Home Blog Page 771

ਬੱਚਿਆਂ ਤੋਂ ‘ਵੇਟਰ’ ਦਾ ਕੰਮ ਲੈਣ ਵਾਲੇ ਸਕੂਲ ਅਧਿਆਪਕਾਂ ਵਿਰੁਧ ਵੱਡਾ Action!

0

Tarn Taran News: ਅੱਜ ਸਵੇਰ ਤੋਂ ਹੀ ਮੀਡੀਆ ਚੈਨਲਾਂ ਵਿਚ ਜ਼ਿਲ੍ਹੇ ਦੇ ਇੱਕ ਸਰਕਾਰੀ ਸਕੂਲ ਦੇ ਬੱਚਿਆਂ ਤੋਂ ਇੱਕ ਸਮਾਗਮ ਦੌਰਾਨ ਵੇਟਰ ਦੇ ਤੌਰ ’ਤੇ ਕੰਮ ਲੈਣ ਦੇ ਮਾਮਲੇ ਵਿਚ ਵੱਡਾ ਐਕਸ਼ਨ ਲੈਂਦਿਆਂ ਪੰਜਾਬ ਸਰਕਾਰ ਨੇ ਸਕੂਲ ਇੰਚਾਰਜ਼ ਨੂੰ ਮੁਅੱਤਲ ਕਰ ਦਿੱਤਾ ਹੈ। ਇਸ ਸਬੰਧ ਵਿਚ ਸੂਬੇ ਦੇ ਸਿੱਖਿਆ ਮੰਤਰੀ ਨੇ ਵੀ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਭਵਿੱਖ ਵਿਚ ਪੰਜਾਬ ਦੇ ਸਮੂਹ ਸਕੂਲਾਂ ਦੇ ਮੁਖੀਆਂ ਤੇ ਅਧਿਆਪਕਾਂ ਨੂੰ ਵਿਸ਼ੇਸ ਧਿਆਨ ਰੱਖਣ ਲਈ ਕਿਹਾ ਗਿਆ।

ਇਹ ਵੀ ਪੜ੍ਹੋ Amritsar Rural Police ਵੱਲੋਂ ਪਾਕਿਸਤਾਨ ਲਈ ਜਾਸੂਸੀ ਕਰਦੇ ਦੋ ਨੌਜਵਾਨ ਗ੍ਰਿਫਤਾਰ

ਸੂਚਨਾ ਮੁਤਾਬਕ ਜ਼ਿਲ੍ਹੇ ਦੇ ਸ਼੍ਰੀ ਗੋਇੰਦਵਾਲ ਸਾਹਿਬ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਚ ਇੱਕ ਸਮਾਗਮ ਰੱਖਿਆ ਹੋਇਆ ਸੀ। ਇਸ ਦੌਰਾਨ ਤਿਆਰ ਕਰਵਾਏ ਗਏ ਪਕਵਾਨਾਂ ਨੂੰ ਵਰਤਾਉਣ ਦੀ ਜਿੰਮੇਵਾਰੀ ਸਕੂਲ ਦੇ ਸੀਨੀਅਰ ਜਮਾਤ ਦੇ ਵਿਦਿਆਰਥੀਆਂ ਦੀ ਲਗਾਈ ਗਈ। ਇਸ ਦੌਰਾਨ ਕਿਸੇ ਨੇ ਇਸਦੀ ਵੀਡੀਓ ਬਣਾ ਲਈ ਤੇ ਵਾਈਰਲ ਕਰ ਦਿੱਤੀ। ਜਿਸਤੋਂ ਬਾਅਦ ਨੋਟਿਸ ਲੈਂਦਿਆਂ ਜ਼ਿਲਾ ਸਿੱਖਿਆ ਅਫ਼ਸਰ ਸੈਕੰਡਰੀ ਨੇ ਤੁਰੰਤ ਪ੍ਰਭਾਵ ਨਾਲ ਸਕੂਲ ਦੇ ਇੰਚਾਰਜ਼ ਗੁਰਪਾਲ ਸਿੰਘ ਨੂੰ ਮੁਅੱਤਲ ਕਰਕੇ ਇਸ ਪੂਰੀ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

ਪਾਣੀਆਂ ਦਾ ਵਿਵਾਦ; ਸੁਖਬੀਰ ਸਿੰਘ ਬਾਦਲ ਨੇ ਲਿਖਿਆ ਪ੍ਰਧਾਨ ਮੰਤਰੀ ਨੂੰ ਪੱਤਰ

0

👉ਦੇਸ਼ ਭਗਤ ਪੰਜਾਬੀਆਂ ਖਿਲਾਫ ਵਿਤਕਰਾ ਬੰਦ ਕਰਨ ਦੀ ਕੀਤੀ ਮੰਗ
Punjab News: ਪਿਛਲੇ ਕੁੱਝ ਦਿਨਾਂ ਤੋਂ ਪੰਜਾਬ ਅਤੇ ਹਰਿਆਣਾ ਵਿਚਕਾਰ ਪਾਣੀਆਂ ਦੇ ਚੱਲ ਰਹੇ ਵਿਵਾਦ ਦੌਰਾਨ ਐਤਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇੱਕ ਪੱਤਰ ਲਿਖਿਆ ਹੈ। ਜਿਸਦੇ ਵਿਚ ਉਨ੍ਹਾਂ ਸਾਫ਼ ਕਿਹਾ ਕਿ ਪੰਜਾਬ ਦੇ ਦਰਿਆਈ ਪਾਣੀਆਂ ਦਾ ਮਸਲਾ ਕੋਈ ਵਿਵਾਦ ਨਹੀਂ ਬਲਕਿ ਦੇਸ਼ ਭਗਤ ਲੋਕਾਂ ਦੇ ਸਰਹੱਦੀ ਸੂਬੇ ਦੀ ਸਿੱਧੀ ਲੁੱਟ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਤੋਂ ਜਬਰੀ ਪਾਣੀ ਖੋਹਣ ਦੀ ਕੋਸ਼ਿਸ਼ ਕਰਕੇ ਪੰਜਾਬੀਆਂ ਨੂੰ ਬੇਗਾਨਗੀ ਦਾ ਅਹਿਸਾਸ ਕਰਵਾਇਆ ਜਾ ਰਿਹਾ ਹੈ। ਪਹਿਲਾਂ ਵੀ ਇਹਨਾਂ ਕਾਰਣਾਂ ਕਰ ਕੇ ਹੀ ਦੋ ਦਹਾਕਿਆਂ ਤੱਕ ਪੰਜਾਬ ਨੇ ਆਪਣੇ ਪਿੰਡੇਂ ’ਤੇ ਸੰਤਾਪ ਹੰਢਾਇਆ। ਉਹਨਾਂ ਕਿਹਾ ਕਿ ਨਿਆਂ ਹੀ ਦੇਸ਼ ਵਿਚ ਸ਼ਾਂਤੀ ਤੇ ਆਪਸੀ ਭਾਈਚਾਰਕ ਸਾਂਝ ਦੀ ਸਰਵੋਤਮ ਗਰੰਟੀ ਹੈ।

ਇਹ ਵੀ ਪੜ੍ਹੋ Amritsar Rural Police ਵੱਲੋਂ ਪਾਕਿਸਤਾਨ ਲਈ ਜਾਸੂਸੀ ਕਰਦੇ ਦੋ ਨੌਜਵਾਨ ਗ੍ਰਿਫਤਾਰ 

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਲਿਖੇ ਪੱਤਰ ਵਿਚ ਦਰਿਆਈ ਪਾਣੀਆਂ ਦੇ ਮਸਲੇ ਦੀ ਗੱਲ ਕਰਦਿਆਂ ਉਹਨਾਂ ਕਿਹਾ ਕਿ ਸਾਨੂੰ ਨਿਆਂ ਦੇਣ ਵਾਸਤੇ ਵੀ ਉਹੀ ਸਿਧਾਂਤ ਲਾਗੂ ਹੋਣੇ ਚਾਹੀਦੇ ਹਨ ਜੋ ਸਾਰੇ ਦੇਸ਼ ਵਿਚ ਅੰਤਰ ਰਾਜੀ ਵਿਵਾਦਾਂ ਦੇ ਹੱਲ ਵਾਸਤੇ ਲਾਗੂ ਕੀਤੇ ਜਾਂਦੇ ਹਨ। ਉਹਨਾਂ ਕਿਹਾ ਕਿ ਪੰਜਾਬੀ ਕੋਈ ਅਹਿਸਾਨ ਨਹੀਂ ਮੰਗ ਰਹੇ ਬਲਕਿ ਸਿਰਫ ਨਿਆਂ ਮੰਗ ਰਹੇ ਹਨ।

ਸ: ਬਾਦਲ ਨੇ ਪੰਜਾਬ ਦੇ ਮੁੱਖ ਮੰਤਰੀ ’ਤੇ ਵਰ੍ਹਦਿਆਂ ਕਿਹਾ ਕਿ ਉਹਨਾਂ ਅਤੇ ਉਹਨਾਂ ਦੀ ਪਾਰਟੀ ਨੇ ਹਰਿਆਣਾ ਅਤੇ ਰਾਜਸਥਾਨ ਨੂੰ ਵਾਅਦਾ ਕੀਤਾ ਹੈ ਕਿ ਪੰਜਾਬ ਦੇ ਦਰਿਆਵਾਂ ਦਾ ਪਾਣੀ ਉਹਨਾਂ ਦੇ ਖੇਤਾਂ ਤੱਕ ਪਹੁੰਚੇਗਾ। ਅਜਿਹਾ ਕਰਨ ਨਾਲ ਪੰਜਾਬ ਦਾ ਇਹ ਵਾਜਬ ਕੇਸ ਕਮਜ਼ੋਰ ਹੋਇਆ ਹੈ ਕਿ ਉਸ ਕੋਲ ਦੇਣ ਵਾਸਤੇ ਇਕ ਵੀ ਬੂੰਦ ਪਾਣੀ ਫਾਲਤੂ ਨਹੀਂ ਹੈ।

ਇਹ ਵੀ ਪੜ੍ਹੋ ਬਠਿੰਡਾ ਦੇ MLA ਦੀ ਖੁੱਲੀ ਆਫ਼ਰ; ਮਲੋਟ ਰੋਡ ’ਤੇ ਉਸਦੀ ਜਮੀਨ ਲੱਭ ਕੇ ਲਿਆਓ, ਰਜਿਸਟਰੀ ਆਪਣੇ ਨਾਂ ਕਰਵਾਓ

ਸੁਖਬੀਰ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਇਸ ਜਾਂ ਕਿਸੇ ਵੀ ਮਾਮਲੇ ’ਤੇ ਪੰਜਾਬ ਨਾਲ ਵਿਤਕਰੇ ਪ੍ਰਤੀ ਮੂਕ ਦਰਸ਼ਕ ਬਣ ਕੇ ਨਹੀਂ ਬੈਠੇਗਾ। ਹਰਿਆਣਾ ਲਈ ਪਾਣੀ ਛੱਡਣ ਦੇ ਤਾਜ਼ਾ ਵਿਵਾਦ ਦੀ ਗੱਲ ਕਰਦਿਆਂ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਹਰਿਆਣਾ ਨੇ ਦਰਿਆਈ ਪਾਣੀਆਂ ਵਿਚੋਂ ਮਿਲੇ ਆਪਣੇ ਹਿੱਸੇ ਨਾਲੋਂ ਵੱਧ ਪਾਣੀ ਵਰਤ ਲਿਆ ਹੈ ਜਦੋਂ ਕਿ ਇਸਨੂੰ ਪਾਣੀ ਦੀ ਗਲਤ ਵੰਢ ਹੋਈ ਕਿਉਂਕਿ ਇਸਦਾ ਤਾਂ ਦਰਿਆਈ ਪਾਣੀਆਂ ’ਤੇ ਹੱਕ ਹੀ ਨਹੀਂ ਬਣਦਾ। ਉਹਨਾਂ ਕਿਹਾ ਕਿ ਬਜਾਏ ਪੰਜਾਬ ਦਾ ਅਹਿਸਾਨ ਮੰਨਣ ਦੇ, ਹਰਿਆਣਾ ਹੋਰ ਵੱਧ ਪਾਣੀ ਦੀ ਮੰਗ ਕਰ ਰਿਹਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

ਗੁਰੂਆਂ, ਪੀਰਾਂ ਦੀ ਧਰਤੀ ਨੂੰ ਨਸ਼ਾ ਮੁਕਤ ਕਰਨਾ ਸਰਕਾਰ ਦੀ ਮੁੱਖ ਤਰਜ਼ੀਰ : ਅਮਨ ਅਰੋੜਾ

0

👉ਪੰਜਾਬ ਦੀ ਕਿਸਾਨੀ, ਜਵਾਨੀ ਅਤੇ ਪਾਣੀਆਂ ਨੂੰ ਬਚਾਉਣਾ ਸਰਕਾਰ ਦਾ ਮੁੱਢਲਾ ਫਰਜ਼ : ਗੁਰਮੀਤ ਸਿੰਘ ਖੁੱਡੀਆਂ
Bathinda News: ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਸਾਡੀ ਗੁਰੂਆਂ, ਪੀਰਾਂ, ਪੈਗੰਬਰਾਂ ਦੀ ਧਰਤੀ ਨੂੰ ਨਸ਼ਾ ਮੁਕਤ ਕਰਨ ਲਈ ਮੁੱਖ ਤਰਜੀਹ ਦੇ ਰਹੀ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾਂ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਤੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਅੱਜ ਇਥੇ ਕੁਈਨਜ਼ ਲੈਂਡ ਪੈਲੇਸ ਵਿਖੇ ‘ਯੁੱਧ ਨਸ਼ਿਆਂ ਵਿਰੁੱਧ’ ਦੇ ਮੱਦੇਨਜ਼ਰ ‘ਪਿੰਡਾਂ ਦੇ ਪਹਿਰੇਦਾਰ’ ਪ੍ਰੋਗਰਾਮ ਤਹਿਤ ਕਰਵਾਏ ਗਏ ਜ਼ਿਲ੍ਹਾ ਪੱਧਰੀ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨ ਮੌਕੇ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਖੇਤੀਬਾੜੀ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ, ਵਿਧਾਇਕ ਚੀਫ ਵਿੱਪ ਤੇ ਵਿਧਾਇਕ ਤਲਵੰਡੀ ਸਾਬੋ ਪ੍ਰੋ. ਬਲਜਿੰਦਰ ਕੌਰ, ਵਿਧਾਇਕ ਬਠਿੰਡਾ (ਸ਼ਹਿਰੀ) ਸ ਜਗਰੂਪ ਸਿੰਘ ਗਿੱਲ, ਵਿਧਾਇਕ ਭੁੱਚੋ ਮੰਡੀ ਮਾਸਟਰ ਜਗਸੀਰ ਸਿੰਘ, ਵਿਧਾਇਕ ਰਾਮਪੁਰਾ ਸ਼੍ਰੀ ਬਲਕਾਰ ਸਿੰਘ ਸਿੱਧੂ, ਵਿਧਾਇਕ ਮੌੜ ਸ. ਸੁਖਬੀਰ ਸਿੰਘ ਮਾਈਸਰਖਾਨਾ, ਨਸ਼ਾ ਮੁਕਤੀ ਮੋਰਚਾ ਮਾਲਵਾ ਵੈਸਟ ਜ਼ੋਨ ਦੇ ਕੋਆਰਡੀਨੇਟਰ ਸ੍ਰੀ ਚੁਸਪਿੰਦਰ ਚਹਿਲ, ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ, ਐਸਐਸਪੀ ਮੈਡਮ ਅਮਨੀਤ ਕੌਂਡਲ ਵਿਸ਼ੇਸ਼ ਤੌਰ ‘ਤੇ ਮੌਜੂਦ ਰਹੇ।

ਇਹ ਵੀ ਪੜ੍ਹੋ ‘ਯੁੱਧ ਨਸ਼ਿਆਂ ਵਿਰੁੱਧ’ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਸਾਰਾ ਪੰਜਾਬ ਹੋਇਆ ਇਕਜੁੱਟ-ਹਰਪਾਲ ਸਿੰਘ ਚੀਮਾ 

ਇਸ ਮੌਕੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਤੋਂ ਪਹੁੰਚੇ ਸਰਪੰਚਾਂ, 3556 ਨੁਮਾਇੰਦਿਆਂ ਸਮੇਤ 2232 ਵਿਲੇਜ਼ ਡਿਫੈਂਸ ਕਮੇਟੀ ਦੇ ਮੈਂਬਰਾਂ ਨੂੰ ਨਸ਼ਿਆਂ ਖਿਲਾਫ ਮੁਹਿੰਮ ਜਾਰੀ ਰੱਖਣ ਲਈ ਸਹੁੰ ਵੀ ਚੁਕਾਈ।ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਸੋਬੰਧਨ ਕਰਦਿਆਂ ਕਿਹਾ ਕਿ ਪੰਜਾਬ ਦੀ ਧਰਤੀ ਜੁਝਾਰੂ ਲੋਕਾਂ ਦੀ ਧਰਤੀ ਹੈ ਅਤੇ ਸਾਡੇ ਲੋਕ ਨਸ਼ੇ ਖਿਲਾਫ ਸ਼ੁਰੂ ਕੀਤੀ ਇਸ ਜੰਗ ਵਿਚ ਵੀ ਡਟ ਕੇ ਸਾਥ ਦੇਣਗੇ ਅਤੇ ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾਉਣ ਵਿੱਚ ਆਪਣਾ ਪੂਰਨ ਸਹਿਯੋਗ ਦੇਣਗੇ। ਇਸ ਦੌਰਾਨ ਸ਼੍ਰੀ ਅਰੋੜਾ ਨੇ ਲੋਕਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਸ ਦਾ ਸਾਰਾ ਸਿਹਰਾ ਉਨ੍ਹਾਂ ਲੋਕਾਂ ਨੂੰ ਜਾਂਦਾ ਹੈ ਜਿੰਨ੍ਹਾਂ ਨੇ ਹਰ ਪਿੰਡ, ਹਰ ਘਰ ਅਤੇ ਮੁਹੱਲੇ ‘ਚੋਂ ਹੋ ਕੇ ਸਰਕਾਰ ਦੀ ਇਸ ਮੁਹਿੰਮ ਦਾ ਮੋਢੇ ਨਾਲ ਮੋਢਾ ਜੋੜ ਕੇ ਇਸ ਯੁੱਧ ਵਿਚ ਯੋਗਦਾਨ ਪਾਇਆ ਹੈ।ਇਸ ਦੌਰਾਨ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਕਿਹਾ ਕਿ ਸੂਬੇ ਦਾ ਹਰ ਵਾਸੀ ਚਾਹੁੰਦਾ ਹੈ ਕਿ ਪੰਜਾਬ ਨਸ਼ਾ ਮੁਕਤ ਹੋਵੇ, ਜਿਸ ਨੂੰ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਨੇ ਪ੍ਰਣ ਲੈਂਦਿਆਂ ਨਸ਼ੇ ਖਿਲਾਫ਼ ਵੱਡੀ ਜੰਗ ਸ਼ੁਰੂ ਕਰਕੇ ਅਮਲੀ ਰੂਪ ਦਿੱਤਾ ਹੈ।

ਇਹ ਵੀ ਪੜ੍ਹੋ ਨਸ਼ਾ ਤਸਕਰਾ ਨੂੰ ਚਿਤਾਵਨੀ:ਨਸ਼ੇ ਦਾ ਕਾਲਾ ਕਾਰੋਬਾਰ ਛੱਡੋ ਜਾਂ ਪੰਜਾਬ ਛੱਡੋ -ਬਰਿੰਦਰ ਕੁਮਾਰ ਗੋਇਲ

ਇਸ ਦੌਰਾਨ ਖੇਤੀਬਾੜੀ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਸੂਬਾ ਸਰਕਾਰ ਪੰਜਾਬ ਦੀ ਜਵਾਨੀ, ਕਿਸਾਨੀ ਅਤੇ ਪੰਜਾਬ ਦੇ ਪਾਣੀਆਂ ਦੀ ਰਾਖੀ ਲਈ ਡਟ ਕੇ ਖੜ੍ਹੀ ਹੈ। ਉਨ੍ਹਾਂ ਮੀਡੀਆਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਨਹਿਰੀ ਪਾਣੀ ਹਰ ਖੇਤ ਤੱਕ ਪਹੁੰਚਾਉਣ ਲਈ 3500 ਕਰੋੜ ਰੁਪਏ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ‘ਚੋ ਨਸ਼ਾ ਮੁਕਤ ਕਰਨ ਲਈ ਹਰ ਪਿੰਡ ਵਿਚ ਵਿਲੇਜ਼ ਡਿਫੈਂਸ ਕਮੇਟੀ ਬਣਾਈ ਗਈ ਹੈ। ਇਸ ਤੋਂ ਇਲਾਵਾ ਭਵਿੱਖ ਵਿੱਚ ਪਿੰਡਾਂ ਵਿਚ ਨਸ਼ਾ ਮੁਕਤੀ ਯਾਤਰਾ ਵੀ ਕੀਤੀ ਜਾਣੀ ਹੈ ਤੇ ਸਭਾਵਾਂ ਕੀਤੀਆਂ ਜਾਣਗੀਆਂ। ਉਨ੍ਹਾਂ ਇਹ ਵੀ ਕਿਹਾ ਕਿ ਇਹ ਮੁਹਿੰਮ ਇਕੱਲੇ ਵਿਅਕਤੀ ਦੀ ਨਹੀਂ ਸਗੋਂ ਪਿੰਡਾਂ, ਸ਼ਹਿਰਾਂ ਦੇ ਹਰ ਬੱਚੇ, ਨੌਜਵਾਨ, ਬਜੁਰਗ ਦੇ ਸਹਿਯੋਗ ਦੀ ਲੋੜ ਹੈ।ਇਸ ਤੋਂ ਪਹਿਲਾ ਚੀਫ਼ ਵਿੱਪ ਅਤੇ ਵਿਧਾਇਕ ਤਲਵੰਡੀ ਸਾਬੋ ਪ੍ਰੋ: ਬਲਜਿੰਦਰ ਕੌਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਇੱਕ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ ਸ਼ੁਰੂ ਕੀਤੀ ਹੋਈ ਹੈ।

ਇਹ ਵੀ ਪੜ੍ਹੋ Amritsar Rural Police ਵੱਲੋਂ ਪਾਕਿਸਤਾਨ ਲਈ ਜਾਸੂਸੀ ਕਰਦੇ ਦੋ ਨੌਜਵਾਨ ਗ੍ਰਿਫਤਾਰ

ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਅਤੇ ਐਸਐਸਪੀ ਮੈਡਮ ਅਮਨੀਤ ਕੌਂਡਲ ਨੇ ਸਿਵਲ ਤੇ ਪੁਲਿਸ ਪ੍ਰਸ਼ਾਸਨ ਵਲੋਂ ਸਾਂਝੇ ਤੌਰ ‘ਤੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਵਿਚ ਲਗਾਤਾਰ ਕੀਤੀ ਜਾ ਰਹੀ ਕਾਰਗੁਜ਼ਾਰੀ ਨੂੰ ਵੀ ਸਾਂਝਾ ਕੀਤਾ।ਇਸ ਮੌਕੇ ਨਗਰ ਨਿਗਮ ਦੇ ਮੇਅਰ ਸ਼੍ਰੀ ਪਦਮਜੀਤ ਮਹਿਤਾ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਮੈਡਮ ਕੰਚਨ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਮੈਡਮ ਪੂਨਮ ਸਿੰਘ, ਸਿਖਲਾਈ ਅਧੀਨ ਆਈਏਐਸ ਅਧਿਕਾਰੀ ਮੈਡਮ ਹਰਸ਼ਿਤਾ ਸ਼ਰਮਾ, ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਪ੍ਰਧਾਨ ਸ਼੍ਰੀ ਅਮਰਜੀਤ ਮਹਿਤਾ, ਚੇਅਰਮੈਨ ਸ੍ਰੀ ਨੀਲ ਗਰਗ, ਚੇਅਰਮੈਨ ਜਤਿੰਦਰ ਭੱਲਾ, ਚੇਅਰਮੈਨ ਰਾਕੇਸ਼ ਪੁਰੀ, ਚੇਅਰਮੈਨ ਅੰਮ੍ਰਿਤ ਲਾਲ ਅਗਰਵਾਲ, ਚੇਅਰਮੈਨ ਅਨਿਲ ਠਾਕੁਰ, ਚੇਅਰਮੈਨ ਨਵਦੀਪ ਜੀਦਾ, ਵਾਇਸ ਚੇਅਰਮੈਨ ਗੁਰਜੰਟ ਸਿੰਘ ਸਿਵੀਆਂ, ਡਾਇਰੈਕਟਰ ਅਮਰਦੀਪ ਰਾਜਨ, ਚੇਅਰਮੈਨ ਮਾਰਕਿਟ ਕਮੇਟੀ ਬੱਲੀ ਬਲਜੀਤ, ਐਸਡੀਐਮ ਬਠਿੰਡਾ ਬਲਕਰਨ ਸਿੰਘ ਮਾਹਲ, ਐਸਡੀਐਮ ਰਾਮਪੁਰਾ ਗਗਨਦੀਪ ਸਿੰਘ, ਐਸਡੀਐਮ ਮੌੜ ਸੁਖਰਾਜ ਸਿੰਘ, ਐਸਡੀਐਮ ਤਲਵੰਡੀ ਸਾਬੋ ਪੰਕਜ, ਆਪ ਆਗੂ ਮੈਡਮ ਮਨਦੀਪ ਕੌਰ ਰਾਮਗੜੀਆ, ਸ਼ਹਿਰੀ ਪ੍ਰਧਾਨ ਆਮ ਆਦਮੀ ਪਾਰਟੀ ਸ੍ਰੀ ਸੁਰਿੰਦਰ ਸਿੰਘ ਬਿੱਟੂ, ਸਟੇਟ ਜੁਆਇੰਟ ਸੈਕਟਰੀ (ਜਨਰਲ ਵਿੰਗ) ਬਲਜਿੰਦਰ ਕੌਰ ਤੂੰਗਵਾਲੀ, ਕੌਂਸਲਰ ਸੁਖਦੀਪ ਸਿੰਘ ਢਿੱਲੋਂ, ਸ਼੍ਰੀ ਐਮ.ਐਲ ਜਿੰਦਲ ਤੋਂ ਇਲਾਵਾ ਹੋਰ ਪ੍ਰਮੁੱਖ ਸ਼ਖਸ਼ੀਅਤਾਂ ਆਦਿ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

‘ਯੁੱਧ ਨਸ਼ਿਆਂ ਵਿਰੁੱਧ’ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਸਾਰਾ ਪੰਜਾਬ ਹੋਇਆ ਇਕਜੁੱਟ-ਹਰਪਾਲ ਸਿੰਘ ਚੀਮਾ

0

👉ਕਿਹਾ, ‘ਯੁੱਧ ਨਸ਼ਿਆਂ ਵਿਰੁੱਧ ਨਾਲ ਨਸ਼ਿਆਂ ਖ਼ਿਲਾਫ਼ ਲੜਾਈ ਫ਼ੈਸਲਾਕੁੰਨ ਦੌਰ ‘ਚ ਪੁੱਜੀ’
👉ਪੰਜਾਬ ਸਰਕਾਰ ਵੱਲੋਂ ਨਸ਼ੇ ਦੇ ਆਦੀਆਂ ਨੂੰ ਰੋਜ਼ਗਾਰ ਨਾਲ ਜੋੜਨ ਦਾ ਤਹੱਈਆ-ਡਾ. ਬਲਬੀਰ ਸਿੰਘ
👉’ਪਿਛਲੀਆਂ ਸਰਕਾਰਾਂ ਨੇ ਨਸ਼ਾ ਤਸਕਰ ਪਾਲੇ, ਮਾਨ ਸਰਕਾਰ ਨੇ ਨਸ਼ਾ ਤਸਕਰਾਂ ਦੇ ਘਰ ਤੇ ਹੌਂਸਲੇ ਤੋੜੇ’
Patiala News:ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਐਲਾਨ ਕੀਤਾ ਹੈ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨਾਲ ਲੜਾਈ ਫ਼ੈਸਲਾਕੁੰਨ ਦੌਰ ‘ਚ ਪੁੱਜ ਗਈ ਹੈ। ਅੱਜ ਆਪਣੇ ਕੈਬਨਿਟ ਦੇ ਸਾਥੀ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨਾਲ ਪਟਿਆਲਾ ਵਿਖੇ ਵਿਲੇਜ ਡਿਫੈਂਸ ਕਮੇਟੀਆਂ ਤੇ ਵਾਰਡ ਡਿਫੈਂਸ ਕਮੇਟੀਆਂ ਦੇ ਮੈਂਬਰਾਂ ਨਾਲ ਇੱਕ ਅਹਿਮ ਬੈਠਕ ਕਰਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਅੱਜ ਨਸ਼ਿਆਂ ਵਿਰੁੱਧ ਸਾਰਾ ਪੰਜਾਬ ਇੱਕਜੁਟ ਹੋ ਗਿਆ ਹੈ। ਦੋਵੇਂ ਮੰਤਰੀਆਂ ਨੇ ਜੋਰ ਨਾਲ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਨੇ ਜਿੱਥੇ ਨਸ਼ਾ ਤਸਕਰਾਂ ਦੇ ਘਰ ਤੇ ਹੌਂਸਲੇ ਤੋੜੇ ਹਨ, ਉਥੇ ਹੀ ਪਿਛਲੀਆਂ ਸਰਕਾਰਾਂ ਨੇ ਨਸ਼ਾ ਤਸਕਰ ਪਾਲੇ ਹੋਏ ਸਨ।ਹਰਪਾਲ ਸਿੰਘ ਚੀਮਾ ਨੇ ਬੋਲੇ ਸੋ ਨਿਹਾਲ, ਸਤਿ ਸ੍ਰੀ ਅਕਾਲ ਦੇ ਜੈਕਾਰੇ ਨਾਲ ਵਿਸ਼ਾਲ ਇਕੱਤਰਤਾ ਨੂੰ ਨਸ਼ਿਆਂ ਵਿਰੁੱਧ ਸਹੁੰ ਚੁਕਾਉਂਦਿਆਂ ਲੋਕਾਂ ਨੂੰ ਸੱਦਾ ਦਿੱਤਾ ਕਿ ‘ਯੁੱਧ ਨਸ਼ਿਆਂ ਵਿਰੁੱਧ’ ਬਣੀ ਲੋਕ ਲਹਿਰ ਨੂੰ ਕਾਮਯਾਬ ਕਰਕੇ ਦੇਸ਼ ਦਾ ਪਹਿਲਾ ਨਸ਼ਾ ਮੁਕਤ ਸੂਬਾ ਬਣਾਇਆ ਜਾਵੇ। ਵਿੱਤ ਮੰਤਰੀ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਪੱਕੀ ਠਾਣ ਲਈ ਹੈ ਕਿ ਗੁਰੂਆਂ ਪੀਰਾਂ ਦੀ ਧਰਤੀ ਪੰਜਾਬ ਨੂੰ ਨਸ਼ਿਆਂ ਨਾਲ ਬਰਬਾਦ ਨਹੀਂ ਹੋਣ ਦਿੱਤਾ ਜਾਵੇਗਾ।

ਇਹ ਵੀ ਪੜ੍ਹੋ  ਨਸ਼ਾ ਤਸਕਰਾ ਨੂੰ ਚਿਤਾਵਨੀ:ਨਸ਼ੇ ਦਾ ਕਾਲਾ ਕਾਰੋਬਾਰ ਛੱਡੋ ਜਾਂ ਪੰਜਾਬ ਛੱਡੋ -ਬਰਿੰਦਰ ਕੁਮਾਰ ਗੋਇਲ

ਪੰਜਾਬ ਸਰਕਾਰ ਦੀ ਨਸ਼ਿਆਂ ਵਿਰੁੱਧ ਜੀਰੋ ਟਾਲਰੈਂਸ ਨੀਤੀ ਦਾ ਖੁਲਾਸਾ ਕਰਦਿਆਂ ਉਨ੍ਹਾਂ ਦੱਸਿਆ ਕਿ ਨਸ਼ਾ ਤਸਕਰੀ ‘ਚ ਕਿਸੇ ਦੀ ਵੀ ਸ਼ਮੂਲੀਅਤ ਸਾਹਮਣੇ ਆਈ ਤਾਂ ਉਹ ਬਖ਼ਸ਼ਿਆ ਨਹੀਂ ਜਾਵੇਗਾ, ਭਾਵੇਂ ਉਹ ਸਿਆਸੀ ਹੋਵੇ ਜਾਂ ਅਫ਼ਸਰਸ਼ਾਹੀ ‘ਚੋਂ ਹੋਵੇ।ਪੱਤਰਕਾਰਾਂ ਵੱਲੋਂ ਪੁੱਛੇ ਇਕ ਸਵਾਲ ਦੇ ਜਵਾਬ ‘ਚ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਸਮੇਂ ਨਸ਼ਿਆਂ ਦੇ ਬੀਜ ਪੰਜਾਬ ‘ਚ ਬੀਜੇ ਗਏ ਤੇ ਕਾਂਗਰਸ ਪਾਰਟੀ ਦੀ ਸਰਕਾਰ ਨੇ ਇਸ ਬੂਟੇ ਨੂੰ ਪਾਣੀ ਦਿੱਤਾ ਪਰੰਤੂ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਹੁਣ ਇਹ ਬੂਟਾ ਜੜੋਂ ਪੁੱਟਣ ਦਾ ਤਹੱਈਆ ਕੀਤਾ ਹੈ। ਉਨ੍ਹਾਂ ਅੱਗੇ ਕਿਹਾ ਕਿ ਮਾਨ ਸਰਕਾਰ ਪੰਜਾਬ ‘ਚ ਪਾਣੀ, ਕਿਸਾਨੀ ਤੇ ਨੌਜਵਾਨੀ ਬਚਾਉਣ ਦੀ ਲੜਾਈ ਲੜ ਰਹੀ ਹੈ ਜਦੋਂਕਿ ਭਾਜਪਾ ਪੰਜਾਬ ਦੇ ਪਾਣੀਆਂ ਉਪਰ ਡਾਕਾ ਮਾਰਨ ਲੱਗੀ ਹੈ ਪਰੰਤੂ ਪੰਜਾਬ ਸਰਕਾਰ ਅਜਿਹੀਆਂ ਕੋਝੀਆਂ ਸਾਜਸ਼ਾਂ ਦਾ ਮੂੰਹ ਤੋੜ ਜਵਾਬ ਦੇਵਗੀ।ਵਿੱਤ ਮੰਤਰੀ ਸ. ਚੀਮਾ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਬੀ.ਬੀ.ਐਮ.ਬੀ. ਦੇ ਮੁੱਦੇ ‘ਤੇ ਲਏ ਸਖ਼ਤ ਸਟੈਂਡ ਦੀ ਸ਼ਲਾਘਾ ਕਰਦਿਆਂ ਮੁੱਖ ਮੰਤਰੀ ਨੂੰ ਪਾਣੀਆਂ ਦਾ ਅਸਲ ਰਾਖਾ ਕਰਾਰ ਦਿੰਦਿਆਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਤਾਂ ਐਸ.ਵਾਈ.ਐਲ. ਬਣਾਉਣ ਲਈ ਇੰਦਰਾ ਗਾਂਧੀ ਨੂੰ ਚਾਂਦੀ ਦੀ ਕਹੀ ਫੜਾਈ ਸੀ ਤੇ ਬਾਅਦ ‘ਚ ਪਾਣੀਆਂ ਦੇ ਅਖੌਤੀ ਰਾਖੇ ਦਾ ਢੌਂਗ ਰਚਿਆ ਸੀ। ਜਦੋਂਕਿ ਬਾਦਲਾਂ ਨੇ ਪੰਜਾਬ ਦਾ ਪਾਣੀ ਹਰਿਆਣਾ ਨੂੰ ਦੇਣ ਬਦਲੇ ਗੁੜਗਾਉਂ ‘ਚ ਜਮੀਨ ਹਾਸਲ ਕੀਤੀ।ਇਸ ਤੋਂ ਪਹਿਲਾਂ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਪਟਿਆਲਾ ਜ਼ਿਲ੍ਹੇ ਦੀ ਵਿਸ਼ਾਲ ਇਕੱਤਰਤਾ ਦੇਖਦਿਆਂ ਉਮੀਦ ਪ੍ਰਗਟਾਈ ਕਿ ਪਟਿਆਲਾ ਜ਼ਿਲ੍ਹਾ ਪੰਜਾਬ ਦਾ ਪਹਿਲਾ ਨਸ਼ਾ ਮੁਕਤ ਜ਼ਿਲ੍ਹਾ ਬਣੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਨਸ਼ਿਆਂ ਵਿਰੁੱਧ ਮੁਹਿੰਮ ਸਦਕਾ ਹੁਣ ਆਮ ਆਦਮੀ ਸਿਰ ਚੁੱਕਾ ਚੁੱਕਕੇ ਤੁਰਦਾ ਹੈ ਜਦਕਿ ਨਸ਼ਾ ਤਸਕਰ ਮੂੰਹ ਛੁਪਾ ਰਹੇ ਹਨ, ਹੁਣ ਡਰੋਨ ਆਉਂਦੇ ਹਨ ਪਰ ਨਸ਼ੇ ਚੁੱਕਣ ਵਾਲੇ ਨਹੀਂ ਹੁੰਦੇ। ਉਨ੍ਹਾਂ ਨਸ਼ਾ ਤਸਕਰਾਂ ਨੂੰ ਚਿਤਾਵਨੀ ਵੀ ਦਿੱਤੀ ਕਿ ਉਹ ਜਾਂ ਪੰਜਾਬ ਛੱਡਣ ਜਾਂ ਨਸ਼ਿਆਂ ਦਾ ਕਾਲਾ ਕਾਰੋਬਾਰ।

ਇਹ ਵੀ ਪੜ੍ਹੋ  ‘ਯੁੱਧ ਨਸ਼ਿਆਂ ਵਿਰੁੱਧ’; ਬਠਿੰਡਾ ਪੁਲਿਸ ਵੱਲੋਂ ਅੱਧਾ ਕਿੱਲੋਂ ਹੈਰੋਇਨ ਸਹਿਤ ਦੋ ਕਾਬੂ

ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਇਹ ਬੀੜਾ ਉਠਾਇਆ ਹੈ ਕਿ ਨਸ਼ੇ ਦੇ ਆਦੀਆਂ ਦਾ ਨਸ਼ਾ ਛੁਡਾ ਕੇ ਨਸ਼ਿਆਂ ਦੀ ਮੰਗ ਘਟਾਈ ਜਾਵੇ ਤੇ ਸਪਲਾਈ ਲਾਈਨ ਤੋੜੀ ਜਾਵੇ ਤਾਂ ਕਿ ਕੋਈ ਵਿਅਕਤੀ ਨਸ਼ੇ ਦੀ ਓਵਰਡੋਜ਼ ਨਾਲ ਨਾ ਮਰੇ। ਉਨ੍ਹਾਂ ਦੱਸਿਆ ਕਿ ਰਾਜ ਅੰਦਰ ਨਸ਼ਾ ਮੁਕਤੀ ਕੇਂਦਰਾਂ ਦੇ ਬਿਸਤਰਿਆਂ ਦੀ ਗਿਣਤੀ ਤਿੱਗਣੀ ਕੀਤੀ ਜਾ ਰਹੀ ਹੈ ਅਤੇ ਸਾਰੇ ਨਸ਼ਾ ਮੁਕਤੀ ਕੇਂਦਰਾਂ ਨੂੰ ਮਾਡਲ ਬਣਾਇਆ ਜਾ ਰਿਹਾ ਹੈ ਤੇ ਹੁਨਰ ਵਿਕਾਸ ਕੇਂਦਰ ਬਣਾ ਕੇ ਨਸ਼ੇ ਦੇ ਆਦੀਆਂ ਦਾ ਨਸ਼ਾ ਛੁਡਵਾ ਕੇ ਉਨ੍ਹਾਂ ਨੂੰ ਰੁਜ਼ਗਾਰ ਨਾਲ ਜੋੜਿਆ ਜਾ ਰਿਹਾ ਹੈ। ਸਿਹਤ ਮੰਤਰੀ ਨੇ ਦੱਸਿਆ ਕਿ ਰਾਜ ਦੇ ਸਾਰੇ ਵਿਧਾਇਕ ਤੇ ਆਗੂ 7 ਮਈ ਤੋਂ ਸਾਰੇ ਪਿੰਡਾਂ ‘ਚ ਜਾਣਗੇ ਤੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਘਰ-ਘਰ ਲੈਕੇ ਜਾਇਆ ਜਾਵੇਗਾ।ਇਸ ਮੌਕੇ ਵਿਸ਼ੇਸ਼ ਤੌਰ ‘ਤੇ ਪੁੱਜੇ ਸਾਬਕਾ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਲੋਕਾਂ ਨੂੰ ਨਸ਼ਾ ਤਸਕਰਾਂ ਦਾ ਸਮਾਜਿਕ ਬਾਈਕਾਟ ਕਰਨ ਦਾ ਸੱਦਾ ਦਿੱਤਾ। ਆਮ ਆਦਮੀ ਪਾਰਟੀ ਦੇ ਨਸ਼ਾ ਮੁਕਤੀ ਮੋਰਚੇ ਦੇ ਮਾਲਵਾ ਜੋਨ ਦੇ ਕੁਆਰਡੀਨੇਟਰ ਤੇ ਡਿਪਟੀ ਮੇਅਰ ਜਗਦੀਪ ਸਿੰਘ ਜੱਗਾ ਨੇ ਨਸ਼ਾ ਮੁਕਤੀ ਮੋਰਚੇ ਦੀ ਕਾਰਗੁਜ਼ਾਰੀ ਬਾਰੇ ਚਾਨਣਾ ਪਾਇਆ। ਡੀ.ਆਈ.ਜੀ. ਪਟਿਆਲਾ ਰੇਂਜ ਡਾ. ਨਾਨਕ ਸਿੰਘ ਨੇ ਦੱਸਿਆ ਕਿ ਪਟਿਆਲਾ ਪੁਲਿਸ ਵੱਲੋਂ ਨਸ਼ਿਆਂ ਵਿਰੁੱਧ ਕੀਤੀ ਕਾਰਵਾਈ ਦੱਸਦਿਆਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਾ ਤਸਕਰਾਂ ਦੀ ਜਾਣਕਾਰੀ ਪੁਲਿਸ ਨਾਲ ਜਰੂਰ ਸਾਂਝੀ ਕਰਨ ਅਤੇ ਸੇਫ ਪੰਜਾਬ ਵਟਸਐਪ ਨੰਬਰ 9779100200 ‘ਤੇ ਵੀ ਦੇ ਸਕਦੇ ਹਨ। ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਪਿੰਡਾਂ ਦੇ ਪਹਿਰੇਦਾਰ ਤੇ ਵਾਰਡ ਡਿਫੈਂਸ ਕਮੇਟੀਆਂ ਦੀ ਬਣਤਰ ਤੇ ਟੀਚਿਆਂ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਪੰਜਾਬ ਸਰਕਾਰ ਦੀ ਨਸ਼ਾ ਮੁਕਤੀ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਤਤਪਰ ਹੈ।

ਇਹ ਵੀ ਪੜ੍ਹੋ  Amritsar Rural Police ਵੱਲੋਂ ਪਾਕਿਸਤਾਨ ਲਈ ਜਾਸੂਸੀ ਕਰਦੇ ਦੋ ਨੌਜਵਾਨ ਗ੍ਰਿਫਤਾਰ

ਇਸ ਮੌਕੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ, ਚੇਤਨ ਸਿੰਘ ਜੌੜਾਮਾਜਰਾ, ਗੁਰਦੇਵ ਸਿੰਘ ਦੇਵ ਮਾਨ, ਗੁਰਲਾਲ ਘਨੌਰ, ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ, ਨਸ਼ਾ ਮੁਕਤੀ ਮੋਰਚੇ ਦੇ ਮੁੱਖ ਬੁਲਾਰੇ ਬਲਤੇਜ ਪੰਨ, ਪੀ.ਆਰ.ਟੀ.ਸੀ. ਚੇਅਰਮੈਨ ਰਣਜੋਧ ਸਿੰਘ ਹਡਾਣਾ, ਨਗਰ ਨਿਗਮ ਦੇ ਮੇਅਰ ਕੁੰਦਨ ਗੋਗੀਆ, ਇੰਪਰੂਵਮੈਂਟ ਟਰਸਟ ਦੇ ਚੇਅਰਮੈਨ ਮੇਘ ਚੰਦ ਸ਼ੇਰਮਾਜਰਾ, ਆਪ ਦੇ ਸ਼ਹਿਰੀ ਪ੍ਰਧਾਨ ਤੇਜਿੰਦਰ ਮਹਿਤਾ, ਸੀਨੀਅਰ ਡਿਪਟੀ ਮੇਅਰ ਹਰਿੰਦਰ ਕੋਹਲੀ, ਵਾਈਸ ਚੇਅਰਮੈਨ ਕਨਵੇਅਰ ਇੰਦਰਜੀਤ ਸਿੰਘ ਸੰਧੂ, ਜ਼ਿਲ੍ਹਾ ਯੋਜਨਾ ਕਮੇਟੀ ਚੇਅਰਮੈਨ ਜਸਵੀਰ ਸਿੰਘ ਜੱਸੀ ਸੋਹੀਆਂ ਵਾਲਾ, ਪੀ.ਆਰ.ਟੀ.ਸੀ. ਵਾਈਸ ਚੇਅਰਮੈਨ ਬਲਵਿੰਦਰ ਸਿੰਘ ਝਾੜਵਾਂ, ਮਨਿੰਦਰਜੀਤ ਵਿੱਕੀ ਘਨੌਰ, ਬਲਕਾਰ ਸਿੰਘ ਗੱਜੂਮਾਜਰਾ, ਮਹਿੰਗਾ ਸਿੰਘ ਬਰਾੜ, ਸੁਰਿੰਦਰਪਾਲ ਸ਼ਰਮਾ, ਯਾਦਵਿੰਦਰ ਗੋਲਡੀ ਲਾਦੇਨ, ਦਵਿੰਦਰਪਾਲ ਮਿੱਕੀ, ਪਿੰਡ ਤੇ ਵਾਰਡ ਡਿਫੈਂਸ ਕਮੇਟੀਆਂ ਦੇ ਸਾਰੇ ਹਲਕਿਆਂ ਤੋਂ ਆਏ ਮੈਂਬਰਾਂ ਸਮੇਤ ਜ਼ਿਲ੍ਹੇ ਦੇ ਪੰਚ-ਸਰਪੰਚ, ਸਮੂਹ ਕੌਂਸਲਰ, ਵੱਡੀ ਗਿਣਤੀ ਆਮ ਆਦਮੀ ਪਾਰਟੀ ਦੀ ਲੀਡਰਸ਼ਿਪ ਤੇ ਵਲੰਟੀਅਰਾਂ ਤੋਂ ਇਲਾਵਾ ਨਗਰ ਨਿਗਮ ਦੇ ਕਮਿਸ਼ਨਰ ਪਰਮਵੀਰ ਸਿੰਘ, ਏ.ਡੀ.ਸੀਜ ਇਸ਼ਾ ਸਿੰਗਲ ਤੇ ਨਵਰੀਤ ਕੌਰ ਸੇਖੋਂ, ਐਸ.ਪੀ ਪਲਵਿੰਦਰ ਸਿੰਘ ਚੀਮਾ ਤੇ ਗੁਰਬੰਸ ਸਿੰਘ ਬੈਂਸ ਸਮੂਹ ਐਸ.ਡੀ.ਐਮਜ ਤੇ ਹੋਰ ਜ਼ਿਲ੍ਹਾ ਅਧਿਕਾਰੀ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਨਸ਼ਾ ਤਸਕਰਾ ਨੂੰ ਚਿਤਾਵਨੀ:ਨਸ਼ੇ ਦਾ ਕਾਲਾ ਕਾਰੋਬਾਰ ਛੱਡੋ ਜਾਂ ਪੰਜਾਬ ਛੱਡੋ -ਬਰਿੰਦਰ ਕੁਮਾਰ ਗੋਇਲ

👉ਪਿਛਲੀਆਂ ਸਰਕਾਰਾਂ ਵੱਲੋਂ ਬੀਜੇ ਕੰਡੇ ਮਾਨ ਸਰਕਾਰ ਚੁਗ ਰਹੀ ਹੈ-ਅਮਨਸ਼ੇਰ ਸਿੰਘ ਸ਼ੈਰੀ ਕਲਸੀ
👉ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਪਹਿਰੇਦਾਰਾਂ ਲਈ ਜ਼ਿਲ੍ਹਾ ਪੱਧਰੀ ਸਮਾਗਮ ਕਰਵਾਇਆ
Fazilka News:ਮੁੱਖ ਮੰਤਰੀ  ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਤਹਿਤ ਪਿੰਡਾਂ ਦੇ ਪਹਿਰੇਦਾਰਾਂ ਨੂੰ ਇਸ ਮੁਹਿੰਮ ਦੇ ਸਿਪਾਹੀ ਬਣਨ ਦੀ ਸਹੁੰ ਚੁਕਾਉਣ ਲਈ ਕਰਵਾਏ ਗਏ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਨਸ਼ੇ ਵੇਚਣ ਵਾਲਿਆਂ ਨੂੰ ਸਖਤ ਚਿਤਾਵਨੀ ਦਿੰਦਿਆਂ ਕਿਹਾ ਹੈ ਕਿ ਜਾਂ ਤਾਂ ਉਹ ਇਹ ਮਾੜਾ ਕਾਰੋਬਾਰ ਛੱਡ ਦੇਣ ਜਾਂ ਪੰਜਾਬ ਛੱਡ ਜਾਣ।ਇਥੇ ਇੱਕ ਵੱਡੀ ਜਨਸਭਾ ਨੂੰ ਸੰਬੋਧਨ ਕਰਦਿਆਂ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਦੇ ਤਹਿਤ ਹੁਣ ਸਰਹੱਦ ਪਾਰੋਂ ਡਰੋਨ ਰਾਹੀਂ ਨਸ਼ੇ ਭੇਜਣ ਵਾਲਿਆਂ ਨੂੰ ਅੱਗੋਂ ਨਸ਼ਾ ਚੁੱਕਣ ਲਈ ਬੰਦੇ ਨਹੀਂ ਮਿਲ ਰਹੇ ਕਿਉਂਕਿ ਪੰਜਾਬ ਸਰਕਾਰ ਦੀ ਸਖਤੀ ਤੋਂ ਬਾਅਦ ਨਸ਼ੇ ਦੇ ਕਾਰੋਬਾਰ ਵਿੱਚ ਲੱਗੇ ਲੋਕਾਂ ਨੂੰ ਕਾਨੂੰਨ ਦਾ ਡਰ ਪੈਦਾ ਹੋਇਆ ਹੈ। ਉਹਨਾਂ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੀ ਢਿੱਲੀ ਕਾਰਗੁਜਾਰੀ ਕਰਕੇ ਨਸ਼ੇ ਵਧੇ ਸਨ ਪਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਦੇ ਦ੍ਰਿੜਤਾ ਨਾਲ ਸ਼ੁਰੂ ਕੀਤੇ ਇਸ ਅਭਿਆਨ ਨਾਲ ਮਾੜੇ ਅਨਸਰਾਂ ਨੂੰ ਲਗਾਮ ਲੱਗੀ ਹੈ।

ਇਹ ਵੀ ਪੜ੍ਹੋ  ‘ਯੁੱਧ ਨਸ਼ਿਆਂ ਵਿਰੁੱਧ’; ਬਠਿੰਡਾ ਪੁਲਿਸ ਵੱਲੋਂ ਅੱਧਾ ਕਿੱਲੋਂ ਹੈਰੋਇਨ ਸਹਿਤ ਦੋ ਕਾਬੂ

ਉਹਨਾਂ ਨੇ ਪਿੰਡਾਂ ਦੇ ਪਹਿਰੇਦਾਰ ਬਣੇ ਪਿੰਡ ਸੁਰੱਖਿਆ ਕਮੇਟੀਆਂ ਦੇ ਮੈਂਬਰਾਂ ਨੂੰ ਕਿਹਾ ਕਿ ਤੁਸੀਂ ਸਮਾਜ ਨੂੰ ਨਵੀਂ ਦਿਸ਼ਾ ਅਤੇ ਦਸ਼ਾ ਦੇਣੀ ਹੈ। ਉਹਨਾਂ ਨੇ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਕਰਨ ਵਿੱਚ ਤੁਹਾਡਾ ਨਾਂਅ ਵੀ ਇਤਿਹਾਸ ਵਿੱਚ ਦਰਜ ਹੋਵੇਗਾ ਅਤੇ ਤੁਸੀਂ ਇਸ ਵਿੱਚ ਵੱਧ ਚੜ ਕੇ ਸਹਿਯੋਗ ਕਰੋ। ਉਹਨਾਂ ਨੇ ਸਭ ਨੂੰ ਨਸ਼ਿਆਂ ਖਿਲਾਫ ਲੜਨ ਲਈ ਸਹੁੰ ਵੀ ਚੁਕਾਈ।ਇਸ ਤੋਂ ਪਹਿਲਾਂ ਬੋਲਦਿਆਂ ਆਮ ਆਦਮੀ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਤੋਂ ਵਿਧਾਇਕ ਸ਼੍ਰੀ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਕਿਹਾ ਕਿ ਸਾਰੇ ਜਣੇ ਇਹ ਪ੍ਰਣ ਕਰੀਏ ਕਿ ਜੇਕਰ ਕੋਈ ਨਸ਼ੇ ਵੇਚਦਾ ਹੈ ਤਾਂ ਉਸ ਦੀ ਸੂਚਨਾ ਪੁਲਿਸ ਨੂੰ ਦਈਏ ਅਤੇ ਜੇਕਰ ਕੋਈ ਨਸ਼ਾ ਤਸਕਰ ਫੜਿਆ ਜਾਵੇ ਤਾਂ ਉਸ ਦਾ ਕੋਈ ਸਾਥ ਨਾ ਦੇਵੇ ਅਤੇ ਨਾ ਹੀ ਕੋਈ ਉਸਦੀ ਜਮਾਨਤ ਕਰਾਵੇ । ਉਹਨਾਂ ਨੇ ਕਿਹਾ ਕਿ ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾਉਣ ਲਈ ਪਿਛਲੀਆਂ ਸਰਕਾਰਾਂ ਵੱਲੋਂ ਬੀਜੇ ਗਏ ਕੰਡੇ ਮਾਨ ਸਰਕਾਰ ਚੁਗ ਰਹੀ ਹੈ। ਉਹਨਾਂ ਨੇ ਕਿਹਾ ਕਿ ਇੱਕ ਪਾਸੇ ਨਸ਼ੇ ਤਸਕਰਾਂ ਤੇ ਕਾਰਵਾਈ ਕੀਤੀ ਜਾ ਰਹੀ ਹੈ ਦੂਜੇ ਪਾਸੇ ਨਸ਼ੇ ਪੀੜਤਾਂ ਦਾ ਇਲਾਜ ਕਰਵਾਇਆ ਜਾ ਰਿਹਾ ਹੈ।ਇਸ ਤੋਂ ਪਹਿਲਾਂ ਵਿਸ਼ੇਸ਼ ਮਹਿਮਾਨ ਵਜੋਂ ਬੋਲਦਿਆਂ ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਕਿਹਾ ਕਿ ਸਰਕਾਰ ਵੱਲੋਂ ਜਿੱਥੇ ਪੁਲਿਸ ਨੂੰ ਬਿਨਾਂ ਕਿਸੇ ਦਖਲ ਦੇ ਨਸ਼ਾ ਤਸਕਰਾਂ ਖਿਲਾਫ ਕਾਰਵਾਈ ਕਰਨ ਦੇ ਅਧਿਕਾਰ ਦਿੱਤੇ ਗਏ ਹਨ ਉਥੇ ਇਹ ਵੀ ਹਦਾਇਤ ਕੀਤੀ ਗਈ ਹੈ ਕਿ ਜੇਕਰ ਕਿਸੇ ਅਧਿਕਾਰੀ ਦੇ ਖੇਤਰ ਵਿੱਚ ਨਸ਼ਾ ਵਿਕੇਗਾ ਤਾਂ ਉਸਦੀ ਜਿੰਮੇਵਾਰੀ ਤੈਅ ਹੋਵੇਗੀ।

ਇਹ ਵੀ ਪੜ੍ਹੋ  ਕੇਜਰੀਵਾਲ ਵੱਲੋਂ ਪੰਜਾਬ ਦੇ ਹਰ ਪਿੰਡ ਲਈ ਸਪੋਰਟਸ ਕਲੱਬ ਦਾ ਐਲਾਨ

ਉਹਨਾਂ ਨੇ ਇਸ ਮੌਕੇ ਕਿਹਾ ਕਿ ਪਿਛਲੀਆਂ ਸਰਕਾਰਾਂ ਵੇਲੇ ਨਸ਼ਾ ਤਸਕਰਾਂ ਦੀ ਸਰਪ੍ਰਸਤੀ ਹੁੰਦੀ ਸੀ ਪਰ ਮਾਨ ਸਰਕਾਰ ਨਸ਼ਾ ਤਸਕਰਾਂ ਨੂੰ ਜੇਲਾਂ ਵਿੱਚ ਬੰਦ ਕਰ ਰਹੀ ਹੈ।ਫਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਫਾਜ਼ਿਲਕਾ ਪੁਲਿਸ ਵੱਲੋਂ ਨਸ਼ਾ ਤਸਕਰਾਂ ਖਿਲਾਫ ਕੀਤੇ ਜਾ ਰਹੇ ਉਪਰਾਲਿਆਂ ਦੀ ਸਲਾਘਾ ਕੀਤੀ ਅਤੇ ਬੱਲੂਆਣਾ ਦੇ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਕਿਹਾ ਕਿ ਜਦ ਆਪਾਂ ਸਾਰੇ ਲੋਕ ਇਸ ਮੁਹਿੰਮ ਵਿੱਚ ਜੁੜਾਂਗੇ ਤਾਂ ਨਿਸ਼ਚੇ ਹੀ ਜਿੱਤ ਪੰਜਾਬ ਦੀ ਹੋਵੇਗੀ।ਇਸ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਅਤੇ ਐਸਐਸਪੀ ਵਰਿੰਦਰ ਸਿੰਘ ਬਰਾੜ ਨੇ ਜ਼ਿਲ੍ਹਾ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਵਿੱਚ ਨਸ਼ਿਆਂ ਦੀ ਰੋਕਥਾਮ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਜਾਣਕਾਰੀ ਸਾਂਝੀ ਕੀਤੀ।ਇਸ ਮੌਕੇ ਅਬੋਹਰ ਦੇ ਸਾਬਕਾ ਵਿਧਾਇਕ ਸ਼੍ਰੀ ਅਰੁਣ ਨਾਰੰਗ ਅਤੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸੁਨੀਲ ਸਚਦੇਵਾ ਤੋਂ ਇਲਾਵਾ ਨਸ਼ਾ ਮੁਕਤੀ ਮੋਰਚਾ ਦੇ ਜ਼ਿਲ੍ਹਾ ਕੋਆਰਡੀਨੇਟਰ ਬੱਬੂ ਚੇਤੀਵਾਲ, ਸੁਖਮਨ ਸਿੰਘ ਸੰਧੂ ਵੀ ਹਾਜ਼ਰ ਸਨ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਡਾ ਮਨਦੀਪ ਕੌਰ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸੁਭਾਸ਼ ਚੰਦਰ, ਐਸਡੀਐਮ ਕ੍ਰਿਸ਼ਨਾ ਪਾਲ ਰਾਜਪੂਤ ਅਤੇ ਕੰਵਰਜੀਤ ਸਿੰਘ ਮਾਨ, ਸਹਾਇਕ ਕਮਿਸ਼ਨਰ ਜਨਰਲ ਅਮਨਦੀਪ ਸਿੰਘ ਮਾਵੀ, ਸੀਐਮਐਫਓ ਰੂਪਾਲੀ ਟੰਡਨ ਤੋਂ ਇਲਾਵਾ ਕਰਨ ਕਟਾਰੀਆ ਵੀ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

Amritsar Rural Police ਵੱਲੋਂ ਪਾਕਿਸਤਾਨ ਲਈ ਜਾਸੂਸੀ ਕਰਦੇ ਦੋ ਨੌਜਵਾਨ ਗ੍ਰਿਫਤਾਰ

0

Amritsar News: ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਇੱਕ ਮਹੱਤਵਪੂਰਨ ਜਾਸੂਸੀ ਵਿਰੋਧੀ ਕਾਰਵਾਈ ਵਿੱਚ ਦੋ ਵਿਅਕਤੀਆਂ ਨੂੰ ਅੰਮ੍ਰਿਤਸਰ ਵਿੱਚ ਫੌਜ ਛਾਉਣੀ ਖੇਤਰਾਂ ਅਤੇ ਹਵਾਈ ਠਿਕਾਣਿਆਂ ਦੀ ਸੰਵੇਦਨਸ਼ੀਲ ਜਾਣਕਾਰੀ ਅਤੇ ਤਸਵੀਰਾਂ ਲੀਕ ਕਰਨ ਵਿੱਚ ਕਥਿਤ ਭੂਮਿਕਾ ਲਈ ਗ੍ਰਿਫਤਾਰ ਕੀਤਾ ਗਿਆ ਹੈ। ਕਥਿਤ ਮੁਲਜਮਾਂ ਦੀ ਪਹਿਚਾਣ ਪਲਕ ਸ਼ੇਰ ਮਸੀਹ ਅਤੇ ਸੂਰਜ ਮਸੀਹ ਵਾਸੀ ਅਜਨਾਲਾ ਵਜੋਂ ਹੋਈ ਹੈ।

ਇਹ ਵੀ ਪੜ੍ਹੋ Police ਦਾ ਥਾਣੇਦਾਰ ਬਠਿੰਡਾ ਜੇਲ੍ਹ ‘ਚ ਚਿੱਟਾ ਸਪਲਾਈ ਕਰਦਾ ਕਾਬੂ

ਡੀਜੀਪੀ ਗੌਰਵ ਯਾਦਵ ਨੇ ਇਸਦੀ ਪੁਸ਼ਟੀ ਆਪਣੇ ਸੋਸਲ ਮੀਡੀਆ ’ਤੇ ਕਰਦਆਂ ਦਸਿਆ, ‘‘ ਮੁੱਢਲੀ ਜਾਂਚ ਵਿੱਚ ਗ੍ਰਿਫਤਾਰ ਮੁਲਜਮਾਂ ਦੇ ਪਾਕਿਸਤਾਨੀ ਖੁਫੀਆ ਏਜੰਟਾਂ ਨਾਲ ਸਬੰਧਾਂ ਦਾ ਖੁਲਾਸਾ ਹੋਇਆ ਹੈ, ਜੋ ਹਰਪ੍ਰੀਤ ਸਿੰਘ ਉਰਫ ਪੀਤੂ ਉਰਫ ਹੈਪੀ ਦੁਆਰਾ ਸਥਾਪਿਤ ਕੀਤੇ ਗਏ ਸਨ, ਜੋ ਵਰਤਮਾਨ ਵਿੱਚ ਅੰਮ੍ਰਿਤਸਰ ਕੇਂਦਰੀ ਜੇਲ੍ਹ ਵਿੱਚ ਬੰਦ ਹੈ।’’ ਉਨ੍ਹਾਂ ਦਸਿਆ ਕਿ ਕਥਿਤ ਦੋਸ਼ੀਆਂ ਵਿਰੂਧ Official Secrets Act ਦੇ ਤਹਿਤ ਇੱਕ ਕੇਸ ਦਰਜ ਕੀਤਾ ਗਿਆ ਹੈ ਅਤੇ ਜਾਂਚ ਜਾਰੀ ਹੈ।

ਇਹ ਵੀ ਪੜ੍ਹੋ SAS NAGAR POLICE ਨੇ ਜਵਾਹਰਪੁਰ ਲੁੱਟ ਮਾਮਲੇ ਵਿੱਚ ਸ਼ਾਮਲ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ

ਜਾਂਚ ਦੇ ਡੂੰਘਾਈ ਨਾਲ ਅੱਗੇ ਵਧਣ ਦੇ ਨਾਲ ਹੋਰ ਮਹੱਤਵਪੂਰਨ ਖੁਲਾਸੇ ਹੋਣ ਦੀ ਉਮੀਦ ਹੈ। ਡੀਜੀਪੀ ਯਾਦਵ ਨੇ ਅੱਗੇ ਕਿਹਾ ਕਿ ਪੰਜਾਬ ਪੁਲਿਸ ਭਾਰਤੀ ਫੌਜ ਦੇ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ, ਰਾਸ਼ਟਰੀ ਹਿੱਤਾਂ ਦੀ ਰਾਖੀ ਲਈ ਆਪਣੇ ਫਰਜ਼ ਵਿੱਚ ਅਟੱਲ ਰਹਿੰਦੀ ਹੈ। ਸਾਡੇ ਹਥਿਆਰਬੰਦ ਬਲਾਂ ਦੀ ਸੁਰੱਖਿਆ ਨੂੰ ਕਮਜ਼ੋਰ ਕਰਨ ਦੀ ਕਿਸੇ ਵੀ ਕੋਸ਼ਿਸ਼ ਦਾ ਸਖ਼ਤ ਅਤੇ ਤੁਰੰਤ ਜਵਾਬ ਦਿੱਤਾ ਜਾਵੇਗਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

Bathinda DAV College ਦੇ BA ਵਿਦਿਆਰਥੀਆਂ ਲਈ ਵਿਦਾਇਗੀ ਸਮਾਰੋਹ ਦਾ ਆਯੋਜਨ

0

Bathinda News: Bathinda DAV College ਦੇ ਬੈਚਲਰ ਆਫ਼ ਆਰਟਸ ਦੂਜੇ ਸਾਲ ਦੇ ਵਿਦਿਆਰਥੀਆਂ ਨੇ ਆਪਣੇ ਸੀਨੀਅਰਾਂ ਨੂੰ ਵਿਦਾਇਗੀ ਦੇਣ ਲਈ ਇੱਕ ਪਾਰਟੀ ਦਾ ਆਯੋਜਨ ਕੀਤਾ। ਵਿਦਿਆਰਥੀਆਂ ਨੇ ਤੋਹਫ਼ੇ ਪੇਸ਼ ਕਰਕੇ ਅਤੇ ਕੇਕ ਕੱਟ ਕੇ ਆਪਣੇ ਸੀਨੀਅਰਾਂ ਨੂੰ ਨਿੱਘੀ ਵਿਦਾਇਗੀ ਦਿੱਤੀ। ਮਿਸਟਰ ਫੇਅਰਵੈੱਲ ਦਾ ਖਿਤਾਬ ਸੁਖਰਾਜ ਗਿੱਲ ਨੂੰ ਦਿੱਤਾ ਗਿਆ ਅਤੇ ਮਿਸ ਫੇਅਰਵੈੱਲ ਦਾ ਖਿਤਾਬ ਹਰਲੀਨ ਕੌਰ ਨੂੰ ਦਿੱਤਾ ਗਿਆ।

ਇਹ ਵੀ ਪੜ੍ਹੋ ਬਠਿੰਡਾ ਸ਼ਹਿਰ ’ਚ ਦੋਹਰਾ ਕ+ਤਲ; ਮੁੰਡੇ ਨੇ ਕੁੜੀ ਦਾ ਕ.ਤਲ ਕਰਨ ਤੋਂ ਬਾਅਦ ਗੋ+ਲੀ ਮਾਰ ਕੇ ਕੀਤੀ ਖੁਦਕਸ਼ੀ

ਮਿਸਟਰ ਸਟਾਈਲਿਸਟ ਦਾ ਖਿਤਾਬ ਮਾਨਿਕ ਗੁੰਬਰ ਨੇ ਜਿੱਤਿਆ ਅਤੇ ਮਿਸ ਬਿਊਟੀਫੁਲ ਦਾ ਖਿਤਾਬ ਰਾਧਿਕਾ ਨੇ ਜਿੱਤਿਆ। ਡਾ. ਸ਼ੀਸ਼ਪਾਲ ਜਿੰਦਲ (ਡੀਨ ਸਟੂਡੈਂਟ ਵੈਲਫੇਅਰ ਲੜਕੇ) ਅਤੇ ਡਾ. ਨੇਹਾ ਜਿੰਦਲ (ਡੀਨ ਸਟੂਡੈਂਟ ਵੈਲਫੇਅਰ ਲੜਕੀਆਂ) ਉੱਘੇ ਜੱਜ ਸਨ। ਸਟੇਜ ਸੰਚਾਲਨ ਡਾ. ਪ੍ਰਭਜੋਤ ਕੌਰ ਅਤੇ ਡਾ. ਮੋਨਿਕਾ ਘੁੱਲਾ ਨੇ ਕੀਤਾ।ਕਾਲਜ ਦੇ ਪ੍ਰਿੰਸੀਪਲ ਡਾ. ਰਾਜੀਵ ਕੁਮਾਰ ਸ਼ਰਮਾ ਨੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਸੁਨਹਿਰੀ ਭਵਿੱਖ ਅਤੇ ਸਫ਼ਲ ਜੀਵਨ ਲਈ ਅਸ਼ੀਰਵਾਦ ਦਿੱਤਾ।

ਇਹ ਵੀ ਪੜ੍ਹੋ ਬਠਿੰਡਾ ਦੇ MLA ਦੀ ਖੁੱਲੀ ਆਫ਼ਰ; ਮਲੋਟ ਰੋਡ ’ਤੇ ਉਸਦੀ ਜਮੀਨ ਲੱਭ ਕੇ ਲਿਆਓ, ਰਜਿਸਟਰੀ ਆਪਣੇ ਨਾਂ ਕਰਵਾਓ

ਵਾਈਸ ਪ੍ਰਿੰਸੀਪਲ ਪ੍ਰੋ. ਪਰਵੀਨ ਕੁਮਾਰ ਗਰਗ, ਰਜਿਸਟਰਾਰ ਡਾ. ਸਤੀਸ਼ ਗਰੋਵਰ, ਪ੍ਰੋ. ਕੁਲਦੀਪ ਸਿੰਘ ਸਟਾਫ ਸੈਕਟਰੀ ਅਤੇ ਪ੍ਰੋ. ਸੰਦੀਪ ਭਾਟੀਆ, ਪ੍ਰੋ. ਕਰਮਪਾਲ ਕੌਰ, ਪ੍ਰੋ. ਰਾਜੇਸ਼ ਬੱਤਰਾ, ਡਾ. ਨੀਤੂ ਪੁਰੋਹਿਤ, ਡਾ. ਸੁਰਿੰਦਰ ਸਿੰਗਲਾ, ਪ੍ਰੋ. ਅਮਿਤ ਸਿੰਗਲਾ, ਪ੍ਰੋ. ਪਵਨਪ੍ਰੀਤ ਸਿੰਘ, ਪ੍ਰੋ. ਹੀਨਾ ਬਿੰਦਲ, ਪ੍ਰੋ. ਗੁਰਦੀਪ ਸਿੰਘ ਪਾਰਟੀ ਵਿੱਚ ਸ਼ਾਮਿਲ ਹੋਏ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

ਮਦਰਸ ਡੇਅ ਮੌਕੇ RBDAV Senior Secondary Public School Bathinda ’ਚ ਸਮਾਗਮ ਆਯੋਜਿਤ

0

Bathinda News:ਮਦਰਸ ਡੇਅ ਮੌਕੇ R.B.D.A.V. Senior Secondary Public School Bathinda ਦੇ ਕਿੰਡਰਗਾਰਟਨ ਬਲਾਕ ਵਿੱਚ ਪ੍ਰਿੰਸੀਪਲ ਡਾ. ਅਨੁਰਾਧਾ ਭਾਟੀਆ ਅਤੇ ਕੇ.ਜੀ. ਬਲਾਕ ਕੋਆਰਡੀਨੇਟਰ ਸ਼੍ਰੀਮਤੀ ਸਰਲਾ ਸ਼ਰਮਾ ਦੀ ਅਗਵਾਈ ਹੇਠ ਸਮਾਗਮ ਕਰਵਾਇਆ ਗਿਆ। ਸਾਂਝ ਦੀ ਭਾਵਨਾ ਨੂੰ ਧਿਆਨ ਵਿੱਚ ਰੱਖਦੇ ਹੋਏ, ਕਲਾ ਅਤੇ ਮੌਜ-ਮਸਤੀ ਰਾਹੀਂ ਮਦਰਸ ਡੇਅ ਮਨਾਇਆ ਗਿਆ।

ਇਹ ਵੀ ਪੜ੍ਹੋ ਬਠਿੰਡਾ ਦੇ MLA ਦੀ ਖੁੱਲੀ ਆਫ਼ਰ; ਮਲੋਟ ਰੋਡ ’ਤੇ ਉਸਦੀ ਜਮੀਨ ਲੱਭ ਕੇ ਲਿਆਓ, ਰਜਿਸਟਰੀ ਆਪਣੇ ਨਾਂ ਕਰਵਾਓ

ਸਮਾਗਮ ਦੀ ਸ਼ੁਰੂਆਤ ਪ੍ਰਿੰਸੀਪਲ ਡਾ. ਅਨੁਰਾਧਾ ਭਾਟੀਆ ਅਤੇ ਜੱਜ ਡਾ. ਸਤੀਸ਼ ਗਰੋਵਰ ਅਤੇ ਡਾ. ਵੰਦਨਾ ਦੁਆਰਾ ਦੀਪ ਜਯੋਤੀ ਕਰਕੇ ਕੀਤੀ ਗਈ।ਪ੍ਰੋਗਰਾਮ ਦਾ ਸੰਚਾਲਨ ਸ਼੍ਰੀਮਤੀ ਅੰਜੂ ਲਖਨਪਾਲ ਅਤੇ ਸ਼੍ਰੀਮਤੀ ਸਵਾਤੀ ਸ਼ਰਮਾ ਦੁਆਰਾ ਕੀਤਾ ਗਿਆ। ਨ੍ਰਿਤ ਕਲਾ, ਸੰਗੀਤ ਕਲਾ, ਕੁਕਿੰਗ ਵਿਦਾਉਟ ਫਾਇਰ, ਨੇਲ ਆਰਟ, ਪੇਂਟਿੰਗ ਅਤੇ ਬੈਸਟ ਆਊਟ ਆਫ ਵੇਸਟ ਵਰਗੀਆਂ ਵੱਖ-ਵੱਖ ਗਤੀਵਿਧੀਆਂ ਆਯੋਜਿਤ ਕੀਤੀਆਂ ਗਈਆਂ। ਇਸ ਮੌਕੇ ’ਤੇ ਕਲਾਸ 2 ਦੇ ਵਿਦਿਆਰਥੀਆਂ ਨੇ ਸਮੂਹ ਗੀਤ, ਹਰਿਆਣਵੀ ਅਤੇ ਪੱਛਮੀ ਨਾਚ ਪੇਸ਼ ਕੀਤਾ।

ਇਹ ਵੀ ਪੜ੍ਹੋ Police ਦਾ ਥਾਣੇਦਾਰ ਬਠਿੰਡਾ ਜੇਲ੍ਹ ‘ਚ ਚਿੱਟਾ ਸਪਲਾਈ ਕਰਦਾ ਕਾਬੂ

ਸਾਰੀਆਂ ਮਾਂਵਾਂ ਨੂੰ ਆਪਣੇ ਬੱਚਿਆਂ ਦੀ ਚੰਗੀ ਪਰਵਰਿਸ਼ ਲਈ ਸਨਮਾਨਿਤ ਕਰਨ ਲਈ ਪ੍ਰਿੰਸੀਪਲ ਡਾ. ਅਨੁਰਾਧਾ ਭਾਟੀਆ ਨੇ ਮਦਰਸ ਦੀਆਂ ਯੋਗਤਾਵਾਂ ਨੂੰ ਸੰਬੋਧਨ ਕੀਤਾ ਅਤੇ ਉਨ੍ਹਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਡਾ. ਅਨੁਰਾਧਾ ਭਾਟੀਆ ਨੇ ਸੁਪਰ ਮਦਰ ਸ਼੍ਰੀਮਤੀ ਮੇਘਾ ਸ਼ਰਮਾ ਨੂੰ ਸਨਮਾਨਿਤ ਕੀਤਾ ਅਤੇ ਸਾਰੀਆਂ ਮਾਂਵਾਂ ਦੇ ਸ਼ਾਨਦਾਰ ਪ੍ਰਦਰਸ਼ਨ ਦੀ ਪ੍ਰਸ਼ੰਸਾ ਕੀਤੀ। ਸ਼੍ਰੀਮਤੀ ਸਰਲਾ ਸ਼ਰਮਾ ਨੇ ਕਿੰਡਰਗਾਰਟਨ ਬਲਾਕ ਦੇ ਅਧਿਆਪਕਾਂ ਦੇ ਯਤਨਾਂ ਦੀ ਸ਼ਲਾਘਾ ਕੀਤੀ ਅਤੇ ਪ੍ਰੋਗਰਾਮ ਦੀ ਸਫਲਤਾ ਲਈ ਟੀਮ ਦੇ ਯਤਨਾਂ ਨੂੰ ਸਿਹਰਾ ਦਿੱਤਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

‘ਯੁੱਧ ਨਸ਼ਿਆਂ ਵਿਰੁੱਧ’; ਬਠਿੰਡਾ ਪੁਲਿਸ ਵੱਲੋਂ ਅੱਧਾ ਕਿੱਲੋਂ ਹੈਰੋਇਨ ਸਹਿਤ ਦੋ ਕਾਬੂ

Bathinda News: ਜ਼ਿਲ੍ਹਾ ਪੁਲਿਸ ਵੱਲੋਂ ਐਸਐਸਪੀ ਅਮਨੀਤ ਕੌਂਡਲ ਦੀ ਅਗਵਾਈ ਹੇਠ ਨਸ਼ਾ ਤਸਕਰਾਂ ਵਿਰੁਧ ਵਿੱਢੀ ਮੁਹਿੰਮ ਤਹਿਤ ਵੱਖ ਵੱਖ ਮਾਮਲਿਆਂ ਵਿਚ 2 ਨਸ਼ਾ ਤਸਕਰਾਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ ਕਰੋੜਾਂ ਦੀ ਹੈਰੋਇਨ ਬਰਾਮਦ ਕੀਤੀ ਗਈ ਹੈ। ਇੱਕ ਪ੍ਰੈਸ ਕਾਨਫਰੰਸ ਰਾਹੀਂ ਮਾਮਲੇ ਦੀ ਜਾਣਕਾਰੀ ਦਿੰਦਿਆਂ ਐੱਸ.ਪੀ (ਸਿਟੀ) ਨਰਿੰਦਰ ਸਿੰਘ ਨੇ ਦਸਿਆ ਕਿ ਡੀ.ਐੱਸ.ਪੀ (ਸਿਟੀ-1) ਬਠਿੰਡਾ ਹਰਬੰਸ ਸਿੰਘ ਧਾਲੀਵਾਲ ਦੀ ਅਗਵਾਈ ਵਿੱਚ ਥਾਣਾ ਕੈਨਾਲ ਕਲੋਨੀ ਦੇ ਮੁੱਖ ਅਫ਼ਸਰ ਹਰਜੀਵਨ ਸਿੰਘ ਦੀ ਪੁਲਿਸ ਪਾਰਟੀ ਨੇ 2 ਮੁਲਜਮਾਂ ਨੂੰ ਗ੍ਰਿਫਤਾਰ ਕਰਕੇ ਉਹਨਾਂ ਦੇ ਕਬਜੇ ਵਿੱਚੋਂ 513 ਗਰਾਮ ਹੈਰੋਇਨ (ਕਮਰਸ਼ੀਅਲ ਮਾਤਰਾ) ਬਰਾਮਦ ਕੀਤੀ ਹੈ।

ਇਹ ਵੀ ਪੜ੍ਹੋ Police ਦਾ ਥਾਣੇਦਾਰ ਬਠਿੰਡਾ ਜੇਲ੍ਹ ‘ਚ ਚਿੱਟਾ ਸਪਲਾਈ ਕਰਦਾ ਕਾਬੂ

ਇਹ ਮੁਲਜਮ ਕਿਸਾਨ ਚੌਂਕ ਤੋਂ ਰਿੰਗ ਰੋਡ ਹੁੰਦੇ ਹੋਏ ਸਰਹਿੰਦ ਨਹਿਰ ਦੇ ਕੋਲ ਮੋਟਰਸਾਈਕਲ ਲਈ ਖੜੇ ਸਨ, ਜਿਹਨਾਂ ਕੋਲ ਇੱਕ ਬੈਗ ਸੀ, ਜਿਸਦੀ ਪੁਲਿਸ ਪਾਰਟੀ ਵੱਲੋਂ ਸ਼ੱਕ ਦੇ ਅਧਾਰ ਤੇ ਚੈਕਿੰਗ ਕੀਤੀ ਗਈ । ਤਲਾਸ਼ੀ ਕਰਨ ’ਤੇ 513 ਗਰਾਮ ਹੈਰੋਇਨ ਬਰਾਮਦ ਕੀਤੀ ਗਈ। ਚੈਕਿੰਗ ਦੌਰਾਨ ਉਹਨਾਂ ਵਿਅਕਤੀਆਂ ਦੀ ਪਛਾਣ ਸੁਖਵਿੰਦਰ ਸਿੰਘ ਉਰਫ ਸੁੱਖਾ ਤੇ ਸੁਖਵਿੰਦਰ ਸਿੰਘ ਉਰਫ ਬੱਬੂ ਵਾਸੀਆਨ ਬੀੜ ਤਲਾਬ ਵਜੋ ਹੋਈ।

ਇਹ ਹੈਰੋਇਨ ਕਿੱਥੋ ਲੈ ਕੇ ਆਏ ਸਨ ਇਸ ਬਾਰੇ ਪੁੱਛ-ਗਿੱਛ ਕੀਤੀ ਜਾ ਰਹੀ ਹੈ।ਇਹ ਹੈਰੋਇਨ ਇਹਨਾਂ ਨੇ ਅੱਗੇ ਵੱਖ-ਵੱਖ ਪਿੰਡਾਂ ਵਿੱਚ ਥੋੜੀ-ਥੋੜੀ ਮਾਤਰਾ ਵਿੱਚ ਸਪਲਾਈ ਕਰਨੀ ਸੀ। ਇਹਨਾਂ ਦੋਨਾਂ ਦੋਸ਼ੀਆਂ ਨੂੰ ਮੁੱਕਦਮਾ ਉਕਤ ਵਿੱਚ ਗ੍ਰਿਫਤਾਰ ਕਰਕੇ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ। ਪਤਾ ਲੱਗਿਆ ਹੈ ਕਿ ਬੱਬੂ ਦੇ ਵਿਰੂਧ ਪਹਿਲਾਂ ਵੀ ਡੱਬਵਾਲੀ ਵਿਖੇ ਪਰਚੇ ਦਰਜ਼ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

ਪਾਣੀਆਂ ਦਾ ਵਿਵਾਦ; ਆਲ ਪਾਰਟੀ ਮੀਟਿੰਗ ’ਚ ਇੱਕਜੁਟ ਹੋਈਆਂ ਹਰਿਆਣਾ ਦੀਆਂ ਸਿਆਸੀ ਪਾਰਟੀਆਂ

0

👉ਮੁੱਖ ਮੰਤਰੀ ਸੈਣੀ ਦੀ ਅਗਵਾਈ ਹੇਠ ਹੋਈ ਮੀਟਿੰਗ ਵਿੱਚ ਸਰਵਸੰਮਤੀ ਨਾਲ ਪਾਸ ਹੋਇਆ ਪ੍ਰਸਤਾਵ
Haryana News: ਹਰਿਆਣਾ ਅਤੇ ਪੰਜਾਬ ਦੇ ਵਿਚਕਾਰ ਚੱਲ ਰਹੇ ਪਾਣੀ ਵਿਵਾਦ ਦੌਰਾਨ ਸ਼ਨੀਵਾਰ ਨੂੰ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਹੇਠ ਹੋਈ ਆਲ ਪਾਰਟੀ ਮੀਟਿੰਗ ਵਿੱਚ ਸਮੂਹ ਸਿਆਸੀ ਧਿਰਾਂ ਇੱਕਜੁਟ ਦਿਖ਼ਾਈ ਦਿੱਤੀਆਂ। ਮੀਟਿੰਗ ਦੌਰਾਨ ਹਰਿਆਣਾ ਦੇ ਹਿੱਤਾਂ ਦੀ ਸੁਰੱਖਿਆ ਲਈ ਸਰਵਸੰਮਤੀ ਨਾਲ ਪ੍ਰਸਤਾਵ ਪਾਸ ਕਰ ਕੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਗਈ ਕਿ ਬੀਬੀਐਮਬੀ ਦੀ ਤਕਨੀਕੀ ਕਮੇਟੀ ਦੇ 23 ਅਪ੍ਰੈਲ 2025 ਦੇ ਅਤੇ ਬੀਬੀਐਮਬੀ ਬੋਰਡ ਦੇ 30 ਅਪ੍ਰੈਲ 2025 ਦੇ ਫੈਸਲਿਆਂ ਨੂੰ ਬਿਨ੍ਹਾਂ ਸ਼ਰਤ ਲਾਗੂ ਕੀਤਾ ਜਾਵੇ।

ਇਹ ਵੀ ਪੜ੍ਹੋ Police ਦਾ ਥਾਣੇਦਾਰ ਬਠਿੰਡਾ ਜੇਲ੍ਹ ‘ਚ ਚਿੱਟਾ ਸਪਲਾਈ ਕਰਦਾ ਕਾਬੂ  

ਇਸ ਮੀਟਿੰਗ ਵਿੱਚ ਕੈਬਿਨੇਟ ਮੰਤਰੀ ਅਨਿੱਲ ਵਿਜ, ਰਣਬੀਰ ਗੰਗਵਾ, ਸ਼ਿਆਮ ਸਿੰਘ ਰਾਣਾ, ਸ੍ਰੀਮਤੀ ਸ਼ਰੂਤੀ ਚੌਧਰੀ, ਬੀਜੇਪੀ ਦੇ ਸੂਬਾ ਪ੍ਰਧਾਨ ਮੋਹਨ ਲਾਲ ਬੜੌਲੀ, ਕਾਂਗਰਸ ਪਾਰਟੀ ਵੱਲੋਂ ਸਾਬਾਕਾ ਮੁੱਖ ਮੰਤਰੀ ਭੁਪੇਂਦਰ ਸਿੰਘ ਹੁੱਡਾ ਤੇ ਕਾਂਗਰਸ ਦੇ ਸੂਬਾ ਪ੍ਰਧਾਨ ਸ੍ਰੀ ਉਦੈਭਾਨ, ਇਨੇਲੋ ਪਾਰਟੀ ਵੱਲੋਂ ਸਾਬਕਾ ਡਿਪਟੀ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਤੇ ਸਾਬਕਾ ਵਿਧਾਇਕ ਅਰਮਜੀਤ ਢਾਂਡਾ, ਆਮ ਆਦਮੀ ਪਾਰਟੀ ਤੋਂ ਸੁਸ਼ੀਲ ਗੁਪਤਾ, ਬੀਐਪੀ ਤੋਂ ਕ੍ਰਿਸ਼ਣ ਜਮਾਲਪੁਰ, ਸੀਪੀਆਈ (ਐਮ) ਤੋਂ ਓਮਪ੍ਰਕਾਸ਼ ਅਤੇ ਮੁੱਖ ਮੰਤਰੀ ਦੇ ਮੁੱਖ ਪ੍ਰਧਾਨ ਸਕੱਤਰ ਰਾਜੇਸ਼ ਖੁੱਲਰ ਮੌਜੂਦ ਰਹੇ।

ਇਹ ਵੀ ਪੜ੍ਹੋ ਪੰਜਾਬ ਵੱਲੋਂ ਹਰਿਆਣਾ ਨੂੰ ਪਾਣੀ ਦੀ ਵੰਡ ਬਾਰੇ ਬੀ.ਬੀ.ਐਮ.ਬੀ. ਦੀ ਮੀਟਿੰਗ ਦਾ ਬਾਈਕਾਟ; ਮੀਟਿੰਗ ਗ਼ੈਰ-ਸੰਵਿਧਾਨਕ ਅਤੇ ਗ਼ੈਰ-ਕਾਨੂੰਨੀ ਕਰਾਰ

ਮੀਟਿੰਗ ਦੌਰਾਨ ਮੁੱਖ ਸਕੱਤਰ ਸ੍ਰੀ ਅਨੁਰਾਗ ਰਸਤੋਗੀ ਨੇ ਪਿਛਲੇ 10 ਸਾਲਾਂ ਦੇ ਆਂਕੜੇ ਪੇਸ਼ ਕਰ ਜਲ ਵੰਡ ਦੀ ਜਾਣਕਾਰੀ ਸਾਂਝੀ ਕੀਤੀ। ਇਸ ਦੇ ਬਾਅਦ ਸਾਰੇ ਨੇਤਾਵਾਂ ਨੈ ਵਿਸਤਾਰ ਨਾਲ ਚਰਚਾ ਕੀਤੀ। ਮੀਟਿੰਗ ਦੌਰਾਨ ਸਾਰੇ ਨੇਤਾਵਾਂ ਨੇ ਹਰਿਆਣਾ ਵਿੱਚ ਪੀਣ ਦੇ ਪਾਣੀ ਦੇ ਸਬੰਧ ਵਿੱਚ ਉਭਰੇ ਜਲ੍ਹ ਸੰਕਟ ’ਤੇ ਚਿੰਤਾ ਜਾਹਰ ਕੀਤੀ ਅਤੇ ਪੰਜਾਬ ਵੱਲੋਂ ਹਰਿਆਣਾ ਦੇ ਹਿੱਸੇ ਦੇ ਪਾਣੀ ਨੂੰ ਰੋਕਣ ਨੂੰ ਗੈਰ-ਸੰਵੈਧਾਨਿਕ ਦਸਿਆ। ਨੇਤਾਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਤੱਥਾਂ ਨੂੰ ਤੋੜ-ਮਰੋੜ ਕੇ ਗੁਮਰਾਹ ਪ੍ਰਚਾਰ ਕਰ ਰਹੀ ਹੈ।

ਇਹ ਵੀ ਪੜ੍ਹੋ ਜਲੰਧਰ ਦੀ ਧਰਤੀ ਤੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਐਲਾਨ, ਨਸ਼ਿਆਂ ਵਿਰੁੱਧ ਜੰਗ ਦੀ ਰੂਪ-ਰੇਖਾ ਉਲੀਕੀ

ਹਰਿਆਣਾ ਕੋਈ ਵੱਧ ਪਾਣੀ ਦੀ ਮੰਗ ਨਹੀਂ ਕਰ ਰਿਹਾ ਹੈ ਅਤੇ ਨਾ ਹੀ ਪੰਜਾਬ ਦੇ ਹਿੱਸੇ ਦਾ ਪਾਣੀ ਮੰਗ ਰਿਹਾ ਹੈ। ਹਰਿਆਣਾ ਤਾਂ ਉਸ ਨੁੰ ਹਰ ਸਾਲ ਮਿਲਣ ਵਾਲੇ ਪਾਣੀ ਦੇ ਆਪਣੇ ਹਿੱਸੇ ਨੂੰ ਪੂਰਾ ਦੇਣ ਦੀ ਮੰਗ ਕਰ ਰਿਹਾ ਹੈ, ਜੋ ਕਿ ਹੁਣੀ ਪੰਜਾਬ ਵੱਲੋਂ ਗੈਰ-ਕਾਨੂੰਨੀ ਢੰਗ ਨਾਲ ਰੋਕ ਦਿੱਤਾ ਗਿਆ ਹੈ। ਪੰਜਾਬ ਦੇ ਮੁੱਖ ਮੰਤਰੀ ਦਾ ਕਹਿਣਾ ਹੈ ਕਿ ਹਰਿਆਣਾ ਨੇ ਆਪਣੇ ਕੋਟੇ ਦਾ ਪੂਰਾ ਪਾਣੀ ਇਸਤੇਮਾਲ ਕਰ ਲਿਆ ਹੇ, ਇਹ ਪ੍ਰਚਾਰ ਵੀ ਗਲਤ ਹੈ। ਵਾਸਤਵਿਕਤਾ ਇਹ ਹੈ ਕਿ ਡੈ ਮ ਦੇ ਪਾਣੀ ਵਿੱਚ ਕੋਈ ਕੋਟਾ ਨਹੀਂ ਹੁੰਦਾ, ਸਗੋ ਡੈਮ ਵਿੱਚ ਪਾਣੀ ਦੀ ਉਪਲਬਧਤਾ ਦੇ ਆਧਾਰ ’ਤੇ ਸੂਬਿਆਂ ਨੂੰ ਪਾਣੀ ਦਾ ਵੰਡ ਤੈਅ ਕੀਤਾ ਜਾਂਦਾ ਹੈ।

ਇਹ ਵੀ ਪੜ੍ਹੋ ਪੰਜਾਬ ’ਚ ਤੜਕਸਾਰ ਆੜਤੀਏ ਦਾ ਗੋ+ਲੀਆਂ ਮਾਰ ਕੇ ਕ.ਤਲ, ਹਮਲਾਵਾਰ ਮੌਕੇ ਤੋਂ ਹੋਇਆ ਫ਼ਰਾਰ

ਪਿਛਲੇ 10 ਸਾਲਾਂ ਵਿੱਚ ਪੰਜਾਬ ਤੇ ਹਰਿਆਣਾ ਨੂੰ ਦਿੱਤੇ ਗਏ ਪਾਣੀ ਦਾ ਬਿਊਰਾ ਦਿੰਦੇ ਹੋਏ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਪੰਜਾਬ ਨੇ ਹਰ ਸਾਲ ਆਪਣੇ ਹਿੱਸੇ ਤੋਂ ਕਾਫੀ ਵੱਧ ਪਾਣੀ ਦੀ ਵਰਤੋ ਕੀਤੀ ਹੈ।ਮੀਟਿੰਗ ਵਿੱਚ ਸਾਰੇ ਨਤਾਵਾਂ ਨੇ ਇੱਕਮੱਤ ਨਾਲ ਕਿਹਾ ਕਿ ਪੰਜਾਬ ਦਾ ਸੰਘੀ ਢਾਂਚੇ ’ਤੇ ਭਰੋਸਾ ਨਹੀਂ ਹੈ। ਜਿੱਥੇ ਇੱਕ ਪਾਸੇ ਹਰਿਆਣਾ ਦਾ ਹਮੇਸ਼ਾ ਸਾਰੇੇ ਸਮਝੌਤਿਆਂ ’ਤੇ ਸਕਾਰਾਤਮਕ ਰਵਇਆ ਰਿਹਾ ਹੈ, ਉੱਥੇ ਪੰਜਾਬ ਨੇ ਸਾਰੇ ਸਮਝੌਤਿਆਂ ਨੂੰ ਨਕਾਰਣ ਦਾ ਕੰਮ ਕੀਤਾ ਹੈ। ਹੁਣ ਵੀ ਪੰਜਾਬ ਸਰਕਾਰ ਸਿਆਸਤ ਲਾਭ ਜਮਾਉਣ ਲਈ ਗੁਮਰਾਹ ਪ੍ਰਚਾਰ ਕਰਦੇ ਹੋਏ ਹਰਿਆਣਾ ਦੇ ਲੋਕਾਂ ਦੇ ਪੀਣ ਦੇ ਪਾਣੀ ਨੂੰ ਰੋਕਣ ਦਾ ਗੈਰ-ਸੰਵੈਧਾਨਿਕ ਕੰਮ ਕਰ ਰਹੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ