Home Blog Page 770

ਮਾਨ ਸਰਕਾਰ ਨਸ਼ਿਆਂ ਵਿਰੁੱਧ ਜੰਗ ਵਿੱਚ ਉਤਰੀ, ਕੈਬਨਿਟ ਮੰਤਰੀਆਂ ਨੇ ਸੰਭਾਲਿਆ ਮੋਰਚਾ

0

ਸਮੂਹ ਕੈਬਨਿਟ ਵਜ਼ੀਰਾਂ ਨੇ ਸੂਬੇ ਭਰ ਵਿੱਚ ਜ਼ਿਲ੍ਹਾ ਪੱਧਰੀ ਪ੍ਰੋਗਰਾਮਾਂ ਅਤੇ ਪਿੰਡ ਰੱਖਿਆ ਕਮੇਟੀਆਂ ਰਾਹੀਂ ਜਾਗਰੂਕਤਾ ਫੈਲਾਈ
Punjab News:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਫ਼ੈਸਲਾਕੁੰਨ ਦੌਰ ‘ਚ ਪੁੱਜ ਗਈ ਹੈ। ਮਾਨ ਸਰਕਾਰ ਨਸ਼ਿਆਂ ਵਿਰੁੱਧ ਜੰਗ ਵਿੱਚ ਉਤਰ ਗਈ ਹੈ ਅਤੇ ਸਮੂਹ ਕੈਬਨਿਟ ਮੰਤਰੀਆਂ ਨੇ ਮੋਰਚਾ ਸੰਭਾਲਦਿਆਂ ਪੰਜਾਬ ਭਰ ਵਿੱਚ ਜ਼ਿਲ੍ਹਾ ਪੱਧਰੀ ਪ੍ਰੋਗਰਾਮਾਂ ਅਤੇ ਪਿੰਡ ਰੱਖਿਆ ਕਮੇਟੀਆਂ ਰਾਹੀਂ ਜਾਗਰੂਕਤਾ ਫੈਲਾਈ।ਨਸ਼ਿਆਂ ਵਿਰੁੱਧ ਸਾਰਾ ਪੰਜਾਬ ਇੱਕਜੁਟ ਹੋ ਗਿਆ ਹੈ ਅਤੇ ਇਹ ਹੁਣ ਲੋਕ ਲਹਿਰ ਬਣ ਗਈ ਹੈ। ਅੱਜ ਪੰਜਾਬ ਦੇ ਸਮੂਹ ਕੈਬਨਿਟ ਮੰਤਰੀਆਂ ਵੱਲੋਂ ਸੂਬੇ ਭਰ ਵਿੱਚ ਵੱਖੋ-ਵੱਖ ਥਾਵਾਂ ਉਤੇ ਨਸ਼ਿਆਂ ਖਿਲਾਫ ਜਾਗਰੂਕ ਮੀਟਿੰਗਾਂ ਵਿੱਚ ਸ਼ਿਰਕਤ ਕਰਦਿਆਂ ਜ਼ੋਰ ਨਾਲ ਕਿਹਾ ਗਿਆ ਕਿ ਮਾਨ ਸਰਕਾਰ ਨੇ ਜਿੱਥੇ ਨਸ਼ਾ ਤਸਕਰਾਂ ਦੇ ਘਰ ਤੇ ਹੌਂਸਲੇ ਤੋੜੇ ਹਨ, ਉਥੇ ਹੀ ਪਿਛਲੀਆਂ ਸਰਕਾਰਾਂ ਨੇ ਨਸ਼ਾ ਤਸਕਰ ਪਾਲੇ ਹੋਏ ਸਨ।

ਇਹ ਵੀ ਪੜ੍ਹੋ  ਹਰਿਆਣਾ ਅਤੇ ਪੰਜਾਬ ਕਾਂਗਰਸ ਨੂੰ ‘ਆਪ’ ‘ਤੇ ਹਮਲਾ ਕਰਨ ਤੋਂ ਪਹਿਲਾਂ ਆਪਣੇ ਮਤਭੇਦ ਸੁਲਝਾਉਣੇ ਚਾਹੀਦੇ ਹਨ: ਮਲਵਿੰਦਰ ਸਿੰਘ ਕੰਗ

ਅੱਜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਤੇ ਸਿਹਤ ਮੰਤਰੀ ਡਾ ਬਲਬੀਰ ਸਿੰਘ ਨੇ ਪਟਿਆਲਾ, ਪ੍ਰਸ਼ਾਸਕੀ ਸੁਧਾਰ ਮੰਤਰੀ ਅਮਨ ਅਰੋੜਾ ਤੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਬਠਿੰਡਾ, ਸੂਚਨਾ ਤੇ ਲੋਕ ਸੰਪਰਕ ਮੰਤਰੀ ਹਰਜੋਤ ਸਿੰਘ ਬੈਂਸ ਨੇ ਸ਼ਹੀਦ ਭਗਤ ਸਿੰਘ ਨਗਰ, ਐਨ.ਆਰ.ਆਈ. ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਪਠਾਨਕੋਟ, ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਤੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਰਵਜੋਤ ਸਿੰਘ ਨੇ ਪਠਾਨਕੋਟ, ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਗੁਰਦਾਸਪੁਰ, ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਤੇ ਮਾਲ ਤੇ ਮੁੜ ਵਸੇਬਾ ਮੰਤਰੀ ਹਰਦੀਪ ਸਿੰਘ ਮੁੰਡੀਆ ਨੇ ਅੰਮ੍ਰਿਤਸਰ, ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌੰਦ ਤੇ ਸਮਾਜਿਕ ਸੁਰੱਖਿਆ ਤੇ ਇਸਤਰੀ ਬਾਲ ਵਿਕਾਸ ਮੰਤਰੀ ਡਾ ਬਲਜੀਤ ਕੌਰ ਨੇ ਮਾਲੇਰਕੋਟਲਾ ਅਤੇ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਫਾਜ਼ਿਲਕਾ ਵਿਖੇ ਸਮਾਗਮਾਂ ਵਿੱਚ ਸ਼ਿਰਕਤ ਕੀਤੀ।

ਇਹ ਵੀ ਪੜ੍ਹੋ  ਗੁਰੂਆਂ, ਪੀਰਾਂ ਦੀ ਧਰਤੀ ਨੂੰ ਨਸ਼ਾ ਮੁਕਤ ਕਰਨਾ ਸਰਕਾਰ ਦੀ ਮੁੱਖ ਤਰਜ਼ੀਰ : ਅਮਨ ਅਰੋੜਾ

ਮੰਤਰੀਆਂ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ‘ਯੁੱਧ ਨਸ਼ਿਆਂ ਵਿਰੁੱਧ’ ਬਣੀ ਲੋਕ ਲਹਿਰ ਨੂੰ ਕਾਮਯਾਬ ਕਰਕੇ ਪੰਜਾਬ ਨੂੰ ਦੇਸ਼ ਦਾ ਪਹਿਲਾ ਨਸ਼ਾ ਮੁਕਤ ਸੂਬਾ ਬਣਾਇਆ ਜਾਵੇ। ਸਰਕਾਰ ਦੀ ਨਸ਼ਿਆਂ ਵਿਰੁੱਧ ਜੀਰੋ ਟਾਲਰੈਂਸ ਨੀਤੀ ਦਾ ਖੁਲਾਸਾ ਕਰਦਿਆਂ ਉਨ੍ਹਾਂ ਦੱਸਿਆ ਕਿ ਨਸ਼ਾ ਤਸਕਰੀ ‘ਚ ਕਿਸੇ ਦੀ ਵੀ ਸ਼ਮੂਲੀਅਤ ਸਾਹਮਣੇ ਆਈ ਤਾਂ ਉਹ ਬਖ਼ਸ਼ਿਆ ਨਹੀਂ ਜਾਵੇਗਾ, ਭਾਵੇਂ ਉਹ ਸਿਆਸੀ ਹੋਵੇ ਜਾਂ ਅਫ਼ਸਰਸ਼ਾਹੀ ‘ਚੋਂ ਹੋਵੇ।ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਨਸ਼ਿਆ ਦਾ ਧੰਦਾ ਕਰਨ ਵਾਲਿਆ ਲਈ ਕੋਈ ਥਾਂ ਨਹੀਂ ਹੈ। ਪੰਜਾਬ ਦੀ ਧਰਤੀ ਜੁਝਾਰੂ ਲੋਕਾਂ ਦੀ ਧਰਤੀ ਹੈ ਅਤੇ ਪੰਜਾਬੀ ਨਸ਼ਿਆ ਖਿਲਾਫ਼ ਸ਼ੁਰੂ ਕੀਤੀ ਜੰਗ ਵਿੱਚ ਪੰਜਾਬ ਸਰਕਾਰ ਦਾ ਡਟ ਕੇ ਸਾਥ ਦੇ ਰਹੇ ਹਨ।ਇਸ ਮੌਕੇ ਕੈਬਨਿਟ ਮੰਤਰੀਆਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਬੀ.ਬੀ.ਐਮ.ਬੀ. ਦੇ ਮੁੱਦੇ ‘ਤੇ ਲਏ ਸਖ਼ਤ ਸਟੈਂਡ ਦੀ ਸ਼ਲਾਘਾ ਕਰਦਿਆਂ ਮੁੱਖ ਮੰਤਰੀ ਨੂੰ ਪਾਣੀਆਂ ਦਾ ਅਸਲ ਰਾਖਾ ਕਰਾਰ ਦਿੱਤਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਪੰਜਾਬ ਦੇ ਖੇਤਾਂ ਨੂੰ ਸੁਕਾ ਕੇ ਕਿਸੇ ਹੋਰ ਨੂੰ ਪਾਣੀ ਨਹੀਂ ਦਿੱਤਾ ਜਾ ਸਕਦਾ: ਬਰਿੰਦਰ ਕੁਮਾਰ ਗੋਇਲ

👉ਕਿਹਾ, ਪੰਜਾਬ ਦੇ ਪਾਣੀਆਂ ਦੀ ਰਾਖੀ ਲਈ ਪੰਜਾਬ ਸਰਕਾਰ ਚੁੱਕੇਗੀ ਹਰ ਕਦਮ
Fazilka News:ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਖਿਆ ਕਿ ਪੰਜਾਬ ਦੇ ਖੇਤਾਂ ਨੂੰ ਸੁਕਾ ਕੇ ਕਿਸੇ ਹੋਰ ਨੂੰ ਪਾਣੀ ਨਹੀਂ ਦਿੱਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੰਜਾਬ ਦੇ ਪਾਣੀਆਂ ਦੀ ਰਾਖੀ ਲਈ ਹਰ ਜ਼ਰੂਰੀ ਕਦਮ ਚੁੱਕੇਗੀ ਅਤੇ ਕਿਸੇ ਵੀ ਕੀਮਤ ‘ਤੇ ਪੰਜਾਬ ਦੇ ਪਾਣੀ ਦੀ ਲੁੱਟ ਨਹੀਂ ਹੋਣ ਦਿੱਤੀ ਜਾਵੇਗੀ। ਕੈਬਨਿਟ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਪਾਣੀਆਂ ਦੇ ਮਸਲੇ ‘ਤੇ ਪੰਜਾਬ ਦਾ ਸਟੈਂਡ ਬਿਲਕੁਲ ਸਪੱਸ਼ਟ ਅਤੇ ਸਾਫ਼ ਹੈ ਕਿ ਪੰਜਾਬ ਆਪਣਾ ਹੱਕ ਨਹੀਂ ਛੱਡੇਗਾ। ਹਰਿਆਣਾ ਆਪਣੇ ਹਿੱਸੇ ਤੋਂ ਪਹਿਲਾਂ ਹੀ ਵੱਧ ਪਾਣੀ ਲੈ ਚੁੱਕਾ ਹੈ।

ਇਹ ਵੀ ਪੜ੍ਹੋ  ਹਰਿਆਣਾ ਅਤੇ ਪੰਜਾਬ ਕਾਂਗਰਸ ਨੂੰ ‘ਆਪ’ ‘ਤੇ ਹਮਲਾ ਕਰਨ ਤੋਂ ਪਹਿਲਾਂ ਆਪਣੇ ਮਤਭੇਦ ਸੁਲਝਾਉਣੇ ਚਾਹੀਦੇ ਹਨ: ਮਲਵਿੰਦਰ ਸਿੰਘ ਕੰਗ

ਪੰਜਾਬ ਕੇਂਦਰ ਜਾਂ ਹਰਿਆਣਾ ਦੇ ਦਬਾਅ ਅੱਗੇ ਨਹੀਂ ਝੁਕੇਗਾ।ਇਕ ਹੋਰ ਸਵਾਲ ਦੇ ਜਵਾਬ ਵਿੱਚ ਕੈਬਨਿਟ ਮੰਤਰੀ ਨੇ ਕਿਹਾ ਕਿ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵੱਲੋਂ ਤੈਅ ਨਿਯਮਾਂ ਅਨੁਸਾਰ ਬੁਲਾਈ ਗਈ ਮੀਟਿੰਗ ਵਿੱਚ ਤਾਂ ਪੰਜਾਬ ਭਾਗ ਲਵੇਗਾ ਪਰ ਕੇਂਦਰ ਦੀ ਸ਼ਹਿ ‘ਤੇ ਕਾਇਦੇ-ਕਾਨੂੰਨ ਨੂੰ ਛਿੱਕੇ ਟੰਗ ਕੇ ਬੁਲਾਈ ਕਿਸੇ ਮੀਟਿੰਗ ਵਿੱਚ ਸ਼ਿਰਕਤ ਨਹੀਂ ਕਰੇਗਾ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਾਣੀਆਂ ਦੇ ਮਸਲੇ ‘ਤੇ 5 ਮਈ ਨੂੰ ਪੰਜਾਬ ਵਿਧਾਨ ਸਭਾ ਦਾ ਵਿਸੇਸ਼ ਇਜਲਾਸ ਬੁਲਾਇਆ ਗਿਆ ਹੈ ਜਿਸ ਵਿੱਚ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਪੱਕੀ ਰਣਨੀਤੀ ਉਲੀਕੀ ਜਾਵੇਗੀ।ਇਸ ਦੌਰਾਨ ਫਿਰੋਜਪੁਰ ਫੀਡਰ ਨਹਿਰ ਦਾ 647.43 ਕਰੋੜ ਰੁਪਏ ਦਾ ਪ੍ਰਾਜੈਕਟ ਪ੍ਰਵਾਨ ਹੋਣ ‘ਤੇ ਫਾਜ਼ਿਲਕਾ ਜ਼ਿਲ੍ਹੇ ਦੇ ਕਿਸਾਨਾਂ ਨੇ ਕੈਬਨਿਟ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਦਾ ਮੂੰਹ ਮਿੱਠਾ ਕਰਵਾਇਆ।

ਇਹ ਵੀ ਪੜ੍ਹੋ ਮੁੱਖ ਮੰਤਰੀ ਨੇ ਦੇਸ਼ ਵਿਰੋਧੀ ਗਤੀਵਿਧੀਆਂ ਵਿੱਚ ਸ਼ਾਮਲ ਦੋ ਜਾਸੂਸਾਂ ਨੂੰ ਗ੍ਰਿਫ਼ਤਾਰ ਕਰਨ ਲਈ ਪੰਜਾਬ ਪੁਲਿਸ ਦੀ ਕੀਤੀ ਸ਼ਲਾਘਾ

ਕਿਸਾਨਾਂ ਨੇ ਇਸ ਲਈ ਪੰਜਾਬ ਸਰਕਾਰ ਦਾ ਵਿਸ਼ੇਸ਼ ਤੌਰ ‘ਤੇ ਧੰਨਵਾਦ ਕੀਤਾ ਜਿਸ ਦੇ ਯਤਨਾਂ ਨਾਲ ਇਹ ਨਹਿਰ ਦਾ ਪ੍ਰਾਜੈਕਟ ਪ੍ਰਵਾਨ ਹੋਇਆ ਹੈ।ਇਸ ਮੌਕੇ ਕੈਬਨਿਟ ਮੰਤਰੀ ਨੇ ਕਿਹਾ ਕਿ ਫਿਰੋਜ਼ਪੁਰ ਫੀਡਰ ਦੀ ਸਮਰੱਥਾ ਵਾਧੇ ਅਤੇ ਨਵੀਂ ਬਣਨ ਤੋਂ ਬਾਅਦ ਫਾਜ਼ਿਲਕਾ, ਫਿਰੋਜ਼ਪੁਰ, ਸ੍ਰੀ ਮੁਕਤਸਰ ਸਾਹਿਬ ਅਤੇ ਫ਼ਰੀਦਕੋਟ ਦੇ ਕਿਸਾਨਾਂ ਨੂੰ ਜਿੱਥੇ ਪੂਰਾ ਨਹਿਰੀ ਪਾਣੀ ਮਿਲੇਗਾ, ਉੱਥੇ ਹੀ ਫਾਜ਼ਿਲਕਾ ਜ਼ਿਲ੍ਹੇ ਦੇ ਸਰਹੱਦੀ ਇਲਾਕਿਆਂ ਵਿੱਚ ਪਾਕਿਸਤਾਨ ਦੇ ਕਸੂਰ ਨਾਲੇ ਤੋਂ ਆਉਣ ਵਾਲੇ ਕਾਲੇ ਪਾਣੀ ਤੋਂ ਵੀ ਮੁਕਤੀ ਮਿਲੇਗੀ।ਕੈਬਨਿਟ ਮੰਤਰੀ ਨਾਲ ਫ਼ਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ, ਬੱਲੂਆਣਾ ਦੇ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ, ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਅਤੇ ਸਾਬਕਾ ਵਿਧਾਇਕ ਅਰੁਣ ਨਾਰੰਗ ਵੀ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

ਪੰਜਾਬ ਦੇ ਮੁੱਦਿਆਂ ਤੇ ਪਹਿਰੇਦਾਰੀ ਲਈ ਖੇਤਰੀ ਸਿਆਸੀ ਜਮਾਤ ਦਾ ਮਜ਼ਬੂਤ ਹੋਣਾ ਸਮੇਂ ਦੀ ਲੋੜ:ਇਯਾਲੀ

SAS Nagar News: ਸ਼੍ਰੋਮਣੀ ਅਕਾਲੀ ਦਲ ਦੀ ਪੁਨਰ ਸੁਰਜੀਤੀ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਬਣੀ ਪੰਜ ਮੈਂਬਰੀ ਭਰਤੀ ਕਮੇਟੀ ਮੈਬਰਾਂ ਮਨਪ੍ਰੀਤ ਸਿੰਘ ਇਯਾਲੀ ਅਤੇ ਜੱਥੇਦਾਰ ਇਕਬਾਲ ਸਿੰਘ ਝੂੰਦਾਂ ਦੀ ਅਗਵਾਈ ਹੇਠ ਅਹਿਮ ਮੀਟਿੰਗ ਹਲਕਾ ਖਰੜ ਦੇ ਬਲਾਕ ਮਾਜਰੀ ਵਿੱਚ ਹੋਈ। ਇਸ ਮੀਟਿੰਗ ਵਿੱਚ ਸਾਬਕਾ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੀ ਸੰਗਤ ਦੇ ਸੱਦੇ ਤੇ ਉਚੇਚੇ ਤੌਰ ਤੇ ਹਾਜ਼ਰ ਰਹੇ।ਇਸ ਮੌਕੇ ਪੁਆਧ ਦੀ ਧਰਤੀ ਤੇ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਸ: ਇਯਾਲੀ ਨੇ ਪੰਜਾਬ ਨਾਲ ਜੁੜੇ ਮੁੱਦਿਆਂ ਦੀ ਠੋਸ ਰਾਖੀ ਅਤੇ ਸਖ਼ਤ ਪਹਿਰੇਦਾਰੀ ਕਰਨ ਲਈ ਆਪਣੀ ਖੇਤਰੀ ਸਿਆਸੀ ਧਿਰ ਨੂੰ ਮਜ਼ਬੂਤ ਕਰਨ ਦਾ ਸੁਨੇਹਾ ਦਿੱਤਾ। ਉਹਨਾਂ ਕਿਹਾ ਪੁਨਰ ਗਠਨ ਐਕਟ 1966 ਤੋਂ ਲੈਕੇ ਸਮੇਂ ਸਮੇਂ ਦੀਆਂ ਕੇਂਦਰੀ ਵਜਾਰਤ ਵਾਲੀਆਂ ਪਾਰਟੀਆਂ ਨੇ ਪੰਜਾਬ ਦੇ ਹੱਕ ਖੋਹੇ ਹਨ। ਸਾਡੇ ਕੋਲ ਨਾ ਆਪਣੀ ਰਾਜਧਾਨੀ ਹੈ, ਨਾ ਸਾਨੂੰ ਪੰਜਾਬੀ ਬੋਲਦੇ ਇਲਾਕੇ ਮਿਲੇ, ਸਾਡੀ ਸਿੱਖਿਆ ਦਾ ਸਰਵ ਉੱਚ ਸਥਾਨ ਪੰਜਾਬ ਯੂਨੀਵਰਸਿਟੀ ਤੋਂ ਸਾਡੀ ਪਕੜ ਕਮਜੋਰ ਕੀਤੀ ਜਾ ਚੁੱਕੀ ਹੈ। ਬੀਬੀਐਮਬੀ ਵਿੱਚ ਸਾਡੀ ਸਥਾਈ ਮੈਂਬਰਸ਼ਿਪ ਖਤਮ ਕੀਤੀ ਜਾ ਚੁੱਕੀ ਹੈ।

ਇਹ ਵੀ ਪੜ੍ਹੋ  ਅਹਿਮ ਖੁਲਾਸੇ; ਜੇਲ੍ਹ ‘ਚ ਸਪਲਾਈ ਲਈ Border ਇਲਾਕੇ ਵਿਚੋਂ ‘ਚਿੱਟੇ’ ਲਿਆਉਂਦਾ ਸੀ ਥਾਣੇਦਾਰ

ਇਯਾਲੀ ਨੇ ਖੇਤਰੀ ਪਾਰਟੀ ਨੂੰ ਮਜ਼ਬੂਤ ਕਰਨ ਅਤੇ ਪੰਜਾਬ ਅਤੇ ਪੰਥ ਪ੍ਰਤੀ ਸੁਹਿਰਦ ਲੀਡਰਸ਼ਿਪ ਹੱਥ ਦੇਣ ਦੀ ਵਕਾਲਤ ਕਰਦਿਆਂ ਕਿਹਾ ਕਿ, ਜੇਕਰ ਹੁਣ ਵੀ ਅਸੀਂ ਆਪਣੇ ਹੱਕਾਂ ਦੀ ਰਾਖੀ ਲਈ ਅੱਗੇ ਨਾ ਸਕੇ ਤਾਂ ਆਉਣ ਵਾਲਾ ਸਮਾਂ ਅਤੇ ਪੀੜ੍ਹੀਆਂ ਸਾਨੂੰ ਮੁਆਫ਼ ਨਹੀਂ ਕਰਨਗੀਆਂ। ਇਸ ਮੌਕੇ ਜੱਥੇਦਾਰ ਇਕਬਾਲ ਸਿੰਘ ਝੂੰਦਾਂ ਨੇ ਪਾਣੀਆਂ ਦੇ ਮੁੱਦੇ ਤੇ ਸਖ਼ਤ ਸਟੈਂਡ ਅਖ਼ਤਿਆਰ ਕਰਦਿਆਂ ਕਿਹਾ ਕਿ ਅੱਜ ਸਾਰੀਆਂ ਸਿਆਸੀ ਜਮਾਤਾਂ ਆਪਣੇ ਗੁਆਚੇ ਹੋਏ ਸਿਆਸੀ ਅਧਾਰ ਨੂੰ ਬਚਾਈ ਰੱਖਣ ਲਈ ਸਿਆਸਤ ਕਰ ਰਹੀਆਂ ਹਨ। ਸਰਵ ਪਾਰਟੀ ਮੀਟਿੰਗ ਵਿੱਚ ਢੁੱਕਵਾਂ ਅਤੇ ਸਾਂਝਾ ਵੱਡਾ ਪ੍ਰੋਗਰਾਮ ਨਾ ਦੇਣਾ ਇਹ ਸਾਬਿਤ ਕਰਦਾ ਹੈ ਕਿ ਸਿਆਸੀ ਪਾਰਟੀਆਂ ਪੰਜਾਬ ਦੇ ਮੁੱਦਿਆਂ ਤੇ ਸਿਰਫ ਤੇ ਸਿਰਫ ਸਿਆਸਤ ਕਰ ਰਹੀਆਂ ਹਨ। ਇਸ ਵਰਕਰ ਮੀਟਿੰਗ ਵਿੱਚ ਸੰਗਤ ਦੇ ਸੱਦੇ ਤੇ ਆਪਣੇ ਜਰੂਰੀ ਰੁਝੇਵਿਆਂ ਨੂੰ ਛੱਡ ਕੇ ਹਾਜ਼ਰ ਰਹੇ ਸਾਬਕਾ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਪੰਥ ਅਤੇ ਪੰਜਾਬ ਦੇ ਮੌਜੂਦਾ ਮਸਲਿਆਂ ਤੇ ਡੂੰਘੀ ਚਿੰਤਾ ਪ੍ਰਗਟ ਕੀਤੀ। ਓਹਨਾ ਕੇਂਦਰ ਦੀ ਬੀਜੇਪੀ ਸਰਕਾਰ ਤੇ ਹਮਲਾ ਬੋਲਦਿਆਂ ਕਿਹਾ ਕਿ ਅੱਜ ਪੰਜਾਬ ਨਾਲ ਧੱਕਾ ਕੀਤਾ ਜਾ ਰਿਹਾ ਹੈ। ਅੱਜ ਪੰਜਾਬ ਦੇ ਮੁੱਦਿਆਂ ਲਈ ਅਵਾਜ ਚੁੱਕਣ ਵਾਲਾ ਅਤੇ ਰਾਖੀ ਕਰਨ ਵਾਲਾ ਤਾਕਤਵਰ ਲੀਡਰ ਸਮੇਂ ਦੀ ਮੰਗ ਹੈ। ਇਸ ਮੌਕੇ ਸਾਬਕਾ ਮੈਬਰ ਪਾਰਲੀਮੈਟ ਪ੍ਰੋ ਚੰਦੂਮਾਜਰਾ ਨੇ ਆਪਣੇ ਭਾਸ਼ਣ ਦੌਰਾਨ ਨੌਜਵਾਨ ਵਰਗ ਨੂੰ ਅੱਗੇ ਆਕੇ ਖੇਤਰੀ ਪਾਰਟੀ ਲਈ ਕੰਮ ਕਰਨ ਦਾ ਸੱਦਾ ਦਿੱਤਾ।

ਇਹ ਵੀ ਪੜ੍ਹੋ  ਪਾਣੀਆਂ ਦਾ ਵਿਵਾਦ; ਸੁਖਬੀਰ ਸਿੰਘ ਬਾਦਲ ਨੇ ਲਿਖਿਆ ਪ੍ਰਧਾਨ ਮੰਤਰੀ ਨੂੰ ਪੱਤਰ

ਸਾਬਕਾ ਸਪੀਕਰ ਰਵੀ ਇੰਦਰ ਸਿੰਘ ਨੇ ਆਪਣੇ ਸੰਬੋਧਨ ਦੌਰਾਨ ਜਿੱਥੇ ਪੰਜਾਬ ਦੇ ਭਖਦੇ ਮੁੱਦਿਆਂ ਨੂੰ ਉਭਾਰਿਆ ਉਥੇ ਹੀ ਇਹਨਾ ਦੇ ਹੱਲ ਅਤੇ ਪਹਿਰੇਦਾਰੀ ਲਈ ਇਕਜੁਟਤਾ ਨੂੰ ਪੰਜਾਬ ਦੀ ਲੋੜ ਕਰਾਰ ਦਿੱਤਾ।ਇਸ ਮੌਕੇ ਮਿਸਲ ਸਤਲੁਜ ਵਲੋ ਅਜੇਪਾਲ ਸਿੰਘ ਬਰਾੜ ਨੇ ਜਿੱਥੇ ਆਈ ਹੋਈ ਲੀਡਰਸ਼ਿਪ ਦਾ ਧੰਨਵਾਦ ਕੀਤਾ ਉਥੇ ਆਸ ਵੀ ਪ੍ਰਗਟ ਕੀਤੀ ਕਿ ਜਾਰੀ ਹੁਕਮਨਾਮਾ ਸਾਹਿਬ ਦੀ ਪਾਲਣਾ ਇੰਨ ਬਿੰਨ ਰੂਪ ਵਿੱਚ ਕਰਦੇ ਹੋਏ ਭਰਤੀ ਕਮੇਟੀ ਮੈਂਬਰ ਪੰਜਾਬ ਅਤੇ ਪੰਥ ਨੂੰ ਸਿਆਸੀ ਅਗਵਾਈ ਦਾ ਨੈਤਿਕ ਅਧਾਰ ਗੁਆ ਚੁੱਕੀ ਲੀਡਰਸ਼ਿਪ ਦੇ ਬਦਲੇ ਸੰਜੀਦਾ,ਪੰਥ ਅਤੇ ਪੰਜਾਬ ਨੂੰ ਸਮਰਪਿਤ ਲੀਡਰਸ਼ਿਪ ਦੇਵੇਗੀ।ਇਸ ਮੌਕੇ ਰਾਜਵਿੰਦਰ ਸਿੰਘ ਵਜੀਦਪੁਰ,ਸਰਬਜੀਤ ਸਿੰਘ ਕਾਦੀਮਾਜਰਾ, ਮਨਜੀਤ ਸਿੰਘ ਮੁੱਧੋਂ, ਗੁਰਜੀਤ ਸਿੰਘ ਸ਼ੰਟੂ, ਮੇਜਰ ਸਿੰਘ ਬਸੰਤਪੁਰਾ, ਮਨਦੀਪ ਸਿੰਘ ਖਿਜਰਾਬਾਦ, ਰਵਿੰਦਰ ਸਿੰਘ ਪੈਂਟਾ, ਦਰਸ਼ਨ ਸਿੰਘ ਕੰਸਾਲਾ, ਭਜਨ ਸਿੰਘ ਸ਼ੇਰਗਿੱਲ, ਸੁਖਜਿੰਦਰ ਸਿੰਘ ਮੁੰਡੀਆਂ,ਹਰਬੰਸ ਸਿੰਘ ਕੰਦੋਲਾ, ਕੁਲਵਿੰਦਰ ਸਿੰਘ ਸੇਖੋਂ, ਹਰਦੀਪ ਸਿੰਘ ਡੋਡ,ਹਰਜੀਤ ਸਿੰਘ ਸਿੰਘ ਖਾਸ ਤੌਰ ਤੇ ਹਾਜ਼ਰ ਰਹੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਹਰਿਆਣਾ ਅਤੇ ਪੰਜਾਬ ਕਾਂਗਰਸ ਨੂੰ ‘ਆਪ’ ‘ਤੇ ਹਮਲਾ ਕਰਨ ਤੋਂ ਪਹਿਲਾਂ ਆਪਣੇ ਮਤਭੇਦ ਸੁਲਝਾਉਣੇ ਚਾਹੀਦੇ ਹਨ: ਮਲਵਿੰਦਰ ਸਿੰਘ ਕੰਗ

0

Chandigarh News:ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਬੁਲਾਰੇ ਅਤੇ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਅੱਜ ਕੇਂਦਰ ਸਰਕਾਰ ਅਤੇ ਹਰਿਆਣਾ ਦੀ ਪੰਜਾਬ ਨੂੰ ਪਾਣੀ ਦੇ ਉਸ ਦੇ ਸਹੀ ਹਿੱਸੇ ਤੋਂ ਵਾਂਝਾ ਕਰਨ ਦੀ ਸਾਜ਼ਿਸ਼ ਰਚਣ ਦੀ ਸਖ਼ਤ ਨਿੰਦਾ ਕੀਤੀ ਹੈ। ਐਤਵਾਰ ਨੂੰ ਆਪ ਦੇ ਬੁਲਾਰੇ ਗਗਨਦੀਪ ਸਿੰਘ ਅਤੇ ਰਣਜੀਤ ਸਿੰਘ ਨਾਲ ਇੱਕ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ, ਕੰਗ ਨੇ ਭਾਰਤੀ ਜਨਤਾ ਪਾਰਟੀ (ਭਾਜਪਾ) ‘ਤੇ ਕਾਂਗਰਸ ਵੱਲੋਂ ਪੰਜਾਬ ਵਿਰੁੱਧ ਸ਼ੁਰੂ ਕੀਤੀ ਗਈ ਇਤਿਹਾਸਕ ਬੇਇਨਸਾਫ਼ੀ ਨੂੰ ਜਾਰੀ ਰੱਖਣ ਦਾ ਦੋਸ਼ ਲਗਾਇਆ।ਕੰਗ ਨੇ ਕਿਹਾ “ਭਾਜਪਾ ਅਤੇ ਕਾਂਗਰਸ ਦੋਵਾਂ ਦਾ ਪੰਜਾਬ ਦੇ ਪਾਣੀ ਦੇ ਅਧਿਕਾਰਾਂ ਨੂੰ ਲੁੱਟਣ ਦਾ ਲੰਮਾ ਇਤਿਹਾਸ ਰਿਹਾ ਹੈ। ਅੱਜ, ਇੱਕ ਸੀਨੀਅਰ ਕਾਂਗਰਸੀ ਨੇਤਾ ਰਣਦੀਪ ਸੁਰਜੇਵਾਲਾ ਨੇ ‘ਆਪ’ ਅਤੇ ਭਾਜਪਾ ‘ਤੇ ਪਾਣੀ ਦੇ ਮੁੱਦਿਆਂ ‘ਤੇ ਮਿਲੀਭੁਗਤ ਕਰਨ ਦਾ ਦੋਸ਼ ਲਗਾਇਆ, ਪਰ ਸੱਚਾਈ ਬਿਲਕੁਲ ਉਲਟ ਹੈ। ਕਾਂਗਰਸ ਨੇ ਪੰਜਾਬ ਦੇ ਪਾਣੀ ਦਾ ਸ਼ੋਸ਼ਣ ਕਰਨ ਦੀ ਨੀਂਹ ਰੱਖੀ, ਅਤੇ ਭਾਜਪਾ ਹੁਣ ਇਸ ਨੂੰ ਹੋਰ ਅੱਗੇ ਲੈ ਜਾ ਰਹੀ ਹੈ,”।

ਇਹ ਵੀ ਪੜ੍ਹੋ  ਮੁੱਖ ਮੰਤਰੀ ਨੇ ਦੇਸ਼ ਵਿਰੋਧੀ ਗਤੀਵਿਧੀਆਂ ਵਿੱਚ ਸ਼ਾਮਲ ਦੋ ਜਾਸੂਸਾਂ ਨੂੰ ਗ੍ਰਿਫ਼ਤਾਰ ਕਰਨ ਲਈ ਪੰਜਾਬ ਪੁਲਿਸ ਦੀ ਕੀਤੀ ਸ਼ਲਾਘਾ

ਕੰਗ ਨੇ ਕਾਂਗਰਸ ਦੇ ਦੋਹਰੇ ਮਾਪਦੰਡਾਂ ਦੀ ਆਲੋਚਨਾ ਕੀਤੀ, ਪੰਜਾਬ ਅਤੇ ਹਰਿਆਣਾ ਦੇ ਕਾਂਗਰਸੀ ਆਗੂਆਂ ਦੇ ਵਿਰੋਧੀ ਰੁਖ ਨੂੰ ਉਜਾਗਰ ਕੀਤਾ। ਉਨ੍ਹਾਂ ਕਿਹਾ, “ਸੁਰਜੇਵਾਲਾ ਨੂੰ ਪਹਿਲਾਂ ਇਹ ਸਪੱਸ਼ਟ ਕਰਨਾ ਚਾਹੀਦਾ ਹੈ ਕਿ ਪੰਜਾਬ ਕਾਂਗਰਸ ਸਹੀ ਹੈ ਜਾਂ ਹਰਿਆਣਾ ਕਾਂਗਰਸ। ਪੰਜਾਬ ਵਿੱਚ ਸਰਬ ਪਾਰਟੀ ਮੀਟਿੰਗ ਦੌਰਾਨ, ਕਾਂਗਰਸੀ ਆਗੂਆਂ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਇਸ ਸਟੈਂਡ ਦਾ ਸਮਰਥਨ ਕੀਤਾ ਸੀ ਕਿ ਪੰਜਾਬ ਆਪਣੇ ਹਿੱਸੇ ਦੇ ਪਾਣੀ ਨੂੰ ਲੈ ਕੇ ਕਿਸੇ ਵੀ ਤਰ੍ਹਾਂ ਦੀ ਜ਼ਬਰਦਸਤੀ ਬਰਦਾਸ਼ਤ ਨਹੀਂ ਕਰੇਗਾ। ਪਰ ਅੱਜ ਸੁਰਜੇਵਾਲਾ ਨੇ ਪੰਜਾਬ ‘ਤੇ ਗਲਤ ਕੰਮ ਕਰਨ ਦਾ ਦੋਸ਼ ਲਗਾ ਕੇ ਹਰਿਆਣਾ ਦੇ ਕੁਪ੍ਰਬੰਧਨ ਅਤੇ ਪਾਣੀ ਦੀ ਬਹੁਤ ਜ਼ਿਆਦਾ ਖਪਤ ਨੂੰ ਜਾਇਜ਼ ਠਹਿਰਾਉਣ ਦੀ ਕੋਸ਼ਿਸ਼ ਕੀਤੀ ਹੈ।”ਕੰਗ ਨੇ ਇੰਦਰਾ ਗਾਂਧੀ ਦੇ ਯੁੱਗ ਤੋਂ ਲੈ ਕੇ ਪੰਜਾਬ ਦੇ ਕਾਂਗਰਸ ਮੁੱਖ ਮੰਤਰੀਆਂ ਦੁਆਰਾ ਐਸਵਾਈਐਲ ਨਹਿਰ ਦਾ ਨੀਂਹ ਪੱਥਰ ਰੱਖਣ ਤੱਕ, ਕਾਂਗਰਸ ਸਰਕਾਰਾਂ ਦੁਆਰਾ ਕੀਤੇ ਗਏ ਇਤਿਹਾਸਕ ਬੇਇਨਸਾਫ਼ੀਆਂ ਵੱਲ ਵੀ ਇਸ਼ਾਰਾ ਕੀਤਾ।

ਇਹ ਵੀ ਪੜ੍ਹੋ  ਗੁਰੂਆਂ, ਪੀਰਾਂ ਦੀ ਧਰਤੀ ਨੂੰ ਨਸ਼ਾ ਮੁਕਤ ਕਰਨਾ ਸਰਕਾਰ ਦੀ ਮੁੱਖ ਤਰਜ਼ੀਰ : ਅਮਨ ਅਰੋੜਾ

ਕੰਗ ਨੇ ਕਿਹਾ “ਕਾਂਗਰਸ ਦੀ ਵਿਰਾਸਤ ਪੰਜਾਬ ਦੇ ਅਧਿਕਾਰਾਂ ਨੂੰ ਕਮਜ਼ੋਰ ਕਰਨ ‘ਤੇ ਬਣੀ ਹੈ, ਅਤੇ ਭਾਜਪਾ ਨੇ ਇਸ ਏਜੰਡੇ ਨੂੰ ਸਿਰਫ ਤੇਜ਼ ਕੀਤਾ ਹੈ,”।ਉਨ੍ਹਾਂ ਕਿਹਾ ਕਿ ਪੰਜਾਬ ਆਪਣੇ ਪਾਣੀ ਦੀ ਵਰਤੋਂ ਪ੍ਰਤੀ ਸਮਝਦਾਰੀ ਵਰਤ ਰਿਹਾ ਹੈ, ਆਪਣੇ ਨਿਰਧਾਰਿਤ ਹਿੱਸੇ ਦਾ 11% ਬਚਾਇਆ ਹੈ, ਜਦੋਂ ਕਿ ਹਰਿਆਣਾ ਪਹਿਲਾਂ ਹੀ ਆਪਣੇ ਨਿਰਧਾਰਿਤ ਹਿੱਸੇ ਦਾ 130% ਵਰਤ ਚੁੱਕਾ ਹੈ। ਕੰਗ ਨੇ ਕੇਂਦਰ ਸਰਕਾਰ ਦੇ ਦਬਾਅ ਹੇਠ ਭਾਖੜਾ ਬਿਆਸ ਪ੍ਰਬੰਧਨ ਬੋਰਡ (ਬੀਬੀਐਮਬੀ) ਦੁਆਰਾ ਵਰਤੇ ਗਏ ਤਾਨਾਸ਼ਾਹੀ ਚਾਲਾਂ ਦੀ ਨਿੰਦਾ ਕੀਤੀ। ਕੰਗ ਨੇ ਸੁਰਜੇਵਾਲਾ ਦੀ ਇਸ ਟਿੱਪਣੀ ਦੀ ਆਲੋਚਨਾ ਕੀਤੀ ਕਿ ਪੰਜਾਬ ਬੀਬੀਐਮਬੀ ‘ਤੇ ਸ਼ਰਤਾਂ ਲਗਾ ਰਿਹਾ ਹੈ। ਸੁਰਜੇਵਾਲਾ ਨੂੰ ਬੇਬੁਨਿਆਦ ਦੋਸ਼ ਲਗਾਉਣ ਤੋਂ ਪਹਿਲਾਂ ਆਪਣੀ ਪਾਰਟੀ ਦੇ ਅੰਦਰ ਸਪੱਸ਼ਟਤਾ ਲੈਣੀ ਚਾਹੀਦੀ ਹੈ।”ਕੰਗ ਨੇ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ‘ਆਪ’ ਦੀ ਵਚਨਬੱਧਤਾ ਦੀ ਪੁਸ਼ਟੀ ਕੀਤੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਅਹਿਮ ਖੁਲਾਸੇ; ਜੇਲ੍ਹ ‘ਚ ਸਪਲਾਈ ਲਈ Border ਇਲਾਕੇ ਵਿਚੋਂ ‘ਚਿੱਟੇ’ ਲਿਆਉਂਦਾ ਸੀ ਥਾਣੇਦਾਰ

👉ਮਿਲਿਆ ਦੋ ਦਿਨਾਂ ਦਾ ਪੁਲਿਸ ਰਿਮਾਂਡ, ਹੋਏ ਅਹਿਮ ਖੁਲਾਸੇ
Bathinda News: ਬੀਤੇ ਕੱਲ ਜੇਲ੍ਹ ਵਿਭਾਗ ਵੱਲੋਂ ਭਾਰੀ ਮਾਤਰਾ ਵਿੱਚ ਚਿੱਟੇ ਸਹਿਤ ਕਾਬੂ ਕੀਤੇ ਗਏ ਪੰਜਾਬ ਪੁਲਿਸ ਦੇ ਥਾਣੇਦਾਰ ਗੁਰਪ੍ਰੀਤ ਸਿੰਘ ਵੱਲੋਂ ਪੁੱਛਗਿੱਛ ਦੌਰਾਨ ਅਹਿਮ ਖੁਲਾਸੇ ਕੀਤੇ ਗਏ ਹਨ। ਪੁਲਿਸ ਵਿਭਾਗ ਦੇ ਸੂਤਰਾਂ ਨੇ ਖੁਲਾਸਾ ਕੀਤਾ ਥਾਣੇਦਾਰ ਗੁਰਪ੍ਰੀਤ ਸਿੰਘ ਜੇਲ੍ਹ ‘ਚ ਸਪਲਾਈ ਕਰਨ ਦੇ ਲਈ ਬਾਰਡਰ ਇਲਾਕੇ(ਅੰਮ੍ਰਿਤਸਰ ) ਤੋਂ ਚਿੱਟਾ ਲੈ ਕੇ ਆਉਂਦਾ ਸੀ ਅਤੇ ਉਸਨੂੰ ਇਹ ਚਿੱਟਾ ਇੱਕ ਪ੍ਰਾਈਵੇਟ ਵਿਅਕਤੀ ਮੁਹਈਆ ਕਰਵਾਉਂਦਾ ਸੀ। ਜਿਸ ਨੂੰ ਉਹ ਅੱਗੇ ਜੇਲ੍ਹ ‘ਚ ਹਵਾਲਾਤੀਆਂ ਤੇ ਕੈਦੀਆਂ ਨੂੰ ਵੇਚਦਾ ਸੀ।

ਇਹ ਵੀ ਪੜ੍ਹੋ Police ਦਾ ਥਾਣੇਦਾਰ ਬਠਿੰਡਾ ਜੇਲ੍ਹ ‘ਚ ਚਿੱਟਾ ਸਪਲਾਈ ਕਰਦਾ ਕਾਬੂ

ਦੱਸਣਾ ਬਣਦਾ ਹੈ ਕਿ ਥਾਣੇਦਾਰ ਗੁਰਪ੍ਰੀਤ ਸਿੰਘ ਨੂੰ ਅੱਜ ਪੁਲਿਸ ਵੱਲੋਂ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ, ਜਿੱਥੇ ਉਸਦਾ ਪੁੱਛਗਿੱਛ ਦੇ ਲਈ ਦੋ ਦਿਨਾਂ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ। ਉਸ ਦੇ ਵਿਰੁੱਧ ਬੀਤੀ ਸ਼ਾਮ ਥਾਣਾ ਕੈਂਟ ਵਿਖੇ ਵੱਖ-ਵੱਖ ਧਰਾਵਾਂ ਤਹਿਤ ਪਰਚਾ ਦਰਜ ਕੀਤਾ ਗਿਆ ਸੀ। ਥਾਣੇਦਾਰ ਗੁਰਪ੍ਰੀਤ ਸਿੰਘ ਪੰਜਾਬ ਪੁਲਿਸ ਦੀ ਤੀਜੀ ਆਈਆਰਬੀ ਰਿਜ਼ਰਵ ਬਟਾਲੀਅਨ ਵਿਚ ਤੈਨਾਤ ਸੀ ਅਤੇ ਹੁਣ ਪਿਛਲੇ ਲੰਬੇ ਸਮੇਂ ਤੋਂ ਉਸ ਦੀ ਡਿਊਟੀ ਬਠਿੰਡਾ ਜੇਲ ਵਿੱਚ ਲੱਗੀ ਹੋਈ ਸੀ।

ਇਹ ਵੀ ਪੜ੍ਹੋ Amritsar Rural Police ਵੱਲੋਂ ਪਾਕਿਸਤਾਨ ਲਈ ਜਾਸੂਸੀ ਕਰਦੇ ਦੋ ਨੌਜਵਾਨ ਗ੍ਰਿਫਤਾਰ

ਜੇਲ ਵਿਭਾਗ ਦੇ ਸੂਤਰਾਂ ਨੇ ਦੱਸਿਆ ਕਿ ਗੁਰਪ੍ਰੀਤ ਸਿੰਘ ਉੱਪਰ ਜੇਲ ਅੰਦਰ ਨਸ਼ੇ ਦੀ ਸਪਲਾਈ ਕਰਨ ਦਾ ਪਿਛਲੇ ਕੁਝ ਦਿਨਾਂ ਤੋਂ ਸ਼ੱਕ ਸੀ ਜਿਸ ਦੇ ਚਲਦੇ ਉਸ ਉੱਪਰ ਨਿਗਾਹ ਰੱਖੀ ਜਾ ਰਹੀ ਸੀ ਅਤੇ ਬੀਤੇ ਕੱਲ ਉਸ ਨੂੰ ਜੇਲ ਅਧਿਕਾਰੀਆਂ ਵੱਲੋਂ ਇੱਥੇ ਤੈਨਾਤ ਕੇਂਦਰੀ ਸੁਰੱਖਿਆ ਬਲਾਂ ਦੇ ਜਵਾਨਾਂ ਦੀ ਮਦਦ ਨਾਲ 41 ਗ੍ਰਾਮ ਚਿੱਟੇ ਸਹਿਤ ਕਾਬੂ ਕੀਤਾ ਗਿਆ ਸੀ, ਜਿਸਨੂੰ ਉਹ ਆਪਣੀ ਵਰਦੀ ਵਿੱਚ ਲੁਕੋ ਕੇ ਅੰਦਰ ਸਪਲਾਈ ਕਰਨ ਲਈ ਜਾ ਰਿਹਾ ਸੀ।ਸੰਭਾਵਨਾ ਜਤਾਈ ਜਾ ਰਹੀ ਹੈ ਉਸਦੇ ਨਾਲ ਇਸ ਚਿੱਟੇ ਦੇ ਕਾਲੇ ਧੰਦੇ ਵਿੱਚ ਹੋਰ ਵੀ ਮੁਲਾਜ਼ਮ ਮਿਲੇ ਹੋਏ ਹੋ ਸਕਦੇ ਹਨ। ਜਿਸਦੇ ਚਲਦੇ ਪੁਲਿਸ ਵਿਭਾਗ ਦੇ ਉੱਚ ਅਧਿਕਾਰੀਆਂ ਵੱਲੋਂ ਇਸ ਮਾਮਲੇ ਦੀ ਪੜਤਾਲ ਖੁਦ ਕੀਤੀ ਜਾ ਰਹੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

ਬੱਸ ਸਟੈਂਡ ਦਾ ਮੁੱਦਾ; ਸੰਘਰਸ਼ ਕਮੇਟੀ ਵੱਲੋਂ ਦਿੱਤਾ ਅਲਟੀਮੇਟਮ ਦਾ ਸਮਾਂ ਭਲਕੇ ਹੋਵੇਗਾ ਖਤਮ

0

Bathinda News:ਬਠਿੰਡਾ ਸ਼ਹਿਰ ਦੇ ਵਿਚ ਬਣੇ ਮੌਜੂਦਾ ਬੱਸ ਅੱਡੇ ਨੂੰ ਬਚਾਉਣ ਲਈ ਚੱਲ ਰਹੇ ਪੱਕੇ ਮੋਰਚੇ ਵਿੱਚ ਐਤਵਾਰ ਨੂੰ ਵੀ ਸ਼ਹਿਰ ਦੀਆਂ ਮੁੱਖ ਹਸਤੀਆਂ ਨੇ ਪਹੁੰਚ ਕਰ ਬੱਸ ਅੱਡਾ ਬਚਾਉਣ ਲਈ ਆਵਾਜ਼ ਬੁਲੰਦ ਕੀਤੀ। ਬੱਸ ਅੱਡਾ ਬਚਾਓ ਕਮੇਟੀ ਟੀਮ ਦੇ ਮੈਂਬਰ ਸੰਦੀਪ ਅਗਰਵਾਲ ਨੇ ਕਿਹਾ ਕਿ ਕਮੇਟੀ ਵੱਲੋਂ ਪ੍ਰਸ਼ਾਸਨ ਨੂੰ ਸੋਮਵਾਰ ਤੱਕ ਫੈਸਲਾ ਕਰਨ ਦਾ ਸਮਾਂ ਦਿੱਤਾ ਗਿਆ ਸੀ।

ਪਰ ਜੇਕਰ ਪ੍ਰਸ਼ਾਸਨ ਅਤੇ ਪੰਜਾਬ ਸਰਕਾਰ ਵੱਲੋਂ ਇਸ ਸਬੰਧੀ ਕੋਈ ਫੈਸਲਾ ਨਾ ਲਿਆ ਗਿਆ ਤਾਂ ਸੰਘਰਸ਼ ਨੂੰ ਤੇਜ਼ ਕਰਨ ਲਈ ਸੋਮਵਾਰ ਨੂੰ ਮੋਰਚੇ ਵਿੱਚ ਵੱਡੀ ਗਿਣਤੀ ਵਿੱਚ ਲੋਕਾਂ ਦੇ ਪਹੁੰਚਣ ਦੀ ਅਪੀਲ ਕੀਤੀ ਗਈ ਹੈ। ਜਿੱਥੋਂ ਮੋਰਚੇ ਵਿੱਚ ਹੀ ਅੱਗੇ ਦੀ ਰਣਨੀਤੀ ਬਣਾਈ ਜਾਵੇਗੀ ਅਤੇ ਸਰਕਾਰ ਨੂੰ ਕੜਾ ਜਵਾਬ ਦੇਣ ਲਈ ਅੱਗੇ ਦੇ ਪ੍ਰੋਗਰਾਮਾਂ ਉਲੀਕੇ ਜਾਣਗੇ।

ਇਹ ਵੀ ਪੜ੍ਹੋ ਬੱਚਿਆਂ ਤੋਂ ‘ਵੇਟਰ’ ਦਾ ਕੰਮ ਲੈਣ ਵਾਲੇ ਸਕੂਲ ਅਧਿਆਪਕਾਂ ਵਿਰੁਧ ਵੱਡਾ Action!

ਕੌਂਸਲਰ ਸੰਦੀਪ ਬਾਬੀ ਅਤੇ ਕੁਲਵਿੰਦਰ ਸਿੰਘ ਹੈਪੀ ਸਰਪੰਚ ਨੇ ਕਿਹਾ ਕਿ ਲੋਕਾਂ ਦੇ ਹੱਕਾਂ ਲਈ ਭੂ ਮਾਫੀਆ ਦਾ ਸਾਥ ਦੇ ਰਹੀ ਸਰਕਾਰ ਅਤੇ ਪ੍ਰਸ਼ਾਸਨ ਖਿਲਾਫ ਸੰਘਰਸ਼ ਕਮੇਟੀ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।

ਮੋਰਚੇ ਵਿੱਚ ਪਹੁੰਚੇ ਕੁੱਲ ਹਿੰਦ ਕਿਸਾਨ ਸਭਾ ਦੇ ਦਰਸ਼ਨ ਸਿੰਘ ਨੇ ਚੇਤਾਵਨੀ ਦਿੰਦੇ ਹੋਏ ਕਿਹਾ ਕਿ ਕਿਸੇ ਵੀ ਕੀਮਤ ’ਤੇ ਬੱਸ ਅੱਡਾ ਨਹੀਂ ਬਦਲਣ ਦੇਵਾਂਗੇ ਅਤੇ ਲੋਕਾਂ ਨੂੰ ਖੱਜਲ ਨਹੀਂ ਹੋਣ ਦੇਵਾਂਗੇ। ਮੋਰਚੇ ਵਿੱਚ ਪਹੁੰਚੇ ਡਾਕਟਰ ਗਜੇੰਦਰ ਸ਼ੇਖਾਵਤ ਨੇ ਕਿਹਾ ਕਿ ਮਲੋਟ ਰੋਡ ’ਤੇ ਉਹਨਾਂ ਦੀ ਵੀ ਜ਼ਮੀਨ ਹੈ ਪਰ ਉਹ ਕਿਸੇ ਵੀ ਕੀਮਤ ’ਤੇ ਸ਼ਹਿਰਵਾਸੀਆਂ ਦੇ ਵਿਰੁੱਧ ਨਹੀਂ ਹਨ।

ਇਹ ਵੀ ਪੜ੍ਹੋ Amritsar Rural Police ਵੱਲੋਂ ਪਾਕਿਸਤਾਨ ਲਈ ਜਾਸੂਸੀ ਕਰਦੇ ਦੋ ਨੌਜਵਾਨ ਗ੍ਰਿਫਤਾਰ

ਟਰਾਂਸਪੋਰਟ ਯੂਨੀਅਨ ਦੇ ਪ੍ਰਧਾਨ ਹਰਵਿੰਦਰ ਹੈਪੀ ਅਤੇ ਬਲਵਿੰਦਰ ਬਾਹੀਆ ਨੇ ਕਿਹਾ ਕਿ ਜੇਕਰ ਸਰਕਾਰ ਬੱਸ ਅੱਡਾ ਬਦਲਦੀ ਹੈ ਤਾਂ ਲੋਕਾਂ ਦੀ ਜੇਬ ’ਤੇ ਭਾਰੀ ਕਿਰਾਏ ਅਤੇ ਸ਼ਹਿਰ ਤਕ ਪਹੁੰਚਣ ਲਈ ਮਹਿੰਗੇ ਖਰਚੇ ਦਾ ਬੋਝ ਪਵੇਗਾ।

ਗੁਰਪ੍ਰੀਤ ਸਿੰਘ ਆਰਟਿਸਟ ਅਤੇ ਗੁਰਵਿੰਦਰ ਸ਼ਰਮਾ ਨੇ ਕਿਹਾ ਕਿ ਪ੍ਰਸ਼ਾਸਨ ਵੱਲੋਂ ਆਪਣੀ ਨਾਲ਼ਾਇਕੀ ਨੂੰ ਢੱਕਣ ਲਈ ਫੈਲਾਏ ਜਾ ਰਹੇ ਜਿਆਦਾ ਵਾਧੂ ਟਰੈਫਿਕ ਦੇ ਵਹਿਮ ਨੂੰ ਤੋੜਣ ਲਈ ਜਲਦ ਹੀ ਆਂਕੜਿਆਂ ਸਮੇਤ ਹਰ ਰੋਜ਼ ਕਿਸ ਸੜਕ ’ਤੇ ਕਿੰਨੇ ਹਾਦਸੇ ਹੋ ਰਹੇ ਹਨ, ਇਸਦਾ ਜਵਾਬ ਜਨਤਾ ਦੀ ਅਦਾਲਤ ਵਿੱਚ ਰੱਖਿਆ ਜਾਵੇਗਾ।

ਕੈਂਸਰ ਸਰਜਨ ਡਾਕਟਰ ਮਨਜੀਤ ਜੋੜਾ ਨੇ ਕਿਹਾ ਕਿ ਸਰਕਾਰ ਨੂੰ ਸਭ ਦੇ ਹਿਤਾਂ ਦਾ ਧਿਆਨ ਰੱਖਣਾ ਚਾਹੀਦਾ ਹੈ। ਇਸ ਮੌਕੇ ’ਤੇ ਦੇਵੀ ਦਿਆਲ, ਕੁਲਤਾਰ ਸਿੰਘ, ਸੁਖਵਿੰਦਰ ਸਿੰਘ, ਬਲਕਰਨ ਸਿੰਘ, ਕਵਲਜੀਤ ਸਿੰਘ ਭੰਗੂ, ਅਰਸ਼ਵੀਰ ਸਿੰਘ ਨੇ ਵੀ ਸੰਬੋਧਨ ਕੀਤਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

ਐਤਵਾਰ ਸ਼ਾਮ ਨੂੰ ਫ਼ਿਰੋਜਪੁਰ ਦੇ ਸਰਹੱਦੀ ਪਿੰਡਾਂ ’ਚ ਹੋਵੇਗਾ ਬਲੈਕਆਉਟ!, ਫ਼ੌਜ ਕਰੇਗੀ ਰਿਹਸਲ

Firozpur News: ਲੰਘੀ 22 ਅਪ੍ਰੈਲ ਨੂੰ ਕਸ਼ਮੀਰ ਦੇ ਪਹਿਲਗਾਮ ਇਲਾਕੇ ’ਚ ਅੱਤਵਾਦੀਆਂ ਵੱਲੋਂ 27 ਸੈਲਾਨੀਆਂ ਦਾ ਬੇਰਹਿਮੀ ਨਾਲ ਕਤਲ ਕਰਨ ਤੋਂ ਬਾਅਦ ਪੈਦਾ ਹੋਈ ਸਥਿਤੀ ਦੇ ਮੱਦੇਨਜ਼ਰ ਐਤਵਾਰ ਸ਼ਾਮ ਨੂੰ ਸਰਹੱਦੀ ਪਿੰਡਾਂ ’ਚ ਅੱਧੇ ਘੰਟੇ ਲਈ ਬਲੈਕਆਉਟ ਕੀਤਾ ਜਾ ਰਿਹਾ।

ਇਹ ਵੀ ਪੜ੍ਹੋ ‘ਯੁੱਧ ਨਸ਼ਿਆਂ ਵਿਰੁੱਧ’ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਸਾਰਾ ਪੰਜਾਬ ਹੋਇਆ ਇਕਜੁੱਟ-ਹਰਪਾਲ ਸਿੰਘ ਚੀਮਾ

ਫ਼ੌਜ ਦੇ ਅਧਿਕਾਰੀਆਂ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਰਾਹੀਂ ਕਰਵਾਈ ਮੁਨਿਆਦੀ ਵਿਚ ਛਾਉਣੀ ਇਲਾਕੇ ਦੇ ਆਸਪਾਸ ਰਹਿਣ ਵਾਲੇ ਲੋਕਾਂ ਨੂੰ ਰਾਤ 9 ਤੋਂ 9:30 ਵਜੇਂ ਤੱਕ ਬਿਜਲੀ ਤੇ ਰੋਸ਼ਨੀ ਦੀ ਵਰਤੋਂ ਨਾਂ ਕਰਨ ਦੀ ਹਿਦਾਇਤ ਕੀਤੀ ਹੈ। ਹਾਲਾਂਕਿ ਇਸ ਦੌਰਾਨ ਬਿਜਲੀ ਸਪਲਾਈ ਪੂਰੀ ਤਰ੍ਹਾਂ ਬੰਦ ਰਹੇਗੀ ਪ੍ਰੰਤੂ ਲੋਕਾਂ ਨੂੰ ਜਰਨੈਟਰ ਜਾਂ ਇਨਵਾਈਟਰ ਆਦਿ ਦੀ ਮਦਦ ਨਾਲ ਵੀ ਬਿਜਲੀ ਦੀ ਵਰਤੋਂ ਨਾ ਕਰਨ ਲਈ ਕਿਹਾ ਗਿਆ ਹੈ। ਸੂਚਨਾ ਮੁਤਾਬਕ ਇਸ ਸਮੇਂ ਦੌਰਾਨ ਫ਼ੌਜ ਵੱਲੋਂ ਅਭਿਆਸ ਕੀਤਾ ਜਾਵੇਗਾ।

ਇਹ ਵੀ ਪੜ੍ਹੋ Amritsar Rural Police ਵੱਲੋਂ ਪਾਕਿਸਤਾਨ ਲਈ ਜਾਸੂਸੀ ਕਰਦੇ ਦੋ ਨੌਜਵਾਨ ਗ੍ਰਿਫਤਾਰ

ਉਧਰ, ਇਸਦੀ ਪੁਸ਼ਟੀ ਕਰਦਿਆਂ ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਨੇ ਦੱਸਿਆ ਕਿ ਕੰਟੋਨਮੈਂਟ ਬੋਰਡ ਫਿਰੋਜ਼ਪੁਰ ਛਾਉਣੀ ਵਲੋਂ ਇੱਕ ਪੱਤਰ ਜਾਰੀ ਕੀਤਾ ਗਿਆ ਹੈ ਜਿਸ ਵਿੱਚ ਅਭਿਆਸ ਦੇ ਤੋਰ ’ਤੇ ਛਾਉਣੀ ਇਲਾਕੇ ਵਿੱਚ ਅੱਜ ਮਿਤੀ 04 ਮਈ ਨੂੰ ਰਾਤ 9.00 ਤੋਂ 9.30 ਵਜੇ ਤੱਕ ਲਈ ਸੰਪੂਰਨ ਬਲੈਕਆਊਟ ਰੱਖਣ ਲਈ ਕਿਹਾ ਗਿਆ ਹੈ। ਉਹਨਾਂ ਦੱਸਿਆ ਕਿ ਇਹ ਇੱਕ ਰੈਗੂਲਰ ਅਭਿਆਸ ਹੈ ਅਤੇ ਕਿਸੇ ਤਰ੍ਹਾਂ ਦੀ ਵੀ ਘਬਰਾਉਣ ਵਾਲੀ ਗੱਲ ਨਹੀਂ ਹੈ। ਪ੍ਰਸ਼ਾਸਨ ਪੂਰੀ ਤਰ੍ਹਾਂ ਮੁਸਤੈਦ ਹੈ ਅਤੇ ਜਰੂਰਤ ਪੈਣ ਤੇ ਪ੍ਰਸ਼ਾਸਨ ਦੇ ਨਾਲ ਸੰਪਰਕ ਵੀ ਕੀਤਾ ਜਾ ਸਕਦਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

ਮੁੱਖ ਮੰਤਰੀ ਨੇ ਦੇਸ਼ ਵਿਰੋਧੀ ਗਤੀਵਿਧੀਆਂ ਵਿੱਚ ਸ਼ਾਮਲ ਦੋ ਜਾਸੂਸਾਂ ਨੂੰ ਗ੍ਰਿਫ਼ਤਾਰ ਕਰਨ ਲਈ ਪੰਜਾਬ ਪੁਲਿਸ ਦੀ ਕੀਤੀ ਸ਼ਲਾਘਾ

0

👉ਪੰਜਾਬ ਪੁਲਿਸ ਨੇ ਦੇਸ਼ ਦੀ ਏਕਤਾ, ਅਖੰਡਤਾ ਅਤੇ ਪ੍ਰਭੂਸੱਤਾ ਦੀ ਰਾਖੀ ਦੀ ਸ਼ਾਨਦਾਰ ਵਿਰਾਸਤ ਨੂੰ ਕਾਇਮ ਰੱਖਿਆ
Chandigarh News: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਾਸੂਸੀ ਵਿੱਚ ਸ਼ਾਮਲ ਗੱਦਾਰਾਂ ਨੂੰ ਗ੍ਰਿਫ਼ਤਾਰ ਕਰ ਕੇ ਪ੍ਰਭਾਵਸ਼ਾਲੀ ਪੁਲਿਸਿੰਗ ਬਾਰੇ ਇੱਕ ਹੋਰ ਮਾਪਦੰਡ ਸਥਾਪਤ ਕਰਨ ਲਈ ਪੰਜਾਬ ਪੁਲਿਸ ਦੀ ਸ਼ਲਾਘਾ ਕੀਤੀ।

ਇੱਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਇਹ ਪੰਜਾਬ ਪੁਲਿਸ ਦੀ ਵੱਡੀ ਪ੍ਰਾਪਤੀ ਹੈ, ਜਿਸ ਨੇ ਦੇਸ਼ ਦੀ ਏਕਤਾ, ਅਖੰਡਤਾ ਅਤੇ ਪ੍ਰਭੂਸੱਤਾ ਨੂੰ ਖਤਰੇ ਵਿੱਚ ਪਾਉਣ ਦੇ ਇਰਾਦੇ ਨਾਲ ਕੀਤੀ ਗਈ ਇਸ ਦੇਸ਼ ਵਿਰੋਧੀ ਗਤੀਵਿਧੀ ਨੂੰ ਨਾਕਾਮ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਨੇ ਇਸ ਸਾਜ਼ਿਸ਼ ਨੂੰ ਨਾਕਾਮ ਕਰ ਕੇ ਸ਼ਲਾਘਾਯੋਗ ਕੰਮ ਕੀਤਾ ਹੈ, ਜੋ ਸਾਡੇ ਲਈ ਮਾਣ ਅਤੇ ਤਸੱਲੀ ਵਾਲੀ ਗੱਲ ਹੈ।

ਇਹ ਵੀ ਪੜ੍ਹੋ Amritsar Rural Police ਵੱਲੋਂ ਪਾਕਿਸਤਾਨ ਲਈ ਜਾਸੂਸੀ ਕਰਦੇ ਦੋ ਨੌਜਵਾਨ ਗ੍ਰਿਫਤਾਰ

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਰਹੱਦੀ ਸੂਬਾ ਹੋਣ ਦੇ ਨਾਤੇ ਪੰਜਾਬ ਪੁਲਿਸ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਲਈ ਚੌਕਸ ਹੈ।ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਕਰਨਾ ਸਾਡਾ ਨੈਤਿਕ ਫਰਜ਼ ਹੈ ਅਤੇ ਅਸੀਂ ਇਸ ਨੂੰ ਪੂਰੇ ਜੋਸ਼ ਨਾਲ ਨਿਭਾ ਰਹੇ ਹਾਂ।

ਉਨ੍ਹਾਂ ਕਿਹਾ ਕਿ ਪੰਜਾਬ ਹਮੇਸ਼ਾ ਦੇਸ਼ ਦੀ ਖੜਗ ਭੁਜਾ ਰਿਹਾ ਹੈ ਅਤੇ ਸੂਬਾ ਇਸ ਸ਼ਾਨਦਾਰ ਪਰੰਪਰਾ ਨੂੰ ਬਰਕਰਾਰ ਰੱਖੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਬਹਾਦਰ ਅਤੇ ਚੌਕਸ ਪੰਜਾਬ ਪੁਲਿਸ ਦੇਸ਼ ਦੀ ਸੁਰੱਖਿਆ ਨੂੰ ਭੰਗ ਕਰਨ ਦੇ ਇਰਾਦੇ ਨਾਲ ਕੀਤੇ ਗਏ ਅਜਿਹੇ ਸਾਰੇ ਯਤਨਾਂ ਨੂੰ ਨਾਕਾਮ ਕਰ ਕੇ ਆਪਣੀ ਅਮੀਰ ਵਿਰਾਸਤ ਨੂੰ ਕਾਇਮ ਰੱਖ ਰਹੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

ਬੱਚਿਆਂ ਤੋਂ ‘ਵੇਟਰ’ ਦਾ ਕੰਮ ਲੈਣ ਵਾਲੇ ਸਕੂਲ ਅਧਿਆਪਕਾਂ ਵਿਰੁਧ ਵੱਡਾ Action!

0

Tarn Taran News: ਅੱਜ ਸਵੇਰ ਤੋਂ ਹੀ ਮੀਡੀਆ ਚੈਨਲਾਂ ਵਿਚ ਜ਼ਿਲ੍ਹੇ ਦੇ ਇੱਕ ਸਰਕਾਰੀ ਸਕੂਲ ਦੇ ਬੱਚਿਆਂ ਤੋਂ ਇੱਕ ਸਮਾਗਮ ਦੌਰਾਨ ਵੇਟਰ ਦੇ ਤੌਰ ’ਤੇ ਕੰਮ ਲੈਣ ਦੇ ਮਾਮਲੇ ਵਿਚ ਵੱਡਾ ਐਕਸ਼ਨ ਲੈਂਦਿਆਂ ਪੰਜਾਬ ਸਰਕਾਰ ਨੇ ਸਕੂਲ ਇੰਚਾਰਜ਼ ਨੂੰ ਮੁਅੱਤਲ ਕਰ ਦਿੱਤਾ ਹੈ। ਇਸ ਸਬੰਧ ਵਿਚ ਸੂਬੇ ਦੇ ਸਿੱਖਿਆ ਮੰਤਰੀ ਨੇ ਵੀ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਭਵਿੱਖ ਵਿਚ ਪੰਜਾਬ ਦੇ ਸਮੂਹ ਸਕੂਲਾਂ ਦੇ ਮੁਖੀਆਂ ਤੇ ਅਧਿਆਪਕਾਂ ਨੂੰ ਵਿਸ਼ੇਸ ਧਿਆਨ ਰੱਖਣ ਲਈ ਕਿਹਾ ਗਿਆ।

ਇਹ ਵੀ ਪੜ੍ਹੋ Amritsar Rural Police ਵੱਲੋਂ ਪਾਕਿਸਤਾਨ ਲਈ ਜਾਸੂਸੀ ਕਰਦੇ ਦੋ ਨੌਜਵਾਨ ਗ੍ਰਿਫਤਾਰ

ਸੂਚਨਾ ਮੁਤਾਬਕ ਜ਼ਿਲ੍ਹੇ ਦੇ ਸ਼੍ਰੀ ਗੋਇੰਦਵਾਲ ਸਾਹਿਬ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਚ ਇੱਕ ਸਮਾਗਮ ਰੱਖਿਆ ਹੋਇਆ ਸੀ। ਇਸ ਦੌਰਾਨ ਤਿਆਰ ਕਰਵਾਏ ਗਏ ਪਕਵਾਨਾਂ ਨੂੰ ਵਰਤਾਉਣ ਦੀ ਜਿੰਮੇਵਾਰੀ ਸਕੂਲ ਦੇ ਸੀਨੀਅਰ ਜਮਾਤ ਦੇ ਵਿਦਿਆਰਥੀਆਂ ਦੀ ਲਗਾਈ ਗਈ। ਇਸ ਦੌਰਾਨ ਕਿਸੇ ਨੇ ਇਸਦੀ ਵੀਡੀਓ ਬਣਾ ਲਈ ਤੇ ਵਾਈਰਲ ਕਰ ਦਿੱਤੀ। ਜਿਸਤੋਂ ਬਾਅਦ ਨੋਟਿਸ ਲੈਂਦਿਆਂ ਜ਼ਿਲਾ ਸਿੱਖਿਆ ਅਫ਼ਸਰ ਸੈਕੰਡਰੀ ਨੇ ਤੁਰੰਤ ਪ੍ਰਭਾਵ ਨਾਲ ਸਕੂਲ ਦੇ ਇੰਚਾਰਜ਼ ਗੁਰਪਾਲ ਸਿੰਘ ਨੂੰ ਮੁਅੱਤਲ ਕਰਕੇ ਇਸ ਪੂਰੀ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

ਪਾਣੀਆਂ ਦਾ ਵਿਵਾਦ; ਸੁਖਬੀਰ ਸਿੰਘ ਬਾਦਲ ਨੇ ਲਿਖਿਆ ਪ੍ਰਧਾਨ ਮੰਤਰੀ ਨੂੰ ਪੱਤਰ

0

👉ਦੇਸ਼ ਭਗਤ ਪੰਜਾਬੀਆਂ ਖਿਲਾਫ ਵਿਤਕਰਾ ਬੰਦ ਕਰਨ ਦੀ ਕੀਤੀ ਮੰਗ
Punjab News: ਪਿਛਲੇ ਕੁੱਝ ਦਿਨਾਂ ਤੋਂ ਪੰਜਾਬ ਅਤੇ ਹਰਿਆਣਾ ਵਿਚਕਾਰ ਪਾਣੀਆਂ ਦੇ ਚੱਲ ਰਹੇ ਵਿਵਾਦ ਦੌਰਾਨ ਐਤਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇੱਕ ਪੱਤਰ ਲਿਖਿਆ ਹੈ। ਜਿਸਦੇ ਵਿਚ ਉਨ੍ਹਾਂ ਸਾਫ਼ ਕਿਹਾ ਕਿ ਪੰਜਾਬ ਦੇ ਦਰਿਆਈ ਪਾਣੀਆਂ ਦਾ ਮਸਲਾ ਕੋਈ ਵਿਵਾਦ ਨਹੀਂ ਬਲਕਿ ਦੇਸ਼ ਭਗਤ ਲੋਕਾਂ ਦੇ ਸਰਹੱਦੀ ਸੂਬੇ ਦੀ ਸਿੱਧੀ ਲੁੱਟ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਤੋਂ ਜਬਰੀ ਪਾਣੀ ਖੋਹਣ ਦੀ ਕੋਸ਼ਿਸ਼ ਕਰਕੇ ਪੰਜਾਬੀਆਂ ਨੂੰ ਬੇਗਾਨਗੀ ਦਾ ਅਹਿਸਾਸ ਕਰਵਾਇਆ ਜਾ ਰਿਹਾ ਹੈ। ਪਹਿਲਾਂ ਵੀ ਇਹਨਾਂ ਕਾਰਣਾਂ ਕਰ ਕੇ ਹੀ ਦੋ ਦਹਾਕਿਆਂ ਤੱਕ ਪੰਜਾਬ ਨੇ ਆਪਣੇ ਪਿੰਡੇਂ ’ਤੇ ਸੰਤਾਪ ਹੰਢਾਇਆ। ਉਹਨਾਂ ਕਿਹਾ ਕਿ ਨਿਆਂ ਹੀ ਦੇਸ਼ ਵਿਚ ਸ਼ਾਂਤੀ ਤੇ ਆਪਸੀ ਭਾਈਚਾਰਕ ਸਾਂਝ ਦੀ ਸਰਵੋਤਮ ਗਰੰਟੀ ਹੈ।

ਇਹ ਵੀ ਪੜ੍ਹੋ Amritsar Rural Police ਵੱਲੋਂ ਪਾਕਿਸਤਾਨ ਲਈ ਜਾਸੂਸੀ ਕਰਦੇ ਦੋ ਨੌਜਵਾਨ ਗ੍ਰਿਫਤਾਰ 

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਲਿਖੇ ਪੱਤਰ ਵਿਚ ਦਰਿਆਈ ਪਾਣੀਆਂ ਦੇ ਮਸਲੇ ਦੀ ਗੱਲ ਕਰਦਿਆਂ ਉਹਨਾਂ ਕਿਹਾ ਕਿ ਸਾਨੂੰ ਨਿਆਂ ਦੇਣ ਵਾਸਤੇ ਵੀ ਉਹੀ ਸਿਧਾਂਤ ਲਾਗੂ ਹੋਣੇ ਚਾਹੀਦੇ ਹਨ ਜੋ ਸਾਰੇ ਦੇਸ਼ ਵਿਚ ਅੰਤਰ ਰਾਜੀ ਵਿਵਾਦਾਂ ਦੇ ਹੱਲ ਵਾਸਤੇ ਲਾਗੂ ਕੀਤੇ ਜਾਂਦੇ ਹਨ। ਉਹਨਾਂ ਕਿਹਾ ਕਿ ਪੰਜਾਬੀ ਕੋਈ ਅਹਿਸਾਨ ਨਹੀਂ ਮੰਗ ਰਹੇ ਬਲਕਿ ਸਿਰਫ ਨਿਆਂ ਮੰਗ ਰਹੇ ਹਨ।

ਸ: ਬਾਦਲ ਨੇ ਪੰਜਾਬ ਦੇ ਮੁੱਖ ਮੰਤਰੀ ’ਤੇ ਵਰ੍ਹਦਿਆਂ ਕਿਹਾ ਕਿ ਉਹਨਾਂ ਅਤੇ ਉਹਨਾਂ ਦੀ ਪਾਰਟੀ ਨੇ ਹਰਿਆਣਾ ਅਤੇ ਰਾਜਸਥਾਨ ਨੂੰ ਵਾਅਦਾ ਕੀਤਾ ਹੈ ਕਿ ਪੰਜਾਬ ਦੇ ਦਰਿਆਵਾਂ ਦਾ ਪਾਣੀ ਉਹਨਾਂ ਦੇ ਖੇਤਾਂ ਤੱਕ ਪਹੁੰਚੇਗਾ। ਅਜਿਹਾ ਕਰਨ ਨਾਲ ਪੰਜਾਬ ਦਾ ਇਹ ਵਾਜਬ ਕੇਸ ਕਮਜ਼ੋਰ ਹੋਇਆ ਹੈ ਕਿ ਉਸ ਕੋਲ ਦੇਣ ਵਾਸਤੇ ਇਕ ਵੀ ਬੂੰਦ ਪਾਣੀ ਫਾਲਤੂ ਨਹੀਂ ਹੈ।

ਇਹ ਵੀ ਪੜ੍ਹੋ ਬਠਿੰਡਾ ਦੇ MLA ਦੀ ਖੁੱਲੀ ਆਫ਼ਰ; ਮਲੋਟ ਰੋਡ ’ਤੇ ਉਸਦੀ ਜਮੀਨ ਲੱਭ ਕੇ ਲਿਆਓ, ਰਜਿਸਟਰੀ ਆਪਣੇ ਨਾਂ ਕਰਵਾਓ

ਸੁਖਬੀਰ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਇਸ ਜਾਂ ਕਿਸੇ ਵੀ ਮਾਮਲੇ ’ਤੇ ਪੰਜਾਬ ਨਾਲ ਵਿਤਕਰੇ ਪ੍ਰਤੀ ਮੂਕ ਦਰਸ਼ਕ ਬਣ ਕੇ ਨਹੀਂ ਬੈਠੇਗਾ। ਹਰਿਆਣਾ ਲਈ ਪਾਣੀ ਛੱਡਣ ਦੇ ਤਾਜ਼ਾ ਵਿਵਾਦ ਦੀ ਗੱਲ ਕਰਦਿਆਂ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਹਰਿਆਣਾ ਨੇ ਦਰਿਆਈ ਪਾਣੀਆਂ ਵਿਚੋਂ ਮਿਲੇ ਆਪਣੇ ਹਿੱਸੇ ਨਾਲੋਂ ਵੱਧ ਪਾਣੀ ਵਰਤ ਲਿਆ ਹੈ ਜਦੋਂ ਕਿ ਇਸਨੂੰ ਪਾਣੀ ਦੀ ਗਲਤ ਵੰਢ ਹੋਈ ਕਿਉਂਕਿ ਇਸਦਾ ਤਾਂ ਦਰਿਆਈ ਪਾਣੀਆਂ ’ਤੇ ਹੱਕ ਹੀ ਨਹੀਂ ਬਣਦਾ। ਉਹਨਾਂ ਕਿਹਾ ਕਿ ਬਜਾਏ ਪੰਜਾਬ ਦਾ ਅਹਿਸਾਨ ਮੰਨਣ ਦੇ, ਹਰਿਆਣਾ ਹੋਰ ਵੱਧ ਪਾਣੀ ਦੀ ਮੰਗ ਕਰ ਰਿਹਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ