Home Blog Page 772

‘ਯੁੱਧ ਨਸ਼ਿਆਂ ਵਿਰੁੱਧ’; ਬਠਿੰਡਾ ਪੁਲਿਸ ਵੱਲੋਂ ਅੱਧਾ ਕਿੱਲੋਂ ਹੈਰੋਇਨ ਸਹਿਤ ਦੋ ਕਾਬੂ

Bathinda News: ਜ਼ਿਲ੍ਹਾ ਪੁਲਿਸ ਵੱਲੋਂ ਐਸਐਸਪੀ ਅਮਨੀਤ ਕੌਂਡਲ ਦੀ ਅਗਵਾਈ ਹੇਠ ਨਸ਼ਾ ਤਸਕਰਾਂ ਵਿਰੁਧ ਵਿੱਢੀ ਮੁਹਿੰਮ ਤਹਿਤ ਵੱਖ ਵੱਖ ਮਾਮਲਿਆਂ ਵਿਚ 2 ਨਸ਼ਾ ਤਸਕਰਾਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ ਕਰੋੜਾਂ ਦੀ ਹੈਰੋਇਨ ਬਰਾਮਦ ਕੀਤੀ ਗਈ ਹੈ। ਇੱਕ ਪ੍ਰੈਸ ਕਾਨਫਰੰਸ ਰਾਹੀਂ ਮਾਮਲੇ ਦੀ ਜਾਣਕਾਰੀ ਦਿੰਦਿਆਂ ਐੱਸ.ਪੀ (ਸਿਟੀ) ਨਰਿੰਦਰ ਸਿੰਘ ਨੇ ਦਸਿਆ ਕਿ ਡੀ.ਐੱਸ.ਪੀ (ਸਿਟੀ-1) ਬਠਿੰਡਾ ਹਰਬੰਸ ਸਿੰਘ ਧਾਲੀਵਾਲ ਦੀ ਅਗਵਾਈ ਵਿੱਚ ਥਾਣਾ ਕੈਨਾਲ ਕਲੋਨੀ ਦੇ ਮੁੱਖ ਅਫ਼ਸਰ ਹਰਜੀਵਨ ਸਿੰਘ ਦੀ ਪੁਲਿਸ ਪਾਰਟੀ ਨੇ 2 ਮੁਲਜਮਾਂ ਨੂੰ ਗ੍ਰਿਫਤਾਰ ਕਰਕੇ ਉਹਨਾਂ ਦੇ ਕਬਜੇ ਵਿੱਚੋਂ 513 ਗਰਾਮ ਹੈਰੋਇਨ (ਕਮਰਸ਼ੀਅਲ ਮਾਤਰਾ) ਬਰਾਮਦ ਕੀਤੀ ਹੈ।

ਇਹ ਵੀ ਪੜ੍ਹੋ Police ਦਾ ਥਾਣੇਦਾਰ ਬਠਿੰਡਾ ਜੇਲ੍ਹ ‘ਚ ਚਿੱਟਾ ਸਪਲਾਈ ਕਰਦਾ ਕਾਬੂ

ਇਹ ਮੁਲਜਮ ਕਿਸਾਨ ਚੌਂਕ ਤੋਂ ਰਿੰਗ ਰੋਡ ਹੁੰਦੇ ਹੋਏ ਸਰਹਿੰਦ ਨਹਿਰ ਦੇ ਕੋਲ ਮੋਟਰਸਾਈਕਲ ਲਈ ਖੜੇ ਸਨ, ਜਿਹਨਾਂ ਕੋਲ ਇੱਕ ਬੈਗ ਸੀ, ਜਿਸਦੀ ਪੁਲਿਸ ਪਾਰਟੀ ਵੱਲੋਂ ਸ਼ੱਕ ਦੇ ਅਧਾਰ ਤੇ ਚੈਕਿੰਗ ਕੀਤੀ ਗਈ । ਤਲਾਸ਼ੀ ਕਰਨ ’ਤੇ 513 ਗਰਾਮ ਹੈਰੋਇਨ ਬਰਾਮਦ ਕੀਤੀ ਗਈ। ਚੈਕਿੰਗ ਦੌਰਾਨ ਉਹਨਾਂ ਵਿਅਕਤੀਆਂ ਦੀ ਪਛਾਣ ਸੁਖਵਿੰਦਰ ਸਿੰਘ ਉਰਫ ਸੁੱਖਾ ਤੇ ਸੁਖਵਿੰਦਰ ਸਿੰਘ ਉਰਫ ਬੱਬੂ ਵਾਸੀਆਨ ਬੀੜ ਤਲਾਬ ਵਜੋ ਹੋਈ।

ਇਹ ਹੈਰੋਇਨ ਕਿੱਥੋ ਲੈ ਕੇ ਆਏ ਸਨ ਇਸ ਬਾਰੇ ਪੁੱਛ-ਗਿੱਛ ਕੀਤੀ ਜਾ ਰਹੀ ਹੈ।ਇਹ ਹੈਰੋਇਨ ਇਹਨਾਂ ਨੇ ਅੱਗੇ ਵੱਖ-ਵੱਖ ਪਿੰਡਾਂ ਵਿੱਚ ਥੋੜੀ-ਥੋੜੀ ਮਾਤਰਾ ਵਿੱਚ ਸਪਲਾਈ ਕਰਨੀ ਸੀ। ਇਹਨਾਂ ਦੋਨਾਂ ਦੋਸ਼ੀਆਂ ਨੂੰ ਮੁੱਕਦਮਾ ਉਕਤ ਵਿੱਚ ਗ੍ਰਿਫਤਾਰ ਕਰਕੇ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ। ਪਤਾ ਲੱਗਿਆ ਹੈ ਕਿ ਬੱਬੂ ਦੇ ਵਿਰੂਧ ਪਹਿਲਾਂ ਵੀ ਡੱਬਵਾਲੀ ਵਿਖੇ ਪਰਚੇ ਦਰਜ਼ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

ਪਾਣੀਆਂ ਦਾ ਵਿਵਾਦ; ਆਲ ਪਾਰਟੀ ਮੀਟਿੰਗ ’ਚ ਇੱਕਜੁਟ ਹੋਈਆਂ ਹਰਿਆਣਾ ਦੀਆਂ ਸਿਆਸੀ ਪਾਰਟੀਆਂ

0

👉ਮੁੱਖ ਮੰਤਰੀ ਸੈਣੀ ਦੀ ਅਗਵਾਈ ਹੇਠ ਹੋਈ ਮੀਟਿੰਗ ਵਿੱਚ ਸਰਵਸੰਮਤੀ ਨਾਲ ਪਾਸ ਹੋਇਆ ਪ੍ਰਸਤਾਵ
Haryana News: ਹਰਿਆਣਾ ਅਤੇ ਪੰਜਾਬ ਦੇ ਵਿਚਕਾਰ ਚੱਲ ਰਹੇ ਪਾਣੀ ਵਿਵਾਦ ਦੌਰਾਨ ਸ਼ਨੀਵਾਰ ਨੂੰ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਹੇਠ ਹੋਈ ਆਲ ਪਾਰਟੀ ਮੀਟਿੰਗ ਵਿੱਚ ਸਮੂਹ ਸਿਆਸੀ ਧਿਰਾਂ ਇੱਕਜੁਟ ਦਿਖ਼ਾਈ ਦਿੱਤੀਆਂ। ਮੀਟਿੰਗ ਦੌਰਾਨ ਹਰਿਆਣਾ ਦੇ ਹਿੱਤਾਂ ਦੀ ਸੁਰੱਖਿਆ ਲਈ ਸਰਵਸੰਮਤੀ ਨਾਲ ਪ੍ਰਸਤਾਵ ਪਾਸ ਕਰ ਕੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਗਈ ਕਿ ਬੀਬੀਐਮਬੀ ਦੀ ਤਕਨੀਕੀ ਕਮੇਟੀ ਦੇ 23 ਅਪ੍ਰੈਲ 2025 ਦੇ ਅਤੇ ਬੀਬੀਐਮਬੀ ਬੋਰਡ ਦੇ 30 ਅਪ੍ਰੈਲ 2025 ਦੇ ਫੈਸਲਿਆਂ ਨੂੰ ਬਿਨ੍ਹਾਂ ਸ਼ਰਤ ਲਾਗੂ ਕੀਤਾ ਜਾਵੇ।

ਇਹ ਵੀ ਪੜ੍ਹੋ Police ਦਾ ਥਾਣੇਦਾਰ ਬਠਿੰਡਾ ਜੇਲ੍ਹ ‘ਚ ਚਿੱਟਾ ਸਪਲਾਈ ਕਰਦਾ ਕਾਬੂ  

ਇਸ ਮੀਟਿੰਗ ਵਿੱਚ ਕੈਬਿਨੇਟ ਮੰਤਰੀ ਅਨਿੱਲ ਵਿਜ, ਰਣਬੀਰ ਗੰਗਵਾ, ਸ਼ਿਆਮ ਸਿੰਘ ਰਾਣਾ, ਸ੍ਰੀਮਤੀ ਸ਼ਰੂਤੀ ਚੌਧਰੀ, ਬੀਜੇਪੀ ਦੇ ਸੂਬਾ ਪ੍ਰਧਾਨ ਮੋਹਨ ਲਾਲ ਬੜੌਲੀ, ਕਾਂਗਰਸ ਪਾਰਟੀ ਵੱਲੋਂ ਸਾਬਾਕਾ ਮੁੱਖ ਮੰਤਰੀ ਭੁਪੇਂਦਰ ਸਿੰਘ ਹੁੱਡਾ ਤੇ ਕਾਂਗਰਸ ਦੇ ਸੂਬਾ ਪ੍ਰਧਾਨ ਸ੍ਰੀ ਉਦੈਭਾਨ, ਇਨੇਲੋ ਪਾਰਟੀ ਵੱਲੋਂ ਸਾਬਕਾ ਡਿਪਟੀ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਤੇ ਸਾਬਕਾ ਵਿਧਾਇਕ ਅਰਮਜੀਤ ਢਾਂਡਾ, ਆਮ ਆਦਮੀ ਪਾਰਟੀ ਤੋਂ ਸੁਸ਼ੀਲ ਗੁਪਤਾ, ਬੀਐਪੀ ਤੋਂ ਕ੍ਰਿਸ਼ਣ ਜਮਾਲਪੁਰ, ਸੀਪੀਆਈ (ਐਮ) ਤੋਂ ਓਮਪ੍ਰਕਾਸ਼ ਅਤੇ ਮੁੱਖ ਮੰਤਰੀ ਦੇ ਮੁੱਖ ਪ੍ਰਧਾਨ ਸਕੱਤਰ ਰਾਜੇਸ਼ ਖੁੱਲਰ ਮੌਜੂਦ ਰਹੇ।

ਇਹ ਵੀ ਪੜ੍ਹੋ ਪੰਜਾਬ ਵੱਲੋਂ ਹਰਿਆਣਾ ਨੂੰ ਪਾਣੀ ਦੀ ਵੰਡ ਬਾਰੇ ਬੀ.ਬੀ.ਐਮ.ਬੀ. ਦੀ ਮੀਟਿੰਗ ਦਾ ਬਾਈਕਾਟ; ਮੀਟਿੰਗ ਗ਼ੈਰ-ਸੰਵਿਧਾਨਕ ਅਤੇ ਗ਼ੈਰ-ਕਾਨੂੰਨੀ ਕਰਾਰ

ਮੀਟਿੰਗ ਦੌਰਾਨ ਮੁੱਖ ਸਕੱਤਰ ਸ੍ਰੀ ਅਨੁਰਾਗ ਰਸਤੋਗੀ ਨੇ ਪਿਛਲੇ 10 ਸਾਲਾਂ ਦੇ ਆਂਕੜੇ ਪੇਸ਼ ਕਰ ਜਲ ਵੰਡ ਦੀ ਜਾਣਕਾਰੀ ਸਾਂਝੀ ਕੀਤੀ। ਇਸ ਦੇ ਬਾਅਦ ਸਾਰੇ ਨੇਤਾਵਾਂ ਨੈ ਵਿਸਤਾਰ ਨਾਲ ਚਰਚਾ ਕੀਤੀ। ਮੀਟਿੰਗ ਦੌਰਾਨ ਸਾਰੇ ਨੇਤਾਵਾਂ ਨੇ ਹਰਿਆਣਾ ਵਿੱਚ ਪੀਣ ਦੇ ਪਾਣੀ ਦੇ ਸਬੰਧ ਵਿੱਚ ਉਭਰੇ ਜਲ੍ਹ ਸੰਕਟ ’ਤੇ ਚਿੰਤਾ ਜਾਹਰ ਕੀਤੀ ਅਤੇ ਪੰਜਾਬ ਵੱਲੋਂ ਹਰਿਆਣਾ ਦੇ ਹਿੱਸੇ ਦੇ ਪਾਣੀ ਨੂੰ ਰੋਕਣ ਨੂੰ ਗੈਰ-ਸੰਵੈਧਾਨਿਕ ਦਸਿਆ। ਨੇਤਾਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਤੱਥਾਂ ਨੂੰ ਤੋੜ-ਮਰੋੜ ਕੇ ਗੁਮਰਾਹ ਪ੍ਰਚਾਰ ਕਰ ਰਹੀ ਹੈ।

ਇਹ ਵੀ ਪੜ੍ਹੋ ਜਲੰਧਰ ਦੀ ਧਰਤੀ ਤੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਐਲਾਨ, ਨਸ਼ਿਆਂ ਵਿਰੁੱਧ ਜੰਗ ਦੀ ਰੂਪ-ਰੇਖਾ ਉਲੀਕੀ

ਹਰਿਆਣਾ ਕੋਈ ਵੱਧ ਪਾਣੀ ਦੀ ਮੰਗ ਨਹੀਂ ਕਰ ਰਿਹਾ ਹੈ ਅਤੇ ਨਾ ਹੀ ਪੰਜਾਬ ਦੇ ਹਿੱਸੇ ਦਾ ਪਾਣੀ ਮੰਗ ਰਿਹਾ ਹੈ। ਹਰਿਆਣਾ ਤਾਂ ਉਸ ਨੁੰ ਹਰ ਸਾਲ ਮਿਲਣ ਵਾਲੇ ਪਾਣੀ ਦੇ ਆਪਣੇ ਹਿੱਸੇ ਨੂੰ ਪੂਰਾ ਦੇਣ ਦੀ ਮੰਗ ਕਰ ਰਿਹਾ ਹੈ, ਜੋ ਕਿ ਹੁਣੀ ਪੰਜਾਬ ਵੱਲੋਂ ਗੈਰ-ਕਾਨੂੰਨੀ ਢੰਗ ਨਾਲ ਰੋਕ ਦਿੱਤਾ ਗਿਆ ਹੈ। ਪੰਜਾਬ ਦੇ ਮੁੱਖ ਮੰਤਰੀ ਦਾ ਕਹਿਣਾ ਹੈ ਕਿ ਹਰਿਆਣਾ ਨੇ ਆਪਣੇ ਕੋਟੇ ਦਾ ਪੂਰਾ ਪਾਣੀ ਇਸਤੇਮਾਲ ਕਰ ਲਿਆ ਹੇ, ਇਹ ਪ੍ਰਚਾਰ ਵੀ ਗਲਤ ਹੈ। ਵਾਸਤਵਿਕਤਾ ਇਹ ਹੈ ਕਿ ਡੈ ਮ ਦੇ ਪਾਣੀ ਵਿੱਚ ਕੋਈ ਕੋਟਾ ਨਹੀਂ ਹੁੰਦਾ, ਸਗੋ ਡੈਮ ਵਿੱਚ ਪਾਣੀ ਦੀ ਉਪਲਬਧਤਾ ਦੇ ਆਧਾਰ ’ਤੇ ਸੂਬਿਆਂ ਨੂੰ ਪਾਣੀ ਦਾ ਵੰਡ ਤੈਅ ਕੀਤਾ ਜਾਂਦਾ ਹੈ।

ਇਹ ਵੀ ਪੜ੍ਹੋ ਪੰਜਾਬ ’ਚ ਤੜਕਸਾਰ ਆੜਤੀਏ ਦਾ ਗੋ+ਲੀਆਂ ਮਾਰ ਕੇ ਕ.ਤਲ, ਹਮਲਾਵਾਰ ਮੌਕੇ ਤੋਂ ਹੋਇਆ ਫ਼ਰਾਰ

ਪਿਛਲੇ 10 ਸਾਲਾਂ ਵਿੱਚ ਪੰਜਾਬ ਤੇ ਹਰਿਆਣਾ ਨੂੰ ਦਿੱਤੇ ਗਏ ਪਾਣੀ ਦਾ ਬਿਊਰਾ ਦਿੰਦੇ ਹੋਏ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਪੰਜਾਬ ਨੇ ਹਰ ਸਾਲ ਆਪਣੇ ਹਿੱਸੇ ਤੋਂ ਕਾਫੀ ਵੱਧ ਪਾਣੀ ਦੀ ਵਰਤੋ ਕੀਤੀ ਹੈ।ਮੀਟਿੰਗ ਵਿੱਚ ਸਾਰੇ ਨਤਾਵਾਂ ਨੇ ਇੱਕਮੱਤ ਨਾਲ ਕਿਹਾ ਕਿ ਪੰਜਾਬ ਦਾ ਸੰਘੀ ਢਾਂਚੇ ’ਤੇ ਭਰੋਸਾ ਨਹੀਂ ਹੈ। ਜਿੱਥੇ ਇੱਕ ਪਾਸੇ ਹਰਿਆਣਾ ਦਾ ਹਮੇਸ਼ਾ ਸਾਰੇੇ ਸਮਝੌਤਿਆਂ ’ਤੇ ਸਕਾਰਾਤਮਕ ਰਵਇਆ ਰਿਹਾ ਹੈ, ਉੱਥੇ ਪੰਜਾਬ ਨੇ ਸਾਰੇ ਸਮਝੌਤਿਆਂ ਨੂੰ ਨਕਾਰਣ ਦਾ ਕੰਮ ਕੀਤਾ ਹੈ। ਹੁਣ ਵੀ ਪੰਜਾਬ ਸਰਕਾਰ ਸਿਆਸਤ ਲਾਭ ਜਮਾਉਣ ਲਈ ਗੁਮਰਾਹ ਪ੍ਰਚਾਰ ਕਰਦੇ ਹੋਏ ਹਰਿਆਣਾ ਦੇ ਲੋਕਾਂ ਦੇ ਪੀਣ ਦੇ ਪਾਣੀ ਨੂੰ ਰੋਕਣ ਦਾ ਗੈਰ-ਸੰਵੈਧਾਨਿਕ ਕੰਮ ਕਰ ਰਹੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

ਬਠਿੰਡਾ ਦੇ MLA ਦੀ ਖੁੱਲੀ ਆਫ਼ਰ; ਮਲੋਟ ਰੋਡ ’ਤੇ ਉਸਦੀ ਜਮੀਨ ਲੱਭ ਕੇ ਲਿਆਓ, ਰਜਿਸਟਰੀ ਆਪਣੇ ਨਾਂ ਕਰਵਾਓ

0

👉ਕਿਹਾ, ਸ਼ਹਿਰ ਦੇ ਵਿਕਾਸ ਲਈ ਬੱਸ ਸਟੈਂਡ ਦੇ ਨਾਲ ਹੋਰ ਪ੍ਰੋਜੈਕਟਾਂ ਨੂੰ ਦਿੱਤੀਆਂ ਜਾ ਰਹੀਆਂ ਹਨ ਅੰਤਿਮ ਛੋਹਾਂ
Bathinda News: ਪਿਛਲੇ ਕਰੀਬ ਦੋ ਹਫ਼ਤਿਆਂ ਤੋਂ ਬਠਿੰਡਾ ’ਚ ਨਵੇਂ ਬੱਸ ਅੱਡੇ ਨੂੰ ਲੈ ਕੇ ਚੱਲ ਰਹੇ ਸੰਘਰਸ਼ ਤੇ ਵਿਵਾਦ ਦੌਰਾਨ ਹੁਣ ਬਠਿੰਡਾ ਸ਼ਹਿਰੀ ਹਲਕੇ ਦੇ ਵਿਧਾਇਕ ਜਗਰੂਪ ਸਿੰਘ ਗਿੱਲ ਨੇ ਅਹਿਮ ਐਲਾਨ ਕੀਤਾ ਹੈ। ਉਨ੍ਹਾਂ ਵਿਰੋਧੀਆਂ ਵੱਲੋਂ ਮਲੋਟ ਰੋਡ ’ਤੇ ਇਹ ਬੱਸ ਅੱਡਾ ਬਣਾਉਣ ਪਿੱਛੇ ਆਪਣੀ ਕਿਸੇ ਕਲੌਨੀ ਨੂੰ ਫ਼ਾਈਦਾ ਪਹੁੰਚਾਉਣ ਦੇ ਲਗਾਏ ਜਾ ਰਹੇ ਦੋਸ਼ਾਂ ਨੂੰ ਸਿਰੇ ਤੋਂ ਨਕਾਰਦਿਆਂ ਦਾਅਵਾ ਕੀਤਾ ਕਿ ਉਸਦੀ ਮਲੋਟ ਰੋਡ ’ਤੇ ਇੱਕ ਇੰਚ ਜਮੀਨ ਵੀ ਨਹੀਂ ਹੈ। ਉਨ੍ਹਾਂ ਇਸ ਮੌਕੇ ਇਹ ਵੀ ਐਲਾਨ ਕੀਤਾ, ‘‘ ਜੇਕਰ ਕੋਈ ਵਿਅਕਤੀ ਉਸਦੀ ਮਲੋਟ ਰੋਡ ’ਤੇ ਜਮੀਨ ਲੱਭ ਕੇ ਲਿਆਵੇਗਾ ਤਾਂ ਉਸ ਜਮੀਨ ਦੀ ਰਜਿਸਟਰੀ ਉਸ ਵਿਅਕਤੀ ਦੇ ਨਾਮ ਕਰਵਾ ਦੇਵੇਗਾ। ’’

ਇਹ ਵੀ ਪੜ੍ਹੋ Police ਦਾ ਥਾਣੇਦਾਰ ਬਠਿੰਡਾ ਜੇਲ੍ਹ ‘ਚ ਚਿੱਟਾ ਸਪਲਾਈ ਕਰਦਾ ਕਾਬੂ

ਸ਼ਨੀਵਾਰ ਨੂੰ ਬਠਿੰਡਾ ਦੇ ਸਰਕਟ ਹਾਊਸ ਵਿਚ ਸ਼ਹਿਰ ਦੇ ਵਿਕਾਸ ਕਾਰਜ਼ਾਂ ਨੂੰ ਲੈ ਕੇ ਕੀਤੇ ਜਾਣ ਵਾਲੇ ਕੰਮਾਂ ਸਬੰਧੀ ਰੱਖੀ ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਬਠਿੰਡਾ ਸ਼ਹਿਰੀ ਦੇ ਵਿਧਾਇਕ ਨੇ ਬਠਿੰਡਾ ਦੇ ਬੱਸ ਅੱਡੇ ਨੂੰ ਬੇਲੋੜੇ ਵਿਵਾਦ ਨਾਲ ਜੋੜੇ ਜਾਣ ’ਤੇ ਦੁੱਖ ਪ੍ਰਗਟ ਕਰਦਿਆਂ ਸਪਸੱਟ ਕੀਤਾ ਕਿ ਸ਼ਹਿਰ ਦੇ ਵਿਕਾਸ ਲਈ ਬਠਿੰਡਾ ਦਾ ਬੱਸ ਅੱਡਾ ਮਲੋਟ ਰੋਡ ’ਤੇ ਹੀ ਬਣੇਗਾ।

ਉਨ੍ਹਾਂ ਕਿਹਾ ਕਿ ਬੱਸ ਸਟੈਂਡ ਲੋਕਾਂ ਦੀ ਮੰਗ ਅਤੇ ਸ਼ਹਿਰ ਦੇ ਭਵਿੱਖ ਨੂੰ ਦੇਖਦਿਆਂ ਸ਼ਹਿਰ ਦੇ ਬਾਹਰ ਬਣਾਇਆ ਜਾ ਰਿਹਾ ਜਦੋਂ ਕਿ ਪੁਰਾਣਾ ਬੱਸ ਸਟੈਂਡ ਪਹਿਲਾਂ ਦੀ ਤਰ੍ਹਾਂ ਇੱਥੇ ਮੌਜੂਦ ਰਹੇਗਾ, ਜਿੱਥੋਂ ਲੋਕਲ ਅਤੇ ਆਸਪਾਸ ਦੇ ਸ਼ਹਿਰਾਂ ਲਈ ਬੱਸਾਂ ਚੱਲਦੀਆਂ ਰਹਿਣਗੀਆਂ। ਉਨ੍ਹਾਂ ਕਿਹਾ ਸ਼ਹਿਰ ਦੇ ਵਿਕਾਸ ਲਈ ਇਕੱਲਾ ਬੱਸ ਅੱਡਾ ਹੀ ਨਹੀਂ, ਬਲਕਿ ਹੋਰ ਵੀ ਬਹੁਤ ਸਾਰੇ ਕੰਮ ਚੱਲ ਰਹੇ ਹਨ, ਜਿੰਨ੍ਹਾਂ ਨੂੰ ਸਰਕਾਰ ਤੋਂ ਕਰਵਾਇਆ ਜਾ ਰਿਹਾ।

ਇਹ ਵੀ ਪੜ੍ਹੋ ਬਠਿੰਡਾ ਸ਼ਹਿਰ ’ਚ ਦੋਹਰਾ ਕ+ਤਲ; ਮੁੰਡੇ ਨੇ ਕੁੜੀ ਦਾ ਕ.ਤਲ ਕਰਨ ਤੋਂ ਬਾਅਦ ਗੋ+ਲੀ ਮਾਰ ਕੇ ਕੀਤੀ ਖੁਦਕਸ਼ੀ

ਇੰਨ੍ਹਾਂ ਕੰਮਾਂ ਵਿਚ ਬਠਿੰਡਾ ਦੇ ਮਲੋਟ ਰੋਡ ’ਤੇ ਬਣਨ ਵਾਲਾ 100 ਬੈੱਡ ਦਾ ਈਐਸਆਈ ਦਾ ਹਸਪਤਾਲ ਅਤੇ ਬਠਿੰਡਾ ਦੇ ਰੇਲਵੇ ਪਾਰ ਕਲੋਨੀਆਂ ਨੂੰ ਜੋੜਨ ਲਈ ਬਣਾਏ ਜਾ ਰਹੇ ਪੁੱਲ ਵੀ ਸ਼ਾਮਲ ਹਨ। ਵਿਧਾਇਕ ਗਿੱਲ ਨੇ ਦਾਅਵਾ ਕੀਤਾ ਕਿ ਮਲਤਨੀਆਂ ਰੋਡ ’ਤੇ ਬਣ ਰਿਹਾ ਓਵਰ ਬਰਿੱਜ ਸਤੰਬਰ ਤੱਕ ਚੱਲ ਜਾਵੇਗਾ ਅਤੇ ਅਮਰਪੁਰਾ ਬਸਤੀ ਉਪਰ ਬਣ ਰਿਹਾ ਪੁਲ ਇਸੇ ਮਹੀਨੇ ਵਿਚ ਤਿਆਰ ਹੋ ਜਾਵੇਗਾ।

ਸ: ਗਿੱਲ ਨੇ ਕਿਹਾ ਕਿ ਲਾਈਨੋਪਾਰ ਇਲਾਕੇ ਨੂੰ ਰੇਲਵੇ ਫ਼ਾਟਕਾਂ ਤੋਂ ਨਿਜ਼ਾਤ ਦਿਵਾਉਣ ਦੇ ਲਈ ਉਨ੍ਹਾਂ ਪਹਿਲੇ ਦਿਨ ਤੋਂ ਹੀ ਤਿਆਰੀ ਕੀਤੀ ਹੋਈ ਸੀ, ਜਿਸਦੇ ਚੱਲਦੇ ਕੇਂਦਰੀ ਰੇਲਵੇ ਵਿਭਾਗ ਤੋਂ ਲੈ ਕੇ ਪੰਜਾਬ ਸਰਕਾਰ ਦੇ ਸਬੰਧਤ ਵਿਭਾਗਾਂ ਤੱਕ ਇੰਨ੍ਹਾਂ ਦੀ ਪੈਰਵੀਂ ਕੀਤੀ ਗਈ। ਉਨ੍ਹਾਂ ਇਹ ਵੀ ਦਸਿਆ ਕਿ ਜਨਤਾ ਨਗਰ ਵਿਚ ਸਰਹਿੰਦ ਨਹਿਰ ਦੇ ਕੋਲ ਫ਼ਿਰੋਜਪੁਰ ਰੇਲਵੇ ਲਾਈਨ ਉਪਰ ਪੁਲ ਬਣਾਉਣ ਦੇ ਲਈ ਪੂਰੀ ਕੋਸ਼ਿਸ ਕੀਤੀ ਜਾ ਰਹੀ ਹੈ। ਇਸਦੇ ਲਈ ਕੱਟੇ ਜਾਣ ਵਾਲੇ ਦਰੱਖਤਾਂ ਦੇ ਬਦਲੇ ਜਮੀਨ ਦਿੱਤੀ ਗਈ ਹੈ। ਇਸਤੋਂ ਇਲਾਵਾ ਅਬੋਹਰ ਰੇਲਵੇ ਲਾਈਨ ’ਤੇ ਵੀ ਓਵਰਬ੍ਰਿਜ ਬਣਾਉਣ ਲਈ ਹਰ ਸੰਭਵ ਕੋਸ਼ਿਸ ਕੀਤੀ ਜਾ ਰਹੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

Police ਦਾ ਥਾਣੇਦਾਰ ਬਠਿੰਡਾ ਜੇਲ੍ਹ ‘ਚ ਚਿੱਟਾ ਸਪਲਾਈ ਕਰਦਾ ਕਾਬੂ

0
👉45 ਗ੍ਰਾਮ ਚਿੱਟਾ ਬਰਾਮਦ, ਹੋਇਆ ਪਰਚਾ ਦਰਜ 
Bathinda News: ਬਠਿੰਡਾ ਜੇਲ ਚ ਚਿੱਟੇ ਦੀ ਸਪਲਾਈ ਕਰਦੇ ਹੋਏ ਪੰਜਾਬ ਪੁਲਿਸ ਦੀ ਇੱਕ ਰਿਜ਼ਰਵ ਬਟਾਲੀਅਨ ਦੇ ਇੱਕ ਥਾਣੇਦਾਰ ਨੂੰ ਰੰਗੇ ਹੱਥੀ ਕਾਬੂ ਕਰਨ ਦੀ ਸੂਚਨਾ ਸਾਹਮਣੇ ਆਈ ਹੈ। ਤੀਜੀ ਆਈਆਰਬੀ ਕਮਾਂਡੋ ਬਟਾਲੀਅਨ ਦਾ ਥਾਣੇਦਾਰ ਗੁਰਪ੍ਰੀਤ ਸਿੰਘ ਪਿਛਲੇ ਲੰਬੇ ਸਮੇਂ ਤੋਂ ਬਠਿੰਡਾ ਜੇਲ ਵਿੱਚ ਤੈਨਾਤ ਦੱਸਿਆ ਜਾ ਰਿਹਾ ਹੈ, ਜਿਸ ਨੂੰ ਅੱਜ ਜੇਲ ਅਧਿਕਾਰੀਆਂ ਵੱਲੋਂ ਇੱਥੇ ਤੈਨਾਤ ਕੇਂਦਰੀ ਸੁਰੱਖਿਆ ਬਲਾਂ ਦੇ ਜਵਾਨਾਂ ਦੀ ਮਦਦ ਨਾਲ ਕਾਬੂ ਕੀਤਾ ਗਿਆ।
ਮੁਢਲੀ ਸੂਚਨਾ ਮੁਤਾਬਕ ਇਸ ਦੇ ਕੋਲੋਂ ਕਰੀਬ 45 ਗ੍ਰਾਮ ਚਿੱਟਾ ਬਰਾਮਦ ਹੋਇਆ ਹੈ ਜਿਹੜਾ ਕਿ ਇਹ ਆਪਣੀ ਵਰਦੀ ਵਿੱਚ ਲੁਕੋ ਕੇ ਅੰਦਰ ਸਪਲਾਈ ਕਰਨ ਲਈ ਜਾ ਰਿਹਾ ਸੀ। ਬਠਿੰਡਾ ਸਿਟੀ ਦੇ ਡੀਐਸਪੀ ਸਰਬਜੀਤ ਸਿੰਘ ਬਰਾੜ ਨੇ ਇਸ ਘਟਨਾ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਮੁਲਜਮ ਗੁਰਪ੍ਰੀਤ ਸਿੰਘ ਨੂੰ ਗ੍ਰਿਫਤਾਰ ਕਰਕੇ ਉਸਦੇ ਵਿਰੁੱਧ ਥਾਣਾ ਕੈਂਟ ਵਿੱਚ ਨਸ਼ਾ ਵਿਰੋਧੀ ਐਕਟ ਤਹਿਤ ਪਰਚਾ ਦਰਜ ਕਰ ਲਿਆ ਗਿਆ। ਸੂਚਨਾ ਮੁਤਾਬਕ ਗੁਰਪ੍ਰੀਤ ਸਿੰਘ ਉੱਪਰ ਪਿਛਲੇ ਕੁਝ ਦਿਨਾਂ ਤੋਂ ਬਾਜ ਅੱਖ ਰੱਖੀ ਜਾ ਰਹੀ ਸੀ।
ਸੰਭਾਵਨਾ ਜਤਾਈ ਜਾ ਰਹੀ ਹੈ ਉਸਦੇ ਨਾਲ ਇਸ ਚਿੱਟੇ ਦੇ ਕਾਲੇ ਧੰਦੇ ਵਿੱਚ ਹੋਰ ਵੀ ਮੁਲਾਜ਼ਮ ਮਿਲੇ ਹੋਏ ਹੋ ਸਕਦੇ ਹਨ। ਪੁਲਿਸ ਵਿਭਾਗ ਦੇ ਉੱਚ ਅਧਿਕਾਰੀਆਂ ਵੱਲੋਂ ਇਸ ਮਾਮਲੇ ਦੀ ਪੜਤਾਲ ਖੁਦ ਕੀਤੀ ਜਾ ਰਹੀ ਹੈ। ਦੱਸਣਾ ਬਣਦਾ ਹੈ ਕਿ ਬਠਿੰਡਾ ਜੇਲ ਦੇ ਬਾਹਰਲੇ ਘੇਰੇ ਦੀ ਸੁਰੱਖਿਆ ਦਾ ਜਿੰਮਾ ਪੰਜਾਬ ਪੁਲਿਸ ਅਤੇ ਜੇਲ ਵਿਭਾਗ ਦੇ ਕੋਲ ਹੈ ਜਦ ਕਿ ਅੰਦਰਲੀ ਸੁਰੱਖਿਆ ਦਾ ਪ੍ਰਬੰਧ ਕੇਂਦਰੀ ਸੁਰੱਖਿਆ ਬਲ ਕਰਦੇ ਹਨ।

ਕੇਜਰੀਵਾਲ ਵੱਲੋਂ ਪੰਜਾਬ ਦੇ ਹਰ ਪਿੰਡ ਲਈ ਸਪੋਰਟਸ ਕਲੱਬ ਦਾ ਐਲਾਨ

👉ਪੰਜਾਬ ਦੀ ਨੌਜਵਾਨੀ ਲਈ ਬਿਜ਼ਨਸ ਬਲਾਸਟਰ ਪ੍ਰੋਗਰਾਮ ਦੀ ਕੀਤੀ ਵਕਾਲਤ
ਗੜਸ਼ੰਕਰ:ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਸ਼ਨੀਵਾਰ ਨੂੰ ਪੰਜਾਬ ਭਰ ਦੇ ਹਰ ਪਿੰਡ ਵਿੱਚ ਸਪੋਰਟਸ ਕਲੱਬ ਸਥਾਪਤ ਕਰਨ ਦੀ ਇੱਕ ਮਹੱਤਵਪੂਰਨ ਪਹਿਲ ਦਾ ਐਲਾਨ ਕੀਤਾ ਤਾਂ ਜੋ ਨੌਜਵਾਨਾਂ ਨੂੰ ਉਸਾਰੂ ਗਤੀਵਿਧੀਆਂ ਵਿੱਚ ਸ਼ਾਮਲ ਕੀਤਾ ਜਾ ਸਕੇ ਅਤੇ ਉਨ੍ਹਾਂ ਨੂੰ ਨਸ਼ਿਆਂ ਦੇ ਖ਼ਤਰੇ ਤੋਂ ਦੂਰ ਰੱਖਿਆ ਜਾ ਸਕੇ।
ਅੱਜ ਇੱਥੇ ਵੀਡੀਓ ਕਾਨਫਰੰਸ ਰਾਹੀਂ ਯੂਥ ਆਗੂਆਂ ਨੂੰ ਸੰਬੋਧਨ ਕਰਦੇ ਹੋਏ ਅਰਵਿੰਦ ਕੇਜਰੀਵਾਲ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਕਲੱਬ ਅਤਿ-ਆਧੁਨਿਕ ਖੇਡ ਸਹੂਲਤਾਂ ਨਾਲ ਲੈਸ ਹੋਣਗੇ, ਜੋ ਨੌਜਵਾਨਾਂ ਨੂੰ ਐਥਲੈਟਿਕਸ ਅਤੇ ਹੋਰ ਖੇਡਾਂ ਵਿੱਚ ਉੱਤਮਤਾ ਪ੍ਰਾਪਤ ਕਰਨ ਦੇ ਮੌਕੇ ਪ੍ਰਦਾਨ ਕਰਨਗੇ। ਉਨ੍ਹਾਂ ਨੇ ਸ਼ਹੀਦ ਭਗਤ ਸਿੰਘ ਅਤੇ ਹੋਰ ਸ਼ਹੀਦਾਂ ਦੇ ਜੀਵਨ ਨੂੰ ਉਜਾਗਰ ਕਕਰੇ ਨੌਜਵਾਨਾਂ ਵਿੱਚ ਦੇਸ਼ ਭਗਤੀ ਅਤੇ ਕੋਈ ਟੀਚਾ ਮਿੱਥਣ ਦੀ ਭਾਵਨਾ ਵੱਲ ਪ੍ਰੇਰਿਤ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸ਼ਲਾਘਾ ਕੀਤੀ।

ਇਹ ਵੀ ਪੜ੍ਹੋ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਪਹੁੰਚੀ ਫੈਸਲਾਕੁੰਨ ਦੌਰ ਵਿੱਚ,ਨਸ਼ਾ ਰਹਿਣ ਨਹੀਂ ਦੇਣਾ; ਪਾਣੀ ਜਾਣ ਨਹੀਂ ਦੇਣਾ

ਦਿੱਲੀ ਦੇ ਸਾਬਕਾ ਮੁੱਖ ਮੰਤਰੀ ਨੇ ਉਮੀਦ ਪ੍ਰਗਟਾਈ ਕਿ ਤਿੰਨ ਦਿਨਾਂ ਲੀਡਰਸ਼ਿਪ ਸਿਖਲਾਈ ਪ੍ਰੋਗਰਾਮ ਨੌਜਵਾਨਾਂ ਵਿੱਚ ਇੱਕ ਨਵੀਂ ਲਹਿਰ ਤੇ ਚੇਤਨਾ ਪੈਦਾ ਕਰੇਗਾ, ਜੋ ਨਸ਼ਿਆਂ ਵਿਰੁੱਧ ਸੂਬੇ ਦੀ ਜੰਗ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਣਗੇ।ਭਾਗ ਲੈਣ ਵਾਲਿਆਂ ਨੂੰ ਵਧਾਈ ਦਿੰਦੇ ਹੋਏ, ਅਰਵਿੰਦ ਕੇਜਰੀਵਾਲ ਨੇ ਉਨ੍ਹਾਂ ਨੂੰ, ਨਸ਼ਾ ਪੀੜਤਾਂ ਦਾ ਨਸ਼ਾ ਛੁਡਾਉਣ ਅਤੇ ਮੁੜ ਵਸੇਬਾ ਕੇਂਦਰਾਂ ਵੱਲ ਪ੍ਰੇਰਿਤ ਕਰਨ ਦੀ ਅਪੀਲ ਕੀਤੀ ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਨੂੰ ਨਸ਼ਿਆਂ ਦੀ ਲਾਹਣਤ ਤੋਂ ਬਚਾਇਆ ਜਾ ਸਕੇ। ਨੌਜਵਾਨਾਂ ਦੀ ਸ਼ਮੂਲੀਅਤ ਲਈ ਦਿੱਲੀ ਵਿੱਚ ’ਆਪ’ ਦੀਆਂ ਪਹਿਲਕਦਮੀਆਂ ਨੂੰ ਯਾਦ ਕਰਦੇ ਹੋਏ, ਉਨ੍ਹਾਂ ਨੇ 11ਵੀਂ ਅਤੇ 12ਵੀਂ ਜਮਾਤ ਦੇ ਵਿਦਿਆਰਥੀਆਂ ਲਈ ਸਫਲ ਬਿਜ਼ਨਸ ਬਲਾਸਟਰ ਪ੍ਰੋਗਰਾਮ ਦਾ ਜ਼ਿਕਰ ਕੀਤਾ, ਜੋ ਉੱਦਮੀ ਹੁਨਰਾਂ ਨੂੰ ਉਤਸ਼ਾਹਿਤ ਕਰਦਾ ਹੈ। ਦਿੱਲੀ ਦੇ ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਵਪਾਰਕ ਲੀਡਰਸ਼ਿਪ ਪੰਜਾਬੀਆਂ ਦੇ ਖੂਨ ਵਿੱਚ ਹੈ ਅਤੇ ਨੌਜਵਾਨਾਂ ਨੂੰ ਖੇਡਾਂ ਅਤੇ ਉੱਦਮ ਵਿੱਚ ਆਪਣੀ ਅਣਵਰਤੀ ਸਮਰੱਥਾ ਨੂੰ ਇੱਕ ਉੱਜਵਲ ਭਵਿੱਖ ਲਈ ਵਰਤਣਾ ਚਾਹੀਦਾ ਹੈ।

ਇਹ ਵੀ ਪੜ੍ਹੋ ਭਗਤ ਸਿੰਘ ਤੋਂ ਪ੍ਰੇਰਿਤ ਪੰਜਾਬ ਦੇ ਨੌਜਵਾਨ ਹੁਣ ਬਣਨਗੇ ਬਦਲਾਅ ਦੀ ਮਸ਼ਾਲ: ਮੁੱਖ ਮੰਤਰੀ ਭਗਵੰਤ ਮਾਨ

ਅਰਵਿੰਦ ਕੇਜਰੀਵਾਲ ਨੇ ਇਸ ਉੱਤਮ ਪਹਿਲਕਦਮੀ ਲਈ ਸੂਬੇ ਦੇ ਨੌਜਵਾਨਾਂ ਨੂੰ ਪੂਰਾ ਸਮਰਥਨ ਅਤੇ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਅਤੇ ਕਿਹਾ ਕਿ ਇਸ ਉਦੇਸ਼ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ’ਆਪ’ ਇੱਕ ਸਿਹਤਮੰਦ ਸਮਾਜ ਦੀ ਉਸਾਰੀ ਲਈ ਖੇਡਾਂ, ਸਿੱਖਿਆ ਅਤੇ ਮੁੜਵਸੇਬੇ ਦੇ ਸੁਮੇਲ ਨਾਲ ਨੌਜਵਾਨ ਸਸ਼ਕਤੀਕਰਨ ਅਤੇ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਵਚਨਬੱਧ ਹੈ। ਦਿੱਲੀ ਦੇ ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਉਹ ਦਿਨ ਦੂਰ ਨਹੀਂ ਜਦੋਂ ਇਹ ਨੌਜਵਾਨ ਆਗੂ, ਗੈਰ-ਸਰਕਾਰੀ ਸੰਗਠਨ ਅਤੇ ਹੋਰ ਭਾਈਵਾਲ ਇਹ ਯਕੀਨੀ ਬਣਾਉਣਗੇ ਕਿ ਪੰਜਾਬ ਇੱਕ ਨਸ਼ਾ ਮੁਕਤ ਅਤੇ ਪ੍ਰਗਤੀਸ਼ੀਲ ਸੂਬਾ ਹੈ।ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਉਹ ਦ੍ਰਿੜਤਾ ਨਾਲ ਮੰਨਦੇ ਹਨ ਕਿ ਨੌਜਵਾਨ ਬੇਅੰਤ ਊਰਜਾ ਨਾਲ ਭਰੇ ਹੋਏ ਹਨ ਜਿਸਨੂੰ ਸਹੀ ਦਿਸ਼ਾ ਵਿੱਚ ਚਲਾਉਣ ਦੀ ਲੋੜ ਹੈ, ਜਿਸ ਕਾਰਨ ਯੂਥ ਕਲੱਬਾਂ ਦੀ ਸਮਾਜ ਵਿੱਚ ਮਹੱਤਵਪੂਰਨ ਭੂਮਿਕਾ ਹੈ।

ਇਹ ਵੀ ਪੜ੍ਹੋ ਪੰਜਾਬ ਵੱਲੋਂ ਹਰਿਆਣਾ ਨੂੰ ਪਾਣੀ ਦੀ ਵੰਡ ਬਾਰੇ ਬੀ.ਬੀ.ਐਮ.ਬੀ. ਦੀ ਮੀਟਿੰਗ ਦਾ ਬਾਈਕਾਟ; ਮੀਟਿੰਗ ਗ਼ੈਰ-ਸੰਵਿਧਾਨਕ ਅਤੇ ਗ਼ੈਰ-ਕਾਨੂੰਨੀ ਕਰਾਰ

ਉਨ੍ਹਾਂ ਕਿਹਾ ਕਿ ਇਹ ਖੁਸ਼ੀ ਦੀ ਗੱਲ ਹੈ ਕਿ ਪੰਜਾਬ ਸਰਕਾਰ ਨੌਜਵਾਨਾਂ ਦੀ ਊਰਜਾ ਨੂੰ ਸਵੈ-ਵਿਕਾਸ ਦੇ ਰਾਹਾਂ ਅਤੇ ਟੀਮ ਸਪਿਰਟ ਦੀ ਕਦਰ ਸਮਝਾਉਣ ਵਾਲੀਆਂ ਗਤੀਵਿਧੀਆਂ ਵਿੱਚ ਬਦਲਣ ਲਈ ਯੋਜਨਾਬੱਧ ਢੰਗ ਨਾਲ ਕੰਮ ਕਰ ਰਹੀ ਹੈ। ਦਿੱਲੀ ਦੇ ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਯੂਥ ਕਲੱਬਾਂ ਦਾ ਗਠਨ ਵੱਖ-ਵੱਖ ਪ੍ਰਤਿਭਾਵਾਂ ਵਾਲੇ ਨੌਜਵਾਨਾਂ ਨੂੰ ਤਿਆਰ ਕਰਨ ਲਈ ਕੀਤਾ ਗਿਆ ਹੈ ,ਜਿਵੇਂ ਕਿ – ਟੀਮ ਬਿਲਡਿੰਗ, ਕਿਸੇ ਪੱਖੋਂ ਅਸਮਰਥ ਲੋਕਾਂ ਦੀ ਮਦਦ ਕਰਨ ਦੀ ਭਾਵਨਾ ਸਿਰਜਣ ਸਬੰਧੀ ਗਤੀਵਿਧੀਆਂ, ਖੇਡਾਂ ਅਤੇ ਸਰੀਰਕ ਤੰਦਰੁਸਤੀ ਨੂੰ ਉਤਸ਼ਾਹਿਤ ਕਰਨਾ, ਕੁਦਰਤ ਅਤੇ ਵਾਤਾਵਰਣ ਨੂੰ ਸੁਰੱਖਿਅਤ ਰੱਖਣ ਲਈ ਜਾਗਰੂਕਤਾ, ਲੋਕ ਨਾਚਾਂ ਨੂੰ ਉਤਸ਼ਾਹਿਤ ਕਰਨਾ, ਗਾਇਕੀ, ਕਲਾ ਅਤੇ ਸ਼ਿਲਪਕਾਰੀ ਅਤੇ ਉੱਦਮਤਾ ਤੇ ਹੋਰ ਮਹੱਤਵਪੂਰਨ ਖੇਤਰਾਂ ਵੱਲ ਪ੍ਰੇਰਨਾ ਆਦਿ, ਸ਼ਾਮਲ ਹੈ ।

ਇਹ ਵੀ ਪੜ੍ਹੋ ਜਲੰਧਰ ਦੀ ਧਰਤੀ ਤੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਐਲਾਨ, ਨਸ਼ਿਆਂ ਵਿਰੁੱਧ ਜੰਗ ਦੀ ਰੂਪ-ਰੇਖਾ ਉਲੀਕੀ

ਅਰਵਿੰਦ ਕੇਜਰੀਵਾਲ ਨੇ ਉਮੀਦ ਪ੍ਰਗਟਾਈ ਕਿ ਇਹ ਯੂਥ ਕਲੱਬ ਇੱਕ ਸ਼ਕਤੀਸ਼ਾਲੀ ਸਵੈ-ਪ੍ਰੇਰਿਤ ਸਕਾਰਾਤਮਕ ਊਰਜਾ ਬਣ ਕੇ ਉਭਰਨਗੇ , ਜੋ ਨੌਜਵਾਨਾਂ ਨੂੰ ਸੂਝ-ਬੂਝ, ਨਿਆਂ, ਹਿੰਮਤ ਅਤੇ ਸੰਜਮ ਦੇ ਚਾਰ ਸਦੀਵੀ ਗੁਣਾਂ ’ਤੇ ਅਧਾਰਤ ਸਥਾਈ ਖੁਸ਼ੀ ਲਈ ਸਹੀ ਸੇਧ ਦੇਣਗੇ। ਉਨ੍ਹਾਂ ਕਿਹਾ ਕਿ ਇਹ ਨੌਜਵਾਨਾਂ ਨੂੰ ਨਸ਼ਿਆਂ ਦੇ ਖ਼ਤਰੇ ਤੋਂ ਦੂਰ ਕਰਨ ਅਤੇ ਉਨ੍ਹਾਂ ਨੂੰ ਰਾਜ ਦੀ ਸਮਾਜਿਕ-ਆਰਥਿਕ ਤਰੱਕੀ ਵਿੱਚ ਇੱਕ ਸਰਗਰਮ ਭਾਈਵਾਲ ਬਣਨ ਵਿੱਚ ਸਹਾਇਤਾ ਕਰੇਗਾ। ਦਿੱਲੀ ਦੇ ਸਾਬਕਾ ਮੁੱਖ ਮੰਤਰੀ ਨੇ ਸਾਰੇ ਨੌਜਵਾਨਾਂ ਨੂੰ ਇਸ ਲਹਿਰ ਵਿੱਚ ਪੂਰੇ ਜੋਸ਼ ਨਾਲ ਹਿੱਸਾ ਲੈਣ ਦੀ ਅਪੀਲ ਕੀਤੀ ਤਾਂ ਜੋ ਸਭ ਦੇ ਸਰਗਰਮ ਸਹਿਯੋਗ ਅਤੇ ਸੁਹਿਰਦ ਸਮਰਥਨ ਨਾਲ ਪੰਜਾਬ ਨੂੰ ਇੱਕ ਪ੍ਰਗਤੀਸ਼ੀਲ ਅਤੇ ਖੁਸ਼ਹਾਲ ਸੂਬਾ ਬਣਾਇਆ ਜਾ ਸਕੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

ਨੰਗਲ ਨੂੰ ਵਿਸ਼ਵ ਪੱਧਰੀ ਸੈਰ-ਸਪਾਟਾ ਸਥਾਨ ਬਣਾਏਗੀ ਮਾਨ ਸਰਕਾਰ, ਹਰਜੋਤ ਬੈਂਸ ਵੱਲੋਂ ਖਾਕਾ ਜਾਰੀ

0

👉ਵਾਅਦੇ ਤੋਂ ਵਿਕਾਸ ਵੱਲ: ਕਦੰਬਾ ਟੂਰਿਸਟ ਕੰਪਲੈਕਸ, ਗਲਾਸ ਬ੍ਰਿਜ਼, ਰਿਵਰ ਵਿਊ ਅਤੇ ਹੋਰ ਪ੍ਰੋਜੈਕਟ ਨੰਗਲ ਨੂੰ ਦੇਣਗੇ ਨਵੀਂ ਪਛਾਣ
Roop nagar News:ਪੰਜਾਬ ਦੇ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਹਰਜੋਤ ਸਿੰਘ ਬੈਂਸ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਨੰਗਲ ਨੂੰ ਵਿਸ਼ਵ ਪੱਧਰੀ ਸੈਰ-ਸਪਾਟਾ ਸਥਾਨ ਵਜੋਂ ਵਿਕਸਤ ਕਰਨ ਦਾ ਖਾਕਾ ਪੇਸ਼ ਕੀਤਾ ਹੈ। ਉਨ੍ਹਾਂ ਕਿਹਾ ਕਿ ਸਾਲ 2022 ਵਿੱਚ ਸੂਬਾ ਵਾਸੀਆਂ ਨਾਲ ਕੀਤੇ ਗਏ ਵਾਅਦਿਆਂ ਨੂੰ ਜ਼ਮੀਨੀ ਪੱਧਰ ਉੱਤੇ ਅਮਲੀ ਜਾਮਾ ਪਹਿਨਾਇਆ ਜਾ ਰਿਹਾ ਹੈ ਅਤੇ ਕੇਵਲ ਨੀਂਹ ਪੱਥਰ ਨਹੀਂ, ਬਲਕਿ ਵਿਕਾਸ ਕਾਰਜਾਂ ਦੀ ਠੋਸ ਨੀਂਹ ਰੱਖੀ ਜਾ ਰਹੀ ਹੈ।ਉਨ੍ਹਾਂ ਦੱਸਿਆ ਕਿ ਬਹੁ-ਕਰੋੜੀ ਫਲਾਈਓਵਰ ਦੇ ਉਦਘਾਟਨ ਨਾਲ ਨੰਗਲ ਦੇ ਵਿਕਾਸ ਨੂੰ ਨਵੀਂ ਰਫ਼ਤਾਰ ਮਿਲੀ ਹੈ। ਇਹ ਫਲਾਈਓਵਰ, ਜੋ ਮੁਕੰਮਲ ਨਾ ਹੋਣ ਕਾਰਨ ਲੰਬੇ ਸਮੇਂ ਤੋਂ ਸਮੱਸਿਆ ਬਣਿਆ ਹੋਇਆ ਸੀ, ਹੁਣ ਪੂਰੀ ਤਰ੍ਹਾਂ ਕਾਰਜਸ਼ੀਲ ਹੈ, ਜਿਸ ਨਾਲ ਕਾਰੋਬਾਰ ਨੂੰ ਉਤਸ਼ਾਹ ਮਿਲਿਆ ਹੈ ਅਤੇ ਲੋਕਾਂ ਲਈ ਆਉਣਾ-ਜਾਣਾ ਸੁਖਾਲਾ ਹੋ ਗਿਆ ਹੈ। ਇਸਦੇ ਮੁਕੰਮਲ ਹੋਣ ਨਾਲ ਸ਼ਹਿਰ ਵਿੱਚ ਰਾਹਤ ਅਤੇ ਨਵੀਂ ਊਰਜਾ ਦੀ ਲਹਿਰ ਦੇਖਣ ਨੂੰ ਮਿਲੀ ਹੈ।ਸਿੱਖਿਆ ਖੇਤਰ ਵਿੱਚ ਕੀਤੇ ਗਏ ਸੁਧਾਰਾਂ ‘ਤੇ ਚਾਨਣਾ ਪਾਉਂਦਿਆਂ ਸਿੱਖਿਆ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਸਰਕਾਰੀ ਸਕੂਲਾਂ ਵਿੱਚ ਮਿਆਰੀ ਸਿੱਖਿਆ ਪ੍ਰਣਾਲੀ ਅਤੇ ਆਧੁਨਿਕ ਸਹੂਲਤਾਂ ਨੂੰ ਯਕੀਨੀ ਬਣਾਇਆ ਹੈ।

ਇਹ ਵੀ ਪੜ੍ਹੋ  ਭਗਤ ਸਿੰਘ ਤੋਂ ਪ੍ਰੇਰਿਤ ਪੰਜਾਬ ਦੇ ਨੌਜਵਾਨ ਹੁਣ ਬਣਨਗੇ ਬਦਲਾਅ ਦੀ ਮਸ਼ਾਲ: ਮੁੱਖ ਮੰਤਰੀ ਭਗਵੰਤ ਮਾਨ

ਹੁਣ ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀਬੀਐਮਬੀ) ਦੇ ਅਧਿਕਾਰੀ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਪ੍ਰਤੀ ਜ਼ਿਆਦਾ ਜਵਾਬਦੇਹ ਹੋ ਗਏ ਹਨ, ਜੋ ਕਿ ਸਮੂਹਿਕ ਯਤਨਾਂ ਅਤੇ ਮਜ਼ਬੂਤ ਸ਼ਾਸਨ ਦਾ ਪ੍ਰਮਾਣ ਹੈ।ਹਰਜੋਤ ਬੈਂਸ ਨੇ ਦੱਸਿਆ ਕਿ ਆਗਾਮੀ ‘ਕਦੰਬਾ ਟੂਰਿਸਟ ਕੰਪਲੈਕਸ’ ਨਾ ਕੇਵਲ ਸੈਰ-ਸਪਾਟੇ ਨੂੰ ਹੁਲਾਰਾ ਦੇਵੇਗਾ ਬਲਕਿ ਸਥਾਨਕ ਲੋਕਾਂ ਲਈ ਰੋਜ਼ਗਾਰ ਦੇ ਨਵੇਂ ਮੌਕੇ ਪੈਦਾ ਵੀ ਕਰੇਗਾ। ਇਸ ਪ੍ਰਾਜੈਕਟ ਦੀ ਟੈਂਡਰ ਪ੍ਰਕਿਰਿਆ ਚੱਲ ਰਹੀ ਅਤੇ ਇਸ ਦੀ ਉਸਾਰੀ ਜਲਦੀ ਸ਼ੁਰੂ ਹੋਣ ਦੀ ਉਮੀਦ ਹੈ। ਇਹ ਅਹਿਮ ਪ੍ਰੋਜੈਕਟ ਨੰਗਲ ਨੂੰ ਸੈਰ-ਸਪਾਟੇ ਦੇ ਨਕਸ਼ੇ ‘ਤੇ ਇੱਕ ਨਵੀਂ ਪਛਾਣ ਦੇਵੇਗਾ।ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਨੰਗਲ ਵਿੱਚ ਸੈਰ-ਸਪਾਟੇ ਨੂੰ ਹੁਲਾਰਾ ਦੇਣ ਲਈ ਸਤਲੁਜ ਦਰਿਆ ਦੇ ਨਾਲ ਇੱਕ ਖੂਬਸੂਰਤ ‘ਰਿਵਰ ਵਿਊ’ ਵਿਕਸਤ ਕਰਨ ਦੀ ਯੋਜਨਾ ਹੈ, ਜਿਸ ਵਿੱਚ ਹਰਿਆਲੀ ਲਈ ਰੁੱਖ-ਬੂਟੇ ਅਤੇ ਆਧੁਨਿਕ ਢੰਗ ਦੀਆਂ ਲਾਈਟਾਂ ਦੀ ਵਿਵਸਥਾ ਕੀਤੀ ਜਾਵੇਗੀ। ਇਸ ਦੇ ਨਾਲ ਹੀ ਸਤਲੁਜ ਪਾਰਕ ਨੇੜੇ ਇੱਕ ‘ਗਲਾਸ ਬ੍ਰਿਜ’ ਬਣਾਉਣ ਦੀ ਵੀ ਯੋਜਨਾ ਹੈ। ਇਨ੍ਹਾਂ ਪ੍ਰੋਜੈਕਟਾਂ ਲਈ ਟੈਂਡਰ ਮੰਗੇ ਗਏ ਹਨ ਅਤੇ ਉਸਾਰੀ ਜਲਦੀ ਸ਼ੁਰੂ ਹੋਣ ਦੀ ਉਮੀਦ ਹੈ। ਇਹ ਪ੍ਰੋਜੈਕਟ ਨਾ ਕੇਵਲ ਨੰਗਲ ਦੀ ਖੂਬਸੂਰਤੀ ਨੂੰ ਵਧਾਉਣਗੇ ਬਲਕਿ ਹੋਰ ਸੈਲਾਨੀਆਂ ਨੂੰ ਵੀ ਆਕਰਸ਼ਿਤ ਕਰਨਗੇ।ਸਿੱਖਿਆ ਮੰਤਰੀ ਨੇ ਅੱਗੇ ਦੱਸਿਆ ਕਿ ਸਕੂਲ ਆਫ਼ ਐਮੀਨੈਂਸ ਵਿੱਚ ਕਰੋੜਾਂ ਦੀ ਲਾਗਤ ਨਾਲ ਇੱਕ ਅਤਿ-ਆਧੁਨਿਕ ਇਨਡੋਰ ਸਵੀਮਿੰਗ ਪੂਲ ਬਣਾਇਆ ਜਾ ਰਿਹਾ ਹੈ, ਜੋ ਸੂਬੇ ਦੇ ਖੇਡ ਬੁਨਿਆਦੀ ਢਾਂਚੇ ਵਿੱਚ ਇੱਕ ਨਵੀਂ ਮਿਸਾਲ ਕਾਇਮ ਕਰੇਗਾ।

ਇਹ ਵੀ ਪੜ੍ਹੋ  ਪੰਜਾਬ ਦੀ ਮਾਨ ਸਰਕਾਰ ਨੇ ਜੀਐਸਟੀ ਪ੍ਰਾਪਤੀ ਵਿੱਚ ਕੀਤਾ ਰਿਕਾਰਡ ਕਾਇਮ – ਅਪ੍ਰੈਲ ਵਿੱਚ 2654 ਕਰੋੜ ਰੁਪਏ ਦੀ ਇਤਿਹਾਸਕ ਪ੍ਰਾਪਤੀ: ਹਰਪਾਲ ਸਿੰਘ ਚੀਮਾ

ਇਹ ਪੂਲ ਸਥਾਨਕ ਖੇਡ ਪ੍ਰਤਿਭਾ ਨੂੰ ਨਿਖਾਰੇਗਾ ਅਤੇ ਨੰਗਲ ਨੂੰ ਖੇਡ ਨਕਸ਼ੇ ’ਤੇ ਹੋਰ ਪਕੇਰੇ ਢੰਗ ਨਾਲ ਉਭਾਰੇਗਾ।ਸਿਹਤ ਅਤੇ ਸਿੱਖਿਆ ਖੇਤਰ ਵਿੱਚ ਨਵੀਆਂ ਪਹਿਲਕਦਮੀਆਂ ਨੂੰ ਉਜਾਗਰ ਕਰਦਿਆਂ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਬੀਬੀਐਮਬੀ ਨੂੰ ਆਮ ਆਦਮੀ ਕਲੀਨਿਕ ਅਤੇ ਇੱਕ ਉੱਚ-ਸ਼੍ਰੇਣੀ ਦੀ ਲਾਇਬ੍ਰੇਰੀ ਲਈ ਜਗ੍ਹਾ ਅਲਾਟ ਕਰਨ ਲਈ ਬੇਨਤੀ ਕੀਤੀ ਗਈ ਹੈ ਤਾਂ ਜੋ ਲੋਕਾਂ ਨੂੰ ਸ਼ਹਿਰ ਵਿੱਚ ਸਿਹਤ ਅਤੇ ਸਿੱਖਿਆ ਸਹੂਲਤਾਂ ਆਸਾਨੀ ਨਾਲ ਮਿਲ ਸਕਣ।ਉਨ੍ਹਾਂ ਨੇ ਇਸ ਤਰੱਕੀ ਦਾ ਸਿਹਰਾ ਜਨਤਾ ਦੇ ਵਿਸ਼ਵਾਸ ਨੂੰ ਦਿੰਦਿਆਂ ਕਿਹਾ ਕਿ ਸਾਲ 2022 ਵਿੱਚ ਕੀਤੇ ਗਏ ਵਾਅਦਿਆਂ ਅਨੁਸਾਰ ਨੰਗਲ ਨੂੰ ਇੱਕ ਵੱਖਰੀ ਪਛਾਣ ਦੇਣ ਲਈ ਕਾਰਜ ਕੀਤੇ ਜਾ ਰਹੇ ਹਨ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਪਾਰਦਰਸ਼ਤਾ, ਜਵਾਬਦੇਹੀ ਅਤੇ ਜਨਤਕ ਹਿੱਤਾਂ ਨੂੰ ਤਰਜੀਹ ਦਿੰਦੀ ਹੈ। ਸ. ਬੈਂਸ ਨੇ ਅੰਤ ਵਿੱਚ ਦ੍ਰਿੜ੍ਹਤਾ ਨਾਲ ਕਿਹਾ ਕਿ ਨੰਗਲ ਇੱਕ ਮਾਡਲ ਸੈਰ-ਸਪਾਟਾ ਸਥਾਨ ਵਜੋਂ ਉਭਰੇਗਾ ਅਤੇ ਨਾਗਰਿਕਾਂ ਨੂੰ ਇਸਦੀ ਵਿਕਾਸ ਯਾਤਰਾ ਵਿੱਚ ਭਾਈਵਾਲੀ ਬਣਨ ਅਤੇ ਤਰੱਕੀ ਲਈ ਸ਼ਹਿਰ ਨੂੰ ਸਾਫ਼ ਅਤੇ ਹਰਾ-ਭਰਾ ਰੱਖਣ ਦੀ ਅਪੀਲ ਵੀ ਕੀਤੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

IPS Nanak Singh ਬਣੇ ਪਟਿਆਲਾ ਰੇਂਜ ਦੇ DIG, ਸੰਭਾਲਿਆ ਅਹੁਦਾ

0

Patiala News: ਸਾਲ 2011 ਬੈਚ ਦੇ ਆਈਪੀਐਸ ਅਧਿਕਾਰੀ ਡਾਕਟਰ ਨਾਨਕ ਸਿੰਘ ਨੇ ਪਟਿਆਲਾ ਰੇਂਜ ਦੇ ਨਵੇਂ ਡੀਆਈਜੀ ਵਜੋਂ ਅੱਜ ਆਪਣਾ ਅਹੁਦਾ ਸੰਭਾਲ ਲਿਆ ਹੈ। ਉਹ ਮੌਜੂਦਾ ਸਮੇਂ ਐਸਐਸਪੀ ਪਟਿਆਲਾ ਵਜੋਂ ਕੰਮ ਕਰ ਰਹੇ ਸਨ। ਪੰਜਾਬ ਕੇਡਰ ਦੇ ਇਸ ਹੋਣਹਾਰ ਤੇ ਬਹਾਦਰ ਆਈਪੀਐਸ ਅਫਸਰ ਡਾਕਟਰ ਨਾਨਕ ਸਿੰਘ ਦੋ ਵਾਰ ਪਟਿਆਲਾ ਦੇ ਐਸਐਸਪੀ ਵਜੋਂ ਕੰਮ ਕਰਨ ਤੋਂ ਇਲਾਵਾ ਬਠਿੰਡਾ ਮਾਨਸਾ ਅਤੇ ਗੁਰਦਾਸਪੁਰ ਦੇ ਐਸਐਸਪੀ ਵਜੋਂ ਵੀ ਸੇਵਾਵਾਂ ਨਿਭਾ ਚੁੱਕੇ ਹਨ। ਮੂਲ ਰੂਪ ਵਿੱਚ ਪੰਜਾਬ ਦੇ ਇਤਿਹਾਸਿਕ ਸ਼ਹਿਰ ਸ੍ਰੀ ਅੰਮ੍ਰਿਤਸਰ ਸਾਹਿਬ ਨਾਲ ਸਬੰਧਿਤ ਨਾਨਕ ਸਿੰਘ ਨੇ ਐਮਬੀਬੀਐਸ ਵਜੋਂ ਆਪਣੀ ਪੜ੍ਹਾਈ ਪੂਰੀ ਕਰਨ ਤੋਂ ਬਾਅਦ ਬਤੌਰ ਡਾਕਟਰ ਆਪਣੇ ਇਲਾਕੇ ਵਿੱਚ ਸੇਵਾ ਕੀਤੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਜੋਗਰ ਪਾਰਕ ਵਿੱਚ ਜਲਦੀ ਹੀ ਇੱਕ ਕੰਟੀਨ ਬਣਾਈ ਜਾਵੇਗੀ,ਆਰ.ਓ. ਦਾ ਵੀ ਕੀਤਾ ਜਾਵੇਗਾ ਪ੍ਰਬੰਧ: ਮੇਅਰ ਮਹਿਤਾ

0

👉ਜੋਗਰ ਪਾਰਕ ਪਹੁੰਚੇ ਮੇਅਰ ਸਾਹਿਬ ਨੂੰ ਸ਼ਹਿਰ ਵਾਸੀਆਂ ਨੇ ਦੱਸੀਆਂ ਆਪਣੀਆਂ ਸਮੱਸਿਆਵਾਂ
👉ਆਸ ਵੈਲਫੇਅਰ ਸੋਸਾਇਟੀ ਦੇ ਸਹਿਯੋਗ ਨਾਲ, ਪੰਛੀਆਂ ਨੂੰ ਦਾਣਾ-ਪਾਣੀ ਦੇਣ ਲਈ ਵੰਡੇ ਮਿੱਟੀ ਦੇ ਬਰਤਨ
Bathinda news:ਮੇਅਰ ਪਦਮਜੀਤ ਸਿੰਘ ਮਹਿਤਾ ਨੇ ਅੱਜ ਸਵੇਰੇ ਜੋਗਰ ਪਾਰਕ ਦਾ ਦੌਰਾ ਕੀਤਾ। ਇਸ ਦੌਰਾਨ ਜੋਗਰ ਪਾਰਕ ਵਿੱਚ ਸੈਰ ਕਰਨ ਆਏ ਸ਼ਹਿਰ ਵਾਸੀਆਂ ਨੇ ਉਨ੍ਹਾਂ ਨੂੰ ਆਪਣੀਆਂ ਸਮੱਸਿਆਵਾਂ ਦੱਸੀਆਂ, ਜਿਨ੍ਹਾਂ ਨੂੰ ਮੇਅਰ ਸਾਹਿਬ ਨੇ ਤੁਰੰਤ ਹੱਲ ਕਰਨ ਦਾ ਭਰੋਸਾ ਦਿੱਤਾ। ਇਸ ਮੌਕੇ ਉਨ੍ਹਾਂ ਨਾਲ ਮੋਨੂੰਦੀਪ ਅਗਰਵਾਲ ਅਤੇ ਕੌਂਸਲਰ ਬੇਅੰਤ ਸਿੰਘ ਰੰਧਾਵਾ ਵੀ ਮੌਜੂਦ ਸਨ। ਇਸ ਮੌਕੇ ‘ਤੇ ਆਸ ਵੈਲਫੇਅਰ ਸੋਸਾਇਟੀ ਦੀ ਪ੍ਰਧਾਨ ਮੈਡਮ ਰੀਤੂ ਸਵੇਰਾ ਦੀ ਅਗਵਾਈ ਹੇਠ ਮੇਅਰ ਸਾਹਿਬ ਨੇ ਗਰਮੀਆਂ ਦੇ ਮੌਸਮ ਵਿੱਚ ਪੰਛੀਆਂ ਨੂੰ ਦਾਣਾ-ਪਾਣੀ ਮੁੱਹਈਆ ਕਰਵਾਉਣ ਲਈ ਮਿੱਟੀ ਦੇ ਬਰਤਨ ਵੀ ਵੰਡੇ। ਇਸ ਦੌਰਾਨ ਜੋਗਰ ਪਾਰਕ ਪਹੁੰਚੇ ਸ਼ਹਿਰ ਵਾਸੀਆਂ ਨੇ ਦੱਸਿਆ ਕਿ ਪਹਿਲਾਂ ਜੋਗਰ ਪਾਰਕ ਵਿੱਚ ਕੰਟੀਨ ਦੀ ਸਹੂਲਤ ਸੀ, ਪਰ ਹੁਣ ਕੰਟੀਨ ਨਾ ਹੋਣ ਕਾਰਨ ਉਨ੍ਹਾਂ ਨੂੰ ਚਾਹ-ਪਾਣੀ ਲਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਇਹ ਵੀ ਪੜ੍ਹੋ  ਜਲੰਧਰ ਦੀ ਧਰਤੀ ਤੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਐਲਾਨ, ਨਸ਼ਿਆਂ ਵਿਰੁੱਧ ਜੰਗ ਦੀ ਰੂਪ-ਰੇਖਾ ਉਲੀਕੀ

ਉਨ੍ਹਾਂ ਨੇ ਮੇਅਰ ਸ਼੍ਰੀ ਪਦਮਜੀਤ ਸਿੰਘ ਮਹਿਤਾ ਨੂੰ 50 ਲੋਕਾਂ ਦੇ ਬੈਠਣ ਲਈ ਇੱਕ ਸ਼ੈੱਡ ਬਣਾਉਣ ਦੀ ਅਪੀਲ ਵੀ ਕੀਤੀ। ਉਨ੍ਹਾਂ ਕਿਹਾ ਕਿ ਪਹਿਲਾਂ ਪੀਣ ਵਾਲੇ ਪਾਣੀ ਲਈ ਵਾਟਰ ਕੂਲਰ ‘ਤੇ ਆਰਓ ਦੀ ਸਹੂਲਤ ਲਗਾਈ ਗਈ ਸੀ, ਪਰ ਉਕਤ ਆਰਓ ਹੁਣ ਗਾਇਬ ਹੋ ਗਿਆ ਹੈ, ਜਿਸ ਕਾਰਨ ਉਨ੍ਹਾਂ ਨੂੰ ਸਾਫ਼ ਪੀਣ ਵਾਲਾ ਪਾਣੀ ਨਹੀਂ ਮਿਲ ਰਿਹਾ। ਮੇਅਰ ਸ਼੍ਰੀ ਮਹਿਤਾ ਨੇ ਕਿਹਾ ਕਿ ਜੋਗਰ ਪਾਰਕ ਵਿੱਚ ਕੰਟੀਨ ਲਈ ਟੈਂਡਰ ਤਿੰਨ ਕਿਸ਼ਤਾਂ ਵਿੱਚ ਜਾਰੀ ਕੀਤੇ ਜਾਣਗੇ, ਜਿਸ ਕਾਰਨ ਕੰਟੀਨ ਦੀ ਉਸਾਰੀ ਵਿੱਚ ਸਮਾਂ ਲੱਗ ਰਿਹਾ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਵਾਸੀਆਂ ਦੀ ਸਹੂਲਤ ਲਈ, ਇੱਕ ਅਸਥਾਈ ਤੌਰ ‘ਤੇ ਕੰਟੀਨ ਦਾ ਪ੍ਰਬੰਧ ਕੀਤਾ ਜਾਵੇਗਾ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਇਹ ਵੀ ਭਰੋਸਾ ਦਿੱਤਾ ਕਿ ਗਰਮੀਆਂ ਦੇ ਮੌਸਮ ਦੌਰਾਨ ਲੋਕਾਂ ਦੇ ਬੈਠਣ ਲਈ ਜਲਦੀ ਹੀ ਕੰਟੀਨ ਦੇ ਨੇੜੇ ਇੱਕ ਸ਼ੈੱਡ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਅਗਲੇ ਇੱਕ ਜਾਂ ਦੋ ਹਫ਼ਤਿਆਂ ਦੇ ਅੰਦਰ, ਵਾਟਰ ਕੂਲਰ ‘ਤੇ ਆਰਓ ਦੀ ਸਹੂਲਤ ਪ੍ਰਦਾਨ ਕੀਤੀ ਜਾਵੇਗੀ। ਇਸ ਤੋਂ ਇਲਾਵਾ, ਜੋਗਰ ਪਾਰਕ ਵਿੱਚ ਫੈਲੇ ਕੂੜੇ ਨੂੰ ਸਾਫ਼ ਕਰਨ ਦੇ ਆਦੇਸ਼ ਦਿੱਤੇ ਗਏ ਹਨ ਅਤੇ ਜਲਦੀ ਹੀ ਜੋਗਰ ਪਾਰਕ ਸਾਫ਼-ਸੁਥਰਾ ਦਿਖਾਈ ਦੇਵੇਗਾ।ਇਸ ਦੌਰਾਨ ਸਵਰਨਕਾਰ ਸੰਘ ਦੇ ਸ਼ਹਿਰੀ ਪ੍ਰਧਾਨ ਮਨਮੋਹਨ ਸਿੰਘ ਕੁੱਕੂ ਅਤੇ ਹੋਰਨਾਂ ਨੇ ਕਿਹਾ ਕਿ ਮੇਅਰ ਸਾਹਿਬ ਵੱਲੋਂ ਸ਼ਹਿਰ ਦੀ ਭਲਾਈ ਲਈ ਕੀਤੇ ਜਾ ਰਹੇ ਕੰਮ ਜ਼ਮੀਨੀ ਪੱਧਰ ‘ਤੇ ਦਿਖਾਈ ਦੇਣ ਲੱਗੇ ਹਨ, ਜਿਸ ਕਾਰਨ ਸ਼ਹਿਰ ਵਾਸੀਆਂ ਨੂੰ ਉਮੀਦ ਦੀ ਕਿਰਨ ਦਿਖਾਈ ਦਿੱਤੀ ਹੈ।

ਇਹ ਵੀ ਪੜ੍ਹੋ  ਭਗਤ ਸਿੰਘ ਤੋਂ ਪ੍ਰੇਰਿਤ ਪੰਜਾਬ ਦੇ ਨੌਜਵਾਨ ਹੁਣ ਬਣਨਗੇ ਬਦਲਾਅ ਦੀ ਮਸ਼ਾਲ: ਮੁੱਖ ਮੰਤਰੀ ਭਗਵੰਤ ਮਾਨ

ਇਸਤੋਂ ਇਲਾਵਾ ਮੇਅਰ ਸ਼੍ਰੀ ਪਦਮਜੀਤ ਸਿੰਘ ਮਹਿਤਾ ਨੇ ਆਦਰਸ਼ ਨਗਰ ਸਥਿਤ ਸੇਂਟ ਪਾਲ ਹਾਈ ਸਕੂਲ ਦੇ ਸਾਲਾਨਾ ਇਨਾਮ ਵੰਡ ਸਮਾਰੋਹ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਹੋਣਹਾਰ ਬੱਚਿਆਂ ਨੂੰ ਸਨਮਾਨਿਤ ਵੀ ਕੀਤਾ। ਇਸ ਦੌਰਾਨ ਉਨ੍ਹਾਂ ਨਾਲ ਮਨੀਸ਼ ਪਾਂਧੀ, ਮੋਨੂੰਦੀਪ ਅਗਰਵਾਲ ਅਤੇ ਯਾਦਵਿੰਦਰ ਸਿੰਘ ਮਾਨ ਵੀ ਵਿਸ਼ੇਸ਼ ਮਹਿਮਾਨ ਵਜੋਂ ਮੌਜੂਦ ਸਨ। ਇਸ ਮੌਕੇ ਮੁੱਖ ਮਹਿਮਾਨ ਦਾ ਸਵਾਗਤ ਸੇਂਟ ਪਾਲ ਹਾਈ ਸਕੂਲ ਦੀ ਡਾਇਰੈਕਟਰ ਮੈਡਮ ਏ ਲਾਰੈਂਸ ਨੇ ਗੁਲਦਸਤਾ ਭੇਂਟ ਕਰਕੇ ਕੀਤਾ। ਇਸ ਮੌਕੇ ਮੇਅਰ ਸ੍ਰੀ ਮਹਿਤਾ ਸਾਹਿਬ ਨੇ ਬੱਚਿਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅੱਜ ਉਨ੍ਹਾਂ ਨੂੰ ਆਪਣੇ ਸਕੂਲ ਦੇ ਦਿਨ ਯਾਦ ਆ ਗਏ। ਉਨ੍ਹਾਂ ਬੱਚਿਆਂ ਨੂੰ ਕਿਹਾ ਕਿ ਸਕੂਲ ਦੇ ਦਿਨ ਸੁਨਹਿਰੀ ਦਿਨ ਹੁੰਦੇ ਹਨ, ਜੋ ਬੱਚਿਆਂ ਦਾ ਸੁਨਹਿਰੀ ਭਵਿੱਖ ਬਣਾਉਂਦੇ ਹਨ, ਇਸ ਲਈ ਬੱਚਿਆਂ ਨੂੰ ਲਗਨ ਤੇ ਮਿਹਨਤ ਨਾਲ ਪੜ੍ਹਾਈ ਕਰਨੀ ਚਾਹੀਦੀ ਹੈ। ਇਸ ਮੌਕੇ ‘ਤੇ ਸਕੂਲ ਪ੍ਰਬੰਧਕਾਂ ਵੱਲੋਂ ਮੇਅਰ ਸ਼੍ਰੀ ਪਦਮਜੀਤ ਸਿੰਘ ਮਹਿਤਾ ਸਮੇਤ ਵਿਸ਼ੇਸ਼ ਮਹਿਮਾਨਾਂ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਮੇਅਰ ਸ੍ਰੀ ਮਹਿਤਾ ਨੇ ਅੱਜ ਅਮਰੀਕ ਸਿੰਘ ਰੋਡ ‘ਤੇ ਧਾਰਮਿਕ ਸ਼ੋਭਾ ਯਾਤਰਾ ਵਿੱਚ ਵੀ ਸ਼ਿਰਕਤ ਕੀਤੀ, ਜਿੱਥੇ ਧਾਰਮਿਕ ਕਮੇਟੀ ਦੇ ਅਹੁਦੇਦਾਰਾਂ ਨੇ ਉਨ੍ਹਾਂ ਦਾ ਸਨਮਾਨ ਕੀਤਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਪਹੁੰਚੀ ਫੈਸਲਾਕੁੰਨ ਦੌਰ ਵਿੱਚ,ਨਸ਼ਾ ਰਹਿਣ ਨਹੀਂ ਦੇਣਾ; ਪਾਣੀ ਜਾਣ ਨਹੀਂ ਦੇਣਾ

0

👉6 ਕੈਬਨਿਟ ਮੰਤਰੀਆਂ ਚੀਮਾ, ਭੁੱਲਰ, ਸੌਂਦ, ਮੁੰਡੀਆ, ਖੁੱਡੀਆ ਤੇ ਗੋਇਲ ਅਤੇ 19 ਵਿਧਾਇਕਾਂ ਨੇ ਕੀਤੀਆਂ ਥਾਂ-ਥਾਂ ਮੀਟਿੰਗਾਂ
Chandigarh News: ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਖਤਮ ਕਰਨ ਲਈ ਵਿੱਢੀ ਹੋਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਫੈਸਲਾਕੁੰਨ ਦੌਰ ਵਿੱਚ ਪਹੁੰਚ ਗਈ ਹੈ ਜਿੱਥੇ ਨਸ਼ਿਆਂ ਖਿਲਾਫ ਜਾਗਰੂਕਤਾ ਮੁਹਿੰਮ ਵਿੱਚ ਹਰ ਪਿੰਡ ਤੇ ਵਾਰਡ ਇਸ ਦਾ ਹਿੱਸਾ ਬਣ ਰਿਹਾ ਹੈ।ਪੰਜਾਬ ਦੇ 6 ਕੈਬਨਿਟ ਮੰਤਰੀਆਂ ਹਰਪਾਲ ਸਿੰਘ ਚੀਮਾ, ਲਾਲਜੀਤ ਸਿੰਘ ਭੁੱਲਰ, ਤਰੁਣਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆ, ਗੁਰਮੀਤ ਸਿੰਘ ਖੁੱਡੀਆ ਤੇ ਬਰਿੰਦਰ ਕੁਮਾਰ ਗੋਇਲ, 19 ਵਿਧਾਇਕਾਂ, ਚੇਅਰਮੈਨ ਅਤੇ ਸਿਵਲ ਤੇ ਪੁਲਿਸ ਅਧਿਕਾਰੀਆਂ ਨੇ ਅੱਜ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਇਸ ਸਬੰਧੀ ਮੀਟਿੰਗਾਂ ਕਰਕੇ ਇਸ ਮੁਹਿੰਮ ਨੂੰ ਲੋਕ ਲਹਿਰ ਬਣਾਉਣ ਲਈ ਲੋਕਾਂ ਨੂੰ ਲਾਮਬੰਦ ਕੀਤਾ। ਇਸ ਦੇ ਨਾਲ ਹੀ ਪੰਜਾਬ ਦੇ ਪਾਣੀਆਂ ਨੂੰ ਬਚਾਉਣ ਦਾ ਅਹਿਦ ਲੈੰਦਿਆਂ ਸਰਕਾਰ ਦੀ ਵਚਨਬੱਧਤਾ ਵੀ ਦੁਹਰਾਈ।ਮਾਨਸਾ ਵਿਖੇ ਸਮਾਗਮ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਨਸ਼ੇ ਦੇ ਕਾਰੋਬਾਰ ਦੇ ਫੈਲਾਅ ਦਾ ਠੀਕਰਾ ਪਿਛਲੀਆਂ ਸਰਕਾਰਾਂ ਸਿਰ ਭੰਨਿਆ ਜੋ ਧਰਮ ਅਤੇ ਪਰਿਵਾਰਵਾਦ ਦੀ ਰਾਜਨੀਤੀ ਕਰਦੀਆਂ ਰਹੀਆਂ ਹਨ।

ਇਹ ਵੀ ਪੜ੍ਹੋ  ਭਗਤ ਸਿੰਘ ਤੋਂ ਪ੍ਰੇਰਿਤ ਪੰਜਾਬ ਦੇ ਨੌਜਵਾਨ ਹੁਣ ਬਣਨਗੇ ਬਦਲਾਅ ਦੀ ਮਸ਼ਾਲ: ਮੁੱਖ ਮੰਤਰੀ ਭਗਵੰਤ ਮਾਨ

ਉਨ੍ਹਾਂ ਕਿਹਾ ਕਿ ਹੁਣ ਜਦੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਹੋਂਦ ਵਿਚ ਆਈ ਹੈ ਤਾਂ ਨਸ਼ਿਆਂ ਨੂੰ ਠੱਲ੍ਹ ਪਈ ਹੈ। ਉਨ੍ਹਾਂ ਕਿਹਾ ਕਿ ਹੁਣ ਇਸ ਅਲਾਮਤ ਨੂੰ ਜੜ੍ਹੋਂ ਮੁਕੰਮਲ ਖਤਮ ਕਰਨ ਲਈ ਫੈਸਲਾਕੁੰਨ ਲੜਾਈ ਲੜੀ ਜਾ ਰਹੀ ਹੈ ਅਤੇ ਲੋਕਾਂ ਦੇ ਸਾਥ ਦੇ ਨਾਲ ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾਇਆ ਜਾਵੇਗਾ। ਨਸ਼ੇ ਦਾ ਵਪਾਰ ਕਰਨ ਵਾਲਿਆਂ ਨੂੰ ਕਿਸੇ ਵੀ ਕੀਮਤ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਮੌਕੇ ਜਗਦੀਪ ਕੰਬੋਜ਼ ਗੋਲਡੀ, ਡਾ. ਵਿਜੈ ਸਿੰਗਲਾ, ਪ੍ਰਿੰਸੀਪਲ ਬੁੱਧ ਰਾਮ ਤੇ ਗੁਰਪ੍ਰੀਤ ਸਿੰਘ ਬਣਾਂਵਾਲੀ (ਸਾਰੇ ਵਿਧਾਇਕ) ਵੀ ਹਾਜ਼ਰ ਸਨ।ਤਰਨ ਤਾਰਨ ਵਿਖੇ ਕਰਵਾਈ ਪਿੰਡਾਂ ਦੇ ਪਹਿਰੇਦਾਰ ਪ੍ਰੋਗਰਾਮ ਵਿੱਚ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਅਤੇ ਅਮਨਸ਼ੇਰ ਸਿੰਘ ਕਲਸੀ, ਸਰਵਨ ਸਿੰਘ ਧੁੰਨ ਤੇ ਡਾ. ਕਸ਼ਮੀਰ ਸਿੰਘ ਸੋਹਲ (ਸਾਰੇ ਵਿਧਾਇਕ) ਨੇ ਕਿਹਾ ਕਿ ਨਸ਼ੇ ਦਾ ਕਾਰੋਬਾਰ ਕਰਨ ਵਾਲਿਆਂ ਵਿਰੁੱਧ ਫੌਰੀ ਕਰਵਾਈ ਕਰਨ ਲਈ ਪੁਲਿਸ ਨੂੰ ਖੁੱਲ੍ਹੀ ਛੋਟ ਦਿੱਤੀ ਗਈ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕ ਕਰਨ ਅਤੇ ਨਸ਼ਾ ਤਸਕਰਾਂ ਸਬੰਧੀ ਸੂਚਨਾ ਪੁਲਿਸ ਨੂੰ ਦੇਣ।ਫਤਹਿਗੜ੍ਹ ਸਾਹਿਬ ਵਿਖੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਅਤੇ ਵਿਧਾਇਕਾਂ ਲਖਬੀਰ ਸਿੰਘ ਰਾਏ, ਰੁਪਿੰਦਰ ਸਿੰਘ ਹੈਪੀ ਤੇ ਗੁਰਿੰਦਰ ਸਿੰਘ ਗੈਰੀ ਬੜਿੰਗ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਨਸ਼ਾ ਕਿਸੇ ਵੀ ਹਾਲਤ ਵਿੱਚ ਰਹਿਣ ਨਹੀਂ ਦਿੱਤਾ ਜਾਵੇਗਾ ਅਤੇ ਪੰਜਾਬ ਦੇ ਪਾਣੀਆਂ ਦੀ ਲੁੱਟ ਬਿਲਕੁਲ ਨਹੀਂ ਹੋਣ ਦਿੱਤੀ ਜਾਵੇਗੀ।

ਇਹ ਵੀ ਪੜ੍ਹੋ  ਜਲੰਧਰ ਦੀ ਧਰਤੀ ਤੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਐਲਾਨ, ਨਸ਼ਿਆਂ ਵਿਰੁੱਧ ਜੰਗ ਦੀ ਰੂਪ-ਰੇਖਾ ਉਲੀਕੀ

ਉਨ੍ਹਾਂ ਨੇ ਵਿਲੇਜ ਡਿਫੈਂਸ ਕਮੇਟੀਆਂ ਦੇ ਮੈਂਬਰਾਂ ਨੂੰ ਨਸ਼ਿਆਂ ਦੇ ਖਾਤਮੇ ਦੀ ਸਹੁੰ ਵੀ ਚੁਕਾਈ ਤੇ ਡੱਟ ਕੇ ਕੰਮ ਕਰਨ ਲਈ ਪ੍ਰੇਰਿਆ।ਲੁਧਿਆਣਾ ਵਿਖੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆ, ਅਸ਼ੋਕ ਪਰਾਸ਼ਰ ਪੱਪੀ, ਰਜਿੰਦਰ ਪਾਲ ਕੌਰ ਛੀਨਾ, ਮਦਨ ਲਾਲ ਬੱਗਾ, ਕੁਲਵੰਤ ਸਿੰਘ ਸਿੱਧੂ, ਹਾਕਮ ਸਿੰਘ ਠੇਕੇਦਾਰ ਤੇ ਸਰਬਜੀਤ ਕੌਰ ਮਾਣੂੰਕੇ (ਸਾਰੇ ਵਿਧਾਇਕ) ਨੇ ਸ਼ਮੂਲੀਅਤ ਕਰਦਿਆਂ ਨਸ਼ਾ ਤਸਕਰਾ ਨੂੰ ਸਖਤ ਚਿਤਾਵਨੀ ਦਿੱਤੀ ਕਿ ਉਨ੍ਹਾਂ ਨੂੰ ਪੰਜਾਬ ਜਾਂ ਨਸ਼ਿਆਂ ਵਿੱਚੋਂ ਇਕ ਨੂੰ ਛੱਡਣਾ ਪੈਣਾ। ਨਸ਼ਾ ਤਸਕਰਾਂ ਖਿਲਾਫ ਸਖਤ ਕਾਰਵਾਈ ਜਾਰੀ ਰਹੇਗੀ।ਸ੍ਰੀ ਮੁਕਤਸਰ ਸਾਹਿਬ ਵਿਖੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਤੇ ਗੁਰਮੀਤ ਸਿੰਘ ਖੁੱਡੀਆ ਅਤੇ ਚੀਫ ਵਿੱਪ ਪ੍ਰੋ. ਬਲਜਿੰਦਰ ਕੌਰ, ਜਗਦੀਪ ਸਿੰਘ ਕਾਕਾ ਬਰਾੜ ਤੇ ਹਰਦੀਪ ਸਿੰਘ ਡਿੰਪੀ ਢਿੱਲੋਂ ਨੇ ਲੋਕਾਂ ਨੂੰ ਨਸ਼ਿਆਂ ਦਾ ਕੋਹੜ ਵੱਢਣ ਲਈ ਸਰਕਾਰ ਦੀ ਮੁਹਿੰਮ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਖਾਤਮੇ ਨਾਲ ਹੀ ਨੌਜਵਾਨੀ ਨੂੰ ਨਵੀਂ ਦਿਸ਼ਾ ਮਿਲੇਗੀ ਅਤੇ ਸਰਕਾਰ ਨਸ਼ਿਆਂ ਖਿਲਾਫ ਕਾਰਵਾਈ ਵਿੱਚ ਕੋਈ ਢਿੱਲ ਬਰਦਾਸ਼ਤ ਨਹੀਂ ਕਰੇਗੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਭਗਤ ਸਿੰਘ ਤੋਂ ਪ੍ਰੇਰਿਤ ਪੰਜਾਬ ਦੇ ਨੌਜਵਾਨ ਹੁਣ ਬਣਨਗੇ ਬਦਲਾਅ ਦੀ ਮਸ਼ਾਲ: ਮੁੱਖ ਮੰਤਰੀ ਭਗਵੰਤ ਮਾਨ

👉ਇਹ ਰਾਜਨੀਤੀ ਨਹੀਂ, ਇਨਕਲਾਬ ਹੈ: ਪਾਣੀ, ਨਸ਼ਿਆਂ ਅਤੇ ਭਵਿੱਖ ਦੀ ਲੜਾਈ ‘ਤੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਨੌਜਵਾਨਾਂ ਨੂੰ ਸੁਨੇਹਾ
ਗੜਸ਼ੰਕਰ: ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਗੜਸ਼ੰਕਰ ਵਿਖੇ ਆਮ ਆਦਮੀ ਪਾਰਟੀ ਵੱਲੋਂ ਕਰਵਾਏ ਗਏ ਯੂਥ ਕਲੱਬ ਲੀਡਰਸ਼ਿਪ ਪ੍ਰੋਗਰਾਮ ਦੀ ਅਗਵਾਈ ਕਰਦਿਆਂ ਨੌਜਵਾਨਾਂ ਨੂੰ ਰਾਸ਼ਟਰ ਹਿੱਤ ਵਿੱਚ ਕੰਮ ਕਰਨ ਲਈ ਪ੍ਰੇਰਿਤ ਕੀਤਾ।ਆਪਣੇ ਪ੍ਰੇਰਣਾਦਾਇਕ ਸੰਬੋਧਨ ਵਿੱਚ ਮੁੱਖ ਮੰਤਰੀ ਨੇ ਨੌਜਵਾਨਾਂ ਨੂੰ ਦੇਸ਼ ਦੀ ਬਣਤਰ ਵਿੱਚ ਮੋਹਰੀ ਭੂਮਿਕਾ ਨਿਭਾਉਣ ਦਾ ਸੱਦਾ ਦਿੱਤਾ।ਪੰਜਾਬ ਦੇ ਵੱਖ-ਵੱਖ ਜ਼ਿਲਿਆਂ ਤੋਂ ਆਏ ਆਮ ਆਦਮੀ ਪਾਰਟੀ ਦੇ ਨੌਜਵਾਨ ਸਿਪਾਹੀਆਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਨੌਜਵਾਨ ਪੀੜ੍ਹੀ ਹੀ ਦੇਸ਼ ਦੀ ਅਸਲ ਤਾਕਤ ਹੈ।ਸ਼ਹੀਦ ਭਗਤ ਸਿੰਘ, ਰਾਜਗੁਰੂ, ਸੁਖਦੇਵ ਅਤੇ ਕਰਤਾਰ ਸਿੰਘ ਸਰਾਭਾ ਵਰਗੇ ਵੀਰਾਂ ਨੇ ਬਹੁਤ ਘੱਟ ਉਮਰ ਵਿੱਚ ਦੇਸ਼ ਲਈ ਆਪਣੀ ਜਾਨ ਵਾਰ ਦਿੱਤੀ।ਉਨ੍ਹਾਂ ਕਿਹਾ ਕਿ ਭਗਤ ਸਿੰਘ ਸਿਰਫ਼ 23 ਸਾਲਾਂ ਅਤੇ ਕਰਤਾਰ ਸਿੰਘ ਸਰਾਭਾ ਸਿਰਫ਼ 19 ਸਾਲਾਂ ਦੀ ਉਮਰ ‘ਚ ਸ਼ਹੀਦ ਹੋਏ ਪਰ ਉਹ ਅਜੇ ਵੀ ਹਰ ਭਾਰਤੀ ਦੇ ਦਿਲ ਵਿੱਚ ਜਿਉਂਦੇ ਹਨ। ਉਨ੍ਹਾਂ ਦੀ ਸ਼ਹਾਦਤ ਕਾਰਨ ਉਹ ਹਮੇਸ਼ਾ 23 ਤੇ 19 ਸਾਲਾਂ ਦੇ ਹੀ ਰਹਿਣਗੇ।ਮੁੱਖ ਮੰਤਰੀ ਨੇ ਕਿਹਾ ਕਿ ਕਰਤਾਰ ਸਿੰਘ ਸਰਾਭਾ ਦੇ ਪਰਿਵਾਰ ਕੋਲ ਉਦੋਂ 300 ਏਕੜ ਤੋਂ ਵੀ ਜ਼ਿਆਦਾ ਜ਼ਮੀਨ ਸੀ। ਉਹ ਚਾਹੁੰਦੇ ਤਾਂ ਵਿਦੇਸ਼ਾਂ ‘ਚ ਪੜ੍ਹ ਕੇ ਸ਼ਾਨਦਾਰ ਜ਼ਿੰਦਗੀ ਜੀ ਸਕਦੇ ਸਨ, ਪਰ ਉਨ੍ਹਾਂ ਦੇਸ਼ ਪ੍ਰੇਮ ਚੁਣਿਆ ਤੇ ਆਪਣਾ ਸਭ ਕੁਝ ਕੁਰਬਾਨ ਕਰ ਦਿੱਤਾ। ਇਨ੍ਹਾਂ ਸ਼ਹੀਦਾਂ ਨੂੰ ਅਸੀਂ ਅੱਜ ਵੀ ਆਪਣਾ ਆਦਰਸ਼ ਮੰਨਦੇ ਹਾਂ।

ਇਹ ਵੀ ਪੜ੍ਹੋ ਪੰਜਾਬ ਵੱਲੋਂ ਹਰਿਆਣਾ ਨੂੰ ਪਾਣੀ ਦੀ ਵੰਡ ਬਾਰੇ ਬੀ.ਬੀ.ਐਮ.ਬੀ. ਦੀ ਮੀਟਿੰਗ ਦਾ ਬਾਈਕਾਟ; ਮੀਟਿੰਗ ਗ਼ੈਰ-ਸੰਵਿਧਾਨਕ ਅਤੇ ਗ਼ੈਰ-ਕਾਨੂੰਨੀ ਕਰਾਰ

ਉਨ੍ਹਾਂ ਕਿਹਾ ਕਿ ਅੱਜ ਦੇ ਨੌਜਵਾਨ ਜਿਸ ਉਮਰ ਵਿੱਚ ਮਾਪਿਆਂ ਕੋਲੋਂ ਮੋਟਰਸਾਈਕਲਾਂ ਤੇ ਗੱਡੀਆਂ ਦੀ ਮੰਗ ਕਰਦੇ ਹਨ, ਉਸ ਉਮਰ ਵਿੱਚ ਇਨ੍ਹਾਂ ਸ਼ਹੀਦਾਂ ਨੇ ਅੰਗਰੇਜ਼ਾਂ ਤੋਂ ਆਜ਼ਾਦੀ ਦੀ ਮੰਗ ਕੀਤੀ। ਅੱਜ ਸਾਨੂੰ ਵੀ ਉਨ੍ਹਾਂ ਦੇ ਆਦਰਸ਼ਾਂ ਨੂੰ ਅਪਣਾਉਣਾ ਪਵੇਗਾ।ਚੰਦਰ ਸ਼ੇਖਰ ਆਜ਼ਾਦ ਵੱਲੋਂ ਅਸੈਂਬਲੀ ‘ਚ ਬੰਬ ਸੁੱਟਣ ਦੀ ਯੋਜਨਾ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸ਼ੁਰੂ ‘ਚ ਉਸ ਯੋਜਨਾ ‘ਚ ਭਗਤ ਸਿੰਘ ਸ਼ਾਮਲ ਨਹੀਂ ਸਨ ਪਰ ਉਨ੍ਹਾਂ ਨੇ ਖੁਦ ਹੀ ਆਪਣਾ ਨਾਂ ਜੋੜਿਆ। ਇਹ ਦਰਸਾਉਂਦਾ ਹੈ ਕਿ ਉਨ੍ਹਾਂ ਦੇ ਅੰਦਰ ਦੇਸ਼ ਭਗਤੀ ਅਤੇ ਬਲੀਦਾਨ ਦੀ ਭਾਵਨਾ ਕਿੰਨੀ ਡੂੰਘੀ ਸੀ। ਉਨ੍ਹਾਂ ਕਿਹਾ ਕਿ ਇਹ ਯੋਧੇ ਚਾਹੁੰਦੇ ਤਾਂ ਅੰਗਰੇਜ਼ਾਂ ਨਾਲ ਸਮਝੌਤਾ ਕਰਕੇ ਲੰਬੀ ਜ਼ਿੰਦਗੀ ਜੀ ਸਕਦੇ ਸਨ, ਪਰ ਉਨ੍ਹਾਂ ਨੇ ਦੇਸ਼ ਸੇਵਾ ਲਈ ਸਮਝੌਤਾ ਨਹੀਂ ਕੀਤਾ। ਅਸੀਂ ਤਾਂ ਉਨ੍ਹਾਂ ਤੋਂ ਤਿੰਨ-ਤਿੰਨ ਗੁਣਾ ਜ਼ਿਆਦਾ ਜੀ ਲਏ ਹਾਂ, ਹੁਣ ਡਰ ਛੱਡ ਕੇ ਪੰਜਾਬ ਅਤੇ ਦੇਸ਼ ਲਈ ਕੰਮ ਕਰਨਾ ਹੋਵੇਗਾ।ਮੁੱਖ ਮੰਤਰੀ ਨੇ ਗੁਰਬਾਣੀ ਅਤੇ ਸੂਫੀ ਸਾਹਿਤ ਦਾ ਹਵਾਲਾ ਦਿੰਦਿਆਂ ਮੁਹੰਮਦ ਮੀਆਂ ਬਖਸ਼ ਦੀ ਇਕ ਰਚਨਾ ਵੀ ਨੌਜਵਾਨਾਂ ਨਾਲ ਸਾਂਝੀ ਕੀਤੀ। ਉਨ੍ਹਾਂ ਕਿਹਾ ਕਿ ਰੱਬ ਹਰ ਕਿਸੇ ਉੱਤੇ ਜ਼ਿੰਮੇਵਾਰੀ ਦਾ ਘੜਾ ਨਹੀਂ ਧਰਦਾ, ਜਿਨ੍ਹਾਂ ਕੋਲ ਬੋਝ ਝੱਲਣ ਦੀ ਤਾਕਤ ਹੁੰਦੀ ਹੈ, ਉਨ੍ਹਾਂ ਨੂੰ ਹੀ ਜ਼ਿੰਮੇਵਾਰੀ ਮਿਲਦੀ ਹੈ।

ਇਹ ਵੀ ਪੜ੍ਹੋ ਪੰਜਾਬ ਵਿੱਚੋਂ ਨਸ਼ਿਆਂ ਦਾ ਹੋਵੇਗਾ ਮੁਕੰਮਲ ਖਾਤਮਾ; ਨਸ਼ਾ ਤਸਕਰਾਂ ਵਿਰੁੱਧ ਸਖਤ ਕਾਰਵਾਈ ਜਾਰੀ: ਲਾਲਜੀਤ ਸਿੰਘ ਭੁੱਲਰ

ਮੁੱਖ ਮੰਤਰੀ ਨੇ ਨੌਜਵਾਨਾਂ ਨੂੰ ਕਿਹਾ ਕਿ ਅੱਜ ਤੁਹਾਡੇ ਸਿਰ ਜ਼ਿੰਮੇਵਾਰੀ ਦਾ ਘੜਾ ਰੱਖਿਆ ਗਿਆ ਹੈ, ਹੁਣ ਪੂਰੀ ਲਗਨ ਨਾਲ ਕੰਮ ਕਰਨਾ ਪਵੇਗਾ। ਰਸਤੇ ‘ਚ ਰੁਕਾਵਟਾਂ ਆਉਣਗੀਆਂ, ਲੋਕ ਵੀ ਪੈਰ ਖਿੱਚਣਗੇ ਪਰ ਸਾਨੂੰ ਹਮੇਸ਼ਾ ਆਪਣੇ ਟੀਚੇ ‘ਤੇ ਨਜ਼ਰ ਰੱਖਣੀ ਪਵੇਗੀ। ਉਨ੍ਹਾਂ ਕਿਹਾ ਕਿ ਪੰਜਾਬੀ ਕਦੇ ਵੀ ਖਾਲੀ ਹੱਥ ਵਾਪਸ ਨਹੀਂ ਆਉਂਦੇ। ਅਸੀਂ ਸਿਕੰਦਰ ਅਤੇ ਔਰੰਗਜ਼ੇਬ ਵਰਗਿਆਂ ਨੂੰ ਵੀ ਰੋਕਿਆ ਹੈ। ਸਾਡੇ ਆਦਰਸ਼ ਬਾਬਾ ਜ਼ੋਰਾਵਰ ਸਿੰਘ, ਬਾਬਾ ਫਤਿਹ ਸਿੰਘ ਹਨ, ਜਿਨ੍ਹਾਂ ਨੇ ਸੀਸ ਦਿੱਤੇ ਪਰ ਸਿਰ ਨਹੀਂ ਝੁਕਾਇਆ। ਕੰਧਾਂ ‘ਚ ਚਿਣ ਦਿੱਤੇ ਗਏ, ਪਰ ਧਰਮ ਦੇ ਰਾਹ ਤੋਂ ਪਿੱਛੇ ਨਹੀਂ ਹਟੇ।ਮੁੱਖ ਮੰਤਰੀ ਨੇ ਆਪਣੇ ਪੁਰਾਣੇ ਦਿਨ ਯਾਦ ਕਰਦਿਆਂ ਕਿਹਾ, “ਪਹਿਲਾਂ ਜਦੋਂ ਮੈਂ ਕਲਾਕਾਰ ਸੀ, ਪਿੰਡਾਂ ‘ਚ ਜਾ ਕੇ ਪੈਸੇ ਲੈਂਦਾ ਸੀ, ਪਰ ਅੱਜ ਜਦੋਂ ਮੁੱਖ ਮੰਤਰੀ ਬਣ ਕੇ ਉਨ੍ਹਾਂ ਪਿੰਡਾਂ ‘ਚ ਜਾਂਦਾ ਹਾਂ ਤਾਂ ਉਹ ਪੈਸੇ ਵਿਆਜ ਸਮੇਤ ਗਰਾਂਟ ਦੇ ਤੌਰ ‘ਤੇ ਵਾਪਸ ਕਰਨੇ ਪੈਂਦੇ ਹਨ।”ਮੁੱਖ ਮੰਤਰੀ ਨੇ ਪੰਜਾਬ ਵਿੱਚ ਪਾਣੀ ਦੇ ਸੰਕਟ ਅਤੇ ਐਸ.ਵਾਈ.ਐਲ.(ਸਤਲੁਜ-ਯਮੁਨਾ ਲਿੰਕ) ਵਿਵਾਦ ‘ਤੇ ਵੀ ਗੰਭੀਰਤਾ ਨਾਲ ਵਿਚਾਰ ਰੱਖਿਆ। ਉਨ੍ਹਾਂ ਕਿਹਾ ਕਿ ਪੰਜਾਬ ਕਦੇ ਵੀ ਲੜਾਈ ਨਹੀਂ ਚਾਹੁੰਦਾ ਸੀ, ਪਰ ਵਾਰ-ਵਾਰ ਉਸ ਉੱਤੇ ਲੜਾਈ ਥੋਪੀ ਗਈ। ਹੁਣ ਸਰਹੱਦਾਂ ਤੋਂ ਬਾਅਦ ਪੰਜਾਬ ਨੂੰ ਪਾਣੀ ਦੀ ਲੜਾਈ ‘ਚ ਧੱਕਿਆ ਜਾ ਰਿਹਾ ਹੈ। ਹਰਿਆਣਾ ਨਾਲ ਬੇਵਜ੍ਹਾ ਟਕਰਾਅ ਬਣਾਇਆ ਗਿਆ, ਪਰ ਹੁਣ ਪੰਜਾਬ ਵੀ ਡਟ ਗਿਆ ਹੈ।

ਇਹ ਵੀ ਪੜ੍ਹੋ ਜਲੰਧਰ ਦੀ ਧਰਤੀ ਤੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਐਲਾਨ, ਨਸ਼ਿਆਂ ਵਿਰੁੱਧ ਜੰਗ ਦੀ ਰੂਪ-ਰੇਖਾ ਉਲੀਕੀ

ਮੁੱਖ ਮੰਤਰੀ ਨੇ ਦੱਸਿਆ ਕਿ ਉਹ ਖੁਦ ਨੰਗਲ ਡੈਮ ਗਏ ਅਤੇ ਫ਼ਾਲਤੂ ਪਾਣੀ ਦੀ ਸਪਲਾਈ ਰੁਕਵਾਈ। ਹੁਣ ਪੰਜਾਬੀ ਕਿਸੇ ਵੀ ਜ਼ਬਰਦਸਤੀ ਨੂੰ ਸਹਿਣ ਵਾਲੇ ਨਹੀਂ ਹਨ। ਭਗਵੰਤ ਮਾਨ ਨੇ ਕੇਂਦਰ ਸਰਕਾਰ ਨੂੰ ਇਕ ਵਾਰ ਫਿਰ ਸਲਾਹ ਦਿੱਤੀ ਕਿ ਜੇ ਪਾਕਿਸਤਾਨ ਵੱਲੋਂ ਰੋਕਿਆ ਗਿਆ ਪਾਣੀ ਪੰਜਾਬ ਦੇ ਡੈਮਾਂ ਵਿੱਚ ਆ ਜਾਂਦਾ ਹੈ ਤਾਂ ਪੰਜਾਬ ਭਾਖੜਾ ਰਾਹੀਂ ਹਰਿਆਣਾ ਨੂੰ ਪਾਣੀ ਦੇ ਸਕਦਾ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਪੰਜਾਬ ਸਰਕਾਰ ਨੇ ਛੇ ਵਾਰ ਹਰਿਆਣਾ ਨੂੰ ਪੱਤਰ ਲਿਖ ਕੇ ਚੇਤਾਵਨੀ ਦਿੱਤੀ ਕਿ ਉਹ ਪਾਣੀ ਦੀ ਵਧੇਰੇ ਵਰਤੋਂ ਕਰ ਰਹੇ ਹਨ ਪਰ ਹਰਿਆਣਾ ਨੇ ਇਸ ਨੂੰ ਗੰਭੀਰਤਾ ਨਾਲ ਨਹੀਂ ਲਿਆ।ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ਬੀ.ਬੀ.ਐਮ.ਬੀ (ਭਾਖੜਾ-ਬਿਆਸ ਪ੍ਰਬੰਧਕੀ ਬੋਰਡ) ਨੇ ਪੰਜਾਬ ਵਿਰੁੱਧ ਫੈਸਲਾ ਸੁਣਾਇਆ ਤਾਂ ਤੁਰੰਤ ਸਰਬ ਪਾਰਟੀ ਮੀਟਿੰਗ ਬੁਲਾ ਕੇ ਕੇਂਦਰ ਅਤੇ ਹਰਿਆਣਾ ਨੂੰ ਸਾਫ ਸੁਨੇਹਾ ਦਿੱਤਾ ਗਿਆ।ਇਸ ਦੇ ਨਾਲ ਹੀ ਪੰਜਾਬ ਸਰਕਾਰ ਨੇ ਇਸ ਮਸਲੇ ‘ਤੇ ਸੋਮਵਾਰ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਇਆ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਦੇ ਕਈ ਜ਼ਿਲੇ “ਡਾਰਕ ਜ਼ੋਨ” ‘ਚ ਚਲੇ ਗਏ ਹਨ ਅਤੇ ਕੁਝ ਥਾਵਾਂ ਤੇ ਪਾਣੀ ਦਾ ਪੱਧਰ 600 ਫੁੱਟ ਤੋਂ ਵੀ ਥੱਲੇ ਚਲਾ ਗਿਆ ਹੈ।ਇਸ ਗੰਭੀਰ ਸੰਕਟ ਨੂੰ ਦੇਖਦਿਆਂ ਸਰਕਾਰ ਨੇ ਨਹਿਰਾਂ ਰਾਹੀਂ ਹਰ ਖੇਤ ਤੱਕ ਪਾਣੀ ਪਹੁੰਚਾਉਣ ਦਾ ਸੰਕਲਪ ਕੀਤਾ ਹੈ।ਗੜਸ਼ੰਕਰ ਵਿੱਚ ਕਰਵਾਏ ਗਏ ਯੂਥ ਕਲੱਬ ਲੀਡਰਸ਼ਿਪ ਪ੍ਰੋਗਰਾਮ ਨੂੰ ਆਮ ਆਦਮੀ ਪਾਰਟੀ ਦੇ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਸਮੇਤ ਕਈ ਹੋਰ ਸੀਨੀਅਰ ਨੇਤਾਵਾਂ ਨੇ ਵੀ ਸੰਬੋਧਨ ਕੀਤਾ।ਇਸ ਦੌਰਾਨ ਸਾਰੇ ਨੌਜਵਾਨਾਂ ਨੇ ਇਹ ਸੰਕਲਪ ਲਿਆ ਕਿ 117 ਲੋਕਾਂ ਦੀ ਇਹ ਟੀਮ ਪੰਜਾਬ ਦੀ ਸੇਵਾ ਲਈ ਹਜ਼ਾਰਾਂ-ਲੱਖਾਂ ਨੌਜਵਾਨਾਂ ਨੂੰ ਜੋੜ ਕੇ ਮੈਦਾਨ ਵਿੱਚ ਉਤਰੇਗੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ