Home Blog Page 776

ਵੱਡੀ ਖ਼ਬਰ; ਫੰਡਾਂ ਦੀ ਹੇਰਾਫੇਰੀ ਦੇ ਦੋਸ਼ਾਂ ਹੇਠ ਵਿਜੀਲੈਂਸ ਵੱਲੋਂ Ex MLA ਦੇ ਪੁੱਤਰ, ਨੂੰਹ ਅਤੇ EO ਸਹਿਤ ਪੰਜ ਵਿਰੁੱਧ ਪਰਚਾ ਦਰਜ

0

👉ਵਿਜੀਲੈਂਸ ਬਿਊਰੋ ਨੇ ਕਾਰਜਕਾਰੀ ਅਧਿਕਾਰੀ, ਕਲਰਕ ਅਤੇ ਪ੍ਰਾਈਵੇਟ ਫਰਮ ਮਾਲਕ ਨੂੰ ਕੀਤਾ ਗ੍ਰਿਫ਼ਤਾਰ
Taran Tarn News: ਪੰਜਾਬ ਵਿਜੀਲੈਂਸ ਬਿਊਰੋ ਨੇ ਇੱਕ ਵੱਡੀ ਕਾਰਵਾਈ ਕਰਦਿਆਂ ਤਰਨਤਾਰਨ ਦੇ ਸਾਬਕਾ ਵਿਧਾਇਕ ਦੇ ਪੁੱਤਰ ਅਤੇ ਨੂੰਹ ਸਮੇਤ ਨਗਰ ਕੌਂਸਲ ਤਰਨਤਾਰਨ ਦੇ ਕਾਰਜਕਾਰੀ ਅਧਿਕਾਰੀ (ਈ.ਓ) , ਕਲਰਕ ਅਤੇ ਇੱਕ ਫਰਮ ਦੇ ਮਾਲਕ ਵਿਰੁੱਧ ਕੌਂਸਲ ਦੇ ਫੰਡਾਂ ਵਿੱਚ ਵੱਡੀ ਹੇਰਾ-ਫੇਰੀ ਕਰਨ ਦੇ ਦੋਸ਼ ਹੇਠ ਮੁਕੱਦਮਾ ਦਰਜ ਕੀਤਾ ਹੈ। ਇਸ ਕੇਸ ਵਿੱਚ ਉਕਤ ਮੁਲਜ਼ਮ ਈ.ਓ., ਕਲਰਕ ਅਤੇ ਫਰਮ ਦੇ ਮਾਲਕ ਨੂੰ ਗ੍ਰਿਫ਼ਤਾਰ ਕਰ ਲਿਆ ਹੈ।ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਕਿਹਾ ਕਿ ਇਸ ਸਬੰਧ ਵਿੱਚ ਸਥਾਨਕ ਸਰਕਾਰਾਂ ਵਿਭਾਗ ਵੱਲੋਂ ਕੀਤੀ ਗਈ ਚੈਕਿੰਗ ਦੇ ਸਿੱਟੇ ਵਜੋਂ ਹੋਈ ਵਿਜੀਲੈਂਸ ਜਾਂਚ ਦੇ ਆਧਾਰ ’ਤੇ ਕੇਸ ਦਰਜ ਕੀਤਾ ਗਿਆ ਹੈ। ਇਸ ਕੇਸ ਨੂੰ ਅਗਲੇਰੀ ਜਾਂਚ ਲਈ ਵਿਜੀਲੈਂਸ ਬਿਊਰੋ ਨੂੰ ਸੌਂਪ ਦਿੱਤਾ ਗਿਆ ਸੀ। ਇਸ ਤੋਂ ਬਾਅਦ, ਜਾਂਚ ਦੇ ਆਧਾਰ ’ਤੇ, ਉਕਤ ਮੁਲਜ਼ਮਾਂ ਵਿਰੁੱਧ ਵਿਜੀਲੈਂਸ ਬਿਊਰੋ ਦੀ ਅੰਮ੍ਰਿਤਸਰ ਰੇਂਜ ਦੇ ਥਾਣੇ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13(2) ਦੇ ਨਾਲ-ਨਾਲ 13(1) ਅਤੇ ਆਈਪੀਸੀ ਦੀ ਧਾਰਾ 409, 420, 465, 467, 468, 471, 120-ਬੀ ਦੇ ਤਹਿਤ ਐਫਆਈਆਰ ਨੰਬਰ 22, ਮਿਤੀ 02.05.2025 ਦਰਜ ਕੀਤੀ ਗਈ ਹੈ।

ਇਹ ਵੀ ਪੜ੍ਹੋ ਹਰਜੋਤ ਬੈਂਸ ਵੱਲੋਂ ‘ਪਿੰਡਾਂ ਦੇ ਪਹਿਰੇਦਾਰਾਂ’ ਨੂੰ ਨਸ਼ਿਆਂ ਵਿਰੋਧੀ ਸੰਦੇਸ਼ ਨੂੰ ਘਰ-ਘਰ ਪਹੁੰਚਾਉਣ ਦਾ ਸੱਦਾ 

ਬੁਲਾਰੇ ਨੇ ਦੱਸਿਆ ਕਿ ਇਸ ਕੇਸ ਦੇ ਮੁਲਜ਼ਮਾਂ ਵਿੱਚ ਸ਼ਰਨਜੀਤ ਕੌਰ, ਕਾਰਜਕਾਰੀ ਅਧਿਕਾਰੀ (ਹੁਣ ਮੁਅੱਤਲ) ਅਤੇ ਨਗਰ ਕੌਂਸਲ ਤਰਨਤਾਰਨ ਦਾ ਕਲਰਕ ਨਰਿੰਦਰ ਕੁਮਾਰ, ਸਾਬਕਾ ਵਿਧਾਇਕ ਧਰਮਵੀਰ ਅਗਨੀਹੋਤਰੀ ਦਾ ਪੁੱਤਰ ਸੰਦੀਪ ਕੁਮਾਰ ਅਗਨੀਹੋਤਰੀ ਅਤੇ ਉਨ੍ਹਾਂ ਦੀ ਨੂੰਹ ਜੋਤੀ ਸਚਦੇਵਾ, ਜੋ ਕਿ ਮੈਸਰਜ਼ ਐਮ.ਕੇ. ਪਦਮ ਪੈਟਰੋਲੀਅਮ ਦੀ ਮਾਲਕ ਹੈ ਅਤੇ ਨਿਊ ਪਵਨ ਨਗਰ, ਅੰਮ੍ਰਿਤਸਰ ਦਾ ਰਹਿਣ ਵਾਲਾ ਰਾਜੀਵ ਗੁਪਤਾ, ਜੋ ਮੈਸਰਜ਼ ਸ਼ਾਰਪ ਫੋਕਸ ਵਿਜ਼ਨ ਪ੍ਰਾਈਵੇਟ ਲਿਮਟਿਡ ਅਤੇ ਮੈਸਰਜ਼ ਐਸਆਰ ਐਂਟਰਪ੍ਰਾਈਜ਼ਿਜ਼ ਲਿਮਟਿਡ ਦਾ ਸ਼ੇਅਰਧਾਰਕ ਹੈ, ਸ਼ਾਮਲ ਹਨ। ਇਸ ਕੇਸ ਵਿੱਚ, ਸ਼ਰਨਜੀਤ ਕੌਰ, ਈ.ਓ. ਅਤੇ ਨਰਿੰਦਰ ਕੁਮਾਰ ਕਲਰਕ,ਦੋਵੇਂ ਨਗਰ ਕੌਂਸਲ, ਤਰਨਤਾਰਨ ਵਿਖੇ ਤਾਇਨਾਤ, ਅਤੇ ਉਕਤ ਪ੍ਰਾਈਵੇਟ ਫਰਮ ਦੇ ਮਾਲਕ ਰਾਜੀਵ ਗੁਪਤਾ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।ਬੁਲਾਰੇ ਨੇ ਖੁਲਾਸਾ ਕੀਤਾ ਕਿ ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਉਕਤ ਕਾਰਜਕਾਰੀ ਅਧਿਕਾਰੀ ਦੁਆਰਾ 2017-2022 ਦੇ ਸਾਲਾਂ ਦੌਰਾਨ ਧੋਖਾਧੜੀ ਵਾਲੇ ਲੈਣ-ਦੇਣ ਕੀਤੇ ਗਏ ਸਨ। ਉਸਨੇ ਮੈਸਰਜ਼ ਸਿੱਧੂ ਕੰਸਟਰਕਸ਼ਨ ਕੰਪਨੀ, ਮੈਸਰਜ਼ ਬ੍ਰਦਰ ਕੰਸਟਰਕਸ਼ਨ ਕੰਪਨੀ ਅਤੇ ਮੈਸਰਜ਼ ਫਰੈਂਡਜ਼ ਐਸੋਸੀਏਸ਼ਨ ਨੂੰ ਵੱਖ-ਵੱਖ ਚੈੱਕਾਂ ਰਾਹੀਂ ਗਲਤ ਭੁਗਤਾਨ ਕੀਤੇ ਸਨ।

ਇਹ ਵੀ ਪੜ੍ਹੋ ਬਠਿੰਡਾ ਵਿੱਚ ਨਸ਼ਾ ਤਸਕਰਾਂ ਵਲੋਂ ਉਸਾਰੀ ਗਈ ਨਜਾਇਜ ਪ੍ਰਾਪਟਰੀ ਨੂੰ ਕੀਤਾ ਢਹਿ-ਢੇਰੀ : ਐਸਐਸਪੀ

ਇਸ ਤੋਂ ਇਲਾਵਾ, ਸਾਬਕਾ ਵਿਧਾਇਕ ਧਰਮਵੀਰ ਅਗਨੀਹੋਤਰੀ ਦੇ ਪੁੱਤਰ ਸੰਦੀਪ ਕੁਮਾਰ ਅਗਨੀਹੋਤਰੀ ਨਾਲ ਮਿਲੀਭੁਗਤ ਕਰਕੇ, ਦੋਸ਼ੀ ਈ.ਓ. ਨੇ ਉਨ੍ਹਾਂ ਦੀ ਕੰਪਨੀਆਂ ਮੈਸਰਜ਼ ਸ਼ਾਰਪ ਫੋਕਸ ਵਿਜ਼ਨ ਪ੍ਰਾਈਵੇਟ ਲਿਮਟਿਡ ਅਤੇ ਮੈਸਰਜ਼ ਐਸ.ਆਰ. ਐਂਟਰਪ੍ਰਾਈਜ਼ਿਜ਼ ਨੂੰ ਵੀ ਜਾਅਲੀ ਭੁਗਤਾਨ ਕੀਤੇ ਸਨ।ਬੁਲਾਰੇ ਨੇ ਅੱਗੇ ਦੱਸਿਆ ਕਿ ਸਥਾਨਕ ਸਰਕਾਰਾਂ ਵਿਭਾਗ ਪੰਜਾਬ ਵੱਲੋਂ ਕੀਤੀ ਗਈ ਚੈਕਿੰਗ ਦੌਰਾਨ, ਉਕਤ ਜਾਅਲੀ ਅਦਾਇਗੀਆਂ ਦੀ ਰਿਕਵਰੀ ਤਾਂ ਹੋ ਗਈ , ਪਰ 27,88,000 ਰੁਪਏ ਦੀ ਰਕਮ ਅਜੇ ਵੀ ਬਕਾਇਆ ਹੈ। ਜਾਂਚ ਦੌਰਾਨ ਇਹ ਵੀ ਪਾਇਆ ਗਿਆ ਕਿ ਸੰਦੀਪ ਕੁਮਾਰ ਅਗਨੀਹੋਤਰੀ ਨੂੰ ਆਪਣੀ ਪਤਨੀ ਜੋਤੀ ਸਚਦੇਵਾ ਦੀ ਮਾਲਕੀਵਾਲੇ ਮੈਸਰਜ਼ ਐਮਕੇ ਪਦਮ ਪੈਟਰੋਲੀਅਮ ਦੇ ਨਾਮ ’ਤੇ ਜਾਰੀ ਕੀਤੇ 4,41,03,086 ਰੁਪਏ ਦੇ ਜਾਅਲੀ ਭੁਗਤਾਨ ਵੀ ਪ੍ਰਾਪਤ ਕੀਤੇ ਸਨ। ਬਾਅਦ ਵਿੱਚ, ਸੰਦੀਪ ਅਗਨੀਹੋਤਰੀ ਨੇ ਇਸ ਜਾਅਲੀ ਅਦਾਇਗੀ ਦਾ ਕੁਝ ਹਿੱਸਾ ਨਗਰ ਕੌਂਸਲ ਤਰਨਤਾਰਨ ਦੇ ਖਾਤਿਆਂ ਵਿੱਚ ਵਾਪਸ ਜਮ੍ਹਾ ਕਰਵਾ ਦਿੱਤਾ , ਪਰ 35,45,404 ਰੁਪਏ ਅਜੇ ਵੀ ਬਕਾਇਆ ਹਨ। ਬਕਾਇਆ ਬਿੱਲਾਂ ਦੇ ਆਂਸ਼ਿਕ ਅਦਾਇਗੀ ਤੋਂ ਬਾਅਦ, ਮੈਸਰਜ਼ ਐਮਕੇ ਪਦਮ ਪੈਟਰੋਲੀਅਮ ਵੱਲ ਕੁੱਲ 1,05,30,628 ਰੁਪਏ ਦੀ ਬਕਾਇਆ ਰਕਮ ਪਾਈ ਗਈ।

ਇਹ ਵੀ ਪੜ੍ਹੋ ਮੁੱਖ ਮੰਤਰੀ ਦੀ ਅਗਵਾਈ ਵਿੱਚ ਸਾਰੀਆਂ ਸਿਆਸੀ ਪਾਰਟੀਆਂ ਨੇ ਪੰਜਾਬ ਦੇ ਪਾਣੀਆਂ ਨੂੰ ਬਚਾਉਣ ਲਈ ਇਕਜੁੱਟਤਾ ਦੀ ਵਿਲੱਖਣ ਮਿਸਾਲ ਕਾਇਮ ਕੀਤੀ

ਇਸ ਤੋਂ ਇਲਾਵਾ, ਪ੍ਰਮੁੱਖ ਸਕੱਤਰ, ਸਥਾਨਕ ਸਰਕਾਰਾਂ, ਪੰਜਾਬ ਵੱਲੋਂ ਪ੍ਰਦਾਨ ਕੀਤੀ ਗਈ ਵਿਭਾਗੀ ਨਿਰੀਖਣ ਰਿਪੋਰਟ ਦੇ ਅਨੁਸਾਰ, ਈ.ਓ. ਸ਼ਰਨਜੀਤ ਕੌਰ ਨੇ ਕਲਰਕ ਰਾਜੀਵ ਕੁਮਾਰ, (ਹੁਣ ਮ੍ਰਿਤਕ), ਜੋ ਕਿ ਉਸਦੇ ਦਫ਼ਤਰ ਵਿਖੇ ਤਾਇਨਾਤ ਸੀ ਅਤੇ ਉਕਤ ਕਲਰਕ ਨਰਿੰਦਰ ਕੁਮਾਰ , ਨੂੰ ਬਿਨਾਂ ਕਿਸੇ ਬਿੱਲ ਜਾਂ ਵਰਕ ਆਰਡਰ ਦੇ ਭੁਗਤਾਨ ਜਾਰੀ ਕੀਤੇ ਸਨ।ਤੱਥਾਂ ਤੋਂ ਇਹ ਸਪੱਸ਼ਟ ਹੋ ਗਿਆ ਕਿ ਈਓ ਸ਼ਰਨਜੀਤ ਕੌਰ ਨੇ ਉਕਤ ਸੰਦੀਪ ਕੁਮਾਰ ਅਗਨੀਹੋਤਰੀ ਨਾਲ ਮਿਲ ਕੇ ਆਪਣੇ ਅਹੁਦੇ ਦੀ ਦੁਰਵਰਤੋਂ ਕੀਤੀ ਅਤੇ ਉਸ ਦੀਆਂ ਫਰਜ਼ੀ ਫਰਮਾਂ ਮੈਸਰਜ਼ ਸ਼ਾਰਪ ਫੌਕਸ ਵਿਜ਼ਨ ਪ੍ਰਾਈਵੇਟ ਲਿਮਟਿਡ ਅਤੇ ਮੈਸਰਜ਼ ਐਸ.ਆਰ. ਐਂਟਰਪ੍ਰਾਈਜ਼ਿਜ਼ ਨੂੰ ਗੈਰ-ਕਾਨੂੰਨੀ ਭੁਗਤਾਨ ਕੀਤੇ ਸਨ। ਇਸ ਤੋਂ ਇਲਾਵਾ, ਇਹ ਵੀ ਪਾਇਆ ਗਿਆ ਕਿ 14,61,980 ਰੁਪਏ, 3,25,000 ਰੁਪਏ ਅਤੇ 2,09,400 ਰੁਪਏ ਦੀ ਅਦਾਇਗੀ ਬਿਨਾਂ ਕਿਸੇ ਟੈਂਡਰ ਜਾਂ ਕੋਟੇਸ਼ਨ ਦੇ ਵੱਖ-ਵੱਖ ਫਰਮਾਂ ਨੂੰ ਕੀਤੀ ਗਈ ਸੀ।ਬੁਲਾਰੇ ਨੇ ਅੱਗੇ ਕਿਹਾ ਕਿ ਕੇਸ ਜਾਂਚ ਅਧੀਨ ਹੈ ਅਤੇ ਜਾਅਲੀ ਭੁਗਤਾਨ ਪ੍ਰਾਪਤ ਕਰਨ ਵਾਲੇ ਨਿੱਜੀ ਵਿਅਕਤੀਆਂ ਦੀ ਭੂਮਿਕਾ ਦੀ ਜਾਂਚ ਦੌਰਾਨ ਪੁਸ਼ਟੀ ਕੀਤੀ ਜਾਵੇਗੀ। ਮੁਲਜ਼ਮਾਂ ਨੂੰ ਕੱਲ੍ਹ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

ਨਸ਼ਾ ਮੁਕਤੀ ਯਾਤਰਾ ਨੂੰ ਹਰੇਕ ਪਿੰਡ ਵਾਰਡ ਤੱਕ ਲਿਜਾ ਕੇ ਲੋਕ ਲਹਿਰ ਬਣਾਇਆ ਜਾ ਰਿਹਾ: ਹਰਦੀਪ ਸਿੰਘ ਮੁੰਡੀਆਂ

0

👉ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਪੰਜਾਬ ਦੇ ਹਿੱਤਾਂ ਅਤੇ ਪਾਣੀਆਂ ਦੀ ਰਾਖੀ ਲਈ ਵਚਨਬੱਧ-ਕੈਬਨਿਟ ਮੰਤਰੀ
Moga News:ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਦੀ ਸ਼ੁਰੂਆਤ ਕਰਕੇ ਪੰਜਾਬ ਦੀ ਨੌਜਵਾਨੀ ਨੂੰ ਨਸ਼ਾ ਰਹਿਤ ਜਿੰਦਗੀ ਜਿਉਣ ਅਤੇ ਲੋਕ ਭਲਾਈ ਦੇ ਇਸ ਕਾਰਜ ਵਿੱਚ ਹਿੱਸਾ ਲੈ ਕੇ ਇਸ ਮੁਹਿੰਮ ਨੂੰ ਲੋਕ ਲਹਿਰ ਬਣਾਉਣ ਤੇ ਜੋਰ ਦਿੱਤਾ ਜਾ ਰਿਹਾ ਹੈ। ਪਿਛਲੀਆਂ ਸਰਕਾਰਾਂ ਨੇ ਆਪਣੇ ਹਿੱਤਾਂ ਦੀ ਪੂਰਤੀ ਲਈ ਨਸ਼ਾ ਤਸਕਰਾਂ ਨੂੰ ਅਣਗੌਲਿਆਂ ਕਰਨ ਦੇ ਨਾਲ ਤਸਕਰਾਂ ਨੂੰ ਸਿਆਸੀ ਸੁਰੱਖਿਆ ਪ੍ਰਦਾਨ ਕੀਤੀ ਜਿਸਨੂੰ ਸੂਬੇ ਦੇ ਲੋਕ ਭਲੀ ਭਾਂਤ ਜਾਣਦੇ ਹਨ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਸ੍ਰ. ਹਰਦੀਪ ਸਿੰਘ ਮੁੰਡੀਆਂ ਨੇ ਮੈਜਿਸਟਿਕ ਰਿਜੋਰਟ ਮੋਗਾ ਵਿੱਖੇ ਨਸ਼ਾ ਮੁਕਤੀ ਯਾਤਰਾ ਤਹਿਤ ਰੱਖੇ ਗਏ ਸਮਾਗਮ ਵਿੱਚ ਸ਼ਿਰਕਤ ਕਰਨ ਮੌਕੇ ਕੀਤਾ।ਕੈਬਨਿਟ ਮੰਤਰੀ ਨੇ ਦੱਸਿਆ ਕਿ ਰਾਜ ਵਿੱਚ ਨਸ਼ਿਆਂ ਦੇ ਜੜ੍ਹੋਂ ਖਾਤਮੇ ਲਈ ਪਿੰਡਾਂ ਦੇ ਪਹਿਰੇਦਾਰ ਦੇ ਰੂਪ ਵਿੱਚ ਵਿਲੱਖਣ ਸ਼ੁਰੂਆਤ ਕੀਤੀ ਗਈ ਹੈ, ਜੋ ਸਹੀ ਮਾਇਨਿਆਂ ਵਿੱਚ ਯੋਧਿਆਂ ਦੀ ਫੌਜ ਹੋਵੇਗੀ। ਪੰਜਾਬ ਵਿੱਚ ਨਸ਼ਿਆਂ ਦੀ ਅਲਾਮਤ ਦੇ ਖਿਲਾਫ ਇਹ ਫੈਸਲਾਕੁੰਨ ਜੰਗ ਸਾਬਿਤ ਹੋਵੇਗੀ।

ਇਹ ਵੀ ਪੜ੍ਹੋ  ਹਰਜੋਤ ਬੈਂਸ ਵੱਲੋਂ ‘ਪਿੰਡਾਂ ਦੇ ਪਹਿਰੇਦਾਰਾਂ’ ਨੂੰ ਨਸ਼ਿਆਂ ਵਿਰੋਧੀ ਸੰਦੇਸ਼ ਨੂੰ ਘਰ-ਘਰ ਪਹੁੰਚਾਉਣ ਦਾ ਸੱਦਾ

ਨਸ਼ਿਆਂ ਦੇ ਵਿਰੁੱਧ ਜਾਗਰੂਕਤਾ ਫੈਲਾਉਣ ਲਈ ਨਸ਼ਾ ਮੁਕਤੀ ਯਾਤਰਾ ਨੂੰ ਹਰੇਕ ਪਿੰਡ ਵਾਰਡ ਤੱਕ ਲਿਜਾ ਕੇ ਲੋਕ ਲਹਿਰ ਬਣਾਇਆ ਜਾਵੇਗਾ, ਤਾਂ ਜੋ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਇਆ ਜਾ ਸਕੇ।ਕੈਬਨਿਟ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਤੇ ਤਸਕਰਾਂ ਵਿਚਾਲੇ ਗਠਜੋੜ ਕਰਕੇ ਪੰਜਾਬ ਦੀ ਜਵਾਨੀ ਨੂੰ ਕੁਰਾਹੇ ਪਾਇਆ ਗਿਆ ਸੀ ਅਤੇ ਸਾਡੀ ਸਰਕਾਰ ਪੁਰਾਣੀਆਂ ਸਰਕਾਰਾਂ ਦੀ ਗੰਦਗੀ ਨੂੰ ਸਾਫ ਕਰ ਰਹੀ ਹੈ। ਉਹਨਾਂ ਕਿਹਾ ਕਿ ਹੁਣ ਪੁਲਿਸ ਤੇ ਕੋਈ ਸਿਆਸੀ ਦਬਾਅ ਨਹੀਂ ਹੈ, ਬਲਕਿ ਨਸ਼ੇ ਦੇ ਸੌਦਾਗਰਾਂ ਤੇ ਕਾਰਵਾਈ ਕਰਕੇ ਜੇਲ੍ਹਾਂ ਵਿੱਚ ਡੱਕਿਆ ਜਾ ਰਿਹਾ ਹੈ। ਉਹਨਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ੍ਰ. ਭਗਵੰਤ ਸਿੰਘ ਮਾਨ ਵੱਲੋਂ ਨਸ਼ਾ ਤਸਕਰਾਂ ਨੂੰ ਸਪੱਸ਼ਟ ਸੁਨੇਹਾ ਹੈ ਕਿ ਜਾਂ ਤਾਂ ਨਸ਼ੇ ਵੇਚਣੇ ਬੰਦ ਕਰ ਦੇਣ ਜਾਂ ਫਿਰ ਪੰਜਾਬ ਛੱਡ ਦੇਣ। ਉਹਨਾਂ ਕਿਹਾ ਕਿ ਪਿੰਡਾਂ ਤੇ ਵਾਰਡ ਪੱਧਰ ਤੇ ਬਣੀਆਂ ਡਿਫੈਂਸ ਕਮੇਟੀਆਂ ਨੂੰ ਨਸ਼ਿਆਂ ਦੇ ਖਾਤਮੇ ਲਈ ਮੋਹਰੀ ਭੂਮਿਕਾ ਨਿਭਾਉਣ ਦੀ ਲੋੜ ਹੈ।ਉਹਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬ ਤੇ ਪੰਜਾਬੀਆਂ ਦੇ ਹਿੱਤਾਂ ਲਈ ਭਾਵੇਂ ਨਸ਼ਿਆਂ ਦੀ ਗੱਲ ਹੋਵੇ, ਭਾਵੇਂ ਪਾਣੀਆਂ ਦੀ, ਡਟ ਕੇ ਪਹਿਰਾ ਦੇ ਰਹੇ ਹਨ। ਸਰਕਾਰ ਇਸ ਮਾਮਲੇ ਵਿੱਚ ਹਰ ਤਰ੍ਹਾਂ ਦੀ ਲੜਾਈ ਲੜਨ ਲਈ ਤਿਆਰ ਹੈ ਤੇ 5 ਮਈ ਨੂੰ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਵੀ ਸੱਦਿਆ ਹੈ।

ਇਹ ਵੀ ਪੜ੍ਹੋ  ਬਠਿੰਡਾ ਵਿੱਚ ਨਸ਼ਾ ਤਸਕਰਾਂ ਵਲੋਂ ਉਸਾਰੀ ਗਈ ਨਜਾਇਜ ਪ੍ਰਾਪਟਰੀ ਨੂੰ ਕੀਤਾ ਢਹਿ-ਢੇਰੀ : ਐਸਐਸਪੀ

ਉਨ੍ਹਾਂ ਕਿਹਾ ਕਿ ਪੰਜਾਬ ਦੇ ਹੱਕਾਂ ‘ਤੇ ਕੇਂਦਰ ਸਰਕਾਰ ਨੇ ਗੁਆਂਢੀ ਸੂਬੇ ਹਰਿਆਣਾ ਨੇ ਪਹਿਲਾਂ ਪਾਣੀਆਂ ਨੂੰ ਲੈ ਕੇ ਚਾਲਾਂ ਚੱਲੀਆਂ। ਗੁਆਢੀ ਸੂਬਿਆਂ ਨੂੰ ਰਿਆਇਤਾਂ ਦੇ ਕੇ ਪੰਜਾਬ ਦੇ ਉਦਯੋਗਾਂ ਦਾ ਨੁਕਸਾਨ ਕੀਤਾ। ਹੁਣ ਰਿਪੇਰੀਅਨ ਸੂਬੇ ਦੇ ਹੱਕਾਂ ਉਤੇ ਡਾਕਾ ਮਾਰਨ ਦੀ ਚਾਲ ਚੱਲਣਾ ਬਹੁਤ ਹੀ ਮੰਦਭਾਗੀ ਸੋਚ ਹੈ, ਜੋ ਨਾ ਬਰਦਾਸ਼ਯੋਗ ਹੈ।ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਸਮਾਗਮ ਦੌਰਾਨ ਪਿੰਡਾਂ ਦੇ ਪੰਚ, ਸਰਪੰਚ, ਡਿਫੈਂਸ ਕਮੇਟੀਆਂ ਸਮੇਤ ਪਹੁੰਚੀਆਂ ਸ਼ਖਸ਼ੀਅਤਾਂ ਨੂੰ ਪਿੰਡਾਂ ਦਾ ਪਹਿਰੇਦਾਰ ਬਣਕੇ ਨਸ਼ਿਆਂ ਦੇ ਕੋਹੜ ਨੂੰ ਜੜ੍ਹੋਂ ਖਤਮ ਕਰਨ ਦਾ ਪ੍ਰਣ ਦਿਵਾਇਆ। ਪੰਡਾਲ ਵਿੱਚ ਵੱਡੀ ਗਿਣਤੀ ਵਿੱਚ ਪਹੁੰਚੇ ਲੋਕਾਂ ਨੇ ਨਸ਼ਾ ਮੁਕਤੀ ਯਾਤਰਾ ਦੀਆਂ ਝੰਡੀਆਂ ਹੱਥਾਂ ਵਿੱਚ ਚੁੱਕ ਕੇ ਪੰਜਾਬ ਸਰਕਾਰ ਦੇ ਮੋਢੇ ਨਾਲ ਮੋਢਾ ਲਗਾ ਕੇ ਨਸ਼ਿਆਂ ਖਿਲਾਫ ਆਵਾਜ ਬੁਲੰਦ ਕੀਤੀ। ਇਸ ਤੋਂ ਪਹਿਲਾਂ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਦਾ ਹੋਇਆ ਨੁੱਕੜ ਨਾਟਕ ਇਪਟਾ ਟੀਮ ਵੱਲੋਂ ਪੇਸ਼ ਕੀਤਾ ਗਿਆ।ਇਸ ਮੌਕੇ ਵਿਧਾਇਕਾ ਪ੍ਰੋਫੈਸਰ ਬਲਜਿੰਦਰ ਕੌਰ, ਡਾ. ਅਮਨਦੀਪ ਕੌਰ ਅਰੋੜਾ,ਮਨਜੀਤ ਸਿੰਘ ਬਿਲਾਸਪੁਰ,ਦਵਿੰਦਰਜੀਤ ਸਿੰਘ ਲਾਡੀ ਢੋਂਸ ਤੇ ਅੰਮ੍ਰਿਤਪਾਲ ਸਿੰਘ ਸੁਖਾਨੰਦ (ਸਾਰੇ ਵਿਧਾਇਕ), ਨਗਰ ਨਿਗਮ ਮੋਗਾ ਦੇ ਮੇਅਰ ਬਲਜੀਤ ਸਿੰਘ ਚਾਨੀ, ਐਸ ਐਸ ਪੀ ਅਜੇ ਗਾਂਧੀ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਚਾਰੂਮਿਤਾ ਸਮੇਤ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਦੇ ਅਧਿਕਾਰੀ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਹਰਜੋਤ ਬੈਂਸ ਵੱਲੋਂ ‘ਪਿੰਡਾਂ ਦੇ ਪਹਿਰੇਦਾਰਾਂ’ ਨੂੰ ਨਸ਼ਿਆਂ ਵਿਰੋਧੀ ਸੰਦੇਸ਼ ਨੂੰ ਘਰ-ਘਰ ਪਹੁੰਚਾਉਣ ਦਾ ਸੱਦਾ

👉ਸਿੱਖਿਆ ਮੰਤਰੀ ਬੈਂਸ, ਡਾ. ਰਵਜੋਤ, ਡਿਪਟੀ ਸਪੀਕਰ ਜੈ ਕ੍ਰਿਸ਼ਨ ਰੌੜੀ ਤੇ ਐੱਮ.ਪੀ. ਡਾ. ਚੱਬੇਵਾਲ ਵੱਲੋਂ ਵੀ.ਡੀ.ਸੀ. ਮੈਂਬਰਾਂ ਨੂੰ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਵਿੱਚ ਸਰਗਰਮ ਭੂਮਿਕਾ ਨਿਭਾਉਣ ਲਈ ਕੀਤਾ ਪ੍ਰੇਰਿਤ
Hoshiarpur News:ਪੰਜਾਬ ਦੇ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਪੰਜਾਬੀਆਂ ਨੂੰ ਸੂਬਾ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਸ਼ੁਰੂ ਕੀਤੀ “ਯੁੱਧ ਨਸ਼ਿਆ ਵਿਰੁੱਧ” ਮੁਹਿੰਮ ਵਿੱਚ ਯੋਧੇ ਬਣਨ ਦਾ ਸੱਦਾ ਦਿੱਤਾ।ਹੁਸ਼ਿਆਰਪੁਰ ਵਿਖੇ ਵਿਲੇਜ ਡਿਫੈਂਸ ਕਮੇਟੀਜ਼ (ਪਿੰਡਾਂ ਦੇ ਪਹਿਰੇਦਾਰ) ਦੇ ਜ਼ਿਲ੍ਹਾ ਪੱਧਰੀ ਸਮਾਗਮ ਨੂੰ ਸੰਬੋਧਨ ਕਰਦਿਆਂ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪੰਜਾਬ ਵਿੱਚੋਂ ਨਸ਼ਿਆਂ ਦੀ ਅਲਾਮਤ ਦਾ ਖ਼ਾਤਮਾ ਕਰਨਾ ਸਮੇਂ ਦੀ ਮੰਗ ਹੈ ਅਤੇ ਇਸ ਤਰ੍ਹਾਂ ਸਾਡੇ ਨੌਜਵਾਨਾਂ ਦੀ ਅਥਾਹ ਊਰਜਾ ਨੂੰ ਸਕਾਰਾਤਮਕ ਦਿਸ਼ਾ ਵਿੱਚ ਵਰਤਿਆ ਜਾ ਸਕਦਾ ਹੈ। ਉਨ੍ਹਾਂ ਇਸ ਸਮਾਜਿਕ ਖ਼ਤਰੇ ਨੂੰ ਦੂਰ ਕਰਨ ਲਈ ਜਨਤਕ ਸ਼ਮੂਲੀਅਤ ਦੀ ਲੋੜ ‘ਤੇ ਜ਼ੋਰ ਦਿੱਤਾ। ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਅਗਲਾ ਟੀਚਾ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਸੁਨੇਹਾ ਸੂਬੇ ਭਰ ਦੇ ਹਰ ਘਰ ਤੱਕ ਪਹੁੰਚਾਉਣਾ ਹੈ ਤਾਂ ਜੋ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਸਾਰਿਆਂ ਨੂੰ ਜਾਣੂ ਕਰਵਾਇਆ ਜਾ ਸਕੇ।

ਇਹ ਵੀ ਪੜ੍ਹੋ  ਭਗਵੰਤ ਸਿੰਘ ਮਾਨ ਪਹਿਲੇ ਮੁੱਖ ਮੰਤਰੀ, ਜਿਨ੍ਹਾਂ ਨੇ ਨਸ਼ਾ ਤਸਕਰੀ ਰੋਕਣ ਅਤੇ ਪੰਜਾਬ ਦੇ ਪਾਣੀਆਂ ਨੂੰ ਬਚਾਉਣ ਲਈ ਠੋਸ ਕਦਮ ਚੁੱਕੇ : ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਇਸ ਲਾਹਨਤ ਤੋਂ ਛੁਟਕਾਰਾ ਪਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੇ ਪੁਲਿਸ ਨੂੰ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੀ ਖੁੱਲ੍ਹ ਦੇ ਦਿੱਤੀ ਹੈ।ਸ. ਬੈਂਸ ਨੇ ਪੰਜਾਬ ਦੇ ਪਾਣੀਆਂ ਦੇ ਮੁੱਦੇ ‘ਤੇ ਕੇਂਦਰ ਸਰਕਾਰ ਦੀ ਆਲੋਚਨਾ ਕਰਦਿਆਂ ਕਿਹਾ ਕਿ ਬੀ.ਬੀ.ਐਮ.ਬੀ. ਦਾ ਫੈਸਲਾ ਪੂਰੀ ਤਰ੍ਹਾਂ ਗੈਰ-ਵਾਜ਼ਬ ਹੈ ਅਤੇ ਇਹ ਸੂਬੇ ਦੇ ਜਲ ਸਰੋਤਾਂ ਦੀ ਯੋਜਨਾਬੱਧ ਲੁੱਟ ਹੈ। ਉਨ੍ਹਾਂ ਕਿਹਾ ਕਿ ਪੰਜਾਬ ਇੱਕ ਖੇਤੀ ਪ੍ਰਧਾਨ ਸੂਬਾ ਹੈ, ਜਿਸਦਾ ਆਧਾਰ ਪਾਣੀ ਹੈ। ਉਨ੍ਹਾਂ ਕਿਹਾ ਕਿ ਇਹ ਹੈਰਾਨੀ ਦੀ ਗੱਲ ਹੈ ਕਿ ਪੰਜਾਬ ਦੇ ਕਿਸਾਨ ਪਹਿਲਾਂ ਹੀ ਵੱਖ-ਵੱਖ ਚੁਣੌਤੀਆਂ ਦਾ ਸਾਹਮਣਾ ਕਰ ਰਹੇ ਹਨ ਜਦੋਂ ਕਿ ਬੀ.ਬੀ.ਐਮ.ਬੀ. ਦੇ ਗੈਰ-ਵਾਜ਼ਬ ਫੈਸਲੇ ਨੇ ਸੂਬੇ ਨੂੰ ਨਵੇਂ ਸੰਕਟ ਵਿੱਚ ਪਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੀ ਯੋਗ ਅਗਵਾਈ ਹੇਠ ਸੂਬੇ ਭਰ ਵਿੱਚ ਪਾਣੀ ਦੀ ਉਪਲਬਧਤਾ ਨੂੰ ਯਕੀਨੀ ਬਣਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੇ ਕਾਇਆ ਕਲਪ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ।ਇਸ ਦੌਰਾਨ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਨਸ਼ਿਆਂ ਵਿਰੁੱਧ ਫੈਸਲਾਕੁੰਨ ਜੰਗ ਲੜ ਰਹੀ ਹੈ ਜਿਸਨੂੰ ਤਰਕਪੂਰਨ ਅੰਤ ਤੱਕ ਲਿਜਾਇਆ ਜਾਵੇਗਾ।

ਇਹ ਵੀ ਪੜ੍ਹੋ  ਬਠਿੰਡਾ ਵਿੱਚ ਨਸ਼ਾ ਤਸਕਰਾਂ ਵਲੋਂ ਉਸਾਰੀ ਗਈ ਨਜਾਇਜ ਪ੍ਰਾਪਟਰੀ ਨੂੰ ਕੀਤਾ ਢਹਿ-ਢੇਰੀ : ਐਸਐਸਪੀ

ਉਨ੍ਹਾਂ ਲੋਕਾਂ ਨੂੰ ਜਨਤਕ ਹਿੱਤ ਲਈ ਨਸ਼ਿਆਂ ਵਿਰੁੱਧ ਇਸ ਜੰਗ ਵਿੱਚ ਸਰਗਰਮੀ ਨਾਲ ਸ਼ਾਮਲ ਹੋਣ ਦੀ ਅਪੀਲ ਵੀ ਕੀਤੀ।ਡਿਪਟੀ ਸਪੀਕਰ ਸ. ਜੈ ਕ੍ਰਿਸ਼ਨ ਸਿੰਘ ਰੌੜੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਸਰਵਪੱਖੀ ਵਿਕਾਸ ਦੇ ਨਾਲ-ਨਾਲ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਠੋਸ ਅਤੇ ਵਿਆਪਕ ਮੁਹਿੰਮ ਸ਼ੁਰੂ ਕੀਤੀ ਹੈ ਜਿਸ ਦੇ ਪ੍ਰਭਾਵਸ਼ਾਲੀ ਨਤੀਜੇ ਮਿਲ ਰਹੇ ਹਨ ਅਤੇ ਉਹ ਦਿਨ ਦੂਰ ਨਹੀਂ ਜਦੋਂ ਪੰਜਾਬ ਨਸ਼ਿਆਂ ਤੋਂ ਮੁਕਤ ਹੋ ਜਾਵੇਗਾ। ਇਸ ਦੌਰਾਨ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਅਤੇ ਐਸ.ਐਸ.ਪੀ. ਸੰਦੀਪ ਕੁਮਾਰ ਮਲਿਕ ਨੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਚੁੱਕੇ ਜਾ ਰਹੇ ਕਦਮਾਂ ਬਾਰੇ ਜਾਣਕਾਰੀ ਦਿੱਤੀ।ਇਸ ਮੌਕੇ ਵਿਧਾਇਕ ਬ੍ਰਮ ਸ਼ੰਕਰ ਜਿੰਪਾ, ਵਿਧਾਇਕ ਟਾਂਡਾ ਜਸਵੀਰ ਸਿੰਘ ਰਾਜਾ ਗਿੱਲ, ਵਿਧਾਇਕ ਦਸੂਹਾ ਕਰਮਬੀਰ ਸਿੰਘ ਘੁੰਮਣ, ਵਿਧਾਇਕ ਚੱਬੇਵਾਲ ਡਾ. ਇਸ਼ਾਂਕ ਕੁਮਾਰ ਵੀ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਭਗਵੰਤ ਸਿੰਘ ਮਾਨ ਪਹਿਲੇ CM, ਜਿਨ੍ਹਾਂ ਨੇ ਨਸ਼ਾ ਤਸਕਰੀ ਰੋਕਣ ਅਤੇ ਪੰਜਾਬ ਦੇ ਪਾਣੀਆਂ ਨੂੰ ਬਚਾਉਣ ਲਈ ਠੋਸ ਕਦਮ ਚੁੱਕੇ : ਹਰਪਾਲ ਸਿੰਘ ਚੀਮਾ

0

👉ਮਾਨ ਸਰਕਾਰ ਨਸ਼ਿਆਂ ਖਿਲਾਫ ਫੈਸਲਾਕੁੰਨ ਜੰਗ ਲੜ੍ਹ ਰਹੀ, ਜਦਕਿ ਕੇਂਦਰ ਸਰਕਾਰ ਪੰਜਾਬ ਦੇ ਪਾਣੀ ਲੁੱਟ ਕੇ ਹੋਰ ਇੱਕ ਜੰਗ ਥੋਪ ਰਹੀ ਹੈ : ਕੈਬਨਿਟ ਮੰਤਰੀ ਬਰਿੰਦਰ ਗੋਇਲ
👉ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਬਰਿੰਦਰ ਗੋਇਲ, ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ, ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਮੇਟੀ ਮੈਂਬਰਾਂ ਨੂੰ ਨਸ਼ਾ ਵਿਰੋਧੀ ਲੜਾਈ ਵਿੱਚ ਸਖਤ ਨਿਗਰਾਨੀ ਰੱਖਣ ਲਈ ਪ੍ਰੇਰਿਆ
Sangrur News:ਪੰਜਾਬ ਦੇ ਵਿੱਤ ਮੰਤਰੀ ਅਤੇ “ਯੁੱਧ ਨਸ਼ਿਆਂ ਵਿਰੁੱਧ” ਕੈਬਿਨਟ ਸਬ-ਕਮੇਟੀ ਦੇ ਚੇਅਰਮੈਨ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਸੰਗਰੂਰ ਵਿਖੇ ਜਿਲ੍ਹਾ ਪ੍ਰਸ਼ਾਸਨ ਵੱਲੋਂ ਸਥਾਨਕ ਪੈਲੇਸ ਵਿੱਚ ਕਰਵਾਈ ਗਈ ਵਿਲੇਜ਼ ਡਿਫੈਂਸ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕੀਤੀ। ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਭਗਵੰਤ ਸਿੰਘ ਮਾਨ ਪਹਿਲੇ ਮੁੱਖ ਮੰਤਰੀ ਹਨ ਜਿਨ੍ਹਾਂ ਨੇ ਨਸ਼ਾ ਤਸਕਰੀ ਰੋਕਣ ਅਤੇ ਪੰਜਾਬ ਦੇ ਪਾਣੀਆਂ ਨੂੰ ਬਚਾਉਣ ਲਈ ਠੋਸ ਕਦਮ ਚੁੱਕੇ ਹਨ। ਉਨ੍ਹਾਂ ਕਿਹਾ ਕਿ ਰਾਜ ਨਸ਼ਿਆਂ ਖਿਲਾਫ ਜੰਗ ਲੜ੍ਹ ਰਿਹਾ ਹੈ ਅਤੇ ਨਸ਼ਾ ਤਸਕਰਾਂ ਨੂੰ ਸਖਤ ਚੇਤਾਵਨੀ ਦਿੱਤੀ ਗਈ ਹੈ ਕਿ ਜੇਕਰ ਉਨ੍ਹਾਂ ਨੇ ਨਸ਼ਾ ਵੇਚਣਾ ਨਾ ਛੱਡਿਆ ਤਾਂ ਉਨ੍ਹਾਂ ਨੂੰ ਪੰਜਾਬ ਛੱਡਣਾ ਪਏਗਾ।ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਨਸ਼ੇ ਦੇ ਪੈਸੇ ਨਾਲ ਬਣੇ ਮਕਾਨਾਂ ਨੂੰ ਤੋੜਨ ਦੇ ਨਾਲ ਨਾਲ ਨਸ਼ਾ ਤਸਕਰਾਂ ਵਿਰੁੱਧ ਸਖਤ ਕਾਰਵਾਈ ਯਕੀਨੀ ਬਣਾ ਰਹੀ ਹੈ। ਉਨ੍ਹਾਂ ਦੱਸਿਆ ਕਿ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਹੇਠ ਜੇਕਰ ਇਕੱਲੇ ਜ਼ਿਲ੍ਹਾ ਸੰਗਰੂਰ ਦੀ ਹੀ ਗੱਲ ਕਰੀ ਜਾਵੇ ਤਾਂ ਹੁਣ ਤੱਕ ਐਨ ਡੀ ਪੀ ਐਸ ਤਹਿਤ 240 ਕੇਸ ਦਰਜ ਹੋਏ ਹਨ ਅਤੇ 332 ਗ੍ਰਿਫਤਾਰੀਆਂ ਹੋਈਆਂ ਹਨ, ਇਨ੍ਹਾਂ ਤੋਂ ਇਲਾਵਾ ਲਗਭਗ 9.20 ਲੱਖ ਰੁਪਏ ਦੀ ਨਕਦੀ ਵੀ ਬਰਾਮਦ ਹੋਈ ਹੈ।ਉਨ੍ਹਾਂ ਕਿਹਾ ਕਿ ਪੁਲਿਸ ਕਾਰਵਾਈ ਦੇ ਨਾਲ-ਨਾਲ ਸਰਕਾਰ ਨੇ ਪਿੰਡ ਪੱਧਰ ਤੇ ਵਿਲੇਜ ਡਿਫੈਂਸ ਕਮੇਟੀਆਂ (ਵੀ.ਡੀ.ਸੀ) ਅਤੇ ਸ਼ਹਿਰੀ ਪੱਧਰ ਤੇ ਵਾਰਡ ਡਿਫੈਂਸ ਕਮੇਟੀਆਂ (ਡਬਲਯੂ.ਡੀ.ਸੀ) ਬਣਾਈਆਂ ਹਨ ਜੋ ਨਸ਼ਿਆਂ ਦੇ ਖ਼ਿਲਾਫ ਲੜਾਈ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਣਗੀਆਂ।

ਇਹ ਵੀ ਪੜ੍ਹੋ  ਬਠਿੰਡਾ ਵਿੱਚ ਨਸ਼ਾ ਤਸਕਰਾਂ ਵਲੋਂ ਉਸਾਰੀ ਗਈ ਨਜਾਇਜ ਪ੍ਰਾਪਟਰੀ ਨੂੰ ਕੀਤਾ ਢਹਿ-ਢੇਰੀ : ਐਸਐਸਪੀ

ਉਨ੍ਹਾਂ ਕਿਹਾ ਕਿ ਕਮੇਟੀਆਂ ਦੇ ਮੈਂਬਰ ਆਪਣੇ-ਆਪਣੇ ਖੇਤਰਾਂ ਵਿੱਚ ਸਖਤ ਨਿਗਰਾਨੀ ਰੱਖਣਗੇ ਅਤੇ ਕਿਸੇ ਵੀ ਨਸ਼ੇ ਨਾਲ ਜੁੜੀ ਜਾਣਕਾਰੀ ਤੁਰੰਤ ਪੁਲਿਸ ਜਾਂ ਪ੍ਰਸ਼ਾਸਕੀ ਅਧਿਕਾਰੀਆਂ ਨੂੰ ਦੇਣਗੇ। ਉਨ੍ਹਾਂ ਇਹ ਵੀ ਦੱਸਿਆ ਕਿ ਇਹ ਮੈਂਬਰ ਨਸ਼ਾ ਆਦੀ ਵਿਅਕਤੀਆਂ ਨੂੰ ਨਸ਼ਾ ਮੁਕਤੀ ਕੇਂਦਰਾਂ ਵਿੱਚ ਇਲਾਜ ਲਈ ਭੇਜਣ ਅਤੇ ਉਨ੍ਹਾਂ ਨੂੰ ਮੁੱਖ ਧਾਰਾ ਸਮਾਜ ਨਾਲ ਜੋੜਨ ਵਿੱਚ ਵੀ ਮਦਦ ਕਰਨਗੇ।ਇਸ ਦੌਰਾਨ, ਕੈਬਨਿਟ ਮੰਤਰੀ ਬਰਿੰਦਰ ਗੋਇਲ ਨੇ ਵੀ ਵੀ.ਡੀ.ਸੀ ਅਤੇ ਡਬਲਯੂ.ਡੀ.ਸੀ ਮੈਂਬਰਾਂ ਨੂੰ ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਵਿੱਚ ਸਰਗਰਮੀ ਨਾਲ ਭਾਗ ਲੈਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਨਸ਼ਾ ਤਸਕਰੀ ਨੂੰ ਪੰਜਾਬ ਤੋਂ ਖਤਮ ਕਰਨ ਲਈ ਦਿਨ ਰਾਤ ਕੰਮ ਕਰ ਰਹੀ ਹੈ ਅਤੇ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਹੁਣ ਸਰਹੱਦਾਂ ‘ਤੇ ਡਰੋਨ ਰਾਹੀਂ ਆਉਣ ਵਾਲੀਆਂ ਨਸ਼ਿਆਂ ਦੀਆਂ ਖੇਪਾਂ ਨੂੰ ਲੈਣ ਲਈ ਕੋਈ ਵੀ ਨਹੀਂ ਬਚਿਆ ਕਿਉਂਕਿ ਨਸ਼ਾ ਤਸਕਰ ਆਪਣੇ ਘਰਾਂ ‘ਤੇ ਤਾਲੇ ਲਾ ਕੇ ਹੋਰ ਰਾਜਾਂ ਵੱਲ ਭੱਜ ਗਏ ਹਨ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਅਜੇ ਤੱਕ ਲਗਭਗ 60 ਅਜਿਹੇ ਘਰ ਢਾਹੇ ਜਾ ਚੁੱਕੇ ਹਨ ਜੋ ਨਸ਼ਿਆਂ ਦੇ ਪੈਸੇ ਨਾਲ ਬਣਾਏ ਗਏ ਸਨ।ਕੈਬਨਿਟ ਮੰਤਰੀ ਗੋਇਲ ਨੇ ਕਿਹਾ ਕਿ ਮਾਨ ਸਰਕਾਰ ਨਸ਼ਿਆਂ ਵਿਰੁੱਧ ਫੈਸਲਾਕੁੰਨ ਜੰਗ ਲੜ ਰਹੀ ਹੈ ਅਤੇ ਹੁਣ ਕੇਂਦਰ ਨੇ ਪੰਜਾਬ ਉੱਤੇ ਹੋਰ ਇੱਕ ਜੰਗ ਥੋਪ ਦਿੱਤੀ ਹੈ, ਜਿਸ ਰਾਹੀਂ ਪੰਜਾਬ ਦੇ ਪਾਣੀਆਂ ਦੀ ਲੁੱਟ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਬੀ.ਬੀ.ਐਮ.ਬੀ ਵੱਲੋਂ ਹਰਿਆਣਾ ਨੂੰ ਵਾਧੂ ਪਾਣੀ ਦੇਣ ਦਾ ਫੈਸਲਾ ਪੂਰੀ ਤਰ੍ਹਾਂ ਗੈਰਕਾਨੂੰਨੀ ਹੈ।ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੀਆਂ ਗਲਤ ਨੀਤੀਆਂ ਕਾਰਨ ਪੰਜਾਬ ਪਹਿਲਾਂ ਹੀ ਭੂ-ਜਲ ਪੱਧਰ ਦੇ ਮਾਮਲੇ ਵਿੱਚ ਦਬਾਅ ਹੇਠ ਹੈ ਅਤੇ ਜਦੋਂ ਮੌਜੂਦਾ ਸਰਕਾਰ ਨੇ ਖੇਤਾਂ ਨੂੰ ਸਿੰਚਾਈ ਲਈ ਨਹਿਰਾਂ ਰਾਹੀਂ ਪਾਣੀ ਦੇਣ ਦੀ ਪਹਿਲ ਕੀਤੀ ਹੈ, ਤਾਂ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਅਤੇ ਹਰਿਆਣਾ ਸਰਕਾਰ ਇਸ ਨਹਿਰੀ ਪਾਣੀ ਦੀ ਖੁੱਲ੍ਹੀ ਲੁੱਟ ਕਰਨਾ ਚਾਹੁੰਦੀਆਂ ਹਨ।

ਇਹ ਵੀ ਪੜ੍ਹੋ  ਬਠਿੰਡਾ ‘ਚ ਮਹਿਤਾ ਧੜੇ ਨੇ ਮੁੜ ਮਾਰੀ ਬਾਜ਼ੀ, ਕਾਂਗਰਸ ਹੱਥੋਂ ਸੀਨੀ: ਡਿਪਟੀ ਮੇਅਰ ਦੀ ਕੁਰਸੀ ਵੀ ‘ਖੁੱਸੀ’

ਇਸ ਮੌਕੇ ‘ਤੇ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਸੰਯੋਜਕ ਅਰਵਿੰਦ ਕੇਜਰੀਵਾਲ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੀ ਅਗਵਾਈ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਨਸ਼ੇ ਦੀ ਸਮੱਸਿਆ ਨੂੰ ਸੰਸਦ ਵਿੱਚ ਵੀ ਉਠਾਇਆ ਗਿਆ ਹੈ ਅਤੇ ਪੰਜਾਬ ਦੇ ਮੁੱਖ ਮੰਤਰੀ ਨੇ ਕੇਂਦਰੀ ਗ੍ਰਹਿ ਮੰਤਰੀ ਨੂੰ ਲਿਖਿਆ ਹੈ ਕਿ ਡਰੋਨਾਂ ਦੀ ਰਜਿਸਟਰੇਸ਼ਨ ਹੋਣੀ ਚਾਹੀਦੀ ਹੈ ਅਤੇ ਸਰਹੱਦ ‘ਤੇ ਉੱਚ ਤਕਨੀਕੀ ਉਪਕਰਨ ਲਗਾਏ ਜਾਣ ਕਿ ਜਿਨ੍ਹਾਂ ਰਾਹੀਂ ਡਰੋਨਾਂ ਰਾਹੀਂ ਨਸ਼ਿਆਂ ਦੀ ਤਸਕਰੀ ਨੂੰ ਰੋਕਿਆ ਜਾ ਸਕੇ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਨਸ਼ਿਆਂ ਦੀ ਤਸਕਰੀ ਰੋਕਣ ਲਈ ਕੋਈ ਠੋਸ ਕਦਮ ਨਹੀਂ ਚੁੱਕੇ ਪਰ ਮਾਨ ਸਰਕਾਰ ਇਸ ਨੂੰ ਜੜ ਤੋਂ ਖਤਮ ਕਰਨ ਲਈ ਪੱਕੇ ਅਤੇ ਠੋਸ ਕਦਮ ਚੁੱਕ ਰਹੀ ਹੈ।ਸੰਗਰੂਰ ਤੋਂ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਇਹ ਲੋਕਾਂ, ਪ੍ਰਸ਼ਾਸਨ, ਪੁਲਿਸ ਅਤੇ ਸਰਕਾਰ ਦੀ ਸਮੂਹਿਕ ਜ਼ਿੰਮੇਵਾਰੀ ਹੈ ਅਤੇ ਸਾਰੇ 3 ਕਰੋੜ ਪੰਜਾਬੀਆਂ ਨੂੰ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮਾਨ ਸਰਕਾਰ ਦੇ ਨਾਲ ਖੜ੍ਹੇ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਵੀ ਡੀ ਸੀ ਮੈਂਬਰਾਂ ਨੂੰ ਇਹ ਪ੍ਰਣ ਕਰਨਾ ਚਾਹੀਦਾ ਹੈ ਕਿ ਉਹ ਨਸ਼ਿਆਂ ਦੀ ਤਸਕਰੀ ਨੂੰ ਰੋਕਣਗੇ ਅਤੇ ਨਸ਼ੇ ਦੀ ਲਤ ਤੋਂ ਪੀੜਤ ਮਰੀਜ਼ਾਂ ਦਾ ਮੁੜ ਵਸੇਬਾ ਵੀ ਕਰਨਗੇ।ਪ੍ਰੋਗਰਾਮ ਦੌਰਾਨ ਐਸਐਸਪੀ ਸਰਤਾਜ ਸਿੰਘ ਚਾਹਲ ਅਤੇ ਵਧੀਕ ਡਿਪਟੀ ਕਮਿਸ਼ਨਰ (ਜ) ਅਮਿਤ ਬੈਂਬੀ ਨੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਵੱਲੋਂ ਨਸ਼ਿਆਂ ਦੇ ਪ੍ਰਕੋਪ ਨੂੰ ਰੋਕਣ ਲਈ ਕੀਤੇ ਜਾ ਰਹੇ ਯਤਨਾਂ ‘ਤੇ ਵੀ ਚਾਨਣਾ ਪਾਇਆ। ਉਨ੍ਹਾਂ ਵੀ ਡੀ ਸੀ ਮੈਂਬਰਾਂ ਨੂੰ ਉਨ੍ਹਾਂ ਦੇ ਆਪਣੇ ਖੇਤਰਾਂ ਤੋਂ ਨਸ਼ਿਆਂ ਦੀ ਦੁਰਵਰਤੋਂ ਨੂੰ ਰੋਕਣ ਲਈ ਹਰ ਸੰਭਵ ਮਦਦ ਦਾ ਭਰੋਸਾ ਵੀ ਦਿੱਤਾ।ਇਸ ਮੌਕੇ ਤੇ ਚੇਅਰਮੈਨ ਗੁਰਮੈਲ ਸਿੰਘ ਘਰਾਚੋਂ, ਚੇਅਰਮੈਨ ਮਹਿੰਦਰ ਸਿੰਘ ਸਿੱਧੂ, ਚੇਅਰਮੈਨ ਅਸ਼ੋਕ ਕੁਮਾਰ ਸਿੰਗਲਾ, ਚੇਅਰਮੈਨ ਰਾਜਵੰਤ ਸਿੰਘ ਘੁੱਲੀ, ਜ਼ੋਨ ਕੋਆਰਡੀਨੇਟਰ ਜਗਦੀਪ ਜੱਗਾ, ਏ.ਡੀ.ਸੀ. (ਡੀ) ਸੁਖਚੈਨ ਸਿੰਘ ਪਾਪੜਾ, ਐਸ.ਪੀ. ਨਵਰੀਤ ਸਿੰਘ ਵਿਰਕ, ਐਸ.ਪੀ. ਦਿਲਪਰੀਤ ਸਿੰਘ, ਐਸ.ਡੀ.ਐਮ. ਚਰਨਜੋਤ ਸਿੰਘ ਵਾਲੀਆ, ਐਸ.ਡੀ.ਐਮ. ਰਿਸ਼ਵ ਗਰਗ, ਜਸਵੀਰ ਸਿੰਘ ਜੱਸੀ ਸੇਖੋਂ ਸਮੇਤ ਹੋਰ ਪ੍ਰਮੁੱਖ ਵਿਅਕਤੀ ਵੀ ਮੌਜੂਦ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਸੂਬਾ ਸਰਕਾਰ ਵਲੋਂ ਨਸ਼ੇ ਨੂੰ ਠੱਲ੍ਹ ਪਾਉਣ ਲਈ ਜ਼ਮੀਨੀ ਪੱਧਰ ‘ਤੇ ਕੀਤੇ ਜਾ ਰਹੇ ਹਨ ਕਾਰਜ: ਚੁਸਪਿੰਦਰ ਸਿੰਘ ਚਹਿਲ

0

Bathinda News:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ  ਸਰਕਾਰ ਪੰਜਾਬ ‘ਚ ਨਸ਼ਿਆਂ ਦੇ ਕੋਹੜ ਨੂੰ ਮੁਕੰਮਲ ਤੌਰ ’ਤੇ ਖਤਮ ਕਰਨ ਲਈ ਵਿੱਢੀ ਗਈ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ ਲੈ ਕੇ ਪੂਰੀ ਤਰ੍ਹਾਂ ਗੰਭੀਰ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਨਸ਼ਾ ਮੁਕਤੀ ਮੋਰਚਾ ਮਾਲਵਾ ਵੈਸਟ ਦੇ ਜੋਨ ਕੋਆਰਡੀਨੇਟਰ ਸ੍ਰੀ ਚੁਸਪਿੰਦਰ ਚਹਿਲ ਨੇ ਅੱਜ ਇਥੇ ਮੀਡੀਆਂ ਨਾਲ ਗੱਲਬਾਤ ਕਰਦਿਆਂ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਅਤੇ ਨਸ਼ਾ ਮੁਕਤੀ ਮੋਰਚੇ ਦੇ ਜ਼ਿਲ੍ਹਾ ਕੋਆਰਡੀਨੇਟਰ ਜਤਿੰਦਰ ਸਿੰਘ ਭੱਲਾ ਨੇ ਵਿਸ਼ੇਸ਼ ਤੌਰ ‘ਤੇ ਮੌਜੂਦ ਰਹੇ।

ਇਹ ਵੀ ਪੜ੍ਹੋ  ਬਠਿੰਡਾ ਵਿੱਚ ਨਸ਼ਾ ਤਸਕਰਾਂ ਵਲੋਂ ਉਸਾਰੀ ਗਈ ਨਜਾਇਜ ਪ੍ਰਾਪਟਰੀ ਨੂੰ ਕੀਤਾ ਢਹਿ-ਢੇਰੀ : ਐਸਐਸਪੀ

ਇਸ ਮੌਕੇ ਚੁਸਪਿੰਦਰ ਸਿੰਘ ਚਹਿਲ ਨੇ ਮੀਡੀਆਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਹ ਸਿਰਫ ਗੱਲਾਂ ਹੀ ਨਹੀਂ ਸਗੋਂ ਪੰਜਾਬ ਸਰਕਾਰ ਵਲੋਂ ਜ਼ਮੀਨੀ ਪੱਧਰ ‘ਤੇ ਜਾ ਕੇ ਨਸ਼ੇ ਨੂੰ ਠੱਲ੍ਹ ਪਾਉਣ ਲਈ ਕਾਰਜ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੁਲਿਸ ਦੇ ਉੱਚ ਅਧਿਆਰੀਆਂ ਨੇ ਕਿਹਾ ਕਿ ਰਾਜ ਅੰਦਰ 31 ਮਈ ਤੱਕ ਜੇਕਰ ਕਿਸੇ ਵੀ ਅਧਿਆਰੀ ਦੇ ਇਲਾਕੇ ‘ਚੋਂ ਨਸ਼ੇ ਦੀ ਬਰਾਮਦੀ ਹੁੰਦੀ ਹੈ ਤਾਂ ਉਸ ਦੇ ਖਿਲਾਫ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਇਸ ਦੌਰਾਨ ਸ਼੍ਰੀ ਚਹਿਲ ਨੇ ਕਿਹਾ ਕਿ ਹਰੇਕ ਵਿਧਾਨ ਸਭਾ ਹਲਕੇ ਵਿੱਚ ਨਸ਼ੇ ਨੂੰ ਰੋਕਣ ਲਈ ਹਲਕਾ ਕੋਆਰਡੀਨੇਟਰ ਨਿਯੁਕਤ ਕੀਤੇ ਜਾ ਚੁੱਕੇ ਹਨ।

ਇਹ ਵੀ ਪੜ੍ਹੋ  ਬਠਿੰਡਾ ‘ਚ ਮਹਿਤਾ ਧੜੇ ਨੇ ਮੁੜ ਮਾਰੀ ਬਾਜ਼ੀ, ਕਾਂਗਰਸ ਹੱਥੋਂ ਸੀਨੀ: ਡਿਪਟੀ ਮੇਅਰ ਦੀ ਕੁਰਸੀ ਵੀ ‘ਖੁੱਸੀ’

ਉਨ੍ਹਾਂ ਕਿਹਾ ਕਿ ਬਠਿੰਡਾ ਜ਼ਿਲ੍ਹੇ ਵਿੱਚ ਬਠਿੰਡਾ (ਸ਼ਹਿਰੀ) ਤੋਂ ਮੋਹਿੰਦਰ ਸਿੰਘ, ਬਠਿੰਡਾ (ਦਿਹਾਤੀ) ਤੋਂ ਗੁਰਸੇਵਕ ਸਿੰਘ, ਰਾਮਪੁਰਾ ਹਲਕੇ ਤੋਂ ਰਾਜਵਿੰਦਰ ਸਿੰਘ, ਭੁੱਚੋ ਮੰਡੀ ਤੋਂ ਬਲਕਾਰ ਸਿੰਘ, ਮੌੜ ਤੋਂ ਹਿੰਮਤ ਸਿੰਘ ਅਤੇ ਤਲਵੰਡੀ ਸਾਬੋ ਹਲਕੇ ਤੋਂ ਹਰਜੀਤ ਸਿੰਘ ਨੂੰ ਹਲਕਾ ਕੋਆਰਡੀਨੇਟਰ ਨਿਯੁਕਤ ਕੀਤਾ ਗਿਆ ਹੈ। ਚੈਅਰਮੈਨ ਸ ਜਤਿੰਦਰ ਸਿੰਘ ਭੱਲਾ ਨੇ ਕਿਹਾ ਕਿ 4 ਮਈ ਨੂੰ ਬਠਿੰਡਾ ਵਿਖੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਸਿਵਲ ਅਤੇ ਪੁਲਿਸ ਪ੍ਰਸ਼ਾਸ਼ਨ ਵਲੋਂ ਸਾਂਝੇ ਤੌਰ ‘ਤੇ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ, ਜਿਸ ਵਿੱਚ ਸਮਾਜ ਸੇਵੀ ਸੰਸਥਾਵਾਂ ਅਤੇ ਹੋਰ ਸਹਿਯੋਗੀ ਸੰਸਥਾਵਾਂ ਵਲੋਂ ਹਿੱਸਾ ਲਿਆ ਜਾਵੇਗਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਬਠਿੰਡਾ ਵਿੱਚ ਨਸ਼ਾ ਤਸਕਰਾਂ ਵਲੋਂ ਉਸਾਰੀ ਗਈ ਨਜਾਇਜ ਪ੍ਰਾਪਟਰੀ ਨੂੰ ਕੀਤਾ ਢਹਿ-ਢੇਰੀ : ਐਸਐਸਪੀ

0

Bathinda News: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ‘ਯੁੱਧ ਨਸ਼ਿਆ ਵਿਰੁੱਧ’ ਤਹਿਤ ਅੱਜ ਸਥਾਨਕ ਬੇਅੰਤ ਸਿੰਘ ਨਗਰ ਵਿਖੇ ਕਾਨੂੰਨ ਦਾ ਦਾਇਰੇ ਵਿੱਚ ਰਹਿ ਕੇ ਰਮੇਸ਼ ਸਾਹਨੀ ਉਰਫ ਰੈਂਬੋ ਅਤੇ ਕੇਵਲ ਸਿੰਘ ਦੀ ਨਜ਼ਾਇਜ ਪ੍ਰਾਪਟਰੀ ਨੂੰ ਢਾਇਆ ਗਿਆ। ਇਸ ਤੋਂ ਇਲਾਵਾ ਦੋਸ਼ੀ ਭਿੰਦਰ ਸਿੰਘ ਦੇ 25-25 ਗਜ ਦੇ ਦੋ ਕੁਆਰਟਰਾਂ ਨੂੰ ਵੀ ਸੀਲ ਕੀਤਾ ਗਿਆ। ਇਹ ਜਾਣਕਾਰੀ ਐਸਐਸਪੀ ਮੈਡਮ ਅਮਨੀਤ ਕੌਂਡਲ ਨੇ ਸਾਂਝੀ ਕੀਤੀ। ਇਸ ਮੌਕੇ ਉਨ੍ਹਾਂ ਦੇ ਨਾਲ ਐਸਡੀਐਮ ਬਠਿੰਡਾ ਸ ਬਲਕਰਨ ਸਿੰਘ ਮਾਹਲ ਵਿਸ਼ੇਸ਼ ਤੌਰ ‘ਤੇ ਮੌਜੂਦ ਸਨ।ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਐਸਐਸਪੀ ਮੈਡਮ ਅਮਨੀਤ ਕੌਂਡਲ ਨੇ ਦੱਸਿਆ ਕਿ ਰਮੇਸ਼ ਸਾਹਨੀ ਉਰਫ ਰੈਂਬੋ ਉਪਰ ਨਸ਼ੇ ਤਸਕਰੀ ਅਤੇ ਹੋਰ ਸੰਗੀਨ ਜੁਰਮਾਂ ਦੇ ਤਹਿਤ 12 ਮੁੱਕਦਮੇ ਅਤੇ ਕੇਵਲ ਸਿੰਘ ਉਪਰ ਵੱਖ-ਵੱਖ ਧਰਾਵਾਂ ਦੇ ਤਹਿਤ 5 ਮੁਕੱਦਮੇ ਦਰਜ ਹਨ।

ਇਹ ਵੀ ਪੜ੍ਹੋ  ਪਾਣੀਆਂ ਦਾ ਮੁੱਦਾ; ਮੁੱਖ ਮੰਤਰੀ ਦੀ ਅਗਵਾਈ ਹੇਠ ਹੋਈ ਮੀਟਿੰਗ ’ਚ ਪੰਜਾਬ ਦੀਆਂ ਸਮੂਹ ਸਿਆਸੀ ਧਿਰਾਂ ‘ਇੱਕ ਮੋਰੀ’ ਟੱਪੀਆਂ

ਇਸ ਦੌਰਾਨ ਐਸਐਸਪੀ ਮੈਡਮ ਅਮਨੀਤ ਕੌਂਡਲ ਨੇ ਦੱਸਿਆ ਕਿ ਪੁਲਿਸ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਕਾਰਵਾਈ ਕਰਦੇ ਹੋਏ 1 ਮਾਰਚ 2025 ਤੋਂ 240 ਮੁਕੱਦਮੇ ਦਰਜ ਕਰਕੇ 384 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ, ਜਿਨ੍ਹਾਂ ਵਿੱਚ 17 ਵੱਡੇ ਤਸਕਰ ਵੀ ਸ਼ਾਮਲ ਹਨ। ਉਨ੍ਹਾਂ ਇਹ ਵੀ ਕਿਹਾ ਕਿ ਹੁਣ ਤੱਕ ਨਸ਼ਾਂ ਤਸਕਰਾਂ ਦੀ 08 ਕਰੋੜ ਦੇ ਕਰੀਬ ਦੀ ਜਾਇਦਾਦ ਫਰੀਜ ਕੀਤੀ ਜਾ ਚੁੱਕੀ ਹੈ। ਇਸ ਮੌਕੇ ਉਨ੍ਹਾਂ ਕਿਹਾ ਕਿ ਸਿਵਲ ਪ੍ਰਸ਼ਾਸ਼ਨ ਤੇ ਪੁਲਿਸ ਪ੍ਰਸ਼ਾਸਨ ਵੱਲੋਂ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਮਿਸ਼ਨ “ਯੁੱਧ ਨਸ਼ਿਆਂ ਵਿਰੁੱਧ” ਦੇ ਤਹਿਤ ਜਿਲ੍ਹੇ ਵਿੱਚ ਵਿਆਪਕ ਪੱਧਰ ਤੇ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ।

ਇਹ ਵੀ ਪੜ੍ਹੋ  ਬਠਿੰਡਾ ‘ਚ ਮਹਿਤਾ ਧੜੇ ਨੇ ਮੁੜ ਮਾਰੀ ਬਾਜ਼ੀ, ਕਾਂਗਰਸ ਹੱਥੋਂ ਸੀਨੀ: ਡਿਪਟੀ ਮੇਅਰ ਦੀ ਕੁਰਸੀ ਵੀ ‘ਖੁੱਸੀ’

ਉਨ੍ਹਾਂ ਕਿਹਾ ਕਿ ਕੋਈ ਵੀ ਨਸ਼ੇ ਵੇਚ ਕੇ ਜਾਇਦਾਦ ਬਣਾਏਗਾ ਉਸ ਨੂੰ ਸਮਰੱਥ ਅਥਾਰਟੀ ਪਾਸੋਂ ਕਾਨੂੰਨੀ ਪ੍ਰੀਕ੍ਰਿਆ ਮੁਤਾਬਿਕ ਮੰਨਜੂਰੀ ਹਾਸਿਲ ਉਪਰੰਤ ਅਟੈਚ ਕਰਵਾਇਆ ਜਾਵੇਗਾ। ਇਸ ਦੌਰਾਨ ਐਸਐਸਪੀ ਮੈਡਮ ਅਮਨੀਤ ਕੌਂਡਲ ਨੇ ਜ਼ਿਲ੍ਹਾ ਵਾਸੀਆਂ ਨੂੰ ਪੁਰਜ਼ੋਰ ਅਪੀਲ ਕੀਤੀ ਕਿ ਨਸ਼ਿਆਂ ਦੇ ਕੋਹੜ ਨੂੰ ਜੜੋ ਖਤਮ ਕਰਨ ਲਈ ਪੁਲਿਸ ਦਾ ਸਹਿਯੋਗ ਦਿੱਤਾ ਜਾਵੇ, ਜੇਕਰ ਆਪ ਦੇ ਏਰੀਏ ਜਾਂ ਆਸ-ਪਾਸ ਕੋਈ ਨਸ਼ੇ ਦਾ ਗੈਰ ਕਾਨੂੰਨੀ ਤੌਰ ‘ਤੇ ਧੰਦਾ ਕਰਦਾ ਹੈ ਤਾਂ ਪੰਜਾਬ ਸਰਕਾਰ ਦੀ ਐਂਟੀ ਡਰੱਗ ਹੈਲਪਲਾਈਨ ਨੰਬਰ 97791-00200 ਜਾਂ ਬਠਿੰਡਾ ਪੁਲਿਸ ਦੀ ਐਂਟੀ ਡਰੱਗ ਹੈਲਪਲਾਈਨ ਨੰਬਰ 91155-02252 ਤੇ ਜਾਣਕਾਰੀ ਸਾਂਝੀ ਕਰ ਸਕਦੇ ਹੋ। ਉਨ੍ਹਾਂ ਇਹ ਵੀ ਕਿਹਾ ਕਿ ਜਾਣਕਾਰੀ ਦੇਣ ਵਾਲੇ ਦਾ ਨਾਮ ਅਤੇ ਪਹਿਚਾਣ ਗੁਪਤ ਰੱਖੀ ਜਾਵੇਗੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

4 ਮਈ ਨੂੰ ਹੋਣ ਵਾਲੇ ਸਮਾਗਮ ‘ਚ ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਗੁਰਮੀਤ ਸਿੰਘ ਖੁੱਡੀਆਂ ਵਲੋਂ ਕੀਤੀ ਜਾਵੇਗੀ ਸ਼ਿਰਕਤ : ਪੂਨਮ ਸਿੰਘ

0

👉ਸਮਾਗਮ ਨੂੰ ਸਫਲਤਾਪੂਰਵਕ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਅਧਿਕਾਰੀਆਂ ਨੂੰ ਦਿੱਤੇ ਲੋੜੀਂਦੇ ਦਿਸ਼ਾ-ਨਿਰਦੇਸ਼
👉ਪਿੰਡ ਪੱਧਰੀ ਸੁਰੱਖਿਆ ਕਮੇਟੀਆਂ ਵਲੋਂ ਕੀਤੀ ਜਾਵੇਗੀ ਸ਼ਿਰਕਤ
Bathinda News:ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਸ਼ੁਰੂ ਕੀਤੀ ਮੁਹਿੰਮ ‘ਯੁੱਧ ਨਸ਼ਿਆ ਵਿਰੁੱਧ’ ਤਹਿਤ 4 ਮਈ 2025 ਨੂੰ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਸਥਾਨਕ ਕੁਈਨਜ਼ ਲੈਂਡ ਵਿਖੇ ਸਮਾਗਮ ਕਰਵਾਇਆ ਜਾਵੇਗਾ।ਇਸ ਸਮਾਗਮ ਦੌਰਾਨ ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵਲੋਂ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਜਾਵੇਗੀ।

ਇਹ ਵੀ ਪੜ੍ਹੋ ਪਾਣੀਆਂ ਦਾ ਮੁੱਦਾ; ਮੁੱਖ ਮੰਤਰੀ ਦੀ ਅਗਵਾਈ ਹੇਠ ਹੋਈ ਮੀਟਿੰਗ ’ਚ ਪੰਜਾਬ ਦੀਆਂ ਸਮੂਹ ਸਿਆਸੀ ਧਿਰਾਂ ‘ਇੱਕ ਮੋਰੀ’ ਟੱਪੀਆਂ  

ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਮੈਡਮ ਪੂਨਮ ਸਿੰਘ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਗਈ ਰੀਵਿਊ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਾਂਝੀ ਕੀਤੀ। ਇਸ ਮੌਕੇ ਉਨ੍ਹਾਂ ਵਲੋਂ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਵੀ ਦਿੱਤੇ ਗਏ।ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਦੀ ਯੋਗ ਅਗਵਾਈ ਹੇਠ ਕਰਵਾਏ ਜਾਣ ਵਾਲੇ ਇਸ ਸਮਾਗਮ ਦੌਰਾਨ ਨਾਟਯਮ ਪੰਜਾਬ ਦੀ ਟੀਮ ਵਲੋਂ ਨਸ਼ਿਆਂ ਦਾ ਮਾਰੂ ਪ੍ਰਭਾਵਾਂ ਨੂੰ ਦਰਸਾਉਂਦੇ ਹੋਏ ਨੁਕੜ ਨਾਟਕ ਪੇਸ਼ ਕੀਤਾ ਜਾਵੇਗਾ।

ਇਹ ਵੀ ਪੜ੍ਹੋ  ਬਠਿੰਡਾ ‘ਚ ਮਹਿਤਾ ਧੜੇ ਨੇ ਮੁੜ ਮਾਰੀ ਬਾਜ਼ੀ, ਕਾਂਗਰਸ ਹੱਥੋਂ ਸੀਨੀ: ਡਿਪਟੀ ਮੇਅਰ ਦੀ ਕੁਰਸੀ ਵੀ ‘ਖੁੱਸੀ’

ਇਸ ਮੌਕੇ ਜ਼ਿਲ੍ਹੇ ਦੇ ਸਮੂਹ ਪਿੰਡਾਂ ਦੇ ਸਰਪੰਚਾਂ ਅਤੇ ਪਿੰਡਾਂ ਅੰਦਰ ਨਿਯੁਕਤ ਕੀਤੀਆਂ ਪਿੰਡ ਪੱਧਰੀ ਸੁਰੱਖਿਆ ਕਮੇਟੀਆ ਦੇ ਮੈਂਬਰਾਂ ਵਲੋਂ ਸ਼ਿਰਕਤ ਕਰਕੇ ਨਸ਼ਿਆਂ ਦੇ ਖਾਤਮੇ ਲਈ ਪ੍ਰਣ ਵੀ ਲਿਆ ਜਾਵੇਗਾ।ਇਸ ਮੌਕੇ ਡੀਐਸਪੀ ਐਨਡੀਪੀਐੱਸ ਹਰਵਿੰਦਰ ਸਿੰਘ ਸਰਾਂ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਗੁਰਪ੍ਰਤਾਪ ਸਿੰਘ ਤੋਂ ਇਲਾਵਾ ਜ਼ਿਲ੍ਹੇ ਨਾਲ ਸਬੰਧਤ ਬੀਡੀਪੀਓਜ਼ ਆਦਿ ਸ਼ਾਮਲ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਮੰਤਰੀ ਕੁਲਦੀਪ ਸਿੰਘ ਧਾਲੀਵਾਲ ਤੇ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਪਿੰਡ ਰੱਖਿਆ ਕਮੇਟੀਆਂ ਨਾਲ ਕੀਤੀ ਮੀਟਿੰਗ

👉ਕਿਹਾ, ਨਸ਼ੇ ਖਿਲਾਫ਼ ਜੰਗ ਵਿੱਚ ਵੀ.ਡੀ.ਸੀ. ਸਾਡੀ ਸੱਭ ਤੋਂ ਵੱਡੀ ਤਾਕਤ
👉7 ਮਈ ਤੋਂ ਹਰ ਬਲਾਕ ਵਿੱਚ 3 ਪਿੰਡ ਪ੍ਰਤੀ ਦਿਨ ਸ਼ੁਰੂ ਹੋਵੇਗੀ ਨਸ਼ਾ ਮੁਕਤੀ ਯਾਤਰਾ
Ferozepur News: ਕੈਬਨਿਟ ਮੰਤਰੀ ਪੰਜਾਬ ਕੁਲਦੀਪ ਸਿੰਘ ਧਾਲੀਵਾਲ ਅਤੇ ਗੁਰਮੀਤ ਸਿੰਘ ਖੁੱਡੀਆਂ ਵੱਲੋਂ “ਯੁੱਧ ਨਸ਼ਿਆਂ ਵਿਰੁੱਧ” ਤਹਿਤ ਵਿਲੇਜ ਡਿਫੈਂਸ ਕਮੇਟੀਆਂ ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ ਵਿਸ਼ੇਸ਼ ਮਹਿਮਾਨ ਵਜੋਂ ਵਿਧਾਇਕ ਹਲਕਾ ਜਲਾਲਾਬਾਦ ਸ਼੍ਰੀ ਜਗਦੀਪ ਸਿੰਘ ਗੋਲਡੀ ਕੰਬੋਜ ਸਮੇਤ ਵਿਧਾਇਕ ਫ਼ਿਰੋਜ਼ਪੁਰ ਸ਼ਹਿਰੀ ਰਣਬੀਰ ਸਿੰਘ ਭੁੱਲਰ, ਵਿਧਾਇਕ ਫ਼ਿਰੋਜ਼ਪੁਰ ਦਿਹਾਤੀ ਰਜਨੀਸ਼ ਦਹੀਯਾ, ਵਿਧਾਇਕ ਗੁਰੂਹਰਸਹਾਏ ਸ. ਫੌਜਾ ਸਿੰਘ ਸਰਾਰੀ, ਵਿਧਾਇਕ ਜ਼ੀਰਾ ਨਰੇਸ਼ ਕਟਾਰੀਆ ਨੇ ਵੀ ਸ਼ਿਰਕਤ ਕੀਤੀ।ਇਸ ਮੌਕੇ ਹਾਜ਼ਰੀਨ ਸਮੂਹ ਪਿੰਡ ਰੱਖਿਆ ਕਮੇਟੀਆਂ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਜੇਕਰ ਸਾਡੇ ਪੰਜਾਬ ਨੂੰ ਨਸ਼ਾ ਮੁਕਤ ਕਰਨਾ ਹੈ ਤਾਂ ਸਭ ਤੋਂ ਪਹਿਲਾਂ ਪਿੰਡਾਂ ਨੂੰ ਨਸ਼ਾ ਮੁਕਤ ਕਰਨਾ ਹੋਵੇਗਾ। ਨਸ਼ੇ ਖਿਲਾਫ਼ ਵਿੱਢੀ ਯੁੱਧ ਨਸ਼ਿਆਂ ਵਿਰੁੱਧ ਜੰਗ ਵਿੱਚ ਸਾਡੀਆਂ ਪਿੰਡ ਰੱਖਿਆ ਕਮੇਟੀਆਂ ਸਭ ਤੋਂ ਵੱਡੀ ਤਾਕਤ ਹਨ ਅਤੇ ਨਸ਼ੇ ਖਿਲਾਫ਼ ਹਰ ਪਿੰਡ ਦੀ ਪਹਿਲੀ ਕੰਧ ਉਸਦੇ ਵੀਡੀਸੀ ਮੈਂਬਰ ਹਨ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਲੱਗੀ ਇਸ ਨਸ਼ੇ ਦੀ ਅੱਗ ਨੂੰ ਪਿਛਲੀਆਂ ਸਰਕਾਰਾਂ ਨੇ ਫੈਲਾਇਆ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਅਤੇ ਅਕਾਲੀ ਦਲ ਨੇ ਨਾ ਸਿਰਫ਼ ਇਸ ਮੁੱਦੇ ’ਤੇ ਅੱਖਾਂ ਬੰਦ ਰੱਖੀਆਂ, ਜਦਕਿ ਨਸ਼ਾ ਤਸਕਰਾਂ ਨੂੰ ਸਿਆਸੀ ਸੁਰੱਖਿਆ ਵੀ ਦਿੱਤੀ। ਉਨ੍ਹਾਂ ਕਿਹਾ ਕਿ ਹੁਣ ਆਮ ਆਦਮੀ ਦੀ ਸਰਕਾਰ ਹੈ – ਹੁਣ ਨਸ਼ਿਆਂ ਖਿਲਾਫ਼ ਇਹ ਲੜਾਈ ਪੂਰੇ ਜ਼ੋਰਾਂ ਤੇ ਹੈ।ਇਸ ਮੌਕੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁਡੀਆਂ ਨੇ ਬੋਲਦਿਆਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪਿਛਲੇ ਤਿੰਨ ਸਾਲ ਤੋਂ ਸਾਡੀ ਸਰਕਾਰ ਪਿਛਲੀਆਂ ਸਰਕਾਰਾਂ ਦੀ ਗੰਦਗੀ ਸਾਫ਼ ਕਰ ਰਹੀ ਸੀ।

ਇਹ ਵੀ ਪੜ੍ਹੋ  ਪਾਣੀਆਂ ਦਾ ਮੁੱਦਾ; ਮੁੱਖ ਮੰਤਰੀ ਦੀ ਅਗਵਾਈ ਹੇਠ ਹੋਈ ਮੀਟਿੰਗ ’ਚ ਪੰਜਾਬ ਦੀਆਂ ਸਮੂਹ ਸਿਆਸੀ ਧਿਰਾਂ ‘ਇੱਕ ਮੋਰੀ’ ਟੱਪੀਆਂ

ਹੁਣ ਅਸੀਂ ਨਸ਼ਿਆਂ ਤੇ ਭ੍ਰਿਸ਼ਟਾਚਾਰ ਖਿਲਾਫ਼ ਅਤੇ ਪੰਜਾਬ ਦੇ ਪਾਣੀਆਂ ਦੇ ਮੁੱਦੇ ਲਈ ਪੂਰੀ ਤਾਕਤ ਨਾਲ ਮੋਰਚਾ ਖੋਲ੍ਹ ਦਿੱਤਾ ਹੈ। ਉਨ੍ਹਾਂ ਵੀ.ਡੀ.ਸੀ. ਮੈਂਬਰਾਂ ਨੂੰ 7 ਮਈ ਤੋਂ ਹਰ ਬਲਾਕ ਵਿੱਚ 3 ਪਿੰਡ ਪ੍ਰਤੀ ਦਿਨ ਸ਼ੁਰੂ ਹੋਣ ਵਾਲੀ ਨਸ਼ਾ ਮੁਕਤੀ ਯਾਤਰਾ ਸਭਾ ਪੂਰੀ ਜ਼ਿੰਮੇਵਾਰੀ ਲੈ ਕੇ ਕਰਵਾਉਣ ਲਈ ਕਿਹਾ। ਉਨ੍ਹਾਂ ਕਿਹਾ ਕਿ ਛੇਤੀ ਹੀ ਅਸੀਂ ਆਪਣੀ ਇਸ ਲੜਾਈ ਵਿੱਚ ਜੇਤੂ ਹੋਵਾਂਗੇ ਅਤੇ ਸਾਡੇ ਪੰਜਾਬ ਨੂੰ ਮੁੜ ਤੋਂ ਨਸ਼ਾ ਮੁਕਤ ਤੇ ਭ੍ਰਿਸ਼ਟਾਚਾਰ ਮੁਕਤ ਕਰ ਕੇ ਰੰਗਲਾ ਤੇ ਖੁਸ਼ਹਾਲ ਪੰਜਾਬ ਬਣਾਵਾਂਗੇ।ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ’ਤੇ ਹੁਣ ਕੋਈ ਸਿਆਸੀ ਦਬਾਅ ਨਹੀਂ ਹੈ। ਤਸਕਰ ਭਾਵੇਂ ਜਿੰਨਾਂ ਵੀ ਵੱਡਾ ਹੋਵੇ, ਬਖਸ਼ਿਆ ਨਹੀਂ ਜਾਵੇਗਾ। ਪਹਿਲਾਂ ਨਸ਼ਾ ਤਸਕਰਾਂ ਦੇ ਫਾਰਮਹਾਉਸ ਬਣਦੇ ਸਨ, ਹੁਣ ਉਨ੍ਹਾਂ ਦੇ ਘਰਾਂ ‘ਤੇ ਬੁਲਡੋਜ਼ਰ ਚੱਲ ਰਹੇ ਹਨ। ਉਨ੍ਹਾਂ ਕਿਹਾ ਕਿ ਸ਼੍ਰੀ ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਨਸ਼ਾ ਤਸਕਰਾਂ ਨੂੰ ਇੱਕ ਸਾਫ਼ ਸੁਨੇਹਾ ਦਿੱਤਾ ਹੈ ਕਿ ਜਾਂ ਤਾਂ ਨਸ਼ਾ ਵੇਚਣਾ ਛੱਡਦੋ, ਜਾਂ ਫਿਰ ਪੰਜਾਬ ਛੱਡਦੋ। ਜਿੱਥੇ ਨਸ਼ਾ ਤਸਕਰਾਂ ਦੀ ਨਾਜਾਇਜ਼ ਸੰਪਤੀ ਮਿਲੇਗੀ, ਉੱਥੇ ਭਗਵੰਤ ਮਾਨ ਦਾ ਪੀਲਾ ਪੰਜਾ ਚੱਲੇਗਾ।ਇਸ ਮੌਕੇ ਵਿਸ਼ੇਸ਼ ਮਹਿਮਾਨ ਵਜੋਂ ਪੁੱਜੇ ਵਿਧਾਇਕ ਜਲਾਲਾਬਾਦ ਸ਼੍ਰੀ ਜਗਦੀਪ ਸਿੰਘ ਗੋਲਡੀ ਕੰਬੋਜ ਨੇ ਪਿੰਡਾਂ ਦੀਆਂ ਪਿੰਡ ਰੱਖਿਆ ਕਮੇਟੀਆਂ ਦੇ ਮੈਬਰਾਂ ਅਤੇ ਹੋਰਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵਿੱਢੀ ਇਸ ਨਸ਼ਿਆਂ ਖਿਲਾਫ਼ ਮੁਹਿੰਮ ਵਿੱਚ ਸਾਡੀ ਪੁਲਿਸ ਇਕੱਲੀ ਹੀ ਇਹ ਲੜਾਈ ਨਹੀਂ ਜਿੱਤ ਸਕਦੀ। ਉਨ੍ਹਾਂ ਕਿਹਾ ਕਿ ਅਸਲ ਸਿਪਾਹੀ ਤੁਸੀਂ ਹੋ ਜੋ ਆਪਣੇ ਪਿੰਡ ਦੀਆਂ ਗਲੀਆਂ ਨੂੰ, ਆਪਣੇ ਬੱਚਿਆਂ ਨੂੰ, ਇਸ ਜ਼ਹਿਰ ਤੋਂ ਬਚਾ ਸਕਦੇ ਹੋ। ਜੋ ਬੱਚਾ ਨਸ਼ੇ ਵਿਚ ਫਸਿਆ ਹੋਇਆ ਹੈ, ਉਸ ਨੂੰ ਛਡਵਾ ਕੇ ਨਸ਼ਾ ਮੁਕਤੀ ਕੇਂਦਰ ਤਕ ਲਿਆਉਣਾ ਸਾਡੀ ਸਾਰਿਆਂ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਆਓ ਅਸੀਂ ਸਾਰੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੀ ਨਸ਼ਿਆਂ ਖਿਲਾਫ਼ ਮੁਹਿੰਮ ਵਿੱਚ ਆਪਣਾ ਆਪਣਾ ਯੋਗਦਾਨ ਪਾ ਕੇ ਉਨ੍ਹਾਂ ਦੇ ਸੁਪਨਿਆਂ ਦਾ ਰੰਗਲਾ ਪੰਜਾਬ ਬਣਾਈਏ।

ਇਹ ਵੀ ਪੜ੍ਹੋ  ਬਠਿੰਡਾ ‘ਚ ਮਹਿਤਾ ਧੜੇ ਨੇ ਮੁੜ ਮਾਰੀ ਬਾਜ਼ੀ, ਕਾਂਗਰਸ ਹੱਥੋਂ ਸੀਨੀ: ਡਿਪਟੀ ਮੇਅਰ ਦੀ ਕੁਰਸੀ ਵੀ ‘ਖੁੱਸੀ’

ਇਸ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਨੇ ਕਿ ਪਿੰਡ ਰੱਖਿਆ ਕਮੇਟੀਆਂ ਨਸ਼ਿਆਂ ਵਿਰੁੱਧ ਇਸ ਲੜਾਈ ਦੀ ਪਹਿਲੀ ਕਤਾਰ ਦੇ ਯੋਧੇ ਹਨ। ਉਨ੍ਹਾਂ ਕਿਹਾ ਕਿ ਵੀ.ਡੀ.ਸੀ. ਦੇ ਮੈਂਬਰ ਨਾ ਸਿਰਫ਼ ਸਵੈ-ਇੱਛੁਕ ਸੇਵਕ , ਬਲਕਿ ਆਪਣੇ ਪਿੰਡ ਦੇ ਭਵਿੱਖ ਦੇ ਰਾਖੇ ਵੀ ਹਨ। ਉਨ੍ਹਾਂ ਵੀ.ਡੀ.ਸੀ. ਮੈਂਬਰਾਂ ਨੂੰ ਕਿਹਾ ਕਿ ਪਿੰਡ ਦੇ ਨਿਗਰਾਨ ਬਣ ਕੇ ਯਕੀਨੀ ਬਣਾਓ ਕਿ ਕੋਈ ਨਸ਼ਾ ਤਸਕਰ ਤੁਹਾਡੇ ਪਿੰਡ ਵਿੱਚ ਕੰਮ ਨਾ ਕਰੇ। ਜੇਕਰ ਪਿੰਡ ਵਿੱਚ ਕੋਈ ਨਸ਼ਾ ਵੇਚਦਾ ਜਾਂ ਨਸ਼ਾ ਤਸਕਰੀ ਕਰਦਾ ਹੈ ਤਾਂ ਇਸ ਦੀ ਸੂਚਨਾ ਪੁਲਿਸ ਨੂੰ ਜਾਂ ਸਿੱਧੇ ਤੌਰ ਤੇ ਸਾਨੂੰ ਵੀ ਦਿੱਤੀ ਜਾ ਸਕਦੀ ਹੈ।ਉਨ੍ਹਾਂ ਕਿਹਾ ਕਿ ਜੇਕਰ ਕੋਈ ਨੌਜਵਾਨ ਨਸ਼ੇ ਦੀ ਦਲਦਲ ਵਿੱਚ ਫਸਿਆ ਹੈ ਤਾਂ ਉਸ ਦੀ ਪਹਿਚਾਣ ਕਰਕੇ ਉਸ ਦੇ ਇਲਾਜ ਵਿੱਚ ਸਹਿਯੋਗ ਕਰੋ। ਉਨ੍ਹਾਂ ਦੇ ਪਰਿਵਾਰਾਂ ਨੂੰ ਨਜ਼ਦੀਕੀ ਨਸ਼ਾ ਮੁਕਤੀ ਕੇਂਦਰ ਲੈ ਕੇ ਜਾਣ ਲਈ ਉਤਸ਼ਾਹਤ ਕਰੋ। ਜੇਕਰ ਕਿਸੇ ਨੂੰ ਇਲਾਜ ਕਰਵਾਉਣ ਦੇ ਵਿੱਚ ਕੋਈ ਸਮੱਸਿਆ ਆਉਂਦੀ ਹੈ ਤਾਂ ਸਿੱਧਾ ਸਾਡੇ ਨਾਲ ਸੰਪਰਕ ਕੀਤਾ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ 7 ਮਈ ਤੋਂ ਹਰ ਬਲਾਕ ਵਿੱਚ 3 ਪਿੰਡ ਪ੍ਰਤੀ ਦਿਨ ਨਸ਼ਾ ਮੁਕਤੀ ਯਾਤਰਾ ਕੀਤੀ ਜਾਵੇਗੀ। ਇਸ ਯਾਤਰਾ ਦੌਰਾਨ ਪਿੰਡ ਵਿੱਚ ਇੱਕ ਸਭਾ ਆਯੋਜਿਤ ਕੀਤੀ ਜਾਵੇਗੀ।ਵੀ.ਡੀ.ਸੀ., ਬੀ.ਡੀ.ਓਜ਼ ਅਤੇ ਐਸ.ਐਚ.ਓਜ਼ ਦੇ ਨਾਲ ਮਿਲ ਕੇ ਇਸ ਸਭਾ ਦੀ ਅਗਵਾਈ ਕਰਨਗੇ ਤਾਂ ਜੋ ਵੱਧ ਤੋਂ ਵੱਧ ਨੌਜਵਾਨਾਂ ਨੂੰ ਜਾਗਰੂਕ ਕੀਤਾ ਜਾ ਸਕੇ।

ਇਹ ਵੀ ਪੜ੍ਹੋ  ਆਮ ਆਦਮੀ ਪਾਰਟੀ ਨੇ ਬੀਬੀਐਮਬੀ ਦੇ ਪੰਜਾਬ ਦੇ ਪਾਣੀ ਨੂੰ ਹਰਿਆਣਾ ਵੱਲ ਮੋੜਨ ਦੇ ਫ਼ੈਸਲੇ ਦੀ ਕੀਤੀ ਸਖ਼ਤ ਨਿੰਦਾ

ਇਨ੍ਹਾਂ ਯਾਤਰਾਵਾਂ ਦੌਰਾਨ ਨਸ਼ਾ ਛੱਡ ਚੁੱਕੇ ਨੌਜਵਾਨਾਂ ਹੌਸਲਾ ਅਫਜਾਈ ਕੀਤੀ ਜਾਵੇਗੀ ਅਤੇ ਦੂਸਰੇ ਪੀੜਿਤ ਨੌਜਵਾਨਾਂ ਨੂੰ ਵੀ ਨਸ਼ਾ ਛੱਡਣ ਦੇ ਲਈ ਪ੍ਰੇਰਿਤ ਕੀਤਾ ਜਾਵੇਗਾ।ਇਸ ਮੌਕੇ ਐਸ.ਐਸ.ਪੀ. ਭੁਪਿੰਦਰ ਸਿੰਘ ਸਿੱਧੂ ਨੇ ਵੀ ਸੰਬੋਧਨ ਕਰਦਿਆਂ ਪਿਛਲੇ ਸਮੇਂ ਦੌਰਾਨ ਜ਼ਿਲ੍ਹੇ ਵਿੱਚੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਜ਼ਿਲ੍ਹਾ ਪੁਲਿਸ ਵੱਲੋਂ ਨਸ਼ਾ ਵੇਚਣ ਵਾਲਿਆਂ ਖਿਲ਼ਾਫ ਕੀਤੀਆਂ ਗਈਆਂ ਕਾਰਵਾਈਆਂ ਬਾਰੇ ਵਿਸਥਾਰ ਨਾਲ ਦੱਸਿਆ। ਉਨ੍ਹਾਂ ਕਿਹਾ ਕਿ ਪਿੰਡਾਂ ਵਿਚ ਜੇਕਰ ਕੋਈ ਨਸ਼ਾ ਵੇਚਦਾ ਹੈ ਤਾਂ ਉਸਦੀ ਸੂਚਨਾ ਦਿੱਤੀ ਸਾਨੂੰ ਦਿੱਤੀ ਜਾਵੇ ਅਤੇ ਸੂਚਨਾ ਦੇਦ ਵਾਲੇ ਦੀ ਪਹਿਚਾਣ ਗੁਪਤ ਰੱਖੀ ਜਾਵੇਗੀ। ਉਨ੍ਹਾਂ ਕਿਹਾ ਕਿ ਕਿਸੇ ਵੀ ਨਸ਼ਾ ਤਸਕਰ ਲਈ ਕੋਈ ਸਿਫਾਰਿਸ਼ ਜਾਂ ਰਾਜਨੀਤਿਕ ਸੁਰੱਖਿਆ ਨਾ ਹੋਣ ਦਿਓ। ਕੋਈ ਵੀ ਉਨ੍ਹਾਂ ਦੀ ਜਮਾਨਤ ਨਾ ਕਰਾਵੇ।ਉਨ੍ਹਾਂ ਕਿਹਾ ਕਿ ਨਸ਼ਾ ਵੇਚਣ ਵਾਲਿਆਂ ਨੂੰ ਕਿਸੇ ਵੀ ਕੀਮਤ ਤੇ ਬਖ਼ਸ਼ਿਆ ਨਹੀਂ ਜਾ ਰਿਹਾ। ਇਸ ਦੌਰਾਨ ਕੈਬਨਿਟ ਮੰਤਰੀ ਵੱਲੋਂ ਸਮੂਹ ਵੀਡੀਸੀ ਦੇ ਮੈਂਬਰਾਂ ਨੂੰ ਨਸ਼ਾ ਮੁਕਤੀ ਦੀ ਸਹੂੰ ਵੀ ਚੁਕਾਈ ਗਈ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ.) ਨਿੱਧੀ ਕੁਮੁਦ ਬੰਬਾਹ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਹਰਜਿੰਦਰ ਸਿੰਘ, ਐਸਡੀਐਮ ਦਿਵਯਾ ਪੀ, ਐਸ.ਡੀ.ਐਮ. ਗੁਰਮੀਤ ਸਿੰਘ, ਸਹਾਇਕ ਕਮਿਸ਼ਨਰ ਸਿਮਰਨਜੀਤ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ/ਕਰਮਚਾਰੀ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਮੁੱਖ ਮੰਤਰੀ ਦੀ ਅਗਵਾਈ ਵਿੱਚ ਸਾਰੀਆਂ ਸਿਆਸੀ ਪਾਰਟੀਆਂ ਨੇ ਪੰਜਾਬ ਦੇ ਪਾਣੀਆਂ ਨੂੰ ਬਚਾਉਣ ਲਈ ਇਕਜੁੱਟਤਾ ਦੀ ਵਿਲੱਖਣ ਮਿਸਾਲ ਕਾਇਮ ਕੀਤੀ

0

👉ਸੋਮਵਾਰ ਨੂੰ ਹੋਵੇਗਾ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ ਸੈਸਨ, ਪ੍ਰਧਾਨ ਮੰਤਰੀ ਨੂੰ ਮਿਲਣ ਦੀ ਵੀ ਰਾੲੈ ਉੱਭਰੀ

👉ਦਰਿਆਈ ਪਾਣੀ ਬਚਾਉਣ ਲਈ ਇਤਿਹਾਸਕ ਸਟੈਂਡ ਲੈਣ ਉਤੇ ਸਾਰੀਆਂ ਸਿਆਸੀ ਜਮਾਤਾਂ ਵੱਲੋਂ ਮੁੱਖ ਮੰਤਰੀ ਦੀ ਸ਼ਲਾਘਾ
👉ਭਗਵੰਤ ਮਾਨ ਵੱਲੋਂ ਪਾਣੀ ਬਚਾਉਣ ਲਈ ਹਮਾਇਤ ਦੇ ਕੇ ਹੌਸਲਾ ਵਧਾਉਣ ਲਈ ਸਾਰੀਆਂ ਸਿਆਸੀ ਪਾਰਟੀਆਂ ਦਾ ਧੰਨਵਾਦ

Chandigarh News:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪਹਿਲਕਦਮੀ `ਤੇ ਸੂਬੇ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਨੇ ਅੱਜ ਭਾਖੜਾ-ਬਿਆਸ ਪ੍ਰਬੰਧਕੀ ਬੋਰਡ (ਬੀ.ਬੀ.ਐਮ.ਬੀ.) ਦੇ ਸੂਬੇ ਦਾ ਪਾਣੀ ਖੋਹਣ ਦੇ ਧੱਕੇਸ਼ਾਹੀ ਵਾਲੇ ਕਦਮ ਦੀ ਨਿੰਦਾ ਕਰਨ ਲਈ ਵਿਲੱਖਣ ਇਕਜੁੱਟਤਾ ਦਾ ਮੁਜ਼ਾਹਰਾ ਕੀਤਾ ਅਤੇ ਸੂਬੇ ਦੇ ਪਾਣੀਆਂ ਨੂੰ ਬਚਾਉਣ ਲਈ ਹਰੇਕ ਕਦਮ ਚੁੱਕਣ ਦਾ ਪ੍ਰਣ ਲਿਆ।ਇੱਥੇ ਪੰਜਾਬ ਭਵਨ ਵਿਖੇ ਸੱਦੀ ਮੀਟਿੰਗ ਦੌਰਾਨ ਕਾਂਗਰਸ ਤੋਂ ਸਾਬਕਾ ਸਪੀਕਰ ਰਾਣਾ ਕੇ.ਪੀ. ਸਿੰਘ ਤੇ ਸਾਬਕਾ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਸ਼਼੍ਰੋਮਣੀ ਅਕਾਲੀ ਦਲ ਤੋਂ ਸੀਨੀਅਰ ਆਗੂ ਬਲਵਿੰਦਰ ਸਿੰਘ ਭੂੰਦੜ ਤੇ ਸਾਬਕਾ ਮੰਤਰੀ ਦਲਜੀਤ ਸਿੰਘ ਚੀਮਾ, ਪੰਜਾਬ ਭਾਜਪਾ ਤੋਂ ਸੂਬਾਈ ਪ੍ਰਧਾਨ ਸੁਨੀਲ ਜਾਖੜ ਤੇ ਸਾਬਕਾ ਮੰਤਰੀ ਮਨੋਰੰਜਨ ਕਾਲੀਆ, ਆਮ ਆਦਮੀ ਪਾਰਟੀ ਸੂਬਾ ਪ੍ਰਧਾਨ ਅਮਨ ਅਰੋੜਾ,ਸਾਬਕਾ ਸੰਸਦ ਮੈਂਬਰ ਤੇ ਬਸਪਾ ਦੇ ਸੂਬਾਈ ਮੁਖੀ ਅਵਤਾਰ ਸਿੰਘ ਕਰੀਮਪੁਰੀ, ਸੀ.ਪੀ.ਐਮ. ਦੇ ਸਕੱਤਰ ਸੁਖਵਿੰਦਰ ਸਿੰਘ ਸੇਖੋਂ ਅਤੇ ਸੀ.ਪੀ.ਆਈ. ਦੇ ਸਕੱਤਰ ਬੰਤ ਸਿੰਘ ਬਰਾੜ ਸਮੇਤ ਸਿਆਸੀ ਆਗੂਆਂ ਨੇ ਮੀਟਿੰਗ ਬੁਲਾਉਣ ਲਈ ਮੁੱਖ ਮੰਤਰੀ ਦੀ ਸਪੱਸ਼ਟ ਸ਼ਲਾਘਾ ਕੀਤੀ। ਉਨ੍ਹਾਂ ਸਰਬਸੰਮਤੀ ਨਾਲ ਕਿਹਾ ਕਿ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਪਾਣੀਆਂ ਨੂੰ ਬਚਾਉਣ ਲਈ ਸਾਰੀਆਂ ਸਿਆਸੀ ਪਾਰਟੀਆਂ ਨੂੰ ਇਕ ਪਲੇਟਫਾਰਮ `ਤੇ ਲਿਆਉਣ ਦਾ ਦੂਰਦਰਸ਼ੀ ਫੈਸਲਾ ਲਿਆ ਹੈ। ਉਨ੍ਹਾਂ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਕਿ ਸੂਬਾ ਸਰਕਾਰ ਦਰਿਆਈ ਪਾਣੀਆਂ ਦੇ ਮੁੱਦੇ `ਤੇ ਸੂਬੇ ਦੇ ਹਿੱਤਾਂ ਦੀ ਰਾਖੀ ਲਈ ਸਾਰੇ ਕਾਨੂੰਨੀ, ਸਿਆਸੀ ਅਤੇ ਪ੍ਰਸ਼ਾਸਕੀ ਢੰਗਾਂ ਦੀ ਪੜਚੋਲ ਕਰੇ।

ਇਹ ਵੀ ਪੜ੍ਹੋ ਬਠਿੰਡਾ ‘ਚ ਮਹਿਤਾ ਧੜੇ ਨੇ ਮੁੜ ਮਾਰੀ ਬਾਜ਼ੀ, ਕਾਂਗਰਸ ਹੱਥੋਂ ਸੀਨੀ: ਡਿਪਟੀ ਮੇਅਰ ਦੀ ਕੁਰਸੀ ਵੀ ‘ਖੁੱਸੀ’ 

ਸਾਰੀਆਂ ਸਿਆਸੀ ਪਾਰਟੀਆਂ ਨੇ ਮੁੱਖ ਮੰਤਰੀ ਨੂੰ ਦਰਿਆਈ ਪਾਣੀਆਂ ਦੇ ਇਸ ਮੁੱਦੇ `ਤੇ ਸੂਬੇ ਅਤੇ ਇਸ ਦੇ ਲੋਕਾਂ ਦੇ ਹੱਕਾਂ ਦੀ ਰਾਖੀ ਲਈ ਹਰ ਸੰਭਵ ਯਤਨ ਕਰਨ ਦੀ ਅਪੀਲ ਕੀਤੀ ਅਤੇ ਇਸ ਕਾਰਜ ਲਈ ਉਨ੍ਹਾਂ ਨੂੰ ਪੂਰਾ ਸਮਰਥਨ ਅਤੇ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਉਨ੍ਹਾਂ ਮੁੱਖ ਮੰਤਰੀ ਦੀ ਮਾਨਵਤਾ ਦੇ ਆਧਾਰ `ਤੇ ਹਰਿਆਣਾ ਨੂੰ ਪੀਣ ਵਾਲੇ ਪਾਣੀ ਦੀਆਂ ਜ਼ਰੂਰਤਾਂ ਪੂਰਾ ਕਰਨ ਲਈ ਰੋਜ਼ਾਨਾ 4000 ਕਿਊਸਿਕ ਪਾਣੀ ਦੇਣ ਲਈ ਵੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਇਹ ਇਕ ਨੇਕ ਪਹਿਲ ਹੈ ਪਰ ਜਿਸ ਤਰੀਕੇ ਨਾਲ ਹਰਿਆਣਾ ਸਰਕਾਰ ਅਤੇ ਬੀ.ਬੀ.ਐਮ.ਬੀ. ਨੇ ਸਾਡੇ ਪਾਣੀ ਖੋਹਣ ਲਈ ਤਾਨਾਸ਼ਾਹੀ ਤੇ ਪੰਜਾਬ ਵਿਰੋਧੀ ਰੁਖ਼ ਅਪਣਾਇਆ ਹੈ, ਉਹ ਬੇਹੱਦ ਨਿੰਦਣਯੋਗ ਹੈ।ਸਿਆਸੀ ਪਾਰਟੀਆਂ ਨੇ ਕੇਂਦਰ ਸਰਕਾਰ ਵੱਲੋਂ ਸੂਬਾ ਸਰਕਾਰ ਦੇ ਅਧਿਕਾਰੀਆਂ ਵਿੱਚੋਂ ਨਿਯੁਕਤ ਬੀ.ਬੀ.ਐਮ.ਬੀ. ਵਿੱਚ ਮੈਂਬਰ (ਪਾਵਰ) ਨੂੰ ਹਟਾ ਕੇ ਪੰਜਾਬ ਨੂੰ ਕਮਜ਼ੋਰ ਕਰਨ ਦੀ ਧੱਕੇਸ਼ਾਹੀ ਦੀ ਵੀ ਨਿੰਦਾ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਦਾ ਬੀ.ਬੀ.ਐਮ.ਬੀ. ਵਿੱਚ 60 ਫੀਸਦੀ ਹਿੱਸਾ ਹੈ, ਜਿਸ ਲਈ ਇਸ ਨੂੰ ਵੀਟੋ ਪਾਵਰ ਦਿੱਤੀ ਜਾਣੀ ਚਾਹੀਦੀ ਹੈ ਤਾਂ ਜੋ ਹੋਰ ਹਿੱਸੇਦਾਰ ਹੱਥ ਮਿਲਾ ਕੇ ਇਸ ਵਿਰੁੱਧ ਸਾਜ਼ਿਸ਼ ਨਾ ਕਰ ਸਕਣ। ਉਨ੍ਹਾਂ ਪ੍ਰਣ ਕੀਤਾ ਕਿ ਸਾਰੀਆਂ ਸਿਆਸੀ ਪਾਰਟੀਆਂ ਆਪਣੇ ਵਖਰੇਵਿਆਂ ਤੇ ਪਾਰਟੀ ਲਾਇਨ ਤੋਂ ਉੱਪਰ ਉੱਠ ਕੇ ਸੂਬੇ ਦੇ ਅਧਿਕਾਰਾਂ ਦੀ ਰਾਖੀ ਲਈ ਲੜਨਗੀਆਂ ਅਤੇ ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।ਇਸ ਦੌਰਾਨ ਸੂਬਾ ਸਰਕਾਰ ਨੂੰ ਸਮਰਥਨ ਦੇਣ ਲਈ ਸਾਰੀਆਂ ਸਿਆਸੀ ਪਾਰਟੀਆਂ ਦਾ ਤਹਿ ਦਿਲੋਂ ਧੰਨਵਾਦ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਸਾਰੀਆਂ ਸਿਆਸੀ ਜਮਾਤਾਂ ਦੀ ਏਕਤਾ ਨੇ ਉਨ੍ਹਾਂ ਨੂੰ ਵੱਡਾ ਨੈਤਿਕ ਹੌਸਲਾ ਦਿੱਤਾ ਹੈ।

ਇਹ ਵੀ ਪੜ੍ਹੋ ਲੱਖ ਰੁਪਏ ਦੀ ਰਿਸ਼ਵਤ ਲੈਂਦਾ ਪਨਸਪ ਦਾ ਜਨਰਲ ਮੈਨੇਜਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਸੋਮਵਾਰ ਨੂੰ ਪੰਜਾਬ ਵਿਧਾਨ ਸਭਾ ਦਾ ਇਕ ਵਿਸ਼ੇਸ਼ ਸੈਸ਼ਨ ਬੁਲਾਏਗੀ, ਜਿਸ ਵਿੱਚ ਕੇਂਦਰ ਸਰਕਾਰ ਅਤੇ ਬੀ.ਬੀ.ਐਮ.ਬੀ. ਦੀ ਧੱਕੇਸ਼ਾਹੀ ਦੀ ਨਿੰਦਾ ਕੀਤੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸੰਕਟ ਕੇਂਦਰ ਵੱਲੋਂ ਸੂਬੇ `ਤੇ ਥੋਪਿਆ ਗਿਆ ਹੈ ਪਰ ਅਸੀਂ ਇਸ ਵਿਰੁੱਧ ਲੜਨ ਲਈ ਕਾਨੂੰਨੀ ਤੌਰ `ਤੇ ਸਹੀ ਅਤੇ ਨੈਤਿਕ ਤੌਰ `ਤੇ ਮਜ਼ਬੂਤ ਹਾਂ।ਮੁੱਖ ਮੰਤਰੀ ਨੇ ਸਪੱਸ਼ਟ ਤੌਰ `ਤੇ ਕਿਹਾ ਕਿ ਮਹਾਨ ਸਿੱਖ ਗੁਰੂਆਂ ਨੇ ਸਾਨੂੰ ਜ਼ੁਲਮ ਅਤੇ ਬੇਇਨਸਾਫ਼ੀ ਵਿਰੁੱਧ ਲੜਨਾ ਸਿਖਾਇਆ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਅਜਿਹੀ ਕਿਸੇ ਵੀ ਕੋਸ਼ਿਸ਼ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਬਹੁਤ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਇਸ ਕਦਮ ਨੇ ਪੂਰੇ ਪੰਜਾਬ ਨੂੰ ਇਕਜੁੱਟ ਕਰ ਦਿੱਤਾ ਹੈ ਅਤੇ ਹਰ ਪੰਜਾਬੀ ਕੇਂਦਰ ਸਰਕਾਰ ਦੇ ਰਵੱਈਏ ਦਾ ਜ਼ੋਰਦਾਰ ਵਿਰੋਧ ਕਰ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹਰਿਆਣਾ ਮਾਰਚ ਮਹੀਨੇ ਵਿੱਚ ਹੀ ਬੀ.ਬੀ.ਐਮ.ਬੀ. ਵੱਲੋਂ ਅਲਾਟ ਕੀਤੇ ਗਏ ਆਪਣੇ ਹਿੱਸੇ ਦੇ ਪਾਣੀ ਦੀ ਵਰਤੋਂ ਕਰ ਚੁੱਕਾ ਹੈ, ਜਿਸ ਮਗਰੋਂ ਸੂਬੇ ਵੱਲੋਂ ਉਨ੍ਹਾਂ ਨੂੰ ਲਗਭਗ ਛੇ ਵਾਰ ਯਾਦ ਪੱਤਰ ਵੀ ਭੇਜੇ ਗਏ ਸਨ।ਮੁੱਖ ਮੰਤਰੀ ਨੇ ਕਿਹਾ ਕਿ ਬਾਅਦ ਵਿੱਚ ਹਰਿਆਣਾ ਸਰਕਾਰ ਨੇ ਪੰਜਾਬ ਨੂੰ ਅਪੀਲ ਕੀਤੀ ਸੀ ਕਿ ਉਨ੍ਹਾਂ ਕੋਲ ਲੋਕਾਂ ਦੀਆਂ ਪੀਣ ਵਾਲੇ ਪਾਣੀ ਦੀਆਂ ਜ਼ਰੂਰਤਾਂ ਪੂਰਾ ਕਰਨ ਲਈ ਵੀ ਪਾਣੀ ਨਹੀਂ ਹੈ। ਉਨ੍ਹਾਂ ਕਿਹਾ ਕਿ ਮਾਨਵਤਾ ਦੇ ਆਧਾਰ ਉਤੇ ਪੰਜਾਬ ਸਰਕਾਰ ਨੇ ਖੁੱਲ੍ਹਾ ਦਿਲ ਦਿਖਾਉਂਦਿਆਂ 6 ਅਪਰੈਲ ਤੋਂ ਹਰਿਆਣਾ ਨੂੰ ਰੋਜ਼ਾਨਾ 4000 ਕਿਊਸਿਕ ਪਾਣੀ ਅਲਾਟ ਕੀਤਾ ਹੈ।

ਇਹ ਵੀ ਪੜ੍ਹੋ ਆਮ ਆਦਮੀ ਪਾਰਟੀ ਨੇ ਬੀਬੀਐਮਬੀ ਦੇ ਪੰਜਾਬ ਦੇ ਪਾਣੀ ਨੂੰ ਹਰਿਆਣਾ ਵੱਲ ਮੋੜਨ ਦੇ ਫ਼ੈਸਲੇ ਦੀ ਕੀਤੀ ਸਖ਼ਤ ਨਿੰਦਾ

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹਰਿਆਣਾ ਦੀ ਆਬਾਦੀ ਤਿੰਨ ਕਰੋੜ ਹੈ ਅਤੇ ਅਨੁਮਾਨਾਂ ਅਨੁਸਾਰ 1700 ਕਿਊਸਿਕ ਪਾਣੀ ਲੋਕਾਂ ਦੀਆਂ ਪੀਣ ਵਾਲੇ ਪਾਣੀ ਦੀਆਂ ਜ਼ਰੂਰਤਾਂ ਪੂਰੀਆਂ ਕਰਨ ਲਈ ਕਾਫ਼ੀ ਹੈ।ਮੁੱਖ ਮੰਤਰੀ ਨੇ ਕਿਹਾ ਕਿ ਹਰਿਆਣਾ ਸਰਕਾਰ ਨੇ ਪੰਜਾਬ ਤੋਂ ਆਪਣੀ ਅਸਲ ਲੋੜ ਨਾਲੋਂ 2.5 ਗੁਣਾ ਵੱਧ ਪਾਣੀ ਮੰਗਿਆ ਹੈ। ਉਨ੍ਹਾਂ ਕਿਹਾ ਕਿ ਇਸ ਦੇ ਬਾਵਜੂਦ ਪੰਜਾਬ ਵੱਲੋਂ ਅਪਰੈਲ ਮਹੀਨੇ ਤੋਂ ਇਹ ਪਾਣੀ ਦਿੱਤਾ ਜਾ ਰਿਹਾ ਹੈ ਅਤੇ ਕੁਝ ਦਿਨ ਪਹਿਲਾਂ ਹਰਿਆਣਾ ਨੇ ਬੇਨਤੀ ਕੀਤੀ ਸੀ ਕਿ ਇਹ ਪਾਣੀ ਉਨ੍ਹਾਂ ਲਈ ਕਾਫ਼ੀ ਨਹੀਂ ਹੈ ਅਤੇ ਉਨ੍ਹਾਂ ਨੂੰ ਰੋਜ਼ਾਨਾ 8500 ਕਿਊਸਿਕ ਵਾਧੂ ਪਾਣੀ ਦੀ ਜ਼ਰੂਰਤ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸਪੱਸ਼ਟ ਹੈ ਕਿ ਇਹ ਪਾਣੀ ਸਿੰਜ਼ਾਈ ਲਈ ਮੰਗਿਆ ਜਾ ਰਿਹਾ ਹੈ ਅਤੇ ਇਹ ਸਮੱਸਿਆ ਇਸ ਲਈ ਪੈਦਾ ਹੋਈ ਹੈ ਕਿਉਂਕਿ ਹਰਿਆਣਾ ਨੇ ਆਪਣੇ ਹਿੱਸੇ ਦੇ ਪਾਣੀ ਦੀ ਸੁਚੱਜੇ ਢੰਗ ਨਾਲ ਵਰਤੋਂ ਨਹੀਂ ਕੀਤੀ।ਮੁੱਖ ਮੰਤਰੀ ਨੇ ਦੁਹਰਾਇਆ ਕਿ ਪੰਜਾਬ ਪਹਿਲਾਂ ਹੀ ਖੇਤੀਬਾੜੀ ਲਈ ਪਾਣੀ ਦੀ ਘਾਟ ਨਾਲ ਜੂਝ ਰਿਹਾ ਹੈ ਕਿਉਂਕਿ ਸੂਬੇ ਭਰ ਵਿੱਚ ਧਰਤੀ ਹੇਠਲੇ ਪਾਣੀ ਦਾ ਪੱਧਰ ਘਟ ਰਿਹਾ ਹੈ।

ਇਹ ਵੀ ਪੜ੍ਹੋ ਹਰਜੋਤ ਬੈਂਸ ਵੱਲੋਂ ‘ਪਿੰਡਾਂ ਦੇ ਪਹਿਰੇਦਾਰਾਂ’ ਨੂੰ ਨਸ਼ਿਆਂ ਵਿਰੋਧੀ ਸੰਦੇਸ਼ ਨੂੰ ਘਰ-ਘਰ ਪਹੁੰਚਾਉਣ ਦਾ ਸੱਦਾ

ਉਨ੍ਹਾਂ ਕਿਹਾ ਕਿ ਡੈਮਾਂ ਵਿੱਚ ਪਾਣੀ ਦਾ ਪੱਧਰ ਹੁਣ ਤੱਕ ਦਾ ਸਭ ਤੋਂ ਘੱਟ ਰਿਕਾਰਡ ਕੀਤਾ ਗਿਆ ਹੈ ਅਤੇ ਪੌਂਗ ਡੈਮ, ਭਾਖੜਾ ਡੈਮ ਅਤੇ ਰਣਜੀਤ ਸਾਗਰ ਡੈਮ ਵਿੱਚ ਪਾਣੀ ਦਾ ਪੱਧਰ ਪਿਛਲੇ ਸਾਲ ਦੇ ਮੁਕਾਬਲੇ ਕ੍ਰਮਵਾਰ 32 ਫੁੱਟ, 12 ਫੁੱਟ ਅਤੇ 14 ਫੁੱਟ ਘੱਟ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਾਣੀ ਦੀ ਇਕ-ਇਕ ਬੂੰਦ ਸੂਬੇ ਲਈ ਕੀਮਤੀ ਹੈ ਅਤੇ ਕਿਸੇ ਹੋਰ ਸੂਬੇ ਨੂੰ ਪਾਣੀ ਦੇਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ।ਮੁੱਖ ਮੰਤਰੀ ਨੇ ਕਿਹਾ ਕਿ ਹਰਿਆਣਾ ਅਤੇ ਕੇਂਦਰ ਸਰਕਾਰ ਸੂਬੇ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ ਅਤੇ ਇਹ ਮੰਦਭਾਗਾ ਹੈ ਕਿ ਬੀ.ਬੀ.ਐਮ.ਬੀ. ਵੱਲੋਂ ਪੰਜਾਬ ਦੇ ਪਾਣੀ ਦੇ ਹਿੱਸੇ ਉੱਤੇੇ ਡਾਕਾ ਮਾਰਨ ਲਈ ਹਰ ਰੋਜ਼ ਨਵੇਂ ਮਤੇ ਪਾਸ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਕਾਨੂੰਨ ਮੁਤਾਬਕ ਬੀ.ਬੀ.ਐਮ.ਬੀ. ਦੀ ਮੀਟਿੰਗ ਬੁਲਾਉਣ ਲਈ ਇਕ ਹਫ਼ਤੇ ਦਾ ਅਗਾਊਂ ਨੋਟਿਸ ਦੇਣਾ ਲਾਜ਼ਮੀ ਹੈ ਪਰ ਹਰਿਆਣਾ ਨੂੰ ਪਾਣੀ ਦੇਣ ਦੀ ਜਲਦਬਾਜ਼ੀ ਵਿੱਚ ਤਿੰਨ ਘੰਟਿਆਂ ਵਿੱਚ ਮੀਟਿੰਗ ਬੁਲਾਈ ਗਈ, ਜਿਸ ਤੋਂ ਬਾਅਦ ਹਰਿਆਣਾ ਨੂੰ ਪਾਣੀ ਛੱਡ ਦਿੱਤਾ ਗਿਆ। ਭਗਵੰਤ ਸਿੰਘ ਮਾਨ ਨੇ ਦੁਹਰਾਇਆ ਕਿ ਪੰਜਾਬ ਸਰਕਾਰ ਸੂਬੇ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ ਅਤੇ ਕਿਸੇ ਨੂੰ ਵੀ ਸੂਬੇ ਦੇ ਪਾਣੀਆਂ ਉੱਤੇ ਡਾਕਾ ਮਾਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

DAV COLLEGE ਦੇ ਕਾਮਰਸ ਵਿਭਾਗ ਦੇ ਵਿਦਿਆਰਥੀਆਂ ਨੇ ਯੂਨੀਵਰਸਿਟੀ ਪ੍ਰੀਖਿਆਵਾਂ ਵਿੱਚ ਸ਼ਾਨਦਾਰ ਪ੍ਰਾਪਤੀ ਕੀਤੀ

0

Bathinda News: DAV COLLEGEਬਠਿੰਡਾ ਦੇ ਕਾਮਰਸ ਵਿਭਾਗ ਨੂੰ ਬਹੁਤ ਮਾਣ ਮਹਿਸੂਸ ਹੋਇਆ ਜਦੋਂ ਬੈਚਲਰ ਆਫ਼ ਕਾਮਰਸ (ਬੀ.ਕਾਮ) ਸਮੈਸਟਰ ਦੂਜਾ ਦੀ ਪ੍ਰੀਖਿਆ ਦੇ ਨਤੀਜੇ ਜਾਰੀ ਕੀਤੇ ਹੋਏ ਜਿਹੜੇ ਕਿ ਵਿਦਿਆਰਥੀਆਂ ਵਿੱਚ ਅਕਾਦਮਿਕ ਉੱਤਮਤਾ ਦੇ ਇੱਕ ਅਸਾਧਾਰਨ ਪੱਧਰ ਨੂੰ ਦਰਸਾਉਂਦੇ ਹਨ। ਇਹ ਨਤੀਜੇ ਸ਼ਾਨਦਾਰ ਪ੍ਰਦਰਸ਼ਨ ਨੂੰ ਦਰਸਾਉਂਦੇ ਹਨ, ਜਿਸ ਵਿੱਚ ਵੱਡੀ ਗਿਣਤੀ ਵਿੱਚ ਵਿਦਿਆਰਥੀਆਂ ਨੇ ਉੱਚਸਨਮਾਨ ਅਤੇ ਵਿਸ਼ੇਸ਼ਤਾ ਪ੍ਰਾਪਤ ਕੀਤੀ ਹੈ।ਹਰਸ਼ਿਤ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ, ਜਤਿਨ ਨੇ ਦੂਜਾ ਸਥਾਨ ਪ੍ਰਾਪਤ ਕੀਤਾ ਹੈ, ਵਾਨੀ ਗੋਇਲ ਨੇ ਤੀਜਾ ਸਥਾਨ ਪ੍ਰਾਪਤ ਕੀਤਾ ਹੈ।

ਇਹ ਵੀ ਪੜ੍ਹੋ  ਬਠਿੰਡਾ ‘ਚ ਮਹਿਤਾ ਧੜੇ ਨੇ ਮੁੜ ਮਾਰੀ ਬਾਜ਼ੀ, ਕਾਂਗਰਸ ਹੱਥੋਂ ਸੀਨੀ: ਡਿਪਟੀ ਮੇਅਰ ਦੀ ਕੁਰਸੀ ਵੀ ‘ਖੁੱਸੀ’

DAV COLLEGE ਦੇ ਪ੍ਰਿੰਸੀਪਲ ਡਾ. ਰਾਜੀਵ ਕੁਮਾਰ ਸ਼ਰਮਾ ਨੇ ਕਿਹਾ, “ਇਹ ਅਸਾਧਾਰਨ ਨਤੀਜਾ ਵਿਦਿਆਰਥੀਆਂ ਦੀ ਸਖ਼ਤ ਮਿਹਨਤ, ਫੈਕਲਟੀ ਮੈਂਬਰਾਂ ਦੇ ਸਮਰਪਣ ਨੂੰ ਦਰਸਾਉਂਦਾ ਹੈ।”ਉਨ੍ਹਾਂ ਨੇ ਕਾਮਰਸ ਵਿਭਾਗ ਦੇ ਮੁਖੀ ਪ੍ਰੋ. ਪਰਵੀਨ ਕੁਮਾਰ ਗਰਗ ਅਤੇ ਵਿਭਾਗ ਦੇ ਸਾਰੇ ਫੈਕਲਟੀ ਮੈਂਬਰਾਂ ਦੇ ਯਤਨਾਂ ਦੀ ਸ਼ਲਾਘਾ ਕੀਤੀ। ਇਹ ਬੇਮਿਸਾਲ ਨਤੀਜੇ ਨਾ ਸਿਰਫ਼ ਵਿਅਕਤੀਗਤ ਵਿਦਿਆਰਥੀਆਂ ਨੂੰ ਸਨਮਾਨ ਦਿੰਦੇ ਹਨ ਬਲਕਿ ਖੇਤਰ ਵਿੱਚ ਡੀ.ਏ.ਵੀ ਕਾਲਜ ਦੀ ਅਕਾਦਮਿਕ ਸ਼ਾਖ਼ ਨੂੰ ਵੀ ਉੱਚਾ ਕਰਦੇ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ