Home Blog Page 777

ਮੁੱਖ ਮੰਤਰੀ ਦੀ ਅਗਵਾਈ ਵਿੱਚ ਸਾਰੀਆਂ ਸਿਆਸੀ ਪਾਰਟੀਆਂ ਨੇ ਪੰਜਾਬ ਦੇ ਪਾਣੀਆਂ ਨੂੰ ਬਚਾਉਣ ਲਈ ਇਕਜੁੱਟਤਾ ਦੀ ਵਿਲੱਖਣ ਮਿਸਾਲ ਕਾਇਮ ਕੀਤੀ

0

👉ਸੋਮਵਾਰ ਨੂੰ ਹੋਵੇਗਾ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ ਸੈਸਨ, ਪ੍ਰਧਾਨ ਮੰਤਰੀ ਨੂੰ ਮਿਲਣ ਦੀ ਵੀ ਰਾੲੈ ਉੱਭਰੀ

👉ਦਰਿਆਈ ਪਾਣੀ ਬਚਾਉਣ ਲਈ ਇਤਿਹਾਸਕ ਸਟੈਂਡ ਲੈਣ ਉਤੇ ਸਾਰੀਆਂ ਸਿਆਸੀ ਜਮਾਤਾਂ ਵੱਲੋਂ ਮੁੱਖ ਮੰਤਰੀ ਦੀ ਸ਼ਲਾਘਾ
👉ਭਗਵੰਤ ਮਾਨ ਵੱਲੋਂ ਪਾਣੀ ਬਚਾਉਣ ਲਈ ਹਮਾਇਤ ਦੇ ਕੇ ਹੌਸਲਾ ਵਧਾਉਣ ਲਈ ਸਾਰੀਆਂ ਸਿਆਸੀ ਪਾਰਟੀਆਂ ਦਾ ਧੰਨਵਾਦ

Chandigarh News:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪਹਿਲਕਦਮੀ `ਤੇ ਸੂਬੇ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਨੇ ਅੱਜ ਭਾਖੜਾ-ਬਿਆਸ ਪ੍ਰਬੰਧਕੀ ਬੋਰਡ (ਬੀ.ਬੀ.ਐਮ.ਬੀ.) ਦੇ ਸੂਬੇ ਦਾ ਪਾਣੀ ਖੋਹਣ ਦੇ ਧੱਕੇਸ਼ਾਹੀ ਵਾਲੇ ਕਦਮ ਦੀ ਨਿੰਦਾ ਕਰਨ ਲਈ ਵਿਲੱਖਣ ਇਕਜੁੱਟਤਾ ਦਾ ਮੁਜ਼ਾਹਰਾ ਕੀਤਾ ਅਤੇ ਸੂਬੇ ਦੇ ਪਾਣੀਆਂ ਨੂੰ ਬਚਾਉਣ ਲਈ ਹਰੇਕ ਕਦਮ ਚੁੱਕਣ ਦਾ ਪ੍ਰਣ ਲਿਆ।ਇੱਥੇ ਪੰਜਾਬ ਭਵਨ ਵਿਖੇ ਸੱਦੀ ਮੀਟਿੰਗ ਦੌਰਾਨ ਕਾਂਗਰਸ ਤੋਂ ਸਾਬਕਾ ਸਪੀਕਰ ਰਾਣਾ ਕੇ.ਪੀ. ਸਿੰਘ ਤੇ ਸਾਬਕਾ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਸ਼਼੍ਰੋਮਣੀ ਅਕਾਲੀ ਦਲ ਤੋਂ ਸੀਨੀਅਰ ਆਗੂ ਬਲਵਿੰਦਰ ਸਿੰਘ ਭੂੰਦੜ ਤੇ ਸਾਬਕਾ ਮੰਤਰੀ ਦਲਜੀਤ ਸਿੰਘ ਚੀਮਾ, ਪੰਜਾਬ ਭਾਜਪਾ ਤੋਂ ਸੂਬਾਈ ਪ੍ਰਧਾਨ ਸੁਨੀਲ ਜਾਖੜ ਤੇ ਸਾਬਕਾ ਮੰਤਰੀ ਮਨੋਰੰਜਨ ਕਾਲੀਆ, ਆਮ ਆਦਮੀ ਪਾਰਟੀ ਸੂਬਾ ਪ੍ਰਧਾਨ ਅਮਨ ਅਰੋੜਾ,ਸਾਬਕਾ ਸੰਸਦ ਮੈਂਬਰ ਤੇ ਬਸਪਾ ਦੇ ਸੂਬਾਈ ਮੁਖੀ ਅਵਤਾਰ ਸਿੰਘ ਕਰੀਮਪੁਰੀ, ਸੀ.ਪੀ.ਐਮ. ਦੇ ਸਕੱਤਰ ਸੁਖਵਿੰਦਰ ਸਿੰਘ ਸੇਖੋਂ ਅਤੇ ਸੀ.ਪੀ.ਆਈ. ਦੇ ਸਕੱਤਰ ਬੰਤ ਸਿੰਘ ਬਰਾੜ ਸਮੇਤ ਸਿਆਸੀ ਆਗੂਆਂ ਨੇ ਮੀਟਿੰਗ ਬੁਲਾਉਣ ਲਈ ਮੁੱਖ ਮੰਤਰੀ ਦੀ ਸਪੱਸ਼ਟ ਸ਼ਲਾਘਾ ਕੀਤੀ। ਉਨ੍ਹਾਂ ਸਰਬਸੰਮਤੀ ਨਾਲ ਕਿਹਾ ਕਿ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਪਾਣੀਆਂ ਨੂੰ ਬਚਾਉਣ ਲਈ ਸਾਰੀਆਂ ਸਿਆਸੀ ਪਾਰਟੀਆਂ ਨੂੰ ਇਕ ਪਲੇਟਫਾਰਮ `ਤੇ ਲਿਆਉਣ ਦਾ ਦੂਰਦਰਸ਼ੀ ਫੈਸਲਾ ਲਿਆ ਹੈ। ਉਨ੍ਹਾਂ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਕਿ ਸੂਬਾ ਸਰਕਾਰ ਦਰਿਆਈ ਪਾਣੀਆਂ ਦੇ ਮੁੱਦੇ `ਤੇ ਸੂਬੇ ਦੇ ਹਿੱਤਾਂ ਦੀ ਰਾਖੀ ਲਈ ਸਾਰੇ ਕਾਨੂੰਨੀ, ਸਿਆਸੀ ਅਤੇ ਪ੍ਰਸ਼ਾਸਕੀ ਢੰਗਾਂ ਦੀ ਪੜਚੋਲ ਕਰੇ।

ਇਹ ਵੀ ਪੜ੍ਹੋ ਬਠਿੰਡਾ ‘ਚ ਮਹਿਤਾ ਧੜੇ ਨੇ ਮੁੜ ਮਾਰੀ ਬਾਜ਼ੀ, ਕਾਂਗਰਸ ਹੱਥੋਂ ਸੀਨੀ: ਡਿਪਟੀ ਮੇਅਰ ਦੀ ਕੁਰਸੀ ਵੀ ‘ਖੁੱਸੀ’ 

ਸਾਰੀਆਂ ਸਿਆਸੀ ਪਾਰਟੀਆਂ ਨੇ ਮੁੱਖ ਮੰਤਰੀ ਨੂੰ ਦਰਿਆਈ ਪਾਣੀਆਂ ਦੇ ਇਸ ਮੁੱਦੇ `ਤੇ ਸੂਬੇ ਅਤੇ ਇਸ ਦੇ ਲੋਕਾਂ ਦੇ ਹੱਕਾਂ ਦੀ ਰਾਖੀ ਲਈ ਹਰ ਸੰਭਵ ਯਤਨ ਕਰਨ ਦੀ ਅਪੀਲ ਕੀਤੀ ਅਤੇ ਇਸ ਕਾਰਜ ਲਈ ਉਨ੍ਹਾਂ ਨੂੰ ਪੂਰਾ ਸਮਰਥਨ ਅਤੇ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਉਨ੍ਹਾਂ ਮੁੱਖ ਮੰਤਰੀ ਦੀ ਮਾਨਵਤਾ ਦੇ ਆਧਾਰ `ਤੇ ਹਰਿਆਣਾ ਨੂੰ ਪੀਣ ਵਾਲੇ ਪਾਣੀ ਦੀਆਂ ਜ਼ਰੂਰਤਾਂ ਪੂਰਾ ਕਰਨ ਲਈ ਰੋਜ਼ਾਨਾ 4000 ਕਿਊਸਿਕ ਪਾਣੀ ਦੇਣ ਲਈ ਵੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਇਹ ਇਕ ਨੇਕ ਪਹਿਲ ਹੈ ਪਰ ਜਿਸ ਤਰੀਕੇ ਨਾਲ ਹਰਿਆਣਾ ਸਰਕਾਰ ਅਤੇ ਬੀ.ਬੀ.ਐਮ.ਬੀ. ਨੇ ਸਾਡੇ ਪਾਣੀ ਖੋਹਣ ਲਈ ਤਾਨਾਸ਼ਾਹੀ ਤੇ ਪੰਜਾਬ ਵਿਰੋਧੀ ਰੁਖ਼ ਅਪਣਾਇਆ ਹੈ, ਉਹ ਬੇਹੱਦ ਨਿੰਦਣਯੋਗ ਹੈ।ਸਿਆਸੀ ਪਾਰਟੀਆਂ ਨੇ ਕੇਂਦਰ ਸਰਕਾਰ ਵੱਲੋਂ ਸੂਬਾ ਸਰਕਾਰ ਦੇ ਅਧਿਕਾਰੀਆਂ ਵਿੱਚੋਂ ਨਿਯੁਕਤ ਬੀ.ਬੀ.ਐਮ.ਬੀ. ਵਿੱਚ ਮੈਂਬਰ (ਪਾਵਰ) ਨੂੰ ਹਟਾ ਕੇ ਪੰਜਾਬ ਨੂੰ ਕਮਜ਼ੋਰ ਕਰਨ ਦੀ ਧੱਕੇਸ਼ਾਹੀ ਦੀ ਵੀ ਨਿੰਦਾ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਦਾ ਬੀ.ਬੀ.ਐਮ.ਬੀ. ਵਿੱਚ 60 ਫੀਸਦੀ ਹਿੱਸਾ ਹੈ, ਜਿਸ ਲਈ ਇਸ ਨੂੰ ਵੀਟੋ ਪਾਵਰ ਦਿੱਤੀ ਜਾਣੀ ਚਾਹੀਦੀ ਹੈ ਤਾਂ ਜੋ ਹੋਰ ਹਿੱਸੇਦਾਰ ਹੱਥ ਮਿਲਾ ਕੇ ਇਸ ਵਿਰੁੱਧ ਸਾਜ਼ਿਸ਼ ਨਾ ਕਰ ਸਕਣ। ਉਨ੍ਹਾਂ ਪ੍ਰਣ ਕੀਤਾ ਕਿ ਸਾਰੀਆਂ ਸਿਆਸੀ ਪਾਰਟੀਆਂ ਆਪਣੇ ਵਖਰੇਵਿਆਂ ਤੇ ਪਾਰਟੀ ਲਾਇਨ ਤੋਂ ਉੱਪਰ ਉੱਠ ਕੇ ਸੂਬੇ ਦੇ ਅਧਿਕਾਰਾਂ ਦੀ ਰਾਖੀ ਲਈ ਲੜਨਗੀਆਂ ਅਤੇ ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।ਇਸ ਦੌਰਾਨ ਸੂਬਾ ਸਰਕਾਰ ਨੂੰ ਸਮਰਥਨ ਦੇਣ ਲਈ ਸਾਰੀਆਂ ਸਿਆਸੀ ਪਾਰਟੀਆਂ ਦਾ ਤਹਿ ਦਿਲੋਂ ਧੰਨਵਾਦ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਸਾਰੀਆਂ ਸਿਆਸੀ ਜਮਾਤਾਂ ਦੀ ਏਕਤਾ ਨੇ ਉਨ੍ਹਾਂ ਨੂੰ ਵੱਡਾ ਨੈਤਿਕ ਹੌਸਲਾ ਦਿੱਤਾ ਹੈ।

ਇਹ ਵੀ ਪੜ੍ਹੋ ਲੱਖ ਰੁਪਏ ਦੀ ਰਿਸ਼ਵਤ ਲੈਂਦਾ ਪਨਸਪ ਦਾ ਜਨਰਲ ਮੈਨੇਜਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਸੋਮਵਾਰ ਨੂੰ ਪੰਜਾਬ ਵਿਧਾਨ ਸਭਾ ਦਾ ਇਕ ਵਿਸ਼ੇਸ਼ ਸੈਸ਼ਨ ਬੁਲਾਏਗੀ, ਜਿਸ ਵਿੱਚ ਕੇਂਦਰ ਸਰਕਾਰ ਅਤੇ ਬੀ.ਬੀ.ਐਮ.ਬੀ. ਦੀ ਧੱਕੇਸ਼ਾਹੀ ਦੀ ਨਿੰਦਾ ਕੀਤੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸੰਕਟ ਕੇਂਦਰ ਵੱਲੋਂ ਸੂਬੇ `ਤੇ ਥੋਪਿਆ ਗਿਆ ਹੈ ਪਰ ਅਸੀਂ ਇਸ ਵਿਰੁੱਧ ਲੜਨ ਲਈ ਕਾਨੂੰਨੀ ਤੌਰ `ਤੇ ਸਹੀ ਅਤੇ ਨੈਤਿਕ ਤੌਰ `ਤੇ ਮਜ਼ਬੂਤ ਹਾਂ।ਮੁੱਖ ਮੰਤਰੀ ਨੇ ਸਪੱਸ਼ਟ ਤੌਰ `ਤੇ ਕਿਹਾ ਕਿ ਮਹਾਨ ਸਿੱਖ ਗੁਰੂਆਂ ਨੇ ਸਾਨੂੰ ਜ਼ੁਲਮ ਅਤੇ ਬੇਇਨਸਾਫ਼ੀ ਵਿਰੁੱਧ ਲੜਨਾ ਸਿਖਾਇਆ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਅਜਿਹੀ ਕਿਸੇ ਵੀ ਕੋਸ਼ਿਸ਼ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਬਹੁਤ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਇਸ ਕਦਮ ਨੇ ਪੂਰੇ ਪੰਜਾਬ ਨੂੰ ਇਕਜੁੱਟ ਕਰ ਦਿੱਤਾ ਹੈ ਅਤੇ ਹਰ ਪੰਜਾਬੀ ਕੇਂਦਰ ਸਰਕਾਰ ਦੇ ਰਵੱਈਏ ਦਾ ਜ਼ੋਰਦਾਰ ਵਿਰੋਧ ਕਰ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹਰਿਆਣਾ ਮਾਰਚ ਮਹੀਨੇ ਵਿੱਚ ਹੀ ਬੀ.ਬੀ.ਐਮ.ਬੀ. ਵੱਲੋਂ ਅਲਾਟ ਕੀਤੇ ਗਏ ਆਪਣੇ ਹਿੱਸੇ ਦੇ ਪਾਣੀ ਦੀ ਵਰਤੋਂ ਕਰ ਚੁੱਕਾ ਹੈ, ਜਿਸ ਮਗਰੋਂ ਸੂਬੇ ਵੱਲੋਂ ਉਨ੍ਹਾਂ ਨੂੰ ਲਗਭਗ ਛੇ ਵਾਰ ਯਾਦ ਪੱਤਰ ਵੀ ਭੇਜੇ ਗਏ ਸਨ।ਮੁੱਖ ਮੰਤਰੀ ਨੇ ਕਿਹਾ ਕਿ ਬਾਅਦ ਵਿੱਚ ਹਰਿਆਣਾ ਸਰਕਾਰ ਨੇ ਪੰਜਾਬ ਨੂੰ ਅਪੀਲ ਕੀਤੀ ਸੀ ਕਿ ਉਨ੍ਹਾਂ ਕੋਲ ਲੋਕਾਂ ਦੀਆਂ ਪੀਣ ਵਾਲੇ ਪਾਣੀ ਦੀਆਂ ਜ਼ਰੂਰਤਾਂ ਪੂਰਾ ਕਰਨ ਲਈ ਵੀ ਪਾਣੀ ਨਹੀਂ ਹੈ। ਉਨ੍ਹਾਂ ਕਿਹਾ ਕਿ ਮਾਨਵਤਾ ਦੇ ਆਧਾਰ ਉਤੇ ਪੰਜਾਬ ਸਰਕਾਰ ਨੇ ਖੁੱਲ੍ਹਾ ਦਿਲ ਦਿਖਾਉਂਦਿਆਂ 6 ਅਪਰੈਲ ਤੋਂ ਹਰਿਆਣਾ ਨੂੰ ਰੋਜ਼ਾਨਾ 4000 ਕਿਊਸਿਕ ਪਾਣੀ ਅਲਾਟ ਕੀਤਾ ਹੈ।

ਇਹ ਵੀ ਪੜ੍ਹੋ ਆਮ ਆਦਮੀ ਪਾਰਟੀ ਨੇ ਬੀਬੀਐਮਬੀ ਦੇ ਪੰਜਾਬ ਦੇ ਪਾਣੀ ਨੂੰ ਹਰਿਆਣਾ ਵੱਲ ਮੋੜਨ ਦੇ ਫ਼ੈਸਲੇ ਦੀ ਕੀਤੀ ਸਖ਼ਤ ਨਿੰਦਾ

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹਰਿਆਣਾ ਦੀ ਆਬਾਦੀ ਤਿੰਨ ਕਰੋੜ ਹੈ ਅਤੇ ਅਨੁਮਾਨਾਂ ਅਨੁਸਾਰ 1700 ਕਿਊਸਿਕ ਪਾਣੀ ਲੋਕਾਂ ਦੀਆਂ ਪੀਣ ਵਾਲੇ ਪਾਣੀ ਦੀਆਂ ਜ਼ਰੂਰਤਾਂ ਪੂਰੀਆਂ ਕਰਨ ਲਈ ਕਾਫ਼ੀ ਹੈ।ਮੁੱਖ ਮੰਤਰੀ ਨੇ ਕਿਹਾ ਕਿ ਹਰਿਆਣਾ ਸਰਕਾਰ ਨੇ ਪੰਜਾਬ ਤੋਂ ਆਪਣੀ ਅਸਲ ਲੋੜ ਨਾਲੋਂ 2.5 ਗੁਣਾ ਵੱਧ ਪਾਣੀ ਮੰਗਿਆ ਹੈ। ਉਨ੍ਹਾਂ ਕਿਹਾ ਕਿ ਇਸ ਦੇ ਬਾਵਜੂਦ ਪੰਜਾਬ ਵੱਲੋਂ ਅਪਰੈਲ ਮਹੀਨੇ ਤੋਂ ਇਹ ਪਾਣੀ ਦਿੱਤਾ ਜਾ ਰਿਹਾ ਹੈ ਅਤੇ ਕੁਝ ਦਿਨ ਪਹਿਲਾਂ ਹਰਿਆਣਾ ਨੇ ਬੇਨਤੀ ਕੀਤੀ ਸੀ ਕਿ ਇਹ ਪਾਣੀ ਉਨ੍ਹਾਂ ਲਈ ਕਾਫ਼ੀ ਨਹੀਂ ਹੈ ਅਤੇ ਉਨ੍ਹਾਂ ਨੂੰ ਰੋਜ਼ਾਨਾ 8500 ਕਿਊਸਿਕ ਵਾਧੂ ਪਾਣੀ ਦੀ ਜ਼ਰੂਰਤ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸਪੱਸ਼ਟ ਹੈ ਕਿ ਇਹ ਪਾਣੀ ਸਿੰਜ਼ਾਈ ਲਈ ਮੰਗਿਆ ਜਾ ਰਿਹਾ ਹੈ ਅਤੇ ਇਹ ਸਮੱਸਿਆ ਇਸ ਲਈ ਪੈਦਾ ਹੋਈ ਹੈ ਕਿਉਂਕਿ ਹਰਿਆਣਾ ਨੇ ਆਪਣੇ ਹਿੱਸੇ ਦੇ ਪਾਣੀ ਦੀ ਸੁਚੱਜੇ ਢੰਗ ਨਾਲ ਵਰਤੋਂ ਨਹੀਂ ਕੀਤੀ।ਮੁੱਖ ਮੰਤਰੀ ਨੇ ਦੁਹਰਾਇਆ ਕਿ ਪੰਜਾਬ ਪਹਿਲਾਂ ਹੀ ਖੇਤੀਬਾੜੀ ਲਈ ਪਾਣੀ ਦੀ ਘਾਟ ਨਾਲ ਜੂਝ ਰਿਹਾ ਹੈ ਕਿਉਂਕਿ ਸੂਬੇ ਭਰ ਵਿੱਚ ਧਰਤੀ ਹੇਠਲੇ ਪਾਣੀ ਦਾ ਪੱਧਰ ਘਟ ਰਿਹਾ ਹੈ।

ਇਹ ਵੀ ਪੜ੍ਹੋ ਹਰਜੋਤ ਬੈਂਸ ਵੱਲੋਂ ‘ਪਿੰਡਾਂ ਦੇ ਪਹਿਰੇਦਾਰਾਂ’ ਨੂੰ ਨਸ਼ਿਆਂ ਵਿਰੋਧੀ ਸੰਦੇਸ਼ ਨੂੰ ਘਰ-ਘਰ ਪਹੁੰਚਾਉਣ ਦਾ ਸੱਦਾ

ਉਨ੍ਹਾਂ ਕਿਹਾ ਕਿ ਡੈਮਾਂ ਵਿੱਚ ਪਾਣੀ ਦਾ ਪੱਧਰ ਹੁਣ ਤੱਕ ਦਾ ਸਭ ਤੋਂ ਘੱਟ ਰਿਕਾਰਡ ਕੀਤਾ ਗਿਆ ਹੈ ਅਤੇ ਪੌਂਗ ਡੈਮ, ਭਾਖੜਾ ਡੈਮ ਅਤੇ ਰਣਜੀਤ ਸਾਗਰ ਡੈਮ ਵਿੱਚ ਪਾਣੀ ਦਾ ਪੱਧਰ ਪਿਛਲੇ ਸਾਲ ਦੇ ਮੁਕਾਬਲੇ ਕ੍ਰਮਵਾਰ 32 ਫੁੱਟ, 12 ਫੁੱਟ ਅਤੇ 14 ਫੁੱਟ ਘੱਟ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਾਣੀ ਦੀ ਇਕ-ਇਕ ਬੂੰਦ ਸੂਬੇ ਲਈ ਕੀਮਤੀ ਹੈ ਅਤੇ ਕਿਸੇ ਹੋਰ ਸੂਬੇ ਨੂੰ ਪਾਣੀ ਦੇਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ।ਮੁੱਖ ਮੰਤਰੀ ਨੇ ਕਿਹਾ ਕਿ ਹਰਿਆਣਾ ਅਤੇ ਕੇਂਦਰ ਸਰਕਾਰ ਸੂਬੇ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ ਅਤੇ ਇਹ ਮੰਦਭਾਗਾ ਹੈ ਕਿ ਬੀ.ਬੀ.ਐਮ.ਬੀ. ਵੱਲੋਂ ਪੰਜਾਬ ਦੇ ਪਾਣੀ ਦੇ ਹਿੱਸੇ ਉੱਤੇੇ ਡਾਕਾ ਮਾਰਨ ਲਈ ਹਰ ਰੋਜ਼ ਨਵੇਂ ਮਤੇ ਪਾਸ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਕਾਨੂੰਨ ਮੁਤਾਬਕ ਬੀ.ਬੀ.ਐਮ.ਬੀ. ਦੀ ਮੀਟਿੰਗ ਬੁਲਾਉਣ ਲਈ ਇਕ ਹਫ਼ਤੇ ਦਾ ਅਗਾਊਂ ਨੋਟਿਸ ਦੇਣਾ ਲਾਜ਼ਮੀ ਹੈ ਪਰ ਹਰਿਆਣਾ ਨੂੰ ਪਾਣੀ ਦੇਣ ਦੀ ਜਲਦਬਾਜ਼ੀ ਵਿੱਚ ਤਿੰਨ ਘੰਟਿਆਂ ਵਿੱਚ ਮੀਟਿੰਗ ਬੁਲਾਈ ਗਈ, ਜਿਸ ਤੋਂ ਬਾਅਦ ਹਰਿਆਣਾ ਨੂੰ ਪਾਣੀ ਛੱਡ ਦਿੱਤਾ ਗਿਆ। ਭਗਵੰਤ ਸਿੰਘ ਮਾਨ ਨੇ ਦੁਹਰਾਇਆ ਕਿ ਪੰਜਾਬ ਸਰਕਾਰ ਸੂਬੇ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ ਅਤੇ ਕਿਸੇ ਨੂੰ ਵੀ ਸੂਬੇ ਦੇ ਪਾਣੀਆਂ ਉੱਤੇ ਡਾਕਾ ਮਾਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

DAV COLLEGE ਦੇ ਕਾਮਰਸ ਵਿਭਾਗ ਦੇ ਵਿਦਿਆਰਥੀਆਂ ਨੇ ਯੂਨੀਵਰਸਿਟੀ ਪ੍ਰੀਖਿਆਵਾਂ ਵਿੱਚ ਸ਼ਾਨਦਾਰ ਪ੍ਰਾਪਤੀ ਕੀਤੀ

0

Bathinda News: DAV COLLEGEਬਠਿੰਡਾ ਦੇ ਕਾਮਰਸ ਵਿਭਾਗ ਨੂੰ ਬਹੁਤ ਮਾਣ ਮਹਿਸੂਸ ਹੋਇਆ ਜਦੋਂ ਬੈਚਲਰ ਆਫ਼ ਕਾਮਰਸ (ਬੀ.ਕਾਮ) ਸਮੈਸਟਰ ਦੂਜਾ ਦੀ ਪ੍ਰੀਖਿਆ ਦੇ ਨਤੀਜੇ ਜਾਰੀ ਕੀਤੇ ਹੋਏ ਜਿਹੜੇ ਕਿ ਵਿਦਿਆਰਥੀਆਂ ਵਿੱਚ ਅਕਾਦਮਿਕ ਉੱਤਮਤਾ ਦੇ ਇੱਕ ਅਸਾਧਾਰਨ ਪੱਧਰ ਨੂੰ ਦਰਸਾਉਂਦੇ ਹਨ। ਇਹ ਨਤੀਜੇ ਸ਼ਾਨਦਾਰ ਪ੍ਰਦਰਸ਼ਨ ਨੂੰ ਦਰਸਾਉਂਦੇ ਹਨ, ਜਿਸ ਵਿੱਚ ਵੱਡੀ ਗਿਣਤੀ ਵਿੱਚ ਵਿਦਿਆਰਥੀਆਂ ਨੇ ਉੱਚਸਨਮਾਨ ਅਤੇ ਵਿਸ਼ੇਸ਼ਤਾ ਪ੍ਰਾਪਤ ਕੀਤੀ ਹੈ।ਹਰਸ਼ਿਤ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ, ਜਤਿਨ ਨੇ ਦੂਜਾ ਸਥਾਨ ਪ੍ਰਾਪਤ ਕੀਤਾ ਹੈ, ਵਾਨੀ ਗੋਇਲ ਨੇ ਤੀਜਾ ਸਥਾਨ ਪ੍ਰਾਪਤ ਕੀਤਾ ਹੈ।

ਇਹ ਵੀ ਪੜ੍ਹੋ  ਬਠਿੰਡਾ ‘ਚ ਮਹਿਤਾ ਧੜੇ ਨੇ ਮੁੜ ਮਾਰੀ ਬਾਜ਼ੀ, ਕਾਂਗਰਸ ਹੱਥੋਂ ਸੀਨੀ: ਡਿਪਟੀ ਮੇਅਰ ਦੀ ਕੁਰਸੀ ਵੀ ‘ਖੁੱਸੀ’

DAV COLLEGE ਦੇ ਪ੍ਰਿੰਸੀਪਲ ਡਾ. ਰਾਜੀਵ ਕੁਮਾਰ ਸ਼ਰਮਾ ਨੇ ਕਿਹਾ, “ਇਹ ਅਸਾਧਾਰਨ ਨਤੀਜਾ ਵਿਦਿਆਰਥੀਆਂ ਦੀ ਸਖ਼ਤ ਮਿਹਨਤ, ਫੈਕਲਟੀ ਮੈਂਬਰਾਂ ਦੇ ਸਮਰਪਣ ਨੂੰ ਦਰਸਾਉਂਦਾ ਹੈ।”ਉਨ੍ਹਾਂ ਨੇ ਕਾਮਰਸ ਵਿਭਾਗ ਦੇ ਮੁਖੀ ਪ੍ਰੋ. ਪਰਵੀਨ ਕੁਮਾਰ ਗਰਗ ਅਤੇ ਵਿਭਾਗ ਦੇ ਸਾਰੇ ਫੈਕਲਟੀ ਮੈਂਬਰਾਂ ਦੇ ਯਤਨਾਂ ਦੀ ਸ਼ਲਾਘਾ ਕੀਤੀ। ਇਹ ਬੇਮਿਸਾਲ ਨਤੀਜੇ ਨਾ ਸਿਰਫ਼ ਵਿਅਕਤੀਗਤ ਵਿਦਿਆਰਥੀਆਂ ਨੂੰ ਸਨਮਾਨ ਦਿੰਦੇ ਹਨ ਬਲਕਿ ਖੇਤਰ ਵਿੱਚ ਡੀ.ਏ.ਵੀ ਕਾਲਜ ਦੀ ਅਕਾਦਮਿਕ ਸ਼ਾਖ਼ ਨੂੰ ਵੀ ਉੱਚਾ ਕਰਦੇ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਪਹਿਲਗਾਮ ਦੇ ਮ੍ਰਿਤਕਾਂ ਨੂੰ ਸ਼ਰਧਾਂਜਲੀ ਦੇਣ ਲਈ ਬਾਈਕ ਰਾਈਡ ਦਾ ਆਯੋਜਨ

0

👉ਮੇਅਰ ਪਦਮਜੀਤ ਸਿੰਘ ਮਹਿਤਾ ਨੇ ਬਾਈਕ ਰਾਈਡ ਕਰਕੇ ਵਿਛੜੀਆਂ ਰੂਹਾਂ ਨੂੰ ਭੇਟ ਕੀਤੀ ਸ਼ਰਧਾਂਜਲੀ
👉ਮੋਨੂੰਦੀਪ ਅਗਰਵਾਲ ਨੇ ਬਾਈਕ ਸਵਾਰਾਂ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ
Bathinda News:ਪੰਜਾਬੀ ਐਡਵੈਂਚਰਰਜ਼ ਅਤੇ ਕ੍ਰਿਸ਼ਨਾ ਆਟੋਮੋਬਾਈਲਜ਼ ਨੇ ਨਗਰ ਨਿਗਮ ਬਠਿੰਡਾ ਦੇ ਸਹਿਯੋਗ ਨਾਲ ਪਹਿਲਗਾਮ ਕਤਲੇਆਮ ਵਿੱਚ ਮਾਰੇ ਗਏ ਭਾਰਤੀਆਂ ਨੂੰ ਸ਼ਰਧਾਂਜਲੀ ਦੇਣ ਲਈ ਇੱਕ ਸ਼ਰਧਾਂਜਲੀ ਰਾਈਡ ਦਾ ਆਯੋਜਨ ਕੀਤਾ। ਇਸ ਦੌਰਾਨ ਮੇਅਰ ਪਦਮਜੀਤ ਸਿੰਘ ਮਹਿਤਾ ਨੇ ਬਾਈਕ ਰਾਈਡ ਕਰਕੇ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਬਠਿੰਡਾ ਨਗਰ ਨਿਗਮ ਦੇ ਮੇਅਰ ਪਦਮਜੀਤ ਸਿੰਘ ਮਹਿਤਾ ਨੇ ਕਿਹਾ ਕਿ ਪਹਿਲਗਾਮ ਵਿੱਚ ਵਾਪਰੀ ਘਟਨਾ ਬਹੁਤ ਹੀ ਨਿੰਦਣਯੋਗ ਹੈ ਅਤੇ ਸਰਕਾਰ ਨੂੰ ਇਸ ਘਟਨਾ ਨੂੰ ਅੰਜਾਮ ਦੇਣ ਵਾਲਿਆਂ ਨਾਲ ਸਖ਼ਤੀ ਨਾਲ ਨਜਿੱਠਣਾ ਚਾਹੀਦਾ ਹੈ।

ਇਹ ਵੀ ਪੜ੍ਹੋ  ਬਠਿੰਡਾ ‘ਚ ਮਹਿਤਾ ਧੜੇ ਨੇ ਮੁੜ ਮਾਰੀ ਬਾਜ਼ੀ, ਕਾਂਗਰਸ ਹੱਥੋਂ ਸੀਨੀ: ਡਿਪਟੀ ਮੇਅਰ ਦੀ ਕੁਰਸੀ ਵੀ ‘ਖੁੱਸੀ’

ਪੂਰਾ ਦੇਸ਼ ਇਸ ਮਾਮਲੇ ਵਿੱਚ ਸਰਕਾਰ ਦੇ ਨਾਲ ਹੈ ਅਤੇ ਦੋਸ਼ੀ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਅੱਤਵਾਦੀਆਂ ਨੇ ਮਾਸੂਮ ਲੋਕਾਂ ‘ਤੇ ਅੰਨ੍ਹੇਵਾਹ ਗੋਲੀਆਂ ਚਲਾਈਆਂ, ਜੋ ਕਿ ਬਹੁਤ ਹੀ ਦੁੱਖਦਾਈ ਅਤੇ ਨਿੰਦਣਯੋਗ ਹੈ। ਇਸ ਮੌਕੇ ‘ਤੇ ਪੰਜਾਬੀ ਐਡਵੈਂਚਰਰਜ਼ ਦੇ ਜਨਰਲ ਸਕੱਤਰ ਭੁਪਿੰਦਰ ਸਿੰਘ ਮਾਨ ਨੇ ਦੇਸ਼ ਭਰ ਦੇ ਸਵਾਰਾਂ ਨੂੰ ਪਹਿਲਗਾਮ ਵਿੱਚ ਮਾਰੇ ਗਏ ਲੋਕਾਂ ਦੀਆਂ ਆਤਮਾਵਾਂ ਦੀ ਸ਼ਾਂਤੀ ਲਈ ਸ਼ਰਧਾਂਜਲੀ ਰਾਈਡ ਦਾ ਆਯੋਜਨ ਕਰਨ ਦੀ ਅਪੀਲ ਕੀਤੀ। ਇਸ ਤੋਂ ਬਾਅਦ ਰਾਈਡ ਸ਼ੁਰੂ ਹੋਈ, ਜਿਸਦੀ ਅਗਵਾਈ ਬਠਿੰਡਾ ਕਾਰਪੋਰੇਸ਼ਨ ਦੇ ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ ਨੇ ਕੀਤੀ, ਜਦੋਂ ਕਿ ਮੋਨੂੰਦੀਪ ਅਗਰਵਾਲ ਨੇ ਬਾਈਕ ਸਵਾਰਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਦੌਰਾਨ ਮੇਅਰ ਦੇ ਪਿੱਛੇ ਬੈਠੇ ਯਾਦਵਿੰਦਰ ਸਿੰਘ ਮਾਨ ਨੇ ਪਹਿਲਗਾਮ ਦੇ ਮ੍ਰਿਤਕਾਂ ਨੂੰ ਸ਼ਰਧਾਂਜਲੀ ਦਿੰਦੇ ਹੋਏ ਇੱਕ ਪੋਸਟਰ ਰਾਹੀਂ ਲੋਕਾਂ ਨੂੰ ਸ਼ਰਧਾਂਜਲੀ ਦਾ ਸੰਦੇਸ਼ ਦਿੱਤਾ।

ਇਹ ਵੀ ਪੜ੍ਹੋ  ਆਮ ਆਦਮੀ ਪਾਰਟੀ ਨੇ ਬੀਬੀਐਮਬੀ ਦੇ ਪੰਜਾਬ ਦੇ ਪਾਣੀ ਨੂੰ ਹਰਿਆਣਾ ਵੱਲ ਮੋੜਨ ਦੇ ਫ਼ੈਸਲੇ ਦੀ ਕੀਤੀ ਸਖ਼ਤ ਨਿੰਦਾ

ਇਹ ਸਵਾਰੀ ਕ੍ਰਿਸ਼ਨਾ ਆਟੋਮੋਬਾਈਲਜ਼ ਤੋਂ ਸ਼ੁਰੂ ਹੋਈ, ਗੁਰਮੁਖੀ ਚੌਕ, ਰਿੰਗ ਰੋਡ ਫੇਜ਼ ਵਨ, ਮਾਡਲ ਟਾਊਨ ਫੇਜ਼ ਵਨ, ਦੋ, ਤਿੰਨ, ਮਹੇਸ਼ਵਰੀ ਚੌਕ, ਕਲਾਕ ਟਾਵਰ, ਬੀਬੀ ਵਾਲਾ ਰੋਡ, ਡਾ. ਆਰ. ਗਗਨ ਹਸਪਤਾਲ ਰੋਡ, ਬਰਨਾਲਾ ਬਾਈਪਾਸ, ਰੋਜ਼ ਗਾਰਡਨ, ਜੀ.ਟੀ. ਰੋਡ, ਬਾਬਾ ਨਾਮਦੇਵ ਚੌਕ, ਅਮਰੀਕ ਸਿੰਘ ਰੋਡ, ਗੋਲ ਡਿਗੀ ਮਾਰਕੀਟ, ਮਾਲ ਰੋਡ, ਸ਼੍ਰੀ ਹਨੂੰਮਾਨ ਚੌਕ, ਫੌਜੀ ਚੌਕ, ਬੱਸ ਸਟੈਂਡ, ਬਾਬਾ ਵਾਲਮੀਕਿ ਚੌਕ, ਹਾਜੀ ਰਤਨ ਚੌਕ, ਗੁਰਮੁਖੀ ਚੌਕ ਤੋਂ ਹੁੰਦੀ ਹੋਈ ਕ੍ਰਿਸ਼ਨਾ ਆਟੋਮੋਬਾਈਲਜ਼ ਵਿਖੇ ਸਮਾਪਤ ਹੋਈ। ਇਸ ਰਾਈਡ ਵਿੱਚ ਸਬੀਨਾ ਬਰਾੜ, ਗੁਰਜਿੰਦਰ ਕੌਰ ਸੰਧੂ, ਜਸਵੰਤ ਕੌਸ਼ਿਕ, ਫਤਿਹਪਾਲ ਸਿੰਘ ਮੱਲ੍ਹੀ, ਜਸਪਾਲ ਸੰਧੂ, ਬਾਬਾ ਬਲਜੀਤ ਸਿੰਘ, ਰਮਨਿੰਦਰ ਸਿੰਘ ਸਿੱਧੂ, ਅਜੈ ਸੈਣੀ, ਸ਼ੰਮੀ ਸੈਣੀ, ਸੰਨੀ ਸਿੰਘ, ਐਡਵੋਕੇਟ ਸਾਹਿਲ ਠਾਕੁਰ, ਡਿਪਟੀ ਜੈਨ, ਹਰਪ੍ਰੀਤ ਸਿੰਘ ਭੁੱਚੋ, ਗੁਰਦੀਪ ਸਿੰਘ ਰੌਕੀ, ਗੁਰਦੀਪ ਸਿੰਘ, ਗੁਰਦੀਪ ਸਿੰਘ, ਗੁਰਿੰਦਰ ਸਿੰਘ ਚੌਹਾਨ, ਦੀਪਕ ਕੁਮਾਰ, ਗਗਨਦੀਪ ਗਰਗ, ਰਾਕੇਸ਼ ਕੁਮਾਰ, ਗੁਰਸੇਵਕ ਸਿੰਘ, ਪਵਨ ਕੱਕੜ, ਦੀਪਕ ਬਾਂਸਲ, ਅਮਰਜੋਤ ਸ਼ਰਮਾ, ਨਵਪ੍ਰੀਤ ਸਿੰਘ ਅਧਿਆਪਕ ਆਦਿ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਬਠਿੰਡਾ ‘ਚ ਮਹਿਤਾ ਧੜੇ ਨੇ ਮੁੜ ਮਾਰੀ ਬਾਜ਼ੀ, ਕਾਂਗਰਸ ਹੱਥੋਂ ਸੀਨੀ: ਡਿਪਟੀ ਮੇਅਰ ਦੀ ਕੁਰਸੀ ਵੀ ‘ਖੁੱਸੀ’

0

👉ਜਗਰੂਪ ਗਿੱਲ ਧੜਾ ਰਿਹਾ ਗੈਰ ਹਾਜ਼ਰ, ਕਾਂਗਰਸ ਦੇ ਪੱਲੇ ਸਿਰਫ 10 ਕੌਂਸਲਰ
Bathinda News: ਮਾਲਵੇ ਦੀ ਸਿਆਸੀ ਰਾਜਧਾਨੀ ਮੰਨੇ ਜਾਂਦੇ ਬਠਿੰਡਾ ਸ਼ਹਿਰ ਵਿੱਚ ਮੁੜ ‘ਮਹਿਤਾ’ ਧੜਾ ਬਾਜੀ ਮਾਰਨ ਵਿੱਚ ਸਫਲ ਰਿਹਾ ਹੈ। ਪਹਿਲਾਂ ਹੀ ‘ਘਟਦੇਕਰਮ’ ਵੱਲ ਜਾ ਰਹੀ ਕਾਂਗਰਸ ਪਾਰਟੀ ਦੇ ਹੱਥੋਂ ਹੁਣ ਬਠਿੰਡਾ ਨਗਰ ਨਿਗਮ ਦੇ ਵਿੱਚ ਸੀਨੀਅਰ ਡਿਪਟੀ ਮੇਅਰ ਦੀ ਕੁਰਸੀ ਵੀ ਖੁੱਸ ਗਈ ਹੈ। ਪਿਛਲੇ ਦਿਨੀਂ ਮੇਅਰ ਪਦਮਜੀਤ ਸਿੰਘ ਮਹਿਤਾ ਧੜੇ ਵੱਲੋਂ ਸੀਨੀਅਰ ਡਿਪਟੀ ਮੇਅਰ ਅਸ਼ੋਕ ਕੁਮਾਰ ਵਿਰੁੱਧ ਲਿਆਂਦੇ ਬੇਭਰੋਸਗੀ ਤੇ ਮਤੇ ਵਿੱਚ ਕਾਂਗਰਸ ਪਾਰਟੀ ਨੂੰ ਨਮੋਸ਼ੀਜਨਕ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਹਾਲਾਂਕਿ ਕਾਂਗਰਸ ਵੱਲੋਂ ਨਿਗਮ ਵਿੱਚ ਬਚੀ ਆਪਣੀ ‘ਇੱਕੋ-ਇੱਕ’ ਕੁਰਸੀ ਨੂੰ ਬਚਾਉਣ ਦੇ ਲਈ ਸਿਰ ਧੜ ਦੀ ਬਾਜ਼ੀ ਲਗਾਈ ਹੋਈ ਸੀ ਪ੍ਰੰਤੂ ਸ਼ੁੱਕਰਵਾਰ ਸਵੇਰੇ 11 ਵਜੇ ਨਗਰ ਨਿਗਮ ਦੇ ਮੀਟਿੰਗ ਹਾਲ ਵਿੱਚ ਹੋਈ ਇਸ ਮੀਟਿੰਗ ਚ ਕੁੱਲ 40 ਕੌਂਸਲਰ ਹਾਜ਼ਰ ਸਨ, ਜਿਨਾਂ ਵਿੱਚੋਂ 30 ਕੌਂਸਲਰਾਂ ਨੇ ਹੱਥ ਖੜੇ ਕਰਕੇ ਅਸ਼ੋਕ ਪ੍ਰਧਾਨ ਵਿਰੁੱਧ ‘ ਬੇ-ਵਸਾਹੀ’ ਜਾਹਰ ਕਰ ਦਿੱਤੀ ।

ਇਹ ਵੀ ਪੜ੍ਹੋ  ਪਾਣੀਆਂ ਦਾ ਮੁੱਦਾ; ਮੁੱਖ ਮੰਤਰੀ ਦੀ ਅਗਵਾਈ ਹੇਠ ਆਲ ਪਾਰਟੀ ਮੀਟਿੰਗ ਸ਼ੁਰੂ, ਕੀਤਾ ਜਾ ਸਕਦਾ ਵੱਡਾ ਐਲਾਨ

ਜਦਕਿ ਉਹਨਾਂ ਦੇ ਹੱਕ ਵਿੱਚ ਸਿਰਫ ,10 ਕੌਂਸਲਰਾਂ ਨੇ ਹੀ ਹਾਮੀ ਭਰੀ। ਵੱਡੀ ਗੱਲ ਇਹ ਵੀ ਦੇਖਣ ਨੂੰ ਮਿਲੀ ਕਿ ਬੇਭਰੋਸਗੀ ਦੇ ਮਤੇ ਵਿੱਚ ਜਿੱਥੇ ਅਸ਼ੋਕ ਪ੍ਰਧਾਨ ਦੇ ਨਾਲ ਪਰਛਾਵੇ ਵਾਂਗ ਰਹਿਣ ਵਾਲੇ ਉਸਦੇ ਚੇਲਿਆਂ ਨੇ ਵੀ ਉਲਟ ਵੋਟ ਭਗਤਾਈ, ਉੱਥੇ ਕਾਂਗਰਸ ਦੇ ਬਲਾਕ ਪ੍ਰਧਾਨ ਬਲਰਾਜ ਸਿੰਘ ਪੱਕਾ ਸਹਿਤ ਕਿਸੇ ਸਮੇਂ ਮੇਅਰ ਦੀ ਕੁਰਸੀ ਦੇ ਦਾਅਵੇਦਾਰ ਰਹੇ ਕਾਂਗਰਸੀ ਆਗੂ ਪਵਨ ਮਾਨੀ ਦੀ ਪਤਨੀ ਪ੍ਰਵੀਨ ਗਰਗ ਸਹਿਤ 10 ਕੌਂਸਲਰ ਗੈਰ ਹਾਜ਼ਰ ਰਹੇ, ਜਿਨਾਂ ਦੇ ਵਿੱਚ ਵਿਧਾਇਕ ਜਗਰੂਪ ਸਿੰਘ ਗਿੱਲ ਦੇ ਹਮਾਇਤੀ ਮੰਨੇ ਜਾਣ ਵਾਲੇ ਕੌਸਲਰ ਵੀ ਸ਼ਾਮਿਲ ਹਨ। ਦੱਸਣਾ ਬਣਦਾ ਹੈ ਕਿ ਕਾਂਗਰਸ ਪਾਰਟੀ ਵੱਲੋਂ ਇੱਥੇ ਪਿਛਲੇ ਦਿਨੀ ਧੜੱਲੇਦਾਰ ਆਗੂ ਕੈਪਟਨ ਸੰਦੀਪ ਸੰਧੂ ਤੋਂ ਇਲਾਵਾ ਜਿਲਾ ਕੁਆਰਡੀਨੇਟਰ ਹਰਦਿਆਲ ਸਿੰਘ ਕੰਬੋਜ ਆਦਮੀ ਬਠਿੰਡਾ ਪੁੱਜੇ ਹੋਏ ਸਨ। ਇਥੇ ਜ਼ਿਕਰ ਕਰਨਾ ਬਣਦਾ ਹੈ ਕਿ ਸਾਲ 2021 ਵਿੱਚ ਨਗਰ ਨਿਗਮ ਦੇ ਕੁੱਲ 50 ਵਾਰਡਾਂ ਵਿੱਚੋਂ ਕਾਂਗਰਸ ਪਾਰਟੀ 43 ਵਾਰਡਾਂ ਵਿੱਚ ਜਿੱਤ ਪ੍ਰਾਪਤ ਕਰਨ ਵਿੱਚ ਸਫਲ ਰਹੀ ਸੀ ਪਰੰਤੂ ਬਾਅਦ ਵਿੱਚ ਕਾਂਗਰਸ ਆਪਣੇ ਕੌਂਸਲਰਾਂ ਨੂੰ ਇੱਕ ਜੁੱਟ ਰੱਖਣ ਵਿੱਚ ਅਸਫਲ ਰਹੀ।

ਇਹ ਵੀ ਪੜ੍ਹੋ  ਲੱਖ ਰੁਪਏ ਦੀ ਰਿਸ਼ਵਤ ਲੈਂਦਾ ਪਨਸਪ ਦਾ ਜਨਰਲ ਮੈਨੇਜਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਜਿਸਦੇ ਚਲਦੇ 5 ਫਰਵਰੀ 2025 ਨੂੰ ਮੇਅਰ ਦੀ ਹੋਈ ਚੋਣ ਵਿੱਚ ਪੰਜਾਬ ਕਿ੍ਕਟ ਐਸੋਸੀਏਸ਼ਨ ਦੇ ਪ੍ਰਧਾਨ ਅਮਰਜੀਤ ਸਿੰਘ ਮਹਿਤਾ ਦੇ ਪੁੱਤਰ ਪਦਮਜੀਤ ਸਿੰਘ ਮਹਿਤਾ ਭਾਰੀ ਬਹੁਮਤ ਦੇ ਨਾਲ ਚੋਣ ਜਿੱਤਣ ਵਿੱਚ ਸਫਲ ਰਹੇ ਸਨ। ਉਹਨਾਂ ਨੂੰ ਵਿਧਾਇਕ ਜਗਰੂਪ ਸਿੰਘ ਗਿੱਲ ਦੇ ਸਖਤ ਵਿਰੋਧ ਦੇ ਬਾਵਜੂਦ 34 ਵੋਟਾਂ ਪਈਆਂ ਸਨ, ਜਦਕਿ ਕਾਂਗਰਸ ਦੇ ਉਮੀਦਵਾਰ ਬਲਜਿੰਦਰ ਸਿੰਘ ਠੇਕੇਦਾਰ ਨੂੰ ਸਿਰਫ 15 ਵੋਟਾਂ ਨਾਲ ਹੀ ਸਬਰ ਕਰਨਾ ਪਿਆ ਸੀ ਪ੍ਰੰਤੂ ਸਿਰਫ ਦੋ ਮਹੀਨਿਆਂ ਦੇ ਵਿੱਚ ਹੀ ਕਾਂਗਰਸ ਹੁਣ15 ਵੋਟਾਂ ਵਿੱਚੋਂ ਵੀ ਘੱਟ ਕੇ 10 ‘ ਤੇ ਆ ਗਈ ਹੈ। ਸਿਆਸੀ ਮਾਹਰ ਇਸ ਦੇ ਲਈ ਕਾਂਗਰਸ ਦੇ ਸਥਾਨਕ ਅਹੁਦੇਦਾਰਾਂ ਨੂੰ ਜਿੰਮੇਵਾਰ ਠਹਿਰਾ ਰਹੇ ਹਨ, ਜਿਹੜੇ ਆਪਣੇ ਕੌਂਸਲਰਾਂ ਨੂੰ ਸੰਭਾਲਣ ਵਿੱਚ ਅਸਫਲ ਰਹੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਪਾਣੀਆਂ ਦਾ ਮੁੱਦਾ; ਮੁੱਖ ਮੰਤਰੀ ਦੀ ਅਗਵਾਈ ਹੇਠ ਆਲ ਪਾਰਟੀ ਮੀਟਿੰਗ ਸ਼ੁਰੂ, ਕੀਤਾ ਜਾ ਸਕਦਾ ਵੱਡਾ ਐਲਾਨ

0

Chandigarh News:ਕੇਂਦਰ ਵੱਲੋਂ ਭਾਖੜਾ-ਬਿਆਸ ਮੈਨੇਜਮੈਂਟ ਬੋਰਡ ਰਾਹੀਂ ਹਰਿਆਣਾ ਨੂੰ 8500 ਕਿਊਸਕ ਪਾਣੀ ਦੇਣ ਦੇ ਕੀਤੇ ਫੈਸਲੇ ਤੋਂ ਬਾਅਦ ਪੰਜਾਬ ਦੀ ਸਿਆਸਤ ਭਖਦੀ ਹੋਈ ਨਜ਼ਰ ਆ ਰਹੀ ਹੈ। ਇਸ ਮੁੱਦੇ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਲ ਪਾਰਟੀ ਮੀਟਿੰਗ ਸ਼ੁਰੂ ਹੋ ਗਈ ਹੈ। ਹਾਲਾਂਕਿ ਇਸ ਮੀਟਿੰਗ ਵਿਚ ਹੁਣ ਤੱਕ ਭਾਜਪਾ ਦੇ ਪੁੱਜਣ ਦੀ ਕੋਈ ਜਾਣਕਾਰੀ ਨਹੀਂ ਹੈ। ਇਸ ਮਾਮਲੇ ਨੂੰ ਲੈਕੇ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ ਸੈਸ਼ਨ ਵੀ 5 ਮਈ ਜਾਣੀ ਸੋਮਵਾਰ ਨੂੰ ਸੱਦਿਆ ਗਿਆ ਹੈ, ਜਿਸਦੇ ਵਿਚ ਕੇਂਦਰ ਦੇ ਇਸ ਫੈਸਲੇ ਵਿਰੁਧ ਇੱਕ ਮਤਾ ਪਾਸ ਕੀਤੇ ਜਾਣ ਦੀ ਪੂਰੀ ਉਮੀਦ ਹੈ।

ਇਹ ਵੀ ਪੜ੍ਹੋ ਆਮ ਆਦਮੀ ਪਾਰਟੀ ਨੇ ਬੀਬੀਐਮਬੀ ਦੇ ਪੰਜਾਬ ਦੇ ਪਾਣੀ ਨੂੰ ਹਰਿਆਣਾ ਵੱਲ ਮੋੜਨ ਦੇ ਫ਼ੈਸਲੇ ਦੀ ਕੀਤੀ ਸਖ਼ਤ ਨਿੰਦਾ

ਕੇਂਦਰ ਵੱਲੋਂ ਹਰਿਆਣਾ ਨੂੰ ਪਾਣੀ ਦੇਣ ਲਈ ਆ ਰਹੀਆਂ ਅੜਚਣਾਂ ਨੂੰ ਦੂਰ ਕਰਨ ਲਈ ਦੋ ਦਿਨ ਪਹਿਲਾਂ ਬੀਬੀਐਮਬੀ ਦੇ ਡਾਇਰੈਕਟਰ ਨੂੰ ਵੀ ਬਦਲ ਕੇ ਹਰਿਆਣਾ ਕਾਡਰ ਦੇ ਅਧਿਕਾਰੀ ਨੂੰ ਇਹ ਜਿੰਮੇਵਾਰੀ ਸੌਪ ਦਿੱਤੀ ਸੀ। ਜਿਸਦੇ ਕਾਰਨ ਪੰਜਾਬ ਵਿਚ ਰੋਸ਼ ਹੋਰ ਵਧਿਆ ਹੋਇਆ ਹੈ। ਬੀਤੇ ਕੱਲ ਖੁਦ ਮੁੱਖ ਮੰਤਰੀ ਸ: ਮਾਨ ਵੱਲੋਂ ਨੰਗਲ ਡੈਮ ਵਿਖੇ ਪੁੱਜ ਕੇ ਮੋਰਚਾ ਸੰਭਾਲਿਆ ਗਿਆ ਤੇ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਇੱਥੇ ਪੰਜਾਬ ਪੁਲਿਸ ਤੈਨਾਤ ਕਰ ਦਿੱਤੀ ਗਈ ਹੈ। ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਹੈ ਕਿ ਪੰਜਾਬ ਕੋਲ ਹਰਿਆਣਾ ਨੂੰ ਦੇਣ ਲਈ ਹੋਰ ਵਾਧੂ ਪਾਣੀ ਨਹੀਂ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਨਿਗਮ ਸੱਤਾ ’ਚ ਕਾਂਗਰਸ ਦੀ ਹਿੱਸੇਦਾਰੀ ਰਹੇਗੀ ਜਾਂ ਨਹੀਂ; ਫੈਸਲਾ ਕੁੱਝ ਸਮੇਂ ਬਾਅਦ

0

👉ਵਿਰੋਧੀਆਂ ਦੀ ਚੱਲ ‘ਬਿਸਾਤ’ ਵਿਚ ਫਸਦੀ ਨਜ਼ਰ ਆ ਰਹੀ ਹੈ ਕਾਂਗਰਸ
bathinda News:ਸਾਲ 2021’ਚ ਬਠਿੰਡਾ ਨਗਰ ਨਿਗਮ ਦੇ 50 ਵਾਰਡਾਂ ’ਚੋਂ 43 ਵਿਚ ਜਿੱਤ ਹਾਸਲ ਕਰਨ ਵਾਲੀ ਕਾਂਗਰਸ ਪਾਰਟੀ ਲਈ ਹੁਣ 17 ਕੋਂਸਲਰ ਇਕੱਠੇ ਕਰਨੇ ਵੀ ਔਖੇ ਲੱਗ ਰਹੇ ਹਨ। ਸੋਮਵਾਰ ਨੂੰ ਵਿਰੋਧੀ ਧਿਰ ਵੱਲੋਂ ਕਾਂਗਰਸ ਦੇ ਸੀਨੀਅਰ ਡਿਪਟੀ ਮੇਅਰ ਅਸੋਕ ਪ੍ਰਧਾਨ ਵਿਰੁਧ ਲਿਆਂਦੇ ਬੇਭਰੋਸਗੀ ਦੇ ਮਤੇ ਉਪਰ ਅੱਜ ਸ਼ੁੱਕਰਵਾਰ ਨੂੰ ਨਿਗਮ ਦੀ ਵਿਸ਼ੇਸ ਮੀਟਿੰਗ ਹੋਣ ਜਾ ਰਹੀ ਹੈ, ਜਿਸਦੇ ਵਿਚ ਕਾਂਗਰਸ ਕੋਲ ਇਹ ਅਹੁੱਦਾ ਰਹੇਗਾ ਜਾਂ ਨਹੀਂ, ਇਸਦਾ ਫੈਸਲਾ ਹੋਵੇਗਾ।

ਇਹ ਵੀ ਪੜ੍ਹੋ  ਆਮ ਆਦਮੀ ਪਾਰਟੀ ਨੇ ਬੀਬੀਐਮਬੀ ਦੇ ਪੰਜਾਬ ਦੇ ਪਾਣੀ ਨੂੰ ਹਰਿਆਣਾ ਵੱਲ ਮੋੜਨ ਦੇ ਫ਼ੈਸਲੇ ਦੀ ਕੀਤੀ ਸਖ਼ਤ ਨਿੰਦਾ

ਵਿਰੋਧੀ ਧਿਰ, ਜਿਸਦੀ ਅਗਵਾਈ ਮੇਅਰ ਪਦਮਜੀਤ ਸਿੰਘ ਮਹਿਤਾ ਤੇ ਉਨ੍ਹਾਂ ਦੇ ਪਿਤਾ ਅਮਰਜੀਤ ਸਿੰਘ ਮਹਿਤਾ ਕਰ ਰਹੇ ਹਨ, ਵੱਲੋਂ ਵਿਛਾਈ ਸਿਆਸੀ ‘ਬਿਸਾਤ’ ਦੇ ਹਿਸਾਬ ਨਾਲ ਕਾਂਗਰਸ ਲਈ ਸਥਿਤੀ ਮੁਸ਼ਕਿਲ ਹੁੰਦੀ ਜਾਪ ਰਹੀ ਹੈ। ਕਾਂਗਰਸ ਵੱਲੋਂ ਹੁਣ ਤੱਕ ਕੀਤੀਆਂ ਮੀਟਿੰਗਾਂ ਦੇ ਵਿਚ ਇੱਕ ਦਰਜ਼ਨ ਤੋਂ ਵੀ ਘੱਟ ਕੌਂਸਲਰ ਪੁੱਜ ਰਹੇ ਹਨ। ਹਾਲਾਂਕਿ ਕਾਂਗਰਸ ਨੂੰ ਉਮੀਦ ਹੈ ਕਿ ਵਿਧਾਇਕ ਜਗਰੂਪ ਸਿੰਘ ਗਿੱਲ ਦੇ ਤਿੰਨ ਹਿਮਾਇਤੀ ਵੀ ਉਨ੍ਹਾਂ ਦੇ ‘ਪਾਲੇ’ ਵਿਚ ਪੁੱਜਣਗੇ। ਦੂਜੇ ਪਾਸੇ ਮਹਿਤਾ ਪ੍ਰਵਾਰ ਦੇ ਹੋਟਲ ਵਿਚ ਬੀਤੀ ਰਾਤ ਕੌਸਲਰਾਂ ਦੀ ਹੋਈ ਮੀਟਿੰਗ ਵਿਚ 32 ਕੋਂਸਲਰਾਂ ਦੇ ਪੁੱਜਣ ਦੀ ਸੂਚਨਾ ਹੈ।

ਇਹ ਵੀ ਪੜ੍ਹੋ  ਲੱਖ ਰੁਪਏ ਦੀ ਰਿਸ਼ਵਤ ਲੈਂਦਾ ਪਨਸਪ ਦਾ ਜਨਰਲ ਮੈਨੇਜਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਜੇਕਰ ਨਗਰ ਨਿਗਮ ਦੇ ਮੌਜੂਦਾ ਅੰਕੜੇ ਦੀ ਗੱਲ ਕੀਤੀ ਜਾਵੇ ਤਾਂ 3 ਕੌਂਸਲਰ ਇਸ ਸਮੇਂ ਵਿਦੇਸ਼ ਵਿਚ ਹਨ, ਜਿੰਨ੍ਹਾਂ ਵਿਚ ਸਾਬਕਾ ਡਿਪਟੀ ਮੇਅਰ ਹਰਮਿੰਦਰ ਸਿੰਘ ਸਿੱਧੂ, ਕੌਂਸਲਰ ਇੰਦਰਜੀਤ ਸਿੰਘ ਤੇ ਕੌਂਸਲਰ ਮਨਜੀਤ ਕੌਰ ਬੁੱਟਰ। ਇਸਤੋਂ ਇਲਾਵਾ ਕੁੱਝ ਕੌਂਸਲਰਾਂ ਦੇ ਮੀਟਿੰਗ ਵਿਚੋਂ ਗੈਰ-ਹਾਜ਼ਰ ਰਹਿਣ ਦੇ ਵੀ ਚਰਚੇ ਹਨ, ਜਿਹੜੇ ਕਾਂਗਰਸ ਪਾਰਟੀ ਨਾਲ ਸਬੰਧਤ ਦੱਸੇ ਜਾ ਰਹੇ ਹਨ। ਇਸ ਹਿਸਾਬ ਨਾਲ ਕਾਂਗਰਸ ਨੂੰ ਆਪਣੈ ਆਗੂ ਦੀ ਕੁਰਸੀ ਬਚਾਉਣ ਲਈ ਘੱਟ ਤੋਂ ਘੱਟ 15 ਕੌਂਸਲਰਾਂ ਦੀ ਜਰੂਰਤ ਹੈ। ਬਹਰਹਾਲ ਹੁਣ ਸਾਰੀਆਂ ਦੀਆਂ ਨਜ਼ਰਾਂ ਨਗਰ ਨਿਗਮ ਦੀ ਕੁੱਝ ਸਮੇਂ ਬਾਅਦ ਹੋਣ ਵਾਲੀ ਮੀਟਿੰਗ ’ਤੇ ਟਿਕੀਆਂ ਹੋਈਆਂ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਆਮ ਆਦਮੀ ਪਾਰਟੀ ਨੇ ਬੀਬੀਐਮਬੀ ਦੇ ਪੰਜਾਬ ਦੇ ਪਾਣੀ ਨੂੰ ਹਰਿਆਣਾ ਵੱਲ ਮੋੜਨ ਦੇ ਫ਼ੈਸਲੇ ਦੀ ਕੀਤੀ ਸਖ਼ਤ ਨਿੰਦਾ

0

👉’ਆਪ’ ਸੰਸਦ ਮੈਂਬਰ ਮਲਵਿੰਦਰ ਕੰਗ ਨੇ ਭਾਜਪਾ ਸੰਸਦ ਮੈਂਬਰ ਰਵਨੀਤ ਬਿੱਟੂ ਨੂੰ ਚਿੱਠੀ ਲਿਖ ਕੇ ਪੁੱਛੇ ਗੰਭੀਰ ਸਵਾਲ
Chandigarh News:ਆਮ ਆਦਮੀ ਪਾਰਟੀ (ਆਪ) ਨੇ ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀਬੀਐਮਬੀ) ਵੱਲੋਂ ਹਰਿਆਣਾ ਨੂੰ ਪੰਜਾਬ ਦਾ 8,500 ਕਿਊਸਿਕ ਵਾਧੂ ਪਾਣੀ ਛੱਡਣ ਦੇ ਫ਼ੈਸਲੇ ਦਾ ਸਖ਼ਤ ਵਿਰੋਧ ਕੀਤਾ ਹੈ। ਆਪ ਸੰਸਦ ਮੈਂਬਰ ਮਲਵਿੰਦਰ ਕੰਗ ਨੇ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੇ ਦਬਾਅ ਹੇਠ ਲਿਆ ਗਿਆ ਇਹ ਫ਼ੈਸਲਾ ਗੈਰ-ਸੰਵਿਧਾਨਕ ਹੈ ਅਤੇ ਪੰਜਾਬ ਦੇ ਹੱਕਾਂ ‘ਤੇ ਸਿੱਧਾ ਹਮਲਾ ਹੈ।ਸ੍ਰੀਹਿਬ ਤੋਂ ਆਪ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਇਸ ਕਦਮ ਨੂੰ ਇੱਕ ਘੋਰ ਬੇਇਨਸਾਫ਼ੀ ਦੱਸਿਆ ਹੈ ਜੋ ਪੰਜਾਬ ਦੇ ਕਿਸਾਨਾਂ, ਇਸ ਦੀ ਪਾਣੀ ਦੀ ਸੁਰੱਖਿਆ ਅਤੇ ਸੂਬੇ ਦੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਖ਼ਤਰੇ ਵਿੱਚ ਪਾਉਂਦਾ ਹੈ। ਕਾਂਗਰਸ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੂੰ ਲਿਖੇ ਇੱਕ ਪੱਤਰ ਵਿੱਚ, ਕੰਗ ਨੇ ਭਾਜਪਾ ਸਰਕਾਰ ਨੂੰ ਪੰਜਾਬ ਦੇ ਜਾਇਜ਼ ਸਰੋਤਾਂ ਦੀ ਇਸ “ਦਿਨ ਦਿਹਾੜੇ ਲੁੱਟ” ਲਈ ਦੋਸ਼ੀ ਠਹਿਰਾਇਆ ਅਤੇ ਬਿੱਟੂ ‘ਤੇ ਇਸ ਮਾਮਲੇ ‘ਤੇ ਸ਼ਰਮਨਾਕ ਚੁੱਪੀ ਧਾਰਨ ਦਾ ਦੋਸ਼ ਲਗਾਇਆ ਹੈ।ਕੰਗ ਨੇ ਕਿਹਾ “ਬੀਬੀਐਮਬੀ ਦਾ ਫ਼ੈਸਲਾ ਸਿਰਫ਼਼ ਇੱਕ ਪ੍ਰਸ਼ਾਸਕੀ ਹੁਕਮ ਨਹੀਂ ਹੈ – ਇਹ ਪੰਜਾਬ ਦੀ ਜੀਵਨ ਰੇਖਾ ‘ਤੇ ਸਿੱਧਾ ਹਮਲਾ ਹੈ। ਇਸ ਤੱਥ ਦੇ ਬਾਵਜੂਦ ਕਿ ਹਰਿਆਣਾ ਪਹਿਲਾਂ ਹੀ ਆਪਣੇ ਹਿੱਸੇ ਦਾ ਪਾਣੀ ਵੱਧ ਲੈ ਚੁੱਕਾ ਹੈ, ਭਾਜਪਾ ਨੇ ਬੀਬੀਐਮਬੀ ਨੂੰ ਪੰਜਾਬ ਦਾ ਕੀਮਤੀ ਪਾਣੀ ਹਰਿਆਣਾ ਨੂੰ ਸੌਂਪਣ ਲਈ ਮਜਬੂਰ ਕੀਤਾ ਹੈ, ਜਿਸ ਨਾਲ ਸਾਡੇ ਕਿਸਾਨਾਂ ਅਤੇ ਨਾਗਰਿਕਾਂ ਨੂੰ ਪਾਣੀ ਦੀ ਗੰਭੀਰ ਕਿੱਲਤ ਦਾ ਖ਼ਤਰਾ ਹੈ। ਇਹ ਪੰਜਾਬ ਦੇ 3.5 ਕਰੋੜ ਲੋਕਾਂ ਦਾ ਅਪਮਾਨ ਹੈ,”।

ਇਹ ਵੀ ਪੜ੍ਹੋ  ਵਿਧਾਨ ਸਭਾ ਸਪੀਕਰ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਪਾਣੀ ਦੇ ਮਸਲੇ ਤੇ ਸਾਫ ਅਤੇ ਸਪਸ਼ਟ ਸਟੈਂਡ ਲੈਣ ਲਈ ਧੰਨਵਾਦ ਕੀਤਾ

ਬੀਬੀਐਮਬੀ ਹਰ ਸਾਲ 21 ਮਈ ਤੋਂ ਅਗਲੇ 20 ਮਈ ਤੱਕ ਪੰਜਾਬ, ਹਰਿਆਣਾ ਅਤੇ ਰਾਜਸਥਾਨ ਵਿਚਕਾਰ ਪਾਣੀ ਵੰਡਦਾ ਹੈ। ਕੰਗ ਨੇ ਖ਼ੁਲਾਸਾ ਕੀਤਾ ਕਿ ਹਰਿਆਣਾ ਨੇ 31 ਮਾਰਚ, 2025 ਤੱਕ ਆਪਣਾ ਪੂਰਾ ਹਿੱਸਾ ਖ਼ਤਮ ਕਰਨ ਤੋਂ ਬਾਅਦ, ਪੰਜਾਬ ਤੋਂ ਰੋਜ਼ਾਨਾ 4,000 ਕਿਊਸਿਕ ਵਾਧੂ ਪਾਣੀ ਦੀ ਮੰਗ ਕੀਤੀ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਨੇ ਹਰਿਆਣਾ ਦੀਆਂ ਪੀਣ ਵਾਲੇ ਪਾਣੀ ਦੀਆਂ ਬੁਨਿਆਦੀ ਜ਼ਰੂਰਤਾਂ ਨੂੰ ਪੂਰਾ ਕਰਨ ਲਈ ਮਾਨਵਤਾਵਾਦੀ ਆਧਾਰ ‘ਤੇ ਇਸ ਦੀ ਇਜਾਜ਼ਤ ਦਿੱਤੀ। ਹਾਲਾਂਕਿ, ਭਾਜਪਾ ਨੇ ਹੁਣ ਬੀਬੀਐਮਬੀ ਨੂੰ ਹਰਿਆਣਾ ਨੂੰ 8,500 ਕਿਊਸਿਕ ਵਾਧੂ ਪਾਣੀ ਦੇਣ ਲਈ ਮਜਬੂਰ ਕੀਤਾ ਹੈ – ਇੱਕ ਅਜਿਹੀ ਕਾਰਵਾਈ ਜਿਸ ਨੂੰ ‘ਆਪ’ ਗੈਰ-ਕਾਨੂੰਨੀ ਅਤੇ ਅਸਵੀਕਾਰਨਯੋਗ ਕਹਿੰਦੀ ਹੈ।ਕੰਗ ਨੇ ਕਿਹਾ “ਸਾਡੇ ਜਲ ਭੰਡਾਰ—ਭਾਖੜਾ, ਪੌਂਗ, ਅਤੇ ਰਣਜੀਤ ਸਾਗਰ ਡੈਮ—ਪਹਿਲਾਂ ਹੀ ਖ਼ਤਰਨਾਕ ਤੌਰ ‘ਤੇ ਹੇਠਲੇ ਪੱਧਰ ‘ਤੇ ਹਨ। ਸੂਬੇ ਭਰ ਵਿੱਚ ਜ਼ਮੀਨੀ ਪਾਣੀ ਦਾ ਪੱਧਰ ਘੱਟ ਰਿਹਾ ਹੈ, ਇਸ ਲਈ ਪਾਣੀ ਦੀ ਹਰ ਬੂੰਦ ਪੰਜਾਬ ਦੇ ਕਿਸਾਨਾਂ ਲਈ ਬਹੁਤ ਜ਼ਰੂਰੀ ਹੈ। ਫਿਰ ਵੀ, ਭਾਜਪਾ ਹਰਿਆਣਾ ਨੂੰ ਖ਼ੁਸ਼ ਕਰਨ ਲਈ ਪੰਜਾਬ ਦੀਆਂ ਜ਼ਰੂਰਤਾਂ ਦੀ ਬਲੀ ਦੇ ਰਹੀ ਹੈ। ਇਹ ਪੰਜਾਬ ਦੇ ਹੱਕਾਂ ‘ਚ ਡਾਕਾ ਮਾਰਨ ਤੋਂ ਘੱਟ ਨਹੀਂ ਹੈ,”।ਕੰਗ ਨੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਦੀ ਚੁੱਪੀ ‘ਤੇ ਨਿਰਾਸ਼ਾ ਪ੍ਰਗਟ ਕੀਤੀ, ਉਨ੍ਹਾਂ ‘ਤੇ ਪੰਜਾਬ ਦੀ ਭਲਾਈ ਨਾਲੋਂ ਆਪਣੀ ਪਾਰਟੀ ਦੇ ਰਾਜਨੀਤਿਕ ਗੱਠਜੋੜਾਂ ਨੂੰ ਤਰਜੀਹ ਦੇਣ ਦਾ ਦੋਸ਼ ਲਗਾਇਆ। ਕੰਗ ਨੇ ਜ਼ੋਰ ਦੇ ਕੇ ਕਿਹਾ “ਬਿੱਟੂ ਦੀ ਨਾਕਾਮੀ ਇਸ ਬਾਰੇ ਗੰਭੀਰ ਸਵਾਲ ਖੜ੍ਹੇ ਕਰਦੀ ਹੈ ਕਿ ਕੀ ਉਹ ਪੰਜਾਬ ਦੇ ਨਾਲ ਖੜ੍ਹੇ ਹਨ ਜਾਂ ਉਨ੍ਹਾਂ ਨੇ ਭਾਜਪਾ ਦੇ ਗੈਰ-ਸੰਵਿਧਾਨਕ ਹੁਕਮਾਂ ਅੱਗੇ ਆਤਮ ਸਮਰਪਣ ਕਰ ਦਿੱਤਾ ਹੈ। ਪੰਜਾਬ ਦੇ ਲੋਕ ਜਵਾਬ ਦੇ ਹੱਕਦਾਰ ਹਨ,”।

ਇਹ ਵੀ ਪੜ੍ਹੋ  ਮੋਹਾਲੀ ਵਿਖੇ ਅੱਪਗ੍ਰੇਡ ਕੀਤੇ ਅਤੇ ਨਵੀਨੀਕਰਨ ਕੀਤੇ ਨਸ਼ਾ ਮੁਕਤੀ ਕੇਂਦਰ ਦਾ ਉਦਘਾਟਨ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ‘ਆਪ’ ਨੇ ਭਾਜਪਾ ਦੀਆਂ ਗੈਰ-ਸੰਵਿਧਾਨਕ ਕਾਰਵਾਈਆਂ ਦਾ ਪਰਦਾਫਾਸ਼ ਕਰਨ ਲਈ ਇੱਕ ਦ੍ਰਿੜ੍ਹ ਸਟੈਂਡ ਲਿਆ ਹੈ। ਹਰਿਆਣਾ ਦੇ ਮੁੱਖ ਮੰਤਰੀ ਦੇ ਗੁੰਮਰਾਹਕੁੰਨ ਬਿਆਨਾਂ ਨੂੰ ਉਜਾਗਰ ਕਰਦੇ ਹੋਏ ਕਿ ਪੰਜਾਬ ਇਸ ਪਾਣੀ ਦੇ ਵਹਾਅ ਲਈ ਸਹਿਮਤ ਹੋ ਗਿਆ ਸੀ, ‘ਆਪ’ ਸਰਕਾਰ ਨੇ ਸਪੱਸ਼ਟ ਕੀਤਾ ਕਿ ਹਰਿਆਣਾ ਪਹਿਲਾਂ ਹੀ ਆਪਣੇ ਨਿਰਧਾਰਿਤ ਹਿੱਸੇ ਦਾ 103% ਖਪਤ ਕਰ ਚੁੱਕਾ ਹੈ ਜਦੋਂ ਕਿ ਪੰਜਾਬ ਨੇ ਸਿਰਫ 89% ਵਰਤਿਆ ਹੈ। ਇਸ ਦੇ ਬਾਵਜੂਦ, ਪੰਜਾਬ ਨੇ ਹਰਿਆਣਾ ਨੂੰ ਸਮਰਥਨ ਦਿੱਤਾ ਹੈ, ਪਰ ਭਾਜਪਾ ਦੇ ਤਾਜ਼ਾ ਫ਼ੈਸਲੇ ਨੇ ਸਾਰੀਆਂ ਹੱਦਾਂ ਪਾਰ ਕਰ ਦਿੱਤੀਆਂ।ਕੰਗ ਨੇ ਦੁਹਰਾਇਆ ਕਿ ਪੰਜਾਬ ਦੇ ਕਿਸਾਨ ਅਤੇ ਲੋਕ ਇਸ ਬੇਇਨਸਾਫ਼ੀ ਨੂੰ ਬਰਦਾਸ਼ਤ ਨਹੀਂ ਕਰਨਗੇ। “ਪੰਜਾਬ ਦਾ ਇਤਿਹਾਸ ਆਪਣੇ ਸਰੋਤਾਂ ਅਤੇ ਅਧਿਕਾਰਾਂ ਦੀ ਰਾਖੀ ਲਈ ਸੰਘਰਸ਼ਾਂ ਨਾਲ ਭਰਿਆ ਹੋਇਆ ਹੈ। ਅੱਜ, ਸਾਨੂੰ ਵੀ ਇਸੇ ਤਰ੍ਹਾਂ ਦੀ ਚੁਣੌਤੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ‘ਆਪ’ ਅਤੇ ਪੰਜਾਬ ਦੇ ਲੋਕ ਪੰਜਾਬ ਦੇ ਭਲਾਈ ਲਈ ਭਾਜਪਾ ਦੀ ਅਣਦੇਖੀ ਦਾ ਵਿਰੋਧ ਕਰਨਗੇ,”।ਬਿੱਟੂ ਨੂੰ ਲਿਖੀ ਆਪਣੀ ਚਿੱਠੀ ਵਿੱਚ, ਕੰਗ ਨੇ ਬਿੱਟੂ ਨੂੰ ਕੁਝ ਗੰਭੀਰ ਸਵਾਲ ਪੁੱਛੇ, “ਕੀ ਤੁਸੀਂ ਪੰਜਾਬ ਦੇ ਨਾਲ ਹੋ, ਜਾਂ ਭਾਜਪਾ ਵੱਲੋਂ ਸੂਬੇ ਦੇ ਸਰੋਤਾਂ ਦੀ ਲੁੱਟ ਵਿੱਚ ਸ਼ਾਮਲ ਹੋ? ਤੁਸੀਂ ਸੰਸਦ ਵਿੱਚ ਬੀਬੀਐਮਬੀ ਦੇ ਗੈਰ-ਕਾਨੂੰਨੀ ਫ਼ੈਸਲਿਆਂ ਦਾ ਮੁੱਦਾ ਕਿਉਂ ਨਹੀਂ ਉਠਾਇਆ? ਤੁਸੀਂ ਪੰਜਾਬ ਦੇ ਡੈਮਾਂ ਵਿੱਚ ਪਾਣੀ ਦੇ ਪੱਧਰ ਵਿੱਚ ਚਿੰਤਾਜਨਕ ਗਿਰਾਵਟ ‘ਤੇ ਚੁੱਪ ਕਿਉਂ ਹੋ? ਇਹਨਾਂ ਜ਼ਰੂਰੀ ਸਵਾਲਾਂ ਨੂੰ ਹੱਲ ਕਰਨ ਵਿੱਚ ਤੁਹਾਡੀ ਅਸਮਰੱਥਾ ਪੰਜਾਬ ਦੇ ਅਧਿਕਾਰਾਂ ਪ੍ਰਤੀ ਤੁਹਾਡੀ ਵਚਨਬੱਧਤਾ ਬਾਰੇ ਗੰਭੀਰ ਸ਼ੱਕ ਪੈਦਾ ਕਰਦੀ ਹੈ।

ਇਹ ਵੀ ਪੜ੍ਹੋ  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪਾਣੀਆਂ ਦੇ ਮੁੱਦੇ ‘ਤੇ ਪੰਜਾਬ ਨੂੰ ਇਕਜੁਟ ਕਰਨ ਲਈ ਪਹਿਲਕਦਮੀ

ਨੌਜਵਾਨ, ਬੁੱਧੀਜੀਵੀ ਅਤੇ ਹਰ ਖੇਤਰ ਦੇ ਲੋਕ ਇਸ ਪੰਜਾਬ ਵਿਰੋਧੀ ਰੁਖ਼ ਨੂੰ ਧਿਆਨ ਨਾਲ ਦੇਖ ਰਹੇ ਹਨ। ਹੁਣ ਸਮਾਂ ਆ ਗਿਆ ਹੈ ਕਿ ਤੁਸੀਂ ਜਾਂ ਤਾਂ ਪੰਜਾਬ ਦੇ ਹਿੱਤਾਂ ਲਈ ਮਜ਼ਬੂਤੀ ਨਾਲ ਖੜ੍ਹੇ ਹੋਵੋ ਜਾਂ ਆਪਣੀ ਸਥਿਤੀ ਨੂੰ ਤਿਆਗ ਦਿਓ, ਜੋ ਕਿ ਪੰਜਾਬ ਦੇ ਨਾਮ ‘ਤੇ ਸੁਰੱਖਿਅਤ ਸੀ ਪਰ ਭਾਜਪਾ ਦੇ ਏਜੰਡੇ ਦੀ ਸੇਵਾ ਕਰਦੀ ਜਾਪਦੀ ਹੈ।” ਆਪ ਬੀਬੀਐਮਬੀ ਦੇ ਫ਼ੈਸਲੇ ਨੂੰ ਤੁਰੰਤ ਵਾਪਸ ਲੈਣ ਦੀ ਮੰਗ ਕਰਦੀ ਹੈ ਅਤੇ ਪੰਜਾਬ ਦੀਆਂ ਸਾਰੀਆਂ ਰਾਜਨੀਤਿਕ ਪਾਰਟੀਆਂ ਨੂੰ ਇੱਕਜੁੱਟ ਹੋਣ ਅਤੇ ਸੂਬੇ ਦੇ ਹਿੱਤਾਂ ਦੀ ਰੱਖਿਆ ਕਰਨ ਦਾ ਸੱਦਾ ਦਿੰਦੀ ਹੈ। ਪਾਰਟੀ ਰਵਨੀਤ ਸਿੰਘ ਬਿੱਟੂ ਵਰਗੇ ਭਾਜਪਾ ਸੰਸਦ ਮੈਂਬਰਾਂ ਨੂੰ ਵੀ ਸੰਸਦ ਵਿੱਚ ਇਸ ਗੈਰ-ਸੰਵਿਧਾਨਕ ਫ਼ੈਸਲੇ ਦਾ ਸਪੱਸ਼ਟ ਸਟੈਂਡ ਲੈਣ ਅਤੇ ਵਿਰੋਧ ਕਰਨ ਦੀ ਅਪੀਲ ਕਰਦੀ ਹੈ।ਸੋਸ਼ਲ ਮੀਡੀਆ ‘ਤੇ ਕੰਗ ਨੇ ਆਪਣੇ ਐਕਸ (ਪਹਿਲਾਂ ਟਵਿੱਟਰ) ਅਕਾਊਂਟ ‘ਤੇ ਲਿਖਿਆ, “@BJP4India ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਬੀਬੀਐਮਬੀ ਨੂੰ ਹਰਿਆਣਾ ਨੂੰ ਪੰਜਾਬ ਦਾ 8,500 ਕਿਊਸਿਕ ਪਾਣੀ ਛੱਡਣ ਲਈ ਮਜਬੂਰ ਕਰਕੇ ਸਾਰੀਆਂ ਹੱਦਾਂ ਪਾਰ ਕਰ ਦਿੱਤੀਆਂ ਹਨ। ਇਹ ਦਿਨ-ਦਿਹਾੜੇ ਲੁੱਟ ਦੀ ਇੱਕ ਗੈਰ-ਸੰਵਿਧਾਨਕ ਕਾਰਵਾਈ ਤੋਂ ਘੱਟ ਨਹੀਂ ਹੈ।”ਕੰਗ ਨੇ ਪੰਜਾਬ ਦੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ‘ਆਪ’ ਸਰਕਾਰ ਉਨ੍ਹਾਂ ਦੇ ਹੱਕਾਂ ਲਈ ਲੜਦੀ ਰਹੇਗੀ ਅਤੇ ਸੂਬੇ ਦੇ ਸਰੋਤਾਂ ਦੀ ਰੱਖਿਆ ਕਰਦੀ ਰਹੇਗੀ। ਕੰਗ ਨੇ ਕਿਹਾ ਕਿ ਪੰਜਾਬ ਦੇ ਭਵਿੱਖ ਨਾਲ ਰਾਜਨੀਤਿਕ ਲਾਭ ਲਈ ਸਮਝੌਤਾ ਨਹੀਂ ਕੀਤਾ ਜਾ ਸਕਦਾ ਅਤੇ ਨਾ ਹੀ ਕੀਤਾ ਜਾਵੇਗਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਲੱਖ ਰੁਪਏ ਦੀ ਰਿਸ਼ਵਤ ਲੈਂਦਾ ਪਨਸਪ ਦਾ ਜਨਰਲ ਮੈਨੇਜਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

SAS Nagar News:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਪਨਸਪ ਦੇ ਜਨਰਲ ਮੈਨੇਜਰ ਅਜੀਤ ਪਾਲ ਸਿੰਘ ਸੈਣੀ, ਜਿਸ ਕੋਲ ਖਰੀਦ, ਸਟੋਰੇਜ, ਵਪਾਰਕ, ਨਿਰਮਾਣ ਅਤੇ ਮੁੱਖ ਵਿਜੀਲੈਂਸ ਅਧਿਕਾਰੀ (ਸੀਵੀਓ) ਦਾ ਵੀ ਚਾਰਜ ਹੈ , ਨੂੰ ਇੱਕ ਲੱਖ ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ।ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਕਿਹਾ ਕਿ ਇਹ ਗ੍ਰਿਫ਼ਤਾਰੀ ਫਿਰੋਜ਼ਪੁਰ ਜ਼ਿਲ੍ਹੇ ਦੇ ਰਹਿਣ ਵਾਲੇ ਇੱਕ ਵਿਅਕਤੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਤੋਂ ਬਾਅਦ ਕੀਤੀ ਗਈ ਹੈ।ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਪਨਸਪ ਦੇ ਉਕਤ ਜਨਰਲ ਮੈਨੇਜਰ ਨੇ ਕੁੱਲ 1.25 ਕਰੋੜ ਰੁਪਏ ਦੀ ਗਬਨ ਰਾਸ਼ੀ, ਜੋ ਕਿ ਕਥਿਤ ਤੌਰ ’ਤੇ ਜਾਅਲੀ ਖਰੀਦ ਦੇ ਤਹਿਤ ਦਿਖਾਈ ਗਈ 14090 ਝੋਨੇ ਦੀਆਂ ਬੋਰੀਆਂ ਦੀ ਕੀਮਤ ਹੈ, ਦੀ 10 ਫੀਸਦ ਰਿਸ਼ਵਤ ਮੰਗ ਰਿਹਾ ਹੈ ਅਤੇ ਪਹਿਲੀ ਕਿਸ਼ਤ ਵਜੋਂ ਉਸਨੇ 2 ਲੱਖ ਰੁਪਏ ਦੀ ਮੰਗ ਕੀਤੀ ਹੈ। ਹਾਲਾਂਕਿ, ਗੱਲਬਾਤ ਤੋਂ ਬਾਅਦ ਸੌਦਾ ਇੱਕ ਲੱਖ ਰੁਪਏ ਵਿੱਚ ਤੈਅ ਹੋ ਗਿਆ।

ਇਹ ਵੀ ਪੜ੍ਹੋ ਬੀਬੀਐਮਬੀ ਰਾਹੀਂ ਹਰਿਆਣਾ ਨੂੰ ਵਾਧੂ ਪਾਣੀ ਦੀ ਵੰਡ ਵਿਰੁੱਧ ਆਪ ਪੰਜਾਬ ਨੇ ਰਾਜ ਭਰ ਵਿੱਚ ਕੀਤਾ ਵਿਰੋਧ ਪ੍ਰਦਰਸ਼ਨ

ਸ਼ਿਕਾਇਤਕਰਤਾ ਫਿਰੋਜ਼ਪੁਰ ਦੇ ਸ਼ਹਿਜ਼ਦੀ ਅਤੇ ਮਾਨਾ ਸਿੰਘ ਵਾਲਾ ਦੀਆਂ ਮੰਡੀਆਂ ਵਿੱਚ ਇੱਕ ਕਮਿਸ਼ਨ ਏਜੰਟ ਹੈ। ਸਾਲ 2024 ਵਿੱਚ ਪਨਸਪ ਵੱਲੋਂ ਝੋਨੇ ਦੀ ਖਰੀਦ ਦੌਰਾਨ, ਸਬੰਧਤ ਚੌਲ ਮਿੱਲਾਂ ਵਿੱਚ ਸਟਾਕ ਦੀ ਜਾਂਚ ਦੌਰਾਨ ਕੁੱਲ 34,250 ਝੋਨੇ ਦੀਆਂ ਬੋਰੀਆਂ ਘੱਟ ਪਾਈਆਂ ਗਈਆਂ ਸਨ।ਸ਼ਿਕਾਇਤਕਰਤਾ ਦੀ (ਆਹੜਤੀਆ) ਫਰਮ ’ਤੇ ਦੋਸ਼ ਲਗਾਇਆ ਗਿਆ ਸੀ ਕਿ ਉਹ ਕੁੱਲ 34,250 ਝੋਨੇ ਦੀਆਂ ਬੋਰੀਆਂ ਦੀ ਜਾਅਲੀ ਖਰੀਦ ਦੀ ਰਿਪੋਰਟ ਕਰਨ ਵਿੱਚ ਸ਼ਾਮਲ ਸੀ। ਇਸ ਤੋਂ ਬਾਅਦ, ਉਸਨੂੰ 2.97 ਕਰੋੜ ਰੁਪਏ ਦੀ ਘਾਟ ਵਾਲੀ ਰਕਮ ਜਮ੍ਹਾ ਕਰਨ ਦਾ ਨਿਰਦੇਸ਼ ਦਿੱਤਾ ਗਿਆ ਸੀ, ਜਿਸ ਉਪਰੰਤ, ਸ਼ਿਕਾਇਤਕਰਤਾ ਨੇ ਪਨਸਪ ਕੋਲ ਰਿਕਵਰੀ ਵਜੋਂ 2.50 ਕਰੋੜ ਰੁਪਏ ਜਮ੍ਹਾ ਕਰਵਾਏ ।ਅਖੀਰ ਵਿੱਚ, ਸ਼ਿਕਾਇਤਕਰਤਾ ਨੇ ਮੈਨੇਜਿੰਗ ਡਾਇਰੈਕਟਰ, ਪਨਸਪ ਨੂੰ ਇੱਕ ਪ੍ਰਤੀਬੇਨਤੀ ਕੀਤੀ ਕਿ ਜ਼ਿਲ੍ਹਾ ਮੈਨੇਜਰ, ਫਿਰੋਜ਼ਪੁਰ ਅਤੇ ਪਨਸਪ ਫਿਰੋਜ਼ਪੁਰ ਦੇ ਇੰਸਪੈਕਟਰਾਂ ਵੱਲੋਂ ਔਨਲਾਈਨ ਪੋਰਟਲ ਤੋਂ ਲਗਭਗ 19040 ਝੋਨੇ ਦੀਆਂ ਬੋਰੀਆਂ ਦੇ ਗੇਟ ਪਾਸ ਡਿਲੀਟ ਕਰ ਦਿੱਤੇ ਗਏ ਸਨ, ਜਿਸ ਕਾਰਨ ਉਸਨੂੰ ਇਨ੍ਹਾਂ ਬੋਰੀਆਂ ਲਈ ਗਲਤ ਜੁਰਮਾਨਾ ਲਗਾਇਆ ਗਿਆ ਸੀ।

ਇਹ ਵੀ ਪੜ੍ਹੋ ਆਪ ਨੇ ਪੰਜਾਬ ਦੇ ਪਾਣੀ ਲਈ ਵਜਾਇਆ ਬਿਗਲ–ਭਲਕੇ ਸਰਬ ਪਾਰਟੀ ਮੀਟਿੰਗ, ਸੋਮਵਾਰ ਨੂੰ ਵਿਸ਼ੇਸ਼ ਵਿਧਾਨ ਸਭਾ ਸੈਸ਼ਨ

ਇਸ ਤੋਂ ਬਾਅਦ, ਦੋਸ਼ੀ ਅਜੀਤ ਪਾਲ ਸੈਣੀ, ਜੀਐਮ ਨੇ ਇੱਕ ਆਮ ਜਾਣਕਾਰ ਕੰਵਲ ਦੀਪ ਰਾਹੀਂ ਸ਼ਿਕਾਇਤਕਰਤਾ ਨਾਲ ਸੰਪਰਕ ਕੀਤਾ ਅਤੇ ਸ਼ਿਕਾਇਤਕਰਤਾ ਦੇ ਹੱਕ ਵਿੱਚ ਮਾਮਲਾ ਨਿਪਟਾਉਣ ਲਈ ਰਿਸ਼ਵਤ ਦੀ ਮੰਗ ਕੀਤੀ।ਸ਼ਿਕਾਇਤਕਰਤਾ ਨੇ ਦੋਸ਼ੀ ਦੀ ਗੱਲਬਾਤ ਆਡੀਓ ਰਿਕਾਰਡ ਕਰ ਲਈ , ਜਿਸ ਵਿੱਚ ਮੁਲਜ਼ਮ ਨੇ ਪਹਿਲੀ ਕਿਸ਼ਤ ਵਜੋਂ 2,00,000 ਰੁਪਏ ਦੀ ਮੰਗ ਕੀਤੀ ਹੈ। ਇਸ ਤੋਂ ਪਹਿਲਾਂ ਜ਼ਿਲ੍ਹਾ ਮੈਨੇਜਰ ਫਿਰੋਜ਼ਪੁਰ ਅਤੇ ਪਨਸਪ ਫਿਰੋਜ਼ਪੁਰ ਦੇ 2 ਇੰਸਪੈਕਟਰਾਂ ਨੂੰ ਵੀ ਇਸੇ ਮਾਮਲੇ ਵਿੱਚ ਵਿਭਾਗ ਦੁਆਰਾ ਮੁਅੱਤਲ ਕੀਤਾ ਗਿਆ ਹੈ।ਬੁਲਾਰੇ ਨੇ ਅੱਗੇ ਕਿਹਾ ਕਿ ਦੋਸ਼ਾਂ ਦੀ ਮੁੱਢਲੀ ਤਸਦੀਕ ਬਹੁਤ ਸਾਵਧਾਨੀ ਨਾਲ ਕੀਤੀ ਗਈ ਸੀ ਅਤੇ ਦੋਸ਼ਾਂ ਦੀ ਡੂੰਘੀ ਪੜਤਾਲ ਤੋਂ ਬਾਅਦ, ਵਿਜੀਲੈਂਸ ਬਿਊਰੋ ਟੀਮ ਨੇ ਜਾਲ ਵਿਛਾਇਆ ਅਤੇ ਉਕਤ ਜਨਰਲ ਮੈਨੇਜਰ ਨੂੰ ਮੈਕਸ ਹਸਪਤਾਲ, ਫੇਜ਼ 6, ਮੋਹਾਲੀ ਦੀ ਪਾਰਕਿੰਗ ਵਿੱਚ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 1 ਲੱਖ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਫੜ ਲਿਆ ਗਿਆ। ਇਸ ਸਬੰਧ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ, ਫਲਾਇੰਗ ਸਕੁਐਡ-1, ਪੰਜਾਬ ਮੋਹਾਲੀ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ।ਵਿਜੀਲੈਂਸ ਬਿਊਰੋ ਦੀ ਟੀਮ ਨੇ ਉਸ ਦੇ ਕਬਜ਼ੇ ਵਿੱਚੋਂ 1,00,000 ਰੁਪਏ ਦੀ ਰਿਸ਼ਵਤ ਬਰਾਮਦ ਕੀਤੀ ਹੈ ਅਤੇ ਮੁਲਜ਼ਮ ਦੀ ਸਰਕਾਰੀ ਕਾਰ, ਜਿਸ ਵਿੱਚ ਉਹ ਪੈਸੇ ਲੈਣ ਲਈ ਮੌਕੇ ’ਤੇ ਆਇਆ ਸੀ, ਨੂੰ ਵੀ ਕਬਜ਼ੇ ਵਿੱਚ ਲੈ ਲਿਆ ਗਿਆ ਹੈ। ਬੁਲਾਰੇ ਨੇ ਕਿਹਾ ਕਿ ਉਸਨੂੰ ਕੱਲ੍ਹ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਹੋਰ ਜਾਂਚ ਜਾਰੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

ਬੀਬੀਐਮਬੀ ਰਾਹੀਂ ਹਰਿਆਣਾ ਨੂੰ ਵਾਧੂ ਪਾਣੀ ਦੀ ਵੰਡ ਵਿਰੁੱਧ ਆਪ ਪੰਜਾਬ ਨੇ ਰਾਜ ਭਰ ਵਿੱਚ ਕੀਤਾ ਵਿਰੋਧ ਪ੍ਰਦਰਸ਼ਨ

0

👉ਪੰਜਾਬ ਦਾ ਪਾਣੀ ਪੰਜਾਬ ਦਾ ਹੱਕ ਦੇ ਲਾਏ ਨਾਅਰੇ
Chandigarh News:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਆਗੂਆਂ ਅਤੇ ਵਰਕਰਾਂ ਨੇ ਨੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀਬੀਐਮਬੀ) ਰਾਹੀਂ ਹਰਿਆਣਾ ਨੂੰ ਵਾਧੂ ਪਾਣੀ ਦੇਣ ਦੇ ਫ਼ੈਸਲੇ ਵਿਰੁੱਧ ਸੂਬੇ ਭਰ ਵਿੱਚ ਵਿਰੋਧ ਪ੍ਰਦਰਸ਼ਨ ਕੀਤੇ।ਪੰਜਾਬ ਨਾਲ ਹੋ ਰਹੀਆਂ ਬੇਇਨਸਾਫ਼ੀਆਂ ਨੂੰ ਉਜਾਗਰ ਕਰਦੇ ਹੋਏ, ਕੈਬਨਿਟ ਮੰਤਰੀਆਂ, ਵਿਧਾਇਕਾਂ ਅਤੇ ਸੀਨੀਅਰ ਪਾਰਟੀ ਆਗੂਆਂ ਨੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਵਿਰੋਧ ਪ੍ਰਦਰਸ਼ਨ ਕੀਤੇ ਅਤੇ ਪੰਜਾਬੀਆਂ ਨੂੰ ਇਸ ਗੈਰ-ਸੰਵਿਧਾਨਕ ਕਦਮ ਦਾ ਵਿਰੋਧ ਕਰਨ ਅਤੇ ਇੱਕਜੁੱਟ ਹੋਣ ਦੀ ਅਪੀਲ ਕੀਤੀ। ਵਿਰੋਧ ਪ੍ਰਦਰਸ਼ਨਾਂ ਵਿੱਚ ਪੰਜਾਬ ਭਰ ਵਿੱਚ ਕਈ ਥਾਵਾਂ ‘ਤੇ ਭਾਜਪਾ ਆਗੂਆਂ ਦੇ ਪੁਤਲੇ ਫੂਕੇ ਗਏ ਅਤੇ ਪ੍ਰਦਰਸ਼ਨ ਕੀਤੇ ਗਏ।ਅੰਮ੍ਰਿਤਸਰ -ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਮੰਤਰੀ ਹਰਭਜਨ ਸਿੰਘ ਈਟੀਓ, ਆਪ ਆਗੂਆਂ ਡਾ. ਅਜੈ ਗੁਪਤਾ, ਬਲਦੇਵ ਮਿਆਦੀਆਂ, ਗੁਰਦੇਵ ਲਖਨਾ, ਮੋਤੀ ਲਾਲ ਭਾਟੀਆ, ਜਸਪ੍ਰੀਤ ਸਿੰਘ, ਡਾ. ਇੰਦਰਪਾਲ, ਇਕਬਾਲ ਸਿੰਘ ਭੁੱਲਰ ਅਤੇ ਮਨੀਸ਼ ਅਗਰਵਾਲ ਸਮੇਤ ਸੈਂਕੜੇ ਵਰਕਰਾਂ ਨੇ ਭਾਜਪਾ ਦੇ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ ਦੀ ਰਿਹਾਇਸ਼ ਦਾ ਘਿਰਾਓ ਕੀਤਾ। ਪਠਾਨਕੋਟ- ਮੰਤਰੀ ਲਾਲਚੰਦ ਕਟਾਰੂਚੱਕ, ‘ਆਪ’ ਆਗੂਆਂ ਅਮਿਤ ਮਿੰਟੂ ਅਤੇ ਵਿਭੂਤੀ ਸ਼ਰਮਾ ਸਮੇਤ ‘ਆਪ’ ਵਲੰਟੀਅਰਾਂ ਨੇ ਭਾਜਪਾ ਆਗੂ ਅਸ਼ਵਨੀ ਸ਼ਰਮਾ ਦੀ ਨਿਊ ਬੈਂਕ ਕਲੋਨੀ ਸਥਿਤ ਰਿਹਾਇਸ਼ ਦੇ ਬਾਹਰ ਕੇਂਦਰ ਸਰਕਾਰ ਦੀਆਂ ਪੰਜਾਬ ਵਿਰੋਧੀ ਨੀਤੀਆਂ ਦੀ ਨਿਖੇਧੀ ਕਰਦਿਆਂ ਰੋਸ ਪ੍ਰਦਰਸ਼ਨ ਕੀਤਾ।

ਇਹ ਵੀ ਪੜ੍ਹੋ  ਵਿਧਾਨ ਸਭਾ ਸਪੀਕਰ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਪਾਣੀ ਦੇ ਮਸਲੇ ਤੇ ਸਾਫ ਅਤੇ ਸਪਸ਼ਟ ਸਟੈਂਡ ਲੈਣ ਲਈ ਧੰਨਵਾਦ ਕੀਤਾ

ਲੁਧਿਆਣਾ- ਪੱਪੀ ਪਰਾਸ਼ਰ, ਮਦਨ ਲਾਲ ਬੱਗਾ, ਦਲਜੀਤ ਗਰੇਵਾਲ ਭੋਲਾ, ਕੁਲਵੰਤ ਸਿੱਧੂ, ਜੀਵਨ ਸਿੰਘ ਸੰਗੋਵਾਲ ਅਤੇ ਅਮਨਦੀਪ ਮੋਹੀ ਸਮੇਤ ‘ਆਪ’ ਵਿਧਾਇਕਾਂ ਅਤੇ ਆਗੂਆਂ ਨੇ ਅਰੋੜਾ ਪੈਲੇਸ ਦਾਣਾ ਮੰਡੀ ਵਿਖੇ ਭਾਜਪਾ ਦੇ ਗੈਰ-ਸੰਵਿਧਾਨਕ ਫ਼ੈਸਲੇ ਨੂੰ ਚੁਣੌਤੀ ਦਿੰਦੇ ਹੋਏ ਰੋਸ ਪ੍ਰਦਰਸ਼ਨ ਕੀਤਾ।ਪਟਿਆਲਾ- ‘ਆਪ’ ਆਗੂਆਂ ਦੇਵ ਮਾਨ, ਕੁਲਵੰਤ ਬਾਜ਼ੀਗਰ, ਕੁੰਦਨ ਗੋਗੀਆ, ਰਣਜੀਤ ਹਡਾਣਾ, ਮੇਘ ਚੰਦ ਸ਼ੇਰਮਾਜਰਾ ਅਤੇ ਤੇਜਿੰਦਰ ਮਹਿਤਾ ਨੇ ਪੰਜਾਬ ਦੇ ਪਾਣੀਆਂ ਦੇ ਹੱਕ ਲਈ ਇਨਸਾਫ਼ ਦੀ ਮੰਗ ਨੂੰ ਲੈ ਕੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਰਿਹਾਇਸ਼ ਮੋਤੀ ਮਹਿਲ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ।ਰੂਪਨਗਰ-ਕੈਬਨਿਟ ਮੰਤਰੀ ਹਰਜੋਤ ਬੈਂਸ, ਵਿਧਾਇਕ ਦਿਨੇਸ਼ ਚੱਢਾ, ਅਤੇ ਨੇਤਾ ਹਰਮਿੰਦਰ ਦਹਨੇ ਨੇ ਰੂਪਨਗਰ ਦੇ ਬੇਲਾ ਚੌਕ ‘ਤੇ ਵਿਰੋਧ ਪ੍ਰਦਰਸ਼ਨ ਦੀ ਅਗਵਾਈ ਕੀਤੀ ਅਤੇ ਐਲਾਨ ਕੀਤਾ ਕਿ ਪੰਜਾਬ ਆਪਣੇ ਜਲ ਸਰੋਤਾਂ ਦੀ ਹੋਰ ਕਿਸੇ ਵੀ ਤਰ੍ਹਾਂ ਦੀ ਲੁੱਟ ਨੂੰ ਬਰਦਾਸ਼ਤ ਨਹੀਂ ਕਰੇਗਾ।ਫ਼ਾਜ਼ਿਲਕਾ ਅਤੇ ਸ਼੍ਰੀ ਮੁਕਤਸਰ ਸਾਹਿਬ-ਨਰਿੰਦਰ ਪਾਲ ਸਿੰਘ ਸਵਨਾ, ਅਰੁਣ ਨਾਰੰਗ, ਅਤੇ ਸ਼ਮਿੰਦਰ ਸਿੰਘ ਖਿੰਡਾ ਨੇ ਇਨ੍ਹਾਂ ਜ਼ਿਲ੍ਹਿਆਂ ਵਿੱਚ ਪ੍ਰਦਰਸ਼ਨਾਂ ਦੀ ਅਗਵਾਈ ਕੀਤੀ ਅਤੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਪੰਜਾਬ ਦਾ ਪਾਣੀ ਸਿਰਫ਼ ਪੰਜਾਬ ਦਾ ਹੈ।ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਪੱਟੀ ਵਿੱਚ ਪਾਰਟੀ ਲੀਡਰਸ਼ਿਪ ਨਾਲ ਵਿਰੋਧ ਪ੍ਰਦਰਸ਼ਨ ਕੀਤਾ, ਭਾਜਪਾ ਵੱਲੋਂ ਬੀਬੀਐਮਬੀ ਦੀ ਦੁਰਵਰਤੋਂ ਦੀ ਨਿੰਦਾ ਕਰਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਸਾੜਿਆ।

ਇਹ ਵੀ ਪੜ੍ਹੋ  ਹਰਪਾਲ ਚੀਮਾ ਨੇ ਨਾਇਬ ਸੈਣੀ ਨੂੰ ਪੁੱਛਿਆ – ਕੀ ਤੁਹਾਨੂੰ ਕਾਨੂੰਨੀ ਸਮਝੌਤਿਆਂ ਅਤੇ ਸੰਵਿਧਾਨਕ ਵਿਵਸਥਾਵਾਂ ਦੀ ਕੋਈ ਕਦਰ ਨਹੀਂ?

ਮੰਤਰੀ ਡਾ. ਰਵਜੋਤ ਨੇ ਸ਼ਾਮ ਚੌਰਾਸੀ ਵਿੱਚ ਵਿਰੋਧ ਪ੍ਰਦਰਸ਼ਨ ਕੀਤਾ, ਕੇਂਦਰ ਸਰਕਾਰ ਵੱਲੋਂ ਪੰਜਾਬ ਦੇ ਪਾਣੀ ਨੂੰ ਮੋੜਨ ਦੀ ਕੋਸ਼ਿਸ਼ ਦੀ ਨਿੰਦਾ ਕੀਤੀ, ਅਤੇ ਪ੍ਰਧਾਨ ਮੰਤਰੀ ਦਾ ਪੁਤਲਾ ਵੀ ਸਾੜਿਆ।ਇਸ ਮੁੱਦੇ ‘ਤੇ ਬੋਲਦੇ ਹੋਏ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ, “ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਪੰਜਾਬ ਦਾ ਪਾਣੀ ਹਰਿਆਣਾ ਨੂੰ ਦੇਣ ਦੀਆਂ ਮਨਮਾਨੀਆਂ ਕਾਰਵਾਈਆਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਪੰਜਾਬੀ ਇਸ ਬੇਇਨਸਾਫ਼ੀ ਦਾ ਵਿਰੋਧ ਕਰਨ ਲਈ ਇੱਕਜੁੱਟ ਹਨ।” ਆਪ ਪੰਜਾਬ ਨੇ ਪੰਜਾਬ ਦੇ ਪਾਣੀਆਂ ਦੇ ਹੱਕਾਂ ਦੀ ਰਾਖੀ ਲਈ ਆਪਣੀ ਵਚਨਬੱਧਤਾ ਦੁਹਰਾਈ ਅਤੇ ਸਾਰੇ ਪੰਜਾਬੀਆਂ ਨੂੰ ਇਸ ਗੈਰ-ਸੰਵਿਧਾਨਕ ਅਤੇ ਬੇਇਨਸਾਫ਼ੀ ਵਾਲੇ ਫ਼ੈਸਲੇ ਵਿਰੁੱਧ ਲੜਾਈ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ। ਪਾਰਟੀ ਨੇ ਕਾਨੂੰਨੀ ਅਤੇ ਜਨਤਕ ਲਾਮਬੰਦੀ ਸਮੇਤ ਸਾਰੇ ਮੋਰਚਿਆਂ ‘ਤੇ ਆਪਣਾ ਸੰਘਰਸ਼ ਜਾਰੀ ਰੱਖਣ ਦਾ ਪ੍ਰਣ ਲਿਆ। ਪੰਜਾਬ ਦਾ ਪਾਣੀ ਪੰਜਾਬ ਦਾ ਹੱਕ ਹੈ, ਅਤੇ ‘ਆਪ’ ਕਿਸੇ ਵੀ ਕੀਮਤ ‘ਤੇ ਇਸ ਨੂੰ ਸੁਰੱਖਿਅਤ ਰੱਖੇਗੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

ਆਪ ਨੇ ਪੰਜਾਬ ਦੇ ਪਾਣੀ ਲਈ ਵਜਾਇਆ ਬਿਗਲ–ਭਲਕੇ ਸਰਬ ਪਾਰਟੀ ਮੀਟਿੰਗ, ਸੋਮਵਾਰ ਨੂੰ ਵਿਸ਼ੇਸ਼ ਵਿਧਾਨ ਸਭਾ ਸੈਸ਼ਨ

0

👉ਅਮਨ ਅਰੋੜਾ ਨੇ ਭਾਜਪਾ ਨੂੰ ਕਿਹਾ: ਪੰਜਾਬ ਚੁਣੋ ਜਾਂ ਵਿਸ਼ਵਾਸਘਾਤ – ਕੋਈ ਵਿਚਕਾਰਲਾ ਰਸਤਾ ਨਹੀਂ
👉ਆਪ ਨੇ ਪੰਜਾਬ ਦੇ ਪਾਣੀ ਦੀ ਹਰ ਬੂੰਦ ਦੀ ਰਾਖੀ ਲਈ ਅਣਥੱਕ ਲੜਾਈ ਦਾ ਲਿਆ ਪ੍ਰਣ
Chandigarh News:ਪੰਜਾਬ ਆਮ ਆਦਮੀ ਪਾਰਟੀ (ਆਪ) ਦੇ ਪ੍ਰਧਾਨ ਅਮਨ ਅਰੋੜਾ ਨੇ ਅੱਜ ਪੰਜਾਬ ਵਿੱਚ ਪਾਣੀਆਂ ਦੇ ਅਧਿਕਾਰਾਂ ਦੇ ਭਖਦੇ ਮੁੱਦੇ ‘ਤੇ ਚਰਚਾ ਕਰਨ ਲਈ ਪਾਰਟੀ ਅਧਿਕਾਰੀਆਂ ਨਾਲ ਇੱਕ ਮਹੱਤਵਪੂਰਨ ਮੀਟਿੰਗ ਕੀਤੀ। ਆਪਣੇ ਕੈਬਨਿਟ ਸਾਥੀਆਂ, ਵਿਧਾਇਕਾਂ ਅਤੇ ਸੀਨੀਅਰ ਆਗੂਆਂ ਨਾਲ ਮੀਟਿੰਗ ਦੌਰਾਨ ਅਰੋੜਾ ਨੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਪੰਜਾਬ ਦੇ ਕੁਦਰਤੀ ਸਰੋਤਾਂ ਨਾਲ ਲਗਾਤਾਰ ਵਿਸ਼ਵਾਸਘਾਤ ਅਤੇ ਸ਼ੋਸ਼ਣ ਦੀ ਨਿੰਦਾ ਕੀਤੀ।ਅਰੋੜਾ ਨੇ ਕਿਹਾ “ਪੰਜਾਬ ਨੂੰ ਭਾਜਪਾ ਨੇ ਯੋਜਨਾਬੱਧ ਢੰਗ ਨਾਲ ਧੋਖਾ ਦਿੱਤਾ ਹੈ, ਜਿਸ ਨੇ ਸਾਡੇ ਜਾਇਜ਼ ਦਾਅਵਿਆਂ ਦੀ ਉਲੰਘਣਾ ਕਰਨ ਦੀ ਲਗਾਤਾਰ ਕੋਸ਼ਿਸ਼ ਕੀਤੀ ਹੈ। ਨਵੀਨਤਮ ਸਾਜ਼ਿਸ਼ ਵਿੱਚ ਹਰਿਆਣਾ ਨੂੰ ਲਾਭ ਪਹੁੰਚਾਉਣ ਲਈ ਪੰਜਾਬ ਦੇ ਪਾਣੀਆਂ ਨੂੰ ਲੁੱਟਣਾ ਸ਼ਾਮਲ ਹੈ, ਭਾਵੇਂ ਹਰਿਆਣਾ ਪਹਿਲਾਂ ਹੀ ਆਪਣੇ ਹਿੱਸੇ ਤੋਂ ਵੱਧ ਪ੍ਰਾਪਤ ਕਰ ਰਿਹਾ ਹੈ,”।ਅਰੋੜਾ ਨੇ ਉਜਾਗਰ ਕੀਤਾ ਕਿ ਭਾਖੜਾ ਬਿਆਸ ਪ੍ਰਬੰਧਨ ਬੋਰਡ (ਬੀਬੀਐਮਬੀ) ਵਿੱਚ 60% ਹਿੱਸੇ ਵਾਲਾ ਪੰਜਾਬ, ਆਪਣੇ ਪਾਣੀਆਂ ਨੂੰ ਅਨਿਆਂਪੂਰਨ ਢੰਗ ਨਾਲ ਹਰਿਆਣਾ ਵੱਲ ਮੋੜਨ ਦੀਆਂ ਕੋਸ਼ਿਸ਼ਾਂ ਦਾ ਸਾਹਮਣਾ ਕਰ ਰਿਹਾ ਹੈ।

ਇਹ ਵੀ ਪੜ੍ਹੋ  ਪੰਜਾਬ ਸਰਕਾਰ; ਕਿਰਤੀਆਂ ਦੀ ਭਲਾਈ ਦੀ ਸਰਕਾਰ: ਸੌਂਦ

ਹਰਿਆਣਾ, ਜੋ ਪਹਿਲਾਂ ਹੀ ਆਪਣੇ ਨਿਰਧਾਰਿਤ 1,700 ਕਿਊਸਿਕ ਦੇ ਮੁਕਾਬਲੇ 4,700 ਕਿਊਸਿਕ ਪ੍ਰਾਪਤ ਕਰ ਰਿਹਾ ਹੈ, ਹੁਣ ਪੰਜਾਬ ਦੇ ਜਾਇਜ਼ ਹਿੱਸੇ ਦੀ ਵਾਧੂ ਚੋਰੀ ਦਾ ਫ਼ਾਇਦਾ ਉਠਾਉਣ ਲਈ ਤਿਆਰ ਹੈ। ਉਨ੍ਹਾਂ ਕਿਹਾ “ਇਹ ਪੰਜਾਬ ਦੀ ਜੀਵਨ ਰੇਖਾ ਦੀ ਸਿੱਧੀ ਲੁੱਟ ਹੈ, ਅਤੇ ਅਸੀਂ ਇਸ ਬੇਇਨਸਾਫ਼ੀ ਨੂੰ ਜਾਰੀ ਨਹੀਂ ਰਹਿਣ ਦੇਵਾਂਗੇ,”। ‘ਆਪ’ ਨੇ ਭਲਕੇ ਸਵੇਰੇ 10 ਵਜੇ ਇੱਕ ਸਰਬ-ਪਾਰਟੀ ਮੀਟਿੰਗ ਬੁਲਾਈ ਹੈ, ਜਿਸ ਵਿੱਚ ਪੰਜਾਬ ਦੀਆਂ ਸਾਰੀਆਂ ਰਾਜਨੀਤਿਕ ਪਾਰਟੀਆਂ ਨੂੰ ਇਸ ਮੁੱਦੇ ‘ਤੇ ਸਪੱਸ਼ਟ ਸਟੈਂਡ ਲੈਣ ਦਾ ਸੱਦਾ ਦਿੱਤਾ ਗਿਆ ਹੈ। “ਇਹ ਸਚਾਈ ਦਾ ਪਲ ਹੈ। ਪੰਜਾਬ ਦੇ ਲੋਕ ਦੇਖਣਗੇ ਕਿ ਕੌਣ ਉਨ੍ਹਾਂ ਦੇ ਨਾਲ ਖੜ੍ਹਾ ਹੈ ਅਤੇ ਕੌਣ ਭਾਜਪਾ ਦੇ ਵਿਸ਼ਵਾਸਘਾਤ ਦਾ ਸਮਰਥਨ ਕਰਦਾ ਹੈ। ਅਰੋੜਾ ਨੇ ਮੰਗ ਕੀਤੀ ਕਿ ਅਕਾਲੀ ਦਲ, ਕਾਂਗਰਸ ਅਤੇ ਭਾਜਪਾ ਆਗੂਆਂ ਨੂੰ ਇਸ ਨਾਜ਼ੁਕ ਮੁੱਦੇ ‘ਤੇ ਆਪਣੀ ਸਥਿਤੀ ਸਪੱਸ਼ਟ ਕਰਨੀ ਚਾਹੀਦੀ ਹੈ,”।ਲੜਾਈ ਨੂੰ ਤੇਜ਼ ਕਰਨ ਲਈ, ਪੰਜਾਬ ਸਰਕਾਰ ਨੇ ਸੋਮਵਾਰ ਨੂੰ ਪੰਜਾਬ ਵਿਧਾਨ ਸਭਾ ਦਾ ਇੱਕ ਵਿਸ਼ੇਸ਼ ਸੈਸ਼ਨ ਵੀ ਬੁਲਾਇਆ ਹੈ ਤਾਂ ਜੋ ਪੰਜਾਬ ਦੇ ਜਲ ਸਰੋਤਾਂ ਦੀ ਰੱਖਿਆ ਲਈ ਠੋਸ ਕਦਮ ਚੁੱਕੇ ਜਾ ਸਕਣ।’ਆਪ’ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਪੰਜਾਬ ਦੇ ਪਾਣੀ ਦੇ ਅਧਿਕਾਰਾਂ ਦੀ ਰਾਖੀ ਲਈ ਜ਼ਮੀਨੀ ਪੱਧਰ ‘ਤੇ ਪਾਰਟੀ ਦੇ ਯਤਨਾਂ ਦੀ ਸਰਗਰਮੀ ਨਾਲ ਅਗਵਾਈ ਕਰ ਰਹੇ ਹਨ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪਹਿਲਾਂ ਹੀ ਮਹੱਤਵਪੂਰਨ ਜਲ ਬੁਨਿਆਦੀ ਢਾਂਚੇ ਅਤੇ ਡੈਮਾਂ ਦਾ ਨਿਰੀਖਣ ਕਰ ਚੁੱਕੇ ਹਨ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਪਾਣੀ ਦਾ ਕੋਈ ਹੋਰ ਡਾਇਵਰਜਨ ਨਾ ਹੋਵੇ।

ਇਹ ਵੀ ਪੜ੍ਹੋ  ਵਿਧਾਨ ਸਭਾ ਸਪੀਕਰ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਪਾਣੀ ਦੇ ਮਸਲੇ ਤੇ ਸਾਫ ਅਤੇ ਸਪਸ਼ਟ ਸਟੈਂਡ ਲੈਣ ਲਈ ਧੰਨਵਾਦ ਕੀਤਾ

‘ਆਪ’ ਨੇ ਭਾਜਪਾ ਦੀਆਂ ਯੋਜਨਾਵਾਂ ਵਿਰੁੱਧ ਰਾਜ ਪੱਧਰੀ ਵਿਰੋਧ ਪ੍ਰਦਰਸ਼ਨ ਵੀ ਕੀਤੇ, ਜਿਸ ਵਿੱਚ ਸਾਰੇ ਜ਼ਿਲ੍ਹਿਆਂ ਵਿੱਚ ਪੰਜਾਬੀਆਂ ਦਾ ਭਾਰੀ ਜਨਤਕ ਸਮਰਥਨ ਮਿਲਿਆ ਹੈ। ਅਰੋੜਾ ਨੇ ਸੁਨੀਲ ਜਾਖੜ, ਰਵਨੀਤ ਬਿੱਟੂ, ਤਰੁਣ ਚੁੱਘ ਅਤੇ ਕੈਪਟਨ ਅਮਰਿੰਦਰ ਸਿੰਘ ਸਮੇਤ ਭਾਜਪਾ ਆਗੂਆਂ ਨੂੰ ਸਿੱਧੇ ਤੌਰ ‘ਤੇ ਚੁਣੌਤੀ ਦਿੱਤੀ ਕਿ ਉਹ ਪੰਜਾਬ ਦੀ ਭਲਾਈ ਜਾਂ ਭਾਜਪਾ ਪ੍ਰਤੀ ਆਪਣੀ ਵਫ਼ਾਦਾਰੀ ਵਿੱਚੋਂ ਇੱਕ ਦੀ ਚੋਣ ਕਰਨ। ਅਰੋੜਾ ਨੇ ਜ਼ੋਰ ਦੇ ਕੇ ਕਿਹਾ “ਜੇ ਤੁਸੀਂ ਪੰਜਾਬ ਦੇ ਸੱਚੇ ਪੁੱਤ ਹੋ, ਤਾਂ ਆਪਣੇ ਲੋਕਾਂ ਨਾਲ ਖੜ੍ਹੇ ਹੋਵੋ ਅਤੇ ਇਹ ਯਕੀਨੀ ਬਣਾਓ ਕਿ ਪਾਣੀ ਮੋੜਨ ਦੇ ਇਸ ਫ਼ੈਸਲੇ ਨੂੰ ਉਲਟਾਇਆ ਜਾਵੇ। ਜੇ ਨਹੀਂ, ਤਾਂ ਆਪਣੇ ਅਹੁਦਿਆਂ ਤੋਂ ਅਸਤੀਫਾ ਦਿਓ ਅਤੇ ਭਾਜਪਾ ਨਾਲ ਸਬੰਧ ਤੋੜੋ,”।ਅਰੋੜਾ ਨੇ ਕਿਹਾ ‘ਆਪ’ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਪਾਣੀ ਦੀ ਰਾਖੀ ਲਈ ਅਟੱਲ ਵਚਨਬੱਧਤਾ ਦਾ ਵਾਅਦਾ ਕੀਤਾ ਹੈ। “ਆਪ’ ਸਰਕਾਰ ਇਹ ਯਕੀਨੀ ਬਣਾਉਂਦੀ ਹੈ ਕਿ ਪੰਜਾਬ ਦੇ ਪਾਣੀ ਦੀ ਇੱਕ ਵੀ ਬੂੰਦ ਨੂੰ ਸੂਬੇ ਤੋਂ ਬਾਹਰ ਬੇਇਨਸਾਫ਼ੀ ਨਾਲ ਨਹੀਂ ਵਹਿਣ ਦਿੱਤਾ ਜਾਵੇਗਾ,”।ਅਰੋੜਾ ਨੇ ਕਿਹਾ “ਭਾਜਪਾ ਅਤੇ ਕੇਂਦਰ ਸਰਕਾਰ ਨੂੰ ਆਪਣੀਆਂ ਦੁਰਾਚਾਰੀ ਕੋਸ਼ਿਸ਼ਾਂ ਛੱਡਣੀਆਂ ਚਾਹੀਦੀਆਂ ਹਨ। ਪੰਜਾਬ ਦਾ ਪਾਣੀ ਪੰਜਾਬੀਆਂ ਦਾ ਹੈ ਅਤੇ ਅਸੀਂ ਆਪਣੇ ਹੱਕਾਂ ਦੀ ਰਾਖੀ ਲਈ ਇਹ ਲੜਾਈ ਹਰ ਪੱਧਰ-ਕਾਨੂੰਨੀ, ਸੰਵਿਧਾਨਕ ਅਤੇ ਸੜਕਾਂ ‘ਤੇ ਲੜਾਂਗੇ ।”

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ