Saturday, May 2, 2026
Home Blog Page 77

CM Bhagwant Singh Mann ਵੱਲੋਂ ਵਿਕਾਸ ਪ੍ਰਾਜੈਕਟਾਂ ਦੀ ਸੌਗਾਤ, ਸਨੌਰ ਵਿੱਚ 87 ਕਰੋੜ ਦੀ ਲਾਗਤ ਨਾਲ ਸੜਕਾਂ ਦੇ ਨਵੀਨੀਕਰਨ ਦੀ ਸ਼ੁਰੂਆਤ

0

👉ਸਨੌਰ ਲਿੰਕ ਰੋਡ ਅਤੇ ਪਟਿਆਲਾ-ਪਿਹੋਵਾ ਰੋਡ ਸਮੇਤ ਹੋਰ ਸੜਕਾਂ ਦਾ ਹੋਵੇਗਾ ਨਵੀਨੀਕਰਨ-ਭਗਵੰਤ ਸਿੰਘ ਮਾਨ
Sanaur (Patiala) News: CM Bhagwant Singh Mann (ਮੁੱਖ ਮੰਤਰੀ ਭਗਵੰਤ ਸਿੰਘ ਮਾਨ) ਨੇ ਅੱਜ ਪਟਿਆਲਾ ਦੇ ਸਨੌਰ ਹਲਕੇ ਵਿੱਚ ਵਿਆਪਕ ਬੁਨਿਆਦੀ ਢਾਂਚੇ ਅਤੇ ਸਿੰਚਾਈ ਪ੍ਰਾਜੈਕਟਾਂ ਦੀ ਸ਼ੁਰੂਆਤ ਕਰਕੇ ਪੰਜਾਬ ਦੇ ਵਿਕਾਸ ਵਿੱਚ ਜ਼ਮੀਨੀ ਪੱਧਰ ‘ਤੇ ਤੇਜ਼ੀ ਲਿਆਂਦੀ। ਇਸ ਮੌਕੇ ਉਨ੍ਹਾਂ ਨੇ 87 ਕਰੋੜ ਰੁਪਏ ਦੇ ਸੜਕ ਨਵੀਨੀਕਰਨ ਕਾਰਜਾਂ ਦੇ ਨਾਲ-ਨਾਲ 27 ਕਰੋੜ ਰੁਪਏ ਦੇ ਨਹਿਰੀ ਲਾਈਨਿੰਗ ਪ੍ਰਾਜੈਕਟਾਂ ਦਾ ਐਲਾਨ ਕੀਤਾ ਜਿਸ ਨਾਲ 83 ਪਿੰਡਾਂ ਵਿੱਚ 40,066 ਏਕੜ ਰਕਬੇ ਨੂੰ ਸਿੰਚਾਈ ਲਈ ਪਾਣੀ ਮਿਲੇਗਾ।ਪਿਛਲੀਆਂ ਸਰਕਾਰਾਂ ਦੇ ਮੁਕਾਬਲੇ ਮੌਜੂਦਾ ਸਮੇਂ ਦੇ ਮਿਸਾਲੀ ਬਦਲਾਅ ‘ਤੇ ਚਾਨਣਾ ਪਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੌਰਾਨ ਭ੍ਰਿਸ਼ਟਾਚਾਰ ਕਾਰਨ ਥੋੜੇ ਹੀ ਦਿਨਾਂ ਵਿੱਚ ਸੜਕਾਂ ਦੀ ਹਾਲਤ ਖਸਤਾ ਹੋ ਜਾਦੀ ਸੀ ਪਰ ਪੰਜਾਬ ਸਰਕਾਰ ਵੱਲੋਂ ਠੇਕੇਦਾਰਾਂ ਲਈ ਸੜਕਾਂ ਦੇ ਪੰਜ ਸਾਲਾਂ ਦੇ ਲਾਜ਼ਮੀ ਰੱਖ-ਰਖਾਅ ਸਬੰਧੀ ਧਾਰਾ ਲਾਗੂ ਕੀਤੀ ਗਈ ਹੈ ਜਿਸ ਨਾਲ ਜਵਾਬਦੇਹੀ ਵਿੱਚ ਵਾਧਾ ਹੋਵੇਗਾ। ਉਨ੍ਹਾਂ ਅੱਗੇ ਕਿਹਾ ਕਿ ‘ਆਪ’ ਸਰਕਾਰ ਨੇ ਨਾ ਸਿਰਫ਼ ਸਿੰਚਾਈ ਅਧੀਨ ਰਕਬਾ ਪਹਿਲਾਂ 21,050 ਏਕੜ ਤੋਂ ਵਧਾ ਦਿੱਤਾ ਹੈ, ਸਗੋਂ ਕਾਨੂੰਨੀ ਲੜਾਈ ਰਾਹੀਂ ਹਰਿਆਣਾ ਨੂੰ ਦਿੱਤੇ ਜਾਂਦੇ ਭਾਖੜਾ ਨਹਿਰ ਦੇ ਪਾਣੀ ਦਾ ਪੰਜਾਬ ਦਾ 25 ਫੀਸਦ ਹਿੱਸਾ ਵੀ ਪ੍ਰਾਪਤ ਕੀਤਾ ਤਾਂ ਜੋ ਕਿਸਾਨਾਂ ਨੂੰ ਉਨ੍ਹਾਂ ਦਾ ਹੱਕ ਮਿਲ ਸਕੇ।ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਦੀ ਬੇਮਿਸਾਲ ਤਰੱਕੀ ਨੂੰ ਦੇਖ ਕੇ ਰਵਾਇਤੀ ਪਾਰਟੀਆਂ ਆਪਣਾ ਮਾਨਸਿਕ ਸੰਤੁਲਨ ਗੁਆ ਚੁੱਕੀਆਂ ਹਨ। ਅੱਜ, ਪੰਜਾਬ ਦੇ ਵਿਕਾਸ ਦੀ ਗੱਡੀ ਮੁੜ ਲੀਹਾਂ ‘ਤੇ ਆ ਗਈ ਹੈ ਅਤੇ ਹਰ ਗੁਜ਼ਰਦੇ ਦਿਨ ਨਾਲ ਇਹ ਗਤੀ ਹੋਰ ਤੇਜ਼ ਹੋ ਰਹੀ ਹੈ। ਵਿਰੋਧੀ ਪਾਰਟੀਆਂ ਨੂੰ ਇਹ ਗੱਲ ਹਜ਼ਮ ਨਹੀਂ ਆ ਰਹੀ, ਜਿਸ ਕਾਰਨ ਉਹ ਰੋਜ਼ਾਨਾ ਬੇਬੁਨਿਆਦ ਅਤੇ ਤਰਕਹੀਣ ਬਿਆਨ ਜਾਰੀ ਕਰ ਰਹੀਆਂ ਹਨ। ਇਹ ਵਿਰੋਧੀ ਪਾਰਟੀਆਂ ਵਿੱਚ ਨਿਰਾਸ਼ਾ ਨੂੰ ਦਰਸਾਉਂਦਾ ਹੈ ਜੋ ਸੂਬੇ ਦੇ ਵਿਕਾਸ ਅਤੇ ਇਸਦੇ ਲੋਕਾਂ ਦੀ ਖੁਸ਼ਹਾਲੀ ਤੋਂ ਈਰਖਾ ਕਰਦੀਆਂ ਹਨ।”ਸਨੌਰ ਹਲਕੇ ਵਿੱਚ ਬੁਨਿਆਦੀ ਢਾਂਚੇ ਦੇ ਵਿਕਾਸ ਨੂੰ ਉਜਾਗਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ, “ਅੱਜ ਸਨੌਰ ਹਲਕੇ ਵਿੱਚ 49.60 ਕਰੋੜ ਰੁਪਏ ਦੀ ਲਾਗਤ ਨਾਲ ਕਈ ਨਵੀਆਂ ਲਿੰਕ ਸੜਕਾਂ ਬਣਾਈਆਂ ਜਾਣਗੀਆਂ ਅਤੇ ਕੁਝ ਮੌਜੂਦਾ ਸੜਕਾਂ ਨੂੰ ਨਵਾਂ ਰੂਪ ਦਿੱਤਾ ਜਾਵੇਗਾ। ਲੋਕ ਜਲਦ ਹੀ ਆਪਣੇ ਪਿੰਡਾਂ ਨੂੰ ਜਾਣ ਵਾਲੀਆਂ ਸੜਕਾਂ ਵਿੱਚ ਪ੍ਰਤੱਖ ਬਦਲਾਅ ਦੇਖਣਗੇ। ਮੁੱਖ ਪਟਿਆਲਾ-ਪਿਹੋਵਾ ਸੜਕ ਨੂੰ ਨਵਾਂ ਰੂਪ ਦਿੱਤਾ ਜਾਵੇਗਾ ਅਤੇ ਦਿੱਲੀ ਜਾਣ ਵਾਲੀ ਆਵਾਜਾਈ ਨੂੰ ਆਸਾਨ ਬਣਾਉਣ ਲਈ ਜਲਦ ਹੀ ਇਸ ਨੂੰ ਚਾਰ-ਮਾਰਗੀ ਕੀਤਾ ਜਾਵੇਗਾ।”ਜਵਾਬਦੇਹੀ ਵਿੱਚ ਵਾਧਾ ਕਰਨ ‘ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪਿਛਲੀਆਂ ਸਰਕਾਰਾਂ ਦੀ ਤਰ੍ਹਾਂ ਸੜਕਾਂ ਹੁਣ ਘਟੀਆ ਦਰਜੇ ਦੀਆਂ ਨਹੀਂ ਹੋਣਗੀਆਂ ਕਿਉਂਕਿ ਹੁਣ ਸੜਕਾਂ ਦੇ ਰੱਖ-ਰਖਾਅ ਸਬੰਧੀ ਪੰਜ ਸਾਲ ਦੀ ਜ਼ਿੰਮੇਵਾਰੀ ਠੇਕੇਦਾਰਾਂ ਕੋਲ ਹੈ ਅਤੇ ਕਿਸੇ ਵੀ ਨੁਕਸਾਨ ਦੇ ਨਤੀਜੇ ਵਜੋਂ ਭੁਗਤਾਨ ਰੋਕਿਆ ਜਾ ਸਕਦਾ ਹੈ, ਬਲੈਕਲਿਸਟ ਕੀਤਾ ਜਾ ਸਕਦਾ ਹੈ ਅਤੇ ਭਵਿੱਖ ਵਿੱਚ ਕੋਈ ਵੀ ਠੇਕਾ ਨਾ ਦੇਣ ਦੇ ਨਾਲ ਨਾਲ ਹੋਰ ਨਤੀਜੇ ਭੁਗਤਣੇ ਪੈ ਸਕਦੇ ਹਨ।”

ਇਹ ਵੀ ਪੜ੍ਹੋ  Punjab ਦੇ ਹੋਸਪਿਟੈਲਿਟੀ ਖੋਤਰ ਵਿੱਚ 200 ਕਰੋੜ ਰੁਪਏ ਦੇ ਟਰਨਓਵਰ ਛੁਪਾਉਣ ਦਾ ਪਰਦਾਫਾਸ਼, ਡਾਟਾ-ਆਧਾਰਿਤ ਜਾਂਚ ਰਾਹੀਂ ਕਾਰਵਾਈ ਤੇਜ਼: ਹਰਪਾਲ ਸਿੰਘ ਚੀਮਾ

ਸੜਕੀ ਬੁਨਿਆਦੀ ਢਾਂਚੇ ਦੇ ਵਿਕਾਸ ਦੇ ਪੱਧਰ ‘ਤੇ ਚਾਨਣਾ ਪਾਉਂਦਿਆਂ ਉਨ੍ਹਾਂ ਕਿਹਾ, “ਇਹ ਬਹੁਤ ਮਾਣ ਅਤੇ ਸੰਤੁਸ਼ਟੀ ਦੀ ਗੱਲ ਹੈ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਇਤਿਹਾਸ ਦਾ ਸਭ ਤੋਂ ਵੱਡਾ ਸੜਕ ਨਿਰਮਾਣ ਕਾਰਜ ਸ਼ੁਰੂ ਕੀਤਾ ਗਿਆ ਹੈ ਜਿਸ ਤਹਿਤ ਕੁੱਲ 16,209 ਕਰੋੜ ਰੁਪਏ ਦੀ ਲਾਗਤ ਨਾਲ 44,920 ਕਿਲੋਮੀਟਰ ਸੜਕਾਂ ਬਣਾਉਣ ਦਾ ਟੀਚਾ ਮਿੱਥਿਆ ਗਿਆ ਹੈ।”ਉਨ੍ਹਾਂ ਕਿਹਾ, “ਇਹ ਸਾਰੀਆਂ ਸੜਕਾਂ ਪੰਜ ਸਾਲਾਂ ਦੇ ਰੱਖ-ਰਖਾਅ ਦੀ ਧਾਰਾ ਅਧੀਨ ਬਣਾਈਆਂ ਜਾਣਗੀਆਂ ਜਿਸ ਨਾਲ ਵਿਸ਼ਵ ਪੱਧਰੀ ਸੜਕ ਸੁਰੱਖਿਆ ਦੇ ਨਾਲ-ਨਾਲ ਉੱਚ ਗੁਣਵੱਤਾ ਨੂੰ ਯਕੀਨੀ ਬਣਾਇਆ ਜਾਵੇਗਾ। ਇਸ ਕਦਮ ਦਾ ਉਦੇਸ਼ ਸੂਬੇ ਵਿੱਚ ਬਿਹਤਰ ਆਵਾਜਾਈ ਸਹੂਲਤਾਂ ਪ੍ਰਦਾਨ ਕਰਨਾ ਅਤੇ ਪੇਂਡੂ ਬੁਨਿਆਦੀ ਢਾਂਚੇ ਨੂੰ ਹੁਲਾਰਾ ਦੇਣਾ ਹੈ ਜਿਸ ਨਾਲ ਆਮ ਲੋਕਾਂ ਨੂੰ ਵੱਡਾ ਲਾਭ ਹੋਵੇਗਾ।”ਪਾਣੀ ਦੀ ਸੰਭਾਲ ਅਤੇ ਸਿੰਚਾਈ ਬਾਰੇ ਬੋਲਦਿਆਂ ਮੁੱਖ ਮੰਤਰੀ ਨੇ ਕਿਹਾ, “ਪਾਣੀ ਦੇ ਰਾਖੇ ਹੋਣ ਦਾ ਦਾਅਵਾ ਕਰਨ ਵਾਲਿਆਂ ਨੇ ਕਦੇ ਵੀ ਪਾਣੀ ਦੀ ਸੰਭਾਲ ਵੱਲ ਧਿਆਨ ਨਹੀਂ ਦਿੱਤਾ ਜਦੋਂ ਕਿ ਪੰਜਾਬ ਸਰਕਾਰ ਵੱਲੋਂ ਪਾਣੀ ਦੀ ਹਰ ਬੂੰਦ ਦੀ ਬੱਚਤ ਵੱਲ ਵਿਸ਼ੇਸ਼ ਧਿਆਨ ਦਿੱਤਾ ਰਿਹਾ ਹੈ।”ਉਨ੍ਹਾਂ ਕਿਹਾ, “ਸੂਬੇ ਵਿੱਚ 6900 ਕਿਲੋਮੀਟਰ ਲੰਬੇ 18349 ਖਾਲਿਆਂ ਨੂੰ ਬਹਾਲ ਕੀਤਾ ਗਿਆ ਹੈ ਤਾਂ ਜੋ ਸੂਬੇ ਦੇ ਦੂਰ-ਦਰਾਡੇ ਦੇ ਹਿੱਸਿਆਂ ਵਿੱਚ ਪਾਣੀ ਮੁਹੱਈਆ ਕਰਵਾਇਆ ਜਾ ਸਕੇ ਜਿਸ ਨਾਲ ਕਿਸਾਨਾਂ ਨੂੰ ਵੱਡਾ ਲਾਭ ਹੋਇਆ ਹੈ। ਸਾਡੀ ਸਰਕਾਰ ਨੇ ਨਹਿਰੀ ਪ੍ਰਣਾਲੀ ਨੂੰ ਮੁੜ ਸੁਰਜੀਤ ਕਰਨ ਲਈ 6500 ਕਰੋੜ ਰੁਪਏ ਖਰਚ ਕੀਤੇ ਹਨ ਤਾਂ ਜੋ ਸੂਬੇ ਦੇ ਹਰ ਖੇਤਰ ਤੱਕ ਪਾਣੀ ਪਹੁੰਚ ਸਕੇ, ਅਤੇ ਪਹਿਲੀ ਵਾਰ ਸੂਬੇ ਦੇ 1444 ਪਿੰਡਾਂ ਨੂੰ ਨਹਿਰੀ ਪਾਣੀ ਮਿਲਿਆ ਹੈ।”ਸਿੱਖਿਆ ਖੇਤਰ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ, “ਪੰਜਾਬ ਨੇ ਨੈਸ਼ਨਲ ਐਚੀਵਮੈਂਟ ਸਰਵੇ-2024 ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ ਅਤੇ ਇਹ ਸਾਰੇ ਪੰਜਾਬੀਆਂ ਲਈ ਬੇਹੱਦ ਮਾਣ ਅਤੇ ਸੰਤੁਸ਼ਟੀ ਦੀ ਗੱਲ ਹੈ ਕਿ ਇਸ ਸਰਵੇਖਣ ਵਿੱਚ ਸੂਬੇ ਨੇ ਕੇਰਲਾ ਨੂੰ ਵੀ ਪਛਾੜ ਦਿੱਤਾ ਹੈ।”ਉਨ੍ਹਾਂ ਕਿਹਾ, “ਪਿਛਲੇ ਕੁਝ ਸਾਲਾਂ ਦੌਰਾਨ 740 ਵਿਦਿਆਰਥੀਆਂ ਨੇ ਜੇਈਈ ਪ੍ਰੀਖਿਆ ਅਤੇ 1,284 ਨੇ ਨੀਟ ਪ੍ਰੀਖਿਆ ਪਾਸ ਕੀਤੀ ਹੈ ਅਤੇ 118 ਸਕੂਲ ਆਫ਼ ਐਮੀਨੈਂਸ ਖੋਲ੍ਹੇ ਜਾ ਰਹੇ ਹਨ ਜਿਨ੍ਹਾਂ ਵਿੱਚੋਂ 60 ਪਹਿਲਾਂ ਹੀ ਕਾਰਜਸ਼ੀਲ ਹੋ ਚੁੱਕੇ ਹਨ।”ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਸਕੂਲ ਪ੍ਰਤਿਭਾਸ਼ਾਲੀ ਵਿਦਿਆਰਥੀਆਂ ਨੂੰ ਉਨ੍ਹਾਂ ਦੀਆਂ ਯੋਗਤਾਵਾਂ ਅਤੇ ਰੁਚੀਆਂ ਦੇ ਅਨੁਸਾਰ ਸਿੱਖਿਆ ਪ੍ਰਦਾਨ ਕਰਕੇ ਉਨ੍ਹਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਵਿੱਚ ਮਦਦ ਕਰ ਰਹੇ ਹਨ।” ਉਨ੍ਹਾਂ ਅੱਗੇ ਕਿਹਾ, “ਪਹਿਲੀ ਵਾਰ, 24 ਲੱਖ ਮਾਪਿਆਂ ਨੇ ਮੈਗਾ ਪੀਟੀਐਮ ਵਿੱਚ ਹਿੱਸਾ ਲਿਆ ਹੈ।”ਸਿੱਖਿਆ ਸੁਧਾਰਾਂ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ, “ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਮੈਡੀਕਲ ਅਤੇ ਨਾਨ-ਮੈਡੀਕਲ ਸਮੇਤ ਸਾਰੀਆਂ ਸਟ੍ਰੀਮ ਦੀ ਪੇਸ਼ਕਸ਼ ਕੀਤੀ ਜਾ ਰਹੀ ਹੈ।”

ਇਹ ਵੀ ਪੜ੍ਹੋ  ‘ਆਪ’ ਸਰਕਾਰ ਦੌਰਾਨ ਸਕੂਲ ਸਿੱਖਿਆ ਵਿੱਚ ਮੋਹਰੀ ਸੂਬਾ ਬਣਿਆ ਪੰਜਾਬ, ਕੌਮੀ ਸਰਵੇਖਣ ਵਿੱਚ ਬਾਜ਼ੀ ਮਾਰੀ ਤੇ ਕੇਰਲਾ ਨੂੰ ਵੀ ਪਛਾੜਿਆ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਉਨ੍ਹਾਂ ਅੱਗੇ ਕਿਹਾ, “ਵਿਦਿਆਰਥੀਆਂ ਨੂੰ ਆਰਮਡ ਫੋਰਸਿਜ਼ ਪ੍ਰੈਪਰੇਟਰੀ, ਨੀਟ, ਜੇਈਈ ਅਤੇ ਸੀਐਲਏਟੀ ਵਰਗੀਆਂ ਵੱਕਾਰੀ ਪ੍ਰੀਖਿਆਵਾਂ ਲਈ ਕੋਚਿੰਗ ਵੀ ਪ੍ਰਦਾਨ ਕੀਤੀ ਜਾਂਦੀ ਹੈ।”ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸਿਰਫ ਸਿੱਖਿਆ ਨਾਲ ਹੀ ਸਾਰੀਆਂ ਸਮਾਜਿਕ ਬੁਰਾਈਆਂ ਦਾ ਹੱਲ ਕੀਤਾ ਜਾ ਸਕਦਾ ਹੈ ਇਸ ਲਈ ਪੰਜਾਬ ਸਰਕਾਰ ਨੇ ਸਿੱਖਿਆ ਨੂੰ ਤਰਜੀਹ ਦਿੱਤੀ ਹੈ ਅਤੇ ਲੋਕਾਂ ਦੇ ਜੀਵਨ ਨੂੰ ਬਦਲਣ ਲਈ ਸਿੱਖਿਆ ਖੇਤਰ ਵਿੱਚ ਬੇਮਿਸਾਲ ਪਹਿਲਕਦਮੀਆਂ ਕੀਤੀਆਂ ਹਨ।”ਸਮਾਜਿਕ ਪਰਿਵਰਤਨ ਵਿੱਚ ਸਿੱਖਿਆ ਦੀ ਅਹਿਮ ਭੂਮਿਕਾ ‘ਤੇ ਜ਼ੋਰ ਦਿੰਦਿਆਂ ਉਨ੍ਹਾਂ ਕਿਹਾ, “ਕੋਈ ਵੀ ਮੁਫ਼ਤ ਸਹੂਲਤ ਜਾਂ ਰਿਆਇਤ ਸੂਬੇ ਵਿੱਚ ਗਰੀਬੀ ਜਾਂ ਹੋਰ ਸਮਾਜਿਕ ਬੁਰਾਈਆਂ ਨੂੰ ਖਤਮ ਨਹੀਂ ਕਰ ਸਕਦੀ ਪਰ ਸਿੱਖਿਆ ਹੀ ਉਹ ਕੁੰਜੀ ਹੈ ਜੋ ਲੋਕਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕ ਕੇ ਉਨ੍ਹਾਂ ਨੂੰ ਗਰੀਬੀ ਵਿੱਚੋਂ ਬਾਹਰ ਕੱਢ ਸਕਦੀ ਹੈ।”ਉਨ੍ਹਾਂ ਕਿਹਾ, “ਸਿੱਖਿਆ ਉਹ ਰੌਸ਼ਨੀ ਹੈ ਜੋ ਹਨੇਰੇ ਨੂੰ ਦੂਰ ਕਰਕੇ ਦੁਨੀਆ ਵਿੱਚ ਚਾਨਣ ਬਿਖੇਰਦੀ ਹੈ ਜਿਸ ਕਾਰਨ ਪੰਜਾਬ ਸਰਕਾਰ ਇਸ ‘ਤੇ ਵਿਸ਼ੇਸ਼ ਜ਼ੋਰ ਦੇ ਰਹੀ ਹੈ।” ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਮੁੱਖ ਮੰਤਰੀ ਸਿਹਤ ਯੋਜਨਾ ਸ਼ੁਰੂ ਕੀਤੀ ਗਈ ਹੈ ਜਿਸ ਤਹਿਤ ਪੰਜਾਬ ਦੇ ਸਾਰੇ 65 ਲੱਖ ਪਰਿਵਾਰਾਂ ਨੂੰ ਸਿਹਤ ਕਾਰਡ ਜਾਰੀ ਕੀਤੇ ਜਾ ਰਹੇ ਹਨ।”ਬਿਹਤਰ ਸਿਹਤ ਸੰਭਾਲ ਪ੍ਰਦਾਨ ਕਰਨ ਬਾਰੇ ਬੋਲਦਿਆਂ ਮੁੱਖ ਮੰਤਰੀ ਨੇ ਕਿਹਾ, “ਮੁੱਖ ਮੰਤਰੀ ਸਿਹਤ ਯੋਜਨਾ (ਐਮਐਮਐਸਵਾਈ) ਅਧੀਨ ਹਰੇਕ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਪ੍ਰਦਾਨ ਕੀਤਾ ਜਾ ਰਿਹਾ ਹੈ ਅਤੇ 30 ਲੱਖ ਤੋਂ ਵੱਧ ਲਾਭਪਾਤਰੀਆਂ ਨੂੰ ਪਹਿਲਾਂ ਹੀ ਸਿਹਤ ਕਾਰਡ ਮਿਲ ਚੁੱਕੇ ਹਨ। ਇਸ ਯੋਜਨਾ ਤਹਿਤ 1.65 ਲੱਖ ਲੋਕਾਂ ਨੂੰ ਮੁਫ਼ਤ ਇਲਾਜ ਮਿਲ ਚੁੱਕਾ ਹੈ ਅਤੇ ਲੋਕਾਂ ਨੂੰ ਇਨ੍ਹਾਂ ਕਾਰਡਾਂ ਦਾ ਵੱਧ ਤੋਂ ਵੱਧ ਲਾਭ ਉਠਾਉਣਾ ਚਾਹੀਦਾ ਹੈ।”ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹ ਕਿ ਰਾਜ ਦੇ ਇਤਿਹਾਸ ਵਿੱਚ ਪਹਿਲੀ ਵਾਰ ਝੋਨੇ ਦੇ ਸੀਜ਼ਨ ਦੌਰਾਨ ਖੇਤਾਂ ਦੀਆਂ ਮੋਟਰਾਂ ਲਈ ਅੱਠ ਘੰਟੇ ਤੋਂ ਵੱਧ ਨਿਰਵਿਘਨ ਬਿਜਲੀ ਸਪਲਾਈ ਦਿੱਤੀ ਗਈ ਹੈ।ਬਿਜਲੀ ਸੁਧਾਰਾਂ ਨੂੰ ਉਜਾਗਰ ਕਰਦਿਆਂ ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਹੁਣ ਪਹਿਲੀ ਵਾਰ ਸਿੰਚਾਈ ਲਈ ਦਿਨ ਵੇਲੇ ਬਿਜਲੀ ਮਿਲ ਰਹੀ ਹੈ, ਜਿਸ ਨਾਲ ਉਨ੍ਹਾਂ ਦੀ ਜ਼ਿੰਦਗੀ ਬਦਲ ਗਈ ਹੈ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀ ਭਲਾਈ ਲਈ ਸਰਕਾਰੀ ਖਜ਼ਾਨੇ ਦੇ ਇੱਕ-ਇੱਕ ਪੈਸੇ ਦੀ ਵਰਤੋਂ ਪੂਰੀ ਸੂਝ-ਬੂਝ ਨਾਲ ਕਰ ਰਹੀ ਹੈ।ਮਾਵਾਂ ਧੀਆਂ ਸਤਿਕਾਰ ਯੋਜਨਾ ਬਾਰੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਪ ਸਰਕਾਰ ਦੀ ਇਹ ਯੋਜਨਾ 18 ਸਾਲ ਅਤੇ ਇਸ ਤੋਂ ਵੱਧ ਉਮਰ ਦੀਆਂ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਔਰਤਾਂ ਨੂੰ ਪ੍ਰਤੀ ਮਹੀਨਾ 1500 ਰੁਪਏ ਅਤੇ ਹੋਰ ਸਾਰੇ ਵਰਗਾਂ ਨਾਲ ਸਬੰਧਤ ਔਰਤਾਂ ਨੂੰ ਪ੍ਰਤੀ ਮਹੀਨਾ 1000 ਰੁਪਏ ਪ੍ਰਦਾਨ ਕਰੇਗੀ। ਵਿੱਤੀ ਜ਼ਿੰਮੇਵਾਰੀ ਦੀ ਪੁਸ਼ਟੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਦੇ ਟੈਕਸ ਦਾ ਪੈਸਾ ਸੂਬੇ ਦਾ ਹੈ ਅਤੇ ਇਸਨੂੰ ਲੋਕਾਂ ਦੀ ਭਲਾਈ ਲਈ ਹੀ ਖਰਚ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ  1 ਅਪਰੈਲ ਤੋਂ ਸ਼ੁਰੂ ਹੋ ਰਹੇ ਕਣਕ ਦੇ ਖਰੀਦ ਸੀਜ਼ਨ ਲਈ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਵਿਭਾਗ ਵੱਲੋਂ ਤਿਆਰੀਆਂ ਮੁਕੰਮਲ

ਉਨ੍ਹਾਂ ਅੱਗੇ ਕਿਹਾ ਕਿ ਕਰਦਾਤਾਵਾਂ ਦਾ ਪੈਸਾ ਵਿਕਾਸ, ਸਕੂਲਾਂ, ਹਸਪਤਾਲਾਂ ਅਤੇ ਸੜਕਾਂ ਰਾਹੀਂ ਲੋਕਾਂ ਕੋਲ ਵਾਪਸ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਬੇਸ਼ੱਕ ਪੰਜਾਬ ਸਰਕਾਰ ਨੇ ਆਪਣੀਆਂ ਸਾਰੀਆਂ ਗਰੰਟੀਆਂ ਪੂਰੀਆਂ ਕਰ ਲਈਆਂ ਹਨ, ਪਰ ਪੰਜਾਬ ਦੀ ਤਰੱਕੀ ਲਈ ਯਤਨ ਜਾਰੀ ਰਹਿਣਗੇ।ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਸੀਂ ਮੰਚ ‘ਤੇ ਖੜ੍ਹ ਕੇ ਸਿੱਖਿਆ, ਸਿਹਤ, ਬਿਜਲੀ ਅਤੇ ਖੇਤੀਬਾੜੀ ਬਾਰੇ ਗੱਲ ਕਰਦੇ ਹਾਂ, ਜਦੋਂ ਕਿ ਦੂਜੀਆਂ ਪਾਰਟੀਆਂ ਸਿਰਫ ਸੱਤਾ ਹਥਿਆਉਣ ‘ਤੇ ਆਪਣਾ ਧਿਆਨ ਕੇਂਦਰਤ ਕਰ ਕੇ ਚੱਲ ਰਹੀਆਂ ਹਨ।ਵਿਰੋਧੀ ਪਾਰਟੀਆਂ ‘ਤੇ ਨਿਸ਼ਾਨਾ ਸਾਧਦਿਆਂ ਉਨ੍ਹਾਂ ਕਿਹਾ ਕਿ ਇਹ ਮੌਕਾਪ੍ਰਸਤ ਆਗੂ ਨਿਰਾਸ਼ਾ ਦੇ ਆਲਮ ਵਿੱਚ ਲੰਘ ਰਹੇ ਹਨ ਅਤੇ ਲੋਕ ਉਨ੍ਹਾਂ ਨੂੰ ਕੋਈ ਹੁੰਗਾਰਾ ਨਹੀਂ ਦੇ ਰਹੇ ਕਿਉਂਕਿ ਉਨ੍ਹਾਂ ਦਾ ਏਜੰਡਾ ਲੋਕਾਂ ਦੀ ਬਜਾਏ ਸਿਰਫ਼ ਆਪਣੇ ਪਰਿਵਾਰਾਂ ਦੀ ਭਲਾਈ ਤੱਕ ਸੀਮਤ ਰਿਹਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਆਗੂਆਂ ਦਾ ਇੱਕੋ ਇੱਕ ਏਜੰਡਾ ਲੋਕਾਂ ਨੂੰ ਗੁੰਮਰਾਹ ਕਰਕੇ ਉਨ੍ਹਾਂ ਵਿੱਚ ਵੰਡੀਆਂ ਪਾਉਣ ਤੋਂ ਸਿਵਾਏ ਹੋਰ ਕੁਝ ਨਹੀਂ ਹੁੰਦਾ।
ਸੜਕ ਸੁਰੱਖਿਆ ਫੋਰਸ ਬਾਰੇ ਵਿਸਥਾਰ ਵਿੱਚ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਆਪ ਸਰਕਾਰ ਨੇ ਦੇਸ਼ ਭਰ ਵਿੱਚ ਸਮਰਪਿਤ ਸੜਕ ਸੁਰੱਖਿਆ ਫੋਰਸ ਨਾਮੀ ਆਪਣੀ ਕਿਸਮ ਦੀ ਪਹਿਲੀ ਪਹਿਲਕਦਮੀ ਸ਼ੁਰੂ ਕੀਤੀ ਹੈ, ਜੋ ਰਾਜ ਅਤੇ ਕੌਮੀ ਮਾਰਗਾਂ ‘ਤੇ ਸੁਰੱਖਿਆ ਨੂੰ ਯਕੀਨੀ ਬਣਾਉਂਦਿਆਂ ਲੋਕਾਂ ਦੀਆਂ ਕੀਮਤੀ ਜਾਨਾਂ ਬਚਾਉਣ ਲਈ ਹਰ ਸਮੇਂ ਤਾਇਨਾਤ ਹੈ। ਉਨ੍ਹਾਂ ਅੱਗੇ ਕਿਹਾ ਕਿ ਵਿਸ਼ੇਸ਼ ਤੌਰ ‘ਤੇ ਸਿਖਲਾਈ ਪ੍ਰਾਪਤ ਨਵੇਂ ਭਰਤੀ ਕੀਤੇ ਗਏ 1597 ਕਰਮਚਾਰੀ ਇਸ ਫੋਰਸ ਦੀ ਰੀੜ੍ਹ ਦੀ ਹੱਡੀ ਵਜੋਂ ਕੰਮ ਕਰ ਰਹੇ ਹਨ, ਜਿਨ੍ਹਾਂ ਨੂੰ 144 ਪੂਰੀ ਤਰ੍ਹਾਂ ਲੈਸ ਵਾਹਨ ਪ੍ਰਦਾਨ ਕੀਤੇ ਗਏ ਹਨ।ਉਨ੍ਹਾਂ ਅੱਗੇ ਕਿਹਾ ਕਿ ਪਿਛਲੇ ਸਾਲ ਫਰਵਰੀ ਵਿੱਚ ਆਪਣੀ ਸ਼ੁਰੂਆਤ ਤੋਂ ਬਾਅਦ ਇਹ ਫੋਰਸ ਸੜਕ ਹਾਦਸਿਆਂ ਹੁੰਦੀਆਂ ਮੌਤਾਂ ਨੂੰ 48 ਫੀਸਦ ਤੱਕ ਘਟਾਉਣ ਵਿੱਚ ਸਫ਼ਲ ਰਹੀ ਹੈ। ਇਸ ਤੋਂ ਇਲਾਵਾ ਇਹ ਫੋਰਸ ਹਾਦਸੇ ਦੇ ਪੀੜਤਾਂ ਨਾਲ ਸਬੰਧਤ ਹਰ ਚੀਜ਼ ਅਤੇ ਉਨ੍ਹਾਂ ਦੇ ਪੈਸੇ ਨੂੰ ਪਰਿਵਾਰਕ ਮੈਂਬਰਾਂ ਤੱਕ ਸੁਰੱਖਿਅਤ ਪਹੁੰਚਾਉਣਾ ਯਕੀਨੀ ਬਣਾ ਰਹੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਫੋਰਸ 4200 ਕਿਲੋਮੀਟਰ ਹਾਈਵੇਅ, ਜਿੱਥੇ ਸੜਕ ਹਾਦਸਿਆਂ ਦੀ ਸੰਭਾਵਨਾ ਜ਼ਿਆਦਾ ਹੈ, ‘ਤੇ ਤਾਇਨਾਤ ਕੀਤੀ ਗਈ ਹੈ ਅਤੇ ਇਹ ਟ੍ਰੈਫਿਕ ਉਲੰਘਣਾਵਾਂ ਵਿਰੁੱਧ ਇੱਕ ਮਜ਼ਬੂਤ ਰੋਕਥਾਮ ਪ੍ਰਣਾਲੀ ਵਜੋਂ ਕੰਮ ਕਰ ਕਰਦੀ ਹੈ।ਉਨ੍ਹਾਂ ਅੱਗੇ ਕਿਹਾ ਕਿ ਪਿਛਲੀ ਕਿਸੇ ਵੀ ਸਰਕਾਰ ਨੇ ਅਜਿਹੇ ਗੰਭੀਰ ਮੁੱਦਿਆਂ ਵੱਲ ਧਿਆਨ ਨਹੀਂ ਦਿੱਤਾ, ਜਿਸ ਕਾਰਨ ਪੰਜਾਬ ਪਹਿਲਾਂ ਸੜਕ ਹਾਦਸਿਆਂ ‘ਚ ਹੁੰਦੀਆਂ ਮੌਤਾਂ ਦੇ ਮਾਮਲੇ ਵਿੱਚ ਚੋਟੀ ਦੇ ਤਿੰਨ ਰਾਜਾਂ ਵਿੱਚ ਆਉਂਦਾ ਸੀ। ਉਨ੍ਹਾਂ ਅੱਗੇ ਕਿਹਾ ਕਿ ਇਸ ਮਹੱਤਵਪੂਰਨ ਫੈਸਲੇ ਦੀ ਭਾਰਤ ਸਰਕਾਰ ਅਤੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਵੀ ਭਰਵੀਂ ਸ਼ਲਾਘਾ ਕੀਤੀ ਹੈ।ਪ੍ਰਸ਼ਾਸਕੀ ਸੁਧਾਰਾਂ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਈਜ਼ੀ ਰਜਿਸਟਰੀ ਪ੍ਰੋਜੈਕਟ ਨੂੰ ਪੰਜਾਬ ਭਰ ਵਿੱਚ ਸਫਲਤਾਪੂਰਵਕ ਲਾਗੂ ਕੀਤਾ ਗਿਆ ਹੈ, ਜਿਸ ਨਾਲ ਪਾਰਦਰਸ਼ੀ ਅਤੇ ਮੁਸ਼ਕਲ ਰਹਿਤ ਜਾਇਦਾਦ ਰਜਿਸਟ੍ਰੇਸ਼ਨ ਯਕੀਨੀ ਬਣਾਈ ਜਾ ਰਹੀ ਹੈ।

ਇਹ ਵੀ ਪੜ੍ਹੋ  ਫਰੀਦਕੋਟ ਹੋਇਆ ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਕਾਰਵਾਈ ਵਿੱਚ ਮੂਹਰਲੇ ਜ਼ਿਲ੍ਹਿਆਂ ਵਿੱਚ ਸ਼ਾਮਲ; ਅਪਰਾਧ ਵਿੱਚ 37% ਕਮੀ, ਲੁੱਟ ਖੋਹ ਦੇ ਮਾਮਲਿਆਂ ਵਿੱਚ 97% ਬਰਾਮਦਗੀ ਦਰਜ

ਇਸ ਪਹਿਲਕਦਮੀ ਨੇ ਰਜਿਸਟ੍ਰੇਸ਼ਨ ਪ੍ਰਕਿਰਿਆ ਨੂੰ ਆਸਾਨ ਅਤੇ ਭ੍ਰਿਸ਼ਟਾਚਾਰ ਮੁਕਤ ਬਣਾਇਆ ਹੈ।ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਨੇ 19 ਟੋਲ ਪਲਾਜ਼ਾ ਬੰਦ ਕਰ ਦਿੱਤੇ ਹਨ, ਜਿਸ ਨਾਲ ਆਮ ਆਦਮੀ ਦੀ ਜੇਬ ਵਿੱਚੋਂ ਰੋਜ਼ਾਨਾ 64 ਲੱਖ ਰੁਪਏ ਦੀ ਬਚਤ ਹੋ ਰਹੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਲੋਕਾਂ ਨਾਲ ਕੀਤਾ ਹਰ ਵਾਅਦਾ ਪੂਰਾ ਕੀਤਾ ਹੈ ਅਤੇ ਅੱਗੇ ਵੀ ਪੂਰੀ ਵਚਨਬੱਧਤਾ ਨਾਲ ਅਜਿਹਾ ਕਰਦੀ ਰਹੇਗੀ।ਯੁੱਧ ਨਸ਼ਿਆਂ ਵਿਰੁੱਧ ਬਾਰੇ ਉਨ੍ਹਾਂ ਕਿਹਾ ਕਿ ਆਪ ਸਰਕਾਰ ਦਾ ਇੱਕੋ-ਇੱਕ ਏਜੰਡਾ ਪੰਜਾਬ ਦੀ ਤਰੱਕੀ ਅਤੇ ਇਸਦੇ ਲੋਕਾਂ ਦੀ ਖੁਸ਼ਹਾਲੀ ਨੂੰ ਯਕੀਨੀ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੇ ਨਸ਼ਿਆਂ ਦੀ ਸਪਲਾਈ ਲਾਈਨ ਤੋੜ ਦਿੱਤੀ ਗਈ ਹੈ ਅਤੇ ਤਸਕਰਾਂ ਨੂੰ ਸਲਾਖਾਂ ਪਿੱਛੇ ਸੁੱਟ ਦਿੱਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਇਹ ਮੁਹਿੰਮ ਲੋਕਾਂ ਦੇ ਸਮਰਥਨ ਨਾਲ ਇੱਕ ਲੋਕ ਲਹਿਰ ਬਣ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਮਾਸੂਮਾਂ ਦੀਆਂ ਜਾਨਾਂ ਦੀ ਕੀਮਤ ‘ਤੇ ਕਿਸੇ ਵੀ ਹੀਲੇ ਤਸਕਰਾਂ ਨੂੰ ਸਿਰ ਚੁੱਕਣ ਦੀ ਆਗਿਆ ਨਹੀਂ ਦੇਵੇਗੀ।ਉਨ੍ਹਾਂ ਅੱਗੇ ਕਿਹਾ ਕਿ ਇਹ ਪਹਿਲੀ ਵਾਰ ਹੋਇਆ ਹੈ, ਜਦੋਂ ਗੈਰ ਨਸ਼ਾ ਤਸਕਰਾਂ ਦੀਆਂ ਗੈਰ-ਕਾਨੂੰਨੀ ਜਾਇਦਾਦਾਂ ਨੂੰ ਢਾਹਿਆ ਅਤੇ ਜ਼ਬਤ ਕੀਤਾ ਜਾ ਰਿਹਾ ਹੈ ਤਾਂ ਜੋ ਅਜਿਹੇ ਅਨਸਰਾਂ ਵਿੱਚ ਡਰ ਪੈਦਾ ਕੀਤਾ ਜਾ ਸਕੇ। ਉਨ੍ਹਾਂ ਅੱਗੇ ਕਿਹਾ ਕਿ ਸਾਡਾ ਉਦੇਸ਼ ਨੌਜਵਾਨਾਂ ਨੂੰ ਰੋਜ਼ਗਾਰ ਦੇ ਕੇ ਉਨ੍ਹਾਂ ਦੇ ਹੱਥਾਂ ਵਿੱਚ ਟਿਫ਼ਿਨ ਦੇਣਾ ਹੈ ਤਾਂ ਜੋ ਉਹ ਨਸ਼ਿਆਂ ਤੋਂ ਦੂਰ ਰਹਿਣ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਇਹ ਯਕੀਨੀ ਬਣਾ ਰਹੀ ਹੈ ਕਿ ਵੱਧ ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ ਮਿਲਣ ਤਾਂ ਜੋ ਉਹ ਸਮਾਜਿਕ ਬੁਰਾਈਆਂ ਦਾ ਸ਼ਿਕਾਰ ਨਾ ਹੋਣ।
ਖੇਡਾਂ ਅਤੇ ਸੱਭਿਆਚਾਰਕ ਪਹਿਲਕਦਮੀਆਂ ਨੂੰ ਉਜਾਗਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਲੰਬੇ ਸਮੇਂ ਬਾਅਦ ਏਸ਼ੀਆ ਕੱਪ ਹਾਕੀ ਦੀ ਮੇਜ਼ਬਾਨੀ ਕਰੇਗਾ, ਜਿਸ ਦੇ ਮੈਚ ਜਲੰਧਰ ਅਤੇ ਮੋਹਾਲੀ ਵਿੱਚ ਹੋਣਗੇ। ਉਨ੍ਹਾਂ ਅੱਗੇ ਕਿਹਾ ਕਿ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਪੁਰਬ ਵੱਖ-ਵੱਖ ਸਮਾਗਮ ਕਰਵਾ ਕੇ ਸ਼ਾਨਦਾਰ ਢੰਗ ਨਾਲ ਮਨਾਇਆ ਜਾਵੇਗਾ।ਰਵਾਇਤੀ ਰਾਜਨੀਤਿਕ ਪਾਰਟੀਆਂ ‘ਤੇ ਨਿਸ਼ਾਨਾ ਸਾਧਦਿਆਂ ਉਨ੍ਹਾਂ ਕਿਹਾ ਕਿ ਉਹ ਈਰਖਾ ਕਰਦੇ ਹਨ ਕਿਉਂਕਿ ਉਹ ਇਹ ਸਵੀਕਾਰ ਨਹੀਂ ਕਰ ਪਾ ਰਹੇ ਕਿ ਇੱਕ ਆਮ ਪਰਿਵਾਰ ਨਾਲ ਸਬੰਧਤ ਵਿਅਕਤੀ ਪੰਜਾਬ ਨੂੰ ਇੰਨੇ ਪ੍ਰਭਾਵਸ਼ਾਲੀ ਢੰਗ ਨਾਲ ਚਲਾ ਰਿਹਾ ਹੈ। ਉਨ੍ਹਾਂ ਅੱਗੇ ਕਿਹਾ ਕਿ ਇਨ੍ਹਾਂ ਆਗੂਆਂ ਦੇ ਲੋਕ ਵਿਰੋਧੀ ਅਤੇ ਪੰਜਾਬ ਵਿਰੋਧੀ ਰੁਖ਼ ਕਾਰਨ ਲੋਕਾਂ ਦਾ ਉਨ੍ਹਾਂ ਤੋਂ ਵਿਸ਼ਵਾਸ ਉੱਠ ਗਿਆ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਿਛਲੇ ਸ਼ਾਸਕ ਹਮੇਸ਼ਾ ਪੰਜਾਬ ਅਤੇ ਪੰਜਾਬੀਆਂ ਦੀ ਬਜਾਏ ਆਪਣੇ ਪਰਿਵਾਰਾਂ ਬਾਰੇ ਸੋਚਦੇ ਰਹੇ, ਜਿਸ ਕਾਰਨ ਲੋਕਾਂ ਨੇ ਉਨ੍ਹਾਂ ਨੂੰ ਪੂਰੀ ਤਰ੍ਹਾਂ ਨਕਾਰ ਦਿੱਤਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

1 ਅਪਰੈਲ ਤੋਂ ਸ਼ੁਰੂ ਹੋ ਰਹੇ ਕਣਕ ਦੇ ਖਰੀਦ ਸੀਜ਼ਨ ਲਈ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਵਿਭਾਗ ਵੱਲੋਂ ਤਿਆਰੀਆਂ ਮੁਕੰਮਲ

0

👉ਸੂਬੇ ਦੀਆਂ ਮੰਡੀਆਂ ਵਿੱਚ ਬਾਹਰਲੇ ਰਾਜਾਂ ਤੋਂ ਕਣਕ ਦੀ ਵਿਕਰੀ ਨਾ ਹੋਣ ਨੂੰ ਯਕੀਨੀ ਬਣਾਉਣ ਲਈ ਬਾਜ਼ ਅੱਖ ਰੱਖੀ ਜਾਵੇ: ਲਾਲ ਚੰਦ ਕਟਾਰੂਚੱਕ
Chandigarh News:ਜ਼ਿਲ੍ਹਾ ਖੁਰਾਕ ਸਪਲਾਈ ਕੰਟਰੋਲਰਾਂ (ਡੀ.ਐਫ.ਐਸ.ਸੀ) ਨੂੰ ਸੂਬੇ ਦੀਆਂ ਮੰਡੀਆਂ ਵਿੱਚ ਬਾਹਰਲੇ ਰਾਜਾਂ ਤੋਂ ਕਣਕ ਦੀ ਵਿਕਰੀ ‘ਤੇ ਬਾਜ਼ ਅੱਖ ਰੱਖਣ ਦੇ ਨਿਰਦੇਸ਼ ਦਿੰਦਿਆਂ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਇਸ ਸਬੰਧੀ ਖਾਸ ਕਰਕੇ ਸਰਹੱਦੀ ਜ਼ਿਲ੍ਹਿਆਂ ਵਿੱਚ ਸਖ਼ਤ ਨਿਗਰਾਨੀ ਰੱਖਣ ਲਈ ਕਿਹਾ ਹੈ।ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੇ ਪਹਿਲੀ ਅਪ੍ਰੈਲ ਤੋਂ ਸ਼ੁਰੂ ਹੋ ਰਹੇ ਕਣਕ ਦੇ ਖਰੀਦ ਸੀਜ਼ਨ ਨੂੰ ਬਿਨਾਂ ਕਿਸੇ ਮੁਸ਼ਕਿਲ ਦੇ ਨੇਪਰੇ ਚਾੜ੍ਹਨ ਦੇ ਸੰਕਲਪ ਨੂੰ ਦੁਹਰਾਉਂਦਿਆਂ ਕੈਬਨਿਟ ਮੰਤਰੀ ਨੇ ਡੀ.ਐਫ.ਐਸ.ਸੀਜ਼ ਨੂੰ ਨਿੱਜੀ ਤੌਰ ‘ਤੇ ਮੰਡੀਆਂ ਦਾ ਦੌਰਾ ਕਰਕੇ ਇਹ ਯਕੀਨੀ ਬਣਾਉਣ ਲਈ ਕਿਹਾ ਹੈ ਕਿ ਖਰੀਦ ਸੀਜ਼ਨ ਦੌਰਾਨ ਕੋਈ ਵੀ ਕੁਤਾਹੀ ਨਾ ਹੋਵੇ।ਡੀ.ਐਫ.ਐਸ.ਸੀਜ਼ ਅਤੇ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਵਿੱਚ ਆਉਣ ਵਾਲੇ ਖਰੀਦ ਸੀਜ਼ਨ ਦੀਆਂ ਤਿਆਰੀਆਂ ਦੀ ਸਮੀਖਿਆ ਕਰਦਿਆਂ ਸ੍ਰੀ ਕਟਾਰੂਚੱਕ ਨੇ ਅਧਿਕਾਰੀਆਂ ਨੂੰ ਹਰੇਕ ਮੰਡੀ ਵਿੱਚ ਸਾਫ਼-ਸਫ਼ਾਈ, ਬਿਜਲੀ ਅਤੇ ਪੀਣ ਵਾਲੇ ਸਾਫ਼ ਪਾਣੀ ਦੇ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਦੇ ਹੁਕਮ ਦਿੱਤੇ।

ਇਹ ਵੀ ਪੜ੍ਹੋ  ‘ਆਪ’ ਸਰਕਾਰ ਦੌਰਾਨ ਸਕੂਲ ਸਿੱਖਿਆ ਵਿੱਚ ਮੋਹਰੀ ਸੂਬਾ ਬਣਿਆ ਪੰਜਾਬ, ਕੌਮੀ ਸਰਵੇਖਣ ਵਿੱਚ ਬਾਜ਼ੀ ਮਾਰੀ ਤੇ ਕੇਰਲਾ ਨੂੰ ਵੀ ਪਛਾੜਿਆ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਕੈਬਨਿਟ ਮੰਤਰੀ ਨੂੰ ਦੱਸਿਆ ਗਿਆ ਕਿ ਸੂਬੇ ਨੂੰ ਅਪ੍ਰੈਲ ਮਹੀਨੇ ਲਈ 30973 ਕਰੋੜ ਰੁਪਏ ਦੀ ਨਕਦ ਕਰਜ਼ਾ ਹੱਦ (ਸੀ.ਸੀ.ਐਲ.) ਪ੍ਰਾਪਤ ਹੋਈ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਸੂਬੇ ਕੋਲ 122 ਲੱਖ ਮੀਟ੍ਰਿਕ ਟਨ (ਐਲਐਮਟੀ) ਕਣਕ ਦੀ ਖ਼ਰੀਦ ਦਾ ਟੀਚਾ ਹੈ। ਹਾਲਾਂਕਿ ਵਿਭਾਗ ਵੱਲੋਂ 132 ਐਲ.ਐਮ.ਟੀ. ਕਣਕ ਦੀ ਖਰੀਦ ਲਈ ਵਿਆਪਕ ਪ੍ਰਬੰਧ ਕੀਤੇ ਗਏ ਹਨ।ਇਨ੍ਹਾਂ ਤਿਆਰੀਆਂ ਦੇ ਹਿੱਸੇ ਵਜੋਂ 1897 ਖਰੀਦ ਕੇਂਦਰਾਂ ਨੂੰ ਨੋਟੀਫਾਈ ਕੀਤਾ ਗਿਆ ਹੈ ਅਤੇ ਜ਼ਿਲ੍ਹਾ ਪੱਧਰੀ ਖਰੀਦ ਕਮੇਟੀਆਂ (ਡੀ.ਐਲ.ਪੀ.ਸੀਜ਼) ਤੋਂ ਹੋਰ 266 ਆਰਜ਼ੀ ਯਾਰਡਾਂ ਲਈ ਪ੍ਰਸਤਾਵ ਹਾਸਿਲ ਹੋਏ ਹਨ। ਉਨ੍ਹਾਂ ਦੱਸਿਆ ਕਿ ਕਣਕ ਦਾ ਘੱਟੋ-ਘੱਟ ਸਮਰਥਨ ਮੁੱਲ (ਐਮਐਸਪੀ) 2585 ਰੁਪਏ ਪ੍ਰਤੀ ਕੁਇੰਟਲ ਨਿਰਧਾਰਿਤ ਕੀਤਾ ਗਿਆ ਹੈ।ਬਾਰਦਾਨੇ ਦੇ ਮੁੱਦੇ ‘ਤੇ ਗੱਲ ਕਰਦਿਆਂ ਕੈਬਨਿਟ ਮੰਤਰੀ ਨੇ ਡੀ.ਐਫ.ਐਸ.ਸੀਜ਼ ਨੂੰ ਮੰਡੀਆਂ ਵਿੱਚ ਬਾਰਦਾਨੇ ਦੀ ਢੁਕਵੀਂ ਉਪਲਬਧਤਾ ਨੂੰ ਯਕੀਨੀ ਬਣਾਉਣ ਵਾਸਤੇ ਅੱਗੇ ਇਸਦੀ ਜ਼ਿੰਮੇਵਾਰੀ ਇੰਸਪੈਕਟਰਾਂ ਨੂੰ ਸੌਂਪਣ ਲਈ ਕਿਹਾ।ਫ਼ਸਲ ਦੇ ਭੰਡਾਰਨ ਵਾਲੀ ਥਾਂ ਦੇ ਮੁੱਦੇ ‘ਤੇ ਕੈਬਨਿਟ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਵੱਲੋਂ ਪਿਛਲੇ ਸੀਜ਼ਨਾਂ ਦੀ ਉਪਜ ਨੂੰ ਚੁੱਕਣ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਲਈ ਨਿਯਮਿਤ ਅੰਤਰਾਲਾਂ ‘ਤੇ ਕੇਂਦਰ ਸਰਕਾਰ ਕੋਲ ਇਹ ਮਾਮਲਾ ਉਠਾਇਆ ਗਿਆ ਹੈ ਤਾਂ ਜੋ ਆਉਣ ਵਾਲੇ ਸੀਜ਼ਨਾਂ ਦੀ ਉਪਜ ਲਈ ਢੁਕਵੀਂ ਜਗ੍ਹਾ ਦੀ ਉਪਲੱਬਧਾ ਨੂੰ ਯਕੀਨੀ ਬਣਾਇਆ ਜਾ ਸਕੇ।

ਇਹ ਵੀ ਪੜ੍ਹੋ  Punjab ਦੇ ਹੋਸਪਿਟੈਲਿਟੀ ਖੋਤਰ ਵਿੱਚ 200 ਕਰੋੜ ਰੁਪਏ ਦੇ ਟਰਨਓਵਰ ਛੁਪਾਉਣ ਦਾ ਪਰਦਾਫਾਸ਼, ਡਾਟਾ-ਆਧਾਰਿਤ ਜਾਂਚ ਰਾਹੀਂ ਕਾਰਵਾਈ ਤੇਜ਼: ਹਰਪਾਲ ਸਿੰਘ ਚੀਮਾ

ਸ੍ਰੀ ਕਟਾਰੂਚੱਕ ਨੇ ਕਿਹਾ ਕਿ ਡੀਐਫਐਸਸੀਜ਼ ਭੰਡਾਰਨ ਵਾਲੀ ਥਾਂ ਦੇ ਸਬੰਧ ਵਿੱਚ ਆਪਣੇ-ਆਪਣੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ (ਡੀਸੀ) ਨਾਲ ਨਿਰੰਤਰ ਸੰਪਰਕ ਕਾਇਮ ਰੱਖਣ ਅਤੇ ਇਸ ਸਬੰਧੀ ਮੁੱਖ ਦਫ਼ਤਰ ਨੂੰ ਲਗਾਤਾਰ ਜਾਣੂੰ ਕਰਵਾਉਂਦੇ ਰਹਿਣ।ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਮੰਡੀਆਂ ਵਿੱਚ ਤਰਪਾਲਾਂ, ਲੱਕੜ ਦੇ ਕਰੇਟ ਆਦਿ ਦੇ ਸਬੰਧ ਵਿੱਚ ਪੁਖਤਾ ਪ੍ਰਬੰਧਾਂ ਨੂੰ ਵੀ ਯਕੀਨੀ ਬਣਾਉਣ ਲਈ ਕਿਹਾ ਹੈ।ਇਸਦੇ ਨਾਲ ਹੀ ਉਨ੍ਹਾਂ ਨੇ ਪੈਟਰੋਲ, ਡੀਜ਼ਲ ਅਤੇ ਐਲਪੀਜੀ ਸਪਲਾਈ ਦੇ ਮੁੱਦੇ ‘ਤੇ ਭਰੋਸਾ ਦਿੱਤਾ ਅਤੇ ਕਿਹਾ ਕਿ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਇਨ੍ਹਾਂ ਵਸਤਾਂ ਦੀ ਸਪਲਾਈ ਨੂੰ ਕਾਇਮ ਰੱਖਣ ਲਈ ਤੇਲ ਮਾਰਕੀਟਿੰਗ ਕੰਪਨੀਆਂ ਨਾਲ ਤਾਲਮੇਲ ਰੱਖ ਰਿਹਾ ਹੈ।ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿੱਚ ਸਪਲਾਈ ਦੀ ਨਿਗਰਾਨੀ ਅਤੇ ਜਨਤਾ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਇੱਕ ਰਾਜ ਪੱਧਰੀ ਕੰਟਰੋਲ ਰੂਮ ਨੰਬਰ 0172-2233001 ਸ਼ੁਰੂ ਕੀਤਾ ਗਿਆ ਹੈ। ਇਸ ਤੋਂ ਇਲਾਵ ਪੈਟਰੋਲੀਅਮ ਉਤਪਾਦਾਂ ਦੀ ਸਪਲਾਈ ਨੂੰ ਨਿਯਮਿਤ ਅਤੇ ਸੁਚਾਰੂ ਬਣਾਉਣ ਲਈ ਡਿਪਟੀ ਕਮਿਸ਼ਨਰਾਂ ਦੇ ਅਧੀਨ ਜ਼ਿਲ੍ਹਾ ਪੱਧਰੀ ਕਮੇਟੀਆਂ ਬਣਾਈਆਂ ਗਈਆਂ ਹਨ।ਇਸ ਮੌਕੇ ਹੋਰਨਾਂ ਤੋਂ ਇਲਾਵਾ ਪ੍ਰਮੁੱਖ ਸਕੱਤਰ ਰਾਹੁਲ ਤਿਵਾੜੀ, ਡਾਇਰੈਕਟਰ ਵਰਿੰਦਰ ਕੁਮਾਰ ਸ਼ਰਮਾ, ਵਧੀਕ ਡਾਇਰੈਕਟਰ ਡਾ. ਅੰਜੁਮਨ ਭਾਸਕਰ ਅਤੇ ਅਜੈਵੀਰ ਸਿੰਘ ਸਰਾਓ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Punjab ਦੇ ਹੋਸਪਿਟੈਲਿਟੀ ਖੋਤਰ ਵਿੱਚ 200 ਕਰੋੜ ਰੁਪਏ ਦੇ ਟਰਨਓਵਰ ਛੁਪਾਉਣ ਦਾ ਪਰਦਾਫਾਸ਼, ਡਾਟਾ-ਆਧਾਰਿਤ ਜਾਂਚ ਰਾਹੀਂ ਕਾਰਵਾਈ ਤੇਜ਼: ਹਰਪਾਲ ਸਿੰਘ ਚੀਮਾ

0

👉ਭਗਵੰਤ ਮਾਨ ਸਰਕਾਰ ਵੱਲੋਂ ਜਾਂਚ ਦਾ ਦਾਇਰਾ ਵਧਾਉਣ ਨਾਲ ਹੋਸਪਿਟੈਲਿਟੀ ਖੇਤਰ ਵਿੱਚ ਟਰਨਓਵਰ ਲੁਕਾਉਣ ਦਾ ਮਾਮਲਾ 500 ਕਰੋੜ ਰੁਪਏ ਤੱਕ ਪੁੱਜਣ ਦਾ ਅਨੁਮਾਨ: ਹਰਪਾਲ ਸਿੰਘ ਚੀਮਾ
👉882 ਅਦਾਰੇ ਜਾਂਚ ਦੇ ਘੇਰੇ ਵਿੱਚ, ਭਗਵੰਤ ਮਾਨ ਸਰਕਾਰ ਵੱਲੋਂ ਸਖ਼ਤੀ ਨਾਲ ਹੁਣ ਤੱਕ 2.02 ਕਰੋੜ ਰੁਪਏ ਦੀ ਵਸੂਲੀ: ਹਰਪਾਲ ਸਿੰਘ ਚੀਮਾ
Punjab News:ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਪੰਜਾਬ ਦੇ ਹੋਸਪਿਟੈਲਿਟੀ (ਖਾਣਪੀਣ ਦੇ ਕਾਰੋਬਾਰ) ਖੇਤਰ ਵਿੱਚ 200 ਕਰੋੜ ਰੁਪਏ ਦੇ ਟਰਨਓਵਰ ਛੁਪਾਉਣ ਦੇ ਇੱਕ ਵੱਡੇ ਰੈਕੇਟ ਦਾ ਪਰਦਾਫਾਸ਼ ਕਰਦਿਆਂ ਢਾਬਿਆਂ, ਖਾਣ-ਪੀਣ ਵਾਲੀਆਂ ਥਾਵਾਂ, ਰੈਸਟੋਰੈਂਟਾਂ ਅਤੇ ਫਾਸਟ-ਫੂਡ ਆਊਟਲੈਟਾਂ ਵਿੱਚ ਡੂੰਘੀਆਂ ਜੜ੍ਹਾਂ ਜਮਾ ਚੁੱਕੀ ਅਤੇ ਵਿਵਸਥਾਗਤ ਢੰਗ ਨਾਲ ਆਮਦਨ ਘੱਟ ਦਿਖਾਉਣ ਦੀ ਪ੍ਰਵਿਰਤੀ ਤੋਂ ਪਰਦਾ ਉਠਾਇਆ। ਵਿੱਤ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਜਨਤਕ ਮਾਲੀਏ ਦੀ ਰਾਖੀ ਲਈ ਤਕਨਾਲੋਜੀ-ਆਧਾਰਿਤ ਸਖ਼ਤ ਕਾਰਵਾਈ ਸ਼ੁਰੂ ਕੀਤੀ ਜਿਸ ਤਹਿਤ 882 ਅਦਾਰੇ ਜਾਂਚ ਦੇ ਘੇਰੇ ਵਿੱਚ ਲਏ ਗਏ ਅਤੇ ਹੁਣ ਤੱਕ 2.02 ਕਰੋੜ ਰੁਪਏ ਦੀ ਵਸੂਲੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਜਾਂਚ ਦਾ ਦਾਇਰਾ ਤੇਜ਼ੀ ਨਾਲ ਵੱਧ ਰਿਹਾ ਹੈ ਅਤੇ ਹੋਰ ਡਾਟਾ ਦਾ ਵਿਸ਼ਲੇਸ਼ਣ ਕਰਨ ਨਾਲ ਕੁੱਲ ਟਰਨਓਵਰ ਲੁਕਾਉਣ ਦਾ ਇਹ ਮਾਮਲਾ ਲਗਭਗ 500 ਕਰੋੜ ਰੁਪਏ ਤੱਕ ਪਹੁੰਚ ਸਕਦਾ ਹੈ।ਇਸ ਗੱਲ ਦਾ ਜ਼ਿਕਰ ਕਰਦਿਆਂ ਕਿ ਮੋਹਾਲੀ, ਜਲੰਧਰ ਅਤੇ ਲੁਧਿਆਣਾ ਵਰਗੇ ਪ੍ਰਮੁੱਖ ਸ਼ਹਿਰੀ ਕੇਂਦਰ ਟੈਕਸ ਚੋਰੀ ਦੇ ਮੁੱਖ ਗੜ੍ਹ ਵਜੋਂ ਉੱਭਰੇ ਹਨ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਜ਼ੋਰ ਦੇ ਕੇ ਕਿਹਾ ਕਿ ਵੱਧ ਨਕਦੀ ਅਤੇ ਹਾਈਬ੍ਰਿਡ ਭੁਗਤਾਨਾਂ (ਨਕਦੀ ਅਤੇ ਡਿਜੀਟਲ ਦੋਵੇਂ) ਵਾਲੇ ਖੇਤਰ ਇਸ ਧੋਖਾਧੜੀ ਦੇ ਕੇਂਦਰ ਵਿੱਚ ਹਨ। ਉਨ੍ਹਾਂ ਕਿਹਾ ਕਿ ਐਡਵਾਂਸਡ ਡਾਟਾ ਐਨਾਲਿਟਿਕਸ, ਟੈਕਸ ਇੰਟੈਲੀਜੈਂਸ ਯੂਨਿਟ ਅਤੇ ਸਟੇਟ ਇੰਟੈਲੀਜੈਂਸ ਤੇ ਪ੍ਰੀਵੈਂਟਿਵ ਯੂਨਿਟ (ਸਿਪੂ) ਤੋਂ ਮਿਲੀ ਜਾਣਕਾਰੀ, ਅਤੇ ‘ਬਿੱਲ ਲਿਆਓ, ਇਨਾਮ ਪਾਓ’ ਸਕੀਮ ਦੀ ਸਫਲਤਾ ਦੇ ਸਹਾਰੇ ਆਮ ਆਦਮੀ ਪਾਰਟੀ (ਆਪ) ਸਰਕਾਰ ਨੇ ਕਾਰਵਾਈ ਤੇਜ਼ ਕਰ ਦਿੱਤੀ ਹੈ। ਉਨ੍ਹਾਂ ਸਖ਼ਤ ਚੇਤਾਵਨੀ ਜਾਰੀ ਕਰਦਿਆਂ ਕਿਹਾ ਕਿ ਸੂਬੇ ਦੇ ਮਾਲੀਏ ਦੀ ਰਾਖੀ ਲਈ ਤਕਨਾਲੋਜੀ ਦੀ ਪੂਰੀ ਵਰਤੋਂ ਯਕੀਨੀ ਬਣਾਉਂਦਿਆਂ ਹਰ ਉਲੰਘਣਾ ਕਰਨ ਵਾਲੇ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।ਪੰਜਾਬ ਭਵਨ ਵਿਖੇ ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “ਹੋਟਲਾਂ, ਢਾਬਿਆਂ, ਖਾਣ-ਪੀਣ ਵਾਲੀਆਂ ਥਾਵਾਂ, ਬੇਕਰੀਆਂ, ਮਿਠਾਈ ਦੀਆਂ ਦੁਕਾਨਾਂ, ਰੈਸਟੋਰੈਂਟਾਂ, ਕੇਟਰਿੰਗ ਸੇਵਾਵਾਂ ਅਤੇ ਅਜਿਹੇ ਹੋਰ ਅਦਾਰਿਆਂ ਨੂੰ ਕਵਰ ਕਰਨ ਵਾਲੀ ਇੱਕ ਵਿਆਪਕ, ਰਾਜ ਪੱਧਰੀ ਅਤੇ ਡਾਟਾ-ਆਧਾਰਿਤ ਮੁਹਿੰਮ ਰਾਹੀਂ, ਅਸੀਂ ਵਿੱਤੀ ਸਾਲ 2025-26 ਨਾਲ ਸਬੰਧਤ ਕੁੱਲ 882 ਅਦਾਰਿਆਂ ਦੀ ਪਛਾਣ ਕੀਤੀ ਹੈ।”

ਇਹ ਵੀ ਪੜ੍ਹੋ  ‘ਆਪ’ ਸਰਕਾਰ ਦੌਰਾਨ ਸਕੂਲ ਸਿੱਖਿਆ ਵਿੱਚ ਮੋਹਰੀ ਸੂਬਾ ਬਣਿਆ ਪੰਜਾਬ, ਕੌਮੀ ਸਰਵੇਖਣ ਵਿੱਚ ਬਾਜ਼ੀ ਮਾਰੀ ਤੇ ਕੇਰਲਾ ਨੂੰ ਵੀ ਪਛਾੜਿਆ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਵਿੱਤ ਮੰਤਰੀ ਨੇ ਅੱਗੇ ਕਿਹਾ, “ਹੋਰ ਵਿਸ਼ਲੇਸ਼ਣ ਅਤੇ ਵਿੱਤੀ ਸਾਲ 2023-24 ਅਤੇ 2024-25 ਨਾਲ ਸਬੰਧਤ ਡਾਟੇ ਨੂੰ ਸ਼ਾਮਲ ਕਰਨ ਨਾਲ, ਟਰਨਓਵਰ ਲੁਕਾਉਣ ਦਾ ਕੁੱਲ ਆਕਾਰ ਲਗਭਗ 500 ਕਰੋੜ ਰੁਪਏ ਤੱਕ ਪਹੁੰਚਣ ਦੀ ਸੰਭਾਵਨਾ ਹੈ।”ਚੱਲ ਰਹੀ ਜਾਂਚ ਦੇ ਨਤੀਜਿਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “ਅੱਜ ਤੱਕ ਕਰਵਾਈ ਗਈ ਮੁੱਢਲੀ ਜਾਂਚ ਵਿੱਚ 239 ਮਾਮਲਿਆਂ ਦੀ ਘੋਖ ਕੀਤੀ ਗਈ ਹੈ, ਜਿਸ ਦੇ ਨਤੀਜੇ ਵਜੋਂ ਲਗਭਗ 50 ਕਰੋੜ ਰੁਪਏ ਦੀ ਟਰਨਓਵਰ ਛੁਪਾਉਣ ਦਾ ਪਤਾ ਲੱਗਾ ਹੈ।” ਉਨ੍ਹਾਂ ਅੱਗੇ ਕਿਹਾ, “ਇਸ ਚੋਰੀ ਵਿੱਚ 5% ਦੀ ਦਰ ਨਾਲ 2.54 ਕਰੋੜ ਰੁਪਏ ਦਾ ਟੈਕਸ ਸ਼ਾਮਲ ਹੈ, ਅਤੇ ਸਾਡੇ ਵਿਭਾਗ ਨੇ ਹੁਣ ਤੱਕ 2.02 ਕਰੋੜ ਰੁਪਏ ਦੀ ਵਸੂਲੀ ਯਕੀਨੀ ਬਣਾਈ ਹੈ, ਜਦਕਿ ਬਾਕੀ ਵਸੂਲੀ ਦੀ ਕਾਰਵਾਈ ਅਜੇ ਜਾਰੀ ਹੈ।”ਇੰਨ੍ਹਾਂ ਬੇਨਿਯਮੀਆਂ ਦੇ ਪੱਧਰ ਨੂੰ ਉਜਾਗਰ ਕਰਦਿਆਂ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “ਅਸੀਂ 3 ਕਰਦਾਤਾਵਾਂ ਵੱਲੋਂ 2 ਕਰੋੜ ਰੁਪਏ ਤੋਂ ਵੱਧ, 6 ਵੱਲੋਂ 1 ਕਰੋੜ ਰੁਪਏ ਤੋਂ ਵੱਧ, 18 ਵੱਲੋਂ 50 ਲੱਖ ਰੁਪਏ ਤੋਂ ਵੱਧ, 26 ਕਰਦਾਤਾਵਾਂ ਵੱਲੋਂ 25 ਲੱਖ ਰੁਪਏ ਤੋਂ ਵੱਧ, ਅਤੇ 91 ਕਰਦਾਤਾਵਾਂ ਵੱਲੋਂ 5 ਲੱਖ ਰੁਪਏ ਤੋਂ ਵੱਧ ਦੀ ਟਰਨਓਵਰ ਛੁਪਾਉਣ ਦਾ ਪਤਾ ਲਗਾਇਆ ਹੈ।”ਸੈਕਟਰ-ਵਿਸ਼ੇਸ਼ ਰੁਝਾਨਾਂ ਬਾਰੇ ਦੱਸਦਿਆਂ ਉਨ੍ਹਾਂ ਕਿਹਾ, “ਸਾਡਾ ਅਗਲਾ ਵਿਸ਼ਲੇਸ਼ਣ ਵੱਧ ਨਕਦੀ ਅਤੇ ਹਾਈਬ੍ਰਿਡ ਭੁਗਤਾਨ ਵਾਲੇ ਹਿੱਸਿਆਂ ਵਿੱਚ ਆਮਦਨ ਨੂੰ ਵਿਵਸਥਾਗਤ ਤਰੀਕੇ ਨਾਲ ਘੱਟ ਦਿਖਾਉਣ ਦੇ ਪੈਟਰਨ ਨੂੰ ਦਰਸਾਉਂਦਾ ਹੈ।” ਉਨ੍ਹਾਂ ਅੱਗੇ ਕਿਹਾ, “ਆਮਦਨ ਛੁਪਾਉਣ ਵਿੱਚ ਢਾਬਿਆਂ ਦਾ ਹਿੱਸਾ ਲਗਭਗ 10 ਕਰੋੜ ਰੁਪਏ ਹੈ, ਇਸ ਤੋਂ ਬਾਅਦ ਛੋਟੀਆਂ ਖਾਣ-ਪੀਣ ਵਾਲੀਆਂ ਥਾਵਾਂ, ਕੌਫੀ ਅਤੇ ਚਾਹ ਬਾਰਾਂ ਦਾ ਹਿੱਸਾ ਲਗਭਗ 8 ਕਰੋੜ ਰੁਪਏ, ਅਤੇ ਪੀਜ਼ਾ ਅਤੇ ਫਾਸਟ-ਫੂਡ ਆਊਟਲੈਟਸ ਦਾ ਹਿੱਸਾ 6 ਕਰੋੜ ਰੁਪਏ ਤੋਂ ਵੱਧ ਹੈ।”ਜ਼ਿਲ੍ਹੇਵਾਰ ਵੇਰਵਾ ਦਿੰਦਿਆਂ ਵਿੱਤ ਮੰਤਰੀ ਨੇ ਕਿਹਾ, “ਮੋਹਾਲੀ ਵਿੱਚ ਸਭ ਤੋਂ ਵੱਧ 8.16 ਕਰੋੜ ਰੁਪਏ ਦੀ ਟਰਨਓਵਰ ਛੁਪਾਉਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਤੋਂ ਬਾਅਦ ਜਲੰਧਰ ਵਿੱਚ 6.72 ਕਰੋੜ ਰੁਪਏ ਅਤੇ ਲੁਧਿਆਣਾ ਵਿੱਚ 5.48 ਕਰੋੜ ਰੁਪਏ ਸਾਹਮਣੇ ਆਏ ਹਨ, ਜੋ ਕਿ ਫੜੀ ਗਈ ਟੈਕਸ ਚੋਰੀ ਵਿੱਚ ਮੁੱਖ ਯੋਗਦਾਨ ਪਾਉਣ ਵਾਲੇ ਜ਼ਿਲ੍ਹੇ ਹਨ।” ਉਨ੍ਹਾਂ ਅੱਗੇ ਕਿਹਾ ਕਿ ਪਟਿਆਲਾ ਅਤੇ ਅੰਮ੍ਰਿਤਸਰ ਵਿੱਚ ਮੁਕਾਬਲਤਨ ਘੱਟ ਬੇਨਿਯਮੀਆਂ ਸਾਹਮਣੇ ਆਈਆਂ ਹਨ, ਜਿਨ੍ਹਾਂ ਵਿੱਚ ਲੜੀਵਾਰ 3.83 ਕਰੋੜ ਰੁਪਏ ਅਤੇ 0.99 ਕਰੋੜ ਰੁਪਏ ਦੀ ਚੋਰੀ ਫੜੀ ਗਈ ਹੈ।ਇਸ ਕਾਰਵਾਈ ਪਿੱਛੇ ਵਰਤੀ ਗਈ ਕਾਰਜ-ਵਿਧੀ ਦੀ ਵਿਆਖਿਆ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “ਸਟੇਟ ਇਨਵੈਸਟੀਗੇਸ਼ਨ ਐਂਡ ਪ੍ਰੀਵੈਂਟਿਵ ਯੂਨਿਟ ਵੱਲੋਂ ਕਾਰੋਬਾਰੀ ਡਾਟੇ ਦੀ ਬਾਰੀਕੀ ਨਾਲ ਕੀਤੀ ਗਈ ਜਾਂਚ ਦੌਰਾਨ ਇਹ ਦੇਖਿਆ ਗਿਆ ਕਿ ਅਜਿਹੇ ਅਦਾਰਿਆਂ ਦੀ ਇੱਕ ਵੱਡੀ ਗਿਣਤੀ ਆਨਲਾਈਨ ਬਿਲਿੰਗ ਐਪਲੀਕੇਸ਼ਨਾਂ ਦੀ ਵਰਤੋਂ ਕਰ ਰਹੀ ਸੀ।”

ਇਹ ਵੀ ਪੜ੍ਹੋ  Big News: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਜ਼ਾਰਤ ਵੱਲੋਂ ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਸ਼ੁਰੂ ਕਰਨ ਲਈ ਹਰੀ ਝੰਡੀ; 97 ਫੀਸਦ ਤੋਂ ਵੱਧ ਔਰਤਾਂ ਨੂੰ ਹਰੇਕ ਮਹੀਨੇ 1000–1500 ਰੁਪਏ ਸਨਮਾਨ ਰਾਸ਼ੀ ਮਿਲੇਗੀ

ਉਨ੍ਹਾਂ ਅੱਗੇ ਕਿਹਾ, “ਮੈਂ ਟੈਕਸ ਇੰਟੈਲੀਜੈਂਸ ਯੂਨਿਟ, ਸਟੇਟ ਇਨਵੈਸਟੀਗੇਸ਼ਨ ਐਂਡ ਪ੍ਰੀਵੈਂਟਿਵ ਯੂਨਿਟ ਨੂੰ, ਅਤੇ ਸਾਡੀ ‘ਬਿੱਲ ਲਿਆਓ, ਇਨਾਮ ਪਾਓ’ ਸਕੀਮ ਦੀ ਸ਼ਾਨਦਾਰ ਸਫਲਤਾ ਨੂੰ ਇਸ ਵੱਡੇ ਪੱਧਰ ‘ਤੇ ਟੈਕਸ ਚੋਰੀ ਫੜਨ ਦਾ ਪੂਰਾ ਸਿਹਰਾ ਦਿੰਦਾ ਹਾਂ।”ਉਨ੍ਹਾਂ ਅੱਗੇ ਵਿਸਥਾਰ ਦਿੰਦਿਆਂ ਕਿਹਾ, “ਜੋਖਮ ਦੇ ਮਾਪਦੰਡਾਂ, ਡਾਟਾ ਐਨਾਲਿਟਿਕਸ, ਅਤੇ ਜੀਐਸਟੀ ਰਿਟਰਨਾਂ ਦੇ ਨਾਲ ਤੁਲਨਾਤਮਕ ਵਿਸ਼ਲੇਸ਼ਣ ਦੇ ਅਧਾਰ ‘ਤੇ, ਅਸੀਂ ਟਰਨਓਵਰ ਛੁਪਾਉਣ ਦੀਆਂ ਸੰਭਾਵਿਤ ਘਟਨਾਵਾਂ ਦੀ ਪਛਾਣ ਕੀਤੀ। ਅਸੀਂ ਉਸੇ ਅਨੁਸਾਰ ਸਬੰਧਤ ਆਨਲਾਈਨ ਪਲੇਟਫਾਰਮਾਂ ਨੂੰ ਲੈਣ-ਦੇਣ ਦਾ ਵਿਸਤ੍ਰਿਤ ਡਾਟਾ ਪ੍ਰਦਾਨ ਕਰਨ ਲਈ ਨਿਰਦੇਸ਼ ਦਿੱਤੇ, ਜਿਸਦੀ ਵਰਤੋਂ ਹੁਣ ਫੀਲਡ ਟੀਮਾਂ ਜ਼ਮੀਨੀ ਪੜਤਾਲ ਅਤੇ ਰਿਟਰਨਾਂ ਨਾਲ ਮੇਲ ਕਰਨ ਲਈ ਕਰ ਰਹੀਆਂ ਹਨ।”ਸੰਤੁਲਿਤ ਕਾਰਵਾਈ ‘ਤੇ ਜ਼ੋਰ ਦਿੰਦਿਆਂ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “ਇਹ ਧਿਆਨ ਦੇਣ ਯੋਗ ਹੈ ਕਿ 52 ਅਦਾਰਿਆਂ ਵਿੱਚ ਕੋਈ ਵੀ ਬੇਨਿਯਮੀ ਨਹੀਂ ਪਾਈ ਗਈ, ਜੋ ਡਾਟਾ-ਆਧਾਰਿਤ ਚੋਣ ‘ਤੇ ਅਧਾਰਤ ਸੰਤੁਲਿਤ ਇਨਫੋਰਸਮੈਂਟ ਅਤੇ ਪੜਤਾਲ ਨੂੰ ਦਰਸਾਉਂਦਾ ਹੈ।”ਅਗਲੇ ਕਦਮਾਂ ਦੀ ਰੂਪਰੇਖਾ ਉਲੀਕਦਿਆਂ ਉਨ੍ਹਾਂ ਕਿਹਾ, “ਬਾਕੀ ਰਹਿੰਦੇ ਮਾਮਲਿਆਂ ਦੀ ਸਰਗਰਮੀ ਨਾਲ ਜਾਂਚ ਅਤੇ ਬਾਰੀਕੀ ਨਾਲ ਪੜਤਾਲ ਕੀਤੀ ਜਾ ਰਹੀ ਹੈ, ਅਤੇ ਉਮੀਦ ਹੈ ਕਿ ਪੜਤਾਲ ਅਤੇ ਵਸੂਲੀ ਦੀ ਇਹ ਪੂਰੀ ਪ੍ਰਕਿਰਿਆ ਇੱਕ ਮਹੀਨੇ ਦੇ ਅੰਦਰ ਮੁਕੰਮਲ ਕਰ ਲਈ ਜਾਵੇਗੀ।” ਉਨ੍ਹਾਂ ਅੱਗੇ ਕਿਹਾ, “ਜਾਂਚ ਨੂੰ ਹੋਰ ਮਜ਼ਬੂਤ ਕਰਨ ਲਈ, ਵਿਭਾਗ ਯੂਪੀਆਈ ਲੈਣ-ਦੇਣ ਦਾ ਡਾਟਾ ਅਤੇ ਹੋਰ ਡਿਜੀਟਲ ਭੁਗਤਾਨਾਂ ਦੇ ਰਿਕਾਰਡ ਪ੍ਰਾਪਤ ਕਰਨ ਦੀ ਪ੍ਰਕਿਰਿਆ ਵਿੱਚ ਹੈ, ਜੋ ਰਿਪੋਰਟ ਕੀਤੀ ਗਈ ਟਰਨਓਵਰ ਦੇ ਨਾਲ ਅਸਲ ਪ੍ਰਾਪਤੀਆਂ ਦੇ ਡੂੰਘੇ ਮਿਲਾਣ ਨੂੰ ਸਮਰੱਥ ਬਣਾਏਗਾ, ਜਿਸ ਨਾਲ ਟੈਕਸ ਚੋਰੀ ਫੜਨ ਦੀ ਸ਼ੁੱਧਤਾ ਵਿੱਚ ਵਾਧਾ ਹੋਵੇਗਾ।”ਉਲੰਘਣਾ ਕਰਨ ਵਾਲਿਆਂ ਨੂੰ ਸਪੱਸ਼ਟ ਚੇਤਾਵਨੀ ਜਾਰੀ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “ਭਗਵੰਤ ਮਾਨ ਸਰਕਾਰ ਕਰ ਅਦਾਇਗੀ ਨੂੰ ਯਕੀਨੀ ਬਣਾਉਣ ਅਤੇ ਸੂਬੇ ਦੇ ਮਾਲੀਏ ਦੀ ਰਾਖੀ ਲਈ ਤਕਨਾਲੋਜੀ, ਡਾਟਾ ਐਨਾਲਿਟਿਕਸ ਅਤੇ ਤਾਲਮੇਲ ਵਾਲੀ ਫੀਲਡ ਇਨਫੋਰਸਮੈਂਟ ਦਾ ਲਾਭ ਉਠਾਉਣ ਲਈ ਵਚਨਬੱਧ ਹੈ।” ਉਨ੍ਹਾਂ ਜ਼ੋਰ ਦੇ ਕੇ ਕਿਹਾ, “ਕਰ ਚੋਰੀ ਦੇ ਸਾਰੇ ਮਾਮਲਿਆਂ ਵਿੱਚ ਸਖ਼ਤ ਕਾਰਵਾਈ ਕੀਤੀ ਜਾਵੇਗੀ, ਜਦੋਂ ਕਿ ਕਰ ਨਿਯਮਾਂ ਦੀ ਪਾਲਣਾ ਕਰਨ ਵਾਲੇ ਟੈਕਸਦਾਤਾਵਾਂ ਨੂੰ ਸਹੂਲਤਾਂ ਮਿਲਦੀਆਂ ਰਹਿਣਗੀਆਂ।”

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

SGPC ਦੇ ਸੇਵਾ ਮੁਕਤ ਹੋ ਚੁੱਕੇ ਅਧਿਕਾਰੀ ਤੇ ਕਰਮਚਾਰੀ ਭਲਾਈ ਫੰਡ ਸਕੀਮ ਤਹਿਤ ਸਨਮਾਨਿਤ

0

Amritsar News:ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਸੇਵਾ ਮੁਕਤ ਹੋ ਚੁੱਕੇ ਅਧਿਕਾਰੀ ਤੇ ਕਰਮਚਾਰੀਆਂ ਨੂੰ ਮੁਲਾਜ਼ਮ ਭਲਾਈ ਫੰਡ ਸਕੀਮ ਤਹਿਤ ਅੱਜ ਸਨਮਾਨਿਤ ਕੀਤਾ ਗਿਆ। ਇਨ੍ਹਾਂ ਸਾਬਕਾ ਮੁਲਾਜ਼ਮਾਂ ਵਿਚ ਮੀਤ ਸਕੱਤਰ ਸ. ਗੁਰਚਰਨ ਸਿੰਘ ਕੋਹਾਲਾ, ਪ੍ਰੋ. ਸੁਖਦੇਵ ਸਿੰਘ, ਮੈਨੇਜਰ ਸ. ਹਰਪ੍ਰੀਤ ਸਿੰਘ, ਸਹਾਇਕ ਸੁਪਰਵਾਈਜ਼ਰ ਸ. ਗੁਰਦੇਵ ਸਿੰਘ, ਗੁਰਦੁਆਰਾ ਇੰਸਪੈਕਟਰ ਸ. ਸੂਰਤ ਸਿੰਘ, ਖ਼ਜ਼ਾਨਚੀ ਸ. ਸ਼ਮਸ਼ੇਰ ਸਿੰਘ ਤੇ ਸੇਵਾਦਾਰ ਭਾਈ ਬਲਜੀਤ ਸਿੰਘ ਸ਼ਾਮਲ ਸਨ।

ਇਹ ਵੀ ਪੜ੍ਹੋ  ਵੱਡੀ ਖਬਰ; ਬਠਿੰਡਾ ਦੇ ਨਾਮੀ ਕਾਂਗਰਸੀ ਆਗੂ ਦੇ ਨੌਜਵਾਨ ‘ਇਕਲੌਤੇ’ ਪੁੱਤ ਨੇ ਕੀਤੀ ਖੁਦਕਸ਼ੀ

ਭਾਈ ਗੁਰਦਾਸ ਹਾਲ ਵਿਖੇ ਕੀਤੇ ਗਏ ਸਮਾਗਮ ਦੌਰਾਨ ਇਨ੍ਹਾਂ ਮੁਲਾਜ਼ਮਾਂ ਨੂੰ ਸਿਰੋਪਾਓ, ਸ੍ਰੀ ਸਾਹਿਬ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਤੇ ਮੁਲਾਜ਼ਮ ਭਲਾਈ ਸਕੀਮ ਤਹਿਤ 41-41 ਹਜ਼ਾਰ ਰੁਪਏ ਦੇ ਕੇ ਸਨਮਾਨਿਤ ਕੀਤਾ।ਇਸ ਮੌਕੇ ਸੰਬੋਧਨ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਗੁਰਿੰਦਰ ਸਿੰਘ ਮਥਰੇਵਾਲ ਨੇ ਕਿਹਾ ਕਿ ਸਿੱਖ ਪੰਥ ਦੀ ਮਹਾਨ ਸੰਸਥਾ ਸ਼੍ਰੋਮਣੀ ਕਮੇਟੀ ਦੀਆਂ ਸੇਵਾਵਾਂ ਵਿਚ ਕਰਮਚਾਰੀਆਂ ਦਾ ਵੱਡਾ ਯੋਗਦਾਨ ਹੁੰਦਾ ਹੈ। ਉਨ੍ਹਾਂ ਕਿਹਾ ਕਿ ਨਵੇਂ ਮੁਲਾਜ਼ਮਾਂ ਨੂੰ ਸੇਵਾ ਮੁਕਤ ਹੋਏ ਅਧਿਕਾਰੀਆਂ ਦੇ ਤਜ਼ਰਬੇ ਤੋਂ ਸੇਧ ਲੈਣੀ ਚਾਹੀਦੀ ਹੈ।

ਇਹ ਵੀ ਪੜ੍ਹੋ  Amritsar ‘ਚ ਨੌਜਵਾਨ ਦਾ ਗੋ/ਲੀਆਂ ਮਾਰ ਕੇ ਕ+ਤ.ਲ

ਉਨ੍ਹਾਂ ਨਵੇਂ ਮੁਲਾਜ਼ਮਾਂ ਨੂੰ ਮੁਲਾਜ਼ਮ ਭਲਾਈ ਸਕੀਮ ਦੇ ਮੈਂਬਰ ਬਣਨ ਲਈ ਵੀ ਪ੍ਰੇਰਿਆ।ਇਸ ਮੌਕੇ ਵਧੀਕ ਸਕੱਤਰ ਸ. ਬਿਜੈ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ, ਮੀਤ ਸਕੱਤਰ ਸ. ਕੁਲਦੀਪ ਸਿੰਘ ਰੋਡੇ, ਸ. ਬਲਵਿੰਦਰ ਸਿੰਘ ਖੈਰਾਬਦ, ਸੁਪ੍ਰਿੰਟੈਂਡੈਂਟ ਸ. ਨਿਸ਼ਾਨ ਸਿੰਘ, ਇੰਚਾਰਜ ਸ. ਬਲਜੀਤ ਸਿੰਘ, ਸਾਬਕਾ ਮੈਨੇਜਰ ਸ. ਹਰਬੰਸ ਸਿੰਘ ਮੱਲ੍ਹੀ, ਸ. ਸੁਖਰਾਜ ਸਿੰਘ, ਸ. ਪਰਮਜੀਤ ਸਿੰਘ, ਸ. ਪਰਵਿੰਦਰ ਸਿੰਘ ਡੰਡੀ, ਸ. ਗੁਰਦੀਪ ਸਿੰਘ, ਸ. ਪਿਆਰਾ ਸਿੰਘ ਤੋਂ ਇਲਾਵਾ ਸੇਵਾ ਮੁਕਤ ਅਧਿਕਾਰੀਆਂ ਦੇ ਪਰਿਵਾਰਕ ਮੈਂਬਰ ਵੀ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

‘ਆਪ’ ਸਰਕਾਰ ਦੌਰਾਨ ਸਕੂਲ ਸਿੱਖਿਆ ਵਿੱਚ ਮੋਹਰੀ ਸੂਬਾ ਬਣਿਆ ਪੰਜਾਬ, ਕੌਮੀ ਸਰਵੇਖਣ ਵਿੱਚ ਬਾਜ਼ੀ ਮਾਰੀ ਤੇ ਕੇਰਲਾ ਨੂੰ ਵੀ ਪਛਾੜਿਆ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

0

👉4 ਸਾਲਾਂ ਵਿੱਚ ਸਿੱਖਿਆ ਬਜਟ ਵਧਾ ਕੇ 19,279 ਕਰੋੜ ਰੁਪਏ ਕੀਤਾ, 60 ਸਕੂਲ ਆਫ਼ ਐਮੀਨੈਂਸ ਖੋਲ੍ਹੇ, 740 ਵਿਦਿਆਰਥੀਆਂ ਨੇ ਜੇ.ਈ.ਈ. ਪ੍ਰੀਖਿਆ ਅਤੇ 1284 ਨੇ ਨੀਟ ਪ੍ਰੀਖਿਆ ਪਾਸ ਕੀਤੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
👉ਉਹ ਦਿਨ ਦੂਰ ਨਹੀਂ ਜਦੋਂ ਕੈਨੇਡਾ ਅਤੇ ਆਸਟ੍ਰੇਲੀਆ ਤੋਂ ਵਿਦਿਆਰਥੀ ਮਿਆਰੀ ਸਿੱਖਿਆ ਲੈਣ ਲਈ ਪੰਜਾਬ ਆਉਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
Punjab News:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ “ਸ਼ਾਨਦਾਰ ਚਾਰ ਸਾਲ ਭਗਵੰਤ ਮਾਨ ਦੇ ਨਾਲ” ਲੜੀ ਤਹਿਤ ਪੰਜਾਬ ਸਰਕਾਰ ਦੀ “ਸਿੱਖਿਆ ਕ੍ਰਾਂਤੀ” ਦਾ ਚਾਰ ਸਾਲਾਂ ਦਾ ਵਿਸਥਾਰਤ ਰਿਪੋਰਟ ਕਾਰਡ ਪੇਸ਼ ਕੀਤਾ। ਇਸ ਰਿਪੋਰਟ ਕਾਰਡ ਵਿੱਚ ਦੱਸਿਆ ਗਿਆ ਕਿ ਕਿਵੇਂ ਨਿਰੰਤਰ ਸੁਧਾਰਾਂ ਸਦਕਾ ਸਰਕਾਰੀ ਸਕੂਲਾਂ ਮਾਡਲ ਸੰਸਥਾਵਾਂ ਵਿੱਚ ਬਦਲ ਰਹੀਆਂ ਹਨ ਜਿਸ ਦੇ ਦੇਸ਼ ਭਰ ਵਿੱਚ ਸ਼ਾਨਦਾਰ ਨਤੀਜੇ ਸਾਹਮਣੇ ਆ ਰਹੇ ਹਨ। ‘ਸਿੱਖਿਆ ਕ੍ਰਾਂਤੀ’ ਨੂੰ ਪੰਜਾਬ ਦੇ ਵਿਕਾਸ ਦੀ ਰੀੜ੍ਹ ਦੀ ਹੱਡੀ ਦੱਸਦਿਆਂ ਮੁੱਖ ਮੰਤਰੀ ਨੇ ਕੌਮੀ ਮੁਲਾਂਕਣ ਵਿੱਚ ਚੋਟੀ ਦੀਆਂ ਦਰਜਾਬੰਦੀਆਂ, ਰਿਕਾਰਡ ਅਕਾਦਮਿਕ ਨਤੀਜੇ, ਜ਼ੀਰੋ ਪੇਪਰ ਲੀਕ ਅਤੇ ਬੁਨਿਆਦੀ ਢਾਂਚੇ ਅਤੇ ਅਧਿਆਪਕ ਸਿਖਲਾਈ ਵਿੱਚ ਕੀਤੇ ਬੇਮਿਸਾਲ ਨਿਵੇਸ਼ ‘ਤੇ ਚਾਨਣਾ ਪਾਇਆ।ਮੁੱਖ ਮੰਤਰੀ ਨੇ ਕਿਹਾ ਕਿ ਇਸ ਤਬਦੀਲੀ ਨੂੰ ਯਕੀਨੀ ਬਣਾਉਣ ਲਈ ਵਿਆਪਕ ਵਿੱਤੀ ਪ੍ਰਬੰਧ ਕੀਤੇ ਗਏ ਹਨ। ਸਾਲ 2021-22 ਵਿੱਚ ਸਿੱਖਿਆ ਬਜਟ 12,657 ਕਰੋੜ ਰੁਪਏ ਸੀ ਜੋ 2026-27 ਵਿੱਚ ਵਧਾ ਕੇ 19,279 ਕਰੋੜ ਰੁਪਏ ਕੀਤਾ ਗਿਆ ਹੈ ਜੋ ‘ਆਪ’ ਸਰਕਾਰ ਵੱਲੋਂ ਇਸ ਖੇਤਰ ਨੂੰ ਦਿੱਤੀ ਜਾ ਰਹੀ ਤਰਜੀਹ ਨੂੰ ਦਰਸਾਉਂਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਹ ਸਿੱਖਿਆ ਰਿਪੋਰਟ ਕਾਰਡ ਨਿਰੰਤਰ ਜਵਾਬਦੇਹੀ ਪ੍ਰਕਿਰਿਆ ਦਾ ਹਿੱਸਾ ਹੈ। ਇਸ ਤੋਂ ਪਹਿਲਾ ਸਿੰਚਾਈ, ਸਿਹਤ, ਖੇਡਾਂ ਅਤੇ ਕਾਨੂੰਨ ਵਿਵਸਥਾ ਵਰਗੇ ਪ੍ਰਮੁੱਖ ਖੇਤਰਾਂ ਵਿੱਚ ਵੀ ਚਾਰ ਸਾਲਾਂ ਦੀ ਕਾਰਗੁਜ਼ਾਰੀ ਸਬੰਧੀ ਅਜਿਹਾ ਰਿਪੋਰਟ ਕਾਰਡ ਪੇਸ਼ ਕੀਤਾ ਗਿਆ ਅਤੇ ਇਹ ਨਤੀਜੇ ਸ਼ਾਸਨ ਦੇ ਸਾਰੇ ਹਿੱਸਿਆਂ ਵਿੱਚ ਸਰਕਾਰ ਵੱਲੋਂ ਦਿੱਤੇ ਜਾ ਰਹੇ ਵਿਸ਼ੇਸ਼ ਧਿਆਨ ਨੂੰ ਦਰਸਾਉਂਦੇ ਹਨ।ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਕੂਲ ਤੇ ਉਚੇਰੀ ਸਿੱਖਿਆ ਵਿੱਚ ਕੀਤੇ ਵਿਆਪਕ ਸੁਧਾਰਾਂ ਦੀ ਰੂਪ-ਰੇਖਾ ਪੇਸ਼ ਕੀਤੀ ਜਿਸ ਵਿੱਚ ਪਿਛਲੇ ਚਾਰ ਸਾਲਾਂ ਵਿੱਚ ਕੀਤੇ ਗਏ ਢਾਂਚਾਗਤ ਸੁਧਾਰਾਂ, ਰਿਕਾਰਡ ਨਿਵੇਸ਼ ਅਤੇ ਨਤੀਜਿਆਂ ਨੂੰ ਉਜਾਗਰ ਕੀਤਾ ਗਿਆ। ਉਨ੍ਹਾਂ ਕਿਹਾ, “ਸਿੱਖਿਆ ਨੂੰ ਤਰਜੀਹ ਦੇਣ ਵਾਲੇ ਦੇਸ਼ਾਂ ਨੇ ਹਰ ਖੇਤਰ ਵਿੱਚ ਤਰੱਕੀ ਕੀਤੀ ਹੈ। ਸਾਡੇ ਦੇਸ਼ ਵਿੱਚ ਸਿੱਖਿਆ ਨੂੰ ਨਿੱਜੀ ਅਤੇ ਸਰਕਾਰੀ ਸਕੂਲਾਂ ਵਿੱਚ ਵੰਡਿਆ ਗਿਆ ਸੀ, ਜਿਸ ਨਾਲ ਸਿੱਖਿਆ ਵਿੱਚ ਡੂੰਘਾ ਪਾੜਾ ਪੈਦਾ ਹੋਇਆ। ਪਿਛਲੀਆਂ ਸਰਕਾਰਾਂ ਨੇ ਸਕੂਲਾਂ ਨੂੰ ਸਿਰਫ ਮਿਡ ਡੇ ਮੀਲ ਦੇ ਕੇਂਦਰਾਂ ਤੱਕ ਸੀਮਿਤ ਕਰ ਦਿੱਤਾ ਪਰ ਸਾਡੀ ਸਰਕਾਰ ਨੇ ਪੂਰੀ ਪ੍ਰਣਾਲੀ ਨੂੰ ਬਦਲ ਦਿੱਤਾ ਹੈ।”

ਇਹ ਵੀ ਪੜ੍ਹੋ  ਵਿਰੋਧੀ ਧਿਰ ਪੰਜਾਬ ਦੇ ਲੋਕਾਂ ਨੂੰ ਗੁਮਰਾਹ ਕਰਨ ਲਈ 10 ਲੱਖ ਰੁਪਏ ਦੀ ਸਿਹਤ ਯੋਜਨਾ ਬਾਰੇ ਗਲਤ ਪ੍ਰਚਾਰ ਕਰ ਰਹੀ ਹੈ: ਡਾ. ਬਲਬੀਰ ਸਿੰਘ

ਮੁੱਖ ਮੰਤਰੀ ਨੇ ਕਿਹਾ, “ਸਰਕਾਰੀ ਸਕੂਲਾਂ ਵਿੱਚ ਹੁਣ ਪ੍ਰਾਈਵੇਟ ਸਕੂਲਾਂ ਦੇ ਬਰਾਬਰ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ ਜਿਸ ਨਾਲ ਮਾਪਿਆਂ ਨੂੰ ਬਿਹਤਰ ਬਦਲ ਮਿਲੇਗਾ। ਇਕ ਅਪ੍ਰੈਲ ਤੋਂ ਮਾਪਿਆਂ ਨੂੰ ਉਨ੍ਹਾਂ ਦੇ ਬੱਚੇ ਦੀ ਸਕੂਲ ਤੋਂ ਗੈਰ-ਹਾਜ਼ਰੀ ਅਤੇ ਅਧਿਆਪਕਾਂ ਦੀ ਛੁੱਟੀ ਬਾਰੇ ਵੀ ਸੂਚਿਤ ਕੀਤਾ ਜਾਵੇਗਾ, ਜਿਸ ਨਾਲ ਹਰ ਪੱਧਰ ‘ਤੇ ਜਵਾਬਦੇਹੀ ਯਕੀਨੀ ਬਣਾਈ ਜਾ ਸਕੇਗੀ। ਕਈ ਹੋਰ ਸੂਬਿਆਂ ਖਾਸ ਕਰਕੇ ਗੁਜਰਾਤ ਦੇ ਉਲਟ, ਪਿਛਲੇ ਚਾਰ ਸਾਲਾਂ ਵਿੱਚ ਪੰਜਾਬ ਵਿੱਚ ਇੱਕ ਵੀ ਪੇਪਰ ਲੀਕ ਦੀ ਘਟਨਾ ਸਾਹਮਣੇ ਨਹੀਂ ਆਈ ਜੋ ਕਿ ਬੇਹੱਦ ਮਾਣ ਵਾਲੀ ਗੱਲ ਹੈ।”ਪ੍ਰਸ਼ਾਸਨ ਵਿੱਚ ਸਿੱਖਿਆ ਨੂੰ ਤਰਜੀਹ ਦੇਣ ‘ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ, “ਸਿੱਖਿਆ ਕਿਸੇ ਵੀ ਸੂਬੇ ਜਾਂ ਦੇਸ਼ ਦੀ ਤਰੱਕੀ ਤੇ ਖੁਸ਼ਹਾਲੀ ਵਿੱਚ ਸਭ ਤੋਂ ਵੱਧ ਯੋਗਦਾਨ ਪਾਉਂਦੀ ਹੈ। ਪਿਛਲੇ ਚਾਰ ਸਾਲਾਂ ਵਿੱਚ ਅਸੀਂ ਇਸ ਖੇਤਰ ਨੂੰ ਸਭ ਤੋਂ ਵੱਧ ਤਰਜੀਹ ਦਿੱਤੀ ਹੈ। ਪਹਿਲਾਂ, ‘ਸਮਾਰਟ ਸਕੂਲ’ ਦੇ ਨਾਮ ਹੇਠ ਲੋਕਾਂ ਅਤੇ ਮਾਸੂਮ ਬੱਚਿਆਂ ਨੂੰ ਗੁੰਮਰਾਹ ਕੀਤਾ ਗਿਆ ਸੀ। ਸਕੂਲਾਂ ਨੂੰ ਸਿਰਫ਼ ਪੇਂਟ ਕਰਕੇ ਸੁੰਦਰ ਬਣਾਇਆ ਜਾਂਦਾ ਸੀ ਪਰ ਇਹਨਾਂ ਵਿੱਚ ਢੁਕਵੀਆਂ ਸਹੂਲਤਾਂ ਜਾਂ ਅਧਿਆਪਕਾਂ ਦੀ ਘਾਟ ਰਹਿੰਦੀ ਸੀ। ਅੱਜ ਪੰਜਾਬ ਦੇ ਸਰਕਾਰੀ ਸਕੂਲ ਨਿੱਜੀ ਸੰਸਥਾਵਾਂ ਦੇ ਬਰਾਬਰ ਖੜ੍ਹੇ ਹਨ ਅਤੇ ਸਾਡੇ ਸਿੱਖਿਆ ਮਾਡਲ ਦੀ ਚਰਚਾ ਦੇਸ਼ ਭਰ ਵਿੱਚ ਹੋ ਰਹੀ ਹੈ।”ਸਿੱਖਿਆ ਲਈ ਵਿੱਤੀ ਵਚਨਬੱਧਤਾ ਨੂੰ ਉਜਾਗਰ ਕਰਦਿਆਂ ਉਨ੍ਹਾਂ ਕਿਹਾ, “ਵਿੱਤੀ ਸਾਲ 2026-27 ਲਈ 19,279 ਕਰੋੜ ਰੁਪਏ ਦਾ ਬਜਟ ਅਲਾਟ ਕੀਤਾ ਗਿਆ ਹੈ ਜੋ ਕਿ ਪਿਛਲੇ ਸਾਲ ਨਾਲੋਂ 7 ਫੀਸਦ ਵੱਧ ਹੈ। ਅਸੀਂ 3,500 ਕਰੋੜ ਰੁਪਏ ਨਾਲ ਸਿੱਖਿਆ ਕ੍ਰਾਂਤੀ ਦੇ ਦੂਜੇ ਪੜਾਅ ਦੀ ਸ਼ੁਰੂਆਤ ਕਰ ਰਹੇ ਹਾਂ। ਇਸ ਤਹਿਤ ਵਿਸ਼ਵ ਬੈਂਕ ਨਾਲ ਭਾਈਵਾਲੀ ਕੀਤੀ ਗਈ ਹੈ, ਜੋ ਇਸ ਨੂੰ ਸਭ ਤੋਂ ਵੱਡਾ ਸਿੱਖਿਆ ਸੁਧਾਰ ਪ੍ਰੋਗਰਾਮ ਬਣਾਉਂਦਾ ਹੈ।”ਮੁੱਖ ਪ੍ਰਾਪਤੀਆਂ ‘ਤੇ ਚਾਨਣਾ ਪਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਨੈਸ਼ਨਲ ਅਚੀਵਮੈਂਟ ਸਰਵੇ-2024 ਵਿੱਚ ਪੰਜਾਬ ਨੇ ਕੇਰਲਾ ਨੂੰ ਵੀ ਪਛਾੜ ਕੇ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ ਜਦੋਂ ਕਿ ਗੁਜਰਾਤ 16ਵੇਂ ਅਤੇ ਹਰਿਆਣਾ ਲਗਭਗ 7ਵੇਂ ਜਾਂ 8ਵੇਂ ਸਥਾਨ ‘ਤੇ ਹੈ। ਇਹ ਪ੍ਰਾਪਤੀ ਸਾਡੇ ਸਰਕਾਰੀ ਸਕੂਲ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਦੀ ਹੈ।”ਉਨ੍ਹਾਂ ਕਿਹਾ, “ਹਾਲ ਹੀ ਦੇ ਸਾਲਾਂ ਵਿੱਚ 740 ਵਿਦਿਆਰਥੀਆਂ ਨੇ ਜੇ.ਈ.ਈ. ਪ੍ਰੀਖਿਆ ਅਤੇ 1284 ਨੇ ਨੀਟ ਪ੍ਰੀਖਿਆ ਪਾਸ ਕੀਤੀ ਹੈ। ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੇ ਸਰਵੇਖਣ ਵਿੱਚ ਰਾਸ਼ਟਰੀ ਔਸਤ ਨਾਲੋਂ 18 ਫੀਸਦ ਵੱਧ ਅੰਕ ਪ੍ਰਾਪਤ ਕੀਤੇ ਹਨ।”ਸੰਸਥਾਗਤ ਵਿਸਥਾਰ ਬਾਰੇ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ, “118 ਸਕੂਲ ਆਫ਼ ਐਮੀਨੈਂਸ ਸਥਾਪਤ ਕੀਤੇ ਜਾ ਰਹੇ ਹਨ, ਜਿਨ੍ਹਾਂ ਵਿੱਚੋਂ 60 ਪਹਿਲਾਂ ਹੀ ਕਾਰਜਸ਼ੀਲ ਹਨ। ਇਹ ਸਕੂਲ ਪ੍ਰਤਿਭਾਸ਼ਾਲੀ ਵਿਦਿਆਰਥੀਆਂ ਨੂੰ ਉਨ੍ਹਾਂ ਦੀਆਂ ਯੋਗਤਾਵਾਂ ਅਤੇ ਰੁਚੀਆਂ ਦੇ ਅਨੁਸਾਰ ਸਿੱਖਿਆ ਪ੍ਰਦਾਨ ਕਰਕੇ ਉਨ੍ਹਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਵਿੱਚ ਮਦਦ ਕਰ ਰਹੇ ਹਨ।

ਇਹ ਵੀ ਪੜ੍ਹੋ  Big News: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਜ਼ਾਰਤ ਵੱਲੋਂ ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਸ਼ੁਰੂ ਕਰਨ ਲਈ ਹਰੀ ਝੰਡੀ; 97 ਫੀਸਦ ਤੋਂ ਵੱਧ ਔਰਤਾਂ ਨੂੰ ਹਰੇਕ ਮਹੀਨੇ 1000–1500 ਰੁਪਏ ਸਨਮਾਨ ਰਾਸ਼ੀ ਮਿਲੇਗੀ

ਪਹਿਲੀ ਵਾਰ 24 ਲੱਖ ਮਾਪਿਆਂ ਨੇ ਮੈਗਾ ਪੀ.ਟੀ.ਐਮ. ਵਿੱਚ ਹਿੱਸਾ ਲਿਆ ਹੈ।”ਉਨ੍ਹਾਂ ਅੱਗੇ ਕਿਹਾ ਕਿ ਇਨ੍ਹਾਂ ਸਕੂਲਾਂ ਵਿੱਚ 30,000 ਵਿਦਿਆਰਥੀਆਂ ਨੂੰ ਮੁਫ਼ਤ ਵਰਦੀਆਂ ਪ੍ਰਦਾਨ ਕੀਤੀਆਂ ਗਈਆਂ ਹਨ ਅਤੇ ਮੈਡੀਕਲ ਤੇ ਨਾਨ-ਮੈਡੀਕਲ ਸਮੇਤ ਹਰ ਸਟਰੀਮ ਦੀ ਪੜ੍ਹਾਈ ਉਪਲਬਧ ਹੈ। ਇਸਦੇ ਨਾਲ ਹੀ ਵਿਦਿਆਰਥੀਆਂ ਨੂੰ ਆਰਮਡ ਫੋਰਸਿਜ਼ ਪ੍ਰੈਪਰੇਟਰੀ, ਨੀਟ, ਜੇ.ਈ.ਈ., ਅਤੇ ਕਲੈਟ ਵਰਗੀਆਂ ਪ੍ਰੀਖਿਆਵਾਂ ਲਈ ਕੋਚਿੰਗ ਵੀ ਪ੍ਰਦਾਨ ਕੀਤੀ ਜਾ ਰਹੀ ਹੈ।ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਤੋਂ ਇਲਾਵਾ ਸਕੂਲ ਆਫ਼ ਐਮੀਨੈਂਸ ਅਤੇ ਸਰਕਾਰੀ ਸਕੂਲਾਂ ਵਿੱਚ ਲੜਕੀਆਂ ਲਈ ਮੁਫ਼ਤ ਬੱਸ ਸੇਵਾਵਾਂ ਸ਼ੁਰੂ ਕੀਤੀਆਂ ਗਈਆਂ ਹਨ ਤਾਂ ਜੋ ਕੋਈ ਵੀ ਲੜਕੀ ਸਿੱਖਿਆ ਤੋਂ ਵਾਂਝੀ ਨਾ ਰਹੇ, ਜਿਸ ਦਾ ਲਗਭਗ 15,500 ਵਿਦਿਆਰਥੀ ਲਾਭ ਉਠਾ ਰਹੇ ਹਨ।ਉਨ੍ਹਾਂ ਅੱਗੇ ਕਿਹਾ ਕਿ ਅਪ੍ਰੈਲ 2022 ਤੋਂ 14,525 ਅਧਿਆਪਕਾਂ ਦੀ ਭਰਤੀ ਕੀਤੀ ਗਈ ਹੈ ਅਤੇ ਸਿੱਖਿਆ ਵਿਭਾਗ ਦੇ 12,316 ਮੁਲਾਜ਼ਮਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕੀਤਾ ਗਿਆ ਹੈ। ਉਨ੍ਹਾਂ ਨਾਲ ਹੀ ਕਿਹਾ ਕਿ ਅਸੀਂ ਪ੍ਰਿੰਸੀਪਲਾਂ ਅਤੇ ਅਧਿਆਪਕਾਂ ਲਈ ਵਿਸ਼ਵ ਪੱਧਰੀ ਸਿਖਲਾਈ ਵੀ ਯਕੀਨੀ ਬਣਾ ਰਹੇ ਹਾਂ।ਸਮਰੱਥਾ ਨਿਰਮਾਣ ਬਾਰੇ ਵਿਸਥਾਰ ਵਿੱਚ ਦੱਸਦਿਆਂ ਉਨ੍ਹਾਂ ਕਿਹਾ ਕਿ ਇਸ ਉਦੇਸ਼ ਲਈ 264 ਸਿੱਖਿਆ ਅਧਿਕਾਰੀਆਂ, ਪ੍ਰਿੰਸੀਪਲਾਂ ਅਤੇ ਅਧਿਆਪਕਾਂ ਦੇ ਅੱਠ ਬੈਚ ਸਿੰਗਾਪੁਰ ਭੇਜੇ ਗਏ ਹਨ। ਇਸ ਦੇ ਨਾਲ ਹੀ 216 ਪ੍ਰਾਇਮਰੀ ਅਧਿਆਪਕਾਂ ਦੇ ਤਿੰਨ ਬੈਚ ਫਿਨਲੈਂਡ ਦੇ ਤੁਰਕੂ ਵਿਖੇ ਸਿਖਲਾਈ ਲਈ ਭੇਜੇ ਗਏ। ਪੰਜ ਬੈਚ ਆਈ.ਆਈ.ਐਮ. ਅਹਿਮਦਾਬਾਦ ਭੇਜੇ ਗਏ, ਜਿੱਥੇ 249 ਮੁੱਖ ਅਧਿਆਪਕਾਂ ਨੇ ਲੀਡਰਸ਼ਿਪ ਸਿਖਲਾਈ ਹਾਸਲ ਕੀਤੀ। ਅੰਮ੍ਰਿਤਸਰ ਦੇ ਸੈਂਸਰਾ ਕਲਾਂ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤੋਂ ਸਾਇੰਸ ਅਧਿਆਪਕਾ ਗਗਨਦੀਪ ਕੌਰ ਨੇ ਕੈਲੀਫੋਰਨੀਆ ਸਟੇਟ ਯੂਨੀਵਰਸਿਟੀ, ਅਮਰੀਕਾ ਵਿਖੇ ਦੋ ਮਹੀਨਿਆਂ ਦੇ ਪ੍ਰੋਗਰਾਮ ਵਿੱਚ ਹਿੱਸਾ ਲਿਆ, ਜੋ ਸਾਡੇ ਅਧਿਆਪਕਾਂ ਦੇ ਸਮਰਪਣ ਅਤੇ ਸਮਰੱਥਾ ਨੂੰ ਦਰਸਾਉਂਦਾ ਹੈ।ਬੁਨਿਆਦੀ ਢਾਂਚੇ ਅਤੇ ਸੁਰੱਖਿਆ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅਸੀਂ ਸਰਕਾਰੀ ਸਕੂਲਾਂ ਵਿੱਚ ਸਹੀ ਰੱਖ-ਰਖਾਅ ਅਤੇ ਸੁਰੱਖਿਆ ਨੂੰ ਯਕੀਨੀ ਬਣਾ ਰਹੇ ਹਾਂ। ਇਸ ਉਦੇਸ਼ ਲਈ ਕੁੱਲ 1,932 ਕੈਂਪਸ ਮੈਨੇਜਰ, 1,323 ਸੁਰੱਖਿਆ ਗਾਰਡ, 7,876 ਸਫਾਈ ਕਰਮਚਾਰੀ ਅਤੇ 1,792 ਚੌਕੀਦਾਰ ਭਰਤੀ ਕੀਤੇ ਗਏ ਹਨ। ਇਸ ਦੇ ਨਾਲ ਹੀ 20 ਕਰੋੜ ਰੁਪਏ ਦੇ ਬਜਟ ਨਾਲ ਸਾਰੇ ਸਰਕਾਰੀ ਸਕੂਲਾਂ ਵਿੱਚ ਹਾਈ-ਸਪੀਡ ਫਾਈਬਰ ਵਾਈ-ਫਾਈ ਸਹੂਲਤ ਦਿੱਤੀ ਗਈ ਹੈ, ਜਿਸ ਨਾਲ ਪੰਜਾਬ ਇਹ ਪਹਿਲਕਦਮੀ ਕਰਨ ਵਾਲਾ ਦੇਸ਼ ਦਾ ਇਕਲੌਤਾ ਸੂਬਾ ਬਣ ਗਿਆ ਹੈ।ਉਨ੍ਹਾਂ ਅੱਗੇ ਕਿਹਾ ਕਿ ਇਸ ਦੇ ਨਾਲ ਹੀ ਨਵੇਂ ਕਲਾਸਰੂਮ, ਸਾਇੰਸ ਲੈਬਾਟਰੀਆਂ, ਕੰਪਿਊਟਰ ਲੈਬਾਂ, ਬਹੁ-ਮੰਤਵੀ ਕਮਰੇ, ਰਸੋਈਆਂ, ਮੈਡੀਕਲ ਕਮਰੇ, ਹੈੱਡ ਰੂਮ, ਖੇਡ ਦੇ ਮੈਦਾਨ ਅਤੇ ਮੁੰਡਿਆਂ ਤੇ ਕੁੜੀਆਂ ਲਈ ਵੱਖਰੇ ਪਖਾਨੇ ਬਣਾਏ ਗਏ ਹਨ।ਵਿਦਿਆਰਥੀਆਂ ਨੂੰ ਹੁਣ ਸਮੇਂ ਸਿਰ ਕਿਤਾਬਾਂ ਮਿਲਦੀਆਂ ਹਨ ਅਤੇ ਮੁਫਤ ਵਰਦੀਆਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ।

ਇਹ ਵੀ ਪੜ੍ਹੋ  ਫਰੀਦਕੋਟ ਹੋਇਆ ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਕਾਰਵਾਈ ਵਿੱਚ ਮੂਹਰਲੇ ਜ਼ਿਲ੍ਹਿਆਂ ਵਿੱਚ ਸ਼ਾਮਲ; ਅਪਰਾਧ ਵਿੱਚ 37% ਕਮੀ, ਲੁੱਟ ਖੋਹ ਦੇ ਮਾਮਲਿਆਂ ਵਿੱਚ 97% ਬਰਾਮਦਗੀ ਦਰਜ

ਇਸ ਤੋਂ ਇਲਾਵਾ 25 ਸਰਕਾਰੀ ਸਕੂਲਾਂ ਦਾ ਨਾਮ ਸ਼ਹੀਦਾਂ, ਆਜ਼ਾਦੀ ਘੁਲਾਟੀਆਂ ਅਤੇ ਉੱਘੀਆਂ ਸ਼ਖਸੀਅਤਾਂ ਦੇ ਨਾਮ ‘ਤੇ ਰੱਖਿਆ ਗਿਆ ਹੈ।ਨਵੀਨਤਾ ਤੇ ਖੋਜ ਦੀ ਦਿਸ਼ਾ ਵਿੱਚ ਚੁੱਕੇ ਕਦਮਾਂ ਨੂੰ ਉਜਾਗਰ ਕਰਦਿਆਂ ਉਨ੍ਹਾਂ ਕਿਹਾ ਕਿ ਬਿਜ਼ਨਸ ਬਲਾਸਟਰ ਸਕੀਮ ਵਿਦਿਆਰਥੀਆਂ ਵਿੱਚ ਉੱਦਮੀ ਸੋਚ ਨੂੰ ਉਤਸ਼ਾਹਿਤ ਕਰਨ ਲਈ ਸ਼ੁਰੂ ਕੀਤੀ ਗਈ ਹੈ, ਜਿਨ੍ਹਾਂ ਨੇ ਆਪਣੇ ਨਵੀਨਤਮ ਸੋਚ ਤੇ ਵਿਚਾਰਾਂ ਰਾਹੀਂ ਸਮੂਹਿਕ ਤੌਰ ‘ਤੇ 70 ਕਰੋੜ ਰੁਪਏ ਕਮਾਏ ਹਨ। ਪੰਜਾਬ ਪਹਿਲਾ ਸੂਬਾ ਹੈ ਜਿਸ ਨੇ 11ਵੀਂ ਜਮਾਤ ਵਿੱਚ ਉੱਦਮਤਾ ਨੂੰ ਇੱਕ ਵਿਸ਼ੇ ਵਜੋਂ ਪੇਸ਼ ਕੀਤਾ ਹੈ। ਉਨ੍ਹਾਂ ਕਿਹਾ ਕਿ ਸਾਡਾ ਉਦੇਸ਼ ਵਿਦਿਆਰਥੀਆਂ ਨੂੰ ਨੌਕਰੀ ਤਲਾਸ਼ਣ ਵਾਲੇ ਨਹੀਂ, ਸਗੋਂ ਨੌਕਰੀਆਂ ਦੇਣ ਵਾਲੇ ਬਣਾਉਣਾ ਹੈ।ਸਕੂਲ ਮੈਂਟਰਸ਼ਿਪ ਪ੍ਰੋਗਰਾਮ (ਵਿਦਿਆਰਥੀਆਂ ਨੂੰ ਸੇਧ ਦੇਣ ਦਾ ਉਪਰਾਲਾ) ‘ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਪ੍ਰੋਗਰਾਮ ਪਹਿਲੀ ਵਾਰ ਸ਼ੁਰੂ ਕੀਤਾ ਗਿਆ ਹੈ, ਜਿੱਥੇ ਆਈ.ਏ.ਐਸ., ਆਈ.ਪੀ.ਐਸ. ਅਤੇ ਸੀਨੀਅਰ ਅਧਿਕਾਰੀ ਵਿਦਿਆਰਥੀਆਂ ਦਾ ਮਾਰਗਦਰਸ਼ਨ ਕਰਦੇ ਹਨ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਮਨਾਉਣ ਦੇ ਹਿੱਸੇ ਵਜੋਂ ਵਿਦਿਆਰਥੀਆਂ ਨੂੰ ਗੁਰੂ ਸਾਹਿਬ ਦੇ ਮਹਾਨ ਜੀਵਨ ਅਤੇ ਲਾਮਿਸਾਲ ਕੁਰਬਾਨੀ ਬਾਰੇ ਜਾਗਰੂਕ ਕਰਨ ਲਈ 15 ਦਿਨਾਂ ਦਾ ਪ੍ਰੋਗਰਾਮ ਕਰਵਾਇਆ ਕੀਤਾ ਗਿਆ ਸੀ।ਉਚੇਰੀ ਸਿੱਖਿਆ ਸੁਧਾਰਾਂ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਨੇ ਦੇਸ਼ ਦੀ ਪਹਿਲੀ ‘ਡਿਜੀਟਲ ਓਪਨ ਯੂਨੀਵਰਸਿਟੀ ਨੀਤੀ-2026’ ਪੇਸ਼ ਕੀਤੀ ਹੈ। ਸ੍ਰੀ ਆਨੰਦਪੁਰ ਸਾਹਿਬ ਵਿਖੇ ਗੁਰੂ ਤੇਗ਼ ਬਹਾਦਰ ਜੀ ਦੇ ਨਾਮ ‘ਤੇ ਇੱਕ ਵਿਸ਼ਵ ਪੱਧਰੀ ਯੂਨੀਵਰਸਿਟੀ ਸਥਾਪਿਤ ਕੀਤੀ ਜਾਵੇਗੀ। ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਨੇ ਪਿੰਡਾਂ ਦੇ ਵਿਦਿਆਰਥੀਆਂ ਲਈ ਪਹੁੰਚ ਨੂੰ ਬਿਹਤਰ ਬਣਾਉਣ ਲਈ ‘ਪੰਜਾਬੀ-ਫਸਟ ਨੀਤੀ’ ਲਾਗੂ ਕੀਤੀ ਹੈ ਅਤੇ ਪਾਰਦਰਸ਼ਤਾ ਨੂੰ ਯਕੀਨੀ ਬਣਾਉਣ ਲਈ ਸਰਕਾਰੀ ਡਿਗਰੀ ਕਾਲਜਾਂ ਲਈ ਔਨਲਾਈਨ ਦਾਖਲਾ ਪੋਰਟਲ ਸ਼ੁਰੂ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ 10 ਨਵੇਂ ਡਿਗਰੀ ਕਾਲਜਾਂ ਦੀ ਯੋਜਨਾ ਬਣਾਈ ਗਈ ਹੈ ਅਤੇ ਅਜਨਾਲਾ ਦੇ ਬਿਕਰੌਰ ਵਿਖੇ ਇੱਕ ਕਾਲਜ ਦੀ ਉਸਾਰੀ ਚੱਲ ਰਹੀ ਹੈ।”ਉਨ੍ਹਾਂ ਅੱਗੇ ਕਿਹਾ ਕਿ ਭਾਸ਼ਾਈ ਅਤੇ ਸੱਭਿਆਚਾਰਕ ਪਹਿਲਕਦਮੀਆਂ ਨੂੰ ਮਜ਼ਬੂਤੀ ਦੇਣ ਲਈ ਪੰਜਾਬ ਭਾਸ਼ਾ ਐਕਟ ਤਹਿਤ ਸਰਕਾਰੀ ਕੰਮਕਾਜ ਵਿੱਚ ਪੰਜਾਬੀ ਨੂੰ 100 ਫੀਸਦੀ ਲਾਜ਼ਮੀ ਬਣਾਇਆ ਗਿਆ ਹੈ। ਪੰਜਾਬੀ ਸਾਹਿਤ ਦਾ ਡਿਜੀਟਾਈਜ਼ੇਸ਼ਨ ਚੱਲ ਰਿਹਾ ਹੈ ਅਤੇ ਹੁਣ ਤੱਕ 18,550 ਕਿਤਾਬਾਂ ਡਿਜੀਟਾਈਜ਼ ਕੀਤੀਆਂ ਜਾ ਚੁੱਕੀਆਂ ਹਨ। ਇਸ ਤੋਂ ਇਲਾਵਾ 592 ਦੁਰਲੱਭ ਹੱਥ-ਲਿਖਤਾਂ ਦੀ ਸੰਭਾਲ ਦੇ ਨਾਲ-ਨਾਲ ਇਨ੍ਹਾਂ ਨੂੰ ਡਿਜੀਟਾਈਜ਼ ਕੀਤਾ ਗਿਆ ਹੈ ਅਤੇ 100 ਤੋਂ ਵੱਧ ਕਿਤਾਬਾਂ ਹੁਣ ਔਨਲਾਈਨ ਉਪਲਬਧ ਹਨ।ਉਨ੍ਹਾਂ ਅੱਗੇ ਕਿਹਾ ਕਿ ‘ਸ਼ਬਦਮਾਲਾ ਈ-ਡਿਕਸ਼ਨਰੀ’ ਨੂੰ ਕਈ ਪੰਜਾਬੀ ਸ਼ਬਦਕੋਸ਼ਾਂ ਦੇ ਨਾਲ ਐਂਡਰਾਇਡ ਐਪ ਵਜੋਂ ਲਾਂਚ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਨਵੀਂ ਦਿੱਲੀ ਦੇ ਪੰਜਾਬ ਭਵਨ ਵਿਖੇ 60 ਉੱਘੀਆਂ ਪੰਜਾਬੀ ਸਾਹਿਤਕ ਸ਼ਖਸੀਅਤਾਂ ਦੀਆਂ ਤਸਵੀਰਾਂ ਲਾਈਆਂ ਗਈਆਂ ਹਨ ਅਤੇ ਪੰਜਾਬੀ, ਹਿੰਦੀ ਤੇ ਉਰਦੂ ਵਿੱਚ ਸਰਵੋਤਮ ਕਿਤਾਬਾਂ ਲਈ ਪੁਰਸਕਾਰ ਵੀ ਵੰਡੇ ਗਏ ਹਨ।ਇਸ ਮੌਕੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਹੋਰ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Sri Muktsar Sahib Police ਵੱਲੋਂ 02 ਕਿਲੋ 600 ਗ੍ਰਾਮ ਅਫੀਮ ਸਮੇਤ 01 ਵਿਅਕਤੀ ਕਾਬੂ

0

Sri Muktsar Sahib News:ਪੰਜਾਬ ਸਰਕਾਰ ਅਤੇ ਸ੍ਰੀ ਗੋਰਵ ਯਾਦਵ ਡੀ.ਜੀ.ਪੀ ਪੰਜਾਬ ਵੱਲੋਂ ਚਲਾਏ ਜਾ ਰਹੇ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਨਸ਼ਾ ਤਸਕਰੀ ਖ਼ਿਲਾਫ਼ ਲਗਾਤਾਰ ਤੇਜ਼ ਅਤੇ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਐਸ.ਐਸ.ਪੀ ਸ੍ਰੀ ਅਭਿਮੰਨਿਊ ਰਾਣਾ, ਆਈ.ਪੀ.ਐਸ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਮਨਮੀਤ ਸਿੰਘ ਢਿੱਲੋਂ, ਐਸ.ਪੀ (ਡੀ) ਅਤੇ ਹਰਬੰਸ ਸਿੰਘ, ਡੀ.ਐਸ.ਪੀ (ਲੰਬੀ) ਦੀ ਨਿਗਰਾਨੀ ਹੇਠ ਐਸ.ਆਈ ਜਗਸੀਰ ਸਿੰਘ ਮੁੱਖ ਅਫਸਰ ਥਾਣਾ ਕਿੱਲਿਆਂਵਾਲੀ ਅਤੇ ਪੁਲਿਸ ਵੱਲੋਂ 02 ਕਿਲੋ 600 ਗ੍ਰਾਮ ਅਫੀਮ ਸਮੇਤ 01 ਵਿਅਕਤੀ ਨੂੰ ਕਾਬੂ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਹੈ।

ਇਹ ਵੀ ਪੜ੍ਹੋ  ਮੁੱਖ ਮੰਤਰੀ ਨੇ ਵਿਧਾਨ ਪਰਿਸ਼ਦ ਤੋਂ ਦਿੱਤਾ ਅਸਤੀਫਾ; ਹੁਣ ਅਗਲੇ ਫ਼ੈਸਲੇ ਦਾ ਇੰਤਜ਼ਾਰ

ਜਾਣਕਾਰੀ ਅਨੁਸਾਰ ਥਾਣਾ ਕਿੱਲਿਆਂਵਾਲੀ ਪੁਲਿਸ ਪਾਰਟੀ ਗਸ਼ਤ ਅਤੇ ਚੈਕਿੰਗ ਦੇ ਸਬੰਧ ਵਿੱਚ ਮੰਡੀ ਕਿੱਲਿਆਂਵਾਲੀ ਪੁਲ ਦੇ ਨਾਲ ਲਿੰਕ ਰੋਡ ਨੇੜੇ ਨਾਕਾਬੰਦੀ ਦੌਰਾਨ ਇੱਕ ਸ਼ੱਕੀ ਨੌਜਵਾਨ ਪੈਦਲ ਆਉਂਦਾ ਦਿਖਾਈ ਦਿੱਤਾ, ਪੁੱਛਗਿੱਛ ਦੌਰਾਨ ਉਸਨੇ ਆਪਣਾ ਨਾਮ ਅਮਰ ਚੰਦ ਪੁੱਤਰ ਦੁਰਗਾ ਲਾਲ ਵਾਸੀ ਅਜਮੇਰ ਸ਼ਰੀਫ ਰਾਜਸਥਾਨ ਦੱਸਿਆ ਪੁਲਿਸ ਵੱਲੋਂ ਕਾਨੂੰਨ ਅਨੁਸਾਰ ਉਸ ਦੀ ਤਲਾਸ਼ੀ ਕੀਤੀ ਗਈ ਤਲਾਸ਼ੀ ਦੌਰਾਨ ਉਸਦੇ ਪਿੱਠੂ ਬੈਗ ਵਿੱਚੋਂ 02 ਕਿਲੋ 600 ਗ੍ਰਾਮ ਅਫੀਮ ਪਾਰਦਰਸ਼ੀ ਮੋਮੀ ਲਿਫਾਫਿਆਂ ਵਿੱਚੋਂ ਬਰਾਮਦ ਹੋਈ।ਜਿਸ ਤੇ ਪੁਲਿਸ ਵੱਲੋਂ ਮੁਕਦਮਾ ਨੰਬਰ 89 ਮਿਤੀ 29/03/2026 ਅ/ਧ 18ਬੀ/61/85 ਐਨ.ਡੀ.ਪੀ.ਐਸ ਐਕਟ ਥਾਣਾ ਲੰਬੀ ਵਿਖੇ ਦਰਜ ਕੀਤਾ ਗਿਆ ।ਦੋਸ਼ੀ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਮੰਗਿਆ ਜਾਵੇਗਾ ਤਾਂ ਜੋ ਇਸ ਮਾਮਲੇ ਦੇ ਬੈਕਵਰਡ ਅਤੇ ਫਾਰਵਰਡ ਲਿੰਕਾਂ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਸਕੇ।

ਇਹ ਵੀ ਪੜ੍ਹੋ  ਵੱਡੀ ਖਬਰ; ਬਠਿੰਡਾ ਦੇ ਨਾਮੀ ਕਾਂਗਰਸੀ ਆਗੂ ਦੇ ਨੌਜਵਾਨ ‘ਇਕਲੌਤੇ’ ਪੁੱਤ ਨੇ ਕੀਤੀ ਖੁਦਕਸ਼ੀ

ਪੁਲਿਸ ਵੱਲੋਂ ਇਹ ਵੀ ਜਾਂਚ ਕੀਤੀ ਜਾ ਰਹੀ ਹੈ ਕਿ ਦੋਸ਼ੀ ਨਸ਼ਾ ਕਿੱਥੋਂ ਲੈ ਕੇ ਆਇਆ ਸੀ। ਇਹ ਨਸ਼ਾ ਕਿਹੜੇ ਨੈੱਟਵਰਕ ਨਾਲ ਸੰਬੰਧਿਤ ਹੈ ਅਤੇ ਕਿਹੜੇ ਵਿਅਕਤੀਆਂ ਤੱਕ ਇਸਦੀ ਸਪਲਾਈ ਹੋਣੀ ਸੀ।ਇਸ ਸਬੰਧੀ ਤਫਤੀਸ਼ ਜਾਰੀ ਹੈ ਅਤੇ ਜਲਦ ਹੋਰ ਮਹੱਤਵਪੂਰਨ ਖੁਲਾਸੇ ਹੋਣ ਦੀ ਸੰਭਾਵਨਾ ਹੈ।ਸ੍ਰੀ ਮੁਕਤਸਰ ਸਾਹਿਬ ਪੁਲਿਸ ਨਸ਼ਿਆਂ ਦੇ ਖ਼ਾਤਮੇ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਨਸ਼ਾ ਤਸਕਰਾਂ ਖ਼ਿਲਾਫ਼ ਇਸ ਤਰ੍ਹਾਂ ਦੀਆਂ ਕਾਰਵਾਈਆਂ ਲਗਾਤਾਰ ਜਾਰੀ ਰਹਿਣਗੀਆਂ।ਆਮ ਜਨਤਾ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਜੇਕਰ ਕਿਸੇ ਨੂੰ ਵੀ ਨਸ਼ਿਆਂ ਨਾਲ ਸੰਬੰਧਿਤ ਕੋਈ ਜਾਣਕਾਰੀ ਮਿਲਦੀ ਹੈ ਤਾਂ ਤੁਰੰਤ ਪੁਲਿਸ ਨਾਲ ਸਾਂਝੀ ਕੀਤੀ ਜਾਵੇ।ਸੇਫ ਪੰਜਾਬ ਹੈਲਪਲਾਈਨ: 97791-00200,ਪੁਲਿਸ ਕੰਟਰੋਲ ਰੂਮ: 80549-42100

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Punjab ਦੇ ਰਾਜਪਾਲ ਵੱਲੋਂ ਮਹਾਂਵੀਰ ਜਯੰਤੀ ਮੌਕੇ ਲੋਕਾਂ ਨੂੰ ਵਧਾਈ

0

Chandigarh News:ਪੰਜਾਬ ਦੇ ਰਾਜਪਾਲ ਅਤੇ ਕੇਂਦਰ ਸ਼ਾਸਤ ਪ੍ਰਦੇਸ਼, ਚੰਡੀਗੜ੍ਹ ਦੇ ਪ੍ਰਸ਼ਾਸਕ ਸ੍ਰੀ ਗੁਲਾਬ ਚੰਦ ਕਟਾਰੀਆ ਨੇ ਭਗਵਾਨ ਮਹਾਂਵੀਰ ਦੇ ਜਨਮ ਦਿਵਸ, ਮਹਾਵੀਰ ਜਯੰਤੀ ਦੇ ਸ਼ੁਭ ਮੌਕੇ ‘ਤੇ ਪੰਜਾਬ ਅਤੇ ਕੇਂਦਰ ਸ਼ਾਸਤ ਪ੍ਰਦੇਸ਼, ਚੰਡੀਗੜ੍ਹ ਦੇ ਲੋਕਾਂ ਨੂੰ ਵਧਾਈਆਂ ਦਿੱਤੀਆਂ ਹਨ।ਆਪਣੇ ਸੰਦੇਸ਼ ਵਿੱਚ ਸ੍ਰੀ ਕਟਾਰੀਆ ਨੇ ਕਿਹਾ ਕਿ ਭਗਵਾਨ ਮਹਾਵੀਰ ਅਹਿੰਸਾ, ਸ਼ਾਂਤੀ ਅਤੇ ਸਦਭਾਵਨਾ ਦੇ ਪੈਰੋਕਾਰ ਸਨ, ਅਤੇ ਅਹਿੰਸਾ, ਵਿਸ਼ਵਵਿਆਪੀ ਭਾਈਚਾਰੇ, ਦਇਆ ਅਤੇ ਬਲੀਦਾਨ ਦੀ ਭਾਵਨਾ ਦੇ ਪ੍ਰਤੀਕ ਸਨ।

ਇਹ ਵੀ ਪੜ੍ਹੋ  ਵਿਰੋਧੀ ਧਿਰ ਪੰਜਾਬ ਦੇ ਲੋਕਾਂ ਨੂੰ ਗੁਮਰਾਹ ਕਰਨ ਲਈ 10 ਲੱਖ ਰੁਪਏ ਦੀ ਸਿਹਤ ਯੋਜਨਾ ਬਾਰੇ ਗਲਤ ਪ੍ਰਚਾਰ ਕਰ ਰਹੀ ਹੈ: ਡਾ. ਬਲਬੀਰ ਸਿੰਘ

ਭਗਵਾਨ ਮਹਾਵੀਰ ਵੱਲੋਂ ਆਪਣੇ ਜੀਵਨ ਦੌਰਾਨ ਪ੍ਰਚਾਰ ਕੀਤੇ ਅਤੇ ਅਪਣਾਏ ਗਏ ਉੱਤਮ ਸਿਧਾਂਤ ਸਾਡੇ ਸੱਭਿਆਚਾਰ ਦੀ ਇਕਜੁੱਟਤਾ ਨੂੰ ਦਰਸਾਉਂਦੇ ਹਨ ਅਤੇ ਇੱਕ ਨੇਕ, ਪਵਿੱਤਰ ਅਤੇ ਉਦੇਸ਼ਪੂਰਨ ਜੀਵਨ ਜੀਉਣ ਵਿੱਚ ਸਾਡੀ ਅਗਵਾਈ ਕਰਦੇ ਹਨ। ਇਹ ਸਿੱਖਿਆਵਾਂ ਅੱਜ ਦੇ ਗੁੰਝਲਦਾਰ ਅਤੇ ਭੌਤਿਕਵਾਦੀ ਸੰਸਾਰ ਵਿੱਚ ਹੋਰ ਵੀ ਜ਼ਿਆਦਾ ਪ੍ਰਸੰਗਿਕਤਾ ਰੱਖਦੀਆਂ ਹਨ ਅਤੇ ਪ੍ਰੇਰਨਾ ਸਰੋਤ ਵਜੋਂ ਕੰਮ ਕਰਦੀਆਂ ਹਨ।ਰਾਜਪਾਲ ਨੇ ਆਸ ਪ੍ਰਗਟਾਈ ਕਿ ਸਾਰੇ ਭਾਈਚਾਰਿਆਂ ਦੇ ਲੋਕ ਆਪਸੀ ਪਿਆਰ ਦੇ ਬੰਧਨ ਨੂੰ ਹੋਰ ਮਜ਼ਬੂਤ ਕਰਨ ਅਤੇ ਮਨੁੱਖਤਾ ਦੀ ਭਲਾਈ ਪ੍ਰਤੀ ਸਮਰਪਿਤ ਹੋ ਕੇ ਕੰਮ ਕਰਨ ਦੇ ਨਵੇਂ ਸੰਕਲਪ ਨਾਲ ਇਸ ਸ਼ੁਭ ਮੌਕੇ ਨੂੰ ਸਮੂਹਿਕ ਤੌਰ ‘ਤੇ ਇਕਜੁੱਟ ਹੋ ਕੇ ਮਨਾਉਣਗੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

मुख्यमंत्री ने स्वास्थ्य सेवाओं की विस्तृत समीक्षा कर दिए निर्देश

0

दवा का रिकॉर्ड होगा रियल टाइम सेंट्रलाइज्ड, डॉक्टर ने अगर बाहर की दवा लिखी तो कार्रवाई होगी: मुख्यमंत्री
अस्पतालों में दवा और सुविधाओं की पर्याप्त उपलब्धता सुनिश्चित करने के लिये सीएमओ की जवाबदेही तय होगी
Haryana News: हरियाणा के मुख्यमंत्री श्री नायब सिंह सैनी ने निर्देश दिए है कि सरकारी अस्पतालों में दवा का रिकॉर्ड रियल टाइम सेंट्रलाइज्ड पोर्टल पर होगा। किस अस्पताल में कौन सी दवा उपलब्ध हैं, उस बारे में चिकित्सक को बताया जाएगा। ताकि बाहर की दवा लिखने की गुजाइंश न बचे, अगर फिर भी किसी डॉक्टर द्वारा बाहर से मिलने वाली दवा किसी मरीज की ओपीडी स्लीप पर लिखी जाती है, तो डॉक्टर उस बारे में अस्पताल में दवा उपलब्ध न होने की बात लिखेंगे। इतना ही नहीं, इस कार्य के लिए सीएमओ की जवाबदेही तय होगी।मुख्यमंत्री श्री नायब सिंह सैनी ने सोमवार को सचिवालय में स्वास्थ्य विभाग के वरिष्ठ अधिकारियों के साथ प्रदेश की स्वास्थ्य सेवाओं की व्यापक एवं विस्तृत समीक्षा बैठक की। इस दौरान स्वास्थ्य एवं परिवार कल्याण विभाग की अतिरिक्त मुख्य सचिव डॉ. सुमिता मिश्रा, मुख्यमंत्री के प्रधान सचिव श्री अरुण गुप्ता भी मौजूद रहे।मुख्यमंत्री ने इस दौरान स्वास्थ्य विभाग के अधिकारिओं को सरकारी अस्पतालों में दवाओं की उपलब्धता, चिकित्सा उपकरणों की स्थिति, ओपीडी प्रबंधन, डॉक्टरों व स्टाफ की तैनाती, दवा एवं उपकरणों की खरीद प्रक्रिया तथा मरीजों को दी जा रही सेवाओं की गुणवत्ता को सुनिशित करने के निर्देश दिए।उन्होंने कहा कि सरकारी अस्पताल आने वाले मरीज को किसी भी प्रकार की असुविधा न हो, इसके लिए सभी व्यवस्थाओं पर सतत निगरानी रखी जाए। उन्होंने कहा कि सरकार पूरी तरह सतर्क है और सभी अस्पतालों में आवश्यक दवाओं, उपकरणों एवं सुविधाओं की उपलब्धता सुनिश्चित की जा रही है।मुख्यमंत्री ने स्पष्ट रूप से कहा कि सरकारी अस्पतालों में दवाओं की कमीं की स्थिति किसी भी स्तर पर स्वीकार्य नहीं होगी। उन्होंने निर्देश दिए कि सभी अस्पतालों में दवाओं के स्टॉक की रियल टाइम मॉनिटरिंग प्रणाली को प्रभावी रूप से लागू किया जाए, ताकि दवाओं की उपलब्धता पर निरंतर नजर रखी जा सके और आवश्यकतानुसार समय रहते आपूर्ति सुनिश्चित की जा सके। उन्होंने कहा कि अस्पतालों में दवा की खरीद इत्यादि को लेकर 1 साल के लिए पैनल इत्यादि की व्यवस्था की जाएं। सीएमओ 4 दिन पहले ही पैनल संबंधित एजेंसियों को दवा उपलब्धता बारे बता दें, ताकि किसी अस्पताल में दवा की कमीं न रहे।उन्होंने यह भी निर्देश दिए कि चिकित्सकों द्वारा मरीजों को अनावश्यक रूप से बाहर की दवाइयां लिखने की प्रवृत्ति पर नियंत्रण रखा जाए। इस संबंध में तय दिशा-निर्देशों का सख्ती से पालन सुनिश्चित किया जाएं, ताकि मरीजों पर अतिरिक्त आर्थिक बोझ न पड़े और उन्हें सरकारी अस्पतालों में ही समुचित उपचार मिल सके।

इसे भी पढ़ें  ਭਾਜਪਾ ਦੀ ਸਪੱਸ਼ਟ ਨੀਤੀ, ਨੀਅਤ ਅਤੇ ਵਿਕਾਸ ਪ੍ਰਤੀ ਸਮਰਪਣ ਦੀ ਭਾਵਨਾ:ਮੁੱਖ ਮੰਤਰੀ ਨਾਇਬ ਸਿੰਘ ਸੈਣੀ

आधुनिक चिकित्सा उपकरणों की सुविधा मिले सभी अस्पतालों में:
बैठक में मुख्यमंत्री ने प्रदेश के सभी जिलों में स्वास्थ्य ढांचे को सुदृढ़ करने पर विशेष जोर देते हुए कहा कि अस्पतालों में सीटी स्कैन, एमआरआई सहित अन्य उन्नत चिकित्सा उपकरणों की उपलब्धता सुनिश्चित की जाए। उन्होंने अधिकारियों से इस दिशा में हुई प्रगति की समीक्षा करते हुए जानकारी ली और बताया गया कि 10 जिलों में आवश्यक अपडेट पूरे किए जा चुके हैं। मुख्यमंत्री ने शेष 12 जिलों में इन सुविधाओं से संबंधित कार्य को शीघ्र पूरा करने के निर्देश दिए, ताकि मरीजों को उच्च स्तरीय जांच सुविधाओं के लिए अन्य जिलों में न जाना पड़े और उन्हें अपने ही जिले में बेहतर चिकित्सा सेवाएं मिल सकें। उन्होंने यह भी निर्देश दिये कि भविष्य की आवश्यकताओं को ध्यान में रखते हुए स्वास्थ्य ढांचे का चरणबद्ध तरीके से विस्तार किया जाए।बैठक के दौरान अस्पतालों में मरीजों की संख्या के अनुरूप व्यवस्थाओं को मजबूत करने पर मुख्यमंत्री ने निर्देश दिए कि अस्पतालों में डॉक्टरों, नर्सिंग स्टाफ और अन्य स्वास्थ्य कर्मियों की पर्याप्त उपलब्धता सुनिश्चित की जाए। उन्होंने कहा कि मरीजों को समय पर उपचार मिलना चाहिए। इसके लिए आवश्यकतानुसार स्टाफ की तैनाती, ड्यूटी रोस्टर और कार्यप्रणाली में सुधार लाने के निर्देश दिए गए। अधिकारियों ने बैठक में मुख्यमंत्री को बताया कि मेडिकल कॉलेज में चिकित्सकों की नियुक्ति बारे भी दिशा निर्देश दिए जा चुके है, जब तक फुल टाइम स्पेशलिस्ट चिकित्सकों की तैनातनी नहीं होती, तब तक कांट्रेक्ट पर चिकित्सों की तैनाती की जाएगी।मुख्यमंत्री ने स्वास्थ्य सेवाओं में जवाबदेही सुनिश्चित करने के लिए सिविल सर्जन यानि सीएमओ की भूमिका को महत्वपूर्ण बताते हुए कहा कि उनकी जवाबदेही सुनिश्चित की जाएं। यह भी निर्देश दिए कि जिलों में तय लक्ष्यों के अनुरूप कार्य सुनिश्चित किया जाए और प्रदर्शन आधारित निगरानी तंत्र को मजबूत किया जाए।
प्रोक्योरमेंट प्रक्रिया, पारदर्शिता और समयबद्धता को करे सुनिचित
मुख्यमंत्री ने अस्पतालों में दवाओं, उपकरणों और अन्य आवश्यक संसाधनों की उपलब्धता सुनिश्चित करने के लिए प्रोक्योरमेंट प्रणाली को अधिक पारदर्शी, प्रभावी और समयबद्ध बनाने के निर्देश दिए। उन्होंने कहा कि दवाओं और उपकरणों की खरीद में किसी प्रकार की देरी नहीं होनी चाहिए और सभी प्रक्रियाएं निर्धारित समयसीमा के भीतर पूरी की जाएं। इसके साथ ही, गुणवत्ता मानकों का सख्ती से पालन सुनिश्चित करने और आवश्यकतानुसार बेहतर प्रथाओं को अपनाने पर भी जोर दिया गया।
सफाई व्यवस्था बेहतर मिले, हर सुविधा हो
मुख्यमंत्री ने अस्पतालों में साफ-सफाई की व्यवस्था को सुदृढ़ करने और मरीजों को मिलने वाली सेवाओं की गुणवत्ता को बेहतर बनाने के निर्देश दिए। उन्होंने कहा कि अस्पतालों में स्वच्छ वातावरण, सुव्यवस्थित व्यवस्थाएं और मरीजों के प्रति संवेदनशील व्यवहार सुनिश्चित किया जाना चाहिए। उन्होंने फीडबैक तंत्र को भी मजबूत करने पर जोर दिया गया, ताकि मरीजों के अनुभव के आधार पर सेवाओं में निरंतर सुधार किया जा सके।बैठक के दौरान मुख्यमंत्री के समक्ष प्रदेश के मेडिकल कॉलेज की प्रगति, ई—उपचार सेवा, आयुष्मान योजना के साथ साथ युद्ध के इस माहौल में दवा के स्टॉक, एबुलैंस में तेल की व्यवस्था और अस्पतालों में मरीजों को मिलने वाले खाने इत्यादि की व्यवस्था के लिए एलपीजी उपलब्धता बारे भी चर्चा हुई। जिस पर अधिकारियों ने बताया कि इस दिशा में ठोस कदम उठाये गए है, तथा किसी प्रकार की कहीं कोई दिक्कत नहीं है।इस दौरान स्वास्थ्य विभाग के सचिव एवं राष्ट्रीय स्वास्थ्य मिशन, हरियाणा के मिशन निदेशक श्री आरएस ढिल्लो, स्वास्थ्य सेवाएं विभाग के महानिदेश डॉ. मनीष बंसल सहित अधिकारीगण मौजूद थे।

👉नवीनतम समाचार पढ़ने के लिए नीचे दिए गए लिंक पर क्लिक करें।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

समाचार और विज्ञापनों के लिए, हमारे व्हाट्सएप नंबर +91 98786-15057 पर संपर्क करें।

ਬਾਲੀਵੁੱਡ ਅਦਾਕਾਰਾ ਸੋਨਮ ਕਪੂਰ ਦੇ ਘਰ ਪੁੱਤਰ ਦਾ ਜਨਮ

Boliwood News: ਅਦਾਕਾਰ ਅਨਿਲ ਕਪੂਰ ਦੀ ਬੇਟੀ ਅਤੇ ਬਾਲੀਵੁੱਡ ਅਦਾਕਾਰਾ ਸੋਨਮ ਕਪੂਰ ਦੂਜੀ ਵਾਰ ਮਾਂ ਬਣੀ ਹੈ । ਉਸ ਨੇ ਕੱਲ ਮੁੰਬਈ ਦੇ ਇੱਕ ਹਸਪਤਾਲ ਵਿੱਚ ਪੁੱਤਰ ਨੂੰ ਜਨਮ ਦਿੱਤਾ ਹੈ। ਸੋਨਮ ਅਤੇ ਉਸਦੇ ਪਤੀ ਆਨੰਦ ਅਹੂਜਾ ਨੇ ਸੋਸ਼ਲ ਮੀਡੀਆ ਤੇ ਇਹ ਖਬਰ ਸਾਂਝੀ ਕੀਤੀ। ਸੋਨਮ ਅਤੇ ਆਨੰਦ ਅਹੂਜਾ ਦਾ ਪਹਿਲਾ ਵੀ ਇੱਕ ਪੁੱਤਰ ਵਾਯੂ ਹੈ। ਉਹਨਾਂ ਨੇ ਸੋਸ਼ਲ ਅਕਾਊਂਟ ਤੇ ਲਿਖਿਆ ਹੈ ਕਿ 29 ਮਾਰਚ 2026 ਨੂੰ ਸਾਡੇ ਘਰ ਇੱਕ ਪੁੱਤਰ ਦਾ ਜਨਮ ਹੋਇਆ ਹੈ।

ਇਹ ਵੀ ਪੜ੍ਹੋ  ਮੁੱਖ ਮੰਤਰੀ ਨੇ ਵਿਧਾਨ ਪਰਿਸ਼ਦ ਤੋਂ ਦਿੱਤਾ ਅਸਤੀਫਾ; ਹੁਣ ਅਗਲੇ ਫ਼ੈਸਲੇ ਦਾ ਇੰਤਜ਼ਾਰ

ਅਸੀਂ ਬਹੁਤ ਖੁਸ਼ ਹਾਂ ,ਸਾਡਾ ਪਰਿਵਾਰ ਵੱਡਾ ਹੋ ਗਿਆ ਹੈ। ਸਾਡਾ ਪੁੱਤਰ ਵਾਯੂ ਆਪਣੇ ਛੋਟੇ ਭਰਾ ਦੇ ਆਉਣ ਨਾਲ ਬਹੁਤ ਖੁਸ਼ ਹੈ। ਖੁਸ਼ਖਬਰੀ ਮਿਲਦੇ ਹੀ ਸੋਨਮ ਦੇ ਚਾਹੁਣ ਵਾਲਿਆਂ ਵਿੱਚ ਖੁਸ਼ੀ ਦੀ ਲਹਿਰ ਦੌੜ ਗਈ। ਉਹਨਾਂ ਨੇ ਸੋਸ਼ਲ ਮੀਡੀਆ ਤੇ ਸੋਨਮ ਅਤੇ ਉਸਦੇ ਪਤੀ ਨੂੰ ਵਧਾਈਆਂ ਦਿੱਤੀਆਂ। ਸੋਨਮ ਕਪੂਰ ਨੇ ਆਪਣੇ ਫਿਲਮੀ ਕੈਰੀਅਰ ਦੌਰਾਨ ਕਈ ਹਿੱਟ ਫਿਲਮਾਂ ਦਿੱਤੀਆਂ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

ਮੁੱਖ ਮੰਤਰੀ ਨੇ ਵਿਧਾਨ ਪਰਿਸ਼ਦ ਤੋਂ ਦਿੱਤਾ ਅਸਤੀਫਾ; ਹੁਣ ਅਗਲੇ ਫ਼ੈਸਲੇ ਦਾ ਇੰਤਜ਼ਾਰ

Bihar News: ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਅੱਜ ਬਿਹਾਰ ਵਿਧਾਨ ਪਰਿਸ਼ਦ ਤੋਂ ਅਸਤੀਫਾ ਦੇ ਦਿੱਤਾ ਹੈ। ਉਹ ਪਿਛਲੇ ਦਿਨੀਂ ਰਾਜ ਸਭਾ ਲਈ ਚੁਣੇ ਗਏ ਸਨ। ਸੂਚਨਾ ਮੁਤਾਬਕ ਸ਼੍ਰੀ ਕੁਮਾਰ ਵੱਲੋਂ ਵਿਜੇ ਚੌਧਰੀ ਉਹਨਾਂ ਦਾ ਅਸਤੀਫ਼ਾ ਲੈ ਕੇ ਵਿਧਾਨ ਪਰਿਸ਼ਦ ਪਹੁੰਚੇ ਅਤੇ ਇਸ ਨੂੰ ਵਿਧਾਨ ਸਭਾ ਦੇ ਚੇਅਰਮੈਨ ਨੂੰ ਸੌਂਪ ਦਿੱਤਾ। ਮੁੱਖ ਮੰਤਰੀ ਨੇ 29 ਸ਼ਬਦਾਂ ਵਿੱਚ ਆਪਣਾ ਅਸਤੀਫਾ ਸੌਂਪ ਦਿੱਤਾ ਹੈ। ਮੰਤਰੀ ਵਿਜੇ ਚੌਧਰੀ ਨੇ ਕਿਹਾ ਕਿ ਮੁੱਖ ਮੰਤਰੀ ਨੂੰ ਰਾਜਸਭਾ ਲਈ ਚੁਣਿਆ ਗਿਆ ਹੈ। ਇਹ ਇੱਕ ਸੰਵਿਧਾਨਿਕ ਪ੍ਰਕਿਰਿਆ ਹੈ ।ਉਹਨਾਂ ਨੂੰ ਅੱਜ ਅਸਤੀਫਾ ਦੇਣਾ ਚਾਹੀਦਾ ਸੀ।

ਇਹ ਵੀ ਪੜ੍ਹੋ  ਭਾਜਪਾ ਦੀ ਸਪੱਸ਼ਟ ਨੀਤੀ, ਨੀਅਤ ਅਤੇ ਵਿਕਾਸ ਪ੍ਰਤੀ ਸਮਰਪਣ ਦੀ ਭਾਵਨਾ:ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਬਿਹਾਰ ਵਿਧਾਨ ਸਭਾ ਦੇ ਸਪੀਕਰ ਡਾਕਟਰ ਪ੍ਰੇਮ ਕੁਮਾਰ ਨੇ ਸਪਸ਼ਟ ਕੀਤਾ ਹੈ ਕਿ ਜੇਕਰ ਨਿਤੀਸ਼ ਕੁਮਾਰ ਚਾਹੁਣ ਤਾਂ ਉਹ ਅਗਲੇ ਛੇ ਮਹੀਨਿਆਂ ਲਈ ਮੁੱਖ ਮੰਤਰੀ ਦੇ ਅਹੁਦੇ ਤੇ ਰਹਿ ਸਕਦੇ ਹਨ। ਮੁੱਖ ਮੰਤਰੀ ਨਿਤੀਸ਼ ਕੁਮਾਰ 16 ਮਾਰਚ ਨੂੰ ਰਾਜ ਸਭਾ ਲਈ ਚੁਣੇ ਗਏ ਸਨ। ਉਹਨਾਂ ਦੇ ਨਾਲ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਵੀਨ ਸਮੇਤ ਚਾਰ ਹੋਰ ਐਨਡੀਏ ਮੈਂਬਰ ਵੀ ਚੁਣੇ ਗਏ ਸਨ। ਸੰਵਿਧਾਨ ਅਨੁਸਾਰ ਜੇਕਰ ਕੋਈ ਮੈਂਬਰ ਦੂਜੇ ਸਦਨ ਲਈ ਚੁਣਿਆ ਜਾਂਦਾ ਹੈ ਤਾਂ ਉਸਨੂੰ 14 ਦਿਨਾਂ ਦੇ ਅੰਦਰ ਦੋਵਾਂ ਸਦਨਾਂ ਵਿੱਚੋਂ ਕਿਸੇ ਇੱਕ ਤੋਂ ਅਸਤੀਫਾ ਦੇਣਾ ਪੈਂਦਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

Our Visitor

1893226