ਕਿਸੇ ਹੋਰ ਦੀ ਲੋੜ ਨਹੀਂ ਹੈ।ਮੁੱਖ ਮੰਤਰੀ ਨੇ ਪਾਰਟੀ ਲਾਈਨ ਤੋਂ ਉਪਰ ਉੱਠ ਕੇ ਸਰਬ ਪਾਰਟੀ ਮੀਟਿੰਗ ਵਿੱਚ ਸ਼ਾਮਲ ਹੋਣ ਵਾਲੇ ਸਾਰੇ ਆਗੂਆਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਇਹ ਸੂਬੇ ਨਾਲ ਸਬੰਧਤ ਮਹੱਤਵਪੂਰਨ ਮਾਮਲਾ ਸੀ ਅਤੇ ਵਿਚਾਰਧਾਰਕ ਮਤਭੇਦਾਂ ਦੇ ਬਾਵਜੂਦ ਸਾਰੀਆਂ ਪਾਰਟੀਆਂ ਦੇ ਆਗੂਆਂ ਨੇ ਸੂਬੇ ਦੇ ਹੱਕਾਂ ਦੀ ਇਸ ਲੜਾਈ ਵਿੱਚ ਉਨ੍ਹਾਂ ਦਾ ਸਮਰਥਨ ਕੀਤਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਾਰੇ ਸਿਆਸੀ ਆਗੂ ਇੱਕ ਪਲੇਟਫਾਰਮ ‘ਤੇ ਇਕੱਠੇ ਹੋਏ ਅਤੇ ਦੇਸ਼ ਨੂੰ ਸਖ਼ਤ ਤੇ ਇਕਜੁਟ ਸੰਦੇਸ਼ ਦਿੱਤਾ, ਜੋ ਅੱਜ ਸਮੇਂ ਦੀ ਲੋੜ ਸੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

ਗੁਰੂ ਕਾਸ਼ੀ ਯੂਨੀਵਰਸਿਟੀ ਵੱਲੋਂ “ਸਿਹਤ ਜਾਗਰੂਕਤਾ ਸਾਇਕਲ ਰੈਲੀ” ਦਾ ਆਯੋਜਨ

0

Talwandi Sabo News:ਸਿਹਤ ਪ੍ਰਤੀ ਜਾਗਰੂਕਤਾ ਪੈਦਾ ਕਰਨ ਲਈ ਭਾਰਤ ਸਰਕਾਰ ਦੇ ਯੁਵਾ ਤੇ ਖੇਡ ਮੰਤਰਾਲੇ ਵੱਲੋਂ ਚਲਾਈ ਜਾ ਰਹੀ ਮੁਹਿੰਮ ਵਿੱਚ ਵਿਸ਼ੇਸ਼ ਭਾਗੀਦਾਰ ਬਣਦੇ ਹੋਏ ਗੁਰੂ ਕਾਸ਼ੀ ਯੂਨੀਵਰਸਿਟੀ ਵੱਲੋਂ ਪ੍ਰੋ(ਡਾ.) ਰਾਮੇਸ਼ਵਰ ਸਿੰਘ ਉਪ ਕੁਲਪਤੀ ਦੇ ਦਿਸ਼ਾ ਨਿਰਦੇਸ਼ਾਂ ਤੇ ਡਾ. ਹਰਜਸਪਾਲ ਸਿੰਘ ਡਾਇਰੈਕਟਰ ਕੈਂਪਸ ਦੀ ਰਹਿਨੁਮਾਈ ਹੇਠ ਸਾਇਕਲ ਰੈਲੀ ਦਾ ਆਯੋਜਨ ਕੀਤਾ ਗਿਆ। ਜਿਸ ਨੂੰ ਰਾਜੇਸ਼ ਸਨੇਹੀ ਡੀ.ਐੱਸ.ਪੀ. ਤਲਵੰਡੀ ਸਾਬੋ ਨੇ ਝੰਡੀ ਵਿਖਾ ਕੇ ਰਵਾਨਾ ਕੀਤਾ।

ਇਹ ਵੀ ਪੜ੍ਹੋ  ਬਠਿੰਡਾ ’ਚ ਲੁਟੇਰਿਆਂ ਨੇ ਗੋ+ਲੀਆਂ ਚਲਾ ਕੇ CIA ਦੇ ਥਾਣੇਦਾਰ ਨੂੰ ਕੀਤਾ ਜਖ਼.ਮੀ, ਜਵਾਬੀ ਕਾਰਵਾਈ ’ਚ ਦੋ ਲੁਟੇਰੇ ਵੀ ਹੋਏ ਜਖ਼ਮੀ

ਇਸ ਮੌਕੇ ਡਾ. ਰਾਜ ਕੁਮਾਰ ਸ਼ਰਮਾ ਡਾਇਰੈਕਟਰ ਸਪੋਰਟਸ ਤੇ ਕੁਆਰਡੀਨੇਟਰ ਨੇ ਫੈਕਲਟੀ ਮੈਂਬਰਾਂ ਤੇ ਭਾਗੀਦਾਰਾਂ ਨੂੰ ਸੰਬਧੋਨ ਹੁੰਦੇ ਹੋਏ ਕਿਹਾ ਕਿ ਭਾਰਤ ਦੇ ਮਾਣਯੋਗ ਪ੍ਰਧਾਨਮੰਤਰੀ ਸ਼੍ਰੀ ਨਰਿੰਦਰ ਮੋਦੀ ਵੱਲੋਂ ਦਿੱਤੇ ਗਏ ਨਾਅਰੇ “ਫਿਟਨੈਸ ਦੀ ਡੋਜ਼ ਅੱਧਾ ਘੰਟਾ ਹਰ ਰੋਜ਼” ਅਨੁਸਾਰ ਲੋਕਾਂ ਵਿੱਚ ਸਿਹਤ ਅਤੇ ਤੰਦਰੁਸਤੀ ਪ੍ਰਤੀ ਜਾਗਰੂਕਤਾ ਪੈਦਾ ਕਰਨ ਲਈ ਇਸ ਰੈਲੀ ਦਾ ਆਯੋਜਨ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਹੁਣ ਦੁਨੀਆ ਵਿੱਚ ਮੋਟਾਪੇ ਵਾਲੇ ਲੋਕਾਂ ਦੀ ਗਿਣਤੀ ਦਿਨ-ਬ-ਦਿਨ ਵੱਧ ਰਹੀ ਹੈ। ਮੋਟਾਪੇ ਕਾਰਨ ਕਈ ਤਰ੍ਹਾਂ ਦੀਆਂ ਬਿਮਾਰੀਆਂ ਵੀ ਇਨਸਾਨ ਨੂੰ ਲੱਗ ਜਾਂਦੀਆਂ ਹਨ।

ਇਹ ਵੀ ਪੜ੍ਹੋ  ਪਾਣੀਆਂ ਦਾ ਮੁੱਦਾ; ਪੰਜਾਬ ਦੇ ਖਿਲਾਫ਼ ਹਾਈਕੋਰਟ ਪੁੱਜਿਆ ਬੀਬੀਐਮਬੀ

ਉਨ੍ਹਾਂ ਇਹ ਵੀ ਕਿਹਾ ਕਿ ਤੰਦਰੁਸਤ ਸ਼ਰੀਰ ਵਿੱਚ ਹੀ ਤੰਦਰੁਸਤ ਦਿਮਾਗ ਵੱਸਦਾ ਹੈ ਇਸ ਲਈ ਕਿਸੇ ਵੀ ਦੇਸ਼ ਦੀ ਤਰੱਕੀ ਲਈ ਲੋਕਾਂ ਦਾ ਸਿਹਤਮੰਦ ਹੋਣਾ ਜ਼ਰੂਰੀ ਹੈ। ਉਨ੍ਹਾਂ ਸਾਰਿਆਂ ਨੂੰ ਹਰ ਰੋਜ਼ ਘੱਟੋ ਘੱਟ 45 ਮਿੰਟ ਕਸਰਤ ਕਰਨ ਜਾਂ ਸਾਈਕਲ ਚਲਾਉਣ ਲਈ ਪ੍ਰੇਰਿਤ ਕੀਤਾ।ਸ਼੍ਰੀ ਦੇਸ਼ ਰਾਜ ਕੰਬੋਜ਼ ਡਾਇਰੈਕਟਰ ਵਿਦਿਆਰਥੀ ਭਲਾਈ ਅਤੇ ਡਾ. ਆਰ.ਪੀ.ਸਹਾਰਨ ਡੀਨ ਅਕਾਦਮਿਕ ਨੇ ਇਸ ਆਯੋਜਨ ਲਈ ਵਰਸਿਟੀ ਪ੍ਰਬੰਧਕਾਂ ਅਤੇ ਫੈਕਲਟੀ ਮੈਂਬਰਾਂ ਦਾ ਧੰਨਵਾਦ ਕੀਤਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਪ੍ਰਧਾਨ ਮੰਤਰੀ ਬਾਜੇਕੇ ਨੇ ਦਿੱਤੀ ਮਜੀਠਿਆ ਨੂੰ ਸਲਾਹ; ਆਪਣਾ ਇਲਾਜ਼ ਕਰਵਾਏ, ਪੈਸੇ ਅਸੀਂ ਖ਼ਰਚਾਂਗੇ

0

Bathinda News: ਐਨਐਸਏ ਤਹਿਤ ਡਿੱਬਰੂਗੜ੍ਹ ਜੇਲ੍ਹ ਵਿਚੋਂ ਕਰੀਬ ਇੱਕ ਮਹੀਨਾ ਵਾਪਸ ਪੰਜਾਬ ਲਿਆਂਦੇ ਭਗਵੰਤ ਸਿੰਘ ਉਰਫ਼ ਪ੍ਰਧਾਨ ਮੰਤਰੀ ਬਾਜੇਕੇ ਨੂੰ ਅੱਜ ਸੋਮਵਾਰ ਨੂੰ ਮੈਡੀਕਲ ਦੇ ਲਈ ਬਠਿੰਡਾ ਦੇ ਸਿਵਲ ਹਸਪਤਾਲ ਲਿਆਂਦਾ ਗਿਆ। ਬਾਜੇਕੇ ਮੌਜੂਦਾ ਸਮੇਂ ਬਠਿੰਡਾ ਜੇਲ੍ਹ ਵਿਚ ਬੰਦ ਹੈ, ਜਿਸਦੇ ਦੰਦਾਂ ਦੇ ਇਲਾਜ਼ ਤੋਂ ਇਲਾਵਾ ਕੁੱਝ ਖੂਨ ਦੇ ਸੈਂਪਲ ਵੀ ਲਏ ਗਏ। ਇਸ ਦੌਰਾਨ ਉਨ੍ਹਾਂ ਪੁਲਿਸ ਸੁਰੱਖਿਆ ਹੇਠ ਮੀਡੀਆ ਨਾਲ ਗੱਲਬਾਤ ਕਰਦਿਆਂ ਦਾਅਵਾ ਕੀਤਾ ਕਿ ਉਹ ਚੜਦੀ ਕਲਾਂ ਵਿੱਚ ਹਨ।

ਇਹ ਵੀ ਪੜ੍ਹੋ  ਪਾਣੀਆਂ ਦਾ ਮੁੱਦਾ; ਪੰਜਾਬ ਦੇ ਖਿਲਾਫ਼ ਹਾਈਕੋਰਟ ਪੁੱਜਿਆ ਬੀਬੀਐਮਬੀ

ਉਨ੍ਹਾਂ ਨੌਜਵਾਨਾਂ ਨੂੰ ਵੀ ਸੁਨੇਹਾ ਦਿੰਦਿਆਂ ਕਿਹਾ ਕਿ ਉਹ ਅੰਮ੍ਰਿਤ ਛਕਣ ਅਤੇ ਗੁਰੂ ਵਾਲੇ ਬਣਨ। ਇਸ ਦੌਰਾਨ ਉਨ੍ਹਾਂ ਇੱਕ ਸਵਾਲ ਦੇ ਜਵਾਬ ਵਿਚ ਬਾਜੇਕੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠਿਆ ਵੱਲੋਂ ਭਾਈ ਅੰਮ੍ਰਿਤਪਾਲ ਸਿੰਘ ਤੇ ਉਸਦੇ ਪ੍ਰਵਾਰ ਬਾਰੇ ਕੀਤੀਆਂ ਜਾ ਰਹੀਆਂ ਟਿੱਪਣੀਆਂ ਦਾ ਜਵਾਬ ਦਿੰਦਿਆਂ ਕਿਹਾ ਕਿ ਉਸਨੂੰ ਆਪਣੇ ਇਲਾਜ਼ ਦੀ ਜਰੂਰਤ ਹੈ ਤੇ ਜੇਕਰ ਉਸਦੇ ਕੋਲ ਪੈਸੇ ਨਹੀਂ ਤਾਂ ਉਹ ਚੈੱਕ ਕੱਟ ਕੇ ਦੇ ਦੇਣਗੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਪਾਣੀਆਂ ਦਾ ਮੁੱਦਾ; ਪੰਜਾਬ ਦੇ ਖਿਲਾਫ਼ ਹਾਈਕੋਰਟ ਪੁੱਜਿਆ ਬੀਬੀਐਮਬੀ

0

Chandigarh News: ਪਿਛਲੇ ਕਈ ਦਿਨਾਂ ਤੋਂ ਪੰਜਾਬ ਤੋਂ ਲੈ ਕੇ ਹਰਿਆਣਾ ਤੇ ਦਿੱਲੀ ਤੱਕ ਚਰਚਾ ਦਾ ਕੇਂਦਰ ਬਿੰਦੂ ਬਣੇ ਪਾਣੀਆਂ ਦੇ ਮੁੱਦੇ ਨੂੰ ਲੈ ਕੇ ਹੁਣ ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀਬੀਐਮਬੀ) ਨੇ ਇੱਕ ਹੋਰ ਵੱਡਾ ਕਦਮ ਚੁੱਕਦਿਆਂ ਪੰਜਾਬ ਦੇ ਖਿਲਾਫ਼ ਪੰਜਾਬ ਤੇ ਹਰਿਆਣਾ ਹਾਈਕੋਰਟ ਦਾ ਦਰਵਾਜ਼ਾ ਖੜਕਾ ਦਿੱਤਾ ਹੈ। ਦਾਈਰ ਆਪਣੀ ਪਿਟੀਸ਼ਨ ਵਿਚ ਬੀਬੀਐਮਬੀ ਨੇ ਦਾਅਵਾ ਕੀਤਾ ਹੈ ਕਿ ਪੰਜਾਬ ਸਰਕਾਰ ਨੇ ਡੈਮ ਉਪਰ ਪੁਲਿਸ ਲਗਾ ਕੇ ਦਖਲਅੰਦਾਜ਼ੀ ਕਰਨ ਦੀ ਕੋਸ਼ਿਸ ਕੀਤੀ ਹੈ। ਜਿਸਦੇ ਚੱਲਦੇ ਤੁਰੰਤ ਪੰਜਾਬ ਨੂੰ ਇਸ ਦਖਲਅੰਦਾਜ਼ੀ ਤੋਂ ਰੋਕਿਆ ਜਾਵੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਪਿੰਡ ਵਿਰਕ ਕਲਾਂ ਕੋਲ ਟੁੱਟਿਆ ਕੋਟਭਾਈ ਰਜਵਾਹਾ, 50 ਏਕੜ ’ਚ ਭਰਿਆ ਪਾਣੀ

Bathinda News: ਬਠਿੰਡਾ ਖੇਤਰ ਵਿਚ ਪੈਂਦਾ ਕੋਟਭਾਈ ਰਜਵਾਹਾ ਬੀਤੀ ਦੇਰ ਰਾਤ ਤੇਜ਼ ਝੱਖੜ ਕਾਰਨ ਪਿੰਡ ਵਿਰਕ ਕਲਾਂ ਵਿਖ਼ੇ ਕੁਟੀਆ ਵੰਸ਼ਿਧਰ ਕੋਲ ਟੁੱਟ ਗਿਆ। ਥੋੜੇ ਹੀ ਸਮੇਂ ਵਿਚ ਬੁਰਜੀ ਨੰਬਰ 100 ਕਿਸਾਨ ਸੰਭੂ ਦਿਆਲ ਅਤੇ ਕਿਸਾਨ ਸਖਦੇਵ ਰਾਮ ਦੇ ਖੇਤਾਂ ਦੇਮੱਥੇ ਕੋਲ ਟੁੱਟੇ ਇਸ ਟੁੱਟੇ ਰਜਵਾਹੇ ਵਿਚ ਕਰੀਬ 40 ਫੁੱਟ ਪਾੜ ਪੈ ਗਿਆ।

ਇਹ ਵੀ ਪੜ੍ਹੋ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਸ੍ਰੀ ਮੁਕਤਸਰ ਸਾਹਿਬ ਦੇ ਵੱਖ ਵੱਖ ਪ੍ਰੋਜੈਕਟਾਂ ਦੀ ਸਮੀਖਿਆ ਲਈ ਬੈਠਕ

ਜਿਸਦੇ ਚੱਲਦੇ 50 ਏਕੜ ਜਮੀਨ ਦੇ ਕਰੀਬ ਪਾਣੀ ਭਰ ਗਿਆ। ਮੁਢਲੀ ਸੂਚਨਾ ਮੁਤਾਬਕ ਇਹ ਰਜਵਾਹਾ ਤੇਜ ਝੱਖੜ ਕਾਰਨ ਟੁੱਟੇ ਦਰੱਖਤਾਂ ਦੀਆਂ ਟਾਹਣੀਆਂ ਫਸਣ ਕਾਰਨ ਟੁੱਟਿਆ। ਇਸ ਦੌਰਾਨ ਕਿਸਾਨ ਸੰਭੂ ਸ਼ਰਮਾ, ਰੋਹਿਤ ਵਿਰਕ ਨੇ ਦੱਸਿਆ ਕਿ ਸਵੇਰ 4 ਵਜੇ ਦਾ ਟੁੱਟਿਆ ਹੋਇਆ ਪਰ ਨਹਿਰ ਮਹਿਕਮੇ ਫੋਨ ਕਰਨ ਬਾਵਜੂਦ ਹਾਲੇ ਤੱਕ ਨਹੀਂ ਪੁੱਜਾ।

ਇਹ ਵੀ ਪੜ੍ਹੋ ਪਾਣੀਆਂ ਦਾ ਮੁੱਦਾ; ਪੰਜਾਬ ਵਿਧਾਨ ਸਭਾ ਦਾ ਵਿਸ਼ੇਸ ਇਜਲਾਸ਼ ਸ਼ੁਰੂ; ਲਿਆਂਦਾ ਵਿਸ਼ੇਸ ਮਤਾ,ਦੇਖੋ ਲਾਈਵ

ਉਨ੍ਹਾਂ ਕਿਹਾ ਬਹੁਤੇ ਕਿਸਾਨਾਂ ਵੱਲੋਂ ਤੂੜੀ ਬਣਾਈ ਜਾਣੀ ਸੀ ਪਰ ਖੇਤਾਂ ਵਿਚ ਪਾਣੀ ਭਰਨ ਕਾਰਨ ਨਾੜ ਦਾ ਨੁਕਸਾਨ ਹੋ ਗਿਆ ਹੈ। ਦੂਜੇ ਪਾਸੇ ਨਹਿਰ ਵਿਭਾਗ ਦੇ ਐਕਸੀਅਨ ਸੁਖਜੀਤ ਸਿੰਘ ਰੰਧਾਵਾਂ ਦਾ ਕਹਿਣਾ ਕਿ ਰਜਵਾਹੇ ਵਿਚ ਪਾਣੀ ਘਟਾ ਦਿੱਤਾ ਹੈ ਤੇ ਜਲਦੀ ਹੀ ਇਸ ਪਾੜ ਨੂੰ ਪੂਰਾ ਕਰ ਦਿੱਤਾ ਜਾਵੇਗਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਸ੍ਰੀ ਮੁਕਤਸਰ ਸਾਹਿਬ ਦੇ ਵੱਖ ਵੱਖ ਪ੍ਰੋਜੈਕਟਾਂ ਦੀ ਸਮੀਖਿਆ ਲਈ ਬੈਠਕ

0

Sri Muktsar Sahib News:ਪੰਜਾਬ ਦੇ ਜਲ ਸਰੋਤ ਮੰਤਰੀ ਸ਼੍ਰੀ ਬਰਿੰਦਰ ਕੁਮਾਰ ਗੋਇਲ ਨੇ ਬੀਤੇ ਦਿਨ ਜ਼ਿਲ੍ਹੇ ਦੇ ਦੌਰੇ ਦੌਰਾਨ ਇੱਥੇ ਸਿੰਚਾਈ ਵਿਭਾਗ ਨਾਲ ਸੰਬੰਧਿਤ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦੀ ਸਮੀਖਿਆ ਲਈ ਬੈਠਕ ਕੀਤੀ। ਬੈਠਕ ਵਿੱਚ ਖੇਤੀਬਾੜੀ ਮੰਤਰੀ ਸ: ਗੁਰਮੀਤ ਸਿੰਘ ਖੁੱਡੀਆਂ ਅਤੇ ਸਮਾਜਿਕ ਨਿਆਂ ਅਤੇ ਅਧਿਕਾਰਤਾ ਮੰਤਰੀ ਡਾ: ਬਲਜੀਤ ਕੌਰ ਵੀ ਉਨ੍ਹਾਂ ਦੇ ਨਾਲ ਹਾਜ਼ਰ ਸਨ। ਇਸ ਦੌਰਾਨ ਕੈਬਨਿਟ ਮੰਤਰੀ ਸ਼੍ਰੀ ਬਰਿੰਦਰ ਕੁਮਾਰ ਗੋਇਲ ਨੇ ਵਿਭਾਗੀ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਨਹਿਰਾਂ ਅਤੇ ਖਾਲਿਆਂ ਸਬੰਧੀ ਸਾਰੇ ਪ੍ਰੋਜੈਕਟ ਉੱਚ ਗੁਣਵੱਤਾ ਮਾਪਦੰਡ ਅਨੁਸਾਰ ਤੈਅ ਸਮੇਂ ਸੀਮਾ ਅੰਦਰ ਮੁਕੰਮਲ ਕੀਤੇ ਜਾਣ।

ਇਹ ਵੀ ਪੜ੍ਹੋ ਸੜਕਾਂ ਤੇ ਰੇਲ੍ਹਾਂ ਰੋਕਣ ਵਾਲਿਆਂ ਲਈ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ

ਉਹਨਾਂ ਨੇ ਕਿਹਾ ਕਿ ਕਿਸਾਨਾਂ ਨੂੰ ਟੇਲਾਂ ਤੱਕ ਪੂਰਾ ਪਾਣੀ ਪੁੱਜੇ ਇਸ ਲਈ ਬੰਦ ਪਏ ਖਾਲ ਬਹਾਲ ਕਰਨ ਦੇ ਨਾਲ ਨਾਲ ਨਹਿਰਾਂ ਦੀਆਂ ਟੇਲਾਂ ਤੱਕ ਪੂਰਾ ਪਾਣੀ ਪੁੱਜਦਾ ਕਰਨ ਲਈ ਸਮੇਂ ਸਮੇਂ ਸਿਰ ਨਹਿਰਾਂ ਦੀ ਸਫਾਈ ਵੀ ਕਰਵਾਈ ਜਾਵੇ। ਉਨ੍ਹਾਂ ਨੇ ਕਿਹਾ ਕਿ ਪਹਿਲੀ ਵਾਰ ਹੈ ਕਿ ਪੰਜਾਬ ਸਕਕਾਰ ਵੱਲੋਂ ਆਪਣੇ ਹਿੱਸੇ ਦੇ ਦਰਿਆਈ ਪਾਣੀਆਂ ਦੀ ਵਰਤੋਂ ਕਰਨ ਲਈ ਉੁਪਰਾਲੇ ਵਿੱਢੇ ਗਏ ਹਨ ਅਤੇ 16000 ਖਾਲ ਨਵੇਂ ਬਹਾਲ ਕੀਤੇ ਗਏ ਹਨ। ਉਨ੍ਹਾਂ ਨੇ ਕਿਹਾ ਕਿ ਇਸ ਤਰ੍ਹਾਂ ਆਖਰੀ ਖੇਤ ਤੱਕ ਪਾਣੀ ਪੁੱਜਦਾ ਕਰਨ ਲਈ ਦ੍ਰਿੜਤਾ ਨਾਲ ਕੰਮ ਕਰ ਰਹੀ ਹੈ ਅਤੇ ਅਧਿਕਾਰੀ ਵੀ ਇਸੇ ਤਨਦੇਹੀ ਨਾਲ ਕੰਮ ਕਰਨ ਤਾਂ ਜੋ ਕਿਸਾਨਾਂ ਨੂੰ ਵੱਧ ਤੋਂ ਵੱਧ ਲਾਭ ਹੋਵੇ।

ਇਹ ਵੀ ਪੜ੍ਹੋ ਬਠਿੰਡਾ ’ਚ ਲੁਟੇਰਿਆਂ ਨੇ ਗੋ+ਲੀਆਂ ਚਲਾ ਕੇ CIA ਦੇ ਥਾਣੇਦਾਰ ਨੂੰ ਕੀਤਾ ਜਖ਼.ਮੀ, ਜਵਾਬੀ ਕਾਰਵਾਈ ’ਚ ਦੋ ਲੁਟੇਰੇ ਵੀ ਹੋਏ ਜਖ਼ਮੀ

ਉਨ੍ਹਾਂ ਨੇ ਕਿਹਾ ਕਿ ਜਲ ਦੀ ਬਚਤ ਵਾਲੀਆਂ ਸਿੰਚਾਈ ਤਕਨੀਕਾਂ ਜਿਵੇਂ ਕਿ ਤੁਪਕਾ ਸਿੰਚਾਈ ਪ੍ਰਣਾਲੀ ਸਬੰਧੀ ਵੀ ਕਿਸਾਨਾਂ ਨੂੰ ਜਾਗਰੂਕ ਕੀਤਾ ਜਾਵੇ ਅਤੇ ਇਸ ਲਈ ਸਰਕਾਰ ਵੱਲੋਂ ਸਬਸਿਡੀ ਵੀ ਦਿੱਤੀ ਜਾ ਰਹੀ ਹੈ। ਇਸੇ ਤਰ੍ਹਾਂ ਉਨ੍ਹਾਂ ਨੇ ਕਿਹਾ ਕਿ ਜਿੱਥੇ ਕਿਤੇ ਪਾਇਪਲਾਈਨ ਪਾਉਣ ਦੇ ਪ੍ਰੋਜੈਕਟ ਲੱਗਣੇ ਹਨ ਉਹ ਕੰਮ ਅਗਲੀ ਫਸਲ ਦੀ ਬਿਜਾਈ ਤੋਂ ਪਹਿਲਾਂ ਕਰਨਾ ਯਕੀਨੀ ਬਣਾਇਆ ਜਾਵੇ। ਇਸ ਦੌਰਾਨ ਉਨ੍ਹਾਂ ਨੇ ਇਲਾਕੇ ਦੇ ਕਿਸਾਨਾਂ ਦੀਆਂ ਮੁਸ਼ਕਿਲਾਂ ਵੀ ਸੁਣੀਆਂ ਅਤੇ ਅਧਿਕਾਰੀਆਂ ਨੂੰ ਇਸਦੇ ਨਿਪਟਾਰੇ ਦੀ ਹਦਾਇਤ ਕੀਤੀ।ਇਸ ਮੌਕੇ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਅਤੇ ਹਰਦੀਪ ਸਿੰਘ ਡਿੰਪੀ ਢਿੱਲੋਂ, ਡਿਪਟੀ ਕਮਿਸ਼ਨਰ ਅਭਿਜੀਤ ਕਪਲਿਸ਼, ਨਿਗਰਾਨ ਇੰਜਨੀਅਰ ਸੰਦੀਪ ਗੋਇਲ, ਕਾਰਜਕਾਰੀ ਇੰਜਨੀਅਰ ਸੁਖਦੀਪ ਸਿੰਘ, ਵਿਨੋਦ ਸੁਥਾਰ ਵੀ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

ਮੋਗਾ ਪੁਲਿਸ ਨੇ ਗੁੰਮ ਹੋਏ 120 ਮੋਬਾਇਲ ਫੋਨ ਮਾਲਕਾਂ ਦੇ ਹਵਾਲੇ ਕੀਤੇ

0

Moga News: ਜ਼ਿਲ੍ਹਾ ਪੁਲਿਸ ਵੱਲੋਂ ਐਸਐਸਪੀ ਅਜੈ ਗਾਂਧੀ ਦੀ ਅਗਵਾਈ ਹੇਠ ਮੋਗਾ ਪੁਲਿਸ ਵੱਲੋ ਸਮਾਜ ਦੇ ਮਾੜੇ ਅਨਸਰਾਂ ਖਿਲਾਫ ਵਿੱਢੀਆਂ ਮੁਹਿੰਮ ਤਹਿਤ ਪਿਛਲੇ ਸਮੇਂ ਦੌਰਾਨ ਗੁੰਮ ਹੋਏ ਮੋਬਾਇਲਾਂ ਨੂੰ ਟਰੇਸ ਕਰਦਿਆਂ 120 ਮੋਬਾਇਲ ਫ਼ੋਨ ਉਨ੍ਹਾਂ ਦੇ ਮਾਲਕਾਂ ਹਵਾਲੇ ਕੀਤੇ। ਇਸ ਦੌਰਾਨ ਕਰਵਾਏ ਇੱਕ ਸਮਾਗਮ ਵਿਚ ਪੁੱਜੇ ਐਸਐਸਪੀ ਅਜੈ ਗਾਂਧੀ ਨੇ ਕਿਹਾ ਕਿ ਪਿਛਲੇ ਕੁਝ ਸਮੇਂ ਤੋਂ ਆਮ ਜਨਤਾ ਵੱਲੋ CEIR ਪੋਰਟਲ ’ਤੇ ਆਪਣੇ ਮੋਬਾਇਲ ਫੋਨਾਂ ਸਬੰਧੀ ਆਨਲਾਇਨ ਦਰਖਾਸਤਾਂ ਅਪਲੋਡ ਕੀਤੀਆਂ ਗਈਆਂ ਸਨ।

ਇਹ ਵੀ ਪੜ੍ਹੋ ਸੜਕਾਂ ਤੇ ਰੇਲ੍ਹਾਂ ਰੋਕਣ ਵਾਲਿਆਂ ਲਈ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ

ਇਹਨਾ ਦਰਖਾਸਤਾਂ ਉਪਰ ਕਾਰਵਾਈ ਕਰਦੇ ਹੋਏ ਮੋਗਾ ਪੁਲਿਸ ਵੱਲੋ 01/01/2025 ਤੋਂ ਹੁਣ ਤੱਕ ਗੁੰਮ ਹੋਏ 120 ਮੋਬਾਇਲ ਫੋਨਾਂ ਨੂੰ ਪੰਜਾਬ ਦੇ ਵੱਖ ਵੱਖ ਜਿਲਿਆਂ ਅਤੇ ਪੰਜਾਬ ਤੋ ਬਾਹਰਲੇ ਖੇਤਰਾਂ ਤੋਂ ਵਾਪਿਸ ਲਿਆਦੇ ਗਏ। ਅੱਜ ਇਹਨਾਂ ਗੁੰਮ ਹੋਏ ਮੋਬਾਇਲਾਂ ਦੇ ਅਸਲ ਵਾਰਸਾਂ ਨੂੰ ਬੁਲਾ ਕੇ ਮੋਗਾ ਪੁਲਿਸ ਦੁਆਰਾ ਇਹ ਮੋਬਾਇਲ ਫੋਨ ਵਾਪਿਸ ਕੀਤੇ ਗਏ ਹਨ। ਮੋਗਾ ਪੁਲਿਸ ਵੱਲੋਂ ਕੀਤੇ ਗਏ ਇਸ ਮੋਬਾਇਲ ਵੰਡ ਸਮਾਰੋਹ ਦੀ ਜਿੱਥੇ ਮੋਬਾਇਲ ਹਾਸਿਲ ਕਰਨ ਵਾਲੇ ਲੋਕਾਂ ਨੇ ਤਾਰੀਫ ਕੀਤੀ ਉਥੇ ਹੀ ਆਮ ਪਬਲਿਕ ਨੇ ਵੀ ਇਸ ਕੰਮ ਲਈ ਮੋਗਾ ਪੁਲਿਸ ਦੀ ਵਿਸ਼ੇਸ਼ ਸ਼ਲਾਘਾ ਕੀਤੀ।

ਇਹ ਵੀ ਪੜ੍ਹੋ ਬਠਿੰਡਾ ’ਚ ਲੁਟੇਰਿਆਂ ਨੇ ਗੋ+ਲੀਆਂ ਚਲਾ ਕੇ CIA ਦੇ ਥਾਣੇਦਾਰ ਨੂੰ ਕੀਤਾ ਜਖ਼.ਮੀ, ਜਵਾਬੀ ਕਾਰਵਾਈ ’ਚ ਦੋ ਲੁਟੇਰੇ ਵੀ ਹੋਏ ਜਖ਼ਮੀ

ਇਸ ਮੌਕੇ ਐਸ.ਐਸ.ਪੀ ਅਜੈ ਗਾਂਧੀ ਵੱਲੋ ਆਮ ਜਨਤਾ ਨੂੰ ਅਪੀਲ ਕੀਤੀ ਗਈ ਕਿ ਕਿਸੇ ਪਾਸੋ ਮੋਬਾਇਲ ਫੋਨ ਖਰੀਦ ਕਰਨ ਤੋ ਪਹਿਲਾਂ ਉਸਦੀ ਪੂਰੀ ਜਾਣਕਾਰੀ ਹਾਸਿਲ ਕਰ ਲਓ ਅਤੇ ਕਿਸੇ ਸ਼ੱਕੀ ਜਾਂ ਅਣਜਾਣ ਵਿਅਕਤੀ ਪਾਸੋ ਕਿਸੇ ਦਸਤਾਵੇਜ ਤੋ ਬਿਨ੍ਹਾਂ ਮੋਬਾਇਲ ਫੋਨ ਦੀ ਖਰੀਦ ਨਾ ਕਰੋ। ਜੇਕਰ ਕਿਤੇ ਵੀ ਤਹਾਨੂੰ ਲਵਾਰਿਸ ਪਿਆ ਫੋਨ ਮਿਲਦਾ ਹੈ ਤਾਂ ਇਸ ਮੋਬਾਇਲ ਫੋਨ ਨੂੰ ਉਸਦੇ ਅਸਲ ਮਾਲਕ ਜਾਂ ਤੁਹਾਡੇ ਨਜਦੀਕ ਪੈਂਦੇ ਪੁਲਿਸ ਸਟੇਸ਼ਨ ਵਿੱਚ ਜਮਾ ਕਰਵਾਇਆ ਜਾਵੇ, ਤਾਂ ਜੋ ਇਸ ਦੀ ਕਿਸੇ ਕਿਸਮ ਦੀ ਦੁਰਵਰਤੋ ਨਾ ਹੋ ਸਕੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

ਸਿਲਵਰ ਓਕਸ ਸਕੂਲ ਡੱਬਵਾਲੀ ਰੋਡ ਬਠਿੰਡਾ ਵਿੱਚ ਹੋਇਆ ਇਨਵੈਸਟਚਰ ਸਮਾਰੋਹ

0

Bathinda News:ਸਿਲਵਰ ਓਕਸ ਸਕੂਲ ਡੱਬਵਾਲੀ ਰੋਡ ਬਠਿੰਡਾ ਦੇ ਕੈਬਨਿਟ ਦੇ ਵਿਦਿਆਰਥੀਆਂ ਦੇ ਚੁਣਾਵ ਲਈ ਵੋਟ ਪ੍ਰਕਿਰਿਆ ਦਾ ਆਯੋਜਨ ਕੀਤਾ ਗਿਆ ਸੀ।ਚੋਣ ਲੜਨ ਵਾਲੇ ਵਿਦਿਆਰਥੀਆਂ ਨੇ ਆਪਣੇ ਭਾਸ਼ਣ ਦੁਆਰਾ ਆਪਣੇ ਸਹਿ-ਪਾਠੀਆਂ ਅਤੇ ਸਕੂਲ ਦੇ ਸਾਰੇ ਵਿਦਿਆਰਥੀਆਂ ਨੂੰ ਵਿਸ਼ਵਾਸ ਦਵਾਇਆ ਸੀ ਕਿ ਉਹ ਆਪਣੇ ਹਾਊਸ ਨੂੰ ਪਹਿਲੇ ਨੰਬਰ ’ਤੇ ਲਿਆਉਣ ਲਈ ਯਤਨ ਕਰਨਗੇ ਅਤੇ ਹਰ ਸਮੇਂ ਉੱਪਰ, ਹਰ ਕੰਮ ਕਰਨ ਲਈ ਤਿਆਰ ਰਹਿਣਗੇ।

ਇਹ ਵੀ ਪੜ੍ਹੋ ਸੜਕਾਂ ਤੇ ਰੇਲ੍ਹਾਂ ਰੋਕਣ ਵਾਲਿਆਂ ਲਈ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ

ਇਸ ਤੋਂ ਬਾਅਦ ਜਮਾਤ ਸੱਤਵੀਂ ਤੋਂ ਦਸਵੀਂ ਤੱਕ ਦੇ ਵਿਦਿਆਰਥੀਆਂ ਨੇ ਆਪਣੇ-ਆਪਣੇ ਹਾਊਸ ਦੇ ਉਮੀਦਵਾਰਾਂ ਨੂੰ ਵੋਟ ਪਾਈ ਸੀ।ਇਸ ਚੋਣ ਦਾ ਨਤੀਜਾ ਘੋਸ਼ਿਤ ਕਰਨ ਤੋਂ ਬਾਅਦ ਸੋਮਵਾਰ ਨੂੰ ਚੁਣੇ ਹੋਏ ਕੈਬਨਿਟ ਦੇ ਵਿਦਿਆਰਥੀਆਂ ਨੂੰ ਬੈਜ ਦੇਣ ਲਈ ਇਨਵੈਸਟਚਰ ਸਮਾਰੋਹ ਦਾ ਆਯੋਜਨ ਕੀਤਾ ਗਿਆ। ਇਸ ਵਿੱਚ ਮੁੱਖ ਮਹਿਮਾਨ ਵਜੋਂ ਸਿਲਵਰ ਓਕਸ ਸਕੂਲ ਦੇ ਡਾਇਰੈਕਟਰ ਸ਼੍ਰੀਮਤੀ ਬਰਨਿੰਦਰਪਾਲ ਸੇਖੋਂ ਦੁਆਰਾ ਸ਼ਿਰਕਤ ਕੀਤੀ ਗਈ ।

ਇਹ ਵੀ ਪੜ੍ਹੋ ਪਾਣੀਆਂ ਦਾ ਮੁੱਦਾ; ਪੰਜਾਬ ਵਿਧਾਨ ਸਭਾ ਦਾ ਵਿਸ਼ੇਸ ਇਜਲਾਸ਼ ਸ਼ੁਰੂ; ਲਿਆਂਦਾ ਵਿਸ਼ੇਸ ਮਤਾ,ਦੇਖੋ ਲਾਈਵ

ਮੁੱਖ ਮਹਿਮਾਨ ਨੇ ਇਸ ਸਮਾਰੋਹ ਦੀ ਸ਼ੁਰੂਆਤ ਸ਼ਮਾ ਰੋਸ਼ਨ ਕਰਕੇ ਕੀਤੀ । ਇਸ ਮੌਕੇ ਤੇ ਸਿਲਵਰ ਓਕਸ ਸਕੂਲ ਦੇ ਡਾਇਰੈਕਟਰ ਸ਼੍ਰੀਮਤੀ ਬਰਨਿੰਦਰਪਾਲ ਸੇਖੋਂ ਅਤੇ ਪ੍ਰਿੰਸੀਪਲ ਮਿਸ: ਰਵਿੰਦਰ ਸਰਾਂ ਦੁਆਰਾ ਸਕੂਲ ਦੇ ਚਾਰ ਹਾਊਸ ( ਅਜ਼ਾਦ, ਭਗਤ, ਸੁਭਾਸ਼ ਅਤੇ ਊਧਮ) ਦੇ ਨਵੇਂ ਚੁਣੇ ਗਏ ਮੈਂਬਰਾਂ ਨੂੰ ਬੈਜ ਦਿੰਦੇ ਹੋਏ, ਉਹਨਾਂ ਦੇ ਹਾਊਸ ਦਾ ਝੰਡਾ ਵੀ ਦਿੱਤਾ ਗਿਆ।

ਇਹ ਵੀ ਪੜ੍ਹੋ ਬਠਿੰਡਾ ’ਚ ਲੁਟੇਰਿਆਂ ਨੇ ਗੋ+ਲੀਆਂ ਚਲਾ ਕੇ CIA ਦੇ ਥਾਣੇਦਾਰ ਨੂੰ ਕੀਤਾ ਜਖ਼.ਮੀ, ਜਵਾਬੀ ਕਾਰਵਾਈ ’ਚ ਦੋ ਲੁਟੇਰੇ ਵੀ ਹੋਏ ਜਖ਼ਮੀ

ਹਾਊਸ ਦੇ ਮੈਬਰਾਂ ਦੁਆਰਾ ਉਹਨਾਂ ਨੂੰ ਸੌਂਪੀ ਗਈ ਜਿੰਮੇਵਾਰੀ ਨੂੰ ਇਮਾਨਦਾਰੀ ਅਤੇ ਨਿਪੁੰਨਤਾ ਨਾਲ ਨਿਭਾਉਣ ਲਈ ਸਹੁੰ ਚੁੱਕੀ ਗਈ।ਇਸ ਉਪਰੰਤ ਸਿਲਵਰ ਓਕਸ ਸਕੂਲ ਦੇ ਡਾਇਰੈਕਟਰ ਸ਼੍ਰੀਮਤੀ ਬਰਨਿੰਦਰਪਾਲ ਸੇਖੋਂ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋੲ ਭਵਿੱਖ ਦੇ ਚੰਗੇ ਲੀਡਰ ਬਣਨ ਦੀ ਯੋਗਤਾ, ਅਨੁਸ਼ਾਸ਼ਨ ਦੀ ਮਹੱਤਤਾ ਅਤੇ ਵਿਅਕਤੀਗਤ ਮਾਣ-ਸਨਮਾਨ ਦੀ ਮਹੱਤਤਾ ਬਾਰੇ ਦੱਸਿਆ।ਇਸ ਸਮਾਰੋਹ ਦਾ ਅੰਤ ਰਾਸ਼ਟਰੀ ਗਾਣ ਨਾਲ ਕੀਤਾ ਗਿਆ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

ਪੰਜਾਬੀ ਸਾਹਿਤ ਸਭਾ ਰਜਿ ਬਠਿੰਡਾ ਦੀ ਮਾਸਿਕ ਸਾਹਿਤਕ ਮਿਲਣੀ ਹੋਈ

Bathinda News: ਪੰਜਾਬੀ ਸਾਹਿਤ ਸਭਾ ਰਜਿ ਬਠਿੰਡਾ ਦੀ ਮਾਸਿਕ ਇਕੱਤਰਤਾ ਸਭਾ ਦੇ ਪ੍ਰਧਾਨ ਜਸਪਾਲ ਮਾਨਖੇੜਾ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿਚ ਰਚਨਾਵਾਂ ਦਾ ਭਖਵਾਂ ਦੌਰ ਚੱਲਿਆ। ਅਗਾਜ਼ ਜਸਵਿੰਦਰ ਸੁਰਗੀਤ ਦੀ ਕਹਾਣੀ ‘ਬੀਬੀ ਜੀ ਇੱਕ ਮੌਕਾ’ ਨਾਲ ਹੋਇਆ। ਬਲਵਿੰਦਰ ਸਿੰਘ ਭੁੱਲਰ ਨੇ ‘ਸ਼ੀਸ਼ਾ ਸੱਚ ਬੋਲਦਾ ਹੈ’, ਰਮੇਸ਼ ਗਰਗ ਨੇ ‘ਮਜ਼ਦੂਰ ਦਿਵਸ’ ਮਿੰਨੀ ਕਹਾਣੀਆਂ ਪੇਸ਼ ਕੀਤੀਆਂ।

ਇਹ ਵੀ ਪੜ੍ਹੋ ਸੜਕਾਂ ਤੇ ਰੇਲ੍ਹਾਂ ਰੋਕਣ ਵਾਲਿਆਂ ਲਈ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ

ਮਨਜੀਤ ਸਿੰਘ ਜੀਤ ਨੇ ਸਵੈ ਜੀਵਨੀ ‘ਯਾਦਾਂ ਦੀਆਂ ਉਦਾਸ ਗਲੀਆਂ’ ਦਾ ਚੈਪਟਰ ਪੜ੍ਹਿਆ।ਦਮਜੀਤ ਦਰਸ਼ਨ ਨੇ ਮਰਹੂਮ ਭੂਰਾ ਸਿੰਘ ਕਲੇਰ ਦਾ ਕਾਵਿ ਚਿੱਤਰ ਸਰੋਤਿਆਂ ਦੇ ਰੂਬਰੂ ਕੀਤਾ। ਅਮਨਦੀਪ ਕੌਰ ਮਾਨ ਨੇ ਦੋ ਕਵਿਤਾਵਾਂ,ਤੇਜਾ ਸਿੰਘ ਪ੍ਰੇਮੀ ਨੇ ਕਵਿਤਾ,ਕਮਲ ਬਠਿੰਡਾ ਨੇ ਪਹਿਲਗਾਮ ਦੇ ਸ਼ਹੀਦ ਆਦਿਲ ਨੂੰ ਸਮਰਪਿਤ ਕਵਿਤਾ ‘ਸਲਾਮ’ ਪੇਸ਼ ਕੀਤੀ। ਹਰਬੰਸ ਲਾਲ ਗਰਗ ਨੇ ਇੱਕ ਗੀਤ ਜਸਪਾਲ ਮਾਨਖੇੜਾ ਨੇ ਕਾਵਿ ਕਥਾ ਅਤੇ ਰਣਬੀਰ ਰਾਣਾ, ਕੁਲਦੀਪ ਬੰਗੀ ਨੇ ਗ਼ਜ਼ਲਾਂ ਪੇਸ਼ ਕੀਤੀਆਂ।

ਇਹ ਵੀ ਪੜ੍ਹੋ ਪਾਣੀਆਂ ਦਾ ਮੁੱਦਾ; ਪੰਜਾਬ ਵਿਧਾਨ ਸਭਾ ਦਾ ਵਿਸ਼ੇਸ ਇਜਲਾਸ਼ ਸ਼ੁਰੂ; ਲਿਆਂਦਾ ਵਿਸ਼ੇਸ ਮਤਾ,ਦੇਖੋ ਲਾਈਵ

ਇਨ੍ਹਾਂ ਰਚਨਾਵਾਂ ਉਪਰ ਕਾ. ਜਰਨੈਲ ਭਾਈਰੂਪਾ, ਲਛਮਣ ਮਲੂਕਾ, ਦਮਜੀਤ ਦਰਸ਼ਨ, ਬਲਵਿੰਦਰ ਸਿੰਘ ਭੁੱਲਰ, ਜਸਪਾਲ ਮਾਨਖੇੜਾ ਨੇ ਵਿਚਾਰ ਚਰਚਾ ਕੀਤੀ।ਇਸ ਮੀਟਿੰਗ ਵਿੱਚ ਨਵ-ਨਿਯੁਕਤ ਕਾਲਜ ਅਧਿਆਪਕਾਂ ਨੂੰ ਜੀ ਆਇਆਂ ਕਹਿਣ ਲਈ ਟੀਚਰਜ਼ ਹੋਮ ਨਾਲ ਮਿਲ ਕੇ ਕੀਤੇ ਜਾਣ ਵਾਲੇ ਸਮਾਗਮ ਬਾਰੇ ਵੀ ਵਿਚਾਰ ਵਟਾਂਦਰਾ ਕੀਤਾ ਗਿਆ। ਅਮਰ ਸਿੰਘ ਸਿੱਧੂ ਅਤੇ ਅਮਰਜੀਤ ਸਿੰਘ ਸਿੱਧੂ ਨੇ ਵੀ ਇਸ ਮੀਟਿੰਗ ਵਿੱਚ ਹਿੱਸਾ ਲਿਆ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

ਸੜਕਾਂ ਤੇ ਰੇਲ੍ਹਾਂ ਰੋਕਣ ਵਾਲਿਆਂ ਲਈ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ

0

Punjab News: ਪਿਛਲੇ ਦਿਨੀਂ ਸ਼ੰਭੂ ਅਤੇ ਖ਼ਨੌਰੀ ਬਾਰਡਰ ’ਤੇ ਮੋਰਚੇ ਲਗਾਈ ਬੈਠੇ ਕਿਸਾਨਾਂ ਨੂੰ ਜਬਰੀ ਉਠਾਉਣ ਤੋਂ ਬਾਅਦ ਹੁਣ ਮੁੜ ਰੇਲ੍ਹਾਂ ਰੋਕਣ ਦੇ ਕੀਤੇ ਐਲਾਨ ’ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੱਡਾ ਐਲਾਨ ਕੀਤਾ ਹੈ। ਕੁੱਝ ਸਮਾਂ ਪਹਿਲਾਂ ਕੀਤੇ ਇੱਕ ਟਵੀਟ ਵਿਚ ਮੁੱਖ ਮੰਤਰੀ ਸ: ਮਾਨ ਨੇ ਸਪੱਸ਼ਟ ਕੀਤਾ ਕਿ ਪੰਜਾਬ ਵਿੱਚ ਸੜਕਾਂ ਰੋਕਣ ਜਾਂ ਰੇਲਾਂ ਰੋਕਣ ਜਾਂ ਆਮ ਲੋਕਾਂ ਨੂੰ ਤੰਗ ਪ੍ਰੇਸ਼ਾਨ ਕਰਨ ਵਾਲੇ ਅਤੇ ਰੋਜ਼ਾਨਾ ਦੇ ਕੰਮਾਂ ਕਾਰਾਂ ਚ ਵਿਘਨ ਪਾਉਣ ਵਾਲੇ ਕੋਈ ਵੀ ਐਲਾਨ,ਧਰਨੇ ਜਾਂ ਹੜਤਾਲਾਂ ..ਪਬਲਿਕ ਦੇ ਵਿਰੁੱਧ ਮੰਨੇ ਜਾਣਗੇ..ਸਾਰੀਆਂ ਸੰਸਥਾਵਾਂ, ਜਥੇਬੰਦੀਆਂ ਅਤੇ ਯੂਨੀਅਨਾਂ ਧਿਆਨ ਦੇਣ..ਵਿਰੋਧ ਕਰਨ ਦੇ ਹੋਰ ਵੀ ਤਰੀਕੇ ਹਨ ਸਿਰਫ਼ ਲੋਕਾਂ ਨੂੰ ਤੰਗ ਕਰਨਾ ਸਹੀ ਨਹੀਂ ..ਵਰਨਾ ਸਖ਼ਤ ਕਾਨੂੰਨੀ ਕਾਰਵਾਈ ਲਈ ਤਿਆਰ ਰਹਿਣ..

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ