Home Blog Page 775

SSD Girls College Bathinda ਦੇ ਆਰਟਸ ਅਤੇ ਸਾਇੰਸ ਵਿਭਾਗ ਨੇ ਵਿਦਿਆਰਥੀਆਂ ਨੂੰ ਦਿੱਤੀ ਵਿਦਾਇਗੀ ਪਾਰਟੀ

Bathinda News: SSD Girls College Bathinda ਵਿਖੇ ਕਾਲਜ ਪ੍ਰਿੰਸੀਪਲ ਡਾ. ਨੀਰੂ ਗਰਗ ਦੀ ਅਗਵਾਈ ਹੇਠ ਬੀ.ਏ., ਬੀ.ਐਸ.ਸੀ. (ਮੈਡੀਕਲ ਅਤੇ ਨਾਨ-ਮੈਡੀਕਲ), ਬੀ.ਐਸ.ਸੀ. (ਸੀ ਐਸ ਐਮ), ਐਮ.ਏ.(ਅੰਗਰੇਜ਼ੀ) ਦੇ ਵਿਦਿਆਰਥੀਆਂ ਨੇ ਆਪਣੇ ਸੀਨੀਅਰ ਵਿਦਿਆਰਥੀਆਂ ਨੂੰ ‘ਅਗਲਾ ਸਫ਼ਰ’ ਥੀਮ ਤਹਿਤ ਇੱਕ ਯਾਦਗਾਰੀ ਵਿਦਾਇਗੀ ਪਾਰਟੀ ਦਿੱਤੀ ਗਈ । ਇਸ ਮੌਕੇ ਮੁੱਖ ਮਹਿਮਾਨ ਅਤੇ ਜੱਜ ਸਾਹਿਬਾਨਾਂ ਦੀ ਭੂਮਿਕਾ ਸ਼੍ਰੀਮਤੀ ਕਿਰਨ ਗੋਇਲ ਅਤੇ ਸ਼੍ਰੀਮਤੀ ਸੁਸ਼ਮਾ ਗਰਗ ਵੱਲੋਂ ਨਿਭਾਈ ਗਈ ।

ਇਹ ਵੀ ਪੜ੍ਹੋ ਪਾਣੀਆਂ ਦੇ ਵਿਵਾਦ ਦੌਰਾਨ ਇੱਕ ‘ਮੰਚ ’ ਉਪਰ ਨਜ਼ਰ ਆਏ ਪੰਜਾਬ ਤੇ ਹਰਿਆਣਾ ਦੇ ਮੁੱਖ ਮੰਤਰੀ

ਪਾਰਟੀ ਨੂੰ ਮੰਨੋਰੰਜਕ ਬਣਾਉਣ ਲਈ ਸੱਭਿਆਚਾਰਕ ਪੇਸ਼ਕਾਰੀਆਂ ਦੇ ਨਾਲ ਅਨੋਖੇ ਢੰਗ ਨਾਲ ਤੰਬੋਲਾ ਖੇਡ ਵੀ ਕਰਵਾਈ ਗਈ ਜਿਸ ਵਿੱਚ ਸਮੂਹ ਸਟਾਫ਼ ਅਤੇ ਪਾਰਟੀ ਵਿੱਚ ਮੌਜੂਦ ਵਿਦਿਆਰਥੀਆਂ ਨੇ ਹਿੱਸਾ ਲਿਆ । ਪ੍ਰਿੰਸੀਪਲ ਡਾ. ਨੀਰੂ ਗਰਗ ਨੇ ਵਿਦਾਇਗੀ ਲੈ ਰਹੇ ਵਿਦਿਆਰਥੀਆਂ ਨੂੰ ਅਸ਼ੀਰਵਾਦ ਦਿੰਦਿਆਂ ਕਿਹਾ ਅੱਜ ਜ਼ਿੰਦਗੀ ਦਾ ਇੱਕ ਪੜ੍ਹਾਅ ਜੋ ਮੁਕੰਮਲ ਹੋਇਆ ਹੈ ਇਸ ਤੋਂ ਬਾਅਦ ਸਫ਼ਰ ਹੋਰ ਲੰਮੇਰਾ ਹੈ । ਇਸ ਲੰਮੇਰੇ ਸਫ਼ਰ ‘ਤੇ ਅਸੀਂ ਤੁਹਾਨੂੰ ਸ਼ੁੱਭ ਕਾਮਨਾਵਾਂ ਦਿੰਦੇ ਹਾਂ। ਇਹ ਸੰਸਥਾ ਹਮੇਸ਼ਾ ਵਿਦਿਆਰਥੀਆਂ ਦੀ ਬੇਹਤਰੀਨ ਜਿੰਦਗੀ ਬਣਾਉਣ ਲਈ ਹਰ ਸੰਭਵ ਯਤਨ ਕਰਦੀ ਰਹੀ ਹੈ ਅਤੇ ਕਰਦੀ ਰਹੇਗੀ।

ਇਹ ਵੀ ਪੜ੍ਹੋ 15000 ਰੁਪਏ ਰਿਸ਼ਵਤ ਲੈਂਦਾ Punjab Police ਦਾ ASI ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਇਸ ਮੌਕੇ ਜਿੱਥੇ ਜੱਜਾਂ ਵੱਲੋਂ ਬੇਹਤਰੀਨ ਪੰਜ ਟੈਗ ਚੁਣੇ ਗਏ ਉੱਥੇ ਭਾਗ ਦੂਜਾ ਦੇ ਵਿਦਿਆਰਥੀਆਂ ਵੱਲੋਂ ਵੋਟਾਂ ਦੇ ਅਧਾਰ ਤੇ ਵੀ ਪੰਜ ਟੈਗਾਂ ਦੀ ਚੋਣ ਕੀਤੀ ਗਈ । ਕਰਵਾਏ ਗਏ ਮੁਕਾਬਲਿਆਂ ਦੇ ਅਧਾਰ ‘ਤੇ ਬੀ.ਏ. ਵਿੱਚੋਂ ਫਸਟ ਰਨਰ ਅੱਪ ਨੰਦਿਨੀ, ਸੈਕਿੰਡ ਰਨਰ ਅੱਪ ਰਚਨਾ ਅਤੇ ਮਿਸ ਫੈਅਰਵਲ ਸਿਮਰਨ ਰਹੀ । ਬੀ.ਐਸਸੀ. (ਸੀ ਐਸ ਐਮ) ਵਿੱਚੋਂ ਫਸਟ ਰਨਰ ਅੱਪ ਮਹਿਕ, ਮਿਸ ਫੈਅਰਵਲ ਆਰਤੀ ਰਾਵਤ, ਬੀ.ਐਸਸੀ. (ਨਾਨ-ਮੈਡੀਕਲ) ਵਿੱਚੋਂ ਮਿਸ ਫੈਅਰਵਲ ਕਸ਼ਿਸ਼ ਅਤੇ ਐਮ.ਏ. ਅੰਗਰੇਜ਼ੀ ਵਿੱਚੋਂ ਅੰਜਲੀ ਨੂੰ ਮਿਸ ਫੇਅਰਵੈੱਲ ਚੁਣਿਆ ਗਿਆ ।

ਇਹ ਵੀ ਪੜ੍ਹੋ ਪੰਜਾਬ ਸਰਕਾਰ ਵੱਲੋਂ ਪੱਛੜੀਆਂ ਤੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਲਈ 7 ਕਰੋੜ ਰੁਪਏ ਦੇ ਕਰਜੇ ਜਾਰੀ: ਡਾ. ਬਲਜੀਤ ਕੌਰ

ਮੰਚ ਸੰਚਾਲਨ ਬੀ.ਏ ਭਾਗ ਦੂਜਾ ਦੀਆਂ ਵਿਦਿਆਰਥਣਾਂ ਯਾਦਵੀ, ਖੁਸ਼ੀ ਸਿੱਕਾ, ਸਮਨਪ੍ਰੀਤ ਅਤੇ ਮਹਿਕਪ੍ਰੀਤ ਦੁਆਰਾ ਅਤੇ ਬੀ.ਏ ਭਾਗ ਤੀਜਾ ਦੀਆਂ ਵਿਦਿਆਰਥਣਾਂ ਸੁਹਾਨਾ ਅਤੇ ਨਿਹਾਰਿਕਾ ਵੱਲੋਂ ਬਾਖੂਬੀ ਨਿਭਾਇਆ ਗਿਆ । ਵਿਦਾਇਗੀ ਲੈ ਰਹੀਆਂ ਸਮੁੱਚੀਆਂ ਵਿਦਿਆਰਥਣਾਂ ਦੇ ਅਧਾਰ ਤੇ ਭਾਗ ਤੀਜਾ ਦੀ ਵਿਦਿਆਰਥਣ ਇਕਰਾ ਸਲਮਾਨੀ ਵੱਲੋਂ ਇਸ ਕਾਲਜ ਵਿੱਚ ਬਿਤਾਏ ਗਏ ਪਲਾਂ ਨੂੰ ਇੱਕ ਕਵਿਤਾ ਦੇ ਰੂਪ ਵਿੱਚ ਪੇਸ਼ ਕੀਤਾ ਗਿਆ।

ਇਹ ਵੀ ਪੜ੍ਹੋ ਬਠਿੰਡਾ ‘ਚ ਮਹਿਤਾ ਧੜੇ ਨੇ ਮੁੜ ਮਾਰੀ ਬਾਜ਼ੀ, ਕਾਂਗਰਸ ਹੱਥੋਂ ਸੀਨੀ: ਡਿਪਟੀ ਮੇਅਰ ਦੀ ਕੁਰਸੀ ਵੀ ‘ਖੁੱਸੀ’

ਪਾਰਟੀ ਦੇ ਆਯੋਜਨ ਲਈ ਅਗਵਾਈ ਕਰਨ ਲਈ ਕਾਲਜ ਦੇ ਵਾਇਸ ਪ੍ਰਿੰਸੀਪਲ ਡਾ. ਸਵੀਤਾ ਭਾਟੀਆ ਅਤੇ ਡਾ. ਤਰੂ ਮਿੱਤਲ ਦਾ ਧੰਨਵਾਦ ਕਰਨ ਉਪਰੰਤ ਕਾਲਜ ਪ੍ਰਬੰਧਕ ਕਮੇਟੀ, ਪ੍ਰਿੰਸੀਪਲ ਅਤੇ ਸਮੂਹ ਕਾਲਜ ਸਟਾਫ਼ ਦਾ ਭਾਵਪੂਰਤ ਅਤੇ ਤਹਿ-ਦਿਲੋਂ ਧੰਨਵਾਦ ਕੀਤਾ ਗਿਆ।ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਸ੍ਰੀ ਸੰਜੇ ਗੋਇਲ ਅਤੇ ਜਰਨਲ ਸਕੱਤਰ ਸ੍ਰੀ ਵਿਕਾਸ ਗਰਗ ਅਤੇ ਕਾਰਜਕਾਰੀ ਕਮੇਟੀ ਵੱਲੋਂ ਵਿਦਿਆਰਥੀਆਂ ਨੂੰ ਸ਼ੁੱਭ ਕਾਮਨਾਵਾਂ ਦਿੱਤੀਆਂ ਗਈਆਂ ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

ਪਾਣੀਆਂ ਦੇ ਵਿਵਾਦ ਦੌਰਾਨ ਇੱਕ ‘ਮੰਚ ’ ਉਪਰ ਨਜ਼ਰ ਆਏ ਪੰਜਾਬ ਤੇ ਹਰਿਆਣਾ ਦੇ ਮੁੱਖ ਮੰਤਰੀ

0

👉ਪੰਜਾਬ ਦੇ ਰਾਜਪਾਲ ਵੱਲੋਂ ਨਸ਼ਾ ਮੁਕਤ ਅਭਿਆਨ ਤਹਿਤ ਕਰਵਾਏ ਪ੍ਰੋਗਰਾਮ ਵਿਚ ਹੋੲੈ ਸ਼ਾਮਲ
Chandigarh News: ਪਿਛਲੇ ਕੁੱਝ ਦਿਨਾਂ ਤੋਂ ਪਾਣੀਆਂ ਦੇ ਮਸਲੇ ਨੂੰ ਲੈ ਕੇ ਪੰਜਾਬ ਤੇ ਹਰਿਆਣਾ ਵਿਚਾਲੇ ਪੈਦਾ ਹੋਈ ਤਲਖ਼ੀ ਦੇ ਦੌਰਾਨ ਸ਼ਨੀਵਾਰ ਤੜਕਸਾਰ ਪੰਜਾਬ ਅਤੇ ਹਰਿਆਣਾ ਦੇ ਮੁੱਖ ਮੰਤਰੀ ਇੱਕ ਮੰਚ ’ਤੇ ਇਕੱਠੇ ਨਜ਼ਰ ਆਏ। ਇਹ ਮੰਚ ਸੀ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ ਰੱਖੇ ਨਸ਼ਾ ਮੁਕਤ ਅਭਿਆਨ ਦਾ, ਜਿਸਦੇ ਵਿਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਨਾਇਬ ਸਿੰਘ ਸੈਣੀ ਰਾਜਪਾਲ ਦੇ ਆਸਪਾਸ ਬੈਠੇ ਹੋਏ ਦਿਖ਼ਾਈ ਦਿੱਤੇ।

ਇਹ ਵੀ ਪੜ੍ਹੋ ਹਰਜੋਤ ਬੈਂਸ ਵੱਲੋਂ ਨੰਗਲ ਡੈਮ ਦਾ ਲਗਾਤਾਰ ਦੂਜੇ ਦਿਨ ਦੌਰਾ, ਹਰਿਆਣਾ ਨੂੰ ਵਾਧੂ ਪਾਣੀ ਦੇਣ ਤੋਂ ਰੋਕਣ ਦਾ ਲਿਆ ਅਹਿਦ 

ਹਾਲਾਂਕਿ ਦੋਨਾਂ ਨੇ ਇਸ ਮੌਕੇ ਕਿਸੇ ਤਲਖ਼ੀ ਭਰੀ ਟਿੱਪਣੀ ਕਰਨ ਤੋਂ ਗੁਰੇਜ਼ ਕੀਤਾ ਪ੍ਰੰਤੂ ਇਸ ਮੌਕੇ ਕੱਢੀ ਗਈ ਰੈਲੀ ਦੇ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹਰਿਆਣਾ ਦੇ ਮੁੱਖ ਮੰਤਰੀ ਨੇ ਇਹ ਜਰੂਰ ਕਿਹਾ ਕਿ ਕਿਸੇ ਨੂੰ ਪਿਆਸਾ ਨਹੀਂ ਰਹਿਣ ਦੇਣਾ ਚਾਹੀਦਾ। ਗੌਰਤਲਬ ਹੈ ਕਿ ਹਰਿਆਣਾ ਵੱਲੋਂ ਭਾਖ਼ੜਾ ਡੈਮ ਤੋਂ 8500 ਕਿਊਸਕ ਪਾਣੀ ਦੀ ਮੰਗ ਕੀਤੀ ਗਈ ਸੀ, ਜਿਸਨੂੰ ਪੰਜਾਬ ਨੇ ਸਖ਼ਤ ਵਿਰੋਧ ਹੇਠ ਰੱਦ ਕਰ ਦਿੱਤਾ ਹੈ।

ਇਹ ਵੀ ਪੜ੍ਹੋ ਪੰਜਾਬ ਤੋਂ ਬਾਅਦ ਹੁਣ ਹਰਿਆਣਾ ਦੇ ਮੁੱਖ ਮੰਤਰੀ ਨੇ ਸੱਦੀ ਆਲ ਪਾਰਟੀ ਮੀਟਿੰਗ

ਇਸ ਮਾਮਲੇ ਵਿਚ ਜਿੱਥੇ ਬੀਤੇ ਕੱਲ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਆਲ ਪਾਰਟੀ ਮੀਟਿੰਗ ਬੁਲਾਈ ਗਈ ਸੀ, ਉਥੇ ਹਰਿਆਣਾ ਵੱਲੋਂ ਵੀ ਅਜਿਹੀ ਮੀਟਿੰਗ ਅੱਜ ਸੱਦੀ ਗਈ ਹੈ। ਇਸੇ ਤਰ੍ਹਾਂ ਪੰਜਾਬ ਵੱਲੋਂ ਸੋਮਵਾਰ ਨੂੰ ਵਿਧਾਨ ਸਭਾ ਦਾ ਵਿਸ਼ੇਸ ਸੈਸ਼ਨ ਵੀ ਸੱਦਿਆ ਗਿਆ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

ਪੰਜਾਬ ਸਰਕਾਰ ਵੱਲੋਂ ਪੱਛੜੀਆਂ ਤੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਲਈ 7 ਕਰੋੜ ਰੁਪਏ ਦੇ ਕਰਜੇ ਜਾਰੀ: ਡਾ. ਬਲਜੀਤ ਕੌਰ

0

Chandigarh news:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਵੱਡੇ ਪੱਧਰ ‘ਤੇ ਕੰਮ ਕਰ ਰਹੀ ਹੈ। ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੂਬੇ ਵਿੱਚ ਪੱਛੜੀਆਂ ਸ਼੍ਰੇਣੀਆਂ, ਘੱਟ ਗਿਣਤੀ ਤੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਦੇ ਨੌਜਵਾਨਾਂ ਨੂੰ ਆਤਮ ਨਿਰਭਰ ਬਣਾਉਣ ਲਈ 2024-25 ਦੌਰਾਨ 7 ਕਰੋੜ ਰੁਪਏ ਦੇ ਕਰਜ਼ੇ ਜਾਰੀ ਕੀਤੇ ਗਏ ਹਨ।

ਇਹ ਵੀ ਪੜ੍ਹੋ ਹਰਜੋਤ ਬੈਂਸ ਵੱਲੋਂ ਨੰਗਲ ਡੈਮ ਦਾ ਲਗਾਤਾਰ ਦੂਜੇ ਦਿਨ ਦੌਰਾ, ਹਰਿਆਣਾ ਨੂੰ ਵਾਧੂ ਪਾਣੀ ਦੇਣ ਤੋਂ ਰੋਕਣ ਦਾ ਲਿਆ ਅਹਿਦ

ਵਧੇਰੇ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ ਬਲਜੀਤ ਕੌਰ ਨੇ ਕਿਹਾ ਕਿ ਬੈਕਫਿੰਕੋ ਵੱਲੋਂ ਵੱਖ-ਵੱਖ ਸਕੀਮਾਂ ਰਾਹੀਂ ਹੁਣ ਤੱਕ 248 ਲਾਭਪਾਤਰੀਆਂ ਨੂੰ ਕਰਜ਼ਾ ਦਿੱਤਾ ਗਿਆ ਹੈ, ਜਿਸ ਨਾਲ ਉਹ ਆਪਣਾ ਰੋਜ਼ਗਾਰ ਜਾਂ ਕਾਰੋਬਾਰ ਸ਼ੁਰੂ ਕਰਕੇ ਆਪਣੇ ਪਰਿਵਾਰ ਦੀ ਆਮਦਨ ਵਧਾ ਰਹੇ ਹਨ।ਡਾ. ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਕੋਸ਼ਿਸ਼ ਹੈ ਕਿ ਪੱਛੜੇ ਅਤੇ ਘੱਟ ਗਿਣਤੀ ਵਰਗਾਂ ਨੂੰ ਆਰਥਿਕ, ਸਮਾਜਿਕ ਤੇ ਸਿੱਖਿਆ ਖੇਤਰ ਵਿੱਚ ਅੱਗੇ ਲਿਆਂਦਾ ਜਾਵੇ, ਤਾਂ ਜੋ ਉਹ ਵੀ ਮੁੱਖ ਧਾਰਾ ਵਿੱਚ ਸ਼ਾਮਲ ਹੋ ਸਕਣ।

ਇਹ ਵੀ ਪੜ੍ਹੋ ਪੰਜਾਬ ਤੋਂ ਬਾਅਦ ਹੁਣ ਹਰਿਆਣਾ ਦੇ ਮੁੱਖ ਮੰਤਰੀ ਨੇ ਸੱਦੀ ਆਲ ਪਾਰਟੀ ਮੀਟਿੰਗ

ਉਨ੍ਹਾਂ ਦੱਸਿਆ ਕਿ 18 ਤੋਂ 55 ਸਾਲ ਦੀ ਉਮਰ ਵਾਲਾ ਕੋਈ ਵੀ ਵਿਅਕਤੀ, ਜਿਸ ਦੀ ਸਾਲਾਨਾ ਆਮਦਨ 3 ਲੱਖ ਰੁਪਏ ਤੱਕ ਹੋਵੇ, ਉਹ ਸਵੈ-ਰੋਜ਼ਗਾਰ, ਉੱਚੇਰੀ ਸਿੱਖਿਆ ਜਾਂ ਹੋਰ ਲੋੜਾਂ ਲਈ ਕਰਜ਼ਾ ਲੈ ਸਕਦਾ ਹੈ।ਸੂਬਾ ਸਰਕਾਰ ਵੱਲੋਂ ਪਿੱਛੜੇ ਤੇ ਘੱਟ ਗਿਣਤੀ ਵਰਗਾਂ ਦੀ ਤਰੱਕੀ ਲਈ ਨਵੇਂ ਉਪਰਾਲੇ ਕੀਤੇ ਜਾ ਰਹੇ ਹਨ, ਜੋ ਪੰਜਾਬ ਨੂੰ ਖੁਸ਼ਹਾਲ ਅਤੇ ਰੰਗਲਾ ਬਣਾਉਣ ਵੱਲ ਇੱਕ ਵਧੀਆ ਕਦਮ ਹੈ।ਅੰਤ ਵਿੱਚ, ਮੰਤਰੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜਿਨ੍ਹਾਂ ਵੀ ਲੋੜਵੰਦ ਪੱਛੜੀਆਂ ਜਾਂ ਘੱਟ ਗਿਣਤੀ ਵਰਗਾਂ ਨਾਲ ਸੰਬੰਧਤ ਵਿਅਕਤੀਆਂ ਨੂੰ ਇਸ ਸਕੀਮ ਦਾ ਲਾਭ ਲੈਣਾ ਹੋਵੇ, ਉਹ ਆਪਣਾ ਨਜ਼ਦੀਕੀ ਸਮਾਜਿਕ ਨਿਆਂ ਵਿਭਾਗ ਜਾਂ ਬੈਕਫਿੰਕੋ ਦਫ਼ਤਰ ਸੰਪਰਕ ਕਰਨ। ਵਧੇਰੇ ਜਾਣਕਾਰੀ ਲਈ ਵਿਭਾਗ ਦੀ ਵੈੱਬਸਾਈਟ www.backfinco.punjab.gov.in ਤੇ ਵੀ ਜਾ ਸਕਦੇ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

ਹਰਜੋਤ ਬੈਂਸ ਵੱਲੋਂ ਨੰਗਲ ਡੈਮ ਦਾ ਲਗਾਤਾਰ ਦੂਜੇ ਦਿਨ ਦੌਰਾ, ਹਰਿਆਣਾ ਨੂੰ ਵਾਧੂ ਪਾਣੀ ਦੇਣ ਤੋਂ ਰੋਕਣ ਦਾ ਲਿਆ ਅਹਿਦ

0

👉ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੰਜਾਬ ਦੇ ਹੱਕਾਂ ਦੀ ਰਾਖੀ ਲਈ ਦ੍ਰਿੜ: ਬੈਂਸ
Roopnagar News:ਪੰਜਾਬ ਦੇ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ  ਹਰਜੋਤ ਸਿੰਘ ਬੈਂਸ ਅਤੇ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਅੱਜ ਸ਼ਾਮ ਨੰਗਲ ਡੈਮ ਦਾ ਦੌਰਾ ਕੀਤਾ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਪੰਜਾਬ ਦੇ ਹਿੱਸੇ ਦਾ ਪਾਣੀ ਹਰਿਆਣਾ ਨੂੰ ਨਾ ਦਿੱਤਾ ਜਾਵੇ। ਇਸ ਦੌਰਾਨ ਉਨ੍ਹਾਂ ਨੇ ਦਿਨ-ਰਾਤ ਡੈਮ ਦੀ ਰਾਖੀ ਕਰਨ ਵਾਲੇ ਆਮ ਆਦਮੀ ਪਾਰਟੀ (ਆਪ) ਦੇ ਵਰਕਰਾਂ ਨਾਲ ਵੀ ਮੁਲਾਕਾਤ ਕੀਤੀ ਅਤੇ ਮੌਜੂਦਾ ਸਥਿਤੀ ਬਾਰੇ ਅਧਿਕਾਰੀਆਂ ਤੋਂ ਅਪਡੇਟ ਵੀ ਲਏ। ਜ਼ਿਕਰਯੋਗ ਹੈ ਕਿ ਹਰਜੋਤ ਬੈਂਸ ਨੇ ਅੱਜ ਲਗਾਤਾਰ ਦੂਜੇ ਦਿਨ ਡੈਮ ਦਾ ਦੌਰਾ ਕੀਤਾ।ਮੀਡੀਆ ਨੂੰ ਸੰਬੋਧਨ ਕਰਦਿਆਂ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪੰਜਾਬ ਸਰਕਾਰ ਹਰਿਆਣਾ ਜਾਂ ਕਿਸੇ ਹੋਰ ਸੂਬੇ ਨਾਲ ਪੰਜਾਬ ਦੇ ਹਿੱਸੇ ਦੇ ਪਾਣੀ ਦੀ ਇੱਕ ਵੀ ਬੂੰਦ ਸਾਂਝੀ ਨਹੀਂ ਕਰੇਗੀ। ਉਨ੍ਹਾਂ ਨੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ‘ਤੇ ਪੰਜਾਬ ਦੀ ਆਰਥਿਕਤਾ ਨੂੰ ਤਬਾਹ ਕਰਨ ਲਈ ਸਾਜ਼ਿਸ਼ ਘੜਨ ਦਾ ਦੋਸ਼ ਲਗਾਇਆ ਅਤੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਬੀ.ਬੀ.ਐਮ.ਬੀ. ਦੇ ਪੰਜਾਬ ਦੇ ਪਾਣੀਆਂ ਨੂੰ ਲੁੱਟਣ ਦੇ ਕਦਮ ਵਿਰੁੱਧ ਸਖ਼ਤ ਰੁਖ਼ ਅਪਣਾਉਣ ਦੀ ਪ੍ਰਸ਼ੰਸਾ ਕੀਤੀ।

ਇਹ ਵੀ ਪੜ੍ਹੋ ਮੁੱਖ ਮੰਤਰੀ ਦੀ ਅਗਵਾਈ ਵਿੱਚ ਸਾਰੀਆਂ ਸਿਆਸੀ ਪਾਰਟੀਆਂ ਨੇ ਪੰਜਾਬ ਦੇ ਪਾਣੀਆਂ ਨੂੰ ਬਚਾਉਣ ਲਈ ਇਕਜੁੱਟਤਾ ਦੀ ਵਿਲੱਖਣ ਮਿਸਾਲ ਕਾਇਮ ਕੀਤੀ

ਉਨ੍ਹਾਂ ਅੱਗੇ ਕਿਹਾ ਕਿ ਸਰਬ ਪਾਰਟੀ ਮੀਟਿੰਗ ਅਤੇ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਉਣਾ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ।ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ, ‘ਆਪ’ ਵਰਕਰ ਸਿਪਾਹੀਆਂ ਵਾਂਗ ਪੰਜਾਬ ਦੇ ਹਿੱਤਾਂ ਦੀ ਰਾਖੀ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਬੀ.ਬੀ.ਐਮ.ਬੀ. ਦੇ ਨੰਗਲ ਡੈਮ ਅਤੇ ਨੱਕੀਆਂ ਵਿਖੇ ਤਾਇਨਾਤ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਸਖ਼ਤ ਹਦਾਇਤ ਕੀਤੀ ਗਈ ਹੈ ਕਿ ਉਹ ਕਿਸੇ ਵੀ ਹੋਰ ਸੂਬੇ ਨੂੰ ਵਾਧੂ ਪਾਣੀ ਨਾ ਛੱਡਣ।ਬੈਂਸ ਨੇ ਕੇਂਦਰ ਵੱਲੋਂ ਹਰਿਆਣਾ ਨੂੰ 8,500 ਕਿਊਸਿਕ ਵਾਧੂ ਪਾਣੀ ਅਲਾਟ ਕਰਨ ਦੇ ਫੈਸਲੇ ਦੀ ਆਲੋਚਨਾ ਕਰਦਿਆਂ ਕਿਹਾ ਕਿ ਇਹ ਪੰਜਾਬ ਨਾਲ ਸਰਾਸਰ ਧੋਖਾ ਹੈ।ਪੰਜਾਬ ਦੀ ਖੇਤੀਬਾੜੀ ‘ਤੇ ਨਿਰਭਰਤਾ ਅਤੇ ਧਰਤੀ ਹੇਠਲੇ ਪਾਣੀ ਦੇ ਘਟਦੇ ਪੱਧਰ ਦੇ ਮੱਦੇਨਜ਼ਰ ਫਸਲਾਂ ਲਈ ਪਾਣੀ ਦੀ ਅਹਿਮ ਭੂਮਿਕਾ ‘ਤੇ ਜ਼ੋਰ ਦਿੰਦਿਆਂ ਸ. ਬੈਂਸ ਨੇ ਕਿਹਾ, “ਪਾਣੀ ਸਾਡੀ ਜੀਵਨ ਰੇਖਾ ਹੈ, ਅਤੇ ਅਸੀਂ ਇਸ ਦੀ ਪੂਰੀ ਦ੍ਰਿੜਤਾ ਨਾਲ ਰੱਖਿਆ ਕਰਾਂਗੇ। ਭਾਖੜਾ ਡੈਮ ਸਾਡੇ ਖੇਤਰ ਵਿੱਚ ਹੋਣ ਅਤੇ ਇੱਥੋਂ ਨਹਿਰਾਂ ਨਿਕਲਣ ਦੇ ਬਾਵਜੂਦ, ਸਾਡੇ ਪਿੰਡਾਂ ਤੱਕ ਪਾਣੀ ਦੀ ਸੁਚੱਜੀ ਪਹੁੰਚ ਨਹੀਂ ਹੈ।

ਇਹ ਵੀ ਪੜ੍ਹੋ  ਵੱਡੀ ਖ਼ਬਰ; ਫੰਡਾਂ ਦੀ ਹੇਰਾਫੇਰੀ ਦੇ ਦੋਸ਼ਾਂ ਹੇਠ ਵਿਜੀਲੈਂਸ ਵੱਲੋਂ Ex MLA ਦੇ ਪੁੱਤਰ, ਨੂੰਹ ਅਤੇ EO ਸਹਿਤ ਪੰਜ ਵਿਰੁੱਧ ਪਰਚਾ ਦਰਜ

ਝੋਨੇ ਦੇ ਸੀਜ਼ਨ ਦੇ ਮੱਦੇਨਜ਼ਰ, ਦੂਜੇ ਸੂਬਿਆਂ ਨੂੰ ਪਾਣੀ ਦੇਣ ਬਾਰੇ ਸੋਚਣਾ ਵੀ ਅਸੰਭਵ ਹੈ।” ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਲਗਾਤਾਰ ਪੰਜਾਬ ਨਾਲ ਵਿਤਕਰਾ ਕੀਤਾ ਜਾ ਰਿਹਾ ਹੈ, ਅਤੇ ਹੁਣ ਭਾਜਪਾ ਦੇ ਸੱਤਾਧਾਰੀ ਸੂਬੇ ਵੀ ਇਸੇ ਰਾਹ ‘ਤੇ ਚੱਲ ਰਹੇ ਹਨ।ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਜਦੋਂ ਪੰਜਾਬ ਕੋਲ ਮੌਨਸੂਨ ਸੀਜ਼ਨ ਦੌਰਾਨ ਪਾਣੀ ਵਾਧੂ ਸੀ, ਤਾਂ ਹਰਿਆਣਾ ਅਤੇ ਰਾਜਸਥਾਨ ਨੇ ਇਸਨੂੰ ਲੈਣ ਤੋਂ ਇਨਕਾਰ ਕਰ ਦਿੱਤਾ ਸੀ। ਹੁਣ, ਝੋਨੇ ਦੀ ਬਿਜਾਈ ਦਾ ਸੀਜ਼ਨ ਨੇੜੇ ਆਉਣ ਨਾਲ, ਪੰਜਾਬ ਦੂਜੇ ਸੂਬਿਆਂ ਨੂੰ ਪਾਣੀ ਨਹੀਂ ਦੇ ਸਕਦਾ। ਉਨ੍ਹਾਂ ਨੇ ਸਿੰਜਾਈ ਲਈ ਪਾਣੀ ਦੀ ਸਪਲਾਈ ਨੂੰ ਯਕੀਨੀ ਬਣਾਉਣ ਲਈ ਸੂਬੇ ਦੇ ਯਤਨਾਂ ਨੂੰ ਉਜਾਗਰ ਕੀਤਾ, ਜਿਸ ਵਿੱਚ ਸ੍ਰੀ ਅਨੰਦਪੁਰ ਸਾਹਿਬ ਹਲਕੇ ਦੇ ਪਿੰਡਾਂ ਲਈ ਸਾਰਥਰ ਸਕੀਮ ਅਤੇ ਅਰਧ-ਪਹਾੜੀ ਖੇਤਰਾਂ ਲਈ ਪਾਈਪਲਾਈਨ ਪ੍ਰਾਜੈਕਟ ਸ਼ਾਮਲ ਹਨ, ਜਿਸ ਨਾਲ ਲਗਭਗ 10,000 ਪਿੰਡਾਂ ਨੂੰ ਲਾਭ ਮਿਲ ਰਿਹਾ ਹੈ।ਇਸ ਦੌਰਾਨ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਕਿਹਾ ਕਿ ਦੇਸ਼ ਲਈ ਵੱਡੀਆਂ ਕੁਰਬਾਨੀਆਂ ਦੇਣ ਵਾਲੇ ਪੰਜਾਬੀ ਹੁਣ ਆਪਣੇ ਹੱਕਾਂ ਲਈ ਡੱਟ ਕੇ ਜੰਗ ਲੜਨਗੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਪਾਣੀ ਦੀ ਇੱਕ ਵੀ ਬੂੰਦ ਸੂਬੇ ਤੋਂ ਬਾਹਰ ਨਹੀਂ ਜਾਣ ਦਿੱਤੀ ਜਾਵੇਗੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਭਗਤਾ ਭਾਈ ਕਾ ਬਲਾਕ ਅਧੀਨ “ਸੀ.ਐਮ. ਦੀ ਯੋਗਸ਼ਾਲਾ” ਤਹਿਤ 6 ਥਾਵਾਂ ਤੇ ਲਗਾਈਆਂ ਜਾ ਰਹੀਆਂ ਹਨ ਯੋਗ ਕਲਾਸਾਂ:ਡਿਪਟੀ ਕਮਿਸ਼ਨਰ

0

Bathinda News:ਪੰਜਾਬ ਸਰਕਾਰ ਦੁਆਰਾ ਸ਼ੁਰੂ ਕੀਤੀ “ਸੀ.ਐਮ ਦੀ ਯੋਗਸਾਲਾਂ” ਸਿਹਤ ਮੰਦ ਪੰਜਾਬ ਦੇ ਸੁਪਨੇ ਨੂੰ ਲੈ ਕੇ ਲਗਾਤਾਰ ਯਤਨ ਕਰ ਰਹੀ ਹੈ, ਜਿਸ ਤੇ ਅੰਤਰਗਤ ਜ਼ਿਲ੍ਹਾ ਬਠਿੰਡਾ ਦੇ ਬਲਾਕ ਭਗਤਾ ਭਾਈਕਾ ਦੇ ਅੰਤਰਗਤ 6 ਯੋਗਾ ਕਲਾਸਾਂ ਚਲਾਈਆਂ ਜਾ ਰਹੀਆਂ ਹਨ। ਇਨ੍ਹਾਂ ਯੋਗਾ ਕਲਾਸਾਂ ਵਿੱਚ ਵੱਖ-ਵੱਖ ਉਮਰ ਦੇ ਲੋਕ ਭਾਗ ਲੈ ਰਹੇ ਹਨ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਸਾਂਝੀ ਕੀਤੀ। ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਅਸੀਂ ਇਸ ਤੋਂ ਪਹਿਲਾਂ ਕਈ ਤਰ੍ਹਾਂ ਦੀਆਂ ਸਰੀਰਕ ਸਮੱਸਿਆਵਾਂ ਨਾਲ ਜੂਝ ਰਹੇ ਸੀ ਜਿਵੇਂ ਹੀ “ਸੀ.ਐਮ ਦੀ ਯੋਗਸ਼ਾਲਾ” ਦੀ ਸ਼ੁਰੂਆਤ ਹੋਈ ਤਾਂ ਅਸੀਂ ਯੋਗਾ ਦੀਆਂ ਕਲਾਸਾਂ ਲਗਾਉਣੀਆਂ ਸ਼ੁਰੂ ਕਰ ਦਿੱਤੀਆਂ, ਜਿਸ ਦੇ ਨਾਲ ਸਾਡੀ ਜ਼ਿੰਦਗੀ ਦੇ ਵਿੱਚ ਬਹੁਤ ਵੱਡਾ ਬਦਲਾਅ ਆਇਆ ਹੈ।

ਇਹ ਵੀ ਪੜ੍ਹੋ  ਵੱਡੀ ਖ਼ਬਰ; ਫੰਡਾਂ ਦੀ ਹੇਰਾਫੇਰੀ ਦੇ ਦੋਸ਼ਾਂ ਹੇਠ ਵਿਜੀਲੈਂਸ ਵੱਲੋਂ Ex MLA ਦੇ ਪੁੱਤਰ, ਨੂੰਹ ਅਤੇ EO ਸਹਿਤ ਪੰਜ ਵਿਰੁੱਧ ਪਰਚਾ ਦਰਜ

ਜ਼ਿਲ੍ਹਾ ਕੋਆਰਡੀਨੇਟਰ ਲਵਪ੍ਰੀਤ ਸਿੰਘ ਨੇ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਯੋਗਾ ਕਲਾਸਾਂ ਦੇ ਮੈਂਬਰਾਂ ਨੇ ਦੱਸਿਆ ਹੈ ਕਿ ਸਾਨੂੰ ਪਹਿਲਾਂ ਸਰਵਾਈਕਲ, ਬੀਪੀ ਸ਼ੂਗਰ ਅਤੇ ਬੈਕ ਪੇਨ ਵਰਗੀਆਂ ਕਈ ਤਰ੍ਹਾਂ ਦੀਆਂ ਸਮੱਸਿਆਵਾਂ ਸੀ ਜਿਨ੍ਹਾਂ ਦਾ ਅਸੀਂ ਵੱਖ-ਵੱਖ ਤਰੀਕਿਆਂ ਨਾਲ ਇਲਾਜ ਕਰਵਾ ਚੁੱਕੇ ਸੀ, ਪਰ ਉਹਨਾਂ ਦਾ ਕੋਈ ਵੀ ਪੱਕਾ ਇਲਾਜ ਪ੍ਰਾਪਤ ਨਹੀਂ ਹੋਇਆ ਪਰ ਜਿਸ ਦਿਨ ਦਾ ਅਸੀਂ ਯੋਗ ਸ਼ੁਰੂ ਕੀਤਾ ਹੈ ਉਸ ਦਿਨ ਦਾ ਸਾਡਾ ਸਰੀਰ ਬਿਲਕੁਲ ਤੰਦਰੁਸਤ ਅਤੇ ਹਲਕਾ ਰਹਿਣਾ ਸ਼ੁਰੂ ਹੋ ਚੁੱਕਿਆ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਪੰਜਾਬ ਤੋਂ ਬਾਅਦ ਹੁਣ ਹਰਿਆਣਾ ਦੇ ਮੁੱਖ ਮੰਤਰੀ ਨੇ ਸੱਦੀ ਆਲ ਪਾਰਟੀ ਮੀਟਿੰਗ

0

Haryana News: ਕੁੱਝ ਦਿਨਾਂ ਤੋਂ ਭਾਖੜਾ-ਬਿਆਸ ਮੈਨੇਜਮੈਂਟ ਬੋਰਡ ਦੇ ਪਾਣੀਆਂ ਨੂੰ ਲੈ ਕੇ ਪੰਜਾਬ ਤੇ ਹਰਿਆਣਾ ਵਿਚਕਾਰ ਚੱਲ ਰਹੀ ‘ਜੰਗ’ ਦੇ ਦੌਰਾਨ ਹੁਣ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਆਲ ਪਾਰਟੀ ਮੀਟਿੰਗ ਸੱਦ ਲਈ ਹੈ। ਇਸ ਸਬੰਧ ਵਿਚ ਹਰਿਆਣਾ ਦੀਆਂ ਸਿਆਸੀ ਪਾਰਟੀਆਂ ਦੇ ਆਗੂਆਂ ਨੂੰ ਸ਼ਨੀਵਾਰ 3 ਮਈ ਨੂੰ ਦੁਪਿਹਰ 3 ਵਜੇਂ ਹਰਿਆਣਾ ਨਿਵਾਸ ਵਿਚ ਰੱਖੀ ਮੀਟਿੰਗ ’ਚ ਸ਼ਾਮਲ ਹੋਣ ਲਈ ਸੱਦਾ ਪੱਤਰ ਭੇਜਿਆ ਗਿਆ ਹੈ। ਗੌਰਤਲਬ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵੀ ਇਸ ਮੁੱਦੇਨੂੰ ਲੈ ਕੇ ਅੱਜ ਸ਼ੁੱਕਰਵਾਰ ਨੂੰ ਆਲ ਪਾਰਟੀ ਮੀਟਿੰਗ ਸੱਦੀ ਸੀ, ਜਿਸਦੇ ਵਿਚ ਭਾਜਪਾ ਸਹਿਤ ਸੂਬੇ ਦੀਆਂ ਸਮੂਹ ਧਿਰਾਂ ਨੇ ਪੰਜਾਬ ਸਰਕਾਰ ਨਾਲ ਇੱਕਜੁਟਤਾ ਪ੍ਰਗਟਾਉਂਦਿਆਂ ਐਲਾਨ ਕੀਤਾ ਸੀ ਕਿ ਪੰਜਾਬ ਕੋਲ ਦੂਜੇ ਸੂਬੇ ਨੂੰ ਦੇਣ ਲਈ ਪਾਣੀ ਦੀ ਇੱਕ ਵੀ ਫ਼ਾਲਤੂ ਬੂੰਦ ਨਹੀਂ ਹੈ।

ਇਹ ਵੀ ਪੜ੍ਹੋ  ਵੱਡੀ ਖ਼ਬਰ; ਫੰਡਾਂ ਦੀ ਹੇਰਾਫੇਰੀ ਦੇ ਦੋਸ਼ਾਂ ਹੇਠ ਵਿਜੀਲੈਂਸ ਵੱਲੋਂ Ex MLA ਦੇ ਪੁੱਤਰ, ਨੂੰਹ ਅਤੇ EO ਸਹਿਤ ਪੰਜ ਵਿਰੁੱਧ ਪਰਚਾ ਦਰਜ

ਦਸਣਾ ਬਣਦਾ ਹੈ ਕਿ ਹਰਿਆਣਾ ਦੀ ਮੰਗ ’ਤੇ ਕੇਂਦਰ ਨੇ ਬੀਬੀਐਮਬੀ ਵਿਚ ਵੱਡੀ ਤਬਦੀਲੀ ਕਰਦਿਆਂ ਪੰਜਾਬ ਕੇਡਰ ਦੇ ਡਾਇਰੇਕਟਰ ਨੂੰ ਹਟਾਉਂਦਿਆਂ ਹਰਿਆਣਾ ਨੂੂੰ 8500 ਕਿਊਸਕ ਪਾਣੀ ਜਾਰੀ ਕਰਨ ਦੇ ਹੁਕਮ ਦਿੱਤੇ ਸਨ ਪ੍ਰੰਤੂ ਇਸ ਮਾਮਲੇ ਵਿਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਹਿਤ ਆਪ ਲੀਡਰਸ਼ਿਪ ਨੇ ਨੰਗਲ ਡੈਮ ’ਤੇ ਡੇਰੇ ਲਗਾ ਲਏ ਸਨ। ਜਿਸਤੋਂ ਬਾਅਦ ਮਾਮਲਾ ਭਖਿਆ ਹੋਇਆ ਹੈ। ਇਸ ਮਾਮਲੇ ਵਿਚ ਅੱਜ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਪੰਜਾਬ ਦੇ ਸਿਆਸੀ ਆਗੂਆਂ ਉਪਰ ਸਿਆਸਤ ਕਰਨ ਦੇ ਦੋਸ਼ ਲਗਾਏ ਹਨ। ਉਨ੍ਹਾਂ ਦਾਅਵਾ ਕੀਤਾ ਕਿ ਹਰਿਆਣਾ ਵੀ ਪੰਜਾਬ ਦਾ ਹਿੱਸਾ ਹੈ ਅਤੇ ਉੱਥੋ ਹੋਂਦ ਵਿੱਚ ਆਇਆ ਹੈ।

ਇਹ ਵੀ ਪੜ੍ਹੋ  ਬਠਿੰਡਾ ਵਿੱਚ ਨਸ਼ਾ ਤਸਕਰਾਂ ਵਲੋਂ ਉਸਾਰੀ ਗਈ ਨਜਾਇਜ ਪ੍ਰਾਪਟਰੀ ਨੂੰ ਕੀਤਾ ਢਹਿ-ਢੇਰੀ : ਐਸਐਸਪੀ

ਪੰਜਾਬ ਵੱਲੋਂ ਪਾਣੀ ਰੋਕਣ ’ਤੇ ਪ੍ਰਤੀਕ੍ਰਿਆ ਦਿੰਦਿਆਂ ਸ੍ਰੀ ਸੈਣੀ ਨੇ ਇਸ ਮੌਕੇ ਇਹ ਵੀ ਐਲਾਨ ਕੀਤਾ ਕਿ ਜੇਕਰ ਜੇਕਰ ਪੰਜਾਬ ਦੇ ਲੋਕਾਂ ਨੂੰ ਪੀਣ ਦੇ ਪਾਣੀ ਦੀ ਜਰੂਰਤ ਪੈਂਦੀ ਹੈ ਤਾਂ ਅਸੀਂ ਟਿਯੂਬਵੈਲ ਲਗਾ ਕੇ ਆਪਣੀ ਜਮੀਨ ਦਾ ਪਾਣੀ ਕੱਢ ਕੇ ਪੰਜਾਬ ਦੇ ਲੋਕਾਂ ਨੂੰ ਪਿਲਾਉਣ ਦਾ ਕੰਮ ਕਰਾਂਗੇੇ। ਪੰਜਾਬ ਦੇ ਕਿਸੇ ਵਿਅਕਤੀ ਨੂੰ ਅਸੀਂ ਪਿਆਸਾ ਨਹੀਂ ਰਹਿਣ ਦਵਾਂਗੇ, ਇਹ ਮੇਰੀ ਗਾਰੰਟੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਹਰਿਆਣਾ ਨੂੰ ਜੋ ਪਹਿਲਾਂ ਪਾਣੀ ਆਉਂਦਾ ਸੀ ਅਸੀਂ ਉਨ੍ਹਾਂ ਪਾਣੀ ਹੀ ਮੰਗ ਰਹੇ ਹਾਂ, ਉਸ ਤੋਂ ਵੱਧ ਪਾਣੀ ਲਈ ਨਹੀ ਬੋਲ ਰਹੇ ਹਨ। ਅਸੀਂ ਐਸਵਾਈਐਲ ਦੇ ਵੀ ਉਸੀ ਪਾਣੀ ਦੀ ਮੰਗ ਕਰ ਰਹੇ ਹਨ, ਜੋ ਸਾਡਾ ਐਗਰੀਮੈਂਟ ਹੋਇਆ ਹੈ ਅਤੇ ਇਸ ’ਤੇ ਹੀ ਸੁਪਰੀਮ ਕੋਰਟ ਨੇ ਕਿਹਾ ਹੈ ਕਿ ਉਹ ਸਾਡਾ ਹੱਕ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

15000 ਰੁਪਏ ਰਿਸ਼ਵਤ ਲੈਂਦਾ Punjab Police ਦਾ ASI ਵਿਜੀਲੈਂਸ ਬਿਊਰੋ ਵੱਲੋਂ ਕਾਬੂ

0

Jalandhar News:ਪੰਜਾਬ ਵਿਜੀਲੈਂਸ ਬਿਊਰੋ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਪਣਾਈ ਗਈ ਜ਼ੀਰੋ ਸਹਿਣਸ਼ੀਲਤਾ ਨੀਤੀ ਤਹਿਤ, ਪੁਲਿਸ ਕਮਿਸ਼ਨਰੇਟ ਜਲੰਧਰ ਦੇ ਥਾਣਾ ਡਿਵੀਜ਼ਨ ਨੰ. 8 ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਸੰਜੇ ਕੁਮਾਰ ਨੂੰ 15,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ ਜਲੰਧਰ ਦੇ ਪਿੰਡ ਰੇਰੂ ਦੇ ਵਸਨੀਕ ਦੀ ਸ਼ਿਕਾਇਤ ਦੇ ਆਧਾਰ ‘ਤੇ ਕੀਤੀ ਗਈ ਹੈ।

ਇਹ ਵੀ ਪੜ੍ਹੋ  ਵੱਡੀ ਖ਼ਬਰ; ਫੰਡਾਂ ਦੀ ਹੇਰਾਫੇਰੀ ਦੇ ਦੋਸ਼ਾਂ ਹੇਠ ਵਿਜੀਲੈਂਸ ਵੱਲੋਂ Ex MLA ਦੇ ਪੁੱਤਰ, ਨੂੰਹ ਅਤੇ EO ਸਹਿਤ ਪੰਜ ਵਿਰੁੱਧ ਪਰਚਾ ਦਰਜ

ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਉਸ ਦੇ ਪੁੱਤਰ, ਜਿਸ ਵਿਰੁੱਧ ਉਕਤ ਥਾਣੇ ਵਿੱਚ ਪੁਲਿਸ ਕੇਸ ਦਰਜ ਸੀ, ਨੂੰ ਕਥਿਤ ਤੌਰ ‘ਤੇ ਪਨਾਹ ਦੇਣ ਦੇ ਮਾਮਲੇ ਵਿੱਚ ਬੀ.ਐਨ.ਐਸ. ਦੀ ਧਾਰਾ 249 ਤਹਿਤ ਉਸ ਦਾ ਨਾਂ ਦੁਬਾਰਾ ਨਾਮਜ਼ਦ ਕਰਨ ਦੀ ਧਮਕੀ ਦੇ ਕੇ ਉਕਤ ਪੁਲਿਸ ਮੁਲਾਜ਼ਮ ਨੇ 50,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਹੈ। ਜ਼ਿਕਰਯੋਗ ਹੈ ਕਿ ਸ਼ਿਕਾਇਤਕਰਤਾ ਦਾ ਨਾਮ ਪਹਿਲਾਂ ਉਸਦੇ ਪੁੱਤਰ ਨੂੰ ਪਨਾਹ ਦੇਣ ਕਰਕੇ ਐਫ.ਆਈ.ਆਰ. ਵਿੱਚ ਸ਼ਾਮਲ ਕੀਤਾ ਗਿਆ ਸੀ ਪਰ ਬਾਅਦ ਵਿੱਚ ਪੁਲਿਸ ਜਾਂਚ ਉਪਰੰਤ ਉਸ ਦਾ ਨਾਂ ਕੱਢ ਦਿੱਤਾ ਗਿਆ ਸੀ ਪਰ ਉਕਤ ਏ.ਐਸ.ਆਈ. ਸ਼ਿਕਾਇਤਕਰਤਾ ਨੂੰ ਉਸੇ ਮਾਮਲੇ ਵਿੱਚ ਬੀ.ਐਨ.ਐਸ. ਦੀ ਧਾਰਾ 249 ਤਹਿਤ ਦੁਬਾਰਾ ਨਾਮਜ਼ਦ ਕਰਨ ਦੀ ਧਮਕੀ ਦੇ ਕੇ ਰਿਸ਼ਵਤ ਮੰਗ ਰਿਹਾ ਸੀ।

ਇਹ ਵੀ ਪੜ੍ਹੋ  ਬਠਿੰਡਾ ਵਿੱਚ ਨਸ਼ਾ ਤਸਕਰਾਂ ਵਲੋਂ ਉਸਾਰੀ ਗਈ ਨਜਾਇਜ ਪ੍ਰਾਪਟਰੀ ਨੂੰ ਕੀਤਾ ਢਹਿ-ਢੇਰੀ : ਐਸਐਸਪੀ

ਬੁਲਾਰੇ ਨੇ ਅੱਗੇ ਕਿਹਾ ਕਿ ਇਸ ਸ਼ਿਕਾਇਤ ਦੀ ਮੁੱਢਲੀ ਤਸਦੀਕ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਉਕਤ ਏ.ਐਸ.ਆਈ. ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 15000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਅਤੇ ਬੀ.ਐਨ.ਐਸ. ਦੀ ਧਾਰਾ 308 (2) ਤਹਿਤ ਥਾਣਾ ਵਿਜੀਲੈਂਸ ਬਿਊਰੋ, ਜਲੰਧਰ ਰੇਂਜ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ। ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਹੋਰ ਜਾਂਚ ਜਾਰੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਵੱਡੀ ਖ਼ਬਰ; ਫੰਡਾਂ ਦੀ ਹੇਰਾਫੇਰੀ ਦੇ ਦੋਸ਼ਾਂ ਹੇਠ ਵਿਜੀਲੈਂਸ ਵੱਲੋਂ Ex MLA ਦੇ ਪੁੱਤਰ, ਨੂੰਹ ਅਤੇ EO ਸਹਿਤ ਪੰਜ ਵਿਰੁੱਧ ਪਰਚਾ ਦਰਜ

0

👉ਵਿਜੀਲੈਂਸ ਬਿਊਰੋ ਨੇ ਕਾਰਜਕਾਰੀ ਅਧਿਕਾਰੀ, ਕਲਰਕ ਅਤੇ ਪ੍ਰਾਈਵੇਟ ਫਰਮ ਮਾਲਕ ਨੂੰ ਕੀਤਾ ਗ੍ਰਿਫ਼ਤਾਰ
Taran Tarn News: ਪੰਜਾਬ ਵਿਜੀਲੈਂਸ ਬਿਊਰੋ ਨੇ ਇੱਕ ਵੱਡੀ ਕਾਰਵਾਈ ਕਰਦਿਆਂ ਤਰਨਤਾਰਨ ਦੇ ਸਾਬਕਾ ਵਿਧਾਇਕ ਦੇ ਪੁੱਤਰ ਅਤੇ ਨੂੰਹ ਸਮੇਤ ਨਗਰ ਕੌਂਸਲ ਤਰਨਤਾਰਨ ਦੇ ਕਾਰਜਕਾਰੀ ਅਧਿਕਾਰੀ (ਈ.ਓ) , ਕਲਰਕ ਅਤੇ ਇੱਕ ਫਰਮ ਦੇ ਮਾਲਕ ਵਿਰੁੱਧ ਕੌਂਸਲ ਦੇ ਫੰਡਾਂ ਵਿੱਚ ਵੱਡੀ ਹੇਰਾ-ਫੇਰੀ ਕਰਨ ਦੇ ਦੋਸ਼ ਹੇਠ ਮੁਕੱਦਮਾ ਦਰਜ ਕੀਤਾ ਹੈ। ਇਸ ਕੇਸ ਵਿੱਚ ਉਕਤ ਮੁਲਜ਼ਮ ਈ.ਓ., ਕਲਰਕ ਅਤੇ ਫਰਮ ਦੇ ਮਾਲਕ ਨੂੰ ਗ੍ਰਿਫ਼ਤਾਰ ਕਰ ਲਿਆ ਹੈ।ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਕਿਹਾ ਕਿ ਇਸ ਸਬੰਧ ਵਿੱਚ ਸਥਾਨਕ ਸਰਕਾਰਾਂ ਵਿਭਾਗ ਵੱਲੋਂ ਕੀਤੀ ਗਈ ਚੈਕਿੰਗ ਦੇ ਸਿੱਟੇ ਵਜੋਂ ਹੋਈ ਵਿਜੀਲੈਂਸ ਜਾਂਚ ਦੇ ਆਧਾਰ ’ਤੇ ਕੇਸ ਦਰਜ ਕੀਤਾ ਗਿਆ ਹੈ। ਇਸ ਕੇਸ ਨੂੰ ਅਗਲੇਰੀ ਜਾਂਚ ਲਈ ਵਿਜੀਲੈਂਸ ਬਿਊਰੋ ਨੂੰ ਸੌਂਪ ਦਿੱਤਾ ਗਿਆ ਸੀ। ਇਸ ਤੋਂ ਬਾਅਦ, ਜਾਂਚ ਦੇ ਆਧਾਰ ’ਤੇ, ਉਕਤ ਮੁਲਜ਼ਮਾਂ ਵਿਰੁੱਧ ਵਿਜੀਲੈਂਸ ਬਿਊਰੋ ਦੀ ਅੰਮ੍ਰਿਤਸਰ ਰੇਂਜ ਦੇ ਥਾਣੇ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13(2) ਦੇ ਨਾਲ-ਨਾਲ 13(1) ਅਤੇ ਆਈਪੀਸੀ ਦੀ ਧਾਰਾ 409, 420, 465, 467, 468, 471, 120-ਬੀ ਦੇ ਤਹਿਤ ਐਫਆਈਆਰ ਨੰਬਰ 22, ਮਿਤੀ 02.05.2025 ਦਰਜ ਕੀਤੀ ਗਈ ਹੈ।

ਇਹ ਵੀ ਪੜ੍ਹੋ ਹਰਜੋਤ ਬੈਂਸ ਵੱਲੋਂ ‘ਪਿੰਡਾਂ ਦੇ ਪਹਿਰੇਦਾਰਾਂ’ ਨੂੰ ਨਸ਼ਿਆਂ ਵਿਰੋਧੀ ਸੰਦੇਸ਼ ਨੂੰ ਘਰ-ਘਰ ਪਹੁੰਚਾਉਣ ਦਾ ਸੱਦਾ 

ਬੁਲਾਰੇ ਨੇ ਦੱਸਿਆ ਕਿ ਇਸ ਕੇਸ ਦੇ ਮੁਲਜ਼ਮਾਂ ਵਿੱਚ ਸ਼ਰਨਜੀਤ ਕੌਰ, ਕਾਰਜਕਾਰੀ ਅਧਿਕਾਰੀ (ਹੁਣ ਮੁਅੱਤਲ) ਅਤੇ ਨਗਰ ਕੌਂਸਲ ਤਰਨਤਾਰਨ ਦਾ ਕਲਰਕ ਨਰਿੰਦਰ ਕੁਮਾਰ, ਸਾਬਕਾ ਵਿਧਾਇਕ ਧਰਮਵੀਰ ਅਗਨੀਹੋਤਰੀ ਦਾ ਪੁੱਤਰ ਸੰਦੀਪ ਕੁਮਾਰ ਅਗਨੀਹੋਤਰੀ ਅਤੇ ਉਨ੍ਹਾਂ ਦੀ ਨੂੰਹ ਜੋਤੀ ਸਚਦੇਵਾ, ਜੋ ਕਿ ਮੈਸਰਜ਼ ਐਮ.ਕੇ. ਪਦਮ ਪੈਟਰੋਲੀਅਮ ਦੀ ਮਾਲਕ ਹੈ ਅਤੇ ਨਿਊ ਪਵਨ ਨਗਰ, ਅੰਮ੍ਰਿਤਸਰ ਦਾ ਰਹਿਣ ਵਾਲਾ ਰਾਜੀਵ ਗੁਪਤਾ, ਜੋ ਮੈਸਰਜ਼ ਸ਼ਾਰਪ ਫੋਕਸ ਵਿਜ਼ਨ ਪ੍ਰਾਈਵੇਟ ਲਿਮਟਿਡ ਅਤੇ ਮੈਸਰਜ਼ ਐਸਆਰ ਐਂਟਰਪ੍ਰਾਈਜ਼ਿਜ਼ ਲਿਮਟਿਡ ਦਾ ਸ਼ੇਅਰਧਾਰਕ ਹੈ, ਸ਼ਾਮਲ ਹਨ। ਇਸ ਕੇਸ ਵਿੱਚ, ਸ਼ਰਨਜੀਤ ਕੌਰ, ਈ.ਓ. ਅਤੇ ਨਰਿੰਦਰ ਕੁਮਾਰ ਕਲਰਕ,ਦੋਵੇਂ ਨਗਰ ਕੌਂਸਲ, ਤਰਨਤਾਰਨ ਵਿਖੇ ਤਾਇਨਾਤ, ਅਤੇ ਉਕਤ ਪ੍ਰਾਈਵੇਟ ਫਰਮ ਦੇ ਮਾਲਕ ਰਾਜੀਵ ਗੁਪਤਾ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।ਬੁਲਾਰੇ ਨੇ ਖੁਲਾਸਾ ਕੀਤਾ ਕਿ ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਉਕਤ ਕਾਰਜਕਾਰੀ ਅਧਿਕਾਰੀ ਦੁਆਰਾ 2017-2022 ਦੇ ਸਾਲਾਂ ਦੌਰਾਨ ਧੋਖਾਧੜੀ ਵਾਲੇ ਲੈਣ-ਦੇਣ ਕੀਤੇ ਗਏ ਸਨ। ਉਸਨੇ ਮੈਸਰਜ਼ ਸਿੱਧੂ ਕੰਸਟਰਕਸ਼ਨ ਕੰਪਨੀ, ਮੈਸਰਜ਼ ਬ੍ਰਦਰ ਕੰਸਟਰਕਸ਼ਨ ਕੰਪਨੀ ਅਤੇ ਮੈਸਰਜ਼ ਫਰੈਂਡਜ਼ ਐਸੋਸੀਏਸ਼ਨ ਨੂੰ ਵੱਖ-ਵੱਖ ਚੈੱਕਾਂ ਰਾਹੀਂ ਗਲਤ ਭੁਗਤਾਨ ਕੀਤੇ ਸਨ।

ਇਹ ਵੀ ਪੜ੍ਹੋ ਬਠਿੰਡਾ ਵਿੱਚ ਨਸ਼ਾ ਤਸਕਰਾਂ ਵਲੋਂ ਉਸਾਰੀ ਗਈ ਨਜਾਇਜ ਪ੍ਰਾਪਟਰੀ ਨੂੰ ਕੀਤਾ ਢਹਿ-ਢੇਰੀ : ਐਸਐਸਪੀ

ਇਸ ਤੋਂ ਇਲਾਵਾ, ਸਾਬਕਾ ਵਿਧਾਇਕ ਧਰਮਵੀਰ ਅਗਨੀਹੋਤਰੀ ਦੇ ਪੁੱਤਰ ਸੰਦੀਪ ਕੁਮਾਰ ਅਗਨੀਹੋਤਰੀ ਨਾਲ ਮਿਲੀਭੁਗਤ ਕਰਕੇ, ਦੋਸ਼ੀ ਈ.ਓ. ਨੇ ਉਨ੍ਹਾਂ ਦੀ ਕੰਪਨੀਆਂ ਮੈਸਰਜ਼ ਸ਼ਾਰਪ ਫੋਕਸ ਵਿਜ਼ਨ ਪ੍ਰਾਈਵੇਟ ਲਿਮਟਿਡ ਅਤੇ ਮੈਸਰਜ਼ ਐਸ.ਆਰ. ਐਂਟਰਪ੍ਰਾਈਜ਼ਿਜ਼ ਨੂੰ ਵੀ ਜਾਅਲੀ ਭੁਗਤਾਨ ਕੀਤੇ ਸਨ।ਬੁਲਾਰੇ ਨੇ ਅੱਗੇ ਦੱਸਿਆ ਕਿ ਸਥਾਨਕ ਸਰਕਾਰਾਂ ਵਿਭਾਗ ਪੰਜਾਬ ਵੱਲੋਂ ਕੀਤੀ ਗਈ ਚੈਕਿੰਗ ਦੌਰਾਨ, ਉਕਤ ਜਾਅਲੀ ਅਦਾਇਗੀਆਂ ਦੀ ਰਿਕਵਰੀ ਤਾਂ ਹੋ ਗਈ , ਪਰ 27,88,000 ਰੁਪਏ ਦੀ ਰਕਮ ਅਜੇ ਵੀ ਬਕਾਇਆ ਹੈ। ਜਾਂਚ ਦੌਰਾਨ ਇਹ ਵੀ ਪਾਇਆ ਗਿਆ ਕਿ ਸੰਦੀਪ ਕੁਮਾਰ ਅਗਨੀਹੋਤਰੀ ਨੂੰ ਆਪਣੀ ਪਤਨੀ ਜੋਤੀ ਸਚਦੇਵਾ ਦੀ ਮਾਲਕੀਵਾਲੇ ਮੈਸਰਜ਼ ਐਮਕੇ ਪਦਮ ਪੈਟਰੋਲੀਅਮ ਦੇ ਨਾਮ ’ਤੇ ਜਾਰੀ ਕੀਤੇ 4,41,03,086 ਰੁਪਏ ਦੇ ਜਾਅਲੀ ਭੁਗਤਾਨ ਵੀ ਪ੍ਰਾਪਤ ਕੀਤੇ ਸਨ। ਬਾਅਦ ਵਿੱਚ, ਸੰਦੀਪ ਅਗਨੀਹੋਤਰੀ ਨੇ ਇਸ ਜਾਅਲੀ ਅਦਾਇਗੀ ਦਾ ਕੁਝ ਹਿੱਸਾ ਨਗਰ ਕੌਂਸਲ ਤਰਨਤਾਰਨ ਦੇ ਖਾਤਿਆਂ ਵਿੱਚ ਵਾਪਸ ਜਮ੍ਹਾ ਕਰਵਾ ਦਿੱਤਾ , ਪਰ 35,45,404 ਰੁਪਏ ਅਜੇ ਵੀ ਬਕਾਇਆ ਹਨ। ਬਕਾਇਆ ਬਿੱਲਾਂ ਦੇ ਆਂਸ਼ਿਕ ਅਦਾਇਗੀ ਤੋਂ ਬਾਅਦ, ਮੈਸਰਜ਼ ਐਮਕੇ ਪਦਮ ਪੈਟਰੋਲੀਅਮ ਵੱਲ ਕੁੱਲ 1,05,30,628 ਰੁਪਏ ਦੀ ਬਕਾਇਆ ਰਕਮ ਪਾਈ ਗਈ।

ਇਹ ਵੀ ਪੜ੍ਹੋ ਮੁੱਖ ਮੰਤਰੀ ਦੀ ਅਗਵਾਈ ਵਿੱਚ ਸਾਰੀਆਂ ਸਿਆਸੀ ਪਾਰਟੀਆਂ ਨੇ ਪੰਜਾਬ ਦੇ ਪਾਣੀਆਂ ਨੂੰ ਬਚਾਉਣ ਲਈ ਇਕਜੁੱਟਤਾ ਦੀ ਵਿਲੱਖਣ ਮਿਸਾਲ ਕਾਇਮ ਕੀਤੀ

ਇਸ ਤੋਂ ਇਲਾਵਾ, ਪ੍ਰਮੁੱਖ ਸਕੱਤਰ, ਸਥਾਨਕ ਸਰਕਾਰਾਂ, ਪੰਜਾਬ ਵੱਲੋਂ ਪ੍ਰਦਾਨ ਕੀਤੀ ਗਈ ਵਿਭਾਗੀ ਨਿਰੀਖਣ ਰਿਪੋਰਟ ਦੇ ਅਨੁਸਾਰ, ਈ.ਓ. ਸ਼ਰਨਜੀਤ ਕੌਰ ਨੇ ਕਲਰਕ ਰਾਜੀਵ ਕੁਮਾਰ, (ਹੁਣ ਮ੍ਰਿਤਕ), ਜੋ ਕਿ ਉਸਦੇ ਦਫ਼ਤਰ ਵਿਖੇ ਤਾਇਨਾਤ ਸੀ ਅਤੇ ਉਕਤ ਕਲਰਕ ਨਰਿੰਦਰ ਕੁਮਾਰ , ਨੂੰ ਬਿਨਾਂ ਕਿਸੇ ਬਿੱਲ ਜਾਂ ਵਰਕ ਆਰਡਰ ਦੇ ਭੁਗਤਾਨ ਜਾਰੀ ਕੀਤੇ ਸਨ।ਤੱਥਾਂ ਤੋਂ ਇਹ ਸਪੱਸ਼ਟ ਹੋ ਗਿਆ ਕਿ ਈਓ ਸ਼ਰਨਜੀਤ ਕੌਰ ਨੇ ਉਕਤ ਸੰਦੀਪ ਕੁਮਾਰ ਅਗਨੀਹੋਤਰੀ ਨਾਲ ਮਿਲ ਕੇ ਆਪਣੇ ਅਹੁਦੇ ਦੀ ਦੁਰਵਰਤੋਂ ਕੀਤੀ ਅਤੇ ਉਸ ਦੀਆਂ ਫਰਜ਼ੀ ਫਰਮਾਂ ਮੈਸਰਜ਼ ਸ਼ਾਰਪ ਫੌਕਸ ਵਿਜ਼ਨ ਪ੍ਰਾਈਵੇਟ ਲਿਮਟਿਡ ਅਤੇ ਮੈਸਰਜ਼ ਐਸ.ਆਰ. ਐਂਟਰਪ੍ਰਾਈਜ਼ਿਜ਼ ਨੂੰ ਗੈਰ-ਕਾਨੂੰਨੀ ਭੁਗਤਾਨ ਕੀਤੇ ਸਨ। ਇਸ ਤੋਂ ਇਲਾਵਾ, ਇਹ ਵੀ ਪਾਇਆ ਗਿਆ ਕਿ 14,61,980 ਰੁਪਏ, 3,25,000 ਰੁਪਏ ਅਤੇ 2,09,400 ਰੁਪਏ ਦੀ ਅਦਾਇਗੀ ਬਿਨਾਂ ਕਿਸੇ ਟੈਂਡਰ ਜਾਂ ਕੋਟੇਸ਼ਨ ਦੇ ਵੱਖ-ਵੱਖ ਫਰਮਾਂ ਨੂੰ ਕੀਤੀ ਗਈ ਸੀ।ਬੁਲਾਰੇ ਨੇ ਅੱਗੇ ਕਿਹਾ ਕਿ ਕੇਸ ਜਾਂਚ ਅਧੀਨ ਹੈ ਅਤੇ ਜਾਅਲੀ ਭੁਗਤਾਨ ਪ੍ਰਾਪਤ ਕਰਨ ਵਾਲੇ ਨਿੱਜੀ ਵਿਅਕਤੀਆਂ ਦੀ ਭੂਮਿਕਾ ਦੀ ਜਾਂਚ ਦੌਰਾਨ ਪੁਸ਼ਟੀ ਕੀਤੀ ਜਾਵੇਗੀ। ਮੁਲਜ਼ਮਾਂ ਨੂੰ ਕੱਲ੍ਹ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

ਨਸ਼ਾ ਮੁਕਤੀ ਯਾਤਰਾ ਨੂੰ ਹਰੇਕ ਪਿੰਡ ਵਾਰਡ ਤੱਕ ਲਿਜਾ ਕੇ ਲੋਕ ਲਹਿਰ ਬਣਾਇਆ ਜਾ ਰਿਹਾ: ਹਰਦੀਪ ਸਿੰਘ ਮੁੰਡੀਆਂ

0

👉ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਪੰਜਾਬ ਦੇ ਹਿੱਤਾਂ ਅਤੇ ਪਾਣੀਆਂ ਦੀ ਰਾਖੀ ਲਈ ਵਚਨਬੱਧ-ਕੈਬਨਿਟ ਮੰਤਰੀ
Moga News:ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਦੀ ਸ਼ੁਰੂਆਤ ਕਰਕੇ ਪੰਜਾਬ ਦੀ ਨੌਜਵਾਨੀ ਨੂੰ ਨਸ਼ਾ ਰਹਿਤ ਜਿੰਦਗੀ ਜਿਉਣ ਅਤੇ ਲੋਕ ਭਲਾਈ ਦੇ ਇਸ ਕਾਰਜ ਵਿੱਚ ਹਿੱਸਾ ਲੈ ਕੇ ਇਸ ਮੁਹਿੰਮ ਨੂੰ ਲੋਕ ਲਹਿਰ ਬਣਾਉਣ ਤੇ ਜੋਰ ਦਿੱਤਾ ਜਾ ਰਿਹਾ ਹੈ। ਪਿਛਲੀਆਂ ਸਰਕਾਰਾਂ ਨੇ ਆਪਣੇ ਹਿੱਤਾਂ ਦੀ ਪੂਰਤੀ ਲਈ ਨਸ਼ਾ ਤਸਕਰਾਂ ਨੂੰ ਅਣਗੌਲਿਆਂ ਕਰਨ ਦੇ ਨਾਲ ਤਸਕਰਾਂ ਨੂੰ ਸਿਆਸੀ ਸੁਰੱਖਿਆ ਪ੍ਰਦਾਨ ਕੀਤੀ ਜਿਸਨੂੰ ਸੂਬੇ ਦੇ ਲੋਕ ਭਲੀ ਭਾਂਤ ਜਾਣਦੇ ਹਨ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਸ੍ਰ. ਹਰਦੀਪ ਸਿੰਘ ਮੁੰਡੀਆਂ ਨੇ ਮੈਜਿਸਟਿਕ ਰਿਜੋਰਟ ਮੋਗਾ ਵਿੱਖੇ ਨਸ਼ਾ ਮੁਕਤੀ ਯਾਤਰਾ ਤਹਿਤ ਰੱਖੇ ਗਏ ਸਮਾਗਮ ਵਿੱਚ ਸ਼ਿਰਕਤ ਕਰਨ ਮੌਕੇ ਕੀਤਾ।ਕੈਬਨਿਟ ਮੰਤਰੀ ਨੇ ਦੱਸਿਆ ਕਿ ਰਾਜ ਵਿੱਚ ਨਸ਼ਿਆਂ ਦੇ ਜੜ੍ਹੋਂ ਖਾਤਮੇ ਲਈ ਪਿੰਡਾਂ ਦੇ ਪਹਿਰੇਦਾਰ ਦੇ ਰੂਪ ਵਿੱਚ ਵਿਲੱਖਣ ਸ਼ੁਰੂਆਤ ਕੀਤੀ ਗਈ ਹੈ, ਜੋ ਸਹੀ ਮਾਇਨਿਆਂ ਵਿੱਚ ਯੋਧਿਆਂ ਦੀ ਫੌਜ ਹੋਵੇਗੀ। ਪੰਜਾਬ ਵਿੱਚ ਨਸ਼ਿਆਂ ਦੀ ਅਲਾਮਤ ਦੇ ਖਿਲਾਫ ਇਹ ਫੈਸਲਾਕੁੰਨ ਜੰਗ ਸਾਬਿਤ ਹੋਵੇਗੀ।

ਇਹ ਵੀ ਪੜ੍ਹੋ  ਹਰਜੋਤ ਬੈਂਸ ਵੱਲੋਂ ‘ਪਿੰਡਾਂ ਦੇ ਪਹਿਰੇਦਾਰਾਂ’ ਨੂੰ ਨਸ਼ਿਆਂ ਵਿਰੋਧੀ ਸੰਦੇਸ਼ ਨੂੰ ਘਰ-ਘਰ ਪਹੁੰਚਾਉਣ ਦਾ ਸੱਦਾ

ਨਸ਼ਿਆਂ ਦੇ ਵਿਰੁੱਧ ਜਾਗਰੂਕਤਾ ਫੈਲਾਉਣ ਲਈ ਨਸ਼ਾ ਮੁਕਤੀ ਯਾਤਰਾ ਨੂੰ ਹਰੇਕ ਪਿੰਡ ਵਾਰਡ ਤੱਕ ਲਿਜਾ ਕੇ ਲੋਕ ਲਹਿਰ ਬਣਾਇਆ ਜਾਵੇਗਾ, ਤਾਂ ਜੋ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਇਆ ਜਾ ਸਕੇ।ਕੈਬਨਿਟ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਤੇ ਤਸਕਰਾਂ ਵਿਚਾਲੇ ਗਠਜੋੜ ਕਰਕੇ ਪੰਜਾਬ ਦੀ ਜਵਾਨੀ ਨੂੰ ਕੁਰਾਹੇ ਪਾਇਆ ਗਿਆ ਸੀ ਅਤੇ ਸਾਡੀ ਸਰਕਾਰ ਪੁਰਾਣੀਆਂ ਸਰਕਾਰਾਂ ਦੀ ਗੰਦਗੀ ਨੂੰ ਸਾਫ ਕਰ ਰਹੀ ਹੈ। ਉਹਨਾਂ ਕਿਹਾ ਕਿ ਹੁਣ ਪੁਲਿਸ ਤੇ ਕੋਈ ਸਿਆਸੀ ਦਬਾਅ ਨਹੀਂ ਹੈ, ਬਲਕਿ ਨਸ਼ੇ ਦੇ ਸੌਦਾਗਰਾਂ ਤੇ ਕਾਰਵਾਈ ਕਰਕੇ ਜੇਲ੍ਹਾਂ ਵਿੱਚ ਡੱਕਿਆ ਜਾ ਰਿਹਾ ਹੈ। ਉਹਨਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ੍ਰ. ਭਗਵੰਤ ਸਿੰਘ ਮਾਨ ਵੱਲੋਂ ਨਸ਼ਾ ਤਸਕਰਾਂ ਨੂੰ ਸਪੱਸ਼ਟ ਸੁਨੇਹਾ ਹੈ ਕਿ ਜਾਂ ਤਾਂ ਨਸ਼ੇ ਵੇਚਣੇ ਬੰਦ ਕਰ ਦੇਣ ਜਾਂ ਫਿਰ ਪੰਜਾਬ ਛੱਡ ਦੇਣ। ਉਹਨਾਂ ਕਿਹਾ ਕਿ ਪਿੰਡਾਂ ਤੇ ਵਾਰਡ ਪੱਧਰ ਤੇ ਬਣੀਆਂ ਡਿਫੈਂਸ ਕਮੇਟੀਆਂ ਨੂੰ ਨਸ਼ਿਆਂ ਦੇ ਖਾਤਮੇ ਲਈ ਮੋਹਰੀ ਭੂਮਿਕਾ ਨਿਭਾਉਣ ਦੀ ਲੋੜ ਹੈ।ਉਹਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬ ਤੇ ਪੰਜਾਬੀਆਂ ਦੇ ਹਿੱਤਾਂ ਲਈ ਭਾਵੇਂ ਨਸ਼ਿਆਂ ਦੀ ਗੱਲ ਹੋਵੇ, ਭਾਵੇਂ ਪਾਣੀਆਂ ਦੀ, ਡਟ ਕੇ ਪਹਿਰਾ ਦੇ ਰਹੇ ਹਨ। ਸਰਕਾਰ ਇਸ ਮਾਮਲੇ ਵਿੱਚ ਹਰ ਤਰ੍ਹਾਂ ਦੀ ਲੜਾਈ ਲੜਨ ਲਈ ਤਿਆਰ ਹੈ ਤੇ 5 ਮਈ ਨੂੰ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਵੀ ਸੱਦਿਆ ਹੈ।

ਇਹ ਵੀ ਪੜ੍ਹੋ  ਬਠਿੰਡਾ ਵਿੱਚ ਨਸ਼ਾ ਤਸਕਰਾਂ ਵਲੋਂ ਉਸਾਰੀ ਗਈ ਨਜਾਇਜ ਪ੍ਰਾਪਟਰੀ ਨੂੰ ਕੀਤਾ ਢਹਿ-ਢੇਰੀ : ਐਸਐਸਪੀ

ਉਨ੍ਹਾਂ ਕਿਹਾ ਕਿ ਪੰਜਾਬ ਦੇ ਹੱਕਾਂ ‘ਤੇ ਕੇਂਦਰ ਸਰਕਾਰ ਨੇ ਗੁਆਂਢੀ ਸੂਬੇ ਹਰਿਆਣਾ ਨੇ ਪਹਿਲਾਂ ਪਾਣੀਆਂ ਨੂੰ ਲੈ ਕੇ ਚਾਲਾਂ ਚੱਲੀਆਂ। ਗੁਆਢੀ ਸੂਬਿਆਂ ਨੂੰ ਰਿਆਇਤਾਂ ਦੇ ਕੇ ਪੰਜਾਬ ਦੇ ਉਦਯੋਗਾਂ ਦਾ ਨੁਕਸਾਨ ਕੀਤਾ। ਹੁਣ ਰਿਪੇਰੀਅਨ ਸੂਬੇ ਦੇ ਹੱਕਾਂ ਉਤੇ ਡਾਕਾ ਮਾਰਨ ਦੀ ਚਾਲ ਚੱਲਣਾ ਬਹੁਤ ਹੀ ਮੰਦਭਾਗੀ ਸੋਚ ਹੈ, ਜੋ ਨਾ ਬਰਦਾਸ਼ਯੋਗ ਹੈ।ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਸਮਾਗਮ ਦੌਰਾਨ ਪਿੰਡਾਂ ਦੇ ਪੰਚ, ਸਰਪੰਚ, ਡਿਫੈਂਸ ਕਮੇਟੀਆਂ ਸਮੇਤ ਪਹੁੰਚੀਆਂ ਸ਼ਖਸ਼ੀਅਤਾਂ ਨੂੰ ਪਿੰਡਾਂ ਦਾ ਪਹਿਰੇਦਾਰ ਬਣਕੇ ਨਸ਼ਿਆਂ ਦੇ ਕੋਹੜ ਨੂੰ ਜੜ੍ਹੋਂ ਖਤਮ ਕਰਨ ਦਾ ਪ੍ਰਣ ਦਿਵਾਇਆ। ਪੰਡਾਲ ਵਿੱਚ ਵੱਡੀ ਗਿਣਤੀ ਵਿੱਚ ਪਹੁੰਚੇ ਲੋਕਾਂ ਨੇ ਨਸ਼ਾ ਮੁਕਤੀ ਯਾਤਰਾ ਦੀਆਂ ਝੰਡੀਆਂ ਹੱਥਾਂ ਵਿੱਚ ਚੁੱਕ ਕੇ ਪੰਜਾਬ ਸਰਕਾਰ ਦੇ ਮੋਢੇ ਨਾਲ ਮੋਢਾ ਲਗਾ ਕੇ ਨਸ਼ਿਆਂ ਖਿਲਾਫ ਆਵਾਜ ਬੁਲੰਦ ਕੀਤੀ। ਇਸ ਤੋਂ ਪਹਿਲਾਂ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਦਾ ਹੋਇਆ ਨੁੱਕੜ ਨਾਟਕ ਇਪਟਾ ਟੀਮ ਵੱਲੋਂ ਪੇਸ਼ ਕੀਤਾ ਗਿਆ।ਇਸ ਮੌਕੇ ਵਿਧਾਇਕਾ ਪ੍ਰੋਫੈਸਰ ਬਲਜਿੰਦਰ ਕੌਰ, ਡਾ. ਅਮਨਦੀਪ ਕੌਰ ਅਰੋੜਾ,ਮਨਜੀਤ ਸਿੰਘ ਬਿਲਾਸਪੁਰ,ਦਵਿੰਦਰਜੀਤ ਸਿੰਘ ਲਾਡੀ ਢੋਂਸ ਤੇ ਅੰਮ੍ਰਿਤਪਾਲ ਸਿੰਘ ਸੁਖਾਨੰਦ (ਸਾਰੇ ਵਿਧਾਇਕ), ਨਗਰ ਨਿਗਮ ਮੋਗਾ ਦੇ ਮੇਅਰ ਬਲਜੀਤ ਸਿੰਘ ਚਾਨੀ, ਐਸ ਐਸ ਪੀ ਅਜੇ ਗਾਂਧੀ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਚਾਰੂਮਿਤਾ ਸਮੇਤ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਦੇ ਅਧਿਕਾਰੀ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਹਰਜੋਤ ਬੈਂਸ ਵੱਲੋਂ ‘ਪਿੰਡਾਂ ਦੇ ਪਹਿਰੇਦਾਰਾਂ’ ਨੂੰ ਨਸ਼ਿਆਂ ਵਿਰੋਧੀ ਸੰਦੇਸ਼ ਨੂੰ ਘਰ-ਘਰ ਪਹੁੰਚਾਉਣ ਦਾ ਸੱਦਾ

👉ਸਿੱਖਿਆ ਮੰਤਰੀ ਬੈਂਸ, ਡਾ. ਰਵਜੋਤ, ਡਿਪਟੀ ਸਪੀਕਰ ਜੈ ਕ੍ਰਿਸ਼ਨ ਰੌੜੀ ਤੇ ਐੱਮ.ਪੀ. ਡਾ. ਚੱਬੇਵਾਲ ਵੱਲੋਂ ਵੀ.ਡੀ.ਸੀ. ਮੈਂਬਰਾਂ ਨੂੰ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਵਿੱਚ ਸਰਗਰਮ ਭੂਮਿਕਾ ਨਿਭਾਉਣ ਲਈ ਕੀਤਾ ਪ੍ਰੇਰਿਤ
Hoshiarpur News:ਪੰਜਾਬ ਦੇ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਪੰਜਾਬੀਆਂ ਨੂੰ ਸੂਬਾ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਸ਼ੁਰੂ ਕੀਤੀ “ਯੁੱਧ ਨਸ਼ਿਆ ਵਿਰੁੱਧ” ਮੁਹਿੰਮ ਵਿੱਚ ਯੋਧੇ ਬਣਨ ਦਾ ਸੱਦਾ ਦਿੱਤਾ।ਹੁਸ਼ਿਆਰਪੁਰ ਵਿਖੇ ਵਿਲੇਜ ਡਿਫੈਂਸ ਕਮੇਟੀਜ਼ (ਪਿੰਡਾਂ ਦੇ ਪਹਿਰੇਦਾਰ) ਦੇ ਜ਼ਿਲ੍ਹਾ ਪੱਧਰੀ ਸਮਾਗਮ ਨੂੰ ਸੰਬੋਧਨ ਕਰਦਿਆਂ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪੰਜਾਬ ਵਿੱਚੋਂ ਨਸ਼ਿਆਂ ਦੀ ਅਲਾਮਤ ਦਾ ਖ਼ਾਤਮਾ ਕਰਨਾ ਸਮੇਂ ਦੀ ਮੰਗ ਹੈ ਅਤੇ ਇਸ ਤਰ੍ਹਾਂ ਸਾਡੇ ਨੌਜਵਾਨਾਂ ਦੀ ਅਥਾਹ ਊਰਜਾ ਨੂੰ ਸਕਾਰਾਤਮਕ ਦਿਸ਼ਾ ਵਿੱਚ ਵਰਤਿਆ ਜਾ ਸਕਦਾ ਹੈ। ਉਨ੍ਹਾਂ ਇਸ ਸਮਾਜਿਕ ਖ਼ਤਰੇ ਨੂੰ ਦੂਰ ਕਰਨ ਲਈ ਜਨਤਕ ਸ਼ਮੂਲੀਅਤ ਦੀ ਲੋੜ ‘ਤੇ ਜ਼ੋਰ ਦਿੱਤਾ। ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਅਗਲਾ ਟੀਚਾ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਸੁਨੇਹਾ ਸੂਬੇ ਭਰ ਦੇ ਹਰ ਘਰ ਤੱਕ ਪਹੁੰਚਾਉਣਾ ਹੈ ਤਾਂ ਜੋ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਸਾਰਿਆਂ ਨੂੰ ਜਾਣੂ ਕਰਵਾਇਆ ਜਾ ਸਕੇ।

ਇਹ ਵੀ ਪੜ੍ਹੋ  ਭਗਵੰਤ ਸਿੰਘ ਮਾਨ ਪਹਿਲੇ ਮੁੱਖ ਮੰਤਰੀ, ਜਿਨ੍ਹਾਂ ਨੇ ਨਸ਼ਾ ਤਸਕਰੀ ਰੋਕਣ ਅਤੇ ਪੰਜਾਬ ਦੇ ਪਾਣੀਆਂ ਨੂੰ ਬਚਾਉਣ ਲਈ ਠੋਸ ਕਦਮ ਚੁੱਕੇ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਇਸ ਲਾਹਨਤ ਤੋਂ ਛੁਟਕਾਰਾ ਪਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੇ ਪੁਲਿਸ ਨੂੰ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੀ ਖੁੱਲ੍ਹ ਦੇ ਦਿੱਤੀ ਹੈ।ਸ. ਬੈਂਸ ਨੇ ਪੰਜਾਬ ਦੇ ਪਾਣੀਆਂ ਦੇ ਮੁੱਦੇ ‘ਤੇ ਕੇਂਦਰ ਸਰਕਾਰ ਦੀ ਆਲੋਚਨਾ ਕਰਦਿਆਂ ਕਿਹਾ ਕਿ ਬੀ.ਬੀ.ਐਮ.ਬੀ. ਦਾ ਫੈਸਲਾ ਪੂਰੀ ਤਰ੍ਹਾਂ ਗੈਰ-ਵਾਜ਼ਬ ਹੈ ਅਤੇ ਇਹ ਸੂਬੇ ਦੇ ਜਲ ਸਰੋਤਾਂ ਦੀ ਯੋਜਨਾਬੱਧ ਲੁੱਟ ਹੈ। ਉਨ੍ਹਾਂ ਕਿਹਾ ਕਿ ਪੰਜਾਬ ਇੱਕ ਖੇਤੀ ਪ੍ਰਧਾਨ ਸੂਬਾ ਹੈ, ਜਿਸਦਾ ਆਧਾਰ ਪਾਣੀ ਹੈ। ਉਨ੍ਹਾਂ ਕਿਹਾ ਕਿ ਇਹ ਹੈਰਾਨੀ ਦੀ ਗੱਲ ਹੈ ਕਿ ਪੰਜਾਬ ਦੇ ਕਿਸਾਨ ਪਹਿਲਾਂ ਹੀ ਵੱਖ-ਵੱਖ ਚੁਣੌਤੀਆਂ ਦਾ ਸਾਹਮਣਾ ਕਰ ਰਹੇ ਹਨ ਜਦੋਂ ਕਿ ਬੀ.ਬੀ.ਐਮ.ਬੀ. ਦੇ ਗੈਰ-ਵਾਜ਼ਬ ਫੈਸਲੇ ਨੇ ਸੂਬੇ ਨੂੰ ਨਵੇਂ ਸੰਕਟ ਵਿੱਚ ਪਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੀ ਯੋਗ ਅਗਵਾਈ ਹੇਠ ਸੂਬੇ ਭਰ ਵਿੱਚ ਪਾਣੀ ਦੀ ਉਪਲਬਧਤਾ ਨੂੰ ਯਕੀਨੀ ਬਣਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੇ ਕਾਇਆ ਕਲਪ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ।ਇਸ ਦੌਰਾਨ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਨਸ਼ਿਆਂ ਵਿਰੁੱਧ ਫੈਸਲਾਕੁੰਨ ਜੰਗ ਲੜ ਰਹੀ ਹੈ ਜਿਸਨੂੰ ਤਰਕਪੂਰਨ ਅੰਤ ਤੱਕ ਲਿਜਾਇਆ ਜਾਵੇਗਾ।

ਇਹ ਵੀ ਪੜ੍ਹੋ  ਬਠਿੰਡਾ ਵਿੱਚ ਨਸ਼ਾ ਤਸਕਰਾਂ ਵਲੋਂ ਉਸਾਰੀ ਗਈ ਨਜਾਇਜ ਪ੍ਰਾਪਟਰੀ ਨੂੰ ਕੀਤਾ ਢਹਿ-ਢੇਰੀ : ਐਸਐਸਪੀ

ਉਨ੍ਹਾਂ ਲੋਕਾਂ ਨੂੰ ਜਨਤਕ ਹਿੱਤ ਲਈ ਨਸ਼ਿਆਂ ਵਿਰੁੱਧ ਇਸ ਜੰਗ ਵਿੱਚ ਸਰਗਰਮੀ ਨਾਲ ਸ਼ਾਮਲ ਹੋਣ ਦੀ ਅਪੀਲ ਵੀ ਕੀਤੀ।ਡਿਪਟੀ ਸਪੀਕਰ ਸ. ਜੈ ਕ੍ਰਿਸ਼ਨ ਸਿੰਘ ਰੌੜੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਸਰਵਪੱਖੀ ਵਿਕਾਸ ਦੇ ਨਾਲ-ਨਾਲ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਠੋਸ ਅਤੇ ਵਿਆਪਕ ਮੁਹਿੰਮ ਸ਼ੁਰੂ ਕੀਤੀ ਹੈ ਜਿਸ ਦੇ ਪ੍ਰਭਾਵਸ਼ਾਲੀ ਨਤੀਜੇ ਮਿਲ ਰਹੇ ਹਨ ਅਤੇ ਉਹ ਦਿਨ ਦੂਰ ਨਹੀਂ ਜਦੋਂ ਪੰਜਾਬ ਨਸ਼ਿਆਂ ਤੋਂ ਮੁਕਤ ਹੋ ਜਾਵੇਗਾ। ਇਸ ਦੌਰਾਨ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਅਤੇ ਐਸ.ਐਸ.ਪੀ. ਸੰਦੀਪ ਕੁਮਾਰ ਮਲਿਕ ਨੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਚੁੱਕੇ ਜਾ ਰਹੇ ਕਦਮਾਂ ਬਾਰੇ ਜਾਣਕਾਰੀ ਦਿੱਤੀ।ਇਸ ਮੌਕੇ ਵਿਧਾਇਕ ਬ੍ਰਮ ਸ਼ੰਕਰ ਜਿੰਪਾ, ਵਿਧਾਇਕ ਟਾਂਡਾ ਜਸਵੀਰ ਸਿੰਘ ਰਾਜਾ ਗਿੱਲ, ਵਿਧਾਇਕ ਦਸੂਹਾ ਕਰਮਬੀਰ ਸਿੰਘ ਘੁੰਮਣ, ਵਿਧਾਇਕ ਚੱਬੇਵਾਲ ਡਾ. ਇਸ਼ਾਂਕ ਕੁਮਾਰ ਵੀ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ