Home Blog Page 773

SAS NAGAR POLICE ਨੇ ਜਵਾਹਰਪੁਰ ਲੁੱਟ ਮਾਮਲੇ ਵਿੱਚ ਸ਼ਾਮਲ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ

👉ਅੰਤਰਰਾਜੀ ਗਿਰੋਹ ਟ੍ਰਾਈਸਿਟੀ ਵਿੱਚ ਅਜਿਹੀਆਂ ਕਈ ਹੋਰ ਘਟਨਾਵਾਂ ਵਿੱਚ ਵੀ ਸ਼ਾਮਲ ਸੀ
SAS Nagar News:ਸੰਗਠਿਤ ਅਪਰਾਧ ਅਤੇ ਅਪਰਾਧੀਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੌਰਾਨ, ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਪੁਲਿਸ ਨੇ ਇੱਕ ਵੱਡੀ ਸਫਲਤਾ ਪ੍ਰਾਪਤ ਕੀਤੀ ਜਦੋਂ ਸਬ ਡਿਵੀਜ਼ਨ ਡੇਰਾਬੱਸੀ ਪੁਲਿਸ ਦੀ ਇੱਕ ਟੀਮ ਨੇ ਘਟਨਾ ਵਾਪਰਨ ਦੇ ਤਿੰਨ ਦਿਨਾਂ ਦੇ ਅੰਦਰ ਜਵਾਹਰਪੁਰ ਲੁੱਟ ਮਾਮਲੇ ਨੂੰ ਸੁਲਝਾ ਲਿਆ ਅਤੇ ਘਟਨਾ ਵਿੱਚ ਸ਼ਾਮਲ ਚਾਰ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ।ਉਕਤ ਜਾਣਕਾਰੀ ਦਿੰਦਿਆਂ ਸ਼੍ਰੀ ਦੀਪਕ ਪਾਰੀਕ, ਐਸ ਐਸ ਪੀ ਐਸ ਏ ਐਸ ਨਗਰ ਨੇ ਅੱਜ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਰੋਹਿਤ ਕੁਮਾਰ ਉਰਫ਼ ਜਮਨ ਵਾਸੀ ਪਿੰਡ ਲਲੋਨੀ, ਜ਼ਿਲ੍ਹਾ ਕਰਨਾਲ, ਹਰਿਆਣਾ, ਸਤਿੰਦਰ ਸਿੰਘ ਵਾਸੀ ਪਿੰਡ ਭੂਡਾ ਸਾਹਿਬ, ਜ਼ਿਲ੍ਹਾ ਐਸ ਏ ਐਸ ਨਗਰ, ਮੋਹਾਲੀ, ਮੋਤੀ ਵਾਸੀ ਪਿੰਡ ਨੀਲਾ ਖੇਰੜੀ, ਜ਼ਿਲ੍ਹਾ ਕਰਨਾਲ, ਹਰਿਆਣਾ ਅਤੇ ਅਕਸ਼ੈ ਵਾਸੀ ਪਿੰਡ ਲਲੋਨੀ, ਥਾਣਾ ਤਰੋੜੀ, ਜ਼ਿਲ੍ਹਾ ਕਰਨਾਲ ਵਜੋਂ ਹੋਈ ਹੈ।ਐਸ ਐਸ ਪੀ ਨੇ ਅੱਗੇ ਕਿਹਾ ਕਿ ਬੁੱਧਵਾਰ ਯਾਨੀ 30.04.2025 ਦੀ ਸਵੇਰ ਨੂੰ, ਉੱਤਰ ਪ੍ਰਦੇਸ਼ ਦੇ ਰਹਿਣ ਵਾਲੇ ਜ਼ਿਆ-ਉਲ-ਹੱਕ ਨੇ ਡੇਰਾ ਬੱਸੀ ਬੱਸ ਸਟੈਂਡ ਤੋਂ ਅੰਬਾਲਾ ਰੇਲਵੇ ਸਟੇਸ਼ਨ ਲਈ ਰਜਿਸਟ੍ਰੇਸ਼ਨ ਨੰਬਰ HR 67 C 1782 ਵਾਲੀ ਟੈਕਸੀ ਹੁੰਡਈ ਐਕਸੈਂਟ ਕਾਰ ਬੁੱਕ ਕੀਤੀ ਸੀ।

ਇਹ ਵੀ ਪੜ੍ਹੋ  ਮੋਗਾ ਪੁਲਿਸ ਵੱਲੋ 12 ਘੰਟਿਆਂ ਵਿਚ ਕਾਤਲ ਗ੍ਰਿਫਤਾਰ

“ਸਫ਼ਰ ਦੌਰਾਨ, ਚੰਡੀਗੜ੍ਹ-ਅੰਬਾਲਾ ਰਾਸ਼ਟਰੀ ਰਾਜਮਾਰਗ ‘ਤੇ ਜਵਾਹਰਾਪੁਰ ਚੌਂਕ ਨੇੜੇ ਟੈਕਸੀ ਡਰਾਈਵਰ ਸਮੇਤ ਚਾਰ ਅਣਪਛਾਤੇ ਕਾਰ ਸਵਾਰ ਵਿਅਕਤੀਆਂ ਨੇ ਬੰਦੂਕ ਦੀ ਨੋਕ ‘ਤੇ ਉਸ ਤੋਂ 20,600 ਰੁਪਏ ਦੀ ਨਕਦੀ, ਏਟੀਐਮ ਕਾਰਡ, ਮੋਬਾਈਲ ਫੋਨ ਅਤੇ ਮਹੱਤਵਪੂਰਨ ਦਸਤਾਵੇਜ਼ ਲੁੱਟ ਲਏ। ਘਟਨਾ ਤੋਂ ਬਾਅਦ ਡੀਆਈਜੀ ਰੋਪੜ ਰੇਂਜ ਸ਼੍ਰੀ ਹਰਚਰਨ ਸਿੰਘ ਭੁੱਲਰ ਨੇ ਮਾਮਲੇ ਨੂੰ ਜਲਦੀ ਤੋਂ ਜਲਦੀ ਸੁਲਝਾਉਣ ਲਈ ਨਿਰਦੇਸ਼ ਦਿੱਤੇ ਸਨ”, ਐਸ ਐਸ ਪੀ ਨੇ ਅੱਗੇ ਕਿਹਾ। ਕਰਵਾਈ ਸੰਬੰਧੀ ਵੇਰਵੇ ਪ੍ਰਦਾਨ ਕਰਦੇ ਹੋਏ, ਐਸ ਐਸ ਪੀ ਨੇ ਅੱਗੇ ਕਿਹਾ ਕਿ ਭਾਰਤੀ ਨਿਆ ਸੰਹਿਤਾ (ਬੀਐਨਐਸ) ਦੀ ਧਾਰਾ 309(4), 140(3), 351(1), 351(3), ਅਤੇ 3(5) ਦੇ ਤਹਿਤ ਐਫ ਆਈ ਆਰ ਨੰਬਰ 111 ਮਿਤੀ 02.05.2025 ਥਾਣਾ ਡੇਰਾਬੱਸੀ ਵਿਖੇ ਦਰਜ ਕੀਤੀ ਗਈ ਸੀ ਅਤੇ ਐਸ ਪੀ (ਦਿਹਾਤੀ) ਮਨਪ੍ਰੀਤ ਸਿੰਘ ਅਤੇ ਡੀ ਐਸ ਪੀ ਡੇਰਾਬੱਸੀ ਬਿਕਰਮਜੀਤ ਸਿੰਘ ਬਰਾੜ ਦੀ ਨਿਗਰਾਨੀ ਹੇਠ ਇੱਕ ਵਿਸ਼ੇਸ਼ ਟੀਮ ਬਣਾਈ ਗਈ ਸੀ। ਐਸਐਸਪੀ ਨੇ ਕਿਹਾ, “ਐਸ ਐਚ ਓ ਡੇਰਾਬੱਸੀ ਇੰਸਪੈਕਟਰ ਸੁਮਿਤ ਮੋਰ ਦੀ ਅਗਵਾਈ ਵਾਲੀ ਟੀਮ ਨੇ ਅਪਰਾਧ ਵਾਲੀ ਥਾਂ ਤੋਂ ਅਹਿਮ ਸਬੂਤ ਇਕੱਠੇ ਕੀਤੇ ਅਤੇ ਸਥਾਨਕ ਸਰੋਤਾਂ ਤੋਂ ਜਾਣਕਾਰੀ ਇਕੱਠੀ ਕੀਤੀ ਜਿਸ ਨਾਲ ਅਪਰਾਧ ਵਿੱਚ ਸ਼ਾਮਲ ਸਾਰੇ ਚਾਰ ਮੁਲਜ਼ਮਾਂ ਦੀ ਪਛਾਣ ਹੋ ਗਈ।

ਇਹ ਵੀ ਪੜ੍ਹੋ  ਮਾਨਸਾ ਪੁਲਿਸ ਵੱਲੋ ‘ਯੁੱਧ ਨਸ਼ਿਆ ਵਿਰੁੱਧ’ ਕਾਰਵਾਈ ਕਰਦੇ ਹੋਏ 350 ਗ੍ਰਾਮ ਹੈਰੋਇਨ ਸਮੇਤ ਇੱਕ ਵਰਨਾ ਕਾਰ ਬ੍ਰਾਮਦ ਕੀਤੀ

ਮਾਨਵੀ ਖੁਫੀਆ ਜਾਣਕਾਰੀ ਅਤੇ ਤਕਨੀਕੀ ਜਾਣਕਾਰੀ ‘ਤੇ ਕਾਰਵਾਈ ਕਰਦੇ ਹੋਏ, ਟੀਮ ਨੇ ਕੱਲ੍ਹ ਸ਼ਾਮ ਨੂੰ ਡੇਰਾਬੱਸੀ ਦੇ ਰਾਮਗੜ੍ਹ ਮੁਬਾਰਕਪੁਰ ਰੋਡ ਤੋਂ ਚਾਰ ਮੁਲਜ਼ਮਾਂ ਨੂੰ ਟਰੈਕ ਕੀਤਾ ਅਤੇ ਗ੍ਰਿਫ਼ਤਾਰ ਕੀਤਾ।” ਹੋਰ ਜਾਣਕਾਰੀ ਦਿੰਦੇ ਹੋਏ, ਐਸ ਐਸ ਪੀ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਇਹ ਅੰਤਰ-ਰਾਜੀ ਗਿਰੋਹ ਪਹਿਲਾਂ ਟ੍ਰਾਈਸਿਟੀ ਵਿੱਚ ਅਜਿਹੀਆਂ ਕਈ ਘਟਨਾਵਾਂ ਵਿੱਚ ਸ਼ਾਮਲ ਸੀ। “ਗਿਰੋਹ ਦਾ ਵਾਰਦਾਤ ਕਰਨ ਦਾ ਢੰਗ ਯੂਪੀ-ਬਿਹਾਰ ਨਾਲ ਸਬੰਧਤ ਪ੍ਰਵਾਸੀ ਮਜ਼ਦੂਰਾਂ ਨੂੰ ਨਿਸ਼ਾਨਾ ਬਣਾਉਣਾ ਅਤੇ ਯਾਤਰਾ ਦੌਰਾਨ ਉਨ੍ਹਾਂ ਨੂੰ ਲੁੱਟਣਾ ਸੀ”, ਐਸਐਸਪੀ ਨੇ ਅੱਗੇ ਕਿਹਾ।ਐਸ ਐਸ ਪੀ ਨੇ ਦੱਸਿਆ, “ਅੱਜ, ਦੋਸ਼ੀ ਸਤਿੰਦਰ ਨੂੰ ਹਥਿਆਰ ਬਰਾਮਦ ਕਰਨ ਲਈ ਪਿੰਡ ਭੁੱਡਾ ਨੇੜੇ ਲਿਜਾਇਆ ਜਾ ਰਿਹਾ ਸੀ ਤਾਂ ਪੁਲਿਸ ਹਿਰਾਸਤ ਤੋਂ ਭੱਜਣ ਦੀ ਅਸਫਲ ਕੋਸ਼ਿਸ਼ ਵਿੱਚ ਛੱਤ ਤੋਂ ਛਾਲ ਮਾਰਦੇ ਹੋਏ ਉਸਦੇ ਖੱਬੇ ਗਿੱਟੇ ‘ਤੇ ਫ੍ਰੈਕਚਰ ਹੋ ਗਿਆ।”ਉਨ੍ਹਾਂ ਦੇ ਅਗਲੇਰੇ ਪਿਛਲੇਰੇ ਸਬੰਧਾਂ ਅਤੇ ਸਾਥੀਆਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਜਾਰੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਪੰਜਾਬ ਵੱਲੋਂ ਹਰਿਆਣਾ ਨੂੰ ਪਾਣੀ ਦੀ ਵੰਡ ਬਾਰੇ ਬੀ.ਬੀ.ਐਮ.ਬੀ. ਦੀ ਮੀਟਿੰਗ ਦਾ ਬਾਈਕਾਟ; ਮੀਟਿੰਗ ਗ਼ੈਰ-ਸੰਵਿਧਾਨਕ ਅਤੇ ਗ਼ੈਰ-ਕਾਨੂੰਨੀ ਕਰਾਰ

0

ਮੀਟਿੰਗ ਵਿੱਚ ਉਦੋਂ ਤੱਕ ਹਿੱਸਾ ਨਹੀਂ ਲਵਾਂਗੇ ਜਦੋਂ ਤੱਕ ਬੀ.ਬੀ.ਐਮ.ਬੀ. ਢੁਕਵੀਂ ਪ੍ਰਕਿਰਿਆ ਦੀ ਪਾਲਣਾ ਨਹੀਂ ਕਰਦਾ: ਬਰਿੰਦਰ ਕੁਮਾਰ ਗੋਇਲ
Chandigarh News:ਪੰਜਾਬ ਦੇ ਜਲ ਸਰੋਤ ਅਤੇ ਭੂਮੀ ਅਤੇ ਜਲ ਸੰਭਾਲ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਭਾਖੜਾ ਬਿਆਸ ਪ੍ਰਬੰਧਨ ਬੋਰਡ (ਬੀ.ਬੀ.ਐਮ.ਬੀ.) ਵੱਲੋਂ ਅੱਜ 3 ਮਈ ਨੂੰ ਰੱਖੀ ਗਈ ਮੀਟਿੰਗ ਦਾ ਬਾਈਕਾਟ ਕੀਤਾ ਹੈ।ਮੀਟਿੰਗ ਨੂੰ ਪੂਰੀ ਤਰ੍ਹਾਂ ਗ਼ੈਰ-ਸੰਵਿਧਾਨਕ ਅਤੇ ਗ਼ੈਰ-ਕਾਨੂੰਨੀ ਕਰਾਰ ਦਿੰਦਿਆਂ ਸ੍ਰੀ ਗੋਇਲ ਨੇ ਦੱਸਿਆ ਕਿ 255ਵੀਂ ਵਿਸ਼ੇਸ਼ ਮੀਟਿੰਗ ਸੱਦਣ ਲਈ ਢੁਕਵੇਂ ਪ੍ਰੋਟੋਕੋਲ ਦੀ ਉਲੰਘਣਾ ਕੀਤੀ ਗਈ ਹੈ। ਉਨ੍ਹਾਂ ਕਿਹਾ, ‘‘1976 ਦੇ ਰੈਗੂਲੇਸ਼ਨਜ਼ ਦੇ ਰੈਗੂਲੇਸ਼ਨ-3 ਤਹਿਤ ਬੀ.ਬੀ.ਐਮ.ਬੀ. ਨੂੰ ਮੀਟਿੰਗ ਰੱਖਣ ਤੋਂ ਪਹਿਲਾਂ ਸੱਤ ਦਿਨਾਂ ਦਾ ਨੋਟਿਸ ਦੇਣਾ ਲਾਜ਼ਮੀ ਹੈ।’’ ਉਨ੍ਹਾਂ ਕਿਹਾ ,‘‘ਅਸੀਂ ਮੀਟਿੰਗ ਵਿੱਚ ਉਦੋਂ ਤੱਕ ਹਿੱਸਾ ਨਹੀਂ ਲਵਾਂਗੇ, ਜਦੋਂ ਤੱਕ ਬੀ.ਬੀ.ਐਮ.ਬੀ. ਢੁਕਵੀਆਂ ਪ੍ਰਕਿਰਿਆਵਾਂ ਦੀ ਪਾਲਣਾ ਨਹੀਂ ਕਰਦਾ।’’ਬੀ.ਬੀ.ਐਮ.ਬੀ. ਦੇ ਚੇਅਰਮੈਨ ਨੂੰ ਸਖ਼ਤ ਸ਼ਬਦਾਂ ਵਿੱਚ ਲਿਖੇ ਪੱਤਰ ਵਿੱਚ ਪੰਜਾਬ ਸਰਕਾਰ ਨੇ ਮੀਟਿੰਗ ਤੋਂ ਪਹਿਲਾਂ ਬੀ.ਬੀ.ਐਮ.ਬੀ. ਨੂੰ ਆਪਣਾ ਪੱਖ ਸਪੱਸ਼ਟ ਕਰ ਦਿੱਤਾ ਸੀ। ਸੂਬਾ ਸਰਕਾਰ ਨੇ ਲਿਖਿਆ ਕਿ ਇਹ ਮੀਟਿੰਗ ਗ਼ੈਰ-ਵਾਜਬ ਤਰੀਕੇ ਅਤੇ ਸਥਾਪਿਤ ਨਿਯਮਾਂ ਦੀ ਉਲੰਘਣਾ ਕਰਕੇ ਸੱਦੀ ਗਈ ਹੈ।

ਇਹ ਵੀ ਪੜ੍ਹੋ ਪੰਜਾਬ ਵਿੱਚੋਂ ਨਸ਼ਿਆਂ ਦਾ ਹੋਵੇਗਾ ਮੁਕੰਮਲ ਖਾਤਮਾ; ਨਸ਼ਾ ਤਸਕਰਾਂ ਵਿਰੁੱਧ ਸਖਤ ਕਾਰਵਾਈ ਜਾਰੀ: ਲਾਲਜੀਤ ਸਿੰਘ ਭੁੱਲਰ

ਪੱਤਰ ਵਿੱਚ ਸਪੱਸ਼ਟ ਤੌਰ ’ਤੇ ਪੰਜਾਬ ਪੁਨਰਗਠਨ ਐਕਟ 1966 ਤਹਿਤ ਜਾਰੀ ਕੀਤੇ ਗਏ ਬੀ.ਬੀ.ਐਮ.ਬੀ. ਦੇ ਰੈਗੂਲੇਸ਼ਨਜ਼ ਦੇ ਰੈਗੂਲੇਸ਼ਨ-3 ਦਾ ਹਵਾਲਾ ਦਿੰਦਿਆਂ ਲਿਖਿਆ ਗਿਆ ਹੈ ਕਿ ਕਿਸੇ ਵੀ ਜ਼ਰੂਰੀ ਮਸਲੇ ਲਈ ਸੱਦੀਆਂ ਜਾਣ ਵਾਲੀਆਂ ਵਿਸ਼ੇਸ਼ ਮੀਟਿੰਗਾਂ ਲਈ ਸਾਰੇ ਮੈਂਬਰਾਂ ਨੂੰ ਘੱਟੋ-ਘੱਟ ਸੱਤ ਦਿਨਾਂ ਦਾ ਨੋਟਿਸ ਦੇਣਾ ਜ਼ਰੂਰੀ ਹੈ।ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਦੱਸਿਆ ਕਿ 28 ਅਪ੍ਰੈਲ ਅਤੇ 30 ਅਪ੍ਰੈਲ, 2025 ਨੂੰ ਹੋਈਆਂ ਬੀ.ਬੀ.ਐਮ.ਬੀ. ਦੀਆਂ ਹਾਲੀਆ ਮੀਟਿੰਗਾਂ ਵੀ ਲਾਜ਼ਮੀ ਨੋਟਿਸ ਪੀਰੀਅਡ ਦੀ ਪਾਲਣਾ ਕੀਤੇ ਬਿਨਾਂ ਬੁਲਾਈਆਂ ਗਈਆਂ ਸਨ। ਇਨ੍ਹਾਂ ਮੀਟਿੰਗਾਂ ਲਈ ਨੋਟਿਸ ਕ੍ਰਮਵਾਰ 27 ਅਪ੍ਰੈਲ ਅਤੇ 29 ਅਪ੍ਰੈਲ ਨੂੰ ਨਿਰਧਾਰਤ ਮਿਤੀਆਂ ਤੋਂ ਸਿਰਫ਼ ਇੱਕ ਦਿਨ ਪਹਿਲਾਂ ਜਾਰੀ ਕੀਤੇ ਗਏ ਜਿਸ ਨਾਲ ਇਨ੍ਹਾਂ ਮੀਟਿੰਗਾਂ ਦੌਰਾਨ ਲਏ ਗਏ ਕੋਈ ਵੀ ਫ਼ੈਸਲੇ ਕਾਨੂੰਨੀ ਤੌਰ ’ਤੇ ਸ਼ੱਕੀ ਹੋ ਗਏ ਹਨ।

ਇਹ ਵੀ ਪੜ੍ਹੋ ਬਠਿੰਡਾ ਸ਼ਹਿਰ ’ਚ ਦੋਹਰਾ ਕ+ਤਲ; ਮੁੰਡੇ ਨੇ ਕੁੜੀ ਦਾ ਕ.ਤਲ ਕਰਨ ਤੋਂ ਬਾਅਦ ਗੋ+ਲੀ ਮਾਰ ਕੇ ਕੀਤੀ ਖੁਦਕਸ਼ੀ

ਜਲ ਸਰੋਤ ਮੰਤਰੀ ਨੇ ਸਪੱਸ਼ਟ ਤੌਰ ’ਤੇ ਕਿਹਾ, ‘‘ਰੈਗੂਲੇਸ਼ਨ-3 ਸਪੱਸ਼ਟ ਤੌਰ ’ਤੇ ਵਿਸ਼ੇਸ਼ ਮੀਟਿੰਗਾਂ ਲਈ ਘੱਟੋ-ਘੱਟ ਸੱਤ ਦਿਨਾਂ ਦਾ ਨੋਟਿਸ ਲਾਜ਼ਮੀ ਕਰਦਾ ਹੈ। ਸਥਾਪਿਤ ਪ੍ਰਕਿਰਿਆਵਾਂ ਪ੍ਰਤੀ ਬੀ.ਬੀ.ਐਮ.ਬੀ. ਦੀ ਲਗਾਤਾਰ ਅਣਦੇਖੀ ਉਸ ਸੰਵਿਧਾਨਕ ਢਾਂਚੇ ਨੂੰ ਕਮਜ਼ੋਰ ਕਰਦੀ ਹੈ, ਜਿਸ ਅਧੀਨ ਬੀ.ਬੀ.ਐਮ.ਬੀ. ਕੰਮ ਕਰਦਾ ਹੈ।”ਉਨ੍ਹਾਂ ਇਹ ਵੀ ਕਿਹਾ ਕਿ ਕਿਉਂ ਜੋ ਪਾਣੀ ਦੀ ਵੰਡ ਦੇ ਮੁੱਦੇ ’ਤੇ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੋਮਵਾਰ 5 ਮਈ, 2025 ਨੂੰ ਰੱਖਿਆ ਗਿਆ ਹੈ। ਇਸ ਲਈ ਇਸ ਅਹਿਮ ਵਿਧਾਨਕ ਸੈਸ਼ਨ ਲਈ ਤਿਆਰੀਆਂ ਹਿੱਤ ਬੀ.ਬੀ.ਐਮ.ਬੀ. ਵੱਲੋਂ ਰੱਖੀ ਮੀਟਿੰਗ ਨੂੰ ਮੁਲਤਵੀ ਕਰਨ ਦੀ ਲੋੜ ਸੀ।ਪੰਜਾਬ ਸਰਕਾਰ ਨੇ ਕਿਹਾ ਹੈ ਕਿ ਬੀ.ਬੀ.ਐਮ.ਬੀ. ਨੂੰ ਉਚਿਤ ਪ੍ਰਕਿਰਿਆਤਮਕ ਜ਼ਰੂਰਤਾਂ ਦੇ ਅਨੁਸਾਰ ਮੀਟਿੰਗ ਨੂੰ ਮੁੜ ਬੁਲਾਉਣਾ ਚਾਹੀਦਾ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਸਾਰੇ ਭਾਈਵਾਲ ਰਾਜ ਫ਼ੈਸਲਾ ਲੈਣ ਦੀ ਅਸਲ ਸਥਿਤੀ ਵਿੱਚ ਹੋਣ।

ਇਹ ਵੀ ਪੜ੍ਹੋ ਯੁੱਧ ਨਸਿਆਂ ਵਿਰੁੱਧ; ਨਸਿਆਂ ਦਾ ਲੱਕ ਟੁੱਟਣ ਕਿਨਾਰੇ—ਹਰਪਾਲ ਸਿੰਘ ਚੀਮਾ

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

ਪੰਜਾਬ ਦੀ ਮਾਨ ਸਰਕਾਰ ਨੇ ਜੀਐਸਟੀ ਪ੍ਰਾਪਤੀ ਵਿੱਚ ਕੀਤਾ ਰਿਕਾਰਡ ਕਾਇਮ – ਅਪ੍ਰੈਲ ਵਿੱਚ 2654 ਕਰੋੜ ਰੁਪਏ ਦੀ ਇਤਿਹਾਸਕ ਪ੍ਰਾਪਤੀ: ਹਰਪਾਲ ਸਿੰਘ ਚੀਮਾ

0

Chandigarh News:ਰਾਜ ਦੀ ਵਿੱਤੀ ਸਿਹਤ ਵਿੱਚ ਲਗਾਤਾਰ ਉੱਪਰ ਵੱਲ ਵਧਦੇ ਰੁਝਾਨ ‘ਤੇ ਰੋਸ਼ਨੀ ਪਾਉਂਦਿਆਂ, ਪੰਜਾਬ ਦੇ ਵਿੱਤ, ਯੋਜਨਾਬੰਦੀ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਐਲਾਨ ਕੀਤਾ ਕਿ ਸੂਬੇ ਨੇ ਇਸ ਸਾਲ ਅਪ੍ਰੈਲ ਵਿੱਚ 2653.77 ਕਰੋੜ ਰੁਪਏ ਦੀ ਵਸਤੂਆਂ ਅਤੇ ਸੇਵਾਵਾਂ ਕਰ (ਜੀਐਸਟੀ) ਪ੍ਰਾਪਤੀ ਨਾਲ ਕਿਸੇ ਮਹੀਨੇ ਵਿੱਚ ਹੁਣ ਤੱਕ ਦਾ ਸੱਭ ਤੋਂ ਵੱਧ ਜੀ.ਐਸ.ਟੀ ਮਾਲੀਆ ਇਕੱਤਰ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਹੈ। ਉਨ੍ਹਾਂ ਕਿਹਾ ਕਿ ਅਪ੍ਰੈਲ 2025 ਦੇ ਜੀ.ਐਸ.ਟੀ ਮਾਲੀਏ ਵਿੱਚ ਅਪ੍ਰੈਲ 2024 ਦੇ ਮੁਕਾਬਲੇ 19.77 ਫੀਸਦੀ ਅਤੇ ਅਤੇ ਮਾਰਚ 2025 ਦੇ ਮੁਕਾਬਲੇ 30.84 ਫੀਸਦੀ ਦਾ ਵਾਧਾ ਦਰਜ਼ ਕੀਤਾ ਗਿਆ ਹੈ।ਇੱਥੇ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਇਹ ਖੁਲਾਸਾ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਹ ਮਹੱਤਵਪੂਰਨ ਵਾਧਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਆਰਥਿਕ ਨੀਤੀਆਂ ਦੀ ਪ੍ਰਭਾਵਸ਼ੀਲਤਾ ਅਤੇ ਕਰਦਾਤਾਵਾਂ ਵਿੱਚ ਵੱਧ ਰਹੀ ਕਰਪਾਲਣਾ ਨੂੰ ਦਰਸਾਉਂਦਾ ਹੈ।

ਇਹ ਵੀ ਪੜ੍ਹੋ ਪੰਜਾਬ ਵਿੱਚੋਂ ਨਸ਼ਿਆਂ ਦਾ ਹੋਵੇਗਾ ਮੁਕੰਮਲ ਖਾਤਮਾ; ਨਸ਼ਾ ਤਸਕਰਾਂ ਵਿਰੁੱਧ ਸਖਤ ਕਾਰਵਾਈ ਜਾਰੀ: ਲਾਲਜੀਤ ਸਿੰਘ ਭੁੱਲਰ

ਉਨ੍ਹਾਂ ਕਿਹਾ ਕਿ ਅਪ੍ਰੈਲ 2025 ਲਈ ਕੁੱਲ ਜੀਐਸਟੀ ਮਾਲੀਆ ਪ੍ਰਾਪਤੀ ਵਿੱਚ ਅਪ੍ਰੈਲ 2024 ਵਿੱਚ ਦਰਜ ਕੀਤੇ ਗਏ 2215.70 ਕਰੋੜ ਰੁਪਏ ਦੀ ਕੁੱਲ ਪ੍ਰਾਪਤੀ ਦੇ ਮੁਕਾਬਲੇ 438.07 ਕਰੋੜ ਰੁਪਏ ਦਾ ਵਾਧਾ ਹੋਇਆ, ਜਦੋਂਕਿ ਮਾਰਚ 2025 ਵਿੱਚ ਪ੍ਰਾਪਤ ਹੋਏ 2028.14 ਕਰੋੜ ਰੁਪਏ ਦੇ ਕੁੱਲ ਜੀਐਸਟੀ ਮਾਲੀਏ ਨਾਲੋਂ 625.63 ਕਰੋੜ ਰੁਪਏ ਦਾ ਵੱਡਾ ਵਾਧਾ ਦਰਜ਼ ਕੀਤਾ ਗਿਆ।ਇਸ ਮਹੱਤਵਪੂਰਨ ਪ੍ਰਾਪਤੀ ‘ਤੇ ਆਪਣੀ ਤਸੱਲੀ ਪ੍ਰਗਟ ਕਰਦਿਆਂ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਜੀਐਸਟੀ ਮਾਲੀਏ ਵਿੱਚ ਇਹ ਸ਼ਾਨਦਾਰ ਵਾਧਾ ਕਰ ਪ੍ਰਸ਼ਾਸਨ ਨੂੰ ਸੁਚਾਰੂ ਬਣਾਉਣ, ਪਾਲਣਾ ਵਧਾਉਣ ਅਤੇ ਇੱਕ ਅਨੁਕੂਲ ਵਪਾਰਕ ਮਾਹੌਲ ਨੂੰ ਉਤਸ਼ਾਹਿਤ ਕਰਨ ਲਈ ਸੂਬਾ ਸਰਕਾਰ ਦੀਆਂ ਸਰਗਰਮ ਕੋਸ਼ਿਸ਼ਾਂ ਦੇ ਸਕਾਰਾਤਮਕ ਪ੍ਰਭਾਵ ਨੂੰ ਦਰਸਾਉਂਦਾ ਹੈ।ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮਾਲੀਏ ਵਿੱਚ ਇਹ ਮਹੱਤਵਪੂਰਨ ਵਾਧਾ ਸੂਬੇ ਦੇ ਖਜ਼ਾਨੇ ਨੂੰ ਲੋੜੀਂਦਾ ਹੁਲਾਰਾ ਪ੍ਰਦਾਨ ਕਰੇਗਾ, ਜਿਸ ਨਾਲ ਸੂਬਾ ਸਰਕਾਰ ਬੁਨਿਆਦੀ ਢਾਂਚੇ ਦੇ ਵਿਕਾਸ, ਸਿੱਖਿਆ, ਸਿਹਤ ਸੰਭਾਲ ਅਤੇ ਸਮਾਜ ਭਲਾਈ ਪ੍ਰੋਗਰਾਮਾਂ ਵਰਗੇ ਮਹੱਤਵਪੂਰਨ ਖੇਤਰਾਂ ਵਿੱਚ ਹੋਰ ਨਿਵੇਸ਼ ਕਰ ਸਕੇਗੀ।

ਇਹ ਵੀ ਪੜ੍ਹੋ  ਜਲੰਧਰ ਦੀ ਧਰਤੀ ਤੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਐਲਾਨ, ਨਸ਼ਿਆਂ ਵਿਰੁੱਧ ਜੰਗ ਦੀ ਰੂਪ-ਰੇਖਾ ਉਲੀਕੀ

ਉਨ੍ਹਾਂ ਅੱਗੇ ਕਿਹਾ ਕਿ ਇਹ ਵਧੀ ਹੋਈ ਵਿੱਤੀ ਸਮਰੱਥਾ ਰਾਜ ਨੂੰ ਆਪਣੇ ਨਾਗਰਿਕਾਂ ਦੀ ਬਿਹਤਰ ਸੇਵਾ ਕਰਨ ਅਤੇ ਇਸਦੀ ਸਮੁੱਚੀ ਤਰੱਕੀ ਨੂੰ ਤੇਜ਼ ਕਰਨ ਲਈ ਸਸ਼ਕਤ ਬਣਾਏਗੀ।ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਇਸ ਮੀਲ ਪੱਥਰ ਨੂੰ ਪ੍ਰਾਪਤ ਕਰਨ ਵਿੱਚ ਕਰ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੇ ਮਿਹਨਤੀ ਯਤਨਾਂ ਅਤੇ ਕਰਦਾਤਾਵਾਂ ਦੁਆਰਾ ਦਿੱਤੇ ਗਏ ਸਹਿਯੋਗ ਦੀ ਵੀ ਸ਼ਲਾਘਾ ਕੀਤੀ। ਉਨ੍ਹਾਂ ਨੇ ‘ਆਪ’ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀ ਇੱਕ ਪਾਰਦਰਸ਼ੀ ਅਤੇ ਕੁਸ਼ਲ ਕਰ ਪ੍ਰਣਾਲੀ ਯਕੀਨੀ ਬਣਾਈ ਰੱਖਣ ਦੀ ਵਚਨਬੱਧਤਾ ਨੂੰ ਦੁਹਰਾਇਆ ਜਿਸ ਤਹਿਤ ਆਰਥਿਕ ਵਿਕਾਸ ਨੂੰ ਉਤਸ਼ਾਹਿਤ ਕਰਨ ਲਈ ਸਾਰੇ ਭਾਈਵਾਲਾਂ ਦੇ ਯੋਗਦਾਨ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਪੰਜਾਬ ਵਿੱਚੋਂ ਨਸ਼ਿਆਂ ਦਾ ਹੋਵੇਗਾ ਮੁਕੰਮਲ ਖਾਤਮਾ; ਨਸ਼ਾ ਤਸਕਰਾਂ ਵਿਰੁੱਧ ਸਖਤ ਕਾਰਵਾਈ ਜਾਰੀ: ਲਾਲਜੀਤ ਸਿੰਘ ਭੁੱਲਰ

0

Taruntarn News:ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਵਿੱਚੋਂ ਨਸ਼ਿਆਂ ਦਾ ਮੁਕੰਮਲ ਖਾਤਮਾ ਕੀਤਾ ਜਾਵੇਗਾ ਅਤੇ ਨਸ਼ਾ ਤਸਕਰਾਂ ਵਿਰੁੱਧ ਸਖਤ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਦੀਆਂ ਗੈਰ-ਕਾਨੂੰਨੀ ਜਾਇਦਾਦਾਂ ਨੂੰ ਜ਼ਬਤ ਕੀਤਾ ਜਾ ਰਿਹਾ ਹੈ। ਇਹ ਪ੍ਰਗਟਾਵਾ ਕੈਬਨਿਟ ਮੰਤਰੀ ਪੰਜਾਬ ਲਾਲਜੀਤ ਸਿੰਘ ਭੁੱਲਰ ਨੇ ਅੱਜ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਅਧੀਨ ਪੁਲਿਸ ਲਾਈਨ ਗਰਾਊਂਡ ਤਰਨ ਤਾਰਨ ਵਿਖੇ ਕਰਵਾਏ “ਪਿੰਡ ਦੇ ਪਹਿਰੇਦਾਰ” ਪ੍ਰੋਗਰਾਮ ਤਹਿਤ ਪਿੰਡ ਅਤੇ ਵਾਰਡ ਰੱਖਿਆ ਕਮੇਟੀਆਂ ਦੇ ਮੈਂਬਰਾਂ ਤੇ ਪੰਚਾਂ-ਸਰਪੰਚਾਂ ਨੂੰ ਸੰਬੋਧਨ ਕਰਦਿਆਂ ਕੀਤਾ।ਇਸ ਮੌਕੇ ਆਮ ਆਦਮੀ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਤੇ ਹਲਕਾ ਬਟਾਲਾ ਤੋਂ ਵਿਧਾਇਕ ਅਮਨਸ਼ੇਰ ਸਿੰਘ ਕਲਸੀ, ਹਲਕਾ ਵਿਧਾਇਕ ਖੇਮਕਰਨ ਸਰਵਨ ਸਿੰਘ ਧੁੰਨ, ਹਲਕਾ ਵਿਧਾਇਕ ਤਰਨ ਤਾਰਨ ਡਾ. ਕਸ਼ਮੀਰ ਸਿੰਘ ਸੋਹਲ, ਡਿਪਟੀ ਕਮਿਸ਼ਨਰ ਸ੍ਰੀ ਰਾਹੁਲ, ਐੱਸ.ਐੱਸ.ਪੀ. ਅਭਿਮਨਿਊ ਰਾਣਾ ਤੋਂ ਇਲਾਵਾ ਨਸ਼ਾ ਮੁਕਤੀ ਮੋਰਚਾ ਦੇ ਮਾਝਾ ਕੋਆਰਡੀਨੇਟਰ ਸੋਨੀਆ ਮਾਨ ਤੇ ਜ਼ਿਲ੍ਹਾ ਕੋਆਰਡੀਨੇਟਰ ਅਮਿੰਦਰ ਐਮੀ ਤੇ ਵੱਡੀ ਗਿਣਤੀ ਵਿੱਚ ਜ਼ਿਲ੍ਹਾ ਵਾਸੀ ਹਾਜ਼ਰ ਸਨ।ਇਸ ਦੌਰਾਨ ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਵੱਲੋਂ ਸਮੂਹ ਹਾਜ਼ਰੀਨਾਂ ਨੂੰ ਨਸ਼ਾ ਮੁਕਤੀ ਦੀ ਸਹੁੰ ਚੁਕਾਈ। ਉਨ੍ਹਾਂ ਨਸ਼ੇ ਦੇ ਸਮੱਗਲਰਾਂ ਨੂੰ ਚੇਤਾਵਨੀ ਦਿੱਤੀ ਕਿ ਜਾਂ ਤਾਂ ਉਹ ਜ਼ਹਿਰ ਦਾ ਕਾਰੋਬਾਰ ਬੰਦ ਕਰ ਦੇਣ ਜਾਂ ਪੰਜਾਬ ਛੱਡ ਜਾਣ। ਉਨ੍ਹਾਂ ਕਿਹਾ ਕਿ ਨਸ਼ੇ ਦਾ ਵਪਾਰ ਕਰਨ ਵਾਲੇ ਅਜਿਹੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਪੰਜਾਬ ਸਰਕਾਰ ਵੱਲੋਂ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇਗੀ।ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਅਧੀਨ ਵਿੱਢੀ ਗਈ ਲੜਾਈ ਤਹਿਤ ਸੂਬੇ ਵਿੱਚੋਂ ਨਸ਼ਾਂ ਤਸਕਰਾਂ ਨੂੰ ਖਤਮ ਕੀਤਾ ਜਾਵੇਗਾ।

ਇਹ ਵੀ ਪੜ੍ਹੋ  ਜਲੰਧਰ ਦੀ ਧਰਤੀ ਤੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਐਲਾਨ, ਨਸ਼ਿਆਂ ਵਿਰੁੱਧ ਜੰਗ ਦੀ ਰੂਪ-ਰੇਖਾ ਉਲੀਕੀ

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਨਸ਼ੇ ਦਾ ਕਾਰੋਬਾਰ ਕਰਨ ਵਾਲਿਆਂ ਵਿਰੁੱਧ ਫੌਰੀ ਕਰਵਾਈ ਕਰਨ ਲਈ ਪੁਲਿਸ ਨੂੰ ਖੁੱਲੀ ਛੋਟ ਦਿੱਤੀ ਗਈ ਹੈ।ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਯੁੱਧ ਨਸ਼ਿਆਂ ਵਿਰੁੱਧ ਪਿੰਡਾਂ, ਵਾਰਡਾਂ, ਗਲੀ, ਮੁਹੱਲਿਆਂ ਵਿੱਚ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕ ਕਰਨ ਅਤੇ ਨਸ਼ਾ ਤਸਕਰਾਂ ਸਬੰਧੀ ਸੂਚਨਾ ਪੁਲਿਸ ਨੂੰ ਦੇਣ ਤਾਂ ਜੋ ਉਨ੍ਹਾਂ ਵਿਰੁੱਧ ਸਖਤ ਤੋਂ ਸਖਤ ਕਾਰਵਾਈ ਕੀਤੀ ਜਾ ਸਕੇ।ਕੈਬਨਿਟ ਮੰਤਰੀ ਨੇ ਕਿਹਾ ਕਿ ਵਿਲੇਜ਼ ਅਤੇ ਵਾਰਡ ਡਿਫੈਂਸ ਕਮੇਟੀਆਂ ਦੇ ਮੈਂਬਰ “ਪਿੰਡ ਦੇ ਪਹਿਰੇਦਾਰ” ਵਜੋਂ ਨਸ਼ਿਆਂ ਖਿਲਾਫ ਫੈਸਲਾਕੁੰਨ ਜੰਗ ਵਿੱਚ ਮੋਹਰੀ ਹੋ ਕੇ ਆਪਣਾ ਹਿੱਸਾ ਪਾਉਣ।ਉਹਨਾਂ ਕਿਹਾ ਕਿ ਉਹ ਘਰ-ਘਰ ਜਾ ਕੇ ਲੋਕਾਂ ਨੂੰ ਨਸ਼ੇ ਦੇ ਖਾਤਮੇ ਲਈ ਜਾਗਰੂਕ ਕਰਨ ਅਤੇ ਪਿੰਡਾਂ ਵਿੱਚ ਮਤੇ ਪਾਏ ਜਾਣ ਕਿ ਨਸ਼ੇ ਦਾ ਵਪਾਰ ਕਰਨ ਵਾਲਿਆਂ ਦੀ ਕੋਈ ਜ਼ਮਾਨਤ ਨਹੀਂ ਦੇਵੇਗਾ।ਇਸ ਮੌਕੇ ਉਨ੍ਹਾਂ ਨਸ਼ਿਆਂ ਦੇ ਖਾਤਮੇ ਲਈ ਸੰਜੀਦਗੀ ਅਤੇ ਇਕਜੁਟਤਾ ਨਾਲ ਕੰਮ ਕਰਨ ਦਾ ਸੁਨੇਹਾ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਵਿਲੇਜ ਡਿਫੈਂਸ ਕਮੇਟੀਆਂ ਬਣਾਈਆਂ ਗਈਆਂ ਹਨ, ਜਿੰਨ੍ਹਾਂ ਵਿੱਚ ਪੰਚ-ਸਰਪੰਚ ਅਤੇ ਹੋਰ ਮੈਂਬਰਾਂ ਨੂੰ ਸ਼ਾਮਿਲ ਕੀਤਾ ਗਿਆ ਹੈ, ਜੋ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਆਪਣੀ ਜ਼ਿੰਮੇਵਾਰੀ ਨਿਭਾਉਣਗੇ ।ਉਹਨਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਨਸ਼ਿਆਂ ਤੇ ਨਸ਼ਾ ਤਸਕਰਾਂ ਦੇ ਖਾਤਮੇ ਤੱਕ ਨਸ਼ਿਆਂ ਵਿਰੁੱਧ ਜੰਗ ਜਾਰੀ ਰਹੇਗੀ।ਉਨ੍ਹਾਂ ਪੇਂਡੂ ਸੁਰੱਖਿਆ ਕਮੇਟੀਆਂ, ਪੰਚਾਇਤਾਂ ਦੇ ਨੁਮਾਇੰਦਿਆਂ ਨੂੰ ਕਿਹਾ ਕਿ ਉਹ ਪਿੰਡਾਂ ਦੇ ਪਹਿਰੇਦਾਰ ਵਜੋਂ ਕੰਮ ਕਰਕੇ ਨਸ਼ਿਆਂ ‘ਚ ਗ੍ਰਸਤ ਲੋਕਾਂ ਦੇ ਇਲਾਜ ਤੇ ਪੁਨਰਵਾਸ ਲਈ ਸਰਕਾਰ ਦਾ ਸਹਿਯੋਗ ਕਰਨ ਤਾਂ ਜੋ ਅਜਿਹੇ ਲੋਕਾਂ ਨੂੰ ਸਮਾਜ ਦੀ ਮੁੱਖ ਧਾਰਾ ਵਿੱਚ ਸ਼ਾਮਿਲ ਕਰਕੇ ਉਨ੍ਹਾਂ ਨੂੰ ਨਵਾਂ ਜੀਵਨ ਦਿੱਤਾ ਜਾ ਸਕੇ।

ਇਹ ਵੀ ਪੜ੍ਹੋ  ਯੁੱਧ ਨਸਿਆਂ ਵਿਰੁੱਧ; ਨਸਿਆਂ ਦਾ ਲੱਕ ਟੁੱਟਣ ਕਿਨਾਰੇ—ਹਰਪਾਲ ਸਿੰਘ ਚੀਮਾ

ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਕੇਂਦਰ ਸਰਕਾਰ ਪੰਜਾਬ ਦੇ ਪਾਣੀਆਂ ਤੇ ਡਾਕਾ ਮਾਰਨਾ ਚਾਹੁੰਦੀ ਹੈ ਅਤੇ ਪੰਜਾਬ ਨੂੰ ਮੁੜ ਤੋਂ ਕਾਲੇ ਦੌਰ ਵਿੱਚ ਸੁੱਟਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ, ਕੇਂਦਰ ਦੀਆਂ ਪਾਣੀਆਂ ਸਬੰਧੀ ਵਧੀਕੀਆਂ ਦਾ ਡੱਟ ਕੇ ਵਿਰੋਧ ਕਰੇਗੀ ਅਤੇ ਪੰਜਾਬ ਦੇ ਹਿੱਸੇ ਦਾ ਪਾਣੀ ਬਾਹਰ ਨਹੀਂ ਜਾਣ ਦਿੱਤਾ ਜਾਵੇਗਾ।ਆਮ ਆਦਮੀ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਤੇ ਹਲਕਾ ਬਟਾਲਾ ਤੋਂ ਵਿਧਾਇਕ ਅਮਨਸ਼ੇਰ ਸਿੰਘ ਕਲਸੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਅੱਜ ਪਿੰਡ-ਪਿੰਡ ਜਾ ਕੇ ਸਾਡੀ ਨੌਜਵਾਨੀ ਨੂੰ ਬਚਾਉਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਨਸ਼ਿਆਂ ਵਿਰੁੱਧ ਨਿਰਣਾਇਕ ਲੜਾਈ ਵਿੱਢੀ ਗਈ ਹੈ, ਜਿਸ ਵਿੱਚ ਲੋਕਾਂ ਦਾ ਸਾਥ ਬਹੁਤ ਜ਼ਰੂਰੀ ਹੈ।ਉਹਨਾਂ ਕਿਹਾ ਕਿ ਲੋਕਾਂ ਦੇ ਸਹਿਯੋਗ ਨਾਲ ਹੀ ਅਸੀਂ ਨਸ਼ਿਆਂ ਦੀ ਇਸ ਭੈੜੀ ਅਲਾਮਤ ਤੋਂ ਛੁਟਕਾਰਾ ਪਾ ਸਕਦੇ ਹਾਂ।ਇਸ ਮੌਕੇ ਹਲਕਾ ਵਿਧਾਇਕ ਖੇਮਕਰਨ ਸਰਵਨ ਸਿੰਘ ਧੁੰਨ ਨੇ ਕਿਹਾ ਕਿ ਪੰਜਾਬ ਸਰਕਾਰ ਸਾਡੀ ਨੌਜਵਾਨੀ ਦਾ ਫ਼ਿਕਰ ਕਰ ਰਹੀ ਹੈ ਅਤੇ ਨਸ਼ਿਆ ਵਿਰੁੱਧ ਯੁੱਧ ਛੇੜਿਆ ਗਿਆ ਹੈ। ਉਨ੍ਹਾਂ ਕਿਹਾ ਕਿ ਅੱਜ ਲੋੜ ਹੈ ਕਿ ਅਸੀਂ ਆਪਣੇ ਬੱਚਿਆਂ ਨੂੰ ਬਣਾਉਣ ਖਾਤਰ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਨਸ਼ੇ ਵਿਰੋਧੀ ਮੁਹਿੰਮ ਵਿੱਚ ਸ਼ਾਮਿਲ ਹੋਈਏ।ਉਨ੍ਹਾਂ ਕਿਹਾ ਕਿ ਇਹ ਸਾਗੀ ਹੋਂਦ ਦੀ ਲੜਾਈ ਹੈ, ਜੋ ਲੋਕਾਂ ਦੇ ਸਹਿਯੋਗ ਨਾਲ ਜਿੱਤਣੀ ਹੈ।ਇਸ ਮੌਕੇ ਹਲਕਾ ਵਿਧਾਇਕ ਤਰਨ ਤਾਰਨ ਡਾ. ਕਸ਼ਮੀਰ ਸਿੰਘ ਸੋਹਲ ਨੇ ਕਿਹਾ ਕਿ ਨਸ਼ਾ ਸਾਡੇ ਸਮਾਜ ਦੀ ਭਿਆਨਕ ਸਮੱਸਿਆ ਹੈ ਅਤੇ ਇਸ ਦੇ ਮੁਕੰਮਲ ਖਾਤਮੇ ਲਈ ਸਾਨੂੰ ਨਸ਼ਿਆ ਵਿਰੁੱਧ ਲੋਕ ਲਹਿਰ ਬਣਾਉਣ ਦੀ ਲੋੜ ਹੈ। ਉਨ੍ਹਾਂ ਪਿੰਡ ਤੇ ਵਾਰਡ ਪੱਧਰੀ ਰੱਖਿਆ ਕਮੇਟੀਆਂ ਦੇ ਮੈਂਬਰਾਂ ਨੂੰ ਕਿਹਾ ਕਿ ਇਸ ਮੁਹਿੰਮ ਦਾ ਹਿੱਸਾ ਬਣ ਕੇ ਆਪਣਾ ਫਰਜ਼ ਨਿਭਾਉਣ ਅਤੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਘਰ-ਘਰ ਜਾ ਕੁ ਲੋਕਾਂ ਨੂੰ ਜਾਗਰੂਕ ਕਰਨ।

ਇਹ ਵੀ ਪੜ੍ਹੋ  ‘ਦੇਸ਼ ਭਗਤਾਂ ਤੋਂ ਰਾਖਿਆਂ ਤੱਕ: ਮਾਨ ਨੇ ਚੰਡੀਗੜ੍ਹ ਵਿਖੇ ਇਤਿਹਾਸਕ ਪਦਯਾਤਰਾ ਵਿੱਚ ਪੰਜਾਬ ਨੂੰ ਨਸ਼ਾ ਮੁਕਤ ਕਰਨ ਦਾ ਹਲਫ਼ ਲਿਆ

ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਾਹੁਲ ਨੇ ਜ਼ਿਲ੍ਹੇ ਵਿੱਚ ਯੁੱਧ ਨਸ਼ਿਆਂ ਵਿਰੁੱਧ ਚਲਾਈ ਗਈ ਜਾਗਰੂਕਤਾ ਮੁਹਿੰਮ, ਨਸ਼ਿਆਂ ਦੇ ਮਾੜੇ ਪ੍ਰਭਾਵਾਂ ਸਬੰਧੀ ਪਿੰਡ ਤੇ ਵਾਰਡ ਪੱਧਰੀ ਰੱਖਿਆ ਕਮੇਟੀਆਂ ਦੁਆਰਾ ਕੀਤੀਆਂ ਜਾ ਰਹੀਆਂ ਕਾਰਵਾਈਆਂ, ਨਸ਼ਿਆਂ ਦੇ ਸ਼ਿਕਾਰ ਲੋਕਾਂ ਦੇ ਇਲਾਜ, ਪੁਨਰਵਾਸ ਅਤੇ 07 ਮਈ ਤੋਂ ਜ਼ਿਲੇ ਦੇ ਵੱਖ-ਵੱਖ ਪਿੰਡਾਂ ਵਿੱਚ ਹੋਣ ਵਾਲੀ ਨਸ਼ਾ ਮੁਕਤੀ ਯਾਤਰਾ ਸਬੰਧੀ ਵੀ ਜਾਣਕਾਰੀ ਦਿੱਤੀ ਤੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਾ ਮੁਕਤੀ ਯਾਤਰਾ ਨਾਲ ਜੁੜ ਕੇ ਇਸ ਮੁਹਿੰਮ ਨੂੰ ਸਫਲ ਬਣਾਉਣ।ਇਸ ਦੌਰਾਨ ਐੱਸ. ਐੱਸ. ਪੀ. ਤਰਨ ਤਾਰਨ ਅਭਿਮਨਿਊ ਰਾਣਾ ਨੇ ਜ਼ਿਲ੍ਹੇ ਵਿੱਚ ਹੁਣ ਤੱਕ ਇਸ ਮੁਹਿੰਮ ਤਹਿਤ ਹੋਈਆਂ ਗ੍ਰਿਫ਼ਤਾਰੀਆ, ਨਸ਼ਿਆਂ ਦੀ ਬਰਾਮਦਗੀ ਅਤੇ ਨਸ਼ਾ ਤਸਕਰਾਂ ਦੀ ਪ੍ਰਾਪਰਟੀ ਫਰੀਜ਼ ਕਰਨ ਸਬੰਧੀ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਨਸ਼ਿਆਂ ਦੇ ਖਾਤਮੇ ਲਈ ਲੋਕਾਂ ਨੂੰ ਸਹਿਯੋਗ ਦੀ ਅਪੀਲ ਕੀਤੀ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਰਾਜਦੀਪ ਸਿੰਘ ਬਰਾੜ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸੰਜੀਵ ਸ਼ਰਮਾ, ਐਸ.ਡੀ.ਐੱਮ. ਤਰਨ ਤਾਰਨ ਅਰਵਿੰਦਰ ਪਾਲ ਸਿੰਘ, ਐੱਸ.ਡੀ.ਐੱਮ. ਪੱਟੀ ਇੰਦਰਪ੍ਰੀਤ ਸਿੰਘ, ਸਹਾਇਕ ਕਮਿਸ਼ਨਰ ਜਨਰਲ ਡਾ. ਕਰਨਵੀਰ ਸਿੰਘ, ਤੋਂ ਇਲਾਵਾ ਪੰਜਾਬ ਵੇਅਰ ਹਾਊਸ ਕਾਰਪੋਰੇਸ਼ਨ ਦੇ ਚੇਅਰਮੈਨ ਗੁਰਦੇਵ ਸਿੰਘ ਲਾਖਣਾ, ਜ਼ਿਲਾ ਯੋਜਨਾ ਕਮੇਟੀ ਤਰਨ ਤਰਨ ਦੇ ਚੇਅਰਮੈਨ ਗੁਰਵਿੰਦਰ ਸਿੰਘ ਬਹਿੜਵਾਲ, ਪੰਜਾਬ ਵਾਟਰ ਰਿਸੋਰਸ ਦੇ ਚੇਅਰਮੈਨ ਰਣਜੀਤ ਸਿੰਘ ਚੀਮਾ, ਵਾਈਸ ਚੇਅਰਮੈਨ ਜੰਗਲਾਤ ਕਾਰਪੋਰੇਸ਼ਨ ਗੁਰਦੇਵ ਸਿੰਘ ਸੰਧੂ, ਚੇਅਰਮੈਨ ਦਿਲਬਾਗ ਸਿੰਘ, ਡਾਇਰੈਕਟਰ ਪੀ.ਐੱਸ.ਪੀ.ਸੀ.ਐੱਲ. ਜਸਬੀਰ ਸਿੰਘ ਸੁਰਸਿੰਘ ਅਤੇ ਜਿਲਾ ਪ੍ਰਧਾਨ ਅੰਜੂ ਵਰਮਾ ਵੀ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਬਠਿੰਡਾ ਸ਼ਹਿਰ ’ਚ ਦੋਹਰਾ ਕ+ਤਲ; ਮੁੰਡੇ ਨੇ ਕੁੜੀ ਦਾ ਕ.ਤਲ ਕਰਨ ਤੋਂ ਬਾਅਦ ਗੋ+ਲੀ ਮਾਰ ਕੇ ਕੀਤੀ ਖੁਦਕਸ਼ੀ

Bathinda News: ਬਠਿੰਡਾ ’ਚ ਸ਼ਨੀਵਾਰ ਨੂੰ ਬਾਅਦ ਦੁਪਿਹਰ ਸ਼ਹਿਰ ਦੇ ਪਰਸਰਾਮ ਨਗਰ ’ਚ ਦੋਹਰਾ ਕਤਲ ਹੋਣ ਦੀ ਖ਼ਬਰ ਸਾਹਮਣੇ ਆਈ ਹੈ।ਇੱਥੇ ਸਿਵ ਮੰਦਿਰ ਵਾਲੀ ਗਲੀ ’ਚ ਇੱਕ ਨੌਜਵਾਨ ਵੱਲੋਂ ਆਪਣੀ ਦੋਸਤ ਕੁੜੀ ਦਾ ਗੋਲੀ ਮਾਰ ਕੇ ਕਤਲ ਕਰਨ ਤੋਂ ਬਾਅਦ ਖ਼ੁਦਕਸੀ ਕਰ ਲਈ ਗਈ। ਘਟਨਾ ਦਾ ਪਤਾ ਚੱਲਦੇ ਹੀ ਪੁਲਿਸ ਵੱਲੋਂ ਮੌਕੇ ’ਤੇ ਪੁੱਜ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਥਾਣਾ ਕੈਨਾਲ ਕਲੌਨੀ ਦੇ ਮੁਖੀ ਇੰਸਪੈਕਟਰ ਹਰਜੀਵਨ ਸਿੰਘ ਨੇ ਘਟਨਾ ਦੀ ਪੁਸ਼ਟੀ ਕਰਦਿਆਂ ਦਸਿਆ ਕਿ ਨੌਜਵਾਨ ਦੀ ਪਹਿਚਾਣ ਹਿਤੈਸ਼ (23 ਸਾਲ) ਪੁੱਤਰ ਮਦਨ ਲਾਲ ਵਾਸੀ ਗੰਗਾਨਗਰ ਅਤੇ ਕੁੜੀ ਦੀ ਪਹਿਚਾਣ ਕਸ਼ਿਸ਼ (17 ਸਾਲ) ਪੁੱਤਰੀ ਮੋਨਿਕਾ ਵਾਸੀ ਸਿਵ ਮੰਦਿਰ ਵਾਲੀ ਗਲੀ ਵਜੋਂ ਹੋਈ ਹੈ।

ਇਹ ਵੀ ਪੜ੍ਹੋ ਗਿੱਦੜਬਾਹਾ ’ਚ ਪੰਜਾਬ ਬੀਜ਼ ਭੰਡਾਰ ਗੋਦਾਮ ਸੀਲ, ਫਰਮ ਖਿਲਾਫ ਪਰਚਾ ਦਰਜ

ਮ੍ਰਿਤਕ ਨੌਜਵਾਨ ਦੀ ਇਸ ਕੁੜੀ ਨਾਲ ਦੋਸਤੀ ਸੀ ਤੇ ਉਹ ਅਕਸਰ ਹੀ ਇੱਥੇ ਉਨ੍ਹਾਂ ਦੇ ਘਰ ਆਇਆ-ਜਾਇਆ ਕਰਦਾ ਸੀ। ਕੁੜੀ ਵੀ ਗੰਗਾਨਗਰ ਵਿਚ ਪੜਾਈ ਕਰਕੇ ਆਈ ਸੀ, ਜਿਸਦੇ ਚੱਲਦੇ ਉਸਦੀ ਹਿਤੈਸ਼ ਨਾਲ ਦੋਸਤੀ ਸੀ। ਬਠਿੰਡਾ ’ਚ ਕੁੜੀ ਅਤੇ ਉਸਦੀ ਮਾਂ ਇਕੱਲੀਆਂ ਹੀ ਰਹਿੰਦੀਆਂ ਸਨ। ਦਸਿਆ ਜਾ ਰਿਹਾ ਕਿ ਘਟਨਾ ਤੋਂ ਪਹਿਲਾਂ ਕੁੜੀ ਦੇ ਘਰ ਵਿਚ ਹੀ ਦੋਨਾਂ ਵਿਚਕਾਰ ਕੋਈ ਤਕਰਾਰ ਹੋਈ, ਜਿਸਤੋਂ ਬਾਅਦ ਗੁੱਸੇ ਵਿਚ ਆਏ ਹਿਤੈਸ਼ ਨੇ ਪਹਿਲਾਂ ਕਸ਼ਿਸ ਨੂੰ ਗੋਲੀ ਮਾਰ ਦਿੱਤੀ ਤੇ ਉਸਤੋਂ ਬਾਅਦ ਆਪਣੇ ਗੋਲੀ ਮਾਰ ਲਈ। ਹਿਤੈਸ਼ ਦੀ ਮੌਕੇ ’ਤੇ ਹੀ ਮੌਤ ਹੋ ਗਈ ਜਦਕਿ ਕੁੜੀ ਨੇ ਸਿਵਲ ਹਸਪਤਾਲ ਵਿਚ ਜਾ ਕੇ ਦਮ ਤੋੜ ਦਿੱਤਾ। ਫ਼ਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਡੂੁੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

ਜਲੰਧਰ ਦੀ ਧਰਤੀ ਤੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਐਲਾਨ, ਨਸ਼ਿਆਂ ਵਿਰੁੱਧ ਜੰਗ ਦੀ ਰੂਪ-ਰੇਖਾ ਉਲੀਕੀ

0

👉ਕਿਸੇ ਹੋਰ ਸੂਬੇ ਨੂੰ ਦੇਣ ਲਈ ਇਕ ਵੀ ਬੂੰਦ ਵਾਧੂ ਪਾਣੀ ਨਹੀਂ
👉ਸਰਕਾਰ ਨੇ ਭ੍ਰਿਸ਼ਟਾਚਾਰ ‘ਤੇ ਵੀ ਜ਼ੋਰਦਾਰ ਹਮਲਾ ਕੀਤਾ, ਏ.ਆਈ. ਅਤੇ ਪਾਰਦਰਸ਼ਤਾ ਨਾਲ ਨਵਾਂ ਮਾਡਲ ਬਣਾਇਆ
Jalandhar News:ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੀ ਮੁਹਿੰਮ ਨੂੰ ਹੋਰ ਹੁਲਾਰਾ ਦਿੰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਜਲੰਧਰ ਦੇ ਪੀ.ਏ.ਪੀ. ਗਰਾਊਂਡ ਵਿਖੇ ਪਿੰਡ ਸੁਰੱਖਿਆ ਕਮੇਟੀਆਂ ਦੇ ਸੈਂਕੜੇ ਮੈਂਬਰਾਂ ਨੂੰ ਆਪੋ-ਆਪਣੇ ਖੇਤਰਾਂ ਵਿੱਚੋਂ ਨਸ਼ੇ ਦੀ ਲਾਹਨਤ ਨੂੰ ਜੜ੍ਹੋਂ ਪੁੱਟਣ ਦਾ ਹਲਫ਼ ਦਿਵਾਇਆ। ਪੇਂਡੂ ਸੁਰੱਖਿਆ ਕਮੇਟੀਆਂ ਨੂੰ ਸਹੁੰ ਚੁਕਾਉਣ ਮੌਕੇ ਮੁੱਖ ਮੰਤਰੀ ਨੇ ਐਲਾਨ ਕੀਤਾ ਕਿ 31 ਮਈ ਤੱਕ ਪੰਜਾਬ ਨਸ਼ਾ ਮੁਕਤ ਸੂਬਾ ਹੋਵੇਗਾ।ਇਸ ਮੌਕੇ ਮੁੱਖ ਮੰਤਰੀ ਦੇ ਨਾਲ ਪੰਜਾਬ ਦੇ ਕੈਬਨਿਟ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਅਮਨ ਅਰੋੜਾ, ਸੰਸਦ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਮੌਜੂਦ ਸਨ।ਪੀ.ਏ.ਪੀ. ਗਰਾਊਂਡ ਵਿਖੇ ਹਜ਼ਾਰਾਂ ਲੋਕਾਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਿਸ ਤਰ੍ਹਾਂ ਦੇਸ਼ ਦੀ ਫੌਜ ਪਹਿਲਾਂ ਜੰਗ ਜਿੱਤਣ ਲਈ ਨਕਸ਼ਾ ਤਿਆਰ ਕਰਦੀ ਹੈ, ਉਸੇ ਤਰ੍ਹਾਂ ਪੰਜਾਬ ਸਰਕਾਰ ਨੇ ਵੀ ਨਸ਼ਿਆਂ ਵਿਰੁੱਧ ਜੰਗ ਜਿੱਤਣ ਲਈ ਮਜ਼ਬੂਤ ਨਕਸ਼ਾ ਤਿਆਰ ਕੀਤਾ ਹੈ। ਨਕਸ਼ਾ ਬਣਨ ਤੋਂ ਬਾਅਦ, ਨਸ਼ਿਆਂ ਵਿਰੁੱਧ ਜੰਗ ਹੁਣ ਯੋਜਨਾਬੱਧ ਤਰੀਕੇ ਨਾਲ ਸ਼ੁਰੂ ਕੀਤੀ ਗਈ ਹੈ। ਮੁੱਖ ਮੰਤਰੀ ਨੇ ਕਿਹਾ ਕਿ ਕਿਸੇ ਵੀ ਵੱਡੀ ਇਮਾਰਤ ਦੀ ਉਸਾਰੀ ਲਈ ਪਹਿਲਾਂ ਨਕਸ਼ੇ ਦੀ ਲੋੜ ਹੁੰਦੀ ਹੈ। ਜੇਕਰ ਨਕਸ਼ਾ ਬਣ ਜਾਵੇ ਤਾਂ ਇਮਾਰਤ ਦੀ ਉਸਾਰੀ ਵਿੱਚ ਕੋਈ ਦੇਰੀ ਨਹੀਂ ਹੁੰਦੀ। ਪੰਜਾਬ ਸਰਕਾਰ ਨੇ ਨਸ਼ਾ ਖਤਮ ਕਰਨ ਦੀ ਯੋਜਨਾ ਬਣਾਈ ਹੈ ਅਤੇ ਹੁਣ ਨਸ਼ਾ ਖਤਮ ਕਰਨ ਤੋਂ ਬਾਅਦ ਪੰਜਾਬ ਨੂੰ ‘ਰੰਗਲਾ ਪੰਜਾਬ’ ਬਣਾਉਣ ਦੀ ਨਵੀਂ ਇਮਾਰਤ ਬਣਾਈ ਜਾ ਰਹੀ ਹੈ।

ਇਹ ਵੀ ਪੜ੍ਹੋ  ਯੁੱਧ ਨਸਿਆਂ ਵਿਰੁੱਧ; ਨਸਿਆਂ ਦਾ ਲੱਕ ਟੁੱਟਣ ਕਿਨਾਰੇ—ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਨੇ ਕਿਹਾ ਕਿ ਸਰਕਾਰ ਨਸ਼ੇ ਦੀ ਲਤ ਨੂੰ ਖਤਮ ਕਰਨ ਦੇ ਨਾਲ-ਨਾਲ ਪੀੜਤ ਨੌਜਵਾਨਾਂ ਦੇ ਮੁੜ ਵਸੇਬੇ ਲਈ ਵੀ ਗੰਭੀਰ ਹੈ। ਇਸ ਕਾਰਨ ਹੁਣ ਪੰਜਾਬ ਓਟ ਕਲੀਨਿਕਾਂ ਅਤੇ ਨਸ਼ਾ ਮੁਕਤੀ ਕੇਂਦਰਾਂ ਵਿੱਚ ਬਿਸਤਰਿਆਂ ਦੀ ਸਮਰੱਥਾ ਵਧ ਕੇ ਪੰਜ ਹਜ਼ਾਰ ਹੋ ਗਈ ਹੈ। ਇਨ੍ਹਾਂ ਨਸ਼ਾ ਮੁਕਤੀ ਕੇਂਦਰਾਂ ਵਿੱਚ ਪਹੁੰਚੇ ਨੌਜਵਾਨਾਂ ਨੂੰ ਮੁੱਖ ਧਾਰਾ ਵਿੱਚ ਲਿਆਉਣ ਦੇ ਨਾਲ-ਨਾਲ ਉਨ੍ਹਾਂ ਨੂੰ ਭਵਿੱਖ ਵਿੱਚ ਆਪਣੇ ਪੈਰਾਂ ‘ਤੇ ਖੜ੍ਹੇ ਹੋਣ ਦੇ ਯੋਗ ਵੀ ਬਣਾਇਆ ਜਾਵੇਗਾ।ਮੁੱਖ ਮੰਤਰੀ ਨੇ ਕਿਹਾ ਕਿ ਨਸ਼ਾ ਤਸਕਰ ਸਮਾਜ ਦੇ ਦੁਸ਼ਮਣ ਹਨ ਜਿਨ੍ਹਾਂ ਨੇ ਆਪਣੇ ਮਹਿਲ-ਮੁਨਾਰੇ ਖੜ੍ਹੇ ਕਰਨ ਲਈ ਸਾਡੇ ਨੌਜਵਾਨਾਂ ਨੂੰ ਦਲਦਲ ਵਿੱਚ ਧੱਕ ਦਿੱਤਾ। ਉਨ੍ਹਾਂ ਕਿਹਾ ਕਿ ਲੋਕਾਂ ਦੇ ਘਰਾਂ ਵਿੱਚ ਸੱਥਰ ਵਿਛਾ ਕੇ ਆਪਣੇ ਘਰਾਂ ਵਿੱਚ ਦੀਪਮਾਲਾ ਕਰਨ ਵਾਲੇ ਤਸਕਰ ਮੁਆਫੀ ਦੇ ਲਾਇਕ ਨਹੀਂ। ਉਨ੍ਹਾਂ ਕਿਹਾ ਕਿ ਵੱਡੇ ਤਸਕਰਾਂ ਦੇ ਘਰਾਂ ਉਤੇ ਕਾਰਵਾਈ ਕਰਨ ਲਈ ਲੋੜੀਂਦੀਆਂ ਪ੍ਰਵਾਨਗੀਆਂ ਹਾਸਲ ਕੀਤੀਆਂ ਜਾ ਰਹੀਆਂ ਹਨ ਅਤੇ ਇਨ੍ਹਾਂ ਤਸਕਰਾਂ ਨੂੰ ਨਸ਼ਿਆਂ ਕਾਰਨ ਵਿਧਵਾ ਹੋਈਆਂ ਔਰਤਾਂ, ਪੁੱਤਾਂ ਤੋਂ ਮਹਿਰੂਮ ਹੋਈਆਂ ਮਾਵਾਂ ਅਤੇ ਰੱਖੜੀ ਬੰਨਣ ਲਈ ਤਰਸਦੀਆਂ ਭੈਣਾਂ ਦੇ ਦੁੱਖਾਂ ਦਾ ਹਿਸਾਬ ਦੇਣਾ ਪਵੇਗਾ। ਮੁੱਖ ਮੰਤਰੀ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਨਸ਼ਾ ਤਸਕਰੀ ਵਿੱਚ ਸ਼ਾਮਲ ਕੋਈ ਵੀ ਸਿਆਸੀ ਆਗੂ ਜਾਂ ਕੋਈ ਹੋਰ ਵਿਅਕਤੀ, ਭਾਵੇਂ ਕਿੰਨੇ ਹੀ ਅਸਰ ਰਸੂਖ ਵਾਲਾ ਕਿਉਂ ਨਾ ਹੋਵੇ, ਕਿਸੇ ਵੀ ਕੀਮਤ ਉਤੇ ਬਖਸ਼ਿਆ ਨਹੀਂ ਜਾਵੇਗਾ।ਨਸ਼ਾ ਤਸਕਰਾਂ ਦੇ ਘਰਾਂ ’ਤੇ ਪੀਲਾ ਪੰਜਾ ਚਲਾਉਣ ਦੀ ਮੁਹਿੰਮ ਦੀ ਸਫਲਤਾ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪਹਿਲੀ ਵਾਰ ਹੋਇਆ ਕਿ ਪਿੰਡਾਂ ਵਿੱਚ ਨਸ਼ਾ ਤਸਕਰ ਪੰਚਾਇਤਾਂ ਕੋਲ ਜਾ ਕੇ ਨਸ਼ੇ ਵੇਚਣ ਤੋਂ ਤੌਬਾ ਕਰ ਰਹੇ ਹਨ। ਬਠਿੰਡਾ ਜ਼ਿਲ੍ਹੇ ਦੇ ਇਕ ਪਿੰਡ ਦੀ ਮਿਸਾਲ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਨਸ਼ਾ ਤਸਕਰ ਦੇ ਘਰ ’ਤੇ ਜੇ.ਸੀ.ਬੀ. ਚੱਲਣ ਮੌਕੇ ਨਸ਼ਿਆਂ ਵਿੱਚ ਪੁੱਤ ਗੁਆ ਚੁੱਕੀ ਇਕ ਔਰਤ ਨੇ ਲੱਡੂ ਵੰਡੇ ਅਤੇ ਪੁਲਿਸ ’ਤੇ ਫੁੱਲ ਵਰਸਾਏ ਹਨ ਜੋ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੀ ਸਫਲਤਾ ਨੂੰ ਦਰਸਾਉਂਦਾ ਹੈ।

ਇਹ ਵੀ ਪੜ੍ਹੋ  ‘ਦੇਸ਼ ਭਗਤਾਂ ਤੋਂ ਰਾਖਿਆਂ ਤੱਕ: ਮਾਨ ਨੇ ਚੰਡੀਗੜ੍ਹ ਵਿਖੇ ਇਤਿਹਾਸਕ ਪਦਯਾਤਰਾ ਵਿੱਚ ਪੰਜਾਬ ਨੂੰ ਨਸ਼ਾ ਮੁਕਤ ਕਰਨ ਦਾ ਹਲਫ਼ ਲਿਆ

ਨਸ਼ਾ ਮੁਕਤੀ ਮਾਰਚ ਵਿੱਚ ਸ਼ਾਮਲ ਪਿੰਡ ਸੁਰੱਖਿਆ ਕਮੇਟੀਆਂ ਤੇ ਵਾਰਡ ਸੁਰੱਖਿਆ ਕਮੇਟੀਆਂ ਦੇ ਮੈਂਬਰਾਂ ਨੂੰ ਪਹਿਰੇਦਾਰ ਦੀ ਭੂਮਿਕਾ ਨਿਭਾਉਣ ਦਾ ਸੱਦਾ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪਹਿਰੇਦਾਰਾਂ ਦੇ ਸਹਿਯੋਗ ਨਾਲ ਹੀ ਪੰਜਾਬ ਨੂੰ ਨਸ਼ਾ ਮੁਕਤ ਕਰਕੇ ਮੁੜ ‘ਰੰਗਲਾ ਪੰਜਾਬ’ ਬਣਾਇਆ ਜਾਵੇਗਾ। ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਤਿੰਨ ਪੱਖੀ ਰਣਨੀਤੀ ਦਾ ਜ਼ਿਕਰ ਕਰਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਨਸ਼ਾ ਤਸਕਰਾਂ ਦੇ ਖਿਲਾਫ਼ ਸਖ਼ਤ ਐਕਸ਼ਨ, ਨਸ਼ਾ ਛੁਡਾਉਣ ਲਈ ਮੁਫਤ ਇਲਾਜ ਅਤੇ ਮੁੜ ਵਸੇਬੇ ਲਈ ਕਿੱਤਾਮੁਖੀ ਸਿਖਲਾਈ ਦੇਣ ਦੀ ਢੁਕਵੀਂ ਵਿਉਂਤਬੰਦੀ ਕੀਤੀ ਹੋਈ ਹੈ ਤਾਂ ਕਿ ਪੀੜਤ ਲੋਕ ਇਸ ਅਲਾਮਤ ਤੋਂ ਛੁਟਕਾਰਾ ਪਾ ਕੇ ਸਮਾਜ ਵਿੱਚ ਮਾਣ-ਸਤਿਕਾਰ ਦਾ ਜੀਵਨ ਬਸਰ ਕਰ ਸਕਣ।ਮੁੱਖ ਮੰਤਰੀ ਨੇ ਪਿੰਡਾਂ ਤੇ ਵਾਰਡਾਂ ਦੇ ਪਹਿਰੇਦਾਰਾਂ ਨੂੰ ਨਸ਼ਿਆਂ ਦੇ ਵਿਰੁੱਧ ਹਲਫ਼ ਦਿਵਾਉਂਦਿਆਂ ਆਪਣੇ ਪਿੰਡ ਜਾਂ ਵਾਰਡ ਵਿੱਚ ਕਿਸੇ ਤਰ੍ਹਾਂ ਦਾ ਨਸ਼ਾ ਨਾ ਵਿਕਣ ਦੇਣ ਦਾ ਸੰਕਲਪ ਲੈਣ ਲਈ ਆਖਿਆ। ਉਨ੍ਹਾਂ ਕਿਹਾ ਕਿ ਪਹਿਰੇਦਾਰ ਨਸ਼ਾ ਪੀੜਤਾਂ ਦਾ ਨਸ਼ਾ ਛੁਡਵਾਉਣ ਲਈ ਨਸ਼ਾ ਮੁਕਤੀ ਕੇਂਦਰ ਲੈ ਕੇ ਜਾਣ ਅਤੇ ਨਸ਼ਾ ਤਸਕਰ ਦੀ ਜ਼ਮਾਨਤ ਨਾ ਦੇਣ ਅਤੇ ਨਾ ਹੀ ਕਿਸੇ ਹੋਰ ਨੂੰ ਦੇਣ ਦਾ ਪ੍ਰਣ ਲੈਣ ਲਈ ਕਿਹਾ।ਪਿੰਡਾਂ ਨੂੰ ਨਸ਼ਾ ਮੁਕਤ ਬਣਾਉਣ ਦੀ ਮੁਹਿੰਮ ਨੂੰ ਵੱਡਾ ਹੁਲਾਰਾ ਮਿਲਣ ਲਈ ਪੰਚਾਇਤਾਂ ਦਾ ਧੰਨਵਾਦ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਹਰ ਰੋਜ਼ 200 ਪੰਚਾਇਤਾਂ ਨਸ਼ੇ ਦੇ ਖਿਲਾਫ਼ ਮਤੇ ਪਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਨਸ਼ੇ ਤੋਂ ਮੁਕੰਮਲ ਤੌਰ ਉਤੇ ਮੁਕਤ ਹੋਣ ਵਾਲੀਆਂ ਪੰਚਾਇਤਾਂ ਨੂੰ ਵਿਸ਼ੇਸ਼ ਗਰਾਂਟਾਂ ਦੇ ਕੇ ਮਾਡਲ ਪਿੰਡ ਬਣਾਵਾਂਗੇ ਤਾਂ ਕਿ ਹੋਰ ਪਿੰਡ ਵੀ ਸੇਧ ਲੈ ਸਕਣ। ਮੁੱਖ ਮੰਤਰੀ ਨੇ ਨਸ਼ਿਆਂ ਵਿਰੁੱਧ ਮੁਹਿੰਮ ਵਿੱਚ ਔਰਤਾਂ ਵੱਲੋਂ ਪਾਏ ਜਾ ਰਹੇ ਯੋਗਦਾਨ ਦੀ ਵੀ ਸ਼ਲਾਘਾ ਕੀਤੀ।

ਇਹ ਵੀ ਪੜ੍ਹੋ  ਗਿੱਦੜਬਾਹਾ ’ਚ ਪੰਜਾਬ ਬੀਜ਼ ਭੰਡਾਰ ਗੋਦਾਮ ਸੀਲ, ਫਰਮ ਖਿਲਾਫ ਪਰਚਾ ਦਰਜ

ਕੇਂਦਰ ਸਰਕਾਰ ਵੱਲੋਂ ਪੰਜਾਬ ਦੇ ਪਾਣੀਆਂ ’ਤੇ ਡਾਕਾ ਮਾਰਨ ਦੀ ਕੋਸ਼ਿਸ਼ ਦਾ ਸਖ਼ਤ ਵਿਰੋਧ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਆਪਣੇ ਸੂਬੇ ਦੇ ਹਿੱਤਾਂ ਦੀ ਰਾਖੀ ਲਈ ਡਟ ਕੇ ਲੜਾਈ ਲੜੀ ਹੈ ਜਿਸ ਕਰਕੇ ਕਿਸੇ ਨੂੰ ਇਕ ਵੀ ਬੂੰਦ ਵਾਧੂ ਪਾਣੀ ਨਹੀਂ ਮਿਲ ਸਕਿਆ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਮੌਕੇ ਗੁਆਂਢੀ ਸੂਬਿਆਂ ਨੂੰ ਚੁੱਪ-ਚਪੀਤੇ ਵਾਧੂ ਪਾਣੀ ਦੇ ਦਿੱਤਾ ਜਾਂਦਾ ਸੀ ਪਰ ਅਸੀਂ ਇਸ ਪ੍ਰਥਾ ਦੇ ਖਿਲਾਫ਼ ਆਵਾਜ਼ ਬੁਲੰਦ ਕੀਤੀ ਹੈ ਕਿਉਂਕਿ ਪਾਣੀ ਸਾਡੀ ਜਿੰਦਜਾਨ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੇ ਦਹਾਕਿਆਂ ਤੋਂ ਬੰਦ ਪਏ ਖਾਲੇ ਤੇ ਕੱਸੀਆਂ ਨੂੰ ਮੁੜ ਸੁਰਜੀਤ ਕਰ ਲਿਆ ਹੈ ਜਿਸ ਕਰਕੇ ਹੁਣ ਸਾਡੇ ਸੂਬੇ ਵਿੱਚ ਖੇਤੀ ਲਈ ਨਹਿਰੀ ਪਾਣੀ ਦੀ ਸਪਲਾਈ ਵਧ ਗਈ ਹੈ। ਭਗਵੰਤ ਸਿੰਘ ਮਾਨ ਨੇ ਭਾਵੁਕ ਹੁੰਦਿਆਂ ਕਿਹਾ ਕਿ ਉਹ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਕੋਈ ਵੀ ਕੁਰਬਾਨੀ ਦੇਣ ਤੋਂ ਪਿੱਛੇ ਨਹੀਂ ਹਟਣਗੇ।ਇਕ ਜੂਨ ਤੋਂ ਝੋਨਾ ਲਾਉਣ ਦੇ ਫੈਸਲੇ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਵਾਰ ਝੋਨਾ ਲਾਉਣ ਦੀ ਤਰੀਕ ਅਗੇਤੀ ਕਰਨ ਦਾ ਫੈਸਲਾ ਇਸ ਕਰਕੇ ਕੀਤਾ ਗਿਆ ਹੈ ਤਾਂ ਕਿ ਅਕਤੂਬਰ ਵਿੱਚ ਨਮੀ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ ਕਿਉਂਕਿ ਵੱਧ ਨਮੀ ਨਾਲ ਕਿਸਾਨਾਂ ਨੂੰ ਫਸਲ ਵੇਚਣ ਵਿੱਚ ਬਹੁਤ ਸਾਰੀਆਂ ਸਮੱਸਿਆਵਾਂ ਪੇਸ਼ ਆਉਂਦੀਆਂ ਹਨ।ਮੁੱਖ ਮੰਤਰੀ ਨੇ ਕਿਹਾ ਕਿ ਪਿੰਡਾਂ ਦੇ ਰੋਡ ਨੈੱਟਵਰਕ ਨੂੰ ਮਜ਼ਬੂਤ ਬਣਾਉਣ ਲਈ 19000 ਕਿਲੋਮੀਟਰ ਲਿੰਕ ਸੜਕਾਂ ਦਾ ਪ੍ਰਾਜੈਕਟ ਸ਼ੁਰੂ ਕਰ ਦਿੱਤਾ ਗਿਆ ਹੈ ਜਿਸ ਉਪਰ 3500 ਕਰੋੜ ਰੁਪਏ ਦੀ ਲਾਗਤ ਆਵੇਗੀ।

ਇਹ ਵੀ ਪੜ੍ਹੋ  ਮਾਨਸਾ ਪੁਲਿਸ ਵੱਲੋ ‘ਯੁੱਧ ਨਸ਼ਿਆ ਵਿਰੁੱਧ’ ਕਾਰਵਾਈ ਕਰਦੇ ਹੋਏ 350 ਗ੍ਰਾਮ ਹੈਰੋਇਨ ਸਮੇਤ ਇੱਕ ਵਰਨਾ ਕਾਰ ਬ੍ਰਾਮਦ ਕੀਤੀ

ਉਨ੍ਹਾਂ ਕਿਹਾ ਕਿ ਆਰਟੀਫਿਸ਼ੀਅਲ ਇੰਟੈਲੀਜੈਸ਼ ਨਾਲ 1200 ਕਿਲੋਮੀਟਰ ਅਜਿਹੀਆਂ ਸੜਕਾਂ ਦੀ ਸ਼ਨਾਖਤ ਕੀਤੀ ਗਈ ਹੈ ਜੋ ਸਿਰਫ ਕਾਗਜ਼ਾਂ ਵਿੱਚ ਹੀ ਸਨ ਜਿਸ ਨਾਲ 250 ਕਰੋੜ ਰੁਪਏ ਦੀ ਬੱਚਤ ਹੋਈ ਹੈ।ਸੜਕ ਸੁਰੱਖਿਆ ਫੋਰਸ ਨੂੰ ‘ਮਾਨਵਤਾ ਦੀ ਰਖਵਾਲੀ’ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਐਸ.ਐਸ.ਐਫ. ਦੇ ਗਠਨ ਨਾਲ ਇਕ ਸਾਲ ਵਿੱਚ ਮੌਤਾਂ ਦੀ ਗਿਣਤੀ ਵਿੱਚ 49 ਫੀਸਦੀ ਕਮੀ ਆਈ ਹੈ। ਇਸ ਤੋਂ ਇਲਾਵਾ ਸੜਕ ਹਾਦਸੇ ਤੋਂ ਪੀੜਤਾਂ ਲੋਕਾਂ ਦੀ 5 ਕਰੋੜ ਰੁਪਏ ਦੀ ਨਗਦੀ ਅਤੇ ਹੋਰ ਕੀਮਤੀ ਸਾਮਾਨ ਵੀ ਘਰਾਂ ਤੱਕ ਪਹੁੰਚਾਇਆ ਗਿਆ।ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ ‘ਤੇ ਚਰਚਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰੀ ਦਫ਼ਤਰਾਂ ਵਿੱਚ ਪਾਰਦਰਸ਼ਤਾ ਲਿਆਉਣ ਲਈ ਸਖ਼ਤ ਕਦਮ ਚੁੱਕੇ ਗਏ ਹਨ। ਹੁਣ ਰਜਿਸਟਰੀਆਂ ਉਰਦੂ ਵਿੱਚ ਨਹੀਂ ਸਗੋਂ ਪੰਜਾਬੀ ਵਿੱਚ ਸਰਲ ਲਿਖੀਆਂ ਜਾ ਰਹੀਆਂ ਹਨ ਅਤੇ ਤਹਿਸੀਲਦਾਰਾਂ ਨੂੰ ਦੂਰ-ਦੁਰਾਡੇ ਦੇ ਇਲਾਕਿਆਂ ਵਿੱਚ ਤਬਦੀਲ ਕਰਕੇ ਸਰਕਾਰ ਨੇ ਭ੍ਰਿਸ਼ਟਾਚਾਰ ਦੇ ਪੁਰਾਣੇ ਤੰਤਰ ਨੂੰ ਤੋੜਨ ਦੀ ਕੋਸ਼ਿਸ਼ ਕੀਤੀ ਹੈ। ਕੁਝ ਪੁਰਾਣੀਆਂ ਘਟਨਾਵਾਂ ਦਾ ਹਵਾਲਾ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਹੁਣ ਕੋਈ ਵੀ ਚੰਡੀਗੜ੍ਹ ਵਿੱਚ ਕੰਮ ਕਰਵਾਉਣ ਦੇ ਨਾਮ ‘ਤੇ ਮਾਸੂਮ ਲੋਕਾਂ ਨੂੰ ਧੋਖਾ ਨਹੀਂ ਦੇ ਸਕਦਾ। ਸਰਕਾਰ ਜਨਤਾ ਨਾਲ ਸਿੱਧੇ ਸੰਪਰਕ ਕਰਕੇ ਪੂਰੀ ਤਰ੍ਹਾਂ ਪਾਰਦਰਸ਼ੀ ਢੰਗ ਨਾਲ ਕੰਮ ਕਰਨ ‘ਤੇ ਜ਼ੋਰ ਦੇ ਰਹੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਯੁਧ ਨਸ਼ਿਆਂ ਵਿਰੁਧ, ਮੁਹਿੰਮ ਨੂੰ ਜਨਤਕ ਲਹਿਰ ਬਣਾਉਣ ਲਈ ਪੰਜਾਬ ਸਰਕਾਰ 7 ਮਈ ਤੋਂ ਪਿੰਡ/ਵਾਰਡਵਾਰ ਨਸ਼ਾ ਮੁਕਤੀ ਯਾਤਰਾ ਸ਼ੁਰੂ ਕਰੇਗੀ: ਸਿਹਤ ਮੰਤਰੀ ਡਾ. ਬਲਬੀਰ ਸਿੰਘ

👉ਐਮ ਪੀ ਕੰਗ ਨੇ ਵੀ ਡੀ ਸੀ ਮੈਂਬਰਾਂ ਨੂੰ ਨਸ਼ਿਆਂ ਵਿਰੁਧ ਲੜਾਈ ਦੇ ਮੋਹਰੀ ਬਣਨ ਦਾ ਸੱਦਾ ਦਿੱਤਾ
Sas nagar News:ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਇੱਥੇ ਕਿਹਾ ਕਿ ਪੰਜਾਬ ਸਰਕਾਰ 7 ਮਈ ਤੋਂ ਪਿੰਡ ਅਤੇ ਵਾਰਡਵਾਰ ਨਸ਼ਾ ਮੁਕਤੀ ਯਾਤਰਾ ਸ਼ੁਰੂ ਕਰੇਗੀ ਤਾਂ ਜੋ ਪੰਜਾਬ ਦੀ ਪਵਿੱਤਰ ਧਰਤੀ ਤੋਂ ਨਸ਼ਿਆਂ ਨੂੰ ਖ਼ਤਮ ਕਰਨ ਲਈ ਉਨ੍ਹਾਂ ਦੇ ਸਹਿਯੋਗ ਹਾਸਲ ਕਰਕੇ ’ਯੁਧ ਨਸ਼ਿਆਂ ਵਿਰੁਧ’ ਮੁਹਿੰਮ ਨੂੰ ਇੱਕ ਜਨਰਕ ਲਹਿਰ ਬਣਾਇਆ ਜਾ ਸਕੇ।ਅੱਜ ਮੋਹਾਲੀ ਦੇ ਗ੍ਰੈਂਡ ਰੋਮਾਨੀਆ ਰਿਜ਼ੌਰਟ ਵਿਖੇ ਪਿੰਡ/ਵਾਰਡ ਰੱਖਿਆ ਕਮੇਟੀਆਂ (ਪੰਚਾਇਤਾਂ ਅਤੇ ਕੌਂਸਲਰਾਂ) ਦੀ ਜ਼ਿਲ੍ਹਾ ਪੱਧਰੀ ਵਿਸ਼ਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਦੋ-ਪੱਖੀ ਰਣਨੀਤੀ ’ਤੇ ਕੰਮ ਕਰਕੇ ਨਸ਼ਿਆਂ ਵਿਰੁੱਧ ਜੰਗ ਛੇੜੀ ਹੈ, ਪਹਿਲੇ ਪੜਾਅ ਚ ਨਸ਼ਾ ਤਸਕਰਾਂ ਦੁਆਲੇ ਸ਼ਿਕੰਜਾ ਕੱਸ ਕੇ ਨਸ਼ਾ ਤਸਕਰਾਂ ਦਾ ਨੈੱਟਵਰਕ ਖਤਮ ਕਰਨਾ ਹੈ ਅਤੇ ਦੂਜੇ ਪੜਾਅ ਵਿੱਚ ਪੀੜਤਾਂ ਦਾ ਇਲਾਜ ਕਰਨਾ, ਮੁੜ ਵਸੇਬੇ ਦੌਰਾਨ ਹੁਨਰ ਸਿਖਲਾਈ ਦੇਣਾ ਅਤੇ ਉਨ੍ਹਾਂ ਨੂੰ ਰੋਜ਼ੀ-ਰੋਟੀ ਕਮਾਉਣ ਲਈ ਸਵੈ-ਨਿਰਭਰ ਬਣਾਉਣ ਲਈ ਨੌਕਰੀਆਂ/ਕਰਜ਼ੇ ਪ੍ਰਦਾਨ ਕਰਨਾ ਹੈ।ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਨਸ਼ਾ ਤਸਕਰਾਂ ਦੀ ਗ੍ਰਿਫ਼ਤਾਰੀ ਦੇ ਨਾਲ-ਨਾਲ ਭਾਰੀ ਮਾਤਰਾ ਵਿੱਚ ਨਸ਼ੀਲੇ ਪਦਾਰਥ ਬਰਾਮਦ ਕਰਕੇ ਚੰਗਾ ਕੰਮ ਕਰ ਰਹੀ ਹੈ ਜਦੋਂ ਕਿ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਨਸ਼ਾ ਮੁਕਤੀ ਕੇਂਦਰਾਂ ਵਿੱਚ ਬਿਸਤਰਿਆਂ ਦੀ ਸਮਰੱਥਾ ਵਧਾਉਣ ਲਈ ਕੰਮ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਰਾਜ ਨੇ ਮੌਜੂਦਾ ਸਮਰੱਥਾ ਨੂੰ ਤਿੰਨ ਗੁਣਾ ਵਧਾ ਦਿੱਤਾ ਹੈ ਅਤੇ ਹੁਣ ਸਾਡੇ ਕੋਲ ਨਸ਼ਾ ਪੀੜਤਾਂ ਦੇ ਇਲਾਜ ਲਈ 5000 ਬੈੱਡਜ਼ ਦਾ ਪ੍ਰਬੰਧ ਹੈ।

ਇਹ ਵੀ ਪੜ੍ਹੋ  ‘ਦੇਸ਼ ਭਗਤਾਂ ਤੋਂ ਰਾਖਿਆਂ ਤੱਕ: ਮਾਨ ਨੇ ਚੰਡੀਗੜ੍ਹ ਵਿਖੇ ਇਤਿਹਾਸਕ ਪਦਯਾਤਰਾ ਵਿੱਚ ਪੰਜਾਬ ਨੂੰ ਨਸ਼ਾ ਮੁਕਤ ਕਰਨ ਦਾ ਹਲਫ਼ ਲਿਆ

ਇਸੇ ਤਰ੍ਹਾਂ, ਗੈਰ-ਸਰਕਾਰੀ ਸੰਗਠਨਾਂ ਦੇ ਸਹਿਯੋਗ ਨਾਲ, ਮੁੜ ਵਸੇਬਾ ਕੇਂਦਰਾਂ ਵਿੱਚ ਹੁਨਰ ਸਿਖਲਾਈ ਕੇਂਦਰ ਵੀ ਸ਼ੁਰੂ ਕੀਤੇ ਗਏ ਹਨ।ਸਿਹਤ ਮੰਤਰੀ ਨੇ ਕਿਹਾ ਕਿ ਇਨ੍ਹਾਂ ਮੀਟਿੰਗਾਂ ਦਾ ਉਦੇਸ਼ ਨਸ਼ਾ ਮੁਕਤੀ ਯਾਤਰਾ ਮੁਹਿੰਮ ਬਾਰੇ ਜਾਗਰੂਕ ਕਰਨਾ, ਭਾਈਚਾਰਕ ਚੌਕਸੀ ਲਈ ਪਿੰਡ ਪੱਧਰੀ ਲੀਡਰਸ਼ਿਪ ਨੂੰ ਲਾਮਬੰਦ ਕਰਨਾ, ਪਿੰਡ ਪੱਧਰੀ ਅਤੇ ਵਾਰਡ ਪੱਧਰੀ ਸੁਰੱਖਿਆ ਕਮੇਟੀਆਂ (ਵੀ ਡੀ ਸੀ/ਡਬਲਯੂ ਡੀ ਸੀ) ਅਤੇ ਜ਼ਿਲ੍ਹਾ ਪ੍ਰਸ਼ਾਸਨ ਵਿਚਕਾਰ ਤਾਲਮੇਲ ਨੂੰ ਮਜ਼ਬੂਤ ਕਰਨਾ ਅਤੇ ਪਿੰਡ ਪੱਧਰ ’ਤੇ ਨਸ਼ਿਆਂ ਵਿਰੁੱਧ ਸਮੂਹਿਕ ਸਟੈਂਡ ਨੂੰ ਮਜ਼ਬੂਤ ਕਰਨਾ ਹੈ। ਉਨ੍ਹਾਂ ਵੀ ਡੀ ਸੀ ਅਤੇ ਡਬਲਯੂ ਡੀ ਸੀ ਦੇ ਮੈਂਬਰਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਦੀ ਬੁਰਾਈ ਨਾਲ ਨਜਿੱਠਣ ਲਈ ਪੁਲਿਸ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਸਹਾਇਤਾ ਕਰਨ ਅਤੇ ਨਸ਼ਿਆਂ ਦੇ ਪੀੜਤਾਂ ਲਈ ਮਦਦ ਦਾ ਹੱਥ ਵਧਾਉਣ। ਇਸੇ ਤਰ੍ਹਾਂ, ਅਪਰਾਧੀਆਂ ਨੂੰ ਐਨ ਡੀ ਪੀ ਐਸ ਮਾਮਲਿਆਂ ਤੋਂ ਜ਼ਮਾਨਤ ਪ੍ਰਾਪਤ ਕਰਨ ਵਿੱਚ ਵੀ ਸਹਿਯੋਗ ਨਾ ਦਿੱਤਾ ਜਾਵੇ।ਇਸ ਮੌਕੇ ਇਕੱਤਰਤਾ ਨੂੰ ਸੰਬੋਧਨ ਕਰਦਿਆਂ ਸ੍ਰੀ ਮਾਲਵਿੰਦਰ ਸਿੰਘ ਕੰਗ, ਮੈਂਬਰ ਲੋਕ ਸਭਾ, ਸ੍ਰੀ ਆਨੰਦਪੁਰ ਸਾਹਿਬ ਨੇ ਕਿਹਾ ਕਿ ਪੰਜਾਬ ਦੀ ਧਰਤੀ ਅਤੇ ਇਤਿਹਾਸ ਗਵਾਹ ਹੈ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਬਾਬਰ ਦੇ ਅੱਤਿਆਚਾਰਾਂ ਵਿਰੁੱਧ ਆਵਾਜ਼ ਬੁਲੰਦ ਕੀਤੀ, ਪੰਜਾਬ ਦੇ ਬਹਾਦਰ ਨਾਇਕਾਂ ਨੇ ਮੁਗਲਾਂ ਅਤੇ ਅਬਦਾਲੀ ਵਿਰੁੱਧ ਲੜਾਈ ਲੜੀ, ਉਸ ਤੋਂ ਬਾਅਦ, ਪੰਜਾਬੀਆਂ ਨੇ ਭਾਰਤ ਦੀ ਆਜ਼ਾਦੀ ਦੇ ਸੰਘਰਸ਼ ਵਿੱਚ ਅਸਾਧਾਰਨ ਯੋਗਦਾਨ ਪਾਇਆ, ਫਿਰ ਇਹ ਕਿਵੇਂ ਹੋ ਸਕਦਾ ਹੈ ਕਿ ਪੰਜਾਬ ਦੇ ਲੋਕ ਨਸ਼ਾ ਤਸਕਰਾਂ ਵਿਰੁੱਧ ਨਾ ਲੜਨ। ਉਨ੍ਹਾਂ ਪਿੰਡਾਂ ਦੀਆਂ ਪੰਚਾਇਤਾਂ ਅਤੇ ਵਾਰਡਾਂ ਦੇ ਲੋਕਾਂ ਨੂੰ ਕਿਹਾ ਕਿ ਜੇਕਰ ਕੋਈ ਉਨ੍ਹਾਂ ਦੇ ਆਲੇ-ਦੁਆਲੇ ਨਸ਼ਾ ਵੇਚਦਾ ਹੈ, ਤਾਂ ਉਨ੍ਹਾਂ ਵਿਰੁੱਧ ਤੁਰੰਤ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਜਾਵੇ ਅਤੇ ਸ਼ਿਕਾਇਤਕਰਤਾ ਦਾ ਨਾਮ ਅਤੇ ਪਤਾ ਗੁਪਤ ਰੱਖਿਆ ਜਾਵੇਗਾ।ਪੰਜਾਬ ਸਰਕਾਰ ਪੰਜਾਬ ਨੂੰ ਰੰਗਲਾ ਬਣਾਉਣ ਲਈ ਵਚਨਬੱਧ ਹੈ, ਇਹ ਤਾਂ ਹੀ ਸੰਭਵ ਹੋ ਸਕਦਾ ਹੈ ਜੇਕਰ ਲੋਕ ਵੀ ਨਸ਼ਿਆਂ ਵਿਰੁੱਧ ਲੜਾਈ ਵਿੱਚ ਸਰਕਾਰ ਦਾ ਸਾਥ ਦੇਣ।

ਇਹ ਵੀ ਪੜ੍ਹੋ  Moga Police ਵੱਲੋ 2 ਨਜਾਇਜ਼ ਹਥਿਆਰਾਂ ਸਹਿਤ ਪੰਜ ਅਸਲਾ ਤਸਕਰ ਕਾਬੂ

ਡੀ ਸੀ ਕੋਮਲ ਮਿੱਤਲ ਨੇ ਵੀ ਡੀ ਸੀ ਅਤੇ ਡਬਲਿਊ ਡੀ ਸੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਹ ਕਮੇਟੀਆਂ ਸਥਾਨਕ ਪੁਲਿਸ ਅਤੇ ਪ੍ਰਸ਼ਾਸਨ ਨਾਲ ਸੰਪਰਕ ਕਰਕੇ ਨਸ਼ਿਆਂ ਨੂੰ ਰੋਕਣ ਅਤੇ ਪੀੜਤਾਂ ਦਾ ਨਸ਼ਾ ਛੁਡਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਜੇਕਰ ਉਨ੍ਹਾਂ ਨੂੰ ਨਸ਼ਾ ਤਸਕਰਾਂ ਵਿਰੁੱਧ ਆਪਣੀਆਂ ਸ਼ਿਕਾਇਤਾਂ ਦੇ ਨਿਪਟਾਰੇ ਵਿੱਚ ਕੋਈ ਮੁਸ਼ਕਲ ਆਉਂਦੀ ਹੈ, ਤਾਂ ਉਹ ਡੀ ਸੀ ਦਫ਼ਤਰ ਨਾਲ ਸੰਪਰਕ ਕਰ ਸਕਦੇ ਹਨ।ਐਸ ਐਸ ਪੀ ਦੀਪਕ ਪਾਰੀਕ ਨੇ ਵੀ ਡੀ ਸੀ ਅਤੇ ਡਬਲਿਊ ਡੀ ਸੀ ਨੂੰ ਪੁਲਿਸ ਵੱਲੋਂ ਪੂਰਨ ਸਹਿਯੋਗ ਦਾ ਭਰੋਸਾ ਦਿੰਦੇ ਹੋਏ ਕਿਹਾ ਕਿ ਮਾਨਵਤਾ ਦੇ ਦੋਖੀਆਂ ਨੂੰ ਬਚਾਉਣ ਲਈ ਕੋਈ ਸਿਫ਼ਾਰਸ਼ ਨਹੀਂ ਕੀਤੀ ਜਾਣੀ ਚਾਹੀਦੀ ਅਤੇ ਉਨ੍ਹਾਂ ਨੂੰ ਰਿਹਾਅ ਕਰਵਾਉਣ ਵਿੱਚ ਮਦਦ ਕਰਨ ਲਈ ਅਦਾਲਤਾਂ ਵਿੱਚ ਕੋਈ ਵੀ ਜ਼ਮਾਨਤੀ ਗਰੰਟੀ ਜਮ੍ਹਾ ਕਰਵਾਉਣ ਤੋਂ ਗ਼ੁਰੇਜ਼ ਕਰਨਾ ਚਾਹੀਦਾ ਹੈ।ਇਸ ਮੌਕੇ ਸਿਹਤ ਮੰਤਰੀ ਵੱਲੋਂ ਹਾਜ਼ਰ ਲੋਕਾਂ ਨੂੰ ਦੋਸ਼ੀਆਂ ਦੀ ਮਦਦ ਨਾ ਕਰਨ ਦੇ ਨਾਲ-ਨਾਲ ਪੀੜਤਾਂ ਨੂੰ ਬਿਹਤਰ ਭਵਿੱਖ ਲਈ ਨਸ਼ਿਆਂ ਦੇ ਖ਼ਤਰੇ ਤੋਂ ਬਾਹਰ ਆਉਣ ਵਿੱਚ ਸਹਾਇਤਾ ਕਰਨ ਦਾ ਪ੍ਰਣ ਵੀ ਦਿਵਾਇਆ ਗਿਆ।ਪੰਜਾਬ ਜਲ ਸਪਲਾਈ ਤੇ ਸੀਵਰੇਜ ਬੋਰਡ ਦੇ ਚੇਅਰਮੈਨ ਡਾ. ਸੰਨੀ ਸਿੰਘ ਆਹਲੂਵਾਲੀਆ, ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਪ੍ਰਭਜੋਤ ਕੌਰ, ਮਿਲਕਫੈੱਡ ਦੇ ਚੇਅਰਮੈਨ ਨਰਿੰਦਰ ਸਿੰਘ ਸ਼ੇਰਗਿੱਲ, ਮਾਰਕੀਟ ਕਮੇਟੀ ਮੋਹਾਲੀ ਦੇ ਚੇਅਰਮੈਨ ਗੋਬਿੰਦਰ ਮਿੱਤਲ, ਡਿਪਟੀ ਮੇਅਰ ਪਟਿਆਲਾ ਅਤੇ ਮਾਲਵਾ ਜ਼ੋਨ ਕੋਆਰਡੀਨੇਟਰ, ਯੁੱਧ ਨਸ਼ਿਆ ਵਿਰੁਧ, ਜਗਦੀਪ ਸਿੰਘ ਜੱਗਾ, ਏ ਡੀ ਸੀ (ਪੇਂਡੂ ਵਿਕਾਸ) ਸੋਨਮ ਚੌਧਰੀ, ਐਸ ਡੀ ਐਮ ਮੋਹਾਲੀ, ਦਮਨਦੀਪ ਕੌਰ, ਐਸ ਡੀ ਐਮ ਖਰੜ ਗੁਰਮੰਦਰ ਸਿੰਘ, ਐਸ ਡੀ ਐਮ ਡੇਰਾਬੱਸੀ ਅਮਿਤ ਗੁਪਤਾ ਅਤੇ ਸਿਵਲ ਸਰਜਨ ਸੰਗੀਤਾ ਜੈਨ ਵੀ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਯੁੱਧ ਨਸਿਆਂ ਵਿਰੁੱਧ; ਨਸਿਆਂ ਦਾ ਲੱਕ ਟੁੱਟਣ ਕਿਨਾਰੇ—ਹਰਪਾਲ ਸਿੰਘ ਚੀਮਾ

0

👉ਪੰਜਾਬ ਦੇ ਪਾਣੀ ਅਤੇ ਜਵਾਨੀ ਨੂੰ ਬਚਾਉਣ ਲਈ ਸੂਬਾ ਸਰਕਾਰ ਡਟ ਕੇ ਖੜ੍ਹੀ
Mansa News:ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਯੁੱਧ ਨਸਿਆਂ ਵਿਰੁੱਧ ਮੁਹਿੰਮ ਤਹਿਤ ਅੱਜ ਜਿਲ੍ਹੇ ਦੇ ਸਾਰੇ 247 ਪਿੰਡਾਂ ਦੇ ਨਸਿਆਂ ਖਿਲਾਫ ਝੰਡਾ ਬੁਲੰਦ ਕਰਨ ਵਾਲੇ ਪਹਿਰੇਦਾਰਾਂ ਨੂੰ ਪੰਜਾਬ ਦੇ ਵਿੱਤ ਮੰਤਰੀ  ਹਰਪਾਲ ਚੀਮਾ ਨੇ ਬੋਲੇ ਸੋ ਨਿਹਾਲ ਦਾ ਜੈਕਾਰਾ ਬੁਲੰਦ ਕਰਕੇ ਨਸਿਆਂ ਖਿਲਾਫ ਸਹੁੰ ਚੁਕਾਈ।ਇਸ ਮੌਕੇ ਸਥਾਨਕ ਜਵਾਹਰਕੇ ਹੋਡ ਤੇ ਇਕ ਨਿੱਜੀ ਪੈਲੇਸ ਵਿਚ ਲੋਕਾਂ ਦੀ ਪ੍ਰਭਾਵਸ਼ਾਲੀ ਇਕੱਤਰਤਾ ਨੂੰ ਸੰਬੋਧਿਤ ਹੁੰਦਿਆਂ ਉਨ੍ਹਾਂ ਨਸ਼ੇ ਦੇ ਕਾਰੋਬਾਰ ਦੇ ਫੈਲਾਅ ਦਾ ਠੀਕਰਾ ਪਹਿਲਾਂ ਰਾਜਭਾਗ ਕਰ ਚੁੱਕੀਆਂ ਉਨ੍ਹਾਂ ਰਾਜਨੀਤਿਕ ਪਾਰਟੀਆਂ ਦੇ ਸਿਰ ਭੰਨਿਆ ਜੋ ਧਰਮ ਅਤੇ ਪਰਿਵਾਰਵਾਦ ਦੀ ਰਾਜਨੀਤੀ ਕਰਦੀਆਂ ਰਹੀਆਂ ਹਨ।ਉਨ੍ਹਾਂ ਕਿਹਾ ਕਿ ਹੁਣ ਜਦੋਂ ਸ੍ਰ ਭਗਵੰਤ ਸਿੰਘ ਮਾਨ ਦੀ ਸਰਕਾਰ ਹੋਂਦ ਵਿਚ ਆਈ ਹੈ ਉਦੋਂ ਤੋਂ ਨਸ਼ੇ ਦਾ ਵਗ ਰਿਹਾ ਛੇਵਾਂ ਦਰਿਆ ਮੁਕੰਮਲ ਤੌਰ ਤੇ ਸੁੱਕਣ ਦੇ ਕੰਢੇ ਆ ਚੁੱਕਾ ਹੈ। ਉਨ੍ਹਾਂ ਲੋਕਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਸ ਦਾ ਸਾਰਾ ਸਿਹਰਾ ਉਨ੍ਹਾਂ ਲੋਕਾਂ ਨੂੰ ਜਾਂਦਾ ਹੈ ਜਿੰਨ੍ਹਾਂ ਨੇ ਹਰ ਪਿੰਡ, ਹਰ ਘਰ ਅਤੇ ਮੁਹੱਲੇ *ਚੋਂ ਹੋ ਕੇ ਸਰਕਾਰ ਦੀ ਇਸ ਮੁਹਿੰਮ ਦਾ ਮੋਢੇ ਨਾਲ ਮੋਢਾ ਜੋੜ ਕੇ ਇਸ ਯੁੱਧ ਵਿਚ ਯੋਗਦਾਨ ਪਾਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦਾ ਹਰ ਘਰ ਦਾ ਵਾਸੀ ਚਹੁੰਦਾ ਸੀ ਕਿ ਪੰਜਾਬ ਨਸ਼ਾ ਮੁਕਤ ਹੋਵੇ, ਜਿਸ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਣ ਲੈਂਦਿਆਂ ਨਸ਼ੇ ਖਿਲਾਫ਼ ਵੱਡੀ ਜੰਗ ਸ਼ੁਰੂ ਕਰਕੇ ਅਮਲੀ ਰੂਪ ਦਿੱਤਾ ਹੈ।

ਇਹ ਵੀ ਪੜ੍ਹੋ  ਗਿੱਦੜਬਾਹਾ ’ਚ ਪੰਜਾਬ ਬੀਜ਼ ਭੰਡਾਰ ਗੋਦਾਮ ਸੀਲ, ਫਰਮ ਖਿਲਾਫ ਪਰਚਾ ਦਰਜ

ਮੁੱਖ ਮੰਤਰੀ ਸਾਹਿਬ ਪਿਛਲੇ ਤਿੰਨ ਸਾਲ ਤੋਂ ਪੰਜਾਬ ਦੀ ਭਲਾਈ ਲਈ ਸ਼ਲਾਘਾਯੋਗ ਫੈਸਲੇ ਲੈ ਰਹੇ ਹਨ ਚਾਹੇ ਉਹ ਨਸ਼ੇ ਦਾ ਖ਼ਾਤਮਾ ਹੋਵੇ ਚਾਹੇ ਨੌਕਰੀਆਂ ਦੀ ਗੱਲ ਹੋਵੇ, ਸੂਬਾ ਸਰਕਾਰ ਇਸ ਦੇ ਲਈ ਸਿਰਤੋੜ ਯਤਨ ਕਰ ਰਹੀ ਹੈ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪੰਜਾਬ ਦੀ ਜਵਾਨੀ ਅਤੇ ਪੰਜਾਬ ਦੇ ਪਾਣੀਆਂ ਦੀ ਰਾਖੀ ਲਈ ਡਟ ਕੇ ਖੜ੍ਹੀ ਹੈ।ਸੂਬਾ ਸਰਕਾਰ ਵੱਲੋਂ ਨਹਿਰੀ ਪਾਣੀ ਹਰ ਖੇਤ ਤੱਕ ਪਹੁੰਚਾਉਣ ਲਈ 3500 ਕਰੋੜ ਰੁਪਏ ਰੱਖਿਆ ਗਿਆ ਹੈ। ਇਸ ਮੌਕੇ ਵਿਧਾਇਕ ਜਲਾਲਾਬਾਦ ਜਗਦੀਪ ਕੰਬੋਜ਼ ਗੋਲਡੀ ਨੇ ਹਾਜ਼ਰੀਨ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਸੋਚ ਸਦਕਾ ਸਰਹੱਦੀ ਇਲਾਕਿਆਂ *ਚ ਵੀ ਨਸ਼ੇ ਦੀ ਸਪਲਾਈ ਚੇਨ ਨੂੰ ਨੱਥ ਪਈ ਹੈ। ਵਿਧਾਇਕ ਮਾਨਸਾ ਡਾ. ਵਿਜੈ ਸਿੰਗਲਾ ਨੇ ਕਿਹਾ ਕਿ ਪੰਜਾਬ ਨੂੰ ਨਸਿਆਂ ਦਾ ਛੇਵਾਂ ਦਰਿਆ ਕਿਹਾ ਜਾਣਾ ਸਾਡੇੇ ਲਈ ਬਹੁਤ ਸ਼ਰਮਨਾਕ ਗੱਲ ਸੀ ਜਿਸ ਦੇ ਲਈ ਵੱਡਾ ਤਹੱਈਆ ਕਰਦਿਆਂ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਨੇ ਨਸ਼ੇ ਤੋਂ ਪੀੜਤ ਨੌਜਵਾਨਾਂ ਅਤੇ ਉਨ੍ਹਾਂ ਦੇ ਮਾਪਿਆਂ ਦੀ ਤਰਾਸਦੀ ਬਾਰੇ ਸੋਚਦਿਆਂ ਨਸ਼ੇ ਖਿਲਾਫ ਜੰਗ ਸ਼ੁਰੂ ਕੀਤੀ ਅਤੇ ਨਸ਼ੇ ਦੀ ਸਪਲਾਈ ਚੇਨ ਨੂੰ ਤੋੜਨ ਲਈ ਵੱਡੇ ਯਤਨ ਕੀਤੇ ਜਾ ਰਹੇ ਹਨ।ਵਿਧਾਇਕ ਬੁਢਲਾਡਾ ਪ੍ਰਿੰਸੀਪਲ ਸ੍ਰ ਬੁੱਧ ਰਾਮ ਨੇ ਕਿਹਾ ਕਿ ਸਾਰੇ ਪਿੰਡਾਂ ਦੀਆਂ ਪੰਚਾਇਤਾਂ ਵੱਲੋਂ ਨਸ਼ਾ ਤਸਕਰਾਂ ਵਿਰੁੱਧ ਮਤੇ ਪਾਏ ਹਨ ਕਿ ਉਹ ਨਸ਼ੇ ਦਾ ਵਪਾਰ ਕਰਨ ਵਾਲੇ ਕਿਸੇ ਵੀ ਵਿਅਕਤੀ ਦੀ ਸਪੋਰਟ ਨਹੀਂ ਕਰਨਗੇ ਬਲਕਿ ਉਸ ਖਿਲਾਫ਼ ਲਾਮਬੰਦ ਹੋਣ ਲਈ ਪਾਬੰਦ ਰਹਿਣਗੇ।

ਇਹ ਵੀ ਪੜ੍ਹੋ  ‘ਦੇਸ਼ ਭਗਤਾਂ ਤੋਂ ਰਾਖਿਆਂ ਤੱਕ: ਮਾਨ ਨੇ ਚੰਡੀਗੜ੍ਹ ਵਿਖੇ ਇਤਿਹਾਸਕ ਪਦਯਾਤਰਾ ਵਿੱਚ ਪੰਜਾਬ ਨੂੰ ਨਸ਼ਾ ਮੁਕਤ ਕਰਨ ਦਾ ਹਲਫ਼ ਲਿਆ

ਵਿਧਾਇਕ ਸਰਦੂਲਗੜ੍ਹ ਸ੍ਰ. ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਕਿਹਾ ਕਿ ਕੋਈ ਵੀ ਨੌਜਵਾਨ ਜੋ ਨਸ਼ਾ ਛੱਡਣਾ ਚਾਹੁੰਦਾ ਉਸ ਦਾ ਇਲਾਜ਼ ਤਾਂ ਕਰਵਾਇਆ ਹੀ ਜਾਵੇਗਾ ਬਲਕਿ ਉਸ ਦੇ ਕਾਰੋਬਾਰ ਲਈ ਜਾਂ ਉਸ ਨੂੰ ਪੈਰਾਂ ਸਿਰ ਖੜ੍ਹਾ ਕਰਨ ਲਈ ਵੀ ਸਹਾਇਤਾ ਕੀਤੀ ਜਾਵੇਗੀ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ ਨੇ ਕਿਹਾ ਕਿ ਸਿਵਲ ਤੇ ਪੁਲਿਸ ਪ੍ਰਸ਼ਾਸਨ ਯੁੱਧ ਨਸਿਆਂ ਵਿਰੁੱਧ ਮੁਹਿੰਮ ਵਿਚ ਪੂਰੀ ਤਰ੍ਹਾਂ ਸਰਗਰਮ ਹੈ।ਨਸਿਆਂ ਤੋਂ ਪੀੜਤ ਮਰੀਜ਼ਾਂ ਦਾ ਇਲਾਜ਼ ਕਰਵਾਉਣ ਲਈ ਜਿਲ੍ਹੇ ਅੰਦਰ ਨਸ਼ਾ ਮੁਕਤੀ ਤੇ ਪੁਨਰਵਾਸ ਕੇਂਦਰ ਅਤੇ ਓਟ ਸੈਂਟਰ ਚਲਾਏ ਜਾ ਰਹੇ ਹਨ। ਐਸ.ਐਸ.ਪੀ. ਸ੍ਰੀ ਭਾਗੀਰਥ ਸਿੰਘ ਮੀਨਾ ਨੇ ਕਿਹਾ ਕਿ ਮਾਨਸਾ ਪੁਲਿਸ ਵੱਲੋਂ ਯੁੱਧ ਨਸਿਆਂ ਵਿਰੁੱਧ ਮੁਹਿੰਮ ਤਹਿਤ ਹੁਣ ਤੱਕ 222 ਮੁਕੱਦਮੇ ਦਰਜ਼ ਕਰਕੇ 338 ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਕੇ ਵੱਡੀ ਮਾਤਰਾ ਵਿਚ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਕੀਤੀ ਗਈ ਹੈ। ਇਸ ਮੌਕੇ ਕੋਆਰਡੀਨੇਟਰ ਮਾਲਵਾ (ਵੈਸਟ) ਚੁਸ਼ਪਿੰਦਰਬੀਰ ਚਹਿਲ, ਚੇਅਰਮੈਨ ਮਾਰਕਿਟ ਕਮੇਟੀ ਮਾਨਸਾ ਗੁਰਪ੍ਰੀਤ ਸਿੰਘ ਭੁੱਚਰ, ਚੇਅਰਮੈਨ ਮਾਰਕਿਟ ਕਮੇਟੀ ਬੁਢਲਾਡਾ ਸਤੀਸ਼ ਸਿੰਗਲਾ, ਚੇਅਰਮੈਨ ਮਾਰਕਿਟ ਕਮੇਟੀ ਭੀਖੀ ਵਰਿੰਦਰ ਸੋਨੀ, ਚੇਅਰਮੈਨ ਜਿਲ੍ਹਾ ਯੋਜਨਾ ਕਮੇਟੀ ਚਰਨਜੀਤ ਸਿੰਘ ਅੱਕਾਂਵਾਲੀ, ਚੇਅਰਮੈਨ ਕੋਆਪਰੇਟਿਵ ਸੁਸਾਇਟੀ ਸੋਹਣਾ ਸਿੰਘ ਕਲੀਪੁਰ, ਵਧੀਕ ਡਿਪਟੀ ਕਮਿਸ਼ਨਰ ਆਕਾਸ਼ ਬਾਂਸਲ, ਐਸ.ਡੀ.ਐਮ. ਮਾਨਸਾ ਕਾਲਾ ਰਾਮ ਕਾਂਸਲ, ਐਸ.ਡੀ.ਐਮ. ਬੁਢਲਾਡਾ ਗਗਨਦੀਪ ਸਿੰਘ, ਬਲਵੰਤ ਭੀਖੀ ਤੋਂ ਇਲਾਵਾ ਸਮੂਹ ਪਿੰਡਾਂ ਦੇ ਸਰਪੰਚ, ਪੰਚ ਅਤੇ ਮੋਹਤਬਰ ਵਿਅਕਤੀ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਗਿੱਦੜਬਾਹਾ ’ਚ ਪੰਜਾਬ ਬੀਜ਼ ਭੰਡਾਰ ਗੋਦਾਮ ਸੀਲ, ਫਰਮ ਖਿਲਾਫ ਪਰਚਾ ਦਰਜ

0

Muktsar News: ਪੰਜਾਬ ਸਰਕਾਰ ਵੱਲੋਂ ਗੈਰ-ਮਿਆਰੀ ਬੀਜ਼ਾਂ ਵਾਲਿਆਂ ਵਿਰੁਧ ਵਿੱਢੀ ਮੁਹਿੰਮ ਤਹਿਤ ਗਿੱਦੜਬਾਹਾ ਦੇ ਇੱਕ ਨਾਮੀ ਬੀਜ਼ ਭੰਡਾਰ ਦੇਗੋਦਾਮ ਨੂੰ ਸੀਲ ਕਰਕੇ ਉਨ੍ਹਾਂ ਦੇ ਮਾਲਕਾਂ ਵਿਰੁਧ ਪਰਚਾ ਦਰਜ਼ ਕਰਨ ਦੀ ਜਾਣਕਾਰੀ ਮਿਲੀ ਹੈ। ਸੂਚਨਾ ਮੁਤਾਬਕ ਪੰਜਾਬ ਸੀਡਜ ਕੰਪਨੀ ਗਿੱਦੜਬਾਹਾ ਵੱਲੋ ਝੋਨੇ ਦੀ ਗੈਰ – ਪ੍ਰਮਾਣਤ ਕਿਸਮਾਂ ਦੀ ਵਿਕਰੀ ਕਰਨ ’ਤੇ ਰੋਕ ਲੱਗੀ ਹੋਈ ਹੈ ਅਤੇ ਇਸ ਫ਼ਰਮ ਦਾ ਕੇਸ ਸੰਯੁਕਤ ਡਾਇਰੈਕਟਰ ਖੇਤੀਬਾੜੀ (ਘਣੀ-ਖੇਤੀ) ਪੰਜਾਬ ਕੋਲ ਕਾਰਵਾਈ ਤਹਿਤ ਹੈ। ਇੱਕ ਸਰਕਾਰੀ ਬੁਲਾਰੇ ਨੇ ਦਸਿਆ ਕਿ ਉੱਡਣ ਦਸਤਾ ਸ੍ਰੀ ਮੁਕਤਸਰ ਸਾਹਿਬ ਵੱਲੋ ਬੀਤੇ ਦਿਨੀਂ ਬੀਜਾਂ ਦੀ ਚੈਕਿੰਗ ਕਰਦਿਆ ਪੱਤਾ ਲੱਗਾ ਕਿ ਮੈਸ- ਪੰਜਾਬ ਬੀਜ ਭੰਡਾਰ ਗਿੱਦੜਬਾਹਾ ਦਾ ਬੀਜਾਂ ਦਾ ਇੱਕ ਵੱਡਾ ਗੋਦਾਮ ਅਣ-ਅਧਿਕਾਰਤ ਹੈ ਅਤੇ ਇਸ ਗੋਦਾਮ ਵਿੱਚ ਵਿਕਰੀ ਕੀਤੀਆ ਜਾ ਰਹੀਆਂ ਝੋਨੇ ਦੀਆਂ ਕਿਸਮਾਂ ਦੀ ਪਹਿਲਾ ਹੀ ਸੇਲ ਬੰਦ ਹੈ ਅਤੇ ਕੇਸ ਉੱਪਰਲੀ ਅਥਾਰਟੀ ਕੋਲ ਪੈਡਿੰਗ ਹੈ।ਇਸ ਅਣ – ਅਧਿਕਾਰਤ ਗੋਦਾਮ ਕਾਰਨ ਮੈਸ- ਪੰਜਾਬ ਬੀਜ ਭੰਡਾਰ ਗਿੱਦੜਬਾਹਾ ਖਿਲਾਫ ਜ਼ਿਲ੍ਹੇ ਦੇ ਉੱਡਣ ਦਸਤੇ ਦੀ ਟੀਮ ਵੱਲੋ ਕਾਰਵਾਈ ਕੀਤੀ ਗਈ ।

ਇਹ ਵੀ ਪੜ੍ਹੋ  ਮੋਗਾ ਪੁਲਿਸ ਵੱਲੋ 12 ਘੰਟਿਆਂ ਵਿਚ ਕਾਤਲ ਗ੍ਰਿਫਤਾਰ

ਇਸ ਟੀਮ ਵਿੱਚ ਜ਼ਿਲ੍ਹੇ ਦੇ ਮੁੱਖ ਖੇਤੀਬਾੜੀ ਅਫ਼ਸਰ ਡਾ. ਕਰਨਜੀਤ ਸਿੰਘ ਗਿੱਲ, ਡਾ. ਸੁਖਜਿੰਦਰ ਸਿੰਘ ਏ.ਡੀ.ਓ, ਡਾ. ਜਸ਼ਨਪ੍ਰੀਤ ਸਿੰਘ ਏ.ਡੀ.ਓ, ਡਾ. ਜਗਮੋਹਨ ਸਿੰਘ ਏ.ਡੀ.ਓ, ਡਾ. ਮਨਿੰਦਰ ਸਿੰਘ ਏ.ਡੀ.ਓ,ਅਤੇ ਸਹਾਇਕ ਸਟਾਫ ਹਾਜਰ ਸਨ।ਇਸ ਟੀਮ ਨੇ ਪੁਲਿਸ ਦੀ ਹਾਜਰੀ ਵਿੱਚ ਇਸ ਅਣ – ਅਧਿਕਾਰਤ ਗੋਦਾਮ ਦਾ ਸਾਰਾ ਸਟਾਕ ਨੋਟ ਕਰ ਲਿਆ, ਇਸ ਦੇ 6 ਸੈਂਪਲ ਭਰੇ ਗਏ ਅਤੇ ਇਸ ਗੋਦਾਮ ਨੂੰ ਸੀਲ ਕਰਕੇ ਥਾਨਾ ਇੰਚਾਰਜ ਗਿੱਦੜਬਾਹਾ ਨੂੰ ਫ਼ਰਮ ਮੈਸ- ਪੰਜਾਬ ਬੀਜ ਭੰਡਾਰ ਗਿੱਦੜਬਾਹਾ ਖਿਲਾਫ ਸੀਡ ਐਕਟ 1966 ਅਤੇ ਸੀਡ ਕੰਟਰੋਲ ਆਰਡਰ ਦੀ ਕੁਤਾਹੀ ਹਿੱਤ ਜਰੂਰੀ ਵਸਤਾਂ ਐਕਟ 1955 ਤਹਿਤ ਪਰਚਾ ਦਰਜ ਕਰਨ ਲਈ ਲਿਖ ਦਿੱਤਾ ਗਿਆ ਹੈ । ਇਸ ਕਾਰਵਾਈ ਦੀ ਸਮੁੱਚੀ ਰਿਪੋਰਟ ਉਪ ਮੰਡਲ ਮੈਜਿਸਟਰੇਟ ਗਿੱਦੜਬਾਹਾ ਅਤੇ ਡਾਇਰੈਕਟਰ ਖੇਤੀਬਾੜੀ ਨੂੰ ਸੂਚਿਤ ਕਰ ਦਿੱਤਾ ਗਿਆ ਹੈ । ਇਹ ਪਰਚਾ ਫਰਮ ਅਤੇ ਫਰਮ ਦੇ ਮਾਲਕ ਰੁਪੇਸ ਗਰਗ ਪੁੱਤਰ ਕੇਵਲ ਕਿਸਨ ਗਰਗ ਖਿਲਾਫ ਹੋਇਆ ਹੈ ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਮਾਨਸਾ ਪੁਲਿਸ ਵੱਲੋ ‘ਯੁੱਧ ਨਸ਼ਿਆ ਵਿਰੁੱਧ’ ਕਾਰਵਾਈ ਕਰਦੇ ਹੋਏ 350 ਗ੍ਰਾਮ ਹੈਰੋਇਨ ਸਮੇਤ ਇੱਕ ਵਰਨਾ ਕਾਰ ਬ੍ਰਾਮਦ ਕੀਤੀ

0

Mansa News:ਭਾਗੀਰਥ ਸਿੰਘ ਮੀਨਾ, ਆਈ.ਪੀ.ਐਸ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਨੂੰ ਨਸ਼ਾ-ਮੁਕਤ ਕਰਨ ਲਈ ਵਿੱਢੀ ਮੁਹਿੰਮ ‘ਯੁੱਧ ਨਸ਼ਿਆ ਵਿਰੁੱਧ’ ਤਹਿਤ ਸਖਤ ਨੀਤੀ ਅਪਣਾਈ ਗਈ ਹੈ। ਜਿਸਦੀ ਲੜੀ ਵਿੱਚ ਯੋਗ ਡਾਇਰੈਕਟਰ ਜਨਰਲ ਪੁਲਿਸ ਪੰਜਾਬ ਗੌਰਵ ਯਾਦਵ ਦੇ ਅਦੇਸਾਂ ਅਨੁਸਾਰ ਅਤੇ ਹਰਜੀਤ ਸਿੰਘ ਆਈ.ਪੀ.ਐਸ. ਬਠਿੰਡਾ ਰੇਂਜ ਦੀ ਅਗਵਾਈ ਹੇਠ ਮਾਨਸਾ ਪੁਲਿਸ ਵੱਲੋਂ ‘ਯੁੱਧ ਨਸ਼ਿਆ ਵਿਰੁੱਧ’ ਨਸ਼ਿਆਂ ਵਿਰੁੱਧ ਕਾਰਵਾਈ ਕਰਦੇ ਹੋਏ 350 ਗ੍ਰਾਮ ਹੈਰੋਇਨ ਸਮੇਤ ਇੱਕ ਵਰਨਾ ਕਾਰ ਨੰਬਰੀ ਐਚ.ਆਰ 12 ਜੈੱਡ 4290 ਬ੍ਰਾਮਦ ਕਰਨ ਵਿੱਚ ਵੱਡੀ ਸਫਲਤਾ ਹਾਸਲ ਕੀਤੀ ਗਈ ਹੈ।

ਇਹ ਵੀ ਪੜ੍ਹੋ  Moga Police ਵੱਲੋ 2 ਨਜਾਇਜ਼ ਹਥਿਆਰਾਂ ਸਹਿਤ ਪੰਜ ਅਸਲਾ ਤਸਕਰ ਕਾਬੂ

ਜਿਸਤੇ ਮਾਨਯੋਗ ਮਨਮੋਹਨ ਸਿੰਘ ਅੋਲਖ ਐਸ.ਪੀ.(ਇੰਨਵੈ) ਮਾਨਸਾ ਵੱਲੋ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਜਸਵਿੰਦਰ ਸਿੰਘ ਡੀ.ਐਸ.ਪੀ (ਇਨਵੈ:) ਪੁਸਪਿੰਦਰ ਸਿੰਘ ਡੀ.ਐਸ.ਪੀ (ਐਚ)ਦੀ ਦੇਖ ਰੇਖ ਹੇਠ ਥਾਣੇ: ਬਲਕੋਰ ਇੰਚਰਾਜ ਸੀ.ਆਈ.ਏ ਦੀ ਅਗਵਾਈ ਵਿੱਚ ਮਿਤੀ 02-05-2025 ਨੂੰ ਸ:ਥ ਸਵਰਨ ਕੋਰ ਸੀ.ਆਈ.ਏ ਸਟਾਫ ਮਾਨਸਾ ਵੱਲੋ ਸਮੇਤ ਸਾਥੀਆਂ ਦੇ ਦੋਰਾਨੇ ਗਸ਼ਤ ਜੋਗੀਪੀਰ ਝਿੜ੍ਹੀ (ਥਾਣਾ ਜੋਗਾ) ਪਾਸ ਇੱਕ ਵਰਨਾ ਕਾਰ ਰੰਗ ਚਿੱਟਾ ਨੰਬਰੀ ਐਚ.ਆਰ 12 ਜੈੱਡ 4290 ਨੂੰ ਰੋਕਕੇ ਉਸ ਵਿੱਚ 2 ਸਵਾਰ ਵਿਅਕਤੀ ਹਰਦੀਪ ਸਿੰਘ ਉਰਫ ਦੀਪ (ਉਮਰ 27 ਸਾਲ) ਵਾਸੀ ਭੰਮੇ ਕਲਾ ਹਾਲ ਨਿਧਾਨ ਸਿੰਘ ਨਗਰ ਮਾਨਸਾ, ਮਨਪ੍ਰੀਤ ਸਿੰਘ ਉਰਫ ਮਨੀ (ਉਮਰ 25 ਸਾਲ)ਵਾਸੀ ਦਲੀਏਵਾਲੀ ਦੀ ਵਰਨਾ ਕਾਰ ਉਕਤ ਦੇ ਗੇਅਰ ਹੈਂਡਲ ਪਾਸੋ 350 ਗ੍ਰਾਮ ਹੈਰੋਇਨ ਬ੍ਰਾਮਦ ਕਰਕੇ ਮੁ.ਨੰ 34 ਮਿਤੀ 02.05.2025 ਅ/ਧ 21/61/85 ਐਨ.ਡੀ.ਪੀ.ਐਸ ਐਕਟ ਥਾਣਾ ਜੋਗਾ ਵਿੱਚ ਦਰਜ ਕੀਤਾ ਗਿਆ।

ਇਹ ਵੀ ਪੜ੍ਹੋ  SSP ਸਹਿਤ Pujnab Police ਦੇ 10 ਅਫਸਰਾਂ ਦੇ ਹੋਏ ਤਬਾਦਲੇ

ਇਸ ਸਬੰਧੀ ਸੀਨੀਅਰ ਕਪਤਾਨ ਪੁਲਿਸ ਮਾਨਸਾ ਵੱਲੋ ਹੋਰ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਗ੍ਰਿਫਤਾਰ ਵਿਅਕਤੀਆ ਨੂੰ ਮਾਨਯੋਗ ਅਦਲਾਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ ਤੇ ਮੁਕੱਦਮਾ ਦੀ ਡੂੰਘਾਈ ਨਾਲ ਤਫਤੀਸ ਕਰਕੇ ਇੰਨ੍ਹਾ ਦੇ ਬੈਕਵਾਰਡ ਅਤੇ ਫਾਰਵਰਡ ਲਿੰਕਾ ਤੋ ਅਹਿਮ ਖੁਲਾਸੇ ਹੋਣ ਦੀ ਸੰਭਵਾਨਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ